Monday, May 18, 2026
Home Blog Page 477

MLA Jagroop Singh Gill ਨੇ ਕਾਵਾਂ ਵਾਲੀ ਪੱਤਣ ਵਿਖੇ ਹੜ੍ਹਾਂ ਦੀ ਸਥਿਤੀ ਦਾ ਲਿਆ ਜਾਇਜਾ

0

👉ਹੜ੍ਹ ਪੀੜਤਾਂ ਨੂੰ ਦਵਾਈਆਂ, ਤਰਪਾਲਾਂ ਅਤੇ ਰਾਸ਼ਨ ਕਿੱਟਾਂ ਕਰਵਾਈਆਂ ਮੁਹਈਆ
Fazilka News: mla jagroop singh gill; ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਹੜ੍ਹਾਂ ਪੀੜਤ ਖੇਤਰ ਦੇ ਲੋਕਾਂ ਦੇ ਨਾਲ ਮੋਢੇ ਨਾਲ ਮੋਢਾ ਲਗਾ ਕੇ ਖੜੀ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਬਠਿੰਡਾ ਸ਼ਹਿਰੀ ਸ ਜਗਰੂਪ ਸਿੰਘ ਗਿੱਲ ਨੇ ਪਿੰਡ ਕਾਵਾਂ ਵਾਲੀ ਪੱਤਣ ਵਿਖੇ ਹੜਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਮੌਕੇ ਉੱਥੋਂ ਦੀ ਪੰਚਾਇਤ ਨਾਲ ਗੱਲਬਾਤ ਕਰਦਿਆਂ ਕੀਤਾ।

ਇਹ ਵੀ ਪੜ੍ਹੋ Big Breaking; ਬਠਿੰਡਾ ਦਾ ਕਾਂਗਰਸੀ ਆਗੂ ਨਾਬਾਲਿਗ ਲੜਕੀ ਨਾਲ ਬਲਾ+ਤ.ਕਾਰ ਦੇ ਦੋਸ਼ਾਂ ਦੇ ਹੇਠ ਗ੍ਰਿਫ+ਤਾਰ

ਇਸ ਮੌਕੇ ਉਹਨਾਂ ਹੜ ਪੀੜਤਾਂ ਨੂੰ ਦਵਾਈਆਂ, 200 ਦੇ ਕਰੀਬ ਰਾਸ਼ਨ ਕਿੱਟਾਂ ਅਤੇ 30 ਤਰਪਾਲਾਂ ਵੀ ਮੁਹਈਆ ਕਰਵਾਈਆਂ ਗਈਆਂ।ਇਸ ਮੌਕੇ ਵਿਧਾਇਕ ਸ ਜਗਰੂਪ ਸਿੰਘ ਗਿੱਲ ਨੇ ਉਥੋਂ ਦੀ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਨੂੰ ਵਿਸ਼ਵਾਸ਼ ਦਿਵਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਦੀਆਂ ਫਸਲਾਂ ਅਤੇ ਪਸ਼ੂਆਂ ਆਦਿ ਦੀ ਭਰਭਾਈ ਲਈ ਵਚਨਵੱਧ ਹੈ।

ਇਹ ਵੀ ਪੜ੍ਹੋ AAP MP ਅਸ਼ੋਕ ਮਿੱਤਲ ਦਾ ਵੱਡਾ ਐਲਾਨ;ਹੜ੍ਹਾਂ ‘ਚ ਜਾਨ ਗਵਾਉਣ ਵਾਲੇ ਹਰ ਪਰਿਵਾਰ ਨੂੰ ਮਿਲੇਗੀ ਪੱਕੀ ਨੌਕਰੀ

ਇਸ ਮੌਕੇ ਉਹਨਾਂ ਇਹ ਵੀ ਕਿਹਾ ਕਿ ਭਵਿੱਖ ਵਿੱਚ ਵੀ ਉਹਨਾਂ ਨੂੰ ਜੇਕਰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਹਨਾਂ ਵੱਲੋਂ ਹਰ ਸੰਭਵ ਮਦਦ ਮੁੱਹਈਆ ਕਰਵਾਈ ਜਾਵੇਗੀ।ਇਸ ਮੌਕੇ ਚੀਫ ਵਾਰਡਨ ਸਿਵਿਲ ਡਿਫੈਂਸ ਡਾਕਟਰ ਤਰਸੇਮ ਗਰਗ, ਚੇਅਰਮੈਨ ਅੰਮ੍ਰਿਤ ਲਾਲ ਅਗਰਵਾਲ, ਚੇਅਰਮੈਨ ਬਲਕਾਰ ਸਿੰਘ ਭੋਖੜਾ, ਬਲਾਕ ਪ੍ਰਧਾਨ ਜਗਤਾਰ ਵਿੱਕੀ, ਹਰਪਾਲ ਔਲਖ, ਜਗਦੀਸ ਸਿੰਘ ਅਤੇ ਕੌਂਸਲਰ ਸੁਖਦੀਪ ਢਿੱਲੋਂ ਤੋਂ ਇਲਾਵਾ ਸਿਵਿਲ ਡਿਫੈਂਸ ਦੀ ਪੂਰੀ ਟੀਮ ਅਤੇ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Harsimrat Kaur Badal ਦੀ ਅਗਵਾਈ ਹੇਠ ਹਵਾਈ ਅੱਡਾ ਸਲਾਹਕਾਰ ਕਮੇਟੀ ਦੀ ਹੋਈ ਪਹਿਲੀ ਮੀਟਿੰਗ

0
Bathinda News: ਹਵਾਈ ਅੱਡਾ ਸਲਾਹਕਾਰ ਕਮੇਟੀ ਦੀ ਮੀਟਿੰਗ ਸਿਵਲ ਏਅਰਪੋਰਟ ਵਿਰਕ ਕਲ੍ਹਾਂ ਵਿਖੇ ਲੋਕ ਸਭਾ ਮੈਂਬਰ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਦੀ ਪ੍ਰਧਾਨਗੀ ਤੇ ਬਠਿੰਡਾ ਦਿਹਾਤੀ ਦੇ ਵਿਧਾਇਕ ਸ਼੍ਰੀ ਅਮਿਤ ਰਤਨ ਕੋਟਫੱਤਾ ਦੀ ਉਪ-ਚੇਅਰਮੈਨਸ਼ਿਪ ਹੇਠ ਆਯੋਜਿਤ ਕੀਤੀ ਗਈ। ਇਸ ਮੌਕੇ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ, ਵਧੀਕ ਡਿਪਟੀ ਕਮਿਸ਼ਨਰ ਜਨਰਲ ਮੈਡਮ ਪੂਨਮ ਸਿੰਘ, ਹਵਾਈ ਅੱਡੇ ਦੇ ਡਾਇਰੈਕਟਰ ਸ਼੍ਰੀ ਸਾਂਵਰ ਮਲ ਸਿੰਗਰੀਆ ਤੇ ਹੋਰ ਅਧਿਕਾਰੀ ਆਦਿ ਹਾਜ਼ਰ ਸਨ।
ਇਸ ਮੌਕੇ ਲੋਕ ਸਭਾ ਮੈਂਬਰ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਬਠਿੰਡਾ ਹਵਾਈ ਅੱਡੇ ਤੋਂ ਦੂਜੇ ਸ਼ਹਿਰਾਂ ਲਈ ਉਡਾਣਾਂ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਏਜੰਡੇ ਦੇ ਬਿੰਦੂਆਂ ‘ਤੇ ਕੰਮ ਪੂਰਾ ਕਰਨ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਇਹ ਵੀ ਕਿਹਾ ਕਿ ਹਵਾਈ ਅੱਡੇ ਦਾ ਹੋਰ ਵਿਸਥਾਰ ਅਤੇ ਵਿਕਾਸ ਕੀਤਾ ਜਾਵੇਗਾ ਕਿਉਂਕਿ ਮਾਲਵਾ ਖੇਤਰ ਤੋਂ ਇਲਾਵਾ, ਬਠਿੰਡਾ ਹਵਾਈ ਅੱਡਾ ਦੋਵਾਂ ਨੇੜਲੇ ਰਾਜਾਂ ਦੇ ਯਾਤਰੀਆਂ ਨੂੰ ਵੀ ਲਾਭ ਪਹੁੰਚਾਏਗਾ ਅਤੇ ਰੁਜ਼ਗਾਰ ਦੇ ਮੌਕੇ ਵੀ ਪ੍ਰਦਾਨ ਕਰੇਗਾ।
ਇਸ ਦੌਰਾਨ ਲੋਕ ਸਭਾ ਮੈਂਬਰ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੂੰ ਹਵਾਈ ਅੱਡੇ ਦੇ ਨੇੜੇ ਦਰੱਖਤਾਂ ਦੀ ਛਾਂਟੀ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਟਰਾਂਸਪੋਰਟ ਵਿਭਾਗ ਨੂੰ ਹਵਾਈ ਅੱਡੇ ਲਈ ਘੱਟੋ-ਘੱਟ ਇੱਕ ਸਮਰਪਿਤ ਬੱਸ ਸੇਵਾ ਸ਼ੁਰੂ ਕਰਨ ਦੀ ਸਲਾਹ ਵੀ ਦਿੱਤੀ। ਇਸ ਤੋਂ ਇਲਾਵਾ ਲੋਕ ਸਭਾ ਮੈਂਬਰ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਐਨਐਚਆਈ ਵਿਭਾਗ ਨੂੰ ਏਅਰਪੋਰਟ ਅਥਾਰਟੀ ਅਤੇ ਡੀਸੀ ਦਫ਼ਤਰ ਤੋਂ ਵੱਖ-ਵੱਖ ਥਾਵਾਂ ‘ਤੇ ਬਠਿੰਡਾ ਹਵਾਈ ਅੱਡੇ ਦੇ ਸਾਈਨ ਬੋਰਡ ਲਗਾਉਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਬਿਜਲੀ ਵਿਭਾਗ ਨੂੰ ਆਰਸੀਐਸ ਹਵਾਈ ਅੱਡੇ ਨਾਲ ਹੋਏ ਸਮਝੌਤੇ ਅਨੁਸਾਰ ਬਠਿੰਡਾ ਹਵਾਈ ਅੱਡੇ ਨੂੰ ਰਿਆਇਤੀ ਦਰਾਂ ‘ਤੇ ਬਿਜਲੀ ਮੁਹੱਈਆ ਕਰਵਾਉਣ ਲਈ ਵੀ ਕਿਹਾ।
ਇਸ ਮੌਕੇ ਵਿਧਾਇਕ ਸ੍ਰੀ ਅਮਿਤ ਰਤਨ ਕੋਟਫੱਤਾ ਨੇ ਕਿਹਾ ਕਿ ਉਨ੍ਹਾਂ ਨੇ ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ ਨੂੰ ਪੱਤਰ ਲਿਖੇ ਹਨ ਅਤੇ ਹਵਾਈ ਅੱਡੇ ਦੇ ਵਿਕਾਸ ਲਈ ਹਮੇਸ਼ਾ ਤਿਆਰ ਰਹਿਣਗੇ। ਉਨ੍ਹਾਂ ਇਹ ਵੀ ਕਿਹਾ ਕਿ ਸਾਰੀਆਂ ਏਜੰਸੀਆਂ ਨੇ ਬਠਿੰਡਾ ਹਵਾਈ ਅੱਡੇ ਨੂੰ ਹਰ ਸੰਭਵ ਤਰੀਕੇ ਨਾਲ ਸਹਿਯੋਗ ਦੇਣ ਦਾ ਵਾਅਦਾ ਕੀਤਾ ਤਾਂ ਜੋ ਯਾਤਰੀਆਂ ਅਤੇ ਸੂਬੇ ਨੂੰ ਇਸ ਦਾ ਲਾਭ ਮਿਲ ਸਕੇ।ਇਸ ਦੌਰਾਨ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਬਠਿੰਡਾ ਹਵਾਈ ਅੱਡੇ ਤੋਂ ਨਿਯਮਤ ਅੰਤਰਾਲਾਂ ‘ਤੇ ਸਮਰਪਿਤ ਬੱਸ ਸੇਵਾ, ਸਹੀ ਕੂੜਾ ਇਕੱਠਾ ਕਰਨ ਅਤੇ ਹਵਾਈ ਅੱਡੇ ‘ਤੇ ਆਉਣ ਵਾਲੀਆਂ ਚਾਹ ਅਤੇ ਸਨੈਕ ਬਾਰ ਸੇਵਾਵਾਂ ਲਈ ਸਮਰਥਨ ਦੇਣ ਦਾ ਵਾਅਦਾ ਕੀਤਾ।ਇਸ ਮੌਕੇ ਹਵਾਈ ਅੱਡੇ ਦੇ ਡਾਇਰੈਕਟਰ ਸ਼੍ਰੀ ਸਾਂਵਰ ਮਲ ਸਿੰਗਰੀਆ ਨੇ ਹਵਾਈ ਅੱਡੇ ‘ਤੇ ਉਪਲਬਧ ਕਰਵਾਈਆਂ ਜਾਣ ਵਾਲੀਆਂ ਵੱਖ-ਵੱਖ ਤਰ੍ਹਾਂ ਦੀਆਂ ਸਹੂਲਤਾਂ ਅਤੇ ਹਵਾਈ ਅੱਡੇ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।
ਇਸ ਦੌਰਾਨ ਸਬੰਧਤ ਅਧਿਕਾਰੀਆਂ ਤੇ ਬਠਿੰਡਾ ਹਵਾਈ ਅੱਡੇ ਸਬੰਧੀ ਏਜੰਡੇ ਦੇ ਨੁਕਤਿਆਂ ‘ਤੇ ਚਰਚਾ ਕੀਤੀ ਗਈ ਅਤੇ ਬਠਿੰਡਾ ਹਵਾਈ ਅੱਡੇ ਨਾਲ ਸਬੰਧਤ ਵੱਖ-ਵੱਖ ਸਮੱਸਿਆਵਾਂ ਅਤੇ ਜ਼ਰੂਰਤਾਂ ਤੋਂ ਜਾਣੂ ਕਰਵਾਇਆ ਗਿਆ।ਇਸ ਦੌਰਾਨ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ, ਵਿਧਾਇਕ ਸ਼੍ਰੀ ਅਮਿਤ ਰਤਨ ਕੋਟਫੱਤਾ, ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ, ਵਿਰਕ ਕਲਾਂ ਦੇ ਸਰਪੰਚ ਅਤੇ ਹਵਾਈ ਅੱਡਾ ਸਲਾਹਕਾਰ ਕਮੇਟੀ ਦੇ ਸਾਰੇ ਮੈਂਬਰਾਂ ਨੇ ਹਵਾਈ ਅੱਡੇ ‘ਤੇ ਵਾਤਾਵਰਨ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਲਈ ਰੁੱਖ ਵੀ ਲਗਾਏ।ਇਸ ਮੌਕੇ ਹਵਾਈ ਅੱਡੇ ਦੇ ਅਧਿਕਾਰੀ ਸ਼੍ਰੀ ਅਮਿਤ ਤੋਮਰ, ਸ਼੍ਰੀ ਵਿਪੁਲ ਸਹਾਰਨ, ਸ਼੍ਰੀ ਨੀਰਜ ਸੋਲੰਕੀ ਆਦਿ ਹਵਾਈ ਅੱਡੇ ਨਾਲ ਸਬੰਧਤ ਵਿਭਾਗਾਂ ਦੇ ਮੁਖੀ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬਠਿੰਡਾ ਸ਼ਹਿਰ ‘ਚ ਦਿਨ-ਦਿਹਾੜੇ ਦੁਕਾਨਦਾਰ ਨੂੰ ਲੁੱਟਿਆ, ਲੋਕਾਂ ਨੇ ਇੱਕ ਲੁਟੇਰੇ ਨੂੰ ਫ਼ੜ ਕੇ ਕੁੱਟਿਆ

0

Bathinda News: ਬਠਿੰਡਾ ਸ਼ਹਿਰ ‘ਚ ਸ਼ਨੀਵਾਰ ਨੂੰ ਦਿਨ-ਦਿਹਾੜੇ ਦੀਪ ਸਿੰਘ ਨਗਰ ਇਲਾਕੇ ਵਿਚ ਇੱਕ ਦੁਕਾਨਦਾਰ ਨੂੰ ਤਿੰਨ ਮੋਟਰਸਾਈਕਲ ਸਵਾਰਾਂ ਵੱਲੋਂ ਲੁੱਟਣ ਦੀ ਸੂਚਨਾ ਸਾਹਮਣੇ ਆਈ ਹੈ। ਇਸ ਦੌਰਾਨ ਦੁਕਾਨਦਾਰ ਤੇ ਲੋਕਾਂ ਨੇ ਹਿੰਮਤ ਕਰਕੇ ਇੱਕ ਲੁਟੇਰੇ ਨੂੰ ਕਾਬੂ ਕਰ ਲਿਆ ਜਦਕਿ ਦੋ ਮੌਕੇ ਤੋਂ ਭੱਜਣ ਵਿਚ ਸਫ਼ਲ ਰਹੇ। ਇਹ ਘਟਨਾ ਦੁਕਾਨ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈ।ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ ‘ਤੇ ਪੁੱਜ ਗਈ, ਜਿੰਨ੍ਹਾਂ ਕਾਬੂ ਕੀਤੇ ਲੁਟੇਰੇ ਨੂੰ ਆਪਣੀ ਹਿਰਾਸਤ ਵਿਚ ਲੈ ਲਿਆ। ਦੁਕਾਨਦਾਰ ਇਸ ਹੱਥੋਪਾਈ ਦੌਰਾਨ ਤੇਜਧਾਰ ਹਥਿਅਰ ਵੱਜਣ ਕਾਰਨ ਜਖ਼ਮੀ ਹੋ ਗਿਆ।

ਇਹ ਵੀ ਪੜ੍ਹੋ Big Breaking; ਬਠਿੰਡਾ ਦਾ ਕਾਂਗਰਸੀ ਆਗੂ ਨਾਬਾਲਿਗ ਲੜਕੀ ਨਾਲ ਬਲਾ+ਤ.ਕਾਰ ਦੇ ਦੋਸ਼ਾਂ ਦੇ ਹੇਠ ਗ੍ਰਿਫ+ਤਾਰ

ਘਟਨਾ ਦੀ ਪੁਸ਼ਟੀ ਕਰਦਿਆਂ ਬਠਿੰਡਾ ਸਿਟੀ ਦੇ ਡੀਐਸਪੀ ਸੰਦੀਪ ਸਿੰਘ ਭਾਟੀ ਨੇ ਦਸਿਆ ਕਿ ਪੁਲਿਸ ਪਾਰਟੀ ਨੂੰ ਸੂਚਨਾ ਮਿਲੀ ਸੀ ਕਿ ਦੀਪ ਸਿੰਘ ਨਗਰ ਦੀ ਗਲੀ ਨੰਬਰ 3 ਵਿਚ ਸਥਿਤ ਗੋਇਲ ਇਲਟਰੋਨਿਕ ਨਾਂ ਦੀ ਦੁਕਾਨ ਉਪਰ ਇੱਕ ਮੋਟਰਸਾਈਕਲ ਉਪਰ ਸਵਾਰ ਹੋ ਕੇ ਤਿੰਨ ਲਖਵੀਰ ਸਿੰਘ ਲੱਖੂ ਨਰੂਆਣਾ, ਬਿੰਦਾ ਉਰਫ਼ ਭਿੰਦਰ ਬੰਗੀ ਨਗਰ ਵਿਕਰਮਜੀਤ ਸਿੰਘ ਕ੍ਰਿਸ਼ਨਾ ਨਗਰ ਪੁੱਜੇ, ਜਿੰਨ੍ਹਾਂ ਪਿਸਤੌਲ ਤੇ ਤੇਜਧਾਰ ਹਥਿਆਰਾਂ ਦੀ ਮੱਦਦ ਨਾਲ ਉਸਨੂੰ ਲੁੱਟਣ ਦੀ ਕੋਸ਼ਿਸ ਕੀਤੀ ਪ੍ਰੰਤੂ ਇਸ ਦੌਰਾਨ ਇੱਕ ਮੁਲਜਮ ਨੂੰ ਫ਼ੜ ਲਿਆ, ਜਿਸਦੀ ਪਹਿਚਾਣ ਲਖਵੀਰ ਲੱਖੂ ਵਜੋਂ ਹੋਈ। ਉਨ੍ਹਾਂ ਦਸਿਆ ਕਿ ਫ਼ਰਾਰ ਮੁਲਜਮਾਂ ਨੂੰ ਕਾਬੂ ਕਰਨ ਲਈ ਪੁਛਗਿਛ ਕੀਤੀ ਜਾ ਰਹੀ ਹੈ ਤੇ ਪਰਚਾ ਦਰਜ਼ ਕੀਤਾ ਜਾ ਰਿਹਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬਠਿੰਡਾ ਸਮਾਲ ਇੰਡਸਟਰੀਜ਼ ਦੀਆਂ ਮੁਸ਼ਕਿਲਾਂ ਦਾ ਜਲਦ ਹੋਵੇਗਾ ਹੱਲ: ਮਹਿਤਾ

0

Bathinda News: ਬਠਿੰਡਾ ਸਮਾਲ ਇੰਡਸਟਰੀਜ਼ ਐਸੋਸੀਏਸ਼ਨ ਵੱਲੋਂ ਪ੍ਰਧਾਨ ਮੁਕੇਸ਼ ਜਿੰਦਲ ਤੇ ਜਤਿੰਦਰ ਕੁਮਾਰ ਜਿੰਮੀ ਦੀ ਅਗਵਾਈ ਹੇਠ ਪੀਪੀ ਇੰਡਸਟਰੀਜ਼ ਏ-16 ਫੋਕਲ ਪੁਆਇੰਟ ਵਿੱਚ ਆਪਣੀਆਂ ਸਮੱਸਿਆਵਾਂ ਦੇ ਸਮਾਧਾਨ ਲਈ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿੱਚ ਪੰਜਾਬ ਕ੍ਰਿਕੇਟ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਅਮਰਜੀਤ ਮਹਿਤਾ ਅਤੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਪਹੁੰਚੇ।

ਇਹ ਵੀ ਪੜ੍ਹੋ Big Breaking; ਬਠਿੰਡਾ ਦੇ ਵੱਡੇ ਕਾਂਗਰਸੀ ਆਗੂ ਵਿਰੁਧ ਨਾਬਾਲਿਗ ਲੜਕੀ ਨਾਲ ਬਲਾ+ਤ.ਕਾਰ ਦੇ ਦੋਸ਼ਾਂ ਦੇ ਹੇਠ ਪਰ+ਚਾ ਦਰਜ਼

ਇਸ ਦੌਰਾਨ ਪ੍ਰਧਾਨ ਸ਼੍ਰੀ ਮੁਕੇਸ਼ ਜਿੰਦਲ, ਕੈਸ਼ੀਅਰ ਸ਼੍ਰੀ ਦਵਿੰਦਰ ਸੋਨੀ, ਜਨਰਲ ਸਕੱਤਰ ਸ਼੍ਰੀ ਰਿੰਕੂ ਸਿੰਗਲਾ, ਜਤਿੰਦਰ ਜਿੰਮੀ, ਮੰਗੂ ਰਾਮ ਮਿੱਤਲ, ਸ਼੍ਰੀ ਰਮਨ ਵਾਟਸ ਅਤੇ ਸਮੂਹ ਮੈਂਬਰਾਂ ਨੇ ਪੀਸੀਏ ਪ੍ਰਧਾਨ ਸ਼੍ਰੀ ਅਮਰਜੀਤ ਮਹਿਤਾ ਅਤੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦਾ ਸਵਾਗਤ ਕੀਤਾ। ਐਸੋਸੀਏਸ਼ਨ ਵੱਲੋਂ ਆਪਣੀਆਂ ਸਮੱਸਿਆਵਾਂ ਬਾਰੇ ਮੇਅਰ ਸ੍ਰੀ ਮਹਿਤਾ ਨੂੰ ਜਾਣੂ ਕਰਵਾਇਆ ਗਿਆ। ਮੇਅਰ ਸ਼੍ਰੀ ਮਹਿਤਾ ਨੇ ਪੈਦਲ ਦੌਰਾ ਕਰਕੇ ਸਮੱਸਿਆਵਾਂ ਦਾ ਜਾਇਜ਼ਾ ਵੀ ਲਿਆ।

ਇਹ ਵੀ ਪੜ੍ਹੋ Bathinda ‘ਚ ਨਕਲੀ ਬ੍ਰਾਂਡਡ ਬੂਟਾਂ ਦਾ ਗੋਰਖਧੰਦਾ ਬੇਨਕਾਬ, ਹੋਇਆ ਪਰਚਾ ਦਰਜ਼

ਮੌਕੇ ‘ਤੇ ਮੌਜੂਦ ਨਗਰ ਨਿਗਮ ਦੇ ਐਕਸੀਅਨ ਸ਼੍ਰੀ ਰਜਿੰਦਰ ਕੁਮਾਰ, ਐਸਡੀਓ ਤੇ ਜੇਈ ਨੂੰ ਮੇਅਰ ਸਾਹਿਬ ਨੇ ਉਕਤ ਸਮੱਸਿਆਵਾਂ ਦਾ ਜਲਦ ਹੱਲ ਕਰਵਾਉਣ ਦਾ ਆਦੇਸ਼ ਦਿੱਤਾ। ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਪੀਸੀਏ ਪ੍ਰਧਾਨ ਸ਼੍ਰੀ ਅਮਰਜੀਤ ਮਹਿਤਾ ਅਤੇ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਦਾ ਧੰਨਵਾਦ ਕੀਤਾ। ਇਸ ਦੌਰਾਨ ਸ਼੍ਰੀ ਅਸ਼ਵਨੀ ਬੰਟੀ ਤੇ ਸ਼੍ਰੀ ਯਾਦਵਿੰਦਰ ਸਿੰਘ ਮਾਨ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਫਾਜ਼ਿਲਕਾ ਜ਼ਿਲ੍ਹੇ ਵਿੱਚ ਰਾਹਤ ਸਮੱਗਰੀ ਵੰਡਣ ਦਾ ਤੀਜਾ ਗੇੜ ਸ਼ੁਰੂ,ਪੰਜਾਬ ਸਰਕਾਰ ਹੜ੍ਹ ਪੀੜਤਾਂ ਦੀ ਕਰ ਰਹੀ ਹੈ ਮਦਦ: ਸੌਂਦ

0

Fazilka News: ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਪੱਧਰ ‘ਤੇ ਹਰ ਪ੍ਰਕਾਰ ਦੀ ਰਾਹਤ ਪਹੁੰਚਾ ਰਹੀ ਹੈ ਜਦਕਿ ਕੇਂਦਰ ਸਰਕਾਰ ਦਾ ਲਗਾਤਾਰ ਮਤਰੇਈ ਮਾਂ ਵਾਲਾ ਸਲੂਕ ਜਾਰੀ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਹੋਵੇ ਅਤੇ ਚਾਹੇ ਦੇਸ਼ ਦੇ ਅਨਾਜ ਭੰਡਾਰ ਭਰਨੇ ਹੋਣ, ਪੰਜਾਬ ਹਮੇਸ਼ਾ ਦੇਸ਼ ਲਈ ਅੱਗੇ ਹੋ ਕੇ ਖੜਦਾ ਹੈ ਪਰ ਅੱਜ ਜਦ ਪੰਜਾਬ ਨੂੰ ਲੋੜ ਪਈ ਤਾਂ ਕੇਂਦਰ ਸਰਕਾਰ ਪੰਜਾਬ ਦੀ ਮਦਦ ਕਰਨ ਤੋਂ ਪੱਲਾ ਝਾੜ ਰਹੀ ਹੈ। ਇਸ ਦੌਰਾਨ ਉਨ੍ਹਾਂ ਨੇ ਫਾਜ਼ਿਲਕਾ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਰਾਹਤ ਕਾਰਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮੱਗਰੀ ਵੰਡਣ ਦਾ ਤੀਜਾ ਗੇੜ ਸ਼ੁਰੂ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ CM Bhagwant mann health update news; ਹਾਲੇ ਦੋ-ਤਿੰਨ ਦਿਨ ਹੋਰ ਹਸਪਤਾਲ ‘ਚ ਰਹਿਣਗੇ ਮੁੱਖ ਮੰਤਰੀ

ਉਨ੍ਹਾਂ ਆਖਿਆ ਕਿ ਜ਼ਿਲ੍ਹੇ ਦੇ 40 ਪਿੰਡ ਪ੍ਰਭਾਵਿਤ ਹਨ ਅਤੇ 24,930 ਆਬਾਦੀ ‘ਤੇ ਇਸ ਹੜ੍ਹ ਦਾ ਅਸਰ ਪਿਆ ਹੈ। ਉਨ੍ਹਾਂ ਨੇ ਦੱਸਿਆ ਕਿ ਹੁਣ ਤੱਕ ਪੰਜਾਬ ਸਰਕਾਰ ਦੀਆਂ ਟੀਮਾਂ ਵੱਲੋਂ 4202 ਲੋਕਾਂ ਨੂੰ ਸੁਰੱਖਿਤ ਬਾਹਰ ਕੱਢਿਆ ਗਿਆ ਹੈ ਅਤੇ ਇਹਨਾਂ ਵਿੱਚੋਂ 2553 ਲੋਕਾਂ ਨੇ ਰਾਹਤ ਕੈਂਪਾਂ ਵਿੱਚ ਸ਼ਰਨ ਲਈ ਹੈ। ਉਹਨਾਂ ਨੇ ਕਿਹਾ ਕਿ ਰਾਹਤ ਕੈਂਪਾਂ ਵਿੱਚ ਇਹ ਲੋਕ ਆਪਣੇ ਨਾਲ 1226 ਜਾਨਵਰ ਵੀ ਲੈ ਕੇ ਆਏ ਹਨ। ਜ਼ਿਲ੍ਹੇ ਵਿੱਚ ਕੁੱਲ 30 ਰਾਹਤ ਕੈਂਪ ਬਣਾਏ ਗਏ ਹਨ ਜਿਨਾਂ ਵਿੱਚੋਂ ਫਿਲਹਾਲ 14 ਕੈਂਪ ਕਾਰਜਸ਼ੀਲ ਹਨ।ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 6185 ਪਰਿਵਾਰ ਪ੍ਰਭਾਵਿਤ ਹੋਏ ਹਨ। ਉਹਨਾਂ ਆਖਿਆ ਕਿ ਰਾਹਤ ਕਾਰਜਾਂ ਵਿੱਚ ਐਨ ਡੀ ਆਰ ਐਫ ਦੀਆਂ ਚਾਰ, ਆਰਮੀ ਦੀਆਂ ਦੋ ਅਤੇ ਬੀਐਸਐਫ ਦੀ ਇੱਕ ਟੀਮ ਕਾਰਜਸ਼ੀਲ ਹੈ । ਉਹਨਾਂ ਆਖਿਆ ਕਿ ਹੁਣ ਤੱਕ 8599 ਰਾਸ਼ਨ ਕਿੱਟਾਂ ਲੋਕਾਂ ਨੂੰ ਤਕਸੀਮ ਕੀਤੀਆਂ ਗਈਆਂ ਹਨ ਜਦਕਿ ਲਗਭਗ 5 ਹਜਾਰ ਥੈਲੇ ਕੈਟਲ ਫੀਡ ਲੋਕਾਂ ਨੂੰ ਉਹਨਾਂ ਦੇ ਦੁਧਾਰੂ ਜਾਨਵਰਾਂ ਲਈ ਵੰਡੀ ਗਈ ਹੈ । ਉਹਨਾਂ ਨੇ ਕਿਹਾ ਕਿ ਬਾਰਿਸ਼ ਤੋਂ ਬਚਾਓ ਲਈ 3715 ਤਰਪਾਲਾ ਵੀ ਪ੍ਰਭਾਵਿਤ ਖੇਤਰਾਂ ਵਿੱਚ ਪੰਜਾਬ ਸਰਕਾਰ ਵੱਲੋਂ ਵੰਡੀਆਂ ਗਈਆਂ ਹਨ।

ਇਹ ਵੀ ਪੜ੍ਹੋ AAP MP ਅਸ਼ੋਕ ਮਿੱਤਲ ਦਾ ਵੱਡਾ ਐਲਾਨ;ਹੜ੍ਹਾਂ ‘ਚ ਜਾਨ ਗਵਾਉਣ ਵਾਲੇ ਹਰ ਪਰਿਵਾਰ ਨੂੰ ਮਿਲੇਗੀ ਪੱਕੀ ਨੌਕਰੀ

ਸਿਹਤ ਸਹੂਲਤਾਂ ਦਾ ਜ਼ਿਕਰ ਕਰਦਿਆਂ ਉਨਾਂ ਨੇ ਕਿਹਾ ਕਿ ਜ਼ਿਲ੍ਹੇ ਵਿੱਚ 38 ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ, ਇਸ ਤੋਂ ਬਿਨਾਂ ਵੈਟਰਨਰੀ ਵਿਭਾਗ ਦੀਆਂ 28 ਟੀਮਾਂ ਲੱਗੀਆਂ ਹੋਈਆਂ ਹਨ। ਕੈਬਨਿਟ ਮੰਤਰੀ ਸ੍ਰੀ ਸੌਂਦ ਨੇ ਦੱਸਿਆ ਕਿ ਰਾਹਤ ਸਮਗਰੀ ਦੀ ਪਹੁੰਚ ਹਰ ਲੋੜਵੰਦ ਤੱਕ ਹੋਵੇ ਇਸ ਲਈ ਤਿੰਨ ਤਹਿਸੀਲਦਾਰ, ਦੋ ਨਾਇਬ ਤਹਸੀਲਦਾਰ, ਤਿੰਨ ਬੀਡੀਪੀਓ , 58 ਪਟਵਾਰੀ , ਪੰਜ ਕਾਨੂਗੋ, 10 ਫੂਡ ਸਪਲਾਈ ਅਧਿਕਾਰੀ ਅਤੇ 25 ਹੋਰ ਕਰਮਚਾਰੀ ਇੰਨਾ ਪ੍ਰਭਾਵਿਤ ਪਿੰਡਾਂ ਵਿੱਚ ਲੋਕਾਂ ਤੱਕ ਰਾਹਤ ਸਮੱਗਰੀ ਪਹੁੰਚਾਉਣ ਲਈ ਲਗਾਏ ਗਏ ਹਨ। ਹੜਾਂ ਕਾਰਨ ਹੋਏ ਨੁਕਸਾਨ ਦਾ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 123.96 ਕਿਲੋਮੀਟਰ ਸੜਕਾਂ ਨੂੰ ਨੁਕਸਾਨ ਪੁੱਜਿਆ ਹੈ। ਉਹਨਾਂ ਨੇ ਇਸ ਸਬੰਧੀ ਇੱਕ ਸਵਾਲ ਦੇ ਜਵਾਬ ਵਿੱਚ ਆਖਿਆ ਕਿ ਸਰਕਾਰ ਇਨਾ ਸੜਕਾਂ ਨੂੰ ਮੁੜ ਠੀਕ ਕਰਨ ਲਈ ਪਹਿਲ ਦੇ ਅਧਾਰ ਤੇ ਕੰਮ ਕਰੇਗੀ ।

ਇਹ ਵੀ ਪੜ੍ਹੋ Big Breaking; ਬਠਿੰਡਾ ਦੇ ਵੱਡੇ ਕਾਂਗਰਸੀ ਆਗੂ ਵਿਰੁਧ ਨਾਬਾਲਿਗ ਲੜਕੀ ਨਾਲ ਬਲਾ+ਤ.ਕਾਰ ਦੇ ਦੋਸ਼ਾਂ ਦੇ ਹੇਠ ਪਰ+ਚਾ ਦਰਜ਼

ਸਰਕਾਰੀ ਇਮਾਰਤਾਂ ਨੂੰ ਹੋਏ ਨੁਕਸਾਨ ਦਾ ਜ਼ਿਕਰ ਕਰਦਿਆਂ ਉਹਨਾਂ ਕਿਹਾ ਕਿ ਜਿਲੇ ਵਿੱਚ 17 ਸਰਕਾਰੀ ਇਮਾਰਤਾਂ ਨੂੰ ਨੁਕਸਾਨ ਪੁੱਜਿਆ ਹੈ ਅਤੇ 18486 ਏਕੜ ਫਸਲਾਂ ਇਸ ਨਾਲ ਪ੍ਰਭਾਵਿਤ ਹੋਈਆਂ ਹਨ।ਇੱਕ ਹੋਰ ਸਵਾਲ ਦੇ ਜਵਾਬ ਵਿੱਚ ਉਨਾਂ ਨੇ ਕਿਹਾ ਕਿ ਜਿਹੜੇ ਸੇਮ ਨਾਲੇ ਛੋਟੇ ਹਨ ਉਨਾਂ ਦੀ ਸਮਰੱਥਾ ਵਧਾਉਣ ਸਬੰਧੀ ਸੰਭਾਵਨਾਵਾਂ ਤਲਾਸ਼ੀਆਂ ਜਾਣਗੀਆਂ। ਇਸੇ ਤਰ੍ਹਾਂ ਉਹਨਾਂ ਨੇ ਆਖਿਆ ਕਿ ਫਾਜ਼ਿਲਕਾ ਜਿਲੇ ਵਿੱਚ ਕੱਚੀਆਂ ਜਮੀਨਾਂ ਦੇ ਮਸਲੇ ਨੂੰ ਮੁੱਖ ਮੰਤਰੀ ਸਨਮੁੱਖ ਰੱਖਿਆ ਜਾਵੇਗਾ ਅਤੇ ਜਲਦ ਤੋਂ ਜਲਦ ਇਸ ਦਾ ਢੁਕਵਾਂ ਹੱਲ ਕੀਤਾ ਜਾਵੇਗਾ। ਇਸ ਮੌਕੇ ਉਨਾਂ ਦੇ ਨਾਲ ਫਾਜ਼ਿਲਕਾ ਦੇ ਐਮਐਲਏ ਨਰਿੰਦਰ ਪਾਲ ਸਿੰਘ ਸਵਨਾ, ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਪ੍ਰਧਾਨ ਐਸਸੀ ਵਿੰਗ, ਚੁਸਪਿੰਦਰ ਸਿੰਘ ਚਾਹਲ, ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ , ਐਸਐਸਪੀ ਗੁਰਮੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ ਮਨਦੀਪ ਕੌਰ ਅਤੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਭਾਸ਼ ਚੰਦਰ , ਐਸ ਡੀ ਐਮ ਵੀਰ ਪਾਲ ਕੌਰ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

CM Bhagwant mann health update news; ਹਾਲੇ ਦੋ-ਤਿੰਨ ਦਿਨ ਹੋਰ ਹਸਪਤਾਲ ‘ਚ ਰਹਿਣਗੇ ਮੁੱਖ ਮੰਤਰੀ

0

👉ਮਨੀਸ਼ ਸਿਸੋਦੀਆ, ਹਰਪਾਲ ਸਿੰਘ ਚੀਮਾ ਤੇ ਅਮਨ ਅਰੋੜਾ ਨੇ ਪੁੱਛਿਆ ਹਾਲਚਾਲ

Mohali News: CM Bhagwant mann health update news; ਬੀਤੀ ਸ਼ਾਮ ਸਿਹਤ ਖਰਾਬ ਹੋਣ ਕਾਰਨ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਲਿਆਂਦੇ ਗਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਾਲੇ ਦੋ-ਤਿੰਨ ਦਿਨ ਹੋਰ ਹਸਪਤਾਲ ਵਿਚ ਦਾਖਲ ਰਹਿਣਗੇ। ਇਹ ਖੁਲਾਸਾ ਉਨ੍ਹਾਂ ਦਾ ਹਾਲਚਾਲ ਪੁੱਛਣ ਗਏ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਤੇ ਪੰਜਾਬ ਦੇ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਹੈ।

ਇਹ ਵੀ ਪੜ੍ਹੋ Big Breaking; ਬਠਿੰਡਾ ਦੇ ਵੱਡੇ ਕਾਂਗਰਸੀ ਆਗੂ ਵਿਰੁਧ ਨਾਬਾਲਿਗ ਲੜਕੀ ਨਾਲ ਬਲਾ+ਤ.ਕਾਰ ਦੇ ਦੋਸ਼ਾਂ ਦੇ ਹੇਠ ਪਰ+ਚਾ ਦਰਜ਼

ਉਨ੍ਹਾਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਦੀ ਸਿਹਤ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ ਅਤੇ ਸਥਿਤੀ ਪਹਿਲਾਂ ਨਾਲੋਂ ਬੇਹਤਰ ਹੈ। ਪ੍ਰੰਤੂ ਡਾਕਟਰਾਂ ਨੇ ਉਨ੍ਹਾਂ ਨੂੰ ਹਾਲੇ ਇੱਕ ਦੋ ਦਿਨ ਹੋਰ ਆਪਣੀ ਨਿਗਰਾਨੀ ਹੇਠ ਰੱਖਣ ਦਾ ਫੈਸਲਾ ਲਿਆ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬੇਸ਼ੱਕ ਮੁੱਖ ਮੰਤਰੀ ਸਾਹਿਬ ਹਸਪਤਾਲ ਵਿਚ ਜੇਰੇ-ਏ-ਇਲਾਜ਼ ਹਨ ਪ੍ਰੰਤੂ ਉਨ੍ਹਾਂ ਦਾ ਦਿਲ ਪੰਜਾਬ ਲਈ ਧੜਕ ਰਿਹਾ।

ਇਹ ਵੀ ਪੜ੍ਹੋ AAP MP ਅਸ਼ੋਕ ਮਿੱਤਲ ਦਾ ਵੱਡਾ ਐਲਾਨ;ਹੜ੍ਹਾਂ ‘ਚ ਜਾਨ ਗਵਾਉਣ ਵਾਲੇ ਹਰ ਪਰਿਵਾਰ ਨੂੰ ਮਿਲੇਗੀ ਪੱਕੀ ਨੌਕਰੀ

ਵਿਤ ਮੰਤਰੀ ਨੇ ਕਿਹਾ ਕਿ ਮੁਲਾਕਾਤ ਦੌਰਾਨ ਮੁੱਖ ਮੰਤਰੀ ਸ: ਮਾਨ ਨੇ ਪੰਜਾਬ ਦੇ ਹੜ੍ਹ ਪੀੜ੍ਹਤ ਲੋਕਾਂ ਬਾਰੇ ਗੱਲ ਕੀਤੀ ਹੈ। ਦਸਣਾ ਬਣਦਾ ਹੈ ਕਿ ਇਸਤੋਂ ਪਹਿਲਾਂ ਮੁੱਖ ਮੰਤਰੀ ਨੂੰ ਉਨ੍ਹਾਂ ਦੇ ਮਾਤਾ ਮਹਿੰਦਰ ਕੌਰ ਵੀ ਮਿਲ ਕੇ ਗਏ ਹਨ। ਹਸਪਤਾਲ ਪ੍ਰਸ਼ਾਸਨ ਨੇ ਬੀਤੀ ਸ਼ਾਮ ਇੱਕ ਬੁਲੈਟਨ ਜਾਰੀ ਕਰਕੇ ਦੱਸਿਆ ਸੀ ਕਿ ਮੁੱਖ ਮੰਤਰੀ ਦੀ ਘੱਟ ਧੜਕਣ ਅਤੇ ਕਮਜ਼ੋਰੀ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਵਿਚ ਇਲਾਜ਼ ਲਈ ਰੱਖਿਆ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

AAP MP ਅਸ਼ੋਕ ਮਿੱਤਲ ਦਾ ਵੱਡਾ ਐਲਾਨ;ਹੜ੍ਹਾਂ ‘ਚ ਜਾਨ ਗਵਾਉਣ ਵਾਲੇ ਹਰ ਪਰਿਵਾਰ ਨੂੰ ਮਿਲੇਗੀ ਪੱਕੀ ਨੌਕਰੀ

0

Chandigarh News: ਪੰਜਾਬ ਵਿੱਚ ਆਏ ਹੜ੍ਹਾਂ ਨੇ ਕਈ ਪਰਿਵਾਰਾਂ ਦੀ ਜ਼ਿੰਦਗੀ ਬਰਬਾਦ ਕਰ ਦਿੱਤੀ। ਕਿਸੇ ਨੇ ਆਪਣਾ ਪੁੱਤਰ ਗਵਾ ਦਿੱਤਾ, ਕਿਸੇ ਨੇ ਪਿਤਾ, ਤਾਂ ਕਿਸੇ ਨੇ ਘਰ ਦਾ ਇੱਕੋ ਸਹਾਰਾ। ਪਰ ਇਸ ਸੰਕਟ ਦੀ ਘੜੀ ਵਿੱਚ, ਇੱਕ ਅਜਿਹੀ ਪਹਿਲ ਹੋਈ , ਜਿਸ ਨੇ ਨਾ ਸਿਰਫ਼ ਲੋਕਾਂ ਨੂੰ ਰਾਹਤ ਦਿੱਤੀ ,ਸਗੋਂ ਭਵਿੱਖ ਲਈ ਉਮੀਦ ਵੀ ਜਗਾਈ ਹੈ। ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੇ ਐਲਾਨ ਕੀਤਾ ਹੈ ਕਿ ਹੜ੍ਹਾਂ ਵਿੱਚ ਆਪਣੀ ਜਾਨ ਗੁਆਉਣ ਵਾਲੇ ਹਰ ਪਰਿਵਾਰ ਦੇ ਇੱਕ ਮੈਂਬਰ ਨੂੰ ਐਲਪੀਯੂ ਯੂਨੀਵਰਸਿਟੀ ਵਿੱਚ ਸਥਾਈ ਨੌਕਰੀ ਦਿੱਤੀ ਜਾਵੇਗੀ। ਇਹ ਕੋਈ ਰਸਮੀ ਐਲਾਨ ਨਹੀਂ ਹੈ, ਸਗੋਂ ਉਨ੍ਹਾਂ ਪਰਿਵਾਰਾਂ ਲਈ ਜ਼ਿੰਦਗੀ ਦੀ ਇੱਕ ਨਵੀਂ ਸ਼ੁਰੂਆਤ ਦਾ ਵਾਅਦਾ ਹੈ।ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਅਸ਼ੋਕ ਮਿੱਤਲ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਇਹ 43 ਜਾਨਾਂ ਸਿਰਫ਼ ਅੰਕੜੇ ਨਹੀਂ ਹਨ, ਇਹ ਇਸ ਦੁਖਾਂਤ ਦੇ ਸ਼ਹੀਦ ਹਨ।

ਇਹ ਵੀ ਪੜ੍ਹੋ Big Breaking; ਬਠਿੰਡਾ ਦੇ ਵੱਡੇ ਕਾਂਗਰਸੀ ਆਗੂ ਵਿਰੁਧ ਨਾਬਾਲਿਗ ਲੜਕੀ ਨਾਲ ਬਲਾ+ਤ.ਕਾਰ ਦੇ ਦੋਸ਼ਾਂ ਦੇ ਹੇਠ ਪਰ+ਚਾ ਦਰਜ਼

ਉਨ੍ਹਾਂ ਕਿਹਾ ਕਿ ਪੰਜਾਬ ਇੱਕ ਅਜਿਹਾ ਸੂਬਾ ਹੈ ਜੋ ਦੇਸ਼ ਦੇ ਹਰ ਸੰਕਟ ਵਿੱਚ ਹਮੇਸ਼ਾ ਸਭ ਤੋਂ ਪਹਿਲਾਂ ਖੜ੍ਹਾ ਹੁੰਦਾ ਹੈ। ਅੱਜ ਜਦੋਂ ਪੰਜਾਬ ਖੁਦ ਸੰਕਟ ਵਿੱਚ ਹੈ, ਤਾਂ ਸਾਨੂੰ ਵੀ ਇੱਥੋਂ ਦੇ ਲੋਕਾਂ ਨਾਲ ਉਸੇ ਤਰ੍ਹਾਂ ਹੀ ਇਕਜੁੱਟ ਹੋ ਕੇ ਖੜਨਾ ਚਾਹੀਦਾ ਹੈ ।ਉਨ੍ਹਾਂ ਨੇ ਸਿਰਫ਼ ਵਿੱਤੀ ਸਹਾਇਤਾ ਦੀ ਗੱਲ ਹੀ ਨਹੀਂ ਕੀਤੀ, ਸਗੋਂ ਮਿੱਤਲ ਨੇ ਮੁੱਖ ਮੰਤਰੀ ਰਾਹਤ ਫੰਡ ਵਿੱਚ 20 ਲੱਖ ਰੁਪਏ ਦਾ ਯੋਗਦਾਨ ਪਾ ਕੇ ਸਰਕਾਰ ਨੂੰ ਆਪਣਾ ਸਮਰਥਨ ਵੀ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਰਾਹਤ ਅਤੇ ਬਚਾਅ ਕਾਰਜਾਂ ਦੀ ਦਿਲੋਂ ਪ੍ਰਸ਼ੰਸਾ ਕੀਤੀ ਹੈ , ਖਾਸ ਕਰਕੇ 196 ਰਾਹਤ ਕੈਂਪ ਸਥਾਪਤ ਕਰਨ ਅਤੇ 20,000 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਕੱਢਣ ਲਈ ਚੁੱਕੇ ਗਏ ਕਦਮਾਂ ਦੀ ਸਰਾਹਨਾ ਕੀਤੀ ਹੈ ,

ਇਹ ਵੀ ਪੜ੍ਹੋ cm bhagwant mann health update; ਮੁੱਖ ਮੰਤਰੀ ਦੀ ਸਿਹਤ ਨੂੰ ਲੈ ਕੇ Fortis hospital ਦੇ Doctors ਨੇ ਦਿੱਤੀ ਅਹਿਮ ਜਾਣਕਾਰੀ

ਮਿੱਤਲ ਨੇ ਸਪੱਸ਼ਟ ਕੀਤਾ ਹੈ ਕਿ ਐਲਪੀਯੂ ਟੀਮ ਖੁਦ ਹਰ ਪਰਿਵਾਰ ਨਾਲ ਸੰਪਰਕ ਕਰੇਗੀ, ਪਰ ਜਿਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ, ਉਨ੍ਹਾਂ ਨੂੰ ਖੁਦ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਤੁਰੰਤ ਮਦਦ ਮੁਹੱਈਆ ਕਰਵਾਈ ਜਾ ਸਕੇ।ਇਹ ਕਹਾਣੀ ਸਿਰਫ਼ ਇੱਕ ਨੇਤਾ ਦੇ ਐਲਾਨ ਬਾਰੇ ਨਹੀਂ ਹੈ, ਸਗੋਂ ਉਸ ਸੋਚ ਬਾਰੇ ਹੈ ਜੋ ਸੰਕਟ ਦੇ ਸਮੇਂ ਸਥਾਈ ਹੱਲ, ਸਥਾਨਕ ਰੁਜ਼ਗਾਰ ਅਤੇ ਸਮਾਜਿਕ ਜ਼ਿੰਮੇਵਾਰੀ ਬਾਰੇ ਗੱਲ ਕਰਦੀ ਹੈ। ਅੱਜ ਜਿਥ ਦੇਸ਼ ਦੇ ਕਈ ਹਿੱਸਿਆਂ ਵਿੱਚ ਲੋਕ ਸਿਰਫ਼ ਬਿਆਨਬਾਜ਼ੀ ਵਿੱਚ ਲੱਗੇ ਹੋਏ ਹਨ, ਓ ਪੰਜਾਬ ਵਿੱਚ ਇੱਕ ਸੰਸਦ ਮੈਂਬਰ ਅਜਿਹਾ ਵੀ ਹੈ ਜੋ ਆਮ ਲੋਕਾਂ ਲਈ ਆਪਣੇ ਸਰੋਤ ਅਤੇ ਸੰਸਥਾ ਖੋਲ੍ਹ ਰਿਹਾ ਹੈ। ਇਹ ਪਹਿਲ ਨਾ ਸਿਰਫ਼ 43 ਪਰਿਵਾਰਾਂ ਨੂੰ ਸਹਾਇਤਾ ਪ੍ਰਦਾਨ ਕਰੇਗੀ, ਸਗੋਂ ਪੂਰੇ ਪੰਜਾਬ ਨੂੰ ਇਹ ਸੁਨੇਹਾ ਵੀ ਦੇਵੇਗੀ ਕਿ ਆਮ ਆਦਮੀ ਪਾਰਟੀ ਸਿਰਫ਼ ਚੋਣ ਵਾਅਦੇ ਹੀ ਨਹੀਂ ਕਰਦੀ, ਸਗੋਂ ਜ਼ਮੀਨ ਨਾਲ ਸਬੰਧਤ ਰਾਹਤ ਅਤੇ ਰੁਜ਼ਗਾਰ ਦੀ ਅਸਲ ਰਾਜਨੀਤੀ ਕਰਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

Big Breaking; ਬਠਿੰਡਾ ਦਾ ਕਾਂਗਰਸੀ ਆਗੂ ਨਾਬਾਲਿਗ ਲੜਕੀ ਨਾਲ ਬਲਾ+ਤ.ਕਾਰ ਦੇ ਦੋਸ਼ਾਂ ਦੇ ਹੇਠ ਗ੍ਰਿਫ+ਤਾਰ

0

👉ਅਸਲੀਲ ਵੀਡੀਓ ਬਣਾ ਕੇ ਲੜਕੀ ਦੇ ਪ੍ਰਵਾਰ ਨੂੰ ਭੇਜੀ, ਪੁਲਿਸ ਵੱਲੋਂ ਹਿਰਾਸਤ ‘ਚ ਲੈਣ ਦੀ ਚਰਚਾ
Bathinda News: ਬਠਿੰਡਾ ਪੁਲਿਸ ਨੇ ਸ਼ਨੀਵਾਰ ਤੜਕਸਾਰ ਸ਼ਹਿਰ ਦੇ ਇੱਕ ਵੱਡੇ ਕਾਂਗਰਸੀ ਆਗੂ ਵਿਰੂਧ ਨਾਬਾਲਿਗ ਲੜਕੀ ਨਾਲ ਬਲਾਤਕਾਰ ਕਾਰਨ ਦੇ ਕਥਿਤ ਦੋਸ਼ਾਂ ਹੇਠ ਪਰਚਾ ਦਰਜ਼ ਕੀਤਾ ਹੈ। ਸੂਤਰਾਂ ਮੁਤਾਬਕ ਕੋਤਵਾਲੀ ਪੁਲਿਸ ਨੇ ਇਸ ਆਗੂ ਨੂੰ ਹਿਰਾਸਤ ਵਿਚ ਲੈ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੇ ਇਹ ਕਾਰਵਾਈ ਸਥਾਨਕ ਹਾਜ਼ੀਤਰਨ ਮੁਹੱਲੇ ਰਹਿਣ ਵਾਲੀ ਇੱਕ ਮਹਿਲਾ ਦੇ ਬਿਆਨਾਂ ਉੱਪਰ ਇਹ ਕਾਰਵਾਈ ਕੀਤੀ ਹੈ।

ਇਹ ਵੀ ਪੜ੍ਹੋ Bathinda ‘ਚ ਨਕਲੀ ਬ੍ਰਾਂਡਡ ਬੂਟਾਂ ਦਾ ਗੋਰਖਧੰਦਾ ਬੇਨਕਾਬ, ਹੋਇਆ ਪਰਚਾ ਦਰਜ਼

ਪੁਲਿਸ ਨੂੰ ਪੀੜਤ ਲੜਕੀ ਦੀ ਮਾਂ ਵੱਲੋਂ ਦਿੱਤੀ ਸਿਕਾਇਤ ਵਿਚ ਦੋਸ਼ ਲਗਾਇਆ ਸੀਕਿ ਗੁਰਪ੍ਰੀਤ ਸਿੰਘ ਬੰਟੀ(ਸ਼ਹਿਰੀ ਕਾਂਗਰਸ ਦੇ ਆਗੂ ਅਤੇ ਮਹਿਲਾ ਕੋਂਸਲਰ ਦੇ ਪਤੀ) ਨਾਲ ਉਨ੍ਹਾਂ ਦਾ ਘਰ ਆਉਣ ਜਾਣ ਸੀ। ਉਸਦੀ ਛੋਟੀ ਲੜਕੀ, ਜੋਕਿ ਅੱਜ ਤੋ ਚਾਰ ਸਾਲ ਪਹਿਲਾਂ ਸਥਾਨਕ ਸ਼ਹਿਰ ਦੇ ਇੱਕ ਨਾਮੀ ਕਾਨਵੈੱਟ ਸਕੂਲ ਵਿਚ ਪੜ੍ਹਦੀ ਸੀ, ਦੀ ਕਿਸੇ ਲੜਕੇ ਨਾਲ ਦੋਸਤੀ ਸੀ, ਜਿਸਦਾ ਪਤਾ ਗੁਰਪ੍ਰੀਤ ਬੰਟੀ ਨੂੰ ਲੱਗ ਗਿਆ। ਮਾਂ ਦੇ ਦੋਸ਼ਾਂ ਮੁਤਾਬਕ ਉਸ ਸਮੇਂ ਤੋਂ ਹੀ ਉਕਤ ਮੁਲਜਮ ਉਸਦੀ ਲੜਕੀ ਨੂੰ ਘਰੇ ਦੱਸਣ ਦਾ ਡਰਾਵਾਂ ਦੇ ਕੇ ਬਲੈਕਮੇਲ ਕਰ ਰਿਹਾ ਸੀ।

ਇਹ ਵੀ ਪੜ੍ਹੋ Bathinda Police ‘ਚ ਵੱਡਾ ਫ਼ੇਰਬਦਲ; ਦੇਖੋ ਲਿਸਟ

ਇਸ ਦੌਰਾਨ ਉਹ ਲੜਕੀ ਨਾਲ ਕਥਿਤ ਤੌਰ ‘ਤੇ ਸਬੰਧ ਬਣਾਉਣ ਲੱਗ ਪਿਆ ਤੇ ਲੜਕੀ ਦੀ ਕਥਿਤ ਅਸ਼ਲੀਲ ਵੀਡੀਓ ਵੀ ਬਣਾ ਲਈ। ਹੁਣ ਲੜਕੀ ਨੇ ਚੰਡੀਗੜ੍ਹ ਦੀ ਇੱਕ ਨਾਮੀ ਯੁਨੀਵਰਸਿਟੀ ਵਿਚ ਦਾਖਲਾ ਲੈ ਲਿਆ ਸੀ ਪ੍ਰੰਤੂ ਉਕਤ ਆਗੂ ਉਸਦਾ ਹਾਲੇ ਵੀ ਪਿੱਛਾ ਨਹੀਂ ਛੱਡ ਰਿਹਾ ਸੀ। ਜਿਸਦੇ ਚੱਲਦੇ ਲੜਕੀ ਨੇ ਉਸਦਾ ਨੰਬਰ ਬਲੈਕਲਿਸਟ ਵਿਚ ਪਾ ਦਿੱਤਾ। ਜਿਸਤੋਂ ਭੜਕ ਕੇ ਉਕਤ ਆਗੂ ਨੇ ਆਪਣੇ ਮੋਬਾਇਲ ਵਿਚ ਬਣਾਈ ਹੋਈ ਅਸਲੀਲ ਵੀਡੀਓ ਉਸਦੀ ਵੱਡੀ ਭੈਣ ਨੂੰ ਭੇਜ ਦਿੱਤੀ।

ਇਹ ਵੀ ਪੜ੍ਹੋ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਹੜ੍ਹਾਂ ਦੇ ਮੱਦੇਨਜ਼ਰ ਐਮਰਜੈਂਸੀ ਲੋੜਾਂ ਨੂੰ ਪੂਰਾ ਕਰਨ ਲਈ 33000 ਲੀਟਰ ਪੈਟਰੋਲ ਅਤੇ 46500 ਲੀਟਰ ਡੀਜ਼ਲ ਦਾ ਭੰਡਾਰ ਅਲਾਟ

ਜਿਸਤੋਂ ਬਾਅਦ ਪ੍ਰਵਾਰ ਨੂੰ ਸਾਰੀ ਕਹਾਣੀ ਦਾ ਪਤਾ ਲੱਗਿਆ ਅਤੇ ਪੁਲਿਸ ਨੂੰ ਸਿਕਾਇਤ ਕੀਤੀ ਗਈ। ਪੁਲਿਸ ਨੇ ਵੀ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਉਕਤ ਆਗੂ ਵਿਰੁਧ ਪਰਚਾ ਦਰਜ਼ ਕਰ ਲਿਆ। ਇਸਦੇ ਨਾਲ ਹੀ ਦਸਿਆ ਜਾ ਰਿਹਾ ਕਿ ਮੁਲਜਮ ਨੂੰ ਵੀ ਹਿਰਾਸਤ ਵਿਚ ਲੈ ਲਿਆ ਗਿਆ ਹੈ, ਹਾਲਾਂਕਿ ਮਾਮਲਾ ਹਾਈ ਪ੍ਰੋਫ਼ਾਈਲ ਹੋਣ ਕਾਰਨ ਪੁਲਿਸ ਅਧਿਕਾਰੀ ਕੁੱਝ ਵੀ ਦਸਣ ਤੋਂ ਬਚ ਰਹੇ ਹਨ। ਦਸਣਾ ਬਣਦਾ ਹੈ ਕਿ ਉਕਤ ਕਾਂਗਰਸੀ ਆਗੂ ਦੀ ਪਤਨੀ ਕਾਂਗਰਸ ਦੀ ਟਿਕਟ ਤੋਂ ਕੋਂਸਲਰ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

cm bhagwant mann health update; ਮੁੱਖ ਮੰਤਰੀ ਦੀ ਸਿਹਤ ਨੂੰ ਲੈ ਕੇ Fortis hospital ਦੇ Doctors ਨੇ ਦਿੱਤੀ ਅਹਿਮ ਜਾਣਕਾਰੀ

0

Mohali News: cm bhagwant mann health update; ਬੀਤੇ ਕੱਲ ਤੋਂ ਤੇਜ਼ ਬੁਖਾਰ ਤੋਂ ਪੀੜ੍ਹਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ੁੱਕਰਵਾਰ ਨੂੰ ਸਿਹਤ ਜਿਆਦਾ ਵਿਗੜ ਗਈ, ਜਿਸ ਕਾਰਨ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਸੂਚਨਾ ਮੁਤਾਬਕ ਹਸਪਤਾਲ ਵਿਚ ਡਾਕਟਰਾਂ ਦੀ ਇੱਕ ਟੀਮ ਵੱਲੋਂ ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਹੜ੍ਹਾਂ ਦੇ ਮੱਦੇਨਜ਼ਰ ਐਮਰਜੈਂਸੀ ਲੋੜਾਂ ਨੂੰ ਪੂਰਾ ਕਰਨ ਲਈ 33000 ਲੀਟਰ ਪੈਟਰੋਲ ਅਤੇ 46500 ਲੀਟਰ ਡੀਜ਼ਲ ਦਾ ਭੰਡਾਰ ਅਲਾਟ

ਉਧਰ, ਫ਼ੋਰਟਿਸ ਹਸਪਤਾਲ ਮੋਹਾਲੀ ਦੇ ਡਾਕਟਰਾਂ ਦਾ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨੂੰ ਲੈ ਕੇ ਪਹਿਲਾਂ ਬਿਆਨ ਸਾਹਮਣੇ ਆਇਆ ਹੈ, ਜਿਸ ਵਿਚ ਉਨ੍ਹਾਂ ਕਿਹਾ ਹੈ ਕਿ ‘‘ਮੁੱਖ ਮੰਤਰੀ ਨੂੰ ਥਕਾਵਟ ਅਤੇ ਘੱਟ ਦਿਲ ਦੀ ਧੜਕਣ ਦੀ ਸ਼ਿਕਾਇਤ ਤੋਂ ਬਾਅਦ ਮੋਹਾਲੀ ਦੇ ਫੋਰਟਿਸ ਹਸਪਤਾਲ ਲਿਆਂਦਾ ਗਿਆ। ਇੱਥੇ ਪਹੁੰਚਣ ‘ਤੇ, ਉਨ੍ਹਾਂ ਦੇ ਟੈਸਟ ਕੀਤੇ ਗਏ ਹਨ ਅਤੇ ਉਨ੍ਹਾਂ ਦੀ ਹਾਲਾਤ ਸਥਿਰ ਹੋ ਗਏ ਹਨ।” ਡਾਕਟਰਾਂ ਮੁਤਾਬਕ ਉਹ ਇਸ ਸਮੇਂ ਨਿਗਰਾਨੀ ਹੇਠ ਹਨ ਅਤੇ ਉਨ੍ਹਾਂ ਦੀ ਨਬਜ਼ ਦੀ ਦਰ ਵਿੱਚ ਸੁਧਾਰ ਹੋਇਆ ਹੈ। ਸਾਡੀ ਮੈਡੀਕਲ ਟੀਮ ਉਨ੍ਹਾਂ ਦੀ ਹਾਲਤ ‘ਤੇ ਨੇੜਿਓਂ ਨਜ਼ਰ ਰੱਖ ਰਹੀ ਹੈ।”

ਇਹ ਵੀ ਪੜ੍ਹੋ ਰਾਜ ਸਭਾ ਮੈਂਬਰ ਤੇ ਕੈਬਨਿਟ ਮੰਤਰੀਆਂ ਨੇ ਡੇਰਾ ਬਾਬਾ ਨਾਨਕ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਬਾਂਹ ਫੜੀ

ਦਸਣਾ ਬਣਦਾ ਹੈ ਕਿ ਆਪਣੀ ਸਿਹਤ ਦੇ ਕਾਰਨ ਮੁੱਖ ਮੰਤਰੀ ਨੇ ਅੱਜ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ਵੀ ਮੁਲਤਵੀ ਕਰ ਦਿੱਤੀ ਸੀ। ਇਸ ਮੀਟਿੰਗ ਵਿਚ ਹੜ੍ਹਾਂ ਸਬੰਧੀ ਸਮੀਖਿਆ ਕੀਤੀ ਜਾਣੀ ਸੀ। ਉੰਝ ਮੁੱਖ ਮੰਤਰੀ ਵੱਲੋਂ ਲਗਾਤਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਜਾ ਰਿਹਾ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Bathinda ‘ਚ ਨਕਲੀ ਬ੍ਰਾਂਡਡ ਬੂਟਾਂ ਦਾ ਗੋਰਖਧੰਦਾ ਬੇਨਕਾਬ, ਹੋਇਆ ਪਰਚਾ ਦਰਜ਼

0

Bathinda News: ਬਠਿੰਡਾ ਵਿੱਚ ਸਥਾਨਕ ਪ੍ਰਸ਼ਾਸਨ ਤੇ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਨਵੀਂ ਬਸਤੀ ਸਥਿਤ ਇੱਕ ਦੁਕਾਨ ‘ਤੇ ਰੇਡ ਮਾਰੀ, ਜਿੱਥੇ Adidas, Nike, Reebok, Skechers ਸਮੇਤ ਹੋਰ ਮਸ਼ਹੂਰ ਬ੍ਰਾਂਡਾਂ ਦੇ ਨਕਲੀ ਬੂਟਾਂ ਦੀਆਂ ਕਥਿਤ ਤੌਰ ‘ਤੇ ਡੁਪਲੀਕੇਟ ਕਾਪੀਆਂ ਵੇਚੀਆਂ ਜਾ ਰਹੀਆਂ ਸਨ। ਪਤਾ ਲੱਗਿਆ ਹੈ ਕਿ ਨਾਮੀ ਕੰਪਨੀਆਂ ਦੇ ਪ੍ਰਤੀਨਿਧੀਆਂ ਦੀ ਹਾਜ਼ਰੀ ਵਿੱਚ ਮੌਕੇ ‘ਤੇ ਵੱਡੀ ਤਾਦਾਦ ਵਿਚ ਨਕਲੀ ਬੂਟ ਜ਼ਬਤ ਕੀਤੇ ਜਾਣ ਦੀ ਵੀ ਚਰਚਾ ਹੈ।ਸਰੋਤਾਂ ਅਨੁਸਾਰ, ਇਹ ਗੈਰਕਾਨੂੰਨੀ ਕਾਰੋਬਾਰ ਸਿਰਫ ਬਠਿੰਡਾ ਹੀ ਨਹੀਂ, ਸਗੋਂ ਗਿੱਦੜਬਾਹਾ ਖੇਤਰ ਵਿੱਚ ਵੀ ਵੱਡੇ ਪੱਧਰ ‘ਤੇ ਚੱਲ ਰਿਹਾ ਹੈ।

ਇਹ ਵੀ ਪੜ੍ਹੋ  Sri Muktsar Sahib Police ਵੱਲੋਂ ਨਸ਼ਾ ਤਸਕਰਾਂ ਵਿਰੁਧ ਵੱਡੀ ਕਾਰਵਾਈ; ਸਾਢੇ 3 ਕਿਲੋ ਅਫੀਮ ਸਹਿਤ 2 ਕਾਬੂ

ਉੱਥੇ ਵੀ ਕਈ ਗੁਪਤ ਗੋਦਾਮਾਂ ਵਿੱਚ ਵੱਡੀਆਂ ਕੰਪਨੀਆਂ ਦੇ ਨਕਲੀ ਬੂਟਾਂ ਦੀ ਸਪਲਾਈ ਕੀਤੀ ਜਾ ਰਹੀ ਹੈ। ਇਹ ਬੂਟ ਸਸਤੇ ਭਾਅ ‘ਤੇ ਵੇਚ ਕੇ ਗਾਹਕਾਂ ਨੂੰ ਠੱਗਿਆ ਜਾ ਰਿਹਾ ਸੀ। ਥਾਣਾ ਕੁਤਵਾਲੀ ਦੇ ਐਸਐਚਓ ਇੰਸਪੈਕਟਰ ਪਰਵਿੰਦਰ ਸਿੰਘ ਨੇ ਇਸ ਰੇਡ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਸ ਮਾਮਲੇ ਦੇ ਵਿੱਚ ਪਰਚਾ ਦਰਜ ਕਰ ਲਿਆ ਹੈ ਅਤੇ ਸਰਚ ਮੁਹਿੰਮ ਹਾਲੇ ਜਾਰੀ ਹੈ। ਜ਼ਿਕਰਯੋਗ ਹੈ ਕਿ ਇਸ ਗੋਰਖਧੰਦੇ ਨਾਲ ਨਾ ਸਿਰਫ ਗ੍ਰਾਹਕਾਂ ਨੂੰ ਧੋਖਾ ਦਿੱਤਾ ਜਾ ਰਿਹਾ ਹੈ, ਬਲਕਿ ਸਰਕਾਰ ਨੂੰ ਵੀ ਵੱਡਾ ਰੈਵਨਿਊ ਨੁਕਸਾਨ ਹੋ ਰਿਹਾ ਹੈ। ਅਧਿਕਾਰੀਆਂ ਨੇ ਯਕੀਨ ਦਵਾਇਆ ਹੈ ਕਿ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕੜੀ ਕਾਰਵਾਈ ਕੀਤੀ ਜਾਵੇਗੀ ਅਤੇ ਨਕਲੀ ਮਾਲ ਦੇ ਸਪਲਾਈ ਚੈਨ ਤੱਕ ਪਹੁੰਚ ਕੇ ਇਸ ਗੋਰਖਧੰਦੇ ਨੂੰ ਪੂਰੀ ਤਰ੍ਹਾਂ ਖਤਮ ਕੀਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1907251