Monday, May 18, 2026
Home Blog Page 478

Bathinda News:ਹੜ੍ਹ ਪੀੜਤਾਂ ਦੀ ਮਦਦ ਲਈ ਤੁੰਗਵਾਲੀ ਪੰਚਾਇਤ ਤੇ ਪਿੰਡ ਵਾਸੀਆਂ ਵਲੋਂ 8 ਟਰਾਲੀਆਂ ਰਵਾਨਾ

0

Bathinda News: ਸੰਸਾਰ ‘ਤੇ ਜੇਕਰ ਨਜ਼ਰ ਮਾਰੀ ਜਾਵੇ ਤਾਂ ਮਾਨਵਤਾ ਦੀ ਸਭ ਤੋਂ ਵੱਡੀ ਸੇਵਾ ਨਿਸ਼ਕਾਮ ਦਾਨ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡੀਸੀ ਸ੍ਰੀ ਰਾਜੇਸ਼ ਧੀਮਾਨ ਨੇ ਜ਼ਿਲ੍ਹੇ ਦੇ ਪਿੰਡ ਤੁੰਗਵਾਲੀ ਦੀ ਪੰਚਾਇਤ ਤੇ ਪਿੰਡ ਵਾਸੀਆਂ ਦੇ ਸਾਂਝੇ ਉਦਮ ਸਦਕਾ ਹੜ੍ਹ ਪੀੜਤ ਖੇਤਰਾਂ ਦੇ ਲੋਕਾਂ ਦੀ ਮਦਦ ਲਈ 8 ਟਰਾਲੀਆਂ ਨੂੰ ਰਵਾਨਾ ਕਰਨ ਉਪਰੰਤ ਕੀਤਾ। ਰਵਾਨਾ ਕੀਤੀਆਂ ਟਰਾਲੀਆਂ ਵਿੱਚ ਪਸ਼ੂਆਂ ਦੀ ਖੁਰਾਕ ਲਈ 2 ਟਰਾਲੀਆਂ ਤੂੜੀ ਦੀਆਂ, 1 ਟਰਾਲੀ ਮੱਕੀ ਦੇ ਆਚਾਰ ਦੀ, 1 ਟਰਾਲੀ ਦਾਣੇ ਚੌਂਕਰ ਦੀ, 35 ਕੁਆਇੰਟਲ ਆਟੇ ਤੋਂ ਇਲਾਵਾ ਬਾਕੀ ਰਾਸ਼ਨ ਕਿੱਟਾਂ ਆਦਿ ਸ਼ਾਮਲ ਸਨ।

ਇਹ ਵੀ ਪੜ੍ਹੋ Bathinda Police ‘ਚ ਵੱਡਾ ਫ਼ੇਰਬਦਲ; ਦੇਖੋ ਲਿਸਟ

ਇਸ ਮੌਕੇ ਡੀਸੀ ਨੇ ਨਗਰ ਨਿਵਾਸੀਆਂ ਅਤੇ ਸਮੂਹ ਗ੍ਰਾਮ ਪੰਚਾਇਤ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਿਆਂ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਨੇਕ ਉਪਰਾਲੇ ਕਰਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਡੀਸੀ ਨੂੰ ਵਿਸ਼ਵਾਸ਼ ਦਿਵਾਉਂਦਿਆਂ ਕਿਹਾ ਕਿ ਪਿੰਡ ਵਲੋਂ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਦੀ ਸਹਾਇਤਾ ਲਈ ਲੋੜ ਅਨੁਸਾਰ ਭਵਿੱਖ ਵਿੱਚ ਹਰ ਸੰਭਵ ਮਦਦ ਕੀਤੀ ਜਾਵੇਗੀ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਆਮ ਲੋਕਾਂ ਨੂੰ ਵੀ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀ ਮਦਦ ਲਈ ਸੁੱਕੇ ਰਾਸ਼ਨ, ਪੀਣ ਵਾਲੇ ਪਾਣੀ ਅਤੇ ਤਰਪਾਲਾਂ ਤੋਂ ਇਲਾਵਾ ਪਸ਼ੂਆਂ ਲਈ ਚਾਰੇ ਆਦਿ ਦੀ ਸੇਵਾ ਲਈ ਵੱਧ ਤੋਂ ਵੱਧ ਯੋਗਦਾਨ ਪਾਇਆ ਜਾਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Punjab Flood; ਪੰਜਾਬ ਕਾਂਗਰਸ ਨੇ 2 ਕਰੋੜ ਰੁਪਏ ਦੀ ਹੜ੍ਹ ਰਾਹਤ ਸਮੱਗਰੀ ਦਾ ਪ੍ਰਬੰਧ ਕੀਤਾ

0

👉ਸੂਬੇ ਭਰ ਵਿੱਚ ‘ਹੜ੍ਹ ਰਾਹਤ ਤਾਲਮੇਲ ਕਮੇਟੀਆਂ’ ਲੋਕਾਂ ਤੱਕ ਪਹੁੰਚ ਰਹੀਆਂ
Hoshiarpur News: Punjab Flood;ਪੰਜਾਬ ਕਾਂਗਰਸ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਹੜ੍ਹ ਪੀੜਤਾਂ ਨੂੰ ਸਹਾਇਤਾ ਪਹੁੰਚਾਉਣ ਲਈ ਹੁਣ ਤੱਕ ਲਗਭਗ ਦੋ ਕਰੋੜ ਰੁਪਏ ਦੀ ਰਾਹਤ ਸਮੱਗਰੀ ਦਾ ਪ੍ਰਬੰਧ ਕੀਤਾ ਹੈ।ਇੱਥੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਹੜ੍ਹ ਰਾਹਤ ਤਾਲਮੇਲ ਕਮੇਟੀਆਂ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਤੱਕ ਪਹੁੰਚ ਕਰ ਰਹੀਆਂ ਹਨ।ਉਹ ਜ਼ਿਲ੍ਹੇ ਦੇ ਸੀਨੀਅਰ ਪਾਰਟੀ ਆਗੂਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

ਇਹ ਵੀ ਪੜ੍ਹੋ ਭਾਰਤ ਸਰਕਾਰ ਦੀ ਟੀਮ ਵੱਲੋਂ ਫ਼ਿਰੋਜ਼ਪੁਰ ਜ਼ਿਲੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਉਨ੍ਹਾਂ ਖ਼ੁਲਾਸਾ ਕੀਤਾ ਕਿ ਜਿੱਥੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਆਗੂ ਅਤੇ ਜਨ ਪ੍ਰਤੀਨਿਧੀ ਪਹਿਲਾਂ ਹੀ ਲੋਕਾਂ ਵਿੱਚ ਕੰਮ ਕਰ ਰਹੇ ਹਨ। ਉੱਥੇ ਹੀ, ਜਿਹੜੇ ਇਲਾਕੇ ਹੜ੍ਹਾਂ ਤੋਂ ਪ੍ਰਭਾਵਿਤ ਨਹੀਂ ਹਨ, ਉਨ੍ਹਾਂ ਦੇ ਆਗੂ ਅਤੇ ਵਰਕਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਤਾਇਨਾਤ ਕੀਤੇ ਜਾ ਰਹੇ ਹਨ।ਅੱਜ ਹੁਸ਼ਿਆਰਪੁਰ ਵਿਖੇ ਹੋਈ ਮੀਟਿੰਗ ਵਿੱਚ ਸਾਬਕਾ ਮੰਤਰੀ ਸੁੰਦਰ ਸ਼ਿਆਮ ਅਰੋੜਾ, ਸੰਗਤ ਸਿੰਘ ਗਿਲਜ਼ੀਆਂ, ਸਾਬਕਾ ਵਿਧਾਇਕ ਪਵਨ ਕੁਮਾਰ ਆਦੀਆ, ਅਰੁਣ ਡੋਗਰਾ, ਕਮਲਜੀਤ ਸਿੰਘ ਲਾਲੀ ਆਦਿ ਮੌਜੂਦ ਸਨ।ਉਨ੍ਹਾਂ ਕਿਹਾ ਕਿ ਫਿਰੋਜ਼ਪੁਰ, ਲੁਧਿਆਣਾ, ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਸੰਸਦੀ ਹਲਕਿਆਂ ਵਿੱਚ ਹੁਣ ਤੱਕ ਫੰਡ ਇਕੱਠੇ ਕੀਤੇ ਗਏ ਹਨ।

ਇਹ ਵੀ ਪੜ੍ਹੋ Punjab flood news: ਹੁਣ ਲੁਧਿਆਣਾ ਦੇ ਦਰਜ਼ਨਾਂ ਪਿੰਡਾਂ ‘ਚ ਪਾਣੀ ਦਾ ਖ਼ਤਰਾ ਮੰਡਰਾਇਆ, ਫ਼ੌਜ ਤੇ ਪ੍ਰਸ਼ਾਸਨ ਸਹਿਤ ਪਿੰਡ ਦੇ ਲੋਕ ਡਟੇ

ਵੜਿੰਗ ਨੇ ਕਿਹਾ ਕਿ ਪਾਰਟੀ ਦੇ ਸੰਸਦ ਮੈਂਬਰਾਂ ਨੇ ਵੀ ਆਪੋ-ਆਪਣੇ ਮੈਂਬਰ ਪਾਰਲੀਮੈਂਟ ਲੋਕਲ ਏਰੀਆ ਡਿਵੈਲਪਮੈਂਟ ਫੰਡਾਂ ਵਿੱਚੋਂ ਯੋਗਦਾਨ ਪਾਇਆ ਗਿਆ ਹੈ, ਕਿਉਂਕਿ ਉਹ ਕੁਦਰਤੀ ਆਫ਼ਤ ਦੌਰਾਨ ਰਾਹਤ ਲਈ ਯੋਗਦਾਨ ਪਾ ਸਕਦੇ ਹਨ। ਉਨ੍ਹਾਂ ਤੋਂ ਇਲਾਵਾ, ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਔਜਲਾ, ਫਿਰੋਜ਼ਪੁਰ ਤੋਂ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਅਤੇ ਫਤਿਹਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਸੂਬੇ ਵਿੱਚ ਹੜ੍ਹਾਂ ਤੋਂ ਰਾਹਤ ਲਈ 25-25 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ।ਸੂਬਾ ਕਾਂਗਰਸ ਪ੍ਰਧਾਨ ਨੇ ਖੁਲਾਸਾ ਕੀਤਾ ਕਿ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਰਾਹੁਲ ਗਾਂਧੀ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਹੇ ਹਨ ਅਤੇ ਸੂਬਾਈ ਲੀਡਰਸ਼ਿਪ ਤੇ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨਾਲ ਵੀ ਨਿਯਮਤ ਸੰਪਰਕ ਵਿੱਚ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Bathinda News; ਹੜ੍ਹਾਂ ਨਾਲ ਹੋਈ ਤਬਾਹੀ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨ ਜਥੇਬੰਦੀ ਉਗਰਾਹਾ ਨੇ ਦਿੱਤੇ ਮੰਗ ਪੱਤਰ

Bathinda News: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਕਮੇਟੀ ਦੇ ਸੱਦੇ ਤਹਿਤ ਪੰਜਾਬ ਵਿੱਚ ਹੜਾਂ ਨਾਲ ਹੋਈ ਤਬਾਹੀ ਕਾਰਨ ਹੋਏ ਮਨੁੱਖੀ , ਦੁਧਾਰੂ ਅਤੇ ਹੋਰ ਪਸ਼ੂਆਂ ਦੇ ਜਾਨੀ ਨੁਕਸਾਨ, ਫਸਲਾਂ, ਘਰਾਂ, ਦੁਕਾਨਾਂ ਅਤੇ ਹੋਰ ਹੋਏ ਨੁਕਸਾਨ ਦਾ ਪੂਰਾ ਮੁਆਵਜ਼ਾ ਲੈਣ ਅਤੇ ਹੜਾਂ ਦੇ ਪਾਣੀ ਤੋਂ ਪੈਦਾ ਹੋਈਆਂ ਜਾਂ ਹੋਣ ਵਾਲੀਆਂ ਸਮੱਸਿਆਵਾਂ ਦਾ ਹੱਲ ਕਰਾਉਣ ਲਈ ਅੱਜ ਜ਼ਿਲਾ ਬਠਿੰਡਾ ਵੱਲੋਂ ਜਿਲਾ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਦੀ ਅਗਵਾਈ ਵਿੱਚ ਇਕੱਠੇ ਹੋ ਕੇ ਪ੍ਰਧਾਨ ਮੰਤਰੀ ਭਾਰਤ ਸਰਕਾਰ ਅਤੇ ਮੁੱਖ ਮੰਤਰੀ ਪੰਜਾਬ ਸਰਕਾਰ ਦੇ ਨਾਂ ਡਿਪਟੀ ਕਮਿਸ਼ਨਰ ਬਠਿੰਡਾ ਰਾਹੀਂ ਮੰਗ ਪੱਤਰ ਦਿੱਤਾ ਗਿਆ ।ਮੰਗ ਪੱਤਰ ਰਾਹੀਂ ਮੰਗ ਕੀਤੀ ਗਈ ਕਿ ਪੰਜਾਬ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ, ਉਤਰਾਖੰਡ ਅਤੇ ਹੋਰਨਾਂ ਥਾਵਾਂ ‘ਤੇ ਬਦਲ ਫੱਟਣ ਅਤੇ ਭਾਰੀ ਵਰਖਾ ਪੈਣ ਦੇ ਵਰਤਾਰੇ ਸਦਕਾ ਵੱਡੇ ਪੱਧਰ ‘ਤੇ ਜਾਨ-ਮਾਲ, ਫ਼ਸਲਾਂ, ਘਰ-ਘਾਟ ਅਤੇ ਜ਼ਮੀਨਾਂ ਦੀ ਬਰਬਾਦੀ ਹੋਈ ਹੈ।

ਇਹ ਵੀ ਪੜ੍ਹੋ ਭਾਰਤ ਸਰਕਾਰ ਦੀ ਟੀਮ ਵੱਲੋਂ ਫ਼ਿਰੋਜ਼ਪੁਰ ਜ਼ਿਲੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਇਸ ਨੂੰ ਕੌਮੀ ਆਫ਼ਤ ਐਲਾਨਿਆ ਜਾਵੇ। ਇਸ ਲਈ ਕੌਮੀ ਆਫ਼ਤ ਫੰਡ ਜਾਰੀ ਕਰਕੇ ਵੱਡੇ ਪੱਧਰ ‘ਤੇ ਰਾਹਤ ਕਾਰਜਾਂ ਨੂੰ ਫੌਰੀ ਅੱਗੇ ਵਧਾਇਆ ਜਾਵੇ,ਹੜ੍ਹਾਂ ਦੀ ਮਾਰ ਸਦਕਾ ਹੋਈਆਂ ਇਨਸਾਨੀ ਮੌਤਾਂ ਵਾਲੇ ਪਰਿਵਾਰਾਂ ਨੂੰ ਤਕੜੀ ਮਾਇਕ ਸਹਾਇਤਾ ਦੇ ਕੇ ਢਾਰਸ ਦਿੱਤੀ ਜਾਵੇ। ਪਾਲਤੂ ਪਸ਼ੂ ਤੇ ਹੋਰਨਾਂ ਸਹਾਇਕ ਧੰਦਿਆਂ ਦੇ ਨੁਕਸਾਨ, ਘਰ- ਘਾਟ ਤੇ ਫ਼ਸਲਾਂ, ਜ਼ਮੀਨਾਂ ਵਗੈਰਾ ਦੀ ਬਰਬਾਦੀ ਨੂੰ ਝੱਲਣ ਵਾਲੇ ਲੋਕਾਂ ਦੇ ਨੁਕਸਾਨ ਦੀ ਸੌ ਫ਼ੀਸਦੀ ਪੂਰਤੀ ਲਈ ਤੁਰੰਤ ਫੰਡ ਜਾਰੀ ਕੀਤੇ ਜਾਣ। ਜ਼ਰੂਰੀ ਉਸਾਰ ਢਾਂਚੇ ਸੜਕਾਂ, ਸਕੂਲਾਂ, ਹਸਪਤਾਲਾਂ ਤੇ ਹੋਰ ਸਾਂਝੀਆਂ ਥਾਵਾਂ ਦੇ ਹੋਏ ਨੁਕਸਾਨ ਨੂੰ ਪੂਰਨ ਲਈ ਵੀ ਫੰਡ ਜਾਰੀ ਕੀਤੇ ਜਾਣ ਤੇ ਮੁੜ ਉਸਾਰੀ ਦਾ ਕੰਮ ਪਾਣੀ ਉਤਰਨ ਸਾਰ ਸ਼ੁਰੂ ਕੀਤਾ ਜਾਵੇ, ਬਰਸਾਤੀ ਪਾਣੀ ਦੇ ਪ੍ਰਦੂਸ਼ਣ ਸਦਕਾ ਪੈਦਾ ਹੋ ਸਕਣ ਵਾਲੀਆਂ ਤੇ ਵੱਡੇ ਪੱਧਰ ਤੇ ਫ਼ੈਲ ਜਾਣ ਵਾਲੀਆਂ ਬੀਮਾਰੀਆਂ ਦੀ ਅਗਾਊਂ ਰੋਕਥਾਮ ਲਈ ਸਿਹਤ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾਣ, ਬਰਸਾਤੀ ਮੌਸਮ ਆਉਣ ਤੋਂ ਪਹਿਲਾਂ ਖ਼ਾਸ ਕਰਕੇ ਭਾਰੀ ਬਾਰਸ਼ਾਂ ਹੋਣ ਦੀ ਪੇਸ਼ੀਨਗੋਈ ਹੋ ਜਾਣ ਦੇ ਬਾਵਜੂਦ ਕੋਈ ਵੀ ਸਰਕਾਰ ਚੌਕਸ ਨਹੀਂ ਹੋਈ ਅਤੇ ਹਰਕਤ ਵਿੱਚ ਨਹੀਂ ਆਈ।

ਇਹ ਵੀ ਪੜ੍ਹੋ Bathinda Police ‘ਚ ਵੱਡਾ ਫ਼ੇਰਬਦਲ; ਦੇਖੋ ਲਿਸਟ

ਦਰਿਆਵਾਂ, ਡਰੇਨਾਂ, ਧੁੱਸੀ ਬੰਨ੍ਹ ਤੇ ਫਲੱਡ ਗੇਟਾਂ ਵਗੈਰਾ ਦੀ ਕੀਤੀ ਜਾਣ ਵਾਲੀ ਪਰਖ ਪੜਤਾਲ, ਸਫਾਈ, ਮੁਰੰਮਤ ਵਗੈਰਾ ਕਰਨ ਵਿੱਚ ਭਾਰੀ ਅਣਗਹਿਲੀ ਹੋਈ ਹੈ। ਅਜਿਹੀ ਕੋਤਾਹੀ ਕਰਨ ਵਾਲੀ ਦੋਸ਼ੀ ਸਿਆਸੀ ਲੀਡਰਸ਼ਿਪ ਅਤੇ ਅਫ਼ਸਰਸ਼ਾਹੀ ਦੀ ਪਛਾਣ ਕੀਤੀ ਜਾਵੇ ਅਤੇ ਇਨ੍ਹਾਂ ਨੂੰ ਲੋਕਾਂ ਦੀ ਜਾਨ-ਮਾਲ ਨਾਲ ਖੇਡਣ ਲਈ ਬਣਦੀਆਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਇਸ ਨੂੰ ਮੋਜੂਦਾ ਸਮੇਂ ‘ਚ ਵਿਕਸਿਤ ਹੋ ਚੁੱਕੀ ਨਵੀਂ ਤਕਨੀਕ ਦੀ ਵਰਤੋਂ ਕਰਦਿਆਂ ਪੂਰਨ ਰੂਪ ਵਿੱਚ ਨਵਿਆਇਆ ਜਾਵੇ।ਅੱਜ ਦੇ ਇਕੱਠ ਨੂੰ ਹਰਜਿੰਦਰ ਸਿੰਘ, ਔਰਤ ਆਗੂ ਹਰਿੰਦਰ ਕੌਰ ਬਿੰਦੂ,ਕਰਮਜੀਤ ਕੌਰ ਲਹਿਰਾ ਖਾਨਾ,ਜਗਦੇਵ ਸਿੰਘ ਜੋਗੇਵਾਲਾ,ਜਗਸੀਰ ਸਿੰਘ ਝੁੰਬਾ,ਅਵਤਾਰ ਸਿੰਘ ਭਗਤਾ,ਗੁਲਾਬ ਸਿੰਘ ਜਿਉਂਦ, ਟੀ ਐਸ ਯੂਨੀਅਨ ਦੇ ਸੂਬਾ ਆਗੂ ਚੰਦਰ ਸਰਮਾਂ ਨੇ ਸੰਬੋਧਨ ਕੀਤਾ। ਇਸ ਤੋਂ ਇਲਾਵਾ ਜਿਲਾ ਆਗੂਆਂ ਹਰਜਿੰਦਰ ਸਿੰਘ ਬੱਗੀ,ਜਸਵੀਰ ਸਿੰਘ ਬੁਰਜ ਸੇਮਾ,ਜਗਦੇਵ ਸਿੰਘ ਜੋਗੇਵਾਲਾ,ਜਗਸੀਰ ਸਿੰਘ ਝੁੰਬਾ ਅਤੇ ਹਰਿੰਦਰ ਕੌਰ ਬਿੰਦੂ ਵੱਲੋਂ ਜੇਲ ਵਿੱਚ ਬੰਦ ਦੋ ਕਿਸਾਨ ਆਗੂਆਂ ਦੀ ਮੁਲਾਕਾਤ ਅਤੇ ਹੋਰ ਸਮੱਸਿਆਵਾਂ ਅਤੇ ਖੇਤੀ ਮੋਟਰਾਂ ਦੇ ਸਾਮਾਨ ਦੀਆਂ ਹੋ ਰਹੀਆਂ ਚੋਰੀਆਂ ਸੰਬੰਧੀ ਐਸ ਐਸ ਪੀ ਨੂੰ ਮਿਲਣ ਗਿਆ ਤਾਂ ਐਸ ਐਸ ਪੀ ਦਫਤਰ ਦੇ ਮੁੱਖ ਅਫਸਰ ਡੀ ਐਸ ਪੀ ਗੁਰਪ੍ਰੀਤ ਸਿੰਘ ਨੇ ਕਿਸਾਨ ਆਗੂਆਂ ਮਸਲੇ ਹੱਲ ਕਰਨ ਦਾ ਭਰੋਸਾ ਦਿੱਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਰਾਜ ਸਭਾ ਮੈਂਬਰ ਤੇ ਕੈਬਨਿਟ ਮੰਤਰੀਆਂ ਨੇ ਡੇਰਾ ਬਾਬਾ ਨਾਨਕ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਬਾਂਹ ਫੜੀ

0

👉ਤਾਲਿਬਾਨ ਸ਼ਾਸਤ ਅਫ਼ਗ਼ਾਨਿਸਤਾਨ ਦੀ ਮਦਦ ਕਰਨ ਵਾਲੀ ਮੋਦੀ ਸਰਕਾਰ ਹਿੰਦੁਸਤਾਨ ਵਿੱਚ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਦੀ ਵੀ ਸਾਰ ਲਵੇ : ਸੰਜੇ ਸਿੰਘ
👉ਕੇਂਦਰ ਸਰਕਾਰ ਪੰਜਾਬ ਦੇ ਰੋਕੇ ਫ਼ੰਡ ਦੇਣ ਦੇ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਤੁਰੰਤ ਵਿਸ਼ੇਸ਼ ਰਾਹਤ ਪੈਕੇਜ ਦੇਵੇ:ਅਮਨ ਅਰੋੜਾ
Gurdaspur News: ਰਾਜ ਸਭਾ ਮੈਂਬਰ ਸ੍ਰੀ ਸੰਜੇ ਸਿੰਘ ਵੱਲੋਂ ਸੂਬੇ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨਾਲ ਅੱਜ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ, ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਐੱਸ.ਐੱਸ.ਪੀ. ਬਟਾਲਾ ਜਨਾਬ ਸੋਹੇਲ ਕਾਸਿਮ ਮੀਰ, ਜ਼ਿਲ੍ਹਾ ਯੋਜਨਾ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਅਤੇ ਆਪ ਦੇ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ, ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਰਾਜੀਵ ਸ਼ਰਮਾ ਵੀ ਮੌਜੂਦ ਸਨ।ਰਾਜ ਸਭਾ ਮੈਂਬਰ ਸ੍ਰੀ ਸੰਜੇ ਸਿੰਘ, ਸੂਬੇ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਸਵੇਰੇ ਸਭ ਤੋਂ ਪਹਿਲਾਂ ਪਿੰਡ ਸ਼ਾਹਪੁਰ ਜਾਜਨ ਦੀ ਪੱਤੀ ਰਾਮਪੁਰ ਵਿਖੇ ਹੜ੍ਹ ਪੀੜਤਾਂ ਲਈ ਰਾਹਤ ਸਮਗਰੀ ਦੀਆਂ ਟਰਾਲੀਆਂ ਨੂੰ ਰਵਾਨਾ ਕੀਤਾ ਗਿਆ।

ਇਹ ਵੀ ਪੜ੍ਹੋ  ਹੜ੍ਹਾਂ ‘ਚ ਬਜ਼ੁਰਗਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਵੱਲੋਂ ਖਾਸ ਉਪਰਾਲੇ: ਡਾ ਬਲਜੀਤ ਕੌਰ

ਇਸ ਉਪਰੰਤ ਉਨ੍ਹਾਂ ਵੱਲੋਂ ਡੇਰਾ ਬਾਬਾ ਨਾਨਕ ਇਲਾਕੇ ਅਤੇ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਵਿਖੇ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਰਾਜ ਸਭਾ ਮੈਂਬਰ ਸ੍ਰੀ ਸੰਜੇ ਸਿੰਘ ਨੇ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਪੰਜਾਬ ਦੇ ਕਈ ਇਲਾਕੇ ਗੰਭੀਰ ਹੜ੍ਹਾਂ ਦੀ ਮਾਰ ਹੇਠ ਹਨ ਅਤੇ ਕਿਸਾਨਾਂ ਦੀਆਂ ਫ਼ਸਲਾਂ, ਪਸ਼ੂਆਂ ਸਮੇਤ ਆਮ ਲੋਕਾਂ ਦਾ ਵੱਡਾ ਮਾਲੀ ਨੁਕਸਾਨ ਹੋਇਆ ਹੈ ਪਰ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਅਜੇ ਤੱਕ ਪੰਜਾਬ ਲਈ ਕੋਈ ਵਿਸ਼ੇਸ਼ ਰਾਹਤ ਪੈਕੇਜ ਨਹੀਂ ਐਲਾਨਿਆ ਗਿਆ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਤਾਲਿਬਾਨ ਸ਼ਾਸਿਤ ਅਫ਼ਗ਼ਾਨਿਸਤਾਨ ਦੀ ਤਾਂ ਮਦਦ ਕਰ ਰਹੀ ਹੈ ਪਰ ਹਿੰਦੁਸਤਾਨ ਦੀ ਨਹੀਂ। ਉਨ੍ਹਾਂ ਕੇਂਦਰ ਸਰਕਾਰ ਨੂੰ ਸਵਾਲ ਕੀਤਾ ਕਿ ਅਫ਼ਗ਼ਾਨਿਸਤਾਨ ਨੂੰ ਤਾਂ ਤੁਰੰਤ ਰਾਹਤ ਸਮਗਰੀ ਭੇਜੀ ਗਈ ਪਰ ਹੜ੍ਹਾਂ ਨਾਲ ਪ੍ਰਭਾਵਿਤ ਪੰਜਾਬ ਨੂੰ ਵਿੱਤੀ ਅਤੇ ਮਾਨਵਤਾਵਾਦੀ ਸਹਾਇਤਾ ਦੇਣ ਵਿੱਚ ਦੇਰੀ ਕਿਉਂ ਹੋ ਰਹੀ ਹੈ। ਸ੍ਰੀ ਸੰਜੇ ਸਿੰਘ ਨੇ ਕਿਹਾ ਕਿ ਬੀਤੇ ਕੱਲ੍ਹ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਸ਼ਿਵਰਾਜ ਚੌਹਾਨ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਰਹੇ ਸਨ ਪਰ ਉਨ੍ਹਾਂ ਵੱਲੋਂ ਵੀ ਪੰਜਾਬ ਨੂੰ ਕੋਈ ਰਾਹਤ ਦੇਣ ਦਾ ਐਲਾਨ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੇਂਦਰੀ ਖੇਤੀਬਾੜੀ ਮੰਤਰੀ ਏਨੇ ਦਿਨਾਂ ਬਾਅਦ ਵੀ ਰਿਪੋਰਟ ਦੀ ਗੱਲ ਨਾ ਕਰਨ ਸਗੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਪੈਕੇਜ ਦੇਣ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਪੰਜਾਬ ਨਾਲ ਮਤਰਈ ਮਾਂ ਵਾਲਾ ਸਲੂਕ ਬੰਦ ਕਰਕੇ ਔਖੀ ਘੜੀ ਵਿੱਚ ਉਸ ਦੀ ਬਾਂਹ ਫੜ੍ਹਨੀ ਚਾਹੀਦੀ ਹੈ।

ਇਹ ਵੀ ਪੜ੍ਹੋ  ਹਰਜੋਤ ਬੈਂਸ ਨੇ ਨੰਗਲ ਵਿੱਚ ਪ੍ਰਾਚੀਨ ਮੰਦਰ ਨੂੰ ਹੜ੍ਹ ਤੋਂ ਬਚਾਉਣ ਲਈ ਨਿਭਾਈ ਮੋਹਰੀ ਭੂਮਿਕਾ

ਇਸ ਮੌਕੇ ਸੂਬੇ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਹੜ੍ਹਾਂ ਦੇ ਇਸ ਸੰਕਟ ਵਿੱਚ ਪੰਜਾਬ ਸਰਕਾਰ ਆਪਣੇ ਲੋਕਾਂ ਦੇ ਨਾਲ ਹੈ ਅਤੇ ਇਸ ਸੰਕਟ ਨਾਲ ਨਜਿੱਠਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਸਾਰੀ ਮਸ਼ੀਨਰੀ ਆਪਣੀ ਪੂਰੀ ਸਮਰੱਥਾ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ਵਿੱਚ ਲੱਗੀ ਹੋਈ ਹੈ। ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਸ੍ਰੀ ਮਨੀਸ਼ ਸਿਸੋਦੀਆ, ਪੰਜਾਬ ਸਰਕਾਰ ਦੇ ਸਾਰੇ ਮੰਤਰੀ ਤੇ ਵਿਧਾਇਕ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਜਾ ਕੇ ਜਿੱਥੇ ਜ਼ਮੀਨੀ ਪੱਧਰ ‘ਤੇ ਹੋਏ ਨੁਕਸਾਨ ਦਾ ਜਾਇਜ਼ਾ ਲੈ ਰਹੇ ਹਨ ਓਥੇ ਰਾਹਤ ਤੇ ਬਚਾਅ ਕਾਰਜਾਂ ਵਿੱਚ ਵੀ ਆਪਣਾ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸਮੂਹ ਵਲੰਟੀਅਰ ਵੀ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ‘ਚ ਦਿਨ-ਰਾਤ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੀ ਹੜ੍ਹ ਪੀੜਤਾਂ ਦੀ ਸਹਾਇਤਾ ਵਿੱਚ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ, ਜਿਸ ਲਈ ਪੰਜਾਬ ਸਰਕਾਰ ਉਨ੍ਹਾਂ ਦੀ ਧੰਨਵਾਦੀ ਹੈ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ, ਜਿਸ ਨੇ ਲਗਾਤਾਰ ਦੇਸ ਦੀ ਅਨਾਜ ਸੁਰੱਖਿਆ ਅਤੇ ਆਰਥਿਕ ਤਾਕਤ ਵਿੱਚ ਯੋਗਦਾਨ ਪਾਇਆ ਹੈ, ਨੂੰ ਮੁਸ਼ਕਲ ਦੀ ਘੜੀ ਵਿੱਚ ਕੇਂਦਰ ਸਰਕਾਰ ਵੱਲੋਂ ਤੁਰੰਤ ਅਤੇ ਢੁਕਵੀਂ ਸਹਾਇਤਾ ਮਿਲਣੀ ਚਾਹੀਦੀ ਹੈ।

ਇਹ ਵੀ ਪੜ੍ਹੋ  ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਹੜ੍ਹਾਂ ਦੇ ਮੱਦੇਨਜ਼ਰ ਐਮਰਜੈਂਸੀ ਲੋੜਾਂ ਨੂੰ ਪੂਰਾ ਕਰਨ ਲਈ 33000 ਲੀਟਰ ਪੈਟਰੋਲ ਅਤੇ 46500 ਲੀਟਰ ਡੀਜ਼ਲ ਦਾ ਭੰਡਾਰ ਅਲਾਟ

ਉਨ੍ਹਾਂ ਕਿਹਾ ਕਿ ਬੜੇ ਅਫ਼ਸੋਸ ਦੀ ਗੱਲ ਹੈ ਕਿ ਪੰਜਾਬ ਪਿਛਲੇ ਕਈ ਦਿਨਾਂ ਤੋਂ ਹੜ੍ਹਾਂ ਵਿੱਚ ਡੁੱਬਿਆ ਹੋਇਆ ਹੈ ਪਰ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਦੀ ਕੋਈ ਮਦਦ ਨਹੀਂ ਕੀਤੀ ਗਈ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਜਦੋਂ ਤੋਂ ਕੇਂਦਰ ਸਰਕਾਰ ਵੱਲੋਂ ਜੀ.ਐੱਸ.ਟੀ. ਲਾਗੂ ਕੀਤੀ ਗਈ ਹੈ ਉਸ ਦੌਰਾਨ ਸੂਬੇ ਦਾ 50000 ਕਰੋੜ ਰੁਪਏ ਦਾ ਨੁਕਸਾਨ ਜੀ.ਐੱਸ.ਟੀ. ਕਾਰਨ ਹੋ ਚੁੱਕਾ ਹੈ। ਇਸ ਤੋਂ ਇਲਾਵਾ ਕੇਂਦਰ ਸਰਕਾਰ ਨੇ ਪੇਂਡੂ ਵਿਕਾਸ ਫ਼ੰਡ (ਆਰ.ਡੀ.ਐਫ.) ਅਤੇ ਮਾਰਕੀਟ ਵਿਕਾਸ ਫ਼ੰਡ (ਐਮ.ਡੀ.ਐਫ.) ਦੇ ਪੰਜਾਬ ਦੇ 8,000 ਕਰੋੜ ਰੁਪਏ ਜਾਣਬੁੱਝ ਕੇ ਰੋਕੇ ਹੋਏ ਹਨ। ਉਨ੍ਹਾਂ ਕਿਹਾ ਕੇਂਦਰ ਸਰਕਾਰ ਨੇ ਪੰਜਾਬ ਦੇ ਹੱਕ ਦੇ ਪੈਸੇ ਤਾਂ ਕੀ ਜਾਰੀ ਕਰਨੇ ਸਨ ਸਗੋਂ ਕੇਂਦਰ ਨੇ 15 ਦਿਨ ਪਹਿਲਾਂ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਪੰਜਾਬ ਦੇ 828 ਕਰੋੜ ਰੁਪਏ ਰੱਦ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਲੋਕਾਂ ਵੱਲੋਂ ਦਿੱਤੇ ਟੈਕਸਾਂ ਦਾ ਪੈਸਾ ਹੈ ਅਤੇ ਪੰਜਾਬ ਦਾ ਇਸ ਉੱਪਰ ਪੂਰਾ ਹੱਕ ਹੈ। ਸ੍ਰੀ ਅਮਨ ਅਰੋੜਾ ਨੇ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਕਿ ਉਹ ਬਿਨਾਂ ਕਿਸੇ ਦੇਰੀ ਪੰਜਾਬ ਦੇ ਰੋਕੇ ਹੋਏ ਪੈਸੇ ਜਾਰੀ ਕਰਨ ਦੇ ਨਾਲ ਪੰਜਾਬ ‘ਚ ਹੜ੍ਹਾਂ ਦੇ ਪ੍ਰਭਾਵ ਨੂੰ ਘਟਾਉਣ ਅਤੇ ਰਾਜ ਦੀ ਆਰਥਿਕਤਾ ਨੂੰ ਮੁੜ ਬਹਾਲ ਕਰਨ ਲਈ ਵਿਸ਼ੇਸ਼ ਆਰਥਿਕ ਪੈਕੇਜ ਦੇਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਭਾਰਤ ਸਰਕਾਰ ਦੀ ਟੀਮ ਵੱਲੋਂ ਫ਼ਿਰੋਜ਼ਪੁਰ ਜ਼ਿਲੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

0

Firozpur News:ਭਾਰਤ ਸਰਕਾਰ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਮੁਆਇਨਾ ਕਰਨ ਲਈ ਭੇਜੀ ਗਈ ਟੀਮ ਜਿਸ ਵਿੱਚ ਸ਼੍ਰੀ ਸੁਦੀਪ ਦੱਤਾ ਅੰਡਰ ਸੈਕਟਰੀ ਦਿਹਾਤੀ ਵਿਕਾਸ ਮੰਤਰਾਲਾ ਭਾਰਤ ਸਰਕਾਰ, ਲਕਸ਼ਮਣ ਰਾਮ ਬੁਲਡਕ ਡਾਇਰੈਕਟਰ ਐਗਰੀਕਲਚਰ, ਪ੍ਰਕਾਸ਼ ਚੰਦ ਡਿਪਟੀ ਡਾਰੈਕਟਰ ਮਨਿਸਟਰੀ ਆਫ ਜਲ ਸ਼ਕਤੀ,  ਆਰ.ਕੇ. ਤਿਵਾੜੀ ਸੀ.ਈ.ਏ. ਪਾਵਰ ਮੰਤਰਾਲਾ ਸ਼ਾਮਿਲ ਹਨ, ਵੱਲੋਂ ਫ਼ਿਰੋਜ਼ਪੁਰ ਜ਼ਿਲੇ ਦਾ ਦੌਰਾ ਕਰਕੇ ਵੱਖ-ਵੱਖ ਪਿੰਡਾਂ ਵਿੱਚ ਹੜ੍ਹ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਕਮਿਸ਼ਨਰ ਮਨਜੀਤ ਸਿੰਘ ਬਰਾੜ, ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਅਤੇ ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ ਵੀ ਉਨ੍ਹਾਂ ਨਾਲ ਸਨ।

ਇਹ ਵੀ ਪੜ੍ਹੋ  ਹਰਜੋਤ ਬੈਂਸ ਨੇ ਨੰਗਲ ਵਿੱਚ ਪ੍ਰਾਚੀਨ ਮੰਦਰ ਨੂੰ ਹੜ੍ਹ ਤੋਂ ਬਚਾਉਣ ਲਈ ਨਿਭਾਈ ਮੋਹਰੀ ਭੂਮਿਕਾ

ਇਸ ਦੌਰਾਨ ਕੇਂਦਰੀ ਟੀਮ ਵੱਲੋਂ ਫਿਰੋਜ਼ਪੁਰ ਦੇ ਸਤਲੁਜ ਦਰਿਆ ਦੇ ਕੰਢੇ ਤੇ ਪਿੰਡਾਂ ਅਤੇ ਹੂਸੈਨੀਵਾਲਾ ਦਾ ਦੌਰਾ ਕਰਕੇ ਗਰਾਊਂਡ ਜ਼ੀਰੋ ਦੀ ਰਿਪੋਰਟ ਹਾਸਲ ਕੀਤੀ ਗਈ। ਇਸ ਦੌਰਾਨ ਹੁਸੈਨੀਵਾਲਾ ਵਿਖੇ ਡਿਪਟੀ ਕਮਿਸ਼ਨਰ ਅਤੇ ਫੌਜ ਮੁਖੀਆਂ ਨੇ ਕੇਂਦਰੀ ਟੀਮ ਨੂੰ ਸਤਲੁਜ ਦਰਿਆ ਵਿੱਚ ਪਾਣੀ ਅਤੇ ਸਥਾਨਕ ਹਾਲਾਤਾਂ ਦੀ ਜਾਣਕਾਰੀ ਦਿੱਤੀ। ਕੇਂਦਰੀ ਟੀਮ ਵੱਲੋਂ ਫੌਜ ਦੇ ਅਧਿਕਾਰੀਆਂ ਨੂੰ ਹੁਸੈਨੀਵਾਲਾ ਵਿਖੇ ਹੋਏ ਸੈਨਾ ਦੇ ਬੁਨਿਆਦੀ ਢਾਂਚੇ ਦੇ ਨੁਕਸਾਨ ਦਾ ਮੁਆਇਨਾ ਕਰਕੇ ਉਸ ਦੀ ਮੁੜ ਉਸਾਰੀ ਤੇ ਆਉਣ ਵਾਲੇ ਖਰਚੇ ਦਾ ਅਨੁਮਾਨ ਲਗਾ ਕੇ ਡਿਪਟੀ ਕਮਿਸ਼ਨਰ ਰਾਹੀਂ ਕੇਂਦਰ ਨੂੰ ਭੇਜਿਆ ਜਾਵੇ ਤਾਂ ਜੋ ਇਸ ਨੂੰ ਮੁੜ ਤੋਂ ਉਸਾਰਿਆ ਜਾ ਸਕੇ। ਇਸ ਤੋਂ ਪਹਿਲਾਂ ਕੇਂਦਰੀ ਟੀਮ ਵੱਲੋਂ ਹੂਸੈਨੀਵਾਲਾ ਹੈਡ ਵਰਕਸ ਵਿਖੇ ਸਤਲੁਜ ਦਰਿਆ ਦੇ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ ਗਿਆ।

ਇਹ ਵੀ ਪੜ੍ਹੋ  ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਹੜ੍ਹਾਂ ਦੇ ਮੱਦੇਨਜ਼ਰ ਐਮਰਜੈਂਸੀ ਲੋੜਾਂ ਨੂੰ ਪੂਰਾ ਕਰਨ ਲਈ 33000 ਲੀਟਰ ਪੈਟਰੋਲ ਅਤੇ 46500 ਲੀਟਰ ਡੀਜ਼ਲ ਦਾ ਭੰਡਾਰ ਅਲਾਟ

ਇਸ ਉਪਰੰਤ ਕੇਂਦਰੀ ਟੀਮ ਵੱਲੋਂ ਬਾਰੇ ਕੇ ਰਾਹਤ ਕੇਂਦਰ ਦਾ ਵੀ ਦੌਰਾ ਕੀਤਾ ਗਿਆ ਅਤੇ ਉਥੇ ਲੋਕਾਂ ਨੂੰ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਹਨਾਂ ਵੱਲੋਂ ਇਸ ਮੌਕੇ ਰਾਹਤ ਕੇਂਦਰ ਵਿੱਚ ਰਹਿ ਰਹੇ ਲੋਕਾਂ ਨਾਲ ਵੀ ਗੱਲਬਾਤ ਕੀਤੀ ਗਈ।ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਕੇਂਦਰੀ ਟੀਮ ਨੂੰ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ ਪ੍ਰਭਾਵਿਤਾਂ ਦੀ ਕੀਤੀ ਜਾ ਰਹੀ ਮਦਦ ਉਹਨਾਂ ਨੂੰ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਅਤੇ ਕੀਤੇ ਜਾ ਰਹੇ ਰਾਹਤ ਕਾਰਜਾਂ ਬਾਰੇ ਜਾਣੂ ਕਰਾਇਆ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਦਮਨਜੀਤ ਸਿੰਘ ਮਾਨ, ਐਸਡੀਐਮ ਫਿਰੋਜ਼ਪੁਰ ਅਮਨਦੀਪ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Sri Muktsar Sahib Police ਵੱਲੋਂ ਨਸ਼ਾ ਤਸਕਰਾਂ ਵਿਰੁਧ ਵੱਡੀ ਕਾਰਵਾਈ; ਸਾਢੇ 3 ਕਿਲੋ ਅਫੀਮ ਸਹਿਤ 2 ਕਾਬੂ

0

Muktsar News:ਨਸ਼ਾ ਤਸਕਰੀ ਵਿਰੁੱਧ ਚੱਲ ਰਹੀ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਤਹਿਤ ਐਸ.ਐਸ.ਪੀ. ਡਾ. ਅਖਿਲ ਚੌਧਰੀ ਦੀ ਅਗਵਾਈ ਹੇਠ ਮਨਮੀਤ ਸਿੰਘ ਢਿੱਲੋਂ ਐਸ.ਪੀ (ਡੀ) ਅਤੇ ਸ੍ਰੀ ਇਕਬਾਲ ਸਿੰਘ ਡੀ.ਐਸ.ਪੀ (ਮਲੋਟ) ਦੀ ਨਿਗਰਾਨੀ ਹੇਠ ਥਾਣਾ ਸਿਟੀ ਮਲੋਟ ਪੁਲਿਸ ਵੱਲੋਂ 03 ਕਿਲੋ 500 ਗ੍ਰਾਮ ਅਫੀਮ ਸਮੇਤ 02 ਦੋਸ਼ੀਆਂ ਨੂੰ ਕਾਬੂ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ।ਜਾਣਕਾਰੀ ਅਨੁਸਾਰ, ਪੁਲਿਸ ਪਾਰਟੀ ਵੱਲੋਂ ਜੀ.ਟੀ. ਰੋਡ, ਪਿੰਡ ਰਥੜੀਆ ਨਜ਼ਦੀਕ ਚੈਕਿੰਗ ਦੌਰਾਨ ਇੱਕ ਕਾਲੀ ਸਕਾਰਪਿਓ (ਰਜਿ. ਨੰ. UP-27BH-6658) ਨੂੰ ਰੋਕ ਕੇ ਚੈਕ ਕੀਤਾ ਗਿਆ।

ਇਹ ਵੀ ਪੜ੍ਹੋ  Bathinda Police ‘ਚ ਵੱਡਾ ਫ਼ੇਰਬਦਲ; ਦੇਖੋ ਲਿਸਟ

ਇਸ ਵਿੱਚੋਂ ਦੋ ਵਿਅਕਤੀ ਗੁਰਬਖ਼ਸ਼ ਸਿੰਘ ਅਤੇ ਸਿਕੰਦਰ ਸਿੰਘ ਬੈਠੇ ਹੋਏ ਮਿਲੇ। ਨਿਯਮਾਂ ਅਨੁਸਾਰ ਤਲਾਸ਼ੀ ਪ੍ਰਕਿਰਿਆ ਪੂਰੀ ਕਰਨ ਉਪਰੰਤ ਉਹਨਾਂ ਦੇ ਕਬਜ਼ੇ ਤੋਂ 03 ਕਿਲੋ 500 ਗ੍ਰਾਮ ਅਫੀਮ ਬਰਾਮਦ ਹੋਈ।ਜਿਸ ਤੇ ਪੁਲਿਸ ਵੱਲੋਂ ਮੁਕਦਮਾ ਨੰਬਰ 152 ਮਿਤੀ 04.09.2025 ਅ/ਧ 18ਬੀ/61/85 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ ਮਲੋਟ ਵਿਖੇ ਦਰਜ ਕੀਤਾ ਗਿਆ।ਗ੍ਰਿਫ਼ਤਾਰ ਮੁਲਜਮਾਂ ਦੀ ਪਹਿਚਾਣ ਗੁਰਬਖ਼ਸ਼ ਸਿੰਘ, ਵਾਸੀ ਪਿੰਡ ਕੁਦਈਆ, ਥਾਣਾ ਮੰਦਨਾਪੁਰ, ਜ਼ਿਲ੍ਹਾ ਸ਼ਾਹਜਹਾਂਪੁਰ (ਉੱਤਰ ਪ੍ਰਦੇਸ਼),ਸਿਕੰਦਰ ਸਿੰਘ,ਵਾਸੀ ਪਿੰਡ ਜੋੜਕੀ ਅੰਧੇਵਾਲੀ, ਥਾਣਾ ਅਰਨੀਵਾਲਾ, ਜ਼ਿਲ੍ਹਾ ਫਾਜ਼ਿਲਕਾ ਦੇ ਤੌਰ ‘ਤੇ ਹੋਈ।

ਇਹ ਵੀ ਪੜ੍ਹੋ  RTI activist arrested ;ਨਿਗਮ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਬਲੈਕਮੇਲ ਕਰਦਾ RTI ਐਕਟੀਵਿਸਟ ਵਿਜੀਲੈਂਸ ਨੇ ਚੁੱਕਿਆ

ਮੁਲਜਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾਵੇਗਾ, ਤਾਂ ਜੋ ਉਨ੍ਹਾਂ ਤੋਂ ਹੋਰ ਪੁੱਛਗਿੱਛ ਕਰਕੇ ਅਗਲੇ ਅਤੇ ਪਿੱਛਲੇ ਨਸ਼ਾ ਤਸਕਰੀ ਲਿੰਕਾਂ ਦੀ ਪੜਤਾਲ ਕੀਤੀ ਜਾ ਸਕੇ। ਇਸ ਤੋਂ ਇਲਾਵਾ, ਮਿਲੇ ਹੋਰ ਸਬੂਤਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਡਰੱਗ ਸਪਲਾਈ ਚੇਨਾਂ ਨੂੰ ਖਤਮ ਕਰਨ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਵਚਨਬੱਧਤਾ ਜਤਾਈ ਗਈ ਹੈ।

 

ਹਰਜੋਤ ਬੈਂਸ ਨੇ ਨੰਗਲ ਵਿੱਚ ਪ੍ਰਾਚੀਨ ਮੰਦਰ ਨੂੰ ਹੜ੍ਹ ਤੋਂ ਬਚਾਉਣ ਲਈ ਨਿਭਾਈ ਮੋਹਰੀ ਭੂਮਿਕਾ

0

👉ਬੈਂਸ ਨੇ ਰੋਪੜ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਵਿਆਪਕ ਰਾਹਤ ਅਤੇ ਬਚਾਅ ਕਾਰਜਾਂ ਦੀ ਕੀਤੀ ਨਿਗਰਾਨੀ
Sri Anandpur Sahib News:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਨੰਗਲ ਵਿੱਚ ਇੱਕ ਇਤਿਹਾਸਕ ਅਸਥਾਨ ਪ੍ਰਾਚੀਨ ਸ੍ਰੀ ਲਕਸ਼ਮੀ ਨਾਰਾਇਣ ਮੰਦਰ ਨੂੰ ਸਤਲੁਜ ਦਰਿਆ ਦੇ ਤੇਜ਼ ਵਹਾਅ ਕਾਰਨ ਅੰਸ਼ਕ ਤੌਰ ‘ਤੇ ਨੁਕਸਾਨ ਪੁੱਜਣ ਉੱਤੇ ਇਸ ਨੂੰ ਬਚਾਉਣ ਲਈ ਤੁਰੰਤ ਤੇਜ਼ੀ ਨਾਲ ਕਾਰਵਾਈ ਆਰੰਭੀ। ਉਨ੍ਹਾਂ ਵੱਲੋਂ ਵਲੰਟੀਅਰਾਂ, ਸਥਾਨਕ ਨੌਜਵਾਨਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ ਮੰਦਰ ਨੂੰ ਹੋਰ ਨੁਕਸਾਨ ਤੋਂ ਬਚਾਉਣ ਲਈ ਡੰਗਾ (ਰੀਵੇਟਮੈਂਟ) ਲਗਾ ਕੇ ਮਜ਼ਬੂਤ ਕੀਤਾ ਜਾ ਰਿਹਾ ਹੈ।ਸ. ਬੈਂਸ ਨੇ ਕਿਹਾ ਕਿ ਨਗਰ ਕੌਂਸਲ, ਨੰਗਲ ਰਾਹੀਂ ਮੰਦਰ ਦੀ ਇਮਾਰਤ ਦੀ ਸਥਾਈ ਮਜ਼ਬੂਤੀ ਲਈ 1.27 ਕਰੋੜ ਰੁਪਏ ਦੀ ਰਾਸ਼ੀ ਅਲਾਟ ਕਰਵਾਉਣ ਲਈ ਵੀ ਯਤਨ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ  ਹੜ੍ਹਾਂ ‘ਚ ਬਜ਼ੁਰਗਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਵੱਲੋਂ ਖਾਸ ਉਪਰਾਲੇ: ਡਾ ਬਲਜੀਤ ਕੌਰ

ਜ਼ਿਕਰਯੋਗ ਹੈ ਕਿ ਸਿੱਖਿਆ ਮੰਤਰੀ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਪ੍ਰਭਾਵਿਤ ਪਿੰਡਾਂ ਅਤੇ ਕਸਬਿਆਂ ਵਿੱਚ ਰਾਹਤ ਤੇ ਬਚਾਅ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ।ਸ. ਬੈਂਸ ਨੇ ਯੂਥ ਕਲੱਬਾਂ, ਪੰਚਾਇਤਾਂ, ਸਮਾਜਿਕ ਤੇ ਧਾਰਮਿਕ ਸੰਗਠਨਾਂ ਅਤੇ ਪ੍ਰਸ਼ਾਸਨ ਦਾ ਬਚਾਅ ਅਤੇ ਰਾਹਤ ਕਾਰਜਾਂ ਵਿੱਚ ਸਰਗਰਮੀ ਨਾਲ ਭੂਮਿਕਾ ਨਿਭਾਉਣ ਅਤੇ ਮਦਦ ਕਰਨ ਲਈ ਉਹਨਾਂ ਦਾ ਧੰਨਵਾਦ ਕਰਦਿਆਂ ਕਿਹਾ, “ਅਸੀਂ ਆਪਣੇ ਸੱਭਿਆਚਾਰਕ ਅਤੇ ਧਾਰਮਿਕ ਵਿਰਾਸਤ ਨੂੰ ਇਸ ਕੁਦਰਤੀ ਆਫ਼ਤ ਤੋਂ ਬਚਾਉਣ ਅਤੇ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ। ਅਸੀਂ ਸਮੂਹਿਕ ਯਤਨਾਂ ਨਾਲ ਇਸ ਚੁਣੌਤੀ ਨੂੰ ਪਾਰ ਕਰਾਂਗੇ ਅਤੇ ਆਮ ਸਥਿਤੀ ਨੂੰ ਬਹਾਲ ਕਰਾਂਗੇ।”

ਇਹ ਵੀ ਪੜ੍ਹੋ  ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਹੜ੍ਹਾਂ ਦੇ ਮੱਦੇਨਜ਼ਰ ਐਮਰਜੈਂਸੀ ਲੋੜਾਂ ਨੂੰ ਪੂਰਾ ਕਰਨ ਲਈ 33000 ਲੀਟਰ ਪੈਟਰੋਲ ਅਤੇ 46500 ਲੀਟਰ ਡੀਜ਼ਲ ਦਾ ਭੰਡਾਰ ਅਲਾਟ

ਸ. ਹਰਜੋਤ ਸਿੰਘ ਬੈਂਸ ਨੇ ਭਾਖੜਾ ਡੈਮ ਦੀ ਸਥਿਤੀ ਬਾਰੇ ਇੱਕ ਮਹੱਤਵਪੂਰਨ ਰਾਹਤ ਵਾਲੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪਾਣੀ ਦਾ ਪੱਧਰ 1678.66 ਫੁੱਟ ਤੱਕ ਘੱਟ ਗਿਆ ਹੈ ਅਤੇ ਇਹ ਕੱਲ੍ਹ ਦੇ 1679.05 ਫੁੱਟ ਦੇ ਮੁਕਾਬਲੇ ਲਗਭਗ ਅੱਧਾ ਫੁੱਟ ਘੱਟ ਹੈ। ਪਾਣੀ ਦਾ ਪੱਧਰ ਘਟਣ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਦੱਸਿਆ ਕਿ ਹਿਮਾਚਲ ਪ੍ਰਦੇਸ਼ ਦੇ ਕੈਚਮੈਂਟ ਖੇਤਰਾਂ ਵਿੱਚ ਘੱਟ ਬਾਰਿਸ਼ ਅਤੇ ਅਨੁਕੂਲ ਮੌਸਮੀ ਸਥਿਤੀਆਂ ਕਾਰਨ ਪਾਣੀ ਦਾ ਪੱਧਰ ਘਟਿਆ ਹੈ।ਸ. ਬੈਂਸ ਨੇ ਅੱਜ ਪਿੰਡ ਹਰੀਵਾਲ ਵਿਖੇ ਨਦੀ ਦੇ ਕਿਨਾਰਿਆਂ ਨੂੰ ਮਜ਼ਬੂਤ ਕਰਨ ਦੇ ਕਾਰਜ ਵਿੱਚ ਹੱਥ ਵਟਾਇਆ। ਉਨ੍ਹਾਂ ਦੱਸਿਆ ਕਿ ਪਾਣੀ ਦੇ ਤੇਜ਼ ਵਹਾਅ ਕਾਰਨ ਖੋਰ ਲੱਗਣ ਨਾਲ ਸੰਵੇਦਨਸ਼ੀਲ ਖੇਤਰਾਂ ਵਿੱਚ ਨਦੀ ਦੇ ਕਿਨਾਰਿਆਂ ਨੂੰ ਮਜ਼ਬੂਤੀ ਦੇਣ ਲਈ ਜੰਬੋ ਬੈਗਾਂ ਦੀ ਵਰਤੋਂ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Bathinda Police ‘ਚ ਵੱਡਾ ਫ਼ੇਰਬਦਲ; ਦੇਖੋ ਲਿਸਟ

0

Bathinda News:ਐਸਐਸਪੀ ਅਮਨੀਤ ਕੌਂਡਲ ਨੇ ਜ਼ਿਲ੍ਹਾ ਪੁਲਿਸ ‘ਚ ਵੱਡਾ ਫ਼ੇਰਬਦਲ ਕੀਤਾ ਹੈ। 150 ਦੇ ਕਰੀਬ ਮੁਲਾਜਮਾਂ ਨੂੰ ਇੱਧਰੋ-ਉਧਰ ਬਦਲ ਦਿੱਤਾ ਗਿਆ ਹੈ। ਬਦਲੇ ਗਏ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਲਿਸਟ ਹੇਠ੍ਹਾਂ ਨੱਥੀ ਹੈ।

ਆਪਸੀ ਭਾਈਚਾਰਕ ਸਾਂਝ ਨਾਲ ਹੀ ਹੁੰਦੀ ਹੈ ਸਮਾਜ ਦੀ ਤਰੱਕੀ:ਡੀਸੀ

0

👉ਹੜ੍ਹ ਪੀੜਤਾਂ ਦੀ ਮਦਦ ਲਈ ਮਸਲਿਮ ਭਾਈਚਾਰੇ ਨੇ 62 ਹਜ਼ਾਰ ਦਾ ਚੈੱਕ ਕੀਤਾ ਭੇਂਟ
Bathinda News:ਆਪਸੀ ਭਾਈਚਾਰਕ ਸਾਂਝ ਨਾਲ ਹੀ ਸਮਾਜ ਦੀ ਤਰੱਕੀ ਹੁੰਦੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡੀਸੀ ਰਾਜੇਸ਼ ਧੀਮਾਨ ਨੇ ਮੁਸਿਲਮ ਹਿਊਮਨ ਵੈਲਫੇਅਰ ਸੁਸਾਇਟੀ ਵਲੋਂ ਹੜ੍ਹ ਪ੍ਰਭਾਵਿਤ ਖੇਤਰ ਦੇ ਲੋਕਾਂ ਦੀ ਮਦਦ ਲਈ 62 ਹਜ਼ਾਰ ਰੁਪਏ ਦਾ ਚੈਕ ਭੇਂਟ ਕਰਨ ਉਪਰੰਤ ਕੀਤਾ। ਇਸ ਮੌਕੇ ਡੀਸੀ ਨੇ ਮੁਸਲਿਮ ਭਾਈਚਾਰੇ ਵਲੋਂ ਏਕਤਾ ਦਾ ਸਬੂਤ ਦਿੰਦਿਆਂ ਹੜ੍ਹ ਪ੍ਰਭਾਵਿਤ ਲੋਕਾਂ ਦੇ ਮਦਦ ਕਰਨ ‘ਤੇ ਜਿਥੇ ਧੰਨਵਾਦ ਕੀਤਾ ਉਥੇ ਹੀ ਉਨ੍ਹਾਂ ਇਸ ਨੇਕ ਕਾਰਜ ਨੂੰ ਸ਼ਲਾਘਯੋਗ ਉਪਰਾਲਾ ਵੀ ਦੱਸਿਆ।ਇਸ ਦੌਰਾਨ ਡੀਸੀ ਨੇ ਮੁਸਲਿਮ ਭਾਈਚਾਰੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨਸਾਨੀਅਤ ਰੂਪ ਵਿੱਚ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਲਈ ਕੀਤੀ ਇਹ ਮਦਦ ਸਮਾਜ ਲਈ ਇੱਕ ਬਹੁਤ ਚੰਗਾ ਸੁਨੇਹਾ ਹੈ।

ਇਹ ਵੀ ਪੜ੍ਹੋ  RTI activist arrested ;ਨਿਗਮ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਬਲੈਕਮੇਲ ਕਰਦਾ RTI ਐਕਟੀਵਿਸਟ ਵਿਜੀਲੈਂਸ ਨੇ ਚੁੱਕਿਆ

ਇਸ ਦੌਰਾਨ ਮੁਸਿਲਮ ਹਿਊਮਨ ਵੈਲਫੇਅਰ ਸੁਸਾਇਟੀ ਦੇ ਨੁਮਾਇੰਦਿਆਂ ਨੇ ਕਿਹਾ ਕਿ ਪੰਜਾਬ ਵਿੱਚ ਆਏ ਹੜ੍ਹਾਂ ਤੇ ਬਰਸਾਤੀ ਪਾਣੀ ਦੇ ਮੱਦੇਨਜ਼ਰ ਇਨਸਾਨੀਅਤ ਦਾ ਸਬੂਤ ਦਿੰਦਿਆਂ ਮੁਸਲਿਮ ਭਾਈਚਾਰੇ ਵਲੋਂ ਪ੍ਰੋਫੇਤ ਮੁਹੰਮਦ ਸਾਹਿਬ ਦਾ ਜਨਮ ਦਿਹਾੜੇ ਦਾ ਜਲੂਸ ਦੇ ਰੂਪ ਵਿੱਚ ਨਾ ਮਨਾ ਕੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਲਈ ਚੈੱਕ ਭੇਂਟ ਕਰਕੇ ਮਦਦ ਕੀਤੀ ਹੈ। ਉਨ੍ਹਾਂ ਡੀਸੀ ਨੂੰ ਵਿਸ਼ਵਾਸ਼ ਦਿਵਾਉਦਿਆਂ ਇਹ ਵੀ ਕਿਹਾ ਕਿ ਉਨ੍ਹਾਂ ਵਲੋਂ ਭਵਿੱਖ ਵਿੱਚ ਵੀ ਲੋੜ ਪੈਣ ‘ਤੇ ਇਸ ਤਰ੍ਹਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।ਇਸ ਮੌਕੇ ਮੇਅਰ ਪਦਮਜੀਤ ਸਿੰਘ ਮਹਿਤਾ,ਮੁਸਿਲਮ ਹਿਊਮਨ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸਲੀਮ ਮੁਹੰਮਦ, ਜਨਰਲ ਸਕੱਤਰ ਵਕੀਲ ਖਾਨ, ਇਮਰਾਨ ਖਾਨ ਤੇ ਹੋਰ ਸਖਸ਼ੀਅਤਾਂ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਹੜ੍ਹਾਂ ‘ਚ ਬਜ਼ੁਰਗਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਵੱਲੋਂ ਖਾਸ ਉਪਰਾਲੇ: ਡਾ ਬਲਜੀਤ ਕੌਰ

0

👉ਜੇ ਬਜ਼ੁਰਗ ਚਾਹੁੰਣ ਤਾਂ ਆਪਣੇ ਪਰਿਵਾਰ ਸਮੇਤ ਆਰਜ਼ੀ ਤੌਰ ‘ਤੇ ਬਿਰਧ ਘਰਾਂ ਵਿੱਚ ਰਹਿ ਸਕਦੇ ਹਨ : ਡਾ. ਬਲਜੀਤ ਕੌਰ
Chandigarh News:ਪੰਜਾਬ ਭਰ ‘ਚ ਹੜ੍ਹਾਂ ਨਾਲ ਹੋਈ ਤਬਾਹੀ ਦੌਰਾਨ ਬਜ਼ੁਰਗਾਂ ਦੀ ਸੁਰੱਖਿਆ ਅਤੇ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਖਾਸ ਉਪਰਾਲੇ ਕੀਤੇ ਗਏ ਹਨ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ ਸੂਬੇ ਦੇ 479 ਬਜ਼ੁਰਗਾਂ ਦੀ ਸਨਾਖ਼ਤ ਕੀਤੀ ਹੈ, ਜਿਲ੍ਹਾ ਪ੍ਰਸ਼ਾਸਨ ਅਤੇ ਰੈੱਡ ਕਰਾਸ ਸੋਸਾਇਟੀ ਦੀ ਸਹਾਇਤਾ ਨਾਲ ਬਜ਼ੁਰਗਾਂ ਦੀ ਮੱਦਦ ਕੀਤੀ ਜਾ ਰਹੀ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਜੀ ਨੇ ਕੀਤਾ।

ਇਹ ਵੀ ਪੜ੍ਹੋ  punjab cabinet ਦੀ ਅਹਿਮ ਮੀਟਿੰਗ ਅੱਜ, ਹੜ੍ਹਾਂ ਦੀ ਸਥਿਤੀ ‘ਤੇ ਹੋਵੇਗੀ ਚਰਚਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬੇ ਦੇ ਬਿਰਧ ਘਰਾਂ ਵਿੱਚ 700 ਦੇ ਕਰੀਬ ਬਜ਼ੁਰਗਾਂ ਨੂੰ ਰੱਖਣ ਦੀ ਸਮਰੱਥਾ ਹੈ ਅਤੇ ਰਾਜ ਦੇ ਲੋੜਵੰਦ ਬਜੁਰਗ ਇਨ੍ਹਾ ਬਿਰਧ ਘਰਾਂ ਵਿੱਚ ਸਰਨ ਲੈ ਸਕਦੇ ਹਨ।ਡਾ. ਬਲਜੀਤ ਕੌਰ ਨੇ ਕਿਹਾ ਕਿ ਬਜ਼ੁਰਗਾਂ ਦੀ ਦੇਖਭਾਲ ਲਈ ਬਿਰਧ ਘਰਾਂ ਵਿੱਚ ਖਾਣ-ਪੀਣ, ਸਿਹਤ ਜਾਂਚ, ਰਹਿਣ-ਸਹਿਣ ਅਤੇ ਹੋਰ ਸਹੂਲਤਾਂ ਉਪਲਬਧ ਕਰਵਾਈਆਂ ਗਈਆਂ ਹਨ ਤਾਂ ਜੋ ਉਨ੍ਹਾਂ ਨੂੰ ਘਰ ਵਰਗਾ ਮਾਹੌਲ ਮਿਲ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਕੋਈ ਵੀ ਬਜ਼ੁਰਗ ਇਕੱਲਾਪਣ ਜਾਂ ਪਰੇਸ਼ਾਨੀ ਮਹਿਸੂਸ ਨਾ ਕਰੇ।

ਇਹ ਵੀ ਪੜ੍ਹੋ  RTI activist arrested ;ਨਿਗਮ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਬਲੈਕਮੇਲ ਕਰਦਾ RTI ਐਕਟੀਵਿਸਟ ਵਿਜੀਲੈਂਸ ਨੇ ਚੁੱਕਿਆ

ਜ਼ਿਲ੍ਹਾਵਾਰ ਵੇਰਵੇ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਅੰਮ੍ਰਿਤਸਰ ਦੇ 15 ਪਿੰਡਾਂ ਤੋਂ 200 ਬਜ਼ੁਰਗ, ਗੁਰਦਾਸਪੁਰ ਦੇ 12 ਪਿੰਡਾਂ ਤੋਂ 112 ਬਜ਼ੁਰਗ, ਫਿਰੋਜਪੁਰ ਦੇ 4 ਪਿੰਡਾਂ ਤੋਂ 40 ਬਜ਼ੁਰਗ, ਹੁਸ਼ਿਆਰਪੁਰ ਦੇ 3 ਪਿੰਡਾਂ ਤੋਂ 14 ਬਜ਼ੁਰਗ, ਕਪੂਰਥਲਾ ਦੇ 7 ਪਿੰਡਾਂ ਤੋਂ 34 ਬਜ਼ੁਰਗ, ਤਰਨਤਾਰਨ ਦੇ 3 ਪਿੰਡਾਂ ਤੋਂ 50 ਬਜ਼ੁਰਗ, ਬਠਿੰਡਾ ਦੇ 2 ਪਿੰਡਾਂ ਤੋਂ 9 ਬਜ਼ੁਰਗ ਅਤੇ ਫਾਜਿਲਕਾ ਦੇ 3 ਪਿੰਡਾਂ ਤੋਂ 20 ਬਜ਼ੁਰਗਾਂ ਦੀ ਸਨਾਖ਼ਤ ਕੀਤੀ ਗਈ ਹੈ।ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਅਪੀਲ ਕੀਤੀ ਕਿ ਜੇ ਕਿਸੇ ਬਜ਼ੁਰਗ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਆ ਰਹੀ ਹੈ ਤਾਂ ਉਹ ਆਪਣੇ ਪਰਿਵਾਰ ਦੇ ਮੈਂਬਰਾਂ ਸਮੇਤ ਆਰਜ਼ੀ ਤੌਰ ‘ਤੇ ਬਿਰਧ ਘਰਾਂ ਵਿੱਚ ਰਹਿ ਸਕਦੇ ਹਨ।ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਨਾਲ ਹਰ ਕਦਮ ‘ਤੇ ਨਾਲ ਖੜ੍ਹੀ ਹੈ ਅਤੇ ਪ੍ਰਭਾਵਿਤ ਲੋਕਾਂ ਨੂੰ ਪੂਰੀ ਸਹਾਇਤਾ ਪਹੁੰਚਾਈ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1907272