Monday, May 18, 2026
Home Blog Page 479

Sri Muktsar Sahib Police ਵੱਲੋਂ ਨਸ਼ਾ ਤਸਕਰਾਂ ਵਿਰੁਧ ਵੱਡੀ ਕਾਰਵਾਈ; ਸਾਢੇ 3 ਕਿਲੋ ਅਫੀਮ ਸਹਿਤ 2 ਕਾਬੂ

0

Muktsar News:ਨਸ਼ਾ ਤਸਕਰੀ ਵਿਰੁੱਧ ਚੱਲ ਰਹੀ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਤਹਿਤ ਐਸ.ਐਸ.ਪੀ. ਡਾ. ਅਖਿਲ ਚੌਧਰੀ ਦੀ ਅਗਵਾਈ ਹੇਠ ਮਨਮੀਤ ਸਿੰਘ ਢਿੱਲੋਂ ਐਸ.ਪੀ (ਡੀ) ਅਤੇ ਸ੍ਰੀ ਇਕਬਾਲ ਸਿੰਘ ਡੀ.ਐਸ.ਪੀ (ਮਲੋਟ) ਦੀ ਨਿਗਰਾਨੀ ਹੇਠ ਥਾਣਾ ਸਿਟੀ ਮਲੋਟ ਪੁਲਿਸ ਵੱਲੋਂ 03 ਕਿਲੋ 500 ਗ੍ਰਾਮ ਅਫੀਮ ਸਮੇਤ 02 ਦੋਸ਼ੀਆਂ ਨੂੰ ਕਾਬੂ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ।ਜਾਣਕਾਰੀ ਅਨੁਸਾਰ, ਪੁਲਿਸ ਪਾਰਟੀ ਵੱਲੋਂ ਜੀ.ਟੀ. ਰੋਡ, ਪਿੰਡ ਰਥੜੀਆ ਨਜ਼ਦੀਕ ਚੈਕਿੰਗ ਦੌਰਾਨ ਇੱਕ ਕਾਲੀ ਸਕਾਰਪਿਓ (ਰਜਿ. ਨੰ. UP-27BH-6658) ਨੂੰ ਰੋਕ ਕੇ ਚੈਕ ਕੀਤਾ ਗਿਆ।

ਇਹ ਵੀ ਪੜ੍ਹੋ  Bathinda Police ‘ਚ ਵੱਡਾ ਫ਼ੇਰਬਦਲ; ਦੇਖੋ ਲਿਸਟ

ਇਸ ਵਿੱਚੋਂ ਦੋ ਵਿਅਕਤੀ ਗੁਰਬਖ਼ਸ਼ ਸਿੰਘ ਅਤੇ ਸਿਕੰਦਰ ਸਿੰਘ ਬੈਠੇ ਹੋਏ ਮਿਲੇ। ਨਿਯਮਾਂ ਅਨੁਸਾਰ ਤਲਾਸ਼ੀ ਪ੍ਰਕਿਰਿਆ ਪੂਰੀ ਕਰਨ ਉਪਰੰਤ ਉਹਨਾਂ ਦੇ ਕਬਜ਼ੇ ਤੋਂ 03 ਕਿਲੋ 500 ਗ੍ਰਾਮ ਅਫੀਮ ਬਰਾਮਦ ਹੋਈ।ਜਿਸ ਤੇ ਪੁਲਿਸ ਵੱਲੋਂ ਮੁਕਦਮਾ ਨੰਬਰ 152 ਮਿਤੀ 04.09.2025 ਅ/ਧ 18ਬੀ/61/85 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ ਮਲੋਟ ਵਿਖੇ ਦਰਜ ਕੀਤਾ ਗਿਆ।ਗ੍ਰਿਫ਼ਤਾਰ ਮੁਲਜਮਾਂ ਦੀ ਪਹਿਚਾਣ ਗੁਰਬਖ਼ਸ਼ ਸਿੰਘ, ਵਾਸੀ ਪਿੰਡ ਕੁਦਈਆ, ਥਾਣਾ ਮੰਦਨਾਪੁਰ, ਜ਼ਿਲ੍ਹਾ ਸ਼ਾਹਜਹਾਂਪੁਰ (ਉੱਤਰ ਪ੍ਰਦੇਸ਼),ਸਿਕੰਦਰ ਸਿੰਘ,ਵਾਸੀ ਪਿੰਡ ਜੋੜਕੀ ਅੰਧੇਵਾਲੀ, ਥਾਣਾ ਅਰਨੀਵਾਲਾ, ਜ਼ਿਲ੍ਹਾ ਫਾਜ਼ਿਲਕਾ ਦੇ ਤੌਰ ‘ਤੇ ਹੋਈ।

ਇਹ ਵੀ ਪੜ੍ਹੋ  RTI activist arrested ;ਨਿਗਮ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਬਲੈਕਮੇਲ ਕਰਦਾ RTI ਐਕਟੀਵਿਸਟ ਵਿਜੀਲੈਂਸ ਨੇ ਚੁੱਕਿਆ

ਮੁਲਜਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾਵੇਗਾ, ਤਾਂ ਜੋ ਉਨ੍ਹਾਂ ਤੋਂ ਹੋਰ ਪੁੱਛਗਿੱਛ ਕਰਕੇ ਅਗਲੇ ਅਤੇ ਪਿੱਛਲੇ ਨਸ਼ਾ ਤਸਕਰੀ ਲਿੰਕਾਂ ਦੀ ਪੜਤਾਲ ਕੀਤੀ ਜਾ ਸਕੇ। ਇਸ ਤੋਂ ਇਲਾਵਾ, ਮਿਲੇ ਹੋਰ ਸਬੂਤਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਡਰੱਗ ਸਪਲਾਈ ਚੇਨਾਂ ਨੂੰ ਖਤਮ ਕਰਨ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਵਚਨਬੱਧਤਾ ਜਤਾਈ ਗਈ ਹੈ।

 

ਹਰਜੋਤ ਬੈਂਸ ਨੇ ਨੰਗਲ ਵਿੱਚ ਪ੍ਰਾਚੀਨ ਮੰਦਰ ਨੂੰ ਹੜ੍ਹ ਤੋਂ ਬਚਾਉਣ ਲਈ ਨਿਭਾਈ ਮੋਹਰੀ ਭੂਮਿਕਾ

0

👉ਬੈਂਸ ਨੇ ਰੋਪੜ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਵਿਆਪਕ ਰਾਹਤ ਅਤੇ ਬਚਾਅ ਕਾਰਜਾਂ ਦੀ ਕੀਤੀ ਨਿਗਰਾਨੀ
Sri Anandpur Sahib News:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਨੰਗਲ ਵਿੱਚ ਇੱਕ ਇਤਿਹਾਸਕ ਅਸਥਾਨ ਪ੍ਰਾਚੀਨ ਸ੍ਰੀ ਲਕਸ਼ਮੀ ਨਾਰਾਇਣ ਮੰਦਰ ਨੂੰ ਸਤਲੁਜ ਦਰਿਆ ਦੇ ਤੇਜ਼ ਵਹਾਅ ਕਾਰਨ ਅੰਸ਼ਕ ਤੌਰ ‘ਤੇ ਨੁਕਸਾਨ ਪੁੱਜਣ ਉੱਤੇ ਇਸ ਨੂੰ ਬਚਾਉਣ ਲਈ ਤੁਰੰਤ ਤੇਜ਼ੀ ਨਾਲ ਕਾਰਵਾਈ ਆਰੰਭੀ। ਉਨ੍ਹਾਂ ਵੱਲੋਂ ਵਲੰਟੀਅਰਾਂ, ਸਥਾਨਕ ਨੌਜਵਾਨਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ ਮੰਦਰ ਨੂੰ ਹੋਰ ਨੁਕਸਾਨ ਤੋਂ ਬਚਾਉਣ ਲਈ ਡੰਗਾ (ਰੀਵੇਟਮੈਂਟ) ਲਗਾ ਕੇ ਮਜ਼ਬੂਤ ਕੀਤਾ ਜਾ ਰਿਹਾ ਹੈ।ਸ. ਬੈਂਸ ਨੇ ਕਿਹਾ ਕਿ ਨਗਰ ਕੌਂਸਲ, ਨੰਗਲ ਰਾਹੀਂ ਮੰਦਰ ਦੀ ਇਮਾਰਤ ਦੀ ਸਥਾਈ ਮਜ਼ਬੂਤੀ ਲਈ 1.27 ਕਰੋੜ ਰੁਪਏ ਦੀ ਰਾਸ਼ੀ ਅਲਾਟ ਕਰਵਾਉਣ ਲਈ ਵੀ ਯਤਨ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ  ਹੜ੍ਹਾਂ ‘ਚ ਬਜ਼ੁਰਗਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਵੱਲੋਂ ਖਾਸ ਉਪਰਾਲੇ: ਡਾ ਬਲਜੀਤ ਕੌਰ

ਜ਼ਿਕਰਯੋਗ ਹੈ ਕਿ ਸਿੱਖਿਆ ਮੰਤਰੀ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਪ੍ਰਭਾਵਿਤ ਪਿੰਡਾਂ ਅਤੇ ਕਸਬਿਆਂ ਵਿੱਚ ਰਾਹਤ ਤੇ ਬਚਾਅ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ।ਸ. ਬੈਂਸ ਨੇ ਯੂਥ ਕਲੱਬਾਂ, ਪੰਚਾਇਤਾਂ, ਸਮਾਜਿਕ ਤੇ ਧਾਰਮਿਕ ਸੰਗਠਨਾਂ ਅਤੇ ਪ੍ਰਸ਼ਾਸਨ ਦਾ ਬਚਾਅ ਅਤੇ ਰਾਹਤ ਕਾਰਜਾਂ ਵਿੱਚ ਸਰਗਰਮੀ ਨਾਲ ਭੂਮਿਕਾ ਨਿਭਾਉਣ ਅਤੇ ਮਦਦ ਕਰਨ ਲਈ ਉਹਨਾਂ ਦਾ ਧੰਨਵਾਦ ਕਰਦਿਆਂ ਕਿਹਾ, “ਅਸੀਂ ਆਪਣੇ ਸੱਭਿਆਚਾਰਕ ਅਤੇ ਧਾਰਮਿਕ ਵਿਰਾਸਤ ਨੂੰ ਇਸ ਕੁਦਰਤੀ ਆਫ਼ਤ ਤੋਂ ਬਚਾਉਣ ਅਤੇ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ। ਅਸੀਂ ਸਮੂਹਿਕ ਯਤਨਾਂ ਨਾਲ ਇਸ ਚੁਣੌਤੀ ਨੂੰ ਪਾਰ ਕਰਾਂਗੇ ਅਤੇ ਆਮ ਸਥਿਤੀ ਨੂੰ ਬਹਾਲ ਕਰਾਂਗੇ।”

ਇਹ ਵੀ ਪੜ੍ਹੋ  ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਹੜ੍ਹਾਂ ਦੇ ਮੱਦੇਨਜ਼ਰ ਐਮਰਜੈਂਸੀ ਲੋੜਾਂ ਨੂੰ ਪੂਰਾ ਕਰਨ ਲਈ 33000 ਲੀਟਰ ਪੈਟਰੋਲ ਅਤੇ 46500 ਲੀਟਰ ਡੀਜ਼ਲ ਦਾ ਭੰਡਾਰ ਅਲਾਟ

ਸ. ਹਰਜੋਤ ਸਿੰਘ ਬੈਂਸ ਨੇ ਭਾਖੜਾ ਡੈਮ ਦੀ ਸਥਿਤੀ ਬਾਰੇ ਇੱਕ ਮਹੱਤਵਪੂਰਨ ਰਾਹਤ ਵਾਲੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪਾਣੀ ਦਾ ਪੱਧਰ 1678.66 ਫੁੱਟ ਤੱਕ ਘੱਟ ਗਿਆ ਹੈ ਅਤੇ ਇਹ ਕੱਲ੍ਹ ਦੇ 1679.05 ਫੁੱਟ ਦੇ ਮੁਕਾਬਲੇ ਲਗਭਗ ਅੱਧਾ ਫੁੱਟ ਘੱਟ ਹੈ। ਪਾਣੀ ਦਾ ਪੱਧਰ ਘਟਣ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਦੱਸਿਆ ਕਿ ਹਿਮਾਚਲ ਪ੍ਰਦੇਸ਼ ਦੇ ਕੈਚਮੈਂਟ ਖੇਤਰਾਂ ਵਿੱਚ ਘੱਟ ਬਾਰਿਸ਼ ਅਤੇ ਅਨੁਕੂਲ ਮੌਸਮੀ ਸਥਿਤੀਆਂ ਕਾਰਨ ਪਾਣੀ ਦਾ ਪੱਧਰ ਘਟਿਆ ਹੈ।ਸ. ਬੈਂਸ ਨੇ ਅੱਜ ਪਿੰਡ ਹਰੀਵਾਲ ਵਿਖੇ ਨਦੀ ਦੇ ਕਿਨਾਰਿਆਂ ਨੂੰ ਮਜ਼ਬੂਤ ਕਰਨ ਦੇ ਕਾਰਜ ਵਿੱਚ ਹੱਥ ਵਟਾਇਆ। ਉਨ੍ਹਾਂ ਦੱਸਿਆ ਕਿ ਪਾਣੀ ਦੇ ਤੇਜ਼ ਵਹਾਅ ਕਾਰਨ ਖੋਰ ਲੱਗਣ ਨਾਲ ਸੰਵੇਦਨਸ਼ੀਲ ਖੇਤਰਾਂ ਵਿੱਚ ਨਦੀ ਦੇ ਕਿਨਾਰਿਆਂ ਨੂੰ ਮਜ਼ਬੂਤੀ ਦੇਣ ਲਈ ਜੰਬੋ ਬੈਗਾਂ ਦੀ ਵਰਤੋਂ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Bathinda Police ‘ਚ ਵੱਡਾ ਫ਼ੇਰਬਦਲ; ਦੇਖੋ ਲਿਸਟ

0

Bathinda News:ਐਸਐਸਪੀ ਅਮਨੀਤ ਕੌਂਡਲ ਨੇ ਜ਼ਿਲ੍ਹਾ ਪੁਲਿਸ ‘ਚ ਵੱਡਾ ਫ਼ੇਰਬਦਲ ਕੀਤਾ ਹੈ। 150 ਦੇ ਕਰੀਬ ਮੁਲਾਜਮਾਂ ਨੂੰ ਇੱਧਰੋ-ਉਧਰ ਬਦਲ ਦਿੱਤਾ ਗਿਆ ਹੈ। ਬਦਲੇ ਗਏ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਲਿਸਟ ਹੇਠ੍ਹਾਂ ਨੱਥੀ ਹੈ।

ਆਪਸੀ ਭਾਈਚਾਰਕ ਸਾਂਝ ਨਾਲ ਹੀ ਹੁੰਦੀ ਹੈ ਸਮਾਜ ਦੀ ਤਰੱਕੀ:ਡੀਸੀ

0

👉ਹੜ੍ਹ ਪੀੜਤਾਂ ਦੀ ਮਦਦ ਲਈ ਮਸਲਿਮ ਭਾਈਚਾਰੇ ਨੇ 62 ਹਜ਼ਾਰ ਦਾ ਚੈੱਕ ਕੀਤਾ ਭੇਂਟ
Bathinda News:ਆਪਸੀ ਭਾਈਚਾਰਕ ਸਾਂਝ ਨਾਲ ਹੀ ਸਮਾਜ ਦੀ ਤਰੱਕੀ ਹੁੰਦੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡੀਸੀ ਰਾਜੇਸ਼ ਧੀਮਾਨ ਨੇ ਮੁਸਿਲਮ ਹਿਊਮਨ ਵੈਲਫੇਅਰ ਸੁਸਾਇਟੀ ਵਲੋਂ ਹੜ੍ਹ ਪ੍ਰਭਾਵਿਤ ਖੇਤਰ ਦੇ ਲੋਕਾਂ ਦੀ ਮਦਦ ਲਈ 62 ਹਜ਼ਾਰ ਰੁਪਏ ਦਾ ਚੈਕ ਭੇਂਟ ਕਰਨ ਉਪਰੰਤ ਕੀਤਾ। ਇਸ ਮੌਕੇ ਡੀਸੀ ਨੇ ਮੁਸਲਿਮ ਭਾਈਚਾਰੇ ਵਲੋਂ ਏਕਤਾ ਦਾ ਸਬੂਤ ਦਿੰਦਿਆਂ ਹੜ੍ਹ ਪ੍ਰਭਾਵਿਤ ਲੋਕਾਂ ਦੇ ਮਦਦ ਕਰਨ ‘ਤੇ ਜਿਥੇ ਧੰਨਵਾਦ ਕੀਤਾ ਉਥੇ ਹੀ ਉਨ੍ਹਾਂ ਇਸ ਨੇਕ ਕਾਰਜ ਨੂੰ ਸ਼ਲਾਘਯੋਗ ਉਪਰਾਲਾ ਵੀ ਦੱਸਿਆ।ਇਸ ਦੌਰਾਨ ਡੀਸੀ ਨੇ ਮੁਸਲਿਮ ਭਾਈਚਾਰੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨਸਾਨੀਅਤ ਰੂਪ ਵਿੱਚ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਲਈ ਕੀਤੀ ਇਹ ਮਦਦ ਸਮਾਜ ਲਈ ਇੱਕ ਬਹੁਤ ਚੰਗਾ ਸੁਨੇਹਾ ਹੈ।

ਇਹ ਵੀ ਪੜ੍ਹੋ  RTI activist arrested ;ਨਿਗਮ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਬਲੈਕਮੇਲ ਕਰਦਾ RTI ਐਕਟੀਵਿਸਟ ਵਿਜੀਲੈਂਸ ਨੇ ਚੁੱਕਿਆ

ਇਸ ਦੌਰਾਨ ਮੁਸਿਲਮ ਹਿਊਮਨ ਵੈਲਫੇਅਰ ਸੁਸਾਇਟੀ ਦੇ ਨੁਮਾਇੰਦਿਆਂ ਨੇ ਕਿਹਾ ਕਿ ਪੰਜਾਬ ਵਿੱਚ ਆਏ ਹੜ੍ਹਾਂ ਤੇ ਬਰਸਾਤੀ ਪਾਣੀ ਦੇ ਮੱਦੇਨਜ਼ਰ ਇਨਸਾਨੀਅਤ ਦਾ ਸਬੂਤ ਦਿੰਦਿਆਂ ਮੁਸਲਿਮ ਭਾਈਚਾਰੇ ਵਲੋਂ ਪ੍ਰੋਫੇਤ ਮੁਹੰਮਦ ਸਾਹਿਬ ਦਾ ਜਨਮ ਦਿਹਾੜੇ ਦਾ ਜਲੂਸ ਦੇ ਰੂਪ ਵਿੱਚ ਨਾ ਮਨਾ ਕੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਲਈ ਚੈੱਕ ਭੇਂਟ ਕਰਕੇ ਮਦਦ ਕੀਤੀ ਹੈ। ਉਨ੍ਹਾਂ ਡੀਸੀ ਨੂੰ ਵਿਸ਼ਵਾਸ਼ ਦਿਵਾਉਦਿਆਂ ਇਹ ਵੀ ਕਿਹਾ ਕਿ ਉਨ੍ਹਾਂ ਵਲੋਂ ਭਵਿੱਖ ਵਿੱਚ ਵੀ ਲੋੜ ਪੈਣ ‘ਤੇ ਇਸ ਤਰ੍ਹਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।ਇਸ ਮੌਕੇ ਮੇਅਰ ਪਦਮਜੀਤ ਸਿੰਘ ਮਹਿਤਾ,ਮੁਸਿਲਮ ਹਿਊਮਨ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸਲੀਮ ਮੁਹੰਮਦ, ਜਨਰਲ ਸਕੱਤਰ ਵਕੀਲ ਖਾਨ, ਇਮਰਾਨ ਖਾਨ ਤੇ ਹੋਰ ਸਖਸ਼ੀਅਤਾਂ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਹੜ੍ਹਾਂ ‘ਚ ਬਜ਼ੁਰਗਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਵੱਲੋਂ ਖਾਸ ਉਪਰਾਲੇ: ਡਾ ਬਲਜੀਤ ਕੌਰ

0

👉ਜੇ ਬਜ਼ੁਰਗ ਚਾਹੁੰਣ ਤਾਂ ਆਪਣੇ ਪਰਿਵਾਰ ਸਮੇਤ ਆਰਜ਼ੀ ਤੌਰ ‘ਤੇ ਬਿਰਧ ਘਰਾਂ ਵਿੱਚ ਰਹਿ ਸਕਦੇ ਹਨ : ਡਾ. ਬਲਜੀਤ ਕੌਰ
Chandigarh News:ਪੰਜਾਬ ਭਰ ‘ਚ ਹੜ੍ਹਾਂ ਨਾਲ ਹੋਈ ਤਬਾਹੀ ਦੌਰਾਨ ਬਜ਼ੁਰਗਾਂ ਦੀ ਸੁਰੱਖਿਆ ਅਤੇ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਖਾਸ ਉਪਰਾਲੇ ਕੀਤੇ ਗਏ ਹਨ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ ਸੂਬੇ ਦੇ 479 ਬਜ਼ੁਰਗਾਂ ਦੀ ਸਨਾਖ਼ਤ ਕੀਤੀ ਹੈ, ਜਿਲ੍ਹਾ ਪ੍ਰਸ਼ਾਸਨ ਅਤੇ ਰੈੱਡ ਕਰਾਸ ਸੋਸਾਇਟੀ ਦੀ ਸਹਾਇਤਾ ਨਾਲ ਬਜ਼ੁਰਗਾਂ ਦੀ ਮੱਦਦ ਕੀਤੀ ਜਾ ਰਹੀ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਜੀ ਨੇ ਕੀਤਾ।

ਇਹ ਵੀ ਪੜ੍ਹੋ  punjab cabinet ਦੀ ਅਹਿਮ ਮੀਟਿੰਗ ਅੱਜ, ਹੜ੍ਹਾਂ ਦੀ ਸਥਿਤੀ ‘ਤੇ ਹੋਵੇਗੀ ਚਰਚਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬੇ ਦੇ ਬਿਰਧ ਘਰਾਂ ਵਿੱਚ 700 ਦੇ ਕਰੀਬ ਬਜ਼ੁਰਗਾਂ ਨੂੰ ਰੱਖਣ ਦੀ ਸਮਰੱਥਾ ਹੈ ਅਤੇ ਰਾਜ ਦੇ ਲੋੜਵੰਦ ਬਜੁਰਗ ਇਨ੍ਹਾ ਬਿਰਧ ਘਰਾਂ ਵਿੱਚ ਸਰਨ ਲੈ ਸਕਦੇ ਹਨ।ਡਾ. ਬਲਜੀਤ ਕੌਰ ਨੇ ਕਿਹਾ ਕਿ ਬਜ਼ੁਰਗਾਂ ਦੀ ਦੇਖਭਾਲ ਲਈ ਬਿਰਧ ਘਰਾਂ ਵਿੱਚ ਖਾਣ-ਪੀਣ, ਸਿਹਤ ਜਾਂਚ, ਰਹਿਣ-ਸਹਿਣ ਅਤੇ ਹੋਰ ਸਹੂਲਤਾਂ ਉਪਲਬਧ ਕਰਵਾਈਆਂ ਗਈਆਂ ਹਨ ਤਾਂ ਜੋ ਉਨ੍ਹਾਂ ਨੂੰ ਘਰ ਵਰਗਾ ਮਾਹੌਲ ਮਿਲ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਕੋਈ ਵੀ ਬਜ਼ੁਰਗ ਇਕੱਲਾਪਣ ਜਾਂ ਪਰੇਸ਼ਾਨੀ ਮਹਿਸੂਸ ਨਾ ਕਰੇ।

ਇਹ ਵੀ ਪੜ੍ਹੋ  RTI activist arrested ;ਨਿਗਮ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਬਲੈਕਮੇਲ ਕਰਦਾ RTI ਐਕਟੀਵਿਸਟ ਵਿਜੀਲੈਂਸ ਨੇ ਚੁੱਕਿਆ

ਜ਼ਿਲ੍ਹਾਵਾਰ ਵੇਰਵੇ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਅੰਮ੍ਰਿਤਸਰ ਦੇ 15 ਪਿੰਡਾਂ ਤੋਂ 200 ਬਜ਼ੁਰਗ, ਗੁਰਦਾਸਪੁਰ ਦੇ 12 ਪਿੰਡਾਂ ਤੋਂ 112 ਬਜ਼ੁਰਗ, ਫਿਰੋਜਪੁਰ ਦੇ 4 ਪਿੰਡਾਂ ਤੋਂ 40 ਬਜ਼ੁਰਗ, ਹੁਸ਼ਿਆਰਪੁਰ ਦੇ 3 ਪਿੰਡਾਂ ਤੋਂ 14 ਬਜ਼ੁਰਗ, ਕਪੂਰਥਲਾ ਦੇ 7 ਪਿੰਡਾਂ ਤੋਂ 34 ਬਜ਼ੁਰਗ, ਤਰਨਤਾਰਨ ਦੇ 3 ਪਿੰਡਾਂ ਤੋਂ 50 ਬਜ਼ੁਰਗ, ਬਠਿੰਡਾ ਦੇ 2 ਪਿੰਡਾਂ ਤੋਂ 9 ਬਜ਼ੁਰਗ ਅਤੇ ਫਾਜਿਲਕਾ ਦੇ 3 ਪਿੰਡਾਂ ਤੋਂ 20 ਬਜ਼ੁਰਗਾਂ ਦੀ ਸਨਾਖ਼ਤ ਕੀਤੀ ਗਈ ਹੈ।ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਅਪੀਲ ਕੀਤੀ ਕਿ ਜੇ ਕਿਸੇ ਬਜ਼ੁਰਗ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਆ ਰਹੀ ਹੈ ਤਾਂ ਉਹ ਆਪਣੇ ਪਰਿਵਾਰ ਦੇ ਮੈਂਬਰਾਂ ਸਮੇਤ ਆਰਜ਼ੀ ਤੌਰ ‘ਤੇ ਬਿਰਧ ਘਰਾਂ ਵਿੱਚ ਰਹਿ ਸਕਦੇ ਹਨ।ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਨਾਲ ਹਰ ਕਦਮ ‘ਤੇ ਨਾਲ ਖੜ੍ਹੀ ਹੈ ਅਤੇ ਪ੍ਰਭਾਵਿਤ ਲੋਕਾਂ ਨੂੰ ਪੂਰੀ ਸਹਾਇਤਾ ਪਹੁੰਚਾਈ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਹੜ੍ਹਾਂ ਦੇ ਮੱਦੇਨਜ਼ਰ ਐਮਰਜੈਂਸੀ ਲੋੜਾਂ ਨੂੰ ਪੂਰਾ ਕਰਨ ਲਈ 33000 ਲੀਟਰ ਪੈਟਰੋਲ ਅਤੇ 46500 ਲੀਟਰ ਡੀਜ਼ਲ ਦਾ ਭੰਡਾਰ ਅਲਾਟ

0

👉ਸੂਬਾ ਸਰਕਾਰ ਹੜ੍ਹ ਪੀੜਤਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ: ਲਾਲ ਚੰਦ ਕਟਾਰੂਚੱਕ
Punjab News:ਸੂਬੇ ਭਰ ਵਿੱਚ ਆਏ ਭਾਰੀ ਹੜ੍ਹਾਂ ਦੇ ਮੱਦੇਨਜ਼ਰ ਚੁਣੌਤੀਪੂਰਨ ਸਥਿਤੀਆਂ ਨਾਲ ਨਜਿੱਠਣ ਲਈ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਨੇ ਸੂਬੇ ਦੇ ਸਾਰੇ ਪੈਟਰੋਲ ਪੰਪਾਂ ਲਈ ਪ੍ਰਤੀ ਪੈਟਰੋਲ ਪੰਪ ਦੇ ਆਧਾਰ ‘ਤੇ ਕੁੱਲ 33000 ਲੀਟਰ ਪੈਟਰੋਲ, 46500 ਲੀਟਰ ਡੀਜ਼ਲ ਭੰਡਾਰ ਅਲਾਟ ਕੀਤਾ ਹੈ, ਤੇ ਇਸ ਤੋਂ ਇਲਾਵਾ ਪ੍ਰਤੀ ਗੈਸ ਏਜੰਸੀ ਦੇ ਆਧਾਰ ‘ਤੇ 1320 ਗੈਸ ਸਿਲੰਡਰ ਅਲਾਟ ਕੀਤੇ ਗਏ ਹਨ।ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਲਈ ਪ੍ਰਤੀ ਪੈਟਰੋਲ ਪੰਪ ਦੇ ਆਧਾਰ ‘ਤੇ 4000 ਲੀਟਰ ਪੈਟਰੋਲ ਅਤੇ 4000 ਲੀਟਰ ਡੀਜ਼ਲ ਭੰਡਾਰ ਅਲਾਟ ਕੀਤਾ ਹੈ, ਅਤੇ ਪ੍ਰਤੀ ਏਜੰਸੀ ਦੇ ਆਧਾਰ ‘ਤੇ 50 ਗੈਸ ਸਿਲੰਡਰ ਅਲਾਟ ਕੀਤੇ ਗਏ ਹਨ। ਇਸੇ ਤਰ੍ਹਾਂ ਬਰਨਾਲਾ ਨੂੰ 1000 ਲੀਟਰ ਪੈਟਰੋਲ ਤੇ 1500 ਲੀਟਰ ਡੀਜ਼ਲ ਨਾਲ 50 ਗੈਸ ਸਿਲੰਡਰ ਅਤੇ ਬਠਿੰਡਾ ਨੂੰ 1500 ਲੀਟਰ ਪੈਟਰੋਲ ਤੇ 3000 ਲੀਟਰ ਡੀਜ਼ਲ ਨਾਲ 25 ਗੈਸ ਸਿਲੰਡਰ ਅਲਾਟ ਕੀਤੇ ਗਏ ਹਨ।

ਇਹ ਵੀ ਪੜ੍ਹੋ  Punjab flood news: AAP ਦੇ ਸੂਬਾ ਪ੍ਰਧਾਨ Aman Arora ਪਾਰਟੀ ਦੇ MP Sanjay Singh ਤੇ ਮੰਤਰੀ Harbhajan Singh ETO ਨਾਲ Gurdaspur ਪੁੱਜੇ

ਇਸੇ ਤਰ੍ਹਾਂ ਫਰੀਦਕੋਟ ਦੇ ਪੈਟਰੋਲ ਪੰਪਾਂ ਨੂੰ 1000 ਲੀਟਰ ਪੈਟਰੋਲ ਤੇ 1000 ਲੀਟਰ ਡੀਜ਼ਲ ਨਾਲ 50 ਗੈਸ ਸਿਲੰਡਰ ਅਲਾਟ ਕੀਤੇ ਗਏ ਹਨ।ਫਿਰੋਜ਼ਪੁਰ ਅਤੇ ਫਾਜ਼ਿਲਕਾ (ਹਰੇਕ) ਲਈ 1000 ਲੀਟਰ ਪੈਟਰੋਲ ਅਤੇ 2000 ਲੀਟਰ ਡੀਜ਼ਲ ਨਾਲ 50 ਗੈਸ ਸਿਲੰਡਰ ਅਲਾਟ ਕੀਤੇ ਗਏ ਹਨ, ਫਤਿਹਗੜ੍ਹ ਸਾਹਿਬ ਲਈ 1000 ਲੀਟਰ ਪੈਟਰੋਲ ਅਤੇ 1000 ਲੀਟਰ ਡੀਜ਼ਲ ਨਾਲ 50 ਗੈਸ ਸਿਲੰਡਰ, ਗੁਰਦਾਸਪੁਰ ਲਈ 2000 ਲੀਟਰ ਪੈਟਰੋਲ ਅਤੇ 3000 ਲੀਟਰ ਡੀਜ਼ਲ ਨਾਲ 50 ਗੈਸ ਸਿਲੰਡਰ, ਹੁਸ਼ਿਆਰਪੁਰ ਲਈ 500 ਲੀਟਰ ਪੈਟਰੋਲ ਅਤੇ 1000 ਲੀਟਰ ਡੀਜ਼ਲ ਨਾਲ 50 ਗੈਸ ਸਿਲੰਡਰ, ਜਲੰਧਰ ਲਈ 500 ਲੀਟਰ ਪੈਟਰੋਲ ਅਤੇ 1000 ਲੀਟਰ ਡੀਜ਼ਲ ਨਾਲ 100 ਗੈਸ ਸਿਲੰਡਰ, ਕਪੂਰਥਲਾ ਲਈ 500 ਲੀਟਰ ਪੈਟਰੋਲ ਅਤੇ 1000 ਲੀਟਰ ਡੀਜ਼ਲ ਨਾਲ 50 ਗੈਸ ਸਿਲੰਡਰ, ਲੁਧਿਆਣਾ ਲਈ 1000 ਲੀਟਰ ਪੈਟਰੋਲ ਅਤੇ 2000 ਲੀਟਰ ਡੀਜ਼ਲ ਨਾਲ 50 ਗੈਸ ਸਿਲੰਡਰ, ਮਲੇਰਕੋਟਲਾ ਲਈ 1000 ਲੀਟਰ ਪੈਟਰੋਲ ਅਤੇ 1000 ਲੀਟਰ ਡੀਜ਼ਲ ਨਾਲ 25 ਗੈਸ ਸਿਲੰਡਰ ਅਤੇ ਮਾਨਸਾ ਲਈ 1000 ਲੀਟਰ ਪੈਟਰੋਲ ਅਤੇ 2000 ਲੀਟਰ ਡੀਜ਼ਲ ਨਾਲ 50 ਗੈਸ ਸਿਲੰਡਰ ਅਲਾਟ ਕੀਤੇ ਗਏ ਹਨ।

ਇਹ ਵੀ ਪੜ੍ਹੋ  punjab cabinet ਦੀ ਅਹਿਮ ਮੀਟਿੰਗ ਅੱਜ, ਹੜ੍ਹਾਂ ਦੀ ਸਥਿਤੀ ‘ਤੇ ਹੋਵੇਗੀ ਚਰਚਾ

ਇਸੇ ਤਰ੍ਹਾਂ ਮੋਗਾ ਲਈ 1000 ਲੀਟਰ ਪੈਟਰੋਲ ਅਤੇ 2000 ਲੀਟਰ ਡੀਜ਼ਲ ਨਾਲ 100 ਗੈਸ ਸਿਲੰਡਰ, ਪਟਿਆਲਾ ਲਈ 2000 ਲੀਟਰ ਪੈਟਰੋਲ ਅਤੇ 3000 ਲੀਟਰ ਡੀਜ਼ਲ ਨਾਲ 65 ਗੈਸ ਸਿਲੰਡਰ, ਪਠਾਨਕੋਟ ਲਈ 2000 ਲੀਟਰ ਪੈਟਰੋਲ ਅਤੇ 2000 ਲੀਟਰ ਡੀਜ਼ਲ ਨਾਲ 50 ਗੈਸ ਸਿਲੰਡਰ, ਰੂਪਨਗਰ ਲਈ 2000 ਲੀਟਰ ਪੈਟਰੋਲ ਅਤੇ 3000 ਲੀਟਰ ਡੀਜ਼ਲ ਨਾਲ 100 ਗੈਸ ਸਿਲੰਡਰ, ਐਸ.ਏ.ਐਸ. ਨਗਰ ਲਈ 2000 ਲੀਟਰ ਪੈਟਰੋਲ ਅਤੇ 3000 ਲੀਟਰ ਡੀਜ਼ਲ ਨਾਲ 80 ਗੈਸ ਸਿਲੰਡਰ, ਐਸ.ਬੀ.ਐਸ. ਲਈ 2000 ਲੀਟਰ ਪੈਟਰੋਲ ਅਤੇ 2000 ਲੀਟਰ ਡੀਜ਼ਲ ਨਾਲ 100 ਗੈਸ ਸਿਲੰਡਰ, ਸ੍ਰੀ ਮੁਕਤਸਰ ਸਾਹਿਬ ਲਈ 1000 ਲੀਟਰ ਪੈਟਰੋਲ ਅਤੇ 1000 ਲੀਟਰ ਡੀਜ਼ਲ ਨਾਲ 25 ਗੈਸ ਸਿਲੰਡਰ, ਸੰਗਰੂਰ ਲਈ 1000 ਲੀਟਰ ਪੈਟਰੋਲ ਅਤੇ 1000 ਲੀਟਰ ਡੀਜ਼ਲ ਨਾਲ 50 ਗੈਸ ਸਿਲੰਡਰ, ਤਰਨਤਾਰਨ ਲਈ 3000 ਲੀਟਰ ਪੈਟਰੋਲ ਅਤੇ 4000 ਲੀਟਰ ਡੀਜ਼ਲ ਭੰਡਾਰ ਨਾਲ 50 ਗੈਸ ਸਿਲੰਡਰ ਅਲਾਟ ਕੀਤੇ ਗਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Guru Kashi University and Hasanuddin University, Indonesia ਵਿਚਕਾਰ ਦੁਵੱਲਾ ਸਮਝੌਤਾ ਸਹੀਬੱਧ

0

Bathinda News:ਅੰਤਰ ਰਾਸ਼ਟਰੀ ਅਕਾਦਮਿਕ ਸਹਿਯੋਗ, ਵਿਸ਼ਵ ਪੱਧਰੀ ਖੋਜਾਂ, ਨਵੀਨਤਾ ਅਤੇ ਗਿਆਨ ਦੇ ਖੇਤਰਾਂ ਨੂੰ ਆਪਸ ਵਿੱਚ ਜੋੜਨ ਲਈ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਚਾਂਸਲਰ ਸ. ਗੁਰਲਾਭ ਸਿੰਘ ਸਿੱਧੂ ਦੀ ਰਹਿਨੁਮਾਈ ਹੇਠ ਪ੍ਰੋ.(ਡਾ.) ਰਾਮੇਸ਼ਵਰ ਸਿੰਘ ਵਾਈਸ ਚਾਂਸਲਰ, ਡਾ. ਪੀਯੂਸ਼ ਵਰਮਾ ਰਜਿਸਟਰਾਰ, ਜੀ.ਕੇ.ਯੂ., ਪ੍ਰੋ. (ਡਾ.) ਇੰਜੀ. ਜਮਾਲੁਦੀਨ ਜੋਮਪਾ ਰੈਕਟਰ, ਡਾ. ਅੰਸਦੀਆਦੀ ਡਾਇਰੈਕਟਰ, ਹਸਾਨੁੱਦਿਨ ਯੂਨੀਵਰਸਿਟੀ, ਇੰਡੋਨੇਸ਼ੀਆ ਵੱਲੋਂ ਦੁਵੱਲਾ ਸਮਝੌਤਾ ਹਸਤਾਖ਼ਰਿਤ ਕੀਤਾ ਗਿਆ। ਇਸ ਮੌਕੇ ਅਕਾਦਮਿਕ ਕੌਂਸਲਾਂ ਦੇ ਮੈਂਬਰ, ਵੱਖ-ਵੱਖ ਫੈਕਲਟੀਆਂ ਦੇ ਡੀਨ ਅਤੇ ਦੋਵੇਂ ਦੇਸ਼ਾਂ ਦੇ ਸਿੱਖਿਆ ਮਾਹਿਰ ਵਿਸ਼ੇਸ਼ ਤੌਰ ਤੇ ਆਨਲਾਈਨ ਹਾਜ਼ਰ ਸਨ।ਸਮਝੌਤੇ ਮੌਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਾਈਸ ਚਾਂਸਲਰ ਡਾ. ਸਿੰਘ ਵਾਈਸ ਚਾਂਸਲਰ ਨੇ ਕਿਹਾ ਕਿ ਇਸ ਸਮਝੌਤੇ ਨਾਲ ਵਿਦਿਆਰਥੀਆਂ, ਖੋਜਾਰਥੀਆਂ ਅਤੇ ਫੈਕਲਟੀ ਮੈਂਬਰਾਂ ਨੂੰ ਨਵੀਆਂ ਖੋਜਾਂ ਅਤੇ ਨਵੀਂ ਤਕਨੀਕ ਲਈ ਵਿਸ਼ਵ ਪੱਧਰੀ ਸੁਵਿਧਾਵਾਂ ਅਤੇ ਮੌਕੇ ਮਿਲਣਗੇ, ਜਿਸ ਨਾਲ ਉਹ ਆਪਣੇ ਨਵੇਂ ਵਿਚਾਰਾਂ ਨੂੰ ਅਮਲੀ ਜਾਮਾ ਪਹਿਣਾ ਸਕਣਗੇ।

ਇਹ ਵੀ ਪੜ੍ਹੋ  punjab cabinet ਦੀ ਅਹਿਮ ਮੀਟਿੰਗ ਅੱਜ, ਹੜ੍ਹਾਂ ਦੀ ਸਥਿਤੀ ‘ਤੇ ਹੋਵੇਗੀ ਚਰਚਾ

ਉਨ੍ਹਾਂ ਇਹ ਵੀ ਕਿਹਾ ਕਿ ਸਮਝੌਤੇ ਨਾਲ ਦੋਹੇਂ ਯੂਨੀਵਰਸਿਟੀਆਂ ਦੇ ਵਿਦਿਆਰਥੀ, ਖੋਜਾਰਥੀ ਅਤੇ ਫੈਕਲਟੀ ਮੈਂਬਰ ਇੱਕ ਦੂਜੇ ਦੀਆਂ ਲਾਇਬ੍ਰੇਰੀਆਂ, ਪ੍ਰਯੋਗਸ਼ਾਲਾਵਾਂ ਅਤੇ ਵਰਕਸ਼ਾਪਾਂ ਦਾ ਇਸਤੇਮਾਲ ਸਾਂਝੇ ਤੌਰ ਤੇ ਕਰਕੇ ਆਪਣੇ ਗਿਆਨ ਅਤੇ ਹੁਨਰ ਦਾ ਵਿਸਥਾਰ ਕਰ ਸਕਣਗੇ। ਸਮਝੌਤੇ ਦੇ ਫਾਇਦਿਆਂ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਨਾਲ ਦੋਹੇਂ ਗਿਆਨ ਦੇ ਕੇਂਦਰ ਬੌਧਿਕਤਾ ਦੇ ਆਦਾਨ-ਪ੍ਰਦਾਨ ਤੇ ਨਵੀਨ ਵਿਚਾਰਾਂ ਦੇ ਪਾਸਾਰ ਲਈ ਆਪਸ ਵਿੱਚ ਜੁੜਨਗੇ ਤੇ ਨਤੀਜੇ ਪੱਖੋਂ ਉਨ੍ਹਾਂ ਵੱਲੋਂ ਕੀਤੀਆਂ ਖੋਜਾਂ ਲੋਕਾਈ ਦੇ ਭਲੇ ਲਈ ਸਹਾਈ ਹੋਣਗੀਆਂ।ਰੈਕਟਰ ਡਾ. ਜੋਮਪਾ ਨੇ ਇਸ ਸਮਝੌਤੇ ਨੂੰ ਉੱਚੇਰੀ ਸਿੱਖਿਆ ਦੇ ਖੇਤਰ ਵਿੱਚ ਖੂਬਸੂਰਤ ਕਦਮ ਦੱਸਦੇ ਹੋਏ ਕਿਹਾ ਕਿ ਦੋਹੇਂ ਯੂਨੀਵਰਸਿਟੀਆਂ ਸਾਂਝੇ ਤੌਰ ਤੇ ਡਿਉਲ ਡਿਗਰੀ ਪ੍ਰੋਗਰਾਮ ਸ਼ੁਰੂ ਕਰਨ ਦੇ ਰਸਤੇ ਤਲਾਸ਼ਣਗੀਆਂ ਜਿਸ ਨਾਲ ਦੋਹੋਂ ਦੇਸ਼ਾਂ ਦੇ ਵਿਦਿਆਰਥੀ ਦੋਹੇਂ ਯੂਨੀਵਰਸਿਟੀਆਂ ਵਿੱਚ ਪੜ੍ਹ ਕੇ ਡਿਉਲ ਡਿਗਰੀ ਹਾਸਿਲ ਕਰ ਸਕਣਗੇ, ਜਿਸ ਨਾਲ ਰੁਜ਼ਗਾਰ ਅਤੇ ਵਿਕਾਸ ਦੇ ਨਵੇਂ ਰਸਤੇ ਖੁਲ੍ਹਣਗੇ ਅਤੇ ਨਵੀਆਂ ਸੰਭਾਵਨਾਵਾਂ ਪੈਦਾ ਹੋਣਗੀਆਂ।

ਇਹ ਵੀ ਪੜ੍ਹੋ  RTI activist arrested ;ਨਿਗਮ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਬਲੈਕਮੇਲ ਕਰਦਾ RTI ਐਕਟੀਵਿਸਟ ਵਿਜੀਲੈਂਸ ਨੇ ਚੁੱਕਿਆ

ਰਜਿਸਟਰਾਰ ਡਾ. ਵਰਮਾ ਅਨੁਸਾਰ ਹੁਣ ਦੋਹੇਂ ਯੂਨੀਵਰਸਿਟੀਆਂ ਦੇ ਵਿਦਿਆਰਥੀ ਅਤੇ ਖੋਜਾਰਥੀ ਸਾਂਝੇ ਤੌਰ ਤੇ ਪ੍ਰਜੈਕਟਾਂ ਤੇ ਕੰਮ ਕਰ ਸਕਣਗੇ ਅਤੇ ਸਰਬੱਤ ਦੇ ਭਲੇ ਲਈ ਨਵੀਆਂ ਕਾਢਾਂ ਕਰਨਗੇ। ਉਨ੍ਹਾਂ ਕਿਹਾ ਕਿ ਹੁਣ ਸਾਂਝੇ ਤੌਰ ‘ਤੇ ਸੈਮੀਨਾਰਾਂ, ਵਰਕਸ਼ਾਪਾਂ ਅਤੇ ਕਾਨਫਰੰਸਾਂ ਦਾ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੁਵੱਲਾ ਸਮਝੌਤਾ ਅਧਿਆਪਕਾਂ ਦੇ ਅਕਾਦਮਿਕ ਵਿਕਾਸ ਨੂੰ ਨਵੀਂ ਦਿਸ਼ਾ ਪ੍ਰਦਾਨ ਕਰੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਬਠਿੰਡਾ ਵੱਲੋਂ ਨੈਤਿਕ ਸਿੱਖਿਆ ਇਮਤਿਹਾਨ (ਸਕੂਲ) 2025 ਦੇ ਨਤੀਜੇ ਘੋਸ਼ਿਤ

0

Educational News:ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸਚਿਆਰ ਮਨੁੱਖਾਂ ਦਾ ਕਾਫਲਾ ਤਿਆਰ ਕਰਨ ਲਈ ਯਤਨਸ਼ੀਲ ਹੈ ਜੋ ਕਿ ਸਮਾਜ ਵਿੱਚੋਂ ਗੁਆਚੀਆਂ ਕਦਰਾਂ ਕੀਮਤਾਂ ਦੀ ਮੁੜ ਬਹਾਲੀ ਕਰ ਸਕਣl ਇਸੇ ਲੜੀ ਤਹਿਤ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਬਠਿੰਡਾ ਵੱਲੋਂ ਸਾਲ 2025 ਦਾ ਨੈਤਿਕ ਸਿੱਖਿਆ ਇਮਤਿਹਾਨ ਸਕੂਲਾਂ ਲਈ ਮਿਤੀ 22 ਅਗਸਤ 2025 ਨੂੰ ਕਰਾਇਆ ਗਿਆ। ਇਸ ਇਮਤਿਹਾਨ ਦਾ ਨਤੀਜਾ ਘੋਸ਼ਿਤ ਕਰਦੇ ਹੋਏ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਬਠਿੰਡਾ ਦੇ ਪ੍ਰਧਾਨ ਬਲਵੰਤ ਸਿੰਘ ਕਾਲਝਰਾਣੀ ਅਤੇ ਸਕੱਤਰ ਡਾ. ਗੁਰਜਿੰਦਰ ਸਿੰਘ ਰੋਮਾਣਾ ਨੇ ਦੱਸਿਆ ਕਿ ਇਸ ਇਮਤਿਹਾਨ ਵਿੱਚ ਬਠਿੰਡਾ ਖੇਤਰ ਦੇ 60 ਸਕੂਲਾਂ ਦੇ ਪਹਿਲੀ ਤੋਂ ਬਾਹਰਵੀਂ ਤੱਕ ਦੇ 3800 ਵਿਦਿਆਰਥੀਆਂ ਨੇ ਭਾਗ ਲਿਆ l ਉਹਨਾਂ ਦੱਸਿਆ ਕਿ ਦਰਜਾ ਤੀਜਾ (ਨੌਵੀਂ ਤੋਂ ਬਾਹਰਵੀਂ) ਤੱਕ ਦੇ ਇਮਤਿਹਾਨ ਵਿੱਚ ਪਹਿਲੇ ਸੱਤ ਸਥਾਨਾਂ ਵਿੱਚੋਂ ਪੰਜ ਸਥਾਨ ਕੁੜੀਆਂ ਨੇ ਹਾਸਲ ਕੀਤੇ l

ਇਹ ਵੀ ਪੜ੍ਹੋ Punjab flood news: AAP ਦੇ ਸੂਬਾ ਪ੍ਰਧਾਨ Aman Arora ਪਾਰਟੀ ਦੇ MP Sanjay Singh ਤੇ ਮੰਤਰੀ Harbhajan Singh ETO ਨਾਲ Gurdaspur ਪੁੱਜੇ

ਤੀਜੇ ਦਰਜੇ ਦੀ ਪ੍ਰੀਖਿਆ ਵਿੱਚੋਂ ਪੀ.ਏ.ਯੂ ਇੰਸਟੀਚਿਊਟ ਆਫ ਐਗਰੀਕਲਚਰ ਬਠਿੰਡਾ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਨੇ ਪਹਿਲਾ ਸਥਾਨ, ਦਸ਼ਮੇਸ਼ ਗਰਲਜ ਸੀਨੀਅਰ ਸੈਕੈਂਡਰੀ ਪਬਲਿਕ ਸਕੂਲ ਬਾਦਲ ਦੀ ਜੈਸਮੀਨ ਕੌਰ ਨੇ ਦੂਜਾ ਸਥਾਨ, ਮੈਰੀਟੋਰੀਅਸ ਸਕੂਲ ਬਠਿੰਡਾ ਦੇ ਰੂਪ ਸਿੰਘ ਅਤੇ ਹਰਦੀਪ ਸਿੰਘ ਨੇ ਕਰਮਵਾਰ ਤੀਜਾ ਤੇ ਚੌਥਾ (1) ਸਥਾਨ ਹਾਸਿਲ ਕੀਤਾ l ਇਸੇ ਤਰੀਕੇ ਨਾਲ ਬਾਬਾ ਫਰੀਦ ਸੀਨੀਅਰ ਸਕੈਡਰੀ ਸਕੂਲ ਦਿਉਣ ਦੀ ਸੁਮਨਦੀਪ ਕੌਰ ਨੇ ਚੌਥਾ(2) ਸਥਾਨ ਹਾਸਿਲ ਕੀਤਾ l ਲਿਟਲ ਫਲਾਵਰ ਸੀਨੀਅਰ ਸੈਕੈਡੀ ਸਕੂਲ ਬਠਿੰਡਾ ਦੀ ਵਿਦਿਆਰਥਨ ਖੁਸ਼ਬੂ ਅਤੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਘੁੱਦਾ ਦੀ ਵਿਦਿਆਰਥਣ ਅਸ਼ਮਨਦੀਪ ਕੌਰ ਨੇ ਦੋ ਪੰਜਵੇਂ ਸਥਾਨ ਹਾਸਿਲ ਕੀਤੇ lਦਰਜਾ ਦੂਜਾ (ਛੇਵੀਂ ਤੋਂ ਅੱਠਵੀਂ ਸ਼੍ਰੇਣੀ) ਵਿੱਚ ਲਿਟਲ ਫਲਾਵਰ ਸੀਨੀਅਰ ਸੈਕੈੰਡਰੀ ਪਬਲਿਕ ਸਕੂਲ ਬਠਿੰਡਾ ਦੇ ਵਿਦਿਆਰਥੀ ਹਰਨੂਰਪ੍ਰੀਤ ਸਿੰਘ ਨੇ ਪਹਿਲਾਂ,

ਇਹ ਵੀ ਪੜ੍ਹੋ punjab cabinet ਦੀ ਅਹਿਮ ਮੀਟਿੰਗ ਅੱਜ, ਹੜ੍ਹਾਂ ਦੀ ਸਥਿਤੀ ‘ਤੇ ਹੋਵੇਗੀ ਚਰਚਾ

ਸ੍ਰੀ ਗੁਰੂ ਹਰਗੋਬਿੰਦ ਕੰਨਿਆ ਸੀਨੀਅਰ ਸੈਕੈਡੀ ਸਕੂਲ ਨਥਾਣਾ ਦੇ ਏਕਮਨੂਰ ਸਿੰਘ ਨੇ ਦੂਜਾ ਅਤੇ ਗੁਰੂ ਰਾਮਦਾਸ ਪਬਲਿਕ ਸਕੂਲ ਲਹਿਰਾ ਮੁਹੱਬਤ ਦੇ ਪਰਮਵੀਰ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ l ਟੋਪ ਰੈਂਕਰ ਇੰਟਰਨੈਸ਼ਨਲ ਸਕੂਲ ਨਥਾਣਾ ਦੇ ਗੁਰਨੂਰ ਸਿੰਘ ਅਤੇ ਸ੍ਰੀ ਗੁਰੂ ਹਰਗੋਬਿੰਦ ਕੰਨਿਆ ਸੀਨੀਅਰ ਸੈਕੈਂਡਰੀ ਸਕੂਲ ਨਥਾਣਾ ਦੀ ਸੁਖਮਨੀ ਕੌਰ ਨੇ ਦੋ ਚੌਥੇ ਸਥਾਨ ਹਾਸਲ ਕੀਤੇ l ਇਸੇ ਤਰੀਕੇ ਨਾਲ ਲਿਟਲ ਫਲਾਵਰ ਸੀਨੀਅਰ ਸੈਕੈਂਡਰੀ ਪਬਲਿਕ ਸਕੂਲ ਬਠਿੰਡਾ ਦੇ ਸਮੀਰ ਅਤੇ ਸਰਕਾਰੀ ਹਾਈ ਸਕੂਲ ਗਿੱਦੜ ਦੇ ਬਲਕਾਰ ਸਿੰਘ ਨੇ ਦੋ ਪੰਜਵੇਂ ਸਥਾਨ ਹਾਸਿਲ ਕੀਤੇ l ਇਸ ਤੋਂ ਇਲਾਵਾ ਦਰਜਾ ਤੀਜਾ (ਨੌਵੀਂ ਤੋਂ ਬਾਰਵੀਂ ਤੱਕ) ਦੀ ਪ੍ਰੀਖਿਆ ਵਿੱਚ ਵੱਖ-ਵੱਖ ਸਕੂਲਾਂ ਦੇ 38 ਵਿਦਿਆਰਥੀਆਂ ਨੇ ਮੈਰਿਟ ਸਥਾਨ ਹਾਸਿਲ ਕੀਤਾ, ਜਦੋਂ ਕਿ ਦਰਜੇ ਦੂਜੇ (ਛੇਵੀਂ ਤੋਂ ਅੱਠਵੀਂ ਤੱਕ) ਦੇ 27 ਵਿਦਿਆਰਥੀਆਂ ਨੇ ਮੈਰਿਟ ਹਾਸਿਲ ਕੀਤੀ l

ਇਹ ਵੀ ਪੜ੍ਹੋ RTI activist arrested ;ਨਿਗਮ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਬਲੈਕਮੇਲ ਕਰਦਾ RTI ਐਕਟੀਵਿਸਟ ਵਿਜੀਲੈਂਸ ਨੇ ਚੁੱਕਿਆ

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਇਸ ਇਮਤਿਹਾਨ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਅਕਤੂਬਰ 2025 ਵਿੱਚ ਹੋਣ ਵਾਲੇ ਅੰਤਰ-ਸਕੂਲ ਯੁਵਕ ਮੇਲੇ ਵਿੱਚ ਨਗਦ ਇਨਾਮ ਅਤੇ ਮੋਮੈਂਟੋ ਨਾਲ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ। ਇਸ ਇਮਤਿਹਾਨ ਨੂੰ ਸਫਲਤਾ ਨਾਲ ਸੰਪੂਰਣ ਕਰਵਾਉਣ ਲਈ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਬਠਿੰਡਾ ਦੀ ਟੀਮ ਵੱਲੋਂ ਸੁਰਿੰਦਰ ਪਾਲ ਸਿੰਘ ਬੱਲੂਆਣਾ, ਰਮਨਦੀਪ ਸਿੰਘ ਰਾਮਪੁਰਾ, ਊਧਮ ਸਿੰਘ ਨਥਾਣਾ, ਹਰਪਾਲ ਸਿੰਘ ਚੌਕੇ, ਸੰਦੀਪ ਸਿੰਘ ਜੰਡਵਾਲਾ, ਪਵਿੱਤਰ ਕੌਰ ਤੇ ਇੰਦਰਜੀਤ ਸਿੰਘ ਲਹਿਰਾ ਮੁਹੱਬਤ ਪਾਵਰ ਕਾਲੋਨੀ, ਗੁਰ ਸੇਵਕ ਸਿੰਘ ਚੁੱਘੇ ਕਲਾਂ, ਬਲਵੰਤ ਸਿੰਘ ਕਾਲਝਰਾਣੀ, ਬਲਵੰਤ ਸਿੰਘ ਮਾਨ ਬਠਿੰਡਾ, ਇਕਬਾਲ ਸਿੰਘ ਕਾਉਣੀ ਅਤੇ ਡਾ. ਗੁਰਜਿੰਦਰ ਸਿੰਘ ਰੋਮਾਣਾ ਦਾ ਵਿਸ਼ੇਸ ਯੋਗਦਾਨ ਰਿਹਾ l

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

Punjab flood news: AAP ਦੇ ਸੂਬਾ ਪ੍ਰਧਾਨ Aman Arora ਪਾਰਟੀ ਦੇ MP Sanjay Singh ਤੇ ਮੰਤਰੀ Harbhajan Singh ETO ਨਾਲ Gurdaspur ਪੁੱਜੇ

0

Gurdaspur News:Punjab flood news;ਪਿਛਲੇ ਕਈ ਦਿਨਾਂ ਤੋਂ ਹੋ ਰਹੀਆਂ ਭਾਰੀ ਬਾਰਸ਼ਾਂ ਤੇ ਪਹਾੜਾਂ ਤੋਂ ਆਏ ਪਾਣੀ ਕਾਰਨ ਦਰਿਆਵਾਂ ‘ਚ ਪਾਣੀ ਦਾ ਪੱਧਰ ਵਧਣ ਦੇ ਚੱਲਦੇ ਪੰਜਾਬ ‘ਚ ਆਏ ਹੜ੍ਹਾਂ ਵੱਲੋਂ ਮਚਾਈ ਤਬਾਹੀ ਦਾ ਜਾਇਜ਼ਾ ਤੇ ਚੱਲ ਰਹੇ ਰਾਹਤ ਕਾਰਜ਼ਾਂ ਦੀ ਸਮੀਖਿਆ ਕਰਨ ਲਈ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਪਾਰਟੀ ਐਮ਼ਪੀ ਸੰਜੇ ਸਿੰਘ ਤੇ ਸਾਥੀ ਮੰਤਰੀ ਹਰਭਜਨ ਸਿੰਘ ਈਟੀਓ ਨਾਲ ਗੁਰਦਾਸਪੁਰ ਪੁੱਜੇ ਹੋਏ ਹਨ। ਇਸ ਮੌਕੇ ਸ਼੍ਰੀ ਅਰੋੜਾ ਨੇ ਹੜ੍ਹਾਂ ਦੇ ਪਹਿਲੇ ਦਿਨ ਤੋਂ ਹੀ ਸਮੁੱਚੀ ਪੰਜਾਬ ਸਰਕਾਰ ਤੋਂ ਇਲਾਵਾ ਆਪ ਦੇ ਵਲੰਟੀਅਰਾਂ ਸਹਿਤ ਸਮਾਜ ਸੇਵੀ ਤੇ ਸਮੂਹ ਪੰਜਾਬੀ ਵੱਡਾ ਯੌਗਦਾਨ ਪਾ ਰਹੇ ਹਨ।

ਇਹ ਵੀ ਪੜ੍ਹੋ  punjab cabinet ਦੀ ਅਹਿਮ ਮੀਟਿੰਗ ਅੱਜ, ਹੜ੍ਹਾਂ ਦੀ ਸਥਿਤੀ ‘ਤੇ ਹੋਵੇਗੀ ਚਰਚਾ

ਅਮਨ ਅਰੋੜਾ ਨੇ ਕਿਹਾ ਕਿ ਬੇਸ਼ੱਕ ਹੜ੍ਹਾਂ ਕਾਰਨ ਪੰਜਾਬ ਦੇ ਵੱਡੇ ਹਿੱਸੇ ਵਿਚ ਭਾਰੀ ਨੁਕਸਾਨ ਹੋਇਆ ਹੈ ਪ੍ਰੰਤੂ ਸਰਕਾਰ ਇਸ ਨੁਕਸਾਨ ਨੂੰ ਘਟਾਉਣ ਦੇ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਸ ਮੌਕੇ ਸੰਜੇ ਸਿੰਘ ਨੇ ਕਿਹਾ ਕਿ ਅੱਜ ਪੰਜਾਬ ਦੇ ਵਿਚ ਹੜ੍ਹਾਂ ਨੇ ਭਾਰੀ ਨੁਕਸਾਨ ਕੀਤਾ ਹੈ ਤੇ ਪੰਜਾਬੀਆਂ ਲਈ ਇਹ ਵੱਡੀ ਮੁਸੀਬਤ ਸਬੱਬ ਬਣਿਆ ਹੋਇਆ। ਉਨ੍ਹਾਂ ਕਿਹਾ ਕਿ ਹਰੇਕ ਪ੍ਰਭਾਵਿਤ ਇਲਾਕੇ ਵਿਚ ਸਰਕਾਰ ਦੀ ਮਸ਼ੀਨਰੀ ਕੰਮ ਕਰ ਰਹੀ ਹੈ ਪ੍ਰੰਤੂ ਮੌਜੂਦਾ ਸਮੇਂ ਕੇਂਦਰ ਸਰਕਾਰ ਦੇ ਸਹਿਯੋਗ ਦੀ ਵੱਡੀ ਜਰੂਰਤ ਹੈ। ਉਨ੍ਹਾਂ ਤੰਜ਼ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਜੀ ਜੇਕਰ ਦੁਨੀਆ ਦੇ ਕਿਸੇ ਹਿੱਸੇ ਵਿਚ ਕੋਈ ਦੁਖਦ ਘਟਨਾ ਵਾਪਰਦੀ ਹੈ ਤਾਂ ਉਹ ਤੁਰੰਤ ਰਾਹਤ ਪ੍ਰਦਾਨ ਕਰਦੇ ਹਨ ਪ੍ਰੰਤੂ ਪੰਜਾਬ ਦੇ ਨਾਲ ਮਤਰੇਈ ਮਾਂ ਵਰਗਾ ਸਲੂਕ ਕਰ ਰਹੀ ਹੈ।

ਇਹ ਵੀ ਪੜ੍ਹੋ Punjab flood news: ਹੁਣ ਲੁਧਿਆਣਾ ਦੇ ਦਰਜ਼ਨਾਂ ਪਿੰਡਾਂ ‘ਚ ਪਾਣੀ ਦਾ ਖ਼ਤਰਾ ਮੰਡਰਾਇਆ, ਫ਼ੌਜ ਤੇ ਪ੍ਰਸ਼ਾਸਨ ਸਹਿਤ ਪਿੰਡ ਦੇ ਲੋਕ ਡਟੇ

ਉਨ੍ਹਾਂ ਮੰਗ ਕੀਤੀ ਕਿ ਕੇਂਦਰ ਤੁਰੰਤ ਪੰਜਾਬ ਲਈ ਰਾਹਤ ਪੈਕੇਜ ਦਾ ਐਲਾਨ ਕਰੇ। ਇਸ ਦੌਰਾਨ ਉਨ੍ਹਾਂ ਵੱਲੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ ਵੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸਥਾਨਕ ਵਿਧਾਇਕ ਗੁਰਦੀਪ ਸਿੰਘ ਰੰਧਾਵਾਂ, ਡਾ. ਇੰਦਰਬੀਰ ਸਿੰਘ,ਦਲਵਿੰਦਰਜੀਤ ਸਿੰਘ ਡਿਪਟੀ ਕਮਿਸ਼ਨਰ ਗੁਰਦਾਸਪੁਰ ਸਮੇਤ ਵੱਡੀ ਗਿਣਤੀ ਵਿਚ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

punjab cabinet ਦੀ ਅਹਿਮ ਮੀਟਿੰਗ ਅੱਜ, ਹੜ੍ਹਾਂ ਦੀ ਸਥਿਤੀ ‘ਤੇ ਹੋਵੇਗੀ ਚਰਚਾ

0

punjab cabinet meeting : ਪੰਜਾਬ ਦੇ ਵਿਚ ਹੜ੍ਹਾਂ ਦੇ ਕਹਿਰ ਕਾਰਨ ਹੋਏ ਨੁਕਸਾਨ ਅਤੇ ਚਲਾਏ ਜਾ ਰਹੇ ਰਾਹਤ ਕਾਰਜ਼ਾਂ ਦੇ ਦੌਰਾਨ ਪੰਜਾਬ ਕੈਬਨਿਟ ਦੀ ਇੱਕ ਅਹਿਮ ਮੀਟਿੰਗ ਸ਼ੁੱਕਰਵਾਰ ਨੂੰ ਹੋਣ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ‘ਤੇ ਅੱਜ ਸ਼ਾਮ 4 ਵਜੇ ਇਹ ਕੈਬਨਿਟ ਮੀਟਿੰਗ ਹੋਵੇਗੀ।

ਇਹ ਵੀ ਪੜ੍ਹੋ ਪੰਜਾਬ ਦੇ 1900 ਤੋਂ ਵੱਧ ਪਿੰਡ ਅਤੇ ਚਾਰ ਲੱਖ ਦੇ ਕਰੀਬ ਆਬਾਦੀ ਹੜ੍ਹਾਂ ਦੀ ਮਾਰ ਹੇਠ ਆਈ

ਮੀਟਿੰਗ ਦੌਰਾਨ ਮੁੱਖ ਮੰਤਰੀ ਮਾਨ ਜ਼ਮੀਨੀ ਪੱਧਰ ‘ਤੇ ਕੀਤੇ ਜਾ ਰਹੇ ਰਾਹਤ ਕਾਰਜਾਂ ਦੀ ਸਮੀਖਿਆ ਕਰਨਗੇ। ਇਸ ਸਬੰਧੀ ਮੰਤਰੀਆਂ ਤੋਂ ਫ਼ੀਡਬੈਕ ਲਈ ਜਾਵੇਗੀ ਅਤੇ ਅੱਗੇ ਚੁੱਕੇ ਜਾਣ ਵਾਲੇ ਕਦਮਾਂ ਉਪਰ ਚਰਚਾ ਹੋਵੇਗੀ। ਜਿਕਰਯੋਗ ਹੈ ਕਿ ਪੰਜਾਬ ਸਰਕਾਰ ਪਹਿਲਾਂ ਹੀ ਪੰਜਾਬ ਨੂੰ ਆਫ਼ਤ ਪ੍ਰਭਾਵਿਤ ਐਲਾਨ ਚੁੱਕੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1907286