Friday, May 1, 2026
Home Blog Page 48

ਹਰਿਆਣਾ ਵਿੱਚ ਘੱਟੋ-ਘੱਟ ਮਜਦੂਰੀ ਵਿੱਚ ਇਤਿਹਾਸਕ ਵਾਧੇ ‘ਤੇ ਮਜ਼ਦੂਰ ਸੰਗਠਨਾਂ ਨੇ ਮੁੱਖ ਮੰਤਰੀ ਦਾ ਜਤਾਇਆ ਧੰਨਵਾਦ

0

Haryana News: CM Nayab Saini; ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨਾਲ ਭਾਰਤੀ ਮਜ਼ਦੂਰ ਸੰਘ ਸਮੇਤ ਵੱਖ-ਵੱਖ ਮਜ਼ਦੂਰ ਸੰਗਠਨਾਂ ਦੇ ਵਫ਼ਦ ਨੇ ਮੁਲਾਕਾਤ ਕਰਕੇ ਘੱਟੋ-ਘੱਟ ਮਜਦੂਰੀ ਵਿੱਚ ਕੀਤੇ ਗਏ ਇਤਿਹਾਸਕ ਵਾਧੇ ਲਈ ਉਨ੍ਹਾਂ ਦਾ ਧੰਨਵਾਦ ਪ੍ਰਗਟਾਇਆ।ਮੁੱਖ ਮੰਤਰੀ ਨਾਲ ਇਹ ਮੁਲਾਕਾਤ ਸੰਤ ਕਬੀਰ ਕੁਟੀਰ ਆਵਾਸ ਵਿਖੇ ਹੋਈ, ਇਸ ਦੌਰਾਨ ਵਫ਼ਦ ਦੀ ਅਗਵਾਈ ਭਾਰਤੀ ਮਜ਼ਦੂਰ ਸੰਘ ਦੇ ਆਲ ਇੰਡੀਆ ਵਾਈਸ ਪ੍ਰੈਜ਼ੀਡੈਂਟ ਪਵਨ ਕੁਮਾਰ ਨੇ ਕੀਤੀ। ਵਫ਼ਦ ਵਿੱਚ ਸ਼ਾਮਲ ਮੈਂਬਰਾਂ ਨੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦਾ ਪੱਗੜੀ ਪਹਿਨਾ ਕੇ ਸਨਮਾਨ ਵੀ ਕੀਤਾ। ਇਸ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਦਾ ਮੂੰਹ ਵੀ ਮਿੱਠਾ ਕਰਵਾਇਆ।ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਹਮੇਸ਼ਾ ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਅਤੇ ਉਨ੍ਹਾਂ ਦੀ ਭਲਾਈ ਲਈ ਵਚਨਬੱਧ ਹੈ। ਸਰਕਾਰ ਦਾ ਉਦੇਸ਼ ਪ੍ਰਦੇਸ਼ ਦੇ ਮਜ਼ਦੂਰ ਵਰਗ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣਾ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਬਿਹਤਰ ਕਰਨਾ ਹੈ।

ਇਹ ਵੀ ਪੜ੍ਹੋ गुरुग्राम में बन रहे श्री शीतला माता देवी मेडिकल कॉलेज एवं अस्पताल में हरियाणा वासियों को मिलेगा 33% आरक्षण: मुख्यमंत्री नायब सिंह सैनी

ਭਾਰਤੀ ਮਜ਼ਦੂਰ ਸੰਘ ਦੇ ਆਲ ਇੰਡੀਆ ਵਾਈਸ ਪ੍ਰੈਜ਼ੀਡੈਂਟ ਸ੍ਰੀ ਪਵਨ ਕੁਮਾਰ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਮਜ਼ਦੂਰਾਂ ਦੇ ਹਿੱਤ ਵਿੱਚ ਵੱਡਾ ਕਦਮ ਚੁੱਕਿਆ ਹੈ। ਘੱਟੋ-ਘੱਟ ਮਜਦੂਰੀ ਸਲਾਹਕਾਰ ਬੋਰਡ (Minimum Wage Advisory Board) ਦੀ ਐਕਸਪਰਟ ਕਮੇਟੀ ਦੀ ਰਿਪੋਰਟ ਦੇ ਆਧਾਰ ‘ਤੇ ਹਰਿਆਣਾ ਸਰਕਾਰ ਨੇ ਬਜਟ ਵਿੱਚ ਘੱਟੋ-ਘੱਟ ਮਜਦੂਰੀ ਵਧਾਉਣ ਦਾ ਐਲਾਨ ਕੀਤਾ। ਹਾਲ ਹੀ ਵਿੱਚ ਸਰਕਾਰ ਨੇ ਅਕੁਸ਼ਲ ਮਜ਼ਦੂਰਾਂ ਦੀ ਘੱਟੋ-ਘੱਟ ਮਜਦੂਰੀ ਵਧਾ ਕੇ ਲਗਭਗ 15,220 ਪ੍ਰਤੀ ਮਹੀਨਾ ਕੀਤੀ ਹੈ, ਜੋ ਕਿ ਲਗਭਗ 35% ਦਾ ਵਾਧਾ ਹੈ। ਇਹ ਵਾਧਾ ਰਾਸ਼ੀ ਦੇ ਰੂਪ ਵਿੱਚ 4 ਹਜ਼ਾਰ ਤੋਂ ਵੱਧ ਬਣਦਾ ਹੈ। ਇਸ ਫੈਸਲੇ ਨਾਲ ਪ੍ਰਦੇਸ਼ ਦੇ ਮਜ਼ਦੂਰ ਵਰਗ ਵਿੱਚ ਖੁਸ਼ੀ ਦੀ ਲਹਿਰ ਹੈ।

ਇਹ ਵੀ ਪੜ੍ਹੋ फसल खरीद को लेकर किसानों को भ्रमित कर रहे कांग्रेसी — मुख्यमंत्री

ਮਜ਼ਦੂਰ ਸੰਗਠਨਾਂ ਦੇ ਪ੍ਰਤੀਨਿਧਾਂ ਨੇ ਕਿਹਾ ਕਿ ਇਹ ਹਰਿਆਣਾ ਵਿੱਚ ਪਹਿਲੀ ਵਾਰ ਇੰਨਾ ਵੱਡਾ ਤਨਖਾਹ ਵਾਧਾ ਹੈ, ਜਿਸ ਨਾਲ ਲੱਖਾਂ ਮਜ਼ਦੂਰਾਂ ਨੂੰ ਸਿੱਧਾ ਲਾਭ ਮਿਲੇਗਾ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਇੱਕ ਜਨਤਕ ਅਭਿਨੰਦਨ ਸਮਾਰੋਹ ਆਯੋਜਿਤ ਕਰਨ ਦੀ ਵੀ ਬੇਨਤੀ ਕੀਤੀ, ਜਿਸ ਨੂੰ ਉਨ੍ਹਾਂ ਨੇ ਖ਼ੁਸ਼ੀ-ਖ਼ੁਸ਼ੀ ਸਵੀਕਾਰ ਕਰਦੇ ਹੋਏ ਸਮਾਂ ਦੇਣ ਦਾ ਭਰੋਸਾ ਦਿੱਤਾ।ਮੀਟਿੰਗ ਵਿੱਚ ਮੌਜੂਦ ਰਹੇ ਹਰਿਆਣਾ ਦੇ ਕਿਰਤ ਵਿਭਾਗ ਦੇ ਪ੍ਰਧਾਨ ਸਕੱਤਰ ਸ੍ਰੀ ਰਾਜੀਵ ਰੰਜਨ ਨੇ ਇਸ ਨੂੰ ਮਜ਼ਦੂਰ ਹਿੱਤ ਵਿੱਚ ਚੁੱਕਿਆ ਗਿਆ ਇਤਿਹਾਸਕ ਕਦਮ ਦੱਸਦੇ ਹੋਏ ਕਿਹਾ ਕਿ ਹਰਿਆਣਾ ਸਰਕਾਰ ਨੇ ਦੇਸ਼ ਵਿੱਚ ਸਭ ਤੋਂ ਪਹਿਲਾਂ ਨਵੇਂ ਕਿਰਤ ਕਾਨੂੰਨ ਤਹਿਤ ਘੱਟੋ-ਘੱਟ ਮਜਦੂਰੀ ਵਿੱਚ ਵਾਧਾ ਕੀਤਾ ਹੈ। ਇਸ ਦਾ ਸਾਰੇ ਵਰਗਾਂ ਦੇ ਮਜ਼ਦੂਰਾਂ ਨੂੰ ਫਾਇਦਾ ਹੋਵੇਗਾ। ਸਰਕਾਰ ਨੇ ਇਸ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।ਇਸ ਦੌਰਾਨ ਜੁਆਇੰਟ ਲੇਬਰ ਕਮਿਸ਼ਨਰ ਸ੍ਰੀ ਪਰਮਜੀਤ ਸਿੰਘ, ਸਟੇਟ ਪ੍ਰੈਜ਼ੀਡੈਂਟ ਸ੍ਰੀ ਅਸ਼ੋਕ ਕੁਮਾਰ, ਜਨਰਲ ਸੈਕਟਰੀ ਸ੍ਰੀ ਹਵਾ ਸਿੰਘ ਵੀ ਮੌਜੂਦ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਸਰਕਾਰ ਦੁਨੀਆ ਭਰ ਚੋਂ ਦੋਸ਼ੀਆਂ ਨੂੰ ਟਰੈਕ ਕਰਨ ਅਤੇ ਵਾਪਸ ਲਿਆਉਣ ਲਈ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

0

👉ਕਮਲ ਕੌਰ ਕਤਲ ਕੇਸ ਦੇ ਦੋਸ਼ੀ ਨੂੰ ਯੂਏਈ ਤੋਂ ਵਾਪਸ ਲਿਆਂਦਾ ਗਿਆ, ਇਹ ਅਪਰਾਧ ਵਿਰੁੱਧ ਭਗਵੰਤ ਮਾਨ ਸਰਕਾਰ ਦੀ ਜ਼ੀਰੋ ਟੋਲਰੈਂਸ ਨੀਤੀ ਨੂੰ ਦਰਸਾਉਂਦਾ ਹੈ: ਬਲਤੇਜ ਪੰਨੂ
Punjab News: Bhagwant Mann government; ਭਗਵੰਤ ਮਾਨ ਸਰਕਾਰ ਨੇ ਅਪਰਾਧ ਵਿਰੁੱਧ ਇੱਕ ਸਪੱਸ਼ਟ ਅਤੇ ਬੇਮਿਸਾਲ ਸੁਨੇਹਾ ਦਿੱਤਾ ਹੈ। ਸਰਕਾਰ ਨੇ ਕਮਲ ਕੌਰ ਕਤਲ ਕੇਸ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਯੂਏਈ ਤੋਂ ਵਾਪਸ ਲਿਆ ਕੇ ਆਪਣੀ ਪਹੁੰਚ ਅਤੇ ਦ੍ਰਿੜ ਇਰਾਦੇ ਦਾ ਸਬੂਤ ਦਿੱਤਾ ਹੈ। ਇਸ ਦੇ ਨਾਲ ਹੀ ਵਿਦੇਸ਼ਾਂ ਤੋਂ ਚੱਲ ਰਹੇ ਗੈਂਗਸਟਰ ਨੈੱਟਵਰਕਾਂ ‘ਤੇ ਸ਼ਿਕੰਜਾ ਹੋਰ ਕੱਸ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਹ ਗੈਂਗਸਟਰ ਉੱਤਰ ਪ੍ਰਦੇਸ਼ ਅਤੇ ਬਿਹਾਰ ਵਰਗੇ ਰਾਜਾਂ ਵਿੱਚ ਸ਼ੂਟਰਾਂ ਨੂੰ ਫੰਡ ਮੁਹੱਈਆ ਕਰਵਾ ਰਹੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਅਜਿਹੇ ਕਈ ਕਾਰਿੰਦਿਆਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ‘ਆਪ’ ਸਰਕਾਰ ਦੁਨੀਆ ਭਰ ਦੇ ਦੋਸ਼ੀਆਂ ਨੂੰ ਟਰੈਕ ਕਰਨ ਅਤੇ ਉਨ੍ਹਾਂ ਦੀ ਹਵਾਲਗੀ ਲਈ ਕੇਂਦਰੀ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਨਾਲ ਨਿਰੰਤਰ ਤਾਲਮੇਲ ਕਰ ਰਹੀ ਹੈ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ; ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ

ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਵਿੱਚ ਲੋੜੀਂਦੇ ਗੈਂਗਸਟਰਾਂ ਅਤੇ ਅਪਰਾਧੀਆਂ ਦੀ ਦੇਸ਼ ਵਾਪਸੀ ਨੂੰ ਯਕੀਨੀ ਬਣਾਉਣ ਲਈ ਕੇਂਦਰੀ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਦੇ ਲਗਾਤਾਰ ਸੰਪਰਕ ਵਿੱਚ ਹੈ। ਉਨ੍ਹਾਂ ਨੋਟ ਕੀਤਾ ਕਿ ਇਹ ਨਿਰੰਤਰ ਕੋਸ਼ਿਸ਼ਾਂ ਰੰਗ ਲਿਆ ਰਹੀਆਂ ਹਨ ਅਤੇ ਕਈ ਮੁੱਖ ਦੋਸ਼ੀਆਂ ਨੂੰ ਪਹਿਲਾਂ ਹੀ ਵਾਪਸ ਲਿਆਂਦਾ ਜਾ ਚੁੱਕਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਿਲਕੁਲ ਆਮ ਹੈ ਅਤੇ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਅਪਰਾਧ ਨੂੰ ਨੱਥ ਪਾਉਣ ਵਿੱਚ ਫੈਸਲਾਕੁੰਨ ਭੂਮਿਕਾ ਨਿਭਾ ਰਹੀ ਹੈ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ।ਜਿੰਨੇ ਵੀ ਗੈਂਗਸਟਰਾਂ ਬਾਰੇ ਸਾਨੂੰ ਜਾਣਕਾਰੀ ਮਿਲਦੀ ਹੈ, ਉਹ ਪੰਜਾਬ ਤੋਂ ਨਹੀਂ ਸਗੋਂ ਵਿਦੇਸ਼ਾਂ ਤੋਂ ਆਪਣਾ ਨੈੱਟਵਰਕ ਚਲਾ ਰਹੇ ਹਨ। ਕੁਝ ਵਿਅਕਤੀ ਹਥਿਆਰਾਂ ਦੀ ਸਪਲਾਈ ਕਰ ਰਹੇ ਹਨ, ਜਦਕਿ ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ ਸ਼ੂਟਰਾਂ ਨੂੰ ਪੈਸੇ ਦਿੱਤੇ ਜਾ ਰਹੇ ਹਨ; ਅਜਿਹੇ ਕਈ ਸ਼ੂਟਰਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

ਤਾਲਮੇਲ ਵਾਲੀ ਕਾਰਵਾਈ ਬਾਰੇ ਦੱਸਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜਦੋਂ ਸਾਨੂੰ ਅਜਿਹੀ ਜਾਣਕਾਰੀ ਮਿਲਦੀ ਹੈ, ਤਾਂ ਅਸੀਂ ਤੁਰੰਤ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਨਾਲ ਸੰਪਰਕ ਕਰਦੇ ਹਾਂ ਅਤੇ ਅਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਵਾਪਸ ਲਿਆਉਣ ਵਿੱਚ ਸਫਲ ਹੋਏ ਹਾਂ। ਕੋਈ ਦੁਬਈ ਤੋਂ, ਕੋਈ ਪੁਰਤਗਾਲ ਤੋਂ, ਕੋਈ ਇੰਗਲੈਂਡ, ਅਮਰੀਕਾ ਜਾਂ ਕੈਨੇਡਾ ਤੋਂ ਆ ਰਿਹਾ ਹੈ। ਉਨ੍ਹਾਂ ਨੇ ਇਨ੍ਹਾਂ ਅਪਰਾਧਿਕ ਨੈੱਟਵਰਕਾਂ ਦੇ ਵਿਸ਼ਵਵਿਆਪੀ ਫੈਲਾਅ ਅਤੇ ਉਨ੍ਹਾਂ ‘ਤੇ ਸਰਕਾਰ ਦੀ ਸਖ਼ਤ ਕਾਰਵਾਈ ਬਾਰੇ ਵਿਸਥਾਰ ਨਾਲ ਦੱਸਿਆ।ਪੰਜਾਬ ਦੀ ਪਛਾਣ ਅਤੇ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇੱਕ ਸ਼ਾਂਤੀ ਪਸੰਦ ਸੂਬਾ ਹੈ। ਇਹ ‘ਸਰਬੱਤ ਦਾ ਭਲਾ’ ਮੰਗਣ ਵਾਲੇ ਲੋਕਾਂ ਦੀ ਧਰਤੀ ਹੈ ਅਤੇ ਅਸੀਂ ਸਾਰਿਆਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੇ ਹਾਂ।

ਇਹ ਵੀ ਪੜ੍ਹੋ ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਸ ਦੌਰਾਨ ਆਪ ਪੰਜਾਬ ਦੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਕਮਲ ਕੌਰ ਕਤਲ ਕੇਸ ਵਿੱਚ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ਗ੍ਰਿਫ਼ਤਾਰੀ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਸੰਯੁਕਤ ਅਰਬ ਅਮੀਰਾਤ ਤੋਂ ਉਸਦੀ ਵਾਪਸੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੀ ਹੈ।ਬਲਤੇਜ ਪੰਨੂ ਨੇ ਦੱਸਿਆ ਕਿ ਸੋਸ਼ਲ ਮੀਡੀਆ ਇਨਫਲੂਐਂਸਰ ਕਮਲ ਕੌਰ ਦਾ ਪਿਛਲੇ ਸਾਲ ਜੂਨ ਵਿੱਚ ਬਠਿੰਡਾ ਵਿੱਚ ਕਤਲ ਕਰ ਦਿੱਤਾ ਗਿਆ ਸੀ ਅਤੇ ਉਦੋਂ ਤੋਂ ਹੀ ਪੰਜਾਬ ਪੁਲਿਸ ਲਗਾਤਾਰ ਮੁਲਜ਼ਮਾਂ ਦਾ ਪਿੱਛਾ ਕਰ ਰਹੀ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਅਪਰਾਧ ਵਿਰੁੱਧ ‘ਜ਼ੀਰੋ ਟੋਲਰੈਂਸ’ ਨੀਤੀ ਅਪਣਾਈ ਹੈ, ਜਿਸ ਕਾਰਨ ਮੁਲਜ਼ਮ ਨੂੰ ਟਰੈਕ ਕਰਕੇ ਇਨਸਾਫ਼ ਦੇ ਕਟਹਿਰੇ ਵਿੱਚ ਲਿਆਂਦਾ ਗਿਆ।

ਇਹ ਵੀ ਪੜ੍ਹੋ ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਜੇਕਰ ਕੋਈ ਇਹ ਸੋਚਦਾ ਹੈ ਕਿ ਉਹ ਪੰਜਾਬ ਵਿੱਚ ਅਪਰਾਧ ਕਰਕੇ ਕਿਸੇ ਦੂਜੇ ਰਾਜ ਜਾਂ ਦੇਸ਼ ਵਿੱਚ ਲੁਕ ਕੇ ਬਚ ਸਕਦਾ ਹੈ, ਤਾਂ ਉਹ ਬਹੁਤ ਵੱਡੀ ਗਲਤਫਹਿਮੀ ਵਿੱਚ ਹੈ। ਬਲਤੇਜ ਪੰਨੂ ਨੇ ਦਾਅਵਾ ਕੀਤਾ ਕਿ ਉਹ ਭਾਵੇਂ ਕਿਤੇ ਵੀ ਜਾਣ, ਉਨ੍ਹਾਂ ਨੂੰ ਲੱਭ ਲਿਆ ਜਾਵੇਗਾ ਅਤੇ ਵਾਪਸ ਲਿਆਂਦਾ ਜਾਵੇਗਾ।ਸਰਕਾਰ ਦੀ ਮਜ਼ਬੂਤ ਇੱਛਾ ਸ਼ਕਤੀ ਨੂੰ ਦੁਹਰਾਉਂਦੇ ਹੋਏ ਉਨ੍ਹਾਂ ਕਿਹਾ ਕਿ ਕਾਨੂੰਨ ਨੂੰ ਹੱਥ ਵਿੱਚ ਲੈਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਅਜਿਹੇ ਅਪਰਾਧੀਆਂ ਨੂੰ ਦੁਨੀਆ ਦੇ ਕਿਸੇ ਵੀ ਕੋਨੇ ਤੋਂ ਵਾਪਸ ਲਿਆ ਕੇ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿੱਤੀ ਜਾਵੇਗੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ; ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ

👉ਗੁਰਮੀਤ ਸਿੰਘ ਖੁੱਡੀਆਂ ਨੇ ਇਹ ਪੁਰਸਕਾਰ ਪਰਾਲੀ ਸਾੜਨ ਦੀ ਮਾੜੀ ਪ੍ਰਥਾ ਛੱਡਣ ਵਾਲੇ ਕਿਸਾਨਾਂ ਨੂੰ ਕੀਤਾ ਸਮਰਪਿਤ
Punjab News: ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਨੇ ਵਾਤਾਵਰਣ ਸ਼੍ਰੇਣੀ ਵਿੱਚ ਸਕੌਚ ਸਿਲਵਰ ਅੈਵਾਰਡ 2025 ਹਾਸਲ ਕੀਤਾ ਹੈ ਜਿਸ ਨਾਲ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਬਾਰੇ ਪੰਜਾਬ ਦੀ ਰਣਨੀਤੀ ਨੂੰ ਕੌਮੀ ਪੱਧਰ ‘ਤੇ ਮਾਨਤਾ ਮਿਲੀ ਹੈ। ਉਨ੍ਹਾਂ ਨੇ ਇਸ ਪ੍ਰਾਪਤੀ ਦਾ ਸਿਹਰਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਸਬੰਧੀ ਨਿਰੰਤਰ ਯਤਨਾਂ ਨੂੰ ਦਿੱਤਾ।ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਪੰਜਾਬ ਵਿੱਚ ਫਸਲੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਵਿੱਚ 94 ਫੀਸਦੀ ਕਮੀ ਦਰਜ ਕੀਤੀ ਗਈ ਹੈ। ਇਹ ਘਟਨਾਵਾਂ ਸਾਲ 2020-21 ਵਿੱਚ 83,002 ਤੋਂ ਘੱਟ ਕੇ 2025-26 ਵਿੱਚ ਸਿਰਫ਼ 5,114 ਰਹਿ ਗਈਆਂ ਹਨ।

ਇਹ ਵੀ ਪੜ੍ਹੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

ਖੇਤੀਬਾੜੀ ਮੰਤਰੀ ਨੇ ਪੀਪੀਸੀਬੀ ਅਤੇ ਪੰਜਾਬ ਦੇ ਕਿਸਾਨ ਭਾਈਚਾਰੇ ਦੀ ਸ਼ਲਾਘਾ ਕਰਦਿਆਂ ਕਿਹਾ, “ਇਹ ਅਵਾਰਡ ਪੰਜਾਬ ਦੇ ਕਿਸਾਨਾਂ ਦੀ ਦ੍ਰਿੜਤਾ ਅਤੇ ਸਾਡੇ ਪ੍ਰਸ਼ਾਸਨ ਦੀ ਦੂਰਅੰਦੇਸ਼ੀ ਸੋਚ ਦਾ ਪ੍ਰਤੱਖ ਪ੍ਰਮਾਣ ਹੈ। ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਅਸੀਂ ਇਸ ਸੰਕਟ ‘ਤੇ ਸਫਲਤਾਪੂਰਵਕ ਕਾਬੂ ਪਾ ਲਿਆ ਹੈ। ਮਸ਼ੀਨਰੀ ‘ਤੇ ਸਬਸਿਡੀ ਦੇਣ, ਅਸਲ ਸਮੇਂ ਦੀ ਨਿਗਰਾਨੀ, ਕਸਟਮ-ਹਾਇਰਿੰਗ ਸੈਂਟਰ ਸਥਾਪਤ ਕਰਨ ਅਤੇ ਰਿਕਾਰਡ ਫੰਡ ਅਲਾਟ ਕਰਨ ਸਬੰਧੀ ਸਾਡੀ ਰਣਨੀਤੀ ਨੇ ਪਰਾਲੀ ਪ੍ਰਬੰਧਨ ਨੂੰ ਨਵਾਂ ਰੂਪ ਦਿੱਤਾ ਹੈ। ਮੈਂ ਇਹ ਅਵਾਰਡ ਹਰ ਉਸ ਕਿਸਾਨ ਨੂੰ ਸਮਰਪਿਤ ਕਰਦਾ ਹਾਂ ਜਿਸ ਨੇ ਫਸਲੀ ਰਹਿੰਦ-ਖੂੰਹਦ ਨੂੰ ਸਾੜਨ ਦੀ ਬਜਾਏ ਮਸ਼ੀਨਾਂ ਦੀ ਚੋਣ ਕੀਤੀ।”ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ, ਐਫਪੀਓਜ਼ ਅਤੇ ਪੰਚਾਇਤਾਂ ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀਆਰਐਮ) ਮਸ਼ੀਨਾਂ ‘ਤੇ 50-80 ਫੀਸਦ ਸਬਸਿਡੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵੱਲੋਂ ਇਸ ਸਾਲ 25,000 ਸੀਆਰਐਮ ਮਸ਼ੀਨਾਂ ਦੀ ਖਰੀਦ ਲਈ 600 ਕਰੋੜ ਰੁਪਏ ਰੱਖੇ ਗਏ ਹਨ।

ਇਹ ਵੀ ਪੜ੍ਹੋ ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਉਨ੍ਹਾਂ ਦੱਸਿਆ ਕਿ ਸਾਲ 2025-26 ਦੌਰਾਨ ਇਸ ਯੋਜਨਾ ਤਹਿਤ ਲਗਭਗ 13,000 ਮਸ਼ੀਨਾਂ ਖਰੀਦੀਆਂ ਗਈਆਂ ਹਨ ਅਤੇ ਇਸ ਸਬੰਧੀ ਸਬਸਿਡੀ ਵਜੋਂ 427 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਸੀਆਰਐਮ ਮਸ਼ੀਨਾਂ ਦੀ ਬਿਹਤਰ ਡਿਲੀਵਰੀ ਨੂੰ ਯਕੀਨੀ ਬਣਾਉਣ ਲਈ ਖੇਤੀਬਾੜੀ ਵਿਭਾਗ ਵੱਲੋਂ 1 ਅਪ੍ਰੈਲ ਤੋਂ 24 ਅਪ੍ਰੈਲ, 2026 ਤੱਕ ਆਨਲਾਈਨ ਅਰਜ਼ੀਆਂ ਮੰਗੀਆਂ ਗਈਆਂ ਹੈ।ਉਨ੍ਹਾਂ ਕਿਹਾ ਕਿ ਖੇਤਾਂ ਵਿੱਚ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਮਹੱਤਵਪੂਰਨ ਗਿਰਾਵਟ ਨਾਲ ਮਿੱਟੀ ਅਤੇ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮਾਡਲ ਦਰਸਾਉਂਦਾ ਹੈ ਕਿ ਸਰਕਾਰ ਦੀ ਦ੍ਰਿੜ ਇੱਛਾ ਸ਼ਕਤੀ, ਵਿੱਤੀ ਸਹਾਇਤਾ ਅਤੇ ਭਾਈਚਾਰਕ ਸ਼ਮੂਲੀਅਤ ਨਾਲ ਵਾਤਾਵਰਣ ਸਬੰਧੀ ਚੁਣੌਤੀਆਂ ਨਾਲ ਨਜਿੱਠਿਆ ਜਾ ਸਕਦਾ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

गुरुग्राम में बन रहे श्री शीतला माता देवी मेडिकल कॉलेज एवं अस्पताल में हरियाणा वासियों को मिलेगा 33% आरक्षण: मुख्यमंत्री नायब सिंह सैनी

0

👉150 MBBS सीटों और 850 बैड में राज्य के विद्यार्थियों व मरीजों को प्राथमिकता, PPP मोड पर होगा संचालन
Haryana News: हरियाणा के मुख्यमंत्री श्री नायब सिंह सैनी ने अधिकारियों को निर्देश दिए हैं कि गुरुग्राम में स्थापित किए जा रहे श्री शीतला माता देवी मेडिकल कॉलेज एवं अस्पताल में एमबीबीएस की 150 सीटों तथा 850 बैडों में से 33-33 प्रतिशत हरियाणा के विद्यार्थियों और प्रदेश के लोगों के लिए आरक्षित किए जाएं। उन्होंने यह भी स्पष्ट किया कि आरक्षित सीटों पर फीस अन्य सरकारी मेडिकल कॉलेजों के अनुरूप ही निर्धारित की जाए, ताकि राज्य के विद्यार्थियों को सुलभ और किफायती चिकित्सा शिक्षा मिल सके।

इसे भी पढ़ें पेयजल सप्लाई के लिए की जाएगी गुरूग्राम वाटर सप्लाई चैनल की रिमोडलिंग – मुख्यमंत्री नायब सिंह सैनी

मुख्यमंत्री आज इस परियोजना के पीपीपी मोड पर संचालन एवं रखरखाव को लेकर बुलाई गई कैबिनेट सब-कमेटी की बैठक की अध्यक्षता कर रहे थे। बैठक में उद्योग एवं वाणिज्य मंत्री राव नरबीर सिंह, विरासत एवं पर्यटन मंत्री डॉ. अरविन्द शर्मा तथा स्वास्थ्य, परिवार कल्याण एवं मेडिकल शिक्षा मंत्री आरती सिंह राव सहित अन्य वरिष्ठ अधिकारी उपस्थित रहे।मुख्यमंत्री ने कहा कि अस्पताल में आरक्षित बैडों पर आयुष्मान भारत योजना के तहत मरीजों को लाभ दिया जाना सुनिश्चित किया जाए, ताकि आर्थिक रूप से कमजोर वर्ग को गुणवत्तापूर्ण स्वास्थ्य सेवाएं मिल सकें। उन्होंने इस संस्थान को अंतरराष्ट्रीय मानकों के अनुरूप विकसित करने पर जोर देते हुए कहा कि यह गुरुग्राम की स्वास्थ्य सेवाओं को नई पहचान देगा।

इसे भी पढ़ें फसल खरीद को लेकर किसानों को भ्रमित कर रहे कांग्रेसी — मुख्यमंत्री

उन्होंने अधिकारियों को निर्देश दिए कि गुरुग्राम में विभिन्न स्थानों पर 100 से 150 बैड क्षमता वाले 3 से 4 अतिरिक्त अस्पताल इसी तर्ज पर खोलने के प्रस्ताव भी तैयार किए जाएं, जिससे बढ़ती आबादी की स्वास्थ्य जरूरतों को बेहतर तरीके से पूरा किया जा सके।बैठक के दौरान मेडिकल शिक्षा एवं अनुसंधान विभाग की अतिरिक्त मुख्य सचिव डॉ. सुमिता मिश्रा ने जानकारी दी कि यह संस्थान गुरुग्राम के सेक्टर-102ए, खेड़की माजरा में 30.75 एकड़ भूमि पर विकसित किया जा रहा है। परियोजना का निर्माण कार्य 1 अप्रैल 2022 को आवंटित किया गया था और इसे 31 अगस्त 2026 तक पूरा किए जाने का लक्ष्य है। कुल 679.08 करोड़ रुपये की लागत वाली इस परियोजना पर अब तक लगभग 500 करोड़ रुपये खर्च किए जा चुके हैं।

इसे भी पढ़ें प्रधानमंत्री मोदी के नेतृत्व में डबल इंजन सरकार महिला सशक्तिकरण और आर्थिक विकास के लिए कर रही है काम:मुख्यमंत्री नायब सिंह सैनी

उन्होंने बताया कि इस परियोजना का इन्फ्रास्ट्रक्चर जीएमडीए, नगर निगम गुरुग्राम तथा श्री माता मनसा देवी श्राइन बोर्ड के 50:45:5 के अनुपात में तैयार किया जा रहा है, जबकि जीएमडीए को कार्यकारी एजेंसी बनाया गया है। सभी प्रक्रियाएं पूर्ण होने के बाद 31 अक्टूबर 2026 तक इसके संचालन का कार्य सफल बोलीदाता को सौंप दिया जाएगा।बैठक में मुख्यमंत्री के मुख्य प्रधान सचिव श्री राजेश खुल्लर, मुख्य सचिव श्री अनुराग रस्तोगी, प्रधान सचिव श्री अरुण कुमार गुप्ता, अतिरिक्त मुख्य सचिव श्री ए.के. सिंह, जीएमडीए के मुख्य कार्यकारी अधिकारी श्री पी.सी. मीणा सहित अन्य वरिष्ठ अधिकारी भी उपस्थित रहे।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

समाचार और विज्ञापनों के लिए, हमारे व्हाट्सएप नंबर +91 98786-15057 पर संपर्क करें।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

👉ਯਮੁਨਾ ਕਿਸ਼ਤੀ ਹਾਦਸੇ ਤੋਂ ਬਾਅਦ ਰਾਹਤ ਅਤੇ ਬਚਾਅ ਕਾਰਜਾਂ ਲਈ ਪੰਜਾਬ ਸਰਕਾਰ ਉੱਤਰ ਪ੍ਰਦੇਸ਼ ਦੇ ਲਗਾਤਾਰ ਸੰਪਰਕ ਵਿੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਜ਼ਿਲ੍ਹਾ ਪ੍ਰਸ਼ਾਸਨ ਨੇ ਲੁਧਿਆਣਾ ਅਤੇ ਜਗਰਾਉਂ ਵਿਖੇ ਸਮਰਪਿਤ ਕੰਟਰੋਲ ਰੂਮ ਕੀਤੇ ਸਥਾਪਤ

Punjab News: Vrindavan boat accident; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਥੁਰਾ ਨੇੜੇ ਯਮੁਨਾ ਨਦੀ ਵਿੱਚ ਜਗਰਾਉਂ ਦੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇੱਕ ਕਿਸ਼ਤੀ ਦੇ ਪਲਟਣ ਕਾਰਨ ਹੋਏ ਜਾਨੀ ਨੁਕਸਾਨ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਇਸ ਨਾਲ ਅਧਿਆਤਮਿਕ ਯਾਤਰਾ ਦੁਖਦਾਇਕ ਹਾਦਸੇ ਵਿੱਚ ਬਦਲ ਗਈ ਜਿਸ ਨੇ ਪਰਿਵਾਰਾਂ ਨੂੰ ਝੰਜੋੜ ਕੇ ਰੱਖ ਦਿੱਤਾ।ਇੱਕ ਸੰਦੇਸ਼ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬੇਹੱਦ ਮੰਦਭਾਗਾ ਹੈ ਕਿ ਜਗਰਾਉਂ ਦੇ 32 ਵਸਨੀਕਾਂ ਨੂੰ ਵ੍ਰਿੰਦਾਵਨ ਲਿਜਾ ਰਹੀ ਇੱਕ ਕਿਸ਼ਤੀ ਮਥੁਰਾ ਨੇੜੇ ਯਮੁਨਾ ਨਦੀ ਵਿੱਚ ਪਲਟ ਗਈ।

ਇਹ ਵੀ ਪੜ੍ਹੋ ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਸ ਦੁਖਦਾਈ ਹਾਦਸੇ ਵਿੱਚ ਕੁਝ ਸ਼ਰਧਾਲੂਆਂ ਦੀ ਡੁੱਬਣ ਕਾਰਨ ਮੌਤ ਹੋ ਗਈ।” ਉਨ੍ਹਾਂ ਅੱਗੇ ਕਿਹਾ, “ਰਾਹਤ ਅਤੇ ਬਚਾਅ ਕਾਰਜਾਂ ਲਈ ਮੈਂ ਉੱਤਰ ਪ੍ਰਦੇਸ਼ ਸਰਕਾਰ ਦੇ ਲਗਾਤਾਰ ਸੰਪਰਕ ਵਿੱਚ ਹਾਂ।”ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਪੀੜਤ ਪਰਿਵਾਰਾਂ ਅਤੇ ਸਾਕ-ਸਬੰਧੀਆਂ ਨਾਲ ਆਪਣੀ ਦਿਲੀ ਹਮਦਰਦੀ ਸਾਂਝੀ ਕਰਦਾ ਹਾਂ। ਮੈਂ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਉਨ੍ਹਾਂ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ ਅਤੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ।”

ਇਹ ਵੀ ਪੜ੍ਹੋ ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਜ਼ਿਲ੍ਹਾ ਪ੍ਰਸ਼ਾਸਨ ਨੇ ਲੁਧਿਆਣਾ ਅਤੇ ਜਗਰਾਉਂ ਵਿਖੇ ਸਮਰਪਿਤ ਕੰਟਰੋਲ ਰੂਮ ਕੀਤੇ ਸਥਾਪਤ
Ludhiana News: Vrindavan boat accident; ਵਰਿੰਦਾਵਨ (ਉੱਤਰ ਪ੍ਰਦੇਸ਼) ਵਿੱਚ ਹੋਏ ਮੰਦਭਾਗੇ ਕਿਸ਼ਤੀ ਹਾਦਸੇ ਦੇ ਸਬੰਧ ਵਿੱਚ, ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਹਿਮਾਂਸ਼ੂ ਜੈਨ ਨੇ ਨਿਵਾਸੀਆਂ ਨੂੰ ਅਫਵਾਹਾਂ ਨਾ ਫੈਲਾਉਣ ਜਾਂ ਘਬਰਾਹਟ ਨਾ ਪੈਦਾ ਕਰਨ ਦੀ ਅਪੀਲ ਕੀਤੀ ਹੈ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਦੇ ਨਾਲ-ਨਾਲ ਪੰਜਾਬ ਸਰਕਾਰ ਪਹਿਲਾਂ ਹੀ ਵਰਿੰਦਾਵਨ ਦੇ ਅਧਿਕਾਰੀਆਂ ਨਾਲ ਸੰਪਰਕ ਵਿੱਚ ਹੈ।ਉਨ੍ਹਾਂ ਦੱਸਿਆ ਕਿ ਲੋਕਾਂ ਦੀ ਮਦਦ ਲਈ, ਜਗਰਾਉਂ ਦੇ ਨਾਲ-ਨਾਲ ਜ਼ਿਲ੍ਹਾ ਹੈੱਡਕੁਆਰਟਰ ਲੁਧਿਆਣਾ ਵਿਖੇ 24×7 ਸਮਰਪਿਤ ਹੈਲਪਲਾਈਨਾਂ ਸਥਾਪਿਤ ਕੀਤੀਆਂ ਗਈਆਂ ਜਿਨ੍ਹਾਂ ਵਿੱਚ 01624-223226 (ਐਸ ਡੀ ਐਮ ਜਗਰਾਉਂ ਦਫ਼ਤਰ) ਅਤੇ 0161-2403100 (ਡਿਪਟੀ ਕਮਿਸ਼ਨਰ ਦਫ਼ਤਰ ਲੁਧਿਆਣਾ) ਸ਼ਾਮਲ ਹਨ।ਉਨ੍ਹਾਂ ਦੱਸਿਆ ਕਿ ਜਿਵੇਂ ਹੀ ਇਹ ਘਟਨਾ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਆਈ, ਅਧਿਕਾਰੀਆਂ ਵਿਚਕਾਰ ਬਿਹਤਰ ਤਾਲਮੇਲ ਲਈ ਸਿਵਲ ਅਤੇ ਪੁਲਿਸ ਅਧਿਕਾਰੀਆਂ ਦੋਵਾਂ ‘ਤੇ ਆਧਾਰਿਤ ਵਿਸ਼ੇਸ਼ ਟੀਮਾਂ ਨੂੰ ਪਹਿਲਾਂ ਹੀ ਵਰਿੰਦਾਵਨ ਰਵਾਨਾ ਕਰ ਦਿੱਤਾ ਗਿਆ ਹੈ।ਉਨ੍ਹਾਂ ਇੱਕ ਵਾਰ ਫਿਰ ਲੋਕਾਂ ਨੂੰ ਇਸ ਸੰਕਟ ਦੀ ਘੜੀ ਵਿੱਚ ਇਕੱਠੇ ਰਹਿਣ ਅਤੇ ਕਿਸੇ ਵੀ ਅਫਵਾਹ ‘ਤੇ ਵਿਸ਼ਵਾਸ ਨਾ ਕਰਨ ਦੀ ਅਪੀਲ ਕੀਤੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

0

👉ਸੁਖਬੀਰ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਮੁਆਫ਼ੀ ਮੰਗਣ ਗਏ, ਪਰ ਬਾਹਰ ਆ ਕੇ ਮੁੱਕਰ ਗਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਪੰਜਾਬ ਦੇ ਲੋਕ ਜਾਣਦੇ ਹਨ ਕਿ ਸੁਖਬੀਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਰੁੱਧ ਸਾਜ਼ਿਸ਼ ਰਚੀ ਸੀ ਅਤੇ ਉੱਥੇ ਝੂਠ ਬੋਲਣ ਗਏ ਸਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News: CM Bhagwant Singh Mann; ਲੋਕਾਂ ਦੇ ਵਿਸ਼ਵਾਸ ਅਤੇ ਸਿਆਸੀ ਵਿਹਾਰ ਵਿੱਚ ਤਿੱਖਾ ਅੰਤਰ ਦਰਸਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ, ਜਿਸ ਨੂੰ ਪਹਿਲਾਂ ਹੀ ਲੋਕਾਂ ਦੀ ਕਚਹਿਰੀ ਵਿੱਚ ਰੱਦ ਕਰ ਦਿੱਤਾ ਗਿਆ ਹੈ, ਹੁਣ ਪਰਮਾਤਮਾ ਦੀ ਅਦਾਲਤ ਵਿੱਚ ਵੀ ਬੇਨਕਾਬ ਹੋ ਗਿਆ ਹੈ। ਉਨ੍ਹਾਂ ਸੁਖਬੀਰ ਸਿੰਘ ਬਾਦਲ ਦੇ ਆਪਾ ਵਿਰੋਧੀ ਕਥਨਾਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੁਆਫ਼ੀ ਮੰਗਦੇ ਸਮੇਂ ਉਨ੍ਹਾਂ ਨੇ ਕੁੱਝ ਹੋਰ ਗੱਲ ਆਖੀ ਅਤੇ ਬਾਅਦ ਵਿੱਚ ਆਪਣੇ ਬਿਆਨਾਂ ਤੋਂ ਮੁੱਕਰ ਗਏ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਲੋਕ ਸਪੱਸ਼ਟ ਤੌਰ ‘ਤੇ ਸਮਝਦੇ ਹਨ ਕਿ ਇਹ ਕਾਰਵਾਈਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪਵਿੱਤਰਤਾ ਨੂੰ ਢਾਹ ਲਾਉਣ ਅਤੇ ਕਮਜ਼ੋਰ ਕਰਨ ਦੀ ਕੋਸ਼ਿਸ਼ ਹਨ।ਧਾਰਮਿਕ ਅਥਾਰਟੀ ਅਤੇ ਬੇਅਦਬੀ ਦੇ ਮੁੱਦੇ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਰਬ-ਉੱਚ ਹੈ। ਉਨ੍ਹਾਂ ਬੇਅਦਬੀ ਦੀ ਕਿਸੇ ਵੀ ਘਟਨਾ ਵਿਰੁੱਧ ਸਖ਼ਤ ਤੋਂ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਫੈਸਲਾਕੁੰਨ ਵਿਧਾਨਕ ਕਾਰਵਾਈ ਦਾ ਐਲਾਨ ਵੀ ਕੀਤਾ।

ਇਹ ਵੀ ਪੜ੍ਹੋ ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਸੰਸਥਾ ਹੈ। ਉਨ੍ਹਾਂ ਕਿਹਾ ਕਿ, “ਹਰ ਪੰਜਾਬੀ ਖਾਸ ਕਰਕੇ ਸਿੱਖ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸਿਰ ਝੁਕਾਉਂਦੇ ਹਨ ਅਤੇ ਇਸ ਦੇ ਹਰ ਹੁਕਮ ਨੂੰ ਅੰਤਿਮ ਹੁਕਮ ਵਜੋਂ ਮੰਨਦੇ ਹਨ।” ਉਨ੍ਹਾਂ ਅੱਗੇ ਕਿਹਾ, “ਜੇ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਨੇ ਕੋਈ ਗਲਤੀ ਕੀਤੀ ਹੈ ਤਾਂ ਉਸ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸਥਾਪਿਤ ਧਾਰਮਿਕ ਪਰੰਪਰਾਵਾਂ ਅਤੇ ਸਿਧਾਂਤਾਂ ਅਨੁਸਾਰ ਗਲਤੀ ਨੂੰ ਸਵੀਕਾਰ ਕਰਨਾ ਚਾਹੀਦਾ ਹੈ, ਨਾ ਕਿ ਇਸ ਦੀ ਅਥਾਰਟੀ ਨੂੰ ਕਮਜ਼ੋਰ ਕਰਨਾ ਚਾਹੀਦਾ ਹੈ।”ਬੇਅਦਬੀ ਵਿਰੋਧੀ ਕਾਨੂੰਨ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ, 2008 ਵਿੱਚ ਸੋਧ ਕਰਨ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵਿਸਾਖੀ ਦੇ ਪਵਿੱਤਰ ਮੌਕੇ ਬੁਲਾਇਆ ਗਿਆ ਹੈ। ਉਨ੍ਹਾਂ ਕਿਹਾ, “ਪਵਿੱਤਰ ਗ੍ਰੰਥ ਦੀ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਘੱਟੋ-ਘੱਟ 10 ਸਾਲ ਅਤੇ ਉਮਰ ਕੈਦ ਤੱਕ ਦੀ ਸਖ਼ਤ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ।”ਉਨ੍ਹਾਂ ਅੱਗੇ ਕਿਹਾ ਕਿ ਸੈਸ਼ਨ ਦੌਰਾਨ ਪੇਸ਼ ਕੀਤੀਆਂ ਜਾਣ ਵਾਲੀਆਂ ਪ੍ਰਸਤਾਵਿਤ ਸੋਧਾਂ ਬਾਰੇ ਸੰਤ ਸਮਾਜ ਅਤੇ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਜਾਰੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਅੰਤਿਮ ਜਨਰਲ ਹਾਊਸ ਮੀਟਿੰਗ ਵਿੱਚ 12 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਨੂੰ ਪ੍ਰਵਾਨਗੀ

0

👉ਮੇਅਰ ਨੇ ਕਿਹਾ : “ਟੀਮ ਭਾਵਨਾ ਨਾਲ ਬਦਲਿਆ ਬਠਿੰਡਾ ਦਾ ਚਿਹਰਾ”
Bathinda News:ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦੀ ਅਗਵਾਈ ਹੇਠ, ਨਗਰ ਨਿਗਮ ਦੀ ਅੰਤਿਮ ਜਨਰਲ ਹਾਊਸ ਮੀਟਿੰਗ ਹੋਈ। ਇਸ ਦੌਰਾਨ ਲਗਭਗ 12 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦਿੱਤੀ ਗਈ। ਮੀਟਿੰਗ ਵਿਕਾਸ ਯੋਜਨਾਵਾਂ ਬਾਰੇ ਚਰਚਾਵਾਂ ਨਾਲ ਭਰੀ ਹੋਈ ਸੀ। ਇਸ ਦੌਰਾਨ ਉਨ੍ਹਾਂ ਨਾਲ ਕਮਿਸ਼ਨਰ ਮੈਡਮ ਲਵਜੀਤ ਕੌਰ ਕਲਸੀ, ਜੁਆਇੰਟ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ, ਸੀਨੀਅਰ ਡਿਪਟੀ ਮੇਅਰ ਸ੍ਰੀ ਸ਼ਾਮ ਲਾਲ ਜੈਨ ਸਮੇਤ ਸਾਰੇ ਅਧਿਕਾਰੀ ਤੇ ਕੌਂਸਲਰ ਸਾਹਿਬਾਨ ਮੌਜੂਦ ਸਨ।ਆਪਣੇ ਸੰਬੋਧਨ ਵਿੱਚ, ਮੇਅਰ ਸ੍ਰੀ ਮਹਿਤਾ ਨੇ ਕਿਹਾ ਕਿ ਸਾਰੇ ਕੌਂਸਲਰਾਂ ਨੇ ਇੱਕ ਪਰਿਵਾਰ ਅਤੇ ਇੱਕ ਟੀਮ ਵਜੋਂ ਕੰਮ ਕਰਦੇ ਹੋਏ ਸ਼ਹਿਰ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਆਪਣੇ ਇੱਕ ਸਾਲ ਦੇ ਕਾਰਜਕਾਲ ਦੌਰਾਨ, ਨਗਰ ਨਿਗਮ ਨੇ ਕਈ ਮਹੱਤਵਪੂਰਨ ਪ੍ਰਾਪਤੀਆਂ ਹਾਸਲ ਕੀਤੀਆਂ ਹਨ, ਜਿਸ ਨਾਲ ਬਠਿੰਡਾ ਨੂੰ ਇੱਕ ਨਵੀਂ ਪਛਾਣ ਮਿਲੀ ਹੈ।ਮੇਅਰ ਨੇ ਦੱਸਿਆ ਕਿ ਕੱਲ੍ਹ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨਾਲ ਹੋਈ ਮੀਟਿੰਗ ਵਿੱਚ, ਉਨ੍ਹਾਂ ਨੇ ਬਠਿੰਡਾ ਦੇ ਵਿਕਾਸ ਲਈ 100 ਕਰੋੜ ਰੁਪਏ ਦੇ ਫੰਡ ਦਾ ਐਲਾਨ ਕੀਤਾ। ਇਹ ਰਕਮ ਅਗਲੇ ਦੋ ਮਹੀਨਿਆਂ ਦੌਰਾਨ ਵੱਖ-ਵੱਖ ਪ੍ਰੋਜੈਕਟਾਂ ‘ਤੇ ਖਰਚ ਕੀਤੀ ਜਾਵੇਗੀ।

ਇਹ ਵੀ ਪੜ੍ਹੋ  ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਉਨ੍ਹਾਂ ਸਾਰੇ ਕੌਂਸਲਰਾਂ ਨੂੰ ਰਾਜਨੀਤੀ ਤੋਂ ਉੱਪਰ ਉੱਠ ਕੇ ਸ਼ਹਿਰ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ, ਜਿਸ ਨਾਲ ਇਨ੍ਹਾਂ ਫੰਡਾਂ ਦੀ ਸਰਬੋਤਮ ਵਰਤੋਂ ਯਕੀਨੀ ਬਣਾਈ ਜਾ ਸਕੇ।ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਐਲਾਨ ਕੀਤਾ ਕਿ ਥਰਮਲ ਦੀ 10 ਏਕੜ ਜ਼ਮੀਨ ‘ਤੇ 40 ਐਮਐਲਪੀ ਸਮਰੱਥਾ ਵਾਲਾ ਐਸਟੀਪੀ ਪਲਾਂਟ ਸਥਾਪਤ ਕੀਤਾ ਜਾਵੇਗਾ। ਇਸ ਨਾਲ ਅਗਲੇ 50 ਸਾਲਾਂ ਲਈ ਪਾਣੀ ਭਰਨ ਅਤੇ ਸੀਵਰੇਜ ਦੀ ਸਮੱਸਿਆ ਤੋਂ ਰਾਹਤ ਮਿਲੇਗੀ।ਇਸ ਤੋਂ ਇਲਾਵਾ, ਡੇਅਰੀਆਂ ਲਈ ਵੀ ਥਰਮਲ ਦੀ ਲਗਭਗ 10 ਏਕੜ ਪ੍ਰਦਾਨ ਕੀਤੀ ਜਾਵੇਗੀ, ਜਿੱਥੇ ਡੇਅਰੀ ਸੰਚਾਲਕਾਂ ਨੂੰ ਸਬਸਿਡੀ ਵਾਲੀ ਜਗ੍ਹਾ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸ੍ਰੀ ਸੰਜੀਵ ਅਰੋੜਾ ਨੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ 20 ਏਕੜ ਜ਼ਮੀਨ ਜਲਦੀ ਹੀ ਨਗਰ ਨਿਗਮ ਨੂੰ ਤਬਦੀਲ ਕਰਨ ਦੇ ਨਿਰਦੇਸ਼ ਦਿੱਤੇ ਹਨ।ਮੀਟਿੰਗ ਵਿੱਚ ਵਾਰਡ ਨੰਬਰ 16 ਵਿੱਚ ਸੰਗੁਆਣਾ ਬਸਤੀ ਛੱਪੜ ਦਾ ਜਗ੍ਹਾ ਵਿੱਚ 2000 ਗਜ਼ ਜ਼ਮੀਨ ‘ਤੇ ਇੱਕ ਸਕੂਲ, 500 ਗਜ਼ ‘ਤੇ ਇੱਕ ਕਮਿਊਨਿਟੀ ਸੈਂਟਰ, 250 ਗਜ਼ ‘ਤੇ ਇੱਕ ਆਂਗਣਵਾੜੀ ਅਤੇ ਸਿਖਲਾਈ ਕੇਂਦਰ ਅਤੇ ਬਾਕੀ ਜ਼ਮੀਨ ‘ਤੇ ਇੱਕ ਪਾਰਕ ਜਾਂ ਮੈਦਾਨ ਬਣਾਉਣ ਦਾ ਪ੍ਰਸਤਾਵ ਪਾਸ ਕੀਤਾ ਗਿਆ।ਆਪਣੇ ਕਾਰਜਕਾਲ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਮੇਅਰ ਸ੍ਰੀ ਮਹਿਤਾ ਨੇ ਕਿਹਾ ਕਿ ਨਗਰ ਨਿਗਮ ਨੇ ਮੰਡੀ ਖੁਰਦ ਦੀ ਜ਼ਮੀਨ ਪ੍ਰਾਪਤ ਕੀਤੀ, ਇਸ ਨੂੰ ਮੁਕੱਦਮੇਬਾਜ਼ੀ ਮੁਕਤ ਬਣਾਇਆ ਹੈ, ਸਫਾਈ ਅਤੇ ਸੀਵਰੇਜ ਪ੍ਰਣਾਲੀ ਵਿੱਚ ਸੁਧਾਰ ਕੀਤਾ ਹੈ।

ਇਹ ਵੀ ਪੜ੍ਹੋ  ਬੱਧਨੀ ਕਲਾਂ ‘ਚ 3 ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ‘ਤੇ ਫ਼ਿਰਿਆ ਪ੍ਰਸ਼ਾਸਨ ਦਾ ਪੀਲਾ ਪੰਜ਼ਾ

ਸ਼ਹਿਰ ਨੂੰ ਸੁੰਦਰ ਅਤੇ ਸਾਫ਼ ਰੱਖਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਵਾਲੇ 597 ਸਫਾਈ ਅਤੇ ਸੀਵਰੇਜ ਕਰਮਚਾਰੀਆਂ ਦੀ ਨਿਯਮਤ ਕਰਨ ਦੀ ਪ੍ਰਕਿਰਿਆ ਨੂੰ ਇਸਦੇ ਅੰਤਿਮ ਪੜਾਵਾਂ ‘ਤੇ ਪਹੁੰਚਾਇਆ। ਉਨ੍ਹਾਂ ਕਮਿਸ਼ਨਰ ਨੂੰ ਇਸ ਕੰਮ ਵਿੱਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਆਊਟਸੋਰਸ ਕਰਮਚਾਰੀਆਂ ਨੂੰ ਡੀਸੀ ਰੇਟ ਪ੍ਰਦਾਨ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਅਗਲੇ ਹਾਊਸ ਵਿੱਚ ਇਸ ਪ੍ਰਕਿਰਿਆ ‘ਤੇ ਕਾਰਵਾਈ ਸ਼ੁਰੂ ਹੋ ਜਾਵੇਗੀ।ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ, ਆਪ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਦਾ ਬਠਿੰਡਾ ਨੂੰ ਇੱਕ ਮਾਡਲ ਸ਼ਹਿਰ ਬਣਾਉਣ ਵਿੱਚ ਸਹਿਯੋਗ ਦੇਣ ਲਈ ਵਿਸ਼ੇਸ਼ ਧੰਨਵਾਦ ਕੀਤਾ।ਅੰਤ ਵਿੱਚ, ਮੇਅਰ ਨੇ ਬਠਿੰਡਾ ਨੂੰ ਵਿਕਾਸ ਵਿੱਚ ਇੱਕ ਨਵੀਂ ਦਿਸ਼ਾ ਦੇਣ ਲਈ ਸਾਰੇ ਕੌਂਸਲਰਾਂ ਨਾਲ ਕੰਮ ਕਰਨ ‘ਤੇ ਆਪਣੇ ਮਾਣ ਅਤੇ ਭਾਵਨਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਆਉਣ ਵਾਲਾ ਸਦਨ ਵੀ ਸ਼ਹਿਰ ਨੂੰ ਉਸੇ ਭਾਵਨਾ ਨਾਲ ਅੱਗੇ ਲੈ ਕੇ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ

0

Punjab News:ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਪਟਿਆਲਾ ਵਿੱਚ ਹੋਈ ਐਮਐਸਐਮਈ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਉਦਯੋਗਪਤੀਆਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਈ ਮਸਲਿਆਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ। ਇਸ ਮੌਕੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੀ ਮੌਜੂਦ ਸਨ।ਸਥਾਨਕ ਸਰਕਾਰਾਂ ਵਿਭਾਗ ਨੂੰ ਹਦਾਇਤਾਂ ਜਾਰੀ ਕਰਦਿਆਂ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਸ਼ਹਿਰਾਂ ਵਿੱਚ ਸਫਾਈ ਅਤੇ ਸੀਵਰੇਜ ਪ੍ਰਣਾਲੀ ਦੇ ਸੁਧਾਰ ‘ਤੇ ਖਾਸ ਧਿਆਨ ਦਿੱਤਾ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੋਣੀ ਚਾਹੀਦੀ ਹੈ। ਇਸ ਸੰਦਰਭ ਵਿੱਚ ਉਨ੍ਹਾਂ ਐਲਾਨ ਕੀਤਾ ਕਿ ਮਈ ਮਹੀਨੇ ਦੇ ਅਖੀਰ ਤੱਕ ਪੰਜਾਬ ਦੇ ਸ਼ਹਿਰੀ ਖੇਤਰਾਂ ਵਿੱਚ ₹1300 ਕਰੋੜ ਦੀ ਲਾਗਤ ਨਾਲ 2120 ਕਿਲੋਮੀਟਰ ਸੜਕਾਂ ਦਾ ਨਿਰਮਾਣ ਕੀਤਾ ਜਾਵੇਗਾ। ਪੇਂਡੂ ਖੇਤਰਾਂ ਲਈ ਵੱਖਰੀ ਯੋਜਨਾ ਤਿਆਰ ਕੀਤੀ ਗਈ ਹੈ।ਸੰਜੀਵ ਅਰੋੜਾ ਨੇ ਇਹ ਵੀ ਐਲਾਨ ਕੀਤਾ ਕਿ ਪੰਜਾਬ ਸਰਕਾਰ ਇੱਕ ਮਹੀਨੇ ਦੇ ਅੰਦਰ ਨਵੀਂ ਇੰਡਸਟ੍ਰੀਅਲ ਪਾਰਕ ਨੀਤੀ ਲਾਗੂ ਕਰਨ ਜਾ ਰਹੀ ਹੈ, ਜਿਸ ਤਹਿਤ ਘੱਟੋ-ਘੱਟ 25 ਏਕੜ ਵਿੱਚ ਫੈਲੇ ਵੱਡੇ ਉਦਯੋਗਿਕ ਪਾਰਕ ਸੂਬੇ ਵਿੱਚ ਵਿਕਸਿਤ ਕੀਤੇ ਜਾਣਗੇ।

ਇਹ ਵੀ ਪੜ੍ਹੋ  ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਉਦਯੋਗਪਤੀ ਅਤੇ ਰੀਅਲ ਐਸਟੇਟ ਡਿਵੈਲਪਰ ਸਾਂਝੇ ਤੌਰ ‘ਤੇ ਇਨ੍ਹਾਂ ਪਾਰਕਾਂ ਦੇ ਵਿਕਾਸ ਵਿੱਚ ਭਾਗ ਲੈਣਗੇ, ਜਦਕਿ ਨਿਵੇਸ਼ਕ ਇਨ੍ਹਾਂ ਪ੍ਰਾਜੈਕਟਾਂ ਵਿੱਚ ਨਿਵੇਸ਼ ਲਈ ਰਜਿਸਟਰ ਕਰਕੇ ਲੋੜੀਂਦੀਆਂ ਮਨਜ਼ੂਰੀਆਂ ਪ੍ਰਾਪਤ ਕਰ ਸਕਣਗੇ।ਉਦਯੋਗਿਕ ਵਿਕਾਸ ਨੂੰ ਹੋਰ ਤੇਜ਼ ਕਰਨ ਲਈ ਮੰਤਰੀ ਨੇ ਕਿਹਾ ਕਿ ਸਰਕਾਰ ਨਵੀਂ ਇੰਡਸਟ੍ਰੀਅਲ ਪਾਰਕ ਨੀਤੀ ਤਿਆਰ ਕਰ ਰਹੀ ਹੈ, ਜੋ ਪ੍ਰਾਈਵੇਟ ਸੈਕਟਰ ਨੂੰ ਉਦਯੋਗਿਕ ਪਾਰਕ ਵਿਕਸਿਤ ਕਰਨ ਲਈ ਉਤਸ਼ਾਹਿਤ ਕਰੇਗੀ। ਇਨ੍ਹਾਂ ਪਾਰਕਾਂ ਵਿੱਚ ਵੱਡੇ ਅਤੇ ਛੋਟੇ ਦੋਹਾਂ ਕਿਸਮ ਦੇ ਪਲਾਟ ਉਪਲਬਧ ਹੋਣਗੇ। ਮੀਟਿੰਗ ਦੌਰਾਨ ਉਦਯੋਗ ਵਿਭਾਗ ਦੇ ਅਧਿਕਾਰੀਆਂ ਨੇ ਸਰਕਾਰ ਦੀਆਂ ਨਵੀਆਂ ਨੀਤੀਆਂ ਦੀ ਸ਼ਲਾਘਾ ਕੀਤੀ ਅਤੇ ਉਦਯੋਗਪਤੀਆਂ ਨੇ ਵੀ ਸੰਤੁਸ਼ਟੀ ਜਤਾਈ।ਸੰਜੀਵ ਅਰੋੜਾ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਚਾਹੇ ਫਸਲਾਂ ਨੂੰ ਨੁਕਸਾਨ ਹੋਵੇ ਜਾਂ ਕੁਦਰਤੀ ਆਫ਼ਤਾਂ ਕਾਰਨ ਕਿਸਾਨਾਂ ਨੂੰ ਹਾਨੀ ਪਹੁੰਚੇ, ਸਰਕਾਰ ਹਰ ਸੰਭਵ ਮਦਦ ਮੁਹੱਈਆ ਕਰਵਾਏਗੀ। ਉਨ੍ਹਾਂ ਨਕਲੀ ਬੀਜ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ ਵੀ ਦਿੱਤੀ।ਬਿਜਲੀ ਖੇਤਰ ਬਾਰੇ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਪਹਿਲਾਂ ਸੋਲਰ ਪ੍ਰੋਜੈਕਟਾਂ ਲਈ 100 ਫੀਸਦੀ ਅਲਾਟਮੈਂਟ ਹੁੰਦੀ ਸੀ, ਪਰ ਹੁਣ ਬਿਜਲੀ ਬੋਰਡ ਖੁਦ ਟੈਂਡਰ ਜਾਰੀ ਕਰ ਰਿਹਾ ਹੈ ਅਤੇ ਇਸ ਨੂੰ ਵੱਡੀ ਸਫਲਤਾ ਮਿਲ ਰਹੀ ਹੈ।

ਇਹ ਵੀ ਪੜ੍ਹੋ  Punjab ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ;‘ਸਿਹਤ ਕਾਰਡ’ਲਈ ਉਮਰ,ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ:ਡਾ.ਬਲਬੀਰ ਸਿੰਘ

ਮੰਤਰੀ ਨੇ ਅੱਗੇ ਕਿਹਾ ਕਿ ਨਵੀਂ ਉਦਯੋਗਿਕ ਨੀਤੀ 2026 ਤਹਿਤ ਫਿਲਮ ਸਟੂਡੀਓ, ਹਸਪਤਾਲ ਅਤੇ ਹੋਟਲ ਵਰਗੇ ਕਈ ਨਵੇਂ ਖੇਤਰਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਖ਼ਾਸ ਤੌਰ ‘ਤੇ ਐਮਐਸਐਮਈ ਸੈਕਟਰ ਨੂੰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ ਗਿਆ ਹੈ ਕਿਉਂਕਿ ਇਹ ਉਦਯੋਗਿਕ ਵਿਕਾਸ ਦੀ ਰੀੜ੍ਹ ਦੀ ਹੱਡੀ ਹੈ।ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਹੁਣ ਨਿਵੇਸ਼ਕਾਂ ਲਈ ਸਭ ਤੋਂ ਪਸੰਦੀਦਾ ਸੂਬਿਆਂ ਵਿੱਚੋਂ ਇੱਕ ਬਣਦਾ ਜਾ ਰਿਹਾ ਹੈ ਅਤੇ ਹੋਰ ਰਾਜ ਵੀ ਇਨ੍ਹਾਂ ਉਪਰਾਲਿਆਂ ਦੀ ਸ਼ਲਾਘਾ ਕਰ ਰਹੇ ਹਨ।ਮੰਤਰੀ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕ-ਕੇਂਦਰਿਤ ਵਿਕਾਸ ਨੂੰ ਯਕੀਨੀ ਬਣਾਉਣਾ ਹੈ ਅਤੇ ਉਦਯੋਗ, ਬੁਨਿਆਦੀ ਢਾਂਚੇ ਅਤੇ ਜਨਤਕ ਸਹੂਲਤਾਂ ਵਿੱਚ ਸੁਧਾਰ ਰਾਹੀਂ ਪੰਜਾਬ ਨੂੰ ਤਰੱਕੀ ਦੇ ਨਵੇਂ ਮੀਲ ਪੱਥਰਾਂ ਵੱਲ ਲਿਆਂਦਾ ਜਾਵੇਗਾ।ਇਸ ਮੌਕੇ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾ ਮਾਜਰਾ, ਪਟਿਆਲਾ ਸ਼ਹਿਰੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਮੇਅਰ ਕੁੰਦਨ ਗੋਗੀਆ, ਡਿਪਟੀ ਮੇਅਰ ਹਰਿੰਦਰ ਕੋਹਲੀ, ਸੂਬਾ ਸਕੱਤਰ ਜਗਦੀਪ ਜੱਗਾ, ਨਗਰ ਨਿਗਮ ਕਮਿਸ਼ਨਰ ਪਰਮਜੀਤ ਸਿੰਘ, ਏਡੀਸੀ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਡਾਇਰੈਕਟਰ ਇੰਡਸਟਰੀਜ਼ ਜਸਪ੍ਰੀਤ ਸਿੰਘ, ਪੰਜਾਬ ਸਟੇਟ ਇਨਫੋਰਮੇਸ਼ਨ ਕਮਿਸ਼ਨਰ ਵੀਰੇਂਦਰ ਜੀਤ ਸਿੰਘ, ਜੀਐਮ ਡੀਆਈਸੀ ਪਟਿਆਲਾ ਅਰਸ਼ਦੀਪ ਅਤੇ ਵੱਖ-ਵੱਖ ਉਦਯੋਗਾਂ ਦੇ ਨੁਮਾਇੰਦੇ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਕੇਂਦਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੰਗ ‘ਤੇ ਸਹਿਮਤ ਪ੍ਰਗਟਾਈ
ਗੜੇਮਾਰੀ ਕਾਰਨ ਕਣਕ ਦੀ ਫ਼ਸਲ ਨੂੰ ਹੋਇਆ ਭਾਰੀ ਨੁਕਸਾਨ; ਅਸੀਂ ਮੰਗ ਕੀਤੀ ਹੈ ਕਿ ਕੇਂਦਰ ਨੁਕਸਾਨ ਦਾ ਮੁਲਾਂਕਣ ਕਰਨ ਲਈ ਟੀਮ ਭੇਜੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਝੋਨੇ ਅਤੇ ਕਣਕ ‘ਤੇ ਆੜ੍ਹਤੀਆਂ ਦੇ ਕਮਿਸ਼ਨ ਵਿੱਚ 4.75 ਰੁਪਏ ਪ੍ਰਤੀ ਕੁਇੰਟਲ ਵਾਧੇ ਦੀ ਉਮੀਦ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
New Delhi News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਖੁਰਾਕ ਅਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਉਨ੍ਹਾਂ ਨੇ ਸੂਬੇ ਦੇ ਕਿਸਾਨਾਂ ਅਤੇ ਮੰਡੀਆਂ ਲਈ ਕਈ ਅਹਿਮ ਰਾਹਤ ਉਪਾਅ ਯਕੀਨੀ ਬਣਾਏ। ਇਸ ਦੌਰਾਨ ਕੇਂਦਰ ਨੇ ਪੰਜਾਬ ਵਿੱਚ ਪਏ 155 ਲੱਖ ਮੀਟ੍ਰਿਕ ਟਨ ਅਨਾਜ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਲਈ ਸਹਿਮਤੀ ਦਿੱਤੀ ਜਿਸ ਨਾਲ ਹਾੜੀ ਮੰਡੀਕਰਨ ਸੀਜ਼ਨ ਤੋਂ ਪਹਿਲਾਂ ਸੂਬੇ ਵਿੱਚ ਅਨਾਜ ਦੇ ਭੰਡਾਰਨ ਸਬੰਧੀ ਗੰਭੀਰ ਸੰਕਟ ਨਾਲ ਨਜਿੱਠਣ ਵਿੱਚ ਮਦਦ ਮਿਲੇਗੀ।ਇਸ ਦਖਲ ਦੇ ਨਾਲ-ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ‘ਤੇ ਬੋਝ ਬਣੇ ਢਾਂਚਾਗਤ ਮੁੱਦਿਆਂ ਦੇ ਹੱਲ ‘ਤੇ ਜ਼ੋਰ ਦਿੱਤਾ, ਜਿਸ ਵਿੱਚ ਉੱਚ ਨਕਦ ਕਰਜ਼ਾ ਵਿਆਜ ਦਰਾਂ, ਪੇਂਡੂ ਵਿਕਾਸ ਫੰਡ ਅਧੀਨ ਲੰਬਿਤ 9,000 ਕਰੋੜ ਰੁਪਏ, ਗੜੇਮਾਰੀ ਨਾਲ ਪ੍ਰਭਾਵਿਤ ਫਸਲਾਂ ਲਈ ਮੁਆਵਜ਼ਾ ਅਤੇ ਆੜ੍ਹਤੀਆਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਸ਼ਾਮਲ ਹਨ। ਕੇਂਦਰੀ ਮੰਤਰੀ ਨੇ ਇਹਨਾਂ ਮੁੱਦਿਆਂ ਦੇ ਸਬੰਧ ਵਿੱਚ ਸਕਾਰਾਤਮਕ ਹੁੰਗਾਰਾ ਭਰਿਆ ਅਤੇ ਲੰਬਿਤ ਮੁੱਦਿਆਂ ਦੇ ਹੱਲ ਲਈ ਸਕੱਤਰ ਪੱਧਰੀ ਪ੍ਰਣਾਲੀ ਸਿਰਜਣ ਸਮੇਤ ਠੋਸ ਕਦਮ ਚੁੱਕਣ ਦਾ ਭਰੋਸਾ ਦਿੱਤਾ।ਐਕਸ ਹੈਂਡਲ ‘ਤੇ ਮੀਟਿੰਗ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ: “ਅੱਜ ਦਿੱਲੀ ਵਿਖੇ ਮੈਂ ਕੇਂਦਰੀ ਖੁਰਾਕ ਮੰਤਰੀ ਪ੍ਰਹਿਲਾਦ ਜੋਸ਼ੀ ਜੀ ਨਾਲ ਇੱਕ ਅਹਿਮ ਮੀਟਿੰਗ ਕੀਤੀ। ਇਸ ਦੌਰਾਨ, ਅਸੀਂ ਆੜ੍ਹਤੀਆਂ ਦੀਆਂ ਮੰਗਾਂ ਸਮੇਤ ਪੰਜਾਬ ਨਾਲ ਸਬੰਧਤ ਵੱਖ-ਵੱਖ ਮੁੱਖ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ।”ਮੁੱਖ ਮੰਤਰੀ ਨੇ ਅੱਗੇ ਲਿਖਿਆ: “ਮੀਟਿੰਗ ਦੌਰਾਨ ਕੇਂਦਰ ਸਾਹਮਣੇ ਅਹਿਮ ਮੁੱਦੇ ਉਠਾਏ ਗਏ ਜਿਸ ਵਿੱਚ ਪੰਜਾਬ ‘ਚ ਪਈ 155 ਲੱਖ ਮੀਟ੍ਰਿਕ ਟਨ ਕਣਕ ਅਤੇ ਚੌਲਾਂ ਦੀ ਤੁਰੰਤ ਲਿਫਟਿੰਗ ਅਤੇ ਆਰਡੀਐਫ ਅਧੀਨ ਬਕਾਇਆ 9,000 ਕਰੋੜ ਰੁਪਏ ਦੀ ਤੁਰੰਤ ਅਦਾਇਗੀ ਕਰਨ ਸਬੰਧੀ ਮੁੱਦੇ ਸ਼ਾਮਲ ਸਨ।ਇਸ ਦੇ ਨਾਲ ਹੀ, ਨਕਦ ਕਰਜ਼ਾ ਸੀਮਾ ਅਧੀਨ ਸੂਬਿਆਂ ‘ਤੇ ਲਗਾਈਆਂ ਗਈਆਂ ਉੱਚ ਵਿਆਜ ਦਰਾਂ ਨੂੰ ਘਟਾਉਣ ਅਤੇ ਆੜ੍ਹਤੀਆਂ ਦੀਆਂ ਕੇਂਦਰ ਨਾਲ ਸਬੰਧਤ ਮੰਗਾਂ ‘ਤੇ ਪਹਿਲ ਦੇ ਆਧਾਰ ‘ਤੇ ਵਿਚਾਰ ਕਰਨ ਦੀ ਮੰਗ ਕੀਤੀ ਗਈ।

ਇਹ ਵੀ ਪੜ੍ਹੋ  ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ

ਇਸ ਤੋਂ ਇਲਾਵਾ, ਮੰਡੀ ਮਜ਼ਦੂਰਾਂ ਦੇ ਈਪੀਐਫ ਨਾਲ ਸਬੰਧਤ ਮੁੱਦਿਆਂ ਨੂੰ ਤੁਰੰਤ ਹੱਲ ਕਰਨ ਦੀ ਅਪੀਲ ਕੀਤੀ ਗਈ ਅਤੇ ਬੇਮੌਸਮੀ ਬਾਰਿਸ਼ ਕਾਰਨ ਹੋਏ ਨੁਕਸਾਨ ਲਈ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦੇਣ ਦੀ ਮੰਗ ਵੀ ਕੀਤੀ ਗਈ।”ਉਨ੍ਹਾਂ ਅੱਗੇ ਲਿਖਿਆ, “ਮੈਨੂੰ ਬੇਹੱਦ ਖੁਸ਼ੀ ਹੋ ਰਹੀ ਹੈ ਕਿ ਕੇਂਦਰੀ ਮੰਤਰੀ ਜੀ ਨੇ ਇਨ੍ਹਾਂ ਸਾਰੇ ਮੁੱਦਿਆਂ ‘ਤੇ ਬੇਹੱਦ ਸਕਾਰਾਤਮਕ ਹੁੰਗਾਰਾ ਭਰਿਆ ਹੈ। ਅਸੀਂ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।”ਫਸਲਾਂ ਦੇ ਭੰਡਾਰਨ ਸਬੰਧੀ ਭਾਰੀ ਘਾਟ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬੇ ਦੇ ਕਵਰਡ ਗੋਦਾਮਾਂ ਵਿੱਚ 180.88 ਲੱਖ ਮੀਟਰਕ ਟਨ ਅਨਾਜ (151.20 ਲੱਖ ਮੀਟਰਕ ਟਨ ਚੌਲ ਅਤੇ 29.67 ਲੱਖ ਮੀਟਰਕ ਟਨ ਕਣਕ) ਪਹਿਲਾਂ ਹੀ ਸਟੋਰ ਕੀਤੀ ਗਈ ਹੈ ਜਦੋਂ ਕਿ ਕੁੱਲ ਉਪਲਬਧ ਕਵਰਡ ਭੰਡਾਰਨ ਸਮਰੱਥਾ ਲਗਭਗ 183 ਲੱਖ ਮੀਟਰਕ ਟਨ (173 ਲੱਖ ਮੀਟਰਕ ਟਨ ਕਵਰਡ ਗੋਦਾਮ + 10 ਲੱਖ ਮੀਟਰਕ ਟਨ ਕਣਕ ਸਾਈਲੋਜ਼) ਹੈ। ਨਤੀਜੇ ਵਜੋਂ, ਚੌਲਾਂ ਲਈ ਸਿਰਫ਼ 0.50 ਲੱਖ ਮੀਟਰਕ ਟਨ ਕਵਰਡ ਸਪੇਸ ਅਤੇ ਕਣਕ ਲਈ 1.75 ਲੱਖ ਮੀਟਰਕ ਟਨ ਸਾਈਲੋ ਸਪੇਸ ਉਪਲਬਧ ਹੈ।”ਉਨ੍ਹਾਂ ਕਿਹਾ, “ਸੂਬੇ ਵਿੱਚ 1 ਅਪ੍ਰੈਲ, 2026 ਤੋਂ ਹਾੜੀ ਮੰਡੀਕਰਨ ਸੀਜ਼ਨ (ਆਰਐਮਐਸ) 2026-27 ਸ਼ੁਰੂ ਹੋ ਗਿਆ ਹੈ, ਜਿਸ ਦੌਰਾਨ ਸੰਭਾਵੀ ਤੌਰ ‘ਤੇ 130-132 ਲੱਖ ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾਵੇਗੀ।”ਮੌਜੂਦਾ ਸਟਾਕ ਦੇ ਬੋਝ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਦੇ 38 ਲੱਖ ਮੀਟਰਕ ਟਨ ਕਣਕ ਦੇ ਸਟਾਕ ਵਿੱਚੋਂ ਲਗਭਗ 8.71 ਲੱਖ ਮੀਟਰਕ ਟਨ ਸਟਾਕ ਪਹਿਲਾਂ ਹੀ ਰਾਜ ਵਿੱਚ ਸੀਏਪੀ ਜਾਂ ਖੁੱਲ੍ਹੀ ਸਟੋਰੇਜ ‘ਚ ਪਿਆ ਹੈ, ਜਿਸ ਕਾਰਨ ਵਿਗਿਆਨਕ ਢੰਗ ਨਾਲ ਭੰਡਾਰਨ ਸਮਰੱਥਾ ਦੀ ਘਾਟ ਹੋ ਗਈ ਹੈ ਅਤੇ ਲਗਭਗ 40 ਲੱਖ ਮੀਟਰਕ ਟਨ ਕਣਕ ਨੂੰ ਘੱਟ ਅਨੁਕੂਲ ਹਾਲਤਾਂ ਵਿੱਚ ਸਟੋਰ ਕਰਨਾ ਪਵੇਗਾ।ਅਨਾਜ ਦੀ ਹੌਲੀ ਚੁਕਾਈ ਦਾ ਮੁੱਦਾ ਉਠਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਲਗਾਤਾਰ ਕਣਕ ਅਤੇ ਚੌਲਾਂ ਦੀ ਸੂਬੇ ‘ਚੋਂ ਚੁਕਾਈ ਦੀਆਂ ਬੇਨਤੀਆਂ ਕਰਦੀ ਆ ਰਹੀ ਹੈ ਤਾਂ ਜੋ ਚੌਲਾਂ ਦੀ ਖਰੀਦ ਅਤੇ ਸਟੋਰੇਜ ਲਈ ਲੋੜੀਂਦੀ ਭੰਡਾਰਨ ਸਮਰੱਥਾ ਬਣਾਈ ਜਾ ਸਕੇ।ਹਾਲਾਂਕਿ ਪਿਛਲੇ ਕਈ ਮਹੀਨਿਆਂ ਤੋਂ ਰਾਜ ‘ਚੋਂ ਕਣਕ ਅਤੇ ਚੌਲਾਂ ਦੀ ਔਸਤਨ ਚੁਕਾਈ ਪ੍ਰਤੀ ਮਹੀਨਾ ਸਿਰਫ 5 ਲੱਖ ਮੀਟ੍ਰਿਕ ਟਨ ਰਹੀ ਹੈ।ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਹਰ ਮਹੀਨੇ ਘੱਟੋ-ਘੱਟ 12 ਲੱਖ ਮੀਟ੍ਰਿਕ ਟਨ ਕਣਕ ਅਤੇ ਚੌਲਾਂ ਦੀ ਚੁਕਾਈ ਕੀਤੀ ਜਾਵੇ ਜਾਂ ਬਦਲ ਦੇ ਤੌਰ ‘ਤੇ ਖਾਸ ਕਰਕੇ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਸੰਘਰਸ਼ ਦੌਰਾਨ ਆਮ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ (ਪੀਐਮਜੀਕੇਏਵਾਈ) ਅਧੀਨ ਅਨਾਜ ਦੀ ਵੰਡ ਵਧਾਉਣ ਵਰਗੇ ਪ੍ਰਬੰਧ ਕੀਤੇ ਜਾਣ ਜਿਵੇਂ ਕਿ ਕੋਵਿਡ-19 ਮਹਾਂਮਾਰੀ ਦੌਰਾਨ ਕੀਤਾ ਗਿਆ ਸੀ।

ਇਹ ਵੀ ਪੜ੍ਹੋ  Punjab ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ;‘ਸਿਹਤ ਕਾਰਡ’ਲਈ ਉਮਰ,ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ:ਡਾ.ਬਲਬੀਰ ਸਿੰਘ

ਉਨ੍ਹਾਂ ਅੱਗੇ ਕਿਹਾ ਕਿ ਇਹ ਹਾੜ੍ਹੀ ਮੰਡੀਕਰਨ ਸੀਜ਼ਨ 2026-27 ਦੌਰਾਨ ਸੁਚਾਰੂ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਵਿੱਚ ਮਦਦ ਕਰੇਗਾ ਅਤੇ ਸਾਉਣੀ ਮੰਡੀਕਰਨ ਸੀਜ਼ਨ 2025-26 ਲਈ ਝੋਨੇ ਦੀ ਮਿਲਿੰਗ ਨੂੰ ਤੇਜ਼ ਕਰੇਗਾ।ਇੱਕ ਹੋਰ ਮੁੱਦਾ ਉਠਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖਰੀਦ ਲਈ ਫੰਡਾਂ ਦਾ ਪ੍ਰਬੰਧ ਭਾਰਤੀ ਰਿਜ਼ਰਵ ਬੈਂਕ ਦੁਆਰਾ ਅਧਿਕਾਰਤ ਸਟੇਟ ਬੈਂਕ ਆਫ਼ ਇੰਡੀਆ ਦੀ ਅਗਵਾਈ ਵਾਲੇ ਬੈਂਕਾਂ ਦੇ ਇੱਕ ਸਮੂਹ ਦੁਆਰਾ ਕੀਤਾ ਜਾਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਰਤੀ ਸਟੇਟ ਬੈਂਕ ਜੋ ਵਿਆਜ ਦਰ ਵਸੂਲ ਰਿਹਾ ਹੈ, ਉਹ ਭਾਰਤੀ ਖੁਰਾਕ ਨਿਗਮ ‘ਤੇ ਲਾਗੂ ਰਿਕਵਰੀ ਦਰ ਨਾਲੋਂ 0.5 ਫੀਸਦ ਵੱਧ ਹੈ ਅਤੇ ਮਹੀਨਾਵਾਰ ਮਿਸ਼ਰਿਤ ਆਧਾਰ ‘ਤੇ ਵਿਆਜ ਲਗਾ ਰਿਹਾ ਹੈ।ਉਨ੍ਹਾਂ ਅੱਗੇ ਕਿਹਾ ਕਿ ਹਾਲਾਂਕਿ ਭਾਰਤ ਸਰਕਾਰ ਵੱਲੋਂ ਹਰੇਕ ਸੀਜ਼ਨ ਲਈ ਜਾਰੀ ਕੀਤੀਆਂ ਗਈਆਂ ਆਰਜ਼ੀ ਲਾਗਤ ਸ਼ੀਟਾਂ ਵਿੱਚ ਸੂਬੇ ਨੂੰ ਫੂਡ ਕਾਰਪੋਰੇਸ਼ਨ ਆਫ਼ ਇੰਡੀਆ (ਐਫਸੀਆਈ) ਦੀ ਵਿਆਜ ਦਰ ‘ਤੇ ਸਿਰਫ਼ ਸਧਾਰਨ ਵਿਆਜ ਦੀ ਇਜਾਜ਼ਤ ਹੈ। ਨਤੀਜੇ ਵਜੋਂ ਪੰਜਾਬ ਰਾਜ ਨੂੰ ਹਰ ਸੀਜ਼ਨ ਵਿੱਚ ਲਗਭਗ 500 ਕਰੋੜ ਦਾ ਨੁਕਸਾਨ ਹੋ ਰਿਹਾ ਹੈ, ਜਿਸ ਤੋਂ ਬਚਿਆ ਜਾ ਸਕਦਾ ਹੈ।ਉਨ੍ਹਾਂ ਅੱਗੇ ਕਿਹਾ ਕਿ ਅਸੀਂ ਇਹ ਮੁੱਦਾ ਕੇਂਦਰੀ ਵਿੱਤ ਮੰਤਰੀ ਕੋਲ ਵੀ ਉਠਾਇਆ ਹੈ। ਤੀਜਾ ਮੁੱਦਾ ਪੇਂਡੂ ਵਿਕਾਸ ਫੰਡ ਨਾਲ ਸਬੰਧਤ ਹੈ। ਅਸੀਂ ਵਾਰ-ਵਾਰ ਕਿਹਾ ਹੈ ਕਿ ਸਾਡੀਆਂ ਮੰਡੀਆਂ ਨੂੰ ਜਾਣ ਵਾਲੀਆਂ ਸੜਕਾਂ ਦੀ ਉਸਾਰੀ ਦੀ ਲੋੜ ਹੈ ਅਤੇ ਅਸੀਂ ਵਿਧਾਨ ਸਭਾ ਵਿੱਚ ਇੱਕ ਬਿੱਲ ਵੀ ਪਾਸ ਕੀਤਾ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਇਹ ਪੈਸਾ ਸਿਰਫ਼ ਮੰਡੀਆਂ ਦੀ ਮੁਰੰਮਤ, ਮੰਡੀਆਂ ਦੇ ਆਧੁਨਿਕੀਕਰਨ ਅਤੇ ਮੰਡੀਆਂ ਦੀਆਂ ਸੜਕਾਂ ਨੂੰ ਬਿਹਤਰ ਬਣਾਉਣ ਲਈ ਵਰਤਿਆ ਜਾਵੇਗਾ। ਹਾਲਾਂਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪਿਛਲੀ ਸਰਕਾਰ ਨੇ ਇਨ੍ਹਾਂ ਫੰਡਾਂ ਦੀ ਦੁਰਵਰਤੋਂ ਕੀਤੀ, ਜਿਸ ਕਾਰਨ ਇਹ ਪੈਸਾ ਰੋਕਿਆ ਗਿਆ ਹੈ।ਉਨ੍ਹਾਂ ਅੱਗੇ ਕਿਹਾ ਕਿ ਅਸੀਂ ਇਸ ਮੁੱਦੇ ‘ਤੇ ਪਹਿਲਾਂ ਹੀ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ ਅਤੇ ਮਾਮਲਾ ਇਸ ਵੇਲੇ ਵਿਚਾਰ ਅਧੀਨ ਹੈ। ਮੁਕੱਦਮੇਬਾਜ਼ੀ ਨੂੰ ਲੰਮਾ ਖਿੱਚਣ ਦੀ ਬਜਾਏ ਕੇਂਦਰ ਸਰਕਾਰ ਨੂੰ ਪੰਜਾਬ ਦੇ ਜਾਇਜ਼ ਬਕਾਏ ਜਾਰੀ ਕਰ ਦੇਣੇ ਚਾਹੀਦੇ ਹਨ। ਇਹ ਪੰਜਾਬ ਦਾ ਹਿੱਸਾ ਹੈ ਅਤੇ ਪੰਜਾਬ ਦਾ ਹੱਕ ਹੈ ਅਤੇ ਅਸੀਂ ਸਿਰਫ਼ ਉਹੀ ਮੰਗ ਰਹੇ ਹਾਂ ਜੋ ਸਾਡਾ ਜਾਇਜ਼ ਹੱਕ ਹੈ।ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕੇਂਦਰ ਦੇ ਬਜਟ ਵਿੱਚ ਕੋਈ ਰੁਕਾਵਟ ਹੈ ਤਾਂ ਫੰਡ ਕਿਸ਼ਤਾਂ ਵਿੱਚ ਜਾਂ ਕਿਸੇ ਵੀ ਤਰੀਕੇ ਨਾਲ ਜੋ ਢੁਕਵਾਂ ਸਮਝਿਆ ਜਾਵੇ, ਜਾਰੀ ਕੀਤੇ ਜਾ ਸਕਦੇ ਹਨ। ਪਰ ਇਹ ਰਕਮ ਹੁਣ 9000 ਕਰੋੜ ਤੱਕ ਪਹੁੰਚ ਗਈ ਹੈ, ਜਿਸਨੂੰ ਅਜੇ ਵੀ ਜਾਰੀ ਨਹੀਂ ਕੀਤਾ ਜਾ ਰਿਹਾ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਸੀਂ ਇਸ ਮੁੱਦੇ ਨੂੰ ਵੀ ਜ਼ੋਰਦਾਰ ਢੰਗ ਨਾਲ ਉਠਾਇਆ ਹੈ ਅਤੇ ਸਾਨੂੰ ਭਰੋਸਾ ਦਿੱਤਾ ਗਿਆ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਸਬੰਧੀ ਕੋਈ ਵਿਧੀ ਬਣਾਉਣ ਲਈ ਸਕੱਤਰ ਪੱਧਰ ‘ਤੇ ਮੀਟਿੰਗ ਬੁਲਾਈ ਜਾਵੇਗੀ ਜਿਸ ਰਾਹੀਂ ਇਹ ਫੰਡ ਜਾਰੀ ਹੋਣੇ ਸ਼ੁਰੂ ਹੋ ਜਾਣਗੇ।

ਇਹ ਵੀ ਪੜ੍ਹੋ  ਕੇਂਦਰੀ ਮੰਤਰੀ ਨੂੰ ਮਿਲੇ CM BHagwant Mann; ਰੱਖਿਆ ਪੰਜਾਬ ਦਾ ਪੱਖ, ਦੇਖੋ ਵੀਡੀਓ

ਉਨ੍ਹਾਂ ਅਪੀਲ ਕੀਤੀ, “ਪੰਜਾਬ ਨੂੰ ਭਾਰਤੀ ਖੁਰਾਕ ਨਿਗਮ ਦੀ ਵਿਆਜ ਦਰ ਦੀ ਬਜਾਏ, ਭਾਰਤੀ ਸਟੇਟ ਬੈਂਕ ਦੁਆਰਾ ਨਕਦ ਕਰਜ਼ਾ ਹੱਦ (ਸੀਸੀਐਲ) ‘ਤੇ ਲਗਾਏ ਜਾਣ ਵਾਲੇ ਵਿਆਜ ਦਰ ਅਨੁਸਾਰ ਮਹੀਨਾਵਾਰ ਮਿਸ਼ਰਿਤ ਆਧਾਰ ‘ਤੇ ਵਿਆਜ ਲੈਣ ਦੀ ਇਜਾਜ਼ਤ ਦਿੱਤੀ ਜਾਵੇ।”ਆੜ੍ਹਤੀਆਂ ਦੇ ਮੁੱਦੇ ‘ਤੇ ਬੋਲਦਿਆਂ ਉਨ੍ਹਾਂ ਕਿਹਾ, “ਮੁੱਖ ਮੁੱਦਾ ਇਹ ਹੈ ਕਿ ਆੜ੍ਹਤੀਏ 2.5 ਫ਼ੀਸਦ ਕਮਿਸ਼ਨ ਦੀ ਮੰਗ ਕਰ ਰਹੇ ਹਨ, ਜਦੋਂ ਕਿ ਭਾਰਤ ਸਰਕਾਰ ਨੇ ਆਪਣਾ ਕਮਿਸ਼ਨ ਮੌਜੂਦਾ ਦਰਾਂ ‘ਤੇ ਨਿਰਧਾਰਤ ਕੀਤਾ ਹੈ।”ਆੜ੍ਹਤੀਆਂ ਕਮਿਸ਼ਨ ਦੇ ਮੁੱਦੇ ‘ਤੇ ਵਿਚਾਰ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਰਤ ਸਰਕਾਰ ਦੇ ਖੁਰਾਕ ਅਤੇ ਜਨਤਕ ਵੰਡ ਵਿਭਾਗ (ਡੀਐਫਪੀਡੀ) ਨੇ ਆੜ੍ਹਤੀਆਂ (ਕਮਿਸ਼ਨ ਏਜੰਟ) ਕਮਿਸ਼ਨ ਨੂੰ ਖਰੀਫ ਮਾਰਕੀਟਿੰਗ ਸੀਜ਼ਨ (ਕੇਐਮਐਸ) 2020-21 ਵਾਸਤੇ ਝੋਨੇ ਲਈ 45.88 ਰੁਪਏ ਪ੍ਰਤੀ ਕੁਇੰਟਲ ਅਤੇ ਹਾੜੀ ਮਾਰਕੀਟਿੰਗ ਸੀਜ਼ਨ (ਆਰਐਮਐਸ) 2021-22 ਵਾਸਤੇ ਕਣਕ ਲਈ 46.00 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਸੀ।”ਉਨ੍ਹਾਂ ਅੱਗੇ ਕਿਹਾ, “ਉਦੋਂ ਤੋਂ ਹਰ ਸਾਲ ਝੋਨੇ ਅਤੇ ਕਣਕ ਦੋਵਾਂ ਲਈ ਇੱਕੋ ਜਿਹਾ ਨਿਸ਼ਚਿਤ ਕਮਿਸ਼ਨ ਜਾਰੀ ਰੱਖਿਆ ਗਿਆ ਹੈ, ਜਿਸ ਕਾਰਨ ਆੜ੍ਹਤੀਏ ਅਸੰਤੁਸ਼ਟ ਹਨ ਅਤੇ ਰਾਜ ਸਰਕਾਰ ਆੜ੍ਹਤੀਆਂ ਕਮਿਸ਼ਨ ਵਧਾਉਣ ਲਈ ਕੇਂਦਰ ਸਰਕਾਰ ਨੂੰ ਲਗਾਤਾਰ ਲਿਖ ਰਹੀ ਹੈ।”ਮੁੱਖ ਮੰਤਰੀ ਨੇ ਅੱਗੇ ਕਿਹਾ, “ਭਾਰਤ ਸਰਕਾਰ ਦੇ ਖੁਰਾਕ ਮੰਤਰਾਲੇ ਨੇ ਕਣਕ ਲਈ 4.75 ਰੁਪਏ ਪ੍ਰਤੀ ਕੁਇੰਟਲ (46 ਰੁਪਏ ਤੋਂ 50.75 ਰੁਪਏ) ਅਤੇ ਝੋਨੇ ਲਈ 4.73 ਰੁਪਏ ਪ੍ਰਤੀ ਕੁਇੰਟਲ (45.88 ਰੁਪਏ ਤੋਂ 50.61 ਰੁਪਏ) ਦੇ ਕਮਿਸ਼ਨ ਵਿੱਚ ਮਾਮੂਲੀ ਵਾਧਾ ਕੀਤਾ ਹੈ, ਜੋ ਕਿ ਆਰਐਮਐਸ 2026-27 ਤੋਂ ਲਾਗੂ ਹੋਵੇਗਾ।” ਉਨ੍ਹਾਂ ਅੱਗੇ ਕਿਹਾ, “ਆੜ੍ਹਤੀਆਂ ਦੁਆਰਾ ਇਸ ਮਾਮੂਲੀ ਵਾਧੇ ਨੂੰ ਸਵੀਕਾਰ ਨਹੀਂ ਕੀਤਾ ਗਿਆ ਹੈ ਅਤੇ ਮੰਗ ਕੀਤੀ ਹੈ ਕਿ ਪੰਜਾਬ ਖੇਤੀਬਾੜੀ ਉਤਪਾਦ ਬਾਜ਼ਾਰ ਐਕਟ, 1961 ਅਤੇ ਇਸ ਅਧੀਨ ਬਣਾਏ ਗਏ ਨਿਯਮਾਂ ਅਨੁਸਾਰ, ਆੜ੍ਹਤੀਆਂ ਕਮਿਸ਼ਨ ਨੂੰ ਐਮਐਸਪੀ ਦੇ 2.5 ਫ਼ੀਸਦ ‘ਤੇ ਨਿਰਧਾਰਤ ਕੀਤਾ ਜਾਵੇ।”ਉਨ੍ਹਾਂ ਅਪੀਲ ਕੀਤੀ, “ਭਾਰਤ ਸਰਕਾਰ ਨੂੰ ਡੀਐਫਪੀਡੀ ਰਾਹੀਂ ਆੜ੍ਹਤੀਆ ਕਮਿਸ਼ਨ ਵਿੱਚ ਇਸ ਮਾਮੂਲੀ ਵਾਧੇ ਦੀ ਸਮੀਖਿਆ ਕਰਨੀ ਚਾਹੀਦੀ ਹੈ ਅਤੇ ਪੰਜਾਬ ਖੇਤੀਬਾੜੀ ਉਪਜ ਬਾਜ਼ਾਰ ਐਕਟ, 1961 ਦੇ ਅਨੁਸਾਰ ਐਮਐਸਪੀ ਦੇ 2.5 ਫ਼ੀਸਦ ਦੀ ਦਰ ਨਾਲ ਕਮਿਸ਼ਨ ਨੂੰ ਮਨਜ਼ੂਰੀ ਦਿੱਤੀ ਜਾਣੀ ਚਾਹੀਦੀ ਹੈ।”

ਇਹ ਵੀ ਪੜ੍ਹੋ  Hardeep Singh Mundian ਨੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਤਰੱਕੀ ਪੱਤਰ ਸੌਂਪੇ

ਇੱਕ ਹੋਰ ਚਿੰਤਾ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੇ ਕਈ ਸਾਲਾਂ ਤੋਂ, ਭਾਰਤੀ ਖੁਰਾਕ ਨਿਗਮ ਈਪੀਐਫ ਨਾਲ ਸਬੰਧਤ ਮੁੱਦਿਆਂ ਕਾਰਨ ਹਰ ਸੀਜ਼ਨ ਵਿੱਚ ਖਰੀਦੀਆਂ ਜਾਂਦੀਆਂ ਫਸਲਾਂ ਲਈ ਭੁਗਤਾਨ ਕੀਤੇ ਜਾਣ ਵਾਲੇ ਮੰਡੀ ਲੇਬਰ ਚਾਰਜ ਦਾ 30 ਫ਼ੀਸਦ ਆਪਣੇ ਕੋਲ ਰੱਖ ਰਿਹਾ ਹੈ।” ਉਨ੍ਹਾਂ ਅੱਗੇ ਕਿਹਾ, “ਇਸ ਦੇ ਨਤੀਜੇ ਵਜੋਂ, ਆੜ੍ਹਤੀਆਂ ਨਾਲ ਸਬੰਧਤ ਲਗਭਗ 50 ਕਰੋੜ ਰੁਪਏ ਦੀ ਰਾਸ਼ੀ ਐਫਸੀਆਈ ਕੋਲ ਪਈ ਹੈ, ਜਿਸ ਨਾਲ ਉਨ੍ਹਾਂ ਦਾ ਵਿੱਤੀ ਬੋਝ ਹੋਰ ਵਧ ਗਿਆ ਹੈ।”ਮੁੱਖ ਮੰਤਰੀ ਨੇ ਕਿਹਾ, “ਰਾਜ ਦੀਆਂ ਏਜੰਸੀਆਂ ਆੜ੍ਹਤੀਆਂ ਤੋਂ ਅੰਡਰਟੇਕਿੰਗ ਜਾਂ ਹਲਫੀਆ ਬਿਆਨ ਪ੍ਰਾਪਤ ਕਰਨ ਤੋਂ ਬਾਅਦ ਉਨ੍ਹਾਂ ਨੂੰ ਭੁਗਤਾਨ ਕਰ ਰਹੀਆਂ ਹਨ, ਜਿਸ ਵਿੱਚ ਕਿਹਾ ਗਿਆ ਹੈ ਕਿ ਜੇਕਰ ਈਪੀਐਫ ਅਧਿਕਾਰੀਆਂ ਦੁਆਰਾ ਕੋਈ ਦੇਣਦਾਰੀ ਨਿਰਧਾਰਤ ਕੀਤੀ ਜਾਂਦੀ ਹੈ, ਤਾਂ ਆੜ੍ਹਤੀਏ ਇਸਨੂੰ ਪੂਰਾ ਕਰਨਗੇ।” ਉਨ੍ਹਾਂ ਜ਼ੋਰ ਦੇ ਕੇ ਕਿਹਾ, “ਇਸ ਲਈ ਈਪੀਐਫ ਦੇ ਹਿਸਾਬ ਨਾਲ ਲੇਬਰ ਚਾਰਜ ਦਾ 30 ਫ਼ੀਸਦ ਆਪਣੇ ਕੋਲ ਰੱਖਣਾ ਕਿਸੇ ਵੀ ਢੰਗ ਨਾਲ ਸਹੀ ਨਹੀਂ ਹੈ।” ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਐਫਸੀਆਈ ਨੂੰ ਰਾਜ ਏਜੰਸੀਆਂ ਵਾਂਗ ਹਲਫੀਆ ਬਿਆਨ ਲੈ ਕੇ ਭੁਗਤਾਨ ਜਾਰੀ ਕਰਨ ਲਈ ਨਿਰਦੇਸ਼ ਦੇਣ।ਰਾਸ਼ਟਰੀ ਖੁਰਾਕ ਖਰੀਦ ਪ੍ਰਣਾਲੀ ਵਿੱਚ ਪੰਜਾਬ ਦੀ ਮੁੱਖ ਭੂਮਿਕਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ, ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਸੂਬੇ ‘ਤੇ ਹੋਰ ਵਿੱਤੀ ਦਬਾਅ ਨੂੰ ਵਧਣ ਤੋਂ ਰੋਕਣ ਲਈ ਕੇਂਦਰ ਵੱਲੋਂ ਇਨ੍ਹਾਂ ਮੁੱਦਿਆਂ ‘ਤੇ ਸਮੇਂ ਸਿਰ ਦਖ਼ਲ ਦੇਣ ਦੀ ਲੋੜ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

पेयजल सप्लाई के लिए की जाएगी गुरूग्राम वाटर सप्लाई चैनल की रिमोडलिंग – मुख्यमंत्री नायब सिंह सैनी

0

👉70 किलोमीटर लम्बे सप्लाई चैनल के निर्माण पर आएगी 1993 करोड़ रुपये की लागत
Haryana News:मुख्यमंत्री श्री नायब सिंह सैनी ने कहा कि गुरूग्राम में पेयजल सप्लाई के लिए बनाए जा रहे गुरूग्राम वाटर सप्लाई चैनल का कार्य तेज गति से पूरा किया जाए ताकि लोगों को निश्चित समय में पर्याप्त मात्रा में पेयजल सुलभ हो सके।मुख्यमंत्री श्री नायब सिंह सैनी शुक्रवार को रिमोडलिंग ऑफ गुरूग्राम वाटर सप्लाई चैनल की स्टेडिंग फाईनेंस कमेटी की बैठक की अध्यक्षता कर रहे थे। बैठक में उद्योग एवं वाणिज्य मंत्री राव नरबीर सिंह, सिंचाई मंत्री श्रीमती श्रुति चौधरी, मुख्यमंत्री के मुख्य प्रधान सचिव राजेश खुल्लर, मुख्य सचिव अनुराग रस्तोगी, मुख्यमंत्री के प्रधान सचिव अरूण गुप्ता, अतिरिक्त मुख्य सचिव अनुराग अग्रवाल सहित सिंचाई विभाग के कई वरिष्ठ अधिकारी मौजूद रहे।

इसे भी पढ़ें  फसल खरीद को लेकर किसानों को भ्रमित कर रहे कांग्रेसी — मुख्यमंत्री

मुख्यमंत्री ने कहा कि सोनीपत के काकरोई हैड से बसई जल घर तक बनने वाले इस चैनल से गुरूग्राम को 686 क्यूसेक पानी मिलेगा, जो आगामी 2050 तक की आबादी को पर्याप्त मात्रा में सुलभ हो सकेगा। लगभग 70 किलोमीटर लम्बाई के इस चैनल के निर्माण पर लगभग 1993 करोड़ रुपए से अधिक की राशि व्यय की जाएगी। इस कार्य में पूर्ण रूप से अण्डर ग्राउण्ड पाइप लाईन बिछाई जाएगी ताकि पानी की शुद्धता को बरकरार रखा जा सके।उन्होंने कहा कि इस सप्लाई चैनल की क्षमता को बढ़ाकर एक हजार क्यूसिक की जाए ताकि इसका लाभ ओर अधिक आबादी को अधिक समय तक मिलता रहे। अधिकारियों ने मुख्यमंत्री को अवगत करवाया कि गुरूग्राम को 500 क्यूसिक पानी सप्लाई एनसीआर कैनाल से किया जाएगा। इस प्रकार गुरूग्राम को आगामी वर्षो में 1500 क्यूसिक पानी की सप्लाई होगी। इसके अलावा मेवात क्षेत्र के लिए भी 389 क्यूसिक पेयजल का अलग से प्रावधान किया जाएगा।मुख्यमंत्री ने कहा कि यह कार्य पारदर्शी ढंग से किया जाए और उच्च क्वालिटी का होना चाहिए।

इसे भी पढ़ें  प्रधानमंत्री मोदी के नेतृत्व में डबल इंजन सरकार महिला सशक्तिकरण और आर्थिक विकास के लिए कर रही है काम:मुख्यमंत्री नायब सिंह सैनी

गुरूग्राम की पूरी आबादी को निर्बाध रूप से स्वच्छ पेयजल सुलभ करवाना सरकार का दायित्व
मुख्यमंत्री ने कहा कि इस पेयजल सप्लाई प्रोजेक्ट का कार्य अढाई साल में पूरा करने का लक्ष्य निर्धारित किया गया है। उन्होंने अधिकारियों को निर्देश दिए कि इसकी लगातार मोनिटरिगं की जाए और इस कार्य को लक्ष्य से लगभग तीन माह पहले पूरा कर लिया जाए। गुरूग्राम की आबादी लगातार बढ़ रही है और अब गुरुग्राम महाग्राम बन गया है। इसकी पूरी आबादी को निर्बाध रूप से स्वच्छ पेयजल सुलभ करवाना हरियाणा सरकार का दायित्व एंव जिम्मेवारी है।मुख्यमंत्री ने कहा कि अण्डर ग्राउण्ड बिछाई जाने वाली इस पेयजल पाईप लाईन पर सोलर पैनल लगाने का भी प्रावधान किया जाए ताकि सौर ऊर्जा से बिजली सुलभ हो सके। इसके अलावा गुरूग्राम वाटर सप्लाई चैनल से मिलने वाले पानी का उचित डिस्ट्रीब्यूशन सुनिश्चत करने के लिए वाटर ट्रिटमेंट प्लांट बनाने के लिए भी जगह का चयन कर लिया जाए ताकि उन पर जल्द कार्य शुरू करवाया जा सके।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

समाचार और विज्ञापनों के लिए, हमारे व्हाट्सएप नंबर +91 98786-15057 पर संपर्क करें।

Our Visitor

1892048