Monday, May 18, 2026
Home Blog Page 480

punjab cabinet ਦੀ ਅਹਿਮ ਮੀਟਿੰਗ ਅੱਜ, ਹੜ੍ਹਾਂ ਦੀ ਸਥਿਤੀ ‘ਤੇ ਹੋਵੇਗੀ ਚਰਚਾ

0

punjab cabinet meeting : ਪੰਜਾਬ ਦੇ ਵਿਚ ਹੜ੍ਹਾਂ ਦੇ ਕਹਿਰ ਕਾਰਨ ਹੋਏ ਨੁਕਸਾਨ ਅਤੇ ਚਲਾਏ ਜਾ ਰਹੇ ਰਾਹਤ ਕਾਰਜ਼ਾਂ ਦੇ ਦੌਰਾਨ ਪੰਜਾਬ ਕੈਬਨਿਟ ਦੀ ਇੱਕ ਅਹਿਮ ਮੀਟਿੰਗ ਸ਼ੁੱਕਰਵਾਰ ਨੂੰ ਹੋਣ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ‘ਤੇ ਅੱਜ ਸ਼ਾਮ 4 ਵਜੇ ਇਹ ਕੈਬਨਿਟ ਮੀਟਿੰਗ ਹੋਵੇਗੀ।

ਇਹ ਵੀ ਪੜ੍ਹੋ ਪੰਜਾਬ ਦੇ 1900 ਤੋਂ ਵੱਧ ਪਿੰਡ ਅਤੇ ਚਾਰ ਲੱਖ ਦੇ ਕਰੀਬ ਆਬਾਦੀ ਹੜ੍ਹਾਂ ਦੀ ਮਾਰ ਹੇਠ ਆਈ

ਮੀਟਿੰਗ ਦੌਰਾਨ ਮੁੱਖ ਮੰਤਰੀ ਮਾਨ ਜ਼ਮੀਨੀ ਪੱਧਰ ‘ਤੇ ਕੀਤੇ ਜਾ ਰਹੇ ਰਾਹਤ ਕਾਰਜਾਂ ਦੀ ਸਮੀਖਿਆ ਕਰਨਗੇ। ਇਸ ਸਬੰਧੀ ਮੰਤਰੀਆਂ ਤੋਂ ਫ਼ੀਡਬੈਕ ਲਈ ਜਾਵੇਗੀ ਅਤੇ ਅੱਗੇ ਚੁੱਕੇ ਜਾਣ ਵਾਲੇ ਕਦਮਾਂ ਉਪਰ ਚਰਚਾ ਹੋਵੇਗੀ। ਜਿਕਰਯੋਗ ਹੈ ਕਿ ਪੰਜਾਬ ਸਰਕਾਰ ਪਹਿਲਾਂ ਹੀ ਪੰਜਾਬ ਨੂੰ ਆਫ਼ਤ ਪ੍ਰਭਾਵਿਤ ਐਲਾਨ ਚੁੱਕੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

RTI activist arrested ;ਨਿਗਮ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਬਲੈਕਮੇਲ ਕਰਦਾ RTI ਐਕਟੀਵਿਸਟ ਵਿਜੀਲੈਂਸ ਨੇ ਚੁੱਕਿਆ

0

Amritsar News: RTI activist arrested ;ਵਿਜੀਲੈਂਸ ਬਿਊਰੋ ਨੇ ਬੀਤੀ ਸ਼ਾਮ ਇੱਕ ਵੱਡੀ ਕਾਰਵਾਈ ਕਰਦਿਆਂ ਨਗਰ ਨਿਗਮ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਲੋਕਾਂ ਨੂੰ ਬਲੈਕਮੇਲ ਕਰਨ ਵਾਲੇ ਇੱਕ RTI ਐਕਟੀਵਿਸਟ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜਮ ਅੰਮ੍ਰਿਤਸਰ ਨਗਰ ਨਿਗਮ ਦੀ ਟਾਊਨ ਪਨਾਇੰਗ ਬ੍ਰਾਂਚ ਤੋਂ ਵਿਚ ਕੋਈ ਇਤਰਾਜ਼ਹੀਨਤਾ ਸਰਟੀਫਿਕੇਟ ਦੇ ਮਾਮਲੇ ਵਿਚ ਪੈਸੇ ਮੰਗ ਕਰ ਰਿਹਾ ਸੀ। ਮੁਲਜਮ ਦੀ ਪਹਿਚਾਣ ਸਰੇਸ਼ ਕੁਮਾਰ ਸ਼ਰਮਾ ਵਾਸੀ ਛੇਹਰਟਾ ਵਜੋਂ ਹੋਈ ਹੈ, ਜੋਕਿ ਪਿਛਲੇ ਕਈ ਸਾਲਾਂ ਤੋਂ ਆਰਟੀਆਈ ਪਾ ਕੇ ਅਧਿਕਾਰੀਆਂ ਤੇ ਲੋਕਾਂ ਨੂੰ ਕਥਿਤ ਤੌਰ ‘ਤੇ ਅਜਿਹੇ ਕੰਮ ਕਰ ਰਿਹਾ ਸੀ । ਮੁਢਲੀ ਜਾਂਚ ਮੁਤਾਬਕ ਮੁਲਜਮ ਸੁਰੇਸ਼ ਨਗਰ ਨਿਗਮ ਦੀ ਟਾਊਨ ਪਲਾਨਿੰਗ ਬ੍ਰਾਂਚ ਦੇ ਕੁੱਝ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮਿਲਿਆ ਹੋਇਆ ਸੀ।

ਇਹ ਵੀ ਪੜ੍ਹੋ Punjab flood news: ਹੁਣ ਲੁਧਿਆਣਾ ਦੇ ਦਰਜ਼ਨਾਂ ਪਿੰਡਾਂ ‘ਚ ਪਾਣੀ ਦਾ ਖ਼ਤਰਾ ਮੰਡਰਾਇਆ, ਫ਼ੌਜ ਤੇ ਪ੍ਰਸ਼ਾਸਨ ਸਹਿਤ ਪਿੰਡ ਦੇ ਲੋਕ ਡਟੇ

ਉਹ ਪਹਿਲਾਂ ਸ਼ਹਿਰ ਵਿਚ ਬਣੀਆਂ ਬਿਲਡਿੰਗਾਂ ਸਬੰਧੀ ਆਰ.ਟੀ.ਆਈ. ਪਾਉਂਦਾ ਸੀ, ਜਿਸਤੋਂ ਬਾਅਦ ਉਹ ਸਿਕਾਇਤ ਕਰਦਾ ਸੀ ਤੇ ਅਖੀਰ ਸਿਕਾਇਤ ਵਾਪਸ ਲੈਣ ਦੇ ਨਾਂ ‘ਤੇ ਅਧਿਕਾਰੀਆਂ ਦੀ ਮਿਲੀ ਭੁਗਤ ਨਾਲ ਹੀ ਲੋਕਾਂ ਤੋਂ ਪੈਸੇ ਉਗਰਾਉਂਦਾ ਸੀ। ਤਾਜ਼ਾ ਮਾਮਲੇ ਵਿਚ ਉਸਦੇ ਵੱਲੋਂ ਰੇਲਵੇ ਰੋਡ ‘ਤੇ ਸਥਿਤ ਇੱਕ ਦੁਕਾਨਦਾਰ ਵਿਰੁਧ ਕੀਤੀ ਸਿਕਾਇਤ ਵਾਪਸ ਲੈਣ ਦੇ ਲਈ 4 ਲੱਖ ਰੁਪਏ ਲੈ ਕੇ ਰਿਹਾ ਸੀ। ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਨੇ ਰੇਲਵੇ ਲਿੰਕ ਰੋਡ, ਅੰਮ੍ਰਿਤਸਰ ਵਿਖੇ ਇੱਕ ਮੌਜੂਦਾ ਢਾਂਚੇ ਨੂੰ ਢਾਹ ਕੇ ਇੱਕ ਦੁਕਾਨ ਬਣਾਈ ਸੀ ਅਤੇ ਐਮਸੀ ਅੰਮ੍ਰਿਤਸਰ ਦੀ ਐਮਟੀਪੀ ਸ਼ਾਖਾ ਤੋਂ ਇੱਕ ਮੰਜ਼ਿਲ ਲਈ ਪ੍ਰਵਾਨਗੀ ਪ੍ਰਾਪਤ ਕੀਤੀ ਸੀ। ਵਾਧੂ ਉਸਾਰੀ ਲਈ ਹੁਣ ਉਸਨੇ ਐਮਟੀਪੀ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਿਨ੍ਹਾਂ ਨੇ ਉਸਨੂੰ ਇੱਕ ਸੋਧਿਆ ਹੋਇਆ ਪਲਾਨ ਜਮ੍ਹਾ ਕਰਨ ਦੀ ਸਲਾਹ ਦਿੱਤੀ।

ਇਹ ਵੀ ਪੜ੍ਹੋ ਪੰਜਾਬ ਦੇ 1900 ਤੋਂ ਵੱਧ ਪਿੰਡ ਅਤੇ ਚਾਰ ਲੱਖ ਦੇ ਕਰੀਬ ਆਬਾਦੀ ਹੜ੍ਹਾਂ ਦੀ ਮਾਰ ਹੇਠ ਆਈ

ਪਰ ਏਟੀਪੀ ਪਰਮਿੰਦਰ ਸਿੰਘ ਦੁਆਰਾ ਉਸ ਵੱਲੋਂ ਦਾਇਰ ਯੋਜਨਾ ਨੂੰ ਦੋ ਵਾਰ ਇਸ ਬਹਾਨੇ ਰੱਦ ਕਰ ਦਿੱਤਾ ਗਿਆ ਕਿ ਉਕਤ ਸੁਰੇਸ਼ ਕੁਮਾਰ ਸ਼ਰਮਾ ਨੇ ਉਸਦੇ ਪ੍ਰੋਜੈਕਟ ਵਿਰੁੱਧ ਵੱਖ-ਵੱਖ ਨਾਵਾਂ ਹੇਠ ਆਰਟੀਆਈ ਅਰਜ਼ੀਆਂ ਦਾਇਰ ਕੀਤੀਆਂ ਸਨ। ਇਸ ਏਟੀਪੀ ਨੇ ਸ਼ਿਕਾਇਤਕਰਤਾ ਨੂੰ ਕਿਹਾ ਕਿ ਜੇਕਰ ਉਹ ਆਪਣੀ ਫਾਈਲ ਕਲੀਅਰ ਕਰਨਾ ਚਾਹੁੰਦਾ ਹੈ ਤਾਂ ਸੁਰੇਸ਼ ਸ਼ਰਮਾ ਨਾਲ ਸੰਪਰਕ ਕਰਨ ਲਈ ਕਿਹਾ।ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਜਦੋਂ ਉਸਨੇ ਸ਼ਰਮਾ ਨਾਲ ਸੰਪਰਕ ਕੀਤਾ, ਤਾਂ ਉਸ ਨੇ ਪਹਿਲਾਂ ਇਹ ਸ਼ਿਕਾਇਤਾਂ ਵਾਪਸ ਲੈਣ ਲਈ 7 ਲੱਖ ਰੁਪਏ ਦੀ ਮੰਗ ਕੀਤੀ ਪਰ ਉਸ ਵੱਲੋਂ ਮਨਾਉਣ ਤੋਂ ਬਾਅਦ ਸੌਦਾ 4 ਲੱਖ ਰੁਪਏ ਵਿੱਚ ਤੈਅ ਹੋ ਗਿਆ।ਵਿਜੀਲੈਂਸ ਬਿਊਰੋ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਜੇਕਰ ਕੋਈ ਉਕਤ ਮੁਲਜ਼ਮ ਸੁਰੇਸ਼ ਕੁਮਾਰ ਵੱਲੋਂ ਕੀਤੀ ਜਾ ਰਹੀ ਬਲੈਕਮੇਲਿੰਗ ਬਾਰੇ ਹੋਰ ਜਾਣਕਾਰੀ ਦੇਣਾ ਚਾਹੁੰਦਾ ਹੈ ਤਾਂ ਉਹ ਬਿਊਰੋ ਨਾਲ ਸੰਪਰਕ ਕਰ ਸਕਦਾ ਹੈ ਅਤੇ ਅਜਿਹੇ ਲੋਕਾਂ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Punjab flood news: ਹੁਣ ਲੁਧਿਆਣਾ ਦੇ ਦਰਜ਼ਨਾਂ ਪਿੰਡਾਂ ‘ਚ ਪਾਣੀ ਦਾ ਖ਼ਤਰਾ ਮੰਡਰਾਇਆ, ਫ਼ੌਜ ਤੇ ਪ੍ਰਸ਼ਾਸਨ ਸਹਿਤ ਪਿੰਡ ਦੇ ਲੋਕ ਡਟੇ

0

Punjab flood news: ਪਿਛਲੇ ਕਈ ਦਿਨਾਂ ਤੋਂ ਪੰਜਾਬ ਵਿਚ ਹੜ੍ਹਾਂ ਦੀ ਤਬਾਹੀ ਦਾ ਸਿਲਸਿਲਾ ਹਾਲੇ ਰੁਕਣ ਦਾ ਨਾਮ ਨਹੀਂ ਲੈ ਰਿਹਾ। ਹੁਣ ਲੁਧਿਆਣਾ ਜ਼ਿਲ੍ਹੇ ਦੇ ਵੀ ਦੋ ਦਰਜ਼ਨ ਪਿੰਡਾਂ ਅਤੇ ਸ਼ਹਿਰ ਵਿਚ ਪਾਣੀ ਦਾ ਖਤਰਾ ਮੰਡਰਾਉਣ ਲੱਗਿਆ ਹੈ। ਜ਼ਿਲ੍ਹੇ ਦੇ ਪਿੰਡ ਸਸਰਾਲੀ ਕੋਲ ਸਤਿਲੁਜ ਦਰਿਆ ‘ਤੇ ਲੱਗਿਆ ਬੰਨ੍ਹ ਬਹੁਤ ਕਮਜ਼ੋਰ ਹੋ ਗਿਆ ਤੇ ਪਾਣੀ ਦੇ ਤੇਜ਼ ਵਹਾਅ ਨੂੰ ਦੇਖਦਿਆਂ ਉਕਤ ਪਿੰਡ ਤੋ ਇਲਾਵਾ ਆਸਪਾਸ ਦੇ ਪਿੰਡਾਂ ਦੇ ਲੋਕ ਵੀ ਇਸਨੂੰ ਮਜਬੂਤ ਕਰਨ ‘ਤੇ ਲੱਗੇ ਹੋੲੈ ਹਨ। ਜ਼ਿਲ੍ਹਾ ਪ੍ਰਸ਼ਾਸਨ ਤੇ ਫ਼ੌਜ ਵੱਲੋਂ ਵੀ ਮੋਰਚਾ ਸੰਭਾਲਿਆ ਗਿਆ। ਇਹ ਬੰਨ੍ਹ ਲੁਧਿਆਣਾ ਸ਼ਹਿਰ ਤੋਂ ਲਗਭਗ 20 ਕਿਲੋਮੀਟਰ ਦੂਰ ਹੈ।

ਇਹ ਵੀ ਪੜ੍ਹੋ ਪੰਜਾਬ ਦੇ 1900 ਤੋਂ ਵੱਧ ਪਿੰਡ ਅਤੇ ਚਾਰ ਲੱਖ ਦੇ ਕਰੀਬ ਆਬਾਦੀ ਹੜ੍ਹਾਂ ਦੀ ਮਾਰ ਹੇਠ ਆਈ

ਸੂਚਨਾ ਮੁਤਾਬਕ ਜੇਕਰ ਇਹ ਬੰਨ੍ਹ ਟੁੱਟ ਗਿਆ ਤਾਂ ਨਾਂ ਸਿਰਫ਼ ਸਸਰਾਲੀ ਅਤੇ ਇਸਦੇ ਨਾਲ ਲੱਗਦੇ ਦੋ ਦਰਜ਼ਨ ਪਿੰਡ, ਬਲਕਿ ਲੁਧਿਆਣਾ ਸ਼ਹਿਰ ਦੇ ਇੱਕ ਹਿੱਸੇ ਦੇ ਡੁੱਬਣ ਦਾ ਖ਼ਤਰਾ ਬਣ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੋ ਦਰਜ਼ਨ ਪਿੰਡਾਂ ਦੇ ਲਗਭਗ 40 ਹਜ਼ਾਰ ਲੋਕਾਂ ਨੂੰ ਆਪਣੇ ਪਸ਼ੂ ਡੰਗਰ ਤੋਂ ਇਲਾਵਾ ਬਜੁਰਗਾਂ ਤੇ ਬੱਚਿਆਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਉਣ ਦੀਆਂ ਅਪੀਲਾਂ ਕੀਤੀਆਂ ਜਾ ਰਹੀਆਂ ਹਨ। ਮੌਕੇ ‘ਤੇ ਪੁੱਜੇ ਡੀਸੀ ਹਿਮਾਂਸ਼ੂ ਜੈਨ ਨੇ ਮੀਡੀਆ ਨੂੰ ਦਸਿਆ ਕਿ ਸਸਰਾਲੀ ਵਿੱਚ 3 ਪੁਆਇੰਟ ਹਨ। ਉਨ੍ਹਾਂ ਵਿੱਚੋਂ ਇੱਕ ਪੁਆਇੰਟ ‘ਤੇ ਸਥਿਤੀ ਖਰਾਬ ਹੈ। ਉਸ ਜਗ੍ਹਾ ‘ਤੇ ਸਾਡਾ ਕੰਮ ਚੱਲ ਰਿਹਾ ਹੈ। ਉੱਥੇ ਫੌਜ, ਪਿੰਡ ਵਾਸੀ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਤਾਇਨਾਤ ਹਨ। ਲੋਕਾਂ ਨੇ ਦੱਸਿਆ ਕਿ ਇਸ ਵੇਲੇ ਪਾਣੀ ਕੰਢਿਆਂ ਤੋਂ ਲਗਭਗ 15 ਫੁੱਟ ਦੀ ਦੂਰੀ ‘ਤੇ ਵਗ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮਾਲਵਾ ਹੈਰੀਟੇਜ ਅਤੇ ਸੱਭਿਆਚਾਰ ਫਾਊਂਡੇਸ਼ਨ ,ਬਠਿੰਡਾ ਵੱਲੋਂ ਹੜ ਪੀੜਤਾਂ ਲਈ 1000 ਕੰਬਲ ਭੇਜਣ ਦਾ ਐਲਾਨ

0

Bathinda News: ਮਾਲਵੇ ਦੀ ਉੱਘੀ ਸਮਾਜਿਕ ਸੰਸਥਾ ਮਾਲਵਾ ਹੈਰੀਟੇਜ ਅਤੇ ਸੱਭਿਆਚਾਰਕ ਫਾਊਂਡੇਸ਼ਨ ਰਜਿ ਬਠਿੰਡਾ ਦੀ ਹਰਵਿੰਦਰ ਸਿੰਘ ਖਾਲਸਾ ਦੀ ਸਰਪਰਸਤੀ ਹੇਠ ਵਿਰਾਸਤੀ ਪਿੰਡ ਜੈਪਾਲ ਗੜ ਵਿਖੇ ਮੀਟਿੰਗ ਹੋਈ ਜਿਸ ਵਿੱਚ ਵਿਸ਼ੇਸ਼ ਤੌਰ ਤੇ ਮੇਲਾ ਕਮੇਟੀ ਦੇ ਚੇਅਰਮੈਨ ਚਮਕੌਰ ਸਿੰਘ ਮਾਨ, ਸੀਨੀਅਰ ਮੀਤ ਪ੍ਰਧਾਨ ਇੰਦਰਜੀਤ ਸਿੰਘ, ਜਨਰਲ ਸਕੱਤਰ ਸੁਖਦੇਵ ਸਿੰਘ ਗਰੇਵਾਲ, ਜਗਤਾਰ ਸਿੰਘ ਭੰਗੂ, ਬਲਦੇਵ ਸਿੰਘ ਚਹਿਲ, ਪ੍ਰੋਫੈਸਰ ਜਸਵੰਤ ਸਿੰਘ ਬਰਾੜ, ਸਾਬਕਾ ਕੌਂਸਲਰ ਤੇਜ ਕੌਰ ਚਹਿਲ, ਗੁਰਪ੍ਰੀਤ ਕੌਰ ਸਿੱਧੂ, ਸੁਰਿੰਦਰ ਕੌਰ ਬਰਾੜ, ਹਰਪ੍ਰੀਤ ਕੌਰ ਬਰਾੜ, ਬੱਬੂ ਬਰਾੜ, ਮਦਨ ਲਾਲ, ਜਸਵਿੰਦਰ ਸਿੰਘ ਬਰਾੜ , ਬੀਬਾ ਰਾਜਦੀਪ ਕੌਰ, ਅਮਰਜੀਤ ਕੌਰ ਆਦਰਸ਼ ਨਗਰ ਅਤੇ ਰੂਪ ਸਿੰਘ ਆਦਿ ਹਾਜ਼ਰ ਹੋਏ।

ਇਹ ਵੀ ਪੜ੍ਹੋ  CM Mann ਨੇ ਦਿੱਤੇ ਆਦੇਸ਼;ਪੰਜਾਬ ਦੇ 1700 ਗਜ਼ਟਿਡ ਅਫਸਰ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਦੀ ਕਰਨਗੇ ਨਿਗਰਾਨੀ

ਮੀਟਿੰਗ ਵਿੱਚ ਪੰਜਾਬ ਵਿੱਚ ਹੜਾਂ ਨਾਲ ਹੋਏ ਨੁਕਸਾਨ ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸਮੂਹ ਰਾਜਨੀਤਕ, ਵਿਦਿਅਕ ਸਮਾਜਿਕ, ਧਾਰਮਿਕ ਅਤੇ ਜਥੇਬੰਦੀਆਂ ਨੂੰ ਹੜ ਪੀੜਤ ਲੋਕਾਂ ਅਤੇ ਪੰਜਾਬ ਨੂੰ ਬਚਾਉਣ ਲਈ ਅੱਗੇ ਆਉਣ ਦਾ ਸੱਦਾ ਦਿੱਤਾ ਗਿਆ। ਇਸਦੇ ਨਾਲ ਹੀ ਸੰਸਥਾ ਵੱਲੋਂ ਆਉਣ ਵਾਲੀ ਸਰਦੀ ਦੇ ਮੱਦੇ ਨਜ਼ਰ ਕੰਬਲ ਅਤੇ ਹੋਰ ਜਰੂਰਤ ਦੇ ਕੱਪੜੇ ਹੜ ਪੀੜਤਾਂ ਨੂੰ ਵੰਡਣ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਸੰਸਥਾ ਦੇ ਮੈਂਬਰ ਇੱਕ ਜਾਂ ਦੋ ਹੜ ਪੀੜਤ ਪਿੰਡਾਂ ਵਿੱਚ ਜਾ ਕੇ ਲੋੜਵੰਦ 400 ਘਰਾਂ ਵਿੱਚ 1000 ਕੰਬਲ ਵੰਡ ਕੇ ਆਉਣਗੇ ਤਾਂ ਕਿ ਇਸ ਭਲੇ ਦੇ ਕੰਮ ਵਿੱਚ ਯੋਗਦਾਨ ਪਾਇਆ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Sri Muktsar Sahib Police ਵੱਲੋਂ ਜ਼ਿਲ੍ਹਾ ਜੇਲ੍ਹ ਵਿੱਚ ਚਲਾਇਆ ਵਿਸ਼ੇਸ਼ ਸਰਚ ਅਭਿਆਨ

0

Sri Mukatsar News: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਡਾ. ਅਖਿਲ ਚੌਧਰੀ ਐਸ.ਐਸ.ਪੀ.ਦੀਆਂ ਹਦਾਇਤਾਂ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਾ ਸਿਰਫ਼ ਜ਼ਿਲ੍ਹੇ ਭਰ ਵਿੱਚ ਨਸ਼ਾ ਤਸਕਰਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਸਗੋਂ ਜੇਲ੍ਹ ਅੰਦਰੋਂ ਹੋਣ ਵਾਲੀਆਂ ਗੈਰਕਾਨੂੰਨੀ ਗਤੀਵਿਧੀਆਂ ਨੂੰ ਵੀ ਪੂਰੀ ਤਰ੍ਹਾਂ ਰੋਕਣ ਲਈ ਵਿਸ਼ੇਸ਼ ਸਰਚ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਇਸੇ ਸਿਲਸਿਲੇ ਵਿੱਚ ਅੱਜ ਸਵੇਰੇ ਜ਼ਿਲ੍ਹਾ ਜੇਲ੍ਹ (ਸੁਧਾਰ ਘਰ) ਸ੍ਰੀ ਮੁਕਤਸਰ ਸਾਹਿਬ ਵਿੱਚ ਇੱਕ ਵਿਸ਼ੇਸ਼ ਸਰਚ ਆਪਰੇਸ਼ਨ ਚਲਾਇਆ ਗਿਆ, ਜਿਸ ਦੌਰਾਨ ਜੇਲ੍ਹ ਦੇ ਹਰ ਹਿੱਸੇ ਦੀ ਤਲਾਸ਼ੀ ਕੀਤੀ ਗਈ।ਸਰਚ ਅਭਿਆਨ ਦੀ ਅਗਵਾਈ ਰਸ਼ਪਾਲ ਸਿੰਘ ਡੀ.ਐਸ.ਪੀ. (ਐਨ.ਡੀ.ਪੀ.ਐਸ.), ਇੰਸਪੈਕਟਰ ਵਰੁਣ ਯਾਦਵ ਮੁੱਖ ਅਫ਼ਸਰ ਥਾਣਾ ਸਦਰ ਸ.ਮ.ਸ., ਐਸ.ਆਈ. ਗੁਰਦੀਪ ਸਿੰਘ ਮੁੱਖ ਅਫ਼ਸਰ ਬਰੀਵਾਲਾ ਵੱਲੋਂ ਕੀਤੀ ਗਈ।

ਇਹ ਵੀ ਪੜ੍ਹੋ  ਤਹਿਸੀਲਦਾਰ ਦੇ ਕਲਰਕ ਲਈ 20,000 ਰੁਪਏ ਦੀ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਵੱਲੋਂ ਕਾਬੂ

ਇਸ ਸਰਚ ਵਿੱਚ ਜੇਲ੍ਹ ਸਟਾਫ ਅਤੇ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਤੋਂ ਤਕਰੀਬਨ 150 ਪੁਲਿਸ ਕਰਮਚਾਰੀ ਸ਼ਾਮਲ ਹੋਏ। ਇਸ ਦੌਰਾਨ ਸੁਪਰਡੈਂਟ ਜੇਲ ਸ੍ਰੀ ਨਵਦੀਪ ਸਿੰਘ ਬੈਣੀਵਾਲ, ਐਸ.ਆਈ. ਗੁਰਦਿੱਤ ਸਿੰਘ, ਐਸ.ਆਈ. ਵਰਿੰਦਰ ਸਿੰਘ ਅਤੇ ਹੋਰ ਸਿਨੀਅਰ ਜੇਲ੍ਹ ਅਧਿਕਾਰੀ ਵੀ ਹਾਜ਼ਰ ਸਨ।ਇਹ ਸਰਚ ਆਪਰੇਸ਼ਨ ਪਹਿਲਾਂ ਤੋਂ ਹੀ ਤਿਆਰ ਕੀਤੀ ਗਈ ਪੂਰੀ ਯੋਜਨਾ ਅਧੀਨ ਕੀਤਾ ਗਿਆ ਸੀ, ਤਾਂ ਜੋ ਜੇਲ੍ਹ ਅੰਦਰ ਕੋਈ ਵੀ ਨਸ਼ਾ ਤਸਕਰੀ, ਗੈਂਗਸਟਰ ਗਤੀਵਿਧੀ ਜਾਂ ਗੈਰਕਾਨੂੰਨੀ ਸਮਾਨ (ਜਿਵੇਂ ਕਿ ਮੋਬਾਈਲ ਫੋਨ, ਨਸ਼ੀਲੇ ਪਦਾਰਥ, ਤਿੱਖੇ ਹਥਿਆਰ, ਮਨਾਹੀ-ਸ਼ੁਦਾ ਸਮੱਗਰੀ ਆਦਿ) ਦੀ ਵਰਤੋਂ ਨਾ ਹੋ ਸਕੇ।

ਇਹ ਵੀ ਪੜ੍ਹੋ  ਸਰਹੱਦ ਪਾਰੋਂ ਚੱਲ ਰਹੇ ਤਸਕਰੀ ਰੈਕੇਟ ਦਾ ਪਰਦਾਫਾਸ਼;2.02 ਕਿਲੋਗ੍ਰਾਮ ਹੈਰੋਇਨ,3.5 ਲੱਖ ਰੁਪਏ ਦੀ ਡਰੱਗ ਮਨੀ, 4 ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਨੈਟਵਰਕ ਨੂੰ ਤੋੜਨ ਲਈ ਜੇਲ੍ਹਾਂ ਦੇ ਅੰਦਰੂਨੀ ਹਾਲਾਤਾਂ ‘ਤੇ ਕਾਬੂ ਪਾਉਣਾ ਬਹੁਤ ਜ਼ਰੂਰੀ ਹੈ, ਕਿਉਂਕਿ ਜੇਲ੍ਹਾਂ ਨੂੰ ਅਕਸਰ ਨਸ਼ਾ ਤਸਕਰੀ ਅਤੇ ਗੈਂਗਸਟਰ ਗਤੀਵਿਧੀਆਂ ਦਾ ਲੁਕਵੇਂ ਕੇਂਦਰ ਬਣਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ।ਐਸ.ਐਸ.ਪੀ. ਨੇ ਕਿਹਾ ਕਿ ਜੇਲ੍ਹਾਂ ਵਿੱਚ ਬੰਦ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ ‘ਤੇ ਨਿਗਰਾਨੀ ਰੱਖਣ ਲਈ ਅਜਿਹੇ ਸਰਚ ਆਪਰੇਸ਼ਨ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਜੇਲ੍ਹ ਅੰਦਰੋਂ ਗੈਰਕਾਨੂੰਨੀ ਕੰਮ ਕਰਨ ਦੀਆਂ ਕੋਸ਼ਿਸ਼ਾਂ ਨੂੰ ਪੂਰੀ ਤਰ੍ਹਾਂ ਨਾਕਾਮ ਬਣਾਇਆ ਜਾਵੇਗਾ। ਇਸ ਲਈ ਨਿਰੰਤਰ ਅਚਾਨਕ ਚੈਕਿੰਗਾਂ ਜਾਰੀ ਰਹਿਣਗੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਦੇ 1900 ਤੋਂ ਵੱਧ ਪਿੰਡ ਅਤੇ ਚਾਰ ਲੱਖ ਦੇ ਕਰੀਬ ਆਬਾਦੀ ਹੜ੍ਹਾਂ ਦੀ ਮਾਰ ਹੇਠ ਆਈ

0

👉1.71 ਲੱਖ ਹੈਕਟੇਅਰ ਤੋਂ ਵੱਧ ਰਕਬੇ ਵਿੱਚ ਫ਼ਸਲਾਂ ਦਾ ਨੁਕਸਾਨ, ਹੜ੍ਹਾਂ ਕਾਰਨ ਮੌਤਾਂ ਦੀ ਗਿਣਤੀ 43 ਹੋਈ
Punjab News:ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ 22 ਜ਼ਿਲ੍ਹਿਆਂ ਦੇ 1902 ਪਿੰਡ ਪ੍ਰਭਾਵਿਤ ਹੋਏ ਹਨ ਜਦਕਿ 15 ਜ਼ਿਲ੍ਹਿਆਂ ਦੀ 3.84 ਲੱਖ ਤੋਂ ਵੱਧ ਆਬਾਦੀ ਪ੍ਰਭਾਵਿਤ ਹੋਈ ਹੈ। ਉਨ੍ਹਾਂ ਦੱਸਿਆ ਕਿ ਪ੍ਰਭਾਵਿਤ ਆਬਾਦੀ ਦੀ ਠਾਹਰ ਲਈ ਸੂਬੇ ਵਿੱਚ 29 ਹੋਰ ਕੈਂਪ ਸਥਾਪਤ ਕੀਤੇ ਗਏ ਹਨ ਅਤੇ ਇਸ ਸਮੇਂ 196 ਰਾਹਤ ਕੈਂਪ ਪ੍ਰਭਾਵਿਤ ਲੋਕਾਂ ਲਈ ਵੱਖ-ਵੱਖ ਥਾਵਾਂ ‘ਤੇ ਜਾਰੀ ਹਨ। ਉਨ੍ਹਾਂ ਦੱਸਿਆ ਕਿ 1.71 ਲੱਖ ਹੈਕਟੇਅਰ ਤੋਂ ਵੱਧ ਰਕਬੇ ਵਿੱਚ ਖੜ੍ਹੀਆਂ ਫ਼ਸਲਾਂ ਨੂੰ ਭਾਰੀ ਨੁਕਸਾਨ ਹੋਇਆ ਹੈ ਅਤੇ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ‘ਚ ਗੁਰਦਾਸਪੁਰ, ਅੰਮ੍ਰਿਤਸਰ, ਫਾਜ਼ਿਲਕਾ, ਫਿਰੋਜ਼ਪੁਰ, ਕਪੂਥਲਾ ਅਤੇ ਮਾਨਸਾ ਸ਼ਾਮਲ ਹਨ।ਹੋਰ ਵੇਰਵੇ ਸਾਂਝੇ ਕਰਦਿਆਂ ਮਾਲ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਪਿਛਲੇ 24 ਘੰਟਿਆਂ ਦੌਰਾਨ 6 ਹੋਰ ਮੌਤਾਂ ਦਰਜ ਕੀਤੀਆਂ ਗਈਆਂ ਹਨ ਅਤੇ 14 ਜ਼ਿਲ੍ਹਿਆਂ ਵਿੱਚ ਹੁਣ ਤੱਕ ਕੁੱਲ 43 ਜਾਨਾਂ ਜਾ ਚੁੱਕੀਆਂ ਹਨ।

ਇਹ ਵੀ ਪੜ੍ਹੋ  CM Mann ਨੇ ਦਿੱਤੇ ਆਦੇਸ਼;ਪੰਜਾਬ ਦੇ 1700 ਗਜ਼ਟਿਡ ਅਫਸਰ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਦੀ ਕਰਨਗੇ ਨਿਗਰਾਨੀ

ਸਭ ਤੋਂ ਵੱਧ ਹੁਸ਼ਿਆਰਪੁਰ ‘ਚ (7) ਅਤੇ ਪਠਾਨਕੋਟ ‘ਚ (6) ਵਿਅਕਤੀਆਂ ਦੀਆਂ ਮੌਤਾਂ ਹੋਈਆਂ ਹਨ ਜਦਕਿ ਬਰਨਾਲਾ ਅਤੇ ਅੰਮ੍ਰਿਤਸਰ ਵਿੱਚ 5-5, ਲੁਧਿਆਣਾ ਅਤੇ ਬਠਿੰਡਾ ਵਿੱਚ 4-4, ਮਾਨਸਾ (3), ਗੁਰਦਾਸਪੁਰ ਅਤੇ ਐਸ.ਏ.ਐਸ. ਨਗਰ ਵਿੱਚ 2-2 ਵਿਅਕਤੀਆਂ ਦੀਆਂ ਜਾਨਾਂ ਗਈਆਂ ਹਨ। ਇਸੇ ਤਰ੍ਹਾਂ ਪਟਿਆਲਾ, ਰੂਪਨਗਰ, ਸੰਗਰੂਰ, ਫਾਜ਼ਿਲਕਾ ਅਤੇ ਫਿਰੋਜ਼ਪੁਰ ਵਿੱਚ ਹੜ੍ਹਾਂ ਕਾਰਨ 1-1 ਵਿਅਕਤੀ ਦੀ ਮੌਤ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਠਾਨਕੋਟ ਦੇ ਤਿੰਨ ਵਿਅਕਤੀ ਅਜੇ ਵੀ ਲਾਪਤਾ ਹਨ।ਸ. ਮੁੰਡੀਆ ਨੇ ਦੱਸਿਆ ਕਿ ਹੜ੍ਹਾਂ ਨਾਲ 22 ਜ਼ਿਲ੍ਹਿਆਂ ਦੇ 1902 ਪਿੰਡ ਪ੍ਰਭਾਵਿਤ ਹੋਏ ਹਨ, ਜਿਸ ਕਰਕੇ 3,84,205 ਆਬਾਦੀ ਪ੍ਰਭਾਵਿਤ ਹੋਈ ਹੈ। ਸਭ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਗੁਰਦਾਸਪੁਰ ਦੇ (329 ਪਿੰਡ), ਅੰਮ੍ਰਿਤਸਰ (190), ਕਪੂਰਥਲਾ (144), ਹੁਸ਼ਿਆਰਪੁਰ (168), ਮਾਨਸਾ (95), ਫਿਰੋਜ਼ਪੁਰ (102), ਪਠਾਨਕੋਟ (88), ਫਾਜ਼ਿਲਕਾ (77), ਸੰਗਰੂਰ (107), ਤਰਨ ਤਾਰਨ (70), ਜਲੰਧਰ (64), ਪਟਿਆਲਾ (85), ਐਸ.ਬੀ.ਐਸ. ਨਗਰ (28), ਬਠਿੰਡਾ (21), ਫਰੀਦਕੋਟ (15), ਰੂਪਨਗਰ (44), ਲੁਧਿਆਣਾ (52), ਬਰਨਾਲਾ (121), ਸ੍ਰੀ ਮੁਕਤਸਰ ਸਾਹਿਬ (23), ਮਾਲੇਰਕੋਟਲਾ (12), ਐਸ.ਏ.ਐਸ. ਨਗਰ (15) ਅਤੇ ਮੋਗਾ ਦੇ (52) ਪਿੰਡ ਸ਼ਾਮਲ ਹਨ।ਫ਼ਸਲਾਂ ਦੇ ਨੁਕਸਾਨ ਬਾਰੇ ਜਾਣਕਾਰੀ ਦਿੰਦਿਆਂ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸੂਬੇ ਦੇ 18 ਜ਼ਿਲ੍ਹਿਆਂ ‘ਚ ਖੜ੍ਹੀਆਂ ਫਸਲਾਂ ਬਰਬਾਦ ਹੋ ਚੁੱਕੀਆਂ ਹਨ।

ਇਹ ਵੀ ਪੜ੍ਹੋ  ਹੜ੍ਹਾਂ ਦੌਰਾਨ ਅਪਣੀਆਂ ਜਾਨਾਂ ਗਵਾਉਂਣ ਵਾਲੇ ਲੋਕਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਸਰਕਾਰ ਵੱਲੋਂ ਦਿੱਤੀ ਗਈ ਆਰਥਿਕ ਸਹਾਇਤਾ

ਉਨ੍ਹਾਂ ਕਿਹਾ ਕਿ ਇਕੱਲੇ ਗੁਰਦਾਸਪੁਰ ਵਿਚ 40,169 ਹੈਕਟੇਅਰ ਫ਼ਸਲੀ ਰਕਬੇ ਦਾ ਨੁਕਸਾਨ ਹੋਇਆ ਹੈ, ਇਸ ਤੋਂ ਬਾਅਦ ਅੰਮ੍ਰਿਤਸਰ ‘ਚ (26,701) ਹੈਕਟੇਅਰ, ਫਾਜ਼ਿਲਕਾ (17,786), ਫਿਰੋਜ਼ਪੁਰ (17,221), ਕਪੂਰਥਲਾ (17,807), ਤਰਨ ਤਾਰਨ (12,828), ਮਾਨਸਾ (11042), ਸੰਗਰੂਰ (6560), ਹੁਸ਼ਿਆਰਪੁਰ (8322), ਜਲੰਧਰ (4800), ਐਸ.ਏ.ਐਸ. ਨਗਰ (2000), ਪਠਾਨਕੋਟ (2442), ਮੋਗਾ (2240), ਪਟਿਆਲਾ (600), ਬਠਿੰਡਾ (587), ਐਸ.ਬੀ.ਐਸ. ਨਗਰ (362), ਰੂਪਨਗਰ (300) ਅਤੇ ਲੁਧਿਆਣਾ ‘ਚ (32) ਹੈਕਟੇਅਰ ਫ਼ਸਲਾਂ ਬਰਬਾਦ ਹੋ ਗਈਆਂ ਹਨ।ਮਾਲ ਮੰਤਰੀ ਨੇ ਕਿਹਾ ਕਿ ਕੁੱਲ 3,84,205 ਲੋਕ ਪ੍ਰਭਾਵਿਤ ਹੋਏ ਹਨ, ਜਿਨ੍ਹਾਂ ਵਿੱਚੋਂ ਸਭ ਤੋਂ ਵੱਧ ਅੰਮ੍ਰਿਤਸਰ ‘ਚ (1,35,880) ਵਿਅਕਤੀ, ਗੁਰਦਾਸਪੁਰ (1,45,000), ਫਿਰੋਜ਼ਪੁਰ (38,594) ਅਤੇ ਫਾਜ਼ਿਲਕਾ ‘ਚ (24,212) ਵਿਅਕਤੀ ਪ੍ਰਭਾਵਿਤ ਹੋਏ ਹਨ। ਇਸੇ ਤਰ੍ਹਾਂ ਪਠਾਨਕੋਟ ਦੇ (15,503) ਵਿਅਕਤੀ, ਕਪੂਰਥਲਾ (5728), ਐਸ.ਏ.ਐਸ. ਨਗਰ (13,000), ਹੁਸ਼ਿਆਰਪੁਰ (2465), ਬਰਨਾਲਾ (1252), ਜਲੰਧਰ (1090), ਮੋਗਾ (800), ਰੂਪਨਗਰ (368), ਮਾਨਸਾ (178), ਸੰਗਰੂਰ (75) ਅਤੇ ਤਰਨ ਤਾਰਨ ਦੇ (60) ਵਿਅਕਤੀ ਸ਼ਾਮਲ ਹਨ।ਸ. ਮੁੰਡੀਆਂ ਨੇ ਕਿਹਾ ਕਿ 9 ਹੋਰ ਟੀਮਾਂ ਨੂੰ ਰਾਹਤ ਕਾਰਜਾਂ ਵਿੱਚ ਲਗਾਉਣ ਨਾਲ ਹੁਣ 31 ਐਨ.ਡੀ.ਆਰ.ਐਫ. ਟੀਮਾਂ ਸੂਬੇ ਭਰ ਵਿੱਚ ਰਾਹਤ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ।

ਇਹ ਵੀ ਪੜ੍ਹੋ  ਤਹਿਸੀਲਦਾਰ ਦੇ ਕਲਰਕ ਲਈ 20,000 ਰੁਪਏ ਦੀ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਵੱਲੋਂ ਕਾਬੂ

ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਅਤੇ ਪਠਾਨਕੋਟ ਵਿੱਚ 6-6 ਟੀਮਾਂ ਵਿੱਚ ਤਾਇਨਾਤ ਹਨ ਜਦਕਿ ਗੁਰਦਾਸਪੁਰ ਅਤੇ ਫਾਜ਼ਿਲਕਾ ਵਿੱਚ 4-4, ਪਟਿਆਲਾ ਅਤੇ ਫਿਰੋਜ਼ਪੁਰ ਵਿੱਚ 3-3, ਜਲੰਧਰ ਅਤੇ ਰੂਪਨਗਰ ਵਿੱਚ 2-2) ਅਤੇ ਕਪੂਰਥਲਾ ਵਿੱਚ 1 ਟੀਮ ਤਾਇਨਾਤ ਹੈ। ਇਸੇ ਤਰ੍ਹਾਂ ਐਸ.ਡੀ.ਆਰ.ਐਫ. ਦੀਆਂ ਵੀ ਦੋ ਟੀਮਾਂ ਕਪੂਰਥਲਾ ਜ਼ਿਲ੍ਹੇ ਵਿੱਚ ਤਾਇਨਾਤ ਕੀਤੀਆਂ ਗਈਆਂ ਹਨ।ਇਸ ਤੋਂ ਇਲਾਵਾ ਫ਼ੌਜ, ਜਲ ਸੈਨਾ ਅਤੇ ਹਵਾਈ ਸੈਨਾ ਦੀਆਂ 28 ਟੁਕੜੀਆਂ ਵੀ ਸੂਬੇ ਵਿੱਚ ਤਾਇਨਾਤ ਕੀਤੀਆਂ ਹਨ, ਜਿਨ੍ਹਾਂ ਵਿੱਚ ਗੁਰਦਾਸਪੁਰ ਵਿੱਚ (4), ਅੰਮ੍ਰਿਤਸਰ (2), ਫਿਰੋਜ਼ਪੁਰ (5), ਪਠਾਨਕੋਟ (3), ਜਲੰਧਰ, ਰੂਪਨਗਰ ਅਤੇ ਤਰਨ ਤਾਰਨ ਵਿੱਚ 2-2, ਐਸ.ਬੀ.ਐਸ. ਨਗਰ (4), ਫਾਜ਼ਿਲਕਾ (2), ਪਟਿਆਲਾ ਅਤੇ ਕਪੂਰਥਲਾ ਵਿੱਚ 1-1 ਟੀਮ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਰਾਹਤ ਸਮੱਗਰੀ ਪਹੁੰਚਾਉਣ ਅਤੇ ਲੋਕਾਂ ਨੂੰ ਸੁਰੱਖਿਅਤ ਕੱਢਣ ਲਈ ਤਕਰੀਬਨ 35 ਹੈਲੀਕਾਪਟਰ ਤਾਇਨਾਤ ਕੀਤੇ ਗਏ ਹਨ। ਬੀ.ਐਸ.ਐਫ ਵੱਲੋਂ ਸਰਹੱਦੀ ਜ਼ਿਲ੍ਹੇ ਫ਼ਿਰੋਜ਼ਪੁਰ ਵਿੱਚ ਰਾਹਤ ਅਤੇ ਬਚਾਅ ਕਾਰਜ ਸਰਗਰਮੀ ਨਾਲ ਜਾਰੀ ਹਨ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਰਾਹਤ ਕਾਰਜਾਂ ਨੂੰ ਤੇਜ਼ ਕਰਨ ਲਈ 134 ਕਿਸ਼ਤੀਆਂ ਅਤੇ ਇੱਕ ਸਰਕਾਰੀ ਹੈਲੀਕਾਪਟਰ ਵੀ ਕੰਮ ਵਿੱਚ ਲਗਾਇਆ ਹੋਇਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੇਅਰ ਮਹਿਤਾ ਨੇ ਹਾਜ਼ੀਰਤਨ ਲਿੰਕ ਸੜਕ ਨੂੰ ਉੱਚਾ ਚੁੱਕ ਬਣਾਉਣ ਦਾ ਨਿਰਮਾਣ ਕਾਰਜ਼ ਕਰਵਾਇਆ ਸ਼ੁਰੂ

0

Bathinda News: ਕਿਸੇ ਸਮੇਂ ਸ਼ਹਿਰ ਦੀ ਪ੍ਰਮੁੱਖ ਸੜਕ ਰਹੀ ਹਾਜ਼ੀਰਤਨ ਲਿੰਕ ਰੋਡ ਨੂੰ ਹੁਣ ਮੁੜ ਉੱਚਾ ਚੁੱਕ ਕੇ ਬਣਾਉਣ ਦਾ ਕਾਰਜ਼ ਸ਼ੁਰੂ ਹੋ ਗਿਆ ਹੈ। ਮੇਅਰ ਪਦਮਜੀਤ ਸਿੰਘ ਮਹਿਤਾ ਵੱਲੋਂ ਕਰੀਬ ਸਾਢੇ 46 ਲੱਖ ਰੁਪਏ ਦੀ ਲਾਗਤ ਨਾਲ ਪੂਰੇ ਹੋਣ ਵਾਲੇ ਇਸ ਨਿਰਮਾਣ ਕਾਰਜ਼ ਦੀ ਅੱਜ ਸ਼ੁਰੂਆਤ ਕਰਵਾ ਦਿੱਤੀ ਹੈ।

ਇਹ ਵੀ ਪੜ੍ਹੋ  CM Mann ਨੇ ਦਿੱਤੇ ਆਦੇਸ਼;ਪੰਜਾਬ ਦੇ 1700 ਗਜ਼ਟਿਡ ਅਫਸਰ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਦੀ ਕਰਨਗੇ ਨਿਗਰਾਨੀ

ਵਾਰਡ ਨੰਬਰ 24 ਦੇ ਕੌਸਲਰ ਅਤੇ ਮੇਅਰ ਦੇ ਸਲਾਹਕਾਰ ਸ਼ਾਮ ਲਾਲ ਜੈਨ ਤੋਂ ਇਲਾਵਾ ਵਾਰਡ ਨੰਬਰ 16 ਦੇ ਕੌਸਲਰ ਬਲਰਾਜ ਸਿੰਘ ਪੱਕਾ ਦੇ ਇਲਾਕੇ ਵਿਚ ਆਉਂਦੀ ਇਸ ਸੜਕ ਉੱਪਰ ਬਠਿੰਡਾ ਕੈਮਿਕਲ ਰੋਡ ਦੇ ਨਜਦੀਕ ਬਾਰਸ਼ਾਂ ਸਮੇਂ ਪਾਣੀ ਭਰ ਜਾਂਦਾ ਸੀ, ਜਿਸ ਕਾਰਨ ਇੱਥੇ ਆਵਾਜਾਈ ਰੁਕ ਜਾਂਦੀ ਸੀ।

ਇਹ ਵੀ ਪੜ੍ਹੋ  ਅਫਗਾਨਿਸਤਾਨ ਨੂੰ ਸਹਾਇਤਾ, ਹੜ੍ਹ ਪ੍ਰਭਾਵਿਤ ਪੰਜਾਬ ਦੀ ਮਦਦ ਵਿੱਚ ਝਿਜਕ ਕਿਉਂ:ਹਰਪਾਲ ਸਿੰਘ ਚੀਮਾ

ਮੇਅਰ ਮਹਿਤਾ ਨੇ ਕਿਹਾ ਕਿ ਇਸ ਸੜਕ ਨੂੰ ਹੁਣ ਮਜਬੂਤੀ ਨਾਲ ਬਣਾਇਆ ਜਾਵੇਗਾ ਤਾਂ ਕਿ ਇੱਥੋ ਗੁਜ਼ਰਨ ਵਾਲੇ ਲੋਕਾਂ ਨੂੰ ਕੋਈ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਏ। ਇਸ ਮੌਕੇ ਸਲਾਹਕਾਰ ਤੇ ਕੌਂਸਲਰ ਸ਼੍ਰੀ ਸ਼ਾਮ ਲਾਲ ਜੈਨ, ਕੌਂਸਲਰ ਸ਼੍ਰੀ ਬਲਰਾਜ ਸਿੰਘ ਪੱਕਾ, ਐਸਈ ਸ਼੍ਰੀ ਸੰਦੀਪ ਗੁਪਤਾ ਸਮੇਤ ਨਗਰ ਨਿਗਮ ਦੇ ਅਧਿਕਾਰੀ ਤੇ ਇਲਾਕਾ ਵਾਸੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਕੁਦਰਤੀ ਤਰਾਸਦੀ ਸਮੇਂ ਪੰਜਾਬੀਆਂ ਦੀ ਇਕਜੁਟਤਾ ਪੰਜਾਬ ਲਈ ਵੱਡੇ ਸ਼ੁਭ ਸੰਕੇਤ:ਬੀਬੀ ਸਤਵੰਤ ਕੌਰ

0

👉ਆਸ ਨਾਲੋ ਵੱਧ ਲੋਕਾਂ ਨੇ ਰਾਹਤ ਕੈਂਪਾਂ ਲਈ ਸਾਥ ਦਿੱਤਾ: ਬਾਪੂ ਤਰਸੇਮ ਸਿੰਘ
👉ਰਾਜਨੀਤੀ ਤੋਂ ਉੱਪਰ ਉੱਠ ਕੇ ਸੇਵਾ ਕਰਨਾ ਪੰਜਾਬੀਆਂ ਦੇ ਹਿੱਸੇ ਆਇਆ – ਇਯਾਲੀ
Amritsar News: ਪੰਥਕ ਕੌਂਸਲ ਦੇ ਚੇਅਰਪਰਸਨ ਬੀਬੀ ਸਤਵੰਤ ਕੌਰ ਵੱਲੋਂ ਬਾਪੂ ਤਰਸੇਮ ਸਿੰਘ ਅਤੇ ਦਾਖਾ ਤੋਂ ਵਿਧਾਇਕ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਦੇ ਨਾਲ ਮਿਲ ਕੇ ਕੱਲ ਅਤੇ ਅੱਜ ਵੱਖ ਵੱਖ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਬੀਬੀ ਸਤਵੰਤ ਕੌਰ ਨੇ ਕਿਹਾ ਕਿ ਇਸ ਔਖੀ ਘੜੀ ਜਦੋਂ ਕੁਦਰਤ ਦੀ ਤ੍ਰਾਸਦੀ ਸਿਖਰ ਤੇ ਹੈ, ਉਸ ਵੇਲੇ ਪੰਜਾਬੀਆਂ ਦਾ ਇਤਫ਼ਾਕ ਅਤੇ ਇਕਜੁਟਤਾ ਪੰਜਾਬ ਲਈ ਸ਼ੁੱਭ ਸ਼ਗਨ ਹੈ। ਅੱਜ ਪੰਜਾਬ ਦੇ ਨੌਜਵਾਨਾਂ ਨੇ ਸਿਆਸੀ ਆਗੂਆਂ ਨੂੰ ਸੇਵਾ ਵਿੱਚ ਜੁਟ ਕੇ ਜਵਾਬ ਦੇ ਦਿੱਤਾ ਹੈ ਕਿ ਇਹ ਉੱਡਦਾ ਪੰਜਾਬ ਨਹੀਂ ਸਗੋ ਸੰਭਲਿਆ ਹੋਇਆ ਪੰਜਾਬ ਹੈ, ਜਿਹੜਾ ਗੁਰੂਆਂ ਦੇ ਨਾਮ ਤੇ ਜਿਉਂਦਾ ਹੈ। ਬੀਬੀ ਸਤਵੰਤ ਕੌਰ ਨੇ ਕਿਹਾ ਕਿ, ਜਿਸ ਤਰਾਂ ਅੱਜ ਪੰਜਾਬ ਦੇ ਅੱਠ ਜਿਲ੍ਹਿਆਂ ਵਿੱਚ ਪਾਣੀ ਦਾ ਹੜ ਹੈ, ਓਸੇ ਤਰਾਂ ਪੰਜਾਬ ਦੀਆਂ ਸੜਕਾਂ ਤੇ ਸੇਵਾ ਭਾਵਨਾ ਦਾ ਹੜ ਵਹਿ ਰਿਹਾ ਹੈ।

ਇਹ ਵੀ ਪੜ੍ਹੋ  CM Mann ਨੇ ਦਿੱਤੇ ਆਦੇਸ਼;ਪੰਜਾਬ ਦੇ 1700 ਗਜ਼ਟਿਡ ਅਫਸਰ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਦੀ ਕਰਨਗੇ ਨਿਗਰਾਨੀ

ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ, ਅੱਜ ਪੰਜਾਬ ਨੇ ਰਾਜਨੀਤੀ ਤੋ ਉਪਰ ਉਠ ਕੇ ਵੱਡਾ ਸੁਨੇਹਾ ਦਿੱਤਾ ਹੈ। ਸਿਆਸੀ ਤੌਰ ਤੇ ਕਦੇ ਵੀ ਪੰਜਾਬ ਵਿੱਚ ਵੰਡੀਆਂ ਨਹੀਂ ਪਵਾਈਆਂ ਜਾ ਸਕਦੀਆਂ। ਓਹਨਾ ਕਿਹਾ ਕਿ ਪੰਜਾਬੀ ਓਹ ਕੌਮ ਹੈ, ਜਿਹੜੀ ਬਿਪਤਾ ਪੈਣ ਤੇ ਆਪਣੇ ਸਭ ਨੂੰ ਗਲੇ ਲਗਾਉਣ ਜਾਣਦੀ ਹੈ। ਅੱਜ ਹੜ੍ਹ ਪੀੜਤਾਂ ਦੇ ਵਗ ਰਹੇ ਹੰਝੂਆਂ ਦਾ ਮੁੱਲ ਉਤਾਰਨ ਲਈ ਪੰਜਾਬੀਆਂ ਦਾ ਜਜ਼ਬਾ ਖੜਾ ਹੈ। ਬਾਪੂ ਤਰਸੇਮ ਸਿੰਘ ਨੇ ਕਿਹਾ ਕਿ, ਇਹ ਕੁਦਰਤੀ ਪ੍ਰੋਕੋਪ ਹੈ, ਜਿਸ ਨੂੰ ਤਨ ਤੇ ਹੰਢਾਓਣ ਲਈ ਇਤਫ਼ਾਕ ਦੀ ਲੋੜ ਹੈ।ਉਨ੍ਹਾਂ ਕਿਹਾ, ਇਹਨਾਂ ਪ੍ਰਭਾਵਿਤ ਪਿੰਡਾਂ ਲਈ ਕੇਂਦਰ ਸਰਕਾਰ ਜਰੂਰ ਵਿੱਤੀ ਮਦਦ ਦਾ ਐਲਾਨ ਕਰੇ। ਇਹ ਉਹ ਕੁਦਰਤੀ ਆਫ਼ਤ ਹੈ, ਜਿਸ ਦੇ ਨੁਕਸਾਨ ਦੀ ਭਰਪਾਈ ਅਗਲੇ ਕਈ ਸਾਲ ਤੱਕ ਵੀ ਹੋਣਾ ਮੁਸ਼ਕਿਲ ਹੈ। ਜੱਥੇਦਾਰ ਇਕਬਾਲ ਸਿੰਘ ਝੂੰਦਾਂ ਵਲੋ ਵੀ ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ, ਜੱਥੇਦਾਰ ਝੂੰਦਾਂ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ, ਹੜ ਦੀ ਮਾਰ ਦੇ ਚਲਦੇ ਖੇਤਾਂ ਵਿੱਚ ਕਈ ਕਈ ਫੁੱਟ ਰੇਤ ਜਮਾਂ ਹੋ ਚੁੱਕਾ ਹੈ, ਇਸ ਲਈ ਜਿਵੇਂ ਹੀ ਪਾਣੀ ਸੁੱਕੇਗਾ ਤਾਂ ਇਹਨਾਂ ਪ੍ਰਭਾਵਿਤ ਇਲਾਕਿਆਂ ਦੇ ਕਿਸਾਨਾਂ ਦੀ ਮਦਦ ਲਈ ਆਪੋ ਆਪਣੇ ਟਰੈਕਟਰਾਂ ਨਾਲ ਸੇਵਾ ਵਿੱਚ ਜਰੂਰ ਆਉਣਾ।

ਇਹ ਵੀ ਪੜ੍ਹੋ  ਤਹਿਸੀਲਦਾਰ ਦੇ ਕਲਰਕ ਲਈ 20,000 ਰੁਪਏ ਦੀ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਵੱਲੋਂ ਕਾਬੂ

ਜੱਥੇਦਾਰ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ, ਅੱਜ ਸਭ ਤੋਂ ਵੱਧ ਪ੍ਰਭਾਵਿਤ ਇਲਾਕਾ ਗੁਰਦਾਸਪੁਰ ਜ਼ਿਲ੍ਹਾ ਹੈ। ਪਹਿਲਾਂ ਸਰਹੱਦੀ ਇਲਾਕੇ ਦੀ ਮਾਰ ਅਤੇ ਹੁਣ ਹੜ ਦੀ ਮਾਰ ਨੇ ਗੁਰਦਾਸਪੁਰ ਜ਼ਿਲੇ ਨੂੰ ਵੱਡੀ ਆਰਥਿਕ ਸੱਟ ਮਾਰੀ ਹੈ। ਸਾਂਝੇ ਤੌਰ ਜਾਰੀ ਬਿਆਨ ਵਿਚ ਦੱਸਿਆ ਗਿਆ ਕਿ ਇਸ ਵਕਤ ਦੋ ਦਰਜਨ ਤੋਂ ਵੱਧ ਪੱਕੇ ਰਾਹਤ ਕੈਂਪ ਚਲਾਏ ਜਾ ਰਹੇ, ਜਿਸ ਵਿੱਚ ਵਾਰਿਸ ਪੰਜਾਬ ਦੇ ਸਭ ਤੋ ਵੱਧ ਹਨ, ਉਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ, ਮਿਸਲ ਸਤਲੁਜ ਅਤੇ ਫੈਡਰੇਸ਼ਨ ਸਮੇਤ ਵੱਖ-ਵੱਖ ਪੰਥਕ ਧਿਰਾਂ ਤੇ ਲੋਕਲ ਜਥੇਬੰਦੀਆਂ ਵਲੋਂ ਸੇਵਾ ਕੀਤੀ ਜਾ ਰਹੀ ਹੈ। ਫੈਡਰੇਸ਼ਨ ਵੱਲੋ ਭਾਈ ਕੁੰਵਰ ਚੜ੍ਹਤ ਸਿੰਘ ਦੀ ਅਗਵਾਈ ਹੇਠ ਪ੍ਰਭਾਵਿਤ ਇਲਾਕਿਆਂ ਲਈ ਸੇਵਾ ਨਿਭਾਈ ਜਾ ਰਹੀ ਹੈ। ਇਸ ਸਮੇਂ ਵਿਸ਼ੇਸ਼ ਤੌਰ ਤੇ ਭਾਈ ਦਇਆ ਸਿੰਘ ਲਹੌਰੀਆ, ਭਾਈ ਮਹਾਂਵੀਰ ਸਿੰਘ, ਗੁਰਲਾਲ ਸਿੰਘ, ਚਰਨਦੀਪ ਸਿੰਘ ਭਿੰਡਰ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

CM Mann ਨੇ ਦਿੱਤੇ ਆਦੇਸ਼;ਪੰਜਾਬ ਦੇ 1700 ਗਜ਼ਟਿਡ ਅਫਸਰ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਦੀ ਕਰਨਗੇ ਨਿਗਰਾਨੀ

0

👉ਪ੍ਰਭਾਵਿਤ ਪਿੰਡਾਂ ਦੇ ਲੋਕਾਂ ਅਤੇ ਪ੍ਰਸ਼ਾਸਨ ਦਰਮਿਆਨ ਸਿੱਧਾ ਰਾਬਤਾ ਕਾਇਮ ਕਰਨ ਨੂੰ ਯਕੀਨੀ ਬਣਾਉਣਗੇ ਅਫਸਰ
Punjab News: ਪੰਜਾਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਦੀ ਨਿਗਰਾਨੀ ਹੋਰ ਅਸਰਦਾਰ ਢੰਗ ਨਾਲ ਕਰਨ ਲਈ ਵੱਡਾ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਕਾਰਜਾਂ ਦੀ ਨਿਗਰਾਨੀ ਲਈ ਹਰੇਕ ਪ੍ਰਭਾਵਿਤ ਪਿੰਡ ਵਿੱਚ ਗਜ਼ਟਿਡ ਅਫਸਰ ਤਾਇਨਾਤ ਕਰਨ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਪਿੰਡ ਵਿੱਚ ਤਾਇਨਾਤ ਕੀਤੇ ਜਾਣ ਵਾਲੇ ਗਜ਼ਟਿਡ ਅਧਿਕਾਰੀ ਸੂਬੇ ਵਿੱਚ ਪਿੰਡ ਵਾਸੀਆਂ ਅਤੇ ਪ੍ਰਸ਼ਾਸਨ ਦਰਮਿਆਨ ਸਿੱਧਾ ਰਾਬਤਾ ਕਾਇਮ ਰੱਖਣ ਨੂੰ ਯਕੀਨੀ ਬਣਾਉਣਗੇ।

ਇਹ ਵੀ ਪੜ੍ਹੋ  ਹੜ੍ਹਾਂ ਦੌਰਾਨ ਅਪਣੀਆਂ ਜਾਨਾਂ ਗਵਾਉਂਣ ਵਾਲੇ ਲੋਕਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਸਰਕਾਰ ਵੱਲੋਂ ਦਿੱਤੀ ਗਈ ਆਰਥਿਕ ਸਹਾਇਤਾ

ਉਨ੍ਹਾਂ ਕਿਹਾ ਕਿ ਇਸ ਨਾਲ ਕੁਦਰਤੀ ਆਫਤ ਦਾ ਸਾਹਮਣਾ ਕਰ ਰਹੇ ਲੋਕ ਅਧਿਕਾਰੀ ਨਾਲ ਆਪਣੀਆਂ ਸਮੱਸਿਆਵਾਂ ਸਾਂਝੀਆਂ ਕਰ ਸਕਣਗੇ ਜਿਸ ਨਾਲ ਹਰ ਸਮੱਸਿਆ ਦਾ ਫੌਰੀ ਹੱਲ ਨਿਕਲ ਸਕੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਤੱਕ 23 ਜ਼ਿਲ੍ਹਿਆਂ ਦੇ 1698 ਤੋਂ ਵੱਧ ਪਿੰਡ ਪਾਣੀ ਦੀ ਮਾਰ ਹੇਠ ਹਨ ਜਿਸ ਨਾਲ 3.80 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਇਲਾਕਿਆਂ ਵਿੱਚ ਬਚਾਅ ਤੇ ਰਾਹਤ ਕਾਰਜ ਪਹਿਲਾਂ ਹੀ ਜੰਗੀ ਪੱਧਰ ’ਤੇ ਚੱਲ ਰਹੇ ਹਨ ਤਾਂ ਕਿ ਲੋਕਾਂ ਨੂੰ ਸਮੱਸਿਆ ਪੇਸ਼ ਨਾ ਆਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਔਖੇ ਸਮਿਆਂ ਵਿੱਚ ਲੋਕਾਂ ਦੀ ਸਲਾਮਤੀ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ  ਸਰਹੱਦ ਪਾਰੋਂ ਚੱਲ ਰਹੇ ਤਸਕਰੀ ਰੈਕੇਟ ਦਾ ਪਰਦਾਫਾਸ਼;2.02 ਕਿਲੋਗ੍ਰਾਮ ਹੈਰੋਇਨ,3.5 ਲੱਖ ਰੁਪਏ ਦੀ ਡਰੱਗ ਮਨੀ, 4 ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਪਤਾ ਲਾਉਣ ਲਈ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦੇ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਨਿਰਪੱਖ ਢੰਗ ਨਾਲ ਗਿਰਦਾਵਰੀ ਕਰਨ ਦੇ ਹੁਕਮ ਦਿੱਤੇ ਗਏ ਹਨ ਤਾਂ ਲੋਕਾਂ ਨੂੰ ਨੁਕਸਾਨ ਦੇ ਇਕ-ਇਕ ਪੈਸੇ ਦਾ ਮੁਆਵਜ਼ਾ ਮਿਲ ਸਕੇ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਨੁਕਸਾਨ ਦੀ ਭਰਪਾਈ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਤਹਿਸੀਲਦਾਰ ਦੇ ਕਲਰਕ ਲਈ 20,000 ਰੁਪਏ ਦੀ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਵੱਲੋਂ ਕਾਬੂ

0

Ludhiana News: ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਅਨੁਸਾਰ ਬਸੰਤ ਨਗਰ ਪ੍ਰਤਾਪ ਸਿੰਘ ਵਾਲਾ ਲੁਧਿਆਣਾ ਸ਼ਹਿਰ ਨਿਵਾਸੀ ਇੱਕ ਪ੍ਰਾਈਵੇਟ ਵਿਅਕਤੀ ਰਜਤ ਸ਼ਰਮਾ ਨੂੰ 20000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਉਕਤ ਮੁਲਜ਼ਮ ਡੀਸੀ ਦਫ਼ਤਰ ਲੁਧਿਆਣਾ ਦੀ ਤਹਿਸੀਲ ਪੂਰਬੀ ਵਿੱਚ ਤਾਇਨਾਤ ਇੱਕ ਕਲਰਕ ਅਮਨਿੰਦਰ ਸਿੰਘ ਦਾ ਸਾਥੀ ਹੈ, ਜਿਸ ਉੱਤੇ ਵੀ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਲੁਧਿਆਣਾ ਸ਼ਹਿਰ ਦੇ ਬਸੰਤ ਨਗਰ ਦੇ ਇੱਕ ਵਸਨੀਕ ਵੱਲੋਂ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਕੀਤੀ ਗਈ ਹੈ।

ਇਹ ਵੀ ਪੜ੍ਹੋ  ਸਰਹੱਦ ਪਾਰੋਂ ਚੱਲ ਰਹੇ ਤਸਕਰੀ ਰੈਕੇਟ ਦਾ ਪਰਦਾਫਾਸ਼;2.02 ਕਿਲੋਗ੍ਰਾਮ ਹੈਰੋਇਨ,3.5 ਲੱਖ ਰੁਪਏ ਦੀ ਡਰੱਗ ਮਨੀ, 4 ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਆਪਣੀ ਸ਼ਿਕਾਇਤ ਵਿੱਚ ਨੇ ਦੋਸ਼ ਲਗਾਇਆ ਕਿ ਲੁਧਿਆਣਾ ਨਗਰ ਨਿਗਮ ਦੀ ਇੱਕ ਕਾਲੋਨੀ ਵਿੱਚ ਇੱਕ ਪਲਾਟ ਦੀ ਰਜਿਸਟਰੀ ਹੋਣ ਸਬੰਧੀ ਜਾਣਕਾਰੀ ਦੇਣ ਲਈ ਉਪਰੋਕਤ ਮੁਲਜ਼ਮ ਅਮਨਿੰਦਰ ਸਿੰਘ ਕਲਰਕ ਨੇ ਉਸ ਕੋਲੋਂ 50000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ।ਇਸ ਸ਼ਿਕਾਇਤ ਦੀ ਤਸਦੀਕ ਦੌਰਾਨ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਰਜਤ ਸ਼ਰਮਾ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 20000 ਰੁਪਏ ਦੀ ਰਿਸ਼ਵਤ ਦੀ ਰਕਮ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

ਇਹ ਵੀ ਪੜ੍ਹੋ  ਪੰਜਾਬ ‘ਚ ਮੁੜ ਤਹਿਸੀਲਦਾਰਾਂ ਦੀ ਹੋਈਆਂ ਬਦਲੀਆਂ, ਦੇਖੋ ਲਿਸਟ

ਵਿਜੀਲੈਂਸ ਬਿਊਰੋ ਵੱਲੋਂ ਪੁੱਛਗਿੱਛ ਕਰਨ ‘ਤੇ ਰਜਤ ਨੇ ਖੁਲਾਸਾ ਕੀਤਾ ਕਿ ਉਹ ਉਕਤ ਕਲਰਕ ਅਮਨਿੰਦਰ ਨਾਲ ਦਫ਼ਤਰ ਵਿੱਚ ਅਣਅਧਿਕਾਰਤ ਤੌਰ ‘ਤੇ ਕੰਮ ਕਰਦਾ ਹੈ ਜਿਸ ਕਰਕੇ ਉਸਨੇ ਰਿਸ਼ਵਤ ਦੀ ਰਕਮ ਪ੍ਰਾਪਤ ਕਰਨ ਲਈ ਉਸਨੂੰ ਭੇਜਿਆ ਹੈ।ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਉਕਤ ਦੋਵਾਂ ਮੁਲਾਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਇਸ ਕੇਸ ਦੀ ਹੋਰ ਜਾਂਚ ਜਾਰੀ ਹੈ ਅਤੇ ਮੁੱਖ ਮੁਲਜ਼ਮ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1907305