Monday, May 18, 2026
Home Blog Page 481

ਕੁਦਰਤੀ ਤਰਾਸਦੀ ਸਮੇਂ ਪੰਜਾਬੀਆਂ ਦੀ ਇਕਜੁਟਤਾ ਪੰਜਾਬ ਲਈ ਵੱਡੇ ਸ਼ੁਭ ਸੰਕੇਤ:ਬੀਬੀ ਸਤਵੰਤ ਕੌਰ

0

👉ਆਸ ਨਾਲੋ ਵੱਧ ਲੋਕਾਂ ਨੇ ਰਾਹਤ ਕੈਂਪਾਂ ਲਈ ਸਾਥ ਦਿੱਤਾ: ਬਾਪੂ ਤਰਸੇਮ ਸਿੰਘ
👉ਰਾਜਨੀਤੀ ਤੋਂ ਉੱਪਰ ਉੱਠ ਕੇ ਸੇਵਾ ਕਰਨਾ ਪੰਜਾਬੀਆਂ ਦੇ ਹਿੱਸੇ ਆਇਆ – ਇਯਾਲੀ
Amritsar News: ਪੰਥਕ ਕੌਂਸਲ ਦੇ ਚੇਅਰਪਰਸਨ ਬੀਬੀ ਸਤਵੰਤ ਕੌਰ ਵੱਲੋਂ ਬਾਪੂ ਤਰਸੇਮ ਸਿੰਘ ਅਤੇ ਦਾਖਾ ਤੋਂ ਵਿਧਾਇਕ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਦੇ ਨਾਲ ਮਿਲ ਕੇ ਕੱਲ ਅਤੇ ਅੱਜ ਵੱਖ ਵੱਖ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਬੀਬੀ ਸਤਵੰਤ ਕੌਰ ਨੇ ਕਿਹਾ ਕਿ ਇਸ ਔਖੀ ਘੜੀ ਜਦੋਂ ਕੁਦਰਤ ਦੀ ਤ੍ਰਾਸਦੀ ਸਿਖਰ ਤੇ ਹੈ, ਉਸ ਵੇਲੇ ਪੰਜਾਬੀਆਂ ਦਾ ਇਤਫ਼ਾਕ ਅਤੇ ਇਕਜੁਟਤਾ ਪੰਜਾਬ ਲਈ ਸ਼ੁੱਭ ਸ਼ਗਨ ਹੈ। ਅੱਜ ਪੰਜਾਬ ਦੇ ਨੌਜਵਾਨਾਂ ਨੇ ਸਿਆਸੀ ਆਗੂਆਂ ਨੂੰ ਸੇਵਾ ਵਿੱਚ ਜੁਟ ਕੇ ਜਵਾਬ ਦੇ ਦਿੱਤਾ ਹੈ ਕਿ ਇਹ ਉੱਡਦਾ ਪੰਜਾਬ ਨਹੀਂ ਸਗੋ ਸੰਭਲਿਆ ਹੋਇਆ ਪੰਜਾਬ ਹੈ, ਜਿਹੜਾ ਗੁਰੂਆਂ ਦੇ ਨਾਮ ਤੇ ਜਿਉਂਦਾ ਹੈ। ਬੀਬੀ ਸਤਵੰਤ ਕੌਰ ਨੇ ਕਿਹਾ ਕਿ, ਜਿਸ ਤਰਾਂ ਅੱਜ ਪੰਜਾਬ ਦੇ ਅੱਠ ਜਿਲ੍ਹਿਆਂ ਵਿੱਚ ਪਾਣੀ ਦਾ ਹੜ ਹੈ, ਓਸੇ ਤਰਾਂ ਪੰਜਾਬ ਦੀਆਂ ਸੜਕਾਂ ਤੇ ਸੇਵਾ ਭਾਵਨਾ ਦਾ ਹੜ ਵਹਿ ਰਿਹਾ ਹੈ।

ਇਹ ਵੀ ਪੜ੍ਹੋ  CM Mann ਨੇ ਦਿੱਤੇ ਆਦੇਸ਼;ਪੰਜਾਬ ਦੇ 1700 ਗਜ਼ਟਿਡ ਅਫਸਰ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਦੀ ਕਰਨਗੇ ਨਿਗਰਾਨੀ

ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ, ਅੱਜ ਪੰਜਾਬ ਨੇ ਰਾਜਨੀਤੀ ਤੋ ਉਪਰ ਉਠ ਕੇ ਵੱਡਾ ਸੁਨੇਹਾ ਦਿੱਤਾ ਹੈ। ਸਿਆਸੀ ਤੌਰ ਤੇ ਕਦੇ ਵੀ ਪੰਜਾਬ ਵਿੱਚ ਵੰਡੀਆਂ ਨਹੀਂ ਪਵਾਈਆਂ ਜਾ ਸਕਦੀਆਂ। ਓਹਨਾ ਕਿਹਾ ਕਿ ਪੰਜਾਬੀ ਓਹ ਕੌਮ ਹੈ, ਜਿਹੜੀ ਬਿਪਤਾ ਪੈਣ ਤੇ ਆਪਣੇ ਸਭ ਨੂੰ ਗਲੇ ਲਗਾਉਣ ਜਾਣਦੀ ਹੈ। ਅੱਜ ਹੜ੍ਹ ਪੀੜਤਾਂ ਦੇ ਵਗ ਰਹੇ ਹੰਝੂਆਂ ਦਾ ਮੁੱਲ ਉਤਾਰਨ ਲਈ ਪੰਜਾਬੀਆਂ ਦਾ ਜਜ਼ਬਾ ਖੜਾ ਹੈ। ਬਾਪੂ ਤਰਸੇਮ ਸਿੰਘ ਨੇ ਕਿਹਾ ਕਿ, ਇਹ ਕੁਦਰਤੀ ਪ੍ਰੋਕੋਪ ਹੈ, ਜਿਸ ਨੂੰ ਤਨ ਤੇ ਹੰਢਾਓਣ ਲਈ ਇਤਫ਼ਾਕ ਦੀ ਲੋੜ ਹੈ।ਉਨ੍ਹਾਂ ਕਿਹਾ, ਇਹਨਾਂ ਪ੍ਰਭਾਵਿਤ ਪਿੰਡਾਂ ਲਈ ਕੇਂਦਰ ਸਰਕਾਰ ਜਰੂਰ ਵਿੱਤੀ ਮਦਦ ਦਾ ਐਲਾਨ ਕਰੇ। ਇਹ ਉਹ ਕੁਦਰਤੀ ਆਫ਼ਤ ਹੈ, ਜਿਸ ਦੇ ਨੁਕਸਾਨ ਦੀ ਭਰਪਾਈ ਅਗਲੇ ਕਈ ਸਾਲ ਤੱਕ ਵੀ ਹੋਣਾ ਮੁਸ਼ਕਿਲ ਹੈ। ਜੱਥੇਦਾਰ ਇਕਬਾਲ ਸਿੰਘ ਝੂੰਦਾਂ ਵਲੋ ਵੀ ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ, ਜੱਥੇਦਾਰ ਝੂੰਦਾਂ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ, ਹੜ ਦੀ ਮਾਰ ਦੇ ਚਲਦੇ ਖੇਤਾਂ ਵਿੱਚ ਕਈ ਕਈ ਫੁੱਟ ਰੇਤ ਜਮਾਂ ਹੋ ਚੁੱਕਾ ਹੈ, ਇਸ ਲਈ ਜਿਵੇਂ ਹੀ ਪਾਣੀ ਸੁੱਕੇਗਾ ਤਾਂ ਇਹਨਾਂ ਪ੍ਰਭਾਵਿਤ ਇਲਾਕਿਆਂ ਦੇ ਕਿਸਾਨਾਂ ਦੀ ਮਦਦ ਲਈ ਆਪੋ ਆਪਣੇ ਟਰੈਕਟਰਾਂ ਨਾਲ ਸੇਵਾ ਵਿੱਚ ਜਰੂਰ ਆਉਣਾ।

ਇਹ ਵੀ ਪੜ੍ਹੋ  ਤਹਿਸੀਲਦਾਰ ਦੇ ਕਲਰਕ ਲਈ 20,000 ਰੁਪਏ ਦੀ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਵੱਲੋਂ ਕਾਬੂ

ਜੱਥੇਦਾਰ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ, ਅੱਜ ਸਭ ਤੋਂ ਵੱਧ ਪ੍ਰਭਾਵਿਤ ਇਲਾਕਾ ਗੁਰਦਾਸਪੁਰ ਜ਼ਿਲ੍ਹਾ ਹੈ। ਪਹਿਲਾਂ ਸਰਹੱਦੀ ਇਲਾਕੇ ਦੀ ਮਾਰ ਅਤੇ ਹੁਣ ਹੜ ਦੀ ਮਾਰ ਨੇ ਗੁਰਦਾਸਪੁਰ ਜ਼ਿਲੇ ਨੂੰ ਵੱਡੀ ਆਰਥਿਕ ਸੱਟ ਮਾਰੀ ਹੈ। ਸਾਂਝੇ ਤੌਰ ਜਾਰੀ ਬਿਆਨ ਵਿਚ ਦੱਸਿਆ ਗਿਆ ਕਿ ਇਸ ਵਕਤ ਦੋ ਦਰਜਨ ਤੋਂ ਵੱਧ ਪੱਕੇ ਰਾਹਤ ਕੈਂਪ ਚਲਾਏ ਜਾ ਰਹੇ, ਜਿਸ ਵਿੱਚ ਵਾਰਿਸ ਪੰਜਾਬ ਦੇ ਸਭ ਤੋ ਵੱਧ ਹਨ, ਉਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ, ਮਿਸਲ ਸਤਲੁਜ ਅਤੇ ਫੈਡਰੇਸ਼ਨ ਸਮੇਤ ਵੱਖ-ਵੱਖ ਪੰਥਕ ਧਿਰਾਂ ਤੇ ਲੋਕਲ ਜਥੇਬੰਦੀਆਂ ਵਲੋਂ ਸੇਵਾ ਕੀਤੀ ਜਾ ਰਹੀ ਹੈ। ਫੈਡਰੇਸ਼ਨ ਵੱਲੋ ਭਾਈ ਕੁੰਵਰ ਚੜ੍ਹਤ ਸਿੰਘ ਦੀ ਅਗਵਾਈ ਹੇਠ ਪ੍ਰਭਾਵਿਤ ਇਲਾਕਿਆਂ ਲਈ ਸੇਵਾ ਨਿਭਾਈ ਜਾ ਰਹੀ ਹੈ। ਇਸ ਸਮੇਂ ਵਿਸ਼ੇਸ਼ ਤੌਰ ਤੇ ਭਾਈ ਦਇਆ ਸਿੰਘ ਲਹੌਰੀਆ, ਭਾਈ ਮਹਾਂਵੀਰ ਸਿੰਘ, ਗੁਰਲਾਲ ਸਿੰਘ, ਚਰਨਦੀਪ ਸਿੰਘ ਭਿੰਡਰ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

CM Mann ਨੇ ਦਿੱਤੇ ਆਦੇਸ਼;ਪੰਜਾਬ ਦੇ 1700 ਗਜ਼ਟਿਡ ਅਫਸਰ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਦੀ ਕਰਨਗੇ ਨਿਗਰਾਨੀ

0

👉ਪ੍ਰਭਾਵਿਤ ਪਿੰਡਾਂ ਦੇ ਲੋਕਾਂ ਅਤੇ ਪ੍ਰਸ਼ਾਸਨ ਦਰਮਿਆਨ ਸਿੱਧਾ ਰਾਬਤਾ ਕਾਇਮ ਕਰਨ ਨੂੰ ਯਕੀਨੀ ਬਣਾਉਣਗੇ ਅਫਸਰ
Punjab News: ਪੰਜਾਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਦੀ ਨਿਗਰਾਨੀ ਹੋਰ ਅਸਰਦਾਰ ਢੰਗ ਨਾਲ ਕਰਨ ਲਈ ਵੱਡਾ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਕਾਰਜਾਂ ਦੀ ਨਿਗਰਾਨੀ ਲਈ ਹਰੇਕ ਪ੍ਰਭਾਵਿਤ ਪਿੰਡ ਵਿੱਚ ਗਜ਼ਟਿਡ ਅਫਸਰ ਤਾਇਨਾਤ ਕਰਨ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਪਿੰਡ ਵਿੱਚ ਤਾਇਨਾਤ ਕੀਤੇ ਜਾਣ ਵਾਲੇ ਗਜ਼ਟਿਡ ਅਧਿਕਾਰੀ ਸੂਬੇ ਵਿੱਚ ਪਿੰਡ ਵਾਸੀਆਂ ਅਤੇ ਪ੍ਰਸ਼ਾਸਨ ਦਰਮਿਆਨ ਸਿੱਧਾ ਰਾਬਤਾ ਕਾਇਮ ਰੱਖਣ ਨੂੰ ਯਕੀਨੀ ਬਣਾਉਣਗੇ।

ਇਹ ਵੀ ਪੜ੍ਹੋ  ਹੜ੍ਹਾਂ ਦੌਰਾਨ ਅਪਣੀਆਂ ਜਾਨਾਂ ਗਵਾਉਂਣ ਵਾਲੇ ਲੋਕਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਸਰਕਾਰ ਵੱਲੋਂ ਦਿੱਤੀ ਗਈ ਆਰਥਿਕ ਸਹਾਇਤਾ

ਉਨ੍ਹਾਂ ਕਿਹਾ ਕਿ ਇਸ ਨਾਲ ਕੁਦਰਤੀ ਆਫਤ ਦਾ ਸਾਹਮਣਾ ਕਰ ਰਹੇ ਲੋਕ ਅਧਿਕਾਰੀ ਨਾਲ ਆਪਣੀਆਂ ਸਮੱਸਿਆਵਾਂ ਸਾਂਝੀਆਂ ਕਰ ਸਕਣਗੇ ਜਿਸ ਨਾਲ ਹਰ ਸਮੱਸਿਆ ਦਾ ਫੌਰੀ ਹੱਲ ਨਿਕਲ ਸਕੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਤੱਕ 23 ਜ਼ਿਲ੍ਹਿਆਂ ਦੇ 1698 ਤੋਂ ਵੱਧ ਪਿੰਡ ਪਾਣੀ ਦੀ ਮਾਰ ਹੇਠ ਹਨ ਜਿਸ ਨਾਲ 3.80 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਇਲਾਕਿਆਂ ਵਿੱਚ ਬਚਾਅ ਤੇ ਰਾਹਤ ਕਾਰਜ ਪਹਿਲਾਂ ਹੀ ਜੰਗੀ ਪੱਧਰ ’ਤੇ ਚੱਲ ਰਹੇ ਹਨ ਤਾਂ ਕਿ ਲੋਕਾਂ ਨੂੰ ਸਮੱਸਿਆ ਪੇਸ਼ ਨਾ ਆਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਔਖੇ ਸਮਿਆਂ ਵਿੱਚ ਲੋਕਾਂ ਦੀ ਸਲਾਮਤੀ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ  ਸਰਹੱਦ ਪਾਰੋਂ ਚੱਲ ਰਹੇ ਤਸਕਰੀ ਰੈਕੇਟ ਦਾ ਪਰਦਾਫਾਸ਼;2.02 ਕਿਲੋਗ੍ਰਾਮ ਹੈਰੋਇਨ,3.5 ਲੱਖ ਰੁਪਏ ਦੀ ਡਰੱਗ ਮਨੀ, 4 ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਪਤਾ ਲਾਉਣ ਲਈ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦੇ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਨਿਰਪੱਖ ਢੰਗ ਨਾਲ ਗਿਰਦਾਵਰੀ ਕਰਨ ਦੇ ਹੁਕਮ ਦਿੱਤੇ ਗਏ ਹਨ ਤਾਂ ਲੋਕਾਂ ਨੂੰ ਨੁਕਸਾਨ ਦੇ ਇਕ-ਇਕ ਪੈਸੇ ਦਾ ਮੁਆਵਜ਼ਾ ਮਿਲ ਸਕੇ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਨੁਕਸਾਨ ਦੀ ਭਰਪਾਈ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਤਹਿਸੀਲਦਾਰ ਦੇ ਕਲਰਕ ਲਈ 20,000 ਰੁਪਏ ਦੀ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਵੱਲੋਂ ਕਾਬੂ

0

Ludhiana News: ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਅਨੁਸਾਰ ਬਸੰਤ ਨਗਰ ਪ੍ਰਤਾਪ ਸਿੰਘ ਵਾਲਾ ਲੁਧਿਆਣਾ ਸ਼ਹਿਰ ਨਿਵਾਸੀ ਇੱਕ ਪ੍ਰਾਈਵੇਟ ਵਿਅਕਤੀ ਰਜਤ ਸ਼ਰਮਾ ਨੂੰ 20000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਉਕਤ ਮੁਲਜ਼ਮ ਡੀਸੀ ਦਫ਼ਤਰ ਲੁਧਿਆਣਾ ਦੀ ਤਹਿਸੀਲ ਪੂਰਬੀ ਵਿੱਚ ਤਾਇਨਾਤ ਇੱਕ ਕਲਰਕ ਅਮਨਿੰਦਰ ਸਿੰਘ ਦਾ ਸਾਥੀ ਹੈ, ਜਿਸ ਉੱਤੇ ਵੀ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਲੁਧਿਆਣਾ ਸ਼ਹਿਰ ਦੇ ਬਸੰਤ ਨਗਰ ਦੇ ਇੱਕ ਵਸਨੀਕ ਵੱਲੋਂ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਕੀਤੀ ਗਈ ਹੈ।

ਇਹ ਵੀ ਪੜ੍ਹੋ  ਸਰਹੱਦ ਪਾਰੋਂ ਚੱਲ ਰਹੇ ਤਸਕਰੀ ਰੈਕੇਟ ਦਾ ਪਰਦਾਫਾਸ਼;2.02 ਕਿਲੋਗ੍ਰਾਮ ਹੈਰੋਇਨ,3.5 ਲੱਖ ਰੁਪਏ ਦੀ ਡਰੱਗ ਮਨੀ, 4 ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਆਪਣੀ ਸ਼ਿਕਾਇਤ ਵਿੱਚ ਨੇ ਦੋਸ਼ ਲਗਾਇਆ ਕਿ ਲੁਧਿਆਣਾ ਨਗਰ ਨਿਗਮ ਦੀ ਇੱਕ ਕਾਲੋਨੀ ਵਿੱਚ ਇੱਕ ਪਲਾਟ ਦੀ ਰਜਿਸਟਰੀ ਹੋਣ ਸਬੰਧੀ ਜਾਣਕਾਰੀ ਦੇਣ ਲਈ ਉਪਰੋਕਤ ਮੁਲਜ਼ਮ ਅਮਨਿੰਦਰ ਸਿੰਘ ਕਲਰਕ ਨੇ ਉਸ ਕੋਲੋਂ 50000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ।ਇਸ ਸ਼ਿਕਾਇਤ ਦੀ ਤਸਦੀਕ ਦੌਰਾਨ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਰਜਤ ਸ਼ਰਮਾ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 20000 ਰੁਪਏ ਦੀ ਰਿਸ਼ਵਤ ਦੀ ਰਕਮ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

ਇਹ ਵੀ ਪੜ੍ਹੋ  ਪੰਜਾਬ ‘ਚ ਮੁੜ ਤਹਿਸੀਲਦਾਰਾਂ ਦੀ ਹੋਈਆਂ ਬਦਲੀਆਂ, ਦੇਖੋ ਲਿਸਟ

ਵਿਜੀਲੈਂਸ ਬਿਊਰੋ ਵੱਲੋਂ ਪੁੱਛਗਿੱਛ ਕਰਨ ‘ਤੇ ਰਜਤ ਨੇ ਖੁਲਾਸਾ ਕੀਤਾ ਕਿ ਉਹ ਉਕਤ ਕਲਰਕ ਅਮਨਿੰਦਰ ਨਾਲ ਦਫ਼ਤਰ ਵਿੱਚ ਅਣਅਧਿਕਾਰਤ ਤੌਰ ‘ਤੇ ਕੰਮ ਕਰਦਾ ਹੈ ਜਿਸ ਕਰਕੇ ਉਸਨੇ ਰਿਸ਼ਵਤ ਦੀ ਰਕਮ ਪ੍ਰਾਪਤ ਕਰਨ ਲਈ ਉਸਨੂੰ ਭੇਜਿਆ ਹੈ।ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਉਕਤ ਦੋਵਾਂ ਮੁਲਾਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਇਸ ਕੇਸ ਦੀ ਹੋਰ ਜਾਂਚ ਜਾਰੀ ਹੈ ਅਤੇ ਮੁੱਖ ਮੁਲਜ਼ਮ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਹੜ੍ਹਾਂ ਦੌਰਾਨ ਅਪਣੀਆਂ ਜਾਨਾਂ ਗਵਾਉਂਣ ਵਾਲੇ ਲੋਕਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਸਰਕਾਰ ਵੱਲੋਂ ਦਿੱਤੀ ਗਈ ਆਰਥਿਕ ਸਹਾਇਤਾ

0

👉ਚਾਰ ਪਰਿਵਾਰਾਂ ਨੂੰ 4-4 ਲੱਖ ਰੁਪਏ ਦੇ ਚੈੱਕ ਕੀਤੇ ਭੇਂਟ
Pathankot News:ਪਿਛਲੇ ਦਿਨ੍ਹਾਂ ਦੋਰਾਨ ਆਏ ਹੜ੍ਹਾਂ ਦੀ ਕੁਦਰਤੀ ਮਾਰ ਹੇਠ ਜਿੱਥੇ ਪੰਜਾਬ ਦੀਆਂ ਫਸਲਾਂ ਪ੍ਰਭਾਵਿੱਤ ਹੋਈਆਂ ਹਨ, ਪਸ਼ੂਧਨ ਦਾ ਨੁਕਸਾਨ ਹੋਇਆ, ਲੋਕਾਂ ਦੇ ਘਰ ਵੀ ਪ੍ਰਭਾਵਿੱਤ ਹੋਏ ਹਨ ਉੱਥੇ ਹੀ ਨਾਲ ਸਭ ਤੋਂ ਦੁੱਖਦਾਈ ਘਟਨਾਵਾਂ ਸਾਡੀਆਂ ਬਹੁਤ ਹੀ ਕੀਮਤੀ ਜਾਨਾਂ ਚਲੀਆਂ ਗਈਆਂ, ਸਰਕਾਰ ਹਰ ਦੁੱਖ ਦੀ ਘੜ੍ਹੀ ਵਿੱਚ ਇਨ੍ਹਾ ਪਰਿਵਾਰਾਂ ਦੇ ਨਾਲ ਖੜ੍ਹੀ ਹੈ। ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਵੱਲੋਂ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਆਯੋਜਿਤ ਇੱਕ ਵਿਸੇਸ ਪ੍ਰੋਗਰਾਮ ਦੋਰਾਨ ਸੰਬੋਧਤ ਕਰਦਿਆਂ ਕੀਤਾ ਗਿਆ।ਇਸ ਮੌਕੇ ‘ਤੇ ਹੋਰਨਾਂ ਤੋਂ ਇਲਾਵਾ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ, ਅੰਮਿਤ ਮੰਟੂ ਹਲਕਾ ਇੰਚਾਰਜ ਸੁਜਾਨਪੁਰ, ਰਾਕੇਸ ਮੀਨਾ ਐਸ.ਡੀ.ਐਮ. ਪਠਾਨਕੋਟ, ਪਵਨ ਕੁਮਾਰ ਜਿਲ੍ਹਾ ਮਾਲ ਅਫਸਰ, ਵਿਕਰਮ ਏ.ਸੀ.ਜੀ. ਪਠਾਨਕੋਟ, ਸੰਦੀਪ ਕੁਮਾਰ ਬਲਾਕ ਪ੍ਰਧਾਨ ਅਤੇ ਹੋਰ ਵਿਭਾਗੀ ਅਧਿਕਾਰੀ ਵੀ ਹਾਜਰ ਸਨ।

ਇਹ ਵੀ ਪੜ੍ਹੋ  ਸਰਹੱਦ ਪਾਰੋਂ ਚੱਲ ਰਹੇ ਤਸਕਰੀ ਰੈਕੇਟ ਦਾ ਪਰਦਾਫਾਸ਼;2.02 ਕਿਲੋਗ੍ਰਾਮ ਹੈਰੋਇਨ,3.5 ਲੱਖ ਰੁਪਏ ਦੀ ਡਰੱਗ ਮਨੀ, 4 ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

ਇਸ ਮੋਕੇ ਤੇ ਸੰਬੋਧਤ ਕਰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਹੜ੍ਹਾਂ ਦੇ ਦੋਰਾਨ ਅਸੀਂ ਬਹੁਤ ਮਾਰ ਝੱਲੀ ਹੈ ਪਰ ਦੁੱਖ ਦੀ ਗੱਲ ਹੈ ਕਿ ਸਾਡੇ ਜਿਲ੍ਹੇ ਦੇ ਕੂਝ ਪਰਿਵਾਰ ਅਜਿਹੇ ਹਨ ਜਿਨ੍ਹਾਂ ਨੂੰ ਅਪਣੇ ਪਰਿਵਾਰਿਕ ਮੈਂਬਰਾਂ ਨੂੰ ਗਵਾਉਂਣਾ ਪਿਆ। ਉਨ੍ਹਾਂ ਕਿਹਾ ਕਿ ਇਸ ਅੋਖੀ ਘੜ੍ਹੀ ਵਿੱਚ ਪੰਜਾਬ ਸਰਕਾਰ ਇਨ੍ਹਾਂ ਪਰਿਵਾਰਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਬਹੁਤ ਜਲਦੀ ਪਹਿਲਕਦਮੀ ਕਰਦਿਆਂ ਉਨ੍ਹਾਂ ਪਰਿਵਾਰਾਂ ਦੇ ਲਈ ਆਰਥਿਕ ਸਹਾਇਤਾਂ ਦੀ ਸੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਲ੍ਹਾ ਪਠਾਨਕੋਟ ਦੇ 8 ਪਰਿਵਾਰ ਹਨ, ਜਿਨ੍ਹਾਂ ਦੇ ਪਰਿਵਾਰਿਕ ਮੈਂਬਰ ਹੜ੍ਹਾਂ ਦੇ ਅੰਦਰ ਰੁੜ ਗਏ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ 4 ਪਰਿਵਾਰਾਂ ਦੇ ਲਈ ਜਿਸ ਵਿੱਚ ਪਿੰਡ ਅੱਤੇਪੁਰ ਤੋਂ ਨੋਜਵਾਨ ਜਗਤਾਰ, ਢਾਂਗੂ ਸਰਾਂ ਤੋਂ ਸਾਹਿਲ, ਰਾਜਪੂਰਾ ਤੋਂ ਕੇਸਵ ਕੁਮਾਰ ਅਤੇ ਰੇਸਮਾਂ ਇਨ੍ਹਾਂ ਚਾਰ ਪਰਿਵਾਰਾਂ ਦੇ ਵਾਰਿਸਾਂ ਨੂੰ ਚਾਰ-ਚਾਰ ਲੱਖ ਰੁਪਏ ਦੇ ਚੈਕ ਪੰਜਾਬ ਸਰਕਾਰ ਵੱਲੋਂ ਦਿੱਤੇ ਹਨ।

ਇਹ ਵੀ ਪੜ੍ਹੋ  ਅਫਗਾਨਿਸਤਾਨ ਨੂੰ ਸਹਾਇਤਾ, ਹੜ੍ਹ ਪ੍ਰਭਾਵਿਤ ਪੰਜਾਬ ਦੀ ਮਦਦ ਵਿੱਚ ਝਿਜਕ ਕਿਉਂ:ਹਰਪਾਲ ਸਿੰਘ ਚੀਮਾ

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਠਾਨਕੋਟ ਪਹਿਲਾ ਜਿਲ੍ਹਾ ਹੈ ਜਿਸ ਵਿੱਚ ਇਹ ਸੁਰੂਆਤ ਹੋਈ ਹੈ, ਜਿਲ੍ਹਾ ਪ੍ਰਸਾਸਨ ਦਾ ਵੀ ਧੰਨਵਾਦ ਹੈ ਕਿ ਉਨ੍ਹਾਂ ਬਹੁਤ ਜਲਦੀ ਕਾਰਵਾਈ ਕਰਦਿਆਂ ਰਿਪੋਰਟ ਪੇਸ ਕੀਤੀ । ਉਨ੍ਹਾਂ ਕਿਹਾ ਕਿ ਰਹਿੰਦੇ ਚਾਰ ਪਰਿਵਾਰਾਂ ਦੇ ਕਾਗਜਾਤ ਜੋ ਪੂਰਨ ਨਹੀਂ ਹਨ ਉਨ੍ਹਾ ਚਾਰ ਪਰਿਵਾਰਾਂ ਨੂੰ ਵੀ ਜਲਦੀ ਆਰਥਿਕ ਸਹਾਇਤਾਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਪਰਿਵਾਰਾਂ ਲਈ ਸਾਡੀ ਦਿਲੀ ਹਮਦਰਦੀ ਹੈ ਅਤੇ ਪ੍ਰਮਾਤਮਾਂ ਅੱਗੇ ਅਰਦਾਸ ਹੈ ਕਿ ਇਨ੍ਹਾਂ ਪਰਿਵਾਰਾਂ ਨੂੰ ਸੰਕਟ ਦੀ ਘੜ੍ਹੀ ਵਿੱਚ ਬਾਹਰ ਨਿਕਲਣ ਦੇ ਲਈ ਬੱਲ ਦੇਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਦੌਰੇ ਤੇ ਆ ਰਹੇ ਕੇਂਦਰੀ ਖੇਤੀਬਾੜੀ ਮੰਤਰੀ ਵੱਡੇ ਆਰਥਿਕ ਪੈਕਜ ਦਾ ਐਲਾਨ ਕਰਨ-ਗਿਆਨੀ ਹਰਪ੍ਰੀਤ ਸਿੰਘ

0

👉ਐਨਆਰਆਈਜ਼ ਨੂੰ ਕੀਤੀ ਅਪੀਲ,ਪ੍ਰਭਾਵਿਤ ਪਿੰਡਾਂ ਨੂੰ ਗੋਦ ਲੈਕੇ ਕੀਤੀ ਜਾਵੇ ਮੱਦਦ
Fazilka News:ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵੱਲੋ ਪਾਰਟੀ ਦੇ ਸੀਨੀਅਰ ਆਗੂ ਜੱਥੇਦਾਰ ਇਕਬਾਲ ਸਿੰਘ ਝੂੰਦਾਂ ਨਾਲ ਅੱਜ ਫਾਜ਼ਿਲਕਾ ਜ਼ਿਲੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਓਹਨਾ ਵੱਲੋ ਮੰਡੀ ਲਾਧੁਕੇ ਵਿਖੇ ਪੱਕੇ ਤੌਰ ਤੇ ਚੱਲ ਰਹੇ ਰਾਹਤ ਕੈਂਪ ਦਾ ਨਿਰੀਖਣ ਕੀਤਾ ਅਤੇ ਪਾਰਟੀ ਵਰਕਰਾਂ ਨੂੰ ਹੋਰ ਤੇਜ਼ੀ ਨਾਲ ਰਾਹਤ ਕਾਰਜਾਂ ਵਿੱਚ ਜੁਟਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ, ਓਹਨਾਂ ਨੇ ਹਮੇਸ਼ਾ ਪੰਜਾਬ ਦੀ ਤਰੱਕੀ ਵਿੱਚ ਯੋਗਦਾਨ ਪਾਇਆ ਹੈ,ਪਰ ਅੱਜ ਪੰਜਾਬ ਦੀ ਜ਼ਿੰਦਗੀ ਲੀਹ ਤੋਂ ਟੁੱਟ ਚੁੱਕੀ ਹੈ, ਇਸ ਲਈ ਐਨਆਰਆਈਜ਼ ਭਰਾ ਪ੍ਰਭਾਵਿਤ ਪਿੰਡਾਂ ਨੂੰ ਗੋਦ ਲੈਕੇ ਆਰਥਿਕ ਮਦਦ ਜਰੂਰ ਕਰਨ।ਆਪਣੇ ਫਾਜ਼ਿਲਕਾ ਦੌਰੇ ਮੌਕੇ ਓਹਨਾ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ, ਇਸ ਕੁਦਰਤੀ ਕ੍ਰੋਪੀ ਨੇ ਪੰਜਾਬ ਦੇ ਆਰਥਿਕ ਢਾਂਚੇ ਨੂੰ ਵੱਡੀ ਸੱਟ ਮਾਰੀ ਹੈ।

ਇਹ ਵੀ ਪੜ੍ਹੋ  Punjab Government ਵੱਲੋਂ ਸਟੇਟ ਅਧਿਆਪਕ ਅਵਾਰਡ 2025 ਸਮਾਰੋਹ ਮੁਲਤਵੀ

ਕੇਂਦਰ ਦੇ ਵੱਡੇ ਆਰਥਿਕ ਪੈਕਜ ਬਗੈਰ ਇਸ ਨੁਕਸਾਨ ਦੀ ਭਰਪਾਈ ਹੋਣਾ ਨਾ ਮੁਮਕਿਨ ਹੈ। ਜੱਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ, ਚੰਗੀ ਗੱਲ ਹੈ ਕਿ ਕੇਂਦਰ ਸਰਕਾਰ ਪੰਜਾਬ ਪ੍ਰਤੀ ਜਾਗੀ ਹੈ। ਕੇਂਦਰੀ ਖੇਤਬਾੜੀ ਸ਼ਿਵਰਾਜ ਚੌਹਾਨ ਦੀ ਪੰਜਾਬ ਫੇਰੀ ਨੂੰ ਲੈਕੇ ਓਹਨਾ ਕਿਹਾ ਕਿ, ਪੂਰਾ ਪੰਜਾਬ ਉਮੀਦ ਕਰਦਾ ਹੈ ਜਦੋਂ ਕੇਂਦਰੀ ਖੇਤੀਬਾੜੀ ਪੰਜਾਬ ਆਉਣਗੇ, ਹੜ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ ਤਾਂ ਲਾਜ਼ਮੀ ਤੌਰ ਤੇ ਓਹ ਇਸ ਵੱਡੇ ਘਾਟੇ ਦੀ ਭਰਪਾਈ ਲਈ ਵੱਡੇ ਆਰਥਿਕ ਪੈਕਜ ਦਾ ਐਲਾਨ ਕਰਨਗੇ, ਨਾ ਕਿ ਸਿਰਫ ਤੇ ਸਿਰਫ ਸਿਆਸੀ ਕਲਾਬਾਜ਼ੀ ਅਤੇ ਬਿਆਨਬਾਜੀ ਤੱਕ ਸੀਮਤ ਰਹਿਣਗੇ।ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੰਗ ਕੀਤੀ ਕਿ, ਕਿਸਾਨਾਂ ਨੂੰ ਪ੍ਰਤੀ ਏਕੜ ਵੱਧ ਤੋਂ ਵੱਧ ਵਿੱਤੀ ਮਦਦ ਮਿਲੇ, ਤਾਂ ਜੋ ਕਿਸਾਨਾਂ ਨੂੰ ਫਸਲ ਮਰੀ ਦੇ ਨੁਕਸਾਨ ਤੋ ਰਾਹਤ ਮਿਲੇ ਉਥੇ ਹੀ ਹੜ ਦੀ ਮਿੱਟੀ ਨੂੰ ਖੇਤਾਂ ਵਿੱਚੋਂ ਚੁੱਕਣ ਲਈ ਪ੍ਰਤੀ ਏਕੜ ਦੇ ਹਿਸਾਬ ਨਾਲ ਸੌ ਫ਼ੀਸਦ ਸਬਸਿਡੀ ਤੇ ਡੀਜ਼ਲ ਮਿਲੇ।

ਇਹ ਵੀ ਪੜ੍ਹੋ  ਅਫਗਾਨਿਸਤਾਨ ਨੂੰ ਸਹਾਇਤਾ, ਹੜ੍ਹ ਪ੍ਰਭਾਵਿਤ ਪੰਜਾਬ ਦੀ ਮਦਦ ਵਿੱਚ ਝਿਜਕ ਕਿਉਂ:ਹਰਪਾਲ ਸਿੰਘ ਚੀਮਾ

ਦੁਕਾਨਦਾਰਾਂ ਦੇ ਹੋਏ ਨੁਕਸਾਨ ਤੇ ਮੁਆਵਜਾ ਮਿਲੇ,ਅਤੇ ਮਜ਼ਦੂਰ ਵਰਗ ਨੂੰ ਛੇ ਮਹੀਨੇ ਦੇ ਉਜਰਤ ਭੱਤੇ ਦੇ ਨਾਲ ਨਾਲ ਘਰਾਂ ਦੇ ਹੋਏ ਨੁਕਸਾਨ ਲਈ ਵਿੱਤੀ ਮਦਦ ਮਿਲੇ।ਓਹਨਾ ਕਿਹਾ ਕਿ, ਅੱਜ ਸਵੇਰੇ ਹੀ ਓਹਨਾ ਨੇ ਟਵੀਟ ਦੇ ਜਰੀਏ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਨੂੰ ਪ੍ਰਤੀ ਸੁਹਿਰਦਤਾ ਨਾਲ ਵਿਚਾਰਿਆ ਜਾਵੇ ਕਿਉ ਕਿ ਪੰਜਾਬ ਵੀ ਦੇਸ਼ ਦਾ ਹਿੱਸਾ ਦਾ ਹੈ।ਇਸ ਮੌਕੇ ਉਹਨਾਂ ਦੇ ਨਾਲ ਜੱਥੇਦਾਰ ਇਕਬਾਲ ਸਿੰਘ ਝੂੰਦਾ ,ਸ: ਸੁਖਵੰਤ ਸਿੰਘ ਪੰਜਲੈਂਡ ਡਾ: ਮੁਖ਼ਤਿਆਰ ਸਿੰਘ ਜਥੇ: ਕਰਨੈਲ ਸਿੰਘ ਭਾਵੜਾ,ਜਥੇ: ਚਰਨ ਸਿੰਘ ਕੰਧਵਾਲਾ,ਜਥੇ: ਗੁਰਲਾਲ ਸਿੰਘ ਜੰਡਵਾਲਾ ਐਡਵੋਕੇਟ ਗੁਰਜਿੰਦਰ ਸਿੰਘ ਗਰੇਵਾਲ ਜਥੇ:ਗੁਰਭੇਜ ਸਿੰਘ ਫਾਜਿਲਕਾ ਖਾਸ ਤੌਰ ਤੇ ਨਾਲ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Punjab Government ਵੱਲੋਂ ਸਟੇਟ ਅਧਿਆਪਕ ਅਵਾਰਡ 2025 ਸਮਾਰੋਹ ਮੁਲਤਵੀ

0

Chandigarh News:ਪੰਜਾਬ ਵਿੱਚ ਲਗਾਤਾਰ ਮੀਂਹ ਤੇ ਬਿਗੜੇ ਮੌਸਮ ਨੇ ਸਰਕਾਰ ਦੇ ਵੱਡੇ ਸਮਾਰੋਹਾਂ ਦੀ ਰਫ਼ਤਾਰ ਰੋਕ ਦਿੱਤੀ ਹੈ। ਇਸੇ ਕਰਕੇ 5 ਸਤੰਬਰ ਨੂੰ ਹੋਣਾ ਸੀ ਸਟੇਟ ਅਧਿਆਪਕ ਅਵਾਰਡ 2025 ਦਾ ਸਮਾਰੋਹ ਹੁਣ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ।ਸਕੂਲ ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ, ਮੌਸਮੀ ਹਾਲਾਤਾਂ ਕਾਰਨ ਹਾਲਾਤ ਗੰਭੀਰ ਹਨ ਅਤੇ ਅਜਿਹੇ ਵਿੱਚ ਵੱਡਾ ਸਮਾਰੋਹ ਕਰਨਾ ਸੰਭਵ ਨਹੀਂ। ਵਿਭਾਗ ਨੇ ਸਾਰੇ ਸੰਬੰਧਤ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਹੈ ਕਿ ਨਵੀਂ ਤਰੀਖ ਬਾਰੇ ਜਾਣਕਾਰੀ ਜਲਦ ਜਾਰੀ ਕੀਤੀ ਜਾਵੇਗੀ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਹੜ੍ਹਾਂ ਕਾਰਨ 4 ਲੱਖ ਏਕੜ ਰਕਬਾ ਡੁੱਬਣ ਨਾਲ ਦੇਸ਼ ਦਾ ਅੰਨ ਭੰਡਾਰ ਸੰਕਟ ਵਿੱਚ- ਗੁਰਮੀਤ ਖੁੱਡੀਆਂ

0

👉ਕੇਂਦਰ ਤੋਂ ਤੁਰੰਤ ਆਰਥਿਕ ਰਾਹਤ ਦੀ ਮੰਗ
👉ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਸ਼ਿਵਰਾਜ ਸਿੰਘ ਚੌਹਾਨ ਨਾਲ ਅੰਮ੍ਰਿਤਸਰ, ਗੁਰਦਾਸਪੁਰ ਤੇ ਕਪੂਰਥਲਾ ਜ਼ਿਲ੍ਹਿਆਂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ
Punjab Flood News:ਹੜ੍ਹਾਂ ਕਾਰਨ ਮੁਸ਼ਕਿਲ ਭਰੇ ਦੌਰ ਵਿੱਚੋਂ ਗੁਜ਼ਰ ਰਹੇ ਦੇਸ਼ ਦੇ ਅੰਨ ਭੰਡਾਰ ਪੰਜਾਬ ਲਈ ਅੱਜ ਸੂਬੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਤੋਂ ਹੜ੍ਹਾਂ ਨਾਲ ਪੈਦਾ ਹੋਏ ਸੰਕਟ ਨਾਲ ਨਜਿੱਠਣ ਲਈ ਤੁਰੰਤ ਵਿੱਤੀ ਰਾਹਤ ਅਤੇ ਵੱਡਾ ਵਿੱਤੀ ਵਿਸ਼ੇਸ਼ ਪੈਕੇਜ ਦੇਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਹੜ੍ਹਾਂ ਦੀ ਮਾਰ ਹੇਠ ਆਏ ਚਾਰ ਲੱਖ ਏਕੜ ਖੇਤੀਬਾੜੀ ਰਕਬੇ ਲਈ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਮੁਆਵਜ਼ੇ ਵਿੱਚ ਵਾਧਾ ਕਰਨ ਦੀ ਮੰਗ ਵੀ ਕੀਤੀ ਹੈ।ਸ. ਖੁੱਡੀਆਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਦੇ ਨਾਲ ਅੰਮ੍ਰਿਤਸਰ, ਗੁਰਦਾਸਪੁਰ ਅਤੇ ਕਪੂਰਥਲਾ ਜ਼ਿਲ੍ਹਿਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਅਤੇ ਇਸ ਕੁਦਰਤੀ ਆਫ਼ਤ ਦੇ ਖੇਤੀਬਾੜੀ ਖੇਤਰ ‘ਤੇ ਬੇਹੱਦ ਮਾੜੇ ਪ੍ਰਭਾਵ ਨੂੰ ਉਜਾਗਰ ਕੀਤਾ।

ਇਹ ਵੀ ਪੜ੍ਹੋ  ਸਰਹੱਦ ਪਾਰੋਂ ਚੱਲ ਰਹੇ ਤਸਕਰੀ ਰੈਕੇਟ ਦਾ ਪਰਦਾਫਾਸ਼;2.02 ਕਿਲੋਗ੍ਰਾਮ ਹੈਰੋਇਨ,3.5 ਲੱਖ ਰੁਪਏ ਦੀ ਡਰੱਗ ਮਨੀ, 4 ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚਣ ਉਪਰੰਤ ਸ. ਖੁੱਡੀਆਂ ਨੇ ਸ੍ਰੀ ਚੌਹਾਨ ਨੂੰ ਰਿਸੀਵ ਕੀਤਾ, ਜੋ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਅਤੇ ਪ੍ਰਭਾਵਿਤ ਕਿਸਾਨਾਂ ਨਾਲ ਮੁਲਾਕਾਤ ਕਰਨ ਲਈ ਸੂਬੇ ਦੇ ਦੌਰੇ ‘ਤੇ ਆਏ ਸਨ।ਹੜ੍ਹਾਂ ਕਾਰਨ ਵੱਡੇ ਪੱਧਰ ਉੱਤੇ ਹੋਏ ਨੁਕਸਾਨ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਮੁਢਲੀ ਪੜਤਾਲ ਅਨੁਸਾਰ 4 ਲੱਖ ਏਕੜ ਤੋਂ ਵੱਧ ਰਕਬੇ ਵਿੱਚ ਖੜ੍ਹੀਆਂ ਫਸਲਾਂ ਹੜ੍ਹਾਂ ਦੇ ਪਾਣੀ ਦੀ ਮਾਰ ਹੇਠ ਆਈਆਂ ਹਨ। ਵਾਢੀ ਦੇ ਸੀਜ਼ਨ ਤੋਂ ਕੁਝ ਹਫ਼ਤੇ ਪਹਿਲਾਂ, ਝੋਨੇ ਦੀ ਫ਼ਸਲ ਸਭ ਤੋਂ ਵੱਧ ਪ੍ਰਭਾਵਿਤ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਤਬਾਹੀ ਦੇ ਨਤੀਜੇ ਵਜੋਂ ਕਿਸਾਨਾਂ ਅਤੇ ਸੂਬੇ ਦੀ ਖੇਤੀਬਾੜੀ ਆਰਥਿਕਤਾ ਨੂੰ ਕਾਫ਼ੀ ਨੁਕਸਾਨ ਹੋਇਆ ਹੈ। ਪਸ਼ੂਧਨ ਨੂੰ ਹੋਏ ਭਾਰੀ ਨੁਕਸਾਨ ਨਾਲ ਪੇਂਡੂ ਆਰਥਿਕਤਾ ‘ਤੇ ਹੋਰ ਵੀ ਮਾੜਾ ਪ੍ਰਭਾਵ ਪਿਆ ਹੈ।ਸ. ਖੁੱਡੀਆਂ ਨੇ ਕਿਹਾ ਕਿ ਦੇਸ਼ ਦੀ ਖੁਰਾਕ ਸੁਰੱਖਿਆ ਵਿੱਚ ਪੰਜਾਬ ਦਾ ਵਿਸ਼ੇਸ਼ ਯੋਗਦਾਨ ਹੈ ਅਤੇ ਇੱਕ ਖੇਤੀਬਾੜੀ ਪ੍ਰਧਾਨ ਸੂਬਾ ਹੋਣ ਦੇ ਨਾਤੇ ਕੇਂਦਰੀ ਖ਼ੁਰਾਕ ਪੂਲ ਵਿੱਚ ਪੰਜਾਬ ਅਹਿਮ ਯੋਗਦਾਨ ਪਾਉਂਦਾ ਹੈ। ਹਾਲਾਂਕਿ ਹੜ੍ਹਾਂ ਕਾਰਨ ਫ਼ਸਲਾਂ, ਖੇਤੀਬਾੜੀ ਬੁਨਿਆਦੀ ਢਾਂਚਾ ਅਤੇ ਪੇਂਡੂ ਆਰਥਿਕਤਾ ਵੱਡੇ ਪੱਧਰ ‘ਤੇ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ।

ਇਹ ਵੀ ਪੜ੍ਹੋ  ਅਫਗਾਨਿਸਤਾਨ ਨੂੰ ਸਹਾਇਤਾ, ਹੜ੍ਹ ਪ੍ਰਭਾਵਿਤ ਪੰਜਾਬ ਦੀ ਮਦਦ ਵਿੱਚ ਝਿਜਕ ਕਿਉਂ:ਹਰਪਾਲ ਸਿੰਘ ਚੀਮਾ

ਉਨ੍ਹਾਂ ਕਿਹਾ ਸੂਬੇ ਦੀ ਆਰਥਿਕ ਰੀੜ੍ਹ ਦੀ ਹੱਡੀ ਖੇਤੀਬਾੜੀ ਬਹੁਤ ਜ਼ਿਆਦਾ ਦਬਾਅ ਹੇਠ ਹੈ, ਇਸ ਲਈ ਇਸ ਖੇਤਰ ਨੂੰ ਮੁੜ ਸੁਰਜੀਤ ਕਰਨ ਅਤੇ ਕਿਸਾਨਾਂ ਨੂੰ ਫ਼ੌਰੀ ਸਹਾਇਤਾ ਦੀ ਲੋੜ ਹੈ।ਹੜ੍ਹ ਪੀੜਤਾਂ ਲਈ ਨਿਗੂਣੇ ਮੁਆਵਜ਼ੇ ‘ਤੇ ਚਿੰਤਾ ਪ੍ਰਗਟਾਉਂਦਿਆਂ ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਫ਼ਸਲਾਂ ਦੇ ਨੁਕਸਾਨ ਦੀ ਮੌਜੂਦਾ ਮੁਆਵਜ਼ਾ 6,800 ਰੁਪਏ ਪ੍ਰਤੀ ਏਕੜ ਹੈ, ਜੋ ਕਿ ਕਿਸਾਨਾਂ ਦੇ ਹੋਏ ਨੁਕਸਾਨ ਦੇ ਮੁਕਾਬਲੇ ਬਹੁਤ ਘੱਟ ਹੈ। ਉਹਨਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਇਸ ਮੁਆਵਜ਼ੇ ਨੂੰ ਵਧਾ ਕੇ ਘੱਟੋ-ਘੱਟ 50,000 ਰੁਪਏ ਪ੍ਰਤੀ ਏਕੜ ਕੀਤਾ ਜਾਵੇ।ਸ. ਖੁੱਡੀਆਂ ਨੇ ਕੇਂਦਰ ਸਰਕਾਰ ਵੱਲੋਂ ਰੋਕੇ ਗਏ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਅਤੇ ਮਾਰਕੀਟ ਵਿਕਾਸ ਫੰਡ (ਐਮ.ਡੀ.ਐਫ.) ਦੇ 8,000 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੀ ਵੀ ਮੰਗ ਕੀਤੀ ਹੈ। ਉਨਾਂ ਸਪੱਸ਼ਟ ਕੀਤਾ ਕਿ ਪੰਜਾਬ ਨੂੰ ਹੜ੍ਹਾਂ ਦੇ ਪ੍ਰਭਾਵ ਨੂੰ ਘਟਾਉਣ ਅਤੇ ਰਾਜ ਦੀ ਆਰਥਿਕਤਾ ਨੂੰ ਮੁੜ ਬਹਾਲ ਕਰਨ ਲਈ ਵਿਸ਼ੇਸ਼ ਆਰਥਿਕ ਪੈਕੇਜ ਦੀ ਲੋੜ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਰੈਕੇਟ ਦਾ ਪਰਦਾਫਾਸ਼;2.02 ਕਿਲੋਗ੍ਰਾਮ ਹੈਰੋਇਨ,3.5 ਲੱਖ ਰੁਪਏ ਦੀ ਡਰੱਗ ਮਨੀ, 4 ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

0

👉ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਸਰਗਰਮ ਸੀ ਗੈਂਗ : ਡੀਜੀਪੀ ਗੌਰਵ ਯਾਦਵ
👉ਹਵਾਲਾ ਰਾਹੀਂ ਪਾਕਿਸਤਾਨ ਭੇਜੀ ਜਾਣੀ ਸੀ ਬਰਾਮਦ ਕੀਤੀ ਡਰੱਗ ਮਨੀ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ
Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਮਿਲੀ ਖੁਫੀਆ ਇਤਲਾਹ’ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਤੋੰ ਚੱਲ ਰਹੇ ਸੰਗਠਿਤ ਹਥਿਆਰ ਅਤੇ ਹਵਾਲਾ ਨੈੱਟਵਰਕ ਵਿੱਚ ਸ਼ਾਮਲ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ I ਇਹ ਜਾਣਕਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਕੋਟ ਮਹਿਤਾਬ ਦੇ ਵਸਨੀਕ ਹਰਪ੍ਰੀਤ ਸਿੰਘ (23), ਤਰਨਤਾਰਨ ਦੇ ਪਿੰਡ ਸੁਰਸਿੰਘ ਦੇ ਵਸਨੀਕ ਗੁਰਪਾਲ ਸਿੰਘ (21) ਅਤੇ ਤਰਨਤਾਰਨ ਦੇ ਪਿੰਡ ਵਾਇਰਿੰਗ ਦੇ ਵਸਨੀਕ ਰਣਜੋਧ ਸਿੰਘ (33) ਵਜੋਂ ਹੋਈ ਹੈ।

ਇਹ ਵੀ ਪੜ੍ਹੋ  ਹੜ੍ਹਾਂ ਦੌਰਾਨ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਲਕੇ

ਪੁਲਿਸ ਟੀਮਾਂ ਨੇ 2.02 ਕਿਲੋ ਹੈਰੋਇਨ, ਚਾਰ ਪਿਸਤੌਲ – ਇੱਕ ਗਲੌਕ ਅਤੇ ਤਿੰਨ .30 ਬੋਰ ਪਿਸਤੌਲ ਅਤੇ 3.5 ਲੱਖ ਰੁਪਏ ਹਵਾਲਾ ਮਨੀ ਵੀ ਬਰਾਮਦ ਕੀਤੀ ਹੈI ਇਸ ਤੋਂ ਇਲਾਵਾ ਉਕਤ ਮੁਲਜ਼ਮਾਂ ਦਾ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਹ ਗਿਰੋਹ ਪਾਕਿਸਤਾਨ ਤੋਂ ਹੈਰੋਇਨ ਅਤੇ ਹਥਿਆਰਾਂ ਦੀ ਤਸਕਰੀ ਕਰਨ ਲਈ ਡਰੋਨ ਦੀ ਵਰਤੋਂ ਕਰਦਾ ਸੀ ਅਤੇ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਸਰਗਰਮ ਸੀ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ, ਹਰਪ੍ਰੀਤ ਸਿੰਘ ਅਤੇ ਗੁਰਪਾਲ ਸਿੰਘ, ਜੋ ਪਹਿਲਾਂ ਮਲੇਸ਼ੀਆ ਗਏ ਸਨ, ਸਰਹੱਦ ਪਾਰ ਦੇ ਤਸਕਰਾਂ ਦੇ ਸੰਪਰਕ ਵਿਚ ਸਨ।ਡੀਜੀਪੀ ਨੇ ਕਿਹਾ ਕਿ ਥਾਣਾ ਗੇਟ ਹਕੀਮਾਂ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਵਿੱਚ ਅਗਲੇ -ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਗਠਜੋੜ ਦਾ ਪੂਰੀ ਤਰਾਂ ਪਰਦਾਫਾਸ਼ ਕੀਤਾ ਜਾ ਸਕੇ।ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਮੁਲਜ਼ਮ ਹਰਪ੍ਰੀਤ ਅਤੇ ਗੁਰਪਾਲ ਨੂੰ ਪਹਿਲਾਂ ਮੋਟਰਸਾਈਕਲ ਸਮੇਤ 220 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ।

ਇਹ ਵੀ ਪੜ੍ਹੋ  ਅਫਗਾਨਿਸਤਾਨ ਨੂੰ ਸਹਾਇਤਾ, ਹੜ੍ਹ ਪ੍ਰਭਾਵਿਤ ਪੰਜਾਬ ਦੀ ਮਦਦ ਵਿੱਚ ਝਿਜਕ ਕਿਉਂ:ਹਰਪਾਲ ਸਿੰਘ ਚੀਮਾ

ਗ੍ਰਿਫ਼ਤਾਰ ਮੁਲਜ਼ਮ ਹਰਪ੍ਰੀਤ ਅਤੇ ਗੁਰਪਾਲ ਦੇ ਖੁਲਾਸੇ ‘ਤੇ, ਪੁਲਿਸ ਟੀਮਾਂ ਨੇ ਨਿਰਧਾਰਤ ਸਥਾਨ ਤੋਂ 1.8 ਕਿਲੋਗ੍ਰਾਮ ਹੋਰ ਹੈਰੋਇਨ ਅਤੇ ਦੋ .30 ਬੋਰ ਪਿਸਤੌਲ ਬਰਾਮਦ ਕੀਤੇ ਹਨ।ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਹਰਪ੍ਰੀਤ 2023 ਵਿੱਚ ਮਲੇਸ਼ੀਆ ਗਿਆ ਸੀ ਅਤੇ 7 ਮਹੀਨਿਆਂ ਬਾਅਦ ਵਾਪਸ ਪਰਤਿਆ ਸੀ, ਜਦੋਂ ਕਿ ਗੁਰਪਾਲ 2022 ਵਿੱਚ ਮਲੇਸ਼ੀਆ ਗਿਆ ਸੀ ਅਤੇ 2023 ਵਿੱਚ ਵਾਪਸ ਆਇਆ ਸੀ। ਉਹ ਮਲੇਸ਼ੀਆ ਵਿੱਚ ਇੱਕ ਦੂਜੇ ਨੂੰ ਨਹੀਂ ਜਾਣਦੇ ਸਨ,ਪਰ ਦੋਵੇਂ ਪਾਕਿਸਤਾਨ ਅਧਾਰਤ ਇੱਕ ਤਸਕਰ ਦੇ ਸੰਪਰਕ ਵਿਚ ਸੀ ਅਤੇ ਉਸਦੇ ਨਿਰਦੇਸ਼ਾਂ ‘ਤੇ ਉਨ੍ਹਾਂ (ਉਕਤ ਮੁਲਜ਼ਮਾਂ)ਨੂੰ ਖੇਪਾਂ ਉੱਪਲੱਬਧ ਹੋਈਆਂ ਸਨ।ਸੀਪੀ ਨੇ ਕਿਹਾ ਕਿ ਗੁਰਪਾਲ ਸਿੰਘ ਦੇ ਹੋਰ ਖੁਲਾਸੇ ‘ਤੇ, ਜਾਂਚ ਦੌਰਾਨ ਇੱਕ ਹੋਰ ਮੁਲਜ਼ਮ ਰਣਜੋਧ ਨੂੰ ਨਾਮਜ਼ਦ ਕੀਤਾ ਗਿਆ ਸੀ, ਜਿਸਨੂੰ ਦੋ ਪਿਸਤੌਲਾਂ ਅਤੇ 3.5 ਲੱਖ ਰੁਪਏ ਦੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਉਹਨਾਂ ਕਿਹਾ ਕਿ ਇਹ ਡਰੱਗ ਮਨੀ ਤਸਕਰੀ ਦੇ ਵਪਾਰ ਨਾਲ ਸਬੰਧਤ ਸੀ, ਜਿਸਨੂੰ ਹਵਾਲਾ ਰਾਹੀਂ ਪਾਕਿਸਤਾਨ ਭੇਜਿਆ ਜਾਣਾ ਸੀ।ਇਸ ਸਬੰਧ ਵਿੱਚ, ਪੁਲਿਸ ਸਟੇਸ਼ਨ ਗੇਟ ਹਕੀਮਾਂ ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21ਸੀ, 27ਏ, 27ਬੀ ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 235 ਮਿਤੀ 30.08.25 ਤਹਿਤ ਕੇਸ ਦਰਜ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਟਰੱਕ ਨੇ ਐਕਟਿਵਾ ਸਵਾਰ ਨੂੰ ਕੁ+ਚਲਿਆ

0

Bathinda News:ਬਠਿੰਡਾ ਮਾਨਸਾ ਰੋਡ’ਤੇ ਇਕ ਐਕਟਿਵਾ ਸਵਾਰ ਨੌਜਵਾਨ ਨੂੰ ਟਰੱਕ ਨੇ ਕੁਚਲ ਦਿੱਤਾ ।ਜਿਸ ਕਾਰਨ ਉਸਦੀ ਮੌਕੇ ਤੇ ਮੌਤ ਹੋ ਗਈ।ਮ੍ਰਿਤਕ ਦੀ ਪਹਿਚਾਣ ਬਾਬੂ ਰਾਮ ਪੁੱਤਰ ਹੰਸਰਾਜ ਵਾਸੀ ਕਟਾਰ ਸਿੰਘ ਵਾਲਾ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਐਕਟਿਵਾ ਸਵਾਰ ਨੌਜਵਾਨ ਕਟਾਰ ਸਿੰਘ ਵੱਲ ਜਾ ਰਿਹਾ ਸੀ।ਪਿਛਲੇ ਪਾਸੇ ਤੋਂ ਆ ਰਹੇ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ  ਕਾਂਗਰਸ ਦੇ ਬਲਾਕ ਪ੍ਰਧਾਨ ਦਾ ਗੋ+ਲੀ+ਆਂ ਮਾਰ ਕੇ ਕੀਤਾ ਕ+ਤ+ਲ

ਇਸ ਕਾਰਨ ਉਹ ਟਰੱਕ ਦੇ ਪਿਛਲੇ ਟਾਇਰਾਂ ਹੇਠ ਆ ਗਿਆ ਤੇ ਉਸਦੀ ਮੌਕੇ ‘ਤੇ ਮੌਤ ਹੋ ਗਈ।ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਚੌਕੀ ਕੋਟਸ਼ਮੀਰ ਦੀ ਪੁਲਿਸ ਮੌਕੇ’ਤੇ ਪਹੁੰਚ ਗਈ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ ਅਤੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।ਪੁਲਿਸ ਨੇ ਕੇਸ ਦਰਜ ਕਰ ਲਿਆ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Bathinda ‘ਚ ਭਿਆਨਕ ਹਾਦਸਾ; ਪਤਨੀ ਦੀ ਮੌ+ਤ, ਪਤੀ ਤੇ ਪੁੱਤਰੀ ਜ਼ਖਮੀ

0

Bathinda News: ਤਲਵੰਡੀ ਸਾਬੋ ਦੇ ਨੇੜਲੇ ਪਿੰਡ ਭਾਗੀਵਾਂਦਰ ਕੋਲ ਇਕ ਕਾਰ ਬੇਕਾਬੂ ਹੋ ਕੇ ਦਰੱਖਤ ‘ਚ ਜਾ ਵੱਜੀ। ਜਿਸ ਕਾਰਨ ਕਾਰ ਵਿੱਚ ਸਵਾਰ ਇੱਕ ਔਰਤ ਦੀ ਮੌਤ ਹੋ ਗਈ ਜਦਕਿ ਦੋ ਗੰਭੀਰ ਰੂਪ ਵਿੱਚ ਜਖਮੀ ਹੋ ਗਏ । ਪ੍ਰਾਪਤ ਜਾਣਕਾਰੀ ਅਨੁਸਾਰ ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦੇ ਕਾਲਾਂਵਾਲੀ ਮੰਡੀ ਦਾ ਪਰਿਵਾਰ ਆਪਣੀ ਮਰੂਤੀ ਆਲਟੋ ਕਾਰ ਵਿੱਚ ਸਵਾਰ ਹੋ ਕੇ ਬਠਿੰਡਾ ਵੱਲ ਨੂੰ ਜਾ ਰਹੇ ਸੀ। ਇਸ ਦੌਰਾਨ ਪਿੰਡ ਭਾਗੀਵਾਂਦਰ ਕੋਲ ਪਹੁੰਚਦੇ ਹੀ ਕਾਰ ਅਚਾਨਕ ਬੇਕਾਬੂ ਹੋ ਕੇ ਇੱਕ ਦਰੱਖਤ ਨਾਲ ਜਾ ਟਕਰਾਈ।

ਇਹ ਵੀ ਪੜ੍ਹੋ  Sad News: ਸੜਕ ਹਾਦਸੇ ਵਿੱਚ ਪੰਜ ਲੋਕਾਂ ਦੀ ਮੌ+ਤ

ਕਾਰ ਵਿੱਚ ਸਵਾਰ ਔਰਤ ਨਿਸ਼ੂ ਦੀ ਮੌਕੇ ਤੇ ਮੌਤ ਹੋ ਗਈ ਜਦਕਿ ਮ੍ਰਿਤਕਾ ਦਾ ਪਤੀ ਸੰਦੀਪ ਕੁਮਾਰ ਤੇ ਉਸ ਦੀ ਬੇਟੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ । ਜ਼ਖ਼ਮੀਆਂ ਨੂੰ ਤੁਰੰਤ ਤਲਵੰਡੀ ਸਾਬੋ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਮੁਢਲੀ ਸਹਾਇਤਾ ਦੇਣ ਤੋਂ ਬਾਅਦ ਉਹਨਾਂ ਨੂੰ ਬਠਿੰਡਾ ਰੈਫਰ ਕਰ ਦਿੱਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ਤੇ ਪਹੁੰਚ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1907323