Monday, May 18, 2026
Home Blog Page 482

Bathinda ‘ਚ ਭਿਆਨਕ ਹਾਦਸਾ; ਪਤਨੀ ਦੀ ਮੌ+ਤ, ਪਤੀ ਤੇ ਪੁੱਤਰੀ ਜ਼ਖਮੀ

0

Bathinda News: ਤਲਵੰਡੀ ਸਾਬੋ ਦੇ ਨੇੜਲੇ ਪਿੰਡ ਭਾਗੀਵਾਂਦਰ ਕੋਲ ਇਕ ਕਾਰ ਬੇਕਾਬੂ ਹੋ ਕੇ ਦਰੱਖਤ ‘ਚ ਜਾ ਵੱਜੀ। ਜਿਸ ਕਾਰਨ ਕਾਰ ਵਿੱਚ ਸਵਾਰ ਇੱਕ ਔਰਤ ਦੀ ਮੌਤ ਹੋ ਗਈ ਜਦਕਿ ਦੋ ਗੰਭੀਰ ਰੂਪ ਵਿੱਚ ਜਖਮੀ ਹੋ ਗਏ । ਪ੍ਰਾਪਤ ਜਾਣਕਾਰੀ ਅਨੁਸਾਰ ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦੇ ਕਾਲਾਂਵਾਲੀ ਮੰਡੀ ਦਾ ਪਰਿਵਾਰ ਆਪਣੀ ਮਰੂਤੀ ਆਲਟੋ ਕਾਰ ਵਿੱਚ ਸਵਾਰ ਹੋ ਕੇ ਬਠਿੰਡਾ ਵੱਲ ਨੂੰ ਜਾ ਰਹੇ ਸੀ। ਇਸ ਦੌਰਾਨ ਪਿੰਡ ਭਾਗੀਵਾਂਦਰ ਕੋਲ ਪਹੁੰਚਦੇ ਹੀ ਕਾਰ ਅਚਾਨਕ ਬੇਕਾਬੂ ਹੋ ਕੇ ਇੱਕ ਦਰੱਖਤ ਨਾਲ ਜਾ ਟਕਰਾਈ।

ਇਹ ਵੀ ਪੜ੍ਹੋ  Sad News: ਸੜਕ ਹਾਦਸੇ ਵਿੱਚ ਪੰਜ ਲੋਕਾਂ ਦੀ ਮੌ+ਤ

ਕਾਰ ਵਿੱਚ ਸਵਾਰ ਔਰਤ ਨਿਸ਼ੂ ਦੀ ਮੌਕੇ ਤੇ ਮੌਤ ਹੋ ਗਈ ਜਦਕਿ ਮ੍ਰਿਤਕਾ ਦਾ ਪਤੀ ਸੰਦੀਪ ਕੁਮਾਰ ਤੇ ਉਸ ਦੀ ਬੇਟੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ । ਜ਼ਖ਼ਮੀਆਂ ਨੂੰ ਤੁਰੰਤ ਤਲਵੰਡੀ ਸਾਬੋ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਮੁਢਲੀ ਸਹਾਇਤਾ ਦੇਣ ਤੋਂ ਬਾਅਦ ਉਹਨਾਂ ਨੂੰ ਬਠਿੰਡਾ ਰੈਫਰ ਕਰ ਦਿੱਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ਤੇ ਪਹੁੰਚ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਵੱਖ-ਵੱਖ ਐਨਜੀਓਜ਼ ਦੇ ਸਹਿਯੋਗ ਨਾਲ ਪਸ਼ੂਆਂ ਲਈ ਭੇਜਿਆ ਹਰਾ-ਚਾਰਾ

0

Bathinda News:ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਵੱਲੋਂ ਬਠਿੰਡਾ ਐਸੋਸੀਏਸ਼ਨ ਆਫ਼ ਐਨਜੀਓਜ਼ ਦੇ ਸਹਿਯੋਗ ਅਤੇ ਪ੍ਰੇਰਣਾ ਨਾਲ ਸਵਦੇਸ਼ੀ ਜਾਗਰਣ ਮੰਚ, ਭਾਰਤ ਵਿਕਾਸ ਪ੍ਰੀਸ਼ਦ, ਵਨਵਾਸੀ ਕਲਿਆਣ ਆਸ਼ਰਮ, ਸ੍ਰੀ ਸੁੰਦਰਕਾਂਡ ਪਾਠ ਸੇਵਾ ਸਮਿਤੀ, ਸੇਵਾ ਭਾਰਤੀ, ਸ੍ਰੀ ਗੁਰੂ ਜੀ ਲੋਕ ਕਲਿਆਣ ਸਮਿਤੀ ਅਤੇ ਸਾਕਿਸ ਗਰੁੱਪ ਦੇ ਸਾਂਝੇ ਉਪਰਾਲੇ ਰਾਹੀਂ ਹੜ੍ਹ ਪੀੜਤ ਇਲਾਕੇ ਪਿੰਡ ਫੱਤੇਵਾਲਾ (ਜ਼ਿਲ੍ਹਾ ਫਿਰੋਜ਼ਪੁਰ) ਲਈ ਪਸ਼ੂਆਂ ਦੀ ਖੁਰਾਕ ਵਜੋਂ 7100 ਕਿਲੋ ਹਰਾ-ਚਾਰਾ (ਆਚਾਰ) ਭੇਜਿਆ ਗਿਆ ਹੈ।

ਇਹ ਵੀ ਪੜ੍ਹੋ  ਕਾਂਗਰਸ ਦੇ ਬਲਾਕ ਪ੍ਰਧਾਨ ਦਾ ਗੋ+ਲੀ+ਆਂ ਮਾਰ ਕੇ ਕੀਤਾ ਕ+ਤ+ਲ

ਇਸ ਦੌਰਾਨ ਸਿਵਜ ਜੱਜ (ਸੀਨੀਅਰ ਡੀਵੀਜਨ)-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਸ੍ਰੀਮਤੀ ਬਲਜਿੰਦਰ ਕੌਰ ਮਾਨ ਅਤੇ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਹੜ੍ਹ ਪੀੜਤ ਇਲਾਕਿਆਂ ਵਿੱਚ ਸਿਰਫ਼ ਇਨਸਾਨੀ ਸਹਾਇਤਾ ਹੀ ਨਹੀਂ, ਸਗੋਂ ਪਸ਼ੂਆਂ ਲਈ ਵੀ ਚਾਰੇ ਦੀ ਵੱਡੀ ਲੋੜ ਹੈ, ਇਸ ਲਈ ਸਾਰਿਆ ਦੇ ਸਹਿਯੋਗ ਨਾਲ ਇਹ ਵੱਡਾ ਉਪਰਾਲਾ ਕੀਤਾ ਗਿਆ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਭਵਿੱਖ ਵਿੱਚ ਵੀ ਹੜ੍ਹ ਪ੍ਰਭਾਵਿਤ ਖੇਤਰ ਦੇ ਲੋਕਾਂ ਦੀ ਮਦਦ ਲਈ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ।ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸਾਰੀਆਂ ਸਮਾਜਿਕ ਸੰਸਥਾਵਾਂ ਅਤੇ ਸੇਵਾ ਸੰਸਥਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੁਸੀਬਤ ਦੀ ਘੜੀ ਵਿੱਚ ਵੱਧ ਤੋਂ ਵੱਧ ਲੋਕ ਅੱਗੇ ਆ ਕੇ ਮਦਦ ਕਰਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

SSD Girls College ਬਠਿੰਡਾ ਵਿਖੇ ਟੇਲੈਂਟ ਹੰਟ ਦਾ ਆਯੋਜਨ ਕੀਤਾ

0

Bathinda News:ਸਥਾਨਕ ਐੱਸ. ਐੱਸ. ਡੀ. ਗਰਲਜ਼ ਕਾਲਜ ਦੇ ਪ੍ਰਧਾਨ ਐਡਵੋਕੇਟ ਸੰਜੇ ਗੋਇਲ ਅਤੇ ਕਾਲਜ ਪ੍ਰਿੰਸੀਪਲ ਡਾ. ਨੀਰੁ ਗਰਗ ਦੀ ਅਗਵਾਈ ਹੇਠ ਕਾਲਜ ਵਿਦਿਆਰਥਣਾਂ ਦੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਗਏ,ਜਿਸ ਵਿੱਚ ਤਕਰੀਬਨ ਵੀਹ ਕਿਸਮ ਦੇ ਸਟੇਜੀ ਅਤੇ ਨਾਨ-ਸਟੇਜੀ ਮੁਕਾਬਲੇ ਹੋਏ।

ਇਹ ਵੀ ਪੜ੍ਹੋ  ਕਾਂਗਰਸ ਦੇ ਬਲਾਕ ਪ੍ਰਧਾਨ ਦਾ ਗੋ+ਲੀ+ਆਂ ਮਾਰ ਕੇ ਕੀਤਾ ਕ+ਤ+ਲ

ਯੂਥ ਕੋਆਰਡੀਨੇਟਰ ਨੇਹਾ ਭੰਡਾਰੀ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ 250 ਤੋਂ ਵੱਧ ਵਿਦਿਆਰਥਣਾਂ ਨੇ ਬਹੁਤ ਉਤਸ਼ਾਹ ਨਾਲ ਭਾਗ ਲਿਆ। ਕਾਲਜ ਦੇ ਪ੍ਰਧਾਨ ਐਡਵੋਕੇਟ ਸੰਜੇ ਗੋਇਲ ਅਤੇ ਕਾਲਜ ਪ੍ਰਿੰਸੀਪਲ ਡਾ. ਨੀਰੂ ਗਰਗ ਨੇ ਯੂਥ ਕੋਆਰਡੀਨੇਟਰ ਨੇਹਾ ਭੰਡਾਰੀ ਨੂੰ ਇਸ ਪ੍ਰਤਿਭਾ ਮੁਕਾਬਲੇ ਦੇ ਸਫ਼ਲਤਾਪੂਰਵਕ ਨੇਪਰੇ ਚੜ੍ਹਨ ਦੀ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਅਫਗਾਨਿਸਤਾਨ ਨੂੰ ਸਹਾਇਤਾ, ਹੜ੍ਹ ਪ੍ਰਭਾਵਿਤ ਪੰਜਾਬ ਦੀ ਮਦਦ ਵਿੱਚ ਝਿਜਕ ਕਿਉਂ:ਹਰਪਾਲ ਸਿੰਘ ਚੀਮਾ

0

👉ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਵੀ ਤੁਰੰਤ ਸਹਾਇਤਾ ਪਹੁੰਚਾਉਣ ਦੀ ਕੀਤੀ ਮੰਗ
Chandigarh News:ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਤਾਲਿਬਾਨ ਸ਼ਾਸਿਤ ਅਫਗਾਨਿਸਤਾਨ ਨੂੰ ਜਿਸ ਤਰ੍ਹਾਂ ਮਨੁੱਖੀ ਭਾਵਨਾ ਤਹਿਤ ਸਹਾਇਤਾ ਭੇਜ ਰਹੀ ਹੈ, ਉਸੇ ਤਰ੍ਹਾਂ ਪੰਜਾਬ ਪ੍ਰਤੀ ਵੀ ਸੰਵੇਦਨਸ਼ੀਲਤਾ ਦਿਖਾਵੇ। ਉਨ੍ਹਾਂ ਕੇਂਦਰ ਸਰਕਾਰ ਨੂੰ ਸਵਾਲ ਕੀਤਾ ਕਿ ਅਫਗਾਨਿਸਤਾਨ ਨੂੰ ਤਾਂ ਤੁਰੰਤ ਰਾਹਤ ਸਮੱਗਰੀ ਭੇਜੀ ਗਈ ਪਰ ਹੜ੍ਹਾਂ ਨਾਲ ਪ੍ਰਭਾਵਿਤ ਪੰਜਾਬ ਨੂੰ ਵਿੱਤੀ ਅਤੇ ਮਾਨਵਤਾਵਾਦੀ ਸਹਾਇਤਾ ਦੇਣ ਵਿੱਚ ਦੇਰੀ ਕਿਉਂ ਹੋ ਰਹੀ ਹੈ।ਵਿੱਤ ਮੰਤਰੀ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ, ਜਿਸ ਨੇ ਲਗਾਤਾਰ ਦੇਸ਼ ਦੀ ਅਨਾਜ ਸੁਰੱਖਿਆ ਅਤੇ ਆਰਥਿਕ ਤਾਕਤ ਵਿੱਚ ਯੋਗਦਾਨ ਪਾਇਆ ਹੈ, ਨੂੰ ਮੁਸ਼ਕਲ ਦੀ ਘੜੀ ਵਿੱਚ ਤੁਰੰਤ ਅਤੇ ਢੁਕਵੀਂ ਸਹਾਇਤਾ ਮਿਲਣੀ ਚਾਹੀਦੀ ਹੈ। ਉਨ੍ਹਾਂ ਨੇ ਸਵਾਲ ਕੀਤਾ ਕਿ ਜੇਕਰ ਮਨੁੱਖੀ ਸਹਾਇਤਾ ਸਰਹੱਦਾਂ ਤੋਂ ਪਾਰ ਭੇਜੀ ਜਾ ਸਕਦੀ ਹੈ, ਤਾਂ ਫਿਰ ਆਪਣੇ ਹੀ ਲੋਕਾਂ ਦੀ ਅਜਿਹੀ ਮਦਦ ਕਰਨ ਵਿੱਚ ਝਿਜਕ ਕਿਉਂ?”

ਇਹ ਵੀ ਪੜ੍ਹੋ  ਹੜ੍ਹਾਂ ਦੌਰਾਨ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਲਕੇ

ਵਿੱਤ ਮੰਤਰੀ ਚੀਮਾ ਨੇ ਕੇਂਦਰ ਨੂੰ ਅਪੀਲ ਕੀਤੀ ਕਿ ਉਹ ਹੜ੍ਹ ਪ੍ਰਭਾਵਿਤ ਨਾਗਰਿਕਾਂ ਦੀ ਭਲਾਈ ਨੂੰ ਪਹਿਲ ਦੇਵੇ ਅਤੇ ਰਾਹਤ ਪੈਕੇਜ, ਬੁਨਿਆਦੀ ਢਾਂਚੇ ਦੀ ਸਹਾਇਤਾ ਅਤੇ ਮੁੜ ਵਸੇਬੇ ਦੇ ਕੰਮਾਂ ਨੂੰ ਤੇਜ਼ ਕਰੇ। ਉਨ੍ਹਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚ ਖੁੱਲ੍ਹੇ ਦਿਲ ਨਾਲ ਦਾਨ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਪ੍ਰਾਪਤ ਹੋਈ ਹਰ ਸਹਾਇਤਾ ਪਾਰਦਰਸ਼ੀ ਅਤੇ ਜਵਾਬਦੇਹੀ ਨਾਲ ਵਰਤੀ ਜਾਵੇਗੀ, ਤਾਂ ਜੋ ਇੱਕ-ਇੱਕ ਰੁਪਿਆ ਲੋੜਵੰਦਾਂ ਤੱਕ ਪਹੁੰਚ ਸਕੇ।ਇਸੇ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਖਪਤਕਾਰਾਂ ਦੇ ਹੱਕ ਵਿੱਚ ਜੀ.ਐੱਸ.ਟੀ. ਦਰਾਂ ਦੀ ਕਟੌਤੀ ਦਾ ਸੁਆਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸ਼ੁਰੂ ਤੋਂ ਹੀ ਇਸ ਦੀ ਮੰਗ ਕਰ ਰਹੀ ਸੀ। ਉਨ੍ਹਾਂ ਕਿਹਾ ਕਿ ਨਵੇਂ 2-ਸਲੈਬ ਜੀਐਸਟੀ ਦਰ ਢਾਂਚੇ ਦੇ ਲਾਭ ਆਮ ਲੋਕਾਂ ਤੱਕ ਪਹੁੰਚਾਏ ਜਾਣੇ ਚਾਹੀਦੇ ਹਨ ਤਾਂ ਜੋ ਮਹਿੰਗਾਈ ਨਾਲ ਜੂਝ ਰਹੇ ਲੋਕਾਂ ਨੂੰ ਰਾਹਤ ਮਿਲ ਸਕੇ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਯਾਦ ਕਰਵਾਇਆ ਕਿ ਜਦੋਂ ਜੀ.ਐੱਸ.ਟੀ. ਪ੍ਰਣਾਲੀ ਪਹਿਲੀ ਵਾਰ ਲਾਗੂ ਕੀਤੀ ਗਈ ਸੀ, ਤਾਂ ਸਾਰੀਆਂ ਰਾਜਾਂ ਨੇ ਇਸ ਸ਼ਰਤ ‘ਤੇ ਇਸ ਦਾ ਸਮਰਥਨ ਕੀਤਾ ਸੀ ਕਿ ਜਦੋਂ ਤੱਕ ਉਨ੍ਹਾਂ ਦੀ ਆਰਥਿਕਤਾ ਸਥਿਰ ਨਹੀਂ ਹੁੰਦੀ, ਕੇਂਦਰ ਸਰਕਾਰ ਮਾਲੀਏ ਦੇ ਕਿਸੇ ਵੀ ਨੁਕਸਾਨ ਦਾ ਮੁਆਵਜ਼ਾ ਦੇਵੇਗੀ।

ਇਹ ਵੀ ਪੜ੍ਹੋ  ਪੰਜਾਬ ‘ਚ ਮੁੜ ਤਹਿਸੀਲਦਾਰਾਂ ਦੀ ਹੋਈਆਂ ਬਦਲੀਆਂ, ਦੇਖੋ ਲਿਸਟ

ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਰਾਜਾਂ ਦੀ ਆਰਥਿਕਤਾ ਅਜੇ ਵੀ ਸਥਿਰ ਨਹੀਂ ਹੈ, ਅਤੇ ਤਾਜ਼ਾ ਜੀ.ਐੱਸ.ਟੀ. ਦਰਾਂ ਵਿੱਚ ਕਟੌਤੀ ਨਾਲ ਉਨ੍ਹਾਂ ‘ਤੇ ਹੋਰ ਅਸਰ ਪਵੇਗਾ।ਵਿੱਤ ਮੰਤਰੀ ਚੀਮਾ ਨੇ ਕੇਂਦਰ ਸਰਕਾਰ ਨੂੰ ਰਾਜਾਂ ਨੂੰ ਜੀ.ਐੱਸ.ਟੀ. ਮੁਆਵਜ਼ਾ ਜਾਰੀ ਰੱਖਣ ਦੀ ਅਪੀਲ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਵਿੱਤੀ ਸਥਿਰਤਾ ਲਈ ਬਹੁਤ ਜ਼ਰੂਰੀ ਹੈ, ਖਾਸ ਕਰਕੇ ਜਦੋਂ ਕਈ ਰਾਜ ਇਸ ਸਮੇਂ ਚੁਣੌਤੀਆਂ ਅਤੇ ਕੁਦਰਤੀ ਆਫ਼ਤਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਖਾਸਤੌਰ ‘ਤੇ ਪੰਜਾਬ ਪਿਛਲੇ ਚਾਰ ਦਹਾਕਿਆਂ ਦੇ ਸਭ ਤੋਂ ਭਿਆਨਕ ਹੜ੍ਹਾਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਕੇਂਦਰ ਸਰਕਾਰ ਨੂੰ ਜੀ.ਐੱਸ.ਟੀ. ਮੁਆਵਜ਼ਾ ਜਾਰੀ ਰੱਖਣ ਦੇ ਨਾਲ-ਨਾਲ ਸੂਬੇ ਦੇ ਹੜ੍ਹ ਪੀੜਤਾਂ ਲਈ ਤੁਰੰਤ ਵਿੱਤੀ ਸਹਾਇਤਾ ਪ੍ਰਦਾਨ ਕਰਨੀ ਚਾਹੀਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਹੜ੍ਹ ਪ੍ਰਭਾਵਿਤ ਫਾਜ਼ਿਲਕਾ ਵਿੱਚ ਰਾਹਤ ਤੇ ਬਚਾਅ ਦੀ ਕਮਾਨ ਭਾਰਤੀ ਫੌਜ ਨੇ ਸੰਭਾਲੀ

0

Fazilka News:ਫਾਜ਼ਿਲਕਾ ਜ਼ਿਲ੍ਹੇ ਵਿੱਚ ਹੜ੍ਹ ਦੀ ਸਥਿਤੀ ਲਗਾਤਾਰ ਗੰਭੀਰ ਬਣੀ ਹੋਈ ਹੈ। 27 ਅਗਸਤ ਤੋਂ ਪਾਣੀ ਦੀ ਪੱਧਰ ਵੱਧਣ ਕਾਰਨ ਅਨੇਕ ਪਿੰਡਾਂ ਦੇ ਲੋਕ ਪ੍ਰਭਾਵਿਤ ਹੋ ਰਹੇ ਹਨ। ਇਸ ਮੁਸ਼ਕਲ ਘੜੀ ਵਿੱਚ ਫਾਜ਼ਿਲਕਾ ਵਿੱਚ ਤੈਨਾਤ ਭਾਰਤੀ ਫੌਜ ਦੀਆਂ ਟੁਕੜੀਆਂ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਸਰਗਰਮ ਹਨ। ਹੁਣ ਤੱਕ 2200 ਤੋਂ ਵੱਧ ਪੀੜਤ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਜਾ ਚੁੱਕਾ ਹੈ।ਫੌਜ ਦੀਆਂ ਮੈਡੀਕਲ ਟੀਮਾਂ ਜ਼ਖ਼ਮੀਆਂ ਦਾ ਇਲਾਜ ਕਰ ਰਹੀਆਂ ਹਨ ਅਤੇ ਪੀਣ ਵਾਲਾ ਪਾਣੀ, ਖਾਣ-ਪੀਣ ਦੀ ਸਮੱਗਰੀ ਅਤੇ ਦਵਾਈਆਂ ਪ੍ਰਭਾਵਿਤ ਇਲਾਕਿਆਂ ਵਿੱਚ ਪਹੁੰਚਾਈ ਜਾ ਰਹੀਆਂ ਹਨ।ਹੜ੍ਹ ਨਾਲ ਪ੍ਰਭਾਵਿਤ ਪਿੰਡਾਂ ਵਿੱਚ ਰਾਮ ਸਿੰਘ ਭੈਣੀ, ਤੇਜਾ ਰੂਹੇਲਾ, ਦੋਨਾ ਨਾਨਕਾ, ਗੱਟੀ ਨੰਬਰ 1, ਮਹਾਤਮਾ ਨਗਰ, ਗੁਲਾਬਾ ਭੈਣੀ, ਚੱਕ ਰੂਹੇਲਾ, ਰੇਤੇਵਾਲੀ ਭੈਣੀ ਅਤੇ ਝੰਗੜ ਭੈਣੀ ਸਮੇਤ ਕਈ ਛੋਟੇ ਪਿੰਡ ਸ਼ਾਮਲ ਹਨ।

ਇਹ ਵੀ ਪੜ੍ਹੋ  ਲੁਧਿਆਣਾ ‘ਚ ਹੌਜ਼ਰੀ ਦੀ ਦੁਕਾਨ ‘ਚ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ

ਫੌਜ ਦੀ ਮੌਜੂਦਗੀ ਨਾਲ ਲੋਕਾਂ ਦੇ ਮਨਾਂ ਵਿੱਚ ਆਸ ਅਤੇ ਭਰੋਸਾ ਜਗਿਆ ਹੈ ਅਤੇ ਪਿੰਡਵਾਸੀ ਫੌਜ ਦੇ ਧੰਨਵਾਦੀ ਹਨ। ਅਧਿਕਾਰੀਆਂ ਨੇ ਦੱਸਿਆ ਕਿ ਇਸ ਸਮੇਂ ਸਭ ਤੋਂ ਵੱਡੀ ਪ੍ਰਾਥਮਿਕਤਾ ਲੋਕਾਂ ਦੀਆਂ ਜ਼ਿੰਦਗੀਆਂ ਬਚਾਉਣ ਅਤੇ ਫਸੇ ਹੋਏ ਲੋਕਾਂ ਨੂੰ ਤੁਰੰਤ ਸਹਾਇਤਾ ਪਹੁੰਚਾਉਣ ਦੀ ਹੈ। ਇਸ ਕਾਰਜ ਲਈ ਫੌਜ, ਸਥਾਨਕ ਪ੍ਰਸ਼ਾਸਨ ਅਤੇ ਐਨ.ਡੀ.ਆਰ.ਐਫ਼. ਮਿਲਜੁਲ ਕੇ ਕੰਮ ਕਰ ਰਹੇ ਹਨ।ਫਾਜ਼ਿਲਕਾ ਵਿੱਚ ਤੈਨਾਤ ਫੌਜ ਦੇ ਸੀਨੀਅਰ ਅਧਿਕਾਰੀਆਂ ਨੇ ਭਰੋਸਾ ਦਿਵਾਇਆ ਹੈ ਕਿ ਭਾਰਤੀ ਫੌਜ ਦੇਸ਼ ਦੇ ਨਾਗਰਿਕਾਂ ਦੇ ਕਲਿਆਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਵੱਧਦੇ ਪਾਣੀ ਅਤੇ ਗੰਭੀਰ ਹਾਲਾਤ ਦੇ ਬਾਵਜੂਦ ਜਵਾਨ ਜ਼ਮੀਨ ’ਤੇ ਡਟੇ ਹੋਏ ਹਨ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Sad News: ਸੜਕ ਹਾਦਸੇ ਵਿੱਚ ਪੰਜ ਲੋਕਾਂ ਦੀ ਮੌ+ਤ

Bihar News:ਪਟਨਾ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਪੰਜ ਕਾਰੋਬਾਰੀਆਂ ਦੀ ਮੌਤ ਹੋ ਗਈ ।ਇਹ ਸਾਰੇ ਕੀਟਨਾਸ਼ਕਾਂ ਅਤੇ ਖੇਤੀਬਾੜੀ ਉਤਪਾਦਾਂ ਦੇ ਕਾਰੋਬਾਰ ਸਨ। ਜਾਣਕਾਰੀ ਦੇ ਅਨੁਸਾਰ ਇਹ ਹਾਦਸਾ ਕਾਰ ਤੇ ਟਰੱਕ ਵਿਚਕਾਰ ਹੋਇਆ।ਕਾਰ ਟਰੱਕ ਦੇ ਪਿੱਛੇ ਜਾ ਵੱਜੀ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦੇ ਟੁਕੜੇ ਟੁਕੜੇ ਹੋ ਗਏ। ਪੁਲਿਸ ਘਟਨਾ ਸਥਾਨ ਤੇ ਮੌਕੇ ਤੇ ਪਹੁੰਚ ਗਈ ਅਤੇ ਕਾਰ ਵਿੱਚੋਂ ਲਾਸ਼ਾਂ ਨੂੰ ਕੱਢਣਾ ਸ਼ੁਰੂ ਕਰ ਦਿੱਤਾ।

ਇਹ ਵੀ ਪੜ੍ਹੋ  ਲੁਧਿਆਣਾ ‘ਚ ਹੌਜ਼ਰੀ ਦੀ ਦੁਕਾਨ ‘ਚ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ

ਲਾਸ਼ਾਂ ਕਾਰ ਵਿੱਚ ਬੁਰੀ ਤਰ੍ਹਾਂ ਫਸ ਗਈਆਂ ਅਤੇ ਉਹਨਾਂ ਨੂੰ ਕੱਢਣ ਲਈ ਕਾਫੀ ਜੱਦੋ ਜਹਿਦ ਕਰਨੀ ਪਈ। ਗੈਸ ਕਟਰ ਨਾਲ ਕਾਰ ਨੂੰ ਕੱਟ ਕੇ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਪੁਲਿਸ ਨੇ ਲਾਸ਼ਾਂ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਕਾਰੋਬਾਰੀਆਂ ਦੇ ਮਿਲੇ ਮੋਬਾਈਲਾਂ ਅਤੇ ਦਸਤਾਵੇਜਾਂ ਤੋਂ ਉਹਨਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਬਾਅਦ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਕਾਂਗਰਸ ਦੇ ਬਲਾਕ ਪ੍ਰਧਾਨ ਦਾ ਗੋ+ਲੀ+ਆਂ ਮਾਰ ਕੇ ਕੀਤਾ ਕ+ਤ+ਲ

0

Tarntaran News: ਬੀਤੀ ਸ਼ਾਮ ਵਾਪਰੀ ਇੱਕ ਦੁਖਦਾਈ ਘਟਨਾ ਦੇ ਵਿਚ ਪੱਟੀ ਹਲਕੇ ਨਾਲ ਸਬੰਧਤ ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਹਿਚਾਣ ਗੁਰਵੇਲ ਸਿੰਘ ਵਾਸੀ ਪਿੰਡ ਤੂਤ ਵਜੋਂ ਹੋਈ ਹੈ, ਜੋਕਿ ਆਪਣੇ ਪਿੰਡ ਦੇ ਸਾਬਕਾ ਸਰਪੰਚ ਵੀ ਰਹਿ ਚੁੱਕੇ ਹਨ। ਇਸ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਦੀ ਹਾਲੇ ਤੱਕ ਪਹਿਚਾਣ ਨਹੀਂ ਹੋ ਸਕੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਵੱਲੋਂ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਕੁੱਲ 71 ਕਰੋੜ ਰੁਪਏ ਦੇ ਫੰਡ ਜਾਰੀ

ਜਾਣਕਾਰੀ ਅਨੁਸਾਰ ਹਥਾੜ ਇਲਾਕੇ ਵਿਚ ਆਏ ਹੜ੍ਹ ਕਾਰਨ ਧੁੱਸੀ ਬੰਨ ਉਤੇ ਆਪਣੇ ਟਰੈਕਟਰ-ਟਰਾਲੀ ਨਾਲ ਮਿੱਟੀ ਪਾ ਕੇ ਦੇਰ ਸ਼ਾਮ ਗੁਰਵੇਲ ਸਿੰਘ ਆਪਣੇ ਘਰ ਨੂੰ ਵਾਪਿਸ ਆ ਰਿਹਾ ਸੀ ਤਾਂ ਰਸਤੇ ਵਿਚ ਉਸ ਉੱਪਰ ਕੁੱਝ ਲੋਕਾਂ ਨੇ ਗੋਲੀਆਂ ਚਲਾ ਦਿੱਤੀਆਂ। ਹਾਲਾਂਕਿ ਲੋਕਾਂ ਵੱਲੋਂ ਜਖ਼ਮੀ ਪ੍ਰਧਾਨ ਗੁਰਵੇਲ ਸਿੰਘ ਨੂੰ ਪ੍ਰਾਈਵੇਟ ਹਸਪਤਾਲ ਵਿਚ ਲਿਜਾਇਆ ਗਿਆ ਪ੍ਰੰਤੂ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਮਾਮਲੇ ਦੀ ਡੁੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ ਤੇ ਜਲਦੀ ਹੀ ਕਾਤਲਾਂ ਨੂੰ ਫ਼ੜ ਲਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਲੁਧਿਆਣਾ ‘ਚ ਹੌਜ਼ਰੀ ਦੀ ਦੁਕਾਨ ‘ਚ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ

0

Ludhiana News: ਹੌਜ਼ਰੀ ਦਾ ਹੱਬ ਮੰਨੇ ਜਾਂਦੇ ਲੁਧਿਆਣਾ ਸ਼ਹਿਰ ਵਿੱਚ ਬੀਤੀ ਰਾਤ ਇੱਕ ਕੱਪੜਿਆਂ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਅੱਗ ਇੰਨੀਂ ਜਿਆਦਾ ਭਿਆਨਕ ਸੀ ਕਿ ਕਾਫ਼ੀ ਮੁਸ਼ੱਕਤ ਦੇ ਬਾਅਦ ਇਸ ਉੱਪਰ ਕਾਬੂ ਪਾਇਆ ਗਿਆ।

ਇਹ ਵੀ ਪੜ੍ਹੋ Punjab flood News; MP ਸੰਦੀਪ ਪਾਠਕ ਵੱਲੋਂ ਫਿਰੋਜ਼ਪੁਰ ਦੇ ਹੜ ਪ੍ਰਭਾਵਿਤ ਪਿੰਡਾਂ ਦੇ ਪੁਨਰਵਾਸ ਲਈ ਐਮਪੀਲੈਡਸ ਫੰਡਸ ਵਿੱਚੋਂ 5 ਕਰੋੜ ਰੁਪਏ ਦੀ ਰਾਸ਼ੀ ਜਾਰੀ

ਅੱਗ ਦੇ ਕਾਰਨ ਆਸਪਾਸ ਦੇ ਪੂਰੇ ਮੁਹੱਲੇ ਵਿਚ ਹਫ਼ੜਾ-ਦਫ਼ੜੀ ਮੱਚ ਗਈ। ਇਸ ਅੱਗ ਦੀਆਂ ਲਪਟਾਂ ਦੂਰ ਦੂਰ ਤੱਕ ਦਿਖਾਈ ਦੇ ਰਹੀਆਂ ਸਨ। ਘਟਨਾ ਦਾ ਪਤਾ ਲੱਗਦੇ ਹੀ ਫਾਇਰ ਬ੍ਰਿਗੇਡ ਦੀਆਂ ਮੌਕੇ ‘ਤੇ ਪੁੱਜੀਆਂ ਅਤੇ ਅੱਗ ‘ਤੇ ਕਾਬੂ ਪਾਇਆ। ਅੱਗ ਲੱਗਣ ਦਾ ਅਸਲ ਕਾਰਨ ਅਜੇ ਪਤਾ ਨਹੀਂ ਲੱਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ‘ਚ ਮੁੜ ਤਹਿਸੀਲਦਾਰਾਂ ਦੀ ਹੋਈਆਂ ਬਦਲੀਆਂ, ਦੇਖੋ ਲਿਸਟ

0

Punjab News: ਪੰਜਾਬ ਸਰਕਾਰ ਨੇ ਬੀਤੀ ਸ਼ਾਮ ਮਾਲ ਵਿਭਾਗ ਵਿਚ ਮੁੜ ਰੱਦੋ-ਬਦਲ ਕੀਤੀ ਹੈ। ਇਸ ਦੌਰਾਨ ਕਈ ਤਹਿਸੀਲਦਾਰਾਂ ਨੂੰ ਬਦਲਿਆਂ ਗਿਆ ਹੈ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਵੱਲੋਂ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਕੁੱਲ 71 ਕਰੋੜ ਰੁਪਏ ਦੇ ਫੰਡ ਜਾਰੀ

ਬਦਲੇ ਗਏ ਅਧਿਕਾਰੀਆਂ ਵਿਚ ਪਿਛਲੇ ਸਮੇਂ ਦੌਰਾਨ ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦੇ ਹੋਏ ਕਾਬੂ ਕੀਤੇ ਗਏ ਮਾਲ ਅਫ਼ਸਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਸੁਖਚਰਨ ਸਿੰਘ ਚੰਨੀ ਵੀ ਸ਼ਾਮਲ ਹਨ।

ਬਦਲੇ ਗਏ ਅਧਿਕਾਰੀਆਂ ਦੀ ਲਿਸਟ ਹੇਠਾਂ ਨੱਥੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਹੜ੍ਹਾਂ ਦੌਰਾਨ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਲਕੇ

0

Punjab News: ਪੰਜਾਬ ਵਿਚ ਪਿਛਲੇ ਕਈ ਦਿਨਾਂ ਤੋਂ ਹੜ੍ਹਾਂ ਦੀ ਚੱਲ ਰਹੀ ਮਾਰ ਦੇ ਦੌਰਾਨ ਪੰਜਾਬ ਕੈਬਨਿਟ ਦੀ ਇੱਕ ਅਹਿਮ ਮੀਟਿੰਗ ਭਲਕੇ 5 ਸਤੰਬਰ ਨੂੰ ਹੋਣ ਜਾ ਰਹੀ ਹੈ।

ਇਹ ਵੀ ਪੜ੍ਹੋ Vigilance ਵੱਲੋਂ ਅਣਫਿੱਟ ਜੀਪਾਂ ਨੂੰ ਜਾਅਲੀ ਦਸਤਾਵੇਜ਼ਾਂ ਰਾਹੀਂ ਰਜਿਸਟਰਡ ਕਰਨ ਦੇ ਮਾਮਲੇ ਵਿਚ RTA ਦਫ਼ਤਰ ਦੇ ਮੁਲਾਜਮ ਸਹਿਤ ਦੋ ਗ੍ਰਿਫਤਾਰ

ਮਿਲੀ ਜਾਣਕਾਰੀ ਮੁਤਾਬਕ ਸਵੇਰੇ 11 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਣ ਵਾਲੀ ਇਸ ਮੀਟਿੰਗ ’ਚ ਹੜ੍ਹਾਂ ਸਬੰਧੀ ਜਾਇਜ਼ਾ ਲਿਆ ਜਾਵੇਗਾ। ਇਸਤੋਂ ਇਲਾਵਾ ਕਈ ਅਹਿਮ ਫੈਸਲ ਵੀ ਲਏ ਜਾ ਸਕਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1907330