Monday, May 18, 2026
Home Blog Page 483

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ,ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅੱਜ ਪੰਜਾਬ ‘ਚ

0

Punjab flood News:ਪੰਜਾਬ ‘ਚ ਹੜ੍ਹਾਂ ਦੀ ਸਥਿਤੀ ਕਾਰਨ ਹੋਏ ਭਾਰੀ ਨੁਕਸਾਨ ਦਾ ਜਾਇਜ਼ਾ ਲੈਣ ਲਈ ਪਹਿਲੀ ਵਾਰ ਕੇਂਦਰ ਸਰਕਾਰ ਦਾ ਕੋਈ ਮੰਤਰੀ ਅੱਜ ਵੀਰਵਾਰ ਨੂੰ ਪੰਜਾਬ ਦੇ ਵਿਚ ਪੁੱਜ ਰਿਹਾ। ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੱਲੋਂ ਇਸ ਸਬੰਧ ਵਿਚ ਕੱਲ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਸੀ। ਪੰਜਾਬ ਦੇ ਵਿਚ ਸੱਤਾਧਿਰ ਸਹਿਤ ਵਿਰੋਧੀ ਧਿਰਾਂ ਵੱਲੋਂ ਲਗਾਤਾਰ ਕੇਂਦਰ ਨੂੰ ਦੁੱਖ ਦੀ ਇਸ ਘੜੀ ਵਿਚ ਪੰਜਾਬ ਦੀ ਬਾਂਹ ਫੜਣ ਦੀ ਅਪੀਲ ਕੀਤੀ ਜਾ ਰਹੀ ਹੈ। ਸੂਚਨਾ ਮੁਤਾਬਕ ਸ਼੍ਰੀ ਚੌਹਾਨ ਸਭ ਤੋਂ ਪਹਿਲਾਂ ਅੰਮ੍ਰਿਤਸਰ ਪੁੱਜਣਗੇ।ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਦੇ ਰਾਜਪਾਲ ਵੀ ਮੌਜੂਦ ਰਹਿ ਸਕਦੇ ਹਨ।

ਇਹ ਵੀ ਪੜ੍ਹੋ Vigilance ਵੱਲੋਂ ਅਣਫਿੱਟ ਜੀਪਾਂ ਨੂੰ ਜਾਅਲੀ ਦਸਤਾਵੇਜ਼ਾਂ ਰਾਹੀਂ ਰਜਿਸਟਰਡ ਕਰਨ ਦੇ ਮਾਮਲੇ ਵਿਚ RTA ਦਫ਼ਤਰ ਦੇ ਮੁਲਾਜਮ ਸਹਿਤ ਦੋ ਗ੍ਰਿਫਤਾਰ

ਖੇਤੀਬਾੜੀ ਮੰਤਰੀ ਪ੍ਰਭਾਵਿਤ ਇਲਾਕੇ ਦਾ ਦੌਰਾ ਕਰਨ ਅਤੇ ਲੋਕਾਂ ਨੂੰ ਮਿਲਣ ਤੋਂ ਇਲਾਵਾ ਉੱਚ ਅਧਿਕਾਰੀਆਂ ਨਾਲ ਮੀਟਿੰਗ ਵੀ ਕਰਨਗੇ।ਉਧਰ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੀ ਅੱਜ ਪੰਜਾਬ ਪੁੱਜ ਰਹੇ ਹਨ। ਸ਼੍ਰੀ ਗਾਂਧੀ ਵੱਲੋਂ ਪਿਛਲੇ ਦਿਨਾਂ ਤੋਂ ਹੀ ਕਾਂਗਰਸ ਪਾਰਟੀ ਦੇ ਆਗੂਆਂ ਨੂੰ ਹੜ੍ਹ ਪੀੜਤਾਂ ਦੀ ਮੱਦਦ ਲਈ ਅੱਗੇ ਆਉਣ ਦੀਆਂ ਅਪੀਲਾਂ ਕੀਤੀਆਂ ਗਈਆਂ ਹਨ। ਹਾਲਾਂਕਿ ਪੰਜਾਬ ਕਾਂਗਰਸ ਦੇ ਆਗੂ ਆਪਣੇ ਪੱਧਰ ‘ਤੇ ਸਹਾਇਤਾ ਲਈ ਇਕਜੁੱਟ ਹੋ ਰਹੇ ਹਨ ਪ੍ਰੰਤੂ ਰਾਹੁਲ ਗਾਂਧੀ ਦੇ ਦੌਰੇ ਤੋਂ ਬਾਅਦ ਕਾਂਗਰਸ ਹੋਰ ਮਜਬੂਤੀ ਨਾਲ ਕੰਮ ਕਰੇਗੀ। ਇਸਤੋਂ ਇਲਾਵਾ ਆਪ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਆ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

Vigilance ਵੱਲੋਂ ਅਣਫਿੱਟ ਜੀਪਾਂ ਨੂੰ ਜਾਅਲੀ ਦਸਤਾਵੇਜ਼ਾਂ ਰਾਹੀਂ ਰਜਿਸਟਰਡ ਕਰਨ ਦੇ ਮਾਮਲੇ ਵਿਚ RTA ਦਫ਼ਤਰ ਦੇ ਮੁਲਾਜਮ ਸਹਿਤ ਦੋ ਗ੍ਰਿਫਤਾਰ

0

Bathinda News: ਲੰਘੇ ਅਪ੍ਰੈਲ ਮਹੀਨੇ ਦੇ ਸ਼ੁਰੂ ਵਿਚ ਵਿਜੀਲੈਂਸ ਬਿਊਰੋ ਵੱਲੋਂ ਆਰ.ਟੀ.ਏ. ਦਫਤਰ ਬਠਿੰਡਾ ਦੇ ਮੁਲਾਜਮਾਂ ਦੀ ਮਿਲੀਭੁਗਤ ਨਾਲ ਅਣਫਿੱਟ ਗੱਡੀਆਂ ਨੂੰ ਜਾਅਲੀ ਦਸਤਾਵੇਜ਼ਾਂ ਰਾਹੀਂ ਰਜਿਸਟਰਡ ਕਰਕੇ ਆਮ ਲੋਕਾਂ ਨੂੰ ਮਹਿੰਗੇ ਭਾਅ ਵੇਚਣ ਦੇ ਮਾਮਲੇ ਵਿਚ ਦਰਜ਼ ਪਰਚੇ ਵਿਚ ਹੁਣ ਇੱਕ ਵੱਡੀ ਕਾਰਵਾਈ ਕੀਤੀ ਹੈ। ਇਸ ਮਾਮਲੇ ਵਿਚ ਵਿਜੀਲੈਂਸ ਬਿਊਰੋ ਨੇ RTA ਦਫ਼ਤਰ ਦੇ ਮੁਲਾਜਮ ਸਹਿਤ ਦੋ ਗ੍ਰਿਫਤਾਰ ਕੀਤਾ ਹੈ। ਹਾਲਾਂਕਿ ਵਿਜੀਲੈਂਸ ਦੇ ਅਧਿਕਾਰੀਆਂ ਵੱਲੋਂ ਇਸ ਮਾਮਲੇ ਦੀ ਭਿਣਕ ਬਾਹਰ ਨਹੀਂ ਕੱਢੀ ਜਾ ਰਹੀ ਪ੍ਰੰਤੂ ਸੂਤਰਾਂ ਮੁਤਾਬਕ ਬਠਿੰਡਾ ਦਫ਼ਤਰ ‘ਚ ਤੈਨਾਤ ਰਾਜੀਵ ਕੁਮਾਰ ਨਾਂ ਦੇ ਇੱਕ ਮੁਲਾਜਮ ਸਹਿਤ ਜੈਤੋ ਤੋਂ ਇੱਕ ਹੋਰ ਮੁਲਾਜਮ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ ਕਾਂਗਰਸ ਨੇ ਵਿਸ਼ੇਸ਼ ਗਿਰਦਾਵਰੀ ਹੋਣ ਤੱਕ ਅੰਤਰਿਮ ਰਾਹਤ ਲਈ ਤੁਰੰਤ ਹੁਕਮ ਜਾਰੀ ਕਰਨ ਦੀ ਮੰਗ ਕੀਤੀ

ਜਿਕਰ ਕਰਨਾ ਬਣਦਾ ਹੈ ਕਿ ਇਸਤੋਂ ਪਹਿਲਾਂ 7 ਅਪ੍ਰੈਲ ਨੁੰ ਦਰਜ਼ ਮਾਮਲੇ ਵਿਚ ਵਿਜੀਲੈਂਸ ਬਿਊਰੋ ਨੇ ਕਬਾੜ ਗੱਡੀਆਂ ਨੂੰ ਮੋਡੀਫਾਈ ਕਰਨ ਵਾਲਾ ਨਾਗਪਾਲ ਬਾਡੀ ਮੇਕਰ ਫਰਮ ਦੇ ਮਾਲਕ ਨਰੇਸ਼ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਜਦਕਿ ਮੁਲਜ਼ਮ ਨਵੀਨ ਕੁਮਾਰ ਵਾਸੀ ਐਨ.ਐਫ ਐਲ. ਕਾਲੋਨੀ ਬਠਿੰਡਾ ਅਤੇ ਇੰਦਰਜੀਤ ਸਿੰਘ ਵਾਸੀ ਧੋਬੀਆਣਾ ਰੋਡ ਬਠਿੰਡਾ ਦੇ ਵਿਰੁਧ ਵੀ ਪਰਚਾ ਦਰਜ਼ ਕੀਤਾ ਸੀ। ਜਾਂਚ ਦੌਰਾਨ ਪਤਾ ਲੱਗਿਆ ਕਿ ਉਕਤ ਮੁਲਜ਼ਮਾਂ ਨੇ 1993 ਤੇ 1996 ਮਾਡਲ ਦੀਆਂ ਮਹਿੰਦਰਾ ਐਡ ਮਹਿੰਦਰਾ ਕੰਪਨੀ ਦੀਆਂ 5 ਕੰਡਮ ਜੀਪਾਂ/ ਗੱਡੀਆਂ ਦੇ ਗੁਜਰਾਤ ਰਾਜ ਵਿੱਚੋਂ ਐਨ.ਓ.ਸੀ. ਜਾਰੀ ਕਰਵਾਏ ਗਏ ਸਨ ਜਦਕਿ ਇਹ ਗੱਡੀਆਂ ਬਠਿੰਡਾ ਵਿਖੇ ਪਹੁੰਚੀਆਂ ਹੀ ਨਹੀਂ ਹਨ।

ਇਹ ਵੀ ਪੜ੍ਹੋ Punjab Flood News: ਹਰਜੋਤ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਹਲਕੇ ‘ਚ ਰਾਹਤ ਕਾਰਜਾਂ ਦੀ ਅਗਵਾਈ; ਪ੍ਰਭਾਵਿਤ ਇਲਾਕਿਆਂ ‘ਚੋਂ 200 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ

ਉਕਤ ਵਿਅਕਤੀਆਂ ਨੇ ਕਬਾੜ ਵਿੱਚੋਂ 5 ਗੱਡੀਆਂ ਖਰੀਦ ਕੇ ਉਨ੍ਹਾਂ ਉਪਰ ਆਰ.ਟੀ.ਏ. ਦਫਤਰ ਬਠਿੰਡਾ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਕਰਕੇ ਇਨ੍ਹਾਂ ਕੰਡਮ ਗੱਡੀਆਂ ਦੀਆਂ ਗੁਜਰਾਤ ਵਿੱਚੋਂ ਐਨ.ਓ.ਸੀ. ਬਣਵਾਈਆਂ ਅਤੇ ਇਨ੍ਹਾਂ ਦੇ ਅਧਾਰ ਉੱਤੇ ਰਾਜੇਸ਼ ਟੁਟੇਜਾ ਨਾਮੀ ਵਿਅਕਤੀ ਨਾਲ ਕਿਰਾਇਆ-ਨਾਮਾ ਲਿਖਕੇ ਉਸਦਾ ਐਡਰੈਸ ਉਸਦੀ ਮਰਜੀ ਤੋਂ ਬਿਨਾਂ ਵਰਤਿਆ।ਇਸ ਉਪਰੰਤ ਉਕਤ ਵਿਅਕਤੀਆਂ ਨੇ ਕਬਾੜ ਵਾਲੀਆਂ ਗੱਡੀਆਂ ਨੂੰ ਨਾਗਪਾਲ ਬਾਡੀ ਮੇਕਰ ਸਿਰਸਾ ਰੋਡ ਡੱਬਵਾਲੀ ਤੋਂ ਮੋਡੀਫਾਈ ਕਰਵਾਇਆ ਅਤੇ ਜਾਅਲੀ ਦਸਤਾਵੇਜ਼ਾਂ ਦੇ ਅਧਾਰ ਉਪਰ ਆਰ.ਟੀ.ਏ. ਦਫਤਰ ਬਠਿੰਡਾ ਵਿਖੇ ਰਜਿਸਟਰਡ ਕਰਵਾਕੇ ਭੋਲੇ-ਭਾਲੇ ਲੋਕਾਂ ਨੂੰ ਵੱਡੀ ਕੀਮਤ ਉੱਪਰ ਵੇਚ ਦਿੱਤੀਆਂ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਪੰਜਾਬ ਸਰਕਾਰ ਵੱਲੋਂ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਕੁੱਲ 71 ਕਰੋੜ ਰੁਪਏ ਦੇ ਫੰਡ ਜਾਰੀ

0

Punjab Flood News: ਪੰਜਾਬ ਦੇ ਵਿਚ ਹੜ੍ਹਾਂ ਦੇ ਕਾਰਨ ਹੋ ਰਹੀ ਤਬਾਹੀ ਦੇ ਚੱਲਦਿਆਂ ਇਸ ਸਥਿਤੀ ਨਾਲ ਨਜਿੱਠਣ ਲਈ ਕੁੱਲ 71 ਕਰੋੜ ਰੁਪਏ ਦੇ ਫ਼ੰਡ ਜਾਰੀ ਕੀਤੇ ਹਨ। ਸਰਕਾਰ ਦੇ ਇੱਕ ਬੁਲਾਰੇ ਨੇ ਦਸਿਆ ਕਿ ਸਾਰੇ ਜ਼ਿਲਿਆਂ ਨੂੰ ਪਹਿਲਾਂ ਹੀ 35.50 ਕਰੋੜ ਰੁਪਏ ਜਾਰੀ ਕੀਤੇ ਗਏ ਸਨ। ਇਸਤੋਂ ਬਾਅਦ ਹੁਣ ਵਿੱਤ ਕਮਿਸ਼ਨਰ ਮਾਲ ਵੱਲੋਂ ਹੜ੍ਹਾਂ ਦੀ ਵੱਧ ਮਾਰ ਝੱਲ ਰਹੇ 12 ਜ਼ਿਲਿਆਂ ਨੂੰ 35.50 ਕਰੋੜ ਰੁਪਏ ਦੇ ਹੋਰ ਫੰਡ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ ਕਾਂਗਰਸ ਨੇ ਵਿਸ਼ੇਸ਼ ਗਿਰਦਾਵਰੀ ਹੋਣ ਤੱਕ ਅੰਤਰਿਮ ਰਾਹਤ ਲਈ ਤੁਰੰਤ ਹੁਕਮ ਜਾਰੀ ਕਰਨ ਦੀ ਮੰਗ ਕੀਤੀ

ਬੁਲਾਰੇ ਮੁਤਾਬਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬਾ ਵਾਸੀਆਂ ਦੇ ਨੁਕਸਾਨ ਦੀ ਭਰਵਾਈ ਲਈ ਵਚਨਬੱਧ ਹੈ ਅਤੇ ਸੂਬੇ ਵਿਚ ਹੜ੍ਹ ਰਾਹਤ ਕਾਰਜ਼ ਜੰਗੀ ਪੱਧਰ ‘ਤੈ ਚੱਲ ਰਹੇ ਹਨ ਅਤੇ ਪੂਰੀ ਕੈਬਨਿਟ ਦੇ ਵਜ਼ੀਰਾਂ ਤੋਂ ਇਲਾਵਾ ਵਿਧਾਇਕ, ਐਮ਼ਪੀ ਅਤੇ ਪ੍ਰਸ਼ਾਸਨਿਕ ਮਸ਼ੀਨਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

Punjab flood News; MP ਸੰਦੀਪ ਪਾਠਕ ਵੱਲੋਂ ਫਿਰੋਜ਼ਪੁਰ ਦੇ ਹੜ ਪ੍ਰਭਾਵਿਤ ਪਿੰਡਾਂ ਦੇ ਪੁਨਰਵਾਸ ਲਈ ਐਮਪੀਲੈਡਸ ਫੰਡਸ ਵਿੱਚੋਂ 5 ਕਰੋੜ ਰੁਪਏ ਦੀ ਰਾਸ਼ੀ ਜਾਰੀ

0

👉ਰਾਜ ਸਭਾ ਮੈਂਬਰ ਨੇ ਫਿਰੋਜ਼ਪੁਰ ਪਹੁੰਚ ਕੇ ਹੜ੍ਹ ਪੀੜਤਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ
Firozpur News: punjab flood news; ਪੰਜਾਬ ਦੇ ਸਾਰੇ ਜ਼ਿਲਿਆਂ ਵਿੱਚ ਹੜ੍ਹਾਂ ਨੇ ਵੱਡੀ ਗਿਣਤੀ ਵਿੱਚ ਪਿੰਡਾਂ ਤੇ ਖੇਤਾਂ ਨੂੰ ਪਾਣੀ ਹੇਠ ਕਰ ਦਿੱਤਾ ਹੈ ਅਤੇ ਬੇਸ਼ੁਮਾਰ ਪਰਿਵਾਰਾਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ। ਪਰ ਇਨ੍ਹਾਂ ਔਖੇ ਦਿਨਾਂ ‘ਚ ਵੀ ਸਾਡੀ ਹਿੰਮਤ ਕਦੇ ਟੁੱਟੀ ਨਹੀਂ। ਇਸ ਬਖ਼ਸ਼ੀ ਹੋਈ ਧਰਤੀ ਦੇ ਚੜ੍ਹਦੀ ਕਲਾ ਵਿੱਚ ਰਹਿਣ ਵਾਲੇ ਹਿੰਮਤੀ ਲੋਕ, ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ, ਫੌਜ ਅਤੇ ਐਨਡੀਆਰਐਫ ਦਿਨ ਰਾਤ ਮੋਰਚੇ ‘ਤੇ ਖੜ੍ਹੇ ਹੋ ਕੇ ਸਾਡੇ ਲੋਕਾਂ ਨੂੰ ਬਚਾਉਣ ਅਤੇ ਪਿੰਡਾਂ ਨੂੰ ਮੁੜ ਸੁਰਜੀਤ ਕਰਨ ਲਈ ਜੁਟੇ ਹੋਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਰਾਜ ਸਭਾ ਮੈਂਬਰ ਸ਼੍ਰੀ ਸੰਦੀਪ ਪਾਠਕ ਨੇ ਅੱਜ ਫਿਰੋਜਪੁਰ ਦੇ ਪਿੰਡ ਹਜ਼ਾਰਾਂ ਸਿੰਘ ਵਾਲਾ, ਗੱਟੀ ਰਾਜੋਕੇ, ਬਾਰੇ ਕੇ ਬਣੇ ਰਾਹਤ ਕੇਂਦਰ, ਰੁਕਨੇ ਵਾਲਾ, ਗਜਨੀ ਵਾਲਾ (ਦੋਨਾ ਮੱਤੜ), ਮਬੋ ਕੇ ਅਤੇ ਲੱਖਾ ਸਿੰਘ ਵਾਲਾ ਹਿਠਾੜ ਆਦਿ ਪਿੰਡਾਂ ਵਿੱਚ ਹੜਾਂ ਕਾਰਨ ਬਣੀ ਸਥਿਤੀ ਦਾ ਜਾਇਜ਼ਾ ਲੈਣ ਮੌਕੇ ਕੀਤਾ।

ਇਹ ਵੀ ਪੜ੍ਹੋ Punjab Flood News: ਹਰਜੋਤ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਹਲਕੇ ‘ਚ ਰਾਹਤ ਕਾਰਜਾਂ ਦੀ ਅਗਵਾਈ; ਪ੍ਰਭਾਵਿਤ ਇਲਾਕਿਆਂ ‘ਚੋਂ 200 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ

ਇਸ ਮੌਕੇ ਉਹਨਾਂ ਵੱਲੋਂ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੀ ਮੁੜ ਉਸਾਰੀ ਅਤੇ ਲੋਕਾਂ ਦੇ ਪੁਨਰਵਾਸ ਲਈ ਐਮਪੀਲੈਡਸ ਫੰਡਸ ਵਿੱਚੋਂ ਪੰਜ ਕਰੋੜ ਰੁਪਏ ਦੀ ਰਾਸ਼ੀ ਵੀ ਜਾਰੀ ਕੀਤੀ ਗਈ। ਇਸ ਮੌਕੇ ਵਿਧਾਇਕ ਹਲਕਾ ਫਿਰੋਜਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਹਲਕਾ ਫਿਰੋਜ਼ਪੁਰ ਦਿਹਾਤੀ ਸ਼੍ਰੀ ਰਜਨੀਸ਼ ਕੁਮਾਰ ਦਹੀਆ, ਵਿਧਾਇਕ ਹਲਕਾ ਗੁਰੂਹਰਸਹਾਏ ਸ੍ਰੀ ਫੌਜਾ ਸਿੰਘ ਸਰਾਰੀ ਅਤੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਘਾਂਗਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ| ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਸਾਡਾ ਆਪਣੇ ਲੋਕਾਂ ਨਾਲ ਖੜ੍ਹੇ ਹੋਣਾ ਨਾ ਕੇਵਲ ਜ਼ਿੰਮੇਵਾਰੀ ਹੈ, ਬਲਕਿ ਸਾਡਾ ਫਰਜ਼ ਅਤੇ ਧਰਮ ਵੀ ਹੈ। ਉਨ੍ਹਾਂ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਵਾਸੀਆਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਜਾਣਿਆ ਅਤੇ ਮੌਕੇ ‘ਤੇ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ ਸੂਬੇ ਭਰ ਵਿੱਚ ਮੋਹਲੇਧਾਰ ਮੀਂਹ ਦੇ ਮੱਦੇਨਜ਼ਰ ਸਰਕਾਰ ਵੱਲੋਂ ਬਚਾਓ ਕਾਰਜਾਂ ਵਿੱਚ ਤੇਜ਼ੀ

ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਅਤੇ ਜਨ ਪ੍ਰਤੀਨਿਧੀਆਂ ਵੱਲੋਂ ਮਿਲ ਕੇ ਰਾਹਤ ਅਤੇ ਪੁਨਰਵਾਸ ਕਾਰਜ ਜਲਦੀ ਪੂਰਾ ਕੀਤਾ ਜਾਵੇਗਾ, ਤਾਂ ਜੋ ਪ੍ਰਭਾਵਿਤ ਪਰਿਵਾਰਾਂ ਨੂੰ ਜਲਦੀ ਹੀ ਆਮ ਜ਼ਿੰਦਗੀ ਵਿੱਚ ਵਾਪਸ ਆਉਣ ਵਿੱਚ ਮਦਦ ਕੀਤੀ ਜਾ ਸਕੇ। ਉਹਨਾਂ ਵੱਲੋਂ ਬਾਰੇ ਕੇ ਸਕੂਲ ਵਿੱਚ ਬਣਾਏ ਗਏ ਰਾਤ ਕੈਂਪ ਵਿੱਚ ਪਹੁੰਚ ਕੇ ਉੱਥੇ ਰਹਿ ਰਹੇ ਹੜ ਪੀੜਤਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਉਨਾਂ ਨੂੰ ਕੈਂਪ ਵਿੱਚ ਮਿਲ ਰਹੀਆਂ ਸੁਵਿਧਾਵਾਂ ਬਾਰੇ ਜਾਣਕਾਰੀ ਲਈ ਗਈ ਜਿਸ ਤੇ ਹੜ ਪ੍ਰਭਾਵਿਤ ਨੇ ਆਪਣੀ ਸੰਤੁਸ਼ਟੀ ਜਾਹਿਰ ਕੀਤੀ| ਇਸ ਮੌਕੇ ਉਨ੍ਹਾਂ ਸਮਾਜ ਸੇਵਕਾਂ ਅਤੇ ਸਥਾਨਕ ਨੌਜਵਾਨਾਂ ਦੀ ਪ੍ਰਸ਼ੰਸਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਔਖੇ ਸਮੇਂ ਵਿੱਚ ਸਾਰਿਆਂ ਨੂੰ ਇਕੱਠੇ ਅੱਗੇ ਆਉਣਾ ਚਾਹੀਦਾ ਹੈ। ਇਹ ਸਮੂਹਿਕ ਯਤਨ ਹੀ ਸੇਵਾ ਦਾ ਅਸਲ ਰੂਪ ਹੈ। ਉਨ੍ਹਾਂ ਹੜ੍ਹਾਂ ਤੋਂ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਪਹੁੰਚਾਉਣ ਲਈ ਉਨ੍ਹਾਂ ਦੇ ਹੋਏ ਨੁਕਸਾਨ ਦਾ ਢੁਕਵਾਂ ਮੁਆਵਜ਼ਾ ਦੇਣ ਲਈ ਵੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ।ਇਸ ਮੌਕੇ ਚੇਅਰਮੈਨ ਪੰਜਾਬ ਐਗਰੋ ਸ਼੍ਰੀ ਸ਼ਮਿੰਦਰ ਖਿੰਡਾ, ਚੇਅਰਮੈਨ ਇਕਬਾਲ ਸਿੰਘ ਢਿੱਲੋ, ਬਲਰਾਜ ਸਿੰਘ ਸੰਧੂ ਮਮਦੋਟ, ਜ਼ਿਲ੍ਹਾ ਮੀਡੀਆ ਇੰਚਾਰਜ ਨਿਰਵੈਰ ਸਿੰਘ ਸਿੰਧੀ, ਬਲਾਕ ਇੰਚਾਰਜ ਸੁਨੀਲ ਗਰੋਵਰ, ਬਲਰਾਜ ਸਿੰਘ, ਬਲਵਿੰਦਰ ਸਿੰਘ ਲੱਡੂ, ਬਲਵਿੰਦਰ ਸਿੰਘ ਰਾਓਕੇ, ਜਸਵੰਤ ਸਿੰਘ ਸੋਢੀ, ਪ੍ਰਕਾਸ਼ ਵੜਵਾਲ ਆਦਿ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਕਾਂਗਰਸ ਨੇ ਵਿਸ਼ੇਸ਼ ਗਿਰਦਾਵਰੀ ਹੋਣ ਤੱਕ ਅੰਤਰਿਮ ਰਾਹਤ ਲਈ ਤੁਰੰਤ ਹੁਕਮ ਜਾਰੀ ਕਰਨ ਦੀ ਮੰਗ ਕੀਤੀ

0

👉‘ਹੜ੍ਹ ਰਾਹਤ ਤਾਲਮੇਲ ਕਮੇਟੀਆਂ’ ਗਠਿਤ ਕੀਤੀਆਂ ਜਾ ਰਹੀਆਂ ਹਨ: ਵੜਿੰਗ
Ludhiana News: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਿਸ਼ੇਸ਼ ‘ਗਿਰਦਾਵਰੀ’ ਹੋਣ ਤੱਕ ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਅੰਤਰਿਮ ਰਾਹਤ ਦੇਣ ਵਾਸਤੇ ਤੁਰੰਤ ਹੁਕਮ ਜਾਣ ਕਰਨ ਦੀ ਮੰਗ ਕੀਤੀ ਹੈ।ਸੂਬਾ ਕਾਂਗਰਸ ਪ੍ਰਧਾਨ ਨੇ ਪੰਜਾਬ ਦੇ 13 ਸੰਸਦੀ ਹਲਕਿਆਂ ਵਿੱਚੋਂ ਹਰੇਕ ਲਈ ‘ਹੜ੍ਹ ਰਾਹਤ ਤਾਲਮੇਲ ਕਮੇਟੀਆਂ’ ਗਠਿਤ ਕਰਨ ਦਾ ਐਲਾਨ ਵੀ ਕੀਤਾ ਹੈ।ਹੜ੍ਹਾਂ ਦੀ ਸਥਿਤੀ ਦੀ ਸਮੀਖਿਆ ਨੂੰ ਲੈ ਕੇ ਅੱਜ ਇਥੇ ਇੱਕ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕਰਨ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਵੜਿੰਗ ਨੇ ਕਿਹਾ ਕਿ ਵਿਸ਼ੇਸ਼ ਗਿਰਦਾਵਰੀ ਵਿੱਚ ਸਮਾਂ ਲੱਗੇਗਾ ਅਤੇ ਉਦੋਂ ਤੱਕ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਸਹਾਇਤਾ ਦੀ ਲੋੜ ਹੈ।

ਇਹ ਵੀ ਪੜ੍ਹੋ Bathinda ਸ਼ਹਿਰ ‘ਚ ਇੱਕ ਘਰ ਦੀ ਛੱਤ ਡਿੱਗੀ, ਔਰਤ ਦੀ ਮੌਤ, ਦੋ ਜ਼ਖਮੀ

ਉਨ੍ਹਾਂ ਮੰਗ ਕੀਤੀ ਕਿ ਤੁਰੰਤ ਅੰਤਰਿਮ ਰਾਹਤ ਵਜੋਂ ਸਰਕਾਰ ਨੂੰ ਪ੍ਰਤੀ ਏਕੜ 51,000 ਰੁਪਏ, ਇੱਕ ਜਾਨਵਰ ਦੇ ਨੁਕਸਾਨ ਲਈ 50,000 ਰੁਪਏ ਅਤੇ ਉਨ੍ਹਾਂ ਲੋਕਾਂ ਨੂੰ 1.5 ਲੱਖ ਰੁਪਏ ਜਾਰੀ ਕਰਨੇ ਚਾਹੀਦੇ ਹਨ, ਜਿਨ੍ਹਾਂ ਦੇ ਘਰ ਨੁਕਸਾਨੇ ਗਏ ਹਨ।ਇਸ ਦੌਰਾਨ ਉਨ੍ਹਾਂ ਨੇ ਪੰਜਾਬ ਭਰ ਵਿੱਚ ਵਿਗੜਦੀ ਹੜ੍ਹਾਂ ਦੀ ਸਥਿਤੀ ਉੱਪਰ ਗੰਭੀਰ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ, ਕਿਉਂਕਿ ਸੂਬੇ ਦੇ ਸਾਰੇ ਜ਼ਿਲ੍ਹੇ ਪ੍ਰਭਾਵਿਤ ਹੋਏ ਹਨ।ਸੂਬਾ ਕਾਂਗਰਸ ਪ੍ਰਧਾਨ ਨੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਦੀ ਮੌਜੂਦਾ ਹਾਲਾਤ ਮੰਗ ਕਰਦੇ ਹਨ ਕਿ ਸਾਰਿਆਂ ਨੂੰ ਆਪਸੀ ਵਖਰੇਵੇਂ ਭੁਲਾ ਕੇ ਪੰਜਾਬ ਦੇ ਲੋਕਾਂ ਦੀ ਰਾਹਤ ਅਤੇ ਮੁੜ ਵਸੇਬੇ ਲਈ ਇਕਜੁੱਟ ਹੋ ਕੇ ਕੰਮ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ ਹੁਣ ਘੱਗਰ ਤੇ ਸਤਲੁਜ਼ ਦੀ ਤਬਾਹੀ ਦਾ ਡਰ; ਪ੍ਰਸ਼ਾਸਨ ਨੇ ਲੋਕਾਂ ਨੂੰ ਪਿੰਡ ਖਾਲੀ ਕਰਨ ਦੀ ਕੀਤੀ ਅਪੀਲ

ਉਨ੍ਹਾਂ ਉਮੀਦ ਪ੍ਰਗਟਾਈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪ੍ਰਭਾਵਿਤ ਲੋਕਾਂ ਨੂੰ ਢੁਕਵੀਂ ਰਾਹਤ ਪ੍ਰਦਾਨ ਕਰਨਗੇ।ਉਨ੍ਹਾਂ ਕਿਹਾ ਕਿ ਇਸ ਵੇਲੇ ਸਿਆਸਤ ਜਾਂ ਦੋਸ਼ਬਾਜੀ ਵਿੱਚ ਪੈਣ ਦੀ ਬਜਾਏ ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਦੁਰਦਸ਼ਾ ਸੁਧਾਰਨ ਨੂੰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ।ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਬਾਅਦ ਵਿਚ ਸਵਾਲ ਪੁੱਛੇ ਜਾਣਗੇ ਅਤੇ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ। ਲੇਕਿਨ ਇਹ ਕਿਸੇ ਦੋਸ਼ਬਾਜੀ ਵਿੱਚ ਪੈਣ ਦਾ ਸਮਾਂ ਨਹੀਂ ਹੈ।ਇਸ ਮੌਕੇ ਵੜਿੰਗ ਨੇ ਐਲਾਨ ਕੀਤਾ ਕਿ ਪੰਜਾਬ ਦੇ ਇੰਚਾਰਜ ਏ.ਆਈ.ਸੀ.ਸੀ. ਜਨਰਲ ਸਕੱਤਰ ਭੁਪੇਸ਼ ਬਘੇਲ ਜਮੀਨੀ ਹਾਲਾਤਾਂ ਦਾ ਜਾਇਜ਼ਾ ਲੈਣ ਲਈ 5 ਸਤੰਬਰ ਨੂੰ ਤਿੰਨ ਦਿਨਾਂ ਦੌਰੇ ‘ਤੇ ਅੰਮ੍ਰਿਤਸਰ ਪਹੁੰਚਣਗੇ।ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ, ਕੈਪਟਨ ਸੰਦੀਪ ਸੰਧੂ, ਰਾਕੇਸ਼ ਪਾਂਡੇ, ਸੁਰਿੰਦਰ ਡਾਵਰ, ਕੁਲਦੀਪ ਸਿੰਘ ਵੈਦ, ਸੰਜੇ ਤਲਵਾੜ, ਪਵਨ ਦੀਵਾਨ, ਸਿਮਰਜੀਤ ਸਿੰਘ ਬੈਂਸ ਅਤੇ ਹੋਰ ਵੀ ਸ਼ਾਮਿਲ ਹੋਏ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Punjab Flood News: ਹਰਜੋਤ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਹਲਕੇ ‘ਚ ਰਾਹਤ ਕਾਰਜਾਂ ਦੀ ਅਗਵਾਈ; ਪ੍ਰਭਾਵਿਤ ਇਲਾਕਿਆਂ ‘ਚੋਂ 200 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ

0

👉ਬੈਂਸ ਵੱਲੋਂ ਨੀਵੇਂ ਇਲਾਕਿਆਂ ‘ਚ ਵਸਦੇ ਲੋਕਾਂ ਨੂੰ ਰਾਹਤ ਕੈਂਪਾਂ ਵਿੱਚ ਜਾਣ ਦੀ ਅਪੀਲ
Punjab Flood News:ਸ੍ਰੀ ਆਨੰਦਪੁਰ ਸਾਹਿਬ ਹਲਕੇ ਵਿੱਚ ਬਚਾਅ ਅਤੇ ਰਾਹਤ ਕਾਰਜਾਂ ਦੀ ਅਗਵਾਈ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਹੜ੍ਹਾਂ ਤੋਂ ਪ੍ਰਭਾਵਿਤ ਦੋ ਦਰਜਨ ਤੋਂ ਵੱਧ ਪਿੰਡਾਂ ਦਾ ਦੌਰਾ ਕੀਤਾ ਅਤੇ ਸਤਲੁਜ ਦਰਿਆ ਦੇ ਕੰਢੇ ਵਸੇ ਪਿੰਡਾਂ ਵਿੱਚੋਂ ਪਰਿਵਾਰਾਂ ਨੂੰ ਸੁਰੱਖਿਅਤ ਕੱਢਣ ਦੇ ਕਾਰਜਾਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕੀਤੀ।ਰਾਹਤ ਅਤੇ ਬਚਾਅ ਕਾਰਜਾਂ ਬਾਰੇ ਜਾਣਕਾਰੀ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚੋਂ 200 ਤੋਂ ਵੱਧ ਲੋਕਾਂ ਨੂੰ ਸਫ਼ਲਤਾਪੂਰਵਕ ਬਾਹਰ ਕੱਢ ਕੇ ਰਾਹਤ ਕੈਂਪਾਂ ਵਿੱਚ ਠਹਿਰਾਇਆ ਗਿਆ ਹੈ।

ਇਹ ਵੀ ਪੜ੍ਹੋ ਸੂਬੇ ਭਰ ਵਿੱਚ ਮੋਹਲੇਧਾਰ ਮੀਂਹ ਦੇ ਮੱਦੇਨਜ਼ਰ ਸਰਕਾਰ ਵੱਲੋਂ ਬਚਾਓ ਕਾਰਜਾਂ ਵਿੱਚ ਤੇਜ਼ੀ

ਉਨ੍ਹਾਂ ਦੱਸਿਆ ਕਿ ਨੰਗਲ ਸਬ-ਡਵੀਜ਼ਨ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਲਾਣ, ਸਰਕਾਰੀ ਮਿਡਲ ਸਕੂਲ ਭਨਾਮ, ਸਰਕਾਰੀ ਸ਼ਿਵਾਲਿਕ ਸਕੂਲ ਨੰਗਲ ਅਤੇ ਸਿੰਘਪੁਰ ਪਲਾਸੀ ਕਮਿਊਨਿਟੀ ਸੈਂਟਰ ਵਿਖੇ ਚਾਰ ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿੱਚ 137 ਵਿਅਕਤੀਆਂ ਨੂੰ ਠਹਿਰਾਇਆ ਗਿਆ ਹੈ। ਬਚਾਅ ਕਾਰਜਾਂ ਸਬੰਧੀ ਵੱਖ-ਵੱਖ ਯਤਨਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਿੰਡ ਲੋਅਰ ਬੇਲਾ ਧਿਆਨੀ ‘ਚੋਂ ਕਿਸ਼ਤੀ ਰਾਹੀਂ 18 ਲੋਕਾਂ ਨੂੰ ਸੁਰੱਖਿਅਤ ਕੱਢਿਆ ਗਿਆ ਅਤੇ ਪਿੰਡ ਹਰਸਾ ਬੇਲਾ ਅਤੇ ਸੈਸੋਵਾਲ ‘ਚੋਂ 48 ਵਿਅਕਤੀ ਆਪਣੇ ਟਰੈਕਟਰ-ਟਰਾਲੀਆਂ ਦੀ ਵਰਤੋਂ ਨਾਲ ਰਾਹਤ ਕੈਂਪਾਂ ‘ਚ ਪਹੁੰਚੇ।

ਇਹ ਵੀ ਪੜ੍ਹੋ ਬੰਨ੍ਹਾਂ ਦੀ ਮਜ਼ਬੂਤੀ ਲਈ ਯਤਨ: Ex Dy CM ਸਿਸੋਦੀਆ, ਕੈਬਨਿਟ ਮੰਤਰੀ ਭੁੱਲਰ ਅਤੇ ਈਟੀਓ ਵੱਲੋਂ ਬਿਆਸ ਦਰਿਆ ਦੇ ਕਮਜ਼ੋਰ ਹਿੱਸਿਆ ਦਾ ਜਾਇਜ਼ਾ

ਰਾਹਤ ਕਾਰਜਾਂ ਪ੍ਰਤੀ ਆਪਣੀ ਵਚਨਬੱਧਤਾ ਦਿਖਾਉਂਦਿਆਂ ਹਰਜੋਤ ਸਿੰਘ ਬੈਂਸ ਨੇ ਨਹਿਰ ਦੇ ਕਿਨਾਰਿਆਂ ਨੂੰ ਮਜ਼ਬੂਤ ਕਰਨ ਦੇ ਕਾਰਜ ਵਿੱਚ ਹੱਥ ਵਟਾਇਆ। ਸਿੱਖਿਆ ਮੰਤਰੀ ਨੇ ਲੋਧੀਪੁਰ ਪਿੰਡ ਦੇ ਨੇੜੇ ਹੜ੍ਹ ਸੁਰੱਖਿਆ ਢਾਂਚੇ ਦੀ ਮਜ਼ਬੂਤੀ ਨਾਲ ਆਲੇ ਦੁਆਲੇ ਦੇ ਇਲਾਕੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਰਗਰਮ ਕਦਮ ਚੁੱਕਦਿਆਂ ਡੰਗੇ ਦੀ ਮਜ਼ਬੂਤੀ ਲਈ ਰੇਤ ਦੀਆਂ ਬੋਰੀਆਂ ਪਹੁੰਚਾਉਣ ਦੇ ਕਾਰਜ ਵਿੱਚ ਸਹਿਯੋਗ ਦਿੱਤਾ।ਹਰਜੋਤ ਸਿੰਘ ਬੈਂਸ ਨੇ ਸਤਲੁਜ ਦਰਿਆ ਦੇ ਕੰਢੇ ਨੀਵੇਂ ਇਲਾਕਿਆਂ ‘ਚ ਰਹਿੰਦੇ ਲੋਕਾਂ ਨੂੰ ਤੁਰੰਤ ਸੁਰੱਖਿਅਤ ਥਾਵਾਂ ਅਤੇ ਰਾਹਤ ਕੈਂਪਾਂ ਵਿੱਚ ਜਾਣ ਦੀ ਅਪੀਲ ਕਰਦਿਆਂ ਉਨ੍ਹਾਂ ਨੂੰ ਕੈਂਪਾਂ ਵਿੱਚ ਸਾਰੀਆਂ ਜ਼ਰੂਰੀ ਸਹੂਲਤਾਂ ਅਤੇ ਪ੍ਰਬੰਧਾਂ ਦਾ ਭਰੋਸਾ ਦਿੱਤਾ।

ਇਹ ਵੀ ਪੜ੍ਹੋ Punjab Flood News: ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਭਲਕ ਤੋਂ ਪੰਜਾਬ ‘ਚ ਹੜ੍ਹ ਪੀੜਤ ਇਲਾਕਿਆਂ ਦਾ ਕਰਨਗੇ ਦੌਰਾ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਚੁਣੌਤੀਪੂਰਨ ਸਮੇਂ ਦੌਰਾਨ ਆਪਣੇ ਲੋਕਾਂ ਦੇ ਨਾਲ ਖੜ੍ਹੀ ਹੈ। ਕੈਬਨਿਟ ਮੰਤਰੀ ਨੇ ਰਾਹਤ ਕਾਰਜਾਂ ਵਿੱਚ ਸਹਿਯੋਗ ਅਤੇ ਸਮਰਪਣ ਲਈ ਯੂਥ ਕਲੱਬਾਂ, ਪੰਚਾਇਤਾਂ ਅਤੇ ਵਲੰਟੀਅਰਾਂ ਦੀ ਵੀ ਪ੍ਰਸ਼ੰਸਾ ਕੀਤੀ ਅਤੇ ਹੜ੍ਹ ਪ੍ਰਭਾਵਿਤ ਖੇਤਰਾਂ ‘ਚੋਂ ਲੋਕਾਂ ਨੂੰ ਸੁਰੱਖਿਅਤ ਕੱਢਣ ਲਈ ਉਨ੍ਹਾਂ ਵੱਲੋਂ ਇਸੇ ਤਰ੍ਹਾਂ ਨਿਰੰਤਰ ਸਹਿਯੋਗ ਦੇਣ ਦੀ ਅਪੀਲ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

DC Office ਦੇ ਮੁਲਾਜ਼ਮਾ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਇੱਕ ਦਿਨ ਦਾ ਤਨਖਾਹ ਪਾਇਆ ਯੋਗਦਾਨ

0

Bathinda News: ਪੰਜਾਬ ‘ਚ ਹੜ੍ਹ ਪੀੜਤ ਇਲਾਕਿਆਂ ਵਿੱਚ ਜੂਝ ਰਹੇ ਲੋਕਾਂ ਲਈ ਜਿੱਥੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾ, ਆਪਸੀ ਭਾਈਚਾਰਕ ਸਾਂਝ ਤੋਂ ਇਲਾਵਾ ਹੋਰਨਾਂ ਵਲੋਂ ਖਾਣ, ਪੀਣ ਅਤੇ ਪਸ਼ੂਆਂ ਲਈ ਹਰੇ-ਚਾਰਾ ਭੇਜ ਕੇ ਆਪਣਾ ਪੂਰਨ ਯੋਗਦਾਨ ਪਾਇਆ ਜਾ ਰਿਹਾ ਹੈ ਉਥੇ ਹੀ ਦਫ਼ਤਰ ਡਿਪਟੀ ਕਮਿਸ਼ਨਰ ਅਤੇ ਜਿਲ੍ਹੇ ਦੇ ਸਮੂਹ ਉਪ ਮੰਡਲ ਮੈਜਿਸਟਰੇਟ/ਤਹਿਸੀਲ ਦਫਤਰਾਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਵਲੋਂ ਆਪਣੀ ਇੱਕ-ਇੱਕ ਦਿਨ ਦੀ ਤਨਖਾਹ, ਦੋ ਲੱਖ ਰੁਪਏ ਦੇ ਕੇ, ਹੜ੍ਹ ਪੀੜਤਾਂ ਦੀ ਮਦਦ ਕੀਤੀ ਗਈ। ਇਸ ਯੋਗਦਾਨ ਵਿੱਚ ਖੁੱਦ ਸ੍ਰੀ ਰਾਜੇਸ਼ ਧੀਮਾਨ, ਆਈ.ਏ.ਐਸ. ਡਿਪਟੀ ਕਮਿਸ਼ਨਰ ਬਠਿੰਡਾ ਵੱਲੋਂ ਵੀ ਆਪਣੀ ਇੱਕ ਦਿਨ ਦੀ ਤਨਖਾਹ ਇਸ ਵਿੱਚ ਦਿੱਤੀ ਗਈ।

ਇਹ ਵੀ ਪੜ੍ਹੋ  ਹੁਣ ਘੱਗਰ ਤੇ ਸਤਲੁਜ਼ ਦੀ ਤਬਾਹੀ ਦਾ ਡਰ; ਪ੍ਰਸ਼ਾਸਨ ਨੇ ਲੋਕਾਂ ਨੂੰ ਪਿੰਡ ਖਾਲੀ ਕਰਨ ਦੀ ਕੀਤੀ ਅਪੀਲ

ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਆਪਣੇ ਦਫਤਰ ਦੇ ਮੁਲਾਜ਼ਮਾਂ ਦੀ ਹੌਂਸਲਾ-ਅਫਜਾਈ ਕਰਦਿਆਂ ਭਵਿੱਖ ਵਿੱਚ ਵੀ ਲੋੜਵੰਦਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਉਨ੍ਹਾਂ ਆਮ ਲੋਕਾਂ ਨੂੰ ਵੀ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀ ਸੇਵਾ ਲਈ ਵੱਧ ਤੋਂ ਵੱਧ ਯੋਗਦਾਨ ਜ਼ਰੂਰ ਪਾਉਣ।ਇਸ ਦੌਰਾਨ ਡੀਸੀ ਦਫਤਰ/ਉਪ ਮੰਡਲ ਮੈਜਿਸਟਰੇਟ/ਤਹਿਸੀਲ ਦਫਤਰ ਦੇ ਵੱਖ-ਵੱਖ ਬਰਾਂਚਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸੂਬੇ ਭਰ ਵਿੱਚ ਮੋਹਲੇਧਾਰ ਮੀਂਹ ਦੇ ਮੱਦੇਨਜ਼ਰ ਸਰਕਾਰ ਵੱਲੋਂ ਬਚਾਓ ਕਾਰਜਾਂ ਵਿੱਚ ਤੇਜ਼ੀ

0

👉ਨਦੀਆਂ, ਨਾਲਿਆਂ ਅਤੇ ਦਰਿਆਵਾਂ ਦੇ ਕੰਢੇ ਮਜ਼ਬੂਤ ਕਰਨ ਉਤੇ ਜ਼ੋਰ, ਪ੍ਰਸ਼ਾਸਨ ਨੂੰ 24X7 ਚੌਕਸ ਰਹਿਣ ਦੇ ਨਿਰਦੇਸ਼
Punjab Flood News:ਪੰਜਾਬ ਸਮੇਤ ਪਹਾੜੀ ਇਲਾਕਿਆਂ ਵਿੱਚ ਬੀਤੇ ਦਿਨਾਂ ਤੋਂ ਪੈ ਰਹੀ ਭਾਰੀ ਮੋਹਲੇਧਾਰ ਬਾਰਿਸ਼ ਕਾਰਨ ਸੂਬੇ ਵਿੱਚ ਬਣੇ ਹੜ੍ਹਾਂ ਦੇ ਹਾਲਾਤਾਂ ਦੇ ਮੱਦੇਨਜਰ ਸੂਬਾ ਸਰਕਾਰ ਵੱਲੋਂ ਬਚਾਓ ਕਾਰਜਾਂ ਵਿੱਚ ਹੋਰ ਤੇਜੀ ਲਿਆਂਦੀ ਗਈ ਹੈ। ਮੌਜੂਦਾ ਸਥਿਤੀ ਨੂੰ ਦੇਖਦਿਆਂ ਪ੍ਰਸ਼ਾਸਨ ਵੱਲੋਂ ਦਰਿਆਵਾਂ ਦੇ ਕਿਨਾਰਿਆਂ ਅਤੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਅਤੇ ਸੰਭਾਵੀਂ ਹੜ੍ਹਾਂ ਵਾਲੇ ਇਲਾਕਿਆਂ ਵਿੱਚੋਂ ਲੋਕਾਂ ਨੂੰ ਕੱਢ ਕੇ ਸੁਰੱਖਿਅਤ ਥਾਵਾਂ ਉਤੇ ਲਿਜਾਣ ਲਈ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਰੂਪਨਗਰ ਜਿਲ੍ਹੇ ਦੇ ਵਿਧਾਨ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਵਿੱਚੋਂ ਗੁਜਰਦੀਆਂ ਨਹਿਰਾਂ, ਨਾਲਿਆਂ ਅਤੇ ਦਰਿਆਵਾਂ ਦੇ ਕੰਢਿਆਂ ਦੀ ਲਗਾਤਾਰ ਨਿਗਰਾਨੀ ਕੈਬਨਿਟ ਮੰਤਰੀ ਸ਼੍ਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਜਿਲ੍ਹਾਂ ਪ੍ਰਸ਼ਾਸ਼ਨ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਲਗਾਤਾਰ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸਤਲੁਜ ਦਰਿਆ ਦੇ ਨਾਲ ਲਗਦੇ ਇਲਾਕਿਆਂ ਵਿੱਚੋਂ ਸਮਾਂ ਰਹਿੰਦਿਆਂ ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਲਿਜਾਉਣ ਲਈ ਮੁਨਿਆਦੀ ਵੀ ਕਰਵਾਈ ਗਈ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਵੀ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਸਰਕਾਰ ਵੱਲੋਂ ਬਣਾਏ ਗਏ ਰਾਹਤ ਕੈਂਪਾਂ ਵਿੱਚ ਟਿਕਾਣਾ ਕਰਨ।ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਭਾਰੀ ਮੀਂਹ ਦੇ ਚੱਲਦਿਆਂ ਆਪਣੇ ਵਿਧਾਨ ਸਭਾ ਹਲਕੇ ਸ਼ਾਮਚੁਰਾਸੀ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਤੇ ਜ਼ਰੂਰਤਾਂ ਦਾ ਹੱਲ ਕਰਨ ਲਈ ਘਰ-ਘਰ ਪਹੁੰਚੇ।

ਇਹ ਵੀ ਪੜ੍ਹੋ  ਬੰਨ੍ਹਾਂ ਦੀ ਮਜ਼ਬੂਤੀ ਲਈ ਯਤਨ: Ex Dy CM ਸਿਸੋਦੀਆ, ਕੈਬਨਿਟ ਮੰਤਰੀ ਭੁੱਲਰ ਅਤੇ ਈਟੀਓ ਵੱਲੋਂ ਬਿਆਸ ਦਰਿਆ ਦੇ ਕਮਜ਼ੋਰ ਹਿੱਸਿਆ ਦਾ ਜਾਇਜ਼ਾ

ਉਨ੍ਹਾਂ ਨੇ ਪਿੰਡ ਸ਼ਿਵਾਲਿਕ ਨਗਰ ਢੋਲਵਾਹਾ, ਖਲਵਾਣਾ, ਦਿਓਵਾਲ ਅਤੇ ਬਾਦੋਵਾਲ ਪਿੰਡ ਦੇ ਵਾਸੀਆਂ ਨੂੰ ਆ ਰਹੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਨਤਕ ਸਹੂਲਤ ਅਤੇ ਸੁਰੱਖਿਆ ਸਰਕਾਰ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਪ੍ਰਸ਼ਾਸਨ ਪੂਰੀ ਮੁਸਤੈਦੀ ਨਾਲ ਕੰਮ ਕਰ ਰਿਹਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਮੀਂਹ ਜਾਂ ਕੁਦਰਤੀ ਹਾਲਾਤ ਕਾਰਨ ਕਿਸੇ ਵੀ ਨਾਗਰਿਕ ਨੂੰ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲਜੀਤ ਸਿੰਘ ਭੁੱਲਰ ਅਤੇ ਹਰਭਜਨ ਸਿੰਘ ਈਟੀਓ ਨੇ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਦੇ ਨਾਲ ਅੱਜ ਜਿਲ੍ਹਾ ਤਰਨ ਤਾਰਨ ਦੇ ਹੜ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ, ਇਸ ਦੌਰਾਨ ਉਨ੍ਹਾਂ ਪਿੰਡ ਮਰੜ ਅਤੇ ਕਿੜੀਆਂ ਵਿਖੇ ਦਰਿਆ ਦੀ ਢਾਹ ਲੱਗਣ ਕਾਰਨ ਜਮੀਨ ਤੇ ਫਸਲਾਂ ਦੇ ਹੋਏ ਨੁਕਸਾਨ ਦਾ ਵੀ ਜਾਇਜ਼ਾ ਲਿਆ ਅਤੇ ਪ੍ਰਭਾਵਿਤ ਲੋਕਾਂ ਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ।ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਅੱਜ ਜਲੰਧਰ ਜ਼ਿਲ੍ਹੇ ਦੇ ਕੁੱਕੜ ਪਿੰਡ ਵਿੱਚ ਚਿੱਟੀ ਵੇਈਂ ਵਿੱਚ ਪਾਣੀ ਦੇ ਵਧੇ ਵਹਾਅ ਨੂੰ ਦੇਖਦਿਆਂ ਰਾਹਤ ਸਮੱਗਰੀ ਵੰਡਣ ਤੋਂ ਇਲਾਵਾ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਪ੍ਰਸ਼ਾਸਨ ਨੂੰ ਨਿਰੰਤਰ ਚੌਕਸ ਰਹਿਣ ਲਈ ਆਖਿਆ। ਜਲੰਧਰ ਜਿਲ੍ਹੇ ਵਿੱਚ ਹੀ ਪਿੰਡ ਸੰਗੋਵਾਲ ਵਿੱਚ ਸਤਲੁਜ ਦਰਿਆ ਦੇ ਕੰਢਿਆਂ ਨੂੰ ਮਜਬੂਤ ਕਰਨ ਲਈ ਡਿਪਟੀ ਕਮਿਸ਼ਨਰ ਡਾ. ਹਿਮਾਸ਼ੂ ਅਗਰਵਾਲ ਵੱਲੋਂ ਫੌਜ ਦੀ ਮਦਦ ਲਈ ਗਈ।

ਇਹ ਵੀ ਪੜ੍ਹੋ  Punjab Flood News: ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਭਲਕ ਤੋਂ ਪੰਜਾਬ ‘ਚ ਹੜ੍ਹ ਪੀੜਤ ਇਲਾਕਿਆਂ ਦਾ ਕਰਨਗੇ ਦੌਰਾ

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਬਚਾਓ ਕਾਰਜਾਂ ਦਾ ਜਾਇਜਾ ਵੀ ਲਿਆ।ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ, ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨਿਰੰਤਰ ਅਜਨਾਲਾ ਵਿਖੇ ਪੀੜਤ ਪਰਿਵਾਰਾਂ ਵਿੱਚ ਜਾ ਕੇ ਉਨ੍ਹਾਂ ਨੂੰ ਰਾਹਤ ਸਮੱਗਰੀ ਵੰਡੀ।ਇਸ ਦੌਰਾਨ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ 4 ਟਰੱਕ ਰਾਹਤ ਸਮੱਗਰੀ ਦੇ ਲੈ ਕੇ ਸੁਲਤਾਨਪੁਰ ਲੋਧੀ ਪੁੱਜੇ ਜਿਸ ਵਿੱਚ ਪਸ਼ੂਆਂ ਲਈ ਫੀਡ ਤੇ ਹੋਰ ਰਾਹਤ ਸਮੱਗਰੀ ਸ਼ਾਮਲ ਹੈ। ਉਨ੍ਹਾਂ ਹੜ੍ਹ ਪ੍ਰਭਾਵਿਤ ਪਿੰਡਾਂ ਮੰਡ ਇੰਦਰਪੁਰ ਤੇ ਯੂਸਫਪੁਰ ਦਾਰੇਵਾਲ ਵਿਖੇ ਲੋਕਾਂ ਨੂੰ ਫੀਡ ਦੀ ਵੰਡ ਕੀਤੀ।ਸਹਿਬਜਾਦਾ ਅਜੀਤ ਸਿੰਘ ਨਗਰ ਦੇ ਨਯਾਗਾਓਂ ਵਿੱਚ ਪਟਿਆਲਾ ਕੀ ਰਾਓ ਦੇ ਨਾਲ ਖੁੱਡਾ ਲਾਹੌਰਾ-ਨਾਡਾ ਸੜਕ ਦੇ ਨੁਕਸਾਨ ਦੀ ਰਿਪੋਰਟ ਮਿਲਦੇ ਸਾਰ ਜ਼ਿਲ੍ਹਾ ਪ੍ਰਸ਼ਾਸਨ, ਡੀ ਸੀ ਕੋਮਲ ਮਿੱਤਲ ਦੀ ਅਗਵਾਈ ਵਿੱਚ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ, ਨੁਕਸਾਨੇ ਗਏ ਹਿੱਸੇ ‘ਤੇ ਮੁਰੰਮਤ ਅਤੇ ਪਾੜ ਪੂਰਨ ਦੇ ਕੰਮ ਦੀ ਨਿਗਰਾਨੀ ਕੀਤੀ।ਪਟਿਆਲੇ ਜਿਲ੍ਹੇ ਵਿੱਚੇ ਘੱਗਰ ਦੀ ਸਥਿਤੀ ਗੰਭੀਰ ਹੋਣ ਦੀ ਸਥਿਤੀ ਵਿੱਚ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਨੇ ਫੌਜ ਨੂੰ ਅਲਰਟ ਤੇ ਰਹਿਣ ਦੀ ਹਦਾਇਤ ਕੀਤੀ ਹੈ।

ਇਹ ਵੀ ਪੜ੍ਹੋ  ਹੁਣ ਘੱਗਰ ਤੇ ਸਤਲੁਜ਼ ਦੀ ਤਬਾਹੀ ਦਾ ਡਰ; ਪ੍ਰਸ਼ਾਸਨ ਨੇ ਲੋਕਾਂ ਨੂੰ ਪਿੰਡ ਖਾਲੀ ਕਰਨ ਦੀ ਕੀਤੀ ਅਪੀਲ

ਇਸ ਤੋਂ ਇਲਾਵਾ ਕੁਝ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਜਾਣ ਦੀ ਵੀ ਅਪੀਲ ਕੀਤੀ ਹੈ। ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲਜੀਤ ਸਿੰਘ ਭੁੱਲਰ ਅਤੇ ਹਰਭਜਨ ਸਿੰਘ ਈਟੀਓ ਨੇ ਅੱਜ ਜਿਲ੍ਹਾ ਤਰਨ ਤਾਰਨ ਦੇ ਹੜ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ, ਇਸ ਦੌਰਾਨ ਉਹਨਾਂ ਪਿੰਡ ਮਰੜ ਅਤੇ ਕਿੜੀਆਂ ਵਿਖੇ ਦਰਿਆ ਦੀ ਢਾਹ ਲੱਗਣ ਕਾਰਨ ਜਮੀਨ ਤੇ ਫਸਲਾਂ ਦੇ ਹੋਏ ਨੁਕਸਾਨ ਦਾ ਵੀ ਜਾਇਜ਼ਾ ਲਿਆ ਅਤੇ ਪ੍ਰਭਾਵਿਤ ਲੋਕਾਂ ਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੇ ਵੀ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ।ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਹੁਸੈਨੀ ਵਾਲਾ ਹੈਡਵਰਕਸ ਤੋਂ ਸਤਲੁਜ ਨਦੀ ਵਿੱਚ 3 ਲੱਖ 11 ਹਜਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਇਸ ਲਈ ਫਾਜ਼ਿਲਕਾ ਦੇ ਸਰਹੱਦੀ ਪਿੰਡਾਂ ਦੇ ਸਤਲੁਜ ਕ੍ਰੀਕ ਪਾਰ ਦੇ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਹਰ ਸਮੇਂ ਤੁਹਾਡੀ ਮਦਦ ਲਈ ਤਿਆਰ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬੰਨ੍ਹਾਂ ਦੀ ਮਜ਼ਬੂਤੀ ਲਈ ਯਤਨ: Ex Dy CM ਸਿਸੋਦੀਆ, ਕੈਬਨਿਟ ਮੰਤਰੀ ਭੁੱਲਰ ਅਤੇ ਈਟੀਓ ਵੱਲੋਂ ਬਿਆਸ ਦਰਿਆ ਦੇ ਕਮਜ਼ੋਰ ਹਿੱਸਿਆ ਦਾ ਜਾਇਜ਼ਾ

0

Punjab Flood News:ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਹਰਭਜਨ ਸਿੰਘ ਈਟੀਓ ਨੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਨਾਲ ਅੱਜ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਮਰੜ ਅਤੇ ਕਿੜੀਆਂ ਦਾ ਦੌਰਾ ਕਰਕੇ ਬਿਆਸ ਦਰਿਆ ਦੇ ਸੰਵੇਦਨਸ਼ੀਲ ਹਿੱਸਿਆਂ ਦਾ ਜਾਇਜ਼ਾ ਲਿਆ।ਇਸ ਦੌਰੇ ਦੌਰਾਨ ਆਗੂਆਂ ਨੇ ਬੰਨ੍ਹਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਸਥਾਨਕ ਨਿਵਾਸੀਆਂ ਨਾਲ ਗੱਲਬਾਤ ਕਰਕੇ ਦਰਿਆ ਦੇ ਪਾਣੀ ਦਾ ਪੱਧਰ ਵਧਣ ਕਾਰਨ ਦਰਪੇਸ਼ ਆਉਣ ਵਾਲੀਆਂ ਚੁਣੌਤੀਆਂ ਬਾਰੇ ਜਾਣਿਆ।

ਇਹ ਵੀ ਪੜ੍ਹੋ  SAS Nagar Police ਵੱਲੋਂ ਲਗਜ਼ਰੀ ਗੱਡੀਆਂ ਚੋਰੀਆਂ ਕਰਨ ਵਾਲੇ ਬਠਿੰਡਾ ਦੇ 3 ਨੌਜਵਾਨਾਂ ਸਹਿਤ ਪੰਜ ਕਾਬੂ, 18 ਗੱਡੀਆਂ ਬਰਾਮਦ

ਸਥਿਤੀ ਦੀ ਗੰਭੀਰਤਾ ਨੂੰ ਸਮਝਦਿਆਂ ਕੈਬਨਿਟ ਮੰਤਰੀਆਂ ਅਤੇ ਸ੍ਰੀ ਸਿਸੋਦੀਆ ਨੇ ਸਥਾਨਕ ਭਾਈਚਾਰੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਰਗਰਮ ਸਮਰਥਨ ਨਾਲ ਬੋਰੀਆਂ ਅਤੇ ਕਰੇਟਾਂ ਦੀ ਵਰਤੋਂ ਰਾਹੀਂ ਦਰਿਆ ਦੇ ਕਮਜ਼ੋਰ ਹਿੱਸਿਆਂ ਨੂੰ ਮਜ਼ਬੂਤ ਕਰਨ ਦੇ ਕਾਰਜ ਵਿੱਚ ਸਹਿਯੋਗ ਦਿੱਤਾ। ਇਸ ਮੌਕੇ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਜ਼ਮੀਨ ਅਤੇ ਰਿਹਾਇਸ਼ੀ ਇਲਾਕਿਆਂ ਨੂੰ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ ਤੁਰੰਤ ਉਪਾਅ ਯਕੀਨੀ ਬਣਾਉਣ ਦੇ ਨਾਲ-ਨਾਲ ਲੰਬੇ ਸਮੇਂ ਦੇ ਹੱਲ ਤਿਆਰ ਕਰਨ ਲਈ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ  ਹੁਣ ਘੱਗਰ ਤੇ ਸਤਲੁਜ਼ ਦੀ ਤਬਾਹੀ ਦਾ ਡਰ; ਪ੍ਰਸ਼ਾਸਨ ਨੇ ਲੋਕਾਂ ਨੂੰ ਪਿੰਡ ਖਾਲੀ ਕਰਨ ਦੀ ਕੀਤੀ ਅਪੀਲ

ਕੈਬਨਿਟ ਮੰਤਰੀਆਂ ਨੇ ਪਿੰਡ ਵਾਸੀਆਂ ਅਤੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਬੰਨ੍ਹਾਂ ਨੂੰ ਸਮੇਂ ਸਿਰ ਮਜ਼ਬੂਤ ਕਰਨ ਵਿੱਚ ਦਿੱਤੇ ਗਏ ਸਹਿਯੋਗ ਦੀ ਸ਼ਲਾਘਾ ਕੀਤੀ ਅਤੇ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਾਅ ਲਈ ਸਥਿਤੀ ਦੀ ਨੇੜਿਓਂ ਨਜ਼ਰ ਰੱਖ ਰਹੀ ਹੈ।ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੰਕਟ ਦੀ ਇਸ ਘੜੀ ਵਿੱਚ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਸੂਬਾ ਸਰਕਾਰ ਦਾ ਪੂਰਾ ਅਮਲਾ ਪਹਿਲੇ ਦਿਨ ਤੋਂ ਸਰਗਰਮ ਹੈ। ਉਨ੍ਹਾਂ ਕਿਹਾ ਕਿ ਸੀਨੀਅਰ ਆਗੂ ਮਨੀਸ਼ ਸਿਸੋਦੀਆ ਅਤੇ ਆਪ ਦੀ ਸਮੁੱਚੀ ਲੀਡਰਸ਼ਿਪ ਇਸ ਮੁਸ਼ਕਲ ਸਮੇਂ ਵਿੱਚ ਪੰਜਾਬੀਆਂ ਨਾਲ ਡਟ ਕੇ ਖੜ੍ਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Bathinda ਸ਼ਹਿਰ ‘ਚ ਇੱਕ ਘਰ ਦੀ ਛੱਤ ਡਿੱਗੀ, ਔਰਤ ਦੀ ਮੌਤ, ਦੋ ਜ਼ਖਮੀ

0

Bathinda News:ਸਥਾਨਕ ਪਾਰਸ ਰਾਮ ਨਗਰ ਵਿੱਚ ਐਫਸੀਆਈ ਗੋਦਾਮ ਦੀ ਗਲੀ ਵਿੱਚ ਇੱਕ ਘਰ ਦੀ ਛੱਤ ਡਿੱਗ ਗਈ ਜਿਸ ਵਿੱਚ ਤਿੰਨ ਲੋਕ ਮਲਬੇ ਹੇਠ ਦੱਬ ਗਏ ਅਤੇ ਗੰਭੀਰ ਜ਼ਖਮੀ ਹੋ ਗਏ।ਸਹਾਰਾ ਹੈੱਡਕੁਆਰਟਰ ‘ਤੇ ਹਾਦਸੇ ਦੀ ਸੂਚਨਾ ਮਿਲਣ ‘ਤੇ ਹੈਲਪਲਾਈਨ ਟੀਮ ਰਾਜਿੰਦਰ ਕੁਮਾਰ ਅਤੇ ਸੰਦੀਪ ਗਿੱਲ ਐਂਬੂਲੈਂਸ ਲੈ ਕੇ ਹਾਦਸੇ ਵਾਲੀ ਥਾਂ ‘ਤੇ ਪਹੁੰਚੇ।ਉੱਥੇ ਮਲਬੇ ਹੇਠ ਤਿੰਨ ਲੋਕ ਦੱਬੇ ਹੋਏ ਸਨ।

ਇਹ ਵੀ ਪੜ੍ਹੋ SAS Nagar Police ਵੱਲੋਂ ਲਗਜ਼ਰੀ ਗੱਡੀਆਂ ਚੋਰੀਆਂ ਕਰਨ ਵਾਲੇ ਬਠਿੰਡਾ ਦੇ 3 ਨੌਜਵਾਨਾਂ ਸਹਿਤ ਪੰਜ ਕਾਬੂ, 18 ਗੱਡੀਆਂ ਬਰਾਮਦ

ਉਨ੍ਹਾਂ ਨੂੰ ਸਹਾਰਾ ਜਨ ਸੇਵਾ ਟੀਮ ਨੇ ਲੋਕਾਂ ਦੀ ਮਦਦ ਨਾਲ ਬਾਹਰ ਕੱਢਿਆ ਅਤੇ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਲਿਜਾਇਆ ਗਿਆ। ਤਿੰਨ ਜ਼ਖਮੀਆਂ ਵਿੱਚ ਇੱਕ ਔਰਤ, ਇੱਕ ਕੁੜੀ ਅਤੇ ਇੱਕ ਮੁੰਡਾ ਸ਼ਾਮਲ ਹਨ।ਜ਼ਖਮੀ ਔਰਤ ਨੂੰ ਡਿਊਟੀ ‘ਤੇ ਮੌਜੂਦ ਡਾਕਟਰ ਨੇ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਔਰਤ ਦੀ ਪਛਾਣ ਮੰਜੂ ਸ਼ਰਮਾ ਵਜੋਂ ਹੋਈ ਹੈ, ਜੋ ਕਿ ਪਾਰਸ ਰਾਮ ਨਗਰ ਦੇ ਰਹਿਣ ਵਾਲੇ ਸੰਜੇ ਸ਼ਰਮਾ (47) ਦੀ ਪਤਨੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1907341