Tuesday, May 19, 2026
Home Blog Page 485

ਅਕਾਲੀ ਦਲ ਦੇ ਬਠਿੰਡਾ ਸ਼ਹਿਰੀ ਹਲਕੇ ਦੀ ਲੀਡਰਸ਼ਿਪ ਵੱਲੋਂ ਹੜ ਪੀੜ੍ਹਤਾਂ ਲਈ ਇਕੱਠੇ ਕੀਤੇ ਰਾਸ਼ਨ ਦੇ ਟਰੱਕ ਨੂੰ ਹਰਸਿਮਰਤ ਨੇ ਕੀਤਾ ਰਵਾਨਾ

0

Bathinda News: ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਦੀ ਮਿਹਨਤ ਸਦਕਾ ਸਮੁੱਚੀ ਲੀਡਰਸ਼ਿਪ ਵੱਲੋਂ ਯੋਗਦਾਨ ਪਾਉਂਦਿਆਂ ਅੱਜ ਹੜ ਪ੍ਰਭਾਵਿਤ ਇਲਾਕੇ ਦੇ ਪੀੜਤ ਪਰਿਵਾਰਾਂ ਲਈ ਘਰੇਲੂ ਰਾਸ਼ਨ ਦਾ ਭਰੇ ਟਰੱਕ ਨੂੰ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਝੰਡੀ ਦੇ ਕੇ ਰਵਾਨਾ ਕੀਤਾ। ਇਸ ਦੌਰਾਨ ਹਲਕੇ ਦੀ ਲੀਡਰਸ਼ਿਪ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਿਛਲੇ 15 ਦਿਨਾਂ ਤੋਂ ਹੜ ਪ੍ਰਭਾਵਿਤ ਇਲਾਕੇ ਦੇ ਪੀੜਤ ਪਰਿਵਾਰਾਂ ਲਈ ਕੀਤੇ ਜਾਂਦੇ ਯਤਨਾਂ ਦੀ ਸਲਾਘਾ ਪੀੜਤ ਪਰਿਵਾਰਾਂ ਦੀ ਮਦਦ ਕਰਨ ਦਾ ਪ੍ਰਣ ਲਿਆ ਤੇ ਆਉਂਦੇ ਦਿਨਾਂ ਵਿੱਚ ਹੋਰ ਟਰੱਕ ਭੇਜਣ ਦਾ ਵੀ ਫੈਸਲਾ ਕੀਤਾ

ਇਹ ਵੀ ਪੜ੍ਹੋ SGPC ਮੁਲਾਜ਼ਮਾਂ ਵੱਲੋਂ ਇਕ ਦਿਨ ਤਨਖ਼ਾਹ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਦੇਣ ਦਾ ਫੈਸਲਾ

ਇਸ ਮੌਕੇ ਹਰਸਿਮਰਤ ਕੌਰ ਬਾਦਲ ਨੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋ ਸਮੇਤ ਲੀਡਰਸ਼ਿਪ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੀੜਤ ਪਰਿਵਾਰਾਂ ਦੇ ਨਾਲ ਚਟਾ ਵਾਂਗ ਖੜਾ ਹੈ ਅਤੇ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ ਉਹਨਾਂ ਕਿਹਾ ਕਿ ਮਾਨ ਸਰਕਾਰ ਦੀ ਕਾਰਗੁਜ਼ਾਰੀ ਕਿਤੇ ਨਜ਼ਰ ਨਹੀਂ ਆ ਰਹੀ ਅਤੇ ਹੁਣ ਵਿਧਾਇਕਾਂ ਵੱਲੋਂ ਵੀ ਪਾਰਟੀ ਤੇ ਸਵਾਲ ਉਠਾਏ ਜਾ ਰਹੇ ਹਨ ਜਿਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਅਸਤੀਫਾ ਦੇਣਾ ਚਾਹੀਦਾ ਹੈ।

ਇਹ ਵੀ ਪੜ੍ਹੋ ਜ਼ਮੀਨਾਂ ਦੀ ਪੱਕੀ ਮਾਲਕੀ ਦਵਾਉਣ ਅਤੇ ਸੁਰੱਖਿਅਤ ਸਥਾਨਾਂ ਤੇ ਰਿਹਾਇਸ਼ੀ ਜਗ੍ਹਾ ਦੇਣ ਸਬੰਧੀ ਕੀਤੇ ਜਾਣਗੇ ਵਿਸ਼ੇਸ਼ ਯਤਨ-ਗਵਰਨਰ ਗੁਲਾਬ ਚੰਦ ਕਟਾਰੀਆ

ਇਸ ਮੌਕੇ ਹਲਕਾ ਇੰਚਾਰਜ਼ ਬਬਲੀ ਢਿੱਲੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਪਣੀ ਖੇਤਰੀ ਪਾਰਟੀ ਹੈ ਜਿਸ ਦਾ ਆਪਣਿਆਂ ਨਾਲ ਔਖੇ ਸਮੇਂ ਵਿੱਚ ਖੜਨਾ ਮੁਢਲਾ ਫਰਜ਼ ਬਣਦਾ ਹੈ ਉਹਨਾਂ ਕਿਹਾ ਕਿ ਆਉਂਦੇ ਦਿਨਾਂ ਵਿੱਚ ਹੋਰ ਰਾਹਤ ਸਮੱਗਰੀ ਇਕੱਠੀ ਕਰਕੇ ਹੋਰ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਉਹਨਾਂ ਦੇ ਨਾਲ ਸਮੁੱਚੀ ਅਕਾਲੀ ਲੀਡਰਸ਼ਿਪ ਅਤੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਹਰਿਆਣਾ ਸਰਕਾਰ ਨੇ ਹੜ੍ਹ ਪੀੜਤਾਂ ਲਈ ਵਧਾਇਆ ਮਦਦ ਦਾ ਹੱਥ, ਪੰਜਾਬ ਤੇ ਜੰਮੂ-ਕਸ਼ਮੀਰ ਨੂੰ ਦਿੱਤੀ ਪੰਜ-ਪੰਜ ਕਰੋੜ ਮੱਦਦ

0

👉ਵੱਧ ਰਾਹਤ ਸਮੱਗਰੀ ਵੀ ਤੁਰੰਤ ਉਪਲਬਧ ਕਰਵਾਉਣ ਦਾ ਦਿੱਤਾ ਭਰੋਸਾ
Haryana News:ਹਰਿਆਣਾ ਸਰਕਾਰ ਨੇ ਭਾਰੀ ਬਰਸਾਤ ਨਾਲ ਉਤਪਨ ਆਪਦਾ ਦੀ ਮਾਰ ਝੇਲ ਰਹੇ ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਲੋਕਾਂ ਦੇ ਨਾਲ ਡੁੰਘੀ ਇੱਕਜੁਟਤਾ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਰਾਹਤ ਫੰਡ ਤੋਂ ਦੋਨੋਂ ਸੂਬਿਆਂ ਨੂੰ ਪੰਜ-ਪੰਜ ਕਰੋੜ ਰੁਪਏ ਦੀ ਸਹਾਇਤਾ ਰਕਮ ਜਾਰੀ ਕੀਤੀ ਹੈ। ਇਸ ਸਹਾਇਤਾ ਰਕਮ ਦਾ ਉਦੇਸ਼ ਪ੍ਰਭਾਵਿਤ ਪਰਿਵਾਰਾਂ ਨੂੰ ਤੁਰੰਤ ਰਾਹਤ ਪਹੁੰਚਾਉਣਾ ਅਤੇ ਦੋਨੋਂ ਸੂਬਿਆਂ ਵਿੱਚ ਚਲਾਏ ਜਾ ਰਹੇ ਬਚਾਅ ਅਤੇ ਪੁਨਰਵਾਸ ਕੰਮਾਂ ਨੂੰ ਮਜਬੂਤ ਬਨਾਉਣਾ ਹੈ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਅਤੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਸ੍ਰੀ ਉਮਰ ਅਬਦੁੱਲਾ ਨੂੰ ਲਿਖੇ ਪੱਤਰ ਵਿੱਚ ਕਿਹਾ ਕਿ ਕੁਦਰਤੀ ਆਪਦਾ ਦੇ ਇਸ ਸਮੇਂ ਵਿੱਚ ਹਰਿਆਣਾ ਸਰਕਾਰ ਅਤੇ ਸੂਬੇ ਦੀ ਜਨਤਾ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਖੜੀ ਹੈ।

ਇਹ ਵੀ ਪੜ੍ਹੋ  Punjab flood; CM Mann ਨੇ ਜਤਾਈ ਉਮੀਦ; ਪੰਜਾਬ ਉਪਰ ਆਈ ਸੰਕਟ ਦੀ ਘੜੀ ‘ਚ ਦੇਸ਼ ਨਾਲ ਖੜ੍ਹੇਗਾ

ਉਨ੍ਹਾਂ ਨੇ ਕਿਹਾ ਕਿ ਭਾਰੀ ਬਰਸਾਤ ਅਤੇ ਹੜ੍ਹ ਦੇ ਹਾਲਾਤ ਨਾਲ ਆਮਜਨਤਾ ਨੁੰ ਗੰਭੀਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਅਜਿਹੇ ਵਿੱਚ ਗੁਆਂਢੀ ਸੂਬੇ ਅਤੇ ਮਿੱਤਰ ਦੀ ਭੁਮਿਕਾ ਨਿਭਾਉਣਾ ਹਰਿਆਣਾ ਸਰਕਾਰ ਦੀ ਜਿਮੇਵਾਰੀ ਹੈ।ਮੁੱਖ ਮੰਤਰੀ ਨੇ ਇਹ ਵੀ ਭਰੋਸਾ ਦਿੱਤਾ ਕਿ ਪ੍ਰਭਾਵਿਤ ਲੋਕਾਂ ਤੱਕ ਜਲਦੀ ਅਤੇ ਕਾਫੀ ਸਹਾਇਤਾ ਪਹੁੰਚਾਉਣ ਲਈ ਹਰਿਆਣਾ ਸਰਕਾਰ ਹਰ ਸੰਭਵ ਸਹਿਯੋਗ ਦੇਣ ਨੂੰ ਤਿਆਰ ਹੈ। ਉਨ੍ਹਾਂ ਨੇ ਦੋਨੋਂ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਕਿਸੇ ਤਰ੍ਹਾ ਦੀ ਵੱਧ ਰਾਹਤ ਸਮੱਗਰੀ ਜਾਂ ਸਹਾਇਤਾ ਦੀ ਜਰੂਰਤ ਹੋਵੇ ਤਾਂ ਬਿਨ੍ਹਾਂ ਕਿਸੇ ਸੰਕੋਚ ਜਾਣੂ ਕਰਾਉਣ, ਹਰਿਆਣਾ ਸਰਕਾਰ ਤੁਰੰਤ ਜਰੂਰੀ ਮਦਦ ਉਪਲਬਧ ਕਰਵਾਏਗੀ।

ਇਹ ਵੀ ਪੜ੍ਹੋ  ਪਟਿਆਲਾ ਪੁਲਿਸ ਵੱਲੋਂ ਸਾਈਬਰ ਠੱਗਾਂ ਨੂੰ ਬੈਂਕ ਖਾਤੇ ਅਤੇ ਮੋਬਾਇਲ ਸਿਮ ਕਾਰਡ ਮੁਹੱਈਆ ਕਰਵਾਉਣ ਵਾਲਾ ਗਿਰੋਹ ਕਾਬੂ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਆਪਦਾ ਦੀ ਇਸ ਘੜੀ ਵਿੱਚ ਪ੍ਰਭਾਵਿਤ ਲੋਕਾਂ ਦੇ ਚਿਹਰਿਆਂ ‘ਤੇ ਆਸ ਅਤੇ ਰਾਹਤ ਮੋੜਨਾ ਸੱਭ ਤੋਂ ਵੱਧ ਪ੍ਰਾਥਮਿਕਤਾ ਹੈ। ਹਰਿਆਣਾ ਸਰਕਾਰ ਇਸ ਦਿਸ਼ਾ ਵਿੱਚ ਆਪਣਾ ਯੋਗਦਾਨ ਯਕੀਨੀ ਕਰੇਗੀ, ਤਾਂ ਜੋ ਸੰਕਟ ਦੀ ਇਸ ਸਥਿਤੀ ਵਿੱਚ ਕੋਈ ਵੀ ਪਰਿਵਾਰ ਆਪਣੇ ਨੂੰ ਇੱਕਲਾ ਨਾਲ ਮਹਿਸੂਸ ਕਰੇ।ਵਰਨਣਯੋਗ ਹੈ ਕਿ ਹਾਲ ਹੀ ਵਿੱਚ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਨੂੰ ਪੱਤਰ ਲਿੱਖ ਕੇ ਆਪਦਾ ਦੀ ਇਸ ਘੜੀ ਵਿੱਚ ਮਨੁੱਖਤਾ ਅਤੇ ਭਾਈਚਾਰੇ ਦੇ ਨਾਤੇ ਹਰਿਆਣਾ ਸਰਕਾਰ ਵੱਲੋਂ ਸਹਿਯੋਗ ਦੀ ਪੇਸ਼ਕਸ਼ ਕੀਤੀ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Punjab flood; CM Mann ਨੇ ਜਤਾਈ ਉਮੀਦ; ਪੰਜਾਬ ਉਪਰ ਆਈ ਸੰਕਟ ਦੀ ਘੜੀ ‘ਚ ਦੇਸ਼ ਨਾਲ ਖੜ੍ਹੇਗਾ

0

ਕਿਹਾ, ਪੰਜਾਬ ਨੇ ਹਮੇਸ਼ਾ ਦੇਸ਼ ਲਈ ਮੂਹਰੇ ਹੋ ਕੇ ਲੜਾਈ ਲੜੀ ਤੇ ਹੁਣ ਪੰਜਾਬ ਖੁਦ ਸੰਕਟ ‘ਚ
Firozpur News:Punjab flood;  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਹੈ ਕਿ ਪੰਜਾਬ ਦੇ ਉੱਪਰ ਆਈ ਸੰਕਟ ਦੀ ਘੜੀ ‘ਚ ਦੇਸ ਉਨ੍ਹਾਂ ਦੇ ਨਾਲ ਖੜ੍ਹਾ ਹੋਵੇਗਾ। ਫ਼ਿਰੋਜਪੁਰ ‘ਚ ਹੜ੍ਹਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ: ਮਾਨ ਨੇ ਕਿਹਾ ਕਿ, ‘‘ ਦੇਸ ਦੀ ਹਰੇਕ ਔਖੀ ਘੜੀ ਵਿਚ ਪੰਜਾਬ ਅੱਗੇ ਹੋ ਕੇ ਲੜਿਆ ਹੈ, ਚਾਹੇ ਗੱਲ ਅਜ਼ਾਦੀ ਦੀ ਹੋਵੇ ਜਾਂ ਹਰੀ ਕ੍ਰਾਂਤੀ ਦੀ, ਸਾਡੀਆਂ ਸਭ ਤੋਂ ਵੱਧ ਕੁਰਬਾਨੀਆਂ ਸਾਡੀਆਂ ਨੇ ਤੇ ਅੱਜ ਪੰਜਾਬ ਸੰਕਟ ‘ਚ ਹੈ ਤਾਂ ਮੈਂ ਉਮੀਦ ਕਰਦਾ ਕਿ ਦੇਸ ਹੁਣ ਉਨ੍ਹਾਂ ਦੇ ਨਾਲ ਖੜ੍ਹਾ ਹੋਵੇਗਾ। ‘’

ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਕਿਸ਼ਤੀ ਰਾਹੀਂ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ, ‘‘ਅਸੀਂ ਭੀਖ ਨਹੀਂ ਮੰਗ ਰਹੇ, ਬਲਕਿ ਆਪਣਾ ਹੱਕ ਮੰਗਦੇ ਹਾਂ। ‘’ ਭਗਵੰਤ ਸਿੰਘ ਮਾਨ ਮੁਤਾਬਕ ਜੇਕਰ ਕੇਂਦਰ ਪੰਜਾਬ ਦਾ 50 ਹਜਾਰ ਕਰੋੜ ਜੀਐਸਟੀ ਅਤੇ 8000 ਕਰੋੜ ਆਰਡੀਐਫ਼ ਵੀ ਬਕਾਇਆ ਜਾਰੀ ਕਰ ਦੇਣ ਤਾਂ ਅਸੀਂ ਉਸਦੇ ਨਾਲ ਹੀ ਸਾਰ ਲਵਾਂਗੇ । ਮੁੱਖ ਮੰਤਰੀ ਸ: ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਫ਼ੋਨ ਕਰਕੇ ਪੰਜਾਬ ਵਿਚ ਹੜ੍ਹਾਂ ਦੀ ਸਥਿਤੀ ਬਾਰੇ ਪੁਛਿਆ ਗਿਆ ਹੈ ਤੇ ਇਸਤੋਂ ਪਹਿਲਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਵੀ ਜਾਣਕਾਰੀ ਲਈ ਗਈ ਹੈ।

ਇਹ ਵੀ ਪੜ੍ਹੋ punjab flood news; ਲਾਲਜੀਤ ਭੁੱਲਰ ਨੇ ਹਰੀਕੇ ਪੱਤਣ ਦੇ ਹੜ੍ਹ ਪੀੜਤ ਪਰਿਵਾਰਾਂ ਨੂੰ ਰਾਹਤ ਸਮੱਗਰੀ ਵੰਡੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜ੍ਹਾਂ ਦੀ ਇਸ ਸਥਿਤੀ ਵਿਚ ਭਾਰਤੀ ਫ਼ੌਜ ਵੱਲੋਂ ਨਿਭਾਈ ਜਾ ਰਹੀ ਭੂਮਿਕਾ ਦੀ ਸਲਾਘਾ ਕੀਤੀ ਹੈ। ਇਸਤੋਂ ਇਲਾਵਾ ਉਨ੍ਹਾਂ ਕਿਹਾ ਕਿ ਹਾਲੇ ਤੱਕ ਪੰਜਾਬ ਵਿਚ ਪੈਂਦੇ ਤਿੰਨੋਂ ਮੇਨ ਡੈਮ ਰਣਜੀਤ ਸਾਗਰ, ਪੌਂਗ ਡੈਮ ਤੇ ਭਾਖੜਾ ਸੇਫ ਹਨ। ਇੱਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਸਰਹੱਦੀ ਇਲਾਕਿਆਂ ਵਿਚ ਜਮੀਨਾਂ ਦੀ ਮਾਲਕੀ ਦਿਵਾਉਣ ਅਤੇ ਮਿੱਟੀ ਕੱਢਣ ਦਾ ਮੁੱਦਾ ਕੇਂਦਰ ਕੋਲ ਚੁੱਕਣ ਦਾ ਭਰੋਸਾ ਦਿਵਾਇਆ। ਇਸਦੇ ਨਾਲ ਹੀ ਉਨ੍ਹਾਂ ਹੜ੍ਹਾਂ ਕਾਰਨ ਹੋਏ ਨੂਕਸਾਨ ਦਾ ਮੁਆਵਜ਼ਾ ਖੇਤਾਂ ਦੇ ਕਾਸ਼ਤਕਾਰਾਂ ਨੂੰ ਵੀ ਦਿਵਾਉਣ ਬਾਰੇ ਕਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪਟਿਆਲਾ ਪੁਲਿਸ ਵੱਲੋਂ ਸਾਈਬਰ ਠੱਗਾਂ ਨੂੰ ਬੈਂਕ ਖਾਤੇ ਅਤੇ ਮੋਬਾਇਲ ਸਿਮ ਕਾਰਡ ਮੁਹੱਈਆ ਕਰਵਾਉਣ ਵਾਲਾ ਗਿਰੋਹ ਕਾਬੂ

0

Patiala News: Patiala police; ਐਸ.ਐਸ.ਪੀ ਵਰੁਨ ਸ਼ਰਮਾ ਦੀ ਨਿਗਰਾਨੀ ਹੇਠ ਪਟਿਆਲਾ ਪੁਲਿਸ ਦੀ ਸਾਈਬਰ ਕਰਾਇਮ ਟੀਮ ਨੇ ਐਸ.ਪੀ ਸਾਈਬਰ ਕਰਾਇਮ ਅਤੇ ਆਰਥਿਕ ਅਪਰਾਧ ਆਸਵੰਤ ਸਿੰਘ ਅਤੇ ਇੰਸਪੈਕਟਰ ਤਰਨਦੀਪ ਕੌਰ ਐਸ.ਐਚ.ਓ ਥਾਣਾ ਸਾਈਬਰ ਕਰਾਇਮ ਦੀ ਅਗਵਾਈ ਹੇਠ ਪਟਿਆਲੇ ਦੇ ਇੱਕ ਅਜਿਹੇ ਗਿਰੋਹ ਨੂੰ ਫੜਿਆ ਹੈ ਜੋ ਫਿਲੀਪੀਨਜ਼ ਬੈਠੇ ਸਾਈਬਰ ਠੱਗਾ ਨੂੰ ਪੈਸੇ ਲੈ ਕੇ ਸਾਈਬਰ ਠੱਗੀ ਮਾਰਨ ਲਈ ਬੈਂਕ ਖਾਤੇ ਅਤੇ ਮੋਬਾਇਲ ਸਿਮ ਕਾਰਡ ਮੁਹੱਈਆ ਕਰਵਾ ਰਿਹਾ ਸੀ। ਆਮ ਲੋਕਾਂ ਦੇ ਨਾਮ ਤੇ ਲਏ ਗਏ ਇਹਨਾਂ ਮੋਬਾਇਲ ਸਿਮਾਂ ਰਾਹੀਂ ਫਿਲੀਪੀਨਜ਼ ਬੈਠੇ ਸਾਈਬਰ ਠੱਗਾਂ ਵੱਲੋਂ ਭੋਲੇ ਭਾਲੇ ਲੋਕਾਂ ਨੂੰ ਫੋਨ ਕਰਕੇ ਉਹਨਾਂ ਨੂੰ ਡਿਜੀਟਲ ਅਰੈਸਟ ਦਾ ਡਰਾਵਾ ਦੇ ਕੇ ਜਾਂ ਨਿਵੇਸ਼ ਸਕੀਮਾਂ ਦਾ ਝਾਂਸਾ ਦੇ ਕੇ ਸਾਈਬਰ ਧੋਖਾਧੜੀ ਦਾ ਸ਼ਿਕਾਰ ਬਣਾ ਕੇ ਇਹਨਾਂ ਆਮ ਲੋਕਾਂ ਦੇ ਨਾਮ ਤੇ ਖੋਲੇ ਗਏ ਬੈਂਕ ਖਾਤਿਆਂ ਵਿੱਚ ਪੈਸੇ ਪੁਆ ਲਏ ਜਾਂਦੇ ਸਨ ਅਤੇ ਫਿਰ ਇਸ ਪੈਸੇ ਨੂੰ ਹੋਰ ਬੈਂਕ ਖਾਤਿਆਂ ਵਿਚੋਂ ਘੁਮਾ ਕੇ ਕਢਵਾ ਲਿਆ ਜਾਂਦਾ ਸੀ ।

ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਕਿਸ਼ਤੀ ਰਾਹੀਂ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਹੁਣ ਤੱਕ ਇਸ ਗਿਰੋਹ ਦੇ 4 ਮੈਂਬਰਾ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਿਆ ਹੈ। ਪੰਕਜ਼, ਅਰਸ਼ਦੀਪ ਅਤੇ ਮੰਗਾ ਸਿੰਘ (ਸਾਰੇ ਪਟਿਆਲਾ ਦੇ ਵਾਸੀ) ਵੱਲੋਂ ਚਲਾਇਆ ਜਾ ਰਿਹਾ ਇਹ ਗਿਰੋਹ ਭੋਲੇ ਭਾਲੇ ਨੋਜਵਾਨਾ ਨੂੰ ਨੋਕਰੀ ਦੇਣ ਦਾ ਝਾਂਸਾ ਦੇ ਕੇ ਉਹਨਾਂ ਦਾ ਸੈਲਰੀ ਖਾਤੇ ਉਹਨਾ ਦੇ ਨਾਮ ਤੇ ਖੁਲਵਾ ਕੇ ਉਸ ਖਾਤੇ ਦਾ ਸਾਰਾ ਵੇਰਵਾ, ATM Card, ਅਤੇ Net Banking ਦਾ ਵੇਰਵਾ ਆਪਣੇ ਕੋਲ ਰੱਖ ਲੈਂਦੇ ਸਨ। ਫਿਰ ਇਸ ਬੈਂਕ ਖਾਤੇ ਦਾ ATM Card, ਅਤੇ Net Banking ਦਾ ਵੇਰਵਾ ਫਿਲੀਪੀਨਜ਼ ਬੈਠੇ ਸਾਈਬਰ ਠੱਗਾਂ ਬਾਬੂ ਅਤੇ ਸੂਮੀ (ਜੋ ਪੰਜਾਬੀ ਮੂਲ ਦੇ ਹਨ) ਨੂੰ ਵੇਚ ਦਿੰਦੇ ਸਨ। ਇਹਨਾ ਵੱਲੋਂ ਇੱਕ ਸੇਵਿੰਗ ਬੈਂਕ ਖਾਤਾ 10,000/-ਰੁਪਏ ਅਤੇ ਇੱਕ ਕਰੰਟ ਬੈਂਕ ਖਾਤਾ 40,000/-ਰੁਪਏ ਵਿੱਚ ਵੇਚਿਆ ਜਾਂਦਾ ਸੀ।

ਇਹ ਵੀ ਪੜ੍ਹੋ Mohali Police ਵੱਲੋਂ ਟੈਕਸੀ ਡਰਾਈਵਰ ਦੇ ਕਤਲ ਮਾਮਲੇ ‘ਚ ਜੈਸ਼ ਏ ਮੁਹੰਮਦ ਅੱਤਵਾਦੀ ਜੱਥੇਵੰਦੀ ਦਾ ਕਾਰਕੁੰਨ ਸਾਥੀਆਂ ਸਮੇਤ ਗ੍ਰਿਫਤਾਰ

ਹੁਣ ਤੱਕ ਇਸ ਗੈਂਗ ਨੇ 30 ਤੋਂ ਵੱਧ ਬੈਂਕ ਖਾਤੇ ਫਿਲੀਪੀਨਜ਼ ਬੈਠੇ ਸਾਈਬਰ ਠੱਗਾ ਨੂੰ ਵੇਚੇ ਹਨ, ਜਿਹਨਾ ਵੱਲੋਂ ਕੁੱਝ ਮਹੀਨਿਆਂ ਵਿੱਚ ਹੀ ਇਹਨਾ ਬੈਂਕ ਖਾਤਿਆ ਰਾਹੀ ਕਰੋੜਾਂ ਰੁਪਏ ਦੀ ਧੋਖਾਧੜੀ ਕੀਤੀ ਗਈ ਹੈ। ਇਹਨਾ ਮਿਊਲ ਬੈਂਕ ਖਾਤਿਆਂ ਵਿੱਚ ਹੋਏ ਲੈਣ-ਦੇਣ ਦੀ ਪੂਰੀ ਜਾਣਕਾਰੀ ਬੈਂਕਾ ਤੋਂ ਪ੍ਰਾਪਤ ਕੀਤੀ ਜਾ ਰਹੀ ਹੈ।ਇਸ ਗਿਰੋਹ ਨੇ ਚੌਰਾ ਰੋਡ ਪਟਿਆਲਾ ਵਿਖੇ ਕੁੱਝ ਸਮੇਂ ਲਈ ਇੱਕ ਅਣ-ਅਧਿਕਾਰਤ ਡੀ-ਐਡੀਕਸ਼ਨ ਸੈਂਟਰ ਵੀ ਚਲਾਇਆ ਸੀ ਅਤੇ ਨਸ਼ਾ ਕਰਨ ਵਾਲਿਆ ਨੂੰ 500/-ਰੁਪਏ ਪ੍ਰਤੀ ਸਿਮ ਦਾ ਲਾਲਚ ਦੇ ਕੇ ਉਹਨਾ ਦੇ ਨਾਵਾਂ ਤੇ ਨਵੇਂ ਸਿਮ ਕਾਰਡ ਖਰੀਦ ਲਏ। ਇਹ ਸਿਮ ਕਾਰਡ ਵੀ ਅੱਗੇ ਫਿਲੀਪੀਨਜ਼ ਬੈਠੇ ਸਾਈਬਰ ਠੱਗਾ ਨੂੰ ਵੇਚੇ ਜਾਂਦੇ ਸਨ ਅਤੇ ਕੋਰੀਅਰ ਰਾਹੀ ਟੀ.ਸ਼ਰਟ ਵਿੱਚ ਲੁਕਾ ਛੁਪਾ ਕੇ ਫਿਲੀਪੀਨਜ਼ ਭੇਜੇ ਜਾਂਦੇ ਸਨ। ਹੁਣ ਤੱਕ ਇਸ ਗੈਂਗ ਨੇ ਲਗਭਗ 50 ਸਿਮ ਕਾਰਡ ਫਿਲੀਪੀਨਜ਼ ਭੇਜੇ ਹਨ।

ਇਹ ਵੀ ਪੜ੍ਹੋ Sri Muktsar Sahib Police ਵੱਲੋਂ ਲਾਰੈਂਸ ਬਿਸ਼ਨੋਈ ਗਿਰੋਹ ਦੇ ਨਜ਼ਦੀਕੀ ਸਾਥੀ ਸ੍ਰੀ ਮੁਕਤਸਰ ਸਾਹਿਬ ‘ਚ ਕੀਤੇ ਗ੍ਰਿਫ਼ਤਾਰ

ਇਹ ਸਿਮ ਕਾਰਡ ਸਾਈਬਰ ਠੱਗਾ ਵੱਲੋਂ ਭਾਰਤ ਵਿੱਚ ਭੋਲਾ ਭਾਲੇ ਲੋਕਾ ਨੂੰ ਕਾਲ ਕਰਨ ਲਈ ਵਰਤੇ ਜਾਂਦੇ ਹਨ। ਇਹ ਸਾਰੇ ਸਿਮ ਕਾਰਡ ਡੀਜੀਟਲ ਜ਼ੋਨ ਦੁਕਾਨ ਤੋਂ ਬਿਨਾਂ ਸਹੀ ਜਾਂਚ ਪੜਤਾਲ ਦੇ ਵੇਚੇ ਗਏ ਸਨ। ਇਸ ਦੁਕਾਨ ਦੇ ਮਾਲਕ ਬੀਰਬਲ ਪੁੱਤਰ ਕ੍ਰਿਸ਼ਨ ਚੰਦ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਮਾਮਲੇ ਸਬੰਧੀ ਮੁਕੱਦਮਾ 27.08.2025 भ/प 316(2), 318(4), 336(3), 338, 340(2), 351(2), 61(2) BNS ਅਤੇ 66-ਸੀ ਆਈ.ਟੀ ਐਕਟ ਥਾਣਾ ਸਾਈਬਰ ਕਰਾਇਮ ਪਟਿਆਲਾ ਦਰਜ ਰਜਿਸਟਰ ਕੀਤਾ ਗਿਆ ਹੈ ਜਿਸ ਵਿੱਚ ਹੁਣ ਤੱਕ 4 ਦੋਸ਼ੀ ਗ੍ਰਿਫਤਾਰ ਕੀਤੇ ਗਏ ਹਨ। ਫਿਲੀਪੀਨਜ਼ ਬੈਠੇ ਸਾਈਬਰ ਠੱਗਾਂ ਬਾਬੂ ਅਤੇ ਸੂਮੀ ਦੇ ਪੰਜਾਬ ਕਨੈਕਸ਼ਨ ਸਬੰਧੀ ਤਫਤੀਸ਼ ਜਾਰੀ ਹੈ ਤਾਂ ਜੋ ਇਸ ਸਾਈਬਰ ਧੋਖਾਧੜੀ ਦੇ ਪੂਰੇ ਜਾਲ ਨੂੰ ਬੇਨਕਾਬ ਕੀਤਾ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

punjab flood news; ਲਾਲਜੀਤ ਭੁੱਲਰ ਨੇ ਹਰੀਕੇ ਪੱਤਣ ਦੇ ਹੜ੍ਹ ਪੀੜਤ ਪਰਿਵਾਰਾਂ ਨੂੰ ਰਾਹਤ ਸਮੱਗਰੀ ਵੰਡੀ

0

👉ਫੂਡ ਕਿੱਟਾਂ, ਪਾਣੀ, ਰਾਸ਼ਨ ਅਤੇ ਪਸ਼ੂਆਂ ਲਈ ਚਾਰਾ, ਤੂੜੀ ਤੇ ਫੀਡ ਮੁਹੱਈਆ ਕਰਵਾਈ
punjab flood news:ਪੰਜਾਬ ਦੇ ਜੇਲ੍ਹ ਤੇ ਆਵਾਜਾਈ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਜ਼ਿਲ੍ਹਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਅਤੇ ਪਿੰਡ ਜੱਲੋਕੇ ਦੇ ਲੋਕਾਂ ਨੂੰ ਰਾਹਤ ਸਮੱਗਰੀ ਵੰਡੀ।ਦਰਿਆਈ ਪਾਣੀ ਦੀ ਮਾਰ ਕਰਕੇ ਮੌਜੂਦਾ ਸਥਿਤੀ ਅਤੇ ਨੁਕਸਾਨ ਦੀ ਭਰਪਾਈ ਕਰਨ ਦਾ ਭਰੋਸਾ ਦਿੰਦਿਆਂ ਉਨ੍ਹਾਂ ਨੇ ਲੋੜਵੰਦ ਲੋਕਾਂ ਨੂੰ ਫੂਡ ਕਿੱਟਾਂ, ਪਾਣੀ, ਰਾਸ਼ਨ ਆਦਿ ਰਾਹਤ ਸਮੱਗਰੀ ਵੰਡੀ ਅਤੇ ਪਸ਼ੂਆਂ ਲਈ ਚਾਰਾ, ਤੂੜੀ ਤੇ ਫੀਡ ਦਾ ਪ੍ਰਬੰਧ ਵੀ ਕੀਤਾ।ਇਸ ਮੌਕੇ ਸ. ਭੁੱਲਰ ਨੇ ਲੋਕਾਂ ਨੂੰ ਕਿਹਾ ਕਿ ਕਿ ਮੀਂਹ ਦੀ ਤਾਜ਼ਾ ਸਥਿਤੀ ਅਨੁਸਾਰ ਦਰਿਆਈ ਪਾਣੀ ਹੋਰ ਵਧਣ ਦੀ ਸੰਭਾਵਨਾਂ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਨੂੰ ਜ਼ਿਲ੍ਹੇ ਵਿੱਚ ਪ੍ਰਭਾਵਿਤ ਲੋਕਾਂ ਲਈ ਲੋੜੀਂਦੇ ਪ੍ਰਬੰਧ ਕਰ ਰਿਹਾ ਹੈ।

ਇਹ ਵੀ ਪੜ੍ਹੋ ਸਿੱਖਿਆ ਮੰਤਰੀ ਨੇ ਵਰ੍ਹਦੇ ਮੀਂਹ ਵਿੱਚ ਪ੍ਰਭਾਵਿਤ ਲੋਕਾਂ ਤੱਕ ਪਹੁੰਚ ਕੇ ਪ੍ਰਬੰਧਾਂ ਦਾ ਲਿਆ ਜ਼ਾਇਜਾ

ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਖ-ਵੱਖ ਪਿੰਡਾਂ ਦੇ ਗੁਰੂ ਘਰਾਂ ‘ਚ ਬਣਾਏ ਕੈਂਪਾਂ ਵਿਖੇ ਲੋਕਾਂ ਨੂੰ ਪਹੁੰਚਾਉਣ ਅਤੇ ਲੋੜੀਂਦੇ ਪ੍ਰਬੰਧ ਵੀ ਕਰ ਰਿਹਾ ਹੈ।ਇਸ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਕੁਦਰਤੀ ਆਫ਼ਤ ਕਾਰਨ ਇਹਨਾਂ ਮੁਸ਼ਕਿਲ ਹਾਲਾਤਾਂ ਵਿੱਚ ਸਾਨੂੰ ਸਭ ਨੂੰ ਇੱਕ ਪਰਿਵਾਰ ਦੀ ਤਰ੍ਹਾਂ ਹੜ੍ਹ ਪੀੜਤਾਂ ਦੀ ਮੱਦਦ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਤਾਂ ਰਾਹਤ ਕਾਰਜਾਂ ਦਾ ਕੰਮ ਕਰ ਹੀ ਰਹੇ ਹਨ, ਇਸ ਦੇ ਨਾਲ ਸਮਾਜ ਸੇਵੀ ਸੰਸਥਾਵਾਂ ਵੀ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਲਈ ਸਹਿਯੋਗ ਦੇ ਰਹੀਆਂ ਹਨ।

ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਕਿਸ਼ਤੀ ਰਾਹੀਂ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਕੈਬਨਿਟ ਮੰਤਰੀ ਸ. ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਮੁਸ਼ਕਿਲ ਵਿੱਚ ਰਾਜ ਦੇ ਪ੍ਰਭਾਵਿਤ ਲੋਕਾਂ ਦੇ ਨਾਲ ਖੜੀ ਹੈ। ਉਨ੍ਹਾਂ ਕਿਹਾ ਕਿ ਹੜਾਂ ਕਾਨ ਹੋਏ ਨੁਕਸਾਨ ਦੀ ਪੂਰੀ ਭਰਪਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਰਕਾਰ, ਪ੍ਰਸ਼ਾਸਨ, ਸਮਾਜਿਕ ਸੰਗਠਨ ਅਤੇ ਆਮ ਲੋਕ ਸਾਰੇ ਮਿਲ ਕੇ ਵੱਡੇ ਪੱਧਰ ‘ਤੇ ਪ੍ਰਭਾਵਤਿ ਲੋਕਾਂ ਦੀ ਮੱਦਦ ਕਰ ਰਹੇ ਹਨ।ਉਨ੍ਹਾਂ ਅਪੀਲ ਕੀਤੀ ਕਿ ਇਸ ਸਮੇਂ ਹਰ ਕਿਸੇ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਕੱਠੇ ਹੋ ਕੇ ਲੋੜਵੰਦ ਲੋਕਾਂ ਦੀ ਮੱਦਦ ਕਰਨੀ ਚਾਹੀਦੀ ਹੈ। “ਇਹ ਸਮਾਂ ਰਾਜਨੀਤੀ ਕਰਨ ਦਾ ਨਹੀਂ, ਸਗੋਂ ਮਨੁੱਖਤਾ ਨਿਭਾਉਣ ਦਾ ਹੈ। ਜਦੋਂ ਲੋਕ ਮੁਸ਼ਕਲ ਵਿੱਚ ਹਨ, ਤਾਂ ਸਾਡਾ ਫ਼ਰਜ਼ ਹੈ ਕਿ ਉਨ੍ਹਾਂ ਦੇ ਨਾਲ ਖੜ੍ਹ ਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕਰੀਏ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਿੱਖਿਆ ਮੰਤਰੀ ਨੇ ਵਰ੍ਹਦੇ ਮੀਂਹ ਵਿੱਚ ਪ੍ਰਭਾਵਿਤ ਲੋਕਾਂ ਤੱਕ ਪਹੁੰਚ ਕੇ ਪ੍ਰਬੰਧਾਂ ਦਾ ਲਿਆ ਜ਼ਾਇਜਾ

0

👉ਸਿੱਖਿਆ ਮੰਤਰੀ ਨੇ ਲੋੜਵੰਦ ਲੋਕਾਂ ਨੂੰ ਸਮੇਂ ਸਿਰ ਸਹਾਇਤਾ ਪ੍ਰਦਾਨ ਕਰਨ ਲਈ ਮੀਂਹ ਨਾਲ ਪ੍ਰਭਾਵਿਤ ਸਤਲੁਜ ਦਰਿਆ ਨੇੜਲੇ ਦਰਜਨ ਤੋਂ ਵੱਧ ਪਿੰਡਾਂ ਦਾ ਕੀਤਾ ਦੌਰਾ
NANGAL News:ਲਗਾਤਾਰ ਮੀਂਹ ਕਾਰਨ ਹੜ੍ਹ ਵਰਗੀ ਸਥਿਤੀ ਪੈਦਾ ਹੋਣ ਦੇ ਮੱਦੇਨਜ਼ਰ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਬਚਾਅ ਤੇ ਰਾਹਤ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਅੱਗੇ ਆਉਂਦਿਆਂ ਪੰਜਾਬ ਦੇ ਸਿੱਖਿਆ ਅਤੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਤਲੁਜ ਦਰਿਆ ਕੰਢੇ ਸਥਿਤ ਦਰਜਨ ਤੋਂ ਵੱਧ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਤਾਂ ਜੋ ਲੋੜਵੰਦ ਲੋਕਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ ਜਾ ਸਕੇ।ਭਾਰੀ ਮੀਂਹ ਦੇ ਬਾਵਜੂਦ, ਸ. ਬੈਂਸ ਨੇ ਕਿਸ਼ਤੀ ਅਤੇ ਮੋਟਰਸਾਈਕਲ ਰਾਹੀਂ ਰਾਹਤ ਕੈਂਪਾਂ ਅਤੇ ਹਰਸਾ ਬੇਲਾ, ਭਨਾਮ, ਭਲਾਣ, ਭੱਲੜੀ, ਨਾਂਗੜਾ, ਬੇਲਾ ਰਾਮਗੜ੍ਹ ਅਤੇ ਬੇਲਾ ਧਿਆਨੀ ਸਮੇਤ ਵੱਖ-ਵੱਖ ਪਿੰਡਾਂ ਤੱਕ ਪਹੁੰਚ ਕਰਕੇ ਪ੍ਰਬੰਧਾਂ ਦਾ ਜ਼ਾਇਜਾ ਲਿਆ।

ਇਹ ਵੀ ਪੜ੍ਹੋ  ਮੁੱਖ ਮੰਤਰੀ ਵੱਲੋਂ ਕਿਸ਼ਤੀ ਰਾਹੀਂ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ, ਮੰਤਰੀ ਨੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਉਨ੍ਹਾਂ ਦੀ ਜਾਨ-ਮਾਲ ਦੀ ਰੱਖਿਆ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ।ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਡਾਕਟਰੀ ਸਹਾਇਤਾ, ਭੋਜਨ ਅਤੇ ਰੈਣ ਬਸੇਰਾ ਸਮੇਤ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ 30 ਤੋਂ ਵੱਧ ਰਾਹਤ ਕੈਂਪ ਸਥਾਪਤ ਕੀਤੇ ਗਏ ਹਨ।ਸਿੱਖਿਆ ਮੰਤਰੀ ਨੇ ਯੂਥ ਕਲੱਬਾਂ ਅਤੇ ਮਹਿਲਾ ਮੰਡਲਾਂ ਸਮੇਤ ਸਥਾਨਕ ਸੰਗਠਨਾਂ ਨੂੰ ਰਾਹਤ ਕਾਰਜਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ  ਹੜ੍ਹ ਪੀੜਤਾਂ ਦਾ ਜਾਇਜ਼ਾ ਲੈਣ ਪੁੱਜੇ CM Bhagwant Mann ਹੋਏ ਭਾਵੁਕ

ਉਨ੍ਹਾਂ ਨੇ ਨਹਿਰ ਦੇ ਕਿਨਾਰਿਆਂ ਦਾ ਵੀ ਜਾਇਜ਼ਾ ਲਿਆ ਅਤੇ ਪਾਣੀ ਦੀ ਖਾਰ ਪੈਣ ਨਾਲ ਹੋਣ ਵਾਲੇ ਸੰਭਾਵੀ ਨੁਕਸਾਨ ਨੂੰ ਰੋਕਣ ਲਈ ਤੁਰੰਤ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਰਾਹਤ ਕੇਂਦਰ ਕਾਰਜਸ਼ੀਲ ਹਨ ਅਤੇ ਸਾਵਧਾਨੀ ਦੇ ਉਪਾਅ ਵਜੋਂ ਸੰਵੇਦਨਸ਼ੀਲ ਖੇਤਰਾਂ ਦੇ ਵਸਨੀਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਤਿਆਰ-ਬਰ-ਤਿਆਰ ਹਨ।ਸ. ਬੈਂਸ ਨੇ ਨਾਗਰਿਕਾਂ ਨੂੰ ਸ਼ਾਂਤ ਰਹਿਣ, ਅਫਵਾਹਾਂ ਤੋਂ ਬਚਣ ਅਤੇ ਰਾਹਤ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਅਧਿਕਾਰੀਆਂ ਨਾਲ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਐਮਰਜੈਂਸੀ ਜਾਂ ਕਿਸੇ ਸਹਾਇਤਾ ਲਈ ਸ੍ਰੀ ਆਨੰਦਪੁਰ ਸਾਹਿਬ ਦੇ ਵਸਨੀਕ ਕੰਟਰੋਲ ਰੂਮ ਨੰਬਰ 87279-62441 ‘ਤੇ ਸੰਪਰਕ ਕਰ ਸਕਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਤਰਨਤਾਰਨ ਜ਼ਿਮਨੀ ਚੋਣ ਤੋਂ ਪਹਿਲਾਂ ਵਿਸ਼ੇਸ਼ ਸੰਖੇਪ ਸੋਧ ਬਾਰੇ ਸਿਆਸੀ ਪਾਰਟੀਆਂ ਨਾਲ ਮੀਟਿੰਗ

0

Chandigarh News:ਤਰਨ ਤਾਰਨ ਵਿਧਾਨ ਸਭਾ ਹਲਕਾ-21 ਦੀ ਜ਼ਿਮਨੀ ਚੋਣ ਤੋਂ ਪਹਿਲਾਂ, ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਫੋਟੋ ਵੋਟਰ ਸੂਚੀ ਦੀ ਚੱਲ ਰਹੀ ਵਿਸ਼ੇਸ਼ ਸੰਖੇਪ ਸੋਧ ਬਾਰੇ ਚਰਚਾ ਕਰਨ ਲਈ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਦੀ ਇੱਕ ਮੀਟਿੰਗ ਬੁਲਾਈ। ਇਸ ਵੋਟਰ ਸੂਚੀ ਦੀ ਯੋਗਤਾ ਮਿਤੀ 1 ਜੁਲਾਈ, 2025 ਹੈ।ਮੀਟਿੰਗ ਦੌਰਾਨ ਸਿਬਿਨ ਸੀ ਨੇ ਰਾਜਨੀਤਿਕ ਪਾਰਟੀਆਂ ਨੂੰ 2 ਸਤੰਬਰ 2025 ਨੂੰ ਵੋਟਰ ਸੂਚੀ ਦੇ ਖਰੜੇ ਦੀ ਪ੍ਰਕਾਸ਼ਨਾ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਸਿਆਸੀ ਪਾਰਟੀਆਂ ਨੂੰ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਲਕੇ ਵਿੱਚ ਪੋਲਿੰਗ ਸਟੇਸ਼ਨਾਂ ਦੀ ਤਰਕਸੰਗਤਤਾ ਅਤੇ ਏਕੀਕਰਨ ਮੁਕੰਮਲ ਕਰ ਲਿਆ ਗਿਆ ਹੈ।ਹਲਕੇ ਵਿੱਚ ਹੁਣ ਕੁੱਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 222 (ਸ਼ਹਿਰੀ – 60 ਅਤੇ ਪੇਂਡੂ – 162) ਹੈ।

ਇਹ ਵੀ ਪੜ੍ਹੋ  ਹੜ੍ਹ ਪੀੜਤਾਂ ਦਾ ਜਾਇਜ਼ਾ ਲੈਣ ਪੁੱਜੇ CM Bhagwant Mann ਹੋਏ ਭਾਵੁਕ

ਇਹ ਯਕੀਨੀ ਬਣਾਇਆ ਗਿਆ ਹੈ ਕਿ ਕਿਸੇ ਵੀ ਪੋਲਿੰਗ ਸਟੇਸ਼ਨ ‘ਤੇ ਵੋਟਰਾਂ ਦੀ ਗਿਣਤੀ 1,200 ਤੋਂ ਵੱਧ ਨਾ ਹੋਵੇ ਅਤੇ ਕਿਸੇ ਵੀ ਵੋਟਰ ਨੂੰ ਵੋਟ ਪਾਉਣ ਲਈ ਦੋ ਕਿਲੋਮੀਟਰ ਤੋਂ ਵੱਧ ਸਫ਼ਰ ਤੈਅ ਨਾ ਕਰਨਾ ਪਵੇ।ਡਰਾਫਟ ਸੂਚੀ ਦੇ ਅਨੁਸਾਰ ਤਰਨ ਤਾਰਨ ਵਿਧਾਨ ਸਭਾ ਹਲਕਾ -21 ਵਿੱਚ ਵੋਟਰਾਂ ਦੀ ਕੁੱਲ ਗਿਣਤੀ 1,93,275 ਹੈ। ਦਾਅਵੇ ਅਤੇ ਇਤਰਾਜ਼ 2 ਸਤੰਬਰ ਤੋਂ 17 ਸਤੰਬਰ 2025 ਤੱਕ ਦਾਇਰ ਕੀਤੇ ਜਾ ਸਕਦੇ ਹਨ। ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 30 ਸਤੰਬਰ 2025 ਨੂੰ ਨਿਰਧਾਰਤ ਕੀਤੀ ਗਈ ਹੈ।ਸਿਬਿਨ ਸੀ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਵੋਟਰਾਂ ਨੂੰ ਅੱਪਡੇਟ ਕਰਨ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਦਾਅਵੇ ਅਤੇ ਇਤਰਾਜ਼ ਦਰਜ ਕਰਨ ਦੀ ਪ੍ਰਕਿਰਿਆ ਵਿੱਚ ਵੋਟਰਾਂ ਦੀ ਮਦਦ ਕਰਨ ਲਈ ਬੂਥ ਲੈਵਲ ਏਜੰਟਾਂ (ਬੀ.ਐਲ.ਏਜ਼) ਨੂੰ ਤਾਇਨਾਤ ਕਰਕੇ ਸੋਧ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਯੋਗਦਾਨ ਪਾਉਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ  Mohali Police ਵੱਲੋਂ ਟੈਕਸੀ ਡਰਾਈਵਰ ਦੇ ਕਤਲ ਮਾਮਲੇ ‘ਚ ਜੈਸ਼ ਏ ਮੁਹੰਮਦ ਅੱਤਵਾਦੀ ਜੱਥੇਵੰਦੀ ਦਾ ਕਾਰਕੁੰਨ ਸਾਥੀਆਂ ਸਮੇਤ ਗ੍ਰਿਫਤਾਰ

ਸਿਬਿਨ ਸੀ ਨੇ ਕਿਹਾ, “ਚੋਣ ਪ੍ਰਕਿਰਿਆ ਦੀ ਪਾਰਦਰਸ਼ਤਾ ਨੂੰ ਬਰਕਰਾਰ ਰੱਖਣ ਲਈ ਸਿਆਸੀ ਪਾਰਟੀਆਂ ਦਾ ਸਹਿਯੋਗ ਬਹੁਤ ਅਹਿਮ ਹੈ। ਉਨ੍ਹਾਂ ਦੇ ਬੂਥ ਲੈਵਲ ਏਜੰਟਾਂ ਰਾਹੀਂ, ਅਸੀਂ ਸਾਰੀਆਂ ਪਾਰਟੀਆਂ ਨੂੰ ਵੋਟਰਾਂ ਤੱਕ ਪਹੁੰਚ ਕਰਨ, ਵੋਟਰਾਂ ਦੀ ਤਸਦੀਕ ਨੂੰ ਉਤਸ਼ਾਹਿਤ ਕਰਨ ਅਤੇ ਵੋਟਰ ਸੂਚੀ ਦੀ ਸੋਧ ਪ੍ਰਕਿਰਿਆ ਵਿੱਚ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਅਪੀਲ ਕਰਦੇ ਹਾਂ।”ਇਸ ਤੋਂ ਇਲਾਵਾ ਮੁੱਖ ਚੋਣ ਅਧਿਕਾਰੀ, ਪੰਜਾਬ ਨੇ ਵੋਟਰਾਂ ਦੁਆਰਾ ਈ.ਆਰ.ਓ. ਦੇ ਹੁਕਮਾਂ ਵਿਰੁੱਧ ਡੀ.ਈ.ਓ. ਨੂੰ ਦਾਅਵਿਆਂ ਅਤੇ ਇਤਰਾਜ਼ਾਂ ਦੇ ਸਬੰਧ ਵਿੱਚ 15 ਦਿਨਾਂ ਦੇ ਅੰਦਰ ਅਪੀਲ ਕਰਨ ਦੇ ਉਪਬੰਧ ਬਾਰੇ ਦੱਸਿਆ ਅਤੇ ਇਸ ਦੇ ਨਾਲ ਹੀ ਗਲਤੀ ਨਾਲ ਹਟਾਏ ਗਏ ਨਾਵਾਂ ਨੂੰ ਸ਼ਾਮਲ ਕਰਨ ਅਤੇ ਜੇਕਰ ਲੋੜ ਹੋਵੇ ਤਾਂ ਆਰਪੀ ਐਕਟਾਂ/ਨਿਯਮਾਂ ਅਨੁਸਾਰ ਮੁੱਖ ਚੋਣ ਅਧਿਕਾਰੀ (ਸੀਈਓ) ਤੱਕ ਪਹੁੰਚ ਕਰਨ ਦੀ ਵਿਵਸਥਾ ਬਾਰੇ ਜਾਣਕਾਰੀ ਦਿੱਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਵੱਲੋਂ ਕਿਸ਼ਤੀ ਰਾਹੀਂ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

0

👉ਕੇਂਦਰ ਸਰਕਾਰ ਤੋਂ ਕੁਦਰਤੀ ਆਫ਼ਤਾਂ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਵਧਾਉਣ ਦੀ ਕੀਤੀ ਮੰਗ
👉‎ਸੰਕਟ ਦੀ ਇਸ ਘੜੀ ਵਿੱਚੋਂ ਲੋਕਾਂ ਨੂੰ ਬਾਹਰ ਕੱਢਣ ਲਈ ਸੂਬਾ ਸਰਕਾਰ ਵੱਲੋਂ ਹਰ ਸੰਭਵ ਕੋਸ਼ਿਸ਼ ਕਰਨ ਦੀ ਗੱਲ ਦੁਹਰਾਈ
‎Ferozepur News:ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਲੋਕਾਂ ਨੂੰ ਨਿਗੂਣਾ ਮੁਆਵਜ਼ਾ ਦੇਣ ਉੱਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਮੁਆਵਜ਼ੇ ਲਈ ਮਾਪਦੰਡਾਂ ਵਿੱਚ ਸੋਧ ਕੀਤੀ ਜਾਵੇ।‎ਜ਼ਮੀਨੀ ਹਾਲਾਤ ਦਾ ਜਾਇਜ਼ਾ ਲੈਣ ਲਈ ਕਿਸ਼ਤੀ ਵਿੱਚ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸੂਬਾਈ ਆਫ਼ਤ ਰਾਹਤ ਫੰਡ (ਐਸ.ਡੀ.ਆਰ.ਐਫ.) ਵਿੱਚ ਕਾਫ਼ੀ ਫੰਡ ਮੌਜੂਦ ਹਨ ਪਰ ਗ੍ਰਹਿ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ ਅਧੀਨ ਮੌਜੂਦਾ ਮਾਪਦੰਡ ਕਿਸਾਨਾਂ, ਪਸ਼ੂ ਪਾਲਕਾਂ ਤੇ ਹੋਰ ਵਰਗਾਂ ਨੂੰ ਹੋਏ ਨੁਕਸਾਨ ਲਈ ਢੁਕਵਾਂ ਮੁਆਵਜ਼ਾ ਦੇਣ ਲਈ ਨਾਕਾਫ਼ੀ ਹਨ। ਉਨ੍ਹਾਂ ਕਿਹਾ ਕਿ ਨੋਟੀਫਾਇਡ ਸ਼ਰਤਾਂ ਕਿਸਾਨਾਂ ਦੇ ਅਸਲ ਨੁਕਸਾਨ ਦੇ ਮੁਕਾਬਲੇ ਪ੍ਰਸੰਗਿਕ ਨਹੀਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਫ਼ਸਲਾਂ ਪਾਲਣ ਲਈ ਕਿਸਾਨਾਂ ਦੀ ਵਧੀ ਲਾਗਤ ਦੇ ਮੁਕਾਬਲੇ ਕਿਸਾਨਾਂ ਨੂੰ ਇਸ ਕੁਦਰਤੀ ਆਫ਼ਤ ਕਾਰਨ ਹੋਏ ਨੁਕਸਾਨ ਲਈ ਪ੍ਰਤੀ ਏਕੜ ਮੁਆਵਜ਼ਾ ਬਹੁਤ ਘੱਟ ਹੈ।‎ਪਿੰਡ ਗਟੀ ਰਾਜੋ ਕੀ ਵਿੱਚ ਅਧਿਕਾਰੀਆਂ ਨਾਲ ਕਿਸ਼ਤੀ ਰਾਹੀਂ ਹਾਲਾਤ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਕਾਰਨ ਪੱਕਣ ਕੰਢੇ ਪੁੱਜੀਆਂ ਫ਼ਸਲਾਂ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ ਅਤੇ ਕਿਸਾਨਾਂ ਨੂੰ ਘੱਟੋ-ਘੱਟ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਮਿਲਣਾ ਚਾਹੀਦਾ ਹੈ।

ਇਹ ਵੀ ਪੜ੍ਹੋ  ਹੜ੍ਹ ਪੀੜਤਾਂ ਦਾ ਜਾਇਜ਼ਾ ਲੈਣ ਪੁੱਜੇ CM Bhagwant Mann ਹੋਏ ਭਾਵੁਕ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ ਅਤੇ ਹੜ੍ਹਾਂ ਕਾਰਨ ਮਰਨ ਵਾਲਿਆਂ ਦੇ ਪਰਿਵਾਰਾਂ ਲਈ ਐਕਸਗ੍ਰੇਸ਼ੀਆ ਮੌਜੂਦਾ ਚਾਰ ਲੱਖ ਤੋਂ ਵਧਾ ਕੇ ਅੱਠ ਲੱਖ ਰੁਪਏ ਤੱਕ ਕਰਨ ਲਈ ਦਖ਼ਲ ਦੇਣ ਦੀ ਮੰਗ ਕੀਤੀ ਹੈ।ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਫੱਟੜ ਹੋ ਕੇ ਆਪਣੇ ਅੰਗ ਗਵਾਉਣ ਵਾਲਿਆਂ ਨੂੰ 40 ਤੋਂ 60 ਫੀਸਦੀ ਅਪੰਗਤਾ ਲਈ 74 ਹਜ਼ਾਰ ਰੁਪਏ ਮਿਲਦੇ ਹਨ, ਜੋ ਵਧਾ ਕੇ 1.50 ਲੱਖ ਰੁਪਏ ਕੀਤੇ ਜਾਣ ਅਤੇ 60 ਫੀਸਦੀ ਤੋਂ ਵੱਧ ਅਪੰਗਤਾ ਲਈ 2.50 ਲੱਖ ਰੁਪਏ ਤੋਂ ਵਧਾ ਕੇ ਪੰਜ ਲੱਖ ਰੁਪਏ ਪ੍ਰਤੀ ਵਿਅਕਤੀ ਦਿੱਤੇ ਜਾਣ।‎ਮੁੱਖ ਮੰਤਰੀ ਨੇ ਕਿਹਾ ਕਿ ਉਹ ਸਮੇਂ ਸਮੇਂ ਉੱਤੇ ਕੇਂਦਰ ਸਰਕਾਰ ਤੋਂ ਕਿਸਾਨਾਂ ਲਈ ਨੁਕਸਾਨ ਦਾ ਮੁਆਵਜ਼ਾ ਵਧਾਉਣ ਦੀ ਮੰਗ ਕਰਦੇ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਨੇ ਕੱਲ੍ਹ ਉਨ੍ਹਾਂ ਨੂੰ ਫੋਨ ਕੀਤਾ ਸੀ ਅਤੇ ਉਨ੍ਹਾਂ ਸਾਰੀ ਸਥਿਤੀ ਬਾਰੇ ਜਾਣੂੰ ਕਰਵਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹੜ੍ਹ ਪੀੜਤਾਂ ਦੀਆਂ ਮੁਸ਼ਕਲਾਂ ਘਟਾਉਣ ਲਈ ਜੁਟੀ ਹੋਈ ਹੈ ਅਤੇ ਬਚਾਅ ਤੇ ਰਾਹਤ ਕਾਰਜਾਂ ਰਾਹੀਂ ਪੀੜਤਾਂ ਦੀ ਬਾਂਹ ਫੜੀ ਜਾ ਰਹੀ ਹੈ।‎ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਗਾਈਆਂ ਸ਼ਰਤਾਂ ਕਾਰਨ ਪੀੜਤਾਂ ਦੀ ਮਦਦ ਵਿੱਚ ਅੜਿੱਕੇ ਆ ਰਹੇ ਹਨ, ਜੋ ਪੂਰੀ ਤਰ੍ਹਾਂ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਦੁੱਖ ਦੀ ਘੜੀ ਵਿੱਚ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦੇਣ ਲਈ ਉਦਾਰ ਪਹੁੰਚ ਅਪਨਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਲਈ ਪ੍ਰਧਾਨ ਮੰਤਰੀ ਨੂੰ ਪਹਿਲਾਂ ਹੀ ਚਿੱਠੀ ਲਿਖੀ ਹੈ ਅਤੇ ਅਪੀਲ ਕੀਤੀ ਹੈ ਕਿ ਭਾਰਤ ਸਰਕਾਰ ਕੋਲ ਰੁਕਿਆ ਪੰਜਾਬ ਦਾ 60 ਹਜ਼ਾਰ ਕਰੋੜ ਰੁਪਏ ਦਾ ਫੰਡ ਜਾਰੀ ਕਰਵਾਇਆ ਜਾਵੇ।

ਇਹ ਵੀ ਪੜ੍ਹੋ  ਪੰਜਾਬ ਵਿੱਚ ਸੇਵਾ ਅਤੇ ਸਮਰਪਣ ਦੀ ਮਿਸਾਲ,ਮਾਨ ਸਰਕਾਰ ਦਾ ਹੜ੍ਹ ਰਾਹਤ ਅਭਿਆਨ ਬਣਿਆ ਜਨਤਾ ਦੀ ਤਾਕਤ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਾਲੀਆ ਫੰਡਾਂ ਕਾਰਨ ਪੰਜਾਬ ਦੇ 1300 ਤੋਂ ਵੱਧ ਪਿੰਡ ਅਤੇ ਲੱਖਾਂ ਲੋਕ ਪ੍ਰਭਾਵਿਤ ਹੋਏ ਹਨ।‎‎ਮੁੱਖ ਮੰਤਰੀ ਨੇ ਕਿਹਾ ਕਿ ਭਾਰੀ ਮੀਂਹ ਅਤੇ ਡੈਮਾਂ ਤੋਂ ਪਾਣੀ ਛੱਡਣ ਕਾਰਨ 10 ਤੋਂ ਵੱਧ ਜ਼ਿਲ੍ਹਿਆਂ ਵਿੱਚ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਹਾਲਾਤ ਹਾਲੇ ਵੀ ਵਿਗੜ ਰਹੇ ਹਨ ਅਤੇ ਆਗਾਮੀ ਦਿਨਾਂ ਵਿੱਚ ਹਾਲਾਤ ਹੋਰ ਬਦਤਰ ਹੋ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੌਜੂਦਾ ਸਮੇਂ ਤਿੰਨ ਲੱਖ ਏਕੜ ਖੇਤ ਡੁੱਬੇ ਹੋਏ ਹਨ, ਜਿਨ੍ਹਾਂ ਵਿੱਚ ਜ਼ਿਆਦਾਤਰ ਖੇਤਾਂ ਵਿੱਚ ਝੋਨੇ ਦੀ ਫ਼ਸਲ ਸੀ, ਜਿਸ ਦੀ ਕੁੱਝ ਹਫ਼ਤਿਆਂ ਵਿੱਚ ਵਾਢੀ ਸ਼ੁਰੂ ਹੋਣੀ ਸੀ।‎ਮੁੱਖ ਮੰਤਰੀ ਨੇ ਕਿਹਾ ਕਿ ਪਸ਼ੂ ਧੰਨ ਦਾ ਵੀ ਬਹੁਤ ਨੁਕਸਾਨ ਹੋਇਆ ਹੈ, ਜਿਸ ਨਾਲ ਪੇਂਡੂ ਆਰਥਿਕਤਾ ਉੱਤੇ ਬਹੁਤ ਮਾੜਾ ਅਸਰ ਪਵੇਗਾ ਕਿਉਂਕਿ ਜ਼ਿਆਦਾਤਰ ਲੋਕਾਂ ਦੀ ਰੋਜ਼ੀ-ਰੋਟੀ ਡੇਅਰੀ ਦੇ ਕਿੱਤੇ ਅਤੇ ਪਸ਼ੂ ਪਾਲਣ ਨਾਲ ਜੁੜੀ ਹੋਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਤੇ ਬਚਾਅ ਕਾਰਜ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਪਹਿਲਾਂ ਹੀ ਅਣਥੱਕ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਸੀਨੀਅਰ ਅਫ਼ਸਰਸ਼ਾਹੀ ਨੂੰ ਇਨ੍ਹਾਂ ਇਲਾਕਿਆਂ ਵਿੱਚ ਤਾਇਨਾਤ ਕੀਤਾ ਗਿਆ ਹੈ ਤਾਂ ਕਿ ਇਸ ਦੁਖਾਂਤ ਨਾਲ ਹੋਏ ਅਸਲ ਨੁਕਸਾਨ ਦਾ ਪਤਾ ਲਗਾਇਆ ਅਤੇ ਰਾਹਤ ਕਾਰਜ ਯਕੀਨੀ ਬਣਾਏ ਜਾਣ।‎ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਆਦੇਸ਼ ਦਿੱਤੇ ਕਿ ਪਿੰਡ ਵਾਸੀਆਂ ਦੇ ਹੋਏ ਨੁਕਸਾਨ ਦਾ ਪਤਾ ਲਾਇਆ ਜਾਵੇ ਤਾਂ ਕਿ ਉਨ੍ਹਾਂ ਨੂੰ ਢੁਕਵਾਂ ਮੁਆਵਜ਼ਾ ਮਿਲ ਸਕੇ।

ਇਹ ਵੀ ਪੜ੍ਹੋ  Sri Muktsar Sahib Police ਵੱਲੋਂ ਲਾਰੈਂਸ ਬਿਸ਼ਨੋਈ ਗਿਰੋਹ ਦੇ ਨਜ਼ਦੀਕੀ ਸਾਥੀ ਸ੍ਰੀ ਮੁਕਤਸਰ ਸਾਹਿਬ ‘ਚ ਕੀਤੇ ਗ੍ਰਿਫ਼ਤਾਰ

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਬਚਾਉਣ ਲਈ ਹਰ ਕੋਸ਼ਿਸ਼ ਕਰ ਰਹੀ ਹੈ ਅਤੇ ਲੋਕਾਂ ਲਈ ਰਾਹਤ ਤੇ ਮੁੜ-ਵਸੇਬਾ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਕੁਦਰਤੀ ਆਫ਼ਤ ਕਾਰਨ ਹੋਏ ਵੱਡੇ ਨੁਕਸਾਨ ਉੱਤੇ ਚਿੰਤਾ ਪ੍ਰਗਟ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਾਲੀਆ ਇਤਿਹਾਸ ਵਿੱਚ ਇਹ ਜਾਇਦਾਦ ਤੇ ਫ਼ਸਲਾਂ ਦਾ ਸਭ ਤੋਂ ਵੱਡਾ ਨੁਕਸਾਨ ਹੈ।‎ਮੁੱਖ ਮੰਤਰੀ ਨੇ ਕਿਹਾ ਕਿ ਉਹ ਖ਼ੁਦ ਰਾਹਤ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ ਅਤੇ ਇਸ ਮੁਸ਼ਕਲ ਸਮੇਂ ਵਿੱਚ ਲੋਕਾਂ ਦੀ ਮਦਦ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਪੰਜਾਬੀਆਂ ਵਿੱਚ ਹਰੇਕ ਚੁਣੌਤੀ ਦਾ ਡਟ ਕੇ ਸਾਹਮਣਾ ਕਰਨ ਦੀ ਭਾਵਨਾ ਹੈ ਅਤੇ ਇਸ ਮੁਸ਼ਕਲ ਵਿੱਚੋਂ ਨਿਕਲਣ ਲਈ ਸੂਬਾ ਸਰਕਾਰ ਲੋਕਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਅਨਾਜ ਉਤਪਾਦਨ ਵਿੱਚ ਦੇਸ਼ ਨੂੰ ਆਤਮ-ਨਿਰਭਰ ਬਣਾਇਆ ਹੈ ਅਤੇ ਸੂਬੇ ਨੂੰ ਉਸ ਦਾ ਜਾਇਜ਼ ਹੱਕ ਮੋੜਨ ਦਾ ਇਹ ਸਹੀ ਸਮਾਂ ਹੈ।‎ਇਸ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਫਿਰੋਜ਼ਪੁਰ ਦਿਹਾਤੀ ਰਜਨੀਸ਼ ਦਹੀਯਾ, ਕਮਿਸ਼ਨਰ ਫਿਰੋਜਪੁਰ ਮੰਡਲ ਸ੍ਰੀ ਅਰੁਣ ਸ਼ੇਖੜੀ,ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਅਤੇ ਐਸ.ਐਸ.ਪੀ ਭੁਪਿੰਦਰ ਸਿੰਘ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਹੜ੍ਹ ਪੀੜਤਾਂ ਦਾ ਜਾਇਜ਼ਾ ਲੈਣ ਪੁੱਜੇ CM Bhagwant Mann ਹੋਏ ਭਾਵੁਕ

0

Ferozepur News: ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਵਿੱਚ ਹੜਾਂ ਦੇ ਚੱਲ ਰਹੇ ਕਹਿਰ ਦੌਰਾਨ ਲਗਭਗ ਪੰਜਾਬ ਦੇ ਅੱਧੇ ਜਿਲਿਆਂ ਦੇ ਵਿੱਚ ਹੋਏ ਨੁਕਸਾਨ ਦੀ ਭਰਪਾਈ ਲਈ ਜਿੱਥੇ ਪੰਜਾਬ ਸਰਕਾਰ ਵੱਲੋਂ ਵੱਡੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਉੱਥੇ ਇਨਾਂ ਚੱਲ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਲਈ ਲਗਾਤਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦੌਰੇ ਕੀਤੇ ਜਾ ਰਹੇ ਹਨ। ਮੰਗਲਵਾਰ ਨੂੰ ਵੀ ਮੁੱਖ ਮੰਤਰੀ ਵੀ ਸ: ਮਾਨ ਵੱਲੋਂ ਫਿਰੋਜ਼ਪੁਰ ਜ਼ਿਲ੍ਹੇ ਦਾ ਦੌਰਾ ਕੀਤਾ ਗਿਆ। ਜਿੱਥੇ ਉਹਨਾਂ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਨ ਤੋਂ ਇਲਾਵਾ ਚੱਲ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਹੜ ਪੀੜਤਾਂ ਦੇ ਨਾਲ ਮੁਲਾਕਾਤ ਕਰਕੇ ਉਹਨਾਂ ਨੂੰ ਢਾਰਸ ਪਹੁੰਚਾਇਆ।

ਇਹ ਵੀ ਪੜ੍ਹੋ  ਪੰਜਾਬ ਵਿੱਚ ਸੇਵਾ ਅਤੇ ਸਮਰਪਣ ਦੀ ਮਿਸਾਲ,ਮਾਨ ਸਰਕਾਰ ਦਾ ਹੜ੍ਹ ਰਾਹਤ ਅਭਿਆਨ ਬਣਿਆ ਜਨਤਾ ਦੀ ਤਾਕਤ

ਇਸ ਦੌਰਾਨ ਇਹਨਾਂ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕਰਦਿਆਂ ਖੁਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਭਾਵੁਕ ਹੋ ਗਏ ਅਤੇ ਉਹਨਾਂ ਦੀਆਂ ਅੱਖਾਂ ਵਿੱਚੋਂ ਹੰਝੂ ਵਹਿ ਤੁਰੇ। ਉਹਨਾਂ ਪੀੜਤਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਉਹਨਾਂ ਦੇ ਸਾਰੇ ਦੁੱਖਾਂ ਦਰਦਾਂ ਨੂੰ ਦੂਰ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਹੋਏ ਨੁਕਸਾਨ ਦਾ ਬਣਦਾ ਮੁਆਵਜਾ ਦੇਣ ਤੋਂ ਇਲਾਵਾ ਮੁੜ ਵਸੇਵੇ ਦੇ ਲਈ ਵੀ ਸਰਕਾਰ ਵੱਲੋਂ ਵੱਡੇ ਕਦਮ ਚੁੱਕੇ ਜਾਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਵਿੱਚ ਸੇਵਾ ਅਤੇ ਸਮਰਪਣ ਦੀ ਮਿਸਾਲ,ਮਾਨ ਸਰਕਾਰ ਦਾ ਹੜ੍ਹ ਰਾਹਤ ਅਭਿਆਨ ਬਣਿਆ ਜਨਤਾ ਦੀ ਤਾਕਤ

0

Punjab News:ਕੁਦਰਤੀ ਆਫ਼ਤ ਦੀ ਇਸ ਔਖੀ ਘੜੀ ਵਿੱਚ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਸੇਵਾ ਅਤੇ ਸਮਰਪਣ ਦੀ ਇੱਕ ਇਤਿਹਾਸਕ ਮਿਸਾਲ ਪੇਸ਼ ਕੀਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚੱਲ ਰਿਹਾ ਹੜ੍ਹ ਰਾਹਤ ਅਭਿਆਨ ਇਹ ਸਾਬਤ ਕਰਦਾ ਹੈ ਕਿ ਜਦੋਂ ਜਨਤਾ ਉੱਤੇ ਸੰਕਟ ਆਉਂਦਾ ਹੈ, ਤਾਂ ਸੱਚੀ ਤੇ ਸਹੀ ਸਰਕਾਰ ਜਨਤਾ ਦੇ ਵਿਚਕਾਰ ਜਾ ਕੇ ਉਨ੍ਹਾਂ ਦੇ ਨਾਲ ਖੜ੍ਹਦੀ ਹੈ।ਸਰਕਾਰ ਦੀ ਤੇਜ਼ ਅਤੇ ਸੰਵੇਦਨਸ਼ੀਲ ਕਾਰਵਾਈ ਨਾਲ ਹੁਣ ਤੱਕ 15,688 ਲੋਕਾਂ ਨੂੰ ਸੁਰੱਖਿਤ ਥਾਵਾਂ ਤੱਕ ਪਹੁੰਚਾਇਆ ਗਿਆ ਹੈ ਅਤੇ 7,144 ਲੋਕਾਂ ਨੂੰ ਰਾਹਤ ਕੈਂਪਾਂ ਵਿੱਚ ਪਨਾਹ ਮਿਲੀ ਹੈ। 2.56 ਲੱਖ ਤੋਂ ਜ਼ਿਆਦਾ ਲੋਕ ਹੜ੍ਹ ਨਾਲ ਪ੍ਰਭਾਵਿਤ ਹੋਏ ਅਤੇ 1,044 ਪਿੰਡਾਂ ਵਿੱਚ ਇਸ ਦਾ ਅਸਰ ਦੇਖਿਆ ਗਿਆ, ਪਰ ਸਰਕਾਰ ਨੇ ਤੁਰੰਤ ਰਾਹਤ ਅਤੇ ਪੁਨਰਵਾਸ ਕਾਰਜ ਸ਼ੁਰੂ ਕਰ ਕੇ ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਪਹੁੰਚਾਉਣ ਤੋਂ ਲੈ ਕੇ ਹਰ ਜ਼ਰੂਰੀ ਸਹੂਲਤ ਪਹੁੰਚਾਉਣ ਤਕ ਹਰ ਕੰਮ ਕੀਤਾ।ਮੁੱਖ ਮੰਤਰੀ ਭਗਵੰਤ ਮਾਨ ਖੁਦ ਗੁਰਦਾਸਪੁਰ, ਸੁਲਤਾਨਪੁਰ ਲੋਧੀ ਅਤੇ ਪਠਾਨਕੋਟ ਵਰਗੇ ਪ੍ਰਭਾਵਿਤ ਇਲਾਕਿਆਂ ਦਾ ਜ਼ਮੀਨੀ ਪੱਧਰ ’ਤੇ ਜਾ ਕੇ ਜਾਇਜ਼ਾ ਲੈ ਚੁੱਕੇ ਹਨ। ਉਨ੍ਹਾਂ ਨੇ ਪ੍ਰਭਾਵਿਤ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਕਿ ਕਿਸੇ ਨੂੰ ਵੀ ਅਸਹਾਇ ਨਹੀਂ ਛੱਡਿਆ ਜਾਵੇਗਾ, ਹਰ ਨੁਕਸਾਨ ਦੀ ਭਰਪਾਈ ਹੋਵੇਗੀ ਅਤੇ ਕਿਹਾ ਕਿ ਯਕੀਨ ਰੱਖੋ ਹਾਲਾਤ ਜਲਦੀ ਪਹਿਲਾਂ ਵਰਗੇ ਹੋ ਜਾਣਗੇ।ਸਭ ਤੋਂ ਉੱਲੇਖਯੋਗ ਪਹਿਲੂ ਇਹ ਰਿਹਾ ਕਿ ਮੁੱਖ ਮੰਤਰੀ ਮਾਨ ਨੇ ਕੇਵਲ ਰਸਮੀ ਹਵਾਈ ਸਰਵੇਖਣ ਤੱਕ ਸੀਮਿਤ ਰਹਿਣ ਦੀ ਬਜਾਏ ਪੈਦਲ ਪਿੰਡਾਂ ਵਿੱਚ ਜਾ ਕੇ ਜਨਤਾ ਨਾਲ ਗੱਲਬਾਤ ਕੀਤੀ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ’ਤੇ ਹੀ ਹੱਲ ਦਾ ਇੰਤਜ਼ਾਮ ਕੀਤਾ।

ਇਹ ਵੀ ਪੜ੍ਹੋ  ਪੰਜਾਬ ‘ਚ ਹੜ੍ਹ ਪੀੜਤਾਂ ਦੇ ਹੱਕ ਵਿਚ ਡਟੇ ਰਾਜ ਸਭਾ ਮੈਂਬਰ ਸੰਦੀਪ ਪਾਠਕ, ਹੜ੍ਹ ਪੀੜਤਾਂ ਲਈ ਦਿੱਤੇ 5 ਕਰੋੜ

ਇਹ ਉਨ੍ਹਾਂ ਦੀ “ਜਨਤਾ ਫਰਸਟ” ਨੀਤੀ ਦਾ ਸਸ਼ਕਤ ਸਬੂਤ ਹੈ, ਜਿਸ ਨੇ ਪ੍ਰਭਾਵਿਤ ਪਰਿਵਾਰਾਂ ਵਿੱਚ ਆਤਮਵਿਸ਼ਵਾਸ ਅਤੇ ਭਰੋਸਾ ਜਗਾਇਆ।ਮੰਤਰੀਆਂ ਦੇ ਦੌਰਿਆਂ ਨੇ ਇਸ ਰਾਹਤ ਅਭਿਆਨ ਨੂੰ ਹੋਰ ਵੀ ਮਨੁੱਖੀ ਅਤੇ ਪ੍ਰਭਾਵਸ਼ਾਲੀ ਬਣਾਇਆ। ਫੂਡ ਅਤੇ ਸਪਲਾਈ ਮੰਤਰੀ ਲਾਲਚੰਦ ਕਟਾਰੂਚਕ ਬਾਈਕ ਨਾਲ ਭੋਆ ਦੇ ਸਭ ਤੋਂ ਆਖਰੀ ਪਿੰਡਾਂ ਤੱਕ ਪਹੁੰਚੇ ਅਤੇ ਲੋਕਾਂ ਨਾਲ ਗੱਲਬਾਤ ਕਰ ਉਹਨਾਂ ਦਾ ਹਾਲ ਜਾਣਿਆ, ਮੰਤਰੀ ਹਰਦੀਪ ਮੁੰਡਿਆਂ ਨੇ ਸੁਲਤਾਨਪੁਰ ਲੋਧੀ ਵਿੱਚ ਘਰ-ਘਰ ਜਾ ਕੇ ਸਮੱਸਿਆਵਾਂ ਸੁਣੀਆਂ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਰਾਹਤ ਟਰੱਕਾਂ ਨੂੰ ਖੁਦ ਰਵਾਨਾ ਕੀਤਾ, ਜਦੋਂ ਕਿ ਸਿੱਖਿਆ ਮੰਤਰੀ ਹਰਭਜਨ ਸਿੰਘ ਈਟੀਓ ਨੇ ਤਰਨਤਾਰਨ ਦੇ ਪੱਟੀ ਖੇਤਰ ਵਿੱਚ ਪਿੰਡ ਵਾਸੀਆਂ ਨਾਲ ਨੰਗੇ ਪੈਰ ਫਾਵੜਾ ਲੈ ਕੇ ਰਾਹਤ ਕਾਰਜਾਂ ਵਿੱਚ ਡਟੇ, ਅਤੇ ਭੂਸਖਲਨ ਨਾਲ ਬਣੇ ਡੂੰਘੇ ਟੋਏ ਨੂੰ ਭਰਨ ਵਿੱਚ ਮਦਦ ਕੀਤੀ। ਫਾਜ਼ਿਲਕਾ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਨੂਰਸ਼ਾਹ ਪਿੰਡ ਵਿੱਚ ਜਾ ਕੇ ਪੀੜਤ ਪਰਿਵਾਰਾਂ ਨਾਲ ਗੱਲਬਾਤ ਕੀਤੀ ਅਤੇ ਰਾਹਤ ਸਮੱਗਰੀ ਵੰਡੀ। ਪੰਚਾਇਤ ਮੰਤਰੀ ਤਰੁਨਪ੍ਰੀਤ ਸੌਂਦ ਅਤੇ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੇ ਵੀ ਵੱਖ-ਵੱਖ ਜ਼ਿਲ੍ਹਿਆਂ ਵਿੱਚ ਜਾ ਕੇ ਨਿੱਜੀ ਤੌਰ ’ਤੇ ਸਮੱਗਰੀ ਵਿਤਰਿਤ ਕੀਤੀ।ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਸਰਕਾਰ ਦੇ ਸਾਰੇ ਮੰਤਰੀਆਂ ਨੇ ਆਪਣੇ ਇੱਕ ਮਹੀਨੇ ਦੀ ਪੂਰੀ ਤਨਖਾਹ ਰਾਹਤ ਕੋਸ਼ ਵਿੱਚ ਦਾਨ ਕਰ ਦਿੱਤੀ। ਮੁੱਖ ਮੰਤਰੀ ਤੋਂ ਲੈ ਕੇ ਹਰ ਮੰਤਰੀ ਨੇ ਆਪਣੀ ਨਿੱਜੀ ਆਮਦਨ ਨੂੰ ਜਨਤਾ ਦੀ ਸੇਵਾ ਲਈ ਸਮਰਪਿਤ ਕਰ ਕੇ ਇਹ ਦਿਖਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕੇਵਲ ਭਾਸ਼ਣ ਨਹੀਂ ਦਿੰਦੀ, ਬਲਕਿ ਆਪਣੇ ਕੰਮਾਂ ਨਾਲ ਪ੍ਰਤਿਬੱਧਤਾ ਸਾਬਤ ਕਰਦੀ ਹੈ।ਰਾਹਤ ਅਭਿਆਨ ਦੌਰਾਨ ਸਰਕਾਰ ਨੇ ਕੇਵਲ ਭੌਤਿਕ ਮਦਦ ਹੀ ਨਹੀਂ ਪਹੁੰਚਾਈ, ਬਲਕਿ ਲੋਕਾਂ ਦਾ ਮਨੋਬਲ ਵੀ ਮਜ਼ਬੂਤ ਕੀਤਾ।

ਇਹ ਵੀ ਪੜ੍ਹੋ  Sri Muktsar Sahib Police ਵੱਲੋਂ ਲਾਰੈਂਸ ਬਿਸ਼ਨੋਈ ਗਿਰੋਹ ਦੇ ਨਜ਼ਦੀਕੀ ਸਾਥੀ ਸ੍ਰੀ ਮੁਕਤਸਰ ਸਾਹਿਬ ‘ਚ ਕੀਤੇ ਗ੍ਰਿਫ਼ਤਾਰ

3200 ਤੋਂ ਜ਼ਿਆਦਾ ਰਾਸ਼ਨ ਕਿੱਟ, 17,000 ਫੂਡ ਪੈਕੇਟ ਅਤੇ 45,000 ਪਾਣੀ ਦੀਆਂ ਬੋਤਲਾਂ ਪ੍ਰਭਾਵਿਤ ਪਰਿਵਾਰਾਂ ਤੱਕ ਪਹੁੰਚਾਈਆਂ ਗਈਆ। ਪਸ਼ੂਆਂ ਲਈ 700 ਕੁਇੰਟਲ ਸੁੱਕਾ ਚਾਰਾ ਅਤੇ 1450 ਫੀਡ ਬੈਗ ਦਾ ਇੰਤਜ਼ਾਮ ਕੀਤਾ ਗਿਆ। ਇਸ ਦੇ ਨਾਲ ਹੀ 24 ਘੰਟੇ ਸਰਗਰਮ ਹੈਲਪਲਾਈਨ, ਰਾਹਤ ਸਮੱਗਰੀ ਦੀ ਡਿਜਿਟਲ ਟਰੈਕਿੰਗ, ਸਮੁਦਾਇਕ ਰਸੋਈ, ਪਸ਼ੂਆਂ ਲਈ ਮੈਡੀਕਲ ਕੈਂਪ ਅਤੇ ਬੱਚਿਆਂ ਲਈ ਸਲਾਹ-ਮਸ਼ਵਰਾ ਵਰਗੀਆਂ ਨਵੀਨ ਪਹਿਲਾਂ ਨੇ ਇਹ ਸਾਬਤ ਕੀਤਾ ਕਿ ਇਹ ਸਰਕਾਰ ਹਰ ਪਹਿਲੂ ’ਤੇ ਸੰਵੇਦਨਸ਼ੀਲਤਾ ਅਤੇ ਗੰਭੀਰਤਾ ਨਾਲ ਕੰਮ ਕਰ ਰਹੀ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਜਨਤਾ ਦੀ ਸੁਰੱਖਿਆ ਅਤੇ ਭਲਾਈ ਹੈ। ਰਾਜਨੀਤੀ ਤੋਂ ਉੱਪਰ ਉੱਠ ਕੇ ਕੇਵਲ ਮਨੁੱਖਤਾ ਦੀ ਸੇਵਾ ਕੀਤੀ ਗਈ ਹੈ। ਸਾਰੇ ਪ੍ਰਭਾਵਿਤ ਪਰਿਵਾਰਾਂ ਨੂੰ 15 ਦਿਨਾਂ ਦੇ ਅੰਦਰ ਡਾਇਰੈਕਟ ਬੈਨਿਫਿਟ ਟਰਾਂਸਫਰ ਰਾਹੀਂ ਮੁਆਵਜ਼ਾ ਦਿੱਤਾ ਜਾਵੇਗਾ ਅਤੇ ਇਸ ਲਈ ਤੁਰੰਤ ਗਿਰਦਾਵਰੀ ਕਰਵਾ ਕੇ ਸਰਵੇ ਸ਼ੁਰੂ ਹੋ ਚੁੱਕਾ ਹੈ।ਪੰਜਾਬ ਦੀ ਜਨਤਾ ਅੱਜ ਮਾਣ ਨਾਲ ਕਹਿ ਸਕਦੀ ਹੈ ਕਿ ਉਨ੍ਹਾਂ ਨੂੰ ਅਜਿਹੀ ਸਰਕਾਰ ਮਿਲੀ ਹੈ ਜੋ ਕੇਵਲ ਵਾਅਦੇ ਨਹੀਂ ਕਰਦੀ, ਬਲਕਿ ਔਖੀ ਘੜੀ ਵਿੱਚ ਹਰ ਕਦਮ ’ਤੇ ਉਨ੍ਹਾਂ ਦੇ ਨਾਲ ਖੜ੍ਹੀ ਰਹਿੰਦੀ ਹੈ। ਮਾਨ ਸਰਕਾਰ ਦਾ ਇਹ ਰਾਹਤ ਅਭਿਆਨ ਸੇਵਾ, ਸਮਰਪਣ ਅਤੇ ਸੰਵੇਦਨਸ਼ੀਲਤਾ ਦੀ ਰਾਜਨੀਤੀ ਦਾ ਸੱਚਾ ਉਦਾਹਰਨ ਬਣ ਕੇ ਸਾਹਮਣੇ ਆਇਆ ਹੈ ਅਤੇ ਇਸ ਨੇ ਪੰਜਾਬ ਨੂੰ ਇੱਕ ਮਜ਼ਬੂਤ ਰਾਜ ਦੇ ਰੂਪ ਵਿੱਚ ਨਵੀਂ ਪਛਾਣ ਦਿੱਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1907354