Tuesday, May 19, 2026
Home Blog Page 487

ਪੰਜਾਬ ‘ਚ ਹੜ੍ਹ ਪੀੜਤਾਂ ਦੇ ਹੱਕ ਵਿਚ ਡਟੇ ਰਾਜ ਸਭਾ ਮੈਂਬਰ ਸੰਦੀਪ ਪਾਠਕ, ਹੜ੍ਹ ਪੀੜਤਾਂ ਲਈ ਦਿੱਤੇ 5 ਕਰੋੜ

0

Punjab News: ਪੰਜਾਬ ਦੇ ਵਿਚ ਹੜ੍ਹਾਂ ਦੀ ਭਿਆਨਕ ਤਬਾਹੀ ਦੇ ਚੱਲਦਿਆਂ ਆਮ ਲੋਕਾਂ ਦੇ ਹੋ ਰਹੇ ਵੱਡੀ ਪੱਧਰ’ਤੇ ਨੁਕਸਾਨ ਨੂੰ ਦੇਖਦਿਆਂ ਰਾਜ ਸਭਾ ਮੈਂਬਰ ਡਾ ਸੰਦੀਪ ਪਾਠਕ ਅੱਗੇ ਆਏ ਹਨ।ਉਨ੍ਹਾਂ ਆਪਣੇ #MPLADS ਫੰਡ ‘ਚੋਂ ਫਿਰੋਜ਼ਪੁਰ ਲਈ ਹੜ੍ਹ ਰਾਹਤ ਤੇ ਨੁਕਸਾਨੀ ਇੰਫ੍ਰਾਸਟ੍ਰਕਚਰ ਦੀ ਮੁੜ ਤਾਮੀਰ ਵਾਸਤੇ ₹5 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਆਪਣੇ ਸੋਸਲ ਮੀਡੀਆ ਖਾਤੇ ਉੱਪਰ ਜਾਣਕਾਰੀ ਦਿੰਦਿਆਂ ਡਾ ਪਾਠਕ ਨੇ ਲਿਖਿਆ ਹੈ ਕਿ ,‘‘ਹੜ੍ਹਾਂ ਦੀ ਇਸ ਵੱਡੀ ਤਬਾਹੀ ਨੇ ਹਜ਼ਾਰਾਂ ਪਿੰਡਾਂ ਤੇ ਖੇਤਾਂ ਨੂੰ ਪਾਣੀ ਹੇਠ ਕਰ ਦਿੱਤਾ ਹੈ ਅਤੇ ਬੇਸ਼ੁਮਾਰ ਪਰਿਵਾਰਾਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ। ਪਰ ਇਨ੍ਹਾਂ ਔਖੇ ਦਿਨਾਂ ‘ਚ ਵੀ ਸਾਡੀ ਹਿੰਮਤ ਕਦੇ ਟੁੱਟੀ ਨਹੀਂ।

ਇਹ ਵੀ ਪੜ੍ਹੋ  ਹੜ੍ਹਾਂ ਦਾ ਕਹਿਰ; ਮੁੱਖ ਮੰਤਰੀ ਮਾਨ ਨੇ ਮੁੜ ਵੀਡੀਓ ਕਾਨਫਰੰਸ ਰਾਹੀਂ ਸੱਦੀ ਉੱਚ ਪੱਧਰੀ ਮੀਟਿੰਗ

ਇਸ ਬਖ਼ਸ਼ੀ ਹੋਈ ਧਰਤੀ ਦੇ ਚੜ੍ਹਦੀ ਕਲਾ ਵਿੱਚ ਰਹਿਣ ਵਾਲੇ ਹਿੰਮਤੀ ਲੋਕ, ਪੰਜਾਬ ਦੀ ਸਰਕਾਰ, ਫੌਜ, NDRF ਦਿਨ ਰਾਤ ਮੋਰਚੇ ‘ਤੇ ਖੜ੍ਹੇ ਹੋ ਕੇ ਸਾਡੇ ਲੋਕਾਂ ਨੂੰ ਬਚਾਉਣ ਅਤੇ ਪਿੰਡਾਂ ਨੂੰ ਮੁੜ ਸੁਰਜੀਤ ਕਰਨ ਲਈ ਜੁਟੇ ਹੋਏ ਹਨ।’’ ਉਨ੍ਹਾਂ ਲਿਖਿਆ ਹੈ ਕਿ, ‘‘ਆਓ ਅਸੀਂ ਸਾਰੇ ਮਿਲ ਕੇ ਪੰਜਾਬ ਨੂੰ ਮੁੜ ਤੋਂ ਹਸਦਾ ਵਸਦਾ ਕਰਨ, ਅਤੇ ਨਵੀਂ ਤਾਕਤ ਨਾਲ ਅੱਗੇ ਵਧਾਉਣ ਲਈ ਮੋਢੇ ਨਾਲ ਮੋਢਾ ਜੋੜੀਏ। ਇਹ ਬਿਪਤਾ ਸਾਨੂੰ ਹੋਰ ਮਜ਼ਬੂਤ ਬਣਾਏਗੀ!’’ਉਧਰ, ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਵੀ ਹੜ੍ਹਾਂ ਤੋਂ ਰਾਹਤ ਪਹੁੰਚਉਣ ਲਈ 25 ਲੱਖ ਦੀ ਸਹਾਇਤਾ ਰਾਸ਼ੀ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ  ਹੜ੍ਹਾਂ ਦੇ ਕਹਿਰ ‘ਚ ਜਜਬੇ ਨਾਲ ਲੋਕ ਸੇਵਾ ਕਰਨ ਵਾਲੀ ਅੰਮ੍ਰਿਤਸਰ ਦੀ ‘DC’ ਨੇ ਜਿੱਤਿਆ ਲੋਕਾਂ ਦਾ ਦਿਲ

ਇਹ ਰਾਸ਼ੀ ਹੜ ਪੀੜਿਤ ਪਰਿਵਾਰਾਂ ਨੂੰ ਰਾਸ਼ਨ ਅਤੇ ਹੋਰ ਜਰੂਰੀ ਵਸਤੂਆਂ ਲਈ ਵਰਤੀ ਜਾਵੇਗੀ। ਇਸੇ ਤਰ੍ਹਾਂ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੇ 20 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਪੈਸਾ ਪੀਣ ਵਾਲੇ ਸਾਫ਼ ਪਾਣੀ ਦੇ ਟੈਂਕਰਾਂ ਲਈ ਵਰਤਿਆ ਜਾਵੇਗਾ। ਜਿਕਰਯੋਗ ਹੈ ਕਿ ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਪੋਸਟ ਅੱਪਲੋਡ ਕਰਕੇ ਹੜ੍ਹਾਂ ‘ਚ ਘਿਰੇ ਪੰਜਾਬ ਦੇ ਲੋਕਾਂ ਦੀ ਮਦਦ ਕਰਨ ਦੀ ਅਪੀਲ ਕੀਤੀ ਸੀ। ਉਨ੍ਹਾਂ ਆਪ ਵਰਕਰਾਂ ਤੇ ਆਗੂਆਂ ਨੂੰ ਕਿਹਾ ਸੀ ਕਿ, ‘‘ਤੁਸੀਂ ਉਨ੍ਹਾਂ ਨੂੰ ਕਿਤੇ ਵੀ ਮਦਦ ਭੇਜ ਸਕਦੇ ਹੋ। ਮੈਂ ਦੁਨੀਆ ਭਰ ਦੇ ਆਮ ਆਦਮੀ ਪਾਰਟੀ ਦੇ ਸਾਰੇ ਵਰਕਰਾਂ ਨੂੰ ਇਸ ਭਿਆਨਕ ਦੁਖਾਂਤ ਵਿੱਚ ਦਿਲੋਂ ਮਦਦ ਕਰਨ ਦੀ ਅਪੀਲ ਕਰਦਾ ਹਾਂ।’’

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਦੋਸਤ ਦੀ ਧੀ ਨਾਲ ਬਲਾ+ਤ+ਕਾਰ ਕਰਨ ਵਾਲੇ ਨਾਮੀ ਪ੍ਰਾਪਟੀ ਡੀਲਰ ਵਿਰੁਧ ਪਰਚਾ ਦਰਜ਼

0

Chandigarh News: ਚੰਡੀਗੜ੍ਹ ਪੁਲਿਸ ਨੇ ਆਪਣੇ ਹੀ ਦੋਸਤ ਦੀ ਨਾਬਾਲਿਗ ਧੀ ਨਾਲ ਬਲਾਤਕਾਰ ਕਰਨ ਵਾਲੇ ਮੁਹਾਲੀ ਦੇ ਇੱਕ ਨਾਮੀ ਪ੍ਰਾਪਟੀ ਡੀਲਰ ਵਿਰੁਧ ਪਰਚਾ ਦਰਜ਼ ਕੀਤਾ ਹੈ। ਮੁਲਜਮ ਦੀ ਪਹਿਚਾਣ ਰਾਜਕੁਮਾਰ ਉਰਫ਼ ਸੋਨੂੰ ਦੇ ਤੌਰ ‘ਤੇ ਹੋਈ ਹੈ, ਜਿਸਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧ ਵਿਚ ਪੀੜ੍ਹਤ ਲੜਕੀ ਨੇ ਚੰਡੀਗੜ੍ਹ ਦੇ ਥਾਣਾ-39 ਸੈਕਟਰ ਵਿਚ ਸਿਕਾਇਤ ਕੀਤੀ ਸੀ। ਜਿਸ ਵਿਚ ਉਸਨੇ ਦੋਸ਼ ਲਗਾਇਆ ਸੀ ਕਿ ਮੁਲਜਮ ਸੋਨੂੰ ਉਸਦੇ ਪਿਤਾ ਦਾ ਦੋਸਤ ਹੈ ਤੇ ਦੋਨਾਂ ਪ੍ਰਵਾਰਾਂ ਦਾ ਆਪਸ ਵਿਚ ਇੱਕ-ਦੂਜੇ ਦੇ ਘਰਾਂ ਵਿਚ ਆਉਣਾ ਜਾਣਾ ਹੈ।

ਇਹ ਵੀ ਪੜ੍ਹੋ  AAP ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਬਲਾ+ਤ.ਕਾਰ ਦੇ ਦੋਸ਼ਾਂ ਹੇਠ ਗ੍ਰਿਫਤਾਰ

ਮੁਲਜਮ ਨੇ ਉਸਨੂੰ ਇੱਕ ਵੱਡੇ ਪ੍ਰੋਜੈਕਟ ਦੇ ਵਿਚ ਚੰਗੀ ਪੋਸਟ ‘ਤੇ ਰਖਵਾਉਣ ਦਾ ਭਰੋਸਾ ਦਿੱਤਾ ਸੀ। ਜਿਸਦੇ ਚੱਲਦੇ ਉਹ ਉਸਦੇ ਵਿਸਵਾਸ ਵਿਚ ਆ ਕੇ ਉਸਦੇ ਨਾਲ ਚਲੀ ਗਈ, ਜਿੱਥੈ ਉਸਦੇ ਨਾਲ ਡਰਾ-ਧਮਕਾ ਕੇ ਬਲਾਤਕਾਰ ਕੀਤਾ। ਇਸਤੋਂ ਬਾਅਦ ਲੜਕੀ ਗੁੰਮ-ਸੁੰਮ ਰਹਿਣ ਲੱਗੀ ਤਾਂ ਪ੍ਰਵਾਰ ਵੱਲੋਂ ਜਦ ਉਸਤੋਂ ਪਿਆਰ ਨਾਲ ਪੁੱਛਿਆ ਗਿਆ ਤਾਂ ਉਸਨੇ ਸਚਾਈ ਬਿਆਨ ਕੀਤੀ। ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

AAP ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਬਲਾ+ਤ.ਕਾਰ ਦੇ ਦੋਸ਼ਾਂ ਹੇਠ ਗ੍ਰਿਫਤਾਰ

0

Patiala News: ਪਿਛਲੇ ਦੋ ਦਿਨਾਂ ਤੋਂ ਚਰਚਾ ਵਿੱਚ ਚੱਲੇ ਆ ਰਹੇ ਜ਼ਿਲ੍ਹਾ ਪਟਿਆਲਾ ਦੇ ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਪਟਿਆਲਾ ਪੁਲਿਸ ਨੇ ਬਲਾਤਕਾਰ ਦੇ ਦੋਸ਼ਾਂ ਹੇਠ ਗ੍ਰਿਫਤਾਰ ਕਰ ਲਿਆ ਹੈ। ਸੂਚਨਾ ਮੁਤਾਬਕ ਇਹ ਕਾਰਵਾਈ ਇੱਕ ਔਰਤ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ ਉੱਪਰ ਕੀਤੀ ਗਈ ਹੈ, ਜਿਸ ਨੇ ਵਿਧਾਇਕ ਪਠਾਣ ਮਾਜਰਾ ਉੱਪਰ ਗੰਭੀਰ ਦੋਸ਼ ਲਗਾਏ ਸਨ। ਜ਼ਿਕਰ ਯੋਗ ਹੈ ਕਿ ਕੁਝ ਸਮਾਂ ਪਹਿਲਾਂ ਉਕਤ ਵਿਧਾਇਕ ਦੀ ਇੱਕ ਕਥਿਤ ਅਸ਼ਲੀਲ ਵੀਡੀਓ ਵੀ ਵਾਇਰਲ ਹੋਈ ਸੀ ਜਿਸ ਦੇ ਕਾਰਨ ਉਹ ਕਾਫੀ ਚਰਚਾ ਵਿੱਚ ਰਹੇ ਸਨ।

ਇਹ ਵੀ ਪੜ੍ਹੋ  ਬਠਿੰਡਾ ‘ਚ ਮੀਂਹ ਦਾ ਕਹਿਰ; ਪਿੰਡ ’ਚ ਡੇਅਰੀ ਫਾਰਮ ਦੀ ਛੱਤ ਡਿੱਗਣ ਨਾਲ ਦੋ ਦੁਧਾਰੂ ਪਸ਼ੂਆਂ ਦੀ ਹੋਈ ਮੌ+ਤ, ਚਾਰ ਜ਼ਖ਼ਮੀ

ਦੱਸਣਾ ਬਣਦਾ ਹੈ ਕਿ ਪੰਜਾਬ ਦੇ ਵਿੱਚ ਆਏ ਹੜਾਂ ਨੂੰ ਲੈ ਕੇ ਵਿਧਾਇਕ ਪਠਾਣਮਾਜਰਾ ਦੇ ਵੱਲੋਂ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਆਮ ਆਦਮੀ ਪਾਰਟੀ ਦੀ ਦਿੱਲੀ ਲੀਡਰਸ਼ਿਪ ਉੱਪਰ ਸਿਆਸੀ ਹਮਲੇ ਬੋਲੇ ਜਾ ਰਹੇ ਸਨ । ਉਹਨਾਂ ਪੰਜਾਬ ਦੇ ਵਿਧਾਇਕਾਂ, ਮੰਤਰੀਆਂ ਅਤੇ ਆਗੂਆਂ ਉੱਪਰ ਦਿੱਲੀ ਦਾ ਦਬਾਅ ਹੋਣ ਦਾ ਦੋਸ਼ ਵੀ ਲਗਾਇਆ ਸੀ। ਜਿਸ ਤੋਂ ਬਾਅਦ ਉਹਨਾਂ ਦੀ ਸੁਰੱਖਿਆ ਵਾਪਸ ਲੈ ਲਈ ਗਈ ਸੀ ਅਤੇ ਹਲਕਾ ਸਨੌਰ ਦੇ ਵਿੱਚ ਲੱਗੇ ਹੋਏ ਸਮੂਹ ਥਾਣਾ ਮੁਖੀਆਂ ਅਤੇ ਚੌਂਕੀ ਇੰਚਾਰਜਾਂ ਨੂੰ ਵੀ ਬਦਲ ਦਿੱਤਾ ਗਿਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬਠਿੰਡਾ ‘ਚ ਮੀਂਹ ਦਾ ਕਹਿਰ; ਪਿੰਡ ’ਚ ਡੇਅਰੀ ਫਾਰਮ ਦੀ ਛੱਤ ਡਿੱਗਣ ਨਾਲ ਦੋ ਦੁਧਾਰੂ ਪਸ਼ੂਆਂ ਦੀ ਹੋਈ ਮੌ+ਤ, ਚਾਰ ਜ਼ਖ਼ਮੀ

0

Bathinda News: ਪਿਛਲੇ ਕਈ ਦਿਨਾਂ ਤੋਂ ਜਿੱਥੈ ਅੱਧੇ ਪੰਜਾਬ ਨੂੰ ਹੜ੍ਹਾਂ ਨੇ ਘੇਰਿਆ ਹੋਇਅ ਹੈ, ਉਥੇ ਬਠਿੰਡਾ ਦੇ ਵਿਚ ਵੀ ਲਗਾਤਾਰ ਪੈ ਰਿਹਾ ਮੀਂਹ ਨੁਕਸਾਨ ਕਰ ਰਿਹਾ। ਬੀਤੇ ਕੱਲ ਜ਼ਿਲ੍ਹੇ ਦੇ ਪਿੰਡ ਲੱਖੀ ਜੰਗਲ ਵਿਖ਼ੇ ਕੋਟਭਾਈ ਰਜਵਾਹੇ ਨਜ਼ਦੀਕ ਵਸੀ ਇੱਕ ਢਾਣੀ ਵਿਚ ਇੱਕ ਡੇਅਰੀ ਦੀ ਛੱਤ ਡਿੱਗਣ ਕਾਰਨ ਦੋ ਦੁਧਾਰੂ ਪਸ਼ੂਆਂ ਦੀ ਮੌਤ ਹੋਣ ਅਤੇ ਅੱਧੀ ਦਰਜ਼ਨ ਦੇ ਕਰੀਬ ਜਖ਼ਮੀ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਪੀੜ੍ਹਤ ਕਿਸਾਨ ਜਸਵਿੰਦਰ ਸਿੰਘ ਗਰੇਵਾਲ ਮੁਤਾਬਕ ਘਟਨਾ ਸਮੇਂ 19 ਦੁਧਾਰੂ ਗਾਂਵਾਂ ਮਲਬੇ ਹੇਠ ਆ ਗਈਆਂ। ਇਸ ਹਾਦਸੇ ਵਿੱਚ ਇੱਕ ਦੁਧਾਰੂ ਗਾਂ ਅਤੇ ਇੱਕ ਵੱਛੀ ਦੀ ਮੌਤ ਹੋ ਗਈ ਜਦਕਿ ਚਾਰ ਗਾਂਵਾਂ ਜ਼ਖ਼ਮੀ ਹੋਈਆਂ।

ਇਹ ਵੀ ਪੜ੍ਹੋ  ਪੰਜਾਬ ‘ਚ ਹੜ੍ਹਾਂ ਦਾ ਕਹਿਰ; ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਮੁੱਖ ਮੰਤਰੀ ਮਾਨ ਨੂੰ ਫ਼ੋਨ

ਬਰਸਾਤ ਕਾਰਨ ਵਾਪਰੇ ਇਸ ਕਹਿਰ ਕਾਰਨ ਜਿਥੇ ਪਸ਼ੂ ਧੰਨ ਦਾ ਨੁਕਸਾਨ ਹੋਈਆਂ ਉਥੇ ਪਸ਼ੂ ਪਾਲਕ ਦਾ ਵੀ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਨੇੜਲੇ ਨਜ਼ਦੀਕੀ ਪਿੰਡਾਂ ਦੇ ਲੋਕ ਮੌਕੇ ’ਤੇ ਪਹੁੰਚੇ ਅਤੇ ਬੜੀ ਜੱਦੋ ਜਹਿਦ ਨਾਲ ਮਲਬੇ ਹੇਠ ਦੱਬੇ ਪਸ਼ੂਆਂ ਨੂੰ ਬਾਹਰ ਕੱਢਿਆ। ਪਿੰਡ ਲੱਖੀ ਜੰਗਲ ਦੇ ਸਰਪੰਚ ਬਲਜੀਤ ਸਿੰਘ ਬਰਾੜ ਆਮ ਆਦਮੀ ਪਾਰਟੀ ਦੇ ਆਗੂ ਗੁਰਵਿੰਦਰ ਸਿੰਘ ਲੱਖੀ ਜੰਗਲ, ਚੰਦ ਸਿੰਘ ਹਰਜਿੰਦਰ ਸਿੰਘ, ਅੰਗਰੇਜ਼ ਸਿੰਘ ਬਲਵਿੰਦਰ ਸਿੰਘ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੀੜਤ ਕਿਸਾਨ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਹੜ੍ਹਾਂ ਦਾ ਕਹਿਰ;ਪੰਜਾਬ ਦੇ ਰਾਜਪਾਲ ਪੁੱਜੇ ਫ਼ਿਰੋਜਪੁਰ, ਅਧਿਕਾਰੀਆਂ ਨਾਲ ਕੀਤੀ ਮੀਟਿੰਗ

0

Firozpur News:ਸੂਬੇ ਵਿਚ ਹੜ੍ਹਾਂ ਦੇ ਚੱਲ ਰਹੇ ਕਹਿਰ ਦੌਰਾਨ ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਸਵੇਰੇ ਫਿਰੋਜ਼ਪੁਰ ਦੇ ਦੌਰੇ ਉਪਰ ਪੁੱਜ ਗਏ ਹਨ। ਉਨ੍ਹਾਂ ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ ਅਤੇ ਮੌਜੂਦਾ ਹੜ੍ਹ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਰਾਹਤ ਕਾਰਜਾਂ ਦੀ ਗਤੀ, ਪ੍ਰਭਾਵਿਤ ਪਰਿਵਾਰਾਂ ਲਈ ਪੁਨਰਵਾਸ ਉਪਾਵਾਂ ਬਾਰੇ ਚਰਚਾ ਕੀਤੀਅਤੇ ਅਧਿਕਾਰੀਆਂ ਨੂੰ ਸਾਰੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਮੇਂ ਸਿਰ ਸਹਾਇਤਾ ਅਤੇ ਪ੍ਰਭਾਵਸ਼ਾਲੀ ਤਾਲਮੇਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਹੜ੍ਹਾਂ ਦਾ ਕਹਿਰ; ਮੁੱਖ ਮੰਤਰੀ ਮਾਨ ਨੇ ਮੁੜ ਵੀਡੀਓ ਕਾਨਫਰੰਸ ਰਾਹੀਂ ਸੱਦੀ ਉੱਚ ਪੱਧਰੀ ਮੀਟਿੰਗ

0

Amritsar News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੜ ਵੀਡੀਓ ਕਾਨਫਰੰਸ ਰਾਹੀਂ ਇੱਕ ਉੱਚ ਪੱਧਰੀ ਮੀਟਿੰਗ ਬੁਲਾਈ ਹੈ।ਜਿਸ ਵਿਚ ਹੜ੍ਹਾਂ ਦੀ ਰੋਕਥਾਮ ਸਬੰਧੀ ਫੈਸਲੇ ਲਏ ਜਾਣਗੇ। ਪੰਜਾਬ ਵਿੱਚ ਹੜ੍ਹਾਂ ਦੇ ਸੰਕਟ ਦੌਰਾਨ ਲੋਕਾਂ ਵਿੱਚ ਵਿਚਰ ਰਹੇ ਮੁੱਖ ਮੰਤਰੀ ਸ: ਮਾਨ ਅੰਮ੍ਰਿਤਸਰ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਹੜ੍ਹ ਪ੍ਰਬੰਧਨ ਬਾਰੇ  ਉੱਚ ਪੱਧਰੀ ਮੀਟਿੰਗ ਕਰਨਗੇ।

ਇਹ ਵੀ ਪੜ੍ਹੋ ਪੰਜਾਬ ‘ਚ ਹੜ੍ਹਾਂ ਦਾ ਕਹਿਰ; ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਮੁੱਖ ਮੰਤਰੀ ਮਾਨ ਨੂੰ ਫ਼ੋਨ

ਇਸ ਮੀਟਿੰਗ ਵਿੱਚ ਕੈਬਨਿਟ ਮੰਤਰੀ ਅਤੇ ਸੀਨੀਅਰ ਅਫ਼ਸਰ ਸ਼ਾਮਲ ਹੋਣਗੇ ਅਤੇ ਰਾਜ ਭਰ ਵਿੱਚ ਰਾਹਤ ਅਤੇ ਬਚਾਅ ਕਾਰਜਾਂ ਦੀ ਪ੍ਰਗਤੀ ਦੀ ਵਿਸਤਾਰ ਸਹਿਤ ਸਮੀਖਿਆ ਹੋਵੇਗੀ। ਇਸਤੋਂ ਇਲਾਵਾ ਮੁੱਖ ਮੰਤਰੀ ਅੱਜ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ।

ਇਹ ਵੀ ਪੜ੍ਹੋ ਹੜ੍ਹਾਂ ਦੇ ਕਹਿਰ ‘ਚ ਜਜਬੇ ਨਾਲ ਲੋਕ ਸੇਵਾ ਕਰਨ ਵਾਲੀ ਅੰਮ੍ਰਿਤਸਰ ਦੀ ‘DC’ ਨੇ ਜਿੱਤਿਆ ਲੋਕਾਂ ਦਾ ਦਿਲ

ਉਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰੇਕੇ ਵਿਖੇ ਸਥਾਪਿਤ ਰਾਹਤ ਕੈਂਪ ਵਿੱਚ ਲੋਕਾਂ ਨੂੰ ਮਿਲਣਗੇ।ਫਿਰੋਜ਼ਪੁਰ ਜ਼ਿਲ੍ਹੇ ਦੇ ਸਰਹੱਦੀ ਪਿੰਡ ਵਿੱਚ ਪਾਣੀ ਆਉਣ ਕਾਰਨ ਕਈ ਪਰਿਵਾਰ ਰਾਹਤ ਕੈਂਪ ਵਿੱਚ ਰਹਿ ਰਹੇ ਹਨ।ਇਸ ਤੋਂ ਬਾਅਦ, ਉਹ ਜੇਸੀਪੀ ਹੁਸੈਨੀਵਾਲਾ ਦਾ ਵੀ ਦੌਰਾ ਕਰਨਗੇ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ‘ਚ ਹੜ੍ਹਾਂ ਦਾ ਕਹਿਰ; ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਮੁੱਖ ਮੰਤਰੀ ਮਾਨ ਨੂੰ ਫ਼ੋਨ

0

Punjab Flood 2025; ਪੰਜਾਬ ਦੇ ਵਿਚ ਦਹਾਕਿਆਂ ਤੋਂ ਬਾਅਦ ਆਏ ਭਿਆਨਕ ਹੜ੍ਹਾਂ ਦੇ ਕਹਿਰ ਨੇ ਜਿੱਥੇ ਅੱਧੇ ਤੋਂ ਵੱਧ ਇਲਾਕਿਆਂ ਨੂੰ ਪ੍ਰਭਾਵਿਤ ਕੀਤਾ ਹੈ, ਉਥੇ ਪੰਜਾਬ ਦੇ ਵਿਚੋਂ ਕੇਂਦਰ ਨੂੰ ਬਾਂਹ ਫ਼ੜਣ ਲਈ ਲਗਾਤਾਰ ਉੱਠ ਰਹੀ ਅਵਾਜ਼ ਤੋਂ ਬਾਅਦ ਬੀਤੀ ਸ਼ਾਮ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਫ਼ੋਨ ‘ਤੇ ਸੰਪਰਕ ਕਰਕੇ ਪੰਜਾਬ ਵਿਚ ਮੀਂਹ ਅਤੇ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਬਾਰੇ ਚਰਚਾ ਕੀਤੀ। ਪ੍ਰਧਾਨ ਮੰਤਰੀ ਮੋਦੀ ਬੀਤੀ ਸ਼ਾਮ ਹੀ ਆਪਣੀ ਜਪਾਨ ਤੇ ਚੀਨ ਯਾਤਰਾ ਤੋਂ ਬਾਅਦ ਵਾਪਸ ਦੇਸ ਪਰਤੇ ਹਨ।

ਇਹ ਵੀ ਪੜ੍ਹੋ ਹੜ੍ਹਾਂ ਦੇ ਕਹਿਰ ‘ਚ ਜਜਬੇ ਨਾਲ ਲੋਕ ਸੇਵਾ ਕਰਨ ਵਾਲੀ ਅੰਮ੍ਰਿਤਸਰ ਦੀ ‘DC’ ਨੇ ਜਿੱਤਿਆ ਲੋਕਾਂ ਦਾ ਦਿਲ

ਮਿਲੀ ਸੂਚਨਾ ਮੁਤਾਬਕ ਪ੍ਰਧਾਨ ਮੰਤਰੀ ਨੇ ਪੰਜਾਬ ਨੂੰ ਇਸ ਭਿਅੰਕਰ ਸਥਿਤੀ ਵਿਚ ਹਰ ਤਰ੍ਹਾਂ ਦੀ ਮਦਦ ਅਤੇ ਸਮਰਥਨ ਦਾ ਭਰੋਸਾ ਦਿੱਤਾ ਹੈ। ਇਸਤੋਂ ਪਹਿਲਾਂ ਦੇਸ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਪੰਜਾਬ ਦੇ ਮੁੱਖ ਮੰਤਰੀ ਸ: ਮਾਨ ਨਾਲ ਇਸ ਮੁੱਦੇ ‘ਤੇ ਵਿਚਾਰ ਚਰਚਾ ਕਰ ਚੁੱਕੇ ਹਨ। ਪੰਜਾਬ ਦੇ  ਵੱਲੋਂ ਇਸ ਕੁਦਰਤੀ ਆਫ਼ਤ ਦੇ ਨਾਲ ਨਜਿੱਠਣ ਦੇ ਲਈ ਕੇਂਦਰ ਸਰਕਾਰ ਤੋਂ 60,000 ਕਰੋੜ ਰੁਪਏ ਜਾਰੀ ਕਰਨ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ Punjab ਵਿੱਚ 1044 ਪਿੰਡ ਹੜ੍ਹਾਂ ਦੀ ਮਾਰ ਹੇਠ, 2.56 ਲੱਖ ਤੋਂ ਵੱਧ ਲੋਕ ਪ੍ਰਭਾਵਿਤ; ਜੰਗੀ ਪੱਧਰ ‘ਤੇ ਰਾਹਤ ਤੇ ਮੁੜ-ਵਸੇਬਾ ਕਾਰਜ ਜਾਰੀ

ਇਸਤੋਂ ਇਲਾਵਾ ਵਿਰੋਧੀ ਧਿਰਾਂ ਦੇ ਆਗੂਆਂ ਪ੍ਰਤਾਪ ਸਿੰਘ ਬਾਜਵਾ, ਅਮਰਿੰਦਰ ਸਿੰਘ ਰਾਜਾ ਵੜਿੰਗ, ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਭਾਜਪਾ ਪ੍ਰਧਾਨ ਸੁਨੀਲ ਜਾਖੜ੍ਹ ਤੇ ਅਕਾਲੀ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਵੀ ਕੇਂਦਰ ਨੂੰ ਪੰਜਾਬ ਦੀ ਬਾਂਹ ਫੜਣ ਦੀ ਅਪੀਲ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ DC Bathina ਦੇ ਗੰਨਮੈਨਾਂ ਨੇ ਹੜ੍ਹ ਪੀੜਤਾਂ ਲਈ ਇੱਕ-ਇੱਕ ਦਿਨ ਦੀ ਤਨਖਾਹ ਦਾ ਪਾਇਆ ਯੋਗਦਾਨ

ਦੱਸ ਦਈਏ ਕਿ ਪੰਜਾਬ ਦਹਾਕਿਆਂ ਦੀ ਸਭ ਤੋਂ ਭਿਆਨਕ ਹੜ੍ਹ ਆਫ਼ਤਾਂ ਵਿਚੋਂ ਇਕ ਦਾ ਸਾਹਮਣਾ ਕਰ ਰਿਹਾ ਹੈ। ਪੰਜਾਬ ਦੇ ਇੱਕ ਦਰਜ਼ਨ ਜ਼ਿਲਿਆਂ ਵਿਚ ਹੜ੍ਹਾਂ ਨੇ ਕਹਿਰ ਮਚਾਇਆ ਹੋਇਆ ਹੈ ਜਦਕਿ ਹੁਣ ਘੱਗਰ ਵੀ ਖ਼ਤਰੇ ਦੇ ਨਿਸ਼ਾਨ ਤੋਂ ਉਪਰ ਚੱਲ ਰਿਹਾ। ਇਸਤੋਂ ਪਹਿਲਾਂ ਹੀ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿਚ ਭਾਰੀ ਮੀਂਹ ਕਾਰਨ ਸਤਲੁਜ, ਬਿਆਸ ਅਤੇ ਰਾਵੀ ਦਰਿਆਵਾਂ ਅਤੇ ਮੌਸਮੀ ਨਦੀਆਂ ਵਿਚ ਪਾਣੀਆਂ ਬੇ-ਮੁਹਾਰਾ ਵਗ ਰਿਹਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਹੜ੍ਹਾਂ ਦੇ ਕਹਿਰ ‘ਚ ਜਜਬੇ ਨਾਲ ਲੋਕ ਸੇਵਾ ਕਰਨ ਵਾਲੀ ਅੰਮ੍ਰਿਤਸਰ ਦੀ ‘DC’ ਨੇ ਜਿੱਤਿਆ ਲੋਕਾਂ ਦਾ ਦਿਲ

0

👉ਸ਼ੋਸਲ ਮੀਡੀਆ ‘ਤੇ ਪੰਜਾਬ ਦੀ ‘ਧੀ’ ਰਾਣੀ ਬਣੀ
Amritsar News: ਕਰੀਬ 37 ਸਾਲਾਂ ਬਾਅਦ ਪੰਜਾਬ ਦੇ ਵਿਚ ਹੜ੍ਹਾਂ ਦੇ ਰੂਪ ‘ਚ ਕਹਿਰ ਬਣ ਕੇ ਢਹਿ ਰਹੇ ਪਾਣੀ ਨੂੰ ਬੇਸ਼ੱਕ ਢੱਕਿਆ ਨਹੀਂ ਜਾ ਸਕਿਆ ਪ੍ਰੰਤੂ ਇਸ ਪਾਣੀ ਦੇ ਕਹਿਰ ਦਾ ਸ਼ਿਕਾਰ ਹੋਏ ਗੁਰੂ ਕੀ ਨਗਰੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਲੋਕਾਂ ਦੀ ਸੇਵਾ ਕਰਕੇ ਇੱਥੋਂ ਦੀ ਡਿਪਟੀ ਕਮਿਸ਼ਨਰ ਨੇ ਇੱਕ ਮਿਸਾਲ ਜਰੂਰ ਕਾਇਮ ਕਰ ਦਿੱਤੀ ਹੈ। ਹਾਲਾਂਕਿ ਹੜ੍ਹਾਂ ਦੇ ਇਸ ਕਹਿਰ ਤੋਂ ਬਚਾਉਣ ਲਈ ਮੁੱਖ ਮੰਤਰੀ ਤੋਂ ਲੈ ਕੇ ਹਰੇਕ ਛੋਟੇ-ਵੱਡੇ ਮੁਲਾਜਮ ਸਹਿਤ ਆਮ ਲੋਕ ਵੀ ਮੈਦਾਨ ਵਿਚ ਡਟੇ ਹੋਏ ਹਨ ਪ੍ਰੰਤੂ ਆਪਣੇ ਆਪ ਨੂੰ ਭੁੱਲ ਕੇ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਲੱਗਣ ਵਾਲੀ ਪਹਿਲੀ ਔਰਤ ਡਿਪਟੀ ਕਮਿਸ਼ਨਰ ਵੱਲੋਂ ਦਿਖਾਏ ਜਾ ਰਹੇ ਜਜਬੇ ਨੇ ਇਸਨੂੰ ਪੰਜਾਬੀਆਂ ਦੇ ਦਿਲਾਂ ਵਿਚ ‘ਵਾੜ’ ਦਿੱਤਾ ਹੈ।

ਇਹ ਵੀ ਪੜ੍ਹੋ ਡੇਢ ਲੱਖ ਰੁੁਪਏ ਦੀ ਰਿਸ਼ਵਤ ਲੈਂਦਾ ਜੰਗਲਾਤ ਵਿਭਾਗ ਦਾ ਦਰੌਗਾ ਵਿਜੀਲੈਂਸ ਨੇ ‘ਚੁੱਕਿਆ’, ਵਣ ਰੇਂਂਜ ਅਫ਼ਸਰ ਹੋਇਆ ਫ਼ਰਾਰ

ਸੋਸਲ ਮੀਡੀਆ ‘ਤੇ ਇਸ ਡਿਪਟੀ ਕਮਿਸ਼ਨਰ ਨੂੰ ਵਿਰੋਧੀ ਪਾਰਟੀਆਂ ਤੋਂ ਲੈ ਕੇ ਆਮ ਲੋਕ ਪੰਜਾਬ ਦੀ ‘ਧੀ’ ਰਾਣੀ ਦਾ ਖਿਤਾਬ ਦੇ ਰਹੇ ਹਨ। ਇਸ ਮਹਿਲਾ ਅਧਿਕਾਰੀ ਨੂੰ ਨੇੜੇ ਤੋਂ ਜਾਣਨ ਵਾਲਿਆਂ ਮੁਤਾਬਕ ਉਹ ਆਪਣੇ ਕੰਮ ਨੂੰ ਜਾਨੂੰਨ ਦੀ ਹੱਦ ਨਾਲ ਕਰਨ ਲਈ ਮਸ਼ਹੂਰ ਹਨ। ਸਾਲ 2014 ਬੈਚ ਦੀ ਇਹ ਮਹਿਲਾ ਅਧਿਕਾਰੀ ਨੇ ਪੂਰੇ ਦੇਸ਼ ਵਿਚੋਂ ਛੇਵੇਂ ਨੰਬਰ ‘ਤੇ ਰਹਿ ਕੇ ਆਈਏਐਸ ਦੀ ਪੋਸਟ ਹਾਸਲ ਕੀਤੀ ਹੈ।

ਇਹ ਵੀ ਪੜ੍ਹੋ Punjab ਵਿੱਚ 1044 ਪਿੰਡ ਹੜ੍ਹਾਂ ਦੀ ਮਾਰ ਹੇਠ, 2.56 ਲੱਖ ਤੋਂ ਵੱਧ ਲੋਕ ਪ੍ਰਭਾਵਿਤ; ਜੰਗੀ ਪੱਧਰ ‘ਤੇ ਰਾਹਤ ਤੇ ਮੁੜ-ਵਸੇਬਾ ਕਾਰਜ ਜਾਰੀ

ਹੈਦਰਾਬਾਦ ਦੀ ਨਾਮੀ ਸੰਸਥਾ ਤੋਂ ਕਾਨੂੰਨ ਦੀ ਡਿਗਰੀ ਹਾਸਲ ਕਰਨ ਸਮੇਂ 8 ਗੋਲਡ ਮੈਡਲ ਹਾਸਲ ਕਰਨ ਵਾਲੀ ਸ਼ਾਕਸੀ ਸਾਹਨੀ ਨੂੰ ਉਸਦੀ ਚੁਸਾਇਸ ‘ਤੇ ਪੰਜਾਬ ਕੈਡਰ ਮਿਲਿਆ ਸੀ, ਜਿੱਥੇ ਟਰੈਨਿੰਗ ਤੋਂ ਬਾਅਦ ਬਤੌਰ ਐਸਡੀਐਮ ਉਨ੍ਹਾਂ ਦੀ ਪਹਿਲੀ ਪੋਸਟਿੰਗ ਐਸਡੀਐਮ ਬਠਿੰਡਾ ਵਜੋਂ ਹੋਈ। ਇਸਤੋਂ ਬਾਅਦ ਉਹ ਤਰੱਕੀ ਪਾ ਕੇ ਬਠਿੰਡਾ ਦੇ ਏਡੀਸੀ ਵਜੋਂ ਵੀ ਕੀਤਾ ਤੇ ਪੰਜਾਬ ਦੇ ਮੁੱਖ ਸਕੱਤਰ ਦੇ ਚੀਫ਼ ਸਟਾਫ਼ ਅਫ਼ਸਰ ਵਜੋਂ ਚੰਡੀਗੜ੍ਹ ਵੀ ਤੈਨਾਤੀ ਰਹੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਡੇਢ ਲੱਖ ਰੁੁਪਏ ਦੀ ਰਿਸ਼ਵਤ ਲੈਂਦਾ ਜੰਗਲਾਤ ਵਿਭਾਗ ਦਾ ਦਰੌਗਾ ਵਿਜੀਲੈਂਸ ਨੇ ‘ਚੁੱਕਿਆ’, ਵਣ ਰੇਂਂਜ ਅਫ਼ਸਰ ਹੋਇਆ ਫ਼ਰਾਰ

0

Patiala News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਸੋਮਵਾਰ ਨੂੰ ਜੰਗਲਾਤ ਗਾਰਡ ਅਮਨਦੀਪ ਸਿੰਘ, ਵਧੀਕ ਬਲਾਕ ਇੰਚਾਰਜ, ਵਣ ਰੇਂਜ ਦਫ਼ਤਰ, ਪਟਿਆਲਾ ਨੂੰ 1,50,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਇਸ ਗੱਲ ਦਾ ਖੁਲਾਸਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੇ ਦੇਵੀਗੜ੍ਹ ਰੋਡ, ਪਟਿਆਲਾ ਵਿਖੇ ਇੱਕ ਨਰਸਿੰਗ ਹੋਮ ਲਈ ਖਰੀਦੀ ਗਈ ਜ਼ਮੀਨ ਨਾਲ ਸਬੰਧਤ ਕੋਈ ਇਤਰਾਜ਼ ਨਹੀਂ ਸਰਟੀਫਿਕੇਟ ਜਾਰੀ ਕਰਨ ਬਦਲੇ ਇੱਕ ਸ਼ਿਕਾਇਤਕਰਤਾ ਤੋਂ ਇਹ ਰਿਸ਼ਵਤ ਮੰਗੀ ਗਈ ਸੀ।ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਸਵਰਨ ਸਿੰਘ ਵਣ ਰੇਂਜ ਅਫ਼ਸਰ ਪਟਿਆਲਾ ਅਤੇ ਉਪਰੋਕਤ ਅਮਨਦੀਪ ਸਿੰਘ ਨੇ ਮਿਲ ਕੇ ਇਹ ਰਿਸ਼ਵਤ ਮੰਗੀ ਹੈ।

ਇਹ ਵੀ ਪੜ੍ਹੋ Punjab ਵਿੱਚ 1044 ਪਿੰਡ ਹੜ੍ਹਾਂ ਦੀ ਮਾਰ ਹੇਠ, 2.56 ਲੱਖ ਤੋਂ ਵੱਧ ਲੋਕ ਪ੍ਰਭਾਵਿਤ; ਜੰਗੀ ਪੱਧਰ ‘ਤੇ ਰਾਹਤ ਤੇ ਮੁੜ-ਵਸੇਬਾ ਕਾਰਜ ਜਾਰੀ

ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਅਮਨਦੀਪ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ ਅਤੇ ਰਿਸ਼ਵਤ ਦੀ ਰਕਮ ਮੌਕੇ ‘ਤੇ ਹੀ ਬਰਾਮਦ ਕਰ ਲਈ।ਇਸ ਸਬੰਧ ਵਿੱਚ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ ਬੀਐਨਐਸ ਦੀ ਧਾਰਾ 61(2) ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਦੂਜੇ ਸਹਿ-ਮੁਲਜ਼ਮ ਸਵਰਨ ਸਿੰਘ ਵਣ ਰੇਂਜ ਅਫਸਰ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸ਼ਹਿਰ ਅੰਦਰ ਬਰਸਾਤੀ ਪਾਣੀ ਦੀ ਨਿਕਾਸੀ ਲਈ ਕੀਤੇ ਜਾਣ ਢੁਕਵੇਂ ਪ੍ਰਬੰਧ: ਮੇਅਰ ਪਦਮਜੀਤ ਮਹਿਤਾ

0

👉ਸੀਵਰੇਜ ਸੁਧਾਰ ਸਬੰਧੀ ਮੇਅਰ ਅਤੇ ਕਮਿਸ਼ਨਰ ਨੇ ਕੀਤੀ ਅਧਿਕਾਰੀਆਂ ਨਾਲ ਮੀਟਿੰਗ
Bathinda News: ਬਾਰਿਸ਼ ਦੌਰਾਨ ਸ਼ਹਿਰ ਵਿੱਚ ਪਾਣੀ ਭਰਨ ਅਤੇ ਸੀਵਰੇਜ ਦੀ ਸਮੱਸਿਆ ਨੂੰ ਧਿਆਨ ਵਿੱਚ ਰੱਖਦਿਆਂ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਅਤੇ ਕਮਿਸ਼ਨਰ ਮੈਡਮ ਕੰਚਨ ਨੇ ਨਗਰ ਨਿਗਮ ਦਫ਼ਤਰ ਵਿੱਚ ਨਗਰ ਨਿਗਮ, ਸੀਵਰੇਜ ਅਤੇ ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਬਰਸਾਤੀ ਪਾਣੀ ਦੀ ਨਿਕਾਸੀ ਅਤੇ ਸੀਵਰੇਜ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਇੱਕ ਠੋਸ ਰਣਨੀਤੀ ਬਣਾਈ ਗਈ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਬਠਿੰਡਾ ਸ਼ਹਿਰ ਦੇ ਭੱਟੀ ਰੋਡ, ਸਰਾਭਾ ਨਗਰ, ਪੋਸਟ ਆਫਿਸ ਬਾਜ਼ਾਰ, ਧੋਬੀ ਬਾਜ਼ਾਰ, ਹਸਪਤਾਲ ਬਾਜ਼ਾਰ, ਗਣਪਤੀ ਐਨਕਲੇਵ, ਨਿਰਵਾਣਾ ਅਸਟੇਟ, ਨਹਿਰੀ ਕਲੋਨੀ ਵਰਗੇ ਇਲਾਕਿਆਂ ਦੇ ਲੋਕਾਂ ਨੂੰ ਬਰਸਾਤ ਦੇ ਮੌਸਮ ਵਿੱਚ ਪਾਣੀ ਭਰਨ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਨੂੰ ਖਤਮ ਕਰਨਾ ਨਿਗਮ ਦੀ ਮੁੱਢਲੀ ਜ਼ਿੰਮੇਵਾਰੀ ਹੈ।

ਇਹ ਵੀ ਪੜ੍ਹੋ  ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਜ਼ਮੀਨੀ ਪੱਧਰ ਉਤੇ ਡਟੀ ਪੰਜਾਬ ਸਰਕਾਰ

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੀਆਂ ਸੀਵਰੇਜ ਲਾਈਨਾਂ ਦੀ ਸਫਾਈ ਲਈ ਮੁਹਿੰਮ ਤੇਜ਼ ਕੀਤੀ ਜਾਵੇ ਅਤੇ ਜਿਹੜੇ ਪੰਪ ਖਰਾਬ ਹਨ, ਉਨ੍ਹਾਂ ਦੀ ਤੁਰੰਤ ਮੁਰੰਮਤ ਕੀਤੀ ਜਾਵੇ। ਇਸ ਦੇ ਨਾਲ ਹੀ, ਜਿੱਥੇ ਲੋੜ ਹੋਵੇ ਉੱਥੇ ਨਵੇਂ ਪੰਪ ਲਗਾਏ ਜਾਣ, ਤਾਂ ਜੋ ਕਿਸੇ ਵੀ ਸਥਿਤੀ ਵਿੱਚ ਪਾਣੀ ਦੀ ਨਿਕਾਸੀ ਵਿੱਚ ਕੋਈ ਰੁਕਾਵਟ ਨਾ ਆਵੇ।ਇਸ ਦੌਰਾਨ ਮੇਅਰ ਸ੍ਰੀ ਮਹਿਤਾ ਨੇ ਕਿਹਾ ਕਿ ਸੀਵਰੇਜ ਸਿਸਟਮ ਦੀ ਮੁਰੰਮਤ ਲਈ ਜਲਦੀ ਹੀ ਹੋਰ ਮਸ਼ੀਨਾਂ ਖਰੀਦੀਆਂ ਜਾਣਗੀਆਂ, ਜਦੋਂ ਕਿ ਮਸ਼ੀਨਾਂ ਕਿਰਾਏ ‘ਤੇ ਵੀ ਲਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਿਰਕੀ ਬਾਜ਼ਾਰ ਵਿੱਚ ਪਾਣੀ ਦੀ ਨਿਕਾਸੀ ਲਈ ਪਾਈਪਲਾਈਨ ਵਿਛਾਈ ਜਾਵੇਗੀ, ਜਦੋਂ ਕਿ ਨਿਰਵਾਣਾ ਅਸਟੇਟ ਵਿੱਚ ਵਾਟਰ ਹਾਰਵੈਸਟ ਸਿਸਟਮ ਲਗਾਇਆ ਜਾਵੇਗਾ।ਕਮਿਸ਼ਨਰ ਮੈਡਮ ਕੰਚਨ ਨੇ ਕਿਹਾ ਕਿ ਬਰਸਾਤੀ ਪਾਣੀ ਦੀ ਸਮੱਸਿਆ ਵਾਲੇ ਇਲਾਕਿਆਂ ਦੀ ਸੂਚੀ ਤਿਆਰ ਕੀਤੀ ਜਾਵੇ ਅਤੇ ਉਨ੍ਹਾਂ ਇਲਾਕਿਆਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ।

ਇਹ ਵੀ ਪੜ੍ਹੋ  ਵਿੱਤ ਮੰਤਰੀ ਚੀਮਾ ਵੱਲੋਂ ਹੜ੍ਹ ਪ੍ਰਭਾਵਿਤ ਪੰਜਾਬ ਦੀ ਅਣਦੇਖੀ ਲਈ ਪ੍ਰਧਾਨ ਮੰਤਰੀ ਦੀ ਆਲੋਚਨਾ, ਭਾਜਪਾ ਦੀ ਉਦਾਸੀਨਤਾ ਨੂੰ ਉਜਾਗਰ ਕੀਤਾ

ਉਨ੍ਹਾਂ ਕਿਹਾ ਕਿ ਜਨਤਾ ਨੂੰ ਰਾਹਤ ਪ੍ਰਦਾਨ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਹਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਾਣੀ ਭਰਨ ਤੋਂ ਪ੍ਰਭਾਵਿਤ ਇਲਾਕਿਆਂ ਵਿੱਚ ਤਾਇਨਾਤ ਟੀਮਾਂ ਸਮੇਂ ਸਿਰ ਪਹੁੰਚਣ ਅਤੇ ਤੁਰੰਤ ਕਾਰਵਾਈ ਯਕੀਨੀ ਬਣਾਉਣ।ਨਗਰ ਨਿਗਮ ਪ੍ਰਸ਼ਾਸਨ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਸੀਵਰੇਜ ਲਾਈਨਾਂ ਵਿੱਚ ਕੂੜਾ ਜਾਂ ਪਲਾਸਟਿਕ ਨਾ ਸੁੱਟਣ, ਤਾਂ ਜੋ ਪਾਣੀ ਦੇ ਨਿਕਾਸ ਵਿੱਚ ਕੋਈ ਰੁਕਾਵਟ ਨਾ ਆਵੇ।ਇਸ ਮੌਕੇ ਮੇਅਰ ਦੇ ਸਲਾਹਕਾਰ ਕੌਂਸਲਰ ਸ੍ਰੀ ਸ਼ਾਮ ਲਾਲ ਜੈਨ, ਐਸਈ ਸ੍ਰੀ ਸੰਦੀਪ ਗੁਪਤਾ ਅਤੇ ਸ੍ਰੀ ਸੰਦੀਪ ਰੋਮਾਣਾ, ਐਕਸੀਅਨ ਸ੍ਰੀ ਨੀਰਜ ਕੁਮਾਰ ਅਤੇ ਸ੍ਰੀ ਬਲਜੀਤ ਸਿੰਘ, ਐਸਡੀਓ ਸ੍ਰੀ ਵਿਕਰਮ, ਸ੍ਰੀ ਵਿਕਰਮਜੀਤ ਸਿੰਘ ਅਤੇ ਸ੍ਰੀ ਜਤਿਨ ਕੁਮਾਰ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1907368