Tuesday, May 19, 2026
Home Blog Page 488

ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਪੰਜਾਬ ਲਈ ਸਪੈਸ਼ਲ ਪੈਕੇਜ ਰਿਲੀਜ਼ ਕਰਨ ਦੀ ਕੀਤੀ ਅਪੀਲ

0

👉ਕਿਹਾ ਕਿ ਹੜ੍ਹ ਰਾਹਤ ਕਾਰਜਾਂ ਵਾਸਤੇ ਐਨ ਡੀ ਆਰ ਐਫ ਤੇ ਫੌਜੀ ਅਮਲੇ ਦੀ ਤਾਇਨਾਤੀ ਦਾ ਸਮਾਂ ਵਧਾਇਆ ਜਾਵੇ
Punjab News:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਲਈ ਵਿਸ਼ੇਸ਼ ਪੈਕੇਜ ਦਾ ਐਲਾਨ ਕਰਨ ਅਤੇ ਨਾਲ ਹੀ ਐਨ ਡੀ ਆਰ ਐਫ ਅਤੇ ਫੌਜੀ ਅਮਲੇ ਦੀ ਤਾਇਨਾਤੀ ਵਧਾਉਣ ਤਾਂ ਜੋ ਸੂਬੇ ਵਿਚ ਹੜ੍ਹ ਰਾਹਤ ਕਾਰਜਾਂ ਨੂੰ ਸੁਚੱਜੇ ਤਰੀਕੇ ਚਲਾਇਆ ਜਾ ਸਕੇ।ਅਕਾਲੀ ਦਲ ਦੇ ਪ੍ਰਧਾਨ ਨੇ ਹੜ੍ਹ ਮਾਰੇ ਇਲਾਕਿਆਂ ਵਿਚ 10 ਦਿਨ ਬਿਤਾਉਣ ਮਗਰੋਂ ਪ੍ਰਧਾਨ ਮੰਤਰੀ ਨੂੰ ਇਹ ਅਪੀਲ ਕੀਤੀ। ਆਪਣੇ ਦੌਰੇ ਦੌਰਾਨ ਉਹਨਾਂ ਪਾਕਿਸਤਾਨ ਦੇ ਨਾਲ ਲੱਗਦੀ ਕੌਮਾਂਤਰੀ ਸਰਹੱਦ ਸਮੇਤ ਦੂਰ ਦੁਰਾਡੇ ਦੇ ਖੇਤਰਾਂ ਦਾ ਦੌਰਾ ਕੀਤਾ।ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਹਾਲਾਤਾਂ ਦੀ ਸਹੀ ਜਾਣਕਾਰੀ ਦਿੱਤੀ ਤੇ ਦੱਸਿਆ ਕਿ ਲੱਖਾਂ ਏਕੜ ਫਸਲ ਡੁੱਬ ਗਈ ਹੈ ਤੇ ਹਜ਼ਾਰਾਂ ਘਰਾਂ ਦਾ ਨੁਕਸਾਨ ਹੋਣ ਤੋਂ ਇਲਾਵਾ ਸੜਕੀ ਤੇ ਬਿਜਲੀ ਢਾਂਚੇ ਦਾ ਨੁਕਸਾਨ ਹੋਇਆ ਹੈ।ਸ:ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅੰਨਦਾਤਾ ਦੇ ਬਚਾਅ ਵਾਸਤੇ ਫੌਰੀ ਨਿਤਰਣ ਦੀ ਜ਼ਰੂਰਤ ਹੈ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦੇ ਨਾਲ-ਨਾਲ ਉਹਨਾਂ ਦੇ ਘਰਾਂ ਅਤੇ ਦੁਧਾਰੂ ਪਸ਼ੂਆਂ ਦੇ ਹੋਏ ਨੁਕਸਾਨ ਲਈ ਸਿੱਧੀ ਸਹਾਇਤਾ ਮਿਲਣੀ ਚਾਹੀਦੀ ਹੈ। ਉਹਨਾਂ ਨੇ ਇੲ ਵੀ ਮੰਗ ਕੀਤੀ ਕਿ ਜ਼ਿਆਦਾ ਸਮੇਂ ਤੱਕ ਇਲਾਕੇ ਦੇ ਡੋਬੇ ਕਾਰਨ ਉਪਜਣ ਵਾਲੇ ਸਿਹਤ ਮਸਲਿਆਂ ਨਾਲ ਨਿੱਜਠਣ ਵਾਸਤੇ ਵਿਸ਼ੇਸ਼ ਕੇਂਦਰੀ ਟੀਮਾਂ ਤਾਹਿਨਾਤ ਕੀਤੀਆਂ ਜਾਣ।

ਇਹ ਵੀ ਪੜ੍ਹੋ  Bathinda Police ਨੇ ਮਲੋਟ ਦੇ ਨਾਮੀ ਨਸ਼ਾ ਤਸਕਰ ਦੀ ਕਰੋੜਾਂ ਦੀ ਆਲੀਸ਼ਾਨ ਕੋਠੀ ਕੀਤੀ ਸੀਲ

ਅਕਾਲੀ ਦਲ ਦੇ ਪ੍ਰਧਾਨ ਨੇ ਆਪਣੇ ਪੱਤਰ ਵਿਚ ਇਹ ਵੀ ਦੱਸਿਆ ਕਿ ਕਿਸਾਨਾਂ ਨੂੰ ਕਰਜ਼ਿਆਂ ਦੀ ਵਸੂਲੀ ਤੋਂ ਵੀ ਰਾਹਤ ਦੀ ਜ਼ਰੂਰਤ ਹੈ ਅਤੇ ਕਿਹਾ ਕਿ ਸਾਰੇ ਕਿਸਾਨਾਂ ਦਾ ਕਰਜ਼ਾ ਮੁਆਫ ਕਰ ਕੇ ਨਵੇਂ ਸਿਰੇ ਤੋਂ ਸ਼ੁਰੂਆਤ ਹੋਣੀ ਚਾਹੀਦੀ ਹੈ।ਸ:ਬਾਦਲ ਨੇ ਇਹ ਵੀ ਕਿਹਾ ਕਿ ਲੋਕਾਂ ਨੂੰ ਰਾਹਤ ਦੀ ਬਹੁਤ ਵੱਡੀ ਜ਼ਰੂਰਤ ਹੈ। ਉਹਨਾਂ ਕਿਹਾ ਕਿ ਰਾਜ ਸਰਕਾਰ ਹੜ੍ਹ ਮਾਰੇ ਲੋਕਾਂ ਦੀ ਜ਼ਰੂਰਤ ਮੁਤਾਬਕ ਨਹੀਂ ਚਲ ਸਕੀ ਅਤੇ ਉਹਨਾਂ ਕਿਹਾ ਕਿ ਪੰਜਾਬ ਵਿਚ ਚਲ ਰਹੇ ਰਾਹਤ ਤੇ ਬਚਾਅ ਕਾਰਜਾਂ ਵਿਚ ਵੱਡਾ ਖੱਪਾ ਨਜ਼ਰ ਆ ਰਿਹਾ ਹੈ।ਉਹਨਾਂ ਕਿਹਾ ਕਿ ਹੜ੍ਹ ਮਾਰੇ ਲੋਕਾਂ ਨੂੰ ਅੰਤਰਿਮ ਮੁਆਵਜ਼ਾ ਦੇਣ ਦਾ ਵੀ ਮਸਲਾ ਹੈ ਤੇ ਉਹਨਾਂ ਦੇ ਮੁੜ ਵਸੇਬੇ ਵਾਸਤੇ ਪ੍ਰਬੰਧਾਂ ਦੀ ਵੀ ਜ਼ਰੂਰਤ ਹੈ।ਉਹਨਾਂ ਨੇ ਹੜ੍ਹਾਂ ਕਾਰਨ ਹੋਏ ਵਿਆਪਕ ਨੁਕਸਾਨ ਵਾਸਤੇ ਸਪੈਸ਼ਲ ਪੈਕੇਜ ਐਲਾਨੇ ਜਾਣ ਦੀ ਮੰਗ ਕੀਤੀ ਤੇ ਕਿਹਾ ਕਿ ਅਜਿਹੇ ਹਾਲਾਤ 40 ਸਾਲਾਂ ਬਾਅਦ ਬਣੇ ਹਨ। ਉਹਨਾਂ ਕਿਹਾ ਕਿ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਪਿਛਲੇ ਕਈ ਸਾਲਾਂ ਤੋਂ ਹੜ੍ਹ ਰੋਕੂ ਕੰਮਾਂ ਨੂੰ ਅਣਡਿੱਠ ਕੀਤਾ ਗਿਆ ਜਿਸ ਕਾਰਨ ਲੋਕਾਂ ਦੀਆਂ ਮੁਸ਼ਕਿਲਾਂ ਹੋਰ ਵੱਧ ਗਈਆਂ ਹਨ। ਉਹਨਾਂ ਕਿਹਾ ਕਿ ਪ੍ਰਮੁੱਖ ਦਰਿਆਵਾਂ ਅਤੇ ਨਾਲਿਆਂ ਦੇ ਨਾਲ ਹੜ੍ਹ ਰੋਕੂ ਕਾਰਜਾਂ ਅਤੇ ਪੱਕੇ ਬੰਨਾਂ ਦੀ ਉਸਾਰੀ ਵਾਸਤੇ ਵਿਸ਼ੇਸ਼ ਫੰਡ ਪ੍ਰਦਾਨ ਕੀਤੇ ਜਾਣੇ ਚਾਹੀਦੇ ਹਨ।ਸ:ਬਾਦਲ ਨੇ ਇਹ ਵੀ ਦੱਸਿਆ ਕਿ ਹਜ਼ਾਰਾਂ ਲੋਕ ਆਪਣੇ ਘਰ ਛੱਡਣ ਵਾਸਤੇ ਮਜਬੂਰ ਹੋਏ ਹਨ ਅਤੇ ਉਹਨਾਂ ਦੇ ਘਰ ਪਾਣੀ ਵਿਚ ਡੁੱਬ ਗਏ ਹਨ।

ਇਹ ਵੀ ਪੜ੍ਹੋ  PCA ਦੇ ਪ੍ਰਧਾਨ ਅਮਰਜੀਤ ਮਹਿਤਾ ਹੜ੍ਹ ਪੀੜ੍ਹਤਾਂ ਦੀ ਮੱਦਦ ਲਈ ਆਏ ਅੱਗੇ, CM ਨੂੰ ਸੌਪਿਆ 25 ਲੱਖ ਦਾ ਚੈੱਕ

ਉਹਨਾਂ ਕਿਹਾ ਕਿ ਲੋਕ ਤੇ ਪਸ਼ੂ ਧਨ ਠਿਕਾਣਿਆਂ, ਅਨਾਜ, ਪਾਣੀ ਤੇ ਚਾਰੇ ਵਾਸਤੇ ਤਰਸ ਰਹੇ ਹਨ ਅਤੇ ਇਹ ਪੀੜਾ ਇਸ ਕਰ ਕੇ ਹੋਰ ਵੀ ਵੱਧ ਗਈ ਹੈ ਕਿਉਂਕਿ ਰਾਜ ਦੀ ਚੁਣੀ ਹੋਈ ਸਰਕਾਰ ਨੇ ਉਹਨਾਂ ਨੂੰ ਛੱਡ ਦਿੱਤਾ ਹੈ ਤੇ ਉਹਨਾਂ ਨੂੰ ਇਹਨਾਂ ਮਾੜੇ ਹਾਲਾਤਾਂ ਵਿਚ ਆਪਣੇ ਹਾਲ ’ਤੇ ਹੀ ਛੱਡ ਦਿੱਤਾ ਹੈ। ਉਹਨਾਂ ਕਿਹਾ ਕਿ ਦੂਜੇ ਪਾਸੇਪੰਜਾਬ ਵਿਚ ਲੋਕਾਂ ਨੇ ਮਨੁੱਖ ਵੱਲੋਂ ਸਹੇੜੀ ਇਸ ਤ੍ਰਾਸਦੀ ਖਿਲਾਫ ਆਪ ਸੰਘਰਸ਼ ਲੜਿਆ ਹੈ ਤੇ ਲੋਕ ਮਾੜੇ ਹਾਲਾਤ ਵਿਚ ਵੀ ਚੜ੍ਹਦੀਕਲਾ ਵਿਚ ਹਨ। ਉਹਨਾਂ ਕਿਹਾ ਕਿ ਉਹ ਸੂਬੇ ਦੇ ਬਹਾਦਰ ਲੋਕਾਂ ਨੂੰ ਸਲਾਮ ਕਰਦੇ ਹਨ ਜਿਹਨਾਂ ਨੇ ਆਪਣੇ ਨਾਲੋਂ ਪਹਿਲਾਂ ’ਸੇਵਾ’ ਨੂੰ ਪਹਿਲ ਦਿੱਤੀ ਤੇ ਪ੍ਰਭਾਵਤ ਲੋਕਾਂ ਦੀ ਮਦਦ ਵਾਸਤੇ ਨਿੱਤਰੇ ਹਨ। ਉਹਨਾਂ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਕੌਮੀ ਫਰਜ਼ ਵਾਸਤੇ ਸਭ ਤੋਂ ਮੋਹਰੀ ਹੋ ਕੇ ਭੂਮਿਕਾ ਨਿਭਾਈ ਹੈ ਭਾਵੇਂ ਇਹ ਸਾਡੀਆਂ ਸਰਹੱਦਾਂ ਦੀ ਰਾਖੀ ਹੋਵੇ ਜਾਂ ਫਿਰ ਅਨਾਜ ਸੁਰੱਖਿਆ ਯਕੀਨੀ ਬਣਾਉਣ ਦਾ ਮਾਮਲਾ ਹੋਵੇ। ਉਹਨਾਂ ਕਿਹਾ ਕਿ ਸਾਡੇ ਬਹਾਦਰ ਲੋਕ ਦੇਸ਼ ਵਿਚ ਜਿਥੇ ਕਿਤੇ ਵੀ ਕੁਦਰਤ ਦੀ ਮਾਰ ਪਈ, ਉਥੇ ਲੋਕਾਂ ਦੀ ਮਦਦ ਵਾਸਤੇ ਸਪ ਤੋਂ ਪਹਿਲਾਂ ਨਿੱਤਰੇ ਹਨ। ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਅਕਾਲੀ ਦਲ ਦੇ ਵਰਕਰ ਵੀ ਮਾੜੇ ਹਾਲਾਤ ਵਿਚ ਲੋਕਾਂ ਦੀ ਮਦਦ ਵਾਸਤੇ ਨਿੱਤਰੇ ਹਨ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਲੰਗਰ ਤੇ ਮੈਡੀਕਲ ਕੈਂਪ ਲਗਾ ਕੇ ਲੋਕਾਂ ਦੀ ਸੇਵਾ ਕਰ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਵੜਿੰਗ ਨੇ ਪ੍ਰਧਾਨ ਮੰਤਰੀ ਨੂੰ ਲਿੱਖੀ ਚਿੱਠੀ, ਪੰਜਾਬ ਵਿੱਚ ਹੜ੍ਹਾਂ ਲਈ ਤੁਰੰਤ ਰਾਹਤ ਪੈਕੇਜ ਮੰਗਿਆ

0

👉ਕਿਹਾ: ਦੇਸ਼ ਨੂੰ ਭੋਜਨ ਸੁਰੱਖਿਆ ਮੁਹਈਆ ਕਰਵਾਉਣ ਵਾਲੇ ਪੰਜਾਬ ਨੂੰ ਬਣਦਾ ਹੱਕ ਮਿਲਣਾ ਚਾਹੀਦਾ ਹੈ
Chandigarh News: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਪ੍ਰਧਾਨ ਮੰਤਰੀ ਤੋਂ ਪੰਜਾਬ ਲਈ “ਜ਼ਰੂਰੀ” ਹੜ੍ਹ ਰਾਹਤ ਪੈਕੇਜ ਲਈ ਤੁਰੰਤ ਦਖਲ ਦੀ ਮੰਗ ਕੀਤੀ ਹੈ, ਕਿਉਂਕਿ ਹੜ੍ਹਾਂ ਨੇ ਸੂਬੇ ਭਰ ਵਿੱਚ ਵੱਡੇ ਪੱਧਰ ਤੇ ਤਬਾਹੀ ਮਚਾਈ ਹੈ।ਇਸ ਸਬੰਧ ਵਿੱਚ ਵੜਿੰਗ ਨੇ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਕਿਹਾ ਹੈ ਕਿ ਲਗਭਗ ਪੂਰਾ ਪੰਜਾਬ ਹੜ੍ਹਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ ਅਤੇ ਅਗਲੇ ਕੁਝ ਦਿਨਾਂ ਵਿੱਚ ਹੋਰ ਬਾਰਿਸ਼ਾਂ ਦੀ ਭਵਿੱਖਬਾਣੀ ਦੇ ਮੱਦੇਨਜ਼ਰ ਹੜ੍ਹਾਂ ਤੋਂ ਤੁਰੰਤ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਲੱਗ ਰਹੀ ਹੈ।ਉਨ੍ਹਾਂ ਨੇ ਵੱਖ-ਵੱਖ ਸੂਬਿਆਂ ਵਿੱਚ ਹੜ੍ਹਾਂ ਨਾਲ ਨੁਕਸਾਨ ਦਾ ਮੁਲਾਂਕਣ ਕਰਨ ਲਈ ਕੇਂਦਰੀ ਗ੍ਰਹਿ ਮੰਤਰਾਲੇ ਦੁਆਰਾ ਗਠਿਤ ਅੰਤਰ-ਮੰਤਰਾਲਾ ਕਮੇਟੀ ਦਾ ਹਵਾਲਾ ਦਿੰਦੇ ਹੋਏ, ਕਿਹਾ ਹੈ ਕਿ ਇਨ੍ਹਾਂ ਵਿੱਚ ਸਮਾਂ ਲੱਗੇਗਾ, ਜਦਕਿ ਲੋਕਾਂ ਨੂੰ ਤੁਰੰਤ ਰਾਹਤ ਦੀ ਲੋੜ ਹੈ।

ਇਹ ਵੀ ਪੜ੍ਹੋ  ਮੀਤ ਹੇਅਰ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ, ਹੜ੍ਹਾਂ ਮਾਰੇ ਪੰਜਾਬ ਨੂੰ ਤੁਰੰਤ ਪੈਕੇਜ ਮਿਲੇ

ਵੜਿੰਗ ਨੇ ਪੰਜਾਬ ਲਈ “ਜ਼ਰੂਰੀ” ਹੜ੍ਹਾਂ ਤੋਂ ਰਾਹਤ ਪੈਕੇਜ ਦੀ ਮੰਗ ਕਰਦੇ ਹੋਏ, ਕਿਹਾ ਹੈ ਕਿ ਅਨੁਮਾਨਿਤ ਨੁਕਸਾਨ ਹਜ਼ਾਰਾਂ ਕਰੋੜ ਰੁਪਏ ਵਿੱਚ ਹੈ। ਇਸਦੇ ਤਹਿਤ ਹੁਣ ਤੱਕ 1300 ਤੋਂ ਵੱਧ ਪਿੰਡ ਪ੍ਰਭਾਵਿਤ ਹੋਏ ਹਨ ਅਤੇ ਲਗਭਗ ਵਾਢੀ ਦੇ ਕੰਢੇ ‘ਤੇ ਪਹੁੰਚ ਚੁੱਕੀ ਝੋਨੇ ਦੀ ਫ਼ਸਲ ਡੁੱਬੀ ਹੋਈ ਹੈ। ਇਨ੍ਹਾਂ ਹਾਲਾਤਾਂ ਵਿਚ ਬਹੁਤ ਘੱਟ ਉਮੀਦ ਹੈ ਕਿ ਕੁਝ ਵੀ ਬਚਾਇਆ ਜਾ ਸਕਦਾ ਹੈ। ਉੱਥੇ ਹੀ, ਹੁਣ ਤੱਕ 26 ਬੇਸ਼ਕੀਮਤੀ ਜਾਨਾਂ ਜਾ ਚੁੱਕੀਆਂ ਹਨ।ਉਨ੍ਹਾਂ ਨੇ ਜ਼ੋਰ ਦਿੰਦੇ ਹੋਏ ਕਿਹਾ ਕਿ ਅਸੀਂ ਮੋਹਰੀ ਸਰਹੱਦੀ ਸੂਬਾ ਹੋਣ ਦੇ ਬਾਵਜੂਦ ਕੋਈ ਵਿਸ਼ੇਸ਼ ਤਵੱਜੋ ਨਹੀਂ ਚਾਹੁੰਦੇ, ਜਿਹੜਾ ਪੂਰੇ ਦੇਸ਼ ਨੂੰ ਭੋਜਨ ਸੁਰੱਖਿਆ ਪ੍ਰਦਾਨ ਕਰਨ ਲਈ ਵੀ ਪਹਿਰਾ ਦਿੰਦਾ ਰਿਹਾ ਹੈ।

ਇਹ ਵੀ ਪੜ੍ਹੋ  Bathinda Police ਨੇ ਮਲੋਟ ਦੇ ਨਾਮੀ ਨਸ਼ਾ ਤਸਕਰ ਦੀ ਕਰੋੜਾਂ ਦੀ ਆਲੀਸ਼ਾਨ ਕੋਠੀ ਕੀਤੀ ਸੀਲ

ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕਰਦਿਆਂ ਕਿਹਾ ਕਿ ਅਸੀਂ ਸਿਰਫ ਆਪਣਾ ਹੱਕ ਮੰਗ ਰਹੇ ਹਾਂ। ਜਦਕਿ ਦੇਸ਼ ਭਰ ਦੇ ਕਰੋੜਾਂ ਲੋਕਾਂ ਦੇ ਪੇਟ ਭਰਨ ਵਾਲੀਆਂ ਉਹੀ ਝੋਨੇ ਦੀਆਂ ਫਸਲਾਂ ਅੱਜ ਤਬਾਹੀ ਦੇ ਕੰਢੇ ‘ਤੇ ਹਨ। ਇਹ ਇੱਕ ਕੁਦਰਤੀ ਆਫ਼ਤ ਹੈ,ਜਿਸਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ ਸੀ। ਇਹ ਦੇਸ਼ ਵਾਸਤੇ ਪੰਜਾਬ ਅਤੇ ਪੰਜਾਬੀ ਕਿਸਾਨਾਂ ਦੇ ਨਾਲ ਖੜ੍ਹੇ ਹੋਣ ਦਾ ਸਮਾਂ ਹੈ।ਵੜਿੰਗ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਬਿਮਾਰੀਆਂ ਦੇ ਫੈਲਣ, ਤੋਂ ਇਲਾਵਾ ਉਪਜਾਊ ਮਿੱਟੀ ਦੇ ਕਟਾਅ ਬਾਰੇ ਵੀ ਖਦਸ਼ਾ ਪ੍ਰਗਟ ਕੀਤਾ। ਉਨ੍ਹਾਂ ਮੰਗ ਕੀਤੀ ਕਿ ਪ੍ਰਭਾਵਿਤ ਖੇਤਰਾਂ ਦੇ ਕਿਸਾਨਾਂ ਨੂੰ ਘੱਟੋ-ਘੱਟ ਅਗਲੇ ਦੋ ਸੀਜ਼ਨਾਂ ਲਈ ਖਾਦ ਮੁਫ਼ਤ ਮੁਹੱਈਆ ਕਰਵਾਈ ਜਾਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Punjab ਵਿੱਚ 1044 ਪਿੰਡ ਹੜ੍ਹਾਂ ਦੀ ਮਾਰ ਹੇਠ, 2.56 ਲੱਖ ਤੋਂ ਵੱਧ ਲੋਕ ਪ੍ਰਭਾਵਿਤ; ਜੰਗੀ ਪੱਧਰ ‘ਤੇ ਰਾਹਤ ਤੇ ਮੁੜ-ਵਸੇਬਾ ਕਾਰਜ ਜਾਰੀ

0

👉ਹੜ੍ਹਾਂ ਦਾ ਕਹਿਰ; ਪੰਜਾਬ ਦੇ 12 ਜ਼ਿਲਿਆਂ ‘ਚ 29 ਵਿਅਕਤੀਆਂ ਦੀ ਗਈ ਜਾਨ,15688 ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ
Punjab News: ਸੂਬੇ ਵਿੱਚ ਲਗਾਤਾਰ ਮੀਂਹ ਅਤੇ ਹੜ੍ਹਾਂ ਨੇ ਵੱਡੀ ਤਬਾਹੀ ਮਚਾਈ ਹੈ, ਜਿਸ ਨਾਲ ਮਨੁੱਖੀ ਜਾਨਾਂ, ਜਾਇਦਾਦ, ਫਸਲਾਂ, ਪਸ਼ੂਧਨ ਅਤੇ ਬੁਨਿਆਦੀ ਢਾਂਚੇ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਹੈ।ਸਰਕਾਰੀ ਅੰਕੜਿਆਂ ਮੁਤਾਬਕ ਹੜ੍ਹਾਂ ਤੋਂ ਪ੍ਰਭਾਵਿਤ 12 ਜ਼ਿਲ੍ਹਿਆਂ ਦੇ 29 ਲੋਕਾਂ ਦੀ ਇੰਨ੍ਹਾਂ ਹੜ੍ਹਾਂ ਕਾਰਨ ਜਾਨ ਚਲੀ ਗਈ ਹੈ। ਇਸਤੋਂ ਇਲਾਵਾ ਹੜ੍ਹਾਂ ਦੀ ਮਾਰ ਹੇਠ ਆਏ 1044 ਪਿੰਡਾਂ ਦੇ ਕਰੀਬ 2.56 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ।ਉਧਰ, ਹੜ੍ਹਾਂ ਦੇ ਇਸ ਕਹਿਰ ਤੋਂ ਆਪਣੇ ਨਾਗਰਿਕਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਵੱਡੇ ਯਤਨ ਕੀਤੇ ਜਾ ਰਹੇ ਹਨ। ਚੱਲ ਰਹੇ ਰਾਹਤ ਕਾਰਜਾਂ ਦੇ ਵੇਰਵੇ ਦਿੰਦਿਆਂ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਦਸਿਆ ਕਿ ਪੰਜਾਬ ਹੜ੍ਹ ਦੀ ਸਥਿਤੀ ਨਾਲ ਜੂਝ ਰਿਹਾ ਹੈ ਅਤੇ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਵੱਡੇ ਪੱਧਰ ‘ਤੇ ਰਾਹਤ ਕਾਰਜ ਜਾਰੀ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ, ਹੁਣ ਤੱਕ ਕੁੱਲ 15688 ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ। ਗੁਰਦਾਸਪੁਰ ਤੋਂ 5549 ਲੋਕਾਂ, ਫਿਰੋਜ਼ਪੁਰ ਤੋਂ 3321, ਫਾਜ਼ਿਲਕਾ ਤੋਂ 2049, ਪਠਾਨਕੋਟ ਤੋਂ 1139, ਅੰਮ੍ਰਿਤਸਰ ਤੋਂ 1700 ਅਤੇ ਹੁਸ਼ਿਆਰਪੁਰ ਤੋਂ 1052 ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ। ਇਸ ਤੋਂ ਇਲਾਵਾ ਬਰਨਾਲਾ ਤੋਂ 25, ਕਪੂਰਥਲਾ ਤੋਂ 515, ਤਰਨ ਤਾਰਨ ਤੋਂ 60, ਮੋਗਾ ਤੋਂ 115 ਅਤੇ ਮਾਨਸਾ ਤੋਂ 163 ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ।

ਇਹ ਵੀ ਪੜ੍ਹੋ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਜ਼ਮੀਨੀ ਪੱਧਰ ਉਤੇ ਡਟੀ ਪੰਜਾਬ ਸਰਕਾਰ

ਸ.ਮੁੰਡੀਆਂ ਨੇ ਦੱਸਿਆ ਕਿ ਰਾਹਤ ਅਤੇ ਮੁੜ-ਵਸੇਬਾ ਕਾਰਜ ਪੂਰੇ ਜ਼ੋਰਾਂ ‘ਤੇ ਚੱਲ ਰਹੇ ਹਨ ਅਤੇ ਬੇਘਰ ਪਰਿਵਾਰਾਂ ਨੂੰ ਤੁਰੰਤ ਠਾਹਰ ਦੇਣ ਲਈ ਪੰਜਾਬ ਭਰ ਵਿੱਚ 129 ਕੈਂਪ ਸਥਾਪਤ ਕੀਤੇ ਗਏ ਹਨ। ਇਨ੍ਹਾਂ ਵਿੱਚ ਅੰਮ੍ਰਿਤਸਰ ਵਿੱਚ 16 ਕੈਂਪ, ਬਰਨਾਲਾ ਵਿੱਚ 1, ਫਾਜ਼ਿਲਕਾ ਵਿੱਚ 10, ਫਿਰੋਜ਼ਪੁਰ ਵਿੱਚ 8, ਗੁਰਦਾਸਪੁਰ ਵਿੱਚ 25, ਹੁਸ਼ਿਆਰਪੁਰ ਵਿੱਚ 20, ਕਪੂਰਥਲਾ ਵਿੱਚ 4, ਮਾਨਸਾ ਵਿੱਚ 1, ਮੋਗਾ ਵਿੱਚ 9, ਪਠਾਨਕੋਟ ਵਿੱਚ 14, ਸੰਗਰੂਰ ਵਿੱਚ 1 ਅਤੇ ਜ਼ਿਲ੍ਹਾ ਪਟਿਆਲਾ ਵਿੱਚ 20 ਕੈਂਪ ਸ਼ਾਮਲ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਨ੍ਹਾਂ ਕੇਂਦਰਾਂ ਵਿੱਚ ਲੋੜੀਂਦਾ ਭੋਜਨ, ਡਾਕਟਰੀ ਸਹਾਇਤਾ ਅਤੇ ਜ਼ਰੂਰੀ ਸਹੂਲਤਾਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਸੂਬੇ ਭਰ ਵਿੱਚ ਕੁੱਲ 7144 ਵਿਅਕਤੀਆਂ ਨੂੰ ਰਾਹਤ ਕੈਂਪਾਂ ਵਿੱਚ ਠਹਿਰਾਇਆ ਗਿਆ ਹੈ। ਇਨ੍ਹਾਂ ਵਿੱਚੋਂ ਸਭ ਤੋਂ ਵੱਧ ਵਿਅਕਤੀ ਫਿਰੋਜ਼ਪੁਰ (3987), ਫਾਜ਼ਿਲਕਾ (1201), ਹੁਸ਼ਿਆਰਪੁਰ (478), ਪਠਾਨਕੋਟ (411), ਗੁਰਦਾਸਪੁਰ (424), ਅੰਮ੍ਰਿਤਸਰ (170), ਮਾਨਸਾ (163), ਮੋਗਾ (115), ਕਪੂਰਥਲਾ (110), ਸੰਗਰੂਰ (60) ਅਤੇ ਬਰਨਾਲਾ ਵਿੱਚ 25 ਵਿਅਕਤੀਆਂ ਨੂੰ ਰਾਹਤ ਕੈਂਪਾਂ ਵਿੱਚ ਠਹਿਰਾਇਆ ਗਿਆ ਹੈ।

ਇਹ ਵੀ ਪੜ੍ਹੋ ਮੀਤ ਹੇਅਰ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ, ਹੜ੍ਹਾਂ ਮਾਰੇ ਪੰਜਾਬ ਨੂੰ ਤੁਰੰਤ ਪੈਕੇਜ ਮਿਲੇ

ਉਨ੍ਹਾਂ ਅੱਗੇ ਦੱਸਿਆ ਕਿ ਸੂਬੇ ਦੇ 12 ਜ਼ਿਲ੍ਹਿਆਂ ਦੇ ਕੁੱਲ 1044 ਪਿੰਡ ਪ੍ਰਭਾਵਿਤ ਹੋਏ ਹਨ। ਜ਼ਿਲ੍ਹਾਵਾਰ ਵੇਰਵਿਆਂ ਅਨੁਸਾਰ ਅੰਮ੍ਰਿਤਸਰ ਦੇ (88 ਪਿੰਡ), ਬਰਨਾਲਾ (24), ਫਾਜ਼ਿਲਕਾ (72), ਫਿਰੋਜ਼ਪੁਰ (76), ਗੁਰਦਾਸਪੁਰ (321), ਹੁਸ਼ਿਆਰਪੁਰ (94), ਜਲੰਧਰ (55), ਕਪੂਰਥਲਾ (115), ਮਾਨਸਾ (77), ਮੋਗਾ (39), ਪਠਾਨਕੋਟ (82) ਅਤੇ ਐਸ.ਏ.ਐਸ ਨਗਰ ਦਾ (1) ਪਿੰਡ ਪ੍ਰਭਾਵਿਤ ਹੋਇਆ ਹੈ।ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰਾਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੜ੍ਹਾਂ ਕਾਰਨ ਕੁੱਲ 2,56,107 ਲੋਕ ਪ੍ਰਭਾਵਿਤ ਹੋਏ ਹਨ। ਸਭ ਤੋਂ ਵੱਧ ਮਾਰ ਗੁਰਦਾਸਪੁਰ ਜ਼ਿਲ੍ਹੇ ਨੂੰ ਪਈ ਹੈ ਜਿੱਥੇ 1,45,000 ਲੋਕ ਪ੍ਰਭਾਵਿਤ ਹੋਏ ਹਨ। ਇਸ ਦੇ ਨਾਲ ਹੀ ਅੰਮ੍ਰਿਤਸਰ ਵਿੱਚ 35000, ਫਿਰੋਜ਼ਪੁਰ ਵਿੱਚ 24015 ਅਤੇ ਫਾਜ਼ਿਲਕਾ ਵਿੱਚ 21562 ਲੋਕ ਪ੍ਰਭਾਵਿਤ ਹੋਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪਠਾਨਕੋਟ ਵਿੱਚ ਵੀ 15053 ਵਿਅਕਤੀ ਪ੍ਰਭਾਵਿਤ ਹੋਏ ਹਨ ਜਦੋਂ ਕਿ ਐਸ.ਏ.ਐਸ. ਨਗਰ ਅਤੇ ਕਪੂਰਥਲਾ ਵਿੱਚ ਕ੍ਰਮਵਾਰ 7000 ਅਤੇ 5650 ਲੋਕ ਪ੍ਰਭਾਵਿਤ ਹੋਏ ਹਨ। ਹੋਰਨਾਂ ਘੱਟ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਬਰਨਾਲਾ ‘ਚ (59), ਮਾਨਸਾ (163), ਜਲੰਧਰ (653), ਮੋਗਾ (800) ਅਤੇ ਹੁਸ਼ਿਆਰਪੁਰ ‘ਚ (1152) ਵਿਅਕਤੀ ਪ੍ਰਭਾਵਿਤ ਹੋਏ ਹਨ।

ਇਹ ਵੀ ਪੜ੍ਹੋ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੋਹਾਲੀ ਤੋਂ ਅਜਨਾਲਾ ਵਾਸਤੇ ਰਾਹਤ ਸਮੱਗਰੀ ਦੇ ਪੰਜ ਟਰੱਕ ਝੰਡੀ ਦਿਖਾ ਕੇ ਰਵਾਨਾ ਕੀਤੇ ਗਏ

ਫ਼ੌਜ ਦੀ ਤਾਇਨਾਤੀ ਬਾਰੇ ਮਾਲ ਮੰਤਰੀ ਨੇ ਦੱਸਿਆ ਕਿ ਕਈ ਏਜੰਸੀਆਂ ਸਹਾਇਤਾ ਪ੍ਰਦਾਨ ਕਰ ਰਹੀਆਂ ਹਨ। ਸੂਬੇ ਵਿੱਚ ਐਨ.ਡੀ.ਆਰ.ਐਫ ਦੀਆਂ ਕੁੱਲ 20 ਟੀਮਾਂ ਵਿੱਚੋਂ ਪਠਾਨਕੋਟ ਵਿੱਚ (1), ਗੁਰਦਾਸਪੁਰ (6), ਅੰਮ੍ਰਿਤਸਰ (6), ਫਿਰੋਜ਼ਪੁਰ (3), ਫਾਜ਼ਿਲਕਾ (3) ਅਤੇ ਬਠਿੰਡਾ ਵਿੱਚ (1) ਟੀਮ ਤਾਇਨਾਤ ਕੀਤੀ ਗਈ ਹੈ। ਹਵਾਈ ਸੈਨਾ, ਜਲ ਸੈਨਾ ਅਤੇ ਫੌਜ ਦੀਆਂ 10 ਟੁਕੜੀਆਂ ਤਾਇਨਾਤ ਕਰਨ ਦੇ ਨਾਲ-ਨਾਲ 8 ਟੁਕੜੀਆਂ ਨੂੰ ਪੂਰੀ ਤਰ੍ਹਾਂ ਤਿਆਰ ਰੱਖਿਆ ਗਿਆ ਹੈ। ਇਸ ਦੇ ਨਾਲ ਹੀ 2 ਇੰਜੀਨੀਅਰ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਭਾਰਤੀ ਹਵਾਈ ਸੈਨਾ ਅਤੇ ਭਾਰਤੀ ਫੌਜ ਦੇ ਲਗਭਗ 35 ਹੈਲੀਕਾਪਟਰ ਬਚਾਅ ਅਤੇ ਰਾਹਤ ਕਾਰਜਾਂ ਲਈ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਵਾਧੂ ਸਹਾਇਤਾ ਪ੍ਰਦਾਨ ਕਰਨ ਲਈ ਬੀ.ਐਸ.ਐਫ. ਯੂਨਿਟਾਂ ਨੂੰ ਤਾਇਨਾਤ ਕੀਤਾ ਗਿਆ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਬਾਹਰ ਕੱਢਣ ਅਤੇ ਰਾਹਤ ਕਾਰਜਾਂ ਲਈ ਕੁੱਲ 114 ਕਿਸ਼ਤੀਆਂ ਅਤੇ ਸੂਬੇ ਦੇ 1 ਹੈਲੀਕਾਪਟਰ ਨੂੰ ਵੀ ਕੰਮ ਵਿੱਚ ਲਗਾਇਆ ਗਿਆ ਹੈ।

ਇਹ ਵੀ ਪੜ੍ਹੋ ਘੱਗਰ ਵਿੱਚ ਪਾਣੀ ਦਾ ਪੱਧਰ ਕਾਬੂ ਵਿੱਚ, ਅਫਵਾਹਾਂ ‘ਤੇ ਧਿਆਨ ਨਾ ਦਿਓ:ਡੀ.ਸੀ. ਕੋਮਲ ਮਿੱਤਲ

ਉਨ੍ਹਾਂ ਦੱਸਿਆ ਕਿ ਹੜ੍ਹਾਂ ਕਾਰਨ 1 ਅਗਸਤ ਤੋਂ 1 ਸਤੰਬਰ, 2025 ਤੱਕ 12 ਜ਼ਿਲ੍ਹਿਆਂ ਵਿੱਚ 29 ਵਿਅਕਤੀਆਂ ਦੀ ਜਾਨ ਗਈ ਹੈ। ਜ਼ਿਲ੍ਹਾਵਾਰ ਰਿਪੋਰਟ ਵਿੱਚ ਜਾਨੀ ਨੁਕਸਾਨ ਮੁਤਾਬਕ ਅੰਮ੍ਰਿਤਸਰ ਦੇ (3 ਵਿਅਕਤੀਆਂ), ਬਰਨਾਲਾ (3), ਬਠਿੰਡਾ (1), ਗੁਰਦਾਸਪੁਰ (1), ਹੁਸ਼ਿਆਰਪੁਰ (3), ਲੁਧਿਆਣਾ (3), ਮਾਨਸਾ (3), ਪਠਾਨਕੋਟ (6), ਪਟਿਆਲਾ (1), ਰੂਪਨਗਰ (3), ਐਸ.ਏ.ਐਸ. ਨਗਰ (1) ਅਤੇ ਸੰਗਰੂਰ ਦੇ (1) ਵਿਅਕਤੀ ਨੇ ਆਪਣੀ ਜਾਨ ਗੁਆਈ ਹੈ। ਇਸ ਤੋਂ ਇਲਾਵਾ ਪਠਾਨਕੋਟ ਜ਼ਿਲ੍ਹੇ ਵਿੱਚ 3 ਵਿਅਕਤੀ ਲਾਪਤਾ ਹੋਏ ਹਨ।ਮਾਲ ਮੰਤਰੀ ਨੇ ਦੱਸਿਆ ਕਿ ਹੜ੍ਹਾਂ ਨੇ ਖੇਤੀਬਾੜੀ ਜ਼ਮੀਨ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ ਹੈ ਅਤੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੁੱਲ 94,061 ਹੈਕਟੇਅਰ ਫ਼ਸਲੀ ਰਕਬਾ ਪ੍ਰਭਾਵਿਤ ਹੋਇਆ ਹੈ। ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਅੰਮ੍ਰਿਤਸਰ (23000 ਹੈਕਟੇਅਰ), ਮਾਨਸਾ (17005 ਹੈਕਟੇਅਰ), ਕਪੂਰਥਲਾ (14934 ਹੈਕਟੇਅਰ), ਤਰਨ ਤਾਰਨ (11883 ਹੈਕਟੇਅਰ), ਫਿਰੋਜ਼ਪੁਰ (11232 ਹੈਕਟੇਅਰ), ਹੁਸ਼ਿਆਰਪੁਰ (5971 ਹੈਕਟੇਅਰ), ਜਲੰਧਰ (2800 ਹੈਕਟੇਅਰ), ਪਠਾਨਕੋਟ (2442 ਹੈਕਟੇਅਰ), ਐਸ.ਏ.ਐਸ. ਨਗਰ (2000 ਹੈਕਟੇਅਰ), ਪਟਿਆਲਾ (1450 ਹੈਕਟੇਅਰ), ਮੋਗਾ (949 ਹੈਕਟੇਅਰ), ਲੁਧਿਆਣਾ (108 ਹੈਕਟੇਅਰ), ਬਠਿੰਡਾ (97 ਹੈਕਟੇਅਰ) ਅਤੇ ਸ੍ਰੀ ਮੁਕਤਸਰ ਸਾਹਿਬ ਦੇ (84 ਹੈਕਟੇਅਰ) ਸ਼ਾਮਲ ਹਨ। ਇਸ ਤੋਂ ਇਲਾਵਾ ਘੱਟ ਪ੍ਰਭਾਵਿਤ ਖੇਤਰਾਂ ਵਿੱਚ ਫਾਜ਼ਿਲਕਾ (64 ਹੈਕਟੇਅਰ), ਗੁਰਦਾਸਪੁਰ (24 ਹੈਕਟੇਅਰ), ਐਸ.ਬੀ.ਐਸ. ਨਗਰ (7 ਹੈਕਟੇਅਰ), ਮਾਲੇਰਕੋਟਲਾ (5 ਹੈਕਟੇਅਰ), ਸੰਗਰੂਰ (3 ਹੈਕਟੇਅਰ), ਬਰਨਾਲਾ (2 ਹੈਕਟੇਅਰ) ਅਤੇ ਫ਼ਤਹਿਗੜ੍ਹ ਸਾਹਿਬ (1 ਹੈਕਟੇਅਰ) ਸ਼ਾਮਲ ਹਨ।

ਇਹ ਵੀ ਪੜ੍ਹੋ DC Bathina ਦੇ ਗੰਨਮੈਨਾਂ ਨੇ ਹੜ੍ਹ ਪੀੜਤਾਂ ਲਈ ਇੱਕ-ਇੱਕ ਦਿਨ ਦੀ ਤਨਖਾਹ ਦਾ ਪਾਇਆ ਯੋਗਦਾਨ

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਸਾਰੇ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਰਾਹਤ ਸਮੱਗਰੀ ਵੰਡੀ ਜਾ ਰਹੀ ਹੈ, ਜਦੋਂ ਕਿ ਮੈਡੀਕਲ ਟੀਮਾਂ ਪ੍ਰਭਾਵਿਤ ਆਬਾਦੀ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੀਆਂ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਹਾਲੇ ਪਸ਼ੂਧਨ ਅਤੇ ਬੁਨਿਆਦੀ ਢਾਂਚੇ ਦੇ ਨੁਕਸਾਨ ਦਾ ਪਤਾ ਨਹੀਂ ਲਗਾਇਆ ਜਾ ਸਕਦਾ ਅਤੇ ਸਥਿਤੀ ਠੀਕ ਹੋਣ ਤੋਂ ਬਾਅਦ ਇਸ ਸਬੰਧੀ ਡਾਟਾ ਇਕੱਠਾ ਕੀਤਾ ਜਾਵੇਗਾ। ਹਰਦੀਪ ਸਿੰਘ ਮੁੰਡੀਆਂ ਨੇ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਰੇ ਪ੍ਰਭਾਵਿਤ ਪਰਿਵਾਰਾਂ ਨੂੰ ਤੁਰੰਤ ਰਾਹਤ ਪ੍ਰਦਾਨ ਕਰਨ ਅਤੇ ਉਨ੍ਹਾਂ ਦਾ ਮੁੜ-ਵਸੇਬਾ ਕਰਨ ਵਾਸਤੇ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਸਾਰੇ ਪ੍ਰਭਾਵਿਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਨੁਕਸਾਨ ਦਾ ਜਲਦ ਤੋਂ ਜਲਦ ਮੁਲਾਂਕਣ ਕਰਨ ਤਾਂ ਜੋ ਸਮੇਂ ਸਿਰ ਮੁਆਵਜ਼ਾ ਦਿੱਤਾ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਜ਼ਮੀਨੀ ਪੱਧਰ ਉਤੇ ਡਟੀ ਪੰਜਾਬ ਸਰਕਾਰ

0

👉ਹਰਪਾਲ ਚੀਮਾ, ਹਰਜੋਤ ਬੈਂਸ, ਲਾਲਜੀਤ ਭੁੱਲਰ, ਹਰਭਜਨ ਸਿੰਘ, ਹਰਦੀਪ ਮੁੰਡੀਆ, ਮੋਹਿੰਦਰ ਭਗਤ, ਮੀਤ ਹੇਅਰ ਤੇ ਕੁਲਦੀਪ ਧਾਲੀਵਾਲ ਨੇ ਵੱਖ-ਵੱਖ ਥਾਵਾਂ ਉਤੇ ਸਾਂਭੇ ਮੋਰਚੇ
Punjab News:ਪੰਜਾਬ ਸਰਕਾਰ ਕੁਦਰਤੀ ਆਫ਼ਤ ਦੀ ਇਸ ਘੜੀ ਵਿੱਚ ਮਨੁੱਖਾਂ ਜਾਨਾਂ ਅਤੇ ਪਸ਼ੂ ਧਨ ਦੀ ਰਾਖੀ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਸਾਰੇ ਕੈਬਨਿਟ ਮੰਤਰੀ ਲਗਾਤਾਰ ਵੱਖ-ਵੱਖ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਪ੍ਰਭਾਵਿਤ ਪਰਿਵਾਰਾਂ ਤੱਕ ਲੋੜੀਂਦੀ ਸਹਾਇਤਾ ਜਲਦ ਤੋਂ ਜਲਦ ਪਹੁੰਚ ਸਕੇ।ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਅਜਨਾਲਾ ਸਬ ਡਿਵੀਜ਼ਨ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਸਮੱਗਰੀ ਦੇ ਪੰਜ ਟਰੱਕਾਂ ਨੂੰ ਮੋਹਾਲੀ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਰਾਹਤ ਟਰੱਕਾਂ ਵਿੱਚ 1,000 ਰਾਸ਼ਨ ਕਿੱਟਾਂ, ਪੀਣ ਵਾਲੇ ਪਾਣੀ ਦੇ 600 ਪੈਕੇਟ, 400 ਮੱਛਰਦਾਨੀ, 400 ਗੱਦੇ ਅਤੇ 200 ਫੋਲਡਿੰਗ ਬਿਸਤਰੇ ਹਨ।ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਅਤੇ ਪੰਜਾਬ ਦੇ ਲੋਕਾਂ ਦਾ ਰਾਹਤ ਕਾਰਜਾਂ ਵਿੱਚ ਉਨ੍ਹਾਂ ਦੇ ਭਾਰੀ ਯੋਗਦਾਨ ਲਈ ਧੰਨਵਾਦ ਪ੍ਰਗਟ ਕਰਦੇ ਹੋਏ, ਸ੍ਰੀ ਚੀਮਾ ਨੇ ਕਿਹਾ ਕਿ ਪੰਜਾਬ ਨੇ ਦੇਸ਼ ਲਈ ਅਣਗਿਣਤ ਕੁਰਬਾਨੀਆਂ ਦਿੱਤੀਆਂ ਹਨ, ਅਤੇ ਹੁਣ ਸਮਾਂ ਆ ਗਿਆ ਹੈ ਕਿ ਕੇਂਦਰ ਸਰਕਾਰ ਆਪਣੇ ਲੋਕਾਂ ਨਾਲ ਖੜ੍ਹੀ ਹੋਵੇ।ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਸਾਬੂਆਣਾ ਅਤੇ ਮਾੜੀਵਾਲਾ ਪਿੰਡਾਂ ਦਾ ਦੌਰਾ ਕੀਤਾ।

ਇਹ ਵੀ ਪੜ੍ਹੋ   ਵਿੱਤ ਮੰਤਰੀ ਚੀਮਾ ਵੱਲੋਂ ਹੜ੍ਹ ਪ੍ਰਭਾਵਿਤ ਪੰਜਾਬ ਦੀ ਅਣਦੇਖੀ ਲਈ ਪ੍ਰਧਾਨ ਮੰਤਰੀ ਦੀ ਆਲੋਚਨਾ, ਭਾਜਪਾ ਦੀ ਉਦਾਸੀਨਤਾ ਨੂੰ ਉਜਾਗਰ ਕੀਤਾ

ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸ੍ਰੀ ਆਨੰਦਪੁਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਚਾਅ ਕਾਰਜਾਂ ਦੀ ਜ਼ਿੰਮੇਵਾਰੀ ਸੰਭਾਲੀ ਹੈ ਅਤੇ ਆਪਣੇ ਹਲਕੇ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਪ੍ਰਭਾਵਿਤ ਸੂਬਾ ਵਾਸੀਆਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਉਹ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਹੇ ਹਨ ਅਤੇ ਸੂਬਾ ਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਬਚਾਅ ਅਤੇ ਰਾਹਤ ਕਾਰਜਾਂ ਦੀ ਨੇੜੀਓਂ ਨਿਗਰਾਨੀ ਕਰ ਰਹੇ ਹਨ।ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸ੍ਰੀ ਆਨੰਦਪੁਰ ਸਾਹਿਬ ਹਲਕੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਲਈ ਹੈਲਪਲਾਈਨ ਨੰਬਰ 91 87279- 62441 ਜਾਰੀ ਕੀਤਾ ਹੈ। ਇਹ ਹੈਲਪਲਾਈਨ ਨੰਬਰ ਹਰ ਸਮੇਂ ਉਪਲਬਧ ਹੋਵੇਗਾ।ਜੇਲ੍ਹ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਤਰਨਤਾਰਨ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਖਡੂਰ ਸਾਹਿਬ, ਫਤਿਹਾਬਾਦ ਅਤੇ ਧੂੰਦਾ ਦਾ ਦੌਰਾ ਕੀਤਾ ਅਤੇ ਹੜ੍ਹ ਦੀ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਲੋੜਵੰਦ ਲੋਕਾਂ ਨੂੰ ਰਾਸ਼ਨ, ਭੋਜਨ ਕਿੱਟਾਂ, ਪੀਣ ਵਾਲਾ ਪਾਣੀ ਸਮੇਤ ਰਾਹਤ ਸਮੱਗਰੀ ਅਤੇ ਪਸ਼ੂਧਨ ਲਈ ਚਾਰਾ ਵੰਡਿਆ। ਸ. ਭੁੱਲਰ ਨੇ ਕਿਹਾ ਕਿ ਸਾਡੀ ਸਰਕਾਰ ਇਸ ਆਫ਼ਤ ਦੀ ਘੜੀ ਵਿੱਚ ਸੂਬਾ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਫ਼ਸਲਾਂ ਦੇ ਨੁਕਸਾਨ (ਗਿਰਦਵਰੀ) ਦਾ ਮੁਲਾਂਕਣ ਕਰਨ ਤੋਂ ਬਾਅਦ ਉਨ੍ਹਾਂ ਦੇ ਵਿੱਤੀ ਨੁਕਸਾਨ ਦਾ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ ਮੀਤ ਹੇਅਰ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ, ਹੜ੍ਹਾਂ ਮਾਰੇ ਪੰਜਾਬ ਨੂੰ ਤੁਰੰਤ ਪੈਕੇਜ ਮਿਲੇ

ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਤਰਨਤਾਰਨ ਜ਼ਿਲ੍ਹੇ ਦੇ ਹਰੀਕੇ ਕਸਬੇ ਨੇੜੇ ਮਰੜ ਪਿੰਡ ਵਿੱਚ ਜ਼ਮੀਨ ਖਿਸਕਣ ਕਾਰਨ ਹੋਏ 50 ਫੁੱਟ ਡੂੰਘੇ ਅਤੇ 200 ਮੀਟਰ ਚੌੜੇ ਟੋਏ ਨੂੰ ਭਰਨ ਵਿੱਚ ਪਿੰਡ ਵਾਸੀਆਂ ਦੀ ਮਦਦ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਕੀਰੀ ਪਿੰਡ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਵੀ ਦੌਰਾ ਕੀਤਾ। ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੀਤੇ ਜਾ ਰਹੇ ਰਾਹਤ ਕਾਰਜਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਹੜ੍ਹ ਪੀੜਤਾਂ ਨੂੰ ਭਰੋਸਾ ਦਿੱਤਾ ਕਿ ਸਾਡੀ ਸਰਕਾਰ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਮਦਦ ਪ੍ਰਦਾਨ ਕਰਨ ਲਈ ਵਚਨਬੱਧ ਹੈ।ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੇ ਮੋਹਿੰਦਰ ਭਗਤ ਨੇ ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਅੰਦਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਪਹੁੰਚ ਕੇ ਰਾਹਤ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਇਸ ਦੁੱਖ ਦੀ ਘੜੀ ਵਿੱਚ ਸਰਕਾਰ ਉਨ੍ਹਾਂ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੇ ਨੁਕਸਾਨ ਦੀ ਪੂਰੀ ਭਰਪਾਈ ਕੀਤੀ ਜਾਵੇਗੀ।ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਦੇ ਚੋਗਾਵਾਂ ਰੋਡ ‘ਤੇ ਸਥਿਤ ਦਾਣਾ ਮੰਡੀ ਵਿਖੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਪੀੜਤਾਂ ਲਈ ਚੱਲ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਇਸ ਰਾਹਤ ਕਾਰਜ ਵਿੱਚ ਹੜ੍ਹ ਪ੍ਰਭਾਵਿਤ ਵਿਅਕਤੀਆਂ ਨੂੰ ਮੈਡੀਕਲ ਕਿੱਟਾਂ, ਪਸ਼ੂਆਂ ਲਈ ਚਾਰਾ ਆਦਿ ਜ਼ਰੂਰੀ ਸਮੱਗਰੀ ਵੰਡੀ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

GKU ਵੱਲੋਂ ਓਰੀਐਨਟੇਸ਼ਨ ਪ੍ਰੋਗਰਾਮ “ਦੀਕਸ਼ਾਰੰਭ-2025” ਦਾ ਸ਼ਾਨਦਾਰ ਆਗਾਜ਼

0

👉ਹੜ੍ਹ ਪੀੜਤਾਂ ਲਈ ਹਰ ਸੰਭਵ ਸਹਾਇਤਾ ਕਰੇਗੀ ਗੁਰੂ ਕਾਸ਼ੀ ਯੂਨੀਵਰਸਿਟੀ- ਗੁਰਲਾਭ ਸਿੰਘ ਸਿੱਧੂ
Talwandi Sabo News: ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਪ੍ਰਬੰਧਨ, ਅਕਾਦਮਿਕ ਨਿਯਮਾਂ, ਸਹੂਲਤਾਂ ਅਤੇ ਪ੍ਰਕਿਰਿਆਵਾਂ ਨਾਲ ਵਿਦਿਆਰਥੀਆਂ ਦਾ ਰਾਬਤਾ ਕਰਾਉਣ ਦੇ ਮੰਤਵ ਨਾਲ ਉਪ-ਕੁਲਪਤੀ ਪ੍ਰੋ.(ਡਾ.) ਰਾਮੇਸ਼ਵਰ ਸਿੰਘ ਦੀ ਰਹਿ-ਨੁਮਾਈ ਹੇਠ ਓਰੀਐਨਟੇਸ਼ਨ ਪ੍ਰੋਗਰਾਮ “ਦੀਕਸ਼ਾਰੰਭ-2025” ਦਾ ਆਗਾਜ਼ ਮੁੱਖ ਮਹਿਮਾਨ ਸ. ਗੁਰਲਾਭ ਸਿੰਘ ਸਿੱਧੂ, ਚਾਂਸਲਰ ਵੱਲੋਂ ਕੀਤਾ ਗਿਆ। ਇਸ ਮੌਕੇ ਡਾਇਰੈਕਟਰ ਸਪੋਰਟਸ, ਡਾਇਰੈਕਟਰ ਆਈ.ਟੀ., ਇੰਚਾਰਜ ਲਾਇਬ੍ਰੇਰੀ, ਫੈਕਲਟੀ ਆਫ਼ ਐਗਰੀਕਲਚਰ, ਫੈਕਲਟੀ ਆਫ਼ ਕੰਪਿਉਟਿੰਗ, ਫੈਕਲਟੀ ਆਫ਼ ਇੰਜੀਨਿਅਰਿੰਗ ਐਂਡ ਟੈਕਨਾਲੋਜੀ, ਫੈਕਲਟੀ ਆਫ਼ ਵਿਜ਼ੂਅਲ ਐਂਡ ਪਰਫਾਰਮਿੰਗ ਆਰਟਸ, ਫੈਕਲਟੀ ਆਫ਼ ਮੈਨੇਜ਼ਮੈਂਟ ਐਂਡ ਕਾਮਰਸ, ਫੈਕਲਟੀ ਆਫ਼ ਹੈਲਥ ਐਂਡ ਅਲਾਈਡ ਸਾਇੰਸਜ਼ ਦੇ ਡੀਨ ਸਾਹਿਬਾਨ ਅਤੇ ਕੰਟਰੋਲਰ ਪ੍ਰੀਖਿਆਵਾਂ ਵੱਲੋਂ ਪੀ.ਪੀ.ਟੀ. ਰਾਹੀਂ ਪ੍ਰੈਜ਼ੈਨਟੇਸ਼ਨਜ਼ ਦਿੱਤੀਆਂ ਗਈਆਂ।ਮੁੱਖ ਮਹਿਮਾਨ ਸਿੱਧੂ ਨੇ ਵਿਦਿਆਰਥੀਆਂ ਨੂੰ ਸੰਬੋਧਨ ਹੁੰਦੇ ਹੋਏ ਕਿਹਾ ਕਿ ਇਨਸਾਨਾਂ ਅਤੇ ਲੋੜਵੰਦਾਂ ਦੀ ਸੇਵਾ ਸਿੱਖਿਆ ਦਾ ਪਹਿਲਾ ਪਾਠ ਹੈ। ਜੀ.ਕੇ.ਯੂ. ਪਰਿਵਾਰ ਹੜ੍ਹ ਪੀੜਤਾਂ ਦੇ ਦੁੱਖ ਵਿੱਚ ਪੂਰੀ ਤਰ੍ਹਾਂ ਸ਼ਾਮਿਲ ਹੈ।

ਇਹ ਵੀ ਪੜ੍ਹੋ  Bathinda Police ਨੇ ਮਲੋਟ ਦੇ ਨਾਮੀ ਨਸ਼ਾ ਤਸਕਰ ਦੀ ਕਰੋੜਾਂ ਦੀ ਆਲੀਸ਼ਾਨ ਕੋਠੀ ਕੀਤੀ ਸੀਲ

ਉਨ੍ਹਾਂ ਵਰਸਿਟੀ ਵੱਲੋਂ ਪੰਜਾਬ ਹੜ੍ਹ ਪੀੜਤਾਂ ਲਈ ਹਰ ਤਰ੍ਹਾਂ ਦੇ ਸਹਿਯੋਗ ਦੀ ਗੱਲ ਆਖੀ, ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੂੰ ਇਸ ਕਾਰਜ ਲਈ ਹਰ ਸੰਭਵ ਪੱਧਰ ਤੇ ਸਹਿਯੋਗ ਅਤੇ ਲੋੜੀਂਦੀਆਂ ਵਸਤਾਂ ਹੜ੍ਹ ਪੀੜਤਾਂ ਨੂੰ ਭੇਜਣ ਦੀ ਅਪੀਲ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਯੂਨੀਵਰਸਿਟੀ ਦਾ ਮੁੱਖ ਮੰਤਵ ਵਿਦਿਆਰਥੀਆਂ ਦਾ ਸਰਵ-ਪੱਖੀ ਵਿਕਾਸ ਅਤੇ ਕਿੱਤਾ ਮੁੱਖੀ ਵਿੱਦਿਆ ਪ੍ਰਦਾਨ ਕਰਨਾ ਹੈ, ਜਿਸ ਰਾਹੀਂ ਉਹ ਚੰਗੇਰੇ ਇਨਸਾਨ ਬਣ ਕੇ ਸਮਾਜ ਵਿੱਚ ਉੱਚਾ ਰੁਤਬਾ ਹਾਸਿਲ ਕਰ ਸਕਣ।ਡਾ. ਪੀਯੂਸ਼ ਵਰਮਾ ਰਜਿਸਟਰਾਰ ਨੇ ਵਿਦਿਆਰਥੀਆਂ ਨੂੰ ‘ਵਰਸਿਟੀ ਦੇ ਨਿਯਮਾਂ, ਨੀਤੀਆਂ, ਪ੍ਰਸ਼ਾਸਨਿਕ ਢਾਂਚੇ ਅਤੇ ਵਰਸਿਟੀ ਨਾਲ ਸੰਬੰਧਿਤ ਪ੍ਰਕਿਰਿਆਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ‘ਵਰਸਿਟੀ ਸਿੱਖਿਆ ਦੇ ਖੇਤਰ ਵਿੱਚ ਆ ਰਹੇ ਬਦਲਾਵਾਂ, ਬਾਜ਼ਾਰ, ਸਮੇਂ ਅਤੇ ਉਦਯੋਗਾਂ ਦੀ ਲੋੜ ਅਨੁਸਾਰ ਸ਼ੁਰੂ ਕੀਤੇ ਗਏ ਨਵੇ ਪ੍ਰੋਗਰਾਮਾਂ ਆਦਿ ਬਾਰੇ ਜਾਣਕਾਰੀ ਦਿੱਤੀ।ਡਾ. ਆਰ.ਪੀ.ਸਹਾਰਨ, ਡੀਨ ਅਕਾਦਮਿਕ ਨੇ ‘ਵਰਸਿਟੀ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਅਕਾਦਮਿਕ ਕੋਰਸਾਂ, ਉਨ੍ਹਾਂ ਸੰਬੰਧਿਤ ਯੋਗਤਾਵਾਂ, ‘ਵਰਸਿਟੀ ਦੇ ਵੱਖ-ਵੱਖ ਵਿਭਾਗਾਂ ਅਤੇ ਦਾਖਲੇ ਸੰਬੰਧੀ ਪ੍ਰਕਿਰਿਆਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ‘ਵਰਸਿਟੀ ਵੱਲੋਂ ਨਵੀਂ ਸਿੱਖਿਆ ਨੀਤੀ-2020 ਅਨੁਸਾਰ ਜੀ.ਕੇ.ਯੂ. ਵੱਲੋਂ ਤਿਆਰ ਕੀਤੇ ਸਿਲੇਬਸ ਅਤੇ ਕੋਰਸਾਂ ਸੰਬੰਧੀ ਵੀ ਵਿਚਾਰ ਸਾਂਝੇ ਕੀਤੇ।

ਇਹ ਵੀ ਪੜ੍ਹੋ  PCA ਦੇ ਪ੍ਰਧਾਨ ਅਮਰਜੀਤ ਮਹਿਤਾ ਹੜ੍ਹ ਪੀੜ੍ਹਤਾਂ ਦੀ ਮੱਦਦ ਲਈ ਆਏ ਅੱਗੇ, CM ਨੂੰ ਸੌਪਿਆ 25 ਲੱਖ ਦਾ ਚੈੱਕ

ਉਨ੍ਹਾਂ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਕੇ ਆਪਣੀ ਪ੍ਰਤਿਭਾ ਸਮਾਜ ਦੇ ਵਿਕਾਸ ਵਿੱਚ ਲਗਾਉਣ ਦੀ ਅਪੀਲ ਕੀਤੀ। ਉਨ੍ਹਾਂ ਵਿਦਿਆਰਥੀਆਂ ਵੱਲੋਂ ‘ਵਰਸਿਟੀ ਦੇ ਪਲੇਸਮੈਂਟ ਸੈੱਲ ਦੇ ਸਹਿਯੋਗ ਨਾਲ ਵੱਖ-ਵੱਖ ਸਰਕਾਰੀ ਅਤੇ ਗੈਰ-ਸਰਕਾਰੀ ਅਦਾਰਿਆਂ ਵਿੱਚ ਪ੍ਰਾਪਤ ਕੀਤੀਆਂ ਗਈਆਂ ਉੱਚ ਪਦਵੀਆਂ ਬਾਰੇ ਵੀ ਚਾਨਣਾ ਪਾਇਆ। ਕੰਟਰੋਲਰ ਪ੍ਰੀਖਿਆਵਾਂ ਤੇ ਡਾਇਰੈਕਟਰ ਆਈ.ਟੀ. ਨੇ ਨਵੇਂ ਸੈਸ਼ਨ ਲਈ ਵਿਦਿਆਰਥੀਆਂ ਨੂੰ ਉਜੱਵਲ ਭਵਿੱਖ ਦੀਆਂ ਸ਼ੁੱਭ ਕਾਮਨਾਵਾਂ ਭੇਂਟ ਕਰਦੇ ਹੋਏ ਕੰਪਿਊਟਰ ਅਤੇ ਨਵੀਂ ਤਕਨੀਕ ਵਿੱਚ ਮਹਾਰਤ ਹਾਸਿਲ ਕਰਨ ਦੀ ਪ੍ਰੇਰਨਾ ਦਿੱਤੀ।ਸਰਬੱਤ ਦੇ ਭਲੇ ਅਤੇ ਵਿਦਿਆਰਥੀਆਂ ਦੇ ਉਜੱਵਲ ਭਵਿੱਖ ਲਈ ਫੈਕਲਟੀ ਆਫ਼ ਵਿਜ਼ੂਅਲ ਐਂਡ ਪਰਫਾਰਮਿੰਗ ਆਰਟਸ ਵੱਲੋਂ ਡਾ. ਗੁਰਪ੍ਰੀਤ ਕੌਰ ਡੀਨ ਦੀ ਰਹਿਨੁਮਾਈ ਹੇਠ ਪੇਸ਼ ਕੀਤੇ ਸੂਫੀਆਨਾ ਪ੍ਰੋਗਰਾਮ “ਇਬਾਦਤ” ਨੇ ਦਰਸ਼ਕਾਂ ਨੂੰ ਕੀਲ ਕੇ ਰੱਖ ਦਿੱਤਾ।ਨਿਰਦੇਸ਼ਕ ਵਿਦਿਆਰਥੀ ਭਲਾਈ ਨੇ ‘ਵਰਸਿਟੀ ਵੱਲੋਂ ਕਰਵਾਏ ਜਾਂਦੇ ਸੱਭਿਆਚਾਰਕ ਪ੍ਰੋਗਰਾਮਾਂ, ਐਨ.ਐਸ.ਐਸ. , ਐਨ.ਸੀ.ਸੀ. ਦੀਆਂ ਗਤੀਵਿਧੀਆਂ , ਯੁਵਕ ਭਲਾਈ ਮੇਲੇ ਅਤੇ ਵਰਸਿਟੀ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਚਾਨਣਾ ਪਾਇਆ। ਉਨ੍ਹਾਂ ਵਿਦਿਆਰਥੀਆਂ ਨੂੰ ਮਾਤਾ-ਪਿਤਾ, ਵੱਡਿਆਂ ਦਾ ਸਤਿਕਾਰ ਕਰਨ ਅਤੇ ਆਪਣੇ ਕਰਤੱਵਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਮੰਚ ਸੰਚਾਲਨ ਦੀ ਭੂਮਿਕਾ ਲਵਲੀਨ ਸੱਚਦੇਵਾ ਅਤੇ ਡਾ. ਜੀਨੀਅਸ ਵਾਲੀਆ ਨੇ ਬਾਖੂਬੀ ਨਿਭਾਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੀਤ ਹੇਅਰ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ, ਹੜ੍ਹਾਂ ਮਾਰੇ ਪੰਜਾਬ ਨੂੰ ਤੁਰੰਤ ਪੈਕੇਜ ਮਿਲੇ

0

👉ਕੇਂਦਰ ਤੁਰੰਤ 20 ਹਜ਼ਾਰ ਕਰੋੜ ਰੁਪਏ ਦੀ ਅੰਤਰਿਮ ਰਾਹਤ ਅਤੇ ਪੰਜਾਬ ਦੇ ਰੋਕੇ ਹੋਏ 60 ਹਜ਼ਾਰ ਕਰੋੜ ਰੁਪਏ ਦੇ ਫੰਡ ਜਾਰੀ ਕਰੇ
Chandigarh News: ਪਿਛਲੀ ਅੱਧੀ ਸਦੀ ਦੇ ਸਭ ਤੋਂ ਭਿਆਨਕ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਨੂੰ ਇਸ ਆਫ਼ਤ ਵਿੱਚੋਂ ਉਭਰਨ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਬਾਂਹ ਫੜਨ ਲਈ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਲਈ ਵਿਸ਼ੇਸ਼ ਰਾਹਤ ਪੈਕੇਜ ਮੰਗਿਆ ਹੈ। ਮੀਤ ਹੇਅਰ ਨੇ ਮੰਗ ਰੱਖੀ ਹੈ ਕਿ ਪੰਜਾਬ ਨੂੰ ਤੁਰੰਤ 20 ਹਜ਼ਾਰ ਕਰੋੜ ਰੁਪਏ ਦੀ ਅੰਤਰਿਮ ਰਾਹਤ ਦਿੱਤੀ ਜਾਵੇ ਅਤੇ ਬਾਕੀ ਨੁਕਸਾਨ ਦੇ ਪੂਰੇ ਜਾਇਜ਼ੇ ਤੋਂ ਬਾਅਦ ਵਿਆਪਕ ਪੈਕੇਜ ਦਿੱਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਕੇਂਦਰ ਸਰਕਾਰ ਨੂੰ ਪੰਜਾਬ ਦੇ ਰੁਕੇ ਪਏ 60 ਹਜ਼ਾਰ ਕਰੋੜ ਰੁਪਏ ਦੇ ਫੰਡ ਤੁਰੰਤ ਜਾਰੀ ਕਰਨ ਦੀ ਵੀ ਮੰਗ ਰੱਖੀ ਹੈ ਜਿਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ ਹੈ। ਦੇਸ਼ ਦਾ ਢਿੱਡ ਭਰਨ ਵਾਲੇ ਪੰਜਾਬ ਦੀ ਮੱਦਦ ਕਰਨਾ ਹੁਣ ਕੇਂਦਰ ਦਾ ਫਰਜ਼ ਬਣਦਾ ਹੈ।

ਇਹ ਵੀ ਪੜ੍ਹੋ  ਵਿੱਤ ਮੰਤਰੀ ਚੀਮਾ ਵੱਲੋਂ ਹੜ੍ਹ ਪ੍ਰਭਾਵਿਤ ਪੰਜਾਬ ਦੀ ਅਣਦੇਖੀ ਲਈ ਪ੍ਰਧਾਨ ਮੰਤਰੀ ਦੀ ਆਲੋਚਨਾ, ਭਾਜਪਾ ਦੀ ਉਦਾਸੀਨਤਾ ਨੂੰ ਉਜਾਗਰ ਕੀਤਾ

ਮੀਤ ਹੇਅਰ ਨੇ ਕਿਹਾ ਕਿ ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਕਾਰਨਜਿੱਥੇ ਜਾਨੀ-ਮਾਲੀ, ਪਸ਼ੂ ਡੰਗਰ ਤੇ ਬੁਨਿਆਦੀ ਢਾਂਚੇ ਦਾ ਨੁਕਸਾਨ ਹੋਇਆ ਹੈ ਉਥੇ ਵੱਡੇ ਰਕਬੇ ਵਿੱਚ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ ਜਿਸ ਦਾ ਸਿੱਧਾ ਮਾੜਾ ਅਸਰ ਦੇਸ਼ ਦੇ ਅੰਨ ਭੰਡਾਰ ਉਪਰ ਹੋਵੇਗਾ। ਦੇਸ਼ ਦੇ ਅੰਨ ਭੰਡਾਰ ਸੂਬੇ ਉਤੇ ਆਈ ਇਸ ਆਫ਼ਤ ਵਿੱਚ ਕੇਂਦਰ ਸਰਕਾਰ ਨੂੰ ਪੰਜਾਬ ਦੀ ਬਾਂਹ ਫੜਨੀ ਚਾਹੀਦੀ ਹੈ। ਫਸਲ ਦਾ ਨੁਕਸਾਨ ਉਦੋਂ ਹੋਇਆ ਹੈ ਜਦੋਂ ਕਿ ਵਾਢੀ ਸੀਜ਼ਨ ਬਰੂਹਾਂ ਉਤੇ ਹੈ। ਲੋਕਾਂ ਦੇ ਜਾਨੀ ਅਤੇ ਮਾਲੀ ਨੁਕਸਾਨ ਦੇ ਨਾਲ ਪਸ਼ੂਆਂ ਦਾ ਵੀ ਕਾਫ਼ੀ ਨੁਕਸਾਨ ਹੋਇਆ ਹੈ, ਜਿਸ ਨਾਲ ਡੇਅਰੀ ਫਾਰਮਿੰਗ ਅਤੇ ਪਸ਼ੂ ਪਾਲਣ ਦੇ ਸਹਾਇਕ ਧੰਦਿਆਂ ਉਤੇ ਮਾੜਾ ਅਸਰ ਹੋਇਆ ਹੈ।ਲੋਕ ਸਭਾ ਮੈਂਬਰ ਨੇ ਪੰਜਾਬ ਵਿੱਚ ਆਏ ਹੜ੍ਹਾਂ ਪਿਛਲੇ ਕਾਰਨਾਂ ਉਤੇ ਝਾਤੀ ਮਾਰਦਿਆਂ ਦੱਸਿਆ ਕਿ ਹਿਮਾਚਲ ਤੇ ਜੰਮੂ ਕਸ਼ਮੀਰ ਵਿੱਚ ਭਾਰੀ ਬਾਰਸ਼ਾਂ ਕਾਰਨ ਰਾਵੀ ਦਰਿਆ ਵਿੱਚ ਆਏ ਹੜ੍ਹਾਂ ਕਾਰਨ ਰਣਜੀਤ ਸਾਗਰ ਡੈਮ ਵਿੱਚ ਪਿਛਲੇ 10 ਦਿਨਾਂ ਵਿੱਚ 25 ਫੁੱਟ ਪਾਣੀ ਦਾ ਪੱਧਰ ਵਧਿਆ ਜਿਸ ਕਾਰਨ 1988 ਵਿੱਚ ਛੱਡੇ ਪਾਣੀ ਤੋਂ ਵੱਧ ਪਾਣੀ ਛੱਡਿਆ ਜਾ ਰਿਹਾ ਹੈ। ਇਸ ਦੇ ਸਿੱਟੇ ਵਜੋਂ ਮਾਝੇ ਦੇ ਤਿੰਨ ਜ਼ਿਲਿਆਂ ਵਿੱਚ 300 ਪਿੰਡ ਹੜ੍ਹਾਂ ਦੀ ਮਾਰ ਹੇਠ ਆਏ।

ਇਹ ਵੀ ਪੜ੍ਹੋ  PCA ਦੇ ਪ੍ਰਧਾਨ ਅਮਰਜੀਤ ਮਹਿਤਾ ਹੜ੍ਹ ਪੀੜ੍ਹਤਾਂ ਦੀ ਮੱਦਦ ਲਈ ਆਏ ਅੱਗੇ, CM ਨੂੰ ਸੌਪਿਆ 25 ਲੱਖ ਦਾ ਚੈੱਕ

ਇਸੇ ਤਰ੍ਹਾਂ ਪੌਂਗ ਡੈਮ ਵਿੱਚ ਵਧੇ ਪਾਣੀ ਦੇ ਪੱਧਰ ਕਾਰਨ ਬਿਆਸ ਵਿੱਚ ਪਾਣੀ ਛੱਡੇ ਜਾਣ ਨਾਲ ਕਪੂਰਥਲਾ, ਹੁਸ਼ਿਆਰਪੁਰ ਜ਼ਿਲੇ ਦੇ ਕਈ ਪਿੰਡ ਹੜ੍ਹਾਂ ਦੀ ਮਾਰ ਹੇਠ ਆਏ। ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਬਾਰਸ਼ਾਂ ਕਾਰਨ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਸਤਲੁਜ ਦਰਿਆ ਕੰਡੇ ਜ਼ਿਲਿ੍ਹਆਂ ਨੂੰ ਵੱਡੀ ਮਾਰ ਪਈ ਹੈ। ਬੀਤੇ ਦਿਨ ਤੋਂ ਪੈ ਰਹੀ ਬਾਰਸ਼ ਕਾਰਨ ਘੱਗਰ ਕੰਡਿਆਂ ਵਿੱਚ ਹਾਈ ਅਲਰਟ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਵਿੱਚ ਨਿਰੰਤਰ ਮੀਂਹ ਪੈ ਰਹੇ ਹਨ ਅਤੇ ਜੋ ਸਤੰਬਰ ਵਿੱਚ ਵੀ ਜਾਰੀ ਹਨ।ਮੀਤ ਹੇਅਰ ਨੇ ਪ੍ਰਧਾਨ ਮੰਤਰੀ ਨੂੰ ਇਸ ਸਥਿਤੀ ਦੇ ਮੱਦੇਨਜ਼ਰ ਪੰਜਾਬ ਨੂੰ ਵਿਸ਼ੇਸ਼ ਕੇਂਦਰੀ ਪੈਕੇਜ ਦੇਣ ਦੀ ਮੰਗ ਕੀਤੀ ਹੈ। ਇਸ ਪੈਕੇਜ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਢੁੱਕਵਾਂ ਮੁਆਵਜ਼ਾ, ਨੁਕਸਾਨੇ ਬੁਨਿਆਦੀ ਢਾਂਚਾ ਨੂੰ ਮੁੜ ਤਿਆਰ ਕਰਨਾ ਜਿਸ ਵਿੱਚ ਸਿੰਜਾਈ ਵਿਵਸਥਾ ਅਤੇ ਦਰਿਆਵਾਂ ਦੇ ਕੰਡਿਆਂ ਦੀ ਮੁਰੰਮਤ ਸ਼ਾਮਲ ਹੋਵੇ। ਘੱਗਰ ਦੇ ਪੱਕੇ ਪ੍ਰਬੰਧ ਦੇ ਨਾਲ ਦਰਿਆਵਾਂ ਦੇ ਕੰਡੇ ਘੱਟੋ-ਘੱਟ ਸਾਢੇ ਚਾਰ ਫੁੱਟ ਤੱਕ ਮਜ਼ਬੂਤੀ ਨਾਲ ਤਿਆਰ ਕਰਨਾ।ਉਨ੍ਹਾਂ ਪ੍ਰਧਾਨ ਮੰਤਰੀ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਜਿਵੇਂ ਕੇਂਦਰੀ ਗ੍ਰਹਿ ਮੰਤਰੀ ਵੱਲੋਂ ਜੰਮੂ ਕਸ਼ਮੀਰ ਦਾ ਦੌਰਾ ਕੀਤਾ ਗਿਆ, ਉਸੇ ਤਰ੍ਹਾਂ ਪੰਜਾਬ ਵਿੱਚ ਵੀ ਕੇਂਦਰ ਸਰਕਾਰ ਵਿੱਚ ਤਾਇਨਾਤ ਉਚ ਆਗੂਆਂ ਦਾ ਦੌਰਾ ਕਰਵਾਇਆ ਜਾਵੇ ਤਾਂ ਜੋ ਉਹ ਜ਼ਮੀਨੀ ਪੱਧਰ ਉਤੇ ਹੋਏ ਨੁਕਸਾਨ ਨੂੰ ਖੁਦ ਦੇਖ ਸਕਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੋਹਾਲੀ ਤੋਂ ਅਜਨਾਲਾ ਵਾਸਤੇ ਰਾਹਤ ਸਮੱਗਰੀ ਦੇ ਪੰਜ ਟਰੱਕ ਝੰਡੀ ਦਿਖਾ ਕੇ ਰਵਾਨਾ ਕੀਤੇ ਗਏ

0

SAS Nagar News:ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਬਾਅਦ ਦੁਪਹਿਰ ਅਜਨਾਲਾ ਸਬ-ਡਵੀਜ਼ਨ ਦੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਲਈ ਰਾਹਤ ਸਮੱਗਰੀ ਦੇ ਪੰਜ ਟਰੱਕਾਂ ਨੂੰ ਆਪ ਦਫ਼ਤਰ, ਸੈਕਟਰ 76, ਮੋਹਾਲੀ ਤੋਂ ਰਵਾਨਾ ਕੀਤੇ।ਰਾਹਤ ਟਰੱਕਾਂ ਵਿੱਚ 1,000 ਰਾਸ਼ਨ ਕਿੱਟਾਂ, ਪੀਣ ਵਾਲੇ ਪਾਣੀ ਦੇ 600 ਪੈਕੇਟ, 400 ਮੱਛਰਦਾਨੀ, 400 ਗੱਦੇ ਅਤੇ 200 ਫੋਲਡਿੰਗ ਬਿਸਤਰੇ ਸਨ।ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਅਤੇ ਪੰਜਾਬ ਦੇ ਲੋਕਾਂ ਦਾ ਰਾਹਤ ਕਾਰਜਾਂ ਵਿੱਚ ਉਨ੍ਹਾਂ ਦੇ ਭਾਰੀ ਯੋਗਦਾਨ ਲਈ ਧੰਨਵਾਦ ਪ੍ਰਗਟ ਕਰਦੇ ਹੋਏ ਸ੍ਰੀ ਚੀਮਾ ਨੇ ਕਿਹਾ ਕਿ ਪੰਜਾਬ ਨੇ ਦੇਸ਼ ਲਈ ਅਣਗਿਣਤ ਕੁਰਬਾਨੀਆਂ ਦਿੱਤੀਆਂ ਹਨ, ਅਤੇ ਹੁਣ ਸਮਾਂ ਆ ਗਿਆ ਹੈ ਕਿ ਕੇਂਦਰ ਸਰਕਾਰ ਆਪਣੇ ਇਨ੍ਹਾਂ ਲੋਕਾਂ ਨਾਲ ਖੜ੍ਹੀ ਹੋਵੇ।ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ, ਪ੍ਰਸ਼ਾਸਨਿਕ ਮਸ਼ੀਨਰੀ, ਮੰਤਰੀਆਂ ਅਤੇ ਵਿਧਾਇਕਾਂ ਨੂੰ ਮਨੁੱਖਤਾ ਦੀ ਸੇਵਾ ਵਿੱਚ ਲਾਮਬੰਦ ਕਰਕੇ, ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ ਹਰ ਸੰਭਵ ਯਤਨ ਕਰ ਰਹੀ ਹੈ।

ਇਹ ਵੀ ਪੜ੍ਹੋ  PCA ਦੇ ਪ੍ਰਧਾਨ ਅਮਰਜੀਤ ਮਹਿਤਾ ਹੜ੍ਹ ਪੀੜ੍ਹਤਾਂ ਦੀ ਮੱਦਦ ਲਈ ਆਏ ਅੱਗੇ, CM ਨੂੰ ਸੌਪਿਆ 25 ਲੱਖ ਦਾ ਚੈੱਕ

ਕੇਂਦਰ ਸਰਕਾਰ ਪਾਸੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਅੰਤਰਿਮ ਰਾਹਤ ਤੁਰੰਤ ਜਾਰੀ ਕਰਨ ਦੀ ਮੰਗ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਹ ਕੇਂਦਰ ਲਈ, ਅੱਗੇ ਆਉਣ ਅਤੇ ਉਨ੍ਹਾਂ ਲੋਕਾਂ ਨੂੰ ਸਹਾਇਤਾ ਦੇਣ ਦਾ ਸਹੀ ਸਮਾਂ ਹੈ ਜੋ ਇਨ੍ਹਾਂ ਮੁਸ਼ਕਲ ਹਾਲਾਤਾਂ ਵਿੱਚ ਆਪਣੇ ਘਰਾਂ, ਪਸ਼ੂਆਂ, ਫਸਲਾਂ ਅਤੇ ਖੇਤੀ ਮਸ਼ੀਨਰੀ ਦੀ ਸੁਰੱਖਿਆ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ, ਜਦੋਂ ਤੱਕ ਨੁਕਸਾਨ ਦਾ ਪੂਰਾ ਮੁਲਾਂਕਣ ਨਹੀਂ ਹੋ ਜਾਂਦਾ, ਕੇਂਦਰ ਵੱਲੋਂ ਤੁਰੰਤ ਅੰਤਰਿਮ ਰਾਹਤ ਦੇਣਾ ਇੱਕ ਸਾਰਥਕ ਸੰਕੇਤ ਹੋਵੇਗਾ।ਵਿੱਤ ਮੰਤਰੀ ਨੇ ਕੇਂਦਰ ਸਰਕਾਰ ਨੂੰ ਇਹ ਵੀ ਅਪੀਲ ਕੀਤੀ ਕਿ ਉਹ 60,000 ਕਰੋੜ ਰੁਪਏ ਦੇ ਲੰਬੇ ਸਮੇਂ ਤੋਂ ਲਟਕ ਰਹੇ ਬਕਾਏ ਜਾਰੀ ਕਰੇ – ਜਿਸ ਵਿੱਚ ਜੀਐਸਟੀ ਬਕਾਇਆ, ਆਰਡੀਐਫ ਅਤੇ ਸੜਕ ਮੁਰੰਮਤ ਫੰਡ ਸ਼ਾਮਲ ਹਨ – ਤਾਂ ਜੋ ਪੰਜਾਬ ਸਰਕਾਰ ਜ਼ਰੂਰੀ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਨੂੰ ਪੂਰਾ ਕਰ ਸਕੇ।

ਇਹ ਵੀ ਪੜ੍ਹੋ  Bathinda Police ਨੇ ਮਲੋਟ ਦੇ ਨਾਮੀ ਨਸ਼ਾ ਤਸਕਰ ਦੀ ਕਰੋੜਾਂ ਦੀ ਆਲੀਸ਼ਾਨ ਕੋਠੀ ਕੀਤੀ ਸੀਲ

ਪੰਜਾਬ ਭਾਜਪਾ ਦੇ ਆਗੂਆਂ ਸੁਨੀਲ ਜਾਖੜ ਅਤੇ ਰਵਨੀਤ ਸਿੰਘ ਬਿੱਟੂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਪਾਰਟੀ ਦੀ ਹਾਈਕਮਾਨ ਨੂੰ ਇਸ ਲੋੜ ਦੀ ਘੜੀ ਵਿੱਚ ਪੰਜਾਬ ਦਾ ਸਮਰਥਨ ਕਰਨ ਲਈ ਪ੍ਰੇਰਿਤ ਕਰਨ। ਸ੍ਰੀ ਚੀਮਾ ਨੇ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਦੀ ਉਦਾਸੀਨਤਾ ਦੀ ਆਲੋਚਨਾ ਕਰਦਿਆਂ ਕਿਹਾ ਕਿ ਮੌਜੂਦਾ ਹੜ੍ਹ ਸੰਕਟ ਪ੍ਰਤੀ ਉਨ੍ਹਾਂ ਦੀ ਚੁੱਪੀ ਪੰਜਾਬ ਦੇ ਲੋਕਾਂ ਪ੍ਰਤੀ ਉਦਾਸੀਨ ਰਵੱਈਏ ਨੂੰ ਦਰਸਾਉਂਦੀ ਹੈ।ਇਸ ਮੌਕੇ ਸ੍ਰੀ ਚੀਮਾ ਦੇ ਨਾਲ ਵਿਧਾਇਕ ਕੁਲਵੰਤ ਸਿੰਘ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ, ਮਾਰਕੀਟ ਕਮੇਟੀ ਦੇ ਚੇਅਰਮੈਨ ਗੋਵਿੰਦ ਮਿੱਤਲ ਅਤੇ ਹੋਰ ਸਥਾਨਕ ‘ਆਪ’ ਆਗੂ ਵੀ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਵਿੱਤ ਮੰਤਰੀ ਚੀਮਾ ਵੱਲੋਂ ਹੜ੍ਹ ਪ੍ਰਭਾਵਿਤ ਪੰਜਾਬ ਦੀ ਅਣਦੇਖੀ ਲਈ ਪ੍ਰਧਾਨ ਮੰਤਰੀ ਦੀ ਆਲੋਚਨਾ, ਭਾਜਪਾ ਦੀ ਉਦਾਸੀਨਤਾ ਨੂੰ ਉਜਾਗਰ ਕੀਤਾ

0

👉60,000 ਕਰੋੜ ਰੁਪਏ ਦੇ ਬਕਾਇਆ ਫੰਡਾਂ ਜਾਂ ਰਾਹਤ ਪੈਕੇਜ ਜਾਰੀ ਕਰਨ ਸਬੰਧੀ ਕੋਈ ਭਰੋਸਾ ਨਾ ਦੇਣ ‘ਤੇ ਕੇਂਦਰੀ ਗ੍ਰਹਿ ਮੰਤਰੀ ਦੀ ਨਿਖੇਧੀ
Chandigarh News: ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ, ਇੱਕ ਅਜਿਹਾ ਸੂਬਾ ਜਿਸ ਨੇ ਹਮੇਸ਼ਾ ਦੇਸ਼ ਦੀਆਂ ਚੁਣੌਤੀਆਂ ਦਾ ਮੋਹਰੀ ਹੋ ਕੇ ਸਾਹਮਣਾ ਕੀਤਾ ਹੈ, ਵਿੱਚ ਹੜ੍ਹਾਂ ਕਾਰਨ ਹੋਈ ਤਬਾਹੀ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਰਹੇ ਹਨ। ਵਿੱਤ ਮੰਤਰੀ ਚੀਮਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਵੀ ਨਿਖੇਧੀ ਕੀਤੀ ਕਿ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਚਿੱਠੀ, ਜਿਸ ਵਿੱਚ ਬਣਦੇ ਫੰਡ ਜਾਰੀ ਕਰਨ ਦੀ ਅਪੀਲ ਕੀਤੀ ਗਈ ਸੀ, ਦੇ ਜਵਾਬ ਵਿੱਚ 60,000 ਕਰੋੜ ਰੁਪਏ ਦੇ ਬਕਾਇਆ ਫੰਡਾਂ ਜਾਂ ਰਾਹਤ ਪੈਕੇਜ ਨੂੰ ਜਾਰੀ ਕਰਨ ਦਾ ਕੋਈ ਭਰੋਸਾ ਨਹੀਂ ਦਿੱਤਾ।ਵਿੱਤ ਮੰਤਰੀ ਚੀਮਾ ਨੇ ਕਿਹਾ, “ਇਸ ਤੋਂ ਵੀ ਵੱਧ ਮੰਦਭਾਗਾ ਇਹ ਹੈ ਕਿ ਪੰਜਾਬ ਭਾਜਪਾ ਆਪਣੀ ਕੇਂਦਰੀ ਸਰਕਾਰ ‘ਤੇ ਸੂਬੇ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਦਬਾਅ ਬਣਾਉਣ ਦੀ ਬਜਾਏ ਸਿਆਸੀ ਰੈਲੀਆਂ ਕਰਨ ਵਿੱਚ ਰੁੱਝੀ ਹੋਈ ਹੈ।”ਇੱਥੇ ਪੰਜਾਬ ਭਵਨ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਮੁੱਖ ਮੰਤਰੀ ਰਾਹਤ ਫੰਡ ਵਾਸਤੇ ਸੂਬੇ ਦੇ ਆਬਕਾਰੀ ਤੇ ਕਰ ਵਿਭਾਗ ਵੱਲੋਂ ਜਾਰੀ ਕੀਤਾ 50 ਲੱਖ ਰੁਪਏ ਦਾ ਚੈੱਕ ਦਿਖਾਉਂਦਿਆਂ ਕਿਹਾ ਕਿ ਜਦੋਂ ਪੰਜਾਬ ਸਰਕਾਰ, ਇਸ ਦੇ ਵਿਭਾਗ ਅਤੇ ਸੂਬੇ ਦੇ ਲੋਕ ਸਮੂਹਿਕ ਤੌਰ ‘ਤੇ ਇਸ ਕੁਦਰਤੀ ਆਫ਼ਤ ਨਾਲ ਨਜਿੱਠ ਰਹੇ ਹਨ, ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸੂਬੇ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਰਹੀ ਹੈ।

ਇਹ ਵੀ ਪੜ੍ਹੋ Bathinda Police ਨੇ ਮਲੋਟ ਦੇ ਨਾਮੀ ਨਸ਼ਾ ਤਸਕਰ ਦੀ ਕਰੋੜਾਂ ਦੀ ਆਲੀਸ਼ਾਨ ਕੋਠੀ ਕੀਤੀ ਸੀਲ

ਉਨ੍ਹਾਂ ਨੇ ਇਸ ਗੱਲ ‘ਤੇ ਨਿਰਾਸ਼ਾ ਜ਼ਾਹਰ ਕੀਤੀ ਕਿ ਪ੍ਰਧਾਨ ਮੰਤਰੀ, ਜੋ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਵੀ ਟਵੀਟ ਕਰਦੇ ਹਨ, ਨੇ ਪੰਜਾਬ ਨੂੰ ਪ੍ਰਭਾਵਿਤ ਕਰਨ ਵਾਲੀ ਕੁਦਰਤੀ ਆਫ਼ਤ ਬਾਰੇ ਇੱਕ ਵੀ ਸ਼ਬਦ ਨਹੀਂ ਕਿਹਾ। ਉਨ੍ਹਾਂ ਪੰਜਾਬ ਭਾਜਪਾ ਦੇ ਆਗੂਆਂ, ਜਿਨ੍ਹਾਂ ਵਿੱਚ ਸੂਬਾ ਪ੍ਰਧਾਨ ਸੁਨੀਲ ਜਾਖੜ, ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਸ਼ਾਮਲ ਹਨ, ‘ਤੇ ਵੀ ਨਿਸ਼ਾਨਾ ਸਾਧਿਆ ਕਿ ਉਹ ਆਪਣੀ ਕੇਂਦਰੀ ਲੀਡਰਸ਼ਿਪ ਨੂੰ ਕਾਰਵਾਈ ਕਰਨ ਦੀ ਅਪੀਲ ਕਰਨ ਦੀ ਬਜਾਏ ਸਮਰਾਲਾ ਵਿੱਚ ਸਿਆਸੀ ਰੈਲੀਆਂ ਵਿੱਚ ਰੁੱਝੇ ਹੋਏ ਹਨ। ਉਨ੍ਹਾਂ ਕਿਹਾ, “ਪੰਜਾਬ ਭਾਜਪਾ ਦੇ ਆਗੂਆਂ ਨੂੰ ਇਸ ਰਵੱਈਏ ‘ਤੇ ਸ਼ਰਮ ਆਉਣੀ ਚਾਹੀਦੀ ਹੈ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ ਦਿਖਾਉਂਦਿਆਂ ਵਿੱਤ ਮੰਤਰੀ ਚੀਮਾ ਨੇ ਦੱਸਿਆ ਕਿ ਇਸ ਵਿੱਚ ਜੀਐਸਟੀ ਮੁਆਵਜ਼ੇ, ਆਰਡੀਐਫ ਅਤੇ ਐਮਡੀਐਫ, ਅਤੇ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਸੂਬੇ ਦੇ ਬਕਾਇਆ 60,000 ਕਰੋੜ ਰੁਪਏ ਤੋਂ ਵੱਧ ਫੰਡਾਂ ਦਾ ਵੇਰਵਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਹੜ੍ਹ ਪੀੜਤਾਂ ਨੂੰ ਢੁਕਵਾਂ ਮੁਆਵਜ਼ਾ ਯਕੀਨੀ ਬਣਾਉਣ ਲਈ ਸੂਬਾ ਆਫ਼ਤ ਪ੍ਰਤੀਕਿਰਿਆ ਫੰਡ (ਐਸਡੀਆਰਐਫ) ਅਤੇ ਰਾਸ਼ਟਰੀ ਆਫ਼ਤ ਪ੍ਰਤੀਕਿਰਿਆ ਫੰਡ (ਐਨਡੀਆਰਐਫ) ਤਹਿਤ ਸਹਾਇਤਾ ਪ੍ਰਦਾਨ ਕਰਨ ਦੇ ਨਿਯਮਾਂ ਵਿੱਚ ਸੋਧਾਂ ਲਈ ਵੀ ਅਪੀਲ ਕੀਤੀ ਸੀ। ਉਨ੍ਹਾਂ ਕਿਹਾ ਕਿ ਜਦੋਂ ਕਿ ਗ੍ਰਹਿ ਮੰਤਰੀ ਨੇ ਮੁੱਖ ਮੰਤਰੀ ਨਾਲ ਫ਼ੋਨ ‘ਤੇ ਗੱਲ ਤਾਂ ਕੀਤੀ, ਪਰ ਬਕਾਇਆ ਫੰਡ ਜਾਰੀ ਕਰਨ ਜਾਂ ਹੜ੍ਹ ਪੀੜਤਾਂ ਨੂੰ ਸਹਾਇਤਾ ਪ੍ਰਦਾਨ ਕਰਨ ਬਾਰੇ ਕੋਈ ਭਰੋਸਾ ਨਹੀਂ ਦਿੱਤਾ।1962, 1965, 1971 ਅਤੇ ਹਾਲ ਹੀ ਵਿੱਚ 2025 ਵਿੱਚ ਹੋਈਆਂ ਜੰਗਾਂ ਦੌਰਾਨ ਪੰਜਾਬੀਆਂ ਦੀ ਬਹਾਦਰੀ ਨੂੰ ਯਾਦ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਪਾਕਿਸਤਾਨ ਨਾਲ ਹੋਏ ਟਕਰਾਅ ਦੌਰਾਨ ਸੂਬੇ ਦੇ ਸਰਹੱਦੀ ਖੇਤਰਾਂ ਨੇ ਹਮਲਿਆਂ ਦਾ ਸੱਭ ਤੋਂ ਵੱਧ ਸਾਹਮਣਾ ਕੀਤਾ, ਪਰ ਪੰਜਾਬੀਆਂ ਨੇ ਅਟੁੱਟ ਹੌਸਲੇ ਨਾਲ ਜਵਾਬ ਦਿੱਤਾ।

ਇਹ ਵੀ ਪੜ੍ਹੋ  Flood in Punjab; ਮੁੱਖ ਮੰਤਰੀ ਭਗਵੰਤ ਮਾਨ ਅੱਜ ਮੁੜ ਹੜ੍ਹ ਪੀੜਤਾਂ ਨੂੰ ਮਿਲਣਗੇ

ਉਨ੍ਹਾਂ ਨੇ ਇਸ ਗੱਲ ‘ਤੇ ਡੂੰਘੀ ਨਿਰਾਸ਼ਾ ਜ਼ਾਹਰ ਕੀਤੀ ਕਿ ਹੁਣ ਕੇਂਦਰ ਸਰਕਾਰ ਪੰਜਾਬ ਦੇ ਦੁੱਖਾਂ ਪ੍ਰਤੀ ਅੱਖਾਂ ਮੀਚ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਲਗਭਗ ਚਾਰ ਦਹਾਕਿਆਂ ਵਿੱਚ ਆਏ ਸਭ ਤੋਂ ਵੱਡੇ ਹੜ੍ਹਾਂ ਨੇ ਸੂਬੇ ਦੇ ਵੱਡੇ ਹਿੱਸਿਆਂ, ਜਿਸ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ ਅਤੇ ਜਲੰਧਰ ਸ਼ਾਮਲ ਹਨ, ਵਿੱਚ ਤਬਾਹੀ ਮਚਾਈ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਪੰਜਾਬ ਸਰਕਾਰ ਅਤੇ ਸਾਰੀ ਪੰਜਾਬ ਕੈਬਨਿਟ ਰਾਹਤ ਅਤੇ ਮੁੜ ਵਸੇਬੇ ਲਈ ਅਣਥੱਕ ਕੰਮ ਕਰ ਰਹੀ ਹੈ।ਵਿੱਤ ਮੰਤਰੀ ਚੀਮਾ ਨੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀਆਂ ਕੋਸ਼ਿਸ਼ਾਂ ਨੂੰ ਵੀ ਸਰਾਹਿਆ, ਜਿਨ੍ਹਾਂ ਨੇ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਕਰਨ ਲਈ ਪਾਰਟੀ ਆਗੂਆਂ ਨੂੰ ਲਾਮਬੰਦ ਕੀਤਾ ਹੈ। ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਉਨ੍ਹਾਂ ਨੇ ਪੁਸ਼ਟੀ ਕੀਤੀ ਕਿ ਹੁਣ ਤੱਕ 29 ਜਾਨਾਂ ਜਾ ਚੁੱਕੀਆਂ ਹਨ ਅਤੇ ਡਿਪਟੀ ਕਮਿਸ਼ਨਰ ਨੁਕਸਾਨ ਦਾ ਸਰਵੇਖਣ ਕਰਨ ਵਿੱਚ ਸਰਗਰਮੀ ਨਾਲ ਲੱਗੇ ਹੋਏ ਹਨ। ਹਾਲਾਂਕਿ, ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਤੁਰੰਤ ਤਰਜੀਹ ਰਾਹਤ ਸਮੱਗਰੀ ਪਹੁੰਚਾਉਣ ਅਤੇ ਬਚਾਅ ਕਾਰਜਾਂ ਨੂੰ ਜਾਰੀ ਰੱਖਣ ਦੀ ਹੈ।ਆਪਣੇ ਸੰਬੋਧਨ ਨੂੰ ਸਮਾਪਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹੜ੍ਹਾਂ ਕਾਰਨ ਨਾਗਰਿਕਾਂ ਦੇ ਨੁਕਸਾਨ ਦੀ ਭਰਪਾਈ ਕਰਨ ਲਈ ਪੰਜਾਬ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਮੁੜ ਦੁਹਰਾਇਆ ਅਤੇ ਕੇਂਦਰ ਸਰਕਾਰ ਨੂੰ ਪੰਜਾਬ ਦੇ ਲੋਕਾਂ ਪ੍ਰਤੀ ਆਪਣੀ ਸੰਵਿਧਾਨਕ ਅਤੇ ਨੈਤਿਕ ਜ਼ਿੰਮੇਵਾਰੀ ਨਿਭਾਉਣ ਦਾ ਸੱਦਾ ਦਿੱਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

PCA ਦੇ ਪ੍ਰਧਾਨ ਅਮਰਜੀਤ ਮਹਿਤਾ ਹੜ੍ਹ ਪੀੜ੍ਹਤਾਂ ਦੀ ਮੱਦਦ ਲਈ ਆਏ ਅੱਗੇ, CM ਨੂੰ ਸੌਪਿਆ 25 ਲੱਖ ਦਾ ਚੈੱਕ

0

Bathinda News: ਸੂਬੇ ਦੇ ਵਿਚ ਭਾਰੀ ਬਾਰਸ਼ਾਂ ਤੇ ਪਹਾੜ੍ਹਾਂ ਤੋਂ ਪਾਣੀ ਦਾ ਵਹਾਅ ਵਧਣ ਕਾਰਨ ਹੜ੍ਹਾਂ ਦੇ ਚੱਲਦੇ ਹੋ ਰਹੀ ਤਬਾਹੀ ਦੌਰਾਨ ਪੰਜਾਬ ਕ੍ਰਿਕਟ ਐੋੋਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਅਮਰਜੀਤ ਮਹਿਤਾ ਨੇ ਮਦਦ ਲਈ ਹੱਥ ਅੱਗੇ ਵਧਾਇਆ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਕੇ ਹੜ੍ਹਾਂ ਨਾਲ ਹੋਏ ਨੁਕਸਾਨ ਸਬੰਧੀ ਚਰਚਾ ਕੀਤੀ।ਇਸ ਦੌਰਾਨ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਮਦਦ ਲਈ 25 ਲੱਖ ਰੁਪਏ ਦਾ ਚੈੱਕ ਵੀ ਸੀਐਮ ਨੂੰ ਭੇਂਟ ਕੀਤਾ।

ਇਹ ਵੀ ਪੜ੍ਹੋ DC Bathina ਦੇ ਗੰਨਮੈਨਾਂ ਨੇ ਹੜ੍ਹ ਪੀੜਤਾਂ ਲਈ ਇੱਕ-ਇੱਕ ਦਿਨ ਦੀ ਤਨਖਾਹ ਦਾ ਪਾਇਆ ਯੋਗਦਾਨ

ਸ਼੍ਰੀ ਮਹਿਤਾ ਨੇ ਇਸ ਮੌਕੇ ਸਮੂਹ ਪੰਜਾਬੀਆਂ ਨੂੰ ਇੱਕਜੁਟ ਹੋ ਕੇ ਹੜ੍ਹ ਪੀੜਤਾਂ ਦੀ ਮੱਦਦ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬੀ ਹਮੇਸ਼ਾ ਆਪਣੇ ਦਰਿਆਦਿਲੀ ਤੇ ਬਹਾਦਰੀ ਵਾਲੇ ਜਜਬੇ ਕਰਕੇ ਜਾਣੇ ਜਾਂਦੇ ਹਨ, ਜਿਸਦੇ ਚੱਲਦੇ ਪਹਿਲਾਂ ਵੀ ਆਈਆਂ ਮੁਸ਼ਕਿਲਾਂ ਦੇ ਵਿਚ ਹਮੇਸ਼ਾ ਪੰਜਾਬੀਆਂ ਨੇ ਇੱਕਜੁਟ ਹੋ ਕੇ ਉਨ੍ਹਾਂ ਦਾ ਮੁਕਾਬਲਾ ਕੀਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਡਿਬਰੂਗੜ੍ਹ ਜੇਲ੍ਹ ‘ਚ ਬੰਦ MP ਅੰਮ੍ਰਿਤਪਾਲ ਸਿੰਘ ਉਪ-ਰਾਸ਼ਟਰਪਤੀ ਦੀ ਚੋਣ ਲਈ ਪਾਉਣਗੇ ਵੋਟ !

0

👉ਚੋਣ ਕਮਿਸ਼ਨ ਨੇ ਪੋਸਟਲ ਬੈਲਟ ਜਾਰੀ ਕਰਨ ਦੇ ਦਿੱਤੇ ਨਿਰਦੇਸ਼
Tarn Taran News:ਅਸਾਮ ਦੀ ਡਿਬਰੂਗੜ੍ਹ ਸਥਿਤ ਕੇਂਦਰੀ ਜੇਲ੍ਹ ਵਿੱਚ ਕੌਮੀ ਸੁਰੱਖਿਆ ਐਕਟ, 1980 ਤਹਿਤ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਉਪ ਰਾਸ਼ਟਰਪਤੀ ਦੀ ਹੋਣ ਜਾ ਰਹੀ ਚੋਣ ਲਈ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਭਾਰਤੀ ਚੋਣ ਕਮਿਸ਼ਨ ਨੇ ਖਡੂਰ ਸਾਹਿਬ-03 ਸੰਸਦੀ ਹਲਕੇ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਉਪ-ਰਾਸ਼ਟਰਪਤੀ ਚੋਣ 2025 ਲਈ ਵੋਟ ਪਾਉਣ ਦੀ ਸਹੂਲਤ ਦੇਣ ਸਬੰਧੀ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ Punjab Flood; Ex DCM ਸੁਖਜਿੰਦਰ ਰੰਧਾਵਾ ਨੇ ਲਿਖਿਆ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ

ਇਸਦੀ ਪੁਸ਼ਟੀ ਕਰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਨੇ ਦੱਸਿਆ ਹੈ ਕਿ ਨਿਰਧਾਰਤ ਪ੍ਰਕਿਰਿਆ ਦੇ ਅਨੁਸਾਰ ਨਜ਼ਰਬੰਦੀ (ਪ੍ਰੀਵੈਂਟਿਵ ਡਿਟੈਂਸ਼ਨ) ਅਧੀਨ ਜੇਲ੍ਹ ‘ਚ ਬੰਦ ਵੋਟਰਾਂ ਲਈ ਪੋਸਟਲ ਬੈਲਟ ਪੇਪਰ ਸਿਰਫ਼ ਵੋਟਾਂ ਵਾਲੇ ਦਿਨ ਹੀ ਪ੍ਰਦਾਨ ਕੀਤੇ ਜਾਂਦੇ ਹਨ ਅਤੇ ਨਿਸ਼ਾਨ ਲੱਗਿਆ (ਮਾਰਕ ਕੀਤਾ) ਪੋਸਟਲ ਬੈਲਟ ਵਾਲਾ ਸੀਲਬੰਦ ਲਿਫ਼ਾਫ਼ਾ ਵੋਟਾਂ ਦੀ ਗਿਣਤੀ ਸ਼ੁਰੂ ਹੋਣ ਤੋਂ ਪਹਿਲਾਂ ਰਿਟਰਨਿੰਗ ਅਫਸਰ ਕੋਲ ਪਹੁੰਚਣਾ ਲਾਜ਼ਮੀ ਹੈ।

ਇਹ ਵੀ ਪੜ੍ਹੋ ਹੜ੍ਹਾਂ ਦੀ ਸਥਿਤੀ ਨੂੰ ਵੇਖਦੇ ਹੋਏ ਅਕਾਲੀ ਦਲ ਵੱਲੋਂ ਸਟੇਟ ਡੈਲੀਗੇਟ ਇਜਲਾਸ ਤੁਰੰਤ ਪ੍ਰਭਾਵ ਨਾਲ ਮੁਲਤਵੀ

ਇਸ ਅਨੁਸਾਰ ਕਮਿਸ਼ਨ ਨੇ ਗ੍ਰਹਿ ਮੰਤਰਾਲੇ ਅਤੇ ਅਸਾਮ ਸਰਕਾਰ ਦੇ ਮੁੱਖ ਸਕੱਤਰ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਇਹ ਯਕੀਨੀ ਬਣਾਉਣ ਕਿ ਅੰਮ੍ਰਿਤਪਾਲ ਸਿੰਘ ਦੁਆਰਾ ਨਿਸ਼ਾਨ ਲੱਗਿਆ ਪੋਸਟਲ ਬੈਲਟ ਵਾਲਾ ਸੀਲਬੰਦ ਲਿਫ਼ਾਫ਼ਾ ਅਸਾਮ ਦੇ ਡਿਬਰੂਗੜ੍ਹ ਤੋਂ ਇੱਕ ਵਿਸ਼ੇਸ਼ ਸੰਦੇਸ਼ਵਾਹਕ ਦੁਆਰਾ ਹਵਾਈ ਸਫ਼ਰ ਰਾਹੀਂ ਲਿਜਾਇਆ ਜਾਵੇ ਤਾਂ ਜੋ ਇਹ ਵੋਟਾਂ ਦੀ ਗਿਣਤੀ ਲਈ ਨਿਰਧਾਰਤ ਮਿਤੀ 9 ਸਤੰਬਰ 2025 ਨੂੰ ਸ਼ਾਮ 6 ਵਜੇ ਤੋਂ ਪਹਿਲਾਂ ਰਿਟਰਨਿੰਗ ਅਫਸਰ ਕੋਲ ਪਹੁੰਚ ਜਾਵੇ। ਸਬੰਧਤ ਅਧਿਕਾਰੀਆਂ ਨੂੰ ਇਸ ਸਬੰਧੀ ਤੁਰੰਤ ਪ੍ਰਬੰਧ ਕਰਕੇ ਕਮਿਸ਼ਨ ਨੂੰ ਇਸ ਬਾਰੇ ਜਾਣਕਾਰੀ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1907373