Friday, May 1, 2026
Home Blog Page 49

ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਕੇਂਦਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੰਗ ‘ਤੇ ਸਹਿਮਤ ਪ੍ਰਗਟਾਈ
ਗੜੇਮਾਰੀ ਕਾਰਨ ਕਣਕ ਦੀ ਫ਼ਸਲ ਨੂੰ ਹੋਇਆ ਭਾਰੀ ਨੁਕਸਾਨ; ਅਸੀਂ ਮੰਗ ਕੀਤੀ ਹੈ ਕਿ ਕੇਂਦਰ ਨੁਕਸਾਨ ਦਾ ਮੁਲਾਂਕਣ ਕਰਨ ਲਈ ਟੀਮ ਭੇਜੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਝੋਨੇ ਅਤੇ ਕਣਕ ‘ਤੇ ਆੜ੍ਹਤੀਆਂ ਦੇ ਕਮਿਸ਼ਨ ਵਿੱਚ 4.75 ਰੁਪਏ ਪ੍ਰਤੀ ਕੁਇੰਟਲ ਵਾਧੇ ਦੀ ਉਮੀਦ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
New Delhi News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਖੁਰਾਕ ਅਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਉਨ੍ਹਾਂ ਨੇ ਸੂਬੇ ਦੇ ਕਿਸਾਨਾਂ ਅਤੇ ਮੰਡੀਆਂ ਲਈ ਕਈ ਅਹਿਮ ਰਾਹਤ ਉਪਾਅ ਯਕੀਨੀ ਬਣਾਏ। ਇਸ ਦੌਰਾਨ ਕੇਂਦਰ ਨੇ ਪੰਜਾਬ ਵਿੱਚ ਪਏ 155 ਲੱਖ ਮੀਟ੍ਰਿਕ ਟਨ ਅਨਾਜ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਲਈ ਸਹਿਮਤੀ ਦਿੱਤੀ ਜਿਸ ਨਾਲ ਹਾੜੀ ਮੰਡੀਕਰਨ ਸੀਜ਼ਨ ਤੋਂ ਪਹਿਲਾਂ ਸੂਬੇ ਵਿੱਚ ਅਨਾਜ ਦੇ ਭੰਡਾਰਨ ਸਬੰਧੀ ਗੰਭੀਰ ਸੰਕਟ ਨਾਲ ਨਜਿੱਠਣ ਵਿੱਚ ਮਦਦ ਮਿਲੇਗੀ।ਇਸ ਦਖਲ ਦੇ ਨਾਲ-ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ‘ਤੇ ਬੋਝ ਬਣੇ ਢਾਂਚਾਗਤ ਮੁੱਦਿਆਂ ਦੇ ਹੱਲ ‘ਤੇ ਜ਼ੋਰ ਦਿੱਤਾ, ਜਿਸ ਵਿੱਚ ਉੱਚ ਨਕਦ ਕਰਜ਼ਾ ਵਿਆਜ ਦਰਾਂ, ਪੇਂਡੂ ਵਿਕਾਸ ਫੰਡ ਅਧੀਨ ਲੰਬਿਤ 9,000 ਕਰੋੜ ਰੁਪਏ, ਗੜੇਮਾਰੀ ਨਾਲ ਪ੍ਰਭਾਵਿਤ ਫਸਲਾਂ ਲਈ ਮੁਆਵਜ਼ਾ ਅਤੇ ਆੜ੍ਹਤੀਆਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਸ਼ਾਮਲ ਹਨ। ਕੇਂਦਰੀ ਮੰਤਰੀ ਨੇ ਇਹਨਾਂ ਮੁੱਦਿਆਂ ਦੇ ਸਬੰਧ ਵਿੱਚ ਸਕਾਰਾਤਮਕ ਹੁੰਗਾਰਾ ਭਰਿਆ ਅਤੇ ਲੰਬਿਤ ਮੁੱਦਿਆਂ ਦੇ ਹੱਲ ਲਈ ਸਕੱਤਰ ਪੱਧਰੀ ਪ੍ਰਣਾਲੀ ਸਿਰਜਣ ਸਮੇਤ ਠੋਸ ਕਦਮ ਚੁੱਕਣ ਦਾ ਭਰੋਸਾ ਦਿੱਤਾ।ਐਕਸ ਹੈਂਡਲ ‘ਤੇ ਮੀਟਿੰਗ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ: “ਅੱਜ ਦਿੱਲੀ ਵਿਖੇ ਮੈਂ ਕੇਂਦਰੀ ਖੁਰਾਕ ਮੰਤਰੀ ਪ੍ਰਹਿਲਾਦ ਜੋਸ਼ੀ ਜੀ ਨਾਲ ਇੱਕ ਅਹਿਮ ਮੀਟਿੰਗ ਕੀਤੀ। ਇਸ ਦੌਰਾਨ, ਅਸੀਂ ਆੜ੍ਹਤੀਆਂ ਦੀਆਂ ਮੰਗਾਂ ਸਮੇਤ ਪੰਜਾਬ ਨਾਲ ਸਬੰਧਤ ਵੱਖ-ਵੱਖ ਮੁੱਖ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ।”ਮੁੱਖ ਮੰਤਰੀ ਨੇ ਅੱਗੇ ਲਿਖਿਆ: “ਮੀਟਿੰਗ ਦੌਰਾਨ ਕੇਂਦਰ ਸਾਹਮਣੇ ਅਹਿਮ ਮੁੱਦੇ ਉਠਾਏ ਗਏ ਜਿਸ ਵਿੱਚ ਪੰਜਾਬ ‘ਚ ਪਈ 155 ਲੱਖ ਮੀਟ੍ਰਿਕ ਟਨ ਕਣਕ ਅਤੇ ਚੌਲਾਂ ਦੀ ਤੁਰੰਤ ਲਿਫਟਿੰਗ ਅਤੇ ਆਰਡੀਐਫ ਅਧੀਨ ਬਕਾਇਆ 9,000 ਕਰੋੜ ਰੁਪਏ ਦੀ ਤੁਰੰਤ ਅਦਾਇਗੀ ਕਰਨ ਸਬੰਧੀ ਮੁੱਦੇ ਸ਼ਾਮਲ ਸਨ।ਇਸ ਦੇ ਨਾਲ ਹੀ, ਨਕਦ ਕਰਜ਼ਾ ਸੀਮਾ ਅਧੀਨ ਸੂਬਿਆਂ ‘ਤੇ ਲਗਾਈਆਂ ਗਈਆਂ ਉੱਚ ਵਿਆਜ ਦਰਾਂ ਨੂੰ ਘਟਾਉਣ ਅਤੇ ਆੜ੍ਹਤੀਆਂ ਦੀਆਂ ਕੇਂਦਰ ਨਾਲ ਸਬੰਧਤ ਮੰਗਾਂ ‘ਤੇ ਪਹਿਲ ਦੇ ਆਧਾਰ ‘ਤੇ ਵਿਚਾਰ ਕਰਨ ਦੀ ਮੰਗ ਕੀਤੀ ਗਈ।

ਇਹ ਵੀ ਪੜ੍ਹੋ  ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ

ਇਸ ਤੋਂ ਇਲਾਵਾ, ਮੰਡੀ ਮਜ਼ਦੂਰਾਂ ਦੇ ਈਪੀਐਫ ਨਾਲ ਸਬੰਧਤ ਮੁੱਦਿਆਂ ਨੂੰ ਤੁਰੰਤ ਹੱਲ ਕਰਨ ਦੀ ਅਪੀਲ ਕੀਤੀ ਗਈ ਅਤੇ ਬੇਮੌਸਮੀ ਬਾਰਿਸ਼ ਕਾਰਨ ਹੋਏ ਨੁਕਸਾਨ ਲਈ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦੇਣ ਦੀ ਮੰਗ ਵੀ ਕੀਤੀ ਗਈ।”ਉਨ੍ਹਾਂ ਅੱਗੇ ਲਿਖਿਆ, “ਮੈਨੂੰ ਬੇਹੱਦ ਖੁਸ਼ੀ ਹੋ ਰਹੀ ਹੈ ਕਿ ਕੇਂਦਰੀ ਮੰਤਰੀ ਜੀ ਨੇ ਇਨ੍ਹਾਂ ਸਾਰੇ ਮੁੱਦਿਆਂ ‘ਤੇ ਬੇਹੱਦ ਸਕਾਰਾਤਮਕ ਹੁੰਗਾਰਾ ਭਰਿਆ ਹੈ। ਅਸੀਂ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।”ਫਸਲਾਂ ਦੇ ਭੰਡਾਰਨ ਸਬੰਧੀ ਭਾਰੀ ਘਾਟ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬੇ ਦੇ ਕਵਰਡ ਗੋਦਾਮਾਂ ਵਿੱਚ 180.88 ਲੱਖ ਮੀਟਰਕ ਟਨ ਅਨਾਜ (151.20 ਲੱਖ ਮੀਟਰਕ ਟਨ ਚੌਲ ਅਤੇ 29.67 ਲੱਖ ਮੀਟਰਕ ਟਨ ਕਣਕ) ਪਹਿਲਾਂ ਹੀ ਸਟੋਰ ਕੀਤੀ ਗਈ ਹੈ ਜਦੋਂ ਕਿ ਕੁੱਲ ਉਪਲਬਧ ਕਵਰਡ ਭੰਡਾਰਨ ਸਮਰੱਥਾ ਲਗਭਗ 183 ਲੱਖ ਮੀਟਰਕ ਟਨ (173 ਲੱਖ ਮੀਟਰਕ ਟਨ ਕਵਰਡ ਗੋਦਾਮ + 10 ਲੱਖ ਮੀਟਰਕ ਟਨ ਕਣਕ ਸਾਈਲੋਜ਼) ਹੈ। ਨਤੀਜੇ ਵਜੋਂ, ਚੌਲਾਂ ਲਈ ਸਿਰਫ਼ 0.50 ਲੱਖ ਮੀਟਰਕ ਟਨ ਕਵਰਡ ਸਪੇਸ ਅਤੇ ਕਣਕ ਲਈ 1.75 ਲੱਖ ਮੀਟਰਕ ਟਨ ਸਾਈਲੋ ਸਪੇਸ ਉਪਲਬਧ ਹੈ।”ਉਨ੍ਹਾਂ ਕਿਹਾ, “ਸੂਬੇ ਵਿੱਚ 1 ਅਪ੍ਰੈਲ, 2026 ਤੋਂ ਹਾੜੀ ਮੰਡੀਕਰਨ ਸੀਜ਼ਨ (ਆਰਐਮਐਸ) 2026-27 ਸ਼ੁਰੂ ਹੋ ਗਿਆ ਹੈ, ਜਿਸ ਦੌਰਾਨ ਸੰਭਾਵੀ ਤੌਰ ‘ਤੇ 130-132 ਲੱਖ ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾਵੇਗੀ।”ਮੌਜੂਦਾ ਸਟਾਕ ਦੇ ਬੋਝ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਦੇ 38 ਲੱਖ ਮੀਟਰਕ ਟਨ ਕਣਕ ਦੇ ਸਟਾਕ ਵਿੱਚੋਂ ਲਗਭਗ 8.71 ਲੱਖ ਮੀਟਰਕ ਟਨ ਸਟਾਕ ਪਹਿਲਾਂ ਹੀ ਰਾਜ ਵਿੱਚ ਸੀਏਪੀ ਜਾਂ ਖੁੱਲ੍ਹੀ ਸਟੋਰੇਜ ‘ਚ ਪਿਆ ਹੈ, ਜਿਸ ਕਾਰਨ ਵਿਗਿਆਨਕ ਢੰਗ ਨਾਲ ਭੰਡਾਰਨ ਸਮਰੱਥਾ ਦੀ ਘਾਟ ਹੋ ਗਈ ਹੈ ਅਤੇ ਲਗਭਗ 40 ਲੱਖ ਮੀਟਰਕ ਟਨ ਕਣਕ ਨੂੰ ਘੱਟ ਅਨੁਕੂਲ ਹਾਲਤਾਂ ਵਿੱਚ ਸਟੋਰ ਕਰਨਾ ਪਵੇਗਾ।ਅਨਾਜ ਦੀ ਹੌਲੀ ਚੁਕਾਈ ਦਾ ਮੁੱਦਾ ਉਠਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਲਗਾਤਾਰ ਕਣਕ ਅਤੇ ਚੌਲਾਂ ਦੀ ਸੂਬੇ ‘ਚੋਂ ਚੁਕਾਈ ਦੀਆਂ ਬੇਨਤੀਆਂ ਕਰਦੀ ਆ ਰਹੀ ਹੈ ਤਾਂ ਜੋ ਚੌਲਾਂ ਦੀ ਖਰੀਦ ਅਤੇ ਸਟੋਰੇਜ ਲਈ ਲੋੜੀਂਦੀ ਭੰਡਾਰਨ ਸਮਰੱਥਾ ਬਣਾਈ ਜਾ ਸਕੇ।ਹਾਲਾਂਕਿ ਪਿਛਲੇ ਕਈ ਮਹੀਨਿਆਂ ਤੋਂ ਰਾਜ ‘ਚੋਂ ਕਣਕ ਅਤੇ ਚੌਲਾਂ ਦੀ ਔਸਤਨ ਚੁਕਾਈ ਪ੍ਰਤੀ ਮਹੀਨਾ ਸਿਰਫ 5 ਲੱਖ ਮੀਟ੍ਰਿਕ ਟਨ ਰਹੀ ਹੈ।ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਹਰ ਮਹੀਨੇ ਘੱਟੋ-ਘੱਟ 12 ਲੱਖ ਮੀਟ੍ਰਿਕ ਟਨ ਕਣਕ ਅਤੇ ਚੌਲਾਂ ਦੀ ਚੁਕਾਈ ਕੀਤੀ ਜਾਵੇ ਜਾਂ ਬਦਲ ਦੇ ਤੌਰ ‘ਤੇ ਖਾਸ ਕਰਕੇ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਸੰਘਰਸ਼ ਦੌਰਾਨ ਆਮ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ (ਪੀਐਮਜੀਕੇਏਵਾਈ) ਅਧੀਨ ਅਨਾਜ ਦੀ ਵੰਡ ਵਧਾਉਣ ਵਰਗੇ ਪ੍ਰਬੰਧ ਕੀਤੇ ਜਾਣ ਜਿਵੇਂ ਕਿ ਕੋਵਿਡ-19 ਮਹਾਂਮਾਰੀ ਦੌਰਾਨ ਕੀਤਾ ਗਿਆ ਸੀ।

ਇਹ ਵੀ ਪੜ੍ਹੋ  Punjab ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ;‘ਸਿਹਤ ਕਾਰਡ’ਲਈ ਉਮਰ,ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ:ਡਾ.ਬਲਬੀਰ ਸਿੰਘ

ਉਨ੍ਹਾਂ ਅੱਗੇ ਕਿਹਾ ਕਿ ਇਹ ਹਾੜ੍ਹੀ ਮੰਡੀਕਰਨ ਸੀਜ਼ਨ 2026-27 ਦੌਰਾਨ ਸੁਚਾਰੂ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਵਿੱਚ ਮਦਦ ਕਰੇਗਾ ਅਤੇ ਸਾਉਣੀ ਮੰਡੀਕਰਨ ਸੀਜ਼ਨ 2025-26 ਲਈ ਝੋਨੇ ਦੀ ਮਿਲਿੰਗ ਨੂੰ ਤੇਜ਼ ਕਰੇਗਾ।ਇੱਕ ਹੋਰ ਮੁੱਦਾ ਉਠਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖਰੀਦ ਲਈ ਫੰਡਾਂ ਦਾ ਪ੍ਰਬੰਧ ਭਾਰਤੀ ਰਿਜ਼ਰਵ ਬੈਂਕ ਦੁਆਰਾ ਅਧਿਕਾਰਤ ਸਟੇਟ ਬੈਂਕ ਆਫ਼ ਇੰਡੀਆ ਦੀ ਅਗਵਾਈ ਵਾਲੇ ਬੈਂਕਾਂ ਦੇ ਇੱਕ ਸਮੂਹ ਦੁਆਰਾ ਕੀਤਾ ਜਾਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਰਤੀ ਸਟੇਟ ਬੈਂਕ ਜੋ ਵਿਆਜ ਦਰ ਵਸੂਲ ਰਿਹਾ ਹੈ, ਉਹ ਭਾਰਤੀ ਖੁਰਾਕ ਨਿਗਮ ‘ਤੇ ਲਾਗੂ ਰਿਕਵਰੀ ਦਰ ਨਾਲੋਂ 0.5 ਫੀਸਦ ਵੱਧ ਹੈ ਅਤੇ ਮਹੀਨਾਵਾਰ ਮਿਸ਼ਰਿਤ ਆਧਾਰ ‘ਤੇ ਵਿਆਜ ਲਗਾ ਰਿਹਾ ਹੈ।ਉਨ੍ਹਾਂ ਅੱਗੇ ਕਿਹਾ ਕਿ ਹਾਲਾਂਕਿ ਭਾਰਤ ਸਰਕਾਰ ਵੱਲੋਂ ਹਰੇਕ ਸੀਜ਼ਨ ਲਈ ਜਾਰੀ ਕੀਤੀਆਂ ਗਈਆਂ ਆਰਜ਼ੀ ਲਾਗਤ ਸ਼ੀਟਾਂ ਵਿੱਚ ਸੂਬੇ ਨੂੰ ਫੂਡ ਕਾਰਪੋਰੇਸ਼ਨ ਆਫ਼ ਇੰਡੀਆ (ਐਫਸੀਆਈ) ਦੀ ਵਿਆਜ ਦਰ ‘ਤੇ ਸਿਰਫ਼ ਸਧਾਰਨ ਵਿਆਜ ਦੀ ਇਜਾਜ਼ਤ ਹੈ। ਨਤੀਜੇ ਵਜੋਂ ਪੰਜਾਬ ਰਾਜ ਨੂੰ ਹਰ ਸੀਜ਼ਨ ਵਿੱਚ ਲਗਭਗ 500 ਕਰੋੜ ਦਾ ਨੁਕਸਾਨ ਹੋ ਰਿਹਾ ਹੈ, ਜਿਸ ਤੋਂ ਬਚਿਆ ਜਾ ਸਕਦਾ ਹੈ।ਉਨ੍ਹਾਂ ਅੱਗੇ ਕਿਹਾ ਕਿ ਅਸੀਂ ਇਹ ਮੁੱਦਾ ਕੇਂਦਰੀ ਵਿੱਤ ਮੰਤਰੀ ਕੋਲ ਵੀ ਉਠਾਇਆ ਹੈ। ਤੀਜਾ ਮੁੱਦਾ ਪੇਂਡੂ ਵਿਕਾਸ ਫੰਡ ਨਾਲ ਸਬੰਧਤ ਹੈ। ਅਸੀਂ ਵਾਰ-ਵਾਰ ਕਿਹਾ ਹੈ ਕਿ ਸਾਡੀਆਂ ਮੰਡੀਆਂ ਨੂੰ ਜਾਣ ਵਾਲੀਆਂ ਸੜਕਾਂ ਦੀ ਉਸਾਰੀ ਦੀ ਲੋੜ ਹੈ ਅਤੇ ਅਸੀਂ ਵਿਧਾਨ ਸਭਾ ਵਿੱਚ ਇੱਕ ਬਿੱਲ ਵੀ ਪਾਸ ਕੀਤਾ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਇਹ ਪੈਸਾ ਸਿਰਫ਼ ਮੰਡੀਆਂ ਦੀ ਮੁਰੰਮਤ, ਮੰਡੀਆਂ ਦੇ ਆਧੁਨਿਕੀਕਰਨ ਅਤੇ ਮੰਡੀਆਂ ਦੀਆਂ ਸੜਕਾਂ ਨੂੰ ਬਿਹਤਰ ਬਣਾਉਣ ਲਈ ਵਰਤਿਆ ਜਾਵੇਗਾ। ਹਾਲਾਂਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪਿਛਲੀ ਸਰਕਾਰ ਨੇ ਇਨ੍ਹਾਂ ਫੰਡਾਂ ਦੀ ਦੁਰਵਰਤੋਂ ਕੀਤੀ, ਜਿਸ ਕਾਰਨ ਇਹ ਪੈਸਾ ਰੋਕਿਆ ਗਿਆ ਹੈ।ਉਨ੍ਹਾਂ ਅੱਗੇ ਕਿਹਾ ਕਿ ਅਸੀਂ ਇਸ ਮੁੱਦੇ ‘ਤੇ ਪਹਿਲਾਂ ਹੀ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ ਅਤੇ ਮਾਮਲਾ ਇਸ ਵੇਲੇ ਵਿਚਾਰ ਅਧੀਨ ਹੈ। ਮੁਕੱਦਮੇਬਾਜ਼ੀ ਨੂੰ ਲੰਮਾ ਖਿੱਚਣ ਦੀ ਬਜਾਏ ਕੇਂਦਰ ਸਰਕਾਰ ਨੂੰ ਪੰਜਾਬ ਦੇ ਜਾਇਜ਼ ਬਕਾਏ ਜਾਰੀ ਕਰ ਦੇਣੇ ਚਾਹੀਦੇ ਹਨ। ਇਹ ਪੰਜਾਬ ਦਾ ਹਿੱਸਾ ਹੈ ਅਤੇ ਪੰਜਾਬ ਦਾ ਹੱਕ ਹੈ ਅਤੇ ਅਸੀਂ ਸਿਰਫ਼ ਉਹੀ ਮੰਗ ਰਹੇ ਹਾਂ ਜੋ ਸਾਡਾ ਜਾਇਜ਼ ਹੱਕ ਹੈ।ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕੇਂਦਰ ਦੇ ਬਜਟ ਵਿੱਚ ਕੋਈ ਰੁਕਾਵਟ ਹੈ ਤਾਂ ਫੰਡ ਕਿਸ਼ਤਾਂ ਵਿੱਚ ਜਾਂ ਕਿਸੇ ਵੀ ਤਰੀਕੇ ਨਾਲ ਜੋ ਢੁਕਵਾਂ ਸਮਝਿਆ ਜਾਵੇ, ਜਾਰੀ ਕੀਤੇ ਜਾ ਸਕਦੇ ਹਨ। ਪਰ ਇਹ ਰਕਮ ਹੁਣ 9000 ਕਰੋੜ ਤੱਕ ਪਹੁੰਚ ਗਈ ਹੈ, ਜਿਸਨੂੰ ਅਜੇ ਵੀ ਜਾਰੀ ਨਹੀਂ ਕੀਤਾ ਜਾ ਰਿਹਾ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਸੀਂ ਇਸ ਮੁੱਦੇ ਨੂੰ ਵੀ ਜ਼ੋਰਦਾਰ ਢੰਗ ਨਾਲ ਉਠਾਇਆ ਹੈ ਅਤੇ ਸਾਨੂੰ ਭਰੋਸਾ ਦਿੱਤਾ ਗਿਆ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਸਬੰਧੀ ਕੋਈ ਵਿਧੀ ਬਣਾਉਣ ਲਈ ਸਕੱਤਰ ਪੱਧਰ ‘ਤੇ ਮੀਟਿੰਗ ਬੁਲਾਈ ਜਾਵੇਗੀ ਜਿਸ ਰਾਹੀਂ ਇਹ ਫੰਡ ਜਾਰੀ ਹੋਣੇ ਸ਼ੁਰੂ ਹੋ ਜਾਣਗੇ।

ਇਹ ਵੀ ਪੜ੍ਹੋ  ਕੇਂਦਰੀ ਮੰਤਰੀ ਨੂੰ ਮਿਲੇ CM BHagwant Mann; ਰੱਖਿਆ ਪੰਜਾਬ ਦਾ ਪੱਖ, ਦੇਖੋ ਵੀਡੀਓ

ਉਨ੍ਹਾਂ ਅਪੀਲ ਕੀਤੀ, “ਪੰਜਾਬ ਨੂੰ ਭਾਰਤੀ ਖੁਰਾਕ ਨਿਗਮ ਦੀ ਵਿਆਜ ਦਰ ਦੀ ਬਜਾਏ, ਭਾਰਤੀ ਸਟੇਟ ਬੈਂਕ ਦੁਆਰਾ ਨਕਦ ਕਰਜ਼ਾ ਹੱਦ (ਸੀਸੀਐਲ) ‘ਤੇ ਲਗਾਏ ਜਾਣ ਵਾਲੇ ਵਿਆਜ ਦਰ ਅਨੁਸਾਰ ਮਹੀਨਾਵਾਰ ਮਿਸ਼ਰਿਤ ਆਧਾਰ ‘ਤੇ ਵਿਆਜ ਲੈਣ ਦੀ ਇਜਾਜ਼ਤ ਦਿੱਤੀ ਜਾਵੇ।”ਆੜ੍ਹਤੀਆਂ ਦੇ ਮੁੱਦੇ ‘ਤੇ ਬੋਲਦਿਆਂ ਉਨ੍ਹਾਂ ਕਿਹਾ, “ਮੁੱਖ ਮੁੱਦਾ ਇਹ ਹੈ ਕਿ ਆੜ੍ਹਤੀਏ 2.5 ਫ਼ੀਸਦ ਕਮਿਸ਼ਨ ਦੀ ਮੰਗ ਕਰ ਰਹੇ ਹਨ, ਜਦੋਂ ਕਿ ਭਾਰਤ ਸਰਕਾਰ ਨੇ ਆਪਣਾ ਕਮਿਸ਼ਨ ਮੌਜੂਦਾ ਦਰਾਂ ‘ਤੇ ਨਿਰਧਾਰਤ ਕੀਤਾ ਹੈ।”ਆੜ੍ਹਤੀਆਂ ਕਮਿਸ਼ਨ ਦੇ ਮੁੱਦੇ ‘ਤੇ ਵਿਚਾਰ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਰਤ ਸਰਕਾਰ ਦੇ ਖੁਰਾਕ ਅਤੇ ਜਨਤਕ ਵੰਡ ਵਿਭਾਗ (ਡੀਐਫਪੀਡੀ) ਨੇ ਆੜ੍ਹਤੀਆਂ (ਕਮਿਸ਼ਨ ਏਜੰਟ) ਕਮਿਸ਼ਨ ਨੂੰ ਖਰੀਫ ਮਾਰਕੀਟਿੰਗ ਸੀਜ਼ਨ (ਕੇਐਮਐਸ) 2020-21 ਵਾਸਤੇ ਝੋਨੇ ਲਈ 45.88 ਰੁਪਏ ਪ੍ਰਤੀ ਕੁਇੰਟਲ ਅਤੇ ਹਾੜੀ ਮਾਰਕੀਟਿੰਗ ਸੀਜ਼ਨ (ਆਰਐਮਐਸ) 2021-22 ਵਾਸਤੇ ਕਣਕ ਲਈ 46.00 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਸੀ।”ਉਨ੍ਹਾਂ ਅੱਗੇ ਕਿਹਾ, “ਉਦੋਂ ਤੋਂ ਹਰ ਸਾਲ ਝੋਨੇ ਅਤੇ ਕਣਕ ਦੋਵਾਂ ਲਈ ਇੱਕੋ ਜਿਹਾ ਨਿਸ਼ਚਿਤ ਕਮਿਸ਼ਨ ਜਾਰੀ ਰੱਖਿਆ ਗਿਆ ਹੈ, ਜਿਸ ਕਾਰਨ ਆੜ੍ਹਤੀਏ ਅਸੰਤੁਸ਼ਟ ਹਨ ਅਤੇ ਰਾਜ ਸਰਕਾਰ ਆੜ੍ਹਤੀਆਂ ਕਮਿਸ਼ਨ ਵਧਾਉਣ ਲਈ ਕੇਂਦਰ ਸਰਕਾਰ ਨੂੰ ਲਗਾਤਾਰ ਲਿਖ ਰਹੀ ਹੈ।”ਮੁੱਖ ਮੰਤਰੀ ਨੇ ਅੱਗੇ ਕਿਹਾ, “ਭਾਰਤ ਸਰਕਾਰ ਦੇ ਖੁਰਾਕ ਮੰਤਰਾਲੇ ਨੇ ਕਣਕ ਲਈ 4.75 ਰੁਪਏ ਪ੍ਰਤੀ ਕੁਇੰਟਲ (46 ਰੁਪਏ ਤੋਂ 50.75 ਰੁਪਏ) ਅਤੇ ਝੋਨੇ ਲਈ 4.73 ਰੁਪਏ ਪ੍ਰਤੀ ਕੁਇੰਟਲ (45.88 ਰੁਪਏ ਤੋਂ 50.61 ਰੁਪਏ) ਦੇ ਕਮਿਸ਼ਨ ਵਿੱਚ ਮਾਮੂਲੀ ਵਾਧਾ ਕੀਤਾ ਹੈ, ਜੋ ਕਿ ਆਰਐਮਐਸ 2026-27 ਤੋਂ ਲਾਗੂ ਹੋਵੇਗਾ।” ਉਨ੍ਹਾਂ ਅੱਗੇ ਕਿਹਾ, “ਆੜ੍ਹਤੀਆਂ ਦੁਆਰਾ ਇਸ ਮਾਮੂਲੀ ਵਾਧੇ ਨੂੰ ਸਵੀਕਾਰ ਨਹੀਂ ਕੀਤਾ ਗਿਆ ਹੈ ਅਤੇ ਮੰਗ ਕੀਤੀ ਹੈ ਕਿ ਪੰਜਾਬ ਖੇਤੀਬਾੜੀ ਉਤਪਾਦ ਬਾਜ਼ਾਰ ਐਕਟ, 1961 ਅਤੇ ਇਸ ਅਧੀਨ ਬਣਾਏ ਗਏ ਨਿਯਮਾਂ ਅਨੁਸਾਰ, ਆੜ੍ਹਤੀਆਂ ਕਮਿਸ਼ਨ ਨੂੰ ਐਮਐਸਪੀ ਦੇ 2.5 ਫ਼ੀਸਦ ‘ਤੇ ਨਿਰਧਾਰਤ ਕੀਤਾ ਜਾਵੇ।”ਉਨ੍ਹਾਂ ਅਪੀਲ ਕੀਤੀ, “ਭਾਰਤ ਸਰਕਾਰ ਨੂੰ ਡੀਐਫਪੀਡੀ ਰਾਹੀਂ ਆੜ੍ਹਤੀਆ ਕਮਿਸ਼ਨ ਵਿੱਚ ਇਸ ਮਾਮੂਲੀ ਵਾਧੇ ਦੀ ਸਮੀਖਿਆ ਕਰਨੀ ਚਾਹੀਦੀ ਹੈ ਅਤੇ ਪੰਜਾਬ ਖੇਤੀਬਾੜੀ ਉਪਜ ਬਾਜ਼ਾਰ ਐਕਟ, 1961 ਦੇ ਅਨੁਸਾਰ ਐਮਐਸਪੀ ਦੇ 2.5 ਫ਼ੀਸਦ ਦੀ ਦਰ ਨਾਲ ਕਮਿਸ਼ਨ ਨੂੰ ਮਨਜ਼ੂਰੀ ਦਿੱਤੀ ਜਾਣੀ ਚਾਹੀਦੀ ਹੈ।”

ਇਹ ਵੀ ਪੜ੍ਹੋ  Hardeep Singh Mundian ਨੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਤਰੱਕੀ ਪੱਤਰ ਸੌਂਪੇ

ਇੱਕ ਹੋਰ ਚਿੰਤਾ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੇ ਕਈ ਸਾਲਾਂ ਤੋਂ, ਭਾਰਤੀ ਖੁਰਾਕ ਨਿਗਮ ਈਪੀਐਫ ਨਾਲ ਸਬੰਧਤ ਮੁੱਦਿਆਂ ਕਾਰਨ ਹਰ ਸੀਜ਼ਨ ਵਿੱਚ ਖਰੀਦੀਆਂ ਜਾਂਦੀਆਂ ਫਸਲਾਂ ਲਈ ਭੁਗਤਾਨ ਕੀਤੇ ਜਾਣ ਵਾਲੇ ਮੰਡੀ ਲੇਬਰ ਚਾਰਜ ਦਾ 30 ਫ਼ੀਸਦ ਆਪਣੇ ਕੋਲ ਰੱਖ ਰਿਹਾ ਹੈ।” ਉਨ੍ਹਾਂ ਅੱਗੇ ਕਿਹਾ, “ਇਸ ਦੇ ਨਤੀਜੇ ਵਜੋਂ, ਆੜ੍ਹਤੀਆਂ ਨਾਲ ਸਬੰਧਤ ਲਗਭਗ 50 ਕਰੋੜ ਰੁਪਏ ਦੀ ਰਾਸ਼ੀ ਐਫਸੀਆਈ ਕੋਲ ਪਈ ਹੈ, ਜਿਸ ਨਾਲ ਉਨ੍ਹਾਂ ਦਾ ਵਿੱਤੀ ਬੋਝ ਹੋਰ ਵਧ ਗਿਆ ਹੈ।”ਮੁੱਖ ਮੰਤਰੀ ਨੇ ਕਿਹਾ, “ਰਾਜ ਦੀਆਂ ਏਜੰਸੀਆਂ ਆੜ੍ਹਤੀਆਂ ਤੋਂ ਅੰਡਰਟੇਕਿੰਗ ਜਾਂ ਹਲਫੀਆ ਬਿਆਨ ਪ੍ਰਾਪਤ ਕਰਨ ਤੋਂ ਬਾਅਦ ਉਨ੍ਹਾਂ ਨੂੰ ਭੁਗਤਾਨ ਕਰ ਰਹੀਆਂ ਹਨ, ਜਿਸ ਵਿੱਚ ਕਿਹਾ ਗਿਆ ਹੈ ਕਿ ਜੇਕਰ ਈਪੀਐਫ ਅਧਿਕਾਰੀਆਂ ਦੁਆਰਾ ਕੋਈ ਦੇਣਦਾਰੀ ਨਿਰਧਾਰਤ ਕੀਤੀ ਜਾਂਦੀ ਹੈ, ਤਾਂ ਆੜ੍ਹਤੀਏ ਇਸਨੂੰ ਪੂਰਾ ਕਰਨਗੇ।” ਉਨ੍ਹਾਂ ਜ਼ੋਰ ਦੇ ਕੇ ਕਿਹਾ, “ਇਸ ਲਈ ਈਪੀਐਫ ਦੇ ਹਿਸਾਬ ਨਾਲ ਲੇਬਰ ਚਾਰਜ ਦਾ 30 ਫ਼ੀਸਦ ਆਪਣੇ ਕੋਲ ਰੱਖਣਾ ਕਿਸੇ ਵੀ ਢੰਗ ਨਾਲ ਸਹੀ ਨਹੀਂ ਹੈ।” ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਐਫਸੀਆਈ ਨੂੰ ਰਾਜ ਏਜੰਸੀਆਂ ਵਾਂਗ ਹਲਫੀਆ ਬਿਆਨ ਲੈ ਕੇ ਭੁਗਤਾਨ ਜਾਰੀ ਕਰਨ ਲਈ ਨਿਰਦੇਸ਼ ਦੇਣ।ਰਾਸ਼ਟਰੀ ਖੁਰਾਕ ਖਰੀਦ ਪ੍ਰਣਾਲੀ ਵਿੱਚ ਪੰਜਾਬ ਦੀ ਮੁੱਖ ਭੂਮਿਕਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ, ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਸੂਬੇ ‘ਤੇ ਹੋਰ ਵਿੱਤੀ ਦਬਾਅ ਨੂੰ ਵਧਣ ਤੋਂ ਰੋਕਣ ਲਈ ਕੇਂਦਰ ਵੱਲੋਂ ਇਨ੍ਹਾਂ ਮੁੱਦਿਆਂ ‘ਤੇ ਸਮੇਂ ਸਿਰ ਦਖ਼ਲ ਦੇਣ ਦੀ ਲੋੜ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

पेयजल सप्लाई के लिए की जाएगी गुरूग्राम वाटर सप्लाई चैनल की रिमोडलिंग – मुख्यमंत्री नायब सिंह सैनी

0

👉70 किलोमीटर लम्बे सप्लाई चैनल के निर्माण पर आएगी 1993 करोड़ रुपये की लागत
Haryana News:मुख्यमंत्री श्री नायब सिंह सैनी ने कहा कि गुरूग्राम में पेयजल सप्लाई के लिए बनाए जा रहे गुरूग्राम वाटर सप्लाई चैनल का कार्य तेज गति से पूरा किया जाए ताकि लोगों को निश्चित समय में पर्याप्त मात्रा में पेयजल सुलभ हो सके।मुख्यमंत्री श्री नायब सिंह सैनी शुक्रवार को रिमोडलिंग ऑफ गुरूग्राम वाटर सप्लाई चैनल की स्टेडिंग फाईनेंस कमेटी की बैठक की अध्यक्षता कर रहे थे। बैठक में उद्योग एवं वाणिज्य मंत्री राव नरबीर सिंह, सिंचाई मंत्री श्रीमती श्रुति चौधरी, मुख्यमंत्री के मुख्य प्रधान सचिव राजेश खुल्लर, मुख्य सचिव अनुराग रस्तोगी, मुख्यमंत्री के प्रधान सचिव अरूण गुप्ता, अतिरिक्त मुख्य सचिव अनुराग अग्रवाल सहित सिंचाई विभाग के कई वरिष्ठ अधिकारी मौजूद रहे।

इसे भी पढ़ें  फसल खरीद को लेकर किसानों को भ्रमित कर रहे कांग्रेसी — मुख्यमंत्री

मुख्यमंत्री ने कहा कि सोनीपत के काकरोई हैड से बसई जल घर तक बनने वाले इस चैनल से गुरूग्राम को 686 क्यूसेक पानी मिलेगा, जो आगामी 2050 तक की आबादी को पर्याप्त मात्रा में सुलभ हो सकेगा। लगभग 70 किलोमीटर लम्बाई के इस चैनल के निर्माण पर लगभग 1993 करोड़ रुपए से अधिक की राशि व्यय की जाएगी। इस कार्य में पूर्ण रूप से अण्डर ग्राउण्ड पाइप लाईन बिछाई जाएगी ताकि पानी की शुद्धता को बरकरार रखा जा सके।उन्होंने कहा कि इस सप्लाई चैनल की क्षमता को बढ़ाकर एक हजार क्यूसिक की जाए ताकि इसका लाभ ओर अधिक आबादी को अधिक समय तक मिलता रहे। अधिकारियों ने मुख्यमंत्री को अवगत करवाया कि गुरूग्राम को 500 क्यूसिक पानी सप्लाई एनसीआर कैनाल से किया जाएगा। इस प्रकार गुरूग्राम को आगामी वर्षो में 1500 क्यूसिक पानी की सप्लाई होगी। इसके अलावा मेवात क्षेत्र के लिए भी 389 क्यूसिक पेयजल का अलग से प्रावधान किया जाएगा।मुख्यमंत्री ने कहा कि यह कार्य पारदर्शी ढंग से किया जाए और उच्च क्वालिटी का होना चाहिए।

इसे भी पढ़ें  प्रधानमंत्री मोदी के नेतृत्व में डबल इंजन सरकार महिला सशक्तिकरण और आर्थिक विकास के लिए कर रही है काम:मुख्यमंत्री नायब सिंह सैनी

गुरूग्राम की पूरी आबादी को निर्बाध रूप से स्वच्छ पेयजल सुलभ करवाना सरकार का दायित्व
मुख्यमंत्री ने कहा कि इस पेयजल सप्लाई प्रोजेक्ट का कार्य अढाई साल में पूरा करने का लक्ष्य निर्धारित किया गया है। उन्होंने अधिकारियों को निर्देश दिए कि इसकी लगातार मोनिटरिगं की जाए और इस कार्य को लक्ष्य से लगभग तीन माह पहले पूरा कर लिया जाए। गुरूग्राम की आबादी लगातार बढ़ रही है और अब गुरुग्राम महाग्राम बन गया है। इसकी पूरी आबादी को निर्बाध रूप से स्वच्छ पेयजल सुलभ करवाना हरियाणा सरकार का दायित्व एंव जिम्मेवारी है।मुख्यमंत्री ने कहा कि अण्डर ग्राउण्ड बिछाई जाने वाली इस पेयजल पाईप लाईन पर सोलर पैनल लगाने का भी प्रावधान किया जाए ताकि सौर ऊर्जा से बिजली सुलभ हो सके। इसके अलावा गुरूग्राम वाटर सप्लाई चैनल से मिलने वाले पानी का उचित डिस्ट्रीब्यूशन सुनिश्चत करने के लिए वाटर ट्रिटमेंट प्लांट बनाने के लिए भी जगह का चयन कर लिया जाए ताकि उन पर जल्द कार्य शुरू करवाया जा सके।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

समाचार और विज्ञापनों के लिए, हमारे व्हाट्सएप नंबर +91 98786-15057 पर संपर्क करें।

ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ

0

👉ਪੰਜਾਬ ਸਰਕਾਰ ਵੱਲੋਂ 42 ਸਪੈਸ਼ਲ ਐਜੁਕੇਟਰ, 1 ਸਾਈਨ ਲੈਂਗਵੇਜ ਇੰਟਰਪ੍ਰੇਟਰ ਅਤੇ 48 ਅਨੁਵਾਦਕ ਪੈਨਲ ‘ਤੇ ਸ਼ਾਮਲ
👉ਬੱਚਿਆਂ ਦੇ ਪੁਨਰਵਾਸ ਅਤੇ ਪਰਿਵਾਰ ਨਾਲ ਮੁੜ ਜੋੜਨ ਦੀ ਪ੍ਰਕਿਰਿਆ ਹੋਵੇਗੀ ਹੋਰ ਮਜ਼ਬੂਤ : ਡਾ. ਬਲਜੀਤ ਕੌਰ
Punjab News:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋੜਵੰਦ ਅਤੇ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਦੀ ਭਲਾਈ ਲਈ ਇਕ ਹੋਰ ਮਨੁੱਖਤਾ-ਪੂਰਣ ਅਤੇ ਬਾਲ ਹਿਤੈਸ਼ੀ ਕਦਮ ਚੁੱਕਿਆ ਗਿਆ ਹੈ। ਬੱਚਿਆਂ ਲਈ ਗੱਲਬਾਤ ਦੀ ਸਹੂਲਤ ਯਕੀਨੀ ਬਣਾਉਣ ਅਤੇ ਭਾਸ਼ਾ ਸਬੰਧੀ ਮੁਸ਼ਕਲਾਂ ਨੂੰ ਦੂਰ ਕਰਨ ਲਈ 42 ਸਪੈਸ਼ਲ ਐਜੁਕੇਟਰ, 01 ਸਾਈਨ ਲੈਂਗਵੇਜ ਇੰਟਰਪ੍ਰੇਟਰ ਅਤੇ 48 ਅਨੁਵਾਦਕ ਪੈਨਲ ‘ਤੇ ਸ਼ਾਮਲ ਕੀਤੇ ਗਏ ਹਨ।

ਇਹ ਵੀ ਪੜ੍ਹੋ  ਕੇਂਦਰੀ ਮੰਤਰੀ ਨੂੰ ਮਿਲੇ CM BHagwant Mann; ਰੱਖਿਆ ਪੰਜਾਬ ਦਾ ਪੱਖ, ਦੇਖੋ ਵੀਡੀਓ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਨੂੰ ਅਕਸਰ ਆਪਣੀਆਂ ਭਾਵਨਾਵਾਂ ਅਤੇ ਸਮੱਸਿਆਵਾਂ ਬਿਆਨ ਕਰਨ ਵਿੱਚ ਮੁਸ਼ਕਲ ਆਉਂਦੀ ਹੈ, ਜਿਸ ਕਾਰਨ ਉਨ੍ਹਾਂ ਦੀ ਸੰਭਾਲ ਅਤੇ ਪੁਨਰਵਾਸ ਦੀ ਪ੍ਰਕਿਰਿਆ ਪ੍ਰਭਾਵਿਤ ਹੁੰਦੀ ਹੈ। ਹੁਣ ਇਹ ਮਾਹਿਰ ਬੱਚਿਆਂ ਅਤੇ ਚਾਈਲਡ ਭਲਾਈ ਅਥਾਰਟੀਆਂ ਵਿਚਕਾਰ ਸੰਚਾਰ ਨੂੰ ਆਸਾਨ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਸਪੈਸ਼ਲ ਐਜੁਕੇਟਰ, ਸਾਈਨ ਲੈਂਗਵੇਜ ਇੰਟਰਪ੍ਰੇਟਰ ਅਤੇ ਅਨੁਵਾਦਕ ਬੱਚਿਆਂ ਲਈ ਅਨੁਕੂਲ ਵਾਤਾਵਰਣ ਤਿਆਰ ਕਰਨ, ਉਨ੍ਹਾਂ ਦੀ ਕੌਂਸਲਿੰਗ ਕਰਨ, ਪੁਨਰਵਾਸ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਅਤੇ ਬੱਚਿਆਂ ਨੂੰ ਉਨ੍ਹਾਂ ਦੇ ਪਰਿਵਾਰਾਂ ਜਾਂ ਸਰਪ੍ਰਸਤਾਂ ਨਾਲ ਮੁੜ ਜੋੜਣ ਵਿੱਚ ਸਹਾਇਤਾ ਪ੍ਰਦਾਨ ਕਰਨਗੇ।

ਇਹ ਵੀ ਪੜ੍ਹੋ  Punjab ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ;‘ਸਿਹਤ ਕਾਰਡ’ਲਈ ਉਮਰ,ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ:ਡਾ.ਬਲਬੀਰ ਸਿੰਘ

ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸਿਰਫ਼ ਬੱਚਿਆਂ ਦੀ ਸੁਰੱਖਿਆ ਹੀ ਨਹੀਂ, ਸਗੋਂ ਉਨ੍ਹਾਂ ਨੂੰ ਆਤਮ-ਵਿਸ਼ਵਾਸ ਨਾਲ ਅੱਗੇ ਵੱਧਣ ਲਈ ਸਹੀ ਮਾਹੌਲ ਪ੍ਰਦਾਨ ਕਰਨਾ ਵੀ ਹੈ। ਇਸ ਪਹਿਲ ਨਾਲ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਦੀਆਂ ਭਾਵਨਾਵਾਂ ਨੂੰ ਸਮਝਣ ਅਤੇ ਉਨ੍ਹਾਂ ਦੀ ਜ਼ਿੰਦਗੀ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਵਿੱਚ ਵੱਡੀ ਮਦਦ ਮਿਲੇਗੀ।ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਖਾਸ ਕਰਕੇ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਲਈ ਇਸ ਤਰ੍ਹਾਂ ਦੇ ਮਨੁੱਖਤਾ-ਪੂਰਣ ਕਦਮ ਲਗਾਤਾਰ ਚੁੱਕੇ ਜਾ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

फसल खरीद को लेकर किसानों को भ्रमित कर रहे कांग्रेसी — मुख्यमंत्री

0

👉मंडियों में पुख्ता इंतजाम, हर किसान की फसल खरीदेगी सरकार— नायब सिंह सैनी
Haryana News:हरियाणा के मुख्यमंत्री श्री नायब सिंह सैनी ने कांग्रेस और अन्य विपक्षी दलों पर निशाना साधते हुए कहा कि विपक्षी दल फसल खरीद को लेकर किसानों को भ्रमित करने की कोशिश कर रहे हैं, जबकि उनके अपने शासनकाल की बदहाल व्यवस्थाएं किसी से छिपी नहीं हैं। वर्तमान सरकार ने मंडियों में सुचारु व्यवस्था सुनिश्चित करने के लिए व्यापक प्रबंध किए हैं। प्रत्येक मंडी के लिए नोडल अधिकारी नियुक्त किए गए हैं, अतिरिक्त मुख्य सचिव स्तर के अधिकारियों को जिलों की जिम्मेदारी दी गई है और मंत्री, विधायक व प्रशासनिक अधिकारी लगातार मंडियों का दौरा कर रहे हैं ताकि किसानों को किसी प्रकार की परेशानी का सामना न करना पड़े।मुख्यमंत्री ने शुक्रवार को यहां आयोजित प्रेस वार्ता को संबोधित करते हुए कांग्रेस पर कटाक्ष किया कि 10 साल हरियाणा में कांग्रेस का शासन रहा और भूपेंद्र सिंह हुड्डा मुख्यमंत्री रहे, उन्होंने शासन नहीं किया बल्कि राज किया। उनके राज में किसानों को क्या—क्या परेशानियां होती थी। उस दौरान किसानों को अपनी फसल बेचने के लिए 3 से 7 दिन तक मंडियों के बाहर लंबी कतारों में खड़ा रहना पड़ता था। बोरियों की सप्लाई भी नहीं होती थी। मंडी में पड़ी फसल भी बारिश में भिगती थी, तो किसान अपने पैसे से तिरपाल लेकर आता था।

इसे भी पढ़ें प्रधानमंत्री मोदी के नेतृत्व में डबल इंजन सरकार महिला सशक्तिकरण और आर्थिक विकास के लिए कर रही है काम:मुख्यमंत्री नायब सिंह सैनी

कांग्रेस बताए कि उन्होंने अपने 10 साल में फसल सुरक्षा के लिए कितने गोदाम बनाए हैं। कांग्रेस के समय में फसल के अंदर कटौती होती थी। इनके समय में सिस्टम बहुत धीमा था। किसानों को पैसा भी समय पर नहीं मिलता था। यहां तक कि इनके समय में ये मुआवजे के भी 2—2 रुपये के चैक किसानों को देते थे और किसान का मजाक बनाते थे। आज हमारी सरकार उन व्यवस्थाओं को ठीक कर रही है तो कांग्रेस को तकलीफ हो रही है। मुख्यमंत्री ने कहा कि किसान की फसल का एक—एक दाना खरीदने का काम सरकार करेगी।उन्होंने कहा कि कांग्रेस की नीतियां देश के लिए ठीक नहीं थी, बल्कि उनके परिवार के लिए ठीक थी। इनकी गलत नीतियों के कारण इन्होंने देश को पीछे धकेला। कांग्रेस के आज हालात ऐसे हो गए हैं, जैसे पानी के बाहर मछली को रख दिया हो।उन्होंने कहा कि आजादी के बाद यदि गरीब की चिंता किसी ने की है तो प्रधानमंत्री श्री नरेंद्र मोदी ने की है। उनकी सोच थी कि गांव—गांव तक सरकार की योजनाओं का लाभ पहुंचे और जो व्यक्ति किसी कारण से भी सरकारी कार्यालयों में नहीं जा सकते, उन तक भी योजनाओं को पहुंचाया जाए। इसके लिए विकसित भारत यात्रा हर गांव और हर घर तक पहुंची है, जिससे हर गरीब व्यक्ति मजबूत और सशक्त हुआ है।

इसे भी पढ़ें  ਮੁੱਖ ਮੰਤਰੀ ਨੇ ਸਮਾਧਾਨ ਸ਼ਿਵਰਾਂ ਦੀ ਅਚਾਨਕ ਸਮੀਖਿਆ ਕਰ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਦੇ ਦਿੱਤੇ ਨਿਰਦੇਸ਼

👉मंडियों में सरसों और गेहूं की सुचारू खरीद जारी
मुख्यमंत्री ने फसल खरीद की जानकारी देते हुए बताया कि प्रदेश में गत 28 मार्च से सरसों की खरीद जारी है। अब तक मंडियों में 16 हजार 46 मीट्रिक टन सरसों की आवक हुई है। इसमें से 3 हजार 421 मीट्रिक टन सरसों की सरकारी खरीद की गई है। शेष सरसों निजी व्यापारियों द्वारा खरीदी गई है। मंडियों से 1 हजार 558 मीट्रिक टन सरसों का उठान करवाया जा चुका है। किसानों को 6 हजार 200 रुपये प्रति क्विंटल न्यूनतम समर्थन मूल्य के हिसाब से अब तक 4 करोड़ 94 लाख रुपये का भुगतान डी.बी.टी के माध्यम से उनके बैंक खातों में किया जा चुका है।इसी प्रकार, गत 1 अप्रैल से गेहूं की खरीद भी जारी है। अब तक मंडियों में 17 लाख 37 हजार मीट्रिक टन गेहूं की आवक हुई है। इसमें से 3 लाख 92 हजार मीट्रिक टन गेहूं की खरीद की जा चुकी है। अब बारिश रूकने के बाद उठान प्रकिया में तेजी आ जाएगी। किसानों को 2 हजार 585 रुपये प्रति क्विंटल न्यूनतम समर्थन मूल्य के हिसाब से अब तक 13 करोड़ 9 लाख रुपये का भुगतान डी.बी.टी के माध्यम से उनके बैंक खातों में किया जा चुका है।
👉फसल नुकसान एवं भरपाई के लिए हिसार, सिरसा व फतेहाबाद के लिए पोर्टल खुला
मुख्यमंत्री ने कहा कि गत 6, 7 व 8 अप्रैल को बारिश के कारण प्रदेश के 4 जिलों फतेहाबाद, हिसार, सिरसा व कुरूक्षेत्र के कुछ गांवों में फसलों को नुकसान होने की रिपोर्ट प्राप्त हुई है। उन्होंने स्वयं संबंधित जिलों के उपायुक्तों से बात कर स्थिति का पता लगाया है। फसलों को हुए नुकसान एवं भरपाई के लिए हिसार, सिरसा व फतेहाबाद के लिए पोर्टल खोल दिया गया था, बाकी नुक्सान वाले जिलों में भी तुरंत कारवाई कर ली जायेगी। अब तक इस पोर्टल पर तीनों जिलों के गांवों के 1 हजार 350 किसानों ने 10 हजार 88 एकड़ क्षेत्र का पंजीकरण करवाया है। इनमें फतेहाबाद जिले के 9 गांव, हिसार के 10 गांव तथा सिरसा के 2 गांव शामिल हैं।

इसे भी पढ़ें  10 ਤੋਂ ਵੱਧ ਵਿਭਾਗਾਂ ਦੀ ਖਰੀਦ ਪ੍ਰਕ੍ਰਿਆ ਨੂੰ ਦਿੱਤਾ ਗਿਆ ਅੰਤਮ ਰੂਪ, ਵਿਕਾਸ ਪ੍ਰੋਜੈਕਟਾਂ ਨੂੰ ਮਿਲੇਗੀ ਗਤੀ

👉मजदूरों के न्यूनतम रेट्स में हुई वृद्धि
मुख्यमंत्री ने कहा कि गत 8 अप्रैल को प्रदेश के मजदूरों के मिनिमम रेट्स में वृद्धि की है। अब अकुशल श्रमिकों का मासिक वेतन 11,275 रुपये से बढ़कर 15,220 रुपये तथा अर्धकुशल श्रमिकों का मासिक वेतन 12,430 रुपये से बढ़कर 16,780 रुपये हो गया है। इसी प्रकार, कुशल श्रमिकों का मासिक वेतन 13,704 रुपये से बढ़कर 18,500 रुपये और हाई स्किल्ड श्रमिकों का मासिक वेतन 14,389 रुपये से बढ़कर 19,425 रुपये हो गया है। श्रमिकों के न्यूनतम मासिक वेतन में लगभग 35 प्रतिशत की बढ़ोतरी की गई है।एक अन्य प्रश्न के जवाब में मुख्यमंत्री ने कहा कि सरकार जीरो टॉलरेंस की नीति पर काम कर रही है। जनता के प्रति हमारी जवाबदेही है। बैंक के मामले में जांच जारी है और यह मामला सीबीआई को सौंप दिया है। हालांकि, सारा पैसा ब्याज सहित वापिस आ चुका है।इस दौरान सामाजिक न्याय एवं अधिकारिता मंत्री श्री कृष्ण कुमार बेदी, मुख्यमंत्री के प्रधान सचिव श्री अरुण कुमार गुप्ता, कृषि विभाग के महानिदेशक श्री राजनारायण कौशिक, महिला एवं बाल विकास विभाग की निदेशक डॉ प्रियंका सोनी, हरियाणा परिवार सुरक्षा न्यास के सीईओ डॉ जयेंद्र सिंह छिल्लर, सूचना जनसंपर्क एवं भाषा विभाग की अतिरिक्त निदेशक (प्रशासन) श्रीमती वर्षा खांगवाल, मुख्यमंत्री के मीडिया एडवाइजर श्री राजीव जेटली, मीडिया सचिव श्री प्रवीण आत्रेय उपस्थित रहे।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

समाचार और विज्ञापनों के लिए, हमारे व्हाट्सएप नंबर +91 98786-15057 पर संपर्क करें।

ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਏਮਜ਼ ਬਠਿੰਡਾ ਦਾ ਦੌਰਾ

0

Bathinda News: ਕਾਰਜਕਾਰੀ ਨਿਰਦੇਸ਼ਕ ਪ੍ਰੋ. (ਡਾ.) ਰਤਨ ਗੁਪਤਾ ਦੀ ਦੂਰਦਰਸ਼ੀ ਅਗਵਾਈ ਹੇਠ, ਏਮਜ਼ ਬਠਿੰਡਾ ਦੇ ਬਾਲ ਰੋਗ ਵਿਭਾਗ ਵੱਲੋਂ “ਆਟਿਜ਼ਮ ਸਪੈਕਟ੍ਰਮ ਡਿਸਆਰਡਰ: ਸੰਪੂਰਨ ਦੇਖਭਾਲ ਅਪਡੇਟ” ਵਿਸ਼ੇ ‘ਤੇ ਇਕ ਲਗਾਤਾਰ ਚਿਕਿਤਸਾ ਸਿੱਖਿਆ (ਸੀਐਮਈ) ਪ੍ਰੋਗਰਾਮ ਦਾ ਸਫਲ ਆਯੋਜਨ ਕੀਤਾ ਗਿਆ। ਇਹ ਪ੍ਰੋਗਰਾਮ ਵਿਸ਼ਵ ਆਟਿਜ਼ਮ ਜਾਗਰੂਕਤਾ ਦਿਵਸ ਦੇ ਮੌਕੇ ‘ਤੇ ਕਰਵਾਇਆ ਗਿਆ।ਇਸ ਸੀਐਮਈ ਵਿੱਚ ਦੇਸ਼ ਭਰ ਦੇ ਪ੍ਰਸਿੱਧ ਵਿਸ਼ੇਸ਼ਗਿਆਨ ਨੇ ਭਾਗ ਲਿਆ, ਜਿਨ੍ਹਾਂ ਵਿੱਚ ਪੀਜੀਆਈਐਮਈਆਰ, ਚੰਡੀਗੜ੍ਹ ਦੇ ਪੂਰਵ ਮੁਖੀ ਡਾ. ਸੁਰਜੀਤ ਸਿੰਘ; ਵੀਐਮਐਮਸੀ ਅਤੇ ਸਫਦਰਜੰਗ ਹਸਪਤਾਲ, ਨਵੀਂ ਦਿੱਲੀ ਦੀ ਬਾਲ ਤੰਤਰਿਕ ਵਿਗਿਆਨ ਦੀ ਪ੍ਰੋਫੈਸਰ ਡਾ. ਰਚਨਾ ਸਹਿਗਲ; ਅਤੇ ਐਲਐਚਐਮਸੀ, ਨਵੀਂ ਦਿੱਲੀ ਦੇ ਮਨੋਚਿਕਿਤਸਾ ਵਿਭਾਗ ਦੇ ਪ੍ਰੋਫੈਸਰ ਡਾ. ਓਮ ਸਾਈ ਰਮੇਸ਼ ਵੀ ਸ਼ਾਮਿਲ ਸਨ।

ਇਹ ਵੀ ਪੜ੍ਹੋ  ਪੰਜਾਬ ਦੇ ਰਾਜਪਾਲ ਨੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਕਨਵੋਕੇਸ਼ਨ ਵਿੱਚ’ਵਿਕਸਿਤ ਭਾਰਤ 2047′ ਦੇ ਨਿਰਮਾਣ ਲਈ ਨੌਜਵਾਨ ਲੀਡਰਸ਼ਿਪ ਨੂੰ ਅੱਗੇ ਆਉਣ ਦਾ ਦਿੱਤਾ ਸੱਦਾ

ਇਸ ਪ੍ਰੋਗਰਾਮ ਵਿੱਚ ਵਿਸ਼ੇਸ਼ਗਿਆਨ ਵੱਲੋਂ ਗਿਆਨਵਰਧਕ ਅਤੇ ਰੁਚਿਕਰ ਸੈਸ਼ਨ ਪੇਸ਼ ਕੀਤੇ ਗਏ, ਜਿਨ੍ਹਾਂ ਵਿੱਚ ਆਟਿਜ਼ਮ ਦੀ ਸ਼ੁਰੂਆਤੀ ਪਹਿਚਾਣ, ਬਹੁ-ਵਿਭਾਗੀ ਪ੍ਰਬੰਧਨ ਅਤੇ ਇਲਾਜ ਵਿੱਚ ਨਵੀਆਂ ਤਰੱਕੀਆਂ ‘ਤੇ ਖ਼ਾਸ ਧਿਆਨ ਦਿੱਤਾ ਗਿਆ। ਆਯੋਜਕ ਚੇਅਰਪਰਸਨ ਡਾ. ਅਰਵਿੰਦਰ ਵਾਂਡਰ ਅਤੇ ਦਿਵਿਆਂਗ ਸ਼ਿਕਾਇਤ ਨਿਵਾਰਣ ਅਧਿਕਾਰੀ ਡਾ. ਅਨੁਪਿੰਦਰ ਥਿੰਦ ਨੇ ਮਾਤਾ-ਪਿਤਾ ਆਧਾਰਿਤ ਰਣਨੀਤੀਆਂ, ਸਮੇਂ ਸਿਰ ਦਖ਼ਲਅੰਦਾਜ਼ੀ ਅਤੇ ਸਿਹਤ ਸੇਵਾ ਪ੍ਰਦਾਤਾਵਾਂ ਵਿਚਕਾਰ ਸਹਿਯੋਗੀ ਦ੍ਰਿਸ਼ਟੀਕੋਣ ਦੀ ਲੋੜ ‘ਤੇ ਜ਼ੋਰ ਦਿੱਤਾ।

ਇਹ ਵੀ ਪੜ੍ਹੋ  Punjab Police ਨੇ ਰੱਖੀ ਵੱਡੀ ਸਕੀਮ; ਗੈਂਗਸਟਰ ਫ਼ੜਾਓ, ਇਨਾਮ ਪਾਓ

ਇਨ੍ਹਾਂ ਚਰਚਾਵਾਂ ਦਾ ਉਦੇਸ਼ ਸਿਹਤ ਪੇਸ਼ੇਵਰਾਂ ਦੀ ਸਮਰੱਥਾ ਵਿੱਚ ਵਾਧਾ ਕਰਨਾ ਸੀ, ਤਾਂ ਜੋ ਉਹ ਆਟਿਜ਼ਮ ਦੇ ਸ਼ੁਰੂਆਤੀ ਲੱਛਣਾਂ ਦੀ ਪਛਾਣ ਕਰ ਸਕਣ ਅਤੇ ਸਹੀ ਨਿਦਾਨ ਅਤੇ ਪ੍ਰਬੰਧਨ ਯਕੀਨੀ ਬਣਾਉਣ, ਜਿਸ ਨਾਲ ਪ੍ਰਭਾਵਿਤ ਬੱਚਿਆਂ ਦੀ ਜੀਵਨ ਗੁਣਵੱਤਾ ਵਿੱਚ ਸੁਧਾਰ ਹੋ ਸਕੇ।ਇਸ ਤਰ੍ਹਾਂ ਦੀਆਂ ਅਕਾਦਮਿਕ ਪਹਿਲਾਂ ਏਮਜ਼ ਬਠਿੰਡਾ ਦੀ ਚਿਕਿਤਸਾ ਗਿਆਨ ਨੂੰ ਅੱਗੇ ਵਧਾਉਣ, ਕਲੀਨਿਕਲ ਮਹਾਰਤ ਨੂੰ ਮਜ਼ਬੂਤ ਕਰਨ ਅਤੇ ਬਿਹਤਰ ਬਾਲ ਸਿਹਤ ਅਤੇ ਵਿਕਾਸ ਲਈ ਜਾਗਰੂਕਤਾ ਫੈਲਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦੀਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਦੇ ਰਾਜਪਾਲ ਨੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਕਨਵੋਕੇਸ਼ਨ ਵਿੱਚ’ਵਿਕਸਿਤ ਭਾਰਤ 2047′ ਦੇ ਨਿਰਮਾਣ ਲਈ ਨੌਜਵਾਨ ਲੀਡਰਸ਼ਿਪ ਨੂੰ ਅੱਗੇ ਆਉਣ ਦਾ ਦਿੱਤਾ ਸੱਦਾ

0

👉184 ਹੋਣਹਾਰ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ -ਕੁੜੀਆਂ ਵਲੋਂ ਪੜ੍ਹਾਈ ਵਿਚ ਸ਼ਾਨਦਾਰ ਪ੍ਰਦਰਸ਼ਨ
Bathinda News:ਪੰਜਾਬ ਦੇ ਰਾਜਪਾਲ ਅਤੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਆਸ਼.ਪੂ.ਟੀ.ਯੂ.) ਦੇ ਚਾਂਸਲਰ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਵੀਰਵਾਰ ਨੂੰ ਯੂਨੀਵਰਸਿਟੀ ਦੇ ਤੀਜੇ ਕਨਵੋਕੇਸ਼ਨ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਦੂਰਦਰਸ਼ੀ ਭਾਸ਼ਣ ਦਿੱਤਾ ਜਿਸ ਨੇ ਵਿਦਿਆਰਥੀਆਂ ਨੂੰ ‘ਵਿਕਸਿਤ ਭਾਰਤ 2047’ ਵੱਲ ਭਾਰਤ ਦੀ ਯਾਤਰਾ ਅਤੇ ਇੱਕ ਵਿਸ਼ਵਵਿਆਪੀ ਗਿਆਨ ਨੇਤਾ – “ਵਿਸ਼ਵਗੁਰੂ” ਵਜੋਂ ਇਸਦੀ ਸਥਿਤੀ ਦੀ ਪੁਨਰ ਸੁਰਜੀਤੀ ਦੇ ਕੇਂਦਰ ਵਿੱਚ ਰੱਖਿਆ। ਕੁੱਲ 184 ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ, ਜਿਨ੍ਹਾਂ ਵਿੱਚ 115 ਅੰਡਰਗ੍ਰੈਜੁਏਟ, 56 ਪੋਸਟ ਗ੍ਰੈਜੂਏਟ, ਅਤੇ 13 ਪੀਐਚ.ਡੀ. ਡਿਗਰੀਆਂ ਸ਼ਾਮਲ ਹਨ, ਜੋ ਯੂਨੀਵਰਸਿਟੀ ਲਈ ਇੱਕ ਮਹੱਤਵਪੂਰਨ ਅਕਾਦਮਿਕ ਮੀਲ ਪੱਥਰ ਹਨ।ਸਮਾਗਮ ਨੂੰ ਸੰਬੋਧਨ ਕਰਦੇ ਹੋਏ, ਰਾਜਪਾਲ ਨੇ ਕਨਵੋਕੇਸ਼ਨ ਨੂੰ ਲਗਨ, ਸਮਰਪਣ ਅਤੇ ਅਕਾਦਮਿਕ ਉੱਤਮਤਾ ਦਾ ਜਸ਼ਨ ਦੱਸਿਆ। ਉਨ੍ਹਾਂ ਨੇ ਗ੍ਰੈਜੂਏਟ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਸਫਲਤਾ ਨੂੰ ਆਕਾਰ ਦੇਣ ਵਿੱਚ ਮਾਪਿਆਂ ਅਤੇ ਅਧਿਆਪਕਾਂ ਦੀ ਮਹੱਤਵਪੂਰਨ ਭੂਮਿਕਾ ਨੂੰ ਸਵੀਕਾਰ ਕੀਤਾ।ਸਿੱਖਿਆ ਦੀ ਪਰਿਵਰਤਨਸ਼ੀਲ ਸ਼ਕਤੀ ‘ਤੇ ਜ਼ੋਰ ਦਿੰਦੇ ਹੋਏ, ਸ਼੍ਰੀ ਕਟਾਰੀਆ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਗਿਆਨ ਸਮਾਜਿਕ ਤਰੱਕੀ ਅਤੇ ਰਾਸ਼ਟਰੀ ਵਿਕਾਸ ਦੇ ਪਿੱਛੇ ਪ੍ਰੇਰਕ ਸ਼ਕਤੀ ਹੈ।ਭਾਰਤ ਦੀ ਇਤਿਹਾਸਕ ਵਿਰਾਸਤ ਨੂੰ ਸਿੱਖਿਆ ਦੇ ਇੱਕ ਵਿਸ਼ਵ ਕੇਂਦਰ ਵਜੋਂ ਯਾਦ ਕਰਦੇ ਹੋਏ, ਉਨ੍ਹਾਂ ਨੇ ਨੌਜਵਾਨਾਂ ਨੂੰ ਨਵੀਨਤਾ, ਨੈਤਿਕਤਾ ਅਤੇ ਸੇਵਾ ਦੀ ਭਾਵਨਾ ਦੁਆਰਾ ਸੇਧਿਤ, ਵਿਸ਼ਵਗੁਰੂ ਵਜੋਂ ਰਾਸ਼ਟਰ ਦੇ ਪੁਨਰ ਉਥਾਨ ਦੀ ਅਗਵਾਈ ਕਰਨ ਦਾ ਸੱਦਾ ਦਿੱਤਾ।ਵਿਕਸਤ ਭਾਰਤ 2047 ਦੀ ਮਹੱਤਤਾ ਨੂੰ ਉਜਾਗਰ ਕਰਦੇ ਹੋਏ, ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ, ਰੋਬੋਟਿਕਸ, ਹਰੀ ਊਰਜਾ ਅਤੇ ਪੁਲਾੜ ਤਕਨਾਲੋਜੀ ਵਰਗੇ ਉੱਭਰ ਰਹੇ ਖੇਤਰਾਂ ਵਿੱਚ ਉੱਤਮਤਾ ਪ੍ਰਾਪਤ ਕਰਕੇ ਰਾਸ਼ਟਰ-ਨਿਰਮਾਣ ਵਿੱਚ ਸਰਗਰਮੀ ਨਾਲ ਯੋਗਦਾਨ ਪਾਉਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ  ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 20 ਕੈਡਿਟ ਐਨ.ਡੀ.ਏ. ਮੈਰਿਟ ਸੂਚੀ ਵਿੱਚ ਸ਼ਾਮਲ

ਉਨ੍ਹਾਂ ਨੇ ਉਨ੍ਹਾਂ ਨੂੰ ਨੌਕਰੀ ਲੱਭਣ ਵਾਲਿਆਂ ਦੀ ਬਜਾਏ ਨੌਕਰੀ ਪੈਦਾ ਕਰਨ ਵਾਲੇ ਬਣਨ, ਗਿਆਨ ਨੂੰ ਅਸਲ-ਸੰਸਾਰ ਦੀਆਂ ਚੁਣੌਤੀਆਂ ਲਈ ਪ੍ਰਭਾਵਸ਼ਾਲੀ ਹੱਲਾਂ ਵਿੱਚ ਅਨੁਵਾਦ ਕਰਨ ਲਈ ਉਤਸ਼ਾਹਿਤ ਕੀਤਾ।ਰਾਜਪਾਲ ਨੇ ਜ਼ੋਰ ਦੇ ਕੇ ਕਿਹਾ ਕਿ ਤਕਨੀਕੀ ਸਿੱਖਿਆ ਮਨੁੱਖੀ ਸਰੋਤਾਂ ਨੂੰ ਮਜ਼ਬੂਤ ਕਰਨ, ਉਦਯੋਗਿਕ ਉਤਪਾਦਕਤਾ ਨੂੰ ਵਧਾਉਣ ਅਤੇ ਜੀਵਨ ਦੀ ਗੁਣਵੱਤਾ ਨੂੰ ਵਧਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ, ਇਸਨੂੰ ਇੱਕ ਵਿਕਸਤ ਭਾਰਤ ਦੇ ਦ੍ਰਿਸ਼ਟੀਕੋਣ ਨੂੰ ਪ੍ਰਾਪਤ ਕਰਨ ਵਿੱਚ ਇੱਕ ਨੀਂਹ ਪੱਥਰ ਬਣਾਉਂਦੀ ਹੈ। ਉਨ੍ਹਾਂ ਮਜ਼ਬੂਤ ਉਦਯੋਗ-ਅਕਾਦਮਿਕ ਸਹਿਯੋਗ, ਉੱਦਮਤਾ ਨੂੰ ਉਤਸ਼ਾਹਿਤ ਕਰਨ ਅਤੇ ਨਵੀਨਤਾ-ਅਧਾਰਤ ਵਿਕਾਸ ‘ਤੇ ਧਿਆਨ ਕੇਂਦਰਿਤ ਕਰਨ ਦਾ ਸੱਦਾ ਦਿੱਤਾ।ਨੌਜਵਾਨਾਂ ਦੀ ਬਦਲਾਅ ਲਿਆਉਣ ਵਾਲਿਆਂ ਵਜੋਂ ਭੂਮਿਕਾ ਨੂੰ ਉਜਾਗਰ ਕਰਦੇ ਹੋਏ, ਸ਼੍ਰੀ ਕਟਾਰੀਆ ਨੇ ਵਿਦਿਆਰਥੀਆਂ ਨੂੰ ਨਵੀਨਤਾ, ਲਚਕੀਲਾਪਣ ਅਤੇ ਸੋਚ-ਸਮਝ ਕੇ ਜੋਖਮ ਲੈਣ ਨੂੰ ਅਪਣਾਉਣ ਦੀ ਅਪੀਲ ਕੀਤੀ, ਇਹ ਨੋਟ ਕਰਦੇ ਹੋਏ ਕਿ ਅਸਫਲਤਾਵਾਂ ਸਫਲਤਾ ਲਈ ਪੌੜੀਆਂ ਹਨ ਅਤੇ ਸਿੱਖਣਾ ਜੀਵਨ ਭਰ ਲਈ ਇੱਕ ਯਤਨ ਬਣਿਆ ਰਹਿਣਾ ਚਾਹੀਦਾ ਹੈ। ਉਨ੍ਹਾਂ ਨੇ ਸਮਾਜਿਕ ਜ਼ਿੰਮੇਵਾਰੀ ‘ਤੇ ਵੀ ਜ਼ੋਰ ਦਿੱਤਾ, ਨੌਜਵਾਨਾਂ ਨੂੰ ਨਸ਼ਾ ਮੁਕਤ ਪੰਜਾਬ ਅਤੇ ਇੱਕ ਵਧੇਰੇ ਸਮਾਵੇਸ਼ੀ, ਹਮਦਰਦ ਸਮਾਜ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ।ਭਾਰਤ ਦੀ ਅਮੀਰ ਵਿਰਾਸਤ ਤੋਂ ਪ੍ਰੇਰਨਾ ਲੈਂਦੇ ਹੋਏ, ਉਨ੍ਹਾਂ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ (ਗੁਰੂ ਕੀ ਕਾਸ਼ੀ) ਨੂੰ ਸਿੱਖਿਆ ਦੇ ਇੱਕ ਇਤਿਹਾਸਕ ਕੇਂਦਰ ਵਜੋਂ ਦਰਸਾਇਆ ਜਿੱਥੇ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਗ੍ਰੰਥ ਸਾਹਿਬ ਦੀ ਸੰਕਲਨ ਕੀਤੀ, ਗਿਆਨਵਾਨ ਨਾਗਰਿਕਾਂ ਨੂੰ ਆਕਾਰ ਦੇਣ ਵਿੱਚ ਮੁੱਲ-ਅਧਾਰਤ ਸਿੱਖਿਆ ਦੀ ਸਥਾਈ ਸਾਰਥਕਤਾ ਨੂੰ ਉਜਾਗਰ ਕੀਤਾ।ਸਾਬਕਾ ਰਾਸ਼ਟਰਪਤੀ ਡਾ. ਏ.ਪੀ.ਜੇ. ਅਬਦੁਲ ਕਲਾਮ ਦਾ ਹਵਾਲਾ ਦਿੰਦੇ ਹੋਏ, ਉਨ੍ਹਾਂ ਵਿਦਿਆਰਥੀਆਂ ਨੂੰ ਵੱਡੇ ਸੁਪਨੇ ਦੇਖਣ, ਦ੍ਰਿੜ ਰਹਿਣ ਅਤੇ ਆਪਣੀਆਂ ਪ੍ਰਾਪਤੀਆਂ ਵਿੱਚ ਨਿਮਰਤਾ ਨੂੰ ਬਰਕਰਾਰ ਰੱਖਣ ਲਈ ਉਤਸ਼ਾਹਿਤ ਕੀਤਾ।

ਇਹ ਵੀ ਪੜ੍ਹੋ  Punjab Police ਨੇ ਰੱਖੀ ਵੱਡੀ ਸਕੀਮ; ਗੈਂਗਸਟਰ ਫ਼ੜਾਓ, ਇਨਾਮ ਪਾਓ

ਰਾਜਪਾਲ ਨੇ 2015 ਵਿੱਚ ਇਸਦੀ ਸਥਾਪਨਾ ਤੋਂ ਬਾਅਦ ਐਮ.ਆਰ.ਐਸ.ਪੀ.ਟੀ.ਯੂ. ਦੀ ਤੇਜ਼ ਤਰੱਕੀ ਦੀ ਸ਼ਲਾਘਾ ਕੀਤੀ, ਨਵੀਨਤਾ ਅਤੇ ਗੁਣਵੱਤਾ ਵਾਲੀ ਸਿੱਖਿਆ ਦੇ ਕੇਂਦਰ ਵਜੋਂ ਇਸਦੇ ਉਭਾਰ ਨੂੰ ਨੋਟ ਕੀਤਾ। ਉਨ੍ਹਾਂ ਨੇ ਮੁੱਖ ਪ੍ਰਾਪਤੀਆਂ ਨੂੰ ਉਜਾਗਰ ਕੀਤਾ ਜਿਨ੍ਹਾਂ ਵਿੱਚ ਇਸਦੇ ਪਹਿਲੇ ਚੱਕਰ ਵਿੱਚ ਨੈਕ ਮਾਨਤਾ, ਯੂ.ਜੀ.ਸੀ. ਐਕਟ ਦੇ ਸੈਕਸ਼ਨ 2(f) ਅਤੇ 12(B) ਦੇ ਤਹਿਤ ਮਾਨਤਾ, ਅਤੇ 125 ਤੋਂ ਵੱਧ ਅਕਾਦਮਿਕ ਪ੍ਰੋਗਰਾਮਾਂ ਦੀ ਪੇਸ਼ਕਸ਼ ਸ਼ਾਮਲ ਹੈ।ਉਨ੍ਹਾਂ ਨੇ ਯੂਨੀਵਰਸਿਟੀ ਦੇ ਵਧ ਰਹੇ ਖੋਜ ਵਾਤਾਵਰਣ ਪ੍ਰਣਾਲੀ ਦੀ ਵੀ ਸ਼ਲਾਘਾ ਕੀਤੀ, ਏ.ਆਰ.ਆਈ.ਆਈ.ਏ. ਅਤੇ ਐਨ.ਆਈ.ਆਰ.ਐਫ. ਫਾਰਮੇਸੀ ਰੈਂਕਿੰਗ ਵਿੱਚ ਇਸਦੀ ਮੌਜੂਦਗੀ ਦਾ ਹਵਾਲਾ ਦਿੰਦੇ ਹੋਏ, ਬੀ.ਸੀ.ਐਲ-ਐ.ਆਈ.ਸੀ.ਟੀ.ਈ. ਆਇਡੀਆ ਲੈਬ ਅਤੇ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰਾਲੇ ਦੁਆਰਾ ਸਮਰਥਤ ਇੱਕ ਫੂਡ ਟੈਸਟਿੰਗ ਲੈਬਾਰਟਰੀ ਵਰਗੀਆਂ ਉੱਨਤ ਸਹੂਲਤਾਂ ਦੇ ਨਾਲ। ਦੁਨੀਆ ਦੇ ਚੋਟੀ ਦੇ 2% ਵਿਗਿਆਨੀਆਂ ਵਿੱਚੋਂ ਛੇ ਫੈਕਲਟੀ ਮੈਂਬਰਾਂ ਦੀ ਮਾਨਤਾ ਨੂੰ ਇਸਦੇ ਵਧਦੇ ਅਕਾਦਮਿਕ ਕੱਦ ਦੇ ਪ੍ਰਤੀਬਿੰਬ ਵਜੋਂ ਨੋਟ ਕੀਤਾ ਗਿਆ।ਆਪਣੇ ਭਾਸ਼ਣ ਦੀ ਸਮਾਪਤੀ ਕਰਦੇ ਹੋਏ, ਰਾਜਪਾਲ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਐਸ.ਆਰ.ਐਸ.ਪੀ.ਟੀ.ਯੂ. ਤਕਨੀਕੀ ਸਿੱਖਿਆ, ਖੋਜ ਅਤੇ ਨਵੀਨਤਾ ਵਿੱਚ ਨਵੀਆਂ ਉਚਾਈਆਂ ਨੂੰ ਛੂਹਣਾ ਜਾਰੀ ਰੱਖੇਗਾ, ਅਤੇ ਇਸਦੇ ਵਿਦਿਆਰਥੀ ਵਿਕਸ਼ਤ ਭਾਰਤ 2047 ਦੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਅਤੇ ਵਿਸ਼ਵਗੁਰੂ ਵਜੋਂ ਭਾਰਤ ਦੇ ਸਥਾਨ ਨੂੰ ਬਹਾਲ ਕਰਨ ਵਿੱਚ ਇੱਕ ਪਰਿਭਾਸ਼ਿਤ ਭੂਮਿਕਾ ਨਿਭਾਉਣਗੇ।ਸ਼੍ਰੀ ਕਟਾਰੀਆ ਨੇ ਵਾਈਸ ਚਾਂਸਲਰ ਪ੍ਰੋ. ਸੰਜੀਵ ਕੁਮਾਰ ਸ਼ਰਮਾ ਅਤੇ ਉਨ੍ਹਾਂ ਦੀ ਟੀਮ ਦੀ ਅਗਵਾਈ ਦੀ ਸ਼ਲਾਘਾ ਕੀਤੀ ਕਿ ਐਸ.ਆਰ.ਐਸ.ਪੀ.ਟੀ.ਯੂ. ਨੂੰ ਉੱਤਮਤਾ ਲਈ ਵਚਨਬੱਧ ਇੱਕ ਪ੍ਰਤਿਸ਼ਠਾਵਾਨ ਸੰਸਥਾ ਵਜੋਂ ਸਥਾਪਤ ਕਰਨ ਵਿੱਚ ਉਨ੍ਹਾਂ ਦੇ ਯਤਨ ਹਨ।ਇਸ ਤੋਂ ਪਹਿਲਾਂ, ਵਾਈਸ ਚਾਂਸਲਰ ਪ੍ਰੋ. ਸੰਜੀਵ ਕੁਮਾਰ ਸ਼ਰਮਾ ਨੇ ਸਾਲਾਨਾ ਰਿਪੋਰਟ ਪੇਸ਼ ਕੀਤੀ, ਜਿਸ ਵਿੱਚ ਯੂਨੀਵਰਸਿਟੀ ਦੀਆਂ ਪ੍ਰਾਪਤੀਆਂ ਅਤੇ ਵਿਕਾਸ ਦੇ ਰਾਹ ਨੂੰ ਦਰਸਾਇਆ ਗਿਆ, ਅਤੇ ਰਾਜਪਾਲ ਦਾ ਉਨ੍ਹਾਂ ਦੇ ਪ੍ਰੇਰਨਾਦਾਇਕ ਭਾਸ਼ਣ ਲਈ ਧੰਨਵਾਦ ਕੀਤਾ।

ਇਹ ਵੀ ਪੜ੍ਹੋ  ਬੱਧਨੀ ਕਲਾਂ ‘ਚ 3 ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ‘ਤੇ ਫ਼ਿਰਿਆ ਪ੍ਰਸ਼ਾਸਨ ਦਾ ਪੀਲਾ ਪੰਜ਼ਾ

ਇਸ ਮੌਕੇ ਹਾਜ਼ਰ ਪਰਮੁੱਖ ਸ਼ਖਸ਼ੀਅਤਾਂ ਵਿੱਚ ਰਾਜਪਾਲ ਦੇ ਪ੍ਰਮੁੱਖ ਸਕੱਤਰ ਸ਼੍ਰੀ ਵਿਵੇਕ ਪ੍ਰਤਾਪ ਸਿੰਘ; ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਦੇ ਡਾਇਰੈਕਟਰ ਸ਼੍ਰੀ ਮੋਨੀਸ਼ ਕੁਮਾਰ; ਆਈ.ਕੇ.ਜੀ.ਪੀ.ਟੀ.ਯੂ. ਦੇ ਵਾਈਸ ਚਾਂਸਲਰ ਪ੍ਰੋ. ਸੁਸ਼ੀਲ ਮਿੱਤਲ, ਕੇਂਦਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਤਿਵਾੜੀ, ਡਾਇਰੈਕਟਰ ਏਮਜ਼ ਡਾ. ਰਤਨ ਗੁਪਤਾ, , ਰਜਿਸਟਰਾਰ, ਥਾਪਰ ਯੂਨੀਵਰਸਿਟੀ, ਪਟਿਆਲਾ ਡਾ. ਗੁਰਬਿੰਦਰ ਸਿੰਘ, ਪੰਜਾਬ ਯੂਨੀਵਰਸਿਟੀ ਇੰਸਟੀਚਿਊਟ ਆਫ਼ ਕੈਮੀਕਲ ਇੰਜੀਨੀਅਰਿੰਗ ਤੋਂ ਪ੍ਰੋ. ਅਨੁਪਮਾ ਸ਼ਰਮਾ, ਐਮ.ਆਰ.ਐਸ.ਪੀ.ਟੀ.ਯੂ. ਦੇ ਸਾਬਕਾ ਵਾਈਸ ਚਾਂਸਲਰ ਪ੍ਰੋ. ਮੋਹਨ ਪਾਲ ਸਿੰਘ ਈਸ਼ਰ ਅਤੇ ਡਾ. ਬੂਟਾ ਸਿੰਘ ਸਿੱਧੂ, ਉਦਯੋਗਪਤੀ ਸ਼੍ਰੀ ਰਾਜਿੰਦਰ ਮਿੱਤਲ, ਵਿਧਾਇਕ ਬਠਿੰਡਾ ਸ਼ਹਿਰੀ ਸ਼੍ਰੀ ਜਗਰੂਪ ਗਿੱਲ, ਡੀਆਈਜੀ ਬਠਿੰਡਾ ਸ਼੍ਰੀ ਹਰਜੀਤ ਸਿੰਘ, ਡਿਪਟੀ ਕਮਿਸ਼ਨਰ ਬਠਿੰਡਾ, ਸ਼੍ਰੀ ਰਾਜੇਸ਼ ਧੀਮਾਨ, ਐਸਐਸਪੀ ਬਠਿੰਡਾ ਡਾ. ਜੋਤੀ ਯਾਦਵ, ਸੀਨੀਅਰ ਸਿਵਲ, ਪੁਲਿਸ ਅਧਿਕਾਰੀ ਅਤੇ ਯੂਨੀਵਰਸਿਟੀ ਦੇ ਪਤਵੰਤੇ ਸ਼ਾਮਲ ਸਨ।ਕਨਵੋਕੇਸ਼ਨ ਦੀ ਸ਼ੁਰੂਆਤ ਰਜਿਸਟਰਾਰ ਡਾ. ਗੁਰਿੰਦਰ ਪਾਲ ਸਿੰਘ ਬਰਾੜ ਦੀ ਅਗਵਾਈ ਵਿੱਚ ਇੱਕ ਸ਼ਾਨਦਾਰ ਅਕਾਦਮਿਕ ਜਲੂਸ ਨਾਲ ਹੋਈ, ਜਿਸ ਨੇ ਇਸ ਮੌਕੇ ਦੀ ਰਸਮੀ ਸ਼ਾਨ ਵਿੱਚ ਵਾਧਾ ਕੀਤਾ।ਜ਼ਿਆਦਾਤਰ ਸੋਨੇ ਅਤੇ ਚਾਂਦੀ ਦੇ ਤਗਮੇ ਵਿਦਿਆਰਥਣਾਂ ਨੇ ਪ੍ਰਾਪਤ ਕੀਤੇ, ਜੋ ਕਿ ਲਿੰਗ ਸਮਾਨਤਾ ਅਤੇ ਅਕਾਦਮਿਕ ਉੱਤਮਤਾ ਪ੍ਰਤੀ ਯੂਨੀਵਰਸਿਟੀ ਦੀ ਮਜ਼ਬੂਤ ਵਚਨਬੱਧਤਾ ਨੂੰ ਦਰਸਾਉਂਦੇ ਹਨ।ਅੰਡਰਗ੍ਰੈਜੁਏਟ, ਪੋਸਟ ਗ੍ਰੈਜੂਏਟ ਅਤੇ ਡਾਕਟਰੇਟ ਪ੍ਰੋਗਰਾਮਾਂ ਵਿੱਚ 184 ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ।ਇਹ ਸਮਾਗਮ ਇੱਕ ਜੀਵੰਤ ਅਕਾਦਮਿਕ ਜਲੂਸ ਨਾਲ ਸ਼ੁਰੂ ਹੋਇਆ ਜਿਸ ਵਿੱਚ ਪ੍ਰਸਿੱਧ ਸ਼ਖਸੀਅਤਾਂ ਸ਼ਾਮਲ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

प्रधानमंत्री मोदी के नेतृत्व में डबल इंजन सरकार महिला सशक्तिकरण और आर्थिक विकास के लिए कर रही है काम:मुख्यमंत्री नायब सिंह सैनी

0

👉सामाजिक सुरक्षा योजनाओं के तहत लाभार्थियों के खातों में जारी की गई 1665 करोड़ 25 लाख रुपये की राशि
👉फरीदाबाद में 2 फायरकर्मियों की मृत्यु के मामले में परिजनों को मिलेगी सहायता राशि और नौकरी: मुख्यमंत्री
Haryana News:हरियाणा के मुख्यमंत्री श्री नायब सिंह सैनी ने आज विभिन्न सामाजिक सुरक्षा योजनाओं के तहत लाभार्थियों के खातों में 1665 करोड़ 25 लाख रुपये की राशि डीबीटी के माध्यम से सीधे हस्तांतरित की है। इसमें ‘दीन दयाल लाडो लक्ष्मी’ योजना, 15 तरह की सामाजिक सुरक्षा पेंशन योजना, दयालु योजना और अनुसूचित जाति वर्ग के किसानों को ट्रैक्टर सब्सिडी शामिल है।मुख्यमंत्री श्री नायब सिंह सैनी ने हरियाणा निवास में प्रेस वार्ता को संबोधित करते हुए कहा कि प्रधानमंत्री श्री नरेंद्र मोदी के संकल्प के अनुरूप डबल इंजन की सरकार महिला सशक्तिकरण और उनके आर्थिक विकास के लिए लगातार काम कर रही है। इस दौरान सामाजिक न्याय एवं अधिकारिता मंत्री श्री कृष्ण कुमार बेदी भी उपस्थित थे।उन्होंने कहा कि आज ‘दीन दयाल लाडो लक्ष्मी’ योजना की छठी किस्त जारी की है।

इसे भी पढ़ें   ਮੁੱਖ ਮੰਤਰੀ ਨੇ ਸਮਾਧਾਨ ਸ਼ਿਵਰਾਂ ਦੀ ਅਚਾਨਕ ਸਮੀਖਿਆ ਕਰ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਦੇ ਦਿੱਤੇ ਨਿਰਦੇਸ਼

इस योजना के तहत 9 लाख 68 हजार लाभार्थी महिलाओं के खातों में 203 करोड़ 28 लाख रुपये की राशि डाली गई है। इसे मिलाकर अब तक 6 किस्तों में 1,038 करोड़ 5 लाख रुपये की राशि जारी की जा चुकी है। उन्होंने कहा कि बजट में लाडो लक्ष्मी योजना के लिए 6 हजार 500 करोड़ रुपये का प्रावधान भी किया है।मुख्यमंत्री ने कहा कि 15 तरह की सामाजिक सुरक्षा पेंशन योजनाओं के तहत भी 1144 करोड़ 55 लाख रुपये की राशि सीधे 35 लाख 55 हजार 187 लाभार्थियों के खातों में डाली गई है। इनमें वृद्धावस्था सम्मान भत्ता और दिव्यांगजन भत्ता और अन्य सामाजिक सुरक्षा पेंशन शामिल हैं।उन्होंने विपक्ष पर कटाक्ष करते हुए कहा कि कांग्रेस के समय में तो 6-6 महीने और 1—1 साल तक पेंशन ही नहीं बनती थी, और अगर बनती भी थी तो उसमें भ्रष्टाचार होता था। लेकिन हमारी सरकार ने व्यवस्था परिवर्तन करते हुए ‘प्रो-एक्टिव मॉडल’ को अपनाया है। इसके तहत परिवार पहचान पत्र डेटाबेस के आधार पर पात्रता स्वयं निर्धारित होती है और पात्र नागरिकों को बिना दफ्तरों के चक्कर काटे, बिना आवेदन किए घर बैठे ही भत्ते का लाभ मिल रहा है।

इसे भी पढ़ें  10 ਤੋਂ ਵੱਧ ਵਿਭਾਗਾਂ ਦੀ ਖਰੀਦ ਪ੍ਰਕ੍ਰਿਆ ਨੂੰ ਦਿੱਤਾ ਗਿਆ ਅੰਤਮ ਰੂਪ, ਵਿਕਾਸ ਪ੍ਰੋਜੈਕਟਾਂ ਨੂੰ ਮਿਲੇਗੀ ਗਤੀ

डायरेक्ट बेनिफिट ट्रांसफर के माध्यम से किया जा रहा यह भुगतान हमारी पारदर्शिता और सुशासन के प्रति अटूट प्रतिबद्धता का प्रतीक है, जिससे यह सुनिश्चित हो रहा है कि राज्य की सहायता हर जरूरतमंद तक समयबद्ध तरीके से पहुंचे।उन्होंने कहा कि आज दयालु योजना के तहत भी 7 हजार 875 परिवारों को 298 करोड़ 7 लाख रुपये की आर्थिक सहायता प्रदान की गई हैं। अब तक इस योजना में 56 हजार 223 परिवारों को 2 हजार 118 करोड़ 23 लाख रुपये की आर्थिक सहायता दी जा चुकी है। आज जारी की गई आर्थिक सहायता को मिलाकर 64 हजार 98 परिवारों को 2 हजार 416 करोड़ 30 लाख रुपये की आर्थिक सहायता जारी की जा चुकी है।इसके अलावा अनुसूचित जाति वर्ग के किसानों को ट्रैक्टर सब्सिडी प्रदान की गई है। इसके तहत अनुसूचित जाति के 645 किसानों को ट्रैक्टर खरीदने के लिए 19 करोड़ 35 लाख रुपये की सब्सिडी जारी की गई है। प्रत्येक पात्र किसान को ट्रैक्टर खरीद पर 3 लाख रुपये की सब्सिडी उपलब्ध करवाई जाती है।

इसे भी पढ़ें  मुख्यमंत्री नायब सिंह सैनी ने 474 करोड़ के हरियाणा एआई डेवलपमेंट प्रोग्राम की प्रगति की समीक्षा की

फरीदाबाद में 2 फायरकर्मियों की मृत्यु के मामले में परिजनों को मिलेगी सहायता राशि और नौकरी
मुख्यमंत्री श्री नायब सिंह सैनी ने फरीदाबाद में एचकेआरएन के तहत कार्यरत दो फायरकर्मियों की डयूटी के दौरान हुए दुखद हादसे में मृत्यु पर सरकार ने तुरंत राहत के रूप में प्रति परिवार 30 लाख रुपये की राशि जारी करने का निर्णय लिया है। हरियाणा परिवार सुरक्षा न्यास के माध्यम से 10 लाख रुपये प्रति परिवार तथा मुख्यमंत्री राहत कोष से 20 लाख रुपये प्रति परिवार जारी की जा रही है। इसके अतिरिक्त उनके परिवार के किसी एक आश्रित को एचकेआरएन के तहत नौकरी भी दी जाएगी। उन्होंने कहा कि अतिरिक्त इंश्योरेंस के रूप में भी वित्तीय सहायता पीड़ित परिवारों को दिलवाने के लिए सरकार प्रयासरत है।इस दौरान मुख्यमंत्री के प्रधान सचिव श्री अरुण कुमार गुप्ता, कृषि विभाग के महानिदेशक श्री राजनारायण कौशिक, महिला एवं बाल विकास विभाग की निदेशक डॉ प्रियंका सोनी, हरियाणा परिवार सुरक्षा न्यास के सीईओ डॉ जयेंद्र सिंह छिल्लर, सूचना जनसंपर्क एवं भाषा विभाग की अतिरिक्त निदेशक (प्रशासन) श्रीमती वर्षा खांगवाल, मुख्यमंत्री के मीडिया एडवाइजर श्री राजीव जेटली, मीडिया सचिव श्री प्रवीण आत्रेय उपस्थित रहे।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

समाचार और विज्ञापनों के लिए, हमारे व्हाट्सएप नंबर +91 98786-15057 पर संपर्क करें।

Punjab ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ;‘ਸਿਹਤ ਕਾਰਡ’ਲਈ ਉਮਰ,ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ:ਡਾ.ਬਲਬੀਰ ਸਿੰਘ

0

👉ਯੋਜਨਾ ਤਹਿਤ 300 ਕਰੋੜ ਰੁਪਏ ਦੇ 2 ਲੱਖ ਤੋਂ ਵੱਧ ਇਲਾਜ; ਪੰਜਾਬ ਬਜਟ 2026–27 ਵਿੱਚ 2,000 ਕਰੋੜ ਰੁਪਏ ਦੀ ਵੰਡ
👉ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਪ੍ਰਤੀ ਪਰਿਵਾਰ 10 ਲੱਖ ਰੁਪਏ ਤੱਕ ਦਾ ਨਕਦ-ਰਹਿਤ ਕਵਰ; ਰਜਿਸਟ੍ਰੇਸ਼ਨ ਲਈ ਸੌਖੀ ਛੇ-ਕਦਮੀ ਗਾਈਡ
Punjab News:ਸਿਹਤ ਐਮਰਜੈਂਸੀ ਅਕਸਰ ਬਿਨਾਂ ਕਿਸੇ ਅਗਾਊਂ ਸੂਚਨਾ ਦੇ ਆਉਂਦੀ ਹੈ, ਜਿਸ ਨਾਲ ਪਰਿਵਾਰਾਂ ਨੂੰ ਸਿਰਫ ਸਿਹਤ ਸਬੰਧੀ ਚਿੰਤਾਵਾਂ ਹੀ ਨਹੀਂ, ਸਗੋਂ ਇਲਾਜ ਦੇ ਖਰਚੇ ਦਾ ਭਾਰ ਵੀ ਝੱਲਣਾ ਪੈਂਦਾ ਹੈ। ਇਸ ਚੁਣੌਤੀ ਨਾਲ ਨਜਿੱਠਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਸ਼ੁਰੂਆਤ ਕੀਤੀ, ਜਿਸ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬ ਦੇ ਪਰਿਵਾਰ ਬਿਨਾਂ ਕਿਸੇ ਆਰਥਿਕ ਚਿੰਤਾ ਦੇ ਸਮੇਂ ਸਿਰ ਸਿਹਤ ਸੇਵਾਵਾਂ ਪ੍ਰਾਪਤ ਕਰ ਸਕਣ।ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ‘ਸਿਹਤ ਕਾਰਡ’ ਰਾਹੀਂ ਸਾਕਾਰ ਹੋ ਰਹੀ ਹੈ, ਜੋ ਰਾਜ ਭਰ ਵਿੱਚ ਪਰਿਵਾਰਾਂ ਨੂੰ ਆਰਥਿਕ ਸੁਰੱਖਿਆ ਦੇਣ ਦੇ ਨਾਲ ਨਾਲ ਵਿਸ਼ਵਾਸ ਵੀ ਪੈਦਾ ਕਰ ਰਹੀ ਹੈ। ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਚੱਲ ਰਹੇ ਵਿਆਪਕ ਰਜਿਸਟ੍ਰੇਸ਼ਨ ਅਭਿਆਨਾਂ ਰਾਹੀਂ ਹਰ ਰੋਜ਼ ਲਗਭਗ 50,000 ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ।ਯੋਜਨਾ ਦੀ ਸਮਾਵੇਸ਼ੀ ਪ੍ਰਕਿਰਤੀ ਅਤੇ ਵਧਦੀ ਪਹੁੰਚ ਨੂੰ ਰੇਖਾਂਕਿਤ ਕਰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਸਿਹਤ ਕਾਰਡ ਸਭ ਲਈ ਹੈ; ਇਸ ਵਿੱਚ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ। ਜਿਵੇਂ ਜਿਵੇਂ ਜਾਗਰੂਕਤਾ ਵੱਧ ਰਹੀ ਹੈ, ਹੋਰ ਪਰਿਵਾਰ ਕਵਰੇਜ ਪ੍ਰਾਪਤ ਕਰਨ ਅਤੇ ਅਚਾਨਕ ਚਿਕਿਤਸਕੀ ਖਰਚਿਆਂ ਤੋਂ ਆਪਣੇ ਆਪ ਨੂੰ ਸੁਰੱਖਿਅਤ ਕਰਨ ਲਈ ਅੱਗੇ ਆ ਰਹੇ ਹਨ।”

ਇਹ ਵੀ ਪੜ੍ਹੋ  ਕੇਂਦਰੀ ਮੰਤਰੀ ਨੂੰ ਮਿਲੇ CM BHagwant Mann; ਰੱਖਿਆ ਪੰਜਾਬ ਦਾ ਪੱਖ, ਦੇਖੋ ਵੀਡੀਓ

ਉਨ੍ਹਾਂ ਅੱਗੇ ਦੱਸਿਆ ਕਿ ਇਸ ਯੋਜਨਾ ਹੇਠ ਹੁਣ ਤੱਕ 2 ਲੱਖ ਤੋਂ ਵੱਧ ਇਲਾਜ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵਿੱਚ ਕੈਂਸਰ ਇਲਾਜ, ਦਿਲ ਦੇ ਰੋਗ ਅਤੇ ਹੱਡੀਆਂ ਦੀ ਸਰਜਰੀ (ਆਰਥੋਪੀਡਿਕ ਸਰਜਰੀ) ਵਰਗੇ ਮਹੱਤਵਪੂਰਨ ਇਲਾਜ ਸ਼ਾਮਲ ਹਨ। ਉਨ੍ਹਾਂ ਕਿਹਾ, “ਹੁਣ ਤੱਕ ਇਸ ਯੋਜਨਾ ਹੇਠ 300 ਕਰੋੜ ਰੁਪਏ ਤੋਂ ਵੱਧ ਦੇ ਇਲਾਜ ਪ੍ਰਦਾਨ ਕੀਤੇ ਜਾ ਚੁੱਕੇ ਹਨ, ਜਿਸ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਬਜਟ ਸਾਲ 2026–27 ਵਿੱਚ 2,000 ਕਰੋੜ ਰੁਪਏ ਦੀ ਵੰਡ ਕੀਤੀ ਗਈ ਹੈ, ਤਾਂ ਜੋ ਇਸ ਦੇ ਲਾਭਾਂ ਨੂੰ ਜਾਰੀ ਰੱਖਿਆ ਜਾ ਸਕੇ ਅਤੇ ਵਧਾਇਆ ਜਾ ਸਕੇ।”ਮੁੱਖ ਮੰਤਰੀ ਸਿਹਤ ਯੋਜਨਾ ਹੇਠ ਪਰਿਵਾਰਾਂ ਨੂੰ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਪ੍ਰਤੀ ਵਰ੍ਹੇ 10 ਲੱਖ ਰੁਪਏ ਤੱਕ ਦਾ ਨਕਦ-ਰਹਿਤ ਇਲਾਜ ਮਿਲਦਾ ਹੈ, ਜਿਸ ਨਾਲ ਕਿਸੇ ਵੀ ਮਰੀਜ਼ ਨੂੰ ਆਰਥਿਕ ਰੁਕਾਵਟਾਂ ਜਾਂ ਐਮਰਜੈਂਸੀ ਵਿੱਚ ਪੈਸਿਆਂ ਦੀ ਕਮੀ ਕਾਰਨ ਇਲਾਜ ਵਿੱਚ ਦੇਰੀ ਨਹੀਂ ਕਰਨੀ ਪੈਂਦੀ।ਪੰਜਾਬ ਸਰਕਾਰ ਵੱਲੋਂ ਵੱਧ ਤੋਂ ਵੱਧ ਪਹੁੰਚ ਯਕੀਨੀ ਬਣਾਉਣ ਅਤੇ ਪ੍ਰਕਿਰਿਆ ਨੂੰ ਸੌਖਾ ਕਰਨ ਲਈ ਹਰ ਰੋਜ਼ ਸਵੇਰੇ 8:00 ਵਜੇ ਤੋਂ ਸ਼ਾਮ 4:00 ਵਜੇ ਤੱਕ ਗੁਰਦੁਆਰਿਆਂ, ਪੰਚਾਇਤ ਘਰਾਂ, ਮੰਦਰਾਂ ਅਤੇ ਕਮਿਊਨਿਟੀ ਕੇਂਦਰਾਂ ਵਰਗੀਆਂ ਥਾਵਾਂ ‘ਤੇ ਰਜਿਸਟ੍ਰੇਸ਼ਨ ਕੈਂਪ ਲਗਾਏ ਜਾ ਰਹੇ ਹਨ। ਇਹ ਕੈਂਪ ਖਾਸ ਤੌਰ ‘ਤੇ ਉਹਨਾਂ ਲੋਕਾਂ ਲਈ ਸਹੂਲਤਮੰਦ ਹਨ ਜਿਨ੍ਹਾਂ ਨੂੰ ਅਧਿਕਾਰਕ ਕੇਂਦਰਾਂ ਤੱਕ ਪਹੁੰਚਣ ਵਿੱਚ ਦਿੱਕਤ ਆਉਂਦੀ ਹੈ।ਨਾਗਰਿਕਾਂ ਲਈ ਸਪੱਸ਼ਟ ਰਣਨੀਤੀ ਦਿੰਦੇ ਹੋਏ ਪੰਜਾਬ ਸਰਕਾਰ ਨੇ ਰਜਿਸਟ੍ਰੇਸ਼ਨ ਲਈ ਸੌਖੀ ਛੇ-ਕਦਮੀ ਪ੍ਰਕਿਰਿਆ ਵੀ ਤਿਆਰ ਕੀਤੀ ਹੈ।

ਇਹ ਵੀ ਪੜ੍ਹੋ  ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 20 ਕੈਡਿਟ ਐਨ.ਡੀ.ਏ. ਮੈਰਿਟ ਸੂਚੀ ਵਿੱਚ ਸ਼ਾਮਲ

ਨਿਵਾਸੀ ਬਿਨਾਂ ਕਿਸੇ ਅਪਾਇੰਟਮੈਂਟ ਦੇ ਨਜ਼ਦੀਕੀ ਕਾਮਨ ਸਰਵਿਸ ਸੈਂਟਰ, ਸਰਕਾਰੀ ਰਜਿਸਟ੍ਰੇਸ਼ਨ ਕੈਂਪ ਜਾਂ ਸੇਵਾ ਕੇਂਦਰ ‘ਤੇ ਸਿੱਧੇ ਜਾ ਸਕਦੇ ਹਨ। ਅਰਜ਼ੀਕਾਰਾਂ ਨੂੰ ਲੋੜੀਂਦੇ ਦਸਤਾਵੇਜ਼ ਜਿਵੇਂ ਆਧਾਰ ਕਾਰਡ, ਵੋਟਰ ਆਈਡੀ ਅਤੇ ਨਾਬਾਲਗਾਂ ਲਈ ਜਨਮ ਪ੍ਰਮਾਣ-ਪੱਤਰ ਨਾਲ ਲਿਆਉਣੇ ਹੋਣਗੇ, ਤਾਂ ਜੋ ਪਰਿਵਾਰ ਦੇ ਸਾਰੇ ਮੈਂਬਰ (ਜੋ ਪੰਜਾਬ ਦੇ ਨਿਵਾਸੀ ਹੋਣ) ਯੋਜਨਾ ਹੇਠ ਕਵਰ ਹੋ ਸਕਣ।ਇਹ ਯੋਜਨਾ ਪ੍ਰਤੀ ਪਰਿਵਾਰ ਪ੍ਰਤੀ ਵਰ੍ਹੇ 10 ਲੱਖ ਰੁਪਏ ਦੀ ਸਾਂਝੀ ਕਵਰੇਜ ਪ੍ਰਦਾਨ ਕਰਦੀ ਹੈ, ਇਸ ਲਈ ਸਾਰੇ ਮੈਂਬਰਾਂ ਦਾ ਇਕੱਠੇ ਰਜਿਸਟ੍ਰੇਸ਼ਨ ਕਰਵਾਉਣਾ ਜ਼ਰੂਰੀ ਹੈ। ਰਜਿਸਟ੍ਰੇਸ਼ਨ ਸਥਾਨ ‘ਤੇ ਅਧਿਕਾਰੀ ਪ੍ਰਕਿਰਿਆ ਪੂਰੀ ਕਰਨ ਵਿੱਚ ਮਦਦ ਕਰਦੇ ਹਨ, ਜਿਸ ਤੋਂ ਬਾਅਦ ਲਾਭਪਾਤਰੀਆਂ ਨੂੰ ਸਿਹਤ ਕਾਰਡ ਐਕਟੀਵੇਸ਼ਨ ਦੀ ਪੁਸ਼ਟੀ ਲਈ ਇੱਕ ਐਸਐਮਐਸ ਪ੍ਰਾਪਤ ਹੁੰਦਾ ਹੈ।ਇਸ ਤੋਂ ਇਲਾਵਾ ਸੁਗਮ ਰਜਿਸਟ੍ਰੇਸ਼ਨ ਲਈ ਨਿਵਾਸੀਆਂ ਨੂੰ ਆਧਾਰ ਕਾਰਡ, ਵੋਟਰ ਆਈਡੀ, ਸਮਾਰਟ ਰਾਸ਼ਨ ਕਾਰਡ (ਜੇ ਉਪਲਬਧ ਹੋਵੇ) ਅਤੇ ਕਿਸਾਨਾਂ ਲਈ ਜੇ-ਫਾਰਮ (ਜੇ ਲਾਗੂ ਹੋਵੇ) ਵਰਗੇ ਸਹਾਇਕ ਦਸਤਾਵੇਜ਼ ਨਾਲ ਲਿਆਉਣ ਦੀ ਸਲਾਹ ਦਿੱਤੀ ਜਾਂਦੀ ਹੈ।ਸੁਲਭ ਅਤੇ ਕਿਫਾਇਤੀ ਸਿਹਤ ਸੇਵਾਵਾਂ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਸਰਕਾਰ ਨਿਵਾਸੀਆਂ ਨੂੰ ਨਿਰਧਾਰਿਤ ਕੇਂਦਰਾਂ ਅਤੇ ਮੈਦਾਨੀ ਕੈਂਪਾਂ ਰਾਹੀਂ ਸਿਹਤ ਕਾਰਡ ਲਈ ਰਜਿਸਟ੍ਰੇਸ਼ਨ ਕਰਨ ਲਈ ਲਗਾਤਾਰ ਉਤਸ਼ਾਹਿਤ ਕਰ ਰਹੀ ਹੈ, ਤਾਂ ਜੋ ਹਰ ਪਰਿਵਾਰ ਇਸ ਯੋਜਨਾ ਹੇਠ ਨਕਦ-ਰਹਿਤ ਇਲਾਜ ਦਾ ਲਾਭ ਲੈ ਸਕੇ।

ਇਹ ਵੀ ਪੜ੍ਹੋ  Hardeep Singh Mundian ਨੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਤਰੱਕੀ ਪੱਤਰ ਸੌਂਪੇ

ਸੌਖੀ ਗਾਈਡ: ਛੇ ਕਦਮਾਂ ਵਿੱਚ ਸਿਹਤ ਕਾਰਡ ਲਈ ਰਜਿਸਟ੍ਰੇਸ਼ਨ
1: ਕੋਈ ਅਪਾਇੰਟਮੈਂਟ ਦੀ ਲੋੜ ਨਹੀਂ
ਤੁਸੀਂ ਸਿੱਧੇ ਕਿਸੇ ਵੀ ਕੇਂਦਰ ਜਾਂ ਕੈਂਪ ਵਿੱਚ ਜਾ ਕੇ ਰਜਿਸਟ੍ਰੇਸ਼ਨ ਕਰਵਾ ਸਕਦੇ ਹੋ।
2: ਰਜਿਸਟ੍ਰੇਸ਼ਨ ਸਥਾਨ ‘ਤੇ ਜਾਓ
-ਤੁਸੀਂ ਜਾ ਸਕਦੇ ਹੋ :
ਨਜ਼ਦੀਕੀ ਕਾਮਨ ਸਰਵਿਸ ਸੈਂਟਰ (ਸੀਐਸਸੀ)
ਸਰਕਾਰੀ ਰਜਿਸਟ੍ਰੇਸ਼ਨ ਕੈਂਪ
ਸੇਵਾ ਕੇਂਦਰ
3: ਲੋੜੀਂਦੇ ਦਸਤਾਵੇਜ਼ ਨਾਲ ਲਿਆਓ
ਪਰਿਵਾਰ ਦੇ ਸਾਰੇ ਮੈਂਬਰਾਂ ਲਈ ਹੇਠ ਲਿਖੇ ਦਸਤਾਵੇਜ਼ ਲਿਆਓ;ਆਧਾਰ ਕਾਰਡ,ਵੋਟਰ ਆਈਡੀ,ਨਾਬਾਲਗਾਂ ਲਈ ਜਨਮ ਪ੍ਰਮਾਣ- ਪੱਤਰ, ਸਾਰੇ ਮੈਂਬਰ ਪੰਜਾਬ ਦੇ ਨਿਵਾਸੀ ਹੋਣੇ ਚਾਹੀਦੇ ਹਨ
4: ਪਰਿਵਾਰਕ ਕਵਰੇਜ ਨੂੰ ਸਮਝੋ
ਇਹ ਯੋਜਨਾ ਪ੍ਰਤੀ ਵਰ੍ਹੇ 10 ਲੱਖ ਰੁਪਏ ਤੱਕ ਦਾ ਕਵਰ ਦਿੰਦੀ ਹੈ
ਇਹ ਰਕਮ ਸਾਰੇ ਪਰਿਵਾਰ ਵਿੱਚ ਸਾਂਝੀ ਹੁੰਦੀ ਹੈ, ਇਸ ਲਈ ਸਭ ਦੇ ਦਸਤਾਵੇਜ਼ ਲਿਆਉਣਾ ਜ਼ਰੂਰੀ ਹੈ
5: ਰਜਿਸਟ੍ਰੇਸ਼ਨ ਪੂਰੀ ਕਰੋ
ਕੇਂਦਰ ਜਾਂ ਕੈਂਪ ਵਿੱਚ ਅਧਿਕਾਰੀ ਤੁਹਾਡੀ ਜਾਣਕਾਰੀ ਦਰਜ ਕਰਨ ਅਤੇ ਪ੍ਰਕਿਰਿਆ ਪੂਰੀ ਕਰਨ ਵਿੱਚ ਮਦਦ ਕਰਨਗੇl
6: ਪੁਸ਼ਟੀ ਪ੍ਰਾਪਤ ਕਰੋl
ਰਜਿਸਟ੍ਰੇਸ਼ਨ ਤੋਂ ਬਾਅਦ ਤੁਹਾਨੂੰ ਇੱਕ ਐਸਐਮਐਸ ਮਿਲੇਗਾ, ਜੋ ਸਿਹਤ ਕਾਰਡ ਦੇ ਚਾਲੂ ਹੋਣ ਦੀ ਪੁਸ਼ਟੀ ਕਰੇਗਾ
ਨਾਲ ਲਿਆਉਣ ਵਾਲੇ ਦਸਤਾਵੇਜ਼,ਆਧਾਰ ਕਾਰਡ (ਪਛਾਣ ਅਤੇ ਪਤੇ ਦਾ ਸਬੂਤ),ਵੋਟਰ ਆਈਡੀ,ਸਮਾਰਟ ਰਾਸ਼ਨ ਕਾਰਡ (ਜੇ ਉਪਲਬਧ ਹੋਵੇ),ਜੇ-ਫਾਰਮ (ਕਿਸਾਨਾਂ ਲਈ, ਜੇ ਲਾਗੂ ਹੋਵੇ)

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Hardeep Singh Mundian ਨੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਤਰੱਕੀ ਪੱਤਰ ਸੌਂਪੇ

0

👉ਮਾਲ ਮੰਤਰੀ ਨੇ ਮਾਨ ਸਰਕਾਰ ਦੀ ਮੁਲਾਜ਼ਮਾਂ ਨੂੰ ਸਮੇਂ-ਸਿਰ ਤਰੱਕੀ ਦੇਣ ਅਤੇ ਉਨ੍ਹਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਦੁਹਰਾਈ
Chandigarh News:ਪੰਜਾਬ ਦੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਪੰਜਾਬ ਭਵਨ ਵਿਖੇ ਨਵੇਂ ਤਰੱਕੀ ਪ੍ਰਾਪਤ ਮਾਲ ਅਧਿਕਾਰੀਆਂ ਨੂੰ ਤਰੱਕੀ ਪੱਤਰ ਸੌਂਪੇ।ਮਾਲ ਮੰਤਰੀ ਨੇ ਸੀਨੀਆਰਤਾ ਦੇ ਆਧਾਰ ‘ਤੇ ਤਰੱਕੀ ਪ੍ਰਾਪਤ ਕਰਨ ਵਾਲੇ 14 ਤਹਿਸੀਲਦਾਰਾਂ ਅਤੇ 13 ਨਾਇਬ ਤਹਿਸੀਲਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਤਰੱਕੀਆਂ ਸੂਬੇ ਵਿੱਚ ਮਾਲ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਬਣਾਉਣ ਸਣੇ ਅਧਿਕਾਰੀਆਂ ਦੀ ਲਗਨ ਅਤੇ ਸਾਲਾਂ ਦੀ ਸੇਵਾ ਦਾ ਬਣਦਾ ਹੱਕ ਹਨ।ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕਰਮਚਾਰੀਆਂ ਨੂੰ ਉਨ੍ਹਾਂ ਦਾ ਬਣਦਾ ਹੱਕ ਸਮੇਂ-ਸਿਰ ਦੇਣ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ  ਕੇਂਦਰੀ ਮੰਤਰੀ ਨੂੰ ਮਿਲੇ CM BHagwant Mann; ਰੱਖਿਆ ਪੰਜਾਬ ਦਾ ਪੱਖ, ਦੇਖੋ ਵੀਡੀਓ

ਉਨ੍ਹਾਂ ਕਿਹਾ ਕਿ ਪਾਰਦਰਸ਼ੀ ਅਤੇ ਯੋਗਤਾ ਆਧਾਰਤ ਤਰੱਕੀਆਂ ਨਾਲ ਕਰਮਚਾਰੀਆਂ ਦਾ ਮਨੋਬਲ ਵਧਦਾ ਹੈ ਅਤੇ ਸਰਕਾਰੀ ਸੇਵਾਵਾਂ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਹੁੰਦਾ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਪਦਉੱਨਤ ਕੀਤੇ ਅਧਿਕਾਰੀਆਂ ਦੀ ਤੈਨਾਤੀ ਉਨ੍ਹਾਂ ਵੱਲੋਂ ਸੌਂਪੇ ਤਿੰਨ ਮਨਪਸੰਦ ਸਟੇਸ਼ਨਾਂ ਦੀ ਸੂਚੀ ਵਿੱਚੋਂ ਇੱਕ ਉਪਰ ਉਨ੍ਹਾਂ ਦੀ ਰਿਹਾਇਸ਼ ਨੇੜੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਮਕਸਦ ਕੰਮ ਅਤੇ ਨਿੱਤ ਦੇ ਜੀਵਨ ਦਰਮਿਆਨ ਸੰਤੁਲਨ ਨੂੰ ਯਕੀਨੀ ਬਣਾਉਣਾ ਅਤੇ ਅਧਿਕਾਰੀਆਂ ਨੂੰ ਹੋਰ ਇਕਾਗਰਤਾ ਅਤੇ ਸਮਰਪਣ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਦੇ ਯੋਗ ਬਣਾਉਣਾ ਹੈ।ਖੇਤਰੀ ਅਧਿਕਾਰੀਆਂ ਦੀ ਸਰਗਰਮ ਭਾਗੀਦਾਰੀ ਨੂੰ ਉਤਸ਼ਾਹਿਤ ਕਰਦਿਆਂ ਮਾਲ ਮੰਤਰੀ ਨੇ ਵਿਭਾਗ ਦੀ ਕਾਰਗੁਜ਼ਾਰੀ ਵਿੱਚ ਹੋਰ ਸੁਧਾਰ ਲਈ ਅਧਿਕਾਰੀਆਂ ਤੋਂ ਸੁਝਾਅ ਵੀ ਮੰਗੇ।

ਇਹ ਵੀ ਪੜ੍ਹੋ  ਬੱਧਨੀ ਕਲਾਂ ‘ਚ 3 ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ‘ਤੇ ਫ਼ਿਰਿਆ ਪ੍ਰਸ਼ਾਸਨ ਦਾ ਪੀਲਾ ਪੰਜ਼ਾ

ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ਤੋਂ ਮਿਲਣ ਵਾਲੀ ਫੀਡਬੈਕ ਨੀਤੀਆਂ ਵਿੱਚ ਸੁਧਾਰ ਕਰਨ ਅਤੇ ਜਵਾਬਦੇਹ ਅਤੇ ਪ੍ਰਭਾਵਸ਼ਾਲੀ ਸ਼ਾਸਨ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ।ਮਾਨ ਸਰਕਾਰ ਦੀ ਮੁਲਾਜ਼ਮ-ਪੱਖੀ ਪਹੁੰਚ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ‘ਤੇ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਬਣਾਉਣ ਜਿਹੀਆਂ ਪਹਿਲਕਦਮੀਆਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ।ਇਸ ਮੌਕੇ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਸ੍ਰੀ ਅਨੁਰਾਗ ਵਰਮਾ ਨੇ ਵੀ ਨਵੇਂ ਤਰੱਕੀ ਪ੍ਰਾਪਤ ਅਧਿਕਾਰੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਭਰੋਸਾ ਜਤਾਇਆ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਨਿਭਾਉਂਦੇ ਹੋਏ ਸਮਰਪਣ, ਇਮਾਨਦਾਰੀ ਅਤੇ ਪੇਸ਼ਾਵਾਰਾਨਾ ਢੰਗ ਨਾਲ ਕੰਮ ਕਰਨਗੇ ਅਤੇ ਲੋਕ ਸੇਵਾ ਵਿੱਚ ਅਹਿਮ ਯੋਗਦਾਨ ਪਾਉਣਗੇ।ਸਮਾਗਮ ਦੌਰਾਨ ਸਕੱਤਰ ਮਾਲ-ਕਮ-ਡਾਇਰੈਕਟਰ ਆਫ਼ਤ ਪ੍ਰਬੰਧਨ ਸ. ਮਨਵੇਸ਼ ਸਿੰਘ ਸਿੱਧੂ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 20 ਕੈਡਿਟ ਐਨ.ਡੀ.ਏ. ਮੈਰਿਟ ਸੂਚੀ ਵਿੱਚ ਸ਼ਾਮਲ

👉ਕੈਡਿਟ ਅਭੀਸ਼ ਨੇ ਚੌਥਾ ਅਤੇ ਗੁਰਕਰਨਜੀਤ ਸਿੰਘ ਨੇ 12ਵਾਂ ਆਲ ਇੰਡੀਆ ਰੈਂਕ ਪ੍ਰਾਪਤ ਕੀਤਾ
👉ਅਮਨ ਅਰੋੜਾ ਵੱਲੋਂ ਕੈਡਿਟਾਂ ਨੂੰ ਵਧਾਈ ਅਤੇ ਇਹ ਪ੍ਰਾਪਤੀ ਰੱਖਿਆ ਖੇਤਰ ਵਿੱਚ ਪੰਜਾਬ ਦੇ ਵਧ ਰਹੇ ਦਬਦਬੇ ਦੀ ਗਵਾਹੀ ਭਰਦੀ ਹੈ
Chandigarh\SAS Nagar News:ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਮਾਣਮੱਤੇ ਟਰੈਕ-ਰਿਕਾਰਡ ਵਿੱਚ ਇੱਕ ਹੋਰ ਸ਼ਾਨਦਾਰ ਉਪਲਬਧੀ ਸ਼ਾਮਲ ਕਰਦਿਆਂ ਸੰਸਥਾ ਦੇ 20 ਕੈਡਿਟਾਂ ਨੇ ਸਰਵਿਸ ਸਿਲੈਕਸ਼ਨ ਬੋਰਡ (ਐਸਐਸਬੀ) ਇੰਟਰਵਿਊ ਨੂੰ ਸਫ਼ਲਤਾਪੂਰਵਕ ਪਾਸ ਕੀਤਾ ਹੈ ਅਤੇ ਜੂਨ 2026 ਵਿੱਚ ਸ਼ੁਰੂ ਹੋਣ ਵਾਲੇ ਵੱਕਾਰੀ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ)-156 ਕੋਰਸ ਲਈ ਅੰਤਿਮ ਮੈਰਿਟ ਸੂਚੀ ਵਿੱਚ ਸਥਾਨ ਪ੍ਰਾਪਤ ਕੀਤਾ ਹੈ।

ਇਹ ਵੀ ਪੜ੍ਹੋ  ਕੇਂਦਰੀ ਮੰਤਰੀ ਨੂੰ ਮਿਲੇ CM BHagwant Mann; ਰੱਖਿਆ ਪੰਜਾਬ ਦਾ ਪੱਖ, ਦੇਖੋ ਵੀਡੀਓ

ਮੋਹਾਲੀ ਦੇ ਕੈਡਿਟ ਅਭੀਸ਼ ਨੇ ਆਲ ਇੰਡੀਆ ਪੱਧਰ ‘ਤੇ ਚੌਥਾ ਰੈਂਕ ਪ੍ਰਾਪਤ ਕੀਤਾ ਹੈ, ਜਦੋਂਕਿ ਮਾਲੇਰਕੋਟਲਾ ਦੇ ਕੈਡਿਟ ਗੁਰਕਰਨਜੀਤ ਸਿੰਘ ਨੇ 12ਵਾਂ ਰੈਂਕ ਪ੍ਰਾਪਤ ਕੀਤਾ ਹੈ। ਇਸ ਤਰ੍ਹਾਂ ਇੰਸਟੀਚਿਊਟ ਦੇ ਕੁੱਲ ਪੰਜ ਕੈਡਿਟਾਂ ਨੇ ਕੌਮੀ ਮੈਰਿਟ ਸੂਚੀ ਦੇ ਸਿਖਰਲੇ 100 ਸਥਾਨਾਂ ਵਿੱਚ ਆਪਣੀ ਜਗ੍ਹਾ ਬਣਾਈ ਹੈ। ਚੁਣੇ ਗਏ ਕੈਡਿਟਾਂ ਨੂੰ ਹੁਣ ਨੈਸ਼ਨਲ ਡਿਫੈਂਸ ਅਕੈਡਮੀ, ਖੜਕਵਾਸਲਾ ਤੋਂ ਆਪਣੇ ਜੁਆਇਨਿੰਗ ਲੈਟਰਾਂ ਦੀ ਉਡੀਕ ਹੈ।ਪੰਜਾਬ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸ੍ਰੀ ਅਮਨ ਅਰੋੜਾ ਨੇ ਇਸ ਪ੍ਰਾਪਤੀ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰੱਖਿਆ ਖੇਤਰ ਵਿੱਚ ਪੰਜਾਬ ਦੇ ਵਧ ਰਹੇ ਦਬਦਬੇ ਦਾ ਪ੍ਰਮਾਣ ਦੱਸਦਿਆਂ ਕੈਡਿਟਾਂ ਦੀ ਭਰਵੀਂ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ  Sri Akal Takht Sahib ‘ਤੇ ਸਵਾਲ ਉਠਾਉਣਾ ਪੰਥ ‘ਤੇ ਸਿੱਧਾ ਹਮਲਾ ਹੈ,ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ:ਹਰਜੋਤ ਸਿੰਘ ਬੈਂਸ

ਇਹ ਕੈਡਿਟ ਪੰਜਾਬ ਦਾ ਮਾਣ ਹਨ। ਇਨ੍ਹਾਂ ਕੈਡਿਟਾਂ ਨੇ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਇਸ ਪ੍ਰੈਪਰੇਟਰੀ ਵਿਖੇ ਦਿੱਤੀ ਜਾਣ ਵਾਲੀ ਸ਼ਾਨਦਾਰ ਸਿਖਲਾਈ ਸਦਕਾ ਸਮੁੱਚੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕੈਡਿਟਾਂ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ।ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਡਾਇਰੈਕਟਰ ਮੇਜਰ ਜਨਰਲ (ਸੇਵਾਮੁਕਤ) ਅਜੈ ਐਚ ਚੌਹਾਨ, ਵੀਐਸਐਮ, ਨੇ ਭਾਰਤੀ ਹਥਿਆਰਬੰਦ ਸੈਨਾਵਾਂ ਲਈ ਸਭ ਤੋਂ ਵਧੀਆ ਅਧਿਕਾਰੀ ਦੇਣ ਦੇ ਸੰਸਥਾ ਦੇ ਬੇਮਿਸਾਲ ਟਰੈਕ ਰਿਕਾਰਡ ਨੂੰ ਉਜਾਗਰ ਕਰਦਿਆਂ ਕੈਡਿਟਾਂ ਦੇ ਪ੍ਰਦਰਸ਼ਨ ‘ਤੇ ਮਾਣ ਪ੍ਰਗਟਾਇਆ। ਉਨ੍ਹਾਂ ਦੱਸਿਆ ਕਿ ਇਹ ਨਤੀਜਾ ਸਾਡੀ ਫੈਕਲਟੀ ਦੀ ਅਟੁੱਟ ਵਚਨਬੱਧਤਾ ਅਤੇ ਸਾਡੇ ਕੈਡਿਟਾਂ ਦੀ ਅਣਥੱਕ ਮਿਹਨਤ ਨੂੰ ਦਰਸਾਉਂਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1892133