Tuesday, May 19, 2026
Home Blog Page 490

ਅਮਨ ਅਰੋੜਾ ਨੇ ਕੇਂਦਰ ਤੋਂ 60 ਹਜ਼ਾਰ ਕਰੋੜ ਰੁਪਏ ਦੇ ਰੋਕੇ ਹੋਏ ਫੰਡ ਜਾਰੀ ਕਰਨ ਅਤੇ ਹੜ੍ਹਾਂ ਦੇ ਮੁਆਵਜ਼ੇ ਵਿੱਚ 3 ਗੁਣਾ ਵਾਧਾ ਕਰਨ ਦੀ ਕੀਤੀ ਮੰਗ

0

•ਮਹਿਜ਼ ਫੋਟੋਆਂ ਖਿਚਵਾਉਣ ਦੀ ਬਜਾਏ ਸੂਬੇ ਲਈ ਵਿਸ਼ੇਸ਼ ਪੈਕੇਜ ਯਕੀਨੀ ਬਣਾਏ ਭਾਜਪਾ ਦੀ ਪੰਜਾਬ ਲੀਡਰਸ਼ਿਪ

• ‘ਆਪ’ ਦੇ ਸੂਬਾ ਪ੍ਰਧਾਨ ਅਰੋੜਾ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਅਜਨਾਲਾ ਅਤੇ ਰਾਮਦਾਸ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਵੀ ਕੀਤਾ ਦੌਰਾ

Amritsar News:ਅੰਮ੍ਰਿਤਸਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਤੋਂ ਬਾਅਦ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਕੇਂਦਰ ਸਰਕਾਰ ਨੂੰ 60,000 ਕਰੋੜ ਰੁਪਏ ਦੇ ਰੋਕੇ ਹੋਏ ਫੰਡ ਤੁਰੰਤ ਜਾਰੀ ਕਰਨ ਅਤੇ ਸੂਬੇ ਦੇ ਹੜ੍ਹ ਪੀੜਤਾਂ ਲਈ ਮੁਆਵਜ਼ਾ ਰਾਸ਼ੀ ਵਿੱਚ ਤਿੰਨ ਗੁਣਾ ਵਾਧਾ ਕਰਨ ਦੀ ਮੰਗ ਕੀਤੀ ਹੈ। ਅਜਨਾਲਾ ਅਤੇ ਰਾਮਦਾਸ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਤੋਂ ਬਾਅਦ ਸ੍ਰੀ ਅਰੋੜਾ ਐਤਵਾਰ ਨੂੰ ਅੰਮ੍ਰਿਤਸਰ ਦੇ ਸਰਕਟ ਹਾਊਸ ਵਿਖੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਅਤੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਦੇ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।

ਜਾਨ-ਮਾਲ ਦੀ ਰਾਖੀ ਅਤੇ ਰਾਹਤ ਕੇਂਦਰਾਂ ਵਿੱਚ ਲੋਕਾਂ ਨੂੰ ਸੁਰੱਖਿਅਤ ਰੱਖਣਾ ਰਾਜ ਸਰਕਾਰ ਦੀ ਤਰਜੀਹ: ਵਿੱਤ ਕਮਿਸ਼ਨਰ ਮਾਲ ਅਨੁਰਾਗ ਵਰਮਾ

ਉਨ੍ਹਾਂ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਰਾਹਤ ਕਾਰਜਾਂ ਦਾ ਨਿਰੀਖਣ ਕੀਤਾ। ਉਨ੍ਹਾਂ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਤੁਰੰਤ ਕਾਰਵਾਈ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ, ਉਨ੍ਹਾਂ ਦੇ ਜਾਨਵਰਾਂ ਅਤੇ ਸਮਾਨ ਨੂੰ ਬਚਾਉਣ ਅਤੇ ਹੁਣ ਭੋਜਨ ਅਤੇ ਦਵਾਈ ਵਰਗੀਆਂ ਜ਼ਰੂਰੀ ਸਪਲਾਈ ਪ੍ਰਦਾਨ ਕਰਨ ਲਈ ਨਿਰੰਤਰ ਕੰਮ ਕੀਤਾ ਜਾ ਰਿਹਾ ਹੈ। ਹੜ੍ਹਾਂ ਕਾਰਨ ਹੋਏ ਨੁਕਸਾਨ ਬਾਰੇ ਪਤਾ ਲਗਾਉਣ ਲਈ ਕਾਰਵਾਈ ਚੱਲ ਰਹੀ ਹੈ। ਹੜ੍ਹਾਂ ਕਾਰਨ ਬਣੀ ਗੰਭੀਰ ਉੱਤੇ ਚਾਨਣਾ ਪਾਉਂਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਤਕਰੀਬਨ ਤਿੰਨ ਲੱਖ ਏਕੜ ਖੇਤੀਬਾੜੀ ਵਾਲੀ ਜ਼ਮੀਨ, ਜਿਸ ਉੱਤੇ ਜ਼ਿਆਦਾਤਰ ਝੋਨੇ ਦੀ ਖੇਤੀ ਸੀ, ਪਾਣੀ ਦੀ ਮਾਰ ਹੇਠ ਹੈ। ਕਟਾਈ ਤੋਂ ਮਹਿਜ਼ ਕੁੱਝ ਹਫ਼ਤੇ ਪਹਿਲਾਂ ਇਸ ਕੁਦਰਤੀ ਆਫ਼ਤ ਕਾਰਨ ਫਸਲਾਂ ਦਾ ਵੱਡਾ ਨੁਕਸਾਨ ਹੋਇਆ ਹੈ । ਇਸ ਤੋਂ ਇਲਾਵਾ ਹੜ੍ਹਾਂ ਕਾਰਨ ਪਸ਼ੂਧਨ ਦੇ ਹੋਏ ਨੁਕਸਾਨ ਨਾਲ ਪੇਂਡੂ ਆਰਥਿਕਤਾ ਨੂੰ ਹੋਰ ਵੱਡੀ ਸੱਟ ਵੱਜੀ ਹੈ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ, ਨਿੱਜੀ ਤੌਰ ‘ਤੇ ਵਿੱਤੀ ਸਹਾਇਤਾ ਦਾ ਕੀਤਾ ਵਾਅਦਾ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕਰਦੇ ਹੋਏ ਸ੍ਰੀ ਅਮਨ ਅਰੋੜਾ ਨੇ ਕੇਂਦਰ ਸਰਕਾਰ ‘ਤੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਨੂੰ ਇਸ ਕੁਦਰਤੀ ਆਫਤ ਨਾਲ ਨਜਿੱਠਣ ਲਈ ਤੁਰੰਤ ਸਹਾਇਤਾ ਪ੍ਰਦਾਨ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਕੇਂਦਰ ਸਰਕਾਰ ਨੇ ਪੰਜਾਬ ਵਿੱਚ 828 ਕਰੋੜ ਰੁਪਏ ਦਾ ਪ੍ਰਧਾਨ ਮੰਤਰੀ ਗ੍ਰਾਮੀਣ ਸੜਕ ਯੋਜਨਾ ਪ੍ਰਾਜੈਕਟ ਰੱਦ ਕੀਤਾ ਹੈ, ਜਿਸ ਦਾ ਲੰਬੇ ਸਮੇਂ ਦੌਰਾਨ ਦਿਹਾਤੀ ਸੰਪਰਕ ਸੜਕਾਂਉਤੇ ਬੇਹੱਦ ਮਾੜਾ ਅਸਰ ਹੋਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲਾਂ ਹੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਚੁੱਕੇ ਹਨ, ਜਿਸ ਵਿੱਚ ਉਨ੍ਹਾਂ ਨੂੰ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ ਦਖਲ ਦੇਣ ਅਤੇ ਫੰਡ ਜਾਰੀ ਕਰਨ ਦੀ ਅਪੀਲ ਕੀਤੀ ਗਈ ਹੈ।

ਕੈਬਨਿਟ ਮੰਤਰੀ ਬਲਜੀਤ ਕੌਰ ਨੇ ਫਾਜ਼ਿਲਕਾ ਪਹੁੰਚ ਕੇ ਵੰਡੀ ਰਾਹਤ ਸਮੱਗਰੀ,ਬਿਰਧ ਆਸ਼ਰਮ ਹੜ ਪੀੜਤ ਬਜ਼ੁਰਗਾਂ ਲਈ ਖੋਲੇ

ਅਮਨ ਅਰੋੜਾ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਹੜ੍ਹ ਪੀੜਤਾਂ ਲਈ ਮੌਜੂਦਾ ਮੁਆਵਜ਼ਾ ਨਾਕਾਫ਼ੀ ਹੈ। ਉਨ੍ਹਾਂ ਦੱਸਿਆ ਕਿ ਹੁਣ ਫਸਲਾਂ ਦੇ ਨੁਕਸਾਨ ਲਈ ਪ੍ਰਤੀ ਏਕੜ 6,800 ਰੁਪਏ ਦਿੱਤੇ ਜਾਂਦੇ ਹਨ, ਅਜਿਹੀ ਨਿਗੂਣੀ ਰਾਸ਼ੀ ਅੰਨਦਾਤੇ ਨਾਲ ਭੱਦਾ ਮਜ਼ਾਕ ਹੋਵੇਗਾ। ਇਸ ਤੋਂ ਇਲਾਵਾ ਨੁਕਸਾਨੇ ਗਏ ਮਕਾਨ ਲਈ 1.20 ਲੱਖ ਰੁਪਏ ਅਤੇ ਮੌਤ ਦੀ ਸੂਰਤ ਵਿੱਚ 4 ਲੱਖ ਰੁਪਏ ਬਹੁਤ ਘੱਟ ਹਨ। ਉਨ੍ਹਾਂ ਮੰਗ ਕੀਤੀ ਕਿ ਫਸਲ ਦੇ ਖਰਾਬੇ ਦਾ ਕਿਸਾਨ ਨੂੰ ਪ੍ਰਤੀ ਏਕੜ 50 ਹਜ਼ਾਰ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ। ਇਸੇ ਤਰ੍ਹਾਂ ਹੋਰ ਨੁਕਸਾਨ ਲਈ ਵੀ ਮੁਆਵਜ਼ੇ ਵਿੱਚ ਢੁਕਵਾਂ ਵਾਧਾ ਕੀਤਾ ਜਾਣਾ ਚਾਹੀਦਾ ਹੈ ।

Salon firing case: ਪ੍ਰਭ ਦਾਸੂਵਾਲ-ਗੋਪੀ ਘਣਸ਼ਾਮਪੁਰ ਗੈਂਗ ਦੇ ਦੋ ਸਾਥੀ ਤਰਨਤਾਰਨ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲਾਂ ਬਰਾਮਦ

ਅਮਨ ਅਰੋੜਾ ਨੇ ਦੱਸਿਆ ਕਿ ਜੀਐਸਟੀ ਸ਼ਾਸਨ ਲਾਗੂ ਹੋਣ ਕਾਰਨ ਪੰਜਾਬ ਨੂੰ ਪਿਛਲੇ ਸਾਲਾਂ ਵਿੱਚ ਲਗਭਗ 50,000 ਕਰੋੜ ਰੁਪਏ ਦਾ ਮਾਲੀਆ ਨੁਕਸਾਨ ਹੋਇਆ ਹੈ ਅਤੇ ਪੇਂਡੂ ਵਿਕਾਸ ਫੰਡ (ਆਰਡੀਐਫ) ਅਤੇ ਮਾਰਕੀਟ ਵਿਕਾਸ ਫੰਡ (ਐਮਡੀਐਫ) ਵਿੱਚ 8,000 ਕਰੋੜ ਰੁਪਏ ਰੋਕੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਤੱਥਾਂ ਦੇ ਬਾਵਜੂਦ, ਕੇਂਦਰ ਸਰਕਾਰ ਨੇ ਸੂਬੇ ਲਈ ਕੋਈ ਮੁਆਵਜ਼ਾ ਜਾਂ ਵਿਸ਼ੇਸ਼ ਪੈਕੇਜ ਨਹੀਂ ਦਿੱਤਾ। ਅਮਨ ਅਰੋੜਾ ਨੇ ਪੰਜਾਬ ਦੀ ਭਾਜਪਾ ਲੀਡਰਸ਼ਿਪ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਫੋਟੋਆਂ ਖਿਚਵਾਉਣ ਦੀ ਬਜਾਏ ਸੂਬੇ ਲਈ ਕੇਂਦਰ ਸਰਕਾਰ ਤੋਂ ਵਿਸ਼ੇਸ਼ ਪੈਕੇਜ ਲੈਣ ਲਈ ਦਬਾਅ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ, “ਇਹ ਸਮਾਂ ਹੈ ਜਦੋਂ ਕੇਂਦਰ ਸਰਕਾਰ ਇਸ ਲੋੜ ਦੀ ਘੜੀ ਵਿੱਚ ਪੰਜਾਬ ਦੀ ਸਹਾਇਤਾ ਲਈ ਠੋਸ ਕਦਮ ਚੁੱਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਜਾਨ-ਮਾਲ ਦੀ ਰਾਖੀ ਅਤੇ ਰਾਹਤ ਕੇਂਦਰਾਂ ਵਿੱਚ ਲੋਕਾਂ ਨੂੰ ਸੁਰੱਖਿਅਤ ਰੱਖਣਾ ਰਾਜ ਸਰਕਾਰ ਦੀ ਤਰਜੀਹ: ਵਿੱਤ ਕਮਿਸ਼ਨਰ ਮਾਲ ਅਨੁਰਾਗ ਵਰਮਾ

0

Fazilka News:ਪੰਜਾਬ ਦੇ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਸ੍ਰੀ ਅਨੁਰਾਗ ਵਰਮਾ ਨੇ ਅੱਜ ਫਿਰੋਜ਼ਪੁਰ ਅਤੇ ਫ਼ਾਜ਼ਿਲਕਾ ਜ਼ਿਲ੍ਹਿਆਂ ਵਿੱਚ ਹੜ੍ਹ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਮੌਜੂਦਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਪ੍ਰਭਾਵਿਤ ਪਰਿਵਾਰਾਂ ਲਈ ਨਿਰਵਿਘਨ ਰਾਹਤ ਉਪਾਅ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।ਜ਼ਿਲ੍ਹਾ ਫਿਰੋਜ਼ਪੁਰ ਵਿਖੇ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦਾ ਦੌਰਾ ਕਰਨ ਉਪਰੰਤ ਗੱਲਬਾਤ ਕਰਦਿਆਂ ਵਧੀਕ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਕਿਹਾ ਕਿ ਭਾਰੀ ਬਾਰਿਸ਼ ਕਾਰਨ ਰਾਜ ਵਿੱਚ 3 ਲੱਖ ਏਕੜ ਜ਼ਮੀਨ ਪ੍ਰਭਾਵਿਤ ਹੋਈ ਹੈ ਅਤੇ ਸਵਾ ਲੱਖ ਦੇ ਕਰੀਬ ਲੋਕ ਹੜ੍ਹਾਂ ਦੀ ਮਾਰ ਹੇਠ ਆਏ ਹਨ। ਇਸ ਦੌਰੇ ਮੌਕੇ ਉਨ੍ਹਾਂ ਨਾਲ ਡਿਵੀਜ਼ਨਲ ਕਮਿਸ਼ਨਰ ਫਿਰੋਜ਼ਪੁਰ ਅਰੁਣ ਸੇਖੜੀ, ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ, ਐਸਐਸਪੀ ਭੁਪਿੰਦਰ ਸਿੰਘ ਸਿੱਧੂ ਅਤੇ ਏਡੀਸੀ ਦਮਨਜੀਤ ਸਿੰਘ ਮਾਨ ਵੀ ਮੌਜੂਦ ਸਨ। ਵਿੱਤ ਕਮਿਸ਼ਨਰ ਮਾਲ ਸ੍ਰੀ ਅਨੁਰਾਗ ਵਰਮਾ ਨੇ ਜ਼ਿਲ੍ਹੇ ਵਿੱਚ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਪਿੰਡ ਵਾਸੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਹੋਏ ਨੁਕਸਾਨ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ।

ਇਹ ਵੀ ਪੜ੍ਹੋ Salon firing case: ਪ੍ਰਭ ਦਾਸੂਵਾਲ-ਗੋਪੀ ਘਣਸ਼ਾਮਪੁਰ ਗੈਂਗ ਦੇ ਦੋ ਸਾਥੀ ਤਰਨਤਾਰਨ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲਾਂ ਬਰਾਮਦ

ਉਨ੍ਹਾਂ ਕਿਹਾ ਕਿ ਸਰਕਾਰ ਦੀ ਮੁਢਲੀ ਤਰਜੀਹ ਹੜ੍ਹ ਵਿੱਚ ਫਸੇ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਕਰਨਾ, ਉਨ੍ਹਾਂ ਨੂੰ ਰਾਹਤ ਕੇਂਦਰਾਂ ਵਿਚ ਸੁਰੱਖਿਅਤ ਰੱਖਣਾ ਅਤੇ ਛੋਟੇ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਲਈ ਖਾਣ-ਪੀਣ ਦੀ ਵਿਵਸਥਾ ਕਰਨਾ ਹੈ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿਸ਼ੇਸ਼ ਗਿਰਦਾਵਰੀ ਕਰਕੇ ਫਸਲਾਂ ਦੇ ਖ਼ਰਾਬੇ ਦਾ ਮੁਆਵਜ਼ਾ ਦੇਣ ਦਾ ਐਲਾਨ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ। ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨੂੰ ਫ਼ਸਲਾਂ ਦੇ ਨੁਕਸਾਨ ਸਬੰਧੀ ਡਾਟਾ ਇਕੱਠਾ ਕਰਨ ਦੇ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਅਨੁਸਾਰ ਉਚਿਤ ਮੁਆਵਜ਼ਾ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਫਿਰੋਜ਼ਪੁਰ ਵਿੱਚ 107 ਦੇ ਕਰੀਬ ਪਿੰਡ ਪ੍ਰਭਾਵਿਤ ਹੋਏ ਹਨ ਅਤੇ 45000 ਦੇ ਕਰੀਬ ਲੋਕ ਹੜ੍ਹਾਂ ਦੀ ਮਾਰ ਹੇਠ ਆਏ ਹਨ। ਪ੍ਰਭਾਵਿਤ ਹੋਏ ਕੁਝ ਪਿੰਡ ਵਾਸੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਬਣਾਏ ਗਏ ਅੱਠ ਰਾਹਤ ਕੇਂਦਰਾਂ ਵਿੱਚ ਸੁਰੱਖਿਅਤ ਰੱਖਿਆ ਗਿਆ ਹੈ, ਜਿੱਥੇ ਉਨ੍ਹਾਂ ਨੂੰ ਖਾਣ-ਪੀਣ ਦੀਆਂ ਚੀਜ਼ਾਂ ਤੋਂ ਇਲਾਵਾ ਹਰ ਇੱਕ ਜ਼ਰੂਰੀ ਸਮਾਨ ਮੁਹੱਈਆ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ Punjab Police ਨੇ ਸੁਰੱਖਿਆ ਅਦਾਰਿਆਂ ‘ਤੇ ਸੰਭਾਵੀ ਹਮਲੇ ਨੂੰ ਟਾਲਿਆ; ਦੋ ਬੀ.ਕੇ.ਆਈ. ਕਾਰਕੁਨ ਹੈਂਡ ਗ੍ਰਨੇਡ ਅਤੇ ਪਿਸਤੌਲ ਸਮੇਤ ਗ੍ਰਿਫ਼ਤਾਰ

ਉਨ੍ਹਾਂ ਕਿਹਾ ਕਿ ਪਿੰਡ ਗਟੀ ਰਾਜੋ ਕੇ ਵਿਖੇ ਪਿੰਡ ਵਾਸੀਆਂ ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਕਿ ਪਿੰਡ ਵਿੱਚ ਹੜ੍ਹਾਂ ਦੇ ਪਾਣੀ ਦੀ ਨਿਕਾਸੀ ਤੇਜ਼ੀ ਨਾਲ ਨਹੀਂ ਹੋ ਰਹੀ। ਇਸ ਲਈ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਜੇਸੀਬੀ ਦੀ ਸਹਾਇਤਾ ਨਾਲ ਜਲਦ ਤੋਂ ਜਲਦ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਕੀਤੇ ਜਾਣ। ਇਸ ਤੋਂ ਇਲਾਵਾ ਸੜਕ ‘ਤੇ ਪਾਣੀ ਆ ਜਾਣ ਕਾਰਨ ਇਸ ਜਗ੍ਹਾ ਤੋਂ ਬਾਕੀ ਦੇ ਪਿੰਡ ਵੀ ਡਿਸਕਨੈਕਟ ਹੋ ਗਏ ਹਨ, ਉਨ੍ਹਾਂ ਦੀ ਕਨੈਕਟੀਵਿਟੀ ਲਈ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ।ਉਨ੍ਹਾਂ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਦਿਨ ਰਾਤ ਰਾਹਤ ਕਾਰਜਾਂ ਵਿੱਚ ਲੱਗਿਆ ਹੋਇਆ ਹੈ ਅਤੇ ਤਰਪਾਲਾਂ ਸਮੇਤ ਹੋਰ ਜ਼ਰੂਰੀ ਸਮਾਨ ਐਨਡੀਆਰਐਫ ਅਤੇ ਬੀਐਸਐਫ ਦੇ ਸਹਿਯੋਗ ਨਾਲ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 3300 ਤੋਂ ਵੱਧ ਲੋਕਾਂ ਨੂੰ ਰੈਸਕਿਊ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੋ ਕਦਮ ਅੱਗੇ ਹੋ ਕੇ ਹੜ੍ਹ ਪੀੜਤਾਂ ਦੀ ਸਹਾਇਤਾ ਵਿੱਚ ਜੁਟੀ ਹੋਈ ਹੈ।ਉਨ੍ਹਾਂ ਕਿਹਾ ਕਿ ਬਾਰਿਸ਼ ਜ਼ਿਆਦਾ ਜਾਂ ਘੱਟ ਹੋਣ ਦੀ ਸੂਰਤ ਵਿੱਚ ਡੈਮ ਤੋਂ ਪਾਣੀ ਛੱਡਣ ਜਾਂ ਨਾ ਛੱਡਣ ਸਬੰਧੀ ਸਾਰੀ ਕੈਲਕੂਲੇਸ਼ਨ ਸਬੰਧਤ ਵਿਭਾਗਾਂ ਦੇ ਸਹਿਯੋਗ ਨਾਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੂਰੀ ਤਰ੍ਹਾਂ ਨਾਲ ਮੁਸਤੈਦ ਹੈ ਅਤੇ ਹਰ ਇੱਕ ਸਥਿਤੀ ਦਾ ਸਾਹਮਣਾ ਕਰਨ ਲਈ ਪੂਰੀ ਯੋਜਨਾ ਬਣਾਈ ਗਈ ਹੈ।

ਇਹ ਵੀ ਪੜ੍ਹੋ ਹਰਿਆਣਾ ਸਰਕਾਰ ਨੂੰ ਕਹਿ ਕੇ ਘੱਗਰ ਨੂੰ ਚੌੜਾ ਕਰਨ ਸਬੰਧੀ ਅਦਾਲਤੀ ਸਟੇਅ ਹਟਵਾਏ ਕੇਂਦਰ ਸਰਕਾਰ: ਹਰਪਾਲ ਸਿੰਘ ਚੀਮਾ

ਇਸ ਪਿੱਛੋਂ ਸ੍ਰੀ ਅਨੁਰਾਗ ਵਰਮਾ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਵਿੱਚ ਹੜ੍ਹ ਰਾਹਤ ਪ੍ਰਬੰਧਾਂ ਦੀ ਸਮੀਖਿਆ ਲਈ ਐਸ.ਡੀ.ਐਮ. ਦਫਤਰ ਜਲਾਲਾਬਾਦ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਜ਼ਿਲ੍ਹੇ ਵਿੱਚ ਹੜ੍ਹ ਦੀ ਤਾਜ਼ਾ ਸਥਿਤੀ ਸਬੰਧੀ ਜਾਣਕਾਰੀ ਪ੍ਰਾਪਤ ਕਰਨ ਉਪਰੰਤ ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਰਾਹਤ ਕਾਰਜਾਂ ਵਿੱਚ ਕੋਈ ਉਣਤਾਈ ਨਾ ਆਵੇ ਅਤੇ ਹਰ ਲੋੜਵੰਦ ਵਿਅਕਤੀ ਤੱਕ ਰਾਹਤ ਸਮੱਗਰੀ ਦੀ ਪਹੁੰਚ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਰਾਹਤ ਕਾਰਜਾਂ ਲਈ ਫ਼ੰਡਾਂ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਡਰੇਨੇਜ ਵਿਭਾਗ ਨੂੰ ਹਦਾਇਤ ਕੀਤੀ ਕਿ ਸਤਲੁਜ ਕਰੀਕ ਦੇ ਬੰਨ੍ਹ ਅਤੇ ਡਰੇਨਾਂ ‘ਤੇ ਪੂਰੀ ਚੌਕਸੀ ਰੱਖੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਹੋਰ ਬਰੀਚ ਨਾ ਹੋਵੇ। ਉਨ੍ਹਾਂ ਹਦਾਇਤ ਕੀਤੀ ਕਿ ਡਰੇਨਾਂ ਵਿੱਚ ਪਾਣੀ ਦਾ ਪਰਵਾਹ ਰੁਕੇ ਨਾ ਅਤੇ ਜੇਕਰ ਕਿਤੇ ਕੋਈ ਰੁਕਾਵਟ ਆਉਂਦੀ ਹੈ ਤਾਂ ਉਸ ਨੂੰ ਤੁਰੰਤ ਦੂਰ ਕੀਤਾ ਜਾਵੇ ਤਾਂ ਜੋ ਡਰੇਨਾਂ ਨੂੰ ਓਵਰਫਲੋ ਹੋਣ ਤੋਂ ਬਚਾਇਆ ਜਾਵੇ। ਸ੍ਰੀ ਵਰਮਾ ਨੇ ਕਿਹਾ ਕਿ ਰਾਹਤ ਕੈਂਪਾਂ ਵਿੱਚ ਜੋ ਲੋਕ ਪਹੁੰਚੇ ਹਨ, ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ ਅਤੇ ਪ੍ਰਭਾਵਿਤ ਲੋਕਾਂ ਦੀ ਪਛਾਣ ਯਕੀਨੀ ਬਣਾਉਂਦੇ ਹੋਏ ਉਨ੍ਹਾਂ ਤੱਕ ਰਾਹਤ ਸਮੱਗਰੀ ਦੀ ਪਹੁੰਚ ਕੀਤੀ ਜਾਵੇ।ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ, ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾਕਟਰ ਮਨਦੀਪ ਕੌਰ, ਐਸ.ਡੀ.ਐਮ. ਕ੍ਰਿਸ਼ਨਾ ਪਾਲ ਰਾਜਪੂਤ ਅਤੇ ਕਮਰਜੀਤ ਸਿੰਘ ਮਾਨ, ਸਹਾਇਕ ਕਮਿਸ਼ਨਰ ਜਨਰਲ ਅਮਨਦੀਪ ਸਿੰਘ ਮਾਵੀ, ਕਾਰਜਕਾਰੀ ਇੰਜਨੀਅਰ ਡਰੇਨੇਜ ਅਲੋਕ ਚੌਧਰੀ, ਡੀਐਸਪੀ ਅਵਿਨਾਸ਼ ਚੰਦਰ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ, ਨਿੱਜੀ ਤੌਰ ‘ਤੇ ਵਿੱਤੀ ਸਹਾਇਤਾ ਦਾ ਕੀਤਾ ਵਾਅਦਾ

0

👉ਰਾਹਤ ਕੈਂਪਾਂ ਵਿੱਚ ਡਾਕਟਰੀ ਸੇਵਾਵਾਂ ਦੀ ਕੀਤੀ ਸਮੀਖਿਆ
Gurdaspur News:ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਦੇ ਨਾਲ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਪਿੰਡ ਨੜ੍ਹਾਂਵਾਲੀ, ਕਲਾਨੌਰ, ਮਛਰਾਲਾ, ਪੱਖੋਕੇ ਤੇ ਡੇਰਾ ਬਾਬਾ ਨਾਨਕ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ ਰਾਹਤ ਕੈਂਪਾਂ ਵਿੱਚ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਇਸ ਮੌਕੇ ਡਾ. ਬਲਬੀਰ ਸਿੰਘ ਨੇ ਹੜ੍ਹ ਪ੍ਰਭਾਵਿਤ ਖੇਤਰਾਂ `ਚੋਂ ਰਾਹਤ ਕੈਂਪਾਂ ਵਿੱਚ ਪਹੁੰਚੇ ਵਿਅਕਤੀਆਂ ਨੂੰ ਰਾਹਤ ਸਮਗਰੀ ਵੰਡੀ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸੰਕਟ ਦੀ ਇਹ ਘੜੀ ਵਿੱਚ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਉਹ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ ਅਤੇ ਹੜ੍ਹਾਂ ਕਾਰਨ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ। ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਮੁੱਚੀ ਪੰਜਾਬ ਸਰਕਾਰ ਹੀ ਹੜ੍ਹ ਪੀੜ੍ਹਤਾਂ ਦੀ ਹਰ ਤਰ੍ਹਾਂ ਨਾਲ ਮਦਦ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਸਭ ਤੋਂ ਪਹਿਲਾਂ ਲੋਕਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ।

ਇਹ ਵੀ ਪੜ੍ਹੋ Salon firing case: ਪ੍ਰਭ ਦਾਸੂਵਾਲ-ਗੋਪੀ ਘਣਸ਼ਾਮਪੁਰ ਗੈਂਗ ਦੇ ਦੋ ਸਾਥੀ ਤਰਨਤਾਰਨ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲਾਂ ਬਰਾਮਦ

ਉਨ੍ਹਾਂ ਕਿਹਾ ਸਰਕਾਰ ਵੱਲੋਂ ਹੜ੍ਹ ਪੀੜ੍ਹਤਾਂ ਲਈ ਲਗਾਤਾਰ ਰਾਹਤ ਕਾਰਜ ਚਲਾਏ ਜਾ ਰਹੇ ਹਨ ਅਤੇ ਹੋਰ ਲੋੜਵੰਦ ਤੱਕ ਖਾਣ-ਪੀਣ ਦੀ ਰਾਹਤ ਸਮਗਰੀ ਪਹੁੰਚਾਈ ਜਾ ਰਹੀ ਹੈ। ਪਸ਼ੂਆਂ ਲਈ ਚਾਰੇ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ ਅਤੇ ਇਸ ਸਭ ਵਿੱਚ ਸਮਾਜ ਸੇਵੀ ਸੰਸਥਾਵਾਂ ਦਾ ਵੀ ਵੱਡਾ ਸਹਿਯੋਗ ਮਿਲ ਰਿਹਾ ਹੈ।ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਹੜ੍ਹਾਂ ਦੇ ਇਸ ਸੰਕਟ ਵਿੱਚ ਲੋਕਾਂ ਨੂੰ ਸਿਹਤ ਪੱਖੋਂ ਕੋਈ ਸਮੱਸਿਆ ਨਾ ਆਵੇ ਇਸ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲਗਾਤਾਰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਵਿਸ਼ੇਸ਼ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਅਤੇ ਹੜ੍ਹ ਦੇ ਪਾਣੀ ਨਾਲ ਹੋਣ ਵਾਲੇ ਡੇਂਗੂ, ਮਲੇਰੀਆ ਤੇ ਡਾਇਰੀਆ ਸਮੇਤ ਹੋਰਨਾਂ ਬਿਮਾਰੀ ਦੇ ਖਤਰੇ ਨਾਲ ਨਜਿੱਠਣ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਸਿਹਤ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਕੋਲੋਂ ਪੈਰਾ ਮੈਡੀਕਲ ਸਟਾਫ਼ ਸਮੇਤ 100 ਐਂਬੂਲੈਂਸਾਂ ਦੀ ਮੰਗ ਕੀਤੀ ਹੈ ਜੋ ਜਲਦੀ ਹੀ ਪਹੁੰਚ ਜਾਣਗੀਆਂ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਹੜ੍ਹਾਂ ਨਾਲ ਲੋਕਾਂ ਦੀਆਂ ਫਸਲਾਂ ਤੇ ਘਰਾਂ ਦਾ ਬਹੁਤ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਹੜ੍ਹ ਪੀੜ੍ਹਤ ਪਰਿਵਾਰਾਂ ਦੀ ਜਿੱਥੇ ਪੰਜਾਬ ਸਰਕਾਰ ਵੱਲੋਂ ਹਰ ਤਰਾਂ ਨਾਲ ਮਦਦ ਕੀਤੀ ਜਾ ਰਹੀ ਹੈ ਉੱਥੇ ਉਹ ਆਪਣੇ ਵੱਲੋਂ ਵੀ ਇੱਕ ਹੜ੍ਹ ਪੀੜ੍ਹਤ ਕਿਸਾਨ ਦਾ ਪਰਿਵਾਰ ਤੇ ਇੱਕ ਮਜ਼ਦੂਰ ਦਾ ਪਰਿਵਾਰ ਦੀ ਇੱਕ-ਇੱਕ ਲੱਖ ਰੁਪਏ ਦੀ ਮਾਲੀ ਸਹਾਇਤਾ ਕਰਨਗੇ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਫੈਸਲੇ ਅਨੁਸਾਰ ਉਹ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਵੀ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਦੇਣਗੇ। ਉਨ੍ਹਾਂ ਪ੍ਰਵਾਸੀ ਭਾਰਤੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਹੜ੍ਹ ਪੀੜ੍ਹਤਾਂ ਦੀ ਵੱਧ ਤੋਂ ਵੱਧ ਮਦਦ ਲਈ ਅੱਗੇ ਆਉਣ।

ਇਹ ਵੀ ਪੜ੍ਹੋ Punjab Police ਨੇ ਸੁਰੱਖਿਆ ਅਦਾਰਿਆਂ ‘ਤੇ ਸੰਭਾਵੀ ਹਮਲੇ ਨੂੰ ਟਾਲਿਆ; ਦੋ ਬੀ.ਕੇ.ਆਈ. ਕਾਰਕੁਨ ਹੈਂਡ ਗ੍ਰਨੇਡ ਅਤੇ ਪਿਸਤੌਲ ਸਮੇਤ ਗ੍ਰਿਫ਼ਤਾਰ

ਆਪਣੇ ਦੌਰੇ ਦੌਰਾਨ ਸਿਹਤ ਮੰਤਰੀ ਨੇ ਕਮਿਊਨਿਟੀ ਹੈੱਲਥ ਸੈਂਟਰ ਕਲਾਨੌਰ ਦਾ ਦੌਰਾ ਵੀ ਕੀਤਾ।ਇਸ ਮੌਕੇ ਸਿਵਲ ਸਰਜਨ ਗੁਰਦਾਸਪੁਰ ਡਾ. ਜਸਵਿੰਦਰ ਸਿੰਘ ਨੇ ਸਿਹਤ ਮੰਤਰੀ ਨੂੰ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮੈਡੀਕਲ ਕੈਂਪ ਲਗਾਉਣ ਤੋਂ ਇਲਾਵਾ ਪ੍ਰਭਾਵਿਤ ਪਿੰਡਾਂ ਵਿੱਚ ਵਾਟਰ ਸੈਂਪਲਿੰਗ, ਸਿਹਤ ਜਾਗਰੂਕਤਾ ਅਤੇ ਮਰੀਜ਼ਾਂ ਦਾ ਰੈਸਕਿਊ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਮਰੀਜ਼ਾਂ ਨੂੰ ਮੁਫ਼ਤ ਜ਼ਰੂਰੀ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ `ਤੇ 3 ਰੈਪਿਡ ਰਿਸਪਾਂਸ ਟੀਮਾਂ ਬਣਾਈਆਂ ਗਈਆਂ ਹਨ ਜਦਕਿ ਬਲਾਕ ਪੱਧਰ `ਤੇ 19 ਰੈਪਿਡ ਰਿਸਪਾਂਸ ਟੀਮਾਂ ਕੰਮ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸਹੂਲਤ ਅਨੁਸਾਰ 38 ਮੋਬਾਈਲ ਮੈਡੀਕਲ ਟੀਮਾਂ ਬਣਾਈਆਂ ਗਈਆਂ ਹਨ ਜੋ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਆਪਣੀਆਂ ਮੈਡੀਕਲ ਸੇਵਾਵਾਂ ਦੇ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਸਿਹਤ ਵਿਭਾਗ ਦੀਆਂ 6 ਜਦਕਿ 108 ਵਾਲੀਆਂ 18 ਐਂਬੂਲੈਂਸ ਲੋਕਾਂ ਦੀ ਸੇਵਾ ਵਿੱਚ ਮੌਜੂਦ ਹਨ। ਉਨ੍ਹਾਂ ਦੱਸਿਆ ਕਿ ਮਰੀਜ਼ਾਂ ਨੂੰ ਸਾਰੀਆਂ ਦਵਾਈਆਂ ਮੁਫਤ ਦਿੱਤੀਆ ਜਾ ਰਹੀਆਂ ਹਨ।

ਇਹ ਵੀ ਪੜ੍ਹੋ ਹਰਿਆਣਾ ਸਰਕਾਰ ਨੂੰ ਕਹਿ ਕੇ ਘੱਗਰ ਨੂੰ ਚੌੜਾ ਕਰਨ ਸਬੰਧੀ ਅਦਾਲਤੀ ਸਟੇਅ ਹਟਵਾਏ ਕੇਂਦਰ ਸਰਕਾਰ: ਹਰਪਾਲ ਸਿੰਘ ਚੀਮਾ

ਪਾਣੀ ਦੀ ਸੈਂਪਲਿੰਗ ਲਈ ਟੀਮਾਂ ਨੂੰ ਆਨ ਸਪੋਟ ਵਾਟਰ ਟੈਸਟਿੰਗ ਕਿੱਟਾਂ ਦਿੱਤੀਆ ਗਈਆ ਹਨ, ਜਿਸ ਨਾਲ ਮੌਕੇ `ਤੇ ਹੀ ਪੀਣ ਵਾਲੇ ਪਾਣੀ ਦੀ ਗੁਣਵੱਤਾ ਚੈਕ ਕੀਤੀ ਜਾ ਰਹੀ ਹੈ। ਸਿਹਤ ਵਿਭਾਗ ਵੱਲੋਂ ਪਾਣੀ ਦੀ ਕਲੋਰੀਨੇਸ਼ਨ ਕੀਤੀ ਜਾ ਰਹੀ ਹੈ।ਇਸ ਮੌਕੇ ਸਿਹਤ ਮੰਤਰੀ ਦੇ ਨਾਲ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਰੁਪਿੰਦਰਜੀਤ ਸੈਣੀ, ਜ਼ਿਲ੍ਹਾ ਯੋਜਨਾ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ, ਚੇਅਰਮੈਨ ਬਲਵਿੰਦਰ ਸਿੰਘ ਹਰੂਵਾਲ, ਐੱਸ.ਡੀ.ਐੱਮ ਕਲਾਨੌਰ ਜਯੋਤਸਨਾ ਸਿੰਘ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਡਾ. ਅਦਿੱਤਯ ਸ਼ਰਮਾ, ਐੱਸ.ਡੀ.ਐੱਮ. ਫਤਹਿਗੜ੍ਹ ਚੂੜੀਆਂ ਗੁਰਮੰਦਰ ਸਿੰਘ, ਤਹਿਸੀਲਦਾਰ ਰਜਿੰਦਰ ਸਿੰਘ, ਜ਼ਿਲ੍ਹਾ ਮੀਡੀਆ ਇੰਚਾਰਜ ਮੁਖਦੇਵ ਸਿੰਘ ਆਲੋਵਾਲ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਕੈਬਨਿਟ ਮੰਤਰੀ ਬਲਜੀਤ ਕੌਰ ਨੇ ਫਾਜ਼ਿਲਕਾ ਪਹੁੰਚ ਕੇ ਵੰਡੀ ਰਾਹਤ ਸਮੱਗਰੀ,ਬਿਰਧ ਆਸ਼ਰਮ ਹੜ ਪੀੜਤ ਬਜ਼ੁਰਗਾਂ ਲਈ ਖੋਲੇ

0

 👉ਕਿਹਾ ਸਰਕਾਰ ਵੱਲੋਂ ਰਾਹਤ ਕਾਰਜਾਂ ਲਈ ਫੰਡ ਦੀ ਨਹੀਂ ਕੋਈ ਘਾਟ, 70 ਲੱਖ ਰੁਪਏ ਦੀ ਰਾਹਤ ਸਮੱਗਰੀ ਫਾਜ਼ਿਲਕਾ ਵਿੱਚ ਵੰਡੀ
Fazilka News:ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਫਾਜ਼ਿਲਕਾ ਜ਼ਿਲੇ ਦੇ ਪਿੰਡ ਨੂਰ ਸ਼ਾਹ ਨੇੜੇ ਚੰਦ ਭਾਨ ਡਰੇਨ ਦੇ ਕੋਲ ਹੜ ਪ੍ਰਭਾਵਿਤ ਲੋਕਾਂ ਨਾਲ ਮਿਲ ਕੇ ਆਪਣੇ ਹੱਥੀਂ ਰਾਹਤ ਸਮੱਗਰੀ ਵੰਡੀ ਅਤੇ ਉਨ੍ਹਾਂ ਦਾ ਹੌਸਲਾ ਵਧਾਇਆ। ਇਸ ਦੌਰੇ ਦੌਰਾਨ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਅਬੋਹਰ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।ਗੱਲਬਾਤ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜ ਪੀੜਤਾਂ ਦੀ ਸਹਾਇਤਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਰਾਹਤ ਕਾਰਜਾਂ ਲਈ ਫੰਡ ਦੀ ਕੋਈ ਘਾਟ ਨਹੀਂ ਹੈ।

ਇਹ ਵੀ ਪੜ੍ਹੋ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਹੁਣ ਤੱਕ 14936 ਵਿਅਕਤੀ ਬਾਹਰ ਕੱਢੇ: ਹਰਦੀਪ ਸਿੰਘ ਮੁੰਡੀਆਂ

ਉਨ੍ਹਾਂ ਦੱਸਿਆ ਕਿ ਫਾਜ਼ਿਲਕਾ ਹਲਕੇ ਵਿੱਚ ਹੁਣ ਤੱਕ 70 ਲੱਖ ਰੁਪਏ ਤੋਂ ਵੱਧ ਦੀ ਰਾਹਤ ਸਮੱਗਰੀ ਵੰਡ ਚੁੱਕੀ ਹੈ, ਜਿਸ ਵਿੱਚ 4558 ਰਾਸ਼ਨ ਕਿੱਟਾਂ ਅਤੇ 2017 ਬੈਗ ਕੈਟਲ ਫੀਡ ਸ਼ਾਮਲ ਹਨ। ਮਹਿਲਾਵਾਂ ਲਈ ਸੈਨਟਰੀ ਪੈਡ ਅਤੇ ਮੱਛਰਦਾਨੀਆਂ ਦੀ ਵੰਡ ਵੀ ਕੀਤੀ ਗਈ ਹੈ।ਡਾ. ਬਲਜੀਤ ਕੌਰ ਨੇ ਹੋਰ ਦੱਸਿਆ ਕਿ ਬਿਰਧ ਆਸ਼ਰਮ ਹੜ ਪੀੜਤ ਬਜ਼ੁਰਗਾਂ ਲਈ ਖੋਲ੍ਹੇ ਗਏ ਹਨ ਅਤੇ ਰਾਹਤ ਕੈਂਪਾਂ ਵਿੱਚ ਲੋਕਾਂ ਨੂੰ ਹਰ ਸੁਵਿਧਾ ਪ੍ਰਦਾਨ ਕੀਤੀ ਜਾ ਰਹੀ ਹੈ। ਦਿਵਿਆਂਗ ਜਨਾਂ ਨੂੰ ਖਾਸ ਤਰਜੀਹ ਦੇ ਆਧਾਰ ‘ਤੇ ਸੁਰੱਖਿਅਤ ਥਾਵਾਂ ‘ਤੇ ਭੇਜਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ  ਹੜ੍ਹਾਂ ਦਾ ਕਹਿਰ; ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ, ਮੰਗੇ 60 ਹਜ਼ਾਰ ਕਰੋੜ

ਉਨ੍ਹਾਂ ਅੱਗੇ ਕਿਹਾ ਕਿ ਬਾਰਿਸ਼ ਦਾ ਪਾਣੀ ਘਟਣ ਤੋਂ ਬਾਅਦ ਗਿਰਦਾਵਰੀ ਕਰਵਾ ਕੇ ਨੁਕਸਾਨ ਦੀ ਪੂਰੀ ਭਰਪਾਈ ਕੀਤੀ ਜਾਵੇਗੀ।ਦੌਰੇ ਤੋਂ ਪਹਿਲਾਂ ਮੰਤਰੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਅਤੇ ਹੋਰ ਅਧਿਕਾਰੀਆਂ ਨਾਲ ਰਾਹਤ ਕਾਰਜਾਂ ਦੀ ਸਮੀਖਿਆ ਕੀਤੀ। ਉਨ੍ਹਾਂ ਵਲੰਟੀਅਰਾਂ ਨਾਲ ਵੀ ਮੁਲਾਕਾਤ ਕੀਤੀ ਅਤੇ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਸਾਰੇ ਮਿਲ ਕੇ ਹੜ ਪੀੜਤਾਂ ਦਾ ਹੌਸਲਾ ਬਣਾਉਣਗੇ। ਪਿੰਡ ਨੂਰ ਸ਼ਾਹ ਦੇ ਦੌਰੇ ਦੌਰਾਨ ਡਾ. ਬਲਜੀਤ ਕੌਰ ਅਤੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਬੰਨ੍ਹ ਕਿਨਾਰੇ ਹੜ ਪੀੜਤ ਲੋਕਾਂ ਦੇ ਨਾਲ ਲੰਗਰ ਛਕਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Salon firing case: ਪ੍ਰਭ ਦਾਸੂਵਾਲ-ਗੋਪੀ ਘਣਸ਼ਾਮਪੁਰ ਗੈਂਗ ਦੇ ਦੋ ਸਾਥੀ ਤਰਨਤਾਰਨ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲਾਂ ਬਰਾਮਦ

0

TarnTaran News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਇੱਕ ਵੱਡੀ ਸਫਲਤਾ ਵਿੱਚ, ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਤਰਨਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਪੱਟੀ ਤਰਨਤਾਰਨ ਦੇ ਇੱਕ ਸੈਲੂਨ ਵਿੱਚ ਹਾਲ ਹੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਪ੍ਰਭ ਦਾਸੂਵਾਲ-ਗੋਪੀ ਘਣਸ਼ਾਮਪੁਰ ਗੈਂਗ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ।ਦੱਸਣਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ ਗਾਂਧੀ, ਵਾਸੀ ਖਡੂਰ ਸਾਹਿਬ, ਤਰਨਤਾਰਨ ਅਤੇ ਜਸਕਰਨ ਉਰਫ ਕਰਨ, ਵਾਸੀ ਪਿੰਡ ਫੈਲੋਕੇ, ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ.30 ਬੋਰ ਦੇ ਤਿੰਨ ਦੇਸੀ ਪਿਸਤੌਲ ਵੀ ਬਰਾਮਦ ਕੀਤੇ ਹਨ।

ਇਹ ਵੀ ਪੜ੍ਹੋ  ਪੰਚਾਇਤ ਫੰਡਾਂ ਵਿੱਚ ਲੱਖਾਂ ਦਾ ਗਬਨ ਕਰਨ ਵਾਲਾ BDPO ਅਤੇ Ex Sarpanch ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਜਾਣਕਾਰੀ ਅਨੁਸਾਰ, 24 ਅਗਸਤ, 2025 ਨੂੰ ਰਾਤ 11.30 ਵਜੇ ਦੇ ਕਰੀਬ, ਤਿੰਨ ਬਾਈਕ ਸਵਾਰ ਵਿਅਕਤੀਆਂ ਨੇ ਪੱਟੀ ਤਰਨਤਾਰਨ ਦੇ ਇੱਕ ਸੈਲੂਨ ‘ਤੇ ਗੋਲੀਆਂ ਚਲਾਈਆਂ। ਸੈਲੂਨ ਦੇ ਮਾਲਕ ਨੂੰ ਪਿਛਲੇ ਕੁਝ ਮਹੀਨਿਆਂ ਤੋਂ ਅਣਪਛਾਤੇ ਮੋਬਾਈਲ ਨੰਬਰਾਂ ਤੋਂ ਫਿਰੌਤੀ ਲਈ ਕਾਲ ਆ ਰਹੇ ਸਨ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵੇਂ ਦੋਸ਼ੀ ਗੋਪੀ ਘਣਸਾਮਪੁਰੀਆ ਗੈਂਗ ਦੇ ਵਿਦੇਸ਼ੀ ਗੈਂਗਸਟਰ ਪ੍ਰਭ ਦਾਸੂਵਾਲ ਦੇ ਸੰਪਰਕ ਵਿੱਚ ਸਨ ਅਤੇ ਪੈਸੇ ਵਸੂਲਣ ਲਈ ਉਸਦੇ ਨਿਰਦੇਸ਼ਾਂ ‘ਤੇ ਗੋਲੀਬਾਰੀ ਕੀਤੀ ਸੀ। ਉਨ੍ਹਾਂ ਕਿਹਾ ਕਿ ਦੋਵੇਂ ਦੋਸ਼ੀ ਪੰਜਾਬ ਵਿੱਚ ਸਨਸਨੀਖੇਜ਼ ਅਪਰਾਧ ਕਰਨ ਦੀ ਯੋਜਨਾ ਬਣਾ ਰਹੇ ਸਨ ਅਤੇ ਅਕਸਰ ਆਪਣਾ ਸਥਾਨ ਬਦਲਦੇ ਰਹਿੰਦੇ ਸਨ।ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ ਤਾਂ ਜੋ ਸਮੁੱਚੇ ਨੈੱਟਵਰਕ ਦਾ ਪਤਾ ਲਗਾਇਆ ਜਾ ਸਕੇ।

ਇਹ ਵੀ ਪੜ੍ਹੋ  ਜਲੰਧਰ ਤੋਂ ਬਦਨਾਮ ਨਸ਼ਾ ਤਸਕਰ 3.5 ਕਿਲੋ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਨ੍ਹਾਂ ਦੋਵਾਂ ਸ਼ੱਕੀ ਅਪਰਾਧੀਆਂ ਬਾਰੇ ਰਾਜ ਵਿੱਚ ਸਨਸਨੀਖੇਜ਼ ਅਪਰਾਧ ਕਰਨ ਦੀ ਸਾਜ਼ਿਸ਼ ਰਚਣ ਸਬੰਧੀ ਵਿਸ਼ੇਸ਼ ਜਾਣਕਾਰੀ ਮਿਲੀ ਸੀ। ਉਨ੍ਹਾਂ ਕਿਹਾ ਕਿ ਇਸ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਏਜੀਟੀਐਫ ਪੰਜਾਬ ਦੀਆਂ ਟੀਮਾਂ ਨੇ ਤਰਨਤਾਰਨ ਪੁਲਿਸ ਨਾਲ ਮਿਲ ਕੇ ਸਰਹਾਲੀ ਰੋਡ, ਕੈਰੋਂ ਤਰਨਤਾਰਨ ਤੋਂ ਦੋਵਾਂ ਮੁਲਜ਼ਮਾਂ ਨੂੰ ਸਫਲਤਾਪੂਰਵਕ ਗ੍ਰਿਫ਼ਤਾਰ ਕਰ ਲਿਆ ਹੈ।ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਤਰਨਤਾਰਨ ਦੀਪਕ ਪਾਰੀਕ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਦਾ ਪੁਰਾਣਾ ਅਪਰਾਧਿਕ ਪਿਛੋਕੜ ਹੈ ਅਤੇ ਉਨ੍ਹਾਂ ਖ਼ਿਲਾਫ਼ ਕਤਲ, ਚੋਰੀ ਅਤੇ ਅਸਲਾ ਐਕਟ ਆਦਿ ਦੇ ਕਈ ਮਾਮਲੇ ਦਰਜ ਹਨ।ਐਸਐਸਪੀ ਨੇ ਕਿਹਾ ਕਿ ਇਸ ਸਬੰਧੀ ਕੇਸ ਥਾਣਾ ਸਿਟੀ ਪੱਟੀ ਤਰਨਤਾਰਨ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 125, 308(4) ਅਤੇ 324(2) ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਤਹਿਤ ਐਫਆਈਆਰ ਨੰਬਰ 131 ਮਿਤੀ 25/08/2025 ਪਹਿਲਾਂ ਹੀ ਦਰਜ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Punjab Police ਨੇ ਸੁਰੱਖਿਆ ਅਦਾਰਿਆਂ ‘ਤੇ ਸੰਭਾਵੀ ਹਮਲੇ ਨੂੰ ਟਾਲਿਆ; ਦੋ ਬੀ.ਕੇ.ਆਈ. ਕਾਰਕੁਨ ਹੈਂਡ ਗ੍ਰਨੇਡ ਅਤੇ ਪਿਸਤੌਲ ਸਮੇਤ ਗ੍ਰਿਫ਼ਤਾਰ

0

Amritsar News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਪਠਾਨਕੋਟ, ਸੀਆਈ ਲੁਧਿਆਣਾ ਅਤੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਸਾਂਝੇ ਤੌਰ ‘ਤੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਸੂਬੇ ਵਿੱਚ ਹੋਣ ਵਾਲੀਆਂ ਅੱਤਵਾਦੀ ਗਤੀਵਿਧੀਆਂ ਨੂੰ ਨਾਕਾਮ ਕਰ ਦਿੱਤਾ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਦੱਸਣਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਰਵਣ ਕੁਮਾਰ, ਵਾਸੀ ਪਿੰਡ ਮੱਲ੍ਹੀਆਂ, ਗੁਰਦਾਸਪੁਰ ਅਤੇ ਬਲਵਿੰਦਰ ਸਿੰਘ, ਵਾਸੀ ਜਕੜੀਆ, ਗੁਰਦਾਸਪੁਰ ਵਜੋਂ ਹੋਈ ਹੈ। ਤਲਾਸ਼ੀ ਦੌਰਾਨ ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਆਰਗੇਸ ਹੈਂਡ ਗ੍ਰਨੇਡ ਅਤੇ ਤਿੰਨ ਜ਼ਿੰਦਾ ਕਾਰਤੂਸ ਸਮੇਤ .30 ਬੋਰ ਸਟਾਰ ਮਾਰਕ ਦਾ ਪਿਸਤੌਲ ਬਰਾਮਦ ਕੀਤਾ ਹੈ।

ਇਹ ਵੀ ਪੜ੍ਹੋ  ਜਲੰਧਰ ਤੋਂ ਬਦਨਾਮ ਨਸ਼ਾ ਤਸਕਰ 3.5 ਕਿਲੋ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

ਦੱਸਣਯੋਗ ਹੈ ਕਿ ਇਹ ਕਾਰਵਾਈ, ਸੀਆਈ ਪਠਾਨਕੋਟ ਨੇ ਦੋ ਨਾਬਾਲਗਾਂ ਸਮੇਤ ਚਾਰ ਮੈਂਬਰਾਂ ਵਾਲੇ ਇੱਕੋ ਨੈੱਟਵਰਕ ਦੇ ਮਾਡਿਊਲ ਦਾ ਪਰਦਾਫਾਸ਼ ਕਰਕੇ ਟਾਰਗੇਟ ਕਿਲਿੰਗ ਨੂੰ ਟਾਲਣ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ .30 ਬੋਰ ਸਟਾਰ ਮਾਰਕ ਪਿਸਤੌਲ ਬਰਾਮਦ ਕਰਨ ਦੇ ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ ਅਮਲ ‘ਚ ਲਿਆਂਦੀ ਗਈ ਹੈ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰਾਂ, ਜਿਨ੍ਹਾਂ ਨੂੰ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਸਮਰਥਨ ਪ੍ਰਾਪਤ ਹੈ, ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਵਿਚੋਲੇ ਜ਼ਰੀਏ ਇਨ੍ਹਾਂ ਹੈਂਡਲਰਾਂ ਨਾਲ ਜਾਣੂ ਕਰਵਾਇਆ ਗਿਆ ਸੀ।ਡੀਜੀਪੀ ਨੇ ਕਿਹਾ ਕਿ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨੈੱਟਵਰਕ ਨਾਲ ਜੁੜੇ ਹੋਰਨਾਂ ਮੈਂਬਰਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਫੜਨ ਲਈ ਕੋਸ਼ਿਸ਼ ਜਾਰੀ ਹੈ।ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੀਆਈ ਪਠਾਨਕੋਟ ਸੁਖਮਿੰਦਰ ਸਿੰਘ ਮਾਨ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਵੱਖ-ਵੱਖ ਸੁਰੱਖਿਆ ਅਦਾਰਿਆਂ ਦੀ ਰੇਕੀ ਕਰਨ ਅਤੇ ਇਸ ਕਾਰਵਾਈ ਨੂੰ ਅੰਜਾਮ ਦੇਣ ਲਈ ਉਨ੍ਹਾਂ ਨੂੰ ਵਿਸਫੋਟਕ ਅਤੇ ਫੰਡ ਮੁਹੱਈਆ ਕਰਵਾਏ ਗਏ ਸਨ।

ਇਹ ਵੀ ਪੜ੍ਹੋ  Bathinda news; ਐਸ਼ਪ੍ਰਸਤੀ ਲਈ ਲੁੱਟਾਂ-ਖੋਹਾਂ ਕਰਦਾ ਬਠਿੰਡੇ ਦੇ ਨਾਮੀ ਮੈਡੀਕਲ ਸਟੋਰ ਦਾ ਮਾਲਕ ਸਾਥੀਆਂ ਸਹਿਤ ਗ੍ਰਿਫਤਾਰ

ਉਨ੍ਹਾਂ ਅੱਗੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਇਨਕ੍ਰਿਪਟਡ ਐਪਸ ਅਤੇ ਵਰਚੁਅਲ ਫ਼ੋਨ ਨੰਬਰਾਂ ਦੀ ਵਰਤੋਂ ਕਰਕੇ ਆਪਣੇ ਹੈਂਡਲਰਾਂ ਨਾਲ ਸੰਚਾਰ ਕਰ ਰਹੇ ਸਨ।ਏਆਈਜੀ ਨੇ ਕਿਹਾ ਕਿ ਇਸ ਬੀਕੇਆਈ ਸਮਰਥਿਤ ਸਮੁੱਚੇ ਨੈੱਟਵਰਕ ਦਾ ਪਤਾ ਲਗਾਉਣ ਅਤੇ ਗ੍ਰਿਫ਼ਤਾਰ ਵਿਅਕਤੀਆਂ ਦੁਆਰਾ ਕੀਤੇ ਗਏ ਪਿਛਲੇ ਅਪਰਾਧਾਂ ਦੀ ਜਾਂਚ ਕਰਨ ਲਈ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।ਇਸ ਸਬੰਧੀ ਕੇਸ ਪੁਲਿਸ ਸਟੇਸ਼ਨ ਐਸਐਸਓਸੀ ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25, ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61 (2) ਅਤੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4 ਅਤੇ 5 ਤਹਿਤ ਐਫਆਈਆਰ ਨੰਬਰ 48 ਮਿਤੀ 30.08.2025 ਨੂੰ ਦਰਜ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਹਰਿਆਣਾ ਸਰਕਾਰ ਨੂੰ ਕਹਿ ਕੇ ਘੱਗਰ ਨੂੰ ਚੌੜਾ ਕਰਨ ਸਬੰਧੀ ਅਦਾਲਤੀ ਸਟੇਅ ਹਟਵਾਏ ਕੇਂਦਰ ਸਰਕਾਰ: ਹਰਪਾਲ ਸਿੰਘ ਚੀਮਾ

0

Khanouri/Moonak News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਘੱਗਰ ਦਰਿਆ ਕਾਰਨ ਵਾਰ-ਵਾਰ ਪੈਦਾ ਹੁੰਦੀ ਸੰਭਾਵੀ ਹੜ੍ਹਾਂ ਦੀ ਸਥਿਤੀ ਦੇ ਪੱਕੇ ਹੱਲ ਲਈ ਵਚਨਬੱਧ ਹੈ ਤੇ ਇਸ ਦਰਿਆ ਨੂੰ ਚੌੜਾ ਕਰ ਕੇ ਇਸ ਦਾ ਸਥਾਈ ਹੱਲ ਹੋ ਸਕਦਾ ਹੈ ਪਰ ਗੁਆਂਢੀ ਸੂਬੇ ਹਰਿਆਣਾ ਵੱਲੋਂ ਘੱਗਰ ਦਰਿਆ ਦੇ ਪੰਜਾਬ ਵਿਚਲੇ ਕੁਝ ਹਿੱਸੇ, ਮਕਰੌੜ ਸਾਹਿਬ ਤੋਂ ਕੜੈਲ ਤਕ, ਨੂੰ ਚੌੜਾ ਕੀਤੇ ਜਾਣ ਦੇ ਮਾਮਲੇ ਸਬੰਧੀ ਮਾਣਯੋਗ ਸੁਪਰੀਮ ਕੋਰਟ ਤੋਂ ਸਟੇਅ ਲਏ ਜਾਣ ਕਰ ਕੇ ਇਹ ਕਾਰਜ ਸਿਰੇ ਨਹੀਂ ਚੜ੍ਹ ਰਿਹਾ। ਪੰਜਾਬ ਦੇ ਲੋਕਾਂ ਦੀ ਹੁੰਦੀ ਖੁਆਰੀ ਦੇ ਪੱਕੇ ਹੱਲ ਲਈ ਜ਼ਰੂਰੀ ਹੈ ਕਿ ਕੇਂਦਰ ਸਰਕਾਰ ਲੋਕਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਹਰਿਆਣਾ ਸਰਕਾਰ ਨੂੰ ਕਹਿ ਕੇ ਇਸ ਮਾਮਲੇ ਸਬੰਧੀ ਸਟੇਅ ਵਾਪਸ ਕਰਵਾਏ ਤਾਂ ਜੋ ਪੰਜਾਬ ਸਰਕਾਰ ਲੋਕਾਂ ਦੀ ਹਿਫਾਜ਼ਤ ਹਿਤ ਇਸ ਦਰਿਆ ਨੂੰ ਚੌੜਾ ਕਰ ਕੇ ਇਸ ਦੇ ਕੰਢੇ ਮਜ਼ਬੂਤ ਕਰ ਸਕੇ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿੱਤ ਮੰਤਰੀ, ਪੰਜਾਬ, ਸ. ਹਰਪਾਲ ਸਿੰਘ ਚੀਮਾ ਨੇ ਖਨੌਰੀ ਹੈੱਡਵਰਕਸ ਵਿਖੇ ਘੱਗਰ ਦਰਿਆ ਦੀ ਸਥਿਤੀ ਦਾ ਜਾਇਜ਼ਾ ਲੈਣ ਮੌਕੇ ਕੀਤਾ।

ਇਹ ਵੀ ਪੜ੍ਹੋ  ਪੰਚਾਇਤ ਫੰਡਾਂ ਵਿੱਚ ਲੱਖਾਂ ਦਾ ਗਬਨ ਕਰਨ ਵਾਲਾ BDPO ਅਤੇ Ex Sarpanch ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਕੇਵਲ ਸੁਚੇਤ ਰਹਿਣ ਅਤੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅੱਜ ਘੱਗਰ ਦਰਿਆ ਵਿੱਚ ਪਾਣੀ ਦਾ ਪੱਧਰ 743.7 ਫੁੱਟ ਹੈ ਤੇ ਖਤਰੇ ਦਾ ਨਿਸ਼ਾਨ 748 ਫੁੱਟ ਹੈ ਅਤੇ ਹਾਲਾਤ ਪੂਰੀ ਤਰ੍ਹਾਂ ਕਾਬੂ ਵਿੱਚ ਹਨ।ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ। ਮਿੱਟੀ ਤੇ ਰੇਤੇ ਦੀਆਂ 02 ਲੱਖ ਬੋਰੀਆਂ ਤਿਆਰ ਰੱਖੀਆਂ ਗਈਆਂ ਹਨ। ਸਾਲ 2023 ਵਿੱਚ ਜਿੱਥੇ ਜਿੱਥੇ ਪਾੜ ਪਏ ਸਨ, ਉਨ੍ਹਾਂ ਥਾਵਾਂ ਨੂੰ ਉਚੇਚੇ ਤੌਰ ਉੱਤੇ ਮਜ਼ਬੂਤ ਕੀਤਾ ਗਿਆ ਹੈ ਅਤੇ ਕੰਢੇ ਵੀ ਚੌੜੇ ਕੀਤੇ ਗਏ ਹਨ ਤਾਂ ਲੋੜ ਪੈਣ ਉੱਤੇ ਮਸ਼ੀਨਰੀ ਸੌਖੇ ਢੰਗ ਉਨ੍ਹਾਂ ਉੱਪਰ ਚੱਲ ਸਕੇ।ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਸਮਾਂ ਇੱਕ ਦੂਜੇ ਦੀ ਬਾਂਹ ਫੜਨ ਦਾ ਹੈ। ਇਸ ਲਈ ਹਰ ਵਿਅਕਤੀ ਕਿਸੇ ਵੀ ਲੋੜਵੰਦ ਲਈ ਜੋ ਵੀ ਕਰ ਸਕਦਾ ਹੈ, ਉਹ ਜ਼ਰੂਰ ਕਰੇ।

ਇਹ ਵੀ ਪੜ੍ਹੋ  ਹੜ੍ਹਾਂ ਦਾ ਕਹਿਰ; ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ, ਮੰਗੇ 60 ਹਜ਼ਾਰ ਕਰੋੜ

ਪੰਜਾਬ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਤਾਂ ਲੋੜੀਂਦੇ ਪ੍ਰਬੰਧ ਕੀਤੇ ਹੀ ਗਏ ਹਨ ਪਰ ਆਮ ਲੋਕ ਵੀ ਅੱਗੇ ਵੱਧ ਕੇ ਇੱਕ ਦੂਜੇ ਦਾ ਵੱਧ ਤੋਂ ਵੱਧ ਸਾਥ ਦੇਣ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਉੱਤੇ ਯਕੀਨ ਨਾ ਕਰਨ ਜੇਕਰ ਕਿਸੇ ਕਿਸਮ ਦੀ ਦਿੱਕਤ ਆਉਂਦੀ ਹੈ ਤਾਂ ਫੌਰੀ ਪਿੰਡ ਦੀ ਪੰਚਾਇਤ ਨਾਲ ਰਾਬਤਾ ਕੀਤਾ ਜਾਵੇ ਤੇ ਅੱਗੇ ਪੰਚਾਇਤ ਫੌਰੀ ਤੌਰ ਉੱਤੇ ਸਿਵਲ ਜਾਂ ਪੁਲੀਸ ਪ੍ਰਸ਼ਾਸਨ ਦੇ ਕਿਸੇ ਵੀ ਅਧਿਕਾਰੀ ਨਾਲ ਰਾਬਤਾ ਕਰੇ ਤਾਂ ਜੋ ਮੁਕਸ਼ਲ ਦਾ ਹੱਲ ਫੌਰੀ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਨੁਮਾਇੰਦੇ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਫੀਲਡ ਵਿੱਚ ਮੌਜੂਦ ਹਨ ਤੇ ਕਿਸੇ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਨੇ ਦੱਸਿਆ ਕਿ ਸੰਭਾਵੀ ਹੜ੍ਹਾਂ ਸਬੰਧੀ ਜ਼ਿਲ੍ਹੇ ਵਿਚਲੇ ਫਲਡ ਕੰਟਰੋਲ ਰੂਮ ਨੰਬਰਾਂ ਸਿੰਚਾਈ ਵਿਭਾਗ 87250-29785, ਜ਼ਿਲ੍ਹਾ ਪ੍ਰਸ਼ਾਸਨ 01672-234196 ‘ਤੇ ਰਾਬਤਾ ਕੀਤਾ ਜਾ ਸਕਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਚਾਇਤ ਫੰਡਾਂ ਵਿੱਚ ਲੱਖਾਂ ਦਾ ਗਬਨ ਕਰਨ ਵਾਲਾ BDPO ਅਤੇ Ex Sarpanch ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

0

Amritsar News:ਪੰਜਾਬ ਵਿਜੀਲੈਂਸ ਬਿਊਰੋ ਨੇ ਐਤਵਾਰ ਨੂੰ ਇੱਕ ਵੱਡੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਜ਼ਿਲ੍ਹੇ ਦੇ ਜੰਡਿਆਲਾ ਗੁਰੂ ਦੇ ਤਤਕਾਲੀ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਲਖਬੀਰ ਸਿੰਘ, ਜੋ ਮੌਜੂਦਾ ਸਮੇਂ ਜ਼ਿਲ੍ਹਾ ਫਿਰੋਜ਼ਪੁਰ ਦੇ ਬਲਾਕ ਘੱਲ ਖੁਰਦ ਵਿਖੇ ਤਾਇਨਾਤ ਹੈ ਅਤੇ ਜ਼ਿਲ੍ਹਾ ਅੰਮ੍ਰਿਤਸਰ ਦੀ ਗ੍ਰਾਮ ਪੰਚਾਇਤ ਗਹਿਰੀ ਮੰਡੀ ਦੇ ਸਾਬਕਾ ਸਰਪੰਚ ਮਨਜਿੰਦਰ ਸਿੰਘ ਨੂੰ 24,69,949 ਰੁਪਏ ਦੇ ਪੰਚਾਇਤੀ ਫੰਡਾਂ ਦੇ ਗਬਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ ਜਲੰਧਰ ਤੋਂ ਬਦਨਾਮ ਨਸ਼ਾ ਤਸਕਰ 3.5 ਕਿਲੋ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

ਇਸ ਸਬੰਧੀ ਜਾਣਕਾਰੀ ਦਿੰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਪਿੰਡ ਗਹਿਰੀ ਮੰਡੀ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ। ਇਸ ਉਪਰੰਤ ਵਿਜੀਲੈਂਸ ਬਿਊਰੋ ਦੀ ਇੱਕ ਤਕਨੀਕੀ ਟੀਮ ਨੇ ਸਾਲ 2013 ਤੋਂ 2017 ਤੱਕ ਉਕਤ ਗ੍ਰਾਮ ਪੰਚਾਇਤ ਨੂੰ ਪ੍ਰਾਪਤ ਵਿਕਾਸ ਫੰਡਾਂ ਵਿੱਚ ਹੇਰਫੇਰ ਸਬੰਧੀ ਜਾਂਚ ਕੀਤੀ।ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਕਤ ਸਮੇਂ ਦੌਰਾਨ, ਇਸ ਗ੍ਰਾਮ ਪੰਚਾਇਤ ਨੂੰ ਕੁੱਲ 49,21,658 ਰੁਪਏ ਦੇ ਫੰਡ ਪ੍ਰਾਪਤ ਹੋਏ ਅਤੇ ਇਨ੍ਹਾਂ ਵਿੱਚੋਂ ਸਿਰਫ 17,37,900 ਰੁਪਏ ਖਰਚ ਕੀਤੇ ਗਏ।

ਇਹ ਵੀ ਪੜ੍ਹੋ Punjab ਦੇ ਸਕੂਲਾਂ ਵਿਚ ਮੁੜ ਹੋਈਆਂ ਛੁੱਟੀਆਂ, ਹੁਣ ਇਸ ਤਰੀਕ ਨੂੰ ਖੁੱਲਣਗੇ ਸਕੂਲ

ਜਿਸ ਤੋਂ ਸਾਬਤ ਹੁੰਦਾ ਹੈ ਕਿ ਸਰਪੰਚ ਮਨਜਿੰਦਰ ਸਿੰਘ ਨੇ ਤਤਕਾਲੀ ਗ੍ਰਾਮ ਪੰਚਾਇਤ ਸਕੱਤਰ ਕਰਨਜੀਤ ਸਿੰਘ ਅਤੇ ਉਕਤ ਬੀ.ਡੀ.ਪੀ.ਓ. ਲਖਬੀਰ ਸਿੰਘ ਦੀ ਮਿਲੀਭੁਗਤ ਨਾਲ ਅਤੇ ਸਾਜ਼ਿਸ਼ ਤਹਿਤ 24,69,949 ਰੁਪਏ ਦੇ ਫੰਡਾਂ ਦਾ ਗਬਨ ਕੀਤਾ।ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਦੇ ਆਧਾਰ ‘ਤੇ ਉਕਤ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਏ), 13(2) ਅਤੇ ਆਈ.ਪੀ.ਸੀ. ਦੀ ਧਾਰਾ 201, 409, 420, 120-ਬੀ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਅਬਕਾਰੀ ਵਿਭਾਗ ਵੱਲੋਂ ਪ੍ਰੀਮੀਅਮ ਬ੍ਰਾਂਡ ਬੋਤਲਾਂ ਵਿੱਚ ਸਸਤੀ ਸ਼ਰਾਬ ਭਰਨ ਦੇ ਰੈਕੇਟ ਦਾ ਪਰਦਾਫਾਸ਼, ਨਾਜਾਇਜ਼ ਸ਼ਰਾਬ ਕੀਤੀ ਜ਼ਬਤ: ਹਰਪਾਲ ਸਿੰਘ ਚੀਮਾ

0

👉ਲੁਧਿਆਣਾ ਪੂਰਬੀ ਵਿੱਚ ਦੋ ਵੱਖ-ਵੱਖ ਆਪਰੇਸ਼ਨਾਂ ਰਾਹੀਂ ਵੱਡੇ ਸ਼ਰਾਬ ਰੈਕੇਟ ਅਤੇ ਨਾਜਾਇਜ਼ ਸ਼ਰਾਬ ਦੀ ਤਸਕਰੀ ਵਿਰੁੱਧ ਕਾਰਵਾਈ
Chandigarh News:ਨਾਜਾਇਜ਼ ਸ਼ਰਾਬ ਦੇ ਵਪਾਰ ਵਿਰੁੱਧ ਸਖਤ ਕਾਰਵਾਈ ਕਰਦੇ ਹੋਏ, ਪੰਜਾਬ ਅਬਕਾਰੀ ਵਿਭਾਗ ਨੇ 30 ਅਗਸਤ ਨੂੰ ਲੁਧਿਆਣਾ ਪੂਰਬੀ ਰੇਂਜ ਵਿੱਚ ਦੋ ਵੱਡੇ ਆਪਰੇਸ਼ਨ ਚਲਾਏ, ਜਿਸ ਨਾਲ ਪ੍ਰੀਮੀਅਮ ਬ੍ਰਾਂਡ ਬੋਤਲਾਂ ਵਿੱਚ ਸਸਤੀ ਸ਼ਰਾਬ ਭਰਨ ਦੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਜ਼ਬਤ ਕੀਤੀ ਗਈ ਜਿਸ ਵਿੱਚ ਸੂਬੇ ਅੰਦਰ ਤਸਕਰੀ ਰਾਹੀਂ ਲਿਆਂਦੀ ਗਈ ਸ਼ਰਾਬ ਵੀ ਸ਼ਾਮਿਲ ਹੈ।ਇਥੇ ਜਾਰੀ ਇੱਕ ਅਧਿਕਾਰਤ ਬਿਆਨ ਵਿੱਚ ਇਸ ਸਬੰਧੀ ਵੇਰਵੇ ਜਾਰੀ ਕਰਦਿਆਂ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿਸ਼ੇਸ਼ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਅਤੇ ਆਬਕਾਰੀ ਤੇ ਕਰ ਕਮਿਸ਼ਨਰ ਜਤਿੰਦਰ ਜੋਰਵਾਲ ਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀਆਂ ਦੀ ਸਿੱਧੀ ਨਿਗਰਾਨੀ ਹੇਠ ਇਹ ਆਪਰੇਸ਼ਨ ਬਹੁਤ ਤੇਜ਼ੀ ਨਾਲ ਨੇਪਰੇ ਚਾੜ੍ਹੇ ਗਏ। ਉਨ੍ਹਾਂ ਕਿਹਾ ਕਿ ਸਾਡੀਆਂ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੈਰ-ਕਾਨੂੰਨੀ ਸਟਾਕ ਨੂੰ ਜ਼ਬਤ ਕਰਨ ਦੇ ਨਾਲ-ਨਾਲ ਅਪਰਾਧੀਆਂ ਵੱਲੋਂ ਪ੍ਰੀਮੀਅਮ ਬੋਤਲਾਂ ਵਿੱਚ ਘੱਟ ਕੁਆਲਿਟੀ ਦੀ ਸ਼ਰਾਬ ਭਰ ਕੇ ਜਨਤਕ ਸਿਹਤ ਨੂੰ ਖ਼ਤਰੇ ਵਿੱਚ ਪਾਉਣ ਦੇ ਇੱਕ ਨਵੇਂ ਢੰਗ ਦਾ ਪਰਦਾਫਾਸ਼ ਵੀ ਕੀਤਾ।

ਇਹ ਵੀ ਪੜ੍ਹੋ  ਲੋਕਾਂ ਦੇ ਹੜਾਂ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ-ਕੇ.ਏ.ਪੀ ਸਿਨਹਾ

ਉਨ੍ਹਾਂ ਕਿਹਾ ਕਿ ਇਹ ਧੋਖਾਧੜੀ ਦਾ ਸਪੱਸ਼ਟ ਮਾਮਲਾ ਹੈ ਅਤੇ ਖਪਤਕਾਰਾਂ ਦੀ ਸੁਰੱਖਿਆ ਲਈ ਇੱਕ ਗੰਭੀਰ ਖਤਰਾ ਹੈ, ਜਿਸ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਇਨ੍ਹਾਂ ਆਪਰੇਸ਼ਨਾਂ ਤਹਿਤ ਪਹਿਲੀ ਛਾਪੇਮਾਰੀ ਦੌਰਾਨ ਸਥਾਨਕ ਪੁਲਿਸ ਦੇ ਸਹਿਯੋਗ ਨਾਲ ਵਿਭਾਗ ਦੀਆਂ ਇਨਫੋਰਸਮੈਂਟ ਟੀਮਾਂ ਨੇ ਲੁਧਿਆਣਾ ਵਿੱਚ ਚੱਲ ਰਹੇ ਇੱਕ ਅਤਿ-ਆਧੁਨਿਕ ਰੈਕੇਟ ਦਾ ਪਰਦਾਫਾਸ਼ ਕੀਤਾ। ਇਸ ਰੈਕੇਟ ਤਹਿਤ ਮੁਲਜ਼ਮ ਉੱਚ-ਪੱਧਰੀ ਵਿਦੇਸ਼ੀ ਸ਼ਰਾਬ ਦੀਆਂ ਬੋਤਲਾਂ— ਜਿਨ੍ਹਾਂ ਵਿੱਚ ਗਲੇਨਲਿਵਟ, ਜੌਨੀ ਵਾਕਰ ਗੋਲਡ ਲੇਬਲ ਅਤੇ ਸ਼ਿਵਾਸ ਰੀਗਲ ਵਰਗੇ ਬ੍ਰਾਂਡ ਸ਼ਾਮਲ ਸਨ — ਵਿੱਚ ਸਸਤੀ ਇੰਡੀਅਨ ਮੇਡ ਫਾਰੇਨ ਲਿਕਰ (ਆਈ.ਐੱਮ.ਐੱਫ.ਐੱਲ.) ਅਤੇ ਪੰਜਾਬ ਮੀਡੀਅਮ ਲਿਕਰ (ਪੀ.ਐੱਮ.ਐੱਲ.) ਦੀ ਰਿਫਿਲਿੰਗ ਕਰਦੇ ਫੜੇ ਗਏ। ਇਸ ਰੈਕੇਟ ਤਹਿਤ ਖਪਤਕਾਰਾਂ ਨੂੰ ਧੋਖਾ ਦੇਣ ਦੇ ਨਾਲ-ਨਾਲ ਆਬਕਾਰੀ ਡਿਊਟੀ ਦੀ ਚੋਰੀ ਕੀਤੀ ਜਾ ਰਹੀ ਸੀ। ਮੌਕੇ ਤੋਂ ਦੋ ਵਿਅਕਤੀਆਂ ਅਮਿਤ ਵਿਜ ਅਤੇ ਪੰਕਜ ਸੈਣੀ ਨੂੰ ਗ੍ਰਿਫਤਾਰ ਕੀਤਾ ਗਿਆ। ਅਧਿਕਾਰੀਆਂ ਵੱਲੋਂ 106 ਖਾਲੀ ਬੋਤਲਾਂ, 39 ਭਰੀਆਂ ਬੋਤਲਾਂ, ਬੋਤਲਾਂ ਨਾਲ ਸਬੰਧਿਤ ਹੋਰ ਸਾਮਾਨ ਅਤੇ ਇੱਕ ਸਵਿਫਟ ਡਿਜ਼ਾਇਰ ਗੱਡੀ ਜ਼ਬਤ ਕੀਤੀ ਗਈ ਹੈ। ਇਸ ਸਬੰਧੀ ਥਾਣਾ ਡਿਵੀਜ਼ਨ ਨੰ. 3, ਲੁਧਿਆਣਾ ਵਿਖੇ ਐਫ.ਆਈ.ਆਰ. ਦਰਜ ਕਰ ਲਈ ਗਈ ਹੈ ਅਤੇ ਇਸ ਨੈੱਟਵਰਕ ਬਾਰੇ ਪੂਰਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।ਇਸ ਦੌਰਾਨ ਚਲਾਏ ਗਏ ਇੱਕ ਵੱਖਰੇ ਆਪਰੇਸ਼ਨ ਵਿੱਚ, ਅਬਕਾਰੀ ਅਧਿਕਾਰੀਆਂ ਨੇ ਪਿੰਡ ਬੁਰਮਾ (ਸਮਰਾਲਾ) ਵਿੱਚ ਵਿਕਰਮਜੀਤ ਸਿੰਘ ਤੋਂ “ਸਿਰਫ ਚੰਡੀਗੜ੍ਹ ਵਿੱਚ ਵਿਕਰੀ ਲਈ” ਲੇਬਲ ਵਾਲੀਆਂ ਨਾਜਾਇਜ਼ ਸ਼ਰਾਬ ਦੀਆਂ 60 ਬੋਤਲਾਂ ਬਰਾਮਦ ਕੀਤੀਆਂ।

ਇਹ ਵੀ ਪੜ੍ਹੋ  ਹੜ੍ਹਾਂ ਦਾ ਕਹਿਰ; ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ, ਮੰਗੇ 60 ਹਜ਼ਾਰ ਕਰੋੜ

ਇਹ ਖੇਪ ਗੈਰ-ਕਾਨੂੰਨੀ ਢੰਗ ਨਾਲ ਪੰਜਾਬ ਵਿੱਚ ਲਿਆਂਦੀ ਗਈ ਸੀ, ਜਿਸ ਤੋਂ ਬਾਅਦ ਉਸਨੂੰ ਤੁਰੰਤ ਗ੍ਰਿਫਤਾਰ ਕਰ ਲਿਆ ਗਿਆ। ਇਸ ਸਬੰਧੀ ਥਾਣਾ ਸਮਰਾਲਾ ਵਿਖੇ ਪੰਜਾਬ ਆਬਕਾਰੀ ਐਕਟ, 1914 ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।ਅਬਕਾਰੀ ਵਿਭਾਗ ਦੇ ਦ੍ਰਿੜ ਇਰਾਦੇ ਨੂੰ ਦੁਹਰਾਉਂਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਅਬਕਾਰੀ ਵਿਭਾਗ ਗੈਰ-ਕਾਨੂੰਨੀ ਸਪਲਾਈ ਲੜੀ ਨੂੰ ਖਤਮ ਕਰਨ ਅਤੇ ਨਕਲੀ ਤੇ ਡਿਊਟੀ-ਰਹਿਤ ਸ਼ਰਾਬ ਦੇ ਪ੍ਰਚਲਨ ਨੂੰ ਰੋਕਣ ਲਈ ਸੂਬੇ ਭਰ ਵਿੱਚ ਆਪਣੀਆਂ ਸਖਤ ਇਨਫੋਰਸਮੈਂਟ ਮੁਹਿੰਮਾਂ ਜਾਰੀ ਰੱਖੇਗਾ। ਉਨ੍ਹਾਂ ਦੱਸਿਆ ਕਿ ਨਜਾਇਜ਼ ਸ਼ਰਾਬ ਕੱਢਣ ਵਾਲਿਆਂ ਅਤੇ ਤਸਕਰਾਂ ਵਿਰੁੱਧ ਲਗਾਤਾਰ ਛਾਪੇਮਾਰੀ, ਅਚਨਚੇਤ ਜਾਂਚ ਅਤੇ ਅੰਤਰ-ਰਾਜੀ ਕਾਰਵਾਈਆਂ ਜਾਰੀ ਰਹਿਣਗੀਆਂ। ਵਿੱਤ ਮੰਤਰੀ ਨੇ ਨਾਗਰਿਕਾਂ ਨੂੰ ਨਜਾਇਜ਼ ਸ਼ਰਾਬ ਦੇ ਕਾਰੋਬਾਰ ਸਬੰਧੀ ਗਤੀਵਿਧੀਆਂ ਬਾਰੇ ਵੀ ਚੌਕਸ ਰਹਿਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਨਜ਼ਦੀਕੀ ਅਬਕਾਰੀ ਜਾਂ ਪੁਲਿਸ ਅਧਿਕਾਰੀ ਨੂੰ ਦੇਣ ਦੀ ਅਪੀਲ ਕੀਤੀ, ਅਤੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪੰਜਾਬ ਵਿੱਚੋਂ ਨਾਜਾਇਜ਼ ਸ਼ਰਾਬ ਦੇ ਖਤਰੇ ਨੂੰ ਖਤਮ ਕਰਨ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਲੋਕਾਂ ਦੇ ਹੜਾਂ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ-ਕੇ.ਏ.ਪੀ ਸਿਨਹਾ

0

👉ਮੁੱਖ ਸਕੱਤਰ ਪੰਜਾਬ ਵੱਲੋਂ ਅੰਮ੍ਰਿਤਸਰ ਤੇ ਪਠਾਨਕੋਟ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
👉ਕਿਹਾ, ਪੰਜਾਬ ਸਰਕਾਰ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਯਕੀਨੀ ਬਣਾਉਣ ਲਈ ਵਚਨਬੱਧ
Amritsar News:ਪੰਜਾਬ ਦੇ ਮੁੱਖ ਸਕੱਤਰ ਪੰਜਾਬ ਕੇ.ਏ.ਪੀ ਸਿਨਹਾ ਨੇ ਕਿਹਾ ਕਿ ਸੂਬਾ ਸਰਕਾਰ ਸੰਕਟ ਦੀ ਇਸ ਘੜੀ ਲੋਕਾਂ ਦੇ ਨਾਲ ਖੜ੍ਹੀ ਹੈ ਤੇ ਲੋਕਾਂ ਦੇ ਹਰ ਮੁਸ਼ਕਲ ਵਿੱਚ ਸਾਥ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਫਿਲਹਾਲ ਰਾਹਤ ਅਤੇ ਬਚਾਓ ਦੇ ਕਾਰਜ ਜਾਰੀ ਹਨ। ਇਸ ਉਪਰੰਤ ਸਥਿਤੀ ਆਮ ਵਾਂਗ ਹੋਣ ਉਤੇ ਮੁਆਵਜ਼ੇ ਲਈ ਵਿਸ਼ੇਸ਼ ਗਿਰਦਾਵਰੀ ਕਰਕੇ ਹਰੇਕ ਤਰ੍ਹਾਂ ਦੇ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਾਹਤ ਦੇ ਕੰਮਾਂ ਲਈ ਉੱਚ ਤਾਕਤੀ ਕਮੇਟੀ ਬਣਾਈ ਗਈ ਹੈ, ਜਿਸ ਦੇ ਚਲਦੇ ਅੰਮ੍ਰਿਤਸਰ ਜਿਲ੍ਹੇ ਵਿੱਚ ਤਿੰਨ ਸੀਨੀਅਰ ਅਧਿਕਾਰੀ ਇਨਾਂ ਕੰਮਾਂ ਦੀ ਨਿਗਰਾਨੀ ਅਤੇ ਮਦਦ ਲਈ ਭੇਜੇ ਗਏ ਹਨ।ਸ੍ਰੀ ਸਿਨਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਨੇ ਅੱਜ ਅੰਮ੍ਰਿਤਸਰ ਜ਼ਿਲੇ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਅਜਨਾਲਾ, ਰਮਦਾਸ ਅਤੇ ਪਠਾਨਕੋਟ ਦੇ ਬਲਾਕ ਬਮਿਆਲ ਅਤੇ ਨਰੋਟ ਜੈਮਲ ਸਿੰਘ ਵਿਚ ਰਾਵੀ ਦਰਿਆ ਦੇ ਧੁੱਸੀ ਬੰਨ੍ਹ ਦਾ ਦੌਰਾ ਕਰ ਰਹੇ ਸਨ।

ਇਹ ਵੀ ਪੜ੍ਹੋ  ਹੜ੍ਹਾਂ ਦਾ ਕਹਿਰ; ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ, ਮੰਗੇ 60 ਹਜ਼ਾਰ ਕਰੋੜ

ਉਨ੍ਹਾਂ ਪਿੰਡ ਚਮਿਆਰੀ ਵਿਖੇ ਬਣਾਏ ਗਏ ਰਾਹਤ ਕੇਂਦਰ ਵਿੱਚ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ।ਸ੍ਰੀ ਸਿਨਹਾ ਨੇ ਹੜ੍ਹ ਦੇ ਪਾਣੀ ਵਿੱਚ ਘਿਰੇ ਪਿੰਡਾਂ ਵਿੱਚ ਪਹੁੰਚ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਲੋਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਜ਼ਿਲਾ ਪ੍ਰਸ਼ਾਸਨ ਵੱਲੋਂ ਪਿੰਡਾਂ ਵਿੱਚ ਹੁਣ ਤੱਕ ਪਹੁੰਚਾਈ ਗਈ ਰਾਹਤ ਬਾਰੇ ਵੀ ਲੋਕਾਂ ਦੇ ਵਿਚਾਰ ਲਏ।‌ ਕਈ ਪਿੰਡਾਂ ਵਿੱਚ ਉਨ੍ਹਾਂ ਨੇ ਆਪ ਪਹੁੰਚ ਕੇ ਲੋਕਾਂ ਨੂੰ ਰਾਹਤ ਸਮੱਗਰੀ ਦੀ ਵੰਡ ਕੀਤੀ ਅਤੇ ਉਨ੍ਹਾਂ ਨੂੰ ਸੁਰੱਖਿਅਤ ਸਥਾਨਾਂ ਉੱਤੇ ਆਉਣ ਲਈ ਪ੍ਰੇਰਿਆ। ਇਸ ਉਪਰੰਤ ਉਹਨਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਫੌਜ ਦੇ ਅਧਿਕਾਰੀਆਂ ਨਾਲ ਵਿਸਥਾਰ ਵਿੱਚ ਮੀਟਿੰਗ ਕੀਤੀ, ਜਿਸ ਵਿੱਚ ਬਚਾਅ ਅਤੇ ਰਾਹਤ ਲਈ ਅਪਣਾਈ ਗਈ ਰਣਨੀਤੀ ਅਤੇ ਹੁਣ ਤੱਕ ਮਿਲੀ ਕਾਮਯਾਬੀ ਬਾਰੇ ਖੁੱਲ੍ਹ ਕੇ ਵਿਚਾਰ ਚਰਚਾ ਹੋਈ। ਉਹਨਾਂ ਨੇ ਫੌਜ ਦੇ ਜਵਾਨਾਂ, ਐਨ ਡੀ ਆਰ ਐਫ, ਪੁਲਿਸ ਅਤੇ ਸਿਵਿਲ ਪ੍ਰਸ਼ਾਸਨ ਵੱਲੋਂ ਲਗਾਤਾਰ ਕੀਤੇ ਜਾ ਰਹੇ ਕੰਮ ਦੀ ਸਰਾਹਨਾ ਕੀਤੀ।ਮੁੱਖ ਸਕੱਤਰ ਨੇ ਬਮਿਆਲ, ਕੋਲੀਆਂ ਵਿਖੇ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ ਕਰਦਿਆਂ ਕਿਹਾ ਕਿ ਰਾਵੀ ਦਰਿਆ ਵਿਚ ਬਹੁਤ ਜ਼ਿਆਦਾ ਪਾਣੀ ਆਉਣ ਕਾਰਨ ਧੁੱਸੀ ਬੰਨ੍ਹ ਨੂੰ ਨੁਕਸਾਨ ਪਹੁੰਚਿਆ ਹੈ, ਜਿਸ ਕਾਰਨ ਰਾਵੀ ਨਾਲ ਲੱਗਦੇ ਜ਼ਿਲਾ ਪਠਾਨਕੋਟ ਦੇ ਬਹੁਤ ਸਾਰੇ ਪਿੰਡ ਹੜ੍ਹ ਦੀ ਲਪੇਟ ਵਿਚ ਆਏ ਹਨ।

ਇਹ ਵੀ ਪੜ੍ਹੋ  ਜਲੰਧਰ ਤੋਂ ਬਦਨਾਮ ਨਸ਼ਾ ਤਸਕਰ 3.5 ਕਿਲੋ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

ਉਨ੍ਹਾਂ ਕਿਹਾ ਕਿ ਹੁਣ ਦਰਿਆ ਵਿਚ ਪਾਣੀ ਦਾ ਪੱਧਰ ਘਟਿਆ ਹੈ, ਜਿਸ ਕਾਰਨ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਵੀ ਪਾਣੀ ਘਟ ਰਿਹਾ ਹੈ।ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ਨੂੰ ਹੋਰ ਤੇਜ਼ ਕਰਨ ਤਾਂ ਜੋ ਲੋਕਾਂ ਨੂੰ ਵੱਧ ਤੋਂ ਵੱਧ ਰਾਹਤ ਦਿੱਤੀ ਜਾ ਸਕੇ। ਉਨ੍ਹਾਂ ਨੇ ਐਨ. ਡੀ. ਆਰ. ਐਫ, ਸਿਹਤ ਵਿਭਾਗ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਰਾਹਤ ਕੰਮਾਂ ਦਾ ਜਾਇਜ਼ਾ ਲਿਆ।ਇਸ ਮੌਕੇ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ, ਪੰਜਾਬ ਸਰਕਾਰ ਦੀ ਤਰਫੋਂ ਜ਼ਿਲ੍ਹੇ ਵਿੱਚ ਰਾਹਤ ਕੰਮਾਂ ਲਈ ਤੈਨਾਤ ਕੀਤੇ ਗਏ ਪ੍ਰਬੰਧਕੀ ਸਕੱਤਰ ਪੱਧਰ ਦੇ ਅਧਿਕਾਰੀ ਜਿਨਾਂ ਵਿੱਚ ਸ੍ਰੀ ਕਮਲ ਕਿਸ਼ੋਰ ਯਾਦਵ, ਸ੍ਰੀ ਵਰਨ ਰੂਜ਼ਮ ਅਤੇ ਸ੍ਰੀ ਬਸੰਤ ਗਰਗ ਸ਼ਾਮਿਲ ਹਨ, ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ, ਜ਼ਿਲਾ ਪੁਲਿਸ ਮੁਖੀ ਸ ਮਨਿੰਦਰ ਸਿੰਘ, ਡਿਪਟੀ ਕਮਾਂਡਰ ਅਨਿਲ ਤਾਲਕੁਤਰਾ ਐਨਡੀਆਰਐਫ, ਕਰਨਲ ਰੋਬਿਨ ਐਥਨੀ, ਪਠਾਨਕੋਟ ਦੇ ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ, ਐੱਸ.ਐੱਸ.ਪੀ. ਪਠਾਨਕੋਟ ਦਲਜਿੰਦਰ ਸਿੰਘ ਢਿੱਲੋ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਰਦੀਪ ਸਿੰਘ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1907386