Tuesday, May 19, 2026
Home Blog Page 492

AAP ਦੀ ਮਹਿਲਾ ਤੇ ਯੂਥ ਵਿੰਗ ਹੜ੍ਹ ਰਾਹਤ ‘ਚ ਸਭ ਤੋਂ ਅੱਗੇ,ਔਖੀ ਘੜੀ ਵਿਚ ਸਰਕਾਰ ਅਤੇ ਵਰਕਰ ਹੋਏ ਇਕਜੁੱਟ

0

Punjab News: ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਆਮ ਆਦਮੀ ਪਾਰਟੀ ਦੀ ਯੂਥ ਵਿੰਗ ਤੇ ਮਹਿਲਾ ਵਿੰਗ ਲਗਾਤਾਰ ਜ਼ਮੀਨੀ ਪੱਧਰ ‘ਤੇ ਕੰਮ ਕਰ ਰਹੀ ਹੈ। ਨਾਭਾ ਤੋਂ ਲੈ ਕੇ ਪਠਾਨਕੋਟ ਅਤੇ ਗੁਰਦਾਸਪੁਰ ਤੱਕ ਪਾਰਟੀ ਦੇ ਵਰਕਰ ਰਾਹਤ ਸਮੱਗਰੀ ਨਾਲ ਭਰੇ ਵਾਹਨਾਂ ਰਾਹੀਂ ਲੋਕਾਂ ਤੱਕ ਪਹੁੰਚ ਰਹੇ ਹਨ। ਇਹ ਸਿਰਫ਼ ਰਾਜਨੀਤਿਕ ਵਾਅਦਾ ਨਹੀਂ ਸਗੋਂ ਸੱਚੀ ਇਕਤਾ ਦੀ ਤਾਕਤ ਹੈ।ਆਮ ਆਦਮੀ ਪਾਰਟੀ ਦੀ ਯੂਥ ਵਿੰਗ ਪੰਜਾਬ ਦੇ ਲਗਭਗ ਹਰ ਹਲਕੇ ‘ਚ ਕੰਮ ਕਰ ਰਹੀ ਹੈ ਅਤੇ ਹੁਣ ਤੱਕ 200 ਤੋਂ ਵੱਧ ਪਰਿਵਾਰਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ।

ਇਹ ਵੀ ਪੜ੍ਹੋ punjab flood; ਕੇਂਦਰ ਦੀ ਲਾਪਰਵਾਹੀ ਨੇ ਪੰਜਾਬ 37 ਸਾਲਾਂ ਦੇ ਸਭ ਤੋਂ ਭਿਆਨਕ ਹੜ੍ਹਾਂ ਨੂੰ ਹੋਰ ਵੀ ਬਦਤਰ ਬਣਾ ਦਿੱਤਾ: ਬਰਿੰਦਰ ਕੁਮਾਰ ਗੋਇਲ

ਨੌਜਵਾਨ ਵਰਕਰਾਂ ਨੇ ਵਾਅਦਾ ਕੀਤਾ ਹੈ ਕਿ ਉਹ ਤਦ ਤੱਕ ਮੈਦਾਨ ਵਿੱਚ ਰਹਿਣਗੇ ਜਦ ਤੱਕ ਹੜ੍ਹ ਦਾ ਪਾਣੀ ਪੂਰੀ ਤਰ੍ਹਾਂ ਨਹੀਂ ਖਤਮ ਹੋ ਜਾਂਦਾ।ਯੂਥ ਕਲੱਬ ਦੇ ਮੈਂਬਰ ਮੋਢਿਆਂ ‘ਤੇ ਬੋਰੇ ਚੁੱਕ ਕੇ ਪਿੰਡਾਂ ਵਿੱਚ ਰਾਹਤ ਸਮੱਗਰੀ ਪਹੁੰਚਾ ਰਹੇ ਹਨ, ਜਦਕਿ ਮਹਿਲਾ ਵਿੰਗ ਦੀਆਂ ਮੈਂਬਰਾਂ ਔਰਤਾਂ ਤੇ ਬੱਚਿਆਂ ਦੀਆਂ ਖਾਸ ਲੋੜਾਂ ਦਾ ਧਿਆਨ ਰੱਖ ਰਹੀਆਂ ਹਨ। ਇਹ ਮੰਜ਼ਰ ਸਿਰਫ਼ ਮਨੁੱਖਤਾ ਦੀ ਸੇਵਾ ਦਾ ਪ੍ਰਤੀਕ ਨਹੀਂ, ਸਗੋਂ ਇਹ ਵੀ ਦਰਸਾਉਂਦਾ ਹੈ ਕਿ ਰਾਜਨੀਤੀ ਸਿਰਫ਼ ਸੱਤਾ ਤੱਕ ਹੀ ਸੀਮਤ ਨਹੀਂ, ਬਲਕਿ ਸਮਾਜ ਸੇਵਾ ਦਾ ਇੱਕ ਸਾਧਨ ਵੀ ਹੋ ਸਕਦੀ ਹੈ।ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਰਾਹਤ ਅਤੇ ਬਚਾਅ ਕੰਮਾਂ ਨੂੰ ਸਭ ਤੋਂ ਵੱਡੀ ਤਰਜੀਹ ਦਿੱਤੀ ਹੈ।

ਇਹ ਵੀ ਪੜ੍ਹੋ ਪਾਣੀਆਂ ਦੇ ਮੁੱਦੇ ‘ਤੇ ਗਰਮਾਈ ਸਿਆਸਤ, ਹਰਿਆਣਾ ਨੇ ਭਾਖੜਾ ਡੈਮ ਤੋਂ ਆਪਣੇ ਹਿੱਸੇ ਦਾ ਪਾਣੀ ਘਟਾਉਣ ਦੀ ਕੀਤੀ ਮੰਗ

ਪੂਰੇ ਮੰਤਰੀ ਮੰਡਲ ਨੂੰ ਮੈਦਾਨ ਵਿੱਚ ਉਤਾਰ ਕੇ,ਮਾਨ ਸਰਕਾਰ ਨੇ ਇਹ ਸੁਨੇਹਾ ਦਿੱਤਾ ਹੈ ਕਿ ਪੰਜਾਬ ਇਕੱਲਾ ਨਹੀਂ ਹੈ,ਸਰਕਾਰ ਅਤੇ ਸਮਾਜ ਮਿਲ ਕੇ ਹਰ ਸੰਕਟ ਦਾ ਸਾਹਮਣਾ ਕਰਨਗੇ।ਰਾਹਤ ਕੰਮਾਂ ਵਿੱਚ ਯੂਥ ਅਤੇ ਮਹਿਲਾ ਵਿੰਗ ਦੀ ਭੂਮਿਕਾ ਇਹ ਸਾਬਤ ਕਰਦੀ ਹੈ ਕਿ ਆਮ ਆਦਮੀ ਪਾਰਟੀ ਨੌਜਵਾਨਾਂ ਤੇ ਮਹਿਲਾਵਾਂ ਨੂੰ ਸਿਰਫ਼ ਮੌਕਾ ਨਹੀਂ ਦਿੰਦੀ ਸਗੋਂ ਉਨ੍ਹਾਂ ਨੂੰ ਸਮਾਜਕ ਬਦਲਾਅ ਦਾ ਸਾਧਨ ਵੀ ਬਣਾਉਂਦੀ ਹੈ। ਹੜ੍ਹ ਵਾਲੇ ਖੇਤਰਾਂ ਵਿੱਚ ਉਨ੍ਹਾਂ ਦੀ ਮੌਜੂਦਗੀ ਨਾਲ ਲੋਕਾਂ ਨੂੰ ਇਹ ਭਰੋਸਾ ਮਿਲਿਆ ਹੈ ਕਿ ਪੰਜਾਬ ਦੀ ਸੱਚੀ ਤੇ ਸਹਿਯੋਗੀ ਸਰਕਾਰ ਆਪਣੇ ਲੋਕਾਂ ਨੂੰ ਕਦੇ ਵੀ ਇਕੱਲਾ ਨਹੀਂ ਛੱਡੇਗੀ।ਇਹ ਆਫ਼ਤ ਪੰਜਾਬ ਦੀ ਸਾਂਝੀ ਤਾਕਤ ਨੂੰ ਹੋਰ ਮਜ਼ਬੂਤ ਕਰਨ ਦਾ ਮੌਕਾ ਵੀ ਬਣੀ ਹੈ।

ਇਹ ਵੀ ਪੜ੍ਹੋ Flood Issue; ਰਾਹਤ ਸਮੱਗਰੀ ਤੋਂ ਲੈ ਕੇ ਸਿਹਤ ਸੇਵਾਵਾਂ ਤੱਕ-ਹਰ ਪਲ ਹੜ੍ਹ ਪੀੜਤਾਂ ਦੇ ਨਾਲ ਖੜ੍ਹੀ ਮਾਨ ਸਰਕਾਰ

ਮਾਨ ਸਰਕਾਰ ਤੇ ਆਮ ਆਦਮੀ ਪਾਰਟੀ ਦੀਆਂ ਟੀਮਾਂ ਨੇ ਸਾਬਤ ਕੀਤਾ ਹੈ ਕਿ ਜਦੋਂ ਵੀ ਪੰਜਾਬ ‘ਤੇ ਸੰਕਟ ਆਉਂਦਾ ਹੈ ਤਾਂ ਮਨੁੱਖਤਾ ਦੀ ਸੇਵਾ ਸਭ ਤੋਂ ਪਹਿਲਾਂ ਹੈ।ਇਸਦੀ ਉਦਾਹਰਣ ਆਮ ਆਦਮੀ ਪਾਰਟੀ ਮਹਿਲਾ ਵਿੰਗ ਦੀ ਪ੍ਰਧਾਨ ਅਤੇ ਵਿਧਾਇਕ ਅਮਨਦੀਪ ਕੌਰ ਅਰੋੜਾ ਨੇ ਦਿੱਤੀ ਹੈ, ਜਿਨ੍ਹਾਂ ਦੀ ਅਗਵਾਈ ਹੇਠ ਮਹਿਲਾ ਵਰਕਰਾਂ ਨੇ ਸੂਬੇ ਦੇ ਵੱਖ-ਵੱਖ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਅਤੇ ਲੋੜਵੰਦਾਂ ਨੂੰ ਭੋਜਨ, ਕੱਪੜੇ ਅਤੇ ਬਣਦੀ ਸਹਾਇਤਾ ਵੀ ਪ੍ਰਦਾਨ ਕੀਤੀ।ਆਪ ਦੇ ਯੂਥ ਵਿੰਗ ਦੀ ਰਾਸ਼ਟਰੀ ਕਨਵੀਨਰ ਦੇ ਅਨੁਸਾਰ, ਹੜ੍ਹ ਰਾਹਤ ਵਿੱਚ ਨੌਜਵਾਨਾਂ ਦੀ ਭਾਗੀਦਾਰੀ ਦਰਸਾਉਂਦੀ ਹੈ ਕਿ ਨਵੀਂ ਪੀੜ੍ਹੀ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਗੰਭੀਰਤਾ ਨਾਲ ਲੈਂਦੀ ਹੈ। ਪਾਰਟੀ ਨੇ ਸੰਕਲਪ ਲਿਆ ਹੈ ਕਿ ਪੰਜਾਬ ਦੇ ਪੁਨਰ ਨਿਰਮਾਣ ਵਿੱਚ ਵੀ ਯੂਥ ਅਤੇ ਮਹਿਲਾ ਵਿੰਗ ਮੋਹਰੀ ਭੂਮਿਕਾ ਨਿਭਾਏਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

punjab flood; ਕੇਂਦਰ ਦੀ ਲਾਪਰਵਾਹੀ ਨੇ ਪੰਜਾਬ 37 ਸਾਲਾਂ ਦੇ ਸਭ ਤੋਂ ਭਿਆਨਕ ਹੜ੍ਹਾਂ ਨੂੰ ਹੋਰ ਵੀ ਬਦਤਰ ਬਣਾ ਦਿੱਤਾ: ਬਰਿੰਦਰ ਕੁਮਾਰ ਗੋਇਲ

0

Chandigarh News: punjab flood; ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕੇਂਦਰ ‘ਤੇ ਵਰ੍ਹਦਿਆਂ ਪੰਜਾਬ ‘ਚ ਪਿਛਲੇ 37 ਸਾਲਾਂ ਦੇ ਸਭ ਤੋਂ ਭਿਆਨਕ ਹੜ੍ਹਾਂ ਨੂੰ ਹੋਰ ਵੀ ਬਦਤਰ ਬਣਾਉਣ ਲਈ ਭਾਰਤ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ।ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਜੇਕਰ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐਮ.ਬੀ) ਵੱਲੋਂ ਜੂਨ ਵਿੱਚ ਸਮੇਂ ਸਿਰ ਪਾਣੀ ਛੱਡਿਆ ਗਿਆ ਹੁੰਦਾ ਤਾਂ ਤਬਾਹੀ ਨੂੰ ਕਾਫ਼ੀ ਹੱਦ ਤੱਕ ਘਟਾਇਆ ਜਾ ਸਕਦਾ ਸੀ। ਕੈਬਨਿਟ ਮੰਤਰੀ ਨੇ ਇਸ ਗੱਲ ‘ਤੇ ਵੀ ਅਫ਼ਸੋਸ ਪ੍ਰਗਟਾਇਆ ਕਿ ਪੰਜਾਬ ‘ਚ ਲੱਖਾਂ ਦੀ ਆਬਾਦੀ ਹੜ੍ਹਾਂ ਤੋਂ ਪ੍ਰਭਾਵਿਤ ਹੋਣ ਦੇ ਬਾਵਜੂਦ ਪ੍ਰਧਾਨ ਮੰਤਰੀ ਵੱਲੋਂ ਸੂਬੇ ਨੂੰ ਕੋਈ ਸਹਾਇਤਾ ਦੇਣਾ ਤਾਂ ਦੂਰ ਦੀ ਗੱਲ, ਉਨ੍ਹਾਂ ਨੇ ਹਾਲੇ ਤੱਕ ਇਸ ਗੰਭੀਰ ਸਥਿਤੀ ਬਾਰੇ ਕੋਈ ਬਿਆਨ ਵੀ ਨਹੀਂ ਦਿੱਤਾ।ਹਰਿਆਣਾ ਦੇ ਰਵੱਈਏ ‘ਤੇ ਚਿੰਤਾ ਪ੍ਰਗਟ ਕਰਦਿਆਂ ਕੈਬਨਿਟ ਮੰਤਰੀ ਨੇ ਦੋਸ਼ ਲਗਾਇਆ ਕਿ ਜਿੱਥੇ ਇੱਕ ਪਾਸੇ ਹਰਿਆਣਾ ਪੱਤਰ ਭੇਜ ਕੇ ਮਦਦ ਦੀ ਪੇਸ਼ਕਸ਼ ਕਰ ਰਿਹਾ ਹੈ, ਉੱਥੇ ਦੂਜੇ ਪਾਸੇ ਉਸ ਨੇ ਇਹ ਵੀ ਲਿਖਿਆ ਹੈ ਕਿ ਇਸ ਮਾਨਸੂਨ ਦੌਰਾਨ ਹਰਿਆਣਾ ਦੇ 7,900 ਕਿਊਸਿਕ ਪਾਣੀ ਦੇ ਹਿੱਸੇ ਨੂੰ ਘਟਾ ਕੇ 6,250 ਕਿਊਸਿਕ ਕਰ ਦਿੱਤਾ ਜਾਵੇ ਤਾਂ ਜੋ ਉਸ ਦੀ ਨਹਿਰੀ ਪ੍ਰਣਾਲੀ ਅਤੇ ਆਬਾਦੀ ਨੂੰ ਹੜ੍ਹਾਂ ਦੀ ਮਾਰ ਤੋਂ ਸੁਰੱਖਿਅਤ ਰੱਖਿਆ ਜਾ ਸਕੇ।

ਇਹ ਵੀ ਪੜ੍ਹੋ Flood Issue; ਰਾਹਤ ਸਮੱਗਰੀ ਤੋਂ ਲੈ ਕੇ ਸਿਹਤ ਸੇਵਾਵਾਂ ਤੱਕ-ਹਰ ਪਲ ਹੜ੍ਹ ਪੀੜਤਾਂ ਦੇ ਨਾਲ ਖੜ੍ਹੀ ਮਾਨ ਸਰਕਾਰ

ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਕਰਕੇ ਹਰਿਆਣਾ ਨੇ ਪੰਜਾਬ ਨੂੰ ਆਪਣੀ ਕਿਸਮਤ ਦੇ ਸਹਾਰੇ ਛੱਡ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਵਾਰ-ਵਾਰ ਬੇਨਤੀਆਂ ਦੇ ਬਾਵਜੂਦ ਬੀ.ਬੀ.ਐਮ.ਬੀ. ਜੂਨ ਮਹੀਨੇ ਵਿੱਚ ਡੈਮਾਂ ਤੋਂ ਲੋੜੀਂਦਾ ਪਾਣੀ ਛੱਡਣ ਵਿੱਚ ਅਸਫਲ ਰਿਹਾ ਹੈ। ਉਨ੍ਹਾਂ ਕਿਹਾ ਕਿ ਡੈਮਾਂ ਵਿੱਚੋਂ ਲੋੜੀਂਦਾ ਪਾਣੀ ਛੱਡਣ ਨਾਲ ਪੰਜਾਬ ਵਿੱਚ ਹੜ੍ਹਾਂ ਦੇ ਪ੍ਰਭਾਵ ਨੂੰ ਘਟਾਉਣ ਵਿੱਚ ਮਦਦ ਮਿਲ ਸਕਦੀ ਸੀ।ਮੰਤਰੀ ਨੇ ਅੱਗੇ ਕਿਹਾ ਇੱਕ ਨਿੱਜੀ ਕੰਪਨੀ “ਲੈਵਲ 19 ਬਿਜ਼ ਪ੍ਰਾਈਵੇਟ ਲਿਮਟਿਡ”, ਜਿਸ ਨੇ ਸਾਲ 2024 ਵਿੱਚ ਮਾਧੋਪੁਰ ਹੈੱਡਵਰਕਸ ਦੇ ਗੇਟਾਂ ਦੀ ਢਾਂਚਾਗਤ ਸਮਰੱਥਾ ਦਾ ਮੁਲਾਂਕਣ ਕੀਤਾ ਸੀ, ਵੱਲੋਂ ਦਿੱਤੀ ਗਈ ਰਿਪੋਰਟ ਵਿੱਚ ਕਿਹਾ ਗਿਆ ਸੀ ਕਿ ਉਕਤ ਗੇਟ 6.25 ਲੱਖ ਕਿਊਸਿਕ ਪਾਣੀ ਦੇ ਪ੍ਰਬੰਧਨ ਵਿੱਚ ਸਮਰੱਥ ਹਨ, ਜੋ ਪੂਰੀ ਤਰ੍ਹਾਂ ਗ਼ਲਤ ਸਾਬਿਤ ਹੋਈ। ਉਨ੍ਹਾਂ ਕਿਹਾ ਕਿ ਹਾਲਾਂਕਿ ਉਕਤ ਗੇਟ ਪ੍ਰਮਾਣਿਤ ਸਮਰੱਥਾ ਦੇ ਅੱਧ ਦੇ ਪ੍ਰਬੰਧਨ ਵਿੱਚ ਵੀ ਅਸਫਲ ਰਹੇ, ਜਿਸ ਕਾਰਨ ਇਨ੍ਹਾਂ ਦੇ ਢਹਿ ਜਾਣ ਕਰਕੇ ਹੜ੍ਹਾਂ ਦੇ ਨਾਲ-ਨਾਲ ਵਿਭਾਗ ਦੇ ਇੱਕ ਕਰਮਚਾਰੀ ਦੀ ਦੁਖਦਾਈ ਮੌਤ ਵੀ ਹੋ ਗਈ। ਸ੍ਰੀ ਗੋਇਲ ਨੇ ਕਿਹਾ ਕਿ ਇਸ ਗੰਭੀਰ ਗ਼ਲਤੀ ਕਰਕੇ ਨਾ ਸਿਰਫ਼ ਵੱਡੀ ਲਾਪਰਵਾਹੀ ਸਾਹਮਣੇ ਆਈ ਬਲਕਿ ਇਸ ਨੇ ਸਥਿਤੀ ਨੂੰ ਹੋਰ ਵੀ ਵਿਗਾੜ ਦਿੱਤਾ। ਉਨ੍ਹਾਂ ਕਿਹਾ ਕਿ ਸਬੰਧਤ ਕੰਪਨੀ ਨੂੰ ਸਖ਼ਤ ਨੋਟਿਸ ਜਾਰੀ ਕੀਤਾ ਗਿਆ ਹੈ ਅਤੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਇਹ ਵੀ ਪੜ੍ਹੋ ਹਰੀਕੇ ਹੈਡ ਵਰਕਰਸ ਤੋਂ ਪਾਣੀ ਦੀ ਨਿਕਾਸੀ ਵਿੱਚ 19 ਹਜਾਰ ਕਿਊਸਿਕ ਦੀ ਕਮੀ ਆਈ :ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ ਭਾਰੀ ਬਾਰਿਸ਼ ਅਤੇ ਸੂਬੇ ਵੱਲੋਂ ਦਰਿਆਵਾਂ ਵਿੱਚ ਛੱਡੇ ਗਏ ਰੈਗੂਲੇਟਿਡ ਪਾਣੀ ਵਿੱਚ ਖੱਡਾਂ ਅਤੇ ਨਾਲਿਆਂ ਦਾ ਪਾਣੀ ਮਿਲਣ ਕਰਕੇ ਪੰਜਾਬ ਇਤਿਹਾਸ ਦੇ ਸਭ ਤੋਂ ਗੰਭੀਰ ਹੜ੍ਹਾਂ ਦਾ ਸਾਹਮਣਾ ਕਰ ਰਿਹਾ ਹੈ, ਜੋ 1988 ਦੇ ਭਿਆਨਕ ਹੜ੍ਹਾਂ ਨਾਲੋਂ ਕਿਤੇ ਜ਼ਿਆਦਾ ਨੁਕਸਾਨਦੇਹ ਹੈ। ਉਨ੍ਹਾਂ ਦੱਸਿਆ ਕਿ ਭਾਵੇਂ ਰਣਜੀਤ ਸਾਗਰ ਡੈਮ ਤੋਂ ਰਾਵੀ ਦਰਿਆ ਵਿੱਚ ਸਿਰਫ਼ 2.15 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਸੀ ਪਰ ਨਾਲ ਲੱਗਦੇ ਰਾਜਾਂ ਦੀਆਂ ਖੱਡਾਂ ਅਤੇ ਨਾਲਿਆਂ ਤੋਂ ਵਾਧੂ ਵਹਾਅ ਨੇ ਸਥਿਤੀ ਨੂੰ ਵਧੇਰੇ ਗੰਭੀਰ ਬਣਾ ਦਿੱਤਾ। ਉਨ੍ਹਾਂ ਕਿਹਾ ਕਿ ਖੱਡਾਂ ਅਤੇ ਨਾਲਿਆਂ ‘ਚੋਂ ਹੜ੍ਹਾਂ ਦਾ ਪਾਣੀ ਦਰਿਆਵਾਂ ਦੇ ਰੈਗੂਲੇਟਿਡ ਪਾਣੀ ਵਿੱਚ ਰਲਣ ਕਰਕੇ ਪਾਣੀ ਦਾ ਲਗਾਤਾਰ ਵਹਾਅ ਕਾਫ਼ੀ ਵਧ ਗਿਆ, ਜਿਸ ਨੇ ਪਿਛਲੇ ਸਾਰੇ ਰਿਕਾਰਡਾਂ ਨੂੰ ਤੋੜਦਿਆਂ ਸੂਬੇ ਦੇ ਸੱਤ ਜ਼ਿਲ੍ਹਿਆਂ ਵਿੱਚ ਵੱਡਾ ਨੁਕਸਾਨ ਕੀਤਾ ਹੈ।ਸ੍ਰੀ ਗੋਇਲ ਨੇ ਕਿਹਾ ਕਿ 1988 ਵਿੱਚ ਰਾਵੀ ਦਰਿਆ ਵਿੱਚ 11.20 ਲੱਖ ਕਿਊਸਿਕ ਪਾਣੀ ਸੀ, ਜਦੋਂ ਕਿ ਇਸ ਸਾਲ ਇਹ 14.11 ਲੱਖ ਕਿਊਸਿਕ ਤੱਕ ਪਹੁੰਚ ਗਿਆ ਹੈ। ਇਸ ਵਿੱਚ ਰਣਜੀਤ ਸਾਗਰ ਡੈਮ ਤੋਂ ਲਗਭਗ 2.15 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਸੀ ਜਦੋਂ ਕਿ ਬਾਕੀ ਵਹਾਅ ਹਿਮਾਚਲ ਪ੍ਰਦੇਸ਼, ਜੰਮੂ ਅਤੇ ਕਸ਼ਮੀਰ ਅਤੇ ਪੰਜਾਬ ਦੀਆਂ ਖੱਡਾਂ, ਨਾਲਿਆਂ ਅਤੇ ਕੈਚਮੈਂਟ ਖੇਤਰਾਂ ਤੋਂ ਆਇਆ।

ਇਹ ਵੀ ਪੜ੍ਹੋ ਜਿਊਲਰ ਉੱਪਰ ਹੋਏ ਹਮਲੇ ਪਿੱਛੇ ਗੈਂਗਸਟਰ ਲਖਬੀਰ ਲੰਡਾ ਦਾ ਨਿਕਲਿਆ ਹੱਥ; ਮੁੱਖ ਸ਼ੂਟਰ ਗ੍ਰਿਫ਼ਤਾਰ: ਡੀਜੀਪੀ

ਉਨ੍ਹਾਂ ਕਿਹਾ ਕਿ ਪਾਣੀ ਦੇ ਇਸ ਵਧੇ ਹੋਏ ਵਹਾਅ ਕਰਕੇ ਰਾਵੀ ‘ਚ ਆਏ ਹੜ੍ਹਾਂ ਨੇ ਸਿੱਧੇ ਤੌਰ ‘ਤੇ ਤਿੰਨ ਜ਼ਿਲ੍ਹਿਆਂ ਨੂੰ ਪ੍ਰਭਾਵਿਤ ਕੀਤਾ, ਜਦੋਂ ਕਿ ਬਿਆਸ ਅਤੇ ਸਤਲੁਜ ਦਰਿਆਵਾਂ ਤੋਂ ਆਏ ਹੜ੍ਹਾਂ ਕਾਰਨ ਚਾਰ ਹੋਰ ਜ਼ਿਲ੍ਹਿਆਂ ਪਾਣੀ ਦੀ ਮਾਰ ਹੇਠ ਆ ਗਏ, ਜਿਸ ਵਿੱਚ ਖੜ੍ਹੀਆਂ ਫਸਲਾਂ, ਪਸ਼ੂਆਂ ਅਤੇ ਲੋਕਾਂ ਦੇ ਘਰਾਂ ਦਾ ਭਾਰੀ ਨੁਕਸਾਨ ਹੋਇਆ। ਰਾਹਤ ਅਤੇ ਬਚਾਅ ਕਾਰਜਾਂ ‘ਤੇ ਚਾਨਣਾ ਪਾਉਂਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਮੇਂ ਸਿਰ ਲੋਕਾਂ ਨੂੰ ਹੜ੍ਹਾਂ ਵਾਲੇ ਇਲਾਕੇ ‘ਚੋਂ ਬਾਹਰ ਕੱਢਣਾ ਅਤੇ ਕੀਮਤੀ ਜਾਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ 11,330 ਤੋਂ ਵੱਧ ਲੋਕਾਂ ਨੂੰ ਬਚਾ ਕੇ ਸੂਬਾ ਸਰਕਾਰ ਵੱਲੋਂ ਸਥਾਪਿਤ ਕੀਤੇ ਗਏ 87 ਰਾਹਤ ਕੈਂਪਾਂ ਵਿੱਚ ਭੇਜਿਆ ਗਿਆ ਜਿੱਥੇ ਉਨ੍ਹਾਂ ਨੂੰ ਭੋਜਨ, ਆਸਰਾ ਅਤੇ ਡਾਕਟਰੀ ਦੇਖਭਾਲ ਪ੍ਰਦਾਨ ਕੀਤੀ ਗਈ ਹੈ। ਐਨ.ਡੀ.ਆਰ.ਐਫ., ਐਸ.ਡੀ.ਆਰ.ਐਫ. ਅਤੇ ਫੌਜ ਦੀਆਂ ਟੀਮਾਂ ਦੀ ਸਹਾਇਤਾ ਨਾਲ ਲਗਭਗ 110 ਵਿਅਕਤੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ ਹਵਾਈ ਜਹਾਜ਼ ਰਾਹੀਂ ਬਾਹਰ ਕੱਢਿਆ ਗਿਆ। ਉਨ੍ਹਾਂ ਕਿਹਾ, “ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹਰ ਜਾਨ ਨੂੰ ਬਚਾਉਣਾ ਹੈ। ਸੀਨੀਅਰ ਜ਼ਿਲ੍ਹਾ ਅਧਿਕਾਰੀਆਂ ਤੋਂ ਲੈ ਕੇ ਪਟਵਾਰੀਆਂ ਅਤੇ ਵਲੰਟੀਅਰਾਂ ਤੱਕ, ਸਰਕਾਰ ਦੀ ਹਰ ਸ਼ਾਖਾ ਨੇ ਲੋਕਾਂ ਦੀਆਂ ਜਾਨਾਂ ਬਚਾਉਣ ਲਈ ਜ਼ਮੀਨੀ ਪੱਧਰ ‘ਤੇ ਸਰਗਰਮ ਭੂਮਿਕਾ ਨਿਭਾਈ।”

ਇਹ ਵੀ ਪੜ੍ਹੋ ਪਾਣੀਆਂ ਦੇ ਮੁੱਦੇ ‘ਤੇ ਗਰਮਾਈ ਸਿਆਸਤ, ਹਰਿਆਣਾ ਨੇ ਭਾਖੜਾ ਡੈਮ ਤੋਂ ਆਪਣੇ ਹਿੱਸੇ ਦਾ ਪਾਣੀ ਘਟਾਉਣ ਦੀ ਕੀਤੀ ਮੰਗ

ਜਲ ਸਰੋਤ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਪਸ਼ੂਆਂ ਨੂੰ ਵੱਡੇ ਪੱਧਰ ‘ਤੇ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ। ਫਿਰੋਜ਼ਪੁਰ ਅਤੇ ਫਾਜ਼ਿਲਕਾ ਦੇ ਪ੍ਰਭਾਵਿਤ ਇਲਾਕਿਆਂ ਵਿੱਚ ਪਸ਼ੂਆਂ ਨੂੰ ਮਾਰਕੀਟ ਕਮੇਟੀ ਸ਼ੈੱਡਾਂ ਅਤੇ ਰਾਹਤ ਆਸਰਿਆਂ ਵਿੱਚ ਰੱਖਿਆ ਗਿਆ ਹੈ, ਜਿੱਥੇ ਸਰਕਾਰ ਅਤੇ ਸਮਾਜ ਸੇਵੀ ਸੰਗਠਨਾਂ ਵੱਲੋਂ ਵੱਡੀ ਮਾਤਰਾ ਵਿੱਚ ਚਾਰਾ ਸਪਲਾਈ ਕੀਤਾ ਗਿਆ ਹੈ। ਉਨ੍ਹਾਂ ਕਿਹਾ, “ਸਾਡੀ ਸਰਕਾਰ ਵੱਲੋਂ ਪਸ਼ੂਆਂ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ ਕਿਉਂਕਿ ਮਨੁੱਖਾਂ ਦੀ ਤਰ੍ਹਾਂ ਪਸ਼ੂ ਮਦਦ ਦੀ ਗੁਹਾਰ ਨਹੀਂ ਲਗਾ ਸਕਦੇ। ਅਸੀਂ ਇਹ ਯਕੀਨੀ ਬਣਾਇਆ ਕਿ ਕੋਈ ਵੀ ਜਾਨਵਰ ਅਣਗੌਲਿਆ ਨਾ ਰਹੇ।”ਵਿਰੋਧੀ ਧਿਰ ਦੇ ਬਿਆਨਾਂ ਦਾ ਜਵਾਬ ਦਿੰਦਿਆਂ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਇਹ ਦੋਸ਼ ਲਾਉਣ ਦਾ ਸਮਾਂ ਨਹੀਂ ਹੈ, ਬਲਕਿ ਮਿਲ ਕੇ ਸੂਬੇ ਲਈ ਕੰਮ ਕਰਨ ਦਾ ਸਮਾਂ ਹੈ। ਉਨ੍ਹਾਂ ਨੇ ਸਾਰੇ ਸਿਆਸੀ, ਸਮਾਜਿਕ ਅਤੇ ਧਾਰਮਿਕ ਆਗੂਆਂ ਨੂੰ ਪਾਰਟੀ ਹਿੱਤਾਂ ਤੋਂ ਉੱਪਰ ਉੱਠਣ ਅਤੇ ਰਾਹਤ ਕਾਰਜਾਂ ਵਿੱਚ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਨੇ ਸੂਬਿਆਂ ਨੂੰ ਨੁਕਸਾਨ ਦਾ ਮੁਲਾਂਕਣ ਕਰਨ ਅਤੇ ਰਾਸ਼ਟਰੀ ਆਫ਼ਤ ਪੂਲ ਤੋਂ ਮੁਆਵਜ਼ਾ ਵੰਡਣ ਸਬੰਧੀ ਅਧਿਕਾਰ ਦੇਣ ਦੀ ਜ਼ਰੂਰਤ ‘ਤੇ ਵੀ ਜ਼ੋਰ ਦਿੱਤਾ ਕਿਉਂਕਿ ਸੂਬਾ ਹੀ ਹੋਏ ਨੁਕਸਾਨ ਦੀਆਂ ਜ਼ਮੀਨੀ ਹਕੀਕਤਾਂ ਤੋਂ ਕੇਂਦਰ ਦੇ ਮੁਕਾਬਲੇ ਵੱਧ ਜਾਣੂ ਹੁੰਦਾ ਹੈ।ਇਸ ਮੀਟਿੰਗ ਦੌਰਾਨ ਮੁੱਖ ਇੰਜੀਨੀਅਰ (ਹੈੱਡਕੁਆਰਟਰ) ਸ੍ਰੀ ਜਿਤੇਂਦਰ ਪਾਲ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਹਰੀਕੇ ਹੈਡ ਵਰਕਰਸ ਤੋਂ ਪਾਣੀ ਦੀ ਨਿਕਾਸੀ ਵਿੱਚ 19 ਹਜਾਰ ਕਿਊਸਿਕ ਦੀ ਕਮੀ ਆਈ :ਗੁਰਮੀਤ ਸਿੰਘ ਖੁੱਡੀਆਂ

0

Fazilka News: ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਨੇ ਅੱਜ ਫਾਜ਼ਿਲਕਾ ਦੇ ਸਰਹੱਦੀ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਘੁਰਕਾ ਵਿਖੇ ਉਹ ਟਰੈਕਟਰ ਟਰਾਲੀ ਤੇ ਸਵਾਰ ਹੋ ਕੇ ਅਗਲੇਰੇ ਘਰਾਂ ਤੱਕ ਪਹੁੰਚੇ ਅਤੇ ਲੋਕਾਂ ਦਾ ਹਾਲ ਜਾਣਿਆ। ਉਹਨਾਂ ਨੇ ਇਸ ਮੌਕੇ ਆਖਿਆ ਕੇ ਹਰੀਕੇ ਹੈਡਵਰਕਸ ਤੋਂ ਪਾਣੀ ਦੀ ਨਿਕਾਸੀ ਵਿੱਚ ਕਮੀ ਆਈ ਹੈ ਅਤੇ ਅੱਜ ਉਥੋਂ ਦੋ ਲੱਖ 44 ਹਜਾਰ ਕਿਊਸਿਕ ਪਾਣੀ ਦੀ ਨਿਕਾਸੀ ਹੋ ਰਹੀ ਹੈ। ਉਹਨਾਂ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਹਰ ਪ੍ਰਕਾਰ ਦੀ ਫੌਰੀ ਮਦਦ ਮੁਹਈਆ ਕਰਵਾਉਣ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ ।

ਇਹ ਵੀ ਪੜ੍ਹੋ Flood Issue; ਰਾਹਤ ਸਮੱਗਰੀ ਤੋਂ ਲੈ ਕੇ ਸਿਹਤ ਸੇਵਾਵਾਂ ਤੱਕ-ਹਰ ਪਲ ਹੜ੍ਹ ਪੀੜਤਾਂ ਦੇ ਨਾਲ ਖੜ੍ਹੀ ਮਾਨ ਸਰਕਾਰ

ਸ ਖੁੱਡੀਆਂ ਨੇ ਕਿਹਾ ਕਿ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਲਗਾਤਾਰ ਪ੍ਰਭਾਵਿਤ ਪਿੰਡਾਂ ਵਿੱਚ ਹਨ ਅਤੇ ਲੋਕਾਂ ਨੂੰ ਰਸਦ, ਪਸ਼ੂਆਂ ਲਈ ਚਾਰਾ ਅਤੇ ਫੀਡ ਪਹੁੰਚਾਈ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜੋ ਅੱਠ ਰਾਹਤ ਕੈਂਪ ਬਣਾਏ ਗਏ ਹਨ ਉਥੇ ਵੀ ਲੋਕਾਂ ਨੂੰ ਲੰਗਰ ਅਤੇ ਹੋਰ ਰਸਦ ਅਤੇ ਰਾਹਤ ਸਮੱਗਰੀ ਬੇਰੋਕ ਟੋਕ ਭੇਜੀ ਜਾ ਰਹੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫਸਲਾਂ ਦੇ ਹੋਏ ਨੁਕਸਾਨ ਸਬੰਧੀ ਗਿਰਦਾਵਰੀ ਕਰਨ ਦੇ ਪਹਿਲਾਂ ਹੀ ਹੁਕਮ ਦਿੱਤੇ ਹੋਏ ਹਨ ਅਤੇ ਘਰਾਂ ਨੂੰ ਹੋਏ ਨੁਕਸਾਨ ਦਾ ਵੀ ਵੇਰਵਾ ਇਕੱਤਰ ਕੀਤਾ ਜਾਵੇਗਾ ਅਤੇ ਉਸੇ ਅਨੁਸਾਰ ਮੁਆਵਜਾ ਦਿੱਤਾ ਜਾਵੇਗਾ।ਇਸ ਮੌਕੇ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਆਖਿਆ ਕਿ ਰਾਹਤ ਕਾਰਜ ਪੂਰੀ ਤੇਜੀ ਨਾਲ ਚੱਲ ਰਹੇ ਹਨ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰੇਕ ਪ੍ਰਭਾਵਿਤ ਤੱਕ ਰਾਹਤ ਸਮਗਰੀ ਪਹੁੰਚੇ।

ਇਹ ਵੀ ਪੜ੍ਹੋ ਪਾਣੀਆਂ ਦੇ ਮੁੱਦੇ ‘ਤੇ ਗਰਮਾਈ ਸਿਆਸਤ, ਹਰਿਆਣਾ ਨੇ ਭਾਖੜਾ ਡੈਮ ਤੋਂ ਆਪਣੇ ਹਿੱਸੇ ਦਾ ਪਾਣੀ ਘਟਾਉਣ ਦੀ ਕੀਤੀ ਮੰਗ

ਇਸ ਮੌਕੇ ਕੈਬਨਿਟ ਮੰਤਰੀ ਨੇ ਆਖਿਆ ਕਿ ਖੇਤੀਬਾੜੀ ਅਤੇ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਵੀ ਸਾਰੇ ਪ੍ਰਭਾਵਿਤ ਪਿੰਡਾਂ ਵਿੱਚ ਤਾਇਨਾਤ ਕੀਤੀਆਂ ਗਈਆਂ ਹਨ।ਇਸ ਮੌਕੇ ਕੈਬਨਿਟ ਮੰਤਰੀ ਨੇ ਪਿੰਡ ਘੁਰਕਾ ਵਿੱਚ ਆਪਣੀ ਹਾਜ਼ਰੀ ਵਿੱਚ ਲੋਕਾਂ ਨੂੰ ਰਾਹਤ ਸਮੱਗਰੀ ਦੀ ਵੰਡ ਵੀ ਕਰਵਾਈ।ਇਸ ਮੌਕੇ ਉਨਾਂ ਦੇ ਨਾਲ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ, ਐਸਡੀਐਮ ਵੀਰਪਾਲ ਕੌਰ, ਟਰੇਡ ਬੋਰਡ ਤੋਂ ਅਤੁਲ ਨਾਗਪਾਲ, ਚੇਅਰਮੈਨ ਇੰਦਰਜੀਤ ਸਿੰਘ ਮਾਨ, ਜ਼ਿਲਾ ਪ੍ਰਧਾਨ ਉਪਕਾਰ ਸਿੰਘ ਜਾਖੜ, ਮਾਰਕਿਟ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਨੂਰ ਸ਼ਾਹ, ਡਿਪਟੀ ਡਾਇਰੈਕਟਰ ਪਸ਼ੂ ਪਾਲਨ ਮਨਦੀਪ ਸਿੰਘ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Flood Issue; ਰਾਹਤ ਸਮੱਗਰੀ ਤੋਂ ਲੈ ਕੇ ਸਿਹਤ ਸੇਵਾਵਾਂ ਤੱਕ-ਹਰ ਪਲ ਹੜ੍ਹ ਪੀੜਤਾਂ ਦੇ ਨਾਲ ਖੜ੍ਹੀ ਮਾਨ ਸਰਕਾਰ

0

Punjab News: flood issue; ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪੰਜਾਬ ਸਰਕਾਰ, ਆਮ ਲੋਕਾਂ ਅਤੇ ਵੱਖ ਵੱਖ ਸੰਸਥਾਵਾਂ ਵੱਲੋਂ ਰਾਹਤ ਸਮੱਗਰੀ ਭੇਜਣੀ ਲਗਾਤਾਰ ਜਾਰੀ ਹੈ। ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਦੀ ਹਰ ਪ੍ਰਕਾਰ ਦੀ ਜ਼ਰੂਰਤ ਨੂੰ ਮੁੱਖ ਰੱਖਦੇ ਹੋਏ ਸਿਹਤ ਸੇਵਾਵਾਂ ਵੱਲ ਵੀ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ। ਲੋਕਾਂ ਦੇ ਸਹਿਯੋਗ ਨਾਲ ਸੂਬਾ ਸਰਕਾਰ ਦੀ ਸਾਰੀ ਮਸ਼ੀਨਰੀ ਹੜ੍ਹ ਪੀੜਤਾਂ ਦੀ ਮਦਦ ਲਈ ਦਿਨ ਰਾਤ ਇੱਕ ਕਰ ਰਹੀ ਹੈ।ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਸ਼ਨੀਵਾਰ ਨੂੰ ਸੁਨਾਮ ਤੋਂ ਰਾਹਤ ਸਮੱਗਰੀ ਦੇ 11 ਟਰੱਕ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਵਾਨਾ ਕੀਤੇ। ਇਨ੍ਹਾਂ ਟਰੱਕਾਂ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ ਰਾਸ਼ਨ ਕਿੱਟਾਂ, ਖਾਣ-ਪੀਣ ਦੀਆਂ ਵਸਤਾਂ ਅਤੇ ਜਾਨਵਰਾਂ ਲਈ ਚਾਰੇ ਸਮੇਤ ਜ਼ਰੂਰੀ ਸਮਾਨ ਸੀ।

ਇਹ ਵੀ ਪੜ੍ਹੋ ਪਾਣੀਆਂ ਦੇ ਮੁੱਦੇ ‘ਤੇ ਗਰਮਾਈ ਸਿਆਸਤ, ਹਰਿਆਣਾ ਨੇ ਭਾਖੜਾ ਡੈਮ ਤੋਂ ਆਪਣੇ ਹਿੱਸੇ ਦਾ ਪਾਣੀ ਘਟਾਉਣ ਦੀ ਕੀਤੀ ਮੰਗ

ਓਧਰ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਦੌਰੇ ਦੇ ਦੂਜੇ ਦਿਨ ਜ਼ਿਲ੍ਹਾ ਪ੍ਰਸ਼ਾਸਨ ਨਾਲ ਹੜ੍ਹ ਰਾਹਤ ਪ੍ਰਬੰਧਾਂ ਦੀ ਸਮੀਖਿਆ ਕੀਤੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਰਾਸ਼ਨ ਵੰਡਣ ਦਾ ਪਹਿਲਾ ਗੇੜ ਪੂਰਾ ਕਰ ਲਿਆ ਗਿਆ ਹੈ ਅਤੇ ਹੁਣ ਦੂਜੇ ਗੇੜ ਵਿੱਚ ਮੁੜ ਤੋਂ ਪ੍ਰਭਾਵਿਤ ਪਰਿਵਾਰਾਂ ਤੱਕ ਰਾਸ਼ਨ ਕਿੱਟਾਂ ਭੇਜੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਪਹਿਲੇ ਰਾਊਂਡ ਵਿੱਚ 3835 ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ ਹਨ ਅਤੇ ਕੈਟਲ ਫੀਡ ਤਕਸੀਮ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਰਾਹਤ ਕੈਂਪਾਂ ਵਿੱਚ ਆਏ ਲੋਕਾਂ ਦੀ ਹਰ ਪ੍ਰਕਾਰ ਨਾਲ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਪੱਤਣ ਪੋਸਟ, ਕਾਵਾਂ ਵਾਲੀ ਪੱਤਣ ਅਤੇ ਅੱਤੁ ਵਾਲਾ ਪੁੱਲ ਵਿਖੇ 24 ਘੰਟੇ ਲਈ ਮੈਡੀਕਲ ਟੀਮਾਂ ਤੈਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਪੀਣ ਵਾਲੇ ਪਾਣੀ ਦੀ ਲਗਾਤਾਰ ਸੈਂਪਲਿੰਗ ਕੀਤੀ ਜਾ ਰਹੀ ਹੈ ਅਤੇ ਸੈਂਪਲ ਜਾਂਚ ਲਈ ਚੰਡੀਗੜ੍ਹ ਦੀ ਲੈਬੋਰਟਰੀ ਵਿਖੇ ਭੇਜੇ ਜਾ ਰਹੇ ਹਨ। ਸਿਹਤ ਵਿਭਾਗ ਵੱਲੋਂ ਹੁਣ ਤੱਕ 1500 ਮਰੀਜ਼ਾਂ ਨੂੰ ਚੈੱਕ ਕਰਕੇ ਲੋੜੀਂਦੀਆਂ ਦਵਾਈਆਂ ਮੁਫਤ ਦਿੱਤੀਆਂ ਗਈਆਂ ਹਨ ਜਦਕਿ ਪਸ਼ੂ ਪਾਲਣ ਵਿਭਾਗ ਦੀਆਂ 14 ਟੀਮਾਂ ਵੀ ਜ਼ਿਲ੍ਹੇ ਵਿੱਚ ਕਾਰਜਸ਼ੀਲ ਹਨ।

ਇਹ ਵੀ ਪੜ੍ਹੋ PCS(EB) ਬ੍ਰਾਂਚ ਦੇ ਅਧਿਕਾਰੀਆਂ ਵੱਲੋਂ ਹੜ੍ਹ ਪੀੜ੍ਹਤਾਂ ਲਈ ਆਪਣੇ ਵੱਲੋਂ ਇੱਕ ਦਿਨ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣ ਦਾ ਐਲਾਨ

ਇਸ ਮੌਕੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੀ ਵਰਦੇ ਮੀਂਹ ਵਿੱਚ ਫਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਪਿੰਡ ਘੂਰਕਾ ਦੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਇਸ ਮੁਸੀਬਤ ਦੀ ਘੜੀ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।ਜੇਲ੍ਹ ਅਤੇ ਆਵਾਜਾਈ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਜ਼ਿਲ੍ਹਾ ਤਰਨਤਾਰਨ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ, ਸਥਿਤੀ ਦਾ ਜਾਇਜ਼ਾ ਲਿਆ ਅਤੇ ਰਾਹਤ ਕਾਰਜਾਂ ਦੀ ਅਗਵਾਈ ਕੀਤੀ। ਭੁੱਲਰ ਨੇ ਪਿੰਡ ਕੋਟ ਬੁੱਢਾ, ਭੋਜੋਕੇ, ਝੁੱਗੀਆਂ ਪੀਰ ਬਖ਼ਸ਼, ਰਾਦਲਕੇ, ਰਾਮ ਸਿੰਘ ਵਾਲਾ, ਸਭਰਾ ਅਤੇ ਰਸੂਲਪੁਰ ਸਮੇਤ ਧੁੱਸੀ ਬੰਨ੍ਹ ਨਾਲ ਲੱਗਦੇ ਕਈ ਪਿੰਡਾਂ ਵਿੱਚ ਸੁੱਕਾ ਰਾਸ਼ਨ, ਪੀਣ ਵਾਲਾ ਪਾਣੀ, ਖਾਣ-ਪੀਣ ਦੀਆਂ ਲੋੜੀਂਦੀਆਂ ਵਸਤੂਆਂ ਅਤੇ ਪਸ਼ੂਆਂ ਲਈ ਚਾਰਾ, ਫੀਡ ਤੇ ਚੋਕਰ ਵੰਡਿਆ। ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਕੋਈ ਵੀ ਪਰਿਵਾਰ ਰਾਸ਼ਨ ਤੋਂ ਬਿਨਾਂ ਨਹੀਂ ਰਹੇਗਾ।

ਇਹ ਵੀ ਪੜ੍ਹੋ ਰਾਜ ਸਭਾ ਮੈਂਬਰ ਰਾਘਵ ਚੱਢਾ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ, ਕਿਹਾ ਪੰਜਾਬ ਸਰਕਾਰ ਲੋਕਾਂ ਦੇ ਨਾਲ ਖੜ੍ਹੀ ਹੈ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਡਾ. ਬਲਬੀਰ ਸਿੰਘ ਵੱਲੋਂ ਭੋਆ ਦੇ ਬਮਿਆਲ ਖੇਤਰ ਅਤੇ ਨਰੋਟ ਜੈਮਲ ਸਿੰਘ ਦੇ ਹੜ੍ਹ ਪ੍ਰਭਾਵਿਤ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਰਾਵੀ ਦਾ ਵੀ ਜਾਇਜ਼ਾ ਲਿਆ ਗਿਆ। ਇਨ੍ਹਾਂ ਵਿੱਚ ਨਰੋਟ ਜੈਮਲ ਸਿੰਘ, ਜੈਦਪੁਰ, ਬਮਿਆਲ, ਭਗਵਾਲ, ਕੋਹਲੀਆਂ ਅੱਡਾ ਆਦਿ ਸ਼ਾਮਿਲ ਸਨ। ਇਸ ਮੌਕੇ ਸਰਨਾ ਤੋਂ ਵੱਖ ਵੱਖ ਖੇਤਰਾਂ ਲਈ ਰਾਸ਼ਨ ਦੀਆਂ ਭਰੀਆਂ ਗੱਡੀਆਂ ਵੀ ਰਵਾਨਾ ਕੀਤੀਆਂ ਗਈਆਂ।ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਕਰੀਬ 27 ਮੈਡੀਕਲ ਕੈਂਪ ਹਰ ਰੋਜ਼ ਲਗਾਏ ਜਾ ਰਹੇ ਹਨ ਅਤੇ ਕਰੀਬ 500-600 ਲੋਕ ਰੋਜ਼ ਇਨ੍ਹਾਂ ਮੈਡੀਕਲ ਕੈਂਪਾਂ ਤੋਂ ਲਾਭ ਪ੍ਰਾਪਤ ਕਰ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਜਿਊਲਰ ਉੱਪਰ ਹੋਏ ਹਮਲੇ ਪਿੱਛੇ ਗੈਂਗਸਟਰ ਲਖਬੀਰ ਲੰਡਾ ਦਾ ਨਿਕਲਿਆ ਹੱਥ; ਮੁੱਖ ਸ਼ੂਟਰ ਗ੍ਰਿਫ਼ਤਾਰ: ਡੀਜੀਪੀ

0

Firozpur News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਜਿਊਲਰ ਹਮਲੇ ਵਿੱਚ ਸ਼ਾਮਲ ਮੁੱਖ ਸ਼ੂਟਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਜਗਰੋਸ਼ਨ ਸਿੰਘ ਵਾਸੀ ਨੌਸ਼ਹਿਰਾ ਪੰਨੂਆਂ, ਤਰਨਤਾਰਨ ਵਜੋਂ ਹੋਈ ਹੈ। ਮੁਲਜ਼ਮ ਦਾ ਕੋਈ ਅਪਰਾਧਿਕ ਪਿਛੋਕੜ ਨਹੀਂ ਹੈ।

ਇਹ ਵੀ ਪੜ੍ਹੋ ਚੱਲਦੀ ਟਰੇਨ ‘ਚ ਲੁਟੇਰਿਆਂ ਨੇ ਖੋਹਿਆ ਫ਼ੌਜੀ ਦਾ ਮੋਬਾਇਲ, ਬਚਾਉਣ ਦੀ ਕੋਸ਼ਿਸ਼ ਕਰਦੇ ਜਵਾਨ ਦੀਆਂ ਲੱਤਾਂ ਕੱਟੀਆਂ

ਜਾਣਕਾਰੀ ਅਨੁਸਾਰ, 14 ਅਗਸਤ, 2025 ਨੂੰ ਸ਼ਾਮ 6 ਵਜੇ ਦੇ ਕਰੀਬ ਜ਼ਿਲ੍ਹਾ ਫਿਰੋਜ਼ਪੁਰ ਦੇ ਜ਼ੀਰਾ ਵਿੱਚ ਕੁਝ ਅਣਪਛਾਤੇ ਵਿਅਕਤੀਆਂ ਨੇ ਇੱਕ ਜਿਊਲਰੀ ਸ਼ਾਪ ਦੇ ਮਾਲਕ ‘ਤੇ ਗੋਲੀਬਾਰੀ ਕੀਤੀ ਸੀ ਅਤੇ ਇਸ ਹਮਲੇ ਦੌਰਾਨ ਦੁਕਾਨ ਮਾਲਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸ਼ੂਟਰਾਂ ਨੇ ਵਿਦੇਸ਼ ਅਧਾਰਤ ਗੈਂਗਸਟਰ ਲਖਬੀਰ ਸਿੰਘ ਉਰਫ਼ ਲੰਡਾ ਦੇ ਇਸ਼ਾਰਿਆਂ ‘ਤੇ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਇਸ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ।

ਇਹ ਵੀ ਪੜ੍ਹੋ Moga Police ਵੱਲੋਂ ਟਰਾਂਸਫਾਰਮਰ ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫ਼ਾਸ;ਚੋਰੀ ਦੇ ਤਾਂਬੇ ਤੇ 2 ਮੋਟਰਸਾਈਕਲਾਂ ਸਹਿਤ 4 ਕਾਬੂ

ਇਸ ਆਪਰੇਸ਼ਨ ਬਾਰੇ ਵੇਰਵੇ ਸਾਂਝੇ ਕਰਦਿਆਂ, ਏਜੀਟੀਐਫ ਦੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਪ੍ਰਮੋਦ ਬਾਨ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਡੀਐਸਪੀ ਏਜੀਟੀਐਫ ਰਾਜਨ ਪਰਮਿੰਦਰ ਦੀ ਅਗਵਾਈ ਵਿੱਚ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਜ਼ੀਰਾ ਦੇ ਪਿੰਡ ਮਨਸੂਰ ਦੇਵਾ ਵਿੱਚ ਝਟਰਾ ਰੋਡ ‘ਤੇ ਨਹਿਰ ਦੇ ਪੁਲ ਤੋਂ ਦੋਸ਼ੀ ਜਗਰੋਸ਼ਨ ਨੂੰ ਗ੍ਰਿਫ਼ਤਾਰ ਕਰ ਲਿਆ।

ਇਹ ਵੀ ਪੜ੍ਹੋ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਕੇ ਹੜ੍ਹਾਂ ਨੂੰ ਕੌਮੀ ਆਫ਼ਤ ਐਲਾਨਣ ਦੀ ਕੀਤੀ ਮੰਗ

ਏਡੀਜੀਪੀ ਨੇ ਦੱਸਿਆ ਕਿ ਜਗਰੋਸ਼ਨ ਜਿਊਲਰ ਹਮਲੇ ਸਬੰਧੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਤੀਜਾ ਦੋਸ਼ੀ ਹੈ ਅਤੇ ਉਹ ਇਸ ਹਮਲੇ ਵਿੱਚ ਮੁੱਖ ਸ਼ੂਟਰ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਪਹਿਲਾਂ, ਦੋ ਹੋਰ ਦੋਸ਼ੀਆਂ, ਜਿਨ੍ਹਾਂ ਦੀ ਪਛਾਣ ਹਰਜੀਤ ਉਰਫ ਜੀਤਾ ਅਤੇ ਸਨਮੁਖ ਉਰਫ ਸੰਨੀ ਵਜੋਂ ਹੋਈ ਹੈ, ਨੂੰ ਏਜੀਟੀਐਫ ਦੀਆਂ ਟੀਮਾਂ ਨੇ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਸੀ।ਇਸ ਸਬੰਧੀ, ਐਫਆਈਆਰ ਨੰਬਰ 87 ਮਿਤੀ 15.08.2025 ਨੂੰ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 109 ਅਤੇ 309 (6) ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਤਹਿਤ ਥਾਣਾ ਜ਼ੀਰਾ ਵਿਖੇ ਪਹਿਲਾਂ ਹੀ ਦਰਜ ਕੀਤੀ ਜਾ ਚੁੱਕੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਚੱਲਦੀ ਟਰੇਨ ‘ਚ ਲੁਟੇਰਿਆਂ ਨੇ ਖੋਹਿਆ ਫ਼ੌਜੀ ਦਾ ਮੋਬਾਇਲ, ਬਚਾਉਣ ਦੀ ਕੋਸ਼ਿਸ਼ ਕਰਦੇ ਜਵਾਨ ਦੀਆਂ ਲੱਤਾਂ ਕੱਟੀਆਂ

0

Ludhiana News: ਲੁਧਿਆਣਾ ਦੇ ਵਿਚ ਬੀਤੀ ਸ਼ਾਮ ਇੱਕ ਮੰਦਭਾਗੀ ਘਟਨਾ ਵਾਪਰੀ ਹੈ।ਦਮੋਰੀਆ ਪੁਲ ਦੇ ਨਜ਼ੀਦਕ ਚੱਲਦੀ ਗੱਡੀ ਦੇ ਵਿਚੋਂ ਹੀ ਲੁਟੇਰਿਆਂ ਨੇ ਫ਼ੌਜੀ ਦਾ ਮੋਬਾਇਲ ਖੋਹ ਲਿਆ। ਇਸ ਦੌਰਾਨ ਆਪਣੇ ਮੋਬਾਇਲ ਫ਼ੋਨ ਬਚਾਉਣ ਦੇ ਚੱਕਰ ਵਿਚ ਹੇਠਾਂ ਉੱਤਰੇ ਫ਼ੌਜੀ ਟਰੇਨ ਦੇ ਹੇਠਾਂ ਆ ਗਿਆ, ਜਿਸਦੇ ਚੱਲਦੇ ਉਸਦੀਆਂ ਲੱਤਾਂ ਕੱਟੀਆਂ ਗਈਆਂ। ਘਟਨਾ ਦਾ ਪਤਾ ਲੱਗਦਿਆਂ ਹੀ ਲੋਕਾਂ ਤੇ ਪੁਲਿਸ ਦੀ ਮੱਦਦ ਨਾਲ ਫ਼ੌਜੀ ਜਵਾਨ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸਦੀ ਗੰਭੀਰ ਹਾਲਾਤ ਨੂੰ ਦੇਖਦਿਆਂ ਪ੍ਰਾਈਵੇਟ ਹਸਪਤਾਲ ਵਿਚ ਰੈਫ਼ਰ ਕਰ ਦਿੱਤਾ ਗਿਆ। ਇਸ ਸਬੰਧ ਵਿਚ ਜੀਆਰਪੀ ਪੁਲਿਸ ਵੱਲੋਂ ਪਰਚਾ ਦਰਜ਼ ਕਰਕੇ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ ਪਾਣੀਆਂ ਦੇ ਮੁੱਦੇ ‘ਤੇ ਗਰਮਾਈ ਸਿਆਸਤ, ਹਰਿਆਣਾ ਨੇ ਭਾਖੜਾ ਡੈਮ ਤੋਂ ਆਪਣੇ ਹਿੱਸੇ ਦਾ ਪਾਣੀ ਘਟਾਉਣ ਦੀ ਕੀਤੀ ਮੰਗ

ਮਿਲੀ ਜਾਣਕਾਰੀ ਮੁਤਾਬਕ ਬੀਐਸਐਫ਼ ਦਾ ਜਵਾਨ ਅਮਨ ਜੈਸਵਾਲ ਵਾਸੀ ਬਰੈਲੀ (ਯੂਪੀ) ਦੀ ਕੁੱਝ ਸਮਾਂ ਪਹਿਲਾਂ ਬਦਲੀ ਜਲੰਧਰ ਤੋਂ ਕੋਲਕਾਤਾ ਹੋ ਗਈ ਸੀ। ਹੁਣ ਉਸਦਾ ਕੁੱਝ ਸਮਾਨ ਜਲੰਧਰ ਵਿਚ ਪਿਆ ਸੀ, ਜਿਸਨੂੰ ਲੈਣ ਦੇ ਲਈ ਉਹ ਸ਼ਾਨ-ਏ-ਪੰਜਾਬ ਰੇਲਗੱਡੀ ਰਾਹੀਂ ਜਲੰਧਰ ਆ ਰਿਹਾ ਸੀ।ਇਸ ਦੌਰਾਨ ਜਦ ਗੱਡੀ ਲੁਧਿਆਣਾ ਦੇ ਨਜਦੀਕ ਪੁੱਜੀ ਤਾਂ ਦਮੋਰੀਆ ਪੁਲ ਕੋਲ ਹੋਲੀ ਹੋ ਗਈ। ਘਟਨਾ ਸਮੇਂ ਫ਼ੌਜੀ ਅਮਨ ਡੱਬੇ ਦੀਆਂ ਪੌੜੀਆਂ ਵਿਚ ਬੈਠਾ ਮੋਬਾਇਲ ਦੇਖ ਰਿਹਾ ਸੀ। ਇਸ ਦੌਰਾਨ ਹੇਠਾਂ ਖੜ੍ਹੇ ਲੁਟੇਰੇ ਨੇ ਉਸਦੇ ਹੱਥ ਵਿਚੋਂ ਝਪਟ ਮਾਰ ਕੇ ਮੋਬਾਇਲ ਖੋਹ ਲਿਆ, ਜਿਸਨੂੰ ਬਚਾਉਣ ਲਈ ਫ਼ੌਜੀ ਵੀ ਲੁਟੇਰੇ ਦੇ ਪਿੱਛੇ ਭੱਜ ਪਿਆ ਪ੍ਰੰਤੂ ਇਸ ਦੌਰਾਨ ਕਾਹਲ ਵਿਚ ਉਹ ਟਰੇਨ ਦੇ ਹੇਠਾਂ ਡਿੱਗ ਪਿਆ। ਜਿਸਦੇ ਚੱਲਦੇ ਪੈਰਾਂ ਕੋਲ ਦੋਨਾਂ ਲੱਤਾਂ ਬੁਰੀ ਤਰ੍ਹਾਂ ਕੱਟੀਆਂ ਗਈਆਂ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਪਾਣੀਆਂ ਦੇ ਮੁੱਦੇ ‘ਤੇ ਗਰਮਾਈ ਸਿਆਸਤ, ਹਰਿਆਣਾ ਨੇ ਭਾਖੜਾ ਡੈਮ ਤੋਂ ਆਪਣੇ ਹਿੱਸੇ ਦਾ ਪਾਣੀ ਘਟਾਉਣ ਦੀ ਕੀਤੀ ਮੰਗ

0

Punjab News: ਪਿਛਲੇ ਸਮੇਂ ਦੌਰਾਨ ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਤੋਂ ਵਾਧੂ ਪਾਣੀ ਦੀ ਮੰਗ ਨੂੰ ਲੈ ਕੇ ਅਦਾਲਤਾਂ ਤੱਕ ਝਗੜਣ ਵਾਲੇ ਹਰਿਆਣਾ ਨੇ ਹੁਣ BBMB ਨੂੰ ਪਾਣੀ ਘਟਾਉਣ ਲਈ ਅਪੀਲ ਕੀਤੀ ਹੈ। ਹਰਿਆਣਾ ਸਰਕਾਰ ਦੇ ਨਹਿਰੀ ਵਿਭਾਗ ਵੱਲੋਂ ਭੇਜਿਆ ਇਹ ਪੱਤਰ ਸੋਸਲ ਮੀਡੀਆ ‘ਤੇ ਚਰਚਾ ਦਾ ਵਿਸਾ ਬਣਿਆ ਹੋਇਆ, ਜਿਸ ਵਿਚ ਹਰਿਆਣਾ ਸਰਕਾਰ ਨੇ ਦਲੀਲ ਦਿੱਤੀ ਹੈ ਕਿ ਮੀਂਹ ਕਾਰਨ ਪਾਣੀ ਦੀ ਮੰਗ ਘੱਟ ਗਈ ਹੈ ਅਤੇ ਉਨ੍ਹਾਂ ਦੇ ਸੂਬੇ ਨੂੰ ਛੱਡੇ ਜਾਂਦੇ ਪਾਣੀ ਨੂੰ ਘਟਾਉਣ ਦੀ ਮੰਗ ਕੀਤੀ ਹੈ। ਜਿਕਰਯੋਗ ਹੈ ਕਿ ਮੌਜੂਦਾ ਸਮੇਂ ਵਾਧੂ ਪਾਣੀ ਕਾਰਨ ਪੰਜਾਬ ਦੇ ਪੌਣੀ ਦਰਜ਼ਨ ਜ਼ਿਲ੍ਹਿਆਂ ਦੇ ਵਿਚ ਹੜ੍ਹਾਂ ਕਾਰਨ ਭਿਆਨਕ ਸਥਿਤੀ ਬਣੀ ਹੋਈ ਹੈ।

ਇਹ ਵੀ ਪੜ੍ਹੋ ਪੰਜਾਬ ‘ਚ ਰਾਹਤ ਕਾਰਜ ਜ਼ੋਰਾਂ ‘ਤੇ: ਪਿਛਲੇ 24 ਘੰਟੇ ‘ਚ 4711 ਹੜ੍ਹ ਪੀੜਤ ਸੁਰੱਖਿਅਤ ਥਾਵਾਂ ‘ਤੇ ਪਹੁੰਚਾਏ

ਹਰਿਆਣਾ ਦੀ ਇਸ ਮੰਗ ‘ਤੇ ਦੋਨਾਂ ਰਾਜ਼ਾਂ ਵਿਚ ਮੁੜ ਤੋਂ ਵਿਵਾਦ ਹੋ ਸਕਦਾ ਹੈ।ਜਿਕਰਯੋਗ ਹੈ ਕਿ ਹਰਿਆਣਾ ਸਰਕਾਰ ਵੱਲੋਂ ਲਿਖੇ ਪੱਤਰ ਵਿੱਚ ਕਿਹਾ ਗਿਆ ਹੈ ਕਿ 29 ਅਗਸਤ 2025 ਨੂੰ ਹਰਿਆਣਾ ਸੰਪਰਕ ਬਿੰਦੂ (HCP) ‘ਤੇ ਪਾਣੀ ਦਾ ਨਿਕਾਸ 8 ਹਜ਼ਾਰ 894 ਕਿਊਸਿਕ ਪਾਇਆ ਗਿਆ ਸੀ, ਜਦੋਂ ਕਿ ਹਰਿਆਣਾ ਨੇ 7 ਹਜ਼ਾਰ 900 ਕਿਊਸਿਕ ਦੀ ਮੰਗ ਕੀਤੀ ਸੀ।ਇਸਤੋਂ ਬਾਅਦ ਹੁਣ ਬੀਤੀ ਸ਼ਾਮ 29 ਅਗਸਤ 2025 ਨੂੰ ਹਰਿਆਣਾ ਨੇ ਇੱਕ ਹੋਰ ਪੱਤਰ ਲਿਖਕੇ ਆਪਣੇ ਸੂਬੇ ਨੂੰ ਸਿਰਫ 6 ਹਜ਼ਾਰ 250 ਕਿਊਸਿਕ ਪਾਣੀ ਛੱਡਣ ਦੀ ਅਪੀਲ ਕੀਤੀ ਹੈ। ਇਸਦੇ ਪਿੱਛੇ ਹਰਿਆਣਾ ਸਰਕਾਰ ਦਾ ਤਰਕ ਹੈ ਕਿ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਨਹਿਰੀ ਖੇਤਰ ਅਤੇ ਕੈਚਮੈਂਟ ਖੇਤਰ ਵਿੱਚ ਪਾਣੀ ਦੀ ਮੰਗ ਹੋਰ ਘੱਟ ਗਈ ਹੈ।

ਇਹ ਵੀ ਪੜ੍ਹੋ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਕੇ ਹੜ੍ਹਾਂ ਨੂੰ ਕੌਮੀ ਆਫ਼ਤ ਐਲਾਨਣ ਦੀ ਕੀਤੀ ਮੰਗ

ਉਧਰ, ਹਰਿਆਣਾ ਦੀ ਇਸ ਮੰਗ ਨੂੰ ਪੰਜਾਬ ਵਿਰੋਧੀ ਕਰਾਰ ਦਿੰਦਿਆਂ ਆਪ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਕੁਝ ਮਹੀਨੇ ਪਹਿਲਾਂ ਹਰਿਆਣਾ ਨੇ ਸੀਮਾ ਤੋਂ ਵੱਧ ਪਾਣੀ ਲੈਣ ਲਈ ਪੰਜਾਬ ਤੋਂ ਪਾਣੀ ਖੋਹਣ ਦੀ ਸਾਜ਼ਿਸ਼ ਰਚੀ ਸੀ ਅਤੇ ਹੁਣ ਵੀ ਹਰਿਆਣਾ ਦੀ ਭਾਜਪਾ ਸਰਕਾਰ ਪੰਜਾਬ ਨਾਲ ਸਾਜ਼ਿਸ਼ ਰਚ ਰਹੀ ਹੈ। ਕੁਝ ਦਿਨ ਪਹਿਲਾਂ ਮੁੱਖ ਮੰਤਰੀ ਨਾਇਬ ਸੈਣੀ ਨੇ ਹੜ੍ਹਾਂ ਦੌਰਾਨ ਪੰਜਾਬ ਦੀ ਮਦਦ ਲਈ ਪੱਤਰ ਲਿਖਿਆ ਸੀ ਪ੍ਰੰਤੂ ਉਲਟਾ ਅਪਣੇ ਹਿੱਸੇ ਦਾ ਪਾਣੀ ਘਟਾ ਕੇ ਪੰਜਾਬ ਨੂੰ ਹੋਰ ਬੁਰੀ ਤਰ੍ਹਾਂ ਡੋਬਣ ਦੀ ਤਿਆਰੀ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Moga Police ਵੱਲੋਂ ਟਰਾਂਸਫਾਰਮਰ ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫ਼ਾਸ;ਚੋਰੀ ਦੇ ਤਾਂਬੇ ਤੇ 2 ਮੋਟਰਸਾਈਕਲਾਂ ਸਹਿਤ 4 ਕਾਬੂ

0

Moga News: ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦ ਸਬ ਡਵੀਜਨ ਬਾਘਾ ਪੁਰਾਣਾ ਅਧੀਨ ਆਉਂਦੇ ਥਾਣਾ ਸਮਾਲਸਰ ਦੀ ਪੁਲਿਸ ਵੱਲੋਂ ਟਰਾਂਸਫਾਰਮਰ ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫ਼ਾਸ ਕਰਦਿਆਂ ਚੋਰੀ ਦੇ ਤਾਂਬੇ ਤੇ 2 ਮੋਟਰਸਾਈਕਲਾਂ ਸਹਿਤ 4 ਮੁਲਜਮਾਂ ਨੂੰ ਕਾਬੂ ਕੀਤਾ ਹੈ। ਗ੍ਰਿਫਤਾਰ ਕੀਤੇ ਮੁਲਜਮਾਂ ਦੀ ਪਹਿਚਾਣ ਸੁਖਮੰਦਰ ਸਿੰਘ ਉਰਫ ਸਿਕੰਦਰ ਤੇ ਗੁਰਪ੍ਰੀਤ ਸਿੰਘ ਉਰਫ ਕਾਲਾ ਵਾਸੀਆਨ ਬੁਰਜ ਲੱਧਾ ਸਿੰਘ ਵਾਲਾ ਜਿਲ੍ਹਾ ਬਠਿੰਡਾ, ਲਵਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਉਰਫ ਕੁਲਦੀਪ ਵਾਸੀਆਨ ਅਰਾਈਆਂ ਵਾਲਾ ਕਲਾ ਜਿਲ੍ਹਾ ਫਰੀਦਕੋਟ ਵਜੋਂ ਹੋਈ ਹੈ।

ਇਹ ਵੀ ਪੜ੍ਹੋ ਰਾਕੇਸ਼ ਗੱਗੀ ਕਤਲ ਮਾਮਲਾ:ਪੰਜਾਬ ਪੁਲਿਸ ਨੇ ਖਰੜ ਤੋਂ ਸ਼ੂਟਰ ਕੀਤਾ ਗ੍ਰਿਫ਼ਤਾਰ;ਪਿਸਤੌਲ ਬਰਾਮਦ

ਮਾਮਲੇ ਦੀ ਜਾਣਕਾਰੀ ਦਿੰਦਿਆਂ ਡੀਐਸਪੀ ਬਾਘਾਪੁਰਾਣਾ ਦਲਬੀਰ ਸਿੰਘ ਸਿੱਧੂ ਨੇ ਦਸਿਆ ਕਿ ਮੁਲਜਮਾਂ ਵੱਲੋਂ ਆਸ ਪਾਸ ਦੇ ਪਿੰਡਾਂ ‘ਚੋਂ ਰਾਤ ਸਮੇਂ ਖੇਤਾਂ ਵਿਚੋਂ ਟਰਾਂਸਫਾਰਮ ਤੋੜ ਕੇ ਤਾਂਬਾ ਅਤੇ ਖੇਤਾਂ ਵਿਚੋਂ ਮੋਟਰਾ ਦੀਆਂ ਤਾਰਾ ਲਾਹ ਕੇ ਉਹਨਾਂ ਨੂੰ ਸਾੜ ਕੇ ਤਾਬਾਂ ਅਤੇ ਸਿਲਵਰ ਕੱਢ ਕੇ ਚੋਰੀ ਕਰਕੇ ਵੇਚਦੇ ਸਨ। ਪੁਲਿਸ ਵੱਲੋਂ ਮੁਲਜਮਾਂ ਕੋਲੋਂ ਟਰਾਂਸਫਾਰਮਾ ਨੂੰ ਤੋੜ ਕੇ ਉਹਨਾਂ ਵਿਚੋਂ ਕੱਢਿਆ ਹੋਇਆ 50 ਕਿੱਲੋ ਤਾਂਬਾ ਸਮੇਤ 02 ਮੋਟਰਸਾਈਕਲਾਂ ਦੇ ਬਰਾਮਦ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ‘ਚ ਰਾਹਤ ਕਾਰਜ ਜ਼ੋਰਾਂ ‘ਤੇ: ਪਿਛਲੇ 24 ਘੰਟੇ ‘ਚ 4711 ਹੜ੍ਹ ਪੀੜਤ ਸੁਰੱਖਿਅਤ ਥਾਵਾਂ ‘ਤੇ ਪਹੁੰਚਾਏ

0

Punjab News: ਪੰਜਾਬ ਸਰਕਾਰ ਦੀ ਮੁਸ਼ਤੈਦੀ ਅਤੇ ਸਰਗਰਮ ਭੂਮਿਕਾ ਸਦਕਾ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਪਿਛਲੇ 24 ਘੰਟਿਆਂ ਦੌਰਾਨ ਕੁੱਲ 4711 ਲੋਕਾਂ ਨੂੰ ਬਾਹਰ ਕੱਢ ਕੇ ਸੁਰੱਖਿਅਤ ਥਾਵਾਂ ਉੱਤੇ ਪਹੁੰਚਾਇਆ ਗਿਆ ਹੈ। ਇਸ ਵਿੱਚ ਫਿਰੋਜ਼ਪੁਰ ਦੇ 812 ਬਾਸ਼ਿੰਦੇ, ਗੁਰਦਾਸਪੁਰ ਦੇ 2571, ਮੋਗਾ ਦੇ 4, ਤਰਨ ਤਾਰਨ ਦੇ 60, ਬਰਨਾਲਾ ਦੇ 25 ਅਤੇ ਫਾਜ਼ਿਲਕਾ ਦੇ 1239 ਵਾਸੀ ਸ਼ਾਮਿਲ ਹਨ। ਵੱਖ ਵੱਖ ਜ਼ਿਲ੍ਹਿਆਂ ਤੋਂ ਮਿਲੀਆਂ ਰਿਪੋਰਟਾਂ ਅਨੁਸਾਰ 9 ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਹੁਣ ਤੱਕ 11330 ਲੋਕਾਂ ਨੂੰ ਹੜ੍ਹ ਦੇ ਪਾਣੀ ਤੋਂ ਬਚਾਇਆ ਗਿਆ ਹੈ। ਇਨ੍ਹਾਂ ਵਿੱਚ ਫਿਰੋਜ਼ਪੁਰ ਦੇ 2819, ਹੁਸ਼ਿਆਰਪੁਰ ਦੇ 1052, ਕਪੂਰਥਲਾ ਦੇ 240, ਗੁਰਦਾਸਪੁਰ ਦੇ 4771, ਮੋਗਾ ਦੇ 24, ਪਠਾਨਕੋਟ ਦੇ 1100, ਤਰਨ ਤਾਰਨ ਦੇ 60, ਬਰਨਾਲਾ ਦੇ 25 ਅਤੇ ਫਾਜ਼ਿਲਕਾ ਦੇ 1239 ਬਾਸ਼ਿੰਦੇ ਸ਼ਾਮਿਲ ਹਨ।

ਇਹ ਵੀ ਪੜ੍ਹੋ 13 ਦੇਸ਼ਾਂ ਦੇ ਵਫ਼ਦ ਵੱਲੋਂ ਮੋਹਾਲੀ ਦੇ ‘ਆਮ ਆਦਮੀ ਕਲੀਨਿਕ’ ਦਾ ਦੌਰਾ

ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਬਣਾਏ ਕੁੱਲ 87 ਰਾਹਤ ਕੈਂਪਾਂ ਵਿੱਚੋਂ ਇਸ ਵੇਲੇ 77 ਪੂਰੀ ਤਰ੍ਹਾਂ ਚੱਲ ਰਹੇ ਹਨ। ਇਨ੍ਹਾਂ ਕੈਂਪਾਂ ਵਿੱਚ ਕੁੱਲ 4729 ਲੋਕਾਂ ਨੇ ਬਸੇਰਾ ਕੀਤਾ ਹੋਇਆ ਹਨ। ਪ੍ਰਸ਼ਾਸ਼ਨ ਇਨ੍ਹਾਂ ਸਾਰੇ ਲੋਕਾਂ ਦਾ ਹਰ ਤਰ੍ਹਾਂ ਦਾ ਖਿਆਲ ਰੱਖ ਰਿਹਾ ਹੈ। ਕਪੂਰਥਲਾ ਵਿੱਚ ਬਣਾਏ 4 ਰਾਹਤ ਕੈਂਪਾਂ ਵਿੱਚ 110 ਲੋਕ ਰਹਿ ਰਹੇ ਹਨ। ਇਸੇ ਤਰ੍ਹਾਂ ਫਿਰੋਜ਼ਪੁਰ ਦੇ 8 ਰਾਹਤ ਕੈਂਪਾਂ ਵਿੱਚ 3450 ਲੋਕ ਅਤੇ ਹੁਸ਼ਿਆਰਪੁਰ ਦੇ 20 ਰਾਹਤ ਕੈਂਪਾਂ ਵਿੱਚ 478 ਲੋਕ ਰਹਿ ਰਹੇ ਹਨ। ਗੁਰਦਾਸਪੁਰ ਦੇ 22 ਰਾਹਤ ਕੈਂਪਾਂ ਵਿੱਚੋਂ 12 ਚੱਲ ਰਹੇ ਹਨ ਜਿੱਥੇ 255 ਲੋਕ ਰਹਿ ਰਹੇ ਹਨ। ਪਠਾਨਕੋਟ ਦੇ 14 ਰਾਹਤ ਕੈਂਪਾਂ ਵਿੱਚ 411 ਲੋਕ ਅਤੇ ਬਰਨਾਲਾ ਦੇ 1 ਰਾਹਤ ਕੈਂਪ ਵਿੱਚ 25 ਹੜ੍ਹ ਪ੍ਰਭਾਵਿਤ ਲੋਕ ਰਹਿ ਰਹੇ ਹਨ। ਫਾਜ਼ਿਲਕਾ ਵਿੱਚ ਵੀ 11, ਮੋਗਾ ‘ਚ 5 ਅਤੇ ਅੰਮ੍ਰਿਤਸਰ ਵਿੱਚ 2 ਰਾਹਤ ਕੈਂਪ ਸਥਾਪਿਤ ਕੀਤੇ ਗਏ ਹਨ।

ਇਹ ਵੀ ਪੜ੍ਹੋ ਰਾਜ ਸਭਾ ਮੈਂਬਰ ਰਾਘਵ ਚੱਢਾ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ, ਕਿਹਾ ਪੰਜਾਬ ਸਰਕਾਰ ਲੋਕਾਂ ਦੇ ਨਾਲ ਖੜ੍ਹੀ ਹੈ

ਇੱਕ ਬੁਲਾਰੇ ਨੇ ਦੱਸਿਆ ਕਿ ਕਪੂਰਥਲਾ ਵਿੱਚ ਪ੍ਰਸ਼ਾਸ਼ਨ ਵੱਲੋਂ 15, 27, 28 ਅਤੇ 29 ਅਗਸਤ ਨੂੰ ਰਾਹਤ ਸਮੱਗਰੀ ਦੀ ਵੰਡ ਕੀਤੀ ਗਈ ਹੈ ਅਤੇ ਲੋੜ ਮੁਤਾਬਿਕ ਇਹ ਅੱਗੋਂ ਵੀ ਜਾਰੀ ਰਹੇਗੀ। ਇਸੇ ਤਰ੍ਹਾਂ ਫਿਰੋਜ਼ਪੁਰ, ਗੁਰਦਾਸਪੁਰ, ਮੋਗਾ, ਪਠਾਨਕੋਟ, ਫਾਜ਼ਿਲਕਾ ਅਤੇ ਬਰਨਾਲਾ ਵਿੱਚ ਵੀ ਹੜ੍ਹ ਪੀੜਤਾਂ ਨੂੰ ਲਗਾਤਾਰ ਰਾਹਤ ਸਮੱਗਰੀ ਦੀ ਵੰਡ ਕੀਤੀ ਜਾ ਰਹੀ ਹੈ।ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਥਾਨਕ ਲੋਕਾਂ ਦੇ ਸਹਿਯੋਗ ਨਾਲ ਐਨਡੀਆਰਐੱਫ, ਐਸਡੀਆਰਐੱਫ, ਪੰਜਾਬ ਪੁਲਿਸ ਅਤੇ ਫੌਜ ਵੱਲੋਂ ਸਰਗਰਮ ਭੂਮਿਕਾ ਨਿਭਾਈ ਜਾ ਰਹੀ ਹੈ। ਗੁਰਦਾਸਪੁਰ ਵਿੱਚ ਐਨਡੀਆਰਐੱਫ ਦੀਆਂ 7 ਟੀਮਾਂ, ਫਾਜ਼ਿਲਕਾ ਤੇ ਫਿਰੋਜ਼ਪੁਰ ਵਿੱਚ 1-1 ਟੀਮ ਅਤੇ ਪਠਾਨਕੋਟ ਵਿੱਚ 2 ਟੀਮਾਂ ਸਰਗਰਮ ਹਨ। ਇਸੇ ਤਰ੍ਹਾਂ ਕਪੂਰਥਲਾ ਵਿੱਚ ਐਸਡੀਆਰਐੱਫ ਦੀਆਂ 2 ਟੀਮਾਂ ਸਰਗਰਮ ਹਨ। ਕਪੂਰਥਲਾ, ਗੁਰਦਾਸਪੁਰ, ਫਿਰੋਜ਼ਪੁਰ ਅਤੇ ਪਠਾਨਕੋਟ ਵਿੱਚ ਆਰਮੀ, ਬੀਐਸਐੱਫ ਅਤੇ ਏਅਰਫੋਰਸ ਨੇ ਵੀ ਮੋਰਚਾ ਸਾਂਭਿਆ ਹੋਇਆ ਹੈ। ਸਾਰੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਿਵਿਲ ਪ੍ਰਸ਼ਾਸ਼ਨ ਦੇ ਨਾਲ ਨਾਲ ਪੁਲਿਸ ਲੋਕਾਂ ਦੀ ਪੱਬਾਂ ਭਾਰ ਮਦਦ ਕਰ ਰਹੀ ਹੈ।

ਇਹ ਵੀ ਪੜ੍ਹੋ PCS(EB) ਬ੍ਰਾਂਚ ਦੇ ਅਧਿਕਾਰੀਆਂ ਵੱਲੋਂ ਹੜ੍ਹ ਪੀੜ੍ਹਤਾਂ ਲਈ ਆਪਣੇ ਵੱਲੋਂ ਇੱਕ ਦਿਨ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣ ਦਾ ਐਲਾਨ

ਹੜ੍ਹਾਂ ਕਾਰਨ ਪੰਜਾਬ ਵਿੱਚ ਹੁਣ ਤੱਕ ਕੁੱਲ 1018 ਪਿੰਡ ਪ੍ਰਭਾਵਿਤ ਹੋਏ ਹਨ। ਇਨ੍ਹਾਂ ਵਿੱਚ ਪਠਾਨਕੋਟ ਦੇ 81, ਫਾਜ਼ਿਲਕਾ ਦੇ 52, ਤਰਨ ਤਾਰਨ ਦੇ 45, ਸ੍ਰੀ ਮੁਕਤਸਰ ਸਾਹਿਬ ਦੇ 64, ਸੰਗਰੂਰ ਦੇ 22, ਫਿਰੋਜ਼ਪੁਰ ਦੇ 101, ਕਪੂਰਥਲਾ ਦੇ 107, ਗੁਰਦਾਸਪੁਰ ਦੇ 323, ਹੁਸ਼ਿਆਰਪੁਰ ਦੇ 85 ਅਤੇ ਮੋਗਾ ਦੇ 35 ਪਿੰਡ ਸ਼ਾਮਿਲ ਹਨ।ਹੜ੍ਹਾਂ ਕਾਰਨ ਪੰਜਾਬ ਨੂੰ ਭਾਰੀ ਮਾਲੀ ਨੁਕਸਾਨ ਵੀ ਝੱਲਣਾ ਪਿਆ ਹੈ। ਫਸਲਾਂ ਨੂੰ ਮਾਰ ਪਈ ਹੈ ਅਤੇ ਪਸ਼ੂ ਧਨ ਦਾ ਵੀ ਨੁਕਸਾਨ ਹੋਇਆ ਹੈ। ਜ਼ਿਲ੍ਹਾ ਹੈਡਕੁਆਟਰਾਂ ਤੋਂ ਪ੍ਰਾਪਤ ਹੋਈਆਂ ਰਿਪੋਰਟਾਂ ਮੁਤਾਬਿਕ ਫਾਜ਼ਿਲਕਾ ਜ਼ਿਲ੍ਹੇ ਵਿੱਚ 16632 ਹੈਕਟੇਅਰ (41099 ਏਕੜ) ਭੂਮੀ ਹੜ੍ਹਾਂ ਦੀ ਮਾਰ ਹੇਠ ਆਈ ਹੈ। ਇਸ ਤੋਂ ਇਲਾਵਾ ਫਿਰੋਜ਼ਪੁਰ ਵਿੱਚ 10806 ਹੈਕਟੇਅਰ ਵਿੱਚ ਫਸਲ ਨੂੰ ਨੁਕਸਾਨ ਪੁੱਜਾ ਹੈ। ਕਪੂਰਥਲਾ ਵਿੱਚ 11620, ਪਠਾਨਕੋਟ ਵਿੱਚ 7000, ਤਰਨ ਤਾਰਨ ਵਿੱਚ 9928 ਅਤੇ ਹੁਸ਼ਿਆਰਪੁਰ ਵਿੱਚ 5287 ਹੈਕਟੇਅਰ ਵਿੱਚ ਫਸਲ ਨੂੰ ਨੁਕਸਾਨ ਹੋਇਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

13 ਦੇਸ਼ਾਂ ਦੇ ਵਫ਼ਦ ਵੱਲੋਂ ਮੋਹਾਲੀ ਦੇ ‘ਆਮ ਆਦਮੀ ਕਲੀਨਿਕ’ ਦਾ ਦੌਰਾ

0

👉ਕਲੀਨਿਕ ਦੀ ਕਾਰਜਪ੍ਰਣਾਲੀ ਨੂੰ ਗਹੁ ਨਾਲ ਜਾਣਿਆ-ਸਮਝਿਆ
SAS Nagar News: ਪੰਜਾਬ ਦੇ ‘ਆਮ ਆਦਮੀ ਕਲੀਨਿਕਾਂ’ ਦੀ ਆਲਮੀ ਪ੍ਰਸਿੱਧੀ ਦੀ ਪ੍ਰਤੱਖ ਮਿਸਾਲ ਅੱਜ ਉਦੋਂ ਵੇਖਣ ਨੂੰ ਮਿਲੀ ਜਦ 13 ਦੇਸ਼ਾਂ ਦੇ 30 ਨੁਮਾਇੰਦਿਆਂ ਨੇ ਸਥਾਨਕ ਫ਼ੇਜ਼ 7 ਦੇ ‘ਆਮ ਆਦਮੀ ਕਲੀਨਿਕ’ ਵਿਚ ਫੇਰੀ ਪਾਈ। ਇਹ ਨੁਮਾਇੰਦੇ ਆਮ ਆਦਮੀ ਕਲੀਨਿਕਾਂ ਦੀ ਕਾਰਜਪ੍ਰਣਾਲੀ ਨੂੰ ਨੇੜਿਉਂ ਵੇਖਣ ਅਤੇ ਸਮਝਣ ਲਈ ਉਚੇਚੇ ਤੌਰ ’ਤੇ ਇਥੇ ਪੁੱਜੇ, ਜਿਨ੍ਹਾਂ ਨੇ ਕਲੀਨਿਕ ਵਿਚ ਆਉਣ ਵਾਲੇ ਮਰੀਜ਼ਾਂ, ਉਨ੍ਹਾਂ ਨੂੰ ਦਿੱਤੀਆਂ ਜਾਂਦੀਆਂ ਸਿਹਤ ਸੇਵਾਵਾਂ, ਕਲੀਨਿਕ ਦੇ ਬੁਨਿਆਦੀ ਢਾਂਚੇ, ਜਾਂਚ, ਇਲਾਜ ਪ੍ਰਣਾਲੀ ਅਤੇ ਦਵਾਈਆਂ ਆਦਿ ਬਾਰੇ ਗਹੁ ਨਾਲ ਜਾਣਿਆ ਅਤੇ ਕਾਫ਼ੀ ਪ੍ਰਭਾਵਤ ਵੀ ਹੋਏ।

ਇਹ ਵੀ ਪੜ੍ਹੋ PCS(EB) ਬ੍ਰਾਂਚ ਦੇ ਅਧਿਕਾਰੀਆਂ ਵੱਲੋਂ ਹੜ੍ਹ ਪੀੜ੍ਹਤਾਂ ਲਈ ਆਪਣੇ ਵੱਲੋਂ ਇੱਕ ਦਿਨ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣ ਦਾ ਐਲਾਨ

ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ ਅਤੇ ਮਨਜੋਤ ਸਿੰਘ, ਰਾਜ ਨੋਡਲ ਅਧਿਕਾਰੀ (ਈ-ਗਵਰਨੈਂਸ), PHSC ਨੇ ਉਨ੍ਹਾਂ ਦੇ ਹਰ ਸਵਾਲ ਦਾ ਤਸੱਲੀਬਖ਼ਸ਼ ਜਵਾਬ ਦਿਤਾ ਅਤੇ ਕਲੀਨਿਕਾਂ ਬਾਰੇ ਹਰ ਤਰ੍ਹਾਂ ਦੀ ਜਾਣਕਾਰੀ ਸਾਂਝੀ ਕੀਤੀ। ਡਾ. ਡੋਗਰਾ ਨੇ ਦਸਿਆ ਕਿ ਅੰਤਰਰਾਸ਼ਟਰੀ ਪ੍ਰਤੀਨਿਧੀਆਂ ਲਈ ਵਿਸ਼ੇਸ਼ ਪ੍ਰੋਗਰਾਮ – ਡਿਜੀਟਲ ਹੈਲਥ ਤਹਿਤ ਇਹ ਭਾਗੀਦਾਰ ਆਮ ਆਦਮੀ ਕਲੀਨਿਕ ਵਿਚ ਪੁੱਜੇ ਹਨ। ਇਹ ਪ੍ਰੋਗਰਾਮ C-DAC Mohali ਵੱਲੋਂ ਭਾਰਤ ਸਰਕਾਰ ਦੇ ਵਿਦੇਸ਼ ਮਾਮਲੇ ਮੰਤਰਾਲਾ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ 13 ਦੇਸ਼ਾਂ ਤੋਂ 30 ਅੰਤਰਰਾਸ਼ਟਰੀ ਭਾਗੀਦਾਰਾਂ ਨੇ ਹਿਸਾ ਲਿਆ, ਜਿਨ੍ਹਾਂ ਵਿੱਚ ਇਕੁਆਡੋਰ, ਈਥੀਓਪੀਆ, ਘਾਨਾ, ਕੈਨਿਆ, ਮਲਾਵੀ, ਮੌਰੀਸ਼ਸ, ਨਾਈਜੀਰੀਆ, ਰਵਾਂਡਾ, ਤਾਜਿਕਿਸਤਾਨ, ਯੂਗਾਂਡਾ, ਉਜ਼ਬੇਕਿਸਤਾਨ, ਜ਼ਾਂਬੀਆ ਅਤੇ ਜ਼ਿੰਬਾਬਵੇ ਸ਼ਾਮਲ ਸਨ।

ਇਹ ਵੀ ਪੜ੍ਹੋ ਹੜ੍ਹ ਸੰਕਟ ਵਿੱਚ ਗੁਰੂ ਸਾਹਿਬ ਦੇ ਪਵਿੱਤਰ ਸਰੂਪ ਦੀ ਸੇਵਾ,‘ਆਪ’ ਵਿਧਾਇਕ ਨੇ ਗੁਰੂ ਸਾਹਿਬ ਦਾ ਪਵਿੱਤਰ ਸਰੂਪ ਕੀਤਾ ਸੁਰੱਖਿਅਤ

ਇਸ ਵਫ਼ਦ ਵਿੱਚ ਡਾਕਟਰ, ਨਰਸਾਂ, ਕੌਮੀ ਸਿਹਤ ਨਿਰਦੇਸ਼ਕਾਂ, ਸਿੱਖਿਆਕਾਰਾਂ ਅਤੇ ਆਈ.ਟੀ. ਸਹਾਇਕ ਕਰਮਚਾਰੀਆਂ ਵਰਗੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਪੇਸ਼ੇਵਰ ਸ਼ਾਮਿਲ ਸਨ ।ਵਫ਼ਦ ਨੂੰ ਕਲਿਨਿਕਾਂ ਦੀ ਪੂਰੀ ਕਾਰਜ-ਪ੍ਰਣਾਲੀ ਬਾਰੇ ਜਾਣੂ ਕਰਵਾਇਆ ਗਿਆ, ਜਿਸ ਵਿੱਚ ਮਰੀਜ਼ ਰਜਿਸਟ੍ਰੇਸ਼ਨ, ਸਲਾਹ-ਮਸ਼ਵਰਾ, ਜਾਂਚ ਸੇਵਾਵਾਂ, ਫਾਰਮੇਸੀ ਅਤੇ ਫਾਲੋਅਪ ਕੇਅਰ ਸ਼ਾਮਲ ਹਨ। ਮਨਜੋਤ ਸਿੰਘ ਰਾਜ ਨੋਡਲ ਅਧਿਕਾਰੀ (ਈ-ਗਵਰਨੈਂਸ) ਅਤੇ ਡਾ. ਗਿਰੀਸ਼ ਡੋਗਰਾ ਨੋਡਲ ਅਧਿਕਾਰੀ ਆਮ ਆਦਮੀ ਕਲਿਨਿਕ, ਐਸ.ਏ.ਐਸ. ਨਗਰ ਵੱਲੋਂ ਡਿਜੀਟਲ ਕਾਰਜਪ੍ਰਣਾਲੀ ਬਾਰੇ ਮੁੱਖ ਜਾਣਕਾਰੀ ਸਾਂਝੀ ਕੀਤੀ ਗਈ।ਵਫ਼ਦ ਨੇ ਡਾ. ਤਾਨਿਆ ਗ੍ਰੋਵਰ (ਮੈਡੀਕਲ ਅਫਸਰ), ਫਾਰਮੇਸੀ ਅਧਿਕਾਰੀ ਅਤੇ ਕਲੀਨਿਕਲ ਅਸਿਸਟੈਂਟਸ ਨਾਲ ਵੀ ਮੁਲਾਕਾਤ ਕੀਤੀ ਅਤੇ ਸਿਸਟਮ ਨੂੰ ਰੀਅਲ ਟਾਈਮ ਵਿੱਚ ਵਰਤ ਕੇ ਤਜ਼ਰਬਾ ਲਿਆ । ਵਫ਼ਦ ਨੇ ਪੰਜਾਬ ਸਰਕਾਰ ਵੱਲੋਂ ਪ੍ਰਾਇਮਰੀ ਸਿਹਤ ਢਾਂਚੇ ਨੂੰ ਮਜ਼ਬੂਤ ਬਣਾਉਣ ਦੇ ਯਤਨਾਂ ਦੀ ਖੂਬ ਪ੍ਰਸ਼ੰਸਾ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

Our Visitor

1907395