Tuesday, May 19, 2026
Home Blog Page 493

ਬਠਿੰਡਾ ਵਿਖੇ ਸੂਬਾਈ ਕਨਵੈਂਨਸ਼ਨ ‘ਚ ਜ਼ਮੀਨੀ ਸੁਧਾਰਾਂ ਦੀ ਮੰਗ ਦੁਆਲੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਲਾਮਬੰਦ ਹੋਣ ਦਾ ਸੱਦਾ

Bathinda News:ਪੰਜਾਬ ਖੇਤ ਮਜ਼ਦੂਰ ਯੂਨੀਅਨ ਤੇ ਲੋਕ ਮੋਰਚਾ ਪੰਜਾਬ ਵੱਲੋਂ ਜ਼ਮੀਨਾਂ ਦੀ ਪ੍ਰਾਪਤੀ ਅਤੇ ਰਾਖੀ ਦੇ ਮੁੱਦਿਆਂ ਬਾਰੇ ਸ਼ੁੱਕਰਵਾਰ ਨੂੰ ਬਠਿੰਡਾ ‘ਚ ਸੂਬਾਈ ਕਨਵੈਂਨਸ਼ਨ ਕੀਤੀ ਗਈ ਅਤੇ ਇਹਨਾਂ ਮੁੱਦਿਆਂ ‘ਤੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਲਾਮਬੰਦ ਕਰਨ ਲਈ ਸੂਬੇ ਅੰਦਰ “ਮੁੜ ਤੋਂ ਕਰੋ ਜਮੀਨੀ ਵੰਡ” ਨਾਂ ਦੀ ਲਾਮਬੰਦੀ ਮੁਹਿੰਮ ਚਲਾਉਣ ਦਾ ਫੈਸਲਾ ਲਿਆ ਗਿਆ। ਦਾਣਾ ਮੰਡੀ ਵਿੱਚ ਇਕੱਤਰਤਾ ‘ਚ ਦੋਹਾਂ ਜਥੇਬੰਦੀਆਂ ਦੇ ਸਰਗਰਮ ਕਾਰਕੁੰਨਾਂ ਤੋਂ ਇਲਾਵਾ ਸੰਘਰਸ਼ਸ਼ੀਲ ਕਿਸਾਨ ਵਰਕਰ ਤੇ ਆਗੂ ਵੀ ਇਸ ਕਨਵੈਂਨਸ਼ਨ ਦਾ ਹਿੱਸਾ ਸਨ। ਇਸ ਕਨਵੈਂਨਸ਼ਨ ਨੂੰ ਜਮਹੂਰੀ ਹੱਕਾਂ ਦੀ ਉੱਘੀ ਕਾਰਕੁੰਨ ਡਾ. ਨਵਸ਼ਰਨ ਨੇ ਵਿਸ਼ੇਸ਼ ਤੌਰ ‘ਤੇ ਸੰਬੋਧਨ ਕੀਤਾ। ਉਹਨਾਂ ਕਿਹਾ ਕਿ ਮੁਲਕ ਦੀਆਂ ਹਕੂਮਤਾਂ ਜਮੀਨੀ ਸੁਧਾਰਾਂ ਰਾਹੀਂ ਜਮੀਨ ਦੀ ਕਾਣੀ ਵੰਡ ਖਤਮ ਕਰਨ ਦਾ ਰਸਮੀ ਏਜੰਡਾ ਵੀ ਕਦੋਂ ਦਾ ਤਿਆਗ ਚੁੱਕੀਆਂ ਹਨ ਅਤੇ ਉਲਟਾ ਜਗੀਰਦਾਰਾਂ ਦੇ ਨਾਲ ਨਾਲ ਹੁਣ ਕਾਰਪੋਰੇਟ ਘਰਾਣੇ ਵੀ ਵੱਡੀਆਂ ਜਮੀਨਾਂ ਦੀ ਮਾਲਕੀ ਰਾਹੀ ਨਵੇਂ ਜਗੀਰਦਾਰਾਂ ਵਜੋਂ ਸਾਹਮਣੇ ਆ ਰਹੇ ਹਨ।

ਇਹ ਵੀ ਪੜ੍ਹੋ PCS(EB) ਬ੍ਰਾਂਚ ਦੇ ਅਧਿਕਾਰੀਆਂ ਵੱਲੋਂ ਹੜ੍ਹ ਪੀੜ੍ਹਤਾਂ ਲਈ ਆਪਣੇ ਵੱਲੋਂ ਇੱਕ ਦਿਨ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣ ਦਾ ਐਲਾਨ

ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਸਕੱਤਰ ਲਛਮਣ ਸਿੰਘ ਸੇਵੇਵਾਲਾ ,ਲੋਕ ਮੋਰਚਾ ਪੰਜਾਬ ਦੇ ਸੂਬਾ ਸਕੱਤਰ ਜਗਮੇਲ ਸਿੰਘ ਤੋਂ ਇਲਾਵਾ ਉੱਘੇ ਕਿਸਾਨ ਆਗੂ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਵੀ ਸੰਬੋਧਨ ਕੀਤਾ। ਆਗੂਆਂ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਤਿੱਖੇ ਜ਼ਮੀਨੀ ਸੁਧਾਰ ਲਾਗੂ ਕਰਕੇ ਖੇਤ ਮਜ਼ਦੂਰਾਂ ਤੇ ਬੇਜ਼ਮੀਨੇ ਕਿਸਾਨਾਂ ਨੂੰ ਜ਼ਮੀਨਾਂ ਤੇ ਖੇਤੀ ਦੇ ਸੰਦ ਸਾਧਨਾਂ ਦੇ ਮਾਲਕ ਬਣਾਉਣ ਦੇ ਵੱਡੇ ਮੁੱਦੇ ਦੁਆਲੇ ਲਾਮਬੰਦ ਹੋਣ। ਇਸ ਨਾਲ ਜੁੜਦੀਆਂ ਮੰਗਾਂ ਜਿਵੇਂ ਲੈਂਡ ਸੀਲਿੰਗ ਐਕਟ ਸਖਤੀ ਨਾਲ ਲਾਗੂ ਕਰਨ, ਜਗੀਰਦਾਰਾਂ ਨੂੰ ਵਾਧੂ ਜਮੀਨਾਂ ਰੱਖਣ ਦੇ ਦਿੱਤੇ ਰਾਹ ਬੰਦ ਕਰਨ, ਸਭਨਾ ਪਰਿਵਾਰਾਂ ਨੂੰ ਜ਼ਮੀਨ ਦੇਣ ਦੀ ਲੋੜ ਅਨੁਸਾਰ ਜ਼ਮੀਨ ਦੀ ਹੱਦਬੰਦੀ ਤਰਕ ਸੰਗਤ ਕਰਨ , ਸ਼ਾਹੂਕਾਰਾ ਲੁੱਟ ਦਾ ਖਾਤਮਾ ਕਰਨ, ਸਰਕਾਰੀ ਨਜੂਲ ਤੇ ਬੇਨਮੀਆ ਜਮੀਨਾਂ ਖੇਤ ਮਜ਼ਦੂਰਾਂ ਤੇ ਬੇਜ਼ਮੀਨੇ ਕਿਸਾਨਾਂ ਲਈ ਰਾਖਵੀਆਂ ਕਰਨ

ਇਹ ਵੀ ਪੜ੍ਹੋ ਹੜ੍ਹ ਸੰਕਟ ਵਿੱਚ ਗੁਰੂ ਸਾਹਿਬ ਦੇ ਪਵਿੱਤਰ ਸਰੂਪ ਦੀ ਸੇਵਾ,‘ਆਪ’ ਵਿਧਾਇਕ ਨੇ ਗੁਰੂ ਸਾਹਿਬ ਦਾ ਪਵਿੱਤਰ ਸਰੂਪ ਕੀਤਾ ਸੁਰੱਖਿਅਤ

ਅਤੇ ਇਹਨਾਂ ਨੂੰ ਵੱਡੀਆਂ ਕੰਪਨੀਆਂ ਨੂੰ ਸੌਂਪਣ ਉੱਤੇ ਮੁਕੰਮਲ ਰੋਕ ਲਾਉਣ, ਆਬਾਦਕਾਰ ਕਿਸਾਨਾਂ ਮਜ਼ਦੂਰਾਂ ਨੂੰ ਜਮੀਨਾਂ ਦੇ ਮਾਲਕੀ ਹੱਕ ਦੇਣ ਅਤੇ ਸਾਬਕਾ ਤੇ ਮੌਜੂਦਾ ਜਗੀਰਦਾਰਾਂ ਵੱਲੋਂ ਮੁਜਾਰੇ ਕਿਸਾਨਾਂ ਦੀਆਂ ਜ਼ਮੀਨਾਂ ਹਥਿਆਉਣ ਦੇ ਕਦਮ ਰੋਕਣ, ਸੂਦਖੋਰੀ ਨੂੰ ਨੱਥ ਮਾਰਦਾ ਕਾਨੂੰਨ ਬਨਾਉਣ ਤੇ ਲਾਗੂ ਕਰਨ ਵਰਗੀਆਂ ਮੰਗਾਂ ਲਈ ਜਥੇਬੰਦ ਹੋਣ ਤੇ ਸੰਘਰਸ਼ ਦਾ ਪਿੜ ਮੱਲਣ। ਜੋਰਾ ਸਿੰਘ ਨਸਰਾਲੀ ਦੇ ਮੰਚ ਸੰਚਾਲਨ ਚ ਹੋਈ ਇਸ ਕਨਵੈਂਸ਼ਨ ਮੌਕੇ ਸਾਂਝੇ ਤੌਰ ਤੇ ਐਲਾਨ ਕੀਤਾ ਗਿਆ ਕਿ ਆਉਂਦੇ ਮਹੀਨਾ ਭਰ ਪੰਜਾਬ ਦੇ ਵੱਖ-ਵੱਖ ਖੇਤਰਾਂ ਅੰਦਰ ਇਹਨਾਂ ਮੁੱਦਿਆਂ ਨੂੰ ਲੈ ਕੇ ਕਾਨਫਰਸਾਂ ਤੇ ਜਨਤਕ ਮੁਜਾਰੇ ਕੀਤੇ ਜਾਣਗੇ। ਕਨਵੈਂਨਸ਼ਨ ਨੇ ਸੂਬੇ ਅੰਦਰ ਹੜਾਂ ਦੀ ਗੰਭੀਰ ਸਥਿਤੀ ਤੇ ਚਿੰਤਾ ਪ੍ਰਗਟ ਕਰਦਿਆਂ ਹੜ ਦੀ ਮਾਰ ਹੇਠ ਆਏ ਲੋਕਾਂ ਨਾਲ ਆਪਣੇ ਫਿਕਰ ਤੇ ਸਰੋਕਾਰ ਦਾ ਪ੍ਰਗਟਾਵਾ ਕੀਤਾ। ਕਨਵੈਨਸ਼ਨ ਦੇ ਅੰਤ ਚ ਹਾਜੀਰਤਨ ਚੌਕ ਤੱਕ ਮੁਜ਼ਾਹਰਾ ਵੀ ਕੀਤਾ ਗਿਆ ਅਤੇ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਹਰਮੇਸ਼ ਮਾਲੜੀ ਵੱਲੋਂ ਆਏ ਲੋਕਾਂ ਦਾ ਧੰਨਵਾਦ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

PCS(EB) ਬ੍ਰਾਂਚ ਦੇ ਅਧਿਕਾਰੀਆਂ ਵੱਲੋਂ ਹੜ੍ਹ ਪੀੜ੍ਹਤਾਂ ਲਈ ਆਪਣੇ ਵੱਲੋਂ ਇੱਕ ਦਿਨ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣ ਦਾ ਐਲਾਨ

0

Chandigarh News: ਸੂਬੇ ਦੇ ਹੜ੍ਹ ਪੀੜਤਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦੇ ਹੋਏ ਪੀਸੀਐਸ (ਈਬੀ) ਸ਼ਾਖਾ ਦੇ ਅਧਿਕਾਰੀਆਂ ਨੇ ਮੁੱਖ ਮੰਤਰੀ ਰਾਹਤ ਫੰਡ ਵਿੱਚ ਇੱਕ ਦਿਨ ਦੀ ਤਨਖਾਹ ਦੇਣ ਦਾ ਫੈਸਲਾ ਕੀਤਾ ਹੈ।ਇਹ ਫੈਸਲਾ ਸ਼ੁੱਕਰਵਾਰ ਨੂੰ ਇੱਥੇ ਹੋਈ ਪੀਸੀਐਸ (ਈਬੀ) ਅਫਸਰ ਐਸੋਸੀਏਸ਼ਨ ਦੀ ਮੀਟਿੰਗ ਦੌਰਾਨ ਲਿਆ ਗਿਆ।ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੜ੍ਹਾਂ ਦੀ ਸਥਿਤੀ ਦੀ ਸਮੀਖਿਆ ਕਰਦੇ ਹੋਏ, ਐਸੋਸੀਏਸ਼ਨ ਨੇ ਕੁਝ ਖੇਤਰਾਂ ਵਿੱਚ ਮੌਜੂਦ ਗੰਭੀਰ ਅਤੇ ਭਿਆਨਕ ਸਥਿਤੀਆਂ ‘ਤੇ ਡੂੰਘੀ ਚਿੰਤਾ ਪ੍ਰਗਟ ਕੀਤੀ, ਜਿਸ ਨਾਲ ਜਾਨ-ਮਾਲ ਦਾ ਕਾਫ਼ੀ ਨੁਕਸਾਨ ਹੋਇਆ ਹੈ।ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦੀ ਆਪਣੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ,

ਇਹ ਵੀ ਪੜ੍ਹੋ ਹੜ੍ਹ ਸੰਕਟ ਵਿੱਚ ਗੁਰੂ ਸਾਹਿਬ ਦੇ ਪਵਿੱਤਰ ਸਰੂਪ ਦੀ ਸੇਵਾ,‘ਆਪ’ ਵਿਧਾਇਕ ਨੇ ਗੁਰੂ ਸਾਹਿਬ ਦਾ ਪਵਿੱਤਰ ਸਰੂਪ ਕੀਤਾ ਸੁਰੱਖਿਅਤ

ਐਸੋਸੀਏਸ਼ਨ ਨੇ ਹੜ੍ਹ ਰਾਹਤ ਕਾਰਜਾਂ ਦਾ ਸਮਰਥਨ ਕਰਨ ਲਈ ਜ਼ਮੀਨੀ ਪੱਧਰ ‘ਤੇ ਅਣਥੱਕ ਕੰਮ ਕਰਨਾ ਜਾਰੀ ਰੱਖਣ ਦਾ ਸੰਕਲਪ ਲਿਆ। ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ, ਪੀਸੀਐਸ (ਈਬੀ) ਅਫਸਰ ਐਸੋਸੀਏਸ਼ਨ ਨੇ ਸਰਬਸੰਮਤੀ ਨਾਲ ਸਰਕਾਰ ਅਤੇ ਪੰਜਾਬ ਦੇ ਲੋਕਾਂ ਦੋਵਾਂ ਨੂੰ ਆਪਣੇ ਸਰਕਾਰੀ ਫਰਜ਼ਾਂ ਤੋਂ ਇਲਾਵਾ ਪੂਰਾ ਸਮਰਥਨ ਦੇਣ ਦਾ ਫੈਸਲਾ ਕੀਤਾ।ਏਕਤਾ ਦੇ ਇਸ਼ਾਰੇ ਵਜੋਂ, ਇਹ ਫੈਸਲਾ ਕੀਤਾ ਗਿਆ ਕਿ ਸਾਰੇ ਪੀ.ਸੀ.ਐਸ. (ਈ.ਬੀ.) ਅਧਿਕਾਰੀ ਮੁੱਖ ਮੰਤਰੀ ਰਾਹਤ ਫੰਡ, ਪੰਜਾਬ ਵਿੱਚ ਇੱਕ ਦਿਨ ਦੀ ਤਨਖਾਹ ਦਾ ਯੋਗਦਾਨ ਪਾਉਣਗੇ। ਐਸੋਸੀਏਸ਼ਨ ਨੇ ਪ੍ਰਭਾਵਿਤ ਖੇਤਰਾਂ ਵਿੱਚ ਜਲਦੀ ਤੋਂ ਜਲਦੀ ਆਮ ਸਥਿਤੀ ਬਹਾਲ ਹੋਣ ਦੀ ਉਮੀਦ ਕਰਦੇ ਹੋਏ, ਪੰਜਾਬ ਦੇ ਲੋਕਾਂ ਅਤੇ ਧਰਤੀ ਦੀ ਸੁਰੱਖਿਆ ਲਈ ਪ੍ਰਾਰਥਨਾ ਵੀ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਹੜ੍ਹ ਸੰਕਟ ਵਿੱਚ ਗੁਰੂ ਸਾਹਿਬ ਦੇ ਪਵਿੱਤਰ ਸਰੂਪ ਦੀ ਸੇਵਾ,‘ਆਪ’ ਵਿਧਾਇਕ ਨੇ ਗੁਰੂ ਸਾਹਿਬ ਦਾ ਪਵਿੱਤਰ ਸਰੂਪ ਕੀਤਾ ਸੁਰੱਖਿਅਤ

0

Hoshiarpur News: ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਅਬਦੁੱਲਾਪੁਰ ਵਿੱਚ ਹੜ੍ਹ ਦੌਰਾਨ ਮਨੁੱਖਤਾ, ਧਰਮ ਅਤੇ ਸੇਵਾ ਦੀ ਇੱਕ ਸੋਹਣੀ ਮਿਸਾਲ ਦੇਖਣ ਨੂੰ ਮਿਲੀ। ਬਿਆਸ ਦਰਿਆ ਦਾ ਪਾਣੀ ਪਿੰਡ ਵਿੱਚ ਵੜਣ ਕਾਰਨ ਲੋਕਾਂ ਨੂੰ ਆਪਣੇ ਘਰਾਂ ਅਤੇ ਰੋਜ਼ਾਨਾ ਦੀ ਜ਼ਿੰਦਗੀ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਸ ਵੇਲੇ ਹਲਕਾ ਉੜਮੁੜ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਸਥਾਨਕ ਸੰਗਤ ਦੀ ਮਦਦ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਨੂੰ ਸਤਿਕਾਰ ਸਹਿਤ ਸੁਰੱਖਿਅਤ ਥਾਂ ‘ਤੇ ਲਿਜਾਇਆ। ਸਰੂਪ ਨੂੰ ਲਿਜਾਣ ਤੋਂ ਪਹਿਲਾਂ ਅਰਦਾਸ ਕੀਤੀ ਗਈ ਅਤੇ ਸੰਗਤ ਦੀ ਸੁੱਖ-ਸ਼ਾਂਤੀ ਲਈ ਦੁਆ ਵੀ ਕੀਤੀ ਗਈ। ਇਸ ਕੰਮ ਨੇ ਲੋਕਾਂ ਦੇ ਦਿਲਾਂ ਨੂੰ ਛੂਹਿਆ ਅਤੇ ਇਹ ਸਪੱਸ਼ਟ ਕੀਤਾ ਕਿ ਹੜ੍ਹ ਜਿਹੀਆਂ ਮੁਸ਼ਕਲ ਘੜੀਆਂ ਵਿੱਚ ਧਾਰਮਿਕ ਸਤਿਕਾਰ ਅਤੇ ਲੋਕਾਂ ਦੀ ਸੁਰੱਖਿਆ ਸਭ ਤੋਂ ਮਹੱਤਵਪੂਰਨ ਹੈ।

ਇਹ ਵੀ ਪੜ੍ਹੋ ਰਾਜ ਸਭਾ ਮੈਂਬਰ ਰਾਘਵ ਚੱਢਾ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ, ਕਿਹਾ ਪੰਜਾਬ ਸਰਕਾਰ ਲੋਕਾਂ ਦੇ ਨਾਲ ਖੜ੍ਹੀ ਹੈ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਅਤੇ ਬਚਾਅ ਕਾਰਜ ਤੇਜ਼ੀ ਨਾਲ ਕਰ ਰਹੀ ਹੈ। ਕੈਬਿਨੇਟ ਮੰਤਰੀ ਅਤੇ ਅਧਿਕਾਰੀ ਲਗਾਤਾਰ ਪ੍ਰਭਾਵਿਤ ਜ਼ਿਲਿਆਂ ਦਾ ਦੌਰਾ ਕਰ ਰਹੇ ਹਨ, ਜਦਕਿ ਪ੍ਰਸ਼ਾਸਨ ਦਿਨ-ਰਾਤ ਲੋਕਾਂ ਦੀ ਮਦਦ ਲਈ ਕੰਮ ਕਰ ਰਿਹਾ ਹੈ। ਹੜ੍ਹ ਪੀੜਤਾਂ ਦੀ ਮਦਦ ਲਈ ਮੁੱਖ ਮੰਤਰੀ, ਕੈਬਿਨੇਟ ਮੰਤਰੀਆਂ ਅਤੇ ਸਾਰੇ ਵਿਧਾਇਕਾਂ ਨੇ ਆਪਣੀ ਇੱਕ ਮਹੀਨੇ ਦੀ ਤਨਖਾਹ ਦਾਨ ਕਰਨ ਦਾ ਫੈਸਲਾ ਕੀਤਾ। ਇਹ ਕਦਮ ਸਰਕਾਰ ਦੀ ਲੋਕਾਂ ਨਾਲ ਸਾਂਝ ਅਤੇ ਸੇਵਾ ਦੇ ਜਜ਼ਬੇ ਨੂੰ ਦਰਸਾਉਂਦਾ ਹੈ।ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਮੁਸ਼ਕਲ ਸਮੇਂ ਵਿੱਚ ਲੋਕਾਂ ਦੀ ਸੇਵਾ ਅਤੇ ਧਰਮ ਦੀ ਸੁਰੱਖਿਆ ਸਭ ਤੋਂ ਜ਼ਰੂਰੀ ਹੈ। ਸੰਕਟ ਦੇ ਸਮੇਂ ਸਰਕਾਰ ਅਤੇ ਲੋਕ ਮਿਲ ਕੇ ਹੀ ਅਸਲੀ ਤਾਕਤ ਬਣਾਉਂਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਦੁਖਦਾਈ ਖ਼ਬਰ; ਰਾਜਾ ਵੜਿੰਗ ਦੇ OSD ਨੂੰ ਸਦਮਾ, ਸਹੁਰੇ ਦਾ ਹੋਇਆ ਦੇਹਾਂਤ, ਭੋਗ 4 ਨੂੰ

0

Bathinda News: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ OSD ਜਸਪ੍ਰੀਤ ਸਿੰਘ ਭਲਾਈਆਣਾ ਦੇ ਸਤਿਕਾਰਯੋਗ ਸਹੁਰਾ ਸਾਹਿਬ ਸ.ਹਕੀਕਤ ਸਿੰਘ ਗਿੱਲ ਰਾਮੇਆਣਾ ਇੱਕ ਹਾਦਸੇ ਵਿਚ ਸਦੀਵੀ ਵਿਛੋੜਾ ਦੇ ਗਏ ਸਨ।ਗੁਰੂ ਘਰ ਦੇ ਪੱਕੇ ਸੇਵਕ ਸ: ਗਿੱਲ ਆਪਣੇ ਸਾਥੀਆਂ ਨਾਲ ਸ੍ਰੀ ਪਿਹੋਵਾ ਸਾਹਿਬ ਵਿਖੇ ਕਾਰ ਸੇਵਾ ‘ਤੇ ਜਾ ਰਹੇ ਸਨ ਕਿ ਰਾਸਤੇ ਵਿਚ ਇੱਕ ਬੱਸ ਦੀ ਟੱਕਰ ਦੀ ਚਪੇਟ ਵਿਚ ਆਉਣ ਕਾਰਨ 5 ਸੇਵਾਦਾਰਾਂ ਸਮੇਤ ਸਦੀਵੀ ਵਿਛੋੜਾ ਦੇ ਗਏ ਸਨ।

ਇਹ ਵੀ ਪੜ੍ਹੋ Big News; ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ VC ਤੇ Registrar ਸਹਿਤ ਹੋਰਨਾਂ ਵਿਰੁਧ ਪਰਚਾ ਦਰਜ਼, ਜਾਣੋ ਮਾਮਲਾ

ਕਾਂਗਰਸ ਦੇ ਡੈਲੀਗੇਟ ਮਲਕੀਤ ਸਿੰਘ ਗਿੱਲ ਨੇ ਦਸਿਆ ਕਿ ਉਨ੍ਹਾਂ ਦੇ ਨਮਿੱਤ ਭੋਗ ਅਤੇ ਅੰਤਿਮ ਅਰਦਾਸ ਮਿਤੀ 4 ਸਤੰਬਰ 2025 ਦਿਨ ਵੀਰਵਾਰ ਨੂੰ ਇਤਿਹਾਸਿਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਪਿੰਡ ਰਾਮੇਆਣਾ ਵਿਖੇ ਸਮਾਂ ਦੁਪਹਿਰ 12 ਵਜੇ ਤੋਂ 1 ਵਜੇ ਤੱਕ ਹੋਵੇਗੀ। ਭੋਗ ਸਮਾਗਮ ਵਿਚ ਵੱਡੀ ਗਿਣਤੀ ‘ਚ ਇਲਾਕੇ ਦੀਆਂ ਸੰਗਤਾਂ ਸ: ਹਕੀਕਤ ਸਿੰਘ ਗਿੱਲ ਨੂੰ ਸ਼ਰਧਾਂਜਲੀ ਭੇਂਟ ਕਰਨਗੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਰਾਜ ਸਭਾ ਮੈਂਬਰ ਰਾਘਵ ਚੱਢਾ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ, ਕਿਹਾ ਪੰਜਾਬ ਸਰਕਾਰ ਲੋਕਾਂ ਦੇ ਨਾਲ ਖੜ੍ਹੀ ਹੈ

0

Gurdaspur News: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਵੱਲੋਂ ਸ਼ੁੱਕਰਵਾਰ ਨੂੰ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਹ ਹੜ੍ਹ ਪੀੜਤਾਂ ਨੂੰ ਮਿਲੇ ਅਤੇ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਰਾਹਤ ਤੇ ਬਚਾਅ ਕਾਰਜਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਪ੍ਰਭਾਵਿਤ ਲੋਕਾਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਬੇਸ਼ੱਕ ਕੁਦਤਰੀ ਆਫ਼ਤ ਅੱਗੇ ਕਿਸੇ ਦਾ ਵੱਸ ਨਹੀਂ ਚੱਲਦਾ ਪ੍ਰੰਤੂ ਸਮੁੱਚੀ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਡਟ ਕੇ ਖੜ੍ਹੀ ਹੈ।

ਇਹ ਵੀ ਪੜ੍ਹੋ ਹੜ੍ਹ ਪ੍ਰਭਾਵਿਤ ਖੇਤਰਾਂ ਚੋਂ ਲੋਕਾਂ ਨੂੰ ਬਾਹਰ ਕੱਢਣ ਅਤੇ ਰਾਹਤ ਸਮੱਗਰੀ ਪਹੁੰਚਾਉਣ ਉਤੇ ਡਟੀ ਪੰਜਾਬ ਸਰਕਾਰ

ਉਨ੍ਹਾਂ ਇਸ ਮੌਕੇ ਇਹ ਵੀ ਐਲਾਨ ਕੀਤਾ ਕਿ ਉਹ ਆਪਣੇ ਐਮ.ਪੀ.ਲੈਂਡ ਫ਼ੰਡ ਵਿਚੋਂ ਪ੍ਰਭਾਵਿਤ ਪਿੰਡਾਂ ‘ਚ ਰਾਹਤ ਕਾਰਜਾਂ ਲਈ ਵੱਧ ਤੋਂ ਵੱਧ ਯੋਗਦਾਨ ਪਾਉਣਗੇ। ਇਸ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਦੀਨਾਨਗਰ ਤੋਂ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਖੁਸਬਾਜ਼ ਜਟਾਣਾ ਦੀ ਅਗਵਾਈ ਹੇਠ ਤਲਵੰਡੀ ਸਾਬੋ ‘ਚ ਹੋਈ ਵਰਕਰ ਮੀਟਿੰਗ ਨੇ ਧਾਰਿਆਂ ਰੈਲੀ ਦਾ ਰੂਪ

0

👉ਪੰਜਾਬ ਕਾਂਗਰਸ ਦੇ ਸਹਿ ਇੰਚਾਰਜ਼ ਰਵਿੰਦਰ ਡਾਲਵੀਆਂ ਨੇ 2027 ਦੀਆਂ ਚੋਣਾਂ ਲਈ ਵਰਕਰਾਂ ਨੂੰ ਡਟਣ ਦਾ ਦਿੱਤਾ ਸੱਦਾ
Talwandi Sabo News: ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਸੇਵਾਦਾਰ ਅਤੇ ਕਾਂਗਰਸ ਕਮੇਟੀ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਖੁਸ਼ਬਾਜ ਸਿੰਘ ਜਟਾਣਾ ਦੀ ਅਗਵਾਈ ਹੇਠ ਸ਼ੁੱਕਰਵਾਰ ਨੂੰ ਤਲਵੰਡੀ ਸਾਬੋ ਵਿਖੇ ਹੋਈ ਵਰਕਰ ਮੀਟਿੰਗ ਰੈਲੀ ਦਾ ਰੂਪ ਧਾਰਨ ਕਰ ਗਈ। ਇਸ ਰੈਲੀ ਨੂੰ ਸੰਬੋਧਨ ਕਰਨ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਸੈਕਟਰੀ ਅਤੇ ਪੰਜਾਬ ਮਾਮਲਿਆਂ ਦੇ ਸਹਾਇਕ ਇੰਚਾਰਜ ਰਵਿੰਦਰ ਡਾਲਵੀਆਂ ਵਿਸ਼ੇਸ਼ ਤੌਰ ‘ਤੇ ਪੁੱਜੇ ਹੋਏ ਸਨ, ਜਿੰਨ੍ਹਾਂ ਵਰਕਰਾਂ ਦੇ ਉਤਸ਼ਾਹ ਨੂੰ ਦੇਖਦਿਆਂ ਅਪੀਲ ਕੀਤੀ ਕਿ ਉਹ 2027 ਦੀਆਂ ਚੋਣਾਂ ਲਈ ਹੁਣ ਤੋਂ ਡਟ ਜਾਣ। ਇਸ ਮੌਕੇ ਕਾਂਗਰਸ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਈ ਅਤੇ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਗਈ।

ਇਹ ਵੀ ਪੜ੍ਹੋ Bathinda Police ਨੇ ਖੁੱਲ੍ਹੀ ਬੋਲੀ ਰਾਹੀਂ 151 ਵਹੀਕਲ ਵੇਚ ਕੇ ਵੱਟੇ 41 ਲੱਖ 41 ਹਜ਼ਾਰ ਰੁਪਏ

ਇਸ ਦੌਰਾਨ ਬਲਾਕ ਤੇ ਬੂਥ ਪੱਧਰ ਦੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਤਲਵੰਡੀ ਸਾਬੋ ਹਲਕੇ ਦੇ ਇੰਚਾਰਜ਼ ਤੇ ਜ਼ਿਲ੍ਹਾ ਪ੍ਰਧਾਨ ਖੁਸ਼ਬਾਜ ਸਿੰਘ ਜਟਾਣਾ ਨੇ ਸਮੁੱਚੀ ਲੀਡਰਸ਼ਿਪ ਨੂੰ ਜਿੱਥੇ ਜੀਅ ਆਇਆ ਕਿਹਾ, ਉਥੇ ਹੀ ਕਿਹਾ ਕਿ ਹਲਕਾ ਤਲਵੰਡੀ ਸਾਬੋ ‘ਚ ਕਾਂਗਰਸ ਪਾਰਟੀ ਲਗਾਤਾਰ ਮਜ਼ਬੂਤੀ ਵੱਲ ਵਧ ਰਹੀ ਹੈ ਅਤੇ ਇਸ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਰਕਰ ਦਿਨ ਰਾਤ ਇੱਕ ਕਰ ਦੇਣਗੇ। ਪੰਜਾਬ ਅਤੇ ਕੇਂਦਰ ਸਰਕਾਰ ਨੂੰ ਘੇਰਦਿਆਂ ਸ: ਜਟਾਣਾ ਨੇ ਦਾਅਵਾ ਕੀਤਾ ਕਿ ਹੁਣ ਮੁੜ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਨੂੰ ਯਾਦ ਕਰ ਰਹੇ ਹਨ। ਉਨ੍ਹਾਂ ਲੋਕਾਂ ਦੇ ਸਹਿਯੋਗ ਅਤੇ ਵਰਕਰਾਂ ਦੇ ਉਤਸ਼ਾਹ ਨੁੰ ਦੇਖਦਿਆਂ ਭਰੋਸਾ ਜਤਾਇਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ ਅਤੇ ਹਰ ਵਰਗ ਨੂੰ ਬੁਨਿਆਦੀ ਸਹੂਲਤਾਂ ਮਿਲਣਗੀਆਂ।

ਇਹ ਵੀ ਪੜ੍ਹੋ Big News; ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ VC ਤੇ Registrar ਸਹਿਤ ਹੋਰਨਾਂ ਵਿਰੁਧ ਪਰਚਾ ਦਰਜ਼, ਜਾਣੋ ਮਾਮਲਾ

ਸ: ਜਟਾਣਾ ਨੇ ਐਲਾਨ ਕੀਤਾ ਕਿ ਪਾਰਟੀ ਦੀ ਸਰਕਾਰ ਬਣਦਿਆਂ ਹੀ ਤਲਵੰਡੀ ਸਾਬੋ ਹਲਕੇ ਦੀ ਨੁਹਾਰ ਬਦਲ ਦਿੱਤੀ ਜਾਵੇਗੀ। ਇਸ ਮੌਕੇ ਸਹਿ ਇੰਚਾਰਜ਼ ਰਵਿੰਦਰ ਡਾਲਵੀਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਭਾਜਪਾ ਦੀ ਬੀ ਟੀਮ ਹੈ ਕਿਉਂਕਿ ਅਰਵਿੰਦ ਕੇਜਰੀਵਾਲ ਆਰਐਸਐਸ ਦੇ ਵਰਕਰ ਵੀ ਰਹੇ ਹਨ ਜੋ ਹਮੇਸ਼ਾ ਹੀ ਭਾਜਪਾ ਦੀਆਂ ਨੀਤੀਆਂ ਨੂੰ ਲਾਗੂ ਕਰਦੇ ਹਨ । ਉਹਨਾਂ ਦੋਸ਼ ਲਾਏ ਕਿ ਪ੍ਰਧਾਨ ਮੰਤਰੀ ਵੋਟ ਚੋਰੀ ਦੀ ਰਾਜਨੀਤੀ ਬੜਾਵਾ ਦੇ ਰਹੇ ਹਨ ਜਿਸ ਕਰਕੇ ਅੱਜ ਹਰ ਪਾਸੇ ਸਰਕਾਰ ‘ਤੇ ਉਂਗਲ ਉੱਠ ਰਹੀ ਹੈ ਅਤੇ ਇਲੈਕਸ਼ਨ ਕਮਿਸ਼ਨ ਨੂੰ ਵੀ ਜਵਾਬ ਦੇਣਾ ਚਾਹੀਦਾ ਹੈ। ਇਸ ਮੌਕੇ ਰਣਜੀਤ ਸਿੰਘ ਸੰਧੂ ਸੂਬਾ ਜਨਰਲ ਸਕੱਤਰ, ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਕੀ ਤੋਂ ਇਲਾਵਾ ਸਮੁੱਚੀ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਲੁਧਿਆਣਾ ਵਿੱਚ ਬਣੇਗੀ ਸ਼ਹੀਦ ਊਧਮ ਸਿੰਘ ਸਕਿੱਲ ਡਿਵੈਲਪਮੈਂਟ ਐਂਡ ਇੰਟਰਪ੍ਰੀਨਿਓਰਸ਼ਿਪ ਯੂਨੀਵਰਸਿਟੀ

0

👉ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹਰਜੋਤ ਬੈਂਸ ਵੱਲੋਂ ਯੂਨੀਵਰਸਿਟੀ ਪ੍ਰਬੰਧਕਾਂ ਨੂੰ ਯੂਨੀਵਰਸਿਟੀ ਦੀ ਸਥਾਪਨਾ ਲਈ ਲੋੜੀਂਦੀਆਂ ਪ੍ਰਵਾਨਗੀਆਂ ਸਮੇਤ ਸੰਭਵ ਸਹਾਇਤਾ ਦਾ ਭਰੋਸਾ
Chandigarh News:ਸਿੱਖਿਆ ਅਤੇ ਉਦਯੋਗ ਦੀਆਂ ਲੋੜਾਂ ਦਰਮਿਆਨ ਪਾੜੇ ਨੂੰ ਪੂਰਨ ਲਈ ਸੂਬੇ ਦੇ ਨੌਜਵਾਨਾਂ ਨੂੰ ਅਤਿ-ਆਧੁਨਿਕ ਹੁਨਰ ਅਤੇ ਉੱਦਮੀ ਮੁਹਾਰਤ ਨਾਲ ਸਸ਼ਕਤ ਬਣਾਉਣ ਦੇ ਉਦੇਸ਼ ਨਾਲ ਲੁਧਿਆਣਾ ਵਿੱਚ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਤ ਕੀਤੀ ਜਾਵੇਗੀ, ਜਿਸਦਾ ਨਾਂ ਮਹਾਨ ਆਜ਼ਾਦੀ ਘੁਲਾਟੀਏ ਸ਼ਹੀਦ ਊਧਮ ਸਿੰਘ ਦੇ ਨਾਮ ‘ਤੇ ਰੱਖਿਆ ਗਿਆ ਹੈ। ਇਹ ਮਾਣਮੱਤੀ ਸੰਸਥਾ ਨੌਜਵਾਨਾਂ ਵਿੱਚ ਨਵੀਨਤਾ, ਰਚਨਾਤਮਕਤਾ ਅਤੇ ਸਵੈ-ਨਿਰਭਰਤਾ ਨੂੰ ਉਤਸ਼ਾਹਿਤ ਕਰੇਗੀ ਅਤੇ ਉਦਯੋਗ ਦੀਆਂ ਲੋੜਾਂ ਮੁਤਾਬਕ ਨੌਜਾਵਾਨਾਂ ਨੂੰ ਸਿੱਖਿਆ ਪ੍ਰਦਾਨ ਕਰੇਗੀ ਜਿਸ ਨਾਲ ਪੰਜਾਬ ਵਿੱਚ ਆਰਥਿਕ ਵਿਕਾਸ ਦਾ ਰਾਹ ਪੱਧਰਾ ਹੋਵੇਗਾ। “ਸ਼ਹੀਦ ਊਧਮ ਸਿੰਘ ਸਕਿੱਲ ਡਿਵੈਲਪਮੈਂਟ ਐਂਡ ਇੰਟਰਪ੍ਰੀਨਿਓਰਸ਼ਿਪ ਯੂਨੀਵਰਸਿਟੀ” ਦੀ ਸਥਾਪਨਾ ਬਾਰੇ ਅਧਿਕਾਰਤ ਐਲਾਨ ਸਬੰਧੀ ਸਮਾਰੋਹ ਵਿੱਚ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਤੇ ‘ਆਪ’ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ‘ਆਪ’ ਪੰਜਾਬ ਦੇ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਨੇ ਸ਼ਿਰਕਤ ਕੀਤੀ।ਸ਼ਹੀਦ ਊਧਮ ਸਿੰਘ ਸਕਿੱਲ ਡਿਵੈਲਪਮੈਂਟ ਐਂਡ ਇੰਟਰਪ੍ਰੀਨਿਓਰਸ਼ਿਪ ਯੂਨੀਵਰਸਿਟੀ ਲੁਧਿਆਣਾ ਵਿਖੇ ਕੰਬੋਜ ਭਾਈਚਾਰੇ ਵੱਲੋਂ ਦਾਨ ਕੀਤੀ ਗਈ 50 ਏਕੜ ਜ਼ਮੀਨ ‘ਤੇ ਸਥਾਪਿਤ ਕੀਤੀ ਜਾਵੇਗੀ ਅਤੇ ਇਸ ਉੱਤੇ 500 ਕਰੋੜ ਰੁਪਏ ਲਾਗਤ ਆਉਣ ਦਾ ਅਨੁਮਾਨ ਹੈ। ਇਹ ਯੂਨੀਵਰਸਿਟੀ ਕੈਂਪਸ ਅਤਿ-ਆਧੁਨਿਕ ਬੁਨਿਆਦੀ ਢਾਂਚੇ, ਡਿਜੀਟਲ ਕਲਾਸਰੂਮ, ਖੋਜ ਕੇਂਦਰ, ਨਵੀਨਤਾ ਕੇਂਦਰ ਅਤੇ ਇਨਕਿਊਬੇਸ਼ਨ ਸਹੂਲਤਾਂ ਨਾਲ ਲੈਸ ਹੋਵੇਗਾ। ਇਸ ਯੂਨੀਵਰਸਿਟੀ ਦਾ ਉਦੇਸ਼ ਵਿਦਿਆਰਥੀਆਂ ਨੂੰ ਅਜੌਕੇ ਯੁੱਗ, ਤਕਨਾਲੋਜੀ-ਸੰਚਾਲਿਤ ਅਰਥਵਿਵਸਥਾ, ਨਵੀਨਤਾ, ਉੱਦਮਤਾ ਅਤੇ ਉਦਯੋਗ-ਅਧਾਰਿਤ ਉੱਦਮਾਂ ਨੂੰ ਉਤਸ਼ਾਹਿਤ ਕਰਨ ਲਈ ਲੋੜੀਂਦੇ ਹੁਨਰ ਅਤੇ ਸਰੋਤ ਪ੍ਰਦਾਨ ਕਰਨਾ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਤੇ ਬਚਾਅ ਕਾਰਜਾਂ ਦੀ ਨਿਗਰਾਨੀ ਲਈ ਉਚ-ਤਾਕਤੀ ਕਮੇਟੀ ਦਾ ਗਠਨ

ਪੰਜਾਬ ਦੇ ਕੈਬਨਿਟ ਮੰਤਰੀਆਂ, ਸ੍ਰੀ ਅਮਨ ਅਰੋੜਾ ਅਤੇ ਸ. ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਉਦਯੋਗ ਦੀਆਂ ਲੋੜਾਂ ਮੁਤਾਬਕ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ‘ਤੇ ਚਾਨਣਾ ਪਾਇਆ। ਉਨ੍ਹਾਂ ਭਰੋਸਾ ਦਿੱਤਾ ਕਿ ਯੂਨੀਵਰਸਿਟੀ ਦੇ ਪ੍ਰਬੰਧਕਾਂ ਨੂੰ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਦੇ ਨਾਲ-ਨਾਲ ਯੂਨੀਵਰਸਿਟੀ ਦੀ ਸਥਾਪਨਾ ਅਤੇ ਸੰਚਾਲਨ ਲਈ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਵਿੱਚ ਮਦਦ ਕੀਤੀ ਜਾਵੇਗੀ।ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ, ਸ੍ਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਸਕਿੱਲ ਡਿਵੈਲਪਮੈਂਟ ਐਂਡ ਇੰਟਰਪ੍ਰੀਨਿਓਰਸ਼ਿਪ ਯੂਨੀਵਰਸਿਟੀ ਹੁਨਰ ਵਿਕਾਸ ਅਤੇ ਆਰਥਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਪ੍ਰਤੀ ਪੰਜਾਬ ਸਰਕਾਰ ਦੇ ਯਤਨਾਂ ਨੂੰ ਹੁਲਾਰਾ ਦੇਣ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਹੈ। ਵਿਹਾਰਕ ਹੁਨਰਾਂ ਅਤੇ ਉਦਯੋਗਿਕ ਭਾਈਵਾਲੀ ‘ਤੇ ਧਿਆਨ ਕੇਂਦਰਿਤ ਕਰਕੇ, ਇਹ ਯੂਨੀਵਰਸਿਟੀ ਅਜਿਹੇ ਗ੍ਰੈਜੂਏਟ ਪੈਦਾ ਕਰੇਗੀ ਜੋ ਰੁਜ਼ਗਾਰ ਹਾਸਲ ਕਰਨ ਦੇ ਸਮਰੱਥ ਹੋਣਗੇ। ਸ੍ਰੀ ਸਿਸੋਦੀਆ ਨੇ ਯੂਨੀਵਰਸਿਟੀ ਲਈ ਜ਼ਮੀਨ ਦਾਨ ਕਰਨ ਅਤੇ ਸਿੱਖਿਆ ਵਿੱਚ ਯੋਗਦਾਨ ਲਈ ਕੰਬੋਜ ਭਾਈਚਾਰੇ ਦੀ ਪ੍ਰਸ਼ੰਸਾ ਕੀਤੀ।ਜਲਾਲਾਬਾਦ ਤੋਂ ਵਿਧਾਇਕ ਸ੍ਰੀ ਜਗਦੀਪ ਗੋਲਡੀ ਕੰਬੋਜ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਸਕਿੱਲ ਡਿਵੈਲਪਮੈਂਟ ਐਂਡ ਇੰਟਰਪ੍ਰੀਨਿਓਰਸ਼ਿਪ ਯੂਨੀਵਰਸਿਟੀ ਲੁਧਿਆਣਾ ਨੂੰ ਹੁਨਰ ਵਿਕਾਸ ਅਤੇ ਉੱਦਮਤਾ ਦੇ ਕੇਂਦਰ ਵਿੱਚ ਬਦਲ ਦੇਵੇਗੀ, ਜੋ ਭਾਰਤ ਅਤੇ ਵਿਦੇਸ਼ਾਂ ਦੇ ਵਿਦਿਆਰਥੀਆਂ ਨੂੰ ਆਕਰਸ਼ਿਤ ਕਰੇਗੀ। ਕੰਬੋਜ ਭਾਈਚਾਰੇ ਲਈ ਇਹ ਪ੍ਰੋਜੈਕਟ ਇੱਕ ਇਤਿਹਾਸਕ ਮੀਲ ਪੱਥਰ ਹੈ ਜੋ ਸਿੱਖਿਆ, ਨੌਜਵਾਨਾਂ ਦੇ ਸਸ਼ਕਤੀਕਰਨ ਅਤੇ ਸ਼ਹੀਦ ਊਧਮ ਸਿੰਘ ਦੀ ਵਿਰਾਸਤ ਦੇ ਸਨਮਾਨ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਇਹ ਵੀ ਪੜ੍ਹੋ ਪੰਜਾਬ ਸਕੂਲਾਂ ਵਿੱਚ “ਉੱਦਮਤਾ” ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਪਹਿਲਾ ਸੂਬਾ ਬਣਿਆ

ਇਸ ਮੌਕੇ ਸਿੱਖਿਆ, ਹੁਨਰ ਵਿਕਾਸ ਅਤੇ ਸਸ਼ਕਤੀਕਰਨ ਪ੍ਰਤੀ ਡਾ. ਸੰਦੀਪ ਸਿੰਘ ਕੌੜਾ ਦੇ ਯੋਗਦਾਨ ਨੂੰ ਮਾਨਤਾ ਦਿੰਦਿਆਂ, ਕੰਬੋਜ ਭਾਈਚਾਰੇ ਨੇ ਉਨ੍ਹਾਂ ਨੂੰ ਇਸ ਯੂਨੀਵਰਸਿਟੀ ਦਾ “ਸੰਸਥਾਪਕ ਚਾਂਸਲਰ” ਘੋਸ਼ਿਤ ਕੀਤਾ।ਡਾ. ਸੰਦੀਪ ਸਿੰਘ ਕੌੜਾ ਨੇ ਕਿਹਾ ਕਿ ਯੂਨੀਵਰਸਿਟੀ ਦਾ ਧਿਆਨ ਆਰਟੀਫੀਸ਼ੀਅਲ ਇੰਟੈਲੀਜੈਂਸ, ਡੇਟਾ ਸਾਇੰਸ, ਰੋਬੋਟਿਕਸ, ਸਾਈਬਰ ਸੁਰੱਖਿਆ ਅਤੇ ਉੱਨਤ ਉੱਦਮਤਾ ਪ੍ਰੋਗਰਾਮਾਂ ਵਰਗੀਆਂ ਅਤਿ-ਆਧੁਨਿਕ ਤਕਨਾਲੋਜੀਆਂ ‘ਤੇ ਕੇਂਦਰਿਤ ਹੋਵੇਗਾ।ਇਹ ਸਮਾਰੋਹ ਬਾਬਾ ਬ੍ਰਹਮ ਦਾਸ ਜੀ (ਡੇਰਾ ਬਾਬਾ ਭੂਮਣ ਸ਼ਾਹ, ਸਿਰਸਾ) ਦੇ ਆਸ਼ੀਰਵਾਦ ਨਾਲ ਸ਼ੁਰੂ ਹੋਇਆ, ਜਿਨ੍ਹਾਂ ਦੇ ਭਾਰਤ ਅਤੇ ਵਿਦੇਸ਼ਾਂ ਵਿੱਚ ਲੱਖਾਂ ਸ਼ਰਧਾਲੂ ਹਨ। ਇਸ ਸਮਾਗਮ ਵਿੱਚ ਵਿਦੇਸ਼ਾਂ ਤੋਂ ਕੰਬੋਜ ਭਾਈਚਾਰੇ ਦੇ ਉੱਘੇ ਆਗੂਆਂ ਨੇ ਆਨਲਾਈਨ ਸ਼ਿਰਕਤ ਕੀਤੀ ਅਤੇ ਯੂਨੀਵਰਸਿਟੀ ਪ੍ਰੋਜੈਕਟ ਪ੍ਰਤੀ ਆਪਣੀ ਨਿਰਸਵਾਰਥ ਵਚਨਬੱਧਤਾ ਦਹੁਰਾਈ। ਇਸ ਤੋਂ ਇਲਾਵਾ ਸਮਾਗਮ ਵਿੱਚ ਵਿਧਾਇਕ ਡਾ. ਜਮੀਲ-ਉਰ-ਰਹਿਮਾਨ, ਮਲਕੀਤ ਥਿੰਦ (ਚੇਅਰਮੈਨ, ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ), ਬਲਵਿੰਦਰ ਸਿੰਘ ਜੰਮੂ, ਪ੍ਰਧਾਨ ਆਲ ਇੰਡੀਆ ਜਰਨਲਿਸਟ ਐਸੋਸੀਏਸ਼ਨ, ਡਾ. ਅਵਤਾਰ ਸਿੰਘ, ਚੇਅਰਮੈਨ ਅਮਨ ਗਰੁੱਪ ਆਫ਼ ਹਾਸਪੀਟਲਜ਼, ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਪ੍ਰੋ. ਮਨਜੀਤ ਸਿੰਘ, ਸ੍ਰੀ ਜਸਬੀਰ ਸਿੰਘ ਥਿੰਦ ਅਤੇ ਦੇਸ਼ ਭਰ ਤੋਂ ਕੰਬੋਜ ਭਾਈਚਾਰੇ ਦੀਆਂ ਹੋਰ ਉੱਘੀਆਂ ਸ਼ਖਸੀਅਤਾਂ ਨੇ ਵੀ ਸ਼ਿਰਕਤ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਕੇ ਹੜ੍ਹਾਂ ਨੂੰ ਕੌਮੀ ਆਫ਼ਤ ਐਲਾਨਣ ਦੀ ਕੀਤੀ ਮੰਗ

0

Kapurthala News: ਹੜ੍ਹ ਨਾਲ ਪੰਜਾਬ ਦੀ ਵੱਡੇ ਪੱਧਰ ‘ਤੇ ਹੋਈ ਤਬਾਹੀ ਨੂੰ ਦੇਖਦਿਆ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਇਸ ਨੂੰ ਕੌਮੀ ਆਫਤ ਐਲਾਨਿਆ ਜਾਵੇ। ਉਹਨਾਂ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਵਿੱਚ ਬੱਦਲ ਫੱਟਣ ਨਾਲ ਭਾਰੀ ਜਾਨੀ ਤੇ ਮਾਲੀ ਨੁਕਸਾਨ ਹੋਇਆ ਹੈ। ਉਹਨਾਂ ਆਪਣੇ ਪੱਤਰ ਵਿੱਚ ਇਹ ਵੀ ਲਿਖਿਆ ਹੈ ਕਿ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਵਿੱਚ ਪਏ ਮੀਂਹ ਨੇ ਵੀ ਸਥਿਤੀ ਨੂੰ ਗੰਭੀਰ ਕੀਤਾ ਹੈ। ਉਹਨਾਂ ਆਪਣੇ ਪੱਤਰ ਰਾਹੀ ਮੀਡੀਆਂ ਰਿਪੋਰਟਾਂ ਦਾ ਹਵਾਲਾ ਦਿੰਦਿਆ ਦੱਸਿਆ ਕਿ ਪੰਜਾਬ ਦੇ 500 ਦੇ ਕਰੀਬ ਪਿੰਡ, 300 ਸਰਕਾਰੀ ਸਕੂਲ ਅਤੇ 3 ਲੱਖ ਕਿਸਾਨਾਂ ਦੀ ਫਸਲ ਹ੍ਹੜਾਂ ਦੀ ਮਾਰ ਹੇਠ ਆਈ ਹੋਈ ਹੈ।26 ਅਗਸਤ ਦੀ ਰਾਤ ਨੂੰ ਰਾਵੀ ਦਰਿਆ ਵਿੱਚ 14.11 ਲੱਖ ਕਿਊਸਿਕ ਦਾ ਵਹਾਅ ਸੀ, ਜਦਕਿ 1988 ਵਿੱਚ ਰਾਵੀ ਵਿੱਚ ਇਹ 11.20 ਲੱਖ ਕਿਊਸਿਕ ਪਾਣੀ ਸੀ।

ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਤੇ ਬਚਾਅ ਕਾਰਜਾਂ ਦੀ ਨਿਗਰਾਨੀ ਲਈ ਉਚ-ਤਾਕਤੀ ਕਮੇਟੀ ਦਾ ਗਠਨ

ਸੰਤ ਸੀਚੇਵਾਲ ਨੇ ਕਿਹਾ ਕਿ ਬਿਆਸ ਦਰਿਆ ਵਿੱਚ ਵੀ ਇਸ ਵਾਰ 2.5 ਤੋਂ 3 ਲੱਖ ਕਿਊਸਿਕ ਤੱਕ ਪਾਣੀ ਵੱਗ ਚੁੱਕਾ ਹੈ। ਉਹਨਾਂ ਪੱਤਰ ਰਾਹੀ ਦੱਸਿਆ ਕਿ ਮੌਜੂਦਾ ਪਾਣੀ ਦੇ ਵਹਾਅ ਨੇ ਪੰਜਾਬ ਵਿੱਚ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ।ਸੰਤ ਸੀਚੇਵਾਲ ਨੇ ਪੱਤਰ ਰਾਹੀ ਦੱਸਿਆ ਕਿ ਬਿਆਸ ਦਰਿਆ ਦੇੇ ਪਾਣੀ ਨੇ ਕਿਸਾਨਾਂ ਦੀ ਹਜ਼ਾਰਾਂ ਏਕੜ ਫਸਲ ਤਬਾਹ ਕਰਕੇ ਰੱਖ ਦਿੱਤੀ ਹੈ। ਇਸ ਸਮੇਂ ਪੰਜਾਬ ਦੇ ਮਾਝਾ, ਮਾਲਵਾ ਤੇ ਦੁਆਬਾ ਤਿੰਨੇ ਖੇਤਰ ਬੁਰੀ ਤਰ੍ਹਾਂ ਨਾਲ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ। ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨ-ਤਾਰਨ, ਕਪੂਰਥਲਾ, ਫਿਰੋਜ਼ਪੁਰ ਅਤੇ ਫਾਜ਼ਿਲਕਾ ਜ਼ਿਲ੍ਹੇ ਹੜ੍ਹ ਦੀ ਭਿਆਨਕ ਸਥਿਤੀ ਨਾਲ ਜੂਝ ਰਹੇ ਹਨ।

ਇਹ ਵੀ ਪੜ੍ਹੋ Big News; ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ VC ਤੇ Registrar ਸਹਿਤ ਹੋਰਨਾਂ ਵਿਰੁਧ ਪਰਚਾ ਦਰਜ਼, ਜਾਣੋ ਮਾਮਲਾ

ਉਹਨਾਂ ਪੱਤਰ ਰਾਹੀ ਕਿਹਾ ਕਿ ਦੇਸ਼ ਤੇ ਖਾਸ ਕਰ ਪੰਜਾਬ ਦੇ ਕਿਸਾਨਾਂ ਨੇ ਹਮੇਸ਼ਾਂ ਹੀ ਅਨਾਜ ਦੇ ਪੱਖ ਤੋਂ ਦੇਸ਼ ਦੇ ਅੰਨ੍ਹ ਭੰਡਾਰ ਭਰਨ ਵਿੱਚ ਮੋਹਰੀ ਭੂਮਿਕਾ ਨਿਭਾਈ ਹੈ। ਪੰਜਾਬ ਦੇ ਕਿਸਾਨ ਅਤੇ ਜਵਾਨ ਹਮੇਸ਼ਾਂ ਹੀ ਦੇਸ਼ ਹਿੱਤ ਲਈ ਲੜਦੇ ਅਤੇ ਖੜਦੇ ਆ ਰਹੇ ਹਨ।ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਇਸ ਪੱਤਰ ਦਾ ਇੱਕ ਉਤਾਰਾ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੂੰ ਲਿਖਦਿਆ ਮੰਗ ਕੀਤੀ ਹੈ ਕਿ ਉਹ ਮਜ਼ਬੂਤੀ ਨਾਲ ਕੇਂਦਰ ਕੋਲ ਪੰਜਾਬ ਦਾ ਪੱਖ ਰੱਖਣ ਹੈ। ਉਹਨਾਂ ਪੱਤਰ ਰਾਹੀ ਮੁੱਖ ਮੰਤਰੀ ਨੂੰ ਵੀ ਅਪੀਲ ਕੀਤੀ ਹੈ ਕਿ ਹੜ੍ਹਾਂ ਦੀ ਸਥਿਤੀ ਬਾਰੇ ਪੰਜਾਬ ਸਰਕਾਰ ਵੱਲੋਂ ਵੀ ਪੱਤਰ ਲਿਖ ਕੇ ਭਾਰਤ ਸਰਕਾਰ ਨੂੰ ਤੱਥਾਂ ਸਮੇਤ ਆਪਣਾ ਪੱਖ ਰੱਖਿਆ ਜਾਵੇ, ਕਿ ਕਿਵੇਂ ਹਿਮਾਚਲ ਪ੍ਰਦੇਸ਼ ਸਮੇਤ ਹੋਰ ਪਹਾੜੀ ਇਲਾਕਿਆਂ ਵਿੱਚ ਪੈ ਰਹੇ ਮੋਹਲੇਧਾਰ ਮੀਹਾਂ ਦਾ ਪਾਣੀ ਪੰਜਾਬ ਦੇ ਦਰਿਆਵਾਂ ਵਿੱਚ ਆ ਕੇ ਭਾਰੀ ਤਬਾਹੀ ਮਚਾ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

MLA Kulwant Singh ਨੇ ਮੋਹਾਲੀ ਤੋਂ ਹੜ੍ਹ ਪ੍ਰਭਾਵਿਤ ਸਰਹੱਦੀ ਖੇਤਰਾਂ ਲਈ ਰਾਹਤ ਸਮੱਗਰੀ ਕੀਤੀ ਰਵਾਨਾ

0

SAS Nagar News:ਵਿਧਾਇਕ ਕੁਲਵੰਤ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮੋਹਾਲੀ ਤੋਂ ਹੜ੍ਹ ਪ੍ਰਭਾਵਿਤ ਸਰਹੱਦੀ ਜ਼ਿਲ੍ਹਿਆਂ ਲਈ ਰਾਹਤ ਸਮੱਗਰੀ ਦੇ ਦੋ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਰਾਹਤ ਖੇਪ ਵਿੱਚ ਸੁੱਕੀਆਂ ਰਾਸ਼ਨ ਕਿੱਟਾਂ, ਪੀਣ ਵਾਲਾ ਪਾਣੀ, ਤਰਪਾਲਾਂ, ਦਵਾਈਆਂ ਅਤੇ ਪਸ਼ੂਆਂ ਦਾ ਚਾਰਾ ਸ਼ਾਮਲ ਸੀ।ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰਾਂ ਦੇ ਲੋਕ ਬਹੁਤ ਮੁਸ਼ਕਲ ਸਮੇਂ ਦਾ ਸਾਹਮਣਾ ਕਰ ਰਹੇ ਹਨ, ਹੜ੍ਹਾਂ ਕਾਰਨ ਲਗਭਗ ਸਭ ਕੁਝ ਗੁਆ ਚੁੱਕੇ ਹਨ। ਮਦਦ ਦਾ ਹੱਥ ਵਧਾਉਣ ਦੀ ਮਹੱਤਤਾ ‘ਤੇ ਜ਼ੋਰ ਦਿੰਦੇ ਹੋਏ, ਉਨ੍ਹਾਂ ਟਿੱਪਣੀ ਕੀਤੀ ਕਿ ਮੋਹਾਲੀ ਜ਼ਿਲ੍ਹਾ ਲੋੜ ਦੀ ਇਸ ਘੜੀ ਵਿੱਚ ਲੋਕਾਂ ਅਤੇ ਉਨ੍ਹਾਂ ਦੇ ਦੁਧਾਰੂ ਪਸ਼ੂਆਂ ਦੋਵਾਂ ਦੀ ਸਹਾਇਤਾ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਤੇ ਬਚਾਅ ਕਾਰਜਾਂ ਦੀ ਨਿਗਰਾਨੀ ਲਈ ਉਚ-ਤਾਕਤੀ ਕਮੇਟੀ ਦਾ ਗਠਨ

ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵੱਲੋਂ 300 ਸੁੱਕੇ ਰਾਸ਼ਨ ਕਿੱਟਾਂ ਦਾ ਯੋਗਦਾਨ ਪਾਉਣ ਲਈ ਸ਼ਲਾਘਾ ਕਰਦਿਆਂ, ਨਾਲ ਹੀ ਰੋਟਰੀ ਕਲੱਬ ਅਤੇ ਮੋਹਾਲੀ ਇੰਡਸਟਰੀਜ਼ ਐਸੋਸੀਏਸ਼ਨ ਵਰਗੀਆਂ ਸੰਸਥਾਵਾਂ ਵੱਲੋਂ ਵਾਧੂ ਰਾਹਤ ਸਮੱਗਰੀ ਪ੍ਰਦਾਨ ਕਰਨ ਲਈ ਸ਼ਲਾਘਾ ਕਰਦਿਆਂ, ਵਿਧਾਇਕ ਨੇ ਅੱਗੇ ਕਿਹਾ ਕਿ ਵੇਰਕਾ ਮਿਲਕ ਪਲਾਂਟ, ਮੋਹਾਲੀ ਨੇ ਵੀ ਕੱਲ੍ਹ 700 ਸੁੱਕੀਆਂ ਰਾਸ਼ਨ ਕਿੱਟਾਂ ਭੇਜੀਆਂ ਸਨ।ਉਨ੍ਹਾਂ ਕਿਹਾ ਕਿ ਭਾਵੇਂ ਕੁਦਰਤ ਦੇ ਕਹਿਰ ਵਿਰੁੱਧ ਕੁਝ ਨਹੀਂ ਕੀਤਾ ਜਾ ਸਕਦਾ, ਪਰ ਸਮੂਹਿਕ ਯਤਨ ਪ੍ਰਭਾਵਿਤ ਪਰਿਵਾਰਾਂ ਨੂੰ ਹੌਲੀ-ਹੌਲੀ ਆਪਣੀ ਆਮ ਜ਼ਿੰਦਗੀ ਮੁੜ ਸ਼ੁਰੂ ਕਰਨ ਵਿੱਚ ਮਦਦ ਕਰ ਸਕਦੇ ਹਨ।

ਇਹ ਵੀ ਪੜ੍ਹੋ Big News; ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ VC ਤੇ Registrar ਸਹਿਤ ਹੋਰਨਾਂ ਵਿਰੁਧ ਪਰਚਾ ਦਰਜ਼, ਜਾਣੋ ਮਾਮਲਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਨਿੱਜੀ ਤੌਰ ‘ਤੇ ਦੌਰਾ ਕਰਨ ਅਤੇ ਲੋਕਾਂ ਨਾਲ ਖੜ੍ਹੇ ਹੋਣ ਲਈ ਸ਼ਲਾਘਾ ਕਰਦਿਆਂ, ਉਨ੍ਹਾਂ ਸਾਰਿਆਂ ਨੂੰ ਇਸ ਮੁਸ਼ਕਲ ਸਮੇਂ ਵਿੱਚ ਮਨੁੱਖਤਾ ਦੀ ਸੇਵਾ ਲਈ ਅੱਗੇ ਆਉਣ ਦਾ ਸੱਦਾ ਦਿੱਤਾ।ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਦੇ ਨਾਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਪਰਸਨ ਪ੍ਰਭਜੋਤ ਕੌਰ, ਏਡੀਸੀ (ਜ) ਗੀਤਿਕਾ ਸਿੰਘ, ਐਸਡੀਐਮ ਦਮਨਦੀਪ ਕੌਰ, ਚੇਅਰਮੈਨ ਮਾਰਕੀਟ ਕਮੇਟੀ ਮੋਹਾਲੀ ਗੋਵਿੰਦ ਮਿੱਤਲ, ਸਕੱਤਰ ਰੈੱਡ ਕਰਾਸ ਹਰਬੰਸ ਸਿੰਘ, ਅਤੇ ‘ਆਪ’ ਆਗੂ ਤਰਲੋਚਨ ਸਿੰਘ ਮਟੌਰ ਅਤੇ ਜਗਸੀਰ ਸਿੰਘ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਗੁਰਮੀਤ ਸਿੰਘ ਖੁੱਡੀਆਂ ਨੇ ਹੜ੍ਹਾਂ ਕਾਰਨ ਨੁਕਸਾਨੀਆਂ ਲਿੰਕ ਸੜਕਾਂ ਬਾਰੇ ਰਿਪੋਰਟ ਮੰਗੀ

0

Chandigarh News:ਆਗਾਮੀ ਸਾਉਣੀ ਖਰੀਦ ਸੀਜ਼ਨ ਦੇ ਮੱਦੇਨਜ਼ਰ ਸੜਕੀ ਸੰਪਰਕ ਦੀ ਤੇਜ਼ੀ ਨਾਲ ਬਹਾਲੀ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਲਿੰਕ ਸੜਕਾਂ ਨੂੰ ਹੋਏ ਨੁਕਸਾਨ ਬਾਰੇ ਇੱਕ ਵਿਸਤ੍ਰਿਤ ਰਿਪੋਰਟ ਤਿਆਰ ਕਰਕੇ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।ਸ. ਖੁੱਡੀਆਂ, ਜਿਨ੍ਹਾਂ ਨਾਲ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੀ ਮੌਜੂਦ ਸਨ, ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਖੇਤੀਬਾੜੀ ਵਿਭਾਗ ਅਤੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਇੱਕ ਉੱਚ-ਪੱਧਰੀ ਮੀਟਿੰਗ ਦੌਰਾਨ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮੰਡੀ ਬੋਰਡ ਦੀਆਂ ਸੜਕਾਂ ਦੀ ਸਥਿਤੀ ਦਾ ਜਾਇਜ਼ਾ ਲਿਆ।

ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਤੇ ਬਚਾਅ ਕਾਰਜਾਂ ਦੀ ਨਿਗਰਾਨੀ ਲਈ ਉਚ-ਤਾਕਤੀ ਕਮੇਟੀ ਦਾ ਗਠਨ

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸੜਕਾਂ ਦੀ ਬਹਾਲੀ ਲਈ ਲੋੜੀਂਦੀ ਸਹਾਇਤਾ ਵਾਸਤੇ ਕੇਂਦਰ ਸਰਕਾਰ ਨੂੰ ਅੰਤਿਮ ਰਿਪੋਰਟ ਜਲਦੀ ਭੇਜੀ ਜਾਵੇਗੀ।ਸ. ਖੁੱਡੀਆਂ ਨੇ ਕਿਹਾ ਕਿ ਸਾਡਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕਿਸਾਨਾਂ ਦੀ ਉਪਜ ਦਾ ਦਾਣਾ-ਦਾਣਾ ਬਿਨਾਂ ਕਿਸੇ ਰੁਕਾਵਟ ਅਤੇ ਪਰੇਸ਼ਾਨੀ ਦੇ ਮੰਡੀਆਂ ਤੱਕ ਪਹੁੰਚੇ। ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਪਹਿਲਾ ਕੰਮ ਪਿੰਡਾਂ ਦੀਆਂ ਲਿੰਕ ਸੜਕਾਂ ਨੂੰ ਹੋਏ ਨੁਕਸਾਨ ਦੀ ਮੁਕੰਮਲ ਸਥਿਤੀ ਦਾ ਪਤਾ ਲਗਾਉਣਾ ਹੈ ਤਾਂ ਜੋ ਬਹਾਲੀ ਦਾ ਕੰਮ ਜੰਗੀ ਪੱਧਰ ‘ਤੇ ਸ਼ੁਰੂ ਕੀਤਾ ਜਾ ਸਕੇ।ਮੀਟਿੰਗ ਵਿੱਚ ਹੜ੍ਹਾਂ ਦੇ ਨੁਕਸਾਨ ਦੇ ਮੁਲਾਂਕਣ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਅਮਲ ਵਿੱਚ ਲਿਆਂਦੇ ਜਾ ਰਹੇ ਲਿੰਕ ਸੜਕੀ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ ਗਿਆ।

ਇਹ ਵੀ ਪੜ੍ਹੋ GST ਕੀਮਤ ਤਰਕਸੰਗਕਤਾ ਤਹਿਤ ਰਾਜਾਂ ਦੀ ਵਿੱਤੀ ਸਥਿਰਤਾ ਲਈ ਮਜ਼ਬੂਤ ਮੁਆਵਜਾ ਢਾਂਚਾ ਸਿਰਜਿਆ ਜਾਵੇ: ਹਰਪਾਲ ਸਿੰਘ ਚੀਮਾ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਅਧਿਕਾਰੀਆਂ ਨੂੰ ਮੰਡੀ ਬੋਰਡ ਦੇ ਸਾਰੇ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਇਹ ਕਦਮ ਖਾਸ ਕਰਕੇ ਕੁਦਰਤੀ ਆਫ਼ਤਾਂ ਨੂੰ ਧਿਆਨ ਵਿੱਚ ਰੱਖਦਿਆਂ ਖੇਤੀਬਾੜੀ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਅਤੇ ਕਿਸਾਨਾਂ ਦੀ ਸਹਾਇਤਾ ਪ੍ਰਤੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਦਾ ਹਿੱਸਾ ਹਨ।ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪੰਜਾਬ ਮੰਡੀ ਬੋਰਡ ਦੇ ਸਕੱਤਰ ਸ੍ਰੀ ਰਾਮਵੀਰ, ਮੁੱਖ ਇੰਜੀਨੀਅਰ ਪੰਜਾਬ ਮੰਡੀ ਬੋਰਡ ਗੁਰਿੰਦਰ ਸਿੰਘ ਚੀਮਾ ਅਤੇ ਮੁੱਖ ਇੰਜੀਨੀਅਰ ਪੰਜਾਬ ਮੰਡੀ ਬੋਰਡ ਅਮਨਦੀਪ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1907405