Tuesday, May 19, 2026
Home Blog Page 494

ਪੰਜਾਬ ਸਕੂਲਾਂ ਵਿੱਚ “ਉੱਦਮਤਾ” ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਪਹਿਲਾ ਸੂਬਾ ਬਣਿਆ

0
👉ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ‘ਆਪ’ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਵੱਲੋਂ ਪਾਠਕ੍ਰਮ ਲਾਂਚ
SAS Nagar News:ਸੂਬੇ ਵਿੱਚ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ “ਉੱਦਮਤਾ” ਨੂੰ ਮੁੱਖ ਵਿਸ਼ੇ ਵਜੋਂ ਪੇਸ਼ ਕਰਨ ਵਾਲਾ ਪੰਜਾਬ, ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਉੱਦਮਤਾ” ਨੂੰ ਮੁੱਖ ਵਿਸ਼ੇ ਵਜੋਂ ਪੇਸ਼ ਕਰਨ ਦਾ ਉਦੇਸ਼ ਵਿਦਿਆਰਥੀਆਂ ਵਿੱਚ ਉੱਦਮੀ ਮਾਨਸਿਕਤਾ ਨੂੰ ਉਤਸ਼ਾਹਿਤ ਕਰਨਾ ਹੈ ਤਾਂ ਜੋ ਉਨ੍ਹਾਂ ਨੂੰ ਨੌਕਰੀ ਲੱਭਣ ਵਾਲਿਆਂ ਦੀ ਬਜਾਏ ਰੋਜ਼ਗਾਰ ਸਿਰਜਣ ਵਾਲੇ ਬਣਾਇਆ ਜਾ ਸਕੇ।ਅਕਾਦਮਿਕ ਸਾਲ 2025-26 ਵਿੱਚ ਸ਼ੁਰੂ ਹੋਣ ਵਾਲੀ ਇਸ ਮਹੱਤਵਪੂਰਨ ਪਹਿਲਕਦਮੀ ਦੀ  ਅੱਜ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ‘ਆਪ’ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਵੱਲੋਂ ਸ਼ੁਰੂਆਤ ਕੀਤੀ ਗਈ। ਇੱਥੇ ਮਿਊਂਸੀਪਲ ਭਵਨ ਵਿਖੇ ਕਰਵਾਏ ਗਏ ਲਾਂਚ ਸਮਾਰੋਹ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ, ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਸਕੂਲ ਸਿੱਖਿਆ ਵਿੱਚ ਉੱਦਮਤਾ ਨੂੰ ਰਸਮੀ ਤੌਰ ‘ਤੇ ਇੱਕ ਮੁੱਖ ਵਿਸ਼ੇ ਵਜੋਂ ਸ਼ਾਮਲ ਕੀਤਾ ਹੈ।
ਨਵੇਂ ਲਾਂਚ ਕੀਤੇ ਗਏ ਵਿਸ਼ੇ ਦੀਆਂ ਮੁੱਖ ਵਿਸ਼ੇਸ਼ਤਾਵਾਂ ‘ਤੇ ਚਾਨਣਾ ਪਾਉਂਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ ਇਹ ਪਾਠਕ੍ਰਮ ਤਜਰਬੇ ਅਤੇ ਵਿਹਾਰਕ ਸਿੱਖਿਆ ‘ਤੇ ਆਧਾਰਿਤ ਹੈ। ਇਸ ਤਹਿਤ ਵਿਦਿਆਰਥੀ ਟੀਮਾਂ ਬਣਾਉਣਗੇ, ਵਪਾਰਕ ਵਿਚਾਰ ਵਿਕਸਤ ਕਰਨਗੇ, ਪ੍ਰੋਟੋਟਾਈਪ ਵਿਕਸਤਿ ਕਰਨਗੇ, ਸੀਡ ਫੰਡਿੰਗ ਲਈ ਤਿਆਰੀ ਕਰਨਗੇ ਅਤੇ ਬਾਜ਼ਾਰ ਵਿੱਚ ਆਪਣੇ ਉਤਪਾਦਾਂ/ਸੇਵਾਵਾਂ ਨੂੰ ਲਾਂਚ ਕਰਨਗੇ। ਉਨ੍ਹਾਂ ਅੱਗੇ ਦੱਸਿਆ ਕਿ ਇਸ ਵਿੱਚ ਪ੍ਰੀਖਿਆ ਦਾ ਵਿਦਿਆਰਥੀਆਂ ਉੱਤੇ ਕੋਈ ਬੋਝ ਨਹੀਂ ਹੋਵੇਗਾ, ਲਿਖਤੀ ਪ੍ਰੀਖਿਆਵਾਂ ਦੀ ਥਾਂ ਸਕੂਲ-ਅਧਾਰਿਤ ਮੁਲਾਂਕਣ ਹੋਵੇਗਾ। ਮੁਲਾਂਕਣ ਵਿੱਚ ਸਵੈ-ਮੁਲਾਂਕਣ, ਸਾਥੀਆਂ ਵੱਲੋਂ ਮੁਲਾਂਕਣ ਅਤੇ ਅਧਿਆਪਕ/ਮੈਂਟਰ ਵੱਲੋਂ ਮੁਲਾਂਕਣ ਸ਼ਾਮਲ ਹੋਣਗੇ, ਜੋ ਸਿੱਖਣ ਦੇ ਅਨੁਕੂਲ ਮਾਹੌਲ ਨੂੰ ਉਤਸ਼ਾਹਿਤ ਕਰਨਗੇ।ਉਨ੍ਹਾਂ ਦੱਸਿਆ ਕਿ ਇਸ ਵਿਸ਼ੇ ਦੇ ਸਾਲਾਨਾ 18 ਪੀਰੀਅਡ (3 ਥਿਊਰੀ ਅਤੇ 15 ਪ੍ਰੋਜੈਕਟ ਅਧਾਰਤ) ਹੋਣਗੇ ਜਿਸ ਨਾਲ ਇਹ ਪਾਠਕ੍ਰਮ ਵਿਦਿਆਰਥੀਆਂ ‘ਤੇ ਬਿਨਾਂ ਕਿਸੇ ਵਾਧੂ ਬੋਝ ਪਾਏ ਦਿਲਚਸਪ ਸਿੱਖਿਆ ਨੂੰ ਯਕੀਨੀ ਬਣਾਏਗਾ।
ਇਸ ਪਹਿਲਕਦਮੀ ਦੇ ਆਰਥਿਕ ਪ੍ਰਭਾਵ ਨੂੰ ਉਜਾਗਰ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੂਬੇ ਦੇ 3,840 ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 2.68 ਲੱਖ ਤੋਂ ਵੱਧ ਵਿਦਿਆਰਥੀਆਂ ਸਿੱਖਿਆ ਪ੍ਰਾਪਤ ਕਰ ਰਹੇ ਹਨ। ਇਹਨਾਂ ਵਿੱਚ 10 ਫੀਸਦੀ ਸਫਲਤਾ ਦਰ ਨਾਲ ਵਿਦਿਆਰਥੀ ਅਧਾਰਿਤ ਆਰਥਿਕ ਗਤੀਵਿਧੀ ਨਾਲ ਸਾਲਾਨਾ 300-400 ਕਰੋੜ ਰੁਪਏ ਕਮਾਏ ਜਾ ਸਕਦੇ ਹਨ। ਇਹ ਪਹਿਲਕਦਮੀ ਸਥਾਨਕ ਮੰਗ, ਨੌਕਰੀ ਅਤੇ ਭਾਈਚਾਰਕ ਸ਼ਮੂਲੀਅਤ ਪੈਦਾ ਕਰੇਗੀ ਜਿਸ ਨਾਲ ਜ਼ਮੀਨੀ ਪੱਧਰ ‘ਤੇ ਆਰਥਿਕ ਵਿਕਾਸ ਨੂੰ ਗਤੀ ਮਿਲੇਗੀ।ਇਸ ਦੌਰਾਨ ਸ੍ਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਇਸ ਪ੍ਰਮੁੱਖ ਕੋਰਸ ਦੀ ਸ਼ੁਰੂਆਤ ਨਾਲ ਪੰਜਾਬ ਸਰਕਾਰ ਦੀ ਸਿੱਖਿਆ ਪ੍ਰਣਾਲੀ ਨਵੀਨਤਾ ਅਤੇ ਉੱਦਮਤਾ ਦੇ ਇੱਕ ਨਵੇਂ ਯੁੱਗ ਵਿੱਚ ਦਾਖਲ ਹੋ ਜਾਵੇਗੀ।
ਉਨ੍ਹਾਂ ਨੇ ਆਸ ਪ੍ਰਗਟਾਈ ਕਿ ਪੰਜਾਬ ਪਹਿਲਾ ਸੂਬਾ ਬਣ ਕੇ ਇੱਕ ਮਿਸਾਲ ਕਾਇਮ ਕਰੇਗਾ ਜਿੱਥੇ ਸਕੂਲ ਤੋਂ ਪਾਸ ਹੋਣ ਵਾਲੇ ਹਰ ਵਿਦਿਆਰਥੀ ਕੋਲ ਆਪਣਾ ਉੱਦਮ ਜਾਂ ਕੰਪਨੀ ਸ਼ੁਰੂ ਕਰਨ ਲਈ ਹੁਨਰ ਅਤੇ ਵਿਆਪਕ ਗਿਆਨ ਹੋਵੇਗਾ।ਉਨ੍ਹਾਂ ਕਿਹਾ, “ਜੇ ਸਾਡੇ ਵਿਦਿਆਰਥੀ ਪ੍ਰਸਿੱਧ ਅੰਤਰਰਾਸ਼ਟਰੀ ਕੰਪਨੀਆਂ ਵਿੱਚ ਉੱਚ ਅਹੁਦੇ ਪ੍ਰਾਪਤ ਕਰ ਸਕਦੇ ਹਨ ਤਾਂ ਉਹ ਆਪਣੀਆਂ ਕੰਪਨੀਆਂ ਸ਼ੁਰੂ ਕਿਉਂ ਨਹੀਂ ਕਰ ਸਕਦੇ?” ਉਨ੍ਹਾਂ ਕਿਹਾ ਕਿ ਇਹ ਅਗਾਂਹਵਧੂ ਸੋਚ ਵਾਲਾ ਦ੍ਰਿਸ਼ਟੀਕੋਣ ਵਿਦਿਆਰਥੀਆਂ ਨੂੰ ਨੌਕਰੀ ਲੱਭਣ ਵਾਲਿਆਂ ਦੀ ਬਜਾਏ ਨੌਕਰੀ ਸਿਰਜਣ ਵਾਲੇ ਬਣਨ ਦੇ ਸਮਰੱਥ ਬਣਾਏਗਾ ਅਤੇ  ਉੱਦਮਤਾ ਤੇ ਸਵੈ-ਨਿਰਭਰਤਾ ਨੂੰ ਉਤਸ਼ਾਹਿਤ ਕਰੇਗਾ।ਇਸ ਸਮਾਗਮ ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਸ੍ਰੀ ਅਮਰਪਾਲ ਸਿੰਘ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਸ੍ਰੀ ਗੁਰਿੰਦਰ ਸਿੰਘ ਸੋਢੀ ਅਤੇ ਸਕੂਲ ਸਿੱਖਿਆ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਅਤੇ ਅਧਿਆਪਕ ਵੀ ਮੌਜੂਦ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

GST ਕੀਮਤ ਤਰਕਸੰਗਕਤਾ ਤਹਿਤ ਰਾਜਾਂ ਦੀ ਵਿੱਤੀ ਸਥਿਰਤਾ ਲਈ ਮਜ਼ਬੂਤ ਮੁਆਵਜਾ ਢਾਂਚਾ ਸਿਰਜਿਆ ਜਾਵੇ: ਹਰਪਾਲ ਸਿੰਘ ਚੀਮਾ

0

👉ਕਿਹਾ, ਜੀ.ਐਸ.ਟੀ ਰੇਟ ਤਰਕਸੰਗਤਾ ਦਾ ਲਾਭ ਦੇਸ਼ ਦੇ ਗਰੀਬ ਲੋਕਾਂ ਨੂੰ ਹੋਵੇ ਨਾ ਕਿ ਕਾਰਪੋਰੇਟ ਅਦਾਰਿਆਂ ਨੂੰ
New Delhi News:ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਜੀ.ਐਸ.ਟੀ (ਵਸਤਾਂ ਤੇ ਸੇਵਾਵਾਂ ਕਰ) ਰੇਟ ਤਰਕਸੰਗਤ ਬਣਾਉਣ ਦੇ ਮੌਜੂਦਾ ਪ੍ਰਸਤਾਵ ਤਹਿਤ ਰਾਜਾਂ ਦੀ ਵਿੱਤੀ ਸਥਿਰਤਾ ਨੂੰ ਢਾਅ ਲੱਗਣ ਤੋਂ ਬਚਾਉਣ ਲਈ ਢੁਕਵੇਂ ਮੁਆਵਜੇ ਦੀ ਵਿਵਸਥਾ ਕਰੇ ਅਤੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਇਸ ਉਪਾਅ ਦਾ ਫਾਇਦਾ ਮਹਿੰਗਾਈ ਦਾ ਸਾਹਮਣਾ ਕਰ ਰਹੇ ਦੇਸ਼ ਦੇ ਗਰੀਬ ਲੋਕਾਂ ਨੂੰ ਪਹੁੰਚੇ ਨਾ ਕਿ ਕਾਰਪੋਰੇਟ ਅਦਾਰਿਆਂ ਨੂੰ। ਉਨ੍ਹਾਂ ਜੋਰ ਦਿੱਤਾ ਕਿ ਕੀਮਤਾ ਦੀ ਤਰਕਸੰਗਕਤਾ ਦਾ ਮੌਜੂਦਾ ਪ੍ਰਸਤਾਵ ਜੇਕਰ ਆਮਦਨ ਘਾਟੇ ਨੂੰ ਪੂਰਨ ਲਈ ਮੁਆਵਜ਼ੇ ਦੀ ਵਿਵਸਥਾ ਤੋਂ ਬਿਨਾਂ ਲਾਗੂ ਹੁੰਦਾ ਹੈ ਤਾਂ ਰਾਜਾਂ ਦੀ ਵਿੱਤੀ ਅਸਥਿਰਤਾ ਦਾ ਕਾਰਨ ਬਣੇਗਾ ਅਤੇ ਦੇਸ਼ ਦੇ ਸੰਘੀ ਢਾਂਚੇ ਨੂੰ ਵੀ ਨੁਕਸਾਨ ਪਹੁੰਚੇਗਾ, ਜੋ ਪ੍ਰਵਾਨਯੋਗ ਨਹੀਂ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਤੇ ਬਚਾਅ ਕਾਰਜਾਂ ਦੀ ਨਿਗਰਾਨੀ ਲਈ ਉਚ-ਤਾਕਤੀ ਕਮੇਟੀ ਦਾ ਗਠਨ

ਐਡਵੋਕੇਟ ਚੀਮਾ, ਜੋ ਅੱਜ ਕਰਨਾਟਕਾ ਭਵਨ ਵਿਖੇ ਜੀ.ਐਸ.ਟੀ ਰੇਟ ਰੈਸ਼ਨਲਾਈਜੇਸ਼ਨ ਤੇ ਵਿਚਾਰ ਸਬੰਧੀ ਕੇਰਲਾ, ਕਰਨਾਟਕਾ, ਹਿਮਾਚਲ ਪ੍ਰਦੇਸ਼, ਝਾਰਖੰਡ, ਪੱਛਮੀ ਬੰਗਾਲ, ਤੇਲੰਗਾਨਾ ਦੇ ਵਿੱਤ ਮੰਤਰੀਆਂ ਤੇ ਪ੍ਰਤੀਨਿਧਾਂ ਦੀ ਮੀਟਿੰਗ ਵਿਚ ਭਾਗ ਲੈਣ ਆਏ ਸਨ, ਨੇ ਕਿਹਾ ਕਿ ਰਾਜ ਦੀ ਇਸ ਪਹਿਲੂ ਤੇ ਸਹਿਮਤੀ ਹੈ ਕਿ ਰੇਟ ਤਰਕਸੰਗਕਤਾ ਦੇ ਨਾਲ-ਨਾਲ ਰਾਜਾਂ ਦੇ ਵਿੱਤੀ ਹਿੱਤਾਂ ਦੀ ਸੁਰੱਖਿਆ ਦੀ ਮਜ਼ਬੂਤ ਵਿਵਸਥਾ ਘੜੀ ਜਾਣੀ ਚਾਹੀਦੀ ਹੈ, ਜਿਸ ਤਹਿਤ ਲਗਜ਼ਰੀ ਵਸਤਾਂ ਤੇ ਸਮਰਥਕ ਟੈਕਸ (ਐਡੀਸ਼ਨਲ ਲੈਵੀ) ਲਗਾਉਣ ਅਤੇ ਘੱਟੋ ਘੱਟ ਪੰਜ ਸਾਲਾਂ ਲਈ ਮੁਆਵਜ਼ਾ ਯਕੀਨੀ ਬਣਾਉਣ ਦੀ ਵਿਵਸਥਾ ਹੋਣੀ ਚਾਹੀਦੀ ਹੈ। ਉਨਾਂ ਕਿਹਾ ਕਿ ਜੇਕਰ ਪੰਜ ਸਾਲਾਂ ਬਾਅਦ ਵੀ ਸੂਬਿਆਂ ਦਾ ਆਮਦਨ ਘਾਟਾ ਪੂਰਾ ਨਹੀਂ ਹੁੰਦਾ ਤਾਂ ਇਸ ਵਿਵਸਥਾ ਨੂੰ ਹੋਰ ਵਧਾਉਣ ਦੀ ਵਿਵਸਥਾ ਹੋਵੇ।

ਇਹ ਵੀ ਪੜ੍ਹੋ ਹੜ੍ਹ ਪ੍ਰਭਾਵਿਤ ਖੇਤਰਾਂ ਚੋਂ ਲੋਕਾਂ ਨੂੰ ਬਾਹਰ ਕੱਢਣ ਅਤੇ ਰਾਹਤ ਸਮੱਗਰੀ ਪਹੁੰਚਾਉਣ ਉਤੇ ਡਟੀ ਪੰਜਾਬ ਸਰਕਾਰ

ਉਨ੍ਹਾਂ ਕਿਹਾ ਕਿ ਇਹ ਸੰਤੁਲਿਤ ਪਹੁੰਚ ਹੀ ਸੂਬਿਆਂ ਦੀ ਆਰਥਿਕ ਪ੍ਰਭੂਸੱਤਾ ਨੂੰ ਬਚਾ ਸਕਦੀ ਹੈ ਅਤੇ ਇਸ ਜ਼ਰੀਏ ਹੀ ਜੀ.ਐਸ.ਟੀ ਸੁਧਾਰਾਂ ਨੂੰ ਸਹੀ ਅਰਥਾਂ ਵਿਚ ਲਾਗੂ ਕੀਤਾ ਜਾ ਸਕੇਗਾ। ਵਿੱਤ ਮੰਤਰੀ ਨੇ ਕਿਹਾ ਕਿ 2017 ਵਿਚ ਜੀ.ਐਸ.ਟੀ ਨੂੰ ਵਿੱਤੀ ਨਿਰਪੱਖਤਾ ਦੇ ਸਿਧਾਂਤ ਨੂੰ ਪ੍ਰਮੁੱਖਤਾ ਦਿੰਦਿਆਂ ਲਾਗੂ ਕੀਤਾ ਗਿਆ ਸੀ ਪਰ ਇਸਦੇ ਲਾਗੂ ਹੋਣ ਤੋਂ ਬਾਅਦ ਰਾਜਾਂ ਨੂੰ ਵੱਡੇ ਵਿੱਤੀ ਨੁਕਸਾਨ ਝੱਲਣੇ ਪੈ ਰਹੇ ਹਨ। ਉਨਾਂ ਕਿਹਾ ਕਿਹਾ ਕਿ ਜੀ.ਐਸ.ਟੀ ਲਾਗੂ ਹੋਣ ਉਪਰੰਤ ਪੰਜਾਬ ਨੂੰ ਤਕਰੀਬਨ 1.11 ਲੱਖ ਕਰੋੜ ਦਾ ਵਿੱਤੀ ਨੁਕਸਾਨ ਹੋਇਆ ਹੈ ਭਾਵੇਂ ਕੇਂਦਰ ਵੱਲੋਂ ਮੁਆਵਜ਼ੇ ਲਈ ਤੈਅ ਸਾਲਾਂ ਦੌਰਾਨ 60 ਹਜਾਰ ਕਰੋੜ ਦਾ ਮੁਆਵਜ਼ਾ ਦਿੱਤਾ ਗਿਆ ਪੰਜਾਬ ਨੂੰ ਬਾਕੀ ਦੇ ਨੁਕਸਾਨ ਦੀ ਭਰਪਾਈ ਲਈ ਹਾਲੇ ਲਈ ਕੋਈ ਕਦਮ ਚੁੱਕੇ ਗਏ।

ਇਹ ਵੀ ਪੜ੍ਹੋ Big News; ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ VC ਤੇ Registrar ਸਹਿਤ ਹੋਰਨਾਂ ਵਿਰੁਧ ਪਰਚਾ ਦਰਜ਼, ਜਾਣੋ ਮਾਮਲਾ

ਮੀਡੀਆ ਨਾਲ ਗੱਲਬਾਤ ਕਰਦਿਆਂ ਐਡਵੋਟਕੇਟ ਚੀਮਾ ਨੇ ਕਿਹਾ ਕਿ ਮੀਟਿੰਗ ਵਿਚ ਰਾਜਾਂ ਵੱਲੋਂ ਮੰਗ ਕੀਤੀ ਗਈ ਕਿ ਲਗਜ਼ਰੀ ਤੇ ਸਿਨ ਗੁਡਜ਼ ਤੇ ਵਾਧੂ ਟੈਕਸ ਲਗਾਇਆ ਜਾਵੇ ਤੇ ਇਸ ਤੋਂ ਆਉਣ ਵਾਲੀ ਆਮਦਨ ਰਾਜਾਂ ਨੂੰ ਮੁਹੱਈਆ ਕਰਵਾਈ ਜਾਵੇ ਤਾਂ ਜੋ ਕੀਮਤਾਂ ਦੀ ਤਰਕਸੰਗਕਤਾ ਨਾਲ ਹੋਣ ਵਾਲੀ ਆਮਦਨ ਦੀ ਕਮੀ ਦੇ ਖੱਪੇ ਨੂੰ ਭਰਿਆ ਜਾ ਸਕੇ।ਸੂਬੇ ਵਿਚ ਹੜ੍ਹਾਂ ਦੀ ਸਥਿਤੀ ਬਾਰੇ ਇਕ ਸਵਾਲ ਦੇ ਜਵਾਬ ਵਿਚ ਉਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਕੁਦਰਤੀ ਸੰਕਟ ਸਮੇਂ ਸੂਬੇ ਦੀ ਸਹਾਇਤਾ ਲਈ ਅੱਗੇ ਆਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕਾਂ ਦੀ ਮੱਦਦ ਲਈ ਪੰਜਾਬ ਸਰਕਾਰ ਪੂਰੇ ਸੁਹਿਰਦ ਯਤਨ ਕਰ ਰਹੀ ਹੈ ਅਤੇ ਪੂਰੀ ਤਰਾਂ ਆਪਣੇ ਲੋਕਾਂ ਦੇ ਨਾਲ ਖੜ੍ਹੀ ਹੈ। ਉਨਾਂ ਕਿਹਾ ਕਿ ਸੂਬੇ ਦੇ ਹੋਏ ਨੁਕਸਾਨ ਬਾਰੇ ਪਤਾ ਲਗਾਉਣ ਤੋਂ ਬਾਅਦ ਕੇਂਦਰ ਪਾਸੋਂ ਵਿਸ਼ੇਸ਼ ਪੈਕੇਜ਼ ਦੀ ਮੰਗ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਹੜ੍ਹ ਪ੍ਰਭਾਵਿਤ ਖੇਤਰਾਂ ਚੋਂ ਲੋਕਾਂ ਨੂੰ ਬਾਹਰ ਕੱਢਣ ਅਤੇ ਰਾਹਤ ਸਮੱਗਰੀ ਪਹੁੰਚਾਉਣ ਉਤੇ ਡਟੀ ਪੰਜਾਬ ਸਰਕਾਰ

0

👉ਕੈਬਨਿਟ ਮੰਤਰੀ ਤੇ ਵਿਧਾਇਕਾਂ ਨੇ ਰਾਹਤ ਕਾਰਜਾਂ ਦੀ ਖ਼ੁਦ ਕਮਾਨ ਸੰਭਾਲੀ
Punjab News:ਪੰਜਾਬ ਵਿੱਚ ਪਈ ਭਾਰੀ ਬਾਰਿਸ਼ ਕਾਰਨ ਪੈਦਾ ਹੋਈ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੰਗੀ ਪੱਧਰ `ਤੇ ਰਾਹਤ ਕਾਰਜ ਚਲਾਏ ਜਾ ਰਹੇ ਹਨ। ਪੰਜਾਬ ਦੇ ਕੈਬਨਿਟ ਮੰਤਰੀ, ਸਥਾਨਕ ਵਿਧਾਇਕ ਵਿਭਿੰਨ ਹੜ੍ਹ ਪ੍ਰਭਾਵਿਤ ਇਲਾਕਿਆਂ `ਚ ਜਾ ਕੇ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਲੋਕਾਂ ਦੀ ਅਗਵਾਈ ਅਤੇ ਮਦਦ ਕਰ ਰਹੇ ਹਨ। ਇਸ ਮੌਕੇ ਲੋੜਵੰਦ ਲੋਕਾਂ ਨੂੰ ਖਾਦ ਪਦਾਰਥ, ਪਸ਼ੂਆਂ ਲਈ ਚਾਰਾ, ਮੈਡੀਕਲ ਜ਼ਰੂਰਤ ਦੀਆਂ ਦਵਾਈਆਂ ਆਦਿ ਰਾਹਤ ਸਮੱਗਰੀ ਮੁਹੱਈਆ ਕਰਵਾਈ ਜਾ ਰਹੀ ਹੈ।ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਅੱਜ ਵਿਧਾਨ ਸਭਾ ਹਲਕਾ ਭੋਆ ਦੇ ਖੇਤਰ ਬਮਿਆਲ ਅਤੇ ਨਰੋਟ ਜੈਮਲ ਸਿੰਘ ਦਾ ਦੌਰਾ ਕੀਤਾ।ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਲੋਕਾਂ ਦੇ ਨਾਲ ਹੈ ਅਤੇ ਹਰ ਸਥਿਤੀ ਵਿੱਚ ਲੋਕਾਂ ਦੇ ਨਾਲ ਖੜੀ ਹੈ ਤੇ ਲੋਕਾਂ ਦੇ ਹੋਏ ਨੁਕਸਾਨ ਵਿੱਚ ਪੰਜਾਬ ਸਰਕਾਰ ਉਨ੍ਹਾਂ ਦਾ ਹਰ ਤਰ੍ਹਾਂ ਨਾਲ ਸਹਿਯੋਗ ਕਰੇਗੀ।

ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਤੇ ਬਚਾਅ ਕਾਰਜਾਂ ਦੀ ਨਿਗਰਾਨੀ ਲਈ ਉਚ-ਤਾਕਤੀ ਕਮੇਟੀ ਦਾ ਗਠਨ

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ। ਪਿੰਡ ਕੰਮਵਾਲ, ਬਾਗੂਵਾਲ ਵਿਖੇ ਲੋਕਾਂ ਦੀਆਂ ਦੁੱਖ ਤਕਲੀਫਾਂ ਸੁਣੀਆਂ ਅਤੇ ਪੀੜਤ ਲੋਕਾਂ ਨੂੰ ਮੀਂਹ ਤੋਂ ਬਚਨ ਲਈ ਤਰਪਾਲਾਂ, ਮੱਛਰਦਾਨੀਆਂ, ਰਾਸ਼ਣ ਸਮੱਗਰੀ ਅਤੇ ਹੋਰ ਲੋੜੀਦੀਆਂ ਚੀਜਾਂ ਵੰਡੀਆਂ।ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੇਅਰ ਅਤੇ ਚੇਅਰਮੈਨ ਸਮੇਤ ਹੋਰਨਾਂ ਆਗੂਆਂ ਦੀ ਹਾਜ਼ਰੀ `ਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਵੱਲੋਂ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਾਹਤ ਸਮੱਗਰੀ ਦੇ ਟਰੱਕ ਰਵਾਨਾ ਕੀਤੇ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਨੇ ਤਰਨਤਾਰਨ ਨੇੜਲੇ ਹੜ੍ਹ ਪੀੜਤ ਇਲਾਕਿਆਂ `ਚ ਜਾ ਕੇ ਲੋਕਾਂ ਦੀ ਅਗਵਾਈ ਕੀਤੀ, ਉੱਥੇ ਹੀ ਜ਼ਰੂਰੀ ਵਸਤਾਂ ਦੀ ਰਾਹਤ ਸਮੱਗਰੀ ਵੀ ਵੰਡੀ।

ਇਹ ਵੀ ਪੜ੍ਹੋ Punjab Police, NDRF, SDRF and Indian Army ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਿਲ ਕੇ ਕੰਮ ਕਰ ਰਹੀਆਂ; 7600 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ

ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਫਾਜ਼ਿਲਕਾ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡ ਗੁਲਾਬਾ ਭੈਣੀ ਅਤੇ ਇਸ ਦੀਆਂ ਢਾਣੀਆਂ ਦਾ ਦੌਰਾ ਕੀਤਾ। ਉਨ੍ਹਾਂ ਪੀੜਤ ਪਰਿਵਾਰਾਂ ਨੂੰ ਰਾਹਤ ਸਮੱਗਰੀ ਵੀ ਵੰਡੀ। ਸ. ਸੌਂਦ ਵੱਲੋਂ ਖੰਨਾ ਤੋਂ ਫਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪਸ਼ੂ ਧਨ ਦੀ ਮਦਦ ਲਈ ਰਾਹਤ ਸਮੱਗਰੀ ਵੱਜੋਂ ਫੀਡ ਦਾ ਇੱਕ ਟਰੱਕ ਵੀ ਭੇਜਿਆ ਗਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਦੋ ਟਰੱਕਾਂ ਨੂੰ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਇਨ੍ਹਾਂ ਦੋ ਟਰੱਕਾਂ ਵਿੱਚ 1000 ਦੇ ਕਰੀਬ ਰਾਸ਼ਨ ਦੀਆਂ ਕਿੱਟਾਂ ਹਨ, ਜਿਨ੍ਹਾਂ ਨੂੰ ਅੱਜ ਫਾਜ਼ਿਲਕਾ ਜ਼ਿਲ੍ਹੇ ਵਿੱਚ ਹੜ੍ਹ ਪੀੜਤਾਂ ਦੀ ਮਦਦ ਲਈ ਭੇਜਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ ਹੜ ਪੀੜਤ ਲੋਕਾਂ ਦੀ ਸੁਰੱਖਿਆ ਤੇ ਰਾਹਤ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ : ਡਾ. ਬਲਜੀਤ ਕੌਰ

ਇਨ੍ਹਾਂ ਕਿੱਟਾਂ ਵਿੱਚ ਆਟਾ, ਚਾਹ, ਖੰਡ, ਦਾਲ, ਖਾਣ ਵਾਲਾ ਤੇਲ ਤੋਂ ਇਲਾਵਾ ਹੋਰ ਤਰ੍ਹਾਂ ਦੀਆਂ ਰੋਜ਼ਾਨਾ ਵਰਤੋਂ ਵਾਲੀਆਂ ਵਸਤਾਂ ਭੇਜੀਆਂ ਜਾ ਗਈਆਂ।ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਵੱਲੋਂ ਰੈਡ ਕਰਾਸ ਦੀ ਸਹਾਇਤਾ ਨਾਲ ਹੜ੍ਹ ਪੀੜਤਾਂ ਨੂੰ 45000 ਪਾਣੀ ਦੀਆਂ ਬੋਤਲਾਂ ਅਤੇ 17000 ਤੋਂ ਵਧੇਰੇ ਫੂਡ ਪੈਕਟ ਵੰਡੇ ਗਏ। ਇਸ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਵੱਲੋਂ ਪੰਜਾਬ ਐਗਰੋ ਦੀ ਸਹਾਇਤਾ ਨਾਲ 100 ਕੁਇੰਟਲ ਸੁੱਕਾ ਚਾਰਾ ਅਤੇ 50-50 ਕਿਲੋਗਰਾਮ ਦੇ 850 ਬੈਗ ਫੀਡ ਵੀ ਪਸ਼ੂਆਂ ਲਈ ਵੰਡੇ ਗਏ। ਜ਼ਿਲ੍ਹਾ ਬਰਨਾਲਾ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਦੀ ਅਗਵਾਈ ਹੇਠ 1000 ਰਾਸ਼ਨ ਕਿੱਟਾਂ ਜ਼ਿਲ੍ਹਾ ਫਿਰੋਜ਼ਪੁਰ ਲਈ ਰਵਾਨਾ ਕੀਤੀਆਂ ਗਈਆਂ ਅਤੇ ਪਿੰਡ ਵਜੀਦਕੇ ਖੁਰਦ ਵਿਚ ਕੱਚੇ ਘਰਾਂ ਦੇ ਗਿਣਤੀ ਜ਼ਿਆਦਾ ਹੋਣ ਦੇ ਮੱਦੇਨਜ਼ਰ ਆਰਜ਼ੀ ਰਾਹਤ ਕੈਂਪ ਦਾ ਪ੍ਰਬੰਧ ਪਿੰਡ ਦੀ ਧਰਮਸ਼ਾਲਾ ਵਿੱਚ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਤੇ ਬਚਾਅ ਕਾਰਜਾਂ ਦੀ ਨਿਗਰਾਨੀ ਲਈ ਉਚ-ਤਾਕਤੀ ਕਮੇਟੀ ਦਾ ਗਠਨ

0

👉ਮੁੱਖ ਮੰਤਰੀ ਨੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਦਾ ਲਿਆ ਜਾਇਜ਼ਾ
Chandigarh News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਤਿੰਨ ਸੀਨੀਅਰ ਅਧਿਕਾਰੀਆਂ ’ਤੇ ਅਧਾਰਿਤ ਇਕ ਉੱਚ ਤਾਕਤੀ ਕਮੇਟੀ ਦਾ ਗਠਨ ਕੀਤਾ ਹੈ ਜੋ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਚੱਲ ਰਹੇ ਰਾਹਤ ਤੇ ਬਚਾਅ ਕਾਰਜਾਂ ਦੀ ਰੋਜ਼ਾਨਾ ਅਧਾਰ ’ਤੇ ਨਿਗਰਾਨੀ ਕਰੇਗੀ।ਅੱਜ ਇੱਥੇ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਉਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਾਲ ਵਿਭਾਗ, ਜਲ ਸਰੋਤ ਅਤੇ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਸੀਨੀਅਰ ਅਧਿਕਾਰੀਆਂ ’ਤੇ ਅਧਾਰਿਤ ਕਮੇਟੀ ਅੰਮ੍ਰਿਤਸਰ ਅਤੇ ਹੋਰ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਪੱਕੇ ਤੌਰ ’ਤੇ ਤਾਇਨਾਤ ਰਹੇਗੀ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਅਤੇ ਹੋਰ ਅਫਸਰਾਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਇਸ ਉਚ-ਤਾਕਤੀ ਕਮੇਟੀ ਦੇ ਹੁਕਮਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਤਾਂ ਕਿ ਹੜ੍ਹ ਪੀੜਤਾਂ ਨੂੰ ਅਤਿ ਲੋੜੀਂਦੀ ਰਾਹਤ ਦਿੱਤੀ ਜਾ ਸਕੇ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਇਸ ਸੰਕਟ ਵਿੱਚੋਂ ਕੱਢਣ ਲਈ ਪੂਰਨ ਤੌਰ ’ਤੇ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਬਚਾਅ ਤੇ ਰਾਹਤ ਕਾਰਜਾਂ ਨੂੰ ਹੋਰ ਅਸਰਦਾਇਕ ਢੰਗ ਨਾਲ ਯਕੀਨੀ ਬਣਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਮੁੱਖ ਸਕੱਤਰ ਨੂੰ ਹੜ੍ਹਾਂ ਤੋਂ ਪ੍ਰਭਾਵਿਤ ਜ਼ਿਲ੍ਹਿਆਂ ਦਾ ਦੌਰਾ ਕਰਨਾ ਚਾਹੀਦਾ ਹੈ ਅਤੇ ਲੋਕਾਂ ਦੀ ਸਹਾਇਤਾ ਲਈ ਸਰਕਾਰੀ ਮਸ਼ੀਨਰੀ ਨੂੰ ਪੂਰੀ ਤਰ੍ਹਾਂ ਝੋਕ ਦਿੱਤਾ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਾਹਤ ਕਾਰਜਾਂ ਵਿੱਚ ਵਿਆਪਕ ਪੱਧਰ ’ਤੇ ਤੇਜ਼ੀ ਲਿਆਉਣ ਦਾ ਇਕ ਨੁਕਾਤੀ ਉਦੇਸ਼ ਵਿੱਚ ਲੋਕਾਂ ਨੂੰ ਵੱਧ ਤੋਂ ਵੱਧ ਰਾਹਤ ਦੇਣ ਦਾ ਹੋਣਾ ਚਾਹੀਦਾ ਹੈ।

ਇਹ ਵੀ ਪੜ੍ਹੋ Punjab Police,NDRF,SDRF and Indian Army ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਿਲ ਕੇ ਕੰਮ ਕਰ ਰਹੀਆਂ; 7600 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ

ਮੁੱਖ ਮੰਤਰੀ ਨੇ ਕਿਹਾ ਕਿ ਪਹਾੜੀ ਸੂਬਿਆਂ ਤੋਂ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧ ਜਾਣ ਨਾਲ ਸੂਬੇ ਵਿੱਚ ਸਥਿਤੀ ਗੰਭੀਰ ਹੋਈ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਤਰੀਕ ਤੱਕ ਰਾਵੀ ਦਰਿਆ ਵਿੱਚ 14.11 ਲੱਖ ਕਿਊਸਿਕ ਪਾਣੀ ਆਇਆ ਹੈ ਅਤੇ ਹੁਣ ਤੱਕ ਇਸ ਦਰਿਆ ਵਿੱਚ ਸਭ ਤੋਂ ਵੱਧ ਪਾਣੀ ਆਇਆ ਹੈ ਅਤੇ ਇੱਥੋਂ ਤੱਕ ਕਿ ਜਦੋਂ ਸੂਬੇ ਵਿੱਚ ਸਾਲ 1988 ਵਿੱਚ ਸਭ ਤੋਂ ਭਿਆਨਕ ਹੜ੍ਹ ਆਏ ਸਨ, ਉਸ ਵੇਲੇ ਵੀ ਇਸ ਦਰਿਆ ਵਿੱਚ 11.20 ਲੱਖ ਕਿਊਸਿਕ ਪਾਣੀ ਆਇਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਦਰਿਆਵਾਂ ਤੋਂ ਵੱਧ ਤੋਂ ਵੱਧ ਪਾਣੀ ਲੈਣ ਲਈ ਹਰਿਆਣਾ ਅਤੇ ਰਾਜਸਥਾਨ ਨੂੰ ਪਹਿਲਾਂ ਹੀ ਲਿਖ ਕੇ ਭੇਜ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਪੰਜ ਜ਼ਿਲ੍ਹਿਆਂ ਵਿੱਚ ਭਾਰਤੀ ਫੌਜ ਨੂੰ ਪਹਿਲਾਂ ਹੀ ਤਾਇਨਾਤ ਕੀਤਾ ਜਾ ਚੁੱਕਾ ਹੈ ਅਤੇ ਸੂਬੇ ਦੀ ਮਸ਼ੀਨਰੀ ਅਤੇ ਸਾਜ਼ੋ-ਸਾਮਾਨ ਦੀ ਵਰਤੋਂ ਕਰਕੇ ਪ੍ਰਸ਼ਾਸਨ ਵੱਲੋਂ ਫੌਜ ਨਾਲ ਮਿਲ ਕੇ ਰਾਹਤ ਕਾਰਜ ਚਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਐਨ.ਡੀ.ਆਰ.ਐਫ. ਦੀਆਂ 17 ਟੀਮਾਂ ਨੂੰ ਰਾਹਤ ਕਾਰਜਾਂ ਲਈ ਤਾਇਨਾਤ ਕੀਤਾ ਗਿਆ ਹੈ ਤਾਂ ਕਿ ਪੀੜਤ ਲੋਕਾਂ ਦਾ ਬਚਾਅ ਕੀਤਾ ਜਾ ਸਕੇ। ਮੀਟਿੰਗ ਦੌਰਾਨ ਮੁੱਖ ਮੰਤਰੀ ਨੂੰ ਦੱਸਿਆ ਗਿਆ ਕਿ ਹੜ੍ਹਾਂ ਕਾਰਨ ਫਸੇ ਲੋਕਾਂ ਨੂੰ ਕੱਢਣ ਲਈ ਜੰਗੀ ਪੱਧਰ ’ਤੇ ਕਾਰਜ ਕੀਤੇ ਜਾ ਰਹੇ ਹਨ ਅਤੇ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਪਤਾ ਲਾਉਣ ਦੇ ਨਾਲ-ਨਾਲ ਪ੍ਰਭਾਵਿਤ ਇਲਾਕਿਆਂ ਵਿੱਚ ਬੀਮਾਰੀਆਂ ਨੂੰ ਫੈਲਣ ਤੋਂ ਰੋਕਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਰਾਹਤ ਤੇ ਬਚਾਅ ਕਾਰਜਾਂ ਨੂੰ ਪੂਰਾ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਦਿਨ-ਰਾਤ ਲੋਕਾਂ ਦੀ ਮਦਦ ਲਈ ਜੁਟੇ ਹੋਏ ਹਨ। ਭਗਵੰਤ ਸਿੰਘ ਮਾਨ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਦਰਿਆਵਾਂ ਦੇ ਨਾਲ ਲੱਗਦੇ ਪਾੜਾਂ ਨੂੰ ਪੂਰਨ ਦੇ ਨਾਲ-ਨਾਲ ਮੈਡੀਕਲ ਟੀਮਾਂ ਨੂੰ ਬਿਮਾਰੀਆਂ ਤੋਂ ਬਚਾਅ ਲਈ ਹਰੇਕ ਪਿੰਡ ਵਿੱਚ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ 37 ਸਾਲਾਂ ਬਾਅਦ ਪੰਜਾਬ ‘ਚ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਅਗਲੇ ਤਿੰਨ ਦਿਨਾਂ ਤੱਕ ਖ਼ਤਰਾ ਬਰਕਰਾਰ

ਉਨ੍ਹਾਂ ਕਿਹਾ ਕਿ ਰਾਹਤ ਕਾਰਜਾਂ ਦੇ ਨਾਲ-ਨਾਲ ਮੈਡੀਕਲ ਟੀਮਾਂ ਆਉਣ ਵਾਲੇ ਸਮੇਂ ਵਿੱਚ ਪਾਣੀ ਦੇ ਨਮੂਨੇ ਲੈਣ, ਘਰਾਂ ਤੇ ਪਿੰਡਾਂ ਦੇ ਅੰਦਰ ਅਤੇ ਬਾਹਰ ਸਪਰੇਅ ਦੇ ਛਿੜਕਾਅ, ਪਾਣੀ ਦੀ ਕਲੋਰੀਨੇਸ਼ਨ, ਬੁਖਾਰ ਦੇ ਸਰਵੇਖਣ, ਮਲੇਰੀਆ ਅਤੇ ਡੇਂਗੂ ਦਾ ਸਮੇਂ ਸਿਰ ਪਤਾ ਲਾਉਣ ਲਈ ਕਾਰਡ ਟੈਸਟ ਅਤੇ ਸੈਨੇਟਰੀ ਨੈਪਕਿਨ ਅਤੇ ਮੱਛਰਦਾਨੀਆਂ ਵੰਡਣ ਦੇ ਕਾਰਜਾਂ ਲਈ ਤਿਆਰ ਰਹਿਣ।ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਪਿੰਡਾਂ ਵਿੱਚ ਸਾਫ਼ ਤੇ ਪੀਣ ਯੋਗ ਪਾਣੀ ਮੁਹੱਈਆ ਕਰਵਾਉਣ ਲਈ ਪਾਣੀ ਦੇ ਟੈਂਕਰਾਂ ਨੂੰ ਉਦੋਂ ਤੱਕ ਸੇਵਾ ਲਈ ਲਾਇਆ ਜਾਵੇ, ਜਦੋਂ ਤੱਕ ਜਲ ਸਪਲਾਈ ਸਕੀਮਾਂ ਰਾਹੀਂ ਸਪਲਾਈ ਪੂਰੀ ਤਰ੍ਹਾਂ ਬਹਾਲ ਨਹੀਂ ਹੋ ਜਾਂਦੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਵਾਟਰ ਟੈਸਟਿੰਗ ਟੀਮਾਂ ਨੂੰ ਕਿਸੇ ਵੀ ਮਹਾਂਮਾਰੀ ਦੇ ਫੈਲਾਅ ਤੋਂ ਬਚਣ ਲਈ ਸਾਰੇ ਪਿੰਡਾਂ ਵਿੱਚ ਪਾਣੀ ਦੀ ਗੁਣਵੱਤਾ ਦੀ ਜਾਂਚ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਪਾਣੀ ਦੇ ਨਾਲ-ਨਾਲ ਸੁੱਕੇ ਰਾਸ਼ਨ ਦੀਆਂ ਕਿੱਟਾਂ, ਖੰਡ, ਚੌਲ, ਆਟਾ, ਘਿਓ, ਦੁੱਧ ਪਾਊਡਰ ਮੁਹੱਈਆ ਕਰਵਾਇਆ ਜਾਵੇ।ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਦੀ ਮਾਰ ਹੇਠਲੇ ਪਿੰਡਾ ‘ਚੋਂ ਪਾਣੀ ਕੱਢਣ ਲਈ ਪੰਪਿੰਗ ਕਾਰਜ ਪਹਿਲਾਂ ਹੀ ਜੰਗੀ ਪੱਧਰ ‘ਤੇ ਚੱਲ ਰਹੇ ਹਨ। ਉਨ੍ਹਾਂ ਨੇ ਮੰਡੀ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪੁਲਾਂ, ਸੜਕਾਂ ਅਤੇ ਸਰਕਾਰੀ ਇਮਾਰਤਾਂ ਨੂੰ ਹੋਏ ਨੁਕਸਾਨ ਦਾ ਵਿਸਥਾਰਤ ਸਰਵੇਖਣ ਕਰਨ ਲਈ ਵੀ ਕਿਹਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਭਾਵਿਤ ਲੋਕਾਂ ਨੂੰ ਰਾਹਤ ਕੈਂਪਾਂ ਅਤੇ ਮੈਡੀਕਲ ਕੈਂਪਾਂ ਰਾਹੀਂ ਅਤੇ ਇੱਥੋਂ ਤੱਕ ਕਿ ਉਨ੍ਹਾਂ ਦੇ ਦਰਾਂ ‘ਤੇ ਜਾ ਕੇ ਡਾਕਟਰੀ ਸਹਾਇਤਾ ਪ੍ਰਦਾਨ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਮੋਬਾਈਲ ਮੈਡੀਕਲ ਯੂਨਿਟ ਤਾਇਨਾਤ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।

ਇਹ ਵੀ ਪੜ੍ਹੋ ਹੜ ਪੀੜਤ ਲੋਕਾਂ ਦੀ ਸੁਰੱਖਿਆ ਤੇ ਰਾਹਤ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ : ਡਾ. ਬਲਜੀਤ ਕੌਰ

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਡੇਂਗੂ ਦੇ ਲਾਰਵੇ ਦਾ ਪਤਾ ਲਾਉਣ ਲਈ ਸਮਰਪਿਤ ਐਂਟੀ ਲਾਰਵਾ ਟੀਮਾਂ ਤਾਇਨਾਤ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਟੀਮਾਂ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨੂੰ ਮਲੇਰੀਆ, ਡੇਂਗੂ, ਦਸਤ, ਟਾਈਫਾਈਡ ਅਤੇ ਚਮੜੀ ਦੀਆਂ ਸਮੱਸਿਆਵਾਂ ਵਰਗੀਆਂ ਬਿਮਾਰੀਆਂ ਨੂੰ ਰੋਕਣ ਦੇ ਉਪਾਵਾਂ ਬਾਰੇ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਇਨ੍ਹਾਂ ਬਿਮਾਰੀਆਂ ਦੇ ਮੁਕਾਬਲੇ ਲਈ ਸਮੂਹਿਕ ਯਤਨ ਕਰਨ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪ੍ਰਭਾਵਿਤ ਪਸ਼ੂਆਂ ਦੇ ਇਲਾਜ ਤੇ ਟੀਕਾਕਰਨ, ਜਾਨਵਰਾਂ ਦੇ ਕੀੜੇ ਮਾਰਨ ਅਤੇ ਫੀਡ/ਚਾਰੇ ਦੀ ਵਿਵਸਥਾ ਲਈ ਵੱਡੀ ਗਿਣਤੀ ਵਿੱਚ ਵੈਟਰਨਰੀ ਟੀਮਾਂ ਤਾਇਨਾਤ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਵਿਆਪਕ ਪੱਧਰ ’ਤੇ ਸੈਨੀਟਾਈਜ਼ੇਸ਼ਨ ਮੁਹਿੰਮ ਚਲਾਉਣ ਦੇ ਨਾਲ-ਨਾਲ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਫੌਗਿੰਗ ਟੀਮਾਂ ਤਾਇਨਾਤ ਕੀਤੀਆਂ ਜਾਣ ਅਤੇ ਸੈਨੇਟਰੀ ਤੇ ਮਨਰੇਗਾ ਵਰਕਰਾਂ ਨੂੰ ਪਿੰਡਾਂ ਦੀ ਸਫ਼ਾਈ ਦਾ ਕੰਮ ਸੌਂਪਿਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਨਾਲੇ/ਨਾਲੀਆਂ ਵਿੱਚ ਬਲੀਚਿੰਗ ਪਾਊਡਰ ਦਾ ਛਿੜਕਾਅ ਕਰਨ ਲਈ ਵੀ ਕਿਹਾ ਤਾਂ ਜੋ ਬਦਬੂ ਨੂੰ ਰੋਕਣ ਦੇ ਨਾਲ-ਨਾਲ ਇਸ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਾਅ ਨੂੰ ਰੋਕਿਆ ਜਾ ਸਕੇ।ਇਸ ਮੌਕੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Punjab Police, NDRF, SDRF and Indian Army ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਿਲ ਕੇ ਕੰਮ ਕਰ ਰਹੀਆਂ; 7600 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ

0

👉ਭੋਜਨ ਪਹੁੰਚਾਉਣ ਅਤੇ ਫਸੇ ਹੋਏ ਲੋਕਾਂ ਦਾ ਪਤਾ ਲਗਾਉਣ ਲਈ ਡਰੋਨ ਦੀ ਕੀਤੀ ਜਾ ਰਹੀ ਵਰਤੋਂ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ
👉ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਉਣ ਲਈ ਪੰਜਾਬ ਵਿੱਚ ਫੌਜ ਦੇ 20 ਹੈਲੀਕਾਪਟਰ ਤਾਇਨਾਤ
Punjab News:ਭਾਰੀ ਮੀਂਹ ਦੇ ਚਲਦਿਆਂ ਸਤਲੁਜ, ਬਿਆਸ, ਰਾਵੀ ਅਤੇ ਉਝ ਦਰਿਆਵਾਂ ‘ਚ ਪਾੜ ਪੈਣ ਜਾਂ ਪਾਣੀ ਦੇ ਓਵਰਫਲੋਅ ਕਾਰਨ ਬਣੀ ਹੜ੍ਹਾਂ ਵਰਗੀ ਸਥਿਤੀ ਦੇ ਮੱਦੇਨਜ਼ਰ ਪੰਜਾਬ ਪੁਲਿਸ, ਭਾਰਤੀ ਫੌਜ, ਸੀਮਾ ਸੁਰੱਖਿਆ ਬਲ (ਬੀਐਸਐਫ), ਕੌਮੀ ਆਫ਼ਤ ਪ੍ਰਤੀਕਿਰਿਆ ਬਲ (ਐਨਡੀਆਰਐਫ), ਸਟੇਟ ਡਿਜਾਸਟਰ ਰਿਸਪਾਂਸ ਫੋਰਸ (ਐਸਡੀਆਰਐਫ) ਅਤੇ ਸਿਵਲ ਪ੍ਰਸ਼ਾਸਨ ਦੀਆਂ ਟੀਮਾਂ ਮਿਲ ਕੇ ਕੰਮ ਕਰ ਰਹੀਆਂ ਹਨ ਅਤੇ ਹੁਣ ਤੱਕ 7689 ਲੋਕਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਕੱਢ ਕੇ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਜਾ ਚੁੱਕਾ ਹੈ।ਇਹ ਜਾਣਕਾਰੀ ਅੱਜ ਇਥੇ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦਿੱਤੀ।

ਇਹ ਵੀ ਪੜ੍ਹੋ  ਰਾਕੇਸ਼ ਗੱਗੀ ਕਤਲ ਮਾਮਲਾ:ਪੰਜਾਬ ਪੁਲਿਸ ਨੇ ਖਰੜ ਤੋਂ ਸ਼ੂਟਰ ਕੀਤਾ ਗ੍ਰਿਫ਼ਤਾਰ;ਪਿਸਤੌਲ ਬਰਾਮਦ

ਹੜ੍ਹਾਂ ਤੋਂ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਕਪੂਰਥਲਾ, ਤਰਨ ਤਾਰਨ, ਫਾਜ਼ਿਲਕਾ ਅਤੇ ਫਿਰੋਜ਼ਪੁਰ ਸ਼ਾਮਲ ਹਨ।ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ, ਜੋ ਕਿ ਸੂਬੇ ਵਿੱਚ ਬਣੇ ਹਾਲਾਤਾਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਹਨ, ਨੇ ਕਿਹਾ ਕਿ ਪੰਜਾਬ ਪੁਲਿਸ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕੈਂਪ ਸਥਾਪਤ ਕੀਤੇ ਹਨ ਜਿੱਥੇ ਲੋਕਾਂ ਲਈ ਭੋਜਨ ਅਤੇ ਦਵਾਈਆਂ ਦੇ ਲੰਗਰ ਲਾਏ ਗਏ ਹਨ ਅਤੇ ਇਸਦੇ ਨਾਲ ਹੀ ਪਸ਼ੂਆਂ ਲਈ ਚਾਰਾ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਲੋਕਾਂ ਨੂੰ ਕੱਢਣ ਅਤੇ ਖਾਣੇ ਦੇ ਪੈਕੇਟ ਤੇ ਹੋਰ ਜ਼ਰੂਰੀ ਚੀਜ਼ਾਂ ਪਹੁੰਚਾਉਣ ਲਈ ਡਰੋਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਹੜ੍ਹਾਂ ਦੀ ਮਾਰ ਹੇਠਲੇ ਇਲਾਕਿਆਂ ‘ਚੋਂ ਕੱਢਣ ਅਤੇ ਸੁਰੱਖਿਅਤ ਥਾਵਾਂ ‘ਤੇ ਲਿਜਾਣ ਲਈ ਭਾਰਤੀ ਫੌਜ ਦੇ 20 ਹੈਲੀਕਾਪਟਰ ਰਾਜ ਵਿੱਚ ਤਾਇਨਾਤ ਹਨ।

ਇਹ ਵੀ ਪੜ੍ਹੋ  ਹੜ ਪੀੜਤ ਲੋਕਾਂ ਦੀ ਸੁਰੱਖਿਆ ਤੇ ਰਾਹਤ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ : ਡਾ. ਬਲਜੀਤ ਕੌਰ

ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਫੀਲਡ ਵਿੱਚ ਰਹਿਣ ਅਤੇ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਸਥਿਤੀ ਦੀ ਨਿਯਮਿਤ ਤੌਰ ‘ਤੇ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਪ੍ਰਬੰਧ ਮੁਕੰਮਲ ਹਨ ਅਤੇ ਐਸਐਸਪੀਜ਼ ਰਾਹਤ ਕਾਰਜਾਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਹਨ ਅਤੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਜਾ ਰਿਹਾ ਹੈ।ਵਿਸ਼ੇਸ਼ ਡੀਜੀਪੀ ਨੇ ਦੱਸਿਆ ਕਿ ਮੌਸਮ ਵਿਭਾਗ ਵੱਲੋਂ ਚਾਰ ਦਿਨਾਂ ਦਾ ਅਲਰਟ ਜਾਰੀ ਕੀਤੇ ਜਾਣ ਦੇ ਨਾਲ ਪੰਜਾਬ ਪੁਲਿਸ ਨੂੰ ਹੜ੍ਹ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਅਲਰਟ ‘ਤੇ ਰੱਖਿਆ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਹੜ ਪੀੜਤ ਲੋਕਾਂ ਦੀ ਸੁਰੱਖਿਆ ਤੇ ਰਾਹਤ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ : ਡਾ. ਬਲਜੀਤ ਕੌਰ

0

👉ਬਜ਼ੁਰਗਾਂ, ਬੱਚਿਆਂ ਅਤੇ ਮਹਿਲਾਵਾਂ ਲਈ ਖਾਸ ਪ੍ਰਬੰਧ — ਬਿਰਧ ਘਰਾਂ, ਆਂਗਣਵਾੜੀ ਤੇ ਵਨ ਸਟਾਪ ਸੈਂਟਰ ਤਿਆਰ
👉ਸਰਕਾਰ ਹੜਾਂ ਤੋਂ ਬਾਅਦ ਬਿਮਾਰੀਆਂ ਤੋਂ ਬਚਾਅ ਲਈ ਵੀ ਪੂਰੀ ਤਰ੍ਹਾਂ ਸਚੇਤ : ਮੰਤਰੀ
Chandigarh News:ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੜ ਪੀੜਤ ਲੋਕਾਂ ਦੀ ਸੁਰੱਖਿਆ ਅਤੇ ਰਾਹਤ ਲਈ ਤੁਰੰਤ ਤੇ ਢੁਕਵੇਂ ਕਦਮ ਚੁੱਕ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮਨੁੱਖੀ ਜਾਨਾਂ ਨੂੰ ਬਚਾਉਣਾ ਅਤੇ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕਰਨਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ।
👉ਬਜ਼ੁਰਗਾਂ ਲਈ ਵਿਸ਼ੇਸ਼ ਪ੍ਰਬੰਧ
ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਵਿੱਚ ਇਸ ਸਮੇਂ 41 ਬਿਰਧ ਘਰ ਕਾਰਗਰ ਹਨ, ਜਿਨ੍ਹਾਂ ਵਿੱਚ ਕੁੱਲ 572 ਬਜ਼ੁਰਗਾਂ ਨੂੰ ਰੱਖਣ ਦੀ ਸਮਰੱਥਾ ਹੈ। ਉਨ੍ਹਾਂ ਕਿਹਾ ਕਿ ਇਸਨੂੰ ਵਧਾ ਕੇ 700 ਤੱਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੜਾਂ ਨਾਲ ਪ੍ਰਭਾਵਿਤ ਬਜ਼ੁਰਗਾਂ ਨੂੰ ਇਨ੍ਹਾਂ ਬਿਰਧ ਘਰਾਂ ਵਿੱਚ ਸੁਰੱਖਿਆ ਪੂਰਵਕ ਰਿਹਾਇਸ਼, ਖਾਣ-ਪੀਣ, ਕੱਪੜੇ, ਦਵਾਈਆਂ ਅਤੇ ਰੈਗੂਲਰ ਚੈਕ ਅਪ ਦੀ ਸਹੂਲਤ ਦਿੱਤੀ ਜਾਵੇਗੀ।ਡਾ ਬਲਜੀਤ ਕੌਰ ਨੇ ਕਿਹਾ ਕਿ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਜਿਲਾ ਪ੍ਰੋਗਰਾਮ ਅਫਸਰਾਂ, ਚਾਈਲਡ ਪ੍ਰੋਟੈਕਸ਼ਨ ਅਫਸਰਾਂ ਅਤੇ ਆਂਗਣਵਾੜੀ ਵਰਕਰਾਂ ਦੀਆਂ ਟੀਮਾਂ ਬਜ਼ੁਰਗਾਂ ਨੂੰ ਸੁਰੱਖਿਆ ਪੂਰਵਕ ਥਾਵਾਂ ‘ਤੇ ਪਹੁੰਚਾਉਣ ਲਈ ਤੈਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕਰਦੇ ਹੋਏ ਹੜ ਪੀੜਤਾਂ ਦੀ ਸਹਾਇਤਾ ਲਈ ਰਾਜ ਦੇ ਸਾਰੇ ਬਿਰਧ ਘਰਾਂ ਨੂੰ ਬਤੌਰ ਅਸਥਾਈ ਸੈਲਟਰ ਹੋਮ ਵੱਜੋਂ ਵਰਤਣ ਲਈ ਸਬੰਧਤ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ  Flood Issue; ਪੰਜਾਬ ਵਿੱਚ ਹੜ੍ਹਾਂ ਦੇ ਸੰਕਟ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ High Leval ਮੀਟਿੰਗ

👉ਬੱਚਿਆਂ ਲਈ ਖਾਸ ਉਪਰਾਲੇ
ਡਾ. ਬਲਜੀਤ ਕੌਰ ਨੇ ਕਿਹਾ ਕਿ ਹੜ ਪੀੜਤ ਇਲਾਕਿਆਂ ਵਿੱਚ ਆਂਗਣਵਾੜੀ ਕੇਂਦਰਾਂ ਨੂੰ ਬੱਚਿਆਂ ਲਈ ਸੁਰੱਖਿਆ ਸਥਾਨ ਵਜੋਂ ਤਿਆਰ ਕੀਤਾ ਗਿਆ ਹੈ। ਇਨ੍ਹਾਂ ਕੇਂਦਰਾਂ ਰਾਹੀਂ ਖਿਚੜੀ, ਦਲੀਆ ਅਤੇ ਹੋਰ ਤੁਰੰਤ ਤਿਆਰ ਹੋਣ ਵਾਲਾ ਭੋਜਨ ਪ੍ਰਦਾਨ ਕੀਤਾ ਜਾਵੇਗਾ।ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਵੀ ਇਸ ਯੋਜਨਾ ਵਿੱਚ ਸ਼ਾਮਲ ਕੀਤਾ ਗਿਆ ਹੈ। ਬੱਚਿਆਂ ਨਾਲ ਸੰਬੰਧਿਤ ਐਮਰਜੈਂਸੀ ਮਾਮਲਿਆਂ ਲਈ 1098 ਹੈਲਪਲਾਈਨ ਨੰਬਰ 24 ਘੰਟੇ ਕਾਰਗਰ ਹੈ।
👉ਮਹਿਲਾਵਾਂ ਲਈ ਸਹੂਲਤਾਂ
ਮੰਤਰੀ ਨੇ ਕਿਹਾ ਕਿ ਸਖੀ ਵਨ ਸਟਾਪ ਸੈਂਟਰਾਂ ਵਿੱਚ ਗਰਭਵਤੀ ਮਹਿਲਾਵਾਂ ਅਤੇ ਜ਼ਰੂਰਤਮੰਦ ਔਰਤਾਂ ਲਈ ਖਾਸ ਸਹੂਲਤਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ।ਇਸ ਤੋਂ ਇਲਾਵਾ, ਹੜ ਪੀੜਤ ਮਹਿਲਾਵਾਂ ਨੂੰ ਸੈਨਿਟਰੀ ਪੈਡਜ਼ ਮੁਫ਼ਤ ਦਿੱਤੇ ਜਾਣਗੇ।
👉ਹੈਲਪਲਾਈਨ ਸਹੂਲਤਾਂ
ਡਾ ਬਲਜੀਤ ਕੌਰ ਨੇ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਵੱਖ-ਵੱਖ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ —
ਬੱਚਿਆਂ ਲਈ : 1098
ਮਹਿਲਾਵਾਂ ਲਈ : 181
ਬਜ਼ੁਰਗਾਂ ਲਈ : 14567
ਮੁੱਖ ਮੰਤਰੀ ਹੈਲਪਲਾਈਨ : 01812240064
ਇਹ ਸਾਰੀਆਂ ਹੈਲਪਲਾਈਨ 24 ਘੰਟੇ ਕਾਰਗਰ ਰਹਿਣਗੀਆਂ ਅਤੇ ਹਰ ਕਾਲ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।
👉ਲੋਕਾਂ ਲਈ ਭਰੋਸਾ
ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਹੜਾਂ ਦੇ ਸਮੇਂ ਨਾ ਸਿਰਫ਼ ਲੋਕਾਂ ਨੂੰ ਸੁਰੱਖਿਆ ਪੂਰਵਕ ਥਾਵਾਂ ‘ਤੇ ਪਹੁੰਚਾ ਰਹੀ ਹੈ, ਸਗੋਂ ਹੜਾਂ ਤੋਂ ਬਾਅਦ ਪੈਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਵੀ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਹੜ ਪੀੜਤ ਪਰਿਵਾਰਾਂ ਦੀ ਸਹਾਇਤਾ ਲਈ ਹਰ ਸੰਭਵ ਯਤਨ ਕਰੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਰਾਕੇਸ਼ ਗੱਗੀ ਕਤਲ ਮਾਮਲਾ:ਪੰਜਾਬ ਪੁਲਿਸ ਨੇ ਖਰੜ ਤੋਂ ਸ਼ੂਟਰ ਕੀਤਾ ਗ੍ਰਿਫ਼ਤਾਰ;ਪਿਸਤੌਲ ਬਰਾਮਦ

0

👉ਜਾਂਚ ਮੁਤਾਬਕ ਇਹ ਕਤਲ ਗੈਂਗਾਂ ਦਰਮਿਆਨ ਦੁਸ਼ਮਣੀ ਦਾ ਨਤੀਜਾ ਸੀ: ਡੀਜੀਪੀ ਗੌਰਵ ਯਾਦਵ
👉ਗ੍ਰਿਫ਼ਤਾਰ ਵਿਅਕਤੀ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ, ਹੁਸ਼ਿਆਰਪੁਰ ਪੁਲਿਸ ਨੂੰ ਵੀ ਸੀ ਲੋੜੀਂਦਾ: ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ
Chandigarh News:ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ, ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਹਿਮਾਚਲ ਪ੍ਰਦੇਸ਼ ਦੇ ਊਨਾ ਦੇ ਪਿੰਡ ਖਵਾਜਾ ਬਸਲ ਵਿੱਚ ਰਾਕੇਸ਼ ਕੁਮਾਰ ਉਰਫ ਗੱਗੀ ਦੇ ਸਨਸਨੀਖੇਜ਼ ਕਤਲ ਵਿੱਚ ਸ਼ਾਮਲ ਮੁੱਖ ਸ਼ੂਟਰਾਂ ਵਿੱਚੋਂ ਇੱਕ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ ਇੱਕ .32 ਬੋਰ ਦਾ ਦੇਸੀ ਪਿਸਤੌਲ ਸਮੇਤ ਛੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਇਹ ਵੀ ਪੜ੍ਹੋ  Big News; ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ VC ਤੇ Registrar ਸਹਿਤ ਹੋਰਨਾਂ ਵਿਰੁਧ ਪਰਚਾ ਦਰਜ਼, ਜਾਣੋ ਮਾਮਲਾ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਵਿਪਨ ਕੁਮਾਰ ਵਾਸੀ ਬੱਸੀ ਮੁੱਡਾ, ਬਾਗ਼ਪੁਰ ਮੰਦਰ, ਹੁਸ਼ਿਆਰਪੁਰ ਵਜੋਂ ਹੋਈ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਵਾਰਦਾਤ (ਰਾਕੇਸ਼ ਗੱਗੀ ਕਤਲ) ਵਿਦੇਸ਼ੀ ਗੈਂਗਸਟਰਾਂ ਲਾਡੀ ਭਜਲ ਉਰਫ਼ ਕੂਨਰ ਅਤੇ ਮੋਨੂੰ ਗੁੱਜਰ (ਰਵੀ ਬਲਾਚੌਰੀਆ ਗੈਂਗ) ਅਤੇ ਬੱਬੀ ਰਾਣਾ (ਸੋਨੂੰ ਖੱਤਰੀ ਗੈਂਗ) ਵਿਚਕਾਰ ਗੈਂਗ ਰੰਜਿਸ਼ ਦਾ ਸਿੱਧਾ ਨਤੀਜਾ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਰਾਕੇਸ਼ ਕੁਮਾਰ ਉਰਫ਼ ਗੱਗੀ ਦੇ ਵਿਦੇਸ਼ੀ ਗੈਂਗਸਟਰ ਬੱਬੀ ਰਾਣਾ, ਜੋ ਸੋਨੂੰ ਖੱਤਰੀ ਦਾ ਸਾਥੀ ਹੈ, ਨਾਲ ਨਜ਼ਦੀਕੀ ਸਬੰਧ ਸਨ।ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ  37 ਸਾਲਾਂ ਬਾਅਦ ਪੰਜਾਬ ‘ਚ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਅਗਲੇ ਤਿੰਨ ਦਿਨਾਂ ਤੱਕ ਖ਼ਤਰਾ ਬਰਕਰਾਰ

ਹੋਰ ਵੇਰਵੇ ਸਾਂਝੇ ਕਰਦਿਆਂ, ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਡੀਐਸਪੀ ਏਜੀਟੀਐਫ ਰਾਜਨ ਪਰਮਿੰਦਰ ਦੀ ਅਗਵਾਈ ਹੇਠ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਮੁਲਜ਼ਮ ਨੂੰ ਖਰੜ ਦੇ ਪਿੰਡ ਖਾਨਪੁਰ ਨੇੜਿਓਂ ਗ੍ਰਿਫ਼ਤਾਰ ਕਰ ਲਿਆ।ਏਡੀਜੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਦਾ ਅਪਰਾਧਿਕ ਪਿਛੋਕੜ ਹੈ। ਉਨ੍ਹਾਂ ਦੱਸਿਆ ਕਿ ਰਾਕੇਸ਼ ਗੱਗੀ ਦੇ ਕਤਲ ਕੇਸ ਵਿੱਚ ਸ਼ਾਮਲ ਹੋਣ ਤੋਂ ਇਲਾਵਾ, ਉਸ ਵਿਰੁੱਧ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਇਰਾਦਾ ਕਤਲ, ਅਸਲਾ ਐਕਟ ਅਤੇ ਐਨਡੀਪੀਐਸ ਐਕਟ ਨਾਲ ਸਬੰਧਤ ਕਈ ਮਾਮਲੇ ਦਰਜ ਹਨ।ਇਸ ਸਬੰਧੀ, ਐਫਆਈਆਰ ਨੰਬਰ 326 ਮਿਤੀ 28/08/2025 ਨੂੰ ਅਸਲਾ ਐਕਟ ਦੀ ਧਾਰਾ 25 ਤਹਿਤ ਐਸਏਐਸ ਨਗਰ ਦੇ ਥਾਣਾ ਸਿਟੀ ਖਰੜ ਵਿਖੇ ਨਵਾਂ ਮਾਮਲਾ ਦਰਜ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮਾਨਸਾ ਪੁਲਿਸ ਵੱਲੋ CEIR ਪੋਰਟਲ ਦੀ ਮੱਦਦ ਨਾਲ ਗੁੰਮ ਹੋਏ 50 ਮੋਬਾਇਲ ਫੋਨ ਬਰਾਮਦ ਕਰਵਾਕੇ ਮਾਲਕਾਂ ਦੇ ਕੀਤੇ ਹਵਾਲੇ

0

Mansa News: ਐਸਐਸਪੀ ਭਾਗੀਰਥ ਸਿੰਘ ਮੀਨਾ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਨੇ ਇੱਕ ਸੁਚੱਜੀ ਕਮਿਊਨਿਟੀ ਪੁਲਿਿਸੰਗ ਦਾ ਇਜ਼ਹਾਰ ਕਰਦੇ ਹੋਏ ਪਬਲਿਕ ਦੇ ਗੁੰਮ ਹੋਏ ਮੋਬਾਇਲ ਫੋਨਾਂ ਨੂੰ CEIR (Central Equipment Identity Register) ਪੋਰਟਲ ਦੀ ਮੱਦਦ ਨਾਲ ਬਰਾਮਦ ਕਰਵਾ ਕੇ ਸਬੰਧਤ ਮਾਲਕਾਂ ਦੇ ਸਪੁਰਦ ਕਰਕੇ ਉਹਨਾਂ ਦੇ ਹੋਏ ਵਿੱਤੀ ਨੁਕਸਾਨ ਦੀ ਭਰਪਾਈ ਕਰਨ ਵਿੱਚ ਮਹੱਤਵਪੂਰਣ ਰੋਲ ਅਦਾ ਕੀਤਾ ਹੈ।

ਇਹ ਵੀ ਪੜ੍ਹੋ  Bathinda Police ਨੇ ਖੁੱਲ੍ਹੀ ਬੋਲੀ ਰਾਹੀਂ 151 ਵਹੀਕਲ ਵੇਚ ਕੇ ਵੱਟੇ 41 ਲੱਖ 41 ਹਜ਼ਾਰ ਰੁਪਏ

ਐਸਐਸਪੀ ਨੇ ਦਸਿਆ ਕਿ ਪੋਰਟਲ ਦੀ ਮੱਦਦ ਨਾਲ ਜਿਲ੍ਹਾ ਮਾਨਸਾ ਦੀ ਸਮੁੱਚੀ ਪੁਲਿਸ ਟੀਮ ਅਤੇ ਸਾਈਬਰ ਸੈਲ ਮਾਨਸਾ ਦੇ ਤਜ਼ਰਬੇਕਾਰ ਕਰਮਚਾਰੀਆਂ ਦੀ ਇੱਕ ਸਾਂਝੀ ਟੀਮ ਨੇ ਪ੍ਰੰਪਰਾਗਤ ਅਤੇ ਆਧੁਨਿਕ ਵਿਿਗਆਨਕ ਤਕਨੀਕ ਦੇ ਸੁਮੇਲ ਦੀ ਵਰਤੋਂ ਕਰਦੇ ਹੋਏ ਇਸ ਮੁਹਿੰਮ ਦੋਰਾਨ ਅੱਜ 50 ਗੁੰਮ ਹੋਏ ਮੋਬਾਇਲ ਫੋਨ ਲੱਭ ਕੇ ਉਹਨਾ ਦੇ ਮਾਲਕਾਂ ਦੇ ਹਵਾਲੇ ਕੀਤੇ ਗਏ, ਜਿੰਨ੍ਹਾ ਦੀ ਕੁੱਲ ਕੀਮਤ ਕਰੀਬ 6,00,000/- ਲੱਖ ਰੁਪਏ ਬਣਦੀ ਹੈ। ਇਹ ਪੋਰਟਲ ਅਪ੍ਰੈਲ ਸਾਲ 2023 ਤੋ ਚਾਲੂ ਹੋਇਆ ਹੈ ਜਿਸ ਰਾਹੀ ਹੁਣ ਤੱਕ ਮਾਨਸਾ ਪੁਲਿਸ ਵੱਲੋਂ ਕੁੱਲ 534 ਮੋਬਾਇਲ ਫੋਨ ਰਿਕਵਰ ਕਰਕੇ ਅਸਲ ਮਾਲਕਾਂ ਦੇ ਹਵਾਲੇ ਕੀਤੇ ਜਾ ਚੁੱਕੇ ਹਨ ।

ਇਹ ਵੀ ਪੜ੍ਹੋ  Big News; ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ VC ਤੇ Registrar ਸਹਿਤ ਹੋਰਨਾਂ ਵਿਰੁਧ ਪਰਚਾ ਦਰਜ਼, ਜਾਣੋ ਮਾਮਲਾ

ਇਸ ਤੋਂ ਇਲਾਵਾ ਮਾਨਸਾ ਪੁਲਿਸ ਲਗਾਤਾਰ 24 ਘੰਟੇ ਆਪਣੇ ਕੰਮ ਵਿੱਚ ਮੁਸਤੈਦ ਹੈ, ਜਿਸਦੇ ਸਿੱਟੇ ਵਜੋੋਂ ਭਵਿੱਖ ਵਿੱਚ ਪਬਲਿਕ ਦੇ ਬਾਕੀ ਰਹਿੰਦੇ ਗੁµਮਸ਼ੁਦਾ ਮੋਬਾਇਲ ਫੋੋਨ ਬਰਾਮਦ ਹੋਣ ਦੀ ਵੱਡੀ ਉਮੀਦ ਹੈ।ਐਸ.ਐਸ.ਪੀ. ਮਾਨਸਾ ਵੱਲੋਂ CEIR (Central Equipment Identity Register) ਪੋਰਟਲ ਸਬੰਧੀ ਜਾਣੂ ਕਰਾਉਦੇ ਹੋਏ ਪਬਲਿਕ ਨੂੰ ਅਪੀਲ ਕੀਤੀ ਗਈ ਕਿ ਜੇਕਰ ਕਿਸੇ ਵੀ ਵਿਅਕਤੀ ਦਾ ਮੋਬਾਇਲ ਫੋਨ ਗੁੰਮ ਹੋ ਜਾਦਾ ਹੈ ਤਾਂ ਉਹ ਤੁਰੰਤ ਨੇੜਲੇ ਪੁਲਿਸ ਸਟੇਸ਼ਨ, ਸਾਂਝ ਕੇਂਦਰ ਅਤੇ ਸਾਇਬਰ ਸੈੱਲ ਵਿੱਚ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਵਿੱਚ ਹੜ੍ਹਾਂ ਨਾਲ ਵਿਗੜੇ ਹਾਲਾਤ ਲਈ ਕੇਂਦਰ ਅਤੇ ਪੰਜਾਬ ਦੀਆਂ ਸਰਕਾਰਾਂ ਜਿੰਮੇਵਾਰ: ਡਾਲਵੀਆ

0

ਪੰਜਾਬ ‘ਚ ਹੜਾਂ ਨਾਲ ਹੋਏ ਨੁਕਸਾਨ ਨੂੰ ਕੁਦਰਤੀ ਆਫਤ ਵਜੋਂ ਐਲਾਨ ਕਰੇ ਮਾਨ ਸਰਕਾਰ, ਫਿਰ ਮਿਲੇਗਾ ਕੇਂਦਰੀ ਫੰਡ: ਪ੍ਰਗਟ ਸਿੰਘ
Bathinda News: ਆਲ ਇੰਡੀਆ ਕਾਂਗਰਸ ਕਮੇਟੀ ਦੇ ਸੈਕਟਰੀ ਅਤੇ ਪੰਜਾਬ ਦੇ ਸਹਿ ਇੰਚਾਰਜ ਰਵਿੰਦਰ ਰਾਉ ਉੱਤਮ ਡਾਲਵੀਆ ਅਤੇ ਵਿਧਾਇਕ ਪ੍ਰਗਟ ਸਿੰਘ ਅੱਜ ਬਠਿੰਡਾ ਪਹੁੰਚੇ ਜਿੱਥੇ ਉਹਨਾਂ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਮਾਨ ਸਰਕਾਰ ‘ਤੇ ਗੰਭੀਰ ਇਲਜ਼ਾਮ ਲਾਉਂਦਿਆਂ ਪੰਜਾਬ ਵਿੱਚ ਹੜਾਂ ਨਾਲ ਹੋ ਰਹੇ ਨੁਕਸਾਨ ਲਈ ਦੋਨਾਂ ਸਰਕਾਰਾਂ ਨੂੰ ਜਿੰਮੇਵਾਰ ਠਹਿਰਾਇਆ। ਸੀਨੀਅਰ ਕਾਂਗਰਸੀ ਆਗੂ ਹਰਦੀਪ ਸਿੰਘ ਕਿੰਗਰਾ,ਜਿਲ੍ਹਾ ਪ੍ਰਧਾਨ ਬਠਿੰਡਾ ਸ਼ਹਿਰੀ ਰਾਜਨ ਗਰਗ, ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਖੁਸ਼ਬਾਜ ਸਿੰਘ ਜਟਾਣਾ ਆਦਿ ਆਗੂਆਂ ਦੀ ਹਾਜ਼ਰੀ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਵਿੰਦਰ ਡਾਲਵੀਆਂ ਨੇ ਕਿਹਾ ਕਿ ਭਾਜਪਾ ਸਿਆਸੀ ਖੇਡਾਂ ਕਰਕੇ ਪਾਣੀ ਨਾਲ ਪੰਜਾਬ ਨੂੰ ਡੋਬਣਾ ਚਾਹੁੰਦੀ ਹੈ ਅਤੇ ਇਸ ਕੰਮ ਵਿਚ ਆਮ ਆਦਮੀ ਪਾਰਟੀ ਵੀ ਕਰ ਰਹੀ ਹੈ।

ਇਹ ਵੀ ਪੜ੍ਹੋ  Bathinda Police ਨੇ ਖੁੱਲ੍ਹੀ ਬੋਲੀ ਰਾਹੀਂ 151 ਵਹੀਕਲ ਵੇਚ ਕੇ ਵੱਟੇ 41 ਲੱਖ 41 ਹਜ਼ਾਰ ਰੁਪਏ

ਉਹਨਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੋਟ ਚੋਰੀ ਨਾਲ ਸੱਤਾ ‘ਤੇ ਕਾਬਜ ਹੋ ਰਹੇ ਹਨ ਪਰ ਹੁਣ ਇਹਨਾਂ ਦੀਆਂ ਸਿਆਸੀ ਖੇਡਾਂ ਨਹੀਂ ਚੱਲਣਗੀਆਂ। ਉਹਨਾਂ ਕਿਹਾ ਕਿ ਵਿਰੋਧੀ ਧਿਰਾ ਆਗੂ ਰਾਹੁਲ ਗਾਂਧੀ ਅਤੇ ਕਾਂਗਰਸ ਪ੍ਰਧਾਨ ਮਲਿਕਾ ਅਰਜਨ ਖੜਗੇ ਦੀ ਅਗਵਾਈ ਵਿੱਚ ਕਾਂਗਰਸ ਸੰਵਿਧਾਨ ਨੂੰ ਬਚਾਉਣ ਅਤੇ ਸਵਿਧਾਨ ਦੇ ਦਾਇਰੇ ਵਿੱਚ ਰਹਿ ਕੇ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੰਮ ਕਰਨ ਲਈ ਬਚਨਵੱਧ ਹੈ ਅਤੇ ਮੋਦੀ ਸਰਕਾਰ ਤੇ ਮਾਨ ਸਰਕਾਰ ਦੀਆਂ ਸਾਜਿਸ਼ਾਂ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਵਿਧਾਇਕ ਪ੍ਰਗਟ ਸਿੰਘ ਨੇ ਕਿਹਾ ਕਿ ਜਦੋਂ ਤੱਕ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਹੜਾਂ ਨਾਲ ਹੋਏ ਨੁਕਸਾਨ ਨੂੰ ਕੁਦਰਤੀ ਆਫਤ ਦਾ ਐਲਾਨ ਨਹੀਂ ਕਰਦੀ ਉਦੋਂ ਤੱਕ ਕੇਂਦਰੀ ਫੰਡ ਨਹੀਂ ਮਿਲੇਗਾ। ਇਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਰਣਜੀਤ ਸਿੰਘ ਸੰਧੂ, ਯੁਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਕੀ ਅਤੇ ਕਾਂਗਰਸ ਦੇ ਮੀਤ ਪ੍ਰਧਾਨ ਰੁਪਿੰਦਰ ਬਿੰਦਰਾ ਤੇ ਬਲਾਕ ਪ੍ਰਧਾਨ ਮਾਧੋ ਸ਼ਰਮਾ ਸਹਿਤ ਹੋਰ ਵੱਡੀ ਗਿਣਤੀ ਵਿਚ ਆਗੂ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Bathinda Police ਨੇ ਖੁੱਲ੍ਹੀ ਬੋਲੀ ਰਾਹੀਂ 151 ਵਹੀਕਲ ਵੇਚ ਕੇ ਵੱਟੇ 41 ਲੱਖ 41 ਹਜ਼ਾਰ ਰੁਪਏ

0

Bathinda News: ਪਿਛਲੇ ਕਈ ਸਾਲਾਂ ਤੋਂ ਵੱਖ ਵੱਖ ਮਾਲ ਮੁਕੱਦਮਿਆਂ ਵਿਚ ਜਬਤ ਕੀਤੇ 151 ਵਹੀਕਲਾਂ ਨੂੰ ਬਠਿੰਡਾ ਪੁਲਿਸ ਵੱਲੋਂ ਅੱਜ ਖੁੱਲੀ ਬੋਲੀ ਲਗਾ ਕੇ ਵੇਚਿਆ ਗਿਆ। ਇਸ ਬੋਲੀ ਦੌਰਾਨ ਜ਼ਿਲ੍ਹਾ ਪੁਲਿਸ ਨੂੰ 41,41,800/- ਰੁਪਏ ਸਮੇਤ (18 ਫੀਸਦੀ ਜੀਐਸਟੀ) ਦੀ ਵੱਟਤ ਹੋਈ, ਜਿਸਨੂੰ ਸਰਕਾਰੀ ਖਜਾਨੇ ਵਿੱਚ ਜਮ੍ਹਾਂ ਕਰਵਾਇਆ ਗਿਆ। ਐਸਐਸਪੀ ਅਮਨੀਤ ਕੌਂਡਲ ਨੇ ਦੱਸਿਆ ਕਿ ਥਾਣਿਆਂ ਵਿੱਚ ਵੱਖ-ਵੱਖ ਮੁਕੱਦਮਿਆਂ ਵਿੱਚ ਕਾਫੀ ਗਿਣਤੀ ਵਿੱਚ ਵਹੀਕਲ ਖੜੇ ਸਨ ਅਤੇ ਇਨ੍ਹਾਂ ਵਹੀਕਲਾਂ ਨਾਲ ਸਬੰਧਿਤ ਮੁੱਕਦਮਿਆਂ ਦਾ ਫੈਸਲਾ ਹੋ ਚੁੱਕਾ ਹੈ, ਪਰ ਕਿਸੇ ਵਿਅਕਤੀ ਵੱਲੋਂ ਇਹ ਵਹੀਕਲ ਕਲੇਮ ਨਹੀਂ ਕੀਤੇ ਗਏ। ਇਨ੍ਹਾਂ ਵਹੀਕਲਾਂ ਕਰਕੇ ਥਾਣਿਆਂ ਵਿੱਚ ਕਾਫੀ ਜਗ੍ਹਾ ਘੇਰੀ ਹੋਈ ਹੈ।

ਇਹ ਵੀ ਪੜ੍ਹੋ  Big News; ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ VC ਤੇ Registrar ਸਹਿਤ ਹੋਰਨਾਂ ਵਿਰੁਧ ਪਰਚਾ ਦਰਜ਼, ਜਾਣੋ ਮਾਮਲਾ

ਉਨ੍ਹਾਂ ਅੱਗੇ ਦੱਸਿਆ ਕਿ ਵਹੀਕਲ ਡਿਸਪੋਜਲ ਕਮੇਟੀ ਮੈਂਬਰਾਂ ਦੀ ਮੌਜੂਦਗੀ ਵਿੱਚ ਕਾਨੂੰਨੀ ਪ੍ਰਕਿਰਿਆ ਅਪਣਾਉਂਦੇ ਹੋਏ ਜ਼ਿਲ੍ਹਾ ਬਠਿੰਡਾ ਦੇ ਪੁਲਿਸ ਥਾਣਾ ਸਦਰ ਬਠਿੰਡਾ, ਸੰਗਤ, ਕੋਤਵਾਲੀ, ਥਰਮਲ, ਕੈਨਾਲ ਕਲੋਨੀ, ਰਾਮਾਂ, ਬਾਲਿਆਂਵਾਲੀ ਅਤੇ ਥਾਣਾ ਨੰਦਗੜ੍ਹ ਵਿੱਚ ਖੜੇ ਕੁੱਲ 128 ਫੈਸਲਾਸ਼ੁਦਾ ਮੁੱਕਦਮੇ ਐੱਨ.ਡੀ.ਪੀ.ਐੱਸ ਐਕਟ, ਆਈ.ਪੀ.ਸੀ ਅਤੇ ਹੋਰ ਮੁਕੱਦਮਿਆਂ ਵਿੱਚ ਬਰਾਮਦਸ਼ੁਦਾ 151 ਵਹੀਕਲ (ਬਿਨਾਂ ਕਾਗਜਾਤ ਅਤੇ ਦੁਬਾਰਾ ਨਾ ਵਰਤੋਂ ਯੋਗ/ਸਕਰੈਪ ਦੀ ਨਿਲਾਮੀ (ਖੁੱਲੀ ਬੋਲੀ) ਕਰਵਾਈ ਗਈ।ਐਸਐਸਪੀ ਨੇ ਅੱਗੇ ਦੱਸਿਆ ਕਿ ਇਨ੍ਹਾਂ ਵਿੱਚ 101 ਦੋ-ਪਹੀਆ ਵਾਹਨ ਤੇ 50 ਚਾਰ-ਪਹੀਆ ਵਾਹਨਾਂ ਜਿਨ੍ਹਾਂ ਦੀ ਕਮੇਟੀ ਵੱਲੋਂ ਰਿਜਰਵ ਕੀਮਤ 13,42,900/- ਰੁਪਏ ਨਿਰਧਾਰਿਤ ਰੱਖੀ ਗਈ ਸੀ।

ਇਹ ਵੀ ਪੜ੍ਹੋ  37 ਸਾਲਾਂ ਬਾਅਦ ਪੰਜਾਬ ‘ਚ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਅਗਲੇ ਤਿੰਨ ਦਿਨਾਂ ਤੱਕ ਖ਼ਤਰਾ ਬਰਕਰਾਰ

ਇਨ੍ਹਾਂ ਵਹੀਕਲਾਂ ਦੀ ਬੋਲੀ 41,41,800/- ਰੁਪਏ ਸਮੇਤ (18 ਫੀਸਦੀ ਜੀਐਸਟੀ) ਵਿੱਚ ਨੀਲਾਮ ਕੀਤੇ ਗਏ। ਜਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਬਾਕੀ ਰਹਿੰਦੇ ਵਹੀਕਲਾਂ ਸੰਬੰਧੀ ਵੀ ਰਿਕਾਰਡ ਤਿਆਰ ਕਰਵਾਇਆ ਜਾ ਰਿਹਾ ਹੈ ਅਤੇ ਇਹ ਵਹੀਕਲ ਵੀ ਜਲਦੀ ਨਿਲਾਮ ਕੀਤੇ ਜਾਣਗੇ।ਇਸ ਮੌਕੇ ਜਸਮੀਤ ਸਿੰਘ ਸਾਹੀਵਾਲ ਐੱਸ.ਪੀ ਇੰਨਵੈਸਟੀਗੇਸ਼ਨ ਬਠਿੰਡਾ, ਜਗਦੀਸ ਕੁਮਾਰ ਬਿਸ਼ਨੋਈ ਐੱਸ.ਪੀ ਹੈੱਡਕੁਆਰਟਰ ਬਠਿੰਡਾ, ਮਨਜੀਤ ਸਿੰਘ ਡੀ.ਐੱਸ.ਪੀ ਹੋਮੀਸਾਈਡ, ਗੁਰਪ੍ਰੀਤ ਸਿੰਘ ਡੀ.ਐੱਸ.ਪੀ ਸਪੈਸ਼ਲ ਬਰਾਂਚ, ਗਗਨਜੀਤ ਸਿੰਘ ਆਰ.ਟੀ.ਏ., ਪੁਨੀਤ ਸ਼ਰਮਾਂ ਆਰ.ਟੀ.ਓ., ਜਗਤਾਰ ਸਿੰਘ ਜਨਰਲ ਮੈਨੇਜਰ ਪੀ.ਆਰ.ਟੀ.ਸੀ ਬਠਿੰਡਾ, ਕੁਲਦੀਪ ਸਿੰਘ ਤਹਿਸੀਲਦਾਰ ਅਤੇ ਵਹੀਕਲ ਕਮੇਟੀ ਮੈਂਬਰ ਹਾਜਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1907420