Tuesday, May 19, 2026
Home Blog Page 495

SDM Balkaran Singh Mahal ਨੇ ਪਿੰਡ ਅਬਲੂ ਤੋਂ ਕੋਠੇ ਚੇਤ ਸਿੰਘ ਵਾਲੇ ਨੂੰ ਜਾਂਦੀ ਹੋਈ ਸੜਕ ‘ਤੇ ਬਣੇ ਪੁਲ ਅਤੇ ਡਰੇਨ ਦਾ ਕੀਤਾ ਨਿਰੀਖਣ

0

Bathinda News: ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਆਗਾਮੀ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਡਰੇਨਜ ਵਿਭਾਗ ਵਲੋਂ SDM Balkaran Singh Mahal ਦੀ ਅਗਵਾਈ ਹੇਠ ਚੰਦਭਾਨ ਡਰੇਨ ਅਤੇ ਪਿੰਡ ਅਬਲੂ ਤੋਂ ਕੋਠੇ ਚੇਤ ਸਿੰਘ ਵਾਲੇ ਨੂੰ ਜਾਂਦੀ ਹੋਈ ਸੜਕ ‘ਤੇ ਬਣੇ ਪੁਲ ਦਾ ਨਿਰੀਖਣ ਕੀਤਾ ਗਿਆ।ਇਸ ਦੌਰਾਨ SDM ਬਲਕਰਨ ਸਿੰਘ ਅਤੇ ਐਸਡੀਓ ਹਰਦੀਪ ਸਿੰਘ ਨੇ ਪਿੰਡ ਅਬਲੂ ਤੋਂ ਮਹਿਮਾ ਸਰਜਾ ਨੂੰ ਜਾਂਦੀ ਸੜਕ ‘ਤੇ ਬਣੇ ਪੁੱਲ, ਪਿੰਡ ਦਾਨ ਸਿੰਘ ਵਾਲਾ ਤੋਂ ਪਿੰਡ ਗੰਗਾ ਅਬਲੂ ਵਿਚਕਾਰ ਬਣੀ ਸੜਕ ਦੇ ਪੁੱਲ ਅਤੇ ਪਿੰਡ ਆਕਲੀਆਂ ਤੋਂ ਪਿੰਡ ਬਿਸ਼ਨੰਦੀ ਨੂੰ ਜਾਂਦੀ ਸੜਕ ‘ਤੇ ਬਣੇ ਪੁੱਲਾਂ ਤੋਂ ਚੰਦਭਾਨ ਡਰੇਨ ਦੇ ਪਾਣੀ ਵਿਚ ਆ ਰਹੀ ਕੇਲੀ ਕਾਰਨ ਪੁੱਲ ਬਲਾਕ ਹੋਣ ਅਤੇ ਡਰੇਨ ਵਿਚ ਪਾਣੀ ਦੇ ਵਹਾਅ ਦੇ ਮੱਦੇਨਜ਼ਰ ਮੌਕੇ ‘ਤੇ ਜਾ ਕੇ ਨਿਰੀਖਣ ਕੀਤਾ ਗਿਆ। ਇਸ ਮੌਕੇ ਐਸ.ਡੀ.ਐਮ. ਬਲਕਰਨ ਸਿੰਘ ਨੇ ਦੱਸਿਆ ਕਿ ਪਿੰਡ ਦਾਨ ਸਿੰਘ ਵਾਲਾ ਤੇ ਪਿੰਡ ਗੰਗਾ ਦੇ ਵਿਚਕਾਰ ਬਣੇ ਡਰੇਨ ਦੇ ਪੁਲ ‘ਤੇ ਡਰੇਨਜ ਵਿਭਾਗ ਵਲੋਂ ਮਸ਼ੀਨ ਰਾਹੀਂ ਡਰੇਨਾਂ ਚੋਂ ਕੇਲੀ ਬਾਹਰ ਕੱਢ ਕੇ ਚੰਗੀ ਤਰ੍ਹਾਂ ਲਗਾਤਾਰ ਸਾਫ-ਸਫਾਈ ਕੀਤੀ ਜਾ ਰਹੀ ਹੈ ਤੇ ਡਰੇਨ ਵਿਚ ਪਾਣੀ ਦਾ ਵਹਾਅ ਹਾਲ ਦੀ ਘੜੀ ਠੀਕ ਸਥਿਤੀ ਵਿਚ ਚਲ ਰਿਹਾ ਹੈ ਤੇ ਹੁਣ ਕਿਸੇ ਵੀ ਗੰਭੀਰ ਸਥਿਤੀ ਦਾ ਖਦਸ਼ਾ ਨਹੀਂ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Big News; ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ VC ਤੇ Registrar ਸਹਿਤ ਹੋਰਨਾਂ ਵਿਰੁਧ ਪਰਚਾ ਦਰਜ਼, ਜਾਣੋ ਮਾਮਲਾ

0

Patiala News: ਬੀਤੇ ਕੱਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਭਾਈ ਕਾਨ ਸਿੰਘ ਨਾਭਾ ਜੀ ਦੀ ਲਿਖਤ ਗੁਰਸ਼ਬਦ ਰਤਨਾਕਰ ਮਹਾਨ ਕੋਸ਼ ਦੀਆਂ ਪੋਥੀਆ ਨੂੰ ਟੋਆ ਪੁੱਟ ਕੇ ਦੱਬਣ ਦੇ ਮਾਮਲੇ ਵਿਚ ਵਿਦਿਆਰਥੀਆਂ ਵੱਲੋਂ ਜਤਾਏ ਰੋਸ਼ ਤੋਂ ਬਾਅਦ ਸਿਟੀ ਪੁਲਿਸ ਨੇ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਅਤੇ ਰਜਿਸਟਰਾਰ ਸਹਿਤ ਅੱਧੀ ਦਰਜ਼ਨ ਅਧਿਕਾਰੀਆਂ ਵਿਰੁਧ ਪਰਚਾ ਦਰਜ਼ ਕਰ ਲਿਆ ਹੈ।

ਇਹ ਵੀ ਪੜ੍ਹੋ 37 ਸਾਲਾਂ ਬਾਅਦ ਪੰਜਾਬ ‘ਚ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਅਗਲੇ ਤਿੰਨ ਦਿਨਾਂ ਤੱਕ ਖ਼ਤਰਾ ਬਰਕਰਾਰ

ਇਹ ਮਾਮਲਾ ਬੀਤੇ ਕੱਲ ਉਸ ਸਮੇਂ ਭਖ ਗਿਆ ਸੀ ਜਦ ਵਾਈਸ ਚਾਂਸਲਰ ਵੱਲੋ ਨਾਮਜਦ ਕਮੇਟੀ ਨੇ ਉਕਤ ਪੋਥੀਆਂ ਨੂੰ ਬਿਨ੍ਹਾਂ ਮਰਿਆਦਾ ਅਤੇ ਸਤਿਕਾਰ ਦੇ ਯੂਨੀਵਰਸਿਟੀ ਦੇ ਕੈਂਪਸ ਅੰਦਰ ਬਾਗਵਾਨੀ ਵਿਭਾਗ ਦੇ ਅੰਦਰ ਟੋਏ ਪੁੱਟ ਕੇ ਗੁਰਸ਼ਬਦ ਰਤਨਾਕਰ ਮਹਾਨ ਕੋਸ਼ ਨੂੰ ਪੈਰਾਂ ਵਿੱਚ ਲੜਾਤਦੇ ਹੋਏ ਉਸਦੇ ਵਿਚ ਪਾਣੀ ਛੱਡ ਦਿੱਤਾ ਸੀ। ਇਸ ਮਾਮਲੇ ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀਆਂ ਮਨਵਿੰਦਰ ਸਿੰਘ, ਨਿਰਮਲਜੀਤ ਸਿੰਘ, ਯਾਦਵਿੰਦਰ ਸਿੰਘ, ਮਨਦੀਪ ਸਿੰਘ, ਸਾਹਿਲਦੀਪ ਸਿੰਘ, ਕੁਲਦੀਪ ਸਿੰਘ ਅਤੇ ਬਲਵਿੰਦਰ ਸਿੰਘ ਆਦਿ ਵੱਲੋਂ ਇੱਕ ਸਾਂਝਾ ਬਿਆਨ ਦੇ ਕੇ ਇਹ ਪਰਚਾ ਦਰਜ਼ ਕਰਵਾਇਆ ਹੈ।

ਇਹ ਵੀ ਪੜ੍ਹੋ ਸੁਖਬੀਰ ਸਿੰਘ ਬਾਦਲ ਦਾ ਨਜ਼ਦੀਕੀ ‘ਰਿਸ਼ਤੇਦਾਰ’ ਗਿਆਨੀ ਹਰਪ੍ਰੀਤ ਸਿੰਘ ਦੀ ਟੀਮ ‘ਚ; ਲਗਾਇਆ ਆਬਜ਼ਰਬਰ

ਜਿਸਦੇ ਵਿਚ ਵਾਇਸ ਚਾਂਸਲਰ (ਡਾ: ਜਗਦੀਪ ਸਿੰਘ),ਡਾ: ਹਰਿੰਦਰਪਾਲ ਸਿੰਘ ਕਾਲੜਾ(ਇੰਚਾਰਜ ਪਬਲੀਕੇਸ਼ਨ ਬਿਉਰੋ), ਡਾ: ਦਵਿੰਦਰਪਾਲ ਸਿੰਘ ਰਜਿਸਟਰਾਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਜਸਵਿੰਦਰ ਸਿੰਘ ਬਰਾੜ ਡੀਨ ਅਕਾਦਮੀਕ ਮਾਮਲੇ ਸਹਿਤ ਵਾਈਸ ਚਾਂਸਲਰ ਵੱਲੋਂ ਮਹਾਨ ਕੋਸ਼ ਨੂੰ ਨਸ਼ਟ ਕਰਨ ਲਈ ਬਣਾਈ ਗਈ ਕਮੇਟੀ ਦੇ ਮੈਂਬਰਾਂ ਵਿਰੁਧ ਇਹ ਪਰਚਾ ਦਰਜ਼ ਕੀਾਤ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਹੜ੍ਹ ਪੀੜਤਾਂ ਲਈ ਰਹਿਣ ਬਸੇਰੇ,ਲੰਗਰ, ਦਵਾਈਆਂ ਦਾ ਤੁਰੰਤ ਪ੍ਰਬੰਧ ਕੀਤਾ ਜਾਵੇ- ਗਿਆਨੀ ਹਰਪ੍ਰੀਤ ਸਿੰਘ

0

👉ਕੇਂਦਰ ਸਰਕਾਰ ਬਗੈਰ ਕਿਸੇ ਦੇਰੀ ਰਾਹਤ ਫੰਡ ਜਾਰੀ ਕਰੇ
Chandigarh News:ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਾ ਨਿਵਾਸੀਆਂ ਲਈ ਵਕਤੀ ਵਸੇਬੇ ਦੇ ਪ੍ਰਬੰਧਨ ਕਰਨ ਲਈ ਸਮੂਹ ਅਕਾਲੀ ਵਰਕਰਾਂ ਅਤੇ ਆਗੂਆਂ ਨੂੰ ਹਦਾਇਤ ਜਾਰੀ ਕੀਤੀ ਗਈ ਹੈ। ਜਾਰੀ ਬਿਆਨ ਵਿੱਚ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਵੇਲੇ ਪੰਜਾਬ ਦਾ ਵੱਡਾ ਇਲਾਕਾ ਹੜ੍ਹਾਂ ਦੀ ਮਾਰ ਹੇਠ ਹੈ। ਮੌਸਮ ਵਿਭਾਗ ਵੱਲੋਂ ਵੀ ਅਗਲੇ ਚਾਰ ਦਿਨ ਦਾ ਅਲਰਟ ਜਾਰੀ ਕੀਤਾ ਹੋਇਆ ਹੈ। ਇਸ ਖਤਰੇ ਦੀ ਘੰਟੀ ਨੂੰ ਭਾਂਪਦਿਆਂ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਮੂਹ ਅਕਾਲੀ ਵਰਕਰਾਂ ਅਤੇ ਆਗੂਆਂ ਨੂੰ ਹਦਾਇਤ ਜਾਰੀ ਕੀਤੀ ਹੈ ਕਿ ਹੜ੍ਹ ਪ੍ਰਭਾਵਿਤ ਇਲਾਕਾ ਨਿਵਾਸੀਆਂ ਦੇ ਵਕਤੀ ਰੈਣ ਬਸੇਰਿਆਂ ਦਾ ਪ੍ਰਬੰਧ ਕਰਨ।

ਇਹ ਵੀ ਪੜ੍ਹੋ  37 ਸਾਲਾਂ ਬਾਅਦ ਪੰਜਾਬ ‘ਚ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਅਗਲੇ ਤਿੰਨ ਦਿਨਾਂ ਤੱਕ ਖ਼ਤਰਾ ਬਰਕਰਾਰ

ਪਿੰਡਾਂ ਦੀ ਪੰਚਾਇਤਾਂ ਨਾਲ ਮਿਲ ਕੇ ਧਰਮਸ਼ਾਲਾ ਨੂੰ ਰੈਣ ਬਸੇਰੇ ਵਜੋ ਤਿਆਰ ਕਰਵਾਉਣ, ਇਸ ਤੋਂ ਇਲਾਵਾ ਗੁਰੂ ਘਰਾਂ ਦੀਆਂ ਕਮੇਟੀਆਂ ਦਾ ਸਹਿਯੋਗ ਕਰਦੇ ਹੋਏ ਉਚਿਤ ਲੰਗਰ ਵਿਵਸਥਾ ਦਾ ਪ੍ਰਬੰਧ ਕਰਨ। ਇਸ ਦੇ ਨਾਲ ਹੀ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨਾਜੁਕ ਸਥਿਤੀ ਨੂੰ ਵੇਖਦੇ ਹੋਏ, ਸਮੂਹ ਅਕਾਲੀ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ, ਜਿਹੜੇ ਡਾਕਟਰੀ ਕਿੱਤੇ ਤੋਂ ਜਾਣੂ ਹਨ, ਓਹ ਤੁਰੰਤ ਬਣਾਏ ਜਾਣ ਵਾਲੇ ਰੈਣ ਬਸੇਰਿਆਂ ਵਿੱਚ ਆਪਣੀਆਂ ਡਾਕਟਰੀ ਸਹੂਲਤਾਂ ਨੂੰ ਸ਼ੁਰੂ ਕਰ ਦੇਣ।ਦਫਤਰ ਤੋਂ ਜਾਰੀ ਬਿਆਨ ਵਿੱਚ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ, ਇਸ ਸਥਿਤੀ ਵਿੱਚ ਸਭ ਤੋਂ ਵੱਡਾ ਨੁਕਸਾਨ ਪਸ਼ੂ ਧਨ ਦਾ ਹੋਇਆ ਹੈ। ਓਹਨਾ ਅਕਾਲੀ ਵਰਕਰਾਂ ਨੂੰ ਅਪੀਲ ਕੀਤੀ ਕਿ, ਆਪਣੇ ਤੌਰ ਤੇ ਵੀ ਅਤੇ ਆਪੋ ਆਪਣੇ ਨਗਰਾਂ ਵਿਚੋਂ ਪਸ਼ੂ ਧਨ ਲਈ ਸੁੱਕੇ ਚਾਰੇ ਦੇ ਪ੍ਰਬੰਧਨ ਕਰਨ।

ਇਹ ਵੀ ਪੜ੍ਹੋ  Flood Issue; ਪੰਜਾਬ ਵਿੱਚ ਹੜ੍ਹਾਂ ਦੇ ਸੰਕਟ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ High Leval ਮੀਟਿੰਗ

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ,ਅੱਜ ਹਾਲਾਤ ਬਦ ਤੋ ਬਦਤਰ ਬਣ ਚੁੱਕੇ ਹਨ। ਤਬਾਹੀ ਦੀਆਂ ਸਾਹਮਣੇ ਆ ਰਹੀਆਂ ਤਸਵੀਰਾਂ ਬਿਆਨ ਕਰਦੀਆਂ ਹਨ ਕਿ ਸੂਬੇ ਦੀ ਵਿੱਤੀ ਸਥਿਤੀ ਨੂੰ ਵੱਡੇ ਆਰਥਿਕ ਪੈਕਜ ਤੋਂ ਬਿਨ੍ਹਾਂ ਪੂਰਾ ਨਹੀਂ ਕੀਤਾ ਜਾ ਸਕਦਾ। ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਪੰਜਾਬ ਸਰਕਾਰ ਪ੍ਰਭਾਵਿਤ ਇਲਾਕਿਆਂ ਲਈ ਵਿਸ਼ੇਸ਼ ਰਿਲੀਫ਼ ਫੰਡ ਦਾ ਐਲਾਨ ਕਰੇ। ਪੰਜਾਬ ਸਰਕਾਰ ਆਪਣੀ ਸਮੁੱਚੀ ਸਰਕਾਰੀ ਮਸ਼ੀਨੀਰੀ ਨੂੰ ਪ੍ਰਭਾਵਿਤ ਇਲਾਕਿਆਂ ਦੀ ਮੱਦਦ ਲਈ ਲਗਾਵੇ। ਕਿਸਾਨਾਂ ਦੇ ਹੋਏ ਨੁਕਸਾਨ, ਦੁਕਾਨਦਾਰਾਂ ਦੇ ਨੁਕਸਾਨ ਦੀ ਭਰਪਾਈ ਅਤੇ ਮਜਦੂਰ ਵਰਗ ਲਈ ਤੁਰੰਤ ਰਾਹਤ ਪੈਕਜ ਨੂੰ ਦੇਣਾ ਸ਼ੁਰੂ ਕਰੇ। ਓਹਨਾ ਕੇਂਦਰ ਸਰਕਾਰ ਨੂੰ ਮੁੜ ਅਪੀਲ ਕੀਤੀ ਕਿ, ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੁਰੰਤ ਬਗੈਰ ਕਿਸੇ ਦੇਰੀ ਰਾਹਤ ਫੰਡ ਜਾਰੀ ਕਰਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਖਾਲਸਾ ਸੀਨੀਅਰ ਸੈਕੰਡਰੀ ਸਕੂਲ,ਬਠਿੰਡਾ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ

0

Bathinda News: ਅੱਜ ਖਾਲਸਾ ਸੀਨੀਅਰ ਸੈਕੰਡਰੀ ਸਕੂਲ,ਬਠਿੰਡਾ ਵਿਖੇ ਹਾਕੀ ਦੇ ਉੱਘੇ ਖਿਡਾਰੀ ਮੇਜਰ ਧਿਆਨ ਚੰਦ ਜੀ ਦੇ ਜਨਮ ਦਿਨ ਨੂੰ ਸਮਰਪਿਤ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ।ਜਿਸ ਵਿੱਚ ਮੁੱਖ ਮਹਿਮਾਨ ਸ.ਜਸਵੀਰ ਸਿੰਘ ਗਿੱਲ ਜ਼ਿਲ੍ਹਾ ਖੇਡ ਕੋਆਰਡੀਨੇਟਰ, ਸ. ਸੁਖਜੀਤ ਸਿੰਘ ਡਾਲਾ, ਸ.ਧਰਮ ਸਿੰਘ ਸੰਘਾ, ਸ.ਗੁਰਜੰਟ ਸਿੰਘ ਬਰਾੜ, ਸ.ਸੁਖਜਿੰਦਰਪਾਲ ਸਿੰਘ ਗਿੱਲ,ਸ.ਰਮਨਦੀਪ ਸਿੰਘ ਗਿੱਲ, ਸ.ਹਰਭਗਵਾਨ ਭਾਨਾ ਆਦਿ ਨੇ ਵਿਸ਼ੇਸ ਤੌਰ ਤੇ ਸਕੂਲ ਵਿਖੇ ਸ਼ਿਰਕਤ ਕੀਤੀ। ਇਸ ਸਮਾਗਮ ਵਿੱਚ ਆਏ ਹੋਏ ਮਹਿਮਾਨਾਂ ਵਲੋਂ ਖਿਡਾਰੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।

ਇਹ ਵੀ ਪੜ੍ਹੋ  37 ਸਾਲਾਂ ਬਾਅਦ ਪੰਜਾਬ ‘ਚ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਅਗਲੇ ਤਿੰਨ ਦਿਨਾਂ ਤੱਕ ਖ਼ਤਰਾ ਬਰਕਰਾਰ

ਇਸ ਪ੍ਰੋਗਰਾਮ ਨੂੰ ਸ.ਜਸਪ੍ਰੀਤ ਸਿੰਘ ਜੱਸੀ, ਸ.ਰਾਜਪਾਲ ਸਿੰਘ ਸਰ੍ਹਾਂ, ਸ.ਗੁਰਜੰਟ ਸਿੰਘ,ਮੈਡਮ ਪਰਮਜੀਤ ਕੌਰ ਅਤੇ ਸ.ਕੁਲਵਿੰਦਰ ਸਿੰਘ ਰਿੰਕੂ, ਸ.ਲਾਭ ਸਿੰਘ ਸਿੱਧੂ,ਸ.ਕੁਲਵੀਰ ਸਿੰਘ ਮਾਨ ਅਤੇ ਸਮੂਹ ਸਟਾਫ਼ ਨੇ ਅਹਿਮ ਰੋਲ ਅਦਾ ਕੀਤਾ। ਸਕੂਲ ਦੇ ਪ੍ਰਿੰਸੀਪਲ ਸ.ਜਗਤਾਰ ਸਿੰਘ ਬਰਾੜ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਜੀ ਆਇਆਂ ਨੂੰ ਕਿਹਾ। ਇਸ ਦੌਰਾਨ ਖਿਡਾਰੀਆਂ ਅਤੇ ਬਾਕੀ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Guru Kashi University ਨੇ ਜੋਸ਼ੋ-ਖਰੋਸ਼ ਨਾਲ ਮਨਾਇਆ “ਰਾਸ਼ਟਰੀ ਖੇਡ ਦਿਹਾੜਾ”

0

👉ਫੈਕਲਟੀ ਆਫ਼ ਲਾਅ ਲੜਕਿਆਂ ਦੀ ਟੀਮ ਨੇ ਜਿੱਤਿਆ ਰੱਸਾ-ਕਸ਼ੀ ਮੁਕਾਬਲਾ
👉ਫੈਕਲਟੀ ਆਫ਼ ਫਿਜ਼ੀਕਲ ਐਜੂਕੇਸ਼ਨ ਲੜਕੀਆਂ ਦੀ ਟੀਮ ਨੇ ਜਿੱਤੀ ਰੱਸਾ-ਕਸ਼ੀ ਟਰਾਫ਼ੀ
Bathinda News:ਖੇਡ ਮੰਤਰਾਲਾ ਅਤੇ ਯੂ.ਜੀ.ਸੀ. ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ਼ ਸਪੋਰਟਸ ਵੱਲੋਂ ਫੈਕਲਟੀ ਆਫ਼ ਫਿਜ਼ੀਕਲ ਐਜੂਕੇਸ਼ਨ ਦੇ ਸਹਿਯੋਗ ਨਾਲ “ਰਾਸ਼ਟਰੀ ਖੇਡ ਦਿਹਾੜਾ” ਬੜੇ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਪਦਮ ਸ਼੍ਰੀ, ਅਰਜੁਨ ਅਵਾਰਡੀ ਅਤੇ ਓਲੰਪਿਅਨ ਸ. ਪਰਗਟ ਸਿੰਘ ਸਾਬਕਾ ਕੈਬਿਨੇਟ ਮੰਤਰੀ ਪੰਜਾਬ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਪ੍ਰੋ. (ਡਾ.) ਰਾਮੇਸ਼ਵਰ ਸਿੰਘ, ਵਾਈਸ ਚਾਂਸਲਰ ਤੇ ਡਾ. ਪੀਯੂਸ਼ ਵਰਮਾ ਰਜਿਸਟਰਾਰ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ।ਮੁੱਖ ਮਹਿਮਾਨ ਪਰਗਟ ਸਿੰਘ ਨੇ ਮੇਜਰ ਧਿਆਨ ਚੰਦ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦੇ ਹੋਏ ਉਨ੍ਹਾਂ ਨੂੰ ਭਾਰਤ ਦਾ ਮਹਾਨ ਸਪੂਤ ਕਿਹਾ ਤੇ ਉਨ੍ਹਾਂ ਦੇ ਜੀਵਨ ‘ਤੇ ਚਾਨਣਾ ਪਾਇਆ। ਉਨ੍ਹਾਂ ਇਹ ਵੀ ਕਿਹਾ ਕਿ ਖੇਡ ਦੇ ਮੈਦਾਨ ਵਿੱਚ ਕੀਤੀ ਗਈ ਕਸਰਤ ਨਾਲ ਕਈ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਇਸ ਲਈ ਸਾਰਿਆਂ ਨੂੰ ਹਰ ਰੋਜ਼ ਘੱਟੋ ਘੱਟ ਇੱਕ ਘੰਟਾ ਖੇਡ ਮੈਦਾਨ ਵਿੱਚ ਗੁਜਾਰਨ ਅਤੇ ਕਸਰਤ ਕਰਨ ਲਈ ਪ੍ਰੇਰਿਤ ਕੀਤਾ।

ਇਹ ਵੀ ਪੜ੍ਹੋ  37 ਸਾਲਾਂ ਬਾਅਦ ਪੰਜਾਬ ‘ਚ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਅਗਲੇ ਤਿੰਨ ਦਿਨਾਂ ਤੱਕ ਖ਼ਤਰਾ ਬਰਕਰਾਰ

ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕਰਦੇ ਹੋਏ ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਖੇਡਾਂ ਦੇ ਖੇਤਰ ਵਿੱਚ ਭਾਰਤ ਦਾ ਨਾਮ ਚਮਕਾਉਣ ਦੀ ਅਪੀਲ ਕੀਤੀ ਤੇ ਜੇਤੂ ਖਿਡਾਰੀਆਂ ਨੂੰ ਇਨਾਮ ਤਕਸੀਮ ਕੀਤੇ।ਪ੍ਰੋ. (ਡਾ.) ਰਾਮੇਸ਼ਵਰ ਸਿੰਘ ਵਾਈਸ ਚਾਂਸਲਰ ਨੇ ਜੀ.ਕੇ.ਯੂ. ਵੱਲੋਂ ਖੇਡਾਂ ਦੇ ਖੇਤਰ ਵਿੱਚ ਕੀਤੀਆਂ ਪ੍ਰਾਪਤੀਆਂ ਲਈ ਸਭਨਾਂ ਨੂੰ ਵਧਾਈ ਦਿੱਤੀ ਅਤੇ ਖਿਡਾਰੀਆਂ ਨੂੰ ਆਪਣੇ ਟੀਚੇ ਹੋਰ ਉੱਚੇ ਕਰਨ ਲਈ ਕਿਹਾ। ਉਨ੍ਹਾਂ ਭਾਰਤ ਵਿੱਚ ਵੱਧ ਰਹੀ ਮੋਟਾਪੇ, ਸ਼ੁਗਰ ਅਤੇ ਬਲੱਡ ਪ੍ਰੈਸ਼ਰ ਦੀ ਸਮੱਸਿਆ ਨੂੰ ਠੱਲ ਪਾਉਣ ਲਈ ਸਾਰਿਆਂ ਨੂੰ ਹਰ ਰੋਜ਼ ਸੈਰ, ਯੋਗਾ ਅਤੇ ਖੇਡਾਂ ਵਿੱਚ ਹਿੱਸਾ ਲੈਣ ਦਾ ਮਸ਼ਵਰਾ ਦਿੱਤਾ।ਡਾ. ਪੀਯੂਸ਼ ਵਰਮਾ ਰਜਿਸਟਰਾਰ ਨੇ ਆਪਣੇ ਧੰਨਵਾਦੀ ਭਾਸ਼ਣ ਵਿੱਚ ਕਿਹਾ ਕਿ ਖੇਡਾਂ ਵਿਦਿਆਰਥੀਆਂ ਨੂੰ ਅਨੁਸ਼ਾਸਨ ਵਿੱਚ ਰਹਿਣ, ਸਮੇਂ ਦਾ ਪਾਬੰਦ ਅਤੇ ਹਾਰ ਜਿੱਤ ਨੂੰ ਖਿੜ੍ਹੇ ਮੱਥੇ ਸਵੀਕਾਰ ਕਰਨ ਦਾ ਬਲ ਬਖ਼ਸ਼ਦੀਆਂ ਹਨ।ਡਾ. ਰਾਜ ਕੁਮਾਰ ਸ਼ਰਮਾ ਡਾਇਰੈਕਟਰ ਸਪੋਰਟਸ ਨੇ ਸਭਨਾਂ ਦਾ ਸਵਾਗਤ ਕਰਦੇ ਹੋਏ ਮੇਜਰ ਧਿਆਨ ਚੰਦ ਦੇ ਜੀਵਨ ਤੇ ਉਨਾਂ ਦੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ।

ਇਹ ਵੀ ਪੜ੍ਹੋ  ਸੁਖਬੀਰ ਸਿੰਘ ਬਾਦਲ ਦਾ ਨਜ਼ਦੀਕੀ ‘ਰਿਸ਼ਤੇਦਾਰ’ ਗਿਆਨੀ ਹਰਪ੍ਰੀਤ ਸਿੰਘ ਦੀ ਟੀਮ ‘ਚ; ਲਗਾਇਆ ਆਬਜ਼ਰਬਰ

ਖੇਡ ਦਿਹਾੜੇ ਮੌਕੇ ਕਰਵਾਏ ਗਏ ਮੁਕਾਬਲਿਆਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 400 ਮੀਟਰ ਦੌੜ ਲੜਕਿਆਂ ਵਿੱਚ ਸੇਵਕ ਸਿੰਘ ਨੇ ਪਹਿਲਾ, 400 ਮੀਟਰ ਦੌੜ ਲੜਕੀਆਂ ਵਿੱਚ ਰਾਜਪ੍ਰੀਤ ਕੌਰ ਨੇ ਪਹਿਲਾ, 50 ਮੀਟਰ ਚਮਚ ਦੌੜ (ਲੜਕੀਆਂ) ਵਿੱਚ ਪ੍ਰਿਆ ਕੁਮਾਰੀ ਨੇ ਪਹਿਲਾ, 50 ਮੀਟਰ ਬੋਰੀ ਦੌੜ ਵਿੱਚ ਚੂਨਾ ਰਾਮ ਨੇ ਪਹਿਲਾ ਅਤੇ ਸਟਾਫ ਦੇ ਮੁਕਾਬਲਿਆਂ ਵਿੱਚ 100 ਮੀਟਰ ਦੌੜ ਲੜਕਿਆਂ ਵਿੱਚ ਰਾਜ ਕੁਮਾਰ ਨੇ ਪਹਿਲਾ, 50 ਮੀਟਰ ਦੌੜ ਲੜਕੀਆਂ ਵਿੱਚ ਅਮਨਦੀਪ ਕੌਰ ਨੇ ਪਹਿਲਾ, 400 ਮੀਟਰ ਪੈਦਲ ਚਾਲ ਦੀ ਪ੍ਰਤੀਯੋਗਤਾ ਸੀਨੀਅਰ ਸਿਟੀਜ਼ਨ ਸਟਾਫ ਵਿੱਚੋਂ ਰਾਕੇਸ਼ ਕੁਮਾਰ ਸਿੰਘ ਨੇ ਪਹਿਲਾ, ਰੱਸਾ ਕਸ਼ੀ ਲੜਕਿਆਂ ਵਿੱਚ ਫੈਕਲਟੀ ਆਫ਼ ਲਾਅ ਦੀ ਟੀਮ ਨੇ ਪਹਿਲਾ ਅਤੇ ਲੜਕੀਆਂ ਦੇ ਰੱਸਾਕਸ਼ੀ ਮੁਕਾਬਲੇ ਵਿੱਚ ਫੈਕਲਟੀ ਆਫ਼ ਫਿਜ਼ੀਕਲ ਐਜੂਕੇਸ਼ਨ ਦੀ ਟੀਮ ਨੇ ਪਹਿਲਾ ਸਥਾਨ ਹਾਸਿਲ ਕੀਤਾ।ਖੇਡ ਉਤਸਵ ਵਿੱਚ ਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਡੀਨ, ਫੈਕਲਟੀ ਮੈਂਬਰਾਂ, ਸਟਾਫ ਅਤੇ ਨਾਨ ਟੀਚਿੰਗ ਸਟਾਫ ਤੇ ਵਿਦਿਆਰਥੀਆਂ ਨੇ ਖੇਡ ਮੁਕਾਬਲਿਆਂ ਵਿੱਚ ਹਿੱਸਾ ਲਿਆ। ਆਯੋਜਕਾਂ ਵੱਲੋਂ ਮੁੱਖ ਮਹਿਮਾਨ ਨੂੰ ਯਾਦਾਸ਼ਤ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ। ਫੈਕਲਟੀ ਆਫ਼ ਫਿਜ਼ੀਕਲ ਐਜੂਕੇਸ਼ਨ ਅਤੇ ਡਾਇਰੈਕਟੋਰੇਟ ਆਫ਼ ਸਪੋਰਟਸ ਦੀ ਟੀਮ ਦਾ ਖੇਡ ਪ੍ਰਬੰਧਨ ਤੇ ਸਮੇਂਬੱਧ ਮੁਕਾਬਲਿਆਂ ਦਾ ਆਯੋਜਨ ਕਾਬਿਲ-ਏ-ਤਾਰੀਫ਼ ਰਿਹਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

37 ਸਾਲਾਂ ਬਾਅਦ ਪੰਜਾਬ ‘ਚ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਅਗਲੇ ਤਿੰਨ ਦਿਨਾਂ ਤੱਕ ਖ਼ਤਰਾ ਬਰਕਰਾਰ

0

Punjab News: ਪਹਾੜ੍ਹਾਂ ਤੇ ਮੈਦਾਨੀ ਇਲਾਕਿਆਂ ਵਿਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਡੈਮਾਂ ਅਤੇ ਦਰਿਆਵਾਂ ਵਿਚ ਪਾਣੀ ਦਾ ਪੱਧਰ ਵਧਣ ਦੇ ਚੱਲਦਿਆਂ ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿਚ ਹੜ੍ਹਾਂ ਨਾਲ ਭਿਆਨਕ ਸਥਿਤੀ ਬਣੀ ਹੋਈ ਹੈ। ਰਣਜੀਤ ਸਾਗਰ ਅਤੇ ਪੌਂਗ ਡੈਮ ਤੋਂ ਪਾਣੀ ਛੱਡੇ ਜਾਣ ਕਾਰਨ ਸਰਹੱਦੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ ਅਤੇ ਫਿਰੋਜ਼ਪੁਰ ਦੇ ਸੈਕੜੇ ਪਿੰਡਾਂ ਵਿਚ ਪਾਣੀ ਕਾਰਨ ਭਾਰੀ ਤਬਾਹੀ ਹੋਈ ਹੈ। ਹਾਲਾਂਕਿ ਸ਼ੁੱਕਰਵਾਰ ਨੂੰ ਭਾਖੜਾ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ 8 ਫੁੱਟ ਹੇਠਾਂ ਹੈ ਪ੍ਰੰਤੂ ਸੁਖਨਾ ਝੀਲ ਦੇ ਹੜ੍ਹ ਵਾਲੇ ਗੇਟ ਵੀ ਖੋਲ੍ਹਣ ਕਾਰਨ ਘੱਗਰ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ  Flood Issue; ਪੰਜਾਬ ਵਿੱਚ ਹੜ੍ਹਾਂ ਦੇ ਸੰਕਟ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ High Leval ਮੀਟਿੰਗ

ਜਿਸਦੇ ਨਾਲ ਮਾਲਵਾ ਪੱਟੀ ਵਿਚ ਪ੍ਰਸ਼ਾਸਨ ਵੱਲੋਂ ਚੇਤਾਵਨੀਆਂ ਜਾਰੀ ਕੀਤੀਆਂ ਗਈਆਂ ਹਨ। ਮੌਸਮ ਵਿਭਾਗ ਦੇ ਮਾਹਰਾਂ ਨੇ ਅਗਲੇ ਤਿੰਨ ਦਿਨਾਂ ਵਿਚ ਪੰਜਾਬ ‘ਚ ਮੀਂਹ ਦਾ ਖਤਰਾ ਦਸਿਆ ਹੈ, ਜਿਸ ਕਾਰਨ ਲੋਕਾਂ ਨੂੰ ਹੱਥਾਂ ਪੈਰਾਂ ਦੀ ਪਈ ਹੋਈ ਹੈ। ਪੁਰਾਣੇ ਬਜ਼ੁਰਗਾਂ ਮੁਤਾਬਕ ਇਸ ਤੋਂ ਪਹਿਲਾਂ 1988 ਵਿੱਚ ਪੰਜਾਬ ‘ਚ ਅਜਿਹੇ ਹਾਲਾਤ ਪੈਦਾ ਹੋਏ ਸਨ ਜਦੋਂ ਹੜ੍ਹਾਂ ਨੇ ਵਿਆਪਕ ਪੱਧਰ ‘ਤੇ ਤਬਾਹੀ ਮਚਾਈ ਸੀ। ਹੁਣ ਵੀ ਹੜ੍ਹਾਂ ਕਾਰਨ ਡੇਢ ਲੱਖ ਏਕੜ ਫ਼ਸਲ ਪਾਣੀ ਵਿਚ ਡੁੱਬ ਗਈ ਹੈ। ਹੜ੍ਹਾਂ ਦੀ ਸਥਿਤੀ ਕਾਰਨ ਪੰਜਾਬ ਵਿੱਚੋਂ ਲੰਘਣ ਵਾਲੀਆਂ ਰੇਲਗੱਡੀਆਂ ਵੀ ਪ੍ਰਭਾਵਿਤ ਹੋਈਆਂ ਹਨ ਅਤੇ 38 ਰੇਲਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Flood Issue; ਪੰਜਾਬ ਵਿੱਚ ਹੜ੍ਹਾਂ ਦੇ ਸੰਕਟ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ High Leval ਮੀਟਿੰਗ

0

Chandigarh News: Flood Issue; ਪੰਜਾਬ ਦੇ ਵਿੱਚ ਹੜ੍ਹਾਂ ਦੇ ਸੰਕਟ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੁੰ ਉੱਚ ਪੱਧਰੀ ਮੀਟਿੰਗ ਸੱਦੀ ਹੈ। ਇਸ ਮੀਟਿੰਗ ਦੇ ਵਿਚ ਮੰਤਰੀਆਂ ਤੋਂ ਇਲਾਵਾ ਸੀਨੀਅਰ ਅਧਿਕਾਰੀਆਂ ਨੂੰ ਸ਼ਾਮਲ ਹੋਣ ਲਈ ਕਿਹਾ ਗਿਆ। ਚੰਡੀਗੜ੍ਹ ਵਿੱਚ ਹੜ੍ਹ ਪ੍ਰਬੰਧਨ ‘ਤੇ ਹੋਣ ਵਾਲੀ ਇਸ ਉੱਚ ਪੱਧਰੀ ਮੀਟਿੰਗ ਵਿਚ ਮੁੱਖ ਮੰਤਰੀ ਜ਼ਮੀਨੀ ਪੱਧਰ ‘ਤੇ ਚੁੱਕੇ ਜਾ ਰਹੇ ਕਦਮਾਂ ਦੀ ਸਮੀਖਿਆ ਕਰਨਗੇ।

ਇਹ ਵੀ ਪੜ੍ਹੋ ਸੁਖਬੀਰ ਸਿੰਘ ਬਾਦਲ ਦਾ ਨਜ਼ਦੀਕੀ ‘ਰਿਸ਼ਤੇਦਾਰ’ ਗਿਆਨੀ ਹਰਪ੍ਰੀਤ ਸਿੰਘ ਦੀ ਟੀਮ ‘ਚ; ਲਗਾਇਆ ਆਬਜ਼ਰਬਰ

ਜਿਕਰਯੋਗ ਹੈ ਕਿ ਇਸਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਮੰਤਰੀਆਂ ਦੀ ਡਿਉਟੀਆਂ ਲਗਾਈਆਂ ਗਈਆਂ ਹਨ, ਜਿਹੜੇ ਹੜ ਪ੍ਰਭਾਵਿਤ ਇਲਾਕਿਆਂ ਵਿਚ ਲਗਾਤਾਰ ਜਾ ਕੇ ਪ੍ਰਸ਼ਾਸਨ ਵੱਲੋਂ ਪਹੁੰਚਾਈ ਜਾ ਰਹੀ ਰਾਹਤ ਦੇ ਪ੍ਰਬੰਧਾਂ ‘ਤੇ ਨਿਗਰਾਨੀ ਰੱਖ ਰਹੇ ਹਨ। ਦਸਣਾ ਬਣਦਾ ਹੈ ਕਿ ਪਹਾੜਾਂ ‘ਚ ਭਾਰੀ ਬਰਸਾਤ ਅਤੇ ਪੰਜਾਬ ਵਿਚ ਲਗਾਤਾਰ ਪਏ ਮੀਂਹ ਕਾਰਨ ਡੈਮਾਂ ਅਤੇ ਦਰਿਆਵਾਂ ਵਿਚ ਪਾਣੀ ਦਾ ਪੱਧਰ ਵਧਿਆ ਹੋਇਆ, ਜਿਸਦੇ ਕਾਰਨ ਪੰਜਾਬ ਦੇ ਅੱਠ ਜ਼ਿਲ੍ਹਿਆਂ ਵਿਚ ਹਾਲਾਤ ਕਾਫ਼ੀ ਖਰਾਬ ਬਣੇ ਹੋਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸੁਖਬੀਰ ਸਿੰਘ ਬਾਦਲ ਦਾ ਨਜ਼ਦੀਕੀ ‘ਰਿਸ਼ਤੇਦਾਰ’ ਗਿਆਨੀ ਹਰਪ੍ਰੀਤ ਸਿੰਘ ਦੀ ਟੀਮ ‘ਚ; ਲਗਾਇਆ ਆਬਜ਼ਰਬਰ

0

Amritsar News: ਸੂਬੇ ਦੀ ਪੰਥਕ ਸਿਆਸਤ ‘ਚ ਅਸਲੀ ਸ਼੍ਰੋਮਣੀ ਅਕਾਲੀ ਦਲ ਹੋਣ ਦੇ ਦਾਅਵਿਆਂ ਨੂੰ ਲੈ ਕੇ ਦੋ ਅਕਾਲੀ ਧੜਿਆਂ ਵਿਚ ਚੱਲ ਰਹੀ ਮੁਕਾਬਲੇਬਾਜ਼ੀ ਦੌਰਾਨ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਜਦੀਕੀ ਰਿਸ਼ਤੇਦਾਰ (ਭਣੌਈਆ) ਆਦੇਸ਼ ਪ੍ਰਤਾਪ ਸਿੰਘ ਕੈਰੋ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠਲੇ ਸ਼੍ਰੋਮਣੀ ਅਕਾਲੀ ਦਲ ਵਿਚ ਸਰਗਰਮ ਹੋ ਗਏ ਹਨ।ਬੀਤੇ ਕੱਲ ਇਸ ਨਵੇਂ ਅਕਾਲੀ ਦਲ ਵੱਲੋਂ ਜ਼ਿਲ੍ਹਾ ਅਤੇ ਸਰਕਲ ਪ੍ਰਧਾਨਾਂ ਦੀ ਚੋਣ ਨੂੰ ਲੈ ਕੇ ਲਗਾਏ ਆਬਜ਼ਰਬਰਾਂ ਦੀ ਸੂਚੀ ਵਿਚ ਸ: ਕੈਰੋ ਦਾ ਨਾਮ ਵੀ ਸ਼ਾਮਲ ਹੈ, ਜਿੰਨ੍ਹਾਂ ਨੂੰ ਗੁਰਦਾਸਪੁਰ ਜ਼ਿਲ੍ਹੇ ਦੀ ਜਿੰਮੇਵਾਰੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ, ਕੈਬਨਿਟ ਮੰਤਰੀ ਅਤੇ ਸਾਰੇ ‘ਆਪ’ ਵਿਧਾਇਕ ਹੜ੍ਹ ਰਾਹਤ ਲਈ ਇੱਕ ਮਹੀਨੇ ਦੀ ਤਨਖਾਹ ਦੇਣਗੇ

ਹਾਲਾਂਕਿ ਪਿਛਲੀਆਂ ਲੋਕ ਸਭਾ ਚੋਣਾਂ ਵਿਚ ਪੰਥਕ ਹਲਕੇ ਖਡੂਰ ਸਾਹਿਬ ਤੋਂ ਅਕਾਲੀ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੀ ਕਥਿਤ ਤੌਰ ‘ਤੇ ਮੱਦਦ ਨਾਂ ਕਰਨ ਦੇ ਚੱਲਦਿਆਂ ਸ: ਬਾਦਲ ਨੇ ਆਦੇਸ਼ ਪ੍ਰਤਾਪ ਸਿੰਘ ਕੈਰੋ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਸੀ ਪ੍ਰੰਤੂ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਵਿਚ ਦੋ ਵਾਰ ਕੈਬਨਿਟ ਮੰਤਰੀ ਰਹਿ ਚੁੱਕੇ ਸ: ਕੈਰੋ ਦਾ ਮਾਝੇ ਵਿਚ ਚੰਗਾ ਪ੍ਰਭਾਵ ਹੈ। ਉਹ ਪੰਜਾਬ ਦੇ ਪ੍ਰਭਾਵਸ਼ਾਲੀ ਮੁੱਖ ਮੰਤਰੀਆਂ ਦੀ ਸ਼੍ਰੈਣੀ ਵਿਚ ਆਉਂਦੇ ਮਰਹੂਮ ਪ੍ਰਤਾਪ ਸਿੰਘ ਕੈਰੋ ਦਾ ਪੋਤਰਾ ਹੈ।

ਇਹ ਵੀ ਪੜ੍ਹੋ Transfer News: Punjab ਦੇ ਵਿਚ ਥੋਕ ‘ਚ ਹੋਈਆਂ ਸਰਕਾਰੀ ਵਕੀਲਾਂ ਦੀਆਂ ਬਦਲੀਆਂ, ਦੇਖੋ ਲਿਸਟ

ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠਲੇ ਸ਼੍ਰੋਮਣੀ ਅਕਾਲੀ ਦਲ ਵਿਚ ਵਧਾਈਆਂ ਸਿਆਸੀ ਸਰਗਰਮੀਆਂ ਸਬੰਧੀ ਜਾਣਨ ‘ਤੇ ਆਦੇਸ਼ ਪ੍ਰਤਾਪ ਸਿੰਘ ਕੈਰੋ ਵੱਲੋਂ ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਨਿੱਜੀ ਸਹਾਇਕ ਗੁਰਿੰਦਰਪਾਲ ਸਿੰਘ ਨੇ ਕਿਹਾ ਕਿ ‘‘ ਸ਼੍ਰੀ ਅਕਾਲ ਤਖਤ ਸਾਹਿਬ ਦਾ ਹੁਕਮ ਹਰ ਸਿੱਖ ਲਈ ਇਲਾਹੀ ਫ਼ੁਰਮਾਨ ਹੈ, ਜਿਸਦੇ ਚੱਲਦੇ 2 ਦਸੰਬਰ 2024 ਨੂੰ ਜਾਰੀ ਹੋਏ ਹੁਕਮਨਾਮੇ ਉੱਪਰ ਪਹਿਰਾ ਦਿੱਤਾ ਜਾ ਰਿਹਾ।

ਇਹ ਵੀ ਪੜ੍ਹੋ ਹਰਿਆਣਾ ਸਰਕਾਰ ਦਾ ਵੱਡਾ ਐਲਾਨ; 25 ਸਤੰਬਰ ਤੋਂ ਹਰ ਮਹੀਨੇ ਔਰਤਾਂ ਨੂੰ ਮਿਲਣਗੇ 2100 ਰੁਪਏ

ਜਿਸਦੇ ਤਹਿਤ ਪਹਿਲਾਂ ਭਰਤੀ ਮੁਹਿੰਮ ਵਿਚ ਹਿੱਸਾ ਲਿਆ ਸੀ ਤੇ ਹੁਣ ਇਸਦੀ ਮਜਬੂਤੀ ਲਈ ਕੰਮ ਕੀਤਾ ਜਾ ਰਿਹਾ।ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਜੋ ਆਬਜ਼ਰਬਰ ਦੀ ਸੇਵਾ ਲਗਾਈ ਹੈ, ਉਸਨੂੰ ਵੀ ਉਹ ਬਾਖੂਬੀ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਗਠਨ ਹੀ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਹੀ ਹੋਇਆ ਸੀ ਤੇ ਹੂਣ ਵੀ ਇਸ ਮਹਾਨ ਤਖ਼ਤ ਤੋਂ ਹੁਕਮਨਾਮਾ ਜਾਰੀ ਹੋਇਆ ਸੀ, ਜਿਸਦੇ ਤਹਿਤ ਇਸਦਾ ਪੁਨਰਗਠਨ ਹੋਇਆ ਹੈ ਤੇ ਹਰ ਸਿੱਖ ਦਾ ਫ਼ਰਜ ਹੈ ਕਿ ਉਹ ਇਸਦੀ ਮਜਬੂਤੀ ਲਈ ਕੰਮ ਕਰੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਹਰਜੋਤ ਸਿੰਘ ਬੈਂਸ ਵੱਲੋਂ ਲੁਧਿਆਣਾ ਵਿੱਚ ਇੰਡੀਅਨ ਇੰਸਟੀਚਿਊਟ ਆਫ਼ ਸਕਿੱਲਜ਼ ਅਤੇ ਪੰਜਾਬ ਵਿੱਚ 5 ITI ਹੱਬ ਸਥਾਪਤ ਕਰਨ ਦੀ ਮੰਗ

0

👉ਤਕਨੀਕੀ ਸਿੱਖਿਆ ਮੰਤਰੀ ਨੇ ਸਕਿੱਲ ਮੰਤਰੀਆਂ ਦੀ ਖੇਤਰੀ ਕਾਨਫਰੰਸ ਦੌਰਾਨ ਕੇਂਦਰੀ ਰਾਜ ਮੰਤਰੀ ਅੱਗੇ ਰੱਖੀਆਂ ਮੰਗਾਂ
Chandigarh News:ਸੂਬੇ ਦੇ ਨੌਜਵਾਨਾਂ ਨੂੰ ਉਦਯੋਗ ਨਾਲ ਸਬੰਧਤ ਸਿਖਲਾਈ ਪ੍ਰਦਾਨ ਕਰਕੇ ਹੁਨਰ ਦੇ ਪਾੜੇ ਨੂੰ ਪੂਰਨ ਅਤੇ ਪੰਜਾਬ ਨੂੰ ਹੁਨਰ ਵਿਕਾਸ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਵਾਸਤੇ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਲੁਧਿਆਣਾ ਵਿੱਚ ਇੰਡੀਅਨ ਇੰਸਟੀਚਿਊਟ ਆਫ਼ ਸਕਿੱਲਜ਼ ਅਤੇ ਸੂਬੇ ਭਰ ਵਿੱਚ ਪੰਜ ਆਈ.ਟੀ.ਆਈ. ਹੱਬ ਸਥਾਪਤ ਕੀਤੇ ਜਾਣ।ਸ. ਬੈਂਸ ਨੇ ਕੇਂਦਰੀ ਹੁਨਰ ਵਿਕਾਸ ਅਤੇ ਉੱਦਮਤਾ ਬਾਰੇ ਰਾਜ ਮੰਤਰੀ ਸ੍ਰੀ ਜਯੰਤ ਚੌਧਰੀ ਦੀ ਪ੍ਰਧਾਨਗੀ ਹੇਠ ਹੋਏ ਸਕਿੱਲ ਮੰਤਰੀਆਂ ਦੀ ਖੇਤਰੀ ਕਾਨਫਰੰਸ ਦੌਰਾਨ ਇਹ ਮੰਗਾਂ ਰੱਖੀਆਂ ।ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਸ. ਹਰਜੋਤ ਸਿੰਘ ਬੈਂਸ ਨੇ ਇੰਡੀਅਨ ਇੰਸਟੀਚਿਊਟ ਆਫ਼ ਸਕਿੱਲਜ਼ ਲਈ ਲੁਧਿਆਣਾ ਢੁੱਕਵਾਂ ਸਥਾਨ ਹੋਣ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਉਦੇਸ਼ ਲਈ ਇਸ ਉਦਯੋਗਿਕ ਸ਼ਹਿਰ ਵਿੱਚ 20 ਏਕੜ ਜ਼ਮੀਨ ਉਪਲਬਧ ਹੈ।ਹਰਜੋਤ ਸਿੰਘ ਬੈਂਸ ਨੇ ਤਕਨੀਕੀ ਸਿੱਖਿਆ ਵਿੱਚ ਪੰਜਾਬ ਦੀ ਸ਼ਾਨਦਾਰ ਪ੍ਰਗਤੀ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਸਾਲ 2022 ਤੋਂ ਸੂਬੇ ਨੇ ਆਪਣੀਆਂ ਆਈ.ਟੀ.ਆਈਜ਼ ਵਿੱਚ ਸੀਟਾਂ ਦੀ ਗਿਣਤੀ 25,000 ਤੋਂ ਵਧਾ ਕੇ 52,000 ਕਰ ਦਿੱਤਾ ਹੈ, ਜੋ ਦੁੱਗਣੇ ਤੋਂ ਵੀ ਵੱਧ ਬਣਦੀ ਹੈ।

ਇਹ ਵੀ ਪੜ੍ਹੋ  ਮੁੱਖ ਮੰਤਰੀ, ਕੈਬਨਿਟ ਮੰਤਰੀ ਅਤੇ ਸਾਰੇ ‘ਆਪ’ ਵਿਧਾਇਕ ਹੜ੍ਹ ਰਾਹਤ ਲਈ ਇੱਕ ਮਹੀਨੇ ਦੀ ਤਨਖਾਹ ਦੇਣਗੇ

ਉਨ੍ਹਾਂ ਦੱਸਿਆ ਕਿ ਇਸ ਸਾਲ ਦਾਖਲਾ ਦਰ ਪਿਛਲੇ ਸਮੇਂ ਦੀ 60 ਫ਼ੀਸਦ ਤੋਂ ਵੱਧ ਕੇ 98 ਫ਼ੀਸਦ ਹੋਣ ਦਾ ਅਨੁਮਾਨ ਹੈ, ਜਦੋਂ ਕਿ ਬੁਨਿਆਦੀ ਢਾਂਚੇ ਦੀ ਸਰਵੋਤਮ ਵਰਤੋਂ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਨੌਜਵਾਨਾਂ ਨੂੰ ਵਧੇਰੇ ਹੁਨਰਮੰਦ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਤਕਨੀਕੀ ਸਿੱਖਿਆ ਵਿੱਚ ਵੀ ਵਿਆਪਕ ਪ੍ਰਗਤੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਰਾਣੇ ਕੋਰਸਾਂ ਦੀ ਥਾਂ ਉਦਯੋਗਿਕ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਅਤੇ ਬਾਜ਼ਾਰ ਦੀ ਮੰਗ ਅਨੁਸਾਰ ਤਿਆਰ ਕੀਤੀਆਂ ਗਈਆਂ 814 ਨਵੀਂਆਂ ਟ੍ਰੇਡਾਂ ਸ਼ੁਰੂ ਕੀਤੀਆਂ ਗਈਆਂ ਹਨ। ਇਨ੍ਹਾਂ ਟ੍ਰੇਡਾਂ ਨੂੰ ਉਦਯੋਗ ਭਾਈਵਾਲਾਂ ਅਤੇ ਉਦਯੋਗਿਕ ਪ੍ਰਬੰਧਨ ਕਮੇਟੀਆਂ (ਆਈ.ਐਮ.ਸੀਜ਼) ਨਾਲ ਵਿਆਪਕ ਸਲਾਹ-ਮਸ਼ਵਰੇ ਉਪਰੰਤ ਵਿਕਸਤ ਕੀਤਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਨੂੰ ਮੰਗ ਅਨੁਸਾਰ ਹੁਨਰਾਂ ਨਾਲ ਲੈਸ ਕੀਤਾ ਜਾ ਸਕੇ ਅਤੇ ਉਨ੍ਹਾਂ ਦੀ ਰੁਜ਼ਗਾਰਯੋਗਤਾ ਅਤੇ ਨੌਕਰੀ ਪ੍ਰਾਪਤ ਕਰਨ ਲਈ ਤਿਆਰੀ ਨੂੰ ਵਧਾਇਆ ਜਾ ਸਕੇ।ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੁਨਰ ਦੇ ਪਾੜੇ ਨੂੰ ਖ਼ਤਮ ਕਰਨ ਲਈ ਸੋਨਾਲੀਕਾ, ਹੀਰੋ ਆਦਿ ਸਮੇਤ ਉਦਯੋਗਿਕ ਦਿੱਗਜ਼ਾਂ ਨਾਲ ਮਹੱਤਵਪੂਰਨ ਭਾਈਵਾਲੀਆਂ ਕੀਤੀਆਂ ਹਨ। ਉਹਨਾਂ ਅੱਗੇ ਕਿਹਾ ਕਿ ਇਹ ਭਾਈਵਾਲੀਆਂ ਆਈ.ਟੀ.ਆਈ. ਗ੍ਰੈਜੂਏਟ ਦੋਵੇਂ ਮਾਨਤਾ ਪ੍ਰਾਪਤ ਯੋਗਤਾਵਾਂ ਅਤੇ ਵਿਹਾਰਕ ਉਦਯੋਗਿਕ ਹੁਨਰ ਪ੍ਰਾਪਤ ਕਰਨਾ ਯਕੀਨੀ ਬਣਾਉਂਦੀਆਂ ਹਨ।

ਇਹ ਵੀ ਪੜ੍ਹੋ  ਅਮਨ ਅਰੋੜਾ ਵੱਲੋਂ ਕੇਂਦਰੀ ਮੰਤਰੀ ਨੂੰ ਹੁਨਰਮੰਦ ਉਪਰਾਲਿਆਂ ਲਈ ਇੱਕੋ ਸੰਪਰਕ ਬਿੰਦੂ ਮਨੋਨੀਤ ਕਰਨ ਦੀ ਅਪੀਲ

ਸ. ਬੈਂਸ ਨੇ ਦੱਸਿਆ ਕਿ ਪੰਜਾਬ ਨੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ ਵਿਖੇ ਫਰੀਦਾਬਾਦ ਦੀ ਵਿਕਟੂਰਾ ਟੈਕਨਾਲੋਜੀਜ਼ ਪ੍ਰਾਈਵੇਟ ਲਿਮਟਿਡ (ਵੀ.ਟੀ.ਪੀ.ਐਲ.) ਦੀ ਮਦਦ ਨਾਲ ਆਪਣੀ ਕਿਸਮ ਦਾ ਪਹਿਲਾ ਬੀ.ਟੈਕ. ਇਨ ਮਕੈਨੀਕਲ ਇੰਜੀਨੀਅਰਿੰਗ (ਇੰਡਸਟਰੀ ਇੰਟੀਗ੍ਰੇਟਿਡ) ਪ੍ਰੋਗਰਾਮ ਸ਼ੁਰੂ ਕੀਤਾ। ਇਹ ਦੇਸ਼ ਭਰ ਵਿੱਚ ਪਹਿਲਾ ਕੋਰਸ ਹੈ, ਜਿਸ ਤਹਿਤ ਪਹਿਲੇ ਸਮੈਸਟਰ ਤੋਂ ਹੀ ਵਿਦਿਆਰਥੀ ਉਦਯੋਗ ਦਾ ਹਿੱਸਾ ਬਣ ਜਾਵੇਗਾ ਅਤੇ ਇੰਡਸਟਰੀ ਕੈਂਪਸ ਨੂੰ ਯੂਨੀਵਰਸਿਟੀ ਦਾ ਇੱਕ ਡੀਮਡ ਕੈਂਪਸ ਮੰਨਿਆ ਜਾਵੇਗਾ।ਸ. ਹਰਜੋਤ ਸਿੰਘ ਬੈਂਸ ਨੇ ਕੇਂਦਰੀ ਰਾਜ ਮੰਤਰੀ ਸ੍ਰੀ ਜਯੰਤ ਚੌਧਰੀ ਨੂੰ ਸਰਕਾਰੀ ਆਈ.ਟੀ.ਆਈ. ਲੁਧਿਆਣਾ ਦਾ ਦੌਰਾ ਕਰਨ ਲਈ ਸੱਦਾ ਦਿੱਤਾ ਅਤੇ ਆਪਣੇ ਉੱਨਤ ਉਪਕਰਣਾਂ ਤੇ ਆਧੁਨਿਕ ਲੈਬਾਟਰੀਆਂ ਸਦਕਾ ਇਸਨੂੰ ਦੇਸ਼ ਭਰ ਵਿੱਚ ਤਕਨੀਕੀ ਸਿੱਖਿਆ ਲਈ ਇੱਕ ਮਾਡਲ ਵਜੋਂ ਪੇਸ਼ ਕੀਤਾ। ਸ. ਬੈਂਸ ਨੇ ਇਸ ਮੌਕੇ ਸ੍ਰੀ ਚੌਧਰੀ ਵਲੋਂ ਮਿਲ ਰਹੇ ਸਹਿਯੋਗ ਵਿਸ਼ੇਸ਼ ਤੌਰ ‘ਤੇ ਪਿਛਲੇ ਤਿੰਨ ਸਾਲਾਂ ਦੌਰਾਨ ਵੱਖ-ਵੱਖ ਤਕਨੀਕੀ ਸਿੱਖਿਆ ਸਬੰਧੀ ਪਹਿਲਕਦਮੀਆਂ ਵਿੱਚ ਉਹਨਾਂ ਵੱਲੋਂ ਕੀਤੀ ਸਹਾਇਤਾ ਲਈ ਉਹਨਾਂ ਦਾ ਧੰਨਵਾਦ ਵੀ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਸਰਕਾਰ ਦੇ ਯਤਨਾਂ ਨਾਲ 5290 ਲੋਕਾਂ ਨੂੰ ਹੜ੍ਹ ਪ੍ਰਭਾਵਿਤ ਖੇਤਰ ‘ਚੋਂ ਬਾਹਰ ਕੱਢਿਆ

0

👉ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਹਰ ਮੰਤਰੀ ਤੇ ਵਿਧਾਇਕ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਗਰਾਊਂਡ ਜ਼ੀਰੋ ਉਤੇ ਡਟਿਆ
Punjab News:ਹਿਮਾਚਲ ਵਿੱਚ ਹੋਈ ਭਾਰੀ ਬਾਰਿਸ਼ ਤੇ ਬਦਲ ਫੱਟਣ ਅਤੇ ਪੰਜਾਬ ਵਿੱਚ ਹੋਏ ਭਾਰੀ ਮੀਹਾਂ ਕਾਰਨ ਸੂਬੇ ਵਿੱਚ ਆਏ ਹੜ੍ਹਾਂ ਨਾਲ ਨਜਿੱਠਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੰਗੀ ਪੱਧਰ ‘ਤੇ ਰਾਹਤ ਕਾਰਜ ਚਲਾਏ ਜਾ ਰਹੇ ਹਨ। ਪੰਜਾਬ ਦੇ ਕੈਬਨਿਟ ਮੰਤਰੀਆਂ ਅਤੇ ਸਥਾਨਕ ਵਿਧਾਇਕਾਂ ਵੱਲੋਂ ਨਿੱਜੀ ਤੌਰ ਉਤੇ ਗਰਾਊਂਡ ਜ਼ੀਰੋ ਉੱਤੇ ਡਟ ਕੇ ਖੁਦ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਪੰਜਾਬ ਸਰਕਾਰ ਦੇ ਯਤਨਾਂ ਨਾਲ 5290 ਲੋਕਾਂ ਨੂੰ ਹੜ੍ਹ ਪ੍ਰਭਾਵਿਤ ਖੇਤਰ ‘ਚੋਂ ਬਾਹਰ ਕੱਢਿਆ ਗਿਆ ਜਿਸ ਵਿੱਚ ਗੁਰਦਾਸਪੁਰ ‘ਚ 2000, ਅੰਮ੍ਰਿਤਸਰ ‘ਚ 710, ਫਿਰੋਜਪੁਰ ‘ਚ 2000, ਕਪੂਰਥਲਾ ਵਿੱਚ 480 ਜਦਕਿ ਫਾਜਿਲਕਾ ‘ਚ 100 ਲੋਕਾਂ ਨੂੰ ਰੈਸਕਿਊ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਸੂਬੇ ਦੇ ਕੈਬਨਿਟ ਮੰਤਰੀਆਂ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਜਾ ਕੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਦਾ ਨਿਰੀਖਣ ਕੀਤਾ ਗਿਆ।

ਇਹ ਵੀ ਪੜ੍ਹੋ  ਅਮਨ ਅਰੋੜਾ ਵੱਲੋਂ ਕੇਂਦਰੀ ਮੰਤਰੀ ਨੂੰ ਹੁਨਰਮੰਦ ਉਪਰਾਲਿਆਂ ਲਈ ਇੱਕੋ ਸੰਪਰਕ ਬਿੰਦੂ ਮਨੋਨੀਤ ਕਰਨ ਦੀ ਅਪੀਲ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਹੜ੍ਹ ਰਾਹਤ ਕਾਰਜਾਂ ਦਾ ਜਾਇਜਾ ਲਿਆ ਗਿਆ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡ ਸਤੌਜ ਹਰਆਓ, ਡਸਕਾ ਅਤੇ ਸੰਗਤਪੁਰਾ ਵਿੱਚ ਹੜ੍ਹ ਪੀੜਤ ਲੋਕਾਂ ਦੀ ਮਦਦ ਲਈ ਟੀਮਾਂ ਨੂੰ ਲਗਾਇਆ ਗਿਆ ਹੈ। ਉਹਨਾਂ ਕਿਹਾ ਕਿ ਹੜ੍ਹ ਨਾਲ ਹੋਏ ਖਰਾਬੇ ਸਬੰਧੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਪੀੜਤਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ।ਫਿਰੋਜ਼ਪੁਰ ਜ਼ਿਲ੍ਹੇ ਵਿੱਚ 65 ਪਿੰਡ ਹੜ੍ਹ ਤੋਂ ਪ੍ਰਭਾਵਿਤ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 13 ਦੇ ਕਰੀਬ ਰਾਹਤ ਕੈਂਪ ਬਣਾਏ ਗਏ ਹਨ। ਹੁਣ ਤੱਕ 2000 ਤੋਂ ਵੱਧ ਹੜ੍ਹ ਪੀੜ੍ਹਤਾਂ ਨੂੰ ਰੈਸਕਿਊ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਾਹਤ ਕਾਰਜਾਂ ਦਾ ਜਾਇਜਾ ਲੈਣ ਲਈ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਸਰਕਾਰੀ ਸਕੂਲ ਬਾਰੀਕੇ ਵਿਖੇ ਬਣਾਏ ਗਏ ਰਾਹਤ ਕੈਂਪ ਦਾ ਦੌਰਾ ਕੀਤਾ ਗਿਆ। ਇਸ ਤੋਂ ਇਲਾਵਾ ਫਾਜ਼ਿਲਕਾ ਜ਼ਿਲ੍ਹਾ ਵਿਖੇ ਵੀ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ। ਕਾਵਾਂਵਾਲੀ ਪੱਤਣ ਵਿੱਚ 24 ਪਿੰਡਾਂ ਲਈ 7 ਰਾਹਤ ਕੈਂਪ ਸਥਾਪਤ ਕੀਤੇ ਗਏ ਹਨ, ਜਿੱਥੇ ਕਿ ਲੋਕਾਂ ਨੂੰ ਪੈਕਡ ਫੁੱਡ ਤੋਂ ਇਲਾਵਾ ਸੁੱਕਾ ਰਾਸ਼ਨ, ਪਸ਼ੂ ਚਾਰਾ ਦੀ ਵੰਡ ਕੀਤੀ ਗਈ ਅਤੇ ਇਸ ਇਲਾਕੇ ਵਿੱਚ ਹੁਣ ਤੱਕ ਐਨਡੀਐਫ ਦੀਆਂ ਟੀਮਾਂ ਵੱਲੋਂ 100 ਲੋਕਾਂ ਨੂੰ ਬਾਹਰ ਕੱਢਿਆ ਗਿਆ ਹੈ।

ਇਹ ਵੀ ਪੜ੍ਹੋ  flood issue; ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼

ਇਸੇ ਤਰ੍ਹਾਂ ਕਪੂਰਥਲਾ ਜ਼ਿਲ੍ਹੇ ਵਿੱਚ ਹੁਣ ਤੱਕ ਕੁੱਲ 480 ਪਰਿਵਾਰਾਂ ਨੂੰ ਰੈਸੇਕਿਊ ਕੀਤਾ ਗਿਆ ਜਿਨ੍ਹਾਂ ਵਿੱਚ ਸੁਲਤਾਨਪੁਰ ਲੋਧੀ ਵਿੱਚ 200 ਪਰਿਵਾਰ ਭੁਲੱਥ ਵਿੱਚ 180 ਪਰਿਵਾਰ ਅਤੇ ਕਪੂਰਥਲਾ ਵਿੱਚ 100 ਪਰਿਵਾਰ ਸ਼ਾਮਲ ਹਨ।ਇਸੇ ਤਰ੍ਹਾਂ ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਸਸਰਾਲੀ ਕਲੋਨੀ ਵਿਖੇ ਹੜ੍ਹ ਰਾਹਤ ਕਾਰਜਾਂ ਦਾ ਜਾਇਜਾ ਲਿਆ ਗਿਆ। ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਬਿਆਸ ਇਲਾਕੇ ਵਿੱਚ ਹੜ੍ਹ ਰਾਹਤ ਕਾਰਜਾਂ ਦਾ ਜਾਇਜਾ ਲਿਆ ਗਿਆ।ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਵੱਲੋਂ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਬਾਊਪੁਰ ਤੇ ਹੋਰਨਾਂ ਨੇੜਲੇ ਪਿੰਡਾਂ ਦਾ ਦੌਰਾ ਕਰਕੇ ਰਾਹਤ ਕਾਰਜਾਂ ਦੀ ਸਮੀਖਿਆ ਕੀਤੀ। ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚੋਂ ਡਰੋਨ ਦੀ ਮਦਦ ਨਾਲ ਰਾਹਤ ਸਮੱਗਰੀ ਪਹੁੰਚਾਈ ਗਈ।ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਜ਼ਿਲ੍ਹਾ ਤਰਨਤਾਰਨ ਦੇ ਪੱਟੀ ਖੇਤਰ ਨਾਲ ਸਬੰਧਤ ਪਿੰਡ ਘੜੁੰਮ, ਕੁੱਤੀਵਾਲਾ, ਸਭਰਾਂ, ਜੱਲੋਕੇ, ਕੋਟਬੁੱਢਾ, ਭਾਉਵਾਲ, ਰਾਧਲਕੇ ਅਤੇ ਮੁੱਠਿਆਵਾਲਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਮੋਟਰ ਬੋਟ ਨਾਲ ਜ਼ਰੂਰਤਮੰਦ ਲੋਕਾਂ ਨੂੰ ਰਾਸ਼ਨ, ਪਸ਼ੂਆਂ ਲਈ ਚਾਰਾ ਅਤੇ ਪਾਣੀ ‘ਚ ਫਸੇ ਲੋਕਾਂ ਦਾ ਰੈਸਕਿਊ ਕਰਨ ਦੀ ਅਗਵਾਈ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1907427