Tuesday, May 19, 2026
Home Blog Page 496

ਮੁੱਖ ਮੰਤਰੀ, ਕੈਬਨਿਟ ਮੰਤਰੀ ਅਤੇ ਸਾਰੇ ‘ਆਪ’ ਵਿਧਾਇਕ ਹੜ੍ਹ ਰਾਹਤ ਲਈ ਇੱਕ ਮਹੀਨੇ ਦੀ ਤਨਖਾਹ ਦੇਣਗੇ

0

Chandigarh News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੂਰੀ ਕੈਬਨਿਟ ਅਤੇ ਆਮ ਆਦਮੀ ਪਾਰਟੀ (ਆਪ) ਦੇ ਸਾਰੇ ਵਿਧਾਇਕਾਂ ਨਾਲ ਮਿਲ ਕੇ ਸੂਬੇ ਵਿੱਚ ਹੜ੍ਹ ਰਾਹਤ ਕਾਰਜਾਂ ਲਈ ਆਪਣੀ ਇੱਕ ਮਹੀਨੇ ਦੀ ਤਨਖਾਹ ਦੇਣ ਦਾ ਫੈਸਲਾ ਕੀਤਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਕੁਦਰਤ ਦੇ ਕਹਿਰ ਕਾਰਨ ਪੰਜਾਬ ਨੂੰ ਕਾਫ਼ੀ ਨੁਕਸਾਨ ਹੋਇਆ ਹੈ ਅਤੇ ਇਹ ਅਜਿਹਾ ਸਮਾਂ ਹੈ, ਜਦੋਂ ਸਾਰੇ ਪੰਜਾਬੀਆਂ ਨੂੰ ਇੱਕ ਦੂਜੇ ਦੀ ਬਾਂਹ ਫੜਨ ਲਈ ਅੱਗੇ ਆਉਣਾ ਚਾਹੀਦਾ ਹੈ।

ਇਹ ਵੀ ਪੜ੍ਹੋ  flood issue; ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਆਪਣੇ ਮੰਤਰੀਆਂ ਅਤੇ ‘ਆਪ’ ਵਿਧਾਇਕਾਂ ਨਾਲ ਮਿਲ ਕੇ ਹੜ੍ਹਾਂ ਤੋਂ ਪੀੜਤ ਲੋਕਾਂ ਦੀ ਸਹਾਇਤਾ ਲਈ ਇੱਕ ਮਹੀਨੇ ਦੀ ਤਨਖਾਹ ਦਾ ਯੋਗਦਾਨ ਪਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਅਤੇ ਪ੍ਰਸ਼ਾਸਨ ਇਸ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਬਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਆਪਣੀ ਇੱਕ ਮਹੀਨੇ ਦੀ ਤਨਖਾਹ ਹੜ ਪੀੜਤਾਂ ਲਈ ਦੇਣ ਦਾ ਐਲਾਨ ਕੀਤਾ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਅਮਨ ਅਰੋੜਾ ਵੱਲੋਂ ਕੇਂਦਰੀ ਮੰਤਰੀ ਨੂੰ ਹੁਨਰਮੰਦ ਉਪਰਾਲਿਆਂ ਲਈ ਇੱਕੋ ਸੰਪਰਕ ਬਿੰਦੂ ਮਨੋਨੀਤ ਕਰਨ ਦੀ ਅਪੀਲ

0

👉ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਵਿੱਚ ਭਵਿੱਖਮੁਖੀ, ਸਮੂਹਿਕ ਅਤੇ ਮੌਕਿਆਂ ਨਾਲ ਭਰਪੂਰ ਹੁਨਰ ਵਿਕਾਸ ਈਕੋ-ਸਿਸਟਮ ਸਥਾਪਤ ਕਰਨ ਲਈ ਵਚਨਬੱਧ:ਅਮਨ ਅਰੋੜਾ
Chandigarh News:ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਕੇਂਦਰੀ ਹੁਨਰ ਵਿਕਾਸ ਅਤੇ ਉੱਦਮਤਾ ਬਾਰੇ ਰਾਜ ਮੰਤਰੀ ਸ੍ਰੀ ਜਯੰਤ ਚੌਧਰੀ ਨੂੰ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ ਨੂੰ ਸਾਰੀਆਂ ਹੁਨਰ ਵਿਕਾਸ ਪਹਿਲਕਦਮੀਆਂ ਲਈ ਇੱਕੋ ਇੱਕ ਸੰਪਰਕ ਬਿੰਦੂ ਵਜੋਂ ਮਨੋਨੀਤ ਕਰਨ ਦੀ ਅਪੀਲ ਕੀਤੀ ਤਾਂ ਜੋ ਕੇਂਦਰ ਸਰਕਾਰ ਦੀਆਂ ਹੁਨਰ ਵਿਕਾਸ ਸਕੀਮਾਂ ਦੀ ਨਿਗਰਾਨੀ ਅਤੇ ਲਾਗੂਕਰਨ ਵਿੱਚ ਇਕਸਾਰਤਾ ਲਿਆਂਦੀ ਜਾ ਸਕੇ।ਅੱਜ ਇੱਥੇ ਇੱਕ ਹੋਟਲ ਵਿੱਚ ਕਰਵਾਏ ਹੁਨਰ ਵਿਕਾਸ ਮੰਤਰੀਆਂ ਦੇ ਖੇਤਰੀ ਸੰਮੇਲਨ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਹੁਨਰ ਵਿਕਾਸ ਵਿੱਚ ਵਾਧਾ ਕਰਨ ਸਬੰਧੀ ਦੋ ਮੁੱਖ ਉਪਾਵਾਂ ਬਾਰੇ ਸੁਝਾਅ ਦਿੱਤੇ ਕਿ ਹੁਨਰ ਯੋਜਨਾਵਾਂ ਵਿੱਚ 3-5 ਸਾਲਾਂ ਦੀ ਨਿਰੰਤਰਤਾ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਨੌਜਵਾਨਾਂ ਨੂੰ ਬਿਹਤਰ ਯੋਜਨਾਬੰਦੀ ਅਤੇ ਵਿਕਲਪ ਪ੍ਰਦਾਨ ਕੀਤੇ ਜਾ ਸਕਣ ਅਤੇ ਸੂਬਾਈ ਹੁਨਰ ਮਿਸ਼ਨਾਂ ਰਾਹੀਂ ਕੇਂਦਰੀ ਹੁਨਰ ਸਿਖਲਾਈ ਯੋਜਨਾਵਾਂ ਨੂੰ ਲਾਗੂ ਕੀਤਾ ਜਾਵੇ ਤਾਂ ਜੋ ਵਧੇਰੇ ਪ੍ਰਭਾਵਸ਼ਾਲੀ ਨਤੀਜੇ ਹਾਸਲ ਕਰਨ ਲਈ ਲਾਗੂਕਰਨ ਅਤੇ ਨਿਗਰਾਨੀ ਵਿੱਚ ਉਨ੍ਹਾਂ ਦੀ ਮੁਹਾਰਤ ਦਾ ਲਾਭ ਉਠਾਇਆ ਜਾ ਸਕੇ।

ਇਹ ਵੀ ਪੜ੍ਹੋ  2500 ਕਰੋੜ ਰੁਪਏ ਦੀ ਲਾਗਤ ਨਾਲ ਸੋਲਰ ਪਲਾਂਟ ਸਮੇਤ ਇੱਕ ਨਵਾਂ ਗ੍ਰੀਨਫੀਲਡ ਸਟੀਲ ਪਲਾਂਟ ਹੋਵੇਗਾ ਸਥਾਪਤ: ਸੰਜੀਵ ਅਰੋੜਾ

ਹੁਨਰ ਵਿਕਾਸ ਵਿੱਚ ਸੂਬੇ ਦੀਆਂ ਮਹੱਤਵਪੂਰਨ ਪ੍ਰਗਤੀਆਂ ਨੂੰ ਉਜਾਗਰ ਕਰਦਿਆਂ, ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 2024 ਵਿੱਚ “ਪੰਜਾਬ ਹੁਨਰ ਵਿਕਾਸ ਯੋਜਨਾ” ਦੀ ਸ਼ੁਰੂਅਤ ਕੀਤੀ ਸੀ ਜਿਸ ਵਿੱਚ 10,654 ਤੋਂ ਵੱਧ ਨੌਜਵਾਨਾਂ ਨੂੰ ਸਿਖਲਾਈ ਦਿੱਤੀ ਗਈ। ਇਸ ਤੋਂ ਇਲਾਵਾ, ਸੂਬਾ ਸਰਕਾਰ ਵੱਲੋਂ ਵੱਖ-ਵੱਖ ਹੁਨਰਾਂ ਵਿੱਚ ਮੁਫਤ ਸਿਖਲਾਈ ਪ੍ਰਦਾਨ ਕਰਨ ਲਈ ਆਈ.ਬੀ.ਐਮ., ਮਾਈਕ੍ਰੋਸਾਫਟ ਅਤੇ ਨੈਸਕਾਮ ਵਰਗੀਆਂ ਪ੍ਰਮੁੱਖ ਕੰਪਨੀਆਂ ਭਾਈਵਾਲੀ ਕੀਤੀ ਗਈ ਹੈ। ਸੂਬਾ ਸਰਕਾਰ ਦਾ ਉਦੇਸ਼ ਆਈ.ਟੀ.ਆਈਜ਼ ਨੂੰ ਸੈਂਟਰ ਆਫ਼ ਐਕਸੀਲੈਂਸ ਬਣਾਉਣਾ, ਉੱਦਮਤਾ ਨੂੰ ਉਤਸ਼ਾਹਿਤ ਕਰਨਾ ਅਤੇ ਹੁਨਰ ਸਿਖਲਾਈ ਲਈ ਡਿਜੀਟਲ ਏਕੀਕਰਨ ਦਾ ਲਾਭ ਉਠਾਉਣਾ ਹੈ ਤਾਂ ਜੋ ਕਿ ਪੰਜਾਬ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾਇਆ ਜਾ ਸਕੇ ਅਤੇ ਉਨ੍ਹਾਂ ਦੀ ਰੁਜ਼ਗਾਰਯੋਗਤਾ ਵਿੱਚ ਵਾਧਾ ਕੀਤਾ ਜਾ ਸਕੇ।
ਉਨ੍ਹਾਂ ਅੱਗੇ ਦੱਸਿਆ ਕਿ 2 ਲੱਖ ਤੋਂ ਵੱਧ ਨੌਜਵਾਨਾਂ ਨੂੰ ਵੱਖ-ਵੱਖ ਪ੍ਰਮੁੱਖ ਪਹਿਲਕਦਮੀਆਂ ਰਾਹੀਂ ਸਿਖਲਾਈ ਦਿੱਤੀ ਗਈ ਹੈ, ਜਿਨ੍ਹਾਂ ਵਿੱਚ ਦੀਨ ਦਿਆਲ ਉਪਾਧਿਆਏ ਗ੍ਰਾਮੀਣ ਕੌਸ਼ਲਿਆ ਯੋਜਨਾ (ਡੀ.ਡੀ.ਯੂ.ਜੀ.ਕੇ.ਵਾਈ.) ਅਤੇ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਵਰਗੀਆਂ ਯੋਜਨਾਵਾਂ ਅਧੀਨ ਮਹੱਤਵਪੂਰਨ ਪ੍ਰਾਪਤੀਆਂ ਸ਼ਾਮਲ ਹਨ।ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਹੁਨਰ ਵਿਕਾਸ ਸੁਨਹਿਰੀ ਭਵਿੱਖ ਦੇ ਨਿਰਮਾਣ ਲਈ ਹੈ, ਸਿਰਫ਼ ਨੌਕਰੀਆਂ ਬਾਰੇ ਨਹੀਂ।

ਇਹ ਵੀ ਪੜ੍ਹੋ  flood issue; ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਭਵਿੱਖੀ, ਸਮੂਹਿਕ ਅਤੇ ਮੌਕਿਆਂ ਨਾਲ ਭਰਪੂਰ ਹੁਨਰ ਵਿਕਾਸ ਈਕੋ-ਸਿਸਟਮ ਸਥਾਪਤ ਕਰਨ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਪੰਜਾਬ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਖ-ਵੱਖ ਪਹਿਲਕਦਮੀਆਂ ਰਾਹੀਂ ਰੁਜ਼ਗਾਰਯੋਗਤਾ ਵਧਾਉਣ ਲਈ ਵਚਨਬੱਧ ਹੈ। ਵਿਭਾਗ ਵੱਲੋਂ ਸੂਬੇ ਦੇ ਨੌਜਵਾਨਾਂ ਦੀ ਸਿਖਲਾਈ ਅਤੇ ਰੁਜ਼ਗਾਰ ਲਈ 14 ਕੇਂਦਰ ਅਤੇ ਲੜਕੇ ਅਤੇ ਲੜਕੀਆਂ ਲਈ ਦੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਚਲਾਏ ਜਾ ਰਹੇ ਹਨ ਅਤੇ ਇਕ ਨਵਾਂ ਇੰਸਟੀਚਿਊਟ ਸਥਾਪਤ ਕਰਨਾ ਵਿਚਾਰ ਅਧੀਨ ਹੈ। ਉਨ੍ਹਾਂ ਕਿਹਾ ਕਿ ਪੰਜਾਬ ਹੁਨਰ ਮਿਸ਼ਨ ਨੌਜਵਾਨਾਂ ਨੂੰ ਰੁਜ਼ਗਾਰ, ਸਵੈ-ਰੁਜ਼ਗਾਰ ਅਤੇ ਰੋਜ਼ੀ-ਰੋਟੀ ਦੇ ਸਥਾਈ ਹੁਨਰਾਂ ਨਾਲ ਲੈਸ ਕਰਦਾ ਹੈ। ਇਸ ਤੋਂ ਇਲਾਵਾ, ਵਿਭਾਗ ਵੱਲੋਂ 5 ਬਹੁ-ਹੁਨਰ ਵਿਕਾਸ ਕੇਂਦਰ, 3 ਸਿਹਤ ਹੁਨਰ ਵਿਕਾਸ ਕੇਂਦਰ ਅਤੇ 198 ਪੇਂਡੂ ਹੁਨਰ ਕੇਂਦਰ ਸਥਾਪਤ ਕੀਤੇ ਗਏ ਹਨ, ਜਿਨ੍ਹਾਂ ਵਿੱਚ ਜ਼ਿਲ੍ਹਾ-ਪੱਧਰੀ ਦਫ਼ਤਰ ਜ਼ਮੀਨੀ ਪੱਧਰ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂਕਰਨ ਨੂੰ ਯਕੀਨੀ ਬਣਾਉਂਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Transfer News; ਪੰਚਾਇਤ ਸੈਕਟਰੀਆਂ ਦੇ ਹੋਏ ਤਬਾਦਲੇ, ਦੇਖੋ ਲਿਸਟ ਤੁਹਾਡੇ ਪਿੰਡ ਦਾ ਨਵਾਂ ਸੈਕਟਰੀ ਕੌਣ ਹੋਵੇਗਾ

0

Transfer News;ਪੰਜਾਬ ਸਰਕਾਰ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿਚ ਤੈਨਾਤ ਸੈਕਟਰੀਆਂ ਦੇ ਵੱਡੇ ਪੱਧਰ ‘ਤੇ ਤਬਾਦਲੇ ਕੀਤੇ ਹਨ।

ਇਹ ਵੀ ਪੜ੍ਹੋ Transfer News: ਪੰਜਾਬ ਦੀਆਂ ਜੇਲ੍ਹਾਂ ‘ਚ ਮੁੜ ਹੋਏ ਤਬਾਦਲੇ, ਦੇਖੋ ਲਿਸਟ

 

ਬਦਲੇ ਗਏ ਪੰਚਾਇਤ ਸੈਕਟਰੀਆਂ ਦੀ ਲਿਸਟ ਦੇਖਣ ਲਈ ਇੱਥੇ ਕਲਿੱਕ ਕਰੋਂ। 

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Transfer News: ਪੰਜਾਬ ਦੀਆਂ ਜੇਲ੍ਹਾਂ ‘ਚ ਮੁੜ ਹੋਏ ਤਬਾਦਲੇ, ਦੇਖੋ ਲਿਸਟ

0

Transfer News: ਪੰਜਾਬ ਦੀਆਂ ਜੇਲ੍ਹਾਂ ਵਿਚ ਪੰਜਾਬ ਸਰਕਾਰ ਵੱਲੋਂ ਮੁੜ ਤਬਾਦਲੇ ਕੀਤੇ ਗਏ ਹਨ। ਬਦਲੇ ਗਏ ਅਧਿਕਾਰੀਆਂ ਵਿਚ ਜੇਲ੍ਹ ਸੁਪਰਡੈਂਟ, ਡਿਪਟੀ ਸੁਪਰਡੈਂਟ ਤੇ ਹੋਰ ਅਧਿਕਾਰੀ ਸ਼ਾਮਲ ਹਨ।

ਇਹ ਵੀ ਪੜ੍ਹੋ Transfer News: Punjab ਦੇ ਵਿਚ ਥੋਕ ‘ਚ ਹੋਈਆਂ ਸਰਕਾਰੀ ਵਕੀਲਾਂ ਦੀਆਂ ਬਦਲੀਆਂ, ਦੇਖੋ ਲਿਸਟ

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਹਰਿਆਣਾ ਸਰਕਾਰ ਦਾ ਵੱਡਾ ਐਲਾਨ; 25 ਸਤੰਬਰ ਤੋਂ ਹਰ ਮਹੀਨੇ ਔਰਤਾਂ ਨੂੰ ਮਿਲਣਗੇ 2100 ਰੁਪਏ

0

Haryana News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਵਿੱਚ ਅੱਜ ਇੱਥੇ ਹੋਈ ਕੈਬੀਨੇਟ ਦੀ ਮੀਟਿੰਗ ਵਿੱਚ ਹਰਿਆਣਾ ਸਰਕਾਰ ਨੇ ਆਪਣੇ ਸੰਕਲਪ ਪੱਤਰ ਦੇ ਇੱਕ ਹੋਰ ਵਾਅਦੇ ਨੂੰ ਪੂਰਾ ਕਰਦੇ ਹੋਏ ਮਹਿਲਾਵਾਂ ਦੇ ਸਮਾਜਿਕ ਸੁਰੱਖਿਆ ਅਤੇ ਸਨਮਾਨ ਲਈ ਦੀਨ ਦਿਆਲ ਲਾਡੋ ਲਛਮੀ ਯੋਜਨਾ ਨੂੰ ਲਾਗੂ ਕਰਨ ਦਾ ਫੈਸਲਾ ਲਿਆ ਹੈ। ਪੰਡਿਤ ਦੀਨ ਦਿਆਲ ਉਪਾਧਿਆਏ ਦੀ ਆਗਾਮੀ ਜੈਯੰਤੀ 25 ਸਤੰਬਰ 2025 ਨਾਲ ਇਸ ਯੋਜਨਾ ਦਾ ਸ਼ੁਭਾਰੰਭ ਹੋਵੇਗਾ। ਇਸ ਯੋਜਨਾ ਤਹਿਤ ਯੋਗ ਮਹਿਲਾਵਾਂ ਨੂੰ ਹਰ ਮਹੀਨੇ 2100 ਰੁਪਏ ਦੀ ਵਿਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।ਯੋਜਨਾ ਤਹਿਤ 25 ਸਤੰਬਰ 2025 ਨੂੰ 23 ਸਾਲ ਜਾਂ ਉਸ ਤੋਂ ਵੱਧ ਉਮਰ ਦੀ ਸਾਰੀ ਮਹਿਲਾਵਾਂ ਨੂੰ ਲਾਭ ਮਿਲੇਗਾ। ਯੋਜਨਾ ਤਹਿਤ ਪਹਿਲੇ ਪੜਾਅ ਵਿੱਚ ਉਨ੍ਹਾਂ ਪਰਿਵਾਰਾਂ ਵਿੱਚ ਸ਼ਾਮਲ ਕੀਤਾ ਗਿਆ ਹੈ ਜਿਸ ਦੀ ਸਾਲਾਨਾਂ ਆਮਦਨ 1 ਲੱਖ ਰੁਪਏ ਤੋਂ ਘੱਟ ਹੈ। ਆਉਣ ਵਾਲੇ ਸਮੇ ਵਿੱਚ ਲੜੀਬੱਧ ਢੰਗ ਨਾਲ ਹੋਰ ਆਮਦਣ ਗਰੁਪਾਂ ਨੂੰ ਵੀ ਇਸ ਯੋਜਨਾ ਵਿੱਚ ਸ਼ਾਮਲ ਕੀਤਾ ਜਾਵੇਗਾ।

ਇਹ ਵੀ ਪੜ੍ਹੋ Transfer News: Punjab ਦੇ ਵਿਚ ਥੋਕ ‘ਚ ਹੋਈਆਂ ਸਰਕਾਰੀ ਵਕੀਲਾਂ ਦੀਆਂ ਬਦਲੀਆਂ, ਦੇਖੋ ਲਿਸਟ

ਯੋਜਨਾ ਦਾ ਲਾਭ ਦੇਣ ਲਈ ਅਵਿਵਾਹਿਤ ਆਵੇਦਿਕਾ ਦਾ ਜਾਂ ਵਿਵਾਹਿਤ ਆਵੇਦਿਕਾ ਦੇ ਪਤੀ ਦਾ ਹਰਿਆਣਾ ਵਿੱਚ ਪਿਛਲੇ 15 ਸਾਲ ਤੋਂ ਨਿਵਾਸੀ ਹੋਣਾ ਜਰੂਰੀ ਹੋਵੇਗਾ। ਯੋਜਨਾ ਤਹਿਤ ਇੱਕ ਪਰਿਵਾਰਾਂ ਵਿੱਚ ਮਹਿਲਾਵਾਂ ਦੀ ਗਿਣਤੀ ‘ਤੇ ਕੋਈ ਰੋਕ ਨਹੀਂ ਹੋਵੇਗਾ। ਜੇਕਰ ਇੱਕ ਪਰਿਵਾਰ ਵਿੱਚ 3 ਯੋਗ ਮਹਿਲਾਵਾਂ ਹਨ ਤਾਂ ਉਨ੍ਹਾਂ ਤਿਨਾਂ ਮਹਿਲਾਵਾਂ ਨੂੰ ਲਾਭ ਮਿਲੇਗਾ। ਸਰਕਾਰ ਵੱਲੋਂ ਪਹਿਲਾਂ ਤੋਂ ਚਲਾਈ ਜਾ ਰਹੀ ਅਜਿਹੀ 9 ਯੋਜਨਾਵਾਂ-ਬੁਢਾਪਾ ਅਵਸਥਾ ਸਨਮਾਨ ਭੱਤਾ ਯੋਜਨਾ, ਵਿਧਵਾ ਅਤੇ ਨਿਰਾਸ਼ਰਿਤ ਮਹਿਲਾਵਾਂ ਨੂੰ ਵਿਤੀ ਸਹਾਇਤਾ, ਹਰਿਆਣਾ ਦਿਵਯਾਂਗ ਪੇਂਸ਼ਨ ਯੋਜਨਾ, ਲਾਡਵੀ ਸਮਾਜਿਕ ਸੁਰੱਖਿਆ ਭੱਤਾ, ਕਸ਼ਮੀਰੀ ਵਿਸਥਾਪਿਤ ਪਰਿਵਾਰਾਂ ਨੂੰ ਵਿਤੀ ਸਹਾਇਤਾ, ਬੌਨੇ ਲਈ ਭੱਤਾ ਯੋਜਨਾ, ਏਸਿਡ ਅਟੈਕ ਪੀੜਤ ਮਹਿਲਾ ਅਤ ਕੁੜੀਆਂ ਲਈ ਵਿਤੀ ਸਹਾਇਤਾ, ਵਿਧਵਾ ਅਤੇ ਅਵਿਵਾਹਿਤ ਮਹਿਲਾਵਾਂ ਲਈ ਵਿਤੀ ਸਹਾਇਤਾ, ਪਦਮ ਪੁਰਸਕਾਰ ਸਨਮਾਨਿਤ ਲਈ ਹਰਿਆਣਾ ਗੌਰਵ ਸਨਮਾਨ ਸਹਾਇਤਾ ਜਿਨ੍ਹਾਂ ਵਿੱਚ ਆਵੇਦਿਕਾਵਾਂ ਨੂੰ ਪਹਿਲਾਂ ਤੋਂ ਹੀ ਵੱਧ ਰਕਮ ਦੀ ਪੇਂਸ਼ਨ ਦਾ ਲਾਭ ਮਿਲ ਰਿਹਾ ਹੈ, ਉਨ੍ਹਾਂ ਨੂੰ ਦੀਨ ਦਿਆਲ ਲਾਡੋ ਲਛਮੀ ਯੋਜਾ ਦਾ ਲਾਭ ਨਹੀਂ ਮਿਲੇਗਾ।

ਇਹ ਵੀ ਪੜ੍ਹੋ flood issue; ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼

ਕੈਬੀਨੇਟ ਵਿੱਚ ਫੈਸਲਾ ਲਿਆ ਗਿਆ ਕਿ ਸਟੇਜ 3 ਅਤੇ 4 ਕੈਂਸਰ ਪੀੜਤ ਮਰੀਜਾਂ, ਸੂਚੀਬੱਧ 54 ਦੁਰਲਬ ਬੀਮਾਰੀਆਂ ਅਤੇ ਹੀਮੋਫਿਲਿਆ, ਥੈਲੇਸਿਮਿਆ ਅਤੇ ਸਿਕਲ ਸੇਲ ਨਾਲ ਪੀੜਤ ਜਿਨ ਆਵੇਦਿਕਾਵਾਂ ਨੂੰ ਪੇਂਸ਼ਨ ਦਾ ਲਾਭ ਮਿਲ ਰਿਹਾ ਹੈ। ਉਨ੍ਹਾਂ ਨੇ ਦੀਨ ਦਿਆਲ ਲਾਡੋ ਲਛਮੀ ਯੋਜਨਾ ਦਾ ਵਧੀਕ ਲਾਭ ਵੀ ਮਿਲੇਗਾ। ਜਿਸ ਦਿਨ ਕੋਈ ਅਵਿਵਾਹਿਤ ਲਾਭਾਰਥੀ 45 ਸਾਲ ਦੀ ਉਮਰ ਪੂਰੀ ਕਰੇਗੀ ਉਸ ਦਿਨ ਉਹ ਆਟੋਮੈਟਿਕ ਵਿਧਵਾ ਅਤੇ ਨਿਰਾਸ਼ਰਿਤ ਮਹਿਲਾਵਾਂ ਨੂੰ ਵਿਤੀ ਸਹਾਇਤਾ ਯੋਜਨਾ ਲਈ ਯੋਗ ਹੋਣ ਜਾਣਗੀਆਂ। ਇਸੇ ਤਰ੍ਹਾਂ ਲਾਭਾਰਥੀ ਮਹਿਲਾ ਜਿਵੇ ਹੀ 60 ਸਾਲ ਉਮਰ ਦੀ ਹੋਵੇਗੀ, ਉਹ ਆਟੋਮੈਟਿਕ ਬੁਢਾਪਾ ਸਨਮਾਨ ਭੱਤਾ ਪੇਂਸ਼ਨ ਯੋਜਨਾ ਲਈ ਯੋਗ ਹੋ ਜਾਣਗੀਆਂ। ਇਸ ਯੋਜਨਾ ਦੇ ਪਹਿਲੇ ਪੜਾਅ ਵਿੱਚ ਲਗਭਗ 20 ਲੱਖ ਮਹਿਲਾਵਾਂ ਨੂੰ ਲਾਭ ਮਿਲੇਗਾ।ਆਗਾਮੀ ਦਿਨਾਂ ਵਿੱਚ ਯੋਜਨਾ ਦੀ ਗਜਟ ਨੋਟਿਫਿਕੇਸ਼ਨ ਕਰਨ ਦੇ ਨਾਲ ਨਾਲ ਇੱਕ ਐਪ ਵੀ ਲਾਂਚ ਕੀਤਾ ਜਾਵੇਗਾ ਜਿਸ ‘ਤੇ ਯੋਗ ਮਹਿਲਾ ਆਪਣਾ ਰਜਿਸਟ੍ਰੇਸ਼ਨ ਕਰੇਗੀ। ਹਰ ਸੰਭਾਵਿਤ ਯੋਗ ਮਹਿਲਾ ਨੂੰ ਐਸਐਮਐਸ ਵੀ ਜਾਵੇਗਾ ਕਿ ਇਸ ਯੋਜਨਾ ਲਈ ਆਪ ਯੋਗ ਹਨ ਐਪ ‘ਤੇ ਰਜਿਸਟੇ੍ਰਸ਼ਨ ਕਰਨ। ਸਾਰੀ ਯੋਗ ਮਹਿਲਾਵਾਂ ਦੀ ਲਿਸਟ ਸਾਰੀ ਪੰਚਾਇਤ ਅਤੇ ਵਾਰਡਾਂ ਵਿੱਚ ਪ੍ਰਕਾਸ਼ਿਤ ਕੀਤੀ ਜਾਵੇਗੀ। ਸਾਰੇ ਗ੍ਰਾਮ ਸਭਾਵਾਂ ਅਤੇ ਵਾਰਡ ਸਭਾਵਾਂ ਨੂੰ ਲਿਸਟ ‘ਤੇ ਕੋਈ ਵੀ ਆਪਤੀ ਦਰਜ ਕਰਨ ਦਾ ਅਧਿਕਾਰ ਹੋਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Transfer News: Punjab ਦੇ ਵਿਚ ਥੋਕ ‘ਚ ਹੋਈਆਂ ਸਰਕਾਰੀ ਵਕੀਲਾਂ ਦੀਆਂ ਬਦਲੀਆਂ, ਦੇਖੋ ਲਿਸਟ

0

Transfer News: Transfer News: ਪੰਜਾਬ ਸਰਕਾਰ ਦੇ ਨਿਆ ਵਿਭਾਗ ਨੇ ਵੀਰਵਾਰ ਨੂੰ ਥੋਕ ਵਿਚ ਸਰਕਾਰੀ ਵਕੀਲਾਂ(ਜਿਲ੍ਹਾ ਅਟਾਰਨੀ, ਉਪ ਜ਼ਿਲ੍ਹਾ ਅਟਾਰਨੀਆਂ ਅਤੇ ਸਹਾਇਕ ਜ਼ਿਲ੍ਹਾ ਅਟਰਾਨੀ ਦੀਆਂ ਥੋਕ ਵਿਚ ਬਦਲੀਆਂ ਕੀਤੀਆਂ ਹਨ।

ਬਦਲੀਆਂ ਦੀ ਪੀਡੀਐਫ਼ ਲਿਸਟ ਦੇਖਣ ਲਈ ਇਸ ਲਿੰਕ ਉੱਪਰ ਕਲਿੱਕ ਕਰੋ। 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

2500 ਕਰੋੜ ਰੁਪਏ ਦੀ ਲਾਗਤ ਨਾਲ ਸੋਲਰ ਪਲਾਂਟ ਸਮੇਤ ਇੱਕ ਨਵਾਂ ਗ੍ਰੀਨਫੀਲਡ ਸਟੀਲ ਪਲਾਂਟ ਹੋਵੇਗਾ ਸਥਾਪਤ: ਸੰਜੀਵ ਅਰੋੜਾ

0

👉ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ (ਵੀ.ਐਸ.ਐਸ.ਐਲ.) ਤੋਂ ਸਚਿਤ ਜੈਨ, ਜਾਪਾਨ ਦੇ ਆਈਚੀ ਸਟੀਲ ਕਾਰਪੋਰੇਸ਼ਨ (ਏ.ਐਸ.ਸੀ.) ਦੇ ਸਹਿਯੋਗ ਨਾਲ ਲੁਧਿਆਣਾ ਜ਼ਿਲ੍ਹੇ ਵਿੱਚ ਸਥਾਪਤ ਕਰਨਗੇ ਇਹ ਪਲਾਂਟ

Ludhiana News:ਪੰਜਾਬ ਨੂੰ ਪ੍ਰਮੁੱਖ ਉਦਯੋਗਿਕ ਹੱਬ ਬਣਾਉਣ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਪ੍ਰਦਾਨ ਕਰਨ ਦੇ ਉਦੇਸ਼ ਨਾਲ, ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਦੱਸਿਆ ਕਿ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ (ਵੀ.ਐਸ.ਐਸ.ਐਲ.) ਵੱਲੋਂ ਜਾਪਾਨ ਦੇ ਆਈਚੀ ਸਟੀਲ ਕਾਰਪੋਰੇਸ਼ਨ (ਏ.ਐਸ.ਸੀ.) ਦੇ ਸਾਂਝੇ ਉੱਦਮ ਨਾਲ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਇੱਕ ਨਵਾਂ ਗ੍ਰੀਨਫੀਲਡ ਸਪੈਸ਼ਲ ਐਂਡ ਅਲਾਏ ਸਟੀਲ ਪਲਾਂਟ ਸਥਾਪਤ ਕੀਤਾ ਜਾ ਰਿਹਾ ਹੈ। ਇਹ ਪ੍ਰੋਜੈਕਟ ਸੂਬੇ ਵਿੱਚ ਟਿਕਾਊ, ਤਕਨੀਕੀ ਤੌਰ ‘ਤੇ ਉੱਨਤ ਅਤੇ ਵਿਸ਼ਵ ਪੱਧਰ ‘ਤੇ ਮੁਕਾਬਲਾ ਕਰਨ ਵਾਲੀ ਸਟੀਲ ਨਿਰਮਾਣ ਸਹੂਲਤ ਸਥਾਪਤ ਕਰਨ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ।ਇਸ ਪ੍ਰੋਜੈਕਟ ਬਾਰੇ ਮੀਡੀਆ ਨਾਲ ਗੱਲਬਾਤ ਕਰਦਿਆਂ, ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਕੁੱਲ ਲਾਗਤ 2500 ਕਰੋੜ ਰੁਪਏ ਹੈ। ਅਲਾਏ ਅਤੇ ਸਪੈਸ਼ਲ ਸਟੀਲ ਦੀ 5 ਲੱਖ ਟਨ ਪ੍ਰਤੀ ਸਾਲ (ਟੀ.ਪੀ.ਏ.) ਦੀ ਸਥਾਪਿਤ ਸਮਰੱਥਾ ਨਾਲ ਹੀ ਪਲਾਂਟ ਸਟੀਲ ਸਬੰਧੀ ਘਰੇਲੂ ਅਤੇ ਵਿਸ਼ਵਵਿਆਪੀ ਆਟੋਮੋਟਿਵ ਜ਼ਰੂਰਤਾਂ ਨੂੰ ਪੂਰਾ ਕਰੇਗੀ। ਇਹ ਪਲਾਂਟ ਇਲੈਕਟ੍ਰਿਕ ਆਰਕ ਫਰਨੇਸ (ਈ.ਏ.ਐਫ) ਰੂਟ ਰਾਹੀਂ ਉਤਪਾਦਨ ਊਰਜਾ ਕੁਸ਼ਲਤਾ, ਕਾਰਬਨ ਨਿਕਾਸ ਨੂੰ ਘਟਾਉਣ ਅਤੇ ਸੁੱਧ ਸਟੀਲ ਉਤਪਾਦਨ ਨੂੰ ਯਕੀਨੀ ਬਣਾਏਗਾ।

ਇਹ ਵੀ ਪੜ੍ਹੋ flood issue; ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼

ਉਨ੍ਹਾਂ ਅੱਗੇ ਦੱਸਿਆ ਕਿ 500 ਕਰੋੜ ਰੁਪਏ ਦੀ ਲਾਗਤ ਨਾਲ ਸੂਰਜੀ ਊਰਜਾ ਪਲਾਂਟ ਵੀ ਸਥਾਪਤ ਕੀਤਾ ਜਾਵੇਗਾ। ਇਹ ਪਲਾਂਟ ਸਾਡੇ ਸਹਿਯੋਗੀ ਭਾਈਵਾਲ ਦੇ ਸਹਿਯੋਗ ਨਾਲ ਪਲਾਂਟ ਦੇ ਸੰਚਾਲਨ ਲਈ ਨਵਿਆਉਣਯੋਗ ਊਰਜਾ ਦੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਸਥਾਪਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ 500 ਕਰੋੜ ਰੁਪਏ ਦਾ ਇਹ ਨਿਵੇਸ਼ ਅਨੁਮਾਨਿਤ 2000 ਕਰੋੜ ਰੁਪਏ ਦੀ ਲਾਗਤ ਵਾਲੇ ਗਰੀਨਫੀਲਡ ਪਲਾਂਟ ਤੋਂ ਵੱਖਰਾ ਹੈ।ਜ਼ਿਕਰਯੋਗ ਹੈ ਕਿ ਇਹ ਪ੍ਰੋਜੈਕਟ ਪੰਜਾਬ ਵਿੱਚ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ 1500 ਤੋਂ ਵੱਧ ਲੋਕਾਂ ਨੂੰ ਸਿੱਧੇ ਤੌਰ ‘ਤੇ ਰੁਜ਼ਗਾਰ ਮਿਲੇਗਾ ਜਦਕਿ ਪੰਜਾਬ ਭਰ ਦੇ ਐਮ.ਐਸ.ਐਮ.ਈ., ਸਪਲਾਇਰਾਂ ਅਤੇ ਸੇਵਾ ਪ੍ਰਦਾਤਾਵਾਂ ਨੂੰ ਅਸਿੱਧੇ ‘ਤੇ ਰੁਜ਼ਗਾਰ ਅਤੇ ਕਾਰੋਬਾਰ ਦੇ ਮੌਕੇ ਮਿਲਣਗੇ।ਸੰਜੀਵ ਅਰੋੜਾ ਨੇ ਆਸ ਪ੍ਰਗਟਾਈ ਕਿ ਇਹ ਪ੍ਰੋਜੈਕਟ ਪੰਜਾਬ ਦੇ ਉਦਯੋਗਿਕ ਵਿਕਾਸ ਵਿੱਚ ਇੱਕ ਮੀਲ ਪੱਥਰ ਵਜੋਂ ਕੰਮ ਕਰੇਗਾ, ਜੋ ਉੱਨਤ ਅਤੇ ਟਿਕਾਊ ਸਟੀਲ ਨਿਰਮਾਣ ਵਿੱਚ ਪੰਜਾਬ ਦੀ ਮੋਹਰੀ ਭੂਮਿਕਾ ਨੂੰ ਮਜ਼ਬੂਤ ​​ਕਰੇਗਾ। ਉਨ੍ਹਾਂ ਨੇ ਇਸ ਪਹਿਲਕਦਮੀ ਤਹਿਤ ਪੰਜਾਬ ਦੀ ਆਰਥਿਕਤਾ ਅਤੇ ਉਦਯੋਗ ਨੂੰ ਹੁਲਾਰਾ ਦੇਣ ਲਈ ਉੱਦਮੀਆਂ ਦੇ ਸਹਿਯੋਗ ਅਤੇ ਮਾਰਗਦਰਸ਼ਨ ਦੀ ਵੀ ਮੰਗ ਕੀਤੀ।

ਇਹ ਵੀ ਪੜ੍ਹੋ ਪੰਜਾਬ ਪੁਲਿਸ ਨੇ ਸੂਬੇ ਭਰ ਦੇ 138 ਰੇਲਵੇ ਸਟੇਸ਼ਨਾਂ ‘ਤੇ ਤਲਾਸ਼ੀ ਮੁਹਿੰਮ ਚਲਾਈ

ਹੋਰ ਵੇਰਵੇ ਸਾਂਝੇ ਕਰਦਿਆਂ, ਵੀ.ਐਸ.ਐਸ.ਐਲ. ਦੇ ​​ਵਾਈਸ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਸਚਿਤ ਜੈਨ ਨੇ ਕਿਹਾ ਕਿ ਊਰਜਾ ਕੁਸ਼ਲ ਤਕਨਾਲੋਜੀਆਂ ਦੀ ਵਰਤੋਂ ਕਰਦਿਆਂ ਸਟੀਲ ਸਕ੍ਰੈਪ ਨੂੰ ਪਿਘਲਾ ਕੇ ਅਤੇ ਨਵਿਆਉਣਯੋਗ ਊਰਜਾ ਦੀ ਵਰਤੋਂ ਕਰਕੇ ਗਰੀਨ ਸਟੀਲ ਦਾ ਉਤਪਾਦਨ ਕਰਨ ‘ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ ਜੋ ਵਿਸ਼ਵਵਿਆਪੀ ਟਿਕਾਊ ਅਭਿਆਸਾਂ ਅਤੇ ਭਾਰਤ ਦੇ ਸ਼ੁੱਧ ਜ਼ੀਰੋ ਦ੍ਰਿਸ਼ਟੀਕੋਣ ਨਾਲ ਮੇਲ ਖਾਂਦਾ ਹੈ। ਇਸ ਨਾਲ ਜੈਵਿਕ ਬਾਲਣ ‘ਤੇ ਨਿਰਭਰਤਾ ਘਟਾਏਗੀ ਅਤੇ ਕਾਰਬਨ ਦੇ ਨਿਕਾਸ ਨੂੰ ਘੱਟ ਕੀਤਾ ਜਾ ਸਕੇਗਾ।ਸਚਿਤ ਜੈਨ ਨੇ ਕਿਹਾ ਕਿ ਇਹ ਸਾਂਝੇ ਉੱਦਮ ਅਤੇ ਤਕਨਾਲੋਜੀ ਦੇ ਅਦਾਨ-ਪ੍ਰਦਾਨ ਵਾਲਾ ਪ੍ਰੋਜੈਕਟ ਹੈ। ਇਹ ਪਲਾਂਟ ਆਟੋਮੋਟਿਵ ਐਪਲੀਕੇਸ਼ਨਾਂ ਲਈ ਵਿਸ਼ੇਸ਼ ਸਟੀਲ ਵਿੱਚ ਵਿਸ਼ਵ ਪੱਧਰ ‘ਤੇ ਮੋਹਰੀ ਆਈਚੀ ਸਟੀਲ ਕਾਰਪੋਰੇਸ਼ਨ, ਜਾਪਾਨ ਦੇ ਸਹਿਯੋਗ ਨਾਲ ਸਥਾਪਤ ਕੀਤਾ ਜਾਵੇਗਾ। ਏ.ਐਸ.ਸੀ. ਵੱਲੋਂ ਨਿਰੰਤਰ ਸਹਾਇਤਾ ਅਤੇ ਤਕਨੀਕੀ ਮੁਹਾਰਤ ਪ੍ਰਦਾਨ ਕੀਤੀ ਜਾਵੇਗੀ ਜੋ ਵਿਸ਼ਵ ਪੱਧਰੀ ਸੁੱਧ ਸਟੀਲ ਦੇ ਉਤਪਾਦਨ ਵਿੱਚ ਮਦਦ ਕਰੇਗਾ। ਇਹ ਪਲਾਂਟ ਟੋਇਟਾ ਵੇਅ ਲੇਆਉਟ ‘ਤੇ ਵਿਕਸਤ ਕੀਤਾ ਜਾਵੇਗਾ ਜੋ ਕਿ ਕਾਰਜਸ਼ੀਲ ਉੱਤਮਤਾ, ਸੁਰੱਖਿਆ, ਕੁਸ਼ਲਤਾ ਅਤੇ ਵਿਸ਼ਵ ਪੱਧਰੀ ਪਲਾਂਟ ਲੇਆਉਟ ਨੂੰ ਯਕੀਨੀ ਬਣਾਉਂਦਾ ਹੈ।

ਇਹ ਵੀ ਪੜ੍ਹੋ flood issue; ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 2000 ਤੋਂ ਵੱਧ ਹੜ੍ਹ ਪੀੜ੍ਹਤਾਂ ਨੂੰ ਕੀਤਾ ਗਿਆ ਰੈਸਕਿਊ: ਮੰਤਰੀ ਬਰਿੰਦਰ ਕੁਮਾਰ ਗੋਇਲ

ਉਨ੍ਹਾਂ ਅੱਗੇ ਦੱਸਿਆ ਕਿ ਇਸ ਪ੍ਰੋਜੈਕਟ ਵਿੱਚ ਅਤਿ-ਆਧੁਨਿਕ ਤਕਨਾਲੋਜੀ ਦੀ ਵਰਤੋਂ ਕੀਤੀ ਜਾਵੇਗੀ। ਇਹ ਪ੍ਰੋਜੈਕਟ ਵਾਤਾਵਰਣ ਦੇ ਪ੍ਰਭਾਵ ਨੂੰ ਘੱਟ ਕਰਦਿਆਂ ਮੁਕਾਬਲੇਬਾਜ਼ੀ ਨੂੰ ਵਧਾਉਣ ਲਈ ਨਵੀਨਤਮ ਊਰਜਾ-ਕੁਸ਼ਲ ਅਤੇ ਉਤਪਾਦਕ ਤਕਨਾਲੋਜੀਆਂ ਦੀ ਵਰਤੋਂ ਕਰੇਗਾ। ਇਹ ਸਹੂਲਤ ਸਖ਼ਤ ਗਲੋਬਲ ਓ.ਈ.ਐਮ. ਮਾਪਦੰਡਾਂ ‘ਤੇ ਖਰੀ ਉਤਰੇਗੀ, ਜਿਸ ਨਾਲ ਪੰਜਾਬ ਵਿਸ਼ੇਸ਼ ਸਟੀਲ ਨਿਰਯਾਤ ਲਈ ਇੱਕ ਹੱਬ ਵਜੋਂ ਉੱਭਰੇਗਾ ਜਿਸ ਨਾਲ ਨਿਰਯਾਤ ਮੁਕਾਬਲੇਬਾਜ਼ੀ ਵਿੱਚ ਵਾਧਾ ਹੋਵੇਗਾ।ਉਨ੍ਹਾਂ ਅੱਗੇ ਕਿਹਾ ਕਿ ਇਹ ਪ੍ਰੋਜੈਕਟ ਸਹਾਇਕ ਉਦਯੋਗਾਂ, ਫੋਰਜਿੰਗ ਯੂਨਿਟਾਂ, ਲੌਜਿਸਟਿਕਸ, ਸੇਵਾ ਖੇਤਰਾਂ ਲਈ ਵੀ ਲਾਹੇਵੰਦ ਹੋਵੇਗਾ ਅਤੇ ਉਦਯੋਗਿਕ ਈਕੋਸਿਸਟਮ ਨੂੰ ਹੁਲਾਰਾ ਦੇਵੇਗਾ।ਇਸ ਪ੍ਰੈਸ ਕਾਨਫਰੰਸ ਦੌਰਾਨ ਉਦਯੋਗ ਅਤੇ ਵਣਜ ਵਿਭਾਗ ਦੇ ਸਕੱਤਰ ਕਮਲ ਕਿਸ਼ੋਰ ਯਾਦਵ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਪੁਲਿਸ ਨੇ ਸੂਬੇ ਭਰ ਦੇ 138 ਰੇਲਵੇ ਸਟੇਸ਼ਨਾਂ ‘ਤੇ ਤਲਾਸ਼ੀ ਮੁਹਿੰਮ ਚਲਾਈ

0

👉’ਯੁੱਧ ਨਸ਼ਿਆਂ ਵਿਰੁੱਧ’ ਦੇ 180ਵੇਂ ਦਿਨ ਪੰਜਾਬ ਪੁਲਿਸ ਵੱਲੋਂ 84 ਨਸ਼ਾ ਤਸਕਰ ਕਾਬੂ; 1.8 ਕਿਲੋ ਹੈਰੋਇਨ ਬਰਾਮਦ

Punjab News:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ 180ਵੇਂ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੇ 138 ਰੇਲਵੇ ਸਟੇਸ਼ਨਾਂ ‘ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਚਲਾਈ।ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।ਇਸ ਰਾਜ ਪੱਧਰੀ ਕਾਰਵਾਈ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਵਿਸ਼ੇਸ਼ ਪੁਲਿਸ ਡਾਇਰੈਕਟਰ ਜਨਰਲ (ਸਪੈਸ਼ਲ ਡੀਜੀਪੀ) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਇਸ ਕਾਰਵਾਈ ਨੂੰ ਸਫਲ ਬਣਾਉਣ ਲਈ ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਭਾਰੀ ਪੁਲਿਸ ਫੋਰਸ ਤਾਇਨਾਤ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ flood issue; ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼

ਉਨ੍ਹਾਂ ਕਿਹਾ ਕਿ ਰਾਜ ਦੇ ਲਗਭਗ 138 ਰੇਲਵੇ ਸਟੇਸ਼ਨਾਂ ‘ਤੇ ਚਲਾਏ ਇਸ ਆਪ੍ਰੇਸ਼ਨ ਦੌਰਾਨ ਲਗਭਗ 1189 ਲੋਕਾਂ ਦੀ ਜਾਂਚ ਕੀਤੀ ਗਈ। ਉਨ੍ਹਾਂ ਅੱਗੇ ਕਿਹਾ ਕਿ ਇਸ ਆਪ੍ਰੇਸ਼ਨ ਦੌਰਾਨ 7 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਕਾਬੂ ਵੀ ਕੀਤਾ ਗਿਆ।ਇਸ ਤੋਂ ਇਲਾਵਾ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ਜਾਰੀ ਰੱਖੀ ਹੈ, ਜਿਸ ਵਿੱਚ ਅੱਜ 84 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.8 ਕਿਲੋ ਹੈਰੋਇਨ, 24 ਕਿਲੋ ਭੁੱਕੀ ਅਤੇ 5400 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਨਾਲ ਸਿਰਫ 180 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 27,508 ਹੋ ਗਈ ਹੈ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ।

ਇਹ ਵੀ ਪੜ੍ਹੋ ਬਠਿੰਡਾ ਪੁਲਿਸ ਨੇ ਇੱਕ ਵਿਅਕਤੀ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਦਬੋਚਿਆ

ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 62 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 57 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ।ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 58 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

flood issue; ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼

0

👉ਬਿਆਸ ਵਿੱਚ ਪ੍ਰਭਾਵਿਤ ਖੇਤਰਾਂ ਦਾ ਦੌਰਾ; ਲੋਕਾਂ ਨੂੰ ਸੰਕਟ ਵਿੱਚੋਂ ਬਾਹਰ ਕੱਢਣ ਲਈ ਸੂਬਾ ਸਰਕਾਰ ਦੀ ਵਚਨਬੱਧ ਦਹੁਰਾਈ
ਬਿਆਸ (ਅੰਮ੍ਰਿਤਸਰ), 28 ਅਗਸਤ: flood issue; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਹੋਰ ਤੇਜ਼ ਲਿਆਉਣ ਦੇ ਨਾਲ-ਨਾਲ ਹੜ੍ਹਾਂ ਕਾਰਨ ਡੁੱਬੇ ਹੋਏ ਪਿੰਡਾਂ ਵਿੱਚ ਫਸੇ ਪਰਿਵਾਰਾਂ ਨੂੰ ਸਾਰੀ ਲੋੜੀਂਦੀ ਸਮੱਗਰੀ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ।ਮੁੱਖ ਮੰਤਰੀ ਨੇ ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਤੂਫਾਨੀ ਦੌਰਾ ਕੀਤਾ ਜਿਸ ਦੌਰਾਨ ਉਨ੍ਹਾਂ ਨੂੰ ਸਥਾਨਕ ਅਧਿਕਾਰੀਆਂ ਨੇ ਹੜ੍ਹਾਂ ਕਾਰਨ ਖੜ੍ਹੀਆਂ ਫਸਲਾਂ, ਘਰਾਂ, ਜਨਤਕ ਇਮਾਰਤਾਂ ਅਤੇ ਪਸ਼ੂਧਨ ਨੂੰ ਹੋਏ ਨੁਕਸਾਨ ਬਾਰੇ ਜਾਣਕਾਰੀ ਦਿੱਤੀ। ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ ਉਨ੍ਹਾਂ ਆਪਣੀ ਸਰਕਾਰ ਵੱਲੋਂ ਲੋਕਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਵੱਡੇ ਪੱਧਰ ‘ਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਸੰਕਟ ਦੀ ਘੜੀ ਵਿੱਚੋਂ ਲੋਕਾਂ ਨੂੰ ਬਾਹਰ ਕੱਢਣ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ

ਮੁੱਖ ਮੰਤਰੀ ਨੇ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਪੰਜਾਬ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਰਾਹਤ ਅਤੇ ਨਿਕਾਸੀ ਕਾਰਜ ਜੰਗੀ ਪੱਧਰ ‘ਤੇ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਅਤੇ ਇਸ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਲੋਕਾਂ ਦੀ ਨਿਕਾਸੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਲੋਕਾਂ ਨੂੰ ਕੱਢਣ ਅਤੇ ਉਨ੍ਹਾਂ ਨੂੰ ਤੁਰੰਤ ਰਾਹਤ ਪ੍ਰਦਾਨ ਕਰਨ ਲਈ ਆਪਣੇ ਸਾਰੇ ਸਰੋਤ ਜੁਟਾਉਣ ਲਈ ਕਿਹਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜ਼ਿਲ੍ਹਿਆਂ ਦੇ ਸਾਰੇ ਵਿਭਾਗਾਂ ਨੂੰ ਇਸ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਵੱਧ ਤੋਂ ਵੱਧ ਰਾਹਤ ਪ੍ਰਦਾਨ ਕਰਨ ਲਈ ਇੱਕਜੁੱਟ ਹੋ ਕੇ ਕੰਮ ਕਰਨ ਲਈ ਆਖਿਆ ਗਿਆ ਹੈ।

ਇਹ ਵੀ ਪੜ੍ਹੋ flood issue; ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 2000 ਤੋਂ ਵੱਧ ਹੜ੍ਹ ਪੀੜ੍ਹਤਾਂ ਨੂੰ ਕੀਤਾ ਗਿਆ ਰੈਸਕਿਊ: ਮੰਤਰੀ ਬਰਿੰਦਰ ਕੁਮਾਰ ਗੋਇਲ

ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਲਈ ਭੋਜਨ, ਪੀਣ ਵਾਲਾ ਪਾਣੀ, ਦਵਾਈਆਂ ਅਤੇ ਹੋਰ ਸਮਾਨ ਦੀ ਸਪਲਾਈ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ । ਪਸ਼ੂ ਪਾਲਣ ਵਿਭਾਗ ਨੂੰ ਪ੍ਰਭਾਵਿਤ ਇਲਾਕਿਆਂ ਵਿੱਚ ਪਸ਼ੂਆਂ ਲਈ ਚਾਰਾ ਅਤੇ ਜ਼ਰੂਰੀ ਦਵਾਈਆਂ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਨੂੰ ਰਾਹਤ ਲਈ ਪਹਿਲਾਂ ਹੀ ਫੰਡ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਲੋੜ ਪੈਣ ‘ਤੇ ਜ਼ਿਲ੍ਹਿਆਂ ਨੂੰ ਹੋਰ ਫੰਡ ਅਲਾਟ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਸੂਬਾ ਸਰਕਾਰ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਹੈ ਕਿਉਂਕਿ ਸੂਬਾ ਸਰਕਾਰ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਪੂਰੇ ਜੋਸ਼ ਨਾਲ ਕੰਮ ਕਰ ਰਹੀ ਹੈ।ਸੂਬੇ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਦੇਣ ਸਬੰਧੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਰਾਹਤ, ਬਚਾਅ ਅਤੇ ਨਿਕਾਸੀ ਕਾਰਜਾਂ ਦਾ ਜਾਇਜ਼ਾ ਲੈਣ ਲਈ ਸਥਿਤੀ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਾੜਾਂ ਨੂੰ ਪੂਰਨ ਲਈ ਵੱਡੇ ਪੱਧਰ ‘ਤੇ ਯਤਨ ਕੀਤੇ ਜਾ ਰਹੇ ਹਨ ਅਤੇ ਨਾਲ ਹੀ ਪ੍ਰਭਾਵਤ ਖੇਤਰਾਂ ਵਿੱਚੋਂ ਪਾਣੀ ਦੀ ਨਿਕਾਸੀ ਨੂੰ ਜਲਦ ਤੋਂ ਜਲਦ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਇਨ੍ਹਾਂ ਖੇਤਰਾਂ ਦੇ ਵਸਨੀਕਾਂ ਨੂੰ ਰਾਹਤ ਮਿਲ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿਹਤ ਵਿਭਾਗ ਨੂੰ ਹੜ੍ਹਾਂ ਕਾਰਨ ਗੰਭੀਰ ਸੰਕਟ ਦਾ ਸਾਹਮਣਾ ਕਰ ਰਹੇ ਜ਼ਿਲ੍ਹਿਆਂ ਵਿੱਚ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਦਵਾਈਆਂ ਦਾ ਲੋੜੀਂਦਾ ਸਟਾਕ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ ਰਾਹਤ ਕੈਂਪਾਂ ਵਿੱਚ ਪਹੁੰਚ ਕੇ ਡਿਪਟੀ ਕਮਿਸ਼ਨਰ ਤੇ ਐਸਐਸਪੀ ਖੁਦ ਵੰਡ ਰਹੇ ਹਨ ਲੋਕਾਂ ਨੂੰ ਰਾਹਤ ਸਮੱਗਰੀ

ਮੁੱਖ ਮੰਤਰੀ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਨੂੰ ਪ੍ਰਭਾਵਿਤ ਇਲਾਕਿਆਂ ਵਿੱਚ ਪਸ਼ੂਆਂ ਲਈ ਦਵਾਈਆਂ ਅਤੇ ਚਾਰੇ ਦੀ ਢੁਕਵੀਂ ਸਪਲਾਈ ਮੁਹੱਈਆ ਕਰਵਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਪਾਣੀ ਦਾ ਪੱਧਰ ਘਟਦੇ ਹੀ ਵਿਸ਼ੇਸ਼ ਗਿਰਦਾਵਰੀ ਕੀਤੀ ਜਾਵੇਗੀ ਤਾਂ ਜੋ ਪ੍ਰਭਾਵਿਤ ਲੋਕਾਂ ਲਈ ਢੁਕਵਾਂ ਮੁਆਵਜ਼ਾ ਯਕੀਨੀ ਬਣਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਹੜ੍ਹਾਂ ਕਾਰਨ ਹੋਏ ਲੋਕਾਂ ਦੇ ਇੱਕ-ਇੱਕ ਪੈਸੇ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਮਨੁੱਖੀ ਜੀਵਨ ਸਭ ਤੋਂ ਮਹੱਤਵਪੂਰਨ ਹੈ ਇਸ ਲਈ ਲੋਕਾਂ ਦੀ ਸੁਰੱਖਿਆ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਲੋਕਾਂ ਨੂੰ ਬਾਹਰ ਕੱਢਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ, ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਕੁਦਰਤੀ ਆਫ਼ਤ ਕਾਰਨ ਸੂਬੇ ਵਿੱਚ ਪੈਦਾ ਹੋਈ ਸਥਿਤੀ ਦੀ ਨਿਯਮਤ ਤੌਰ ‘ਤੇ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਮੁਸੀਬਤ ਦੀ ਇਸ ਘੜੀ ਵਿੱਚ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ ਜਲੰਧਰ ਸਥਿਤ ਸੂਬਾ ਪੱਧਰੀ ਹੜ੍ਹ ਕੰਟਰੋਲ ਰੂਮ ਲਈ ਡਾਇਰੈਕਟਰ ਲੈਂਡ ਰਿਕਾਰਡ ਨੋਡਲ ਅਧਿਕਾਰੀ ਤੈਨਾਤ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ ਹੈ ਕਿਉਂਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਲਗਾਤਾਰ ਪੈ ਰਹੇ ਮੀਂਹ ਉਪਰੰਤ ਪੈਦਾ ਹੋਈ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਸੂਬਾ ਸਰਕਾਰ ਉਨ੍ਹਾਂ ਦੀ ਸਹਾਇਤਾ ਲਈ ਹਰ ਸਮੇਂ ਮੌਜੂਦ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਕੁਦਰਤੀ ਆਫ਼ਤ ਹੈ ਅਤੇ ਇਸ ਦਾ ਮੁਕਾਬਲਾ ਸਾਰਿਆਂ ਦੇ ਪੂਰਨ ਸਹਿਯੋਗ ਨਾਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਪੰਜਾਬ ਦੇ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਲੋਕਾਂ ਨੂੰ ਇਸ ਸਥਿਤੀ ਵਿੱਚੋਂ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਬਰਾਉਣ ਨਾ ਕਿਉਂਕਿ ਸੂਬਾ ਸਰਕਾਰ ਪਹਿਲਾਂ ਹੀ ਸਥਿਤੀ ਨੂੰ ਕਾਬੂ ਹੇਠ ਲਿਆਉਣ ਲਈ ਠੋਸ ਯਤਨ ਕਰ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਉਹ ਹਰ ਪਲ ਅਤੇ ਸੂਬੇ ਦੇ ਹਰ ਕੋਨੇ ਤੋਂ ਸਥਿਤੀ ਦਾ ਨਿੱਜੀ ਤੌਰ ‘ਤੇ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰੀ ਮੀਂਹ ਇਕ ਕੁਦਰਤੀ ਆਫ਼ਤ ਹੈ ਅਤੇ ਇਸ ‘ਤੇ ਕਿਸੇ ਵੀ ਵਿਅਕਤੀ ਦਾ ਕੋਈ ਜ਼ੋਰ ਨਹੀਂ ਹੈ ਪਰ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਕਿ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਰੇ ਕੈਬਨਿਟ ਮੰਤਰੀ, ਵਿਧਾਇਕ ਅਤੇ ਅਧਿਕਾਰੀ ਪਹਿਲਾਂ ਹੀ ਆਪੋ-ਆਪਣੇ ਖੇਤਰਾਂ ਵਿੱਚ ਨਿੱਜੀ ਤੌਰ ‘ਤੇ ਮੌਜੂਦ ਹਨ ਅਤੇ ਇਸ ਗੰਭੀਰ ਸੰਕਟ ਦੀ ਘੜੀ ਵਿੱਚ ਲੋੜਵੰਦ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ

👉ਗੁਰਮੀਤ ਸਿੰਘ ਖੁੱਡੀਆਂ ਨੇ ਖੇਤੀਬਾੜੀ, ਖ਼ੁਰਾਕ ਸਪਲਾਈ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਖ਼ਰੀਦ ਸਬੰਧੀ ਤਿਆਰੀਆਂ ਦੀ ਕੀਤੀ ਸਮੀਖਿਆ

Chandigarh News:ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਉਣੀ ਖ਼ਰੀਦ ਸੀਜ਼ਨ ਦੀਆਂ ਤਿਆਰੀਆਂ ਵਿੱਚ ਤੇਜ਼ੀ ਲਿਆਉਂਦਿਆਂ ਸੂਬੇ ਭਰ ਦੀਆਂ ਅਨਾਜ ਮੰਡੀਆਂ ਵਿੱਚੋਂ ਝੋਨੇ ਦੇ ਇੱਕ-ਇੱਕ ਦਾਣੇ ਦੀ ਖਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਸ. ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨਾਲ ਅੱਜ ਕਿਸਾਨ ਭਵਨ ਵਿਖੇ ਖੇਤੀਬਾੜੀ, ਖੁਰਾਕ ਅਤੇ ਸਿਵਲ ਸਪਲਾਈ ਅਤੇ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਅਧਿਕਾਰੀਆਂ ਨਾਲ ਸਾਉਣੀ ਦੀ ਫਸਲ ਦੀ ਨਿਰਵਿਘਨ ਖਰੀਦ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ।

ਇਹ ਵੀ ਪੜ੍ਹੋ flood issue; ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 2000 ਤੋਂ ਵੱਧ ਹੜ੍ਹ ਪੀੜ੍ਹਤਾਂ ਨੂੰ ਕੀਤਾ ਗਿਆ ਰੈਸਕਿਊ: ਮੰਤਰੀ ਬਰਿੰਦਰ ਕੁਮਾਰ ਗੋਇਲ

ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸਾਰੀਆਂ ਅਨਾਜ ਮੰਡੀਆਂ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕੈਲੀਬਰੇਟਿਡ ਨਮੀ ਮੀਟਰ ਲਗਾਏ ਜਾਣਗੇ ਤਾਂ ਜੋ ਨਮੀ ਮਾਪਣ ਨੂੰ ਇਕਸਾਰ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਸਫਾਈ, ਪੀਣ ਵਾਲੇ ਪਾਣੀ, ਸ਼ੈੱਡ ਅਤੇ ਬਿਜਲੀ ਵਰਗੇ ਜ਼ਰੂਰੀ ਬੁਨਿਆਦੀ ਢਾਂਚੇ ਨੂੰ ਲਈ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਇਆ ਜਾ ਸਕੇ।ਇਸੇ ਮੀਟਿੰਗ ਦੌਰਾਨ ਸ. ਖੁੱਡੀਆਂ ਨੇ ਵੀ ਮੁੱਖ ਖੇਤੀਬਾੜੀ ਅਧਿਕਾਰੀਆਂ (ਸੀ.ਏ.ਓ.) ਨਾਲ ਵੀਡੀਓ ਕਾਨਫਰੰਸ ਰਾਹੀਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੀ ਸਥਿਤੀ ਦਾ ਜਾਇਜ਼ਾ ਲਿਆ।

ਇਹ ਵੀ ਪੜ੍ਹੋ ਸਪੀਕਰ ਸੰਧਵਾਂ ਵੱਲੋਂ ਹੜ ਪੀੜਤਾਂ ਲਈ ਨਿੱਤ ਵਰਤੋਂ ਵਾਲਾ ਸਮਾਨ ਅਤੇ ਪਸ਼ੂਆਂ ਦਾ ਚਾਰਾ ਪਹੁੰਚਾਉਣ ਦੀ ਅਪੀਲ

ਖੇਤੀਬਾੜੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਸੀ.ਏ.ਓਜ਼ ਨੂੰ ਇਸ ਮੁਸ਼ਕਿਲ ਸਮੇਂ ਵਿੱਚ ਕਿਸਾਨਾਂ ਦੀ ਸਹਾਇਤਾ ਲਈ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ।ਪੰਜਾਬ ਮੰਡੀ ਬੋਰਡ ਦੇ ਸਕੱਤਰ ਸ੍ਰੀ ਰਾਮਵੀਰ ਨੇ ਦੱਸਿਆ ਕਿ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਦੀ ਸਹਾਇਤਾ ਲਈ ਅਨਾਜ ਮੰਡੀਆਂ ਵਿੱਚ ਬਿਜਲੀ, ਸ਼ੈੱਡ, ਪਖਾਨੇ ਅਤੇ ਪੀਣ ਵਾਲੇ ਸਾਫ਼ ਪਾਣੀ ਸਮੇਤ ਹੋਰ ਲੋੜੀਂਦੀਆਂ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਬੋਰਡ ਦੇ ਫੀਲਡ ਸਟਾਫ ਨੂੰ ਤਾਇਨਾਤ ਕੀਤਾ ਗਿਆ ਹੈ।ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਬਾਰਦਾਨੇ ਦੀਆਂ ਲੋੜੀਂਦੀਆਂ 5.40 ਲੱਖ ਗੱਠਾਂ ਵਿੱਚੋਂ ਲਗਭਗ 3.50 ਲੱਖ ਗੱਠਾਂ ਪ੍ਰਾਪਤ ਹੋ ਚੁੱਕੀਆਂ ਹਨ ਅਤੇ ਬਾਕੀ ਰਹਿੰਦੀਆਂ ਗੱਠਾਂ ਸਤੰਬਰ ਮਹੀਨੇ ਦੇ ਅੱਧ ਤੱਕ ਪਹੁੰਚਣ ਦੀ ਉਮੀਦ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1907434