Tuesday, May 19, 2026
Home Blog Page 498

ਐਸ. ਐਸ. ਡੀ. ਗਰਲਜ਼ ਕਾਲਜ ਵਿਖੇ ਸੜਕ ਸੁਰੱਖਿਆ ਅਤੇ ਕਾਨੂੰਨੀ ਸੇਵਾਵਾਂ ਬਾਰੇ ਸੈਮੀਨਾਰ

0

Bathinda News:ਐਸ. ਐਸ. ਡੀ. ਗਰਲਜ਼ ਕਾਲਜ ਬਠਿੰਡਾ ਵਿਖੇ ਕਾਲਜ ਪ੍ਰਿੰਸੀਪਲ ਡਾ. ਨੀਰੂ ਗਰਗ ਦੀ ਯੋਗ ਅਗਵਾਈ ਹੇਠ ਪ੍ਰੋਗਰਾਮ ਅਫ਼ਸਰਾਂ ਡਾ. ਸਿਮਰਜੀਤ ਕੌਰ ਅਤੇ ਮੈਡਮ ਗੁਰਮਿੰਦਰ ਜੀਤ ਕੌਰ ਦੀ ਸਰਪ੍ਰਸਤੀ ਵਿੱਚ ਐਨ.ਐਸ.ਐਸ. ਯੂਨਿਟਾਂ ਅਤੇ ਰੈੱਡ ਰਿਬਨ ਕਲੱਬਾਂ ਵੱਲੋਂ ਸੜਕ ਸੁਰੱਖਿਆ ਅਤੇ ਕਾਨੂੰਨੀ ਸੇਵਾਵਾਂ ਬਾਰੇ ਸੈਮੀਨਾਰ ਕਰਵਾਇਆ ਗਿਆ । ਜਿਸਦਾ ਮਕਸਦ ਨੌਜਵਾਨਾਂ ਨੂੰ ਸੜਕ ਸੁਰੱਖਿਆ ਦੇ ਨਿਯਮਾਂ ਤੋਂ ਜਾਣੂ ਕਰਵਾਉਣਾ ਅਤੇ ਸਾਈਬਰ ਕਰਾਈਮ ਤੇ ਔਰਤ ਸੁਰੱਖਿਆ ਨਾਲ ਸਬੰਧਿਤ ਕਾਨੂੰਨ ਬਾਰੇ ਜਾਗਰੂਕ ਕਰਨਾ ਸੀ ।

ਇਹ ਵੀ ਪੜ੍ਹੋ  MLA ਨੇ ਕੰਮ ‘ਚ ਲਾਪਰਵਾਹੀ ਕਰਨ ਵਾਲੇ ਅਫ਼ਸਰ ਨੂੰ ਕੀਤਾ ਮੁਅਤਲ

ਇਸ ਮੌਕੇ ਸ. ਹਰਜੀਤ ਸਿੰਘ ਡੀ.ਆਈ.ਜੀ ਬਠਿੰਡਾ ਮੁੱਖ ਬੁਲਾਰੇ ਵਜੋਂ ਪਹੁੰਚੇ । ਜਿੰਨ੍ਹਾਂ ਨੇ ਆਪਣੇ ਭਾਸ਼ਣ ਦੌਰਾਨ ਨੌਜਵਾਨਾਂ ਨੂੰ ਸਾਈਬਰ ਕਰਾਈਮ ਤੇ ਔਰਤ ਸੁਰੱਖਿਆ ਨਾਲ ਸਬੰਧਿਤ ਕਾਨੂੰਨ ਦੀਆਂ ਬਰੀਕੀਆਂ ਬਾਰੇ ਵਿਸਥਾਰ ਵਿੱਚ ਦੱਸਿਆ । ਵਿਦਿਆਰਥੀਆਂ ਨੇ ਕਾਨੂੰਨ ਨਾਲ ਸਬੰਧਿਤ ਵੱਖ-ਵੱਖ ਧਾਰਾਵਾਂ ਬਾਰੇ ਸਵਾਲ ਪੁੱਛੇ ਜਿੰਨ੍ਹਾਂ ਦੇ ਡੀ. ਆਈ. ਜੀ ਵੱਲੋਂ ਤਸੱਲੀ ਬਖਸ਼ ਜਵਾਬ ਦਿੱਤੇ ਗਏ । ਮੁੱਖ ਬੁਲਾਰੇ ਦੇ ਭਾਸ਼ਣ ਤੋਂ ਬਾਅਦ ਸ. ਹਾਕਮ ਸਿੰਘ ਏ.ਐੱਸ.ਆਈ (ਇੰਚਾਰਜ ਟ੍ਰੈਫਿਕ ਐਜੂਕੇਸ਼ਨ, ਬਠਿੰਡਾ) ਵੱਲੋਂ ਵੀ ਸੜਕ ਸੁਰੱਖਿਆ ਦੇ ਚਿੰਨ੍ਹਾਂ ਬਾਰੇ ਸਮਝਾਇਆ ਕਿ ਕਿਸ ਚਿੰਨ੍ਹ ਦਾ ਕੀ ਮਤਲਬ ਹੈ ।

ਇਹ ਵੀ ਪੜ੍ਹੋ 10,000 ਰੁਪਏ ਰਿਸ਼ਵਤ ਲੈਣ ਵਾਲਾ ਸਹਾਇਕ ਜੇਲ੍ਹ ਸੁਪਰਡੈਂਟ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਇਸਤੋਂ ਇਲਾਵਾ ਉਹਨਾ ਨੂੰ ਉਹਨਾਂ ਨੇ ਆਪਣੇ ਵਾਹਨ ਚਾਲੂ ਕਰਨ ਤੋਂ ਪਹਿਲਾਂ ਆਪਣੀ ਸੀਟ ਬੈਲਟ, ਹੈਲਮਟ ਅਤੇ ਵਾਹਨ ਦੀ ਰਫਤਾਰ ਕੰਟਰੋਲ ਵਿੱਚ ਰੱਖਣ ਬਾਰੇ ਸੁਝਾਅ ਦਿੱਤੇ।ਇਸ ਵਿੱਚ 250 ਵਲੰਟੀਅਰਾਂ ਤੋਂ ਇਲਾਵਾ ਕੁੱਝ ਸਟਾਫ ਮੈਂਬਰ ਸ਼ਾਮਿਲ ਰਹੇ । ਅੰਤ ਵਿੱਚ ਪ੍ਰਿੰਸੀਪਲ ਡਾ. ਨੀਰੂ ਗਰਗ ਵੱਲੋਂ ਆਏ ਹੋਏ ਬੁਲਾਰਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ । ਕਾਲਜ ਪ੍ਰਧਾਨ ਸ਼੍ਰੀ ਸੰਜੈ ਗੋਇਲ ਅਤੇ ਜਨਰਲ ਸਕੱਤਰ ਸ਼੍ਰੀ ਵਿਕਾਸ ਗਰਗ ਵੱਲੋਂ ਨੌਜਵਾਨ ਨੂੰ ਜਾਗਰੂਕ ਕਰਨ ਵਾਲੇ ਸੈਮੀਨਾਰ ਕਰਵਾਉਂਦੇ ਰਹਿਣ ਲਈ ਕਿਹਾ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

MLA ਨੇ ਕੰਮ ‘ਚ ਲਾਪਰਵਾਹੀ ਕਰਨ ਵਾਲੇ ਅਫ਼ਸਰ ਨੂੰ ਕੀਤਾ ਮੁਅਤਲ

0

ਬਟਾਲਾ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਲੈਕੇ ਬਟਾਲਾ ਸ਼ਹਿਰ ਵਿੱਚ ਲਗਾਤਾਰ ਤਿਆਰੀਆਂ ਚੱਲ ਰਹੀਆਂ ਹਨ। ਹੁਣ ਇਸ ਵਿਚਾਲੇ ਬੀਤੀ ਸ਼ਾਮ ਬਟਾਲਾ ਦੇ MLA ਅਤੇ ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਕੰਮ ਵਿਚ ਲਾਪਰਵਾਹੀ ਨੂੰ ਲੈ ਕੇ ਨਗਰ ਨਿਗਮ ਬਟਾਲਾ ਦੇ ਸੈਨੇਟਰੀ ਇੰਸਪੈਕਟਰ ਵਿਕਾਸ ਵਾਸੂਦੇਵ ਨੂੰ ਮੁਅੱਤਲ ਕਰ ਦਿੱਤਾ ਹੈ।

ਸੂਬੇ ਭਰ ਵਿੱਚ ਹੜ੍ਹ ਕੰਟਰੋਲ ਰੂਮ 24×7 ਕਾਰਜਸ਼ੀਲ, ਲੋਕ ਹੰਗਾਮੀ ਹਾਲਾਤ ‘ਚ ਤੁਰੰਤ ਸੰਪਰਕ ਕਰਨ: ਬਰਿੰਦਰ ਕੁਮਾਰ ਗੋਇਲ

ਦਰਅਸਲ, ਦੇਰ ਸ਼ਾਮ ਜਦੋਂ ਸ਼ੈਰੀ ਕਲਸੀ ਅਫਸਰਾਂ ਦੀ ਟੀਮ ਨਾਲ ਸ਼ਹਿਰ ਦਾ ਜਾਇਜ਼ਾ ਲੈ ਰਹੇ ਸਨ, ਤਾਂ ਉਹਨਾਂ ਨੂੰ ਗੁਰੂਦਵਾਰਾ ਸਾਹਿਬ ਨੇੜੇ ਸੜਕ ਕੰਢੇ ਕੂੜੇ ਦੇ ਢੇਰ ਨਜ਼ਰ ਆਏ। ਇਸ ’ਤੇ ਉਹਨਾਂ ਨੇ ਸਖ਼ਤ ਨਾਰਾਜ਼ਗੀ ਜਤਾਈ ਅਤੇ ਸੈਨੇਟਰੀ ਇੰਸਪੈਕਟਰ ਤੋਂ ਜਵਾਬ ਤਲਬ ਕੀਤਾ। ਸੰਤੋਸ਼ਜਨਕ ਜਵਾਬ ਨਾ ਮਿਲਣ ’ਤੇ, ਸ਼ੈਰੀ ਕਲਸੀ ਨੇ ਨਗਰ ਨਿਗਮ ਕਮਿਸ਼ਨਰ ਨੂੰ ਤੁਰੰਤ ਆਦੇਸ਼ ਦਿੱਤੇ ਕਿ ਵਿਕਾਸ ਵਾਸੂਦੇਵ ਨੂੰ ਮੁਅੱਤਲ ਕੀਤਾ ਜਾਵੇ।

10,000 ਰੁਪਏ ਰਿਸ਼ਵਤ ਲੈਣ ਵਾਲਾ ਸਹਾਇਕ ਜੇਲ੍ਹ ਸੁਪਰਡੈਂਟ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਸ਼ੈਰੀ ਕਲਸੀ ਦਾ ਕਹਿਣਾ ਸੀ ਕਿ ਸੰਗਤ ਦੇਸ਼-ਵਿਦੇਸ਼ ਤੋਂ ਬਟਾਲਾ ਆਉਂਦੀ ਹੈ ਅਤੇ ਇਸ ਵਾਰ ਕੋਈ ਲਾਪਰਵਾਹੀ ਬਰਦਾਸਤ ਨਹੀਂ ਕੀਤੀ ਜਾਵੇਗੀ। ਉਹਨਾਂ ਸਾਫ਼ ਕੀਤਾ ਕਿ ਜਿਹੜਾ ਅਫਸਰ ਜਾਂ ਕਰਮਚਾਰੀ ਆਪਣਾ ਕੰਮ ਠੀਕ ਨਹੀਂ ਕਰੇਗਾ, ਉਸ ’ਤੇ ਕਾਰਵਾਈ ਜ਼ਰੂਰ ਹੋਵੇਗੀ।

Flood Alert: ਪ੍ਰਸਾਸ਼ਨ ਵੱਲੋਂ ਅਲਰਟ, ਛੱਡਿਆ ਜਾਵੇਗਾ ਪਾਣੀ, ਹੜ੍ਹ ਦਾ ਖ਼ਤਰਾਂ!

0

Flood Alert: ਪ੍ਰਸਾਸ਼ਨ ਵੱਲੋਂ ਇਕ ਵਾਰ ਫਿਰ ਤੋਂ ਅਲਰਟ ਜਾਰ ਕਿਰ ਦਿੱਤਾ ਗਿਆ ਹੈ। ਦਰਅਸਲ ਹੁਣ ਪੌਂਗ ਡੈਮ ਵਿੱਚ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ ਜਿਸ ਨਾਲ ਖਤਰਨਾਕ ਹਾਲਾਤ ਬਣਦੇ ਨਜ਼ਰ ਆ ਰਹੇ ਹਨ। ਡੈਮ ਵਿੱਚ ਇਸ ਵੇਲੇ ਪਾਣੀ ਦਾ ਪੱਧਰ 1396 ਫੁੱਟ ਤੱਕ ਪਹੁੰਚ ਗਿਆ ਹੈ ਜੋ ਖਤਰੇ ਦੇ ਨਿਸ਼ਾਨ 1380 ਫੁੱਟ ਤੋਂ 16 ਫੁੱਟ ਵੱਧ ਹੈ।

ਸੂਬੇ ਭਰ ਵਿੱਚ ਹੜ੍ਹ ਕੰਟਰੋਲ ਰੂਮ 24×7 ਕਾਰਜਸ਼ੀਲ, ਲੋਕ ਹੰਗਾਮੀ ਹਾਲਾਤ ‘ਚ ਤੁਰੰਤ ਸੰਪਰਕ ਕਰਨ: ਬਰਿੰਦਰ ਕੁਮਾਰ ਗੋਇਲ

ਇਸ ਵਧਦੇ ਪਾਣੀ ਪੱਧਰ ਕਾਰਨ ਪ੍ਰਸ਼ਾਸਨ ਨੇ ਫ਼ੈਸਲਾ ਕੀਤਾ ਹੈ ਕਿ ਅੱਜ ਬਿਆਸ ਦਰਿਆ ਵਿੱਚ 1.10 ਲੱਖ ਕਿਊਸਿਕ ਪਾਣੀ ਛੱਡਿਆ ਜਾਵੇਗਾ। ਪ੍ਰਸ਼ਾਸਨ ਨੇ ਲੋਕਾਂ ਨੂੰ ਚੇਤਾਵਨੀ ਜਾਰੀ ਕਰਦੇ ਹੋਏ ਦਰਿਆ ਦੇ ਨੇੜੇ ਨਾ ਜਾਣ ਦੀ ਅਪੀਲ ਕੀਤੀ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਜੇ ਮੀਂਹ ਦਾ ਸਿਲਸਿਲਾ ਜਾਰੀ ਰਿਹਾ ਤਾਂ ਡੈਮ ਵਿੱਚ ਪਾਣੀ ਦਾ ਪੱਧਰ ਹੋਰ ਵੀ ਵੱਧ ਸਕਦਾ ਹੈ। ਇਸ ਕਾਰਨ ਹੇਠਲੇ ਇਲਾਕਿਆਂ ਵਿੱਚ ਹੜ੍ਹ ਦਾ ਖਤਰਾ ਬਣਿਆ ਹੋਇਆ ਹੈ।

ਸੂਬੇ ਭਰ ਵਿੱਚ ਹੜ੍ਹ ਕੰਟਰੋਲ ਰੂਮ 24×7 ਕਾਰਜਸ਼ੀਲ, ਲੋਕ ਹੰਗਾਮੀ ਹਾਲਾਤ ‘ਚ ਤੁਰੰਤ ਸੰਪਰਕ ਕਰਨ: ਬਰਿੰਦਰ ਕੁਮਾਰ ਗੋਇਲ

0

Punjab News:ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਹੰਗਾਮੀ ਸਥਿਤੀਆਂ ਵਿੱਚ ਲੋਕਾਂ ਦੀ ਸਹਾਇਤਾ ਲਈ ਸੂਬੇ ਭਰ ਵਿੱਚ ਹੜ੍ਹ ਕੰਟਰੋਲ ਰੂਮ 24×7 ਕੰਮ ਕਰ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਇਨ੍ਹਾਂ ਨੰਬਰਾਂ ‘ਤੇ ਤੁਰੰਤ ਸੰਪਰਕ ਕਰ ਸਕਦੇ ਹਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਦਾ ਹੜ੍ਹ ਕੰਟਰੋਲ ਰੂਮ ਨੰਬਰ 0161-2433100 ਹੈ ਜਦਕਿ ਜ਼ਿਲ੍ਹਾ ਰੋਪੜ ਦਾ ਕੰਟਰੋਲ ਰੂਮ ਨੰਬਰ 01881-221157, ਗੁਰਦਾਸਪੁਰ ਕੰਟਰੋਲ ਰੂਮ ਨੰ. 01874-266376 ਅਤੇ 18001801852, ਮਾਨਸਾ ਕੰਟਰੋਲ ਰੂਮ ਨੰਬਰ 01652-229082,ਪਠਾਨਕੋਟ ਕੰਟਰੋਲ ਰੂਮ ਨੰ. 0186-2346944 ਅਤੇ 97791-02351, ਅੰਮ੍ਰਿਤਸਰ ਕੰਟਰੋਲ ਰੂਮ ਨੰ. 0183-2229125, ਤਰਨ ਤਾਰਨ ਕੰਟਰੋਲ ਰੂਮ ਨੰ. 01852-224107, ਹੁਸ਼ਿਆਰਪੁਰ ਕੰਟਰੋਲ ਰੂਮ ਨੰ. 01882-220412, ਜਲੰਧਰ ਕੰਟਰੋਲ ਰੂਮ ਨੰ. 0181-2224417 ਅਤੇ 94176-57802, ਐਸ.ਬੀ.ਐਸ ਨਗਰ ਕੰਟਰੋਲ ਰੂਮ ਨੰ. 01823-220645, ਸੰਗਰੂਰ ਕੰਟਰੋਲ ਰੂਮ ਨੰ. 01672-234196, ਪਟਿਆਲਾ ਕੰਟਰੋਲ ਰੂਮ ਨੰ. 0175-2350550 ਅਤੇ 2358550, ਐਸ.ਏ.ਐਸ ਨਗਰ ਕੰਟਰੋਲ ਰੂਮ ਨੰ. 0172-2219506, ਸ੍ਰੀ ਮੁਕਤਸਰ ਸਾਹਿਬ ਕੰਟਰੋਲ ਰੂਮ ਨੰ. 01633-260341, ਫ਼ਰੀਦਕੋਟ ਕੰਟਰੋਲ ਰੂਮ ਨੰ. 01639-250338, ਫ਼ਾਜ਼ਿਲਕਾ ਕੰਟਰੋਲ ਰੂਮ ਨੰ. 01638-262153, ਫ਼ਿਰੋਜ਼ਪੁਰ ਕੰਟਰੋਲ ਰੂਮ ਨੰ. 01632-245366, ਬਰਨਾਲਾ ਕੰਟਰੋਲ ਰੂਮ ਨੰ. 01679-233031, ਬਠਿੰਡਾ ਹੜ੍ਹ ਕੰਟਰੋਲ ਰੂਮ ਨੰ. 0164-2862100 ਅਤੇ 0164-2862101, ਕਪੂਰਥਲਾ ਕੰਟਰੋਲ ਰੂਮ ਨੰ. 01822-231990, ਫਤਹਿਗੜ੍ਹ ਸਾਹਿਬ ਹੜ੍ਹ ਕੰਟਰੋਲ ਰੂਮ ਨੰ. 01763-232838, ਮੋਗਾ ਹੜ੍ਹ ਕੰਟਰੋਲ ਰੂਮ ਨੰ. 01636-235206 ਅਤੇ ਜ਼ਿਲ੍ਹਾ ਮਾਲੇਰਕੋਟਲਾ ਲਈ ਹੜ੍ਹ ਕੰਟਰੋਲ ਰੂਮ ਨੰ. 01675-252003 ਹੈ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਨੇ ਹੜ੍ਹਾਂ ਨਾਲ ਨਜਿੱਠਣ ਲਈ ਝੋਕੀ ਪੂਰੀ ਤਾਕਤ; ਮੁੱਖ ਮੰਤਰੀ ਭਗਵੰਤ ਮਾਨ ਅੱਜ ਫਿਰੋਜ਼ਪੁਰ ਦੌਰੇ ‘ਤੇ

ਉਨ੍ਹਾਂ ਕਿਹਾ ਕਿ ਇਹ ਸਾਰੇ ਕੰਟਰੋਲ ਰੂਮ ਐਮਰਜੈਂਸੀ ਸਥਿਤੀਆਂ ਦੌਰਾਨ ਤੁਰੰਤ ਜਵਾਬੀ ਪ੍ਰਤੀਕਿਰਿਆ ਨੂੰ ਯਕੀਨੀ ਬਣਾਉਣ ਲਈ ਦਿਨ-ਰਾਤ ਕਾਰਜਸ਼ੀਲ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਹਰ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਠੋਸ ਹੜ੍ਹ ਰੋਕਥਾਮ ਉਪਾਅ ਅਤੇ ਵਿਆਪਕ ਤਿਆਰੀ ਸਬੰਧੀ ਪ੍ਰੋਟੋਕੋਲ ਲਾਗੂ ਕੀਤੇ ਗਏ ਹਨ।ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਇਹ ਕੰਟਰੋਲ ਰੂਮ ਆਧੁਨਿਕ ਸੰਚਾਰ ਪ੍ਰਣਾਲੀਆਂ ਨਾਲ ਲੈਸ ਹਨ ਅਤੇ ਇਨ੍ਹਾਂ ਦਾ ਪ੍ਰਬੰਧਨ ਸਿਖਲਾਈ ਪ੍ਰਾਪਤ ਕਰਮਚਾਰੀਆਂ ਵੱਲੋਂ ਕੀਤਾ ਜਾ ਰਿਹਾ ਹੈ, ਜੋ ਬਚਾਅ ਅਤੇ ਰਾਹਤ ਕਾਰਜਾਂ ਸਬੰਧੀ ਪ੍ਰਭਾਵਸ਼ਾਲੀ ਢੰਗ ਨਾਲ ਤਾਲਮੇਲ ਕਰ ਸਕਦੇ ਹਨ। ਉਨ੍ਹਾਂ ਲੋਕਾਂ ਨੂੰ ਚੌਕਸ ਰਹਿਣ ਅਤੇ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਤੁਰੰਤ ਕੰਟਰੋਲ ਰੂਮਾਂ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

10,000 ਰੁਪਏ ਰਿਸ਼ਵਤ ਲੈਣ ਵਾਲਾ ਸਹਾਇਕ ਜੇਲ੍ਹ ਸੁਪਰਡੈਂਟ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

0

Patiala News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਅਤਿ-ਸੁਰੱਖਿਆ ਜੇਲ੍ਹ, ਨਾਭਾ ਜ਼ਿਲਾ ਪਟਿਆਲਾ ਦੇ ਸਹਾਇਕ ਜੇਲ੍ਹ ਸੁਪਰਡੈਂਟ ਭਿਵਮਤੇਜ ਸਿੰਗਲਾ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਉਕਤ ਸਹਾਇਕ ਜੇਲ੍ਹ ਸੁਪਰਡੈਂਟ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹਾ ਪਟਿਆਲਾ ਦੇ ਪਾਤੜਾਂ ਕਸਬੇ ਦੀ ਇੱਕ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਉਕਤ ਮੁਲਜ਼ਮ ਕੇਂਦਰੀ ਜੇਲ੍ਹ, ਨਾਭਾ ਵਿਖੇ ਬੰਦ ਉਸਦੇ ਪਤੀ ਨੂੰ ਤੰਗ ਪ੍ਰੇਸ਼ਾਨ ਕਰ ਰਿਹਾ ਸੀ ਅਤੇ 20,000 ਰੁਪਏ ਰਿਸ਼ਵਤ ਵਜੋਂ ਮੰਗ ਰਿਹਾ ਸੀ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਨੇ ਹੜ੍ਹਾਂ ਨਾਲ ਨਜਿੱਠਣ ਲਈ ਝੋਕੀ ਪੂਰੀ ਤਾਕਤ; ਮੁੱਖ ਮੰਤਰੀ ਭਗਵੰਤ ਮਾਨ ਅੱਜ ਫਿਰੋਜ਼ਪੁਰ ਦੌਰੇ ‘ਤੇ

ਬਾਅਦ ਵਿੱਚ, ਸ਼ਿਕਾਇਤਕਰਤਾ ਨੇ ਗੂਗਲ ਪੇਅ ਰਾਹੀਂ 10000 ਰੁਪਏ ਰਿਸ਼ਵਤ ਵਜੋਂ ਵਿੱਚ ਤਬਦੀਲ ਕਰ ਦਿੱਤੇ।ਬੁਲਾਰੇ ਨੇ ਦੱਸਿਆ ਕਿ ਜਾਂਚ ਤੋਂ ਬਾਅਦ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸੱਚੇ ਪਾਏ ਗਏ ਅਤੇ ਉਕਤ ਸਹਾਇਕ ਜੇਲ੍ਹ ਸੁਪਰਡੈਂਟ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ। ਇਸ ਪਿੱਛੋਂ ਦੋਸ਼ੀ ਫਰਾਰ ਚੱਲ ਰਿਹਾ ਸੀ ਅਤੇ ਹੁਣ ਉਸਦੀ ਜ਼ਮਾਨਤ ਅਰਜ਼ੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਖਾਰਜ ਕਰ ਦਿੱਤੀ ਸੀ। ਅੱਜ ਅਦਾਲਤ ਵਿੱਚ ਉਸ ਵੱਲੋਂ ਆਤਮ ਸਮਰਪਣ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਉਸਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਸਰਕਾਰ ਨੇ ਹੜ੍ਹਾਂ ਨਾਲ ਨਜਿੱਠਣ ਲਈ ਝੋਕੀ ਪੂਰੀ ਤਾਕਤ; ਮੁੱਖ ਮੰਤਰੀ ਭਗਵੰਤ ਮਾਨ ਅੱਜ ਫਿਰੋਜ਼ਪੁਰ ਦੌਰੇ ‘ਤੇ

0

👉ਰਾਹਤ ਕੇਂਦਰ ਵਿੱਚ ਮੌਜੂਦ ਲੋਕਾਂ ਨੂੰ ਵੀ ਮਿਲਣਗੇ,ਜ਼ਮੀਨੀ ਪੱਧਰ ‘ਤੇ ਚੱਲ ਰਹੇ ਰਾਹਤ ਅਤੇ ਬਚਾਅ ਕਾਰਜਾਂ ਦਾ ਜਾਇਜ਼ਾ ਲੈਣਗੇ
Firozpur News:ਪੰਜਾਬ ਵਿੱਚ ਮੌਜੂਦਾ ਹੜ੍ਹਾਂ ਦੇ ਚੱਲ ਰਹੇ ਸੰਕਟ ਦੌਰਾਨ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦੇ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਫਿਰੋਜ਼ਪੁਰ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਜਾ ਰਿਹਾ। ਬੀਤੇ ਕੱਲ ਉਨ੍ਹਾਂ ਗੁਰਦਾਸਪੁਰ ਅਤੇ ਪਠਾਨਕੋਟ ਇਲਾਕਿਆਂ ਵਿਚ ਹੜ੍ਹ ਪੀੜਤਾਂ ਨਾਲ ਗੱਲਬਾਤ ਕੀਤੀ ਸੀ ਤੇ ਪ੍ਰਸਾਸਨਿਕ ਅਧਿਕਾਰੀਆਂ ਨੂੰ ਸਹਾਇਤਾ ਕਾਰਜ਼ਾਂ ਵਿਚ ਤੇਜ਼ੀ ਲਿਆਉਣ ਦੀਆਂ ਹਿਦਾਇਤਾਂ ਦਿੱਤੀਆਂ ਸਨ। ਸੂਚਨਾ ਮੁਤਾਬਕ ਮੁੱਖ ਮੰਤਰੀ ਸ: ਮਾਨ ਫ਼ਿਰੋਜਪੁਰ ਵਿਖੇ ਰਾਹਤ ਕੇਂਦਰ ਵਿੱਚ ਮੌਜੂਦ ਲੋਕਾਂ ਨੂੰ ਵੀ ਮਿਲਣਗੇ ਅਤੇਜ਼ਮੀਨੀ ਪੱਧਰ ‘ਤੇ ਚੱਲ ਰਹੇ ਰਾਹਤ ਅਤੇ ਬਚਾਅ ਕਾਰਜਾਂ ਦਾ ਜਾਇਜ਼ਾ ਲੈਣਗੇ।

ਇਹ ਵੀ ਪੜ੍ਹੋ ਉਦਯੋਗ ਨੂੰ ਹੋਰ ਪ੍ਰਫੁਲਿਤ ਕਰਨ ਲਈ ਸੂਬਾ ਸਰਕਾਰ ਵਚਨਵੱਧ ਅਤੇ ਯਤਨਸ਼ੀਲ :ਕੈਬਨਿਟ ਮੰਤਰੀ ਸੰਜੀਵ ਅਰੋੜਾ

ਜਿਕਰਯੋਗ ਹੈ ਕਿ ਮੌਜੂਦਾ ਹੜ੍ਹ ਸੰਕਟ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਰਾਹਤ ਕਾਰਜਾਂ ਦੀ ਨਿਗਰਾਨੀ ਅਤੇ ਵਸਨੀਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੀ ਪੂਰੀ ਕੈਬਨਿਟ ਨੂੰ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਲਾਮਬੰਦ ਕੀਤਾ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਾਰੇ ਮੰਤਰੀਆਂ ਨੂੰ ਸਥਿਤੀ ਕਾਬੂ ਹੇਠ ਆਉਣ ਤੱਕ ਫੀਲਡ ਵਿੱਚ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਕਦਮ ਤਾਲਮੇਲ ਅਤੇ ਪ੍ਰਭਾਵਸ਼ਾਲੀ ਪ੍ਰਤੀਕਿਰਿਆ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦਾ ਹੈ।ਕੈਬਨਿਟ ਮੰਤਰੀ ਜ਼ਰੂਰੀ ਸਪਲਾਈ ਦੀ ਵੰਡ, ਨਿਕਾਸੀ ਯਤਨਾਂ ਦਾ ਪ੍ਰਬੰਧਨ ਅਤੇ ਹੜ੍ਹਾਂ ਕਾਰਨ ਬੇਘਰ ਹੋਏ ਲੋਕਾਂ ਦੀਆਂ ਮੁੱਢਲੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਦੀ ਸਰਗਰਮੀ ਨਾਲ ਨਿਗਰਾਨੀ ਕਰ ਰਹੇ ਹਨ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਨੇ ਜਲਵਾਯੂ ਅਨੁਕੂਲ ਅਤੇ ਟਿਕਾਊ ਬਾਗਬਾਨੀ ਬਾਰੇ ਤਕਨਾਲੋਜੀ ਐਕਸਚੇਂਜ ਵਰਕਸ਼ਾਪ ਦੀ ਕੀਤੀ ਮੇਜ਼ਬਾਨੀ

ਮੌਜੂਦਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਅਤੇ ਸੰਗਰੂਰ ਤੇ ਮਾਨਸਾ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਕਾਨਫਰੰਸ ਕਾਲ ‘ਤੇ ਵਿਆਪਕ ਨਿਰਦੇਸ਼ ਦਿੰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ, “ਸਾਡੀ ਮੁੱਖ ਤਰਜੀਹ ਹਰ ਜਿੰਦਗੀ ਨੂੰ ਬਚਾਉਣਾ ਅਤੇ ਹਰ ਜਾਇਦਾਦ ਦੀ ਰੱਖਿਆ ਕਰਨਾ ਹੈ।” ਉਨ੍ਹਾਂ ਨਿਰਦੇਸ਼ ਦਿੱਤੇ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ।ਇਸੇ ਤਰ੍ਹਾਂ, ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਰਾਮਦਾਸ, ਤਰਨ ਤਾਰਨ, ਸ੍ਰੀ ਗੋਇੰਦਵਾਲ ਸਾਹਿਬ, ਅਜਨਾਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਜਦਕਿ ਬਰਿੰਦਰ ਕੁਮਾਰ ਗੋਇਲ ਵੱਲੋਂ ਅਜਨਾਲਾ, ਤਰਨ ਤਾਰਨ ਤੇ ਸ੍ਰੀ ਗੋਇੰਦਵਾਲ ਸਾਹਿਬ; ਗੁਰਮੀਤ ਸਿੰਘ ਖੁੱਡੀਆਂ ਵੱਲੋਂ ਜ਼ਿਲ੍ਹਾ ਕਪੂਰਥਲਾ ਦੇ ਪਿੰਡਾਂ ਵਿੱਚ; ਲਾਲ ਚੰਦ ਕਟਾਰੂਚੱਕ ਵੱਲੋਂ ਜ਼ਿਲ੍ਹਾ ਪਠਾਨਕੋਟ ਦੇ ਪਿੰਡਾਂ ਵਿੱਚ; ਲਾਲਜੀਤ ਸਿੰਘ ਭੁੱਲਰ ਵੱਲੋਂ ਵੀ ਤਰਨ ਤਾਰਨ ਅਤੇ ਹਰਦੀਪ ਸਿੰਘ ਮੁੰਡੀਆਂ ਵੱਲੋਂ ਤਹਿਸੀਲ ਸੁਲਤਾਨਪੁਰ ਲੋਧੀ ਦੇ ਪਿੰਡਾਂ ਵਿੱਚ ਰਾਹਤ ਕਾਰਜਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ flood issue; ਮੁੱਖ ਮੰਤਰੀ ਵੱਲੋਂ ਪੰਜਾਬ ਸਰਕਾਰ ਦਾ ਹੈਲੀਕਾਪਟਰ ਬਚਾਅ ਤੇ ਰਾਹਤ ਕਾਰਜਾਂ ਲਈ ਤਾਇਨਾਤ, ਕੈਬਨਿਟ ਸਾਥੀਆਂ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਸਰਕਾਰ ਵੱਲੋਂ ਬਚਾਅ ਸਮਰੱਥਾਵਾਂ ਵਿੱਚ ਵਾਧਾ ਕਰਨ ਲਈ ਰਾਸ਼ਟਰੀ ਆਫ਼ਤ ਪ੍ਰਤੀਕਿਰਿਆ ਬਲ (ਐਨ.ਡੀ.ਆਰ.ਐਫ.) ਅਤੇ ਹੋਰ ਕੇਂਦਰੀ ਏਜੰਸੀਆਂ ਨਾਲ ਵੀ ਤਾਲਮੇਲ ਕੀਤਾ ਜਾ ਰਿਹਾ ਹੈ। ਪ੍ਰਭਾਵਿਤ ਆਬਾਦੀ ਨੂੰ ਡਾਕਟਰੀ ਸਹਾਇਤਾ, ਭੋਜਨ ਅਤੇ ਆਸਰਾ ਪ੍ਰਦਾਨ ਕਰਨ ਦੇ ਯਤਨਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ।ਉਧਰ, ਨਵੋਦਿਆ ਵਿਦਿਆਲਿਆ ਦਬੁੜੀ ਵਿੱਚ ਫਸੇ ਬੱਚਿਆਂ ਨੂੰ ਫੌਜ ਅਤੇ ਐਨਡੀਆਰਐਫ ਦੀਆਂ ਟੀਮਾਂ ਵੱਲੋਂ ਸਾਰੇ ਬੱਚਿਆਂ ਅਤੇ ਅਧਿਆਪਕਾਂ ਨੂੰ ਸੁਰੱਖਿਅਤ ਕੱਢ ਲਿਆ ਗਿਆ। ਦਸਣਾ ਬਣਦ ਹੈ ਕਿ ਪਾਣੀ ਭਰਨ ਕਾਰਨ ਨਵੋਦਿਆ ਵਿਦਿਆਲਿਆ ਵਿੱਚ ਲਗਭਗ 400 ਬੱਚੇ ਫਸ ਗਏ ਸਨ। ਇਸ ਮਾਮਲੇ ਵਿਚ ਪੰਜਾਬ ਸਿੱਖਿਆ ਵਿਭਾਗ ਨੇ ਘਟਨਾ ‘ਤੇ ਨਵੋਦਿਆ ਵਿਦਿਆਲਿਆ ਦੇ ਪ੍ਰਿੰਸੀਪਲ ਨੂੰ ਕਾਰਨ ਦੱਸੋ ਨੋਟਿਸ ਭੇਜਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਉਦਯੋਗ ਨੂੰ ਹੋਰ ਪ੍ਰਫੁਲਿਤ ਕਰਨ ਲਈ ਸੂਬਾ ਸਰਕਾਰ ਵਚਨਵੱਧ ਅਤੇ ਯਤਨਸ਼ੀਲ :ਕੈਬਨਿਟ ਮੰਤਰੀ ਸੰਜੀਵ ਅਰੋੜਾ

0

Bathinda News: ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਉਦਯੋਗ ਨੂੰ ਹੋਰ ਪ੍ਰਫੁਲਿਤ ਕਰਨ ਲਈ ਪੂਰੀ ਤਰ੍ਹਾਂ ਵਚਨਵੱਧ ਤੇ ਯਤਨਸ਼ੀਲ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਉਦਯੋਗ, ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਮੰਤਰੀ ਪੰਜਾਬ ਸ੍ਰੀ ਸੰਜੀਵ ਅਰੋੜਾ ਨੇ ਅੱਜ ਇਥੇ ਰਾਈਜਿੰਗ ਪੰਜਾਬ ਸੁਝਾਅ ਤੋਂ ਹੱਲ ਤੱਕ ਸਮਾਗਮ ਦੌਰਾਨ ਬਠਿੰਡਾ ਸਮੇਤ ਆਸ-ਪਾਸ ਦੇ 7 ਜ਼ਿਲ੍ਹਿਆਂ ਦੇ ਉਦਯੋਗਪਤੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਬਠਿੰਡਾ (ਸ਼ਹਿਰੀ) ਸ ਜਗਰੂਪ ਸਿੰਘ ਗਿੱਲ, ਵਿਧਾਇਕ ਭੁੱਚੋਂ ਮੰਡੀ ਮਾਸਟਰ ਜਗਸੀਰ ਸਿੰਘ, ਵਿਧਾਇਕ ਮੌੜ ਸ. ਸੁਖਬੀਰ ਸਿੰਘ ਮਾਈਸਰਖਾਨਾ, ਮੇਅਰ ਨਗਰ ਨਿਗਮ ਸ਼੍ਰੀ ਪਦਮਜੀਤ ਸਿੰਘ ਮਹਿਤਾ, ਉਦਯੋਗ ਤੇ ਕਮਰਸ ਵਿਭਾਗ ਪੰਜਾਬ ਦੇ ਪ੍ਰਬੰਧਕੀ ਸਕੱਤਰ ਸ਼੍ਰੀ ਕਮਲ ਕਿਸ਼ੋਰ ਯਾਦਵ, ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ, ਐਸਐਸਪੀ ਮੈਡਮ ਅਮਨੀਤ ਕੌਡਲ ਤੇ ਚੇਅਰਮੈਨ ਪੀ.ਐਸ.ਆਈ.ਈ.ਸੀ. ਸ. ਦਲਬੀਰ ਸਿੰਘ ਢਿੱਲੋਂ ਆਦਿ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।

ਇਹ ਵੀ ਪੜ੍ਹੋ flood issue; ਮੁੱਖ ਮੰਤਰੀ ਵੱਲੋਂ ਪੰਜਾਬ ਸਰਕਾਰ ਦਾ ਹੈਲੀਕਾਪਟਰ ਬਚਾਅ ਤੇ ਰਾਹਤ ਕਾਰਜਾਂ ਲਈ ਤਾਇਨਾਤ, ਕੈਬਨਿਟ ਸਾਥੀਆਂ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਕਿਹਾ ਕਿ ਵਪਾਰ ਨੂੰ ਉਤਸ਼ਾਹਿਤ ਕਰਨ ਅਤੇ ਨਵੀਨਤਾਵਾਂ ਨੂੰ ਪ੍ਰਦਰਸ਼ਿਤ ਕਰਨ ਲਈ ਜਲਦੀ ਹੀ ਮੋਹਾਲੀ, ਲੁਧਿਆਣਾ ਤੇ ਅੰਮ੍ਰਿਤਸਰ ਵਿੱਚ ਪ੍ਰਦਰਸ਼ਨੀ-ਕਮ-ਕਨਵੈਨਸ਼ਨ ਸੈਂਟਰ ਸਥਾਪਤ ਕੀਤੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ (ਪੀ.ਐਸ.ਆਈ.ਈ.ਸੀ.) ਨੇ ਫੋਕਲ ਪੁਆਇੰਟਾਂ ਵਿੱਚ ਬੁਨਿਆਦੀ ਢਾਂਚੇ ਦੇ ਅਪਗ੍ਰੇਡ ਲਈ 100 ਕਰੋੜ ਰੁਪਏ ਅਲਾਟ ਕੀਤੇ ਹਨ, ਜਿਨ੍ਹਾਂ ‘ਚੋਂ 70 ਕਰੋੜ ਰੁਪਏ ਦੇ ਟੈਂਡਰ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ, ਜਦੋਂ ਕਿ ਬਾਕੀ 30 ਕਰੋੜ ਰੁਪਏ ਪ੍ਰਕਿਰਿਆ ਅਧੀਨ ਹਨ।

ਇਹ ਵੀ ਪੜ੍ਹੋ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਰਮਚਾਰੀ ਯੂਨੀਅਨਾਂ ਨਾਲ ਉਨ੍ਹਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਕੀਤੀਆਂ ਮੀਟਿੰਗਾਂ

ਇਸ ਦੌਰਾਨ ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਪਿਛਲੇ ਪੰਜ ਮਹੀਨਿਆਂ ਵਿੱਚ 222 ਕਰੋੜ ਰੁਪਏ ਦੇ ਪ੍ਰੋਤਸਾਹਨ ਵੰਡੇ ਗਏ ਹਨ, ਜਦੋਂ ਕਿ ਪਿਛਲੇ ਸਾਲ ਦਿੱਤੇ ਗਏ 90 ਕਰੋੜ ਰੁਪਏ ਦੇ ਸਨ। ਉਨ੍ਹਾਂ ਅੱਗੇ ਕਿਹਾ ਕਿ ਨਵਾਂ ਸਿੰਗਲ-ਵਿੰਡੋ ਪੋਰਟਲ ਹੁਣ 45 ਦਿਨਾਂ ਦੇ ਅੰਦਰ ਉਦਯੋਗ ਪ੍ਰਵਾਨਗੀਆਂ ਨੂੰ ਯਕੀਨੀ ਬਣਾਉਂਦਾ ਹੈ, ਕੁਝ ਪ੍ਰਵਾਨਗੀਆਂ ਤਾਂ ਤੀਜੇ ਜਾਂ ਚੌਥੇ ਦਿਨ ਵੀ ਜਾਰੀ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਕਿਹਾ ਪੰਜਾਬ ਉੱਦਮੀਆਂ ਅਤੇ ਨਿਵੇਸ਼ਕਾਂ ਦਾ ਸਮਰਥਨ ਕਰਕੇ, ਨੌਕਰੀਆਂ ਪੈਦਾ ਕਰਕੇ, ਨਵੇਂ ਉਦਯੋਗਾਂ ਨੂੰ ਆਕਰਸ਼ਿਤ ਕਰਕੇ ਤੇ ਰਾਜ ਦੀ ਆਰਥਿਕਤਾ ਨੂੰ ਮਜ਼ਬੂਤ ਕਰਕੇ ਇੱਕ ਕਾਰੋਬਾਰ-ਅਨੁਕੂਲ ਵਾਤਾਵਰਣ ਪ੍ਰਣਾਲੀ ਬਣਾਉਣ ਲਈ ਵਚਨਬੱਧ ਹੈ। ਇਸ ਦੌਰਾਨ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਵੱਖ-ਵੱਖ 7 ਜ਼ਿਲ੍ਹਿਆਂ ਤੋਂ ਆਏ ਜਿਥੇ ਵਪਾਰੀਆਂ ਦੇ ਸਵਾਲਾਂ ਦੇ ਢੁੱਕਵੇਂ ਜਵਾਬ ਦਿੱਤੇ ਉਥੇ ਹੀ ਉਨ੍ਹਾਂ ਦੇ ਸੁਝਾਵਾਂ ਨੂੰ ਵੀ ਹੱਲ ਕਰਨ ਦਾ ਭਰੋਸਾ ਦਿਵਾਇਆ।

ਇਹ ਵੀ ਪੜ੍ਹੋ ਪੰਜਾਬ ਨੇ ਲੇਬਰ ਸੈੱਸ ਇਕੱਠਾ ਕਰਨ ਦਾ ਬਣਾਇਆ ਰਿਕਾਰਡ, 310 ਕਰੋੜ ਰੁਪਏ ਕੀਤੇ ਇਕੱਠੇ: ਸੌਂਦ

ਇਸ ਤੋਂ ਪਹਿਲਾ ਮੀਡੀਆਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਜਲਦੀ ਹੀ ਦੇਸ਼ ਵਿੱਚ ਉਦਯੋਗ ਸਥਾਪਤ ਕਰਨ ਲਈ ਸਭ ਤੋਂ ਅਨੁਕੂਲ ਸਥਾਨ ਬਣੇਗਾ। ਸ਼੍ਰੀ ਅਰੋੜਾ ਨੇ ਇਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਪੰਜਾਬ ਸਰਕਾਰ ਵਪਾਰੀ ਵਰਗ ਦੇ ਨਾਲ ਮੋਢਾ ਨਾਲ ਮੋਢਾ ਲਗਾ ਕੇ ਖੜੀ ਹੈ। ਉਨ੍ਹਾਂ ਇਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸੂਬਾ ਸਰਕਾਰ ਇੱਕ ਨਵੀਂ ਪ੍ਰਾਈਵੇਟ ਇੰਡਸਟਰੀਅਲ ਪਾਰਕ ਨੀਤੀ ਨੂੰ ਅੰਤਿਮ ਰੂਪ ਦੇ ਰਹੀ ਹੈ, ਜੋ ਕਿ ਭਾਰਤ ਵਿੱਚ ਉਦਯੋਗਿਕ ਵਿਕਾਸ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਨੂੰ ਉਤਸ਼ਾਹਿਤ ਕਰਨ ਲਈ ਸਭ ਤੋਂ ਵੱਧ ਪ੍ਰਤੀਯੋਗੀ ਢਾਂਚੇ ਵਿੱਚੋਂ ਇੱਕ ਹੋਵੇਗੀ। ਉਨ੍ਹਾਂ ਇਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਬਠਿੰਡਾ ਸ਼ਹਿਰ ਦੀ ਨੁਹਾਰ ਬਦਲਣ ਲਈ 7 ਕਰੋੜ ਰੁਪਏ ਦੇ ਟੈਂਡਰ ਪਾਸ ਕੀਤੇ ਗਏ ਹਨ, ਜੋ ਕਿ ਜਲਦ ਹੀ ਕਾਰਜਾਂ ਨੂੰ ਅਮਲੀ ਜਾਮਾ ਪਹਿਨਾਇਆ ਜਾਵੇਗਾ।

ਇਹ ਵੀ ਪੜ੍ਹੋ ਪੰਜਾਬ ਵਿੱਚ ਪਸ਼ੂ ਪਾਲਕਾਂ ਲਈ ਕੀਤੇ ਵਿਲੱਖਣ ਉਪਰਾਲਿਆਂ ਨੂੰ ਕੇਂਦਰ ਸਰਕਾਰ ਨੇ ਸਲਾਹਿਆ

ਇਸ ਦੌਰਾਨ ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਇਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਇੰਡਸਟਰੀਅਲ ਪਾਰਕ ਨੀਤੀ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਅਤੇ ਸਹੂਲਤਾਂ ਪ੍ਰਦਾਨ ਕਰੇਗੀ, ਜਿਸ ਨਾਲ ਉਦਯੋਗਾਂ ਖਾਸ ਕਰਕੇ ਲਾਲ ਸ਼੍ਰੇਣੀ ਦੀਆਂ ਇਕਾਈਆਂ ਲਈ ਆਬਾਦੀ ਵਾਲੇ ਖੇਤਰਾਂ ਤੋਂ ਦੂਰ ਸੁਰੱਖਿਅਤ ਖੇਤਰਾਂ ਵਿੱਚ ਸ਼ਿਫਟ ਹੋਣ ਦਾ ਵਿਕਲਪ ਦੇ ਕੇ ਇੱਕ ਸਹਾਇਕ ਵਾਤਾਵਰਣ ਦੇਵੇਗੀ। ਉਨ੍ਹਾਂ ਇਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ੇ ਦਾ ਲੱਕ ਤੋੜ ਦਿੱਤਾ ਹੈ, ਇਸ ਨਾਲ ਜਿਥੇ ਨਸ਼ਾ ਕੰਟਰੋਲ ਹੋਇਆ ਹੈ ਉਥੇ ਹੀ ਅਮਨ ਅਤੇ ਕਾਨੂੰਨ ਦੀ ਸਥਿਤੀ ਵੀ ਬਰਕਾਰ ਹੋਈ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੁਰਦਾਸਪੁਰ ਤੇ ਪਠਾਨਕੋਟ ‘ਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ 

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ਼੍ਰੀ ਅਰੋੜਾ ਨੇ ਯੋਜਨਾਵਾਂ ਲਾਗੂ ਕਰਨ ਵਿਚ ਦਰਪੇਸ਼ ਚੁਣੌਤੀਆਂ ਨੂੰ ਹੱਲ ਕਰਨ ਅਤੇ ਤਾਲਮੇਲ ਨੂੰ ਸੁਚਾਰੂ ਬਣਾਉਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।ਇਸ ਤੋਂ ਪਹਿਲਾ ਉਦਯੋਗ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਜਿਥੇ ਸਥਾਨਕ ਇੰਡਸਟਰੀਅਲ ਗ੍ਰੋਥ ਸੈਂਟਰ ਦਾ ਦੌਰਾ ਕਰਕੇ ਜਾਇਜਾ ਲਿਆ ਉਥੇ ਹੀ ਉਨ੍ਹਾਂ ਵਪਾਰੀਆਂ ਦੀਆਂ ਮੁਸ਼ਕਿਲਾਂ ਨੂੰ ਸੁਣਿਆਂ। ਉਨ੍ਹਾਂ ਹਰ ਮੁਸ਼ਕਿਲ ਦਾ ਹੱਲ ਕਰਨ ਲਈ ਯਕੀਨ ਵੀ ਦਿਵਾਇਆ।ਇਸ ਤੋਂ ਪਹਿਲਾ ਕੈਬਨਿਟ ਮੰਤਰੀ ਪੰਜਾਬ ਸ੍ਰੀ ਸੰਜੀਵ ਅਰੋੜਾ ਨੂੰ ਸਥਾਨਕ ਲੇਕ ਵਿਊ ਵਿਖੇ ਪਹੁੰਚਣ ‘ਤੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ ਆਨਰ ਨਾਲ ਸਨਮਾਨਿਤ ਵੀ ਕੀਤਾ ਗਿਆ।

ਇਹ ਵੀ ਪੜ੍ਹੋ ਡੀਸੀ ਰਾਜੇਸ਼ ਧੀਮਾਨ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ,ਸਰਬਤ ਦੇ ਭਲੇ ਲਈ ਕੀਤੀ ਅਰਦਾਸ

ਇਸ ਮੌਕੇ ਪ੍ਰਧਾਨ, ਪੰਜਾਬ ਕ੍ਰਿਕਟ ਐਸੋਸ਼ੀਏਸ਼ਨ (ਪੀਸੀਏ) ਸ਼੍ਰੀ ਅਮਰਜੀਤ ਮਹਿਤਾ, ਚੇਅਰਮੈਨ ਪੰਜਾਬ ਟ੍ਰੇਡਰਜ਼ ਕਮਿਸ਼ਨ ਸ਼੍ਰੀ ਅਨਿੱਲ ਠਾਕੁਰ, ਚੇਅਰਮੈਨ ਪੰਜਾਬ ਜੰਗਲਾਤ ਵਿਭਾਗ ਸ੍ਰੀ ਰਾਕੇਸ਼ ਪੁਰੀ, ਚੇਅਰਮੈਨ ਸ਼ੂਗਰਫੈਡ ਪੰਜਾਬ ਸ੍ਰੀ ਨਵਦੀਪ ਜੀਦਾ, ਚੇਅਰਮੈਨ ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਸ. ਇੰਦਰਜੀਤ ਸਿੰਘ ਮਾਨ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ਼੍ਰੀ ਅੰਮ੍ਰਿਤ ਲਾਲ ਅਗਰਵਾਲ, ਚੇਅਰਮੈਨ ਇੰਮਪਰੂਵਮੈਂਟ ਟਰਸਟ ਬਠਿੰਡਾ ਸ਼੍ਰੀ ਜਤਿੰਦਰ ਭੱਲਾ, ਬਠਿੰਡਾ ਦਿਹਾਤੀ ਦੇ ਇੰਚਾਰਜ ਸ੍ਰੀ ਜਸਵਿੰਦਰ ਸਿੰਘ ਸਿੰਦਾ ਨੰਦਗੜ੍ਹ, ਡਾਇਰੈਕਟਰ ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਸ. ਅਮਰਦੀਪ ਰਾਜਨ, ਚੈਂਬਰ ਆਫ ਕਮਰਸ ਦੇ ਪ੍ਰਧਾਨ ਸ਼੍ਰੀ ਰਾਮ ਪ੍ਰਕਾਸ਼ ਜਿੰਦਲ ਤੋਂ ਇਲਾਵਾ ਉਦਯੋਗ ਵਿਭਾਗ ਦੇ ਅਧਿਕਾਰੀ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਅਨੁਸੂਚਿਤ ਜਾਤੀਆਂ ਦੀ ਸੁਰੱਖਿਆ ਲਈ ਅੱਤਿਆਚਾਰ ਰੋਕਥਾਮ ਕਾਨੂੰਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ: ਡਾ. ਬਲਜੀਤ ਕੌਰ

0

👉ਸਮਾਜਿਕ ਨਿਆਂ ਮੰਤਰੀ ਨੇ ਕੀਤੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ
Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਸਮਾਜ ਦੇ ਗਰੀਬ ਤੇ ਹਾਸ਼ੀਆਗਤ ਵਰਗ ਦੇ ਲੋਕਾਂ ਨਾਲ ਕੋਈ ਬੇਇਨਸਾਫੀ ਨਾ ਹੋਵੇ। ਇਹ ਗੱਲ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ ਵਿਖੇ ਹੋਈ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਹੀ।ਡਾ. ਬਲਜੀਤ ਕੌਰ ਨੇ ਜ਼ੋਰ ਦੇ ਕੇ ਕਿਹਾ ਕਿ ਸੂਬਾ ਸਰਕਾਰ ਦੀ ਤਰਜੀਹ ਅਨੁਸੂਚਿਤ ਜਾਤੀਆਂ ਦੀ ਸੁਰੱਖਿਆ ਲਈ ਅੱਤਿਆਚਾਰ ਰੋਕਥਾਮ ਕਾਨੂੰਨ ਨੂੰ ਜ਼ਮੀਨੀ ਪੱਧਰ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਉਣਾ ਹੈ ਤਾਂ ਜੋ ਪੀੜਤਾਂ ਨੂੰ ਸਮੇਂ ਸਿਰ ਅਤੇ ਕੁਦਰਤੀ ਨਿਆਂ ਮਿਲ ਸਕੇ। ਇਸ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਅਤੇ ਪੁਲਿਸ ਵੱਲੋਂ ਹੁਣ ਤੱਕ ਕੀਤੇ ਗਏ ਕੰਮਾਂ ਦੀਆਂ ਵਿਸਤ੍ਰਿਤ ਰਿਪੋਰਟਾਂ ਪੇਸ਼ ਕੀਤੀਆਂ ਗਈਆਂ। ਮੀਟਿੰਗ ਵਿੱਚ ਸ਼ਾਮਲ ਵੱਖ-ਵੱਖ ਵਿਧਾਇਕਾਂ ਅਤੇ ਅਧਿਕਾਰੀਆਂ ਨੇ ਕੀਮਤੀ ਸੁਝਾਅ ਵੀ ਸਾਂਝੇ ਕੀਤੇ ਜੋ ਭਵਿੱਖ ਦੀਆਂ ਕਾਰਜ ਯੋਜਨਾਵਾਂ ਲਈ ਵਰਤੋਂ ‘ਚ ਲਿਆਂਦੇ ਜਾਣਗੇ।

ਇਹ ਵੀ ਪੜ੍ਹੋ flood issue; ਮੁੱਖ ਮੰਤਰੀ ਵੱਲੋਂ ਪੰਜਾਬ ਸਰਕਾਰ ਦਾ ਹੈਲੀਕਾਪਟਰ ਬਚਾਅ ਤੇ ਰਾਹਤ ਕਾਰਜਾਂ ਲਈ ਤਾਇਨਾਤ, ਕੈਬਨਿਟ ਸਾਥੀਆਂ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਇਸ ਮੌਕੇ ਹਾਈ ਪਾਵਰ ਕਮੇਟੀ ਦੇ ਮੈਂਬਰਾਂ ਅਤੇ ਵਿਧਾਇਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਦੇ ਯੋਗ ਵਿਦਿਆਰਥੀਆਂ ਨੂੰ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਨਿਰੰਤਰ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲ ਸੂਬਾ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਲਈ ਇੱਕ ਵੱਡਾ ਕਦਮ ਹੈ।ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੌਜੂਦਾ ਸਾਲ ਦੌਰਾਨ, ਸੂਬਾ ਸਰਕਾਰ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 2 ਲੱਖ 70 ਹਜ਼ਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਕਵਰ ਕਰਨ ਦਾ ਟੀਚਾ ਰੱਖਿਆ ਹੈ ਅਤੇ ਇਸ ਉਦੇਸ਼ ਲਈ ਪਹਿਲਾਂ ਹੀ ਢੁਕਵੇਂ ਬਜਟ ਪ੍ਰਬੰਧ ਕੀਤੇ ਜਾ ਚੁੱਕੇ ਹਨ।ਇਸ ਮੀਟਿੰਗ ਵਿੱਚ ਵੱਖ ਵੱਖ ਵਿਸ਼ਿਆਂ ਉੱਤੇ ਵਿਚਾਰ–ਚਰਚਾ ਕੀਤੀ ਗਈ। ਸੂਬੇ ਦੇ ਹਰ ਜ਼ਿਲ੍ਹੇ ਵਿੱਚ ਐਸ.ਸੀ./ਐਸ.ਟੀ. (ਅੱਤਿਆਚਾਰ ਰੋਕਥਾਮ) ਐਕਟ ਲਾਗੂਕਰਨ ਦੀ ਸਮੀਖਿਆ, ਜ਼ਿਲ੍ਹਾ ਪੱਧਰ ਦੀਆਂ ਵਿਜੀਲੈਂਸ ਅਤੇ ਮੋਨੀਟਰਿੰਗ ਕਮੇਟੀਆਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ, ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਹੋਰ ਹਾਸਿਏ ਤੇ ਰਹਿੰਦੇ ਵਰਗਾਂ ਲਈ ਚੱਲ ਰਹੀਆਂ ਸਕੀਮਾਂ ਦੀ ਪ੍ਰਗਤੀ ਰਿਪੋਰਟ,ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ, ਸਮਾਜਿਕ ਨਿਆਂ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਿਚਕਾਰ ਸਹਿਯੋਗ ਮਜ਼ਬੂਤ ਕਰਨਾ, ਪੀੜਤਾਂ ਨੂੰ ਮਿਲ ਰਹੀ ਕਾਨੂੰਨੀ ਸਹਾਇਤਾ, ਮੁਆਵਜ਼ੇ ਅਤੇ ਪੁਨਰਵਾਸ ਸਕੀਮਾਂ ਦਾ ਜਾਇਜ਼ਾ, ਆਰਥਿਕ ਸਹਾਇਤਾ ਅਤੇ ਬਜਟ ਨਾਲ ਸੰਬੰਧਿਤ ਮੁੱਦਿਆਂ ਉੱਤੇ ਮਹੱਤਵਪੂਰਨ ਸੁਝਾਅ ਪੇਸ਼ ਕੀਤੇ ਗਏ।

ਇਹ ਵੀ ਪੜ੍ਹੋ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਰਮਚਾਰੀ ਯੂਨੀਅਨਾਂ ਨਾਲ ਉਨ੍ਹਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਕੀਤੀਆਂ ਮੀਟਿੰਗਾਂ

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਹਰੇਕ ਨਾਗਰਿਕ ਨੂੰ ਇੱਜ਼ਤ ਅਤੇ ਸੁਰੱਖਿਆ ਨਾਲ ਜੀਵਨ ਬਤੀਤ ਕਰਨ ਦਾ ਹੱਕ ਦੇਣ ਲਈ ਵਚਨਬੱਧ ਹੈ। ਹਾਈ ਪਾਵਰ ਵਿਜੀਲੈਂਸ ਅਤੇ ਮੋਨੀਟਰਿੰਗ ਕਮੇਟੀ ਇਸ ਗੱਲ ਦੀ ਨਿਗਰਾਨੀ ਕਰਦੀ ਹੈ ਕਿ ਐਸ.ਸੀ./ਐਸ.ਟੀ. (ਅੱਤਿਆਚਾਰ ਰੋਕਥਾਮ) ਐਕਟ ਨੂੰ ਜ਼ਮੀਨੀ ਪੱਧਰ ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ ਜਾਂ ਨਹੀਂ। ਇਸ ਮੀਟਿੰਗ ਰਾਹੀਂ ਅਸੀਂ ਪ੍ਰਗਤੀ ਦੀ ਸਮੀਖਿਆ ਕੀਤੀ, ਕਮਜ਼ੋਰੀਆਂ ਦੀ ਪਹਿਚਾਣ ਕਰਾਂਗੇ ਅਤੇ ਅੱਗੇ ਲਈ ਮਜ਼ਬੂਤ ਰਣਨੀਤੀ ਤਿਆਰ ਕਰਾਂਗੇ। ਉਨ੍ਹਾਂ ਕਿਹਾ ਕਿ ਸਮਾਜਿਕ ਨਿਆਂ ਸਿਰਫ਼ ਕਾਨੂੰਨੀ ਸੁਰੱਖਿਆ ਤੱਕ ਸੀਮਿਤ ਨਹੀਂ ਹੈ, ਸਗੋਂ ਇਹ ਸਿੱਖਿਆ, ਰੋਜ਼ਗਾਰ, ਸਿਹਤ ਸੇਵਾਵਾਂ ਅਤੇ ਆਰਥਿਕ ਖ਼ੁਦਮੁਖ਼ਤਿਆਰੀ ਨਾਲ ਵੀ ਜੁੜਿਆ ਹੋਇਆ ਹੈ।ਮੰਤਰੀ ਨੇ ਅਧਿਕਾਰੀਆਂ ਨੂੰ ਨਿਯਮਤ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗਾਂ ਕਰਨ ਅਤੇ ਸਮਾਂਬੱਧ ਢੰਗ ਨਾਲ ਰਿਪੋਰਟਾਂ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਜਲਦੀ ਨਿਆਂ ਯਕੀਨੀ ਬਣਾਉਣ ਲਈ ਐਕਟ ਅਧੀਨ ਲੰਬਿਤ ਅਦਾਲਤੀ ਮਾਮਲਿਆਂ ਨੂੰ ਤੇਜ਼ ਕਰਨ ਦੀ ਜ਼ਰੂਰਤ ‘ਤੇ ਵੀ ਜ਼ੋਰ ਦਿੱਤਾ।ਸਰਕਾਰ ਦੇ ਸੰਕਲਪ ਨੂੰ ਦੁਹਰਾਉਂਦੇ ਹੋਏ, ਡਾ. ਬਲਜੀਤ ਕੌਰ ਨੇ ਕਿਹਾ ਕਿ ਜਿੱਥੇ ਵੀ ਖਾਮੀਆਂ ਦੀ ਪਛਾਣ ਕੀਤੀ ਜਾਂਦੀ ਹੈ, ਉਨ੍ਹਾਂ ਨੂੰ ਪੂਰਾ ਕਰਨ ਲਈ ਰਾਜ ਹਰ ਸੰਭਵ ਯਤਨ ਕਰੇਗਾ ਤਾਂ ਜੋ ਅੱਤਿਆਚਾਰ ਰੋਕਥਾਮ ਐਕਟ ਨੂੰ ਇਸਦੀ ਅਸਲ ਭਾਵਨਾ ਨਾਲ ਲਾਗੂ ਕੀਤਾ ਜਾ ਸਕੇ।

ਇਹ ਵੀ ਪੜ੍ਹੋ ਪੰਜਾਬ ਵਿੱਚ ਪਸ਼ੂ ਪਾਲਕਾਂ ਲਈ ਕੀਤੇ ਵਿਲੱਖਣ ਉਪਰਾਲਿਆਂ ਨੂੰ ਕੇਂਦਰ ਸਰਕਾਰ ਨੇ ਸਲਾਹਿਆ

ਉਨ੍ਹਾਂ ਮੀਟਿੰਗ ਵਿੱਚ ਮੌਜੂਦ ਵਿਧਾਇਕਾਂ ਅਤੇ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਐਸ.ਸੀ./ਐਸ.ਟੀ ਅਤਿਆਚਾਰ ਰੋਕਥਾਮ ਐਕਟ ਨੂੰ ਜਮੀਨੀ ਪੱਧਰ ‘ਤੇ ਲਾਗੂ ਕਰਨ ਲਈ ਸੂਬਾ ਸਰਕਾਰ ਦਾ ਪੂਰਾ ਸਹਿਯੋਗ ਕਰਨ।ਇਸ ਮੌਕੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਡਾ. ਸੁਖਵਿੰਦਰ ਸਿੰਘ ਸੁੱਖੀ, ਡਾ. ਚਰਨਜੀਤ ਸਿੰਘ, ਹਾਕਮ ਸਿੰਘ, ਜੀਵਨ ਸਿੰਘ ਸੰਘੋਵਾਲ, ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਪੰਡੋਰੀ, ਸੁਖਵਿੰਦਰ ਸਿੰਘ ਕੋਟਲੀ ਜੀਆਂ ਤੋਂ ਇਲਾਵਾ ਸ਼੍ਰੀ ਵੀ.ਕੇ. ਮੀਨਾ, ਆਈ.ਏ.ਐਸ., ਪ੍ਰਮੁੱਖ ਸਕੱਤਰ, ਸਮਾਜਿਕ ਨਿਆਂ, ਸ੍ਰੀ ਰਵਿੰਦਰ ਸਿੰਘ, ਆਈ.ਏ.ਐਸ., ਵਧੀਕ ਸਕੱਤਰ, ਸਮਾਜਿਕ ਨਿਆਂ, ਸ੍ਰੀਮਤੀ ਵਿੰਮੀ ਭੁੱਲਰ, ਆਈ.ਏ.ਐਸ., ਡਾਇਰੈਕਟਰ, ਸਮਾਜਿਕ ਨਿਆਂ, ਸ੍ਰੀ ਜੀ.ਐਸ. ਸਹੋਤਾ, ਆਈ.ਏ.ਐਸ. ਕਾਰਜਕਾਰੀ ਡਾਇਰੈਕਟਰ, ਬੈਕਫਿੰਕੋ, ਸ੍ਰੀ ਗੁਰਪ੍ਰੀਤ ਸਿੰਘ ਖਹਿਰਾ, ਆਈ.ਏ.ਐਸ., ਸ੍ਰੀ ਨਵੀਨ ਸੈਣੀ, ਆਈ.ਪੀ.ਐਸ., ਡੀ.ਆਈ.ਜੀ.(ਕਰਾਈਮ), ਸ੍ਰੀ ਪਰਮਿੰਦਰ ਸਿੰਘ, ਡਾਇਰੈਕਟਰ, ਨੈਸ਼ਨਲ ਕਮਿਸ਼ਨ ਫਾਰ ਐਸ.ਸੀ., ਸ੍ਰੀਮਤੀ ਸੁਰਿੰਦਰਜੀਤ ਕੌਰ, ਏ.ਆਈ.ਜੀ., ਸ਼੍ਰੀ ਰਾਜ ਬਹਾਦਰ ਸਿੰਘ, ਸੰਯੁਕਤ ਸਕੱਤਰ, ਸਮਾਜਿਕ ਨਿਆਂ ਤੋਂ ਇਲਾਵਾ ਗ੍ਰਹਿ ਅਤੇ ਵਿੱਤ ਵਿਭਾਗ ਦੇ ਅਧਿਕਾਰੀ ਸਾਹਿਬਾਨ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਵਿਸ਼ਵ ਫੋਟੋਗ੍ਰਾਫੀ ਹਫ਼ਤਾ ਮਨਾਇਆ ਗਿਆ

0

Education News: ਪੰਜਾਬ ਕੇਂਦਰੀ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਹਫ਼ਤਾ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ‘ਤੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਦੀ ਸਰਪ੍ਰਸਤੀ ਹੇਠ ਜਨਸੰਚਾਰ ਅਤੇ ਮੀਡੀਆ ਅਧਿਐਨ ਵਿਭਾਗ ਦੁਆਰਾ ਕਈ ਆਕਰਸ਼ਕ ਪ੍ਰੋਗਰਾਮ ਸਫਲਤਾਪੂਰਵਕ ਆਯੋਜਿਤ ਕੀਤੇ ਗਏ।ਫੋਟੋਗ੍ਰਾਫੀ ਹਫ਼ਤੇ ਵਿੱਚ ਫੋਟੋਗ੍ਰਾਫੀ ਪ੍ਰਦਰਸ਼ਨੀ, ਅੰਤਰ-ਵਿਭਾਗੀ ਫੋਟੋਗ੍ਰਾਫੀ ਮੁਕਾਬਲਾ ਅਤੇ ਕੈਨਨ ਇੰਡੀਆ ਵੱਲੋਂ ਆਯੋਜਿਤ ਫੋਟੋਗ੍ਰਾਫੀ ਅਤੇ ਸਿਨੇਮੈਟੋਗ੍ਰਾਫੀ ਵਰਕਸ਼ਾਪ ਸ਼ਾਮਲ ਸਨ। ਫੋਟੋਗ੍ਰਾਫੀ ਪ੍ਰਦਰਸ਼ਨੀ ਵਿੱਚ ਐਮ.ਏ. ਜੇ.ਐੱਮ.ਸੀ. (ਤੀਜਾ ਸਮੈਸਟਰ) ਦੇ ਵਿਦਿਆਰਥੀਆਂ ਵੱਲੋਂ ਤਿਆਰ ਕੀਤੀਆਂ ਕਲਾਤਮਕ ਕਿਰਤਾਂ ਨੂੰ ਪੇਸ਼ ਕੀਤਾ ਗਿਆ, ਜਦਕਿ ਅੰਤਰ-ਵਿਭਾਗੀ ਮੁਕਾਬਲੇ ਵਿੱਚ ਵੱਖ-ਵੱਖ ਵਿਸ਼ਿਆਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਜੇਤੂਆਂ ਨੂੰ ਆਕਰਸ਼ਕ ਨਕਦ ਇਨਾਮ ਪ੍ਰਦਾਨ ਕੀਤੇ ਗਏ।

ਇਹ ਵੀ ਪੜ੍ਹੋ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੁਰਦਾਸਪੁਰ ਤੇ ਪਠਾਨਕੋਟ ‘ਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨੂੰ ਕੈਮਰਾ ਹੈਂਡਲਿੰਗ, ਕੰਪੋਜ਼ੀਸ਼ਨ ਅਤੇ ਵਿਜ਼ੂਅਲ ਸਟੋਰੀਟੈਲਿੰਗ ਬਾਰੇ ਵਿਹਾਰਕ ਸਿਖਲਾਈ ਦਿੱਤੀ ਗਈ। ਇਸ ਸੈਸ਼ਨ ਦੀ ਸ਼ੁਰੂਆਤ ਸੂਚਨਾ ਅਤੇ ਸੰਚਾਰ ਅਧਿਐਨ ਸਕੂਲ ਦੇ ਡੀਨ ਪ੍ਰੋ. ਭਾਵ ਨਾਥ ਪਾਂਡੇ ਦੇ ਪ੍ਰੇਰਕ ਸੰਬੋਧਨ ਨਾਲ ਹੋਈ, ਜਿਨ੍ਹਾਂ ਨੇ ਦ੍ਰਿਸ਼ਟੀਗਤ ਸਾਖਰਤਾ ਦੇ ਮਹੱਤਵ ਤੇ ਚਾਨਣ ਪਾਇਆ ਅਤੇ ਵਿਦਿਆਰਥੀਆਂ ਨੂੰ ਰਚਨਾਤਮਕਤਾ ਨੂੰ ਤਕਨਾਲੋਜੀ ਨਾਲ ਜੋੜ ਕੇ ਪ੍ਰਭਾਵਸ਼ਾਲੀ ਸੰਚਾਰ ਵੱਲ ਪ੍ਰੇਰਿਤ ਕੀਤਾ।ਸਮਾਪਤੀ ਸੈਸ਼ਨ ਦੌਰਾਨ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਫੋਟੋਗ੍ਰਾਫੀ ਪ੍ਰਦਰਸ਼ਨੀ ਦਾ ਦੌਰਾ ਕੀਤਾ ਅਤੇ ਵਿਦਿਆਰਥੀਆਂ ਦੇ ਰਚਨਾਤਮਕ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਫੋਟੋਗ੍ਰਾਫੀ ਅਤੇ ਵੀਡੀਓਗ੍ਰਾਫੀ ਨੂੰ ਕਹਾਣੀ ਸੁਣਾਉਣ, ਸੱਭਿਆਚਾਰਕ ਸੰਭਾਲ ਅਤੇ ਸਮਾਜਿਕ ਬਦਲਾਅ ਦੇ ਸਸ਼ਕਤ ਮਾਧਿਅਮ ਵਜੋਂ ਅਪਣਾਉਣ ਲਈ ਪ੍ਰੇਰਿਤ ਕੀਤਾ।

ਇਹ ਵੀ ਪੜ੍ਹੋ ਪਟਿਆਲਾ ਪੁਲਿਸ ਵੱਲੋਂ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ ਗਿਰੋਹ ਦੇ 3 ਮੈਬਰ ਕਾਬੂ

ਇਸ ਮੌਕੇ ਉਨ੍ਹਾਂ ਵੱਲੋਂ ਜੇਤੂਆਂ ਨੂੰ ਨਿੱਜੀ ਤੌਰ ‘ਤੇ ਇਨਾਮ ਵੀ ਵੰਡੇ ਗਏ।ਇਸ ਤੋਂ ਬਾਅਦ ਵਿਭਾਗ ਮੁਖੀ ਡਾ. ਰੂਬਲ ਕਨੋਜੀਆ ਨੇ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਵਾਈਸ ਚਾਂਸਲਰ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵਿਸ਼ਵ ਫੋਟੋਗ੍ਰਾਫੀ ਹਫ਼ਤਾ ਕੇਵਲ ਕਲਾ ਦਾ ਜਸ਼ਨ ਨਹੀਂ, ਸਗੋਂ ਅਨੁਭਵ ਅਧਾਰਿਤ ਸਿੱਖਿਆ ਦਾ ਇਕ ਮਹੱਤਵਪੂਰਨ ਅਭਿਆਸ ਵੀ ਹੈ, ਜੋ ਵਿਦਿਆਰਥੀਆਂ ਨੂੰ ਆਪਣਾ ਹੁਨਰ ਨਿਖਾਰਨ, ਨਵੀਂ ਸੋਚ ਅਪਣਾਉਣ ਅਤੇ ਜ਼ਿੰਮੇਵਾਰ ਮੀਡੀਆ ਪੇਸ਼ੇਵਰ ਬਣਨ ਵਿੱਚ ਸਹਾਇਕ ਹੈ।ਅੰਤ ਵਿੱਚ ਪ੍ਰੋਗਰਾਮ ਕੋਆਰਡੀਨੇਟਰ ਡਾ. ਅਲੀਮ ਖਾਨ ਨੇ ਖੋਜਕਾਰਾਂ ਅਤੇ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਲਈ ਧੰਨਵਾਦ ਪ੍ਰਗਟਾਇਆ। ਇਸ ਮੌਕੇ ‘ਤੇ ਫੈਕਲਟੀ ਮੈਂਬਰ ਡਾ. ਕਿਨਸ਼ੁਕ ਪਾਠਕ, ਡਾ. ਛਬੀ ਗਰਗ, ਡਾ. ਮਹੇਸ਼ ਮੀਨਾ ਅਤੇ ਡਾ. ਵਿਸ਼ਨੂੰ ਮੈਨਨ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਸਰਕਾਰ ਨੇ ਜਲਵਾਯੂ ਅਨੁਕੂਲ ਅਤੇ ਟਿਕਾਊ ਬਾਗਬਾਨੀ ਬਾਰੇ ਤਕਨਾਲੋਜੀ ਐਕਸਚੇਂਜ ਵਰਕਸ਼ਾਪ ਦੀ ਕੀਤੀ ਮੇਜ਼ਬਾਨੀ

0

👉ਜੇ.ਆਈ.ਸੀ.ਏ. ਵਫ਼ਦ ਨੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨਾਲ ਪੀ.ਸੀ.ਆਰ.ਈ.ਐਸ.ਐਚ.ਪੀ. ਅਧੀਨ ਸਹਿਯੋਗ ਬਾਰੇ ਕੀਤਾ ਵਿਚਾਰ-ਵਟਾਂਦਰਾ

Chandigarh News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਾਗਬਾਨੀ ਖੇਤਰ ਨੂੰ ਹੁਲਾਰਾ ਦੇਣ ਲਈ ਅਹਿਮ ਕਦਮ ਚੁੱਕੇ ਜਾ ਰਹੇ ਹਨ। ਇਸ ਦਿਸ਼ਾ ਵਿੱਚ ਕਦਮ ਪੁੱਟਦਿਆਂ, ਪੰਜਾਬ ਅਤੇ ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ (ਜੇ.ਆਈ.ਸੀ.ਏ.) ਨੇ ਸਾਂਝੇ ਤੌਰ ‘ਤੇ “ਪੰਜਾਬ ਵਿੱਚ ਜਲਵਾਯੂ ਅਨੁਕੂਲ ਅਤੇ ਵਾਤਾਵਰਣ ਪੱਖੋਂ ਟਿਕਾਊ ਬਾਗਬਾਨੀ (ਪੀ.ਸੀ.ਆਰ.ਈ.ਐਸ.ਐਚ.ਪੀ.) ਨੂੰ ਉਤਸ਼ਾਹਿਤ ਕਰਨ” ਵਿਸ਼ੇ ‘ਤੇ ਭਾਈਵਾਲਾਂ ਨਾਲ ਨਵੀਂ ਤਕਨਾਲੋਜੀ ਐਕਸਚੇਂਜ ਬਾਰੇ ਇੱਕ ਵਰਕਸ਼ਾਪ ਕਰਵਾਈ। ਇਹ ਵਰਕਸ਼ਾਪ ਕਨਫੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਕੰਪਲੈਕਸ, ਸੈਕਟਰ 31, ਚੰਡੀਗੜ੍ਹ ਵਿਖੇ ਕਰਵਾਈ ਗਈ। ਇਸ ਸਮਾਗਮ ਦੌਰਾਨ ਬਾਗਬਾਨੀ ਮਾਹਿਰਾਂ, ਭਾਈਵਾਲਾਂ ਅਤੇ ਉੱਚ-ਪੱਧਰੀ ਜੇ.ਆਈ.ਸੀ.ਏ. ਵਫ਼ਦ ਨੇ ਬਾਗਬਾਨੀ ਖੇਤਰ ਵਿੱਚ ਟਿਕਾਊ ਅਭਿਆਸਾਂ ਅਤੇ ਉੱਨਤ ਤਕਨਾਲੋਜੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ।ਵਰਕਸ਼ਾਪ ਨੂੰ ਸੰਬੋਧਨ ਕਰਦਿਆਂ, ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਜੇ.ਆਈ.ਸੀ.ਏ. ਦੇ ਵਫ਼ਦ ਦਾ ਸਵਾਗਤ ਕੀਤਾ, ਜਿਸ ਵਿੱਚ ਫਸਟ ਸੈਕਟਰੀ (ਖੁਰਾਕ ਅਤੇ ਖੇਤੀਬਾੜੀ) ਸ੍ਰੀ ਹੇਯਾਸੇ ਤਾਕੇਹੀਕੋ, ਜੇ.ਆਈ.ਸੀ.ਏ. ਇੰਡੀਆ ਦੇ ਸੀਨੀਅਰ ਪ੍ਰਤੀਨਿਧੀ ਸ੍ਰੀ ਈਜੀ ਵਾਕਾਮਤਸੂ, ਜੇ.ਆਈ.ਸੀ.ਏ. ਸਰਵੇਅ ਟੀਮ ਦੇ ਟੀਮ ਲੀਡਰ ਸ੍ਰੀ ਸ਼ਿਨੋਹਾਰਾ ਟੋਗੋ ਅਤੇ ਡਿਵੈਲਪਮੈਂਟ ਸਪੈਸ਼ਲਿਸਟ ਜੇ.ਆਈ.ਸੀ.ਏ. ਇੰਡੀਆ ਸ਼੍ਰੀਮਤੀ ਨਿਸ਼ਠਾ ਵੈਂਗੁਰਲੇਕਰ ਸ਼ਾਮਲ ਸਨ।

ਇਹ ਵੀ ਪੜ੍ਹੋ flood issue; ਮੁੱਖ ਮੰਤਰੀ ਵੱਲੋਂ ਪੰਜਾਬ ਸਰਕਾਰ ਦਾ ਹੈਲੀਕਾਪਟਰ ਬਚਾਅ ਤੇ ਰਾਹਤ ਕਾਰਜਾਂ ਲਈ ਤਾਇਨਾਤ, ਕੈਬਨਿਟ ਸਾਥੀਆਂ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਇਸ ਮੌਕੇ ਮੰਤਰੀ ਨੇ ਸੀ.ਆਈ.ਆਈ. ਚੰਡੀਗੜ੍ਹ ਦੇ ਚੇਅਰਪਰਸਨ ਸ੍ਰੀ ਅਮਿਤ ਜੈਨ ਦਾ ਵੀ ਸਵਾਗਤ ਕੀਤਾ। ਉਨ੍ਹਾਂ ਨੇ ਤਕਨਾਲੋਜੀ ਦੇ ਆਦਾਨ-ਪ੍ਰਦਾਨ ਅਤੇ ਨਵੇਂ ਅਭਿਆਸਾਂ ਰਾਹੀਂ ਪੰਜਾਬ ਦੇ ਬਾਗਬਾਨੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਵਿੱਚ ਮੁਹਾਰਤ ਅਤੇ ਸਹਿਯੋਗ ਦੀ ਮਹੱਤਤਾ ਨੂੰ ਉਜਾਗਰ ਕੀਤਾ।30 ਮੈਂਬਰੀ ਜੇ.ਆਈ.ਸੀ.ਏ. ਵਫ਼ਦ ਨੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਫਸਲੀ ਰਹਿੰਦ-ਖੂੰਹਦ ਕੁਸ਼ਲ ਅਤੇ ਟਿਕਾਊ ਬਾਗਬਾਨੀ ਪ੍ਰੋਜੈਕਟ (ਪੀ.ਸੀ.ਆਰ.ਈ.ਐਸ.ਐਚ.ਪੀ.) ਅਧੀਨ ਭਾਈਵਾਲੀ ਬਾਰੇ ਚਰਚਾ ਕੀਤੀ। ਇਸ ਦੌਰਾਨ ਫਸਲੀ ਵਿਭਿੰਨਤਾ, ਟਿਕਾਊ ਸਰੋਤ ਪ੍ਰਬੰਧਨ ਅਤੇ ਕਿਸਾਨਾਂ ਦੀ ਭਲਾਈ ਲਈ ਅਪਗ੍ਰੇਡ ਕੀਤੀ ਤਕਨਾਲੋਜੀ ਦੀ ਵਰਤੋਂ ਵਿੱਚ ਉੱਨਤ ਅਭਿਆਸਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।ਇਸ ਮੌਕੇ ਬੋਲਦਿਆਂ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਦੀ ਬਾਗਬਾਨੀ ਵਿਸ਼ਵ ਪੱਧਰ ‘ਤੇ ਆਪਣੀ ਪਹਿਚਾਣ ਬਣਾ ਰਹੀ ਹੈ ਅਤੇ ਸੂਬਾ ਸਰਕਾਰ ਕਿਸਾਨਾਂ ਨੂੰ ਆਧੁਨਿਕ ਤਕਨਾਲੋਜੀ ਅਤੇ ਅੰਤਰਰਾਸ਼ਟਰੀ ਮੁਹਾਰਤ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ, “ਜੇ.ਆਈ.ਸੀ.ਏ. ਦੇ ਸਹਿਯੋਗ ਨਾਲ, ਪੰਜਾਬ ਦਾ ਉਦੇਸ਼ ਫਸਲੀ ਵਿਭਿੰਨਤਾ ਨੂੰ ਹੋਰ ਉਤਸ਼ਾਹਿਤ ਕਰਨਾ, ਲਾਗਤ ਖਰਚਿਆਂ ਨੂੰ ਘਟਾਉਣਾ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨਾ ਹੈ।”

ਇਹ ਵੀ ਪੜ੍ਹੋ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਰਮਚਾਰੀ ਯੂਨੀਅਨਾਂ ਨਾਲ ਉਨ੍ਹਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਕੀਤੀਆਂ ਮੀਟਿੰਗਾਂ

ਇਸ ਸਮਾਗਮ ਵਿੱਚ, ਫਸਟ ਸੈਕਟਰੀ (ਖੁਰਾਕ ਅਤੇ ਖੇਤੀਬਾੜੀ) ਸ੍ਰੀ ਹੇਯਾਸੇ ਤਾਕੇਹੀਕੋ ਨੇ ਕਿਹਾ ਕਿ ਪੰਜਾਬ ਵਿੱਚ ਬਾਗਬਾਨੀ ਖੇਤਰ ਲਈ ਅਥਾਹ ਸੰਭਾਵਨਾਵਾਂ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਸਿੱਧਾ ਲਾਭ ਪਹੁੰਚਾਉਣ ਲਈ ਉੱਨਤ ਜਾਪਾਨੀ ਤਕਨਾਲੋਜੀ, ਸਿਖਲਾਈ ਅਤੇ ਟਿਕਾਊ ਅਭਿਆਸਾਂ ਨਾਲ ਸਹਿਯੋਗ ਦੇਣ ਦਾ ਭਰੋਸਾ ਦਿੱਤਾ।ਇਸ ਵਰਕਸ਼ਾਪ ਦੌਰਾਨ ਕਈ ਸੈਸ਼ਨ ਕਰਵਾਏ ਗਏ, ਜਿਨ੍ਹਾਂ ਵਿੱਚ ਨਿਯੰਤਰਿਤ ਵਾਤਾਵਰਣ ਬਾਗਬਾਨੀ ਵਿੱਚ ਨਵੀਆਂ ਤਕਨਾਲੋਜੀਆਂ, ਖੇਤੀਬਾੜੀ-ਤਕਨੀਕ ਦੀ ਵਰਤੋਂ ਨਾਲ ਹੱਲ, ਘੱਟ-ਕਾਰਬਨ ਅਤੇ ਟਿਕਾਊ ਬਾਗਬਾਨੀ ਵੱਲ ਕਦਮ ਵਧਾਉਣਾ ਅਤੇ ਭਾਰਤ ਤੇ ਜਾਪਾਨ ਦਰਮਿਆਨ ਅਕਾਦਮਿਕ ਸਹਿਯੋਗ ਨੂੰ ਉਤਸ਼ਾਹਿਤ ਕਰਨ ਵਰਗੇ ਵਿਸ਼ੇ ਸ਼ਾਮਲ ਸਨ। ਇਹਨਾਂ ਸੈਸ਼ਨਾਂ ਨੇ ਪੰਜਾਬ ਦੇ ਬਾਗਬਾਨੀ ਖੇਤਰ ਵਿੱਚ ਨਵੀਨਤਾ, ਟਿਕਾਊ ਅਤੇ ਅੰਤਰਰਾਸ਼ਟਰੀ ਸਹਿਯੋਗ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਮਾਹਰਾਂ ਵੱਲੋਂ ਪੇਸ਼ਕਾਰੀਆਂ, ਵਿਚਾਰ-ਵਟਾਂਦਰੇ ਅਤੇ ਇੰਟਰਐਕਟਿਵ ਆਦਾਨ-ਪ੍ਰਦਾਨ ਲਈ ਇੱਕ ਮੰਚ ਪ੍ਰਦਾਨ ਕੀਤਾ।ਇਸ ਸਮਾਗਮ ਦੌਰਾਨ ਬਾਗਬਾਨੀ ਵੈਲਿਊ ਚੇਨ ਡਿਵੈਲਪਮੈਂਟ ਨਾਲ ਸੰਬੰਧਿਤ ਤਕਨਾਲੋਜੀਆਂ ਵਾਲੀਆਂ ਜਾਪਾਨ ਅਤੇ ਭਾਰਤ ਦੀਆਂ ਕੰਪਨੀਆਂ, ਖੋਜ ਸੰਸਥਾਵਾਂ ਅਤੇ ਯੂਨੀਵਰਸਿਟੀਆਂ ਸ਼ਾਮਲ ਹੋਈਆਂ, ਜੋ ਪੰਜਾਬ ਵਿੱਚ ਟਿਕਾਊ ਅਤੇ ਜਲਵਾਯੂ ਅਨੁਕੂਲ ਬਾਗਬਾਨੀ ਦੇ ਵਿਕਾਸ ਦੇ ਟੀਚੇ ਨੂੰ ਪੂਰਾ ਕਰਨ ਵਿੱਚ ਸਹਿਯੋਗ ਕਰ ਸਕਦੀਆਂ ਹਨ।

ਇਹ ਵੀ ਪੜ੍ਹੋ ਪੰਜਾਬ ਨੇ ਲੇਬਰ ਸੈੱਸ ਇਕੱਠਾ ਕਰਨ ਦਾ ਬਣਾਇਆ ਰਿਕਾਰਡ, 310 ਕਰੋੜ ਰੁਪਏ ਕੀਤੇ ਇਕੱਠੇ: ਸੌਂਦ

ਇਸ ਤੋਂ ਪਹਿਲਾਂ, ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਅਤੇ ਪੰਜਾਬ ਬਾਗਬਾਨੀ ਡਾਇਰੈਕਟਰ, ਸ੍ਰੀਮਤੀ ਸ਼ੈਲੇਂਦਰ ਕੌਰ ਨੇ ਵੀ ਬਾਗਬਾਨੀ ਵਿਭਾਗ ਰਾਹੀਂ ਕਿਸਾਨਾਂ ਨੂੰ ਦਿੱਤੇ ਜਾ ਰਹੇ ਵੱਖ-ਵੱਖ ਲਾਭਾਂ ‘ਤੇ ਚਾਨਣਾ ਪਾਇਆ, ਜਿਸ ਵਿੱਚ ਤਕਨੀਕੀ ਮਾਰਗਦਰਸ਼ਨ, ਵਿੱਤੀ ਸਹਾਇਤਾ ਅਤੇ ਸੂਬੇ ਭਰ ਵਿੱਚ ਟਿਕਾਊ ਅਤੇ ਜਲਵਾਯੂ ਅਨੁਕੂਲ ਬਾਗਬਾਨੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪਹਿਲਕਦਮੀਆਂ ਸ਼ਾਮਲ ਹਨ।ਇਹ ਵਰਕਸ਼ਾਪ ਦੀ ਸਮਾਪਤੀ ਦੋਵਾਂ ਧਿਰਾਂ ਵੱਲੋਂ ਬਾਗਬਾਨੀ ਖੇਤਰ ਵਿੱਚ ਪੰਜਾਬ-ਜਾਪਾਨ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੀ ਵਚਨਬੱਧਤਾ ਨਾਲ ਹੋਈ, ਜਿਸ ਨਾਲ ਸੂਬੇ ਵਿੱਚ ਟਿਕਾਊ ਅਤੇ ਕਿਸਾਨ ਪੱਖੀ ਵਿਕਾਸ ਦਾ ਰਾਹ ਪੱਧਰਾ ਹੋਵੇਗਾ।ਇਸ ਸਮਾਗਮ ਵਿੱਚ ਪਨਸੀਡ ਦੇ ਚੇਅਰਮੈਨ ਸ੍ਰੀ ਮੋਹਿੰਦਰ ਸਿੰਘ ਸਿੱਧੂ, ਬਾਗਬਾਨੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ, ਖੇਤੀਬਾੜੀ ਵਿਗਿਆਨੀਆਂ ਅਤੇ ਵੱਖ-ਵੱਖ ਕਿਸਾਨ ਸੰਗਠਨਾਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1907449