Friday, May 1, 2026
Home Blog Page 50

प्रधानमंत्री मोदी के नेतृत्व में डबल इंजन सरकार महिला सशक्तिकरण और आर्थिक विकास के लिए कर रही है काम:मुख्यमंत्री नायब सिंह सैनी

0

👉सामाजिक सुरक्षा योजनाओं के तहत लाभार्थियों के खातों में जारी की गई 1665 करोड़ 25 लाख रुपये की राशि
👉फरीदाबाद में 2 फायरकर्मियों की मृत्यु के मामले में परिजनों को मिलेगी सहायता राशि और नौकरी: मुख्यमंत्री
Haryana News:हरियाणा के मुख्यमंत्री श्री नायब सिंह सैनी ने आज विभिन्न सामाजिक सुरक्षा योजनाओं के तहत लाभार्थियों के खातों में 1665 करोड़ 25 लाख रुपये की राशि डीबीटी के माध्यम से सीधे हस्तांतरित की है। इसमें ‘दीन दयाल लाडो लक्ष्मी’ योजना, 15 तरह की सामाजिक सुरक्षा पेंशन योजना, दयालु योजना और अनुसूचित जाति वर्ग के किसानों को ट्रैक्टर सब्सिडी शामिल है।मुख्यमंत्री श्री नायब सिंह सैनी ने हरियाणा निवास में प्रेस वार्ता को संबोधित करते हुए कहा कि प्रधानमंत्री श्री नरेंद्र मोदी के संकल्प के अनुरूप डबल इंजन की सरकार महिला सशक्तिकरण और उनके आर्थिक विकास के लिए लगातार काम कर रही है। इस दौरान सामाजिक न्याय एवं अधिकारिता मंत्री श्री कृष्ण कुमार बेदी भी उपस्थित थे।उन्होंने कहा कि आज ‘दीन दयाल लाडो लक्ष्मी’ योजना की छठी किस्त जारी की है।

इसे भी पढ़ें   ਮੁੱਖ ਮੰਤਰੀ ਨੇ ਸਮਾਧਾਨ ਸ਼ਿਵਰਾਂ ਦੀ ਅਚਾਨਕ ਸਮੀਖਿਆ ਕਰ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਦੇ ਦਿੱਤੇ ਨਿਰਦੇਸ਼

इस योजना के तहत 9 लाख 68 हजार लाभार्थी महिलाओं के खातों में 203 करोड़ 28 लाख रुपये की राशि डाली गई है। इसे मिलाकर अब तक 6 किस्तों में 1,038 करोड़ 5 लाख रुपये की राशि जारी की जा चुकी है। उन्होंने कहा कि बजट में लाडो लक्ष्मी योजना के लिए 6 हजार 500 करोड़ रुपये का प्रावधान भी किया है।मुख्यमंत्री ने कहा कि 15 तरह की सामाजिक सुरक्षा पेंशन योजनाओं के तहत भी 1144 करोड़ 55 लाख रुपये की राशि सीधे 35 लाख 55 हजार 187 लाभार्थियों के खातों में डाली गई है। इनमें वृद्धावस्था सम्मान भत्ता और दिव्यांगजन भत्ता और अन्य सामाजिक सुरक्षा पेंशन शामिल हैं।उन्होंने विपक्ष पर कटाक्ष करते हुए कहा कि कांग्रेस के समय में तो 6-6 महीने और 1—1 साल तक पेंशन ही नहीं बनती थी, और अगर बनती भी थी तो उसमें भ्रष्टाचार होता था। लेकिन हमारी सरकार ने व्यवस्था परिवर्तन करते हुए ‘प्रो-एक्टिव मॉडल’ को अपनाया है। इसके तहत परिवार पहचान पत्र डेटाबेस के आधार पर पात्रता स्वयं निर्धारित होती है और पात्र नागरिकों को बिना दफ्तरों के चक्कर काटे, बिना आवेदन किए घर बैठे ही भत्ते का लाभ मिल रहा है।

इसे भी पढ़ें  10 ਤੋਂ ਵੱਧ ਵਿਭਾਗਾਂ ਦੀ ਖਰੀਦ ਪ੍ਰਕ੍ਰਿਆ ਨੂੰ ਦਿੱਤਾ ਗਿਆ ਅੰਤਮ ਰੂਪ, ਵਿਕਾਸ ਪ੍ਰੋਜੈਕਟਾਂ ਨੂੰ ਮਿਲੇਗੀ ਗਤੀ

डायरेक्ट बेनिफिट ट्रांसफर के माध्यम से किया जा रहा यह भुगतान हमारी पारदर्शिता और सुशासन के प्रति अटूट प्रतिबद्धता का प्रतीक है, जिससे यह सुनिश्चित हो रहा है कि राज्य की सहायता हर जरूरतमंद तक समयबद्ध तरीके से पहुंचे।उन्होंने कहा कि आज दयालु योजना के तहत भी 7 हजार 875 परिवारों को 298 करोड़ 7 लाख रुपये की आर्थिक सहायता प्रदान की गई हैं। अब तक इस योजना में 56 हजार 223 परिवारों को 2 हजार 118 करोड़ 23 लाख रुपये की आर्थिक सहायता दी जा चुकी है। आज जारी की गई आर्थिक सहायता को मिलाकर 64 हजार 98 परिवारों को 2 हजार 416 करोड़ 30 लाख रुपये की आर्थिक सहायता जारी की जा चुकी है।इसके अलावा अनुसूचित जाति वर्ग के किसानों को ट्रैक्टर सब्सिडी प्रदान की गई है। इसके तहत अनुसूचित जाति के 645 किसानों को ट्रैक्टर खरीदने के लिए 19 करोड़ 35 लाख रुपये की सब्सिडी जारी की गई है। प्रत्येक पात्र किसान को ट्रैक्टर खरीद पर 3 लाख रुपये की सब्सिडी उपलब्ध करवाई जाती है।

इसे भी पढ़ें  मुख्यमंत्री नायब सिंह सैनी ने 474 करोड़ के हरियाणा एआई डेवलपमेंट प्रोग्राम की प्रगति की समीक्षा की

फरीदाबाद में 2 फायरकर्मियों की मृत्यु के मामले में परिजनों को मिलेगी सहायता राशि और नौकरी
मुख्यमंत्री श्री नायब सिंह सैनी ने फरीदाबाद में एचकेआरएन के तहत कार्यरत दो फायरकर्मियों की डयूटी के दौरान हुए दुखद हादसे में मृत्यु पर सरकार ने तुरंत राहत के रूप में प्रति परिवार 30 लाख रुपये की राशि जारी करने का निर्णय लिया है। हरियाणा परिवार सुरक्षा न्यास के माध्यम से 10 लाख रुपये प्रति परिवार तथा मुख्यमंत्री राहत कोष से 20 लाख रुपये प्रति परिवार जारी की जा रही है। इसके अतिरिक्त उनके परिवार के किसी एक आश्रित को एचकेआरएन के तहत नौकरी भी दी जाएगी। उन्होंने कहा कि अतिरिक्त इंश्योरेंस के रूप में भी वित्तीय सहायता पीड़ित परिवारों को दिलवाने के लिए सरकार प्रयासरत है।इस दौरान मुख्यमंत्री के प्रधान सचिव श्री अरुण कुमार गुप्ता, कृषि विभाग के महानिदेशक श्री राजनारायण कौशिक, महिला एवं बाल विकास विभाग की निदेशक डॉ प्रियंका सोनी, हरियाणा परिवार सुरक्षा न्यास के सीईओ डॉ जयेंद्र सिंह छिल्लर, सूचना जनसंपर्क एवं भाषा विभाग की अतिरिक्त निदेशक (प्रशासन) श्रीमती वर्षा खांगवाल, मुख्यमंत्री के मीडिया एडवाइजर श्री राजीव जेटली, मीडिया सचिव श्री प्रवीण आत्रेय उपस्थित रहे।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

समाचार और विज्ञापनों के लिए, हमारे व्हाट्सएप नंबर +91 98786-15057 पर संपर्क करें।

Punjab ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ;‘ਸਿਹਤ ਕਾਰਡ’ਲਈ ਉਮਰ,ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ:ਡਾ.ਬਲਬੀਰ ਸਿੰਘ

0

👉ਯੋਜਨਾ ਤਹਿਤ 300 ਕਰੋੜ ਰੁਪਏ ਦੇ 2 ਲੱਖ ਤੋਂ ਵੱਧ ਇਲਾਜ; ਪੰਜਾਬ ਬਜਟ 2026–27 ਵਿੱਚ 2,000 ਕਰੋੜ ਰੁਪਏ ਦੀ ਵੰਡ
👉ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਪ੍ਰਤੀ ਪਰਿਵਾਰ 10 ਲੱਖ ਰੁਪਏ ਤੱਕ ਦਾ ਨਕਦ-ਰਹਿਤ ਕਵਰ; ਰਜਿਸਟ੍ਰੇਸ਼ਨ ਲਈ ਸੌਖੀ ਛੇ-ਕਦਮੀ ਗਾਈਡ
Punjab News:ਸਿਹਤ ਐਮਰਜੈਂਸੀ ਅਕਸਰ ਬਿਨਾਂ ਕਿਸੇ ਅਗਾਊਂ ਸੂਚਨਾ ਦੇ ਆਉਂਦੀ ਹੈ, ਜਿਸ ਨਾਲ ਪਰਿਵਾਰਾਂ ਨੂੰ ਸਿਰਫ ਸਿਹਤ ਸਬੰਧੀ ਚਿੰਤਾਵਾਂ ਹੀ ਨਹੀਂ, ਸਗੋਂ ਇਲਾਜ ਦੇ ਖਰਚੇ ਦਾ ਭਾਰ ਵੀ ਝੱਲਣਾ ਪੈਂਦਾ ਹੈ। ਇਸ ਚੁਣੌਤੀ ਨਾਲ ਨਜਿੱਠਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਸ਼ੁਰੂਆਤ ਕੀਤੀ, ਜਿਸ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬ ਦੇ ਪਰਿਵਾਰ ਬਿਨਾਂ ਕਿਸੇ ਆਰਥਿਕ ਚਿੰਤਾ ਦੇ ਸਮੇਂ ਸਿਰ ਸਿਹਤ ਸੇਵਾਵਾਂ ਪ੍ਰਾਪਤ ਕਰ ਸਕਣ।ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ‘ਸਿਹਤ ਕਾਰਡ’ ਰਾਹੀਂ ਸਾਕਾਰ ਹੋ ਰਹੀ ਹੈ, ਜੋ ਰਾਜ ਭਰ ਵਿੱਚ ਪਰਿਵਾਰਾਂ ਨੂੰ ਆਰਥਿਕ ਸੁਰੱਖਿਆ ਦੇਣ ਦੇ ਨਾਲ ਨਾਲ ਵਿਸ਼ਵਾਸ ਵੀ ਪੈਦਾ ਕਰ ਰਹੀ ਹੈ। ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਚੱਲ ਰਹੇ ਵਿਆਪਕ ਰਜਿਸਟ੍ਰੇਸ਼ਨ ਅਭਿਆਨਾਂ ਰਾਹੀਂ ਹਰ ਰੋਜ਼ ਲਗਭਗ 50,000 ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ।ਯੋਜਨਾ ਦੀ ਸਮਾਵੇਸ਼ੀ ਪ੍ਰਕਿਰਤੀ ਅਤੇ ਵਧਦੀ ਪਹੁੰਚ ਨੂੰ ਰੇਖਾਂਕਿਤ ਕਰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਸਿਹਤ ਕਾਰਡ ਸਭ ਲਈ ਹੈ; ਇਸ ਵਿੱਚ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ। ਜਿਵੇਂ ਜਿਵੇਂ ਜਾਗਰੂਕਤਾ ਵੱਧ ਰਹੀ ਹੈ, ਹੋਰ ਪਰਿਵਾਰ ਕਵਰੇਜ ਪ੍ਰਾਪਤ ਕਰਨ ਅਤੇ ਅਚਾਨਕ ਚਿਕਿਤਸਕੀ ਖਰਚਿਆਂ ਤੋਂ ਆਪਣੇ ਆਪ ਨੂੰ ਸੁਰੱਖਿਅਤ ਕਰਨ ਲਈ ਅੱਗੇ ਆ ਰਹੇ ਹਨ।”

ਇਹ ਵੀ ਪੜ੍ਹੋ  ਕੇਂਦਰੀ ਮੰਤਰੀ ਨੂੰ ਮਿਲੇ CM BHagwant Mann; ਰੱਖਿਆ ਪੰਜਾਬ ਦਾ ਪੱਖ, ਦੇਖੋ ਵੀਡੀਓ

ਉਨ੍ਹਾਂ ਅੱਗੇ ਦੱਸਿਆ ਕਿ ਇਸ ਯੋਜਨਾ ਹੇਠ ਹੁਣ ਤੱਕ 2 ਲੱਖ ਤੋਂ ਵੱਧ ਇਲਾਜ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵਿੱਚ ਕੈਂਸਰ ਇਲਾਜ, ਦਿਲ ਦੇ ਰੋਗ ਅਤੇ ਹੱਡੀਆਂ ਦੀ ਸਰਜਰੀ (ਆਰਥੋਪੀਡਿਕ ਸਰਜਰੀ) ਵਰਗੇ ਮਹੱਤਵਪੂਰਨ ਇਲਾਜ ਸ਼ਾਮਲ ਹਨ। ਉਨ੍ਹਾਂ ਕਿਹਾ, “ਹੁਣ ਤੱਕ ਇਸ ਯੋਜਨਾ ਹੇਠ 300 ਕਰੋੜ ਰੁਪਏ ਤੋਂ ਵੱਧ ਦੇ ਇਲਾਜ ਪ੍ਰਦਾਨ ਕੀਤੇ ਜਾ ਚੁੱਕੇ ਹਨ, ਜਿਸ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਬਜਟ ਸਾਲ 2026–27 ਵਿੱਚ 2,000 ਕਰੋੜ ਰੁਪਏ ਦੀ ਵੰਡ ਕੀਤੀ ਗਈ ਹੈ, ਤਾਂ ਜੋ ਇਸ ਦੇ ਲਾਭਾਂ ਨੂੰ ਜਾਰੀ ਰੱਖਿਆ ਜਾ ਸਕੇ ਅਤੇ ਵਧਾਇਆ ਜਾ ਸਕੇ।”ਮੁੱਖ ਮੰਤਰੀ ਸਿਹਤ ਯੋਜਨਾ ਹੇਠ ਪਰਿਵਾਰਾਂ ਨੂੰ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਪ੍ਰਤੀ ਵਰ੍ਹੇ 10 ਲੱਖ ਰੁਪਏ ਤੱਕ ਦਾ ਨਕਦ-ਰਹਿਤ ਇਲਾਜ ਮਿਲਦਾ ਹੈ, ਜਿਸ ਨਾਲ ਕਿਸੇ ਵੀ ਮਰੀਜ਼ ਨੂੰ ਆਰਥਿਕ ਰੁਕਾਵਟਾਂ ਜਾਂ ਐਮਰਜੈਂਸੀ ਵਿੱਚ ਪੈਸਿਆਂ ਦੀ ਕਮੀ ਕਾਰਨ ਇਲਾਜ ਵਿੱਚ ਦੇਰੀ ਨਹੀਂ ਕਰਨੀ ਪੈਂਦੀ।ਪੰਜਾਬ ਸਰਕਾਰ ਵੱਲੋਂ ਵੱਧ ਤੋਂ ਵੱਧ ਪਹੁੰਚ ਯਕੀਨੀ ਬਣਾਉਣ ਅਤੇ ਪ੍ਰਕਿਰਿਆ ਨੂੰ ਸੌਖਾ ਕਰਨ ਲਈ ਹਰ ਰੋਜ਼ ਸਵੇਰੇ 8:00 ਵਜੇ ਤੋਂ ਸ਼ਾਮ 4:00 ਵਜੇ ਤੱਕ ਗੁਰਦੁਆਰਿਆਂ, ਪੰਚਾਇਤ ਘਰਾਂ, ਮੰਦਰਾਂ ਅਤੇ ਕਮਿਊਨਿਟੀ ਕੇਂਦਰਾਂ ਵਰਗੀਆਂ ਥਾਵਾਂ ‘ਤੇ ਰਜਿਸਟ੍ਰੇਸ਼ਨ ਕੈਂਪ ਲਗਾਏ ਜਾ ਰਹੇ ਹਨ। ਇਹ ਕੈਂਪ ਖਾਸ ਤੌਰ ‘ਤੇ ਉਹਨਾਂ ਲੋਕਾਂ ਲਈ ਸਹੂਲਤਮੰਦ ਹਨ ਜਿਨ੍ਹਾਂ ਨੂੰ ਅਧਿਕਾਰਕ ਕੇਂਦਰਾਂ ਤੱਕ ਪਹੁੰਚਣ ਵਿੱਚ ਦਿੱਕਤ ਆਉਂਦੀ ਹੈ।ਨਾਗਰਿਕਾਂ ਲਈ ਸਪੱਸ਼ਟ ਰਣਨੀਤੀ ਦਿੰਦੇ ਹੋਏ ਪੰਜਾਬ ਸਰਕਾਰ ਨੇ ਰਜਿਸਟ੍ਰੇਸ਼ਨ ਲਈ ਸੌਖੀ ਛੇ-ਕਦਮੀ ਪ੍ਰਕਿਰਿਆ ਵੀ ਤਿਆਰ ਕੀਤੀ ਹੈ।

ਇਹ ਵੀ ਪੜ੍ਹੋ  ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 20 ਕੈਡਿਟ ਐਨ.ਡੀ.ਏ. ਮੈਰਿਟ ਸੂਚੀ ਵਿੱਚ ਸ਼ਾਮਲ

ਨਿਵਾਸੀ ਬਿਨਾਂ ਕਿਸੇ ਅਪਾਇੰਟਮੈਂਟ ਦੇ ਨਜ਼ਦੀਕੀ ਕਾਮਨ ਸਰਵਿਸ ਸੈਂਟਰ, ਸਰਕਾਰੀ ਰਜਿਸਟ੍ਰੇਸ਼ਨ ਕੈਂਪ ਜਾਂ ਸੇਵਾ ਕੇਂਦਰ ‘ਤੇ ਸਿੱਧੇ ਜਾ ਸਕਦੇ ਹਨ। ਅਰਜ਼ੀਕਾਰਾਂ ਨੂੰ ਲੋੜੀਂਦੇ ਦਸਤਾਵੇਜ਼ ਜਿਵੇਂ ਆਧਾਰ ਕਾਰਡ, ਵੋਟਰ ਆਈਡੀ ਅਤੇ ਨਾਬਾਲਗਾਂ ਲਈ ਜਨਮ ਪ੍ਰਮਾਣ-ਪੱਤਰ ਨਾਲ ਲਿਆਉਣੇ ਹੋਣਗੇ, ਤਾਂ ਜੋ ਪਰਿਵਾਰ ਦੇ ਸਾਰੇ ਮੈਂਬਰ (ਜੋ ਪੰਜਾਬ ਦੇ ਨਿਵਾਸੀ ਹੋਣ) ਯੋਜਨਾ ਹੇਠ ਕਵਰ ਹੋ ਸਕਣ।ਇਹ ਯੋਜਨਾ ਪ੍ਰਤੀ ਪਰਿਵਾਰ ਪ੍ਰਤੀ ਵਰ੍ਹੇ 10 ਲੱਖ ਰੁਪਏ ਦੀ ਸਾਂਝੀ ਕਵਰੇਜ ਪ੍ਰਦਾਨ ਕਰਦੀ ਹੈ, ਇਸ ਲਈ ਸਾਰੇ ਮੈਂਬਰਾਂ ਦਾ ਇਕੱਠੇ ਰਜਿਸਟ੍ਰੇਸ਼ਨ ਕਰਵਾਉਣਾ ਜ਼ਰੂਰੀ ਹੈ। ਰਜਿਸਟ੍ਰੇਸ਼ਨ ਸਥਾਨ ‘ਤੇ ਅਧਿਕਾਰੀ ਪ੍ਰਕਿਰਿਆ ਪੂਰੀ ਕਰਨ ਵਿੱਚ ਮਦਦ ਕਰਦੇ ਹਨ, ਜਿਸ ਤੋਂ ਬਾਅਦ ਲਾਭਪਾਤਰੀਆਂ ਨੂੰ ਸਿਹਤ ਕਾਰਡ ਐਕਟੀਵੇਸ਼ਨ ਦੀ ਪੁਸ਼ਟੀ ਲਈ ਇੱਕ ਐਸਐਮਐਸ ਪ੍ਰਾਪਤ ਹੁੰਦਾ ਹੈ।ਇਸ ਤੋਂ ਇਲਾਵਾ ਸੁਗਮ ਰਜਿਸਟ੍ਰੇਸ਼ਨ ਲਈ ਨਿਵਾਸੀਆਂ ਨੂੰ ਆਧਾਰ ਕਾਰਡ, ਵੋਟਰ ਆਈਡੀ, ਸਮਾਰਟ ਰਾਸ਼ਨ ਕਾਰਡ (ਜੇ ਉਪਲਬਧ ਹੋਵੇ) ਅਤੇ ਕਿਸਾਨਾਂ ਲਈ ਜੇ-ਫਾਰਮ (ਜੇ ਲਾਗੂ ਹੋਵੇ) ਵਰਗੇ ਸਹਾਇਕ ਦਸਤਾਵੇਜ਼ ਨਾਲ ਲਿਆਉਣ ਦੀ ਸਲਾਹ ਦਿੱਤੀ ਜਾਂਦੀ ਹੈ।ਸੁਲਭ ਅਤੇ ਕਿਫਾਇਤੀ ਸਿਹਤ ਸੇਵਾਵਾਂ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਸਰਕਾਰ ਨਿਵਾਸੀਆਂ ਨੂੰ ਨਿਰਧਾਰਿਤ ਕੇਂਦਰਾਂ ਅਤੇ ਮੈਦਾਨੀ ਕੈਂਪਾਂ ਰਾਹੀਂ ਸਿਹਤ ਕਾਰਡ ਲਈ ਰਜਿਸਟ੍ਰੇਸ਼ਨ ਕਰਨ ਲਈ ਲਗਾਤਾਰ ਉਤਸ਼ਾਹਿਤ ਕਰ ਰਹੀ ਹੈ, ਤਾਂ ਜੋ ਹਰ ਪਰਿਵਾਰ ਇਸ ਯੋਜਨਾ ਹੇਠ ਨਕਦ-ਰਹਿਤ ਇਲਾਜ ਦਾ ਲਾਭ ਲੈ ਸਕੇ।

ਇਹ ਵੀ ਪੜ੍ਹੋ  Hardeep Singh Mundian ਨੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਤਰੱਕੀ ਪੱਤਰ ਸੌਂਪੇ

ਸੌਖੀ ਗਾਈਡ: ਛੇ ਕਦਮਾਂ ਵਿੱਚ ਸਿਹਤ ਕਾਰਡ ਲਈ ਰਜਿਸਟ੍ਰੇਸ਼ਨ
1: ਕੋਈ ਅਪਾਇੰਟਮੈਂਟ ਦੀ ਲੋੜ ਨਹੀਂ
ਤੁਸੀਂ ਸਿੱਧੇ ਕਿਸੇ ਵੀ ਕੇਂਦਰ ਜਾਂ ਕੈਂਪ ਵਿੱਚ ਜਾ ਕੇ ਰਜਿਸਟ੍ਰੇਸ਼ਨ ਕਰਵਾ ਸਕਦੇ ਹੋ।
2: ਰਜਿਸਟ੍ਰੇਸ਼ਨ ਸਥਾਨ ‘ਤੇ ਜਾਓ
-ਤੁਸੀਂ ਜਾ ਸਕਦੇ ਹੋ :
ਨਜ਼ਦੀਕੀ ਕਾਮਨ ਸਰਵਿਸ ਸੈਂਟਰ (ਸੀਐਸਸੀ)
ਸਰਕਾਰੀ ਰਜਿਸਟ੍ਰੇਸ਼ਨ ਕੈਂਪ
ਸੇਵਾ ਕੇਂਦਰ
3: ਲੋੜੀਂਦੇ ਦਸਤਾਵੇਜ਼ ਨਾਲ ਲਿਆਓ
ਪਰਿਵਾਰ ਦੇ ਸਾਰੇ ਮੈਂਬਰਾਂ ਲਈ ਹੇਠ ਲਿਖੇ ਦਸਤਾਵੇਜ਼ ਲਿਆਓ;ਆਧਾਰ ਕਾਰਡ,ਵੋਟਰ ਆਈਡੀ,ਨਾਬਾਲਗਾਂ ਲਈ ਜਨਮ ਪ੍ਰਮਾਣ- ਪੱਤਰ, ਸਾਰੇ ਮੈਂਬਰ ਪੰਜਾਬ ਦੇ ਨਿਵਾਸੀ ਹੋਣੇ ਚਾਹੀਦੇ ਹਨ
4: ਪਰਿਵਾਰਕ ਕਵਰੇਜ ਨੂੰ ਸਮਝੋ
ਇਹ ਯੋਜਨਾ ਪ੍ਰਤੀ ਵਰ੍ਹੇ 10 ਲੱਖ ਰੁਪਏ ਤੱਕ ਦਾ ਕਵਰ ਦਿੰਦੀ ਹੈ
ਇਹ ਰਕਮ ਸਾਰੇ ਪਰਿਵਾਰ ਵਿੱਚ ਸਾਂਝੀ ਹੁੰਦੀ ਹੈ, ਇਸ ਲਈ ਸਭ ਦੇ ਦਸਤਾਵੇਜ਼ ਲਿਆਉਣਾ ਜ਼ਰੂਰੀ ਹੈ
5: ਰਜਿਸਟ੍ਰੇਸ਼ਨ ਪੂਰੀ ਕਰੋ
ਕੇਂਦਰ ਜਾਂ ਕੈਂਪ ਵਿੱਚ ਅਧਿਕਾਰੀ ਤੁਹਾਡੀ ਜਾਣਕਾਰੀ ਦਰਜ ਕਰਨ ਅਤੇ ਪ੍ਰਕਿਰਿਆ ਪੂਰੀ ਕਰਨ ਵਿੱਚ ਮਦਦ ਕਰਨਗੇl
6: ਪੁਸ਼ਟੀ ਪ੍ਰਾਪਤ ਕਰੋl
ਰਜਿਸਟ੍ਰੇਸ਼ਨ ਤੋਂ ਬਾਅਦ ਤੁਹਾਨੂੰ ਇੱਕ ਐਸਐਮਐਸ ਮਿਲੇਗਾ, ਜੋ ਸਿਹਤ ਕਾਰਡ ਦੇ ਚਾਲੂ ਹੋਣ ਦੀ ਪੁਸ਼ਟੀ ਕਰੇਗਾ
ਨਾਲ ਲਿਆਉਣ ਵਾਲੇ ਦਸਤਾਵੇਜ਼,ਆਧਾਰ ਕਾਰਡ (ਪਛਾਣ ਅਤੇ ਪਤੇ ਦਾ ਸਬੂਤ),ਵੋਟਰ ਆਈਡੀ,ਸਮਾਰਟ ਰਾਸ਼ਨ ਕਾਰਡ (ਜੇ ਉਪਲਬਧ ਹੋਵੇ),ਜੇ-ਫਾਰਮ (ਕਿਸਾਨਾਂ ਲਈ, ਜੇ ਲਾਗੂ ਹੋਵੇ)

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Hardeep Singh Mundian ਨੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਤਰੱਕੀ ਪੱਤਰ ਸੌਂਪੇ

0

👉ਮਾਲ ਮੰਤਰੀ ਨੇ ਮਾਨ ਸਰਕਾਰ ਦੀ ਮੁਲਾਜ਼ਮਾਂ ਨੂੰ ਸਮੇਂ-ਸਿਰ ਤਰੱਕੀ ਦੇਣ ਅਤੇ ਉਨ੍ਹਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਦੁਹਰਾਈ
Chandigarh News:ਪੰਜਾਬ ਦੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਪੰਜਾਬ ਭਵਨ ਵਿਖੇ ਨਵੇਂ ਤਰੱਕੀ ਪ੍ਰਾਪਤ ਮਾਲ ਅਧਿਕਾਰੀਆਂ ਨੂੰ ਤਰੱਕੀ ਪੱਤਰ ਸੌਂਪੇ।ਮਾਲ ਮੰਤਰੀ ਨੇ ਸੀਨੀਆਰਤਾ ਦੇ ਆਧਾਰ ‘ਤੇ ਤਰੱਕੀ ਪ੍ਰਾਪਤ ਕਰਨ ਵਾਲੇ 14 ਤਹਿਸੀਲਦਾਰਾਂ ਅਤੇ 13 ਨਾਇਬ ਤਹਿਸੀਲਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਤਰੱਕੀਆਂ ਸੂਬੇ ਵਿੱਚ ਮਾਲ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਬਣਾਉਣ ਸਣੇ ਅਧਿਕਾਰੀਆਂ ਦੀ ਲਗਨ ਅਤੇ ਸਾਲਾਂ ਦੀ ਸੇਵਾ ਦਾ ਬਣਦਾ ਹੱਕ ਹਨ।ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕਰਮਚਾਰੀਆਂ ਨੂੰ ਉਨ੍ਹਾਂ ਦਾ ਬਣਦਾ ਹੱਕ ਸਮੇਂ-ਸਿਰ ਦੇਣ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ  ਕੇਂਦਰੀ ਮੰਤਰੀ ਨੂੰ ਮਿਲੇ CM BHagwant Mann; ਰੱਖਿਆ ਪੰਜਾਬ ਦਾ ਪੱਖ, ਦੇਖੋ ਵੀਡੀਓ

ਉਨ੍ਹਾਂ ਕਿਹਾ ਕਿ ਪਾਰਦਰਸ਼ੀ ਅਤੇ ਯੋਗਤਾ ਆਧਾਰਤ ਤਰੱਕੀਆਂ ਨਾਲ ਕਰਮਚਾਰੀਆਂ ਦਾ ਮਨੋਬਲ ਵਧਦਾ ਹੈ ਅਤੇ ਸਰਕਾਰੀ ਸੇਵਾਵਾਂ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਹੁੰਦਾ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਪਦਉੱਨਤ ਕੀਤੇ ਅਧਿਕਾਰੀਆਂ ਦੀ ਤੈਨਾਤੀ ਉਨ੍ਹਾਂ ਵੱਲੋਂ ਸੌਂਪੇ ਤਿੰਨ ਮਨਪਸੰਦ ਸਟੇਸ਼ਨਾਂ ਦੀ ਸੂਚੀ ਵਿੱਚੋਂ ਇੱਕ ਉਪਰ ਉਨ੍ਹਾਂ ਦੀ ਰਿਹਾਇਸ਼ ਨੇੜੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਮਕਸਦ ਕੰਮ ਅਤੇ ਨਿੱਤ ਦੇ ਜੀਵਨ ਦਰਮਿਆਨ ਸੰਤੁਲਨ ਨੂੰ ਯਕੀਨੀ ਬਣਾਉਣਾ ਅਤੇ ਅਧਿਕਾਰੀਆਂ ਨੂੰ ਹੋਰ ਇਕਾਗਰਤਾ ਅਤੇ ਸਮਰਪਣ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਦੇ ਯੋਗ ਬਣਾਉਣਾ ਹੈ।ਖੇਤਰੀ ਅਧਿਕਾਰੀਆਂ ਦੀ ਸਰਗਰਮ ਭਾਗੀਦਾਰੀ ਨੂੰ ਉਤਸ਼ਾਹਿਤ ਕਰਦਿਆਂ ਮਾਲ ਮੰਤਰੀ ਨੇ ਵਿਭਾਗ ਦੀ ਕਾਰਗੁਜ਼ਾਰੀ ਵਿੱਚ ਹੋਰ ਸੁਧਾਰ ਲਈ ਅਧਿਕਾਰੀਆਂ ਤੋਂ ਸੁਝਾਅ ਵੀ ਮੰਗੇ।

ਇਹ ਵੀ ਪੜ੍ਹੋ  ਬੱਧਨੀ ਕਲਾਂ ‘ਚ 3 ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ‘ਤੇ ਫ਼ਿਰਿਆ ਪ੍ਰਸ਼ਾਸਨ ਦਾ ਪੀਲਾ ਪੰਜ਼ਾ

ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ਤੋਂ ਮਿਲਣ ਵਾਲੀ ਫੀਡਬੈਕ ਨੀਤੀਆਂ ਵਿੱਚ ਸੁਧਾਰ ਕਰਨ ਅਤੇ ਜਵਾਬਦੇਹ ਅਤੇ ਪ੍ਰਭਾਵਸ਼ਾਲੀ ਸ਼ਾਸਨ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ।ਮਾਨ ਸਰਕਾਰ ਦੀ ਮੁਲਾਜ਼ਮ-ਪੱਖੀ ਪਹੁੰਚ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ‘ਤੇ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਬਣਾਉਣ ਜਿਹੀਆਂ ਪਹਿਲਕਦਮੀਆਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ।ਇਸ ਮੌਕੇ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਸ੍ਰੀ ਅਨੁਰਾਗ ਵਰਮਾ ਨੇ ਵੀ ਨਵੇਂ ਤਰੱਕੀ ਪ੍ਰਾਪਤ ਅਧਿਕਾਰੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਭਰੋਸਾ ਜਤਾਇਆ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਨਿਭਾਉਂਦੇ ਹੋਏ ਸਮਰਪਣ, ਇਮਾਨਦਾਰੀ ਅਤੇ ਪੇਸ਼ਾਵਾਰਾਨਾ ਢੰਗ ਨਾਲ ਕੰਮ ਕਰਨਗੇ ਅਤੇ ਲੋਕ ਸੇਵਾ ਵਿੱਚ ਅਹਿਮ ਯੋਗਦਾਨ ਪਾਉਣਗੇ।ਸਮਾਗਮ ਦੌਰਾਨ ਸਕੱਤਰ ਮਾਲ-ਕਮ-ਡਾਇਰੈਕਟਰ ਆਫ਼ਤ ਪ੍ਰਬੰਧਨ ਸ. ਮਨਵੇਸ਼ ਸਿੰਘ ਸਿੱਧੂ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 20 ਕੈਡਿਟ ਐਨ.ਡੀ.ਏ. ਮੈਰਿਟ ਸੂਚੀ ਵਿੱਚ ਸ਼ਾਮਲ

👉ਕੈਡਿਟ ਅਭੀਸ਼ ਨੇ ਚੌਥਾ ਅਤੇ ਗੁਰਕਰਨਜੀਤ ਸਿੰਘ ਨੇ 12ਵਾਂ ਆਲ ਇੰਡੀਆ ਰੈਂਕ ਪ੍ਰਾਪਤ ਕੀਤਾ
👉ਅਮਨ ਅਰੋੜਾ ਵੱਲੋਂ ਕੈਡਿਟਾਂ ਨੂੰ ਵਧਾਈ ਅਤੇ ਇਹ ਪ੍ਰਾਪਤੀ ਰੱਖਿਆ ਖੇਤਰ ਵਿੱਚ ਪੰਜਾਬ ਦੇ ਵਧ ਰਹੇ ਦਬਦਬੇ ਦੀ ਗਵਾਹੀ ਭਰਦੀ ਹੈ
Chandigarh\SAS Nagar News:ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਮਾਣਮੱਤੇ ਟਰੈਕ-ਰਿਕਾਰਡ ਵਿੱਚ ਇੱਕ ਹੋਰ ਸ਼ਾਨਦਾਰ ਉਪਲਬਧੀ ਸ਼ਾਮਲ ਕਰਦਿਆਂ ਸੰਸਥਾ ਦੇ 20 ਕੈਡਿਟਾਂ ਨੇ ਸਰਵਿਸ ਸਿਲੈਕਸ਼ਨ ਬੋਰਡ (ਐਸਐਸਬੀ) ਇੰਟਰਵਿਊ ਨੂੰ ਸਫ਼ਲਤਾਪੂਰਵਕ ਪਾਸ ਕੀਤਾ ਹੈ ਅਤੇ ਜੂਨ 2026 ਵਿੱਚ ਸ਼ੁਰੂ ਹੋਣ ਵਾਲੇ ਵੱਕਾਰੀ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ)-156 ਕੋਰਸ ਲਈ ਅੰਤਿਮ ਮੈਰਿਟ ਸੂਚੀ ਵਿੱਚ ਸਥਾਨ ਪ੍ਰਾਪਤ ਕੀਤਾ ਹੈ।

ਇਹ ਵੀ ਪੜ੍ਹੋ  ਕੇਂਦਰੀ ਮੰਤਰੀ ਨੂੰ ਮਿਲੇ CM BHagwant Mann; ਰੱਖਿਆ ਪੰਜਾਬ ਦਾ ਪੱਖ, ਦੇਖੋ ਵੀਡੀਓ

ਮੋਹਾਲੀ ਦੇ ਕੈਡਿਟ ਅਭੀਸ਼ ਨੇ ਆਲ ਇੰਡੀਆ ਪੱਧਰ ‘ਤੇ ਚੌਥਾ ਰੈਂਕ ਪ੍ਰਾਪਤ ਕੀਤਾ ਹੈ, ਜਦੋਂਕਿ ਮਾਲੇਰਕੋਟਲਾ ਦੇ ਕੈਡਿਟ ਗੁਰਕਰਨਜੀਤ ਸਿੰਘ ਨੇ 12ਵਾਂ ਰੈਂਕ ਪ੍ਰਾਪਤ ਕੀਤਾ ਹੈ। ਇਸ ਤਰ੍ਹਾਂ ਇੰਸਟੀਚਿਊਟ ਦੇ ਕੁੱਲ ਪੰਜ ਕੈਡਿਟਾਂ ਨੇ ਕੌਮੀ ਮੈਰਿਟ ਸੂਚੀ ਦੇ ਸਿਖਰਲੇ 100 ਸਥਾਨਾਂ ਵਿੱਚ ਆਪਣੀ ਜਗ੍ਹਾ ਬਣਾਈ ਹੈ। ਚੁਣੇ ਗਏ ਕੈਡਿਟਾਂ ਨੂੰ ਹੁਣ ਨੈਸ਼ਨਲ ਡਿਫੈਂਸ ਅਕੈਡਮੀ, ਖੜਕਵਾਸਲਾ ਤੋਂ ਆਪਣੇ ਜੁਆਇਨਿੰਗ ਲੈਟਰਾਂ ਦੀ ਉਡੀਕ ਹੈ।ਪੰਜਾਬ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸ੍ਰੀ ਅਮਨ ਅਰੋੜਾ ਨੇ ਇਸ ਪ੍ਰਾਪਤੀ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰੱਖਿਆ ਖੇਤਰ ਵਿੱਚ ਪੰਜਾਬ ਦੇ ਵਧ ਰਹੇ ਦਬਦਬੇ ਦਾ ਪ੍ਰਮਾਣ ਦੱਸਦਿਆਂ ਕੈਡਿਟਾਂ ਦੀ ਭਰਵੀਂ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ  Sri Akal Takht Sahib ‘ਤੇ ਸਵਾਲ ਉਠਾਉਣਾ ਪੰਥ ‘ਤੇ ਸਿੱਧਾ ਹਮਲਾ ਹੈ,ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ:ਹਰਜੋਤ ਸਿੰਘ ਬੈਂਸ

ਇਹ ਕੈਡਿਟ ਪੰਜਾਬ ਦਾ ਮਾਣ ਹਨ। ਇਨ੍ਹਾਂ ਕੈਡਿਟਾਂ ਨੇ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਇਸ ਪ੍ਰੈਪਰੇਟਰੀ ਵਿਖੇ ਦਿੱਤੀ ਜਾਣ ਵਾਲੀ ਸ਼ਾਨਦਾਰ ਸਿਖਲਾਈ ਸਦਕਾ ਸਮੁੱਚੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕੈਡਿਟਾਂ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ।ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਡਾਇਰੈਕਟਰ ਮੇਜਰ ਜਨਰਲ (ਸੇਵਾਮੁਕਤ) ਅਜੈ ਐਚ ਚੌਹਾਨ, ਵੀਐਸਐਮ, ਨੇ ਭਾਰਤੀ ਹਥਿਆਰਬੰਦ ਸੈਨਾਵਾਂ ਲਈ ਸਭ ਤੋਂ ਵਧੀਆ ਅਧਿਕਾਰੀ ਦੇਣ ਦੇ ਸੰਸਥਾ ਦੇ ਬੇਮਿਸਾਲ ਟਰੈਕ ਰਿਕਾਰਡ ਨੂੰ ਉਜਾਗਰ ਕਰਦਿਆਂ ਕੈਡਿਟਾਂ ਦੇ ਪ੍ਰਦਰਸ਼ਨ ‘ਤੇ ਮਾਣ ਪ੍ਰਗਟਾਇਆ। ਉਨ੍ਹਾਂ ਦੱਸਿਆ ਕਿ ਇਹ ਨਤੀਜਾ ਸਾਡੀ ਫੈਕਲਟੀ ਦੀ ਅਟੁੱਟ ਵਚਨਬੱਧਤਾ ਅਤੇ ਸਾਡੇ ਕੈਡਿਟਾਂ ਦੀ ਅਣਥੱਕ ਮਿਹਨਤ ਨੂੰ ਦਰਸਾਉਂਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਕੇਂਦਰੀ ਮੰਤਰੀ ਨੂੰ ਮਿਲੇ CM BHagwant Mann; ਰੱਖਿਆ ਪੰਜਾਬ ਦਾ ਪੱਖ, ਦੇਖੋ ਵੀਡੀਓ

0

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਸ਼ੁੱਕਰਵਰ ਨੂੰ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਜੋਰਦਾਰ ਤਰੀਕੇ ਦੇ ਨਾਲ ਪੰਜਾਬ ਦਾ ਪੱਖ ਕੇਂਦਰ ਅੱਗੇ ਰੱਖਿਆ। ਮੁੱਖ ਮੰਤਰੀ ਨੇ ਪੰਜਾਬ ਵਿੱਚ ਮੀਂਹ ਤੇ ਗੜ੍ਹੇਮਾਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਅਤੇ ਆਰਡੀਐਫ ਵਰਗੇ ਮੁੱਦਿਆਂ ‘ਤੇ ਚਰਚਾ ਕੀਤੀ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਫਸਲਾਂ ਦੇ ਨੁਕਸਾਨ ਦਾ ਮੁਲਾਂਕਣ ਕਰਨ ਲਈ ਤੁਰੰਤ ਇੱਕ ਟੀਮ ਭੇਜੇ ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦੇ ਨੁਕਸਾਨ ਦੀ ਭਰਪਾਈ ਕੀਤੀ ਜਾ ਸਕੇ। ਇਸਤੋਂ ਇਲਾਵਾ ਮੁੱਖ ਮੰਤਰੀ ਨੇ ਆਰਡੀਐਫ ਫੰਡ ਦਾ ਕੇਂਦਰ ਵੱਲ ਬਕਾਇਆ ਪਿਆ ਲਗਭਗ ₹9,000 ਕਰੋੜ ਰੁਪਇਆ ਤੁਰੰਤ ਜਾਰੀ ਕਰਨ ਦੀ ਵੀ ਮੰਗ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਬੱਧਨੀ ਕਲਾਂ ‘ਚ 3 ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ‘ਤੇ ਫ਼ਿਰਿਆ ਪ੍ਰਸ਼ਾਸਨ ਦਾ ਪੀਲਾ ਪੰਜ਼ਾ

0

Moga News: ਮੋਗਾ ਦੇ ਸੀਨੀਅਰ ਕਪਤਾਨ ਪੁਲਿਸ ਅਜੈ ਗਾਂਧੀ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਨਸ਼ਾ ਸਮਗਲਰਾਂ/ਤਸਕਰਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ।ਇਸ ਮੁਹਿੰਮ ਦੇ ਤਹਿਤ ਮਿਤੀ 10.04.2026 ਨੂੰ ਬਾਲ ਕਿਸ਼ਨ ਸਿੰਗਲਾ ਕਪਤਾਨ ਪੁਲਿਸ ਮੋਗਾ ਅਤੇ ਸ੍ਰੀ ਅਨਵਰ ਅਲੀ, ਉਪ ਕਪਤਾਨ ਪੁਲਿਸ ਨਿਹਾਲ ਸਿੰਘ ਦੀ ਨਿਗਰਾਨੀ ਹੇਠ ਇਸੰਪੈਕਟਰ ਗੁਰਮੇਲ ਸਿੰਘ ਮੁੱਖ ਅਫਸਰ ਥਾਣਾ ਬੱਧਨੀ ਕਲਾਂ ਵੱਲੋ 03 ਨਸ਼ਾ ਤਸਕਰਾਂ ਦੀ ਨਗਰ ਪੰਚਾਇਤ ਦੀ ਜਮੀਨ ਪਰ ਕੀਤੇ ਨਜਾਇਜ਼ ਕਬਜ਼ੇ ਨੂੰ ਹਟਾਉਣ ਸਬੰਧੀ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।ਕੁਲਵੰਤ ਸਿੰਘ ਉਰਫ ਡੋਗਰ ਅਤੇ ਉਸਦੇ ਲੜਕੇ ਗਗਨਦੀਪ ਸਿੰਘ ਉਰਫ ਡੁੱਗੀਮੈਨ ਵਾਸੀਆਨ ਵਾਰਡ ਨੰਬਰ 10 ਰਾਊਕੇ ਰੋਡ ਬੱਧਨੀ ਕਲਾਂ ਜਿਸ ਵੱਲੋ ਨਗਰ ਪੰਚਾਇਤ ਦੀ ਮਾਲਕੀ ਵਾਲੀ ਜਗ੍ਹਾ ਜਿਸ ਦਾ ਖਸਰਾ ਨੰਬਰ 455,457 ਵਿੱਚੋ ਅੰਦਾਜ਼ਣ 7-8 ਮਰਲੇ ਜਗ੍ਹਾ ਵਿੱਚ ਨਜਾਇਜ਼ ਘਰ ਬਣਾ ਕੇ ਕਬਜ਼ਾ ਕੀਤਾ ਹੋਇਆ ਹੈ ।

ਇਹ ਵੀ ਪੜ੍ਹੋ  Big News; ਕਮਲ ਭਾਬੀ ਕ/ਤ/ਲ ਕਾਂਡ ਦਾ ਮੁੱਖ ਮੁਲਜਮ ਅੰਮ੍ਰਿਤਪਾਲ ਸਿੰਘ ਮਹਿਰੋਂ, ਦੇਖੇ ਵੀਡੀਓ

ਦਰਸ਼ਨ ਸਿੰਘ ਉਰਫ ਰਾਂਝਾ ਵਾਸੀ ਨੇੜੇ ਗੁਰਦੁਆਰਾ ਸਾਹਿਬ ਬਾਬਾ ਜੀਵਨ ਸਿੰਘ ਰਾਊਕੇ ਰੋਡ ਬੱਧਨੀ ਕਲਾਂ ਵੱਲੋ ਪੰਚਾਇਤ ਦੀ ਮਾਲਕੀ ਵਾਲੀ ਜਮੀਨ ਜਿਸਦਾ ਖਸਰਾ ਨੰਬਰ 350,350/1 ਅਤੇ 350/2 ਤੇ ਪਲਾਟ ਸਾਈਜ ਚੌੜਾਈ 16 ਫੁੱਟ 09 ਇੰਚ ਲੰਬਾਈ 28 ਫੁੱਟ 06 ਇੰਚ (1.75 ਮਰਲਾ) ਜਗਾ ਤੇ 08 ਫੁੱਟ ਦੀ ਚਾਰ ਦੀਵਾਰੀ ਕਰਕੇ ਨਜਾਇਜ ਕਬਜਾ ਕੀਤਾ ਹੋਇਆ ਹੈ।ਰੇਸ਼ਮ ਸਿੰਘ ਉਰਫ ਰੇਸੂ ਵਾਸੀ ਨੇੜੇ ਗੁਰਦੁਆਰਾ ਬਾਬਾ ਜੀਵਨ ਸਿੰਘ ਦੇ ਸਾਹਮਣੇ ਵਾਲੀ ਗਲੀ ਰਾਉਕੇ ਰੋਡ, ਬੱਧਨੀ ਕਲਾਂ ਵੱਲੋ ਪੰਚਾਇਤ ਦੀ ਮਾਲਕੀ ਵਾਲੀ ਜਮੀਨ ਦੀ ਮਾਲਕੀ ਵਾਲੀ ਜਮੀਨ ਜਿਸਦਾ ਖਸਰਾ ਨੰਬਰ 350,350/1 ਅਤੇ 350/2 ਤੇ ਪਲਾਟ ਸਾਈਜ ਚੌੜਾਈ 33 ਫੁੱਟ ਲੰਬਾਈ 70 ਫੁੱਟ (8.50 ਮਰਲੇ) ਜਗਾ ਤੇ 06-07 ਫੁੱਟ ਦੀ ਚਾਰ ਦੀਵਾਰੀ ਕਰਕੇ ਨਜਾਇਜ ਕਬਜਾ ਕੀਤਾ ਹੋਣਾ ਪਾਇਆ ਗਿਆ ਸੀ।

ਇਹ ਵੀ ਪੜ੍ਹੋ  Punjab Police ਨੇ ਰੱਖੀ ਵੱਡੀ ਸਕੀਮ; ਗੈਂਗਸਟਰ ਫ਼ੜਾਓ, ਇਨਾਮ ਪਾਓ

ਜੋ ਕਿ ਇਹ ਸਾਰੇ ਨਸ਼ਾ ਤਸਕਰ ਹਨ ਅਤੇ ਜਿਹਨਾਂ ਖਿਲਾਫ ਨਸ਼ਾ ਵੇਚਣ ਦੇ ਕਈ ਮੁਕੱਦਮੇ ਦਰਜ ਹਨ। ਜਿੰਨਾ ਦੀ ਕਬਜ਼ਾ ਵਾਲੀ ਜਮੀਨ ਪਰ ਬਣੀ ਜਾਇਦਾਦ ਦੀ ਕੀਮਤ 50 ਲੱਖ ਰੁਪਏ ਦੇ ਕਰੀਬ ਹੈ।ਨਸ਼ਿਆ ਖਿਲਾਫ ਵਿੱਢੀ ਮੁਹਿੰਮ ਤਹਿਤ ਸਖਤ ਕਰਵਾਈ ਕਰਦੇ ਹੋਏ ਇਹਨਾਂ 03 ਨਸ਼ਾ ਤਸਕਰਾਂ ਵੱਲੋ ਨਗਰ ਪੰਚਾਇਤ ਦੀ ਜਮੀਨ ਪਰ ਕੀਤੇ ਨਜਾਇਜ਼ ਕਬਜ਼ੇ ਨੂੰ ਹਟਾਉਣ ਸਬੰਧੀ ਪੁਖਤਾ ਸੁਰੱਖਿਆ ਪ੍ਰਬੰਧ ਕਰਕੇ ਨਗਰ ਪੰਚਾਇਤ ਦੀ ਜਮੀਨ ਤੋ ਇਹਨਾਂ ਦਾ ਨਜਾਇਜ਼ ਕਬਜ਼ਾ ਹਟਾਇਆ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸ਼੍ਰੀ ਸਨਾਤਨ ਧਰਮ ਮਹਾਂਵੀਰ ਦਲ ਵੱਲੋਂ 12 ਅਪ੍ਰੈਲ 18 ਅਪ੍ਰੈਲ ਤੱਕ ਲੋਰਡ ਰਾਮਾ ਹਾਲ (ਦਾਣਾ ਮੰਡੀ) ਵਿਖੇ ਹੋਵੇਗੀ ਭਗਵਤ ਕਥਾ:ਰਾਜਨ ਗਰਗ

👉ਪੰਡਿਤ ਵਿਜੇ ਗੋੜ 7 ਦਿਨ ਚੱਲਣ ਵਾਲੀ ਕਥਾ ਵਿੱਚ ਕਰਨਗੇ ਪ੍ਰਵਚਨ
Bathinda News:ਸ੍ਰੀ ਸਨਾਤਨ ਧਰਮ ਮਹਾਵੀਰ ਦਲ ਰਜਿ. ਵੱਲੋਂ ਬਠਿੰਡਾ ਸ਼ਹਿਰ ਵਿਖੇ ਸ੍ਰੀ ਮਦ ਭਗਵਤ ਕਥਾ ਦਾ ਆਯੋਜਨ ਕੀਤਾ ਜਾ ਰਿਹਾ ਹੈ। ਮਹਾਵੀਰ ਦਲ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਰਾਜਨ ਗਰਗ ਨੇ ਅੱਜ ਕਥਾ ਦੇ ਪ੍ਰਬੰਧਾਂ ਸਬੰਧੀ ਕੀਤੀ ਗਈ ਮੈਂਬਰਾਂ ਨਾਲ ਮੀਟਿੰਗ ਅਤੇ ਲਾਈਆਂ ਗਈਆਂ ਡਿਊਟੀਆਂ ਉਪਰੰਤ ਪ੍ਰੈਸ ਬਿਆਨ ਜਾਰੀ ਕਰਦੇ ਹੋਏ ਜਾਣਕਾਰੀ ਦਿੱਤੀ ਕਿ 12 ਅਪ੍ਰੈਲ ਤੋਂ 18 ਅਪ੍ਰੈਲ ਤੱਕ ਸੱਤ ਦਿਨ ਇਹ ਕਥਾ ਲੋਰਡ ਰਾਮਾ ਹਾਲ ਦਾਣਾ ਮੰਡੀ ਵਿਖੇ ਕੀਤੀ ਜਾ ਰਹੀ ਹੈ ਜਿਸ ਵਿੱਚ ਮਸ਼ਹੂਰ ਪੰਡਿਤ ਵਿਜੇ ਗੋੜ ਪ੍ਰਵਚਨ ਕਰਨ ਲਈ ਪਹੁੰਚਣਗੇ ।ਉਹਨਾਂ ਦੱਸਿਆ ਕਿ ਰੋਜਾਨਾ 3 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਕਥਾ ਦਾ ਆਯੋਜਨ ਕੀਤਾ ਜਾਵੇਗਾ ਜਿਸ ਵਿੱਚ ਉਤਸ਼ਾਹ ਪੂਰਵਕ ਪਹੁੰਚੇ ਲਈ ਸੱਦਾ ਦਿੰਦੇ ਹਨ।

ਇਹ ਵੀ ਪੜ੍ਹੋ  Big News; ਕਮਲ ਭਾਬੀ ਕ/ਤ/ਲ ਕਾਂਡ ਦਾ ਮੁੱਖ ਮੁਲਜਮ ਅੰਮ੍ਰਿਤਪਾਲ ਸਿੰਘ ਮਹਿਰੋਂ, ਦੇਖੇ ਵੀਡੀਓ

ਉਹਨਾਂ ਦੱਸਿਆ ਕਿ ਇਸ ਤੋਂ ਪਹਿਲਾਂ 11 ਅਪ੍ਰੈਲ ਨੂੰ ਦਾਣਾ ਮੰਡੀ ਵਾਲੇ ਮੰਦਰ ਤੋਂ ਲੈ ਕੇ ਲੋਰਡ ਰਾਮਾ ਹਾਲ ਤੱਕ ਕਲਸ਼ ਯਾਤਰਾ ਵੀ ਕੱਢੀ ਜਾ ਰਹੀ ਹੈ ਜਿਸ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂ ਪਹੁੰਚ ਕੇ ਇਸ ਯਾਤਰਾ ਦਾ ਕਲਸ਼ ਦੀ ਸ਼ੋਭਾ ਵਧਾਉਣਗੇ। ਉਹਨਾਂ ਦੱਸਿਆ ਕਿ ਇਸ ਕਥਾ ਵਿੱਚ ਆਉਣ ਵਾਲੇ ਸ਼ਰਧਾਲੂਆਂ ਦੇ ਖਾਣ ਪੀਣ ਅਤੇ ਬੈਠਣ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਸਾਵਣ ਦੇ ਦਿਨ ਅਤੇ ਇਹਨਾਂ ਦਿਨਾਂ ਵਿੱਚ ਕਥਾ ਦਾ ਪ੍ਰਵਚਨ ਵੱਡਾ ਲਾਭਕਾਰੀ ਹੁੰਦਾ ਹੈ ਜਿਸ ਕਰਕੇ ਉਸ ਸਮੂਹ ਸ਼ਰਧਾਲੂਆਂ ਨੂੰ ਬੇਨਤੀ ਕਰਦੇ ਹਨ ਕਿ ਆਓ 7 ਰੋਜਾ ਚੱਲਣ ਵਾਲੀ ਇਸ ਕਥਾ ਵਿੱਚ ਪ੍ਰਭੂ ਦਾ ਗੁਣਗਾਨ ਕਰਨ ਲਈ ਪ੍ਰਭੂ ਦੇ ਚਰਨਾਂ ਵਿੱਚ ਸਮੂਲੀਅਤ ਕਰੋ। ਉਹਨਾਂ ਦੱਸਿਆ ਕਿ ਇਸ ਤਰਾਂ ਦੇ ਕਥਾ ਦੇ ਆਯੋਜਨ ਕਰਨਾ ਪ੍ਰਬੰਧਕਾਂ ਲਈ ਇੱਕ ਮਾਨ ਵਾਲੀ ਗੱਲ ਹੈ ਪਰੰਤੂ ਉਹ ਸੇਵਾ ਨਿਭਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਲਈ ਵਚਨਵਧ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਖ਼ਾਲਸਾ ਸਾਜਣਾ ਦਿਵਸ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ

0

👉ਵੱਖ-ਵੱਖ ਗੁਰਧਾਮਾਂ ਦੇ ਦਰਸ਼ਨਾਂ ਮਗਰੋਂ 19 ਅਪ੍ਰੈਲ ਨੂੰ ਵਾਪਸ ਦੇਸ਼ ਪਰਤੇਗਾ ਜਥਾ
Amritsar News:ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1763 ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦਫਤਰ ਤੋਂ ਰਵਾਨਗੀ ਕਰਨ ਸਮੇਂ ਜਥੇ ਦੀ ਅਗਵਾਈ ਕਰਨ ਵਾਲੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲ, ਜਨਰਲ ਪ੍ਰਬੰਧਕ ਸ. ਹਰਭਜਨ ਸਿੰਘ ਸੁਪਰਵਾਈਜ਼ਰ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਤੇ ਹੋਰ ਅਧਿਕਾਰੀਆਂ ਨੇ ਸਿਰੋਪਾਓ ਅਤੇ ਫੁੱਲਾਂ ਦੇ ਹਾਰ ਪਾ ਕੇ ਸਨਮਾਨ ਦਿੱਤਾ।
ਜਥਾ ਰਵਾਨਾ ਕਰਨ ਸਮੇਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਇਹ ਜਥਾ ਪਾਕਿਸਤਾਨ ਵਿਖੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨਅਬਦਾਲ ਵਿਖੇ ਖਾਲਸਾ ਸਾਜਣਾ ਦਿਵਸ ਵਿਸਾਖੀ ਸਬੰਧੀ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰੇਗਾ।

ਇਹ ਵੀ ਪੜ੍ਹੋ  ਸੁਖਬੀਰ ਬਾਦਲ ਨੇ ਮੁੜ ਦਿੱਤਾ ਭਾਜਪਾ ਨੂੰ ਝਟਕਾ; ਨਯਾ ਗਾਓਂ ਨਗਰ ਕੌਂਸਲ ਦੇ ਪ੍ਰਧਾਨ ਤੇ 5 ਕੌਂਸਲਰ ਅਕਾਲੀ ਦਲ ’ਚ ਹੋਏ ਸ਼ਾਮਲ

ਇਸੇ ਤਰ੍ਹਾਂ ਜਥਾ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਸ੍ਰੀ ਸੱਚਾ ਸੌਦਾ ਸਾਹਿਬ, ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ, ਗੁਰਦੁਆਰਾ ਡੇਹਰਾ ਸਾਹਿਬ ਲਾਹੌਰ, ਗੁਰਦੁਆਰਾ ਰੋੜੀ ਸਾਹਿਬ ਏਮਨਾਬਾਦ ਸਮੇਤ ਹੋਰ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਕੇ 19 ਅਪ੍ਰੈਲ ਨੂੰ ਵਾਪਸ ਭਾਰਤ ਪਰਤੇਗਾ। ਸ. ਮੰਨਣ ਨੇ ਮੰਗ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸ਼ੁਰੂ ਹੋਇਆ ਲਾਂਘਾ, ਜੋ ਪਿਛਲੇ ਸਮੇਂ ਤੋਂ ਬੰਦ ਹੈ ਨੂੰ ਸੰਗਤਾਂ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਤੁਰੰਤ ਖੋਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਸਿੱਖ ਆਸਥਾ ਨਾਲ ਜੁੜਿਆ ਮਾਮਲਾ ਹੈ ਜਿਸ ਵੱਲ ਭਾਰਤ ਤੇ ਪਾਕਿਸਤਾਨ ਸਰਕਾਰਾਂ ਨੂੰ ਤੁਰੰਤ ਧਿਆਨ ਦੇਣਾ ਚਾਹੀਦਾ ਹੈ।ਇਸ ਮੌਕੇ ਜਥੇ ਦੇ ਆਗੂ ਅੰਤ੍ਰਿੰਗ ਕਮੇਟੀ ਮੈਂਬਰ ਸੁਰਜੀਤ ਸਿੰਘ ਤੁਗਲਵਾਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਪਾਕਿਸਤਾਨ ਅੰਦਰ ਸਥਿਤ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਹਰ ਸਿੱਖ ਦੇ ਮਨ ਅੰਦਰ ਤਾਂਘ ਹੁੰਦੀ ਹੈ ਅਤੇ ਦਰਸ਼ਨ ਲਈ ਸਮਾਂ ਮਿਲਣ ਤੇ ਸਿੱਖ ਆਪਣੇ ਆਪ ਨੂੰ ਵਡਭਾਗਾ ਮਹਿਸੂਸ ਕਰਦੇ ਹਨ।

ਇਹ ਵੀ ਪੜ੍ਹੋ  ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾਂ ਤੁਰੰਤ ਖੋਲ੍ਹਣ ਸਰਕਾਰਾਂ- ਐਡਵੋਕੇਟ ਧਾਮੀ

ਉਨ੍ਹਾਂ ਕਿਹਾ ਕਿ ਮੇਰੇ ਲਈ ਮਾਣ ਦੀ ਗੱਲ ਹੈ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਜਥੇ ਦੀ ਅਗਵਾਈ ਕਰਨ ਦਾ ਮੌਕਾ ਦਿੱਤਾ ਹੈ। ਉਨ੍ਹਾਂ ਇਸ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਧੰਨਵਾਦ ਵੀ ਕੀਤਾ।ਜਥੇ ਦੀ ਰਵਾਨਗੀ ਸਮੇਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਸ. ਬਿਜੈ ਸਿੰਘ, ਸ. ਪ੍ਰੀਤਪਾਲ ਸਿੰਘ, ਮੀਤ ਸਕੱਤਰ ਗੁਰਨਾਮ ਸਿੰਘ,ਬਲਵਿੰਦਰ ਸਿੰਘ ਖੈਰਾਬਾਦ,ਮਨਜੀਤ ਸਿੰਘ ਤਲਵੰਡੀ,ਹਰਭਜਨ ਸਿੰਘ ਵਕਤਾ,ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ,ਮਲਕੀਤ ਸਿੰਘ ਬਹਿੜਵਾਲ,ਜਗਜੀਤ ਸਿੰਘ ਇੰਚਾਰਜ ਯਾਤਰਾ,ਮੇਜਰ ਸਿੰਘ,ਗੁਰਮੀਤ ਸਿੰਘ,ਬੀਬੀ ਰਣਜੀਤ ਕੌਰ ਸਮੇਤ ਵੱੱਡੀ ਗਿਣਤੀ ਵਿਚ ਸ਼੍ਰੋਮਣੀ ਕਮੇਟੀ ਦਾ ਸਟਾਫ਼ ਅਤੇ ਜਥੇ ਵਿਚ ਜਾਣ ਵਾਲੇ ਯਾਤਰੂ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ‘ਪੁਰਸਕਾਰ ਨੀਤੀ’ ਲਾਗੂ, 28 ਸਭ ਤੋਂ ਲੋੜੀਂਦੇ ਅਪਰਾਧੀਆਂ ਦੀ ਸੂਚੀ ਜਾਰੀ

0

Punjab News: ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇਤਿਹਾਸਕ ਫ਼ੈਸਲਾ ਲੈਂਦਿਆਂ ‘ਪੁਰਸਕਾਰ ਨੀਤੀ’ ਤਹਿਤ ਪੰਜਾਬ ਪੁਲਿਸ ਨੂੰ ਸੂਬੇ ਵਿੱਚ ਲੋੜੀਂਦੇ ਅਪਰਾਧੀਆਂ/ਗੈਂਗਸਟਰਾਂ ਅਤੇ ਉਨ੍ਹਾਂ ਦੇ ਨੈੱਟਵਰਕ ਬਾਰੇ ਭਰੋਸੇਯੋਗ ਜਾਣਕਾਰੀ ਦੇਣ ਵਾਲੇ ਵਿਅਕਤੀਆਂ ਨੂੰ ਪੁਰਸਕਾਰ ਦੇਣ ਦੇ ਅਧਿਕਾਰ ਦਿੱਤੇ ਹਨ। ਇਸ ਸਬੰਧੀ ਪੰਜਾਬ ਸਰਕਾਰ ਨੇ 28 ਸਭ ਤੋਂ ਲੋੜੀਂਦੇ ਅਪਰਾਧੀਆਂ ਦੀ ਸੂਚੀ ਵੀ ਜਾਰੀ ਕੀਤੀ ਹੈ।‘ ਗੈਂਗਸਟਰਾਂ ‘ਤੇ ਵਾਰ’ ਪ੍ਰੋਜੈਕਟ ਤਹਿਤ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਨੂੰ 1 ਲੱਖ ਰੁਪਏ ਤੱਕ; ਪੁਲਿਸ ਕਮਿਸ਼ਨਰ/ਰੇਂਜ ਇੰਸਪੈਕਟਰ ਜਨਰਲ ਆਫ਼ ਪੁਲਿਸ/ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਨੂੰ 1.5 ਲੱਖ ਰੁਪਏ; ਵਿੰਗਾਂ ਦੇ ਮੁਖੀਆਂ (ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ/ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ) ਨੂੰ 2 ਲੱਖ ਰੁਪਏ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਨੂੰ 2 ਲੱਖ ਰੁਪਏ ਤੋਂ ਵੱਧ ਦੀਆਂ ਮਨਜ਼ੂਰੀ ਸ਼ਕਤੀਆਂ ਨੂੰ ਪ੍ਰਵਾਨਗੀ ਦਿੱਤੀ ਹੈ। ਮਨਜ਼ੂਰ ਕੀਤੀ ਗਈ ਰਕਮ ਸਿਰਫ਼ ਸਹੀ ਅਤੇ ਉਚਿਤ ਸੂਚਨਾ ਦੇਣ ਵਿਅਕਤੀਆਂ ਨੂੰ ਹੀ ਦਿੱਤੀ ਜਾਵੇਗੀ। ਇਹ ਪ੍ਰੋਜੈਕਟ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਸੂਬੇ ਨੂੰ ਸੁਰੱਖਿਅਤ ਬਣਾਉਣ ਵਿੱਚ ਮਦਦ ਕਰਨ ਲਈ ਵਸਨੀਕਾਂ ਦੀ ਸ਼ਮੂਲੀਅਤ ਵਧਾਉਣ ਲਈ ਪੇਸ਼ ਕੀਤਾ ਗਿਆ ਹੈ।

ਇਹ ਵੀ ਪੜ੍ਹੋ  Big News; ਕਮਲ ਭਾਬੀ ਕ/ਤ/ਲ ਕਾਂਡ ਦਾ ਮੁੱਖ ਮੁਲਜਮ ਅੰਮ੍ਰਿਤਪਾਲ ਸਿੰਘ ਮਹਿਰੋਂ, ਦੇਖੇ ਵੀਡੀਓ

“ਪੰਜਾਬ ਸਰਕਾਰ ਨੇ ਨਾਮਜ਼ਦ ਪੁਲਿਸ ਕਰਮਚਾਰੀਆਂ ਲਈ ਉਕਤ ਮਨਜ਼ੂਰ ਸ਼ਕਤੀਆਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮਿਲੀ ਜਾਣਕਾਰੀ ਦੀ ਪਹਿਲਾਂ ਜਾਂਚ ਕੀਤੀ ਜਾਵੇਗੀ ਅਤੇ ਨਿਰਧਾਰਿਤ ਮਾਪਦੰਡਾਂ ਅਨੁਸਾਰ ਸੂਚਨਾ ਦੇਣ ਵਾਲੇ ਵਿਅਕਤੀਆਂ ਨੂੰ ਇਨਾਮ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਦੀ ਪਹਿਚਾਣ ਪੁਲਿਸ, ਜਨਤਾ ਜਾਂ ਸਰਕਾਰ, ਕਿਸੇ ਵੀ ਪੱਧਰ ’ਤੇ ਜਾਹਿਰ ਨਹੀਂ ਕੀਤੀ ਜਾਵੇਗੀ। ਪੰਜਾਬ ਸਰਕਾਰ ਨੇ ਦੱਸਿਆ, “ਸਰਕਾਰ ਦਾ ਟੀਚਾ ਸੂਬੇ ਵਿੱਚ ਸਰਗਰਮ ਅਪਰਾਧੀਆਂ ਅਤੇ ਗੈਂਗਸਟਰਾਂ ’ਤੇ ਪੂਰੀ ਤਰ੍ਹਾਂ ਰੋਕ ਲਗਾਉਣਾ ਹੈ ਅਤੇ ਇਸ ਟੀਚੇ ਨੂੰ ਹਾਸਲ ਕਰਨ ਲਈ ਸਰਕਾਰ ਕਿਸੇ ਵੀ ਹੱਦ ਤੱਕ ਜਾਣ ਲਈ ਤਿਆਰ ਹੈ।”‘ਐਂਟੀ-ਗੈਂਗਸਟਰ ਹੈਲਪਲਾਈਨ’ 9394693946 ’ਤੇ ਜਾਣਕਾਰੀ ਸਾਂਝੀ ਕੀਤੀ ਜਾ ਸਕਦੀ ਹੈ। ਪੰਜਾਬ ਪੁਲਿਸ ਨੇ ਕਿਹਾ ਕਿ ਜੋ ਵਿਅਕਤੀ ਅਜਿਹੀ ਭਰੋਸੇਯੋਗ ਜਾਣਕਾਰੀ ਦੇਵੇਗਾ ਜਿਸ ਨਾਲ ਲੋੜੀਂਦੇ, ਘੋਸ਼ਿਤ ਜਾਂ ਆਦਤਨ ਅਪਰਾਧੀਆਂ ਦੀ ਗ੍ਰਿਫ਼ਤਾਰੀ ਹੋ ਸਕੇਗੀ, ਉਸ ਨੂੰ ਇਨਾਮ ਦਿੱਤਾ ਜਾਵੇਗਾ। ਪੁਲਿਸ ਵਿਅਕਤੀ ਵੱਲੋਂ ਦਿੱਤੇ ਗਏ ਸੁਝਾਵਾਂ ’ਤੇ ਵੀ ਕਾਰਵਾਈ ਕਰੇਗੀ। ਇਹ ਪ੍ਰੋਜੈਕਟ ਅਪਰਾਧੀਆਂ ਨੂੰ ਰੋਕਣ ਲਈ ਪੁਲਿਸ ਦੇ ਨੈੱਟਵਰਕ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਵਿੱਚ ਸਹਾਈ ਹੋਵੇਗਾ।

ਇਹ ਵੀ ਪੜ੍ਹੋ “ਤਕਸੀਮ ਯੋਜਨਾ”; ਜ਼ਮੀਨ ਦੀ ਪਰਿਵਾਰਕ ਤਕਸੀਮ ਦੇ ਸੁਚਾਰੂ ਅਮਲ ਲਈ ਲੋਕਾਂ ਤੱਕ ਪਹੁੰਚ ਕਰਨਗੇ ਪਟਵਾਰੀ

ਇਸ ਯੋਜਨਾ ਤਹਿਤ ਪ੍ਰਾਪਤ ਜਾਣਕਾਰੀ ਨੂੰ ‘ਆਪਰੇਸ਼ਨ ਪ੍ਰਹਾਰ’ ਅਧੀਨ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵਰਤਿਆ ਜਾਵੇਗਾ। ਇਹ ਇੱਕ ਉੱਚ ਪੱਧਰੀ ਇਨਾਮ ਪ੍ਰੋਗਰਾਮ ਹੈ ਜਿਸ ਵਿੱਚ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਪੁਲਿਸ ਨੇ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਅੱਗੇ ਆ ਕੇ ਸਰਕਾਰ ਅਤੇ ਪੁਲਿਸ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਰਾਜ ਵਿੱਚ ਅਪਰਾਧਕ ਗਤੀਵਿਧੀਆਂ ਨੂੰ ਖ਼ਤਮ ਕੀਤਾ ਜਾ ਸਕੇ। ਉਨ੍ਹਾਂ ਅੱਗੇ ਕਿਹਾ, “ਸੂਬੇ ਦੇ ਹਰ ਨਿਵਾਸੀ ਦੀ ਸੁਰੱਖਿਆ ਕਰਨਾ ਸਾਡਾ ਫ਼ਰਜ਼ ਅਤੇ ਜ਼ਿੰਮੇਵਾਰੀ ਹੈ। ਉਚਿਤ ਢੰਗ ਨਾਲ ਜਾਂਚ-ਪੜਤਾਲ ਕਰਨ ਤੋਂ ਬਾਅਦ ਹੀ ਮਿਲੀ ਜਾਣਕਾਰੀ ਦੀ ਵਰਤੋਂ ਕੀਤੀ ਜਾਵੇਗੀ ਅਤੇ ਸੂਚਨਾ ਦੇਣ ਵਾਲੇ ਨੂੰ ਕਿਸੇ ਵੀ ਤਰ੍ਹਾਂ ਦਾ ਕੋਈ ਖਤਰਾ ਨਹੀਂ ਹੋਵੇਗਾ।” ਇਨਾਮ ਦੀ ਰਕਮ ਹਰ ਕੇਸ ਵਿੱਚ ਅਪਰਾਧ ਦੀ ਗੰਭੀਰਤਾ, ਖਤਰੇ ਅਤੇ ਜਾਣਕਾਰੀ ਦੀ ਗੁਣਵੱਤਾ ਦੇ ਆਧਾਰ ’ਤੇ ਤੈਅ ਕੀਤੀ ਜਾਵੇਗੀ। ਇਹ ਨੀਤੀ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦਾ ਹਿੱਸਾ ਹੈ, ਜਿਸ ਦਾ ਮਕਸਦ ਪੰਜਾਬ ਨੂੰ ਗੈਂਗਸਟਰ-ਮੁਕਤ ਬਣਾਉਣਾ ਹੈ।

ਇਹ ਵੀ ਪੜ੍ਹੋ Bathinda City ਚ ਟ੍ਰੈਫਿਕ ਸਮੱਸਿਆ ਸਬੰਧੀ ਹੋਈ ਉੱਚ ਪੱਧਰੀ ਮੀਟਿੰਗ

ਇਸ ਦੌਰਾਨ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਹਾਲ ਹੀ ਵਿੱਚ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਪਛਾਣੇ ਗਏ ਅਤੇ ਮੈਪ ਕੀਤੇ ਸਥਾਨਾਂ ‘ਤੇ 56,487 ਛਾਪੇ ਮਾਰੇ ਹਨ।ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੁਆਰਾ ਸ਼ੁਰੂ ਕੀਤੇ ਗਏ ਵਿਸ਼ੇਸ਼ ਨੰਬਰ ਰਾਹੀਂ ਇਨ੍ਹਾਂ ਥਾਵਾਂ ਬਾਰੇ ਕੁਝ ਜਾਣਕਾਰੀ ਵੀ ਸਾਂਝੀ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ 19,894 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। 9353 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 15284 ਵਿਅਕਤੀਆਂ ਦੀ ਤਸਦੀਕ ਕੀਤੀ ਗਈ ਅਤੇ ਪੁੱਛਗਿੱਛ ਤੋਂ ਬਾਅਦ ਰਿਹਾਅ ਕੀਤਾ ਗਿਆ। ਇਸ ਤੋਂ ਇਲਾਵਾ 851 ਐਲਾਨੇ ਗਏ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ।ਸੂਬਾ ਵਾਸੀ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਮਨਾਮ ਤੌਰ ‘ਤੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੁਝਾਅ ਵੀ ਸਾਂਝੇ ਕਰ ਸਕਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Sri Akal Takht Sahib ‘ਤੇ ਸਵਾਲ ਉਠਾਉਣਾ ਪੰਥ ‘ਤੇ ਸਿੱਧਾ ਹਮਲਾ ਹੈ,ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ:ਹਰਜੋਤ ਸਿੰਘ ਬੈਂਸ

0

👉ਸੁਖਬੀਰ ਬਾਦਲ ਦੀਆਂ ਟਿੱਪਣੀਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਾਕਤ ਨੂੰ ਢਾਹ ਲਗਾਉਂਦੀਆਂ ਹਨ ਅਤੇ ਪੰਥ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ: ਹਰਜੋਤ ਸਿੰਘ ਬੈਂਸ
👉ਸ੍ਰੀ ਅਕਾਲ ਤਖ਼ਤ ਸਾਹਿਬ ਪੰਥ ਲਈ ਅਧਿਆਤਮਿਕ ਅਤੇ ਦੁਨਿਆਵੀ ਕੇਂਦਰ ਹੈ; ਉਥੋਂ ਜਾਰੀ ਹੋਇਆ ਹਰ ਹੁਕਮਨਾਮਾ ਅਕਾਲ ਪੁਰਖ ਦਾ ਹੁਕਮ ਹੁੰਦਾ ਹੈ ਅਤੇ ਇਸ ‘ਤੇ ਕੋਈ ਸਵਾਲ ਨਹੀਂ ਕੀਤਾ ਜਾ ਸਕਦਾ: ਹਰਜੋਤ ਸਿੰਘ ਬੈਂਸ
Punjab News:ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ 2 ਦਸੰਬਰ, 2024 ਦੇ ਹੁਕਮਾਂ ਸਬੰਧੀ ਟਿੱਪਣੀਆਂ ‘ਤੇ ਆਲੋਚਨਾ ਕਰਦਿਆਂ ਕਿਹਾ ਕਿ ਅਜਿਹੇ ਬਿਆਨ ਸਿੱਖ ਪੰਥ ਦੀ ਸਰਵਉੱਚ ਤਾਕਤ ਨੂੰ ਢਾਹ ਲਗਾਉਂਦੇ ਹਨ ਅਤੇ ਇਸਦੀ ਪਵਿੱਤਰਤਾ ਅਤੇ ਭਾਈਚਾਰੇ ਦੀਆਂ ਸਮੂਹਿਕ ਭਾਵਨਾਵਾਂ ‘ਤੇ ਸਿੱਧਾ ਹਮਲਾ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਪੰਥ ਦਾ ਸਰਵਉੱਚ ਅਧਿਆਤਮਿਕ ਕੇਂਦਰ ਹੈ ਅਤੇ ਇਸ ਤੋਂ ਜਾਰੀ ਹਰ ਹੁਕਮਨਾਮਾ ਅਕਾਲ ਪੁਰਖ ਦਾ ਬ੍ਰਹਮ ਹੁਕਮ ਹੈ ਇਸ ‘ਤੇ ਕੋਈ ਵੀ ਸਵਾਲ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਤਖਤ ਸਾਹਿਬ ਦੀ ਤਾਕਤ ਨੂੰ ਚੁਣੌਤੀ ਦਿੰਦੇ ਹਨ ਉਹ ਪੰਥ ਦੀ ਨੁਮਾਇੰਦਗੀ ਕਰਨ ਦਾ ਦਾਅਵਾ ਨਹੀਂ ਕਰ ਸਕਦੇ।ਤੁਰੰਤ ਦਖਲ ਦੀ ਮੰਗ ਕਰਦਿਆਂ ਉਨ੍ਹਾਂ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਤਖ਼ਤ ਸਾਹਿਬ ‘ਤੇ ਇਸ ਹਮਲੇ ਦਾ ਸਖ਼ਤ ਨੋਟਿਸ ਲੈਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ  Finance Minister Harpal Singh Cheema ਵੱਲੋਂ ਪੈਨਸ਼ਨਰ ਸੇਵਾ ਪੋਰਟਲ ਬਾਰੇ ਬੈਂਕਾਂ ਨਾਲ ਅਹਿਮ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ

ਇਸੇ ਸੰਦਰਭ ਵਿੱਚ, ਹਰਜੋਤ ਸਿੰਘ ਬੈਂਸ ਨੇ ਧਾਰਮਿਕ ਅਤੇ ਵਿਰਾਸਤੀ ਮਾਮਲਿਆਂ ਵਿੱਚ ਸਿਆਸੀ ਦਖਲਅੰਦਾਜ਼ੀ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਐਸਜੀਪੀਸੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੂੰ ਸ੍ਰੀ ਅਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਦਾ ਸਿਹਰਾ ਨਾ ਦੇਣ ਲਈ ਇਸ ਪ੍ਰਾਜੈਕਟ ਦਾ ਲਗਭਗ 90 ਫੀਸਦ ਹਿੱਸਾ ਬਦਲ ਦਿੱਤਾ। ਉਨ੍ਹਾਂ ਕਿਹਾ ਕਿ ਲੋਕ ਯਾਦ ਰੱਖਣਗੇ ਕਿ ਇਸ ਧਾਰਮਿਕ ਅਤੇ ਸੱਭਿਆਚਾਰਕ ਮਹੱਤਤਾ ਵਾਲੇ ਪ੍ਰਾਜੈਕਟ ਨੂੰ ਕਿਸਨੇ ਰੋਕਿਆ ਸੀ।ਉਨ੍ਹਾਂ ਅੱਗੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਪੰਥ ਲਈ ਸਰਬੋਤਮ ਅਧਿਆਤਮਿਕ ਅਤੇ ਦੁਨਿਆਵੀ ਕੇਂਦਰ ਹੈ। ਉੱਥੋਂ ਜਾਰੀ ਹੋਇਆ ਹਰ ਹੁਕਮਨਾਮਾ ਇੱਕ ਬ੍ਰਹਮ ਹੁਕਮ ਹੁੰਦਾ ਹੈ ਅਤੇ ਇਸ ‘ਤੇ ਕੋਈ ਸਵਾਲ ਨਹੀਂ ਕੀਤਾ ਜਾ ਸਕਦਾ।ਉਨ੍ਹਾਂ ਸਖ਼ਤ ਚੇਤਾਵਨੀ ਜਾਰੀ ਕਰਦਿਆਂ ਕਿਹਾ ਕਿ ਜੋ ਕੋਈ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮਨਾਮੇ ‘ਤੇ ਸਵਾਲ ਉਠਾਉਂਦਾ ਹੈ, ਤਾਂ ਉਹ ਗੁਰੂ ਸਾਹਿਬ ਨੂੰ ਜਵਾਬਦੇਹ ਹੋਵੇਗਾ।ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਅਪੀਲ ਕਰਦਿਆਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਆਪਣੇ ਸ਼ਬਦਾਂ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਹਮਲਾ ਕੀਤਾ ਹੈ। ਇਹ ਸਾਡੇ ਵਿਸ਼ਵਾਸ ‘ਤੇ ਹਮਲਾ ਹੈ। ਕੋਈ ਵੀ ਸਿੱਖ ਜੋ ਅਕਾਲ ਤਖ਼ਤ ਦੇ ਹੁਕਮਨਾਮੇ ਨੂੰ ਨਹੀਂ ਮੰਨਦਾ ਜਾਂ ਇਸਦੀ ਅਥਾਰਟੀ ‘ਤੇ ਸਵਾਲ ਉਠਾਉਂਦਾ ਹੈ, ਉਹ ਸਿੱਖ ਕਹਾਉਣ ਦੇ ਆਪਣੇ ਅਧਿਕਾਰ ਨੂੰ ਗੁਆ ਦਿੰਦਾ ਹੈ। ਇਸ ਲਈ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਇਹ ਵੀ ਪੜ੍ਹੋ  ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 245 ਕਰੋੜ ਦੀ ਰਾਸ਼ੀ ਜਾਰੀ, 2.45 ਲੱਖ ਵਿਦਿਆਰਥੀਆਂ ਨੂੰ ਵੱਡੀ ਰਾਹਤ :ਡਾ. ਬਲਜੀਤ ਕੌਰ

ਉਨ੍ਹਾਂ ਅੱਗੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਸੁਖਬੀਰ ਸਿੰਘ ਬਾਦਲ ਦੇ ਬਿਆਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਪੰਥ ਨੂੰ ਤਖ਼ਤ ਦੀ ਅਥਾਰਟੀ ‘ਤੇ ਸਵਾਲ ਉਠਾਉਣ ਦੀ ਕਿਸੇ ਵੀ ਕੋਸ਼ਿਸ਼ ਵਿਰੁੱਧ ਇੱਕਜੁੱਟ ਹੋਣ ਦਾ ਸੱਦਾ ਦਿੱਤਾ ਹੈ।ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰੋਜੈਕਟ ਸਬੰਧੀ ਮੀਡੀਆ ਦੇ ਸਵਾਲ ਦਾ ਜਵਾਬ ਦਿੰਦਿਆਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਇਸ ਪ੍ਰੋਜੈਕਟ ‘ਤੇ ਇਸ ਡਰੋਂ ਰੋਕ ਲਗਾ ਦਿੱਤੀ ਸੀ ਕਿ ਇਸਦਾ ਸਿਹਰਾ ਦੂਜਿਆਂ ਨੂੰ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਮੈਨੂੰ ਦੋ ਮਹੀਨਿਆਂ ਲਈ ਸੈਰ-ਸਪਾਟਾ ਵਿਭਾਗ ਦਾ ਕਾਰਜਭਾਰ ਸੰਭਾਲਿਆ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਪੂਰੇ ਉਤਸ਼ਾਹ ਨਾਲ ਸ੍ਰੀ ਆਨੰਦਪੁਰ ਸਾਹਿਬ ਲਈ ਹੈਰੀਟੇਜ ਸਟਰੀਟ ਪ੍ਰੋਜੈਕਟ ਤਿਆਰ ਕੀਤਾ। ਇਸਦੀ ਸ਼੍ਰੋਮਣੀ ਕਮੇਟੀ ਦੁਆਰਾ ਜਾਂਚ ਵੀ ਕੀਤੀ ਗਈ ਸੀ। ਅੱਜ ਵੀ ਪ੍ਰੋਜੈਕਟ ਦਾ ਇੱਕ ਮਾਡਲ, ਜਿਸ ਵਿੱਚ ਇੱਕ ਡਿਊਡੀ ਵੀ ਸ਼ਾਮਲ ਹੈ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਹਮਣੇ ਰੱਖਿਆ ਹੋਇਆ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਵਿਰਾਸਤੀ ਗਲੀ ਪ੍ਰੋਜੈਕਟ ਦੇ ਮੂਲ ਡਿਜ਼ਾਈਨ ਦਾ 90 ਫੀਸਦ ਹਿੱਸਾ ਰਾਜਨੀਤਿਕ ਕਾਰਨਾਂ ਕਰਕੇ ਬਦਲ ਦਿੱਤਾ, ਕਿਉਂਕਿ ਸ਼੍ਰੋਮਣੀ ਕਮੇਟੀ ਨਹੀਂ ਚਾਹੁੰਦੀ ਸੀ ਕਿ ਇਸਦਾ ਸਿਹਰਾ ਹਰਜੋਤ ਸਿੰਘ ਬੈਂਸ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਾਂ ਕਿਸੇ ਹੋਰ ਨੂੰ ਮਿਲੇ।ਉਨ੍ਹਾਂ ਅੱਗੇ ਕਿਹਾ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪਹਿਲਾਂ ਹੀ ਇਸੇ ਤਰ੍ਹਾਂ ਦੀ ਡਿਓੜੀ ਬਣੀ ਹੋਈ ਹੈ।

ਇਹ ਵੀ ਪੜ੍ਹੋ  ਕੈਬਿਨਟ ਮੰਤਰੀ ਸੰਜੀਵ ਅਰੋੜਾ ਨੇ ਬਠਿੰਡਾ ‘ਚ ਦਿੱਤੇ 116 ਪਲਾਟਾਂ ਦੇ ਅਲਾਟਮੈਂਟ ਪੱਤਰ

ਫਿਰ ਪ੍ਰਵਾਨਿਤ ਡਿਜ਼ਾਈਨ ਦਾ 90 ਫੀਸਦ ਹਿੱਸਾ ਕਿਉਂ ਬਦਲਿਆ ਗਿਆ? ਪਰ ਜਿਵੇਂ ਕਿ ਮੈਂ ਕਿਹਾ ਹੈ ਸ਼੍ਰੋਮਣੀ ਕਮੇਟੀ ਪ੍ਰਧਾਨ ਜਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਜੋ ਵੀ ਫੈਸਲਾ ਲੈਣ, ਉਹ ਸਾਡੇ ਲਈ ਪੰਥ ਦੇ ਹੁਕਮ ਸਮਾਨ ਹੈ। ਉਨ੍ਹਾਂ ਕਿਹਾ ਕਿ ਉਕਤ ਪ੍ਰੋਜੈਕਟ ਨੂੰ ਮੁਕੰਮਲ ਹੁੰਦਾ ਦੇਖਣਾ ਮੇਰੀ ਦਿਲੀਂ ਇੱਛਾ ਸੀ।ਉਨ੍ਹਾਂ ਦੱਸਿਆ ਕਿ ਪ੍ਰਸਤਾਵਿਤ ਲਾਂਘੇ ਦਾ ਉਦੇਸ਼ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ, ਉਹ ਪਵਿੱਤਰ ਅਸਥਾਨ ਜਿੱਥੇ ਨੌਵੇਂ ਪਾਤਸ਼ਾਹ ਦੇ ਪਵਿੱਤਰ ਸੀਸ ਦਾ ਸਸਕਾਰ ਕੀਤਾ ਗਿਆ ਸੀ ਅਤੇ ਜਿੱਥੇ ਗੁਰੂ ਗੋਬਿੰਦ ਸਿੰਘ ਜੀ ਸ੍ਰੀ ਆਨੰਦਪੁਰ ਸਾਹਿਬ ਵਿੱਚ ਰਹਿੰਦੇ ਸਮੇਂ ਰੋਜ਼ਾਨਾ ਮੱਥਾ ਟੇਕਦੇ ਸਨ, ਨਾਲ ਜੋੜਨਾ ਸੀ। ਅਸੀਂ ਸਿੱਖ ਸੰਸਥਾ ਦੇ ਫੈਸਲੇ ਨੂੰ ਪੂਰੇ ਦਿਲ ਨਾਲ ਸਵੀਕਾਰ ਕਰਦੇ ਹਾਂ। ਉਨ੍ਹਾਂ ਕਿਹਾ ਕਿ ਹੁਣ ਫੈਸਲਾ ਕੌਮ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਲੋਕ ਕਰਨਗੇ। ਉਨ੍ਹਾਂ ਕਿਹਾ ਕਿ ਸਿੱਖ ਕੌਮ ਹਮੇਸ਼ਾ ਯਾਦ ਰੱਖੇਗੀ ਕਿ ਸ਼੍ਰੋਮਣੀ ਕਮੇਟੀ ਨੇ ਅਜਿਹਾ ਨਹੀਂ ਹੋਣ ਦਿੱਤਾ।ਇਨ੍ਹਾਂ ਤਬਦੀਲੀਆਂ ‘ਤੇ ਨਿਰਾਸ਼ਾ ਪ੍ਰਗਟ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵੱਲ ਮੌਜੂਦਾ ਝੁਕਾਅ ਬਹੁਤ ਜ਼ਿਆਦਾ ਹੈ। ਮੈਂ ਇਸ ਸਬੰਧੀ ਪੌੜੀਆਂ, ਇੱਕ ਲਿਫਟ ਅਤੇ ਨਗਰ ਕੀਰਤਨ ਲਈ ਇੱਕ ਖੁੱਲ੍ਹੇ ਰਸਤੇ ਦੀ ਯੋਜਨਾ ਬਣਾਈ ਸੀ। ਅੱਜ ਨਾ ਤਾਂ ਬਜ਼ੁਰਗ ਅਤੇ ਨਾ ਹੀ ਹੋਰ ਬਹੁਤ ਸਾਰੇ ਲੋਕ ਢਲਾਣ ‘ਤੇ ਚੜ੍ਹ ਸਕਦੇ ਹਨ, ਪਰ ਸ਼੍ਰੋਮਣੀ ਕਮੇਟੀ ਦਾ ਜੋ ਵੀ ਹੁਕਮ ਹੋਵੇ, ਅਸੀਂ ਮੰਨਣ ਲਈ ਤਿਆਰ ਹਾਂ। ਉਨ੍ਹਾਂ ਪੁਸ਼ਟੀ ਕੀਤੀ ਕਿ ਇਹ ਪ੍ਰੋਜੈਕਟ ਹੁਣ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਗੁਰਦੁਆਰਾ ਸੀਸ ਗੰਜ ਸਾਹਿਬ ਅਤੇ ਕਿਲ੍ਹਾ ਅਨੰਦਗੜ੍ਹ ਸਾਹਿਬ ਤੱਕ ਚਲਾਇਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1892177