Tuesday, May 19, 2026
Home Blog Page 500

ਪੰਜਾਬ ਵਿੱਚ ਪਸ਼ੂ ਪਾਲਕਾਂ ਲਈ ਕੀਤੇ ਵਿਲੱਖਣ ਉਪਰਾਲਿਆਂ ਨੂੰ ਕੇਂਦਰ ਸਰਕਾਰ ਨੇ ਸਲਾਹਿਆ

0

👉ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਕੇਂਦਰੀ ਅਧਿਕਾਰੀਆਂ ਅਤੇ ਹੋਰ ਸੂਬਿਆਂ ਨਾਲ ਪੰਜਾਬ ਦੇ ਸਫ਼ਲ ਮਾਡਲ ਨੂੰ ਸਾਂਝਾ ਕੀਤਾ
Chandigarh News: ਪਸ਼ੂ ਪਾਲਣ ਵਿੱਚ ਪੰਜਾਬ ਦੇ ਮਿਸਾਲੀ ਕੰਮ ਨੂੰ ਮਾਨਤਾ ਦਿੰਦਿਆਂ ਕੇਂਦਰ ਸਰਕਾਰ ਨੇ ਪਸ਼ੂ ਪਾਲਕਾਂ ਨੂੰ ਅਹਿਮ ਜਾਣਕਾਰੀ ਦੇਣ ਅਤੇ ਵੱਖ-ਵੱਖ ਪਸਾਰ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਵਾਸਤੇ ਯੂਟਿਊਬ ਅਤੇ ਫੇਸਬੁੱਕ ਵਰਗੇ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਸੁਚੱਜੀ ਵਰਤੋਂ ਲਈ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਦੀ ਸ਼ਲਾਘਾ ਕੀਤੀ ਹੈ। ਕੇਂਦਰ ਸਰਕਾਰ ਨੇ ਵਿਭਾਗ ਵੱਲੋਂ ਪਸ਼ੂ-ਪਾਲਕਾਂ ਨੂੰ ਡੋਰ ਸਟੈੱਪ ਉੱਤੇ ਦਿੱਤੀ ਜਾ ਰਹੀ ਮਸਨੂਈ ਗਰਭਦਾਨ ਸੇਵਾ ਦੀ ਵੀ ਸ਼ਲਾਘਾ ਕੀਤੀ ਹੈ ਅਤੇ ਹੋਰ ਉੱਤਰੀ ਰਾਜਾਂ ਨੂੰ ਵੀ ਪੰਜਾਬ ਦੇ ਇਸ ਸਫ਼ਲ ਮਾਡਲ ਨੂੰ ਅਪਣਾਉਣ ਲਈ ਕਿਹਾ।ਭਾਰਤ ਸਰਕਾਰ ਦੇ ਪਸ਼ੂ ਪਾਲਣ ਤੇ ਡੇਅਰੀ ਵਿਭਾਗ ਦੇ ਵਧੀਕ ਸਕੱਤਰ ਸ਼੍ਰੀਮਤੀ ਵਰਸ਼ਾ ਜੋਸ਼ੀ ਦੀ ਪ੍ਰਧਾਨਗੀ ਹੇਠ ਹੋਈ ਉੱਤਰੀ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀ ਖੇਤਰੀ ਸਮੀਖਿਆ ਮੀਟਿੰਗ (ਆਰ.ਆਰ.ਐਮ.), ਜਿਸ ਦੀ ਮੇਜ਼ਬਾਨੀ ਪੰਜਾਬ ਸਰਕਾਰ ਨੇ ਕੀਤੀ, ਦੌਰਾਨ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੂੰ ਇਹ ਪ੍ਰਸ਼ੰਸਾ ਹਾਸਲ ਹੋਈ।

ਇਹ ਵੀ ਪੜ੍ਹੋ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੁਰਦਾਸਪੁਰ ਤੇ ਪਠਾਨਕੋਟ ‘ਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਮੀਟਿੰਗ ਵਿੱਚ ਪਸ਼ੂਧਨ ਸਿਹਤ ਰੋਗ ਨਿਯੰਤਰਣ ਪ੍ਰੋਗਰਾਮ ਅਤੇ ਰਾਸ਼ਟਰੀ ਪਸ਼ੂਧਨ ਮਿਸ਼ਨ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ। ਇਸ ਮੀਟਿੰਗ ਵਿੱਚ ਅੱਠ ਉੱਤਰੀ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ, ਜਿਨ੍ਹਾਂ ਵਿੱਚ ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਜੰਮੂ ਅਤੇ ਕਸ਼ਮੀਰ, ਉਤਰਾਖੰਡ, ਹਰਿਆਣਾ, ਲੱਦਾਖ, ਚੰਡੀਗੜ੍ਹ ਅਤੇ ਪੰਜਾਬ ਸ਼ਾਮਲ ਸਨ, ਦੇ ਅਧਿਕਾਰੀ ਇਕੱਤਰ ਹੋਏ। ਇਸ ਮੀਟਿੰਗ ਦੌਰਾਨ ਪ੍ਰਵਾਨਿਤ ਸਾਲਾਨਾ ਕਾਰਜ ਯੋਜਨਾਵਾਂ ਅਨੁਸਾਰ ਸਾਲ 2024-25 ਲਈ ਪਸ਼ੂਧਨ ਸਿਹਤ ਅਤੇ ਵਿਕਾਸ ਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ ਦੇ ਨਾਲ-ਨਾਲ ਸਾਲ 2025-26 ਲਈ ਯੋਜਨਾਵਾਂ ਤਿਆਰ ਕਰਨ ਬਾਰੇ ਵਿਚਾਰ-ਵਟਾਂਦਰਾ ਵੀ ਕੀਤਾ ਗਿਆ।ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਵਿਭਾਗ ਦੀਆਂ ਮੁੱਖ ਪ੍ਰਾਪਤੀਆਂ ‘ਤੇ ਚਾਨਣਾ ਪਾਇਆ, ਜਿਸ ਵਿੱਚ ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਤੇ ਨਸਲ ਸੁਧਾਰ ਲਈ ਕੱਟੀਆਂ/ਵੱਛੀਆਂ ਪੈਦਾ ਕਰਨ ਲਈ ਸੈਕਸ-ਸੌਰਟਿਡ ਸੀਮਨ ਦੀਆਂ 3.75 ਲੱਖ ਖੁਰਾਕਾਂ ਦੀ ਖਰੀਦ ਅਤੇ ਟੀਚਾਗਤ ਪਸ਼ੂ ਆਬਾਦੀ ਦੀ 100 ਫੀਸਦ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਅ ਲਈ ਐਫਐਮਡੀ ਟੀਕਾਕਰਨ ਕੀਤਾ ਗਿਆ।

ਇਹ ਵੀ ਪੜ੍ਹੋ Flood in Gurudwara Kartarpur Sahib: ਪਾਕਿਸਤਾਨ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਚ ਦਾਖਲ ਹੋਇਆ ਹੜ੍ਹ ਦਾ ਪਾਣੀ, ਦੇਖੋ ਵੀਡੀਓ

ਉਨ੍ਹਾਂ ਦੱਸਿਆ ਕਿ ਵਿਭਾਗ ਨੇ ਮਿਸਾਲੀ ਕੰਮ ਕਰਦਿਆਂ ਵਿੱਤੀ ਸਾਲ 2024-25 ਵਿੱਚ 22.26 ਲੱਖ ਮਸਨੂਈ ਗਰਭਧਾਰਨ ਕੀਤੇ ਹਨ। ਇਸ ਤੋਂ ਇਲਾਵਾ 18.50 ਲੱਖ ਸੀਮਨ ਸਟਰਾਅਜ਼ (ਗਾਵਾਂ ਲਈ 6.47 ਲੱਖ ਅਤੇ ਮੱਝਾਂ ਲਈ 12.03 ਲੱਖ) ਦਾ ਉਤਪਾਦਨ ਵੀ ਕੀਤਾ ਹੈ।ਸ੍ਰੀ ਰਾਹੁਲ ਭੰਡਾਰੀ ਨੇ ਸਾਲ 2024-25 ਅਤੇ ਸਾਲ 2025-26 ਲਈ ਭੌਤਿਕ ਅਤੇ ਵਿੱਤੀ ਪ੍ਰਗਤੀ ਰਿਪੋਰਟਾਂ ਵੀ ਪੇਸ਼ ਕੀਤੀਆਂ। ਕੇਂਦਰ ਦੀ ਟੀਮ, ਜਿਸ ਵਿੱਚ ਸ਼੍ਰੀਮਤੀ ਵਰਸ਼ਾ ਜੋਸ਼ੀ ਦੀ ਅਗਵਾਈ ਹੇਠ ਵਧੀਕ ਸਕੱਤਰ ਡੀਏਐਚਡੀ (ਭਾਰਤ ਸਰਕਾਰ) ਸ਼੍ਰੀ ਰਾਮ ਸ਼ੰਕਰ ਸਿਨਹਾ, ਜੁਆਇੰਟ ਸਕੱਤਰ ਡੀਏਐਚਡੀ (ਭਾਰਤ ਸਰਕਾਰ) ਡਾ. ਮੁਥੂਕੁਮਾਰਸਾਮੀ ਬੀ. ਅਤੇ ਸਲਾਹਕਾਰ (ਅੰਕੜਾ) ਡੀਏਐਚਡੀ ਭਾਰਤ ਸਰਕਾਰ ਸ਼੍ਰੀ ਜਗਤ ਹਜ਼ਾਰਿਕਾ ਸ਼ਾਮਲ ਸਨ, ਨੇ ਪਸ਼ੂ ਪਾਲਣ ਵਿਭਾਗ, ਪੰਜਾਬ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਪ੍ਰਵਾਨਿਤ ਯੋਜਨਾਵਾਂ ਲਈ ਹੋਰ ਫੰਡਿੰਗ ਦਾ ਭਰੋਸਾ ਵੀ ਦਿੱਤਾ।

ਇਹ ਵੀ ਪੜ੍ਹੋ ਪਟਿਆਲਾ ਦੇ ਰਾਜਿੰਦਰਾ ਹਸਪਤਾਲ ‘ਚ ਬੱਚੇ ਦਾ ਸਿਰ ਮਿਲਣ ਦੇ ਮਾਮਲੇ ‘ਚ ਸਿਹਤ ਮੰਤਰੀ ਵੱਲੋਂ ਜਾਂਚ ਦੇ ਹੁਕਮ

ਉਨ੍ਹਾਂ ਨੇ ਪੰਜਾਬ ਸਰਕਾਰ ਦੀ ਪੰਜਾਬ ਬੋਵਾਈਨ ਬ੍ਰੀਡਿੰਗ ਐਕਟ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਵੀ ਸ਼ਲਾਘਾ ਕੀਤੀ, ਜੋ ਗਾਵਾਂ ਅਤੇ ਮੱਝਾਂ ਵਿੱਚ ਬ੍ਰੀਡਿੰਗ ਗਤੀਵਿਧੀਆਂ ਨੂੰ ਨਿਯੰਤ੍ਰਿਤ ਕਰਦਾ ਹੈ।ਕੇਂਦਰ ਦੀ ਟੀਮ ਦਾ ਉਨ੍ਹਾਂ ਦੇ ਸਮਰਥਨ ਅਤੇ ਪ੍ਰਸ਼ੰਸਾ ਲਈ ਧੰਨਵਾਦ ਕਰਦਿਆਂ ਸ੍ਰੀ ਰਾਹੁਲ ਭੰਡਾਰੀ ਨੇ ਕਿਹਾ ਕਿ ਇਸ ਮੀਟਿੰਗ ਨੇ ਹਿੱਸਾ ਲੈਣ ਵਾਲੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਵੱਖ-ਵੱਖ ਪ੍ਰੋਗਰਾਮਾਂ ਅਤੇ ਨੀਤੀਆਂ ਦੇ ਸੁਚੱਜੇ ਲਾਗੂਕਰਨ ਵਾਸਤੇ ਆਪਣਾ ਅਨੁਭਵ, ਬਿਹਤਰ ਅਭਿਆਸ ਅਤੇ ਦਰਪੇਸ਼ ਵੱਖ-ਵੱਖ ਚੁਣੌਤੀਆਂ ਨੂੰ ਸਾਂਝਾ ਕਰਨ ਲਈ ਇੱਕ ਢੁਕਵਾਂ ਮੰਚ ਪ੍ਰਦਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਦਾ ਉਦੇਸ਼ ਸੁਧਾਰ ਦੀ ਲੋੜ ਵਾਲੇ ਖੇਤਰਾਂ ਦੀ ਪਛਾਣ ਕਰਨਾ, ਸਹਿਯੋਗ ਦੇ ਮੌਕਿਆਂ ਦੀ ਪੜਚੋਲ ਕਰਨਾ, ਸਾਂਝੀਆਂ ਸਮੱਸਿਆਵਾਂ ਦੇ ਹੱਲ ਲੱਭਣਾ, ਭਾਗੀਦਾਰ ਸੰਸਥਾਵਾਂ ਵਿੱਚ ਅੰਤਰ-ਰਾਜੀ ਸਹਿਯੋਗ, ਕੀਮਤੀ ਵਿਚਾਰਾਂ ਅਤੇ ਜਾਣਕਾਰੀ ਨੂੰ ਸਾਂਝਾ ਕਰਨ ਲਈ ਢੁਕਵਾਂ ਮਾਹੌਲ ਪ੍ਰਦਾਨ ਕਰਨਾ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੁਰਦਾਸਪੁਰ ਤੇ ਪਠਾਨਕੋਟ ‘ਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

👉ਬਚਾਅ ਕਾਰਜ਼ਾਂ ਲਈ ਆਪਣਾ ਹੈਲੀਕਾਪਟਨ ਤੈਨਾਤ ਕੀਤਾ
Gurdaspur/Pathankot News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਗੁਰਦਾਸਪੁਰ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਗੁਰਦਾਸਪੁਰ ਅਤੇ ਪਠਾਨਕੋਟ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜ਼ਮੀਨੀ ਪੱਧਰ ‘ਤੇ ਚੱਲ ਰਹੇ ਰਾਹਤ ਅਤੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ। ਸਥਾਨਕ ਲੋਕਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਨੂੰ ਹੌਸਲਾ ਹਿੰਮਤ ਬਰਕਰਾਰ ਰੱਖਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ Weather Update in Punjab: ਪੰਜਾਬ ‘ਚ ਰੈੱਡ ਅਲਰਟ (Red Alert)! CM ਲੈਣਗੇ ਮੌਕੇ ਦਾ ਜਾਇਜ਼ਾ

ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਕੁਦਰਤੀ ਮਾਰ ਕਿਸੇ ਦੇ ਹੱਥ-ਵੱਸ ਨਹੀਂ ਹੁੰਦੀ, ਪਰ ਸਾਡੀ ਸਰਕਾਰ ਵੱਲੋਂ ਕਿਸੇ ਨੂੰ ਬੇਵਸ ਨਹੀਂ ਛੱਡਿਆ ਜਾਵੇਗਾ। ਸਾਡੇ ਲਈ ਇੱਕ-ਇੱਕ ਜਾਨ ਕੀਮਤੀ ਹੈ। ਪੰਜਾਬ ਦੇ ਲੋਕਾਂ ਦੀ ਸੁਰੱਖਿਆ ਨੂੰ ਪਹਿਲ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਬਚਾਅ ਕਾਰਜ ਲਈ ਆਪਣਾ ਹੈਲੀਕਾਪਟਰ ਤਾਇਨਾਤ ਕੀਤਾ। ਇਸਤੋਂ ਇਲਾਵਾ ਵਾਅਦੇ ਮੁਤਾਬਕ ਲੋਕਾਂ ਦੇ ਹਰ ਨੁਕਸਾਨ ਦੀ ਭਰਪਾਈ ਵੀ ਜ਼ਰੂਰ ਕਰਾਂਗੇ। ਜਲਦੀ ਹਾਲਾਤ ਆਮ ਵਾਂਗ ਹੋਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪਟਿਆਲਾ ਪੁਲਿਸ ਵੱਲੋਂ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ ਗਿਰੋਹ ਦੇ 3 ਮੈਬਰ ਕਾਬੂ

0

👉4 ਪਿਸਟਲ .32 ਬੋਰ ਸਮੇਤ 10 ਰੋਦ ਬਰਾਮਦ
Patiala News:ਸ੍ਰੀ ਵਰੁਣ ਸ਼ਰਮਾ, SSP ਨੇ ਦੱਸਿਆਂ ਕਿ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਹੋਈ ਮੁਹਿੰਮ ਨੂੰ ਉਸ ਵਕਤ ਕਾਮਯਾਬੀ ਮਿਲੀ ਹੈ, ਜਦੋਂ ਸ੍ਰੀ ਗੁਰਬੰਸ ਸਿੰਘ ਬੈਸ SP (Inv)ਅਤੇ ਸ੍ਰੀ ਰਾਜੇਸ਼ ਕੁਮਾਰ ਮਲਹੋਤਰਾ DSP (D)ਦੀ ਅਗਵਾਈ ਵਿੱਚ ਇੰਸਪੈਕਟਰ ਪ੍ਰਦੀਪ ਸਿੰਘ ਬਾਜਵਾ ਇੰਚਾਰਜ ਸੀ.ਆਈ.ਏ ਪਟਿਆਲਾ ਸਮੇਤ ਪੁਲਿਸ ਪਾਰਟੀ ਵੱਲੋਂ ਗੁਪਤ ਸੂਚਨਾ ਦੇ ਅਧਾਰ ਪਰ ਦੁਜੇ ਰਾਜਾਂ ਵਿੱਚੋਂ ਨਜਾਇਜ ਪਿਸਟਲ ਅਤੇ ਐਮੋਨੀਸਨ ਲਿਆਕੇ ਸਪਲਾਈ ਕਰਨ ਵਾਲੇ ਗਿਰੋਹ ਦੇ 3 ਮੈਬਰਾਂ ਦੋਸੀ ਵਿਕਾਸ ਉਰਫ ਅਕਾਸ ਵਾਸੀ ਭੀਮ ਨਗਰ ਥਾਣਾ ਕੋਤਵਾਲੀ ਪਟਿਆਲਾ, ਕਬੀਰ ਵਾਸੀ ਭੀਮ ਨਗਰ ਥਾਣਾ ਕੋਤਵਾਲੀ ਪਟਿਆਲਾ ਅਤੇ ਈਸ਼ੂ ਵਾਸੀ ਭੀਮ ਨਗਰ ਪਟਿਆਲਾ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ਜਿਹਨਾ ਦੇ ਕਬਜਾ ਵਿੱਚੋਂ 4 ਪਿਸਟਲ .32 ਬੋਰ ਸਮੇਤ 10 ਰੋਦ ਬਰਾਮਦ ਕਰਨ ਦੀ ਸਫਲਤਾ ਹਾਸਲ ਕੀਤੀ ਹੈ।

ਇਹ ਵੀ ਪੜ੍ਹੋ  Flood in Gurudwara Kartarpur Sahib: ਪਾਕਿਸਤਾਨ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਚ ਦਾਖਲ ਹੋਇਆ ਹੜ੍ਹ ਦਾ ਪਾਣੀ, ਦੇਖੋ ਵੀਡੀਓ

ਜਿੰਨ੍ਹਾ ਨੇ ਅੱਗੇ ਦੱਸਿਆ ਕਿ ਮਿਤੀ 25.08.2025 ਨੂੰ ਸੀ.ਆਈ.ਏ.ਪਟਿਆਲਾ ਦੀ ਪੁਲਿਸ ਪਾਰਟੀ ਵੱਡੀ ਨਦੀ ਪੁੱਲ ਨੇਡੇ ਬਾਜਵਾ ਕਲੋਨੀ ਵਿਖੇ ਮੌਜੂਦ ਸੀ ਜਿੱਥੇ ਗੁਪਤ ਸੂਚਨਾ ਦੇ ਅਧਾਰ ਪਰ ਵਿਕਾਸ ਉਰਫ ਅਕਾਸ ਵਾਸੀ ਭੀਮ ਨਗਰ ਥਾਣਾ ਕੋਤਵਾਲੀ ਪਟਿਆਲਾ,ਕਬੀਰ ਵਾਸੀ ਭੀਮ ਨਗਰ ਥਾਣਾ ਕੋਤਵਾਲੀ ਪਟਿਆਲਾ,ਈਸ਼ੂ ਵਾਸੀ ਭੀਮ ਨਗਰ ਪਟਿਆਲਾ ਆਦਿ ਜਿਹਨਾ ਦੇ ਖਿਲਾਫ ਲੁੱਟਖੋਹ, ਚੋਰੀ ਅਤੇ ਨਸੀਲੇ ਪਦਾਰਥਾਂ ਦੀ ਸਮੱਗਲਿੰਗ ਦੇ ਮੁਕੱਦਮੇ ਦਰਜ ਹਨ ਜੋ ਇਹ ਵਿਅਕਤੀ ਨਜਾਇਜ ਅਸਲਾ ਐਮੋਨੀਸ਼ਨ ਨਾਲ ਲੈਸ ਹੋਕੇ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਲਈ ਘੁੰਮਦੇ ਹਨ,ਅਤੇ ਮਿਤੀ 26.08.2025 ਨੂੰ ਸੀ.ਆਈ.ਏ.ਪਟਿਆਲਾ ਦੀ ਪੁਲਿਸ ਪਾਰਟੀ ਵੱਲੋਂ ਗੁਪਤ ਸੂਚਨਾਂ ਦੇ ਅਧਾਰ ਪਰ ) ਵਿਕਾਸ ਉਰਫ ਅਕਾਸ ਕਬੀਰ ,ਈਸ਼ੂ,ਵਾਸੀ ਭੀਮ ਨਗਰ ਪਟਿਆਲਾ ਨੂੰ ਬ੍ਰਿਟਿਸ਼ ਕੋਐਡ ਹਾਈ ਸਕੂਲ, ਦੇਵੀਗੜ੍ਹ ਰੋਡ ਪਟਿਆਲਾ ਦੇ ਨੇੜੇ ਬੇਅਬਾਦ ਜਗ੍ਹਾ ਤੋ ਕਾਬੂ ਕੀਤਾ ਗਿਆ ਜਿਹਨਾ ਦੇ ਕਬਜਾਂ ਵਿੱਚੋਂ 4 ਪਿਸਟਸਲ 32 ਬੋਰ ਸਮੇਤ 10 ਰੋਦ ਬਰਾਮਦ ਕੀਤੇ ਗਏ ਹਨ।

ਇਹ ਵੀ ਪੜ੍ਹੋ  Weather Update in Punjab: ਪੰਜਾਬ ‘ਚ ਰੈੱਡ ਅਲਰਟ (Red Alert)! CM ਲੈਣਗੇ ਮੌਕੇ ਦਾ ਜਾਇਜ਼ਾ

ਐਸ.ਐਸ.ਪੀ.ਪਟਿਆਲਾ ਨੇ ਦੱਸਿਆ ਕਿ ਗ੍ਰਿਫਤਾਰ ਹੋਏ ਦੋਸੀ ਵਿਕਾਸ ਉਰਫ ਅਕਾਸ,ਕਬੀਰ ਅਤੇ ਈ ਉਕਤਾਨ ਜੋ ਕਿ ਮੱਧ ਪ੍ਰਦੇਸ ਅਤੇ ਬਿਹਾਰ ਦੇ ਅਸਲਾ ਸਪਲਾਇਰਾਂ ਨਾਲ ਸੰਪਕਰ ਕਰਦੇ ਸੀ ਅਤੇ ਟਰੇਨ ਰਾਹੀ ਮੱਧ ਪ੍ਰਦੇਸ ਅਤੇ ਬਿਹਾਰ ਜਾਕੇ ਉਹਨਾ ਪਾਸੋਂ ਅਸਲਾ ਐਮੋਨੀਸਨ ਲੈਕੇ ਆਉਦੇ ਸੀ ਅਤੇ ਅੱਗੇ ਪਟਿਆਲਾ ਵਿਖੇ ਵੇਚਦੇ ਸੀ। ਗ੍ਰਿਫਤਾਰ ਹੋਏ ਦੋਸੀਆਨ ਖਿਲਾਫ ਪਹਿਲਾ ਹੀ ਲੁੱਟਖੋਹ, ਚੋਰੀ ਅਤੇ ਨਸੀਲੇ ਪਦਾਰਥਾਂ ਦੀ ਸਮੱਗਲਿੰਗ ਦੇ ਮੁਕੱਦਮੇ ਦਰਜ ਹਨ ਜਿਹਨਾ ਵਿੱਚ ਇਹ ਗ੍ਰਿਫਤਾਰ ਹੋਕੇ ਕਈ ਵਾਰ ਜੇਲ ਜਾ ਚੁੱਕੇ ਹਨ।ਸ੍ਰੀ ਵਰੁਣ ਸ਼ਰਮਾਂ, ਐਸ.ਐਸ.ਪੀ. ਪਟਿਆਲਾ ਨੇ ਦੱਸਿਆ ਕਿ ਗ੍ਰਿਫਤਾਰ ਹੋਏ ਦੋਸੀ ਵਿਕਾਸ ਉਰਫ ਅਕਾਸ, ਕਬੀਰ ਅਤੇ ਈ ਉਕਤਾਨ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਜਿਹਨਾ ਨੂੰ ਪੇਸ ਅਦਾਲਤ ਕਰਕੇ ਮਿਤੀ 29.08.25 ਤੱਕ ਪੁਲਿਸ ਰਿਮਾਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Flood in Gurudwara Kartarpur Sahib: ਪਾਕਿਸਤਾਨ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਚ ਦਾਖਲ ਹੋਇਆ ਹੜ੍ਹ ਦਾ ਪਾਣੀ, ਦੇਖੋ ਵੀਡੀਓ

Flood in Gurudwara Kartarpur Sahib: ਹੜ੍ਹ ਦਾ ਕਹਿਰ ਨਾ ਸਿਰਫ਼ ਭਾਰਤ ਬਲਕਿ ਗੁਆਂਢੀ ਦੇਸ਼ ਪਾਕਿਸਤਾਨ ਵੀ ਇਸ ਤੋਂ ਨਹੀਂ ਬੱਚਿਆ ਹੈ। ਰਾਵੀ ਦਰਿਆ ਦੇ ਪਾਣੀ ਦਾ ਪੱਧਰ ਵਧਣ ਕਾਰਨ ਹੜ੍ਹ ਦਾ ਪਾਣੀ ਪਾਕਿਸਤਾਨ ਵਿਚ ਦਾਖਲ ਹੋ ਗਿਆ ਹੈ। ਪਾਕਿਸਤਾਨ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਚ ਹੜ੍ਹ ਦਾ ਪਾਣੀ ਦਾਖਲ ਹੋ ਗਿਆ ਹੈ।

Weather Update in Punjab: ਪੰਜਾਬ ‘ਚ ਰੇਡ ਅਲਰਟ! CM ਲੈਣਗੇ ਮੌਕੇ ਦਾ ਜਾਇਜ਼ਾ

ਦੱਸ ਦਈਏ ਕੀ ਪੰਜਾਬ ਦੇ 150 ਪਿੰਡ ਹੜ੍ਹਾਂ ਦੀ ਮਾਰ ਝੇਲ ਰਹੇ ਹਨ। ਲਗਾਤਾਰ ਹੋ ਰਹੀ ਬਾਰਿਸ਼ ਕਰਕੇ ਡੈਮਾਂ ਵਿਚੋਂ ਪਾਣੀ ਛੱਡਿਆ ਗਿਆ ਜਿਸ ਕਰਕੇ 7 ਜ਼ਿਲਿਆਂ ਵਿਚ ਹੜ੍ਹ ਆ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਫਿਰੋਜ਼ਪੁਰ ਅਤੇ ਫਾਜ਼ਿਲਕਾ ਦੇ 150 ਤੋਂ ਵੱਧ ਪਿੰਡ ਡੁੱਬ ਗਏ ਹਨ। ਐਨਡੀਆਰਐਫ, ਐਸਡੀਐਫ ਤੋਂ ਇਲਾਵਾ ਫੌਜ ਦੀਆਂ ਟੀਮਾਂ ਬਚਾਅ ਕਾਰਜ ਚਲਾ ਰਹੀਆਂ ਹਨ। ਹੁਣ ਤੱਕ ਵੱਖ-ਵੱਖ ਥਾਵਾਂ ਤੋਂ 92 ਲੋਕਾਂ ਨੂੰ ਬਚਾਇਆ ਗਿਆ ਹੈ।

ਸਰਕਾਰ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ। ਲੋਕਾਂ ਦੀ ਮਦਦ ਲਈ ਸਾਰੇ ਜ਼ਿਲ੍ਹਿਆਂ ਵਿੱਚ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ। ਸਕੂਲਾਂ ਵਿੱਚ 30 ਅਗਸਤ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ।

Weather Update in Punjab: ਪੰਜਾਬ ‘ਚ ਰੈੱਡ ਅਲਰਟ (Red Alert)! CM ਲੈਣਗੇ ਮੌਕੇ ਦਾ ਜਾਇਜ਼ਾ

0

Weather Update in Punjab: ਪੰਜਾਬ ਦੇ 150 ਪਿੰਡ ਹੜ੍ਹਾਂ ਦੀ ਮਾਰ ਝੇਲ ਰਹੇ ਹਨ। ਲਗਾਤਾਰ ਹੋ ਰਹੀ ਬਾਰਿਸ਼ ਕਰਕੇ ਡੈਮਾਂ ਵਿਚੋਂ ਪਾਣੀ ਛੱਡਿਆ ਗਿਆ ਜਿਸ ਕਰਕੇ 7 ਜ਼ਿਲਿਆਂ ਵਿਚ ਹੜ੍ਹ ਆ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਫਿਰੋਜ਼ਪੁਰ ਅਤੇ ਫਾਜ਼ਿਲਕਾ ਦੇ 150 ਤੋਂ ਵੱਧ ਪਿੰਡ ਡੁੱਬ ਗਏ ਹਨ। ਐਨਡੀਆਰਐਫ, ਐਸਡੀਐਫ ਤੋਂ ਇਲਾਵਾ ਫੌਜ ਦੀਆਂ ਟੀਮਾਂ ਬਚਾਅ ਕਾਰਜ ਚਲਾ ਰਹੀਆਂ ਹਨ। ਹੁਣ ਤੱਕ ਵੱਖ-ਵੱਖ ਥਾਵਾਂ ਤੋਂ 92 ਲੋਕਾਂ ਨੂੰ ਬਚਾਇਆ ਗਿਆ ਹੈ।

ਪਟਿਆਲਾ ਦੇ ਰਾਜਿੰਦਰਾ ਹਸਪਤਾਲ ‘ਚ ਬੱਚੇ ਦਾ ਸਿਰ ਮਿਲਣ ਦੇ ਮਾਮਲੇ ‘ਚ ਸਿਹਤ ਮੰਤਰੀ ਵੱਲੋਂ ਜਾਂਚ ਦੇ ਹੁਕਮ

ਸਰਕਾਰ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ। ਲੋਕਾਂ ਦੀ ਮਦਦ ਲਈ ਸਾਰੇ ਜ਼ਿਲ੍ਹਿਆਂ ਵਿੱਚ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ। ਸਕੂਲਾਂ ਵਿੱਚ 30 ਅਗਸਤ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ।

ਉੱਘੇ ਅਕਾਲੀ ਆਗੂ ਸ: ਦਾਨ ਸਿੰਘ ਜੱਸੀ ਦਾ ਹੋਇਆ ਦੇਹਾਂਤ, ਭੋਗ 2 ਸਤੰਬਰ ਨੂੰ

ਰਣਜੀਤ ਸਾਗਰ ਡੈਮ ਵਿੱਚ ਪਾਣੀ ਦਾ ਪੱਧਰ 527 ਮੀਟਰ ਦੇ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵੱਧ ਗਿਆ, ਇਸ ਲਈ ਰਾਵੀ ਨਦੀ ਵਿੱਚ 1.10 ਲੱਖ ਕਿਊਸਿਕ ਪਾਣੀ ਅਤੇ ਉਝ ਨਦੀ ਵਿੱਚ 2 ਲੱਖ ਕਿਊਸਿਕ ਪਾਣੀ ਛੱਡਿਆ ਗਿਆ। ਇਸ ਤੋਂ ਇਲਾਵਾ, ਪੌਂਗ ਡੈਮ ਤੋਂ 40,000 ਕਿਊਸਿਕ ਪਾਣੀ ਛੱਡਿਆ ਗਿਆ। ਭਾਰੀ ਬਾਰਸ਼ ਕਾਰਨ ਜੰਮੂ ਜਾਣ ਵਾਲੀ ਰੇਲਵੇ ਲਾਈਨ ਵੀ ਬੰਦ ਕਰ ਦਿੱਤੀ ਗਈ ਹੈ।

ਪਟਿਆਲਾ ਦੇ ਰਾਜਿੰਦਰਾ ਹਸਪਤਾਲ ‘ਚ ਬੱਚੇ ਦਾ ਸਿਰ ਮਿਲਣ ਦੇ ਮਾਮਲੇ ‘ਚ ਸਿਹਤ ਮੰਤਰੀ ਵੱਲੋਂ ਜਾਂਚ ਦੇ ਹੁਕਮ

0

👉ਬਰਾਮਦ ਕੀਤਾ ਗਿਆ ਸਿਰ ਫੋਰੈਂਸਿਕ ਟੀਮ ਨੂੰ ਸੌਂਪਿਆ;ਪੁਲਿਸ ਜਾਂਚ ਜਾਰੀ: ਸਿਹਤ ਮੰਤਰੀ ਡਾ. ਬਲਬੀਰ ਸਿੰਘ
Patiala News:ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸ਼ਾਮ 5:30 ਵਜੇ ਦੇ ਕਰੀਬ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਦੇ ਵਾਰਡ ਨੰਬਰ 4 ਨੇੜੇ ਇੱਕ ਕੁੱਤੇ ਨੂੰ ਬੱਚੇ ਦਾ ਸਿਰ ਲੈ ਕੇ ਘੁੰਮਦਾ ਦਿਖਾਈ ਦੇਣ ਸਬੰਧੀ ਘਟਨਾ ਦੀ ਡੂੰਘਾਈ ਨਾਲ ਜਾਂਚ ਦੇ ਹੁਕਮ ਦਿੱਤੇ ਹਨ।ਇਸ ਘਟਨਾ ਦੀ ਸੂਚਨਾ ਮਿਲਣ ‘ਤੇ ਡਾ. ਬਲਬੀਰ ਸਿੰਘ ਨੇ ਹਸਪਤਾਲ ਦੇ ਅਧਿਕਾਰੀਆਂ ਅਤੇ ਸਥਾਨਕ ਪੁਲਿਸ ਨੂੰ ਸਾਰੇ ਪਹਿਲੂਆਂ ਤੋਂ ਇਸ ਮਾਮਲੇ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ  ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਾਰੇ ਅਫਸਰਾਂ/ਕਰਮਚਾਰੀਆਂ ਦੀਆਂ ਸਭ ਛੁੱਟੀਆਂ ਰੱਦ ਕਰਨ ਦੇ ਨਿਰਦੇਸ਼

ਉਨ੍ਹਾਂ ਦੱਸਿਆ ਕਿ ਬਰਾਮਦ ਕੀਤਾ ਗਿਆ ਬੱਚੇ ਦਾ ਸਿਰ ਜਾਂਚ ਲਈ ਫੋਰੈਂਸਿਕ ਟੀਮ ਨੂੰ ਸੌਂਪ ਦਿੱਤਾ ਗਿਆ ਹੈ।ਰਾਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਵਿਸ਼ਾਲ ਚੋਪੜਾ ਦੀ ਮੁੱਢਲੀ ਰਿਪੋਰਟ ਮੁਤਾਬਕ ਹਾਲ ਹੀ ਵਿੱਚ ਜਨਮੇ ਸਾਰੇ ਬੱਚੇ ਵਾਰਡਾਂ ਵਿੱਚ ਮੌਜੂਦ ਹਨ ਅਤੇ ਹਸਪਤਾਲ ਵਿੱਚੋਂ ਕੋਈ ਵੀ ਨਵਜੰਮਿਆ ਬੱਚਾ ਗਾਇਬ ਨਹੀਂ ਹੈ।ਉਨ੍ਹਾਂ ਅੱਗੇ ਦੱਸਿਆ ਕਿ ਹਾਲ ਹੀ ਵਿੱਚ ਹਸਪਤਾਲ ਵਿੱਚ ਤਿੰਨ ਬੱਚਿਆਂ ਦੀ ਮੌਤਾਂ ਰਿਪੋਰਟ ਕੀਤੀਆਂ ਗਈਆਂ ਸਨ, ਜਿਨ੍ਹਾਂ ਦੀਆਂ ਲਾਸ਼ਾਂ ਸਾਰੀਆਂ ਜ਼ਰੂਰੀ ਦਸਤਾਵੇਜ਼ੀ ਕਾਰਵਾਈਆਂ, ਦਸਤਖਤਾਂ ਦੇ ਰਿਕਾਰਡ ਸਮੇਤ, ਪੂਰੀਆਂ ਕਰਨ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀਆਂ ਗਈਆਂ ਸਨ।

ਇਹ ਵੀ ਪੜ੍ਹੋ  ਡੀਸੀ ਰਾਜੇਸ਼ ਧੀਮਾਨ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ,ਸਰਬਤ ਦੇ ਭਲੇ ਲਈ ਕੀਤੀ ਅਰਦਾਸ

ਡਾ. ਚੋਪੜਾ ਨੇ ਕਿਹਾ ਕਿ ਸ਼ੁਰੂਆਤੀ ਤੌਰ ‘ਤੇ ਇਹ ਘਟਨਾ ਹਸਪਤਾਲ ਦੇ ਅੰਦਰ ਵਾਪਰੀ ਨਹੀਂ ਜਾਪਦੀ ਅਤੇ ਪਹਿਲੀ ਨਜ਼ਰੇ ਦੇਖਣ ਤੋਂ ਇੰਜ ਲਗਦਾ ਹੈ ਕਿ ਕਿਸੇ ਨੇ ਬਾਹਰੋਂ ਬੱਚੇ ਦੇ ਅਵਸ਼ੇਸ਼ ਹਸਪਤਾਲ ਵਿੱਚ ਸੁੱਟੇ ਹੋ ਸਕਦੇ ਹਨ।ਜ਼ਿਕਰਯੋਗ ਹੈ ਕਿ ਹਸਪਤਾਲ ਦੇ ਅਧਿਕਾਰੀਆਂ ਵੱਲੋਂ ਇਸ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਮਾਮਲੇ ਦੇ ਤੱਥਾਂ ਦਾ ਪਤਾ ਲਗਾਉਣ ਲਈ ਘਟਨਾ ਦੀ ਵਿਆਪਕ ਜਾਂਚ ਚੱਲ ਰਹੀ ਹੈ।ਸਿਹਤ ਮੰਤਰੀ ਨੇ ਭਰੋਸਾ ਦਿੱਤਾ ਕਿ ਰਾਜ ਸਰਕਾਰ ਇਸ ਮਾਮਲੇ ਨੂੰ ਪੂਰੀ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਇਹ ਯਕੀਨੀ ਬਣਾਏਗੀ ਕਿ ਕੇਸ ਦੀ ਜਾਂਚ ਪੂਰੀ ਬਾਰੀਕੀ ਨਾਲ ਹੋਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਉੱਘੇ ਅਕਾਲੀ ਆਗੂ ਸ: ਦਾਨ ਸਿੰਘ ਜੱਸੀ ਦਾ ਹੋਇਆ ਦੇਹਾਂਤ, ਭੋਗ 2 ਸਤੰਬਰ ਨੂੰ

0

Bathinda News: ਇਲਾਕੇ ਦੇ ਨਾਮਵਰ ਟਕਸਾਲੀ ਅਕਾਲੀ ਆਗੂ ਅਤੇ ਪਿੰਡ ਜੱਸੀ ਪੌ ਵਾਲੀ ਦੇ ਸਾਬਕਾ ਸਰਪੰਚ ਸ: ਦਾਨ ਸਿੰਘ ਜੱਸੀ(81 ਸਾਲ) ਨਮਿੱਤ ਸ਼ਰਧਾਂਜਲੀ ਸਮਾਗਮ ਅਤੇ ਅੰਤਿਮ ਅਰਦਾਸ 2 ਸਤੰਬਰ 2025 ਨੂੰ ਡੱਬਵਾਲੀ ਰੋਡ ਸਥਿਤ ਪ੍ਰੈਗਮਾ ਹਸਪਤਾਲ ਦੇ ਵਿੱਚ ਹੋਵੇਗਾ। ਲੰਘੀ 23 ਅਗਸਤ ਨੂੰ ਅਚਾਨਕ ਉਨ੍ਹਾਂ ਦਾ ਦੇਹਾਂਤ ਹੋ ਗਿਆ ਸੀ। ਉਹ ਆਪਣੇ ਪਿੱਛੇ ਪਤਨੀ ਸਿਮਰਜੀਤ ਕੌਰ, ਦੋ ਪੁੱਤਰ ਤੇ ਨੂੰਹਾਂ (ਡਾ ਗੁਰਸੇਵਕ ਸਿੰਘ ਗਿੱਲ-ਡਾ ਸਵਰਨਜੀਤ ਕੌਰ ਗਿੱਲ ਪ੍ਰੈਗਮਾ ਹਸਪਤਾਲ ਅਤੇ ਹੈਰੀ ਗਿੱਲ-ਅੰਮਿ੍ਤ ਕੌਰ ਗਿੱਲ) ਤੋਂ ਇਲਾਵਾ ਪੁੱਤਰੀ ਤੇ ਜਵਾਈ (ਡਾ ਇੰਦਰਜੀਤ ਕੌਰ-ਡਾ ਰਮਨਦੀਪ ਸਿੰਘ) ਸਹਿਤ ਪੋਤਰੇ -ਪੋਤਰੀਆਂ ਤੇ ਦੋਹਤੇ-ਦੋਹਤੀ ਨੂੰ ਛੱਡ ਗਏ ਹਨ। ਦੱਸਣਾ ਬਣਦਾ ਹੈ ਕਿ ਬੀਏ,ਬੀਐੱਡ ਪਾਸ ਸੀ: ਦਾਨ ਸਿੰਘ ਜੱਸੀ ਨੇ ਆਪਣੀ ਮਿਹਨਤ, ਦਿਆਨਤਦਾਰੀ ਅਤੇ ਇਮਾਨਦਾਰੀ ਦੇ ਨਾਲ ਇਲਾਕੇ ਵਿੱਚ ਨਾਮ ਕਮਾਇਆ। ਉਨਾਂ ਨੂੰ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦਾ ਨਜ਼ਦੀਕੀ ਸਾਥੀ ਮੰਨਿਆ ਜਾਂਦਾ ਸੀ, ਜਿੰਨਾਂ ਅਕਾਲੀ ਦਲ ਲਈ ਜੇਲ੍ਹਾਂ ਵੀ ਕੱਟੀਆਂ

ਡਾ. ਭਾਰਤ ਭੂਸ਼ਣ ਨੇ ਬਲਾਕ ਖੇਤੀਬਾੜੀ ਅਫਸਰ ਰਾਮਪੁਰਾ ਦਾ ਚਾਰਜ ਸੰਭਾਲਿਆ

0

Bathinda News:ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਅੱਜ ਮਿਤੀ 26—08—2025 ਨੂੰ ਡਾ. ਭਾਰਤ ਭੂਸ਼ਣ ਨੇ ਸਹਾਇਕ ਕਪਾਹ ਵਿਸਥਾਰ ਅਫਸਰ—ਕਮ—ਖੇਤੀਬਾੜੀ ਅਫਸਰ, ਰਾਮਪੁਰਾ ਦਾ ਚਾਰਜ ਸਾਂਭ ਲਿਆ ਹੈ। ਇਸ ਮੌਕੇ ਡਾ. ਭਾਰਤ ਭੂਸ਼ਣ ਨੇ ਕਿਹਾ ਕਿ ਉਹ ਇਸ ਅਹੁਦੇ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਹਨਾਂ ਦੀ ਜੁਆਇਨਿੰਗ ਸਮੇਂ ਬਲਾਕ ਰਾਮਪੁਰਾ ਦੇ ਸਮੂਹ ਸਟਾਫ ਨੇ ਉਹਨਾਂ ਦਾ ਜੀ ਆਇਆ ਕੀਤਾ। ਉਹਨਾਂ ਬਲਾਕ ਰਾਮਪੁਰਾ ਦੇ ਸਮੂਹ ਸਟਾਫ ਨੂੰ ਕਿਸਾਨ ਹਿੱਤ ਵਿੱਚ ਤਨਦੇਹੀ ਨਾਲ ਚੱਲ ਰਹੀਆਂ ਸਾਉਣੀ ਮੱਕੀ ਅਤੇ ਨਰਮੇ ਦੀਆਂ ਗਤੀਵਿਧੀਆਂ ਨੂੰ ਸਮੇਂ ਸਿਰ ਪੂਰਾ ਕਰਨ ਦੀ ਹਦਾਇਤ ਕੀਤੀ ਜਿਸ ਨਾਲ ਪੰਜਾਬ ਸਰਕਾਰ ਦਾ ਝੋਨੇ ਦੇ ਬਦਲ ਵਿੱਚ ਫਸਲੀ ਵਿਭਿੰਨਤਾ ਦਾ ਉਦੇਸ਼ ਪੂਰਾ ਹੋ ਸਕੇ।

ਇਹ ਵੀ ਪੜ੍ਹੋ  ਉੱਘੇ ਅਕਾਲੀ ਆਗੂ ਸ: ਦਾਨ ਸਿੰਘ ਜੱਸੀ ਦਾ ਹੋਇਆ ਦੇਹਾਂਤ, ਭੋਗ 2 ਸਤੰਬਰ ਨੂੰ

ਇਸ ਮੌਕੇ ਪੈਸਟੀਸਾਈਡ ਐਸੋਸੀਏਸ਼ਨ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਉਹਨਾਂ ਖੇਤੀ ਇੰਨਪੁਟ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੰਮ ਕਰਨ ਅਤੇ ਆਪਣਾ ਰਿਕਾਰਡ ਮੁਕੰਮਲ ਰੱਖਣ। ਕਿਸਾਨਾਂ ਨੂੰ ਮਿਆਰੀ ਬੀਜ, ਖਾਦ ਅਤੇ ਪੈਸਟੀਸਾਈਡ ਮੁਹੱਈਆ ਕਰਵਾਏ ਜਾਣ। ਅਖੀਰ ਵਿੱਚ ਡਾ. ਭਾਰਤ ਭੂਸ਼ਣ ਨੇ ਕਿਹਾ ਕਿ ਉਹ ਕਿਸਾਨਾਂ ਅਤੇ ਡੀਲਰਾਂ ਦੀ ਬਿਹਤਰੀ ਲਈ ਹਰ ਸੰਭਵ ਕੋਸ਼ਿਸ਼ ਕਰਨਗੇ। ਇਸ ਮੌਕੇ ੲ.ੇਡੀ.ਓ ਜਗਪਾਲ ਸਿੰਘ, ਮਨਦੀਪ ਸਿੰਘ, ਏ.ਐਸ.ਆਈ ਰਮਨਦੀਪ ਸਿੰਘ, ਅਰੁਣਦੀਪ ਸਿੰਘ, ਦਿਸ਼ਾ, ਅਮਨਦੀਪ ਕੌਰ, ਦਿਸ਼ਾ, ਬੀ.ਟੀ.ਐਮ ਕੰਵਲਜੀਤ ਸਿੰਘ ਅਤੇ ਏ.ਟੀ.ਐਮ ਸੈਫ, ਮਨਪ੍ਰੀਤ ਸਿੰਘ, ਸ਼੍ਰੀ ਅੰਮ੍ਰਿਤਪਾਲ ਸਿੰਘ, ਜਸਪਾਲ ਕੌਰ, ਹਰਪ੍ਰੀਤ ਕੌਰ ਅਤੇ ਲਵਪ੍ਰੀਤ ਕੌਰ ਅਤੇ ਪੈਸਟੀਸਾਈਡ ਡੀਲਰ ਚੰਦ ਸਿੰਘ, ਟੈਨੀ ਗਰਗ, ਰਿੰਕਾ, ਸੁਰੇਸ਼ ਕੁਮਾਰ ਆਦਿ ਹਾਜਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਉੱਘੇ ਅਕਾਲੀ ਆਗੂ ਸ: ਦਾਨ ਸਿੰਘ ਜੱਸੀ ਦਾ ਹੋਇਆ ਦੇਹਾਂਤ, ਭੋਗ 2 ਸਤੰਬਰ ਨੂੰ

0

Bathinda News: ਇਲਾਕੇ ਦੇ ਨਾਮਵਰ ਟਕਸਾਲੀ ਅਕਾਲੀ ਆਗੂ ਅਤੇ ਪਿੰਡ ਜੱਸੀ ਪੌ ਵਾਲੀ ਦੇ ਸਾਬਕਾ ਸਰਪੰਚ ਸ: ਦਾਨ ਸਿੰਘ ਜੱਸੀ(81 ਸਾਲ) ਨਮਿੱਤ ਸ਼ਰਧਾਂਜਲੀ ਸਮਾਗਮ ਅਤੇ ਅੰਤਿਮ ਅਰਦਾਸ 2 ਸਤੰਬਰ 2025 ਨੂੰ ਡੱਬਵਾਲੀ ਰੋਡ ਸਥਿਤ ਪ੍ਰੈਗਮਾ ਹਸਪਤਾਲ ਦੇ ਵਿੱਚ ਹੋਵੇਗਾ। ਲੰਘੀ 23 ਅਗਸਤ ਨੂੰ ਅਚਾਨਕ ਉਨ੍ਹਾਂ ਦਾ ਦੇਹਾਂਤ ਹੋ ਗਿਆ ਸੀ। ਉਹ ਆਪਣੇ ਪਿੱਛੇ ਪਤਨੀ ਸਿਮਰਜੀਤ ਕੌਰ, ਦੋ ਪੁੱਤਰ ਤੇ ਨੂੰਹਾਂ (ਡਾ ਗੁਰਸੇਵਕ ਸਿੰਘ ਗਿੱਲ-ਡਾ ਸਵਰਨਜੀਤ ਕੌਰ ਗਿੱਲ ਪ੍ਰੈਗਮਾ ਹਸਪਤਾਲ ਅਤੇ ਹੈਰੀ ਗਿੱਲ-ਅੰਮਿ੍ਤ ਕੌਰ ਗਿੱਲ) ਤੋਂ ਇਲਾਵਾ ਪੁੱਤਰੀ ਤੇ ਜਵਾਈ (ਡਾ ਇੰਦਰਜੀਤ ਕੌਰ-ਡਾ ਰਮਨਦੀਪ ਸਿੰਘ) ਸਹਿਤ ਪੋਤਰੇ -ਪੋਤਰੀਆਂ ਤੇ ਦੋਹਤੇ-ਦੋਹਤੀ ਨੂੰ ਛੱਡ ਗਏ ਹਨ। ਦੱਸਣਾ ਬਣਦਾ ਹੈ ਕਿ ਬੀਏ,ਬੀਐੱਡ ਪਾਸ ਸੀ: ਦਾਨ ਸਿੰਘ ਜੱਸੀ ਨੇ ਆਪਣੀ ਮਿਹਨਤ, ਦਿਆਨਤਦਾਰੀ ਅਤੇ ਇਮਾਨਦਾਰੀ ਦੇ ਨਾਲ ਇਲਾਕੇ ਵਿੱਚ ਨਾਮ ਕਮਾਇਆ। ਉਨਾਂ ਨੂੰ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦਾ ਨਜ਼ਦੀਕੀ ਸਾਥੀ ਮੰਨਿਆ ਜਾਂਦਾ ਸੀ, ਜਿੰਨਾਂ ਅਕਾਲੀ ਦਲ ਲਈ ਜੇਲ੍ਹਾਂ ਵੀ ਕੱਟੀਆਂ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਡੀਸੀ ਰਾਜੇਸ਼ ਧੀਮਾਨ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ,ਸਰਬਤ ਦੇ ਭਲੇ ਲਈ ਕੀਤੀ ਅਰਦਾਸ

0

ਤਲਵੰਡੀ ਸਾਬੋ (ਬਠਿੰਡਾ), 26 ਅਗਸਤ : ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਅੱਜ ਇੱਥੇ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਐਡੀਸ਼ਨਲ ਮੈਨੇਜਰ ਭਾਈ ਗੁਰਦੇਵ ਸਿੰਘ ਅਤੇ ਹੈਡ ਗ੍ਰੰਥੀ ਭਾਈ ਗੁਰਜੰਟ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।ਇਸ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਜਿਥੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਉਥੇ ਹੀ ਗੁਰੂ ਕੀ ਨਗਰੀ ਤਖਤ ਸ਼੍ਰੀ ਦਮਦਮਾ ਸਾਹਿਬ ਨਾਲ ਜੁੜੀ ਇਤਿਹਾਸਕ ਪ੍ਰਦਰਸ਼ਨੀ ਦੇ ਦਰਸ਼ਨ ਕੀਤੇ।

ਇਹ ਵੀ ਪੜ੍ਹੋ ਤਾਮਿਲਨਾਡੂ ਦੀ ‘ਮੁੱਖ ਮੰਤਰੀ ਬਰੇਕਫਾਸਟ ਸਕੀਮ’ ਨੂੰ ਪੰਜਾਬ ਵਿੱਚ ਲਾਗੂ ਕਰਨ ਦੀ ਸੰਭਾਵਨਾ ਲੱਭਾਂਗੇ: ਮੁੱਖ ਮੰਤਰੀ ਭਗਵੰਤ ਮਾਨ

ਇਸ ਮੌਕੇ ਉਨ੍ਹਾਂ ਗੁਰੂਦੁਆਰਾ ਸਾਹਿਬ ਦੇ ਸਮੁੱਚੇ ਇਤਿਹਾਸ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੂੰ ਐਡੀਸ਼ਨਲ ਮੈਨੇਜਰ ਭਾਈ ਗੁਰਦੇਵ ਸਿੰਘ ਅਤੇ ਹੈਡ ਗ੍ਰੰਥੀ ਭਾਈ ਗੁਰਜੰਟ ਸਿੰਘ ਵੱਲੋਂ ਸਿਰੋਪਾਓ ਤੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਦਾ ਮਾਡਲ ਵੀ ਭੇਂਟ ਕੀਤਾ ਗਿਆ।ਇਸ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਸਿੰਘ ਸਾਹਿਬ ਜਥੇਦਾਰ ਬਾਬਾ ਟੇਕ ਸਿੰਘ ਧਨੋਲਾ ਦੀ ਰਿਹਾਇਸ਼ ਵਿਖੇ ਉਨ੍ਹਾਂ ਨਾਲ ਵਿਸ਼ੇਸ਼ ਤੌਰ ‘ਤੇ ਮੁਲਾਕਾਤ ਵੀ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1907540