Tuesday, May 19, 2026
Home Blog Page 501

ਡੀਸੀ ਰਾਜੇਸ਼ ਧੀਮਾਨ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ,ਸਰਬਤ ਦੇ ਭਲੇ ਲਈ ਕੀਤੀ ਅਰਦਾਸ

0

ਤਲਵੰਡੀ ਸਾਬੋ (ਬਠਿੰਡਾ), 26 ਅਗਸਤ : ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਅੱਜ ਇੱਥੇ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਐਡੀਸ਼ਨਲ ਮੈਨੇਜਰ ਭਾਈ ਗੁਰਦੇਵ ਸਿੰਘ ਅਤੇ ਹੈਡ ਗ੍ਰੰਥੀ ਭਾਈ ਗੁਰਜੰਟ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।ਇਸ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਜਿਥੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਉਥੇ ਹੀ ਗੁਰੂ ਕੀ ਨਗਰੀ ਤਖਤ ਸ਼੍ਰੀ ਦਮਦਮਾ ਸਾਹਿਬ ਨਾਲ ਜੁੜੀ ਇਤਿਹਾਸਕ ਪ੍ਰਦਰਸ਼ਨੀ ਦੇ ਦਰਸ਼ਨ ਕੀਤੇ।

ਇਹ ਵੀ ਪੜ੍ਹੋ ਤਾਮਿਲਨਾਡੂ ਦੀ ‘ਮੁੱਖ ਮੰਤਰੀ ਬਰੇਕਫਾਸਟ ਸਕੀਮ’ ਨੂੰ ਪੰਜਾਬ ਵਿੱਚ ਲਾਗੂ ਕਰਨ ਦੀ ਸੰਭਾਵਨਾ ਲੱਭਾਂਗੇ: ਮੁੱਖ ਮੰਤਰੀ ਭਗਵੰਤ ਮਾਨ

ਇਸ ਮੌਕੇ ਉਨ੍ਹਾਂ ਗੁਰੂਦੁਆਰਾ ਸਾਹਿਬ ਦੇ ਸਮੁੱਚੇ ਇਤਿਹਾਸ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੂੰ ਐਡੀਸ਼ਨਲ ਮੈਨੇਜਰ ਭਾਈ ਗੁਰਦੇਵ ਸਿੰਘ ਅਤੇ ਹੈਡ ਗ੍ਰੰਥੀ ਭਾਈ ਗੁਰਜੰਟ ਸਿੰਘ ਵੱਲੋਂ ਸਿਰੋਪਾਓ ਤੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਦਾ ਮਾਡਲ ਵੀ ਭੇਂਟ ਕੀਤਾ ਗਿਆ।ਇਸ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਸਿੰਘ ਸਾਹਿਬ ਜਥੇਦਾਰ ਬਾਬਾ ਟੇਕ ਸਿੰਘ ਧਨੋਲਾ ਦੀ ਰਿਹਾਇਸ਼ ਵਿਖੇ ਉਨ੍ਹਾਂ ਨਾਲ ਵਿਸ਼ੇਸ਼ ਤੌਰ ‘ਤੇ ਮੁਲਾਕਾਤ ਵੀ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਾਰੇ ਅਫਸਰਾਂ/ਕਰਮਚਾਰੀਆਂ ਦੀਆਂ ਸਭ ਛੁੱਟੀਆਂ ਰੱਦ ਕਰਨ ਦੇ ਨਿਰਦੇਸ਼

👉ਬਰਿੰਦਰ ਕੁਮਾਰ ਗੋਇਲ ਅਤੇ ਲਾਲ ਚੰਦ ਕਟਾਰੂਚੱਕ ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮਿਲੇ
ਪਠਾਨਕੋਟ/ਗੁਰਦਾਸਪੁਰ, 26 ਅਗਸਤ:ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਬਚਾਅ ਅਤੇ ਰਾਹਤ ਕਾਰਜ ਜੰਗੀ ਪੱਧਰ ਉਤੇ ਜਾਰੀ ਰੱਖਣ ਲਈ ਸਥਾਨਕ ਪ੍ਰਸ਼ਾਸਨ ਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ 24×7 ਜ਼ਮੀਨੀ ਪੱਧਰ ਉਤੇ ਡਟਣ ਦੇ ਆਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਸਮੂਹ ਅਫਸਰਾਂ/ਕਰਮਚਾਰੀਆਂ ਦੀਆਂ ਸਭ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ।ਇਹ ਖੁਲਾਸਾ ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਮੌਕੇ ਕੀਤਾ ਗਿਆ। ਅੱਜ ਮੰਤਰੀਆਂ ਵੱਲੋਂ ਪਠਾਨਕੋਟ ਤੇ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ।ਦੱਸ ਦੇਈਏ ਕਿ ਪਿਛਲੇ ਦੋ-ਤਿੰਨ ਦਿਨਾਂ ਤੋਂ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਉਪਰ ਤੱਕ ਭਰ ਚੁੱਕੇ ਰਣਜੀਤ ਸਾਗਰ ਡੈਮ ਵਿੱਚੋਂ ਪਾਣੀ ਛੱਡਣ ਕਾਰਨ ਰਾਵੀ ਦਰਿਆ ‘ਚ ਪਾਣੀ ਦਾ ਪੱਧਰ ਵੱਧ ਗਿਆ ਹੈ। ਇਸ ਤੋਂ ਇਲਾਵਾ ਉੱਝ ਅਤੇ ਜਲਾਲੀਆ ਨਾਲਿਆਂ ਦਾ ਪਾਣੀ ਵੀ ਊਫਾਨ ‘ਤੇ ਹੈ ਜਿਸ ਕਾਰਨ ਨਰੋਟ ਜੈਮਲ ਸਿੰਘ ਅਤੇ ਬਮਿਆਲ ਬਲਾਕ ਦੇ ਜ਼ਿਆਦਾਤਰ ਪਿੰਡ ਪਾਣੀ ਦੀ ਮਾਰ ਹੇਠ ਆ ਗਏ ਹਨ। ਕੈਬਨਿਟ ਮੰਤਰੀਆਂ ਨੇ ਅੱਜ ਪਠਾਨਕੋਟ ਦੇ ਇਨ੍ਹਾਂ ਖੇਤਰਾਂ ਅੰਦਰ ਪਹੁੰਚ ਕੇ ਜਾਇਜ਼ਾ ਲਿਆ।ਇਸ ਦੌਰਾਨ ਸ੍ਰੀ ਗੋਇਲ ਨੇ ਦੱਸਿਆ ਕਿ ਭਾਰੀ ਬਾਰਿਸ਼ ਕਾਰਨ ਡੈਮਾਂ ਅੰਦਰ ਪਾਣੀ ਦਾ ਪੱਧਰ ਵੱਧ ਗਿਆ ਹੈ। ਉਨ੍ਹਾਂ ਦੱਸਿਆ ਕਿ ਰਣਜੀਤ ਸਾਗਰ ਡੈਮ ਅੰਦਰ ਇਸ ਸਮੇਂ 527 ਮੀਟਰ ਤੋਂ ਜ਼ਿਆਦਾ ਪਾਣੀ ਦਾ ਪੱਧਰ ਹੈ। ਉਨ੍ਹਾਂ ਦੱਸਿਆ ਕਿ ਉਪਰਲੇ ਇਲਾਕਿਆਂ ਵਿੱਚ ਪੈ ਰਹੀ ਤੇਜ਼ ਬਾਰਿਸ਼ ਕਾਰਨ ਅੱਜ ਰਣਜੀਤ ਸਾਗਰ ਡੈਮ ਤੋਂ ਕਰੀਬ ਇੱਕ ਲੱਖ ਦਸ ਹਜ਼ਾਰ ਕਿਊਸਿਕ ਪਾਣੀ ਛੱਡਿਆ ਗਿਆ ਅਤੇ ਪਾਣੀ ਦੇ ਤੇਜ਼ ਵਹਾਅ ਕਰਕੇ ਪਿੰਡ ਮਾਖਣਪੁਰ, ਪੋਲਾ, ਤਾਸ ਅਤੇ ਬਹਾਦਰਪੁਰ ਆਦਿ ਵਿਖੇ ਰਾਵੀ ਕੰਢਿਆਂ ਦੇ ਬਰਾਬਰ ਚਲ ਰਹੀ ਹੈ।

ਇਹ ਵੀ ਪੜ੍ਹੋ ਝੋਨੇ ਦਾ ਖਰੀਦ ਸੀਜ਼ਨ: ਪੰਜਾਬ ਸਰਕਾਰ ਨਮੀ ਦੇ ਮਾਪ ਨੂੰ ਸਟੈਂਡਰਡਾਈਜ਼ ਕਰਨ ਲਈ ਮੰਡੀਆਂ ਵਿੱਚ ਪੀਏਯੂ ਦੁਆਰਾ ਕੈਲੀਬਰੇਟਿਡ ਨਮੀ ਮੀਟਰ ਲਾਏਗੀ

ਉਨ੍ਹਾਂ ਦੱਸਿਆ ਕਿ ਪਠਾਨਕੋਟ ਦੇ ਪਿੰਡ ਤਾਸ ਵਿਖੇ ਇੱਕ ਪਰਿਵਾਰ ਦੇ 7 ਮੈਂਬਰ ਪਾਣੀ ਵਿੱਚ ਘਿਰੇ ਹੋਏ ਹਨ, ਜਿਨ੍ਹਾਂ ਦੇ ਬਚਾਅ ਲਈ ਕਾਰਵਾਈ ਜੰਗੀ ਪੱਧਰ ‘ਤੇ ਜਾਰੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਪਿੰਡ ਤਾਰਾਗੜ੍ਹ ਅਤੇ ਨਰੋਟ ਜੈਮਲ ਸਿੰਘ ਦੇ ਸਕੂਲਾਂ ਅੰਦਰ ਲੰਗਰ ਦੀ ਵਿਵਸਥਾ ਕੀਤੀ ਗਈ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਪਠਾਨਕੋਟ ਦੇ ਵਿਚ ਕੀੜੀ ਖੁਰਦ, ਕਥਲੌਰ, ਤਾਰਾਗੜ੍ਹ, ਨਰੋਟ ਜੈਮਲ ਸਿੰਘ, ਖੜਖੜਾ ਠੂਠੋਵਾਲ, ਖੋਜਕੀ ਚੱਕ, ਬਮਿਆਲ, ਨੰਗਲ, ਪਠਾਨਕੋਟ, ਬਨੀ ਲੋਧੀ ਅਤੇ ਫਿਰੋਜਪੁਰ ਕਲਾਂ ਵਿਖੇ ਬਚਾਅ ਸੈਂਟਰ ਸਥਾਪਿਤ ਕੀਤੇ ਗਏ ਹਨ।ਕੈਬਨਿਟ ਮੰਤਰੀਆਂ ਨੇ ਕਿਹਾ ਕਿ ਇਸ ਸਮੇਂ ਸਰਕਾਰ ਦੀ ਪਹਿਲ ਜਾਨ-ਮਾਲ ਦੀ ਰਾਖੀ, ਨੁਕਸਾਨ ਨੂੰ ਘੱਟ ਕਰਨਾ ਅਤੇ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮੱਗਰੀ ਪਹੁੰਚਾਉਣਾ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਸੁਰੱਖਿਅਤ ਸਥਾਨਾਂ ‘ਤੇ ਲਿਜਾਣ ਲਈ ਹੈਲੀਕਾਪਟਰ ਦੀ ਸਹਾਇਤਾ ਵੀ ਲਈ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਝੂਠੀਆਂ ਅਫਵਾਹਾਂ ‘ਤੇ ਵਿਸ਼ਵਾਸ ਨਾ ਕਰਨ ਅਤੇ ਨਦੀਆਂ-ਨਾਲਿਆਂ ਦੇ ਕਿਨਾਰਿਆਂ ‘ਤੇ ਜਾਣ ਤੋਂ ਬਚਿਆ ਜਾਵੇ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਖ਼ੁਦ ਰਾਹਤ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਹਿਲਾਂ ਹੀ ਸੂਬੇ ਵਿੱਚ ਹੜ੍ਹਾਂ ਕਾਰਨ ਲੋਕਾਂ ਨੂੰ ਹੋਏ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਲਈ ਢੁਕਵਾਂ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਜਾ ਚੁੱਕਾ ਹੈ ਅਤੇ ਸਭ ਤੋਂ ਪਹਿਲਾਂ ਸਰਕਾਰ ਵੱਲੋਂ ਜੰਗੀ ਪੱਧਰ ‘ਤੇ ਰਾਹਤ ਤੇ ਬਚਾਅ ਕਾਰਜ ਚਲਾਏ ਜਾ ਰਹੇ ਹਨ ਅਤੇ ਇਸ ਤੋਂ ਬਾਅਦ ਵਿਸ਼ੇਸ਼ ਗਿਰਦਾਵਰੀ ਕਰਕੇ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਪਾਣੀ ਦੀ ਮਾਰ ਕਾਰਨ ਨੁਕਸਾਨੀਆਂ ਫਸਲਾਂ ਦਾ ਮੁਆਵਜ਼ਾ ਦੇਣ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ ਤਾਮਿਲਨਾਡੂ ਦੀ ‘ਮੁੱਖ ਮੰਤਰੀ ਬਰੇਕਫਾਸਟ ਸਕੀਮ’ ਨੂੰ ਪੰਜਾਬ ਵਿੱਚ ਲਾਗੂ ਕਰਨ ਦੀ ਸੰਭਾਵਨਾ ਲੱਭਾਂਗੇ: ਮੁੱਖ ਮੰਤਰੀ ਭਗਵੰਤ ਮਾਨ

ਗੁਰਦਾਸਪੁਰ: ਇਸ ਪਿੱਛੋਂ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਰਾਵੀ ਦਰਿਆ ਕੰਢੇ ਵਸੇ ਪਿੰਡਾਂ ਦਾ ਦੌਰਾ ਕੀਤਾ। ਪਿੰਡ ਬਾਹਮਣੀ ਤੋਂ ਢਾਈ ਕਿਲੋਮੀਟਰ ਦੂਰ ਪਿੰਡ ਝਬਕਰਾ ਵਿਖੇ ਉਹ ਟਰੈਕਟਰ ‘ਤੇ ਪਹੁੰਚੇ ਅਤੇ ਲੋਕਾਂ ਨਾਲ ਗੱਲਬਾਤ ਕੀਤੀ। ਇਥੇ ਉਨ੍ਹਾਂ ਲੋਕਾਂ ਨੂੰ ਰਾਸ਼ਨ ਵੀ ਵੰਡਿਆ।ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਏ ਜਾ ਰਹੇ ਰਾਹਤ ਅਤੇ ਬਚਾਅ ਕਾਰਜਾਂ ਦਾ ਜਾਇਜ਼ਾ ਲੈਣ ਉਪਰੰਤ ਉਨ੍ਹਾਂ ਕਿਹਾ ਕਿ ਲੋਕਾਂ ਦੀ ਜਾਨ-ਮਾਲ ਦੀ ਰਾਖੀ ‘ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਹੜ੍ਹ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਮੈਦਾਨੀ ਅਤੇ ਪਹਾੜੀ ਇਲਾਕਿਆਂ ਵਿੱਚ ਲਗਾਤਾਰ ਪੈ ਰਹੇ ਮੀਂਹ ਕਾਰਨ ਸਾਰੇ ਡੈਮ ਭਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਰਣਜੀਤ ਸਿੰਘ ਸਾਗਰ ਡੈਮ ਅਤੇ ਉੱਝ ਦਰਿਆ ਵਿੱਚੋਂ ਆ ਰਹੇ ਪਾਣੀ ਨਾਲ ਕਈ ਥਾਵਾਂ ਤੋਂ ਰਾਵੀ ਦਰਿਆ ਦੇ ਧੁੱਸੀ ਬੰਨ੍ਹ ਨੂੰ ਵੀ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਦੀ ਦੀਨਾਨਗਰ ਤਹਿਸੀਲ ਦੇ ਰਾਵੀ ਦਰਿਆ ਨਾਲ ਲੱਗਦੇ ਕਰੀਬ 15 ਪਿੰਡ ਹੜ੍ਹ ਦੀ ਮਾਰ ਹੇਠ ਆ ਗਏ ਹਨ, ਜਿੱਥੇ ਸਵੇਰ ਤੋਂ ਹੀ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਬੀ.ਐਸ.ਐਫ., ਭਾਰਤੀ ਫ਼ੌਜ ਐਸ.ਡੀ.ਆਰ.ਐਫ਼. ਅਤੇ ਐਨ.ਡੀ.ਆਰ.ਐੱਫ਼ ਦੀਆਂ ਟੀਮਾਂ ਨਾਲ ਬਚਾਅ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ।

ਇਹ ਵੀ ਪੜ੍ਹੋ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼; 5 ਗਲੌਕ ਪਿਸਤੌਲਾਂ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਉਨ੍ਹਾਂ ਦੱਸਿਆ ਕਿ ਇਨ੍ਹਾਂ ਟੀਮਾਂ ਵੱਲੋਂ ਪਿੰਡ ਜੱਗੋਚੱਕ ਟਾਂਡਾ ਤੋਂ 70 ਦੇ ਕਰੀਬ ਵਿਅਕਤੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ। ਉਨ੍ਹਾਂ ਕਿਹਾ ਕਿ ਰਾਹਤ ਤੇ ਬਚਾਅ ਕਾਰਜ ਲਗਾਤਾਰ ਜਾਰੀ ਹਨ। ਉਨ੍ਹਾਂ ਕਿਹਾ ਮਕੌੜਾ ਪੱਤਣ ਦੇ ਰਾਵੀ ਦਰਿਆ ਤੋਂ ਪਾਰ ਪਿੰਡਾਂ ਦੇ ਵਸਨੀਕਾਂ ਨਾਲ ਵੀ ਸਰਕਾਰ ਦਾ ਸੰਪਰਕ ਕਾਇਮ ਹੈ ਅਤੇ ਉਨ੍ਹਾਂ ਨੂੰ ਵੀ ਹਰ ਸੰਭਵ ਸਹਾਇਤਾ ਪਹੁੰਚਾਈ ਜਾਵੇਗੀ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਰਾਵੀ ਦਰਿਆ ਦੀ ਮਾਰ ਵਿੱਚ ਆਏ ਪਿੰਡਾਂ ਦੇ ਵਸਨੀਕਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਮਰਾੜਾ, ਬਾਹਮਣੀ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਗਾਹਲੜੀ ਅਤੇ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਵਿਖੇ ਰਾਹਤ ਕੈਂਪ ਸਥਾਪਿਤ ਕੀਤੇ ਗਏ ਹਨ ਜਿੱਥੇ ਲੋਕਾਂ ਦੇ ਰਹਿਣ ਤੇ ਖਾਣ-ਪੀਣ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਜੇ ਪਹਾੜਾਂ ਵਿੱਚੋਂ ਹੋਰ ਪਾਣੀ ਆ ਰਿਹਾ ਹੈ ਜਿਸ ਕਾਰਨ ਪਾਣੀ ਦਾ ਪੱਧਰ ਹੋਰ ਵੱਧ ਸਕਦਾ ਹੈ। ਉਨ੍ਹਾਂ ਦਰਿਆਵਾਂ ਕੰਢੇ ਰਹਿੰਦੀ ਆਬਾਦੀ ਨੂੰ ਚੌਕਸ ਕੀਤਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਵਿਸ਼ੇਸ਼ ਚੌਕਸੀ ਰੱਖਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਝੋਨੇ ਦਾ ਖਰੀਦ ਸੀਜ਼ਨ: ਪੰਜਾਬ ਸਰਕਾਰ ਨਮੀ ਦੇ ਮਾਪ ਨੂੰ ਸਟੈਂਡਰਡਾਈਜ਼ ਕਰਨ ਲਈ ਮੰਡੀਆਂ ਵਿੱਚ ਪੀਏਯੂ ਦੁਆਰਾ ਕੈਲੀਬਰੇਟਿਡ ਨਮੀ ਮੀਟਰ ਲਾਏਗੀ

0

👉ਕੈਬਨਿਟ ਮੰਤਰੀਆਂ ਨੇ ਅਨਾਜ ਮੰਡੀਆਂ ਵਿੱਚ ਸੁਚਾਰੂ ਖਰੀਦ ਕਾਰਜਾਂ ਲਈ ਸਾਰੇ ਜ਼ਰੂਰੀ ਪ੍ਰਬੰਧਾਂ ਦਾ ਭਰੋਸਾ ਦਿੱਤਾ
Chandigarh News: ਸਾਉਣੀ ਖਰੀਦ ਸੀਜ਼ਨ ਤੋਂ ਪਹਿਲਾਂ ਝੋਨੇ ਦੇ ਸੁਚਾਰੂ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਾਲੇ ਮੰਤਰੀ ਸਮੂਹ (ਜੀਓਐਮਜ਼) ਨੇ ਅੱਜ ਫੈਡਰੇਸ਼ਨ ਆਫ਼ ਆੜਤੀਆ ਐਸੋਸੀਏਸ਼ਨ, ਪੰਜਾਬ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਅਤੇ ਚਿੰਤਾਵਾਂ ਨੂੰ ਦੂਰ ਕਰਨ ਦਾ ਭਰੋਸਾ ਦਿੱਤਾ।ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆੜ੍ਹਤੀਆ ਐਸੋਸੀਏਸ਼ਨ, ਜਿਸਦੀ ਅਗਵਾਈ ਐਸੋਸੀਏਸ਼ਨ ਦੇ ਪ੍ਰਧਾਨ ਵਿਜੇ ਕਾਲੜਾ ਕਰ ਰਹੇ ਸਨ, ਨਾਲ ਉਸਾਰੂ ਵਿਚਾਰ-ਵਟਾਂਦਰਾ ਕੀਤਾ।

ਇਹ ਵੀ ਪੜ੍ਹੋ ਤਾਮਿਲਨਾਡੂ ਦੀ ‘ਮੁੱਖ ਮੰਤਰੀ ਬਰੇਕਫਾਸਟ ਸਕੀਮ’ ਨੂੰ ਪੰਜਾਬ ਵਿੱਚ ਲਾਗੂ ਕਰਨ ਦੀ ਸੰਭਾਵਨਾ ਲੱਭਾਂਗੇ: ਮੁੱਖ ਮੰਤਰੀ ਭਗਵੰਤ ਮਾਨ

ਕੈਬਨਿਟ ਮੰਤਰੀਆਂ ਨੇ ਐਸੋਸੀਏਸ਼ਨ ਦੀਆਂ ਮੰਗਾਂ ਅਤੇ ਚਿੰਤਾਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਦੇ ਸਾਰੇ ਜਾਇਜ਼ ਮੁੱਦਿਆਂ ਦੇ ਹੱਲ ਦਾ ਭਰੋਸਾ ਦਿੱਤਾ।ਐਸੋਸੀਏਸ਼ਨ ਦੀ ਮੁੱਖ ਮੰਗ ਨੂੰ ਸੰਬੋਧਨ ਕਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਨਮੀ ਦੇ ਮਾਪ ਨੂੰ ਸਟੈਂਡਰਡਾਈਜ਼ ਕਰਨ ਲਈ ਸਾਰੀਆਂ ਅਨਾਜ ਮੰਡੀਆਂ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਦੁਆਰਾ ਕੈਲੀਬਰੇਟ ਕੀਤੇ ਨਮੀ ਮੀਟਰ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਉਦੇਸ਼ ਨਮੀ ਦੀ ਮਾਤਰਾ ਦੇ ਮੁਲਾਂਕਣ ਵਿੱਚ ਇਕਸਾਰਤਾ ਅਤੇ ਸਟੀਕਤਾ ਲਿਆਉਣਾ ਹੈ।

ਇਹ ਵੀ ਪੜ੍ਹੋ ਪਾਣੀ ਦਾ ਵਹਾਅ ਵੱਧਣ ਦੇ ਖਤਰੇ ਮੱਦੇਨਜਰ ਲੋਕਾਂ ਨੂੰ ਸੁਰੱਖਿਅਤ ਥਾਂਵਾਂ ਤੇ ਆਉਣ ਦੀ ਅਪੀਲ

ਐਸੋਸੀਏਸ਼ਨ ਨੇ ਫ਼ਸਲ ਦੀ ਵਾਢੀ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਅਤੇ ਝੋਨੇ ਦੀ ਫਸਲ ਵਿੱਚ ਨਮੀ ਦੀ ਮਾਤਰਾ ਦੇ ਪ੍ਰਬੰਧਨ ਲਈ ਕੰਬਾਈਨ ਨਾਲ ਵਾਢੀ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਨਿਰਧਾਰਤ ਕਰਨ ਦੀ ਵੀ ਬੇਨਤੀ ਕੀਤੀ।ਖਰੀਦ ਕਾਰਜਾਂ ਵਿੱਚ ਆੜ੍ਹਤੀਆਂ ਦੀ ਮਹੱਤਵਪੂਰਨ ਭੂਮਿਕਾ ਨੂੰ ਮੰਨਦਿਆਂ ਕੈਬਨਿਟ ਮੰਤਰੀਆਂ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆੜ੍ਹਤੀਆਂ ਦੀ ਭਲਾਈ ਲਈ ਵਚਨਬੱਧ ਹੈ। ਕੈਬਨਿਟ ਮੰਤਰੀਆਂ ਨੇ ਐਸੋਸੀਏਸ਼ਨ ਨੂੰ ਇਹ ਵੀ ਭਰੋਸਾ ਦਿੱਤਾ ਕਿ ਸਾਉਣੀ ਖਰੀਦ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਮੰਡੀਆਂ ਵਿੱਚ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ ਦੀ ਉਪਲਬਧਤਾ, ਸ਼ੈੱਡ, ਬਿਜਲੀ ਸਮੇਤ ਸਾਰੇ ਜ਼ਰੂਰੀ ਬੁਨਿਆਦੀ ਢਾਂਚੇ ਦੀ ਵਿਵਸਥਾ ਕੀਤੀ ਜਾਵੇਗੀ।

ਇਹ ਵੀ ਪੜ੍ਹੋ ਪੰਜਾਬ ਪੁਲਿਸ ਨੇ ਮਿੱਥ ਕੇ ਕਤਲ ਦੀ ਸੰਭਾਵੀ ਵਾਰਦਾਤ ਨੂੰ ਕੀਤਾ ਨਾਕਾਮ; ਦੋ ਨਾਬਾਲਗਾਂ ਸਮੇਤ ਚਾਰ ਕਾਬੂ, ਦੋ ਪਿਸਤੌਲ ਬਰਾਮਦ

ਇਸ ਦੌਰਾਨ, ਆੜ੍ਹਤੀਆ ਐਸੋਸੀਏਸ਼ਨ ਨੇ ਮੰਡੀ ਲੇਬਰ ਦਰਾਂ ਵਿੱਚ ਹਾਲ ਹੀ ਵਿੱਚ ਕੀਤੇ ਗਏ 10 ਫੀਸਦ ਵਾਧੇ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਫੈਸਲਾ ਮੰਡੀਆਂ ‘ਚ ਕੰਮ ਕਰਨ ਵਾਲੇ ਮਜ਼ਦੂਰਾਂ ਦੀ ਭਲਾਈ ਲਈ ਵਧੇਰੇ ਮਹੱਤਵਪੂਰਨ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਬੰਧਕੀ ਸਕੱਤਰ ਖੇਤੀਬਾੜੀ ਤੇ ਕਿਸਾਨ ਭਲਾਈ ਡਾ. ਬਸੰਤ ਗਰਗ, ਸਕੱਤਰ ਪੰਜਾਬ ਮੰਡੀ ਬੋਰਡ ਸ੍ਰੀ ਰਾਮਵੀਰ, ਐਮਡੀ ਪਨਸਪ ਸੋਨਾਲੀ ਗਿਰੀ, ਡਾਇਰੈਕਟਰ ਖੁਰਾਕ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਸਬੰਧਤ ਵਿਭਾਗਾਂ ਦੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਤਾਮਿਲਨਾਡੂ ਦੀ ‘ਮੁੱਖ ਮੰਤਰੀ ਬਰੇਕਫਾਸਟ ਸਕੀਮ’ ਨੂੰ ਪੰਜਾਬ ਵਿੱਚ ਲਾਗੂ ਕਰਨ ਦੀ ਸੰਭਾਵਨਾ ਲੱਭਾਂਗੇ: ਮੁੱਖ ਮੰਤਰੀ ਭਗਵੰਤ ਮਾਨ

👉ਐਮ.ਕੇ. ਸਟਾਲਿਨ ਦੀਆਂ ਇਤਿਹਾਸਕ ਭਲਾਈ ਸਕੀਮਾਂ ਦੀ ਕੀਤੀ ਸ਼ਲਾਘਾ
ਦੇਸ਼ ਵਾਸੀਆਂ ਨੂੰ ਗੁਮਰਾਹ ਕਰਨ ਲਈ ‘ਜੁਮਲਾਗਿਰੀ ਦੇ ਉਸਤਾਦ’ ਦੀ ਕੀਤੀ ਆਲੋਚਨਾ
Chennai News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਤਾਮਿਲਨਾਡੂ ਦੀ ‘ਮੁੱਖ ਮੰਤਰੀ ਬਰੇਕਫਾਸਟ ਸਕੀਮ’ ਨੂੰ ਪੰਜਾਬ ਵਿੱਚ ਲਾਗੂ ਕਰਨ ਦੀਆਂ ਸੰਭਾਵਨਾਵਾਂ ਤਲਾਸ਼ੀਆਂ ਜਾਣਗੀਆਂ।ਸ਼ਹਿਰੀ ਖ਼ੇਤਰਾਂ ਵਿੱਚ ਇਸ ਸਕੀਮ ਦੇ ਵਿਸਤਾਰ ਦੀ ਸ਼ੁਰੂਆਤ ਸਬੰਧੀ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਸ ਅਹਿਮ ਮੌਕੇ ਹਾਜ਼ਰੀ ਸਾਡੇ ਲਈ ਬਹੁਤ ਮਾਣ ਅਤੇ ਨਿੱਜੀ ਤੌਰ ਉੱਤੇ ਤਸੱਲੀ ਵਾਲੀ ਗੱਲ ਹੈ। ਤਾਮਿਲਨਾਡੂ ਦੇ ਸਾਬਕਾ ਮੁੱਖ ਮੰਤਰੀ ਐਮ. ਕਰੁਨਾਨਿਧੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕੱਦਾਵਰ ਆਗੂ ਨੇ ਲਗਾਤਾਰ ਸੂਬਿਆਂ ਦੇ ਅਧਿਕਾਰਾਂ ਲਈ ਆਵਾਜ਼ ਬੁਲੰਦ ਕੀਤੀ। ਉਨ੍ਹਾਂ ਕਿਹਾ ਕਿ ਹੁਣ ਮੁੱਖ ਮੰਤਰੀ ਐਮ.ਕੇ. ਸਟਾਲਿਨ ਉਸੇ ਸਮਰਪਣ ਨਾਲ ਆਪਣੇ ਪਿਤਾ ਦੀ ਵਿਰਾਸਤ ਨੂੰ ਅੱਗੇ ਲੈ ਕੇ ਜਾ ਰਹੇ ਹਨ।ਮੁੱਖ ਮੰਤਰੀ ਨੇ ਤਾਮਿਲਨਾਡੂ ਦੇ ਲੋਕਾਂ ਖ਼ਾਸ ਤੌਰ ਉੱਤੇ ਐਮ.ਕੇ. ਸਟਾਲਿਨ ਦਾ ਇਸ ਸਮਾਗਮ ਲਈ ਮੁੱਖ ਮਹਿਮਾਨ ਵਜੋਂ ਸੱਦਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਸੱਦਾ ਸਿਰਫ਼ ਨਿੱਜੀ ਮਾਣ ਵਾਲੀ ਗੱਲ ਨਹੀਂ ਹੈ, ਸਗੋਂ ਇਹ ਸਾਰੇ ਪੰਜਾਬੀਆਂ ਲਈ ਮਾਣ ਦਾ ਪਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਕੀਮ ਤਹਿਤ ਹੁਣ ਤਾਮਿਲਨਾਡੂ ਦੇ ਸ਼ਹਿਰੀ ਖ਼ੇਤਰਾਂ ਦੇ ਸਾਰੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਵਿਦਿਆਰਥੀਆਂ ਨੂੰ ਹੁਣ ਤੋਂ ਸਵੇਰ ਦਾ ਖਾਣਾ ਦਿੱਤਾ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਇਹ ਯੋਜਨਾ ਸ਼ੁਰੂ ਵਿੱਚ ਸਤੰਬਰ 2022 ਵਿੱਚ ਪੇਂਡੂ ਪ੍ਰਾਇਮਰੀ ਸਕੂਲਾਂ ਵਿੱਚ ਸ਼ੁਰੂ ਕੀਤੀ ਗਈ ਸੀ, ਜਿਸ ਨਾਲ 34,987 ਸਕੂਲਾਂ ਦੇ 17 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ ਮਿਲਿਆ। ਉਨ੍ਹਾਂ ਕਿਹਾ ਕਿ ਅੱਜ ਤੋਂ ਸ਼ਹਿਰੀ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੀ ਇਸ ਸਕੀਮ ਦਾ ਲਾਭ ਹੋਵੇਗਾ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਨੇ ਮਿੱਥ ਕੇ ਕਤਲ ਦੀ ਸੰਭਾਵੀ ਵਾਰਦਾਤ ਨੂੰ ਕੀਤਾ ਨਾਕਾਮ; ਦੋ ਨਾਬਾਲਗਾਂ ਸਮੇਤ ਚਾਰ ਕਾਬੂ, ਦੋ ਪਿਸਤੌਲ ਬਰਾਮਦ

ਉਨ੍ਹਾਂ ਕਿਹਾ ਕਿ ਪੰਜਾਬ ਕੈਬਨਿਟ ਹੁਣ ਪੰਜਾਬ ਵਿੱਚ ਵੀ ਇਸੇ ਤਰ੍ਹਾਂ ਦੀ ਪਹਿਲਕਦਮੀ ਸ਼ੁਰੂ ਕਰਨ ਬਾਰੇ ਵਿਚਾਰ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਜਾਣ ਕੇ ਖ਼ੁਸ਼ੀ ਹੋਈ ਕਿ ਇਸ ਯੋਜਨਾ ਨੇ ਤਾਮਿਲਨਾਡੂ ਵਿੱਚ ਸ਼ਾਨਦਾਰ ਨਤੀਜੇ ਦਿੱਤੇ ਹਨ, ਜਿਸ ਨਾਲ ਵਿਦਿਆਰਥੀਆਂ ਦੀ ਹਾਜ਼ਰੀ ਵਿੱਚ ਸੁਧਾਰ, ਸਿੱਖਣ ਵਿੱਚ ਸੁਧਾਰ, ਕੁਪੋਸ਼ਣ ਵਿੱਚ ਕਮੀ ਅਤੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਵਿੱਚ ਬਿਮਾਰੀ ਦਰ ਵਿੱਚ ਕਮੀ ਆਈ ਹੈ।ਮੁੱਖ ਮੰਤਰੀ ਨੇ ਆਖਿਆ ਕਿ ਅਜਿਹੀਆਂ ਲੋਕ ਭਲਾਈ ਪਹਿਲਕਦਮੀਆਂ ਸਮੇਂ ਦੀ ਲੋੜ ਹਨ, ਖ਼ਾਸ ਕਰ ਕੇ ਦਬੇ-ਕੁਚਲੇ ਅਤੇ ਹਾਸ਼ੀਏ ਉੱਤੇ ਧੱਕੇ ਭਾਈਚਾਰਿਆਂ ਲਈ ਅਜਿਹੀਆਂ ਸਕੀਮਾਂ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਨੇ ਹਮੇਸ਼ਾ ਸਿੱਖਿਆ ਤੇ ਸਿਹਤ ਸੰਭਾਲ ਨੂੰ ਤਰਜੀਹ ਦਿੱਤੀ ਹੈ ਅਤੇ ਹੁਣ ਵੱਖ-ਵੱਖ ਸਿਆਸੀ ਪਾਰਟੀਆਂ ਇਨ੍ਹਾਂ ਖ਼ੇਤਰਾਂ ਨੂੰ ਆਪਣੇ ਚੋਣ ਮਨੋਰਥ ਪੱਤਰਾਂ ਵਿੱਚ ਵੀ ਪ੍ਰਮੁੱਖਤਾ ਦੇ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਸਮਾਜਿਕ ਤੇ ਸਿੱਖਿਆ ਸੁਧਾਰਾਂ ਲਈ ਤਾਮਿਲਨਾਡੂ ਦੀ ਲੀਡਰਸ਼ਿਪ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ‘ਬਰੇਕਫਾਸਟ ਸਕੀਮ’ ਨੂੰ ਇਕ ਹੋਰ ਇਤਿਹਾਸਕ ਕਦਮ ਵਜੋਂ ਯਾਦ ਰੱਖਿਆ ਜਾਵੇਗਾ।ਪੰਜਾਬ ਵਿੱਚ ਤਰੱਕੀ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਪੱਧਰੀ ਸਿੱਖਿਆ ਲਈ ਸਰਕਾਰੀ ਸਕੂਲਾਂ ਨੂੰ ‘ਸਕੂਲ ਆਫ਼ ਐਮੀਨੈਂਸ’ ਵਿੱਚ ਬਦਲਿਆ ਜਾ ਰਿਹਾ ਹੈ। ਉਨ੍ਹਾਂ ਮਾਣ ਨਾਲ ਦੱਸਿਆ ਕਿ ਸਿੱਖਿਆ ਵਿੱਚ ਪ੍ਰਦਰਸ਼ਨ ਦੇ ਮਾਮਲੇ ਵਿੱਚ ਪੰਜਾਬ ਨੇ ਭਾਰਤ ਦੇ ਕੌਮੀ ਅਚੀਵਮੈਂਟ ਸਰਵੇਖਣ ਵਿੱਚ ਕੇਰਲਾ ਨੂੰ ਪਛਾੜ ਕੇ ਪਹਿਲਾ ਸਥਾਨ ਹਾਸਲ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੇ ਸਰਕਾਰੀ ਸਕੂਲਾਂ ਦੇ 848 ਵਿਦਿਆਰਥੀਆਂ ਨੇ ਨੀਟ, 265 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼ ਅਤੇ 45 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸਡ ਦੀ ਪ੍ਰੀਖਿਆ ਪਾਸ ਕੀਤੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਮਿਆਰੀ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਉਣ ਲਈ ਬੱਚੀਆਂ ਨੂੰ ਸਕੂਲਾਂ ਵਿੱਚ ਲਿਆਉਣ ਵਾਸਤੇ ਵਿਸ਼ੇਸ਼ ਬੱਸਾਂ ਸ਼ੁਰੂ ਕੀਤੀਆਂ ਹਨ।ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਤੇ ਅਧਿਆਪਕਾਂ ਨੂੰ ਸਿੰਗਾਪੁਰ, ਫਿਨਲੈਂਡ ਤੇ ਅਹਿਮਦਾਬਾਦ ਦੀਆਂ ਮਿਆਰੀ ਸੰਸਥਾਵਾਂ ਵਿੱਚ ਸਿਖਲਾਈ ਲਈ ਭੇਜਿਆ ਗਿਆ।

ਇਹ ਵੀ ਪੜ੍ਹੋ  ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼; 5 ਗਲੌਕ ਪਿਸਤੌਲਾਂ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਸਿਹਤ ਖ਼ੇਤਰ ਬਾਰੇ ਗੱਲ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਤਹਿਤ ਪੰਜਾਬ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਡਾਕਟਰੀ ਇਲਾਜ ਮੁਫ਼ਤ ਮਿਲੇਗਾ।ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਵਿੱਚ ਕੋਈ ਆਮਦਨ ਹੱਦ ਨਹੀਂ ਲਗਾਈ ਗਈ ਅਤੇ ਇਸ ਨਾਲ ਪੰਜਾਬ ਦੇ ਸਾਰੇ ਤਿੰਨ ਕਰੋੜ ਲੋਕਾਂ ਨੂੰ ਲਾਭ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ 881 ਆਮ ਆਦਮੀ ਕਲੀਨਿਕ ਪਹਿਲਾਂ ਹੀ ਚੱਲ ਰਹੇ ਹਨ, ਜਿਸ ਤੋਂ ਰੋਜ਼ਾਨਾ 70 ਹਜ਼ਾਰ ਮਰੀਜ਼ਾਂ ਨੂੰ ਸੇਵਾਵਾਂ ਮਿਲ ਰਹੀਆਂ ਹਨ। ਹੁਣ ਮਰੀਜ਼ਾਂ ਦੀ ਸਿਹਤ ਸੰਭਾਲ ਬਾਰੇ ਜਾਣਕਾਰੀ ਤੱਕ ਪਹੁੰਚ ਵਿੱਚ ਸੁਧਾਰ ਲਈ ਨਵੀਂ ਵਟਸਐਪ ਚੈਟਬੋਟ ਸੇਵਾ ਸ਼ੁਰੂ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਐਲਾਨ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ 200 ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ ਤਾਂ ਕਿ ਸਿਹਤ ਸੰਭਾਲ ਸੇਵਾਵਾਂ ਤੱਕ ਸਭ ਦੀ ਪਹੁੰਚ ਵਧੇ।ਮੁੱਖ ਮੰਤਰੀ ਨੇ ਕਿਹਾ ਕਿ ਤਾਮਿਲਨਾਡੂ ਸਰਕਾਰ ਵਾਂਗ ਪੰਜਾਬ ਸਰਕਾਰ ਵੀ ਲੋਕਾਂ ਦੀ ਸੇਵਾ ਲਈ ਮਿਸ਼ਨਰੀ ਭਾਵਨਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੇ ਸਹਿਯੋਗ ਨਾਲ ‘ਰੰਗਲਾ ਪੰਜਾਬ’ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਮਹਾਨ ਕਾਰਜ ਲਈ ਹਰ ਹੰਭਲਾ ਮਾਰਿਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਸਾਰੇ ਖ਼ੇਤਰਾਂ ਵਿੱਚ ਵੱਡੀ ਤਬਦੀਲੀ ਦਰਜ ਕੀਤੀ ਹੈ, ਜਿਸ ਦਾ ਆਮ ਆਦਮੀ ਨੂੰ ਬੇਹੱਦ ਲਾਭ ਮਿਲ ਰਿਹਾ ਹੈ।ਐਮ.ਕੇ. ਸਟਾਲਿਨ ਨੂੰ ‘ਸੱਚਾ ਲੋਕ ਆਗੂ’ ਦੱਸਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸੰਤਾਂ, ਗੁਰੂਆਂ, ਪੀਰਾਂ-ਫ਼ਕੀਰਾਂ ਅਤੇ ਸ਼ਹੀਦਾਂ ਦੀ ਧਰਤੀ ਪੰਜਾਬ ਆਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਐਮ.ਕੇ. ਸਟਾਲਿਨ ਨੇ ਆਪਣੀ ਦੂਰ-ਦ੍ਰਿਸ਼ਟੀ, ਸਮਰਪਣ ਅਤੇ ਲੋਕ-ਪੱਖੀ ਸ਼ਾਸਨ ਰਾਹੀਂ ਲੋਕਾਂ ਦੇ ਦਿਲਾਂ ਵਿੱਚ ਡੂੰਘੀ ਥਾਂ ਬਣਾਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਸਮਰਪਿਤ ਆਗੂ ਅਜੋਕੇ ਸਿਆਸੀ ਪਰਿਪੇਖ ਵਿੱਚ ਵਿਰਲੇ ਹਨ।ਕੌਮੀ ਲੀਡਰਸ਼ਿਪ ਦੀ ਤਿੱਖੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਨੂੰ ‘ਜੁਮਲਾਗਿਰੀ ਦਾ ਉਸਤਾਦ’ ਚਲਾ ਰਿਹਾ ਹੈ, ਜੋ ਲਗਾਤਾਰ ਲੋਕਾਂ ਨੂੰ ਗੁਮਰਾਹ ਕਰ ਰਿਹਾ ਹੈ। ‘ਅੱਛੇ ਦਿਨਾਂ’ ਦਾ ਵਾਅਦਾ ਟੁੱਟਣ ਅਤੇ ਹਰੇਕ ਦੇ ਖ਼ਾਤੇ ਵਿੱਚ 15 ਲੱਖ ਰੁਪਏ ਨਾ ਆਉਣ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਅਜਿਹੇ ਝੂਠੇ ਵਾਅਦਿਆਂ ਨਾਲ ਲੋਕਾਂ ਦੇ ਸਿਆਸਤ ਉੱਤੇ ਭਰੋਸੇ ਨੂੰ ਖੋਰਾ ਲੱਗਿਆ ਹੈ। ਭਗਵੰਤ ਸਿੰਘ ਮਾਨ ਨੇ ਚੇਤਾਵਨੀ ਦਿੱਤੀ ਕਿ ਲੋਕਾਂ ਦਾ ਮੋਹ ਭੰਗ ਹੋਣਾ ਜਮਹੂਰੀਅਤ ਲਈ ਚੰਗਾ ਸੰਕੇਤ ਨਹੀਂ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬਰਸਾਤੀ ਪਾਣੀ ਨਾਲ ਭਰੀ ਸੜਕ ‘ਤੇ ਉਤਰੇ ਮੇਅਰ ਪਦਮਜੀਤ ਸਿੰਘ ਮਹਿਤਾ

0

 👉ਆਦੇਸ਼ ਹਸਪਤਾਲ ਦੇ ਸਾਹਮਣੇ ਸੜਕ ਦੀ ਸਮੱਸਿਆ ਦਾ ਲਿਆ ਜਾਇਜ਼ਾ
Bathinda News:ਨਗਰ ਨਿਗਮ ਦੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਅਤੇ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਆਦੇਸ਼ ਹਸਪਤਾਲ ਦੇ ਸਾਹਮਣੇ ਮੀਂਹ ਦੇ ਪਾਣੀ ਨਾਲ ਭਰੀਆਂ ਸੜਕਾਂ ਦਾ ਖੁਦ ਪਾਣੀ ਵਿੱਚ ਉਤਰੇ ਅਤੇ ਸਥਿਤੀ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਸਲਾਹਕਾਰ ਸ਼੍ਰੀ ਸ਼ਾਮ ਲਾਲ ਜੈਨ ਤੇ ਯਾਦਵਿੰਦਰ ਸਿੰਘ ਮਾਨ ਵੀ ਮੌਜੂਦ ਸਨ।ਮੇਅਰ ਪਦਮਜੀਤ ਸਿੰਘ ਮਹਿਤਾ ਨੇ ਮੌਕੇ ‘ਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੀਂਹ ਦੇ ਪਾਣੀ ਦੀ ਨਿਕਾਸੀ ਲਈ ਤੁਰੰਤ ਢੁਕਵੇਂ ਪ੍ਰਬੰਧ ਕੀਤੇ ਜਾਣ, ਤਾਂ ਜੋ ਆਮ ਲੋਕਾਂ ਨੂੰ ਕੋਈ ਮੁਸ਼ਕਲ ਨਾ ਆਵੇ। ਉਨ੍ਹਾਂ ਕਿਹਾ ਕਿ ਪਾਣੀ ਭਰਨ ਤੋਂ ਜਨਤਾ ਨੂੰ ਰਾਹਤ ਦੇਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਨੇ ਮਿੱਥ ਕੇ ਕਤਲ ਦੀ ਸੰਭਾਵੀ ਵਾਰਦਾਤ ਨੂੰ ਕੀਤਾ ਨਾਕਾਮ; ਦੋ ਨਾਬਾਲਗਾਂ ਸਮੇਤ ਚਾਰ ਕਾਬੂ, ਦੋ ਪਿਸਤੌਲ ਬਰਾਮਦ

ਇਸ ਦੌਰਾਨ ਮੇਅਰ ਸ੍ਰੀ ਮਹਿਤਾ ਨੇ ਕਿਹਾ ਕਿ ਇਹ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਦਾ ਫਰਜ਼ ਹੈ ਕਿ ਉਹ ਆਦੇਸ਼ ਹਸਪਤਾਲ ਦੇ ਸਾਹਮਣੇ ਪਾਣੀ ਭਰਨ ਦੀ ਸਮੱਸਿਆ ਤੋਂ ਛੁਟਕਾਰਾ ਦਿਵਾਉਣ, ਪਰ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਨੇ ਢੁਕਵੇਂ ਪ੍ਰਬੰਧ ਨਹੀਂ ਕੀਤੇ, ਸਗੋਂ ਮੀਂਹ ਦੇ ਪਾਣੀ ਦੀ ਨਿਕਾਸੀ ਲਈ ਬਣੇ ਨਾਲੇ ਨੂੰ ਖੁੱਲ੍ਹਾ ਛੱਡ ਦਿੱਤਾ, ਜਿਸ ਕਾਰਨ ਕਈ ਲੋਕ ਨਾਲੇ ਵਿੱਚ ਡਿੱਗ ਕੇ ਹਾਦਸਿਆਂ ਦਾ ਸ਼ਿਕਾਰ ਹੋ ਗਏ। ਉਨ੍ਹਾਂ ਨੇ ਨਾਲੇ ਦੇ ਨੇੜੇ ਬੈਰੀਕੇਡਿੰਗ ਕਰਕੇ ਆਵਾਜਾਈ ਨੂੰ ਰੋਕਿਆ। ਉਨ੍ਹਾਂ ਕਿਹਾ ਕਿ ਜਨਤਾ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਉਨ੍ਹਾਂ ਦਾ ਪਹਿਲਾ ਫਰਜ਼ ਹੈ ਅਤੇ ‘ਆਪ’ ਸਰਕਾਰ ਇਸ ਦੇ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ  ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼; 5 ਗਲੌਕ ਪਿਸਤੌਲਾਂ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਕਿਹਾ ਕਿ ਹਲਕਾ ਭੁੱਚੋ ਦੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਸਮੱਸਿਆਵਾਂ ਦਾ ਸਥਾਈ ਹੱਲ ਲੱਭ ਕੇ ਜਨਤਾ ਨੂੰ ਰਾਹਤ ਪ੍ਰਦਾਨ ਕੀਤੀ ਜਾਵੇ।ਇਸ ਤੋਂ ਬਾਅਦ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਤੇ ਕੌਂਸਲਰ ਸ਼੍ਰੀ ਸ਼ਾਮ ਲਾਲ ਜੈਨ ਨੇ ਮਾਨਸਾ ਰੋਡ ‘ਤੇ ਸਥਿਤ ਸੂਏ ਦਾ ਜਾਇਜ਼ਾ ਵੀ ਲਿਆ। ਇੱਥੇ ਦੱਸਣਾ ਬਣਦਾ ਹੈ ਕਿ ਕੁੱਝ ਸਮਾਂ ਪਹਿਲਾਂ ਉਕਤ ਸੂਏ ਵਿੱਚ ਪਾੜ ਪੈ ਗਿਆ ਸੀ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਮੇਅਰ ਨੇ ਉਕਤ ਦੌਰਾ ਕੀਤਾ, ਤਾਂ ਜੋ ਇਸ ਸਮੱਸਿਆ ਦਾ ਢੁਕਵਾਂ ਹੱਲ ਕਰਵਾਇਆ ਜਾ ਸਕੇ।ਸਥਾਨਕ ਲੋਕਾਂ ਨੇ ਮੇਅਰ ਅਤੇ ਵਿਧਾਇਕ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਜਨ ਪ੍ਰਤੀਨਿਧੀਆਂ ਦਾ ਖੁਦ ਮੌਕੇ ‘ਤੇ ਆ ਕੇ ਸਮੱਸਿਆ ਦਾ ਜਾਇਜ਼ਾ ਲੈਣਾ ਜਨਤਾ ਦੇ ਹਿੱਤ ਵਿੱਚ ਇੱਕ ਸਕਾਰਾਤਮਕ ਪਹਿਲ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਪੁਲਿਸ ਨੇ ਮਿੱਥ ਕੇ ਕਤਲ ਦੀ ਸੰਭਾਵੀ ਵਾਰਦਾਤ ਨੂੰ ਕੀਤਾ ਨਾਕਾਮ; ਦੋ ਨਾਬਾਲਗਾਂ ਸਮੇਤ ਚਾਰ ਕਾਬੂ, ਦੋ ਪਿਸਤੌਲ ਬਰਾਮਦ

0

👉ਜਾਂਚ ਦੌਰਾਨ ਮੁਲਜ਼ਮਾਂ ਦੇ ਵਿਦੇਸ਼ ਅਧਾਰਤ ਗੈਂਗਸਟਰਾਂ ਨਿਸ਼ਾਨ ਸਿੰਘ, ਸ਼ੇਰਾ ਮਾਨ ਅਤੇ ਸੱਜਨ ਮਸੀਹ ਨਾਲ ਸਬੰਧਾਂ ਦਾ ਹੋਇਆ ਖੁਲਾਸਾ: ਡੀਜੀਪੀ ਗੌਰਵ ਯਾਦਵ
👉ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਉਦੋਂ ਕਤਲ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਲਈ ਜਾ ਰਹੇ ਸਨ, ਜਦੋਂ ਸੀਆਈ ਪਠਾਨਕੋਟ ਟੀਮ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ: ਏਆਈਜੀ ਸੀਆਈ ਸੁਖਮਿੰਦਰ ਮਾਨ
Pathankot News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਪਠਾਨਕੋਟ ਨੇ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਇੱਕ ਸੰਗਠਿਤ ਅਪਰਾਧ ਮਾਡਿਊਲ ਦੇ ਦੋ ਨਾਬਾਲਗਾਂ ਸਮੇਤ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਸੂਬੇ ਵਿੱਚ ਮਿੱਥ ਕੇ ਕਤਲ ਦੀ ਵਾਰਦਾਤ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਵਿਸ਼ਾਲ ਮਸੀਹ ਉਰਫ਼ ਦਾਨਾ ਵਾਸੀ ਪਖੋਕੇ ਟਾਹਲੀ, ਬਟਾਲਾ ਅਤੇ ਵਿਸ਼ਾਲ ਵਿਲੀਅਮ ਵਾਸੀ ਪਿੰਡ ਪਖੋਕੇ ਮਹਿਮਰਨ, ਗੁਰਦਾਸਪੁਰ ਸਮੇਤ ਦੋ ਨਾਬਾਲਗਾਂ ਜਿਹਨਾਂ ਨੂੰ ਪਿੰਡ ਸਲੀਮਪੁਰ ਅਫ਼ਗਾਨਾ, ਗੁਰਦਾਸਪੁਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ, ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ .30 ਬੋਰ ਸਟਾਰ ਮਾਰਕ ਪਿਸਤੌਲਾਂ ਸਮੇਤ ਛੇ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

ਇਹ ਵੀ ਪੜ੍ਹੋ  ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼; 5 ਗਲੌਕ ਪਿਸਤੌਲਾਂ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ ਅਧਾਰਤ ਗੈਂਗਸਟਰਾਂ ਨਿਸ਼ਾਨ ਸਿੰਘ, ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਮਾਨ ਉਰਫ਼ ਹਨੀ ਅਤੇ ਸੱਜਨ ਮਸੀਹ ਉਰਫ਼ ਗੋਰੂ ਦੇ ਇਸ਼ਾਰਿਆਂ ‘ਤੇ ਕੰਮ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿੱਚ ਹੋਰ ਅਪਰਾਧਿਕ ਗਤੀਵਿਧੀਆਂ ਬਾਰੇ ਵੀ ਅਹਿਮ ਸੁਰਾਗ ਮਿਲੇ ਹਨ।ਏਆਈਜੀ ਸੀਆਈ ਪਠਾਨਕੋਟ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਨਾਬਾਲਗਾਂ ਵਿੱਚੋਂ ਇੱਕ ਸਾਜਨ ਮਸੀਹ ਦਾ ਚਚੇਰਾ ਭਰਾ ਹੈ ਅਤੇ ਸਾਜਨ ਦੇ ਇਸ਼ਾਰਿਆਂ ‘ਤੇ ਹਥਿਆਰਾਂ, ਵਿਸਫੋਟਕ ਪਦਾਰਥਾਂ ਆਦਿ ਨੂੰ ਲੈਜਾਣ ਦਾ ਕੰਮ ਕਰਦਾ ਸੀ। ਜ਼ਿਕਰਯੋਗ ਹੈ ਕਿ ਸਾਜਨ ਮਸੀਹ ਉਰਫ਼ ਗੋਰੂ ਭਗੌੜਾ ਅਪਰਾਧੀ ਹੈ ਅਤੇ ਸਤੰਬਰ 2023 ਵਿੱਚ ਡੇਰਾ ਬਾਬਾ ਨਾਨਕ ਪੁਲਿਸ ਸਟੇਸ਼ਨ ਵਿੱਚ ਦਰਜ ਇਰਾਦਾ ਕਤਲ ਅਤੇ ਅਸਲਾ ਐਕਟ ਦੇ ਮਾਮਲਿਆਂ ਵਿੱਚ ਲੋੜੀਂਦਾ ਹੈ। ਆਪਣੀ ਗ੍ਰਿਫ਼ਤਾਰੀ ਉਪਰੰਤ, ਸਾਜਨ ਨੇ ਗੁਰਦਾਸਪੁਰ ਜੇਲ੍ਹ ਵਿੱਚ ਲਗਭਗ ਦੋ ਮਹੀਨੇ ਬਿਤਾਏ ਅਤੇ ਜ਼ਮਾਨਤ ਮਿਲਣ ਤੋਂ ਬਾਅਦ, ਉਹ ਭਾਰਤ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ ਸੀ।ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਨਾਬਾਲਗਾਂ ਵਿੱਚੋਂ ਇੱਕ ਨੇ ਜਨਵਰੀ 2024 ਵਿੱਚ ਡੇਰਾ ਬਾਬਾ ਨਾਨਕ ਦੇ ਹਰਦੀਪ ਸਿੰਘ, ਜਿਸਦਾ ਬਾਅਦ ਵਿੱਚ ਕਤਲ ਕਰ ਦਿੱਤਾ ਗਿਆ ਸੀ, ਦੀ ਰੇਕੀ ਕੀਤੀ ਸੀ।

ਇਹ ਵੀ ਪੜ੍ਹੋ  ਚੋਰੀ ਦੇ ਤਿੰਨ ਮੋਟਰਸਾਈਕਲਾਂ ਸਹਿਤ ਇੱਕ ਮੁਲਜਮ ਕਾਬੂ, ਜਾਂਚ ਜਾਰੀ

ਇਸ ਉਪਰੰਤ ਨਾਬਾਲਗ ਨੂੰ ਬਾਲ ਸੁਧਾਰ ਘਰ ਭੇਜ ਦਿੱਤਾ ਗਿਆ ਅਤੇ ਬਾਲ ਸੁਧਾਰ ਘਰ ਤੋਂ ਰਿਹਾਅ ਹੋਣ ਤੋਂ ਬਾਅਦ, ਉਸਨੇ ਆਪਣੀਆਂ ਅਪਰਾਧਿਕ ਗਤੀਵਿਧੀਆਂ ਦੁਬਾਰਾ ਸ਼ੁਰੂ ਕਰ ਦਿੱਤੀਆਂ।ਦੱਸਣਯੋਗ ਹੈ ਕਿ 14 ਅਗਸਤ, 2025 ਨੂੰ, ਗ੍ਰਿਫ਼ਤਾਰ ਮੁਲਜ਼ਮ ਵਿਸ਼ਾਲ ਮਸੀਹ, ਗ੍ਰਿਫ਼ਤਾਰ ਕੀਤੇ ਗਏ ਇੱਕ ਨਾਬਾਲਗ ਨਾਲ ਹੁਸ਼ਿਆਰਪੁਰ ਦੇ ਟਾਂਡਾ ਗਿਆ ਅਤੇ ਹੁਸ਼ਿਆਰਪੁਰ ਵਿੱਚ ਇੱਕ ਪ੍ਰਾਪਰਟੀ ਡੀਲਰ ‘ਤੇ ਗੋਲੀਆਂ ਚਲਾਈਆਂ ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਇਹ ਵਾਰਦਾਤ ਵੀ ਉਨ੍ਹਾਂ ਦੇ ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰੇ ‘ਤੇ ਕੀਤੀ ਗਈ ਸੀ।ਏਆਈਜੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਸ਼ਾਲ ਮਸੀਹ ਨੇ ਨਾਬਾਲਗਾਂ ਵਿੱਚੋਂ ਇਕ ਦੇ ਨਾਲ ਮਿਲ ਕੇ ਸੱਜਨ ਦੇ ਨਿਰਦੇਸ਼ਾਂ ‘ਤੇ ਬੰਗਾ ਦੇ ਇੱਕ ਵਿਅਕਤੀ ਦੀ ਰੇਕੀ ਵੀ ਕੀਤੀ ਸੀ ਅਤੇ ਜਦੋਂ ਉਹ ਉਸ ਵਿਅਕਤੀ ਦੇ ਕਤਲ ਨੂੰ ਅੰਜ਼ਾਮ ਦੇਣ ਜਾ ਰਹੇ ਸਨ ਉਦੋਂ ਹੀ ਸੀਆਈ ਪਠਾਨਕੋਟ ਦੀ ਟੀਮ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ।ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।ਇਸ ਸਬੰਧੀ, ਐਫਆਈਆਰ ਨੰਬਰ 47 ਮਿਤੀ 25.08.2025 ਨੂੰ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61(2) ਤਹਿਤ ਦਰਜ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਨਵੇਂ ਡਿਪਟੀ ਕਮਿਸ਼ਨਰ ਨੂੰ ਮਿਲਿਆ ਬੱਸ ਸਟੈਂਡ ਸੰਘਰਸ਼ ਕਮੇਟੀ ਦਾ ਵਫ਼ਦ

0

Bathinda News: ਬੱਸ ਸਟੈਂਡ ਨੂੰ ਮੌਜੂਦਾ ਥਾਂ ‘ਤੇ ਬਣਾਈ ਰੱਖਣ ਲਈ ਪਿਛਲੇ ਚਾਰ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਦੁਕਾਨਦਾਰਾਂ, ਟਰਾਂਸਪੋਰਟਰਾਂ, ਸਮਾਜਿਕ ਜਥੇਬੰਦੀਆਂ ਅਤੇ ਆਮ ਲੋਕਾਂ ਦਾ ਇੱਕ ਵਫ਼ਦ ਨਵੇਂ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨਾਲ ਮਿਲਿਆ ਅਤੇ ਉਹਨਾਂ ਦਾ ਸਵਾਗਤ ਕਰਦਿਆਂ ਬੱਸ ਅੱਡੇ ਦੇ ਵਿਸ਼ੇ ਵਿੱਚ ਵਿਸਥਾਰ ਨਾਲ ਜਾਣਕਾਰੀ ਦਿੱਤੀ। ਸੰਘਰਸ਼ ਕਮੇਟੀ ਦੇ ਆਗੂ ਬਲਤੇਜ ਵਾਂਦਰ ਅਤੇ ਗੁਰਪ੍ਰੀਤ ਸਿੰਘ ਆਰਟਿਸਟ ਨੇ ਦੱਸਿਆ ਕਿ ਬਸ ਸਟੈਂਡ ਸ਼ਹਿਰ ਦੀ ਧੜਕਨ ਹੈ ਅਤੇ ਜਨਤਾ ਦੀਆਂ ਸਾਰੀਆਂ ਸੁਵਿਧਾਵਾਂ ਨਾਲ ਭਰਪੂਰ ਹੈ। ਕੁਝ ਕਾਲੋਨਾਈਜ਼ਰ ਅਤੇ ਭੂਮਾਫੀਆ ਨਾਲ ਜੁੜੇ ਰਾਜਨੀਤਿਕ ਸਰਪ੍ਰਸਤ ਲੋਕ ਇਸਨੂੰ ਉਜਾੜ ਕੇ ਸ਼ਹਿਰ ਤੋਂ ਦੂਰ ਲਿਜਾਣਾ ਚਾਹੁੰਦੇ ਹਨ, ਜੋ ਕਿ ਬਿਲਕੁਲ ਹੀ ਅਸੁਰੱਖਿਅਤ ਥਾਂ ਤੇ ਹੈ।

ਇਹ ਵੀ ਪੜ੍ਹੋ  ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼; 5 ਗਲੌਕ ਪਿਸਤੌਲਾਂ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਕੌਂਸਲਰ ਸੰਦੀਪ ਬੌਬੀ ਅਤੇ ਨੰਬਰਦਾਰ ਕੰਵਲਜੀਤ ਭੰਗੂ ਨੇ ਕਿਹਾ ਕਿ ਲੋਕ ਹਿਤਾਂ ਲਈ ਵਾਰ ਵਾਰ ਪ੍ਰਸ਼ਾਸਨ ਅਤੇ ਸਰਕਾਰ ਨੂੰ ਅਪੀਲ ਕੀਤੀ ਜਾ ਰਹੀ ਹੈ ਤਾਂ ਜੋ ਇੱਕ ਗਲਤ ਫ਼ੈਸਲੇ ਨਾਲ ਲੋਕ ਪਰੇਸ਼ਾਨ ਨਾ ਹੋਣ ਅਤੇ ਸ਼ਹਿਰ ਵਿੱਚ ਲੋਕਲ ਟਰਾਂਸਪੋਰਟ ਕਾਰਨ ਟ੍ਰੈਫ਼ਿਕ ਸਮੱਸਿਆ ਨਾ ਵਧੇ। ਬਲਵਿੰਦਰ ਬਹੀਆ ਅਤੇ ਅਰਸ਼ਵੀਰ ਸਿੱਧੂ ਨੇ ਕਿਹਾ ਕਿ ਸਰਕਾਰ ਦੇ ਚਾਰ ਵਿਧਾਇਕ ਵੀ ਲਿਖਤ ਰੂਪ ਵਿੱਚ ਬਸ ਅੱਡੇ ਨੂੰ ਮੌਜੂਦਾ ਥਾਂ ਤੇ ਰੱਖਣ ਦਾ ਸਮਰਥਨ ਕਰ ਚੁੱਕੇ ਹਨ।

ਇਹ ਵੀ ਪੜ੍ਹੋ  ਪਾਣੀ ਦਾ ਵਹਾਅ ਵੱਧਣ ਦੇ ਖਤਰੇ ਮੱਦੇਨਜਰ ਲੋਕਾਂ ਨੂੰ ਸੁਰੱਖਿਅਤ ਥਾਂਵਾਂ ਤੇ ਆਉਣ ਦੀ ਅਪੀਲ

ਸੰਘਰਸ਼ ਕਮੇਟੀ ਦੇ ਮੀਡੀਆ ਪ੍ਰਭਾਰੀ ਸੰਦੀਪ ਅਗਰਵਾਲ ਨੇ ਕਿਹਾ ਕਿ ਜਿਥੇ ਪੂਰਾ ਸ਼ਹਿਰ, ਆਸਪਾਸ ਦੇ ਲੋਕ ਅਤੇ ਵਿਧਾਇਕ ਬਸ ਅੱਡੇ ਨੂੰ ਮੌਜੂਦਾ ਥਾਂ ਤੇ ਰੱਖਣ ਦੇ ਹੱਕ ਵਿੱਚ ਹਨ, ਉਥੇ ਇਹ ਬਹੁਤ ਹੀ ਸ਼ਰਮ ਦੀ ਗੱਲ ਹੈ ਕਿ ਸ਼ਹਿਰੀ ਵਿਧਾਇਕ ਲੋਕਾਂ ਨੂੰ ਨਜ਼ਰਅੰਦਾਜ਼ ਕਰਦਿਆਂ ਬਸ ਸਟੈਂਡ ਨੂੰ ਕਈ ਕਿਲੋਮੀਟਰ ਦੂਰ ਲਿਜਾਣ ਦੇ ਪੱਖ ਵਿੱਚ ਹੈ। ਇਹ ਸਾਫ਼–ਸਾਫ਼ ਆਮ ਲੋਕਾਂ ਨਾਲ ਧੱਕੇਸ਼ਾਹੀ ਹੈ ਅਤੇ ਲੋਕ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਸੰਘਰਸ਼ ਕਮੇਟੀ ਨੂੰ ਵਿਸ਼ਵਾਸ ਦਿਵਾਇਆ ਕਿ ਲੋਕ ਰਾਇ ਅਤੇ ਸਾਰੀਆਂ ਪਹਲੂਆਂ ਦੀ ਬਾਰੀਕੀ ਨਾਲ ਜਾਂਚ ਕਰਕੇ ਸਰਕਾਰ ਨੂੰ ਰਿਪੋਰਟ ਦਿੱਤੀ ਜਾਵੇਗੀ ਅਤੇ ਲੋਕਾਂ ਦੀ ਰਾਇ ਅਨੁਸਾਰ ਹੀ ਸਰਕਾਰ ਫ਼ੈਸਲਾ ਲਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼; 5 ਗਲੌਕ ਪਿਸਤੌਲਾਂ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

0

👉ਜਾਂਚ ਅਨੁਸਾਰ ਪਾਕਿਸਤਾਨ ਅਧਾਰਤ ਤਸਕਰ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਭੇਜ ਰਹੇ ਸਨ ਹਥਿਆਰਾਂ ਦੀਆਂ ਖੇਪਾਂ: ਡੀਜੀਪੀ ਗੌਰਵ ਯਾਦਵ
👉ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ
Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਮੁਲਜ਼ਮ ਨੂੰ ਪੰਜ ਅਤਿ-ਆਧੁਨਿਕ 9 ਐਮਐਮ ਗਲੌਕ ਪਿਸਤੌਲਾਂ ਅਤੇ ਚਾਰ ਮੈਗਜ਼ੀਨਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਅਮਿਤ ਸਿੰਘ ਵਜੋਂ ਹੋਈ ਹੈ, ਜੋ ਕਿ ਅੰਮ੍ਰਿਤਸਰ ਦੇ ਗੁਰੂ ਕੀ ਵਡਾਲੀ, ਛੇਹਰਟਾ ਦਾ ਰਹਿਣ ਵਾਲਾ ਹੈ।

ਇਹ ਵੀ ਪੜ੍ਹੋ  ਚੋਰੀ ਦੇ ਤਿੰਨ ਮੋਟਰਸਾਈਕਲਾਂ ਸਹਿਤ ਇੱਕ ਮੁਲਜਮ ਕਾਬੂ, ਜਾਂਚ ਜਾਰੀ

ਹਥਿਆਰ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਸਦਾ ਕਾਲੇ ਰੰਗ ਦਾ ਹੀਰੋ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ, ਜਿਸਦੀ ਵਰਤੋਂ ਉਹ ਖੇਪ ਪਹੁੰਚਾਉਣ ਲਈ ਕਰਦਾ ਸੀ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਆਪਣੇ ਸਾਥੀ ਗੁਰਪ੍ਰੀਤ ਸਿੰਘ ਉਰਫ਼ ਗਿੰਨੀ ਜ਼ਰੀਏ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸੀ, ਜੋ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਹਥਿਆਰਾਂ ਦੀਆਂ ਖੇਪਾਂ ਭੇਜਦੇ ਸਨ।ਡੀਜੀਪੀ ਨੇ ਕਿਹਾ ਕਿ ਇਸ ਗ੍ਰਿਫ਼ਤਾਰੀ ਅਤੇ ਬਰਾਮਦਗੀ ਨੇ ਹਥਿਆਰਾਂ ਦੀ ਤਸਕਰੀ ਦੇ ਵੱਡੇ ਰੈਕੇਟ ਦਾ ਪਰਦਾਫਾਸ਼ ਕਰਨ ਅਤੇ ਖੇਤਰ ਵਿੱਚ ਇੱਕ ਵੱਡੇ ਅਪਰਾਧ ਨੂੰ ਟਾਲਣ ਵਿੱਚ ਮਦਦ ਕੀਤੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ ਹੈ।

ਇਹ ਵੀ ਪੜ੍ਹੋ ਕੇਜਰੀਵਾਲ ਦਾ ਪਲਟਵਾਰ; ‘ਜੇ ਜੇਲ੍ਹ ਗਿਆ ਵਿਅਕਤੀ ਬੇਕਸੂਰ ਨਿਕਲੇ ਤਾਂ ਝੂਠੇ ਕੇਸ ਕਰਨ ਵਾਲੇ ਮੰਤਰੀ ਨੂੰ ਵੀ ਹੋਵੇ ਜੇਲ੍ਹ’

ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਡੀਸੀਪੀ ਡਿਟੈਕਟਿਵ ਰਵਿੰਦਰਪਾਲ ਸਿੰਘ, ਏਡੀਸੀਪੀ-2 ਹਰਪਾਲ ਸਿੰਘ ਅਤੇ ਏਸੀਪੀ ਪੱਛਮੀ ਸ਼ਿਵਦਰਸ਼ਨ ਸਿੰਘ ਦੀ ਨਿਗਰਾਨੀ ਹੇਠ ਥਾਣਾ ਛੇਹਰਟਾ ਦੀ ਪੁਲਿਸ ਟੀਮ ਨੇ ਖੁਫੀਆ ਕਾਰਵਾਈ ਕਰਦਿਆਂ ਸ਼ੱਕੀ ਅਮਿਤ ਸਿੰਘ ਨੂੰ ਉਸ ਵੇਲੇ ਗ੍ਰਿਫ਼ਤਾਰ ਕਰ ਲਿਆ, ਜਦੋਂ ਉਹ ਕਿਸੇ ਨੂੰ ਹਥਿਆਰਾਂ ਦੀ ਖੇਪ ਪਹੁੰਚਾਉਣ ਜਾ ਰਿਹਾ ਸੀ।ਸੀਪੀ ਨੇ ਅੱਗੇ ਕਿਹਾ ਕਿ ਜਾਂਚ ਅਨੁਸਾਰ ਗ੍ਰਿਫ਼ਤਾਰ ਮੁਲਜ਼ਮ ਸਰਹੱਦ ਪਾਰੋਂ ਆਪਣੇ ਸੰਚਾਲਕਾਂ ਦੁਆਰਾ ਦੱਸੇ ਟਿਕਾਣਿਆਂ ਤੋਂ ਡਰੋਨ ਰਾਹੀਂ ਸੁੱਟੀਆਂ ਹਥਿਆਰਾਂ ਦੀਆਂ ਖੇਪਾਂ ਹਾਸਲ ਕਰਦੇ ਸਨ।ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ ਅਤੇ ਇਸਦੇ ਨਾਲ ਹੀ ਉਕਤ ਮੁਲਜ਼ਮ ਜਿਸਨੂੰ ਖੇਪ ਪਹੁੰਚਾਉਣ ਜਾ ਰਿਹਾ ਸੀ, ਉਸ ਵਿਅਕਤੀ ਦੀ ਪਛਾਣ ਦੀ ਕੋਸ਼ਿਸ਼ ਵੀ ਜਾਰੀ ਹੈ।ਇਸ ਸਬੰਧੀ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 165 ਮਿਤੀ 24.08.2025 ਦਰਜ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬਰਸਾਤੀ ਮੌਸਮ ਵਿੱਚ ਬਿਮਾਰੀਆਂ ਤੋਂ ਬਚਣ ਦੇ ਦੱਸੇ ਉਪਾਅ-ਡਾ ਤਪਿੰਦਰਜੋਤ ਸਿਵਲ ਸਰਜਨ ਬਠਿੰਡਾ

0

Bathinda News:ਸਿਵਲ ਸਰਜਨ ਬਠਿੰਡਾ ਡਾ ਤਪਿੰਦਰਜੋਤ ਨੇ ਬਰਸਾਤਾਂ ਦੇ ਮੌਸਮ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਬਰਸਾਤਾਂ ਦੇ ਮੌਸਮ ਦੌਰਾਨ ਵੱਖ-ਵੱਖ ਕਿਸਮ ਦੀਆਂ ਬਿਮਾਰੀਆਂ ਦੇ ਫੈਲਣ ਦਾ ਖਤਰਾ ਵਧ ਜਾਂਦਾ ਹੈ। ਨਮੀ ਅਤੇ ਗੰਦਗੀ ਕਾਰਨ ਇਨਫੈਕਸ਼ਨ ਤੇ ਮੱਛਰ-ਪੈਦਾ ਕਰਨ ਵਾਲੇ ਸਥਾਨ ਵੱਧ ਜਾਂਦੇ ਹਨ, ਜਿਸ ਨਾਲ ਵੱਖ-ਵੱਖ ਬਿਮਾਰੀਆਂ ਜਿਵੇਂ ਕਿ ਡੇਂਗੂ, ਮਲੇਰੀਆ, ਟਾਈਫਾਇਡ, ਹੈਜ਼ਾ, ਚਿਕਨਗੁਨਿਆ, ਵਾਇਰਲ ਬੁਖਾਰ ਅਤੇ ਪੇਟ ਦੀਆਂ ਬਿਮਾਰੀਆਂ ਫੈਲ ਸਕਦੀਆਂ ਹਨ।ਉਹਨਾਂ ਪਾਣੀ ਤੋਂ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਣ ਲਈ ਸਾਵਧਾਨੀਆਂ ਅਪਣਾਉਣ ਦੀ ਅਪੀਲ ਕਰਦਿਆਂ ਦੱਸਿਆ ਕਿ ਸਭ ਤੋਂ ਪਹਿਲਾਂ ਪਾਣੀ ਦੀ ਸਹੀ ਨਿਕਾਸੀ ਯਕੀਨੀ ਬਣਾਓ

ਇਹ ਵੀ ਪੜ੍ਹੋ  ਪਾਣੀ ਦਾ ਵਹਾਅ ਵੱਧਣ ਦੇ ਖਤਰੇ ਮੱਦੇਨਜਰ ਲੋਕਾਂ ਨੂੰ ਸੁਰੱਖਿਅਤ ਥਾਂਵਾਂ ਤੇ ਆਉਣ ਦੀ ਅਪੀਲ

ਘਰ/ਮੁਹੱਲੇ ‘ਚ ਪਾਣੀ ਇਕੱਠਾ ਨਾ ਹੋਣ ਦਿਓ, ਪੀਣ ਵਾਲਾ ਪਾਣੀ ਹਮੇਸ਼ਾ ਉਬਾਲ ਕੇ ਜਾਂ ਫਿਲਟਰ ਰਾਹੀਂ ਵਰਤੋ, ਨਾਲੀਆਂ ਅਤੇ ਗਲੀਆਂ ਵਿੱਚ ਸਾਫ਼-ਸਫਾਈ ਬਣਾਈ ਰੱਖੋ, ਮੱਛਰਾਂ ਤੋਂ ਬਚਾਅ ਲਈ ਮੱਛਰਦਾਨੀਆਂ, ਰੈਪਲੈਂਟ ਲੋਸ਼ਨ ਜਾਂ ਫੌਗਿੰਗ ਆਦਿ ਦੀ ਵਰਤੋਂ ਕਰੋ, ਬਿਮਾਰੀ ਦੇ ਲੱਛਣ ਜਿਵੇਂ ਕਿ ਬੁਖਾਰ, ਉਲਟੀ, ਦਸਤ, ਪੇਟ ਦਰਦ, ਜੋੜਾਂ ਦੀ ਦਰਦ ਆਦਿ ਆਉਣ ‘ਤੇ ਤੁਰੰਤ ਨਜ਼ਦੀਕੀ ਸਰਕਾਰੀ ਹਸਪਤਾਲ ਜਾਂ ਸਿਹਤ ਕੇਂਦਰ ‘ਤੇ ਸੰਪਰਕ ਕਰੋ ਘਰ ਵਿੱਚ ਪੱਕਾ ਭੋਜਨ ਵਰਤੋ, ਖੁਲ੍ਹਾ ਖਾਣਾ ਖਾਣ ਤੋਂ ਬਚੋ । ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਇਲਾਕੇ ਨੂੰ ਸਾਫ਼ ਰੱਖਣ ‘ਚ ਸਹਿਯੋਗ ਦੇਣ ਅਤੇ ਉਪਰੋਕਤ ਹਦਾਇਤਾਂ ਦੀ ਪਾਲਣਾ ਕਰਦਿਆਂ ਆਪਣਾ ਅਤੇ ਆਪਣੇ ਪਰਿਵਾਰ ਦਾ ਸਿਹਤਮੰਦ ਭਵਿੱਖ ਨਿਸ਼ਚਤ ਬਣਾਉਣ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮਨੀਸ਼ ਸਸੋਦੀਆ ਵਿਰੁਧ ਕਾਰਵਾਈ ਦੀ ਮੰਗ ਨੂੰ ਲੈ ਕੇ ਖੁਸਬਾਜ਼ ਜਟਾਣਾ ਦੀ ਅਗਵਾਈ ਹੇਠ ਕਾਂਗਰਸੀਆਂ ਨੇ ਡੀਸੀ ਨੂੰ ਦਿੱਤਾ ਮੰਗ ਪੱਤਰ

0

Bathinda News: ਪਿਛਲੇ ਦਿਨੀਂ ਆਪ ਆਗੂ ਮਨੀਸ਼ ਸਸੋਦੀਆ ਵੱਲੋਂ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਲਈ ਦਿੱਤੇ ਵਿਵਾਦਤ ਬਿਆਨ ਦੇ ਮਾਲਮੇ ਵਿਚ ਕਾਰਵਾਈ ਦੀ ਮੰਗ ਨੂੰ ਲੈ ਕੇ ਬਠਿੰਡਾ ਦਿਹਾਤੀ ਕਾਂਗਰਸ ਦੀ ਲੀਡਰਸ਼ਿਪ ਵੱਲੋਂ ਜ਼ਿਲ੍ਹਾ ਪ੍ਰਧਾਨ ਖੁਸਬਾਜ ਸਿੰਘ ਜਟਾਣਾ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੂੰ ਮੰਗ ਪੱਤਰ ਦਿੱਤਾ। ਇਸ ਮੌਕੇ ਉਹਨਾਂ ਦੇ ਨਾਲ ਬਲਾਕ ਪ੍ਰਧਾਨ ਕ੍ਰਿਸ਼ਨ ਸਿੰਘ ਭਾਗੀ ਬਾਂਦਰ, ਦਰਸ਼ਨ ਸਿੰਘ ਸੰਧੂ, ਜਗਜੀਤ ਸਿੰਘ ਰਾਏਕੇ ਕਲਾ, ਮਨਜੀਤ ਸਿੰਘ, ਸੁਖਦੀਪ ਸਿੰਘ ,ਸੰਦੀਪ ਸਿੰਘ, ਅੰਗਰੇਜ ਸਿੰਘ ਭਗਤਾ ਭਾਈਕਾ, ਸਾਬਕਾ ਵਿਧਾਇਕ ਗੁਰਜੰਟ ਸਿੰਘ ਕੁੱਤੀਵਾਲ, ਗੁਰਾ ਸਿੰਘ ਤੁੰਗਵਾਲੀ ਸਾਬਕਾ ਵਿਧਾਇਕ , ਅਵਤਾਰ ਸਿੰਘ ਗੋਨਿਆਣਾ, Ranjeet singh sandhu ,Lakhwinder lucky , ਕਿਰਨਦੀਪ ਕੌਰ ਵਿਰਕ, ਭੁਪਿੰਦਰ ਗੋਰਾ , ਕਿਰਨਜੀਤ ਸਿੰਘ ਗਹਿਰੀ ਅਤੇ ਮੀਤ ਪ੍ਰਧਾਨ ਰੁਪਿੰਦਰ ਬਿੰਦਰਾ ਆਦੀ ਹਾਜ਼ਰ ਸਨ।

ਇਹ ਵੀ ਪੜ੍ਹੋ  ਚੋਰੀ ਦੇ ਤਿੰਨ ਮੋਟਰਸਾਈਕਲਾਂ ਸਹਿਤ ਇੱਕ ਮੁਲਜਮ ਕਾਬੂ, ਜਾਂਚ ਜਾਰੀ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਖੁਸਬਾਜ ਸਿੰਘ ਜਟਾਣਾ ਨੇ ਕਿਹਾ ਕਿ ਪੰਜਾਬ ਦੇ ਲੋਕ ਵੋਟ ਦੀ ਰਾਜਨੀਤੀ ਕਰਦੇ ਹਨ ਅਤੇ ਆਪਣੀ ਸੋਚ ਮੁਤਾਬਕ ਸਰਕਾਰ ਚੁਣਦੇ ਹਨ ਜੇਕਰ ਸਰਕਾਰ ਕੰਮ ਵੀ ਨਾ ਕਰੇ ਤਾਂ ਫਿਰ ਅਗਲੀ ਵਾਰ ਹਾਰ ਦਾ ਮੂੰਹ ਵੀ ਦਿਖਾ ਦਿੰਦੇ ਹਨ, ਇਸ ਲਈ ਦਿੱਲੀ ਦੇ ਹਾਰੇ ਹੋਏ ਲੀਡਰਾਂ ਨੂੰ ਇਹ ਸੋਚ ਕੇ ਪੰਜਾਬ ਵਿੱਚ ਬਿਆਨਬਾਜੀ ਕਰਨੀ ਚਾਹੀਦੀ ਹੈ ਕਿ ਜੇਕਰ ਤੁਹਾਨੂੰ ਦਿੱਲੀ ਵਿੱਚ ਬੁਰੀ ਤਰ੍ਹਾਂ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਤਾਂ ਫਿਰ ਪੰਜਾਬ ਵਿੱਚ ਵੀ ਸਰਕਾਰ ਨੇ ਲੋਕਾਂ ਦੇ ਵਾਅਦੇ ਪੂਰੇ ਨਹੀਂ ਕੀਤੇ ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਾਰ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਅਤੇ ਧੱਕੇਸ਼ਾਹੀ ਕਰਨ ਦੀਆਂ ਭੁਲੇਖੇ ਬਾਜੀਆਂ ਦੂਰ ਕਰ ਲੈਣ ਕਿਉਂਕਿ ਪੰਜਾਬੀ ਕਦੇ ਵੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਦੇ। ਉਹਨਾਂ ਕਿਹਾ ਕਿ ਕਾਂਗਰਸ ਲੀਡਰਸ਼ਿਪ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਪੂਰੀ ਤਿਆਰ ਬਰ ਤਿਆਰ ਹੈ ਅਤੇ ਹਰ ਧੱਕੇਸ਼ਾਹੀ ਦਾ ਜਵਾਬ ਵੀ ਦਿੱਤਾ ਜਾਵੇਗਾ ਤੇ ਵੋਟ ਦੀ ਰਾਜਨੀਤੀ ਤਹਿਤ ਸਰਕਾਰ ਦਾ ਸਿਸਟਮ ਬਣਾਇਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1907558