Tuesday, May 19, 2026
Home Blog Page 502

ਮਨੀਸ਼ ਸਸੋਦੀਆ ਵਿਰੁਧ ਕਾਰਵਾਈ ਦੀ ਮੰਗ ਨੂੰ ਲੈ ਕੇ ਖੁਸਬਾਜ਼ ਜਟਾਣਾ ਦੀ ਅਗਵਾਈ ਹੇਠ ਕਾਂਗਰਸੀਆਂ ਨੇ ਡੀਸੀ ਨੂੰ ਦਿੱਤਾ ਮੰਗ ਪੱਤਰ

0

Bathinda News: ਪਿਛਲੇ ਦਿਨੀਂ ਆਪ ਆਗੂ ਮਨੀਸ਼ ਸਸੋਦੀਆ ਵੱਲੋਂ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਲਈ ਦਿੱਤੇ ਵਿਵਾਦਤ ਬਿਆਨ ਦੇ ਮਾਲਮੇ ਵਿਚ ਕਾਰਵਾਈ ਦੀ ਮੰਗ ਨੂੰ ਲੈ ਕੇ ਬਠਿੰਡਾ ਦਿਹਾਤੀ ਕਾਂਗਰਸ ਦੀ ਲੀਡਰਸ਼ਿਪ ਵੱਲੋਂ ਜ਼ਿਲ੍ਹਾ ਪ੍ਰਧਾਨ ਖੁਸਬਾਜ ਸਿੰਘ ਜਟਾਣਾ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੂੰ ਮੰਗ ਪੱਤਰ ਦਿੱਤਾ। ਇਸ ਮੌਕੇ ਉਹਨਾਂ ਦੇ ਨਾਲ ਬਲਾਕ ਪ੍ਰਧਾਨ ਕ੍ਰਿਸ਼ਨ ਸਿੰਘ ਭਾਗੀ ਬਾਂਦਰ, ਦਰਸ਼ਨ ਸਿੰਘ ਸੰਧੂ, ਜਗਜੀਤ ਸਿੰਘ ਰਾਏਕੇ ਕਲਾ, ਮਨਜੀਤ ਸਿੰਘ, ਸੁਖਦੀਪ ਸਿੰਘ ,ਸੰਦੀਪ ਸਿੰਘ, ਅੰਗਰੇਜ ਸਿੰਘ ਭਗਤਾ ਭਾਈਕਾ, ਸਾਬਕਾ ਵਿਧਾਇਕ ਗੁਰਜੰਟ ਸਿੰਘ ਕੁੱਤੀਵਾਲ, ਗੁਰਾ ਸਿੰਘ ਤੁੰਗਵਾਲੀ ਸਾਬਕਾ ਵਿਧਾਇਕ , ਅਵਤਾਰ ਸਿੰਘ ਗੋਨਿਆਣਾ, Ranjeet singh sandhu ,Lakhwinder lucky , ਕਿਰਨਦੀਪ ਕੌਰ ਵਿਰਕ, ਭੁਪਿੰਦਰ ਗੋਰਾ , ਕਿਰਨਜੀਤ ਸਿੰਘ ਗਹਿਰੀ ਅਤੇ ਮੀਤ ਪ੍ਰਧਾਨ ਰੁਪਿੰਦਰ ਬਿੰਦਰਾ ਆਦੀ ਹਾਜ਼ਰ ਸਨ।

ਇਹ ਵੀ ਪੜ੍ਹੋ  ਚੋਰੀ ਦੇ ਤਿੰਨ ਮੋਟਰਸਾਈਕਲਾਂ ਸਹਿਤ ਇੱਕ ਮੁਲਜਮ ਕਾਬੂ, ਜਾਂਚ ਜਾਰੀ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਖੁਸਬਾਜ ਸਿੰਘ ਜਟਾਣਾ ਨੇ ਕਿਹਾ ਕਿ ਪੰਜਾਬ ਦੇ ਲੋਕ ਵੋਟ ਦੀ ਰਾਜਨੀਤੀ ਕਰਦੇ ਹਨ ਅਤੇ ਆਪਣੀ ਸੋਚ ਮੁਤਾਬਕ ਸਰਕਾਰ ਚੁਣਦੇ ਹਨ ਜੇਕਰ ਸਰਕਾਰ ਕੰਮ ਵੀ ਨਾ ਕਰੇ ਤਾਂ ਫਿਰ ਅਗਲੀ ਵਾਰ ਹਾਰ ਦਾ ਮੂੰਹ ਵੀ ਦਿਖਾ ਦਿੰਦੇ ਹਨ, ਇਸ ਲਈ ਦਿੱਲੀ ਦੇ ਹਾਰੇ ਹੋਏ ਲੀਡਰਾਂ ਨੂੰ ਇਹ ਸੋਚ ਕੇ ਪੰਜਾਬ ਵਿੱਚ ਬਿਆਨਬਾਜੀ ਕਰਨੀ ਚਾਹੀਦੀ ਹੈ ਕਿ ਜੇਕਰ ਤੁਹਾਨੂੰ ਦਿੱਲੀ ਵਿੱਚ ਬੁਰੀ ਤਰ੍ਹਾਂ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਤਾਂ ਫਿਰ ਪੰਜਾਬ ਵਿੱਚ ਵੀ ਸਰਕਾਰ ਨੇ ਲੋਕਾਂ ਦੇ ਵਾਅਦੇ ਪੂਰੇ ਨਹੀਂ ਕੀਤੇ ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਾਰ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਅਤੇ ਧੱਕੇਸ਼ਾਹੀ ਕਰਨ ਦੀਆਂ ਭੁਲੇਖੇ ਬਾਜੀਆਂ ਦੂਰ ਕਰ ਲੈਣ ਕਿਉਂਕਿ ਪੰਜਾਬੀ ਕਦੇ ਵੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਦੇ। ਉਹਨਾਂ ਕਿਹਾ ਕਿ ਕਾਂਗਰਸ ਲੀਡਰਸ਼ਿਪ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਪੂਰੀ ਤਿਆਰ ਬਰ ਤਿਆਰ ਹੈ ਅਤੇ ਹਰ ਧੱਕੇਸ਼ਾਹੀ ਦਾ ਜਵਾਬ ਵੀ ਦਿੱਤਾ ਜਾਵੇਗਾ ਤੇ ਵੋਟ ਦੀ ਰਾਜਨੀਤੀ ਤਹਿਤ ਸਰਕਾਰ ਦਾ ਸਿਸਟਮ ਬਣਾਇਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਅਕਾਲੀ ਦਲ ਨੇ 31 ਅਗਸਤ ਨੂੰ ਹੋਣ ਵਾਲੀ ‘‘ਫ਼ਤਿਹ ਰੈਲੀ’’ ਕੀਤੀ ਮੁਲਤਵੀਂ, ਜਾਣੋਂ ਵਜ੍ਹਾ

0

Punjab News: ਲੈਂਡ ਪੂਲਿੰਗ ਪਾਲਿਸੀ ਦੇ ਵਿਰੁਧ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬੇ ਵਿਚ ਭਰ ਵਿਚ ਵੱਖ ਵੱਖ ਥਾਵਾਂ ‘ਤੇ ਕੀਤੀਆਂ ਰੋਸ਼ ਰੈਲੀਆਂ ਤੋਂ ਬਾਅਦ ਹੁਣ ਇਹ ਪਾਲਿਸੀ ਵਾਪਸ ਲੈਣ ਦੇ ਚੱਲਦੇ ਮੋਗਾ ਵਿਖੇ 31 ਅਗਸਤ 2025 ਨੂੰ ਹੋਣ ਵਾਲੀ “ਫਤਿਹ ਰੈਲੀ” ਨੂੰ ਫਿਲਹਾਲ ਮੁਲਤਵੀ ਕਰ ਦਿੱਤੀ ਹੈ। ਇਸ ਸਬੰਧ ਵਿਚ ਬਿਆਨ ਜਾਰੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੌਜੂਦਾ ਸਮੇਂ ਭਾਰੀ ਮੀਂਹ ਦੇ ਕਾਰਨ ਪੰਜਾਬ ਵਿਚ ਹੜ੍ਹਾ ਵਰਗੇ ਹਾਲਾਤ ਬਣੇ ਹੋਏ ਹਨ।

ਇਹ ਵੀ ਪੜ੍ਹੋ ਪੰਜਾਬ ਦੇ ਵਿਚ ਅੱਜ ਮੁੜ ਭਾਰੀ ਮੀਂਹ ਦੀ ਚੇਤਾਵਨੀ, ਅੱਧੀ ਦਰਜ਼ਨ ਜ਼ਿਲ੍ਹਿਆਂ ਵਿਚ ਹੜ੍ਹਾਂ ਕਾਰਨ ਸਥਿਤੀ ਗੰਭੀਰ

ਜਿਸਦੇ ਚੱਲਦੇ ਉਹ ਸਮੂਹ ਅਕਾਲੀ ਵਰਕਰਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਪੰਜਾਬ ਵਿੱਚ ਆਏ ਹੜ੍ਹ ਦੀ ਸਥਿਤੀ ਨੂੰ ਦੇਖਦੇ ਹੋਏ ਆਪਣੇ ਪੰਜਾਬੀਆਂ ਦੀ ਹਰ ਤਰੀਕੇ ਨਾਲ ਮੱਦਦ ਕਰਨ। ਇਸ ਔਖੀ ਘੜੀ ਏਕਤਾ ਨਾਲ ਇੱਕ ਦੂਜੇ ਦਾ ਸਾਥ ਦਿਓ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਆਪਣੇ ਪ੍ਰੋਗਰਾਮ ਬਾਅਦ ਵਿਚ ਕੀਤੇ ਜਾਣਗੇ ਪ੍ਰੰਤੂ ਪਹਿਲਾਂ ਇਸ ਮੁਸੀਬਤ ਵਿਚ ਉਨ੍ਹਾਂ ਦੀ ਜਥੈਬੰਦੀ ਲੋਕਾਂ ਦੇ ਨਾਲ ਡਟ ਕੇ ਖੜੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਚੋਰੀ ਦੇ ਤਿੰਨ ਮੋਟਰਸਾਈਕਲਾਂ ਸਹਿਤ ਇੱਕ ਮੁਲਜਮ ਕਾਬੂ, ਜਾਂਚ ਜਾਰੀ

0

Firozpur News: ਸ਼ਿਕਾਇਤਕਰਤਾ ਮਹੇਸ਼ ਕੁਮਾਰ ਪੁੱਤਰ ਪ੍ਰਕਾਸ਼ ਚੰਦ ਵਾਸੀ ਮਕਾਨ ਨੰਬਰ 28 ਗਲੀ ਨੰਬਰ 2 ਦਸ਼ਮੇਸ਼ ਨਗਰ ਫਿਰੋਜ਼ਪੁਰ ਸ਼ਹਿਰ ਰੇਲਵੇ ਸਟੇਸ਼ਨ ਫਿਰੋਜ਼ਪੁਰ ਛਾਉਣੀ ਵਿਖੇ ਆਇਆ ਜਿਸ ਦੇ ਦੱਸਣ ਮਤਾਬਿਕ ਕੁੱਝ ਦਿਨ ਪਹਿਲਾਂ ਰੇਲਵੇ ਸਟੇਸ਼ਨ ਫਿਰੋਜ਼ਪੁਰ ਛਾਉਣੀ ਵਿਖੇ ਆਪਣਾ ਮੋਟਰ ਸਾਈਕਲ ਫੂਡ ਪਲਾਜ਼ਾ ਦੇ ਸਾਹਮਣੇ ਲਗਾ ਕੇ ਸਟੇਸ਼ਨ ਅੰਦਰ ਕਿਸੇ ਕੰਮ ਚਲਾ ਗਿਆ ਸੀ ਤਾਂ ਜਦ ਉਹ ਵਾਪਿਸ ਆਇਆ ਤਾਂ ਕੋਈ ਅਣਪਛਾਤੇ ਵਿਅਕਤੀ  ਉਸਦਾ ਮੋਟਰਸਾਈਕਲ ਨੰਬਰ PB-05-AA-1291 ਸਪਲੈਂਡਰ ਆਈ-ਸਮਾਰਟ ਚੋਰੀ ਕਰ ਕੇ ਲੈ ਗਿਆ ਇਸ ਸੰਬੰਧੀ LR/ASI ਜਸਪਾਲ ਸਿੰਘ 40/GRP ਨੂੰ ਆਪਣਾ ਬਿਆਨ ਦਰਜ ਕਰਵਾਇਆ।

ਇਹ ਵੀ ਪੜ੍ਹੋ ਪੰਜਾਬ ਦੇ ਵਿਚ ਅੱਜ ਮੁੜ ਭਾਰੀ ਮੀਂਹ ਦੀ ਚੇਤਾਵਨੀ, ਅੱਧੀ ਦਰਜ਼ਨ ਜ਼ਿਲ੍ਹਿਆਂ ਵਿਚ ਹੜ੍ਹਾਂ ਕਾਰਨ ਸਥਿਤੀ ਗੰਭੀਰ

ਜਿਸ ਤੇ ਮੁਕੱਦਮਾਂ ਨੰਬਰ 27 ਮਿਤੀ 23-08-2024 ਧਾਰਾ 303(2) ਭਾਰਤੀ ਨਿਆਂ ਸਹਿਤਾ ਅਧੀਨ ਅਣਪਛਾਤੇ ਵਿਅਕਤੀ ਵਿਰੁੱਧ ਦਰਜ ਕੀਤੀ  ਉੱਚ ਅਫ਼ਸਰਾਂ ਦੀ ਹਦਾਇਤ ਮੁਤਾਬਿਕ ਚੱਲ ਰਹੀ ਵਿਸ਼ੇਸ਼ ਚੈਕਿੰਗ ਮੁਹਿੰਮ ਤਹਿਤ ਸੰਦੀਪ ਸਿੰਘ ਉਰਫ਼ ਸੀਪੂ ਵਾਸੀ ਸੂਦਾ ਥਾਣਾ ਮੱਖੂ ਜ਼ਿਲ੍ਹਾ ਫਿਰੋਜ਼ਪੁਰ ਨੂੰ ਰੇਲਵੇ ਸਟੇਸ਼ਨ ਫਿਰੋਜ਼ਪੁਰ ਛਾਉਣੀ ਨੇੜੇ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਤੋਂ ਚੋਰੀ ਕੀਤਾ ਮੋਟਰਸਾਈਕਲ ਨੰਬਰ PB05-AA-1291 ਸਪਲੈਂਡਰ ਆਈ-ਸਮਾਰਟ  ਬਰਾਮਦ ਕੀਤਾ ਗਿਆ। ਪੁੱਛਗਿੱਛ ਤੋਂ ਬਾਅਦ ਦੋਸ਼ੀ ਤੋਂ 3 ਹੋਰ ਮੋਟਰਸਾਈਕਲ ਬਰਾਮਦ ਕੀਤੇ ਗਏ। ਮੁਲਜਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਦੋ ਦਿਨ (ਪੁਲਿਸ ਰਿਮਾਂਡ) ਪ੍ਰਾਪਤ ਕੀਤਾ ਗਿਆ। ਹੋਰ ਜਾਂਚ ਜਾਰੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪਾਣੀ ਦਾ ਵਹਾਅ ਵੱਧਣ ਦੇ ਖਤਰੇ ਮੱਦੇਨਜਰ ਲੋਕਾਂ ਨੂੰ ਸੁਰੱਖਿਅਤ ਥਾਂਵਾਂ ਤੇ ਆਉਣ ਦੀ ਅਪੀਲ

0

👉ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਹੜ੍ਹ ਪੀੜਤਾਂ ਦੀ ਮਦਦ ਲਈ ਲਗਾਤਾਰ ਕਾਰਜਸ਼ੀਲ
Fazilka News:ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਜ਼ਿਲ੍ਹੇ ਵਿਚੋਂ ਲੰਘਦੀ ਕ੍ਰੀਕ ਦੇ ਪਾਰ ਦੇ ਪਿੰਡਾਂ ਦੇ ਲੋਕਾਂ ਨੂੰ ਸੁਚੇਤ ਕੀਤਾ ਹੈ ਕਿ ਹੁਸੈਨੀਵਾਲਾ ਹੈਡਵਰਕਸ ਤੋਂ 2,20,000 ਕਿਉਸਿਕ ਪਾਣੀ ਛੱਡਿਆ ਜਾ ਰਿਹਾ ਹੈ। ਇਹ ਨਿਕਾਸੀ 26 ਅਗਸਤ 2025 ਨੂੰ ਦੋਪਹਿਰ ਦੋ ਵਜੇ ਦੀ ਹੈ। ਜਿਸ ਨਾਲ ਫਾਜ਼ਿਲਕਾ ਵਿਚ ਆਉਣ ਵਾਲੇ ਸਮੇਂ ਵਿਚ ਪਾਣੀ ਦਾ ਪੱਧਰ ਹੋਰ ਵਧੇਗਾ। ਉਨ੍ਹਾਂ ਨੇ ਦੱਸਿਆ ਹੈ ਕਿ ਵਿਭਾਗ ਦੀਆਂ ਟੀਮਾਂ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਤਾਇਨਾਤ ਹਨ।

ਇਹ ਵੀ ਪੜ੍ਹੋ ਸਿਹਤ ਮੰਤਰੀ ਨੇ ਮੋਹਾਲੀ ਵਿਖੇ ਮੈਡੀਕਲ ਅਫਸਰਾਂ ਦੀ ਨਸ਼ਾ ਪੀੜਤਾਂ ਦੇ ਇਲਾਜ ਦੀ ਅਗਲੇ ਪੱਧਰ ਦੀ ਸਿਖਲਾਈ ਦੀ ਸ਼ੁਰੂਆਤ ਕੀਤੀ

ਉਨ੍ਹਾਂ ਨੇ ਅਪੀਲ ਕੀਤੀ ਕਿ ਖਾਸ ਕਰਕੇ ਬੱਚੇ, ਬਜੁਰਗਾਂ ਅਤੇ ਔਰਤਾਂ ਨੂੰ ਸੁਰੱਖਿਅਤ ਥਾਂਵਾਂ ਤੇ ਭੇਜਿਆ ਜਾਵੇ। ਪ੍ਰਸ਼ਾਸਨ ਨੇ 5 ਰਾਹਤ ਕੇਂਦਰ ਵੀ ਬਣਾਏ ਹਨ। ਇਸੇ ਤਰਾਂ ਉਨ੍ਹਾਂ ਨੇ ਦੱਸਿਆ ਹੈ ਕਿ ਭਾਵੇਂ ਪਿੰਡਾਂ ਦੇ ਆਬਾਦੀ ਖੇਤਰ ਵਿਚ ਪਾਣੀ ਨਹੀਂ ਹੈ ਅਤੇ ਪਾਣੀ ਪਿੰਡਾਂ ਦੇ ਆਲੇ ਦੁਆਲੇ ਹੈ। ਲੋਕਾਂ ਅਤੇ ਖਾਸ ਕਰਕੇ ਬੱਚਿਆਂ ਨੂੰ ਪਾਣੀ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਗਈ ਹੈ। ਜ਼ਿਲ੍ਹਾ ਪੱਧਰੀ ਹੜ੍ਹ ਕੰਟਰੋਲ ਰੂਮ ਦਾ ਨੰਬਰ 01638-262153 ਹੈ। ਲੋਕ ਕਿਸੇ ਵੀ ਜਾਣਕਾਰੀ ਜਾਂ ਮਦਦ ਲਈ ਇਸ ਨੰਬਰ ਤੇ ਸੰਪਰਕ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ ਕੇਜਰੀਵਾਲ ਦਾ ਪਲਟਵਾਰ; ‘ਜੇ ਜੇਲ੍ਹ ਗਿਆ ਵਿਅਕਤੀ ਬੇਕਸੂਰ ਨਿਕਲੇ ਤਾਂ ਝੂਠੇ ਕੇਸ ਕਰਨ ਵਾਲੇ ਮੰਤਰੀ ਨੂੰ ਵੀ ਹੋਵੇ ਜੇਲ੍ਹ’

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਸਾਰੇ ਪ੍ਰਭਾਵਿਤ ਪਿੰਡਾਂ ਵਿਚ ਕਾਰਜਸ਼ੀਲ ਹਨ। ਲੋਕਾਂ ਨੂੰ ਰਾਸ਼ਨ, ਕੈਟਲ ਫੀਡ ਦੀ ਵੰਡ ਕੀਤੀ ਜਾ ਰਹੀ ਹੈ। ਪੀਣ ਦੇ ਪਾਣੀ ਦੀ ਸਪਲਾਈ ਯਕੀਨੀ ਬਣਾਈ ਰੱਖਣ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀਆਂ ਟੀਮਾਂ ਪਿੰਡਾਂ ਵਿਚ ਕਾਰਜਸ਼ੀਲ ਹਨ। ਪਾਣੀ ਦੇ ਲਗਾਤਾਰ ਨਮੂਨੇ ਲੈਕੇ ਜਾਂਚੇ ਜਾ ਰਹੇ ਹਨ ਤਾਂ ਜੋ ਪਾਣੀ ਨਾਲ ਕੋਈ ਬਿਮਾਰੀ ਫੈਲਣ ਦਾ ਡਰ ਨਾ ਰਹੇ। ਵਿਭਾਗ ਦੀਆਂ ਟੀਮਾਂ ਲੋਕਾਂ ਨੂੰ ਸਾਫ ਪਾਣੀ ਦੀ ਪਹਿਚਾਣ ਅਤੇ ਉਬਾਲ ਕੇ ਪੀਣ ਲਈ ਪ੍ਰੇਰਿਤ ਕਰ ਰਹੀਆਂ ਹਨ।

ਇਹ ਵੀ ਪੜ੍ਹੋ ਪੰਜਾਬ ਦੇ ਵਿਚ ਅੱਜ ਮੁੜ ਭਾਰੀ ਮੀਂਹ ਦੀ ਚੇਤਾਵਨੀ, ਅੱਧੀ ਦਰਜ਼ਨ ਜ਼ਿਲ੍ਹਿਆਂ ਵਿਚ ਹੜ੍ਹਾਂ ਕਾਰਨ ਸਥਿਤੀ ਗੰਭੀਰ

ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਵੀ ਪਿੰਡਾਂ ਵਿਚ ਕਾਰਜਸ਼ੀਲ ਹਨ। ਵਧੀਕ ਡਿਪਟੀ ਕਮਿਸ਼ਨਰ ਡਾ: ਮਨਦੀਪ ਕੌਰ, ਐਸਡੀਐਮ ਵੀਰਪਾਲ ਕੌਰ ਸਮੇਤ ਸਾਰੇ ਅਧਿਕਾਰੀ ਰਾਹਤ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ। ਪ੍ਰਭਾਵਿਤ ਪਿੰਡਾਂ ਨੂੰ ਸੈਕਟਰਾਂ ਵਿਚ ਵੰਡ ਕੇ ਰਾਹਤ ਕਾਰਜਾਂ ਦੀ ਬਾਰੀਕੀ ਨਾਲ ਨਿਗਰਾਨੀ ਲਈ ਸੈਕਟਰ ਅਫ਼ਸਰ ਲਗਾਏ ਗਏ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਹਰ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਿਹਤ ਮੰਤਰੀ ਨੇ ਮੋਹਾਲੀ ਵਿਖੇ ਮੈਡੀਕਲ ਅਫਸਰਾਂ ਦੀ ਨਸ਼ਾ ਪੀੜਤਾਂ ਦੇ ਇਲਾਜ ਦੀ ਅਗਲੇ ਪੱਧਰ ਦੀ ਸਿਖਲਾਈ ਦੀ ਸ਼ੁਰੂਆਤ ਕੀਤੀ

0

SAS Nagar News:ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ, ਡਾ. ਬਲਬੀਰ ਸਿੰਘ ਨੇ ਅੱਜ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਲੱਸਟਰ ਰਿਸੋਰਸ ਸੈਂਟਰ, (ਅੰਬੇਡਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼) ਮੋਹਾਲੀ ਵਿਖੇ ਮੈਡੀਕਲ ਅਫਸਰਾਂ ਦੀ ਸਮਰੱਥਾ ਨਿਰਮਾਣ ਸਿਖਲਾਈ (ਨਸ਼ਾ ਪੀੜਤਾਂ ਦੇ ਇਲਾਜ ਲਈ ਅਗਲੇ ਪੱਧਰ ਦੀ ਸਿਖਲਾਈ) ਦਾ ਉਦਘਾਟਨ ਕੀਤਾ।ਉਨ੍ਹਾਂ ਕਿਹਾ, “ਇਹ ਸਿਖਲਾਈ ਪ੍ਰੋਗਰਾਮ ਅਨੰਨਿਆ ਬਿਰਲਾ ਫਾਊਂਡੇਸ਼ਨ ਦੇ ਸਹਿਯੋਗ ਨਾਲ ਏਮਜ਼, ਮੋਹਾਲੀ ਵਿਖੇ ਸਥਾਪਿਤ ਡੇਟਾ ਇੰਟੈਲੀਜੈਂਸ ਐਂਡ ਟੈਕਨੀਕਲ ਸਪੋਰਟ ਯੂਨਿਟ ਰਾਹੀਂ ਪੰਜਾਬ ਦੀਆਂ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਇੱਕ ਵੱਡੀ ਰਣਨੀਤੀ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਨੈਸ਼ਨਲ ਡਰੱਗ ਡਿਪੈਂਡਡੈਂਸ ਟ੍ਰੀਟਮੈਂਟ ਸੈਂਟਰ (ਆਲ ਇੰਡੀਆ ਇੰਸਟਚਿਊਟ ਆਫ਼ ਮੈਡੀਕਲ ਸਾਇੰਸਜ਼), ਪੀ ਜੀ ਆਈ ਚੰਡੀਗੜ੍ਹ, ਆਈ ਆਈ ਟੀ ਰੋਪੜ, ਅਤੇ ਟਾਟਾ ਇੰਸਟੀਚਿਊਟ ਆਫ਼ ਸੋਸ਼ਲ ਸਾਇੰਸਜ਼ ਮੁੰਬਈ ਜਿਹੀਆਂ ਪ੍ਰਮੁੱਖ ਰਾਸ਼ਟਰੀ ਸੰਸਥਾਵਾਂ ਦੁਆਰਾ ਸਮਰਥਤ, ਇਹ ਯੂਨਿਟ ਰਾਜ ਭਰ ਵਿੱਚ ਨਿਰਵਿਘਨ ਤਕਨੀਕੀ ਸਹਾਇਤਾ ਅਤੇ ਜ਼ਮੀਨੀ ਅਮਲ ਨੂੰ ਯਕੀਨੀ ਬਣਾਉਣ ਲਈ ਇੱਕ ਹੱਬ-ਐਂਡ-ਸਪੋਕ ਮਾਡਲ ਦੀ ਤਰ੍ਹਾਂ ਕੰਮ ਕਰਦਾ ਹੈ।ਡਾ. ਬਲਬੀਰ ਸਿੰਘ ਨੇ ਅੱਗੇ ਕਿਹਾ, “ਨਸ਼ਿਆਂ ਵਿਰੁੱਧ ਲੜਾਈ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ।ਵਿਗਿਆਨਕ ਸਿਖਲਾਈ, ਅਸਲ-ਸਮੇਂ (ਰੀਅਲ ਟਾਈਮ) ਦੀ ਨਿਗਰਾਨੀ ਅਤੇ ਨਸ਼ਾ ਛੁਡਾਊ ਬੁਨਿਆਦੀ ਢਾਂਚੇ ਦੇ ਵਿਸਥਾਰ ਰਾਹੀਂ, ਅਸੀਂ ਇਲਾਜ ਸੇਵਾਵਾਂ ਨੂੰ ਵਧੇਰੇ ਪਹੁੰਚਯੋਗ ਅਤੇ ਮਰੀਜ਼-ਕੇਂਦ੍ਰਿਤ ਬਣਾਉਣ ਲਈ ਦ੍ਰਿੜ ਹਾਂ।

ਇਹ ਵੀ ਪੜ੍ਹੋ  ਕੇਜਰੀਵਾਲ ਦਾ ਪਲਟਵਾਰ; ‘ਜੇ ਜੇਲ੍ਹ ਗਿਆ ਵਿਅਕਤੀ ਬੇਕਸੂਰ ਨਿਕਲੇ ਤਾਂ ਝੂਠੇ ਕੇਸ ਕਰਨ ਵਾਲੇ ਮੰਤਰੀ ਨੂੰ ਵੀ ਹੋਵੇ ਜੇਲ੍ਹ’

ਮੈਡੀਕਲ ਅਫਸਰ, ਕੌਂਸਲਰ, ਪੁਲਿਸ ਕਰਮਚਾਰੀ ਅਤੇ ਮਨੋਵਿਗਿਆਨੀਆਂ ਨੂੰ ਪ੍ਰਭਾਵਸ਼ਾਲੀ, ਹਮਦਰਦੀ ਅਤੇ ਪੇਸ਼ੇਵਰ ਦੇਖਭਾਲ ਪ੍ਰਦਾਨ ਕਰਨ ਲਈ ਉੱਨਤ ਹੁਨਰ ਅਤੇ ਸਿਖਲਾਈ ਨਾਲ ਲੈਸ ਕੀਤਾ ਜਾ ਰਿਹਾ ਹੈ।”ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਤਹਿਤ, ਅੰਬੇਦਕਰ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਮੋਹਾਲੀ ਵਿਖੇ ਏਮਜ਼ ਤੋਂ ਸਿਖਲਾਈ ਪ੍ਰਾਪਤ ਮਨੋ ਰੋਗ ਮਾਹਿਰ ਸਿਧਾਂਤਕ ਗਿਆਨ, ਵਿਹਾਰਕ ਹੁਨਰ ਅਤੇ ਕਾਨੂੰਨੀ ਜਾਗਰੂਕਤਾ ਨੂੰ ਕਵਰ ਕਰਦੇ ਹੋਏ ਪੰਜ ਦਿਨਾਂ ਦਾ ਸਿਖਲਾਈ ਪ੍ਰੋਗਰਾਮ ਚਲਾ ਰਹੇ ਹਨ। ਇਸਦਾ ਉਦੇਸ਼ ਮੈਡੀਕਲ ਅਫਸਰਾਂ ਅਤੇ ਸਹਿਯੋਗੀ ਸਟਾਫ ਦੀ ਸਮਰੱਥਾ ਨੂੰ ਵਧਾਉਣਾ ਹੈ ਤਾਂ ਜੋ ਜ਼ਮੀਨੀ ਪੱਧਰ ‘ਤੇ ਨਸ਼ੀਲੇ ਪਦਾਰਥਾਂ ਦੀ ਵਰਤੋਂ ਸੰਬੰਧੀ ਵਿਗਾੜਾਂ ਦਾ ਢੁਕਵਾਂ ਪ੍ਰਬੰਧਨ ਕੀਤਾ ਜਾ ਸਕੇ।ਸਿਹਤ ਮੰਤਰੀ ਨੇ ਪੰਜਾਬ ਦੇ ਮਜ਼ਬੂਤ ਨਸ਼ਾ ਛੁਡਾਊ ਨੈੱਟਵਰਕ ਦੀ ਤਫ਼ਸੀਲ ਦਿੰਦੇ ਹੋਏ ਕਿਹਾ ਕਿ ਪੰਜਾਬ ਭਰ ਵਿੱਚ 5,000 ਤੋਂ ਵੱਧ ਸਮਰਪਿਤ ਨਸ਼ਾ ਛੁਡਾਊ ਅਤੇ ਪੁਨਰਵਾਸ ਬੈੱਡ ਸਮਰੱਥਾ ਉਪਲਬਧ ਕਰਵਾਈ ਗਈ ਹੈ। ਸਰਕਾਰ ਵੱਲੋਂ 36 ਸਰਕਾਰੀ ਨਸ਼ਾ ਛੁਡਾਊ ਕੇਂਦਰਾਂ, 19 ਸਰਕਾਰੀ ਪੁਨਰਵਾਸ ਕੇਂਦਰਾਂ, 143 ਨਿੱਜੀ ਨਸ਼ਾ ਛੁਡਾਊ ਕੇਂਦਰਾਂ ਅਤੇ 72 ਨਿੱਜੀ ਪੁਨਰਵਾਸ ਕੇਂਦਰਾਂ ‘ਤੇ ਬੋਰਡਿੰਗ, ਰਿਹਾਇਸ਼, ਭੋਜਨ ਅਤੇ ਦਵਾਈਆਂ ਸਮੇਤ ਮੁਫ਼ਤ ਇਲਾਜ ਪ੍ਰਦਾਨ ਕੀਤਾ ਜਾ ਰਿਹਾ ਹੈ।ਇਸੇ ਤਰ੍ਹਾਂ, 10.31 ਲੱਖ ਤੋਂ ਵੱਧ ਰਜਿਸਟਰਡ ਮਰੀਜ਼ਾਂ ਵਾਲੇ 547 ਓ ਓ ਏ ਟੀ (ਆਊਟਪੇਸ਼ੈਂਟ ਓਪੀਓਇਡ ਅਸਿਸਟਡ ਟ੍ਰੀਟਮੈਂਟ) ਕਲੀਨਿਕ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਯੋਗਦਾਨ ਪਾ ਰਹੇ ਹਨ।ਡਾ. ਬਲਬੀਰ ਸਿੰਘ ਨੇ ਅੱਗੇ ਕਿਹਾ ਕਿ ਅੰਮ੍ਰਿਤਸਰ, ਬਠਿੰਡਾ, ਕਪੂਰਥਲਾ ਵਿੱਚ ਮੈਥਾਡੋਨ ਪ੍ਰਣਾਲੀ ਨਾਲ ਨਸ਼ਾ ਪੀੜਤਾਂ ਦਾ ਇਲਾਜ ਸ਼ੁਰੂ ਕਰਨ ਉਪਰੰਤ ਜਲੰਧਰ, ਮੋਹਾਲੀ, ਫਰੀਦਕੋਟ ਅਤੇ ਪਟਿਆਲਾ ਵਿੱਚ ਇਸ ਦਾ ਵਿਸਥਾਰ ਚੱਲ ਰਿਹਾ ਹੈ।

ਇਹ ਵੀ ਪੜ੍ਹੋ  ਬਾਬਾ ਬਲਜਿੰਦਰ ਸਿੰਘ ਜੀ ਦੇ ਅੰਤਿਮ ਦਰਸ਼ਨਾਂ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਰਾੜਾ ਸਾਹਿਬ ਪਹੁੰਚੇ

ਇਹ ਵਿਧੀ ਨਸ਼ੇੜੀਆਂ ਦੁਆਰਾ ਇੱਕੋ ਸੂਈ ਦੀ ਵਰਤੋਂ ਤੇ ਨੁਕਸਾਨ ਨੂੰ ਰੋਕਣ ਵਿੱਚ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਇਹ ਸੂਬੇ ਚ ਨਸ਼ਾ ਪੀੜਤਾਂ ਦੇ ਇਲਾਜ ਲਈ ਤਰਲ ਅਤੇ ਓਰਲ ਸਬਸਟੀਚਿਊਸ਼ਨ ਥੈਰੇਪੀ ਅਪਣਾਏ ਜਾਣ ਦਾ ਹਿੱਸਾ ਹੈ।ਸਿਹਤ ਮੰਤਰੀ ਨੇ ਡੀ ਡੀ ਆਰ ਪੀ (ਡਰੱਗ ਡੀ-ਐਡਿਕਸ਼ਨ ਐਂਡ ਰਜਿਸਟਰੀ) ਪੋਰਟਲ ਰਾਹੀਂ ਰੀਅਲ-ਟਾਈਮ ਨਿਗਰਾਨੀ ‘ਤੇ ਰਾਜ ਦੇ ਧਿਆਨ ਕੇਂਦਰਿਤ ਕਰਨ ਅਤੇ ਮੋਹਾਲੀ, ਪਟਿਆਲਾ, ਅੰਮ੍ਰਿਤਸਰ, ਜਲੰਧਰ ਅਤੇ ਫਰੀਦਕੋਟ ਦੇ ਮੈਡੀਕਲ ਕਾਲਜਾਂ ਵਿੱਚ ਕਲੱਸਟਰ ਰਿਸੋਰਸ ਸੈਂਟਰਾਂ (ਸੀ ਆਰ ਸੀ) ਦੀ ਸ਼ਮੂਲੀਅਤ ‘ਤੇ ਵੀ ਚਾਨਣਾ ਪਾਇਆ ਤਾਂ ਜੋ ਸਥਾਨਕ ਤੌਰ ‘ਤੇ ਰਾਜ-ਪੱਧਰੀ ਰਣਨੀਤੀਆਂ ਨੂੰ ਲਾਗੂ ਕੀਤਾ ਜਾ ਸਕੇ।ਡਾ. ਬਲਬੀਰ ਸਿੰਘ ਨੇ ਮੈਡੀਕਲ ਅਫਸਰਾਂ ਅਤੇ ਮਾਹਿਰਾਂ ਦੀ ਵਚਨਬੱਧਤਾ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਸਮੂਹਿਕ ਯਤਨ “ਇੱਕ ਸਿਹਤਮੰਦ ਅਤੇ ਨਸ਼ਾ ਮੁਕਤ ਪੰਜਾਬ” ਨੂੰ ਯਕੀਨੀ ਬਣਾਉਣਗੇ।ਹਾਜ਼ਰ ਅਧਿਕਾਰੀਆਂ ਵਿੱਚ ਬਸੰਤ ਗਰਗ, ਸਕੱਤਰ ਸਿਹਤ ਅਤੇ ਪਰਿਵਾਰ ਭਲਾਈ, ਪੰਜਾਬ, ਸ਼੍ਰੀਮਤੀ ਭਵਨੀਤ ਭਾਰਤੀ, ਡਾਇਰੈਕਟਰ ਪ੍ਰਿੰਸੀਪਲ ਅੰਬੇਦਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼, ਮੋਹਾਲੀ, ਨਵਦੀਪ ਸੈਣੀ, ਮੈਡੀਕਲ ਸੁਪਰਡੈਂਟ (ਏਆਈਐਮਐਸ), ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ 35 ਮੈਡੀਕਲ ਅਫਸਰਾਂ ਦਾ ਬੈਚ ਸ਼ਾਮਲ ਸੀ ਜੋ ਮਾਸਟਰ ਟ੍ਰੇਨਰਾਂ ਵਜੋਂ ਏਮਜ਼ ਤੋਂ ਸਿਖਲਾਈ ਲੈ ਕੇ ਆਏ ਚਾਰ ਮਨੋ ਰੋਗ ਮਾਹਿਰਾਂ ਪਾਸੋਂ ਸਿਖਲਾਈ ਪ੍ਰਾਪਤ ਕਰ ਰਹੇ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ 6 ਸਤੰਬਰ ਨੂੰ ਸਟੇਟ ਜਨਰਲ ਡੈਲੀਗੇਟ ਇਜਲਾਸ ਸੱਦਿਆ

0

 👉ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗਾ ਸਟੇਟ ਜਨਰਲ ਡੈਲੀਗੇਟ ਇਜਲਾਸ
Amritsar News:ਚੰਡੀਗੜ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਦੱਸਿਆ ਗਿਆ ਕਿ ਪਾਰਟੀ ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ 6 ਸਤੰਬਰ ਨੂੰ ਪਾਰਟੀ ਦੇ ਸਟੇਟ ਡੈਲੀਗੇਟਾਂ ਦਾ ਜਨਰਲ ਇਜਲਾਸ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੁਲਾਇਆ ਗਿਆ ਹੈ। ਮੁੱਖ ਦਫਤਰ ਤੋਂ ਜਾਰੀ ਬਿਆਨ ਵਿੱਚ ਜਾਣਕਾਰੀ ਦਿੱਤੀ ਗਈ ਕਿ ਇਸ ਇਜਲਾਸ ਵਿੱਚ ਜਿੱਥੇ ਪੰਜਾਬ ਭਰ ਤੋਂ ਸਟੇਟ ਡੈਲੀਗੇਟਸ ਸ਼ਾਮਿਲ ਹੋਣਗੇ, ਉੱਥੇ ਹੀ ਦੂਜੇ ਸੂਬਿਆਂ ਤੋਂ ਬਣੇ ਡੈਲੀਗੇਟ ਵੀ ਹਿੱਸਾ ਲੈਣਗੇ।ਇੱਥੇ ਵਰਨਣਯੋਗ ਹੈ ਕਿ ਇਸੇ ਮਹੀਨੇ ਦੀ 11 ਸਤੰਬਰ ਨੂੰ ਬੁਲਾਏ ਗਏ ਜਨਰਲ ਇਜਲਾਸ ਵਿੱਚ ਪੰਥਕ ਕੌਂਸਲ ਦੇ ਚੇਅਰਪਰਸਨ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਸਰਬਸੰਮਤੀ ਨਾਲ ਹੋਈ ਸੀ।

ਇਹ ਵੀ ਪੜ੍ਹੋ  ਪੰਜਾਬ ਦੇ ਵਿਚ ਅੱਜ ਮੁੜ ਭਾਰੀ ਮੀਂਹ ਦੀ ਚੇਤਾਵਨੀ, ਅੱਧੀ ਦਰਜ਼ਨ ਜ਼ਿਲ੍ਹਿਆਂ ਵਿਚ ਹੜ੍ਹਾਂ ਕਾਰਨ ਸਥਿਤੀ ਗੰਭੀਰ

ਇਜਲਾਸ ਦੀ ਕਾਰਵਾਈ ਦੌਰਾਨ ਪਾਰਟੀ ਦੇ ਜੱਥੇਬੰਧਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਾਰੇ ਅਧਿਕਾਰ ਪਾਰਟੀ ਪ੍ਰਧਾਨ ਨੂੰ ਸੌਂਪ ਦਿੱਤੇ ਗਏ ਸਨ ਪਰ ਪਾਰਟੀ ਪ੍ਰਧਾਨ ਚਾਹੁੰਦੇ ਹਨ ਕਿ ਪਾਰਟੀ ਦੇ ਸੰਵਿਧਾਨ ਮੁਤਾਬਕ ਵਰਕਿੰਗ ਕਮੇਟੀ ਦੀ ਚੋਣ ਅਤੇ ਕੁਝ ਹੋਰ ਅਹਿਮ ਫੈਸਲੇ ਜਨਰਲ ਸਟੇਟ ਡੈਲੀਗੇਟ ਇਜਲਾਸ ਵਿੱਚ ਹੀ ਲਏ ਜਾਣ, ਇਸ ਕਰਕੇ ਸੂਬੇ ਭਰ ਤੋ ਪਾਰਟੀ ਲਈ ਘਰ-ਘਰ ਜਾ ਕੇ ਮੈਂਬਰਸ਼ਿਪ ਭਰਨ ਵਾਲੇ ਸਮੁੱਚੇ ਡੈਲੀਗੇਟਸ ਦੀ ਰਾਇ ਸ਼ੁਮਾਰੀ ਜਾਨਣ ਲਈ 6 ਸਤੰਬਰ ਨੂੰ ਸਟੇਟ ਜਨਰਲ ਡੈਲੀਗੇਟਸ ਇਜਲਾਸ ਬੁਲਾਇਆ ਜਾ ਰਿਹਾ ਹੈ। ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਾਰਟੀ ਅੰਦਰ ਲੋਕਤੰਤਰਿਕ ਪ੍ਰਕਿਰਿਆ ਅਤੇ ਸਿਧਾਤਾਂ ਨੂੰ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਕੇਜਰੀਵਾਲ ਦਾ ਪਲਟਵਾਰ; ‘ਜੇ ਜੇਲ੍ਹ ਗਿਆ ਵਿਅਕਤੀ ਬੇਕਸੂਰ ਨਿਕਲੇ ਤਾਂ ਝੂਠੇ ਕੇਸ ਕਰਨ ਵਾਲੇ ਮੰਤਰੀ ਨੂੰ ਵੀ ਹੋਵੇ ਜੇਲ੍ਹ’

👉ਕੇਂਦਰ ਸਰਕਾਰ ਇਹ ਬਿੱਲ ਵਿਰੋਧੀ ਧਿਰ ਦੇ ਆਗੂਆਂ ਨੂੰ ਜੇਲ੍ਹ ਭੇਜ ਕੇ ਉਨ੍ਹਾਂ ਦੀਆਂ ਸਰਕਾਰਾਂ ਨੂੰ ਤੋੜਨ ਅਤੇ ਡੇਗਣ ਲਈ ਲਿਆ ਰਹੀ ਹੈ- ਪ੍ਰਿਅੰਕਾ ਕੱਕੜ

National News: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਭ੍ਰਿਸ਼ਟਾਚਾਰ ਮਾਮਲੇ ਵਿੱਚ ਜੇਲ੍ਹ ਜਾਣ ‘ਤੇ ਮੰਤਰੀ ਜਾਂ ਮੁੱਖ ਮੰਤਰੀ ਨੂੰ ਅਹੁਦਾ ਛੱਡਣ ਵਾਲੇ ਬਿੱਲ ‘ਤੇ ਭਾਜਪਾ ਦੇ ਸੀਨੀਅਰ ਆਗੂ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ‘ਤੇ ਪਲਟਵਾਰ ਕੀਤਾ ਹੈ। ਅਰਵਿੰਦ ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਐਕਸ ‘ਤੇ ਟੈਗ ਕਰਕੇ ਕਿਹਾ ਕਿ ਜੇਕਰ ਜੇਲ੍ਹ ਗਿਆ ਕੋਈ ਵਿਅਕਤੀ ਬੇਕਸੂਰ ਨਿਕਲੇ ਤਾਂ ਝੂਠੇ ਕੇਸ ਕਰਨ ਵਾਲੇ ਮੰਤਰੀ ਨੂੰ ਵੀ ਜੇਲ੍ਹ ਹੋਣੀ ਚਾਹੀਦੀ ਹੈ। ਉੱਥੇ ਹੀ, ਜੋ ਵਿਅਕਤੀ ਗੰਭੀਰ ਗੁਨਾਹਾਂ ਦੇ ਮੁਜਰਮਾਂ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਕਰਕੇ ਉਨ੍ਹਾਂ ਦੇ ਸਾਰੇ ਕੇਸ ਰਫ਼ਾ-ਦਫ਼ਾ ਕਰਕੇ ਉਨ੍ਹਾਂ ਨੂੰ ਮੰਤਰੀ, ਉਪ ਮੁੱਖ ਮੰਤਰੀ ਜਾਂ ਮੁੱਖ ਮੰਤਰੀ ਬਣਾ ਦਿੰਦਾ ਹੈ, ਕੀ ਅਜਿਹੇ ਮੰਤਰੀ/ਪ੍ਰਧਾਨ ਮੰਤਰੀ ਨੂੰ ਵੀ ਆਪਣਾ ਅਹੁਦਾ ਛੱਡਣਾ ਚਾਹੀਦਾ ਹੈ? ਅਜਿਹੇ ਵਿਅਕਤੀ ਨੂੰ ਕਿੰਨੇ ਸਾਲ ਦੀ ਜੇਲ੍ਹ ਹੋਣੀ ਚਾਹੀਦੀ ਹੈ? ਜੇਕਰ ਕਿਸੇ ‘ਤੇ ਝੂਠਾ ਕੇਸ ਲਗਾ ਕੇ ਉਸ ਨੂੰ ਜੇਲ੍ਹ ਵਿੱਚ ਪਾਇਆ ਜਾਵੇ ਅਤੇ ਬਾਅਦ ਵਿੱਚ ਉਹ ਦੋਸ਼ ਮੁਕਤ ਹੋ ਜਾਵੇ, ਤਾਂ ਉਸ ‘ਤੇ ਝੂਠਾ ਕੇਸ ਲਗਾਉਣ ਵਾਲੇ ਮੰਤਰੀ ਨੂੰ ਕਿੰਨੇ ਸਾਲ ਦੀ ਜੇਲ੍ਹ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ ਪੰਜਾਬ ਦੇ ਵਿਚ ਅੱਜ ਮੁੜ ਭਾਰੀ ਮੀਂਹ ਦੀ ਚੇਤਾਵਨੀ, ਅੱਧੀ ਦਰਜ਼ਨ ਜ਼ਿਲ੍ਹਿਆਂ ਵਿਚ ਹੜ੍ਹਾਂ ਕਾਰਨ ਸਥਿਤੀ ਗੰਭੀਰ

ਅਰਵਿੰਦ ਕੇਜਰੀਵਾਲ ਨੇ ਅੱਗੇ ਕਿਹਾ ਕਿ ਸਿਆਸੀ ਸਾਜ਼ਿਸ਼ ਤਹਿਤ ਝੂਠੇ ਕੇਸ ਵਿੱਚ ਫਸਾ ਕੇ ਜਦੋਂ ਕੇਂਦਰ ਨੇ ਮੈਨੂੰ ਜੇਲ੍ਹ ਭੇਜਿਆ ਤਾਂ ਮੈਂ ਜੇਲ੍ਹ ਤੋਂ 160 ਦਿਨ ਸਰਕਾਰ ਚਲਾਈ। ਪਿਛਲੇ ਸੱਤ ਮਹੀਨਿਆਂ ਵਿੱਚ ਦਿੱਲੀ ਦੀ ਬੀਜੇਪੀ ਸਰਕਾਰ ਨੇ ਦਿੱਲੀ ਦਾ ਅਜਿਹਾ ਹਾਲ ਕਰ ਦਿੱਤਾ ਹੈ ਕਿ ਅੱਜ ਦਿੱਲੀ ਵਾਲੇ ਉਸ ਜੇਲ੍ਹ ਵਾਲੀ ਸਰਕਾਰ ਨੂੰ ਯਾਦ ਕਰ ਰਹੇ ਹਨ। ਘੱਟੋ-ਘੱਟ ਜੇਲ੍ਹ ਵਾਲੀ ਸਰਕਾਰ ਦੇ ਸਮੇਂ ਬਿਜਲੀ ਨਹੀਂ ਜਾਂਦੀ ਸੀ, ਪਾਣੀ ਆਉਂਦਾ ਸੀ, ਹਸਪਤਾਲਾਂ ਅਤੇ ਮੁਹੱਲਾ ਕਲੀਨਿਕਾਂ ਵਿੱਚ ਮੁਫ਼ਤ ਦਵਾਈਆਂ ਮਿਲਦੀਆਂ ਸਨ, ਮੁਫ਼ਤ ਟੈਸਟ ਹੁੰਦੇ ਸਨ, ਇੱਕ ਮੀਂਹ ਵਿੱਚ ਦਿੱਲੀ ਦਾ ਇੰਨਾ ਬੁਰਾ ਹਾਲ ਨਹੀਂ ਹੁੰਦਾ ਸੀ, ਪ੍ਰਾਈਵੇਟ ਸਕੂਲਾਂ ਨੂੰ ਮਨਮਾਨੀ ਅਤੇ ਗੁੰਡਾਗਰਦੀ ਕਰਨ ਦੀ ਇਜਾਜ਼ਤ ਨਹੀਂ ਸੀ।ਉੱਧਰ, “ਆਪ” ਹੈੱਡਕੁਆਰਟਰ ‘ਤੇ ਪ੍ਰੈਸ ਕਾਨਫਰੰਸ ਕਰਕੇ ਮੁੱਖ ਕੌਮੀ ਬੁਲਾਰੇ ਪ੍ਰਿਅੰਕਾ ਕੱਕੜ ਨੇ ਕਿਹਾ ਕਿ ਅਮਿਤ ਸ਼ਾਹ ਨੇ ਇਹ ਕਹਿਣ ਦੀ ਕੋਸ਼ਿਸ਼ ਕੀਤੀ ਕਿ ਜੇਕਰ ਹਿਮੰਤਾ ਬਿਸਵਾ ਸਰਮਾ, ਸ਼ੁਭੇਂਦੂ ਅਧਿਕਾਰੀ, ਪ੍ਰਫੁੱਲ ਪਟੇਲ, ਛਗਨ ਭੁਜਬਲ, ਹਸਨ ਮੁਸ਼ਰਿਫ ਵਰਗੇ ਭ੍ਰਿਸ਼ਟ ਲੋਕਾਂ ਵਾਂਗ ਕੋਈ ਆਗੂ 30 ਦਿਨਾਂ ਦੇ ਅੰਦਰ ਭਾਜਪਾ ਸਾਹਮਣੇ ਝੁਕ ਕੇ ਉਨ੍ਹਾਂ ਦੀ ਪਾਰਟੀ ਵਿੱਚ ਸ਼ਾਮਲ ਨਹੀਂ ਹੁੰਦਾ ਹੈ, ਤਾਂ ਉਸਦਾ ਅਹੁਦਾ ਖੋਹ ਲਿਆ ਜਾਵੇਗਾ।

ਇਹ ਵੀ ਪੜ੍ਹੋ Nabha jail ‘ਚ ਬੰਦ Bikram Majithia ਕੋਲੋਂ ਵਿਸ਼ੇਸ ਜਾਂਚ ਟੀਮ ਨੇ ਕੀਤੀ ਢਾਈ ਘੰਟੇ ਪੁੱਛਗਿਛ

ਭਾਜਪਾ ਲੋਕਤੰਤਰੀ ਢੰਗ ਨਾਲ ਚੁਣੇ ਗਏ ਮੁੱਖ ਮੰਤਰੀਆਂ ਅਤੇ ਮੰਤਰੀਆਂ ਨੂੰ ਹਟਾਉਣ ਦੀ ਧਮਕੀ ਦੇ ਰਹੀ ਹੈ ਅਤੇ ਜੇਕਰ ਕੋਈ ਉਨ੍ਹਾਂ ਦੀ ਗੱਲ ਮੰਨ ਲਵੇ, ਤਾਂ 32ਵੇਂ ਦਿਨ ਸਵੇਰੇ 5 ਵਜੇ ਹੀ ਉਸਨੂੰ ਸਹੁੰ ਚੁਕਾ ਦਿੱਤੀ ਜਾਵੇਗੀ। ਪ੍ਰਿਅੰਕਾ ਕੱਕੜ ਨੇ ਇਸ ਨੂੰ ਲੋਕਤੰਤਰ ਲਈ ਸ਼ਰਮਨਾਕ ਦੱਸਿਆ।ਪ੍ਰਿਅੰਕਾ ਕੱਕੜ ਨੇ ਅਮਿਤ ਸ਼ਾਹ ਦੇ ਉਸ ਬਿਆਨ ‘ਤੇ ਵੀ ਪਲਟਵਾਰ ਕੀਤਾ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਤੋਂ ਸਰਕਾਰ ਨਹੀਂ ਚਲਾਉਣੀ ਚਾਹੀਦੀ ਸੀ। ਇਸ ਦੇ ਜਵਾਬ ਵਿੱਚ ਪ੍ਰਿਅੰਕਾ ਕੱਕੜ ਨੇ ਕਿਹਾ ਕਿ ਜਨਤਾ ਨੂੰ ਇਸ ਗੱਲ ਨਾਲ ਕੋਈ ਫਰਕ ਨਹੀਂ ਪੈਂਦਾ ਕਿ ਸਰਕਾਰ ਜੇਲ੍ਹ ਤੋਂ ਚੱਲ ਰਹੀ ਹੈ ਜਾਂ ਬਾਹਰੋਂ ਚੱਲ ਰਹੀ ਹੈ। ਬਸ਼ਰਤੇ ਜਨਤਾ ਦੇ ਕੰਮ ਹੋ ਰਹੇ ਹੋਣ। ਦਿੱਲੀ ਦੀ ਜਨਤਾ ਅੱਜ ਵੀ ਕੇਜਰੀਵਾਲ ਦੀ ਜੇਲ੍ਹ ਤੋਂ ਚਲਾਈ ਗਈ ਸਰਕਾਰ ਨੂੰ ਯਾਦ ਕਰਦੀ ਹੈ, ਕਿਉਂਕਿ ਉਦੋਂ ਬਿਜਲੀ, ਪਾਣੀ, ਸਕੂਲ ਅਤੇ ਹਸਪਤਾਲਾਂ ਦੀ ਸਥਿਤੀ ਬਿਹਤਰ ਸੀ।

ਇਹ ਵੀ ਪੜ੍ਹੋ ਪੰਜਾਬ ਦੇ ਪੇਂਡੂ ਵਿਕਾਸ ਵਿੱਚ ਨਵਾਂ ਅਧਿਆਏ ਲਿਖਣਗੇ ਆਧੁਨਿਕ ਪੰਚਾਇਤ ਘਰ ਅਤੇ ਆਮ ਸੇਵਾ ਕੇਂਦਰ:ਸੌਂਦ

ਜਦੋਂਕਿ ਭਾਜਪਾ ਰਾਜ ਵਿੱਚ 8 ਘੰਟੇ ਤੱਕ ਬਿਜਲੀ ਕਟੌਤੀ ਹੋ ਰਹੀ ਹੈ, ਨਾਲਿਆਂ ਦਾ ਪਾਣੀ ਸੜਕਾਂ ‘ਤੇ ਵਹਿ ਰਿਹਾ ਹੈ, ਘਰਾਂ ਵਿੱਚ ਪੀਣ ਦਾ ਪਾਣੀ ਨਹੀਂ ਮਿਲ ਰਿਹਾ ਜਾਂ ਨਾਲੇ ਵਾਲਾ ਪਾਣੀ ਆ ਰਿਹਾ ਹੈ ਅਤੇ ਸਕੂਲਾਂ ਦੀ ਫੀਸ ਬੇਤਹਾਸ਼ਾ ਵਧਾ ਦਿੱਤੀ ਗਈ ਹੈ। ਹਸਪਤਾਲਾਂ ਵਿੱਚ ਨਾ ਟੈਸਟ ਹੋ ਰਹੇ ਹਨ, ਨਾ ਇਲਾਜ ਮਿਲ ਰਿਹਾ ਹੈ। ਲੋਕ ਕੇਜਰੀਵਾਲ ਦੀ ਜੇਲ੍ਹ ਤੋਂ ਚਲਾਈ ਗਈ ਸਰਕਾਰ ਨੂੰ ਯਾਦ ਕਰ ਰਹੇ ਹਨ।ਪ੍ਰਿਅੰਕਾ ਕੱਕੜ ਨੇ ਭਾਜਪਾ ‘ਤੇ ਵਿਰੋਧੀ ਆਗੂਆਂ ਨੂੰ ਨਿਸ਼ਾਨਾ ਬਣਾਉਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਜਦੋਂ ਭਾਜਪਾ ਕੇਜਰੀਵਾਲ ਦੀ ਗਵਰਨੈਂਸ ਦਾ ਮੁਕਾਬਲਾ ਨਹੀਂ ਕਰ ਸਕੀ, ਤਾਂ ਉਸਨੇ “ਆਪ” ਦੇ 21 ਵਿਧਾਇਕਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਯੋਗ ਕਰਾਰ ਦਿੱਤਾ, ਹਾਰਸ ਟਰੇਡਿੰਗ ਦੀ ਕੋਸ਼ਿਸ਼ ਕੀਤੀ ਅਤੇ ਵੋਟ ਚੋਰੀ ਕੀਤੀ। ਜਨਤਾ ਜਾਣਦੀ ਹੈ ਕਿ ਭਾਜਪਾ ਨੇ “ਆਪ” ਆਗੂਆਂ ‘ਤੇ ਝੂਠੇ ਮੁਕੱਦਮੇ ਲਗਾਏ, ਪਰ ਕੋਰਟ ਵਿੱਚ ਇੱਕ ਵੀ ਸਬੂਤ ਪੇਸ਼ ਨਹੀਂ ਕਰ ਸਕੀ।

ਇਹ ਵੀ ਪੜ੍ਹੋ ਉਦਯੋਗ ਅਤੇ ਵਣਜ ਮੰਤਰੀ ਸੰਜੀਵ ਅਰੋੜਾ ਨੇ ਮੋਹਾਲੀ ਹਾਈਟੈਕ ਮੈਟਲ ਕਲੱਸਟਰ ਦਾ ਦੌਰਾ ਕੀਤਾ

ਉਨ੍ਹਾਂ ਸੁਪਰੀਮ ਕੋਰਟ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਕੋਰਟ ਨੇ ਈਡੀ ਨੂੰ “ਕਰੂਕ” ਅਤੇ ਸੀਬੀਆਈ ਨੂੰ “ਬੰਦ ਪਿੰਜਰੇ ਦਾ ਤੋਤਾ” ਦੱਸਿਆ ਗਿਆ। ਸੁਪਰੀਮ ਕੋਰਟ ਨੇ ਕਿਹਾ ਸੀ ਕਿ ਕੇਜਰੀਵਾਲ ਖਿਲਾਫ਼ ਕੋਈ ਸਬੂਤ ਨਹੀਂ ਹੈ ਅਤੇ ਈਡੀ ਨੇ ਦੁਰਭਾਵਨਾਪੂਰਨ ਤਰੀਕੇ ਨਾਲ ਕੰਮ ਕੀਤਾ ਸੀ। ਸਤੇਂਦਰ ਜੈਨ ਦੇ ਮਾਮਲੇ ਵਿੱਚ ਸੀਬੀਆਈ ਨੇ ਕਲੋਜ਼ਰ ਰਿਪੋਰਟ ਦਾਖਲ ਕਰਨੀ ਸ਼ੁਰੂ ਕਰ ਦਿੱਤੀ।ਪ੍ਰਿਅੰਕਾ ਕੱਕੜ ਨੇ ਕਿਹਾ ਕਿ ਜੇਕਰ ਕੋਈ ਆਗੂ ਭ੍ਰਿਸ਼ਟ ਹੈ, ਤਾਂ ਉਸ ਨੂੰ 30 ਦਿਨ ਕੀ ਉਮਰ ਕੈਦ ਹੋਣੀ ਚਾਹੀਦੀ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਭਾਜਪਾ ਨੂੰ ਇੱਕ ਪ੍ਰਾਬਧਾਨ ਜੋੜਨਾ ਚਾਹੀਦਾ ਹੈ ਕਿ ਜੇਕਰ ਕੋਈ ਆਗੂ ਬੇਕਸੂਰ ਸਾਬਤ ਹੁੰਦਾ ਹੈ, ਤਾਂ ਜਿਸ ਨੇ ਝੂਠਾ ਕੇਸ ਦਰਜ ਕੀਤਾ, ਉਸਨੂੰ ਓਨੀ ਹੀ ਸਜ਼ਾ ਮਿਲੇ, ਜਿੰਨਾ ਬੇਕਸੂਰ ਵਿਅਕਤੀ ਨੂੰ ਜੇਲ੍ਹ ਵਿੱਚ ਰੱਖਿਆ ਗਿਆ। ਉਨ੍ਹਾਂ ਇਸ ਬਿੱਲ ਨੂੰ ਸਰਕਾਰਾਂ ਤੋੜਨ ਦਾ “ਜਾਇਜ਼” ਤਰੀਕਾ ਦੱਸਦਿਆਂ ਕਿਹਾ ਕਿ ਇਸ ਦਾ ਮਕਸਦ ਸਿਰਫ਼ ਵਿਰੋਧੀ ਧਿਰ ਨੂੰ ਕਮਜ਼ੋਰ ਕਰਨਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਦੇ ਵਿਚ ਅੱਜ ਮੁੜ ਭਾਰੀ ਮੀਂਹ ਦੀ ਚੇਤਾਵਨੀ, ਅੱਧੀ ਦਰਜ਼ਨ ਜ਼ਿਲ੍ਹਿਆਂ ਵਿਚ ਹੜ੍ਹਾਂ ਕਾਰਨ ਸਥਿਤੀ ਗੰਭੀਰ

0

Punjab News: ਪਿਛਲੇ ਕਈ ਦਿਨਾਂ ਤੋਂ ਪੰਜਾਬ ਅਤੇ ਇਸਦੇ ਨਾਲ ਲੱਗਦੇ ਪਹਾੜੀ ਖੇਤਰਾਂ ਵਿੱਚ ਪੇ ਰਹੇ ਭਾਰੀ ਮੀਂਹ ਕਾਰਨ ਹਾਲਾਤ ਗੰਭੀਰ ਬਣੀ ਹੋਈ ਹੈ। ਮੌਸਮ ਵਿਭਾਗ ਵੱਲੋਂ ਅੱਜ ਮੰਗਲਵਾਰ ਲਈ ਮੁੜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਲਈ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਮੀਂਹ ਲਈ ਸੰਤਰੀ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ Nabha jail ‘ਚ ਬੰਦ Bikram Majithia ਕੋਲੋਂ ਵਿਸ਼ੇਸ ਜਾਂਚ ਟੀਮ ਨੇ ਕੀਤੀ ਢਾਈ ਘੰਟੇ ਪੁੱਛਗਿਛ

ਜਦੋਂ ਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਪੀਲਾ ਅਲਰਟ ਹੈ। ਇਸਦਾ ਮਤਲਬ ਹੈ ਕਿ ਪੂਰੇ ਸੂਬੇ ਵਿੱਚ ਆਮ ਨਾਲੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ। ਉੰਝ ਪੰਜਾਬ ਦੇ ਅੱਧੀ ਦਰਜ਼ਨ ਜਿਲ੍ਹਿਆਂ ਵਿਚ ਪਹਿਲਾਂ ਹੀ ਹੜ੍ਹਾਂ ਕਾਰਨ ਸਥਿਤੀ ਗੰਭੀਰ ਬਣੀ ਹੋਈ ਹੈ। ਕਈ ਜ਼ਿਲ੍ਹਿਆਂ ਦੇ ਬਾਰਸ਼ਾਂ ਦੇ ਪਾਣੀ ਅਤੇ ਲਗਾਤਾਰ ਪੈ ਰਹੇ ਮੀਂਹ ਕਾਰਨ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ। ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ ਵੀ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਪੰਜਾਬ ਦੇ ਡੈਮਾਂ ਵਿਚ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ,

ਇਹ ਵੀ ਪੜ੍ਹੋ ਗੁਆਂਢਣ ‘ਤੇ ‘ਮੈਲੀ’ ਅੱਖ ਰੱਖਣੀ ਮਹਿੰਗੀ ਪਈ, ਪਤੀ-ਪਤਨੀ ਨੇ ਮਿਲਕੇ ਕੀਤਾ ਕ+ਤ+ਲ

ਜਿਸਦੇ ਚੱਲਦੇ ਰਣਜੀਤ ਸਾਗਰ ਡੈਮ ਅਤੇ ਭਾਖੜਾ ਡੈਮ ਵਿਚੋਂ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ, ਜੋਕਿ ਆਸਪਾਸ ਦੇ ਇਲਾਕਿਆਂ ਵਿਚ ਭਾਰੀ ਤਬਾਹੀ ਲਿਆ ਰਿਹਾ। ਪੰਜਾਬ ਦੇ ਕਈ ਸਰਹੱਦੀ ਪਿੰਡਾਂ ਦਾ ਦੇਸ ਨਾਲੋਂ ਸੰਪਰਕ ਟੁੱਟ ਗਿਆ ਹੈ। ਹਰੀਕੇ ਹੈੱਡਵਰਕਸ ਤੋਂ ਛੱਡੇ ਗਏ ਪਾਣੀ ਦਾ ਪ੍ਰਭਾਵ ਤਰਨਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਖੇਤਰਾਂ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ।ਭਾਰੀ ਮੀਂਹ ਕਾਰਨ ਤਾਪਮਾਨ ਵਿੱਚ ਵੀ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ ਤੇ ਬਿਜਲੀ ਦੀ ਮੰਗ ਘਟ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਿਲਵਰ ਓਕਸ ਸਕੂਲ ਸੁਸ਼ਾਂਤ ਸਿਟੀ-2 ਬਠਿੰਡਾ ਨੇ ਦੋ ਰੋਜਾ ਮਾਡਲ ਯੂਨਾਈਟਿਡ ਨੈਸ਼ਨ ਕਾਨਫਰੰਸ ਦਾ ਕੀਤਾ ਆਯੋਜਨ

0

Bathinda News: ਸਿਲਵਰ ਓਕਸ ਸਕੂਲ ਸੁਸ਼ਾਂਤ ਸਿਟੀ-2 ਬਠਿੰਡਾ ਦੁਆਰਾ ਆਯੋਜਿਤ ਦੋ ਰੋਜਾ ਮਾਡਲ ਯੂਨਾਈਟਿਡ ਨੈਸ਼ਨ(ਐਮਯੂਐਨ) ਕਾਨਫਰੰਸ ਅੱਜ ਇੱਕ ਸ਼ਾਨਦਾਰ ਸਮਾਰੋਹ ਦੇ ਨਾਲ ਸਮਾਪਤ ਹੋਈ। ਬਹੁਤ ਜੋਸ਼ ਅਤੇ ਉਤਸ਼ਾਹ ਨਾਲ ਸ਼ੁਰੂ ਹੋਇਆ ਇਹ ਪ੍ਰੋਗਰਾਮ 17 ਸਕੂਲਾਂ ਦੇ 250 ਤੋਂ ਵੱਧ ਨੌਜਵਾਨ ਪ੍ਰਤੀਨਿਧਾ ਦੀ ਬੌਧਿਕ ਸ਼ਕਤੀ ਅਤੇ ਕੂਟਨੀਤਕ ਭਾਵਨਾ ਦਾ ਜਸ਼ਨ ਮਨਾਉਂਦੇ ਹੋਏ ਉੱਚ ਪੱਧਰ ‘ਤੇ ਸਮਾਪਤ ਹੋਇਆ।ਆਖਰੀ ਦਿਨ ਦੀ ਸ਼ੁਰੂਆਤ ਇੱਕ ਊਰਜਾਵਾਨ ਅਤੇ ਸ਼ਾਂਤਮਈ ਯੋਗਾ ਸੈਸ਼ਨ ਨਾਲ ਹੋਈ ਇਹ ਵਿਸ਼ੇਸ਼ ਸੈਸ਼ਨ ਅੰਤਰਰਾਸ਼ਟਰੀ ਹਸਤੀ ਮੈਡਮ ਕ੍ਰਿਸਟਲ ਸਟੀਫਨਜ਼, ਫ੍ਲੋਰਿਡਾ USA ਦੁਆਰਾ ਲਿਆ ਗਿਆ। ਇਸ ਤੋਂ ਬਾਅਦ ਕਾਨਫਰੰਸ ਆਪਣੇ ਸਿਖਰ ਤੇ ਪਹੁੰਚ ਗਈ ਜਦੋਂ ਜੇਤੂਆਂ ਦਾ ਐਲਾਨ ਕੀਤਾ ਗਿਆ।

ਇਹ ਵੀ ਪੜ੍ਹੋ  Nabha jail ‘ਚ ਬੰਦ Bikram Majithia ਕੋਲੋਂ ਵਿਸ਼ੇਸ ਜਾਂਚ ਟੀਮ ਨੇ ਕੀਤੀ ਢਾਈ ਘੰਟੇ ਪੁੱਛਗਿਛ

ਸੰਯੁਕਤ ਰਾਸ਼ਟਰ ਦੀਆਂ ਵੱਖ-ਵੱਖ ਕਮੇਟੀਆਂ ਦੀ ਨਕਲ ਵਿੱਚ ਘੰਟਿਆਂ ਦੀ ਤੀਬਰ ਬਹਿਸ, ਗੱਲਬਾਤ ਅਤੇ ਸਹਿਯੋਗ ਤੋਂ ਬਾਅਦ, ਸ਼ਾਨਦਾਰਪ੍ਰਤੀਨਿਧਾਂ ਨੂੰ ਪ੍ਰਭਾਵਸ਼ਾਲੀ ਬੋਲਣ ਦੇ ਹੁਨਰ ਅਤੇ ਕੂਟਨੀਤਕ ਹੁਨਰ ਲਈ ਸਨਮਾਨਿਤ ਕੀਤਾ ਗਿਆ। ਸਿਲਵਰ ਓਕਸ ਸਕੂਲ ਸੁਸ਼ਾਂਤ ਸਿਟੀ II ਦੇ ਅਰਸ਼ਿਤ ਸਰਾਂ ਨੂੰ UNODC ਵਿੱਚ ਸਭ ਤੋਂ ਵਧੀਆ ਪ੍ਰਤਿਨਿਧੀ ਵਜੋਂ ਸਨਮਾਨਿਤ ਕੀਤਾ ਗਿਆ। ਸੇਂਟ ਜੋਸਫ ਸਕੂਲ ਬਠਿੰਡਾ ਦੇ ਆਰਯਨ ਸਿੰਘ ਅਤੇ ਸਿਲਵਰ ਓਕਸ ਡਬਵਾਲੀ ਰੋਡ ਦੀ ਪ੍ਰਜਕਤਾ ਕੋਹਲੀ, ਦਿੱਲੀ ਪਬਲਿਕ ਸਕੂਲ ਅਬੋਹਰ ਦੀ ਰੀਜ਼ਾ ਸੇਠੀ ਨੂੰ ਵੀ ਸਨਮਾਨਿਤ ਕੀਤਾ ਗਿਆ। ਸਿਲਵਰ ਓਕਸ ਸਕੂਲ ਸੁਸ਼ਾਂਤ ਸਿਟੀ II ਦੇ ਅਸੀਸਜੋਤ ਸਿੰਘ ਨੇ WHO ਕਮੇਟੀ ਵਿੱਚ ਉੱਚ ਪ੍ਰਸ਼ੰਸਾ ਪ੍ਰਾਪਤ ਕੀਤੀ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਨੇ ISI ਦੀ ਹਮਾਇਤ ਪ੍ਰਾਪਤ BKI ਦੀ ਅੱਤਵਾਦੀ ਸਾਜ਼ਿਸ਼ ਕੀਤੀ ਨਾਕਾਮ;ਚਾਰ ਹੈਂਡ-ਗ੍ਰੇਨੇਡ,2 ਕਿਲੋਗ੍ਰਾਮ ਆਰਡੀਐਕਸ-ਅਧਾਰਤ ਆਈਈਡੀ ਬਰਾਮਦ

ਦਿੱਲੀ ਪਬਲਿਕ ਸਕੂਲ ਬਠਿੰਡਾ ਦੇ ਖੁਸ਼ਦੀਪ ਸਿੰਘ ਨੂੰ ਸਭ ਤੋਂ ਵਧੀਆ ਪ੍ਰਤਿਨਿਧੀ ਵਜੋਂ ਸਨਮਾਨਿਤ ਕੀਤਾ ਗਿਆ। ਬੈਸਟ ਡੈਲੀਗੇਸ਼ਨ ਟ੍ਰਾਫੀ ਸਿਲਵਰ ਓਕਸ ਸਕੂਲ ਸੁਸ਼ਾਂਤ ਸਿਟੀ II ਨੂੰ ਪ੍ਰਦਾਨ ਕੀਤੀ ਗਈ।ਇਨਾਮ ਵੰਡ ਸਮਾਪਤੀ ਸਮਾਰੋਹ ਦੇ ਮੁੱਖ ਮਹਿਮਾਨ ਸ੍ਰੀ ਓਮਪ੍ਰਕਾਸ਼ ਗਾਸੋ ਸਨ, ਜੋ ਇੱਕ ਸਤਿਕਾਰ ਯੋਗ ਕਵਿ ਅਤੇ ਲੇਖਕ ਹਨ। ਇੱਕ ਦਿਲ ਖਿੱਚਵੇਂ ਭਾਸ਼ਣ ਵਿੱਚ ਸਕੂਲ ਡਾਇਰੈਕਟਰ ਸ਼੍ਰੀਮਤੀ ਬਰਨਿੰਦਰ ਪਾਲ ਸੇਖੋ ਅਤੇ ਪ੍ਰਿੰਸੀਪਲ ਸ੍ਰੀਮਤੀ ਨੀਤੂ ਅਰੋੜਾ ਨੇ ਸਾਂਝੇ ਤੌਰ ਤੇ ਕਾਨਫਰੰਸ ਦੀ ਸਫਲਤਾ ਤੇ ਚਾਨਣਾ ਪਾਇਆ। ਰਸਮੀ ਸਮਾਰੋਹ ਸਿਲਵਰ ਓਕਸ ਸਕੂਲ ਦੇ ਵਿਦਿਆਰਥੀਆਂ ਵੱਲੋਂ ਪੰਜਾਬ ਦੇ ਪ੍ਰਸਿੱਧ ਲੋਕ ਨਾਚ ਸੰਮੀ ਨਾਲ ਸਮਾਪਤ ਹੋਇਆ। ਕਾਨਫਰੰਸ ਰਾਸ਼ਟਰੀ ਗੀਤ ਦੇ ਗਾਇਨ ਅਤੇ ਦੇਸ਼ਭਗਤੀ ਦੇ ਗੀਤ ਨਾਲ ਸਮਾਪਤ ਹੋਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬਾਬਾ ਬਲਜਿੰਦਰ ਸਿੰਘ ਜੀ ਦੇ ਅੰਤਿਮ ਦਰਸ਼ਨਾਂ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਰਾੜਾ ਸਾਹਿਬ ਪਹੁੰਚੇ

0

👉ਸੰਤ ਬਾਬਾ ਬਲਜਿੰਦਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਨੇ ਅਚਾਨਕ ਸਰੀਰ ਛੱਡਿਆ, ਸਿੱਖ ਜਗਤ ਵਿੱਚ ਸੋਗ
Ludhiana News:ਰਾੜਾ ਸਾਹਿਬ ਸੰਪਰਦਾਇ ਦੇ ਮੁਖੀ ਸੰਤ ਬਾਬਾ ਬਲਜਿੰਦਰ ਸਿੰਘ ਜੀ ਰਾੜਾ ਸਾਹਿਬ ਰਾਤ ਦੇ ਦੀਵਾਨ ਤੋ ਬਾਅਦ ਆਪਣਾ ਅਚਾਨਕ ਹੀ ਸਰੀਰ ਛੱਡ ਗਏ ਸਨ। ਉਹਨਾਂ ਦੇ ਅੰਤਿਮ ਦਰਸ਼ਨਾਂ ਲਈ ਪੰਜਾਬ ਦੇ ਵਿੱਤ ਤੇ ਯੋਜਨਾ, ਕਰ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਸੋਮਵਾਰ ਨੂੰ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਵਿਸ਼ੇਸ਼ ਤੌਰ ‘ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸੰਤ ਬਾਬਾ ਬਲਜਿੰਦਰ ਸਿੰਘ ਜੀ ਦੀ ਦੇਹ ਨੂੰ ਪੰਜਾਬ ਸਰਕਾਰ ਦੀ ਤਰਫੋਂ ਲੋਈ ਵੀ ਅਰਪਣ ਕੀਤੀ। ਇਸ ਮੌਕੇ ਉਨ੍ਹਾਂ ਦੇ ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੀ ਮੌਜੂਦ ਸਨ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਸੰਤ ਬਾਬਾ ਬਲਜਿੰਦਰ ਸਿੰਘ ਜੀ ਦੇ ਜਾਣ ਦਾ ਸਿੱਖ ਕੌਮ ਨੂੰ ਬਹੁਤ ਵੱਡਾ ਘਾਟਾ ਪਵੇਗਾ। ਇਹ ਸੰਪਰਦਾਇ ਬਹੁਤ ਲੰਬੇ ਸਮੇਂ ਤੋਂ ਸਿੱਖੀ ਦਾ ਪ੍ਰਚਾਰ ਤੇ ਪ੍ਰਸਾਰ ਕਰ ਰਹੀ ਹੈ।

ਇਹ ਵੀ ਪੜ੍ਹੋ  ਪੰਜਾਬ ਦੇ ਪੇਂਡੂ ਵਿਕਾਸ ਵਿੱਚ ਨਵਾਂ ਅਧਿਆਏ ਲਿਖਣਗੇ ਆਧੁਨਿਕ ਪੰਚਾਇਤ ਘਰ ਅਤੇ ਆਮ ਸੇਵਾ ਕੇਂਦਰ:ਸੌਂਦ

ਜਿੱਥੇ ਸਾਨੂੰ ਨਿੱਜੀ ਤੌਰ ‘ਤੇ ਦੁੱਖ ਮਹਿਸੂਸ ਹੋਇਆ ਹੈ ਉੱਥੇ ਸਮੁੱਚੇ ਸਿੱਖ ਜਗਤ ਨੂੰ ਬਹੁਤ ਵੱਡਾ ਘਾਟਾ ਪਿਆ ਹੈ, ਕਿਉਂਕਿ ਸੰਤ ਬਾਬਾ ਬਲਜਿੰਦਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਨੇ ਦੇਸ਼ ਅਤੇ ਵਿਦੇਸ਼ਾਂ ਵਿੱਚ ਜਾ ਕੇ, ਉਹਨਾਂ ਨੇ ਕੀਰਤਨ ਅਤੇ ਕਥਾ (ਅਧਿਆਤਮਿਕ ਪ੍ਰਵਚਨ) ਰਾਹੀਂ ਸਿੱਖ ਸੰਗਤਾਂ ਨੂੰ ਗੁਰੂ ਨਾਲ ਜੋੜਿਆ ਹੈ ਅਤੇ ਗੁਰੂ ਦੇ ਲੜ ਲਾਉਣ ਦਾ ਕੰਮ ਮਹਾਂਪੁਰਖ ਕਰ ਰਹੇ ਸਨ। ਬਾਅਦ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਭਗਤੀ ਦੇ ਪੁੰਜ ਅਤੇ ਵਿਸ਼ਵ ਪ੍ਰਸਿੱਧ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਦੇ ਬਾਨੀ ਸੱਚਖੰਡ ਵਾਸੀ ਧੰਨ ਧੰਨ ਬਾਬਾ ਈਸ਼ਰ ਸਿੰਘ ਜੀ ਦੇ ਚੱਲ ਰਹੇ 50ਵੇਂ ਬਰਸੀ ਸਮਾਗਮਾਂ ਮੌਕੇ ਸ਼ਰਧਾ ਤੇ ਸਤਿਕਾਰ ਸਹਿਤ ਹਾਜ਼ਰੀ ਭਰੀ।ਉਨ੍ਹਾਂ ਨੇ ਕਿਹਾ ਕਿ ਜਿੱਥੇ ਅੱਜ ਅਸੀਂ ਸੰਤ ਬਾਬਾ ਈਸ਼ਰ ਸਿੰਘ ਜੀ ਦੀ 50ਵੀ ਬਰਸੀ ਮਨਾ ਰਹੇ ਹਾਂ ਉੱਥੇ ਅੱਜ ਰਾੜਾ ਸਾਹਿਬ ਸੰਪਰਦਾਇ ਦੇ ਮੁਖੀ ਸੰਤ ਬਾਬਾ ਬਲਜਿੰਦਰ ਸਿੰਘ ਜੀ ਵੀ ਸਾਨੂੰ ਸਦੀਵੀ ਵਿਛੋੜਾ ਦੇ ਕੇ ਸੱਚਖੰਡ ਜਾ ਬਿਰਾਜੇ ਹਨ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਸੁਤੰਤਰਤਾ ਸੰਗਰਾਮੀਆਂ ਦਾ ਰੱਖ ਰਹੀ ਹੈ ਖ਼ਾਸ ਖਿਆਲ, ਮਿਲ ਰਹੀ 11 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ

ਜੋ ਕਿ ਸੰਗਤਾਂ ਲਈ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਮਹਾਂਪੁਰਖ ਸਦੀਆਂ ਬਾਅਦ ਇਸ ਸੰਸਾਰ ‘ਤੇ ਆਉਂਦੇ ਹਨ ਅਤੇ ਸੰਗਤਾਂ ਨੂੰ ਗੁਰੂ ਦੇ ਲੜ ਲਾਉਂਦੇ ਹਨ। ਸਮਾਜਿਕ ਕੁਰੀਤੀਆਂ ਨੂੰ ਦੂਰ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਜਿੱਥੇ ਬਾਬਾ ਈਸ਼ਰ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹਨ ਉੱਥੇ ਸੰਤ ਬਾਬਾ ਬਲਜਿੰਦਰ ਸਿੰਘ ਜੀ ਲਈ ਅਰਦਾਸ ਕਰਦੇ ਹਾਂ ਕਿ ਪ੍ਰਮਾਤਮਾ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਸੰਗਤਾਂ ਨੂੰ ਭਾਣਾ ਮੰਨਣ ਦਾ ਬੱਲ ਬਖਸ਼ੇ।ਇੱਥੇ ਜ਼ਿਕਰਯੋਗ ਹੈ ਕਿ ਸੱਚਖੰਡ ਵਾਸੀ ਸੰਤ ਬਾਬਾ ਬਲਜਿੰਦਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦਾ ਅੰਤਿਮ ਸੰਸਕਾਰ 27 ਅਗਸਤ ਨੂੰ ਸ਼ਾਮ 3 ਵਜੇ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਕਾਰ ਪਾਰਕਿੰਗ ਵਿੱਚ ਹੋਵੇਗਾ। 28 ਅਗਸਤ ਸਵੇਰੇ ਅੰਗੀਠਾ ਸੰਭਾਲਿਆ ਜਾਵੇਗਾ। 28 ਅਗਸਤ ਸਵੇਰੇ 11 ਵਜੇ ਕੀਰਤਪੁਰ ਸਾਹਿਬ ਲਈ ਫੁੱਲ ਤਾਰਨ ਲਈ ਰਵਾਨਾ ਹੋਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1907588