Tuesday, May 19, 2026
Home Blog Page 503

ਬਾਬਾ ਬਲਜਿੰਦਰ ਸਿੰਘ ਜੀ ਦੇ ਅੰਤਿਮ ਦਰਸ਼ਨਾਂ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਰਾੜਾ ਸਾਹਿਬ ਪਹੁੰਚੇ

0

👉ਸੰਤ ਬਾਬਾ ਬਲਜਿੰਦਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਨੇ ਅਚਾਨਕ ਸਰੀਰ ਛੱਡਿਆ, ਸਿੱਖ ਜਗਤ ਵਿੱਚ ਸੋਗ
Ludhiana News:ਰਾੜਾ ਸਾਹਿਬ ਸੰਪਰਦਾਇ ਦੇ ਮੁਖੀ ਸੰਤ ਬਾਬਾ ਬਲਜਿੰਦਰ ਸਿੰਘ ਜੀ ਰਾੜਾ ਸਾਹਿਬ ਰਾਤ ਦੇ ਦੀਵਾਨ ਤੋ ਬਾਅਦ ਆਪਣਾ ਅਚਾਨਕ ਹੀ ਸਰੀਰ ਛੱਡ ਗਏ ਸਨ। ਉਹਨਾਂ ਦੇ ਅੰਤਿਮ ਦਰਸ਼ਨਾਂ ਲਈ ਪੰਜਾਬ ਦੇ ਵਿੱਤ ਤੇ ਯੋਜਨਾ, ਕਰ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਸੋਮਵਾਰ ਨੂੰ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਵਿਸ਼ੇਸ਼ ਤੌਰ ‘ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸੰਤ ਬਾਬਾ ਬਲਜਿੰਦਰ ਸਿੰਘ ਜੀ ਦੀ ਦੇਹ ਨੂੰ ਪੰਜਾਬ ਸਰਕਾਰ ਦੀ ਤਰਫੋਂ ਲੋਈ ਵੀ ਅਰਪਣ ਕੀਤੀ। ਇਸ ਮੌਕੇ ਉਨ੍ਹਾਂ ਦੇ ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੀ ਮੌਜੂਦ ਸਨ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਸੰਤ ਬਾਬਾ ਬਲਜਿੰਦਰ ਸਿੰਘ ਜੀ ਦੇ ਜਾਣ ਦਾ ਸਿੱਖ ਕੌਮ ਨੂੰ ਬਹੁਤ ਵੱਡਾ ਘਾਟਾ ਪਵੇਗਾ। ਇਹ ਸੰਪਰਦਾਇ ਬਹੁਤ ਲੰਬੇ ਸਮੇਂ ਤੋਂ ਸਿੱਖੀ ਦਾ ਪ੍ਰਚਾਰ ਤੇ ਪ੍ਰਸਾਰ ਕਰ ਰਹੀ ਹੈ।

ਇਹ ਵੀ ਪੜ੍ਹੋ  ਪੰਜਾਬ ਦੇ ਪੇਂਡੂ ਵਿਕਾਸ ਵਿੱਚ ਨਵਾਂ ਅਧਿਆਏ ਲਿਖਣਗੇ ਆਧੁਨਿਕ ਪੰਚਾਇਤ ਘਰ ਅਤੇ ਆਮ ਸੇਵਾ ਕੇਂਦਰ:ਸੌਂਦ

ਜਿੱਥੇ ਸਾਨੂੰ ਨਿੱਜੀ ਤੌਰ ‘ਤੇ ਦੁੱਖ ਮਹਿਸੂਸ ਹੋਇਆ ਹੈ ਉੱਥੇ ਸਮੁੱਚੇ ਸਿੱਖ ਜਗਤ ਨੂੰ ਬਹੁਤ ਵੱਡਾ ਘਾਟਾ ਪਿਆ ਹੈ, ਕਿਉਂਕਿ ਸੰਤ ਬਾਬਾ ਬਲਜਿੰਦਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਨੇ ਦੇਸ਼ ਅਤੇ ਵਿਦੇਸ਼ਾਂ ਵਿੱਚ ਜਾ ਕੇ, ਉਹਨਾਂ ਨੇ ਕੀਰਤਨ ਅਤੇ ਕਥਾ (ਅਧਿਆਤਮਿਕ ਪ੍ਰਵਚਨ) ਰਾਹੀਂ ਸਿੱਖ ਸੰਗਤਾਂ ਨੂੰ ਗੁਰੂ ਨਾਲ ਜੋੜਿਆ ਹੈ ਅਤੇ ਗੁਰੂ ਦੇ ਲੜ ਲਾਉਣ ਦਾ ਕੰਮ ਮਹਾਂਪੁਰਖ ਕਰ ਰਹੇ ਸਨ। ਬਾਅਦ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਭਗਤੀ ਦੇ ਪੁੰਜ ਅਤੇ ਵਿਸ਼ਵ ਪ੍ਰਸਿੱਧ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਦੇ ਬਾਨੀ ਸੱਚਖੰਡ ਵਾਸੀ ਧੰਨ ਧੰਨ ਬਾਬਾ ਈਸ਼ਰ ਸਿੰਘ ਜੀ ਦੇ ਚੱਲ ਰਹੇ 50ਵੇਂ ਬਰਸੀ ਸਮਾਗਮਾਂ ਮੌਕੇ ਸ਼ਰਧਾ ਤੇ ਸਤਿਕਾਰ ਸਹਿਤ ਹਾਜ਼ਰੀ ਭਰੀ।ਉਨ੍ਹਾਂ ਨੇ ਕਿਹਾ ਕਿ ਜਿੱਥੇ ਅੱਜ ਅਸੀਂ ਸੰਤ ਬਾਬਾ ਈਸ਼ਰ ਸਿੰਘ ਜੀ ਦੀ 50ਵੀ ਬਰਸੀ ਮਨਾ ਰਹੇ ਹਾਂ ਉੱਥੇ ਅੱਜ ਰਾੜਾ ਸਾਹਿਬ ਸੰਪਰਦਾਇ ਦੇ ਮੁਖੀ ਸੰਤ ਬਾਬਾ ਬਲਜਿੰਦਰ ਸਿੰਘ ਜੀ ਵੀ ਸਾਨੂੰ ਸਦੀਵੀ ਵਿਛੋੜਾ ਦੇ ਕੇ ਸੱਚਖੰਡ ਜਾ ਬਿਰਾਜੇ ਹਨ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਸੁਤੰਤਰਤਾ ਸੰਗਰਾਮੀਆਂ ਦਾ ਰੱਖ ਰਹੀ ਹੈ ਖ਼ਾਸ ਖਿਆਲ, ਮਿਲ ਰਹੀ 11 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ

ਜੋ ਕਿ ਸੰਗਤਾਂ ਲਈ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਮਹਾਂਪੁਰਖ ਸਦੀਆਂ ਬਾਅਦ ਇਸ ਸੰਸਾਰ ‘ਤੇ ਆਉਂਦੇ ਹਨ ਅਤੇ ਸੰਗਤਾਂ ਨੂੰ ਗੁਰੂ ਦੇ ਲੜ ਲਾਉਂਦੇ ਹਨ। ਸਮਾਜਿਕ ਕੁਰੀਤੀਆਂ ਨੂੰ ਦੂਰ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਜਿੱਥੇ ਬਾਬਾ ਈਸ਼ਰ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹਨ ਉੱਥੇ ਸੰਤ ਬਾਬਾ ਬਲਜਿੰਦਰ ਸਿੰਘ ਜੀ ਲਈ ਅਰਦਾਸ ਕਰਦੇ ਹਾਂ ਕਿ ਪ੍ਰਮਾਤਮਾ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਸੰਗਤਾਂ ਨੂੰ ਭਾਣਾ ਮੰਨਣ ਦਾ ਬੱਲ ਬਖਸ਼ੇ।ਇੱਥੇ ਜ਼ਿਕਰਯੋਗ ਹੈ ਕਿ ਸੱਚਖੰਡ ਵਾਸੀ ਸੰਤ ਬਾਬਾ ਬਲਜਿੰਦਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦਾ ਅੰਤਿਮ ਸੰਸਕਾਰ 27 ਅਗਸਤ ਨੂੰ ਸ਼ਾਮ 3 ਵਜੇ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਕਾਰ ਪਾਰਕਿੰਗ ਵਿੱਚ ਹੋਵੇਗਾ। 28 ਅਗਸਤ ਸਵੇਰੇ ਅੰਗੀਠਾ ਸੰਭਾਲਿਆ ਜਾਵੇਗਾ। 28 ਅਗਸਤ ਸਵੇਰੇ 11 ਵਜੇ ਕੀਰਤਪੁਰ ਸਾਹਿਬ ਲਈ ਫੁੱਲ ਤਾਰਨ ਲਈ ਰਵਾਨਾ ਹੋਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਡਾ. ਬਲਬੀਰ ਸਿੰਘ ਵੱਲੋਂ ਨਸ਼ੇ ਦੀਆਂ ਆਦੀ ਔਰਤਾਂ ਲਈ ਕਪੂਰਥਲਾ ਅਤੇ ਅੰਮ੍ਰਿਤਸਰ ‘ਚ ‘ਵਨ ਸਟਾਪ ਇੰਟੀਗ੍ਰੇਟਿਡ ਪ੍ਰੋਗਰਾਮ’ ਲਾਂਚ

0

👉ਪਾਇਲਟ ਪੜਾਅ ਦੀ ਸਫ਼ਲਤਾ ਤੋਂ ਬਾਅਦ ਪ੍ਰੋਗਰਾਮ ਨੂੰ ਸਾਰੇ ਜ਼ਿਲ੍ਹਿਆਂ ਵਿੱਚ ਲਾਗੂ ਕੀਤਾ ਜਾਵੇਗਾ: ਸਿਹਤ ਮੰਤਰੀ
Chandigarh News: ਨਸ਼ਿਆਂ ਵਿਰੁੱਧ ਜਾਰੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦਰਮਿਆਨ ਨਸ਼ੇ ਦੀਆਂ ਆਦੀ ਔਰਤਾਂ ਨੂੰ ਦਰਪੇਸ਼ ਵੱਖ-ਵੱਖ ਚੁਣੌਤੀਆਂ ਦੇ ਹੱਲ ਲਈ ਇਤਿਹਾਸਕ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਹਿਲੇ ਪੜਾਅ ਤਹਿਤ ਕਪੂਰਥਲਾ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ‘ਚ ‘ਨਸ਼ੀਲੇ ਪਦਾਰਥਾਂ ਦੇ ਸੇਵਨ ਵਾਲੀਆਂ ਔਰਤਾਂ ਵਾਸਤੇ ਵਨ ਸਟਾਪ ਇੰਟੀਗ੍ਰੇਟਿਡ ਪ੍ਰੋਗਰਾਮ’ ਦੀ ਸ਼ੁਰੂਆਤ ਕੀਤੀ ਹੈ। ਜ਼ਿਕਰਯੋਗ ਹੈ ਕਿ ਇਹ ਪ੍ਰੋਗਰਾਮ ਸਿਹਤ ਵਿਭਾਗ ਪੰਜਾਬ ਅਤੇ ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਵੱਲੋਂ ਆਪਸੀ ਸਹਿਯੋਗ ਨਾਲ ਲਾਗੂ ਕੀਤਾ ਜਾ ਰਿਹਾ ਹੈ।ਇਸ ਪਹਿਲਕਦਮੀ ਬਾਰੇ ਜਾਣਕਾਰੀ ਦਿੰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਪ੍ਰੋਗਰਾਮ, ਜਿਸਨੂੰ “ਪੰਜਾਬ ਮਾਡਲ ਫਾਰ ਵੂਮੈਨ ਡਰੱਗ ਯੂਜ਼ਰਸ” ਦਾ ਨਾਮ ਦਿੱਤਾ ਗਿਆ ਹੈ, ਦਾ ਉਦੇਸ਼ ਸੂਬੇ ਭਰ ਵਿੱਚ ਨਸ਼ੇ ਦੀਆਂ ਆਦੀ ਔਰਤਾਂ ਨੂੰ ਮਿਆਰੀ ਸਿਹਤ ਇਲਾਜ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਇਸ ਗੱਲ ‘ਤੇ ਜ਼ੋਰ ਦਿੰਦਾ ਹੈ ਕਿ ਔਰਤਾਂ ਨੂੰ ਮਰਦਾਂ ਨਾਲੋਂ ਵੱਖਰੇ ਮੁੱਦਿਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਵਿੱਚ ਨਸ਼ਿਆਂ ਦੇ ਸੇਵਨ ਦੇ ਵੱਖ-ਵੱਖ ਪੈਟਰਨ, ਓਵਰਡੋਜ਼ ਕਰਕੇ ਮੌਤ ਦਰ ਦੀ ਉੱਚ ਦਰ ਅਤੇ ਇਲਾਜ ਤੋਂ ਬਾਅਦ ਦੁਬਾਰਾ ਨਸ਼ਿਆਂ ਦੇ ਸੇਵਨ ਦੀ ਸੰਭਾਵਨਾ ਸ਼ਾਮਲ ਹੈ।ਕਪੂਰਥਲਾ ਵਿੱਚ ਸਫਲ ਪਾਇਲਟ ਪ੍ਰੋਜੈਕਟ ਬਾਰੇ ਬੋਲਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਨਸ਼ੇ ਦੀਆਂ ਆਦੀ 241 ਮਹਿਲਾਵਾਂ ਨੂੰ ਰਜਿਸਟਰ ਕਰਕੇ ਉਨ੍ਹਾਂ ਨੂੰ ਵੱਖ-ਵੱਖ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਸੁਤੰਤਰਤਾ ਸੰਗਰਾਮੀਆਂ ਦਾ ਰੱਖ ਰਹੀ ਹੈ ਖ਼ਾਸ ਖਿਆਲ, ਮਿਲ ਰਹੀ 11 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ

ਇਸ ਏਕੀਕ੍ਰਿਤ ਪੈਕੇਜ ਵਿੱਚ ਮੈਡੀਕਲ, ਸਰਜੀਕਲ ਅਤੇ ਗਾਇਨੀਕੋਲੋਜੀਕਲ ਚੈੱਕ-ਅੱਪ, ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚਿਆਂ ਦੀ ਦੇਖਭਾਲ ਅਤੇ ਨੁਕਸਾਨ ਤੋਂ ਬਚਾਅ ਸਬੰਧੀ ਸੇਵਾਵਾਂ ਸ਼ਾਮਲ ਸਨ। ਇਸ ਤੋਂ ਇਲਾਵਾ ਇਹ ਐਚਆਈਵੀ ਅਤੇ ਹੈਪੇਟਾਈਟਸ ਬੀ ਤੇ ਸੀ ਦੀ ਜਾਂਚ ਅਤੇ ਇਲਾਜ, ਟਿਊਬਰਕਲੋਸਿਸ ਕੇਅਰ, ਐਸਟੀਐਈ ਟ੍ਰੀਟਮੈਂਟ ਅਤੇ ਕਾਊਂਸਲਿੰਗ ਪ੍ਰਦਾਨ ਕਰਦਾ ਹੈ। ਇਸ ਪ੍ਰੋਗਰਾਮ ਤਹਿਤ 81 ਔਰਤਾਂ ਨੂੰ ਓਟ ਕਲੀਨਿਕਾਂ ਵਿੱਚ ਇਲਾਜ ਲਈ ਸਹਾਇਤਾ ਪ੍ਰਦਾਨ ਕਰਨ ਦੇ ਨਾਲ 80 ਔਰਤਾਂ ਨੂੰ ਸਮਾਜਿਕ ਸੁਰੱਖਿਆ ਸਕੀਮਾਂ ਨਾਲ ਜੋੜ ਕੇ ਸਮਾਜਿਕ ਸਹਾਇਤਾ ਪ੍ਰਦਾਨ ਕੀਤੀ ਗਈ। ਜ਼ਿਕਰਯੋਗ ਹੈ ਕਿ ਇਸ ਪ੍ਰੋਗਰਾਮ ਤਹਿਤ ਰਜਿਸਟਰਡ ਚਾਰ ਗਰਭਵਤੀ ਔਰਤਾਂ ਵਿੱਚੋਂ, ਤਿੰਨ ਔਰਤਾਂ ਨੇ ਸਿਹਤਮੰਦ ਬੱਚਿਆਂ ਨੂੰ ਜਨਮ ਦਿੱਤਾ।ਮੁੜ ਵਸੇਬੇ ਪ੍ਰਤੀ ਸਰਕਾਰ ਦੀ ਵਚਨਬੱਧਤਾ ‘ਤੇ ਜ਼ੋਰ ਦਿੰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਸ਼ਾ ਇੱਕ ਬਿਮਾਰੀ ਹੈ, ਅਪਰਾਧ ਨਹੀਂ। ਉਨ੍ਹਾਂ ਅੱਗੇ ਕਿਹਾ ਕਿ ਸਾਨੂੰ ਪੀੜਤਾਂ ਨਾਲ ਹਮਦਰਦੀ ਨਾਲ ਪੇਸ਼ ਆਉਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਜੋੜਨ ਲਈ ਲਈ ਹੁਨਰ ਸਿਖਲਾਈ ਨਾਲ ਲੈਸ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਨਸ਼ਿਆਂ ਤੋਂ ਪ੍ਰਭਾਵਿਤ ਔਰਤਾਂ ਦੀ ਸਹਾਇਤਾ ਅਤੇ ਉਨ੍ਹਾਂ ਦੇ ਮੁੜ ਵਸੇਬੇਂ ਵਿੱਚ ਮਦਦ ਲਈ ਪਰਿਵਾਰਕ ਮੈਂਬਰਾਂ ਦੀ ਮਹੱਤਵਪੂਰਨ ਭੂਮਿਕਾ ‘ਤੇ ਵੀ ਚਾਨਣਾ ਪਾਇਆ।ਇਸ ਪ੍ਰੋਗਰਾਮ ਨੂੰ ਲਾਗੂ ਕਰਨ ਬਾਰੇ ਗੱਲ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਕਪੂਰਥਲਾ ਮਾਡਲ ਦੀ ਸਫ਼ਲਤਾ ਰਾਜ ਲਈ ਇੱਕ ਮਿਸਾਲ ਵਜੋਂ ਕੰਮ ਕਰੇਗੀ।

ਇਹ ਵੀ ਪੜ੍ਹੋ  ਪੰਜਾਬ ਦੇ ਪੇਂਡੂ ਵਿਕਾਸ ਵਿੱਚ ਨਵਾਂ ਅਧਿਆਏ ਲਿਖਣਗੇ ਆਧੁਨਿਕ ਪੰਚਾਇਤ ਘਰ ਅਤੇ ਆਮ ਸੇਵਾ ਕੇਂਦਰ:ਸੌਂਦ

ਇਸ ਪ੍ਰੋਗਰਾਮ ਦੇ ਰਾਜਵਿਆਪੀ ਲਾਗੂਕਰਨ ਦੇ ਪਹਿਲੇ ਪੜਾਅ ਤਹਿਤ ਪ੍ਰੋਗਰਾਮ ਨੂੰ ਪਾਇਲਟ ਅਧਾਰ ‘ਤੇ ਕਪੂਰਥਲਾ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ਵਿੱਚ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਇਲਟ ਪੜਾਅ ਦੀ ਸਫ਼ਲਤਾ ਉਪਰੰਤ ਅਗਲੇ ਪੜਾਅ ਵਿੱਚ ਇਹ ਪ੍ਰੋਗਰਾਮ ਸਾਰੇ ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤਾ ਜਾਵੇਗਾ।ਸਿਹਤ ਅਤੇ ਪੰਜਾਬ ਪੁਲਿਸ ਦਰਮਿਆਨ ਇਸ ਸਹਿਯੋਗੀ ਪਹਿਲਕਦਮੀ ਦਾ ਸਵਾਗਤ ਕਰਦਿਆਂ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਗੁਰਪ੍ਰੀਤ ਕੌਰ ਦਿਓ ਨੇ ਕਿਹਾ ਕਿ ਨਸ਼ਿਆਂ ਦਾ ਸੇਵਨ ਕਰਨ ਵਾਲੀਆਂ ਔਰਤਾਂ ਨੂੰ ਸਮਾਜਿਕ ਕਲੰਕ ਅਤੇ ਬੇਦਖ਼ਲੀ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਸ ਕਾਰਨ ਉਹ ਇਲਾਜ ਲਈ ਅੱਗੇ ਆਉਣ ਤੋਂ ਝਿਜਕਦੀਆਂ ਹਨ। ਇਸ ਤੋਂ ਇਲਾਵਾ ਔਰਤਾਂ ਲਈ ਇਲਾਜ ਸੇਵਾਵਾਂ ਲਗਭਗ ਨਾ-ਮਾਤਰ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲ ਰਾਜ ਵਿੱਚ ਨਸ਼ੇ ਦੀਆਂ ਆਦੀ ਔਰਤਾਂ ਲਈ ਸਿਹਤ ਸੇਵਾਵਾਂ ਦੀ ਘਾਟ ਦੇ ਪਾੜੇ ਨੂੰ ਪੂਰਨ ਕਰਨ ਲਈ ਇੱਕ ਯਤਨ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਦਾ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਅੰਮ੍ਰਿਤਸਰ ਅਤੇ ਕਪੂਰਥਲਾ ਜ਼ਿਲ੍ਹਿਆਂ ਵਿੱਚ ਕਮਿਊਨਿਟੀ ਪੁਲਿਸਿੰਗ ਪਹਿਲਕਦਮੀ ਵਜੋਂ ਪਾਇਲਟ ਪ੍ਰੋਜੈਕਟਾਂ ਨੂੰ ਫੰਡ ਮੁਹੱਈਆ ਕਰਵਾਏਗਾ।ਉਨ੍ਹਾਂ ਅੱਗੇ ਕਿਹਾ ਕਿ ਇਹ ਨਾ ਸਿਰਫ਼ ਨਸ਼ਿਆਂ ਦੀ ਸਪਲਾਈ-ਮੰਗ ਦੇ ਚੱਕਰ ਨੂੰ ਤੋੜਨ ਸਗੋਂ ਸਮੂਹ ਨਾਗਰਿਕਾਂ ਲਈ ਇੱਕ ਸਿਹਤਮੰਦ ਭਵਿੱਖ ਯਕੀਨੀ ਬਣਾਉਣ ਪ੍ਰਤੀ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦਾ ਹੈ।ਇਸ ਮੌਕੇ ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ, ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਹਿਤਿੰਦਰ ਕੌਰ, ਡਿਪਟੀ ਡਾਇਰੈਕਟਰ ਡਾ. ਰੋਹਿਨੀ ਗੋਇਲ ਅਤੇ ਨੋਡਲ ਅਫਸਰ ਮਾਨਸਿਕ ਸਿਹਤ ਡਾ. ਸੰਦੀਪ ਭੋਲਾ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਿਹਤ, ਸਿੱਖਿਆ, ਬਿਜਲੀ ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਪੰਜਾਬ ਸਰਕਾਰ ਨੇ ਇਤਿਹਾਸਕ ਪਹਿਲਕਦਮੀਆਂ ਕੀਤੀਆਂ-ਮੁੱਖ ਮੰਤਰੀ

👉ਤਾਮਿਲਨਾਡੂ ਸਰਕਾਰ ਦੀ ‘ਮੁੱਖ ਮੰਤਰੀ ਨਾਸ਼ਤਾ ਯੋਜਨਾ’ ਦੇ ਵਿਸਥਾਰ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਲਈ ਚੇਨਈ ਪਹੁੰਚੇ ਮੁੱਖ ਮੰਤਰੀ
ਚੇਨਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੀ ਭਲਾਈ ਅਤੇ ਇਥੋਂ ਦੇ ਲੋਕਾਂ ਦੀ ਭਲਾਈ ਲਈ ਸਿੱਖਿਆ, ਸਿਹਤ, ਬੁਨਿਆਦੀ ਢਾਂਚਾ, ਬਿਜਲੀ ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਇਤਿਹਾਸਕ ਪਹਿਲਕਦਮੀਆਂ ਕੀਤੀਆਂ ਹਨ।ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਲੋਕ ਹਿੱਤ ਨਾਲ ਜੁੜੇ ਇਨ੍ਹਾਂ ਖੇਤਰਾਂ ਸਭ ਤੋਂ ਵੱਧ ਨੂੰ ਤਰਜੀਹ ਦਿੱਤੀ ਹੈ।

ਇਹ ਵੀ ਪੜ੍ਹੋ Nabha jail ‘ਚ ਬੰਦ Bikram Majithia ਕੋਲੋਂ ਵਿਸ਼ੇਸ ਜਾਂਚ ਟੀਮ ਨੇ ਕੀਤੀ ਢਾਈ ਘੰਟੇ ਪੁੱਛਗਿਛ

ਉਨ੍ਹਾਂ ਕਿਹਾ ਕਿ ਇਨ੍ਹਾਂ ਤਰਜੀਹੀ ਖੇਤਰਾਂ ਨੂੰ ਭਾਰਤ ਦੀ ਰਾਜਨੀਤੀ ਦੇ ਕੇਂਦਰ ਵਿੱਚ ਲਿਆਉਣ ਦਾ ਸਿਹਰਾ ਆਮ ਆਦਮੀ ਪਾਰਟੀ (ਆਪ) ਨੂੰ ਜਾਂਦਾ ਹੈ, ਜਿਨ੍ਹਾਂ ਨੂੰ ਪਹਿਲਾਂ ਅਣਗੌਲਿਆ ਕੀਤਾ ਜਾਂਦਾ ਰਿਹਾ ਸੀ। ਭਗਵੰਤ ਸਿੰਘ ਮਾਨ ਨੇ ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ. ਸਟਾਲਿਨ ਵੱਲੋਂ ਲੋਕਾਂ ਦੀ ਭਲਾਈ ਵਾਸਤੇ ਵੱਖ-ਵੱਖ ਪਹਿਲਕਦਮੀਆਂ ਸ਼ੁਰੂ ਕਰਨ ਦੀ ਸ਼ਲਾਘਾ ਕੀਤੀ।ਮੁੱਖ ਮੰਤਰੀ ਨੇ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਉਨ੍ਹਾਂ ਨੂੰ ਤਾਮਿਲਨਾਡੂ ਸਰਕਾਰ ਵੱਲੋਂ ‘ਮੁੱਖ ਮੰਤਰੀ ਨਾਸ਼ਤਾ ਯੋਜਨਾ’ ਦੇ ਵਿਸਥਾਰ ਲਈ ਮੁੱਖ ਮਹਿਮਾਨ ਵਜੋਂ ਸੱਦਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ Nabha jail ‘ਚ ਬੰਦ Bikram Majithia ਕੋਲੋਂ ਵਿਸ਼ੇਸ ਜਾਂਚ ਟੀਮ ਨੇ ਕੀਤੀ ਢਾਈ ਘੰਟੇ ਪੁੱਛਗਿਛ

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਲਈ ਦੇਸ਼ ਭਰ ਵਿੱਚ ਲਾਗੂ ਕੀਤੀਆਂ ਜਾ ਰਹੀਆਂ ਮਹੱਤਵਪੂਰਨ ਪਹਿਲਕਦਮੀਆਂ ਤੋਂ ਸਿੱਖਣ ਅਤੇ ਉਨ੍ਹਾਂ ਨੂੰ ਅਪਨਾਉਣ ਲਈ ਹਮੇਸ਼ਾ ਤਿਆਰ ਰਹਿੰਦੀ ਹੈ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਤਾਮਿਲਨਾਡੂ ਅਤੇ ਪੰਜਾਬ ਵਿਚਕਾਰ ਇੱਕ ਮਜ਼ਬੂਤ ਰਿਸ਼ਤਾ ਹੈ ਅਤੇ ਦੋਵੇਂ ਰਾਜਾਂ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਇਤਿਹਾਸ ਹੈ।ਮੁੱਖ ਮੰਤਰੀ ਨੇ ਕਿਹਾ ਕਿ ਅਨੇਕਤਾ ਵਿੱਚ ਏਕਤਾ, ਭਾਰਤ ਦੀ ਨੀਂਹ ਹੈ, ਜਿੱਥੇ ਫਿਰਕੂ ਸਦਭਾਵਨਾ, ਭਾਈਚਾਰੇ ਅਤੇ ਆਪਸੀ ਮੇਲ-ਜੋਲ ਦੀਆਂ ਭਾਵਨਾਵਾਂ ਡੂੰਘੀਆਂ ਸਮਾਈਆਂ ਹੋਈਆਂ ਹਨ।

ਇਹ ਵੀ ਪੜ੍ਹੋ ਉਦਯੋਗ ਅਤੇ ਵਣਜ ਮੰਤਰੀ ਸੰਜੀਵ ਅਰੋੜਾ ਨੇ ਮੋਹਾਲੀ ਹਾਈਟੈਕ ਮੈਟਲ ਕਲੱਸਟਰ ਦਾ ਦੌਰਾ ਕੀਤਾ

ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਵੰਨ-ਸੁਵੰਨੇ ਫੁੱਲਾਂ ਦਾ ਗੁਲਦਸਤਾ ਸੁੰਦਰ ਦਿਖਾਈ ਦਿੰਦਾ ਹੈ ਅਤੇ ਹਰ ਇੱਕ ਦਾ ਧਿਆਨ ਆਕਸ਼ਿਤ ਕਰਦਾ ਹੈ, ਉਸੇ ਤਰ੍ਹਾਂ ਵੱਖ ਵੱਖ ਸੱਭਿਆਚਾਰ, ਪਰੰਪਰਾਵਾਂ ਅਤੇ ਏਕਤਾ ਨਾਲ ਲਬਰੇਜ ਦੇਸ਼ ਏਕਤਾ ਅਤੇ ਤਾਕਤ ਦਾ ਸੋਮਾ ਹੁੰਦਾ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਇਹ ਇਤਿਹਾਸਕ ਦੌਰਾ ਤਾਮਿਲਨਾਡੂ ਅਤੇ ਪੰਜਾਬ ਵਿਚਕਾਰ ਸਬੰਧਾਂ ਨੂੰ ਹੋਰ ਮਜ਼ਬੂਤ ਕਰੇਗਾ ਅਤੇ ਦੋਵਾਂ ਸੂਬਿਆਂ ਲਈ ਤਰੱਕੀ ਅਤੇ ਖੁਸ਼ਹਾਲੀ ਦੇ ਨਵੇਂ ਰਾਹ ਖੋਲ੍ਹੇਗਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਭਾਦੋਂ ਦੇ ਝੜੀ ਨੇ ਲੋਕਾਂ ਨੂੰ ਘਰਾਂ ਅੰਦਰ ਤਾੜਿਆ, ਮੀਂਹ ਕਾਰਨ ਜਨ ਜੀਵਨ ਅਸਥ ਵਿਅਸਤ

0

Bathinda News: ਭਾਦੋਂ ਮਹੀਨੇ ਵਿਚ ਪੈ ਰਹੇ ਲਗਤਾਰ ਮੀਂਹ ਕਾਰਨ ਜਨਜੀਵਨ ਅਸਤ ਵਿਅਸਤ ਹੋ ਗਿਆ ਹੈ। ਐਤਵਾਰ ਸਵੇਰੇ 11 ਵਜੇ ਤੋਂ ਰੁੱਕ ਰੁੱਕ ਪੈ ਰਹੀ ਬਰਸਾਤ ਦੂਜੇ ਦਿਨ ਵੀ ਜਾਰੀ ਹੈ। ਝੜੀ ਨੇ ਲੋਕਾਂ ਨੂੰ ਘਰਾਂ ਅੰਦਰ ਤੜਨ ਲਈ ਮਜੂਬਰ ਕਰ ਦਿੱਤਾ ਹੈ।ਮੌਸਮ ਵਿਭਾਗ ਨੇ ਅਗਲੇ 2 ਤੋਂ 3 ਦਿਨਾਂ ਤੱਕ ਮੌਸਮ ਖਰਾਬ ਰਹਿਣ ਦੇ ਨਾਲ ਨਾਲੋ ਝੱਖੜ ਝੁੱਲਣ ਦੀ ਵੀ ਪੇਸ਼ੀਗਨੋਈ ਕੀਤੀ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਖੇਤਰੀ ਕੈਂਪਸ ਤੋਂ ਮਿਲੀ ਰਿਪੋਰਟ ਅਨੁਸਾਰ ਬਠਿੰਡਾ ਦਾ ਤਾਪਮਾਨ ਘੱਟ ਤੋਂ ਘੱਟ 22.5 ਅਤੇ ਵੱਧ ਤੋਂ ਵੱਧ 25.6 ਦਰਜ ਕੀਤਾ ਗਿਆ। ਉਥੇ ਬਾਰਸ਼ 23. 4ਐਮਐਮ ਬਾਰਿਸ਼ ਦਰਜ ਕੀਤੀ ਗਈ।ਖੇਤੀਬਾੜੀ ਵਿਭਾਗ ਅਨੁਸਾਰ ਭਾਵੇਂ ਮੀਂਹ ਨੇ ਝੋਨੇ ਦੀ ਫ਼ਸਲ ਨੇ ਦੇਸੀ ਘਿਓ ਦਾ ਕੰਮ ਕੀਤਾ ਪਰ ਵਿਭਾਗ ਵਲੋਂ ਜਾਰੀ ਕੀਤੇ ਗਏ ਯੈਲੋ ਅਲਰਟ ਕਾਰਨ ਕਿਸਾਨਾਂ ਦੇ ਚੇਹਰਿਆਂ ਤੇ ਚਿੰਤਾ ਦੀਆਂ ਲਕੀਰਾਂ ਹਨ।

ਇਹ ਵੀ ਪੜ੍ਹੋ  Nabha jail ‘ਚ ਬੰਦ Bikram Majithia ਕੋਲੋਂ ਵਿਸ਼ੇਸ ਜਾਂਚ ਟੀਮ ਨੇ ਕੀਤੀ ਢਾਈ ਘੰਟੇ ਪੁੱਛਗਿਛ

ਦੂਜੇ ਪਾਸੇ ਪਾਵਰਕੌਂਮ ਨੂੰ ਸੁੱਖ ਦਾ ਸਾਹ ਆਇਆ ਹੈ ਕਿਉਂਕਿ ਬਰਸਾਤੀ ਮੌਸਮ ਕਾਰਨ ਬਿਜਲੀ ਦੀ ਮੰਗ ਇਕਦਮ ਘਟ ਗਈ ਹੈ।ਭਾਦੋਂ ਮਹੀਨੇ ਦੌਰਾਨ ਪੈ ਰਹੇ ਮੀਹ ਬਾਰੇ ਖੇਤਰੀ ਖੋਜ ਕੇਂਦਰ ਦੇ ਮਾਹਰਾਂ ਝੋਨੇ ਦੀ ਫ਼ਸਲ ਲਈ ਮੀਂਹ ਬੇਹੱਦ ਲਾਹੇਵੰਦ ਹੈ। ਪਰ ਜਿਆਦਾ ਮੀਂਹ ਸਬਜ਼ੀਆਂ ਨਰਮੇ ਅਤੇ ਕਪਾਹ ਲਈ ਮੀਂਹ ਘਾਟੇ ਦਾ ਸੌਦਾ ਹੈ। ਉਨ੍ਹਾਂ ਕਿਹਾ ਕਿ ਅਸਮਾਨ ਵਿੱਚ ਛਾਈ ਬੱਦਲਵਾਈ ਨਰਮੇ ਦੀ ਫ਼ਸਲ ਉੱਤੇ ਬਿਮਾਰੀਆਂ ਪੈਦਾ ਕਰ ਕਰੇਗੀ।ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਵੱਧ ਮੀਂਹ ਪੈਣ ’ਤੇ ਨਰਮੇ ਦੀ ਫ਼ਸਲ ਵਿੱਚੋਂ ਪਾਣੀ ਤੁਰੰਤ ਕੱਢ ਦਿੱਤਾ ਜਾਵੇ ਅਤੇ ਸਪਰੇਅ ਦਾ ਦੌਰ ਵੀ ਦੋ ਤਿੰਨ ਦਿਨ ਰੁਕ ਕੇ ਚਲਾਇਆ ਜਾਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Nabha jail ‘ਚ ਬੰਦ Bikram Majithia ਕੋਲੋਂ ਵਿਸ਼ੇਸ ਜਾਂਚ ਟੀਮ ਨੇ ਕੀਤੀ ਢਾਈ ਘੰਟੇ ਪੁੱਛਗਿਛ

0

Nabha News: ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਹੇਠ ਲੰਘੀ 25 ਜੂਨ ਨੂੰ ਗ੍ਰਿਫਤਾਰ ਕੀਤੇ ਗਏ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠਿਆ ਕੋਲੋਂ ਸੋਮਵਾਰ ਨੂੰ ਵਿਸ਼ੇਸ ਜਾਂਚ ਟੀਮ ਨੇ ਨਾਭਾ ਜੇਲ੍ਹ ਵਿਚ ਪੁਛਗਿਛ ਕੀਤੀ। ਟੀਮ ਦੇ ਮੁਖੀ ਤੇ ਐਸਐਸਪੀ ਪਟਿਆਲਾ ਵਰੁਣ ਸ਼ਰਮਾ ਦੀ ਅਗਵਾਈ ਹੇਠ ਪੁੱਜੀ ਇਸ ਟੀਮ ਵੱਲੋਂ ਕਰੀਬ ਢਾਈ ਘੰਟੇ ਤੱਕ ਸਾਬਕਾ ਮੰਤਰੀ ਨਾਲ ਸਵਾਲ-ਜਵਾਬ ਕੀਤੇ।

ਇਹ ਵੀ ਪੜ੍ਹੋ ਪੰਜਾਬ ਪੁਲਿਸ ਨੇ ISI ਦੀ ਹਮਾਇਤ ਪ੍ਰਾਪਤ BKI ਦੀ ਅੱਤਵਾਦੀ ਸਾਜ਼ਿਸ਼ ਕੀਤੀ ਨਾਕਾਮ;ਚਾਰ ਹੈਂਡ-ਗ੍ਰੇਨੇਡ,2 ਕਿਲੋਗ੍ਰਾਮ ਆਰਡੀਐਕਸ-ਅਧਾਰਤ ਆਈਈਡੀ ਬਰਾਮਦ

ਹਾਲਾਂਕਿ ਇਸ ਪੁਛਗਿਛ ਦੌਰਾਨ ਹੋਈ ਗੱਲਬਾਤ ਦਾ ਪੂਰੀ ਜਾਣਕਾਰੀ ਸਾਹਮਣੇ ਨਹੀਂ ਆ ਸਕੀ ਪ੍ਰੰਤੂ ਪਤਾ ਲੱਗਿਆ ਹੈ ਕਿ ਵਿਸ਼ੇਸ ਜਾਂਚ ਟੀਮ ਨੇ ਬੇਨਾਮੀ ਜਾਇਦਾਦਾਂ ਬਾਰੇ ਸਵਾਲ ਪੁੱਛੇ ਹਨ। ਜਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਹੀ ਵਿਜੀਲੈਂਸ ਵੱਲੋਂ ਬਿਕਰਮ ਮਜੀਠਿਆ ਦੇ ਵਿਰੁਧ ਕਰੀਬ 40 ਹਜ਼ਾਰ ਪੰਨਿਆਂ ਵਾਲੀ ਚਾਰਜ਼ਸੀਟ ਪੇਸ਼ ਕੀਤੀ ਹੈ, ਜਿਸਦੇ ਵਿਚ 700 ਕਰੋੜ ਦੀ ਜਾਇਦਾਦ ਦਾ ਦਾਅਵਾ ਕੀਤਾ ਗਿਆ। ਜਿਵੀਲੈਂਸ ਦੀਆਂ ਟੀਮਾਂ ਨੇ ਸਾਬਕਾ ਮੰਤਰੀ ਦੇ ਪੰਜਾਬ ਤੋਂ ਇਲਾਵਾ ਦੇਸ ਦੇ ਹੋਰਨਾਂ ਟਿਕਾਣਿਆਂ ‘ਤੇ ਵੀ ਛਾਪੇਮਾਰੀ ਕਰਕੇ ਕਾਫ਼ੀ ਰਿਕਾਰਡ ਇਕੱਠਾ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਸਰਕਾਰ ਸੁਤੰਤਰਤਾ ਸੰਗਰਾਮੀਆਂ ਦਾ ਰੱਖ ਰਹੀ ਹੈ ਖ਼ਾਸ ਖਿਆਲ, ਮਿਲ ਰਹੀ 11 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ

0

👉ਮਾਨ ਸਰਕਾਰ ਸੁਤੰਤਰਤਾ ਸੰਗਰਾਮੀਆਂ ਅਤੇ ਉਹਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ : ਮੋਹਿੰਦਰ ਭਗਤ
Chandigarh News: ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੁਤੰਤਰਤਾ ਸੰਗਰਾਮੀਆਂ ਅਤੇ ਉਹਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ ਹੈ। ਦੇਸ਼ ਨੂੰ ਵਿਦੇਸ਼ੀ ਤਾਕਤਾਂ ਤੋਂ ਆਜ਼ਾਦ ਕਰਵਾਉਣ ਲਈ ਜਿਨ੍ਹਾਂ ਬਹਾਦਰ ਯੋਧਿਆਂ ਨੇ ਮਹਾਨ ਕੁਰਬਾਨੀਆਂ ਦਿੱਤੀਆਂ ਉਨ੍ਹਾ ਸੂਰਵੀਰਾਂ ਅਤੇ ਉਨ੍ਹਾਂ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ 11 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ।

ਇਹ ਵੀ ਪੜ੍ਹੋ ਪੰਜਾਬ ਪੁਲਿਸ ਨੇ ISI ਦੀ ਹਮਾਇਤ ਪ੍ਰਾਪਤ BKI ਦੀ ਅੱਤਵਾਦੀ ਸਾਜ਼ਿਸ਼ ਕੀਤੀ ਨਾਕਾਮ;ਚਾਰ ਹੈਂਡ-ਗ੍ਰੇਨੇਡ,2 ਕਿਲੋਗ੍ਰਾਮ ਆਰਡੀਐਕਸ-ਅਧਾਰਤ ਆਈਈਡੀ ਬਰਾਮਦ

ਇਸ ਸਬੰਧੀ ਸੁਤੰਤਰਤਾ ਸੰਗਰਾਮੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਵਾਰਸਾਂ ਨੂੰ ਦਿੱਤੀ ਜਾ ਰਹੀ ਪੈਨਸ਼ਨ ਪਹਿਲਾਂ ਕੇਵਲ 9400 ਰੁਪਏ ਪ੍ਰਤੀ ਮਹੀਨਾ ਸੀ ਪਰੰਤੂ ਮਾਨ ਸਰਕਾਰ ਨੇ ਇਹ ਪੈਨਸ਼ਨ ਦੀ ਰਕਮ ਵਧਾ ਕੇ 11 ਹਜ਼ਾਰ ਰੁਪਏ ਕੀਤੀ ਜਿਸ ਨਾਲ ਪਰਿਵਾਰਾਂ ਦਾ ਸਨਮਾਨ ਹੋਰ ਵਧਿਆ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸੁਤੰਤਰਤਾ ਸੰਗਰਾਮੀਆ ਅਤੇ ਉਹਨਾਂ ਦੇ ਪਰਿਵਾਰਾਂ ਨਾਲ ਹਰ ਸਮੇਂ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ।ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੁਤੰਤਰਤਾ ਸੰਗਰਾਮੀਆ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸੇਵਾ ਕਰਨਾ ਸਰਕਾਰ ਦਾ ਫਰਜ਼ ਹੈ।

ਇਹ ਵੀ ਪੜ੍ਹੋ ਉਦਯੋਗ ਅਤੇ ਵਣਜ ਮੰਤਰੀ ਸੰਜੀਵ ਅਰੋੜਾ ਨੇ ਮੋਹਾਲੀ ਹਾਈਟੈਕ ਮੈਟਲ ਕਲੱਸਟਰ ਦਾ ਦੌਰਾ ਕੀਤਾ

ਉਹਨਾਂ ਕਿਹਾ ਕਿ ਆਜ਼ਾਦੀ ਦੀ ਲੜਾਈ ਵਿੱਚ ਯੋਗਦਾਨ ਪਾਉਣ ਵਾਲੇ ਇਹ ਮਹਾਨ ਯੋਧੇ ਸਾਡੇ ਲਈ ਪ੍ਰੇਰਣਾ ਸਰੋਤ ਹਨ ਅਤੇ ਉਹਨਾਂ ਦਾ ਸਨਮਾਨ ਕਰਨਾ ਸਾਡੇ ਲਈ ਮਾਣ ਦੀ ਗੱਲ ਹੈ।ਉਨ੍ਹਾ ਕਿਹਾ ਕਿ ਵਿਦੇਸ਼ੀ ਤਾਕਤਾਂ ਦੇ ਵਿਰੁੱਧ ਆਜ਼ਾਦੀ ਦੀ ਲੜਾਈ ਵਿੱਚ ਪੰਜਾਬੀ ਸੂਰਮਿਆਂ ਦਾ ਯੋਗਦਾਨ ਬੇਮਿਸਾਲ ਰਿਹਾ ਹੈ। ਉਹਨਾਂ ਦੀ ਹਿੰਮਤ ਅਤੇ ਬਲੀਦਾਨ ਸਦਕਾ ਹੀ ਸਾਡਾ ਦੇਸ ਆਜ਼ਾਦ ਹੋਇਆ। ਉਹਨਾਂ ਦੀ ਕੁਰਬਾਨੀ ਆਉਣ ਵਾਲੀਆਂ ਪੀੜੀਆਂ ਵਿੱਚ ਦੇਸ਼ ਪ੍ਰਤੀ ਜਜ਼ਬਾ ਅਤੇ ਪਿਆਰ ਪੈਦਾ ਕਰਦੀ ਰਹੇਗੀ।’

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਗੁਆਂਢਣ ‘ਤੇ ‘ਮੈਲੀ’ ਅੱਖ ਰੱਖਣੀ ਮਹਿੰਗੀ ਪਈ, ਪਤੀ-ਪਤਨੀ ਨੇ ਮਿਲਕੇ ਕੀਤਾ ਕ+ਤ+ਲ

0

👉ਪੁਲਿਸ ਨੇ ਬਹਿਮਣ ਦੀਵਾਨਾ ਵਿਖੇ ਹੋਏ ਅੰਨੇ ਕਤਲ ਦੀ ਗੁੱਥੀ ਨੂੰ ਸੁਲਝਾ ਕੇ ਕਤਲ ਦੇ ਦੋਸ਼ੀ ਪਤੀ-ਪਤਨੀ ਨੂੰ ਕੀਤਾ ਕਾਬੂ
Bathinda News: ਲੰਘੀ 23 ਅਗਸਤ ਨੂੰ ਬਹਿਮਣ ਦੀਵਾਨਾ ਖੇਤਾਂ ਵਿੱਚ ਟਿਊਬਵੈਲ਼ ਦੀ ਮੋਟਰ ਦੀ ਪਾਣੀ ਵਾਲੀ ਡਿੱਗੀ ਵਿੱਚੋਂ ਬਰਾਮਦ ਹੋਈ ਨੌਜਵਾਨ ਦੀ ਲਾਸ਼ ਦੇ ਮਾਮਲੇ ਨੂੰ ਬਠਿੰਡਾ ਪੁਲਿਸ ਨੇ ਸੁਲਝਾ ਲਿਆ ਹੈ। ਮ੍ਰਿਤਕ ਨੌਜਵਾਨ ਗੁਰਪਾਲ ਸਿੰਘ ਉਰਫ ਗੋਰਵ (19 ਸਾਲ) ਪੁੱਤਰ ਸੁਰਿੰਦਰ ਸਿੰਘ ਉਰਫ ਸਿੰਗਲਾ ਵਾਸੀ ਕਲੋਨੀਆ ਬਹਿਮਣ ਦੀਵਾਨਾ ਦਾ ਕਤਲ ਉਸਦੇ ਗੁਆਂਢੀ ਨੇ ਆਪਣੀ ਹੀ ਪਤਨੀ ਨਾਲ ਮਿਲਕੇ ਕੀਤਾ ਸੀ। ਮਾਮਲੇ ਦੀ ਜਾਣਕਾਰੀ ਪੱਤਰਕਾਰਾਂ ਨੂੰ ਦਿੰਦਿਆਂ ਬਠਿੰਡਾ ਦੇ ਐਸ.ਪੀ (ਡੀ) ਜਸਮੀਤ ਸਿੰਘ ਸਾਹੀਵਾਲ ਨੇ ਦਸਿਆ ਕਿ ਲਾਸ਼ ਮਿਲਣ ਤੋਂ ਬਾਅਦ ਡੀ.ਐਸ.ਪੀ (ਡੀ) ਖੁਸ਼ਪ੍ਰੀਤ ਸਿੰਘ ਤੇ ਡੀ.ਐਸ.ਪੀ (ਦਿਹਾਤੀ) ਬਠਿੰਡਾ ਹਰਜੀਤ ਸਿੰਘ ਮਾਨ ਦੀ ਅਗਵਾਈ ਵਿੱਚ ਸੀ.ਆਈ.ਏ ਸਟਾਫ-1 ਅਤੇ ਥਾਣਾ ਸਦਰ ਦੀ ਟੀਮ ਇਸ ਅੰਨੇ ਕਤਲ ਦੀ ਗੁੱਥੀ ਨੂੰ ਸੁਲਝਾਉਣ ਲਈ ਬਣਾਈ ਗਈ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਨੇ ISI ਦੀ ਹਮਾਇਤ ਪ੍ਰਾਪਤ BKI ਦੀ ਅੱਤਵਾਦੀ ਸਾਜ਼ਿਸ਼ ਕੀਤੀ ਨਾਕਾਮ;ਚਾਰ ਹੈਂਡ-ਗ੍ਰੇਨੇਡ,2 ਕਿਲੋਗ੍ਰਾਮ ਆਰਡੀਐਕਸ-ਅਧਾਰਤ ਆਈਈਡੀ ਬਰਾਮਦ

ਇਸ ਟੀਮ ਨੇ ਟੈਕਨੀਕਲ ਤਰੀਕਿਆਂ ਅਤੇ ਸੋਰਸਾਂ ਦੀ ਮਦਦ ਨਾਲ ਕਾਰਵਾਈ ਕਰਦਿਆ ਅੱਜ 25-8-2025 ਅਗਸਤ ਨੂੰ ਇਸ ਕੇਸ ਵਿਚ ਨਾਮਦੇਵ ਸਿੰਘ ਉਰਫ ਪ੍ਰਦੀਪ ਅਤੇ ਉਸਦੀ ਪਤਨੀ ਰਮਨਦੀਪ ਕੌਰ ਉਰਫ ਹੈਪੀ ਨੂੰ ਨਾਮਜਦ ਕਰਕੇ ਗ੍ਰਿਫਤਾਰ ਕੀਤਾ ਹੈ। ਇਸ ਦੌਰਾਨ ਇਹਨਾਂ ਵੱਲੋ ਕਤਲ ਲਈ ਵਰਤਿਆ ਗਿਆ ਹਥਿਆਰ ਚਾਕੂ ਅਤੇ ਮ੍ਰਿਤਕ ਦਾ ਗਲ ਘੁੱਟਣ ਲਈ ਵਰਤੀ ਗਈ ਚੁੰਨੀ ਬਰਾਮਦ ਕਰ ਲਈ ਗਈ ਹੈ। ਐਸਪੀ ਸਾਹੀਵਾਲ ਨੇ ਅੱਗੇ ਦਸਿਆ ਕਿ ਮੁਢਲੀ ਪੜਤਾਲ ਮੁਤਾਬਕ ਮ੍ਰਿਤਕ ਗੁਰਪਾਲ ਸਿੰਘ ਮੁਲਜਮ ਨਾਮਦੇਵ ਸਿੰਘ ਦਾ ਗੁਆਂਢੀ ਹੈ। ਗੁਰਪਾਲ ਸਿੰਘ ਇੱਕ ਕਤਲ ਕੇਸ ਵਿੱਚ ਜੇਲ੍ਹ ਵਿਚ ਚਲਾ ਗਿਆ ਸੀ ਤੇ ਹੁਣ ਕੁਝ ਸਮਾਂ ਪਹਿਲਾ ਹੀ ਜਮਾਨਤ ‘ਤੇ ਬਾਹਰ ਆਇਆ ਹੋਇਆ ਹੈ। ਮ੍ਰਿਤਕ ਗੁਰਪਾਲ ਸਿੰਘ ਅਤੇ ਨਾਮਦੇਵ ਸਿੰਘ ਆਪਸ ਵਿਚ ਗੁਆਂਢੀ ਹੋਣ ਤੋਂ ਇਲਾਵਾ ਦੋਸਤ ਵੀ ਸਨ।

ਇਹ ਵੀ ਪੜ੍ਹੋ  CIA ਸਟਾਫ ਮੋਗਾ ਵੱਲੋ 180 ਗ੍ਰਾਮ ਹੈਰੋਇਨ ਸਮੇਤ ਮੋਟਰ ਸਾਇਕਲ ਤਿੰਨ ਵਿਅਕਤੀ ਕਾਬੂ

ਪ੍ਰੰਤੂ ਨਾਮਦੇਵ ਦੇ ਜੇਲ੍ਹ ਜਾਣ ਤੋਂ ਬਾਅਦ ਗੁਰਪਾਲ ਉਸਦੀ ਪਤਨੀ ਰਮਨਦੀਪ ਕੌਰ ਉਰਫ ਹੈਪੀ ਨੂੰ ਧੱਕੇ ਨਾਲ ਸਰੀਰਕ ਸਬੰਧ ਬਣਾਉਣਾ ਚਾਹੁੰਦਾ ਸੀ।ਜਿਸ ਬਾਰੇ ਨਾਮਦੇਵ ਸਿੰਘ ਨੂੰ ਪਤਾ ਲੱਗ ਗਿਆ ਤਾਂ ਉਸਨੇ ਗੁਰਪਾਲ ਸਿੰਘ ਨੂੰ ਆਪਣੇ ਘਰ ਆਉਣ ਤੋ ਵਰਜ਼ ਦਿੱਤਾ। ਪ੍ਰੰਤੂ ਉਹ ਜਬਰਦਸਤੀ ਉਨ੍ਹਾਂ ਦੇ ਘਰ ਆਉਣ ਦੀ ਕੋਸ਼ਿਸ ਕਰਦਾ ਸੀ, ਜਿਸਦੇ ਚੱਲਦੇ ਨਾਮਦੇਵ ਨੇ ਆਪਣੀ ਪਤਨੀ ਨਾਲ ਮਿਲਕੇ ਗੁਰਪਾਲ ਨੂੰ ਮੋਟਰ ‘ਤੇ ਲੈ ਕੇ ਗਏ ਤੇ ਉਥੇ ਉਸਦਾ ਚੁੰਨੀ ਨਾਲ ਗੱਲਾ ਘੁੱਟ ਦਿੱਤਾ ਤੇ ਮੁੜ ਚਾਕੂ ਨਾਲ ਕਈ ਵਾਰ ਕਰ ਕੇ ਉਸਦਾ ਕਤਲ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਏ। ਐਸਪੀ ਮੁਤਾਬਕ ਇਸ ਤੋ ਪਹਿਲਾਂ ਵੀ ਜਿੱਥੇ ਮੁਲਜਮ ਨਾਮਦੇਵ ਸਿੰਘ ਉਰਫ ਪ੍ਰਦੀਪ ਵਿਰੁਧ ਕਤਲ ਦਾ ਮੁਕੱਦਮਾ ਦਰਜ਼ ਹੈ, ਉਥੇ ਮ੍ਰਿਤਕ ਗੁਰਪਾਲ ਵਿਰੁਧ ਵੀ ਵੱਖ-ਵੱਖ ਥਾਣਿਆਂ ਵਿਚ ਅੱਧੀ ਦਰਜ਼ਨ ਦੇ ਕਰੀਬ ਮੁਕੱਦਮੇ ਦਰਜ਼ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮਨੀਸ਼ ਸਿਸੋਦੀਆ ਦੇ ਬਿਆਨ ਨੂੰ ਲੈ ਕੇ ਕਾਂਗਰਸ ਨੇ ਗਵਰਨਰ ਦੇ ਨਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤਾ ਮੰਗ ਪੱਤਰ

0

Bathinda News:ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਆਪ ਵਰਕਰਾਂ ਦੇ ਇਕੱਠ ਵਿੱਚ ਦਿੱਤੇ ਬਿਆਨ ਨੂੰ ਲੈ ਕੇ ਅੱਜ ਜਿ੍ਹਲਾ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਵਿੱਚ ਕਾਂਗਰਸੀ ਲੀਡਰਸ਼ਿਪ ਵੱਲੋਂ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਹਦਾਇਤਾਂ ‘ਤੇ ਜਿਲਾ ਪ੍ਰਸ਼ਾਸਨ ਡੀਸੀ ਅਤੇ ਐਸਐਸਪੀ ਨੂੰ ਪੰਜਾਬ ਦੇ ਗਵਰਨਰ ਦੇ ਨਾਮ ਮੰਗ ਪੱਤਰ ਦਿੱਤਾ ਗਿਆ ਅਤੇ ਮਨੀਸ਼ ਸਿਸੋਦੀਆ ਦੇ ਬਿਆਨ ਦੀ ਨਿੰਦਾ ਕਰਦੇ ਹੋਏ ਪਰਚਾ ਦਰਜ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਉਹਨਾਂ ਦੇ ਨਾਲ ਕੇਕੇ ਅਗਰਵਾਲ ਸਾਬਕਾ ਚੇਅਰਮੈਨ ਇੰਪਰੂਵਮੈਂਟ ਟਰਸਟ, ਸਾਬਕਾ ਸੀਨੀਅਰ ਡਿਪਟੀ ਮੇਅਰ ਅਸ਼ੋਕ ਕੁਮਾਰ, ਕਿਰਨਜੀਤ ਸਿੰਘ ਗੈਹਰੀ, ਅਰੁਣ ਵਧਾਵਨ, ਹਰਵਿੰਦਰ ਸਿੰਘ ਲੱਡੂ ਬਲਾਕ ਪ੍ਰਧਾਨ, ਮੀਤ ਪ੍ਰਧਾਨ ਰੁਪਿੰਦਰ ਬਿੰਦਰਾ, ਟਿੰਕੂ ਗਰੋਵਰ, ਮੱਖਣ ਠੇਕੇਦਾਰ, ਸੰਜੇ ਕੁਮਾਰ ਬੋਬੀ, ਸੁਨੀਲ ਕੁਮਾਰ, ਐਡਵੋਕੇਟ ਹਰਮਨ ਸਿੰਘ ਕੋਟ ਫੱਤਾ ,ਰਵਿੰਦਰ ਹੈਪੀ, ਸੁਖਦੇਵ ਸਿੰਘ ਬੁੱਟਰ ਅਤੇ ਬਲਜਿੰਦਰ ਸਿੰਘ ਠੇਕੇਦਾਰ ਸਮੇਤ ਸਮੁੱਚੀ ਕਾਂਗਰਸ ਲੀਡਰਸ਼ਿਪ ਮੌਜੂਦ ਰਹੀ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਨੇ ISI ਦੀ ਹਮਾਇਤ ਪ੍ਰਾਪਤ BKI ਦੀ ਅੱਤਵਾਦੀ ਸਾਜ਼ਿਸ਼ ਕੀਤੀ ਨਾਕਾਮ;ਚਾਰ ਹੈਂਡ-ਗ੍ਰੇਨੇਡ,2 ਕਿਲੋਗ੍ਰਾਮ ਆਰਡੀਐਕਸ-ਅਧਾਰਤ ਆਈਈਡੀ ਬਰਾਮਦ

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਾਂਗਰਸੀ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਢੇ ਤਿੰਨ ਸਾਲ ਵਿੱਚ ਹੀ ਮਾਨ ਸਰਕਾਰ ਨੂੰ ਨਕਾਰ ਕੇ ਰੱਖ ਦਿੱਤਾ ਹੈ ਕਿਉਂਕਿ ਚੋਣਾਂ ਵੇਲੇ ਦਿੱਤੀਆਂ ਕਿਸੇ ਵੀ ਗਰੰਟੀਆਂ ਨੂੰ ਪੂਰਾ ਨਹੀਂ ਕੀਤਾ ਬਲਕਿ ਸੂਬੇ ਦੇ ਹਾਲਾਤ ਹੱਥੋਂ ਨਿਕਲ ਚੁੱਕੇ ਹਨ ਜਿਸ ਕਰਕੇ ਹਰ ਵਰਗ ਸਰਕਾਰ ਤੋਂ ਨਿਰਾਸ਼ ਹੈ, ਇਸੇ ਕਰਕੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਬਦਲ ਵਜੋਂ ਦੇਖ ਰਿਹਾ ਹੈ। ਕਾਂਗਰਸੀ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਵੱਲੋਂ ਆਪ ਨੂੰ ਨਕਾਰਨ ਕਰਕੇ ਹੀ ਹੁਣ ਆਪ ਦੇ ਲੀਡਰ ਸ਼ਾਮ ਦਾਮ ਦੰਡ ਭੇਤ ਅਤੇ ਕੁੱਟ ਮਾਰ ਤੇ ਬੂਥ ਕੈਪਚਰਿੰਗ ਵਰਗੀਆਂ ਸੋਚਾਂ ਰੱਖ ਕੇ ਆਉਂਦੀਆਂ ਵਿਧਾਨ ਸਭਾ ਚੋਣਾਂ ਜਿੱਤਣਾ ਚਾਹੁੰਦੇ ਹਨ ਪਰ ਕਾਂਗਰਸ ਹਰ ਧੱਕੇਸ਼ਾਹੀ ਦਾ ਡੱਟ ਕੇ ਮੁਕਾਬਲਾ ਕਰੇਗੀ ਅਤੇ ਚੋਣਾਂ ਲੋਕਤੰਤਰ ਤਰੀਕੇ ਨਾਲ ਹੀ ਲੜੀਆਂ ਜਾਣ ਇਸ ਲਈ ਹਰ ਧੱਕੇਸ਼ਾਹੀ ਦਾ ਜਵਾਬ ਵੀ ਦਿੱਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਦੇ ਪੇਂਡੂ ਵਿਕਾਸ ਵਿੱਚ ਨਵਾਂ ਅਧਿਆਏ ਲਿਖਣਗੇ ਆਧੁਨਿਕ ਪੰਚਾਇਤ ਘਰ ਅਤੇ ਆਮ ਸੇਵਾ ਕੇਂਦਰ:ਸੌਂਦ

0

👉ਪਿੰਡਾਂ ਦੇ ਸੇਵਾ ਕੇਂਦਰ ਡਿਜੀਟਲ ਕ੍ਰਾਂਤੀ ਦਾ ਧੁਰਾ ਬਣਨਗੇ:ਪੰਚਾਇਤ ਮੰਤਰੀ
Chandigarh News:ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਆਧੁਨਿਕ ਪੰਚਾਇਤ ਘਰ ਅਤੇ ਆਮ ਸੇਵਾ ਕੇਂਦਰ ਪਿੰਡਾਂ ਦੇ ਵਿਕਾਸ ਵਿੱਚ ਨਵਾਂ ਅਧਿਆਏ ਲਿਖਣਗੇ। ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿੱਚ ਪਹਿਲੇ ਪੜਾਅ ਤਹਿਤ 500 ਆਧੁਨਿਕ ਪੰਚਾਇਤ ਘਰ ਤੇ ਸੇਵਾ ਕੇਂਦਰ ਬਣਾਏ ਜਾ ਰਹੇ ਜਿਨ੍ਹਾਂ ‘ਤੇ 125 ਕਰੋੜ ਰੁਪਏ ਦੀ ਲਾਗਤ ਆਵੇਗੀ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਚਾਇਤ ਘਰ ਅਤੇ ਕਾਮਨ ਸਰਵਿਸ ਸੈਂਟਰ (ਆਮ ਸੇਵਾ ਕੇਂਦਰ) ਬਣਾਉਣ ਦਾ ਪ੍ਰੋਜੈਕਟ ਫਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਤੋਂ ਸ਼ੁਰੂ ਕੀਤਾ ਹੈ।ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ 2800 ਤੋਂ ਵੱਧ ਆਬਾਦੀ ਵਾਲੇ ਹਰੇਕ ਪਿੰਡ ਵਿੱਚ ਇਕ ਪੰਚਾਇਤ ਘਰ ਅਤੇ ਇਕ ਕਾਮਨ ਸਰਵਿਸ ਸੈਂਟਰ ਬਣਾਇਆ ਜਾਵੇਗਾ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਨੇ ISI ਦੀ ਹਮਾਇਤ ਪ੍ਰਾਪਤ BKI ਦੀ ਅੱਤਵਾਦੀ ਸਾਜ਼ਿਸ਼ ਕੀਤੀ ਨਾਕਾਮ;ਚਾਰ ਹੈਂਡ-ਗ੍ਰੇਨੇਡ,2 ਕਿਲੋਗ੍ਰਾਮ ਆਰਡੀਐਕਸ-ਅਧਾਰਤ ਆਈਈਡੀ ਬਰਾਮਦ

ਉਨ੍ਹਾਂ ਦੱਸਿਆ ਕਿ ਇਕ ਪੰਚਾਇਤ ਘਰ ਬਣਾਉਣ ਦੀ ਲਾਗਤ 20 ਲੱਖ ਰੁਪਏ ਅਤੇ ਇਕ ਕਾਮਨ ਸਰਵਿਸ ਸੈਂਟਰ ਦੀ ਲਾਗਤ 5 ਲੱਖ ਰੁਪਏ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਉਨ੍ਹਾਂ ਪਿੰਡਾਂ ਦੀ ਚੋਣ ਕੀਤੀ ਗਈ ਹੈ, ਜਿੱਥੇ ਅਜੇ ਤੱਕ ਪੰਚਾਇਤ ਘਰ ਦੀ ਵਿਵਸਥਾ ਨਹੀਂ ਸੀ। ਉਨ੍ਹਾਂ ਦੁੱਖ ਪ੍ਰਗਟ ਕੀਤਾ ਕਿ ਭਾਵੇਂ ਪੰਚਾਇਤਾਂ ਲੋਕਤੰਤਰ ਦੀ ਸਭ ਤੋਂ ਮਜ਼ਬੂਤ ਨੀਂਹ ਹਨ, ਪਰ ਬਹੁਤ ਸਾਰੀਆਂ ਪੰਚਾਇਤਾਂ ਕੋਲ ਬੈਠਣ ਲਈ ਢੁੱਕਵੀਂ ਥਾਂ ਵੀ ਨਹੀਂ ਸੀ ਪਰ ਸੇਵਾ ਕੇਂਦਰ ਤੇ ਪੰਚਾਇਤ ਘਰ ਇਸ ਕਮੀ ਨੂੰ ਦੂਰ ਕਰਨਗੇ।ਇਸ ਪ੍ਰੋਜੈਕਟ ਤਹਿਤ ਪਿੰਡ ਵਾਸੀਆਂ ਨੂੰ ਬਹੁਤ ਸਾਰੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਚਾਇਤ ਘਰ ਮਹਿਜ਼ ਇਕ ਦਫਤਰ ਨਹੀਂ ਹੋਵੇਗਾ ਸਗੋਂ ਪਿੰਡਾਂ ਦੇ ਵਿਕਾਸ ਲਈ ਵਿਚਾਰ-ਚਰਚਾ ਅਤੇ ਫੈਸਲੇ ਲੈਣ ਦਾ ਮਹੱਤਵਪੂਰਨ ਕੇਂਦਰ ਹੋਵੇਗਾ।

ਇਹ ਵੀ ਪੜ੍ਹੋ  ‘ਆਪ’ ਮੰਤਰੀਆਂ ਅਤੇ ਵਿਧਾਇਕਾਂ ਨੇ ਰਾਸ਼ਨ ਸੂਚੀ ਵਿੱਚੋਂ ਨਾਮ ਹਟਾਉਣ ਵਿਰੁੱਧ ਸਾਰੇ ਜ਼ਿਲ੍ਹਿਆਂ ਵਿੱਚ ਕੀਤੀ ਪ੍ਰੈਸ ਕਾਨਫਰੰਸ

ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਕਾਮਨ ਸਰਵਿਸ ਸੈਂਟਰ ਪਿੰਡਾਂ ਵਿੱਚ ਡਿਜੀਟਲ ਕ੍ਰਾਂਤੀ ਦਾ ਧੁਰਾ ਬਣਨਗੇ ਜੋ ਪਿੰਡ ਵਾਸੀਆਂ ਨੂੰ ਆਨਲਾਈਨ ਸੇਵਾਵਾਂ ਲੈਣ ਵਿੱਚ ਮਦਦ ਕਰਨਗੇ।ਪੰਚਾਇਤ ਮੰਤਰੀ ਨੇ ਦੱਸਿਆ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਸਰਕਾਰੀ ਸਕੀਮਾਂ ਲਈ ਨਾਮ ਦਰਜ ਕਰਵਾਉਣ, ਵਿੱਦਿਅਕ ਸੰਸਥਾਵਾਂ ਵਿੱਚ ਦਾਖਲਾ ਲੈਣ, ਆਧਾਰ ਕਾਰਡ ਜਾਂ ਪਾਸਪੋਰਟ ਬਣਵਾਉਣ ਤੇ ਹੋਰ ਬਹੁਤ ਸਾਰੀਆਂ ਸੇਵਾਵਾਂ ਆਨਲਾਈਨ ਹਾਸਲ ਹੁੰਦੀਆਂ ਹਨ ਜਿਸ ਕਰਕੇ ਕਾਮਨ ਸਰਵਿਸ ਸੈਂਟਰ ਲੋਕਾਂ ਦੀ ਸਹੂਲਤ ਲਈ ਵੱਡੀ ਭੂਮਿਕਾ ਨਿਭਾਉਣਗੇ। ਉਨ੍ਹਾਂ ਇਹ ਵੀ ਉਮੀਦ ਪ੍ਰਗਟਾਈ ਕਿ ਇਹ ਪ੍ਰਾਜੈਕਟ ਪੰਚਾਇਤਾਂ ਨੂੰ ਇਕ ਥਾਂ ਜੁੜ ਕੇ ਆਪਣੇ ਫੈਸਲੇ ਲੈਣ ਦਾ ਢੁਕਵਾਂ ਪਲੇਟਫਾਰਮ ਸਾਬਤ ਹੋਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੋਹਾਲੀ ‘ਚ ਪਾਰਕਾਂ ਦੀ ਸਾਂਭ- ਸੰਭਾਲ ਅਤੇ ਵਿਕਾਸ ਕਾਰਜਾਂ ਦੀ ਰਫਤਾਰ ਹੋਈ ਤੇਜ਼:ਕੁਲਵੰਤ ਸਿੰਘ

0

👉ਵਿਧਾਇਕ ਨੇ ਉਦਘਾਟਨ ਕਰਨ ਦੇ ਦੌਰਾਨ ਕੀਤਾ ਵਿਕਾਸ ਕਾਰਜਾਂ ਲਈ 26.74 ਲੱਖ ਦੀ ਗਰਾਂਟ ਦਾ ਵੀ ਐਲਾਨ
SAS Nagar News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਬੱਚਿਆਂ,  ਮਹਿਲਾਵਾਂ ਅਤੇ ਖਾਸ ਕਰਕੇ ਬਜ਼ੁਰਗਾਂ (ਸੀਨੀਅਰ ਸਿਟੀਜਨ) ਦੀ ਸੁਵਿਧਾ ਵਾਸਤੇ ਉਹਨਾਂ ਦੇ ਬੈਠਣ ਉੱਠਣ ਦੇ ਲਈ ਸਾਫ ਸੁਥਰਾ ਮਾਹੌਲ ਦਿੱਤੇ ਜਾਣ ਦੇ ਲਈ ਵਚਨਬੱਧ ਹੈ, ਜਿਸ ਦੇ ਚਲਦਿਆਂ ਪਿੰਡਾਂ ਦੇ ਨਾਲ ਨਾਲ ਸ਼ਹਿਰਾਂ ਦੇ ਵਿਕਾਸ ਕਾਰਜਾਂ ਦੇ ਵਿੱਚ ਵੀ ਲਗਾਤਾਰ ਤੇਜ਼ੀ ਲਿਆਂਦੀ ਜਾ ਰਹੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਨੇ ISI ਦੀ ਹਮਾਇਤ ਪ੍ਰਾਪਤ BKI ਦੀ ਅੱਤਵਾਦੀ ਸਾਜ਼ਿਸ਼ ਕੀਤੀ ਨਾਕਾਮ;ਚਾਰ ਹੈਂਡ-ਗ੍ਰੇਨੇਡ,2 ਕਿਲੋਗ੍ਰਾਮ ਆਰਡੀਐਕਸ-ਅਧਾਰਤ ਆਈਈਡੀ ਬਰਾਮਦ

ਵਿਧਾਇਕ ਕੁਲਵੰਤ ਸਿੰਘ ਅੱਜ ਸੈਕਟਰ -79 ਨੇੜੇ ਪੀ.ਐਸ.ਵੀ. ਟਾਵਰ, ਪਾਰਕ ਨੰਬਰ- 12 ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਉਪਰੰਤ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦੇ ਰਹੇ ਸਨ। ਵਿਧਾਇਕ ਕੁਲਵੰਤ ਸਿੰਘ ਨੇ ਅੱਜ ਇਸ ਪਾਰਕ ਦੇ ਵਿਕਾਸ ਕਾਰਜ ਅਤੇ ਚੌਗਿਰਦੇ ਨੂੰ ਹਰਿਆ- ਭਰਿਆ ਰੱਖਣ ਦੇ ਲਈ 26.74 ਲੱਖ ਰੁਪਏ ਦੀ ਗ੍ਰਾਂਟ ਦਾ ਵੀ ਐਲਾਨ ਕੀਤਾ। ਉਹਨਾਂ ਕਿਹਾ ਕਿ ਇਸ ਦੇ ਨਾਲ ਬੱਚਿਆਂ, ਮਹਿਲਾਵਾਂ ਅਤੇ ਖਾਸ ਕਰਕੇ ਬਜ਼ੁਰਗਾਂ ਨੂੰ ਪਾਰਕ ਦੇ ਵਿੱਚ ਬੈਠਣ ਦੇ ਲਈ ਸਾਫ– ਸੁਥਰਾ ਅਤੇ ਵਧੀਆ ਮਾਹੌਲ ਉਪਲਬਧ ਕਰਵਾਇਆ ਜਾਵੇਗਾ, ਤਾਂ ਕਿ ਉਹਨਾਂ ਨੂੰ ਇੱਥੇ ਸੈਰ ਕਰਨ ਦੇ ਵਿੱਚ ਅਤੇ ਬੈਠ ਕੇ ਵਿਚਾਰ ਚਰਚਾ ਕਰਨ ਦੇ ਦੌਰਾਨ ਕਿਸੇ ਦੌਰਾਨ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ  ‘ਆਪ’ ਮੰਤਰੀਆਂ ਅਤੇ ਵਿਧਾਇਕਾਂ ਨੇ ਰਾਸ਼ਨ ਸੂਚੀ ਵਿੱਚੋਂ ਨਾਮ ਹਟਾਉਣ ਵਿਰੁੱਧ ਸਾਰੇ ਜ਼ਿਲ੍ਹਿਆਂ ਵਿੱਚ ਕੀਤੀ ਪ੍ਰੈਸ ਕਾਨਫਰੰਸ

ਵਿਧਾਇਕ ਕੁਲਵੰਤ ਸਿੰਘ ਨੇ ਅੱਜ ਪਾਰਕ ਦੇ ਵਿੱਚ ਪਾਮ ਦੇ ਬੂਟਾ ਲਗਾ ਕੇ ਇਸ ਪਾਰਕ ਨੂੰ  ਵਧੇਰੇ ਹਰਿਆ- ਭਰਿਆ ਬਣਾਏ ਜਾਣ ਅਤੇ ਵਾਤਾਵਰਣ ਦੀ ਸਾਂਭ- ਸੰਭਾਲ ਕੀਤੇ ਜਾਣ  ਦੀ ਸ਼ੁਰੂਆਤ ਕੀਤੀ। ਕੁਲਵੰਤ ਸਿੰਘ ਨੇ ਕਿਹਾ ਕਿ ਪਾਰਕਾਂ ਦੇ ਵਿਕਾਸ ਦੇ ਚੱਲਦਿਆਂ ਸ਼ਹਿਰ ਦੀ ਸੁੰਦਰਤਾ ਦੇ ਵਿੱਚ ਵੀ ਵਾਧਾ ਹੋਵੇਗਾ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਵਾਰਡ ਦੇ ਬਸ਼ਿੰਦਿਆਂ ਦੇ ਵੱਲੋਂ  ਕਿਸੇ ਵੀ ਤਰ੍ਹਾਂ ਦੀ ਮੰਗ ਰੱਖੀ ਜਾਵੇਗੀ, ਉਸ ਨੂੰ ਹਰ ਹੀਲੇ ਪੂਰਾ ਕੀਤਾ  ਜਾਵੇਗਾ। ਇਸ ਮੌਕੇ ਤੇ ਪ੍ਰਭਜੋਤ ਕੌਰ- ਚੇਅਰਪਰਸਨ ਜ਼ਿਲ੍ਹਾ ਯੋਜਨਾ ਬੋਰਡ ਮੁਹਾਲੀ, ਕੁਲਦੀਪ ਸਿੰਘ ਸਮਾਣਾ, ਡਾਕਟਰ ਕੁਲਦੀਪ ਸਿੰਘ, ਚਰਨਜੀਤ ਕੌਰ, ਹਰਮੇਸ਼ ਕੁੰਬੜਾ, ਅਵਤਾਰ ਸਿੰਘ ਮੋਲੀ, ਸਤਿੰਦਰ ਮਿੱਠੂ, ਜਸਪਾਲ ਸਿੰਘ- ਮਟੋਰ, ਅਕਵਿੰਦਰ ਸਿੰਘ ਗੋਸਲ, ਬਲਜੀਤ ਸਿੰਘ ਹੈਪੀ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1907664