Tuesday, May 19, 2026
Home Blog Page 505

2nd Bathinda Kabaddi League-2025;ਉਤਸ਼ਾਹ ਅਤੇ ਮੁਕਾਬਲੇ ਵਾਲੀ ਭਾਵਨਾ ਨਾਲ ਮੁਕਾਬਲੇ ਜਾਰੀ

0

Bathinda News:2nd Bathinda Kabaddi League-2025; 12 ਜੁਲਾਈ 2025 ਨੂੰ ਸ਼ੁਰੂ ਹੋਈ ਦੂਜੀ ਬਠਿੰਡਾ ਕਬੱਡੀ ਲੀਗ ਬਹੁਤ ਉਤਸ਼ਾਹ ਅਤੇ ਮੁਕਾਬਲੇ ਵਾਲੀ ਭਾਵਨਾ ਨਾਲ ਅੱਗੇ ਵਧ ਰਹੀ ਹੈ।ਲੀਗ ਵਿੱਚ ਕੁੱਲ 8 ਟੀਮਾਂ ਹਿੱਸਾ ਲੈ ਰਹੀਆਂ ਹਨ, ਜਿਨ੍ਹਾਂ ਵਿੱਚੋਂ 2 ਟੀਮਾਂ 70 ਕਿਲੋਗ੍ਰਾਮ ਭਾਰ ਵਰਗ ਵਿੱਚ ਮੁਕਾਬਲਾ ਕਰ ਰਹੀਆਂ ਹਨ। ਆਲੇ-ਦੁਆਲੇ ਦੇ ਖਿਡਾਰੀ ਯੋਗ ਹਨ, ਜਿਸ ਨਾਲ ਇਹ ਟੂਰਨਾਮੈਂਟ ਸਥਾਨਕ ਪ੍ਰਤਿਭਾ ਲਈ ਇੱਕ ਸੱਚਾ ਪਲੇਟਫਾਰਮ ਬਣ ਗਿਆ ਹੈ।ਡੀ.ਏ.ਵੀ ਕਬੱਡੀ ਟੂਰਨਾਮੈਂਟ ਦਾ 5ਵਾਂ ਦੌਰ ਅੱਜ ਆਯੋਜਿਤ ਕੀਤਾ ਗਿਆ।

ਇਹ ਵੀ ਪੜ੍ਹੋ Canada ਵਿਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਹਾਦਸੇ ‘ਚ ਹੋਈ ਮੌ+ਤ, ਮਾਪਿਆਂ ਦਾ ਸੀ ਇਕਲੋਤਾ ਪੁੱਤ

ਕਾਲਜ ਦੇ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਕਿਹਾ ਕਿ , “ਬਠਿੰਡਾ ਕਬੱਡੀ ਲੀਗ ਤੇਜ਼ੀ ਨਾਲ ਇੱਕ ਵੱਕਾਰੀ ਖੇਡ ਪਲੇਟਫਾਰਮ ਵਜੋਂ ਉੱਭਰ ਰਹੀ ਹੈ, ਜੋ ਨੌਜਵਾਨ ਖਿਡਾਰੀਆਂ ਨੂੰ ਅਤੇ ਪੰਜਾਬ ਦੀ ਅਮੀਰ ਕਬੱਡੀ ਪਰੰਪਰਾ ਨੂੰ ਉਤਸ਼ਾਹਿਤ ਕਰ ਰਹੀ ਹੈ।” ਵਾਈਸ ਪ੍ਰਿੰਸੀਪਲ ਪ੍ਰੋ. ਪਰਵੀਨ ਕੁਮਾਰ ਗਰਗ ਅਤੇ ਰਜਿਸਟਰਾਰ ਡਾ. ਸਤੀਸ਼ ਗਰੋਵਰ ਨੇ ਵੀ ਖਿਡਾਰੀਆਂ ਨੂੰ ਉਤਸ਼ਾਹਿਤ ਕੀਤਾ। ਡਾ. ਰਾਜੀਵ ਸ਼ਰਮਾ ਨੇ ਪ੍ਰੋ. ਮਦਨ ਲਾਲ, ਪ੍ਰੋ. ਕੁਲਦੀਪ ਸਿੰਘ, ਮੁਖੀ ਸਰੀਰਕ ਸਿੱਖਿਆ ਵਿਭਾਗ, ਪ੍ਰੋ. ਨਿਰਮਲ ਸਿੰਘ, ਪ੍ਰੋ. ਅਜੇ ਵਾਲੀਆ ਅਤੇ ਪ੍ਰੋ. ਲਵਪ੍ਰੀਤ ਕੌਰ ਦੇ ਅਣਥੱਕ ਯਤਨਾਂ ਅਤੇ ਸਮਰਥਨ ਦੀ ਸ਼ਲਾਘਾ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Ring Road-1 Bathinda; ਸੜਕ ਬਣਾਉਣ ਤੋਂ ਬਾਅਦ ‘ਲਾਈਟਾਂ’ ਲਗਾਉਣੀਆਂ ਭੁੱਲਿਆ ਲੋਕ ਨਿਰਮਾਣ ਵਿਭਾਗ

0

👉ਅਵਾਰਾ ਪਸ਼ੂਆਂ ਤੇ ਹਨੇਰੇ ਕਾਰਨ ਹਾਦਸਿਆਂ ਦਾ ਬਣਿਆ ਰਹਿੰਦਾ ਹੈ ਡਰ

Bathinda News: Ring Road-1 Bathinda; ਦਹਾਕਿਆਂ ਤੋਂ ਲਟਕਦੀ ਬਠਿੰਡਾ ਦੀ ਰਿੰਗ ਰੋਡ-1 ਨੂੰ ਬੇਸ਼ੱਕ ਡੇਢ ਸਾਲ ਪਹਿਲਾਂ ਮੁਕੰਮਲ ਕਰਕੇ ਚਾਲੂ ਕਰ ਦਿੱਤਾ ਗਿਆ ਹੈ ਪ੍ਰੰਤੂ ਸੜਕ ‘ਤੇ ਲਾਈਟਾਂ ਨਾ ਲੱਗੀਆਂ ਹੋਣ ਕਾਰਨ ਇੱਥੇ ਹਰ ਸਮੇਂ ਹਾਦਸਿਆਂ ਦਾ ਡਰ ਬਣਿਆ ਰਹਿੰਦਾ ਹੈ। ਸਥਾਨਕ ਬਰਨਾਲਾ ਰੋਡ ਦੇ ਥਾਣਾ ਕੈਂਟ ਤੋਂ ਸ਼ੁਰੂ ਹੋ ਕੇ ਫ਼ੌਜੀ ਛਾਉਣੀ ਦੇ ਨਾਲ-ਨਾਲ ਜਾ ਕੇ ਆਈ.ਆਈ.ਆਈ ਚੌਕ ਤੱਕ 4.72 ਕਿਲੋਮੀਟਰ ਲੰਬਾਈ ਵਾਲੀ ਇਸ ਰਿੰਗ ਰੋਡ ਦੇ ਸਿਰਫ਼ ਇੱਕ ਕਿਲੋਮੀਟਰ ਥਾਣੇ ਨੇੜੇ ਹੀ ਲਾਈਟਾਂ ਲੱਗੀਆਂ ਹੋਈਆਂ ਹਨ, ਜਿਸਨੂੰ ਵੀ ਨਗਰ ਸੁਧਾਰ ਟਰੱਸਟ ਨੇ ਲਗਵਾਇਆ ਹੈ, ਜਿੱਥੋਂ ਤੱਕ ਉਨ੍ਹਾਂ ਵੱਲੋਂ ਸੜਕ ਦੇ ਨਾਲ ਪਾਰਕ ਬਣਾਇਆ ਹੋਇਆ ਹੈ।ਪ੍ਰੰਤੂ ਲੋਕ ਨਿਰਮਾਣ ਵਿਭਾਗ ਵੱਲੋਂ ਹਾਲੇ ਤੱਕ ਲਾਈਟਾਂ ਲਗਾਉਣ ਦੇ ਛੋਟੇ ਜਿਹੇ ਪ੍ਰੋਜੈਕਟ ਲਈ ਮੰਨਜੂਰੀਆਂ ਮੰਗੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ Canada ਵਿਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਹਾਦਸੇ ‘ਚ ਹੋਈ ਮੌ+ਤ, ਮਾਪਿਆਂ ਦਾ ਸੀ ਇਕਲੋਤਾ ਪੁੱਤ

ਦਸਣਾ ਬਣਦਾ ਹੈਕਿ ਸ਼ਹਿਰ ਦੇ ਬਾਹਰ-ਵਾਰ ਹੋਣ ਕਾਰਨ ਹੁਣ ਇਹ ਰਿੰਗ ਰੋਡ ਦੂਜੀਆਂ ਸੜਕਾਂ ਦੇ ਮੁਕਾਬਲੇ ਜਿਆਦਾ ਚੱਲਦੀ ਹੈ ਪ੍ਰੰਤੂ ਦਿਨ ਢਲਦੇ ਹੀ ਇਸ ਸੜਕ ਉਪਰ ਹਨੇਰੇ ਦਾ ਖੌਫ਼ ਛਾ ਜਾਂਦਾ ਹੈ।ਇਸਤੋਂ ਇਲਾਵਾ ਇੱਥੇ ਅਵਾਰਾ ਪਸ਼ੂਆਂ ਦੀ ਵੀ ਭਰਮਾਰ ਬਣੀ ਰਹਿੰਦੀ ਹੈ, ਜਿਸ ਕਾਰਨ ਇੱਥੈ ਹਰ ਸਮੇਂ ਜਿੱਥੇ ਹਾਦਸਿਆਂ ਦਾ ਡਰ ਬਣਿਆ ਰਹਿੰਦਾ, ਉਥੇ ਰਾਤ ਪੈਂਦੇ ਹੀ ਘੁੱਪ ਹਨੇਰੇ ਵਿਚ ਕਈ ਵਾਰਦਾਤਾਂ ਹੋਣ ਕਾਰਨ ਲੁਟੇਰਿਆਂ ਦਾ ਖੌਫ਼ ਵੀ ਬਰਕਰਾਰ ਹੈ। ਪ੍ਰੰਤੂ 94 ਕਰੋੜ ਰੁਪਏ ਦੀ ਲਾਗਤ ਨਾਲ ਇਸ ਸੜਕ ਨੂੰ ਤਿਆਰ ਕਰਨ ਵਾਲਾ ਬਠਿੰਡਾ ਦਾ ਲੋਕ ਨਿਰਮਾਣ ਵਿਭਾਗ ਹੁਣ ਇਸ ਪਾਸੇ ਧਿਆਨ ਕਰਨਾ ਭੁੱਲ ਗਿਆ ਹੈ। ਜਿਕਰਯੋਗ ਹੈ ਕਿ ਇਸ ਪ੍ਰੋਜੈਕਟ ਨੂੰ ਨੇਪਰੇ ਚਾੜਣ ਲਈ ਬਠਿੰਡਾ ਡਿਵੇਲਪਮੈਂਟ ਅਥਾਰਟੀ (ਬੀਡੀਏ) ਨੂੰ ਕਾਫ਼ੀ ਲੰਮੀ ਮੁਸ਼ਕੱਤ ਕਰਨੀ ਪਈ ਸੀ। ਪ੍ਰੰਤੂ ਬਾਅਦ ਵਿਚ ਜਮੀਨ ਐਕਵਾਈਰ ਕਰਨ ਦਾ ਮਾਮਲਾ ਸੁਪਰੀਮ ਕੋਰਟ ਵਿਚੋਂ ਖ਼ਤਮ ਹੋਣ ਤੋਂ ਬਾਅਦ ਇਹ ਪ੍ਰੋਜੈਕਟ ਲੋਕ ਨਿਰਮਾਣ ਵਿਭਾਗ ਨੂੰ ਸੌਂਪ ਦਿੱਤਾ ਗਿਆ।

ਇਹ ਵੀ ਪੜ੍ਹੋ USA Truck Driver Harjinder Singh; ਮੰਤਰੀ ਸੰਜੀਵ ਅਰੋੜਾ ਨੇ ਕੇਂਦਰ ਨੂੰ ਲਿਖਿਆ ਪੱਤਰ

ਇਸਤੋਂ ਬਾਅਦ 1 ਅਗਸਤ 2019 ਨੂੰ ਤਤਕਾਲੀ ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਇਸਦਾ ਨੀਂਹ ਪੱਥਰ ਰੱਖਿਆ ਗਿਆ ਸੀ। ਹਾਲਾਂਕਿ ਇਸ ਪ੍ਰੋਜੈਕਟ ਨੂੰ ਨਵੰਬਰ 2021 ਤੱਕ ਹੀ ਪੂਰਾ ਕਰਨ ਦਾ ਟੀਚਾ ਮਿਥਿਆ ਗਿਆ ਸੀ ਪ੍ਰੰਤੂ ਕਰੋਨਾ ਕਾਲ ਕਾਰਨ ਇਹ ਪ੍ਰੌਜੈਕਟ 2023 ਵਿਚ ਮੁਕੰਮਲ ਹੋਣ ਤੋਂ ਬਾਅਦ ਚਾਲੂ ਕਰ ਦਿੱਤਾ ਗਿਆ। ਉਧਰ, ਇਸ ਮਾਮਲੇ ਵਿਚ ਸੰਪਰਕ ਕਰਨ ‘ਤੇ ਲੋਕ ਨਿਰਮਾਣ ਵਿਭਾਗ ਦੇ ਐਕਸੀਅਨ ਹਰਪ੍ਰੀਤ ਸਾਗਰ ਨੇ ਮੰਨਿਆ ਕਿ ਇਹ ਪ੍ਰੋਜੈਕਟ ਥੋੜਾ ਲੇਟ ਗਿਆ ਪ੍ਰੰਤੂ ਇਸਨੂੰ ਮੁਕੰਮਲ ਲਈ ਸਰਕਾਰ ਨੂੰ ਤਜਵੀਜ਼ ਭੇਜੀ ਹੋਈ ਹੈ, ਜਿਸਦੇ ਵਿਚ ਸੜਕ ਉਪਰ ਲਾਈਟਾਂ ਦੇ ਨਾਲ-ਨਾਲ ਪਲਾਂਟਸ਼ੇਨ ਅਤੇ ਅੰਡਰ ਬ੍ਰਿਜ਼ ਹੇਠਾਂ ਖੜ੍ਹਦੇ ਬਰਸਾਤੀ ਪਾਣੀ ਦੀ ਨਿਕਾਸੀ ਦਾ ਕੰਮ ਵੀ ਸ਼ਾਮਲ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Patiala News:ਪੰਜਾਬੀਆਂ ਦੇ ਮੂੰਹ ‘ਚੋਂ ਰੋਟੀ ਖੋਹਣ ਲਈ ‘ਰਾਸ਼ਨ ਚੋਰੀ’ ਦੇ ਨਵੇਂ ਹੱਥਕੰਡੇ ਅਪਣਾਉਣ ਲੱਗੀ ਕੇਂਦਰ ਸਰਕਾਰ: ਹਰਪਾਲ ਸਿੰਘ ਚੀਮਾ

0

👉ਬੀ.ਜੇ.ਪੀ. ਦੀਆਂ ਕੋਝੀਆਂ ਚਾਲਾਂ ਪੰਜਾਬੀ ਕਦੇ ਕਾਮਯਾਬ ਨਹੀਂ ਹੋਣ ਦੇਣਗੇ : ਵਿੱਤ ਮੰਤਰੀ
Patiala News:ਪੰਜਾਬ ਦੇ ਵਿੱਤ ਤੇ ਯੋਜਨਾ, ਕਰ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਾਰਤੀ ਜਨਤਾ ਪਾਰਟੀ ‘ਤੇ ਲਗਾਇਆ ਕਿ ਉਹ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਅਨਾਜ ਸਕੀਮ ਤੋਂ ਵਾਂਝਾ ਰੱਖਣ ਲਈ ਜੋ ਕੋਝੀਆਂ ਚਾਲਾਂ ਚੱਲ ਰਹੀ ਹੈ, ਪ੍ਰੰਤੂ ਪੰਜਾਬੀ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਅਜਿਹੀਆਂ ਚਾਲਾਂ ਨੂੰ ਕਦੇ ਕਾਮਯਾਬ ਨਹੀਂ ਹੋਣ ਦੇਣਗੇ। ਪਟਿਆਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਨੇ ਕੇਂਦਰ ਸਰਕਾਰ ਵੱਲੋਂ ਜਨਤਕ ਵੰਡ ਪ੍ਰਣਾਲੀ ਤਹਿਤ 55 ਲੱਖ ਪੰਜਾਬੀਆਂ ਨੂੰ ਮੁਫ਼ਤ ਅਨਾਜ ਸਕੀਮ ਤੋਂ ਵਾਂਝਾ ਰੱਖਣ ਦੇ ਫ਼ੈਸਲੇ ਦੀ ਅਲੋਚਨਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕੇ.ਵਾਈ.ਸੀ. ਦੀ ਰਜਿਸਟ੍ਰੇਸ਼ਨ ਨਾ ਹੋਣ ਦਾ ਬਹਾਨਾ ਬਣਾ ਕੇ ਪਹਿਲਾਂ 23 ਲੱਖ ਲੋਕਾਂ ਦਾ ਮੁਫ਼ਤ ਰਾਸ਼ਨ ਬੰਦ ਕਰ ਦਿੱਤਾ ਗਿਆ ਹੈ ਜਦਕਿ 32 ਲੱਖ ਹੋਰ ਲੋਕਾਂ ਦਾ ਮੁਫ਼ਤ ਰਾਸ਼ਨ ਬੰਦ ਕਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ ਕਿਸੇ ਵੀ ਲੋੜਵੰਦ ਪਰਿਵਾਰ ਦਾ ਰਾਸ਼ਨ ਕਾਰਡ ਨਹੀਂ ਕੱਟਣ ਦਿੱਤਾ ਜਾਵੇਗਾ : ਗੁਰਮੀਤ ਸਿੰਘ ਖੁੱਡੀਆਂ

ਉਨ੍ਹਾਂ ਕਿਹਾ ਕਿ ਇਕ ਸਾਜ਼ਿਸ ਦੇ ਅਧੀਨ ਭਾਰਤੀ ਜਨਤਾ ਪਾਰਟੀ ਪੰਜਾਬ ਤੇ ਪੰਜਾਬੀਆਂ ਨੂੰ ਨਿਸ਼ਾਨਾ ਬਣਾ ਰਹੀ ਹੈ। ਉਨ੍ਹਾ ਕਿਹਾ ਕਿ ਭਾਜਪਾ ਤਿੰਨ ਕਾਲੇ ਕਾਨੂੰਨਾਂ ਦੀ ਕਿੜ ਕੱਢ ਰਹੀ ਹੈ। ਸ. ਚੀਮਾ ਨੇ ਕਿਹਾ ਕਿ ਭਾਜਪਾ ਸ਼ੁਰੂ ਤੋਂ ਹੀ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਦੀ ਆ ਰਹੀ ਹੈ, ਜਿਸ ਦੀ ਮਿਸਾਲ ਪੇਂਡੂ ਵਿਕਾਸ ਫੰਡ (ਆਰ.ਡੀ.ਐਫ਼) ਦੇ 8 ਹਜ਼ਾਰ ਕਰੋੜ ਰੁਪਏ ਦੇ ਫੰਡ ਰੋਕਣਾ, ਪ੍ਰਧਾਨ ਮੰਤਰੀ ਸੜਕ ਯੋਜਨਾਂ ਦੇ ਲਗਭਗ 1 ਹਜ਼ਾਰ ਕਰੋੜ ਰੁਪਏ ਦੇ ਫੰਡ ਨਾ ਜਾਰੀ ਕਰਨ ਸਮੇਤ ਜੀ.ਐਸ.ਟੀ. ਦੇ ਮੁਆਵਜ਼ੇ ਦਾ 50 ਹਜ਼ਾਰ ਕਰੋੜ ਬਕਾਇਆ ਨਾ ਦੇਣਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਹੁਣ ਭਾਜਪਾ ਵੱਲੋਂ ਪੰਜਾਬ ਦੇ ਲੋਕਾਂ ਨਾਲ ਰਾਸ਼ਨ ਬੰਦ ਕਰਕੇ ਸਿੱਧੇ ਤੌਰ ‘ਤੇ ਧੱਕਾ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ ਪੰਜਾਬ ਮੰਡੀ ਬੋਰਡ ਦੇ ਸਕੱਤਰ ਵੱਲੋਂ ਸੰਗਰੂਰ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ

ਵਿੱਤ ਮੰਤਰੀ ਨੇ ਕਿਹਾ ਕਿ ਭਾਜਪਾ ਵੱਲੋਂ ਪੰਜਾਬ ਵਿੱਚ 8 ਲੱਖ 2 ਹਜ਼ਾਰ 493 ਰਾਸ਼ਨ ਕਾਰਡ ਰੱਦ ਕਰਨ ਦੀਆਂ ਘਟੀਆ ਚਾਲਾਂ ਚੱਲੀਆਂ ਜਾ ਰਹੀਆਂ ਹੈ। ਕੇਂਦਰ ਦੇ ਇਸ ਫ਼ੈਸਲੇ ਨਾਲ ਸੂਬੇ ਦੇ 32 ਲੱਖ ਲੋਕਾਂ ਨੂੰ ਮੁਫ਼ਤ ਰਾਸ਼ਨ ਦੇ ਹੱਕ ਤੋਂ ਮਹਿਰੂਮ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਲੋਕਾਂ ਦੀ ਰੋਟੀ ਖੋਹਣ ਲਈ ‘ਰਾਸ਼ਨ ਚੋਰੀ’ ਦੇ ਹੱਥਕੰਡੇ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਢਿੱਡ ਭਰਨ ਵਾਲੇ ਪੰਜਾਬ ਦਾ ਮੁਫ਼ਤ ਰਾਸ਼ਨ ਬੰਦ ਕਰਕੇ ਕੇਂਦਰ ਕੋਝੀ ਸਿਆਸਤ ਕਰ ਰਹੀ ਹੈ, ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਇਕ ਪਾਸੇ ਕਹਿ ਰਹੀ ਹੈ ਕਿ ਅਸੀਂ ਕੇਂਦਰ ਦੀਆਂ ਸਕੀਮਾਂ ਦਾ ਲਾਭ ਦੇਣ ਲਈ ਲੋਕਾਂ ਵਿੱਚ ਜਾ ਰਹੇ ਹਾਂ ਅਤੇ ਦੂਸਰੇ ਪਾਸੇ ਲੋਕਾਂ ਦਾ ਨਿਜੀ ਡਾਟਾ ਇਕੱਠਾ ਕੀਤਾ ਜਾ ਰਿਹਾ ਹੈ, ਜੋ ਕਿ ਭਾਰਤ ਸਰਕਾਰ ਵੱਲੋਂ ਬਣਾਏ ਪਰਸਨਲ ਡਾਟਾ ਪ੍ਰੋਟੇਕਸ਼ਨ ਐਕਟ 2023 ਦੀ ਉਲੰਘਣਾ ਹੈ।

ਇਹ ਵੀ ਪੜ੍ਹੋ ਸ੍ਰੀ ਅਨੰਦਪੁਰ ਸਾਹਿਬ ਵਿੱਚ ਬਣਾਈ ਜਾਵੇਗੀ ਹੈਰੀਟੇਜ ਸਟ੍ਰੀਟ: ਹਰਜੋਤ ਸਿੰਘ ਬੈਂਸ

ਇਸ ਮੌਕੇ ਐਮ.ਐਲ.ਏ ਸਮਾਣਾ ਚੇਤਨ ਸਿੰਘ ਜੌੜਾਮਾਜਰਾ, ਵਿਧਾਇਕ ਸ਼ੁਤਰਾਣਾ ਕੁਲਵੰਤ ਸਿੰਘ ਬਾਜ਼ੀਗਰ, ਚੇਅਰਮੈਨ ਪੰਜਾਬ ਮੰਡੀ ਬੋਰਡ ਹਰਚੰਦ ਸਿੰਘ ਬਰਸਟ, ਚੇਅਰਮੈਨ ਤੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਮੇਘ ਚੰਦ ਸ਼ੇਰ ਮਾਜਰਾ, ਸੰਗਠਨ ਇੰਚਾਰਜ ਪਟਿਆਲਾ ਅਰਬਨ ਤੇ ਚੇਅਰਮੈਨ ਤੇਜਿੰਦਰ ਮਹਿਤਾ, ਮੇਅਰ ਕੁੰਦਨ ਗੋਗੀਆ, ਇੰਚਾਰਜ ਲੋਕ ਸਭਾ ਪਟਿਆਲਾ ਬਲਜਿੰਦਰ ਸਿੰਘ ਢਿੱਲੋਂ, ਜ਼ੋਨਲ ਮੀਡੀਆ ਇੰਚਾਰਜ ਮਾਲਵਾ ਈਸਟ ਹਰਪਾਲ ਜੁਨੇਜਾ, ਟਰੇਡ ਵਿੰਗ ਇੰਚਾਰਜ ਮਾਲਵਾ ਜ਼ੋਨ ਸੰਜੀਵ ਗੁਪਤਾ, ਜ਼ੋਨਲ ਮੀਡੀਆ ਸੈਕਟਰੀ ਮਹਿੰਦਰ ਮੋਹਨ ਸਿੰਘ, ਜ਼ਿਲ੍ਹਾ ਮੀਡੀਆ ਇੰਚਾਰਜ, ਰਵਿੰਦਰ ਪਾਲ ਸਿੰਘ (ਪ੍ਰਿੰਸ ਲਾਂਬਾ) ਸੋਸ਼ਲ ਮੀਡੀਆ ਇੰਚਾਰਜ ਪਟਿਆਲਾ ਅਰਬਨ ਸੁਮੀਤ ਤੇਜਾ, ਜ਼ਿਲ੍ਹਾ ਸੋਸ਼ਲ ਮੀਡੀਆ ਇੰਚਾਰਜ ਪਟਿਆਲਾ ਦਿਹਾਤੀ ਮੋਹਿਤ ਕੁਜਰੇਜਾ ਤੇ ਜ਼ਿਲ੍ਹਾ ਮੀਡੀਆ ਇੰਚਾਰਜ ਗੱਜਣ ਸਿੰਘ ਸਮੇਤ ਹੋਰ ਵੀ ਵੱਡੀ ਗਿਣਤੀ ਵਿੱਚ ਆਗੂ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ’ਚ ਆਉਂਦੇ ਸਾਲਾਨਾ ਹੜ੍ਹਾਂ ਦੌਰਾਨ ਰਾਹਤ ਦੇਣ ਵਾਸਤੇ ਕੇਂਦਰ ਵਿੱਤੀ ਪੈਕੇਜ ਪ੍ਰਦਾਨ ਕਰੇ:ਸੁਖਬੀਰ ਸਿੰਘ ਬਾਦਲ

0

👉ਕਿਹਾ ਕਿ ਹਰਿਆਣਾ ਤੇ ਰਾਜਸਥਾਨ ਨੂੰ ਲੋੜ ਵੇਲੇ ਪਾਣੀ ਉਪਲਬਧ ਕਰਵਾਇਆ ਜਾਂਦਾ ਹੈ, ਹੜ੍ਹਾਂ ਵੇਲੇ ਪੰਜਾਬ ਦੀ ਮਦਦ ਵਾਸਤੇ ਉਹ ਵੀ ਨਿਤਰਣ
ਸੁਲਤਾਨਪੁਰ ਲੋਧੀ, 24 ਅਗਸਤ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਹੜ੍ਹਾਂ ਨਾਲ ਹੁੰਦੀ ਸਾਲਾਨਾ ਤਬਾਹੀ ਜਿਸ ਵਿਚ ਫਸਲਾਂ ਦੇ ਨਾਲ-ਨਾਲ ਬੁਨਿਆਦੀ ਢਾਂਚੇ ਦਾ ਵੀ ਨੁਕਸਾਨ ਹੁੰਦਾ ਹੈ, ਤੋਂ ਰਾਹਤ ਦੇਣ ਵਾਸਤੇ ਸੂਬੇ ਨੂੰ ਵਿੱਤੀ ਪੈਕੇਜ ਪ੍ਰਦਾਨ ਕਰੇ।ਅਕਾਲੀ ਦਲ ਦੇ ਪ੍ਰਧਾਨ ਨੇ ਅੱਜ ਇਸ ਵਿਧਾਨ ਸਭਾ ਹਲਕੇ ਵਿਚ ਆਲੀ ਕਲਾਂ ਤੇ ਬੌਪੁਰ ਬੰਨ ਸਮੇਤ ਅਨੇਕਾਂ ਪਿੰਡਾਂ ਦਾ ਦੌਰਾ ਕੀਤਾ ਜਿਸ ਦੌਰਾਨ ਉਹਨਾਂ ਨੇ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ ਜਿਹਨਾਂ ਦੀ ਖੜ੍ਹੀ ਫਸਲ ਹੜ੍ਹਾਂ ਦੇ ਪਾਣੀ ਕਾਰਨ ਨੁਕਸਾਨੀ ਗਈ ਹੈ। ਸੜਕਾਂ ’ਤੇ ਹੜ੍ਹਾਂ ਦਾ ਪਾਣੀ ਖੜ੍ਹਾ ਹੋਣ ਕਾਰਨ ਉਹ ਬਹੁਤੇ ਪ੍ਰਭਾਵਤ ਇਲਾਕਿਆਂ ਵਿਚ ਟਰੈਕਟਰ ’ਤੇ ਸਵਾਰ ਹੋ ਕੇ ਪਹੁੰਚੇ।

ਇਹ ਵੀ ਪੜ੍ਹੋ 55 ਲੱਖ ਰਾਸ਼ਨ ਕਾਰਡ ਧਾਰਕਾਂ ਨੂੰ ਹਟਾਉਣ ਦੇ ਦਾਅਵੇ ਪੂਰੀ ਤਰ੍ਹਾਂ ਗੁੰਮਰਾਹਕੁੰਨ: ਕੇਂਦਰੀ ਮੰਤਰੀ ਸ਼੍ਰੀ ਪ੍ਰਹਿਲਾਦ ਜੋਸ਼ੀ

ਅਲੀਕਲਾਂ ਵਿਖੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਇਸ ਲੋੜ ਦੇ ਸਮੇਂ ਵੇਲੇ ਨਾ ਤਾਂ ਕੇਂਦਰ ਸਰਕਾਰ ਤੇ ਨਾ ਹੀ ਗੁਆਂਢੀ ਹਰਿਆਣਾ ਤੇ ਰਾਜਸਥਾਨ ਪੰਜਾਬ ਦੀ ਮਦਦ ਵਾਸਤੇ ਨਿੱਤਰੇ ਹਨ। ਉਹਨਾਂ ਕਿਹਾ ਕਿ ਦੋਵਾਂ ਗੁਆਂਢੀ ਰਾਜਾਂ ਨੂੰ ਲੋੜ ਵੇਲੇ ਅਸੀਂ ਪਾਣੀ ਸਪਲਾਈ ਕਰਦੇ ਹਾਂ ਪਰ ਜਦੋਂ ਅਸੀਂ ਹੜ੍ਹਾਂ ਦੇ ਪਾਣੀ ਵਿਚ ਘਿਰੇ ਹੋਏ ਹਾਂ, ਉਹ ਸਾਡੀ ਕਿਸੇ ਵੀ ਤਰੀਕੇ ਦੀ ਮਦਦ ਵਾਸਤੇ ਨਹੀਂ ਨਿੱਤਰਦੇ। ਉਹਨਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਪੰਜਾਬ ਨੂੰ ਵਿੱਤੀ ਪੈਕੇਜ ਪ੍ਰਦਾਨ ਕਰੇ ਤਾਂ ਜੋ ਹੜ੍ਹਾਂ ਨਾਲ ਨਜਿੱਠਿਆ ਜਾ ਸਕੇ ਅਤੇ ਹਰਿਆਣਾ ਤੇ ਰਾਜਸਥਾਨ ਵੀ ਪੰਜਾਬ ਨੂੰ ਇਸ ਵਾਸਤੇ ਫੰਡ ਪ੍ਰਦਾਨ ਕਰਨ।ਅਨੇਕਾਂ ਥਾਵਾਂ ’ਤੇ ਇਲਾਕੇ ਦੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਸ:ਬਾਦਲ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਕਿਸਾਨਾਂ ਨੂੰ ਖੇਤਾਂ ਵਿਚ ਖੜ੍ਹਾ ਪਾਣੀ ਕੱਢਣ ਵਾਸਤੇ 1000 ਰੁਪਏ ਪ੍ਰਤੀ ਏਕੜ ਡੀਜ਼ਲ ’ਤੇ ਖਰਚ ਕਰਨਾ ਪੈ ਰਿਹਾ ਹੈ ਕਿਉਂਕਿ ਸੂਬਾ ਸਰਕਾਰ ਕੋਈ ਮਦਦ ਨਹੀਂ ਕਰ ਰਹੀ।

ਇਹ ਵੀ ਪੜ੍ਹੋ Canada ਵਿਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਹਾਦਸੇ ‘ਚ ਹੋਈ ਮੌ+ਤ, ਮਾਪਿਆਂ ਦਾ ਸੀ ਇਕਲੋਤਾ ਪੁੱਤ

ਸ: ਬਾਦਲ ਨੇ ਇਸ ਮੌਕੇ ਕਿਸਾਨਾਂ ਨੂੰ ਤੁਰੰਤ 10 ਹਜ਼ਾਰ ਲੀਟਰ ਡੀਜ਼ਲ ਪ੍ਰਦਾਨ ਕਰਨ ਦਾ ਵਾਅਦਾ ਕੀਤਾ ਤਾਂ ਜੋ ਹੜ੍ਹਾਂ ਦਾ ਪਾਣੀ ਕੱਢਿਆ ਜਾ ਸਕੇ। ਉਹਨਾਂ ਨੇ ਕਿਸਾਨਾਂ ਨੂੰ ਇਹ ਵੀ ਵਾਅਦਾ ਕੀਤਾ ਕਿ ਉਹ 1000 ਮੀਟਰ ਪਲਾਸਟਿਕ ਪਾਈਪ ਵੀ ਪ੍ਰਦਾਨ ਕਰਨਗੇ ਅਤੇ ਹੋਰ ਵੀ ਜੇ ਕੋਈ ਜ਼ਰੂਰਤ ਹੋਵੇਗੀ ਤਾਂ ਉਹ ਵੀ ਪ੍ਰਦਾਨ ਕਰਨਗੇ।ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਹੜ੍ਹ ਮਾਰੇ ਕਿਸਾਨਾਂ ਨੂੰ ਕੋਈ ਰਾਹਤ ਪ੍ਰਦਾਨ ਨਾ ਕਰਨ ਦੀ ਨਿਖੇਧੀ ਕਰਦਿਆਂ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਾਂ ਵਾਅਦਾ ਕੀਤਾ ਸੀ ਕਿ ਕਿਸੇ ਵੀ ਕੁਦਰਤੀ ਆਫਤ ਦੇ ਮਾਮਲੇ ਵਿਚ ਅੰਤਰਿਮ ਮੁਆਵਜ਼ਾ ਦਿੱਤਾ ਜਾਇਆ ਕਰੇਗਾ। ਇਸ ਤੋਂ ਪਹਿਲਾਂ ਸਰਦਾਰ ਬਾਦਲ ਨੇ ਸ਼ਨੀਵਾਰ ਨੂੰ ਅਬੋਹਰ ਤੇ ਬੱਲੂਆਣਾ ਦੇ 50 ਹੜ੍ਹ ਪ੍ਰਭਾਵਤ ਪਿੰਡਾਂ ਦਾ ਦੌਰਾ ਕੀਤਾ ਸੀ ਜਿਥੇ ਉਹਨਾਂ ਪ੍ਰਭਾਵਤ ਲੋਕਾਂ ਦੀ ਮਦਦ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

55 ਲੱਖ ਰਾਸ਼ਨ ਕਾਰਡ ਧਾਰਕਾਂ ਨੂੰ ਹਟਾਉਣ ਦੇ ਦਾਅਵੇ ਪੂਰੀ ਤਰ੍ਹਾਂ ਗੁੰਮਰਾਹਕੁੰਨ: ਕੇਂਦਰੀ ਮੰਤਰੀ ਸ਼੍ਰੀ ਪ੍ਰਹਿਲਾਦ ਜੋਸ਼ੀ

0

👉ਈ-ਕੇਵਾਈਸੀ ਦੀ ਆਖਰੀ ਮਿਤੀ 30 ਜੂਨ 2025 ਸੀ, ਫਿਰ ਵੀ ਪੰਜਾਬ ਦੀ ਅਨਾਜ ਵੰਡ ਬੰਦ ਨਹੀਂ ਕੀਤੀ ਗਈ: ਕੇਂਦਰੀ ਮੰਤਰੀ ਸ਼੍ਰੀ ਪ੍ਰਹਿਲਾਦ ਜੋਸ਼ੀ
Chandigarh News: ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਅਤੇ ਅਖੁੱਟ ਊਰਜਾ ਮੰਤਰੀ, ਸ਼੍ਰੀ ਪ੍ਰਹਿਲਾਦ ਜੋਸ਼ੀ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਵਿੱਚ 55 ਲੱਖ ਰਾਸ਼ਨ ਕਾਰਡ ਧਾਰਕਾਂ ਨੂੰ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ (PMGKAY) ਤੋਂ ਹਟਾਉਣ ਦੇ ਹਾਲ ਹੀ ਦੇ ਦਾਅਵੇ ਪੂਰੀ ਤਰ੍ਹਾਂ ਗੁੰਮਰਾਹਕੁੰਨ ਹਨ ਅਤੇ ਜਨਤਾ ਨੂੰ ਗੁੰਮਰਾਹ ਕਰਨ ਦੇ ਉਦੇਸ਼ ਨਾਲ ਕੀਤੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨਾਂ ‘ਤੇ ਪ੍ਰਤੀਕਿਰਿਆ ਦਿੰਦੇ ਹੋਏ, ਕੇਂਦਰੀ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (NFSA), 2013 ਅਧੀਨ ਪੰਜਾਬ ਦੇ 1.41 ਕਰੋੜ NFSA ਲਾਭਪਾਤਰੀਆਂ ਵਿੱਚੋਂ ਕਿਸੇ ਵੀ ਲਾਭਪਾਤਰੀ ਨੂੰ ਨਹੀਂ ਹਟਾਇਆ ਗਿਆ ਹੈ ਅਤੇ ਅਨਾਜ ਦੀ ਵੰਡ ਨਿਰਵਿਘਨ ਜਾਰੀ ਹੈ।ਕੇਂਦਰੀ ਮੰਤਰੀ ਨੇ ਦੱਸਿਆ ਕਿ NFSA/PMGKAY ਲਾਭਪਾਤਰੀਆਂ ਦੀ ਲਾਜ਼ਮੀ ਈ-ਕੇਵਾਈਸੀ ਪ੍ਰਕਿਰਿਆ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਦੇ ਅਨੁਸਾਰ ਹੈ ਅਤੇ ਕੇਂਦਰ ਸਰਕਾਰ ਨੇ ਸਿਰਫ਼ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਇਸ ਹੁਕਮ ਦੀ ਪਾਲਣਾ ਕਰਨ ਲਈ ਆਖਿਆ ਗਿਆ ਹੈ।

ਇਹ ਵੀ ਪੜ੍ਹੋ  ਐਸ.ਬੀ.ਐਸ. ਨਗਰ ਕਤਲ ਕਾਂਡ: ਲੱਕੀ ਪਟਿਆਲ-ਦਵਿੰਦਰ ਬੰਬੀਹਾ ਗੈਂਗ ਦੇ ਦੋ ਸ਼ੂਟਰ ਮੁੰਬਈ ਤੋਂ ਗ੍ਰਿਫ਼ਤਾਰ

ਪੰਜਾਬ ਨੂੰ ਮਾਰਚ 2023 ਵਿੱਚ ਈ-ਕੇਵਾਈਸੀ ਸ਼ੁਰੂ ਕਰਨ ਦੀ ਸਲਾਹ ਦਿੱਤੀ ਗਈ ਸੀ ਅਤੇ ਸੁਚਾਰੂ ਢੰਗ ਨਾਲ ਅਮਲ ਨੂੰ ਯਕੀਨੀ ਬਣਾਉਣ ਲਈ ਸਮਾਂ ਹੱਦ ਤਿੰਨ ਵਾਰ ਵਧਾਈ ਗਈ ਸੀ। ਇਸ ਦੇ ਬਾਵਜੂਦ, ਕੇਂਦਰ ਸਰਕਾਰ ਨੇ ਪੰਜਾਬ ਨੂੰ ਅਨਾਜ ਦੀ ਵੰਡ ਨੂੰ ਰੋਕਿਆ ਨਹੀਂ ਹੈ।ਉਨ੍ਹਾਂ ਦੱਸਿਆ ਕਿ ਈ-ਕੇਵਾਈਸੀ ਲਈ ਆਖਰੀ ਸਮਾਂ ਹੱਦ 30 ਜੂਨ, 2025 ਸੀ, ਫਿਰ ਵੀ ਪੰਜਾਬ ਨੂੰ ਅਨਾਜ ਦੀ ਵੰਡ ਜਾਰੀ ਹੈ। ਜੂਨ ਅਤੇ ਅਗਸਤ 2025 ਦੇ ਵਿਚਕਾਰ ਰਾਜ ਨੂੰ ਲਗਭਗ 1.74 ਲੱਖ ਮੀਟ੍ਰਿਕ ਟਨ ਅਨਾਜ ਪਹਿਲਾਂ ਹੀ ਅਲਾਟ ਕੀਤਾ ਜਾ ਚੁੱਕਾ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਲਗਭਗ 10% ਲਾਭਪਾਤਰੀਆਂ ਨੂੰ ਮੁਫ਼ਤ ਅਨਾਜ ਵੰਡ ਜਾਰੀ ਰਹੇਗੀ, ਜਿਨ੍ਹਾਂ ਨੇ ਅਜੇ ਤੱਕ ਈ-ਕੇਵਾਈਸੀ ਪੂਰਾ ਨਹੀਂ ਕੀਤਾ ਹੈ, ਕਿਉਂਕਿ ਪੰਜਾਬ ਦੀ ਸਮੁੱਚੀ ਐਨਐਫਐਸਏ ਸੀਮਾ ਵਿੱਚ ਕੋਈ ਕਮੀ ਨਹੀਂ ਕੀਤੀ ਗਈ ਹੈ।ਹੁਣ ਤੱਕ, ਪੰਜਾਬ ਨੇ ਲਗਭਗ 90% ਲਾਭਪਾਤਰੀਆਂ ਦਾ ਈ-ਕੇਵਾਈਸੀ ਪੂਰਾ ਕਰ ਲਿਆ ਹੈ। ਹਾਲਾਂਕਿ, ਰਾਜ ਦੇ ਰਾਸ਼ਨ ਕਾਰਡ ਡੇਟਾਬੇਸ ਵਿੱਚ ਵੱਡੇ ਅੰਤਰ ਪਾਏ ਗਏ ਹਨ ਅਤੇ ਲਗਭਗ 12 ਲੱਖ ਹੋਰ ਲਾਭਪਾਤਰੀਆਂ ਨੂੰ ਮੁੜ-ਤਸਦੀਕ ਲਈ ਚਿੰਨ੍ਹਿਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ  ਕਾਰ ਤੇ 70 ਹਜ਼ਾਰ ਰੁਪਏ ਲੁੱਟਣ ਵਾਲਿਆਂ ਨੂੰ ਬਠਿੰਡਾ ਪੁਲਿਸ ਨੇ ਕੀਤਾ ਕਾਬੂ, ਹੋਏ ਵੱਡੇ ਖੁਲਾਸੇ

ਸ਼੍ਰੀ ਜੋਸ਼ੀ ਨੇ ਜ਼ੋਰ ਦੇ ਕੇ ਕਿਹਾ ਕਿ ਐਨਐਫਐਸਏ, 2013 ਦੇ ਤਹਿਤ ਯੋਗ ਲਾਭਪਾਤਰੀਆਂ ਦੀ ਪਛਾਣ ਕਰਨ ਅਤੇ ਅਨਾਜ ਦੀ ਵੰਡ ਨੂੰ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਪੂਰੀ ਤਰ੍ਹਾਂ ਰਾਜ ਸਰਕਾਰ ਦੀ ਹੈ। ਕੇਂਦਰ ਨੇ ਪੰਜਾਬ ਦੀ ਸੀਮਾ ਤੋਂ ਇੱਕ ਵੀ ਲਾਭਪਾਤਰੀ ਨੂੰ ਘੱਟ ਨਹੀਂ ਕੀਤਾ ਹੈ ਅਤੇ ਸਥਾਪਿਤ ਨਿਯਮਾਂ ਅਨੁਸਾਰ ਅਨਾਜ ਵੰਡ ਜਾਰੀ ਹੈ।ਕੇਂਦਰੀ ਮੰਤਰੀ ਨੇ ਅੱਗੇ ਕਿਹਾ ਕਿ ਇਹ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਯੋਗ ਲਾਭਪਾਤਰੀਆਂ ਦੀ ਸਹੀ ਪਛਾਣ ਨੂੰ ਯਕੀਨੀ ਬਣਾਏ ਅਤੇ ਅਨਾਜ ਦੀ ਲੀਕੇਜ ਅਤੇ ਗੈਰ-ਕਾਨੂੰਨੀ ਆਵਾਜਾਈ ਨੂੰ ਰੋਕੇ ਤਾਂ ਜੋ ਸਿਰਫ਼ ਯੋਗ ਗਰੀਬ ਪਰਿਵਾਰ ਹੀ ਇਸ ਯੋਜਨਾ ਦਾ ਲਾਭ ਲੈ ਸਕਣ। ਉਨ੍ਹਾਂ ਸੂਬਾ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸਵਾਰਥੀ ਸਮੂਹਾਂ ਦੇ ਦਬਾਅ ਅੱਗੇ ਝੁਕਣ ਅਤੇ ਕੇਂਦਰ ਵਿਰੁੱਧ ਬੇਬੁਨਿਆਦ ਦੋਸ਼ ਲਗਾਉਣ ਦੀ ਬਜਾਏ ਅਨਾਜ ਦੀ ਗੈਰ-ਕਾਨੂੰਨੀ ਆਵਾਜਾਈ ਅਤੇ ਹੇਰਾਫੇਰੀ ਵਿਰੁੱਧ ਕਾਰਵਾਈ ਕਰੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Canada ਵਿਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਹਾਦਸੇ ‘ਚ ਹੋਈ ਮੌ+ਤ, ਮਾਪਿਆਂ ਦਾ ਸੀ ਇਕਲੋਤਾ ਪੁੱਤ

0

Moga News: ਕੈਨੈਡਾ ਦੇ ਵਿਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਦਰਦਨਾਕ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ। ਮ੍ਰਿਤਕ ਨੌਜਵਾਨ ਮਨਦੀਪ ਸਿੰਘ (26 ਸਾਲ) ਮੋਗਾ ਜ਼ਿਲ੍ਹੇ ਦੇ ਪਿੰਡ ਘੋਲੀਆਂ ਖੁਰਦ ਦਾ ਰਹਿਣ ਵਾਲਾ ਸੀ। ਮਨਦੀਪ ਮਾਪਿਆਂ ਦਾ ਇਕਲੌਤਾ ਪੁੱਤ ਸੀ, ਜਿਸਦੇ ਚੱਲਦੇ ਉਸਦੀ ਮੌਤ ਨੇ ਮਾਪਿਆਂ ਦਾ ਆਖਰੀ ਸਹਾਰਾ ਵੀ ਖੋਹ ਲਿਆ। ਦਸਿਆ ਜਾ ਰਿਹਾ ਕਿ ਮਨਦੀਪ ਦੀ ਕੈਨੇਡਾ ਦੇ ਸਟ੍ਰੈਥਮੋਰ ਇਲਾਕੇ ਵਿੱਚ ਇੱਕ ਟਰੱਕ ਹੇਠ ਆਉਣ ਕਾਰਨ ਮੌਤ ਹੋਈ ਹੈ।

ਇਹ ਵੀ ਪੜ੍ਹੋ  ਕਾਰ ਤੇ 70 ਹਜ਼ਾਰ ਰੁਪਏ ਲੁੱਟਣ ਵਾਲਿਆਂ ਨੂੰ ਬਠਿੰਡਾ ਪੁਲਿਸ ਨੇ ਕੀਤਾ ਕਾਬੂ, ਹੋਏ ਵੱਡੇ ਖੁਲਾਸੇ

ਉਹ ਕੁੱਝ ਸਾਲ ਪਹਿਲਾਂ ਕੈਨੇਡਾ ਵਿਚ ਪੜਾਈ ਲਈ ਗਿਆ ਸੀ ਤੇ ਹੁਣ ਉਥੇ ਆਪਣੇ ਮਾਪਿਆਂ ਨੁੰ ਬੁਲਾਉਣ ਦੀ ਤਿਆਰੀ ਕਰ ਰਿਹਾ ਸੀ। ਉਧਰ,ਅਚਾਨਕ ਵਾਪਰੀ ਇਸ ਘਟਨਾ ਤੋਂ ਬਾਅਦ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਮਾਪਿਆਂ ਵੱਲੋਂ ਭਾਰਤ ਤੇ ਪੰਜਾਬ ਸਰਕਾਰ ਤੋਂ ਇਲਾਵਾ ਸਮਾਜ ਸੇਵੀ ਸੰਸਥਾਵਾਂ ਨੂੰ ਆਪਣੇ ਪੁੱਤਰ ਦੀ ਲਾਸ਼ ਵਾਪਸ ਪੰਜਾਬ ਲਿਆਉਣ ਵਿਚ ਮੱਦਦ ਕਰਨ ਦੀ ਅਪੀਲ ਕੀਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਐਸ.ਬੀ.ਐਸ. ਨਗਰ ਕਤਲ ਕਾਂਡ: ਲੱਕੀ ਪਟਿਆਲ-ਦਵਿੰਦਰ ਬੰਬੀਹਾ ਗੈਂਗ ਦੇ ਦੋ ਸ਼ੂਟਰ ਮੁੰਬਈ ਤੋਂ ਗ੍ਰਿਫ਼ਤਾਰ

0

👉ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਨੇ ਅਮਰੀਕਾ-ਅਧਾਰਤ ਜਸਕਰਨ ਕੰਨੂ ਦੀ ਮਿਲੀਭੁਗਤ ਨਾਲ ਹਾਲ ਹੀ ਵਿੱਚ ਪੋਜੇਵਾਲ ਵਿਖੇ ਇੱਕ ਵਿਅਕਤੀ ਦੀ ਕੀਤੀ ਸੀ ਹੱਤਿਆ: ਡੀ.ਜੀ.ਪੀ. ਗੌਰਵ ਯਾਦਵ
SBS Nagar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਐਸ.ਬੀ.ਐਸ. ਨਗਰ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਲੱਕੀ ਪਟਿਆਲ-ਦਵਿੰਦਰ ਬੰਬੀਹਾ ਗੈਂਗ ਦੇ ਦੋ ਸ਼ੂਟਰਾਂ, ਜੋ ਪਿਛਲੇ ਮਹੀਨੇ ਐਸ.ਬੀਐਸ. ਨਗਰ ਦੇ ਪੋਜੇਵਾਲ ਵਿਖੇ ਹੋਏ ਕਤਲ ਕਾਂਡ ਵਿੱਚ ਸ਼ਾਮਲ ਸਨ, ਨੂੰ ਮੁੰਬਈ ਤੋਂ ਗ੍ਰਿਫ਼ਤਾਰ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨ ਗੈਂਗਰ (25), ਜੋ ਕਿ ਹੁਸ਼ਿਆਰਪੁਰ ਦੇ ਪਿੰਡ ਰੋੜ ਮਜਾਰਾ ਦਾ ਵਸਨੀਕ ਹੈ ਅਤੇ ਜਸਕਰਨਦੀਪ ਸਿੰਘ ਉਰਫ਼ ਕੱਲੂ (23), ਜੋ ਕਿ ਗੜ੍ਹਸ਼ੰਕਰ ਦੇ ਪਿੰਡ ਰਾਮਗੜ੍ਹ ਝੁੰਗੀਆਂ ਦਾ ਵਾਸੀਕ ਹੈ, ਵਜੋਂ ਹੋਈ ਹੈ।

ਇਹ ਵੀ ਪੜ੍ਹੋ  USA Truck Driver Harjinder Singh ਦੇ ਹੱਕ ‘ਚ ਚੱਲ ਰਹੀ Online Petition ਨੂੰ ਮਿਲਣ ਲੱਗਾ ਭਾਰੀ ਸਮਰਥਨ

ਜਾਣਕਾਰੀ ਅਨੁਸਾਰ, 2 ਜੁਲਾਈ, 2025 ਨੂੰ ਕੁਝ ਅਣਪਛਾਤੇ ਵਿਅਕਤੀਆਂ ਨੇ ਹਰਦੀਪ ਸਿੰਘ ਉਰਫ਼ ਦੀਪਾ ਕੁਲਪੁਰੀਆ ਦੀ ਐਸਬੀਐਸ ਨਗਰ ਦੇ ਪੋਜੇਵਾਲ ਵਿਖੇ ਉਸਦੇ ਪਿੰਡ ਕੁਲਪੁਰ ਵਿੱਚ, ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕਰਨ ਰੋੜਮਜਾਰਾ ਅਤੇ ਜਸਕਰਨਦੀਪ ਕਾਲੂ ਨੇ, ਅਮਰੀਕਾ ਸਥਿਤ ਜਸਕਰਨ ਸਿੰਘ ਉਰਫ਼ ਕੰਨੂ ਨਾਲ ਮਿਲ ਕੇ ਹਾਲ ਹੀ ਵਿੱਚ ਆਪਣੀ ਨਿੱਜੀ ਰੰਜਿਸ਼ ਦੇ ਚਲਦਿਆਂ ਐਸ.ਬੀ.ਐਸ. ਨਗਰ ਦੇ ਪੋਜੇਵਾਲ ਵਿੱਚ ਇੱਕ ਵਿਅਕਤੀ ਦਾ ਕਤਲ ਕੀਤਾ ਸੀ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅਤੇ ਜਸਕਰਨ ਕੰਨੂ ਦਵਿੰਦਰ ਬੰਬੀਹਾ ਗੈਂਗ ਦੇ ਲੱਕੀ ਪਟਿਆਲ ਦੇ ਸਾਥੀ ਹਨ।ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।
ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਐਸ.ਬੀ.ਐਸ. ਨਗਰ ਮਹਿਤਾਬ ਸਿੰਘ ਨੇ ਕਿਹਾ ਕਿ ਕਤਲ ਤੋਂ ਬਾਅਦ, ਪੂਰੇ ਮਾਮਲੇ ਦੀ ਜਾਂਚ ਲਈ ਐਸ.ਪੀ. ਇਨਵੈਸਟੀਗੇਸ਼ਨ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਗਿਆ ਸੀ।

ਇਹ ਵੀ ਪੜ੍ਹੋ  ਕਿਸੇ ਵੀ ਲੋੜਵੰਦ ਪਰਿਵਾਰ ਦਾ ਰਾਸ਼ਨ ਕਾਰਡ ਨਹੀਂ ਕੱਟਣ ਦਿੱਤਾ ਜਾਵੇਗਾ : ਗੁਰਮੀਤ ਸਿੰਘ ਖੁੱਡੀਆਂ

ਉਨ੍ਹਾਂ ਕਿਹਾ ਕਿ ਸੀ.ਆਈ. ਜਲੰਧਰ ਅਤੇ ਐਸ.ਬੀ.ਐਸ. ਨਗਰ ਪੁਲਿਸ ਦੀਆਂ ਪੁਲਿਸ ਟੀਮਾਂ, ਨੇ ਆਧੁਨਿਕ ਤਕਨੀਕੀ ਜਾਂਚ ਰਾਹੀਂ ਦੋਵਾਂ ਮੁਲਜ਼ਮਾਂ ਦੇ ਮੁੰਬਈ ਵਾਲੇ ਟਿਕਾਣੇ ’ਤੇ ਪੂਰੀ ਬਾਜ਼ ਅੱਖ ਰੱਖੀ।ਹੋਰ ਵੇਰਵੇ ਸਾਂਝੇ ਕਰਦੇ ਹੋਏ, ਏ.ਆਈ.ਜੀ. ਕਾਊਂਟਰ ਇੰਟੈਲੀਜੈਂਸ ਜਲੰਧਰ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਸੀ.ਆਈ. ਜਲੰਧਰ ਅਤੇ ਐਸ.ਬੀ.ਐਸ. ਨਗਰ ਪੁਲਿਸ ਦੀਆਂ ਸਾਂਝੀਆਂ ਟੀਮਾਂ ਨੂੰ ਤੁਰੰਤ ਮੁੰਬਈ ਭੇਜਿਆ ਗਿਆ, ਜਿਨ੍ਹਾਂ ਨੇ ਸਥਾਨਕ ਮੁੰਬਈ ਪੁਲਿਸ ਦੀ ਮਦਦ ਨਾਲ ਦੋਵਾਂ ਸ਼ੱਕੀਆਂ ਨੂੰ ਫੜਨ ਵਿੱਚ ਕਾਮਯਾਬੀ ਹਾਸਲ ਕੀਤੀ।ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਉਨ੍ਹਾਂ ਦੇ ਵਿਦੇਸ਼ੀ ਹੈਂਡਲਰਾਂ ਦੁਆਰਾ ਕਈ ਹੋਰ ਵਾਰਦਾਤਾਂ ਨੂੰ ਅੰਜਾਮ ਦੇਣ ਦਾ ਕੰਮ ਦਿੱਤਾ ਗਿਆ ਸੀ, ਪਰ ਉਨ੍ਹਾਂ ਦੀ ਗ੍ਰਿਫ਼ਤਾਰੀ ਕਾਰਨ ਅਜਿਹੀਆਂ ਸੰਭਾਵੀ ਵਾਰਤਦਾਤਾਂ ਹੁਣ ਟਲ਼ ਗਈਆਂ ਹਨ। ਇਸ ਸਬੰਧੀ ਐਫਆਈਆਰ ਨੰ. 70 ਮਿਤੀ 03.07.2025 ਨੂੰ ਬੀਐਨਐਸ ਦੀਆਂ ਧਾਰਾਵਾਂ 103, 191(3) ਅਤੇ 190 ਅਤੇ ਅਸਲਾ ਐਕਟ ਦੀਆਂ ਧਾਰਾ 25 ਅਤੇ 27 ਤਹਿਤ ਐਸ.ਬੀ.ਐਸ. ਨਗਰ ਦੇ ਪੁਲਿਸ ਥਾਣਾ ਪੋਜੇਵਾਲ ਵਿਖੇ ਕੇਸ ਦਰਜ ਕੀਤਾ ਗਿਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਕਾਰ ਤੇ 70 ਹਜ਼ਾਰ ਰੁਪਏ ਲੁੱਟਣ ਵਾਲਿਆਂ ਨੂੰ ਬਠਿੰਡਾ ਪੁਲਿਸ ਨੇ ਕੀਤਾ ਕਾਬੂ, ਹੋਏ ਵੱਡੇ ਖੁਲਾਸੇ

0

Bathinda News: ਲੰਘੀ 19 ਅਗਸਤ ਨੂੰ ਇੱਕ ਵਿਅਕਤੀ ਕੋਲੋਂ ਹਥਿਆਰਾਂ ਦੀ ਨੌਕ ‘ਤੇ ਕਾਰ ਅਤੇ 70 ਹਜ਼ਾਰ ਰੁਪਏ ਲੁੱਟਣ ਵਾਲੇ ਗਿਰੋਹ ਨੂੰ ਬਠਿੰਡਾ ਪੁਲਿਸ ਨੇ ਕਾਬੂ ਕਰ ਲਿਆ। ਮੁਲਜ਼ਮਾਂ ਦੀ ਪਹਿਚਾਣ ਅਮਰਜੀਤ ਸਿੰਘ ਅਮਨਾ ,ਗਗਨਦੀਪ ਉਰਫ਼ ਬਿੱਲਾ, ਹਰਦੀਪ ਉਰਫ਼ ਹਨੀ ਅਤੇ ਭੋਲਾ ਵਾਸੀ ਨਸੀਬਪੁਰਾ ਦੇ ਤੌਰ ‘ਤੇ ਹੋਈ ਹੈ। ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਘਟਨਾ ਵਾਲੇ ਦਿਨ ਪੀੜ੍ਹਤ ਅਵਤਾਰ ਸਿੰਘ ਵਾਸੀ ਪਿੰਡ ਮਾਨਵਾਲਾ ਆਪਣੀ ਪਤਨੀ ਨਾਲ ਆਪਣੇ ਕਿਸੇ ਰਿਸ਼ਤੇਦਾਰ ਨੂੰ ਪੈਸੇ ਦੇਣ ਜਾ ਰਿਹਾ ਸੀ।

ਇਹ ਵੀ ਪੜ੍ਹੋ  Patiala News: “ਯੁੱਧ ਨਸ਼ਿਆਂ ਵਿਰੁੱਧ” ਤਹਿਤ ਮੈਰਾਥਨ ਵਾਕ ਦਾ ਸਫਲ ਆਯੋਜਨ

ਇਸ ਦੌਰਾਨ ਪਿੰਡ ਨਸੀਬਪੁਰਾ ਕੋਲ ਕੁਝ ਲੋਕਾਂ ਨੇ ਉਸਨੂੰ ਘੇਰ ਲਿਆ ਅਤੇ ਹਮਲਾ ਕਰਕੇ ਉਸਦੀ ਕਾਰ ਖੋਹਣ ਤੋਂ ਇਲਾਵਾ ਕੋਲ ਮੌਜੂਦ 70 ਹਜ਼ਾਰ ਰੁਪਏ ਵੀ ਖੋਹ ਲਏ।ਇਸ ਦੌਰਾਨ ਪੀੜ੍ਹਤ ਨੇ ਪੁਲਿਸ ਨੂੰ ਸੂਚਿਤ ਕੀਤਾ, ਜਿਸਤੋਂ ਬਾਅਦ ਪੁਲਿਸ ਨੇ ਮੁਲਜਮਾਂ ਦੀ ਪੈੜ੍ਹ ਨੱਪਣੀ ਸ਼ੁਰੂ ਕੀਤੀ ਤੇ ਬੀਤੇ ਕੱਲ ਉਨ੍ਹਾਂ ਨੂੰ ਤਲਵੰਡੀ ਸਾਬੋ ਦੇ ਥਾਣਾ ਮੁਖੀ ਇੰਸਪੈਕਟਰ ਯਾਦਵਿੰਦਰ ਸਿੰਘ ਦੀ ਟੀਮ ਵੱਲੋਂ ਪਿੰਡ ਜੀਵਨ ਸਿੰਘ ਵਾਲਾ ਨੇੜੇ ਲਸਾੜਾ ਨਾਲੇ ਤੋਂ ਗ੍ਰਿਫ਼ਤਾਰ ਕਰ ਲਿਆ। ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਮੁਲਜਮਾਂ ਦਾ ਪੁਲਿਸ ਰਿਮਾਂੜ ਹਾਸਲ ਕਰਕੇ ਡੂੰਘਾਈ ਨਾਲ ਪੂਛਗਿਛ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਮੰਡੀ ਬੋਰਡ ਦੇ ਸਕੱਤਰ ਵੱਲੋਂ ਸੰਗਰੂਰ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ

0

👉ਮੁੱਖ ਮੰਤਰੀ ਨੇ ਸਰਕਾਰੀ ਫੰਡਾਂ ਦੀ ਵਰਤੋਂ ਨੂੰ ਅਨੁਕੂਲ ਬਣਾਉਣ ਲਈ ਪੇਂਡੂ ਸੜਕਾਂ ਦੀ ਉਸਾਰੀ ਲਈ ਏਆਈ ਦੀ ਵਰਤੋਂ ਦੀ ਵਕਾਲਤ ਕੀਤੀ
Sangrur News: ਵਿਕਾਸ ਪ੍ਰੋਜੈਕਟਾਂ ਵਿੱਚ ਗੁਣਵੱਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਤਹਿਤ ਪੰਜਾਬ ਮੰਡੀ ਬੋਰਡ ਦੇ ਸਕੱਤਰ ਸ੍ਰੀ ਰਾਮਵੀਰ ਨੇ ਅੱਜ ਸੰਗਰੂਰ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੇ ਨਾਲ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਸ੍ਰੀ ਦਲਵੀਰ ਸਿੰਘ ਢਿੱਲੋਂ, ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਸ੍ਰੀ ਰਾਜਵੰਤ ਸਿੰਘ ਘੁੱਲੀ, ਪੰਜਾਬ ਮੰਡੀ ਬੋਰਡ ਦੇ ਮੁੱਖ ਇੰਜੀਨੀਅਰ ਸ੍ਰੀ ਗੁਰਿੰਦਰ ਸਿੰਘ ਚੀਮਾ, ਅਤੇ ਹੋਰ ਅਧਿਕਾਰੀ ਮੌਜੂਦ ਸਨ। ਆਪਣੇ ਦੌਰੇ ਦੌਰਾਨ, ਉਨ੍ਹਾਂ ਨੇ ਧੂਰੀ ਵਿੱਚ ਨਵੇਂ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਹਸਪਤਾਲ ਦੇ ਨਿਰਮਾਣ, ਵੱਖ-ਵੱਖ ਲਿੰਕ ਸੜਕਾਂ ਅਤੇ ਪਿੰਡ ਸਤੌਜ ਵਿੱਚ ਅਨਾਜ ਮੰਡੀ ਦੇ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ।ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰੀ ਫੰਡਾਂ ਦੀ ਵਰਤੋਂ ਨੂੰ ਅਨੁਕੂਲ ਬਣਾਉਣ ਲਈ ਪੇਂਡੂ ਸੜਕਾਂ ਦੀ ਲੋੜ-ਅਧਾਰਤ ਉਸਾਰੀ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਦੀ ਵਰਤੋਂ ਦੀ ਵਕਾਲਤ ਕੀਤੀ ਹੈ। ਰਾਜ ਭਰ ਵਿੱਚ ਕੀਤੇ ਗਏ ਸਮਾਰਟ ਸੜਕ ਸਰਵੇਖਣਾਂ ਨੇ ਸਿੱਖਿਆ, ਪੁਲਿਸਿੰਗ ਅਤੇ ਖੇਤੀਬਾੜੀ ਵਰਗੇ ਖੇਤਰਾਂ ਨੂੰ ਬਦਲਣ ਲਈ ਤਕਨਾਲੋਜੀ ਦੀ ਵਰਤੋਂ ਕਰਕੇ ₹383 ਕਰੋੜ ਦੀ ਬਚਤ ਕੀਤੀ ਹੈ।

ਇਹ ਵੀ ਪੜ੍ਹੋ  ਕਿਸੇ ਵੀ ਲੋੜਵੰਦ ਪਰਿਵਾਰ ਦਾ ਰਾਸ਼ਨ ਕਾਰਡ ਨਹੀਂ ਕੱਟਣ ਦਿੱਤਾ ਜਾਵੇਗਾ : ਗੁਰਮੀਤ ਸਿੰਘ ਖੁੱਡੀਆਂ

ਉਨ੍ਹਾਂ ਨੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਸਾਰੇ ਵਿਕਾਸ ਪ੍ਰੋਜੈਕਟਾਂ ਵਿੱਚ ਗੁਣਵੱਤਾ ਨੂੰ ਤਰਜੀਹ ਦੇਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਆਮ ਲੋਕਾਂ ਲਈ ਸੁਚਾਰੂ ਆਵਾਜਾਈ ਦੀ ਸਹੂਲਤ ਲਈ ਪੇਂਡੂ ਸੜਕਾਂ ਨੂੰ ਮਜ਼ਬੂਤ ਅਤੇ ਅਪਗ੍ਰੇਡ ਕਰਨ ਦੀ ਤੁਰੰਤ ਲੋੜ ‘ਤੇ ਜ਼ੋਰ ਦਿੱਤਾ। ਉਹਨਾਂ ਕਿਹਾ ਕਿ ਸੜਕਾਂ ਦੇ ਨਿਰਮਾਣ ਲਈ ਰਣਨੀਤੀ ਨੂੰ ਬਾਰੀਕੀ ਨਾਲ ਯੋਜਨਾਬੱਧ ਕੀਤਾ ਗਿਆ ਹੈ, ਜਿਸ ਵਿੱਚ ਉਨ੍ਹਾਂ ਸੜਕਾਂ ਨੂੰ ਤਰਜੀਹ ਦਿੱਤੀ ਗਈ ਹੈ ਜਿਨ੍ਹਾਂ ਦੀ ਮੁਰੰਮਤ ਜਾਂ ਮੁੜ ਨਿਰਮਾਣ ਛੇ ਸਾਲਾਂ ਤੋਂ ਵੱਧ ਸਮੇਂ ਵਿੱਚ ਨਹੀਂ ਕੀਤਾ ਗਿਆ ਹੈ।ਸ਼੍ਰੀ ਰਾਮਵੀਰ ਨੇ ਕਿਹਾ ਕਿ ਤਕਨਾਲੋਜੀ, ਪਾਰਦਰਸ਼ਤਾ ਅਤੇ ਜਵਾਬਦੇਹੀ ਪੰਜਾਬ ਦੇ ਪ੍ਰਸ਼ਾਸਨ ਨੂੰ ਹੋਰ ਕਾਰਗਰ ਬਣਾ ਰਹੇ ਹਨ। ਪਹਿਲਾਂ, ਬਿਨਾਂ ਸਹੀ ਜਾਂਚ ਦੇ ਸੜਕਾਂ ਦੀ ਮੁਰੰਮਤ ‘ਤੇ ਕਰੋੜਾਂ ਰੁਪਏ ਖਰਚ ਕੀਤੇ ਜਾਂਦੇ ਸਨ। ਪਹਿਲੀ ਵਾਰ, ਰਾਜ ਭਰ ਵਿੱਚ ਵੀਡੀਓਗ੍ਰਾਫੀ ਦੇ ਨਾਲ ਇੱਕ ਵਿਆਪਕ ਏਆਈ-ਅਧਾਰਤ ਸਰਵੇਖਣ ਕੀਤਾ ਗਿਆ, ਜਿਸ ਵਿੱਚ 3,369 ਸੜਕਾਂ ਦੀ ਜਾਂਚ ਕੀਤੀ ਗਈ। ਇਹਨਾਂ ਵਿੱਚੋਂ 843 ਚੰਗੀ ਹਾਲਤ ਵਿੱਚ ਪਾਈਆਂ ਗਈਆਂ, ਜਿਸ ਨਾਲ ₹383 ਕਰੋੜ ਦੀ ਬੱਚਤ ਹੋਈ। ਇਹ ਬੱਚਤ ਹੁਣ ਲੋਕ ਭਲਾਈ ਪ੍ਰੋਜੈਕਟਾਂ ਉੱਤੇ ਲਗਾਈ ਜਾਵੇਗੀ, ਬੇਲੋੜੇ ਟੈਂਡਰਾਂ ਅਤੇ ਭ੍ਰਿਸ਼ਟ ਅਭਿਆਸਾਂ ਨੂੰ ਖਤਮ ਕੀਤਾ ਜਾਵੇਗਾ।ਉਨ੍ਹਾਂ ਐਲਾਨ ਕੀਤਾ ਕਿ ਗੁਣਵੱਤਾ ਅਤੇ ਪਾਰਦਰਸ਼ਤਾ ਨੂੰ ਬਰਕਰਾਰ ਰੱਖਣ ਲਈ ਰਾਜ ਭਰ ਵਿੱਚ ਇਸੇ ਤਰ੍ਹਾਂ ਦੇ ਨਿਰੀਖਣ ਕੀਤੇ ਜਾਣਗੇ।

ਇਹ ਵੀ ਪੜ੍ਹੋ  ਸ੍ਰੀ ਅਨੰਦਪੁਰ ਸਾਹਿਬ ਵਿੱਚ ਬਣਾਈ ਜਾਵੇਗੀ ਹੈਰੀਟੇਜ ਸਟ੍ਰੀਟ: ਹਰਜੋਤ ਸਿੰਘ ਬੈਂਸ

ਉਨ੍ਹਾਂ ਅੱਗੇ ਨਿਰਦੇਸ਼ ਦਿੱਤੇ ਕਿ ਸੁਰੱਖਿਆ ਅਤੇ ਪਹੁੰਚਯੋਗਤਾ ਨੂੰ ਯਕੀਨੀ ਬਣਾਉਣ ਲਈ ਸੜਕਾਂ ਦੇ ਨਾਲ-ਨਾਲ ਬਰਮ (ਫੁੱਟਪਾਥ) ਬਣਾਏ ਜਾਣੇ ਚਾਹੀਦੇ ਹਨ।ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਠੇਕੇਦਾਰਾਂ ਨੂੰ ਵਿਕਾਸ ਅਤੇ ਨਿਰਮਾਣ ਕਾਰਜਾਂ ਵਿੱਚ ਉੱਚ ਮਿਆਰ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਠੇਕੇਦਾਰਾਂ ਨੂੰ ਹੁਣ ਪ੍ਰੋਜੈਕਟ ਪੂਰਾ ਹੋਣ ਤੋਂ ਬਾਅਦ ਪੰਜ ਸਾਲਾਂ ਲਈ ਸੜਕਾਂ ਅਤੇ ਇਮਾਰਤਾਂ ਦੀ ਦੇਖਭਾਲ ਕਰਨ ਦੀ ਲੋੜ ਹੈ, ਜਿਸ ਨਾਲ ਲੰਬੇ ਸਮੇਂ ਦੀ ਜਵਾਬਦੇਹੀ ਯਕੀਨੀ ਬਣਾਈ ਜਾ ਸਕੇ।ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਨੇ ਪੇਂਡੂ ਸੜਕਾਂ ਦੇ ਰਣਨੀਤਕ ਵਿਕਾਸ ਲਈ ਏਆਈ ਦੀ ਵਰਤੋਂ ਨੂੰ ਮਨਜ਼ੂਰੀ ਦੇ ਦਿੱਤੀ ਹੈ, ਉੱਚ-ਗੁਣਵੱਤਾ ਵਾਲਾ ਬੁਨਿਆਦੀ ਢਾਂਚਾ ਪ੍ਰਦਾਨ ਕਰਦੇ ਹੋਏ ਸਰੋਤਾਂ ਦੀ ਕੁਸ਼ਲ ਵਰਤੋਂ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਇਹ ਨਵੀਨਤਾਕਾਰੀ ਪਹੁੰਚ ਲਾਗਤਾਂ ਨੂੰ ਮਹੱਤਵਪੂਰਨ ਤੌਰ ‘ਤੇ ਘਟਾ ਕੇ ਸੜਕ ਨਿਰਮਾਣ ਵਿੱਚ ਕ੍ਰਾਂਤੀ ਲਿਆਉਣ ਲਈ ਤਿਆਰ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਭਰ ਵਿੱਚ ਸੰਪਰਕ ਵਧਾਉਣ ਲਈ ਪੇਂਡੂ ਸੜਕਾਂ ਨੂੰ ਅਪਗ੍ਰੇਡ, ਮਜ਼ਬੂਤ ਅਤੇ ਚੌੜਾ ਕਰਨ ਦਾ ਫੈਸਲਾ ਕੀਤਾ ਹੈ।ਸ੍ਰੀ ਰਾਜਵੰਤ ਸਿੰਘ ਘੁੱਲੀ ਨੇ ਆਮ ਲੋਕਾਂ ਨੂੰ ਉਸਾਰੀ ਪ੍ਰੋਜੈਕਟਾਂ ਵਿੱਚ ਵਰਤੀ ਜਾਣ ਵਾਲੀ ਸਮੱਗਰੀ ਦੀ ਗੁਣਵੱਤਾ ਬਾਰੇ ਇਮਾਨਦਾਰ ਫੀਡਬੈਕ ਦੇਣ ਦੀ ਅਪੀਲ ਕੀਤੀ, ਇਸ ਗੱਲ ‘ਤੇ ਜ਼ੋਰ ਦਿੰਦੇ ਹੋਏ ਕਿ ਸਰਕਾਰੀ ਫੰਡ ਲੋਕਾਂ ਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਆਰਥਿਕ ਤੌਰ ‘ਤੇ ਕਮਜ਼ੋਰ ਅਤੇ ਅਨਾਥ ਬੱਚਿਆਂ ਲਈ ਪੰਜਾਬ ਸਰਕਾਰ ਵੱਲੋਂ 4000 ਰੁਪਏ ਪ੍ਰਤੀ ਬੱਚਾ ਸਹਾਇਤਾ: ਡਾ.ਬਲਜੀਤ ਕੌਰ

0

Chandigarh News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਜਿੱਥੇ ਸੂਬੇ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਦਿਨ-ਰਾਤ ਯਤਨਸ਼ੀਲ ਹੈ, ਉੱਥੇ ਹੀ ਆਰਥਿਕ ਤੌਰ ਤੇ ਕਮਜ਼ੋਰ ਪਰਿਵਾਰਾਂ ਦੇ ਬੱਚਿਆਂ ਅਤੇ ਅਨਾਥ ਬੱਚਿਆਂ ਦੀ ਦੇਖਭਾਲ ਲਈ ਵੀ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਪਾਂਸਰਸ਼ਿਪ ਸਕੀਮ ਹੇਠ ਆਰਥਿਕ ਤੌਰ ਤੇ ਕਮਜ਼ੋਰ, ਬੇਸਹਾਰਾ ਅਤੇ ਅਨਾਥ ਬੱਚਿਆਂ ਨੂੰ 4000 ਰੁਪਏ ਪ੍ਰਤੀ ਬੱਚਾ ਪ੍ਰਤੀ ਮਹੀਨਾ ਆਰਥਿਕ ਸਹਾਇਤਾ ਦਿੱਤੀ ਜਾਂਦੀ ਹੈ। ਇਹ ਰਾਸ਼ੀ ਉਹਨਾਂ ਬੱਚਿਆਂ ਲਈ ਹੈ ਜਿਨ੍ਹਾਂ ਦੇ ਪਰਿਵਾਰ ਆਰਥਿਕ ਕਮਜ਼ੋਰੀ ਕਾਰਨ ਉਨ੍ਹਾਂ ਦੀ ਸੰਭਾਲ ਕਰਨ ਵਿੱਚ ਅਸਮਰੱਥ ਹਨ ਜਾਂ ਅਨਾਥ ਬੱਚੇ ਜੋ ਆਪਣੇ ਰਿਸ਼ਤੇਦਾਰਾਂ ਨਾਲ ਰਹਿ ਰਹੇ ਹਨ।

ਇਹ ਵੀ ਪੜ੍ਹੋ ਕਿਸੇ ਵੀ ਲੋੜਵੰਦ ਪਰਿਵਾਰ ਦਾ ਰਾਸ਼ਨ ਕਾਰਡ ਨਹੀਂ ਕੱਟਣ ਦਿੱਤਾ ਜਾਵੇਗਾ : ਗੁਰਮੀਤ ਸਿੰਘ ਖੁੱਡੀਆਂ

ਉਨ੍ਹਾਂ ਦੱਸਿਆ ਕਿ ਇਹ ਸਹਾਇਤਾ ਬੱਚਿਆਂ ਨੂੰ 18 ਸਾਲ ਦੀ ਉਮਰ ਤੱਕ ਦਿੱਤੀ ਜਾਂਦੀ ਹੈ ਅਤੇ ਹੁਣ ਤੱਕ ਕੁੱਲ 5475 ਬੱਚਿਆਂ ਨੂੰ ਇਸ ਯੋਜਨਾ ਦਾ ਲਾਭ ਮਿਲ ਚੁੱਕਾ ਹੈ।ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਸਕੀਮ ਸਿਰਫ਼ ਆਰਥਿਕ ਸਹਾਇਤਾ ਦੇਣ ਤੱਕ ਹੀ ਸੀਮਿਤ ਨਹੀਂ ਹੈ, ਸਗੋਂ ਇਹ ਬੱਚਿਆਂ ਨੂੰ ਸੁਨਹਿਰਾ ਭਵਿੱਖ ਦੇਣ ਦਾ ਸਰਕਾਰ ਦਾ ਯਤਨ ਹੈ। ਇਸ ਨਾਲ ਬੱਚੇ ਨਾ ਕੇਵਲ ਸਿੱਖਿਆ ਜਾਰੀ ਰੱਖ ਸਕਦੇ ਹਨ, ਸਗੋਂ ਆਪਣੇ ਸੁਪਨੇ ਪੂਰੇ ਕਰਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਹੋ ਸਕਦੇ ਹਨ।ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਾਡੀ ਸਰਕਾਰ ਦਾ ਮੁੱਖ ਉਦੇਸ਼ ਹੈ ਕਿ ਹਰ ਬੱਚਾ ਪੜ੍ਹ-ਲਿਖ ਕੇ ਆਤਮ-ਨਿਰਭਰ ਬਣੇ ਅਤੇ ਚੰਗਾ ਨਾਗਰਿਕ ਬਣ ਕੇ ਸਮਾਜ ਤੇ ਸੂਬੇ ਦੀ ਤਰੱਕੀ ਵਿੱਚ ਯੋਗਦਾਨ ਪਾਏ। ਇਸ ਲਈ ਸਰਕਾਰ ਵੱਲੋਂ ਉਹਨਾਂ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ ਜੋ ਸਮਾਜ ਦੀ ਮੁੱਖ ਧਾਰਾ ਤੋਂ ਪਛੜੇ ਹੋਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1907817