Tuesday, May 19, 2026
Home Blog Page 506

ਆਰਥਿਕ ਤੌਰ ‘ਤੇ ਕਮਜ਼ੋਰ ਅਤੇ ਅਨਾਥ ਬੱਚਿਆਂ ਲਈ ਪੰਜਾਬ ਸਰਕਾਰ ਵੱਲੋਂ 4000 ਰੁਪਏ ਪ੍ਰਤੀ ਬੱਚਾ ਸਹਾਇਤਾ: ਡਾ.ਬਲਜੀਤ ਕੌਰ

0

Chandigarh News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਜਿੱਥੇ ਸੂਬੇ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਦਿਨ-ਰਾਤ ਯਤਨਸ਼ੀਲ ਹੈ, ਉੱਥੇ ਹੀ ਆਰਥਿਕ ਤੌਰ ਤੇ ਕਮਜ਼ੋਰ ਪਰਿਵਾਰਾਂ ਦੇ ਬੱਚਿਆਂ ਅਤੇ ਅਨਾਥ ਬੱਚਿਆਂ ਦੀ ਦੇਖਭਾਲ ਲਈ ਵੀ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਪਾਂਸਰਸ਼ਿਪ ਸਕੀਮ ਹੇਠ ਆਰਥਿਕ ਤੌਰ ਤੇ ਕਮਜ਼ੋਰ, ਬੇਸਹਾਰਾ ਅਤੇ ਅਨਾਥ ਬੱਚਿਆਂ ਨੂੰ 4000 ਰੁਪਏ ਪ੍ਰਤੀ ਬੱਚਾ ਪ੍ਰਤੀ ਮਹੀਨਾ ਆਰਥਿਕ ਸਹਾਇਤਾ ਦਿੱਤੀ ਜਾਂਦੀ ਹੈ। ਇਹ ਰਾਸ਼ੀ ਉਹਨਾਂ ਬੱਚਿਆਂ ਲਈ ਹੈ ਜਿਨ੍ਹਾਂ ਦੇ ਪਰਿਵਾਰ ਆਰਥਿਕ ਕਮਜ਼ੋਰੀ ਕਾਰਨ ਉਨ੍ਹਾਂ ਦੀ ਸੰਭਾਲ ਕਰਨ ਵਿੱਚ ਅਸਮਰੱਥ ਹਨ ਜਾਂ ਅਨਾਥ ਬੱਚੇ ਜੋ ਆਪਣੇ ਰਿਸ਼ਤੇਦਾਰਾਂ ਨਾਲ ਰਹਿ ਰਹੇ ਹਨ।

ਇਹ ਵੀ ਪੜ੍ਹੋ ਕਿਸੇ ਵੀ ਲੋੜਵੰਦ ਪਰਿਵਾਰ ਦਾ ਰਾਸ਼ਨ ਕਾਰਡ ਨਹੀਂ ਕੱਟਣ ਦਿੱਤਾ ਜਾਵੇਗਾ : ਗੁਰਮੀਤ ਸਿੰਘ ਖੁੱਡੀਆਂ

ਉਨ੍ਹਾਂ ਦੱਸਿਆ ਕਿ ਇਹ ਸਹਾਇਤਾ ਬੱਚਿਆਂ ਨੂੰ 18 ਸਾਲ ਦੀ ਉਮਰ ਤੱਕ ਦਿੱਤੀ ਜਾਂਦੀ ਹੈ ਅਤੇ ਹੁਣ ਤੱਕ ਕੁੱਲ 5475 ਬੱਚਿਆਂ ਨੂੰ ਇਸ ਯੋਜਨਾ ਦਾ ਲਾਭ ਮਿਲ ਚੁੱਕਾ ਹੈ।ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਸਕੀਮ ਸਿਰਫ਼ ਆਰਥਿਕ ਸਹਾਇਤਾ ਦੇਣ ਤੱਕ ਹੀ ਸੀਮਿਤ ਨਹੀਂ ਹੈ, ਸਗੋਂ ਇਹ ਬੱਚਿਆਂ ਨੂੰ ਸੁਨਹਿਰਾ ਭਵਿੱਖ ਦੇਣ ਦਾ ਸਰਕਾਰ ਦਾ ਯਤਨ ਹੈ। ਇਸ ਨਾਲ ਬੱਚੇ ਨਾ ਕੇਵਲ ਸਿੱਖਿਆ ਜਾਰੀ ਰੱਖ ਸਕਦੇ ਹਨ, ਸਗੋਂ ਆਪਣੇ ਸੁਪਨੇ ਪੂਰੇ ਕਰਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਹੋ ਸਕਦੇ ਹਨ।ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਾਡੀ ਸਰਕਾਰ ਦਾ ਮੁੱਖ ਉਦੇਸ਼ ਹੈ ਕਿ ਹਰ ਬੱਚਾ ਪੜ੍ਹ-ਲਿਖ ਕੇ ਆਤਮ-ਨਿਰਭਰ ਬਣੇ ਅਤੇ ਚੰਗਾ ਨਾਗਰਿਕ ਬਣ ਕੇ ਸਮਾਜ ਤੇ ਸੂਬੇ ਦੀ ਤਰੱਕੀ ਵਿੱਚ ਯੋਗਦਾਨ ਪਾਏ। ਇਸ ਲਈ ਸਰਕਾਰ ਵੱਲੋਂ ਉਹਨਾਂ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ ਜੋ ਸਮਾਜ ਦੀ ਮੁੱਖ ਧਾਰਾ ਤੋਂ ਪਛੜੇ ਹੋਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਖੇਤ ਮਜ਼ਦੂਰ ਯੂਨੀਅਨ ਤੇ ਲੋਕ ਮੋਰਚਾ ਪੰਜਾਬ ਵੱਲੋਂ ਪੰਜਾਬ ਅੰਦਰ ਚਲਾਈ ਜਾਵੇਗੀ “ਮੁੜ ਤੋਂ ਕਰੋ ਜ਼ਮੀਨੀ-ਵੰਡ” ਲਾਮਬੰਦੀ ਮੁਹਿੰਮ

Bathinda News: ਪੰਜਾਬ ਖੇਤ ਮਜ਼ਦੂਰ ਯੂਨੀਅਨ ਅਤੇ ਲੋਕ ਮੋਰਚਾ ਪੰਜਾਬ ਵੱਲੋਂ ਪੰਜਾਬ ਦੇ ਖੇਤ ਮਜ਼ਦੂਰਾਂ ਅਤੇ ਗਰੀਬ ਕਿਸਾਨਾਂ ਨੂੰ ਜ਼ਮੀਨਾਂ ਹਾਸਿਲ ਕਰਨ ਅਤੇ ਬਚਾਉਣ ਲਈ ਲਾਮਬੰਦ ਹੋ ਕੇ ਸੰਘਰਸ਼ ਕਰਨ ਦਾ ਸੱਦਾ ਦਿੱਤਾ ਗਿਆ ਹੈ। ਇਸ ਲਾਮਬੰਦੀ ਮੁਹਿੰਮ ਦੀ ਸ਼ੁਰੂਆਤ ਇਹਨਾਂ ਜਥੇਬੰਦੀਆਂ ਵੱਲੋਂ 29 ਅਗਸਤ ਨੂੰ ਦਾਣਾ ਮੰਡੀ ਬਠਿੰਡਾ ਵਿਖੇ ਸੂਬਾਈ ਕਨਵੈਨਸ਼ਨ ਕਰਨ ਅਤੇ ਇਸ ਉਪਰੰਤ ਪੂਰਾ ਮਹੀਨਾ ਪੰਜਾਬ ਭਰ ਵਿੱਚ ਇਕੱਤਰਤਾਵਾਂ, ਜਨਤਕ ਮੀਟਿੰਗਾਂ ਅਤੇ ਜਨਤਕ ਮੁਜ਼ਾਹਰੇ ਕਰਨ ਦਾ ਫੈਸਲਾ ਲਿਆ ਗਿਆ ਹੈ।ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦਿਆਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਅਤੇ ਲੋਕ ਮੋਰਚਾ ਪੰਜਾਬ ਦੇ ਸੂਬਾ ਸਕੱਤਰ ਜਗਮੇਲ ਸਿੰਘ ਵੱਲੋਂ ਕਿਹਾ ਗਿਆ ਕਿ, ਲੈਂਡ ਪੂਲਿੰਗ ਨੀਤੀ ਦਾ ਹਮਲਾ ਪੰਜਾਬ ਦੀ ਜਥੇਬੰਦ ਕਿਸਾਨ ਲਹਿਰ ਵੱਲੋਂ ਇੱਕ ਵਾਰੀ ਡੱਕ ਦਿੱਤਾ ਗਿਆ ਹੈ। ਪਰ ਅਜਿਹੇ ਨਵੇਂ ਹਮਲੇ ਰੋਕਣ ਨਾਲ ਵੀ ਪੰਜਾਬ ਦਾ ਖੇਤੀ ਸੰਕਟ ਹੱਲ ਨਹੀਂ ਹੋਣ ਜਾ ਰਿਹਾ ਹੈ।

ਇਹ ਵੀ ਪੜ੍ਹੋ ਸ੍ਰੀ ਅਨੰਦਪੁਰ ਸਾਹਿਬ ਵਿੱਚ ਬਣਾਈ ਜਾਵੇਗੀ ਹੈਰੀਟੇਜ ਸਟ੍ਰੀਟ: ਹਰਜੋਤ ਸਿੰਘ ਬੈਂਸ

ਪੰਜਾਬ ਦੇ ਖੇਤੀ ਸੰਕਟ ਦਾ ਹੱਲ ਬੇਜ਼ਮੀਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਜਮੀਨਾਂ ਦੇ ਮਾਲਕ ਬਣਾਉਣ ਲਈ ਜਮੀਨਾਂ ਸਮੇਤ ਖੇਤੀ ਦੇ ਸੰਦ ਸਾਧਨਾਂ ਦੀ ਮੁੜ ਵੰਡ ਦੇ ਬੁਨਿਆਦੀ ਕਦਮਾਂ ‘ਚ ਪਿਆ ਹੈ। ਖੇਤ ਮਜ਼ਦੂਰ,ਬੇਜ਼ਮੀਨੇ ਕਿਸਾਨ ਅਤੇ ਛੋਟੇ ਗਰੀਬ ਕਿਸਾਨ ਪੰਜਾਬ ਦੀ ਆਬਾਦੀ ਦਾ ਪੇਂਡੂ ਆਬਾਦੀ ਦਾ ਵੱਡਾ ਹਿੱਸਾ ਬਣਦੇ ਹਨ। ਜ਼ਮੀਨਾਂ ਨਾ ਹੋਣ ਜਾਂ ਨਿਗੂਣੀ ਜ਼ਮੀਨ ਮਾਲਕੀ ਨਾ ਸਿਰਫ ਇਸ ਵੱਡੀ ਪੇਂਡੂ ਅਬਾਦੀ ਦੀ ਬੇਹੱਦ ਮੰਦਹਾਲੀ ਅਤੇ ਦੁਸ਼ਵਾਰੀ ਦਾ ਕਾਰਨ ਹੈ ਸਗੋਂ ਇਹ ਤੋਟ ਖੇਤੀ ਰੁਜ਼ਗਾਰ ਨੂੰ ਜਾਮ ਕਰਕੇ ਬਾਕੀ ਆਰਥਿਕਤਾ ਦੇ ਵਿਕਾਸ ਨੂੰ ਵੀ ਬੰਨ੍ਹ ਮਾਰ ਰਹੀ ਹੈ। ਜ਼ਮੀਨਾਂ ਅਤੇ ਸੰਦ ਸਾਧਨਾਂ ਦੀ ਮੁੜ ਵੰਡ ਇਸ ਮੰਦਹਾਲੀ ਨੂੰ ਕੱਟਣ ਦਾ ਇੱਕੋ ਇੱਕ ਜ਼ਰੀਆ ਹੈ। ਇਸ ਲਈ ਨਾ ਸਿਰਫ ਪਹਿਲਾਂ ਤੋਂ ਚੱਲੀ ਆਉਂਦੀ ਸਾਢੇ 17 ਏਕੜ ਦੀ ਲੈਂਡ ਸੀਲਿੰਗ ਨੂੰ ਸਭ ਚੋਰ ਮੋਰੀਆਂ ਖਤਮ ਕਰਕੇ ਤੁਰੰਤ ਲਾਗੂ ਕਰਨ ਦੀ ਲੋੜ ਹੈ ਸਗੋਂ ਲੈਂਡ ਸੀਲਿੰਗ ਨੂੰ ਹੋਰ ਤਰਕ ਸੰਗਤ ਬਣਾਏ ਜਾਣ ਦੀ ਵੀ ਲੋੜ ਹੈ ਤਾਂ ਜੋ ਖੇਤੀ ਕਰਨਾ ਚਾਹੁੰਦਾ ਕੋਈ ਵੀ ਪੇਂਡੂ ਖੇਤ ਮਜ਼ਦੂਰ ਜਾਂ ਕਿਸਾਨ ਪਰਿਵਾਰ ਜ਼ਮੀਨ ਤੋਂ ਵਾਂਝਾ ਨਾ ਰਹੇ।

ਇਹ ਵੀ ਪੜ੍ਹੋ ਹਰਸਿਮਰਤ ਨੇ ਵਿਦੇਸ਼ ਮੰਤਰੀ ਨੂੰ ਅਮਰੀਕਾ ਸਰਕਾਰ ਵੱਲੋਂ ਟਰੱਕ ਡਰਾਈਵਰਾਂ ਦੇ ਵਰਕ ਵੀਜ਼ਾ ਮੁਅੱਤਲ ਕਰਨ ਦਾ ਮਾਮਲਾ ਚੁੱਕਣ ਦੀ ਕੀਤੀ ਅਪੀਲ

ਨਾਲ ਹੀ ਪੰਚਾਇਤੀ, ਸਾਂਝੀਆਂ , ਨਜ਼ੂਲ ਅਤੇ ਹੋਰਨਾਂ ਸਾਂਝੀਆਂ ਜ਼ਮੀਨਾਂ ਉੱਤੇ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਦੇ ਹੱਕ ਨੂੰ ਬਿਨਾਂ ਕਿਸੇ ਰੱਖ ਰਖਾਅ ਦੇ ਪ੍ਰਵਾਨ ਕੀਤਾ ਜਾਣਾ ਚਾਹੀਦਾ ਹੈ। ਇਹਨਾਂ ਹਿੱਸਿਆਂ ਨੂੰ ਬਿਨਾਂ ਵਿਆਜ ਦੇ ਸਸਤੇ ਖੇਤੀ ਕਰਜਿਆਂ ਅਤੇ ਹੋਰਨਾਂ ਢੰਗਾਂ ਨਾਲ ਸਰਕਾਰੀ ਬਜਟਾਂ ਦਾ ਆਸਰਾ ਦੇਣਾ ਚਾਹੀਦਾ ਹੈ।ਉਹਨਾਂ ਆਖਿਆ ਕਿ ਇਸ ਲਾਮਬੰਦੀ ਮੁਹਿੰਮ ਦੌਰਾਨ ਤਿੱਖੇ ਜ਼ਮੀਨੀ ਸੁਧਾਰ ਕਰਕੇ ਖੇਤ ਮਜ਼ਦੂਰਾਂ ਤੇ ਬੇਜ਼ਮੀਨੇ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਕ ਬਣਾਉਣ, ਸ਼ਾਹੂਕਾਰਾ ਲੁੱਟ ਦਾ ਖਾਤਮਾ ਕਰਨ ਤੇ ਇਸ ਲੁੱਟ ਨੂੰ ਰੋਕਦਾ ਕਾਨੂੰਨ ਬਣਾਉਣ, ਕਿਸਾਨਾਂ ਖੇਤ ਮਜ਼ਦੂਰਾਂ ਨੂੰ ਸਸਤੇ ਤੇ ਬਿਨਾਂ ਵਿਆਜ ਕਰਜ਼ੇ ਦੇਣ ਦੀ ਨੀਤੀ ਬਣਾਉਣ, ਪੰਚਾਇਤੀ ਜ਼ਮੀਨਾਂ ਸਮੇਤ ਵੱਖ-ਵੱਖ ਤਰ੍ਹਾਂ ਦੀਆਂ ਸਾਂਝੀਆਂ ਜ਼ਮੀਨਾਂ ਖੇਤ ਮਜ਼ਦੂਰਾਂ ਤੇ ਬੇਜ਼ਮੀਨੇ ਕਿਸਾਨਾਂ ਲਈ ਰਾਖਵੀਆਂ ਕਰਨ, ਕਿਸਾਨਾਂ ਦੀਆਂ ਜ਼ਮੀਨਾਂ ਨੂੰ ਜਬਰੀ ਐਕਵਾਇਰ ਕਰਨ ਦੇ ਕਦਮ ਰੋਕਣ, ਸਾਬਕਾ ਤੇ ਮੌਜੂਦਾ ਜਗੀਰਦਾਰਾਂ ਵੱਲੋਂ ਸਾਬਕਾ ਮੁਜਾਰੇ ਕਿਸਾਨਾਂ ਦੀਆਂ ਜਮੀਨਾਂ ਹਥਿਆਉਣ ਦੇ ਕਦਮ ਰੋਕਣ, ਆਬਾਦਕਾਰ ਕਿਸਾਨਾਂ ਨੂੰ ਜਮੀਨਾਂ ਦੇ ਮਾਲਕੀ ਹੱਕ ਦੇਣ, ਕਰਜ਼ੇ ਬਦਲੇ ਕਿਸਾਨਾਂ ਦੀਆਂ ਜ਼ਮੀਨਾਂ ਕੁਰਕ ਕਰਨੀਆਂ ਬੰਦ ਕਰਨ ਵਰਗੇ ਮੁੱਦਿਆਂ ਲਈ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਕਿਸੇ ਵੀ ਲੋੜਵੰਦ ਪਰਿਵਾਰ ਦਾ ਰਾਸ਼ਨ ਕਾਰਡ ਨਹੀਂ ਕੱਟਣ ਦਿੱਤਾ ਜਾਵੇਗਾ : ਗੁਰਮੀਤ ਸਿੰਘ ਖੁੱਡੀਆਂ

0

👉ਕਿਹਾ, ਸੂਬਾ ਸਰਕਾਰ ਕੇਂਦਰ ਵੱਲੋਂ 55 ਲੱਖ ਗਰੀਬ ਲੋਕਾਂ ਦੇ ਰਾਸ਼ਨ ਕਾਰਡ ਰੱਦ ਕਰਨ ਦੀ ਕਰਦੀ ਹੈ ਨਿਖੇਧੀ
Bathinda News: ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ 55 ਲੱਖ ਪੰਜਾਬੀਆਂ ਨੂੰ ਮੁਫਤ ਅਨਾਜ ਸਕੀਮ ਤੋਂ ਵਾਂਝਾ ਰੱਖਣ ਦੇ ਫੈਸਲੇ ਨੂੰ ਵਿਰੋਧੀ ਕਦਮ ਦੱਸਦਿਆਂ ਭਾਰਤੀ ਜਨਤਾ ਪਾਰਟੀ ਦੀ ਸਖ਼ਤ ਅਲੋਚਨਾ ਕੀਤੀ ਹੈ। ਉਹ ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸੂਬੇ ਵਿੱਚ 55 ਲੱਖ ਲੋਕਾਂ ਨੂੰ ਦਿੱਤੇ ਜਾ ਰਹੇ ਮੁਫ਼ਤ ਰਾਸ਼ਨ ਨੂੰ ਬੰਦ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿਚ 01 ਕਰੋੜ 53 ਲੱਖ ਲੋਕਾਂ ਨੂੰ ਰਾਸ਼ਨ ਕਾਰਡ ਰਾਹੀਂ ਮੁਫ਼ਤ ਅਨਾਜ ਮਿਲਦਾ ਹੈ। ਇਸ ਵਿੱਚੋਂ 55 ਲੱਖ ਲੋਕਾਂ ਨੂੰ ਦਿੱਤੇ ਜਾ ਰਹੇ ਮੁਫ਼ਤ ਰਾਸ਼ਨ ਨੂੰ ਬੰਦ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕੇ.ਵਾਈ.ਸੀ. ਦੀ ਰਜਿਸਟ੍ਰੇਸ਼ਨ ਨਾ ਹੋਣ ਦਾ ਬਹਾਨਾ ਬਣਾ ਕੇ ਜੁਲਾਈ ਮਹੀਨੇ ਵਿੱਚ 23 ਲੱਖ ਲੋਕਾਂ ਦਾ ਮੁਫ਼ਤ ਰਾਸ਼ਨ ਬੰਦ ਕਰ ਦਿੱਤਾ ਗਿਆ ਹੈ ਜਦਕਿ 32 ਲੱਖ ਹੋਰ ਲੋਕਾਂ ਦਾ ਮੁਫਤ ਰਾਸ਼ਨ 30 ਸਤੰਬਰ ਤੋਂ ਬੰਦ ਕਰਨ ਦੀ ਗੱਲ ਆਖੀ ਜਾ ਰਹੀ ਹੈ।

ਇਹ ਵੀ ਪੜ੍ਹੋ ਸ੍ਰੀ ਅਨੰਦਪੁਰ ਸਾਹਿਬ ਵਿੱਚ ਬਣਾਈ ਜਾਵੇਗੀ ਹੈਰੀਟੇਜ ਸਟ੍ਰੀਟ: ਹਰਜੋਤ ਸਿੰਘ ਬੈਂਸ

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੇਂਦਰ ਦੇ ਇਸ ਫੈਸਲੇ ਦੀ ਸਖ਼ਤ ਨਿਖੇਧੀ ਕਰਦੀ ਹੈ ਜਿਸ ਨਾਲ ਪੰਜਾਬ ਦੇ ਲੋੜਵੰਦ ਲੋਕਾਂ ਨੂੰ ਰੋਟੀ ਤੋਂ ਵਾਂਝੇ ਕੀਤਾ ਜਾ ਰਿਹਾ ਹੈ। ਉਨ੍ਹਾਂ ਇੱਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਪੰਜਾਬ ਅੰਨਦਾਤਾ ਦੀ ਧਰਤੀ ਹੈ, ਪੰਜਾਬ ਸਰਕਾਰ ਵੱਲੋਂ ਕੇਂਦਰ ਦੇ ਇਸ ਫੈਸਲੇ ਖਿਲਾਫ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ, ਕਿਸੇ ਵੀ ਘਰ ਦਾ ਚੁੱਲ੍ਹਾ ਬਲਣ ਤੋਂ ਵਾਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਹਨਾਂ ਪੂਰੇ ਦਾਅਵੇ ਨਾਲ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋੜਵੰਦ ਲੋਕਾਂ ਦਾ ਇਕ ਵੀ ਰਾਸ਼ਨ ਕਾਰਡ ਕੱਟਣ ਨਹੀਂ ਦਿੱਤਾ ਜਾਵੇਗਾ, ਗਰੀਬਾਂ ਦਾ ਰਾਸ਼ਨ ਇਸੇ ਤਰ੍ਹਾਂ ਜਾਰੀ ਰਹੇਗਾ।

ਇਹ ਵੀ ਪੜ੍ਹੋ ਪਿਛਲੀਆਂ ਅਕਾਲੀ-ਭਾਜਪਾ ਤੇ ਕਾਂਗਰਸ ਸਰਕਾਰਾਂ ਤੋਂ ਵਿਰਾਸਤ ਵਿੱਚ ਮਿਲੇ ਆਬਕਾਰੀ ਬਕਾਏ ਦੀ ਵਸੂਲੀ ਕੀਤੀ ਤੇਜ਼ : ਹਰਪਾਲ ਸਿੰਘ ਚੀਮਾ

ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਪੰਜਾਬ ਸਰਕਾਰ ਨੂੰ ਰਾਸ਼ਨ ਕਾਰਡਾਂ ਦੀ ਪੜਤਾਲ ਲਈ ਲਿਖਿਆ ਜਾ ਸਕਦਾ ਹੈ ਜਿਸ ਦੀ ਪੰਜਾਬ ਸਰਕਾਰ ਸ਼ਨਾਖ਼ਤ ਕਰ ਲਵੇਗੀ, ਪ੍ਰੰਤੂ ਇਸ ਤਰ੍ਹਾਂ ਬਿਨ੍ਹਾਂ ਪੜਤਾਲ ਕੀਤੇ ਰਾਸ਼ਨ ਕਾਰਡ ਕੱਟੇ ਜਾਣਾ ਤਾਨਾਸ਼ਾਹੀ ਫਰਮਾਨ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਹਿੰਦੇ ਕਾਰਡਾਂ ਦੀ ਕੇ.ਵਾਈ.ਸੀ. ਵੀ ਕਰਵਾਈ ਜਾਵੇਗੀ ਤਾਂ ਜੋ ਕੋਈ ਵੀ ਲੋੜਵੰਦ ਪਰਿਵਾਰ ਰਾਸ਼ਨ ਤੋਂ ਵਾਂਝਾ ਨਾ ਰਹੇ।ਇਸ ਮੌਕੇ ਉਹਨਾਂ ਦੇ ਨਾਲ ਵਿਧਾਇਕ ਬਠਿੰਡਾ ਸ਼ਹਿਰੀ ਸ ਜਗਰੂਪ ਸਿੰਘ ਗਿੱਲ, ਵਿਧਾਇਕ ਮੌੜ ਸ. ਸੁਖਬੀਰ ਸਿੰਘ ਮਾਈਸਰਖਾਨਾ, ਮੇਅਰ ਨਗਰ ਨਿਗਮ ਸ੍ਰੀ ਪਦਮਜੀਤ ਸਿੰਘ ਮਹਿਤਾ, ਨਗਰ ਸੁਧਾਰ ਟਰਸਟ ਦੇ ਚੇਅਰਮੈਨ ਸ. ਜਤਿੰਦਰ ਸਿੰਘ ਭੱਲਾ, ਚੇਅਰਮੈਨ ਸ. ਨਵਦੀਪ ਸਿੰਘ ਜੀਦਾ, ਚੇਅਰਮੈਨ ਮਾਰਕਿਟ ਕਮੇਟੀ ਗੋਨਿਆਨਾ ਬਲਕਾਰ ਸਿੰਘ ਭੋਖੜਾ, ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਦੇ ਇੰਚਾਰਜ ਸ਼੍ਰੀ ਜਸਵਿੰਦਰ ਸਿੰਘ ਛਿੰਦਾ ਨੰਦਗੜ੍ਹ ਅਤੇ ਮੀਡੀਆ ਸਕੱਤਰ ਜ਼ਿਲ੍ਹਾ ਬਠਿੰਡਾ ਰਿਪਨਦੀਪ ਸਿੰਘ ਸਿੱਧੂ ਆਦਿ ਹਾਜ਼ਰ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸ੍ਰੀ ਅਨੰਦਪੁਰ ਸਾਹਿਬ ਵਿੱਚ ਬਣਾਈ ਜਾਵੇਗੀ ਹੈਰੀਟੇਜ ਸਟ੍ਰੀਟ: ਹਰਜੋਤ ਸਿੰਘ ਬੈਂਸ

0

👉ਪਹਿਲੇ ਪੜਾਅ ਤਹਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਂਦੇ ਰਸਤੇ ਨੂੰ 25 ਕਰੋੜ ਰੁਪਏ ਦੀ ਲਾਗਤ ਨਾਲ ਸੁੰਦਰ ਦਿੱਖ ਦਿੱਤੀ ਜਾਵੇਗੀ: ਹਰਜੋਤ ਸਿੰਘ ਬੈਂਸ

Sri Anandpur Sahib News:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ ‘ਤੇ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਮੁੱਖ ਗੁਰਦੁਆਰਾ ਸਾਹਿਬ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਜਿਸ ਪਵਿੱਤਰ ਅਸਥਾਨ ਉੱਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ, ਤੱਕ ਸ਼ਾਨਦਾਰ ਹੈਰੀਟੇਜ ਸਟ੍ਰੀਟ ਬਣਾਉਣ ਦਾ ਐਲਾਨ ਕੀਤਾ ਹੈ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ ‘ਤੇ ਦੁਨੀਆ ਭਰ ਵਿੱਚ ਵਸਦੀ ਸਿੱਖ ਸੰਗਤ ਨੂੰ ਨਿੱਘੀ ਵਧਾਈ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਹੈਰੀਟੇਜ ਸਟ੍ਰੀਟ ਪ੍ਰੋਜੈਕਟ ਦਾ ਉਦੇਸ਼ ਇਸ ਪਵਿੱਤਰ ਰਸਤੇ ਨੂੰ ਸੰਗਮਰਮਰ ਦੀ ਸੁੰਦਰ ਨਕਾਸ਼ੀ, ਸਹੁਜਮਈ ਢੰਗ ਨਾਲ ਫੁੱਲ-ਬੂਟੇ ਲਗਾ ਕੇ ਸਜਾਉਣ ਤੋਂ ਇਲਾਵਾ ਮਨਮੋਹਕ ਰੌਸ਼ਨੀ ਦੇ ਪ੍ਰਬੰਧਾਂ ਨਾਲ ਗੁਰੂ ਘਰ ਆਉਣ ਵਾਲੀ ਸੰਗਤ ਨੂੰ ਸ਼ਾਂਤਮਈ ਅਧਿਆਤਮਿਕ ਮਾਹੌਲ ਪ੍ਰਦਾਨ ਕਰਨਾ ਹੈ।

ਇਹ ਵੀ ਪੜ੍ਹੋ ਪਿਛਲੀਆਂ ਅਕਾਲੀ-ਭਾਜਪਾ ਤੇ ਕਾਂਗਰਸ ਸਰਕਾਰਾਂ ਤੋਂ ਵਿਰਾਸਤ ਵਿੱਚ ਮਿਲੇ ਆਬਕਾਰੀ ਬਕਾਏ ਦੀ ਵਸੂਲੀ ਕੀਤੀ ਤੇਜ਼ : ਹਰਪਾਲ ਸਿੰਘ ਚੀਮਾ

ਇਸ ਅਹਿਮ ਪ੍ਰੋਜੈਕਟ ਬਾਰੇ ਹੋਰ ਜਾਣਕਾਰੀ ਸਾਂਝੀ ਕਰਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੇ ਪਹਿਲੇ ਪੜਾਅ ਤਹਿਤ 25 ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ ਇਸ ਰਸਤੇ ਨੂੰ ਪੈਦਲ ਸ਼ਰਧਾਲੂਆਂ ਲਈ ਇੱਕ ਸ਼ਾਂਤ ਤੇ ਵਧੇਰੇ ਅਨੁਕੂਲ ਜ਼ੋਨ ਵਿੱਚ ਬਦਲਿਆ ਜਾਵੇਗਾ, ਜੋ ਵਾਹਨਾਂ ਦੀ ਆਵਾਜਾਈ ਤੋਂ ਪੂਰੀ ਤਰ੍ਹਾਂ ਮੁਕਤ ਹੋਵੇਗਾ। ਇਸ ਨਾਲ ਸ਼ਰਧਾਲੂ ਸ਼ਾਂਤੀ ਅਤੇ ਸ਼ਰਧਾ ਨਾਲ ਇਸ ਪਵਿੱਤਰ ਮਾਰਗ ਦਾ ਸਫ਼ਰ ਤੈਅ ਕਰਨਗੇ। ਇਸ ਤੋਂ ਇਲਾਵਾ ਤਖ਼ਤ ਸਾਹਿਬ ਨੂੰ ਜਾਣ ਵਾਲੀਆਂ ਪੌੜੀਆਂ ਨੂੰ ਸ਼ਾਨਦਾਰ ਸੰਗਮਰਮਰ ਅਤੇ ਮਨਮੋਹਕ ਡਿਜ਼ਾਈਨ ਨਾਲ ਨਵਾਂ ਰੂਪ ਦਿੱਤਾ ਜਾਵੇਗਾ, ਜੋ ਇਸ ਅਸਥਾਨ ਦੇ ਅਧਿਆਤਮਕ ਮਾਹੌਲ ਵਿੱਚ ਨਵਾਂ ਰੰਗ ਭਰੇਗਾ।

ਇਹ ਵੀ ਪੜ੍ਹੋ USA Truck Driver Harjinder Singh; ਮੰਤਰੀ ਸੰਜੀਵ ਅਰੋੜਾ ਨੇ ਕੇਂਦਰ ਨੂੰ ਲਿਖਿਆ ਪੱਤਰ

ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਹੁਣ ਟੈਂਡਰ ਪ੍ਰਕਿਰਿਆ ਪੂਰੀ ਹੋਣ ਦੇ ਨਾਲ ਇਹ ਪ੍ਰੋਜੈਕਟ ਜਲਦੀ ਹੀ ਸ਼ੁਰੂ ਕੀਤਾ ਜਾਵੇਗਾ, ਜਿਸ ਦਾ ਉਦਘਾਟਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਕਰਨਗੇ। ਇਹ ਵਿਕਾਸ ਸ਼ਰਧਾਲੂਆਂ ਦੇ ਅਧਿਆਤਮਿਕ ਅਨੁਭਵ ਨੂੰ ਵਧਾਉਣ ਦੇ ਨਾਲ-ਨਾਲ ਸਥਾਨਕ ਸੈਰ-ਸਪਾਟੇ ਨੂੰ ਵੀ ਉਤਸ਼ਾਹਿਤ ਕਰੇਗਾ। ਇਸ ਪ੍ਰਾਜੈਕਟ ਨਾਲ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਸ਼ਰਧਾਲੂਆਂ ਲਈ ਸਹੂਲਤਾਂ ਵਿੱਚ ਵੀ ਵਾਧਾ ਹੋਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Patiala News: “ਯੁੱਧ ਨਸ਼ਿਆਂ ਵਿਰੁੱਧ” ਤਹਿਤ ਮੈਰਾਥਨ ਵਾਕ ਦਾ ਸਫਲ ਆਯੋਜਨ

0

Patiala News: ਜ਼ਿਲ੍ਹਾ ਪਟਿਆਲਾ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਇੱਕ ਵੱਡੇ ਪੱਧਰ ’ਤੇ ਮੈਰਾਥਨ ਵਾਕ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸੈਂਕੜੇ ਨੌਜਵਾਨਾਂ, ਅਤੇ ਖਾਸ ਕਰਕੇ ਓਹ ਨੌਜਵਾਨ ਜਿਹੜੇ ਨਸ਼ੇ ਤੋਂ ਪੀੜਤ ਸਨ ਤੇ ਅੱਜ ਇਸ ਬਿਮਾਰੀ ਨੂੰ ਹਰਾ ਕਿ ਵਧੀਆ ਜ਼ਿੰਦਗੀ ਜੀਅ ਰਹੇ ਹਨ ਉਹਨਾਂ ਨੇ ਵੀ ਭਾਗ ਲਿਆ। ਇਸ ਮੈਰਾਥਨ ਦਾ ਮੁੱਖ ਉਦੇਸ਼ ਲੋਕਾਂ ਨੂੰ ਨਸ਼ਿਆਂ ਦੇ ਖ਼ਤਰੇ ਬਾਰੇ ਜਾਗਰੂਕ ਕਰਨਾ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਅਵਾਜ਼ ਨੂੰ ਹੋਰ ਮਜ਼ਬੂਤ ਕਰਨਾ ਸੀ।ਇਸ ਸਮਾਗਮ ਵਿਚ ਵਿਸ਼ੇਸ ਤੋਰ ਤੇ ਬਲਤੇਜ ਪਨੂੰ ਹਾਜ਼ਰ ਹੋਏ।

ਇਹ ਵੀ ਪੜ੍ਹੋ ਪੰਜਾਬ ਦੇ 55 ਲੱਖ ਲੋੜਵੰਦ ਲੋਕਾਂ ਦੇ ਮੁਫ਼ਤ ਰਾਸ਼ਨ ਨੂੰ ਬੰਦ ਕਰਨ ਦੀਆਂ ਭਾਜਪਾ ਦੀਆਂ ਚਾਲਾਂ ਨੂੰ ਸਫ਼ਲ ਨਹੀਂ ਹੋਣ ਦੇਵਾਂਗੇ :MLA ਕੁਲਵੰਤ ਸਿੰਘ/ਕੁਲਜੀਤ ਸਿੰਘ ਰੰਧਾਵਾ

ਉਨ੍ਹਾਂ ਨੇ ਆਪਣੇ ਸੰਬੋਧਨਾਂ ਵਿੱਚ ਕਿਹਾ ਕਿ ਨਸ਼ੇ ਸਿਰਫ਼ ਇਕ ਵਿਅਕਤੀ ਦੇ ਸਰੀਰ ਅਤੇ ਮਨ ਨੂੰ ਹੀ ਨਹੀਂ, ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਤਬਾਹ ਕਰ ਦਿੰਦੇ ਹਨ। ਇਸ ਲਈ ਨਸ਼ਿਆਂ ਦੇ ਖਿਲਾਫ ਲੜਾਈ ਨੂੰ ਹਰ ਘਰ ਤੱਕ ਪਹੁੰਚਾਉਣਾ ਲਾਜ਼ਮੀ ਹੈ।ਉਹਨਾਂ ਦੀ ਬਦਲੀ ਹੋਈ ਜ਼ਿੰਦਗੀ ਇਹ ਸੁਨੇਹਾ ਦਿੰਦੀ ਹੈ ਕਿ ਆਸ ਅਤੇ ਹਿੰਮਤ ਨਾਲ ਹਰ ਅੰਧਕਾਰ ਨੂੰ ਮਾਤ ਦਿੱਤੀ ਜਾ ਸਕਦੀ ਹੈ ਅਤੇ ਨਵੀਂ ਰੌਸ਼ਨੀ ਨੂੰ ਗਲ ਲਗਾਇਆ ਜਾ ਸਕਦਾ ਹੈ।

ਇਹ ਵੀ ਪੜ੍ਹੋ USA Truck Driver Harjinder Singh; ਮੰਤਰੀ ਸੰਜੀਵ ਅਰੋੜਾ ਨੇ ਕੇਂਦਰ ਨੂੰ ਲਿਖਿਆ ਪੱਤਰ

ਸ਼ਹਿਰ ਦੀਆਂ ਸੜਕਾਂ ਰਾਹੀਂ ਨਿਕਲੇ ਇਸ ਵਾਕ ਨੇ ਸੈਂਕੜਿਆਂ ਲੋਕਾਂ ਦਾ ਧਿਆਨ ਖਿੱਚਿਆ ਅਤੇ ਨਸ਼ਾ ਮੁਕਤ ਜੀਵਨ ਵੱਲ ਉਨ੍ਹਾਂ ਨੂੰ ਪ੍ਰੇਰਿਤ ਕੀਤਾ।ਇਸ ਮੌਕੇ ਤੇ ਗੋਲਡੀ ਸੰਧੂ ਨੇ ਬੋਲਦੇ ਹੋਏ ਆਖਿਆ ਕਿ ਨੌਜਵਾਨਾਂ ਆਪਣੇ ਟੀਚੇ ਨਿਰਧਾਰਤ ਕਰਨ ਅਤੇ ਨਸ਼ਿਆਂ ਤੋਂ ਦੂਰ ਰਹਿੰਦਿਆਂ ਸਫਲਤਾ ਦੀਆਂ ਨਵੀਆਂ ਉਚਾਈਆਂ ਹਾਸਲ ਕਰਨ।ਇਹ ਪ੍ਰੋਗਰਾਮ ਸਿਰਫ਼ ਇੱਕ ਵਾਕ ਹੀ ਨਹੀਂ ਸੀ, ਸਗੋਂ ਇੱਕ ਸਮਾਜਕ ਸੁਨੇਹਾ ਸੀ ਕਿ ਜੇ ਅਸੀਂ ਸਭ ਮਿਲਕੇ ਯਤਨ ਕਰੀਏ ਤਾਂ ਪੰਜਾਬ ਨੂੰ ਨਸ਼ਾ ਮੁਕਤ ਰਾਜ ਬਣਾਉਣਾ ਸੁਪਨਾ ਸਾਕਾਰ ਹੋ ਸਕੇ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਦੇ 55 ਲੱਖ ਲੋੜਵੰਦ ਲੋਕਾਂ ਦੇ ਮੁਫ਼ਤ ਰਾਸ਼ਨ ਨੂੰ ਬੰਦ ਕਰਨ ਦੀਆਂ ਭਾਜਪਾ ਦੀਆਂ ਚਾਲਾਂ ਨੂੰ ਸਫ਼ਲ ਨਹੀਂ ਹੋਣ ਦੇਵਾਂਗੇ :MLA ਕੁਲਵੰਤ ਸਿੰਘ/ਕੁਲਜੀਤ ਸਿੰਘ ਰੰਧਾਵਾ

0

SAS Nagar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ 55 ਲੱਖ ਲੋੜਵੰਦ ਲੋਕਾਂ ਦੀ ਈ ਕੇ ਵਾਈ ਸੀ ਅਤੇ ਹੋਰ ਸ਼ਰਤਾਂ ਦੇ ਅਧਾਰ ਤੇ ਮੁਫ਼ਤ ਰਾਸ਼ਨ ਦੀ ਸੁਵਿਧਾ ਖੋਹਣ ਦੇ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਖ਼ਿਲਾਫ਼ ਲਏ ਸਟੈਂਡ ਦਾ ਸਮਰਥਨ ਕਰਦਿਆਂ ਅੱਜ ਮੋਹਾਲੀ ਅਤੇ ਡੇਰਾਬੱਸੀ ਦੇ ਵਿਧਾਇਕਾਂ ਕੁਲਵੰਤ ਸਿੰਘ ਅਤੇ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਲੋੜਵੰਦ ਲੋਕਾਂ ਦੇ ਮੁਫ਼ਤ ਰਾਸ਼ਨ ਨੂੰ ਬੰਦ ਕਰਨ ਦੀਆਂ ਭਾਜਪਾ ਦੀਆਂ ਚਾਲਾਂ ਨੂੰ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਇਸ ਦਾ ਹਰ ਪਲੇਟਫਾਰਮ ਤੇ ਵਿਰੋਧ ਕੀਤਾ ਜਾਵੇਗਾ।

ਇਹ ਵੀ ਪੜ੍ਹੋ ਪਿਛਲੀਆਂ ਅਕਾਲੀ-ਭਾਜਪਾ ਤੇ ਕਾਂਗਰਸ ਸਰਕਾਰਾਂ ਤੋਂ ਵਿਰਾਸਤ ਵਿੱਚ ਮਿਲੇ ਆਬਕਾਰੀ ਬਕਾਏ ਦੀ ਵਸੂਲੀ ਕੀਤੀ ਤੇਜ਼ : ਹਰਪਾਲ ਸਿੰਘ ਚੀਮਾ

ਅੱਜ ਮੋਹਾਲੀ ਵਿਖੇ ਐਮ ਐਲ ਏ ਕੁਲਵੰਤ ਸਿੰਘ ਦੇ ਸੈਕਟਰ 79 ਸਥਿਤ ਦਫਤਰ ਵਿਖੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਇਨ੍ਹਾਂ ਦੋਵਾਂ ਵਿਧਾਇਕਾਂ ਨੇ ਕਿਹਾ ਕਿ ਅਨਾਜ ਉਤਪਾਦਨ ਨਾਲ ਦੇਸ਼ ਦਾ ਢਿੱਡ ਭਰਨ ਵਾਲੇ ਪੰਜਾਬ ਦੇ ਲੋੜਵੰਦ ਤੇ ਗਰੀਬ ਲੋਕਾਂ ਨਾਲ ਬੇ-ਇਨਸਾਫੀ ਕਦਾਚਿੱਤ ਨਹੀਂ ਹੋਣ ਦਿੱਤੀ ਜਾਵੇਗੀ। ਇਸ ਮੌਕੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਏ ਚੈਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਪਰਸਨ ਅਤੇ ਜ਼ਿਲ੍ਹਾ ਆਪ ਪ੍ਰਧਾਨ ਪ੍ਰਭਜੋਤ ਕੌਰ ਵੀ ਮੌਜੂਦ ਸਨ। ਐਮ ਐਲ ਏ ਕੁਲਵੰਤ ਸਿੰਘ ਨੇ ਕੇਂਦਰ ਵੱਲੋਂ ਪਹਿਲਾਂ ਜੁਲਾਈ ਮਹੀਨੇ ਪੰਜਾਬ ਦੇ 23 ਲੱਖ ਲੋਕਾਂ ਦਾ ਮੁਫ਼ਤ ਰਾਸ਼ਨ ਬੰਦ ਕਰ ਕੇ, ਇਸ ਧੱਕੇ ਦੀ ਸ਼ੁਰੂਆਤ ਕੀਤੀ ਗਈ ਅਤੇ ਹੁਣ 30 ਸਤੰਬਰ ਤੋਂ 32 ਲੱਖ ਹੋਰ ਲੋਕਾਂ ਦੇ ਮੁਫ਼ਤ ਰਾਸ਼ਨ ਦੀ ਸਹੂਲਤ ਤੇ ਤਲਵਾਰ ਲਟਕਾਈ ਜਾ ਰਹੀ ਹੈ। ਇਸ ਤਰ੍ਹਾਂ ਕੁੱਲ 55 ਲੱਖ ਲੋਕਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਤੋਂ ਵਾਂਝਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਸੂਬੇ ਵਿਚ ਹਰ ਹਰੇਕ ਤਿੰਨ ਪਰਿਵਾਰਾਂ ਪਿੱਛੇ ਇੱਕ ਦਾ ਰਾਸ਼ਨ ਕਾਰਡ ਕੱਟ ਕੇ 55 ਲੱਖ ਲੋਕਾਂ ਦੀਆਂ ਥਾਲੀਆਂ ਵਿੱਚੋਂ ਰੋਟੀ ਦਾ ਨਿਵਾਲਾ ਖੋਹਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ USA Truck Driver Harjinder Singh; ਮੰਤਰੀ ਸੰਜੀਵ ਅਰੋੜਾ ਨੇ ਕੇਂਦਰ ਨੂੰ ਲਿਖਿਆ ਪੱਤਰ

ਉਨ੍ਹਾਂ ਨੇ ਇਸ ਨੂੰ ਭਾਜਪਾ ਦੀ ਲੋਕ ਵਿਰੋਧੀ ਮਾਨਸਿਕਤਾ ਕਰਾਰ ਦਿੰਦੇ ਹੋਏ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਦੇ ਲੋਕਾਂ ਨੂੰ ਇਸ ਗੱਲ ਦੀ ਸਜ਼ਾ ਦੇਣੀ ਚਾਹੁੰਦੀ ਹੈ ਕਿ ਉਹ ਦਬਾਅ ਹੇਠ ਕਿਉਂ ਨਹੀਂ ਆਉਂਦੇ। ਉਨ੍ਹਾਂ ਕਿਹਾ ਕਿ ਮੁਫਤ ਰਾਸ਼ਨ ਬੇਲੋੜੀਆਂ ਸ਼ਰਤਾਂ ਦੇ ਬਹਾਨੇ ਨਾਲ ਬੰਦ ਕਰਨ ਦੀ ਇਹ ਸਾਜਿਸ਼ ਕਦੇ ਵੀ ਸਫ਼ਲ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚਾਰ ਪਹੀਆ ਵਾਹਨਾਂ ਦੀ ਮਾਲਕੀ, ਸਰਕਾਰੀ ਨੌਕਰੀ, ਥੋੜ੍ਹੀ ਜ਼ਮੀਨ ਅਤੇ ਆਮਦਨ ਨੂੰ ਅਧਾਰ ਬਣਾ ਕੇ ਲੋੜਵੰਦ ਲੋਕਾਂ ਨੂੰ ਮੁਫ਼ਤ ਰਾਸ਼ਨ ਦੀ ਵੰਡ ਤੋਂ ਵਾਂਝਾ ਕਰਨ ਦੀ ਕੀਤੀ ਜਾ ਰਹੀ ਇਹ ਕੋਸ਼ਿਸ਼ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤੀ ਜਾਵੇਗੀ ਭਾਵੇਂ ਇਸ ਲਈ ਧਰਨੇ ਵੀ ਕਿਉਂ ਨਾ ਦੇਣੇ ਪੈਣ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਈ ਕੇ ਵਾਈ ਸੀ ਮੁਕੰਮਲ ਕਰਨ ਲਈ 6 ਮਹੀਨੇ ਦੀ ਮੋਹਲਤ ਹੋਰ ਦੇਣ ਦੀ ਮੰਗ ਭੇਜੀ ਗਈ ਹੈ ਤਾਂ ਜੋ ਇਨ੍ਹਾਂ 55 ਲੱਖ ਲੋਕਾਂ ਦੀ ਤਸਦੀਕ ਮੁਕੰਮਲ ਕਰਵਾਈ ਜਾ ਸਕੇ ਅਤੇ ਉਨ੍ਹਾਂ ਦੀ ਮੁਫ਼ਤ ਰਾਸ਼ਨ ਦੀ ਸਹੂਲਤ ਜਾਰੀ ਰੱਖੀ ਜਾ ਸਕੇ।

ਇਹ ਵੀ ਪੜ੍ਹੋ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਪੰਜਾਬ ਸਰਕਾਰ ਦੀ ਵੱਡੀ ਪਹਿਲ: ਆਈ.ਟੀ.ਆਈਜ਼. ਵਿੱਚ 814 ਨਵੇਂ ਟਰੇਡ ਸ਼ੁਰੂ, ਸੀਟਾਂ ਵਿੱਚ ਕੀਤਾ 50 ਫ਼ੀਸਦ ਵਾਧਾ

ਐਮ ਐਲ ਏ ਡੇਰਾਬੱਸੀ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਦੇਸ਼ ਤੇ ਆਏ ਹਰ ਸੰਕਟ ਵਿੱਚ ਅੱਗੇ ਹੋ ਕੇ ਲੜਾਈ ਲੜਦਾ ਆਇਆ ਹੈ। ਦੇਸ਼ ਦੀ ਆਜ਼ਾਦੀ ਚ ਕੁਰਬਾਨੀਆਂ ਦੇਣ ਤੋਂ ਲੈ ਕੇ ਦੇਸ਼ ਦਾ ਅਨਾਜ ਭੰਡਾਰ ਭਰਨ ਅਤੇ ਸਰਹੱਦਾਂ ਦੀ ਰਾਖੀ ਕਰਨ ਤੱਕ ਪੰਜਾਬੀਆਂ ਦਾ ਯੋਗਦਾਨ ਲਾ ਮਿਸਾਲ ਹੈ। ਉਨ੍ਹਾਂ ਕਿਹਾ ਕਿ ਇਸ ਯੋਗਦਾਨ ਦਾ ਮੁੱਲ ਪੰਜਾਬ ਦੇ ਲੋਕਾਂ ਨਾਲ ਅਜਿਹੇ ਅਨਿਆ ਦੇ ਰੂਪ ਵਿੱਚ ਕਦੇ ਵੀ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ 1.53 ਕਰੋੜ ਲਾਭਪਾਤਰੀਆਂ ਵਿੱਚੋਂ 1.29 ਕਰੋੜ ਲਾਭਪਾਤਰੀਆਂ ਦੀ ਈ ਕੇ ਵਾਈ ਸੀ ਤਸਦੀਕ ਪਹਿਲਾਂ ਹੀ ਕਰਵਾਈ ਜਾ ਚੁੱਕੀ ਹੈ ਅਤੇ ਬਾਕੀ ਰਹਿੰਦੇ ਲਾਭਪਾਤਰੀਆਂ ਦੀ ਤਸਦੀਕ ਲਈ 6 ਮਹੀਨੇ ਦਾ ਸਮਾਂ ਕੇਂਦਰ ਕੋਲੋਂ ਮੰਗਿਆ ਗਿਆ ਹੈ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਪੰਜਾਬ ਦੇ ਲੋੜਵੰਦ ਲੋਕਾਂ ਦੀਆਂ ਥਾਲੀਆਂ ਚੋਂ ਨਾ ਤਾਂ ਕੇਂਦਰ ਨੂੰ ਰੋਟੀ ਖੋਹਣ ਦੇਵੇਗੀ, ਨਾ ਹੀ ਉਨ੍ਹਾਂ ਦੇ ਚੁਲ੍ਹਿਆਂ ਦੀ ਅੱਗ ਬੁੱਝਣ ਦੇਵੇਗੀ। ਦੋਵਾਂ ਵਿਧਾਇਕਾਂ ਨੇ ਇਕਸੁਰ ਹੁੰਦਿਆਂ, ਭਾਜਪਾ ਦੀ ਪਹਿਲਾਂ ਕਥਿੱਤ ਵੋਟ ਚੋਰੀ, ਗੈਰਕਾਨੂੰਨੀ ਤੌਰ ਤੇ ਡਾਟਾ ਇਕੱਠਾ ਕਰਨ ਅਤੇ ਹੁਣ ਰਾਸ਼ਨ ਚੋਰੀ ਦੀਆਂ ਕਰਵਾਈਆਂ ਦੀ ਕਰੜੀ ਆਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਵਚਨਬੱਧ ਹੈ ਅਤੇ ਕੇਂਦਰ ਸਰਕਾਰ ਦੇ ਅੜੀਅਲ ਵਤੀਰੇ ਦੀ ਸੂਰਤ ਵਿੱਚ ਲੋਕ ਹਿਤਾਂ ਦੀ ਰਾਖੀ ਲਈ ਹਰ ਸੰਭਵ ਕਦਮ ਚੁੱਕੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪਿਛਲੀਆਂ ਅਕਾਲੀ-ਭਾਜਪਾ ਤੇ ਕਾਂਗਰਸ ਸਰਕਾਰਾਂ ਤੋਂ ਵਿਰਾਸਤ ਵਿੱਚ ਮਿਲੇ ਆਬਕਾਰੀ ਬਕਾਏ ਦੀ ਵਸੂਲੀ ਕੀਤੀ ਤੇਜ਼ : ਹਰਪਾਲ ਸਿੰਘ ਚੀਮਾ

0

👉ਮੌਜੂਦਾ ਵਿੱਤੀ ਸਾਲ ਵਿੱਚ 1.85 ਕਰੋੜ ਰੁਪਏ ਵਸੂਲੇ ਗਏ; 20.31 ਕਰੋੜ ਰੁਪਏ ਮੁੱਲ ਦੀਆਂ 27 ਜਾਇਦਾਦਾਂ ਵੇਚੀਆਂ ਜਾਣਗੀਆਂ
Chandigarh News:ਵਿੱਤੀ ਅਨੁਸ਼ਾਸਨ ਨੂੰ ਮਜ਼ਬੂਤ ਕਰਨ ਅਤੇ ਮਾਲੀਆ ਪ੍ਰਾਪਤੀ ਨੂੰ ਵੱਧ ਤੋਂ ਵੱਧ ਕਰਨ ਲਈ ਇੱਕ ਦ੍ਰਿੜ ਯਤਨ ਵਿੱਚ, ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਆਬਕਾਰੀ ਕਮਿਸ਼ਨਰੇਟ ਨੇ ਪਿਛਲੀਆਂ ਅਕਾਲੀ-ਭਾਜਪਾ ਤੇ ਕਾਂਗਰਸ ਸਰਕਾਰਾਂ ਤੋਂ ਵਿਰਾਸਤ ਵਿੱਚ ਮਿਲੇ ਲੰਬੇ ਸਮੇਂ ਤੋਂ ਬਕਾਇਆ ਆਬਕਾਰੀ ਬਕਾਏ ਦੀ ਵਸੂਲੀ ਲਈ ਯਤਨ ਤੇਜ਼ ਕਰ ਦਿੱਤੇ ਹਨ। ਵਿਭਾਗ ਵੱਲੋਂ ਮੌਜੂਦਾ ਵਿੱਤੀ ਸਾਲ 2025-26 ਵਿੱਚ 1.85 ਕਰੋੜ ਦੀ ਵਸੂਲੀ ਕੀਤੀ ਜਾ ਚੁੱਕੀ ਹੈ ਵਿੱਤੀ ਜਵਾਬਦੇਹੀ ਵੱਲ ਇੱਕ ਮਹੱਤਵਪੂਰਨ ਕਦਮ ਪੁੱਟਦਿਆਂ 20.31 ਕਰੋੜ ਰੁਪਏ (ਕਲੈਕਟਰ ਰੇਟ ‘ਤੇ) ਦੇ ਮੂਲ ਮੁੱਲ ਦੀਆਂ 27 ਜਾਇਦਾਦਾਂ ਨੂੰ ਵੇਚਣ ਦੀ ਇਜਾਜ਼ਤ ਦਿੱਤੀ ਗਈ ਹੈ।

ਇਹ ਵੀ ਪੜ੍ਹੋ USA Truck Driver Harjinder Singh; ਮੰਤਰੀ ਸੰਜੀਵ ਅਰੋੜਾ ਨੇ ਕੇਂਦਰ ਨੂੰ ਲਿਖਿਆ ਪੱਤਰ

ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਨ੍ਹਾਂ ਜਾਇਦਾਦਾਂ ਦੀ ਨਿਲਾਮੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਰਿਕਵਰੀ ਮੁਹਿੰਮ ਦੇ ਹਿੱਸੇ ਵਜੋਂ, ਸ਼੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਸਥਿਤ 14 ਜਾਇਦਾਦਾਂ ਦੀ ਨਿਲਾਮੀ ਸਤੰਬਰ ਦੇ ਪਹਿਲੇ ਦੋ ਹਫ਼ਤਿਆਂ ਦੌਰਾਨ ਕੀਤੀ ਜਾਵੇਗੀ।ਇਸ ਸਬੰਧੀ ਹੋਰ ਵੇਰਵੇ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮਾਨਸਾ ਅਤੇ ਬਠਿੰਡਾ ਜ਼ਿਲ੍ਹਿਆਂ ਵਿੱਚ ਛੇ ਜਾਇਦਾਦਾਂ – ਜਿਨ੍ਹਾਂ ਵਿੱਚ 5.4 ਕਰੋੜ ਰੁਪਏ ਦੀ ਮੂਲ ਕੀਮਤ ਦੀਆਂ ਖੇਤੀਬਾੜੀ ਅਤੇ ਵਪਾਰਕ/ਰਿਹਾਇਸ਼ੀ ਜ਼ਮੀਨਾਂ ਸ਼ਾਮਲ ਹਨ – 4 ਸਤੰਬਰ ਨੂੰ ਨਿਲਾਮ ਕੀਤੀਆਂ ਜਾਣਗੀਆਂ। 8 ਸਤੰਬਰ ਨੂੰ, ਸ਼੍ਰੀ ਮੁਕਤਸਰ ਸਾਹਿਬ ਵਿੱਚ 4.89 ਕਰੋੜ ਰੁਪਏ ਦੀ ਕੁੱਲ ਮੂਲ ਕੀਮਤ ਨਾਲ ਚਾਰ ਖੇਤੀਬਾੜੀ ਜਾਇਦਾਦਾਂ ਦੀ ਨਿਲਾਮੀ ਹੋਵੇਗੀ। ਸ਼੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਵਿੱਚ ਚਾਰ ਖੇਤੀਬਾੜੀ ਜਾਇਦਾਦਾਂ ਦਾ ਇੱਕ ਹੋਰ ਸੈੱਟ, ਜਿਸਦੀ ਮੂਲ ਕੀਮਤ 1.99 ਕਰੋੜ ਰੁਪਏ ਹੈ, ਦੀ ਨਿਲਾਮੀ 11 ਸਤੰਬਰ ਨੂੰ ਕੀਤੀ ਜਾਵੇਗੀ।

ਇਹ ਵੀ ਪੜ੍ਹੋ ਸਿਹਤ ਮੰਤਰੀ ਅਤੇ ਖੇਤੀਬਾੜੀ ਮੰਤਰੀ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਵਿੱਚ ਹੜ ਪ੍ਰਬੰਧਾਂ ਦੀ ਸਮੀਖਿਆ ਬੈਠਕ

ਵਿੱਤ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸਤੰਬਰ ਦੇ ਅਖੀਰ ਵਿੱਚ ਅੱਠ ਹੋਰ ਜਾਇਦਾਦਾਂ ਦੀ ਨਿਲਾਮੀ ਕਰਦਿਆਂ ਇਸ ਰਿਕਵਰੀ ਮੁਹਿੰਮ ਦੀ ਨਿਰੰਤਰ ਗਤੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਨੂੰ ਇਸ ਵਿੱਤੀ ਸਾਲ ਦੇ ਅੰਦਰ ਹੀ 67 ਲੰਬਿਤ ਬਕਾਇਆ ਮਾਮਲਿਆਂ ਤੋਂ ਕਾਫ਼ੀ ਮਾਲੀਆ ਵਸੂਲੀ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਵਿਰਾਸਤੀ ਬਕਾਏ ਨੂੰ ਸੁਚਾਰੂ ਬਣਾਉਣ ਅਤੇ ਰੁਕੇ ਹੋਏ ਮਾਲੀਏ ਨੂੰ ਅਨਲੌਕ ਕਰਨ ਦੀ ਇੱਕ ਵਿਆਪਕ ਰਣਨੀਤੀ ਦਾ ਹਿੱਸਾ ਹੈ।ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੀ ਤਿੱਖੀ ਆਲੋਚਨਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਲਾਇਸੈਂਸ ਫੀਸਾਂ ਸਮੇਂ ਸਿਰ ਵਸੂਲੀਆਂ ਜਾ ਰਹੀਆਂ ਹਨ, ਜਿਸ ਨਾਲ ਕਿਸੇ ਤਰ੍ਹਾਂ ਦੇ ਬਕਾਏ ਲਈ ਕੋਈ ਥਾਂ ਹੀ ਨਹੀਂ ਬਚੀ। ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਪਾਰਦਰਸ਼ੀ ਅਤੇ ਕੁਸ਼ਲ ਸ਼ਾਸਨ ਪ੍ਰਤੀ ਸਮਰਪਣ ਦੀ ਪੁਸ਼ਟੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਚੱਲ ਰਹੇ ਯਤਨ ਇਸ ਸਰਕਾਰ ਦੇ ਵਿੱਤੀ ਇਮਾਨਦਾਰੀ ਅਤੇ ਜਨਤਕ ਵਿਸ਼ਵਾਸ ਨੂੰ ਬਣਾਈ ਰੱਖਣ ਦੇ ਸਪੱਸ਼ਟ ਇਰਾਦੇ ਨੂੰ ਦਰਸਾਉਂਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਉੱਨਤ ਭਾਰਤ ਅਭਿਆਨ ਅਤੇ ਨੈਸ਼ਨਲ ਵੰਨ ਹੈਲਥ ਮਿਸ਼ਨ (NOHM) ਤਹਿਤ ਸਿਹਤ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ

0

Bathinda News:ਸ੍ਰੀ ਸਨਾਤਨ ਧਰਮ ਗਰਲਜ਼ ਕਾਲਜ ਬਠਿੰਡਾ ਵਿਖੇ ਕਾਲਜ ਪ੍ਰਿੰਸੀਪਲ ਡਾ. ਨੀਰੂ ਗਰਗ ਦੀ ਯੋਗ ਅਗਵਾਈ ਹੇਠ ਭਾਰਤ ਸਰਕਾਰ ਦੁਆਰਾ ਉੱਚ ਸਿੱਖਿਆ ਸੰਸਥਾਵਾਂ ਨੂੰ ਪਿੰਡਾਂ ਨਾਲ ਜੋੜ ਕੇ ਚਲਾਏ ਜਾ ਰਹੇ ਉੱਨਤ ਭਾਰਤ ਅਭਿਆਨ ਅਤੇ ਨੈਸ਼ਨਲ ਵੰਨ ਹੈਲਥ ਮਿਸ਼ਨ (NOHM) ਤਹਿਤ ਸਿਹਤ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੇ ਮੁੱਖ ਬੁਲਾਰੇ ਡਾ. ਆਸਥਾ ਅਗਰਵਾਲ ਵੱਲੋਂ ਚਮੜੀ ਦੀਆਂ ਸਮੱਸਿਆਵਾਂ ਅਤੇ ਰੋਕਥਾਮ ਵਿਸ਼ੇ ਸਬੰਧੀ ਕਾਲਜ ਵਿਦਿਆਰਥੀਆਂ ਨੂੰ ਸੰਬੋਧਿਤ ਕੀਤਾ ਗਿਆ। ਇਸ ਸੈਮੀਨਾਰ ਵਿੱਚ ਵਿਭਿੰਨ ਪਿੰਡਾਂ ਤੋਂ ਆਉਣ ਵਾਲੇ 100 ਕਾਲਜ ਵਿਦਿਆਰਥੀਆਂ ਨੂੰ ਖ਼ਾਸ ਤੌਰ ‘ਤੇ ਸ਼ਾਮਿਲ ਕੀਤਾ ਗਿਆ, ਕਿਉਂਕਿ ਕਾਲਜ ਦੁਆਰਾ ਉੱਨਤ ਭਾਰਤ ਅਭਿਆਨ ਤਹਿਤ ਜੱਸੀ ਪੋ ਵਾਲੀ, ਗੁਲਾਬਗੜ੍ਹ, ਭਾਗੂ, ਜੋਧਪੁਰ ਰੁਮਾਣਾ ਅਤੇ ਗਹਿਰੀ ਦੇਵੀ ਨਗਰ ਨੂੰ ਗੋਦ ਲਿਆ ਗਿਆ ਹੈ।

ਇਹ ਵੀ ਪੜ੍ਹੋ  USA Truck Driver Harjinder Singh ਦੇ ਹੱਕ ‘ਚ ਚੱਲ ਰਹੀ Online Petition ਨੂੰ ਮਿਲਣ ਲੱਗਾ ਭਾਰੀ ਸਮਰਥਨ

ਡਾ. ਆਸਥਾ ਅਗਰਵਾਲ ਦੁਆਰਾ ਸੈਮੀਨਾਰ ਉਪਰੰਤ ਕਾਲਜ ਵਿੱਚ ਚਮੜੀ ਰੋਗਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ ਅਤੇ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ। ਇਸ ਤੋਂ ਇਲਾਵਾ ਕਾਲਜ ਦੁਆਰਾ ਨੈਸ਼ਨਲ ਵੰਨ ਹੈਲਥ ਮਿਸ਼ਨ ਦੇ ਤਹਿਤ ਸਿਹਤ ਅਤੇ ਵਾਤਾਵਰਣ ਜਾਗਰੂਕਤਾ ਵਿਸ਼ੇ ਨਾਲ ਸੰਬੰਧਿਤ ਪੋਸਟਰ ਬਣਾਉਣ ਦਾ ਮੁਕਾਬਲਾ ਵੀ ਕਰਵਾਇਆ ਗਿਆ, ਜਿਨ੍ਹਾਂ ਵਿੱਚੋਂ ਤਿੰਨ ਸਰਵਉੱਚ ਪੋਸਟਰਾਂ ਦੀ ਚੋਣ ਕਰਕੇ ਜ਼ਿਲਾ ਪੱਧਰ ਦੇ ਮੁਕਾਬਲੇ ਲਈ ਭੇਜੇ ਗਏ। ਕਾਲਜ ਪ੍ਰਧਾਨ ਸ੍ਰੀ ਸੰਜੇ ਗੋਇਲ, ਜਨਰਲ ਸਕੱਤਰ ਸ੍ਰੀ ਵਿਕਾਸ ਗਰਗ ਅਤੇ ਕਾਲਜ ਪ੍ਰਿੰਸੀਪਲ ਡਾ. ਨੀਰੂ ਗਰਗ ਵੱਲੋਂ ਕਾਲਜ ਦੇ ਉੱਨਤ ਭਾਰਤ ਅਭਿਆਨ ਸੈਲ ਨੂੰ ਭਵਿੱਖ ਵਿੱਚ ਵੀ ਇਹੋ ਜਿਹੀਆਂ ਸਮਾਜ ਜਾਗਰੂਕਤਾ ਵਾਲੀਆਂ ਗਤੀਵਿਧੀਆਂ ਕਰਨ ਲਈ ਉਤਸ਼ਾਹਿਤ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਅਖਤਿਆਰੀ ਫੰਡ ਵਿੱਚੋਂ ਮਿਡ ਡੇਅ ਮੀਲ ਸ਼ੈੱਡ ਦਾ ਉਦਘਾਟਨ

0

👉ਪਿੰਡ ਦੀਆਂ ਵਿਧਵਾਵਾਂ ਨੂੰ ਵੰਡੇ ਇੰਡਕਸ਼ਨ ਚੁੱਲ੍ਹੇ
Bathinda News:ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ਼੍ਰੀ ਅੰਮ੍ਰਿਤ ਲਾਲ ਅਗਰਵਾਲ ਨੇ ਜ਼ਿਲ੍ਹੇ ਦੇ ਪਿੰਡ ਜੀਵਨ ਸਿੰਘ ਵਾਲਾ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ‘ਚ ਆਪਣੇ ਅਖਤਿਆਰੀ ਫੰਡ ਵਿੱਚੋਂ ਸਕੂਲ ਅੰਦਰ ਬੱਚਿਆਂ ਨੂੰ ਦੁਪਹਿਰ ਦਾ ਖਾਣਾ ਖਾਣ ਲਈ ਉਸਾਰੇ ਕਿਚਨ ਸ਼ੈੱਡ ਦਾ ਉਦਘਾਟਨ ਕੀਤਾ।ਇਸ ਮੌਕੇ ਚੈਅਰਮੈਨ ਸ਼੍ਰੀ ਅੰਮ੍ਰਿਤ ਲਾਲ ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਮਿਆਰੀ ਸਿੱਖਿਆ ਅਤੇ ਸਿਹਤ ਸਹੂਲਤਾਂ ਦੇਣ ਯਤਨਸ਼ੀਲ ਤੇ ਵਚਨਵੱਧ ਹੈ, ਜਿਨ੍ਹਾਂ ਉੱਪਰ ਸਰਕਾਰ ਲਗਾਤਾਰ ਦਿਨ ਰਾਤ ਕੰਮ ਕਰ ਰਹੀ ਹੈ।ਇਸ ਮੌਕੇ ਚੈਅਰਮੈਨ ਸ਼੍ਰੀ ਅੰਮ੍ਰਿਤ ਲਾਲ ਅਗਰਵਾਲ ਨੇ ਨਸ਼ਿਆਂ ਦੀ ਰੋਕਥਾਮ ਵਿੱਚ ਸਰਕਾਰ ਦੀ ਸਫ਼ਲਤਾ ਬਾਰੇ ਲੋਕਾਂ ਨੂੰ ਦੱਸਿਆ ਗਿਆ।

ਇਹ ਵੀ ਪੜ੍ਹੋ  USA Truck Driver Harjinder Singh; ਮੰਤਰੀ ਸੰਜੀਵ ਅਰੋੜਾ ਨੇ ਕੇਂਦਰ ਨੂੰ ਲਿਖਿਆ ਪੱਤਰ

ਉਹਨਾਂ ਸੂਬਾ ਸਰਕਾਰ ਦੁਆਰਾ ਲਿਆਂਦੀ ਜਾ ਰਹੀ ਕੈਸ਼ ਲੈਸ ਦਸ ਲੱਖ ਸਿਹਤ ਯੋਜਨਾ ਬੀਮਾ ਸਕੀਮ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਉਹਨਾਂ ਸਕੂਲ ਦੇ ਪ੍ਰਬੰਧਾਂ ਅਤੇ ਬੱਚਿਆਂ ਦੀਆਂ ਪ੍ਰਾਪਤੀਆਂ ਉੱਪਰ ਵਿਸ਼ੇਸ਼ ਤੌਰ ‘ਤੇ ਜ਼ਿਕਰ ਕੀਤਾ। ਇਸ ਮੌਕੇ ਉਨ੍ਹਾਂ ਨੇ ਪਿੰਡ ਦੀਆਂ ਵਿਧਵਾਵਾਂ ਨੂੰ ਇੰਡਕਸ਼ਨ ਚੁੱਲਿਆਂ ਦੀ ਵੰਡ ਵੀ ਕੀਤੀ।ਇਸ ਮੌਕੇ ਸਕੂਲ ਦੀ ਮੁੱਖ ਅਧਿਆਪਕਾ ਸ੍ਰੀਮਤੀ ਰਣਜੀਤ ਕੌਰ, ਸਰਪੰਚ ਚਮਕੌਰ ਸਿੰਘ, ਸਮਾਜ ਸੇਵੀ ਮਨੀਸ਼ ਬਾਂਸਲ,ਗੁਰਪ੍ਰੀਤ ਸਿੰਘ,ਜਗਦੇਵ ਸਿੰਘ ਬਾਹੀਆ,ਰੀਸ਼ੂ‌ ਬਾਂਸਲ,ਬਲਦੀਪ ਸਿੰਘ,ਕੁਲਦੀਪ ਸਿੰਘ,ਹੈਪੀ ਸੰਧੂ,ਕਾਲਾ ਸਿੰਘ,ਬਲਦੇਵ ਸਿੰਘ ਪੰਚ,ਸੁਖਚੈਨ ਸਿੰਘ ਪੰਚ,ਬੰਤ ਸਿੰਘ ਪੰਚ ਅਤੇ ਜਸਕਰਨ ਸਿੰਘ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਹਰਸਿਮਰਤ ਨੇ ਵਿਦੇਸ਼ ਮੰਤਰੀ ਨੂੰ ਅਮਰੀਕਾ ਸਰਕਾਰ ਵੱਲੋਂ ਟਰੱਕ ਡਰਾਈਵਰਾਂ ਦੇ ਵਰਕ ਵੀਜ਼ਾ ਮੁਅੱਤਲ ਕਰਨ ਦਾ ਮਾਮਲਾ ਚੁੱਕਣ ਦੀ ਕੀਤੀ ਅਪੀਲ

0

👉ਕਿਹਾ ਕਿ ਟਰੱਕ ਡ੍ਰਾਈਵਰੀ ਕਰਨ ਵਾਲੇ ਪੰਜਾਬੀਆਂ ਨੂੰ ਅਮਰੀਕਾ ਛੱਡਣ ਲਈ ਮਜਬੂਰ ਕਰਨ ਅਤੇ ਇਹਨਾਂ ਤੌਖਲਿਆਂ ਨੂੰ ਦੂਰ ਕਰਨ ਲਈ ਤੁਰੰਤ ਕਦਮ ਚੁੱਕੇ ਜਾਣ
Bathinda News: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਚਾਰ ਵਾਰ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਅਪੀਲ ਕੀਤੀ ਕਿ ਉਹ ਅਮਰੀਕਾ ਵਿਚ ਇਕ ਪੰਜਾਬੀ ਟਰੱਕ ਡ੍ਰਾਈਵਰ ਕਾਰਨ ਹੋਏ ਹਾਦਸੇ ਕਾਰਨ ਸਾਰੇ ਟਰੱਕ ਡ੍ਰਾਈਵਰਾਂ ਦਾ ਵਰਕ ਪਰਮਿਟ ਰੱਦ ਕੀਤੇ ਜਾਣ ਦਾ ਮਾਮਲਾ ਅਮਰੀਕਾ ਕੋਲ ਚੁੱਕਣ ਕਿਉਂਕਿ ਇਸ ਫੈਸਲੇ ਦਾ ਪੰਜਾਬੀ ਪਰਿਵਾਰਾਂ ’ਤੇ ਬਹੁਤ ਡੂੰਘਾ ਅਸਰ ਪਵੇਗਾ ਜੋ ਕਿ ਅਮਰੀਕਾ ਵਿਚ ਟਰੱਕ ਕਾਰੋਬਾਰ ਦੀ ਰੀੜ੍ਹ ਦੀ ਹੱਡੀ ਹਨ।ਬਠਿੰਡਾ ਦੇ ਐਮ ਪੀ, ਜਿਹਨਾਂ ਨੇ ਇਸ ਮਾਮਲੇ ’ਤੇ ਵਿਦੇਸ਼ ਮੰਤਰਾਲੇ ਨੂੰ ਪੱਤਰ ਵੀ ਲਿਖਿਆ, ਨੇ ਕਿਹਾ ਕਿ ਇਸ ਗੱਲ ਦਾ ਖਦਸ਼ਾ ਹੈ ਕਿ ਇਸ ਮਾਮਲੇ ਵਿਚ ਸਰਕਾਰ ਦੇ ਫੈਸਲੇ ਕਾਰਨ ਟਰੱਕ ਇੰਡਸਟਰੀ ਵਿਚ ਕੰਮ ਕਰਦੇ ਹਜ਼ਾਰਾਂ ਪੰਜਾਬੀਆਂ ਨੂੰ ਅਮਰੀਕਾ ਛੱਡਣਾ ਪੈ ਸਕਦਾ ਹੈ।

ਇਹ ਵੀ ਪੜ੍ਹੋ USA Truck Driver Harjinder Singh ਦੇ ਹੱਕ ‘ਚ ਚੱਲ ਰਹੀ Online Petition ਨੂੰ ਮਿਲਣ ਲੱਗਾ ਭਾਰੀ ਸਮਰਥਨ 

ਉਹਨਾਂ ਕਿਹਾ ਕਿ ਪੰਜਾਬੀ ਅਤੇ ਸਿੱਖ ਡ੍ਰਾਈਵਰ ਅਮਰੀਕਾ ਦੀ ਟਰੱਕ ਇੰਡਸਟਰੀ ਦਾ 20 ਫੀਸਦੀ ਹਿੱਸਾ ਬਣਦੇ ਹਨ ਅਤੇ 1.5 ਲੱਖ ਸਿੱਖ ਡ੍ਰਾਈਵਰ ਅਮਰੀਕਾ ਵਿਚ ਕੰਮ ਕਰ ਰਹੇ ਹਨ।ਉਹਨਾਂ ਕਿਹਾ ਕਿ ਇਹਨਾਂ ਖਿਲਾਫ ਸਮੂਹਿਕ ਤੌਰ ’ਤੇ ਕੀਤੀ ਗਈ ਕੋਈ ਵੀ ਕਾਰਵਾਈ ਟਰੱਕ ਚਲਾਉਣ ਵਾਲੇ ਪਰਿਵਾਰਾਂ ’ਤੇ ਮਾਰੂ ਅਸਰ ਪਾਵੇਗੀ ਅਤੇ ਇਹ ਵਿਤਕਰੇ ਭਰਪੂਰ ਹੋਵੇਗੀ ਕਿਉਂਕਿ ਅਸਲੀਅਤ ਇਹ ਹੈ ਕਿ ਪੰਜਾਬੀਆਂ ਨੇ ਹੀ ਦਹਾਕਿਆਂ ਤੋਂ ਅਮਰੀਕਾ ਵਿਚ ਟਰੱਕ ਸਪਲਾਈ ਤੇ ਟਰੱਕ ਨੈਟਵਰਕ ਵਿਚ ਅਹਿਮ ਭੂਮਿਕਾ ਨਿਭਾਈ ਹੈ।ਉਹਨਾਂ ਨੇ ਮੰਤਰੀ ਨੂੰ ਅਪੀਲ ਕੀਤੀ ਕਿ ਇਹਨਾਂ ਤੌਖਲਿਆਂ ਨੂੰ ਦੂਰ ਕਰਨ ਵਾਸਤੇ ਢੁਕਵੇਂ ਕਦਮ ਚੁੱਕੇ ਜਾਣ।ਉਹਨਾਂ ਕਿਹਾ ਕਿ ਇਕ ਡ੍ਰਾਈਵਰ ਦੀ ਗਲਤੀ ਨਾਲ ਹੋਏ ਵੱਡੇ ਹਾਦਸੇ ਲਈ ਸਾਰੇ ਭਾਈਚਾਰੇ ਨੂੰ ਦੋਸ਼ੀ ਠਹਿਰਾਉਣਾ ਸਹੀ ਨਹੀਂ ਹੈ।

ਇਹ ਵੀ ਪੜ੍ਹੋ 55 ਲੱਖ ਪੰਜਾਬੀਆਂ ਦਾ ਮੁਫ਼ਤ ਰਾਸ਼ਨ ਬੰਦ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ ਕੇਂਦਰ ਸਰਕਾਰ-ਮੁੱਖ ਮੰਤਰੀ

ਉਹਨਾਂ ਨੇ ਮੰਤਰੀ ਨੂੰ ਅਪੀਲ ਕੀਤੀ ਕਿ ਹਰਜਿੰਦਰ ਸਿੰਘ ਜਿਸਨੂੰ ਇਸ ਹਾਦਸੇ ਵਿਚ ਗ੍ਰਿਫਤਾਰ ਕੀਤਾ ਗਿਆ, ਨੂੰ ਕੌਂਸਲਰ ਪਹੁੰਚ ਪ੍ਰਦਾਨ ਕੀਤੀ ਜਾਵੇ ਤਾਂ ਜੋ ਉਹ ਆਪਣੇ ਕੇਸ ਦੀ ਸਹੀ ਪੈਰਵੀ ਕਰ ਸਕੇ।ਸਾਰੇ ਟਰੱਕ ਅਪਰੇਟਰਾਂ ਲਈ ਜਾਰੀ ਕੀਤੇ ਨਵੇਂ ਅੰਗਰੇਜ਼ੀ ਭਾਸ਼ਾ ਦੇ ਨਿਯਮਾਂ ਬਾਰੇ ਗੱਲ ਕਰਦਿਆਂ ਬੀਬੀ ਬਾਦਲ ਨੇ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਪੰਜਾਬੀਆਂ ਸਮੇਤ ਵਿਦੇਸ਼ ਡ੍ਰਾਈਵਰਾਂ ਨੂੰ ਆਪਣੀ ਅੰਗਰੇਜ਼ੀ ਮੁਹਾਰਤ ਲੋੜੀਂਦੇ ਪੱਧਰ ਤੱਕ ਲੈ ਕੇ ਜਾਣ ਵਾਸਤੇ ਕੁਝ ਸਮਾਂ ਦੇਣ। ਉਹਨਾਂ ਕਿਹਾ ਕਿ ਇਹ ਮੁਹਾਰਤ ਨਾ ਮਿਲਣ ਕਾਰਨ ਹੀ ਡ੍ਰਾਈਵਰ ਅਜਿਹੇ ਟੈਸਟਾਂ ਵਿਚ ਫੇਲ੍ਹ ਹੁੰਦੇ ਹਨ ਤੇ ਇਹ ਅਸਫਲਤਾ ਹੀ ਉਹਨਾਂ ਦੇ ਜੀਵਨ ਕਾਲ ਵਿਚ ਉਹਨਾਂ ਦੀ ਰੋਜ਼ੀ ਰੋਟੀ ਖੋਹਣ ਦਾ ਸਬੱਬ ਬਣਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1907970