Tuesday, May 19, 2026
Home Blog Page 507

ਹਰਸਿਮਰਤ ਨੇ ਵਿਦੇਸ਼ ਮੰਤਰੀ ਨੂੰ ਅਮਰੀਕਾ ਸਰਕਾਰ ਵੱਲੋਂ ਟਰੱਕ ਡਰਾਈਵਰਾਂ ਦੇ ਵਰਕ ਵੀਜ਼ਾ ਮੁਅੱਤਲ ਕਰਨ ਦਾ ਮਾਮਲਾ ਚੁੱਕਣ ਦੀ ਕੀਤੀ ਅਪੀਲ

0

👉ਕਿਹਾ ਕਿ ਟਰੱਕ ਡ੍ਰਾਈਵਰੀ ਕਰਨ ਵਾਲੇ ਪੰਜਾਬੀਆਂ ਨੂੰ ਅਮਰੀਕਾ ਛੱਡਣ ਲਈ ਮਜਬੂਰ ਕਰਨ ਅਤੇ ਇਹਨਾਂ ਤੌਖਲਿਆਂ ਨੂੰ ਦੂਰ ਕਰਨ ਲਈ ਤੁਰੰਤ ਕਦਮ ਚੁੱਕੇ ਜਾਣ
Bathinda News: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਚਾਰ ਵਾਰ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਅਪੀਲ ਕੀਤੀ ਕਿ ਉਹ ਅਮਰੀਕਾ ਵਿਚ ਇਕ ਪੰਜਾਬੀ ਟਰੱਕ ਡ੍ਰਾਈਵਰ ਕਾਰਨ ਹੋਏ ਹਾਦਸੇ ਕਾਰਨ ਸਾਰੇ ਟਰੱਕ ਡ੍ਰਾਈਵਰਾਂ ਦਾ ਵਰਕ ਪਰਮਿਟ ਰੱਦ ਕੀਤੇ ਜਾਣ ਦਾ ਮਾਮਲਾ ਅਮਰੀਕਾ ਕੋਲ ਚੁੱਕਣ ਕਿਉਂਕਿ ਇਸ ਫੈਸਲੇ ਦਾ ਪੰਜਾਬੀ ਪਰਿਵਾਰਾਂ ’ਤੇ ਬਹੁਤ ਡੂੰਘਾ ਅਸਰ ਪਵੇਗਾ ਜੋ ਕਿ ਅਮਰੀਕਾ ਵਿਚ ਟਰੱਕ ਕਾਰੋਬਾਰ ਦੀ ਰੀੜ੍ਹ ਦੀ ਹੱਡੀ ਹਨ।ਬਠਿੰਡਾ ਦੇ ਐਮ ਪੀ, ਜਿਹਨਾਂ ਨੇ ਇਸ ਮਾਮਲੇ ’ਤੇ ਵਿਦੇਸ਼ ਮੰਤਰਾਲੇ ਨੂੰ ਪੱਤਰ ਵੀ ਲਿਖਿਆ, ਨੇ ਕਿਹਾ ਕਿ ਇਸ ਗੱਲ ਦਾ ਖਦਸ਼ਾ ਹੈ ਕਿ ਇਸ ਮਾਮਲੇ ਵਿਚ ਸਰਕਾਰ ਦੇ ਫੈਸਲੇ ਕਾਰਨ ਟਰੱਕ ਇੰਡਸਟਰੀ ਵਿਚ ਕੰਮ ਕਰਦੇ ਹਜ਼ਾਰਾਂ ਪੰਜਾਬੀਆਂ ਨੂੰ ਅਮਰੀਕਾ ਛੱਡਣਾ ਪੈ ਸਕਦਾ ਹੈ।

ਇਹ ਵੀ ਪੜ੍ਹੋ USA Truck Driver Harjinder Singh ਦੇ ਹੱਕ ‘ਚ ਚੱਲ ਰਹੀ Online Petition ਨੂੰ ਮਿਲਣ ਲੱਗਾ ਭਾਰੀ ਸਮਰਥਨ 

ਉਹਨਾਂ ਕਿਹਾ ਕਿ ਪੰਜਾਬੀ ਅਤੇ ਸਿੱਖ ਡ੍ਰਾਈਵਰ ਅਮਰੀਕਾ ਦੀ ਟਰੱਕ ਇੰਡਸਟਰੀ ਦਾ 20 ਫੀਸਦੀ ਹਿੱਸਾ ਬਣਦੇ ਹਨ ਅਤੇ 1.5 ਲੱਖ ਸਿੱਖ ਡ੍ਰਾਈਵਰ ਅਮਰੀਕਾ ਵਿਚ ਕੰਮ ਕਰ ਰਹੇ ਹਨ।ਉਹਨਾਂ ਕਿਹਾ ਕਿ ਇਹਨਾਂ ਖਿਲਾਫ ਸਮੂਹਿਕ ਤੌਰ ’ਤੇ ਕੀਤੀ ਗਈ ਕੋਈ ਵੀ ਕਾਰਵਾਈ ਟਰੱਕ ਚਲਾਉਣ ਵਾਲੇ ਪਰਿਵਾਰਾਂ ’ਤੇ ਮਾਰੂ ਅਸਰ ਪਾਵੇਗੀ ਅਤੇ ਇਹ ਵਿਤਕਰੇ ਭਰਪੂਰ ਹੋਵੇਗੀ ਕਿਉਂਕਿ ਅਸਲੀਅਤ ਇਹ ਹੈ ਕਿ ਪੰਜਾਬੀਆਂ ਨੇ ਹੀ ਦਹਾਕਿਆਂ ਤੋਂ ਅਮਰੀਕਾ ਵਿਚ ਟਰੱਕ ਸਪਲਾਈ ਤੇ ਟਰੱਕ ਨੈਟਵਰਕ ਵਿਚ ਅਹਿਮ ਭੂਮਿਕਾ ਨਿਭਾਈ ਹੈ।ਉਹਨਾਂ ਨੇ ਮੰਤਰੀ ਨੂੰ ਅਪੀਲ ਕੀਤੀ ਕਿ ਇਹਨਾਂ ਤੌਖਲਿਆਂ ਨੂੰ ਦੂਰ ਕਰਨ ਵਾਸਤੇ ਢੁਕਵੇਂ ਕਦਮ ਚੁੱਕੇ ਜਾਣ।ਉਹਨਾਂ ਕਿਹਾ ਕਿ ਇਕ ਡ੍ਰਾਈਵਰ ਦੀ ਗਲਤੀ ਨਾਲ ਹੋਏ ਵੱਡੇ ਹਾਦਸੇ ਲਈ ਸਾਰੇ ਭਾਈਚਾਰੇ ਨੂੰ ਦੋਸ਼ੀ ਠਹਿਰਾਉਣਾ ਸਹੀ ਨਹੀਂ ਹੈ।

ਇਹ ਵੀ ਪੜ੍ਹੋ 55 ਲੱਖ ਪੰਜਾਬੀਆਂ ਦਾ ਮੁਫ਼ਤ ਰਾਸ਼ਨ ਬੰਦ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ ਕੇਂਦਰ ਸਰਕਾਰ-ਮੁੱਖ ਮੰਤਰੀ

ਉਹਨਾਂ ਨੇ ਮੰਤਰੀ ਨੂੰ ਅਪੀਲ ਕੀਤੀ ਕਿ ਹਰਜਿੰਦਰ ਸਿੰਘ ਜਿਸਨੂੰ ਇਸ ਹਾਦਸੇ ਵਿਚ ਗ੍ਰਿਫਤਾਰ ਕੀਤਾ ਗਿਆ, ਨੂੰ ਕੌਂਸਲਰ ਪਹੁੰਚ ਪ੍ਰਦਾਨ ਕੀਤੀ ਜਾਵੇ ਤਾਂ ਜੋ ਉਹ ਆਪਣੇ ਕੇਸ ਦੀ ਸਹੀ ਪੈਰਵੀ ਕਰ ਸਕੇ।ਸਾਰੇ ਟਰੱਕ ਅਪਰੇਟਰਾਂ ਲਈ ਜਾਰੀ ਕੀਤੇ ਨਵੇਂ ਅੰਗਰੇਜ਼ੀ ਭਾਸ਼ਾ ਦੇ ਨਿਯਮਾਂ ਬਾਰੇ ਗੱਲ ਕਰਦਿਆਂ ਬੀਬੀ ਬਾਦਲ ਨੇ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਪੰਜਾਬੀਆਂ ਸਮੇਤ ਵਿਦੇਸ਼ ਡ੍ਰਾਈਵਰਾਂ ਨੂੰ ਆਪਣੀ ਅੰਗਰੇਜ਼ੀ ਮੁਹਾਰਤ ਲੋੜੀਂਦੇ ਪੱਧਰ ਤੱਕ ਲੈ ਕੇ ਜਾਣ ਵਾਸਤੇ ਕੁਝ ਸਮਾਂ ਦੇਣ। ਉਹਨਾਂ ਕਿਹਾ ਕਿ ਇਹ ਮੁਹਾਰਤ ਨਾ ਮਿਲਣ ਕਾਰਨ ਹੀ ਡ੍ਰਾਈਵਰ ਅਜਿਹੇ ਟੈਸਟਾਂ ਵਿਚ ਫੇਲ੍ਹ ਹੁੰਦੇ ਹਨ ਤੇ ਇਹ ਅਸਫਲਤਾ ਹੀ ਉਹਨਾਂ ਦੇ ਜੀਵਨ ਕਾਲ ਵਿਚ ਉਹਨਾਂ ਦੀ ਰੋਜ਼ੀ ਰੋਟੀ ਖੋਹਣ ਦਾ ਸਬੱਬ ਬਣਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

USA Truck Driver Harjinder Singh; ਮੰਤਰੀ ਸੰਜੀਵ ਅਰੋੜਾ ਨੇ ਕੇਂਦਰ ਨੂੰ ਲਿਖਿਆ ਪੱਤਰ

0

Ludhiana News:USA Truck Driver Harjinder Singh ; ਫਲੋਰੀਡਾ ਵਿੱਚ ਪੰਜਾਬੀ ਮੂਲ ਦੇ ਇੱਕ ਟਰੱਕ ਡਰਾਈਵਰ ਵੱਲੋਂ U-turn ਲੈਣ ਸਮੇਂ ਹੋਏ ਹਾਦਸੇ ਤੋਂ ਬਾਅਦ,ਅਮਰੀਕਾ ਵੱਲੋਂ ਵਪਾਰਕ ਡਰਾਈਵਰਾਂ ਦੇ ਵਰਕ ਵੀਜ਼ੇ ਬੰਦ ਕਰਨ ਦੇ ਮਾਮਲੇ ਵਿਚ ਪੰਜਾਬ ਸਰਕਾਰ ਦੇ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅਵਾਜ਼ ਚੁੱਕੀ ਹੈ। ਉਨ੍ਹਾਂ ਇਸ ਸਬੰਧ ਵਿਚ ਕੇਂਦਰ ਦੇ ਵਿਦੇਸ਼ ਮੰਤਰੀ ਸ਼੍ਰੀ ਜੇ ਸੰਕਰ ਨੂੰ ਇੱਕ ਪੱਤਰ ਲਿਖਕੇ ਵਿਦੇਸ਼ ਮੰਤਰਾਲੇ ਅਤੇ ਭਾਰਤੀ ਦੂਤਾਵਾਸ ਨੂੰ ਅਮਰੀਕੀ ਸਰਕਾਰ ਨਾਲ ਤੁਰੰਤ ਗੱਲਬਾਤ ਕਰਨ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ USA Truck Driver Harjinder Singh ਦੇ ਹੱਕ ‘ਚ ਚੱਲ ਰਹੀ Online Petition ਨੂੰ ਮਿਲਣ ਲੱਗਾ ਭਾਰੀ ਸਮਰਥਨ

ਸ਼੍ਰੀ ਅਰੋੜਾ ਨੇ ਕਿਹਾ ਕਿ ਇੱਕ ਘਟਨਾ ਦੇ ਆਧਾਰ ‘ਤੇ ਪੂਰੇ ਪੰਜਾਬੀ ਭਾਈਚਾਰੇ ਨੂੰ ਸਜ਼ਾ ਦੇਣਾ ਗਲਤ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਟਰੰਪ ਸਰਕਾਰ ਦੇ ਇਸ ਫੈਸਲੇ ਦਾ ਪ੍ਰਭਾਵ ਪੰਜਾਬੀ ਪਰਿਵਾਰਾਂ ’ਤੇ ਪਵੇਗਾ ਜੋ ਕਿ ਅਮਰੀਕਾ ਵਿਚ ਟਰੱਕ ਕਾਰੋਬਾਰ ਦੀ ਰੀੜ੍ਹ ਦੀ ਹੱਡੀ ਹਨ। ਉਨ੍ਹਾਂ ਕਿਹਾ ਕਿ ਇਸ ਫੈਸਲੇ ਕਾਰਨ ਲਗਭਗ ਅਮਰੀਕਾ ਵਿਚ ਰਹਿ ਰਹੇ 1.5 ਲੱਖ ਪੰਜਾਬੀ ਡਰਾਈਵਰਾਂ ਦੀ ਰੋਜ਼ੀ-ਰੋਟੀ ਖ਼ਤਰੇ ਵਿੱਚ ਪੈ ਗਈ ਹੈ।

ਇਹ ਵੀ ਪੜ੍ਹੋ 55 ਲੱਖ ਪੰਜਾਬੀਆਂ ਦਾ ਮੁਫ਼ਤ ਰਾਸ਼ਨ ਬੰਦ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ ਕੇਂਦਰ ਸਰਕਾਰ-ਮੁੱਖ ਮੰਤਰੀ

ਉਹਨਾਂ ਕਿਹਾ ਕਿ ਇਕ ਹਿਸਾਬ ਨਾਲ ਇਕ ਡ੍ਰਾਈਵਰ ਦੀ ਗਲਤੀ ਨਾਲ ਹੋਏ ਵੱਡੇ ਹਾਦਸੇ ਲਈ ਸਾਰੇ ਭਾਈਚਾਰੇ ਨੂੰ ਦੋਸ਼ੀ ਠਹਿਰਾਉਣਾ ਸਹੀ ਨਹੀਂ ਹੈ। ਉਹਨਾਂ ਨੇ ਕੇਂਦਰ ਕੋਲੋਂ ਇਹ ਵੀ ਮੰਗ ਕੀਤੀ ਕਿ ਹਾਦਸੇ ਤੋਂ ਬਾਅਦ ਗ੍ਰਿਫਤਾਰ ਕੀਤੇ ਗਏ ਹਰਜਿੰਦਰ ਸਿੰਘ ਨੂੰ ਕੌਂਸਲਰ ਪਹੁੰਚ ਪ੍ਰਦਾਨ ਕੀਤੀ ਜਾਵੇ ਤਾਂ ਜੋ ਉਹ ਆਪਣੇ ਕੇਸ ਦੀ ਸਹੀ ਪੈਰਵੀ ਕਰ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਪੰਜਾਬ ਸਰਕਾਰ ਦੀ ਵੱਡੀ ਪਹਿਲ: ਆਈ.ਟੀ.ਆਈਜ਼. ਵਿੱਚ 814 ਨਵੇਂ ਟਰੇਡ ਸ਼ੁਰੂ, ਸੀਟਾਂ ਵਿੱਚ ਕੀਤਾ 50 ਫ਼ੀਸਦ ਵਾਧਾ

0

👉ਇਸ ਕਦਮ ਦਾ ਉਦੇਸ਼ ਵਿਦਿਆਰਥੀਆਂ ਨੂੰ ਲੋੜੀਂਦੇ ਹੁਨਰਾਂ ਨਾਲ ਲੈਸ ਕਰਕੇ ਉਨ੍ਹਾਂ ਦੀ ਰੋਜ਼ਗਾਰ ਸਮਰੱਥਾ ਨੂੰ ਵਧਾਉਣਾ: ਹਰਜੋਤ ਸਿੰਘ ਬੈਂਸ
Chandigarh News:ਸੂਬੇ ਵਿੱਚ ਕਿੱਤਾਮੁਖੀ ਸਿਖਲਾਈ ਨੂੰ ਹੁਲਾਰਾ ਦੇਣ ਅਤੇ ਨੌਜਵਾਨਾਂ ਦੀ ਰੋਜ਼ਗਾਰ ਸਮਰੱਥਾ ਨੂੰ ਵਧਾਉਣ ਦੇ ਉਦੇਸ਼ ਨਾਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ.ਟੀ.ਆਈਜ਼.) ਦੀ ਸਮਰੱਥਾ ਵਿੱਚ ਵਾਧਾ ਕੀਤਾ ਗਿਆ ਹੈ, ਜਿਸ ਨਾਲ ਇਨ੍ਹਾਂ ਸੰਸਥਾਵਾਂ ਵਿੱਚ ਸੀਟਾਂ ਦੀ ਗਿਣਤੀ 35,000 ਤੋਂ ਵਧਾ ਕੇ 52,000 ਕਰ ਦਿੱਤੀ ਹੈ, ਜੋ ਨੌਜਵਾਨਾਂ ਨੂੰ ਵਧੇਰੇ ਹੁਨਰਮੰਦ ਅਤੇ ਰੋਜ਼ਗਾਰ ਦੇ ਕਾਬਿਲ ਬਣਾਉਣ ਲਈ ਅਹਿਮ ਸਿੱਧ ਹੋਵੇਗਾ।

ਇਹ ਵੀ ਪੜ੍ਹੋ USA Truck Driver Harjinder Singh ਦੇ ਹੱਕ ‘ਚ ਚੱਲ ਰਹੀ Online Petition ਨੂੰ ਮਿਲਣ ਲੱਗਾ ਭਾਰੀ ਸਮਰਥਨ

ਇਸ ਪਹਿਲਕਦਮੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ  ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਵਿੱਚ ਆਈ.ਟੀ.ਆਈ. ਸੀਟਾਂ ਵਿੱਚ ਵੱਡਾ ਵਾਧਾ ਕੀਤਾ ਗਿਆ ਹੈ। ਸਾਲ 2023 ਵਿੱਚ 25,000 ਸੀਟਾਂ ਸਨ ਤੇ ਅਗਲੇ ਸਾਲ ਇਨ੍ਹਾਂ ਦੀ ਗਿਣਤੀ ਵਧਾ ਕੇ 35,000 ਕਰ ਦਿੱਤੀ ਅਤੇ ਹੁਣ ਸੀਟਾਂ 52,000 ਹੋ ਗਈਆਂ ਹਨ, ਜੋ ਕਿ ਸੀਟਾਂ ਵਿੱਚ 50% ਦਾ ਅਹਿਮ ਵਾਧਾ ਦਰਸਾਉਂਦਾ ਹੈ। ਇਸ ਵਿਸਥਾਰ ਤਹਿਤ ਇਨ੍ਹਾਂ ਸੰਸਥਾਵਾਂ ਵਿੱਚ 814 ਨਵੇਂ ਟਰੇਡ ਸ਼ੁਰੂ ਕੀਤੇ ਗਏ ਹਨ, ਜਿਨ੍ਹਾਂ ਨੂੰ ਉਦਯੋਗ ਦੀਆਂ ਲੋੜਾਂ ਅਤੇ ਬਾਜ਼ਾਰ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਡਿਜ਼ਾਈਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ 55 ਲੱਖ ਪੰਜਾਬੀਆਂ ਦਾ ਮੁਫ਼ਤ ਰਾਸ਼ਨ ਬੰਦ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ ਕੇਂਦਰ ਸਰਕਾਰ-ਮੁੱਖ ਮੰਤਰੀ

ਸਿੱਖਿਆ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਨਵੇਂ ਟਰੇਡ ਅਤੇ ਕੋਰਸ ਆਧੁਨਿਕ ਤਕਨਾਲੋਜੀਆਂ ਅਤੇ ਰੋਜ਼ਗਾਰ ਸਮਰੱਥਾ ਨੂੰ ਮੁੱਖ ਰੱਖਦਿਆਂ ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਹੁਨਰਾਂ ਅਤੇ ਗਿਆਨ ਨਾਲ ਲੈਸ ਕਰਨ ਲਈ ਤਿਆਰ ਕੀਤੇ ਗਏ ਹਨ ਤਾਂ ਜੋ ਉਨ੍ਹਾਂ ਨੂੰ ਅੱਜ ਦੇ ਸਖਤ ਮੁਕਾਬਲੇ ਵਾਲੇ ਦੌਰ ਵਿੱਚ ਰੋਜ਼ਗਾਰ ਹਾਸਿਲ ਕਰਨ ਦੇ ਕਾਬਿਲ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਨੌਜਵਾਨਾਂ ਲਈ ਕਰੀਅਰ ਦੇ ਮੌਕਿਆਂ ਦਾ ਵਿਸਤਾਰ ਕਰਨਾ ਹੈ।

ਇਹ ਵੀ ਪੜ੍ਹੋ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਹੜ ਪ੍ਰਭਾਵਿਤ ਸਰਹੱਦੀ ਪਿੰਡਾਂ ਵਿੱਚ ਪਹੁੰਚੇ

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੀਟਾਂ ਵਿੱਚ ਵਾਧਾ ਅਤੇ ਨਵੇਂ ਟ੍ਰੇਡ ਪੰਜਾਬ ਵਿੱਚ ਹੁਨਰ ਤੇ ਉਦਯੋਗ ਦੀ ਮੰਗ ਵਿਚਾਲੇ ਦੇ ਪਾੜੇ ਨੂੰ ਪੂਰਦਿਆਂ ਉਨ੍ਹਾਂ ਦੀ ਰੁਜ਼ਗਾਰ ਸਮਰੱਥਾ ਨੂੰ ਵਧਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ ਅਤੇ ਇਸ ਉਦੇਸ਼ ਦੀ ਪੂਰਤੀ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦਿਆਰਥੀਆਂ ਅੱਗੇ ਚੱਲ ਕੇ ਆਪਣੇ ਕਰੀਅਰ ਦੇ ਸਫ਼ਰ ਵਿੱਚ ਸਫ਼ਲਤਾਪੂਰਵਕ ਸਥਾਪਤ ਕਰਨ ਲਈ ਵਿਸ਼ਵ ਪੱਧਰੀ ਸਿਖਲਾਈ ਅਤੇ ਸਕਿੱਲ ਪ੍ਰਦਾਨ ਕਰਨ ਲਈ ਵਚਨਬੱਧ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

USA Truck Driver Harjinder Singh ਦੇ ਹੱਕ ‘ਚ ਚੱਲ ਰਹੀ Online Petition ਨੂੰ ਮਿਲਣ ਲੱਗਾ ਭਾਰੀ ਸਮਰਥਨ

USA News: USA Truck Driver Harjinder Singh; ਲੰਘੀ 12 ਅਗਸਤ ਨੂੰ ਫਲੋਰੀਡਾ ਦੇ ਵਿਚ ਟਰੱਕ ਦੀ ਗਲਤ U-turn ਲੈਣ ਕਾਰਨ ਹੋਈਆਂ ਤਿੰਨ ਮੌਤਾਂ ਦੇ ਬਾਅਦ ਪੂਰੇ ਪੰਜਾਬੀ ਭਾਈਚਾਰੇ ਵਿਚ ਚਰਚਾ ਦਾ ਕੇਂਦਰ ਬਿੰਦੂ ਬਣੇ ਹਰਜਿੰਦਰ ਸਿੰਘ (28 ਸਾਲ) ਦੇ ਹੱਕ ਵਿਚ ਚੱਲ ਰਹੀ Online Petition ਨੂੰ ਭਾਰੀ ਸਮਰਥਨ ਮਿਲ ਰਿਹਾ ਹੈ। ਇਹ ਖ਼ਬਰ ਲਿਖੇ ਜਾਣ ਤੱਕ 18 ਲੱਖ 28 ਹਜ਼ਾਰ ਦੇ ਕਰੀਬ ਇਸ ਪਿਟੀਸ਼ਨ ਉਪਰ ਲੋਕਾਂ ਨੇ ਦਸਤਖ਼ਤ ਕੀਤੇ ਹਨ। ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਹੈ ਕਿ 12 ਅਗਸਤ ਦੀ ਘਟਨਾ ‘ਇੱਕ ਦੁਖਦਾਈ ਹਾਦਸਾ ਸੀ – ਜਾਣਬੁੱਝ ਕੇ ਕੀਤੀ ਗਈ ਕਾਰਵਾਈ ਨਹੀਂ।’

ਇਹ ਵੀ ਪੜ੍ਹੋ 55 ਲੱਖ ਪੰਜਾਬੀਆਂ ਦਾ ਮੁਫ਼ਤ ਰਾਸ਼ਨ ਬੰਦ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ ਕੇਂਦਰ ਸਰਕਾਰ-ਮੁੱਖ ਮੰਤਰੀ

ਇਹ ਅੱਗੇ ਕਹਿੰਦਾ ਹੈ, “ਜਦੋਂ ਕਿ ਜਵਾਬਦੇਹੀ ਮਾਇਨੇ ਰੱਖਦੀ ਹੈ, ਉਸਦੇ ਵਿਰੁੱਧ ਦੋਸ਼ਾਂ ਦੀ ਗੰਭੀਰਤਾ ਘਟਨਾ ਦੇ ਹਾਲਾਤਾਂ ਨਾਲ ਮੇਲ ਨਹੀਂ ਖਾਂਦੀ।” ਇਸ ਮਾਮਲੇ ਵਿਚ ਬੀਤੇ ਕੱਲ ਹਰਜਿੰਦਰ ਸਿੰਘ ਦੇ ਵਿਰੁਧ ਅਦਾਲਤ ਵਿਚ ਦਾਈਰ ਕੀਤੇ ਚਾਰਜ਼ ਦੀ ਵੀਡੀਓ ਵੀ ਸੋਸਲ ਮੀਡੀਆ ‘ਤੇ ਵਾਈਰਲ ਹੋ ਰਹੀ ਹੈ। ਜਿਸਦੇ ਵਿਚ ਇੱਕ ਪੰਜਾਬੀ ਟ੍ਰਾਂਸਲੇਟਰ ਦੇ ਰਾਹੀਂ ਹਰਜਿੰਦਰ ਸਿੰਘ ਨਾਲ ਹੋ ਰਹੀ ਵਾਰਤਾਲਾਪ ਸਾਹਮਣੇ ਆ ਰਹੀ ਹੈ।

ਇਹ ਵੀ ਪੜ੍ਹੋ Jaswinder Bhalla Death News; ਹਜ਼ਾਰਾਂ ਸੇਜ਼ਲ ਅੱਖਾਂ ਨਾਲ ਕਮੇਡੀਅਨ ਜਸਵਿੰਦਰ ਭੱਲਾ ਨੂੰ ਦਿੱਤੀ ਅੰਤਿਮ ਵਿਦਾਈ

ਗੌਰਤਲਬ ਹੈ ਕਿ ਹਾਦਸੇ ਤੋਂ ਬਾਅਦ ਉਕਤ ਪੰਜਾਬੀ ਨੌਜਵਾਨ ਫ਼ਲੋਰੀਡਾ ਤੋਂ ਭੱਜ ਕੇ ਕੈਲੀਫ਼ੋਰਨੀਆ ਚਲਾ ਗਿਆ ਸੀ, ਜਿੱਥੋਂ ਉਸਨੂੰ ਵਾਪਸ ਫਲੋਰੀਡਾ ਲਿਆਂਦਾ ਗਿਆ। ਇਸਤੋਂ ਇਲਾਵਾ ਇਸ ਹਾਦਸੇ ਤੋਂ ਬਾਅਦ ਅਮਰੀਕਾ ਦੇ ਟਰੰਪ ਪ੍ਰਸ਼ਾਸਨ ਵੱਲੋਂ ਕਮਰਸ਼ੀਅਲ ਟਰੱਕ ਡਰਾਈਵਰ ਦੇ ਵਰਕ ਵੀਜ਼ੇ ਉੱਪਰ ਲਗਾਈ ਰੋਕ ਵੀ ਖ਼ਤਮ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਹਾਲਾਂਕਿ ਇਸ ਰੋਕ ਵਿਚ ਸਿੱਧੇ ਤੌਰ ‘ਤੇ ਭਾਰਤ ਦਾ ਕੋਈ ਜਿਕਰ ਨਹੀਂ ਪ੍ਰੰਤੂ ਇਸਦੇ ਨਾਲ ਪ੍ਰਭਾਵਿਤ ਹੋਣ ਵਾਲੇ ਵਰਗ ਵਿਚੋਂ ਸਭ ਤੋਂ ਵੱਧ ਭਾਰਤੀ ਹੀ ਦੱਸੇ ਜਾ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

flood issue ;ਅਬੋਹਰ ਤੇ ਬੱਲੂਆਣਾ ਵਿਚ ਹੜ੍ਹਾਂ ਕਾਰਨ ਕਿੰਨੂ ਉਤਪਾਦਕਾਂ ਨੂੰ ਹੋਏ ਬਾਗਾਂ ਦੇ ਨੁਕਸਾਨ ਲਈ 1 ਲੱਖ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ: ਸੁਖਬੀਰ ਸਿੰਘ ਬਾਦਲ

👉ਹੜ੍ਹ ਮਾਰੇ 50 ਪਿੰਡਾਂ ਦਾ ਕੀਤਾ ਦੌਰਾ, 3-3 4-4 ਪੰਪ ਸੈਟ ਅਤੇ ਹਰ ਪਿੰਡ ਵਿਚੋਂ ਪਾਣੀ ਕੱਢਣ ਲਈ ਸੈਂਕੜੇ ਮੀਟਰ ਲੰਬੀਆਂ ਪਾਈਆਂ ਵੰਡੀਆਂ

Abohar News: flood issue; ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਅਬੋਹਰ ਤੇ ਬੱਲੂਆਣਾ ਵਿਧਾਨ ਸਭਾ ਹਲਕਿਆਂ ਵਿਚ ਪਿਛਲੇ ਇਕ ਮਹੀਨੇ ਤੋਂ ਚਲ ਰਹੇ ਹੜ੍ਹਾਂ ਦੇ ਹਾਲਾਤ ਕਾਰਨ ਜਿਹੜੇ ਬਾਗਵਾਨੀ ਤੇ ਕਿੰਨੂ ਬਾਗ ਉਤਪਾਦਕਾਂ ਦਾ ਨੁਕਸਾਨ ਹੋਇਆ ਹੈ, ਉਹਨਾਂ ਨੂੰ ਇਕ ਲੱਖ ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦਿੱਤਾ ਜਾਵੇ। ਉਹਨਾਂ ਨੇ ਇਹ ਵੀ ਮੰਗ ਕੀਤੀ ਕਿ ਜਿਹੜੇ ਕਿਸਾਨਾਂ ਦਾ ਝੋਨੇ ਦਾ ਨੁਕਸਾਨ ਹੋਇਆ ਹੈ, ਉਹਨਾਂ ਨੂੰ 40 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦਿੱਤਾ ਜਾਵੇ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਨੇ ਅਬੋਹਰ ਤੇ ਬੱਲੂਆਣਾ ਦੇ ਪੰਜਾਹ ਪਿੰਡਾਂ ਦਾ ਦੌਰਾ ਕੀਤਾ, ਨੇ ਹਰ ਪਿੰਡ ਵਿਚ ਤਿੰਨ ਤੋਂ ਚਾਰ ਪੰਪ ਪ੍ਰਦਾਨ ਕੀਤੇ ਅਤੇ ਇਸਦੇ ਨਾਲ ਹੀ ਹਰ ਪਿੰਡ ਵਿਚ ਸੈਂਕੜੇ ਮੀਟਰ ਦੀ ਪਲਾਸਟਿਕ ਪਾਈਪ ਪ੍ਰਦਾਨ ਕੀਤੀਆਂ ਤਾਂ ਜੋ ਪਾਣੀ ਕੱਢਿਆ ਜਾ ਸਕੇ। ਉਹਨਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਅਪੀਲ ਕੀਤੀ ਕਿ ਉਹ ਜਿਥੇ ਲੋੜ ਹੈ ਉਥੇ ਮੈਡੀਕਲ ਕੈਂਪ ਲਗਵਾਵੇ ਅਤੇ ਉਹਨਾਂ ਨੇ ਪਾਰਟੀ ਕੇਡਰ ਨੂੰ ਵੀ ਅਪੀਲ ਕੀਤੀ ਕਿ ਦੁਧਾਰੂ ਪਸ਼ੂਆਂ ਲਈ ਚਾਰੇ ਅਤੇ ਪ੍ਰਭਾਵਤ ਲੋਕਾਂ ਵਾਸਤੇ ਖਾਣੇ ਪੈਕਟ ਦਾ ਇੰਤਜ਼ਾਮ ਕੀਤਾ ਜਾਵੇ।

ਇਹ ਵੀ ਪੜ੍ਹੋ ਪੰਜਾਬ ਵਿੱਚ ਪਾਰਟੀ ਨੂੰ ਮੁੜ ਸੱਤਾ ਵਿੱਚ ਲਿਆਉਣ ਲਈ ਕਾਂਗਰਸੀ ਆਗੂਆਂ ਨੇ ਸੰਕਲਪ ਲਿਆ

ਅਕਾਲੀ ਦਲ ਦੇ ਪ੍ਰਧਾਨ ਨੇ ਕਿੰਨੂ ਉਤਪਾਦਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਕਿੰਨੂਆਂ ਦੇ ਬਾਗਾਂ ਨੂੰ ਸੈਂਕੜੇ ਏਕੜ ਵਿਚ ਉਜਾੜੇ ਵਾਸਤੇ ਛੱਡ ਦਿੱਤਾ ਗਿਆ ਹੈ ਕਿਉਂਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਉਹਨਾਂ ਵਾਸਤੇ ਹੜ੍ਹਾਂ ਦੀ ਮਾਰ ਤੋਂ ਬਚਾਅ ਲਈ ਸਮੇਂ ਸਿਰ ਕਦਮ ਚੁੱਕਣ ਵਿਚ ਨਾਕਾਮ ਰਹੀ ਹੈ।ਇਸ ਮੌਕੇ ਕਿਸਾਨਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਦੱਸਿਆ ਕਿ ਪਿਛਲੇ ਇਕ ਮਹੀਨੇ ਤੋਂ ਉਹਨਾਂ ਦੇ ਕਿੰਨੂ ਦੇ ਬਾਗ ਹੜ੍ਹਾਂ ਕਾਰਨ ਉਜੜ ਰਹੇ ਹਨ ਪਰ ਡਰੇਨੇਜ ਵਿਭਾਗ ਤੋਂ ਕਿਸੇ ਨੇ ਵੀ ਪਾਣੀ ਕੱਢਣ ਵਾਸਤੇ ਕੋਈ ਪਹਿਲਕਦਮੀ ਨਹੀਂ ਕੀਤੀ। ਪਿੰਡ ਦੀਆਂ ਔਰਤਾਂ, ਜਿਹਨਾਂ ਨੇ ਸਰਦਾਰ ਬਾਦਲ ਨਾਲ ਮੁਲਾਕਾਤ ਕੀਤੀ, ਨੇ ਅਫਸੋਸ ਪ੍ਰਗਟ ਕੀਤਾ ਕਿ ਉਹਨਾਂ ਨੂੰ ਆਪ ਸਰਕਾਰ ਬੁਨਿਆਦੀ ਰਾਹਤ ਸਹੂਲਤਾਂ ਪ੍ਰਦਾਨ ਕਰਨ ਤੋਂ ਵੀ ਇਨਕਾਰੀ ਹੈ।

ਇਹ ਵੀ ਪੜ੍ਹੋ ਮਾਲਵਾ ਪੱਟੀ ਦੇ ਨਾਮੀ ‘ਦੀਪਕ ਢਾਬੇ’ ਦੇ ਦੋ ਮਾਲਕਾਂ ਵਿਰੁਧ ਧੋਖਾਧੜੀ ਦਾ ਪਰਚਾ ਦਰਜ਼

ਸ: ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਆਪ ਦੇ ਕਨਵੀਨਰ ਜੋ ਮੁਹਾਲੀ ਵਿਚ ਰਹਿ ਰਹੇ ਹਨ ਅਤੇ ਇਕ ਕਮਰੇ ਵਾਲੇ ਪ੍ਰਾਜੈਕਟਾਂ ਦਾ ਵੀ ਉਦਘਾਟਨ ਕਰ ਰਹੇ ਹਨ, ਨੇ ਦੋਹਾਂ ਜ਼ਿਲ੍ਹਿਆ ਵਿਚ ਹੜ੍ਹ ਮਾਰੇ ਇਲਾਕਿਆਂ ਦਾ ਦੌਰਾ ਕਰਨ ਤੋ ਨਾਂਹ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੀ ਉਹਨਾਂ ਕਿਸਾਨਾਂ ਨੂੰ ਆਸਰਾ ਨਹੀਂ ਦੇ ਸਕੇ ਜਿਹਨਾਂ ਦੇ ਖੇਤ ਹੜ੍ਹਾਂ ਦੇ ਪਾਣੀ ਵਿਚ ਡੁੱਬੇ ਹੋਏ ਹਨ। ਉਹਨਾਂ ਨੇ ਮੁੱਖ ਮੰਤਰੀ ਨੂੰ ਸਵਾਲ ਕੀਤਾ ਕਿ ਉਹਨਾਂ ਨੇ 2022 ਦੀਆਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਮੁਤਾਬਕ ਹੁਣ ਤੱਕ ਕੋਈ ਅੰਤਰਿਮ ਰਾਹਤ ਦਾ ਐਲਾਨ ਕਿਉਂ ਨਹੀਂ ਕੀਤਾ। ਉਹਨਾਂ ਕਿਹਾ ਕਿ ਕੁਦਰਤੀ ਆਫਤ ਰਾਹਤ ਫੰਡ ਦੇ ਨਾਂ ’ਤੇ ਪੰਜਾਬ ਕੋਲ 5 ਤੋਂ 6 ਹਜ਼ਾਰ ਕਰੋੜ ਰੁਪਏ ਦੀ ਰਾਸ਼ੀ ਪਈ ਹੈ ਪਰ ਹਾਲੇ ਤੱਕ ਹੜ੍ਹ ਮਾਰੇ ਲੋਕਾਂ ਵਾਸਤੇ ਕੋਈ ਪੈਸਾ ਜਾਰੀ ਨਹੀਂ ਕੀਤਾ ਗਿਆ।

ਇਹ ਵੀ ਪੜ੍ਹੋ Jaswinder Bhalla Death News; ਹਜ਼ਾਰਾਂ ਸੇਜ਼ਲ ਅੱਖਾਂ ਨਾਲ ਕਮੇਡੀਅਨ ਜਸਵਿੰਦਰ ਭੱਲਾ ਨੂੰ ਦਿੱਤੀ ਅੰਤਿਮ ਵਿਦਾਈ

ਅਬੋਹਰ ਅਤੇ ਬੱਲੂਆਣਾ ਦੇ ਹਲਕਾ ਇੰਚਾਰਜ ਹਰਬਿੰਦਰ ਸਿੰਘ ਹੈਰੀ ਸੰਧੂ ਅਤੇ ਗੁਰਤੇਜ ਸਿੰਘ ਘੁੜਿਆਣਾ ਨੇ ਅਕਾਲੀ ਦਲ ਦੇ ਪ੍ਰਧਾਨ ਨੂੰ ਭਰੋਸਾ ਦੁਆਇਆ ਕਿ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਪ੍ਰਦਾਨ ਕੀਤੀਆਂ ਫੋਗ ਮਸ਼ੀਨਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਪ੍ਰਦਾਨ ਕੀਤੀਆਂ ਜਾਣਗੀਆਂ ਤਾਂ ਜੋ ਮਲੇਰੀਆ ਦੇ ਪਸਾਰ ਨੂੰ ਰੋਕਣ ਵਾਸਤੇ ਵਰਤੀਆਂ ਜਾ ਸਕਣ। ਇਹਨਾਂ ਆਗੂਆਂ ਨੇ ਕਿਹਾ ਕਿ ਉਹ ਨੁਕਸਾਨੇ ਗਏ ਟਰਾਂਸਫਾਰਮਰ ਛੇਤੀ ਤੋਂ ਛੇਤੀ ਠੀਕ ਕਰਵਾਉਣ ਲਈ ਯਤਨਸ਼ੀਲ ਹਨ ਤਾਂ ਜੋ ਬਿਜਲੀ ਸਪਲਾਈ ਬਹਾਲ ਕੀਤੀ ਜਾ ਸਕੇ।ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਦੇ ਨਾਲ ਜਗਸੀਰ ਸਿੰਘ ਬੱਬੂ ਜੈਮਲਵਾਲਾ, ਕੌਰ ਸਿੰਘ, ਸਤਿੰਦਰਜੀਤ ਸਿੰਘ ਮੰਟਾ ਤੇ ਸੁਰੇਸ਼ ਸਤੀਜਾ ਵੀ ਹਾਜ਼ਰ ਸਨ। ਅਕਾਲੀ ਦਲ ਦੇ ਪ੍ਰਧਾਨ ਨੇ ਪਿੰਡ ਖੂਹੀ ਖੇੜਾ ਰੁਕਾਨਪੁਰਾ, ਪੱਟੀ ਬਿੱਲਾ, ਦਲਮੀਰ ਖੇੜਾ, ਜੰਡਵਾਲਾ ਹੰਵਾਂਤਾ, ਗਿੱਦੜਾਂਵਾਲੀ, ਦੀਵਾਨਖੇੜਾ ਅਤੇ ਖੂਹੀਆਂ ਸਰਵਰ ਦਾ ਵੀ ਦੌਰਾ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਿਹਤ ਮੰਤਰੀ ਅਤੇ ਖੇਤੀਬਾੜੀ ਮੰਤਰੀ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਵਿੱਚ ਹੜ ਪ੍ਰਬੰਧਾਂ ਦੀ ਸਮੀਖਿਆ ਬੈਠਕ

0

👉ਕਿਸਾਨਾਂ ਦੇ ਨੁਕਸਾਨ ਦੀ ਹੋ ਰਹੀ ਹੈ ਗਰਦਾਵਰੀ, ਮਿਲੇਗਾ ਮੁਆਵਜਾ:ਗੁਰਮੀਤ ਸਿੰਘ ਖੁਡੀਆਂ
Fazilka News: ਪੰਜਾਬ ਦੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਫਾਜ਼ਿਲਕਾ ਜ਼ਿਲ੍ਹੇ ਵਿੱਚ ਹੜ੍ਹ ਰਾਹਤ ਪ੍ਰਬੰਧਾਂ ਦੀ ਸਮੀਖਿਆ ਲਈ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਮੌਕੇ ਦੋਹਾਂ ਮੰਤਰੀਆਂ ਨੇ ਆਖਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜਾਂ ਤੋਂ ਪੀੜਿਤ ਲੋਕਾਂ ਨੂੰ ਫੌਰੀ ਮਦਦ ਮੁਹਈਆ ਕਰਵਾਉਣ ਦੇ ਨਾਲ ਨਾਲ ਇਹ ਵੀ ਯਕੀਨੀ ਬਣਾਏਗੀ ਕਿ ਇਸ ਸਮੱਸਿਆ ਦਾ ਸਥਾਈ ਹੱਲ ਹੋਵੇ ।ਇਸ ਮੌਕੇ ਸਿਹਤ ਮੰਤਰੀ ਡਾ ਬਲਵੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਰਾਜ ਵਿੱਚ 323 ਮੋਬਾਈਲ ਮੈਡੀਕਲ ਟੀਮਾਂ, 450 ਰੈਪੀਡ ਰਿਸਪਾਂਸ ਟੀਮਾਂ ਅਤੇ 170 ਐਮਬੂਲੈਂਸ ਸਕੀਮਾਂ ਹੜ ਪ੍ਰਭਾਵਿਤ ਖੇਤਰਾਂ ਵਿੱਚ ਤਾਇਨਾਤ ਕੀਤੀਆਂ ਗਈਆਂ ਹਨ, ਇਸ ਤੋਂ ਬਿਨਾਂ ਪ੍ਰਭਾਵਿਤ ਖੇਤਰਾਂ ਦੇ ਹਸਪਤਾਲਾਂ ਵਿੱਚ ਹੜਾਂ ਤੋਂ ਪੀੜਤਾਂ ਲਈ ਵਿਸ਼ੇਸ਼ ਵਾਰਡ ਵੀ ਬਣਾਏ ਗਏ ਹਨ ਅਤੇ ਖਾਸ ਕਰਕੇ ਗਰਭਵਤੀ ਔਰਤਾਂ ਦੇ ਸੁਰੱਖਿਤ ਜਨੇਪੇ ਨੂੰ ਯਕੀਨੀ ਬਣਾਉਣ ਲਈ ਵੀ ਸਿਹਤ ਵਿਭਾਗ ਉਪਰਾਲੇ ਕਰ ਰਿਹਾ ਹੈ।

ਇਹ ਵੀ ਪੜ੍ਹੋ 55 ਲੱਖ ਪੰਜਾਬੀਆਂ ਦਾ ਮੁਫ਼ਤ ਰਾਸ਼ਨ ਬੰਦ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ ਕੇਂਦਰ ਸਰਕਾਰ-ਮੁੱਖ ਮੰਤਰੀ

ਉਹਨਾਂ ਨੇ ਕਿਹਾ ਕਿ ਦਵਾਈਆਂ ਅਤੇ ਡਾਕਟਰਾਂ ਦੀ ਕੋਈ ਘਾਟ ਨਹੀਂ ਹੈ ਅਤੇ ਨਵੇਂ ਡਾਕਟਰਾਂ ਦੀ ਵੀ ਭਰਤੀ ਕੀਤੀ ਜਾ ਰਹੀ ਹੈ।ਇਸੇ ਤਰ੍ਹਾਂ ਸਿਹਤ ਮੰਤਰੀ ਨੇ ਦੱਸਿਆ ਕਿ ਫਾਜ਼ਿਲਕਾ ਜ਼ਿਲੇ ਦੇ 8 ਪਿੰਡ ਪ੍ਰਭਾਵਿਤ ਹਨ ਅਤੇ 8 ਮੈਡੀਕਲ ਟੀਮਾਂ, ਤਿੰਨ ਐਂਬੂਲੈਂਸ ਅਤੇ ਜ਼ਿਲ੍ਹਾ ਹਸਪਤਾਲ ਵਿੱਚ 10 ਅਤੇ ਅਬੋਹਰ ਦੇ ਹਸਪਤਾਲ ਵਿੱਚ 5 ਬੈਡ ਦਾ ਆਈਸੋਲੇਟਡ ਵਾਰਡ ਬਣਾਇਆ ਗਿਆ ਹੈ । ਪਿੰਡਾਂ ਵਿੱਚ ਕਲੋਰੀਨ ਦੀਆਂ ਗੋਲੀਆਂ ਵੰਡਣ ਦੇ ਨਾਲ ਨਾਲ ਪੀਣ ਦੇ ਪਾਣੀ ਦੇ ਸੈਂਪਲ ਲਏ ਗਏ ਹਨ। ਉਹਨਾਂ ਕਿਹਾ ਕਿ ਇਹਨਾਂ ਅੱਠ ਪਿੰਡਾਂ ਵਿੱਚ 10700 ਦੀ ਆਬਾਦੀ ਰਹਿੰਦੀ ਹੈ ਅਤੇ ਇਹਨਾਂ ਲੋਕਾਂ ਨੂੰ ਸਾਫ ਪੀਣ ਵਾਲਾ ਪਾਣੀ ਮਿਲੇ ਇਸ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਹਨਾਂ ਪਿੰਡਾਂ ਵਿੱਚ 45 ਗਰਭਵਤੀ ਔਰਤਾਂ ਹਨ ਜਿਨਾਂ ਦੀ ਪਹਿਚਾਣ ਕਰ ਲਈ ਗਈ ਹੈ ਤਾਂ ਜੋ ਉਹਨਾਂ ਨੂੰ ਜਰੂਰਤ ਅਨੁਸਾਰ ਮੈਡੀਕਲ ਸਹਾਇਤਾ ਉਪਲਬਧ ਕਰਵਾਈ ਜਾ ਸਕੇ। ਇਸੇ ਤਰ੍ਹਾਂ 856 ਲੋਕਾਂ ਨੂੰ ਇਹਨਾਂ ਪਿੰਡਾਂ ਵਿੱਚ ਦਵਾਈ ਮੁਹਈਆ ਕਰਵਾਈ ਗਈ ਹੈ। ਫਿਲਹਾਲ ਪ੍ਰਭਾਵਿਤ ਪਿੰਡਾਂ ਵਿੱਚ ਡਾਇਰੀਆ ਜਾਂ ਡੇਂਗੂ ਦਾ ਕੋਈ ਕੇਸ ਨਹੀਂ ਪਾਇਆ ਗਿਆ ਹੈ।

ਇਹ ਵੀ ਪੜ੍ਹੋ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਹੜ ਪ੍ਰਭਾਵਿਤ ਸਰਹੱਦੀ ਪਿੰਡਾਂ ਵਿੱਚ ਪਹੁੰਚੇ

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪਿੰਡਾਂ ਦੇ ਲੋਕਾਂ ਨੂੰ ਹੁਣ ਪਸ਼ੂ ਚਾਰੇ ਦੇ ਨਾਲ ਨਾਲ ਕੈਟਲ ਫੀਡ ਵੀ ਮੁਹਈਆ ਕਰਵਾਈ ਜਾਵੇਗੀ। ਇਹਨਾਂ ਪਿੰਡਾਂ ਵਿੱਚ 67 00 ਪਸ਼ੂ ਲੋਕਾਂ ਕੋਲ ਹਨ ਅਤੇ ਇਹਨਾਂ ਦੇ ਇਲਾਜ ਜਾਂ ਮੈਡੀਕਲ ਸਹੂਲਤ ਲਈ ਵੈਟਰਨਰੀ ਡਿਪਾਰਟਮੈਂਟ ਨੂੰ ਸਖਤ ਹਦਾਇਤ ਕਰ ਦਿੱਤੀ ਗਈ ਹੈ। ਇਸੇ ਤਰ੍ਹਾਂ ਸਿਹਤ ਮੰਤਰੀ ਵੱਲੋਂ ਨਿਰਦੇਸ਼ ਦਿੱਤੇ ਗਏ ਕਿ ਫਿਲਹਾਲ ਜ਼ਿਲੇ ਵਿੱਚ ਦੋ ਡੇਂਗੂ ਦੇ ਕੇਸ ਹੁਣ ਤੱਕ ਰਿਪੋਰਟ ਹੋਏ ਹਨ ਪਰ ਹੋਰ ਕੇਸ ਨਾ ਆਉਣ ਇਸ ਲਈ ਵਿਭਾਗ ਘਰ ਘਰ ਜਾ ਕੇ ਡੇਂਗੂ ਦੇ ਲਾਰਵੇ ਸੰਬੰਧੀ ਸਰਵੇਖਣ ਕਰੇ। ਉਹਨਾਂ ਕਿਹਾ ਕਿ ਪਾਣੀ ਜਾਂ ਬੈਕਟੀਰੀਆ ਤੋਂ ਹੋਣ ਵਾਲੇ ਰੋਗਾਂ ਨੂੰ ਫੈਲਣ ਤੋਂ ਰੋਕਣ ਲਈ ਵਿਭਾਗ ਦਿੱਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੰਮ ਕਰੇ।

ਇਹ ਵੀ ਪੜ੍ਹੋ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕਰੀਬ 450 ਰੈਪਿਡ ਰਿਸਪਾਂਸ ਅਤੇ 323 ਮੋਬਾਇਲ ਮੈਡੀਕਲ ਟੀਮਾਂ ਕੀਤੀਆਂ ਨਿਯੁਕਤ: ਡਾ. ਬਲਬੀਰ ਸਿੰਘ

ਬੈਠਕ ਵਿੱਚ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਅਤੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਸਰਹੱਦੀ ਪਿੰਡਾਂ ਦੇ ਤਾਜ਼ਾ ਹਾਲਾਤਾਂ ਦੀ ਰਿਪੋਰਟ ਦਿੱਤੀ । ਅਬੋਹਰ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ਨੇ ਪਿਛਲੇ ਦਿਨੀ ਹੋਈ ਬਾਰਿਸ਼ ਦੌਰਾਨ ਬਾਗਾਂ ਨੂੰ ਹੋਏ ਨੁਕਸਾਨ ਦਾ ਮੁੱਦਾ ਉਠਾਉਂਦਿਆਂ ਬਾਗਾਂ ਨੂੰ ਵੀ ਮੁਆਵਜਾ ਦੇਣ ਦੀ ਅਪੀਲ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ, ਐਸਐਸਪੀ ਗੁਰਮੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ ਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਭਾਸ਼ ਚੰਦਰ, ਐਸਡੀਐਮ ਵੀਰਪਾਲ ਕੌਰ, ਸਿਵਿਲ ਸਰਜਨ ਡਾ ਰਾਜ ਕੁਮਾਰ, ਡੀਐਮਸੀ ਡਾ ਐਰਿਕ, ਮੁੱਖ ਖੇਤੀਬਾੜੀ ਅਫਸਰ ਰਜਿੰਦਰ ਕੰਬੋਜ ਵੀ ਹਾਜ਼ਰ ਸਨ।ਬਾਅਦ ਵਿਚ ਸਿਹਤ ਮੰਤਰੀ ਨੇ ਫਾਜ਼ਿਲਕਾ ਦੇ ਸਿਵਲ ਹਸਪਤਾਲ ਦਾ ਦੌਰਾ ਕਰਕੇ ਉਥੇ ਸਿਹਤ ਸਹੁਲਤਾਂ ਖਾਸ ਕਰਕੇ ਹੜ੍ਹ ਪੀੜਤਾਂ ਲਈ ਬਣਾਏ ਵਾਰਡ ਅਤੇ ਡੇਂਗੂ ਵਾਰਡ ਦਾ ਜਾਇਜ਼ਾ ਲਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

55 ਲੱਖ ਪੰਜਾਬੀਆਂ ਦਾ ਮੁਫ਼ਤ ਰਾਸ਼ਨ ਬੰਦ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ ਕੇਂਦਰ ਸਰਕਾਰ-ਮੁੱਖ ਮੰਤਰੀ

0
👉ਕੇ.ਵਾਈ.ਸੀ. ਨਾ ਹੋਣ ਦਾ ਬਹਾਨਾ ਬਣਾ ਕੇ 23 ਲੱਖ ਪੰਜਾਬੀਆਂ ਦਾ ਰਾਸ਼ਨ ਜੁਲਾਈ ਵਿੱਚ ਬੰਦ ਕੀਤਾ
👉ਹੁਣ ਕੇਂਦਰ ਸਰਕਾਰ ਨੇ 32 ਲੱਖ ਹੋਰ ਲੋਕਾਂ ਦਾ ਰਾਸ਼ਨ 30 ਸਤੰਬਰ ਤੋਂ ਬੰਦ ਕਰਨ ਦੀ ਧਮਕੀ ਦਿੱਤੀ
👉ਜਦੋਂ ਤੱਕ ਮੈਂ ਮੁੱਖ ਮੰਤਰੀ ਹਾਂ, ਇਕ ਵੀ ਰਾਸ਼ਨ ਕਾਰਡ ਰੱਦ ਨਹੀਂ ਕਰਨ ਦੇਵਾਂਗਾ-ਭਗਵੰਤ ਸਿੰਘ ਮਾਨ 

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਨਤਕ ਵੰਡ ਪ੍ਰਣਾਲੀ ਤਹਿਤ 55 ਲੱਖ ਪੰਜਾਬੀਆਂ ਨੂੰ ਮੁਫਤ ਅਨਾਜ ਸਕੀਮ ਤੋਂ ਵਾਂਝਾ ਰੱਖਣ ਦੇ ਫੈਸਲੇ ਨੂੰ ਪੰਜਾਬ ਵਿਰੋਧੀ ਕਦਮ ਦੱਸਦਿਆਂ ਭਾਰਤੀ ਜਨਤਾ ਪਾਰਟੀ ਦੀ ਸਖ਼ਤ ਅਲੋਚਨਾ ਕੀਤੀ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸੂਬੇ ਵਿੱਚ ਕੁੱਲ ਇਕ ਕਰੋੜ 53 ਲੱਖ ਰਾਸ਼ਨ ਕਾਰਡਾਂ ਵਿੱਚੋਂ 55 ਲੱਖ ਲੋਕਾਂ ਨੂੰ ਦਿੱਤੇ ਜਾ ਰਹੇ ਮੁਫ਼ਤ ਰਾਸ਼ਨ ਨੂੰ ਬੰਦ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕੇ.ਵਾਈ.ਸੀ. ਦੀ ਰਜਿਸਟ੍ਰੇਸ਼ਨ ਨਾ ਹੋਣ ਬਹਾਨਾ ਬਣਾ ਕੇ ਜੁਲਾਈ ਮਹੀਨੇ ਵਿੱਚ 23 ਲੱਖ ਲੋਕਾਂ ਦਾ ਮੁਫ਼ਤ ਰਾਸ਼ਨ ਬੰਦ ਕਰ ਦਿੱਤਾ ਗਿਆ ਹੈ ਜਦਕਿ 32 ਲੱਖ ਹੋਰ ਲੋਕਾਂ ਦਾ ਮੁਫਤ ਰਾਸ਼ਨ 30 ਸਤੰਬਰ ਤੋਂ ਬੰਦ ਕਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਹੜ ਪ੍ਰਭਾਵਿਤ ਸਰਹੱਦੀ ਪਿੰਡਾਂ ਵਿੱਚ ਪਹੁੰਚੇ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਆਪਣੇ ਮਨਸੂਬਿਆਂ ਵਿੱਚ ਕਦੇ ਵੀ ਸਫਲ ਨਹੀਂ ਹੋਵੇਗੀ ਅਤੇ ਉਹ ਸੂਬੇ ਵਿੱਚ ਇਕ ਵੀ ਕਾਰਡ ਰੱਦ ਨਹੀਂ ਹੋਣ ਦੇਣਗੇ।ਭਾਜਪਾ ਲੋਕ ਪੱਖੀ ਹੋਣ ਦੇ ਵੱਡੇ ਦਾਅਵੇ ਕਰਦੀ ਹੈ ਅਤੇ ਜਨਤਕ ਵੰਡ ਪ੍ਰਣਾਲੀ ਰਾਹੀਂ ਦੇਸ਼ ਦੇ 80 ਕਰੋੜ ਲੋਕਾਂ ਨੂੰ ਮੁਫ਼ਤ ਅਨਾਜ ਦੀਆਂ ਸ਼ੇਖੀਆਂ ਤਾਂ ਮਾਰਦੀ ਹੈ ਜਦਕਿ ਪੰਜਾਬ ਵਿੱਚ 8 ਲੱਖ 2 ਹਜ਼ਾਰ 493 ਰਾਸ਼ਨ ਕਾਰਡ ਰੱਦ ਕਰਨ ਦੀਆਂ ਘਟੀਆ ਚਾਲਾਂ ਚੱਲੀਆਂ ਜਾ ਰਹੀਆਂ ਹੈ। ਕੇਂਦਰ ਦੇ ਇਸ ਫੈਸਲੇ ਨਾਲ ਸੂਬੇ ਦੇ 32 ਲੱਖ ਲੋਕਾਂ ਨੂੰ ਮੁਫਤ ਰਾਸ਼ਨ ਦੇ ਹੱਕ ਤੋਂ ਮਹਿਰੂਮ ਕਰ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਭਾਜਪਾ ਨੂੰ ਘੇਰਦਿਆਂ ਕਿਹਾ ਕਿ ‘ਵੋਟ ਚੋਰੀ’ ਤੋਂ ਬਾਅਦ ‘ਰਾਸ਼ਨ ਚੋਰੀ’ ਦੇ ਹੱਥਕੰਡੇ ਅਪਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁਫ਼ਤ ਰਾਸ਼ਨ ਬੰਦ ਕਰਨ ਲਈ ਵਿਸ਼ੇਸ਼ ਤੌਰ ਉਤੇ ਪੰਜਾਬ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਜਦਕਿ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਪੰਜਾਬ ਨੇ ਅਨਾਜ ਉਤਪਾਦਨ ਵਿੱਚ ਦੇਸ਼ ਨੂੰ ਆਤਮ ਨਿਰਭਰ ਬਣਾਉਣ ਵਿੱਚ ਸਭ ਤੋਂ ਯੋਗਦਾਨ ਪਾਇਆ ਹੈ।
ਮੁੱਖ ਮੰਤਰੀ ਨੇ ਰਾਸ਼ਨ ਕਾਰਡ ਰੱਦ ਕਰਨ ਲਈ ਦਿੱਤੇ ਜਾ ਰਹੇ ਤਰਕ ਦੀ ਸਖਤ ਨਿਖੇਧੀ ਕਰਦਿਆਂ ਕਿਹਾ ਕਿ ਇਸ ਵਿੱਚ ਚਾਰ ਪਹੀਆ ਵਾਹਨਾਂ ਦੀ ਮਾਲਕੀ, ਸਰਕਾਰੀ ਨੌਕਰੀ, ਥੋੜ੍ਹੀ ਜ਼ਮੀਨ ਅਤੇ ਆਮਦਨ ਨੂੰ ਅਧਾਰ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਕਿੰਨੀ ਹਾਸੋਹੀਣੀ ਗੱਲ ਹੈ ਕਿ ਇਸ ਦੇ ਘੇਰੇ ਵਿੱਚ ਪਰਿਵਾਰ ਦਾ ਸਿਰਫ ਇਕ ਮੈਂਬਰ ਆਉਂਦਾ ਹੈ ਪਰ ਸਜ਼ਾ ਪੂਰੇ ਪਰਿਵਾਰ ਨੂੰ ਦਿੱਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ, “ਜਦੋਂ ਤੱਕ ਮੈਂ ਸੂਬੇ ਦਾ ਮੁੱਖ ਮੰਤਰੀ ਹਾਂ, ਇਕ ਵੀ ਕਾਰਡ ਰੱਦ ਨਹੀਂ ਕਰਾਂਗਾ। ਮੈਂ ਭਾਜਪਾ ਦੇ ਨੇਤਾਵਾਂ ਨੂੰ ਆਪਣੀਆਂ ਲੋਕ ਮਿਲਣੀਆਂ ਵਿੱਚ ਕੇਂਦਰ ਸਰਕਾਰ ਦੀ ਇਸ ‘ਪ੍ਰਾਪਤੀ’ ਦਾ ਗੁਣਗਾਣ ਵੀ ਕਰਨ ਦੀ ਚੁਣੌਤੀ ਦਿੰਦਾ ਹਾਂ।”ਮੁੱਖ ਮੰਤਰੀ ਨੇ ਕੇਂਦਰ ਸਰਕਾਰ ਦੀਆਂ ਸਕੀਮਾਂ ਦੀਆਂ ਅਜੀਬੋ-ਗਰੀਬ ਸ਼ਰਤਾਂ ਦੀ ਖਿੱਲੀ ਉਡਾਉਂਦਿਆਂ ਕਿਹਾ ਕਿ ਇਕ ਸਕੀਮ ਵਿੱਚ ਗਰੀਬ ਨੂੰ ਮੁਫਤ ਗੈਸ ਕੁਨੈਕਸ਼ਨ ਦਿੱਤਾ ਜਾਂਦਾ ਹੈ ਜਦਕਿ ਦੂਜੇ ਪਾਸੇ ਏਸੇ ਕੁਨੈਕਸ਼ਨ ਨੂੰ ਅਧਾਰ ਬਣਾ ਕੇ ਹੋਰ ਲਾਭ ਵਾਪਸ ਲਏ ਜਾ ਰਹੇ ਹਨ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਦੇ ਗਰੀਬ ਵਿਰੋਧੀ ਏਜੰਡੇ ਦਾ ਪਰਦਾਫਾਸ਼ ਹੋਇਆ ਹੈ। ਉਨ੍ਹਾਂ ਦੁਹਰਾਇਆ ਕਿ ਉਹ ਪ੍ਰਧਾਨ ਮੰਤਰੀ ਅਤੇ ਹੋਰ ਕੇਂਦਰੀ ਮੰਤਰੀਆਂ ਨੂੰ ਮੁਫਤ ਰਾਸ਼ਨ ਲਈ ਨਿਰਧਾਰਤ ਸ਼ਰਤਾਂ ਉਤੇ ਮੁੜ ਵਿਚਾਰ ਕਰਨ ਦੀ ਅਪੀਲ ਕਰਦੇ ਹਨ। ਉਨ੍ਹਾਂ ਨੇ ਇਨ੍ਹਾਂ ਸ਼ਰਤਾਂ ਵਿੱਚ ਢਿੱਲ ਦੇਣ ਦੀ ਲੋੜ ਉਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਨਾਲ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਦੱਬੇ-ਕੁਚਲੇ ਲੋਕਾਂ ਨੂੰ ਵੱਧ ਤੋਂ ਵੱਧ ਫਾਇਦਾ ਹੋ ਸਕਦਾ ਹੈ।ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਇਸ ਪੱਖਪਾਤੀ ਕਦਮ ਦਾ ਸਖ਼ਤ ਵਿਰੋਧ ਕਰੇਗੀ ਅਤੇ ਇਸ ਮਾਮਲੇ ਦੀ ਡੂੰਘਾਈ ਨਾਲ ਸਮੀਖਿਆ ਲਈ ਉਨ੍ਹਾਂ ਨੇ ਪਹਿਲਾਂ ਹੀ ਛੇ ਮਹੀਨੇ ਦਾ ਸਮਾਂ ਮੰਗਿਆ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਉਹ ਪੰਜਾਬੀਆਂ ਨਾਲ ਮੰਗਤੇ ਵਾਲਾ ਸਲੂਕ ਕਰਨਾ ਬੰਦ ਕਰੇ ਅਤੇ ਕਿਹਾ ਕਿ ਪੰਜਾਬ ਦੇ ਲੋਕ ਆਪਣੀ ਮਾਣ-ਇੱਜ਼ਤ ਅਤੇ ਅਧਿਕਾਰਾਂ ਲਈ ਕੇਂਦਰ ‘ਤੇ ਨਿਰਭਰ ਨਹੀਂ ਹਨ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬੀ ਕੇਂਦਰ ਸਰਕਾਰ ਦੇ ਦਬਾਅ ਪਾਉਣ ਵਾਲੇ ਇਨ੍ਹਾਂ ਹੱਥਕੰਡਿਆਂ ਅੱਗੇ ਨਹੀਂ ਝੁਕਣਗੇ ਅਤੇ ਨਾ ਹੀ ਆਪਣੇ ਜਾਇਜ਼ ਹੱਕਾਂ ਨੂੰ ਛੱਡਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਰਵਾਇਤੀ ਤੌਰ ‘ਤੇ ਪੰਜਾਬ ਦੇ ਲੋਕਾਂ ਦਾ ਜੀਵਨ-ਪੱਧਰ ਕਈ ਹੋਰ ਸੂਬਿਆਂ ਨਾਲੋਂ ਬਿਹਤਰ ਰਿਹਾ ਹੈ, ਪਰ ਪਿਛਲੀਆਂ ਸਰਕਾਰਾਂ ਦੇ ਮਾੜੇ ਸ਼ਾਸਨ ਪ੍ਰਬੰਧਾਂ ਕਰਕੇ ਸੂਬੇ ਨੂੰ ਕਾਫ਼ੀ ਨੁਕਸਾਨ ਵੀ ਝੱਲਣਾ ਪਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਲਈ ਕੇਂਦਰ ਨੂੰ ਇਨ੍ਹਾਂ ਨੀਤੀਆਂ ਦੀਆਂ ਸ਼ਰਤਾਂ ਵਿੱਚ ਸੋਧ ਕਰਨੀ ਚਾਹੀਦੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਵੀ ਯੋਗ ਲਾਭਪਾਤਰੀ ਸਹਾਇਤਾ ਤੋਂ ਵਾਂਝਾ ਨਾ ਰਹੇ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਚੇਤੇ ਦਿਵਾਇਆ ਕਿ ਭਾਰਤ ਨੂੰ ਵਿਸ਼ਵਗੁਰੂ (ਵਿਸ਼ਵ ਨੇਤਾ) ਬਣਾਉਣ ਦਾ ਉਨ੍ਹਾਂ ਦਾ ਸੁਪਨਾ ਅਜਿਹੇ ਹਾਲਾਤਾਂ ਵਿੱਚ ਸਾਕਾਰ ਨਹੀਂ ਹੋ ਸਕਦਾ ਜਦੋਂ ਮਾੜੀਆਂ ਨੀਤੀਆਂ ਕਾਰਨ ਪੰਜਾਬ ਵਿੱਚ 32 ਲੱਖ ਲੋਕ ਭੁੱਖੇ ਮਰ ਰਹੇ ਹੋਣ। ਮੁੱਖ ਮੰਤਰੀ ਨੇ ਪ੍ਰਣ ਲਿਆ ਕਿ ਸੂਬਾ ਸਰਕਾਰ ਕੇਂਦਰ ਨੂੰ ਆਪਣੇ ਲੋਕਾਂ ਦੇ ਅਧਿਕਾਰਾਂ ਨੂੰ ਹੜੱਪਣ ਨਹੀਂ ਦੇਵੇਗੀ। ਇੱਕ ਸਵਾਲ ਦੇ ਜਵਾਬ ਵਿੱਚ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਆਗੂਆਂ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਉਹ ਨਿੱਜੀ ਡੇਟਾ ਇਕੱਠਾ ਕਰਨ ਲਈ ਕੈਂਪ ਲਗਾ ਕੇ ਨਾਗਰਿਕਾਂ ਦੇ ਨਿੱਜੀ ਅਧਿਕਾਰਾਂ ਦੀ ਉਲੰਘਣਾ ਦੀ ਕੋਸ਼ਿਸ਼ ਕਰ ਰਹੇ ਹਨ, ਜਿਸਦੀ ਇਜਾਜ਼ਤ ਕਿਸੇ ਵੀ ਕੀਮਤ ‘ਤੇ ਨਹੀਂ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਭਾਜਪਾ ਪਹਿਲਾਂ ਹੀ ਕਈ ਸੂਬਿਆਂ ਵਿੱਚ ਵੋਟਰ ਸੂਚੀਆਂ ‘ਚ ਹੇਰਾਫੇਰੀ ਅਤੇ ਪਿਛਲੇ ਦਰਵਾਜ਼ੇ ਰਾਹੀਂ ਸੱਤਾ ਹਥਿਆਉਣ ਦੀਆਂ ਚਾਲਾਂ ਲਈ ਬੇਨਕਾਬ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਅਜਿਹੇ ਯਤਨ ਪੰਜਾਬ ਵਿੱਚ ਸਫਲ ਨਹੀਂ ਹੋਣਗੇ ਅਤੇ ਸਰਕਾਰ ਇਹ ਯਕੀਨੀ ਬਣਾਏਗੀ ਕਿ ਨਾਗਰਿਕਾਂ ਦੇ ਨਿੱਜੀ ਅਧਿਕਾਰ ਸੁਰੱਖਿਅਤ ਰਹਿਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਅਤੇ ਇਸਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇੱਕ ਵੱਖਰੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪਹਾੜੀ ਇਲਾਕਿਆਂ ਵਿੱਚ ਭਾਰੀ ਮੀਂਹ ਕਾਰਨ ਪੰਜਾਬ ਵਿੱਚ ਹੋਣ ਵਾਲੀ ਤਬਾਹੀ ਨੂੰ ਰੋਕਣ ਲਈ ਪਾਣੀ ਦੇ ਸਰੋਤਾਂ ਨੂੰ ਚੈਨਲਾਈਜ਼ ਕਰਨ ‘ਤੇ ਕੰਮ ਕਰ ਰਹੀ ਹੈ। ਉਨ੍ਹਾਂ ਨੇ ਇਸ ਗੱਲ ‘ਤੇ ਅਫ਼ਸੋਸ ਪ੍ਰਗਟ ਕੀਤਾ ਕਿ ਪਹਾੜੀ ਇਲਾਕਿਆਂ ‘ਚ ਭਾਰੀ ਮੀਂਹ ਦਾ ਖਮਿਆਜ਼ਾ ਪੰਜਾਬ ਨੂੰ ਝੱਲਣਾ ਪੈਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮੁੱਦੇ ਨੂੰ ਹੱਲ ਕਰਨ ਲਈ ਵਿਆਪਕ ਵਿਧੀ ਵਿਕਸਤ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਉਪਰੰਤ ਅਧਿਕਾਰੀਆਂ ਨੂੰ ਮਜ਼ਬੂਤ ਰਣਨੀਤੀ ਤਿਆਰ ਕਰਨ ਦੇ ਨਿਰਦੇਸ਼ ਪਹਿਲਾਂ ਹੀ ਦੇ ਦਿੱਤੇ ਹਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸ਼ਹਿਰ ਵਾਸੀਆਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਸੂਬਾ ਸਰਕਾਰ ਵਚਨਬੱਧ ਤੇ ਯਤਨਸ਼ੀਲ : ਜਗਰੂਪ ਸਿੰਘ ਗਿੱਲ

0

👉11 ਕਰੋੜ ਰੁਪਏ ਦੀ ਲਾਗਤ ਨਾਲ ਸ਼ਹਿਰ ਅੰਦਰਲੇ ਬਿਜਲੀ ਦੇ ਕਾਰਜ ਮੁਕੰਮਲ
Bathinda News: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਖਪਤਕਾਰਾਂ ਨੂੰ ਬਿਜਲੀ ਦੀ ਨਿਰਵਿਘਨ ਸਪਲਾਈ ਦੇਣ ਲਈ ਵਚਨਬੱਧ ਤੇ ਯਤਨਸ਼ੀਲ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਿਧਾਇਕ ਬਠਿੰਡਾ (ਸ਼ਹਿਰੀ) ਸ ਜਗਰੂਪ ਸਿੰਘ ਗਿੱਲ ਨੇ 11 ਕਰੋੜ ਰੁਪਏ ਦੀ ਲਾਗਤ ਨਾਲ ਸ਼ਹਿਰ ਅੰਦਰਲੇ ਬਿਜਲੀ ਦੇ ਕਾਰਜ ਕਰਵਾਉਣ ਉਪਰੰਤ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਕੌਸਲਰ ਸ਼੍ਰੀ ਸੁਖਦੀਪ ਸਿੰਘ ਢਿੱਲੋ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।ਇਸ ਦੌਰਾਨ ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਬਠਿੰਡਾ ਸ਼ਹਿਰ ਦੀ ਬਿਜਲੀ ਸਪਲਾਈ ਨੂੰ ਬਿਹਤਰ ਬਨਾਉਣ ਲਈ ਸ਼ਹਿਰ ਅਧੀਨ ਪੈਂਦੇ 4 ਨੰਬਰ 66 ਕੇਵੀ ਸਬ-ਸਟੇਸ਼ਨ ਤੇ ਲੱਗੇ ਪਾਵਰ ਟਰਾਸਫਰਮਰ ਦੀ ਸਮਰੱਥਾ ਵਿੱਚ ਵਾਧਾ ਕੀਤਾ ਗਿਆ, ਜਿਸ ਤੇ 8 ਕਰੋੜ 50 ਲੱਖ ਰੁਪਏ ਖਰਚਾ ਕੀਤੇ ਗਏ। ਉਨ੍ਹਾਂ ਦੱਸਿਆ ਕਿ 66 ਕੇਵੀ ਸ/ਸ ਫੇਜ਼-3 ਮਾਡਲ ਟਾਊਨ ਵਿਖੇ 1 ਨੰਬਰ ਨਵਾਂ 20 ਐਮਵੀਏ ਦਾ ਪਾਵਰ ਟਰਾਸਫਰਮਰ ਲਗਾਇਆ ਗਿਆ ਜਿਸ ਤੇ 2 ਕਰੋੜ 4 ਲੱਖ ਰੁਪਏ ਖਰਚਾ ਆਇਆ ਹੈ।

ਇਹ ਵੀ ਪੜ੍ਹੋ  ਭਗਵੰਤ ਮਾਨ ਦੀ ਹਾਜ਼ਰੀ ‘ਚ ਤਾਮਿਲਨਾਡੂ ਵਿੱਚ ਸ਼ੁਰੂ ਹੋਵੇਗੀ ‘ਮੁੱਖ ਮੰਤਰੀ ਨਾਸ਼ਤਾ ਯੋਜਨਾ’

ਉਨ੍ਹਾਂ ਇਹ ਵੀ ਦੱਸਿਆ ਕਿ 66 ਕੇਵੀ ਸ/ਸ ਸਿਵਲ ਲਾਈਨ ਵਿਖੇ 01 ਨੰਬਰ ਨਵਾਂ 31.5 ਐਮਵੀਏ ਦਾ ਪਾਵਰ ਟਰਾਸਫਰਮਰ ਲਗਾਇਆ ਗਿਆ ਜਿਸ ਉਪਰ 2 ਕਰੋੜ 14 ਲੱਖ ਰੁਪਏ ਖਰਚਾ ਕੀਤਾ ਗਿਆ।ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਦੱਸਿਆ ਕਿ ਇਸ ਤਰ੍ਹਾਂ 66 ਕੇਵੀ ਸ/ਸ ਪਰਸਰਾਮ ਨਗਰ ਵਿਖੇ 01 ਨੰਬਰ ਨਵਾਂ 31.5 ਐਮਵੀਏ ਦਾ ਪਾਵਰ ਟਰਾਸਫਰਮਰ ਲਗਾਇਆ ਗਿਆ ਜਿਸ ਉਪਰ 2 ਕਰੋੜ 15 ਲੱਖ ਰੁਪਏ ਖਰਚਾ ਆਇਆ ਅਤੇ 66 ਕੇਵੀ ਸ/ਸ ਸੀ-ਕੰਪਾਉਂਡ ਜੋ ਕਿ ਥਰਮਲ ਪਲਾਟ ਦੇ ਸਾਹਮਣੇ ਬਣਿਆ ਹੋਇਆ ਹੈ ਉਸ ‘ਤੇ ਵੀ 01 ਨੰਬਰ ਨਵਾਂ 31.5 ਐਮਵੀਏ ਦਾ ਪਾਵਰ ਟਰਾਸਫਰਮਰ ਲਗਾਇਆ ਗਿਆ ਜਿਸ ਉਪਰ 2 ਕਰੋੜ 14 ਲੱਖ ਰੁਪਏ ਖਰਚਾ ਕੀਤਾ ਗਿਆ।ਵਿਧਾਇਕ ਸ ਗਿੱਲ ਨੇ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਹੀ ਬਠਿੰਡਾ ਥਰਮਲ ਗਰਿੱਡ ਤੋਂ 66 ਕੇ.ਵੀ. ਸ/ਸ ਮਲੋਟ ਰੋਡ ਨੂੰ ਜਾਂਦੀ 66 ਕੇ.ਵੀ. ਡਬਲ ਸਰਕਟ ਲਾਈਨ ਦੇ ਕੰਡਕਟਰ (ਤਾਰਾਂ) ਜਿਸ ਦੀ ਸਮਰੱਥਾ ਵਿੱਚ ਡਬਲ ਵਾਧਾ ਕੀਤਾ ਗਿਆ, ਜਿਸ ‘ਤੇ 2 ਕਰੋੜ 25 ਲੱਖ ਖਰਚਾ ਆਇਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸੀਐਸਸੀ ਕੈਂਪ ਜ਼ਬਰਦਸਤੀ ਬੰਦ ਕਰਵਾਉਣ ਦੇ ਵਿਰੋਧ ‘ਚ ਸਰੁਪ ਸਿੰਗਲਾ ਦੀ ਅਗਵਾਈ ਹੇਠ ਰੋਸ਼ ਪ੍ਰਦਰਸ਼ਨ

0

Bathinda News: ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਸੂਬੇ ਭਰ ਵਿਚ ਸੀਐਸਸੀ (ਕਾਮਨ ਸਰਵਿਸ ਸੈਂਟਰ) ਰਾਹੀਂ ਲਗਾਏ ਜਾ ਕੈਂਪਾਂ ਵਿਚ ਆਮ ਲੋਕਾਂ ਨੂੰ ਕੇਂਦਰ ਸਰਕਾਰ ਵੱਲੋਂ ਮਿਲਦੀਆਂ ਸਹੂਲਤਾਂ ਸਬੰਧੀ ਜਾਗਰੂਕ ਕਰਨ ਦਾ ਮਾਮਲਾ ਵਧਦਾ ਜਾ ਰਿਹਾ। ਪੰਜਾਬ ਸਰਕਾਰ ਵੱਲੋਂ ਆਮ ਨਾਗਰਿਕਾਂ ਦਾ ਨਿੱਜੀ ਡਾਟਾ ਇਕੱਠਾ ਕਰਨ ਦੇ ਦੋਸ਼ਾਂ ਹੇਠ ਇੰਨ੍ਹਾਂ ਕੈਂਪਾਂ ਨੁੰ ਜਬਰੀ ਬੰਦ ਕਰਵਾਇਆ ਜਾ ਰਿਹਾ, ਜਿਸਦੇ ਵਿਰੁਧ ਵਿਚ ਭਾਰਤੀ ਜਨਤਾ ਪਾਰਟੀ ਬਠਿੰਡਾ ਦੇ ਜ਼ਿਲ੍ਹਾ ਮੁਖੀ ਸਰੂਪ ਚੰਦ ਸਿੰਗਲਾ ਦੀ ਅਗਵਾਈ ਹੇਠ ਰੋਸ਼ ਪ੍ਰਦਰਸ਼ਨ ਕੀਤਾ ਗਿਆ।

ਇਹ ਵੀ ਪੜ੍ਹੋ  ਫਾਜਿਲਕਾ ਪੁਲਿਸ ਦਾ ਨਸ਼ਾ ਤਸਕਰਾਂ ਅਤੇ ਮੋਟਰਸਾਈਕਲ ਚੋਰਾਂ ਖਿਲਾਫ ਵੱਡਾ ਐਕਸ਼ਨ

ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਵਿੱਚ ਭਾਜਪਾ ਵੱਲੋਂ ਲਗਾਏ ਗਏ ਸੀਐਸਸੀ ਕੈਂਪਾਂ ਦਾ ਉਦੇਸ਼ ਪੇਂਡੂ ਖੇਤਰਾਂ ਵਿੱਚ ਆਮ ਲੋਕਾਂ ਨੂੰ ਸਰਕਾਰੀ ਸਹੂਲਤਾਂ ਅਤੇ ਡਿਜੀਟਲ ਸੇਵਾਵਾਂ ਪ੍ਰਦਾਨ ਕਰਨਾ ਸੀ। ਪਰ ਸਰਕਾਰ ਦੇ ਹੁਕਮਾਂ ‘ਤੇ ਪ੍ਰਸ਼ਾਸਨ ਨੇ ਇਨ੍ਹਾਂ ਕੈਂਪਾਂ ਨੂੰ ਜ਼ਬਰਦਸਤੀ ਬੰਦ ਕਰਵਾ ਦਿੱਤਾ। ਇੰਨਾ ਹੀ ਨਹੀਂ, ਕਈ ਪ੍ਰਮੁੱਖ ਭਾਜਪਾ ਆਗੂਆਂ ਅਤੇ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਕੇ ਜੇਲ੍ਹ ਭੇਜ ਦਿੱਤਾ ਗਿਆ।ਭਾਜਪਾ ਆਗੂਆਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਡਰ ਅਤੇ ਨਿਰਾਸ਼ਾ ਵਿੱਚ ਹੈ।

ਇਹ ਵੀ ਪੜ੍ਹੋ  Police encounter news; ਨਣਾਨ-ਭਰਜਾਈ ਨੂੰ ਲੁੱਟਣ ਵਾਲੇ ਮੁਲਜਮਾਂ ਦਾ Bathinda Police ਨੇ ਕੀਤਾ Encounter, ਦੇਖੋ ਵੀਡੀਓ

ਜਨਤਾ ਵਿੱਚ ਘਟਦੇ ਵਿਸ਼ਵਾਸ ਅਤੇ ਵਧਦੀ ਅਸੰਤੁਸ਼ਟੀ ਨੂੰ ਦੇਖਦੇ ਹੋਏ, ਇਹ ਹੁਣ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਵਿੱਚ ਲੱਗੀ ਹੋਈ ਹੈ।ਸ਼੍ਰੀ ਸਿੰਗਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਅਰਾਜਕਤਾ ਦੇ ਰਾਹ ‘ਤੇ ਧੱਕ ਦਿੱਤਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲੋਕਤੰਤਰ ਨੂੰ ਬਚਾਉਣ ਲਈ ਇਹ ਲੜਾਈ ਸੜਕ ਤੋਂ ਸੰਸਦ ਤੱਕ ਲੜੀ ਜਾਵੇਗੀ। ਸਰੂਪ ਚੰਦ ਸਿੰਗਲਾ ਨੇ ਚੇਤਾਵਨੀ ਦਿੱਤੀ ਕਿ ਜੇਕਰ ਭਾਜਪਾ ਆਗੂਆਂ ਅਤੇ ਵਰਕਰਾਂ ‘ਤੇ ਹੋ ਰਹੇ ਅੱਤਿਆਚਾਰਾਂ ਨੂੰ ਨਾ ਰੋਕਿਆ ਗਿਆ ਤਾਂ ਪੰਜਾਬ ਸਰਕਾਰ ਵਿਰੁੱਧ ਰਾਜ ਵਿਆਪੀ ਅੰਦੋਲਨ ਸ਼ੁਰੂ ਕੀਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਫਾਜਿਲਕਾ ਪੁਲਿਸ ਦਾ ਨਸ਼ਾ ਤਸਕਰਾਂ ਅਤੇ ਮੋਟਰਸਾਈਕਲ ਚੋਰਾਂ ਖਿਲਾਫ ਵੱਡਾ ਐਕਸ਼ਨ

0

👉ਥਾਣਾ ਸਦਰ ਫਾਜਿਲਕਾ ਪੁਲਿਸ ਨੇ 2 ਕਿਲੋ ਨਸ਼ੀਲਾ ਪਾਊਡਰ ਸਹਿਤ 1 ਔਰਤ ਅਤੇ 2 ਚੋਰਾਂ ਨੂੰ ਕਾਬੂ ਕਰਕੇ 10 ਮੋਟਰਸਾਈਕਲ ਕੀਤੇ ਬਰਾਮਦ
Fazilka News: ਸੀਨੀਅਰ ਕਪਤਾਨ ਪੁਲਿਸ ਗੁਰਮੀਤ ਸਿੰਘ ਨੇ ਅੱਜ ਇੱਥੇ ਇੱਕ ਪ੍ਰੈਸ ਕਾਨਫਰੰਸ ਰਾਹੀਂ ਦਸਿਆ ਕਿ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁਧ ਵਿੱਢੀ ਮੁਹਿੰਮ ਤਹਿਤ ਇੱਕ ਔਰਤ ਨੂੰ 2 ਕਿਲੋਂ ਨਸ਼ੀਲੇ ਪਾਉਡਰ ਸਹਿਤ ਗ੍ਰਿਫਤਾਰ ਕੀਤਾ ਗਿਆ। ਇਸੇ ਤਰ੍ਹਾਂ ਇੱਕ ਹਰ ਮਾਮਲੇ ਵਿਚ ਚੋਰੀ ਦੇ ਦੋਸ਼ ਹੇਠ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ 10 ਮੋਟਰਸਾਈਕਲ ਬਰਾਮਦ ਕੀਤੇ ਹਨ। ਉਨ੍ਹਾਂ ਦਸਿਆ ਕਿ ਐਸ.ਆਈ ਹਰਦੇਵ ਸਿੰਘ ਮੁੱਖ ਅਫਸਰ ਥਾਣਾ ਸਦਰ ਫਾਜਿਲਕਾ ਦੀ ਨਿਗਰਾਨੀ ਹੇਠ ਏ.ਐਸ.ਆਈ ਮੰਗਲ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਅਤੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਥਾਣਾ ਏਰੀਆ ਵਿੱਚ ਮੌਜੂਦ ਸੀ।

ਇਹ ਵੀ ਪੜ੍ਹੋ  Jaswinder Bhalla Death News; ਹਜ਼ਾਰਾਂ ਸੇਜ਼ਲ ਅੱਖਾਂ ਨਾਲ ਕਮੇਡੀਅਨ ਜਸਵਿੰਦਰ ਭੱਲਾ ਨੂੰ ਦਿੱਤੀ ਅੰਤਿਮ ਵਿਦਾਈ

ਉਹਨਾਂ ਪਾਸ ਮੁਖਬਰ ਖਾਸ ਨੇ ਇਤਲਾਹ ਕੀਤੀ ਕਿ ਕ੍ਰਿਸ਼ਨ ਸਿੰਘ ਪੁੱਤਰ ਰੰਗਬੀਰ ਸਿੰਘ, ਸ਼ਿੰਦੋ ਬਾਈ ਪਤਨੀ ਰੰਗਬੀਰ ਸਿੰਘ ਵਾਸੀਆਨ ਨਵਾਂ ਹਸਤਾ ਥਾਣਾ ਸਦਰ ਫਾਜਿਲਕਾ ਅਤੇ ਗੁਰਨਾਮ ਸਿੰਘ ਉਰਫ ਬੱਬੂ ਪੁੱਤਰ ਸ਼ੇਰ ਸਿੰੰਘ ਵਾਸੀ ਨੂਰਸ਼ਾਹ ਉਰਫ ਵੱਲੇਸ਼ਾਹ ਉਤਾੜ ਨਸ਼ੀਲਾ ਪਾਊਡਰ ਅਤੇ ਨਸ਼ੀਲੀਆਂ ਗੋਲੀਆਂ ਵੇਚਣ ਦੇ ਆਦੀ ਹਨ, ਜੇਕਰ ਇਹਨਾਂ ਤੇ ਰੇਡ ਕੀਤਾ ਜਾਵੇ ਤਾਂ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਆ ਸਕਦੇ ਹਨ। ਜਿਹਨਾਂ ਦੇ ਖਿਲਾਫ ਮੁਕੱਦਮਾ ਨੰਬਰ 218 ਮਿਤੀ 22—08—2025 ਜੁਰਮ 22/61/85 ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਫਾਜਿਲਕਾ ਦਰਜ ਰਜਿਸਟਰ ਕੀਤਾ ਗਿਆ ਅਤੇ ਮੁਖਬਰ ਦੇ ਦੱਸੇ ਮੁ਼ਤਾਬਿਕ ਰੇਡ ਕਰਕੇ ਸ਼ਿੰਦੋ ਬਾਈ ਉਕਤ ਨੂੰ ਕਾਬੂ ਕੀਤਾ ਗਿਆ। ਜਿਸ ਪਾਸੋਂ 02 ਕਿਲੋ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਹੈ।

ਇਹ ਵੀ ਪੜ੍ਹੋ  Police encounter news; ਨਣਾਨ-ਭਰਜਾਈ ਨੂੰ ਲੁੱਟਣ ਵਾਲੇ ਮੁਲਜਮਾਂ ਦਾ Bathinda Police ਨੇ ਕੀਤਾ Encounter, ਦੇਖੋ ਵੀਡੀਓ

ਇਸਤੋਂ ਇਲਾਵਾ ਏ.ਐਸ.ਆਈ ਗੁਰਨਾਮ ਸਿੰਘ ਇੰਚਾਰਜ ਚੌਂਕੀ ਲਾਧੂਕਾ ਸਮੇਤ ਪੁਲਿਸ ਪਾਰਟੀ ਗਸ਼ਤ ਅਤੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਬੱਸ ਅੱਡਾ ਲਾਧੂਕਾ ਮੌਜੂਦ ਸੀ ਤਾਂ ਉਹਨਾਂ ਪਾਸ ਮੁਖਬਰ ਖਾਸ ਨੇ ਇਤਲਾਹ ਕੀਤੀ ਕਿ ਕੁਲਵਿੰਦਰ ਸਿੰਘ ਉਰਫ ਕਿੰਦੂ ਪੁੱਤਰ ਸੁਰਜੀਤ ਸਿੰਘ ਵਾਸੀ ਲੱਖੇ ਕੇ ਉਤਾੜ ਮੋਟਰਸਾਈਕਲ ਚੋਰੀ ਕਰਨ ਦਾ ਆਦੀ ਹੈ, ਜੋ ਅੱਜ ਵੀ ਚੋਰੀਸ਼ੁਦਾ ਮੋਟਰਸਾਈਕਲ ਤੇ ਸਵਾਰ ਹੋ ਕੇ ਦਾਣਾ ਮੰਡੀ ਲਾਧੂਕਾ ਪਾਸ ਮੋਟਰਸਾਈਕਲ ਵੇਚਣ ਦੀ ਤਾਕ ਵਿੱਚ ਗਾਹਕ ਦੀ ਉਡੀਕ ਕਰ ਰਿਹਾ ਹੈ, ਜੇਕਰ ਰੇਡ ਕੀਤਾ ਜਾਵੇ ਤਾਂ ਰੰਗੇ ਹੱਥ ਕਾਬੂ ਆ ਸਕਦਾ ਹੈ। ਜਿਸਤੇ ਉਕਤ ਦੋਸ਼ੀ ਦੇ ਖਿਲਾਫ ਮੁਕੱਦਮਾ ਨੰਬਰ 217 ਮਿਤੀ 20—08—2025 ਜੁਰਮ 303(2) ਬੀ.ਐਨ.ਐਸ ਥਾਣਾ ਸਦਰ ਫਾਜਿਲਕਾ ਦਰਜ ਰਜਿਸਟਰ ਕਰਕੇ ਮੁਖਬਰ ਦੇ ਦੱਸੇ ਅਨੁਸਾਰ ਰੇਡ ਕਰਕੇ ਉਸਨੂੰ ਇੱਕ ਚੋਰੀਸ਼ੁਦਾ ਮੋਟਰਸਾਈਕਲ ਹੀਰੋ ਐਚ.ਐਫ ਡੀਲਕਸ ਸਮੇਤ ਕਾਬੂ ਕੀਤਾ ਗਿਆ।ਦੌਰਾਨੇ ਤਫਤੀਸ਼ ਦੋਸ਼ੀ ਪਾਸੋਂ ਡੂੰਘਾਈ ਨਾਲ ਪੁਛਗਿੱਛ ਕਰਨ ਤੇ ਉਸ ਪਾਸੋਂ 02 ਹੋਰ ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1908007