Tuesday, May 19, 2026
Home Blog Page 508

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਹੜ ਪ੍ਰਭਾਵਿਤ ਸਰਹੱਦੀ ਪਿੰਡਾਂ ਵਿੱਚ ਪਹੁੰਚੇ

0

👉ਪਸ਼ੂ ਪਾਲਕਾਂ ਨੂੰ ਹਰੇ ਚਾਰੇ ਦੇ ਨਾਲ ਫੀਡ ਦੇਣ ਦੀ ਵੀ ਕੀਤੀ ਹਦਾਇਤ
Fazilka News: ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਅੱਜ ਫਾਜ਼ਿਲਕਾ ਜ਼ਿਲੇ ਦੇ ਹੜ ਪ੍ਰਭਾਵਿਤ ਸਰਹੱਦੀ ਪਿੰਡਾਂ ਵਿੱਚ ਪਹੁੰਚੇ। ਇਸ ਮੌਕੇ ਉਨਾਂ ਨੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਪਸ਼ੂ ਪਾਲਕਾਂ ਨੂੰ ਹਰੇ ਚਾਰੇ ਦੇ ਨਾਲ ਨਾਲ ਫੀਡ ਵੀ ਦਿੱਤੀ ਜਾਵੇਗੀ । ਉਨਾਂ ਨੇ ਕਿਹਾ ਕਿ ਪੀਣ ਵਾਲੇ ਪਾਣੀ ਦੇ ਟੈਂਕਰ ਭੇਜਣ ਸੰਬੰਧੀ ਵੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਗਈ ਹੈ। ਇਸ ਮੌਕੇ ਉਨਾਂ ਦੇ ਨਾਲ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵੀ ਹਾਜ਼ਰ ਸਨ।ਕੈਬਨਿਟ ਮੰਤਰੀ ਨੇ ਕਾਵਾਂ ਵਾਲੀ ਪੱਤਣ, ਦੋਨਾ ਨਾਨਕਾ, ਤੇਜਾ ਰੁਹੇਲਾ ਆਦਿ ਪਿੰਡਾਂ ਦਾ ਦੌਰਾ ਕੀਤਾ ਅਤੇ ਲੋਕਾਂ ਨਾਲ ਮਿਲ ਕੇ ਉਹਨਾਂ ਦੀਆਂ ਮੁਸ਼ਕਿਲਾਂ ਸੁਣੀਆਂ ।

ਇਹ ਵੀ ਪੜ੍ਹੋ  ਭਗਵੰਤ ਮਾਨ ਦੀ ਹਾਜ਼ਰੀ ‘ਚ ਤਾਮਿਲਨਾਡੂ ਵਿੱਚ ਸ਼ੁਰੂ ਹੋਵੇਗੀ ‘ਮੁੱਖ ਮੰਤਰੀ ਨਾਸ਼ਤਾ ਯੋਜਨਾ’

ਇਸ ਦੌਰਾਨ ਉਹਨਾਂ ਨੇ ਦੋਨਾਂ ਨਾਨਕਾ ਤੱਕ ਟਰੈਕਟਰ ਟਰਾਲੀ ਤੇ ਜਾ ਕੇ ਪਿੰਡ ਵਿੱਚ ਪਹੁੰਚ ਕੀਤੀ ਪਰ ਪਿੰਡ ਵਿੱਚ ਸਾਰੇ ਘਰ ਸੁਰੱਖਿਤ ਹਨ ਅਤੇ ਪਿੰਡ ਅੰਦਰ ਪਾਣੀ ਦਾਖਲ ਨਹੀਂ ਹੋਇਆ ਹੈ । ਹਾਲਾਂਕਿ ਤੇਜਾ ਰੁਹੇਲਾ ਤੋਂ ਦੋਨਾਂ ਨਾਨਕਾਂ ਤੱਕ ਸੜਕ ਤੇ ਪਾਣੀ ਨਹੀਂ ਹੈ।ਪਿੰਡਾਂ ਦੇ ਲੋਕਾਂ ਨੇ ਆਖਿਆ ਕਿ ਹਰਾ ਚਾਰਾ ਪਹੁੰਚ ਰਿਹਾ ਹੈ ਜਦਕਿ ਫਿਲਹਾਲ ਉਹਨਾਂ ਕੋਲ ਰਾਸ਼ਨ ਦੀ ਵਿਵਸਥਾ ਆਪਣੇ ਪੱਧਰ ਤੇ ਹੈ। ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਉਪਰਾਲਿਆਂ ਦੀ ਸਲਾਘਾ ਕੀਤੀ ਅਤੇ ਕਿਹਾ ਕਿ ਪਿੰਡ ਵਿੱਚ ਮੈਡੀਕਲ ਅਤੇ ਪਸ਼ੂ ਪਾਲਣ ਵਿਭਾਗ ਦੀ ਟੀਮ ਪਹੁੰਚ ਰਹੀ ਹੈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਵੱਲੋਂ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਕੈਬਨਿਟ ਮੰਤਰੀ ਨੇ ਇਸ ਮੌਕੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਸਪੈਸ਼ਲ ਗਰਦਾਵਰੀ ਦੇ ਹੁਕਮ ਦਿੱਤੇ ਗਏ ਹਨ ਅਤੇ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਗਈ ਹੈ ਕਿ ਇਹ ਕੰਮ ਜਲਦ ਕੀਤਾ ਜਾਵੇ ਅਤੇ ਮਕਾਨਾਂ ਨੂੰ ਹੋਏ ਨੁਕਸਾਨ ਸਬੰਧੀ ਵੀ ਸਰਵੇ ਕੀਤਾ ਜਾਵੇ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਸਰਕਾਰ ਦੀ ਨੀਤੀ ਅਨੁਸਾਰ ਮੁਆਵਜ਼ਾ ਦਿੱਤਾ ਜਾ ਸਕੇ ।ਇਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ, ਐਸਡੀਐਮ ਵੀਰ ਪਾਲ ਕੌਰ, ਕਾਰਜਕਾਰੀ ਇੰਜਨੀਅਰ ਡਰੇਨੇਜ ਅਲੋਕ ਚੌਧਰੀ, ਮੁੱਖ ਖੇਤੀਬਾੜੀ ਅਫਸਰ ਰਾਜਿੰਦਰ ਕੰਬੋਜ , ਡਿਪਟੀ ਡਾਇਰੈਕਟਰ ਪਸ਼ੂ ਪਾਲਣ ਮਨਦੀਪ ਸਿੰਘ, ਕਾਰਜਕਾਰੀ ਇੰਜੀਨੀਅਰ ਮੰਡੀ ਬੋਰਡ ਸਾਹਿਲ ਗਗਨੇਜਾ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਵਿੱਚ ਪਾਰਟੀ ਨੂੰ ਮੁੜ ਸੱਤਾ ਵਿੱਚ ਲਿਆਉਣ ਲਈ ਕਾਂਗਰਸੀ ਆਗੂਆਂ ਨੇ ਸੰਕਲਪ ਲਿਆ

0

👉ਕੇਂਦਰ ਅਤੇ ਸੂਬੇ ਦੀਆਂ ਸਰਕਾਰਾਂ ਨੇ ਪੰਜਾਬ ਨੂੰ ਨਿਰਾਸ਼ ਕੀਤਾ: ਵੜਿੰਗ
Hoshiarpur News: ਪੰਜਾਬ ਕਾਂਗਰਸ ਦੇ ਸੀਨੀਅਰ ਨੇ ਅੱਜ ਸੰਕਲਪ ਲਿਆ ਹੈ ਕਿ ਉਹ ਇਹ ਯਕੀਨੀ ਬਣਾਉਣਗੇ ਕਿ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੂਬੇ ਦੀ ਸੱਤਾ ਵਿੱਚ ਵਾਪਸ ਆਵੇ। ਉਨ੍ਹਾਂ ਨੇ ਸਰਬਸੰਮਤੀ ਨਾਲ ਕਿਹਾ ਕਿ ਪਾਰਟੀ ਹਾਈ ਕਮਾਂਡ ਵੱਲੋਂ ਜਿਸ ਕਿਸੇ ਨੂੰ ਵੀ ਮੁੱਖ ਮੰਤਰੀ ਵਜੋਂ ਪੇਸ਼ ਕੀਤਾ ਜਾਵੇਗਾ, ਉਹ ਸਾਰਿਆਂ ਨੂੰ ਸਵੀਕਾਰ ਹੋਵੇਗਾ।ਇੱਥੇ ਪਾਰਟੀ ਦੀ ਰੈਲੀ ਨੂੰ ਸੰਬੋਧਨ ਕਰਦਿਆਂ, ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸਾਬਕਾ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਹੋਰ ਆਗੂਆਂ ਨੇ ਕਿਹਾ ਕਿ ਪੰਜਾਬ ਨੂੰ ‘ਆਪ’, ਭਾਜਪਾ ਅਤੇ ਅਕਾਲੀ ਦਲ ਵਰਗੀਆਂ ਪਾਰਟੀਆਂ ਤੋਂ ਬਚਾਉਣ ਲਈ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਬਣਾਉਣਾ ਬਹੁਤ ਜ਼ਰੂਰੀ ਹੈ।ਇਸ ਮੌਕੇ ਬੋਲਦਿਆਂ ਵੜਿੰਗ ਨੇ ਕਿਹਾ ਕਿ ‘ਆਪ’ ਸਰਕਾਰ ਨੇ ਸਾਰੇ ਵਾਅਦੇ ਤੋੜ ਕੇ ਲੋਕਾਂ ਦੇ ਸੁਪਨਿਆਂ ਨੂੰ ਚਕਨਾਚੂਰ ਕਰ ਦਿੱਤਾ ਹੈ।

ਇਹ ਵੀ ਪੜ੍ਹੋ  ਭਗਵੰਤ ਮਾਨ ਦੀ ਹਾਜ਼ਰੀ ‘ਚ ਤਾਮਿਲਨਾਡੂ ਵਿੱਚ ਸ਼ੁਰੂ ਹੋਵੇਗੀ ‘ਮੁੱਖ ਮੰਤਰੀ ਨਾਸ਼ਤਾ ਯੋਜਨਾ’

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵਰਗੇ ‘ਆਪ’ ਆਗੂਆਂ ‘ਤੇ ਭਰੋਸਾ ਕਰ ਬੈਠੇ ਸਨ ਕਿ ਉਹ ਬਦਲਾਅ ਲਿਆਉਣਗੇ, ਲੇਕਿਨ ਲੋਕਾਂ ਨੂੰ ਕੁਸ਼ਾਸਨ ਅਤੇ ਅਰਾਜਕਤਾ ਮਿਲੇ।ਇਸ ਮੌਕੇ ਵੜਿੰਗ ਨੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਭਾਜਪਾ ਵੱਲੋਂ ਦੇਸ਼ ਭਰ ਵਿੱਚ ਸ਼ੁਰੂ ਕੀਤੀ ਗਈ ‘ਵੋਟ ਚੋਰੀ’ ਤੋਂ ਸਾਵਧਾਨ ਰਹਿਣ ਦੀ ਚੇਤਾਵਨੀ ਵੀ ਦਿੱਤੀ। ਉਨ੍ਹਾਂ ਕਾਂਗਰਸੀ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਸੂਚੀਆਂ ਦੀ ਨਿਯਮਿਤ ਤੌਰ ‘ਤੇ ਜਾਂਚ ਕਰਨ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਨ੍ਹਾਂ ਦੀਆਂ ਵੋਟਾਂ ਬਿਹਾਰ ਵਾਂਗ ਨਾ ਹਟਾਈਆਂ ਜਾਣ, ਜਿੱਥੇ ਭਾਜਪਾ ਨੇ 60 ਲੱਖ ਵੋਟਾਂ ਹਟਾਈਆਂ ਹਨ।ਇਸੇ ਤਰ੍ਹਾਂ, ਵੜਿੰਗ ਨੇ ਪੰਜਾਬ ‘ਆਪ’ ਸਰਕਾਰ ਵੱਲੋਂ ‘ਖਾਲੀ ਸਰਕਾਰੀ ਜ਼ਮੀਨਾਂ ਦੀ ਸਰਵੋਤਮ ਵਰਤੋਂ’ (ਓਯੂਵੀਜੀਐਲ) ਤਹਿਤ ਉਨ੍ਹਾਂ ਨੂੰ ਵੇਚਣ ਦੀ ਨੀਤੀ ਦਾ ਵੀ ਸਖ਼ਤ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ‘ਲੈਂਡ ਪੂਲਿੰਗ’ ਰਾਹੀਂ ‘ਲੈਂਡ ਲੁੱਟ ਸਕੀਮ’ ਵਾਪਸ ਲੈਣ ਲਈ ਮਜਬੂਰ ਹੋਣ ਤੋਂ ਬਾਅਦ, ਹੁਣ ਆਮ ਆਦਮੀ ਪਾਰਟੀ ਸਰਕਾਰ ਇਸ ਸਕੀਮ ਰਾਹੀਂ ਸੂਬੇ ਨੂੰ ਹੋਏ ਭਾਰੀ ਵਿੱਤੀ ਨੁਕਸਾਨ ਦੀ ਭਰਪਾਈ ਕਰਨ ਖਾਤਿਰ ‘ਪਰਿਵਾਰ ਦੇ ਗਹਿਣੇ’ ਵੇਚਣ ਦਾ ਇੱਕ ਹੋਰ ਵਿਚਾਰ ਲੈ ਕੇ ਆਈ ਹੈ।

ਇਹ ਵੀ ਪੜ੍ਹੋ  ਵਿਜੀਲੈਂਸ ਨੇ ਬਿਕਰਮ ਮਜੀਠੀਆ ਵਿਰੁੱਧ 40 ਹਜ਼ਾਰ ਸਫ਼ਿਆਂ ਦੀ ਦਾਇਰ ਕੀਤੀ ਚਾਰਜਸ਼ੀਟ, 700 ਕਰੋੜ ਦੀ ਬੇਨਾਮੀ ਸੰਪਤੀ ਦਾ ਖੁਲਾਸਾ

ਜਿਸਨੂੰ ਲੈ ਕੇ ਉਨ੍ਹਾਂ ਨੇ ਕਿਹਾ ਕਿ ਇਸ ਤੋਂ ਸਿਰਫ਼ ਇਹ ਸਾਬਤ ਹੁੰਦਾ ਹੈ ਕਿ ‘ਆਪ’ ਸਰਕਾਰ ਪੰਜਾਬ ਲਈ ਆਰਥਿਕ ਅਤੇ ਵਿੱਤੀ ਆਫ਼ਤ ਸਾਬਤ ਹੋਈ ਹੈ ਤੇ ਇਸਨੇ ਸੂਬੇ ਨੂੰ ਦੀਵਾਲੀਆਪਨ ਵੱਲ ਧੱਕ ਦਿੱਤਾ ਹੈ। ਕਿਉਂਕਿ ਤੁਸੀਂ ਸਿਰਫ਼ ਉਦੋਂ ਹੀ ਪਰਿਵਾਰ ਦੇ ਗਹਿਣੇ ਵੇਚਦੇ ਹੋ, ਜਦੋਂ ਤੁਸੀਂ ਸਾਰੇ ਸਾਧਨ ਮੁੱਕਣ ਤੋਂ ਬਾਅਦ ਪੂਰੀ ਤਰ੍ਹਾਂ ਦੀਵਾਲੀਆ ਹੋ ਜਾਂਦੇ ਹੋ। ਇਸ ਦੌਰਾਨ ਹੋਰਨਾਂ ਤੋਂ ਇਲਾਵਾ, ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸਾਬਕਾ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਕੁਲਬੀਰ ਸਿੰਘ ਜ਼ੀਰਾ, ਇੰਦੂ ਬਾਲਾ ਅਤੇ ਸਰਬਜੋਤ ਸਿੰਘ ਸਾਬੀ ਵੀ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕਰੀਬ 450 ਰੈਪਿਡ ਰਿਸਪਾਂਸ ਅਤੇ 323 ਮੋਬਾਇਲ ਮੈਡੀਕਲ ਟੀਮਾਂ ਕੀਤੀਆਂ ਨਿਯੁਕਤ: ਡਾ. ਬਲਬੀਰ ਸਿੰਘ

0

👉ਕੈਬਨਿਟ ਮੰਤਰੀ ਨੇ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿੱਚ ਸਿਹਤ ਸੇਵਾਵਾਂ ਦੀ ਕੀਤੀ ਸਮੀਖਿਆ
Firozpur News:ਰਾਜ ਵਿੱਚ ਕੈਬਨਿਟ ਮੰਤਰੀਆਂ ਵੱਲੋਂ ਜ਼ਮੀਨੀ ਪੱਧਰ ’ਤੇ ਪਹੁੰਚ ਕਰ ਕੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਨਿੱਜੀ ਤੌਰ ’ਤੇ ਮਾਨੀਟਰਿੰਗ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਵਲ ਹਸਪਤਾਲ ਫ਼ਿਰੋਜ਼ਪੁਰ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਦਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕਰੀਬ 450 ਰੈਪਿਡ ਰਿਸਪਾਂਸ ਟੀਮਾਂ ਅਤੇ 323 ਮੋਬਾਇਲ ਮੈਡੀਕਲ ਟੀਮਾਂ ਨਿਯੁਕਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਮਾਹਿਰ ਡਾਕਟਰਾਂ ਤੋਂ ਇਲਾਵਾ ਜ਼ਰੂਰੀ ਦਵਾਈਆਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ Jaswinder Bhalla Death News; ਹਜ਼ਾਰਾਂ ਸੇਜ਼ਲ ਅੱਖਾਂ ਨਾਲ ਕਮੇਡੀਅਨ ਜਸਵਿੰਦਰ ਭੱਲਾ ਨੂੰ ਦਿੱਤੀ ਅੰਤਿਮ ਵਿਦਾਈ

ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਏ ਹੜ੍ਹਾਂ ਦੇ ਸੰਕਟ ਨਾਲ ਨਿਜੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਰਾਹਤ ਪ੍ਰਬੰਧਾਂ ਦਾ ਨਿਰੀਖਣ ਕਰਨ ਲਈ ਉਹ ਅੱਜ ਫ਼ਿਰੋਜ਼ਪੁਰ ਵਿਖੇ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਪੂਰਥਲਾ ਜ਼ਿਲ੍ਹੇ ਤੋਂ ਸ਼ੁਰੂ ਕੀਤਾ ਗਿਆ ਸੀ ਜੋ ਕਿ ਹੜ੍ਹ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੈ, ਜਿੱਥੇ ਲੋਕਾਂ ਨੂੰ ਸੁੱਕਾ ਰਾਸ਼ਨ, ਦਵਾਈਆਂ, ਪਾਣੀ, ਪਸ਼ੂਆਂ ਲਈ ਚਾਰਾ ਆਦਿ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਦੌਰਾਨ ਹੋਏ ਖ਼ਰਾਬੇ ਦੇ ਪੱਕੇ ਹਲ ਦੇ ਲਈ ਰੂਪ ਰੇਖਾ ਤਿਆਰ ਕੀਤੀ ਗਈ ਹੈ ਤਾਂ ਕਿ ਭਵਿੱਖ ਵਿੱਚ ਅਜਿਹੀ ਸਥਿਤੀ ਨਾਲ ਨਜਿੱਠਿਆ ਜਾ ਸਕੇ।ਇਸ ਤੋਂ ਪਹਿਲਾਂ ਉਨ੍ਹਾਂ ਨੇ ਹਸਪਤਾਲ ਦੇ ਵਾਰਡ ਵਿੱਚ ਦਾਖਲ ਮਰੀਜਾਂ ਦਾ ਹਾਲ ਚਾਲ ਪੁਛਿਆ ਅਤੇ ਡਾਕਟਰਾਂ ਨਾਲ ਗੱਲਬਾਤ ਵੀ ਕੀਤੀ।

ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਉਨ੍ਹਾਂ ਵਾਰਡ ਵਿੱਚ ਦਾਖਲ ਲਾਵਾਰਿਸ ਮਰੀਜਾਂ ਦੇ ਇਲਾਜ ਅਤੇ ਸਾਂਭ ਸੰਭਾਲ ਲਈ ਐਨ.ਜੀ.ਓਜ਼ ਦੀ ਸਹਾਇਤਾ ਲਈ ਜਾਵੇ ਤਾਂ ਜੋ ਇਨ੍ਹਾਂ ਦੀ ਵਧੀਆਂ ਢੰਗ ਨਾਲ ਦੇਖਭਾਲ ਹੋ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਤਰਜੀਹ ਹੈ ਕਿ ਕੋਈ ਵੀ ਲੋੜਵੰਦ ਵਿਅਕਤੀ ਡਾਕਟਰੀ ਸਹਾਇਤਾ ਤੋਂ ਵਾਝਾਂ ਨਾ ਰਹੇ ਅਤੇ ਮਿਆਰੀ ਸਿਹਤ ਸੇਵਾਵਾਂ ਹਰੇਕ ਵਿਅਕਤੀ ਦੀ ਪਹੁੰਚ ਤੱਕ ਹੋਣ।ਇਸ ਮੌਕੇ ’ਤੇ ਉਨ੍ਹਾਂ ਦੇ ਨਾਲ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ, ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਰਜਨੀਸ਼ ਕੁਮਾਰ ਦਹੀਯਾ ਅਤੇ ਵਿਧਾਇਕ ਗੁਰੂਹਰਸਹਾਏ ਫੌਜਾ ਸਿੰਘ ਸਰਾਰੀ ਤੋਂ ਇਲਾਵਾ ਸਿਵਲ ਸਰਜਨ ਡਾ. ਰਾਜਵਿੰਦਰ ਕੌਰ, ਸਿਮਰਨਜੀਤ ਸਿੰਘ ਪੀ.ਸੀ.ਐਸ. ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Jaswinder Bhalla Death News; ਹਜ਼ਾਰਾਂ ਸੇਜ਼ਲ ਅੱਖਾਂ ਨਾਲ ਕਮੇਡੀਅਨ ਜਸਵਿੰਦਰ ਭੱਲਾ ਨੂੰ ਦਿੱਤੀ ਅੰਤਿਮ ਵਿਦਾਈ

👉ਕੈਬਿਨਟ ਮੰਤਰੀ ਸੌਂਦ, ਪੀਏਯੂ ਦੇ ਵੀਸੀ ਗੋਸਲ ਅਤੇ ਡਿਪਟੀ ਕਮਿਸ਼ਨਰ ਸਹਿਤ ਨਾਮਵਰ ਸਖ਼ਸੀਅਤਾਂ ਨੇ ਭੇਂਟ ਕੀਤੀ ਸ਼ਰਧਾਂਜਲੀ
SAS Nagar News: Jaswinder Bhalla Death News; ਚਾਰ ਦਹਾਕਿਆਂ ਤੋਂ ਵੀ ਵੱਧ ਸਮਾਂ ਆਪਣੀ ਦਮਦਾਰ ਕਾਮੇਡੀ ਦੇ ਨਾਲ ਪੰਜਾਬੀਆਂ ਦੇ ਚਿਹਰਿਆਂ ‘ਤੇ ਹਾਸਾ ਲਿਆਉਣ ਵਾਲੇ ਉੱਘੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਅੱਜ ਹਜ਼ਾਰਾਂ ਸ਼ੇਜਲ ਅੱਖਾਂ ਨੇ ਅੰਤਿਮ ਵਿਦਾਈ ਦਿੱਤੀ। ਮੁਹਾਲੀ ਦੇ ਬਲੌਗੀ ਸਥਿਤ ਸ਼ਮਸਾਨਘਾਟ ਵਿਚ ਇੱਕ ਮਹਾਨ ਕਲਾਕਾਰ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਵੱਡੀ ਗਿਣਤੀ ਵਿਚ ਵੱਖ ਵੱਖ ਖੇਤਰ ਦੀਆਂ ਪ੍ਰਮੁੱਖ ਹਸਤੀਆਂ ਤੋਂ ਇਲਾਵਾ ਆਮ ਲੋਕ ਪੁੱਜੇ ਹੋਏ ਸਨ। ਪੰਜਾਬ ਸਰਕਾਰ ਵੱਲੋਂ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕਮੇਡੀਅਨ ਜਸਵਿੰਦਰ ਭੱਲਾ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਜਸਵਿੰਦਰ ਭੱਲਾ ਇੱਕ ਬੇਹਤਰੀਨ ਇਨਸਾਨ ਅਤੇ ਪੰਜਾਬੀਆਂ ਦਾ ਮਾਣ ਸਨ।

ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਉਨ੍ਹਾਂ ਕਿਹਾ ਕਿ ਭੱਲਾ ਨੇ ਸਭਨਾਂ ਦੇ ਚਿਹਰੇ ਉੱਤੇ ਸਦਾ ਹਾਸਾ ਲਿਆਂਦਾ ਹੈ। ਸੌਂਦ ਨੇ ਭੱਲਾ ਵੱਲੋਂ ਨਿਭਾਈ ਚਾਚਾ ਚਤਰਾ ਦੀ ਭੂਮਿਕਾ ਨੂੰ ਯਾਦ ਕਰਦਿਆਂ ਕਿਹਾ ਕਿ “ਤੁਸੀਂ, ਤੁਹਾਡੇ ਬੋਲ ਅਤੇ ਅਦਾਕਾਰੀ ਸਾਨੂੰ ਸਦਾ ਯਾਦ ਰਹਿਣਗੇ।” ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪ ਕੁਲਪਤੀ ਸਤਬੀਰ ਸਿੰਘ ਗੋਸਲ ਨੇ ਅੰਤਿਮ ਵਿਦਾਇਗੀ ਮੌਕੇ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਪੀ ਏ ਯੂ ਨੂੰ ਹਮੇਸ਼ਾਂ ਆਪਣੇ ਵਿਦਿਆਰਥੀ/ਅਧਿਆਪਕ ਤੇ ਮਾਣ ਰਹੇਗਾ, ਜਿਸ ਨੇ ਸਮੁੱਚੇ ਗਲੋਬ ਚ ਆਪਣੀ ਕਮੇਡੀ ਅਤੇ ਵਿਅੰਗਾਤਮਕ ਟਕੋਰਾਂ ਰਾਹੀਂ ਮਾਣਮੱਤੇ ਪੰਜਾਬੀ ਵਜੋਂ ਨਿਵੇਕਲੀ ਸ਼ੈਲੀ ਵਾਲੀ ਪਛਾਣ ਬਣਾਈ। ਉਨ੍ਹਾਂ ਕਿਹਾ ਕਿ ਅੱਜ ਜਦੋਂ ਜਸਵਿੰਦਰ ਭੱਲਾ ਸਰੀਰਕ ਤੌਰ ਤੇ  ‘ਹੈ ਤੋਂ ਸੀ’ ਹੋ ਗਏ ਹਨ ਤਾਂ ਉਸ ਵੇਲੇ ਉਨ੍ਹਾਂ ਦਾ ਰਚਨਾਤਮਕ ਕਾਰਜ ਹਮੇਸ਼ਾਂ ਉਨ੍ਹਾਂ ਦੀ ਯਾਦ ਨੂੰ ਤਾਜ਼ਾ ਰੱਖਣ ਦਾ ਕੰਮ ਕਰੇਗਾ।

ਇਹ ਵੀ ਪੜ੍ਹੋ ਅਮਰੀਕਾ ‘ਚ ਕਮਰਸ਼ੀਅਲ ਟਰੱਕ ਡਰਾਈਵਰਾਂ ਦੇ ਵਰਕ ਵੀਜ਼ੇ ‘ਤੇ ਲੱਗੀ ਰੋਕ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਨਗਰ ਨਿਗਮ ਕਮਿਸ਼ਨਰ ਪਰਮਿੰਦਰ ਪਾਲ ਸਿੰਘ ਸਮੇਤ ਪੁਸ਼ਪ ਮਾਲਾ ਅਰਪਿਤ ਕੀਤੇ। ਇਸ ਮੌਕੇ ਯੂ ਕੇ ਤੋਂ ਐਮ ਪੀ ਤਨਮਨਜੀਤ ਸਿੰਘ ਢੇਸੀ, ਐਮ ਐਲ ਏ ਕੁਲਵੰਤ ਸਿੰਘ, ਪੰਜਾਬ ਫੂਡ ਕਮਿਸ਼ਨ ਦੇ ਚੇਅਰਮੈਨ ਅਤੇ ਜਸਵਿੰਦਰ ਭੱਲਾ ਦੇ ਪੁਰਾਣੇ ਸਾਥੀ ਬਾਲ ਮੁਕੰਦ ਸ਼ਰਮਾ, ਡੀ ਆਈ ਜੀ ਰੂਪਨਗਰ ਰੇਂਜ ਹਰਚਰਨ ਸਿੰਘ ਭੁੱਲਰ, ਨਾਮੀਂ ਗਾਇਕ ਕਲਾਕਾਰਾਂ ਤੇ ਅਦਾਕਾਰਾਂ ਵਿੱਚ ਮੁਹੰਮਦ ਸਦੀਕ, ਹੰਸ ਰਾਜ ਹੰਸ, ਗਿੱਪੀ ਗਰੇਵਾਲ, ਜਸਬੀਰ ਜੱਸੀ, ਬੀਨੂੰ ਢਿੱਲੋਂ, ਕਰਮਜੀਤ ਅਨਮੋਲ, ਗੁਰਪ੍ਰੀਤ ਘੁੱਗੀ, ਅਮਰ ਨੂਰੀ, ਮਲਕੀਤ ਸਿੰਘ ਰੌਣੀ, ਬੀ ਐਨ ਸ਼ਰਮਾ ਆਦਿ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਵੱਲੋਂ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

0

👉ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦੋ-ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਜ਼ਖਮੀਆਂ ਦੇ ਮੁਫਤ ਇਲਾਜ ਦਾ ਐਲਾਨ
Chandigarh News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜਿਸ ਵਿੱਚ ਐਲ.ਪੀ.ਜੀ. ਟੈਂਕਰ ਵਿੱਚ ਧਮਾਕਾ ਹੋਣ ਨਾਲ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ 21 ਹੋਰ ਜ਼ਖਮੀ ਹੋ ਗਏ।ਇਸ ਘਟਨਾ ’ਤੇ ਦੁੱਖ ਤੇ ਅਫਸੋਸ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਨਾਲ ਦਿਲੀ ਹਮਦਰਦੀ ਜ਼ਾਹਰ ਕੀਤੀ।

ਇਹ ਵੀ ਪੜ੍ਹੋ  ਹੜ੍ਹ ਰਾਹਤ ਲਈ ਮੈਦਾਨ ਵਿੱਚ ਉਤਰੀ ਮਾਨ ਸਰਕਾਰ, 8 ਕੈਬਨਿਟ ਮੰਤਰੀਆਂ ਨੇ ਫੀਲਡ ‘ਚ ਸੰਭਾਲਿਆ ਮੋਰਚਾ, ਸਪੈਸ਼ਲ ਗਿਰਦਾਵਰੀ ਦੇ ਹੁਕਮ ਜਾਰੀ

ਉਨ੍ਹਾਂ ਨੇ ਅਕਾਲ ਪੁਰਖ ਅੱਗੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰ ਲਈ ਦੋ-ਦੋ ਲੱਖ ਰੁਪਏ ਦੀ ਵਿੱਤੀ ਇਮਦਾਦ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਨਾਲ ਰਾਬਤਾ ਰੱਖ ਕੇ ਸਮੁੱਚੀ ਸਥਿਤੀ ’ਤੇ ਨਿਰੰਤਰ ਨਿਗਰਾਨੀ ਰੱਖ ਰਹੇ ਹਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਾਰੇ ਜ਼ਖਮੀਆਂ ਦੇ ਮੁਫਤ ਇਲਾਜ ਨੂੰ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਉਨ੍ਹਾਂ ਨੇ ਜ਼ਖਮੀਆਂ ਦੇ ਛੇਤੀ ਸਿਹਤਯਾਬ ਹੋਣ ਲਈ ਅਰਦਾਸ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਮੋਹਾਲੀ ਵਿੱਚ “ਈਟ ਰਾਈਟ ਵਾਕਾਥਾਨ ਤੇ ਮੇਲੇ” ਦਾ ਕੀਤਾ ਉਦਘਾਟਨ

0

👉ਕਿਹਾ, ਤੰਦਰੁਸਤ ਭਾਰਤ ਦੀ ਨੀਂਹ ਹੈ ਸੰਤੁਲਿਤ ਆਹਾਰ ਤੇ ਸਿਹਤਮੰਦ ਜੀਵਨ ਸ਼ੈਲੀ
SAS Nagar News:ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਜੀ.ਡੀ. ਗੋਇਨਕਾ ਪਬਲਿਕ ਸਕੂਲ ਮੋਹਾਲੀ ਵਿੱਚ “ਈਟ ਰਾਈਟ ਵਾਕਾਥਾਨ ਤੇ ਮੇਲੇ” ਦਾ ਉਦਘਾਟਨ ਕੀਤਾ। ਇਸ ਸਮਾਗਮ ਦਾ ਆਯੋਜਨ ਜੀ.ਡੀ. ਗੋਇਨਕਾ ਪਬਲਿਕ ਸਕੂਲ ਅਤੇ ਦ ਰੈੱਡ ਕਾਰਪੈਟ ਵੈਂਚਰਜ਼ ਵੱਲੋਂ ਭਾਰਤੀ ਖੁਰਾਕ ਸੁਰੱਖਿਆ ਅਤੇ ਮਾਪਦੰਡ ਅਥਾਰਟੀ (FSSAI) ਤੇ ਪੰਜਾਬ ਖੁਰਾਕ ਅਤੇ ਡਰੱਗ ਪ੍ਰਸ਼ਾਸਨ ਦੇ ਮਾਰਗਦਰਸ਼ਨ ਹੇਠ, ਹਰਬਾਲਾਈਫ਼ ਦੇ ਸਹਿਯੋਗ ਨਾਲ ਕੀਤਾ ਗਿਆ।ਰਾਜਪਾਲ ਨੇ ਕਟਾਰੀਆ ਆਪਣੇ ਸੰਬੋਧਨ ਵਿੱਚ ਕਿਹਾ ਕਿ “ਈਟ ਰਾਈਟ ਕੇਵਲ ਇੱਕ ਨਾਰਾ ਨਹੀਂ, ਸਗੋਂ ਲੋਕ ਲਹਿਰ ਹੈ ਜਿਸਨੂੰ ਹਰ ਨਾਗਰਿਕ ਨੂੰ ਆਪਣੀ ਜੀਵਨ ਸ਼ੈਲੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ।”

ਇਹ ਵੀ ਪੜ੍ਹੋ  ਭਗਵੰਤ ਮਾਨ ਦੀ ਹਾਜ਼ਰੀ ‘ਚ ਤਾਮਿਲਨਾਡੂ ਵਿੱਚ ਸ਼ੁਰੂ ਹੋਵੇਗੀ ‘ਮੁੱਖ ਮੰਤਰੀ ਨਾਸ਼ਤਾ ਯੋਜਨਾ’

ਉਨ੍ਹਾਂ ਕਿਹਾ ਕਿ ਸੰਤੁਲਿਤ ਤੇ ਪੌਸ਼ਟਿਕ ਆਹਾਰ ਦੇ ਨਾਲ ਹੀ ਨੌਜਵਾਨ ਪੀੜ੍ਹੀ ਨੂੰ ਮਜ਼ਬੂਤ, ਊਰਜਾਵਾਨ ਅਤੇ ਰਚਨਾਤਮਕ ਭਵਿੱਖ ਲਈ ਤਿਆਰ ਕੀਤਾ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਅੱਜ ਵੀ ਮੋਟਾਪਾ, ਸ਼ੂਗਰ ਅਤੇ ਬਲੱਡ ਪ੍ਰੈਸ਼ਰ ਵਰਗੀਆਂ ਜੀਵਨ ਸ਼ੈਲੀ ਨਾਲ ਜੁੜੀਆਂ ਬੀਮਾਰੀਆਂ ਤੇਜ਼ੀ ਨਾਲ ਵੱਧ ਰਹੀਆਂ ਹਨ, ਜਿਨ੍ਹਾਂ ਦਾ ਮੁੱਖ ਕਾਰਨ ਅਸੰਤੁਲਿਤ ਖੁਰਾਕ ਅਤੇ ਗੈਰ-ਸਰਗਰਮ ਜੀਵਨ ਸ਼ੈਲੀ ਹੈ। ਇਸ ਲਈ ਲੋੜ ਹੈ ਕਿ ਲੋਕ ਆਪਣੇ ਰੋਜ਼ਾਨਾ ਦੇ ਆਹਾਰ ਵਿੱਚ ਮੋਟੇ ਅਨਾਜ (ਮਿਲੇਟਸ) ਜਿਵੇਂ ਰਾਗੀ, ਜਵਾਰ ਤੇ ਬਾਜਰੇ ਨੂੰ ਸ਼ਾਮਿਲ ਕਰਨ। ਇਹ ਅਨਾਜ ਨਾ ਸਿਰਫ਼ ਪੌਸ਼ਟਿਕ ਹਨ ਸਗੋਂ ਵਾਤਾਵਰਣ ਲਈ ਵੀ ਫਾਇਦੇਮੰਦ ਹਨ।ਰਾਜਪਾਲ ਨੇ ਕਿਹਾ ਕਿ “ਸੰਤੁਲਿਤ ਆਹਾਰ, ਸਾਫ਼ ਪਾਣੀ, ਸਫ਼ਾਈ ਅਤੇ ਨਿਯਮਤ ਕਸਰਤ ਹੀ ਸਿਹਤਮੰਦ ਜੀਵਨ ਦਾ ਅਧਾਰ ਹਨ।”

ਇਹ ਵੀ ਪੜ੍ਹੋ  ਹੜ੍ਹ ਰਾਹਤ ਲਈ ਮੈਦਾਨ ਵਿੱਚ ਉਤਰੀ ਮਾਨ ਸਰਕਾਰ, 8 ਕੈਬਨਿਟ ਮੰਤਰੀਆਂ ਨੇ ਫੀਲਡ ‘ਚ ਸੰਭਾਲਿਆ ਮੋਰਚਾ, ਸਪੈਸ਼ਲ ਗਿਰਦਾਵਰੀ ਦੇ ਹੁਕਮ ਜਾਰੀ

ਉਨ੍ਹਾਂ ਭਾਰਤ ਸਰਕਾਰ ਵੱਲੋਂ 2018 ਨੂੰ ਰਾਸ਼ਟਰੀ ਪੋਸ਼ਟਿਕ ਅਨਾਜ ਵਰ੍ਹਾ ਅਤੇ 2023 ਨੂੰ ਅੰਤਰਰਾਸ਼ਟਰੀ ਪੋਸ਼ਟਿਕ ਅਨਾਜ ਵਰ੍ਹਾ ਘੋਸ਼ਿਤ ਕਰਨ ਨੂੰ ਦੂਰਦਰਸ਼ੀ ਕਦਮ ਦੱਸਿਆ।ਇਸ ਮੌਕੇ ਤੇ ਸਿਹਤ ਮਾਹਿਰ, ਪੋਸ਼ਣ ਮਾਹਿਰ, ਫਿਟਨੈਸ ਉਤਸ਼ਾਹੀ, ਵਿਦਿਆਰਥੀਆਂ ਅਤੇ ਆਮ ਲੋਕਾਂ ਨੇ ਵਾਕਾਥਾਨ ਵਿੱਚ ਭਾਗ ਲਿਆ। ਮੇਲੇ ਵਿੱਚ ਲੋਕਾਂ ਨੂੰ ਸੰਤੁਲਿਤ ਤੇ ਸਿਹਤਮੰਦ ਆਹਾਰ ਬਦਲਾਂ ਬਾਰੇ ਜਾਣਕਾਰੀ ਦੇਣ ਲਈ ਪ੍ਰਦਰਸ਼ਨੀਆਂ ਤੇ ਗਤੀਵਿਧੀਆਂ ਆਯੋਜਿਤ ਕੀਤੀਆਂ ਗਈਆਂ।ਇਸ ਮੌਕੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਐਸ ਡੀ ਐਮ ਮੋਹਾਲੀ ਦਮਨਦੀਪ ਕੌਰ, ਡਾਇਰੈਕਟਰ ਫੂਡ ਤੇ ਡਰੱਗ ਪ੍ਰਸ਼ਾਸਨ ਰਵਨੀਤ ਸਿੱਧੂ, ਸਕੂਲ ਪ੍ਰਬੰਧਕ ਤੇ ਸਹਯੋਗੀ ਸੰਸਥਾਵਾਂ ਦੇ ਨੁਮਾਇੰਦੇ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਭਗਵੰਤ ਮਾਨ ਦੀ ਹਾਜ਼ਰੀ ‘ਚ ਤਾਮਿਲਨਾਡੂ ਵਿੱਚ ਸ਼ੁਰੂ ਹੋਵੇਗੀ ‘ਮੁੱਖ ਮੰਤਰੀ ਨਾਸ਼ਤਾ ਯੋਜਨਾ’

0

👉ਤਾਮਿਲਨਾਡੂ ਦੇ MP ਨੇ CM Stalin ਵੱਲੋਂ ਦਿੱਤਾ ਸੱਦਾ
Chandigarh News: ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ. ਸਟਾਲਿਨ ਵੱਲੋਂ 26 ਅਗਸਤ ਨੂੰ ਸੂਬੇ ਵਿਚ’ਮੁੱਖ ਮੰਤਰੀ ਨਾਸ਼ਤਾ ਯੋਜਨਾ’ ਦੇ ਵਿਸਥਾਰ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਵੱਡੀ ਗੱਲ ਇਹ ਹੈ ਕਿ ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ. ਸਟਾਲਿਨ ਵੱਲੋਂ ਇਹ ਸੱਦਾ ਪੱਤਰ ਲੈ ਕੇ ਸੰਸਦ ਮੈਂਬਰ ਪੁਸ਼ਪਨਾਥਨ ਵਿਲਸਨ ਸ਼ਨੀਵਾਰ ਨੂੰ ਮੁੱਖ ਮੰਤਰੀ ਨਿਵਾਸ ਪੁੱਜੇ, ਜਿੱਥੇ ਉਨ੍ਹਾਂ ਸ: ਮਾਨ ਇਸ ਮੌਕੇ ਪੁੱਜਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ  ਹੜ੍ਹ ਰਾਹਤ ਲਈ ਮੈਦਾਨ ਵਿੱਚ ਉਤਰੀ ਮਾਨ ਸਰਕਾਰ, 8 ਕੈਬਨਿਟ ਮੰਤਰੀਆਂ ਨੇ ਫੀਲਡ ‘ਚ ਸੰਭਾਲਿਆ ਮੋਰਚਾ, ਸਪੈਸ਼ਲ ਗਿਰਦਾਵਰੀ ਦੇ ਹੁਕਮ ਜਾਰੀ

ਉਨਾਂ ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਇਹ ਵੀ ਦਸਿਆ ਕਿ ਤਾਮਿਲਨਾਡੂ ਵਿਚ ‘ਮੁੱਖ ਮੰਤਰੀ ਨਾਸ਼ਤਾ ਯੋਜਨਾ’ 2022 ਵਿੱਚ ਸ਼ੁਰੂ ਕੀਤੀ ਗਈ ਸੀ, ਜਿਸ ਦੇ ਤਹਿਤ ਪ੍ਰਾਇਮਰੀ ਸਕੂਲ ਦੇ ਬੱਚਿਆਂ ਨੂੰ ਪੌਸ਼ਟਿਕ ਨਾਸ਼ਤਾ ਪ੍ਰਦਾਨ ਕੀਤਾ ਜਾਂਦਾ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਾਮਿਲਨਾਡੂ ਦੇ ਮੁੱਖ ਮੰਤਰੀ ਸ੍ਰੀ ਸਟਾਲਿਨ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਉੱਥੇ ਜ਼ਰੂਰ ਪੁੱਜਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਹੜ੍ਹ ਰਾਹਤ ਲਈ ਮੈਦਾਨ ਵਿੱਚ ਉਤਰੀ ਮਾਨ ਸਰਕਾਰ, 8 ਕੈਬਨਿਟ ਮੰਤਰੀਆਂ ਨੇ ਫੀਲਡ ‘ਚ ਸੰਭਾਲਿਆ ਮੋਰਚਾ, ਸਪੈਸ਼ਲ ਗਿਰਦਾਵਰੀ ਦੇ ਹੁਕਮ ਜਾਰੀ

0

Punjab News:ਪੰਜਾਬ ਵਿੱਚ ਹੜ੍ਹਾਂ ਨਾਲ ਬਣੇ ਹਾਲਾਤਾਂ ਨਾਲ ਨਜਿੱਠਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਪੂਰੀ ਤਰ੍ਹਾਂ ਐਕਸ਼ਨ ਮੋਡ ਵਿੱਚ ਕੰਮ ਕਰ ਰਹੀ ਹੈ। ਜਿੱਥੇ ਕਈ ਰਾਜਾਂ ਵਿੱਚ ਸਰਕਾਰਾਂ ਸੰਕਟ ਦੇ ਸਮੇਂ ਮੀਟਿੰਗਾਂ ਤੱਕ ਹੀ ਸੀਮਿਤ ਰਹਿ ਜਾਂਦੀਆਂ ਹਨ, ਓਥੇ ਮਾਨ ਸਰਕਾਰ ਨੇ ਜ਼ਮੀਨੀ ਹਕੀਕਤ ਨੂੰ ਸਮਝਦਿਆਂ ਤੁਰੰਤ ਕਾਰਵਾਈ ਕੀਤੀ। ਨਾ ਸਿਰਫ਼ 2 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ ਕੀਤੀ ਗਈ, ਸਗੋਂ 8 ਕੈਬਨਿਟ ਮੰਤਰੀਆਂ ਨੂੰ ਮੈਦਾਨ ਵਿੱਚ ਉਤਾਰ ਕੇ ਇਹ ਸਾਬਤ ਕਰ ਦਿੱਤਾ ਕਿ ਇਹ ਸਰਕਾਰ ਸਿਰਫ਼ ਐਲਾਨਾਂ ਤੱਕ ਸੀਮਿਤ ਨਹੀਂ, ਸਗੋਂ ਜ਼ਮੀਨ ‘ਤੇ ਉਤਰ ਕੇ ਲੋਕਾਂ ਦੇ ਦੁੱਖ-ਦਰਦ ਵਿੱਚ ਭਾਗੀਦਾਰ ਬਣਦੀ ਹੈ। ਇਸੇ ਵਿਚਕਾਰ ਮਾਨ ਸਰਕਾਰ ਨੇ ਸਪੈਸ਼ਲ ਗਿਰਦਾਵਰੀ ਦੇ ਵੀ ਹੁਕਮ ਜਾਰੀ ਕਰ ਦਿੱਤੇ ਹਨ।ਪਿਛਲੇ ਤਿੰਨ ਸਾਲਾਂ ਵਿੱਚ ਹੜ੍ਹਾਂ ਤੋਂ ਬਚਾਅ ਲਈ 276 ਕਰੋੜ ਰੁਪਏ ਦਾ ਜੋ ਬੁਨਿਆਦੀ ਢਾਂਚਾ ਤਿਆਰ ਕੀਤਾ ਗਿਆ, ਉਸਦਾ ਅਸਰ ਅੱਜ ਨਜ਼ਰ ਆ ਰਿਹਾ ਹੈ।

ਇਹ ਵੀ ਪੜ੍ਹੋ  Police encounter news; ਨਣਾਨ-ਭਰਜਾਈ ਨੂੰ ਲੁੱਟਣ ਵਾਲੇ ਮੁਲਜਮਾਂ ਦਾ Bathinda Police ਨੇ ਕੀਤਾ Encounter, ਦੇਖੋ ਵੀਡੀਓ

ਇਹ ਯੋਜਨਾਵਾਂ ਹੁਣ ਸਿਰਫ਼ ਕਾਗਜ਼ੀ ਨਹੀਂ ਰਹੀਆਂ, ਸਗੋਂ ਸੰਕਟ ਦੇ ਸਮੇਂ ਲੋਕਾਂ ਨੂੰ ਸੁਰੱਖਿਆ ਦੇਣ ਵਿੱਚ ਕਾਮਯਾਬ ਸਾਬਤ ਹੋ ਰਹੀਆਂ ਹਨ। ਇਹ ਇਸ ਗੱਲ ਦਾ ਸੰਕੇਤ ਹੈ ਕਿ ਮਾਨ ਸਰਕਾਰ ਨੇ ਆਫ਼ਤ ਨੂੰ ਸਿਰਫ਼ ਰਾਹਤ ਤੱਕ ਹੀ ਸੀਮਿਤ ਨਹੀਂ ਰੱਖਿਆ, ਸਗੋਂ ਰੋਕਥਾਮ ਅਤੇ ਤਿਆਰੀ ਨੂੰ ਵੀ ਤਰਜੀਹ ਦਿੱਤੀ।ਤਰਣਤਾਰਨ ਅਤੇ ਫਿਰੋਜ਼ਪੁਰ ਵਿੱਚ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਮੰਤਰੀ ਲਾਲਜੀਤ ਸਿੰਘ ਭੁੱਲਰ ਖੁਦ ਸਤਲੁਜ ਕੰਢੇ ਧੁੱਸੀ ਬੰਨ੍ਹਾਂ ਦਾ ਨਿਰੀਖਣ ਕਰਨ ਪਹੁੰਚੇ। ਉਨ੍ਹਾਂ ਨੇ ਪਿੰਡ-ਪਿੰਡ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ, ਤੁਰੰਤ ਰਾਹਤ ਦਿੱਤੀ ਅਤੇ ਇਹ ਭਰੋਸਾ ਵੀ ਦਿਵਾਇਆ ਕਿ ਸਰਕਾਰ ਉਨ੍ਹਾਂ ਦੇ ਨਾਲ ਖੜੀ ਹੈ। ਇਸੇ ਤਰ੍ਹਾਂ ਹਰਦੀਪ ਸਿੰਘ ਮੁੰਡੀਆਂ ਸੁਲਤਾਨਪੁਰ ਲੋਧੀ ਪਹੁੰਚੇ ਅਤੇ ਡਾ. ਬਲਬੀਰ ਸਿੰਘ ਨੇ ਕਪੂਰਥਲਾ ਦੇ ਪ੍ਰਸ਼ਾਸਨ ਨਾਲ ਮੀਟਿੰਗ ਕਰਕੇ ਰਾਹਤ ਕਾਰਜਾਂ ਦੀ ਸਮੀਖਿਆ ਕੀਤੀ।ਮਾਨ ਸਰਕਾਰ ਦਾ ਇਹ ਰਵੱਈਆ ਸਿਰਫ਼ ਪ੍ਰਸ਼ਾਸਕੀ ਨਹੀਂ, ਸਗੋਂ ਮਨੁੱਖੀ ਵੀ ਹੈ।ਜਦੋਂ ਭਾਰੀ ਮੀਂਹ ਕਾਰਨ ਹੜ੍ਹਾਂ ਦੇ ਹਾਲਾਤ ਬਣੇ ਤਾਂ ਸਰਕਾਰ ਲੋਕਾਂ ਦੇ ਨਾਲ ਖੜੀ ਸੀ।

ਇਹ ਵੀ ਪੜ੍ਹੋ  ਪੰਜਾਬ ਵਿੱਚ ਹੜ੍ਹਾਂ ਨਾਲ ਨਜਿੱਠਣ ਲਈ ਮਾਨ ਸਰਕਾਰ ਐਕਸ਼ਨ ਮੋਡ ‘ਚ

ਇਹ ਸਰਕਾਰ ਕੈਮਰਿਆਂ ਅੱਗੇ ਰਾਹਤ ਵੰਡਣ ਵਾਲੀ ਨਹੀਂ, ਸਗੋਂ ਕੈਮਰਿਆਂ ਤੋਂ ਦੂਰ ਜ਼ਮੀਨ ‘ਤੇ ਕੰਮ ਕਰਨ ਵਾਲੀ ਹੈ। ਇਹੀ ਫਰਕ ਇਸ ਨੂੰ ਹੋਰ ਸਰਕਾਰਾਂ ਤੋਂ ਵੱਖਰਾ ਬਣਾਉਂਦਾ ਹੈ। ਵਿਰੋਧੀ ਪਾਸਾ ਜਿੱਥੇ ਸਿਰਫ਼ ਬਿਆਨਬਾਜ਼ੀ ਵਿੱਚ ਵਿਆਸਤ ਹੈ, ਓਥੇ ਮਾਨ ਸਰਕਾਰ ਨੇ ਸਾਬਤ ਕਰ ਦਿੱਤਾ ਕਿ ਜਨਸੇਵਾ ਨਾਰਿਆਂ ਨਾਲ ਨਹੀਂ, ਕੰਮ ਨਾਲ ਹੁੰਦੀ ਹੈ।ਅੱਜ ਪੰਜਾਬ ਦੇ ਲੋਕ ਖੁਦ ਕਹਿ ਰਹੇ ਹਨ ਕਿ ਸਰਕਾਰ ਉਹੀ ਹੁੰਦੀ ਹੈ ਜੋ ਸੰਕਟ ਵਿੱਚ ਸਭ ਤੋਂ ਅੱਗੇ ਖੜੀ ਦਿਖੇ। ਮਾਨ ਸਰਕਾਰ ਨੇ ਬਾੜ੍ਹ ਪ੍ਰਭਾਵਿਤਾਂ ਲਈ ਜੋ ਕੀਤਾ, ਉਹ ਸਿਰਫ਼ ਰਾਹਤ ਨਹੀਂ ਸਗੋਂ ਭਰੋਸੇ ਦੀ ਇੱਕ ਨਵੀਂ ਇਮਾਰਤ ਹੈ। ਇਹ ਰਾਜਨੀਤਿਕ ਨਹੀਂ, ਸਗੋਂ ਮਨੁੱਖੀ ਅਗਵਾਈ ਦਾ ਉਦਾਹਰਣ ਹੈ। ਅਜਿਹੇ ਸਮੇਂ ਵਿੱਚ ਜਦੋਂ ਕਈ ਸਰਕਾਰਾਂ ਲੋਕਾਂ ਤੋਂ ਦੂਰ ਹੋ ਰਹੀਆਂ ਹਨ, ਮਾਨ ਸਰਕਾਰ ਨੇ ਇਕ ਵਾਰੀ ਫਿਰ ਲੋਕਾਂ ਦੇ ਦਿਲ ਵਿੱਚ ਆਪਣੀ ਥਾਂ ਮਜ਼ਬੂਤ ਕੀਤੀ ਹੈ। ਇਸੇ ਲਈ ਪੰਜਾਬ ਦੇ ਲੋਕ ਅੱਜ ਕਹਿ ਰਹੇ ਹਨ — ਅਜਿਹੀ ਸਰਕਾਰ ਹੋਣਾ ਮਾਣ ਦੀ ਗੱਲ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

Police encounter news; ਨਣਾਨ-ਭਰਜਾਈ ਨੂੰ ਲੁੱਟਣ ਵਾਲੇ ਮੁਲਜਮਾਂ ਦਾ Bathinda Police ਨੇ ਕੀਤਾ Encounter, ਦੇਖੋ ਵੀਡੀਓ

0

Bathinda News:Police encounter news;  ਪਿਛਲੇ ਲੰਬੇ ਸਮੇਂ ਤੋਂ ਬਠਿੰਡਾ ਅਤੇ ਆਸ ਪਾਸ ਦੇ ਇਲਾਕਿਆਂ ਦੇ ਵਿੱਚ ਸਨੈਚਿੰਗ (ਲੁੱਟ ਖੋਹ) ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਬਦਮਾਸ਼ਾਂ ਦਾ ਸ਼ਨੀਵਾਰ ਨੂੰ ਬਠਿੰਡਾ ਪੁਲਿਸ ਨੇ ਐਨਕਾਊਂਟਰ ਕਰ ਦਿੱਤਾ। ਇਸ ਮੁਕਾਬਲੇ ਵਿੱਚ ਇੱਕ ਬਦਮਾਸ਼ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਬਠਿੰਡਾ ਵਿੱਚ ਦਾਖਲ ਕਰਾਇਆ ਗਿਆ। ਮਾਮਲੇ ਦੀ ਜਾਣਕਾਰੀ ਦਿੰਦਿਆ ਬਠਿੰਡਾ ਦੇ ਐਸਐਸਪੀ ਅਮਨੀਤ ਕੋਂਡਲ ਨੇ ਮੌਕੇ ‘ਤੇ ਪੁੱਜ ਕੇ ਦੱਸਿਆ ਕਿ ਲੰਘੀ 19 ਅਗਸਤ ਨੂੰ ਬਠਿੰਡਾ ਸ਼ਹਿਰ ‘ਚ ਵਿਸਾਲ ਨਗਰ ਦੀ ਟੁ-ਪੁਆਇੰਟ ਕੋਲ ਸਥਿਤ ਗਿਫ਼ਟ ਹਾਊਸ ਦੇ ਬਾਹਰ ਸਕੂਟੀ ‘ਤੇ ਜਾ ਰਹੀਆਂ ਦੋ ਔਰਤਾਂ ਤੋਂ ਇਹਨਾਂ ਬਦਮਾਸ਼ਾਂ ਨੇ ਪਰਸ ਖੋਹਿਆ ਸੀ ਅਤੇ ਇਸ ਖੋਹ ਦੌਰਾਨ ਇੱਕ ਔਰਤ ਕਿਰਨ ਬਾਲਾ ਸੜਕ ਉੱਪਰ ਡਿੱਗਣ ਕਾਰਨ ਗੰਭੀਰ ਰੂਪ ਵਿਚ ਜਖ਼ਮੀ ਹੋ ਗਈ ਸੀ, ਜੋ ਕਿ ਹੁਣ ਇੱਕ ਨਿੱਜੀ ਹਸਪਤਾਲ ਵਿੱਚ ਜੇਰੇ ਇਲਾਜ ਅਧੀਨ ਹੈ।

ਇਹ ਵੀ ਪੜ੍ਹੋ  ਮਾਲਵਾ ਪੱਟੀ ਦੇ ਨਾਮੀ ‘ਦੀਪਕ ਢਾਬੇ’ ਦੇ ਦੋ ਮਾਲਕਾਂ ਵਿਰੁਧ ਧੋਖਾਧੜੀ ਦਾ ਪਰਚਾ ਦਰਜ਼

ਪੁਲਿਸ ਨੇ ਤੁਰੰਤ ਇਸ ਮਾਮਲੇ ਵਿੱਚ ਕਿਰਨ ਬਾਲਾ ਦੀ ਭਰਜਾਈ ਸੁਮਨ ਗੋਇਲ ਦੇ ਬਿਆਨਾਂ ਉਪਰ ਥਾਣਾ ਕੋਤਵਾਲੀ ਵਿਚ ਪਰਚਾ ਦਰਜ ਕਰਕੇ ਮੁਲਜਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਸੀ ਅਤੇ ਅੱਜ ਸਵੇਰੇ ਕੁਤਵਾਲੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਮੁਲਜਮ ਇੱਕ ਮੋਟਰਸਾਈਕਲ ਤੇ ਸਵਾਰ ਹੋ ਕੇ ਆ ਰਹੇ ਹਨ। ਜਿਸ ਤੋਂ ਬਾਅਦ ਨਾਕਾਬੰਦੀ ਕੀਤੀ ਗਈ ਪ੍ਰੰਤੂ ਮੋਟਰਸਾਈਕਲ ‘ਤੇ ਸਵਾਰ ਇਹਨਾਂ ਮੁਲਜਮਾਂ ਨੇ ਰੁਕਣ ਦੀ ਬਜਾਏ ਪੁਲਿਸ ਉੱਪਰ ਫਾਇਰਿੰਗ ਕਰ ਦਿੱਤੀ।

ਇਹ ਵੀ ਪੜ੍ਹੋ  ਵਿਜੀਲੈਂਸ ਨੇ ਬਿਕਰਮ ਮਜੀਠੀਆ ਵਿਰੁੱਧ 40 ਹਜ਼ਾਰ ਸਫ਼ਿਆਂ ਦੀ ਦਾਇਰ ਕੀਤੀ ਚਾਰਜਸ਼ੀਟ, 700 ਕਰੋੜ ਦੀ ਬੇਨਾਮੀ ਸੰਪਤੀ ਦਾ ਖੁਲਾਸਾ

ਜਿਸ ਤੋਂ ਬਾਅਦ ਪੁਲਿਸ ਵੱਲੋਂ ਵੀ ਜਵਾਬੀ ਕਾਰਵਾਈ ਕੀਤੀ ਗਈ ਅਤੇ ਇਸ ਜਵਾਬੀ ਕਾਰਵਾਈ ਦੇ ਵਿੱਚ ਮੋਟਰਸਾਈਕਲ ਦੇ ਪਿੱਛੇ ਬੈਠੇ ਇੱਕ ਬਦਮਾਸ਼ ਦੇ ਲੱਤ ਵਿੱਚ ਗੋਲੀ ਲੱਗੀ ਜਿਸ ਦੇ ਕਾਰਨ ਨੂੰ ਜਖਮੀ ਹੋ ਗਿਆ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ। ਉਹਨਾਂ ਦੱਸਿਆ ਕਿ ਮੁਲਜਮਾਂ ਦੀ ਪਹਿਚਾਣ ਅਮਨਪ੍ਰੀਤ ਸਿੰਘ ਵਾਸੀ ਫੂਲੋ ਮਿੱਠੀ ਅਤੇ ਅਮਨਦੀਪ ਸਿੰਘ ਵਾਸੀ ਬਠਿੰਡਾ ਵਜੋਂ ਹੋਈ ਹੈ। ਉਨ੍ਹਾਂ ਦਸਿਆ ਕਿ ਮੁਲਜਮਾਂ ਵਿਰੁਧ ਪਹਿਲਾਂ ਵੀ ਪਰਚਾ ਦਰਜ਼ ਹੈ। ਪੁਲਿਸ ਨੇ ਮੁਲਜਮਾਂ ਕੋਲੋਂ ਨਜਾਇਜ ਹਥਿਆਰ ਵੀ ਬਰਾਮਦ ਕੀਤਾ ਹੈ। ਫ਼ਿਲਹਾਲ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਅਮਰੀਕਾ ‘ਚ ਕਮਰਸ਼ੀਅਲ ਟਰੱਕ ਡਰਾਈਵਰਾਂ ਦੇ ਵਰਕ ਵੀਜ਼ੇ ‘ਤੇ ਲੱਗੀ ਰੋਕ

USA News: ਪਿਛਲੇ ਦਿਨੀਂ ਇੱਕ ਪੰਜਾਬੀ ਟਰੱਕ ਡਰਾਈਵਰ ਦੀ ਕਥਿਤ ਲਾਪਰਵਾਹੀ ਕਾਰਨ ਤਿੰਨ ਅਮਰੀਕੀਆਂ ਦੀ ਹੋਈ ਮੌਤ ਤੋਂ ਬਾਅਦ ਟਰੰਪ ਸਰਕਾਰ ਨੇ ਸਖ਼ਤੀ ਦਿਖਾਉਣੀ ਸ਼ੁਰੂ ਕਰ ਦਿੱਤੀ ਹੈ। ਇਸੇ ਲੜੀ ਤਹਿਤ ਹੁਣ ਅਮਰੀਕਾ ਨੇ ਆਪਣੇ ਦੇਸ਼ ਵਿਚ ਆਉਣ ਵਾਲੇ ਕਮਰਸ਼ੀਅਲ ਟਰੱਕ ਡਰਾਈਵਰਾਂ ਨੂੰ ਵਰਕ ਵੀਜ਼ੇ ਦੇਣ ਉਪਰ ਤੁਰੰਤ ਰੋਕ ਲਗਾ ਦਿੱਤੀ ਹੈ।ਇਸਦੀ ਜਾਣਕਾਰੀ ਖੁਦ ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕ ਰੂਬੀਓ ਨੇ ਆਪਣੇ ਸੋਸਲ ਮੀਡੀਆ ਖਾਤੇ ਰਾਹੀਂ ਦਿੱਤੀ ਹੈ। ਚੱਲ ਰਹੀ ਚਰਚਾ ਦੇ ਮੁਤਾਬਕ ਉਕਤ ਘਟਨਾ ਤੋਂ ਬਾਅਦ ਟਰੰਪ ਸਰਕਾਰ ਟਰੱਕ ਡਰਾਈਵਰਾਂ ਦੀ ਯੋਗਤਾ, ਉਨ੍ਹਾਂ ਦੇ ਤਜਰਬੇ ਅਤੇ ਹੋਰਨਾਂ ਪਹਿਲੂਆਂ ‘ਤੇ ਮੁੜ ਵਿਚਾਰ ਕਰਕੇ ਨਿਯਮਾਂ ਨੂੰ ਸਖਤ ਕਰਨ ਦੇ ਰੋਅ ਵਿਚ ਹੈ। ਗੌਰਤਲਬ ਹੈ ਕਿ ਹਾਦਸੇ ਤੋਂ ਬਾਅਦ ਗ੍ਰਿਫਤਾਰ ਕੀਤੇ ਗਏ ਟਰੱਕ ਡਰਾਈਵਰ ਡਰਾਈਵਰ ਹਰਜਿੰਦਰ ਸਿੰਘ (28) ਨੂੰ ਪੁਛਗਿਛ ਦੌਰਾਨ ਅੰਗਰੇਜ਼ੀ ਭਾਸ਼ਾ ਦੇ ਗਿਆਨ ਤੋਂ ਕੋਰਾ ਪਾਇਆ ਗਿਆ।

ਇਹ ਵੀ ਪੜ੍ਹੋ ਵਿਜੀਲੈਂਸ ਨੇ ਬਿਕਰਮ ਮਜੀਠੀਆ ਵਿਰੁੱਧ 40 ਹਜ਼ਾਰ ਸਫ਼ਿਆਂ ਦੀ ਦਾਇਰ ਕੀਤੀ ਚਾਰਜਸ਼ੀਟ, 700 ਕਰੋੜ ਦੀ ਬੇਨਾਮੀ ਸੰਪਤੀ ਦਾ ਖੁਲਾਸਾ

ਇਸੇ ਤਰ੍ਹਾਂ ਹੋਰਨਾਂ ਨਿਯਮਾਂ ਬਾਰੇ ਵੀ ਉਸਨੂੰ ਘੱਟ ਪਤਾ ਸੀ। ਜਿਸਦੇ ਚੱਲਦੇ ਉਸਦੇ ਵਿਰੁਧ ਵੀ ਸਖਤ ਕਾਰਵਾਈ ਹੋ ਸਕਦੀ ਹੈ । ਜਿਰਕਯੋਗ ਹੈ ਕਿ ਉਕਤ ਡਰਾਈਵਰ ਨੇ 12 ਅਗਸਤ ਨੂੰ ਆਪਣੇ ਟਰੱਕ ਫਲੋਰੀਡਾ ਹਾਈਵੇਅ ”ਤੇ ਗਤਲ ਢੰਗ ਨਾਲ ਯੂ-ਟਰਨ ਲਿਆ ਸੀ। ਜਿਸਦੇ ਚੱਲਦੇ ਦੂਜੇ ਪਾਸੇ ਤੋਂ ਆ ਰਹੀ ਇੱਕ ਕਾਰ ਇਸਦੇ ਟਰੱਕ ਵਿਚ ਵੱਜੀ ਤੇ ਕਾਰ ਸਵਾਰ ਤਿੰਨ ਜਣਿਆਂ ਦੀ ਮੌਕੇ ਤੇ ਹੀ ਮੌਤ ਹੋ ਗਈ ਸੀ। ਰਿਪੋਰਟ ਮੁਤਾਬਕ ਹਰਜਿੰਦਰ ਸਿੰਘ 2018 ‘ਚ ਗ਼ੈਰਕਾਨੂੰਨੀ ਢੰਗ ਨਾਲ ਅਮਰੀਕਾ ‘ਚ ਦਾਖ਼ਲ ਹੋਇਆ ਸੀ ਅਤੇ ਉਹ ਕਿਸੇ ਤਰੀਕੇ ਨਾਲ ਕੈਲੀਫੋਰਨੀਆ ਤੇ ਵਾਸ਼ਿੰਗਟਨ ‘ਚ ਕਮਰਸ਼ੀਅਲ ਡਰਾਈਵਿੰਗ ਲਾਇਸੈਂਸ ਲੈਣ ‘ਚ ਕਾਮਯਾਬ ਰਿਹਾ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

Our Visitor

1908042