Tuesday, May 19, 2026
Home Blog Page 509

Police encounter news; ਨਣਾਨ-ਭਰਜਾਈ ਨੂੰ ਲੁੱਟਣ ਵਾਲੇ ਮੁਲਜਮਾਂ ਦਾ Bathinda Police ਨੇ ਕੀਤਾ Encounter, ਦੇਖੋ ਵੀਡੀਓ

0

Bathinda News:Police encounter news;  ਪਿਛਲੇ ਲੰਬੇ ਸਮੇਂ ਤੋਂ ਬਠਿੰਡਾ ਅਤੇ ਆਸ ਪਾਸ ਦੇ ਇਲਾਕਿਆਂ ਦੇ ਵਿੱਚ ਸਨੈਚਿੰਗ (ਲੁੱਟ ਖੋਹ) ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਬਦਮਾਸ਼ਾਂ ਦਾ ਸ਼ਨੀਵਾਰ ਨੂੰ ਬਠਿੰਡਾ ਪੁਲਿਸ ਨੇ ਐਨਕਾਊਂਟਰ ਕਰ ਦਿੱਤਾ। ਇਸ ਮੁਕਾਬਲੇ ਵਿੱਚ ਇੱਕ ਬਦਮਾਸ਼ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਬਠਿੰਡਾ ਵਿੱਚ ਦਾਖਲ ਕਰਾਇਆ ਗਿਆ। ਮਾਮਲੇ ਦੀ ਜਾਣਕਾਰੀ ਦਿੰਦਿਆ ਬਠਿੰਡਾ ਦੇ ਐਸਐਸਪੀ ਅਮਨੀਤ ਕੋਂਡਲ ਨੇ ਮੌਕੇ ‘ਤੇ ਪੁੱਜ ਕੇ ਦੱਸਿਆ ਕਿ ਲੰਘੀ 19 ਅਗਸਤ ਨੂੰ ਬਠਿੰਡਾ ਸ਼ਹਿਰ ‘ਚ ਵਿਸਾਲ ਨਗਰ ਦੀ ਟੁ-ਪੁਆਇੰਟ ਕੋਲ ਸਥਿਤ ਗਿਫ਼ਟ ਹਾਊਸ ਦੇ ਬਾਹਰ ਸਕੂਟੀ ‘ਤੇ ਜਾ ਰਹੀਆਂ ਦੋ ਔਰਤਾਂ ਤੋਂ ਇਹਨਾਂ ਬਦਮਾਸ਼ਾਂ ਨੇ ਪਰਸ ਖੋਹਿਆ ਸੀ ਅਤੇ ਇਸ ਖੋਹ ਦੌਰਾਨ ਇੱਕ ਔਰਤ ਕਿਰਨ ਬਾਲਾ ਸੜਕ ਉੱਪਰ ਡਿੱਗਣ ਕਾਰਨ ਗੰਭੀਰ ਰੂਪ ਵਿਚ ਜਖ਼ਮੀ ਹੋ ਗਈ ਸੀ, ਜੋ ਕਿ ਹੁਣ ਇੱਕ ਨਿੱਜੀ ਹਸਪਤਾਲ ਵਿੱਚ ਜੇਰੇ ਇਲਾਜ ਅਧੀਨ ਹੈ।

ਇਹ ਵੀ ਪੜ੍ਹੋ  ਮਾਲਵਾ ਪੱਟੀ ਦੇ ਨਾਮੀ ‘ਦੀਪਕ ਢਾਬੇ’ ਦੇ ਦੋ ਮਾਲਕਾਂ ਵਿਰੁਧ ਧੋਖਾਧੜੀ ਦਾ ਪਰਚਾ ਦਰਜ਼

ਪੁਲਿਸ ਨੇ ਤੁਰੰਤ ਇਸ ਮਾਮਲੇ ਵਿੱਚ ਕਿਰਨ ਬਾਲਾ ਦੀ ਭਰਜਾਈ ਸੁਮਨ ਗੋਇਲ ਦੇ ਬਿਆਨਾਂ ਉਪਰ ਥਾਣਾ ਕੋਤਵਾਲੀ ਵਿਚ ਪਰਚਾ ਦਰਜ ਕਰਕੇ ਮੁਲਜਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਸੀ ਅਤੇ ਅੱਜ ਸਵੇਰੇ ਕੁਤਵਾਲੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਮੁਲਜਮ ਇੱਕ ਮੋਟਰਸਾਈਕਲ ਤੇ ਸਵਾਰ ਹੋ ਕੇ ਆ ਰਹੇ ਹਨ। ਜਿਸ ਤੋਂ ਬਾਅਦ ਨਾਕਾਬੰਦੀ ਕੀਤੀ ਗਈ ਪ੍ਰੰਤੂ ਮੋਟਰਸਾਈਕਲ ‘ਤੇ ਸਵਾਰ ਇਹਨਾਂ ਮੁਲਜਮਾਂ ਨੇ ਰੁਕਣ ਦੀ ਬਜਾਏ ਪੁਲਿਸ ਉੱਪਰ ਫਾਇਰਿੰਗ ਕਰ ਦਿੱਤੀ।

ਇਹ ਵੀ ਪੜ੍ਹੋ  ਵਿਜੀਲੈਂਸ ਨੇ ਬਿਕਰਮ ਮਜੀਠੀਆ ਵਿਰੁੱਧ 40 ਹਜ਼ਾਰ ਸਫ਼ਿਆਂ ਦੀ ਦਾਇਰ ਕੀਤੀ ਚਾਰਜਸ਼ੀਟ, 700 ਕਰੋੜ ਦੀ ਬੇਨਾਮੀ ਸੰਪਤੀ ਦਾ ਖੁਲਾਸਾ

ਜਿਸ ਤੋਂ ਬਾਅਦ ਪੁਲਿਸ ਵੱਲੋਂ ਵੀ ਜਵਾਬੀ ਕਾਰਵਾਈ ਕੀਤੀ ਗਈ ਅਤੇ ਇਸ ਜਵਾਬੀ ਕਾਰਵਾਈ ਦੇ ਵਿੱਚ ਮੋਟਰਸਾਈਕਲ ਦੇ ਪਿੱਛੇ ਬੈਠੇ ਇੱਕ ਬਦਮਾਸ਼ ਦੇ ਲੱਤ ਵਿੱਚ ਗੋਲੀ ਲੱਗੀ ਜਿਸ ਦੇ ਕਾਰਨ ਨੂੰ ਜਖਮੀ ਹੋ ਗਿਆ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ। ਉਹਨਾਂ ਦੱਸਿਆ ਕਿ ਮੁਲਜਮਾਂ ਦੀ ਪਹਿਚਾਣ ਅਮਨਪ੍ਰੀਤ ਸਿੰਘ ਵਾਸੀ ਫੂਲੋ ਮਿੱਠੀ ਅਤੇ ਅਮਨਦੀਪ ਸਿੰਘ ਵਾਸੀ ਬਠਿੰਡਾ ਵਜੋਂ ਹੋਈ ਹੈ। ਉਨ੍ਹਾਂ ਦਸਿਆ ਕਿ ਮੁਲਜਮਾਂ ਵਿਰੁਧ ਪਹਿਲਾਂ ਵੀ ਪਰਚਾ ਦਰਜ਼ ਹੈ। ਪੁਲਿਸ ਨੇ ਮੁਲਜਮਾਂ ਕੋਲੋਂ ਨਜਾਇਜ ਹਥਿਆਰ ਵੀ ਬਰਾਮਦ ਕੀਤਾ ਹੈ। ਫ਼ਿਲਹਾਲ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਅਮਰੀਕਾ ‘ਚ ਕਮਰਸ਼ੀਅਲ ਟਰੱਕ ਡਰਾਈਵਰਾਂ ਦੇ ਵਰਕ ਵੀਜ਼ੇ ‘ਤੇ ਲੱਗੀ ਰੋਕ

USA News: ਪਿਛਲੇ ਦਿਨੀਂ ਇੱਕ ਪੰਜਾਬੀ ਟਰੱਕ ਡਰਾਈਵਰ ਦੀ ਕਥਿਤ ਲਾਪਰਵਾਹੀ ਕਾਰਨ ਤਿੰਨ ਅਮਰੀਕੀਆਂ ਦੀ ਹੋਈ ਮੌਤ ਤੋਂ ਬਾਅਦ ਟਰੰਪ ਸਰਕਾਰ ਨੇ ਸਖ਼ਤੀ ਦਿਖਾਉਣੀ ਸ਼ੁਰੂ ਕਰ ਦਿੱਤੀ ਹੈ। ਇਸੇ ਲੜੀ ਤਹਿਤ ਹੁਣ ਅਮਰੀਕਾ ਨੇ ਆਪਣੇ ਦੇਸ਼ ਵਿਚ ਆਉਣ ਵਾਲੇ ਕਮਰਸ਼ੀਅਲ ਟਰੱਕ ਡਰਾਈਵਰਾਂ ਨੂੰ ਵਰਕ ਵੀਜ਼ੇ ਦੇਣ ਉਪਰ ਤੁਰੰਤ ਰੋਕ ਲਗਾ ਦਿੱਤੀ ਹੈ।ਇਸਦੀ ਜਾਣਕਾਰੀ ਖੁਦ ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕ ਰੂਬੀਓ ਨੇ ਆਪਣੇ ਸੋਸਲ ਮੀਡੀਆ ਖਾਤੇ ਰਾਹੀਂ ਦਿੱਤੀ ਹੈ। ਚੱਲ ਰਹੀ ਚਰਚਾ ਦੇ ਮੁਤਾਬਕ ਉਕਤ ਘਟਨਾ ਤੋਂ ਬਾਅਦ ਟਰੰਪ ਸਰਕਾਰ ਟਰੱਕ ਡਰਾਈਵਰਾਂ ਦੀ ਯੋਗਤਾ, ਉਨ੍ਹਾਂ ਦੇ ਤਜਰਬੇ ਅਤੇ ਹੋਰਨਾਂ ਪਹਿਲੂਆਂ ‘ਤੇ ਮੁੜ ਵਿਚਾਰ ਕਰਕੇ ਨਿਯਮਾਂ ਨੂੰ ਸਖਤ ਕਰਨ ਦੇ ਰੋਅ ਵਿਚ ਹੈ। ਗੌਰਤਲਬ ਹੈ ਕਿ ਹਾਦਸੇ ਤੋਂ ਬਾਅਦ ਗ੍ਰਿਫਤਾਰ ਕੀਤੇ ਗਏ ਟਰੱਕ ਡਰਾਈਵਰ ਡਰਾਈਵਰ ਹਰਜਿੰਦਰ ਸਿੰਘ (28) ਨੂੰ ਪੁਛਗਿਛ ਦੌਰਾਨ ਅੰਗਰੇਜ਼ੀ ਭਾਸ਼ਾ ਦੇ ਗਿਆਨ ਤੋਂ ਕੋਰਾ ਪਾਇਆ ਗਿਆ।

ਇਹ ਵੀ ਪੜ੍ਹੋ ਵਿਜੀਲੈਂਸ ਨੇ ਬਿਕਰਮ ਮਜੀਠੀਆ ਵਿਰੁੱਧ 40 ਹਜ਼ਾਰ ਸਫ਼ਿਆਂ ਦੀ ਦਾਇਰ ਕੀਤੀ ਚਾਰਜਸ਼ੀਟ, 700 ਕਰੋੜ ਦੀ ਬੇਨਾਮੀ ਸੰਪਤੀ ਦਾ ਖੁਲਾਸਾ

ਇਸੇ ਤਰ੍ਹਾਂ ਹੋਰਨਾਂ ਨਿਯਮਾਂ ਬਾਰੇ ਵੀ ਉਸਨੂੰ ਘੱਟ ਪਤਾ ਸੀ। ਜਿਸਦੇ ਚੱਲਦੇ ਉਸਦੇ ਵਿਰੁਧ ਵੀ ਸਖਤ ਕਾਰਵਾਈ ਹੋ ਸਕਦੀ ਹੈ । ਜਿਰਕਯੋਗ ਹੈ ਕਿ ਉਕਤ ਡਰਾਈਵਰ ਨੇ 12 ਅਗਸਤ ਨੂੰ ਆਪਣੇ ਟਰੱਕ ਫਲੋਰੀਡਾ ਹਾਈਵੇਅ ”ਤੇ ਗਤਲ ਢੰਗ ਨਾਲ ਯੂ-ਟਰਨ ਲਿਆ ਸੀ। ਜਿਸਦੇ ਚੱਲਦੇ ਦੂਜੇ ਪਾਸੇ ਤੋਂ ਆ ਰਹੀ ਇੱਕ ਕਾਰ ਇਸਦੇ ਟਰੱਕ ਵਿਚ ਵੱਜੀ ਤੇ ਕਾਰ ਸਵਾਰ ਤਿੰਨ ਜਣਿਆਂ ਦੀ ਮੌਕੇ ਤੇ ਹੀ ਮੌਤ ਹੋ ਗਈ ਸੀ। ਰਿਪੋਰਟ ਮੁਤਾਬਕ ਹਰਜਿੰਦਰ ਸਿੰਘ 2018 ‘ਚ ਗ਼ੈਰਕਾਨੂੰਨੀ ਢੰਗ ਨਾਲ ਅਮਰੀਕਾ ‘ਚ ਦਾਖ਼ਲ ਹੋਇਆ ਸੀ ਅਤੇ ਉਹ ਕਿਸੇ ਤਰੀਕੇ ਨਾਲ ਕੈਲੀਫੋਰਨੀਆ ਤੇ ਵਾਸ਼ਿੰਗਟਨ ‘ਚ ਕਮਰਸ਼ੀਅਲ ਡਰਾਈਵਿੰਗ ਲਾਇਸੈਂਸ ਲੈਣ ‘ਚ ਕਾਮਯਾਬ ਰਿਹਾ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਮਾਲਵਾ ਪੱਟੀ ਦੇ ਨਾਮੀ ‘ਦੀਪਕ ਢਾਬੇ’ ਦੇ ਦੋ ਮਾਲਕਾਂ ਵਿਰੁਧ ਧੋਖਾਧੜੀ ਦਾ ਪਰਚਾ ਦਰਜ਼

0

Barnala News: ਪੂਰੇ ਮਾਲਵਾ ਪੱਟੀ ‘ਚ ਪ੍ਰਸਿੱਧ ਧਨੌਲਾ ਦੇ ਦੀਪਕ ਢਾਬੇ ਦੇ ਦੋ ਮਾਲਕਾਂ ਸਹਿਤ ਸਥਾਨਕ ਪੁਲਿਸ ਨੇ ਚਾਰ ਜਣਿਆਂ ਵਿਰੁਧ ਧੋਖਾਧੜੀ ਦਾ ਪਰਚਾ ਦਰਜ਼ ਕੀਤਾ ਹੈ। ਇਸ ਸਬੰਧ ਵਿਚ ਗੁਰਨਾਮ ਸਿੰਘ ਅਤੇ ਸਤਨਾਮ ਸਿੰਘ ਵਾਸੀ ਧਨੌਲਾ ਨਾਂ ਦੇ ਵਿਅਕਤੀਆਂ ਵੱਲੋਂ ਕੁੱਝ ਸਮਾਂ ਐਸਐਸਪੀ ਬਰਨਾਲਾ ਕੋਲ ਸਿਕਾਇਤ ਕੀਤੀ ਗਈ ਸੀ, ਜਿਸਦੀ ਪੜ੍ਹਤਾਲ ਤੋਂ ਬਾਅਦ ਇਹ ਕਾਰਵਾਈ ਹੋਈ ਹੈ। ਆਪਣੀ ਸਿਕਾਇਤ ਵਿਚ ਸ਼ਿਕਾਇਤਕਰਤਾਵਾਂ ਨੇ ਦਾਅਵਾ ਕੀਤਾ ਸੀ ਕਿ ਉਸਦੇ ਭਰਾ ਨੌਨਿਹਾਲ ਸਿੰਘ ਤੇ ਮਾਤਾ ਪਾਲ ਕੌਰ ਨੇ ਉਨ੍ਹਾਂ ਦੇ ਹਿੱਸੇ ਦੀ ਢਾਈ ਕਿੱਲੇ ਜ਼ਮੀਨ ਜਾਅਲੀ ਦਸਤਾਵੇਜ਼ ਲਾ ਕੇ ਧਨੌਲਾ ਦੇ ਢਾਬੇ ਵਾਲਿਆਂ ਨੂੰ ਸਸਤੇ ਭਾਅ ‘ਤੇ ਵੇਚ ਦਿੱਤੀ ਸੀ।

ਇਹ ਵੀ ਪੜ੍ਹੋ ਵਿਜੀਲੈਂਸ ਨੇ ਬਿਕਰਮ ਮਜੀਠੀਆ ਵਿਰੁੱਧ 40 ਹਜ਼ਾਰ ਸਫ਼ਿਆਂ ਦੀ ਦਾਇਰ ਕੀਤੀ ਚਾਰਜਸ਼ੀਟ, 700 ਕਰੋੜ ਦੀ ਬੇਨਾਮੀ ਸੰਪਤੀ ਦਾ ਖੁਲਾਸਾ

ਇਸ ਦੌਰਾਨ ਆਧਾਰ ਕਾਰਡ ਦੀ ਵੀ ਦੁਰਵਰਤੋਂ ਕੀਤੀ ਗਈ। ਪੁਲਿਸ ਸੂਤਰਾਂ ਨੇ ਦਸਿਆ ਕਿ ਇਸ ਮਾਮਲੇ ਦੀ ਪੜਤਾਲ ਦੌਰਾਨ ਕਈ ਅਹਿਮ ਤੱਥ ਸਾਹਮਣੇ ਆਏ, ਜਿੰਨ੍ਹਾਂ ਨੂੰ ਧਿਆਨ ਵਿਚ ਦੀਪਕ ਢਾਬੇ ਦੇ ਮਾਲਕ ਦੀਪਕ ਦੁੱਗਲ ਅਤੇ ਸੰਦੀਪ ਦੁੱਗਲ ਤੋਂ ਇਲਾਵਾ ਜਮੀਨ ਵੇਚਣ ਵਾਲੇ ਨੌਨਿਹਾਲ ਸਿੰਘ ਤੇ ਪਾਲ ਕੌਰ ਵਿਰੁਧ ਇਹ ਪਰਚਾ ਦਰਜ਼ ਕੀਤਾ ਗਿਆ। ਹਾਲੇ ਤੱਕ ਇਸ ਕੇਸ ਵਿਚ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ ਹੈ। ਇਸ ਘਟਨਾ ਦੀ ਇਲਾਕੇ ਭਰ ਵਿਚ ਚਰਚਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਪੰਜਾਬ ਵਿੱਚ ਹੜ੍ਹਾਂ ਨਾਲ ਨਜਿੱਠਣ ਲਈ ਮਾਨ ਸਰਕਾਰ ਐਕਸ਼ਨ ਮੋਡ ‘ਚ

0

👉ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੇ ਸਪੈਸ਼ਲ ਗਿਰਦਾਵਰੀ ਦੇ ਹੁਕਮ
Punjab News: ਸੂਬੇ ਵਿਚ ਪਿਛਲੇ ਕਈ ਦਿਨਾਂ ਤੋਂ ਹੋਈ ਭਾਰੀ ਬਾਰਸ਼ ਅਤੇ ਦਰਿਆਵਾਂ ਵਿਚ ਪਾਣੀ ਦਾ ਪੱਧਰ ਵੱਧਣ ਕਾਰਨ ਬਣੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਨੂੰ ਲੈ ਕੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਐਕਸ਼ਨ ਵਿਚ ਆ ਗਈ ਹੈ। ਜਿੱਥੇ ਬੀਤੇ ਕੱਲ ਖੁਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਈ ਇਲਾਕਿਆਂ ਦਾ ਦੌਰਾ ਕੀਤਾ ਗਿਆ।

ਇਹ ਵੀ ਪੜ੍ਹੋ ਹਾਸਿਆਂ ਦੇ ਬਾਦਸ਼ਾਹ ਜਸਵਿੰਦਰ ਭੱਲਾ ਦਾ ਅੰਤਿਮ ਸੰਸਕਾਰ ਅੱਜ

ਇਸ ਦੌਰਾਨ ਉਨ੍ਹਾਂ ਵੱਲੋਂ ਹੜਾਂ ਕਾਰਨ ਹੋਏ ਨੂਕਸਾਨ ਦੀ ਭਰਪਾਈ ਲਈ ਮਾਲ ਅਧਿਕਾਰੀਆਂ ਨੁੰ ਵਿਸ਼ੇਸ ਗਿਰਦਾਵਰੀ ਦੇ ਹੁਕਮ ਵੀ ਦਿੱਤੇ ਹਨ।ਇਸਤੋਂ ਇਲਾਵਾ ਮੰਤਰੀਆਂ ਵੱਲੋਂ ਵੀ ਲਗਾਤਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਦੇ ਹੁਕਮਾਂ ‘ਤੇ ਅੱਜ ਵੀ ਕਈ ਕੈਬਨਿਟ ਮੰਤਰੀ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ‘ਤੇ ਜਾ ਰਹੇ ਹਨ। ਜਿੰਨ੍ਹਾਂ ਵਿਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅੱਜ ਫਿਰੋਜ਼ਪੁਰ ਅਤੇ ਫਾਜ਼ਿਲਕਾ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਇਸੇ ਤਰ੍ਹਾਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਸੁਲਤਾਨਪੁਰ ਲੋਧੀ ਵਿੱਚ ਹੜ੍ਹ ਰਾਹਤ ਕਾਰਜਾਂ ਦਾ ਜਾਇਜ਼ਾ ਲੈਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਵਿਜੀਲੈਂਸ ਨੇ ਬਿਕਰਮ ਮਜੀਠੀਆ ਵਿਰੁੱਧ 40 ਹਜ਼ਾਰ ਸਫ਼ਿਆਂ ਦੀ ਦਾਇਰ ਕੀਤੀ ਚਾਰਜਸ਼ੀਟ, 700 ਕਰੋੜ ਦੀ ਬੇਨਾਮੀ ਸੰਪਤੀ ਦਾ ਖੁਲਾਸਾ

0

Mohali News: ਲੰਘੀ 25 ਜੂਨ ਨੂੰ ਅੰਮ੍ਰਿਤਸਰ ਸਥਿਤ ਰਿਹਾਇਸ਼ ਤੋਂ ਵਿਜੀਲੈਂਸ ਦੁਆਰਾ ਜਾਇਦਾਦ ਤੋਂ ਵੱਧ ਆਮਦਨ ਦੇ ਸਰੋਤਾਂ ਹੇਠ ਗ੍ਰਿਫਤਾਰ ਕੀਤੇ ਗਏ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠਿਆ ਵਿਰੁਧ ਸ਼ੁੱਕਰਵਾਰ ਨੁੰ ਪੰਜਾਬ ਪੁਲਿਸ ਨੇ ਚਾਰਜ਼ਸੀਟ ਦਾਈਰ ਕਰ ਦਿੱਤੀ ਹੈ। ਜਾਂਚ ਤੋਂ ਬਾਅਦ ਤਿਆਰ ਕੀਤੀ ਗਈ ਇਸ ਫ਼ਾਈਨਲ ਰਿਪੋਰਟ ਵਿੱਚ ਲਗਭਗ 45,000 ਸਫ਼ਿਆਂ ਦੇ ਦਸਤਾਵੇਜ਼ੀ ਸਬੂਤ ਸ਼ਾਮਲ ਹਨ ਅਤੇ ਤਕਰੀਬਨ 400 ਬੈਂਕ ਖਾਤਿਆਂ ਦੀ ਜਾਂਚ ਕੀਤੀ ਗਈ ਹੈ। ਰਿਪੋਰਟ ਵਿੱਚ ਕੁੱਲ 200 ਤੋਂ ਵੱਧ ਗਵਾਹਾਂ ਦੇ ਬਿਆਨ ਸ਼ਾਮਲ ਕੀਤੇ ਗਏ ਹਨ।

ਇਹ ਵੀ ਪੜ੍ਹੋ ਹਾਸਿਆਂ ਦੇ ਬਾਦਸ਼ਾਹ ਜਸਵਿੰਦਰ ਭੱਲਾ ਦਾ ਅੰਤਿਮ ਸੰਸਕਾਰ ਅੱਜ

ਰਿਕਾਰਡਤੋੜ ਸਮੇਂ ਵਿਚ ਚਾਰਜ਼ਸੀਟ ਪੇਸ਼ ਕਰਨ ਨੂੰ ਭਗਵੰਤ ਮਾਨ ਸਰਕਾਰ ਦੀ ਵੱਡੀ ਸਫ਼ਲਤਾ ਮੰਨਿਆ ਜਾ ਰਿਹਾ, ਜਿਸਦੇ ਵੱਲੋਂ ਨਸ਼ਾ ਤਸਕਰਾਂ ਅਤੇ ਭ੍ਰਿਸ਼ਟਾਚਾਰ ਦੇ ਵਿਰੁੱਧ ‘ਯੁੱਧ’ ਛੇੜਿਆ ਹੋਇਆ ਹੈ। ਸੂਚਨਾ ਮੁਤਾਬਕ ਮਜੀਠਿਆ ਖਿਲਾਫ਼ ਦਰਜ਼ ਕੀਤੇ ਕੇਸ ਦੀ ਜਾਂਚ ਦੌਰਾਨ ਦੇਸ਼ ਦੇ ਕਈ ਰਾਜਾਂ ਵਿੱਚ 15 ਥਾਵਾਂ ’ਤੇ ਛਾਪੇ ਮਾਰੇ ਗਏ, ਜਿਨ੍ਹਾਂ ਵਿੱਚ ਮਜੀਠੀਆ ਨਾਲ ਸੰਬੰਧਤ 30 ਜਾਇਦਾਦਾਂ, 10 ਵਾਹਨ ਅਤੇ 15 ਕੰਪਨੀਆਂ ਜਾਂ ਫ਼ਰਮਾਂ ਦਾ ਖੁਲਾਸਾ ਹੋਇਆ, ਜੋ ਉਨ੍ਹਾਂ ਦੇ ਮੰਤਰੀ ਕਾਰਜਕਾਲ ਦੌਰਾਨ ਇਕੱਠੀ ਕੀਤੀ ਗਈ ਗੈਰਕਾਨੂੰਨੀ ਸੰਪਤੀ ਨਾਲ ਜੁੜੀਆਂ ਹਨ।

ਇਹ ਵੀ ਪੜ੍ਹੋ ਹਾਦਸੇ ਤੋਂ ਬਾਅਦ ਗੈਸ ਟੈਂਕਰ ਨੂੰ ਅੱਗ ਲੱਗਣ ਕਾਰਨ ਦੋ ਜਣਿਆਂ ਦੀ ਹੋਈ ਮੌ+ਤ, ਦਰਜ਼ਨਾਂ ਅੱਗ ‘ਚ ਝੁਲਸੇ

ਚਾਰਜਸ਼ੀਟ ਵਿੱਚ ਦਰਸਾਇਆ ਗਿਆ ਹੈ ਕਿ ਬਿਕਰਮ ਸਿੰਘ ਮਜੀਠੀਆ ਨੇ ਜਾਂਚ ਮਿਆਦ ਦੌਰਾਨ ਆਪਣੀ ਆਮਦਨ ਤੋਂ ਲਗਭਗ 1200% ਵੱਧ ਸੰਪਤੀ ਇਕੱਠੀ ਕੀਤੀ, ਜਿਸ ਦੀ ਕੁੱਲ ਅੰਦਾਜ਼ੀ ਕੀਮਤ 700 ਕਰੋੜ ਰੁਪਏ ਹੈ। ਇਹ ਸਾਰਾ ਮਾਮਲਾ ਸਬੂਤਾਂ ਸਮੇਤ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ।ਭਗਵੰਤ ਮਾਨ ਸਰਕਾਰ ਦੀ ਇਸ ਫ਼ੈਸਲਾ ਕਾਰੀ ਕਾਰਵਾਈ ਨਾਲ ਇਹ ਉਮੀਦ ਹੋਰ ਮਜ਼ਬੂਤ ਹੋ ਗਈ ਹੈ ਕਿ ਆਉਣ ਵਾਲੇ ਸਮੇਂ ਵਿੱਚ ਨਸ਼ਾ ਮਾਫ਼ੀਆ, ਭ੍ਰਿਸ਼ਟਾਚਾਰ ਅਤੇ ਰਾਜਨੀਤਿਕ ਸਰਪ੍ਰਸਤੀ ਦੀਆਂ ਜੜ੍ਹਾਂ ਉਖਾੜੀਆਂ ਜਾਣਗੀਆਂ। ਪੰਜਾਬ ਹੁਣ ਉਸ ਦਿਸ਼ਾ ਵੱਲ ਵਧ ਰਿਹਾ ਹੈ ਜਿੱਥੇ ਸੱਤਾ ਦਾ ਮਤਲਬ ਸੇਵਾ ਹੋਵੇਗੀ ਅਤੇ ਕਾਨੂੰਨ ਸਾਰੇ ਲੋਕਾਂ ’ਤੇ ਬਰਾਬਰ ਲਾਗੂ ਹੋਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਹਾਸਿਆਂ ਦੇ ਬਾਦਸ਼ਾਹ ਜਸਵਿੰਦਰ ਭੱਲਾ ਦਾ ਅੰਤਿਮ ਸੰਸਕਾਰ ਅੱਜ

0

Mohali News: ਹਾਸਿਆਂ ਦੇ ਬਾਦਸ਼ਾਹ ਵਜੋਂ ਜਾਣੇ ਜਾਂਦੇ ਪੰਜਾਬੀ ਦੇ ਨਾਮਵਾਰ ਕਾਮੇਡੀਅਨ ਜਸਵਿੰਦਰ ਸਿੰਘ ਭੱਲਾ (65 ਸਾਲ) ਦਾ ਅੰਤਿਮ ਸੰਸਕਾਰ ਅੱਜ ਬਲੌਗੀ ਵਿਖੇ ਕੀਤਾ ਜਾਵੇਗਾ। ਉਨ੍ਹਾਂ ਦੀ ਸ਼ੁੱਕਰਵਾਰ ਤੜਕਸਾਰ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿਚ ਮੌਤ ਹੋ ਗਈ ਸੀ, ਜਿੱਥੇ ਬਰੈਨ ਹੈਮਰਜ਼ ਹੋਣ ਕਾਰਨ ਉਨ੍ਹਾਂ ਨੂੰ ਦਾਖਲ ਕਰਵਾਇਆ ਗਿਆ ਸੀ। ਕਾਮੇਡੀਅਨ ਭੱਲਾ ਦੀ ਮੌਤ ਉਪਰ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਘਰ ਜਾ ਕੇ ਪ੍ਰਵਾਰ ਨਾਲ ਦੁੱਖ ਵੰਡਾਇਆ ਸੀ, ਉਥੇ ਪੰਜਾਬ ਦੀਆਂ ਪ੍ਰਮੁੱਖ ਸਖ਼ਸੀਅਤ ਤੋਂ ਇਲਾਵਾ ਸਹਿਤ, ਰੰਗਮੰਚ, ਗਾਇਕ ਤੇ ਅਦਾਕਾਰਾਂ ਵੱਲੋਂ ਵੀ ਡੂੰਘਾ ਦੁੱਖ ਪ੍ਰਗਟ ਕੀਤਾ ਗਿਆ ਸੀ।

ਇਹ ਵੀ ਪੜ੍ਹੋ ਹਾਦਸੇ ਤੋਂ ਬਾਅਦ ਗੈਸ ਟੈਂਕਰ ਨੂੰ ਅੱਗ ਲੱਗਣ ਕਾਰਨ ਦੋ ਜਣਿਆਂ ਦੀ ਹੋਈ ਮੌ+ਤ, ਦਰਜ਼ਨਾਂ ਅੱਗ ‘ਚ ਝੁਲਸੇ

ਦਸਣਾ ਬਣਦਾ ਹੈ ਕਿ 4 ਮਈ 1960 ਨੂੰ ਲੁਧਿਆਣਾ ਦੇ ਦੋਰਾਹਾ ਵਿੱਚ ਅਧਿਆਪਕ ਪਿਤਾ ਬਹਾਦਰ ਸਿੰਘ ਭੱਲਾ ਦੇ ਘਰ ਜਨਮੇ ਜਸਵਿੰਦਰ ਸਿੰਘ ਭੱਲਾ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਤੋਂ ਉੱਚ ਸਿੱਖਿਆ ਪ੍ਰਾਪਤ ਕਰਕੇ ਉੱਥੇ ਹੀ ਅਧਿਆਪਕ ਦਾ ਕਿੱਤਾ ਸ਼ੁਰੂ ਕੀਤਾ ਸੀ ਪ੍ਰੰਤੂ ਇਸਤੋਂ ਪਹਿਲਾਂ ਹੀ ਉਹ ਕਾਮੇਡੀ ਦੇ ਖੇਤਰ ਵਿਚ ਆਪਣਾ ਪੈਰ ਰੱਖਣਾ ਸ਼ੁਰੂ ਕਰ ਦਿੱਤਾ ਸੀ। ਇਸ ਦੌਰਾਨ ਬਾਲ ਮੁਕੰਦ ਸ਼ਰਮਾ ਤੇ ਨੀਲੂ ਦੇ ਨਾਲ ਮਿਲਕੇ ਉਨ੍ਹਾਂ ਵੱਲੋਂ ਛਣਕਾਟਾ ਨਾਂ ਦਾ ਪ੍ਰੋਗਰਾਮ ਸ਼ੁਰੂ ਕੀਤਾ ਗਿਆ, ਜਿਸਨੇ ਉਨ੍ਹਾਂ ਨੂੰ ਪੂਰੀ ਦੁਨੀਆ ਵਿਚ ਮਕਬੂਲ ਕੀਤਾ ਸੀ। ਇਸਤੋਂ ਇਲਾਵਾ ਉਹ ਹੁਣ ਪੰਜਾਬੀ ਫ਼ਿਲਮਾਂ ਵਿਚ ਪਹਿਲੀ ਪਸੰਦ ਬਣੇ ਹੋਏ ਸਨ ਤੇ ਉਨ੍ਹਾਂ ਦੀ ਹਾਜ਼ਰੀ ਤੋਂ ਬਿਨ੍ਹਾਂ ਪੰਜਾਬੀ ਫ਼ਿਲਮਾਂ ਅਧੂਰੀਆਂ ਜਾਪਦੀਆਂ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਹਾਦਸੇ ਤੋਂ ਬਾਅਦ ਗੈਸ ਟੈਂਕਰ ਨੂੰ ਅੱਗ ਲੱਗਣ ਕਾਰਨ ਦੋ ਜਣਿਆਂ ਦੀ ਹੋਈ ਮੌ+ਤ, ਦਰਜ਼ਨਾਂ ਅੱਗ ‘ਚ ਝੁਲਸੇ

0

Hoshiarpur News: ਸ਼ੁੱਕਰਵਾਰ ਦੇਰ ਰਾਤ ਹੁਸ਼ਿਆਰਪੁਰ-ਜਲੰਧਰ ਸੜਕ ‘ਤੇ ਇਕ ਅਗਿਆਤ ਵਾਹਨ ਦੇ ਨਾਲ ਹੋਈ ਟੱਕਰ ਤੋਂ ਬਾਅਦ ਐਲ.ਪੀ.ਜੀ. ਗੈਸ ਨਾਲ ਭਰੇ ਇੱਕ ਟੈਂਕਰ ਨੂੰ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਅੱਗ ਦੇ ਫ਼ੈਲਣ ਕਾਰਨ 2 ਲੋਕਾਂ ਦੀ ਮੌਤ ਹੋਣ ਅਤੇ ਦਰਜ਼ਨਾਂ ਦੇ ਝੁਲਸਣ ਕਾਰਨ ਗੰਭੀਰ ਰੂਪ ਵਿਚ ਜਖ਼ਮੀ ਹੋਣ ਦੀ ਵੀ ਜਾਣਕਾਰੀ ਹੈ। ਘਟਨਾ ਦਾ ਪਤਾ ਲੱਗਦੇ ਹੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਤੇ ਸੀਨੀਅਰ ਪੁਲਿਸ ਸੁਪਰਡੈਂਟ ਸੰਦੀਪ ਕੁਮਾਰ ਮਲਿਕ ਦੀ ਅਗਵਾਈ ਹੇਠ ਪੁਲਿਸ ਤੇ ਸਿਵਲ ਪ੍ਰਸ਼ਾਸਨ ਵੱਲੋਂ ਬਚਾਓ ਕਾਰਜ਼ ਜੰਗੀ ਪੱਧਰ ‘ਤੇ ਕੀਤੇ ਜਾ ਰਹੇ ਹਨ। ਹਾਦਸੇ ਵਾਲੀ ਥਾਂ ‘ਤੇ ਦਰਜ਼ਨਾਂ ਦੁਕਾਨਾਂ ਅਤੇ ਘਰ ਇਸ ਅੱਗ ਦੀ ਚਪੇਟ ਵਿਚ ਆ ਗਏ।

ਇਹ ਵੀ ਪੜ੍ਹੋ ਮੁੱਖ ਮੰਤਰੀ ਨੇ ਕਾਮੇਡੀਅਨ ਜਸਵਿੰਦਰ ਭੱਲਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲੋਕਾਂ ਨੂੰ ਬਚਾਉਣ ਦੇ ਲਈ ਪੂਰਾ ਯਤਨ ਕੀਤਾ ਜਾ ਰਿਹਾ। ਦਸਿਆ ਜਾ ਰਿਹਾ ਕਿ ਇਹ ਹਾਦਸਾ ਰਾਤ ਕਰੀਬ 10 ਵਜੇਂ ਮੰਡਿਆਲਾ ਅੱਡਾ ਖੇਤਰ ਦੇ ਕੋਲ ਵਾਪਰਿਆਂ। ਐਲ.ਪੀ.ਜੀ. ਟੈਂਕਰ ਵਿਚੋਂ ਹਾਦਸੇ ਤੋਂ ਬਾਅਦ ਗੈਸ ਰਿਸਣੀ ਸ਼ੁਰੂ ਹੋ ਗਈ, ਜਿਸਤੋਂ ਬਾਅਦ ਅੱਗ ਲੱਗ ਗਈ ਤੇ ਇਹ ਅੱਗ ਦੇਖਦਿਆਂ ਹੀ ਦੇਖਦਿਆਂ ਭਾਂਬੜ ਬਣ ਆਈ। ਇਸ ਮੌਕੇ ਇੱਕ ਵੱਡਾ ਧਮਾਕਾ ਵੀ ਹੋਇਆ,ਜਿਸਤੋਂ ਬਾਅਦ ਲੋਕ ਘਰਾਂ ਤੋਂ ਬਾਹਰ ਨਿਕਲ ਆਏ। ਫ਼ਾਇਰ ਬਿ੍ਗੇਡ ਦੀਆਂ ਗੱਡੀਆਂ ਨੇ ਮੌਕੇ ‘ਤੇ ਪੁੱਜ ਕੇ ਅੱਗ ਉਪਰ ਕਾਬੂ ਪਾਉਣ ਦੀ ਕੋਸਿਸ ਕੀਤੀ ਤੇ ਇੱਥੇ ਆਵਾਜਾਈ ਨੂੰ ਬੰਦ ਕਰ ਦਿੱਤਾ ਗਿਆ। ਇਸ ਦੌਰਾਨ ਪ੍ਰਸ਼ਾਸਨ ਵੱਲੋਂ ਸਥਿਤੀ ‘ਤੇ ਕਾਬੂ ਪਾਉਣ ਲਈ ਫੌਜ ਦੀ ਵੀ ਮੱਦਦ ਲਈ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਮੁੱਖ ਮੰਤਰੀ ਨੇ ਕਾਮੇਡੀਅਨ ਜਸਵਿੰਦਰ ਭੱਲਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

👉ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਜਸਵਿੰਦਰ ਭੱਲਾ ਦੇ ਗ੍ਰਹਿ ਵਿਖੇ ਪੁੱਜੇ ਮੁੱਖ ਮੰਤਰੀ
SAS Nagar News: jaswinder bhalla death news; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਅਦਾਕਾਰ/ਹਾਸਰਸ ਕਲਾਕਾਰ ਜਸਵਿੰਦਰ ਭੱਲਾ ਦੀ ਦੁਖਦਾਈ ਅਤੇ ਬੇਵਕਤੀ ਮੌਤ ‘ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਦਾ ਲੰਬੀ ਬਿਮਾਰੀ ਤੋਂ ਬਾਅਦ ਅੱਜ ਸਵੇਰੇ ਇੱਥੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਦੇਹਾਂਤ ਹੋ ਗਿਆ।ਅੱਜ ਸ਼ਾਮੀਂ ਜਸਵਿੰਦਰ ਭੱਲਾ ਦੇ ਗ੍ਰਹਿ ਵਿਖੇ ਪੁੱਜੇ ਮੁੱਖ ਮੰਤਰੀ ਨੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਨੇ ਉੱਘੇ ਕਾਮੇਡੀਅਨ ਦੇ ਦੇਹਾਂਤ ਨੂੰ ਕਲਾ, ਸਾਹਿਤ, ਸੱਭਿਆਚਾਰ ਅਤੇ ਸਿਨੇਮਾ ਦੀ ਦੁਨੀਆ ਲਈ ਵੱਡਾ ਘਾਟਾ ਦੱਸਿਆ। ਭਾਵੁਕ ਹੁੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਨ੍ਹਾਂ ਲਈ ਵੱਡਾ ਨਿੱਜੀ ਘਾਟਾ ਹੈ ਅਤੇ ਜਸਵਿੰਦਰ ਭੱਲਾ ਦੇ ਦੇਹਾਂਤ ਨਾਲ ਪੈਦਾ ਹੋਏ ਖਲਾਅ ਨੂੰ ਨੇੜ ਭਵਿੱਖ ਵਿੱਚ ਭਰਨਾ ਆਸਾਨ ਨਹੀਂ ਹੋਵੇਗਾ।

ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਉਦਯੋਗਿਕ ਹੱਬ ਬਣਾਉਣ ਦੇ ਉਦੇਸ਼ ਨਾਲ ਪ੍ਰਮਾਣਿਤ ਪੇਸ਼ੇਵਰਾਂ ਨੂੰ ਸੂਚੀਬੱਧ ਕਰਨ ਲਈ ਨੀਤੀ ਲਾਂਚ

ਮੁੱਖ ਮੰਤਰੀ ਨੇ ਕਿਹਾ ਕਿ ਜਸਵਿੰਦਰ ਭੱਲਾ ਨੇ ਖ਼ਰਾਬ ਸਿਹਤ ਦੇ ਬਾਵਜੂਦ ਪੰਜਾਬੀ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਵਿੱਚ ਸਰਗਰਮੀ ਨਾਲ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਜਸਵਿੰਦਰ ਭੱਲਾ ਨੇ ਕਾਮੇਡੀ ਵਿੱਚ ਨਵੇਂ ਵਿਚਾਰਾਂ ਨਾਲ ਤਜਰਬਾ ਕੀਤਾ ਅਤੇ ਆਪਣੀ ਸ਼ਾਨਦਾਰ ਮੌਜੂਦਗੀ ਨਾਲ ਪੰਜਾਬੀ ਸਿਨੇਮਾ ਦੇ ਮੌਜੂਦਾ ਰੂਪਾਂ ਨੂੰ ਅਮੀਰੀ ਬਖ਼ਸ਼ੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਸਵਿੰਦਰ ਭੱਲਾ ਨੇ ਆਪਣੇ ਆਖਰੀ ਸਾਹ ਤੱਕ ਦੁਨੀਆ ਭਰ ਵਿੱਚ ਪੰਜਾਬੀ ਕਾਮੇਡੀ, ਸਿਨੇਮਾ ਅਤੇ ਸੱਭਿਆਚਾਰ ਦਾ ਝੰਡਾ ਬੁਲੰਦ ਕੀਤਾ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਹੜ੍ਹਾਂ ਕਾਰਨ ਲੋਕਾਂ ਨੂੰ ਹੋਏ ਨੁਕਸਾਨ ਦੇ ਇਕ-ਇਕ ਪੈਸੇ ਦਾ ਮੁਆਵਜ਼ਾ ਦੇਵੇਗੀ-ਮੁੱਖ ਮੰਤਰੀ

ਜਸਵਿੰਦਰ ਭੱਲਾ ਨੂੰ ਬਹੁ-ਪੱਖੀ ਸ਼ਖ਼ਸੀਅਤ ਅਤੇ ਧਰਤੀ ਮਾਂ ਦਾ ਸੱਚਾ ਸਪੂਤ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਪਣੇ ਦੁਰਲੱਭ ਵਿਅੰਗ ਅਤੇ ਹਾਜ਼ਰ ਜਵਾਬੀ ਰਾਹੀਂ ਜ਼ਮੀਨੀ ਪੱਧਰ ‘ਤੇ ਆਮ ਲੋਕਾਂ ਨੂੰ ਟੁੰਬਣ ਵਿੱਚ ਵੱਡਾ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਜਸਵਿੰਦਰ ਭੱਲਾ ਦੇਸ਼ ਭਰ ਦੇ ਉਭਰਦੇ ਕਲਾਕਾਰਾਂ ਖ਼ਾਸ ਕਰ ਕੇ ਹਾਸਰਸ ਕਲਾਕਾਰਾਂ ਲਈ ਪ੍ਰੇਰਨਾ ਸਰੋਤ ਹਨ, ਜਿਨ੍ਹਾਂ ਨੇ ਟੈਲੀਵਿਜ਼ਨ ਅਤੇ ਪੰਜਾਬੀ ਫਿਲਮ ਇੰਡਸਟਰੀ ‘ਤੇ ਅਮਿੱਟ ਛਾਪ ਛੱਡੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੀਆਂ ਅਣਥੱਕ ਕੋਸ਼ਿਸ਼ਾਂ ਰਾਹੀਂ ਜਸਵਿੰਦਰ ਭੱਲਾ ਨੇ ਆਪਣੀ ਸਿਹਤਮੰਦ ਕਾਮੇਡੀ ਰਾਹੀਂ ਤਣਾਅਗ੍ਰਸਤ ਮਨਾਂ ਦੀ ਉਦਾਸੀ ਦੂਰ ਕੀਤੀ, ਜਿਸ ਨਾਲ ਉਨ੍ਹਾਂ ਦਾ ਨਾਮ ਘਰ-ਘਰ ਵਿੱਚ ਮਕਬੂਲ ਹੋਇਆ।

ਇਹ ਵੀ ਪੜ੍ਹੋ ਪੰਜਾਬ ਸਰਕਾਰ ‘ਡਿਜੀਟਲ ਨਿੱਜੀ ਡੇਟਾ ਸੁਰੱਖਿਆ ਐਕਟ’ ਤਹਿਤ ਨਾਗਰਿਕਾਂ ਦੇ ਡੇਟਾ ਦੀ ਸੁਰੱਖਿਆ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਮੁੱਖ ਮੰਤਰੀ ਨੇ ਕਿਹਾ ਕਿ ਜਸਵਿੰਦਰ ਭੱਲਾ ਦੀ ਮੌਤ ਨਾਲ ਪੰਜਾਬੀ ਕਾਮੇਡੀ ਦੇ ਇੱਕ ਯੁੱਗ ਦਾ ਅੰਤ ਹੋ ਗਿਆ ਹੈ ਪਰ ਉਹ ਪ੍ਰਸ਼ੰਸਕਾਂ ਦੇ ਚੇਤਿਆਂ ਵਿੱਚ ਹਮੇਸ਼ਾ ਜਿਉਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਜਸਵਿੰਦਰ ਭੱਲਾ ਨੇ ਪੰਜਾਬੀ ਕਲਾ ਅਤੇ ਸੱਭਿਆਚਾਰ ਦੇ ਪ੍ਰਚਾਰ ਲਈ ਸ਼ਾਨਦਾਰ ਯੋਗਦਾਨ ਪਾਇਆ। ਪਰਿਵਾਰ ਨਾਲ ਦਿਲੋਂ ਹਮਦਰਦੀ ਸਾਂਝੀ ਕਰਦਿਆਂ ਭਗਵੰਤ ਸਿੰਘ ਮਾਨ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਪਰਿਵਾਰਕ ਮੈਂਬਰਾਂ, ਦੋਸਤਾਂ, ਰਿਸ਼ਤੇਦਾਰਾਂ ਤੇ ਲੱਖਾਂ ਪ੍ਰਸ਼ੰਸਕਾਂ ਨੂੰ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਦਾ ਬਲ ਬਖ਼ਸ਼ਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਉਦਯੋਗਿਕ ਹੱਬ ਬਣਾਉਣ ਦੇ ਉਦੇਸ਼ ਨਾਲ ਪ੍ਰਮਾਣਿਤ ਪੇਸ਼ੇਵਰਾਂ ਨੂੰ ਸੂਚੀਬੱਧ ਕਰਨ ਲਈ ਨੀਤੀ ਲਾਂਚ

0

Chandigarh News: ਇਥੇ ਪ੍ਰਮਾਣਿਤ ਪੇਸ਼ੇਵਰਾਂ ਨੂੰ ਸੂਚੀਬੱਧ ਕਰਨ ਲਈ ਨੀਤੀ ਲਾਂਚ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਇਹ ਪਹਿਲਕਦਮੀ ਸੂਬੇ ਨੂੰ ਦੇਸ਼ ਵਿੱਚ ਮੋਹਰੀ ਉਦਯੋਗਿਕ ਹੱਬ ਵਜੋਂ ਸਥਾਪਿਤ ਕਰੇਗੀ।ਨੀਤੀ ਦੀ ਰਸਮੀ ਸ਼ੁਰੂਆਤ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਨੀਤੀ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦਿੰਦਿਆਂ ਸੂਬੇ ਦੀ ਤਰੱਕੀ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰੇਗੀ, ਜਿਸ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ।ਨੀਤੀ ਦੀ ਸ਼ੁਰੂਆਤ ਨੂੰ ਇਤਿਹਾਸਕ ਪਹਿਲਕਦਮੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨੀਤੀ ਦਾ ਉਦੇਸ਼ ਵਾਤਾਵਰਨ ਸੁਰੱਖਿਆ ਨੂੰ ਯਕੀਨੀ ਬਣਾਉਂਦਿਆਂ ਉਦਯੋਗਾਂ ਲਈ ਰੈਗੂਲੇਟਰੀ ਪ੍ਰਵਾਨਗੀਆਂ ਦੀ ਪ੍ਰਕਿਰਿਆ ਨੂੰ ਵਧੇਰੇ ਸੁਚਾਰੂ ਬਣਾਉਣਾ ਹੈ। ਫੂਡ ਪ੍ਰੋਸੈਸਿੰਗ, ਟੈਕਸਟਾਈਲ, ਆਟੋ ਕੰਪੋਨੈਂਟ, ਹੈਂਡ ਟੂਲ, ਸਾਈਕਲ ਨਿਰਮਾਣ, ਆਈ.ਟੀ. ਅਤੇ ਸੈਰ-ਸਪਾਟਾ ਵਰਗੇ ਖੇਤਰਾਂ ਵਿੱਚ ਪੰਜਾਬ ਦੀ ​​ਉਦਯੋਗਿਕ ਪ੍ਰਗਤੀ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੁਨੀਆ ਭਰ ਵਿੱਚ ਨਿਵੇਸ਼ਕਾਂ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਸੁਚੱਜੇ ਸ਼ਾਸਨ, ਪਾਰਦਰਸ਼ੀ ਨਿਯਮਾਵਲੀ ਅਤੇ ਕਾਰੋਬਾਰ ‘ਚ ਆਸਾਨੀ ਲਈ ਸਾਜ਼ਗਾਰ ਮਾਹੌਲ ਪ੍ਰਦਾਨ ਕਰਨ ਸਬੰਧੀ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਹੜ੍ਹਾਂ ਕਾਰਨ ਲੋਕਾਂ ਨੂੰ ਹੋਏ ਨੁਕਸਾਨ ਦੇ ਇਕ-ਇਕ ਪੈਸੇ ਦਾ ਮੁਆਵਜ਼ਾ ਦੇਵੇਗੀ-ਮੁੱਖ ਮੰਤਰੀ

ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਪੰਜਾਬ ਰਾਈਟ ਟੂ ਬਿਜ਼ਨਸ ਐਕਟ ਤਹਿਤ 45 ਦਿਨਾਂ ਦੇ ਅੰਦਰ ਸਮਾਂ-ਬੱਧ ਪ੍ਰਵਾਨਗੀਆਂ ਅਤੇ ਸਿਰਫ਼ ਤਿੰਨ ਦਿਨਾਂ ਦੇ ਅੰਦਰ ਸਿਧਾਂਤਕ ਪ੍ਰਵਾਨਗੀਆਂ ਵਰਗੇ ਮੁੱਖ ਸੁਧਾਰ ਪੇਸ਼ ਕੀਤੇ ਹਨ, ਜੋ ਆਪਣੇ ਆਪ ਵਿੱਚ ਇੱਕ ਵੱਡਾ ਮੀਲ ਪੱਥਰ ਹੈ। ਉਨ੍ਹਾਂ ਦੱਸਿਆ ਕਿ ਨਵੀਂ ਨੀਤੀ ਸੂਚੀਬੱਧ ਪੇਸ਼ੇਵਰਾਂ ਦੁਆਰਾ ਥਰਡ-ਪਾਰਟੀ ਪ੍ਰਮਾਣਿਕਤਾ ਲਈ ਇੱਕ ਢਾਂਚਾਗਤ ਅਤੇ ਪਾਰਦਰਸ਼ੀ ਪ੍ਰਣਾਲੀ ਪੇਸ਼ ਕਰਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਪੇਸ਼ੇਵਰਾਂ ਵਿੱਚ ਮੁੱਖ ਤੌਰ ‘ਤੇ ਰਾਜ ਪ੍ਰਦੂਸ਼ਣ ਕੰਟਰੋਲ ਬੋਰਡਾਂ, ਪ੍ਰਦੂਸ਼ਣ ਕੰਟਰੋਲ ਕਮੇਟੀਆਂ ਜਾਂ ਰਾਜ ਵਾਤਾਵਰਨ ਵਿਭਾਗਾਂ ਤੋਂ ਸੇਵਾਮੁਕਤ ਵਾਤਾਵਰਨ ਇੰਜੀਨੀਅਰ ਅਤੇ ਲੋੜੀਂਦੀ ਇੰਜੀਨੀਅਰਿੰਗ ਯੋਗਤਾ ਵਾਲੇ ਸੇਵਾਮੁਕਤ ਐਸੋਸੀਏਟ ਪ੍ਰੋਫੈਸਰ ਸ਼ਾਮਲ ਹਨ।ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਪ੍ਰਮਾਣਿਤ ਪੇਸ਼ੇਵਰ ਉਦਯੋਗਾਂ ਵਿਸ਼ੇਸ਼ ਕਰਕੇ ਉਦਯੋਗਿਕ ਅਸਟੇਟਾਂ ਵਿੱਚ ਵ੍ਹਾਈਟ, ਗਰੀਨ ਅਤੇ ਉਰੇਂਜ ਸ਼੍ਰੇਣੀ ਅਧੀਨ ਆਉਂਦੇ ਉਦਯੋਗਾਂ ਨੂੰ ਰੈਗੂਲੇਟਰੀ ਪ੍ਰਵਾਨਗੀਆਂ ਜਿਵੇਂ ਸਥਾਪਨਾ ਲਈ ਸਹਿਮਤੀ/ਐਨ.ਓ.ਸੀ., ਸੰਚਾਲਨ ਲਈ ਸਹਿਮਤੀ ਅਤੇ ਵਾਤਾਵਰਨ ਕਾਨੂੰਨਾਂ ਅਧੀਨ ਪਾਲਣਾ ਦੀ ਨਿਗਰਾਨੀ ਆਦਿ ਲਈ ਸਹੂਲਤਾਂ ਪ੍ਰਦਾਨ ਕਰਨਗੇ। ਇਸ ਗੱਲ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਨੀਤੀ ਹੈ, ਉਨ੍ਹਾਂ ਕਿਹਾ ਕਿ ਇਹ ਵਾਤਾਵਰਣ ਸੁਰੱਖਿਆ ਨੂੰ ਕਾਇਮ ਰੱਖਦਿਆਂ ਉਦਯੋਗਿਕ ਪ੍ਰਵਾਨਗੀਆਂ ਦੀ ਪ੍ਰਕਿਰਿਆ ਨੂੰ ਤੇਜ਼ ਕਰੇਗੀ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪਹਿਲਕਦਮੀ ਨਾ ਸਿਰਫ਼ ਉਦਯੋਗਾਂ ਲਈ ਪਾਲਣਾ ਦੇ ਬੋਝ ਨੂੰ ਘਟਾਏਗੀ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਕੁਦਰਤੀ ਸਰੋਤਾਂ ਦੀ ਰੱਖਿਆ ਕਰਦਿਆਂ ਸਾਫ਼ ਹਵਾ-ਪਾਣੀ, ਟਿਕਾਊ ਵਿਕਾਸ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਵੀ ਯਕੀਨੀ ਬਣਾਏਗੀ।

ਇਹ ਵੀ ਪੜ੍ਹੋ ਪੰਜਾਬ ਸਰਕਾਰ ‘ਡਿਜੀਟਲ ਨਿੱਜੀ ਡੇਟਾ ਸੁਰੱਖਿਆ ਐਕਟ’ ਤਹਿਤ ਨਾਗਰਿਕਾਂ ਦੇ ਡੇਟਾ ਦੀ ਸੁਰੱਖਿਆ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਮੁੱਖ ਮੰਤਰੀ ਨੇ ਉਦਯੋਗਾਂ, ਪੇਸ਼ੇਵਰਾਂ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਨੂੰ ਆਉਣ ਵਾਲੇ ਸਮੇਂ ਵਿੱਚ ਪੰਜਾਬ ਨੂੰ ਤਿਆਰ-ਬਰ-ਤਿਆਰ, ਵਿਸ਼ਵ ਪੱਧਰ ‘ਤੇ ਮੁਕਾਬਲੇ ਵਾਲਾ ਅਤੇ ਵਾਤਾਵਰਨ ਪੱਖੋਂ ਟਿਕਾਊ ਸੂਬਾ ਬਣਾਉਣ ਲਈ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਵੇਂ ਵਾਤਾਵਰਨ ਮਾਹਿਰਾਂ ਨੂੰ ਸੂਚੀਬੱਧ ਕਰ ਕੇ ਵੱਖ-ਵੱਖ ਰੁਕਾਵਟਾਂ ਨੂੰ ਦੂਰ ਕਰ ਰਹੀ ਹੈ ਅਤੇ ਪ੍ਰਮਾਣਿਤ ਪੇਸ਼ੇਵਰਾਂ ਨੂੰ ਉਦਯੋਗਿਕ ਪ੍ਰਸਤਾਵਾਂ ਨੂੰ ਮਨਜ਼ੂਰੀ ਦੇਣ ਦੇ ਅਧਿਕਾਰ ਪ੍ਰਦਾਨ ਕਰ ਕੇ ਨੋਟਰੀਆਂ ਵਾਂਗ ਵਧੇਰੇ ਸਸ਼ਕਤ ਬਣਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਮੁਹਾਰਤ ਉਦਯੋਗ ਨੂੰ ਵਧੇਰੇ ਲਾਭ ਪਹੁੰਚਾਉਂਦਿਆਂ ਸਰਕਾਰੀ ਕਾਰਜਾਂ ਵਿੱਚ ਪਾਰਦਰਸ਼ਤਾ ਲਿਆਏਗੀ ਅਤੇ ਉਦਯੋਗੀਕਰਨ ਦੀ ਗਤੀ ਨੂੰ ਹੋਰ ਤੇਜ਼ ਕਰੇਗੀ।ਇਸ ਨੂੰ ਉਦਯੋਗਪਤੀਆਂ ਲਈ ਇਤਿਹਾਸਕ ਦਿਨ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਰਵਾਇਤੀ ਤੌਰ ‘ਤੇ ਇੱਕ ਖੇਤੀਬਾੜੀ ਪ੍ਰਧਾਨ ਸੂਬਾ ਹੈ ਅਤੇ ਇਸ ਦੇ ਨਾਲ ਹੀ ਉਨ੍ਹਾਂ ਦੀ ਸਰਕਾਰ ਨੌਜਵਾਨਾਂ ਲਈ ਰੋਜ਼ਗਾਰ ਦੇ ਭਰਪੂਰ ਮੌਕੇ ਪੈਦਾ ਕਰਨ ਲਈ ਉਦਯੋਗਿਕ ਵਿਕਾਸ ਨੂੰ ਵੱਧ ਤੋਂ ਵੱਧ ਹੁਲਾਰਾ ਦੇਣ ਨਾਸਤੇ ਵਚਨਬੱਧ ਹੈ। ਉਨ੍ਹਾਂ ਮਾਣ ਨਾਲ ਕਿਹਾ ਕਿ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ ਬ੍ਰੇਨ ਡਰੇਨ ਦੇ ਰੁਝਾਨ ਨੂੰ ਪੁੱਠਾ ਗੇੜ ਪੈ ਗਿਆ ਹੈ ਅਤੇ ਪੰਜਾਬ ਵਿੱਚ ਹੁਣ “ਬ੍ਰੇਨ ਗੇਨ” ਦਾ ਯੁੱਗ ਸ਼ੁਰੂ ਹੋ ਗਿਆ ਹੈ। ਭਗਵੰਤ ਸਿੰਘ ਮਾਨ ਨੇ ਉਦਯੋਗਪਤੀਆਂ ਨੂੰ ਇਸ ਨੇਕ ਪਹਿਲਕਦਮੀ ਦੇ ਸਮਰਥਨ ਦਾ ਸੱਦਾ ਦਿੱਤਾ ਅਤੇ ਪੇਸ਼ੇਵਰਾਂ ਨੂੰ ਇਸ ਵਿਲੱਖਣ ਯਤਨ ਵਿੱਚ ਪੂਰੇ ਦਿਲੋਂ ਯੋਗਦਾਨ ਪਾਉਣ ਦੀ ਅਪੀਲ ਕੀਤੀ।ਇਸ ਮੌਕੇ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਨ ਸਕੱਤਰ ਪ੍ਰਿਯਾਂਕ ਭਾਰਤੀ, ਪੀ.ਪੀ.ਸੀ.ਬੀ. ਦੀ ਚੇਅਰਪਰਸਨ ਰੀਨਾ ਗੁਪਤਾ ਅਤੇ ਹੋਰ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਸਰਕਾਰ ਹੜ੍ਹਾਂ ਕਾਰਨ ਲੋਕਾਂ ਨੂੰ ਹੋਏ ਨੁਕਸਾਨ ਦੇ ਇਕ-ਇਕ ਪੈਸੇ ਦਾ ਮੁਆਵਜ਼ਾ ਦੇਵੇਗੀ-ਮੁੱਖ ਮੰਤਰੀ

0

👉ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ
Kapurthala News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਹੜ੍ਹਾਂ ਕਾਰਨ ਲੋਕਾਂ ਨੂੰ ਹੋਏ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਲਈ ਢੁਕਵਾਂ ਮੁਆਵਜ਼ਾ ਦੇਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਭਵਿੱਖ ਵਿੱਚ ਅਜਿਹੀਆਂ ਕੁਦਰਤੀ ਆਫ਼ਤਾਂ ਕਾਰਨ ਹੋਣ ਵਾਲੇ ਨੁਕਸਾਨ ਤੋਂ ਬਚਣ ਲਈ ਢੰਗ-ਤਰੀਕੇ ਵੀ ਤਲਾਸ਼ੇ ਜਾਣਗੇ।ਕਪੂਰਥਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਤੂਫ਼ਾਨੀ ਦੌਰੇ ਦੌਰਾਨ ਲੋਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਾੜੀ ਰਾਜਾਂ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਸੂਬੇ ਵਿੱਚ ਇਹ ਸਥਿਤੀ ਪੈਦਾ ਹੋਈ ਹੈ। ਭਗਵੰਤ ਮਾਨ ਨੇ ਕਿਹਾ ਕਿ ਹਾਲਾਂਕਿ ਉਨ੍ਹਾਂ ਦੀ ਸਰਕਾਰ ਇਸ ਗੰਭੀਰ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਕੁਦਰਤੀ ਆਫ਼ਤ ਕਰਕੇ ਸੂਬੇ ਵਿੱਚ ਪੈਦਾ ਹੋਈ ਸਥਿਤੀ ਦੀ ਬਾਕਾਇਦਾ ਨਿਗਰਾਨੀ ਕਰ ਰਹੇ ਹਨ।

ਇਹ ਵੀ ਪੜ੍ਹੋ ਪੰਜਾਬ ਸਰਕਾਰ ‘ਡਿਜੀਟਲ ਨਿੱਜੀ ਡੇਟਾ ਸੁਰੱਖਿਆ ਐਕਟ’ ਤਹਿਤ ਨਾਗਰਿਕਾਂ ਦੇ ਡੇਟਾ ਦੀ ਸੁਰੱਖਿਆ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਅਜਿਹੀਆਂ ਕੁਦਰਤੀ ਆਫ਼ਤਾਂ ਕਾਰਨ ਹੋਣ ਵਾਲੇ ਨੁਕਸਾਨ ਨੂੰ ਟਾਲਣ/ਘੱਟ ਕਰਨ ਲਈ ਢੰਗ-ਤਰੀਕੇ ਤਲਾਸ਼ਣ ਲਈ ਵੀ ਕਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਮੁਸੀਬਤ ਦੀ ਘੜੀ ਵਿੱਚ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਨਾਲ ਸਹਾਇਤਾ ਪ੍ਰਦਾਨ ਕਰ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪਹਿਲਾਂ ਹੀ ਵੱਡੇ ਪੱਧਰ ‘ਤੇ ਰਾਹਤ ਅਤੇ ਬਚਾਅ ਕਾਰਜ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਯਕੀਨੀ ਬਣਾਉਣ ਲਈ ਪੂਰਾ ਜ਼ੋਰ ਲਾਇਆ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਮੁਸ਼ਕਲ ਸਮੇਂ ਵਿੱਚ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਸੂਬੇ ਵਿੱਚ ਹੜ੍ਹਾਂ ਕਾਰਨ ਲੋਕਾਂ ਨੂੰ ਹੋਏ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ।

ਇਹ ਵੀ ਪੜ੍ਹੋ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾਂ ਦਾ ਦੌਰਾ

ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਕਿ ਵਿਸ਼ੇਸ਼ ਗਿਰਦਾਵਰੀ ਨਿਰਪੱਖ ਢੰਗ ਨਾਲ ਕੀਤੀ ਜਾਵੇ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੇ ਨੁਕਸਾਨ ਦਾ ਢੁਕਵਾਂ ਮੁਆਵਜ਼ਾ ਦਿੱਤਾ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਨੁਕਸਾਨ ਦਾ ਢੁਕਵਾਂ ਮੁਆਵਜ਼ਾ ਦੇਣ ਲਈ ਵਿਸ਼ੇਸ਼ ਗਿਰਦਾਵਰੀ ਵਿੱਚ ਫਸਲ, ਪਸ਼ੂ, ਘਰ ਆਦਿ ਤੋਂ ਇਲਾਵਾ ਅਜਿਹੇ ਹਰ ਨੁਕਸਾਨ ਨੂੰ ਵਿਚਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਨੀਵੇਂ ਇਲਾਕਿਆਂ ਵਿੱਚ ਹੜ੍ਹ ਕਰਕੇ ਹੋਏ ਨੁਕਸਾਨ ਦਾ ਪਤਾ ਲਗਾ ਕੇ ਲੋਕਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਹੜ੍ਹਾਂ ਦੌਰਾਨ ਲੋਕਾਂ ਨੂੰ ਹੋਏ ਇੱਕ-ਇੱਕ ਪੈਸੇ ਦੇ ਨੁਕਸਾਨ ਦਾ ਮੁਆਵਜ਼ਾ ਦੇਵੇਗੀ।ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨੇ ਮੁੱਖ ਮੰਤਰੀ ਨੂੰ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਤੋਂ ਜਾਣੂ ਕਰਵਾਇਆ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਮੱਖੂ ਤੋਂ ਹਰੀਕੇ ਪੱਤਣ ਤੱਕ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਵੀ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1908069