Friday, May 1, 2026
Home Blog Page 51

ਖ਼ਾਲਸਾ ਸਾਜਣਾ ਦਿਵਸ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ

0

👉ਵੱਖ-ਵੱਖ ਗੁਰਧਾਮਾਂ ਦੇ ਦਰਸ਼ਨਾਂ ਮਗਰੋਂ 19 ਅਪ੍ਰੈਲ ਨੂੰ ਵਾਪਸ ਦੇਸ਼ ਪਰਤੇਗਾ ਜਥਾ
Amritsar News:ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1763 ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦਫਤਰ ਤੋਂ ਰਵਾਨਗੀ ਕਰਨ ਸਮੇਂ ਜਥੇ ਦੀ ਅਗਵਾਈ ਕਰਨ ਵਾਲੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲ, ਜਨਰਲ ਪ੍ਰਬੰਧਕ ਸ. ਹਰਭਜਨ ਸਿੰਘ ਸੁਪਰਵਾਈਜ਼ਰ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਤੇ ਹੋਰ ਅਧਿਕਾਰੀਆਂ ਨੇ ਸਿਰੋਪਾਓ ਅਤੇ ਫੁੱਲਾਂ ਦੇ ਹਾਰ ਪਾ ਕੇ ਸਨਮਾਨ ਦਿੱਤਾ।
ਜਥਾ ਰਵਾਨਾ ਕਰਨ ਸਮੇਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਇਹ ਜਥਾ ਪਾਕਿਸਤਾਨ ਵਿਖੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨਅਬਦਾਲ ਵਿਖੇ ਖਾਲਸਾ ਸਾਜਣਾ ਦਿਵਸ ਵਿਸਾਖੀ ਸਬੰਧੀ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰੇਗਾ।

ਇਹ ਵੀ ਪੜ੍ਹੋ  ਸੁਖਬੀਰ ਬਾਦਲ ਨੇ ਮੁੜ ਦਿੱਤਾ ਭਾਜਪਾ ਨੂੰ ਝਟਕਾ; ਨਯਾ ਗਾਓਂ ਨਗਰ ਕੌਂਸਲ ਦੇ ਪ੍ਰਧਾਨ ਤੇ 5 ਕੌਂਸਲਰ ਅਕਾਲੀ ਦਲ ’ਚ ਹੋਏ ਸ਼ਾਮਲ

ਇਸੇ ਤਰ੍ਹਾਂ ਜਥਾ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਸ੍ਰੀ ਸੱਚਾ ਸੌਦਾ ਸਾਹਿਬ, ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ, ਗੁਰਦੁਆਰਾ ਡੇਹਰਾ ਸਾਹਿਬ ਲਾਹੌਰ, ਗੁਰਦੁਆਰਾ ਰੋੜੀ ਸਾਹਿਬ ਏਮਨਾਬਾਦ ਸਮੇਤ ਹੋਰ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਕੇ 19 ਅਪ੍ਰੈਲ ਨੂੰ ਵਾਪਸ ਭਾਰਤ ਪਰਤੇਗਾ। ਸ. ਮੰਨਣ ਨੇ ਮੰਗ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸ਼ੁਰੂ ਹੋਇਆ ਲਾਂਘਾ, ਜੋ ਪਿਛਲੇ ਸਮੇਂ ਤੋਂ ਬੰਦ ਹੈ ਨੂੰ ਸੰਗਤਾਂ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਤੁਰੰਤ ਖੋਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਸਿੱਖ ਆਸਥਾ ਨਾਲ ਜੁੜਿਆ ਮਾਮਲਾ ਹੈ ਜਿਸ ਵੱਲ ਭਾਰਤ ਤੇ ਪਾਕਿਸਤਾਨ ਸਰਕਾਰਾਂ ਨੂੰ ਤੁਰੰਤ ਧਿਆਨ ਦੇਣਾ ਚਾਹੀਦਾ ਹੈ।ਇਸ ਮੌਕੇ ਜਥੇ ਦੇ ਆਗੂ ਅੰਤ੍ਰਿੰਗ ਕਮੇਟੀ ਮੈਂਬਰ ਸੁਰਜੀਤ ਸਿੰਘ ਤੁਗਲਵਾਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਪਾਕਿਸਤਾਨ ਅੰਦਰ ਸਥਿਤ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਹਰ ਸਿੱਖ ਦੇ ਮਨ ਅੰਦਰ ਤਾਂਘ ਹੁੰਦੀ ਹੈ ਅਤੇ ਦਰਸ਼ਨ ਲਈ ਸਮਾਂ ਮਿਲਣ ਤੇ ਸਿੱਖ ਆਪਣੇ ਆਪ ਨੂੰ ਵਡਭਾਗਾ ਮਹਿਸੂਸ ਕਰਦੇ ਹਨ।

ਇਹ ਵੀ ਪੜ੍ਹੋ  ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾਂ ਤੁਰੰਤ ਖੋਲ੍ਹਣ ਸਰਕਾਰਾਂ- ਐਡਵੋਕੇਟ ਧਾਮੀ

ਉਨ੍ਹਾਂ ਕਿਹਾ ਕਿ ਮੇਰੇ ਲਈ ਮਾਣ ਦੀ ਗੱਲ ਹੈ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਜਥੇ ਦੀ ਅਗਵਾਈ ਕਰਨ ਦਾ ਮੌਕਾ ਦਿੱਤਾ ਹੈ। ਉਨ੍ਹਾਂ ਇਸ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਧੰਨਵਾਦ ਵੀ ਕੀਤਾ।ਜਥੇ ਦੀ ਰਵਾਨਗੀ ਸਮੇਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਸ. ਬਿਜੈ ਸਿੰਘ, ਸ. ਪ੍ਰੀਤਪਾਲ ਸਿੰਘ, ਮੀਤ ਸਕੱਤਰ ਗੁਰਨਾਮ ਸਿੰਘ,ਬਲਵਿੰਦਰ ਸਿੰਘ ਖੈਰਾਬਾਦ,ਮਨਜੀਤ ਸਿੰਘ ਤਲਵੰਡੀ,ਹਰਭਜਨ ਸਿੰਘ ਵਕਤਾ,ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ,ਮਲਕੀਤ ਸਿੰਘ ਬਹਿੜਵਾਲ,ਜਗਜੀਤ ਸਿੰਘ ਇੰਚਾਰਜ ਯਾਤਰਾ,ਮੇਜਰ ਸਿੰਘ,ਗੁਰਮੀਤ ਸਿੰਘ,ਬੀਬੀ ਰਣਜੀਤ ਕੌਰ ਸਮੇਤ ਵੱੱਡੀ ਗਿਣਤੀ ਵਿਚ ਸ਼੍ਰੋਮਣੀ ਕਮੇਟੀ ਦਾ ਸਟਾਫ਼ ਅਤੇ ਜਥੇ ਵਿਚ ਜਾਣ ਵਾਲੇ ਯਾਤਰੂ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ‘ਪੁਰਸਕਾਰ ਨੀਤੀ’ ਲਾਗੂ, 28 ਸਭ ਤੋਂ ਲੋੜੀਂਦੇ ਅਪਰਾਧੀਆਂ ਦੀ ਸੂਚੀ ਜਾਰੀ

0

Punjab News: ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇਤਿਹਾਸਕ ਫ਼ੈਸਲਾ ਲੈਂਦਿਆਂ ‘ਪੁਰਸਕਾਰ ਨੀਤੀ’ ਤਹਿਤ ਪੰਜਾਬ ਪੁਲਿਸ ਨੂੰ ਸੂਬੇ ਵਿੱਚ ਲੋੜੀਂਦੇ ਅਪਰਾਧੀਆਂ/ਗੈਂਗਸਟਰਾਂ ਅਤੇ ਉਨ੍ਹਾਂ ਦੇ ਨੈੱਟਵਰਕ ਬਾਰੇ ਭਰੋਸੇਯੋਗ ਜਾਣਕਾਰੀ ਦੇਣ ਵਾਲੇ ਵਿਅਕਤੀਆਂ ਨੂੰ ਪੁਰਸਕਾਰ ਦੇਣ ਦੇ ਅਧਿਕਾਰ ਦਿੱਤੇ ਹਨ। ਇਸ ਸਬੰਧੀ ਪੰਜਾਬ ਸਰਕਾਰ ਨੇ 28 ਸਭ ਤੋਂ ਲੋੜੀਂਦੇ ਅਪਰਾਧੀਆਂ ਦੀ ਸੂਚੀ ਵੀ ਜਾਰੀ ਕੀਤੀ ਹੈ।‘ ਗੈਂਗਸਟਰਾਂ ‘ਤੇ ਵਾਰ’ ਪ੍ਰੋਜੈਕਟ ਤਹਿਤ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਨੂੰ 1 ਲੱਖ ਰੁਪਏ ਤੱਕ; ਪੁਲਿਸ ਕਮਿਸ਼ਨਰ/ਰੇਂਜ ਇੰਸਪੈਕਟਰ ਜਨਰਲ ਆਫ਼ ਪੁਲਿਸ/ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਨੂੰ 1.5 ਲੱਖ ਰੁਪਏ; ਵਿੰਗਾਂ ਦੇ ਮੁਖੀਆਂ (ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ/ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ) ਨੂੰ 2 ਲੱਖ ਰੁਪਏ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਨੂੰ 2 ਲੱਖ ਰੁਪਏ ਤੋਂ ਵੱਧ ਦੀਆਂ ਮਨਜ਼ੂਰੀ ਸ਼ਕਤੀਆਂ ਨੂੰ ਪ੍ਰਵਾਨਗੀ ਦਿੱਤੀ ਹੈ। ਮਨਜ਼ੂਰ ਕੀਤੀ ਗਈ ਰਕਮ ਸਿਰਫ਼ ਸਹੀ ਅਤੇ ਉਚਿਤ ਸੂਚਨਾ ਦੇਣ ਵਿਅਕਤੀਆਂ ਨੂੰ ਹੀ ਦਿੱਤੀ ਜਾਵੇਗੀ। ਇਹ ਪ੍ਰੋਜੈਕਟ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਸੂਬੇ ਨੂੰ ਸੁਰੱਖਿਅਤ ਬਣਾਉਣ ਵਿੱਚ ਮਦਦ ਕਰਨ ਲਈ ਵਸਨੀਕਾਂ ਦੀ ਸ਼ਮੂਲੀਅਤ ਵਧਾਉਣ ਲਈ ਪੇਸ਼ ਕੀਤਾ ਗਿਆ ਹੈ।

ਇਹ ਵੀ ਪੜ੍ਹੋ  Big News; ਕਮਲ ਭਾਬੀ ਕ/ਤ/ਲ ਕਾਂਡ ਦਾ ਮੁੱਖ ਮੁਲਜਮ ਅੰਮ੍ਰਿਤਪਾਲ ਸਿੰਘ ਮਹਿਰੋਂ, ਦੇਖੇ ਵੀਡੀਓ

“ਪੰਜਾਬ ਸਰਕਾਰ ਨੇ ਨਾਮਜ਼ਦ ਪੁਲਿਸ ਕਰਮਚਾਰੀਆਂ ਲਈ ਉਕਤ ਮਨਜ਼ੂਰ ਸ਼ਕਤੀਆਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮਿਲੀ ਜਾਣਕਾਰੀ ਦੀ ਪਹਿਲਾਂ ਜਾਂਚ ਕੀਤੀ ਜਾਵੇਗੀ ਅਤੇ ਨਿਰਧਾਰਿਤ ਮਾਪਦੰਡਾਂ ਅਨੁਸਾਰ ਸੂਚਨਾ ਦੇਣ ਵਾਲੇ ਵਿਅਕਤੀਆਂ ਨੂੰ ਇਨਾਮ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਦੀ ਪਹਿਚਾਣ ਪੁਲਿਸ, ਜਨਤਾ ਜਾਂ ਸਰਕਾਰ, ਕਿਸੇ ਵੀ ਪੱਧਰ ’ਤੇ ਜਾਹਿਰ ਨਹੀਂ ਕੀਤੀ ਜਾਵੇਗੀ। ਪੰਜਾਬ ਸਰਕਾਰ ਨੇ ਦੱਸਿਆ, “ਸਰਕਾਰ ਦਾ ਟੀਚਾ ਸੂਬੇ ਵਿੱਚ ਸਰਗਰਮ ਅਪਰਾਧੀਆਂ ਅਤੇ ਗੈਂਗਸਟਰਾਂ ’ਤੇ ਪੂਰੀ ਤਰ੍ਹਾਂ ਰੋਕ ਲਗਾਉਣਾ ਹੈ ਅਤੇ ਇਸ ਟੀਚੇ ਨੂੰ ਹਾਸਲ ਕਰਨ ਲਈ ਸਰਕਾਰ ਕਿਸੇ ਵੀ ਹੱਦ ਤੱਕ ਜਾਣ ਲਈ ਤਿਆਰ ਹੈ।”‘ਐਂਟੀ-ਗੈਂਗਸਟਰ ਹੈਲਪਲਾਈਨ’ 9394693946 ’ਤੇ ਜਾਣਕਾਰੀ ਸਾਂਝੀ ਕੀਤੀ ਜਾ ਸਕਦੀ ਹੈ। ਪੰਜਾਬ ਪੁਲਿਸ ਨੇ ਕਿਹਾ ਕਿ ਜੋ ਵਿਅਕਤੀ ਅਜਿਹੀ ਭਰੋਸੇਯੋਗ ਜਾਣਕਾਰੀ ਦੇਵੇਗਾ ਜਿਸ ਨਾਲ ਲੋੜੀਂਦੇ, ਘੋਸ਼ਿਤ ਜਾਂ ਆਦਤਨ ਅਪਰਾਧੀਆਂ ਦੀ ਗ੍ਰਿਫ਼ਤਾਰੀ ਹੋ ਸਕੇਗੀ, ਉਸ ਨੂੰ ਇਨਾਮ ਦਿੱਤਾ ਜਾਵੇਗਾ। ਪੁਲਿਸ ਵਿਅਕਤੀ ਵੱਲੋਂ ਦਿੱਤੇ ਗਏ ਸੁਝਾਵਾਂ ’ਤੇ ਵੀ ਕਾਰਵਾਈ ਕਰੇਗੀ। ਇਹ ਪ੍ਰੋਜੈਕਟ ਅਪਰਾਧੀਆਂ ਨੂੰ ਰੋਕਣ ਲਈ ਪੁਲਿਸ ਦੇ ਨੈੱਟਵਰਕ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਵਿੱਚ ਸਹਾਈ ਹੋਵੇਗਾ।

ਇਹ ਵੀ ਪੜ੍ਹੋ “ਤਕਸੀਮ ਯੋਜਨਾ”; ਜ਼ਮੀਨ ਦੀ ਪਰਿਵਾਰਕ ਤਕਸੀਮ ਦੇ ਸੁਚਾਰੂ ਅਮਲ ਲਈ ਲੋਕਾਂ ਤੱਕ ਪਹੁੰਚ ਕਰਨਗੇ ਪਟਵਾਰੀ

ਇਸ ਯੋਜਨਾ ਤਹਿਤ ਪ੍ਰਾਪਤ ਜਾਣਕਾਰੀ ਨੂੰ ‘ਆਪਰੇਸ਼ਨ ਪ੍ਰਹਾਰ’ ਅਧੀਨ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵਰਤਿਆ ਜਾਵੇਗਾ। ਇਹ ਇੱਕ ਉੱਚ ਪੱਧਰੀ ਇਨਾਮ ਪ੍ਰੋਗਰਾਮ ਹੈ ਜਿਸ ਵਿੱਚ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਪੁਲਿਸ ਨੇ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਅੱਗੇ ਆ ਕੇ ਸਰਕਾਰ ਅਤੇ ਪੁਲਿਸ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਰਾਜ ਵਿੱਚ ਅਪਰਾਧਕ ਗਤੀਵਿਧੀਆਂ ਨੂੰ ਖ਼ਤਮ ਕੀਤਾ ਜਾ ਸਕੇ। ਉਨ੍ਹਾਂ ਅੱਗੇ ਕਿਹਾ, “ਸੂਬੇ ਦੇ ਹਰ ਨਿਵਾਸੀ ਦੀ ਸੁਰੱਖਿਆ ਕਰਨਾ ਸਾਡਾ ਫ਼ਰਜ਼ ਅਤੇ ਜ਼ਿੰਮੇਵਾਰੀ ਹੈ। ਉਚਿਤ ਢੰਗ ਨਾਲ ਜਾਂਚ-ਪੜਤਾਲ ਕਰਨ ਤੋਂ ਬਾਅਦ ਹੀ ਮਿਲੀ ਜਾਣਕਾਰੀ ਦੀ ਵਰਤੋਂ ਕੀਤੀ ਜਾਵੇਗੀ ਅਤੇ ਸੂਚਨਾ ਦੇਣ ਵਾਲੇ ਨੂੰ ਕਿਸੇ ਵੀ ਤਰ੍ਹਾਂ ਦਾ ਕੋਈ ਖਤਰਾ ਨਹੀਂ ਹੋਵੇਗਾ।” ਇਨਾਮ ਦੀ ਰਕਮ ਹਰ ਕੇਸ ਵਿੱਚ ਅਪਰਾਧ ਦੀ ਗੰਭੀਰਤਾ, ਖਤਰੇ ਅਤੇ ਜਾਣਕਾਰੀ ਦੀ ਗੁਣਵੱਤਾ ਦੇ ਆਧਾਰ ’ਤੇ ਤੈਅ ਕੀਤੀ ਜਾਵੇਗੀ। ਇਹ ਨੀਤੀ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦਾ ਹਿੱਸਾ ਹੈ, ਜਿਸ ਦਾ ਮਕਸਦ ਪੰਜਾਬ ਨੂੰ ਗੈਂਗਸਟਰ-ਮੁਕਤ ਬਣਾਉਣਾ ਹੈ।

ਇਹ ਵੀ ਪੜ੍ਹੋ Bathinda City ਚ ਟ੍ਰੈਫਿਕ ਸਮੱਸਿਆ ਸਬੰਧੀ ਹੋਈ ਉੱਚ ਪੱਧਰੀ ਮੀਟਿੰਗ

ਇਸ ਦੌਰਾਨ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਹਾਲ ਹੀ ਵਿੱਚ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਪਛਾਣੇ ਗਏ ਅਤੇ ਮੈਪ ਕੀਤੇ ਸਥਾਨਾਂ ‘ਤੇ 56,487 ਛਾਪੇ ਮਾਰੇ ਹਨ।ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੁਆਰਾ ਸ਼ੁਰੂ ਕੀਤੇ ਗਏ ਵਿਸ਼ੇਸ਼ ਨੰਬਰ ਰਾਹੀਂ ਇਨ੍ਹਾਂ ਥਾਵਾਂ ਬਾਰੇ ਕੁਝ ਜਾਣਕਾਰੀ ਵੀ ਸਾਂਝੀ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ 19,894 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। 9353 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 15284 ਵਿਅਕਤੀਆਂ ਦੀ ਤਸਦੀਕ ਕੀਤੀ ਗਈ ਅਤੇ ਪੁੱਛਗਿੱਛ ਤੋਂ ਬਾਅਦ ਰਿਹਾਅ ਕੀਤਾ ਗਿਆ। ਇਸ ਤੋਂ ਇਲਾਵਾ 851 ਐਲਾਨੇ ਗਏ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ।ਸੂਬਾ ਵਾਸੀ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਮਨਾਮ ਤੌਰ ‘ਤੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੁਝਾਅ ਵੀ ਸਾਂਝੇ ਕਰ ਸਕਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Sri Akal Takht Sahib ‘ਤੇ ਸਵਾਲ ਉਠਾਉਣਾ ਪੰਥ ‘ਤੇ ਸਿੱਧਾ ਹਮਲਾ ਹੈ,ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ:ਹਰਜੋਤ ਸਿੰਘ ਬੈਂਸ

0

👉ਸੁਖਬੀਰ ਬਾਦਲ ਦੀਆਂ ਟਿੱਪਣੀਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਾਕਤ ਨੂੰ ਢਾਹ ਲਗਾਉਂਦੀਆਂ ਹਨ ਅਤੇ ਪੰਥ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ: ਹਰਜੋਤ ਸਿੰਘ ਬੈਂਸ
👉ਸ੍ਰੀ ਅਕਾਲ ਤਖ਼ਤ ਸਾਹਿਬ ਪੰਥ ਲਈ ਅਧਿਆਤਮਿਕ ਅਤੇ ਦੁਨਿਆਵੀ ਕੇਂਦਰ ਹੈ; ਉਥੋਂ ਜਾਰੀ ਹੋਇਆ ਹਰ ਹੁਕਮਨਾਮਾ ਅਕਾਲ ਪੁਰਖ ਦਾ ਹੁਕਮ ਹੁੰਦਾ ਹੈ ਅਤੇ ਇਸ ‘ਤੇ ਕੋਈ ਸਵਾਲ ਨਹੀਂ ਕੀਤਾ ਜਾ ਸਕਦਾ: ਹਰਜੋਤ ਸਿੰਘ ਬੈਂਸ
Punjab News:ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ 2 ਦਸੰਬਰ, 2024 ਦੇ ਹੁਕਮਾਂ ਸਬੰਧੀ ਟਿੱਪਣੀਆਂ ‘ਤੇ ਆਲੋਚਨਾ ਕਰਦਿਆਂ ਕਿਹਾ ਕਿ ਅਜਿਹੇ ਬਿਆਨ ਸਿੱਖ ਪੰਥ ਦੀ ਸਰਵਉੱਚ ਤਾਕਤ ਨੂੰ ਢਾਹ ਲਗਾਉਂਦੇ ਹਨ ਅਤੇ ਇਸਦੀ ਪਵਿੱਤਰਤਾ ਅਤੇ ਭਾਈਚਾਰੇ ਦੀਆਂ ਸਮੂਹਿਕ ਭਾਵਨਾਵਾਂ ‘ਤੇ ਸਿੱਧਾ ਹਮਲਾ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਪੰਥ ਦਾ ਸਰਵਉੱਚ ਅਧਿਆਤਮਿਕ ਕੇਂਦਰ ਹੈ ਅਤੇ ਇਸ ਤੋਂ ਜਾਰੀ ਹਰ ਹੁਕਮਨਾਮਾ ਅਕਾਲ ਪੁਰਖ ਦਾ ਬ੍ਰਹਮ ਹੁਕਮ ਹੈ ਇਸ ‘ਤੇ ਕੋਈ ਵੀ ਸਵਾਲ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਤਖਤ ਸਾਹਿਬ ਦੀ ਤਾਕਤ ਨੂੰ ਚੁਣੌਤੀ ਦਿੰਦੇ ਹਨ ਉਹ ਪੰਥ ਦੀ ਨੁਮਾਇੰਦਗੀ ਕਰਨ ਦਾ ਦਾਅਵਾ ਨਹੀਂ ਕਰ ਸਕਦੇ।ਤੁਰੰਤ ਦਖਲ ਦੀ ਮੰਗ ਕਰਦਿਆਂ ਉਨ੍ਹਾਂ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਤਖ਼ਤ ਸਾਹਿਬ ‘ਤੇ ਇਸ ਹਮਲੇ ਦਾ ਸਖ਼ਤ ਨੋਟਿਸ ਲੈਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ  Finance Minister Harpal Singh Cheema ਵੱਲੋਂ ਪੈਨਸ਼ਨਰ ਸੇਵਾ ਪੋਰਟਲ ਬਾਰੇ ਬੈਂਕਾਂ ਨਾਲ ਅਹਿਮ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ

ਇਸੇ ਸੰਦਰਭ ਵਿੱਚ, ਹਰਜੋਤ ਸਿੰਘ ਬੈਂਸ ਨੇ ਧਾਰਮਿਕ ਅਤੇ ਵਿਰਾਸਤੀ ਮਾਮਲਿਆਂ ਵਿੱਚ ਸਿਆਸੀ ਦਖਲਅੰਦਾਜ਼ੀ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਐਸਜੀਪੀਸੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੂੰ ਸ੍ਰੀ ਅਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਦਾ ਸਿਹਰਾ ਨਾ ਦੇਣ ਲਈ ਇਸ ਪ੍ਰਾਜੈਕਟ ਦਾ ਲਗਭਗ 90 ਫੀਸਦ ਹਿੱਸਾ ਬਦਲ ਦਿੱਤਾ। ਉਨ੍ਹਾਂ ਕਿਹਾ ਕਿ ਲੋਕ ਯਾਦ ਰੱਖਣਗੇ ਕਿ ਇਸ ਧਾਰਮਿਕ ਅਤੇ ਸੱਭਿਆਚਾਰਕ ਮਹੱਤਤਾ ਵਾਲੇ ਪ੍ਰਾਜੈਕਟ ਨੂੰ ਕਿਸਨੇ ਰੋਕਿਆ ਸੀ।ਉਨ੍ਹਾਂ ਅੱਗੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਪੰਥ ਲਈ ਸਰਬੋਤਮ ਅਧਿਆਤਮਿਕ ਅਤੇ ਦੁਨਿਆਵੀ ਕੇਂਦਰ ਹੈ। ਉੱਥੋਂ ਜਾਰੀ ਹੋਇਆ ਹਰ ਹੁਕਮਨਾਮਾ ਇੱਕ ਬ੍ਰਹਮ ਹੁਕਮ ਹੁੰਦਾ ਹੈ ਅਤੇ ਇਸ ‘ਤੇ ਕੋਈ ਸਵਾਲ ਨਹੀਂ ਕੀਤਾ ਜਾ ਸਕਦਾ।ਉਨ੍ਹਾਂ ਸਖ਼ਤ ਚੇਤਾਵਨੀ ਜਾਰੀ ਕਰਦਿਆਂ ਕਿਹਾ ਕਿ ਜੋ ਕੋਈ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮਨਾਮੇ ‘ਤੇ ਸਵਾਲ ਉਠਾਉਂਦਾ ਹੈ, ਤਾਂ ਉਹ ਗੁਰੂ ਸਾਹਿਬ ਨੂੰ ਜਵਾਬਦੇਹ ਹੋਵੇਗਾ।ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਅਪੀਲ ਕਰਦਿਆਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਆਪਣੇ ਸ਼ਬਦਾਂ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਹਮਲਾ ਕੀਤਾ ਹੈ। ਇਹ ਸਾਡੇ ਵਿਸ਼ਵਾਸ ‘ਤੇ ਹਮਲਾ ਹੈ। ਕੋਈ ਵੀ ਸਿੱਖ ਜੋ ਅਕਾਲ ਤਖ਼ਤ ਦੇ ਹੁਕਮਨਾਮੇ ਨੂੰ ਨਹੀਂ ਮੰਨਦਾ ਜਾਂ ਇਸਦੀ ਅਥਾਰਟੀ ‘ਤੇ ਸਵਾਲ ਉਠਾਉਂਦਾ ਹੈ, ਉਹ ਸਿੱਖ ਕਹਾਉਣ ਦੇ ਆਪਣੇ ਅਧਿਕਾਰ ਨੂੰ ਗੁਆ ਦਿੰਦਾ ਹੈ। ਇਸ ਲਈ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਇਹ ਵੀ ਪੜ੍ਹੋ  ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 245 ਕਰੋੜ ਦੀ ਰਾਸ਼ੀ ਜਾਰੀ, 2.45 ਲੱਖ ਵਿਦਿਆਰਥੀਆਂ ਨੂੰ ਵੱਡੀ ਰਾਹਤ :ਡਾ. ਬਲਜੀਤ ਕੌਰ

ਉਨ੍ਹਾਂ ਅੱਗੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਸੁਖਬੀਰ ਸਿੰਘ ਬਾਦਲ ਦੇ ਬਿਆਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਪੰਥ ਨੂੰ ਤਖ਼ਤ ਦੀ ਅਥਾਰਟੀ ‘ਤੇ ਸਵਾਲ ਉਠਾਉਣ ਦੀ ਕਿਸੇ ਵੀ ਕੋਸ਼ਿਸ਼ ਵਿਰੁੱਧ ਇੱਕਜੁੱਟ ਹੋਣ ਦਾ ਸੱਦਾ ਦਿੱਤਾ ਹੈ।ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰੋਜੈਕਟ ਸਬੰਧੀ ਮੀਡੀਆ ਦੇ ਸਵਾਲ ਦਾ ਜਵਾਬ ਦਿੰਦਿਆਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਇਸ ਪ੍ਰੋਜੈਕਟ ‘ਤੇ ਇਸ ਡਰੋਂ ਰੋਕ ਲਗਾ ਦਿੱਤੀ ਸੀ ਕਿ ਇਸਦਾ ਸਿਹਰਾ ਦੂਜਿਆਂ ਨੂੰ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਮੈਨੂੰ ਦੋ ਮਹੀਨਿਆਂ ਲਈ ਸੈਰ-ਸਪਾਟਾ ਵਿਭਾਗ ਦਾ ਕਾਰਜਭਾਰ ਸੰਭਾਲਿਆ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਪੂਰੇ ਉਤਸ਼ਾਹ ਨਾਲ ਸ੍ਰੀ ਆਨੰਦਪੁਰ ਸਾਹਿਬ ਲਈ ਹੈਰੀਟੇਜ ਸਟਰੀਟ ਪ੍ਰੋਜੈਕਟ ਤਿਆਰ ਕੀਤਾ। ਇਸਦੀ ਸ਼੍ਰੋਮਣੀ ਕਮੇਟੀ ਦੁਆਰਾ ਜਾਂਚ ਵੀ ਕੀਤੀ ਗਈ ਸੀ। ਅੱਜ ਵੀ ਪ੍ਰੋਜੈਕਟ ਦਾ ਇੱਕ ਮਾਡਲ, ਜਿਸ ਵਿੱਚ ਇੱਕ ਡਿਊਡੀ ਵੀ ਸ਼ਾਮਲ ਹੈ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਹਮਣੇ ਰੱਖਿਆ ਹੋਇਆ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਵਿਰਾਸਤੀ ਗਲੀ ਪ੍ਰੋਜੈਕਟ ਦੇ ਮੂਲ ਡਿਜ਼ਾਈਨ ਦਾ 90 ਫੀਸਦ ਹਿੱਸਾ ਰਾਜਨੀਤਿਕ ਕਾਰਨਾਂ ਕਰਕੇ ਬਦਲ ਦਿੱਤਾ, ਕਿਉਂਕਿ ਸ਼੍ਰੋਮਣੀ ਕਮੇਟੀ ਨਹੀਂ ਚਾਹੁੰਦੀ ਸੀ ਕਿ ਇਸਦਾ ਸਿਹਰਾ ਹਰਜੋਤ ਸਿੰਘ ਬੈਂਸ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਾਂ ਕਿਸੇ ਹੋਰ ਨੂੰ ਮਿਲੇ।ਉਨ੍ਹਾਂ ਅੱਗੇ ਕਿਹਾ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪਹਿਲਾਂ ਹੀ ਇਸੇ ਤਰ੍ਹਾਂ ਦੀ ਡਿਓੜੀ ਬਣੀ ਹੋਈ ਹੈ।

ਇਹ ਵੀ ਪੜ੍ਹੋ  ਕੈਬਿਨਟ ਮੰਤਰੀ ਸੰਜੀਵ ਅਰੋੜਾ ਨੇ ਬਠਿੰਡਾ ‘ਚ ਦਿੱਤੇ 116 ਪਲਾਟਾਂ ਦੇ ਅਲਾਟਮੈਂਟ ਪੱਤਰ

ਫਿਰ ਪ੍ਰਵਾਨਿਤ ਡਿਜ਼ਾਈਨ ਦਾ 90 ਫੀਸਦ ਹਿੱਸਾ ਕਿਉਂ ਬਦਲਿਆ ਗਿਆ? ਪਰ ਜਿਵੇਂ ਕਿ ਮੈਂ ਕਿਹਾ ਹੈ ਸ਼੍ਰੋਮਣੀ ਕਮੇਟੀ ਪ੍ਰਧਾਨ ਜਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਜੋ ਵੀ ਫੈਸਲਾ ਲੈਣ, ਉਹ ਸਾਡੇ ਲਈ ਪੰਥ ਦੇ ਹੁਕਮ ਸਮਾਨ ਹੈ। ਉਨ੍ਹਾਂ ਕਿਹਾ ਕਿ ਉਕਤ ਪ੍ਰੋਜੈਕਟ ਨੂੰ ਮੁਕੰਮਲ ਹੁੰਦਾ ਦੇਖਣਾ ਮੇਰੀ ਦਿਲੀਂ ਇੱਛਾ ਸੀ।ਉਨ੍ਹਾਂ ਦੱਸਿਆ ਕਿ ਪ੍ਰਸਤਾਵਿਤ ਲਾਂਘੇ ਦਾ ਉਦੇਸ਼ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ, ਉਹ ਪਵਿੱਤਰ ਅਸਥਾਨ ਜਿੱਥੇ ਨੌਵੇਂ ਪਾਤਸ਼ਾਹ ਦੇ ਪਵਿੱਤਰ ਸੀਸ ਦਾ ਸਸਕਾਰ ਕੀਤਾ ਗਿਆ ਸੀ ਅਤੇ ਜਿੱਥੇ ਗੁਰੂ ਗੋਬਿੰਦ ਸਿੰਘ ਜੀ ਸ੍ਰੀ ਆਨੰਦਪੁਰ ਸਾਹਿਬ ਵਿੱਚ ਰਹਿੰਦੇ ਸਮੇਂ ਰੋਜ਼ਾਨਾ ਮੱਥਾ ਟੇਕਦੇ ਸਨ, ਨਾਲ ਜੋੜਨਾ ਸੀ। ਅਸੀਂ ਸਿੱਖ ਸੰਸਥਾ ਦੇ ਫੈਸਲੇ ਨੂੰ ਪੂਰੇ ਦਿਲ ਨਾਲ ਸਵੀਕਾਰ ਕਰਦੇ ਹਾਂ। ਉਨ੍ਹਾਂ ਕਿਹਾ ਕਿ ਹੁਣ ਫੈਸਲਾ ਕੌਮ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਲੋਕ ਕਰਨਗੇ। ਉਨ੍ਹਾਂ ਕਿਹਾ ਕਿ ਸਿੱਖ ਕੌਮ ਹਮੇਸ਼ਾ ਯਾਦ ਰੱਖੇਗੀ ਕਿ ਸ਼੍ਰੋਮਣੀ ਕਮੇਟੀ ਨੇ ਅਜਿਹਾ ਨਹੀਂ ਹੋਣ ਦਿੱਤਾ।ਇਨ੍ਹਾਂ ਤਬਦੀਲੀਆਂ ‘ਤੇ ਨਿਰਾਸ਼ਾ ਪ੍ਰਗਟ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵੱਲ ਮੌਜੂਦਾ ਝੁਕਾਅ ਬਹੁਤ ਜ਼ਿਆਦਾ ਹੈ। ਮੈਂ ਇਸ ਸਬੰਧੀ ਪੌੜੀਆਂ, ਇੱਕ ਲਿਫਟ ਅਤੇ ਨਗਰ ਕੀਰਤਨ ਲਈ ਇੱਕ ਖੁੱਲ੍ਹੇ ਰਸਤੇ ਦੀ ਯੋਜਨਾ ਬਣਾਈ ਸੀ। ਅੱਜ ਨਾ ਤਾਂ ਬਜ਼ੁਰਗ ਅਤੇ ਨਾ ਹੀ ਹੋਰ ਬਹੁਤ ਸਾਰੇ ਲੋਕ ਢਲਾਣ ‘ਤੇ ਚੜ੍ਹ ਸਕਦੇ ਹਨ, ਪਰ ਸ਼੍ਰੋਮਣੀ ਕਮੇਟੀ ਦਾ ਜੋ ਵੀ ਹੁਕਮ ਹੋਵੇ, ਅਸੀਂ ਮੰਨਣ ਲਈ ਤਿਆਰ ਹਾਂ। ਉਨ੍ਹਾਂ ਪੁਸ਼ਟੀ ਕੀਤੀ ਕਿ ਇਹ ਪ੍ਰੋਜੈਕਟ ਹੁਣ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਗੁਰਦੁਆਰਾ ਸੀਸ ਗੰਜ ਸਾਹਿਬ ਅਤੇ ਕਿਲ੍ਹਾ ਅਨੰਦਗੜ੍ਹ ਸਾਹਿਬ ਤੱਕ ਚਲਾਇਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Big News; ਕਮਲ ਭਾਬੀ ਕ/ਤ/ਲ ਕਾਂਡ ਦਾ ਮੁੱਖ ਮੁਲਜਮ ਅੰਮ੍ਰਿਤਪਾਲ ਸਿੰਘ ਮਹਿਰੋਂ, ਦੇਖੇ ਵੀਡੀਓ

0

Bathinda News: ਪਿਛਲੇ ਸਾਲ ਜੂਨ ਮਹੀਨੇ ‘ਚ ਬਠਿੰਡਾ ਵਿਖੇ ਹੋਏ ਬਹੁਚਰਚਿਤ ਕਮਲ ਭਾਬੀ ਉਰਫ਼ ਕੰਚਨ ਤਿਵਾੜੀ ਦੇ ਕਤਲ ਕਾਂਡ ਵਿੱਚ ਮੁਲਜ਼ਿਮ ਅੰਮ੍ਰਿਤਪਾਲ ਸਿੰਘ ਮਹਿਰੋ ਨੂੰ ਬਠਿੰਡਾ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਸ਼ਾਹਜ਼ਾਹ ਪੁਲਿਸ ਵੱਲੋਂ ਡੀਪੋਰਟ ਕਰਨ ਤੋਂ ਬਾਅਦ ਬਠਿੰਡਾ ਪੁਲਿਸ ਨੇ ਡੀਐਸਪੀ ਸਿਟੀ ਬਠਿੰਡਾ ਸਰਵਜੀਤ ਸਿੰਘ ਦੀ ਅਗਵਾਈ ਹੇਠ ਦਿੱਲੀ ਦੇ ਅੰਤਰਰਾਸ਼ਟਰੀ ਏਅਰਪੋਰਟ ਤੋਂ ਆਪਣੀ ਹਿਰਾਸਤ ਵਿਚ ਲੈ ਕੇ ਬਠਿੰਡਾ ਲੈ ਆਂਦਾ ਹੈ। ਸੂਚਨਾ ਮੁਤਾਬਕ ਮਹਿਰੋਂ ਨੂੰ ਅੱਜ ਬਠਿੰਡਾ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ।

ਇਹ ਵੀ ਪੜ੍ਹੋ  Sri Muktsar Sahib Police ਦੇ CIA Wing ਵੱਲੋਂ 532 ਗ੍ਰਾਮ ਹੈਰੋਇਨ ਸਮੇਤ 04 ਮੁਲਜਮ ਕਾਬੂ

ਦਸਣਾ ਬਣਦਾ ਹੈ ਕਿ ਕਮਲ ਭਾਬੀ ਦੀ ਲਾਸ਼ ਬਠਿੰਡਾ ਦੇ ਆਦੇਸ਼ ਹਸਪਤਾਲ ਦੀ ਪਾਰਕਿੰਗ ਵਿੱਚ 11 ਜੂਨ 2025 ਨੂੰ ਖੜੀ ਇੱਕ ਕਾਰ ਦੇ ਅੰਦਰ ਮਿਲੀ ਸੀ। ਪੋਸਟਮਾਰਟਮ ਵਿੱਚ ਗਲਾ ਘੁੱਟ ਕੇ ਕਤਲ ਕੀਤੇ ਜਾਣ ਦੀ ਪੁਸ਼ਟੀ ਹੋਈ ਸੀ। ਇਸ ਮਾਮਲੇ ਵਿਚ ਦੂਜੇ ਦਿਨ ਹੀ ਪੁਲਿਸ ਨੇ ਕੇਸ ਨੂੰ ਹੱਲ ਕਰਦਿਆਂ ਮਹਿਰੋ ਦੇ ਤਿੰਨ ਸਾਥੀ ਜਸਪ੍ਰੀਤ ਸਿੰਘ, ਨਿਮਰਤਜੀਤ ਸਿੰਘ ਅਤੇ ਰਣਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਸੀ ਜਦਕਿ ਕਤਲ ਮਗਰੋਂ ਖੁਦ ਮਹਿਰੋ ਦੁਬਈ ਫਰਾਰ ਹੋ ਗਿਆ ਸੀ ਅਤੇ ਲੰਬੇ ਸਮੇਂ ਤੋਂ ਉਥੇ ਹੀ ਰਹਿ ਰਿਹਾ ਸੀ।

ਇਹ ਵੀ ਪੜ੍ਹੋ  Bathinda police ਵੱਲੋਂ ਚੋਰੀ ਦੇ 20 ਮੋਟਰਸਾਇਕਲਾਂ ਸਮੇਤ ਤਿੰਨ ਕਾਬੂ

ਇਸ ਦੌਰਾਨ ਬਠਿੰਡਾ ਕੋਰਟ ਵੱਲੋਂ ਉਸਨੂੰ 7 ਫਰਵਰੀ ਨੂੰ ਭਗੋੜਾ ਐਲਾਨਿਆ ਗਿਆ ਸੀ। ਕੋਰਟ ਦੇ ਫੈਸਲੇ ਤੋਂ ਬਾਅਦ ਪੰਜਾਬ ਪੁਲਿਸ ਨੇ ਇੰਟਰਪੋਲ ਦੇ ਰਾਹੀਂ ਰੈਡ ਕਾਰਨਰ ਨੋਟਿਸ ਜਾਰੀ ਕਰਵਾਇਆ ਸੀ। ਇਸ ਦੌਰਾਨ ਸ਼ਾਹਜ਼ਾਹ ਪੁਲਿਸ ਨੇ ਉਸਨੂੰ ਹਿਰਾਸਤ ਵਿਚ ਲੈ ਲਿਆ ਸੀ। ਸੀਨੀਅਰ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਡੀਐਸਪੀ ਰੈਂਕ ਦੇ ਅਧਿਕਾਰੀ ਦੀ ਅਗਵਾਈ ਹੇਠ ਬਠਿੰਡਾ ਪੁਲਿਸ ਦੀ ਇੱਕ ਟੀਮ ਨੇ ਯੂਏਈ ਅਧਿਕਾਰੀਆਂ ਤੋਂ ਦੋਸ਼ੀ ਦੀ ਹਿਰਾਸਤ ਪ੍ਰਾਪਤ ਕੀਤੀ। ਇਸ ਕਤਲ ਕਾਂਡ ਪਿੱਛੇ ਮੁੱਖ ਮੰਤਵ ਕਮਲ ਭਾਬੀ ਵੱਲੋਂ ਅਸ਼ਲੀਲ ਵੀਡੀਓ ਪਾਉਣਾ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸੁਖਬੀਰ ਬਾਦਲ ਨੇ ਮੁੜ ਦਿੱਤਾ ਭਾਜਪਾ ਨੂੰ ਝਟਕਾ; ਨਯਾ ਗਾਓਂ ਨਗਰ ਕੌਂਸਲ ਦੇ ਪ੍ਰਧਾਨ ਤੇ 5 ਕੌਂਸਲਰ ਅਕਾਲੀ ਦਲ ’ਚ ਹੋਏ ਸ਼ਾਮਲ

0

SAS Nagar News: Sukhbir Badal; ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਅੱਜ ਵੱਡਾ ਝਟਕਾ ਦਿੰਦਿਆਂ ਸੁਖਬੀਰ ਸਿੰਘ ਬਾਦਲ ਨੇ ਨਗਰ ਕੌਂਸਲ ਦੇ ਭਾਜਪਾ ਪ੍ਰਧਾਨ ਬਲਵਿੰਦਰ ਕੌਰ ਤੇ ਪੰਜ ਕੌਂਸਲਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਕਰ ਲਿਆ।ਭਾਜਪਾ ਕੌਂਸਲਰਾਂ ਤੋਂ ਇਲਾਵਾ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਸੀਨੀਅਰ ਆਗੂ ਗੁਰਧਿਆਨ ਸਿੰਘ ਵੀ ਸ਼ਾਮਲ ਹਨ ਜੋ ਭਾਜਪਾ ਕੌਂਸਲ ਪ੍ਰਧਾਨ ਬਲਵਿੰਦਰ ਕੌਰ ਦੇ ਪਤੀ ਹਨ ਤੇ ਨਾਲ ਹੀ ਆਮ ਆਦਮੀ ਪਾਰਟੀ ਦੇ ਸੰਸਥਾਪਕ ਮੈਂਬਰ ਜਸਪ੍ਰੀਤ ਸਿੰਘ ਸੰਧੂ ਤੇ ਕਾਂਗਰਸੀ ਕੌਂਸਲਰ ਰਿੰਕੂ ਵੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਇਹਨਾਂ ਦੇ ਨਾਲ ਹੀ ਆਪ ਦੀਆਂ 7 ਪੰਚਾਇਤਾਂ ਵੀ ਅਕਾਲੀ ਦਲ ਵਿਚ ਸ਼ਾਮਲ ਹੋਈਆਂ।

ਇਹ ਵੀ ਪੜ੍ਹੋ ​AAP MLA ਵੱਲੋਂ ਦਿਖਾਈ ਨਰਾਜ਼ਗੀ ਤੋਂ ਬਾਅਦ ਬਠਿੰਡਾ ਦੇ ਮੁੱਖ ਖੇਤੀਬਾੜੀ ਅਫ਼ਸਰ ਦਾ ਹੋਇਆ ਤਬਾਦਲਾ

ਇਸ ਮੌਕੇ ਪਾਰਟੀ ਦੇ ਖਰੜ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਦੇ ਨਾਲ ਮਿਲ ਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਗੁਰਧਿਆਨ ਸਿੰਘ ਦਾ ਇਲਾਕੇ ਦੀ ਸਮੁੱਚੀ ਸਿਖ਼ਰਲੀ ਭਾਜਪਾ ਲੀਡਰਸ਼ਿਪ ਨਾਲ ਅਕਾਲੀ ਦਲ ਵਿਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ ਅਤੇ ਕਿਹਾ ਕਿ ਭਾਜਪਾ ਆਗੂਆਂ ਨੇ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਫੈਸਲਾ ਇਸ ਲਈ ਕੀਤਾ ਕਿਉਂਕਿ ਸਿਰਫ ਅਕਾਲੀ ਦਲ ਨੇ ਹੀ ਸੱਤਾ ਵਿਚ ਹੁੰਦਿਆਂ ਨਯਾ ਗਾਓਂ ਦਾ ਵਿਕਾਸ ਕਰਵਾਇਆ ਸੀ। ਅਕਾਲੀ ਦਲ ਵਿਚ ਸ਼ਾਮਲ ਹੋਣ ਵਾਲੇ ਭਾਜਪਾ ਕੌਂਸਲਰਾਂ ਵਿਚ ਅਮਨਦੀਪ ਕੌਰ, ਵਿਨੋਦ ਬਿੰਦੋਲੀਆ, ਵਿਸ਼ਾਨ ਪਾਸੀ ਤੇ ਸੁਨਹਿਰੀ ਦੇਵੀ ਸ਼ਾਮਲ ਹਨ।

ਇਹ ਵੀ ਪੜ੍ਹੋ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾਂ ਤੁਰੰਤ ਖੋਲ੍ਹਣ ਸਰਕਾਰਾਂ- ਐਡਵੋਕੇਟ ਧਾਮੀ

ਸੁਖਬੀਰ ਸਿੰਘ ਬਾਦਲ ਨੇ ਗੁਰਧਿਆਨ ਸਿੰਘ ਨੂੰ ਪਾਰਟੀ ਦੀ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਤੇ ਪਾਰਟੀ ਆਗੂ ਹਰਦੀਪ ਸਿੰਘ ਖਿਜ਼ਰਾਬਾਦ ਨੂੰ ਪਾਰਲੀਮਾਨੀ ਮਾਮਲਿਆਂ ਦੀ ਕਮੇਟੀ (ਪੀ ਏ ਸੀ) ਦਾ ਮੈਂਬਰ ਨਿਯੁਕਤ ਕੀਤਾ।ਅਕਾਲੀ ਦਲ ਦੇ ਪ੍ਰਧਾਨ ਨੇ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਰਵਿੰਦਰ ਖੇੜਾ ਨੂੰ ਖਰੜ ਦਾ ਐਮ ਐਲ ਏ ਚੁਣਨ।ਉਹਨਾਂ ਕਿਹਾ ਕਿ ਪਾਰਟੀ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ 100 ਸੀਟਾਂ ਜਿੱਤ ਕੇ ਅਗਲੀ ਸਰਕਾਰ ਬਣਾਏਗੀ।

ਇਹ ਵੀ ਪੜ੍ਹੋ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬੀਆਂ ਨੂੰ ਇਕਜੁੱਟ ਹੋ ਕੇ ਮੁਸੀਬਤ ਮਾਰੇ ਕਿਸਾਨਾਂ ਦੀ ਮਦਦ ਵਾਸਤੇ ਡੱਟਣ ਦਾ ਸੱਦਾ

ਨਯਾ ਗਾਓਂ ਦੇ ਲੋਕਾਂ ਦੀਆਂ ਪੇਸ਼ ਕਰਦਿਆਂ ਗੁਰਧਿਆਨ ਸਿੰਘ ਨੇ ਕਿਹਾ ਕਿ ਕੌਂਸਲ ਨੂੰ ਆਧੁਨਿਕ ਸੀਵਰੇਜ ਸਿਸਟਮ ਤੇ ਨਹਿਰੀ ਪਾਣੀ ਦੀ ਜ਼ਰੂਰਤ ਹੈ। ਉਹਨਾਂ ਨੇ ਇਹ ਵੀ ਅਪੀਲ ਕੀਤੀ ਕਿ ਕੌਂਸਲ ਵੱਲੋਂ ਇਮਾਰਤਾਂ ਦੇ ਕਮਰਸ਼ੀਅਲ ਨਕਸ਼ੇ ਵੀ ਮਨਜ਼ੂਰ ਹੋਣੇ ਚਾਹੀਦੇ ਹਨ।ਇਸ ਮੌਕੇ ਸੀਨੀਅਰ ਆਗੂ ਸ੍ਰੀ ਐਨ ਕੇ ਸ਼ਰਮਾ ਨੇ ਕਿਹਾ ਕਿ ਅਕਾਲੀ ਦਲ ਨੇ ਹੀ ਨਯਾ ਗਾਓਂ ਦਾ ਵਿਕਾਸ ਕੀਤਾ ਹੈ ਤੇ ਉਹਨਾਂ ਨੇ ਕੌਂਸਲ ਨੂੰ ਅਣਡਿੱਠ ਕਰਨ ਵਾਸਤੇ ਆਮ ਆਦਮੀ ਪਾਰਟੀ ਸਰਕਾਰ ਦੀ ਨਿਖੇਧੀ ਕੀਤੀ। ਇਸ ਮੌਕੇ ਸੀਨੀਅਰ ਆਗੂ ਪਰਮਿੰਦਰ ਸਿੰਘ ਸੋਹਾਣਾ ਨੇ ਵੀ ਸੰਬੋਧਨ ਕੀਤਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਕੈਬਿਨਟ ਮੰਤਰੀ ਸੰਜੀਵ ਅਰੋੜਾ ਨੇ ਬਠਿੰਡਾ ‘ਚ ਦਿੱਤੇ 116 ਪਲਾਟਾਂ ਦੇ ਅਲਾਟਮੈਂਟ ਪੱਤਰ

0

Bathinda News: Cabinet Minister Sanjeev Arora; ਵੀਰਵਾਰ ਨੂੰ ਸਥਾਨਕ ਬਲਵੰਤ ਗਾਰਗੀ ਆਡੀਟੋਰੀਅਮ ਵਿਖੇ ਦਫਤਰ ਨਗਰ ਸੁਧਾਰ ਟਰੱਸਟ ਬਠਿੰਡਾ ਵੱਲੋਂ ਸ਼ਹੀਦ ਭਗਤ ਸਿੰਘ ਇਨਕਲੇਵ ਗੋਨਿਆਣਾ ਰੋਡ ਬਠਿੰਡਾ ਦੇ ਪਿਛਲੇ ਸਮੇਂ ਦੌਰਾਨ ਕੱਢੇ ਗਏ ਵੱਖ-ਵੱਖ ਪਲਾਟਾਂ ਦੇ ਡਰਾਅ ਤਹਿਤ ਜਿਨਾਂ ਲੋਕਾਂ ਨੂੰ ਪਲਾਟਾਂ ਦੀ ਅਲਾਟਮੈਂਟ ਹੋਈ ਸੀ, ਉਹਨਾਂ ਨੂੰ 116 ਅਲਾਟਮੈਂਟ ਪੱਤਰ ਕੈਬਿਨਟ ਮੰਤਰੀ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ ਸ਼੍ਰੀ ਸੰਜੀਵ ਅਰੋੜਾ ਵੱਲੋਂ ਦਿੱਤੇ ਗਏ। ਇਹ ਸਮਾਗਮ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਆਯੋਜਿਤ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਉਹ ਲੋਕ ਜਿਹਨਾਂ ਨੂੰ ਪਲਾਟਾਂ ਦੀ ਅਲਾਟਮੈਂਟ ਹੋਈ ਸੀ, ਤੋਂ ਇਲਾਵਾ ਸ਼ਹਿਰ ਦੇ ਪ੍ਰਮੁੱਖ ਵਿਅਕਤੀਆਂ ਅਤੇ ਅਧਿਕਾਰੀਆਂ ਨੇ ਹਾਜ਼ਰੀ ਭਰੀ। ਸਮਾਰੋਹ ਦਾ ਮਾਹੌਲ ਉਤਸ਼ਾਹ ਅਤੇ ਖੁਸ਼ੀ ਨਾਲ ਭਰਪੂਰ ਦਿਖਾਈ ਦਿੱਤਾ।

ਇਹ ਵੀ ਪੜ੍ਹੋ Harbhajan Singh ETO ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

ਇਸ ਮੌਕੇ ਕੈਬਿਨੇਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਭਲਾਈ ਅਤੇ ਰਹਿਣ-ਸਹਿਣ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਇਨਕਲੇਵ ਵਿੱਚ ਰਹਿਣ ਵਾਲੇ ਲੋਕਾਂ ਨੂੰ ਸਰਕਾਰ ਦੁਆਰਾ ਹਰ ਤਰ੍ਹਾਂ ਦੀਆਂ ਸੁੱਖ ਸਹੂਲਤਾਂ ਪ੍ਰਦਾਨ ਕਰਵਾਈਆਂ ਜਾਣਗੀਆਂ।ਸ਼੍ਰੀ ਅਰੋੜਾ ਨੇ ਆਪਣੇ ਸੰਬੋਧਨ ਵਿੱਚ ਪਾਰਦਰਸ਼ੀ ਅਤੇ ਨਿਰਪੱਖ ਪ੍ਰਣਾਲੀ ਦੀ ਮਹੱਤਤਾ ‘ਤੇ ਵੀ ਜ਼ੋਰ ਦਿੰਦਿਆਂ ਕਿਹਾ ਕਿ ਇਸ ਇੰਨਕਲੇਵ ਵਿੱਚ ਜੋ ਵੀ ਡ੍ਰਾਅ ਰਾਹੀਂ ਪਲਾਟ ਨਿਕਲੇ ਹਨ ਉਹ ਬਿਨਾ ਕਿਸੇ ਭੇਦ ਭਾਵ ਅਤੇ ਬਿਨਾ ਕਿਸੇ ਵੀ ਸਿਫਾਰਿਸ਼ ਤੋਂ ਬੜੇ ਪਾਰਦਰਸ਼ੀ ਢੰਗ ਨਾਲ ਕੱਢੇ ਗਏ ਹਨ। ਉਨ੍ਹਾਂ ਨਗਰ ਸੁਧਾਰ ਟਰੱਸਟ ਬਠਿੰਡਾ ਦੀ ਟੀਮ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਹ ਟੀਮ ਸ਼ਹਿਰ ਦੇ ਵਿਕਾਸ ਲਈ ਨਿਰੰਤਰ ਅਤੇ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ।

ਇਹ ਵੀ ਪੜ੍ਹੋ Punjab ਬਣਿਆ ਨਿਵੇਸ਼ਕਾਂ ਲਈ ਸਭ ਤੋਂ ਪਸੰਦੀਦਾ ਸੂਬਾ-ਮੰਤਰੀ ਸੰਜੀਵ ਅਰੋੜਾ

ਪ੍ਰੋਗਰਾਮ ਦੇ ਅੰਤ ਵਿੱਚ ਨਗਰ ਟਰੱਸਟ ਸੁਧਾਰ ਦੇ ਚੇਅਰਮੈਨ ਜਤਿੰਦਰ ਸਿੰਘ ਭੱਲਾ ਵੱਲੋਂ ਮੁੱਖ ਮਹਿਮਾਨ ਤੋਂ ਇਲਾਵਾ ਹੋਰ ਮਹਿਮਾਨਾਂ ਅਤੇ ਉਹਨਾਂ ਲੋਕਾਂ ਦਾ ਜਿਨ੍ਹਾਂ ਨੂੰ ਪਲਾਟਾਂ ਦੇ ਅਲਾਟਮੈਂਟ ਪੱਤਰ ਪ੍ਰਾਪਤ ਹੋਏ ਹਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਨਗਰ ਸੁਧਾਰ ਟਰੱਸਟ ਵੱਲੋਂ ਅੱਗੇ ਤੋਂ ਹੋਰ ਵੀ ਜ਼ਿਆਦਾ ਮੇਹਨਤ ਕਰਕੇ ਬਠਿੰਡਾ ਦੇ ਬਹੁਮੁਖੀ ਵਿਕਾਸ ਲਈ ਕੰਮ ਕੀਤਾ ਜਾਵੇਗਾ।ਇਸ ਮੌਕੇ ਵਿਧਾਇਕ ਬਠਿੰਡਾ ਸ਼ਹਿਰੀ ਜਗਰੂਪ ਸਿੰਘ ਗਿੱਲ, ਵਿਧਾਇਕ ਰਾਮਪੁਰਾ ਫੂਲ ਬਲਕਾਰ ਸਿੰਘ ਸਿੱਧੂ, ਵਿਧਾਇਕ ਭੁੱਚੋ ਮਾਸਟਰ ਜਗਸੀਰ ਸਿੰਘ, ਐਡਵੋਕੇਟ ਨਵਦੀਪ ਸਿੰਘ ਜੀਦਾ ਚੇਅਰਮੈਨ ਸ਼ੂਗਰ ਫੈਡ ਪੰਜਾਬ ਅਤੇ ਇੰਚਾਰਜ ਲੋਕ ਸਭਾ ਹਲਕਾ ਬਠਿੰਡਾ, ਨੀਲ ਗਰਗ ਚੇਅਰਮੈਨ ਮੀਡੀਅਮ ਉਦਯੋਗ ਵਿਕਾਸ ਬੋਰਡ ਪੰਜਾਬ, ਰਾਕੇਸ ਪੁਰੀ ਚੇਅਰਮੈਨ ਪੰਜਾਬ ਸਟੇਟ ਫੋਰੈਸਟ ਡਿਵੈਲਪਮੈਂਟ ਬੋਰਡ, ਅਮਰਦੀਪ ਸਿੰਘ ਰਾਜਨ ਚੇਅਰਮੈਨ ਸੈਂਟਰਲ ਕੋਆਪ੍ਰੇਟਿਵ ਬੈਂਕ ਬਠਿੰਡਾ, ਚੇਅਰਮੈਨ ਮਾਰਕੀਟ ਕਮੇਟੀ ਬਠਿੰਡਾ ਬਲਜੀਤ ਬੱਲੀ, ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਆਬਕਾਰੀ ਤੇ ਕਰ ਵਿਭਾਗ ਦੇ ਚੇਅਰਮੈਨ ਅਨਿਲ ਠਾਕੁਰ ਐਕਸਾਈਜ਼ ਐਂਡ ਟੈਕਸੇਸ਼ਨ ਬਠਿੰਡਾ ਦੇ ਚੇਅਰਮੈਨ ਬਿਕਰਮ ਲਵਲੀ ਹਾਜ਼ਿਰ ਰਹੇ

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Harbhajan Singh ETO ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

0

👉ਲੋਕ ਨਿਰਮਾਣ ਮੰਤਰੀ ਵਲੋਂ ਬਰਸਾਤੀ ਮੌਸਮ ਤੋਂ ਪਹਿਲਾਂ ਸੜਕੀ ਨਿਰਮਾਣ ਸਬੰਧੀ ਕਾਰਜ ਮੁਕੰਮਲ ਕਰਨ ਦੇ ਹੁਕਮ
Chandigarh News:ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਸੂਬੇ ਵਿੱਚ ਬਣਵਾਈਆਂ ਜਾਂ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਦੀ ਅਗਵਾਈ ਹੇਠ ਅੱਜ ਪੰਜਾਬ ਭਵਨ ਵਿਖੇ ਵਿਸਥਾਰਤ ਸਮੀਖਿਆ ਮੀਟਿੰਗ ਕੀਤੀ ਗਈ।ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਸੜਕਾਂ ਦੇ ਨਿਰਮਾਣ ਸਬੰਧੀ ਮਿੱਥੇ ਟੀਚਿਆਂ ਨੂੰ ਹਰ ਹਾਲਤ ਵਿੱਚ ਹਾਸਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤੀ ਮੌਸਮ ਤੋਂ ਪਹਿਲਾਂ ਸੜਕੀ ਨਿਰਮਾਣ ਸਬੰਧੀ ਕਾਰਜ ਮੁਕੰਮਲ ਕਰ ਲਿਆ ਜਾਵੇ।ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਅਧੀਨ ਸੜਕਾਂ ਦੇ ਨਿਰਮਾਣ ਵਿੱਚ ਨਵੀਂ ਤਕਨੀਕ ਫੁੱਲ ਡੇਪਥ ਰੈਕਲਾਮੇਸ਼ਨ ਨਾਲ਼ ਪੇਂਡੂ ਸੜਕਾਂ ਦੇ ਮੁੜ ਨਿਰਮਾਣ ਦਾ ਕੰਮ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ  Finance Minister Harpal Singh Cheema ਵੱਲੋਂ ਪੈਨਸ਼ਨਰ ਸੇਵਾ ਪੋਰਟਲ ਬਾਰੇ ਬੈਂਕਾਂ ਨਾਲ ਅਹਿਮ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ

ਪਹਿਲੇ ਗੇੜ ਵਿੱਚ 410 ਕਿ ਮੀ ਸੜਕਾਂ ਨੂੰ ਇਸ ਤਕਨੀਕ ਰਾਹੀਂ ਮੁੜ ਉਸਾਰਿਆ ਜਾਵੇਗਾ। ਇਸ ਤਕਨੀਕ ਰਾਹੀਂ ਸੜਕ ਵਿੱਚ ਪਹਿਲਾਂ ਤੋਂ ਹੀ ਮੌਜੂਦ ਰੋਡ ਮੈਟਲ ਦਾ ਇਸਤੇਮਾਲ ਕਰਕੇ ਹੋਰ ਖਨਣ ਕਰਨ ਦੀ ਲੋੜ ਤੋਂ ਬਚਿਆ ਜਾ ਸਕੇਗਾ। ਇਸ ਨਾਲ ਵਾਤਾਵਰਨ ਦੇ ਪ੍ਰਦੂਸ਼ਣ ਤੋਂ ਬਚਾਅ ਵੀ ਹੋਵੇਗਾ ਅਤੇ ਸੜਕਾਂ ਦੇ ਲੈਵਲ ਨੂੰ ਬੇਲੋੜੇ ਚੁੱਕਣ ਤੋਂ ਵੀ ਬਚਿਆ ਜਾ ਸਕੇਗਾ।ਕੈਬਨਿਟ ਮੰਤਰੀ ਨੇ ਹਦਾਇਤ ਦਿੱਤੀ ਕਿ ਬੀਤੇ ਦਿਨੀਂ ਹੋਈ ਬੇਮੌਸਮੀ ਬਾਰਿਸ਼ ਨਾਲ਼ ਕੰਮ ਵਿੱਚ ਹੋਈ ਦੇਰੀ ਨੂੰ ਖ਼ਤਮ ਕਰਨ ਲਈ ਹੋਰ ਤੇਜ਼ੀ ਨਾਲ ਕੰਮ ਕਰਕੇ ਪ੍ਰਗਤੀ ਨੂੰ ਵਧਾਇਆ ਜਾਵੇ।ਮੀਟਿੰਗ ਦੌਰਾਨ ਅਧਿਕਾਰੀਆ ਵਲੋਂ ਦਸਿਆ ਗਿਆ ਕਿ ਸੂਬਾ ਵਿਚ ਹੌਟ ਮਿਕਸ ਪਲਾਂਟਾਂ ਨੇ ਆਪਣੀ ਪੂਰੀ ਸਮਰੱਥਾ ਅਨੁਸਾਰ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ ਜਿਸ ਸਦਕਾ ਸੂਬੇ ਵਿੱਚ ਰੋਜ਼ਾਨਾ 200 ਕਿਲੋਮੀਟਰ ਤੋਂ ਵੱਧ ਸੜਕ ਉਸਾਰੀ ਦਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਰਾਜ ਵਿਚ 30 ਜੂਨ, 2026 ਤੱਕ ਲਗਭਗ 45000 ਕਿਲੋਮੀਟਰ ਸੜਕਾਂ ਦੀ ਉਸਾਰੀ ਦਾ ਕੰਮ ਕੀਤਾ ਜਾਵੇਗਾ।

ਇਹ ਵੀ ਪੜ੍ਹੋ  Punjab Pollution Control Board ਨੂੰ ਪਰਾਲੀ ਸਾੜਨ ਘਟਾਉਣ ਦੀ ਪਹਿਲ ਲਈ ਮਿਲਿਆ ਸਕੋਚ ਸਿਲਵਰ ਐਵਾਰਡ 2025

ਉਨ੍ਹਾਂ ਦੱਸਿਆ ਕਿ ਖਾੜੀ ਦੇਸ਼ਾਂ ਵਿੱਚ ਚਲ ਰਹੀ ਜੰਗ ਕਾਰਨ ਬਿਟੂਮਨ ਦੀ ਕੁਝ ਘਾਟ ਪੈਦਾ ਹੋ ਰਹੀ ਹੈ ਪ੍ਰੰਤੂ ਵਿਭਾਗ ਦੇ ਅਧਿਕਾਰੀਆਂ ਵਲੋਂ ਇਸ ਸਮੱਸਿਆਂ ਨਾਲ ਨਜਿੱਠਣ ਲਈ ਪੂਰੀ ਤਿਆਰੀ ਕਰ ਲਈ ਗਈ ਹੈ।ਹਰਭਜਨ ਸਿੰਘ ਈ. ਟੀ. ਓ. ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਿੱਤੀ ਅਤੇ ਮੌਕੇ ਤੇ ਕੰਮ ਸਬੰਧੀ ਟੀਚਿਆਂ ਨੂੰ ਹਾਸਲ ਕਰਨ ਲਈ ਪੂਰੀ ਸ਼ਿੱਦਤ ਨਾਲ ਕੰਮ ਕਰਨ , ਤਾਂ ਜ਼ੋ ਲੋਕਾਂ ਨੂੰ ਚੰਗਾ ਸੜਕੀ ਨੈੱਟਵਰਕ ਮਿਲ ਸਕੇ।ਇਸ ਦੌਰਾਨ ਵਿਭਾਗ ਦੇ ਪ੍ਰਬੰਧਕੀ ਸਕੱਤਰ ਸ਼੍ਰੀ ਰਵੀ ਭਗਤ,ਸੰਯੁਕਤ ਸਕੱਤਰ ਸ਼੍ਰੀ ਅਮਰਬੀਰ ਸਿੱਧੂ, ਇੰਜੀਨਅਰ ਇਨ ਚੀਫ਼ ਗਗਨਦੀਪ ਸਿੰਘ, ਮੁੱਖ ਇੰਜੀਨੀਅਰ ਅਨਿਲ ਗੁਪਤਾ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Finance Minister Harpal Singh Cheema ਵੱਲੋਂ ਪੈਨਸ਼ਨਰ ਸੇਵਾ ਪੋਰਟਲ ਬਾਰੇ ਬੈਂਕਾਂ ਨਾਲ ਅਹਿਮ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ

0

👉ਬੈਂਕਾਂ ਨੂੰ ਭਵਿੱਖ ਵਿੱਚ ਪੈਨਸ਼ਨ ਦੀ ਅਦਾਇਗੀ ਉਨ੍ਹਾਂ ਦੀ ਕਾਰਗੁਜ਼ਾਰੀ ਅਤੇ ਪ੍ਰਗਤੀ ‘ਤੇ ਸਖ਼ਤੀ ਨਾਲ ਨਿਰਭਰ ਕਰੇਗੀ: ਹਰਪਾਲ ਸਿੰਘ ਚੀਮਾ
Chandigarh News: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੈਨਸ਼ਨਰ ਸੇਵਾ ਪੋਰਟਲ ਨਾਲ ਸਬੰਧਤ ਦੇਰੀ ਅਤੇ ਅਹਿਮ ਲੰਬਿਤ ਮੁੱਦਿਆਂ ਦਾ ਜਾਇਜ਼ਾ ਲੈਣ ਲਈ ਬੈਂਕਾਂ ਨਾਲ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਖੁੰਝੀਆਂ ਸਮਾਂ-ਸੀਮਾਵਾਂ, ਅਧੂਰੇ ਕੰਮਾਂ ਅਤੇ ਸਿਸਟਮ ਦੀਆਂ ਖਾਮੀਆਂ ‘ਤੇ ਵਿਚਾਰ ਕੀਤਾ ਗਿਆ। ਉਨ੍ਹਾਂ ਨੇ ਤੁਰੰਤ ਪਾਲਣਾ, ਤੇਜ਼ੀ ਨਾਲ ਏਕੀਕਰਨ ਅਤੇ ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ, ਅਤੇ ਇਹ ਸਪੱਸ਼ਟ ਕੀਤਾ ਕਿ ਭਵਿੱਖ ਵਿੱਚ ਪੈਨਸ਼ਨ ਦੀਆਂ ਅਦਾਇਗੀਆਂ ਸਖ਼ਤੀ ਨਾਲ ਬੈਂਕਾਂ ਦੀ ਕਾਰਗੁਜ਼ਾਰੀ ਅਤੇ ਠੋਸ ਪ੍ਰਗਤੀ ਨਾਲ ਜੁੜੀਆਂ ਹੋਣਗੀਆਂ।​ਸਥਿਤੀ ਬਾਰੇ ਵਿਸਤ੍ਰਿਤ ਜਾਣਕਾਰੀ ਦਿੰਦਿਆਂ, ਵਿੱਤ ਮੰਤਰੀ ਚੀਮਾ ਨੇ ਸਰਕਾਰ ਦੇ ਸਟੈਂਡ, ਪਿਛਲੀਆਂ ਕਾਰਵਾਈਆਂ ਅਤੇ ਸਾਰੀਆਂ ਹਿੱਸਾ ਲੈਣ ਵਾਲੀਆਂ ਵਿੱਤੀ ਸੰਸਥਾਵਾਂ ਤੋਂ ਭਵਿੱਖ ਦੀਆਂ ਸਖ਼ਤ ਉਮੀਦਾਂ ਬਾਰੇ ਵਿਸਥਾਰ ਨਾਲ ਦੱਸਿਆ।​ਬੈਂਕਰਾਂ ਨੂੰ ਸੰਬੋਧਨ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਮੈਂ 24 ਦਸੰਬਰ 2025 ਨੂੰ ਹੋਈ ਸਾਡੀ ਸ਼ੁਰੂਆਤੀ ਮੀਟਿੰਗ ਤੋਂ ਬਾਅਦ ਇਸ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਿਹਾ ਹਾਂ, ਜਿੱਥੇ ਬੈਂਕਾਂ ਨੇ ਪੋਰਟਲ ਨਾਲ ਸਬੰਧਤ ਕੰਮਾਂ ਨੂੰ ਪੂਰਾ ਕਰਨ ਲਈ ਵੱਖ-ਵੱਖ ਸਮਾਂ-ਸੀਮਾਵਾਂ ਪ੍ਰਤੀ ਵਚਨਬੱਧਤਾ ਪ੍ਰਗਟਾਈ ਸੀ। 2 ਫਰਵਰੀ 2026 ਨੂੰ ਵਧੀਕ ਮੁੱਖ ਸਕੱਤਰ, ਵਿੱਤ ਦੀ ਪ੍ਰਧਾਨਗੀ ਹੇਠ ਹੋਈ ਸਮੀਖਿਆ ਤੋਂ ਬਾਅਦ, ਇਹ ਸਪੱਸ਼ਟ ਤੌਰ ‘ਤੇ ਦੇਖਿਆ ਗਿਆ ਕਿ ਬੈਂਕਾਂ ਨੇ ਦਿੱਤੀਆਂ ਗਈਆਂ ਸਮਾਂ-ਸੀਮਾਵਾਂ ਦੀ ਪੂਰੀ ਤਰ੍ਹਾਂ ਪਾਲਣਾ ਨਹੀਂ ਕੀਤੀ ਸੀ।

ਇਹ ਵੀ ਪੜ੍ਹੋ  Punjab ਬਣਿਆ ਨਿਵੇਸ਼ਕਾਂ ਲਈ ਸਭ ਤੋਂ ਪਸੰਦੀਦਾ ਸੂਬਾ-ਮੰਤਰੀ ਸੰਜੀਵ ਅਰੋੜਾ

ਇਸ ਅਨੁਸਾਰ, ਬੈਂਕਾਂ ਦੀ ਆਪਣੀ ਬੇਨਤੀ ਦੇ ਅਧਾਰ ‘ਤੇ ਸਮਾਂ-ਸੀਮਾਵਾਂ ਨੂੰ ਸਖ਼ਤੀ ਨਾਲ ਵਧਾਇਆ ਅਤੇ ਸੋਧਿਆ ਗਿਆ ਸੀ।”​ਇਸ ਤੋਂ ਬਾਅਦ ਦੀ ਮੀਟਿੰਗ ਵਿੱਚ ਆਪਣੇ ਦਖਲ ਦਾ ਜ਼ਿਕਰ ਕਰਦਿਆਂ, ਹਰਪਾਲ ਸਿੰਘ ਚੀਮਾ ਨੇ ਕਿਹਾ, “26 ਫਰਵਰੀ 2026 ਨੂੰ ਹੋਈ ਸਮੀਖਿਆ ਵਿੱਚ, ਨਵੰਬਰ 2025 ਲਈ ਪੈਨਸ਼ਨ ਅਦਾਇਗੀ ਦੇ ਦਾਅਵਿਆਂ ਨੂੰ ਬੈਂਕਾਂ ਨੂੰ ਜਾਰੀ ਕਰਨ ਦਾ ਫੈਸਲਾ ਕੀਤਾ ਗਿਆ ਸੀ, ਪਰ ਇਹ ਇਸ ਸਖ਼ਤ ਸ਼ਰਤ ਦੇ ਅਧੀਨ ਸੀ ਕਿ ਬੈਂਕ ਬਾਕੀ ਰਹਿੰਦੇ ਪੈਨਸ਼ਨਰਾਂ ਲਈ ਜੀਵਨ ਪ੍ਰਮਾਣ ਪੱਤਰ ਪੂਰੇ ਕਰਨ ਅਤੇ 31 ਮਾਰਚ 2026 ਤੱਕ ਬਕਾਇਆ ਪੀ.ਪੀ.ਓ. ਪੀ.ਡੀ.ਐਫ. ਜਮ੍ਹਾਂ ਕਰਵਾਉਣ। ਆਉਣ ਵਾਲੇ ਸਾਰੇ ਮਹੀਨਿਆਂ ਲਈ ਦਾਅਵਿਆਂ ਦੀ ਅਦਾਇਗੀ ਨੂੰ ਪੂਰੀ ਤਰ੍ਹਾਂ ਬੈਂਕਾਂ ਦੁਆਰਾ ਪ੍ਰਾਪਤ ਕੀਤੀ ਗਈ ਠੋਸ ਪ੍ਰਗਤੀ ‘ਤੇ ਨਿਰਭਰ ਕੀਤਾ ਗਿਆ ਸੀ।”​ਉਨ੍ਹਾਂ ਨੇ ਦੱਸਿਆ, “ਮੈਂ ਇਸ ਗੱਲ ਦੀ ਪੁਸ਼ਟੀ ਕਰ ਸਕਦਾ ਹਾਂ ਕਿ ਨਵੰਬਰ 2025 ਦੇ ਸਾਰੇ ਈ-ਸਕ੍ਰੋਲ ਬੈਂਕਾਂ ਦੁਆਰਾ ਅਦਾਇਗੀ ਲਈ ਅਪਲੋਡ ਕਰ ਦਿੱਤੇ ਗਏ ਹਨ, ਅਤੇ ਸੂਬੇ ਦੁਆਰਾ ਭੁਗਤਾਨ ਸਫਲਤਾਪੂਰਵਕ ਜਾਰੀ ਕਰ ਦਿੱਤੇ ਗਏ ਹਨ। ਜੀਵਨ ਪ੍ਰਮਾਣ ਪੱਤਰਾਂ ਰਾਹੀਂ ਡਿਜੀਟਲ ਲਾਈਫ ਸਰਟੀਫਿਕੇਟ ਜਮ੍ਹਾਂ ਕਰਵਾਉਣ ਅਤੇ ਪੈਨਸ਼ਨਰ ਸੇਵਾ ਪੋਰਟਲ ਨੂੰ ਬੈਂਕ ਸਾਫਟਵੇਅਰ ਨਾਲ ਜੋੜਨ (ਏਕੀਕਰਨ) ਸਬੰਧੀ ਕਾਰਵਾਈ ਵਿੱਚ ਤੇਜ਼ੀ ਲਿਆਉਣ ਦੀ ਲੋੜ ਹੈ। ਪੰਜਾਬ ਐਂਡ ਸਿੰਧ ਬੈਂਕ, ਇੰਡੀਅਨ ਓਵਰਸੀਜ਼ ਬੈਂਕ ਅਤੇ ਕੇਨਰਾ ਬੈਂਕ ਦੁਆਰਾ ਪੋਰਟਲ ਦਾ ਬੈਂਕ ਸਾਫਟਵੇਅਰ ਨਾਲ ਏਕੀਕਰਨ ਸਫਲਤਾਪੂਰਵਕ ਮੁਕੰਮਲ ਕਰ ਲਿਆ ਗਿਆ ਹੈ।”​ਸਪੱਸ਼ਟ ਹਦਾਇਤਾਂ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ, “ਬੈਂਕਾਂ ਨੂੰ ਮਿਆਰੀ ਸੰਚਾਲਨ ਪ੍ਰਕਿਰਿਆਵਾਂ ਦੀ ਪਾਲਣਾ ਕਰਦੇ ਹੋਏ ਅਤੇ ਪੈਨਸ਼ਨਰ ਸੇਵਾ ਪੋਰਟਲ ਵਿੱਚ ਨਿਰਧਾਰਤ ਗਣਨਾਵਾਂ ਅਤੇ ਫਾਰਮੂਲਿਆਂ ਅਨੁਸਾਰ ਸਖ਼ਤੀ ਨਾਲ, ਹਰ ਪੱਖੋਂ ਸਹੀ ਸਕ੍ਰੋਲ ਅਪਲੋਡ ਕਰਨੇ ਚਾਹੀਦੇ ਹਨ ਤਾਂ ਜੋ ਸਕ੍ਰੋਲ ਜਲਦ ਤੋਂ ਜਲਦ ਮਨਜ਼ੂਰ ਕੀਤੇ ਜਾ ਸਕਣ।”​

ਇਹ ਵੀ ਪੜ੍ਹੋ  ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਬੈਂਕਾਂ ਨੂੰ ਬਕਾਇਆ ਪੀ.ਪੀ.ਓ. ਪੀ.ਡੀ.ਐਫ. ਪ੍ਰਦਾਨ ਕਰਨ ਅਤੇ ਬਕਾਇਆ ਅਸਥਾਈ ਪੈਨਸ਼ਨਰਾਂ ਨੂੰ ਬਿਨਾਂ ਕਿਸੇ ਦੇਰੀ ਦੇ ਮਨਜ਼ੂਰੀ ਦੇਣ ਨੂੰ ਪਹਿਲ ਦੇਣੀ ਚਾਹੀਦੀ ਹੈ। ਉਨ੍ਹਾਂ ਨੂੰ ਜ਼ਿਲ੍ਹਾ ਖਜ਼ਾਨਾ ਅਫਸਰਾਂ ਦੁਆਰਾ ਅਪਲੋਡ ਕੀਤੇ ਗਏ ਸਕ੍ਰੋਲਾਂ ਵਿੱਚ ਉਠਾਈਆਂ ਗਈਆਂ ਤਰੁੱਟੀਆਂ ਨੂੰ ਵੀ ਸਰਗਰਮੀ ਨਾਲ ਦੂਰ ਕਰਨਾ ਚਾਹੀਦਾ ਹੈ। ਸਾਡੇ ਪੋਰਟਲ ਨਾਲ ਬੈਂਕ ਦੇ ਸਾਫਟਵੇਅਰ ਦਾ ਏਕੀਕਰਨ ਜਲਦ ਤੋਂ ਜਲਦ ਪੂਰਾ ਕਰਨਾ ਬਿਲਕੁਲ ਲਾਜ਼ਮੀ ਹੈ।”​ਮੀਟਿੰਗ ਦੀ ਸਮਾਪਤੀ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੈਂਕਾਂ ਨੂੰ ਹਦਾਇਤ ਕੀਤੀ ਕਿ ਉਹ ਪੋਰਟਲ ‘ਤੇ ਪ੍ਰਵਾਸੀ ਭਾਰਤੀਆਂ ਦੀ ਸਹੀ ਨਿਸ਼ਾਨਦੇਹੀ ਕਰਨ ਅਤੇ ਉਨ੍ਹਾਂ ਦੁਆਰਾ ਜਮ੍ਹਾਂ ਕਰਵਾਏ ਗਏ ਨੋਟਰੀ ਤਸਦੀਕਸ਼ੁਦਾ ਜੀਵਨ ਸਰਟੀਫਿਕੇਟ ਅਪਲੋਡ ਕਰਨ। ਉਨ੍ਹਾਂ ਕਿਹਾ ਕਿ ਬੈਂਕਾਂ ਨੂੰ ਆਪਣੇ ਪੱਧਰ ‘ਤੇ ਲੰਬਿਤ ਪਈਆਂ ਜੇ.ਪੀ.ਪੀ. ਬੇਨਤੀਆਂ ਨੂੰ ਫੈਸਲਾਕੁੰਨ ਢੰਗ ਨਾਲ ਸਵੀਕਾਰ ਜਾਂ ਰੱਦ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ, ਭਵਿੱਖ ਵਿੱਚ ਜੇ.ਪੀ.ਪੀਜ਼ ਦੀ ਕਿਸੇ ਵੀ ਬੇਲੋੜੀ ਅਸਵੀਕਾਰਤਾ ਜਾਂ ਸਵੀਕਾਰਤਾ ਤੋਂ ਬਚਣ ਲਈ ਬੈਂਕਾਂ ਨੂੰ ਆਪਣੇ ਅੰਦਰੂਨੀ ਸਿਸਟਮ ਵਿੱਚ ਲੋੜੀਂਦੀਆਂ ਤਬਦੀਲੀਆਂ ਤੁਰੰਤ ਕਰਨੀਆਂ ਚਾਹੀਦੀਆਂ ਹਨ।​ਇਸ ਮੌਕੇ ਵਿੱਤ ਮੰਤਰੀ ਦੇ ਨਾਲ ਵਧੀਕ ਮੁੱਖ ਸਕੱਤਰ ਵਿੱਤ ਆਲੋਕ ਸ਼ੇਖਰ, ਵਧੀਕ ਡਾਇਰੈਕਟਰ ਖਜ਼ਾਨਾ ਅਤੇ ਲੇਖਾ ਸਿਮਰਜੀਤ ਕੌਰ ਅਤੇ ਵਿੱਤ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

​AAP MLA ਵੱਲੋਂ ਦਿਖਾਈ ਨਰਾਜ਼ਗੀ ਤੋਂ ਬਾਅਦ ਬਠਿੰਡਾ ਦੇ ਮੁੱਖ ਖੇਤੀਬਾੜੀ ਅਫ਼ਸਰ ਦਾ ਹੋਇਆ ਤਬਾਦਲਾ

0

Bathinda News: Bathinda ਦੇ ਮੁੱਖ ਖੇਤੀਬਾੜੀ ਅਫ਼ਸਰ ਡਾ ਹਰਬੰਸ ਸਿੰਘ ਸਿੱਧੂ ਦਾ ਵੀਰਵਾਰ ਨੂੰ ਤਬਾਦਲਾ ਕਰ ਦਿੱਤਾ ਹੈ। ਇਹ ਕਾਰਵਾਈ ਕੈਬਨਿਟ ਰੈਂਕ ਪ੍ਰਾਪਤ ਬਠਿੰਡਾ ਜ਼ਿਲ੍ਹੇ ਦੇ ਹਲਕਾ ਤਲਵੰਡੀ ਸਾਬੋ ਦੀ ਮਹਿਲਾ ਵਿਧਾਇਕ ਬਲਜਿੰਦਰ ਕੌਰ ਵੱਲੋਂ ਖੇਤੀਬਾੜੀ ਮੰਤਰੀ ਨੂੰ ਲਿਖੇ ਪੱਤਰ ਤੋਂ ਬਾਅਦ ਹੋਈ ਹੈ, ਜੋਕਿ ਅੱਜ ਸਵੇਰ ਤੋਂ ਹੀ ਸੋਸਲ ਮੀਡੀਆ ‘ਤੇ ਵਾਈਰਲ ਹੋ ਰਿਹਾ। ਆਪ ਵਿਧਾਇਕ ਨੇ ਦੋਸ਼ ਲਗਾਇਆ ਸੀਕਿ ਉਕਤ ਅਧਿਕਾਰੀ ਨਾਂ ਤਾਂ ਫ਼ੋਨ ਚੁੱਕਦੇ ਹਨ ਤੇ ਨਾਂ ਹੀ ਸਹਿਯੋਗ ਕਰਦੇ ਹਨ।

ਇਹ ਵੀ ਪੜ੍ਹੋ  Bathinda police ਵੱਲੋਂ ਚੋਰੀ ਦੇ 20 ਮੋਟਰਸਾਇਕਲਾਂ ਸਮੇਤ ਤਿੰਨ ਕਾਬੂ

ਹਾਲਾਂਕਿ ਮੀਡੀਆ ਦੇ ਇੱਕ ਹਿੱਸੇ ਨਾਲ ਗੱਲਬਾਤ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ ਸਿੱਧੂ ਨੇ ਦਾਅਵਾ ਕੀਤਾ ਹੈ ਕਿ, ‘‘ ਜਿਸ ਸਮੇਂ ਮਾਣਯੋਗ ਵਿਧਾਇਕ ਦਾ ਫ਼ੋਨ ਆਇਆ ਤਾਂ ਉਹ ਇੱਕ ਵੀਡੀਓ ਕਾਨਫਰੰਸ ਵਿਚ ਹਿੱਸਾ ਲੈ ਰਹੇ ਸਨ ਤੇ ਬਾਅਦ ਵਿਚ ਉਨ੍ਹਾਂ ਵੱਲੋਂ ਵਾਪਸ ਫ਼ੋਨ ਕੀਤਾ ਗਿਆ, ਜੋਕਿ ਪੀਏ ਨੇ ਚੁੱਕਿਆ ਸੀ। ” ਜਿਕਰਯੋਗ ਹੈ ਕਿ ਉਕਤ ਅਧਿਕਾਰੀ ਉੱਪਰ ਆਪ ਦੇ ਕੁੱਝ ਆਗੂਆਂ ਨੇ ਪਿਛਲੇ ਦਿਨੀਂ ਲਗਾਏ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਵਿਚ ਸੱਦਾ ਨਾਂ ਦੇਣ ਦਾ ਵੀ ਦੋਸ਼ ਲਗਾਇਆ ਸੀ।ਸੂਚਨਾ ਮੁਤਾਬਕ ਹੁਣ ਡਾ ਹਰਬੰਸ ਸਿੰਘ ਸਿੱਧੂ ਨੂੰ ਫਾਜ਼ਲਕਾ ਵਿਖੇ ਬਤੌਰ ਮੁੱਖ ਖੇਤੀਬਾੜੀ ਅਫਸਰ ਲਗਾਇਆ ਗਿਆ ਹੈ ਜਦਕਿ ਹਰਪ੍ਰਿਤਪਾਲ ਕੌਰ, ਜੋ ਕਿ ਮੌਜੂਦਾ ਸਮੇਂ ਫਾਜ਼ਲਕਾ ਦੇ ਮੁੱਖ ਖੇਤੀਬਾੜੀ ਅਫਸਰ ਵਜੋਂ ਕੰਮ ਕਰ ਰਹੇ ਸਨ ਨੂੰ ਬਠਿੰਡਾ ਤੈਨਾਤ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

0

👉ਹਰਜੋਤ ਬੈਂਸ ਅਤੇ ਮਨੀਸ਼ ਸਿਸੋਦੀਆ ਨੇ ਮਿਸ਼ਨ ਸਮਰੱਥ ਤਹਿਤ ਅਧਿਆਪਕਾਂ ਵੱਲੋਂ ਅਪਣਾਏ 38 ਉੱਤਮ ਕਲਾਸਰੂਮ ਅਭਿਆਸਾਂ ਦਾ ਸੰਗ੍ਰਹਿ ਕੀਤਾ ਜਾਰੀ
👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦਾ ਸਿੱਖਿਆ ਬਜਟ ਵਧਾ ਕੇ 19,279 ਕਰੋੜ ਰੁਪਏ ਕੀਤਾ ਅਤੇ ਫੰਡਾਂ ਨੂੰ ਫਾਈਲਾਂ ਵਿੱਚ ਦਬੇ ਰਹਿਣ ਦੀ ਥਾਂ ਕਲਾਸਰੂਮਾਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ : ਹਰਜੋਤ ਸਿੰਘ ਬੈਂਸ
Chandigarh News:ਪੰਜਾਬ ਦੀ ਸਿੱਖਿਆ ਕ੍ਰਾਂਤੀ ਨੂੰ ਅਗਲੇ ਪੜਾਅ ਵਿੱਚ ਪਹੁੰਚਾਉਣ ਦੇ ਉਦੇਸ਼ ਨਾਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਦੇ ਨਾਲ ਅੱਜ ਮਿਸ਼ਨ ਸਮਰੱਥ 4.0 ਦੀ ਸ਼ੁਰੂਆਤ ਕੀਤੀ, ਜੋ ਸਿੱਖਿਆ ਵਿੱਚ ਆਲਮੀ ਪੱਧਰ ਦੀ ਉੱਤਮਤਾ ਲਿਆਉਣ ਵਾਲਾ ਪ੍ਰਮੁੱਖ ਬੁਨਿਆਦੀ ਸਿਖਲਾਈ ਪ੍ਰੋਗਰਾਮ ਹੈ। ਇਹ ਨਵੀਂ ਪਹਿਲ ਰਾਜ-ਵਿਆਪੀ ਹਾਜ਼ਰੀ ਟਰੈਕਿੰਗ ਪ੍ਰਣਾਲੀ ਦੀ ਸਹੂਲਤ ਦਿੰਦਾ ਹੈ, ਜਿਸ ਤਹਿਤ ਮਾਪਿਆਂ ਨੂੰ ਆਪਣੇ ਬੱਚੇ ਦੀ ਹਾਜ਼ਰੀ ਬਾਰੇ ਰੋਜ਼ਾਨਾ ਐਸ.ਐਮ.ਐਸ. ਪ੍ਰਾਪਤ ਹੋਣਗੇ। ਇਹ ਅਸਲ-ਸਮੇਂ ਦੀ ਜਵਾਬਦੇਹੀ ਅਤੇ ਕਲਾਸਰੂਮਾਂ ਵਿੱਚ ਸਿੱਖਣ ਲਈ ਨਿਰੰਤਰ ਸਾਕਾਰਾਤਕ ਮਾਹੌਲ ਵੱਲ ਬਦਲ ਰਹੇ ਪੰਜਾਬ ਦੀ ਪ੍ਰਤੀਕ ਹੈ।ਇਸਨੂੰ ਪੰਜਾਬ ਦੀ ਸਿੱਖਿਆ ਕ੍ਰਾਂਤੀ ਵਿੱਚ ਅਗਲੀ ਵੱਡੀ ਪੁਲਾਂਘ ਦੱਸਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ, ਜੋ ਪਹਿਲਾਂ ਹੀ ਪਰਖ (ਪ੍ਰਦਰਸ਼ਨ ਮੁਲਾਂਕਣ, ਸਮੀਖਿਆ, ਅਤੇ ਸੰਪੂਰਨ ਵਿਕਾਸ ਲਈ ਗਿਆਨ ਵਿਸ਼ਲੇਸ਼ਣ) ਸਰਵੇਖਣ ਵਿੱਚ ਪਹਿਲੇ ਸਥਾਨ ’ਤੇ ਹੈ, ਹੁਣ ਕਲਾਸਰੂਮ ਜਵਾਬਦੇਹੀ ਨੂੰ ਮਜ਼ਬੂਤ ਕਰਕੇ ਅਤੇ ਜਾਂਚੇ-ਪਰਖੇ ਸਿੱਖਿਆ ਅਭਿਆਸਾਂ ਨੂੰ ਵਰਤ ਕੇ ਉਸਾਰੂ ਨਤੀਜਿਆਂ ਵੱਲ ਵਧ ਰਿਹਾ ਹੈ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਖਿਆ ਬਜਟ ਵਧਾ ਕੇ 19,279 ਕਰੋੜ ਰੁਪਏ ਕਰ ਦਿੱਤਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਫੰਡ ਫਾਈਲਾਂ ਵਿੱਚ ਅਟਕੇ ਰਹਿਣ ਦੀ ਥਾਂ ਕਲਾਸਰੂਮਾਂ ਤੱਕ ਪਹੁੰਚਣ। ਇਸ ਨਾਲ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਤੋਂ ਲੈ ਕੇ ਨਤੀਜਿਆਂ ਤੱਕ ਸਾਰਥਕ ਤਬਦੀਲੀ ਆਵੇਗੀ।‘ਪਰਖ’ ਰਾਸ਼ਟਰੀ ਸਰਵੇਖਣ 2024 ਵਿੱਚ ਪੰਜਾਬ ਦੇ ਸਿਖਰਲੇ ਸਥਾਨ ਦਾ ਹਵਾਲਾ ਦਿੰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮਿਸ਼ਨ ਸਮਰੱਥ 2026-27 ਦੇ ਹਿੱਸੇ ਵਜੋਂ ਹਾਜ਼ਰੀ ਟਰੈਕਿੰਗ ਸਿਸਟਮ ਦੀ ਸ਼ੁਰੂਆਤ ਕੀਤੀ ਹੈ।

ਇਹ ਵੀ ਪੜ੍ਹੋ  Punjab ਬਣਿਆ ਨਿਵੇਸ਼ਕਾਂ ਲਈ ਸਭ ਤੋਂ ਪਸੰਦੀਦਾ ਸੂਬਾ-ਮੰਤਰੀ ਸੰਜੀਵ ਅਰੋੜਾ

ਉਨ੍ਹਾਂ ਕਿਹਾ, “ਮਾਪਿਆਂ ਨੂੰ ਉਨ੍ਹਾਂ ਦੇ ਬੱਚੇ ਦੀ ਹਾਜ਼ਰੀ ਬਾਰੇ ਰੋਜ਼ਾਨਾ ਐਸ.ਐਮ.ਐਸ. ਪ੍ਰਾਪਤ ਹੋਣਗੇ, ਹਰ ਗੈਰਹਾਜ਼ਰੀ ਦੀ ਜਾਣਕਾਰੀ ਵੀ ਦਿੱਤੀ ਜਾਵੇਗੀ, ਜਿਸਦਾ ਉਦੇਸ਼ ਨਿਯਮਤ ਹਾਜ਼ਰੀ, ਸਿੱਖਣ ਦੀ ਰੁਚੀ ਅਤੇ ਵੱਖ-ਵੱਖ ਗਤੀਵਿਧੀਆਂ ਵਿੱਚ ਬੱਚੇ ਦੀ ਸ਼ਮੂਲੀਅਤ ਨੂੰ ਵਧਾਉਣਾ ਹੈ। ਸੱਤ ਦਿਨਾਂ ਲਈ ਗੈਰਹਾਜ਼ਰ ਰਹਿਣ ਵਾਲੇ ਬੱਚੇ ਨੂੰ ਜ਼ਿਲ੍ਹਾ ਪੱਧਰੀ ਮਾਪਿਆਂ ਨਾਲ ਰਾਬਤਾ ਕੀਤਾ ਜਾਵੇਗਾ, ਜਦੋਂ ਕਿ 15 ਦਿਨਾਂ ਤੋਂ ਵੱਧ ਗੈਰਹਾਜ਼ਰ ਰਹਿਣ ’ਤੇ ਮਾਪਿਆਂ ਨੂੰ ਸੂਬੇ ਦੇ ਮੁੱਖ ਦਫਤਰ ਨਾਲ ਸੰਪਰਕ ਕਰਨਾ ਹੋਵੇਗਾ। ਇਹ ਸਿੱਖਣ ਦੀ ਨਿਰੰਤਰਤਾ ਅਤੇ ਬੱਚਿਆਂ ਦੀ ਸੁਰੱਖਿਆ ਦੋਵਾਂ ਨੂੰ ਯਕੀਨੀ ਬਣਾਏਗਾ।”ਪ੍ਰੋਗਰਾਮ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਸਿੱਖਿਆ ਮੰਤਰੀ ਨੇ ਕਿਹਾ, “ਮਿਸ਼ਨ ਸਮਰੱਥ ਨੇ ਕਲਾਸਰੂਮ ਦੀ ਨੁਹਾਰ ਬਦਲ ਦਿੱਤੀ ਹੈ। ਇਹ ਪੜਾਅ ਹਾਜ਼ਰੀ ਟਰੈਕਿੰਗ, ਬਿਹਤਰ ਨਿਗਰਾਨੀ ਅਤੇ ਵਧੀਆ ਅਭਿਆਸਾਂ ਨੂੰ ਸਾਂਝਾ ਕਰਕੇ ਸਿੱਖਿਆ ਦੇ ਮਿਆਰ ਅਤੇ ਜਵਾਬਦੇਹੀ ਨੂੰ ਵਧਾਉਣ ’ਤੇ ਕੇਂਦ੍ਰਿਤ ਹੈ। ਸਾਡਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਹਰੇਕ ਬੱਚੇ ਲਈ ਬੁਨਿਆਦੀ ਸਿੱਖਿਆ ਦਾ ਆਧਾਰ ਮਜ਼ਬੂਤ ਹੋਵੇ।”’’ਆਪਣੀ ਕਾਮਯਾਬੀ ਦੇ ਸਫ਼ਰ ਬਾਰੇ ਦੱਸਦਿਆਂ ਉਨ੍ਹਾਂ ਅੱਗੇ ਕਿਹਾ, ‘‘ਮੈਂ ਇਸ ਜ਼ਿੰਮੇਵਾਰੀ (ਸਿੱਖਿਆ ਮੰਤਰੀ ਹੋਣ) ਲਈ ਧੰਨਵਾਦੀ ਹਾਂ। ਪਹਿਲਾਂ, ਹਰ ਵਿਧਾਇਕ ਮੰਤਰੀ ਬਣਨਾ ਚਾਹੁੰਦਾ ਸੀ, ਪਰ ਸਿੱਖਿਆ ਮੰਤਰੀ ਨਹੀਂ । ਪਰ ਮੇਰੇ ਲਈ ਇਹ ਇੱਕ ਪਸੰਦੀਦਾ ਕੰਮ ਰਿਹਾ ਹੈ।’’ਪੰਜਾਬ ਸਰਕਾਰ ਦੇ ਸਿੱਖਿਆ ਵਿੱਚ ਨਿਵੇਸ਼ ਬਾਰੇ ਦੱਸਦਿਆਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 2021-22 ਵਿੱਚ ਸਿੱਖਿਆ ਬਜਟ 12,657 ਕਰੋੜ ਰੁਪਏ ਤੋਂ ਵਧਾ ਕੇ 2026-27 ਵਿੱਚ 19,279 ਕਰੋੜ ਰੁਪਏ ਕਰ ਦਿੱਤਾ, ਜੋ ਕਿ ਪੰਜਾਬ ਦੇ ਕਿਸੇ ਵੀ ਖੇਤਰ ਲਈ ਸਭ ਤੋਂ ਵੱਡੀ ਅਲਾਟਮੈਂਟ ਹੈ। ਇਹ ਪੈਸਾ ਸਿਰਫ਼ ਕਾਗਜ਼ਾਂ ਵਿੱਚ ਨਹੀਂ ਸਗੋਂ ਹਰ ਸਕੂਲ ਤੱਕ ਪਹੁੰਚ ਗਿਆ ਹੈ। ਪਿਛਲੀਆਂ ਸਰਕਾਰਾਂ ਦੌਰਾਨ ਅਧਿਆਪਕਾਂ ਨੂੰ ਪਖਾਨਿਆਂ ਦੀ ਮੁਰੰਮਤ ਕਰਨ ਜਾਂ ਝਾੜੂ ਖਰੀਦਣ ਲਈ ਦਾਨ ਇਕੱਠਾ ਕਰਨਾ ਪੈਂਦਾ ਸੀ ਪਰ, ਹੁਣ ਉਹ ਕਹਿੰਦੇ ਹਨ ਕਿ ਗ੍ਰਾਂਟ ਨਾ ਭੇਜੋ, ਅਸੀਂ ਪਿਛਲੀ ਗ੍ਰਾਂਟ ਵੀ ਪੂਰੀ ਤਰ੍ਹਾਂ ਖਰਚ ਨਹੀਂ ਕੀਤੀ।’’”ਉਨ੍ਹਾਂ ਭਗਵੰਤ ਮਾਨ ਸਰਕਾਰ ਦੇ ਸ਼ਾਸਨ ਦੌਰਾਨ ਸਕੂਲ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰਾਂ ’ਤੇ ਹੋਰ ਜ਼ੋਰ ਦਿੰਦਿਆਂ ਕਿਹਾ ਕਿ 500 ਤੋਂ ਵੱਧ ਵਿਦਿਆਰਥੀਆਂ ਵਾਲੇ ਹਰੇਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਹੁਣ ਇੱਕ ਸਮਰਪਿਤ ਕੈਂਪਸ ਮੈਨੇਜਰ ਹੈ, ਜਦੋਂ ਕਿ 100 ਤੋਂ ਵੱਧ ਵਿਦਿਆਰਥੀਆਂ ਵਾਲੇ ਸਕੂਲਾਂ ਨੂੰ ਸੁਰੱਖਿਆ ਗਾਰਡ ਅਤੇ ਸੈਨੀਟੇਸ਼ਨ ਸਟਾਫ ਪ੍ਰਦਾਨ ਕੀਤਾ ਗਿਆ ਹੈ। ਪਹਿਲਾਂ ਇਹ ਸਹੂਲਤਾਂ ਸਕੂਲਾਂ ਵਿੱਚ ਉਪਲਬਧ ਨਹੀਂ ਸਨ।

ਇਹ ਵੀ ਪੜ੍ਹੋ  Gurdaspur ਵਿੱਚ ਆਈਐਸਆਈ ਸਮਰਥਿਤ ਬੀਕੇਆਈ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ;5 ਹੈਂਡ ਗ੍ਰਨੇਡ,ਆਈਈਡੀ ਸਮੱਗਰੀ ਬਰਾਮਦ

ਅਕਾਦਮਿਕ ਸੁਧਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਹੁਣ ਵਿਦਿਆਰਥੀਆਂ ਨੂੰ ਸਮੇਂ ਸਿਰ ਹੁਣ ਪਾਠ-ਪੁਸਤਕਾਂ ਪਹੁੰਚਦੀਆਂ ਹਨ। ਉਨ੍ਹਾਂ ਅੱਗੇ ਕਿਹਾ, “ਪਹਿਲਾਂ, ਅਧਿਆਪਕ ਬੱਚਿਆਂ ਨੂੰ ਫੋਟੋਕਾਪੀ ਕਰਵਾ ਕੇ ਸਿਲੇਬਸ ਪੂਰਾ ਕਰਵਾਉਣ ਲਈ ਮਜਬੂਰ ਸਨ ਕਿਉਂਕਿ ਉਨ੍ਹਾਂ ਨੂੰ ਸਤੰਬਰ ਜਾਂ ਅਕਤੂਬਰ ਤੱਕ ਕਿਤਾਬਾਂ ਨਹੀਂ ਪਹੁੰਚੀਆਂ ਸਨ। ਇਸ ਸਾਲ, ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲ ਵਾਂਗ ਹਰ ਬੱਚੇ ਨੂੰ 1 ਅਪ੍ਰੈਲ ਤੱਕ ਪੂਰੀਆਂ ਪਾਠ-ਪੁਸਤਕਾਂ ਮੁਫ਼ਤ ਪ੍ਰਦਾਨ ਕਰਵਾਈਆਂ। ਇਹ ਸਰਕਾਰ ਦੀ ਸੁਚੱਜੀ ਯੋਜਨਾਬੰਦੀ ਅਤੇ ਰਾਜਨੀਤਿਕ ਇੱਛਾ ਸ਼ਕਤੀ ਕਾਰਨ ਹੀ ਸੰਭਵ ਹੋਇਆ ਹੈ।”ਮਿਸ਼ਨ ਸਮਰੱਥ 4.0 ਦੇ ਮੁੱਖ ਉਦੇਸ਼ ਬਾਰੇ ਦੱਸਦਿਆਂ, ਉਨ੍ਹਾਂ ਕਿਹਾ, “ਇਹ ਪ੍ਰੋਗਰਾਮ ਇਹ ਯਕੀਨੀ ਬਣਾਉਂਦਾ ਹੈ ਕਿ ਤੀਜੀ ਤੋਂ ਅੱਠਵੀਂ ਜਮਾਤ ਦੇ ਬੱਚੇ ਪੜ੍ਹਨ, ਲਿਖਣ ਅਤੇ ਗਣਿਤ ਵਿੱਚ ਮੁਹਾਰਤ ਹਾਸਲ ਕਰਨ। ”ਇੱਕ ਉਦਾਹਰਣ ਸਾਂਝੀ ਕਰਦਿਆਂ ਉਨ੍ਹਾਂ ਅੱਗੇ ਕਿਹਾ, “ਰੋਪੜ ਦੇ ਪਿੰਡ ਗਰਦਲੇ ਦੇ 8ਵੀਂ ਜਮਾਤ ਦੇ ਇੱਕ ਵਿਦਿਆਰਥੀ ਨੇ ਕਿਹਾ, ‘ਮੈਂ 5ਵੀਂ ਜਮਾਤ ਪਾਸ ਕੀਤੀ ਸੀ, ਪਰ ਕੁਝ ਨਹੀਂ ਜਾਣਦਾ ਸੀ। ਸਮਰੱਥ ਦਾ ਬਹੁਤ ਧੰਨਵਾਦ, ਹੁਣ ਮੈਂ ਹੁਣ ਤੁਹਾਡੇ ਨਾਲ ਪੂਰੇ ਆਤਮ-ਵਿਸ਼ਵਾਸ ਨਾਲ ਗੱਲ ਕਰ ਸਕਦਾ ਹਾਂ।’ ਨਤੀਜੇ ਹੁਣ ਰਾਸ਼ਟਰੀ ਅੰਕੜਿਆਂ ਵਿੱਚ ਵੀ ਸਾਫ਼ ਦਿਖਾਈ ਦੇ ਰਹੇ ਹਨ। ਪੰਜਾਬ ਹੁਣ ਬੁਨਿਆਦੀ ਸਿੱਖਿਆ ਵਿੱਚ ਰਾਸ਼ਟਰੀ ਔਸਤ ਦੇ ਲਿਹਾਜ਼ ਨਾਲ ਤੀਜੀ ਜਮਾਤ ਵਿੱਚ 18 ਫੀਸਦ ਅਤੇ ਛੇਵੀਂ ਜਮਾਤ ਵਿੱਚ 26-28 ਫੀਸਦ ਤੋਂ ਵੀ ਅੱਗੇ ਪਹੁੰਚ ਗਿਆ ਹੈ। ਇਹੀ ਸਾਡਾ ਅਸਲ ਤਗਮਾ ਹੈ।’’”ਮੰਤਰੀ ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਮਿਸ਼ਨ ਸਮਰੱਥ ਕੰਪੈਂਡੀਅਮ ਵੀ ਜਾਰੀ ਕੀਤਾ, ਜਿਸ ਵਿੱਚ ਪੰਜਾਬ ਦੇ ਅਧਿਆਪਕਾਂ ਵੱਲੋਂ ਵਿਕਸਤ ਕੀਤੇ ਗਏ 38 ਜਾਂਚੇ-ਪਰਖੇ ਕਲਾਸਰੂਮ ਅਭਿਆਸਾਂ ਨੂੰ ਦਸਤਾਵੇਜ਼ੀ ਰੂਪ ਦਿੱਤਾ ਗਿਆ ਹੈ ਤਾਂ ਜੋ ਇਸ ਨੂੰ ਸਰਕਾਰੀ ਸਕੂਲਾਂ ਤੱਕ ਪਹੁੰਚਾ ਕੇ ਸਿੱਖਣ ਦੇ ਨਤੀਜਿਆਂ ਵਿੱਚ ਤੇਜ਼ੀ ਲਿਆਂਦੀ ਜਾ ਸਕੇ ਅਤੇ ਪੜ੍ਹਾਈ ਵਿੱਚ ਕਮਜ਼ੋਰ ਵਿਦਿਆਰਥੀਆਂ ਨੂੰ ਵਾਧੂ ਸਹਾਇਤਾ ਦੇ ਕੇ ਉਨ੍ਹਾਂ ਨੂੰ ਮੂਹਰਲੀ ਕਤਾਰ ਵਿੱਚ ਲਿਆਂਦਾ ਜਾ ਸਕੇ ।ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮਿਸ਼ਨ ਸਮਰੱਥ ਪਹਿਲਾਂ ਹੀ ਭਾਰਤ ਦੇ ਸਭ ਤੋਂ ਵੱਡੇ ਬੁਨਿਆਦੀ ਸਿਖਲਾਈ ਪ੍ਰੋਗਰਾਮਾਂ ਵਿੱਚੋਂ ਇੱਕ ਬਣ ਗਿਆ ਹੈ, ਜੋ ਲਗਭਗ 12 ਲੱਖ ਵਿਦਿਆਰਥੀਆਂ ਨੂੰ ਕਵਰ ਕਰਦਾ ਹੈ ਅਤੇ ਇਸ ਵਿੱਚ ਸਾਲਾਨਾ 70,000 ਤੋਂ ਵੱਧ ਅਧਿਆਪਕਾਂ ਨੂੰ ਸ਼ਾਮੂਲੀਅਤ ਹੁੰਦੀ ਹੈ।ਇਸ ਦੀ ਪੱਧਰ-ਅਧਾਰਤ ਅਧਿਆਪਨ ਪਹੁੰਚ ਨਾਲ ਵਿਦਿਆਰਥੀਆਂ ਨੂੰ ਗ੍ਰੇਡ ਦੀ ਬਜਾਏ ਸਿੱਖਣ ਦੇ ਪੱਧਰ ਰਾਹੀਂ ਸਮੂਹਬੱਧ ਕੀਤਾ ਜਾਂਦਾ ਹੈ, ਜਿਸ ਕਾਰਨ ਪੰਜਾਬ ‘ਪਰਖ’ ਵਿੱਚ ਸਿਖਰਲਾ ਦਰਜਾ ਹਾਸਲ ਕਰਨ ਵਿੱਚ ਸਫ਼ਲ ਹੋਇਆ ਹੈ।

ਇਹ ਵੀ ਪੜ੍ਹੋ  ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 245 ਕਰੋੜ ਦੀ ਰਾਸ਼ੀ ਜਾਰੀ, 2.45 ਲੱਖ ਵਿਦਿਆਰਥੀਆਂ ਨੂੰ ਵੱਡੀ ਰਾਹਤ :ਡਾ. ਬਲਜੀਤ ਕੌਰ

ਮਨੀਸ਼ ਸਿਸੋਦੀਆ ਨੇ ਕਿਹਾ, “ਪੰਜਾਬ ਨੇ ਸਾਬਤ ਕਰ ਦਿੱਤਾ ਹੈ ਕਿ ਸਰਕਾਰੀ ਸਕੂਲ ਦੇਸ਼ ਦੀ ਅਗਵਾਈ ਕਰ ਸਕਦੇ ਹਨ। ਪਰਖ 2024 ਵਿੱਚ ਅੱਵਲ ਹੋਣਾ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ। ਮਿਸ਼ਨ ਸਮਰੱਥ 4.0 ਦੇ ਨਾਲ ਸੂਬਾ ਇਹ ਯਕੀਨੀ ਬਣਾਇਆ ਜਾਂਦਾ ਹੈ ਕਿ ਹਰ ਬੱਚਾ ਹਰ ਰੋਜ਼ ਸਕੂਲ ਜਾਵੇ ਅਤੇ ਪੂਰੀ ਲਗਨ ਨਾਲ ਕੁਝ ਸਿੱਖ ਕੇ ਆਵੇ। ਇਹ ਆਲਮੀ ਉੱਤਮਤਾ ਵੱਲ ਇੱਕ ਮਹੱਤਵਪੂਰਨ ਕਦਮ ਹੈ।”ਸੁਧਾਰਾਂ ਪਿੱਛੇ ਦੀ ਸੋਚ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ, “ਹਰ ਬੱਚੇ ਨੂੰ ਆਈਆਈਟੀ ਨਹੀਂ ਭੇਜਿਆ ਜਾ ਸਕਦਾ, ਪਰ ਸਰਕਾਰ ਦਾ ਫਰਜ਼ ਇਹ ਯਕੀਨੀ ਬਣਾਉਣਾ ਹੈ ਕਿ ਕਿਸੇ ਵੀ ਬੱਚੇ ਦੀ ਕਾਰਗੁਜ਼ਾਰੀ ਬਾਟਮ ਲਾਈਨ ਤੋਂ ਹੇਠਾਂ ਨਾ ਜਾਵੇ। ਕਿਉਂਕਿ ਜੇਕਰ ਕਿਸੇ ਵੀ ਸਿਸਟਮ ਵਿੱਚ ਕੋਈ ਵੀ ਬੱਚਾ ਇਸ ਲਾਈਨ ਤੋਂ ਹੇਠਾਂ ਚਲਾ ਜਾਂਦਾ ਹੈ ਤਾਂ ਇਸ ਦਾ ਅਰਥ ਸਰਕਾਰ ਦੀ ਨਿਕਾਮੀ ਹੋਵੇਗੀ। ਬੱਚੇ ਅੰਕੜਿਆਂ ਨੂੰ ਨਹੀਂ ਦਰਸਾਉਂਦੇ ਇਹ ਉਮੀਦ ਨੂੰ ਦਰਸਾਉਂਦੇ ਹਨ ਅਤੇ ਉਮੀਦ ਨੂੰ ਬਾਟਮ ਲਾਈਨ ਤੋਂ ਹੇਠਾਂ ਨਹੀਂ ਛੱਡਿਆ ਜਾ ਸਕਦਾ।”ਜਵਾਬਦੇਹੀ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ, ਮਨੀਸ਼ ਸਿਸੋਦੀਆ ਨੇ ਕਿਹਾ, “ਦੇਸ਼ ਭਰ ਵਿੱਚ, ਲੋਕ ਸਿੱਖਿਆ ਮੰਤਰੀਆਂ, ਪ੍ਰਧਾਨ ਮੰਤਰੀਆਂ ਅਤੇ ਮੁੱਖ ਮੰਤਰੀਆਂ ਦੇ ਭਾਸ਼ਣ ਪੜ੍ਹਦੇ ਹਨ। ਪਰ ਸਿਰਫ਼ ਭਾਸ਼ਣ ਜ਼ਿੰਦਗੀਆਂ ਨਹੀਂ ਬਦਲਦੇ, ਇਹ ਸਿਰਫ ਕੰਮਾਂ ਨਾਲ ਬਦਲੀਆਂ ਜਾ ਸਕਦੀਆਂ ਹਨ। ਕੰਮਾਂ ਵਿੱਚ ਰੁੱਝੇ ਮਾਪਿਆਂ ਨੂੰ ਇੱਕ ਸਧਾਰਨ ਸੁਨੇਹਾ ਮਿਲਦਾ ਹੈ: ’ਤੁਹਾਡਾ ਬੱਚਾ ਸੁਰੱਖਿਅਤ ਢੰਗ ਨਾਲ ਸਕੂਲ ਪਹੁੰਚ ਗਿਆ ਹੈ।’ ਇਹ ਜਵਾਬਦੇਹੀ ਅਸਲ-ਸਮੇਂ ਦਾ ਭਰੋਸਾ ਅਤੇ ਹਜ਼ਾਰਾਂ ਬਿਆਨਾਂ ਤੋਂ ਕਿਤੇ ਵੱਧ ਮਹੱਤਵਪੂਰਨ ਹੈ।”ਇਸ ਮੌਕੇ ਸਕੱਤਰ ਸਕੂਲ ਸਿੱਖਿਆ ਸੋਨਾਲੀ ਗਿਰੀ ਨੇ ਪਤਵੰਤਿਆਂ ਦਾ ਸਵਾਗਤ ਕਰਦਿਆਂ ਕਿਹਾ, “ਅਸੀਂ ਇਹ ਯਕੀਨੀ ਬਣਾਵਾਂਗੇ ਕਿ ਹਰੇਕ ਵਿਦਿਆਰਥੀ ਅਤੇ ਮਾਪੇ ਸਰਕਾਰੀ ਸਕੂਲਾਂ ਦਾ ਹਿੱਸਾ ਬਣਨ ’ਤੇ ਮਾਣ ਮਹਿਸੂਸ ਕਰਨ। ਪੰਜਾਬ ਨੇ ਨਵਾਂ ਮਾਪਦੰਡ ਸਥਾਪਤ ਕੀਤਾ ਹੈ ਅਤੇ ਮਿਸ਼ਨ ਸਮਰੱਥ ਇਸ ਨੂੰ ਹੋਰ ਬੁਲੰਦੀਆਂ ’ਤੇ ਲੈ ਜਾਵੇਗਾ।” ਇਸ ਮੌਕੇ ਡਾਇਰੈਕਟਰ ਐਸਸੀਈਆਰਟੀ ਕਿਰਨ ਸ਼ਰਮਾ, ਸੈਂਟਰਲ ਸਕੁਏਅਰ ਫਾਊਂਡੇਸ਼ਨ ਦੇ ਸਲਾਹਕਾਰ ਬੋਰਡ ਦੀ ਮੈਂਬਰ ਸ਼ਵੇਤਾ ਸ਼ਰਮਾ ਕੁਕਰੇਜਾ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਇਹ ਵੀ ਪੜ੍ਹੋ  Mansa Police ਵੱਲੋ ਏ.ਟੀ.ਐਮ.ਚੋਰ ਗਿਰੋਹ ਦੇ 5 ਮੈਬਰ ਗ੍ਰਿਫਤਾਰ:ਭਾਗੀਰਥ ਸਿੰਘ ਮੀਨਾ

ਸਿੱਖਣ ਦੀ ਨਿਰੰਤਰਤਾ ਨੂੰ ਮਜ਼ਬੂਤ ਕਰਨ ਲਈ ਹਾਜ਼ਰੀ-ਸਬੰਧਿਤ ਸੁਧਾਰ
ਭਗਵੰਤ ਮਾਨ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ਮਿਸ਼ਨ ਸਮਰੱਥ ਤਹਿਤ ਬੱਚਿਆਂ ਨੂੰ ਗ੍ਰੇਡ ਦੀ ਬਜਾਏ ਉਨ੍ਹਾਂ ਦੇ ਸਿੱਖਣ ਦੇ ਪੱਧਰ ਮੁਤਾਬਕ ਸਿੱਖਿਆ ਪ੍ਰਦਾਨ ਕਰਨ ਲਈ ਇੱਕ ਕੇਂਦ੍ਰਿਤ, ਕਲਾਸਰੂਮ-ਸੰਚਾਲਿਤ ਪਹੁੰਚ ਦੀ ਵਰਤੋਂ ਕੀਤੀ ਜਾਂਦੀ ਹੈ ਜਿਸ ਵਿੱਚ ਪਾੜੇ ਦੀ ਪਛਾਣ ਕਰਨ ਲਈ ਨਿਯਮਤ ਮੁਲਾਂਕਣ, ਗਤੀਵਿਧੀ-ਅਧਾਰਤ ਸਿਖਲਾਈ ਅਤੇ ਅਧਿਆਪਕਾਂ ਲਈ ਨਿਰੰਤਰ ਸਲਾਹ ਸ਼ਾਮਲ ਹੈ। ‘ਪਰਖ’ ਰਾਸ਼ਟਰੀ ਸਰਵੇਖਣ 2024 ਵਿੱਚ ਪੰਜਾਬ ਬਿਹਤਰ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉਭਰਿਆ ਹੈ, ਇਸ ਲਈ ਪੰਜਾਬ ਸਰਕਾਰ ਨੇ ਹੁਣ ਸਿੱਖਿਆ ਵਿੱਚ ਰਾਸ਼ਟਰੀ ਲੀਡਰਸ਼ਿਪ ਤੋਂ ਵਿਸ਼ਵਵਿਆਪੀ ਉੱਤਮਤਾ ਵੱਲ ਵਧਣ ਲਈ ਮਿਸ਼ਨ ਸਮਰੱਥ 2026-27 ਦੀ ਸ਼ੁਰੂਆਤ ਕੀਤੀ ਹੈ।ਇਸ ਪੜਾਅ ਅਧੀਨ ਸੂਬਾ ਪੱਧਰੀ ਹਾਜ਼ਰੀ ਟਰੈਕਿੰਗ ਪ੍ਰਣਾਲੀ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਮਾਪਿਆਂ ਨੂੰ ਉਨ੍ਹਾਂ ਦੇ ਬੱਚੇ ਦੀ ਹਾਜ਼ਰੀ ਬਾਰੇ ਰੋਜ਼ਾਨਾ ਐਸਐਮਐਸ ਪ੍ਰਾਪਤ ਹੋਣਗੇ, ਜਿਸ ਵਿੱਚ ਹਰ ਗੈਰਹਾਜ਼ਰੀ ਦੀ ਜਾਣਕਾਰੀ ਦਿੱਤੀ ਜਾਵੇਗੀ। ਇਹ ਪ੍ਰਣਾਲੀ ਨਿਯਮਤ ਹਾਜ਼ਰੀ ਨੂੰ ਬਿਹਤਰ ਬਣਾਉਣ, ਸਿੱਖਣ ਦੀ ਨਿਰੰਤਰਤਾ ਨੂੰ ਯਕੀਨੀ ਬਣਾਉਣ, ਕਲਾਸਰੂਮ ਵਿੱਚ ਸ਼ਮੂਲੀਅਤ ਨੂੰ ਵਧਾਉਣ ਅਤੇ ਸਕੂਲਾਂ ਤੇ ਮਾਪਿਆਂ ਦਰਮਿਆਨ ਮਜ਼ਬੂਤ ਜਵਾਬਦੇਹੀ ਬਣਾਉਣ ਲਈ ਤਿਆਰ ਕੀਤੀ ਗਈ ਹੈ ਅਤੇ ਇਹ ਹਾਜ਼ਰੀ ਅਤੇ ਸਿੱਖਣ ਦੇ ਨਤੀਜਿਆਂ ਦਰਮਿਆਨ ਸਬੰਧ ਨੂੰ ਹੋਰ ਮਜ਼ਬੂਤ ਕਰੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1892207