Tuesday, May 19, 2026
Home Blog Page 510

ਹਾਦਸੇ ਤੋਂ ਬਾਅਦ ਗੈਸ ਟੈਂਕਰ ਨੂੰ ਅੱਗ ਲੱਗਣ ਕਾਰਨ ਦੋ ਜਣਿਆਂ ਦੀ ਹੋਈ ਮੌ+ਤ, ਦਰਜ਼ਨਾਂ ਅੱਗ ‘ਚ ਝੁਲਸੇ

0

Hoshiarpur News: ਸ਼ੁੱਕਰਵਾਰ ਦੇਰ ਰਾਤ ਹੁਸ਼ਿਆਰਪੁਰ-ਜਲੰਧਰ ਸੜਕ ‘ਤੇ ਇਕ ਅਗਿਆਤ ਵਾਹਨ ਦੇ ਨਾਲ ਹੋਈ ਟੱਕਰ ਤੋਂ ਬਾਅਦ ਐਲ.ਪੀ.ਜੀ. ਗੈਸ ਨਾਲ ਭਰੇ ਇੱਕ ਟੈਂਕਰ ਨੂੰ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਅੱਗ ਦੇ ਫ਼ੈਲਣ ਕਾਰਨ 2 ਲੋਕਾਂ ਦੀ ਮੌਤ ਹੋਣ ਅਤੇ ਦਰਜ਼ਨਾਂ ਦੇ ਝੁਲਸਣ ਕਾਰਨ ਗੰਭੀਰ ਰੂਪ ਵਿਚ ਜਖ਼ਮੀ ਹੋਣ ਦੀ ਵੀ ਜਾਣਕਾਰੀ ਹੈ। ਘਟਨਾ ਦਾ ਪਤਾ ਲੱਗਦੇ ਹੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਤੇ ਸੀਨੀਅਰ ਪੁਲਿਸ ਸੁਪਰਡੈਂਟ ਸੰਦੀਪ ਕੁਮਾਰ ਮਲਿਕ ਦੀ ਅਗਵਾਈ ਹੇਠ ਪੁਲਿਸ ਤੇ ਸਿਵਲ ਪ੍ਰਸ਼ਾਸਨ ਵੱਲੋਂ ਬਚਾਓ ਕਾਰਜ਼ ਜੰਗੀ ਪੱਧਰ ‘ਤੇ ਕੀਤੇ ਜਾ ਰਹੇ ਹਨ। ਹਾਦਸੇ ਵਾਲੀ ਥਾਂ ‘ਤੇ ਦਰਜ਼ਨਾਂ ਦੁਕਾਨਾਂ ਅਤੇ ਘਰ ਇਸ ਅੱਗ ਦੀ ਚਪੇਟ ਵਿਚ ਆ ਗਏ।

ਇਹ ਵੀ ਪੜ੍ਹੋ ਮੁੱਖ ਮੰਤਰੀ ਨੇ ਕਾਮੇਡੀਅਨ ਜਸਵਿੰਦਰ ਭੱਲਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲੋਕਾਂ ਨੂੰ ਬਚਾਉਣ ਦੇ ਲਈ ਪੂਰਾ ਯਤਨ ਕੀਤਾ ਜਾ ਰਿਹਾ। ਦਸਿਆ ਜਾ ਰਿਹਾ ਕਿ ਇਹ ਹਾਦਸਾ ਰਾਤ ਕਰੀਬ 10 ਵਜੇਂ ਮੰਡਿਆਲਾ ਅੱਡਾ ਖੇਤਰ ਦੇ ਕੋਲ ਵਾਪਰਿਆਂ। ਐਲ.ਪੀ.ਜੀ. ਟੈਂਕਰ ਵਿਚੋਂ ਹਾਦਸੇ ਤੋਂ ਬਾਅਦ ਗੈਸ ਰਿਸਣੀ ਸ਼ੁਰੂ ਹੋ ਗਈ, ਜਿਸਤੋਂ ਬਾਅਦ ਅੱਗ ਲੱਗ ਗਈ ਤੇ ਇਹ ਅੱਗ ਦੇਖਦਿਆਂ ਹੀ ਦੇਖਦਿਆਂ ਭਾਂਬੜ ਬਣ ਆਈ। ਇਸ ਮੌਕੇ ਇੱਕ ਵੱਡਾ ਧਮਾਕਾ ਵੀ ਹੋਇਆ,ਜਿਸਤੋਂ ਬਾਅਦ ਲੋਕ ਘਰਾਂ ਤੋਂ ਬਾਹਰ ਨਿਕਲ ਆਏ। ਫ਼ਾਇਰ ਬਿ੍ਗੇਡ ਦੀਆਂ ਗੱਡੀਆਂ ਨੇ ਮੌਕੇ ‘ਤੇ ਪੁੱਜ ਕੇ ਅੱਗ ਉਪਰ ਕਾਬੂ ਪਾਉਣ ਦੀ ਕੋਸਿਸ ਕੀਤੀ ਤੇ ਇੱਥੇ ਆਵਾਜਾਈ ਨੂੰ ਬੰਦ ਕਰ ਦਿੱਤਾ ਗਿਆ। ਇਸ ਦੌਰਾਨ ਪ੍ਰਸ਼ਾਸਨ ਵੱਲੋਂ ਸਥਿਤੀ ‘ਤੇ ਕਾਬੂ ਪਾਉਣ ਲਈ ਫੌਜ ਦੀ ਵੀ ਮੱਦਦ ਲਈ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਮੁੱਖ ਮੰਤਰੀ ਨੇ ਕਾਮੇਡੀਅਨ ਜਸਵਿੰਦਰ ਭੱਲਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

👉ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਜਸਵਿੰਦਰ ਭੱਲਾ ਦੇ ਗ੍ਰਹਿ ਵਿਖੇ ਪੁੱਜੇ ਮੁੱਖ ਮੰਤਰੀ
SAS Nagar News: jaswinder bhalla death news; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਅਦਾਕਾਰ/ਹਾਸਰਸ ਕਲਾਕਾਰ ਜਸਵਿੰਦਰ ਭੱਲਾ ਦੀ ਦੁਖਦਾਈ ਅਤੇ ਬੇਵਕਤੀ ਮੌਤ ‘ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਦਾ ਲੰਬੀ ਬਿਮਾਰੀ ਤੋਂ ਬਾਅਦ ਅੱਜ ਸਵੇਰੇ ਇੱਥੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਦੇਹਾਂਤ ਹੋ ਗਿਆ।ਅੱਜ ਸ਼ਾਮੀਂ ਜਸਵਿੰਦਰ ਭੱਲਾ ਦੇ ਗ੍ਰਹਿ ਵਿਖੇ ਪੁੱਜੇ ਮੁੱਖ ਮੰਤਰੀ ਨੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਨੇ ਉੱਘੇ ਕਾਮੇਡੀਅਨ ਦੇ ਦੇਹਾਂਤ ਨੂੰ ਕਲਾ, ਸਾਹਿਤ, ਸੱਭਿਆਚਾਰ ਅਤੇ ਸਿਨੇਮਾ ਦੀ ਦੁਨੀਆ ਲਈ ਵੱਡਾ ਘਾਟਾ ਦੱਸਿਆ। ਭਾਵੁਕ ਹੁੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਨ੍ਹਾਂ ਲਈ ਵੱਡਾ ਨਿੱਜੀ ਘਾਟਾ ਹੈ ਅਤੇ ਜਸਵਿੰਦਰ ਭੱਲਾ ਦੇ ਦੇਹਾਂਤ ਨਾਲ ਪੈਦਾ ਹੋਏ ਖਲਾਅ ਨੂੰ ਨੇੜ ਭਵਿੱਖ ਵਿੱਚ ਭਰਨਾ ਆਸਾਨ ਨਹੀਂ ਹੋਵੇਗਾ।

ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਉਦਯੋਗਿਕ ਹੱਬ ਬਣਾਉਣ ਦੇ ਉਦੇਸ਼ ਨਾਲ ਪ੍ਰਮਾਣਿਤ ਪੇਸ਼ੇਵਰਾਂ ਨੂੰ ਸੂਚੀਬੱਧ ਕਰਨ ਲਈ ਨੀਤੀ ਲਾਂਚ

ਮੁੱਖ ਮੰਤਰੀ ਨੇ ਕਿਹਾ ਕਿ ਜਸਵਿੰਦਰ ਭੱਲਾ ਨੇ ਖ਼ਰਾਬ ਸਿਹਤ ਦੇ ਬਾਵਜੂਦ ਪੰਜਾਬੀ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਵਿੱਚ ਸਰਗਰਮੀ ਨਾਲ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਜਸਵਿੰਦਰ ਭੱਲਾ ਨੇ ਕਾਮੇਡੀ ਵਿੱਚ ਨਵੇਂ ਵਿਚਾਰਾਂ ਨਾਲ ਤਜਰਬਾ ਕੀਤਾ ਅਤੇ ਆਪਣੀ ਸ਼ਾਨਦਾਰ ਮੌਜੂਦਗੀ ਨਾਲ ਪੰਜਾਬੀ ਸਿਨੇਮਾ ਦੇ ਮੌਜੂਦਾ ਰੂਪਾਂ ਨੂੰ ਅਮੀਰੀ ਬਖ਼ਸ਼ੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਸਵਿੰਦਰ ਭੱਲਾ ਨੇ ਆਪਣੇ ਆਖਰੀ ਸਾਹ ਤੱਕ ਦੁਨੀਆ ਭਰ ਵਿੱਚ ਪੰਜਾਬੀ ਕਾਮੇਡੀ, ਸਿਨੇਮਾ ਅਤੇ ਸੱਭਿਆਚਾਰ ਦਾ ਝੰਡਾ ਬੁਲੰਦ ਕੀਤਾ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਹੜ੍ਹਾਂ ਕਾਰਨ ਲੋਕਾਂ ਨੂੰ ਹੋਏ ਨੁਕਸਾਨ ਦੇ ਇਕ-ਇਕ ਪੈਸੇ ਦਾ ਮੁਆਵਜ਼ਾ ਦੇਵੇਗੀ-ਮੁੱਖ ਮੰਤਰੀ

ਜਸਵਿੰਦਰ ਭੱਲਾ ਨੂੰ ਬਹੁ-ਪੱਖੀ ਸ਼ਖ਼ਸੀਅਤ ਅਤੇ ਧਰਤੀ ਮਾਂ ਦਾ ਸੱਚਾ ਸਪੂਤ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਪਣੇ ਦੁਰਲੱਭ ਵਿਅੰਗ ਅਤੇ ਹਾਜ਼ਰ ਜਵਾਬੀ ਰਾਹੀਂ ਜ਼ਮੀਨੀ ਪੱਧਰ ‘ਤੇ ਆਮ ਲੋਕਾਂ ਨੂੰ ਟੁੰਬਣ ਵਿੱਚ ਵੱਡਾ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਜਸਵਿੰਦਰ ਭੱਲਾ ਦੇਸ਼ ਭਰ ਦੇ ਉਭਰਦੇ ਕਲਾਕਾਰਾਂ ਖ਼ਾਸ ਕਰ ਕੇ ਹਾਸਰਸ ਕਲਾਕਾਰਾਂ ਲਈ ਪ੍ਰੇਰਨਾ ਸਰੋਤ ਹਨ, ਜਿਨ੍ਹਾਂ ਨੇ ਟੈਲੀਵਿਜ਼ਨ ਅਤੇ ਪੰਜਾਬੀ ਫਿਲਮ ਇੰਡਸਟਰੀ ‘ਤੇ ਅਮਿੱਟ ਛਾਪ ਛੱਡੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੀਆਂ ਅਣਥੱਕ ਕੋਸ਼ਿਸ਼ਾਂ ਰਾਹੀਂ ਜਸਵਿੰਦਰ ਭੱਲਾ ਨੇ ਆਪਣੀ ਸਿਹਤਮੰਦ ਕਾਮੇਡੀ ਰਾਹੀਂ ਤਣਾਅਗ੍ਰਸਤ ਮਨਾਂ ਦੀ ਉਦਾਸੀ ਦੂਰ ਕੀਤੀ, ਜਿਸ ਨਾਲ ਉਨ੍ਹਾਂ ਦਾ ਨਾਮ ਘਰ-ਘਰ ਵਿੱਚ ਮਕਬੂਲ ਹੋਇਆ।

ਇਹ ਵੀ ਪੜ੍ਹੋ ਪੰਜਾਬ ਸਰਕਾਰ ‘ਡਿਜੀਟਲ ਨਿੱਜੀ ਡੇਟਾ ਸੁਰੱਖਿਆ ਐਕਟ’ ਤਹਿਤ ਨਾਗਰਿਕਾਂ ਦੇ ਡੇਟਾ ਦੀ ਸੁਰੱਖਿਆ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਮੁੱਖ ਮੰਤਰੀ ਨੇ ਕਿਹਾ ਕਿ ਜਸਵਿੰਦਰ ਭੱਲਾ ਦੀ ਮੌਤ ਨਾਲ ਪੰਜਾਬੀ ਕਾਮੇਡੀ ਦੇ ਇੱਕ ਯੁੱਗ ਦਾ ਅੰਤ ਹੋ ਗਿਆ ਹੈ ਪਰ ਉਹ ਪ੍ਰਸ਼ੰਸਕਾਂ ਦੇ ਚੇਤਿਆਂ ਵਿੱਚ ਹਮੇਸ਼ਾ ਜਿਉਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਜਸਵਿੰਦਰ ਭੱਲਾ ਨੇ ਪੰਜਾਬੀ ਕਲਾ ਅਤੇ ਸੱਭਿਆਚਾਰ ਦੇ ਪ੍ਰਚਾਰ ਲਈ ਸ਼ਾਨਦਾਰ ਯੋਗਦਾਨ ਪਾਇਆ। ਪਰਿਵਾਰ ਨਾਲ ਦਿਲੋਂ ਹਮਦਰਦੀ ਸਾਂਝੀ ਕਰਦਿਆਂ ਭਗਵੰਤ ਸਿੰਘ ਮਾਨ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਪਰਿਵਾਰਕ ਮੈਂਬਰਾਂ, ਦੋਸਤਾਂ, ਰਿਸ਼ਤੇਦਾਰਾਂ ਤੇ ਲੱਖਾਂ ਪ੍ਰਸ਼ੰਸਕਾਂ ਨੂੰ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਦਾ ਬਲ ਬਖ਼ਸ਼ਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਉਦਯੋਗਿਕ ਹੱਬ ਬਣਾਉਣ ਦੇ ਉਦੇਸ਼ ਨਾਲ ਪ੍ਰਮਾਣਿਤ ਪੇਸ਼ੇਵਰਾਂ ਨੂੰ ਸੂਚੀਬੱਧ ਕਰਨ ਲਈ ਨੀਤੀ ਲਾਂਚ

0

Chandigarh News: ਇਥੇ ਪ੍ਰਮਾਣਿਤ ਪੇਸ਼ੇਵਰਾਂ ਨੂੰ ਸੂਚੀਬੱਧ ਕਰਨ ਲਈ ਨੀਤੀ ਲਾਂਚ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਇਹ ਪਹਿਲਕਦਮੀ ਸੂਬੇ ਨੂੰ ਦੇਸ਼ ਵਿੱਚ ਮੋਹਰੀ ਉਦਯੋਗਿਕ ਹੱਬ ਵਜੋਂ ਸਥਾਪਿਤ ਕਰੇਗੀ।ਨੀਤੀ ਦੀ ਰਸਮੀ ਸ਼ੁਰੂਆਤ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਨੀਤੀ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦਿੰਦਿਆਂ ਸੂਬੇ ਦੀ ਤਰੱਕੀ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰੇਗੀ, ਜਿਸ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ।ਨੀਤੀ ਦੀ ਸ਼ੁਰੂਆਤ ਨੂੰ ਇਤਿਹਾਸਕ ਪਹਿਲਕਦਮੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨੀਤੀ ਦਾ ਉਦੇਸ਼ ਵਾਤਾਵਰਨ ਸੁਰੱਖਿਆ ਨੂੰ ਯਕੀਨੀ ਬਣਾਉਂਦਿਆਂ ਉਦਯੋਗਾਂ ਲਈ ਰੈਗੂਲੇਟਰੀ ਪ੍ਰਵਾਨਗੀਆਂ ਦੀ ਪ੍ਰਕਿਰਿਆ ਨੂੰ ਵਧੇਰੇ ਸੁਚਾਰੂ ਬਣਾਉਣਾ ਹੈ। ਫੂਡ ਪ੍ਰੋਸੈਸਿੰਗ, ਟੈਕਸਟਾਈਲ, ਆਟੋ ਕੰਪੋਨੈਂਟ, ਹੈਂਡ ਟੂਲ, ਸਾਈਕਲ ਨਿਰਮਾਣ, ਆਈ.ਟੀ. ਅਤੇ ਸੈਰ-ਸਪਾਟਾ ਵਰਗੇ ਖੇਤਰਾਂ ਵਿੱਚ ਪੰਜਾਬ ਦੀ ​​ਉਦਯੋਗਿਕ ਪ੍ਰਗਤੀ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੁਨੀਆ ਭਰ ਵਿੱਚ ਨਿਵੇਸ਼ਕਾਂ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਸੁਚੱਜੇ ਸ਼ਾਸਨ, ਪਾਰਦਰਸ਼ੀ ਨਿਯਮਾਵਲੀ ਅਤੇ ਕਾਰੋਬਾਰ ‘ਚ ਆਸਾਨੀ ਲਈ ਸਾਜ਼ਗਾਰ ਮਾਹੌਲ ਪ੍ਰਦਾਨ ਕਰਨ ਸਬੰਧੀ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਹੜ੍ਹਾਂ ਕਾਰਨ ਲੋਕਾਂ ਨੂੰ ਹੋਏ ਨੁਕਸਾਨ ਦੇ ਇਕ-ਇਕ ਪੈਸੇ ਦਾ ਮੁਆਵਜ਼ਾ ਦੇਵੇਗੀ-ਮੁੱਖ ਮੰਤਰੀ

ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਪੰਜਾਬ ਰਾਈਟ ਟੂ ਬਿਜ਼ਨਸ ਐਕਟ ਤਹਿਤ 45 ਦਿਨਾਂ ਦੇ ਅੰਦਰ ਸਮਾਂ-ਬੱਧ ਪ੍ਰਵਾਨਗੀਆਂ ਅਤੇ ਸਿਰਫ਼ ਤਿੰਨ ਦਿਨਾਂ ਦੇ ਅੰਦਰ ਸਿਧਾਂਤਕ ਪ੍ਰਵਾਨਗੀਆਂ ਵਰਗੇ ਮੁੱਖ ਸੁਧਾਰ ਪੇਸ਼ ਕੀਤੇ ਹਨ, ਜੋ ਆਪਣੇ ਆਪ ਵਿੱਚ ਇੱਕ ਵੱਡਾ ਮੀਲ ਪੱਥਰ ਹੈ। ਉਨ੍ਹਾਂ ਦੱਸਿਆ ਕਿ ਨਵੀਂ ਨੀਤੀ ਸੂਚੀਬੱਧ ਪੇਸ਼ੇਵਰਾਂ ਦੁਆਰਾ ਥਰਡ-ਪਾਰਟੀ ਪ੍ਰਮਾਣਿਕਤਾ ਲਈ ਇੱਕ ਢਾਂਚਾਗਤ ਅਤੇ ਪਾਰਦਰਸ਼ੀ ਪ੍ਰਣਾਲੀ ਪੇਸ਼ ਕਰਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਪੇਸ਼ੇਵਰਾਂ ਵਿੱਚ ਮੁੱਖ ਤੌਰ ‘ਤੇ ਰਾਜ ਪ੍ਰਦੂਸ਼ਣ ਕੰਟਰੋਲ ਬੋਰਡਾਂ, ਪ੍ਰਦੂਸ਼ਣ ਕੰਟਰੋਲ ਕਮੇਟੀਆਂ ਜਾਂ ਰਾਜ ਵਾਤਾਵਰਨ ਵਿਭਾਗਾਂ ਤੋਂ ਸੇਵਾਮੁਕਤ ਵਾਤਾਵਰਨ ਇੰਜੀਨੀਅਰ ਅਤੇ ਲੋੜੀਂਦੀ ਇੰਜੀਨੀਅਰਿੰਗ ਯੋਗਤਾ ਵਾਲੇ ਸੇਵਾਮੁਕਤ ਐਸੋਸੀਏਟ ਪ੍ਰੋਫੈਸਰ ਸ਼ਾਮਲ ਹਨ।ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਪ੍ਰਮਾਣਿਤ ਪੇਸ਼ੇਵਰ ਉਦਯੋਗਾਂ ਵਿਸ਼ੇਸ਼ ਕਰਕੇ ਉਦਯੋਗਿਕ ਅਸਟੇਟਾਂ ਵਿੱਚ ਵ੍ਹਾਈਟ, ਗਰੀਨ ਅਤੇ ਉਰੇਂਜ ਸ਼੍ਰੇਣੀ ਅਧੀਨ ਆਉਂਦੇ ਉਦਯੋਗਾਂ ਨੂੰ ਰੈਗੂਲੇਟਰੀ ਪ੍ਰਵਾਨਗੀਆਂ ਜਿਵੇਂ ਸਥਾਪਨਾ ਲਈ ਸਹਿਮਤੀ/ਐਨ.ਓ.ਸੀ., ਸੰਚਾਲਨ ਲਈ ਸਹਿਮਤੀ ਅਤੇ ਵਾਤਾਵਰਨ ਕਾਨੂੰਨਾਂ ਅਧੀਨ ਪਾਲਣਾ ਦੀ ਨਿਗਰਾਨੀ ਆਦਿ ਲਈ ਸਹੂਲਤਾਂ ਪ੍ਰਦਾਨ ਕਰਨਗੇ। ਇਸ ਗੱਲ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਨੀਤੀ ਹੈ, ਉਨ੍ਹਾਂ ਕਿਹਾ ਕਿ ਇਹ ਵਾਤਾਵਰਣ ਸੁਰੱਖਿਆ ਨੂੰ ਕਾਇਮ ਰੱਖਦਿਆਂ ਉਦਯੋਗਿਕ ਪ੍ਰਵਾਨਗੀਆਂ ਦੀ ਪ੍ਰਕਿਰਿਆ ਨੂੰ ਤੇਜ਼ ਕਰੇਗੀ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪਹਿਲਕਦਮੀ ਨਾ ਸਿਰਫ਼ ਉਦਯੋਗਾਂ ਲਈ ਪਾਲਣਾ ਦੇ ਬੋਝ ਨੂੰ ਘਟਾਏਗੀ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਕੁਦਰਤੀ ਸਰੋਤਾਂ ਦੀ ਰੱਖਿਆ ਕਰਦਿਆਂ ਸਾਫ਼ ਹਵਾ-ਪਾਣੀ, ਟਿਕਾਊ ਵਿਕਾਸ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਵੀ ਯਕੀਨੀ ਬਣਾਏਗੀ।

ਇਹ ਵੀ ਪੜ੍ਹੋ ਪੰਜਾਬ ਸਰਕਾਰ ‘ਡਿਜੀਟਲ ਨਿੱਜੀ ਡੇਟਾ ਸੁਰੱਖਿਆ ਐਕਟ’ ਤਹਿਤ ਨਾਗਰਿਕਾਂ ਦੇ ਡੇਟਾ ਦੀ ਸੁਰੱਖਿਆ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਮੁੱਖ ਮੰਤਰੀ ਨੇ ਉਦਯੋਗਾਂ, ਪੇਸ਼ੇਵਰਾਂ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਨੂੰ ਆਉਣ ਵਾਲੇ ਸਮੇਂ ਵਿੱਚ ਪੰਜਾਬ ਨੂੰ ਤਿਆਰ-ਬਰ-ਤਿਆਰ, ਵਿਸ਼ਵ ਪੱਧਰ ‘ਤੇ ਮੁਕਾਬਲੇ ਵਾਲਾ ਅਤੇ ਵਾਤਾਵਰਨ ਪੱਖੋਂ ਟਿਕਾਊ ਸੂਬਾ ਬਣਾਉਣ ਲਈ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਵੇਂ ਵਾਤਾਵਰਨ ਮਾਹਿਰਾਂ ਨੂੰ ਸੂਚੀਬੱਧ ਕਰ ਕੇ ਵੱਖ-ਵੱਖ ਰੁਕਾਵਟਾਂ ਨੂੰ ਦੂਰ ਕਰ ਰਹੀ ਹੈ ਅਤੇ ਪ੍ਰਮਾਣਿਤ ਪੇਸ਼ੇਵਰਾਂ ਨੂੰ ਉਦਯੋਗਿਕ ਪ੍ਰਸਤਾਵਾਂ ਨੂੰ ਮਨਜ਼ੂਰੀ ਦੇਣ ਦੇ ਅਧਿਕਾਰ ਪ੍ਰਦਾਨ ਕਰ ਕੇ ਨੋਟਰੀਆਂ ਵਾਂਗ ਵਧੇਰੇ ਸਸ਼ਕਤ ਬਣਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਮੁਹਾਰਤ ਉਦਯੋਗ ਨੂੰ ਵਧੇਰੇ ਲਾਭ ਪਹੁੰਚਾਉਂਦਿਆਂ ਸਰਕਾਰੀ ਕਾਰਜਾਂ ਵਿੱਚ ਪਾਰਦਰਸ਼ਤਾ ਲਿਆਏਗੀ ਅਤੇ ਉਦਯੋਗੀਕਰਨ ਦੀ ਗਤੀ ਨੂੰ ਹੋਰ ਤੇਜ਼ ਕਰੇਗੀ।ਇਸ ਨੂੰ ਉਦਯੋਗਪਤੀਆਂ ਲਈ ਇਤਿਹਾਸਕ ਦਿਨ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਰਵਾਇਤੀ ਤੌਰ ‘ਤੇ ਇੱਕ ਖੇਤੀਬਾੜੀ ਪ੍ਰਧਾਨ ਸੂਬਾ ਹੈ ਅਤੇ ਇਸ ਦੇ ਨਾਲ ਹੀ ਉਨ੍ਹਾਂ ਦੀ ਸਰਕਾਰ ਨੌਜਵਾਨਾਂ ਲਈ ਰੋਜ਼ਗਾਰ ਦੇ ਭਰਪੂਰ ਮੌਕੇ ਪੈਦਾ ਕਰਨ ਲਈ ਉਦਯੋਗਿਕ ਵਿਕਾਸ ਨੂੰ ਵੱਧ ਤੋਂ ਵੱਧ ਹੁਲਾਰਾ ਦੇਣ ਨਾਸਤੇ ਵਚਨਬੱਧ ਹੈ। ਉਨ੍ਹਾਂ ਮਾਣ ਨਾਲ ਕਿਹਾ ਕਿ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ ਬ੍ਰੇਨ ਡਰੇਨ ਦੇ ਰੁਝਾਨ ਨੂੰ ਪੁੱਠਾ ਗੇੜ ਪੈ ਗਿਆ ਹੈ ਅਤੇ ਪੰਜਾਬ ਵਿੱਚ ਹੁਣ “ਬ੍ਰੇਨ ਗੇਨ” ਦਾ ਯੁੱਗ ਸ਼ੁਰੂ ਹੋ ਗਿਆ ਹੈ। ਭਗਵੰਤ ਸਿੰਘ ਮਾਨ ਨੇ ਉਦਯੋਗਪਤੀਆਂ ਨੂੰ ਇਸ ਨੇਕ ਪਹਿਲਕਦਮੀ ਦੇ ਸਮਰਥਨ ਦਾ ਸੱਦਾ ਦਿੱਤਾ ਅਤੇ ਪੇਸ਼ੇਵਰਾਂ ਨੂੰ ਇਸ ਵਿਲੱਖਣ ਯਤਨ ਵਿੱਚ ਪੂਰੇ ਦਿਲੋਂ ਯੋਗਦਾਨ ਪਾਉਣ ਦੀ ਅਪੀਲ ਕੀਤੀ।ਇਸ ਮੌਕੇ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਨ ਸਕੱਤਰ ਪ੍ਰਿਯਾਂਕ ਭਾਰਤੀ, ਪੀ.ਪੀ.ਸੀ.ਬੀ. ਦੀ ਚੇਅਰਪਰਸਨ ਰੀਨਾ ਗੁਪਤਾ ਅਤੇ ਹੋਰ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਸਰਕਾਰ ਹੜ੍ਹਾਂ ਕਾਰਨ ਲੋਕਾਂ ਨੂੰ ਹੋਏ ਨੁਕਸਾਨ ਦੇ ਇਕ-ਇਕ ਪੈਸੇ ਦਾ ਮੁਆਵਜ਼ਾ ਦੇਵੇਗੀ-ਮੁੱਖ ਮੰਤਰੀ

0

👉ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ
Kapurthala News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਹੜ੍ਹਾਂ ਕਾਰਨ ਲੋਕਾਂ ਨੂੰ ਹੋਏ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਲਈ ਢੁਕਵਾਂ ਮੁਆਵਜ਼ਾ ਦੇਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਭਵਿੱਖ ਵਿੱਚ ਅਜਿਹੀਆਂ ਕੁਦਰਤੀ ਆਫ਼ਤਾਂ ਕਾਰਨ ਹੋਣ ਵਾਲੇ ਨੁਕਸਾਨ ਤੋਂ ਬਚਣ ਲਈ ਢੰਗ-ਤਰੀਕੇ ਵੀ ਤਲਾਸ਼ੇ ਜਾਣਗੇ।ਕਪੂਰਥਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਤੂਫ਼ਾਨੀ ਦੌਰੇ ਦੌਰਾਨ ਲੋਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਾੜੀ ਰਾਜਾਂ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਸੂਬੇ ਵਿੱਚ ਇਹ ਸਥਿਤੀ ਪੈਦਾ ਹੋਈ ਹੈ। ਭਗਵੰਤ ਮਾਨ ਨੇ ਕਿਹਾ ਕਿ ਹਾਲਾਂਕਿ ਉਨ੍ਹਾਂ ਦੀ ਸਰਕਾਰ ਇਸ ਗੰਭੀਰ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਕੁਦਰਤੀ ਆਫ਼ਤ ਕਰਕੇ ਸੂਬੇ ਵਿੱਚ ਪੈਦਾ ਹੋਈ ਸਥਿਤੀ ਦੀ ਬਾਕਾਇਦਾ ਨਿਗਰਾਨੀ ਕਰ ਰਹੇ ਹਨ।

ਇਹ ਵੀ ਪੜ੍ਹੋ ਪੰਜਾਬ ਸਰਕਾਰ ‘ਡਿਜੀਟਲ ਨਿੱਜੀ ਡੇਟਾ ਸੁਰੱਖਿਆ ਐਕਟ’ ਤਹਿਤ ਨਾਗਰਿਕਾਂ ਦੇ ਡੇਟਾ ਦੀ ਸੁਰੱਖਿਆ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਅਜਿਹੀਆਂ ਕੁਦਰਤੀ ਆਫ਼ਤਾਂ ਕਾਰਨ ਹੋਣ ਵਾਲੇ ਨੁਕਸਾਨ ਨੂੰ ਟਾਲਣ/ਘੱਟ ਕਰਨ ਲਈ ਢੰਗ-ਤਰੀਕੇ ਤਲਾਸ਼ਣ ਲਈ ਵੀ ਕਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਮੁਸੀਬਤ ਦੀ ਘੜੀ ਵਿੱਚ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਨਾਲ ਸਹਾਇਤਾ ਪ੍ਰਦਾਨ ਕਰ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪਹਿਲਾਂ ਹੀ ਵੱਡੇ ਪੱਧਰ ‘ਤੇ ਰਾਹਤ ਅਤੇ ਬਚਾਅ ਕਾਰਜ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਯਕੀਨੀ ਬਣਾਉਣ ਲਈ ਪੂਰਾ ਜ਼ੋਰ ਲਾਇਆ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਮੁਸ਼ਕਲ ਸਮੇਂ ਵਿੱਚ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਸੂਬੇ ਵਿੱਚ ਹੜ੍ਹਾਂ ਕਾਰਨ ਲੋਕਾਂ ਨੂੰ ਹੋਏ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ।

ਇਹ ਵੀ ਪੜ੍ਹੋ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾਂ ਦਾ ਦੌਰਾ

ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਕਿ ਵਿਸ਼ੇਸ਼ ਗਿਰਦਾਵਰੀ ਨਿਰਪੱਖ ਢੰਗ ਨਾਲ ਕੀਤੀ ਜਾਵੇ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੇ ਨੁਕਸਾਨ ਦਾ ਢੁਕਵਾਂ ਮੁਆਵਜ਼ਾ ਦਿੱਤਾ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਨੁਕਸਾਨ ਦਾ ਢੁਕਵਾਂ ਮੁਆਵਜ਼ਾ ਦੇਣ ਲਈ ਵਿਸ਼ੇਸ਼ ਗਿਰਦਾਵਰੀ ਵਿੱਚ ਫਸਲ, ਪਸ਼ੂ, ਘਰ ਆਦਿ ਤੋਂ ਇਲਾਵਾ ਅਜਿਹੇ ਹਰ ਨੁਕਸਾਨ ਨੂੰ ਵਿਚਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਨੀਵੇਂ ਇਲਾਕਿਆਂ ਵਿੱਚ ਹੜ੍ਹ ਕਰਕੇ ਹੋਏ ਨੁਕਸਾਨ ਦਾ ਪਤਾ ਲਗਾ ਕੇ ਲੋਕਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਹੜ੍ਹਾਂ ਦੌਰਾਨ ਲੋਕਾਂ ਨੂੰ ਹੋਏ ਇੱਕ-ਇੱਕ ਪੈਸੇ ਦੇ ਨੁਕਸਾਨ ਦਾ ਮੁਆਵਜ਼ਾ ਦੇਵੇਗੀ।ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨੇ ਮੁੱਖ ਮੰਤਰੀ ਨੂੰ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਤੋਂ ਜਾਣੂ ਕਰਵਾਇਆ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਮੱਖੂ ਤੋਂ ਹਰੀਕੇ ਪੱਤਣ ਤੱਕ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਵੀ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਸਰਕਾਰ ‘ਡਿਜੀਟਲ ਨਿੱਜੀ ਡੇਟਾ ਸੁਰੱਖਿਆ ਐਕਟ’ ਤਹਿਤ ਨਾਗਰਿਕਾਂ ਦੇ ਡੇਟਾ ਦੀ ਸੁਰੱਖਿਆ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

0

👉ਕਿਹਾ, ਪੰਜਾਬ ਵਿੱਚ ਭਾਜਪਾ ਮੈਂਬਰਾਂ ਸਮੇਤ ਕਿਸੇ ਵੀ ਨਿੱਜੀ ਵਿਅਕਤੀ ਨੂੰ ਨਿੱਜੀ ਡੇਟਾ ਇਕੱਠਾ ਕਰਨ ਦੀ ਇਜਾਜ਼ਤ ਨਹੀਂ
Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਦਾ ਡਿਜੀਟਲ ਪਰਸਨਲ ਡੇਟਾ ਪ੍ਰੋਟੈਕਸ਼ਨ ਐਕਟ, 2023’ ਤਹਿਤ ਆਪਣੇ ਨਾਗਰਿਕਾਂ ਦੇ ਨਿੱਜੀ ਡੇਟਾ ਦੀ ਸੁਰੱਖਿਆ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਮੈਂਬਰਾਂ ਸਮੇਤ ਕਿਸੇ ਵੀ ਨਿੱਜੀ ਵਿਅਕਤੀ ਨੂੰ ਕਿਸੇ ਵੀ ਬਹਾਨੇ ਜਨਤਾ ਤੋਂ ਨਿੱਜੀ ਡੇਟਾ ਇਕੱਠਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਵਿੱਤ ਮੰਤਰੀ ਚੀਮਾ ਨੇ ਇਹ ਵੀ ਸਵਾਲ ਕੀਤਾ ਕਿ ਕੀ ਭਾਜਪਾ ਕੈਂਪਾਂ ਰਾਹੀਂ ਡੇਟਾ ਇਕੱਠਾ ਕਰਨ ਦੇ ਨਤੀਜੇ ਵਜੋਂ ਹੋਣ ਵਾਲੀ ਕਿਸੇ ਵੀ ਧੋਖਾਧੜੀ ਦੀ ਜ਼ਿੰਮੇਵਾਰੀ ਲਵੇਗੀ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਵੱਲੋਂ ਫ਼ਸਲਾਂ ਦੇ ਖ਼ਰਾਬੇ ਦਾ ਮੁਲਾਂਕਣ ਕਰਨ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ

ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 2014 ਵਿੱਚ ਕੇਂਦਰ ਵਿੱਚ ਸਰਕਾਰ ਬਣਾਉਣ ਤੋਂ ਬਾਅਦ ਭਾਜਪਾ ‘ਤੇ “ਵੋਟ ਚੋਰ ਪਾਰਟੀ” ਬਣਨ ਦਾ ਦੋਸ਼ ਲਗਾਇਆ, ਉਨ੍ਹਾਂ ਚੰਡੀਗੜ੍ਹ ਮੇਅਰ ਚੋਣ ਤੋਂ ਲੈ ਕੇ ਬਿਹਾਰ ਚੋਣਾਂ ਵਿੱਚ ਵੋਟਰ ਬੇਨਿਯਮੀਆਂ ਤੱਕ ਚੋਣ ਹੇਰਾਫੇਰੀ ਦੀਆਂ ਕਈ ਘਟਨਾਵਾਂ ਦਾ ਹਵਾਲਾ ਦਿੱਤਾ। ਵਿੱਤ ਮੰਤਰੀ ਨੇ ਦੋਸ਼ ਲਗਾਇਆ ਕਿ ਪੰਜਾਬ ਵਿੱਚ ਭਾਜਪਾ ਦੇ ਕੈਂਪ ਡੇਟਾ ਇਕੱਠਾ ਕਰਕੇ ਵੋਟਰ ਸੂਚੀਆਂ ਵਿੱਚ ਹੇਰਾਫੇਰੀ ਕਰਨ ਅਤੇ ਬੇਖਬਰ ਨਾਗਰਿਕਾਂ ਦੇ ਬੈਂਕ ਖਾਤਿਆਂ ਤੋਂ ਪੈਸੇ ਚੋਰੀ ਕਰਨ ਦੀ ਇੱਕ ਚਾਲ ਹਨ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਆਈ.ਟੀ. ਸੈਕਟਰ ਨੂੰ ਹੁਲਾਰਾ ਦੇਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ – ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ

ਵਿੱਤ ਮੰਤਰੀ ਚੀਮਾ ਨੇ ਜ਼ੋਰ ਦਿੰਦਿਆਂ ਕਿਹਾ ਕਿ ਡਿਜੀਟਲ ਪਰਸਨਲ ਡੇਟਾ ਪ੍ਰੋਟੈਕਸ਼ਨ ਐਕਟ ਨਾਗਰਿਕਾਂ ਦੇ ਡੇਟਾ ਦੀ ਸੁਰੱਖਿਆ ਲਈ ਲਾਗੂ ਕੀਤਾ ਗਿਆ ਸੀ, ਅਤੇ ਐਕਟ ਇਹ ਯਕੀਨੀ ਬਣਾਉਂਦਾ ਹੈ ਕਿ ਕੋਈ ਵੀ ਨਿੱਜੀ ਵਿਅਕਤੀ ਸਮਰੱਥ ਅਧਿਕਾਰੀ ਦੀ ਇਜਾਜ਼ਤ ਤੋਂ ਬਿਨਾਂ ਨਿੱਜੀ ਜਾਣਕਾਰੀ ਇਕੱਠੀ ਨਹੀਂ ਕਰ ਸਕਦਾ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਭਾਜਪਾ ਵੱਲੋਂ ਇਨ੍ਹਾਂ ਕੈਂਪਾਂ ਦੌਰਾਨ ਆਧਾਰ ਅਤੇ ਵੋਟਰ ਕਾਰਡ ਵਰਗੇ ਮਹੱਤਵਪੂਰਨ ਦਸਤਾਵੇਜ਼ਾਂ ਨੂੰ ਇਕੱਠਾ ਕਰਨਾ ਗੈਰ-ਕਾਨੂੰਨੀ ਹੈ ਅਤੇ ਇਸ ਦੇ ਗੰਭੀਰ ਨਤੀਜੇ ਨਿਕਲ ਸਕਦੇ ਹਨ।

ਇਹ ਵੀ ਪੜ੍ਹੋ ਉਚੇਰੀ ਸਿੱਖਿਆ ਵਿਭਾਗ ਨੇ 27 ਪ੍ਰੋਫੈਸਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ

ਵਿੱਤ ਮੰਤਰੀ ਨੇ ਦੁਹਰਾਇਆ ਕਿ ਭਾਜਪਾ ਵੱਲੋਂ ਲੋਕਤੰਤਰ ਨੂੰ ਕਮਜ਼ੋਰ ਕਰਨ ਅਤੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੁਆਰਾ ਤਿਆਰ ਕੀਤੇ ਗਏ ਭਾਰਤ ਦੇ ਸੰਵਿਧਾਨ ਨਾਲ ਛੇੜਛਾੜ ਕਰਨ ਦੀਆਂ ਕੋਸ਼ਿਸ਼ਾਂ ਬਾਰੇ ਸੱਭ ਜਾਣਦੇ ਹਨ। ਉਨ੍ਹਾਂ ਨੇ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਵੋਟਰ ਸੂਚੀ ਵਿੱਚ ਹੇਰਾਫੇਰੀ ਦੇ ਪਿਛਲੇ ਮਾਮਲਿਆਂ ਵੱਲ ਵੀ ਇਸ਼ਾਰਾ ਕੀਤਾ, ਜਿਨ੍ਹਾਂ ਨੂੰ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਾਰ-ਵਾਰ ਚੋਣ ਕਮਿਸ਼ਨ ਦੇ ਧਿਆਨ ਵਿੱਚ ਲਿਆਂਦਾ ਸੀ, ਅਤੇ ਭਾਰਤੀ ਸੰਸਦ ਵਿੱਚ ‘ਆਪ’ ਦੇ ਸੰਸਦ ਮੈਂਬਰਾਂ ਨੇ ਵੀ ਇਨ੍ਹਾਂ ਨੂੰ ਉਠਾਇਆ ਸੀ।

ਇਹ ਵੀ ਪੜ੍ਹੋ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਹਲਕੇ ਵਿੱਚ 12 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦਾ ਐਲਾਨ

ਵਿੱਤ ਮੰਤਰੀ ਚੀਮਾ ਨੇ ਸੂਬੇ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਸਾਰੀਆਂ ਸਰਕਾਰੀ ਯੋਜਨਾਵਾਂ ਦੇ ਲਾਭ ਆਪਣੇ ਲੋਕਾਂ ਤੱਕ ਪਹੁੰਚਾਉਣ ਲਈ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਲਗਭਗ 500 ਨਾਗਰਿਕ ਸੇਵਾਵਾਂ ਲੋਕਾਂ ਦੇ ਦਰ ‘ਤੇ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਅਤੇ ਰਾਜ ਭਰ ਵਿੱਚ ਸੇਵਾ ਕੇਂਦਰਾਂ ਦਾ ਵਿਸ਼ਾਲ ਨੈੱਟਵਰਕ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਤੱਕ ਪਹੁੰਚ ਕਰਨ ਵਿੱਚ ਸਹਾਇਤਾ ਕਰ ਰਿਹਾ ਹੈ।

ਇਹ ਵੀ ਪੜ੍ਹੋ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾਂ ਦਾ ਦੌਰਾ

ਪੰਜਾਬ ਦੇ ਭਾਜਪਾ ਆਗੂਆਂ ਨੂੰ ਸਿੱਧੇ ਸੰਦੇਸ਼ ਰਾਹੀਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਨੂੰ ਚੁਣੌਤੀ ਦਿੱਤੀ ਕਿ ਜੇਕਰ ਉਹ ਸਚਮੁੱਚ ਸੂਬੇ ਦਾ ਭਲਾ ਕਰਨ ਦਾ ਇਰਾਦਾ ਰੱਖਦੇ ਹਨ ਤਾਂ ਉਹ ਜੀਐਸਟੀ ਮੁਆਵਜ਼ੇ ਦੇ 50,000 ਕਰੋੜ ਰੁਪਏ, ਪੇਂਡੂ ਵਿਕਾਸ ਫੰਡਾਂ ਦੇ 8,000 ਕਰੋੜ ਰੁਪਏ ਅਤੇ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਦੇ 1,000 ਕਰੋੜ ਰੁਪਏ ਜਾਰੀ ਕਰਨ ਦੀ ਲਈ ਕੇਂਦਰ ਸਰਕਾਰ ਉੱਤੇ ਦਬਾਅ ਬਨਾਉਣ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ, ਜਿਨ੍ਹਾਂ ਨੇ ਤਿੰਨ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਬਹਾਦਰੀ ਨਾਲ ਲੜਾਈ ਲੜੀ ਅਤੇ ਜਿੱਤ ਪ੍ਰਾਪਤ ਕੀਤੀ, ਭਾਜਪਾ ਦੀਆਂ ਚਾਲਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸੋਸਲ ਮੀਡਿਆ ‘ਤੇ ਫਾਇਰਿੰਗ ਕਰਕੇ ਵੀਡਿਓ ਵਾਇਰਲ ਕਰਨ ਵਾਲੇ ਨੌਜਵਾਨ ਨਜ਼ਾਇਜ ਅਸਲੇ ਸਹਿਤ ਕਾਬੂ

0

Bathinda News: ਪੰਜਾਬ ਪੁਲਿਸ ਵੱਲੋਂ ਸ਼ੋਸਲ ਮੀਡੀਆ ‘ਤੇ ਹਥਿਆਰ ਲਹਿਰਾਉਣ ਅਤੇ ਫ਼ਾਈਰ ਕਰਨ ਦੇ ਮਾਮਲੇ ਵਿਚ ਲਗਾਈ ਰੋਕ ਦੇ ਬਾਵਜੂਦ ਅਜਿਹਾ ਕਰਨ ਵਾਲੇ ਬਠਿੰਡਾ ਦੇ ਦੋ ਨੌਜਵਾਨਾਂ ਨੂੰ ਹੁਣ ਪੁਲਿਸ ਨੇ ਗ੍ਰਿਫਤਾਰ ਕਰ ਲਿਆ। ਥਾਣਾ ਨੇਹੀਆਵਾਲਾ ਦੀ ਪੁਲਿਸ ਪਾਰਟੀ ਵੱਲੋਂ ਕੀਤੀ ਕਾਰਵਾਈ ਦੌਰਾਨ ਜਸਪ੍ਰੀਤ ਸਿੰਘ ਉਰਫ ਜੱਸਾ ਵਾਸੀ ਗੋਨਿਆਣਾ ਖੁਰਦ ਅਤੇ ਲਖਵੀਰ ਸਿੰਘ ਉਰਫ ਲਖੀਰੋ ਵਾਸੀ ਕੋਠੇ ਨੱਥਾ ਸਿੰਘ ਵਾਲਾ ਵਿਰੁਧ ਪਰਚਾ ਦਰਜ਼ ਕੀਤਾ ਗਿਆ।

ਇਹ ਵੀ ਪੜ੍ਹੋ ਬਜ਼ੁਰਗ ਸਾਡੇ ਸਮਾਜ ਦਾ ਅਨਮੋਲ ਵਿਰਸਾ : ਮੇਅਰ ਪਦਮਜੀਤ ਸਿੰਘ ਮਹਿਤਾ

ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਗੁਪਤ ਸੂਚਨਾ ਮਿਲੀ ਸੀ ਕਿ ਜਸਪ੍ਰੀਤ ਉਰਫ਼ ਜੱਸੇ ਨੇ ਅਸਲੇ ਨਾਲ ਫਾਇਰ ਕਰਨ ਦੀ ਵੀਡਿਓ ਪਾਈ ਹੈ। ਜਦ ਪੁਲਿਸ ਨੇ ਉਸਨੂੰ ਗ੍ਰਿਫਤਾਰ ਕਰਕੇ ਪੁਛਗਿਛ ਕੀਤੀ ਤਾਂ ਉਸਨੇ ਦਸਿਆ ਕਿ ਜਿਸ ਹਥਿਆਰ ਨਾਲ ਫ਼ਾਈਰ ਕੀਤੇ ਸਨ, ਉਹ ਲਖਵੀਰ ਉਰਫ਼ ਲਖੀਰੋ ਦਾ ਸੀ। ਜਿਸਤੋਂ ਬਾਅਦ ਉਸਨੂੰ ਵੀ ਕਾਬੂ ਕੀਤਾ ਗਿਆ। ਉਸ ਕੋਲੋਂ ਕੀਤੀ ਪੁਛਗਿਛ ਦੌਰਾਨ ਪਤਾ ਚੱਲਿਆ ਕਿ ਇਹ ਹਥਿਆਰ ਨਜਾਇਜ਼ ਤੌਰ ‘ਤੇ ਰੱਖਿਆ ਹੋਇਆ ਸੀ। ਮੁਲਜਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ 3 ਦਿਨ ਦਾ ਪੁਲਿਸ ਰਿਮਾਡ ਹਾਸਲ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਬਜ਼ੁਰਗ ਸਾਡੇ ਸਮਾਜ ਦਾ ਅਨਮੋਲ ਵਿਰਸਾ : ਮੇਅਰ ਪਦਮਜੀਤ ਸਿੰਘ ਮਹਿਤਾ

0

👉ਸੀਨੀਅਰ ਸਿਟੀਜ਼ਨ ਦਿਵਸ ‘ਤੇ ਬਿਰਧ ਆਸ਼ਰਮ ਦਾ ਕੀਤਾ ਦੌਰਾ
Bathinda News : ਅੰਤਰਰਾਸ਼ਟਰੀ ਸੀਨੀਅਰ ਸਿਟੀਜ਼ਨ ਦਿਵਸ ਮੌਕੇ ਨਗਰ ਨਿਗਮ ਦੇ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਸਥਾਨਕ ਅਮਰੀਕ ਸਿੰਘ ਰੋਡ ‘ਤੇ ਸਥਿਤ ਸ਼੍ਰੀ ਰਾਮ ਬਿਰਧ ਆਸ਼ਰਮ ਦਾ ਦੌਰਾ ਕਰਕੇ ਆਸ਼ਰਮ ਵਿੱਚ ਰਹਿ ਰਹੇ ਬਜ਼ੁਰਗਾਂ ਨਾਲ ਮੁਲਾਕਾਤ ਕੀਤੀ, ਉਨ੍ਹਾਂ ਦੀ ਤੰਦਰੁਸਤੀ ਬਾਰੇ ਪੁੱਛਿਆ ਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ।ਇਸ ਮੌਕੇ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦਾ ਅਨਮੋਲ ਵਿਰਸਾ ਹਨ। ਉਨ੍ਹਾਂ ਦੇ ਅਨੁਭਵ ਅਤੇ ਆਸ਼ੀਰਵਾਦ ਨਾਲ ਹੀ ਨਵੀਂ ਪੀੜ੍ਹੀ ਨੂੰ ਸਹੀ ਦਿਸ਼ਾ ਮਿਲਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਹ ਸੀਨੀਅਰ ਸਿਟੀਜ਼ਨਾਂ ਦੇ ਸਤਿਕਾਰ ਅਤੇ ਸਹੂਲਤ ਲਈ ਵਚਨਬੱਧ ਹਨ।ਇਸ ਮੌਕੇ ਮੇਅਰ ਸ਼੍ਰੀ ਮਹਿਤਾ ਨੇ ਬਜ਼ੁਰਗਾਂ ਨੂੰ ਫਲ ਵੰਡੇ ਅਤੇ ਉਨ੍ਹਾਂ ਦੀਆਂ ਸਿਹਤ ਸੰਬੰਧੀ ਜ਼ਰੂਰਤਾਂ ਬਾਰੇ ਪੁੱਛਿਆ।

ਇਹ ਵੀ ਪੜ੍ਹੋ MLA ਜਗਰੂਪ ਸਿੰਘ ਗਿੱਲ ਨੇ ਅਕਾਸ਼ਵਾਣੀ FM ਬਠਿੰਡਾ ਦੇ ਪ੍ਰੋਗਰਾਮ ‘ਮੁਸ਼ਕਿਲ ਦੱਸੋ, ਹੱਲ ਦੱਸਾਂਗੇ’ ‘ਚ ਕੀਤੀ ਸ਼ਿਰਕਤ

ਉਨ੍ਹਾਂ ਆਸ਼ਰਮ ਪ੍ਰਬੰਧਨ ਨੂੰ ਭਰੋਸਾ ਦਿੱਤਾ ਕਿ ਸ਼ਹਿਰ ਦੇ ਬਜ਼ੁਰਗਾਂ ਦੇ ਹਿੱਤ ਵਿੱਚ ਹਰ ਸੰਭਵ ਸਹਾਇਤਾ ਅਤੇ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਉਹ ਬਜ਼ੁਰਗਾਂ ਵਿੱਚ ਆਪਣੇ ਦਾਦਾ-ਦਾਦੀ ਨੂੰ ਦੇਖਦੇ ਹਨ।ਇਸ ਦੌਰਾਨ ਸ਼੍ਰੀ ਮਹਿਤਾ ਨੇ ਬਜ਼ੁਰਗਾਂ ਨੂੰ ਕਿਹਾ ਕਿ ਉਹ ਉਨ੍ਹਾਂ ਨੂੰ ਆਪਣਾ ਪੁੱਤਰ ਸਮਝਣ ਅਤੇ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਬਿਨਾਂ ਕਿਸੇ ਝਿਜਕ ਦੇ ਉਨ੍ਹਾਂ ਨਾਲ ਸੰਪਰਕ ਕਰਨ, ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਹੱਲ ਹੋ ਜਾਣਗੀਆਂ।ਇਸ ਮੌਕੇ ਆਸ਼ਰਮ ਵਿੱਚ ਮੌਜੂਦ ਬਜ਼ੁਰਗਾਂ ਨੇ ਮੇਅਰ ਸ਼੍ਰੀ ਮਹਿਤਾ ਦੇ ਇਸ ਕਦਮ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਵੀ ਦਿੱਤੀਆਂ।ਅੰਤਰਰਾਸ਼ਟਰੀ ਸੀਨੀਅਰ ਸਿਟੀਜ਼ਨ ਦਿਵਸ ਦੇ ਮੌਕੇ ‘ਤੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦੀ ਇਸ ਫੇਰੀ ਨੇ ਨਾ ਸਿਰਫ਼ ਬਜ਼ੁਰਗਾਂ ਦੇ ਚਿਹਰਿਆਂ ‘ਤੇ ਮੁਸਕਰਾਹਟ ਲਿਆਂਦੀ, ਸਗੋਂ ਸਮਾਜ ਵਿੱਚ ਉਨ੍ਹਾਂ ਦੇ ਸਤਿਕਾਰ ਅਤੇ ਮਹੱਤਵ ਨੂੰ ਵੀ ਰੇਖਾਂਕਿਤ ਕੀਤਾ।ਇਸ ਮੌਕੇ ਸ਼੍ਰੀ ਅਸ਼ਵਨੀ ਬੰਟੀ, ਸ਼੍ਰੀ ਯਾਦਵਿੰਦਰ ਸਿੰਘ ਤੇ ਬਿਰਧ ਆਸ਼ਰਮ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

MLA ਜਗਰੂਪ ਸਿੰਘ ਗਿੱਲ ਨੇ ਅਕਾਸ਼ਵਾਣੀ FM ਬਠਿੰਡਾ ਦੇ ਪ੍ਰੋਗਰਾਮ ‘ਮੁਸ਼ਕਿਲ ਦੱਸੋ, ਹੱਲ ਦੱਸਾਂਗੇ’ ‘ਚ ਕੀਤੀ ਸ਼ਿਰਕਤ

0

Bathinda News:ਅਕਾਸ਼ਵਾਣੀ ਐਫ. ਐਮ. ਬਠਿੰਡਾ ਵੱਲੋਂ ਨਵੇਂ ਸ਼ੁਰੂ ਕੀਤੇ ਗਏ ਪ੍ਰੋਗਰਾਮ ‘ਮੁਸ਼ਕਿਲ ਦੱਸੋ ਹੱਲ ਦੱਸਾਂਗੇ’ ਵਿੱਚ ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਸਿੰਘ ਗਿੱਲ ਨੇ ਸ਼ਿਰਕਤ ਕੀਤੀ। ਇਸ ਮੌਕੇ ਉਹਨਾਂ ਜਿੱਥੇ ਹਲਕਾ ਨਿਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਉੱਥੇ ਹੀ ਇਹਨਾਂ ਦੇ ਤੁਰੰਤ ਨਿਪਟਾਰੇ ਦਾ ਵਾਅਦਾ ਵੀ ਕੀਤਾ।ਪ੍ਰੋਗਰਾਮ ਮੌਕੇ ਬਠਿੰਡਾ ਹਲਕਾ (ਸ਼ਹਿਰੀ) ਵਿੱਚ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਜਿਵੇਂ ਕਿ ਬੱਸ ਅੱਡੇ ਦੀ ਮੁਸ਼ਕਿਲ, ਉਸਾਰੀ ਅਧੀਨ ਪੁਲਾਂ ਦੀ ਸਮੱਸਿਆ, ਨਸ਼ੇ ਦੀ ਸਮੱਸਿਆ, ਹਰਬੰਸ ਨਗਰ ਨੇੜੇ ਸਥਿਤ ਕਚਰਾ ਪਲਾਂਟ, ਮਾਨਸਾ ਰੋਡ ਵਿਖੇ ਪੇਸ਼ ਆ ਰਹੀ ਅੰਡਰ ਬ੍ਰਿਜ ਦੀ ਸਮੱਸਿਆ ਆਦਿ ਬਾਰੇ ਲੋਕਾਂ ਨੇ ਸਟੂਡੀਓ ‘ਚ ਫੋਨ ਕਰਕੇ ਇਹਨਾਂ ਮੁਸ਼ਕਿਲਾਂ ਬਾਰੇ ਗੱਲ ਕੀਤੀ,

ਇਹ ਵੀ ਪੜ੍ਹੋ ਪੰਜਾਬ ਸਰਕਾਰ ਵੱਲੋਂ ਫ਼ਸਲਾਂ ਦੇ ਖ਼ਰਾਬੇ ਦਾ ਮੁਲਾਂਕਣ ਕਰਨ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ

ਜਿਹਨਾ ਦਾ ਵਿਧਾਇਕ ਸ੍ਰ ਜਗਰੂਪ ਸਿੰਘ ਗਿੱਲ ਨੇ ਸਿੱਧੀ ਜਾਣਕਾਰੀ ਦਿੰਦਿਆਂ ਜਲਦ ਤੋਂ ਜਲਦ ਹਰ ਸੰਭਵ ਹੱਲ ਕਰਨ ਦਾ ਵਿਸ਼ਵਾਸ ਵੀ ਦਵਾਇਆ। ਪ੍ਰੋਗਰਾਮ ਦਾ ਸੰਚਾਲਨ ਅਕਾਸ਼ਵਾਣੀ ਬਠਿੰਡਾ ਦੇ ਪ੍ਰੋਗਰਾਮ ਮੁਖੀ ਬਲਜੀਤ ਸ਼ਰਮਾ ਅਤੇ ਅਨਾਊਂਂਸਰ ਮਮਤਾ ਅਰੋੜਾ ਨੇ ਕੀਤਾ। ਇਸ ਪ੍ਰੋਗਰਾਮ ਬਾਰੇ ਦੱਸਦਿਆਂ ਪ੍ਰਸਾਰਨ ਅਧਿਕਾਰੀ ਮਨਦੀਪ ਰਜੌਰਾ ਅਤੇ ਇੰਜੀਨੀਅਰ ਵਿਕਾਸ ਸ਼ਰਮਾ ਨੇ ਕਿਹਾ ਕਿ ਇਹ ਪ੍ਰੋਗਰਾਮ ਸਰੋਤਿਆਂ ਵਿੱਚ ਬੜਾ ਮਕਬੂਲ ਹੋ ਰਿਹਾ ਹੈ ਅਤੇ ਲੋਕਾਂ ਦੀ ਹੀ ਆਵਾਜ਼ ਬਣ ਗਿਆ ਹੈ, ਕਿਉਂਕਿ ਸਰੋਤੇ ਆਪ ਖ਼ੁਦ ਇਸ ਪ੍ਰੋਗਰਾਮ ਵਿੱਚ ਭਾਗ ਲੈਂਦੇ ਹਨ ਅਤੇ 01642-240331, 98832-24236 ‘ਤੇ ਫੋਨ ਕਰਕੇ ਸਵਾਲ ਪੁੱਛਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਪੰਜਾਬ ਸਰਕਾਰ ਵੱਲੋਂ ਫ਼ਸਲਾਂ ਦੇ ਖ਼ਰਾਬੇ ਦਾ ਮੁਲਾਂਕਣ ਕਰਨ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ

0

👉ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ: ਹਰਦੀਪ ਸਿੰਘ ਮੁੰਡੀਆਂ
Punjab News:ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ ਤਾਂ ਜੋ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਫਸਲਾਂ ਦੇ ਹੋਏ ਖ਼ਰਾਬੇ ਦਾ ਸਹੀ ਮੁਲਾਂਕਣ ਕੀਤਾ ਜਾ ਸਕੇ।ਸਮੂਹ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਨਿਰਦੇਸ਼ਾਂ ਵਿੱਚ ਕੈਬਨਿਟ ਮੰਤਰੀ ਨੇ ਹਦਾਇਤ ਕੀਤੀ ਹੈ ਪਾਣੀ ਘਟਦੇ ਸਾਰ ਹੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਤੁਰੰਤ ਵਿਸ਼ੇਸ਼ ਗਿਰਦਾਵਰੀ ਕੀਤੀ ਜਾਵੇ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਆਈ.ਟੀ. ਸੈਕਟਰ ਨੂੰ ਹੁਲਾਰਾ ਦੇਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ – ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ

ਡਿਪਟੀ ਕਮਿਸ਼ਨਰਾਂ ਨੂੰ ਲੋੜੀਂਦੇ ਸਰਟੀਫਿਕੇਟਾਂ ਸਮੇਤ ਨਿਰਧਾਰਤ ਪ੍ਰੋਫਾਰਮੇ ਵਿੱਚ ਮੁਆਵਜ਼ਾ ਕੇਸ ਤਿਆਰ ਕਰ ਕੇ ਬਿਨਾਂ ਕਿਸੇ ਦੇਰੀ ਤੋਂ ਸਰਕਾਰ ਨੂੰ ਜਮ੍ਹਾਂ ਕਰਾਉਣ ਲਈ ਕਿਹਾ ਗਿਆ ਹੈ। ਹਰਦੀਪ ਸਿੰਘ ਮੁੰਡੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਹ ਵੀ ਪੜ੍ਹੋ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾਂ ਦਾ ਦੌਰਾ

ਉਨ੍ਹਾਂ ਭਰੋਸਾ ਦਿੱਤਾ ਕਿ ਗਿਰਦਾਵਰੀ ਪੂਰੀ ਨਿਰਪੱਖਤਾ ਅਤੇ ਪਾਰਦਰਸ਼ਤਾ ਢੰਗ ਨਾਲ ਕੀਤੀ ਜਾਵੇਗੀ ਅਤੇ ਇਸ ਦੌਰਾਨ ਸਖ਼ਤ ਨਿਗਰਾਨੀ ਯਕੀਨੀ ਬਣਾਈ ਜਾਵੇਗੀ ਤਾਂ ਜੋ ਕੋਈ ਵੀ ਪ੍ਰਭਾਵਿਤ ਕਿਸਾਨ ਮੁਆਵਜ਼ੇ ਤੋਂ ਵਾਂਝਾ ਨਾ ਰਹੇ।ਇਸ ਔਖੀ ਘੜੀ ਵਿੱਚ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਦੇ ਪੰਜਾਬ ਸਰਕਾਰ ਦੇ ਅਹਿਦ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਮੇਂ ਸਿਰ ਮੁਆਵਜ਼ਾ ਦੇਣ ਅਤੇ ਕਾਸ਼ਤਕਾਰਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਘਟਾਉਣ ਲਈ ਹਰ ਸੰਭਵ ਕਦਮ ਚੁੱਕਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਪੰਜਾਬ ਸਰਕਾਰ ਆਈ.ਟੀ. ਸੈਕਟਰ ਨੂੰ ਹੁਲਾਰਾ ਦੇਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ – ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ

0

👉ਲੁਧਿਆਣਾ ‘ਚ ”ਆਈ.ਟੀ. ਇੰਡੀਆ ਐਕਸਪੋ-2025” ਮੌਕੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
Ludhiana News:ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਈ.ਟੀ. ਸੈਕਟਰ ਨੂੰ ਹੁਲਾਰਾ ਦੇਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਜਿਸ ਸਬੰਧੀ ਕਾਫੀ ਸਾਰੀ ਭੂਮੀ ਰਿਜਰਵ ਕੀਤੀ ਗਈ ਹੈ ਜਿੱਥੇ ਆਈ.ਟੀ. ਸੈਕਟਰ ਨੂੰ ਹੋਰ ਡਿਵੈਲਪ ਕੀਤਾ ਜਾਵੇਗਾ।ਇਨ੍ਹਾਂ ਸ਼ਬਕਦਾ ਦਾ ਪ੍ਰਗਟਾਵਾ, ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਸਥਾਨਕ ਹੋਟਲ ਰੀਜੈਂਟਾ ਸੈਂਟਰਲ ਕਲਾਸਿਕ ਵਿਖੇ ”ਆਈ.ਟੀ. ਇੰਡੀਆ ਐਕਸਪੋ – 2025” ਮੌਂਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਸਮੇਂ ਵਿੱਚ ਆਈ.ਟੀ. ਸੈਕਟਰ ਨੂੰ ਕਾਫੀ ਸ਼ਹਿਰਾਂ ਵਿੱਚ ਅੱਗੇ ਲਿਆਂਦਾ ਜਾਵੇਗਾ।

ਇਹ ਵੀ ਪੜ੍ਹੋ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾਂ ਦਾ ਦੌਰਾ

ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਵੱਲੋਂ ਕਰੀਬ ਇੱਕ ਲੱਖ ਕਰੋੜ ਰੁਪਏ ਤੋਂ ਵੱਧ ਦੀ ਇਨਵੈਸਟਮੈਂਟ ਕੀਤੀ ਜਾ ਚੁੱਕੀ ਹੈ ਅਤੇ ਆਈ.ਟੀ. ਖੇਤਰ ਵਿੱਚ ਵੀ ਵੱਡੇ ਪੱਧਰ ‘ਤੇ ਇਨਵੈਸਟਮੈਂਟ ਆ ਰਹੀ ਹੈ।ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਆਈ.ਟੀ. ਐਕਸਪੋ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਇੱਕ ਚੰਗਾ ਉਪਰਾਲਾ ਹੈ। ਉਨ੍ਹਾਂ ਇਸ ਐਗਜੀਬਿਸ਼ਨ ਦਾ ਆਯੋਜਨ ਕਰਨ ਵਾਲੀ ਸਾਰੀ ਟੀਮ ਨੂੰ ਵੀ ਮੁਬਾਰਕਬਾਦ ਦਿੱਤੀ ਜਿਨ੍ਹਾਂ ਲੁਧਿਆਣਾ ਸ਼ਹਿਰ ਦੇ ਵਸਨੀਕਾਂ ਖਾਸ ਕਰਕੇ ਆਈ.ਟੀ. ਸੈਕਟਰ ਨਾਲ ਜੁੜੇ ਵਿਦਿਆਰਥੀਆਂ ਨੂੰ ਨਵੀਂ ਤਕਨੀਕ ਬਾਰੇ ਜਾਣੂੰ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਨਾਮੀ ਕੰਪਨੀਆਂ ਦੀ ਇਸ ਐਗਜੀਬਿਸ਼ਨ ਵਿੱਚ ਲੁਧਿਆਣਾ ਤੋਂ ਇਲਾਵਾ ਹੋਰਨਾਂ ਸ਼ਹਿਰਾਂ ਦੇ ਲੋਕਾਂ ਵੱਲੋਂ ਵੀ ਸ਼ਮੂਲੀਅਤ ਕਰਕੇ ਨਵੇਂ ਪ੍ਰੋਡਕਟਾਂ ਦੀ ਖਰੀਦ ਕੀਤੀ ਜਾ ਰਹੀ ਹੈ ਅਤੇ ਆਪਣਾ ਤਜ਼ਰਬਾ ਸਾਂਝਾ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ ਉਚੇਰੀ ਸਿੱਖਿਆ ਵਿਭਾਗ ਨੇ 27 ਪ੍ਰੋਫੈਸਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ

ਕੈਬਨਿਟ ਮੰਤਰੀ ਚੀਮਾ ਨੇ ਕਿਹਾ ਕਿ ਇਹ ਪੰਜਾਬ ਸੂਬੇ ਦੀ ਹੀ ਨਹੀਂ ਸਗੋਂ ਭਾਰਤ ਦੀ ਸਭ ਤੋਂ ਵੱਡੀ ਐਗਜੀਬਿਸ਼ਨ ਹੈ ਜਿਸਦੀ ਤਿਆਰੀ ਪਿਛਲੇ ਕਰੀਬ 3 ਸਾਲਾਂ ਤੋਂ ਕੀਤੀ ਜਾ ਰਹੀ ਸੀ, ਜਿਸਦਾ ਨਤੀਜਾ ਸਾਹਮਣੇ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਕੰਪਨੀਆਂ ਦੇ ਕਰੀਬ 1000 ਤੋਂ ਵੱਧ ਡੀਲਰਾਂ ਵੱਲੋਂ ਸ਼ਿਰਕਤ ਕੀਤੀ ਜਾ ਚੁੱਕੀ ਹੈ ਅਤੇ ਆਈ.ਟੀ. ਸੈਕਟਰ ਨਾਲ ਜੁੜੇ ਕਰੀਬ 22 ਹਜ਼ਾਰ ਵਿਦਿਆਰਥੀਆਂ ਵੱਲੋਂ ਰਜਿਸਟਰੇਸ਼ਨ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸ ਐਗਜੀਬਿਸ਼ਨ ਰਾਹੀਂ ਵਿਦਿਆਰਥੀ ਨਵੀਂ ਤਕਨੀਕ ਬਾਰੇ ਜਾਣਕਾਰੀ ਹਾਸਲ ਕਰਨ ਵਿੱਚ ਸਫਲ ਹੋਣਗੇ ਜਿਹੜੀ ਕਿ ਆਨਲਾਈਨ ਉਪਲੱਬਧ ਨਹੀਂ ਹੁੰਦੀ ਹੈ।ਉਨ੍ਹਾਂ ਪੱਤਰਕਾਰਾਂ ਦੇ ਸੁਆਲ ਦਾ ਜੁਆਬ ਦਿੰਦਿਆਂ ਕਿਹਾ ਕਿ ਮੌਜੂਦਾ ਹੜ੍ਹ ਵਰਗੇ ਨਾਜੁਕ ਹਾਲਾਤਾਂ ਦੌਰਾਨ, ਕੇਂਦਰ ਸਰਕਾਰ ਨੂੰ ਪੰਜਾਬ ਸੂਬੇ ਦੀ ਸਾਰ ਲੈਣੀ ਚਾਹੀਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਸੂਬੇ ਦੀ ਕਰੀਬ 50 ਹਜ਼ਾਰ ਕਰੋੜ ਰੁਪਏ ਜੀ.ਐਸ.ਟੀ. ਦੇ ਨੁਕਸਾਨ ਦੀ ਭਰਪਾਈ ਦੇ ਨਾਲ ਕਰੀਬ 10 ਹਜ਼ਾਰ ਕਰੋੜ ਰੁਪਏ ਰੂਰਲ ਡਿਵੈਲਪਮੈਂਟ ਫੰਡ (ਆਰ.ਡੀ.ਐਫ.) ਨੂੰ ਵੀ ਜਾਰੀ ਕੀਤਾ ਜਾਵੇ।

ਇਹ ਵੀ ਪੜ੍ਹੋ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਹਲਕੇ ਵਿੱਚ 12 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦਾ ਐਲਾਨ

ਉਨ੍ਹਾਂ ਇਹ ਵੀ ਦੱਸਿਆ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮੰਤਰੀ ਸਹਿਬਾਨਾਂ ਦੇ ਨਾਲ ਪ੍ਰਸ਼ਾਸ਼ਨ ਵੀ ਪੂਰੀ ਤਰ੍ਹਾਂ ਮੂਸਤੈਦ ਹੈ ਅਤੇ ਕੁਦਰਤੀ ਆਫਤਾਂ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਆਪਣਾ ਪੂਰਾ ਜ਼ੋਰ ਲਾ ਰਹੀ ਹੈ।ਉਨ੍ਹਾ ਦੁਹਰਾਇਆ ਕਿ ਕੇਂਦਰ ਸਰਕਾਰ ਨੂੰ ਇਸ ਸਮੇਂ ਪੰਜਾਬ ਸੂਬੇ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ ਅਤੇ ਹੜ੍ਹ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਲਈ ਸਪੈਸ਼ਲ ਗਰਾਂਟ ਜਾਰੀ ਕਰਨੀ ਚਾਹੀਦੀ ਹੈ।ਇਸ ਮੌਕੇ ਉਨ੍ਹਾਂ ਉੱਘੇ ਕਮੇਡੀਅਨ ਜਸਵਿੰਦਰ ਸਿੰਘ ਭੱਲਾ ਜੀ ਦੇ ਪਰਿਵਾਰ ਪ੍ਰਤੀ ਵੀ ਆਪਣੀ ਸੰਵੇਦਨਾ ਪ੍ਰਗਟ ਕੀਤੀ। ਉਨ੍ਹਾ ਕਿਹਾ ਕਿ ਭੱਲਾ ਜੀ ਨੇ ਪੂਰੀ ਪੰਜਾਬੀਅਤ ਹੀ ਨਹੀਂ ਸਗੋਂ ਦੁਨੀਆਂ ਭਰ ਦੇ ਲੋਕਾਂ ਨੂੰ ਹਸਾਇਆ ਤੇ ਲੋਕਾਂ ਦਾ ਸੱਭਿਆਚਾਰਕ ਮਨੋਰੰਜਨ ਕੀਤਾ। ਉਨ੍ਹਾਂ ਜਸਵਿੰਦਰ ਭੱਲਾ ਜੀ ਦੇ ਵਿਛੋੜੇ ਨੂੰ ਪੰਜਾਬੀ ਫਿਲਮ ਜਗਤ ਲਈ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

Our Visitor

1908088