Tuesday, May 19, 2026
Home Blog Page 511

ਪੰਜਾਬ ਸਰਕਾਰ ਆਈ.ਟੀ. ਸੈਕਟਰ ਨੂੰ ਹੁਲਾਰਾ ਦੇਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ – ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ

0

👉ਲੁਧਿਆਣਾ ‘ਚ ”ਆਈ.ਟੀ. ਇੰਡੀਆ ਐਕਸਪੋ-2025” ਮੌਕੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
Ludhiana News:ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਈ.ਟੀ. ਸੈਕਟਰ ਨੂੰ ਹੁਲਾਰਾ ਦੇਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਜਿਸ ਸਬੰਧੀ ਕਾਫੀ ਸਾਰੀ ਭੂਮੀ ਰਿਜਰਵ ਕੀਤੀ ਗਈ ਹੈ ਜਿੱਥੇ ਆਈ.ਟੀ. ਸੈਕਟਰ ਨੂੰ ਹੋਰ ਡਿਵੈਲਪ ਕੀਤਾ ਜਾਵੇਗਾ।ਇਨ੍ਹਾਂ ਸ਼ਬਕਦਾ ਦਾ ਪ੍ਰਗਟਾਵਾ, ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਸਥਾਨਕ ਹੋਟਲ ਰੀਜੈਂਟਾ ਸੈਂਟਰਲ ਕਲਾਸਿਕ ਵਿਖੇ ”ਆਈ.ਟੀ. ਇੰਡੀਆ ਐਕਸਪੋ – 2025” ਮੌਂਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਸਮੇਂ ਵਿੱਚ ਆਈ.ਟੀ. ਸੈਕਟਰ ਨੂੰ ਕਾਫੀ ਸ਼ਹਿਰਾਂ ਵਿੱਚ ਅੱਗੇ ਲਿਆਂਦਾ ਜਾਵੇਗਾ।

ਇਹ ਵੀ ਪੜ੍ਹੋ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾਂ ਦਾ ਦੌਰਾ

ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਵੱਲੋਂ ਕਰੀਬ ਇੱਕ ਲੱਖ ਕਰੋੜ ਰੁਪਏ ਤੋਂ ਵੱਧ ਦੀ ਇਨਵੈਸਟਮੈਂਟ ਕੀਤੀ ਜਾ ਚੁੱਕੀ ਹੈ ਅਤੇ ਆਈ.ਟੀ. ਖੇਤਰ ਵਿੱਚ ਵੀ ਵੱਡੇ ਪੱਧਰ ‘ਤੇ ਇਨਵੈਸਟਮੈਂਟ ਆ ਰਹੀ ਹੈ।ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਆਈ.ਟੀ. ਐਕਸਪੋ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਇੱਕ ਚੰਗਾ ਉਪਰਾਲਾ ਹੈ। ਉਨ੍ਹਾਂ ਇਸ ਐਗਜੀਬਿਸ਼ਨ ਦਾ ਆਯੋਜਨ ਕਰਨ ਵਾਲੀ ਸਾਰੀ ਟੀਮ ਨੂੰ ਵੀ ਮੁਬਾਰਕਬਾਦ ਦਿੱਤੀ ਜਿਨ੍ਹਾਂ ਲੁਧਿਆਣਾ ਸ਼ਹਿਰ ਦੇ ਵਸਨੀਕਾਂ ਖਾਸ ਕਰਕੇ ਆਈ.ਟੀ. ਸੈਕਟਰ ਨਾਲ ਜੁੜੇ ਵਿਦਿਆਰਥੀਆਂ ਨੂੰ ਨਵੀਂ ਤਕਨੀਕ ਬਾਰੇ ਜਾਣੂੰ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਨਾਮੀ ਕੰਪਨੀਆਂ ਦੀ ਇਸ ਐਗਜੀਬਿਸ਼ਨ ਵਿੱਚ ਲੁਧਿਆਣਾ ਤੋਂ ਇਲਾਵਾ ਹੋਰਨਾਂ ਸ਼ਹਿਰਾਂ ਦੇ ਲੋਕਾਂ ਵੱਲੋਂ ਵੀ ਸ਼ਮੂਲੀਅਤ ਕਰਕੇ ਨਵੇਂ ਪ੍ਰੋਡਕਟਾਂ ਦੀ ਖਰੀਦ ਕੀਤੀ ਜਾ ਰਹੀ ਹੈ ਅਤੇ ਆਪਣਾ ਤਜ਼ਰਬਾ ਸਾਂਝਾ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ ਉਚੇਰੀ ਸਿੱਖਿਆ ਵਿਭਾਗ ਨੇ 27 ਪ੍ਰੋਫੈਸਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ

ਕੈਬਨਿਟ ਮੰਤਰੀ ਚੀਮਾ ਨੇ ਕਿਹਾ ਕਿ ਇਹ ਪੰਜਾਬ ਸੂਬੇ ਦੀ ਹੀ ਨਹੀਂ ਸਗੋਂ ਭਾਰਤ ਦੀ ਸਭ ਤੋਂ ਵੱਡੀ ਐਗਜੀਬਿਸ਼ਨ ਹੈ ਜਿਸਦੀ ਤਿਆਰੀ ਪਿਛਲੇ ਕਰੀਬ 3 ਸਾਲਾਂ ਤੋਂ ਕੀਤੀ ਜਾ ਰਹੀ ਸੀ, ਜਿਸਦਾ ਨਤੀਜਾ ਸਾਹਮਣੇ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਕੰਪਨੀਆਂ ਦੇ ਕਰੀਬ 1000 ਤੋਂ ਵੱਧ ਡੀਲਰਾਂ ਵੱਲੋਂ ਸ਼ਿਰਕਤ ਕੀਤੀ ਜਾ ਚੁੱਕੀ ਹੈ ਅਤੇ ਆਈ.ਟੀ. ਸੈਕਟਰ ਨਾਲ ਜੁੜੇ ਕਰੀਬ 22 ਹਜ਼ਾਰ ਵਿਦਿਆਰਥੀਆਂ ਵੱਲੋਂ ਰਜਿਸਟਰੇਸ਼ਨ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸ ਐਗਜੀਬਿਸ਼ਨ ਰਾਹੀਂ ਵਿਦਿਆਰਥੀ ਨਵੀਂ ਤਕਨੀਕ ਬਾਰੇ ਜਾਣਕਾਰੀ ਹਾਸਲ ਕਰਨ ਵਿੱਚ ਸਫਲ ਹੋਣਗੇ ਜਿਹੜੀ ਕਿ ਆਨਲਾਈਨ ਉਪਲੱਬਧ ਨਹੀਂ ਹੁੰਦੀ ਹੈ।ਉਨ੍ਹਾਂ ਪੱਤਰਕਾਰਾਂ ਦੇ ਸੁਆਲ ਦਾ ਜੁਆਬ ਦਿੰਦਿਆਂ ਕਿਹਾ ਕਿ ਮੌਜੂਦਾ ਹੜ੍ਹ ਵਰਗੇ ਨਾਜੁਕ ਹਾਲਾਤਾਂ ਦੌਰਾਨ, ਕੇਂਦਰ ਸਰਕਾਰ ਨੂੰ ਪੰਜਾਬ ਸੂਬੇ ਦੀ ਸਾਰ ਲੈਣੀ ਚਾਹੀਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਸੂਬੇ ਦੀ ਕਰੀਬ 50 ਹਜ਼ਾਰ ਕਰੋੜ ਰੁਪਏ ਜੀ.ਐਸ.ਟੀ. ਦੇ ਨੁਕਸਾਨ ਦੀ ਭਰਪਾਈ ਦੇ ਨਾਲ ਕਰੀਬ 10 ਹਜ਼ਾਰ ਕਰੋੜ ਰੁਪਏ ਰੂਰਲ ਡਿਵੈਲਪਮੈਂਟ ਫੰਡ (ਆਰ.ਡੀ.ਐਫ.) ਨੂੰ ਵੀ ਜਾਰੀ ਕੀਤਾ ਜਾਵੇ।

ਇਹ ਵੀ ਪੜ੍ਹੋ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਹਲਕੇ ਵਿੱਚ 12 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦਾ ਐਲਾਨ

ਉਨ੍ਹਾਂ ਇਹ ਵੀ ਦੱਸਿਆ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮੰਤਰੀ ਸਹਿਬਾਨਾਂ ਦੇ ਨਾਲ ਪ੍ਰਸ਼ਾਸ਼ਨ ਵੀ ਪੂਰੀ ਤਰ੍ਹਾਂ ਮੂਸਤੈਦ ਹੈ ਅਤੇ ਕੁਦਰਤੀ ਆਫਤਾਂ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਆਪਣਾ ਪੂਰਾ ਜ਼ੋਰ ਲਾ ਰਹੀ ਹੈ।ਉਨ੍ਹਾ ਦੁਹਰਾਇਆ ਕਿ ਕੇਂਦਰ ਸਰਕਾਰ ਨੂੰ ਇਸ ਸਮੇਂ ਪੰਜਾਬ ਸੂਬੇ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ ਅਤੇ ਹੜ੍ਹ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਲਈ ਸਪੈਸ਼ਲ ਗਰਾਂਟ ਜਾਰੀ ਕਰਨੀ ਚਾਹੀਦੀ ਹੈ।ਇਸ ਮੌਕੇ ਉਨ੍ਹਾਂ ਉੱਘੇ ਕਮੇਡੀਅਨ ਜਸਵਿੰਦਰ ਸਿੰਘ ਭੱਲਾ ਜੀ ਦੇ ਪਰਿਵਾਰ ਪ੍ਰਤੀ ਵੀ ਆਪਣੀ ਸੰਵੇਦਨਾ ਪ੍ਰਗਟ ਕੀਤੀ। ਉਨ੍ਹਾ ਕਿਹਾ ਕਿ ਭੱਲਾ ਜੀ ਨੇ ਪੂਰੀ ਪੰਜਾਬੀਅਤ ਹੀ ਨਹੀਂ ਸਗੋਂ ਦੁਨੀਆਂ ਭਰ ਦੇ ਲੋਕਾਂ ਨੂੰ ਹਸਾਇਆ ਤੇ ਲੋਕਾਂ ਦਾ ਸੱਭਿਆਚਾਰਕ ਮਨੋਰੰਜਨ ਕੀਤਾ। ਉਨ੍ਹਾਂ ਜਸਵਿੰਦਰ ਭੱਲਾ ਜੀ ਦੇ ਵਿਛੋੜੇ ਨੂੰ ਪੰਜਾਬੀ ਫਿਲਮ ਜਗਤ ਲਈ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਉਚੇਰੀ ਸਿੱਖਿਆ ਵਿਭਾਗ ਨੇ 27 ਪ੍ਰੋਫੈਸਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ

0

👉ਹਰਜੋਤ ਸਿੰਘ ਬੈਂਸ ਵੱਲੋਂ ਪਦਉੱਨਤ ਹੋਏ ਪ੍ਰੋਫੈਸਰਾਂ ਨੂੰ ਵਧਾਈ, ਨਵੀਂ ਜ਼ਿੰਮੇਵਾਰੀ ਸਮਰਪਣ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਆ
Chandigarh News:ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਵਿੱਚ ਉਚੇਰੀ ਸਿੱਖਿਆ ਨੂੰ ਹੋਰ ਮਜ਼ਬੂਤ ਕਰਨ ਅਤੇ ਇਸ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਪੰਜਾਬ ਦੇ ਉਚੇਰੀ ਸਿੱਖਿਆ ਵਿਭਾਗ ਨੇ 27 ਐਸੋਸੀਏਟ ਪ੍ਰੋਫੈਸਰਾਂ/ਪ੍ਰੋਫੈਸਰਾਂ ਨੂੰ ਪ੍ਰਿੰਸੀਪਲ (ਕਾਲਜ ਕਾਡਰ) ਵਜੋਂ ਤਰੱਕੀ ਦਿੱਤੀ ਹੈ।ਜ਼ਿਕਰਯੋਗ ਹੈ ਕਿ ਇਨ੍ਹਾਂ ਪਦਉੱਨਤੀਆਂ ਤੋਂ ਬਾਅਦ ਹੁਣ ਪ੍ਰਮੋਸ਼ਨਲ ਕੋਟੇ ਦੀਆਂ ਸਾਰੀਆਂ ਸੀਟਾਂ ਭਰ ਗਈਆਂ ਹਨ। ਹਾਲ ਹੀ ਵਿੱਚ ਹੋਈ ਡੀ.ਪੀ.ਸੀ. ਦੌਰਾਨ ਕੁੱਲ 27 ਨਾਵਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਨ੍ਹਾਂ ਵਿੱਚੋਂ 13 ਫੈਕਲਟੀ ਨੂੰ ਤੁਰੰਤ ਪ੍ਰਭਾਵ ਨਾਲ ਤਰੱਕੀ ਦਿੱਤੀ ਗਈ ਹੈ, ਜਦੋਂਕਿ ਬਾਕੀ 14 ਨੂੰ ਦਸੰਬਰ 2025 ਤੱਕ ਸੀਟਾਂ ਦੀ ਉਪਲਬਧਤਾ ਅਨੁਸਾਰ ਤਰੱਕੀ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਹਲਕੇ ਵਿੱਚ 12 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦਾ ਐਲਾਨ

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪ੍ਰਿੰਸੀਪਲਾਂ ਦੀਆਂ ਸਿੱਧੇ ਕੋਟੇ ਦੀਆਂ ਆਸਾਮੀਆਂ ਵੀ ਜਲਦੀ ਭਰੀਆਂ ਜਾਣਗੀਆਂ।ਪ੍ਰੋਫੈਸਰਾਂ ਨੂੰ ਉਨ੍ਹਾਂ ਦੀ ਤਰੱਕੀ ਲਈ ਵਧਾਈ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਉਨ੍ਹਾਂ ਨੂੰ ਉਚੇਰੀ ਸਿੱਖਿਆ ਵਿੱਚ ਪ੍ਰਾਪਤ ਹੋਈ ਇਸ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਲਗਨ, ਸਮਰਪਣ ਅਤੇ ਸੁਹਿਰਦਤਾ ਨਾਲ ਨਿਭਾਉਣ ਦੀ ਅਪੀਲ ਕੀਤੀ।ਸ. ਹਰਜੋਤ ਸਿੰਘ ਬੈਂਸ ਨੇ ਭਰੋਸਾ ਜਤਾਇਆ ਕਿ ਇਹ ਤਰੱਕੀਆਂ ਵਿਭਾਗ ਵਿੱਚ ਸਾਕਾਰਾਤਮਕ ਬਦਲਾਅ ਅਤੇ ਉੱਤਮਤਾ ਲਿਆਉਣਗੀਆਂ। ਉਨ੍ਹਾਂ ਇਹ ਵੀ ਆਸ ਪ੍ਰਗਟਾਈ ਕਿ ਪਦਉੱਨਤ ਹੋਏ ਸਾਰੇ ਪ੍ਰੋਫੈਸਰ ਉਚੇਰੀ ਸਿੱਖਿਆ ਦੇ ਖੇਤਰ ਵਿੱਚ ਮਿਸਾਲੀ ਅਗਵਾਈ ਕਰਨਗੇ ਅਤੇ ਰਾਜ ਦੀ ਉਚੇਰੀ ਸਿੱਖਿਆ ਪ੍ਰਣਾਲੀ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਪਾਉਣਗੇ।

ਇਹ ਵੀ ਪੜ੍ਹੋ ਗੁਰੂ ਕਾਸ਼ੀ ਯੂਨੀਵਰਸਿਟੀ ਨੇ ਮਨਾਇਆ “ਵਿਸ਼ਵ ਉੱਦਮੀ ਦਿਹਾੜਾ”

ਇਸ ਦੌਰਾਨ ਪ੍ਰਬੰਧਕੀ ਸਕੱਤਰ ਉਚੇਰੀ ਸਿੱਖਿਆ ਸ਼੍ਰੀਮਤੀ ਅਨਿੰਦਿਤਾ ਮਿੱਤਰਾ ਨੇ ਵੀ ਨਵੇਂ ਤਰੱਕੀ ਪ੍ਰਾਪਤ ਕਰਨ ਵਾਲੇ ਪ੍ਰੋਫੈਸਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਭਵਿੱਖੀ ਸਫਲਤਾ ਅਤੇ ਨਵੀਆਂ ਜ਼ਿੰਮੇਵਾਰੀਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।ਸ਼੍ਰੀਮਤੀ ਅਨਿੰਦਿਤਾ ਮਿੱਤਰਾ ਨੇ ਤਰੱਕੀ ਪ੍ਰਾਪਤ ਫੈਕਲਟੀ ਨੂੰ 10 ਦਿਨਾਂ ਦੇ ਅੰਦਰ ਆਪਣੀਆਂ ਹਾਜ਼ਰੀ ਰਿਪੋਰਟਾਂ ਡਾਇਰੈਕਟਰ ਉਚੇਰੀ ਸਿੱਖਿਆ, ਪੰਜਾਬ ਨੂੰ ਜਮ੍ਹਾਂ ਕਰਾਉਣ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਉਕਤ ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਦੀ ਸੂਰਤ ਵਿੱਚ ਤਰੱਕੀ ਨੂੰ ਰੱਦ ਮੰਨਿਆ ਜਾਵੇਗਾ ਅਤੇ ਉਹ ਭਵਿੱਖ ਵਿੱਚ ਦੋ ਸਾਲਾਂ ਲਈ ਤਰੱਕੀ ਦੇ ਯੋਗ ਨਹੀਂ ਹੋਣਗੇ। ਉਨ੍ਹਾਂ ਦੱਸਿਆ ਕਿ ਤਰੱਕੀ ਹਾਸਲ ਕਰਨ ਵਾਲੇ ਇਹ ਪ੍ਰਿੰਸੀਪਲ ਇੱਕ ਸਾਲ ਪਰਖ-ਕਾਲ ਤਹਿਤ ਸੇਵਾ ਨਿਭਾਉਣਗੇ, ਜਿਸ ਦੌਰਾਨ ਉਨ੍ਹਾਂ ਦੀ ਕਾਰਗੁਜ਼ਾਰੀ ਦੀ ਨੇੜਿਓਂ ਨਿਗਰਾਨੀ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਹਲਕੇ ਵਿੱਚ 12 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦਾ ਐਲਾਨ

0

👉ਮਲੋਟ ਸ਼ਹਿਰ ਦੇ ਸੁੰਦਰੀਕਰਨ ਲਈ 10 ਕਰੋੜ ਤੋਂ ਵੱਧ ਰੁਪਏ ਨਾਲ ਵੱਡੇ ਪ੍ਰੋਜੈਕਟਾਂ ਦੀ ਸ਼ੁਰੂਆਤ
👉ਸਰਕਾਰੀ ਸਕੂਲਾਂ ਵਿੱਚ ਸੁਵਿਧਾਵਾਂ ਵਧੀਆਂ, ਲੋੜਵੰਦਾਂ ਨੂੰ ਮਿਲੀਆਂ ਵੀਲ੍ਹ ਚੇਅਰਾਂ
Chandigarh News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਲੋਟ ਹਲਕੇ ਦੇ ਸਰਵਪੱਖੀ ਵਿਕਾਸ ਲਈ ਵੱਡੇ ਪ੍ਰੋਜੈਕਟਾਂ ਨੂੰ ਅੱਗੇ ਵਧਾਉਂਦਿਆਂ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਡਾ. ਬਲਜੀਤ ਕੌਰ ਨੇ ਲਗਭਗ 12 ਕਰੋੜ ਰੁਪਏ ਦੀਆਂ ਗ੍ਰਾਂਟਾਂ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀ ਜ਼ਰੂਰਤ ਮੁਤਾਬਕ ਬਿਨਾਂ ਕਿਸੇ ਭੇਦਭਾਵ ਦੇ ਗ੍ਰਾਂਟਾਂ ਜਾਰੀ ਕਰ ਰਹੀ ਹੈ।

ਇਹ ਵੀ ਪੜ੍ਹੋ ਗੁਰੂ ਕਾਸ਼ੀ ਯੂਨੀਵਰਸਿਟੀ ਨੇ ਮਨਾਇਆ “ਵਿਸ਼ਵ ਉੱਦਮੀ ਦਿਹਾੜਾ”

ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਗਾਮੀ ਝੋਨੇ ਦੇ ਸੀਜ਼ਨ ਲਈ ਪਿੰਡਾਂ ਦੀਆਂ ਮੰਡੀਆਂ ਨੂੰ ਅਪਗ੍ਰੇਡ ਕਰਨ ਲਈ 1.71 ਕਰੋੜ ਰੁਪਏ ਦੀ ਲਾਗਤ ਨਾਲ ਸਟੀਲ ਸ਼ੈਡਾਂ ਬਣਾਏ ਜਾ ਰਹੇ ਹਨ। ਇਸੇ ਤਰ੍ਹਾਂ ਪਿੰਡ ਥੇੜੀ ਦੇ ਪੰਚਾਇਤ ਘਰਾਂ ਦੇ ਨਵੀਨੀਕਰਨ ਲਈ 20 ਲੱਖ ਰੁਪਏ ਜਾਰੀ ਹੋਣ ਨਾਲ ਹੁਣ ਤੱਕ ਕੁੱਲ 26 ਲੱਖ ਰੁਪਏ ਮਿਲ ਚੁੱਕੇ ਹਨ।ਮੰਤਰੀ ਨੇ ਕਿਹਾ ਕਿ ਮਲੋਟ ਸ਼ਹਿਰ ਦੇ ਸੁੰਦਰੀਕਰਨ ਲਈ ਲਗਭਗ 10.12 ਕਰੋੜ ਰੁਪਏ ਦੀ ਲਾਗਤ ਨਾਲ ਗਲੀਆਂ ਵਿੱਚ ਇੰਟਰਲਾਕ ਟਾਈਲਾਂ ਅਤੇ 2,000 ਸਟਰੀਟ ਲਾਈਟਾਂ ਲਗਾਉਣ ਦੇ ਕੰਮ ਸ਼ੁਰੂ ਹੋ ਰਹੇ ਹਨ।ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਦਾ ਮੁੱਖ ਧਿਆਨ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਨੂੰ ਸੁਖਾਲਾ ਬਣਾਉਣ ‘ਤੇ ਹੈ। ਸਿਹਤ ਸਹੂਲਤਾਂ, ਸਿੱਖਿਆ ਦੇ ਮਿਆਰ, ਸੜਕਾਂ ਦੀ ਸੁਧਾਰ ਅਤੇ ਰੌਸ਼ਨੀ ਵਰਗੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰਨਾ ਸਰਕਾਰ ਦੀ ਪਹਿਲ ਹੈ ਤਾਂ ਜੋ ਹਰੇਕ ਆਮ ਪਰਿਵਾਰ ਨੂੰ ਅਸਲ ਲਾਭ ਮਿਲ ਸਕੇ।

ਇਹ ਵੀ ਪੜ੍ਹੋ ਲੀਗਲ ਮੈਟਰੋਲੋਜੀ ਵਿੰਗ ਵੱਲੋਂ ਕੰਪਾਊਂਡਿੰਗ ਫੀਸਾਂ ਦੀ ਉਗਰਾਹੀ ਵਿੱਚ 121 ਫੀਸਦੀ ਦਾ ਵਾਧਾ

ਉਨ੍ਹਾਂ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ “ਰੰਗਲਾਂ ਪੰਜਾਬ” ਦੀ ਤਸਵੀਰ ਸਾਕਾਰ ਹੋ ਰਹੀ ਹੈ। ਇਹ ਸਿਰਫ਼ ਵਿਕਾਸ ਪ੍ਰੋਜੈਕਟਾਂ ਤੱਕ ਸੀਮਿਤ ਨਹੀਂ ਰਹੇਗੀ, ਸਗੋਂ ਨੌਜਵਾਨਾਂ ਲਈ ਨਵੀਆਂ ਸੰਭਾਵਨਾਵਾਂ, ਖੇਤੀਬਾੜੀ ਵਿੱਚ ਨਵੀਂ ਤਕਨਾਲੋਜੀ ਅਤੇ ਪੰਜਾਬ ਦੇ ਸੱਭਿਆਚਾਰਕ ਰੰਗਾਂ ਦੀ ਮੁੜ ਚਮਕ ਦਾ ਪ੍ਰਤੀਕ ਬਣੇਗੀ। ਲੋਕਾਂ ਦੀ ਭਾਗੀਦਾਰੀ ਨਾਲ ਪੰਜਾਬ ਨੂੰ ਮੁੜ ਖ਼ੁਸ਼ਹਾਲ, ਤਰੱਕੀ ਪਸੰਦ ਤੇ ਰੰਗਲਾ ਰਾਜ ਬਣਾਇਆ ਜਾਵੇਗਾ।ਆਪਣੇ ਦੌਰੇ ਦੌਰਾਨ ਡਾ. ਬਲਜੀਤ ਕੌਰ ਨੇ ਪਿੰਡ ਤਰਖਾਣ ਵਾਲਾ ਦੇ ਸਰਕਾਰੀ ਸਕੂਲ ਵਿੱਚ ਏ.ਸੀ. ਲਗਵਾ ਕੇ ਵਿਦਿਆਰਥੀਆਂ ਨੂੰ ਸੁਵਿਧਾ ਮੁਹੱਈਆ ਕਰਵਾਈ। ਇਸੇ ਸਮਾਗਮ ਦੌਰਾਨ ਲੋੜਵੰਦਾਂ ਨੂੰ ਵੀਲ੍ਹ ਚੇਅਰਾਂ ਵੀ ਵੰਡੀਆਂ ਗਈਆਂ।ਇਸ ਮੌਕੇ ਉਨ੍ਹਾਂ ਦੇ ਨਿੱਜੀ ਸਹਾਇਕ ਅਰਸ਼ਦੀਪ ਸਿੰਘ ਸਿੱਧੂ ਤੇ ਸ਼ਿੰਦਰਪਾਲ ਸਿੰਘ, ਪਿੰਡ ਦੀ ਪੰਚਾਇਤ, ਸਕੂਲ ਸਟਾਫ ਅਤੇ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਗੁਰੂ ਕਾਸ਼ੀ ਯੂਨੀਵਰਸਿਟੀ ਨੇ ਮਨਾਇਆ “ਵਿਸ਼ਵ ਉੱਦਮੀ ਦਿਹਾੜਾ”

0

Talwandi Sabo News:ਗੁਰੂ ਕਾਸ਼ੀ ਯੂਨੀਵਰਸਿਟੀ ਦੇ ਫੈਕਲਟੀ ਆਫ਼ ਮੈਨੇਜ਼ਮੈਂਟ ਐਂਡ ਕਾਮਰਸ ਵੱਲੋਂ “ਵਿਸ਼ਵ ਉੱਦਮੀ ਦਿਹਾੜਾ” ਓਪੋ ਕੰਪਨੀ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਪ੍ਰੋ.(ਡਾ.) ਰਾਮੇਸ਼ਵਰ ਸਿੰਘ ਵਾਈਸ ਚਾਂਸਲਰ ਨੇ ਫੈਕਲਟੀ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਵਿੱਚ ਸ੍ਵੈ-ਉਦਯੋਗ ਸਥਾਪਿਤ ਕਰਨ ਦੀ ਇੱਛਾ ਨੂੰ ਹੁਲਾਰਾ ਦੇਣ ਅਤੇ ਸ੍ਵੈ-ਉਦਯੋਗ ਸਥਾਪਤੀ ਬਾਰੇ ਜਾਣਕਾਰੀ ਦੇਣਾ ਆਯੋਜਨ ਦਾ ਮੁੱਖ ਮੰਤਵ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਨੌਕਰੀ ਮੰਗਣ ਦੇ ਬਜਾਏ ਰੁਜ਼ਗਾਰ ਦੇਣ ਵਾਲੇ ਬਣਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਵਰਸਿਟੀ ਵੱਲੋਂ ਵਿਦਿਆਰਥੀਆਂ ਨੂੰ ਵੱਖ-ਵੱਖ ਉਦਯੋਗ ਸਥਾਪਿਤ ਕਰਨ ਲਈ ਕੀਤੀਆਂ ਜਾਣ ਵਾਲੀਆਂ ਪ੍ਰਕਿਰਿਆਵਾਂ, ਸੰਬੰਧਿਤ ਵਿਭਾਗਾਂ ਅਤੇ ਲੋਨ ਸੰਬੰਧੀ ਪ੍ਰਕਿਰਿਆਵਾਂ ਬਾਰੇ ਜਾਣੂ ਕਰਵਾਉਣ ਵਾਲੇ ਉਦਯੋਗ ਮੇਲੇ, ਸੈਮੀਨਾਰ ਅਤੇ ਵਰਕਸ਼ਾਪਾਂ ਦਾ ਆਯੋਜਨ ਕੀਤਾ ਜਾਂਦਾ ਹੈ

ਇਹ ਵੀ ਪੜ੍ਹੋ ਲੀਗਲ ਮੈਟਰੋਲੋਜੀ ਵਿੰਗ ਵੱਲੋਂ ਕੰਪਾਊਂਡਿੰਗ ਫੀਸਾਂ ਦੀ ਉਗਰਾਹੀ ਵਿੱਚ 121 ਫੀਸਦੀ ਦਾ ਵਾਧਾ

ਜੋ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਸਹਾਈ ਹੁੰਦਾ ਹੈ।ਆਯੋਜਨ ਬਾਰੇ ਜਾਣਕਾਰੀ ਦਿੰਦਿਆਂ ਡਾ. ਨਵਨੀਤ ਸੇਠ ਡੀਨ ਨੇ ਦੱਸਿਆ ਕਿ ਆਯੋਜਨ ਵਿੱਚ ਵਿਦਿਆਰਥੀਆਂ ਵੱਲੋਂ ਸ੍ਵੈ-ਨਿਰਮਿਤ ਕਪੜੇ, ਗਹਿਣੇ, ਖਿਡੌਣੇ, ਵੱਖ-ਵੱਖ ਤਰ੍ਹਾਂ ਦੇ ਪਕਵਾਨਾਂ ਅਤੇ ਖੇਡਾਂ ਦੀਆਂ ਸਟਾਲਾਂ ਲਗਾਈਆਂ ਗਈਆਂ। ਜਿਸ ਦਾ ਦਰਸ਼ਕਾਂ ਅਤੇ ਵਿਦਿਆਰਥੀਆਂ ਨੇ ਖੂਬ ਆਨੰਦ ਮਾਣਿਆ। ਵਿਦਿਆਰਥੀਆਂ ਦੇ ਮਹਿੰਦੀ ਮੁਕਾਬਲੇ ਕਰਵਾਏ ਗਏ ਅਤੇ ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ। ਵਿਦਿਆਰਥੀਆਂ ਵਿੱਚ ਲੀਡਰਸ਼ਿਪ ਅਤੇ ਮਾਰਕਿਟਿੰਗ ਦੇ ਗੁਣ ਪੈਦਾ ਕਰਨ ਲਈ ਮਾਹਿਰਾਂ ਦੇ ਲੈਕਚਰ ਵੀ ਕਰਵਾਏ ਗਏ। ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਡੀਨ, ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਲੀਗਲ ਮੈਟਰੋਲੋਜੀ ਵਿੰਗ ਵੱਲੋਂ ਕੰਪਾਊਂਡਿੰਗ ਫੀਸਾਂ ਦੀ ਉਗਰਾਹੀ ਵਿੱਚ 121 ਫੀਸਦੀ ਦਾ ਵਾਧਾ

0

👉ਵਿੰਗ ਨੇ ਇਸ ਸਾਲ ਅਪ੍ਰੈਲ ਤੋਂ ਜੁਲਾਈ ਤੱਕ 1.10 ਕਰੋੜ ਰੁਪਏ ਇਕੱਠੇ ਕੀਤੇ
Chandigarh News:ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਦਾ ਲੀਗਲ ਮੈਟਰੋਲੋਜੀ ਵਿੰਗ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਅਪ੍ਰੈਲ ਤੋਂ ਜੁਲਾਈ ਤੱਕ ਇਕੱਠੀ ਕੀਤੀ ਗਈ ਕੰਪਾਊਂਡਿੰਗ ਫੀਸ, ਵੈਰੀਫਿਕੇਸ਼ਨ ਅਤੇ ਇੰਸਪੈਕਸ਼ਨ ਵਰਗੇ ਕਈ ਮਾਪਦੰਡਾਂ ਵਿੱਚ ਵਾਧਾ ਦਰਜ ਕੀਤਾ ਹੈ।ਕੰਪਾਊਂਡਿਗ ਫੀਸਾਂ ਦੇ ਮਾਮਲੇ ਵਿੱਚ, ਲੀਗਲ ਮੈਟਰੋਲੋਜੀ ਵਿੰਗ ਨੇ 1.10 ਕਰੋੜ ਰੁਪਏ ਉਗਰਾਹੇ ਹਨ, ਜਦੋਂ ਕਿ ਪਿਛਲੇ ਸਾਲ ਇਸੇ ਮਿਆਦ ਦੌਰਾਨ ਵਿੰਗ ਨੇ 49.68 ਲੱਖ ਰੁਪਏ ਹੀ ਇਕੱਠੇ ਕੀਤੇ ਸਨ। ਇਸ ਤਰ੍ਹਾਂ, ਇਹ ਵਾਧਾ 121 ਫੀਸਦ ਬਣਦਾ ਹੈ। ਵਿੰਗ ਨੇ 5753 ਨਿਰੀਖਣ (ਵੈਰੀਫਿਕੇਸ਼ਨ) ਕੀਤੇ ਜਦੋਂ ਕਿ ਇਸ ਵਾਰ ਨਿਰੀਖਣਾਂ ਦੇ ਅੰਕੜੇ 11,035 ਹਨ।

ਇਹ ਵੀ ਪੜ੍ਹੋ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾਂ ਦਾ ਦੌਰਾ

ਇਸੇ ਤਰ੍ਹਾਂ ਪਿਛਲੇ ਸਾਲ ਦਰਜ ਹੋਏ ਕੇਸਾਂ ਦੀ ਗਿਣਤੀ 587 ਸੀ ਜਦੋਂ ਕਿ ਇਸ ਸਾਲ ਦੌਰਾਨ ਇਹ ਗਿਣਤੀ 1531 ਤੱਕ ਪਹੁੰਚ ਗਈ ਹੈ। ਇਸੇ ਤਰ੍ਹਾਂ, ਪਿਛਲੇ ਸਾਲ 41625 ਵਪਾਰਕ ਅਦਾਰਿਆਂ ਦਾ ਨਿਰੀਖਣ ਕੀਤਾ ਗਿਆ ਸੀ ਜਦੋਂ ਕਿ ਇਸ ਸਾਲ 42733 ਅਦਾਰਿਆਂ ਦਾ ਨਿਰੀਖਣ ਕੀਤਾ ਗਿਆ ਹੈ।ਅੱਜ ਇੱਥੇ ਅਨਾਜ ਭਵਨ ਵਿਖੇ ਲੀਗਲ ਮੈਟਰੋਲੋਜੀ ਵਿੰਗ ਦੇ ਕੰਮਕਾਜ ਦੀ ਸਮੀਖਿਆ ਕਰਦੇ ਹੋਏ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਦੇ ਅਧਿਕਾਰੀਆਂ ਦੁਆਰਾ ਕੀਤੀ ਗਈ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਹੋਰ ਵੀ ਜੋਸ਼ ਅਤੇ ਸਮਰਪਣ ਨਾਲ ਕੰਮ ਕਰਨ ਲਈ ਕਿਹਾ।ਮੀਟਿੰਗ ਦੌਰਾਨ ਮੰਤਰੀ ਨੂੰ ਜਾਣੂੰ ਕਰਵਾਇਆ ਗਿਆ ਕਿ ਵਿੰਗ ਕੋਲ ਅੰਮ੍ਰਿਤਸਰ, ਲੁਧਿਆਣਾ, ਜਲੰਧਰ ਅਤੇ ਪਟਿਆਲਾ ਵਿਖੇ ਵਿਭਾਗ ਦੀ ਮਾਲਕੀ ਵਾਲੀਆਂ ਮਿਆਰੀ ਲੈਬਾਂ ਹਨ ,ਜਦੋਂ ਕਿ ਸਰਹਿੰਦ ਅਤੇ ਖੰਨਾ ਵਿਖੇ ਨਵੀਆਂ ਲੈਬਾਂ ਦਾ ਪ੍ਰਸਤਾਵ ਹੈ।

ਇਹ ਵੀ ਪੜ੍ਹੋ ਰਾਜੇਸ਼ ਧੀਮਾਨ ਨੇ ਬਠਿੰਡਾ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਚਾਰਜ

ਇਸ ਕਦਮ ਦਾ ਉਦੇਸ਼ ਵਿਭਾਗ ਦੇ ਕੰਮਕਾਜ ਵਿੱਚ ਕੁਸ਼ਲਤਾ ਵਧਾਉਣਾ ਹੈ।ਵਿੰਗ ਦੇ ਪੁਨਰਗਠਨ ਦੇ ਨਾਲ-ਨਾਲ ਆਧੁਨਿਕ ਉਪਕਰਣਾਂ ਦੀ ਜ਼ਰੂਰਤ ਦੇ ਸਬੰਧ ਵਿੱਚ, ਸ਼੍ਰੀ ਕਟਾਰੂਚੱਕ ਨੇ ਵਿੰਗ ਦੇ ਅਧਿਕਾਰੀਆਂ ਨੂੰ ਵਿਸਤ੍ਰਿਤ ਪ੍ਰਸਤਾਵ ਭੇਜਣ ਲਈ ਕਿਹਾ ਤਾਂ ਜੋ ਉਹ ਇਨ੍ਹਾਂ ਪ੍ਰਸਤਾਵਾਂ ਦਾ ਚੰਗੀ ਤਰ੍ਹਾਂ ਅਧਿਐਨ ਕਰ ਸਕਣ ਅਤੇ ਜਲਦੀ ਤੋਂ ਜਲਦੀ ਜ਼ਰੂਰੀ ਉਪਾਅ ਕਰ ਸਕਣ।ਲੀਗਲ ਮੈਟਰੋਲੋਜੀ ਵਿੰਗ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾ ਕੇ ਖਪਤਕਾਰਾਂ ਦੇ ਹਿੱਤਾਂ ਦੀ ਰਾਖੀ ਕਰਨਾ ਹੈ ਕਿ ਵੇਚੇ ਅਤੇ ਖਰੀਦੇ ਗਏ ਸਾਮਾਨ ਦੱਸੀ ਗਈ ਮਾਤਰਾ ਅਨੁਸਾਰ ਹਨ ਅਤੇ ਸਹੀ ਮਿਕਦਾਰ ਵਿੱਚ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਰਾਹੁਲ ਤਿਵਾੜੀ, ਵਧੀਕ ਸਕੱਤਰ ਪਨਗ੍ਰੇਨ ਕਮਲ ਕੁਮਾਰ ਗਰਗ ਅਤੇ ਕੰਟਰੋਲਰ, ਲੀਗਲ ਮੈਟਰੋਲੋਜੀ ਵਿੰਗ ਮਨੋਹਰ ਸਿੰਘ ਸ਼ਾਮਿਲ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਰਾਜੇਸ਼ ਧੀਮਾਨ ਨੇ ਬਠਿੰਡਾ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਚਾਰਜ

0

 👉ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ ਨਿਪਟਾਰਾ
Bathinda News: ਅੱਜ ਇੱਥੇ ਡਿਪਟੀ ਕਮਿਸ਼ਨਰ ਵਜੋਂ ਸ਼੍ਰੀ ਰਾਜੇਸ਼ ਧੀਮਾਨ (ਆਈ.ਏ.ਐਸ) ਨੇ ਆਪਣਾ ਚਾਰਜ ਸੰਭਾਲ ਲਿਆ ਹੈ। 2014 ਬੈਚ ਦੇ ਆਈ.ਏ.ਐਸ. ਅਧਿਕਾਰੀ ਸ਼੍ਰੀ ਰਾਜੇਸ਼ ਧੀਮਾਨ ਇਸ ਤੋਂ ਪਹਿਲਾ ਪ੍ਰੋਜੈਕਟ ਡਾਇਰੈਕਟਰ, ਵਿਸ਼ਵ ਬੈਂਕ ਪ੍ਰੋਜੈਕਟ, ਸਕੂਲ ਸਿੱਖਿਆ ਵਿਭਾਗ-ਕਮ-ਵਿਸ਼ੇਸ਼ ਸਕੱਤਰ, ਸਕੂਲ ਸਿੱਖਿਆ ਅਤੇ ਡਾਇਰੈਕਟਰ ਖੇਡ ਵਿਭਾਗ ‘ਚ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ। ਇਸ ਤੋਂ ਪਹਿਲਾਂ ਸ਼੍ਰੀ ਰਾਜੇਸ਼ ਧੀਮਾਨ ਫਿਰੋਜ਼ਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਿਆਂ ਵਿੱਚ ਵੀ ਬਤੌਰ ਡਿਪਟੀ ਕਮਿਸ਼ਨਰ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ।

ਇਹ ਵੀ ਪੜ੍ਹੋ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾਂ ਦਾ ਦੌਰਾ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚਣ ‘ਤੇ ਡਿਪਟੀ ਕਮਿਸ਼ਨਰ ਨੂੰ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ ਆਨਰ ਨਾਲ ਸਨਮਾਨਿਤ ਵੀ ਕੀਤਾ ਗਿਆ।ਇਸ ਉਪਰੰਤ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਪ੍ਰੈਸ ਮਿਲਣੀ ਦੌਰਾਨ ਮੀਡੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਣੂ ਕਰਵਾਉਂਦਿਆਂ ਹਰ ਯੋਗ ਲਾਭਪਾਤਰੀ ਤੱਕ ਇਨ੍ਹਾਂ ਦਾ ਲਾਭ ਪਹੁੰਚਾਇਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਜਿਥੇ ਜ਼ਿਲ੍ਹੇ ਅੰਦਰ ਚੱਲ ਰਹੇ ਅਤੇ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਜਲਦ ਤੋਂ ਜਲਦ ਨੇਪਰੇ ਚਾੜ੍ਹਿਆ ਜਾਵੇਗਾ ਉਥੇ ਹੀ ਜ਼ਿਲ੍ਹੇ ਅੰਦਰ ਪੈਂਦੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਦੀ ਸਵੱਛਤਾ ਨੂੰ ਵੀ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਇਹ ਵੀ ਵਿਸ਼ਵਾਸ਼ ਦਿਵਾਇਆ ਕਿ ਉਨ੍ਹਾਂ ਦਾ ਮੁੱਖ ਮੰਤਵ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨਾ ਵਿਸ਼ੇਸ਼ ਪਹਿਲਕਦਮੀ ਹੋਵੇਗੀ।

ਇਹ ਵੀ ਪੜ੍ਹੋ Bathinda News: ਆਗੂਆਂ ਨੂੰ ਹਿਰਾਸਤ ‘ਚ ਲੈਣ ਦੇ ਵਿਰੋਧ ਵਿਚ ਭਾਜਪਾ ਨੇ ਖੋਲਿਆ ਮੋਰਚਾ, ਕੀਤਾ ਥਾਣੇ ਦਾ ਘਿਰਾਓ

ਡਿਪਟੀ ਕਮਿਸ਼ਨਰ ਨੇ ਮੀਡੀਆਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਸਿਹਤ ਤੇ ਸਿੱਖਿਆ ਆਦਿ ਸਹੂਲਤਾਂ ਮੁਹੱਈਆ ਕਰਵਾਉਣ ਨੂੰ ਪਹਿਲ ਦਿੱਤੀ ਜਾਵੇਗੀ।ਉਨ੍ਹਾਂ ਇਕ ਹੋਰ ਸਵਾਲ ਦਾ ਜਵਾਬ ਦਿੰਦਿਆ ਦੱਸਿਆ ਕਿ ਖੇਡ ਵਿਭਾਗ ‘ਚ ਬਤੌਰ ਡਾਇਰੈਕਟਰ ਹੁੰਦੇ ਹੋਏ ਉਨ੍ਹਾਂ ਵਲੋਂ ਖੇਡਾਂ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ ਕੀਤੀ ਗਈ ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੋੜਿਆ ਗਿਆ, ਜਿਨ੍ਹਾਂ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਹੋਰ ਸਵਾਲ ਦੇ ਜਵਾਬ ਵਿੱਚ ਇਹ ਵੀ ਕਿਹਾ ਕਿ ਜ਼ਿਲ੍ਹੇ ਦੇ ਪਿੰਡਾਂ ਦੇ ਨੌਜਵਾਨਾਂ ਦੀ ਮੰਗ ਅਨੁਸਾਰ ਉਨ੍ਹਾਂ ਨੂੰ ਖੇਡਾਂ ਜੋੜਨ ਲਈ ਖੇਡ ਦੇ ਮੈਦਾਨ ਵੀ ਬਣਾਏ ਜਾਣਗੇ।ਡਿਪਟੀ ਕਮਿਸ਼ਨਰ ਨੇ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਝੋਨੇ ਦੇ ਆਗਾਮੀ ਸੀਜ਼ਨ ਦੇ ਮੱਦੇਨਜ਼ਰ ਪਰਾਲੀ ਨਾ ਸਾੜਨ ਸਬੰਧੀ ਕਿਸਾਨਾਂ ਨੂੰ ਵੱਖ-ਵੱਖ ਤਰ੍ਹਾਂ ਦੇ ਪ੍ਰਚਾਰ ਸਾਧਨਾਂ ਤੋਂ ਇਲਾਵਾ ਉਸਾਰੂ ਤੇ ਧਰਤੀ ਮਾਂ ਨੂੰ ਬੰਜਰ ਹੋਣ ਤੋਂ ਬਚਾਉਣ ਲਈ ਪ੍ਰੇਰਿਤ ਕਰਦਾ ਹੋਇਆ ਲੋਕ ਪੱਖੀ ਗੀਤ ਰਾਹੀਂ ਜਾਗਰੂਕ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਮੀਡੀਆਂ ਤੋਂ ਵੀ ਪੂਰਨ ਸਹਿਯੋਗ ਦੀ ਆਸ ਪ੍ਰਗਟਾਈ।ਇਸ ਤੋਂ ਪਹਿਲਾ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਸਿਵਲ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਨਾਲ ਬੈਠਕ ਕਰਕੇ ਅਧਿਕਾਰੀਆਂ ਕੋਲੋਂ ਜ਼ਿਲ੍ਹੇ ਨਾਲ ਸਬੰਧਤ ਲੋੜੀਂਦੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਿਥੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨਾ ਯਕੀਨੀ ਬਣਾਇਆ ਜਾਵੇ ਉਥੇ ਹੀ ਦਫ਼ਤਰਾਂ ‘ਚ ਕੰਮ-ਕਾਜ ਲਈ ਆਉਣ ਵਾਲੇ ਆਮ ਲੋਕਾਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾਂ ਦਾ ਦੌਰਾ

0

👉ਸਤਲੁਜ ਕ੍ਰੀਕ ਨੇੜਲੇ ਪ੍ਰਭਾਵਿਤ ਪਿੰਡਾਂ ਵਿੱਚ ਜਾ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ
Fazilka News: ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਦੀ ਨਿਗਰਾਨੀ ਕਰਨ ਅਤੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਨ੍ਹਾਂ ਨੂੰ ਜ਼ਰੂਰੀ ਸਹੂਲਤਾਂ ਤੁਰੰਤ ਮੁਹੱਈਆ ਕਰਾਉਣ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਜ਼ਿਲ੍ਹਾ ਫ਼ਾਜ਼ਿਲਕਾ ਵਿੱਚ ਕੌਮਾਂਤਰੀ ਸਰਹੱਦ ‘ਤੇ ਪੈਂਦੇ ਪਿੰਡਾਂ ਦਾ ਦੌਰਾ ਕਰਕੇ ਸਤਲੁਜ ਦੀ ਕ੍ਰੀਕ ਵਿੱਚ ਆਏ ਪਾਣੀ ਦੇ ਪ੍ਰਭਾਵ ਦਾ ਜਾਇਜ਼ਾ ਲਿਆ।ਇਸ ਦੌਰਾਨ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਜਿੱਥੇ ਪਿੰਡ ਕਾਵਾਂਵਾਲੀ ਪੱਤਣ ਅਤੇ ਮੁਹਾਰ ਜਮਸ਼ੇਰ ਦਾ ਦੌਰਾ ਕੀਤਾ, ਉਥੇ ਸ. ਤਰੁਨਪ੍ਰੀਤ ਸਿੰਘ ਸੌਂਦ ਵੀ ਮੁਹਾਰ ਜਮਸ਼ੇਰ ਪਿੰਡ ਪਹੁੰਚੇ ਅਤੇ ਲੋਕਾਂ ਦਾ ਹਾਲ-ਚਾਲ ਜਾਣਿਆ। ਉਨ੍ਹਾਂ ਲੋਕਾਂ ਦੀਆਂ ਮੁਸ਼ਕਲਾਂ ਸੁਣ ਕੇ ਮੌਕੇ ‘ਤੇ ਮੌਜੂਦ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ।

ਇਹ ਵੀ ਪੜ੍ਹੋ Bathinda News: ਆਗੂਆਂ ਨੂੰ ਹਿਰਾਸਤ ‘ਚ ਲੈਣ ਦੇ ਵਿਰੋਧ ਵਿਚ ਭਾਜਪਾ ਨੇ ਖੋਲਿਆ ਮੋਰਚਾ, ਕੀਤਾ ਥਾਣੇ ਦਾ ਘਿਰਾਓ

ਪਿੰਡ ਨੂੰ ਜੋੜਨ ਵਾਲੀ ਸੜਕ ‘ਤੇ ਪਾਣੀ ਹੋਣ ਕਾਰਨ ਸ੍ਰੀ ਬਰਿੰਦਰ ਕੁਮਾਰ ਗੋਇਲ ਅਤੇ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਪਿੰਡ ਮੁਹਾਰ ਜਮਸ਼ੇਰ ਦੇ ਅੰਦਰ ਤੱਕ ਟਰੈਕਟਰ ‘ਤੇ ਗਏ। ਹਾਲਾਂਕਿ ਪਿੰਡ ਦੇ ਅੰਦਰ ਪਾਣੀ ਦਾਖ਼ਲ ਨਹੀਂ ਹੋਇਆ ਅਤੇ ਸਾਰੇ ਘਰ ਸੁਰੱਖਿਤ ਹਨ। ਸ੍ਰੀ ਗੋਇਲ ਨੇ ਦੱਸਿਆ ਕਿ ਡੈਮਾਂ ‘ਤੇ ਫ਼ਿਲਹਾਲ ਪਾਣੀ ਦੀ ਆਮਦ ਘਟੀ ਹੈ ਅਤੇ ਇਸ ਨਾਲ ਆਉਣ ਵਾਲੇ ਦਿਨਾਂ ਵਿੱਚ ਰਾਹਤ ਦੀ ਉਮੀਦ ਹੈ।ਗੱਲਬਾਤ ਦੌਰਾਨ ਦੋਵੇਂ ਕੈਬਨਿਟ ਮੰਤਰੀਆਂ ਨੇ ਆਖਿਆ ਕਿ ਇਸ ਦੌਰੇ ਦਾ ਮੁੱਖ ਉਦੇਸ਼ ਜਿੱਥੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਫ਼ੌਰੀ ਹੱਲ ਕਰਨਾ ਹੈ, ਉੱਥੇ ਸਮੱਸਿਆ ਦੇ ਸਥਾਈ ਹੱਲ ਦੀ ਯੋਜਨਾਬੰਦੀ ਲਈ ਗਰਾਊਂਡ ‘ਤੇ ਜਾ ਕੇ ਸਥਿਤੀ ਦਾ ਮੁਲਾਂਕਣ ਕਰਨਾ ਹੈ। ਉਨ੍ਹਾਂ ਅਧਿਕਾਰੀਆਂ ਤੋਂ ਮੌਜੂਦਾ ਸਥਿਤੀ ਦੀ ਜਾਣਕਾਰੀ ਵੀ ਲਈ।ਕੈਬਨਿਟ ਮੰਤਰੀਆਂ ਨੇ ਕਿਹਾ ਕਿ ਸਰਕਾਰ ਵੱਲੋਂ ਇਸ ਕੁਦਰਤੀ ਆਫਤ ਮੌਕੇ ਲੋਕਾਂ ਦੀ ਹਰ ਸੰਭਵ ਮਦਦ ਕਰਨ ਦੇ ਉਪਰਾਲੇ ਕੀਤੇ ਗਏ ਹਨ ਅਤੇ ਸਾਰੇ ਪ੍ਰਭਾਵਿਤ ਪਿੰਡਾਂ ਵਿੱਚ ਮੈਡੀਕਲ ਟੀਮਾਂ, ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਭੇਜੀਆਂ ਜਾ ਰਹੀਆਂ ਹਨ ਅਤੇ ਲੋੜ ਅਨੁਸਾਰ ਰਾਸ਼ਨ ਵੀ ਉਪਲਬਧ ਕਰਵਾਇਆ ਜਾਵੇਗਾ।

ਇਹ ਵੀ ਪੜ੍ਹੋ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੰਗੀ ਮੁਆਫ਼ੀ; ਕਿਹਾ- ਇਹ ਮੈਨੂੰ ਵੀ ਮੰਨਜੂਰ ਨਹੀਂ

ਉਨ੍ਹਾਂ ਕਿਹਾ ਕਿ ਰਾਤ ਸਮੇਂ ਸਾਰੇ ਪਿੰਡਾਂ ਵਿੱਚ ਬਿਜਲੀ ਦੀ ਸਪਲਾਈ ਯਕੀਨੀ ਬਣਾਈ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਲੋਕਾਂ ਨੂੰ ਫ਼ੌਰੀ ਮਦਦ ਉਪਲਬਧ ਕਰਵਾਉਣ ਲਈ ਸਾਰੀਆਂ ਟੀਮਾਂ ਤਾਇਨਾਤ ਹਨ ਅਤੇ ਸਾਰੇ ਪ੍ਰਭਾਵਿਤ ਇਲਾਕੇ ਨੂੰ ਸੈਕਟਰਾਂ ਵਿੱਚ ਵੰਡ ਕੇ ਸੈਕਟਰ ਅਫ਼ਸਰ ਲਗਾਏ ਗਏ ਹਨ ਤਾਂ ਜੋ ਲੋਕਾਂ ਨਾਲ ਸਿੱਧਾ ਰਾਬਤਾ ਕਰਕੇ ਜ਼ਰੂਰਤਮੰਦ ਲੋਕਾਂ ਤੱਕ ਮਦਦ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਆਖਿਆ ਕਿ ਸਾਰੇ ਪਿੰਡਾਂ ਦੇ ਲੋਕਾਂ ਦੇ ਸੰਪਰਕ ਨੰਬਰ ਪ੍ਰਸ਼ਾਸਨ ਵੱਲੋਂ ਇਕੱਠੇ ਕੀਤੇ ਜਾ ਰਹੇ ਹਨ ਤਾਂ ਜੋ ਹਰੇਕ ਵਿਅਕਤੀ ਤੱਕ ਸਿੱਧਾ ਸੰਪਰਕ ਹੋ ਸਕੇ।ਕੈਬਨਿਟ ਮੰਤਰੀਆਂ ਨੇ ਇਹ ਵੀ ਕਿਹਾ ਕਿ ਵਿਸੇਸ਼ ਗਿਰਦਾਵਰੀ ਸਬੰਧੀ ਸਰਕਾਰ ਵੱਲੋਂ ਪਹਿਲਾਂ ਹੀ ਹੁਕਮ ਕਰ ਦਿੱਤੇ ਗਏ ਹਨ ਅਤੇ ਕਿਸਾਨਾਂ ਦੇ ਹਰ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਪਿੰਡਾਂ ਵਿਚ ਰਹਿਣ ਦੀ ਹਦਾਇਤ ਕੀਤੀ ਗਈ ਹੈ ਤਾਂ ਜੋ ਲੋਕਾਂ ਦੀ ਤੁਰੰਤ ਮਦਦ ਹੋ ਸਕੇ। ਇਸ ਮੌਕੇ ਲੋਕਾਂ ਵੱਲੋਂ ਮੰਗ ਪੱਤਰ ਦਿੱਤਾ ਗਿਆ ਅਤੇ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਉਹ ਖੁਦ ਇਹ ਮੰਗ ਪੱਤਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤੱਕ ਪਹੁੰਚਾਉਣਗੇ।

ਇਹ ਵੀ ਪੜ੍ਹੋ Jaswinder Bhalla Death News: ਮੁੱਖ ਮੰਤਰੀ ਸਹਿਤ ਸਿਆਸੀ, ਸਹਿਤ ਤੇ ਫ਼ਿਲਮੀ ਦਿੱਗਜ਼ਾਂ ਨੇ ਜਤਾਇਆ ਦੁੱਖ

ਉਨ੍ਹਾਂ ਕਿਹਾ ਕਿ ਸਰਹੱਦੀ ਖਿੱਤੇ ਲੋਕ ਬਹੁਤ ਬਹਾਦਰ ਹਨ ਅਤੇ ਦੇਸ਼ ਦੀ ਰੱਖਿਆ ਵਿਚ ਵੀ ਸਾਡੀ ਫ਼ੋਰਸ ਨਾਲ ਖੜਦੇ ਹਨ ਅਤੇ ਇਸ ਮੁਸਕਿਲ ਵਿਚ ਸਰਕਾਰ ਇਨ੍ਹਾਂ ਦੇ ਨਾਲ ਖੜੀ ਹੈ। ਇਸ ਮੌਕੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਇਲਾਕੇ ਵਿੱਚ ਕੱਚੀਆਂ ਜ਼ਮੀਨਾਂ ਦਾ ਮੁੱਦਾ ਕੈਬਨਿਟ ਮੰਤਰੀ ਸਾਹਮਣੇ ਰੱਖਿਆ। ਇਸ ‘ਤੇ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਇਸ ਵਿਸ਼ੇ ਬਾਰੇ ਕਮੇਟੀ ਪਹਿਲਾਂ ਹੀ ਕੰਮ ਕਰ ਰਹੀ ਹੈ ਅਤੇ ਸਰਕਾਰ ਲੋਕਾਂ ਦੀਆਂ ਆਸਾਂ ਅਤੇ ਉਮੀਦਾਂ ਅਨੁਸਾਰ ਅੱਗੇ ਵਧ ਰਹੀ ਹੈ।ਇਸ ਮੌਕੇ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਅਤੇ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਇਨ੍ਹਾਂ ਪਿੰਡਾਂ ਵਿੱਚ ਮੰਗ ਅਨੁਸਾਰ ਪਸ਼ੂ ਚਾਰਾ ਉਪਲਬਧ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਪੂਰੀ ਮੁਸਤੈਦੀ ਨਾਲ ਲੋਕਾਂ ਦੀ ਭਲਾਈ ਲਈ ਕੰਮ ਕਰ ਰਿਹਾ ਹੈ ਅਤੇ ਉਹ ਆਪ ਵੀ ਲਗਾਤਾਰ ਲੋਕਾਂ ਨਾਲ ਸਿੱਧਾ ਸੰਪਰਕ ਰੱਖ ਰਹੇ ਹਨ।ਇਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਜ਼ਿਲ੍ਹੇ ਵਿੱਚ ਹੜ੍ਹ ਰਾਹਤ ਸਬੰਧੀ ਕੀਤੇ ਪ੍ਰਬੰਧਾਂ ਦੀ ਜਾਣਕਾਰੀ ਵੀ ਸਾਂਝੀ ਕੀਤੀ।ਇਸ ਮੌਕੇ ਐਸ.ਡੀ.ਐਮ ਵੀਰਪਾਲ ਕੌਰ, ਜਲ ਸਰੋਤ ਵਿਭਾਗ ਦੇ ਨਿਗਰਾਨ ਇੰਜੀਨੀਅਰ ਰਾਜਨ ਢੀਂਗੜਾ, ਕਾਰਜਕਾਰੀ ਇੰਜੀਨੀਅਰ ਆਲੋਕ ਚੌਧਰੀ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

Bathinda News: ਆਗੂਆਂ ਨੂੰ ਹਿਰਾਸਤ ‘ਚ ਲੈਣ ਦੇ ਵਿਰੋਧ ਵਿਚ ਭਾਜਪਾ ਨੇ ਖੋਲਿਆ ਮੋਰਚਾ, ਕੀਤਾ ਥਾਣੇ ਦਾ ਘਿਰਾਓ

0

Bathinda News: ਭਾਰਤੀ ਜਨਤਾ ਪਾਰਟੀ ਵੱਲੋਂ ਮੋਦੀ ਸਰਕਾਰ ਦੀਆਂ ਸਕੀਮਾਂ ਨੂੰ ਲੈ ਕੇ ਪਿੰਡ ਪਿੰਡ ਲਗਾਏ ਜਾ ਰਹੇ ਵਿੱਚ ਫਰੀ ਕੈਂਪਾਂ ਦੀ ਲੜੀ ਤਹਿਤ ਅੱਜ ਬਠਿੰਡਾ ਸ਼ਹਿਰੀ ਦੇ ਮੰਡਲ ਸੰਗਤ ਦੇ ਪਿੰਡ ਮੁਲਤਾਨੀਆ ਵਿੱਚ ਇੱਕ ਕੈਂਪ ਲਗਾਇਆ ਜਾਣਾ ਸੀ। ਪਾਰਟੀ ਦੇ ਆਗੂ ਵਰਿੰਦਰ ਸ਼ਰਮਾ ਨੇ ਜਾਰੀ ਪ੍ਰੈਸ ਨੋਟ ਰਾਹੀਂ ਦੋਸ਼ ਲਗਾਇਆ ਕਿ ਉਸਤੋਂ ਪਹਿਲਾਂ ਹੀ ਪੁਲਿਸ ਪ੍ਰਸ਼ਾਸਨ ਨੇ ਪੁੱਜ ਕੇ ਕੈਪ ਲਗਾਉਣ ਦੀ ਮਨਾਹੀ ਕਰਦਿਆਂ ਭਾਜਪਾ ਬਠਿੰਡਾ ਸ਼ਹਿਰੀ ਦੇ ਮੰਡਲ ਪ੍ਰਧਾਨ ਗੁਰਮੇਲ ਸਿੰਘ ਬੱਲੂਆਣਾ, ਰਾਣਾ ਸਰਪੰਚ ਅਤੇ ਉਹਨਾਂ ਦੇ ਮੰਡਲ ਦੀ ਟੀਮ ਦੇ ਅਹੁਦੇਦਾਰਾਂ ਨੂੰ ਹਿਰਾਸਤ ਵਿੱਚ ਲੈ ਲਿਆ।

ਇਹ ਵੀ ਪੜ੍ਹੋ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੰਗੀ ਮੁਆਫ਼ੀ; ਕਿਹਾ- ਇਹ ਮੈਨੂੰ ਵੀ ਮੰਨਜੂਰ ਨਹੀਂ

ਉਨ੍ਹਾਂ ਦਸਿਆ ਕਿ ਇਸਦਾ ਪਤਾ ਲੱਗਦੇ ਹੀ ਭਾਜਪਾ ਆਗੂਆਂ ਦੀ ਅਗਵਾਈ ਹੇਠ ਰੋਸ਼ ਵਜੋਂ ਬਠਿੰਡਾ ਸਦਰ ਥਾਣਾ ਨੂੰ ਘੇਰ ਕੇ ਆਪਣੇ ਸਾਥੀਆਂ ਨੂੰ ਰਿਹਾ ਕਰਵਾਇਆ ਗਿਆ। ਇਸ ਮੌਕੇ ਸ੍ਰੀ ਮੋਹਨ ਲਾਲ ਗਰਗ ਸਾਬਕਾ ਚੇਅਰਮੈਨ ਇੰਪਰੂਵਮੈਂਟ ਟਰਸਟ, ਜਿਲ੍ਹਾ ਜਨਰਲ ਸਕੱਤਰ ਉਮੇਸ਼ ਸ਼ਰਮਾ, ਪ੍ਰਦੇਸ਼ ਭਾਜਪਾ ਦੇ ਮੈਂਬਰ ਰਾਜੇਸ਼ ਨੋਨੀ, ਜਿਲਾ ਉਪ ਪ੍ਰਧਾਨ ਵਰਿੰਦਰ ਸ਼ਰਮਾ, ਜਿਲਾ ਮਹਾ ਮੰਤਰੀ ਅਸ਼ੋਕ ਵਾਲਿਆਂਵਾਲੀ, ਜਗਦੀਪ ਸਿੰਘ ਮੰਡਲ ਪ੍ਰਧਾਨ, ਜਗਦੀਪ ਸਿੰਘ ਜਰਨਲ ਸਕੱਤਰ ਮੰਡਲ ਸੰਗਤ,

ਇਹ ਵੀ ਪੜ੍ਹੋ ਕੈਂਪਾਂ ਨੂੰ ਲੈ ਕੇ ਭਾਜਪਾ ਤੇ ਸਰਕਾਰ ‘ਚ ਤਕਰਾਰ ਵਧਣ ਦੇ ਆਸਾਰ, ਪੰਜਾਬ ਪੁਲਿਸ ਨੇ ਪੰਜਾਬੀਆਂ ਨੂੰ ਕੀਤੀ ਇਹ ਅਪੀਲ

ਜਿਲਾ ਉੱਪ ਪ੍ਰਧਾਨ ਜਤਿੰਦਰ ਗੋਗੀ, ਭਾਜਪਾ ਬਠਿੰਡਾ ਦੇ ਜਿਲਾ ਸਕੱਤਰ ਆਸ਼ੂਤੋਸ ਤਿਵਾੜੀ, ਰਜੇਸ਼ ਬਾਂਸਲ ਬੋਬੀ ਕਾਲੀਆ ਬਲਦੇਵ ਸਿੰਘ ਆਕਲੀਆ, ਮਨੀਸ਼ ਗਰਗ ਸੰਗਤ ਅਤੇ ਹੋਰ ਭਾਰੀ ਗਿਣਤੀ ਵਿੱਚ ਭਾਜਪਾ ਵਰਕਰ ਮੌਜੂਦ ਸਨ, ਨੇ ਸਰਕਾਰ ਵਿਰੁਧ ਨਾਅਰੇਬਾਜ਼ੀ ਕੀਤੀ। ਇਸ ਮੌਕੇ ਬੋਲਦਿਆਂ ਸ੍ਰੀ ਮੋਹਨ ਲਾਲ ਗਰਗ ਨੇ ਕਿਹਾ ਕਿ ਭਾਜਪਾ ਦਾ ਵਰਕਰ ਨਾ ਕਿਸੇ ਤੋਂ ਦੱਬਦਾ ਹੈ ਨਾ ਕਿਸੇ ਅੱਗੇ ਝੁਕਦਾ ਹੈ। ਉਨ੍ਹਾਂ ਕਿਹਾ ਕਿ ਗਰੀਬ ਪਰਿਵਾਰਾਂ ਨੂੰ ਜੋ ਮੋਦੀ ਸਰਕਾਰ ਦੀਆਂ ਸਕੀਮਾਂ ਜਾਂ ਸਹੂਲਤਾਂ ਹਨ ਉਹ ਅਸੀਂ ਹਰ ਹਾਲ ਤੱਕ ਗਰੀਬ ਵਰਗ ਤੱਕ ਪਹੁੰਚਾ ਕੇ ਹਟਾਂਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੰਗੀ ਮੁਆਫ਼ੀ; ਕਿਹਾ- ਇਹ ਮੈਨੂੰ ਵੀ ਮੰਨਜੂਰ ਨਹੀਂ

0

Bathinda News: ਸ਼੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ‘ਤੇ ਬਣੀ ਭਰਤੀ ਕਮੇਟੀ ਦੀ ਅਗਵਾਈ ਹੇਠ ਹੋਂਦ ਵਿਚ ਆਏ ਨਵੇਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣੇ ਗਿਆਨੀ ਹਰਪ੍ਰੀਤ ਸਿੰਘ ਨੇ ਹੁਣ ਮੁਆਫ਼ੀ ਮੰਗੀ ਹੈ। ਉਨ੍ਹਾਂ ਵੱਲੋਂ ਪਿਛਲੇ ਦਿਨੀਂ ਪ੍ਰਧਾਨਗੀ ਦਾ ਅਹੁੱਦਾ ਸੰਭਾਲਣ ਮੌਕੇ ਇੱਕ ਦਰਜ਼ੀ ਵੱਲੋਂ ਕੱਪੜਾ ਰੱਖਣ ਦੀ ਗੱਲ ਕਹਿ ਕੇ ਵਿਰੋਧੀਆਂ ‘ਤੇ ਸਿਆਸੀ ਨਿਸ਼ਾਨੇ ਵਿੰਨ੍ਹੇ ਸਨ ਪ੍ਰੰਤੂ ਵਿਰੋਧੀਆਂ ਨੇ ਮੁੜ ਇਸ ਗੱਲ ਨੂੰ ਚੁੱਕ ਲਿਆ ਸੀ।

ਇਹ ਵੀ ਪੜ੍ਹੋ jaswinder bhalla death news: ਨਹੀਂ ਰਹੇ ਹਾਸਿਆਂ ਦੇ ਵਣਜਾਰੇ ਜਸਵਿੰਦਰ ਭੱਲਾ, ਅੰਤਿਮ ਸੰਸਕਾਰ ਭਲਕੇ

ਇਸਤੋਂ ਇਲਾਵਾ ਕਸ਼ੱਤਰੀ ਭਾਈਚਾਰੇ ਵਿਚ ਵੀ ਇਸ ਗੱਲ ਨੂੰ ਲੈ ਕੇ ਰੋਸ਼ ਪਾਇਆ ਜਾ ਰਿਹਾ ਸੀ। ਇਸ ਦੌਰਾਨ ਅੱਜ ਆਲ ਇੰਡਿਆ ਕਸ਼ੱਤਰੀ ਟਾਂਕ ਪ੍ਰਤੀਨਿਧੀ ਸਭਾ ਦੇ ਪਤਵੰਤੇ ਨਿਰੰਜਣ ਸਿੰਘ ਰੱਖੜਾ ਸ੍ਰੀ ਮੁਕਤਸਰ ਸਾਹਿਬ, ਕੌਮੀ ਪ੍ਰਧਾਨ ਸਤਨਾਮ ਸਿਂਘ ਦਮਦਮੀ , ਜਿਲ੍ਹਾ ਬਠਿੰਡਾ ਦੇ ਪ੍ਰਧਾਨ ਹਰਦੀਪ ਸਿੰਘ, ਖੇਤਰੀ ਪ੍ਰਧਾਨ ਜਗਦੀਪ ਸਿੰਘ ਆਦਿ ਇਸ ਮੁੱਦੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਕੋਲ ਪੁੱਜੇ। ਇੰਨਾਂ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇੱਕ ਦਰਜ਼ੀ ਦੀ ਉਦਾਹਰਣ ਦੇ ਕੇ ਕਹੇ ਗਏ ਕਥਨਾਂ ਪ੍ਰਤੀ ਨਰਾਜ਼ਗੀ ਜ਼ਾਹਰ ਕੀਤੀ।

ਇਹ ਵੀ ਪੜ੍ਹੋ ਕੈਂਪਾਂ ਨੂੰ ਲੈ ਕੇ ਭਾਜਪਾ ਤੇ ਸਰਕਾਰ ‘ਚ ਤਕਰਾਰ ਵਧਣ ਦੇ ਆਸਾਰ, ਪੰਜਾਬ ਪੁਲਿਸ ਨੇ ਪੰਜਾਬੀਆਂ ਨੂੰ ਕੀਤੀ ਇਹ ਅਪੀਲ

ਜਿਸਦੇ ਜਵਾਬ ਵਿਚ ਗਿਆਨੀ ਹਰਪ੍ਰੀਤ ਸਿੰਘ ਨੈ ਵੀ ਵੱਡਾ ਦਿਲ ਦਖਾਉਂਦਿਆਂ ਕਿਹਾ ਕਿ,‘‘ ਕਿਸੇ ਵੀ ਮਨ ਨੂੰ ਠੇਸ ਪਹੁੰਚਾਉਣ ਵਾਲਾ ਲਫ਼ਜ਼ ਮੇਰੇ ਵੱਲੋਂ ਬੋਲਿਆ ਗਿਆ ਤਾਂ ਇਹ ਮੈਨੂੰ ਵੀ ਮਨਜ਼ੂਰ ਨਹੀ। ਇਸ ਲਈ ਮੈਂ ਇਸ ਗੱਲ ਦਾ ਅਹਿਸਾਸ ਕਰਦਿਆਂ ਇਸ ਭੂੱਲ ਦੀ ਤਿਹ ਦਿਲ ਨਾਲ ਖਿਮਾ ਜਾਚਨਾ ਕਰਦਾਂ ਹਾਂ।‘’ ਗਿਆਨੀ ਹਰਪ੍ਰੀਤ ਸਿੰਘ ਨੇ ਇਹ ਵੀ ਭਰੋਸਾ ਜ਼ਾਹਰ ਕੀਤਾ ਕਿ ਪੰਥ ਤੇ ਪੰਜਾਬ ਨੂੰ ਬਚਾਉਣ ਲਈ ਹਰੇਕ ਭਾਈਚਾਰੇ ਦੀ ਤਰ੍ਹਾਂ ਕਸ਼ੱਤਰੀ ਭਾਈਚਾਰਾ ਵੀ ਉਸਦਾ ਡਟ ਕੇ ਸਾਥ ਦੇਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

Jaswinder Bhalla Death News: ਮੁੱਖ ਮੰਤਰੀ ਸਹਿਤ ਸਿਆਸੀ, ਸਹਿਤ ਤੇ ਫ਼ਿਲਮੀ ਦਿੱਗਜ਼ਾਂ ਨੇ ਜਤਾਇਆ ਦੁੱਖ

Jaswinder Bhalla Death News: ਪੰਜਾਬੀਆਂ ਦੇ ਨਾਮਵਾਰ ਕਾਮੇਡੀਅਨ ਅਤੇ ਉੱਘੇ ਫ਼ਿਲਮ ਅਦਾਕਾਰ ਜਸਵਿੰਦਰ ਭੱਲਾ ਦੀ ਮੌਤ ਨਾਲ ਇਕੱਲੀ ਸਹਿਤ ਅਤੇ ਫ਼ਿਲਮ ਇੰਡਸਟਰੀ ਹੀ ਨਹੀਂ, ਬਲਕਿ ਪੂਰੇ ਪੰਜਾਬੀ ਭਾਈਚਾਰੇ ਵਿਚ ਸੋਗ ਦੀ ਲਹਿਰ ਹੈ। 65 ਸਾਲ ਦੀ ਉਮਰ ਵਿਚ ਸਦੀਵੀ ਵਿਛੋੜਾ ਦੇਣ ਵਾਲੇ ਜਸਵਿੰਦਰ ਭੱਲਾ ਦੀ ਕਾਮੇਡੀ ਨੂੰ ਪੰਜਾਬੀਆਂ ਦੀ ਲਗਭਗ ਤੀਜ਼ੀ ਪੀੜੀ ਦੇਖ ਰਹੀ ਹੈ। 1988 ਵਿਚ ਕਾਮੇਡੀ ਦੀ ਦੁਨੀਆ ਵਿਚ ਪੈਰ ਰੱਖਣ ਵਾਲੇ ਭੱਲਾ ਅਖੀਰ ਤੱਕ ਇਸ ਭੱਜਦੋੜ ਭਰੀ ਜਿੰਦਗੀ ਵਿਚ ਲੋਕਾਂ ਦੇ ਚੇਹਰਿਆਂ ‘ਤੇ ਹਾਸਾ ਲਿਆਉਣ ਦਾ ਕੰਮ ਕਰਦੇ ਰਹੇ।

ਇਹ ਵੀ ਪੜ੍ਹੋ jaswinder bhalla death news: ਨਹੀਂ ਰਹੇ ਹਾਸਿਆਂ ਦੇ ਵਣਜਾਰੇ ਜਸਵਿੰਦਰ ਭੱਲਾ, ਅੰਤਿਮ ਸੰਸਕਾਰ ਭਲਕੇ

ਉਨ੍ਹਾਂ ਦੀ ਬੇਵਕਤੀ ਮੌਤ ਉੱਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਗਹਿਰਾ ਦੁੱਖ ਜਤਾਇਆ ਹੈ। ਆਪਣੇ ਸ਼ੋਕ ਸੰਦੇਸ਼ ਵਿਚ ਸ: ਮਾਨ ਨੇ ਲਿਖਿਆ ਹੈ ਕਿ ‘‘ਜਸਵਿੰਦਰ ਭੱਲਾ ਜੀ ਦੇ ਅਚਾਨਕ ਇਸ ਦੁਨੀਆਂ ਤੋਂ ਚਲੇ ਜਾਣਾ ਬੇਹੱਦ ਅਫ਼ਸੋਸਜਨਕ ਹੈ.. ਛਣਕਾਟਿਆਂ ਦੀ ਛਣਕਾਰ ਬੰਦ ਹੋਣ ਤੇ ਮਨ ਉਦਾਸ ਹੈ..ਵਾਹਿਗੁਰੂ ਚਰਨਾਂ ਚ ਨਿਵਾਸ ਬਖਸ਼ਣ…ਚਾਚਾ ਚਤਰਾ ਹਮੇਸ਼ਾ ਸਾਡੇ ਦਿਲਾਂ ਚ ਵਸਦੇ ਰਹਿਣਗੇ..’’।

ਇਹ ਵੀ ਪੜ੍ਹੋ ਕੈਂਪਾਂ ਨੂੰ ਲੈ ਕੇ ਭਾਜਪਾ ਤੇ ਸਰਕਾਰ ‘ਚ ਤਕਰਾਰ ਵਧਣ ਦੇ ਆਸਾਰ, ਪੰਜਾਬ ਪੁਲਿਸ ਨੇ ਪੰਜਾਬੀਆਂ ਨੂੰ ਕੀਤੀ ਇਹ ਅਪੀਲ

ਇਸੇ ਤਰ੍ਹਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੌਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਪੰਜਾਬ ਭਾਜਪਾ ਦੇ ਪ੍ਰਧਾਨ ਤੇ ਕਾਰਜ਼ਕਾਰੀ ਪ੍ਰਧਾਨ ਸੁਨੀਲ ਜਾਖੜ ਤੇ ਅਸ਼ਵਨੀ ਸ਼ਰਮਾ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਦਿ ਤੋਂ ਇਲਾਵਾ ਭੱਲਾ ਦੇ ਨਜਦੀਕੀ ਸਾਥੀ ਰਹੇ ਬਾਲ ਮੁਕੰਦ ਸ਼ਰਮਾ, ਅਦਾਕਾਰ ਦਲਜੀਤ ਸਿੰਘ, ਗਿੱਪੀ ਗਰੇਵਾਲ, ਨਿਰਮਲ ਰਿਸ਼ੀ, ਗੁੱਗੂ ਗਿੱਲ, ਯੋਗਰਾਜ ਸਿੰਘ, ਉਪਾਸਨਾ ਸਿੰਘ, ਗਾਇਕ ਜਸਬੀਰ ਜੱਸੀ, ਪੰਮੀ ਬਾਈ, ਸਹਿਤਕਾਰ ਗੁਰਭਜਨ ਸਿੰਘ ਗਿੱਲ, ਉੱਘੇ ਰੰਗਕਰਮੀ ਪ੍ਰੋ ਨਿਰਮਲ ਸਿੰਘ ਜੋੜਾ, ਕਾਮੇਡੀਅਨ ਗੁਰਪ੍ਰੀਤ ਘੁੱਗੀ ਆਦਿ ਨੇ ਵੀ ਦੁੱਖ ਪ੍ਰਗਟ ਕੀਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1908102