Tuesday, May 19, 2026
Home Blog Page 513

jaswinder bhalla death news: ਨਹੀਂ ਰਹੇ ਹਾਸਿਆਂ ਦੇ ਵਣਜਾਰੇ ਜਸਵਿੰਦਰ ਭੱਲਾ, ਅੰਤਿਮ ਸੰਸਕਾਰ ਭਲਕੇ

jaswinder bhalla death news: ਪੰਜਾਬੀ ਫਿਲਮਾਂ ਦੇ ਨਾਮਵਾਰ ਅਦਾਕਾਰ ਅਤੇ ਕਮੇਡੀ ਕਲਾਕਾਰ ਜਸਵਿੰਦਰ ਭੱਲਾ ਹੁਣ ਸਾਡੇ ਵਿਚਕਾਰ ਨਹੀਂ ਰਹੇ। 65 ਸਾਲਾਂ ਸ੍ਰੀ ਭੱਲਾ ਦਾ ਬੀਤੀ ਰਾਤ ਮੁਹਾਲੀ ਦੇ ਇੱਕ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਦੱਸਿਆ ਜਾ ਰਿਹਾ ਕਿ ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ। ਜਿਸਦੇ ਚੱਲਦੇ ਉਹਨਾਂ ਨੂੰ ਇਲਾਜ ਲਈ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।ਉਹਨਾਂ ਦਾ ਅੰਤਿਮ ਸੰਸਕਾਰ ਭਲਕੇ ਮਹਾਲੀ ਦੇ ਬਲੌਂਗੀ ਵਿੱਚ ਕੀਤਾ ਜਾਵੇਗਾ।

ਇਹ ਵੀ ਪੜ੍ਹੋ DDPO ਦਫ਼ਤਰ ਦਾ ਕਲਰਕ 60,000 ਰੁਪਏ ਰਿਸ਼ਵਤ ਦੀ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਕਾਮੇਡੀ ਦੁਨੀਆਂ ਦੇ ਬਾਦਸ਼ਾਹ ਵਜੋਂ ਜਾਣੇ ਜਾਂਦੇ ਜਸਵਿੰਦਰ ਭੱਲਾ ਦੀ ਮੌਤ ਨਾਲ ਪੂਰੇ ਪੰਜਾਬ ਵਿੱਚ ਸੋਗ ਦੀ ਲਹਿਰ ਹੈ। ਹਰ ਕੋਈ ਉਨਾਂ ਦੀ ਮੌਤ ਬਾਰੇ ਸੁਣ ਕੇ ਹੈਰਾਨ ਹੁੰਦਾ ਦਿਖਾਈ ਦੇ ਰਿਹਾ ਹੈ। ਦੁਨੀਆਂ ਦੀਆਂ ਨਾਮਵਾਰ ਖੇਤੀਬਾੜੀ ਯੂਨੀਵਰਸਿਟੀਆਂ ਵਿੱਚ ਸ਼ੁਮਾਰ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਵਿੱਚ ਸਾਲ 2020 ਚ ਪਸਾਰ ਵਿਭਾਗ ਦੇ ਮੁਖੀ ਵਜੋਂ ਸੇਵਾ ਮੁਕਤ ਹੋਏ ਜਸਵਿੰਦਰ ਸਿੰਘ ਭੱਲਾ ਨੇ ਲੋਕਾਂ ਦੇ ਚਿਹਰਿਆਂ ਉੱਪਰ ਖੁਸ਼ੀਆਂ ਲਿਆਉਣ ਦੇ ਲਈ ਦਹਾਕਿਆਂ ਤੱਕ ਕਮੇਡੀ ਦੇ ਵਿੱਚ ਆਪਣੀ ਵੱਡੀ ਭੂਮਿਕਾ ਨਿਭਾਈ। ਛਣਕਾਟਾ ਪ੍ਰੋਗਰਾਮ ਵਿੱਚ ਚਾਚਾ ਚਤਰਾ ਵਜੋਂ ਮਸ਼ਹੂਰ ਹੋਏ ਭੱਲਾ ਮੌਜੂਦਾ ਸਮੇਂ ਪੰਜਾਬੀ ਫਿਲਮਾਂ ਦੀ ਜਿੰਦਜਾਨ ਮੰਨੇ ਜਾਂਦੇ ਸਨ। ਉਹਨਾਂ ਦਰਜਨਾਂ ਫਿਲਮਾਂ ਵਿੱਚ ਆਪਣੀ ਭੂਮਿਕਾ ਨਿਭਾਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਦੁਖਦ ਖ਼ਬਰ; ਯੂਨੀਵਰਸਿਟੀ ਦੇ ਸਕਿਊਰਟੀ ਗਾਰਡ ਦੀ ‘ਦਰਿੰਦਗੀ’ ਦਾ ਸ਼ਿਕਾਰ ਹੋਏ ਵਿਦੇਸ਼ੀ ‘ਵਿਦਿਆਰਥੀ’ ਨੇ ਤੋੜਿਆ ਦਮ

0

ਤਲਵੰਡੀ ਸਾਬੋ ਪੁਲਿਸ ਵੱਲੋਂ ਮੁੱਖ ਮੁਲਜਮ ਸਹਿਤ 7 ਜਣਿਆਂ ਨੂੰ ਕੀਤਾ ਗ੍ਰਿਫਤਾਰ, ਦੋ ਹਾਲੇ ਫ਼ਰਾਰ
Bathinda News: ਲੰਘੀ 13 ਅਗਸਤ ਨੂੰ ਤਲਵੰਡੀ ਸਾਬੋ ਦੀ ਇੱਕ ਨਿੱਜੀ ਯੂਨੀਵਰਸਿਟੀ ਦੇ ਸਕਿਊਰਟੀ ਗਾਰਡ ਅਤੇ ਉਸਦੇ ਸਾਥੀਆਂ ਦੀ ਕੁੱਟਮਾਰ ਦਾ ਸ਼ਿਕਾਰ ਹੋਏ ਵਿਦੇਸ਼ੀ ਵਿਦਿਆਰਥੀ ਦੀ ਮੌਤ ਹੋ ਗਈ ਹੈ। ਜਿੰਮਬਾਵੇ ਦੇਸ ਦੇ ਵਾਸੀ ਜਿਵੀਏ ਲੋਰੀਏ ਦਾ ਬਠਿੰਡਾ ਦੇ ਏਮਜ਼ ਹਸਪਤਾਲ ਵਿਚ ਇਲਾਜ਼ ਚੱਲ ਰਿਹਾ ਸੀ, ਜਿੱਥੇ ਅੱਜ ਉਸਨੇ ਦਮ ਤੋੜ ਦਿੱਤਾ। ਇਸਦੀ ਪੁਸ਼ਟੀ ਬਠਿੰਡਾ ਦੇ ਐਸਪੀ ਜਸਮੀਤ ਸਿੰਘ ਸਾਹੀਵਾਲ ਨੇ ਇੱਕ ਵੀਡੀਓ ਸੰਦੇਸ਼ ਰਾਹੀ ਕਰਦਿਆਂ ਦਸਿਆ ਕਿ ਇਸ ਕਾਂਡ ਦੇ ਮੁੱਖ ਮੁਲਜਮ ਸਕਿਉਰਟੀ ਗਾਰਡ ਦਿਲਪ੍ਰੀਤ ਸਿੰਘ ਸਹਿਤ ਕੁੱਲ 7 ਜਣਿਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਤੇ ਦੋ ਜਣੇ ਹਾਲੇ ਫ਼ਰਾਰ ਹਨ।

https://twitter.com/BathindaPolice/status/1958476157827043771

ਇਹ ਵੀ ਪੜ੍ਹੋ DDPO ਦਫ਼ਤਰ ਦਾ ਕਲਰਕ 60,000 ਰੁਪਏ ਰਿਸ਼ਵਤ ਦੀ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਜਿਕਰਯੋਗ ਹੈ ਕਿ ਉਕਤ ਯੂਨੀਵਰਸਿਟੀ ਦੇ ਵਿੱਚ ਬੀਐਸਸੀ ਰਡਿਓਲੋਜੀ ਐਂਡ ਟੈਕਨੋਲਜੀ ਕਰ ਰਹੇ ਜਿਵੀਏ ਲੋਰੀਏ ਦਾ 12 ਅਗਸਤ ਨੂੰ ਕਾਰ ਦੀ ਚੈਕਿੰਗ ਨੂੰ ਲੈ ਕੇ ਯੂਨੀਵਰਸਿਟੀ ਦੇ ਗੇਟ ‘ਤੇ ਤੈਨਾਤ ਸਕਿਉਰਟੀ ਗਾਰਡ ਦਿਲਪ੍ਰੀਤ ਸਿੰਘ ਨਾਲ ਤਕਰਾਰ ਹੋਇਆ ਸੀ। ਜਿਸ ਤੋਂ ਬਾਅਦ ਮੁਲਜਮ ਦਿਲਪ੍ਰੀਤ ਸਿੰਘ ਨੇ ਉਕਤ ਵਿਦੇਸ਼ੀ ਵਿਦਿਆਰਥੀ ਨੂੰ ਸਬਕ ਸਿਖਾਉਣ ਦੀ ਨੀਅਤ ਨਾਲ ਆਪਣੇ ਸਾਥੀਆਂ ਨਾਲ ਮਿਲਕੇ 13 ਅਗਸਤ ਨੂੰ ਯੂਨੀਵਰਸਿਟੀ ਤੋਂ ਕੁਝ ਦੂਰ ਘੇਰ ਕੇ ਬੇਸਬਾਲ, ਡੰਡੇ ਤੇ ਤੇਜ਼ਧਾਰ ਹਥਿਆਰਾਂ ਨਾਲ ਕੁੱਟਮਾਰ ਕੀਤੀ ਅਤੇ ਉਸ ਤੋਂ ਬਾਅਦ ਉਸ ਉਪਰ ਕਾਰ ਚੜਾਉਣ ਦੀ ਵੀ ਕੋਸ਼ਿਸ਼ ਕੀਤੀ।ਜਿਸਦੇ ਕਾਰਨ ਇਹ ਵਿਦਿਆਰਥੀ ਬਹੁਤ ਜਿਆਦਾ ਜਖ਼ਮੀ ਹੋ ਗਿਆ ਸੀ। ਇਸ ਮਾਮਲੇ ਵਿਚ ਪੁਲਿਸ ਨੇ ਹੀ ਉਸਨੂੰ ਇਲਾਜ਼ ਲਈ ਹਸਪਤਾਲ ਦਾਖਲ ਕਰਵਾਇਆ ਸੀ। ਹਾਲਾਂਕਿ ਯੂਨੀਵਰਸਿਟੀ ਦੇ ਅਧਿਕਾਰੀਆਂ ਨੇ ਵੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਸਿਕਿਉਰਟੀ ਸੁਪਰਵਾਈਜ਼ਰ ਅਤੇ ਮੁਲਜਮ ਸਿਕਿਉਰਟੀ ਗਾਰਡ ਦਿਲਪ੍ਰੀਤ ਸਿੰਘ ਨੂੰ ਨੌਕਰੀ ਤੋਂ ਕੱਢ ਦਿੱਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਵੱਲੋਂ ਗਵਰਨੈਂਸ ਫੈਲੋਜ਼ ਨੂੰ ਸੂਬਾ ਸਰਕਾਰ ਦੀਆਂ ਪ੍ਰਮੁੱਖ ਸਕੀਮਾਂ ਦੇ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਪੁਲ ਵਜੋਂ ਵਿਚਰਨ ਦਾ ਸੱਦਾ

0

👉ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਨ ਲਈ ਆਖਿਆ
Punjab News: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਸੀਨੀਅਰ ਪੰਜਾਬ ਗੁੱਡ ਗਵਰਨੈਂਸ ਫੈਲੋਜ਼ ਨੂੰ ਸੂਬਾ ਸਰਕਾਰ ਦੀਆਂ ਕਈ ਪ੍ਰਮੁੱਖ ਯੋਜਨਾਵਾਂ ਅਤੇ ਸਕੀਮਾਂ ਦੇ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਪੁਲ ਵਜੋਂ ਵਿਚਰਨ ਦਾ ਸੱਦਾ ਦਿੱਤਾ।ਅੱਜ ਇੱਥੇ ਫੈਲੋਜ਼ ਨਾਲ ਵਿਚਾਰ-ਚਰਚਾ ਸੈਸ਼ਨ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਸੇਵਾ ਨਿਭਾਉਣ ਲਈ ਭਰਤੀ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ, ਮੁੱਖ ਮੰਤਰੀ ਸਿਹਤ ਯੋਜਨਾ, ਯੁੱਧ ਨਸ਼ਿਆਂ ਵਿਰੁੱਧ, ਆਮ ਆਦਮੀ ਕਲੀਨਿਕ, ਸਕੂਲ ਆਫ਼ ਐਮੀਨੈਂਸ ਅਤੇ ਹੋਰਨਾਂ ਸਮੇਤ ਸੂਬਾ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮਾਂ ਲਈ ਜ਼ਿੰਮੇਵਾਰੀ ਦਿੱਤੀ ਜਾਵੇਗੀ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਇਹ ਫੈਲੋਜ਼ ਸਮਰਪਿਤ ਭਾਵਨਾ, ਨਵੀਨਤਾ, ਅਮਲ ਅਤੇ ਲੋਕਾਂ ਨਾਲ ਜੁੜ ਕੇ ਸੇਵਾ ਪ੍ਰਦਾਨ ਕਰਨ ਅਤੇ ਪ੍ਰਸ਼ਾਸਨ ਦੇ ਨਤੀਜਿਆਂ ਨੂੰ ਬਿਹਤਰ ਬਣਾਉਣ ਲਈ ਨਵੇਂ ਦ੍ਰਿਸ਼ਟੀਕੋਣ, ਹੁਨਰ ਅਤੇ ਅਮਲ ਨੂੰ ਯਕੀਨੀ ਬਣਾਉਣਗੇ। ਭਗਵੰਤ ਸਿੰਘ ਮਾਨ ਨੇ ਫੈਲੋਜ਼ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਤ ਕਰਨ ਤਾਂ ਜੋ ਉਹ ਸਕੀਮਾਂ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਲਾਗੂ ਕਰਨ ਲਈ ਜ਼ਮੀਨੀ ਪੱਧਰ ‘ਤੇ ਹਕੀਕਤਾਂ ਤੋਂ ਜਾਣੂ ਹੋ ਸਕਣ।

ਇਹ ਵੀ ਪੜ੍ਹੋ ਕੇਂਦਰ ਪੰਜਾਬ ਨੂੰ ਜੀ.ਐਸ.ਟੀ ਕਾਰਨ ਹੋਏ 50 ਹਜ਼ਾਰ ਕਰੋੜ ਦੇ ਨੁਕਸਾਨ ਦੀ ਭਰਪਾਈ ਕਰੇ- ਚੀਮਾ

ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸੂਬਾ ਸਰਕਾਰ ਵੱਲੋਂ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਫੈਲੋਜ਼ ਨੂੰ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਤ ਕਰਨ ਲਈ ਖੁੱਲ੍ਹੀ ਆਜ਼ਾਦੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਫੈਲੋਜ਼ ਆਈ.ਆਈ.ਟੀ. ਤੋਂ ਲੈ ਕੇ ਆਈ.ਆਈ.ਐਮ. ਆਦਿ ਸੰਸਥਾਵਾਂ ਤੋਂ ਸਿਖਲਾਈ ਪ੍ਰਾਪਤ ਹਨ ਅਤੇ ਉਨ੍ਹਾਂ ਕੋਲ ਲੋਕ ਪੱਖੀ ਕਦਮਾਂ ਨੂੰ ਸਹੀ ਢੰਗ ਨਾਲ ਲਾਗੂ ਕਰਨ ਲਈ ਵਿਆਪਕ ਗਿਆਨ ਅਤੇ ਮੁਹਾਰਤ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਹ ਸੂਬਾ ਸਰਕਾਰ ਦਾ ਅਹਿਮ ਹਿੱਸਾ ਹੋਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਕਾਲੀ ਦੁਨੀਆ ਦਿਮਾਗੀ ਤੌਰ ‘ਤੇ ਸੋਚ-ਵਿਚਾਰ ਕਰਨ ਅਤੇ ਨਵੇਂ ਵਿਚਾਰ ਲਿਆਉਣ ਨਾਲ ਸਬੰਧਤ ਹੈ। ਉਨ੍ਹਾਂ ਕਿਹਾ ਕਿ ਇੱਕ ਜਾਂ ਦੋ ਵਿਅਕਤੀਆਂ ਵੱਲੋਂ ਦਿੱਤੇ ਬੇਸ਼ਕੀਮਤੀ ਵਿਚਾਰ ਨਾਲ ਅਰਬਾਂ ਡਾਲਰਾਂ ਦੇ ਕਾਰੋਬਾਰ ਬਣੇ ਹਨ।ਮੁੱਖ ਮੰਤਰੀ ਨੇ ਫੈਲੋਜ਼ ਨੂੰ ਜ਼ਮੀਨੀ ਹਕੀਕਤਾਂ ਦਾ ਪਤਾ ਲਾਉਣ ਅਤੇ ਲੋਕਾਂ ਤੇ ਸੂਬਾ ਸਰਕਾਰ ਦਰਮਿਆਨ ਸੰਚਾਰ ਦੇ ਪਾੜੇ ਨੂੰ ਪੂਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ ਤਾਂ ਜੋ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾ ਸਕੇ।

ਇਹ ਵੀ ਪੜ੍ਹੋ DDPO ਦਫ਼ਤਰ ਦਾ ਕਲਰਕ 60,000 ਰੁਪਏ ਰਿਸ਼ਵਤ ਦੀ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਸਰਕਾਰ ਦੇ ਹਰ ਫੈਸਲੇ ਬਾਰੇ ਜ਼ਮੀਨੀ ਪੱਧਰ ‘ਤੇ ਜਾਣਕਾਰੀ ਪ੍ਰਦਾਨ ਕਰਨ ਲਈ ਉਤਸ਼ਾਹਿਤ ਕੀਤਾ ਤਾਂ ਜੋ ਇੱਕ ਮਜ਼ਬੂਤ ਅਤੇ ਵਿਵਹਾਰਕ ਫੀਡਬੈਕ ਵਿਧੀ ਵਿਕਸਤ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸਕਾਰਾਤਮਕ ਵਿਚਾਰ ਅਤੇ ਵਿਹਾਰ ਸਫਲਤਾ ਦੀ ਕੁੰਜੀ ਹੈ ਅਤੇ ਉਨਾਂ ਨੂੰ ਆਪਣੇ ਦ੍ਰਿਸ਼ਟੀਕੋਣ ਅਤੇ ਕੰਮਕਾਜ ਵਿੱਚ ਸਕਾਰਾਤਮਕਤਾ ਪੈਦਾ ਕਰਨੀ ਚਾਹੀਦੀ ਹੈ।ਇੱਕ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਾ ਤਾਂ ਉਨ੍ਹਾਂ ਨੇ ਅਤੇ ਨਾ ਹੀ ਉਨ੍ਹਾਂ ਦੇ ਕਿਸੇ ਵੀ ਮੰਤਰੀ ਨੇ ਕਦੇ ਇਹ ਦਾਅਵਾ ਕੀਤਾ ਕਿ ਸਰਕਾਰੀ ਖਜ਼ਾਨਾ ਖਾਲੀ ਹੈ ਅਤੇ ਸੂਬੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਸੂਬੇ ਦੇ ਇੱਕ-ਇੱਕ ਪੈਸੇ ਦੀ ਵਰਤੋਂ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਸਮਝਦਾਰੀ ਨਾਲ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਦੁੱਖ ਪ੍ਰਗਟ ਕੀਤਾ ਕਿ ਸਾਬਕਾ ਵਿੱਤ ਮੰਤਰੀ ਇਹ ਬਿਆਨਬਾਜ਼ੀ ਕਰਦੇ ਰਹੇ ਸਨ ਕਿ ਖਜ਼ਾਨਾ ਖਾਲੀ ਹੈ ਜਿਸ ਕਾਰਨ ਸੂਬੇ ਦੇ ਵਿਕਾਸ ਵਿੱਚ ਵੱਡੀ ਰੁਕਾਵਟ ਆ ਰਹੀ ਹੈ।

ਇਹ ਵੀ ਪੜ੍ਹੋ ਪੰਜਾਬ ਦੇ ਖੇਤੀਬਾੜੀ ਵਿਭਾਗ ਵਿਚ ਵੱਡਾ ਫ਼ੇਰਬਦਲ; ਦਰਜ਼ਨਾਂ ਅਫ਼ਸਰਾਂ ਨੂੰ ਇੱਧਰੋ-ਉਧਰ ਬਦਲਿਆਂ, ਦੇਖੋ ਲਿਸਟ

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਉਸਾਰੂ ਮਾਹੌਲ ਸਿਰਜਣ ਲਈ ਕੋਈ ਤਰੱਦਦ ਨਹੀਂ ਕੀਤਾ ਅਤੇ ਪ੍ਰਸ਼ਾਸਨਿਕ ਢਾਂਚੇ ਨੂੰ ਤਬਾਹ ਕਰ ਦਿੱਤਾ ਹੈ ਜਿਸ ਕਾਰਨ ਨੌਜਵਾਨਾਂ ਨੂੰ ਵਿਦੇਸ਼ ਜਾਣ ਲਈ ਮਜਬੂਰ ਹੋਣਾ ਪਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਹਮੇਸ਼ਾ ਨਵੇਂ ਵਿਚਾਰਾਂ ਅਤੇ ਲੀਹੋਂ ਹਟਵੀਂ ਸੋਚ ਦੇ ਧਾਰਨੀ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਨੂੰ ਸਮਰੱਥ ਬਣਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਨਵੇਂ ਵਿਚਾਰਾਂ ਅਤੇ ਨਵੀਨਤਮ ਕਾਢਾਂ ਲਈ ਹਮੇਸ਼ਾ ਤਿਆਰ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਵਿਚਾਰਾਂ ਨੂੰ ਖੰਭ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਤਵੰਤਿਆਂ ਦਾ ਸਵਾਗਤ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਕੇਂਦਰ ਪੰਜਾਬ ਨੂੰ ਜੀ.ਐਸ.ਟੀ ਕਾਰਨ ਹੋਏ 50 ਹਜ਼ਾਰ ਕਰੋੜ ਦੇ ਨੁਕਸਾਨ ਦੀ ਭਰਪਾਈ ਕਰੇ- ਚੀਮਾ

0

👉ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸੂਬਿਆਂ ਦੀ ਵਿੱਤੀ ਵਿਵਸਥਾ ਨੂੰ ਤਬਾਹ ਕਰ ਰਹੀ ਹੈ

New Delhi News: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਪਾਸੋਂ ਜੋਰਦਾਰ ਮੰਗ ਕੀਤੀ ਹੈ ਕਿ ਉਹ ਕੇਂਦਰ ਵੱਲ ਪੰਜਾਬ ਦੇ ਜੀ.ਐਸ.ਟੀ ਕਾਰਨ ਹੋਏ 50 ਹਜ਼ਾਰ ਕਰੋੜ ਦੇ ਵਿੱਤੀ ਨੁਕਸਾਨ ਦੀ ਤੁਰੰਤ ਭਰਪਾਈ ਕਰੇ।ਸਿਹਤ ਅਤੇ ਬੀਮਾ, ਰੇਟ ਤਰਕਸੰਗਤ ਬਣਾਉਣ, ਮੁਆਵਜ਼ਾ ਸੈਸ ਵਿਸ਼ਿਆਂ ਨੂੰ ਲੈ ਕੇ ਹੋਈਆਂ ਜੀ.ਐਸ.ਟੀ ਮੰਤਰੀ ਸਮੂਹ ਦੀਆਂ ਦੋ ਦਿਨਾਂ ਮੀਟਿੰਗਾਂ ਵਿਚ ਭਾਗ ਲੈਣ ਬਾਅਦ ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਸ. ਚੀਮਾ ਨੇ ਕਿਹਾ 2017 ਵਿਚ ਮੁਲਕ ਵਿਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਇਕ ਰਾਸ਼ਟਰ-ਇਕ ਕਰ ਫਾਰਮੂਲੇ ਤਹਿਤ ਵਸਤੂ ਤੇ ਸੇਵਾਵਾਂ ਕਰ (ਜੀ.ਐਸ.ਟੀ) ਲਾਗੂ ਕੀਤੇ ਜਾਣ ਉਪਰੰਤ ਪੰਜਾਬ ਦਾ ਕੁੱਲ 1,11,045 ਕਰੋੜ ਦਾ ਵਿੱਤੀ ਨੁਕਸਾਨ ਹੋਇਆ ਹੈ। ਉਨਾਂ ਕਿਹਾ ਕਿ ਲਗਭਗ 60 ਹਜ਼ਾਰ ਕਰੋੜ ਰੁਪਏ ਕੇਂਦਰ ਵੱਲੋਂ ਮੁਆਵਜ਼ੇ ਵਜੋਂ ਦਿੱਤੇ ਜਾਣ ਬਾਅਦ ਵੀ 50 ਹਜ਼ਾਰ ਕਰੋੜ ਪੰਜਾਬ ਦੇ ਕੇਂਦਰ ਵੱਲ ਬਕਾਇਆ ਪਏ ਹਨ।

ਇਹ ਵੀ ਪੜ੍ਹੋ DDPO ਦਫ਼ਤਰ ਦਾ ਕਲਰਕ 60,000 ਰੁਪਏ ਰਿਸ਼ਵਤ ਦੀ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਉਨਾਂ ਕਿਹਾ ਕਿ ਜੀ.ਐਸ.ਟੀ ਲਾਗੂ ਬਾਅਦ ਕੇਂਦਰ ਸਰਕਾਰ ਨੇ ਸੂਬਿਆਂ ਦੇ ਵਿੱਤੀ ਘਾਟੇ ਬਦਲੇ 5 ਸਾਲ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਹੁਣ ਕੇਂਦਰ ਵੱਲੋਂ ਇਹ ਮੁਆਵਜ਼ਾ ਬੰਦ ਕਰ ਦਿੱਤਾ ਗਿਆ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਜੀ.ਐਸ.ਟੀ ਰੇਟਾਂ ਨੂੰ ਤਰਕਸੰਗਤ ਬਣਾਉਣ ਦੇ ਖਿਲਾਫ਼ ਨਹੀ ਹੈ ਪਰ ਸ਼ਰਤ ਇਹ ਕਿ ਇਸ ਨਾਲ ਸੂਬਿਆਂ ਨੂੰ ਹੇਣ ਵਾਲੇ ਵਿੱਤੀ ਨੁਕਸਾਨ ਦੀ ਭਰਪਾਈ ਦੀ ਵਿਵਸਥਾ ਜ਼ਰੂਰ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸੂਬਿਆਂ ਦੀ ਵਿੱਤੀ ਵਿਵਸਥਾ ਨੂੰ ਲਗਾਤਾਰ ਤਬਾਹ ਕੀਤਾ ਜਾ ਰਿਹਾ ਹੈ ਜੋਂ ਮੁਲਕ ਦੇ ਸੰਘੀ ਢਾਂਚੇ ਤੇ ਵੱਡਾ ਹਮਲਾ ਹੈ। ਸ. ਚੀਮਾ ਨੇ ਕਿਹਾ ਕਿ ਹੁਣ ਕੇਂਦਰ ਸਰਕਾਰ ਪੰਜਾਬ ਦੇ ਫੰਡ ਵੀ ਜਾਰੀ ਕਰਨ ਤੋਂ ਭੱਜ ਰਹੀ ਹੈ। ਉਨਾਂ ਕਿਹਾ ਕਿ ਜੀ.ਐਸ.ਟੀ ਤੋਂ ਇਲਾਵਾ ਵੀ ਪੇਂਡੂ ਵਿਕਾਸ ਫੰਡ ਦੇ 8000 ਕਰੋੜ ਅਤੇ ਪ੍ਰਧਾਨ ਮੰਤਰੀ ਸੜਕ ਯੋਜਨਾਂ ਦੇ ਲਗਭਗ 1000 ਕਰੋੜ ਤੋਂ ਵਧੇਰੇ ਰੁਪਏ ਵੀ ਜਾਰੀ ਨਹੀਂ ਕੀਤੇ ਜਾ ਰਹੇ।

ਇਹ ਵੀ ਪੜ੍ਹੋ ਪੰਜਾਬ ਦੇ ਖੇਤੀਬਾੜੀ ਵਿਭਾਗ ਵਿਚ ਵੱਡਾ ਫ਼ੇਰਬਦਲ; ਦਰਜ਼ਨਾਂ ਅਫ਼ਸਰਾਂ ਨੂੰ ਇੱਧਰੋ-ਉਧਰ ਬਦਲਿਆਂ, ਦੇਖੋ ਲਿਸਟ

ਉਨ੍ਹਾਂ ਕਿਹਾ ਕਿ ਜੀ.ਐਸ.ਟੀ ਲਾਗੂ ਕਰਨ ਸਮੇਂ ਸਾਰੇ ਰਾਜਾਂ ਸਹਿਮਤੀ ਦੇ ਕੇ ਮੁਲਕ ਨਾਲ ਖੜੇ ਸਨ ਪਰ ਅੱਜ ਜਦੋਂ ਸੂਬਿਆਂ ਦੇ ਵਿੱਤੀ ਨੁਕਸਾਨ ਦੀ ਭਰਪਾਈ ਦਾ ਮੁੱਦਾ ਉਠਦਾ ਹੈ ਤਾਂ ਕੇਂਦਰ ਵੱਲੋਂ ਅੱਖਾਂ ਫੇਰ ਲਈਆਂ ਜਾਂਦੀਆਂ ਹਨ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਹੁਣ ਤੱਕ 27 ਵਾਰ ਜੀ.ਐਸ.ਟੀ ਵਿਚ ਸੋਧਾਂ ਕੀਤੀਆਂ ਹਨ ਅਤੇ 15 ਵਾਰੀ ਦਰਾਂ ਵਿਚ ਘਾਟਾ-ਵਾਧਾ ਕੀਤਾ ਹੈ ਅਤੇ ਹੁਣ ਮੁੜ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 5 ਫੀਸਦ ਅਤੇ 18 ਫੀਸਦ ਦੀਆਂ ਦੋ ਟੈਕਸ ਦਰਾਂ ਲਾਗੂ ਕੀਤੇ ਜਾਣ ਦੇ ਪ੍ਰਸਤਾਵ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜੀ.ਐਸ.ਟੀ ਦੀਆਂ ਨਵੀਆਂ ਤਬਦੀਲੀਆਂ ਲਾਗੂ ਹੋਣ ਦੀ ਸੂਰਤ ਵਿਚ ਵੀ ਰਾਜਾਂ ਦੇ ਵਿੱਤੀ ਨੁਕਸਾਨ ਦੀ ਭਰਪਾਈ ਦੀ ਜਿੰਮੇਵਾਰੀ ਕੇਂਦਰ ਸਰਕਾਰ ਨੂੰ ਚੁੱਕਣੀ ਚਾਹੀਦੀ ਹੈ।ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਖ਼ਤ ਅਲੋਚਨਾ ਕਰਦਿਆਂ ਉਹਨਾਂ ਕਿਹਾ ਕਿ ਇਹ ਸਰਕਾਰ ਬਿਨਾਂ ਮੁਕੰਮਲ ਹੱਲ ਲੱਭੇ ਜੀ.ਐਸ.ਟੀ ਪ੍ਰਣਾਲੀ ਵਿੱਚ ਲਗਾਤਾਰ ਬਦਲਾਵ ਕਰ ਰਹੀ ਹੈ ਜਿਸ ਸਦਕਾ ਕਰਦਾਤਾ ਖੁਆਰ ਹੋ ਰਹੇ ਹਨ ਅਤੇ ਮੁਲਕ ਦਾ ਵਿੱਤੀ ਢਾਂਚਾ ਟੁੱਟ ਰਿਹਾ ਹੈ।

ਇਹ ਵੀ ਪੜ੍ਹੋ 11 ਮਹੀਨਿਆਂ ਬਾਅਦ ਇੰਝ ਚਮਕੀ ਕਿਸਮਤ, ਗ੍ਰੰਥੀ ਵੱਲੋਂ ਚੁੱਕੀ ਪਰਚੀ ਨੇ ਬਣਾਇਆ ਸਰਪੰਚ

ਉਹਨਾਂ ਕਿਹਾ ਕਿ ਹਾਲ ਹੀ ਵਿੱਚ ਹੋਈ ਮੀਟਿੰਗ ਦੌਰਾਨ ਕੇਂਦਰ ਨੇ ਦੱਸੀਆਂ ਕਿ 31 ਅਕਤੂਬਰ ਤੱਕ ਕਰਜ਼ ਅਦਾਇਗੀ ਖਤਮ ਹੋ ਜਾਵੇਗੀ ਅਤੇ ਸਿਨ ਟੈਕਸ ਜੋ ਸੂਬਿਆਂ ਦੇ ਮੁਆਵਜ਼ੇ ਲਈ ਲਗਾਇਆ ਗਿਆ ਸੀ ਵੀ ਬੰਦ ਕਰ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਜੀ.ਐਸ.ਟੀ ਦੀ ਰੇਟ ਤਰਕਸੰਗਤਾ ਵਿਚ ਗੈਰ-ਜਿੰਮੇਵਾਰੀ ਵਾਲੀ ਹੈ। ਉਨਾਂ ਉਦਾਹਰਣ ਦਿੱਤੀ ਕਿ ਇਕ ਪਾਸੇ ਤਾਂ ਸਿਹਤ ਅਤੇ ਬੀਮਾਂ ਤੋਂ ਜੀ.ਐਸ.ਟੀ ਦੀ ਛੋਟ ਦਿੱਤੀ ਜਾ ਰਹੀ ਹੈ ਅਤੇ ਦੂਜੇ ਪਾਸੇ ਕੱਚੇ ਤੰਬਾਕੂ ਤੇ ਪਹਿਲਾਂ ਸਿਨ ਟੈਕਸ 100 ਫੀਸਦ ਤੇ ਕਰੀਬ ਸੀ ਜੋ ਹੁਣ ਘਟਾ ਕੇ 40 ਫੀਸਦ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਸਮਾਜ ਲਈ ਹਾਨੀਕਾਰਕ ਵਸਤਾਂ ਤੇ ਸਿਨ ਟੈਕਸ ਘਟਾਉਣਾ ਆਪਣੇ ਆਪ ਵਿਚ ਸਮਾਜ ਵਿਰੋਧੀ ਕਦਮ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

DDPO ਦਫ਼ਤਰ ਦਾ ਕਲਰਕ 60,000 ਰੁਪਏ ਰਿਸ਼ਵਤ ਦੀ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

0

Firozpur News: ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਦਫ਼ਤਰ (ਡੀਡੀਪੀਓ) ਫਿਰੋਜ਼ਪੁਰ ਵਿਖੇ ਤਾਇਨਾਤ ਕਲਰਕ ਬਲਵੰਤ ਸਿੰਘ ਨੂੰ 60,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ।ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਖੁਲਾਸਾ ਕੀਤਾ ਕਿ ਉਕਤ ਮੁਲਜ਼ਮ ਨੂੰ ਫਿਰੋਜ਼ਪੁਰ ਜ਼ਿਲ੍ਹੇ ਦੇ ਤਹਿਸੀਲ ਤਲਵੰਡੀ ਭਾਈ ਦੇ ਪਿੰਡ ਲੱਲੇ ਦੇ ਇੱਕ ਵਸਨੀਕ ਦੁਆਰਾ ਦਾਇਰ ਕੀਤੀ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ।

ਇਹ ਵੀ ਪੜ੍ਹੋ ਪੰਜਾਬ ਦੇ ਖੇਤੀਬਾੜੀ ਵਿਭਾਗ ਵਿਚ ਵੱਡਾ ਫ਼ੇਰਬਦਲ; ਦਰਜ਼ਨਾਂ ਅਫ਼ਸਰਾਂ ਨੂੰ ਇੱਧਰੋ-ਉਧਰ ਬਦਲਿਆਂ, ਦੇਖੋ ਲਿਸਟ

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਸੀ ਕਿ ਉਸਨੇ ਇੱਕ ਨਿੱਜੀ ਬੈਂਕ ਤੋਂ ਖੇਤੀਬਾੜੀ ਕਰਜ਼ੇ ਦੀ ਲਿਮਿਟ ਬਣਾਉਣ ਲਈ ਅਰਜ਼ੀ ਦਿੱਤੀ ਸੀ ਜਿਸ ਵਿੱਚ ਉਸਨੇ ਆਪਣੀ ਮਾਲਕੀ ਵਾਲੀ ਜ਼ਮੀਨ ਦੇ ਨਾਲ ਪੰਚਾਇਤੀ ਜ਼ਮੀਨ ਦੇ ਖੇਤਰ ਦਾ ਵੀ ਜ਼ਿਕਰ ਕੀਤਾ ਸੀ ਜਿਸਨੂੰ ਉਹ ਨਿਲਾਮੀ ਤੇ ਲੈਣ ਪਿੱਛੋਂ ਖੇਤੀ ਕਰ ਰਿਹਾ ਸੀ। ਬੈਂਕ ਨੇ ਕਰਜ਼ਾ ਲਿਮਟ ਮਨਜ਼ੂਰ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਡੀਡੀਪੀਓ ਦਫ਼ਤਰ ਨੂੰ ਸੂਚਿਤ ਕਰ ਦਿੱਤਾ।

ਇਹ ਵੀ ਪੜ੍ਹੋ 11 ਮਹੀਨਿਆਂ ਬਾਅਦ ਇੰਝ ਚਮਕੀ ਕਿਸਮਤ, ਗ੍ਰੰਥੀ ਵੱਲੋਂ ਚੁੱਕੀ ਪਰਚੀ ਨੇ ਬਣਾਇਆ ਸਰਪੰਚ

ਸ਼ਿਕਾਇਤ ਦੇ ਅਨੁਸਾਰ ਉਕਤ ਕਲਰਕ ਨੇ ਸ਼ਿਕਾਇਤਕਰਤਾ ਨੂੰ ਪੰਚਾਇਤੀ ਜ਼ਮੀਨ ਦੇ ਵੇਰਵੇ ਬੈਂਕ ਦੀ ਲਿਮਟ ਲਈ ਜਮ੍ਹਾਂ ਕਰਵਾਉਣ ਵਿਰੁੱਧ ਧਮਕਾਇਆ ਅਤੇ ਉਸ ਵਿਰੁੱਧ ਕੋਈ ਸਰਕਾਰੀ ਕਾਰਵਾਈ ਕਰਨ ਤੋਂ ਬਚਣ ਲਈ ਇੱਕ ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ। ਬਾਅਦ ਵਿੱਚ ਉਕਤ ਕਲਰਕ 60,000 ਰੁਪਏ ਰਿਸ਼ਵਤ ਲੈਣ ਲਈ ਸਹਿਮਤ ਹੋ ਗਿਆ।

ਇਹ ਵੀ ਪੜ੍ਹੋ Uppal Farm Girl ਵਾਲੇ ਮਾਮਲੇ ਵਿਚ ਹੋਈ ਭਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ‘Entry’

ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ, ਫਿਰੋਜ਼ਪੁਰ ਰੇਂਜ ਦੀ ਇੱਕ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 60000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਕਲਰਕ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਜਿਸ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਹੋਰ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਦੇ ਖੇਤੀਬਾੜੀ ਵਿਭਾਗ ਵਿਚ ਵੱਡਾ ਫ਼ੇਰਬਦਲ; ਦਰਜ਼ਨਾਂ ਅਫ਼ਸਰਾਂ ਨੂੰ ਇੱਧਰੋ-ਉਧਰ ਬਦਲਿਆਂ, ਦੇਖੋ ਲਿਸਟ

0

Punjab News: transfer News: ਪੰਜਾਬ ਸਰਕਾਰ ਵੱਲੋਂ ਵੀਰਵਾਰ ਨੁੰ ਆਦੇਸ਼ ਜਾਰੀਕਰਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿਚ ਵੱਡਾ ਫ਼ੇਰਬਦਲ ਕੀਤਾ ਹੈ। ਵਿਭਾਗ ਦੇ ਸਕੱਤਰ ਵੱਲੋਂ ਜਾਰੀ ਹੁਕਮਾਂ ਦੇ ਵਿਚ ਦਰਜ਼ਨਾਂ ਅਧਿਕਾਰੀਆਂ ਨੂੰ ਇੱਧਰੋ-ਬਦਲਿਆ ਗਿਆ ਹੈ। ਬਦਲੇ ਗਏ ਅਧਿਕਾਰੀਆਂ ਦੀ ਲਿਸਟ ਹੇਠਾਂ ਨੱਥੀ ਹੈ।

ਹੁਣ ਪੰਜਾਬ ਵਿੱਚ 112 ਡਾਇਲ ਕਰਕੇ ਕੀਤੀ ਜਾ ਸਕਦੀ ਹੈ ਸਾਈਬਰ ਫਰਾਡ ਅਤੇ ਹਾਈਵੇ ਐਮਰਜੈਂਸੀ ਦੀ ਰਿਪੋਰਟ

0

👉ਨਵਾਂ ਏਕੀਕਰਨ ਪ੍ਰਦਾਨ ਕਰ ਰਿਹਾ ਹੈ ਫੌਰੀ ਪ੍ਰਤੀਕਿਰਿਆ ਅਤੇ ਕਾਰਜ -ਕੁਸ਼ਲਤਾ ਵਿੱਚ ਆ ਰਿਹਾ ਹੈ ਸੁਧਾਰ : ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਐਮਰਜੈਂਸੀ ਸੇਵਾਵਾਂ ਨੂੰ ਵਧੇਰੇ ਪਹੁੰਚਯੋਗ ਅਤੇ ਕੁਸ਼ਲ ਬਣਾਉਣ ਦੇ ਮੱਦੇਨਜ਼ਰ ਇੱਕ ਮਹੱਤਵਪੂਰਨ ਕਦਮ ਤਹਿਤ ਪੰਜਾਬ ਪੁਲਿਸ ਨੇ ਭਾਰਤੀ ਰਾਸ਼ਟਰੀ ਰਾਜਮਾਰਗ ਅਥਾਰਟੀ (ਐਨਐਚਏਆਈ) ਹੈਲਪਲਾਈਨ 1033 ਅਤੇ ਸਾਈਬਰ ਕ੍ਰਾਈਮ ਹੈਲਪਲਾਈਨ 1930 ਨੂੰ ਏਕੀਕ੍ਰਿਤ ਕਰਕੇ ਹੁਣ ਡਾਇਲ 112 ਨਾਲ ਜੋੜ ਦਿੱਤਾ ਹੈ। ਪੰਜਾਬ ਦੀ ਇਸ ਏਕੀਕ੍ਰਿਤ ਸੰਕਟਕਾਲੀ ਪ੍ਰਤੀਕਿਰਿਆ ਪ੍ਰਣਾਲੀ ਰਾਹੀਂ ਹੁਣ ਨਾਗਰਿਕ ਹਾਈਵੇ ਹਾਦਸਿਆਂ ਅਤੇ ਹੋਰ ਵਾਹਨਾਂ ਸਬੰਧੀ ਹੋਰ ਦਿੱਕਤਾਂ ਦੇ ਨਾਲ-ਨਾਲ ਵਿੱਤੀ ਧੋਖਾਧੜੀ ਅਤੇ ਸਾਈਬਰ ਅਪਰਾਧਾਂ ਦੀ ਰਿਪੋਰਟ ਹੁਣ ਸਿਰਫ਼ 112 ਡਾਇਲ ਕਰਕੇ ਕਰ ਸਕਦੇ ਹਨ।ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ ਲਾਗੂ ਕੀਤੀ ਗਈ ਇਹ ਪਹਿਲਕਦਮੀ, ਇੱਕ ਸਿੰਗਲ-ਵਿੰਡੋ ਪਲੈਟਫਾਰਮ ਤਹਿਤ ਕਈ ਮਹੱਤਵਪੂਰਨ ਸੇਵਾਵਾਂ ਪ੍ਰਦਾਨ ਕਰਦੀ ਹੈ ਅਤੇ ਫੌਰੀ ਸਹਾਇਤਾ ਉਪਲਬਧ ਕਰਵਾਉਣ ਲਈ ਆਸਾਨ ਪਹੁੰਚ ਨੂੰ ਯਕੀਨੀ ਬਣਾਉਂਦੀ ਹੈ।

ਇਹ ਵੀ ਪੜ੍ਹੋ ਹੜ੍ਹ ਪੀੜਤਾਂ ਦੀ ਮੱਦਦ ਲਈ ਵਚਨਬੱਧ ਪੰਜਾਬ ਸਰਕਾਰ: ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ

ਜ਼ਿਕਰਯੋਗ ਹੈ ਕਿ ਪਹਿਲਾਂ ਨਾਗਰਿਕਾਂ ਨੂੰ ਧੋਖਾਧੜੀ ਜਾਂ ਸੜਕ ਹਾਦਸੇ ਦੀ ਰਿਪੋਰਟ ਕਰਨ ਲਈ ਖਾਸ ਹੈਲਪਲਾਈਨ ਨੰਬਰਾਂ ’ਤੇ ਕਾਲ ਕਰਨੀ ਪੈਂਦੀ ਸੀ, ਜਿਸ ਨਾਲ ਉਨ੍ਹਾਂ ਲਈ ਵੱਖ-ਵੱਖ ਹੈਲਪਲਾਈਨ ਨੰਬਰ ਯਾਦ ਰੱਖਣਾ ਔਖਾ ਸੀ। ਹੁਣ ਤੱਕ 112 ਹੈਲਪਲਾਈਨ ਦੀ ਵਰਤੋਂ ਸਿਰਫ਼ ਰਾਜ ਭਰ ਵਿੱਚ ਹੋ ਰਹੇ ਵੱਖ-ਵੱਖ ਅਪਰਾਧਾਂ ਦੀ ਰਿਪੋਰਟ ਕਰਨ ਲਈ ਕੀਤੀ ਜਾਂਦੀ ਸੀ।ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ,“ਹੁਣ, ਭਾਵੇਂ ਤੁਸੀਂ ਹਾਈਵੇਅ ’ਤੇ ਕਿਸੇ ਮੁਸੀਬਤ ਵਿੱਚ ਫਸੇ ਹੋਏ ਹੋ ਜਾਂ ਸਾਈਬਰ ਧੋਖਾਧੜੀ ਦਾ ਸ਼ਿਕਾਰ ਹੋ, ਸਿਰਫ 112 ’ਤੇ ਇੱਕ ਕਾਲ ਨਾਲ ਹੀ ਤੁਹਾਡਾ ਮਸਲਾ ਹੱਲ ਹੋ ਜਾਵੇਗਾ। ਸਪੈਸ਼ਲ ਡੀਜਪੀ , ਜੋ ਡਾਇਲ 112 ਦੀ ਸਿੱਧੀ ਨਿਗਰਾਨੀ ਕਰ ਰਹੇ ਹਨ, ਨੇ ਕਿਹਾ ਕਿ ਇਸ ਉਪਰਾਲੇ ਨਾਲ ਤੁਹਾਡੇ ਕੇਸ ’ਤੇ ਤੁਰੰਤ ਕਾਰਵਾਈ ਸ਼ੁਰੂ ਹੋ ਜਾਵੇਗੀ, ਡੁਪਲੀਕੇਸ਼ਨ ਅਤੇ ਦੇਰੀ ਬਹੁਤ ਹੱਦ ਤੱਕ ਖਤਮ ਹੋ ਜਾਵੇਗੀ ।

ਇਹ ਵੀ ਪੜ੍ਹੋ 11 ਮਹੀਨਿਆਂ ਬਾਅਦ ਇੰਝ ਚਮਕੀ ਕਿਸਮਤ, ਗ੍ਰੰਥੀ ਵੱਲੋਂ ਚੁੱਕੀ ਪਰਚੀ ਨੇ ਬਣਾਇਆ ਸਰਪੰਚ

ਉਨ੍ਹਾਂ ਦੱਸਿਆ ਕਿ 112 ਜਾਂ 1033 ’ਤੇ ਡਾਇਲ ਕਰਨ ਵਾਲੀਆਂ ਸਾਰੀਆਂ ਹਾਈਵੇਅ ਡਿਸਟਰੈਸ ਕਾਲਾਂ ਹੁਣ ਪੁਲਿਸ ਸਰੋਤਾਂ ਅਤੇ ਐਨਐਚਏਆਈ ਦੋਵਾਂ ਨਾਲ ਜੋੜ ਦਿੱਤੀਆਂ ਗਈਆਂ ਹਨ ਤਾਂ ਜੋ ਤੁਰੰਤ ਕਾਰਵਾਈ ਯਕੀਨੀ ਬਣਾਈ ਜਾ ਸਕੇ। ਇਸ ਤੋਂ ਇਲਾਵਾ, ਸਾਈਬਰ ਅਪਰਾਧ ਦੇ ਪੀੜਤ 112 ਜਾਂ 1930 ’ਤੇ ਡਾਇਲ ਕਰ ਸਕਦੇ ਹਨ, ਜਿੱਥੇ ਡਾਇਲ 112 ਕੰਟਰੋਲ ਰੂਮ ’ਤੇ ਤਾਇਨਾਤ ਵਿਸ਼ੇਸ਼ ਤੌਰ ’ਤੇ ਸਿਖਲਾਈ ਪ੍ਰਾਪਤ ਸਾਈਬਰ ਡਿਸਪੈਚਰ ਦੁਆਰਾ ਉਨ੍ਹਾਂ ਦੀਆਂ ਸ਼ਿਕਾਇਤਾਂ ਸਿੱਧੇ ਤੌਰ ’ਤੇ ਰਾਸ਼ਟਰੀ ਸਾਈਬਰ ਅਪਰਾਧ ਪੋਰਟਲ ਵਿੱਚ ਦਰਜ ਕੀਤੀਆਂ ਜਾਂਦੀਆਂ ਹਨ।ਡਾਇਲ 112 ਨੂੰ ਪੰਜਾਬ ਦੇ ਐਮਰਜੈਂਸੀ ਪ੍ਰਤੀਕਿਰਿਆ ਦਾ ਧੁਰਾ ਦੱਸਦੇ ਹੋਏ, ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਇਸ ਏਕੀਕਰਨ ਨੇ ਇਸ ਸਹੂਲਤ ਨੂੰ ਸੱਚਮੁੱਚ ਏਕੀਕ੍ਰਿਤ ਪਲੇਟਫਾਰਮ ਵਿੱਚ ਬਦਲ ਦਿੱਤਾ ਹੈ, ਜੋ ਪੁਲਿਸ, ਫਾਇਰ, ਐਂਬੂਲੈਂਸ, ਆਫ਼ਤ, ਹਾਈਵੇਅ ਸੁਰੱਖਿਆ ਅਤੇ ਸਾਈਬਰ ਅਪਰਾਧ ਨੂੰ ਇੱਕੋ ਥਾਂ ’ਤੇ ਕਵਰ ਕਰਦਾ ਹੈ।

ਇਹ ਵੀ ਪੜ੍ਹੋ Jo Jo Honey Singh ਦੀਆਂ ਮੁਸ਼ਕਿਲਾਂ ਵਧੀਆਂ, ਸਖ਼ਤ ਕਾਰਵਾਈ ਨੂੰ ਲੈ ਕੇ ਮੁੱਖ ਮੰਤਰੀ ਕੋਲ ਹੋਈ ਸਿਕਾਇਤ

ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਇਸ ਪ੍ਰਣਾਲੀ ਨੂੰ 257 ਐਮਰਜੈਂਸੀ ਰਿਸਪਾਂਸ ਵਾਹਨ (ਈਆਰਵੀ) ਅਤੇ 144 ਸਮਰਪਿਤ ਸੜਕ ਸੁਰਖਿਆ ਫੋਰਸ (ਐਸਐਸਐਫ) ਵਾਹਨਾਂ ਦੁਆਰਾ ਸਮਰਥਤ ਕੀਤਾ ਗਿਆ ਹੈ ,ਜੋ ਰਾਜ ਭਰ ਵਿੱਚ ਹਾਈਵੇਅ ’ਤੇ ਮੁਸਤੈਦ ਅਤੇ ਫੌਰੀ ਸਹਾਇਤਾ ਪ੍ਰਦਾਨ ਕਰਨ ਲਈ ਤਾਇਨਾਤ ਹਨ।ਉਨ੍ਹਾਂ ਅੱਗੇ ਕਿਹਾ ਕਿ ਡੀਜੀਪੀ ਪੰਜਾਬ ਗੌਰਵ ਯਾਦਵ ਦੀ ਸਿੱਧੀ ਨਿਗਰਾਨੀ ਹੇਠ, ਅਸੀਂ ਅਗਲੀ ਪੀੜ੍ਹੀ ਦੀ ਤਕਨਾਲੋਜੀ ਅਤੇ ਏਕੀਕਰਨ ਨਾਲ ਡਾਇਲ 112 ਨੂੰ ਲਗਾਤਾਰ ਮਜ਼ਬੂਤ ਕਰਨ ਲਈ ਵਚਨਬੱਧ ਹਾਂ। ਇਹ ਕਦਮ ਨਾਗਰਿਕਾਂ ਦੀ ਮਹੱਤਵਪੂਰਨ ਸੇਵਾਵਾਂ ਤੱਕ ਪਹੁੰਚ ਵਧਾਉਣ ਅਤੇ ਵਿਸ਼ੇਸ਼ ਤੌਰ ਤੇ ਹਾਈਵੇਅ ਅਤੇ ਸਾਈਬਰ ਅਪਰਾਧ ਸਬੰਧੀ ਮਾਮਲਿਆਂ ਵਿੱਚ ਪ੍ਰਤੀਕਿਰਿਆ ਸਮੇਂ ਨੂੰ ਘਟਾਉਣ ਵਿੱਚ ਇੱਕ ਵੱਡੀ ਪੁਲਾਂਘ ਹੈ।ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਸੇਵਾ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ, ਨਵੇਂ ਈਆਰਵੀਜ਼ ਲਈ 100 ਕਰੋੜ ਅਤੇ ਡਾਇਲ 112 ਹੈੱਡਕੁਆਰਟਰ ਇਮਾਰਤ ਲਈ 53 ਕਰੋੜ ਦਾ ਬਜਟ ਮਨਜ਼ੂਰ ਕੀਤਾ ਹੈ, ਜਿਸ ਨਾਲ ਦੇਸ਼ ਦੇ ਸਭ ਤੋਂ ਉੱਨਤ ਅਤੇ ਨਾਗਰਿਕ-ਕੇਂਦ੍ਰਿਤ ਐਮਰਜੈਂਸੀ ਪ੍ਰਤੀਕਿਰਿਆ ਪ੍ਰਣਾਲੀ ਲਈ ਰਾਹ ਪੱਧਰਾ ਹੋਇਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਸਰਕਾਰ ਵਲੋਂ ਪਾਣੀ ਨਾਲ ਪ੍ਰਭਾਵਿਤ ਖੇਤਰਾਂ ਵਿਚ ਵਿਸ਼ੇਸ਼ ਗਿਰਦਾਵਰੀ ਦੇ ਹੁਕਮ: ਹਰਦੀਪ ਸਿੰਘ ਮੁੰਡੀਆਂ

0

👉ਸੁਲਤਾਨਪੁਰ ਲੋਧੀ ਦੇ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ, ਰਾਹਤ ਕਾਰਜਾਂ ਦੀ ਸਮੀਖਿਆ
Kapurthala News:ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਪ੍ਰਭਾਵਿਤ ਹੋਈਆਂ ਫਸਲਾਂ ਤੇ ਹੋਰ ਨੁਕਸਾਨ ਦੀ ਪੂਰਤੀ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।ਸੁਲਤਾਨਪੁਰ ਲੋਧੀ ਦੇ ਪ੍ਰਭਾਵਿਤ ਪਿੰਡਾਂ ਬਾਊਪੁਰ ਜਦੀਦ ਅਤੇ ਸਾਂਗਰਾ ਵਿਖੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਦੌਰਾਨ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਫਸਲਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਮੁਆਵਜ਼ੇ ਦੀ ਪ੍ਰਕਿਰਿਆ ਆਰੰਭ ਕਰ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਦਿੱਤੇ ਗਏ ਹਨ ਕਿ ਉਹ ਪਾਣੀ ਘਟਦੇ ਸਾਰ ਹੀ ਜਲਦ ਤੋਂ ਜਲਦ ਵਿਸ਼ੇਸ਼ ਗਿਰਦਾਵਰੀ ਮੁਕੰਮਲ ਕਰਕੇ ਰਿਪੋਰਟ ਸੌਂਪਣ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾ ਸਕੇ।ਮਾਲ ਮੰਤਰੀ ਨੇ ਦੱਸਿਆ ਕਿ ਪਾਣੀ ਨਾਲ ਮੁੱਖ ਤੌਰ ‘ਤੇ ਪ੍ਰਭਾਵਿਤ ਜ਼ਿਲ੍ਹਿਆਂ ਕਪੂਰਥਲਾ, ਤਰਨ ਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ ਵਿਖੇ ਰਾਹਤ ਕੰਮਾਂ ਦੀ ਨਿਗਰਾਨੀ ਮੰਤਰੀ ਸਮੂਹ ਵਲੋਂ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ  ਹੜ੍ਹ ਪੀੜਤਾਂ ਦੀ ਮੱਦਦ ਲਈ ਵਚਨਬੱਧ ਪੰਜਾਬ ਸਰਕਾਰ: ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ

ਕੈਬਨਿਟ ਮੰਤਰੀਆਂ ਵਲੋਂ ਜਿੱਥੇ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰਕੇ ਪ੍ਰਭਾਵਿਤ ਲੋਕਾਂ ਦਾ ਦੁੱਖ ਵੰਡਾਇਆ ਜਾ ਰਿਹਾ ਹੈ, ਉਥੇ ਹੀ ਰਾਹਤ ਕਾਰਜਾਂ ਉੱਪਰ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਵਿੱਚ ਰਾਹਤ ਕਾਰਜਾਂ ਲਈ 2 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਰਾਸ਼ਨ, ਪੀਣ ਵਾਲਾ ਪਾਣੀ, ਦਵਾਈਆਂ, ਪਸ਼ੂ ਧਨ ਦੀ ਸਿਹਤ ਸੰਭਾਲ ਆਦਿ ਦੇ ਕੰਮ ਜੰਗੀ ਪੱਧਰ ‘ਤੇ ਜਾਰੀ ਰੱਖੇ ਜਾ ਸਕਣ।ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਦੱਸਿਆ ਕਿ ਹੜ੍ਹ ਰੋਕੂ ਪ੍ਰਬੰਧਾਂ ਤਹਿਤ ਪੰਜਾਬ ਭਰ ਵਿੱਚ ਧੁੱਸੀ ਬੰਨ੍ਹਾਂ ਅਤੇ ਅਡਵਾਂਸ ਬੰਨ੍ਹਾਂ ਦੀ ਵਿਸ਼ੇਸ਼ ਮੁਹਿੰਮ ਚਲਾ ਕੇ ਹੋਰ ਮਜ਼ਬੂਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਰਤਮਾਨ ਸਮੇਂ ਧੁੱਸੀ ਬੰਨ੍ਹ ਪੂਰੀ ਤਰ੍ਹਾਂ ਸੁਰੱਖਿਅਤ ਹਨ। ਕੈਬਨਿਟ ਮੰਤਰੀ ਵਲੋਂ ਕਿਸ਼ਤੀਆਂ ਰਾਹੀਂ ਪ੍ਰਭਾਵਿਤ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਗਿਆ। ਉਨ੍ਹਾਂ ਲੋਕਾਂ ਦੀ ਮੰਗ ਅਨੁਸਾਰ ਪ੍ਰਭਾਵਿਤ ਲੋਕਾਂ ਲਈ ਐਸ.ਡੀ.ਆਰ.ਐਫ. ਦੀਆਂ ਹੋਰ ਟੁਕੜੀਆਂ ਤੈਨਾਤ ਕਰਨ ਲਈ ਵੀ ਕਿਹਾ ਤਾਂ ਜੋ ਰਾਹਤ ਕਾਰਜਾਂ ਵਿੱਚ ਕਿਸੇ ਕਿਸਮ ਦੀ ਸਮੱਸਿਆ ਨਾ ਆਵੇ। ਉਨ੍ਹਾਂ ਪ੍ਰਭਾਵਿਤ ਲੋਕਾਂ ਨੂੰ ਸੁੱਕਾ ਰਾਸ਼ਨ, ਦਵਾਈਆਂ ਅਤੇ ਪੀਣ ਵਾਲਾ ਪਾਣੀ ਵੀ ਮੁਹੱਈਆ ਕਰਵਾਇਆ।

ਇਹ ਵੀ ਪੜ੍ਹੋ  ਅੱਤਵਾਦ ਫ਼ਲਾਉਣ ਦੀ ਸਾਜਸ਼ ਬੇਨਕਾਬ; ਹੈਡ ਗ੍ਰਨੇਡ ਸਹਿਤ ਨਾਮੀ ਗੈਂਗਸਟਰ ਦਾ ਸਾਥੀ ਕਾਬੂ

ਕੈਬਨਿਟ ਮੰਤਰੀ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰਭਾਵਿਤ ਖੇਤਰਾਂ ਵਿਚ ਲਗਾਤਾਰ ਫੌਗਿੰਗ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਲੋਕਾਂ ਨੂੰ ਚਮੜੀ ਦੇ ਰੋਗਾਂ ਤੇ ਪਾਣੀ ਨਾਲ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਅ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਨਿਯਮਤ ਸਿਹਤ ਜਾਂਚ ਯਕੀਨੀ ਬਣਾਈ ਜਾਵੇ।ਪਸ਼ੂ ਧਨ ਦੀ ਸਿਹਤ ਸੰਭਾਲ ਵੱਲ ਵਿਸ਼ੇਸ਼ ਤਵੱਜੋ ਦੇਣ ਦੇ ਹੁਕਮ ਦਿੰਦਿਆਂ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਵੈਟਰਨਰੀ ਡਾਕਟਰ ਪ੍ਰਭਾਵਿਤ ਪਿੰਡਾਂ ਅਤੇ ਡੇਰਿਆਂ ਵਿੱਚ ਜਾ ਕੇ ਪਸ਼ੂ ਧਨ ਦੀ ਜਾਂਚ ਕਰਨ। ਪ੍ਰਭਾਵਿਤ ਲੋਕਾਂ ਦੇ ਹੌਸਲੇ ਨੂੰ ਸਲਾਮ ਕਰਦਿਆਂ ਸ. ਮੁੰਡੀਆਂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਉਨ੍ਹਾਂ ਨਾਲ ਖੜ੍ਹੀ ਹੈ ਅਤੇ ਲੋਕਾਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾਵੇਗੀ। ਇਸ ਤੋਂ ਪਹਿਲਾਂ ਉਨ੍ਹਾਂ ਰੈਸਟ ਹਾਊਸ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡੈਮਾਂ ਤੋਂ ਪਾਣੀ ਛੱਡਣ ਅਤੇ ਦਰਿਆਵਾਂ ਵਿੱਚ ਵਗ ਰਹੇ ਪਾਣੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ, ਨਗਰ ਸੁਧਾਰ ਟਰੱਸਟ ਕਪੂਰਥਲਾ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ, ਐਸ.ਐਸ.ਪੀ. ਗੌਰਵ ਤੂਰਾ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਹੜ੍ਹ ਪੀੜਤਾਂ ਦੀ ਮੱਦਦ ਲਈ ਵਚਨਬੱਧ ਪੰਜਾਬ ਸਰਕਾਰ: ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ

0

👉ਜਿਲਿਆ ਦੇ ਡੀਸੀ. ਐਸਐਸਪੀ. ਐਸ ਈ ਤੋਂ ਲੈ ਕੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮੁਢਲੀ ਸਹਾਇਤਾ ਦੇਣ ਲਈ ਦਿੱਤੀ ਗਈ ਹੈ ਅਹਿਮ ਜਿੰਮੇਵਾਰੀ
Ferozepur News:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਦਰਿਆਵਾਂ ਵਿੱਚ ਪਾਣੀ ਦੇ ਵਧੇ ਪੱਧਰ ਕਾਰਨ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕੰਮਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਲੋਕਾਂ ਦੇ ਫਸਲਾਂ ਤੇ ਹੋਰ ਹੋਏ ਨੁਕਸਾਨ ਦੀ ਪੂਰੀ ਭਰਪਾਈ ਕਰੇਗੀ। ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਫਿਰੋਜ਼ਪੁਰ ਦੇ ਪਿੰਡਾਂ ਟੇਂਡੀ ਵਾਲਾ, ਗਜ਼ਨੀ ਵਾਲਾ ਤੇ ਧੀਰਾ ਘਾਰਾਂ ਵਿਚ ਪਾਣੀ ਦਾ ਪੱਧਰ ਵਧਣ ਕਰਕੇ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਮੌਕੇ ਇਹ ਗੱਲ ਕਹੀ। ਇਸ ਮੌਕੇ ਵਿਧਾਇਕ ਹਲਕਾ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਹਲਕਾ ਫਿਰੋਜ਼ਪੁਰ ਦਿਹਾਤੀ ਸ਼੍ਰੀ ਰਜਨੀਸ਼ ਕੁਮਾਰ ਦਹੀਯਾ, ਵਿਧਾਇਕ ਗੁਰੂਹਰਸਹਾਏ ਸ਼੍ਰੀ ਫੌਜਾ ਸਿੰਘ ਸਰਾਰੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਇਹ ਵੀ ਪੜ੍ਹੋ  ਅੱਤਵਾਦ ਫ਼ਲਾਉਣ ਦੀ ਸਾਜਸ਼ ਬੇਨਕਾਬ; ਹੈਡ ਗ੍ਰਨੇਡ ਸਹਿਤ ਨਾਮੀ ਗੈਂਗਸਟਰ ਦਾ ਸਾਥੀ ਕਾਬੂ

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੈਬਿਨਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਾਣੀ ਨਾਲ ਪ੍ਰਭਾਵਿਤ ਖੇਤਰਾਂ ਅੰਦਰ ਰਾਹਤ ਕਾਰਜਾਂ ਦੀ ਨਿਗਰਾਨੀ ਲਈ 8 ਕੈਬਨਿਟ ਮੰਤਰੀਆਂ ਦੀ ਡਿਊਟੀ ਲਗਾਈ ਗਈ ਹੈ, ਜੋ ਵੱਖ ਵੱਖ ਜ਼ਿਲ੍ਹਿਆਂ ਦਾ ਦੌਰਾ ਕਰਕੇ ਪਰਭਾਵਿਤ ਪਿੰਡਾਂ ਦੇ ਨਿਵਾਸੀਆਂ ਤੱਕ ਸਿੱਧੀ ਪਹੁੰਚ ਕਰ ਰਹੇ ਹਨ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰ ਰਹੇ ਹਨ। ਉਹਨਾਂ ਨੇ ਕਿਹਾ ਕਿ ਜ਼ਮੀਨੀ ਪੱਧਰ ਤੇ ਕੋਈ ਹੜ ਪ੍ਰਭਾਵਿਤ ਪਿੰਡ ਨਾ ਰਹਿ ਜਾਵੇ ਇਸ ਦੇ ਲਈ ਸੈਕਟਰਾਂ ਦੇ ਵਿੱਚ ਵੰਡ ਕਰਕੇ ਅਧਿਕਾਰੀਆਂ ਨੂੰ ਅਹਿਮ ਜਿੰਮੇਵਾਰੀ ਸੌਂਪੀ ਗਈ ਹੈ।ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਸਭ ਤੋਂ ਅਹਿਮ ਪਹਿਲ ਹੜ ਪ੍ਰਭਾਵਿਤਾਂ ਨੂੰ ਸੁਰੱਖਿਅਤ ਥਾਵਾਂ ਤੇ ਪਹੁੰਚਾਉਣ ਦੇ ਨਾਲ ਨਾਲ ਸਿਹਤ ਸੰਭਾਲ, ਰਾਸ਼ਨ ਮੁਹੱਈਆ ਕਰਵਾਉਣਾ ਅਤੇ ਪਸ਼ੂ ਧਨ ਦੀ ਸੰਭਾਲ ਹੈ। ਇਸ ਦੌਰਾਨ ਕੈਬਿਨਟ ਮੰਤਰੀ ਵੱਲੋਂ ਪੀੜਤ ਪਰਿਵਾਰਾਂ ਨਾਲ ਗੱਲਬਾਤ ਵੀ ਕੀਤੀ ਗਈ ਅਤੇ ਦਰਪੇਸ਼ ਮੁਸ਼ਕਿਲਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਮੌਕੇ ਤੇ ਲੋੜਵੰਦਾਂ ਤੱਕ ਹਰ ਸੰਭਵ ਸਹਾਇਤਾ ਪਹੁੰਚਾਉਣ ਦੇ ਹੁਕਮ ਦਿੱਤੇ। ਹੜ ਪ੍ਰਭਾਵਿਤਾ ਨਾਲ ਗੱਲਬਾਤ ਦੌਰਾਨ ਸ੍ਰੀ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਥਿਤੀ ਉਪਰ 24 ਘੰਟੇ ਨਿਗਰਾਨੀ ਰੱਖੀ ਜਾ ਰਹੀ ਹੈ।

ਇਹ ਵੀ ਪੜ੍ਹੋ  ਤਿੰਨ ਸਾਲਾਂ ਵਿੱਚ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ-ਮੁੱਖ ਮੰਤਰੀ

ਹੜ੍ਹ ਰੋਕੂ ਕਾਰਜਾਂ ਬਾਰੇ ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਹੜ੍ਹ ਰੋਕੂ ਕਾਰਜਾਂ ਉੱਪਰ ਪੰਜਾਬ ਸਰਕਾਰ ਵਲੋਂ 276 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਸ ਤੋਂ ਇਲਾਵਾ ਬੰਨ੍ਹਾਂ ਉੱਪਰ ਮਿੱਟੀ ਦੇ ਬੋਰੇ ਭਰ ਕੇ ਰੱਖੇ ਗਏ ਹਨ ਤਾਂ ਜੋ ਕਿਸੇ ਵੀ ਅਣਸੁਖਾਵੇਂ ਹਾਲਤ ਵਿੱਚ ਤੁਰੰਤ ਵਰਤੋਂ ਕੀਤੀ ਜਾ ਸਕੇ। ਇਸ ਤੋਂ ਪਹਿਲਾਂ ਕੈਬਿਨਟ ਮੰਤਰੀ ਸ੍ਰੀ ਗੋਇਲ ਵੱਲੋਂ ਹੁਸੈਨੀਵਾਲਾ ਹੈੱਡ ਵਿਖੇ ਡਿਪਟੀ ਕਮਿਸ਼ਨਰ ਦੀਪਸਿਖ਼ਾ ਸ਼ਰਮਾ, ਐਸ ਐਸ ਪੀ. ਭੁਪਿੰਦਰ ਸਿੰਘ ਸਿੱਧੂ, ਮੁੱਖ ਇੰਜੀਨੀਅਰ ਡਰੇਨੇਜ਼ ਹਰਦੀਪ ਸਿੰਘ ਮੈਂਦੀਰੱਤਾ, ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਰਾਹਤ ਕਾਰਜਾਂ ਦੀ ਸਮੀਖਿਆ ਕੀਤੀ ਅਤੇ ਜਰੂਰੀ ਦਿਸ਼ਾ ਨਿਰਦੇਸ਼ ਵੀ ਦਿੱਤੇ ਗਏ। ਇਸ ਮੌਕੇ ਐਸਡੀਐਮ ਗੁਰਮੀਤ ਸਿੰਘ, ਐਸਡੀਐਮ ਗੁਰੂਹਰਸਹਾਏ ਉਦੇਦੀਪ ਸਿੰਘ ਸਿੱਧੂ, ਆਰ. ਟੀ. ਏ. ਅਮਨਦੀਪ, ਐਸ. ਈ. ਸ੍ਰੀ ਰਾਜਨ ਢੀਂਗਰਾ, ਸੰਦੀਪ ਗੋਇਲ, ਮੈਡਮ ਅਮਨਦੀਪ ਕੌਰ ਗੋਸਲ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪਿੰਡ ਵਾਸੀ ਹਾਜ਼ਰ ਸਨ|

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੇਅਰ ਪਦਮਜੀਤ ਮਹਿਤਾ ਨੇ ਵੱਖ-ਵੱਖ ਵਾਰਡਾਂ ਵਿੱਚ ਲਗਭਗ 1 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

0

👉ਕਿਹਾ, ਬਠਿੰਡਾ ਨੂੰ ਇੱਕ ਸਾਫ਼, ਸੁਰੱਖਿਅਤ ਅਤੇ ਆਧੁਨਿਕ ਸ਼ਹਿਰ ਬਣਾਉਣ ਲਈ ਨਗਰ ਨਿਗਮ ਲਗਾਤਾਰ ਯਤਨਸ਼ੀਲ
Bathinda News:ਨਗਰ ਨਿਗਮ ਬਠਿੰਡਾ ਦੇ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਲਗਭਗ 1 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਨ੍ਹਾਂ ਕੰਮਾਂ ਵਿੱਚ ਪ੍ਰੀਮਿਕਸ ਵਰਕ ਅਤੇ ਇੰਟਰਲਾਕਿੰਗ ਟਾਈਲਾਂ ਦੇ ਨਾਲ ਸੜਕ ਨਿਰਮਾਣ ਸ਼ਾਮਲ ਹੈ। ਇਸ ਉਪਰੰਤ ਉਹਨਾਂ ਬਠਿੰਡਾ ਸ਼ਹਿਰ ਦਾ ਦੌਰਾ ਵੀ ਕੀਤਾ। ਇਸ ਦੌਰਾਨ ਮੇਅਰ ਸ਼੍ਰੀ ਪਰਮਜੀਤ ਮਹਿਤਾ ਨੇ ਕੌਂਸਲਰ ਪੁਸ਼ਪਾ ਰਾਣੀ ਦੇ ਵਾਰਡ ਨੰਬਰ 39 ਵਿੱਚ ਲਗਭਗ 27 ਲੱਖ ਰੁਪਏ ਦੀ ਲਾਗਤ ਨਾਲ ਪ੍ਰੀਮਿਕਸ ਪਾਉਣ, ਕੌਂਸਲਰ ਅਨੀਤਾ ਗੋਇਲ ਦੇ ਵਾਰਡ ਨੰਬਰ 43 ਵਿੱਚ ਲਗਭਗ 38 ਲੱਖ ਰੁਪਏ ਦੀ ਲਾਗਤ ਨਾਲ ਪ੍ਰੀਮਿਕਸ ਪਾਉਣ, ਕੌਂਸਲਰ ਮੱਖਣ ਸਿੰਘ ਠੇਕੇਦਾਰ ਦੇ ਵਾਰਡ ਨੰਬਰ 20 ਵਿੱਚ ਲਗਭਗ 23 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕਿੰਗ ਟਾਈਲਾਂ ਲਗਾਉਣ, ਵਾਰਡ ਨੰਬਰ 14 ਵਿੱਚ ਲਗਭਗ 13 ਲੱਖ ਰੁਪਏ ਦੀ ਲਾਗਤ ਨਾਲ ਪ੍ਰੀਮਿਕਸ ਪਾਉਣ ਦੇ ਕੰਮਾਂ ਦਾ ਉਦਘਾਟਨ ਕੀਤਾ।

ਇਹ ਵੀ ਪੜ੍ਹੋ  11 ਮਹੀਨਿਆਂ ਬਾਅਦ ਇੰਝ ਚਮਕੀ ਕਿਸਮਤ, ਗ੍ਰੰਥੀ ਵੱਲੋਂ ਚੁੱਕੀ ਪਰਚੀ ਨੇ ਬਣਾਇਆ ਸਰਪੰਚ

ਇਸ ਮੌਕੇ ਪੈਦਲ ਦੌਰਾ ਕਰਕੇ ਸਮੱਸਿਆਵਾਂ ਦਾ ਜਾਇਜ਼ਾ ਲੈਣ ਤੋਂ ਬਾਅਦ, ਮੇਅਰ ਸਾਹਿਬ ਨੇ ਅਧਿਕਾਰੀਆਂ ਨੂੰ ਉਕਤ ਸਮੱਸਿਆਵਾਂ ਦੇ ਹੱਲ ਲਈ ਹਦਾਇਤਾਂ ਦਿੱਤੀਆਂ। ਉਨ੍ਹਾਂ ਲੋਕਾਂ ਨਾਲ ਵੀ ਮੁਲਾਕਾਤ ਕੀਤੀ। ਇਸ ਮੌਕੇ ਵਾਰਡ ਨੰਬਰ 39 ਤੋਂ ਸ੍ਰੀ ਵਿਪਿਨ ਮਿੱਤੂ, ਵਾਰਡ ਨੰਬਰ 43 ਦੇ ਕੌਂਸਲਰ ਮੈਡਮ ਅਨੀਤਾ ਗੋਇਲ, ਸ੍ਰੀ ਪ੍ਰਦੀਪ ਗੋਲਾ, ਸ੍ਰੀ ਮੋਨੂੰ ਅਗਰਵਾਲ, ਵਾਰਡ ਨੰਬਰ 20 ਦੇ ਕੌਂਸਲਰ ਮੱਖਣ ਸਿੰਘ ਠੇਕੇਦਾਰ, ਐਸਡੀਓ ਸ੍ਰੀ ਯੋਗੇਸ਼ ਕੁਮਾਰ, ਐਸਡੀਓ ਸ੍ਰੀ ਜਤਿਨ ਕੁਮਾਰ, ਸ੍ਰੀ ਪਵਨ ਕੁਮਾਰ ਜੇਈ ਅਤੇ ਮੁਹੱਲਾ ਵਾਸੀ ਉਨ੍ਹਾਂ ਨਾਲ ਮੌਜੂਦ ਸਨ।ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਸ਼ਹਿਰ ਵਾਸੀਆਂ ਦੀ ਸਹੂਲਤ ਅਤੇ ਮਹਾਂਨਗਰ ਦੀ ਸੁੰਦਰਤਾ ਨੂੰ ਧਿਆਨ ਵਿੱਚ ਰੱਖਦੇ ਹੋਏ, ਸੜਕ ਨਿਰਮਾਣ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਠਿੰਡਾ ਨੂੰ ਇੱਕ ਸਾਫ਼, ਸੁਰੱਖਿਅਤ ਅਤੇ ਆਧੁਨਿਕ ਸ਼ਹਿਰ ਬਣਾਉਣ ਲਈ ਨਗਰ ਨਿਗਮ ਲਗਾਤਾਰ ਯਤਨਸ਼ੀਲ ਹੈ।

ਇਹ ਵੀ ਪੜ੍ਹੋ  ਅੱਤਵਾਦ ਫ਼ਲਾਉਣ ਦੀ ਸਾਜਸ਼ ਬੇਨਕਾਬ; ਹੈਡ ਗ੍ਰਨੇਡ ਸਹਿਤ ਨਾਮੀ ਗੈਂਗਸਟਰ ਦਾ ਸਾਥੀ ਕਾਬੂ

ਮੇਅਰ ਸਾਹਿਬ ਨੇ ਇਸ ਮੌਕੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਨਗਰ ਨਿਗਮ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਨਾਲ ਸਥਾਨਕ ਵਸਨੀਕਾਂ ਨੂੰ ਆਉਣ-ਜਾਣ ਵਿੱਚ ਆਸਾਨੀ ਹੋਵੇਗੀ ਅਤੇ ਪਾਣੀ ਭਰਨ ਵਰਗੀਆਂ ਸਮੱਸਿਆਵਾਂ ਵੀ ਹੱਲ ਹੋ ਜਾਣਗੀਆਂ।ਉਨ੍ਹਾਂ ਅੱਗੇ ਕਿਹਾ ਕਿ ਨਗਰ ਨਿਗਮ ਸ਼ਹਿਰ ਨੂੰ ਸਾਫ਼, ਸੁੰਦਰ ਅਤੇ ਆਧੁਨਿਕ ਦਿੱਖ ਦੇਣ ਲਈ ਲਗਾਤਾਰ ਯੋਜਨਾਬੱਧ ਤਰੀਕੇ ਨਾਲ ਕੰਮ ਕਰ ਰਿਹਾ ਹੈ।ਸਥਾਨਕ ਨਿਵਾਸੀਆਂ ਅਤੇ ਕੌਂਸਲਰਾਂ ਨੇ ਇਸ ਪਹਿਲ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਸੜਕਾਂ ਦੀ ਮੁਰੰਮਤ ਅਤੇ ਨਵੀਨੀਕਰਨ ਦੀ ਲੰਬੇ ਸਮੇਂ ਤੋਂ ਮੰਗ ਸੀ। ਹੁਣ ਮੇਅਰ ਵੱਲੋਂ ਸ਼ੁਰੂ ਕੀਤੇ ਗਏ ਕੰਮਾਂ ਨਾਲ ਨਾਗਰਿਕਾਂ ਨੂੰ ਰਾਹਤ ਮਿਲੇਗੀ।ਸਥਾਨਕ ਨਿਵਾਸੀਆਂ ਅਤੇ ਕੌਂਸਲਰਾਂ ਨੇ ਮੇਅਰ ਸ਼੍ਰੀ ਮਹਿਤਾ ਦਾ ਧੰਨਵਾਦ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1908140