Punjab News: transfer News: ਪੰਜਾਬ ਸਰਕਾਰ ਵੱਲੋਂ ਵੀਰਵਾਰ ਨੁੰ ਆਦੇਸ਼ ਜਾਰੀਕਰਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿਚ ਵੱਡਾ ਫ਼ੇਰਬਦਲ ਕੀਤਾ ਹੈ। ਵਿਭਾਗ ਦੇ ਸਕੱਤਰ ਵੱਲੋਂ ਜਾਰੀ ਹੁਕਮਾਂ ਦੇ ਵਿਚ ਦਰਜ਼ਨਾਂ ਅਧਿਕਾਰੀਆਂ ਨੂੰ ਇੱਧਰੋ-ਬਦਲਿਆ ਗਿਆ ਹੈ। ਬਦਲੇ ਗਏ ਅਧਿਕਾਰੀਆਂ ਦੀ ਲਿਸਟ ਹੇਠਾਂ ਨੱਥੀ ਹੈ।

Punjab News: transfer News: ਪੰਜਾਬ ਸਰਕਾਰ ਵੱਲੋਂ ਵੀਰਵਾਰ ਨੁੰ ਆਦੇਸ਼ ਜਾਰੀਕਰਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿਚ ਵੱਡਾ ਫ਼ੇਰਬਦਲ ਕੀਤਾ ਹੈ। ਵਿਭਾਗ ਦੇ ਸਕੱਤਰ ਵੱਲੋਂ ਜਾਰੀ ਹੁਕਮਾਂ ਦੇ ਵਿਚ ਦਰਜ਼ਨਾਂ ਅਧਿਕਾਰੀਆਂ ਨੂੰ ਇੱਧਰੋ-ਬਦਲਿਆ ਗਿਆ ਹੈ। ਬਦਲੇ ਗਏ ਅਧਿਕਾਰੀਆਂ ਦੀ ਲਿਸਟ ਹੇਠਾਂ ਨੱਥੀ ਹੈ।

👉ਨਵਾਂ ਏਕੀਕਰਨ ਪ੍ਰਦਾਨ ਕਰ ਰਿਹਾ ਹੈ ਫੌਰੀ ਪ੍ਰਤੀਕਿਰਿਆ ਅਤੇ ਕਾਰਜ -ਕੁਸ਼ਲਤਾ ਵਿੱਚ ਆ ਰਿਹਾ ਹੈ ਸੁਧਾਰ : ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ
Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਐਮਰਜੈਂਸੀ ਸੇਵਾਵਾਂ ਨੂੰ ਵਧੇਰੇ ਪਹੁੰਚਯੋਗ ਅਤੇ ਕੁਸ਼ਲ ਬਣਾਉਣ ਦੇ ਮੱਦੇਨਜ਼ਰ ਇੱਕ ਮਹੱਤਵਪੂਰਨ ਕਦਮ ਤਹਿਤ ਪੰਜਾਬ ਪੁਲਿਸ ਨੇ ਭਾਰਤੀ ਰਾਸ਼ਟਰੀ ਰਾਜਮਾਰਗ ਅਥਾਰਟੀ (ਐਨਐਚਏਆਈ) ਹੈਲਪਲਾਈਨ 1033 ਅਤੇ ਸਾਈਬਰ ਕ੍ਰਾਈਮ ਹੈਲਪਲਾਈਨ 1930 ਨੂੰ ਏਕੀਕ੍ਰਿਤ ਕਰਕੇ ਹੁਣ ਡਾਇਲ 112 ਨਾਲ ਜੋੜ ਦਿੱਤਾ ਹੈ। ਪੰਜਾਬ ਦੀ ਇਸ ਏਕੀਕ੍ਰਿਤ ਸੰਕਟਕਾਲੀ ਪ੍ਰਤੀਕਿਰਿਆ ਪ੍ਰਣਾਲੀ ਰਾਹੀਂ ਹੁਣ ਨਾਗਰਿਕ ਹਾਈਵੇ ਹਾਦਸਿਆਂ ਅਤੇ ਹੋਰ ਵਾਹਨਾਂ ਸਬੰਧੀ ਹੋਰ ਦਿੱਕਤਾਂ ਦੇ ਨਾਲ-ਨਾਲ ਵਿੱਤੀ ਧੋਖਾਧੜੀ ਅਤੇ ਸਾਈਬਰ ਅਪਰਾਧਾਂ ਦੀ ਰਿਪੋਰਟ ਹੁਣ ਸਿਰਫ਼ 112 ਡਾਇਲ ਕਰਕੇ ਕਰ ਸਕਦੇ ਹਨ।ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ ਲਾਗੂ ਕੀਤੀ ਗਈ ਇਹ ਪਹਿਲਕਦਮੀ, ਇੱਕ ਸਿੰਗਲ-ਵਿੰਡੋ ਪਲੈਟਫਾਰਮ ਤਹਿਤ ਕਈ ਮਹੱਤਵਪੂਰਨ ਸੇਵਾਵਾਂ ਪ੍ਰਦਾਨ ਕਰਦੀ ਹੈ ਅਤੇ ਫੌਰੀ ਸਹਾਇਤਾ ਉਪਲਬਧ ਕਰਵਾਉਣ ਲਈ ਆਸਾਨ ਪਹੁੰਚ ਨੂੰ ਯਕੀਨੀ ਬਣਾਉਂਦੀ ਹੈ।
ਇਹ ਵੀ ਪੜ੍ਹੋ ਹੜ੍ਹ ਪੀੜਤਾਂ ਦੀ ਮੱਦਦ ਲਈ ਵਚਨਬੱਧ ਪੰਜਾਬ ਸਰਕਾਰ: ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ
ਜ਼ਿਕਰਯੋਗ ਹੈ ਕਿ ਪਹਿਲਾਂ ਨਾਗਰਿਕਾਂ ਨੂੰ ਧੋਖਾਧੜੀ ਜਾਂ ਸੜਕ ਹਾਦਸੇ ਦੀ ਰਿਪੋਰਟ ਕਰਨ ਲਈ ਖਾਸ ਹੈਲਪਲਾਈਨ ਨੰਬਰਾਂ ’ਤੇ ਕਾਲ ਕਰਨੀ ਪੈਂਦੀ ਸੀ, ਜਿਸ ਨਾਲ ਉਨ੍ਹਾਂ ਲਈ ਵੱਖ-ਵੱਖ ਹੈਲਪਲਾਈਨ ਨੰਬਰ ਯਾਦ ਰੱਖਣਾ ਔਖਾ ਸੀ। ਹੁਣ ਤੱਕ 112 ਹੈਲਪਲਾਈਨ ਦੀ ਵਰਤੋਂ ਸਿਰਫ਼ ਰਾਜ ਭਰ ਵਿੱਚ ਹੋ ਰਹੇ ਵੱਖ-ਵੱਖ ਅਪਰਾਧਾਂ ਦੀ ਰਿਪੋਰਟ ਕਰਨ ਲਈ ਕੀਤੀ ਜਾਂਦੀ ਸੀ।ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ,“ਹੁਣ, ਭਾਵੇਂ ਤੁਸੀਂ ਹਾਈਵੇਅ ’ਤੇ ਕਿਸੇ ਮੁਸੀਬਤ ਵਿੱਚ ਫਸੇ ਹੋਏ ਹੋ ਜਾਂ ਸਾਈਬਰ ਧੋਖਾਧੜੀ ਦਾ ਸ਼ਿਕਾਰ ਹੋ, ਸਿਰਫ 112 ’ਤੇ ਇੱਕ ਕਾਲ ਨਾਲ ਹੀ ਤੁਹਾਡਾ ਮਸਲਾ ਹੱਲ ਹੋ ਜਾਵੇਗਾ। ਸਪੈਸ਼ਲ ਡੀਜਪੀ , ਜੋ ਡਾਇਲ 112 ਦੀ ਸਿੱਧੀ ਨਿਗਰਾਨੀ ਕਰ ਰਹੇ ਹਨ, ਨੇ ਕਿਹਾ ਕਿ ਇਸ ਉਪਰਾਲੇ ਨਾਲ ਤੁਹਾਡੇ ਕੇਸ ’ਤੇ ਤੁਰੰਤ ਕਾਰਵਾਈ ਸ਼ੁਰੂ ਹੋ ਜਾਵੇਗੀ, ਡੁਪਲੀਕੇਸ਼ਨ ਅਤੇ ਦੇਰੀ ਬਹੁਤ ਹੱਦ ਤੱਕ ਖਤਮ ਹੋ ਜਾਵੇਗੀ ।
ਇਹ ਵੀ ਪੜ੍ਹੋ 11 ਮਹੀਨਿਆਂ ਬਾਅਦ ਇੰਝ ਚਮਕੀ ਕਿਸਮਤ, ਗ੍ਰੰਥੀ ਵੱਲੋਂ ਚੁੱਕੀ ਪਰਚੀ ਨੇ ਬਣਾਇਆ ਸਰਪੰਚ
ਉਨ੍ਹਾਂ ਦੱਸਿਆ ਕਿ 112 ਜਾਂ 1033 ’ਤੇ ਡਾਇਲ ਕਰਨ ਵਾਲੀਆਂ ਸਾਰੀਆਂ ਹਾਈਵੇਅ ਡਿਸਟਰੈਸ ਕਾਲਾਂ ਹੁਣ ਪੁਲਿਸ ਸਰੋਤਾਂ ਅਤੇ ਐਨਐਚਏਆਈ ਦੋਵਾਂ ਨਾਲ ਜੋੜ ਦਿੱਤੀਆਂ ਗਈਆਂ ਹਨ ਤਾਂ ਜੋ ਤੁਰੰਤ ਕਾਰਵਾਈ ਯਕੀਨੀ ਬਣਾਈ ਜਾ ਸਕੇ। ਇਸ ਤੋਂ ਇਲਾਵਾ, ਸਾਈਬਰ ਅਪਰਾਧ ਦੇ ਪੀੜਤ 112 ਜਾਂ 1930 ’ਤੇ ਡਾਇਲ ਕਰ ਸਕਦੇ ਹਨ, ਜਿੱਥੇ ਡਾਇਲ 112 ਕੰਟਰੋਲ ਰੂਮ ’ਤੇ ਤਾਇਨਾਤ ਵਿਸ਼ੇਸ਼ ਤੌਰ ’ਤੇ ਸਿਖਲਾਈ ਪ੍ਰਾਪਤ ਸਾਈਬਰ ਡਿਸਪੈਚਰ ਦੁਆਰਾ ਉਨ੍ਹਾਂ ਦੀਆਂ ਸ਼ਿਕਾਇਤਾਂ ਸਿੱਧੇ ਤੌਰ ’ਤੇ ਰਾਸ਼ਟਰੀ ਸਾਈਬਰ ਅਪਰਾਧ ਪੋਰਟਲ ਵਿੱਚ ਦਰਜ ਕੀਤੀਆਂ ਜਾਂਦੀਆਂ ਹਨ।ਡਾਇਲ 112 ਨੂੰ ਪੰਜਾਬ ਦੇ ਐਮਰਜੈਂਸੀ ਪ੍ਰਤੀਕਿਰਿਆ ਦਾ ਧੁਰਾ ਦੱਸਦੇ ਹੋਏ, ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਇਸ ਏਕੀਕਰਨ ਨੇ ਇਸ ਸਹੂਲਤ ਨੂੰ ਸੱਚਮੁੱਚ ਏਕੀਕ੍ਰਿਤ ਪਲੇਟਫਾਰਮ ਵਿੱਚ ਬਦਲ ਦਿੱਤਾ ਹੈ, ਜੋ ਪੁਲਿਸ, ਫਾਇਰ, ਐਂਬੂਲੈਂਸ, ਆਫ਼ਤ, ਹਾਈਵੇਅ ਸੁਰੱਖਿਆ ਅਤੇ ਸਾਈਬਰ ਅਪਰਾਧ ਨੂੰ ਇੱਕੋ ਥਾਂ ’ਤੇ ਕਵਰ ਕਰਦਾ ਹੈ।
ਇਹ ਵੀ ਪੜ੍ਹੋ Jo Jo Honey Singh ਦੀਆਂ ਮੁਸ਼ਕਿਲਾਂ ਵਧੀਆਂ, ਸਖ਼ਤ ਕਾਰਵਾਈ ਨੂੰ ਲੈ ਕੇ ਮੁੱਖ ਮੰਤਰੀ ਕੋਲ ਹੋਈ ਸਿਕਾਇਤ
ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਇਸ ਪ੍ਰਣਾਲੀ ਨੂੰ 257 ਐਮਰਜੈਂਸੀ ਰਿਸਪਾਂਸ ਵਾਹਨ (ਈਆਰਵੀ) ਅਤੇ 144 ਸਮਰਪਿਤ ਸੜਕ ਸੁਰਖਿਆ ਫੋਰਸ (ਐਸਐਸਐਫ) ਵਾਹਨਾਂ ਦੁਆਰਾ ਸਮਰਥਤ ਕੀਤਾ ਗਿਆ ਹੈ ,ਜੋ ਰਾਜ ਭਰ ਵਿੱਚ ਹਾਈਵੇਅ ’ਤੇ ਮੁਸਤੈਦ ਅਤੇ ਫੌਰੀ ਸਹਾਇਤਾ ਪ੍ਰਦਾਨ ਕਰਨ ਲਈ ਤਾਇਨਾਤ ਹਨ।ਉਨ੍ਹਾਂ ਅੱਗੇ ਕਿਹਾ ਕਿ ਡੀਜੀਪੀ ਪੰਜਾਬ ਗੌਰਵ ਯਾਦਵ ਦੀ ਸਿੱਧੀ ਨਿਗਰਾਨੀ ਹੇਠ, ਅਸੀਂ ਅਗਲੀ ਪੀੜ੍ਹੀ ਦੀ ਤਕਨਾਲੋਜੀ ਅਤੇ ਏਕੀਕਰਨ ਨਾਲ ਡਾਇਲ 112 ਨੂੰ ਲਗਾਤਾਰ ਮਜ਼ਬੂਤ ਕਰਨ ਲਈ ਵਚਨਬੱਧ ਹਾਂ। ਇਹ ਕਦਮ ਨਾਗਰਿਕਾਂ ਦੀ ਮਹੱਤਵਪੂਰਨ ਸੇਵਾਵਾਂ ਤੱਕ ਪਹੁੰਚ ਵਧਾਉਣ ਅਤੇ ਵਿਸ਼ੇਸ਼ ਤੌਰ ਤੇ ਹਾਈਵੇਅ ਅਤੇ ਸਾਈਬਰ ਅਪਰਾਧ ਸਬੰਧੀ ਮਾਮਲਿਆਂ ਵਿੱਚ ਪ੍ਰਤੀਕਿਰਿਆ ਸਮੇਂ ਨੂੰ ਘਟਾਉਣ ਵਿੱਚ ਇੱਕ ਵੱਡੀ ਪੁਲਾਂਘ ਹੈ।ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਸੇਵਾ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ, ਨਵੇਂ ਈਆਰਵੀਜ਼ ਲਈ 100 ਕਰੋੜ ਅਤੇ ਡਾਇਲ 112 ਹੈੱਡਕੁਆਰਟਰ ਇਮਾਰਤ ਲਈ 53 ਕਰੋੜ ਦਾ ਬਜਟ ਮਨਜ਼ੂਰ ਕੀਤਾ ਹੈ, ਜਿਸ ਨਾਲ ਦੇਸ਼ ਦੇ ਸਭ ਤੋਂ ਉੱਨਤ ਅਤੇ ਨਾਗਰਿਕ-ਕੇਂਦ੍ਰਿਤ ਐਮਰਜੈਂਸੀ ਪ੍ਰਤੀਕਿਰਿਆ ਪ੍ਰਣਾਲੀ ਲਈ ਰਾਹ ਪੱਧਰਾ ਹੋਇਆ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
👉ਸੁਲਤਾਨਪੁਰ ਲੋਧੀ ਦੇ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ, ਰਾਹਤ ਕਾਰਜਾਂ ਦੀ ਸਮੀਖਿਆ
Kapurthala News:ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਪ੍ਰਭਾਵਿਤ ਹੋਈਆਂ ਫਸਲਾਂ ਤੇ ਹੋਰ ਨੁਕਸਾਨ ਦੀ ਪੂਰਤੀ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।ਸੁਲਤਾਨਪੁਰ ਲੋਧੀ ਦੇ ਪ੍ਰਭਾਵਿਤ ਪਿੰਡਾਂ ਬਾਊਪੁਰ ਜਦੀਦ ਅਤੇ ਸਾਂਗਰਾ ਵਿਖੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਦੌਰਾਨ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਫਸਲਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਮੁਆਵਜ਼ੇ ਦੀ ਪ੍ਰਕਿਰਿਆ ਆਰੰਭ ਕਰ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਦਿੱਤੇ ਗਏ ਹਨ ਕਿ ਉਹ ਪਾਣੀ ਘਟਦੇ ਸਾਰ ਹੀ ਜਲਦ ਤੋਂ ਜਲਦ ਵਿਸ਼ੇਸ਼ ਗਿਰਦਾਵਰੀ ਮੁਕੰਮਲ ਕਰਕੇ ਰਿਪੋਰਟ ਸੌਂਪਣ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾ ਸਕੇ।ਮਾਲ ਮੰਤਰੀ ਨੇ ਦੱਸਿਆ ਕਿ ਪਾਣੀ ਨਾਲ ਮੁੱਖ ਤੌਰ ‘ਤੇ ਪ੍ਰਭਾਵਿਤ ਜ਼ਿਲ੍ਹਿਆਂ ਕਪੂਰਥਲਾ, ਤਰਨ ਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ ਵਿਖੇ ਰਾਹਤ ਕੰਮਾਂ ਦੀ ਨਿਗਰਾਨੀ ਮੰਤਰੀ ਸਮੂਹ ਵਲੋਂ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ ਹੜ੍ਹ ਪੀੜਤਾਂ ਦੀ ਮੱਦਦ ਲਈ ਵਚਨਬੱਧ ਪੰਜਾਬ ਸਰਕਾਰ: ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ
ਕੈਬਨਿਟ ਮੰਤਰੀਆਂ ਵਲੋਂ ਜਿੱਥੇ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰਕੇ ਪ੍ਰਭਾਵਿਤ ਲੋਕਾਂ ਦਾ ਦੁੱਖ ਵੰਡਾਇਆ ਜਾ ਰਿਹਾ ਹੈ, ਉਥੇ ਹੀ ਰਾਹਤ ਕਾਰਜਾਂ ਉੱਪਰ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਵਿੱਚ ਰਾਹਤ ਕਾਰਜਾਂ ਲਈ 2 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਰਾਸ਼ਨ, ਪੀਣ ਵਾਲਾ ਪਾਣੀ, ਦਵਾਈਆਂ, ਪਸ਼ੂ ਧਨ ਦੀ ਸਿਹਤ ਸੰਭਾਲ ਆਦਿ ਦੇ ਕੰਮ ਜੰਗੀ ਪੱਧਰ ‘ਤੇ ਜਾਰੀ ਰੱਖੇ ਜਾ ਸਕਣ।ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਦੱਸਿਆ ਕਿ ਹੜ੍ਹ ਰੋਕੂ ਪ੍ਰਬੰਧਾਂ ਤਹਿਤ ਪੰਜਾਬ ਭਰ ਵਿੱਚ ਧੁੱਸੀ ਬੰਨ੍ਹਾਂ ਅਤੇ ਅਡਵਾਂਸ ਬੰਨ੍ਹਾਂ ਦੀ ਵਿਸ਼ੇਸ਼ ਮੁਹਿੰਮ ਚਲਾ ਕੇ ਹੋਰ ਮਜ਼ਬੂਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਰਤਮਾਨ ਸਮੇਂ ਧੁੱਸੀ ਬੰਨ੍ਹ ਪੂਰੀ ਤਰ੍ਹਾਂ ਸੁਰੱਖਿਅਤ ਹਨ। ਕੈਬਨਿਟ ਮੰਤਰੀ ਵਲੋਂ ਕਿਸ਼ਤੀਆਂ ਰਾਹੀਂ ਪ੍ਰਭਾਵਿਤ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਗਿਆ। ਉਨ੍ਹਾਂ ਲੋਕਾਂ ਦੀ ਮੰਗ ਅਨੁਸਾਰ ਪ੍ਰਭਾਵਿਤ ਲੋਕਾਂ ਲਈ ਐਸ.ਡੀ.ਆਰ.ਐਫ. ਦੀਆਂ ਹੋਰ ਟੁਕੜੀਆਂ ਤੈਨਾਤ ਕਰਨ ਲਈ ਵੀ ਕਿਹਾ ਤਾਂ ਜੋ ਰਾਹਤ ਕਾਰਜਾਂ ਵਿੱਚ ਕਿਸੇ ਕਿਸਮ ਦੀ ਸਮੱਸਿਆ ਨਾ ਆਵੇ। ਉਨ੍ਹਾਂ ਪ੍ਰਭਾਵਿਤ ਲੋਕਾਂ ਨੂੰ ਸੁੱਕਾ ਰਾਸ਼ਨ, ਦਵਾਈਆਂ ਅਤੇ ਪੀਣ ਵਾਲਾ ਪਾਣੀ ਵੀ ਮੁਹੱਈਆ ਕਰਵਾਇਆ।
ਇਹ ਵੀ ਪੜ੍ਹੋ ਅੱਤਵਾਦ ਫ਼ਲਾਉਣ ਦੀ ਸਾਜਸ਼ ਬੇਨਕਾਬ; ਹੈਡ ਗ੍ਰਨੇਡ ਸਹਿਤ ਨਾਮੀ ਗੈਂਗਸਟਰ ਦਾ ਸਾਥੀ ਕਾਬੂ
ਕੈਬਨਿਟ ਮੰਤਰੀ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰਭਾਵਿਤ ਖੇਤਰਾਂ ਵਿਚ ਲਗਾਤਾਰ ਫੌਗਿੰਗ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਲੋਕਾਂ ਨੂੰ ਚਮੜੀ ਦੇ ਰੋਗਾਂ ਤੇ ਪਾਣੀ ਨਾਲ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਅ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਨਿਯਮਤ ਸਿਹਤ ਜਾਂਚ ਯਕੀਨੀ ਬਣਾਈ ਜਾਵੇ।ਪਸ਼ੂ ਧਨ ਦੀ ਸਿਹਤ ਸੰਭਾਲ ਵੱਲ ਵਿਸ਼ੇਸ਼ ਤਵੱਜੋ ਦੇਣ ਦੇ ਹੁਕਮ ਦਿੰਦਿਆਂ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਵੈਟਰਨਰੀ ਡਾਕਟਰ ਪ੍ਰਭਾਵਿਤ ਪਿੰਡਾਂ ਅਤੇ ਡੇਰਿਆਂ ਵਿੱਚ ਜਾ ਕੇ ਪਸ਼ੂ ਧਨ ਦੀ ਜਾਂਚ ਕਰਨ। ਪ੍ਰਭਾਵਿਤ ਲੋਕਾਂ ਦੇ ਹੌਸਲੇ ਨੂੰ ਸਲਾਮ ਕਰਦਿਆਂ ਸ. ਮੁੰਡੀਆਂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਉਨ੍ਹਾਂ ਨਾਲ ਖੜ੍ਹੀ ਹੈ ਅਤੇ ਲੋਕਾਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾਵੇਗੀ। ਇਸ ਤੋਂ ਪਹਿਲਾਂ ਉਨ੍ਹਾਂ ਰੈਸਟ ਹਾਊਸ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡੈਮਾਂ ਤੋਂ ਪਾਣੀ ਛੱਡਣ ਅਤੇ ਦਰਿਆਵਾਂ ਵਿੱਚ ਵਗ ਰਹੇ ਪਾਣੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ, ਨਗਰ ਸੁਧਾਰ ਟਰੱਸਟ ਕਪੂਰਥਲਾ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ, ਐਸ.ਐਸ.ਪੀ. ਗੌਰਵ ਤੂਰਾ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
👉ਜਿਲਿਆ ਦੇ ਡੀਸੀ. ਐਸਐਸਪੀ. ਐਸ ਈ ਤੋਂ ਲੈ ਕੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮੁਢਲੀ ਸਹਾਇਤਾ ਦੇਣ ਲਈ ਦਿੱਤੀ ਗਈ ਹੈ ਅਹਿਮ ਜਿੰਮੇਵਾਰੀ
Ferozepur News:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਦਰਿਆਵਾਂ ਵਿੱਚ ਪਾਣੀ ਦੇ ਵਧੇ ਪੱਧਰ ਕਾਰਨ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕੰਮਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਲੋਕਾਂ ਦੇ ਫਸਲਾਂ ਤੇ ਹੋਰ ਹੋਏ ਨੁਕਸਾਨ ਦੀ ਪੂਰੀ ਭਰਪਾਈ ਕਰੇਗੀ। ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਫਿਰੋਜ਼ਪੁਰ ਦੇ ਪਿੰਡਾਂ ਟੇਂਡੀ ਵਾਲਾ, ਗਜ਼ਨੀ ਵਾਲਾ ਤੇ ਧੀਰਾ ਘਾਰਾਂ ਵਿਚ ਪਾਣੀ ਦਾ ਪੱਧਰ ਵਧਣ ਕਰਕੇ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਮੌਕੇ ਇਹ ਗੱਲ ਕਹੀ। ਇਸ ਮੌਕੇ ਵਿਧਾਇਕ ਹਲਕਾ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਹਲਕਾ ਫਿਰੋਜ਼ਪੁਰ ਦਿਹਾਤੀ ਸ਼੍ਰੀ ਰਜਨੀਸ਼ ਕੁਮਾਰ ਦਹੀਯਾ, ਵਿਧਾਇਕ ਗੁਰੂਹਰਸਹਾਏ ਸ਼੍ਰੀ ਫੌਜਾ ਸਿੰਘ ਸਰਾਰੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਇਹ ਵੀ ਪੜ੍ਹੋ ਅੱਤਵਾਦ ਫ਼ਲਾਉਣ ਦੀ ਸਾਜਸ਼ ਬੇਨਕਾਬ; ਹੈਡ ਗ੍ਰਨੇਡ ਸਹਿਤ ਨਾਮੀ ਗੈਂਗਸਟਰ ਦਾ ਸਾਥੀ ਕਾਬੂ
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੈਬਿਨਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਾਣੀ ਨਾਲ ਪ੍ਰਭਾਵਿਤ ਖੇਤਰਾਂ ਅੰਦਰ ਰਾਹਤ ਕਾਰਜਾਂ ਦੀ ਨਿਗਰਾਨੀ ਲਈ 8 ਕੈਬਨਿਟ ਮੰਤਰੀਆਂ ਦੀ ਡਿਊਟੀ ਲਗਾਈ ਗਈ ਹੈ, ਜੋ ਵੱਖ ਵੱਖ ਜ਼ਿਲ੍ਹਿਆਂ ਦਾ ਦੌਰਾ ਕਰਕੇ ਪਰਭਾਵਿਤ ਪਿੰਡਾਂ ਦੇ ਨਿਵਾਸੀਆਂ ਤੱਕ ਸਿੱਧੀ ਪਹੁੰਚ ਕਰ ਰਹੇ ਹਨ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰ ਰਹੇ ਹਨ। ਉਹਨਾਂ ਨੇ ਕਿਹਾ ਕਿ ਜ਼ਮੀਨੀ ਪੱਧਰ ਤੇ ਕੋਈ ਹੜ ਪ੍ਰਭਾਵਿਤ ਪਿੰਡ ਨਾ ਰਹਿ ਜਾਵੇ ਇਸ ਦੇ ਲਈ ਸੈਕਟਰਾਂ ਦੇ ਵਿੱਚ ਵੰਡ ਕਰਕੇ ਅਧਿਕਾਰੀਆਂ ਨੂੰ ਅਹਿਮ ਜਿੰਮੇਵਾਰੀ ਸੌਂਪੀ ਗਈ ਹੈ।ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਸਭ ਤੋਂ ਅਹਿਮ ਪਹਿਲ ਹੜ ਪ੍ਰਭਾਵਿਤਾਂ ਨੂੰ ਸੁਰੱਖਿਅਤ ਥਾਵਾਂ ਤੇ ਪਹੁੰਚਾਉਣ ਦੇ ਨਾਲ ਨਾਲ ਸਿਹਤ ਸੰਭਾਲ, ਰਾਸ਼ਨ ਮੁਹੱਈਆ ਕਰਵਾਉਣਾ ਅਤੇ ਪਸ਼ੂ ਧਨ ਦੀ ਸੰਭਾਲ ਹੈ। ਇਸ ਦੌਰਾਨ ਕੈਬਿਨਟ ਮੰਤਰੀ ਵੱਲੋਂ ਪੀੜਤ ਪਰਿਵਾਰਾਂ ਨਾਲ ਗੱਲਬਾਤ ਵੀ ਕੀਤੀ ਗਈ ਅਤੇ ਦਰਪੇਸ਼ ਮੁਸ਼ਕਿਲਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਮੌਕੇ ਤੇ ਲੋੜਵੰਦਾਂ ਤੱਕ ਹਰ ਸੰਭਵ ਸਹਾਇਤਾ ਪਹੁੰਚਾਉਣ ਦੇ ਹੁਕਮ ਦਿੱਤੇ। ਹੜ ਪ੍ਰਭਾਵਿਤਾ ਨਾਲ ਗੱਲਬਾਤ ਦੌਰਾਨ ਸ੍ਰੀ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਥਿਤੀ ਉਪਰ 24 ਘੰਟੇ ਨਿਗਰਾਨੀ ਰੱਖੀ ਜਾ ਰਹੀ ਹੈ।
ਇਹ ਵੀ ਪੜ੍ਹੋ ਤਿੰਨ ਸਾਲਾਂ ਵਿੱਚ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ-ਮੁੱਖ ਮੰਤਰੀ
ਹੜ੍ਹ ਰੋਕੂ ਕਾਰਜਾਂ ਬਾਰੇ ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਹੜ੍ਹ ਰੋਕੂ ਕਾਰਜਾਂ ਉੱਪਰ ਪੰਜਾਬ ਸਰਕਾਰ ਵਲੋਂ 276 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਸ ਤੋਂ ਇਲਾਵਾ ਬੰਨ੍ਹਾਂ ਉੱਪਰ ਮਿੱਟੀ ਦੇ ਬੋਰੇ ਭਰ ਕੇ ਰੱਖੇ ਗਏ ਹਨ ਤਾਂ ਜੋ ਕਿਸੇ ਵੀ ਅਣਸੁਖਾਵੇਂ ਹਾਲਤ ਵਿੱਚ ਤੁਰੰਤ ਵਰਤੋਂ ਕੀਤੀ ਜਾ ਸਕੇ। ਇਸ ਤੋਂ ਪਹਿਲਾਂ ਕੈਬਿਨਟ ਮੰਤਰੀ ਸ੍ਰੀ ਗੋਇਲ ਵੱਲੋਂ ਹੁਸੈਨੀਵਾਲਾ ਹੈੱਡ ਵਿਖੇ ਡਿਪਟੀ ਕਮਿਸ਼ਨਰ ਦੀਪਸਿਖ਼ਾ ਸ਼ਰਮਾ, ਐਸ ਐਸ ਪੀ. ਭੁਪਿੰਦਰ ਸਿੰਘ ਸਿੱਧੂ, ਮੁੱਖ ਇੰਜੀਨੀਅਰ ਡਰੇਨੇਜ਼ ਹਰਦੀਪ ਸਿੰਘ ਮੈਂਦੀਰੱਤਾ, ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਰਾਹਤ ਕਾਰਜਾਂ ਦੀ ਸਮੀਖਿਆ ਕੀਤੀ ਅਤੇ ਜਰੂਰੀ ਦਿਸ਼ਾ ਨਿਰਦੇਸ਼ ਵੀ ਦਿੱਤੇ ਗਏ। ਇਸ ਮੌਕੇ ਐਸਡੀਐਮ ਗੁਰਮੀਤ ਸਿੰਘ, ਐਸਡੀਐਮ ਗੁਰੂਹਰਸਹਾਏ ਉਦੇਦੀਪ ਸਿੰਘ ਸਿੱਧੂ, ਆਰ. ਟੀ. ਏ. ਅਮਨਦੀਪ, ਐਸ. ਈ. ਸ੍ਰੀ ਰਾਜਨ ਢੀਂਗਰਾ, ਸੰਦੀਪ ਗੋਇਲ, ਮੈਡਮ ਅਮਨਦੀਪ ਕੌਰ ਗੋਸਲ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪਿੰਡ ਵਾਸੀ ਹਾਜ਼ਰ ਸਨ|
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
👉ਕਿਹਾ, ਬਠਿੰਡਾ ਨੂੰ ਇੱਕ ਸਾਫ਼, ਸੁਰੱਖਿਅਤ ਅਤੇ ਆਧੁਨਿਕ ਸ਼ਹਿਰ ਬਣਾਉਣ ਲਈ ਨਗਰ ਨਿਗਮ ਲਗਾਤਾਰ ਯਤਨਸ਼ੀਲ
Bathinda News:ਨਗਰ ਨਿਗਮ ਬਠਿੰਡਾ ਦੇ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਲਗਭਗ 1 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਨ੍ਹਾਂ ਕੰਮਾਂ ਵਿੱਚ ਪ੍ਰੀਮਿਕਸ ਵਰਕ ਅਤੇ ਇੰਟਰਲਾਕਿੰਗ ਟਾਈਲਾਂ ਦੇ ਨਾਲ ਸੜਕ ਨਿਰਮਾਣ ਸ਼ਾਮਲ ਹੈ। ਇਸ ਉਪਰੰਤ ਉਹਨਾਂ ਬਠਿੰਡਾ ਸ਼ਹਿਰ ਦਾ ਦੌਰਾ ਵੀ ਕੀਤਾ। ਇਸ ਦੌਰਾਨ ਮੇਅਰ ਸ਼੍ਰੀ ਪਰਮਜੀਤ ਮਹਿਤਾ ਨੇ ਕੌਂਸਲਰ ਪੁਸ਼ਪਾ ਰਾਣੀ ਦੇ ਵਾਰਡ ਨੰਬਰ 39 ਵਿੱਚ ਲਗਭਗ 27 ਲੱਖ ਰੁਪਏ ਦੀ ਲਾਗਤ ਨਾਲ ਪ੍ਰੀਮਿਕਸ ਪਾਉਣ, ਕੌਂਸਲਰ ਅਨੀਤਾ ਗੋਇਲ ਦੇ ਵਾਰਡ ਨੰਬਰ 43 ਵਿੱਚ ਲਗਭਗ 38 ਲੱਖ ਰੁਪਏ ਦੀ ਲਾਗਤ ਨਾਲ ਪ੍ਰੀਮਿਕਸ ਪਾਉਣ, ਕੌਂਸਲਰ ਮੱਖਣ ਸਿੰਘ ਠੇਕੇਦਾਰ ਦੇ ਵਾਰਡ ਨੰਬਰ 20 ਵਿੱਚ ਲਗਭਗ 23 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕਿੰਗ ਟਾਈਲਾਂ ਲਗਾਉਣ, ਵਾਰਡ ਨੰਬਰ 14 ਵਿੱਚ ਲਗਭਗ 13 ਲੱਖ ਰੁਪਏ ਦੀ ਲਾਗਤ ਨਾਲ ਪ੍ਰੀਮਿਕਸ ਪਾਉਣ ਦੇ ਕੰਮਾਂ ਦਾ ਉਦਘਾਟਨ ਕੀਤਾ।
ਇਹ ਵੀ ਪੜ੍ਹੋ 11 ਮਹੀਨਿਆਂ ਬਾਅਦ ਇੰਝ ਚਮਕੀ ਕਿਸਮਤ, ਗ੍ਰੰਥੀ ਵੱਲੋਂ ਚੁੱਕੀ ਪਰਚੀ ਨੇ ਬਣਾਇਆ ਸਰਪੰਚ
ਇਸ ਮੌਕੇ ਪੈਦਲ ਦੌਰਾ ਕਰਕੇ ਸਮੱਸਿਆਵਾਂ ਦਾ ਜਾਇਜ਼ਾ ਲੈਣ ਤੋਂ ਬਾਅਦ, ਮੇਅਰ ਸਾਹਿਬ ਨੇ ਅਧਿਕਾਰੀਆਂ ਨੂੰ ਉਕਤ ਸਮੱਸਿਆਵਾਂ ਦੇ ਹੱਲ ਲਈ ਹਦਾਇਤਾਂ ਦਿੱਤੀਆਂ। ਉਨ੍ਹਾਂ ਲੋਕਾਂ ਨਾਲ ਵੀ ਮੁਲਾਕਾਤ ਕੀਤੀ। ਇਸ ਮੌਕੇ ਵਾਰਡ ਨੰਬਰ 39 ਤੋਂ ਸ੍ਰੀ ਵਿਪਿਨ ਮਿੱਤੂ, ਵਾਰਡ ਨੰਬਰ 43 ਦੇ ਕੌਂਸਲਰ ਮੈਡਮ ਅਨੀਤਾ ਗੋਇਲ, ਸ੍ਰੀ ਪ੍ਰਦੀਪ ਗੋਲਾ, ਸ੍ਰੀ ਮੋਨੂੰ ਅਗਰਵਾਲ, ਵਾਰਡ ਨੰਬਰ 20 ਦੇ ਕੌਂਸਲਰ ਮੱਖਣ ਸਿੰਘ ਠੇਕੇਦਾਰ, ਐਸਡੀਓ ਸ੍ਰੀ ਯੋਗੇਸ਼ ਕੁਮਾਰ, ਐਸਡੀਓ ਸ੍ਰੀ ਜਤਿਨ ਕੁਮਾਰ, ਸ੍ਰੀ ਪਵਨ ਕੁਮਾਰ ਜੇਈ ਅਤੇ ਮੁਹੱਲਾ ਵਾਸੀ ਉਨ੍ਹਾਂ ਨਾਲ ਮੌਜੂਦ ਸਨ।ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਸ਼ਹਿਰ ਵਾਸੀਆਂ ਦੀ ਸਹੂਲਤ ਅਤੇ ਮਹਾਂਨਗਰ ਦੀ ਸੁੰਦਰਤਾ ਨੂੰ ਧਿਆਨ ਵਿੱਚ ਰੱਖਦੇ ਹੋਏ, ਸੜਕ ਨਿਰਮਾਣ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਠਿੰਡਾ ਨੂੰ ਇੱਕ ਸਾਫ਼, ਸੁਰੱਖਿਅਤ ਅਤੇ ਆਧੁਨਿਕ ਸ਼ਹਿਰ ਬਣਾਉਣ ਲਈ ਨਗਰ ਨਿਗਮ ਲਗਾਤਾਰ ਯਤਨਸ਼ੀਲ ਹੈ।
ਇਹ ਵੀ ਪੜ੍ਹੋ ਅੱਤਵਾਦ ਫ਼ਲਾਉਣ ਦੀ ਸਾਜਸ਼ ਬੇਨਕਾਬ; ਹੈਡ ਗ੍ਰਨੇਡ ਸਹਿਤ ਨਾਮੀ ਗੈਂਗਸਟਰ ਦਾ ਸਾਥੀ ਕਾਬੂ
ਮੇਅਰ ਸਾਹਿਬ ਨੇ ਇਸ ਮੌਕੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਨਗਰ ਨਿਗਮ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਨਾਲ ਸਥਾਨਕ ਵਸਨੀਕਾਂ ਨੂੰ ਆਉਣ-ਜਾਣ ਵਿੱਚ ਆਸਾਨੀ ਹੋਵੇਗੀ ਅਤੇ ਪਾਣੀ ਭਰਨ ਵਰਗੀਆਂ ਸਮੱਸਿਆਵਾਂ ਵੀ ਹੱਲ ਹੋ ਜਾਣਗੀਆਂ।ਉਨ੍ਹਾਂ ਅੱਗੇ ਕਿਹਾ ਕਿ ਨਗਰ ਨਿਗਮ ਸ਼ਹਿਰ ਨੂੰ ਸਾਫ਼, ਸੁੰਦਰ ਅਤੇ ਆਧੁਨਿਕ ਦਿੱਖ ਦੇਣ ਲਈ ਲਗਾਤਾਰ ਯੋਜਨਾਬੱਧ ਤਰੀਕੇ ਨਾਲ ਕੰਮ ਕਰ ਰਿਹਾ ਹੈ।ਸਥਾਨਕ ਨਿਵਾਸੀਆਂ ਅਤੇ ਕੌਂਸਲਰਾਂ ਨੇ ਇਸ ਪਹਿਲ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਸੜਕਾਂ ਦੀ ਮੁਰੰਮਤ ਅਤੇ ਨਵੀਨੀਕਰਨ ਦੀ ਲੰਬੇ ਸਮੇਂ ਤੋਂ ਮੰਗ ਸੀ। ਹੁਣ ਮੇਅਰ ਵੱਲੋਂ ਸ਼ੁਰੂ ਕੀਤੇ ਗਏ ਕੰਮਾਂ ਨਾਲ ਨਾਗਰਿਕਾਂ ਨੂੰ ਰਾਹਤ ਮਿਲੇਗੀ।ਸਥਾਨਕ ਨਿਵਾਸੀਆਂ ਅਤੇ ਕੌਂਸਲਰਾਂ ਨੇ ਮੇਅਰ ਸ਼੍ਰੀ ਮਹਿਤਾ ਦਾ ਧੰਨਵਾਦ ਕੀਤਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Bathinda News:ਐਸ. ਐਸ. ਡੀ.ਗਰਲਜ਼ ਕਾਲਜ ਬਠਿੰਡਾ ਵਿਖੇ ਕਾਲਜ ਪ੍ਰਿੰਸੀਪਲ ਡਾ. ਨੀਰੂ ਗਰਗ ਦੀ ਯੋਗ ਅਗਵਾਈ ਹੇਠ ਪ੍ਰੋਗਰਾਮ ਅਫ਼ਸਰਾਂ ਡਾ. ਸਿਮਰਜੀਤ ਕੌਰ ਅਤੇ ਮੈਡਮ ਗੁਰਮਿੰਦਰ ਜੀਤ ਕੌਰ ਦੀ ਸਰਪ੍ਰਸਤੀ ਵਿੱਚ ਐਨ.ਐਸ.ਐਸ. ਯੂਨਿਟਾਂ ਅਤੇ ਰੈੱਡ ਰਿਬਨ ਕਲੱਬਾਂ ਵੱਲੋਂ ਹਰ ਸਾਲ ਦੀ ਤਰ੍ਹਾਂ 20 ਅਗਸਤ ਨੂੰ ਰਾਜੀਵ ਗਾਂਧੀ ਦੇ ਜਨਮ ਵਰ੍ਹੇ ਨੂੰ ਸਪਰਪਿਤ ਕਰਦੇ ਹੋਏ ‘ਸਦਭਾਵਨਾ ਦਿਵਸ’ ਮਨਾਇਆ ਗਿਆ।ਜਿਸਦਾ ਮਕਸਦ ਭਾਰਤ ਵਿੱਚ ਭਾਈਚਾਰੇ , ਸਮੂਹਾਂ ਵਿੱਚ ਏਕਤਾ, ਸਹਿਨਸ਼ੀਲਤਾ ਅਤ ਸਦਭਾਵਨਾ ਦੇ ਸੰਦੇਸ਼ ਨੂੰ ਮਜਬੂਤ ਕਰਨਾ ਅਤੇ ਵੱਖ-ਵੱਖ ਧਰਮਾਂ, ਜਾਤਾਂ ਅਤੇ ਭਾਸ਼ਾਵਾਂ ਤੋਂ ਉੱਪਰ ਉੱਠ ਕੇ ਏਕਤਾ ਨੂੰ ਬਰਕਰਾਰ ਰੱਖਣ ਲਈ ਉਤਸ਼ਾਹਿਤ ਕਰਨਾ ਹੈ।ਇਸ ਸਮੇਂ “ਰਾਸ਼ਟਰੀ ਏਕਤਾ ਨੂੰ ਉਤਸ਼ਾਹਿਤ ਕਰਨ ਵਿੱਚ ਨੌਜਵਾਨਾਂ ਦੀ ਭੂਮਿਕਾ” ਥੀਮ ਤਹਿਤ ਭਾਸ਼ਣ ਮੁਕਾਬਲੇ ਕਰਵਾਏ ਗਏ।
ਇਹ ਵੀ ਪੜ੍ਹੋ Jo Jo Honey Singh ਦੀਆਂ ਮੁਸ਼ਕਿਲਾਂ ਵਧੀਆਂ, ਸਖ਼ਤ ਕਾਰਵਾਈ ਨੂੰ ਲੈ ਕੇ ਮੁੱਖ ਮੰਤਰੀ ਕੋਲ ਹੋਈ ਸਿਕਾਇਤ
ਜਿਸ ਵਿੱਚ ਬੀ. ਏ ਭਾਗ-ਦੂਜਾ ਦੀ ਤਨਵੀਰ ਕੌਰ ਨੇ ਪਹਿਲਾ, ਬੀ. ਕਾਮ ਭਾਗ-ਦੂਜਾ ਦੀ ਸਨਾਵੀ ਨੇ ਦੂਜਾ ਅਤੇ ਬੀ. ਏ ਭਾਗ-ਦੂਜਾ ਦੀ ਆਰਚੀ ਨੇ ਤੀਜਾ ਸਥਾਨ ਹਾਸਿਲ ਕੀਤਾ। ਜੇਤੂ ਵਿਦਿਆਰਥਣਾਂ ਨੂੰ ਸਰਟੀਫਿਕੇਟ ਅਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਵਿੱਚ 65 ਵਲੰਟੀਅਰਾਂ ਤੋਂ ਇਲਾਵਾ ਕੁੱਝ ਸਟਾਫ ਮੈਂਬਰ ਸ਼ਾਮਿਲ ਰਹੇ । ਪ੍ਰਿੰਸੀਪਲ ਡਾ. ਨੀਰੂ ਗਰਗ ਵੱਲੋਂ ਸਦਭਾਵਨਾ ਦਿਵਸ ਦੀ ਮਹੱਤਤਾ ਬਾਰੇ ਦੱਸਦਿਆਂ ਵਿਦਿਆਰਥੀਆਂ ਨੂੰ ਏਕਤਾ ਨਾਲ ਮਿਲ ਜੁਲ ਕੇ ਰਹਿਣ ਲਈ ਪ੍ਰੇਰਿਤ ਕੀਤਾ । ਕਾਲਜ ਪ੍ਰਧਾਨ ਸ਼੍ਰੀ ਸੰਜੈ ਗੋਇਲ ਅਤੇ ਜਨਰਲ ਸਕੱਤਰ ਸ਼੍ਰੀ ਵਿਕਾਸ ਗਰਗ ਵੱਲੋਂ ਹਰੇਕ ਪ੍ਰਤੀ ਸਦਭਾਨਵਾ ਰੱਖਣ ਲਈ ਕਿਹਾ ਗਿਆ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
👉ਖੇਡਾਂ ਵਤਨ ਪੰਜਾਬ ਦੀਆਂ ‘ਚ ਭਾਗ ਲੈ ਕੇ ਖਿਡਾਰੀ ਵਿਸ਼ਵ ਪੱਧਰ ‘ਤੇ ਚਮਕਾ ਰਹੇ ਹਨ ਪੰਜਾਬ ਦਾ ਨਾਮ
Bathinda News:ਖੇਡਾਂ ਦਾ ਜਿਥੇ ਮਨੁੱਖੀ ਜੀਵਨ ਨਾਲ ਡੂੰਘਾ ਸਬੰਧਤ ਹੈ ਉਥੇ ਹੀ ਇਹ ਮਾਨਸਿਕਤਾ ਅਤੇ ਬੌਧਿਕਤਾ ਦਾ ਵਿਕਾਸ ਕਰਨ ਵਿੱਚ ਸਹਾਈ ਹੁੰਦੀਆਂ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਸਿੰਘ ਗਿੱਲ ਨੇ “ਖੇਡਾਂ ਵਤਨ ਪੰਜਾਬ ਦੀਆਂ-2025” ਸੀਜ਼ਨ 4 ਦੀ ਮਸ਼ਾਲ ਦਾ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀਂ ਖੇਡ ਸਟੇਡੀਅਮ ਵਿਖੇ ਪਹੁੰਚਣ ‘ਤੇ ਭਰਵਾਂ ਸਵਾਗਤ ਕਰਨ ਉਪਰੰਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਐਸਐਸਪੀ ਮੈਡਮ ਅਮਨੀਤ ਕੌਂਡਲ,ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ,ਜ਼ਿਲ੍ਹਾ ਖੇਡ ਅਫਸਰ ਸ੍ਰੀ ਪਰਮਿੰਦਰ ਸਿੰਘ ਵਿਸ਼ੇਸ਼ ਤੌਰ‘ਤੇ ਹਾਜ਼ਰ ਸਨ।ਇਸ ਮੌਕੇ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ।
ਇਹ ਵੀ ਪੜ੍ਹੋ 11 ਮਹੀਨਿਆਂ ਬਾਅਦ ਇੰਝ ਚਮਕੀ ਕਿਸਮਤ, ਗ੍ਰੰਥੀ ਵੱਲੋਂ ਚੁੱਕੀ ਪਰਚੀ ਨੇ ਬਣਾਇਆ ਸਰਪੰਚ
ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਲੋਂ ਰਾਜ ਦੇ ਪਿੰਡਾਂ ਅੰਦਰ ਨੌਜਵਾਨਾਂ ਦੀ ਮੰਗ ਅਨੁਸਾਰ ਖੇਡਾਂ ਕਿੱਟਾਂ ਤੋਂ ਇਲਾਵਾ ਖੇਡ ਗਰਾਊਂਡ ਬਣਾ ਕੇ ਦਿੱਤੇ ਜਾ ਰਹੇ ਹਨ। ਵਿਧਾਇਕ ਜਗਰੂਪ ਸਿੰਘ ਗਿੱਲ ਨੇ ਕਿਹਾ ਕਿ “ਖੇਡਾਂ ਵਤਨ ਪੰਜਾਬ ਦੀਆਂ” ‘ਚ ਭਾਗ ਲੈ ਕੇ ਖਿਡਾਰੀ ਵਿਸ਼ਵ ਪੱਧਰ ‘ਤੇ ਆਪਣਾ ਅਤੇ ਪੰਜਾਬ ਰਾਜ ਦਾ ਨਾਮ ਚਮਕਾ ਰਹੇ ਹਨ।ਵਿਧਾਇਕ ਸ ਗਿੱਲ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਵਿੱਚ ਖੇਡੀਆਂ ਜਾਣ ਵਾਲੀਆਂ ਅਣਗਿਣਤ ਖੇਡਾਂ ਹਨ, ਜਿਨ੍ਹਾਂ ਵਿੱਚ ਬਹੁਤ ਵੰਨ-ਸੁਵੰਨਤਾ ਮਿਲਦੀ ਹੈ।ਇਹ ਲੋਕ-ਖੇਡਾਂ ਸਰੀਰਕ ਬਲ ਤੋਂ ਇਲਾਵਾ ਮਾਨਸਿਕਤਾ ਅਤੇ ਬੁੱਧੀ ਨੂੰ ਤੇਜ਼ ਕਰਨ ਵਾਲੀਆਂ ਹਨ।ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿੱਚ ਹਰ ਉਮਰ ਦੇ ਵਰਗ ਲਈ ਉਨ੍ਹਾਂ ਦੇ ਬਲ, ਸੋਚ, ਪੱਧਰ ਅਤੇ ਸਮਰੱਥਾ ਅਨੁਸਾਰ ਖੇਡਾਂ ਮੌਜੂਦ ਹਨ।ਇਸ ਮੌਕੇ ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਖਿਡਾਰੀਆਂ ਨੂੰ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਬਹੁਤ ਵੱਡੇ ਮੌਕੇ ਪ੍ਰਦਾਨ ਕੀਤੇ ਗਏ ਹਨ ਅਤੇ ਬਹੁਤ ਸਾਰੀਆਂ ਨਵੀਆਂ ਖੇਡਾਂ ਨੂੰ ਇਸ ਵਿਚ ਸ਼ਾਮਿਲ ਕੀਤਾ ਗਿਆ ਹੈ ਤਾਂ ਜੋ ਕੋਈ ਵੀ ਖਿਡਾਰੀ ਖੇਡ੍ਹਣ ਅਤੇ ਆਪਣਾ ਹੁਨਰ ਵਿਖਾਉਣ ਤੋਂ ਵਾਂਝਾ ਨਾ ਰਹੇ।
ਇਹ ਵੀ ਪੜ੍ਹੋ ਅੱਤਵਾਦ ਫ਼ਲਾਉਣ ਦੀ ਸਾਜਸ਼ ਬੇਨਕਾਬ; ਹੈਡ ਗ੍ਰਨੇਡ ਸਹਿਤ ਨਾਮੀ ਗੈਂਗਸਟਰ ਦਾ ਸਾਥੀ ਕਾਬੂ
ਉਨ੍ਹਾਂ ਕਿਹਾ ਕਿ ਸਾਰੇ ਹੀ ਉਮਰ ਵਰਗ ਦੇ ਖਿਡਾਰੀਆਂ ਨੂੰ ਪੰਜਾਬ ਸਰਕਾਰ ਦੇ ਇਸ ਵਿਸ਼ੇਸ਼ ਉਪਰਾਲੇ ਖੇਡਾਂ ਵਤਨ ਪੰਜਾਬ ਦੀਆਂ ਦਾ ਲਾਜ਼ਮੀ ਤੌਰ ‘ਤੇ ਹਿੱਸਾ ਬਣਨਾ ਚਾਹੀਦਾ ਹੈ ਤਾਂ ਜੋ ਉਹ ਆਪਣਾ ਨਾਮ ਵਿਸ਼ਵ ਪੱਧਰ ਤੱਕ ਲਿਜਾ ਸਕਣ ਅਤੇ ਆਪਣੇ ਦੇਸ਼ ਲਈ ਮੈਡਲ ਜਿੱਤ ਸਕਣ।ਇਸ ਦੌਰਾਨ ਜ਼ਿਲ੍ਹਾ ਖੇਡ ਅਫਸਰ ਸ੍ਰੀ ਪਰਮਿੰਦਰ ਸਿੰਘ ਨੇ ਦੱਸਿਆ ਕਿ ਖੇਡਾਂ ਨੂੰ ਪ੍ਰਫੁੱਲਿਤ ਕਰਨ ਦਾ ਸੁਨੇਹਾ ਦਿੰਦੀ ਇਹ ਮਸ਼ਾਲ ਸੰਗਰੂਰ ਤੋਂ ਚੱਲੀ ਹੈ ਅਤੇ ਹੋਰ ਵੱਖ ਵੱਖ ਜ਼ਿਲ੍ਹਿਆਂ ਵਿਚੋਂ ਹੁੰਦੀ ਹੋਈ ਹੁਸ਼ਿਆਰਪੁਰ ਪੁੱਜੇਗੀ ਜਿੱਥੇ ਇਨ੍ਹਾਂ ਖੇਡਾਂ ਦਾ ਉਦਘਾਟਨੀ ਸਮਾਰੋਹ 29 ਅਗਸਤ 2025 ਨੂੰ ਹੋਵੇਗਾ। ਇਹ ਖੇਡਾਂ 3 ਸਤੰਬਰ ਤੋਂ 23 ਨਵੰਬਰ 2025 ਤੱਕ ਸੂਬੇ ਦੇ ਵੱਖ-ਵੱਖ ਪਿੰਡਾਂ, ਕਸਬਿਆਂ ਤੇ ਸ਼ਹਿਰਾਂ ਦੇ ਖੇਡ ਸਟੇਡੀਅਮਾਂ ਵਿੱਚ ਹੋਣਗੀਆਂ। ਉਨ੍ਹਾਂ ਦੱਸਿਆ ਕਿ ਜੇਤੂਆਂ ਨੂੰ 9 ਕਰੋੜ ਰੁਪਏ ਤੋਂ ਵੱਧ ਰਾਸ਼ੀ ਦੇ ਨਕਦ ਇਨਾਮ ਵੰਡੇ ਜਾਣਗੇ।ਇਸ ਮੌਕੇ ਵੱਖ-ਵੱਖ ਕੋਚਾਂ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਖਿਡਾਰੀ ਤੇ ਖੇਡ ਪ੍ਰੇਮੀ ਆਦਿ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
👉ਕਬੱਡੀ ਕੁੜੀਆਂ ਵਿੱਚ ਤਲਵੰਡੀ ਸਾਬੋ ਜੋਨ ਦੀ ਝੰਡੀ
Bathinda News:ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮਮਤਾ ਖੁਰਾਣਾ ਸੇਠੀ ਦੀ ਅਗਵਾਈ ਵਿੱਚ ਚੱਲ ਰਹੀਆਂ 69 ਵੀਆਂ ਜ਼ਿਲ੍ਹਾ ਸਕੂਲ ਗਰਮ ਰੁੱਤ ਖੇਡਾਂ ਦੇ ਦੂਜੇ ਦਿਨ ਦਾ ਉਦਘਾਟਨ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਨਗਰ ਵਿਖੇ ਕੀਤਾ ਗਿਆ।ਇਸ ਮੌਕੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਜਸਵੀਰ ਸਿੰਘ ਗਿੱਲ ਨੇ ਖਿਡਾਰੀਆਂ ਨੂੰ ਕਿਹਾ ਕਿ ਕਬੱਡੀ ਜੋ ਕਿ ਪੰਜਾਬ ਦੀ ਧਰਤੀ ਦੀ ਪਹਿਚਾਣ ਹੈ, ਸਿਰਫ਼ ਇੱਕ ਖੇਡ ਨਹੀਂ, ਸਗੋਂ ਸਾਡੀ ਰੁਹਾਨੀ ਜੜਾਂ ਨਾਲ ਜੁੜੀ ਹੋਈ ਵਿਰਾਸਤ ਹੈ। ਆਖਰ ‘ਚ, ਮੈਨੂੰ ਪੂਰਾ ਯਕੀਨ ਹੈ ਕਿ ਇੱਥੋਂ ਦੇ ਕਬੱਡੀ ਖਿਡਾਰੀ ਸਿਰਫ਼ ਸਕੂਲ ਪੱਧਰ ਤੱਕ ਸੀਮਿਤ ਨਹੀਂ ਰਹਿਣਗੇ, ਸਗੋਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਵੀ ਆਪਣਾ ਲੋਹਾ ਮਨਵਾਉਣਗੇ।
ਇਹ ਵੀ ਪੜ੍ਹੋ Jo Jo Honey Singh ਦੀਆਂ ਮੁਸ਼ਕਿਲਾਂ ਵਧੀਆਂ, ਸਖ਼ਤ ਕਾਰਵਾਈ ਨੂੰ ਲੈ ਕੇ ਮੁੱਖ ਮੰਤਰੀ ਕੋਲ ਹੋਈ ਸਿਕਾਇਤ
ਅੱਜ ਹੋਏ ਮੁਕਾਬਲਿਆਂ ਵਿੱਚ ਕਬੱਡੀ ਅੰਡਰ 14 ਕੁੜੀਆਂ ਵਿੱਚ ਤਲਵੰਡੀ ਸਾਬੋ ਨੇ ਪਹਿਲਾ, ਮੰਡੀ ਕਲਾਂ ਨੇ ਦੂਜਾ, ਮੌੜ ਮੰਡੀ ਜੋਨ ਨੇ ਤੀਜਾ, ਅੰਡਰ 17 ਕੁੜੀਆ ਵਿੱਚ ਤਲਵੰਡੀ ਸਾਬੋ ਨੇ ਪਹਿਲਾ, ਮੌੜ ਮੰਡੀ ਨੇ ਦੂਜਾ, ਮੰਡੀ ਕਲਾਂ ਨੇ ਤੀਜਾ,ਬੈਡਮਿੰਟਨ ਅੰਡਰ 14 ਕੁੜੀਆਂ ਵਿੱਚ ਬਠਿੰਡਾ 1 ਜੋਨ ਨੇ ਪਹਿਲਾ, ਮੋੜ ਮੰਡੀ ਨੇ ਦੂਜਾ, ਮੰਡੀ ਫੂਲ ਨੇ ਤੀਜਾ, ਅੰਡਰ 17 ਕੁੜੀਆ ਵਿੱਚ ਬਠਿੰਡਾ 2 ਨੇ ਪਹਿਲਾ, ਤਲਵੰਡੀ ਸਾਬੋ ਨੇ ਦੂਜਾ ਅਤੇ ਬਠਿੰਡਾ 1 ਨੇ ਪਹਿਲਾ,ਟੇਬਲ ਟੈਨਿਸ ਅੰਡਰ 14 ਲੜਕੀਆਂ ਵਿੱਚ ਮੋੜ ਮੰਡੀ ਜੋਨ ਨੇ ਪਹਿਲਾ, ਬਠਿੰਡਾ 1 ਜੋਨ ਨੇ ਦੂਜਾ, ਅੰਡਰ 17 ਵਿੱਚ ਮੰਡੀ ਕਲਾਂ ਜੋਨ ਨੇ ਪਹਿਲਾ, ਬਠਿੰਡਾ 1 ਨੇ ਦੂਜਾ, ਫੁੱਟਬਾਲ ਅੰਡਰ 14 ਮੁੰਡੇ ਵਿੱਚ ਬਠਿੰਡਾ 1 ਨੇ ਪਹਿਲਾ, ਬਠਿੰਡਾ 02 ਨੇ ਦੂਜਾ ਅਤੇ ਮੰਡੀ ਫੂਲ ਨੇ ਤੀਜਾ ਸਥਾਨ,ਗੱਤਕਾ ਅੰਡਰ 14 ਲੜਕੇ ਸਿੰਗਲ ਸੋਟੀ ਟੀਮ ਵਿੱਚ ਤਲਵੰਡੀ ਸਾਬੋ ਨੇ ਪਹਿਲਾ, ਭੁੱਚੋ ਮੰਡੀ ਨੇ ਦੂਜਾ,ਫਰੀ ਸੋਟੀ ਟੀਮ ਵਿੱਚ ਤਲਵੰਡੀ ਸਾਬੋ ਨੇ ਪਹਿਲਾ,
ਇਹ ਵੀ ਪੜ੍ਹੋ 11 ਮਹੀਨਿਆਂ ਬਾਅਦ ਇੰਝ ਚਮਕੀ ਕਿਸਮਤ, ਗ੍ਰੰਥੀ ਵੱਲੋਂ ਚੁੱਕੀ ਪਰਚੀ ਨੇ ਬਣਾਇਆ ਸਰਪੰਚ
ਮੌੜ ਮੰਡੀ ਨੇ ਦੂਜਾ, ਅੰਡਰ 17 ਮੁੰਡੇ ਫਰੀ ਸੋਟੀ ਟੀਮ ਵਿੱਚ ਤਲਵੰਡੀ ਸਾਬੋ ਨੇ ਪਹਿਲਾ, ਮੌੜ ਮੰਡੀ ਨੇ ਦੂਜਾ, ਸਿੰਗਲ ਸੋਟੀ ਟੀਮ ਵਿੱਚ ਭੁੱਚੋ ਮੰਡੀ ਨੇ ਪਹਿਲਾ, ਤਲਵੰਡੀ ਸਾਬੋ ਨੇ ਦੂਜਾ, ਅੰਡਰ 19 ਸਿੰਗਲ ਸੋਟੀ ਟੀਮ ਵਿੱਚ ਮੰਡੀ ਕਲਾਂ ਨੇ ਪਹਿਲਾ, ਤਲਵੰਡੀ ਸਾਬੋ ਨੇ ਦੂਜਾ, ਵੇਟ ਲਿਫਟਿੰਗ ਅੰਡਰ 17 ਮੁੰਡੇ 49 ਕਿਲੋ ਭਾਰ ਵਰਗ ਵਿੱਚ ਗੋਰਵ ਸਸਸਸ ਪਰਸ ਰਾਮ ਨਗਰ ਨੇ ਪਹਿਲਾ, ਭੂਵਨ ਭਾਰਤੀ ਮਾਡਲ ਸਕੂਲ ਰਾਮਪੁਰਾ ਨੇ ਦੂਜਾ, 55 ਕਿਲੋ ਭਾਰ ਵਰਗ ਵਿੱਚ ਦਿਲਖੁਸ਼ ਕੁਮਾਰ ਗਿੱਲ ਪੱਤੀ ਨੇ ਪਹਿਲਾ, ਗਗਨਪ੍ਰੀਤ ਭਾਰਤੀ ਮਾਡਲ ਸਕੂਲ ਰਾਮਪੁਰਾ ਨੇ ਦੂਜਾ,ਸ਼ਤਰੰਜ ਅੰਡਰ 19 ਮੁੰਡੇ ਵਿੱਚ ਬਠਿੰਡਾ 1 ਜੋਨ ਨੇ ਪਹਿਲਾ, ਬਠਿੰਡਾ 2 ਜੋਨ ਨੇ ਦੂਜਾ, ਮੰਡੀ ਫੂਲ ਨੇ ਤੀਜਾ, ਅੰਡਰ 14 ਵਿੱਚ ਬਠਿੰਡਾ 1 ਜੋਨ ਨੇ ਪਹਿਲਾ , ਤਲਵੰਡੀ ਸਾਬੋ ਨੇ ਦੂਜਾ, ਬਠਿੰਡਾ 2 ਜੋਨ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਇਹ ਵੀ ਪੜ੍ਹੋ Uppal Farm Girl ਵਾਲੇ ਮਾਮਲੇ ਵਿਚ ਹੋਈ ਭਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ‘Entry’
ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਰਜਿੰਦਰ ਸਿੰਘ, ਮੁੱਖ ਅਧਿਆਪਕ ਹਰਸ਼ ਦੇਵ ਸ਼ਰਮਾ, ਲੈਕਚਰਾਰ ਵਰਿੰਦਰ ਸਿੰਘ, ਗੁਰਮੀਤ ਸਿੰਘ ਰਾਮਗੜ੍ਹ ਭੂੰਦੜ, ਪੁਨੀਤ ਵਰਮਾ,ਇਸਟਪਾਲ ਸਿੰਘ, ਰੇਸ਼ਮ ਸਿੰਘ, ਹਰਭਗਵਾਨ ਦਾਸ, ਹਰਪਾਲ ਸਿੰਘ, ਭੁਪਿੰਦਰ ਸਿੰਘ ਤੱਗੜ ਗੁਰਜੀਤ ਸਿੰਘ ਝੱਬਰ, ਅਵਤਾਰ ਸਿੰਘ ਮਾਨ, ਰਜਿੰਦਰ ਸਿੰਘ ਢਿੱਲੋਂ,ਜਗਦੀਪ ਸਿੰਘ, ਸੁਖਪ੍ਰੀਤ ਸਿੰਘ, ਸੁਰਿੰਦਰ ਕੁਮਾਰ, ਇੰਦਰਜੀਤ ਸਿੰਘ, ਸਤਵੀਰ ਸਿੰਘ, ਸੁਖਪਾਲ ਸਿੰਘ, ਮਹਿੰਦਰ ਸਿੰਘ, ਸੰਦੀਪ ਕੌਰ, ਮੋਨਿਕਾ ਰਾਣੀ, ਕੁਲਦੀਪ ਕੁਮਾਰ, ਜਗਦੇਵ ਸਿੰਘ, ਗੁਰਜੰਟ ਸਿੰਘ ਚੱਠੇਵਾਲਾ,ਮਨਦੀਪ ਸਿੰਘ,ਹਰਪਾਲ ਸਿੰਘ ਨੱਤ,ਰਣਜੀਤ ਸਿੰਘ, ਰੁਪਿੰਦਰ ਕੌਰ, ਅੰਗਰੇਜ਼ ਸਿੰਘ, ਹਰਪ੍ਰੀਤ ਸਿੰਘ, ਚਰਨਜੀਤ ਸਿੰਘ,ਅਮ੍ਰਿਤਪਾਲ ਸਿੰਘ,ਕਰਨੀ ਸਿੰਘ, ਈਸ਼ਾਨ ਕੁਮਾਰ, ਸੈਲਵਿੰਦਰ ਕੌਰ, ਸੰਦੀਪ ਸਿੰਘ ਰਾਮੂਵਾਲਾ, ਸੁਖਵੀਰ ਕੌਰ,ਨੀਤੀ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Patiala News: ਪਿਛਲੇ 11 ਮਹੀਨਿਆਂ ਤੋਂ ਸਰਪੰਚੀ ਲਈ ਜੱਦੋਜਹਿਦ ਕਰਦੇ ਆ ਰਹੇ ਇੱਕ ਨੌਜਵਾਨ ਦੀ ਕਿਸਮਤ ਇੱਕ ਪਰਚੀ ਨੇ ਬਦਲ ਦਿੱਤੀ। ਜੀ ਹਾਂ, ਇਹ ਮਾਮਲਾ ਹੈ ਪਟਿਆਲਾ ਜਿਲ੍ਹੇ ਦੇ ਪਿੰਡ ਅਸਮਾਨਪੁਰਾ ਦਾ, ਜਿੱਥੇ ਪਿਛਲੇ ਸਾਲ ਅਕਤੂਬਰ 2024 ਦੇ ਵਿੱਚ ਹੋਈਆਂ ਪੰਚਾਇਤੀ ਚੋਣਾਂ ਵਿੱਚ ਮਹਿਜ 2 ਵੋਟਾਂ ਦੇ ਨਾਲ ਦੇ ਅੰਤਰ ਨਾਲ ਹਾਰੇ ਲਖਵਿੰਦਰ ਸਿੰਘ ਹੁਣ ਪਿੰਡ ਦੇ ਸਰਪੰਚ ਬਣਨ ਵਿੱਚ ਸਫਲ ਹੋ ਗਏ ਹਨ। ਕਹਾਣੀ ਕੁਝ ਇਸ ਤਰ੍ਹਾਂ ਦੀ ਹੈ ਕਿ ਅਕਤੂਬਰ 2024 ਦੀਆਂ ਪੰਚਾਇਤ ਚੋਣਾਂ ਦੌਰਾਨ ਲਖਵਿੰਦਰ ਸਿੰਘ ਅਤੇ ਗੁਰਜੰਟ ਸਿੰਘ ਸਰਪੰਚੀ ਦੇ ਅਹੁਦੇ ਲਈ ਆਹਮੋ ਸਾਹਮਣੇ ਮੈਦਾਨ ਵਿੱਚ ਡਟੇ ਹੋਏ ਸਨ। ਪਰੰਤੂ ਜਦੋਂ ਨਤੀਜਾ ਸਾਹਮਣੇ ਆਇਆ ਤਾਂ ਲਖਵਿੰਦਰ ਸਿੰਘ ਨੂੰ ਦੋ ਵੋਟਾਂ ਦੇ ਅੰਤਰ ਨਾਲ ਹਰਿਆ ਕਰਾਰ ਦੇ ਦਿੱਤਾ। ਪਰ ਇਸ ਨੌਜਵਾਨ ਨੂੰ ਆਪਣੇ ਵੱਲੋਂ ਕੀਤੀ ਮਿਹਨਤ ਤੇ ਪਿੰਡ ਦੇ ਲੋਕਾਂ ਵੱਲੋਂ ਜਤਾਏ ਵਿਸ਼ਵਾਸ ‘ਤੇ ਭਰੋਸਾ ਸੀ ਕਿ ਉਹ ਹਾਰ ਨਹੀਂ ਸਕਦਾ ਜਿਸ ਦੇ ਚੱਲਦੇ ਪਹਿਲਾਂ ਉਸਦੇ ਵੱਲੋਂ ਜਿਲਾ ਚੋਣ ਅਫਸਰ ਅਤੇ ਉਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਗਿਆ।
ਇਹ ਵੀ ਪੜ੍ਹੋ Uppal Farm Girl ਵਾਲੇ ਮਾਮਲੇ ਵਿਚ ਹੋਈ ਭਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ‘Entry’
ਜਿਸ ਦੇ ਵਿੱਚ ਉਸਨੇ ਵੋਟਾਂ ਦੀ ਗਿਣਤੀ ਦੁਬਾਰਾ ਕਰਾਉਣ ਦੀ ਮੰਗ ਕੀਤੀ। ਕਰੀਬ ਦਸ ਮਹੀਨੇ ਅਦਾਲਤੀ ਚੱਕਰਾਂ ਤੋਂ ਬਾਅਦ ਹਾਈਕੋਰਟ ਵੱਲੋਂ ਜ਼ਿਲਾ ਚੋਣ ਅਫਸਰ ਨੂੰ ਸਰਪੰਚ ਦੇ ਅਹੁਦੇ ਲਈ ਪਈਆਂ ਵੋਟਾਂ ਦੀ ਦੁਬਾਰਾ ਗਿਣਤੀ ਕਰਵਾਉਣ ਦੇ ਹੁਕਮ ਦਿੱਤੇ ਗਏ। ਇਸ ਦੌਰਾਨ ਜਦ ਬੀਤੇ ਕੱਲ ਕੈਮਰੇ ਦੀ ਨਿਗਰਾਨੀ ਹੇਠ ਚੋਣ ਅਧਿਕਾਰੀ ਵੱਲੋਂ ਦੁਬਾਰਾ ਵੋਟਾਂ ਦੀ ਗਿਣਤੀ ਕੀਤੀ ਗਈ ਤਾਂ ਲਖਵਿੰਦਰ ਸਿੰਘ ਅਤੇ ਗੁਰਜੰਟ ਸਿੰਘ ਨੂੰ ਬਰਾਬਰ 240-240 ਵੋਟਾਂ ਮਿਲੀਆਂ। ਬੇਸ਼ੱਕ ਲਖਵਿੰਦਰ ਦੋ ਵੋਟਾਂ ਵਧ ਕੇ ਆਪਣੇ ਵਿਰੋਧੀ ਉਮੀਦਵਾਰ ਦੇ ਬਰਾਬਰ ਜਰੂਰ ਆ ਗਿਆ ਪਰੰਤੂ ਹੁਣ ਸਵਾਲ ਇਹ ਸੀ ਕਿ ਦੋਨਾਂ ਵਿੱਚੋਂ ਜੇਤੂ ਉਮੀਦਵਾਰ ਕਿਸ ਨੂੰ ਐਲਾਨਿਆ ਜਾਵੇ। ਜਿਸ ਦੇ ਚੱਲਦੇ ਪਿੰਡ ਦੀ ਸਰਬ ਸੰਮਤੀ ਹੋਈ ਅਤੇ ਪਿੰਡ ਦੇ ਗੁਰੂ ਘਰ ਦੇ ਵਿੱਚ ਗ੍ਰੰਥੀ ਸਿੰਘ ਤੋਂ ਦੋਨਾਂ ਹੀ ਉਮੀਦਵਾਰਾਂ ਦੇ ਨਾਵਾਂ ਵਾਲੀਆਂ ਪਰਚੀਆਂ ਪਵਾ ਕੇ ਇੱਕ ਪਰਚੀ ਚੁਕਵਾਈ ਗਈ ਅਤੇ ਫੈਸਲਾ ਹੋਇਆ ਕਿ ਜਿਸ ਉਮੀਦਵਾਰ ਦੀ ਪਰਚੀ ਨਿਕਲੇਗੀ, ਉਹ ਬਾਕੀ ਰਹਿੰਦੇ ਸਮੇਂ ਲਈ ਸਰਪੰਚੀ ਕਰੇਗਾ।
ਇਹ ਵੀ ਪੜ੍ਹੋ Jo Jo Honey Singh ਦੀਆਂ ਮੁਸ਼ਕਿਲਾਂ ਵਧੀਆਂ, ਸਖ਼ਤ ਕਾਰਵਾਈ ਨੂੰ ਲੈ ਕੇ ਮੁੱਖ ਮੰਤਰੀ ਕੋਲ ਹੋਈ ਸਿਕਾਇਤ
ਅਖੀਰ ਗ੍ਰੰਥੀ ਸਿੰਘ ਵੱਲੋਂ ਚੁੱਕੀ ਗਈ ਪਰਚੀ ਦੇ ਵਿੱਚ ਲਖਵਿੰਦਰ ਸਿੰਘ ਦਾ ਨਾਮ ਹੀ ਨਿਕਲਿਆ ਤੇ ਉਸਦੇ ਸਮਰਥਕਾਂ ਨੇ ਉਸ ਨੂੰ ਹਾਰਾਂ ਨਾਲ ਲੱਦ ਦਿੱਤਾ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਨਵੇਂ ਚੁਣੇ ਗਏ ਸਰਪੰਚ ਲਖਵਿੰਦਰ ਸਿੰਘ ਨੇ ਆਪਣੇ ਪਿੰਡ ਵਾਸੀਆਂ ਅਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਸ ਨੂੰ ਯਕੀਨ ਸੀ ਕਿ ਉਹ ਸਰਪੰਚੀ ਦੀ ਚੋਣ ਵਿੱਚ ਜਰੂਰ ਸਫਲ ਹੋਵੇਗਾ। ਪ੍ਰੰਤੂ ਪਹਿਲਾਂ ਹੋਈ ਗਿਣਤੀ ਦੇ ਦੌਰਾਨ 27 ਵੋਟਾਂ ਨੂੰ ਰੱਦ ਕਰ ਦਿੱਤਾ ਗਿਆ ਜਿਸ ਦੇ ਕਾਰਨ ਉਸ ਨੂੰ ਆਪਣੇ ਨਾਲ ਧਾਂਦਲੀ ਹੋਣ ਦਾ ਖਦਸ਼ਾ ਪੈਦਾ ਹੋਇਆ ਅਤੇ ਉਹ ਇਥੋਂ ਤੱਕ ਲੜਾਈ ਲੜ ਸਕਿਆ। ਉਸਨੇ ਭਰੋਸਾ ਦਵਾਇਆ ਕਿ ਉਹ ਪਿੰਡ ਦੇ ਵਿਕਾਸ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡਣਗੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Chandigarh News:ਪੰਜਾਬੀ ਗਾਇਕ ਜੋ ਜੋ ਹਨੀ ਸਿੰਘ ਵਿਰੁੱਧ ਮੁੱਖ ਮੰਤਰੀ ਭਗਵੰਤ ਮਾਨ ਨੂੰ ਸ਼ਿਕਾਇਤ ਕੀਤੀ ਗਈ ਹੈ।ਚੰਡੀਗੜ੍ਹ ਦੇ ਪ੍ਰੋ਼ ਪੰਡਿਤ ਰਾਓ ਧਰਨਵਰ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਪੱਤਰ ਲਿਖਿਆ ਹੈ। ਉਸਨੇ ਕਿਹਾ ਕਿ ਪੰਜਾਬ ਦੇ ਜ਼ਿਲ੍ਾ ਮੋਹਾਲੀ ਵਿੱਚ 23 ਅਗਸਤ ਨੂੰ ਹੋਣ ਵਾਲੇ ਫਿਲਮਫੇਅਰ ਅਵਾਰਡ ਵਿੱਚ ਜੇਕਰ ਗਾਇਕ ਹਨੀ ਸਿੰਘ ਨੂੰ ਗਾਉਣ ਦੀ ਇਜਾਜ਼ਤ ਦੇਣੀ ਹੈ ਤਾਂ ਗਾਇਕ ਤੋਂ ਇਹ ਭਰੋਸਾ ਲੈਣਾ ਚਾਹੀਦਾ ਹੈ ਕਿ ਉਹ ਆਪਣੇ ਯੂਟਿਊਬ ਗੀਤਾ ਨੂੰ ਹਟਾ ਦੇਵੇ ਜੋ ਸ਼ਰਾਬ ਨਸ਼ਿਆਂ ਤੇ ਔਰਤਾਂ ਦਾ ਅਪਮਾਨ ਕਰਨ ਬਾਰੇ ਹਨ।
ਇਹ ਵੀ ਪੜ੍ਹੋ Uppal Farm Girl ਵਾਲੇ ਮਾਮਲੇ ਵਿਚ ਹੋਈ ਭਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ‘Entry’
ਪ੍ਰੋਫੈਸਰ ਰਾਉ ਨੇ ਲਿਖਿਆ ਹੈ ਕਿ ਹਨੀ ਸਿੰਘ ਦੇ ਬਹੁਤ ਸਾਰੇ ਗਾਣੇ ਨਸ਼ੀਲੇ ਪਦਾਰਥ,ਸ਼ਰਾਬ ਅਤੇ ਹਥਿਆਰਾਂ ਨੂੰ ਉਤਸ਼ਾਹਿਤ ਕਰਦੇ ਹਨ। ਕੁਝ ਗਾਣੇ ਅਜਿਹੇ ਵੀ ਹਨ ਜਿਸ ਵਿੱਚ ਔਰਤਾਂ ਬਾਰੇ ਭੱਦੀ ਸ਼ਬਦਾਵਲੀ ਵਰਤੀ ਗਈ ਹੈ।ਉਹਨਾਂ ਗਾਣਿਆਂ ਨੂੰ ਵੀ ਯੂਟਿਊਬ ਤੋਂ ਹਟਾਉਣਾ ਚਾਹੀਦਾ ਹੈ। ਜੇਕਰ ਹਨੀ ਸਿੰਘ ਅਜਿਹਾ ਨਹੀਂ ਕਰਦਾ ਤਾਂ ਉਸ ਨੂੰ ਗਾਉਣ ਦਾ ਮੌਕਾ ਨਹੀਂ ਦਿੱਤਾ ਜਾਣਾ ਚਾਹੀਦਾ।ਉਧਰ ਪੰਜਾਬੀ ਗਾਇਕ ਜਸਬੀਰ ਸਿੰਘ ਜੱਸੀ ਨੇ ਕਿਹਾ ਹੈ ਕਿ ਫਿਲਮ ਫੇਅਰ ਅਵਾਰਡਸ ਇੱਕ ਬਹੁਤ ਵਧੀਆ ਸ਼ੋਅ ਹੈ ਪ੍ਰੰਤੂ ਹਨੀ ਸਿੰਘ ਵਰਗੇ ਕਲਾਕਾਰਾਂ ਨੂੰ ਪਲੇਟਫਾਰਮ ਦੇਣਾ ਗਲਤ ਹੈ।
ਇਹ ਵੀ ਪੜ੍ਹੋ ਅੱਤਵਾਦ ਫ਼ਲਾਉਣ ਦੀ ਸਾਜਸ਼ ਬੇਨਕਾਬ; ਹੈਡ ਗ੍ਰਨੇਡ ਸਹਿਤ ਨਾਮੀ ਗੈਂਗਸਟਰ ਦਾ ਸਾਥੀ ਕਾਬੂ
ਜੱਸੀ ਨੇ ਕਿਹਾ ਕਿ ਹਨੀ ਸਿੰਘ ਦੇ ਗਾਣੇ ਬੱਚਿਆਂ ਅਤੇ ਨੌਜਵਾਨਾਂ ਨੂੰ ਸ਼ਰਾਬ ਅਤੇ ਨਸ਼ਿਆਂ ਵੱਲ ਧੱਕਦੇ ਹਨ ਅਤੇ ਔਰਤਾਂ ਦਾ ਅਪਮਾਨ ਕਰਦੇ ਹਨ। ਦੱਸਣਾ ਬਣਦਾ ਹੈ ਕਿ ਪੰਜਾਬ ਮਹਿਲਾ ਕਮਿਸ਼ਨ ਨੇ ਹਨੀ ਸਿੰਘ ਨੂੰ ਉਸ ਦੇ ਗਾਣੇ ਵਿੱਚ ਔਰਤਾਂ ਬਾਰੇ ਅਸ਼ਲੀਲ ਭਾਸ਼ਾ ਵਰਤਣ ਲਈ ਨੋਟਿਸ ਭੇਜਿਆ ਸੀ। ਹਨੀ ਸਿੰਘ ਨੂੰ ਕਮਿਸ਼ਨ ਦੇ ਸਾਹਮਣੇ ਪੇਸ਼ ਹੋਣ ਦਾ ਹੁਕਮ ਵੀ ਦਿੱਤਾ ਸੀ ਪਰ ਹੁਣ ਤੱਕ ਹਨੀ ਸਿੰਘ ਸਿੰਘ ਕਮਿਸ਼ਨ ਦੇ ਸਾਹਮਣੇ ਪੇਸ਼ ਨਹੀਂ ਹੋਇਆ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।







© Copyright 2024, All Rights Reserved By Punjabi Khabarsaar
