Tuesday, May 19, 2026
Home Blog Page 515

11 ਮਹੀਨਿਆਂ ਬਾਅਦ ਇੰਝ ਚਮਕੀ ਕਿਸਮਤ, ਗ੍ਰੰਥੀ ਵੱਲੋਂ ਚੁੱਕੀ ਪਰਚੀ ਨੇ ਬਣਾਇਆ ਸਰਪੰਚ

0

Patiala News: ਪਿਛਲੇ 11 ਮਹੀਨਿਆਂ ਤੋਂ ਸਰਪੰਚੀ ਲਈ ਜੱਦੋਜਹਿਦ ਕਰਦੇ ਆ ਰਹੇ ਇੱਕ ਨੌਜਵਾਨ ਦੀ ਕਿਸਮਤ ਇੱਕ ਪਰਚੀ ਨੇ ਬਦਲ ਦਿੱਤੀ। ਜੀ ਹਾਂ, ਇਹ ਮਾਮਲਾ ਹੈ ਪਟਿਆਲਾ ਜਿਲ੍ਹੇ ਦੇ ਪਿੰਡ ਅਸਮਾਨਪੁਰਾ ਦਾ, ਜਿੱਥੇ ਪਿਛਲੇ ਸਾਲ ਅਕਤੂਬਰ 2024 ਦੇ ਵਿੱਚ ਹੋਈਆਂ ਪੰਚਾਇਤੀ ਚੋਣਾਂ ਵਿੱਚ ਮਹਿਜ 2 ਵੋਟਾਂ ਦੇ ਨਾਲ ਦੇ ਅੰਤਰ ਨਾਲ ਹਾਰੇ ਲਖਵਿੰਦਰ ਸਿੰਘ ਹੁਣ ਪਿੰਡ ਦੇ ਸਰਪੰਚ ਬਣਨ ਵਿੱਚ ਸਫਲ ਹੋ ਗਏ ਹਨ। ਕਹਾਣੀ ਕੁਝ ਇਸ ਤਰ੍ਹਾਂ ਦੀ ਹੈ ਕਿ ਅਕਤੂਬਰ 2024 ਦੀਆਂ ਪੰਚਾਇਤ ਚੋਣਾਂ ਦੌਰਾਨ ਲਖਵਿੰਦਰ ਸਿੰਘ ਅਤੇ ਗੁਰਜੰਟ ਸਿੰਘ ਸਰਪੰਚੀ ਦੇ ਅਹੁਦੇ ਲਈ ਆਹਮੋ ਸਾਹਮਣੇ ਮੈਦਾਨ ਵਿੱਚ ਡਟੇ ਹੋਏ ਸਨ। ਪਰੰਤੂ ਜਦੋਂ ਨਤੀਜਾ ਸਾਹਮਣੇ ਆਇਆ ਤਾਂ ਲਖਵਿੰਦਰ ਸਿੰਘ ਨੂੰ ਦੋ ਵੋਟਾਂ ਦੇ ਅੰਤਰ ਨਾਲ ਹਰਿਆ ਕਰਾਰ ਦੇ ਦਿੱਤਾ। ਪਰ ਇਸ ਨੌਜਵਾਨ ਨੂੰ ਆਪਣੇ ਵੱਲੋਂ ਕੀਤੀ ਮਿਹਨਤ ਤੇ ਪਿੰਡ ਦੇ ਲੋਕਾਂ ਵੱਲੋਂ ਜਤਾਏ ਵਿਸ਼ਵਾਸ ‘ਤੇ ਭਰੋਸਾ ਸੀ ਕਿ ਉਹ ਹਾਰ ਨਹੀਂ ਸਕਦਾ ਜਿਸ ਦੇ ਚੱਲਦੇ ਪਹਿਲਾਂ ਉਸਦੇ ਵੱਲੋਂ ਜਿਲਾ ਚੋਣ ਅਫਸਰ ਅਤੇ ਉਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਗਿਆ।

ਇਹ ਵੀ ਪੜ੍ਹੋ  Uppal Farm Girl ਵਾਲੇ ਮਾਮਲੇ ਵਿਚ ਹੋਈ ਭਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ‘Entry’

ਜਿਸ ਦੇ ਵਿੱਚ ਉਸਨੇ ਵੋਟਾਂ ਦੀ ਗਿਣਤੀ ਦੁਬਾਰਾ ਕਰਾਉਣ ਦੀ ਮੰਗ ਕੀਤੀ। ਕਰੀਬ ਦਸ ਮਹੀਨੇ ਅਦਾਲਤੀ ਚੱਕਰਾਂ ਤੋਂ ਬਾਅਦ ਹਾਈਕੋਰਟ ਵੱਲੋਂ ਜ਼ਿਲਾ ਚੋਣ ਅਫਸਰ ਨੂੰ ਸਰਪੰਚ ਦੇ ਅਹੁਦੇ ਲਈ ਪਈਆਂ ਵੋਟਾਂ ਦੀ ਦੁਬਾਰਾ ਗਿਣਤੀ ਕਰਵਾਉਣ ਦੇ ਹੁਕਮ ਦਿੱਤੇ ਗਏ। ਇਸ ਦੌਰਾਨ ਜਦ ਬੀਤੇ ਕੱਲ ਕੈਮਰੇ ਦੀ ਨਿਗਰਾਨੀ ਹੇਠ ਚੋਣ ਅਧਿਕਾਰੀ ਵੱਲੋਂ ਦੁਬਾਰਾ ਵੋਟਾਂ ਦੀ ਗਿਣਤੀ ਕੀਤੀ ਗਈ ਤਾਂ ਲਖਵਿੰਦਰ ਸਿੰਘ ਅਤੇ ਗੁਰਜੰਟ ਸਿੰਘ ਨੂੰ ਬਰਾਬਰ 240-240 ਵੋਟਾਂ ਮਿਲੀਆਂ। ਬੇਸ਼ੱਕ ਲਖਵਿੰਦਰ ਦੋ ਵੋਟਾਂ ਵਧ ਕੇ ਆਪਣੇ ਵਿਰੋਧੀ ਉਮੀਦਵਾਰ ਦੇ ਬਰਾਬਰ ਜਰੂਰ ਆ ਗਿਆ ਪਰੰਤੂ ਹੁਣ ਸਵਾਲ ਇਹ ਸੀ ਕਿ ਦੋਨਾਂ ਵਿੱਚੋਂ ਜੇਤੂ ਉਮੀਦਵਾਰ ਕਿਸ ਨੂੰ ਐਲਾਨਿਆ ਜਾਵੇ। ਜਿਸ ਦੇ ਚੱਲਦੇ ਪਿੰਡ ਦੀ ਸਰਬ ਸੰਮਤੀ ਹੋਈ ਅਤੇ ਪਿੰਡ ਦੇ ਗੁਰੂ ਘਰ ਦੇ ਵਿੱਚ ਗ੍ਰੰਥੀ ਸਿੰਘ ਤੋਂ ਦੋਨਾਂ ਹੀ ਉਮੀਦਵਾਰਾਂ ਦੇ ਨਾਵਾਂ ਵਾਲੀਆਂ ਪਰਚੀਆਂ ਪਵਾ ਕੇ ਇੱਕ ਪਰਚੀ ਚੁਕਵਾਈ ਗਈ ਅਤੇ ਫੈਸਲਾ ਹੋਇਆ ਕਿ ਜਿਸ ਉਮੀਦਵਾਰ ਦੀ ਪਰਚੀ ਨਿਕਲੇਗੀ, ਉਹ ਬਾਕੀ ਰਹਿੰਦੇ ਸਮੇਂ ਲਈ ਸਰਪੰਚੀ ਕਰੇਗਾ।

ਇਹ ਵੀ ਪੜ੍ਹੋ Jo Jo Honey Singh ਦੀਆਂ ਮੁਸ਼ਕਿਲਾਂ ਵਧੀਆਂ, ਸਖ਼ਤ ਕਾਰਵਾਈ ਨੂੰ ਲੈ ਕੇ ਮੁੱਖ ਮੰਤਰੀ ਕੋਲ ਹੋਈ ਸਿਕਾਇਤ

ਅਖੀਰ ਗ੍ਰੰਥੀ ਸਿੰਘ ਵੱਲੋਂ ਚੁੱਕੀ ਗਈ ਪਰਚੀ ਦੇ ਵਿੱਚ ਲਖਵਿੰਦਰ ਸਿੰਘ ਦਾ ਨਾਮ ਹੀ ਨਿਕਲਿਆ ਤੇ ਉਸਦੇ ਸਮਰਥਕਾਂ ਨੇ ਉਸ ਨੂੰ ਹਾਰਾਂ ਨਾਲ ਲੱਦ ਦਿੱਤਾ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਨਵੇਂ ਚੁਣੇ ਗਏ ਸਰਪੰਚ ਲਖਵਿੰਦਰ ਸਿੰਘ ਨੇ ਆਪਣੇ ਪਿੰਡ ਵਾਸੀਆਂ ਅਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਸ ਨੂੰ ਯਕੀਨ ਸੀ ਕਿ ਉਹ ਸਰਪੰਚੀ ਦੀ ਚੋਣ ਵਿੱਚ ਜਰੂਰ ਸਫਲ ਹੋਵੇਗਾ। ਪ੍ਰੰਤੂ ਪਹਿਲਾਂ ਹੋਈ ਗਿਣਤੀ ਦੇ ਦੌਰਾਨ 27 ਵੋਟਾਂ ਨੂੰ ਰੱਦ ਕਰ ਦਿੱਤਾ ਗਿਆ ਜਿਸ ਦੇ ਕਾਰਨ ਉਸ ਨੂੰ ਆਪਣੇ ਨਾਲ ਧਾਂਦਲੀ ਹੋਣ ਦਾ ਖਦਸ਼ਾ ਪੈਦਾ ਹੋਇਆ ਅਤੇ ਉਹ ਇਥੋਂ ਤੱਕ ਲੜਾਈ ਲੜ ਸਕਿਆ। ਉਸਨੇ ਭਰੋਸਾ ਦਵਾਇਆ ਕਿ ਉਹ ਪਿੰਡ ਦੇ ਵਿਕਾਸ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Jo Jo Honey Singh ਦੀਆਂ ਮੁਸ਼ਕਿਲਾਂ ਵਧੀਆਂ, ਸਖ਼ਤ ਕਾਰਵਾਈ ਨੂੰ ਲੈ ਕੇ ਮੁੱਖ ਮੰਤਰੀ ਕੋਲ ਹੋਈ ਸਿਕਾਇਤ

0

Chandigarh News:ਪੰਜਾਬੀ ਗਾਇਕ ਜੋ ਜੋ ਹਨੀ ਸਿੰਘ ਵਿਰੁੱਧ ਮੁੱਖ ਮੰਤਰੀ ਭਗਵੰਤ ਮਾਨ ਨੂੰ ਸ਼ਿਕਾਇਤ ਕੀਤੀ ਗਈ ਹੈ।ਚੰਡੀਗੜ੍ਹ ਦੇ ਪ੍ਰੋ਼ ਪੰਡਿਤ ਰਾਓ ਧਰਨਵਰ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਪੱਤਰ ਲਿਖਿਆ ਹੈ। ਉਸਨੇ ਕਿਹਾ ਕਿ ਪੰਜਾਬ ਦੇ ਜ਼ਿਲ੍ਾ ਮੋਹਾਲੀ ਵਿੱਚ 23 ਅਗਸਤ ਨੂੰ ਹੋਣ ਵਾਲੇ ਫਿਲਮਫੇਅਰ ਅਵਾਰਡ ਵਿੱਚ ਜੇਕਰ ਗਾਇਕ ਹਨੀ ਸਿੰਘ ਨੂੰ ਗਾਉਣ ਦੀ ਇਜਾਜ਼ਤ ਦੇਣੀ ਹੈ ਤਾਂ ਗਾਇਕ ਤੋਂ ਇਹ ਭਰੋਸਾ ਲੈਣਾ ਚਾਹੀਦਾ ਹੈ ਕਿ ਉਹ ਆਪਣੇ ਯੂਟਿਊਬ ਗੀਤਾ ਨੂੰ ਹਟਾ ਦੇਵੇ ਜੋ ਸ਼ਰਾਬ ਨਸ਼ਿਆਂ ਤੇ ਔਰਤਾਂ ਦਾ ਅਪਮਾਨ ਕਰਨ ਬਾਰੇ ਹਨ।

ਇਹ ਵੀ ਪੜ੍ਹੋ  Uppal Farm Girl ਵਾਲੇ ਮਾਮਲੇ ਵਿਚ ਹੋਈ ਭਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ‘Entry’

ਪ੍ਰੋਫੈਸਰ ਰਾਉ ਨੇ ਲਿਖਿਆ ਹੈ ਕਿ ਹਨੀ ਸਿੰਘ ਦੇ ਬਹੁਤ ਸਾਰੇ ਗਾਣੇ ਨਸ਼ੀਲੇ ਪਦਾਰਥ,ਸ਼ਰਾਬ ਅਤੇ ਹਥਿਆਰਾਂ ਨੂੰ ਉਤਸ਼ਾਹਿਤ ਕਰਦੇ ਹਨ। ਕੁਝ ਗਾਣੇ ਅਜਿਹੇ ਵੀ ਹਨ ਜਿਸ ਵਿੱਚ ਔਰਤਾਂ ਬਾਰੇ ਭੱਦੀ ਸ਼ਬਦਾਵਲੀ ਵਰਤੀ ਗਈ ਹੈ।ਉਹਨਾਂ ਗਾਣਿਆਂ ਨੂੰ ਵੀ ਯੂਟਿਊਬ ਤੋਂ ਹਟਾਉਣਾ ਚਾਹੀਦਾ ਹੈ। ਜੇਕਰ ਹਨੀ ਸਿੰਘ ਅਜਿਹਾ ਨਹੀਂ ਕਰਦਾ ਤਾਂ ਉਸ ਨੂੰ ਗਾਉਣ ਦਾ ਮੌਕਾ ਨਹੀਂ ਦਿੱਤਾ ਜਾਣਾ ਚਾਹੀਦਾ।ਉਧਰ ਪੰਜਾਬੀ ਗਾਇਕ ਜਸਬੀਰ ਸਿੰਘ ਜੱਸੀ ਨੇ ਕਿਹਾ ਹੈ ਕਿ ਫਿਲਮ ਫੇਅਰ ਅਵਾਰਡਸ ਇੱਕ ਬਹੁਤ ਵਧੀਆ ਸ਼ੋਅ ਹੈ ਪ੍ਰੰਤੂ ਹਨੀ ਸਿੰਘ ਵਰਗੇ ਕਲਾਕਾਰਾਂ ਨੂੰ ਪਲੇਟਫਾਰਮ ਦੇਣਾ ਗਲਤ ਹੈ।

ਇਹ ਵੀ ਪੜ੍ਹੋ  ਅੱਤਵਾਦ ਫ਼ਲਾਉਣ ਦੀ ਸਾਜਸ਼ ਬੇਨਕਾਬ; ਹੈਡ ਗ੍ਰਨੇਡ ਸਹਿਤ ਨਾਮੀ ਗੈਂਗਸਟਰ ਦਾ ਸਾਥੀ ਕਾਬੂ

ਜੱਸੀ ਨੇ ਕਿਹਾ ਕਿ ਹਨੀ ਸਿੰਘ ਦੇ ਗਾਣੇ ਬੱਚਿਆਂ ਅਤੇ ਨੌਜਵਾਨਾਂ ਨੂੰ ਸ਼ਰਾਬ ਅਤੇ ਨਸ਼ਿਆਂ ਵੱਲ ਧੱਕਦੇ ਹਨ ਅਤੇ ਔਰਤਾਂ ਦਾ ਅਪਮਾਨ ਕਰਦੇ ਹਨ। ਦੱਸਣਾ ਬਣਦਾ ਹੈ ਕਿ ਪੰਜਾਬ ਮਹਿਲਾ ਕਮਿਸ਼ਨ ਨੇ ਹਨੀ ਸਿੰਘ ਨੂੰ ਉਸ ਦੇ ਗਾਣੇ ਵਿੱਚ ਔਰਤਾਂ ਬਾਰੇ ਅਸ਼ਲੀਲ ਭਾਸ਼ਾ ਵਰਤਣ ਲਈ ਨੋਟਿਸ ਭੇਜਿਆ ਸੀ। ਹਨੀ ਸਿੰਘ ਨੂੰ ਕਮਿਸ਼ਨ ਦੇ ਸਾਹਮਣੇ ਪੇਸ਼ ਹੋਣ ਦਾ ਹੁਕਮ ਵੀ ਦਿੱਤਾ ਸੀ ਪਰ ਹੁਣ ਤੱਕ ਹਨੀ ਸਿੰਘ ਸਿੰਘ ਕਮਿਸ਼ਨ ਦੇ ਸਾਹਮਣੇ ਪੇਸ਼ ਨਹੀਂ ਹੋਇਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਫੂ+ਕਿਆ ਪੰਜਾਬ ਸਰਕਾਰ ਦਾ ਪੁ+ਤ+ਲਾ

0

👉ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਕੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰੇ ਸਰਕਾਰ:-ਮੋਰਚਾ ਆਗੂ
Bathinda News: ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵੱਲੋਂ ਵਾਰ-ਵਾਰ ਮੀਟਿੰਗਾਂ ਕਰਨ ਦੇ ਲਿਖਤੀ ਪੱਤਰ ਜਾਰੀ ਕਰਕੇ ਮੀਟਿੰਗਾਂ ਕਰਨ ਤੋਂ ਭੱਜਣ ਦੇ ਰੋਸ਼ ਵਜੋਂ ਅੱਜ ਸਮੁੱਚੇ ਪੰਜਾਬ ਵਿੱਚ ਪੰਜਾਬ ਸਰਕਾਰ ਦਾ ਪੁਤਲੇ ਫੂਕਣ ਦੇ ਸੰਘਰਸ਼ ਸੱਦੇ ਤਹਿਤ ਅੱਜ ਗੁਰੂ ਹਰਗੋਬਿੰਦ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਨੇ ਪਲਾਂਟ ਦੇ ਮੁੱਖ ਗੇਟ ਤੇ ਰੋਸ਼ ਰੈਲੀ ਕਰਕੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ,ਇਸ ਸਮੇਂ ਹਾਜ਼ਿਰ ‘ਮੋਰਚੇ’ ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ,ਜਗਸੀਰ ਸਿੰਘ ਭੰਗੂ,ਹਰਦੀਪ ਸਿੰਘ ਤੱਗੜ ਅਤੇ ਲਛਮਣ ਸਿੰਘ ਰਾਮਪੁਰਾ ਨੇ ਕਿਹਾ ਕਿ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ‘ਆਪ ਸਰਕਾਰ’ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਲਾਰੇ-ਲੱਪਿਆਂ ਵਿੱਚ ਰੱਖਕੇ ਆਪਣਾ ਸਮਾਂ ਲੰਘਾ ਰਹੀ ਹੈ,ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋੰ ਵਿਧਾਨ ਸਭਾ ਵਿੱਚ ਠੇਕੇਦਾਰਾਂ ਅਤੇ ਕੰਪਨੀਆਂ ਵੱਲੋੰ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨੀ-ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸਣ ਲਈ ਮਜ਼ਬੂਰ ਕੀਤਾ ਹੋਇਆ ਹੈ।

ਇਹ ਵੀ ਪੜ੍ਹੋ  ਅੱਤਵਾਦ ਫ਼ਲਾਉਣ ਦੀ ਸਾਜਸ਼ ਬੇਨਕਾਬ; ਹੈਡ ਗ੍ਰਨੇਡ ਸਹਿਤ ਨਾਮੀ ਗੈਂਗਸਟਰ ਦਾ ਸਾਥੀ ਕਾਬੂ

ਵੱਖ-ਵੱਖ ਸਰਕਾਰੀ ਵਿਭਾਗਾਂ ਜਿਵੇਂ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ,ਪਾਵਰਕਾਮ ਅਤੇ ਟ੍ਰਾਂਸਕੋ ਸਮੇਤ ਸਮੂਹ ਸਰਕਾਰੀ ਥਰਮਲ ਪਲਾਂਟਾਂ ਅਤੇ ਹਾਈਡਲ ਪ੍ਰਾਜੈਕਟਾਂ,ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ,ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟਾਂ,ਲੋਕ ਨਿਰਮਾਣ ਵਿਭਾਗ (ਬਿਜਲੀ ਵਿੰਗ) ਆਦਿ ਵਿੱਚ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੁਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕਰਨ ਲਈ ‘ਆਪ ਸਰਕਾਰ’ ਵੱਲੋਂ ਆਪਣੇ ਸਾਢੇ ਤਿੰਨ ਸਾਲਾਂ ਦੇ ਕਾਰਜ਼ਕਾਲ ਵਿੱਚ ਹਜ਼ੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ,ਜਿਸ ਤੋਂ ਸਾਫ਼ ਜ਼ਾਹਿਰ ਹੈ ਕਿ ‘ਆਪ ਸਰਕਾਰ’ ਵੀ ਪਿਛਲੀਆਂ ਸਰਕਾਰਾਂ ਦੀ ਤਰਾਂ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨਾਲ਼ ਨੰਗਾ-ਚਿੱਟਾ ਧੋਖਾ ਕਰ ਰਹੀ ਹੈ ਅਤੇ ਪੰਜਾਬ ਸਰਕਾਰ ਵੱਲੋੰ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਕੇਂਦਰ ਸਰਕਾਰ ਅਤੇ ਵਿਸ਼ਵ ਵਪਾਰ ਸੰਸਥਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੋਕਾਂ ਨੂੰ ਸਸਤੀਆਂ ਸੇਵਾਵਾਂ ਦੇਣ ਵਾਲੇ ਸਮੂਹ ਸਰਕਾਰੀ ਅਦਾਰਿਆਂ ਤੇ ਨਿੱਜੀਕਰਨ ਦਾ ਹੱਲਾ ਵਿੱਢਿਆ ਹੋਇਆ ਹੈ ਅਤੇ ਇਸ ਹੱਲੇ ਤਹਿਤ ਸਮੂਹ ਸਰਕਾਰੀ ਵਿਭਾਗਾਂ ਵਿੱਚੋਂ ਕੰਮ-ਭਾਰ ਨੀਤੀ ਮੁਤਾਬਿਕ ਤਹਿ ਕੀਤੀਆਂ ਪੱਕੀਆਂ ਅਸਾਮੀਆਂ ਦਾ ਲਗਾਤਾਰ ਖਾਤਮਾ ਕੀਤਾ ਜਾ ਰਿਹਾ ਹੈ ਅਤੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਨਹੀਂ ਕੀਤਾ ਜਾ ਰਿਹਾ ਅਤੇ “ਮੋਰਚੇ” ਦੀ ਸੂਬਾ ਕਮੇਟੀ ਨੂੰ ਪੰਜਾਬ ਸਰਕਾਰ ਵੱਲੋੰ ਵਾਰ-ਵਾਰ ਮੀਟਿੰਗ ਦਾ ਸਮਾਂ ਦੇਕੇ ਮੀਟਿੰਗ ਨਹੀਂ ਕੀਤੀ ਜਾ ਰਹੀ।

ਇਹ ਵੀ ਪੜ੍ਹੋ  Uppal Farm Girl ਵਾਲੇ ਮਾਮਲੇ ਵਿਚ ਹੋਈ ਭਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ‘Entry’

ਜਿਸ ਤੋਂ ਸਿੱਧ ਹੁੰਦਾ ਹੈ ਕਿ ਪੰਜਾਬ ਸਰਕਾਰ ਠੇਕਾ ਮੁਲਾਜ਼ਮਾਂ ਨੂੰ ਲਾਰੇ-ਲੱਪਿਆਂ ਵਿੱਚ ਰੱਖਕੇ ਆਪਣੇ ਕਾਰਜ਼ਕਾਲ ਦਾ ਸਮਾਂ ਲੰਘਾ ਰਹੀ ਹੈ,ਜਿਸ ਦੇ ਵਿਰੋਧ ਵਜੋਂ ‘ਮੋਰਚੇ’ ਦੇ ਬੈਨਰ ਹੇਠ ਅੱਜ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋ ਸਮੁੱਚੇ ਪੰਜਾਬ ਵਿੱਚ ਰੈਲੀਆਂ/ਮੁਜ਼ਾਹਰੇ ਕਰਕੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਜ਼ਾ ਰਹੇ ਹਨ ਅਤੇ “11 ਸਤੰਬਰ 2025” ਨੂੰ ਸੰਗਰੂਰ ਵਿਖੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਸੂਬਾ ਪੱਧਰੀ ਰੈਲੀ ਕਰਕੇ ਰੋਸ਼ ਪ੍ਰਦਰਸ਼ਨ ਕੀਤਾ ਜਾਵੇਗਾ,ਜਿਸਦੀ ਤਿਆਰੀ ਵਜੋਂ ਸਮੁੱਚੇ ਪੰਜਾਬ ਵਿੱਚ ਤਿਆਰੀ ਕਨਵੈਨਸ਼ਨਾਂ ਕਰਵਾਈਆਂ ਜਾ ਰਹੀਆਂ ਹਨ,ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਕੇ ਕੰਪਨੀਆਂ ਅਤੇ ਠੇਕੇਦਾਰਾਂ ਨੂੰ ਵਿਭਾਗਾਂ ਵਿੱਚੋਂ ਬਾਹਰ ਕੀਤਾ ਜਾਵੇ,ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ,ਘੱਟੋ-ਘੱਟ ਉਜਰਤਾਂ ਦੇ ਕਾਨੂੰਨ 1948 / ਪੰਦਰਵੀਂ ਲੇਬਰ ਕਾਨਫ਼ਰੰਸ ਦੇ ਫਾਰਮੂਲੇ ਮੁਤਾਬਿਕ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਨਿਸ਼ਚਿਤ ਕੀਤੀ ਜਾਵੇ,ਸੇਵਾ ਕਾਲ ਦੌਰਾਨ ਮੌਤ/ਨਕਾਰਾ ਹੋਣ ਤੇ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ,ਪੈਨਸ਼ਨ ਅਤੇ ਯੋਗ ਮੁਆਵਜ਼ਾ ਦਿੱਤਾ ਜਾਵੇ,ਠੇਕਾ ਮੁਲਾਜ਼ਮਾਂ ਦੇ ਸੇਵਾ ਮੁਕਤ ਹੋਣ ਉਪਰੰਤ ਪੈਨਸ਼ਨ ਅਤੇ ਗੁਜ਼ਾਰਾ ਫ਼ੰਡ ਦਿੱਤਾ ਜਾਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਅੱਤਵਾਦ ਫ਼ਲਾਉਣ ਦੀ ਸਾਜਸ਼ ਬੇਨਕਾਬ; ਹੈਡ ਗ੍ਰਨੇਡ ਸਹਿਤ ਨਾਮੀ ਗੈਂਗਸਟਰ ਦਾ ਸਾਥੀ ਕਾਬੂ

0

Amritsar News: ਅੰਮ੍ਰਿਤਸਰ ਦਿਹਾਤੀ ਦੀ ਪੁਲਿਸ ਨੇ ਸੂਬੇ ਵਿਚ ਅੱਤਵਾਦੀ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਦੀ ਇੱਕ ਵੱਡੀ ਸਾਜਸ਼ ਨੂੰ ਨਾਕਾਮ ਕਰਦਿਆਂ ਵਿਦੇਸ਼ ਆਧਾਰਿਤ ਇੱਕ ਨਾਮੀ ਗੈਂਗਸਟਰ ਨੂੰ ਹੈਡ ਗ੍ਰਨੇਡ ਅਤੇ ਪਿਸਤੌਲ ਸਹਿਤ ਕਾਬੂ ਕੀਤਾ ਹੈ। ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਦਸਿਆ ਕਿ ਖੁਫੀਆ ਏਜੰਸੀਆਂ ਦੇ ਸਹਿਯੋਗ ਨਾਲ ਨੇਪਰੇ ਚਾੜੇ ਇਸ ਅਪਰੇਸ਼ਨ ਵਿਚ ਕਾਬੂ ਕੀਤੇ ਮੁਲਜਮ ਦੀ ਪਹਿਚਾਣ ਮਲਕੀਤ ਸਿੰਘ ਵਾਸੀ ਪਿੰਡ ਪੰਡੋਰੀ ਦੇ ਤੌਰ ‘ਤੇ ਹੋਈ ਹੈ, ਜੋਕਿ ਯੂਕੇ ਵਿਚ ਬੈਠੇ ਗੈਂਗਸਟਰ ਧਰਮ ਸਿੰਘ ਸੰਧੂ ਦਾ ਨਜਦੀਕੀ ਸਾਥੀ ਦਸਿਆ ਜਾ ਰਿਹਾ।

ਇਹ ਵੀ ਪੜ੍ਹੋ  ਲੋਕਾਂ ਦੇ ਦਿਲਾਂ ਵਿਚ ਜਗ੍ਹਾ ਬਣਾਉਣ ਵਾਲੇ ਬਠਿੰਡਾ ਤੇ ਮਾਨਸਾ ਦੇ ਡਿਪਟੀ ਕਮਿਸ਼ਨਰ ਦੇ ਹੋਏ ਤਬਾਦਲੇ

ਇੰਨ੍ਹਾਂ ਦੇ ਸਿੱਧੇ ਤੌਰ ‘ਤੇ ਪਾਕਿਸਤਾਨੀ ਖੁਫ਼ੀਆ ਏਜੰਸੀ ਅਤੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਨਾਲ ਨੇੜਲੇ ਸਬੰਧ ਦਾ ਦਾਅਵਾ ਕੀਤਾ ਗਿਆ। ਜਿਕਰਯੋਗ ਹੈ ਕਿ ਗੈਂਗਸਟਰ ਧਰਮ ਸੰਧੂ ਨੂੰ ਪਾਕਿਸਤਾਨ ਬੈਠੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦਾ ਕਰੀਬੀ ਸਾਥੀ ਮੰਨਿਆ ਜਾਂਦਾ ਹੈ।ਮਲਕੀਤ ਸਿੰਘ ਤੋਂ ਪੁੱਛਗਿੱਛ ਦੇ ਆਧਾਰ ‘ਤੇ ਪੁਲਿਸ ਹੁਣ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਵਿਆਹੁਤਾ ਔਰਤ ਦੀ ਭੇਦ-ਭਰੀ ਹਾਲਤ ‘ਚ ਮੌ+ਤ

0

Ludhiana News:ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਇੱਕ ਔਰਤ ਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ। ਉਸ ਦਾ ਢਾਈ ਸਾਲ ਪਹਿਲਾਂ ਪ੍ਰੇਮ ਵਿਆਹ ਹੋਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਹਿਮਾਚਲ ਪ੍ਰਦੇਸ਼ ਦੇ ਊਨਾ ਦੀ ਰਹਿਣ ਵਾਲੀ ਚੀਨਾ ਨੇ ਢਾਈ ਸਾਲ ਪਹਿਲਾਂ ਲੁਧਿਆਣਾ ਦੇ ਸਿਮਰਜੀਤ ਸਿੰਘ ਨਾਲ ਪ੍ਰੇਮ ਵਿਆਹ ਕਰਵਾਇਆ ਸੀ।ਵਿਆਹੁਤਾ ਦੇ ਮਾਪਿਆ ਅਨੁਸਾਰ ਵਿਆਹ ਤੋਂ ਥੋੜੀ ਦੇਰ ਬਾਅਦ ਹੀ ਚੀਨਾ ਦੇ ਸਹੁਰੇ ਪਰਿਵਾਰ ਨੇ ਉਸਨੂੰ ਤੰਗ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਉਹਨਾਂ ਦੱਸਿਆ ਕਿ ਸਾਡੀ ਲੜਕੀ ਦੀ ਸੱਸ ਮਨਜੀਤ ਕੌਰ ਨੇ ਸਾਨੂੰ ਫੋਨ ਕਰਕੇ ਕਿਹਾ ਕਿ ਤੁਹਾਡੀ ਬੇਟੀ ਨੇ ਕੋਈ ਗਲਤ ਦਵਾਈ ਲੈ ਲਈ ਹੈ ਜਿਸ ਕਾਰਨ ਉਸਦੀ ਸਿਹਤ ਵਿਗੜ ਗਈ।

ਇਹ ਵੀ ਪੜ੍ਹੋ  Uppal Farm Girl ਵਾਲੇ ਮਾਮਲੇ ਵਿਚ ਹੋਈ ਭਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ‘Entry’

ਜਦੋਂ ਪਰਿਵਾਰ ਮੌਕੇ ਤੇ ਪਹੁੰਚਿਆ ਤਾਂ ਉਹਨਾਂ ਦੇਖਿਆ ਕਿ ਲੜਕੀ ਦੀ ਬਾਹਾਂ ਅਤੇ ਗਰਦਨ ਤੇ ਨਿਸ਼ਾਨ ਸਨ।ਲੜਕੀ ਦੇ ਪਰਿਵਾਰ ਨੇ ਦੱਸਿਆ ਕਿ ਸਾਨੂੰ ਸਹੁਰੇ ਪਰਿਵਾਰ ਨੇ ਕਿਹਾ ਕੱਲ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਸੀ।ਲੜਕੀ ਦੇ ਪਰਿਵਾਰ ਨੇ ਇਲਜ਼ਾਮ ਲਗਾਇਆ ਕਿ ਉਹਨਾਂ ਦੀ ਬੇਟੀ ਨੂੰ ਸਹੁਰੇ ਪਰਿਵਾਰ ਨੇ ਮਾਰ ਦਿੱਤਾ ਹੈ। ਫਿਲਹਾਲ ਹੈਬੋਵਾਲ ਥਾਣੇ ਦੀ ਪੁਲਿਸ ਨੇ ਵਿਆਹੁਤਾ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ ਹੈ। ਮ੍ਰਿਤਕ ਵਿਆਹੁਤਾ ਦੇ ਸਹੁਰੇ ਪਰਿਵਾਰ ਵਿਰੁੱਧ ਮੁਕਦਮਾ ਦਰਜ ਕਰ ਲਿਆ ਅਤੇ ਪੁਲਿਸ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਏਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Uppal Farm Girl ਵਾਲੇ ਮਾਮਲੇ ਵਿਚ ਹੋਈ ਭਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ‘Entry’

0

👉ਜਲੰਧਰ ਪੁਲਿਸ ਵੱਲੋਂ ਕੁੜੀ ਦੀ ਸ਼ਿਕਾਇਤ ‘ਤੇ ਦੋ ਨੌਜਵਾਨਾਂ ਵਿਰੁੱਧ ਪਰਚਾ ਦਰਜ਼

Jalandhar News: Uppal Farm girl ਦੇ ਨਾਂ ‘ਤੇ ਸੋਸ਼ਲ ਮੀਡੀਆ ਉੱਪਰ Active ਰਹਿਣ ਵਾਲੀ ਜਲੰਧਰ ਦੀ ਲੜਕੀ ਦੇ ਮਾਮਲੇ ਵਿੱਚ ਹੁਣ ਭਾਈ ਅੰਮ੍ਰਿਤਪਾਲ ਸਿੰਘ ਮਹਿਰੋ ਦੀ Entry ਹੋ ਗਈ ਹੈ। ਵਿਆਹ ਦੇ ਨਾਂ ‘ਤੇ ਲੜਕੇ ਵੱਲੋਂ ਨਸ਼ੀਲਾ ਪਦਾਰਥ ਪਿਲਾ ਕੇ ਬਲਾਤਕਾਰ ਕਰਨ ਅਤੇ ਅਸ਼ਲੀਲ ਵੀਡੀਓ ਵਾਇਰਲ ਕਰਨ ਦੇ ਮਾਮਲੇ ਵਿੱਚ ਚਰਚਾ ‘ਚ ਚੱਲ ਰਹੀ ਹੈ। ਇਸ ਲੜਕੀ ਨੇ ਇਨਸਾਫ ਦਿਵਾਉਣ ਦੇ ਲਈ ਭਾਈ ਮਹਿਰੋ ਨੂੰ ਅਪੀਲ ਕੀਤੀ ਸੀ। ਇਸ ਮਾਮਲੇ ਵਿੱਚ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਵੀ ਸਖ਼ਤੀ ਦਿਖਾਉਂਦਿਆਂ ਜਲੰਧਰ ਪੁਲਿਸ ਨੂੰ ਇੱਕ ਨੋਟਿਸ ਜਾਰੀ ਕਰਕੇ ਲੜਕੀ ਦੇ ਮਾਮਲੇ ਵਿੱਚ ਹੁਣ ਤੱਕ ਹੋਈ ਕਾਰਵਾਈ ਦੀ 22 ਅਗਸਤ ਤੱਕ ਰਿਪੋਰਟ ਮੰਗੀ ਗਈ ਸੀ।

ਇਹ ਵੀ ਪੜ੍ਹੋ  ਲੋਕਾਂ ਦੇ ਦਿਲਾਂ ਵਿਚ ਜਗ੍ਹਾ ਬਣਾਉਣ ਵਾਲੇ ਬਠਿੰਡਾ ਤੇ ਮਾਨਸਾ ਦੇ ਡਿਪਟੀ ਕਮਿਸ਼ਨਰ ਦੇ ਹੋਏ ਤਬਾਦਲੇ

ਇਹ ਮਾਮਲਾ ਸੋਸ਼ਲ ਮੀਡੀਆ ਉੱਪਰ ਪੂਰੀ ਤਰ੍ਹਾਂ ਵਾਇਰਲ ਹੋਇਆ ਹੈ । ਜਿਸਦੇ ਚੱਲਦੇ ਬੀਤੀ ਸ਼ਾਮ ਜਲੰਧਰ ਦਿਹਾਤੀ ਦੇ ਐਸਐਸਪੀ ਵੱਲੋਂ ਇੱਕ ਪ੍ਰੈਸ ਕਾਨਫਰੰਸ ਕਰਕੇ ਸਪੱਸ਼ਟ ਕੀਤਾ ਗਿਆ ਸੀ ਕਿ ਮਾਮਲੇ ਦੀ ਪੜਤਾਲ ਤੋਂ ਬਾਅਦ ਦੋ ਨੌਜਵਾਨਾਂ ਪ੍ਰਭਜੋਤ ਸਿੰਘ ਅਤੇ ਇੰਦਰਜੋਤ ਸਿੰਘ ਵਿਰੁੱਧ ਵੱਖ ਵੱਖ ਧਰਾਵਾਂ ਤਹਿਤ ਪਰਚਾ ਦਰਜ ਕਰਕੇ ਉਹਨਾਂ ਦੀ ਗਿਰਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਇੱਕ ਨੌਜਵਾਨ ਦੇ ਵਿਦੇਸ਼ੀ ਸਿਟੀਜਨ ਹੋਣ ਕਾਰਨ ਬਾਹਰ ਭੱਜਣ ਦੇ ਖਦਸੇ ਦੇ ਚੱਲਦਿਆਂ ਦੋਨਾਂ ਵਿਰੁੱਧ ਹੀ ਲੁੱਕ ਆਊਟ ਨੋਟਿਸ ਵੀ ਜਾਰੀ ਕਰ ਦਿੱਤਾ ਗਿਆ ਹੈ। ਉਧਰ ਭਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਵੱਲੋਂ ਲੜਕੀ ਦੀ ਅਪੀਲ ਤੋਂ ਬਾਅਦ ਇੱਕ ਆਡੀਓ ਜਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ  ਇੱਕ ਲੱਖ 55 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲਾ ਸਹਾਇਕ-ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਜਿਸ ਦੇ ਵਿੱਚ ਉਹਨਾਂ ਸਪਸ਼ਟ ਤੌਰ ‘ਤੇ ਕਿਹਾ ਹੈ ਕਿ ਜੇਕਰ ਇਸ ਲੜਕੀ ਨੂੰ ਇਨਸਾਫ ਨਾ ਮਿਲਿਆ ਤਾਂ ਉਹ ਖੁਦ ਜਾਂ ਉਸਦੇ ਸਾਥੀ ਇਨਸਾਫ ਦਿਵਾਉਣਗੇ ਅਤੇ ਜਿੰਮੇਵਾਰ ਮੁਲਜਮਾਂ ਨੂੰ ਲੜਕੀ ਦੇ ਸਾਹਮਣੇ ਖੜਾ ਕਰਨਗੇ। ਉਨਾਂ ਕਿਹਾ ਕਿ ਉਹ ਇਸ ਗੱਲ ਨੂੰ ਯਕੀਨੀ ਬਣਾਉਣਗੇ ਕਿ ਲੜਕੀ ਆਪਣੇ ਨਾਲ ਹੋਏ ਅੱਤਿਆਚਾਰ ਦਾ ਖੁਦ ਬਦਲਾ ਲੈ ਸਕੇ ਤਾਂ ਕਿ ਅੱਗੇ ਤੋਂ ਕੋਈ ਅਜਿਹੀ ਘਟੀਆ ਹਰਕਤ ਕਰਨ ਦਾ ਹੌਸਲਾ ਨਾ ਕਰ ਸਕੇ। ਦੱਸਣਾ ਬਣਦਾ ਹੈ ਕਿ ਸੋਸ਼ਲ ਮੀਡੀਆ ‘ਤੇ ਅਸ਼ਲੀਲ ਕੰਟੈਂਟ ਫੈਲਾਉਣ ਵਾਲੀ ਲੁਧਿਆਣਾ ਦੀ ਕੰਚਨ ਕੁਮਾਰੀ ਉਰਫ ਕਮਲ ਭਾਬੀ ਦੇ ਕਤਲ ਮਾਮਲੇ ਵਿੱਚ ਵਿਦੇਸ਼ ਭੱਜੇ ਭਾਈ ਅੰਮ੍ਰਿਤਪਾਲ ਸਿੰਘ ਮਹਿਰੋ ਨੂੰ ਗ੍ਰਿਫਤਾਰ ਕਰਨ ਲਈ ਪੰਜਾਬ ਪੁਲਿਸ ਵੱਲੋਂ ਵੀ ਭੱਜ ਦੌੜ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਲੋਕਾਂ ਦੇ ਦਿਲਾਂ ਵਿਚ ਜਗ੍ਹਾ ਬਣਾਉਣ ਵਾਲੇ ਬਠਿੰਡਾ ਤੇ ਮਾਨਸਾ ਦੇ ਡਿਪਟੀ ਕਮਿਸ਼ਨਰ ਦੇ ਹੋਏ ਤਬਾਦਲੇ

0

Bathinda News: ਪੰਜਾਬ ਸਰਕਾਰ ਵੱਲੋਂ ਬੁੱਧਵਾਰ ਨੂੰ 31 ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੇ ਕੀਤੇ ਤਬਾਦਲਿਆਂ ਵਿਚ ਬਠਿੰਡਾ ਤੇ ਮਾਨਸਾ ਦੇ ਡਿਪਟੀ ਕਮਿਸ਼ਨਰਾਂ ਨੂੰ ਵੀ ਬਦਲ ਦਿੱਤਾ ਹੈ। ਬੇਸ਼ੱਕ ਸਰਕਾਰ ਲਈ ਇਹ ਰੁਟੀਨ ਦੇ ਤਬਾਦਲੇ ਹਨ ਪਰੰਤੂ ਦੋਨਾਂ ਜ਼ਿਲਿਆਂ ਦੇ ਵਿੱਚ ਇਮਾਨਦਾਰੀ ਦੀ ਮਿਸਾਲ ਮੰਨੇ ਜਾਂਦੇ ਉਕਤ ਅਧਿਕਾਰੀਆਂ ਵੱਲੋਂ ਕੀਤੀ ਸਖ਼ਤ ਮਿਹਨਤ ਅਤੇ ਲਾਈਨ ਦੇ ਅਖੀਰ ਵਿੱਚ ਖੜ੍ਹੇ ਵਿਅਕਤੀ ਤੱਕ ਇਨਸਾਫ ਦੀ ਪਹੁੰਚ ਨੂੰ ਯਕੀਨੀ ਬਣਾਉਣ ਦੀਆਂ ਕੋਸ਼ਿਸ਼ਾਂ ਨੇ ਇੰਨ੍ਹਾਂ ਅਧਿਕਾਰੀਆਂ ਪ੍ਰਤੀ ਆਮ ਲੋਕਾਂ ਦੇ ਦਿਲਾਂ ਵਿਚ ਇੱਕ ਵਿਸ਼ੇਸ਼ ਜਗ੍ਹਾ ਬਣਾਈ ਹੋਈ ਸੀ।

ਇਹ ਵੀ ਪੜ੍ਹੋ Punjab ‘ਚ ਆਮ ਬਦਲੀਆਂ ਦੀ ਮਿਤੀ ‘ਚ ਮੁੜ ਵਾਧਾ; ਹੁਣ ਇਸ ਮਿਤੀ ਤੱਕ ਕਰ ਸਕਦੇ ਹੋ ਅਪਲਾਈ

ਜ਼ਿਕਰਯੋਗ ਹੈ ਕਿ ਬਠਿੰਡਾ ਦੇ ਡਿਪਟੀ ਕਮਿਸ਼ਨਰ ਵਜੋਂ ਸ੍ਰੀ ਸ਼ੌਕਤ ਅਹਿਮਦ ਪਾਰੇ ਦੀ ਇਹ ਦੂਜੀ ਪਾਰੀ ਸੀ। ਇਸ ਲੰਮੇ ਵਕਫੇ ਦੌਰਾਨ ਉਹਨਾਂ ਵੱਲੋਂ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਨੇਪਰੇ ਚਾੜਣ ਤੋਂ ਇਲਾਵਾ ਜਨਤਾ ਨਾਲ ਵੀ ਵੱਡੀ ਪੱਧਰ ‘ਤੇ ਰਾਬਤਾ ਬਣਾ ਕੇ ਰੱਖਿਆ ਹੋਇਆ ਸੀ। ਜਿਸ ਦੇ ਨਾਲ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਯੋਜਨਾਵਾਂ ਵੀ ਹੇਠਲੇ ਪੱਧਰ ‘ਤੇ ਪੁੱਜ ਰਹੀਆਂ ਸਨ। ਇਸੇ ਤਰ੍ਹਾਂ ਪੰਜਾਬੀ ਮਾਂ ਬੋਲੀ ਦੇ ਮੁਦਈ ਮੰਨੇ ਜਾਂਦੇ ਮਾਨਸਾ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਪ੍ਰਤੀ ਵੀ ਜਿਲੇ ਦੇ ਲੋਕਾਂ ਵਿੱਚ ਇੱਕ ਵਿਸ਼ੇਸ਼ ਮੋਹ ਬਣਿਆ ਹੋਇਆ ਸੀ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਥ ਅਤੇ ਪੰਜਾਬ ਦੇ ਮੁੱਦਿਆਂ ਦੇ ਹੱਲ ਲਈ ਹਰ ਕੋਸ਼ਿਸ਼ ਜਾਰੀ ਰਹੇਗੀ, ਹਰ ਸਰਕਾਰ ਨੇ ਪੰਜਾਬ ਨੂੰ ਨਜ਼ਰ ਅੰਦਾਜ ਕੀਤਾ: ਗਿਆਨੀ ਹਰਪ੍ਰੀਤ ਸਿੰਘ

0

👉ਅਕਾਲੀ ਦਲ ਦੀ ਕਾਨਫਰੰਸ ਵਿਚ ਲੋਕਾਂ ਦੇ ਭਰਵੇਂ ਹੂੰਗਾਰੇ ਦੇ ਕਾਰਨ ਦਸਿਆ ਅਸਲੀ ਅਕਾਲੀ ਦਲ
Sangrur News: ਸਿਆਸਤ ਅਤੇ ਧਰਮ ਦੇ ਸੁਮੇਲ ਦੀ ਮੂਰਤ ਸੰਤ ਹਰਚੰਦ ਸਿੰਘ ਲੌਂਗੋਵਾਲ ਸਾਹਿਬ ਦੀ 40ਵੀਂ ਬਰਸੀ ਸਮਾਗਮ ਮੌਕੇ ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਦੀ ਕਾਨਫਰੰਸ ਵਿੱਚ ਸੰਗਤਾਂ ਦੇ ਭਾਰੀ ਇਕੱਠ ਤੋਂ ਉਤਸ਼ਾਹਤ ਅਕਾਲੀ ਲੀਡਰਸ਼ਿਪ ਨੇ ਐਲਾਨ ਕੀਤਾ ਕਿ ਇਸਨੇ ਸਾਫ਼ ਕਰ ਦਿੱਤਾ ਹੈ ਕਿ ਅਸਲੀ ਅਕਾਲੀ ਦਲ ਇਹ ਹੀ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਕੀ ਹੋਏ ਧੜੇ ਨੂੰ ਬੁਰੀ ਤਰਾਂ ਨਕਾਰ ਦਿੱਤਾ ਗਿਆ ਹੈ। ਅੱਜ ਦੀ ਇਤਿਹਾਸਕ ਕਾਨਫਰੰਸ ਮੌਕੇ ਸਭ ਤੋ ਪਹਿਲਾਂ ਸੰਤ ਹਰਚੰਦ ਸਿੰਘ ਲੌਂਗੋਵਾਲ ਸਾਹਿਬ ਨੂੰ ਸਮੁੱਚੀ ਲੀਡਰਸ਼ਿਪ ਨੇ ਸ਼ਰਧਾ ਦੇ ਫੁੱਲ ਭੇਂਟ ਕਰਕੇ ਓਹਨਾਂ ਨੂੰ ਯਾਦ ਕੀਤਾ। ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਕੇਂਦਰ ਦੀ ਕਿਸੇ ਵੀ ਸਰਕਾਰ ਨੇ ਪੰਜਾਬ ਦੇ ਹਿੱਤਾਂ ਦੀ ਪੂਰਤੀ ਨਹੀਂ ਕੀਤੀ। ਰਾਜੀਵ ਲੌਂਗੋਵਾਲ ਸਮਝੌਤੇ ਤਹਿਤ ਤਿੰਨ ਤਰਾਂ ਦੀਆਂ ਮੰਗਾਂ ਨੂੰ ਹਾਲੇ ਤੱਕ ਪ੍ਰਵਾਨ ਨਹੀਂ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਜੱਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਵੀ ਬੰਦੀ ਸਿੰਘਾਂ ਦੀ ਰਿਹਾਈ ਤੇ ਕੇਂਦਰ ਚੁੱਪ ਹੈ। ਪੰਜਾਬ ਦੀ ਕਿਸਾਨੀ, ਉਦਯੋਗ ਦਾ ਬੁਰੇ ਤਰੀਕੇ ਨਾਲ ਨੁਕਸਾਨ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ ਪੰਜਾਬ ਪੁਲਿਸ ਵੱਲੋਂ ਅਣਅਧਿਕਾਰਤ ਕੈਂਪ ਲਗਾ ਕੇ ਨਿੱਜੀ ਡੇਟਾ ਇਕੱਠਾ ਕਰਨ ਸਬੰਧੀ ਦੋਸ਼ਾਂ ਦੀ ਜਾਂਚ ਸ਼ੁਰੂ

ਉਨ੍ਹਾਂ ਦੋਸ਼ ਲਗਾਇਆ ਕਿ ਖੇਤਰੀ ਪਾਰਟੀ ਦੀ ਲੀਡਰਸ਼ਿਪ ਨੇ ਕੁਰਸੀ ਮੋਹ ਕਰਕੇ ਸੂਬੇ ਦੇ ਹਿੱਤਾਂ ਨੂੰ ਕਮਜੋਰ ਕੀਤਾ। ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਪੰਥ ਅਤੇ ਪੰਜਾਬ ਪ੍ਰਸਤ ਲੋਕਾਂ ਨੂੰ ਅਪੀਲ ਕੀਤੀ ਕਿ, ਆਓ ਆਪਣੀ ਖੇਤਰੀ ਪਾਰਟੀ ਨੂੰ ਮਜ਼ਬੂਤ ਕਰਨ ਦਾ ਹੋਕਾ ਦਿੰਦੇ ਹੋਏ ਸਭ ਨੂੰ ਇੱਕ ਖੇਤਰੀ ਪਾਰਟੀ ਦੇ ਝੰਡੇ ਹੇਠ ਇਕੱਠੇ ਹੋਣ ਦੀ ਅਪੀਲ ਕੀਤੀ।ਆਪਣੇ ਭਾਸ਼ਣ ਵਿਚ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ,ਦੇਸ਼ ਦੀ ਵੰਡ ਤੋਂ ਲੈਕੇ ਹੁਣ ਤੱਕ ਪੰਜਾਬੀਆਂ ਖਾਸ ਕਰਕੇ ਸਿੱਖਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾਂਦਾ ਰਿਹਾ ਹੈ। ਇਸ ਮੌਕੇ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸਿਆਸੀ ਵਾਰਿਸ ਐਸਜੀਪੀਸੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮੰਚ ਤੋਂ ਬੋਲਦੇ ਹੋਏ, ਸੁਖਬੀਰ ਬਾਦਲ ਨੂੰ ਅਕਾਲੀ ਦਲ ਕਮਜੋਰ ਹੋਈ ਸਥਿਤੀ ਲਈ ਜ਼ਿੰਮੇਵਾਰ ਕਰਾਰ ਦਿੱਤਾ। ਜੱਥੇਦਾਰ ਲੌਂਗੋਵਾਲ ਨੇ ਕਿਹਾ ਕਿ, ਦੋ ਦਸੰਬਰ ਅਜਿਹਾ ਦਿਨ ਸੀ, ਜਦੋਂ ਸੁਖਬੀਰ ਬਾਦਲ ਆਪਣੇ ਗੁਨਾਹਾਂ ਦਾ ਬੇਦਾਵਾ ਪੜਵਾ ਸਕਦਾ ਸੀ, ਪਰ ਉਸ ਨੇ ਖਿਦਰਾਣੇ ਦੀ ਧਰਤੀ ਤੇ ਜਾ ਕੇ ਆਪਣੇ ਮੁਖਾਤਿਬ ਤੋ ਕਬੂਲ ਕੀਤੇ ਗੁਨਾਹਾਂ ਤੋ ਮੁੱਕਰ ਕੇ ਹੁਕਮਨਾਮਾ ਸਾਹਿਬ ਤੋਂ ਆਕੀ ਹੋਣ ਦਾ ਸਬੂਤ ਪੇਸ਼ ਕੀਤਾ।

ਇਹ ਵੀ ਪੜ੍ਹੋ Punjab ‘ਚ ਆਮ ਬਦਲੀਆਂ ਦੀ ਮਿਤੀ ‘ਚ ਮੁੜ ਵਾਧਾ; ਹੁਣ ਇਸ ਮਿਤੀ ਤੱਕ ਕਰ ਸਕਦੇ ਹੋ ਅਪਲਾਈ

ਇਸ ਮੌਕੇ ਸਾਬਕਾ ਸਾਂਸਦ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ, ਅੱਜ ਪੁਨਰ ਸੁਰਜੀਤ ਹੋਏ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਤੋਂ ਪੰਜਾਬ ਦੇ ਲੋਕ ਆਸ ਲਗਾਈ ਬੈਠੇ ਹਨ। ਓਹਨਾ ਕਿਹਾ ਕਿ ਅੱਜ ਅਜਿਹੀ ਸੁਹਿਰਦ ਲੀਡਰਸ਼ਿਪ ਦੀ ਲੋੜ ਹੈ, ਜਿਹੜੀ ਮੀਰੀ ਪੀਰੀ ਦੇ ਸਿਧਾਂਤ ਤੇ ਪਹਿਰਾ ਦੇ ਸਕੇ। ਇਸ ਮੌਕੇ ਭਰਤੀ ਕਮੇਟੀ ਦੇ ਮੈਬਰ ਜੱਥੇਦਾਰ ਇਕਬਾਲ ਸਿੰਘ ਝੂੰਦਾਂ ਨੇ ਕਿਹਾ ਕਿ ਨਿੱਜ ਪ੍ਰਸਤ ਦੀ ਵਜ੍ਹਾ ਨਾਲ ਸ਼੍ਰੋਮਣੀ ਅਕਾਲੀ ਦਲ ਅਰਸ਼ ਤੋ ਫ਼ਰਸ਼ ਤੇ ਆਇਆ। ਕੁਝ ਲੋਕਾਂ ਦੇ ਨਿੱਜੀ ਮੁਫ਼ਾਦ ਦੀ ਵਜ੍ਹਾ ਦਾ ਨੁਕਸਾਨ ਸ਼੍ਰੋਮਣੀ ਅਕਾਲੀ ਦਲ ਵਰਕਰ ਨੂੰ ਭੁਗਤਨਾ ਪਿਆ। ਅੱਜ ਪੁਨਰ ਸੁਰਜੀਤ ਹੋਏ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਤੋਂ ਆਸ ਕੀਤੀ ਜਾ ਸਕਦੀ ਹੈ ਕਿ, ਇਹ ਲੀਡਰਸ਼ਿਪ ਪੰਥ ਅਤੇ ਪੰਜਾਬ ਦੇ ਮੁੱਦਿਆਂ ਤੇ ਠੋਸ ਪਹਿਰਾ ਦੇਵੇਗੀ।ਸਾਬਕਾ ਮੰਤਰੀ ਪ੍ਰਮਿੰਦਰ ਸਿੰਘ ਢੀਂਡਸਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਇਥੇ ਪਹੁੰਚੇ ਵਰਕਰਾਂ ਦੀ ਵੱਡੀ ਆਮਦ ਨੇ ਮੋਹਰ ਲਗਾਈ ਹੈ ਕਿ ਪੰਥ ਇੱਕ ਪਾਸੜ ਫੈਸਲਾ ਕਰ ਚੁੱਕਾ ਹੈ।

ਇਹ ਵੀ ਪੜ੍ਹੋ Himachal ਦੇ Ex CM ਦੇ ਪੁੱਤਰ ਦਾ ਚੰਡੀਗੜ੍ਹ ਦੀ ਪ੍ਰੋਫੈਸਰ ਨਾਲ ਹੋਵੇਗਾ ‘ਸਿੱਖ ਰਹੁ-ਰੀਤਾਂ’ ਨਾਲ ਵਿਆਹ

ਸੁਰਜੀਤ ਸਿੰਘ ਰੱਖੜਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ, ਪਿਛਲੇ ਸਮੇਂ ਹੋਈਆਂ ਗਲਤੀਆਂ ਤੋਂ ਸਿੱਖਣ ਦੀ ਬਜਾਏ ਕੀਤੇ ਵੱਡੇ ਗੁਨਾਹਾਂ ਕਰਕੇ ਸ਼੍ਰੋਮਣੀ ਅਕਾਲੀ ਦਲ ਦਾ ਨੁਕਸਾਨ ਹੋਇਆ। ਪਾਰਟੀ ਦੇ ਫੈਸਲਿਆਂ ਉਪਰ ਪਰਿਵਾਰਵਾਦ ਦਾ ਭਾਰੀ ਹੋਣਾ, ਪਾਰਟੀ ਨੂੰ ਕਮਜੋਰ ਕਰਨ ਦਾ ਵੱਡਾ ਕਾਰਨ ਬਣਿਆ।ਮਾਝੇ ਦੀ ਧਰਤੀ ਤੋਂ ਆਪਣੀ ਹਾਜ਼ਰੀ ਲਗਵਾਉਣ ਪਹੁੰਚੇ ਜੱਥੇਦਾਰ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਹਮੇਸ਼ਾ ਹੀ ਸੰਗਰੂਰ ਦੀ ਧਰਤੀ ਨੇ ਪੰਥ ਦਾ ਝੰਡਾ ਬੁਲੰਦ ਕੀਤਾ ਹੈ। ਭਰਤੀ ਕਮੇਟੀ ਮੈਬਰ ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਯਾਦ ਕਰਦਿਆਂ ਕਿਹਾ ਕਿ,ਸੰਤ ਲੌਂਗੋਵਾਲ ਸਿਆਸਤ ਅਤੇ ਧਰਮ ਦੇ ਸੁਮੇਲ ਸਨ। ਓਹਨਾ ਕਿਹਾ ਕਿ ਇਹ ਵੀ ਤਿਆਗ ਦੀ ਭਾਵਨਾ ਦੀ ਹੋਣ ਕਰਕੇ ਓਹਨਾ ਨੇ ਹਮੇਸ਼ਾ ਪੰਥਕ ਸਿਆਸਤ ਵਿੱਚ ਆਉਣਾ ਵੱਡਾ ਰੋਲ ਅਦਾ ਕੀਤਾ।ਬਰਜਿੰਦਰ ਸਿੰਘ ਮੱਖਣ ਬਰਾੜ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿਹਾ ਕਿ, ਅਕਸਰ ਓਹਨਾ ਦੇ ਪਿਤਾ ਜੱਥੇਦਾਰ ਤੋਤਾ ਸਿੰਘ ਸੰਤ ਲੌਂਗੋਵਾਲ ਦੇ ਜ਼ਿਕਰ ਕਰਦਿਆਂ ਨਸੀਹਤ ਦਿੰਦੇ ਸਨ ਕਿ ਕਿਸੇ ਹਾਲਤ ਵਿਚ ਆਪਣੇ ਕਰਤੱਵ ਤੋ ਪਿੱਛੇ ਨਹੀਂ ਹਟਣਾ ਅਤੇ ਹਮੇਸ਼ਾ ਧਰਮ ਨੂੰ ਮਜ਼ਬੂਤ ਰੱਖ ਕੇ ਸਿਆਸੀ ਫੈਸਲਾ ਕਰਨਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਤਿੰਨ ਸਾਲਾਂ ਵਿੱਚ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ-ਮੁੱਖ ਮੰਤਰੀ

0
👉ਪਿਛਲੀਆਂ ਸਰਕਾਰਾਂ ਆਖਰੀ ਸਮੇਂ ’ਤੇ ਨੌਕਰੀਆਂ ਦਿੰਦੀਆਂ ਸਨ ਜਦਕਿ ਹੁਣ ਪਹਿਲੇ ਦਿਨ ਤੋਂ ਮਿਲ ਰਹੀਆਂ ਹਨ ਸਰਕਾਰੀ ਨੌਕਰੀਆਂ
Chandigarh News: ਪੰਜਾਬੀਆਂ ਦੀਆਂ ਜ਼ਿੰਦਗੀਆਂ ਰੁਸ਼ਨਾਉਣ ਲਈ ‘ਮਿਸ਼ਨ ਰੋਜ਼ਗਾਰ’ ਨੂੰ ਜਾਰੀ ਰੱਖਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਤਿੰਨ ਸਾਲਾਂ ਵਿੱਚ ਸੂਬੇ ਦੇ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਮੀਲ ਪੱਥਰ ਕਾਇਮ ਕੀਤਾ ਹੈ।
ਇਸ ਮੌਕੇ ਅੱਜ ਮੁੱਖ ਮੰਤਰੀ ਨੇ ਕਿਹਾ, “ਪਿਛਲੀਆਂ ਸਰਕਾਰ ਆਪਣੇ ਕਾਰਜਕਾਲ ਦੇ ਆਖਰੀ ਸਮੇਂ ’ਤੇ ਨੌਜਵਾਨਾਂ ਨੂੰ ਕੁਝ ਕੁ ਨੌਕਰੀਆਂ ਦੇ ਕੇ ਰਸਮੀ ਕਾਰਵਾਈ ਕਰਦੀਆਂ ਸਨ ਪਰ ਮੇਰੀ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਨੌਕਰੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਸਨ ਜਿਸ ਨਾਲ ਨੌਜਵਾਨਾਂ ਨੂੰ ਹੁਣ ਤੱਕ 55,000 ਤੋਂ ਵੱਧ ਸਰਕਾਰੀ ਨੌਕਰੀਆਂ ਮਿਲ ਚੁੱਕੀਆਂ ਹਨ।” ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਵੱਖ-ਵੱਖ ਵਿਭਾਗਾਂ ਵਿੱਚ 271 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇ ਕੇ ਪੰਜਾਬ ਸਰਕਾਰ ਦੇ ਪਰਿਵਾਰ ਦਾ ਹਿੱਸਾ ਬਣਾਇਆ ਗਿਆ ਹੈ ਅਤੇ ਇਹ ਨੌਜਵਾਨ ਹੁਣ ਸੂਬੇ ਦੀ ਸਮਾਜਿਕ ਤੇ ਆਰਥਿਕ ਤਰੱਕੀ ਵਿੱਚ ਸਰਗਰਮ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੇ ਬਿਨਾਂ ਕਿਸੇ ਸਿਫਾਰਸ਼ ਤੋਂ ਆਪਣੀ ਯੋਗਤਾ ਦੇ ਆਧਾਰ ’ਤੇ ਇਹ ਨੌਕਰੀਆਂ ਹਾਸਲ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਪਿਛਲੀਆਂ ਸਰਕਾਰਾਂ ਨੇ ਨੌਜਵਾਨਾਂ ਨੂੰ ਰੋਜ਼ਗਾਰ ਨਹੀਂ ਦਿੱਤਾ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ ਕਿ 55,000 ਨੌਕਰੀਆਂ ਨਿਰੋਲ ਮੈਰਿਟ ਦੇ ਆਧਾਰ ’ਤੇ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨ ਦੀ ਅਪੀਲ ਕੀਤੀ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਨਵੇਂ ਭਰਤੀ ਹੋਏ ਨੌਜਵਾਨ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਤੇ ਪਛੜੇ ਵਰਗਾਂ ਦੀ ਮਦਦ ਲਈ ਕਰਨਗੇ। ਉਨ੍ਹਾਂ ਕਿਹਾ ਕਿ ਇਹ ਨੌਜਵਾਨ ਲੋਕਾਂ ਦੀ ਵੱਧ ਤੋਂ ਵੱਧ ਭਲਾਈ ਨੂੰ ਯਕੀਨੀ ਬਣਾਉਣ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ।ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਤੇ ਸੰਤੁਸ਼ਟੀ ਦੀ ਗੱਲ ਹੈ ਕਿ ਸੂਬਾ ਸਰਕਾਰ ਨੇ ਹੁਣ ਤੱਕ 55,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਭਰਤੀਆਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਕੀਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਪਹਿਲੇ ਦਿਨ ਤੋਂ ਇਕੋ-ਇਕ ਏਜੰਡਾ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਸਮਰੱਥ ਬਣਾਉਣਾ ਹੈ।ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਨੂੰ ਇਤਿਹਾਸਕ ਪਹਿਲਕਦਮੀ ਦੱਸਦਿਆਂ ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਇਹ ਨੌਕਰੀਆਂ ਨੌਜਵਾਨਾਂ ਦੀ ਤਕਦੀਰ ਬਦਲ ਦੇਣਗੀਆਂ। ਉਨ੍ਹਾਂ ਕਿਹਾ ਕਿ ਇਹ ਜਗ੍ਹਾ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਨੌਕਰੀਆਂ ਦੇਣ ਦੇ ਸ਼ਾਨਦਾਰ ਸਫਰ ਦੀ ਗਵਾਹ ਬਣ ਕੇ ਉੱਭਰੀ ਹੈ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੂਬਾ ਸਰਕਾਰ ਦੀ ਨੌਜਵਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ।ਰਵਾਇਤੀ ਰਾਜਨੀਤਿਕ ਪਾਰਟੀਆਂ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਵੱਲ ਕਦੇ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਵੱਡੇ ਸਿਆਸੀ ਆਗੂਆਂ ਦੇ ਧੀਆਂ-ਪੁੱਤ ਪਹਾੜਾਂ ਦੇ ਕਾਨਵੈਂਟ ਸਕੂਲਾਂ ਵਿੱਚ ਪੜ੍ਹਦੇ ਸਨ, ਜਿਸ ਕਾਰਨ ਉਨ੍ਹਾਂ ਨੇ ਸਰਕਾਰੀ ਸਕੂਲਾਂ ਵੱਲ ਕਦੇ ਧਿਆਨ ਨਹੀਂ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸਰਕਾਰੀ ਸਕੂਲ ਸਿੱਖਿਆ ਦੇਣ ਦੀ ਬਜਾਏ ਸਿਰਫ਼ ਮਿਡ ਡੇ ਮੀਲ ਸੈਂਟਰ ਬਣੇ ਹੋਏ ਸਨ।ਮੁੱਖ ਮੰਤਰੀ ਨੇ ਕਿਹਾ ਕਿ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸਰਕਾਰੀ ਸਕੂਲਾਂ ਨੂੰ ਹੁਣ ‘ਸਕੂਲ ਆਫ਼ ਐਮੀਨੈਂਸ’ ਵਿੱਚ ਅਪਗ੍ਰੇਡ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਭਾਰਤ ਸਰਕਾਰ ਦੁਆਰਾ ਕਰਵਾਏ ਗਏ ਕੌਮੀ ਐਚੀਵਮੈਂਟ ਸਰਵੇ ਵਿੱਚ ਕੇਰਲਾ ਨੂੰ ਪਛਾੜ ਕੇ ਪੰਜਾਬ ਪਹਿਲੇ ਸਥਾਨ ‘ਤੇ ਆਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ 848 ਵਿਦਿਆਰਥੀ ਨੀਟ ਦੀ ਪ੍ਰੀਖਿਆ ਲਈ ਕੁਆਲੀਫਾਈ ਹੋਏ ਹਨ, 265 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼ ਪਾਸ ਕੀਤੀ ਜਦਕਿ 45 ਨੇ ਜੇ.ਈ.ਈ. ਐਡਵਾਂਸਡ ਪ੍ਰੀਖਿਆ ਪਾਸ ਕੀਤੀ ਹੈ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੋਈ ਵੀ ਮੁਫ਼ਤ ਜਾਂ ਰਿਆਇਤੀ ਕਾਰਡ ਸੂਬੇ ਵਿੱਚੋਂ ਗਰੀਬੀ ਜਾਂ ਹੋਰ ਸਮਾਜਿਕ ਬੁਰਾਈਆਂ ਨੂੰ ਖਤਮ ਨਹੀਂ ਕਰ ਸਕਦੇ ਪਰ ਸਿੱਖਿਆ ਹੀ ਉਹ ਕੁੰਜੀ ਹੈ ਜੋ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕ ਕੇ ਗੁਰਬਤ ਦੇ ਚੱਕਰ ਵਿੱਚੋਂ ਬਾਹਰ ਕੱਢ ਸਕਦੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਰਾਜਨੀਤੀ ਦੇ ਖੇਤਰ ਵਿੱਚ ਆਉਣ ਦੀ ਇੱਛਾ ਨਹੀਂ ਰੱਖੀ ਪਰ ਪਿਛਲੀਆਂ ਸਰਕਾਰਾਂ ਵੱਲੋਂ ਸੂਬੇ ਅਤੇ ਇਸ ਦੇ ਲੋਕਾਂ ਦੀ ਬੇਰਹਿਮੀ ਨਾਲ ਕੀਤੀ ਜਾ ਰਹੀ ਲੁੱਟ ਨੇ ਉਨ੍ਹਾਂ ਨੂੰ ਇਸ ਖੇਤਰ ਵਿੱਚ ਆਉਣ ਲਈ ਮਜਬੂਰ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਮੌਕਾਪ੍ਰਸਤ ਅਤੇ ਲਾਲਚੀ ਆਗੂਆਂ ਨੇ ਆਪਣੇ ਨਿੱਜੀ ਹਿੱਤਾਂ ਲਈ ਸੂਬੇ ਨੂੰ ਨਜ਼ਰਅੰਦਾਜ਼ ਕੀਤਾ ਸੀ ਜਿਸ ਕਾਰਨ ਲੋਕਾਂ ਨੇ ਉਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾਇਆ ਅਤੇ ਨਵੇਂ ਲੋਕਾਂ ਦੇ ਸਿਆਸਤ ਵਿੱਚ ਆਉਣ ਦਾ ਰਾਹ ਪੱਧਰਾ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸੂਬੇ ਦੇ ਵਿਕਾਸ ਅਤੇ ਇਸ ਦੇ ਲੋਕਾਂ ਦੀ ਖੁਸ਼ਹਾਲੀ ਲਈ ਅਣਥੱਕ ਮਿਹਨਤ ਕਰ ਰਹੇ ਹਨ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਸੂਬੇ ਦੇ ਆਗੂ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰਦੇ ਸਨ ਅਤੇ ਅੱਜ ਪੰਜਾਬ ਸਰਕਾਰ ਸੂਬੇ ਦੇ ਸਮੁੱਚੇ ਵਿਕਾਸ ਅਤੇ ਖੁਸ਼ਹਾਲੀ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸਿਆਸੀ ਆਗੂ ਲੋਕਾਂ ਨੂੰ ਮਿਲਣ ਤੋਂ ਕੰਨੀ ਕਤਰਾਉਂਦੇ ਸਨ ਜਦੋਂਕਿ ਅੱਜ ਸਰਕਾਰ ਲੋਕਾਂ ਦੀ ਫੀਡਬੈਕ ਦੇ ਆਧਾਰ ‘ਤੇ ਕੰਮ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾ ਕੇ ਸੂਬੇ ਅਤੇ ਇਸ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕੀਤੇ ਜਾਣਗੇ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਬੇਮਿਸਾਲ ਵਿਕਾਸ ਦੇ ਨਵੇਂ ਯੁੱਗ ਦਾ ਗਵਾਹ ਬਣ ਰਿਹਾ ਹੈ ਕਿਉਂਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਵਿਕਾਸ ਤੇ ਤਰੱਕੀ ਨੂੰ ਵੱਡਾ ਹੁਲਾਰਾ ਦੇਣ ਲਈ ਵੱਡੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ, ਬਿਜਲੀ, ਰੁਜ਼ਗਾਰ ਅਤੇ ਹੋਰ ਸਾਰੇ ਖੇਤਰਾਂ ਵਿੱਚ ਪਿਛਲੇ ਤਿੰਨ ਸਾਲਾਂ ਦੌਰਾਨ ਮਿਸਾਲੀ ਵਿਕਾਸ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਇਰਾਦੇ ਬੜੇ ਸਪੱਸ਼ਟ ਹਨ ਕਿ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕੀਤੀ ਜਾਵੇ।ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ, ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ, ਸਕੱਤਰ ਸਿੱਖਿਆ ਅਨਿੰਦਿਤਾ ਮਿੱਤਰਾ ਅਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਪੁਲਿਸ ਵੱਲੋਂ ਅਣਅਧਿਕਾਰਤ ਕੈਂਪ ਲਗਾ ਕੇ ਨਿੱਜੀ ਡੇਟਾ ਇਕੱਠਾ ਕਰਨ ਸਬੰਧੀ ਦੋਸ਼ਾਂ ਦੀ ਜਾਂਚ ਸ਼ੁਰੂ

0

👉ਸਾਰੇ ਜ਼ਿਲ੍ਹਿਆਂ ਵਿੱਚ ਪੁੱਛਗਿੱਛ ਟੀਮਾਂ ਗਠਿਤ,ਕਾਨੂੰਨ ਮੁਤਾਬਿਕ ਕੀਤੀ ਜਾਵੇਗੀ ਜਾਂਚ
Chandigarh News:ਪੰਜਾਬ ਪੁਲਿਸ ਵੱਲੋਂ ਉਨ੍ਹਾਂ ਕੈਂਪਾਂ ਦੀ ਜਾਂਚ ਲਈ ਕਈ ਟੀਮਾਂ ਬਣਾਈਆਂ ਗਈਆਂ ਹਨ ਜੋ ਕਥਿਤ ਤੌਰ ‘ਤੇ ਸਰਕਾਰੀ ਯੋਜਨਾਵਾਂ ਦੇ ਨਾਮ ‘ਤੇ ਵਿਅਕਤੀਆਂ ਦੀ ਨਿੱਜੀ ਜਾਣਕਾਰੀ ਇਕੱਠੀ ਕਰ ਰਹੇ ਹਨ।ਇਹ ਜਾਂਚ ਅਣਅਧਿਕਾਰਤ ਵਿਅਕਤੀਆਂ ਵੱਲੋਂ ਕੈਂਪ ਲਗਾ ਕੇ ਨਾਗਰਿਕਾਂ ਦੀ ਨਿੱਜੀ ਜਾਣਕਾਰੀ ਇਕੱਠੀ ਕਰਨ ਸਬੰਧੀ ਮਿਲੀਆਂ ਸ਼ਿਕਾਇਤਾਂ ਉਪਰੰਤ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਵਿਅਕਤੀਆਂ ਦੇ ਨਿੱਜੀ ਡੇਟਾ ਚੋਰੀ ਕੀਤਾ ਜਾ ਸਕਦਾ ਹੈ ਅਤੇ ਉਨ੍ਹਾਂ ਨੂੰ ਬੈਂਕ ਧੋਖਾਧੜੀ ਦਾ ਸ਼ਿਕਾਰ ਬਣਾਇਆ ਜਾ ਸਕਦਾ ਹੈ। ਇਹ ਵੀ ਦੱਸਿਆ ਗਿਆ ਹੈ ਕਿ ਇਨ੍ਹਾਂ ਕੈਂਪਾਂ ਵਿੱਚ ਫਾਰਮ ਭਰੇ ਜਾ ਰਹੇ ਹਨ।

ਇਹ ਵੀ ਪੜ੍ਹੋ  Punjab ‘ਚ ਆਮ ਬਦਲੀਆਂ ਦੀ ਮਿਤੀ ‘ਚ ਮੁੜ ਵਾਧਾ; ਹੁਣ ਇਸ ਮਿਤੀ ਤੱਕ ਕਰ ਸਕਦੇ ਹੋ ਅਪਲਾਈ

ਜ਼ਿਲ੍ਹਾ ਪੁਲਿਸ ਅਧਿਕਾਰੀਆਂ ਵੱਲੋਂ ਜਾਂਚ ਟੀਮਾਂ ਨੂੰ ਸਬੰਧਤ ਵਿਅਕਤੀਆਂ ਤੋਂ ਪੁੱਛਗਿੱਛ ਕਰਨ, ਕੈਂਪ ਲਗਾਉਣ ਵਾਲੀਆਂ ਕਥਿਤ ਥਾਵਾਂ ਦਾ ਦੌਰਾ ਕਰਨ ਅਤੇ ਕਾਨੂੰਨ ਅਨੁਸਾਰ ਜਾਂਚ ਕਰਨ ਦੀ ਹਦਾਇਤ ਕੀਤੀ ਗਈ ਹੈ। ਪੰਜਾਬ ਪੁਲਿਸ ਦੇ ਬੁਲਾਰੇ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣਾ ਨਿੱਜੀ ਡਾਟਾ, ਜਿਸ ਵਿੱਚ ਆਧਾਰ ਕਾਰਡ ਆਦਿ ਸ਼ਾਮਲ ਹਨ, ਅਣਅਧਿਕਾਰਤ ਵਿਅਕਤੀਆਂ ਨਾਲ ਸਾਂਝਾ ਨਾ ਕਰਨ ਅਤੇ ਸਰਕਾਰੀ ਯੋਜਨਾਵਾਂ ਤੱਕ ਸਿੱਧੇ ਆਨਲਾਈਨ ਜਾਂ ਅਧਿਕਾਰਤ ਵਿਧੀਆਂ ਰਾਹੀਂ ਪਹੁੰਚ ਕਰਨ।ਬੁਲਾਰੇ ਨੇ ਅੱਗੇ ਦੱਸਿਆ ਕਿ ਸਰਕਾਰੀ ਸੁਵਿਧਾ ਕੇਂਦਰ ਉਨ੍ਹਾਂ ਨਾਗਰਿਕਾਂ ਨੂੰ ਸਹੂਲਤਾਂ ਪ੍ਰਦਾਨ ਕਰ ਰਹੇ ਹਨ ਜੋ ਸਰਕਾਰੀ ਯੋਜਨਾਵਾਂ ਵਿੱਚ ਆਪਣਾ ਨਾਮ ਦਰਜ ਕਰਵਾਉਣਾ ਚਾਹੁੰਦੇ ਹਨ ਜਾਂ ਲਾਭਪਾਤਰੀ ਕਾਰਡ ਡਾਊਨਲੋਡ ਕਰਨਾ ਚਾਹੁੰਦੇ ਹਨ ਜੋ ਡੇਟਾਬੇਸ ਤੋਂ ਬਿਨੈਕਾਰ ਦੀ ਪਛਾਣ ਦੀ ਪ੍ਰਮਾਣਿਕਤਾ ਤੋਂ ਬਾਅਦ ਉਪਲਬਧ ਹੁੰਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1908294