Tuesday, May 19, 2026
Home Blog Page 516

ਸਰਕਾਰੀ ਸਕੂਲਾਂ ‘ਚ ਹਰ ਤਰ੍ਹਾਂ ਦੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਵਚਨਵੱਧ:ਚੇਅਰਮੈਨ ਅਗਰਵਾਲ

0

👉ਸਿੱਖਿਆ ਕ੍ਰਾਂਤੀ ਨਾਲ ਬਦਲੀ ਸਕੂਲਾਂ ਦੀ ਨੁਹਾਰ : ਚੇਅਰਮੈਨ ਬਲਕਾਰ ਭੋਖੜਾ
Bathinda News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਹਰ ਰੋਜ਼ ਨਵੀਆ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰੀ ਅੰਮ੍ਰਿਤ ਲਾਲ ਅਗਰਵਾਲ ਨੇ ਪਿੰਡ ਭੋਖੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਮਿਡ ਡੇ ਮੀਲ ਦੇ ਸ਼ੈੱਡ ਦਾ ਉਦਘਟਨ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਚੇਅਰਮੈਨ ਮਾਰਕੀਟ ਕਮੇਟੀ ਗੋਨਿਆਣਾ ਮੰਡੀ ਬਲਕਾਰ ਸਿੰਘ ਭੋਖੜਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।

ਇਹ ਵੀ ਪੜ੍ਹੋ  ਇੱਕ ਲੱਖ 55 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲਾ ਸਹਾਇਕ-ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਇਸ ਮੌਕੇ ਚੇਅਰਮੈਨ ਸ਼੍ਰੀ ਅੰਮ੍ਰਿਤ ਲਾਲ ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਸਾਰੇ ਸਕੂਲਾਂ ‘ਚ ਹਰ ਤਰ੍ਹਾਂ ਦੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਹਰ ਤਰ੍ਹਾਂ ਦੇ ਸੰਭਵ ਯਤਨ ਕਰ ਰਹੀ ਹੈ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਵਚਨਵੱਧ ਤੇ ਯਤਨਸ਼ੀਲ ਹੈ।ਇਸ ਦੌਰਾਨ ਚੇਅਰਮੈਨ ਮਾਰਕੀਟ ਕਮੇਟੀ ਗੋਨਿਆਣਾ ਮੰਡੀ ਬਲਕਾਰ ਸਿੰਘ ਭੋਖੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਨਾਲ ਸਰਕਾਰੀ ਸਕੂਲਾਂ ਦਾ ਨੁਹਾਰ ਬਦਲੀ ਹੈ।

ਇਹ ਵੀ ਪੜ੍ਹੋ  ਮਾਨ ਸਰਕਾਰ ਦੀ ਸਮਾਰਟ ਗਵਰਨੈਂਸ ਦਾ ਕਮਾਲ, AI ਨਾਲ 383 ਕਰੋੜ ਰੁਪਏ ਬਚਾਏ, 10 ਹਜ਼ਾਰ ਅਧਿਆਪਕ ਬਣ ਰਹੇ AI ਮਾਹਿਰ

ਉਨ੍ਹਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਵਿਚ ਆਧੁਨਿਕ ਕਲਾਸ ਰੂਮਾਂ, ਮਜ਼ਬੂਤ ਬੁਨਿਆਦੀ ਢਾਂਚਾ ਅਤੇ ਵਿਦਿਆਰਥੀਆਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈ ਗਈਆਂ ਹਨ ਜੋ ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿੱਚ ਲਾਹੇਵੰਦ ਸਿੱਧ ਸਾਬਤ ਹੋ ਰਹੀਆਂ ਹਨ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਮਮਤਾ ਖੁਰਾਣਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੋਖੜਾ ਦੇ ਪ੍ਰਿੰਸੀਪਲ ਕ੍ਰਿਸ਼ਨ ਕੁਮਾਰ, ਗੁਰਪ੍ਰੀਤ ਸਿੰਘ ਪੰਚ, ਬਲਕਰਨ ਸਿੰਘ ਪੰਚ, ਰੋਸ਼ਨ ਸਿੰਘ ਪੰਚ, ਰਾਮ ਸਿੰਘ, ਹਰਮਨ ਸਿੰਘ, ਗੁਰਜੰਟ ਸਿੰਘ, ਚਮਨ ਸਿੰਘ, ਨਰਿੰਦਰ ਸਿੰਘ ਤੋਂ ਇਲਾਵਾ ਸਕੂਲ ਦਾ ਸਟਾਫ਼ ਅਤੇ ਪਿੰਡ ਦੀਆਂ ਪ੍ਰਮੁੱਖ ਸਖਸ਼ੀਅਤਾ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸ਼ਾਮ 6 ਤੋਂ ਸਵੇਰੇ 10 ਵਜੇ ਦੇ ਵਿਚਕਾਰ ਝੋਨੇ ਦੀ ਕਟਾਈ ‘ਤੇ ਰੋਕ:ਡਿਪਟੀ ਕਮਿਸ਼ਨਰ

0

👉17 ਫ਼ੀਸਦੀ ਤੋਂ ਵੱਧ ਨਮੀ ਵਾਲੇ ਝੋਨੇ ਦੀ ਮੰਡੀਆਂ ‘ਚ ਨਹੀਂ ਹੋਵੇਗੀ ਲੁਹਾਈ
Bathinda News:ਜ਼ਿਲ੍ਹੇ ਅੰਦਰ ਸ਼ਾਮ 6 ਤੋਂ ਸਵੇਰੇ 10 ਵਜੇ ਦੇ ਵਿਚਕਾਰ ਝੋਨੇ ਦੀ ਕਟਾਈ ‘ਤੇ ਰੋਕ ਲਗਾਈ ਜਾਂਦੀ ਹੈ ਤਾਂ ਜੋ ਫ਼ਸਲ ਵਿਚ ਨਮੀ ਦੀ ਮਾਤਰਾ ਜ਼ਿਆਦਾ ਨਾ ਹੋਵੇ ਤੇ ਮੰਡੀਆਂ ਵਿਚ ਝੋਨੇ ਦੀ ਫਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨੇ ਆਵੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਆਗਾਊਂ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਕੰਬਾਇਨ ਮਾਲਕਾਂ, ਆੜ੍ਹਤੀਏ, ਟਰਾਂਸਪੋਰਟਰਾਂ, ਖਰੀਦ ਏਜੰਸੀਆਂ ਅਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਵੱਲੋਂ ਝੋਨੇ ਦੀ ਫ਼ਸਲ ਦੀ ਖਰੀਦ ਲਈ ਨਮੀ ਦੀ ਮਾਤਰਾ 17 ਫ਼ੀਸਦੀ ਨਿਰਧਾਰਤ ਕੀਤੀ ਗਈ ਹੈ।

ਇਹ ਵੀ ਪੜ੍ਹੋ  ਇੱਕ ਲੱਖ 55 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲਾ ਸਹਾਇਕ-ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਉਨ੍ਹਾਂ ਇਹ ਵੀ ਕਿਹਾ ਕਿ ਕਈ ਕਿਸਾਨ ਸ਼ਾਮ 6 ਤੋਂ ਸਵੇਰੇ 10 ਵਜੇ ਦੇ ਵਿਚਕਾਰ ਝੋਨੇ ਦੀ ਫ਼ਸਲ ਦੀ ਕਟਾਈ ਕਰਵਾਉਂਦੇ ਹਨ, ਜਿਸ ਕਾਰਨ ਫ਼ਸਲ ਵਿਚ ਨਮੀ ਦੀ ਮਾਤਰਾ ਵਧ ਜਾਂਦੀ ਹੈ, ਜਿਸ ਕਾਰਨ ਮੰਡੀਆਂ ਵਿਚ ਝੋਨੇ ਦੀ ਫ਼ਸਲ ਦੀ ਖਰੀਦ ਮੌਕੇ ਦਿੱਕਤ ਦਰਪੇਸ਼ ਆਉਂਦੀ ਹੈ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੀਆਂ ਅਨਾਜ਼ ਮੰਡੀਆਂ ਦੇ ਗੇਟਾਂ ‘ਤੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਉਣੀਆਂ ਯਕੀਨੀ ਬਣਾਈਆਂ ਜਾਣ ਤਾਂ ਜੋ 17 ਫੀਸਦੀ ਦੀ ਮਾਤਰਾ ਤੋਂ ਵੱਧ ਨਮੀ ਵਾਲੇ ਝੋਨੇ ਨੂੰ ਪ੍ਰਵੇਸ਼ ਨਾ ਕਰਨ ਦਿੱਤਾ ਜਾਵੇ। ਇਸ ਮੌਕੇ ਉਨ੍ਹਾਂ ਕੰਬਾਇਨ ਮਾਲਕਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜੇਕਰ ਸ਼ਾਮ 6 ਤੋਂ ਸਵੇਰੇ 10 ਵਜੇ ਦੇ ਵਿਚਕਾਰ ਕੰਬਾਇਨ ਚਲਾਈ ਜਾਂਦੀ ਤਾਂ ਉਨ੍ਹਾਂ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ  Punjab ‘ਚ ਆਮ ਬਦਲੀਆਂ ਦੀ ਮਿਤੀ ‘ਚ ਮੁੜ ਵਾਧਾ; ਹੁਣ ਇਸ ਮਿਤੀ ਤੱਕ ਕਰ ਸਕਦੇ ਹੋ ਅਪਲਾਈ

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜਿੱਥੇ ਕੰਬਾਇਨ ਮਾਲਕਾਂ, ਆੜ੍ਹਤੀਏ, ਟਰਾਂਸਪੋਰਟਰਾਂ ਅਤੇ ਖਰੀਦ ਏਜੰਸੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆਂ ਉਥੇ ਹੀ ਉਨ੍ਹਾਂ ਕੋਲੋਂ ਝੋਨੇ ਦੇ ਸੀਜ਼ਨ ਨੂੰ ਸਫਲਤਾਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਲੋੜੀਂਦੇ ਸੁਝਾਅ ਵੀ ਲਏ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਗੋਂ ਉਸ ਨੂੰ ਜ਼ਮੀਨ ਵਿੱਚ ਹੀ ਵਹਾਉਣ ਨੂੰ ਤਰਜੀਹ ਦੇਣ ਇਸ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਧੇਗੀ ਉਥੇ ਹੀ ਫ਼ਸਲ ਦੇ ਝਾੜ ਵਿੱਚ ਵੀ ਵਾਧਾ ਹੋਵੇਗਾ।ਇਸ ਮੌਕੇ ਜ਼ਿਲ੍ਹਾ ਖਰਾਕ ਤੇ ਸਪਲਾਈ ਕੰਟਰੋਲਰ ਡਾ. ਰਵਿੰਦਰ ਕੌਰ, ਕੰਬਾਇਨ ਮਾਲਕ, ਆੜ੍ਹਤੀਏ, ਟਰਾਂਸਪੋਰਟਰ, ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੰਡੀ ਮਜ਼ਦੂਰਾਂ ਨੂੰ ਰਾਹਤ: ਪੰਜਾਬ ਸਰਕਾਰ ਵੱਲੋਂ ਮੰਡੀ ਲੇਬਰ ਰੇਟ ਵਿੱਚ 10 ਫ਼ੀਸਦੀ ਵਾਧਾ

0

Chandigarh News:ਮਜ਼ਦੂਰ ਭਲਾਈ ਵੱਲ ਇੱਕ ਹੋਰ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੰਡੀ ਲੇਬਰ ਰੇਟ ਵਿੱਚ 10 ਫ਼ੀਸਦੀ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਫੈਸਲਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਪ੍ਰਧਾਨਗੀ ਹੇਠ ਹੋਈ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਦੌਰਾਨ ਲਿਆ ਗਿਆ।ਜ਼ਿਕਰਯੋਗ ਹੈ ਕਿ ਝੋਨੇ ਦਾ ਮੰਡੀ ਲੇਬਰ ਰੇਟ 17.50 ਰੁਪਏ ਤੋਂ ਵਧਾ ਕੇ 19.26 ਰੁਪਏ ਪ੍ਰਤੀ ਬੈਗ (37.5 ਕਿਲੋਗ੍ਰਾਮ) ਕਰ ਦਿੱਤਾ ਗਿਆ ਹੈ, ਜਿਸ ਨਾਲ ਪ੍ਰਤੀ ਬੈਗ 1.76 ਰੁਪਏ ਦਾ ਵਾਧਾ ਹੋਇਆ ਹੈ।

ਇਹ ਵੀ ਪੜ੍ਹੋ  ਇੱਕ ਲੱਖ 55 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲਾ ਸਹਾਇਕ-ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਮੰਡੀ ਲੇਬਰ ਰੇਟ ਵਿੱਚ 10 ਫ਼ੀਸਦੀ ਵਾਧਾ ਮਜ਼ਦੂਰ ਯੂਨੀਅਨਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਕੀਤਾ ਗਿਆ ਹੈ, ਜੋ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮਜ਼ਦੂਰ ਭਲਾਈ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਸੋਧੀਆਂ ਦਰਾਂ ਮਜ਼ਦੂਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਅਤਿ ਲੋੜੀਂਦੀ ਰਾਹਤ ਪ੍ਰਦਾਨ ਕਰਨ ਤੋਂ ਇਲਾਵਾ ਨਿਰਪੱਖ ਕਿਰਤ ਅਭਿਆਸਾਂ ਨੂੰ ਉਤਸ਼ਾਹਿਤ ਕਰਨਗੀਆਂ ਅਤੇ ਖੇਤੀਬਾੜੀ ਸਪਲਾਈ ਲੜੀ ਵਿੱਚ ਸ਼ਾਮਲ ਲੋਕਾਂ ਦੇ ਜੀਵਨ ਵਿੱਚ ਸੁਧਾਰ ਲਿਆਉਣਗੀਆਂ।ਇਸ ਮੀਟਿੰਗ ਦੌਰਾਨ ਪੰਜਾਬ ਮੰਡੀ ਬੋਰਡ ਦੀ ਆਮਦਨ ਵਧਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਆਪਕ ਚਰਚਾ ਵੀ ਕੀਤੀ ਗਈ।

ਇਹ ਵੀ ਪੜ੍ਹੋ  Punjab ‘ਚ ਆਮ ਬਦਲੀਆਂ ਦੀ ਮਿਤੀ ‘ਚ ਮੁੜ ਵਾਧਾ; ਹੁਣ ਇਸ ਮਿਤੀ ਤੱਕ ਕਰ ਸਕਦੇ ਹੋ ਅਪਲਾਈ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਦੱਸਿਆ ਕਿ ਬੋਰਡ ਦੀ ਆਮਦਨ ਵਧਾਉਣ ਲਈ ਵਿਸ਼ੇਸ਼ ਯੋਜਨਾਵਾਂ ਤਿਆਰ ਕੀਤੀਆਂ ਜਾ ਰਹੀਆਂ ਹਨ ਅਤੇ ਬੜੇ ਉਤਸ਼ਾਹ ਨਾਲ ਕੰਮ ਕੀਤਾ ਜਾ ਰਿਹਾ ਹੈ। ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਖਾਲੀ ਪਲਾਟਾਂ ਦੀ ਈ-ਨਿਲਾਮੀ ਰਾਹੀਂ ਨਿਲਾਮੀ ਕੀਤੀ ਜਾ ਰਹੀ ਹੈ ਅਤੇ ਵੱਖ-ਵੱਖ ਮੰਡੀਆਂ ਵਿੱਚ ਏ.ਟੀ.ਐਮ. ਅਤੇ ਯੂਨੀਪੋਲ ਲਗਾਏ ਜਾ ਰਹੇ ਹਨ।ਇਸ ਮੀਟਿੰਗ ਵਿੱਚ ਸਕੱਤਰ ਪੰਜਾਬ ਮੰਡੀ ਬੋਰਡ ਸ੍ਰੀ ਰਾਮਵੀਰ, ਚੇਅਰਮੈਨ ਪੰਜਾਬ ਕਿਸਾਨ ਕਮਿਸ਼ਨ ਡਾ. ਸੁਖਪਾਲ ਸਿੰਘ, ਵਿਸ਼ੇਸ਼ ਸਕੱਤਰ ਖੇਤੀਬਾੜੀ ਸ੍ਰੀਮਤੀ ਬਲਦੀਪ ਕੌਰ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Uppal Farm ਵਾਲੀ ਵਾਈਰਲ ਕੁੜੀ ਦੀ ਅਸ਼ਲੀਲ ਵੀਡੀਓ ਵਾਈਰਲ ਕਰਨ ਦਾ ਮਾਮਲਾ ਭਖਿਆ

0

👉ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਨੋਟਿਸ ਲੈਂਦਿਆਂ 22 ਤੱਕ ਮੰਗੀ ਰੀਪੋਰਟ
Jalandhar News: ਸ਼ੋਸਲ ਮੀਡੀਆ ‘ਤੇ Uppal Farm ਨਾਂ ਦੇ ਪੇਜ਼ ‘ਤੇ ਅਕਸਰ ਹੀ ਟਰੈਕਟਰ ਚਲਾਉਂਦੀ ਨਜ਼ਰ ਆਉਣ ਵਾਲੀ ਜਲੰਧਰ ਦੇ ਇੱਕ ਪਿੰਡ ਦੀ 19 ਸਾਲਾਂ ਲੜਕੀ ਦੀ ਅਸ਼ਲੀਲ ਵੀਡੀਓ ਵਾਈਰਲ ਹੋਣ ਦਾ ਮਾਮਲਾ ਭਖਦਾ ਜਾ ਰਿਹਾ। ਇੱਕ ਪਾਸੇ ਜਿੱਥੇ ਪਿਛਲੇ ਕੁੱਝ ਦਿਨਾਂ ਤੋਂ ਇਹ ਮੁੱਦਾ ਸ਼ੋਸਲ ਮੀਡੀਆ ‘ਤੇ ਚਰਚਾ ਦਾ ਵਿਸ਼ਾ ਬਣਿਆ ਹੋਇਆ, ਦੂਜੇ ਪਾਸੇ ਪੁਲਿਸ ਦੀ ਢਿੱਲੀ ਕਾਰਵਾਈ ਤੋਂ ਖਫ਼ਾ ਹੁੰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਇਸ ਮਾਮਲੇ ਦਾ ਗੰਭੀਰ ਨੋਟਿਸ ਲਿਆ ਹੈ।

ਇਹ ਵੀ ਪੜ੍ਹੋ  ਇੱਕ ਲੱਖ 55 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲਾ ਸਹਾਇਕ-ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਵੱਲੋਂ ਜਲੰਧਰ ਦਿਹਾਤੀ ਦੇ ਐਸਐਸਪੀ ਨੂੰ ਇੱਕ ਨੋਟਿਸ ਜਾਰੀ ਕਰਕੇ ਤੁਰੰਤ ਐਸਪੀ ਪੱਧਰ ਦੇ ਅਧਿਕਾਰੀ ਕੋਲੋਂ ਮਾਮਲੇ ਦੀ ਜਾਂਚ ਕਰਵਾ ਕੇ 22 ਅਗੱਸਤ ਤੱਕ ਰੀਪੋਰਟ ਦੇਣ ਲਈ ਕਿਹਾ। ਜਿਕਰਯੋਗ ਹੈ ਕਿ ਇਸ ਲੜਕੀ ਨੇ ਆਪਣੇ ਹੀ ਕਥਿਤ ਮੰਗੇਤਰ ਉਪਰ ਨਸ਼ੀਲਾ ਪਦਾਰਥ ਦੇ ਕੇ ਇਹ ਵੀਡੀਓ ਬਣਾਉਣ ਅਤੇ ਵਾਈਰਲ ਕਰਨ ਦੇ ਦੋਸ਼ ਲਗਾਏ ਹਨ। ਵੱਖ ਵੱਖ ਸੋਸਲ ਮੀਡੀਆ ਚੈਨਲਾਂ ਨਾਲ ਗੱਲਬਾਤ ਕਰਦਿਆਂ ਇਸ ਕੁੜੀ ਨੇ ਦਾਅਵਾ ਕੀਤਾ ਹੈ ਕਿ ਉਸਦਾ ਅਤੇ ਉਸਦੇ ਕਥਿਤ ਮੰਗੇਤਰ ਪ੍ਰਭ ਦਾ ਪ੍ਰਵਾਰ ਆਪਸ ਵਿਚ ਜਾਣੂ ਸੀ, ਜਿਸਦੇ ਚੱਲਦੇ ਦੋਨਾਂ ਦੇ ਵਿਆਹ ਦੀ ਗੱਲ ਚੱਲੀ ਸੀ।

ਇਹ ਵੀ ਪੜ੍ਹੋ  ਬਠਿੰਡਾ ਪੁਲਿਸ ਨੇ ਪਤਨੀ ਦਾ ਕਤਲ ਕਰਨ ਵਾਲੇ ਪਤੀ ਨੂੰ ਕੀਤਾ ਕਾਬੂ

ਵਿਆਹ ਹੋਣ ਦੀ ਉਮੀਦ ਦੇ ਕਾਰਨ ਉਹ ਉਸਨੂੰ ਮਿਲਦੀ ਸੀ ਤੇ ਜਿਸਤੋਂ ਬਾਅਦ ਉਸਨੇ ਉਸ ਨਾਲੋਂ ਸਬੰਧ ਤੋੜ ਲਏ ਅਤੇ ਇਹ ਵੀਡੀਓ ਵਾਈਰਲ ਕਰ ਦਿੱਤੀ। ਜਿਕਰਯੋਗ ਹੈ ਕਿ ਆਪਣੇ ਬਾਪ ਦੀ ਇਕਲੌਤੀ ਇਸ ਲੜਕੀ ਦੀ ਮਾਂ ਦੀ ਛੋਟੇ ਹੁੰਦੇ ਮੌਤ ਹੋ ਚੁੱਕੀ ਹੈ ਤੇ ਇਹ ਅਕਸਰ ਹੀ ਸੋਸਲ ਮੀਡੀਆ ਪਲੇਟਫ਼ਾਰਮ ‘ਤੇ Uppal Farm ਨਾਂ ਦੇ ਪੇਜ਼ ਉੱਪਰ ਆਪਣੇ ਖੇਤਾਂ ਵਿਚ ਕੰਮ ਕਰਦੀ ਤੇ ਟਰੈਕਟਰ ਚਲਾਉਂਦੀ ਨਜ਼ਰ ਆਉਂਦੀ ਸੀ। ਲੋਕ ਵੀ ਇਸਦੀ ਹੋਸਲਾ ਅਫ਼ਜਾਈ ਕਰਦੇ ਸਨ ਪ੍ਰੰਤੂ ਹੁਣ ਅਚਾਨਕ ਵੀਡੀਓ ਵਾਈਰਲ ਹੋਣ ਤੋਂ ਬਾਅਦ ਉਸਦੀ ਪੂਰੀ ਜਿੰਦਗੀ ਬਦਲ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਇੱਕ ਲੱਖ 55 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲਾ ਸਹਾਇਕ-ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

0

SAS Nagar News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਥਾਣਾ ਸੋਹਾਣਾ, ਹੁਣ ਥਾਣਾ ਖਰੜ ਸ਼ਹਿਰੀ, ਜ਼ਿਲ੍ਹਾ ਮੁਹਾਲੀ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਓਮ ਪ੍ਰਕਾਸ਼ ਨੂੰ 1.55 ਲੱਖ ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਹਾਲੀ ਨਿਵਾਸੀ ਇੱਕ ਸ਼ਿਕਾਇਤਕਰਤਾ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਉਕਤ ਪੁਲਿਸ ਮੁਲਾਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ Punjab ‘ਚ ਆਮ ਬਦਲੀਆਂ ਦੀ ਮਿਤੀ ‘ਚ ਮੁੜ ਵਾਧਾ; ਹੁਣ ਇਸ ਮਿਤੀ ਤੱਕ ਕਰ ਸਕਦੇ ਹੋ ਅਪਲਾਈ

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਅਨੁਸਾਰ, ਗੁਰਜੀਤ ਸਿੰਘ ਅਤੇ ਉਸਦੀ ਪਤਨੀ ਵਿਰੁੱਧ ਸੋਹਾਣਾ ਥਾਣੇ ਵਿੱਚ ਇੱਕ ਪੁਲਿਸ ਕੇਸ ਦਰਜ ਕੀਤਾ ਗਿਆ ਸੀ। ਉਕਤ ਮੁਕੱਦਮੇ ਦੇ ਤਫਤੀਸ਼ੀ ਸਹਾਇਕ–ਸਬ ਇੰਸਪੈਕਟਰ ਓਮ ਪ੍ਰਕਾਸ਼ ਨੇ ਇਹ ਕੇਸ ਰੱਦ ਕਰਨ ਬਦਲੇ 2.50 ਲੱਖ ਰੁਪਏ ਰਿਸ਼ਵਤ ਮੰਗੀ ਸੀ। ਇਸ ਤੋਂ ਬਾਅਦ, ਉਕਤ ਪੁਲਿਸ ਮੁਲਾਜ਼ਮ ਨੇ ਸ਼ਿਕਾਇਤਕਰਤਾ ਤੋਂ ਇਸ ਉਦੇਸ਼ ਲਈ 1.55 ਲੱਖ ਰੁਪਏ ਰਿਸ਼ਵਤ ਵਜੋਂ ਹਾਸਲ ਕੀਤੇ ਸਨ।ਬੁਲਾਰੇ ਨੇ ਕਿਹਾ ਕਿ ਪੂਰੀ ਤਰ੍ਹਾਂ ਜਾਂਚ ਕਰਨ ਤੋਂ ਬਾਅਦ, ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਨੂੰ ਸਹੀ ਪਾਇਆ ਗਿਆ।

ਇਹ ਵੀ ਪੜ੍ਹੋ Himachal ਦੇ Ex CM ਦੇ ਪੁੱਤਰ ਦਾ ਚੰਡੀਗੜ੍ਹ ਦੀ ਪ੍ਰੋਫੈਸਰ ਨਾਲ ਹੋਵੇਗਾ ‘ਸਿੱਖ ਰਹੁ-ਰੀਤਾਂ’ ਨਾਲ ਵਿਆਹ

ਉਪਰੰਤ ਵਿਜੀਲੈਂਸ ਬਿਊਰੋ ਨੇ ਮੁਲਜ਼ਮ ਸਹਾਇਕ-ਸਬ ਇੰਸਪੈਕਟਰ ਓਮ ਪ੍ਰਕਾਸ਼ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਥਾਣਾ, ਐਸਏਐਸ ਨਗਰ, ਪੰਜਾਬ, ਮੋਹਾਲੀ ਵਿਖੇ ਮੁਕੱਦਮਾ ਦਰਜ ਕੀਤਾ ਹੈ।ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ-ਸਹਿਣਸ਼ੀਲਤਾ ਨੀਤੀ ਪ੍ਰਤੀ ਬਿਊਰੋ ਦੀ ਵਚਨਬੱਧਤਾ ਹੈ ਅਤੇ ਇਹ ਗ੍ਰਿਫ਼ਤਾਰੀ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਕਿਸੇ ਵੀ ਸਰਕਾਰੀ ਕਰਮਚਾਰੀ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਬਿਊਰੋ ਦੇ ਦ੍ਰਿੜ ਇਰਾਦੇ ਨੂੰ ਦਰਸਾਉਂਦੀ ਹੈ, ਭਾਵੇਂ ਉਸਦਾ ਦਰਜਾ ਜਾਂ ਅਹੁਦਾ ਕੋਈ ਵੀ ਹੋਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Punjab ‘ਚ ਆਮ ਬਦਲੀਆਂ ਦੀ ਮਿਤੀ ‘ਚ ਮੁੜ ਵਾਧਾ; ਹੁਣ ਇਸ ਮਿਤੀ ਤੱਕ ਕਰ ਸਕਦੇ ਹੋ ਅਪਲਾਈ

0

Chandigarh News: transfer & posting; ਪੰਜਾਬ ਸਰਕਾਰ ਵੱਲੋਂ ਆਮ ਬਦਲੀਆਂ ਦੀ ਮਿਤੀ ‘ਚ ਮੁੜ ਵਾਧਾ ਕਰ ਦਿੱਤਾ ਹੈ। ਇਹ ਵਾਧਾ ਤੀਜ਼ੀ ਵਾਰ ਹੋਇਆ ਹੈ, ਜਿਸਦੇ ਵਿਚ ਹੁਣ ਸਰਕਾਰੀ ਬਦਲੀਆਂ ਹੋ ਸਕਣਗੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਲੌਂਗੋਵਾਲ ਕਾਨਫਰੰਸ; ਵੱਖਰਾ ਚੁੱਲ੍ਹਾ ਬਾਲਣ ਵਾਲੇ ਆਗੂਆਂ ਨੂੰ ਕੇਂਦਰ ਦੇ ਰਿਹੈ ਮੁਫਤ ਗੈਸ: ਸੁਖਬੀਰ ਬਾਦਲ

0

Sangrur News: Longowal Conference; ਅਕਾਲੀ ਦਲ ਦੇ ਪ੍ਰਧਾਨ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 40ਵੀਂ ਬਰਸੀ ਮੌਕੇ ਉਹਨਾਂ ਦੇ ਪਿੰਡ ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਕਾਨਫਰੰਸ ਵਿਚ ਵਿਰੋਧੀ ਅਕਾਲੀ ਦਲ ਦੇ ਆਗੂਆਂ ਉਪਰ ਗੰਭੀਰ ਦੋਸ਼ ਲਗਾਉਂਦਿਆਂ ਪ੍ਰਧਾਨ ਸੁਖਵੀਰ ਸਿੰਘ ਬਾਦਲ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਦੇ ਵਿਚ ਵੱਖਰਾ ਚੁੱਲ੍ਹਾ ਬਾਲਣ ਲਈ ਕੇਂਦਰ ਮੁਫ਼ਤ ਗੈਸ ਮੁਹੱਈਆ ਕਰਵਾ ਰਿਹਾ। ਸ: ਬਾਦਲ ਨੇ ਇਹ ਵੀ ਦਾਅਵਾ ਕੀਤਾ ਕਿ ਪ੍ਰੇਮ ਸਿੰਘ ਚੰਦੂਮਾਜਰਾ, ਪਰਮਿੰਦਰ ਸਿੰਘ ਢੀਂਡਸਾ ਤੇ ਸੁਰਜੀਤ ਸਿੰਘ ਰੱਖੜਾ ਵਰਗੇ ਆਗੂ ਉਨ੍ਹਾਂ ਉਪਰ ਕੇਂਦਰ ਨਾਲ ਸਮਝੋਤਾ ਕਰਨ ਲਈ ਦਬਾਅ ਪਾ ਰਹੇ ਸਨ ਤਾਂ ਕਿ ਉਹ ਐਮ ਪੀ ਅਤੇ ਮੰਤਰੀ ਬਣ ਸਕਣ ਪਰ ਪ੍ਰੰਤੂ ਮੈਂ ਇਹਨਾਂ ਨੂੰ ਸਪਸ਼ਟ ਕਰ ਦਿੱਤਾ ਸੀ ਕਿ ਕੌਮ ਅਤੇ ਪੰਜਾਬ ਦੇ ਮਸਲੇ ਹੱਲ ਕਰਨਾ ਉਹਨਾਂ ਦੀ ਸਭ ਤੋਂ ਵੱਡੀ ਤਰਜੀਹ ਹਨ ਅਤੇ ਜਦੋਂ ਤੱਕ ਇਹ ਹੱਲ ਨਹੀਂ ਹੁੰਦੇ, ਉਹ ਉਹਨਾਂ ਦੀਆਂ ਬੇਨਤੀਆਂ ਪ੍ਰਵਾਨ ਨਹੀਂ ਕਰ ਸਕਦੇ।ਅਕਾਲੀ ਦਲ ਦੇ ਪ੍ਰਧਾਨ ਨੇ ਸਪਸ਼ਟ ਕੀਤਾ ਕਿ ਉਹ ਪੰਜਾਬ ਦੀ ਹਿੱਤਾ ਖ਼ਾਤਰ ਮੋਹਰੀ ਹੋ ਕੇ ਲੜਾਈ ਲੜਨਗੇ ਅਤੇ ਕਦੇ ਵੀ ਕੇਂਦਰ ਅੱਗੇ ਨਹੀਂ ਝੁਕਣਗੇ।

ਇਹ ਵੀ ਪੜ੍ਹੋ Attack on CM Rekha Gupta; Delhi ਦੀ CM ‘ਤੇ ਹਮਲਾ ਕਰਨ ਵਾਲਾ ਸਖ਼ਸ ਕਾਬੂ; ਹੋਈ ਪਹਿਚਾਣ, ਜਾਣੋ ਕਿੱਥੋ ਆਇਆ ਸੀ !

ਉਹਨਾਂ ਜ਼ੋਰ ਦੇ ਕੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਲੋਕ ਜਾਨਣ ਜੋ ਅੱਜ ਦੀ ਕਾਨਫਰੰਸ ਵਿਚ ਲੱਖਾਂ ਵਿਚ ਆਏ ਹਨ ਤੇ ਉਹ ਆਗੂ ਨਹੀਂ ਆਏ ਜੋ ਆਪਣੇ ਨਿੱਜੀ ਹਿੱਤਾਂ ਦੀ ਖ਼ਾਤਰ ਪਾਰਟੀ ਛੱਡ ਗਏ, ਕਿ ਉਹ ਪੰਥ ਅਤੇ ਪੰਜਾਬ ਦੇ ਲਟਕਦੇ ਮਸਲੇ ਅਗਲੇ ਡੇਢ ਸਾਲਾਂ ਤੱਕ ਲੋਕਾਂ ਅੱਗੇ ਚੁੱਕਣਗੇ। ਉਹਨਾਂ ਕਿਹਾ ਕਿ ਇਕ ਅਖੌਤੀ ਆਗੂ ਜੋ ਦੁਬਈ ਤੋਂ ਆਇਆ ਤੇ ਉਸਨੇ ਸਿੱਖ ‘ਬਾਣਾ’ ਧਾਰਨ ਕਰ ਲਿਆ ਅਤੇ ਇਸਦੇ ਆਪਣੇ ਪਰਿਵਾਰਕ ਮੈਂਬਰ ਨਸ਼ੇੜੀ ਹਨ, ਨੇ ਪੰਜਾਬੀਆਂ ਨਾਲ ਧੋਖਾ ਕੀਤਾ ਤੇ ਪਿਛਲੀਆਂ ਪਾਰਲੀਮਾਨੀ ਚੋਣਾਂ ਵਿਚ ਵੋਟਾਂ ਹਾਸਲ ਕਰ ਲਈਆਂ।ਸ: ਬਾਦਲ ਨੇ ਲੋਕਾਂ ਨੂੰ ਅਜਿਹੀਆਂ ਤਾਕਤਾਂ ਤੋਂ ਸੁਚੇਤ ਰਹਿਣ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਉਹ ਹੱਥ ਜੋੜ ਕੇ ਅਪੀਲ ਕਰਦੇ ਹਨ ਕਿ ਪੰਜਾਬ ਨੂੰ ਬਚਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਦੇ ਬੈਨਰ ਹੇਠ ਇਕਜੁੱਟ ਹੋਇਆ ਜਾਵੇ ਕਿਉਂਕਿ ਸਿਰਫ ਅਕਾਲੀ ਦਲ ਹੀ ਸੂਬੇ ਦੇ ਹਿੱਤਾਂ ਦੀ ਰਾਖੀ ਕਰ ਸਕਦਾ ਹੈ ਅਤੇ ਇਹ ਹੀ ਆਪਣੀ ਸਰਕਾਰ ਵਿਚ ਹਰ ਮੁਹਾਜ਼ ’ਤੇ ਤੇਜ਼ ਰਫਤਾਰ ਵਿਕਾਸ ਯਕੀਨੀ ਬਣਾ ਸਕਦਾ ਹੈ।

ਇਹ ਵੀ ਪੜ੍ਹੋ Himachal ਦੇ Ex CM ਦੇ ਪੁੱਤਰ ਦਾ ਚੰਡੀਗੜ੍ਹ ਦੀ ਪ੍ਰੋਫੈਸਰ ਨਾਲ ਹੋਵੇਗਾ ‘ਸਿੱਖ ਰਹੁ-ਰੀਤਾਂ’ ਨਾਲ ਵਿਆਹ

ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਵੀ ਤਿੱਖਾ ਹਮਲਾ ਕੀਤਾ ਅਤੇ ਜ਼ੋਰ ਦੇ ਕੇ ਕਿਹਾ ਕਿ ਉਹ ਨਾ ਸਿਰਫ ਮੁੱਖ ਮੰਤਰੀ ਵਜੋਂ ਫੇਲ੍ਹ ਸਾਬਤ ਹੋਏ ਹਨ ਬਲਕਿ ਇਸ ਜ਼ਿਲ੍ਹੇ ਦੇ ਆਗੂ ਵਜੋਂ ਵੀ ਫੇਲ੍ਹ ਸਾਬਤ ਹੋਏ ਹਨ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਭਗਵੰਤ ਮਾਨ ਸਿਰਫ ਨਾਂ ਦਾ ਸੂਬਾ ਮੁਖੀ ਰਹਿ ਗਿਆ ਹੈ ਤੇ ਅਰਵਿੰਦ ਕੇਜਰੀਵਾਲ ਨੇ ਪੰਜਾਬੀ ਦੀ ਸਾਰੀ ਤਾਕਤ ਆਪਣੇ ਹੱਥਾਂ ਵਿਚ ਲੈ ਲਈ ਹੈ ਅਤੇ ਹੁਣ ਮੁਹਾਲੀ ਵਿਚ ਆਪਣਾ ਨਵਾਂ ਸ਼ੀਸ਼ ਮਹਿਲ ਵੀ ਬਣਾ ਲਿਆ ਹੈ।ਉਹਨਾਂ ਕਿਹਾ ਕਿ ਇਸੇ ਤਰੀਕੇ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਵੀ ਚੰਡੀਗੜ੍ਹ ਆ ਕੇ ਰਹਿਣ ਲੱਗ ਪਏ ਹਨ ਤੇ ਉਹਨਾਂ ਸਾਰੇ ਮੰਤਰਾਲਿਆਂ ਦਾ ਕੰਟਰੋਲ ਆਪਣੇ ਹੱਥ ਵਿਚ ਲੈ ਲਿਆ ਹੈ।

ਇਹ ਵੀ ਪੜ੍ਹੋ ਰਿਸ਼ਵਤ ਦੇ ਕੇਸ ‘ਚ ਜਮਾਨਤ ‘ਤੇ ਆਇਆ ਥਾਣੇਦਾਰ ਮੁੜ 8 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਉਹਨਾਂ ਨੇ ਆਪ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਤੋਂ ਭੱਜਣ ਦਾ ਵੀ ਦੋਸ਼ ਲਾਇਆ ਅਤੇ ਉਹਨਾਂ ਨੂੰ ਚੇਤੇ ਕਰਵਾਇਆ ਕਿ ਅਕਾਲੀ ਦਲ ਨੇ ਹਮੇਸ਼ਾ ਆਪਣੇ ਵਾਅਦੇ ਨਿਭਾਏ ਹਨ ਭਾਵੇਂ ਉਹ ਪੰਜਾਬ ਨੂੰ ਬਿਜਲੀ ਸਰਪਲੱਸ ਬਣਾਉਣਾ ਹੋਵੇ, ਬੁਢਾਪਾ ਪੈਨਸ਼ਨ ਤੇ ਸ਼ਗਨ ਸਕੀਮ ਦੀ ਸ਼ੁਰੂਆਤ ਹੋਵੇ ਸੂਬੇ ਭਰ ਵਿਚ ਐਕਸਪ੍ਰੈਸਵੇਅ ਬਣਾਉਣੇ ਹੋਣ, ਹਰ ਵਾਅਦਾ ਪੂਰਾ ਕੀਤਾ ਗਿਆ ਹੈ।ਇਸ ਮੌਕੇ ਬਲਦੇਵ ਸਿੰਘ ਮਾਨ, ਪਰਮਜੀਤ ਸਿੰਘ ਸਰਨਾ, ਮਹੇਸ਼ਇੰਦਰ ਸਿੰਘ ਗਰੇਵਾਲ, ਹੀਰਾ ਸਿੰਘ ਗਾਬੜੀਆ, ਵਿਨਰਜੀਤ ਸਿੰਘ ਗੋਲਡੀ, ਮਾਸਟਰ ਤੇਜਿੰਦਰ ਸਿੰਘ ਸੰਘਰੇੜੀ, ਗੁਲਜ਼ਾਰੀ ਮੂਣਕ, ਸਤਨਾਮ ਰਾਹੀ, ਕੁਲਵੰਤ ਸਿੰਘ ਕੰਤਾ, ਜ਼ਾਹਿਦਾ ਸੁਲੇਮਾਨ, ਤੇਜਿੰਦਰ ਮਿੱਡੂਖੇੜਾ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਐਸ ਓ ਆਈ ਪ੍ਰਧਾਨ ਰਣਬੀਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਬਲਬੀਰ ਸਿੰਘ ਘੁੰਨਸ, ਬਲਦੇਵ ਸਿੰਘ ਚੁੰਘਾ, ਪਰਮਜੀਤ ਸਿੰਘ ਖਾਲਸਾ, ਅਤੇ ਗੁਰਲਾਲ ਸਿੰਘ ਫਤਿਹਗੜ੍ਹ ਤੇ ਪਰਮਜੀਤ ਕੌਰ ਵਿਰਕ ਨੇ ਵੀ ਸੰਬੋਧਨ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

‘ਯੁੱਧ ਨਸ਼ਿਆਂ ਵਿਰੁੱਧ’: ਸ੍ਰੀ ਮੁਕਤਸਰ ਸਾਹਿਬ ਦੇ ‘ਚ ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ ‘ਤੇ ਚੱਲਿਆ ਬੁਲਡੋਜ਼ਰ

0

Sri Mukatsar Sahib News: war on drugs; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਜ਼ਿਲ੍ਹੇ ਦੇ ਹਲਕਾ ਮਲੋਟ ਦੇ ਪਿੰਡ ਝੋਰੜ ਵਿੱਚ ਇੱਕ ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਗਈ ਇਮਾਰਤ ਨੂੰ ਢਾਹਿਆ ਗਿਆ। ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਝੋਰੜ ਪਿੰਡ ਵਿੱਚ ਇਹ ਪੰਜਾਬ ਸਰਕਾਰ ਦੀ ਦੂਜੀ ਵੱਡੀ ਕਾਰਵਾਈ ਹੈ।ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਜੋ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਅਤੇ ਲੋਕਾਂ ਵੱਲੋਂ ਇਨ੍ਹਾਂ ਕੰਮਾਂ ਦੀ ਸ਼ਲਾਘਾ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ ਬਠਿੰਡਾ ਪੁਲਿਸ ਨੇ ਪਤਨੀ ਦਾ ਕਤਲ ਕਰਨ ਵਾਲੇ ਪਤੀ ਨੂੰ ਕੀਤਾ ਕਾਬੂ

ਅੱਜ ਪਿੰਡ ਦੇ ਸਥਾਨਕ ਵਾਸੀਆਂ ਵੱਲੋਂ ਖੁਸ਼ੀ ਜ਼ਾਹਰ ਕਰਦੇ ਹੋਏ ਲੱਡੂ ਵੰਡੇ ਗਏ ਅਤੇ ਕਿਹਾ ਗਿਆ ਕਿ ਇਸ ਨਾਲ ਪਿੰਡ ਵਿੱਚ ਸੁਧਾਰ ਹੋਵੇਗਾ ਅਤੇ ਸਮਾਜ ਵਿੱਚ ਅੱਗੇ ਵਧੇਗਾ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਨੁਮਾਇੰਦੇ ਨੇ ਦੱਸਿਆ ਕਿ ਇਸ ਮਕਾਨ ਦੀ ਉਸਾਰੀ ਨਜਾਇਜ ਤਰੀਕੇ ਨਾਲ ਕੀਤੀ ਹੋਈ ਹੈ ਅਤੇ ਡੀ.ਡੀ.ਪੀ.ਓ. ਵੱਲੋਂ ਇਸ ਮਾਮਲੇ ਨੂੰ ਪੁਲਿਸ ਦੇ ਧਿਆਨ ਵਿੱਚ ਲਿਆਂਦਾ ਗਿਆ। ਇਸ ਪਰਿਵਾਰ ਨਾਲ ਸਬੰਧਤ ਨਸ਼ਾ ਤਸਕਰਾਂ ’ਤੇ ਨਸ਼ਾ ਤਸਕਰੀ ਦੇ ਐਨ.ਡੀ.ਪੀ.ਸੀ. ਐਕਟ ਦੇ ਅਧੀਨ ਵੱਖ-ਵੱਖ ਮੁਕੱਦਮੇ ਦਰਜ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਮਰੱਥ ਅਥਾਰਟੀ ਤੋਂ ਇਸ ਨੂੰ ਢਾਉਣ ਦੀਆਂ ਹਦਾਇਤਾਂ ਪ੍ਰਾਪਤ ਕਰਕੇ ਪੁਲਿਸ ਵਿਭਾਗ ਤੋਂ ਮੌਕੇ ‘ਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਮਦਦ ਲਈ ਗਈ ਸੀ।

ਇਹ ਵੀ ਪੜ੍ਹੋ Himachal ਦੇ Ex CM ਦੇ ਪੁੱਤਰ ਦਾ ਚੰਡੀਗੜ੍ਹ ਦੀ ਪ੍ਰੋਫੈਸਰ ਨਾਲ ਹੋਵੇਗਾ ‘ਸਿੱਖ ਰਹੁ-ਰੀਤਾਂ’ ਨਾਲ ਵਿਆਹ

ਉਨ੍ਹਾਂ ਕਿਹਾ ਕਿ ਪੂਰੇ ਕਾਨੂੰਨੀ ਤਰੀਕੇ ਦੀ ਪਾਲਣਾ ਕਰਦਿਆਂ ਇਸ ਗੈਰ ਕਾਨੂੰਨੀ ਇਮਾਰਤ ਨੂੰ ਅੱਜ ਢਾਹਿਆ ਗਿਆ।ਇਸ ਮੌਕੇ ਡਾ. ਅਖਿਲ ਚੌਧਰੀ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਮਿਸ਼ਨ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਜ਼ਿਲ੍ਹੇ ਵਿੱਚ ਵਿਆਪਕ ਪੱਧਰ ’ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਨੇ ਕਿਹਾ ਕਿ ਜੋ ਕੋਈ ਵੀ ਨਸ਼ੇ ਵੇਚ ਕੇ ਜਾਇਦਾਦ ਬਣਾਏਗਾ ਉਸ ਨੂੰ ਅਟੈਚ ਕਰਵਾਇਆ ਜਾਵੇਗਾ। ਉਹਨਾਂ ਨੇ ਇਸ ਮੌਕੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕੋਈ ਨਸ਼ੇ ਵੇਚਦਾ ਹੈ ਤਾਂ ਇਸ ਦੀ ਸੂਚਨਾ ਪੁਲਿਸ ਨੂੰ ਨਿਡਰ ਹੋ ਕੇ ਦਿੱਤੀ ਜਾਵੇ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖਦੇ ਹੋਏ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।ਇਸ ਮੌਕੇ ਸ੍ਰੀ ਮਨਮੀਤ ਸਿੰਘ ਢਿੱਲੋਂ ਐਸ.ਪੀ (ਡੀ) ਤੋਂ ਇਲਾਵਾ ਪੁਲਿਸ ਅਧਿਕਾਰੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

Sports News; ਮਾਨ ਸਰਕਾਰ ਦੀਆਂ ਨੀਤੀਆਂ ਕਾਰਨ ਸੂਬੇ ਵਿੱਚ ਬਣਿਆ ਖੇਡਾਂ ਲਈ ਸਾਜਗਾਰ ਮਾਹੌਲ : ਵਿਧਾਇਕ ਕੁਲਵੰਤ ਸਿੰਘ

0

SAS Nagar News: Sports News;  ਵਿਧਾਇਕ ਕੁਲਵੰਤ ਸਿੰਘ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਖਿਡਾਰੀਆਂ ਲਈ ਪੂਰੀ ਤਰ੍ਹਾਂ ਸਾਜਗਾਰ ਮਾਹੌਲ ਤਿਆਰ ਕੀਤਾ ਗਿਆ ਹੈ। ਖਿਡਾਰੀਆਂ ਨੂੰ ਹੁਣ ਸਾਰੇ ਲੋੜੀਂਦੇ ਸਾਧਨ ਅਤੇ ਮਾਰਗਦਰਸ਼ਨ ਇੱਕ ਹੀ ਛੱਤ ਹੇਠ ਉਪਲਬਧ ਹੋਣ ਕਾਰਨ ਉਹ ਖੇਡ ਮੈਦਾਨਾਂ ਵੱਲ ਵਧੇਰੇ ਦਿਲਚਸਪੀ ਲੈ ਰਹੇ ਹਨ।ਉਹ ਸੈਕਟਰ-79 ਵਿਖੇ ਆਮ ਆਦਮੀ ਪਾਰਟੀ ਦਫਤਰ ‘ਚ ਪ੍ਰੈੱਸ ਨਾਲ ਗੱਲ ਕਰ ਰਹੇ ਸਨ, ਜਿੱਥੇ ਉਹਨਾਂ ਨੇ ਪਿੰਡ ਗੀਗੇਮਾਜਰਾ ਵਿਖੇ 25 ਅਗਸਤ (ਸੋਮਵਾਰ) ਨੂੰ ਮੇਲਾ ਬਾਬਾ ਗੋਸਾਈ ਵਾਲਾ ਸਮਾਗਮ ਦੇ ਹਿੱਸੇ ਵਜੋਂ ਹੋਣ ਵਾਲੇ ਕੁਸ਼ਤੀ ਦੰਗਲ ਦਾ ਪੋਸਟਰ ਰਿਲੀਜ਼ ਕੀਤਾ।

ਇਹ ਵੀ ਪੜ੍ਹੋ ਮਾਨ ਸਰਕਾਰ ਦੀ ਸਮਾਰਟ ਗਵਰਨੈਂਸ ਦਾ ਕਮਾਲ, AI ਨਾਲ 383 ਕਰੋੜ ਰੁਪਏ ਬਚਾਏ, 10 ਹਜ਼ਾਰ ਅਧਿਆਪਕ ਬਣ ਰਹੇ AI ਮਾਹਿਰ

ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਖਿਡਾਰੀਆਂ ਨੂੰ ਸਰਕਾਰ ਵੱਲੋਂ ਨਾ ਸਿਰਫ਼ ਨਗਦ ਇਨਾਮ ਦਿੱਤੇ ਜਾ ਰਹੇ ਹਨ, ਸਗੋਂ ਉਨ੍ਹਾਂ ਨੂੰ ਪੱਕੇ ਰੁਜ਼ਗਾਰ ਦੇਣ ਦੇ ਉਪਰਾਲੇ ਵੀ ਹੋ ਰਹੇ ਹਨ, ਤਾਂ ਜੋ ਉਹ ਵਧੇਰੇ ਸਮਾਂ ਖੇਡ ਮੈਦਾਨਾਂ ਵਿੱਚ ਲਗਾ ਸਕਣ ਅਤੇ ਪੰਜਾਬ ਦਾ ਨਾਮ ਰੌਸ਼ਨ ਕਰ ਸਕਣ।ਇਸ ਮੌਕੇ ਸਰਪੰਚ ਸਤਨਾਮ ਸਿੰਘ ਨੇ ਕਿਹਾ ਕਿ ਮੇਲਾ ਬਾਬਾ ਗੋਸਾਈ ਵਾਲਾ ਅਤੇ ਦੰਗਲ ਪਿੰਡ ਵਾਸੀਆਂ ਵੱਲੋਂ ਆਪਸੀ ਭਾਈਚਾਰਕ ਸਾਂਝ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ।ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ ਸਮੇਤ ਗੁਰਦੀਪ ਸਿੰਘ, ਹਰਵਿੰਦਰ ਸਿੰਘ, ਯੁੱਧਵੀਰ ਸਿੰਘ, ਮਨਪ੍ਰੀਤ ਸਿੰਘ, ਸੰਦੀਪ ਸਿੰਘ ਅਤੇ ਹੋਰ ਕਈ ਪਿੰਡ ਵਾਸੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਮਾਨ ਸਰਕਾਰ ਦੀ ਸਮਾਰਟ ਗਵਰਨੈਂਸ ਦਾ ਕਮਾਲ, AI ਨਾਲ 383 ਕਰੋੜ ਰੁਪਏ ਬਚਾਏ, 10 ਹਜ਼ਾਰ ਅਧਿਆਪਕ ਬਣ ਰਹੇ AI ਮਾਹਿਰ

0

Chandigarh News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਜਨਤਾ ਦਾ ਪੈਸਾ ਬਚਾਉਣ ਲਈ ਸ਼ੁਰੂ ਕੀਤੀ AI ਤਕਨੀਕ ਨਾਲ ਸੂਬੇ ਦੇ 383 ਕਰੋੜ ਰੁਪਏ ਬਚਾਏ ਗਏ ਹਨ। ਇਸਤੋਂ ਪਹਿਲਾਂ ਸੜਕਾਂ ਦੀ ਮੁਰੰਮਤ ਦੇ ਨਾਮ ‘ਤੇ ਬਿਨਾਂ ਕਿਸੇ ਜਾਂਚ ਦੇ ਕਰੋੜਾਂ ਰੁਪਏ ਖ਼ਰਚ ਕੀਤੇ ਜਾਂਦੇ ਸਨ। ਹੁਣ ਪਹਿਲੀ ਵਾਰ ਅਜਿਹਾ ਹੋਇਆ ਹੈ ਕਿ ਪੂਰੇ ਸੂਬੇ ਦੀਆਂ ਸੜਕਾਂ ਦਾ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਵੀਡੀਓਗ੍ਰਾਫੀ ਰਾਹੀਂ ਸਰਵੇਖਣ ਕੀਤਾ ਗਿਆ। 3,369 ਸੜਕਾਂ ਦੀ ਜਾਂਚ ਵਿੱਚ 843 ਸੜਕਾਂ ਸਹੀ ਹਾਲਤ ਵਿੱਚ ਪਾਈਆਂ ਗਈਆਂ। ਇਹ ਉਹੀ ਸੜਕਾਂ ਸਨ ਜਿਨ੍ਹਾਂ ‘ਤੇ ਪਿਛਲੀਆਂ ਸਰਕਾਰਾਂ ਨੇ ਮੁਰੰਮਤ ਦੇ ਨਾਮ ‘ਤੇ ਕਰੋੜਾਂ ਰੁਪਏ ਬਰਬਾਦ ਕੀਤੇ ਸਨ।ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦਸਿਆ ਕਿ ਇਸ ਵਾਰ 383 ਕਰੋੜ ਰੁਪਏ ਦੀ ਬੱਚਤ ਹੋਈ।

ਇਹ ਵੀ ਪੜ੍ਹੋ ਗੁਰਮੀਤ ਸਿੰਘ ਖੁੱਡੀਆਂ ਵੱਲੋਂ “ਪੰਜਾਬ ਇਨ ਫਰੇਮਜ਼” ਫੋਟੋ ਪ੍ਰਦਰਸ਼ਨੀ ਦਾ ਉਦਘਾਟਨ

ਇਹ ਪੈਸਾ ਹੁਣ ਸਿਰਫ਼ ਜਨਤਾ ਦੀ ਭਲਾਈ ਲਈ ਵਰਤਿਆ ਜਾਵੇਗਾ, ਭ੍ਰਿਸ਼ਟ ਮੁਰੰਮਤ ਜਾਂ ਫ਼ਜ਼ੂਲ ਖ਼ਰਚ ਲਈ ਨਹੀਂ।ਭਗਵੰਤ ਮਾਨ ਸਰਕਾਰ ਨੇ ਸਿਰਫ਼ ਸੜਕਾਂ ਤੱਕ ਹੀ ਨਹੀਂ ਸੋਚਿਆ, ਸਗੋਂ ਪੂਰੇ ਸਿਸਟਮ ਦੀ ਮੁਰੰਮਤ ਵੀ ਸ਼ੁਰੂ ਕਰ ਦਿੱਤੀ ਹੈ। 252 ਕਰੋੜ ਰੁਪਏ ਨਾਲ ਜੇਲ੍ਹਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ, ਜਿੱਥੇ 5G ਜੈਮਰ, AI ਕੈਮਰੇ ਅਤੇ ਲਾਈਵ ਨਿਗਰਾਨੀ ਪ੍ਰਣਾਲੀਆਂ ਲਗਾਈਆਂ ਗਈਆਂ ਹਨ। ਪੁਲਿਸਿੰਗ ਤੋਂ ਲੈ ਕੇ ਟੈਕਸ ਪ੍ਰਣਾਲੀ ਤੱਕ ਹਰ ਚੀਜ਼ ਵਿੱਚ ਪਾਰਦਰਸ਼ਤਾ ਲਿਆਉਣ ਲਈ ਤਕਨਾਲੋਜੀ ਨੂੰ ਪੂਰੀ ਤਰ੍ਹਾਂ ਅਪਣਾਇਆ ਗਿਆ ਹੈ। ਹੁਣ ਡਰਾਈਵਿੰਗ ਲਾਇਸੈਂਸ ਟੈਸਟ ਵਿੱਚ ਦਲਾਲੀ ਦੀ ਬਜਾਏ AI-ਆਧਾਰਤ HAMS ਤਕਨਾਲੋਜੀ ਦੀ ਵਰਤੋਂ ਹੋਵੇਗੀ, ਜੋ ਹਰ ਉਮੀਦਵਾਰ ਦੇ ਟੈਸਟ ਨੂੰ ਰਿਕਾਰਡ ਕਰਦੀ ਹੈ ਅਤੇ ਨਤੀਜੇ ਵਿੱਚ ਕੋਈ ਛੇੜਛਾੜ ਨਹੀਂ ਹੋ ਸਕਦੀ।

ਇਹ ਵੀ ਪੜ੍ਹੋ ਪੰਜਾਬ ਦੀ ਵਿਰਾਸਤੀ ਧਰੋਹਰ ਮਹਿੰਦਰਾ ਕਾਲਜ ਨੂੰ ਹੋਰ ਪ੍ਰਫੁਲਿਤ ਕਰਨ ਲਈ ਪੰਜਾਬ ਸਰਕਾਰ ਵਚਨਬੱਧ:ਹਰਜੋਤ ਸਿੰਘ ਬੈਂਸ

ਪਰ ਸਿੱਖਿਆ ਦੇ ਖੇਤਰ ਵਿੱਚ ਸਭ ਤੋਂ ਵੱਡੀ ਅਤੇ ਦੂਰਗਾਮੀ ਯੋਜਨਾ ਸ਼ੁਰੂ ਹੋ ਗਈ ਹੈ। ਸਰਕਾਰ 10,000 ਅਧਿਆਪਕਾਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਵਿੱਚ ਸਿਖਲਾਈ ਦੇ ਰਹੀ ਹੈ। ਇਹ ਸਿਰਫ਼ ਅਧਿਆਪਕ ਨਹੀਂ ਹੋਣਗੇ, ਉਹ ਮੋਢੀ ਹੋਣਗੇ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ AI ਦੀ ਭਾਸ਼ਾ ਸਿਖਾਉਣਗੇ। ਲੱਖਾਂ ਵਿਦਿਆਰਥੀਆਂ ਨੂੰ ਹੁਣ ਸਕੂਲ ਪੱਧਰ ‘ਤੇ ਹੀ AI ਸਿਖਲਾਈ ਮਿਲੇਗੀ, ਤਾਂ ਜੋ ਪੰਜਾਬ ਦਾ ਨੌਜਵਾਨ ਸਿਰਫ਼ ਨੌਕਰੀ ਦੀ ਤਲਾਸ਼ ਨਾ ਕਰੇ, ਸਗੋਂ ਖ਼ੁਦ ਨੌਕਰੀ ਦੇ ਮੌਕੇ ਪੈਦਾ ਕਰਨ ਵਾਲਾ ਬਣੇ।ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ AI-ਆਧਾਰਤ ਕੋਰਸ ਸ਼ੁਰੂ ਕੀਤੇ ਗਏ ਹਨ, ਤਾਂ ਜੋ ਖੇਤੀ ਨਾਲ ਜੁੜੇ ਪਰਿਵਾਰ ਵੀ ਤਕਨੀਕੀ ਸਿੱਖਿਆ ਪ੍ਰਾਪਤ ਕਰ ਸਕਣ। ਸਰਕਾਰ ਨੇ ਪੰਜਾਬੀ ਭਾਸ਼ਾ ਨੂੰ AI ਵਿੱਚ ਜੋੜਨ ਦਾ ਮਿਸ਼ਨ ਵੀ ਸ਼ੁਰੂ ਕੀਤਾ ਹੈ, ਜੋ ਸਾਡੀ ਮਾਂ-ਬੋਲੀ ਨੂੰ ਵਿਸ਼ਵ-ਵਿਆਪੀ ਮਾਨਤਾ ਦੇਵੇਗਾ ਅਤੇ ਸਥਾਨਕ ਨੌਜਵਾਨਾਂ ਲਈ ਨਵੇਂ ਡਿਜੀਟਲ ਮੌਕੇ ਖੋਲ੍ਹੇਗਾ।

ਇਹ ਵੀ ਪੜ੍ਹੋ ਦਰਿਆਵਾਂ ਦੇ ਕੰਢਿਆਂ ‘ਤੇ ਦਿਨ-ਰਾਤ ਸਖ਼ਤ ਨਿਗਰਾਨੀ ਰੱਖੀ ਜਾਵੇ:ਬਰਿੰਦਰ ਕੁਮਾਰ ਗੋਇਲ

ਇਹ ਤਬਦੀਲੀ ਸਿਰਫ਼ ਨੀਤੀਆਂ ਦੀ ਨਹੀਂ, ਸਗੋਂ ਸੋਚ ਦੀ ਹੈ। ਹੁਣ ਵਿਕਾਸ ਦਾ ਮਤਲਬ ਸਿਰਫ਼ ਸੜਕਾਂ ਅਤੇ ਇਮਾਰਤਾਂ ਦਾ ਨਹੀਂ ਹੈ, ਸਗੋਂ ਤਕਨਾਲੋਜੀ ਤੱਕ ਪਹੁੰਚ ਹੈ ਜੋ ਹਰ ਨਾਗਰਿਕ ਦੀ ਜ਼ਿੰਦਗੀ ਨੂੰ ਆਸਾਨ ਬਣਾਉਂਦੀ ਹੈ। ਭਗਵੰਤ ਮਾਨ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਜਦੋਂ ਸਰਕਾਰ ਦੇ ਇਰਾਦੇ ਸਾਫ਼ ਹੁੰਦੇ ਹਨ ਅਤੇ ਫ਼ੈਸਲੇ ਲੋਕਾਂ ਦੇ ਹਿੱਤ ਵਿੱਚ ਹੁੰਦੇ ਹਨ, ਤਾਂ ਜਨਤਾ ਦਾ ਪੈਸਾ ਸੁਰੱਖਿਅਤ ਹੁੰਦਾ ਹੈ ਅਤੇ ਦੇਸ਼ ਦਾ ਭਵਿੱਖ ਵੀ ਸੁਰੱਖਿਅਤ ਹੁੰਦਾ ਹੈ। ਪੰਜਾਬ ਅੱਜ ਇੱਕ ਨਵੀਂ ਦਿਸ਼ਾ ਵੱਲ ਵੱਧ ਰਿਹਾ ਹੈ, ਜਿੱਥੇ ਫ਼ੈਸਲੇ ਕਾਗ਼ਜ਼ਾਂ ‘ਤੇ ਨਹੀਂ, ਸਗੋਂ ਜ਼ਮੀਨ ‘ਤੇ ਦਿਖਾਈ ਦਿੰਦੇ ਹਨ। ਇਹ ਉਹੀ ਪੰਜਾਬ ਹੈ, ਜਿਸ ਨੂੰ ਹੁਣ ਘੁਟਾਲਿਆਂ ਕਰਕੇ ਨਹੀਂ, ਸਗੋਂ ਇਮਾਨਦਾਰੀ ਅਤੇ ਵਿਕਾਸ ਨਾਲ ਅੱਗੇ ਵਧਣ ਦੀ ਸੋਚ ਦੁਆਰਾ ਜਾਣਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

Our Visitor

1908319