Wednesday, May 20, 2026
Home Blog Page 517

ਗੁਰਮੀਤ ਸਿੰਘ ਖੁੱਡੀਆਂ ਵੱਲੋਂ “ਪੰਜਾਬ ਇਨ ਫਰੇਮਜ਼” ਫੋਟੋ ਪ੍ਰਦਰਸ਼ਨੀ ਦਾ ਉਦਘਾਟਨ

0

👉ਪ੍ਰਦਰਸ਼ਨੀ ਪੰਜਾਬ ਦੇ ਜੀਵੰਤ ਸੱਭਿਆਚਾਰ ਅਤੇ ਅਮੀਰ ਵਿਰਾਸਤ ਦੀ ਝਲਕ: ਖੁੱਡੀਆਂ
Chandigarh News:ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇੱਥੇ ਸੈਕਟਰ-16, ਸਥਿਤ ਪੰਜਾਬ ਕਲਾ ਪ੍ਰੀਸ਼ਦ ਦੇ ਕਲਾ ਸੰਗਮ ਵਿਖੇ ਇੱਕ ਫੋਟੋ ਪ੍ਰਦਰਸ਼ਨੀ “ਪੰਜਾਬ ਇਨ ਫਰੇਮਜ਼” ਦਾ ਉਦਘਾਟਨ ਕੀਤਾ। ਇਹ ਕਲਾਤਮਕ ਪ੍ਰਦਰਸ਼ਨੀ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ ਸ੍ਰੀ ਹਰਪ੍ਰੀਤ ਸੰਧੂ ਵੱਲੋਂ ਕੈਮਰੇ ਵਿੱਚ ਕੈਦ ਕੀਤੇ ਮਨਮੋਹਕ ਦ੍ਰਿਸ਼ਾਂ ਨੂੰ ਪੇਸ਼ ਕਰਦੀ ਹੈ ਅਤੇ ਉਨ੍ਹਾਂ ਨੇ ਇਹ ਪ੍ਰਦਰਸ਼ਨੀ ਵਿਸ਼ਵ ਫੋਟੋਗ੍ਰਾਫੀ ਦਿਵਸ-2025 ਨੂੰ ਸਮਰਪਿਤ ਕੀਤੀ ਹੈ।ਇਸ ਪ੍ਰਦਰਸ਼ਨੀ ਦੌਰਾਨ ਦੁਰਲੱਭ ਦ੍ਰਿਸ਼ਾਂ ਨੂੰ ਨਿਹਾਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ‘ਪੰਜਾਬ ਇਨ ਫਰੇਮਜ਼’ ਪ੍ਰਦਰਸ਼ਨੀ ਸ੍ਰੀ ਸੰਧੂ ਦੀ ਇੱਕ ਵਿਲੱਖਣ ਕੋਸ਼ਿਸ਼ ਹੈ ਜੋ ਦ੍ਰਿਸ਼ਟੀਗਤ ਤੌਰ ‘ਤੇ ਦਿਲਚਸਪ ਕਹਾਣੀ ਰਾਹੀਂ ਸੂਬੇ ਦੀ ਜੀਵੰਤ ਕੁਦਰਤੀ ਸੁੰਦਰਤਾ, ਅਮੀਰ ਸੱਭਿਆਚਾਰ ਅਤੇ ਵਿਰਾਸਤ ਨੂੰ ਪ੍ਰਦਰਸ਼ਿਤ ਕਰਦੀ ਹੈ।

ਇਹ ਵੀ ਪੜ੍ਹੋ  ਬਠਿੰਡਾ ਪੁਲਿਸ ਨੇ ਪਤਨੀ ਦਾ ਕਤਲ ਕਰਨ ਵਾਲੇ ਪਤੀ ਨੂੰ ਕੀਤਾ ਕਾਬੂ

ਉਨ੍ਹਾਂ ਕਿਹਾ ਕਿ ਸ੍ਰੀ ਸੰਧੂ ਦੀਆਂ ਤਸਵੀਰਾਂ ਸੂਬੇ ਦੇ ਹਰੇ ਭਰੇ ਖੇਤਾਂ ਤੋਂ ਲੈ ਕੇ ਪ੍ਰਾਚੀਨ ਸਮਾਰਕਾਂ, ਪਵਿੱਤਰ ਧਾਰਮਿਕ ਅਸਥਾਨਾਂ ਅਤੇ ਪੇਂਡੂ ਪਰੰਪਰਾਵਾਂ ਤੱਕ ਪੰਜਾਬ ਨੂੰ ਖੂਬਸੂਰਤ ਢੰਗ ਨਾਲ ਉਲੀਕਦੀਆਂ ਹਨ। ਇਸ ਉਪਰਾਲੇ ਦਾ ਉਦੇਸ਼ ਸਮਾਜ ਵਿੱਚ, ਖਾਸ ਕਰਕੇ ਨੌਜਵਾਨ ਪੀੜ੍ਹੀ ਵਿੱਚ, ਪੰਜਾਬ ਦੀ ਅਮੀਰ ਸ਼ਾਨਦਾਰ ਵਿਰਾਸਤ ਅਤੇ ਕੁਦਰਤੀ ਸੁੰਦਰਤਾ ਬਾਰੇ ਕਦਰ, ਜਾਗਰੂਕਤਾ ਅਤੇ ਮਾਣ ਪੈਦਾ ਕਰਨਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਝ ਨਾਲ ਤਿਆਰ ਕੀਤੀ ਗਈ ਇਹ ਪ੍ਰਦਰਸ਼ਨੀ ਇੱਕ ਡੂੰਘਾ ਅਨੁਭਵ ਪ੍ਰਦਾਨ ਕਰਦੀ ਹੈ ਅਤੇ ਸ੍ਰੀ ਸੰਧੂ ਦੇ ਦ੍ਰਿਸ਼ਟੀਕੋਣ ਰਾਹੀਂ ਸੈਲਾਨੀਆਂ ਨੂੰ ਪੰਜਾਬ ਦੀ ਵਿਲੱਖਣ ਸੁੰਦਰਤਾ ਦੀ ਝਲਕ ਪ੍ਰਦਾਨ ਕਰਦੀ ਹੈ।ਇਸ ਦੌਰਾਨ ਮੁੱਖ ਸੂਚਨਾ ਕਮਿਸ਼ਨਰ, ਪੰਜਾਬ ਸ. ਇੰਦਰਪਾਲ ਸਿੰਘ ਧੰਨਾ ਨੇ ਸ੍ਰੀ ਹਰਪ੍ਰੀਤ ਸੰਧੂ ਦੇ ਸ਼ਾਨਦਾਰ ਉਪਰਾਲੇ ਅਤੇ ਫੋਟੋਗ੍ਰਾਫੀ ਦੇ ਸ਼ਕਤੀਸ਼ਾਲੀ ਮਾਧਿਅਮ ਰਾਹੀਂ ਪੰਜਾਬ ਦੀ ਸੱਭਿਆਚਾਰਕ, ਕੁਦਰਤੀ ਅਤੇ ਅਧਿਆਤਮਿਕ ਪਛਾਣ ਨੂੰ ਉਤਸ਼ਾਹਿਤ ਕਰਨ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਦੀ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ  ਸਬ-ਜੇਲ੍ਹ ਮੋਗਾ ਵਿੱਚ ਮੋਗਾ ਪੁਲਿਸ ਵੱਲੋਂ ਅਚਾਨਕ ਚੈਕਿੰਗ

ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਸ੍ਰੀ ਸਵਰਨਜੀਤ ਸਵੀ ਨੇ ਵੀ ਸ੍ਰੀ ਹਰਪ੍ਰੀਤ ਸੰਧੂ ਦੀ ਸਮਾਜ ਪ੍ਰਤੀ ਸ਼ਲਾਘਾਯੋਗ ਸੇਵਾ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਸੰਧੂ ਦੀ ਕਲਾਤਮਕ ਪਕੜ ਅਤੇ “ਪੰਜਾਬ ਇਨ ਫਰੇਮਜ਼” ਦਾ ਸਾਰ ਸੂਬੇ ਦੀ ਵਿਰਾਸਤ, ਵਾਤਾਵਰਣ ਅਤੇ ਸੱਭਿਆਚਾਰ ਨੂੰ ਸੰਭਾਲਣ ਪ੍ਰਤੀ ਉਨ੍ਹਾਂ ਦੀ ਜ਼ਿੰਮੇਵਾਰੀ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਦਰਸ਼ਨੀ ਨੌਜਵਾਨਾਂ ਨੂੰ ਆਪਣੀਆਂ ਜੜ੍ਹਾਂ ਨਾਲ ਦੁਬਾਰਾ ਜੁੜਨ ਦਾ ਮੌਕਾ ਪ੍ਰਦਾਨ ਕਰੇਗੀ।ਇਸ ਫੋਟੋ ਪ੍ਰਦਰਸ਼ਨੀ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਇਸ ਵਿੱਚ ਪ੍ਰਮੁੱਖ ਸਿੱਖਿਆ ਸ਼ਾਸਤਰੀ, ਕਲਾ ਪ੍ਰੇਮੀ ਅਤੇ ਪ੍ਰਸਿੱਧ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ ਅਤੇ ਹਰਪ੍ਰੀਤ ਸੰਧੂ ਦੇ ਸੰਕਲਪ ਅਤੇ ਕਲਾਤਮਕ ਯਤਨਾਂ ਦੀ ਸ਼ਲਾਘਾ ਕੀਤੀ। ਇਹ ਪ੍ਰਦਰਸ਼ਨੀ 21 ਅਗਸਤ ਸ਼ਾਮ ਤੱਕ ਚੰਡੀਗੜ੍ਹ ਸਥਿਤ ਪੰਜਾਬ ਕਲਾ ਪ੍ਰੀਸ਼ਦ ਵਿਖੇ ਜਨਤਾ ਲਈ ਖੁੱਲ੍ਹੀ ਰਹੇਗੀ ਅਤੇ ਵਿਦਿਆਰਥੀ, ਖੋਜਕਰਤਾ ਤੇ ਕਲਾ ਪ੍ਰੇਮੀ ਇਸ ਵਿਲੱਖਣ ਪ੍ਰਦਰਸ਼ਨੀ ਦਾ ਆਨੰਦ ਮਾਣ ਸਕਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਬਠਿੰਡਾ ਪੁਲਿਸ ਨੇ ਪਤਨੀ ਦਾ ਕਤਲ ਕਰਨ ਵਾਲੇ ਪਤੀ ਨੂੰ ਕੀਤਾ ਕਾਬੂ

0

ਉਸਦੇ ਕਬਜੇ ਵਿੱਚੋਂ ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤਿਆ ਪਿਸਤੌਲ ਵੀ ਕੀਤਾ ਬਰਾਮਦ
Bathinda News:ਬੀਤੀ ਕੱਲ੍ਹ ਸਵੇਰੇ ਥਾਣਾ ਸੰਗਤ ਦੀ ਪੁਲਿਸ ਪਾਰਟੀ ਨੂੰ ਪ੍ਰਭਜੋਤ ਸਿੰਘ ਪੁੱਤਰ ਜਗਸੀਰ ਸਿੰਘ ਉਰਫ ਸੀਰਾ ਸਿੰਘ ਵਾਸੀ ਪੱਕਾ ਕਲਾ ਨੇ ਇਤਲਾਹ ਦਿੱਤੀ ਕਿ ਉਸਦੀ ਮਾਤਾ ਜਸਪ੍ਰੀਤ ਕੌਰ ਉਰਫ ਚਰਨਜੀਤ ਕੌਰ ਨੂੰ ਉਸਦੇ ਪਿਤਾ ਵੱਲੋਂ ਆਪਣੇ ਲਾਇਸੰਸੀ .32 ਬੋਰ ਪਿਸਤੌਲ ਨਾਲ ਗੋਲੀ ਮਾਰ ਕੇ ਜਖਮੀ ਕਰ ਦਿੱਤਾ ਹੈ, ਜਿਸਨੂੰ ਕਿ ਇਲਾਜ ਲਈ ਏਮਜ ਹਸਪਤਾਲ ਦਾਖਲ ਕਰਾਇਆ ਗਿਆ,ਸੂਚਨਾ ਮਿਲਦੇ ਹੀ ਪੁਲਿਸ ਪਾਰਟੀ ਮੌਕੇ ਤੇ ਪੁੱਜੀ। ਜਿੱਥੇ ਡਾਕਟਰਾਂ ਵੱਲੋਂ ਜਸਪ੍ਰੀਤ ਕੌਰ ਉਰਫ ਚਰਨਜੀਤ ਕੌਰ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ,ਮ੍ਰਿਤਕ ਦੇ ਭਰਾ ਦੇ ਬਿਆਨਾਂ ਦੇ ਅਧਾਰ ਤੇ ਥਾਣਾ ਸੰਗਤ ਵਿਖੇ ਮੁੱਕਦਮਾ ਉਕਤ ਦਰਜ ਰਜਿਸਟਰ ਕੀਤਾ ਗਿਆ।

ਇਹ ਵੀ ਪੜ੍ਹੋ  Attack on CM Rekha Gupta; Delhi ਦੀ CM ‘ਤੇ ਹਮਲਾ ਕਰਨ ਵਾਲਾ ਸਖ਼ਸ ਕਾਬੂ; ਹੋਈ ਪਹਿਚਾਣ, ਜਾਣੋ ਕਿੱਥੋ ਆਇਆ ਸੀ !

ਅਮਨੀਤ ਕੌਂਡਲ ਐੱਸਐੱਸਪੀ ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਸਮੀਤ ਸਿੰਘ ਸਾਹੀਵਾਲ ,ਐੱਸ.ਪੀ (ਇੰਨਵੈਸਟੀਗੇਸ਼ਨ)ਦੀ ਰਹਿਨੁਮਾਈ ਹੇਠ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਸ੍ਰੀ ਹਰਜੀਤ ਸਿੰਘ,ਡੀ.ਐੱਸ.ਪੀ (ਬਠਿੰਡਾ ਦਿਹਾਤੀ) ਦੀ ਅਗਵਾਈ ਵਿੱਚ ਥਾਣਾ ਸੰਗਤ ਦੀ ਪੁਲਿਸ ਪਾਰਟੀ ਨੇ ਮੁਕੱਦਮਾ ਉਕਤ ਦੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਵਾਰਦਾਤ ਸਮੇਂ ਵਰਤਿਆ ਪਿਸਤੌਲ ਵੀ ਬਰਾਮਦ ਕੀਤਾ ਗਿਆ। ਜਿਸ ਤੋਂ ਪੁੱਛਗਿੱਛ ਦੌਰਾਨ ਘਟਨਾ ਸਮੇਂ ਵਰਤਿਆ ਗਿਆ ਲਾਈਸੰਸੀ ਰਿਵਾਲਵਾਰ 32,ਬੋਰ ਅਤੇ ਜਿਸ ਵਿੱਚ ਇੱਕ ਜਿੰਦਾ ਕਾਰਤੂਸ ਉਸ ਦੇ ਖੇਤ ਵਾਲੇ ਕੋਠੇ ਵਿੱਚੋਂ ਬ੍ਰਾਮਦ ਕਰਵਾਇਆ ਗਿਆ ਹੈ। ਉਕਤ ਦੋਸ਼ੀ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸ ਤੋਂ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਸਫਲਤਾ ਉਹਨਾਂ ਨੂੰ ਹੀ ਮਿਲਦੀ ਹੈ ਜੋ ਕਦੇ ਹਾਰ ਨਹੀਂ ਮੰਨਦੇ : ਜਗਰੂਪ ਸਿੰਘ ਗਿੱਲ

0

Bathinda News:69 ਵੀਆਂ ਗਰਮ ਰੁੱਤ ਜ਼ਿਲ੍ਹਾ ਸਕੂਲ ਖੇਡਾਂ ਦਾ ਅਗਾਜ਼ ਸ਼ਾਨੋ ਸ਼ੌਕਤ ਨਾਲ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਬਠਿੰਡਾ ਵਿਖੇ ਹੋਇਆ।ਇਹਨਾਂ ਖੇਡਾਂ ਦਾ ਉਦਘਾਟਨ ਹਲਕਾ ਵਿਧਾਇਕ ਜਗਰੂਪ ਸਿੰਘ ਗਿੱਲ ਵਲੋਂ ਕੀਤਾ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮਮਤਾ ਖੁਰਾਣਾ ਸੇਠੀ ਵਲੋਂ ਪ੍ਰਧਾਨਗੀ ਕੀਤੀ ਗਈ।ਇਸ ਮੌਕੇ ਬੋਲਦਿਆਂ ਹਲਕਾ ਵਿਧਾਇਕ ਨੇ ਕਿਹਾ ਕਿ ਜ਼ਿੰਦਗੀ ਵਿੱਚ ਸਫਲਤਾ ਹਮੇਸ਼ਾ ਉਹਨਾਂ ਲੋਕਾਂ ਨੂੰ ਮਿਲਦੀ ਹੈ ਜੋ ਮੁਸ਼ਕਲਾਂ, ਨਾਕਾਮੀਆਂ ਅਤੇ ਰੁਕਾਵਟਾਂ ਦੇ ਆਉਣ ਬਾਵਜੂਦ ਕਦੇ ਵੀ ਹਾਰ ਨਹੀਂ ਮੰਨਦੇ। ਉਹ ਹਰ ਵਾਰ ਦੁਬਾਰਾ ਉੱਠਦੇ ਹਨ, ਕੋਸ਼ਿਸ਼ ਕਰਦੇ ਹਨ ਅਤੇ ਅਖੀਰਕਾਰ ਆਪਣਾ ਮਕਸਦ ਹਾਸਲ ਕਰ ਲੈਂਦੇ ਹਨ।

ਇਹ ਵੀ ਪੜ੍ਹੋ ਰਿਸ਼ਵਤ ਦੇ ਕੇਸ ‘ਚ ਜਮਾਨਤ ‘ਤੇ ਆਇਆ ਥਾਣੇਦਾਰ ਮੁੜ 8 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਅੱਜ ਹੋਏ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਨੇ ਦੱਸਿਆ ਕਿ ਤਾਈਕਵਾਡੋਂ ਅੰਡਰ 14 ਮੁੰਡੇ 23 ਕਿਲੋ ਭਾਰ ਵਿੱਚ ਨਵਦੀਪ ਸਿੰਘ ਮੌੜ ਜੋਨ ਨੇ ਪਹਿਲਾ, ਹਰਜਿੰਦਰ ਸਿੰਘ ਮੌੜ ਜੋਨ ਨੇ ਦੂਜਾ, 25 ਕਿਲੋ ਭਾਰ ਵਿੱਚ ਖੁਸ਼ਪ੍ਰੀਤ ਸਿੰਘ ਮੌੜ ਜੋਨ ਨੇ ਪਹਿਲਾ, ਨਿਖਿਲ ਸ਼ਰਮਾ ਗੋਨਿਆਣਾ ਜੋਨ ਨੇ ਦੂਜਾ, 27 ਕਿਲੋ ਭਾਰ ਵਿੱਚ ਲਵਯਮ ਬਠਿੰਡਾ 2 ਜੋਨ ਨੇ ਪਹਿਲਾ, ਹੈਪੀ ਸਿੰਘ ਮੌੜ ਜੋਨ ਨੇ ਦੂਜਾ, 32 ਕਿਲੋ ਵਿੱਚ ਤਨਮੈ ਬਠਿੰਡਾ 1 ਨੇ ਪਹਿਲਾ, ਆਰੁਸ ਬਠਿੰਡਾ 2 ਜੋਨ ਨੇ ਦੂਜਾ,ਗੱਤਕਾ ਅੰਡਰ 14 ਲੜਕੀਆਂ ਫਰੀ ਸੋਟੀ ਵਿਅਕਤੀਗਤ ਵਿੱਚ ਸਿਮਰਨਪ੍ਰੀਤ ਕੌਰ ਮੰਡੀ ਕਲਾਂ ਜੋਨ ਨੇ ਪਹਿਲਾ, ਨਵਦੀਪ ਕੌਰ ਮੰਡੀ ਫੂਲ ਜੋਨ ਨੇ ਦੂਜਾ, ਅੰਡਰ 19 ਵਿੱਚ ਅਮਨਪ੍ਰੀਤ ਕੌਰ ਤਲਵੰਡੀ ਸਾਬੋ ਜੋਨ ਨੇ ਪਹਿਲਾ, ਹਰਨੂਰ ਕੌਰ ਮੌੜ ਮੰਡੀ ਨੇ ਦੂਜਾ ਸਥਾਨ ਪ੍ਰਾਪਤ ਕੀਤਾ।

ਇਹ ਵੀ ਪੜ੍ਹੋ  prinkle ludhiana; ਸ਼ੋਸਲ ਮੀਡੀਆ ‘ਤੇ ਵਿਵਾਦਾਂ ‘ਚ ਰਹਿਣ ਵਾਲਾ ਲੁਧਿਆਣਾ ਦਾ ‘ਪ੍ਰਿੰਕਲ’ ਪੁਲਿਸ ਵੱਲੋਂ ਗ੍ਰਿਫਤਾਰ

ਖੋ ਖੋ ਅੰਡਰ 19 ਕੁੜੀਆਂ ਵਿੱਚ ਭੁੱਚੋ ਮੰਡੀ ਨੇ ਮੰਡੀ ਕਲਾਂ ਨੂੰ, ਅੰਡਰ 17 ਕੁੜੀਆ ਵਿੱਚ ਮੰਡੀ ਫੂਲ ਨੇ ਗੋਨਿਆਣਾ ਨੂੰ, ਮੋੜ ਮੰਡੀ ਨੇ ਭਗਤਾਂ ਜੋਨ ਨੂੰ ਹਰਾਇਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡਵੋਕੇਟ ਸੁਖਦੀਪ ਸਿੰਘ,ਪ੍ਰਿੰਸੀਪਲ ਕੁਲਵਿੰਦਰ ਸਿੰਘ, ਪ੍ਰਿੰਸੀਪਲ ਜਸਵੀਰ ਸਿੰਘ, ਪ੍ਰਿੰਸੀਪਲ ਵਰਿੰਦਰਪਾਲ ਸਿੰਘ, ਪ੍ਰਿੰਸੀਪਲ ਸੁਨੀਲ ਗੁਪਤਾ, ਲੈਕਚਰਾਰ ਜਗਦੀਸ਼ ਕੁਮਾਰ, ਹਰਭਗਵਾਨ ਦਾਸ, ਨਵਸੰਗੀਤ, ਗੁਰਜੀਤ ਸਿੰਘ ਝੱਬਰ ਅਤੇ ਭੁਪਿੰਦਰ ਸਿੰਘ ਤੱਗੜ, ਹਰਬਿੰਦਰ ਸਿੰਘ ਨੀਟਾ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਸਬ-ਜੇਲ੍ਹ ਮੋਗਾ ਵਿੱਚ ਮੋਗਾ ਪੁਲਿਸ ਵੱਲੋਂ ਅਚਾਨਕ ਚੈਕਿੰਗ

0

Moga News:ਅੱਜ ਮੋਗਾ ਪੁਲਿਸ ਵੱਲੋਂ ਜਨਤਕ ਸੁਰੱਖਿਆ ਯਕੀਨੀ ਬਣਾਉਣ ਅਤੇ ਅਮਨ-ਕਾਨੂੰਨ ਕਾਇਮ ਰੱਖਣ ਲਈ ਸਬ-ਜੇਲ੍ਹ ਮੋਗਾ ਵਿੱਚ ਅਚਾਨਕ ਚੈਕਿੰਗ ਕੀਤੀ ਗਈ। ਇਹ ਕਾਰਵਾਈ ਐਸ.ਐਸ.ਪੀ. ਅਜੈ ਗਾਂਧੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼੍ਰੀ ਗੁਰਪ੍ਰੀਤ ਸਿੰਘ,DSP ਸਿਟੀ ਦੀ ਅਗਵਾਈ ਵਿੱਚ ਕੀਤੀ ਗਈ। ਇਸ ਦੌਰਾਨ 100 ਪੁਲਿਸ ਮੁਲਾਜ਼ਮਾਂ ਦੀਆਂ ਵੱਖ-ਵੱਖ ਟੀਮਾਂ ਬਣਾਕੇ ਚੈਕਿੰਗ ਕੀਤੀ ਗਈ।ਉਦੇਸ਼ ਸੀ ਸੁਰੱਖਿਆ ਉਪਾਵਾਂ ਨੂੰ ਮਜ਼ਬੂਤ ਕਰਨਾ, ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣਾ ਅਤੇ ਖੇਤਰ ਵਿੱਚ ਸ਼ਾਂਤੀ ਬਣਾਈ ਰੱਖਣਾ।

ਇਹ ਵੀ ਪੜ੍ਹੋ  Attack on CM Rekha Gupta; Delhi ਦੀ CM ‘ਤੇ ਹਮਲਾ ਕਰਨ ਵਾਲਾ ਸਖ਼ਸ ਕਾਬੂ; ਹੋਈ ਪਹਿਚਾਣ, ਜਾਣੋ ਕਿੱਥੋ ਆਇਆ ਸੀ !

ਚੈਕਿੰਗ ਜੇਲ੍ਹ ਸੁਪਰਿੰਟੈਂਡੈਂਟ ਦੀ ਹਾਜ਼ਰੀ ਵਿੱਚ ਕੀਤੀ ਗਈ। ਇਸ ਤੋਂ ਇਲਾਵਾ, ਐਂਟੀ-ਸੈਬੋਟਾਜ਼ ਟੀਮ ਮੋਗਾ ਵੱਲੋਂ ਜੇਲ੍ਹ ਅੰਦਰ ਨਸ਼ਿਆਂ ਅਤੇ ਹੋਰ ਪਾਬੰਦੀਸ਼ੁਦਾ ਸਮਾਨ ਦੀ ਪਤਾ ਲਗਾਉਣ ਅਤੇ ਜ਼ਬਤ ਕਰਨ ਲਈ ਵਿਸ਼ੇਸ਼ ਛਾਪੇਮਾਰੀ ਵੀ ਕੀਤੀ ਗਈ।ਮੋਗਾ ਪੁਲਿਸ ਨੇ ਸਪਸ਼ਟ ਸੁਨੇਹਾ ਦਿੱਤਾ ਕਿ ਉਹ ਨਾਗਰਿਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਅਜਿਹੀਆਂ ਕਾਰਵਾਈਆਂ ਅੱਗੇ ਵੀ ਜਾਰੀ ਰਹਿਣਗੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

Attack on CM Rekha Gupta; Delhi ਦੀ CM ‘ਤੇ ਹਮਲਾ ਕਰਨ ਵਾਲਾ ਸਖ਼ਸ ਕਾਬੂ; ਹੋਈ ਪਹਿਚਾਣ, ਜਾਣੋ ਕਿੱਥੋ ਆਇਆ ਸੀ !

Delhi news: Attack on CM Rekha Gupta; ਬੁੱਧਵਾਰ ਸਵੇਰ ਦਿੱਲੀ ਦੀ ਮੁੱਖ ਮੰਤਰੀ ਸ਼੍ਰੀਮਤੀ ਰੇਖਾ ਗੁਪਤਾ ਉੱਪਰ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸ਼੍ਰੀਮਤੀ ਗੁਪਤਾ ਆਪਣੀ ਸਿਵਲ ਲਾਈਨ ਇਲਾਕੇ ‘ਚ ਸਥਿਤ ਰਿਹਾਇਸ਼ ਉਪਰ ਲੋਕਾਂ ਦੀ ਜਨ ਸੁਣਵਾਈ ਕਰ ਰਹੇ ਹਨ, ਜਿਸ ਦੌਰਾਨ ਇਹ ਘਟਨਾ ਵਾਪਰੀ। ਇਸ ਘਟਨਾ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹਫ਼ੜਾ-ਦਫ਼ੜੀ ਵਾਲਾ ਮਾਹੌਲ ਬਣ ਗਿਆ।

ਇਹ ਵੀ ਪੜ੍ਹੋ Himachal ਦੇ Ex CM ਦੇ ਪੁੱਤਰ ਦਾ ਚੰਡੀਗੜ੍ਹ ਦੀ ਪ੍ਰੋਫੈਸਰ ਨਾਲ ਹੋਵੇਗਾ ‘ਸਿੱਖ ਰਹੁ-ਰੀਤਾਂ’ ਨਾਲ ਵਿਆਹ

ਦਿੱਲੀ ਪੁਲਿਸ ਨੇ ਹਮਲਾਵਾਰ ਨੂੰ ਮੌਕੇ ਉੱਪਰ ਹੀ ਕਾਬੂ ਕਰ ਲਿਆ। ਜਿਸਤੋਂ ਬਾਅਦ ਥਾਣਾ ਸਿਵਲ ਲਾਈਨ ਪੁਲਿਸ ਦੇ ਹਵਾਲੇ ਕੀਤਾ ਗਿਆ। ਪੁਲਿਸ ਇਸ ਘਟਨਾ ਦੀ ਡੂੰਘਾਈ ਨਾਲ ਪੜਤਾਲ ਕਰ ਰਹੀ ਹੈ। ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਅਤੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ। ਮੁਢਲੀ ਜਾਣਕਾਰੀ ਮੁਤਾਬਕ ਹਮਲਾਵਾਰ ਸਖ਼ਸ ਵੀ ਜਨਤਕ ਸੁਣਵਾਈ ਵਿਚ ਪੁੱਜਿਆ ਹੋਇਆ ਸੀ। ਉਸਦੇ ਹੱਥ ਵਿਚ ਕੁੱਝ ਦਸਤਾਵੇਜ਼ ਵੀ ਸਨ।

ਇਹ ਵੀ ਪੜ੍ਹੋ ਰਿਸ਼ਵਤ ਦੇ ਕੇਸ ‘ਚ ਜਮਾਨਤ ‘ਤੇ ਆਇਆ ਥਾਣੇਦਾਰ ਮੁੜ 8 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਦਸਿਆ ਜਾ ਰਿਹਾ ਕਿ ਅਚਾਨਕ ਉਸਨੇ ਅੱਗੇ ਵਧ ਕੇ ਮੁੱਖ ਮੰਤਰੀ ‘ਤੇ ਹਮਲਾ ਕਰ ਦਿੱਤਾ। ਡਾਕਟਰਾਂ ਮੁਤਾਬਕ ਮੁੱਖ ਮੰਤਰੀ ਰੇਖਾ ਗੁਪਤਾ ਬਿਲਕੁੱਲ ਠੀਕ ਠਾਕ ਹਨ। ਉਧਰ,ਇੱਕ ਖਬਰ ਏਜੰਸੀ ਮੁਤਾਬਕ ਦਿੱਲੀ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਹਮਲਾਵਾਰ ਦੀ ਪਹਿਚਾਣ ਰਾਜੇਸ਼ ਖੇਮਜੀ ਵਾਸੀ ਰਾਜਕੋਟ, ਗੁਜਰਾਤ ਵਜੋਂ ਹੋਈ ਹੈ। ਪੁਲਿਸ ਪੜਤਾਲ ਕਰ ਰਹੀ ਹੈ ਕਿ ਉਹ ਮੁੱਖ ਮੰਤਰੀ ਦੀ ਰਿਹਾਇਸ਼ ਉਪਰ ਕਿਸ ਤਰ੍ਹਾਂ ਪੁੱਜਿਆ ਤੇ ਇਸ ਹਮਲੇ ਦੇ ਪਿੱਛੇ ਹੋਰ ਕੌਣ ਹੈ ?

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

Himachal ਦੇ Ex CM ਦੇ ਪੁੱਤਰ ਦਾ ਚੰਡੀਗੜ੍ਹ ਦੀ ਪ੍ਰੋਫੈਸਰ ਨਾਲ ਹੋਵੇਗਾ ‘ਸਿੱਖ ਰਹੁ-ਰੀਤਾਂ’ ਨਾਲ ਵਿਆਹ

👉ਪਹਿਲੀ ਪਤਨੀ ਨਾਲ ਹੋ ਚੁੱਕਿਆ ਹੈ ਤਲਾਕ, ਦੂਜਾ ਵਿਆਹ 22 ਸਤੰਬਰ ਨੂੰ ਹੋਵੇਗਾ
Himachal News: ਹਿਮਾਚਲ ਪ੍ਰਦੇਸ਼ (Himachal pradesh) ਦੀ ਸੁੱਖੂ ਸਰਕਾਰ ਵਿਚ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਅਤੇ ਸੂਬੇ ਦੇ ਸਭ ਤੋਂ ਲੰਮਾ ਸਮਾਂ ਮੁੱਖ ਮੰਤਰੀ ਰਹਿਣ ਵਾਲੇ ਮਰਹੂਮ ਰਾਜਾ ਵੀਰਭੱਦਰ ਸਿੰਘ (Virbhadra Singh) ਦੇ ਪੁੱਤਰ ਵਿਕਰਮਾਦਿਤਿਆ ਸਿੰਘ (Vikramaditya singh) ਦਾ ਵਿਆਹ ਚੰਡੀਗੜ੍ਹ ਯੂਨੀਵਰਸਿਟੀ ਦੀ ਪ੍ਰੋਫੈਸਰ ਨਾਲ ਹੋਣ ਜਾ ਰਿਹਾ।

ਇਹ ਵੀ ਪੜ੍ਹੋ ਸਨਤਕਾਰਾਂ ਤੋਂ ਸੁਝਾਅ ਲੈਣ ਅਤੇ ਮੁਸ਼ਕਲਾਂ ਹੱਲ ਕਰਨ ਲਈ ਅੰਮ੍ਰਿਤਸਰ ਤੋਂ ਸਨਅਤ ਮੰਤਰੀ ਨੇ ਸ਼ੁਰੂ ਕੀਤੀ “ਰਾਈਜਿੰਗ ਪੰਜਾਬ” ਦੀ ਸ਼ੁਰੂਆਤ

ਸਿੱਖ ਰੀਤੀ-ਰਿਵਾਜਾਂ(ਆਨੰਦ ਕਾਰਜ ) ਅਨੁਸਾਰ ਇਸ ਵਿਆਹ ਦੀਆਂ ਰਸਮਾਂ 22 ਸਤੰਬਰ ਨੂੰ ਲੜਕੀ ਦੇ ਮਕਾਨ ਸੈਕਟਰ- 2 ਚੰਡੀਗੜ੍ਹ ਵਿਖੇ ਹੋਵੇਗਾ। ਦਸਿਆ ਜਾ ਰਿਹਾ ਕਿ ਇਹ ਵਿਆਹ ਬਿੱਲਕੁਲ ਸਾਦਾ ਹੋਵੇਗਾ ਤੇ ਇਸਦੇ ਵਿਚ ਸਿਰਫ਼ ਦੋਨਾਂ ਪ੍ਰਵਾਰਾਂ ਦੇ ਨਜ਼ਦੀਕੀ ਰਿਸ਼ਤੇਦਾਰ ਤੇ ਦੋਸਤ ਸ਼ਾਮਲ ਹੋਣਗੇ। ਲੜਕੀ ਡਾ. ਅਮਰੀਨ ਕੌਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਮਨੋਵਿਗਿਆਨ ਦੀ ਸਹਾਇਕ ਪ੍ਰੋਫੈਸਰ ਹੈ।

ਇਹ ਵੀ ਪੜ੍ਹੋ ਰਿਸ਼ਵਤ ਦੇ ਕੇਸ ‘ਚ ਜਮਾਨਤ ‘ਤੇ ਆਇਆ ਥਾਣੇਦਾਰ ਮੁੜ 8 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਉਸਨੇ ਹਾਰਵਰਡ ਯੂਨੀਵਰਸਿਟੀ ਤੋਂ ਪੜ੍ਹਾਈ ਕੀਤੀ ਹੈ।ਉਹ ਪੰਜਾਬ ਅਤੇ ਹਰਿਆਣ ਹਾਈ ਕੋਰਟ ਦੇ ਸੀਨੀਅਰ ਵਕੀਲ ਜੋਤਿੰਦਰ ਸਿੰਘ ਸੇਖੋਂ ਅਤੇ ਓਪਿੰਦਰ ਕੌਰ ਦੀ ਧੀ ਹੈ। ਜਿਕਰਯੋਗ ਹੈ ਕਿ ਵਿਕਰਮਾਦਿੱਦਿਆ ਸਿੰਘ ਦਾ ਇਹ ਦੂਜਾ ਵਿਆਹ ਹੈ, ਕਿਉਂਕਿ ਉਨ੍ਹਾਂ ਦੇ ਪਹਿਲੇ ਵਿਆਹ ਵਾਲੀ ਪਤਨੀ ਨਾਲ ਕੁੱਝ ਮਹੀਨੇ ਤਲਾਕ ਹੋ ਚੁੱਕਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Dera baba Nanak ‘ਚ ਕਰਿਆਣਾ ਸਟੋਰ ਦੇ ਮਾਲਕ ਦਾ ਗੋ+ਲੀਆਂ ਮਾਰ ਕੇ ਕ+ਤ+ਲ

0

Gurdaspur News: Dera baba Nanak; ਮੰਗਲਵਾਰ ਦੇਰ ਸ਼ਾਮ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਕਸਬੇ ਦੇ ਵਿਚ ਇੱਕ ਕਰਿਆਣਾ ਸਟੋਰ ਮਾਲਕ ਦਾ ਬਦਮਾਸ਼ਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ। ਮ੍ਰਿਤਕ ਦੀ ਪਹਿਚਾਣ ਰਵੀ ਵਜੋਂ ਹੋਈ ਹੈ, ਜੋਕਿ ਇੱਥੇ ਹੀ ਰਵੀ ਕਰਿਆਣਾ ਸਟੋਰ ਦੇ ਨਾਲ ਕਸਬੇ ਵਿਚ ਮਸ਼ਹੂਰ ਸੀ। ਹਾਲਾਂਕਿ ਖ਼ਬਰ ਲਿਖੇ ਜਾਣ ਤੱਕ ਪੁਲਿਸ ਵੱਲੋਂ ਕਤਲ ਦੇ ਪਿੱਛੇ ਕਾਰਨਾਂ ਦਾ ਖੁਲਾਸਾ ਨਹੀਂ ਕੀਤਾ ਪ੍ਰੰਤੂ ਇਲਾਕੇ ਵਿਚ ਚੱਲ ਰਹੀ ਚਰਚਾ ਮੁਤਾਬਕ ਇਸ ਘਟਨਾ ਦੇ ਪਿੱਛੇ ਫ਼ਿਰੌਤੀ ਦਾ ਕਾਰਨ ਹੋ ਸਕਦਾ।

ਇਹ ਵੀ ਪੜ੍ਹੋ prinkle ludhiana; ਸ਼ੋਸਲ ਮੀਡੀਆ ‘ਤੇ ਵਿਵਾਦਾਂ ‘ਚ ਰਹਿਣ ਵਾਲਾ ਲੁਧਿਆਣਾ ਦਾ ‘ਪ੍ਰਿੰਕਲ’ ਪੁਲਿਸ ਵੱਲੋਂ ਗ੍ਰਿਫਤਾਰ

ਉਧਰ, ਗੁਰਦਾਸਪੁਰ ਹਲਕੇ ਤੋਂ ਲੋਕ ਸਭਾ ਮੈਂਬਰ ਤੇ ਡੇਰਾ ਬਾਬਾ ਨਾਨਕ ਦੀ ਕਈ ਵਾਰ ਨੁਮਾਇੰਦਗੀ ਕਰ ਚੁੱਕੇ ਸੁਖਜਿੰਦਰ ਸਿੰਘ ਰੰਧਾਵਾ ਨੈ ਇਸ ਘਟਨਾ ਤੋਂ ਬਾਅਦ ਪੁਲਿਸ ਪ੍ਰਸ਼ਾਸਨ ‘ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਹ ਮਾਮਲਾ ਪਹਿਲਾਂ ਐਸਐਚਓ ਦੇ ਧਿਆਨ ਵਿਚ ਲਿਆਂਦਾ ਹੋਇਆ ਸੀ ਪ੍ਰੰਤੂ ਫ਼ਿਰ ਵੀ ਲਾਪਰਵਾਹੀ ਵਰਤੀ ਗਈ। ਉਨ੍ਹਾਂ ਪ੍ਰਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਪੁਲਿਸ ਨੂੰ ਮੁਲਜਮਾਂ ਵਿਰੁਧ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

prinkle ludhiana; ਸ਼ੋਸਲ ਮੀਡੀਆ ‘ਤੇ ਵਿਵਾਦਾਂ ‘ਚ ਰਹਿਣ ਵਾਲਾ ਲੁਧਿਆਣਾ ਦਾ ‘ਪ੍ਰਿੰਕਲ’ ਪੁਲਿਸ ਵੱਲੋਂ ਗ੍ਰਿਫਤਾਰ

0

Ludhiana News: prinkle ludhiana; ਬੀਤੀ ਰਾਤ ਲੁਧਿਆਣਾ ਪੁਲਿਸ ਵੱਲੋਂ ਜੁੱਤਾ ਕਾਰੋਬਾਰੀ ਤੇ ਸੋਸਲ ਮੀਡੀਆ ਉਪਰ ਚਰਚਾ ਵਿਚ ਰਹਿਣ ਵਾਲੇ ‘ਪ੍ਰਿੰਕਲ’ ਨੂੰ ਗ੍ਰਿਫਤਾਰ ਕਰ ਲਿਆ ਹੈ। ਉਕਤ ਨੌਜਵਾਨ ਨੇ ਤਿੰਨ ਸਾਲ ਪਹਿਲਾਂ ਸ਼ਹਿਰ ਦੇ ਇੱਕ ਵਕੀਲ ਦੀ ਪਤਨੀ ਬਾਰੇ ਆਪਣੇ ਸੋਸਲ ਮੀਡੀਆ ‘ਤੇ ਲਾਈਵ ਹੋ ਕੇ ਭੱਦੀ ਸ਼ਬਦਾਵਾਲੀ ਦਾ ਇਸਤੇਮਾਲ ਕੀਤਾ ਸੀ ਤੇ ਉਸਦੇ ਕਿਸੇ ਨੌਜਵਾਨ ਨਾਲ ਸਬੰਧ ਜੋੜੇ ਸਨ। ਇਸ ਮਾਮਲੇ ਵਿਚ ਬੇਸ਼ੱਕ ਸਾਲ 2022 ਵਿਚ ਹੀ ਲੁਧਿਆਣਾ ਦੀ ਸਰਾਭਾ ਨਗਰ ਪੁਲਿਸ ਨੇ ਪ੍ਰਿੰਕਲ ਦੇ ਵਿਰੁਧ ਵੱਖ ਵੱਖ ਧਾਰਾਵਾਂ ਤਹਿਤ ਪਰਚਾ ਦਰਜ਼ ਕਰ ਲਿਆ ਸੀ ਪ੍ਰੰਤੂ ਬਾਅਦ ਵਿਚ ਇਸਨੇ ਆਪਣਾ ਪ੍ਰਭਾਵ ਵਰਤਦਿਆਂ ਜਾਂਚ ਵਿਚੋਂ ਆਪਣਾ ਨਾਮ ਕਢਵਾ ਲਿਆ ਸੀ।

ਇਹ ਵੀ ਪੜ੍ਹੋ ਰਿਸ਼ਵਤ ਦੇ ਕੇਸ ‘ਚ ਜਮਾਨਤ ‘ਤੇ ਆਇਆ ਥਾਣੇਦਾਰ ਮੁੜ 8 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਜਿਸਦੇ ਚੱਲਦੇ ਐਡਵੋਕੇਟ ਗਗਨਪ੍ਰੀਤ ਸਿੰਘ ਨੇ ਪੁਲਿਸ ਦੇ ਇਸ ਫੈਸਲੇ ਵਿਰੁਧ ਅਦਾਲਤ ਦਾ ਦਰਵਾਜ਼ਾ ਖੜਕਾਕਿਆ ਸੀ ਤੇ ਅਦਾਲਤ ਨੇ ਪੁਲਿਸ ਵੱਲੋਂ ਕੀਤੀ ਜਾਂਚ ਨੂੰ ਰੱਦ ਕਰਦਿਆਂ ਇਸ ਵਿਵਾਦਤ ਨੌਜਵਾਨ ਨੂੰ ਗ੍ਰਿਫਤਾਰ ਕਰਨ ਦੇ ਹੁਕਮ ਦਿੱਤੇ ਸਨ। ਜਿਕਰ ਕਰਨਾ ਬਣਦਾ ਹੈ ਕਿ ਸੋਸਲ ਮੀਡੀਆ ਰਾਹੀਂ ਆਪਣੇ ਜੁੱਤਿਆਂ ਦੇ ਕਾਰੋਬਾਰ ਤੇ ਪ੍ਰਚਾਰ ਕਰਨ ਵਾਲਾ ਉਕਤ ਪ੍ਰਿੰਕਲ ਵਿਵਾਦਾਂ ਵਿਚ ਬਣਿਆ ਰਹਿੰਦਾ ਹੈ, ਜਿਸਦੇ ਚੱਲਦੇ ਕੁੱਝ ਸਮਾਂ ਪਹਿਲਾਂ ਇੱਕ ਗੈਂਗਸਟਰ ਵੱਲੋਂ ਉਸਦੀ ਦੁਕਾਨ ਵਿਚ ਦਾਖਲ ਹੋ ਕੇ ਗੋਲੀ ਵੀ ਚਲਾ ਦਿੱਤੀ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਨਤਕਾਰਾਂ ਤੋਂ ਸੁਝਾਅ ਲੈਣ ਅਤੇ ਮੁਸ਼ਕਲਾਂ ਹੱਲ ਕਰਨ ਲਈ ਅੰਮ੍ਰਿਤਸਰ ਤੋਂ ਸਨਅਤ ਮੰਤਰੀ ਨੇ ਸ਼ੁਰੂ ਕੀਤੀ “ਰਾਈਜਿੰਗ ਪੰਜਾਬ” ਦੀ ਸ਼ੁਰੂਆਤ

0

👉ਹੁਣ ਸਾਡੇ ਨਿਵੇਸ਼ਕ ਦਫਤਰਾਂ ਦੇ ਚੱਕਰ ਨਹੀਂ ਖਾਣਗੇ, ਅਸੀਂ ਆਵਾਂਗੇ ਇਹਨਾਂ ਕੋਲ – ਅਰੋੜਾ
Amritsar News:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਉਦਯੋਗ ਕ੍ਰਾਂਤੀਕਾਰੀ ਵਿਜ਼ਨ ਅਨੁਸਾਰ ਪੰਜਾਬ ਵਿੱਚ ਸਨਅਤ ਨੂੰ ਵੱਡਾ ਹੁਲਾਰਾ ਦੇਣ ਲਈ ਅੱਜ ਸਨਅਤ ਅਤੇ ਬਿਜਲੀ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਮਾਝੇ ਦੇ ਸਨਤਕਾਰਾਂ, ਜਿਸ ਵਿੱਚ ਅੰਮ੍ਰਿਤਸਰ ਤੋਂ ਇਲਾਵਾ ਗੁਰਦਾਸਪੁਰ, ਤਰਨਤਾਰਨ ਬਟਾਲਾ ਅਤੇ ਪਠਾਨਕੋਟ ਦੇ ਸਨਤਕਾਰ ਸ਼ਾਮਿਲ ਸਨ, ਤੋਂ ਉਦਯੋਗਿਕ ਨੀਤੀ ਲਈ ਸੁਝਾਅ ਲੈਣ ਤੇ ਉਹਨਾਂ ਦੀਆਂ ਮੁਸ਼ਕਲਾਂ ਹੱਲ ਕਰਨ ਲਈ ਗੁਰੂ ਦੀ ਨਗਰੀ ਅੰਮ੍ਰਿਤਸਰ ਤੋਂ ਰਾਈਜਿੰਗ ਪੰਜਾਬ – ਸੁਝਾਅ ਤੋਂ ਹੱਲ ਤੱਕ ਦੀ ਸ਼ੁਰੂਆਤ ਕੀਤੀ। ਉਹਨਾਂ ਇਸ ਮੌਕੇ ਆਏ ਸਨਤਕਾਰਾਂ ਨੂੰ ਜੀ ਆਇਆ ਕਹਿੰਦਿਆਂ ਕਿਹਾ ਕਿ ਪੰਜਾਬ ਦੇ ਸਾਰੇ ਵੱਡੇ ਸ਼ਹਿਰਾਂ ਵਿੱਚ ਇਸ ਤਰ੍ਹਾਂ ਦੇ ਸਮਾਗਮ ਕੀਤੇ ਜਾਣਗੇ ਅਤੇ ਅੱਜ ਇਹ ਪਹਿਲਾ ਵਿਸ਼ੇਸ਼ ਸਮਾਗਮ ਕੀਤਾ ਗਿਆ ਹੈ । ਉਹਨਾਂ ਕਿਹਾ ਕਿ ਸਾਡਾ ਉਦੇਸ਼ ਨਵੀਆਂ ਉਦਯੋਗ-ਅਨੁਕੂਲ ਨੀਤੀਆਂ ਬਾਰੇ ਜਾਗਰੂਕਤਾ ਫੈਲਾਉਣਾ, ਨਵੇਂ ਨਿਵੇਸ਼ ਲਈ ਮਾਹੌਲ ਬਣਾਉਣਾ ਅਤੇ ਸਰਕਾਰ-ਉਦਯੋਗ ਜਗਤ ਵਿਚਕਾਰ ਸਿੱਧਾ ਸੰਵਾਦ ਕਾਇਮ ਕਰਨਾ ਹੈ ਅਤੇ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਇਹ ਪਹਿਲਕਦਮੀ ਪੰਜਾਬ ‘ਚ ਨਵੇਂ ਨਿਵੇਸ਼, ਵਧੇਰੇ ਰੋਜ਼ਗਾਰ ਅਤੇ ਲੋਕਾਂ ਦੀ ਖੁਸ਼ਹਾਲੀ ਦੇ ਨਵੇਂ ਦਰਵਾਜ਼ੇ ਖੋਲ੍ਹੇਗੀ।

ਇਹ ਵੀ ਪੜ੍ਹੋ  ਰਿਸ਼ਵਤ ਦੇ ਕੇਸ ‘ਚ ਜਮਾਨਤ ‘ਤੇ ਆਇਆ ਥਾਣੇਦਾਰ ਮੁੜ 8 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਕੈਬਨਿਟ ਮੰਤਰੀ ਨੇ ਕਿਹਾ ਕਿ ਸੁਝਾਅ ਤੋਂ ਹੱਲ ਤੱਕ ਪਹੁੰਚਣਾ, ਇਹੀ ਸਾਡੀ ਜ਼ਿੰਮੇਵਾਰੀ ਹੈ।ਸਨਤਕਾਰਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੈਂ ਗੱਲਾਂ ਵਿੱਚ ਨਹੀਂ, ਕੰਮ ਵਿੱਚ ਯਕੀਨ ਰੱਖਦਾ ਹਾਂ। ਉਹਨਾਂ ਕਿਹਾ ਕਿ ਸਨਅਤਕਾਰਾਂ ਦੇ ਸੁਝਾਅ ਮੈਂ ਨੋਟ ਕਰ ਲਏ ਹਨ ਅਤੇ ਜੋ ਵੀ ਕੰਮ ਹੋਣ ਵਾਲੇ ਹਨ, ਉਹ ਕੁਝ ਦਿਨਾਂ ਵਿੱਚ ਹੀ ਹੋਣਗੇ। ਉਹਨਾਂ ਕਿਹਾ ਕਿ ਅੰਮ੍ਰਿਤਸਰ ਗੁਰੂ ਨਗਰੀ ਹੈ, ਗੇਟਵੇ ਆਫ ਪੰਜਾਬ ਹੈ ਅਤੇ ਇਹ ਦੁਨੀਆਂ ਦਾ ਸੋਹਣਾ ਸ਼ਹਿਰ ਬਣੇਗਾ। ਉਨਾਂ ਅੰਮ੍ਰਿਤਸਰ ਦੀ ਮਹਿਮਾਨ ਨਿਵਾਜ਼ੀ ਦੀ ਤਾਰੀਫ ਕਰਦੇ ਕਿਹਾ ਕਿ ਇੱਥੇ ਹੋਸਪਿਟੈਲਿਟੀ ਇੰਡਸਟਰੀ ਦੀਆਂ ਅਥਾਹ ਸੰਭਾਵਨਾਵਾਂ ਹਨ ਅਤੇ ਸਰਕਾਰ ਉਸ ਲਈ ਕੰਮ ਕਰੇਗੀ।ਕੈਬਨਿਟ ਮੰਤਰੀ ਨੇ ਪੰਜਾਬ ਰਾਜ ਇੰਡਸਟਰੀ ਅਤੇ ਐਕਸਪੋਰਟ ਕਾਰਪੋਰੇਸ਼ਨ ਵੱਲੋਂ ਬੀਤੇ ਸਮੇਂ ਵਿੱਚ ਜਾਰੀ ਕੀਤੇ ਗਏ ਪੰਜ ਵੱਖ-ਵੱਖ ਨੋਟੀਫਿਕੇਸ਼ਨਾਂ ਦਾ ਜ਼ਿਕਰ ਕਰਦੇ ਕਿਹਾ ਕਿ ਅਜਿਹੀਆਂ ਸਕੀਮਾਂ ਕਿਸੇ ਵੀ ਰਾਜ ਸਰਕਾਰ ਨੇ ਨਹੀਂ ਦਿੱਤੀਆਂ, ਜਿਹੜੀਆਂ ਸਾਡੀ ਸਰਕਾਰ ਨੇ ਸਨਅਤਕਾਰਾਂ ਲਈ ਲਾਗੂ ਕੀਤੀਆਂ ਹਨ। ਉਹਨਾਂ ਕਿਹਾ ਕਿ ਨਿਵੇਸ਼ਕ ਪੰਜਾਬ ਸਰਕਾਰ ਦੀ ਤਾਰੀਫ ਕਰਦੇ ਹਨ ਅਤੇ ਅਸੀਂ ਕੋਸ਼ਿਸ਼ ਕਰਦੇ ਹਾਂ ਕਿ ਅਸੀਂ ਸਨਅਤਕਾਰਾਂ ਲਈ ਕੰਮ ਕਰੀਏ, ਜੋ ਕਿ ਸਾਡਾ ਫਰਜ਼ ਹੈ।

ਇਹ ਵੀ ਪੜ੍ਹੋ  ਲਾਲਜੀਤ ਸਿੰਘ ਭੁੱਲਰ ਵੱਲੋਂ ਟਰਾਂਸਪੋਰਟ ਯੂਨੀਅਨਾਂ ਨਾਲ ਮੀਟਿੰਗ

ਉਹਨਾਂ ਕਿਹਾ ਕਿ ਤੁਸੀਂ ਸਾਡੇ ਬ੍ਰਾਂਡ ਅੰਬੈਸਡਰ ਹੋ ਅਤੇ ਤੁਹਾਡੀਆਂ ਸਮੱਸਿਆਵਾਂ ਦਾ ਹੱਲ ਕਰਨਾ ਸਾਡੀ ਡਿਊਟੀ ਹੈ, ਜੋ ਵੀ ਮੁੱਦੇ, ਸਮੱਸਿਆਵਾਂ ਹੋਣਗੀਆਂ ਇਹ ਹੱਲ ਹੋਣਗੇ। ਤੁਸੀਂ ਸਰਕਾਰ ਨੂੰ ਟੈਕਸ ਦਿੰਦੇ ਹੋ, ਸਾਡੇ ਨੌਜਵਾਨਾਂ ਨੂੰ ਰੁਜ਼ਗਾਰ ਦਿੰਦੇ ਹੋ ਅਤੇ ਤੁਹਾਡਾ ਖਿਆਲ ਰੱਖਣਾ ਮੇਰਾ ਤੇ ਮੇਰੇ ਵਿਭਾਗ ਦਾ ਫਰਜ਼ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮੇਰੀ ਕੋਸ਼ਿਸ਼ ਹੋਵੇਗੀ ਕਿ ਮੈਂ ਆਪਣੀ ਜਿੰਮੇਵਾਰੀ ਉੱਤੇ ਖਰਾ ਉੱਤਰਾਂ। ਉਹਨਾਂ ਅੰਮ੍ਰਿਤਸਰ ਵਿੱਚ ਯੂਨਿਟੀ ਮਾਲ ਬਣਾਉਣ ਅਤੇ ਇੰਡਸਟਰੀਅਲ ਪਾਰਕਾਂ ਤੇ ਫੋਕਲ ਪੁਆਇੰਟ ਵਿੱਚ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਦਾ ਤੁਰੰਤ ਪ੍ਰਬੰਧ ਕਰਨ ਦੀ ਹਦਾਇਤ ਵੀ ਕੀਤੀ। ਉਨ੍ਹਾਂ ਉਦਯੋਗਪਤੀਆਂ ਨੂੰ ਯਕੀਨ ਦਵਾਇਆ ਕਿ ਈ:ਐਸ:ਆਈ ਹਸਪਤਾਲ ਨੂੰ ਕੇਂਦਰ ਸਰਕਾਰ ਕੋਲੋਂ ਫੰਡ ਲੈ ਕੇ ਹੋਰ ਅਪਗ੍ਰੇਡ ਕੀਤਾ ਜਾਵੇਗਾ।ਉਹਨਾਂ ਕਿਹਾ ਕਿ ਗੋਇੰਦਵਾਲ ਸਾਹਿਬ ਦਾ ਇੰਡਸਟਰੀ ਖੇਤਰ ਜੋ ਕਿ ਲੰਮੇ ਸਮੇਂ ਤੋਂ ਅਣਗੌਲਿਆ ਹੈ , ਨੂੰ ਇੰਡਸਟਰੀਅਲ ਹੱਬ ਬਣਾਇਆ ਜਾਵੇਗਾ। ਉਨਾਂ ਨੇ ਮਾਝੇ ਦੇ ਸਨਤਕਾਰਾਂ ਨੂੰ ਪੰਜਾਬ ਇਨਵੈਸਟ ਸੰਮੇਲਨ ਜੋ ਕਿ 13 ਤੇ 14 ਮਾਰਚ 2026 ਨੂੰ ਮੁਹਾਲੀ ਵਿੱਚ ਹੋਣਾ ਹੈ, ਵਿੱਚ ਹਿੱਸਾ ਲੈਣ ਦਾ ਸੱਦਾ ਵੀ ਦਿੱਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਦੀ ਵਿਰਾਸਤੀ ਧਰੋਹਰ ਮਹਿੰਦਰਾ ਕਾਲਜ ਨੂੰ ਹੋਰ ਪ੍ਰਫੁਲਿਤ ਕਰਨ ਲਈ ਪੰਜਾਬ ਸਰਕਾਰ ਵਚਨਬੱਧ:ਹਰਜੋਤ ਸਿੰਘ ਬੈਂਸ

0

Patiala News:ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੀ ਵਿਰਾਸਤੀ ਧਰੋਹਰ ਸਰਕਾਰੀ ਮਹਿੰਦਰਾ ਕਾਲਜ ਨੂੰ ਹੋਰ ਪ੍ਰਫੁਲਿਤ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ ਅਤੇ 150 ਸਾਲ ਦੇ ਸ਼ਾਨਾਮੱਤੇ ਇਤਿਹਾਸ ਦੇ ਪ੍ਰਤੀਕ ਸਰਕਾਰੀ ਮਹਿੰਦਰਾ ਕਾਲਜ ਦੀ ਬਿਹਤਰੀ ਲਈ ਜੋ ਵੀ ਜ਼ਰੂਰੀ ਹੋਵੇਗਾ ਉਹ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਉਹ ਅੱਜ ਸਰਕਾਰੀ ਮਹਿੰਦਰਾ ਕਾਲਜ ਦੇ 150 ਸਾਲਾ ਸਥਾਪਨਾ ਦਿਵਸ ਮੌਕੇ ਕਰਵਾਏ ਗਏ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰ ਰਹੇ ਸਨ। ਉਨ੍ਹਾਂ ਦੇ ਨਾਲ ਵਿਸ਼ੇਸ਼ ਮਹਿਮਾਨ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ, ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਤੇ ਉਚੇਰੀ ਸਿੱਖਿਆ ਦੇ ਡਾਇਰੈਕਟਰ ਹਰਪ੍ਰੀਤ ਸਿੰਘ ਸੂਦਨ ਵੀ ਮੌਜੂਦ ਸਨ।ਸਰਕਾਰੀ ਮਹਿੰਦਰਾ ਕਾਲਜ ਦੇ 150 ਸਾਲਾ ਸਥਾਪਨਾ ਦਿਵਸ ਮੌਕੇ ਵੱਖ ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ 41 ਸ਼ਖ਼ਸੀਅਤਾਂ ਦਾ ਸਨਮਾਨ ਕਰਦਿਆਂ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਾਡੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਉੱਤਰੀ ਭਾਰਤ ਦੀ ਸਭ ਤੋਂ ਪੁਰਾਣੀ ਵਿੱਦਿਅਕ ਸੰਸਥਾ ਸਰਕਾਰੀ ਮਹਿੰਦਰਾ ਕਾਲਜ ਨੇ ਇਨ੍ਹਾਂ 150 ਸਾਲਾ ਵਿੱਚ ਦੇਸ਼ ਨੂੰ ਨਿਆਇਕ ਅਧਿਕਾਰੀ, ਆਈ.ਏ.ਐਸ., ਆਈ.ਪੀ.ਐਸ., ਪੀ.ਸੀ.ਐਸ. ਸਮੇਤ ਫੌਜ, ਪੁਲਿਸ, ਪੱਤਰਕਾਰਤਾ ਸਮੇਤ ਹਰੇਕ ਖੇਤਰ ਵਿੱਚ ਆਪਣੀ ਵੱਖਰੀ ਪਹਿਚਾਣ ਦੇਣ ਵਾਲੇ ਵਿਦਿਆਰਥੀ ਪੈਦਾ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਸੰਸਥਾ ਨੇ ਪੰਜਾਬੀਆਂ ਨੂੰ ਸਿੱਖਿਅਤ ਕਰਕੇ ਸਮੇਂ ਦਾ ਹਾਣੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪਹਿਲੇ ਦਿਨ ਤੋਂ ਹੀ ਸਿੱਖਿਆ ਤੇ ਸਿਹਤ ਪ੍ਰਮੁੱਖ ਤਰਜੀਹਾਂ ਰਹੀਆਂ ਹਨ ਤੇ ਇਨ੍ਹਾਂ ਖੇਤਰ ਵਿੱਚ ਸਰਕਾਰ ਵੱਲੋਂ ਸੰਜੀਦਗੀ ਨਾਲ ਕੰਮ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ  ਲਾਲਜੀਤ ਸਿੰਘ ਭੁੱਲਰ ਵੱਲੋਂ ਟਰਾਂਸਪੋਰਟ ਯੂਨੀਅਨਾਂ ਨਾਲ ਮੀਟਿੰਗ

ਉਨ੍ਹਾਂ ਕਿਹਾ ਕਿ ਸਰਕਾਰੀ ਮਹਿੰਦਰਾ ਕਾਲਜ ਦੀ ਬਿਹਤਰੀ ਲਈ ਪੰਜਾਬ ਸਰਕਾਰ ਵੱਲੋਂ ਕੰਮ ਕੀਤਾ ਜਾ ਰਿਹਾ ਹੈ।ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਮਨਿੰਦਰ ਕੌਰ ਸਿੱਧੂ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਾਲਜ ਦੀ ਅਮੀਰ ਵਿਰਾਸਤ ਬਾਰੇ ਹਾਜ਼ਰੀਨ ਨੂੰ ਜਾਣੂ ਕਰਵਾਇਆ। ਸਮਾਰੋਹ ਵਿਚ ਕਾਲਜ ਦੇ ਪੁਰਾਣੇ ਵਿਦਿਆਰਥੀ ਬਹਾਦਰ ਸਿੰਘ ਤੇ ਉਨ੍ਹਾਂ ਦੀ ਟੀਮ ਵੱਲੋਂ ਕਾਲਜ ਦੇ 150 ਸਾਲਾ ਸਫ਼ਰ ਨੂੰ ਬਿਆਨਦੀ ਡਾਕੂਮੈਂਟਰੀ ਫਿਲਮ ਰਿਲੀਜ਼ ਕੀਤੀ ਗਈ ਅਤੇ ਸੋਵੀਨਰ ਜਾਰੀ ਕੀਤਾ ਗਿਆ।ਇਸ ਦੌਰਾਨ ਸਾਬਕਾ ਰਾਜ ਸਭਾ ਮੈਂਬਰ ਤੇ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਸ. ਤ੍ਰਿਲੋਚਨ ਸਿੰਘ ਨੇ ਕਾਲਜ ਵਿਖੇ ਪੜ੍ਹਦਿਆਂ ਕਾਲਜ ਵਿੱਚ ਬਿਤਾਏ ਦਿਨਾਂ ਨੂੰ ਯਾਦ ਕੀਤਾ ਤੇ ਨਾਲ ਹੀ ਆਪਣੇ ਜੀਵਨ ਦੇ ਤਜਰਬੇ ਸਾਂਝੇ ਕੀਤੇ।ਕਾਲਜ ਦੇ ਸਾਬਕਾ ਮੁਖੀ ਅੰਗਰੇਜ਼ੀ ਵਿਭਾਗ ਡਾ. ਸਵਰਾਜ ਰਾਜ ਨੇ ਕਾਲਜ ਦੇ 150 ਸਾਲਾ ਸਫ਼ਰ-ਏ- ਫ਼ਖਰ ਦੀ ਅਹਿਮੀਅਤ ਦੱਸਦਿਆਂ ਇਸ ਦੇ ਆਗਾਜ਼ ਤੇ ਸਿਖ਼ਰ ਬਾਰੇ ਸੰਖੇਪ ਵੇਰਵੇ ਸਾਂਝੇ ਕਰਦਿਆਂ ਪਹੁੰਚੀਆਂ ਸ਼ਖਸੀਅਤਾਂ ਅਤੇ ਕਾਲਜ ਪ੍ਰਿੰਸੀਪਲ ਦਾ ਰਸਮੀ ਤੌਰ ‘ਤੇ ਧੰਨਵਾਦ ਕੀਤਾ। ਇਸ ਪ੍ਰੋਗਰਾਮ ਦਾ ਮੰਚ ਸੰਚਾਲਨ ਸਹਾਇਕ ਪ੍ਰੋ. ਡਾ. ਮੁਹੰਮਦ ਸੋਹੇਲ ਨੇ ਬਾਖੂਬੀ ਕੀਤਾ।ਸਮਾਗਮ ਵਿੱਚ ਜਗਤ ਗੁਰੂ ਨਾਨਕ ਯੂਨੀਵਰਸਿਟੀ ਦੀ ਵਾਈਸ ਚਾਂਸਲਰ ਪ੍ਰੋਫੈਸਰ ਰਤਨ ਸਿੰਘ, ਮਨਵੇਸ਼ ਸਿੰਘ ਸਿੱਧੂ, ਨਵਰੀਤ ਕੌਰ ਸੇਖੋਂ, ਚਰਨਜੋਤ ਸਿੰਘ ਵਾਲੀਆ ਤੇ ਕਾਲਜ ਦੇ ਸਾਬਕਾ ਪ੍ਰਿੰਸੀਪਲ, ਸਟਾਫ ਮੈਂਬਰ ਅਤੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।ਸਮਾਗਮ ਦੌਰਾਨ ਕਾਲਜ ਦੇ ਐਲੂਮਨੀ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਮੌਕੇ ਪੰਜਾਬ ਦੇ ਉੱਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਵੱਖ ਵੱਖ ਖੇਤਰਾਂ ਵਿੱਚ ਉੱਚ ਕੋਟੀ ਦੀਆਂ ਸੇਵਾਵਾਂ ਦੇਣ ਵਾਲੇ ਸੇਵਾ ਮੁਕਤ ਅਧਿਕਾਰੀਆਂ ਦਾ ਸਤਿਕਾਰ ਕਰਦਿਆਂ ਨੀਮ ਕੇ ਪੈਰੀ ਹੱਥ ਲਗਾਏ ਤੇ ਬਾਕੀ ਨੂੰ ਗਲਵੱਕੜੀ ‘ਚ ਲੈ ਕੇ ਸਤਿਕਾਰ ਦਿੱਤਾ।

ਇਹ ਵੀ ਪੜ੍ਹੋ  ਰਿਸ਼ਵਤ ਦੇ ਕੇਸ ‘ਚ ਜਮਾਨਤ ‘ਤੇ ਆਇਆ ਥਾਣੇਦਾਰ ਮੁੜ 8 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਸਫ਼ਰ-ਏ- ਫ਼ਖਰ ਸਮਾਗਮ ਦੌਰਾਨ ਸਰਕਾਰੀ ਮਹਿੰਦਰਾ ਕਾਲਾ ਦੇ 41 ਐਲੂਮਨੀ ਨੂੰ ਸਨਮਾਨਿਤ ਕੀਤਾ ਗਿਆ ਜਿਸ ਵਿੱਚ ਸਾਬਕਾ ਰਾਜ ਸਭਾ ਮੈਂਬਰ ਅਤੇ ਘੱਟ ਗਿਣਤੀ ਕਮਿਸ਼ਨਰ ਦੇ ਚੇਅਰਮੈਨ ਤਰਲੋਚਨ ਸਿੰਘ, ਮਾਨਯੋਗ ਜਸਟਿਸ ਐਮ.ਆਰ. ਅਗਨੀਹੋਤਰੀ, ਮਾਨਯੋਗ ਜਸਟਿਸ ਗੁਰਬੀਰ ਸਿੰਘ, ਸਾਬਕਾ ਡੀ.ਜੀ.ਪੀ. ਐਮ.ਪੀ.ਐਸ. ਔਲਖ, ਜਗਜੀਤ ਪੁਰੀ (ਆਈ.ਏ.ਐਸ.), ਹਰਅਮੋਲ ਸਿੰਘ (ਆਈ.ਪੀ.ਐਸ.), ਅਮਰਜੋਤ ਸਿੰਘ ਗਿੱਲ (ਆਈ.ਪੀ.ਐਸ.), ਸਾਬਕਾ ਜ਼ਿਲਾ ਲੋਕ ਸੰਪਰਕ ਅਫ਼ਸਰ ਉਜਾਗਰ ਸਿੰਘ, ਜਾਇੰਟ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਇਸ਼ਵਿੰਦਰ ਸਿੰਘ ਗਰੇਵਾਲ, ਪ੍ਰੋ. ਜੀ.ਐਸ. ਰਾਹੀ, ਪ੍ਰੋ. ਗੁਰਮੋਹਨ ਸਿੰਘ ਵਾਲੀਆ, ਮੇਜਰ ਜਨਰਲ ਜੀ.ਐਸ. ਸਿੱਧੂ, ਜੀ.ਐਸ. ਸਿੱਧੂ (ਆਈ.ਆਰ.ਐਸ.), ਸ਼ਿਵਦੁਲਾਰ ਸਿੰਘ ਸਿੱਧੂ (ਆਈ.ਏ.ਐਸ.), ਮਾਨਯੋਗ ਜਸਟਿਸ ਪਰਮਜੀਤ ਸਿੰਘ, ਪ੍ਰੋ. ਬਲਕਾਰ ਸਿੰਘ, ਡਾ. ਜੇ.ਪੀ.ਐਸ. ਵਾਲੀਆ, ਡਾ. ਧਨਵੰਤ ਸਿੰਘ, ਡਾ. ਮਨਮੋਹਨ ਸਿੰਘ, ਪਰਮਜੀਤ ਸਿੰਘ ਗਰੇਵਾਲ (ਆਈ.ਪੀ.ਐਸ.), ਜਸਕਰਨ ਸਿੰਘ (ਆਈ.ਏ.ਐਸ.), ਅੰਮ੍ਰਿਤ ਗਿੱਲ (ਆਈ.ਏ.ਐਸ.), ਜਸਪ੍ਰੀਤ ਸਿੰਘ (ਆਈ.ਪੀ.ਐਸ.), ਰਿਟਾਇਰਡ ਆਈ.ਜੀ. ਪੀ.ਐਸ. ਗਿੱਲ, ਦਲਜੀਤ ਰਾਣਾ, ਅਮਰਜੀਤ ਸਿੰਘ ਕਾਲੇਕਾ, ਗੁਰਪ੍ਰੀਤ ਸਿੰਘ ਚੱਠਾ (ਪੱਤਰਕਾਰ), ਪ੍ਰੋ. ਐਸ.ਐਮ. ਵਰਮਾ, ਪ੍ਰੋ. ਅਲੰਕਾਰ ਸਿੰਘ, ਪ੍ਰੋ. ਸਵਰਾਜ ਰਾਜ, ਸ਼੍ਰੀ ਦੀਪਕ ਠਾਕੁਰ, ਪਲਵਿੰਦਰ ਚੀਮਾ, ਜੁਪਿੰਦਰਜੀਤ ਸਿੰਘ (ਪੱਤਰਕਾਰ), ਰਾਜੇਸ਼ ਪੰਜੌਲਾ (ਪੱਤਰਕਾਰ), ਕਰਨਲ, ਬੀ.ਐਸ. ਚਾਹਲ, ਕਰਨਲ ਸੁਰਿੰਦਰ ਸਿੰਘ, ਰੀਤਇੰਦਰ ਸਿੰਘ ਸੋਢੀ (ਸਾਬਕਾ ਭਾਰਤੀ ਕ੍ਰਿਕੇਟਰ), ਪਰਤੀਕ ਬਡੇਰਾ (ਨੈਸ਼ਨਲ ਸਕੂਲ ਆਫ ਡਰਾਮਾ), ਏਡੀਸੀ ਨਵਰੀਤ ਕੌਰ ਸੇਖੋਂ, ਸੇਵਾਮੁਕਤ ਸੀਨੀਅਰ ਅਸਿਸਟੈਂਟ ਬਲਬੀਰ ਸਿੰਘ, ਚਰਨਜੀਤ ਸਿੰਘ ਨੂੰ ਸਨਮਾਨਿਤ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1908337