Wednesday, May 20, 2026
Home Blog Page 518

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਜਿੰਦਗੀ ਬਿਹਤਰ ਬਣਾ ਕੇ ਹੀ ਦੇਸ਼ ਦੀ ਜਿੰਦਗੀ ਬਿਹਤਰ ਬਣੇਗੀ-ਗੁਲਾਬ ਚੰਦ ਕਟਾਰੀਆ

0

Patiala News:ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਪਟਿਆਲਾ ਦੇ ਵਾਣੀ ਸਕੂਲ ਫਾਰ ਹੀਅਰਿੰਗ ਇੰਪੇਅਰਡ ਤੋਂ ਬੇਹੱਦ ਪ੍ਰਭਾਵਤ ਹੋਏ ਹਨ। ਉਨ੍ਹਾਂ ਅੱਜ ਇੱਥੇ ਆਪਣੇ ਵੱਲੋਂ ਦਿੱਤੇ 20 ਲੱਖ ਰੁਪਏ ਦੇ ਵਿਸ਼ੇਸ਼ ਫੰਡਾਂ ਨਾਲ ਬਾਲ ਭਲਾਈ ਪ੍ਰੀਸ਼ਦ, ਪੰਜਾਬ ਵੱਲੋਂ ਸਪੈਸ਼ਲ ਤੇ ਬੌਧਿਕ ਅਪੰਗਤਾ ਤੋਂ ਪ੍ਰਭਾਵਤ ਬੱਚਿਆਂ ਲਈ ਤਿਆਰ ਕਰਵਾਏ ਗਈ ਡਾਰਕ ਰੂਮ ਲੈਬ ਨੂੰ ਇਨ੍ਹਾਂ ਬੱਚਿਆਂ ਦੇ ਸਮਰਪਿਤ ਕੀਤਾ।ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਅਜਿਹੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਜਿੰਦਗੀ ਨੂੰ ਬਿਹਤਰ ਬਣਾ ਕੇ ਹੀ ਪੂਰੇ ਸਮਾਜ ਤੇ ਦੇਸ਼ ਦੀ ਜਿੰਦਗੀ ਨੂੰ ਬਿਹਤਰ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਨਵੀਂ ਬਣਾਈ ਗਈ ਡਾਰਕ ਰੂਮ ਲੈਬ ਬੌਧਿਕ ਅਪੰਗਤਾ ਦੇ ਸ਼ਿਕਾਰ ਬੱਚਿਆਂ ਦੀ ਜਿੰਦਗੀ ਨੂੰ ਆਮ ਸਧਾਰਨ ਲੋਕਾਂ ਵਰਗੀ ਬਣਾਉਣ ਅਤੇ ਇਨ੍ਹਾਂ ਦੇ ਉਗਰ ਸੁਭਾਅ ਨੂੰ ਸ਼ਾਂਤ ਕਰਨ ਲਈ ਅਹਿਮ ਭੂਮਿਕਾ ਨਿਭਾਏਗੀ।ਰਾਜਪਾਲ ਸ੍ਰੀ ਕਟਾਰੀਆ ਨੇ ਆਮ ਲੋਕਾਂ ਤੇ ਸਮਾਜ ਸੇਵੀਆਂ ਨੂੰ 1962 ਤੋਂ ਬੱਚਿਆਂ ਦੀ ਭਲਾਈ ਲਈ ਯਤਨਸ਼ੀਲ ਪੰਜਾਬ ਬਾਲ ਭਲਾਈ ਕੌਂਸਲ ਦੇ ਨਾਲ ਜੁੜਨ ਦਾ ਸੱਦਾ ਦਿੰਦਿਆਂ ਬਾਲ ਭਲਾਈ ਕੌਂਸਲ ਦੀਆਂ ਸੇਵਾਵਾਂ ਦੀ ਭਰਵੀਂ ਪ੍ਰਸ਼ੰਸਾ ਕੀਤੀ।

ਇਹ ਵੀ ਪੜ੍ਹੋ  ਰਿਸ਼ਵਤ ਦੇ ਕੇਸ ‘ਚ ਜਮਾਨਤ ‘ਤੇ ਆਇਆ ਥਾਣੇਦਾਰ ਮੁੜ 8 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਉਨ੍ਹਾਂ ਨੇ ਅਜਿਹੇ ਬੱਚਿਆਂ ਦੀ ਛੁਪੀ ਪ੍ਰਤਿਭਾ ਨੂੰ ਜੇਕਰ ਪਛਾਣ ਕੇ ਅੱਗੇ ਲਿਆਂਦਾ ਜਾਵੇ ਤਾਂ ਇਹ ਸਮਾਜ ਲਈ ਬਹੁਤ ਉਪਯੋਗੀ ਸਾਬਤ ਹੋ ਸਕਦੇ ਹਨ, ਇਸ ਲਈ ਅਜਿਹੇ ਬੱਚਿਆਂ ਦੀ ਭਲਾਈ ਲਈ ਕੰਮ ਕਰ ਰਹੇ ਪਟਿਆਲਾ ਦੇ ਵਾਣੀ ਸਕੂਲ ਨੂੰ ਦਿਸ਼ਾ ਦੇਣ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਇਸ ਸਕੂਲ ਦੇ ਅਧਿਆਪਕਾਂ ਵੀ ਪ੍ਰਸ਼ੰਸਾ ਦੇ ਪਾਤਰ ਹਨ।ਸ੍ਰੀ ਗੁਲਾਬ ਚੰਦ ਕਟਾਰੀਆ ਨੇ ਪੰਜਾਬ ‘ਚ ਸੂਬਾ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਦੀ ਵੀ ਪ੍ਰਸ਼ੰਸਾ ਕੀਤੀ ਤੇ ਕਿਹਾ ਕਿ ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਕੀਤੀਆਂ ਤੇ ਅੰਨ ਭੰਡਾਰ ‘ਚ ਅਹਿਮ ਯੋਗਦਾਨ ਪਾਇਆ ਪਰੰਤੂ ਨਸ਼ਿਆਂ ਦੀ ਲਾਹਨਤ ਨੂੰ ਖ਼ਤਮ ਕਰਨ ਲਈ ਹੁਣ ਪੰਜਾਬੀਆਂ ਨੂੰ ਅੱਗੇ ਆਉਣਾ ਪਵੇਗਾ। ਉਨ੍ਹਾਂ ਨੇ ਛੋਟੇ ਸਾਹਿਬਜਾਦਿਆਂ ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਦੀ ਕੁਰਬਾਨੀ ਦੀ ਉਦਾਹਰਣ ਦਿੰਦਿਆਂ ਹਰੇਕ ਵਿਅਕਤੀ ਨੂੰ ਦੂਸਰਿਆਂ ਦੀ ਸੇਵਾ ਕਰਨ ਦਾ ਜ਼ਜਬਾ ਪੈਦਾ ਕਰਨ ਵੀ ਸੱਦਾ ਦਿੱਤਾ।ਇਸ ਮੌਕੇ ਪੁੱਜੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਦਾ ਰਸਮੀ ਸਵਾਗਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਭਲਾਈ ਤੇ ਇਨ੍ਹਾਂ ਨੂੰ ਸਮਾਜ ਦੇ ਬਾਕੀ ਵਰਗਾਂ ਦੇ ਬਰਾਬਰ ਪ੍ਰਫੁਲਤ ਕਰਨ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ।ਡਾ. ਬਲਬੀਰ ਸਿੰਘ ਨੇ ਬਲਬ ਦੀ ਖੋਜ ਕਰਨ ਵਾਲੇ ਐਡੀਸਨ ਦੀ ਉਦਾਹਰਣ ਦਿੰਦਿਆਂ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚੇ ਕਿਸੇ ਨਾ ਕਿਸੇ ਵਿਸ਼ੇਸ਼ ਸਮਰੱਥਾ ਦੇ ਮਾਲਕ ਹੁੰਦੇ ਹਨ, ਅਤੇ ਇਹ ਬੱਚੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਿਤਵੇ ਰੰਗਲਾ ਪੰਜਾਬ ਦੇ ਵਿਸ਼ੇਸ਼ ਫੁੱਲ ਹਨ।

ਇਹ ਵੀ ਪੜ੍ਹੋ  AAP MLA ਦੇ ਘਰ ‘ਤੇ ਖਾਲਿਸਤਾਨ ਜਿੰਦਾਬਾਦ ਦੇ ਨਾਅਰੇ ਲਿਖਣ ਵਾਲੇ 3 ਮੁਲਜਮ ਕਾਬੂ

ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਅਜਿਹੇ ਵਿਦਿਆਰਥੀਆਂ ਅੰਦਰ ਛੁਪੀ ਪ੍ਰਤਿਭਾ ਨੂੰ ਪਛਾਣ ਕੇ ਉਨ੍ਹਾਂ ਨੂੰ ਅੱਗੇ ਲਿਆ ਰਹੀ ਹੈ ਅਤੇ ਪਟਿਆਲਾ ਦਾ ਵਾਣੀ ਸਕੂਲ ਇਸੇ ਤਰਜ ‘ਤੇ ਕੰਮ ਰਿਹਾ ਹੈ। ਉਨ੍ਹਾਂ ਵਾਣੀ ਸਕੂਲ ਦੇ ਵਿਕਾਸ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦਾ ਭਰੋਸਾ ਦਿੱਤਾ।ਇਸ ਦੌਰਾਨ ਪੰਜਾਬ ਬਾਲ ਭਲਾਈ ਕੌਂਸਲ ਦੇ ਸਕੱਤਰ ਡਾ. ਪ੍ਰੀਤਮ ਸੰਧੂ ਨੇ ਸਵਾਗਤ ਕੀਤਾ ਅਤੇ ਬਾਲ ਭਲਾਈ ਕੌਂਸਲ ਵੱਲੋਂ ਵਾਣੀ ਸਕੂਲ ਸਮੇਤ ਹੋਰ ਉਪਰਾਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਗਵਰਨਰ ਸ੍ਰੀ ਗੁਲਾਬ ਚੰਦ ਕਟਾਰੀਆ ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਸਮੇਤ ਹੋਰ ਪਤਵੰਤਿਆਂ ਦਾ ਧੰਨਵਾਦ ਕੀਤਾ।ਸਮਾਰੋਹ ਦੌਰਾਨ ਸਕੂਲ ਦੇ ਵਿਸ਼ੇਸ਼ ਵਿਦਿਆਰਥੀਆਂ ਨੇ ਰੰਗਾ ਰੰਗ ਪ੍ਰੋਗਰਾਮ ਦੀ ਪੇਸ਼ਕਾਰੀ ਵੀ ਕੀਤੀ, ਜਿਸ ਤੋਂ ਗਵਰਨਰ ਸ੍ਰੀ ਗੁਲਾਬ ਚੰਦ ਕਟਾਰੀਆ ਬੇਹੱਦ ਪ੍ਰਭਾਵਤ ਹੋਏ। ਇਸ ਮੌਕੇ ਏ.ਡੀ.ਸੀ. ਇਸ਼ਾ ਸਿੰਗਲ, ਐਸ.ਡੀ.ਐਮ. ਕਿਰਪਾਲਵੀਰ ਸਿੰਘ, ਵਾਣੀ ਸਕੂਲ ਦੇ ਪ੍ਰਿੰਸੀਪਲ ਸੁਖਚੈਨ ਵਿਰਕ, ਡਾਰਕ ਰੂਮ ਤਿਆਰ ਕਰਨ ਵਾਲੀ ਤਕਨੀਕੀ ਕਮੇਟੀ ਮੈਂਬਰ ਅਤੇ ਵੱਡੀ ਗਿਣਤੀ ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਰਿਸ਼ਵਤ ਦੇ ਕੇਸ ‘ਚ ਜਮਾਨਤ ‘ਤੇ ਆਇਆ ਥਾਣੇਦਾਰ ਮੁੜ 8 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

0

Barnala News: ਬਰਨਾਲਾ ਜ਼ਿਲ੍ਹੇ ਦੇ ਵਿਚ ਇੱਕ ਵੱਡੀ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਨੇ ਇੱਕ ਥਾਣੇਦਾਰ ਅਤੇ ਉਸਦੇ ਵਿਚੋਲੇ ਨੂੰ 20 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ ਹੈ। ਹੈਰਾਨੀ ਵਾਲੀ ਗੱਲ ਇਹ ਹੈ ਕਿ ਉਕਤ ਥਾਣੇਦਾਰ ਨੂੰ ਪਹਿਲਾਂ ਵੀ ਵਿਜੀਲੈਂਸ ਵੱਲੋਂ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਗ੍ਰਿਫਤਾਰ ਕੀਤਾ ਸੀ ਤੇ ਹੁਣ ਉਹ ਜਮਾਨਤ ‘ਤੇ ਆ ਕੇ ਬਹਾਲ ਹੋਣ ਤੋਂ ਬਾਅਦ ਮੁੜ ਰਿਸ਼ਵਤ ਲੈ ਰਿਹਾ ਸੀ। ਉਸਦੇ ਨਾਲ ਫ਼ੜਿਆ ਗਏ ਵਿਚੋਲੇ ਵਿਰੁਧ ਵੀ ਪਹਿਲਾਂ ਇੱਕ ਪਰਚਾ ਦਰਜ਼ ਹੈ। ਜਾਣਕਾਰੀ ਮੁਤਾਬਕ ਧਨੌਲਾ ਥਾਣੇ ਦੀ ਪੁਲਿਸ ਵੱਲੋਂ ਨਿਰਮਲ ਸਿੰਘ ਪੁੱਤਰ ਜੋਗਾ ਸਿੰਘ ਵਾਸੀ ਬਡਬਰ ਵਿਰੁਧ ਐਨ. ਡੀ. ਪੀ. ਐਸ. ਦਾ ਇਕ ਮਾਮਲਾ ਦਰਜ ਕੀਤਾ ਸੀ।

ਇਹ ਵੀ ਪੜ੍ਹੋ  AAP MLA ਦੇ ਘਰ ‘ਤੇ ਖਾਲਿਸਤਾਨ ਜਿੰਦਾਬਾਦ ਦੇ ਨਾਅਰੇ ਲਿਖਣ ਵਾਲੇ 3 ਮੁਲਜਮ ਕਾਬੂ

ਇਸ ਕਾਰਵਾਈ ਦੌਰਾਨ ਪੁਲਿਸ ਨੇ ਉਕਤ ਮੁਲਜਮ ਦੇ ਘਰ ਕੀਤੀ ਛਾਪੇਮਾਰੀ ਦੌਰਾਨ ਤਿੰਨ ਮੋਬਾਇਲ ਫ਼ੋਨ ਵੀ ਬਰਾਮਦ ਕੀਤੇ ਸਨ ਪ੍ਰੰਤੂ ਇੰਨ੍ਹਾਂ ਮੋਬਾਇਲਾਂ ਨੂੰ ਰਿਕਾਰਡ ਵਿਚ ਨਹੀਂ ਲਿਆਂਦਾ।ਮੁਲਜਮ ਨਿਰਮਲ ਸਿੰਘ ਦੇ ਪਿਤਾ ਜੋਗਾ ਸਿੰਘ ਵੱਲੋਂ ਜਦ ਪੁਲਿਸ ਕੋਲੋਂ ਇਹ ਮੋਬਾਇਲ ਫ਼ੋਨ ਵਾਪਸ ਮੰਗੇ ਗਏ ਤਾਂ ਥਾਣੇ ਸੁਖਦੇਵ ਸਿੰਘ ਨੇ ਇਸਦੇ ਬਦਲੇ 10 ਹਜ਼ਾਰ ਰੁਪਏ ਦੀ ਰਿਸ਼ਵਤ ਬਡਬਰ ਦੇ ਵਾਸੀ ਸਤਵਿੰਦਰ ਸਿੰਘ ਰਾਹੀਂ ਮੰਗੀ। ਬਾਅਦ ਵਿਚ ਸਮਝੋਤਾ 8 ਹਜ਼ਾਰ ਰੁਪਏ ਵਿਚ ਹੋ ਗਿਆ ਤੇ ਇਸ ਦੌਰਾਨ ਮੁਦਈ ਨੇ ਵਿਜੀਲੈਂਸ ਨੂੰ ਸੂਚਿਤ ਕਰ ਦਿੱਤਾ। ਅੱਜ ਵਿਜੀਲੈਂਸ ਨੇ ਥਾਣੇਦਾਰ ਸੁਖਦੇਵ ਸਿੰਘ ਅਤੇ ਉਸਦੇ ਵਿਚੋਲੇ ਸਤਵਿੰਦਰ ਸਿੰਘ ਨੂੰ ਇਹ ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕਰ ਲਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

AAP MLA ਦੇ ਘਰ ‘ਤੇ ਖਾਲਿਸਤਾਨ ਜਿੰਦਾਬਾਦ ਦੇ ਨਾਅਰੇ ਲਿਖਣ ਵਾਲੇ 3 ਮੁਲਜਮ ਕਾਬੂ

0

Barnala News: ਲੰਘੀ 14-15 ਅਗੱਸਤ ਨੂੰ ਆਮ ਆਦਮੀ ਪਾਰਟੀ ਦੇ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਪਿੰਡ ਪੰਡੋਰੀ ਵਿੱਚ ਸਥਿਤ ਰਿਹਾਇਸ਼ ਅਤੇ ਹੋਰਨਾਂ ਥਾਵਾਂ ‘ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖਣ ਦੇ ਮਾਮਲੇ ਵਿੱਚ ਬਰਨਾਲਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਤਿੰਨ ਮੁਲਜਮਾਂ ਨੂੰ ਕਾਬੂ ਕੀਤਾ ਹੈ। ਜਦਕਿ ਇਸ ਸਾਰੀ ਕਹਾਣੀ ਦਾ ਮਾਸਟਰਮਾਈਡ ਅਮਰੀਕਾ ਰਹਿਣ ਵਾਲਾ ਸੁਰਿੰਦਰ ਸਿੰਘ ਠੀਕਰੀਵਾਲ ਦਸਿਆ ਜਾ ਰਿਹਾ। ਮੰਗਲਵਾਰ ਨੂੰ ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਬਰਨਾਲਾ ਦੇ ਐਸਐਸਪੀ ਮੁਹੰਮਦ ਸਰਫਰਾਜ਼ ਆਲਮ ਨੇ ਦਸਿਆ ਕਿ ਘਟਨਾ ਦੇ ਤੁਰੰਤ ਬਾਅਦ ਥਾਣਾ ਮਹਿਲ ਕਲਾਂ ਵਿਚ ਅਗਿਆਤ ਵਿਅਕਤੀਆਂ ਵਿਰੁਧ ਪਰਚਾ ਦਰਜ਼ ਕੀਤਾ ਗਿਆ ਸੀ।

ਇਹ ਵੀ ਪੜ੍ਹੋ ਵੱਡੀ ਖ਼ਬਰ; PRTC ਦੀ ਬੱਸ ‘ਚ ਭੁੱਕੀ ਦੀ ਤਸਕਰੀ ਕਰਦੇ ਡਰਾਈਵਰ ਤੇ ਕੰਡਕਟਰ ਕਾਬੂ

ਇਸ ਮਾਮਲੇ ਦੀ ਪੜਤਾਲ ਕਰਦਿਆਂ ਮੁਲਜ਼ਮਾਂ ਦੀ ਪਹਿਚਾਣ ਗੁਰਮੀਤ ਸਿੰਘ ਉਰਫ਼ ਟਾਂਡੀ, ਗੁਰਸੇਵਕ ਸਿੰਘ ਉਰਫ਼ ਮਨੀ ਅਤੇ ਕਿਰਪਾ ਸਿੰਘ ਮਾਹਲ ਖੁਰਦ ਜ਼ਿਲ੍ਹਾ ਸੰਗਰੂਰ ਵਜੋਂ ਕੀਤੀ ਗਈ। ਜਿਸਤੋਂ ਬਾਅਦ ਇੰਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ। ਮੁਢਲੀ ਪੁਛਗਿਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮੁਲਜਮਾਂ ਨੇ ਇਹ ਕੰਮ ਅਮਰੀਕਾ ਦੇ ਰਹਿਣ ਵਾਲੇ ਸੁਰਿੰਦਰ ਸਿੰਘ ਠੀਕਰੀਵਾਲ ਵੱਲੋਂ ਦਿੱਤੇ ਪੈਸਿਆਂ ਦੇ ਲਾਲਚ ਵਿਚ ਕੀਤਾ ਸੀ।

ਇਹ ਵੀ ਪੜ੍ਹੋ  ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਸਬੰਧਤ ਦੋ ਕਾਰਕੁੰਨ ਕਾਬੂ; ਇੱਕ ਹੈਂਡ-ਗ੍ਰਨੇਡ ਬਰਾਮਦ

ਇਸਦੇ ਬਦਲੇ ਇੰਨਾਂ ਨੂੰ 20 ਹਜ਼ਾਰ ਰੁਪਏ ਵੀ ਦਿੰਤੇ ਗਏ। ਪੁਲਿਸ ਨੇ ਮੁਲਜ਼ਮਾਂ ਤੋਂ ਇੱਕ ਮੋਟਰਸਾਈਕਲ, ਤਿੰਨ ਸਪਰੇਅ ਕੈਨ ਅਤੇ ਪੰਜ ਮੋਬਾਈਲ ਫੋਨ ਬਰਾਮਦ ਕੀਤੇ ਹਨ। ਐਸਐਸਪੀ ਨੇ ਇਸ ਕੇਸ ਵਿਚ ਵੱਡਾ ਖੁਲਾਸਾ ਕਰਦਿਆਂ ਦਸਿਆ ਕਿ ਪੰਡੋਰੀ ਪਿੰਡ ਵਿਚ ਨਾਅਰੇ ਲਿਖਣ ਆਏ ਮੁਲਜਮ ਨਿਹੰਗ ਸਿੰਘ ਦੇ ਬਾਣੇ ਵਿਚ ਆਏ ਸਨ ਪ੍ਰੰਤੂ ਅਸਲ ਵਿਚ ਇਹ ਮੋਨੇ ਹਨ ਤੇ ਇਹ ਵੀ ਪਤਾ ਲੱਗਿਆ ਹੈ ਕਿ ਨਸ਼ਾ ਵੀ ਕਰਦੇ ਹਨ। ਉਨ੍ਹਾਂ ਦਸਿਆ ਕਿ ਹੋਰ ਪੁਛਗਿਛ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Bathinda ‘ਚ ਪਤੀ ਵੱਲੋਂ ਪਤਨੀ ਦਾ ਲਾਇਸੰਸੀ ਪਿਸ+ਤੌਲ ਨਾਲ ਗੋ+ਲੀਆਂ ਮਾਰ ਕੇ ਕ+ਤ+ਲ

0

Bathinda News: husband kills wife; ਬਠਿੰਡਾ ਜ਼ਿਲ੍ਹੇ ਦੇ ਇੱਕ ਪਿੰਡ ਵਿਚ ਘਰੇਲੂ ਕਲੈਸ਼ ਦੇ ਚੱਲਦਿਆਂ ਮੰਗਲਵਾਰ ਤੜਕਸਾਰ ਇੱਕ ਪਤੀ ਵੱਲੋਂ ਆਪਣੇ ਪਤਨੀ ਦਾ ਲਾਇਸੰਸੀ ਪਿਸਤੌਲ ਦੇ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਔਰਤ ਦੀ ਪਹਿਚਾਣ ਜਸਪ੍ਰੀਤ ਕੌਰ (42 ਸਾਲ) ਵਾਸੀ ਪਿੰਡ ਪੱਕਾ ਕਲਾਂ ਦੇ ਤੌਰ ‘ਤੇ ਹੋਈ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਥਾਣਾ ਸੰਗਤ ਦੇ ਐਸਐਚਓ ਇੰਸਪੈਕਟਰ ਬਲਵਿੰਦਰ ਸਿੰਘ ਨੇ ਦਸਿਆ ਕਿ ਮ੍ਰਿਤਕ ਔਰਤ ਦੇ ਭਰਾ ਦੇ ਬਿਆਨਾਂ ਉੱਪਰ ਮੁਲਜਮ ਜਗਸੀਰ ਸਿੰਘ ਵਿਰੁਧ ਕਤਲ ਦਾ ਪਰਚਾ ਦਰਜ਼ ਕਰ ਲਿਆ।

ਇਹ ਵੀ ਪੜ੍ਹੋ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਸਬੰਧਤ ਦੋ ਕਾਰਕੁੰਨ ਕਾਬੂ; ਇੱਕ ਹੈਂਡ-ਗ੍ਰਨੇਡ ਬਰਾਮਦ

ਮੁਢਲੀ ਜਾਣਕਾਰੀ ਮੁਤਾਬਕ ਦੋਨਾਂ ਪਤੀ-ਪਤਨੀ ਵਿਚਕਾਰ ਪਿਛਲੇ ਕਈ ਸਾਲਾਂ ਤੋਂ ਘਰੇਲੂ ਕਲੈਸ਼ ਚੱਲਦਾ ਆ ਰਿਹਾ ਸੀ। ਇਸ ਸਬੰਧ ਵਿਚ ਕਈ ਵਾਰ ਪੰਚਾਇਤਾਂ ਵੀ ਹੋਈਆਂ ਸਨ ਪ੍ਰੰਤੂ ਘਰ ਸ਼ਾਂਤੀ ਨਹੀਂ ਹੋ ਸਕੀ।ਜਿਸਦੇ ਚੱਲਦੇ ਅੱਜ ਤੜਕਸਾਰ ਮੁਲਜਮ ਜਗਸੀਰ ਸਿੰਘ ਦਾ ਆਪਣੀ ਪਤਨੀ ਨਾਲ ਵਿਵਾਦ ਹੋ ਗਿਆ ਤੇ ਉਸਨੈ ਲਾਇਸੰਸੀ ਪਿਸਤੌਲ ਨਾਲ ਗੋਲੀਆਂ ਚਲਾ ਕੇ ਉਸਦਾ ਕਤਲ ਕਰ ਦਿੱਤਾ। ਹਾਲਾਂਕਿ ਜਸਪ੍ਰੀਤ ਕੌਰ ਨੂੰ ਬਚਾਉਣ ਦੇ ਲਈ ਤੁਰੰਤ ਏਮਜ਼ ਹਸਪਤਾਲ ਵਿਚ ਵੀ ਲਿਜਾਇਆ ਗਿਆ ਪ੍ਰੰਤੂ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਔਰਤ ਦੇ ਘਰ ਇੱਕ 17 ਸਾਲਾਂ ਦਾ ਪੁੱਤਰ ਵੀ ਹੈ। ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜਮ ਫ਼ਰਾਰ ਹੋ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Bathinda News; ਸ਼ਹਿਰ ਦੀਆਂ ਪ੍ਰਮੁੱਖ ਸੜਕਾਂ ਦੀ ਸਾਫ-ਸਫਾਈ ਨੂੰ ਬਣਾਇਆ ਜਾਵੇ ਯਕੀਨੀ : ਡਿਪਟੀ ਕਮਿਸ਼ਨਰ

0

Bathinda News: ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ ਦੀ ਸਾਫ-ਸਫਾਈ ਦੇ ਮੱਦੇਨਜ਼ਰ ਸਮੂਹ ਅਧਿਕਾਰੀਆਂ ਨਾਲ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸ਼ਹਿਰ ਅੰਦਰ ਪ੍ਰਵੇਸ਼ ਕਰਨ ਵਾਲੀਆਂ ਅਤੇ ਸ਼ਹਿਰ ਅੰਦਰਲੀਆਂ ਪ੍ਰਮੁੱਖ ਸੜਕਾਂ ਦੀ ਸਾਫ-ਸਫਾਈ ਨੂੰ ਯਕੀਨੀ ਬਣਾਇਆ ਜਾਵੇ। ਇਸ ਦੌਰਾਨ ਉਨ੍ਹਾਂ ਇਹ ਵੀ ਆਦੇਸ਼ ਦਿੱਤੇ ਕਿ ਸ਼ਹਿਰ ਅੰਦਰ ਸਟਰੀਟ ਲਾਇਟਾਂ ਵੱਲ ਖਾਸ ਧਿਆਨ ਦਿੱਤਾ ਜਾਵੇ ਜਿਥੇ ਵੀ ਕਿਤੇ ਲਾਇਟਾਂ ਦੀ ਰਿਪੇਅਰ ਹੋਣ ਵਾਲੀ ਹੈ ਤਾਂ ਉਸ ਨੂੰ ਠੀਕ ਕਰਵਾਉਣ ਤੋਂ ਇਲਾਵਾ ਜਿੱਥੇ ਨਵੀਆਂ ਸਟਰੀਟ ਲਾਈਟਾਂ ਦੀ ਜ਼ਰੂਰਤ ਹੈ ਉਥੇ ਤਰੁੰਤ ਲਾਈਟਾਂ ਲਗਾਉਣੀਆਂ ਲਾਜ਼ਮੀ ਬਣਾਈਆਂ ਜਾਣ।

ਇਹ ਵੀ ਪੜ੍ਹੋ ਦਰਿਆਵਾਂ ਦੇ ਕੰਢਿਆਂ ‘ਤੇ ਦਿਨ-ਰਾਤ ਸਖ਼ਤ ਨਿਗਰਾਨੀ ਰੱਖੀ ਜਾਵੇ:ਬਰਿੰਦਰ ਕੁਮਾਰ ਗੋਇਲ

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਜਿਥੇ ਵੀ ਸੜਕਾਂ ਉਪਰ ਪੈਚ ਵਰਕ ਕਰਵਾਉਣ ਵਾਲਾ ਹੈ ਉਥੇ ਫੋਰੀ ਤੌਰ ‘ਤੇ ਕੰਮ ਕਰਨ ਨੂੰ ਤਰਜੀਹ ਦੇਣੀ ਲਾਜਮੀ ਬਣਾਈ ਜਾਵੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੜਕਾਂ ਦੀ ਸਾਫ-ਸਫਾਈ, ਸਟਰੀਟ ਲਾਇਟਾਂ ਤੋਂ ਇਲਾਵਾ ਪੈਚ ਵਰਕ ਆਦਿ ਸਬੰਧੀ ਜ਼ਮੀਨੀ ਪੱਧਰ ‘ਤੇ ਸਰਵੇ ਕਰਕੇ ਕੱਲ੍ਹ 12 ਵਜੇ ਤੱਕ ਰਿਪੋਰਟ ਜਮ੍ਹਾਂ ਕਰਵਾਉਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਖਾਸ ਹਦਾਇਤ ਕੀਤੀ ਕਿ ਸਬੰਧਤ ਅਧਿਕਾਰੀ ਆਪੋਂ-ਆਪਣੇ ਨਿਰਧਾਰਤ ਕੀਤੇ ਖੇਤਰਾਂ ਸਬੰਧੀ ਦਿਨ ਤੇ ਰਾਤ ਸਮੇਂ ਦੋ ਵਾਰ ਵੱਖ-ਵੱਖ ਸਰਵੇ ਕਰਕੇ ਜ਼ਮੀਨੀ ਪੱਧਰ ‘ਤੇ ਰਿਪੋਰਟ ਤਿਆਰ ਕਰਨੀ ਯਕੀਨੀ ਬਣਾਉਣਗੇ।

ਇਹ ਵੀ ਪੜ੍ਹੋ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਸਬੰਧਤ ਦੋ ਕਾਰਕੁੰਨ ਕਾਬੂ; ਇੱਕ ਹੈਂਡ-ਗ੍ਰਨੇਡ ਬਰਾਮਦ

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਕੰਚਨ, ਮੁੱਖ ਮੰਤਰੀ ਖੇਤਰੀ ਫੀਲਡ ਅਫਸਰ ਮੈਡਮ ਹਰਸ਼ਿਤਾ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ ਨਰਿੰਦਰ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਸ਼੍ਰੀ ਗਗਨਦੀਪ ਸਿੰਘ, ਐਸਡੀਐਮ ਬਠਿੰਡਾ ਸ. ਬਲਕਰਨ ਸਿੰਘ ਮਾਹਲ, ਐਸਡੀਐਮ ਰਾਮਪੁਰਾ ਸ਼੍ਰੀ ਸੁਨੀਲ, ਐਸਡੀਐਮ ਮੌੜ ਸ਼੍ਰੀ ਸੁਖਰਾਜ ਸਿੰਘ, ਐਸਡੀਐਮ ਤਲਵੰਡੀ ਸਾਬੋ ਸ਼੍ਰੀ ਪੰਕਜ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਦਰਿਆਵਾਂ ਦੇ ਕੰਢਿਆਂ ‘ਤੇ ਦਿਨ-ਰਾਤ ਸਖ਼ਤ ਨਿਗਰਾਨੀ ਰੱਖੀ ਜਾਵੇ:ਬਰਿੰਦਰ ਕੁਮਾਰ ਗੋਇਲ

0

Chandigarh News:ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸੂਬੇ ਦੇ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਹੜ੍ਹਾਂ ਦੀ ਸਥਿਤੀ ਬਾਰੇ ਸਮੀਖਿਆ ਕਰਨ ਲਈ ਉੱਚ-ਪੱਧਰੀ ਵੀਡੀਓ ਕਾਨਫਰੰਸਿੰਗ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਹੁਸ਼ਿਆਰਪੁਰ, ਤਰਨ ਤਾਰਨ, ਕਪੂਰਥਲਾ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਸਣੇ ਡਰੇਨੇਜ ਵਿਭਾਗ ਦੇ ਸਾਰੇ ਕਾਰਜਕਾਰੀ ਇੰਜੀਨੀਅਰ (ਐਕਸੀਅਨ) ਅਤੇ ਸੁਪਰਡੈਂਟ ਇੰਜੀਨੀਅਰ (ਐਸ.ਈ.) ਸ਼ਾਮਲ ਹੋਏ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨਾਲ ਪ੍ਰਮੁੱਖ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਅਤੇ ਮੁੱਖ ਇੰਜੀਨੀਅਰ (ਡਰੇਨੇਜ) ਸ. ਹਰਦੀਪ ਸਿੰਘ ਮੈਂਦੀਰੱਤਾ ਵੀ ਹਾਜ਼ਰ ਸਨ।ਵਿਸਥਾਰਤ ਸਮੀਖਿਆ ਮੀਟਿੰਗ ਦੌਰਾਨ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਸਾਰੇ ਦਰਿਆਵਾਂ ਦੇ ਕੰਢਿਆਂ ‘ਤੇ ਦਿਨ-ਰਾਤ ਨਿਰੰਤਰ ਚੌਕਸੀ ਰੱਖਣ ਦੇ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ  ਲਾਲਜੀਤ ਸਿੰਘ ਭੁੱਲਰ ਵੱਲੋਂ ਟਰਾਂਸਪੋਰਟ ਯੂਨੀਅਨਾਂ ਨਾਲ ਮੀਟਿੰਗ

ਉਨ੍ਹਾਂ ਕਿਹਾ ਕਿ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੇ ਉੱਪਰਲੇ ਖੇਤਰਾਂ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਪੰਜਾਬ ਦੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ, ਇਸ ਲਈ ਹੜ੍ਹਾਂ ਦੀ ਸਥਿਤੀ ਬਾਰੇ ਚੌਕਸੀ ਵਧਾਈ ਜਾਵੇ।ਜਲ ਸਰੋਤ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਦਰਿਆਵਾਂ ਦੇ ਕੰਢਿਆਂ ‘ਤੇ ਦਿਨ-ਰਾਤ ਸਖ਼ਤ ਨਿਗਰਾਨੀ ਯਕੀਨੀ ਬਣਾਉਣ ਸਣੇ ਡਿਊਟੀ ਰੋਸਟਰ ਰਜਿਸਟਰਾਂ ਦੀ ਢੁਕਵੀਂ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਨਿਰਵਿਘਨ ਨਿਗਰਾਨੀ ਕਾਰਜਾਂ ਨੂੰ ਯਕੀਨੀ ਬਣਾਇਆ ਜਾ ਸਕੇ।ਇਸ ਸਮੀਖਿਆ ਦੌਰਾਨ ਡਿਪਟੀ ਕਮਿਸ਼ਨਰਾਂ ਨੇ ਕੈਬਨਿਟ ਮੰਤਰੀ ਨੂੰ ਪ੍ਰਭਾਵਿਤ ਖੇਤਰਾਂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ  ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਸਬੰਧਤ ਦੋ ਕਾਰਕੁੰਨ ਕਾਬੂ; ਇੱਕ ਹੈਂਡ-ਗ੍ਰਨੇਡ ਬਰਾਮਦ

ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਸੰਵੇਦਨਸ਼ੀਲ ਖੇਤਰਾਂ ਦੇ ਨਾਲ-ਨਾਲ ਲੋੜੀਂਦੀਆਂ ਥਾਵਾਂ ‘ਤੇ ਤੈਨਾਤ ਫੀਲਡ ਸਟਾਫ ਸਮੇਤ ਮਜ਼ਬੂਤ ਨਿਗਰਾਨੀ ਟੀਮਾਂ ਦੀ ਤੈਨਾਤੀ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਪੂਰੇ ਪ੍ਰਭਾਵਿਤ ਖੇਤਰ ਨੂੰ ਯੋਜਨਾਬੱਧ ਢੰਗ ਨਾਲ ਸੈਕਟਰ-ਵਾਰ ਵੰਡਣ ਨਾਲ ਸਮੇਂ ਸਿਰ ਬਚਾਅ ਕਾਰਜ ਯਕੀਨੀ ਬਣਾਏ ਜਾ ਸਕਣਗੇ।ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਹੜ੍ਹਾਂ ਕਾਰਨ ਪ੍ਰਭਾਵਿਤ ਆਬਾਦੀ ਲਈ ਸ਼ੈਲਟਰ, ਭੋਜਨ ਅਤੇ ਡਾਕਟਰੀ ਸਹਾਇਤਾ ਸਮੇਤ ਜ਼ਰੂਰੀ ਸਹੂਲਤਾਂ ਨਾਲ ਲੈਸ ਢੁਕਵੇਂ ਰਾਹਤ ਕੈਂਪ ਯਕੀਨੀ ਬਣਾਏ ਜਾਣ। ਉਨ੍ਹਾਂ ਹੜ੍ਹਾਂ ਕਾਰਨ ਪੈਦਾ ਹੋ ਰਹੀ ਸਥਿਤੀ ਦਾ ਨਿਰੰਤਰ ਮੁਲਾਂਕਣ ਕਰਨ ਅਤੇ ਰੋਕਥਾਮ ਉਪਾਅ ਤੇਜ਼ ਕਰਨ ਦੇ ਨਿਰਦੇਸ਼ ਵੀ ਦਿੱਤੇ।ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਸਾਰੇ ਪ੍ਰਭਾਵਿਤ ਖੇਤਰਾਂ ਵਿੱਚ ਤਾਲਮੇਲ ਬਣਾਈ ਰੱਖਣ ਦੇ ਲਗਾਤਾਰ ਯਤਨਾਂ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਜਲ ਸਰੋਤ ਵਿਭਾਗ ਦਰਮਿਆਨ ਨਿਰੰਤਰ ਸੰਚਾਰ ਸਾਧਨ ਬਰਕਰਾਰ ਰੱਖੇ ਜਾਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਲਾਲਜੀਤ ਸਿੰਘ ਭੁੱਲਰ ਵੱਲੋਂ ਟਰਾਂਸਪੋਰਟ ਯੂਨੀਅਨਾਂ ਨਾਲ ਮੀਟਿੰਗ

0

👉ਜਾਇਜ਼ ਮੰਗਾਂ ਦੇ ਛੇਤੀ ਹੱਲ ਦਾ ਦਿੱਤਾ ਭਰੋਸਾ
Chandigarh News:ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਰੋਡਵੇਜ਼/ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟਰ ਵਰਕਰਜ਼ ਯੁਨੀਅਨ ਅਤੇ ਪੰਜਾਬ ਰੋਡਵੇਜ਼ (ਪਨਬੱਸ) ਸਟੇਟ ਟਰਾਂਸਪੋਰਟ ਵਰਕਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੀਆਂ ਮੰਗਾਂ ‘ਤੇ ਵਿਸਥਾਰ ਨਾਲ ਚਰਚਾ ਕਰਨ ਲਈ ਮੀਟਿੰਗ ਕੀਤੀ।ਦੋਵਾਂ ਯੂਨੀਅਨਾਂ ਦੇ ਨੁਮਾਇੰਦਿਆਂ ਸੂਬਾ ਪ੍ਰਧਾਨ ਸ੍ਰੀ ਰੇਸ਼ਮ ਸਿੰਘ ਗਿੱਲ, ਸੂਬਾ ਜਨਰਲ ਸਕੱਤਰ ਸ੍ਰੀ ਸ਼ਮਸ਼ੇਰ ਸਿੰਘ ਢਿੱਲੋਂ ਅਤੇ ਸੀਨੀਅਰ ਮੀਤ ਪ੍ਰਧਾਨ ਸ੍ਰੀ ਜਸਪਾਲ ਸਿੰਘ ਬਾਜਵਾ ਅਤੇ ਹੋਰਾਂ ਨਾਲ ਹੋਈ

ਇਹ ਵੀ ਪੜ੍ਹੋ  ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਸਬੰਧਤ ਦੋ ਕਾਰਕੁੰਨ ਕਾਬੂ; ਇੱਕ ਹੈਂਡ-ਗ੍ਰਨੇਡ ਬਰਾਮਦ

ਇਸ ਮੀਟਿੰਗ ਦੌਰਾਨ, ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ, ਸਕੱਤਰ ਟਰਾਂਸਪੋਰਟ ਵਿਭਾਗ ਸ੍ਰੀ ਵਰੁਣ ਰੂਜ਼ਮ, ਮੈਨੇਜ਼ਿੰਗ ਡਾਇਰੈਕਟਰ ਪੀ.ਆਰ.ਟੀ.ਸੀ ਸ੍ਰੀ ਬੀ.ਐਸ. ਸ਼ੇਰਗਿੱਲ, ਡਾਇਰੈਕਟਰ ਸਟੇਟ ਟਰਾਂਸਪੋਰਟ ਸ੍ਰੀ ਰਾਜੀਵ ਕੁਮਾਰ ਗੁਪਤਾ, ਵਿੱਤ ਵਿਭਾਗ ਅਤੇ ਪ੍ਰਸੋਨਲ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਸ਼ਾਮਲ ਹੋਏ।ਟਰਾਂਸਪੋਰਟ ਮੰਤਰੀ ਨੇ ਯੂਨੀਅਨਾਂ ਮੈਂਬਰਾਂ ਨੂੰ ਉਨ੍ਹਾਂ ਦੀਆਂ ਮੰਗਾਂ ਸਬੰਧੀ ਵਿਭਾਗ ਵੱਲੋਂ ਹੁਣ ਤੱਕ ਕੀਤੀਆਂ ਗਈਆਂ ਕਾਰਵਾਈਆਂ ਬਾਰੇ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ  CIA ਸਟਾਫ ਮੋਗਾ ਵੱਲੋ 255 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ

ਕੈਬਨਿਟ ਮੰਤਰੀ ਨੇ ਵਿਭਾਗੀ ਅਧਿਕਾਰੀਆਂ ਨੂੰ ਮੰਗਾਂ ਸੰਬੰਧੀ ਇੱਕ ਤਜਵੀਜ਼ ਬਣਾ ਕੇ ਵਿੱਤ ਅਤੇ ਪ੍ਰਸੋਨਲ ਵਿਭਾਗ ਨਾਲ ਚਰਚਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਛੇਤੀ ਹੀ ਕਾਨੂੰਨੀ ਪ੍ਰਕਿਰਿਆ ਅਪਣਾ ਕੇ ਸਮੁੱਚੀਆਂ ਜਾਇਜ਼ ਮੰਗਾਂ ਦਾ ਹੱਲ ਕੀਤਾ ਜਾਵੇਗਾ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨਾਲ ਕੀਤੀ ਮੀਟਿੰਗ

0

Bathinda News: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਸ਼ੌਕਤ ਅਹਿਮਦ ਪਰੇ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਐਸ.ਆਈ.ਆਰ.), ਬੂਥ ਲੈਵਲ ਏਜੰਟ (ਬੀ.ਐੱਲ.ਏ.) ਦੀ ਨਿਯੁਕਤੀ ਅਤੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਦੇ ਮੱਦੇਨਜ਼ਰ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਕੀਤੀ ਗਈ।ਇਸ ਦੌਰਾਨ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ, ਨਵੀ ਦਿੱਲੀ ਵੱਲੋਂ ਭਵਿੱਖ ਵਿੱਚ ਕਿਸੇ ਵੀ ਸਮੇਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦਾ ਐਲਾਨ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦੌਰਾਨ ਰਾਜਨੀਤਿਕ ਪਾਰਟੀਆਂ ਦਾ ਅਹਿਮ ਰੋਲ ਹੁੰਦਾ ਹੈ। ਉਨ੍ਹਾਂ ਰਾਜਨੀਤਿਕ ਪਾਰਟੀਆਂ ਨੂੰ ਬੂਥ ਲੈਵਲ ਏਜੰਟ (ਬੀਐੱਲਏ) ਨਿਯੁਕਤ ਕਰਨ ਅਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਉਨ੍ਹਾਂ ਸਮੂਹ ਨੁਮਾਇੰਦਿਆਂ ਨੂੰ ਬੂਥ ਲੈਵਲ ਏਜੰਟ ਨਿਯੁਕਤ ਕਰਨ ਲਈ ਅਪੀਲ ਵੀ ਕੀਤੀ।ਉਨ੍ਹਾਂ ਕਿਹਾ ਕਿ ਬੂਥ ਲੈਵਲ ਅਫਸਰ (ਬੀ.ਐਲ.ਓ.) ਅਤੇ ਬੂਥ ਲੈਵਲ ਏਜੰਟ (ਬੀ.ਐਲ.ਏ.) ਮਿਲ ਕੇ ਵੋਟਰ ਸੂਚੀ ਨੂੰ ਦਰੁਸੱਤ ਕਰ ਸਕਦੇ ਹਨ।

ਇਹ ਵੀ ਪੜ੍ਹੋ  ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਸਬੰਧਤ ਦੋ ਕਾਰਕੁੰਨ ਕਾਬੂ; ਇੱਕ ਹੈਂਡ-ਗ੍ਰਨੇਡ ਬਰਾਮਦ

ਉਨ੍ਹਾਂ ਕਿਹਾ ਕਿ ਇੱਕ ਬੀਐਲਏ ਇੱਕ ਦਿਨ ਵਿੱਚ 10 ਫਾਰਮ ਅਤੇ ਪੂਰੀ ਸੁਧਾਈ ਦੌਰਾਨ 30 ਫਾਰਮ ਬੂਥ ਲੈਵਲ ਅਫਸਰ ਕੋਲ ਜਮ੍ਹਾ ਕਰਵਾ ਸਕਦਾ ਹੈ। ਇਸ ਮੌਕੇ ਮੀਟਿੰਗ ਦੌਰਾਨ ਸਮੂਹ ਰਾਜੀਨੀਤਿਕ ਪਾਰਟੀਆਂ ਨੂੰ ਫਾਰਮ ਬੀਐਲਏ 1 ਅਤੇ ਬੀਐਲਏ 2 ਦੀ ਕਾਪੀ ਵੀ ਮੁਹੱਈਆ ਕਰਵਾਈ ਗਈ।ਇਸ ਮੌਕੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਨੇ ਭਵਿੱਖ ਵਿੱਚ ਹੋਣ ਵਾਲੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦੌਰਾਨ ਨਵੀਂ ਵੋਟ ਬਣਾਉਣ ਲਈ ਫਾਰਮ ਨੰਬਰ 6, ਪਹਿਲਾਂ ਦਰਜ ਵੋਟ ਕਟਵਾਉਣ ਲਈ ਫਾਰਮ ਨੰਬਰ 7 ਅਤੇ ਇੰਦਰਾਜਾਂ ਵਿੱਚ ਸੋਧ ਕਰਵਾਉਣ ਲਈ ਫਾਰਮ ਨੰਬਰ 8 ਆਨਲਾਈਨ/ਆਫਲਾਈਨ ਭਰਿਆ ਜਾ ਸਕਦਾ ਹੈ। ਪ੍ਰਵਾਸੀ ਭਾਰਤੀ ਫਾਰਮ ਨੰਬਰ 6-ਏ ਭਰਕੇ ਆਪਣੀ ਵੋਟ ਬਣਵਾ ਸਕਦੇ ਹਨ।ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਇੱਕ ਪੋਲਿੰਗ ਸਟੇਸ਼ਨ ਤੇ ਵੋਟਰਾਂ ਦੀ ਗਿਣਤੀ 1400 ਤੋਂ ਘਟਾ ਕੇ 1200 ਕਰ ਦਿੱਤੀ ਗਈ ਹੈ। ਜ਼ਿਲ੍ਹੇ ਵਿੱਚ 1200 ਤੋਂ ਵੱਧ ਵੋਟਰਾਂ ਵਾਲੇ 35 ਪੋਲਿੰਗ ਸਟੇਸ਼ਨ ਹਨ।

ਇਹ ਵੀ ਪੜ੍ਹੋ  ਵੱਡੀ ਖ਼ਬਰ; PRTC ਦੀ ਬੱਸ ‘ਚ ਭੁੱਕੀ ਦੀ ਤਸਕਰੀ ਕਰਦੇ ਡਰਾਈਵਰ ਤੇ ਕੰਡਕਟਰ ਕਾਬੂ

ਜਿਨ੍ਹਾਂ ਨੂੰ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦੌਰਾਨ ਰੈਸ਼ਨੇਲਾਈਜੇਸ਼ਨ ਕਰਨ ਉਪਰੰਤ 22 ਨਵੇਂ ਪੋਲਿੰਗ ਸਟੇਸ਼ਨ ਬਣਨ ਦੀ ਸੰਭਾਵਨਾ ਹੈ। ਅਖੀਰ ਵਿੱਚ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਤੋਂ ਪੁੱਛਿਆ ਕਿ ਜੇਕਰ ਕੋਈ ਵੀ ਸ਼ਿਕਾਇਤ ਜਾਂ ਸੁਝਾਅ ਹੋਵੇ ਤਾਂ ਇਸ ਉਨ੍ਹਾਂ ਦੇ ਧਿਆਨ ਵਿੱਚ ਲਿਆ ਦਿੱਤਾ ਜਾਵੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਮੈਡਮ ਪੂਨਮ ਸਿੰਘ, ਤਹਿਸੀਲਦਾਰ ਚੋਣਾਂ ਮੈਡਮ ਹਰਜਿੰਦਰ ਕੌਰ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਤੋਂ ਸ਼੍ਰੀ ਗੁਰਪ੍ਰੀਤ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਤੋਂ ਸ਼੍ਰੀ ਸੁਨਿਲ ਕੁਮਾਰ ਤੇ ਸ਼੍ਰੀ ਰਣਜੀਤ ਸਿੰਘ, ਭਾਰਤੀਯ ਜਨਤਾ ਪਾਰਟੀ ਤੋਂ ਸ਼੍ਰੀ ਰਵੀ ਮੌਰੀਆ, ਆਮ ਆਦਮੀ ਪਾਰਟੀ ਤੋਂ ਸ਼੍ਰੀ ਬੱਲੀ ਬਲਜੀਤ ਤੇ ਸ਼੍ਰੀ ਬਲਵਿੰਦਰ ਸਿੰਘ, ਸੀ.ਪੀ.ਆਈ (ਐਮ) ਤੋਂ ਸ਼੍ਰੀ ਬਨਵਾਰੀ ਲਾਲ ਅਤੇ ਬਹੁਜਨ ਸਮਾਜ ਪਾਰਟੀ ਸ਼੍ਰੀ ਸੁਰਿੰਦਰ ਕੁਮਾਰ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਵਿਧਾਇਕ ਕੁਲਵੰਤ ਸਿੰਘ ਨੇ 12 ਟੈਕਸੀ ਸਟੈਂਡ ਦੇ ਅਲਾਟੀਆਂ ਨੂੰ ਅਲਾਟਮੈਂਟ ਪੱਤਰ ਸੌਂਪੇ

0

👉ਕਿਹਾ- ਬਾਕੀ ਰਹਿੰਦੇ 12 ਅਲਾਟੀ ਜਲਦ ਲੋੜੀਦੀਆਂ ਸ਼ਰਤਾਂ ਪੂਰੀਆਂ ਕਰਨ ਤਾਂ ਜੋ ਜਲਦ ਅਲਾਟਮੈਂਟ ਪੱਤਰ ਜਾਰੀ ਕੀਤੇ ਜਾ ਸਕਣ
👉ਟੈਕਸੀ ਚਾਲਕਾਂ ਨੇ ਅਲਾਟਮੈਂਟ ਲਈ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਦਾ ਕੀਤਾ ਧੰਨਵਾਦ
SAS Nagar News:ਵਿਧਾਇਕ ਕੁਲਵੰਤ ਸਿੰਘ ਵੱਲੋਂ ਅੱਜ ਸੈਕਟਰ-79 ਵਿਖੇ ਮੋਹਾਲੀ ਦੇ ਟੈਕਸੀ ਯੂਨੀਅਨ ਦੇ 12 ਬਿਨੈਕਾਰਾਂ ਨੂੰ ਅਲਾਟਮੈਂਟ ਪੱਤਰ ਜਾਰੀ ਕੀਤੇ ਗਏ ਜੋ ਕਿ ਕਈ ਸਾਲਾਂ ਤੋਂ ਇਨ੍ਹਾਂ ਦੀ ਉਡੀਕ ਕਰ ਰਹੇ ਸਨ। ਵਿਧਾਇਕ ਕੁਲਵੰਤ ਸਿੰਘ ਨੇ ਇਸ ਮੌਕੇ ਬੋਲਦੇ ਹੋਏ ਕਿਹਾ ਕਿ ਬਿਨੈਕਾਰਾਂ ਦੀ ਮੰਗ ਬਹੁਤ ਦੇਰ ਤੋਂ ਚਲਦੀ ਆ ਰਹੀ ਸੀ ਜੋ ਕਿ ਅੱਜ ਪੂਰੀ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ 24 ਟੈਕਸੀ ਸਟੈਂਡ ਅਲਾਟੀਆਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੀ ਜਾਣੇ ਹਨ, ਪ੍ਰੰਤੂ ਅੱਜ 12 ਬਿਨੈਕਾਰਾਂ ਨੂੰ ਅਲਾਟਮੈਂਟ ਪੱਤਰ ਜਾਰੀ ਕੀਤੇ ਗਏ ਹਨ, ਬਾਕੀ ਰਹਿੰਦੇ 12 ਅਲਾਟੀਆਂ ਵਿੱਚੋਂ 3 ਦੇ ਦਸਤਾਵੇਜ਼ ਵੈਰੀਫਿਕੇਸ਼ਨ ਲਈ ਗਏ ਹਨ ਅਤੇ 9 ਦੇ ਦਸਤਾਵੇਜ਼ ਅਤੇ ਹੋਰ ਲੋੜੀਂਦੀਆਂ ਸ਼ਰਤਾਂ ਪੂਰੀਆਂ ਹੋਣ ਉਪਰੰਤ ਉਨ੍ਹਾਂ ਨੂੰ ਜਲਦ ਹੀ ਅਲਾਟਮੈਂਟ ਪੱਤਰ ਜਾਰੀ ਕਰ ਦਿੱਤੇ ਜਾਣਗੇ। ਉਨ੍ਹਾਂ ਨੇ ਅਲਾਟੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਬਾਕੀ ਦੇ ਰਹਿੰਦੇ ਬਿਨੈਕਾਰ ਜਲਦ ਆਪਣੇ ਦਸਤਾਵੇਜ਼ ਅਤੇ ਲੋੜੀਂਦੀਆਂ ਸ਼ਰਤਾਂ ਪੂਰੀਆ ਕਰਨ ਤਾਂ ਜੋ ਉਨ੍ਹਾਂ ਨੂੰ ਛੇਤੀ ਤੋਂ ਛੇਤੀ ਅਲਾਟਮੈਂਟ ਪੱਤਰ ਜਾਰੀ ਕੀਤੇ ਜਾ ਸਕਣ।

ਇਹ ਵੀ ਪੜ੍ਹੋ  ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਸਬੰਧਤ ਦੋ ਕਾਰਕੁੰਨ ਕਾਬੂ; ਇੱਕ ਹੈਂਡ-ਗ੍ਰਨੇਡ ਬਰਾਮਦ

ਉਨ੍ਹਾਂ ਨੇ ਕਿਹਾ ਕਿ ਇਸ ਨਾਲ ਸਰਕਾਰ ਦੇ ਰੈਵਨਿਊ ਵਿੱਚ ਵੀ ਵਾਧਾ ਹੋਵੇਗਾ ਅਤੇ ਸ਼ਹਿਰ ਵਾਸੀਆਂ ਨੂੰ ਵੀ ਟੈਕਸੀ ਕਿਰਾਏ ਤੇ ਲੈਣ ਵਿੱਚ ਕੋਈ ਦਿੱਕਤ ਪੇਸ਼ ਨਹੀਂ ਆਵੇਗੀ।ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਦੇ ਕੰਮਾਂ ਦੇ ਨਾਲ-ਨਾਲ ਲੋਕਾਂ ਦੀਆਂ ਸਮੱਸਿਆਵਾਂ ਅਤੇ ਜ਼ਰੂਰਤਾਂ ਵੀ ਪੂਰੀਆਂ ਕੀਤੀਆ ਜਾ ਰਹੀਆਂ ਹਨ, ਜਿਵੇਂ ਕਿ ਮੋਹਾਲੀ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਉਣਾ, ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸੜਕਾਂ ਤੇ ਚੌਂਕ ਬਣਾਉਣਾ, ਮੋਟਰ ਮਾਰਕਿਟ ਬਣਾਉਣ ਲਈ 250 ਦੇ ਕਰੀਬ ਬੂਥ ਸਮਰਪਿਤ ਕਰਨ ਆਦਿ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਘਰੇਲੂ ਬਿਜਲੀ ਦੇ ਬਿੱਲ 600 ਯੂਨਿਟ ਤੱਕ ਮਾਫ ਕੀਤੇ ਗਏ, ਲੋਕਾਂ ਦੀ ਸਿਹਤ ਦਾ ਧਿਆਨ ਰੱਖਦੇ ਹੋਏ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ ਅਤੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਸਿਹਤ ਬੀਮੇ ਦੀ ਸਹੂਲਤ ਜਲਦ ਹੀ ਸ਼ੁਰੂ ਹੋਣ ਜਾ ਰਹੀ ਹੈ। ਉਨ੍ਹਾਂ ਟੈਕਸੀ ਯੂਨੀਅਨ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਲੋਕਾਂ ਨੂੰ ਚੰਗੀ ਟੈਕਸੀ ਸਰਵਿਸ ਦਿੱਤੀ ਜਾਵੇ ਅਤੇ ਟੈਕਸੀ ਡਰਾਈਵਰ ਆਪਣੇ ਅਦਾਰੇ ਵਿੱਚ ਰਹਿ ਕੇ ਸਰਕਾਰ ਦੀਆਂ ਹਦਾਇਤਾਂ ਦਾ ਪਾਲਣ ਕਰਦੇ ਹੋਏ ਆਪਣਾ ਕੰਮ ਇਮਾਨਦਾਰੀ ਨਾਲ ਕਰਨ।

ਇਹ ਵੀ ਪੜ੍ਹੋ  ਵੱਡੀ ਖ਼ਬਰ; PRTC ਦੀ ਬੱਸ ‘ਚ ਭੁੱਕੀ ਦੀ ਤਸਕਰੀ ਕਰਦੇ ਡਰਾਈਵਰ ਤੇ ਕੰਡਕਟਰ ਕਾਬੂ

ਉਨ੍ਹਾਂ ਕਿਹਾ ਕਿ ਉਹ ਮੋਹਾਲੀ ਨਿਵਾਸੀਆਂ ਦੀਆਂ ਮੰਗਾਂ ਅਤੇ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਹਰ ਸਮੇਂ ਹਾਜ਼ਰ ਹਨ। ਇਸ ਮੌਕੇ ਟੈਕਸੀ ਯੂਨੀਅਨ ਵੱਲੋਂ ਮੰਗ ਕੀਤੀ ਗਈ ਕਿ ਸ਼ਹਿਰ ਵਿੱਚ ਪ੍ਰਾਈਵੇਟ ਗੈਰ-ਕਾਨੂੰਨੀ ਟੈਕਸੀਆਂ ਨੂੰ ਰੋਕਿਆ ਜਾਵੇ ਅਤੇ ਪੀਲੇ ਨੰਬਰ ਪਲੇਟ ਵਾਲੀ ਟੈਕਸੀ ਨੂੰ ਹੀ ਟੈਕਸੀ ਸੇਵਾ ਲਈ ਵਰਤਿਆ ਜਾਵੇ।ਇਸ ਮੌਕੇ ਕਮਿਸ਼ਨਰ, ਨਗਰ ਨਿਗਮ, ਪਰਮਿੰਦਰਪਾਲ ਸਿੰਘ, ਚੀਫ ਇੰਜਨੀਅਰ ਨਰੇਸ਼ ਕੁਮਾਰ ਬੱਤਾ, ਮੋਹਾਲੀ ਟੈਕਸੀ ਯੂਨੀਅਨ ਦੇ ਪ੍ਰਧਾਨ, ਕੁਲਦੀਪ ਸਿੰਘ ਬਰਾੜ, ਚੇਅਰਮੈਨ, ਪਰਮਜੀਤ ਸਿੰਘ, ਸਕੱਤਰ ਜੰਗ ਸਿੰਘ, ਖਜਾਨਚੀ ਕੁਲਦੀਪ ਸਿੰਘ ਬੈਦਵਾਣ, ਮੀਤ ਪ੍ਰਧਾਨ ਮਨੀਸ਼ ਕੁਮਾਰ, ਪ੍ਰਵੀਨ ਰਾਣਾ, ਤਰਲੋਚਨ ਸਿੰਘ ਬੈਦਵਾਣ, ਮੋਟਰ ਮਾਰਕੀਟ ਪ੍ਰਧਾਨ ਮੋਹਾਲੀ, ਵਪਾਰ ਮੰਡਲ, ਕੁਲਦੀਪ ਸਿੰਘ ਸਮਾਣਾ, ਰਜਿੰਦਰ ਪ੍ਰਸਾਦ ਸ਼ਰਮਾ, ਅਕਬਿੰਦਰ ਸਿੰਘ ਗੋਸਲ, ਹਰਮੇਸ਼ ਸਿੰਘ ਕੁੰਬੜਾ, ਸਤਵਿੰਦਰ ਸਿੰਘ ਮਿੱਠੂ, ਜਸਪਾਲ ਸਿੰਘ ਮਟੌਰ, ਰਣਦੀਪ ਸਿੰਘ, ਹਰਪਾਲ ਸਿੰਘ ਚੰਨਾ, ਮੁਖਤਿਆਰ ਸਿੰਘ- ਸਰਪੰਚ ਕੁਰੜਾ, ਰਾਜਿੰਦਰ ਸਿੰਘ ਸਿਆਉ, ਗੁਰਜੰਟ ਸਿੰਘ ਸਰਪੰਚ ਪੱਤੋਂ, ਕਰਮਜੀਤ ਕੁਮਾਰ ਸਰਪੰਚ ਝਿਉਰਹੇੜੀ, ਤਰਲੋਚਨ ਸਿੰਘ, ਮਲਕੀਤ ਸਿੰਘ ਮਟੌਰ, ਸੁਰਿੰਦਰ ਸਿੰਘ, ਸੋਨੂੰ ਮਟੌਰ, ਹਰਜਿੰਦਰ ਸਿੰਘ ਮਟੌਰ ਅਤੇ ਗੁਰਪ੍ਰੀਤ ਸਿੰਘ ਚਾਹਲ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਸਬੰਧਤ ਦੋ ਕਾਰਕੁੰਨ ਕਾਬੂ; ਇੱਕ ਹੈਂਡ-ਗ੍ਰਨੇਡ ਬਰਾਮਦ

0

👉ਨਵਾਂਸ਼ਹਿਰ ਗ੍ਰਨੇਡ ਹਮਲੇ ਮਾਮਲੇ ਵਿੱਚ ਗ੍ਰਿਫ਼ਤਾਰ ਮੁਲਜ਼ਮਾਂ ਦੇ ਖੁਲਾਸੇ ਕਾਰਨ ਸੰਭਵ ਹੋਈ ਉਨ੍ਹਾਂ ਦੇ ਹੋਰ ਸਾਥੀਆਂ ਦੀ ਗ੍ਰਿਫ਼ਤਾਰੀ

Jalandhar News: ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਨ ਤੋਂ ਕੁਝ ਦਿਨ ਬਾਅਦ, ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਇਸੇ ਮਾਡਿਊਲ ਦੇ ਦੋ ਹੋਰ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ 86ਪੀ ਹੈਂਡਗ੍ਰਨੇਡ ਬਰਾਮਦ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਦਿੰਦਿਆਂ ਦਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਵਿਸ਼ਵਜੀਤ ਅਤੇ ਜੈਕਸਨ ਵਜੋਂ ਹੋਈ ਹੈ, ਦੋਵੇਂ ਨਕੋਦਰ ਦੇ ਸ਼ੰਕਰ ਦੇ ਰਹਿਣ ਵਾਲੇ ਹਨ। ਉਨ੍ਹਾਂ ਦਸਿਆ ਕਿ ਪੰਜਾਬ ਪੁਲਿਸ ਨੇ ਨਵਾਂਸ਼ਹਿਰ ਗ੍ਰਨੇਡ ਹਮਲੇ ਵਿੱਚ ਸ਼ਾਮਲ ਬੀ.ਕੇ.ਆਈ. ਮਾਡਿਊਲ ਦੇ ਪੰਜ ਕਾਰਕੁੰਨਾਂ, ਜਿਨ੍ਹਾਂ ਵਿੱਚ ਰਿਤਿਕ ਨਰੋਲੀਆ ਅਤੇ ਸੋਨੂੰ ਕੁਮਾਰ ਉਰਫ਼ ਕਾਲੀ ਸ਼ਾਮਲ ਹਨ ਸਮੇਤ ਤਿੰਨ ਜੁਵਿਨਾਈਲ (ਨਾਬਾਲਗ) ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ 86ਪੀ ਹੈਂਡ-ਗ੍ਰਨੇਡ ਅਤੇ ਇੱਕ .30 ਬੋਰ ਪਿਸਤੌਲ ਬਰਾਮਦ ਕੀਤਾ ਸੀ।

ਇਹ ਵੀ ਪੜ੍ਹੋ ਵੱਡੀ ਖ਼ਬਰ; PRTC ਦੀ ਬੱਸ ‘ਚ ਭੁੱਕੀ ਦੀ ਤਸਕਰੀ ਕਰਦੇ ਡਰਾਈਵਰ ਤੇ ਕੰਡਕਟਰ ਕਾਬੂ

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਅਗਲੇਰੇ- ਪਿਛਲੇਰੇ ਸਬੰਧਾਂ ’ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਸੀਆਈ ਜਲੰਧਰ ਨੇ ਕੁਝ ਦਿਨ ਪਹਿਲਾਂ ਰਾਜਸਥਾਨ ਤੋਂ ਦੋ ਬੀ.ਕੇ.ਆਈ. ਕਾਰਕੁੰਨਾਂ ਰਿਤਿਕ ਨਰੋਲੀਆ ਅਤੇ ਇੱਕ ਨਾਬਾਲਗ ਦੋਸ਼ੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਇੱਕ 86ਪੀ ਹੈਂਡ-ਗ੍ਰਨੇਡ ਬਰਾਮਦ ਕੀਤਾ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਖੁਲਾਸੇ ਤੋਂ ਬਾਅਦ ਉਨ੍ਹਾਂ ਦੇ ਸਹਿਯੋਗੀ ਵਿਸ਼ਵਜੀਤ, ਜੋ ਮਲੇਸ਼ੀਆ ਭੱਜਣ ਦੀ ਫਿਰਾਕ ਵਿੱਚ ਸੀ, ਨੂੰ ਕੋਲਕਾਤਾ ਤੋਂ ਗ੍ਰਿਫ਼ਤਾਰ ਕੀਤਾ ਗਿਆ , ਜਦਕਿ ਉਸਦੇ ਸਾਥੀ ਜੈਕਸਨ ਨੂੰ ਨਕੋਦਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਕਾਰਨ ਉਕਤ ਹੈਂਡ ਗ੍ਰਨੇਡ ਬਰਾਮਦ ਹੋਇਆ ।ਡੀਜੀਪੀ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮ ਕੈਨੇਡਾ ਸਥਿਤ ਬੀਕੇਆਈ ਮਾਸਟਰਮਾਈਂਡ ਜ਼ੀਸ਼ਾਨ ਅਖਤਰ ਅਤੇ ਅਜੇ ਗਿੱਲ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ।

ਇਹ ਵੀ ਪੜ੍ਹੋ ਪੰਜਾਬ ‘ਚ ਤੜਕਸਾਰ ਭਿਆਨਕ ਹਾ+ਦ+ਸਾ, ਤਿੰਨ ਦੀ ਹੋਈ ਮੌ+ਤ

ਹੋਰ ਵੇਰਵੇ ਸਾਂਝੇ ਕਰਦੇ ਹੋਏ, ਏ.ਆਈ.ਜੀ. ਸੀਆਈ ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਵਿਸ਼ਵਜੀਤ ਅਤੇ ਜੈਕਸਨ ਨੇ ਇਸ ਸਾਲ ਜੁਲਾਈ ਦੇ ਆਖਰੀ ਹਫ਼ਤੇ ਆਪਣੇ ਸਾਥੀਆਂ ਰਾਹੀਂ ਬਿਆਸ ਤੋਂ ਦੋ ਹੈਂਡ ਗ੍ਰਨੇਡ ਪ੍ਰਾਪਤ ਕੀਤੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਇੱਕ ਗ੍ਰਨੇਡ 10 ਦਿਨ ਪਹਿਲਾਂ ਐਸਬੀਐਸ ਨਗਰ ਵਿੱਚ ਇੱਕ ਸ਼ਰਾਬ ਦੇ ਠੇਕੇ ਵਿੱਚ ਇਸ ਮਾਡਿਊਲ ਦੇ ਹੋਰ ਮੈਂਬਰਾਂ ਵੱਲੋਂ ਧਮਾਕਾ ਕਰਨ ਲਈ ਵਰਤਿਆ ਗਿਆ ਸੀ।ਏ.ਆਈ.ਜੀ. ਨੇ ਕਿਹਾ ਕਿ ਇਸ ਮਾਮਲੇ ਵਿੱਚ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਰਤੀ ਬੀਐਨਐਸ ਦੀਆਂ ਸਬੰਧਤ ਧਾਰਾਵਾਂ ਤਹਿਤ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਕੇਸ ਐਫਆਈਆਰ ਦਰਜ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1908346