Wednesday, May 20, 2026
Home Blog Page 519

ਗੁਰੂ ਕਾਸ਼ੀ ਯੂਨੀਵਰਸਿਟੀ ਨੇ ਮਨਾਇਆ “ਐਂਟੀ-ਰੈਗਿੰਗ” ਸਪਤਾਹ

0

Bathinda News:ਗੁਰੂ ਕਾਸ਼ੀ ਯੂਨੀਵਰਸਿਟੀ ਦੇ ਐਨ.ਐੱਸ.ਐੱਸ. ਤੇ ਵਿਦਿਆਰਥੀ ਭਲਾਈ ਵਿਭਾਗ ਵੱਲੋਂ ਪ੍ਰੋ.(ਡਾ.) ਰਾਮੇਸ਼ਵਰ ਸਿੰਘ ਵਾਈਸ ਚਾਂਸਲਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦੇਸ ਰਾਜ ਕੰਬੋਜ਼ ਡਾਇਰੈਕਟਰ ਵਿਦਿਆਰਥੀ ਭਲਾਈ ਦੀ ਦੇਖ-ਰੇਖ ਹੇਠ ਮਿਤੀ 12 ਅਗਸਤ ਤੋਂ 18 ਅਗਸਤ 2025 ਤੱਕ ਐਂਟੀ ਰੈਗਿੰਗ ਸਪਤਾਹ ਵਰਸਿਟੀ ਦੇ ਕਾਲਜਾਂ ਵਿੱਚ ਵੱਖ-ਵੱਖ ਆਯੋਜਨ ਆਯੋਜਿਤ ਕਰਕੇ ਮਨਾਇਆ ਗਿਆ।ਜਿਸਦੇ ਸਮਾਪਨ ਸਮਾਰੋਹ ਮੌਕੇ ਮੁੱਖ ਮਹਿਮਾਨ ਡਾ. ਰਾਮੇਸ਼ਵਰ ਸਿੰਘ ਵਾਈਸ ਚਾਂਸਲਰ ਨੇ ਨਵੇਂ ਸੈਸ਼ਨ ਦੀ ਵਧਾਈ ਦਿੰਦਿਆਂ ਕਿਹਾ ਕਿ ਰੈਗਿੰਗ ਇੱਕ ਕਾਨੂੰਨੀ ਅਪਰਾਧ ਦੇ ਨਾਲ-ਨਾਲ ਮਨੁੱਖਤਾ ਦੇ ਵਿਰੁੱਧ ਵੀ ਕੀਤਾ ਗਿਆ ਕਾਰਜ ਹੈ। ਉਨ੍ਹਾਂ ਇਸ ਦੀ ਰੋਕਥਾਮ ਲਈ ਵਰਸਿਟੀ ਵੱਲੋਂ ਨਿਯੁਕਤ ਕੀਤੇ ਗਏ ਅਧਿਕਾਰੀਆਂ ਬਾਰੇ ਜਾਣਕਾਰੀ ਵੀ ਸਾਂਝੀ ਕੀਤੀ।

ਇਹ ਵੀ ਪੜ੍ਹੋ  ਵੱਡੀ ਖ਼ਬਰ; PRTC ਦੀ ਬੱਸ ‘ਚ ਭੁੱਕੀ ਦੀ ਤਸਕਰੀ ਕਰਦੇ ਡਰਾਈਵਰ ਤੇ ਕੰਡਕਟਰ ਕਾਬੂ

ਸਪਤਾਹ ਦਾ ਆਗਾਜ਼ ਮਿਤੀ 12 ਅਗਸਤ ਨੂੰ ਐਨ.ਸੀ.ਸੀ. ਕੈਡਿਟਾਂ ਵੱਲੋਂ ਮਾਰਚ ਪਾਸਟ ਅਤੇ ਰੈਗਿੰਗ ਪ੍ਰਤੀ ਜਾਗਰੂਕਤਾ ਪੈਦਾ ਕਰਦੇ ਪੋਸਟਰਾਂ ਅਤੇ ਬੈਨਰਾਂ ਨਾਲ ਕੀਤਾ ਗਿਆ। ਦੂਜੇ ਤੇ ਤੀਜੇ ਦਿਨ ਫੈਕਲਟੀ ਆਫ਼ ਲਾਅ ਵੱਲੋਂ ਪੋਸਟਰ ਮੇਕਿੰਗ, ਲੋਗੋ ਡਿਜ਼ਾਇਨਿੰਗ, ਨਿਬੰਧ ਲੇਖਣ, ਵਾਦ-ਵਿਵਾਦ ਤੇ ਭਾਸ਼ਣ ਮੁਕਾਬਲੇ ਕਰਵਾਏ ਗਏ ਅਤੇ ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਾਨੂੰਨੀ ਮਾਹਿਰਾਂ ਵੱਲੋਂ ਵਿਦਿਆਰਥੀਆਂ ਨੂੰ ਐਂਟੀ ਰੈਗਿੰਗ ਕਾਨੂੰਨਾਂ ਅਤੇ ਉਨਾਂ ਦੀ ਸਾਰਥਕਤਾ ਸੰਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਸਪਤਾਹ ਦੇ ਚੌਥੇ ਦਿਨ ਵਰਸਿਟੀ ਦੇ ਸਮੂਹ ਹੋਸਟਲ ਵਾਰਡਨਾਂ ਦੀ ਦੇਖ-ਰੇਖ ਹੇਠ ਹੋਸਟਲਾਂ ਵਿੱਚ ਰਹਿੰਦੇ ਵਿਦਿਆਰਥੀਆਂ ਨੂੰ ਰੈਗਿੰਗ ਦੀ ਰੋਕਥਾਮ ਦੀ ਸਹੁੰ ਚੁਕਾਈ ਗਈ।

ਇਹ ਵੀ ਪੜ੍ਹੋ  ਪੰਜਾਬ ‘ਚ ਤੜਕਸਾਰ ਭਿਆਨਕ ਹਾ+ਦ+ਸਾ, ਤਿੰਨ ਦੀ ਹੋਈ ਮੌ+ਤ

ਇਸ ਲੜੀ ਨੂੰ ਜਾਰੀ ਰੱਖਦੇ ਹੋਏ ਵਰਸਿਟੀ ਦੇ ਕਮਿਉਨਿਟੀ ਰੇਡੀਓ ਸਟੇਸ਼ਨ ਜੀ.ਕੇ.ਯੂ. ਰੇਡੀਓ 90.4 ਵੱਲੋਂ ਰੈਗਿੰਗ ਦੇ ਵਿਰੋਧ ਵਿੱਚ ਮਾਹਿਰਾਂ ਦੀ ਗੱਲਬਾਤ ਅਤੇ ਵਾਰਤਾਵਾਂ ਪ੍ਰਸਾਰਿਤ ਕੀਤੀਆਂ ਗਈਆਂ। ਛੇਵੇਂ ਦਿਨ ਮਨੁੱਖੀ ਸਰੋਤ ਵਿਕਾਸ ਸੈੱਲ ਵੱਲੋਂ ਫੈਕਲਟੀ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਨਾਲ ਰੈਗਿੰਗ ਦੀ ਰੋਕਥਾਮ ਲਈ ਵਰਸਿਟੀ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਤੇ ਵਿਦਿਆਰਥੀਆਂ ਨਾਲ ਵਿਚਾਰ ਚਰਚਾ ਆਯੋਜਿਤ ਕੀਤੀ ਗਈ।ਸਮਾਪਨ ਸਮਾਰੋਹ ਮੌਕੇ ਫੈਕਲਟੀ ਆਫ਼ ਲਾਅ ਦੇ ਵਿਦਿਆਰਥੀਆਂ ਵੱਲੋਂ ਐਂਟੀ ਰੈਗਿੰਗ ਦਾ ਸੰਦੇਸ਼ ਦਿੰਦਾ ਸ਼ਾਨਦਾਰ ਨਾਟਕ ਮੰਚਿਤ ਕੀਤਾ ਗਿਆ। ਜਿਸ ਨੇ ਦਰਸ਼ਕਾਂ ਦੀ ਖੂਬ ਵਾਹ-ਵਾਹ ਖੱਟੀ। ਸਮਾਰੋਹ ਵਿੱਚ ਵੱਖ-ਵੱਖ ਵਿਭਾਗਾਂ ਦੇ ਡੀਨ, ਫੈਕਲਟੀ ਮੈਂਬਰਾਂ ਅਤੇ ਲਗਭਗ 400 ਵਿਦਿਆਰਥੀਆਂ ਨੇ ਹਿੱਸਾ ਲਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

CIA ਸਟਾਫ ਮੋਗਾ ਵੱਲੋ 255 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ

0

Moga News:ਡੀ.ਜੀ.ਪੀ ਪੰਜਾਬ ਵੱਲੋ ਮਾੜੇ ਅਨਸਰਾ ਖਿਲਾਫ ਚਲਾਈ ਮੁਹਿੰਮ ਤਹਿਤ ਅਜੈ ਗਾਂਧੀ ਐਸ.ਐਸ.ਪੀ ਮੋਗਾ ਦੇ ਦਿਸ਼ਾ ਨਿਰਦੇਸ਼ਾ ਹੇਠ ਸ੍ਰੀ ਬਾਲ ਕ੍ਰਿਸ਼ਨ ਸਿੰਗਲਾ,ਐਸ.ਪੀ (ਆਈ)ਸ੍ਰੀ ਸੁੱਖਅਮ੍ਰਿਤ ਸਿੰਘ DSP (D) ਮੋਗਾ, ਸ੍ਰੀ ਗੁਰਪ੍ਰੀਤ ਸਿੰਘ DSP ਸਿਟੀ ਮੋਗਾ ਜੀ ਦੀ ਸੁਪਰਵੀਜਨ ਹੇਠ ਮੋਗਾ ਪੁਲਿਸ ਨੂੰ ਉਸ ਸਮੇ ਵੱਡੀ ਸਫਲਤਾ ਮਿਲੀ, ਜਦ ਸੀ.ਆਈ.ਏ ਸਟਾਫ ਮੋਗਾ ਦੀ ਪੁਲਿਸ ਪਾਰਟੀ ਵੱਲੋ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋ 255 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਗਈ।ਇਹ ਕਿ ਮਿਤੀ 18-08-2025 ਨੂੰ SI ਜਰਨੈਲ ਸਿੰਘ 441/ਮੋਗਾ ਸਮੇਤ ਪੁਲਿਸ ਪਾਰਟੀ ਦੇ ਬ੍ਰਾਏ ਗਸ਼ਤ ਬਾ ਤਲਾਸ਼ ਸ਼ੱਕੀ ਪੁਰਸ਼ਾ ਦੇ ਸਬੰਧ ਵਿੱਚ CIA ਸਟਾਫ ਮੋਗਾ ਕੈਪ ਐਟ ਮੈਹਿਣਾ ਤੋ ਸ਼ਹਿਰ ਮੋਗਾ ਏਰੀਆ ਦਾ ਰਵਾਨਾ ਸੀ ਤਾ ਜਦ ਪੁਲਿਸ ਪਾਰਟੀ ਦੌਰਾਨੇ ਗਸ਼ਤ ਮੋਗਾ-ਕੋਟਕਪੁਰਾ ਬਾਈਪਾਸ ਪੁਲ ਹੇਠਾ ਮੌਜੂਦ ਸੀ ਤਾ ਇਤਲਾਹ ਦਿੱਤੀ ਕਿ ਗੁਰਮੁਖ ਸਿੰਘ ਉਰਫ ਅਜੇ ਉਰਫ ਬੋਗਾ ਪੁੱਤਰ ਮਹਿੰਦਰ ਸਿੰਘ ਵਾਸੀ ਨਿਗਾਹਾ ਰੋਡ ਬਹਾਦਰ ਸਿੰਘ ਨਗਰ ਮੋਗਾ ਜੋ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ। ਜੋ ਇਸ ਸਮੇ ਐਮ ਪੀ ਬਸਤੀ ਫੌਜੀ ਛਾਉਣੀ ਲੰਡੇਕੇ-ਦੋਸਾਝ ਰੋਡ ਪਰ ਖੜ੍ਹਾ ਹੈਰੋਇਨ ਵੇਚਣ ਲਈ ਗਾਹਕਾ ਦੀ ਉਡੀਕ ਕਰ ਰਿਹਾ ਹੈ।

ਇਹ ਵੀ ਪੜ੍ਹੋ  ਵੱਡੀ ਖ਼ਬਰ; PRTC ਦੀ ਬੱਸ ‘ਚ ਭੁੱਕੀ ਦੀ ਤਸਕਰੀ ਕਰਦੇ ਡਰਾਈਵਰ ਤੇ ਕੰਡਕਟਰ ਕਾਬੂ

ਜਿਸ ਖਿਲਾਫ SI ਜਰਨੈਲ ਸਿੰਘ 441/ਮੋਗਾ ਨੇ ਰੁੱਕਾ ਲਿਖ ਕੇ ਮੁਕੱਦਮਾ ਨੰਬਰ 186 ਮਿਤੀ 18-08-2025 ਅ/ਧ 21/61/85 NDPS Act ਥਾਣਾ ਸਿਟੀ ਮੋਗਾ ਦਰਜ ਰਜਿਸਟਰ ਕਰਵਾਇਆ ਅਤੇ ਦੱਸੀ ਜਗ੍ਹਾ ਪਰ ਪੁੱਜ ਕੇ ਦੋਸ਼ੀ ਗੁਰਮੁਖ ਸਿੰਘ ਉਰਫ ਅਜੇ ਉਰਫ ਬੋਗਾ ਨੂੰ ਕਾਬੂ ਕਰਕੇ ਸ੍ਰੀ ਗੁਰਪ੍ਰੀਤ ਸਿੰਘ P.P.S (DSP) ਸਿਟੀ ਮੋਗਾ ਜੀ ਦੀ ਹਾਜਰੀ ਵਿੱਚ ਦੋਸ਼ੀ ਉਕਤ ਦੀ ਤਲਾਸ਼ੀ ਦੋਰਾਨ ਉਸਦੀ ਪਹਿਨੀ ਹੋਈ ਲੋਅਰ ਵਿੱਚੋ ਮਿਲੇ ਪਾਰਦਰਸ਼ੀ ਮੋਮੀ ਲਿਫਾਫਾ ਵਿੱਚੋ 255 ਗਰਾਮ ਹੈਰੋਇਨ ਬ੍ਰਾਮਦ ਹੋਈ ਜਿਸਤੇ ਦੋਸ਼ੀ ਉਕਤ ਨੂੰ ਮੁਕੱਦਮਾ ਹਜਾ ਵਿੱਚ ਹਸਬ ਜਾਬਤਾ ਅਨੁਸਾਰ ਗ੍ਰਿਫਤਾਰ ਕੀਤਾ ਗਿਆ।ਦੋਸੀ ਗੁਰਮੁਖ ਸਿੰਘ ਉਰਫ ਅਜੇ ਉਰਫ ਬੋਗਾ ਉਕਤ ਨੂੰ ਅੱਜ ਮਿਤੀ 19.8.2025 ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਡ ਹਾਸਲ ਕੀਤਾ ਜਾਵੇਗਾ ਅਤੇ ਇਸ ਪਾਸੋ ਬੈਕਵਰਡ/ਫਾਰਵਰਡ ਲਿੰਕਾ ਸਬੰਧੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

69ਵੀਆਂ ਜ਼ਿਲ੍ਹਾ ਗਰਮ ਰੁੱਤ ਖੇਡਾਂ ਲਈ ਤਿਆਰੀਆਂ ਮੁਕੰਮਲ, ਬਠਿੰਡਾ ਬਣੇਗਾ ਖੇਡ ਹੱਬ : ਮਮਤਾ ਖੁਰਾਣਾ, ਜਸਵੀਰ ਸਿੰਘ ਗਿੱਲ

0

Bathinda News:ਸਕੂਲ ਸਿੱਖਿਆ ਵਿਭਾਗ ਪੰਜਾਬ ਖੇਡਾਂ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਠਿੰਡਾ ਵਿਖੇ 69 ਵੀਆਂ ਜ਼ਿਲ੍ਹਾ ਸਕੂਲ ਗਰਮ ਰੁੱਤ ਖੇਡਾਂ ਦਾ ਅਗਾਜ਼ 20 ਅਗਸਤ ਨੂੰ ਹੋ ਰਿਹਾ ਹੈ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮਮਤਾ ਖੁਰਾਣਾ ਸੇਠੀ ਨੇ ਦੱਸਿਆ ਕਿ ਇਹਨਾਂ ਖੇਡਾਂ ਦਾ ਉਦਘਾਟਨ ਹਲਕਾ ਵਿਧਾਇਕ ਸ਼ਹਿਰੀ ਬਠਿੰਡਾ ਜਗਰੂਪ ਸਿੰਘ ਗਿੱਲ ਕਰਨਗੇ।ਇਹਨਾਂ ਖੇਡਾਂ ਲਈ ਪ੍ਰਿੰਸੀਪਲ ਕੁਲਵਿੰਦਰ ਸਿੰਘ, ਪ੍ਰਿੰਸੀਪਲ ਵਰਿੰਦਰਪਾਲ ਸਿੰਘ ਪ੍ਰਿੰਸੀਪਲ ਨਿਸ਼ਾ ਬਾਂਸਲ, ਮੁੱਖ ਅਧਿਆਪਕ ਲਖਵਿੰਦਰ ਕੌਰ, ਮੁੱਖ ਅਧਿਆਪਕ ਰਮਨਦੀਪ ਕੌਰ, ਮੁੱਖ ਅਧਿਆਪਕ ਸੰਜੀਵ ਕੁਮਾਰ, ਮੁੱਖ ਅਧਿਆਪਕ ਜਸਵੀਰ ਸਿੰਘ, ਲੈਕਚਰਾਰ ਸੁਖਦੇਵ ਸਿੰਘ, ਲੈਕਚਰਾਰ ਰਾਜੇਸ਼ ਕੁਮਾਰ, ਲੈਕਚਰਾਰ ਰਮਨਦੀਪ ਸਿੰਘ ਅਤੇ ਪੁਨੀਤ ਵਰਮਾ ਨੋਡਲ ਅਫ਼ਸਰ ਲਗਾਏ ਗਏ ਹਨ।

ਇਹ ਵੀ ਪੜ੍ਹੋ  ਵੱਡੀ ਖ਼ਬਰ; PRTC ਦੀ ਬੱਸ ‘ਚ ਭੁੱਕੀ ਦੀ ਤਸਕਰੀ ਕਰਦੇ ਡਰਾਈਵਰ ਤੇ ਕੰਡਕਟਰ ਕਾਬੂ

ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਨੇ ਕਿਹਾ ਕਿ ਇਹਨਾਂ ਖੇਡਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਲੈਕਚਰਾਰ ਵਿਨੋਦ ਕੁਮਾਰ, ਲੈਕਚਰਾਰ ਜਸਵੀਰ ਕੌਰ, ਲੈਕਚਰਾਰ ਹਰਜਿੰਦਰ ਸਿੰਘ, ਲੈਕਚਰਾਰ ਹਰਪਾਲ ਕੌਰ, ਲੈਕਚਰਾਰ ਸੁਖਜਿੰਦਰਪਾਲ ਸਿੰਘ, ਡਾਕਟਰ ਰਵਨੀਤ ਸਿੰਘ, ਲੈਕਚਰਾਰ ਵਰਿੰਦਰ ਸਿੰਘ, ਲੈਕਚਰਾਰ ਸੁਰਜੀਤ ਸਿੰਘ, ਰਹਿੰਦਰ ਸਿੰਘ, ਅਮਨਦੀਪ ਸਿੰਘ, ਹਰਜਿੰਦਰ ਸਿੰਘ, ਸੁਖਮੰਦਰ ਸਿੰਘ, ਨਿਰਮਲ ਸਿੰਘ, ਸੁਨੀਤਾ ਰਾਣੀ ਕਨਵੀਨਰ, ਰਵਿੰਦਰ ਸਿੰਘ, ਜਗਦੀਪ ਸਿੰਘ, ਗਗਨਦੀਪ ਸਿੰਘ, ਸ਼ਿੰਗਾਰਾ ਸਿੰਘ, ਕੁਲਦੀਪ ਕੌਰ, ਜਗਦੇਵ ਸਿੰਘ, ਸੁਖਵਿੰਦਰਪਾਲ ਕੌਰ, ਕੁਲਦੀਪ ਸਿੰਘ, ਮਨਦੀਪ ਸਿੰਘ, ਇਕਬਾਲ ਸਿੰਘ,ਹਰਮਨਵੀਰ ਸਿੰਘ, ਗੁਰਿੰਦਰ ਸਿੰਘ ਲੱਭੀ, ਹਰਪ੍ਰੀਤ ਸਿੰਘ, ਹਰਜੀਤਪਾਲ ਸਿੰਘ ਅਤੇ ਰਣਧੀਰ ਸਿੰਘ ਕੋ ਕਨਵੀਨਰ ਲਗਾਏ ਗਏ ਹਨ।

ਇਹ ਵੀ ਪੜ੍ਹੋ  ਪੰਜਾਬ ‘ਚ ਤੜਕਸਾਰ ਭਿਆਨਕ ਹਾ+ਦ+ਸਾ, ਤਿੰਨ ਦੀ ਹੋਈ ਮੌ+ਤ

ਪਹਿਲੇ ਪੜਾਅ ਵਿੱਚ ਕ੍ਰਿਕੇਟ,ਟੇਬਲ ਟੈਨਿਸ, ਗੱਤਕਾ, ਬੈਡਮਿੰਟਨ, ਯੋਗਾ, ਬਾਕਸਿੰਗ, ਬਾਸਕਿਟਬਾਲ, ਖੋ ਖੋ, ਵਾਲੀਬਾਲ, ਸ਼ਤਰੰਜ, ਵੇਟ ਲਿਫਟਿੰਗ, ਤਾਈਕਵਾਡੋਂ , ਕਰਾਟੇ ਅਤੇ ਫੁੱਟਬਾਲ ਖੇਡਾਂ ਬਠਿੰਡਾ ਸ਼ਹਿਰ ਦੇ ਵੱਖ ਵੱਖ ਸਕੂਲਾਂ ਵਿੱਚ ਕਰਵਾਈਆਂ ਜਾਣਗੀਆਂ। ਕਬੱਡੀ ਨੈਸ਼ਨਲ ਸਟਾਈਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਨਗਰ ਵਿਖੇ ਕਰਵਾਈ ਜਾਵੇਗੀ।ਇਸ ਮੌਕੇ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਜਗਦੀਸ਼ ਕੁਮਾਰ, ਭੁਪਿੰਦਰ ਸਿੰਘ ਤੱਗੜ, ਗੁਰਜੀਤ ਸਿੰਘ ਝੱਬਰ,ਗੁਰਿੰਦਰਜੀਤ ਸਿੰਘ, ਰੇਸ਼ਮ ਸਿੰਘ, ਹਰਬਿੰਦਰ ਸਿੰਘ ਨੀਟਾ ਅਤੇ ਹਰਭਗਵਾਨ ਦਾਸ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਵੱਡੀ ਖ਼ਬਰ; PRTC ਦੀ ਬੱਸ ‘ਚ ਭੁੱਕੀ ਦੀ ਤਸਕਰੀ ਕਰਦੇ ਡਰਾਈਵਰ ਤੇ ਕੰਡਕਟਰ ਕਾਬੂ

0

Kapurthala News: ਜ਼ਿਲ੍ਹਾ ਕਪੂਰਥਲਾ ਦੀ ਫ਼ਗਵਾੜਾ ਪੁਲਿਸ ਨੇ ਇੱਕ ਗੁਪਤ ਇਤਲਾਹ ‘ਤੇ ਵੱਡੀ ਕਾਰਵਾਈ ਕਰਦਿਆਂ ਪੀਆਰਟੀਸੀ ਦੀ ਬੱਸ ਵਿਚ ਭੁੱਕੀ ਤਸਕਰੀ ਦੇ ਮਾਮਲੇ ਦਾ ਪਰਦਾਫ਼ਾਸ ਕੀਤਾ ਹੈ। ਮੌਕੇ ‘ਤੇ ਹੀ ਡਰਾਈਵਰ ਅਤੇ ਕੰਡਕਟਰ ਨੂੰ ਕਾਬੂ ਕਰ ਲਿਆ ਗਿਆ, ਜਿੰਨ੍ਹਾਂ ਦੇ ਕੋਲੋਂ 53 ਕਿਲੋਂ ਭੁੱਕੀ ਬਰਾਮਦ ਹੋਈ ਹੈ। ਮੁਲਜਮਾਂ ਨੇ ਬੱਸ ਦੇ ਅੰਦਰ ਇੱਕ ਗੁਪਤ ਬਕਸਾ ਬਣਾਇਆ ਹੋਇਆ ਸੀ, ਜਿਸਦੇ ਵਿਚ ਇਹ ਭੁੱਕੀ ਦੀ ਤਸਕਰੀ ਕੀਤੀ ਜਾਂਦੀ ਸੀ। ਮਾਮਲੇ ਦੀ ਪੁਸ਼ਟੀ ਕਰਦਿਆਂ ਫ਼ਗਵਾੜਾ ਦੇ ਡੀਐਸਪੀ ਭਾਰਤ ਭੂਸ਼ਣ ਨੇ ਪੰਜਾਬੀ ਖ਼ਬਰਸਾਰ ਵੈਬਸਾਈਟ ਦੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਦਸਿਆ ਕਿ, ‘‘ਪੜਤਾਲ ਦੌਰਾਨ ਕਈ ਮਹੱਤਵਪੂਰਨ ਸੁਰਾਗ ਹੱਥ ਲੱਗੇ ਹਨ ਤੇ ਡੂੰਘਾਈ ਨਾਲ ਜਾਂਚ ਜਾਰੀ ਹੈ।’’

ਇਹ ਵੀ ਪੜ੍ਹੋ  ਪੰਜਾਬ ‘ਚ ਤੜਕਸਾਰ ਭਿਆਨਕ ਹਾ+ਦ+ਸਾ, ਤਿੰਨ ਦੀ ਹੋਈ ਮੌ+ਤ

ਉਨ੍ਹਾਂ ਦਸਿਆ ਕਿ ਕਾਬੂ ਕੀਤੇ ਮੁਲਜਮਾਂ ਦੀ ਪਹਿਚਾਣ ਡਰਾਈਵਰ ਹਰਦੇਵ ਸਿੰਘ ਤੇ ਕੰਡਕਟਰ ਲਵਪ੍ਰੀਤ ਦੇ ਵਜੋਂ ਹੋਈ ਹੈ। ਦੋਨੋਂ ਪਿਛਲੇ ਲੰਮੇ ਸਮੇਂ ਤੋਂ ਕਪੂਰਥਲਾ –ਦਿੱਲੀ ਰੂਟ ‘ਤੇ ਚੱਲ ਰਹੇ ਸਨ। ਡੀਐਸਪੀ ਮੁਤਾਬਕ, ‘‘ਮੁਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਡਰਾਈਵਰ ਤੇ ਕੰਡਕਟਰ ਦੇ ਰਾਜਸਥਾਨ ਦੇ ਕੁੱਝ ਤਸਕਰਾਂ ਨਾਲ ਸਬੰਧ ਸਨ, ਜਿਹੜੇ ਇੰਨ੍ਹਾਂ ਨੂੰ ਦਿੱਲੀ ਦੇ ਵਿਚ ਭੁੱਕੀ ਮੁਹੱਈਆਂ ਕਰਵਾ ਦਿੰਦੇ ਸਨ ਤੇ ਇਹ ਅੱਗੇ ਭੁੱਕੀ ਨੂੰ ਬੱਸ ਵਿਚ ਲੁਕੋ ਕੇ ਪੰਜਾਬ ਲੈ ਆਉਂਦੇ ਸਨ ਅਤੇ ਅੱਗੇ ਤਰਨਤਾਰਨ ਤੇ ਹੁਸ਼ਿਆਰਪੁਰ ਖੇਤਰ ਵਿਚ ਸਪਲਾਈ ਕਰ ਦਿੰਦੇ ਸਨ। ’’ ਡੀਐਸਪੀ ਭਾਰਤ ਭੂਸ਼ਣ ਨੇ ਦਸਿਆ ਕਿ ਮੁਲਜਮਾਂ ਦੇ ਵਿਰੁਧ ਥਾਣਾ ਸਿਟੀ ਫ਼ਗਵਾੜਾ ਵਿਚ ਪਰਚਾ ਦਰਜ਼ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਰਾਜਾ ਵੜਿੰਗ ਨੇ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ਬਾਰੇ ਸੁਰੱਖਿਆ ਏਜੰਸੀਆਂ ਨੂੰ ਅਡਵਾਈਜਰੀ ਜਾਰੀ ਕਰਨ ਦੀ ਕੀਤੀ ਮੰਗ

👉ਗਲਤਫਹਿਮੀਆਂ ਦੂਰ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਨੂੰ ਲਿਖਿਆ
Chandigarh News: Raja warring; ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦੇਸ਼ ਭਰ ਦੀਆਂ ਵੱਖ-ਵੱਖ ਸੁਰੱਖਿਆ ਏਜੰਸੀਆਂ ਅਤੇ ਸੂਬਾ ਸਰਕਾਰਾਂ ਨੂੰ ਸਿੱਖ ਧਰਮ ਨਾਲ ਸਬੰਧਤ ਚਿੰਨ੍ਹਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਇੱਕ ਅਡਵਾਈਜਰੀ ਜਾਰੀ ਕਰਨ ਦੀ ਅਪੀਲ ਕੀਤੀ ਹੈ।ਕੇਂਦਰੀ ਗ੍ਰਹਿ ਮੰਤਰੀ ਨੂੰ ਲਿਖੇ ਇੱਕ ਪੱਤਰ ਵਿੱਚ, ਵੜਿੰਗ ਨੇ ਕੁਝ ਹਾਲੀਆ ਘਟਨਾਵਾਂ ਦਾ ਹਵਾਲਾ ਦਿੱਤਾ, ਜਿੱਥੇ ਕੁਝ ਸਿੱਖ ਸੰਗਤਾਂ ਨੂੰ ਵੱਖ-ਵੱਖ ਅਸਥਾਨਾਂ ਵਿੱਚ ਦਾਖਲ ਹੋਣ ਤੋਂ ਸਿਰਫ ਇਸ ਲਈ ਰੋਕਿਆ ਗਿਆ, ਕਿਉਂਕਿ ਉਹ ‘ਕਿਰਪਾਨ’ ਲੈ ਕੇ ਜਾ ਰਹੇ ਸਨ, ਜੋ ਕਿ ਸਿੱਖਾਂ ਦੇ ਵਿਸ਼ਵਾਸ ਨਾਲ ਜੁੜੇ ਪੰਜ ਪਵਿੱਤਰ ਚਿੰਨ੍ਹਾਂ ਵਿੱਚੋਂ ਇੱਕ ਹੈ।

ਇਹ ਵੀ ਪੜ੍ਹੋ ਪੰਜਾਬ ‘ਚ ਤੜਕਸਾਰ ਭਿਆਨਕ ਹਾ+ਦ+ਸਾ, ਤਿੰਨ ਦੀ ਹੋਈ ਮੌ+ਤ

ਇਸ ਸਬੰਧ ਵਿੱਚ ਸੂਬਾ ਕਾਂਗਰਸ ਪ੍ਰਧਾਨ ਨੇ ਵਿਸ਼ੇਸ਼ ਤੌਰ ‘ਤੇ ਲਾਲ ਕਿਲ੍ਹੇ ‘ਤੇ ਆਜ਼ਾਦੀ ਦਿਵਸ ਦਾ ਜਸ਼ਨ ਦੇਖਣ ਲਈ ਪੰਜਾਬ ਦੇ ਇੱਕ ਗੁਰਸਿੱਖ ਸਰਪੰਚ ਨੂੰ ‘ਕਿਰਪਾਨ’ ਲੈ ਕੇ ਜਾਣ ਦੇ ਕਾਰਨ ‘ਵੀ.ਆਈ.ਪੀ. ਸੱਦਾ ਪੱਤਰ’ ਹੋਣ ਦੇ ਬਾਵਜੂਦ ਅੰਦਰ ਵੜਨ ਤੋਂ ਇਜਾਜ਼ਤ ਦੇਣ ਨੂੰ ਮਨ੍ਹਾ ਕਰ ਦਿੱਤਾ ਗਿਆ।ਪੱਤਰ ਵਿੱਚ ਉਨ੍ਹਾਂ ਨੇ ਲਿੱਖਿਆ ਹੈ ਕਿ ਇਹ ਬਹੁਤ ਦੁੱਖ ਦੀ ਗੱਲ ਹੈ ਕਿ ਪੰਜਾਬ ਦੇ ਨਾਭਾ ਤੋਂ ਇੱਕ ਗੁਰਸਿੱਖ ਸਰਪੰਚ ਨੂੰ ਦਿੱਲੀ ਵਿੱਚ ਆਜ਼ਾਦੀ ਦਿਵਸ ਦੇ ਜਸ਼ਨ ਦੇਖਣ ਲਈ ਵੀਆਈਪੀ ਘੇਰੇ ਵਿੱਚ ਦਾਖਲ ਹੋਣ ਤੋਂ ਰੋਕ ਦਿੱਤਾ ਗਿਆ। ਬਾਵਜੂਦ ਇਸਦੇ ਕਿ ਇਸ ਮੌਕੇ ਸ਼ਾਮਿਲ ਹੋਣ ਲਈ ਉਸਨੂੰ ਸੱਦਾ ਦਿੱਤਾ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਇਹ ਸਮਝਣ ਯੋਗ ਹੈ ਕਿ ਸੁਰੱਖਿਆ ਕਰਮਚਾਰੀਆਂ ਨੇ ਸਿੱਖ ਧਰਮ ਵਿੱਚ ਵਿਸ਼ਵਾਸ ਦੇ ਵਿਸ਼ਿਆਂ ਬਾਰੇ ਅਣਜਾਣਤਾ ਕਾਰਨ ਕੰਮ ਕੀਤਾ ਹੋ ਸਕਦਾ ਹੈ, ਜਿਸ ਵਿੱਚ ‘ਕਿਰਪਾਨ’ ਵਿਸ਼ਵਾਸ ਦੇ ਪੰਜ ਚਿੰਨ੍ਹਾਂ ਵਿੱਚੋਂ ਇੱਕ ਵਜੋਂ ਸ਼ਾਮਲ ਹੈ।

ਇਹ ਵੀ ਪੜ੍ਹੋ ਸਰਕਾਰੀ ਮੁਲਾਜਮਾਂ ਨੂੰ 58 ਸਾਲ ਬਾਅਦ ਮਿਲੇਗਾ ਦੋ ਸਾਲ ਤੱਕ ਦਾ ਵਾਧਾ; ਸਰਕਾਰ ਨੇ ਲਿਆ ਵੱਡਾ ਫੈਸਲਾ

ਵੜਿੰਗ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਸਰਕਾਰ ਅਤੇ ਅਧਿਕਾਰੀਆਂ ਦਾ ਫਰਜ਼ ਤੇ ਜ਼ਿੰਮੇਵਾਰੀ ਹੈ ਕਿ ਉਹ ਸੁਰੱਖਿਆ ਕਰਮਚਾਰੀਆਂ ਵਿੱਚ ਵੱਖ-ਵੱਖ ਧਰਮਾਂ ਦੇ ਵਿਸ਼ਵਾਸ ਨਾਲ ਜੁੜੇ ਵਿਸ਼ਿਆਂ ਬਾਰੇ ਜਾਗਰੂਕਤਾ ਪੈਦਾ ਕਰਨ। ਉਨ੍ਹਾਂ ਪੱਤਰ ਵਿੱਚ ਲਿਖਿਆ ਹੈ ਕਿ ਅਜਿਹੇ ਅਤਿ ਆਧੁਨਿਕ ਲੋਕਾਂ ਨੂੰ ਅਜਿਹੇ ਗੰਭੀਰ ਮਾਮਲਿਆਂ ਬਾਰੇ ਸੰਵੇਦਨਸ਼ੀਲ ਹੋਣ ਦੀ ਜ਼ਰੂਰਤ ਹੈ, ਨਹੀਂ ਤਾਂ ਉਹ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣਗੇ।ਇਸ ਦੌਰਾਨ ਉਨ੍ਹਾਂ ਰਾਜਸਥਾਨ ਦੀ ਇੱਕ ਹੋਰ ਘਟਨਾ ਦਾ ਵੀ ਹਵਾਲਾ ਦਿੱਤਾ, ਜਿੱਥੇ ਇੱਕ ਗੁਰਸਿੱਖ ਲੜਕੀ ਨੂੰ ਪ੍ਰੀਖਿਆ ਹਾਲ ਵਿੱਚ ਦਾਖਲ ਹੋਣ ਤੋਂ ਰੋਕਿਆ ਗਿਆ ਸੀ, ਕਿਉਂਕਿ ਉਸਨੇ ਵੀ ‘ਕਿਰਪਾਨ’ ਰੱਖੀ ਹੋਈ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ‘ਚ ਤੜਕਸਾਰ ਭਿਆਨਕ ਹਾ+ਦ+ਸਾ, ਤਿੰਨ ਦੀ ਹੋਈ ਮੌ+ਤ

0

Kapurthala News:ਪੰਜਾਬ ਦੇ ਕਪੂਰਥਲਾ ਵਿਚ ਮੰਗਲਵਾਰ ਸਵੇਰ ਇੱਕ ਭਿਆਨਕ ਸੜਕ ਹਾਦਸਾ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿਸਦੇ ਵਿਚ ਤਿੰਨ ਮਜਦੂਰਾਂ ਦੀ ਮੌਤ ਹੋ ਗਈ। ਇਹ ਹਾਦਸਾ ਕਪੂਰਥਲਾ-ਜਲੰਧਰ ਰੋਡ ‘ਤੇ ਸਥਿਤ ਪਿੰਡ ਮੰਡ ਦੇ ਕੋਲ ਹੋਇਆ, ਜਿੱਥੇ ਕਪੂਰਥਲਾ ਦੀ ਸਬਜ਼ੀ ਮੰਡੀ ਤੋਂ ਸਬਜੀ ਲੈ ਕੇ ਆ ਰਹੇ ਛੋਟੇ ਹਾਥੀ ਅਤੇ ਪੀਆਰਟੀਸੀ ਬੱਸ ਵਿਚਕਾਰ ਟੱਕਰ ਹੋ ਗਈ।

ਇਹ ਵੀ ਪੜ੍ਹੋ ਸਤਲੁਜ ਵਿਚ ਪਾਣੀ ਘਟਿਆ,ਪ੍ਰਸ਼ਾਸਨ ਮੁਸਤੈਦ,ਡਿਪਟੀ ਕਮਿਸ਼ਨਰ ਵੱਲੋਂ ਸਰਹੱਦੀ ਪਿੰਡਾਂ ਦਾ ਦੌਰਾ

ਇਸ ਹਾਦਸੇ ਵਿਚ ਛੋਟੇ ਹਾਥੀ ‘ਤੇ ਸਵਾਰ ਤਿੰਨ ਪ੍ਰਵਾਸੀ ਮਜਦੂਰਾਂ ਦੀ ਮੌਕੇ ’ਤੇ ਹੀ ਦਰਦਨਾਕ ਮੌਤ ਹੋ ਗਈ। ਜਦੋਂਕਿ ਛੋਟਾ ਹਾਥੀ ਵੀ ਚਕਨਾਚੂਰ ਹੋ ਗਿਆ ਅਤੇ ਮ੍ਰਿਤਕਾਂ ਨੂੰ ਕਾਫ਼ੀ ਮੁਸ਼ੱਕਤ ਦੇ ਬਾਅਦ ਇਸਦੇ ਵਿਚੋਂ ਬਾਹਰ ਕੱਢਿਆ ਗਿਆ।ਮ੍ਰਿਤਕਾਂ ਦੀ ਪਹਿਚਾਣ ਡਰਾਈਵਰ ਰਾਕੇਸ਼ ਭਗਤ, ਨਿਖਲੇਸ਼ ਅਤੇ ਈਸ਼ਵਰ ਬਿੰਦ ਵਾਸੀ ਦੀਪ ਸਿੰਘ ਨਗਰ ਵਜੋਂ ਹੋਈ ਹੈ। ਦਸਿਆ ਜਾ ਰਿਹਾ ਕਿ ਇਹ ਬੱਸ ਡਰਾਈਵਰ ਦੀ ਗਲਤੀ ਕਾਰਨ ਹਾਦਸਾ ਵਾਪਰਿਆਂ ਹੈ, ਪ੍ਰੰਤੂ ਪੁਲਿਸ ਵਲੋਂ ਮੌਕੇ ‘ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਰਕਾਰੀ ਮੁਲਾਜਮਾਂ ਨੂੰ 58 ਸਾਲ ਬਾਅਦ ਮਿਲੇਗਾ ਦੋ ਸਾਲ ਤੱਕ ਦਾ ਵਾਧਾ; ਸਰਕਾਰ ਨੇ ਲਿਆ ਵੱਡਾ ਫੈਸਲਾ

0

👉ਸਿਰਫ ਅਸਾਧਾਰਣ ਹਾਲਾਤਾਂ ਵਿੱਚ ਹੀ ਮਿਲੇਗੀ ਰੀ-ਇੰਪਲੋਏਮੈਂਟ
Haryana News: ਹਰਿਆਣਾ ਸਰਕਾਰ ਨੇ ਸਰਕਾਰੀ ਕਰਮਚਾਰੀਆਂ ਦੀ ਸੇਵਾਮੁਕਤੀ ਦੇ ਬਾਅਦ ਰੀ-ਇੰਪਲੋਏਮੈਂਟ ਨਾਲ ਸਬੰਧਿਤ ਮਾਮਲਿਆਂ ਦੇ ਨਿਪਟਾਨ ਤਹਿਤ ਸੋਧ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਹਰਿਆਣਾ ਸਿਵਲ ਸੇਵਾ (ਆਮ) ਨਿਯਮ, 2016 ਦੇ ਨਿਯਮ-143 ਅਨੁਸਾਰ, ਸਿਰਫ ਅਸਾਧਾਰਨ ਜਾਂ ਵਿਸ਼ੇਸ਼ ਹਾਲਾਤਾਂ ਵਿੱਚ ਹੀ 58 ਸਾਲ ਦੇ ਬਾਅਦ ਵੱਧ ਤੋਂ ਵੱਧ ਦੋ ਸਾਲ ਸਤੱਕ ਰੀ-ਇੰਪਲੋਏਮੈਂਟ ਦੀ ਮੰਜੂਰੀ ਦਿੱਤੀ ਜਾ ਸਕਦੀ ਹੈ।ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ ਵੱਲੋਂ ਸਾਰੇ ਪ੍ਰਸਾਸ਼ਕੀ ਸਕੱਤਰਾਂ, ਵਿਭਾਗ ਪ੍ਰਮੁੱਖਾਂ, ਡਿਵੀਜਨਲ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਜਾਂ ਨੂੰ ਇੱਕ ਪੱਤਰ ਜਾਰੀ ਕੀਤਾ ਗਿਆ ਹੈ।ਪੱਤਰ ਅਨੁਸਾਰ, ਸੂਬਾ ਸਰਕਾਰ ਨੇ 18 ਜੂਨ, 2025 ਨੂੰ ਜਾਰੀ ਆਦੇਸ਼ਾਂ ਰਾਹੀਂ ਇੱਕ ਕਮੇਟੀ ਦਾ ਪੁਨਰ ਗਠਨ ਕੀਤਾ ਹੈ।

ਇਹ ਵੀ ਪੜ੍ਹੋ ਮੰਤਰੀ ਹਰਭਜਨ ਸਿੰਘ ਦੀ ਥਾਂ ਹੁਣ ਸੰਜੀਵ ਅਰੋੜਾ ਸੰਭਾਲਣਗੇ ਬਿਜਲੀ ਮਹਿਕਮਾ

ਇਹ ਕਮੇਟੀ ਉਨ੍ਹਾਂ ਨਿਜੀ ਮਾਮਲਿਆਂ ਅਤੇ ਸ਼੍ਰੇਣੀ ਜਾਂ ਵਰਗ ਦੇ ਪੱਧਰ ‘ਤੇ ਮਾਮਲਿਆਂ ਦੀ ਸਮੀਖਿਆ ਕਰੇਗੀ, ਜਿਨ੍ਹਾਂ ਦੀ ਸੇਵਾਵਾਂ ਸੰਗਠਨ ਦੇ ਉਦੇਸ਼ਾਂ ਦੀ ਪੂਰਤੀ ਲਈ ਜਰੂਰੀ ਹਨ। ਪ੍ਰਸਤਾਵਾਂ ‘ਤੇ ਵਿਚਾਰ ਲਈ ਹਰ ਮਹੀਨੇ ਇੱਕ ਯਕੀਨੀ ਮਿੱਤੀ ਨੂੰ ਕਮੇਟੀ ਦੀ ਮੀਟਿੰਗ ਹੋਵੇਗੀ।ਸੋਧ ਪ੍ਰਕ੍ਰਿਆ ਤਹਿਤ, ਪ੍ਰਸਾਸ਼ਨਿਕ ਵਿਭਾਗ ਇਹ ਯਕੀਨੀ ਕਰਣਗੇ ਕਿ ਕਿਨ੍ਹਾਂ ਹਾਲਾਤਾਂ ਵਿੱਚ ਸੇਵਾਮੁਕਤ ਅਧਿਕਾਰੀਆਂ ਜਾਂ ਕਰਮਚਾਰੀਆਂ ਦੀ ਸੇਵਾਵਾਂ ਸੇਵਾਮੁਕਤੀ ਦੇ ਬਾਅਦ ਵੀ ਜਰੂਰੀ ਹਨ। ਰੀ-ਇੰਪਲੋਹੇਮੈਂਟ ਸਿਰਫ ਉਨ੍ਹਾਂ ਮਾਮਲਿਆਂ ਵਿੱਚ ਵਿਚਾਰਧੀਨ ਹੋਵੇਗੀ, ਜਿੱਥੇ ਸੇਵਾਵਾਂ ਦੀ ਪ੍ਰਭਾਵਸ਼ਾਲੀ ਡਿਲੀਵਰੀ ਲਈ ਇਹ ਲਾਜ਼ਮੀ ਹੋਣ ਅਤੇ ਜਿੱਥੇ ਜੂਨੀਅਰ ਕਰਮਚਾਰੀਆਂ ਦੀ ਪਦੌਓਨਤੀ ਦੀ ਸੰਭਾਵਨਾ ‘ਤੇ ਪ੍ਰਤੀਕੂਲ ਪ੍ਰਭਾਵ ਨਾ ਪਵੇ।

ਇਹ ਵੀ ਪੜ੍ਹੋ ਵੱਡੀ ਖ਼ਬਰ; ਬਿਕਰਮ ਸਿੰਘ ਮਜੀਠਿਆ ਦੀ ਜਮਾਨਤ ਅਰਜ਼ੀ ਰੱਦ 

ਇਸ ਤੋਂ ਇਲਾਵਾ, ਸਬੰਧਿਤ ਅਧਿਕਾਰੀ ਦਾ ਸੇਵਾ ਰਿਕਾਰਡ ਚੰਗਾ ਹੋਣਾ ਜਰੂਰੀ ਹੈ ਅਤੇ ਉਸ ਦੇ ਵਿਰੁੱਧ ਕੋਈ ਅਨੁਸਾਸ਼ਨਾਤਮਕ ਕਾਰਵਾਈ ਪੈਂਡਿੰਗ ਨਾ ਹੋਵੇ।ਰੀ-ਇੰਪਲੋਏਮੈਂਟ ਦੀ ਵੱਧ ਤੋਂ ਵੱਧ ਉਮਰ ਸੀਮਾ 63 ਸਾਲ ਨਿਰਧਾਰਿਤ ਕੀਤੀ ਗਈ ਹੈ, ਤਾਂ ਜੋ ਅਧਿਕਾਰੀ ਜਾਂ ਕਰਮਚਾਰੀ 65 ਸਾਲ ਦੀ ਉਮਰ ਤੱਕ ਘੱਟ ਤੋਂ ਘੱਟ ਦੋ ਸਾਲ ਤੱਕ ਸੇਵਾ ਕਰ ਸਕਣ। ਦੋ ਸਾਲ ਦੇ ਬਾਅਦ ਰੀ-ਇੰਪਲੋਏਮੈਂਟ ‘ਤੇ ਕਿਸੇ ਵੀ ਸਥਿਤੀ ਵਿੱਚ ਵਿਚਾਰ ਨਹੀਂ ਕੀਤਾ ਜਾਵੇਗਾ। ਹਾਲਾਂਕਿ ਜੇਕਰ ਦੋ ਸਾਲ ਦੇ ਬਾਅਦ ਵੀ ਸੇਵਾਮੁਕਤ ਅਧਿਕਾਰੀਆਂ ਜਾਂ ਕਰਮਚਾਰੀਆਂ ਦੀ ਸੇਵਾਵਾਂ ਦੀ ਜਰੂਰਤ ਹੈ ਤਾਂ ਅਜਿਹੇ ਮਾਮਲਿਆਂ ਵਿੱਓ ਸਿਰਫ ਠੇਕਾ ਆਧਾਰ ‘ਤੇ ਹੀ ਨਿਯੁਕਤੀ ਕੀਤੀ ਜਾਵੇਗੀ, ਜਿਸ ਦੇ ਲਈ ਮਨੁੱਖ ਸੰਸਾਧਨ ਵਿਭਾਗ ਦੀ ਪਹਿਲਾ ਮੰਜੂਰੀ ਜਰੂਰੀ ਹੋਵੇਗੀ।

ਇਹ ਵੀ ਪੜ੍ਹੋ ਹੁਣ ਦਿੱਲੀ ਦੇ ਸਕੂਲਾਂ ਨੂੰ ਬੰ+ਬ ਨਾਲ ਉੜਾ+ਉਣ ਦੀ ਮਿਲੀ ਧਮਕੀ, ਪੁਲਿਸ ਵੱਲੋਂ ਜਾਂਚ ਜਾਰੀ

ਪ੍ਰਸਾਸ਼ਨਿਕ ਵਿਭਾਗ ਨੂੰ ਆਪਣੇ ਮੰਤਰੀ-ਪ੍ਰਭਾਰੀ ਦੀ ਮੰਜੂਰੀ ਪ੍ਰਾਪਤ ਕਰਨ ਦੇ ਬਾਅਦ ਸਬੰਧਿਤ ਮਾਮਲੇ ਮਾਨਵ ਸੰਸਾਧਨ ਵਿਭਾਗ (ਮਾਨਵ ਸੰਸਾਧਨ -1 ਬ੍ਰਾਂਚ) ਨੂੰ ਭੇਜਣੇ ਹੋਣਗੇ। ਇਸ ਦੇ ਬਾਅਦ ਕਮੇਟੀ ਆਪਣੀ ਸ਼ਿਕਾਇਤਾਂ ਸਬੰਧਿਤ ਪ੍ਰਸਾਸ਼ਨਿਕ ਵਿਭਾਗ ਨੂੰ ਭੇਜੇਗੀ। ਉਸ ਤੋਂ ਬਾਅਦ ਸਬੰਧਿਤ ਵਿਭਾਗ ਵਿਸ ਵਿਭਾਗ ਦੀ ਸਹਿਮਤੀ ਪ੍ਰਾਪਤ ਕਰ ਮੁੱਖ ਮੰਤਰੀ ਦੀ ਮੰਜੂਰੀ ਦੇ ਬਾਅਦ ਹੀ ਰੀ-ਇੰਪਲੋਏਮੈਂਟ ਆਦੇਸ਼ ਜਾਰੀ ਕਰਣਗੇ।ਇਹ ਨਿਰਦੇਸ਼ ਉਨ੍ਹਾਂ ਕਰਮਚਾਰੀਆਂ ਦੇ ਮਾਮਲੇ ਵਿੱਚ ਲਾਗੂ ਨਹੀਂ ਹੋਣਗੇ, ਜਿਨ੍ਹਾਂ ਦੀ ਰੀ-ਇੰਪਲੋਏਮੈਂਟ ਦੀ ਸਮੇਂ ਲੋੜਿੰਦੀ ਪ੍ਰਵਾਨਗੀ ਤੋਂ ਬਾਅਦ ਵੀ, ਉਨ੍ਹਾਂ ਦੀ ਮੌਜੂਦਾ ਰੀ-ਇੰਪਲੋਏਮੈਂਟ ਦੀ ਸਮਾਪਤੀ ਤੱਕ ਜਾਰੀ ਹੈ। ਨਾਲ ਹੀ, ਸਿਹਤ ਅਤੇ ਈਐਸਆਈ ਵਿਭਾਗ ਦੇ ਡਾਕਟਰਾਂ ਦੇ ਮਾਮਲੇ ਵਿੱਚ ਸੇਵਾਮੁਕਤੀ ਅਤੇ ਰੀ-ਇੰਪਲੋਏਮੈਂਟ ਦੀ ਮਿਆਦ ਸਬੰਧਿਤ ਵਿਭਾਗਾਂ ਵੱਲੋਂ ਸਮੇਂ-ਸਮੇਂ ‘ਤੇ ਜਾਰੀ ਨੋਟੀਫਿਕੇਸ਼ਨਾਂ ਜਾਂ ਨਿਰਦੇਸ਼ਾਂ ਅਨੁਸਾਰ ਨਿਰਧਾਰਿਤ ਹੋਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਵੱਲੋਂ ਸੁਖਬੀਰ ਬਾਦਲ ਨੂੰ ਝੂਠੀਆਂ ਪ੍ਰਾਪਤੀਆਂ ਦੇ ਸੋਹਲੇ ਗਾਉਣ ਦੀ ਬਜਾਏ ਬਰਗਾੜੀ ਘਟਨਾ ਅਤੇ ਨਸ਼ਿਆਂ ਨਾਲ ਹੋਈਆਂ ਮੌਤਾਂ ਦੀ ਜ਼ਿੰਮੇਵਾਰੀ ਲੈਣ ਦੀ ਚੁਣੌਤੀ

0
👉ਕਾਂਗਰਸ ਅਤੇ ਅਕਾਲੀ ਦਲ ਪਾਟੋਧਾੜ ਦਾ ਸ਼ਿਕਾਰ;ਡਰੱਗ ਮਾਫੀਆ ਦੇ ਸਰਗਣੇ ਨਾਲ ਨਰਮਾਈ ਨਹੀਂ ਵਰਤੀ ਜਾ ਸਕਦੀ
👉ਚਮਕੌਰ ਸਾਹਿਬ ਦੇ ਕਮਿਊਨਿਟੀ ਹੈਲਥ ਸੈਂਟਰ ਨੂੰ ਸਬ-ਡਿਵੀਜ਼ਨਲ ਹਸਪਤਾਲ ਵਜੋਂ ਅਪਗ੍ਰੇਡ ਕੀਤਾ
👉ਉੱਭਰਦੇ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ ਅਤੇ ਸਟੈੱਮ ਮੋਬਾਈਲ ਬੱਸ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ
ਚਮਕੌਰ ਸਾਹਿਬ (ਰੂਪਨਗਰ), 18 ਅਗਸਤ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਕਾਲੀ ਲੀਡਰ ਸੁਖਬੀਰ ਸਿੰਘ ਬਾਦਲ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਝੂਠੀਆਂ ਪ੍ਰਾਪਤੀਆਂ ਦੇ ਸੋਹਲੇ ਗਾਉਣ ਦੀ ਬਜਾਏ ਲੋਕਾਂ ਸਾਹਮਣੇ ਸਪੱਸ਼ਟ ਕਰਨ ਕਿ ਉਨ੍ਹਾਂ ਦੀ ਸਰਕਾਰ ਦੌਰਾਨ ਬਰਗਾੜੀ ਘਟਨਾ ਅਤੇ ਨਸ਼ਿਆਂ ਨਾਲ ਹੋਈਆਂ ਹਜ਼ਾਰਾਂ ਨੌਜਵਾਨਾਂ ਦੀਆਂ ਮੌਤਾਂ ਦੀ ਜ਼ਿੰਮੇਵਾਰੀ ਕੌਣ ਲਵੇਗਾ। ਅੱਜ ਇੱਥੇ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਵਿੱਚ ਵੱਖ-ਵੱਖ ਵਿਕਾਸ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਬਾਦਲ ਅਕਸਰ ਹੀ ਦਮਗਜ਼ੇ ਮਾਰਦੇ ਹਨ ਕਿ ਉਨ੍ਹਾਂ ਦੀ ਸਰਕਾਰ ਦੌਰਾਨ ਵੱਡੇ ਪੱਧਰ ’ਤੇ ਵਿਕਾਸ ਹੋਇਆ ਹੈ ਪਰ ਜਦੋਂ ਬਰਗਾੜੀ ਘਟਨਾ ਵਿੱਚ ਬੇਕਸੂਰ ਲੋਕਾਂ ’ਤੇ ਗੋਲੀਆਂ ਚਲਾਉਣ ਜਾਂ ਨਸ਼ਿਆਂ ਦੀ ਅਲਾਮਤ ਦਾ ਮਸਲਾ ਉਠਦਾ ਹੈ ਤਾਂ ਉਹ ਚੁੱਪ ਵੱਟ ਲੈਂਦੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਨੇ ਸਾਡੇ ਨੌਜਵਾਨਾਂ ਦੀ ਨਸਲਕੁਸ਼ੀ ਕੀਤੀ ਹੈ ਜਿਸ ਨਾਲ ਅਕਾਲੀਆਂ ਦੇ ਬਦਅਮਨੀ ਵਾਲੇ ਲੰਮੇ ਸ਼ਾਸਨ ਦੀ ਅਸਲ ਤਸਵੀਰ ਸਾਹਮਣੇ ਆਉਂਦੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਲੀਡਰ ਸੁਖਬੀਰ ਸਿੰਘ ਬਾਦਲ ’ਤੇ ਚੁਟਕੀ ਲੈਂਦਿਆਂ ਕਿਹਾ, “ਸੱਤਾ ਵਿੱਚ ਹੁੰਦਿਆਂ ਤਾਂ ਬਾਦਲਾਂ ਨੇ ਆਪਣਾ ਕਾਰੋਬਾਰ ਹੀ ਵਧਾਇਆ ਹੈ ਜਦਕਿ ਸੂਬੇ ਅਤੇ ਲੋਕਾਂ ਨੂੰ ਉਨ੍ਹਾਂ ਦੇ ਰਹਿਮੋ-ਕਰਮ ਉਤੇ ਛੱਡ ਦਿੱਤਾ ਗਿਆ ਸੀ। ਸਾਲ 2007 ਤੋਂ 2017 ਤੱਕ ਦਾ ਸਮਾਂ ਸੂਬੇ ਦਾ ਸਭ ਤੋਂ ਕਾਲਾ ਦੌਰ ਸੀ ਜਦੋਂ ਟਰਾਂਸਪੋਰਟ, ਕੇਬਲ, ਰੇਤਾ, ਨਸ਼ਾ ਅਤੇ ਹੋਰ ਮਾਫੀਏ ਦੀ ਇਜਾਰੇਦਾਰੀ ਸੀ।”
ਮੁੱਖ ਮੰਤਰੀ ਨੇ ਕਿਹਾ ਕਿ ਇਹ ਸੱਚ ਕਿਸੇ ਤੋਂ ਲੁਕਿਆ-ਛਿਪਿਆ ਨਹੀਂ ਕਿ ਅਕਾਲੀ ਦੇ ਸ਼ਾਸਨ ਦੌਰਾਨ ਨਸ਼ੇ ਦੇ ਸੌਦਾਗਰਾਂ ਨੂੰ ਸਰਪ੍ਰਸਤੀ ਦਿੱਤੀ ਜਾਂਦੀ ਸੀ ਜਿਸ ਕਰਕੇ ਨਸ਼ਿਆਂ ਦੀ ਅਲਾਮਤ ਨੇ ਸੂਬੇ ਵਿੱਚ ਪੈਰ ਪਸਾਰ ਲਏ ਸਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ‘ਜਰਨੈਲਾਂ’ ਨਾਲ ਕੋਈ ਲਿਹਾਜ਼ ਨਹੀਂ ਵਰਤੇਗੀ ਜਿਨ੍ਹਾਂ ਨੇ ਨਸ਼ਿਆਂ ਦਾ ਕਹਿਰ ਢਾਹ ਕੇ ਸਾਡੇ ਨੌਜਵਾਨਾਂ ਦੀ ਨਸਲਕੁਸ਼ੀ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੀਡਰ ਜਿੱਥੇ ਨਸ਼ੇ ਦਾ ਧੰਦਾ ਕਰਨ ਵਾਲਿਆਂ ਦੀ ਪੁਸ਼ਤਪਨਾਹੀ ਕਰਦੇ ਸਨ, ਉਥੇ ਆਪਣੇ ਸਰਕਾਰੀ ਵਾਹਨਾਂ ਵਿੱਚ ਨਸ਼ਾ ਵੇਚਦੇ ਜਾਂ ਸਪਲਾਈ ਕਰਦੇ ਸਨ।ਮੁੱਖ ਮੰਤਰੀ ਨੇ ਕਿਹਾ ਕਿ ਗੈਰ-ਕਾਨੂੰਨੀ ਹੱਥਕੰਡੇ ਵਰਤ ਕੇ ਸਰਮਾਇਆ ਇਕੱਠਾ ਕਰਨ ਵਾਲੇ ਲੀਡਰ ਹੁਣ ਜੇਲ੍ਹ ਵਿੱਚ ਸਹੂਲਤਾਂ ਭਾਲ ਰਹੇ ਹਨ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਨਸ਼ਿਆਂ ਨਾਲ ਨੌਜਵਾਨਾਂ ਦੇ ਘਰਾਂ ਵਿੱਚ ਸੱਥਰ ਵਿਛਾਉਣ ਵਾਲੇ ਜੇਲ੍ਹ ਵਿੱਚ ਵਿਸ਼ੇਸ਼ ਸਹੂਲਤ ਦੇ ਹੱਕਦਾਰ ਨਹੀਂ ਕਿਉਂਕਿ ਉਹ ਆਪਣੇ ਪਾਪਾਂ ਦੀ ਸਜ਼ਾ ਭੁਗਤ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਡੂੰਘਾਈ ਨਾਲ ਕੀਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਨ੍ਹਾਂ ਲੀਡਰਾਂ ਨੇ ਨਸ਼ੇ ਦੇ ਕਾਰੋਬਾਰ ਰਾਹੀਂ ਵੱਡੇ ਪੱਧਰ ’ਤੇ ਪੈਸਾ ਇਕੱਠਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਜੁਰਮ ਲਈ ਸਖ਼ਤ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ।  ਨਸ਼ਿਆਂ ਦੇ ਦੋਸ਼ਾਂ ਹੇਠ ਨਾਭਾ ਜੇਲ੍ਹ ਵਿੱਚ ਬੰਦ ਸਾਬਕਾ ਅਕਾਲੀ ਲੀਡਰ ਦਾ ਪੱਖ ਪੂਰਨ ਵਾਲੇ ਰਵਾਇਤੀ ਪਾਰਟੀਆਂ ਦੇ ਲੀਡਰ ਉਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਕਾਂਗਰਸੀ ਲੀਡਰ ਚਰਨਜੀਤ ਸਿੰਘ ਚੰਨੀ, ਪ੍ਰਤਾਪ ਸਿੰਘ ਬਾਜਵਾ, ਸੁਖਪਾਲ ਸਿੰਘ ਖਹਿਰਾ, ਭਾਜਪਾ ਲੀਡਰ ਕੈਪਟਨ ਅਮਰਿੰਦਰ ਸਿੰਘ ਅਤੇ ਰਵਨੀਤ ਸਿੰਘ ਬਿੱਟੂ ਨੇ ਖੁੱਲ੍ਹ ਕੇ ਸਮਰਥਨ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਰਵਾਇਤੀ ਪਾਰਟੀਆਂ ਦੀ ਆਪਸੀ ਮਿਲੀਭੁਗਤ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਜਦੋਂ ਇਹ ਸੱਤਾ ਵਿੱਚ ਹੁੰਦੇ ਸਨ ਤਾਂ ਇਕ-ਦੂਜੇ ਦੀਆਂ ਨਾਕਾਮੀਆਂ ਉਤੇ ਪਰਦਾ ਪਾ ਲੈਂਦੇ ਸਨ। ਭਗਵੰਤ ਸਿੰਘ ਮਾਨ ਨੇ ਇਨ੍ਹਾਂ ਲੀਡਰਾਂ ਨੂੰ ਮੁੜ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਨੂੰ ਸਪੱਸ਼ਟ ਕਰਨ ਕਿ ਉਹ ਨਸ਼ਾ ਤਸਕਰਾਂ ਦੇ ਹੱਕ ਵਿੱਚ ਜਾਂ ਖਿਲਾਫ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਨੇ ਸਰਕਾਰੀ ਖਜ਼ਾਨੇ ਦੀ ਅੰਨ੍ਹੇਵਾਹ ਲੁੱਟ ਕੀਤੀ ਹੈ ਜਿਸ ਕਰਕੇ ਪੰਜਾਬੀਆਂ ਨੇ ਇਨ੍ਹਾਂ ਨੂੰ ਬਾਹਰ ਦਾ ਰਸਤਾ ਵਿਖਾਇਆ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਚਰਨਜੀਤ ਸਿੰਘ ਚੰਨੀ, ਸਾਬਕਾ ਅਕਾਲੀ ਲੀਡਰ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਤੇ ਹੋਰ ਵੱਡੇ ਲੀਡਰਾਂ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਇਹ ਲੀਡਰ ਬੁਖਲਾਹਟ ਵਿੱਚ ਆ ਕੇ ਸੱਤਾ ਲਈ ਤਰਲੋਮੱਛੀ ਹੋ ਰਹੇ ਹਨ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਹੁਣ ਤੱਕ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਜਿਨ੍ਹਾਂ ਵਿੱਚੋਂ ਇੱਕ ਵੀ ਨਿਯੁਕਤੀ ਨੂੰ ਹੁਣ ਤੱਕ ਕਿਸੇ ਵੀ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਲਈ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਰਦਰਸ਼ੀ ਭਰਤੀ ਨੇ ਨੌਜਵਾਨਾਂ ਦਾ ਸੂਬਾ ਸਰਕਾਰ ਦੇ ਕੰਮਕਾਜ ਵਿੱਚ ਵਿਸ਼ਵਾਸ ਵਧਾਇਆ ਹੈ ਜਿਸ ਕਾਰਨ ਨੌਜਵਾਨਾਂ ਨੇ ਵਿਦੇਸ਼ ਜਾਣ ਦਾ ਵਿਚਾਰ ਤਿਆਗ ਦਿੱਤਾ ਹੈ ਅਤੇ ਇੱਥੇ ਸਰਕਾਰੀ ਨੌਕਰੀਆਂ ਲਈ ਤਿਆਰੀ ਕਰ ਰਹੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ 90 ਫੀਸਦੀ ਘਰਾਂ ਨੂੰ ਜ਼ੀਰੋ ਬਿਜਲੀ ਬਿੱਲ ਆ ਰਹੇ ਹਨ, ਜਿਸ ਨਾਲ ਲੋਕਾਂ ਨੂੰ ਵੱਡੀ ਆਰਥਿਕ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਝੋਨੇ ਦੀ ਕਾਸ਼ਤ ਲਈ ਨਿਰਵਿਘਨ ਬਿਜਲੀ ਮਿਲ ਰਹੀ ਹੈ ਜਿਸ ਕਾਰਨ ਉਨ੍ਹਾਂ ਨੂੰ ਕੋਈ ਸਮੱਸਿਆ ਨਹੀਂ ਆ ਰਹੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਮਾਜ ਦੇ ਹਰ ਵਰਗ ਦੇ ਹਿੱਤ ਦਾ ਧਿਆਨ ਰੱਖਿਆ ਹੈ ਜਿਸ ਕਾਰਨ ਪੰਜਾਬ ਅੱਗੇ ਵਧ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਚਮਕੌਰ ਸਾਹਿਬ ਹਸਪਤਾਲ ਵਿੱਚ ਬਿਸਤਰਿਆਂ ਦੀ ਗਿਣਤੀ 30 ਤੋਂ ਵਧਾ ਕੇ 50 ਕਰ ਦਿੱਤੀ ਹੈ ਅਤੇ ਇਸ ਦਾ ਦਰਜਾ ਕਮਿਊਨਿਟੀ ਹੈਲਥ ਸੈਂਟਰ ਤੋਂ ਸਬ-ਡਿਵੀਜ਼ਨਲ ਹਸਪਤਾਲ ਵਿੱਚ ਅਪਗ੍ਰੇਡ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਹਸਪਤਾਲ ਵਿੱਚ ਮਾਹਿਰ ਡਾਕਟਰਾਂ ਦੀ ਗਿਣਤੀ ਪੰਜ ਤੋਂ ਵਧਾ ਕੇ 10 ਕਰ ਦਿੱਤੀ ਗਈ ਹੈ ਤਾਂ ਜੋ ਲੋਕ ਮਾਹਿਰ ਡਾਕਟਰਾਂ ਤੋਂ ਇਲਾਜ ਕਰਵਾ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਇਸ ਹਸਪਤਾਲ ਵਿੱਚ ਸਿਰਫ਼ ਦੋ ਮੈਡੀਕਲ ਅਫ਼ਸਰ (ਜਨਰਲ) ਹੁੰਦੇ ਸਨ ਪਰ ਹੁਣ ਇੱਥੇ ਚਾਰ ਮੈਡੀਕਲ ਅਫ਼ਸਰ (ਜਨਰਲ) ਹੋਣਗੇ।ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਹਸਪਤਾਲ ਵਿੱਚ ਸਿਰਫ਼ ਇਕ ਅਪਰੇਸ਼ਨ ਥੀਏਟਰ ਸੀ ਪਰ ਹੁਣ ਇਕ ਹੋਰ ਅਪਰੇਸ਼ਨ ਥੀਏਟਰ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜ ਆਮ ਆਦਮੀ ਕਲੀਨਿਕ ਅਤੇ 20 ਆਯੁਸ਼ਮਾਨ ਅਰੋਗਿਆ ਕੇਂਦਰ ਚਮਕੌਰ ਸਾਹਿਬ ਹਸਪਤਾਲ ਨਾਲ ਜੁੜੇ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਸਟੈੱਮ ਮੋਬਾਈਲ ਬੱਸ ਨੂੰ ਵੀ ਹਰੀ ਝੰਡੀ ਦਿਖਾਈ ਗਈ, ਜੋ ਸਕੂਲਾਂ ਵਿੱਚ ਜਾਵੇਗੀ ਅਤੇ ਵਿਗਿਆਨ, ਤਕਨਾਲੋਜੀ, ਇੰਜਨੀਅਰਿੰਗ ਅਤੇ ਗਣਿਤ ਵਿੱਚ ਵਿਦਿਆਰਥੀਆਂ ਦੇ ਸੰਕਲਪਾਂ ਨੂੰ ਸਪੱਸ਼ਟ ਕਰਨ ਵਿੱਚ ਮਦਦ ਕਰੇਗੀ।ਮੁੱਖ ਮੰਤਰੀ ਨੇ ਕਿਹਾ ਕਿ ਆਧੁਨਿਕ ਸਹੂਲਤਾਂ ਨਾਲ ਲੈਸ ਇਹ ਬੱਸ ਬੱਚਿਆਂ ਦੀ ਸਿੱਖਣ ਵਿੱਚ ਦਿਲਚਸਪੀ ਵਧਾਏਗੀ ਅਤੇ ਛੇਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀ ਵਿਗਿਆਨ ਅਤੇ ਗਣਿਤ ਬਾਰੇ ਵਿਚਾਰ-ਵਟਾਂਦਰਾ ਸੈਸ਼ਨਾਂ ਵਿੱਚ ਆਪਣੀ ਕਾਬਲੀਅਤ ਸਾਬਤ ਕਰਨਗੇ। ਉਨ੍ਹਾਂ ਮੋਰਿੰਡਾ ਦੇ ਕਮਿਊਨਿਟੀ ਹੈਲਥ ਸੈਂਟਰ ਦੇ ਨਵੀਨੀਕਰਨ ਦੀ ਵੀ ਸ਼ੁਰੂਆਤ ਕੀਤੀ।ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਤੇ ਹੋਰ ਵੀ ਹਾਜ਼ਰ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੰਤਰੀ ਹਰਭਜਨ ਸਿੰਘ ਦੀ ਥਾਂ ਹੁਣ ਸੰਜੀਵ ਅਰੋੜਾ ਸੰਭਾਲਣਗੇ ਬਿਜਲੀ ਮਹਿਕਮਾ

0

Chandigarh News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੇ ਮੰਤਰੀ ਮੰਡਲ ਦੇ ਵਿਭਾਗਾਂ ਵਿਚ ਥੋੜਾ ਫ਼ੇਰਬਦਲ ਕੀਤਾ ਹੈ। ਜਾਰੀ ਹੁਕਮਾਂ ਤਹਿਤ ਹਰਭਜਨ ਸਿੰਘ ਈਟੀਓ ਕੋਲੋਂ ਹੁਣ ਬਿਜਲੀ ਵਿਭਾਗ ਵਾਪਸ ਲੈ ਲਿਆ ਗਿਆ। ਹੁਣ ਉਨ੍ਹਾਂ ਕੋਲ ਲੋਕ ਨਿਰਮਾਣ ਵਿਭਾਗ ਰਹਿ ਗਿਆ ਹੈ। ਬਿਜਲੀ ਵਿਭਾਗ ਦੀ ਜਿੰਮੇਵਾਰੀ ਪਿਛਲੇ ਦਿਨੀਂ ਨਵੇਂ ਬਣੇ ਮੰਤਰੀ ਸੰਜੀਵ ਅਰੋੜਾ ਨੂੰ ਦਿੱਤੀ ਗਈ ਹੈ। ਇਸਤੋਂ ਪਹਿਲਾਂ ਸ਼੍ਰੀ ਅਰੋੜਾ ਕੋਲ ਉਦਯੋਗ ਵਿਭਾਗ ਵੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਸਰਕਾਰ ਨੂੰ ਨਵੀਂ ਭਰਤੀ ਤੱਕ 1,158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀਆਂ ਸੇਵਾਵਾਂ ਜਾਰੀ ਰੱਖਣ ਲਈ ਸੁਪਰੀਮ ਕੋਰਟ ਵੱਲੋਂ ਪ੍ਰਵਾਨਗੀ

👉ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ
👉1158 ਭਰਤੀ ਨੂੰ ਸੁਰੱਖਿਅਤ ਰੱਖਣ ਲਈ ਮਜ਼ਬੂਤੀ ਨਾਲ ਕੇਸ ਲੜੇਗੀ ਪੰਜਾਬ ਸਰਕਾਰ: ਬੈਂਸ
Chandigarh News:ਸੂਬੇ ਵਿੱਚ ਉਚੇਰੀ ਸਿੱਖਿਆ ਲਈ ਵੱਡੀ ਰਾਹਤ ਦਿੰਦਿਆਂ ਭਾਰਤ ਦੀ ਸਿਖਰਲੀ ਅਦਾਲਤ ਸੁਪਰੀਮ ਕੋਰਟ ਨੇ ਨਵੀਂ ਭਰਤੀ ਹੋਣ ਤੱਕ 1,158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਸਰਕਾਰੀ ਕਾਲਜਾਂ ਵਿੱਚ ਆਪਣੀਆਂ ਸੇਵਾਵਾਂ ਜਾਰੀ ਰੱਖਣ ਦੀ ਆਗਿਆ ਦੇ ਦਿੱਤੀ ਹੈ। ਇਹ ਫੈਸਲਾ ਪੰਜਾਬ ਭਰ ਦੇ ਸਰਕਾਰੀ ਕਾਲਜਾਂ ਦੇ ਵਿਦਿਆਰਥੀਆਂ ਲਈ ਨਿਰਵਿਘਨ ਸਿੱਖਿਆ ਨੂੰ ਯਕੀਨੀ ਬਣਾਏਗਾ।

ਇਹ ਵੀ ਪੜ੍ਹੋ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 3 ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਸਰਕਾਰੀ ਕਾਲਜਾਂ ਵਿੱਚ 1,158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਸੇਵਾਵਾਂ ਜਾਰੀ ਰੱਖਣ ਦੀ ਆਗਿਆ ਦੇਣ ਦੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਫੈਸਲਾ ਪੰਜਾਬ ਵਿੱਚ ਉਚੇਰੀ ਸਿੱਖਿਆ ਲਈ ਇੱਕ ਵੱਡੀ ਰਾਹਤ ਹੈ ਕਿਉਂਕਿ ਇਹ ਫ਼ੈਸਲਾ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਰੁਕਾਵਟ ਤੋਂ ਆਪਣੇ ਅਕਾਦਮਿਕ ਟੀਚਿਆਂ ਨੂੰ ਪ੍ਰਾਪਤ ਕਰਨ ਦੇ ਯੋਗ ਬਣਾਏਗਾ। ਜ਼ਿਕਰਯੋਗ ਹੈ ਕਿ 14 ਜੁਲਾਈ, 2025 ਨੂੰ ਸੁਪਰੀਮ ਕੋਰਟ ਨੇ 1,158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀਆਂ ਨਿਯੁਕਤੀਆਂ ਨੂੰ ਰੱਦ ਕਰ ਦਿੱਤਾ ਸੀ।

ਇਹ ਵੀ ਪੜ੍ਹੋ ਵੱਡੀ ਖ਼ਬਰ; ਬਿਕਰਮ ਸਿੰਘ ਮਜੀਠਿਆ ਦੀ ਜਮਾਨਤ ਅਰਜ਼ੀ ਰੱਦ

ਪੰਜਾਬ ਸਰਕਾਰ ਨੇ ਇਸ ਸਬੰਧੀ ਤੁਰੰਤ ਇਕ ਪਟੀਸ਼ਨ ਦਾਇਰ ਕੀਤੀ ਸੀ, ਜਿਸ ਵਿੱਚ ਪ੍ਰੋਫੈਸਰਾਂ ਦੇ ਹਟਾਏ ਜਾਣ ਨਾਲ ਸਰਕਾਰੀ ਕਾਲਜਾਂ ਵਿੱਚ ਸਿੱਖਿਆ ਦੇ ਸੰਭਾਵੀਂ ਨੁਕਸਾਨ ਨੂੰ ਉਜਾਗਰ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 1,158 ਭਰਤੀ ਨੂੰ ਸੁਰੱਖਿਅਤ ਰੱਖਣ ਲਈ ਵਚਨਬੱਧ ਹੈ ਅਤੇ ਸੁਪਰੀਮ ਕੋਰਟ ਵਿੱਚ ਇਸ ਕੇਸ ਦੀ ਸਰਗਰਮੀ ਨਾਲ ਪੈਰਵੀ ਕਰ ਰਹੀ ਹੈ। ਹਰਜੋਤ ਸਿੰਘ ਬੈਂਸ ਨੇ ਕਿਹਾ, “ਇਨ੍ਹਾਂ ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੇ ਹਿੱਤਾਂ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਅਸੀਂ ਸੁਪਰੀਮ ਕੋਰਟ ਵਿੱਚ ਮਜ਼ਬੂਤੀ ਨਾਲ ਕੇਸ ਪੇਸ਼ ਕਰਾਂਗੇ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1908357