Friday, May 1, 2026
Home Blog Page 52

​AAP MLA ਵੱਲੋਂ ਦਿਖਾਈ ਨਰਾਜ਼ਗੀ ਤੋਂ ਬਾਅਦ ਬਠਿੰਡਾ ਦੇ ਮੁੱਖ ਖੇਤੀਬਾੜੀ ਅਫ਼ਸਰ ਦਾ ਹੋਇਆ ਤਬਾਦਲਾ

0

Bathinda News: Bathinda ਦੇ ਮੁੱਖ ਖੇਤੀਬਾੜੀ ਅਫ਼ਸਰ ਡਾ ਹਰਬੰਸ ਸਿੰਘ ਸਿੱਧੂ ਦਾ ਵੀਰਵਾਰ ਨੂੰ ਤਬਾਦਲਾ ਕਰ ਦਿੱਤਾ ਹੈ। ਇਹ ਕਾਰਵਾਈ ਕੈਬਨਿਟ ਰੈਂਕ ਪ੍ਰਾਪਤ ਬਠਿੰਡਾ ਜ਼ਿਲ੍ਹੇ ਦੇ ਹਲਕਾ ਤਲਵੰਡੀ ਸਾਬੋ ਦੀ ਮਹਿਲਾ ਵਿਧਾਇਕ ਬਲਜਿੰਦਰ ਕੌਰ ਵੱਲੋਂ ਖੇਤੀਬਾੜੀ ਮੰਤਰੀ ਨੂੰ ਲਿਖੇ ਪੱਤਰ ਤੋਂ ਬਾਅਦ ਹੋਈ ਹੈ, ਜੋਕਿ ਅੱਜ ਸਵੇਰ ਤੋਂ ਹੀ ਸੋਸਲ ਮੀਡੀਆ ‘ਤੇ ਵਾਈਰਲ ਹੋ ਰਿਹਾ। ਆਪ ਵਿਧਾਇਕ ਨੇ ਦੋਸ਼ ਲਗਾਇਆ ਸੀਕਿ ਉਕਤ ਅਧਿਕਾਰੀ ਨਾਂ ਤਾਂ ਫ਼ੋਨ ਚੁੱਕਦੇ ਹਨ ਤੇ ਨਾਂ ਹੀ ਸਹਿਯੋਗ ਕਰਦੇ ਹਨ।

ਇਹ ਵੀ ਪੜ੍ਹੋ  Bathinda police ਵੱਲੋਂ ਚੋਰੀ ਦੇ 20 ਮੋਟਰਸਾਇਕਲਾਂ ਸਮੇਤ ਤਿੰਨ ਕਾਬੂ

ਹਾਲਾਂਕਿ ਮੀਡੀਆ ਦੇ ਇੱਕ ਹਿੱਸੇ ਨਾਲ ਗੱਲਬਾਤ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ ਸਿੱਧੂ ਨੇ ਦਾਅਵਾ ਕੀਤਾ ਹੈ ਕਿ, ‘‘ ਜਿਸ ਸਮੇਂ ਮਾਣਯੋਗ ਵਿਧਾਇਕ ਦਾ ਫ਼ੋਨ ਆਇਆ ਤਾਂ ਉਹ ਇੱਕ ਵੀਡੀਓ ਕਾਨਫਰੰਸ ਵਿਚ ਹਿੱਸਾ ਲੈ ਰਹੇ ਸਨ ਤੇ ਬਾਅਦ ਵਿਚ ਉਨ੍ਹਾਂ ਵੱਲੋਂ ਵਾਪਸ ਫ਼ੋਨ ਕੀਤਾ ਗਿਆ, ਜੋਕਿ ਪੀਏ ਨੇ ਚੁੱਕਿਆ ਸੀ। ” ਜਿਕਰਯੋਗ ਹੈ ਕਿ ਉਕਤ ਅਧਿਕਾਰੀ ਉੱਪਰ ਆਪ ਦੇ ਕੁੱਝ ਆਗੂਆਂ ਨੇ ਪਿਛਲੇ ਦਿਨੀਂ ਲਗਾਏ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਵਿਚ ਸੱਦਾ ਨਾਂ ਦੇਣ ਦਾ ਵੀ ਦੋਸ਼ ਲਗਾਇਆ ਸੀ।ਸੂਚਨਾ ਮੁਤਾਬਕ ਹੁਣ ਡਾ ਹਰਬੰਸ ਸਿੰਘ ਸਿੱਧੂ ਨੂੰ ਫਾਜ਼ਲਕਾ ਵਿਖੇ ਬਤੌਰ ਮੁੱਖ ਖੇਤੀਬਾੜੀ ਅਫਸਰ ਲਗਾਇਆ ਗਿਆ ਹੈ ਜਦਕਿ ਹਰਪ੍ਰਿਤਪਾਲ ਕੌਰ, ਜੋ ਕਿ ਮੌਜੂਦਾ ਸਮੇਂ ਫਾਜ਼ਲਕਾ ਦੇ ਮੁੱਖ ਖੇਤੀਬਾੜੀ ਅਫਸਰ ਵਜੋਂ ਕੰਮ ਕਰ ਰਹੇ ਸਨ ਨੂੰ ਬਠਿੰਡਾ ਤੈਨਾਤ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

0

👉ਹਰਜੋਤ ਬੈਂਸ ਅਤੇ ਮਨੀਸ਼ ਸਿਸੋਦੀਆ ਨੇ ਮਿਸ਼ਨ ਸਮਰੱਥ ਤਹਿਤ ਅਧਿਆਪਕਾਂ ਵੱਲੋਂ ਅਪਣਾਏ 38 ਉੱਤਮ ਕਲਾਸਰੂਮ ਅਭਿਆਸਾਂ ਦਾ ਸੰਗ੍ਰਹਿ ਕੀਤਾ ਜਾਰੀ
👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦਾ ਸਿੱਖਿਆ ਬਜਟ ਵਧਾ ਕੇ 19,279 ਕਰੋੜ ਰੁਪਏ ਕੀਤਾ ਅਤੇ ਫੰਡਾਂ ਨੂੰ ਫਾਈਲਾਂ ਵਿੱਚ ਦਬੇ ਰਹਿਣ ਦੀ ਥਾਂ ਕਲਾਸਰੂਮਾਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ : ਹਰਜੋਤ ਸਿੰਘ ਬੈਂਸ
Chandigarh News:ਪੰਜਾਬ ਦੀ ਸਿੱਖਿਆ ਕ੍ਰਾਂਤੀ ਨੂੰ ਅਗਲੇ ਪੜਾਅ ਵਿੱਚ ਪਹੁੰਚਾਉਣ ਦੇ ਉਦੇਸ਼ ਨਾਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਦੇ ਨਾਲ ਅੱਜ ਮਿਸ਼ਨ ਸਮਰੱਥ 4.0 ਦੀ ਸ਼ੁਰੂਆਤ ਕੀਤੀ, ਜੋ ਸਿੱਖਿਆ ਵਿੱਚ ਆਲਮੀ ਪੱਧਰ ਦੀ ਉੱਤਮਤਾ ਲਿਆਉਣ ਵਾਲਾ ਪ੍ਰਮੁੱਖ ਬੁਨਿਆਦੀ ਸਿਖਲਾਈ ਪ੍ਰੋਗਰਾਮ ਹੈ। ਇਹ ਨਵੀਂ ਪਹਿਲ ਰਾਜ-ਵਿਆਪੀ ਹਾਜ਼ਰੀ ਟਰੈਕਿੰਗ ਪ੍ਰਣਾਲੀ ਦੀ ਸਹੂਲਤ ਦਿੰਦਾ ਹੈ, ਜਿਸ ਤਹਿਤ ਮਾਪਿਆਂ ਨੂੰ ਆਪਣੇ ਬੱਚੇ ਦੀ ਹਾਜ਼ਰੀ ਬਾਰੇ ਰੋਜ਼ਾਨਾ ਐਸ.ਐਮ.ਐਸ. ਪ੍ਰਾਪਤ ਹੋਣਗੇ। ਇਹ ਅਸਲ-ਸਮੇਂ ਦੀ ਜਵਾਬਦੇਹੀ ਅਤੇ ਕਲਾਸਰੂਮਾਂ ਵਿੱਚ ਸਿੱਖਣ ਲਈ ਨਿਰੰਤਰ ਸਾਕਾਰਾਤਕ ਮਾਹੌਲ ਵੱਲ ਬਦਲ ਰਹੇ ਪੰਜਾਬ ਦੀ ਪ੍ਰਤੀਕ ਹੈ।ਇਸਨੂੰ ਪੰਜਾਬ ਦੀ ਸਿੱਖਿਆ ਕ੍ਰਾਂਤੀ ਵਿੱਚ ਅਗਲੀ ਵੱਡੀ ਪੁਲਾਂਘ ਦੱਸਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ, ਜੋ ਪਹਿਲਾਂ ਹੀ ਪਰਖ (ਪ੍ਰਦਰਸ਼ਨ ਮੁਲਾਂਕਣ, ਸਮੀਖਿਆ, ਅਤੇ ਸੰਪੂਰਨ ਵਿਕਾਸ ਲਈ ਗਿਆਨ ਵਿਸ਼ਲੇਸ਼ਣ) ਸਰਵੇਖਣ ਵਿੱਚ ਪਹਿਲੇ ਸਥਾਨ ’ਤੇ ਹੈ, ਹੁਣ ਕਲਾਸਰੂਮ ਜਵਾਬਦੇਹੀ ਨੂੰ ਮਜ਼ਬੂਤ ਕਰਕੇ ਅਤੇ ਜਾਂਚੇ-ਪਰਖੇ ਸਿੱਖਿਆ ਅਭਿਆਸਾਂ ਨੂੰ ਵਰਤ ਕੇ ਉਸਾਰੂ ਨਤੀਜਿਆਂ ਵੱਲ ਵਧ ਰਿਹਾ ਹੈ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਖਿਆ ਬਜਟ ਵਧਾ ਕੇ 19,279 ਕਰੋੜ ਰੁਪਏ ਕਰ ਦਿੱਤਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਫੰਡ ਫਾਈਲਾਂ ਵਿੱਚ ਅਟਕੇ ਰਹਿਣ ਦੀ ਥਾਂ ਕਲਾਸਰੂਮਾਂ ਤੱਕ ਪਹੁੰਚਣ। ਇਸ ਨਾਲ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਤੋਂ ਲੈ ਕੇ ਨਤੀਜਿਆਂ ਤੱਕ ਸਾਰਥਕ ਤਬਦੀਲੀ ਆਵੇਗੀ।‘ਪਰਖ’ ਰਾਸ਼ਟਰੀ ਸਰਵੇਖਣ 2024 ਵਿੱਚ ਪੰਜਾਬ ਦੇ ਸਿਖਰਲੇ ਸਥਾਨ ਦਾ ਹਵਾਲਾ ਦਿੰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮਿਸ਼ਨ ਸਮਰੱਥ 2026-27 ਦੇ ਹਿੱਸੇ ਵਜੋਂ ਹਾਜ਼ਰੀ ਟਰੈਕਿੰਗ ਸਿਸਟਮ ਦੀ ਸ਼ੁਰੂਆਤ ਕੀਤੀ ਹੈ।

ਇਹ ਵੀ ਪੜ੍ਹੋ  Punjab ਬਣਿਆ ਨਿਵੇਸ਼ਕਾਂ ਲਈ ਸਭ ਤੋਂ ਪਸੰਦੀਦਾ ਸੂਬਾ-ਮੰਤਰੀ ਸੰਜੀਵ ਅਰੋੜਾ

ਉਨ੍ਹਾਂ ਕਿਹਾ, “ਮਾਪਿਆਂ ਨੂੰ ਉਨ੍ਹਾਂ ਦੇ ਬੱਚੇ ਦੀ ਹਾਜ਼ਰੀ ਬਾਰੇ ਰੋਜ਼ਾਨਾ ਐਸ.ਐਮ.ਐਸ. ਪ੍ਰਾਪਤ ਹੋਣਗੇ, ਹਰ ਗੈਰਹਾਜ਼ਰੀ ਦੀ ਜਾਣਕਾਰੀ ਵੀ ਦਿੱਤੀ ਜਾਵੇਗੀ, ਜਿਸਦਾ ਉਦੇਸ਼ ਨਿਯਮਤ ਹਾਜ਼ਰੀ, ਸਿੱਖਣ ਦੀ ਰੁਚੀ ਅਤੇ ਵੱਖ-ਵੱਖ ਗਤੀਵਿਧੀਆਂ ਵਿੱਚ ਬੱਚੇ ਦੀ ਸ਼ਮੂਲੀਅਤ ਨੂੰ ਵਧਾਉਣਾ ਹੈ। ਸੱਤ ਦਿਨਾਂ ਲਈ ਗੈਰਹਾਜ਼ਰ ਰਹਿਣ ਵਾਲੇ ਬੱਚੇ ਨੂੰ ਜ਼ਿਲ੍ਹਾ ਪੱਧਰੀ ਮਾਪਿਆਂ ਨਾਲ ਰਾਬਤਾ ਕੀਤਾ ਜਾਵੇਗਾ, ਜਦੋਂ ਕਿ 15 ਦਿਨਾਂ ਤੋਂ ਵੱਧ ਗੈਰਹਾਜ਼ਰ ਰਹਿਣ ’ਤੇ ਮਾਪਿਆਂ ਨੂੰ ਸੂਬੇ ਦੇ ਮੁੱਖ ਦਫਤਰ ਨਾਲ ਸੰਪਰਕ ਕਰਨਾ ਹੋਵੇਗਾ। ਇਹ ਸਿੱਖਣ ਦੀ ਨਿਰੰਤਰਤਾ ਅਤੇ ਬੱਚਿਆਂ ਦੀ ਸੁਰੱਖਿਆ ਦੋਵਾਂ ਨੂੰ ਯਕੀਨੀ ਬਣਾਏਗਾ।”ਪ੍ਰੋਗਰਾਮ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਸਿੱਖਿਆ ਮੰਤਰੀ ਨੇ ਕਿਹਾ, “ਮਿਸ਼ਨ ਸਮਰੱਥ ਨੇ ਕਲਾਸਰੂਮ ਦੀ ਨੁਹਾਰ ਬਦਲ ਦਿੱਤੀ ਹੈ। ਇਹ ਪੜਾਅ ਹਾਜ਼ਰੀ ਟਰੈਕਿੰਗ, ਬਿਹਤਰ ਨਿਗਰਾਨੀ ਅਤੇ ਵਧੀਆ ਅਭਿਆਸਾਂ ਨੂੰ ਸਾਂਝਾ ਕਰਕੇ ਸਿੱਖਿਆ ਦੇ ਮਿਆਰ ਅਤੇ ਜਵਾਬਦੇਹੀ ਨੂੰ ਵਧਾਉਣ ’ਤੇ ਕੇਂਦ੍ਰਿਤ ਹੈ। ਸਾਡਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਹਰੇਕ ਬੱਚੇ ਲਈ ਬੁਨਿਆਦੀ ਸਿੱਖਿਆ ਦਾ ਆਧਾਰ ਮਜ਼ਬੂਤ ਹੋਵੇ।”’’ਆਪਣੀ ਕਾਮਯਾਬੀ ਦੇ ਸਫ਼ਰ ਬਾਰੇ ਦੱਸਦਿਆਂ ਉਨ੍ਹਾਂ ਅੱਗੇ ਕਿਹਾ, ‘‘ਮੈਂ ਇਸ ਜ਼ਿੰਮੇਵਾਰੀ (ਸਿੱਖਿਆ ਮੰਤਰੀ ਹੋਣ) ਲਈ ਧੰਨਵਾਦੀ ਹਾਂ। ਪਹਿਲਾਂ, ਹਰ ਵਿਧਾਇਕ ਮੰਤਰੀ ਬਣਨਾ ਚਾਹੁੰਦਾ ਸੀ, ਪਰ ਸਿੱਖਿਆ ਮੰਤਰੀ ਨਹੀਂ । ਪਰ ਮੇਰੇ ਲਈ ਇਹ ਇੱਕ ਪਸੰਦੀਦਾ ਕੰਮ ਰਿਹਾ ਹੈ।’’ਪੰਜਾਬ ਸਰਕਾਰ ਦੇ ਸਿੱਖਿਆ ਵਿੱਚ ਨਿਵੇਸ਼ ਬਾਰੇ ਦੱਸਦਿਆਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 2021-22 ਵਿੱਚ ਸਿੱਖਿਆ ਬਜਟ 12,657 ਕਰੋੜ ਰੁਪਏ ਤੋਂ ਵਧਾ ਕੇ 2026-27 ਵਿੱਚ 19,279 ਕਰੋੜ ਰੁਪਏ ਕਰ ਦਿੱਤਾ, ਜੋ ਕਿ ਪੰਜਾਬ ਦੇ ਕਿਸੇ ਵੀ ਖੇਤਰ ਲਈ ਸਭ ਤੋਂ ਵੱਡੀ ਅਲਾਟਮੈਂਟ ਹੈ। ਇਹ ਪੈਸਾ ਸਿਰਫ਼ ਕਾਗਜ਼ਾਂ ਵਿੱਚ ਨਹੀਂ ਸਗੋਂ ਹਰ ਸਕੂਲ ਤੱਕ ਪਹੁੰਚ ਗਿਆ ਹੈ। ਪਿਛਲੀਆਂ ਸਰਕਾਰਾਂ ਦੌਰਾਨ ਅਧਿਆਪਕਾਂ ਨੂੰ ਪਖਾਨਿਆਂ ਦੀ ਮੁਰੰਮਤ ਕਰਨ ਜਾਂ ਝਾੜੂ ਖਰੀਦਣ ਲਈ ਦਾਨ ਇਕੱਠਾ ਕਰਨਾ ਪੈਂਦਾ ਸੀ ਪਰ, ਹੁਣ ਉਹ ਕਹਿੰਦੇ ਹਨ ਕਿ ਗ੍ਰਾਂਟ ਨਾ ਭੇਜੋ, ਅਸੀਂ ਪਿਛਲੀ ਗ੍ਰਾਂਟ ਵੀ ਪੂਰੀ ਤਰ੍ਹਾਂ ਖਰਚ ਨਹੀਂ ਕੀਤੀ।’’”ਉਨ੍ਹਾਂ ਭਗਵੰਤ ਮਾਨ ਸਰਕਾਰ ਦੇ ਸ਼ਾਸਨ ਦੌਰਾਨ ਸਕੂਲ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰਾਂ ’ਤੇ ਹੋਰ ਜ਼ੋਰ ਦਿੰਦਿਆਂ ਕਿਹਾ ਕਿ 500 ਤੋਂ ਵੱਧ ਵਿਦਿਆਰਥੀਆਂ ਵਾਲੇ ਹਰੇਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਹੁਣ ਇੱਕ ਸਮਰਪਿਤ ਕੈਂਪਸ ਮੈਨੇਜਰ ਹੈ, ਜਦੋਂ ਕਿ 100 ਤੋਂ ਵੱਧ ਵਿਦਿਆਰਥੀਆਂ ਵਾਲੇ ਸਕੂਲਾਂ ਨੂੰ ਸੁਰੱਖਿਆ ਗਾਰਡ ਅਤੇ ਸੈਨੀਟੇਸ਼ਨ ਸਟਾਫ ਪ੍ਰਦਾਨ ਕੀਤਾ ਗਿਆ ਹੈ। ਪਹਿਲਾਂ ਇਹ ਸਹੂਲਤਾਂ ਸਕੂਲਾਂ ਵਿੱਚ ਉਪਲਬਧ ਨਹੀਂ ਸਨ।

ਇਹ ਵੀ ਪੜ੍ਹੋ  Gurdaspur ਵਿੱਚ ਆਈਐਸਆਈ ਸਮਰਥਿਤ ਬੀਕੇਆਈ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ;5 ਹੈਂਡ ਗ੍ਰਨੇਡ,ਆਈਈਡੀ ਸਮੱਗਰੀ ਬਰਾਮਦ

ਅਕਾਦਮਿਕ ਸੁਧਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਹੁਣ ਵਿਦਿਆਰਥੀਆਂ ਨੂੰ ਸਮੇਂ ਸਿਰ ਹੁਣ ਪਾਠ-ਪੁਸਤਕਾਂ ਪਹੁੰਚਦੀਆਂ ਹਨ। ਉਨ੍ਹਾਂ ਅੱਗੇ ਕਿਹਾ, “ਪਹਿਲਾਂ, ਅਧਿਆਪਕ ਬੱਚਿਆਂ ਨੂੰ ਫੋਟੋਕਾਪੀ ਕਰਵਾ ਕੇ ਸਿਲੇਬਸ ਪੂਰਾ ਕਰਵਾਉਣ ਲਈ ਮਜਬੂਰ ਸਨ ਕਿਉਂਕਿ ਉਨ੍ਹਾਂ ਨੂੰ ਸਤੰਬਰ ਜਾਂ ਅਕਤੂਬਰ ਤੱਕ ਕਿਤਾਬਾਂ ਨਹੀਂ ਪਹੁੰਚੀਆਂ ਸਨ। ਇਸ ਸਾਲ, ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲ ਵਾਂਗ ਹਰ ਬੱਚੇ ਨੂੰ 1 ਅਪ੍ਰੈਲ ਤੱਕ ਪੂਰੀਆਂ ਪਾਠ-ਪੁਸਤਕਾਂ ਮੁਫ਼ਤ ਪ੍ਰਦਾਨ ਕਰਵਾਈਆਂ। ਇਹ ਸਰਕਾਰ ਦੀ ਸੁਚੱਜੀ ਯੋਜਨਾਬੰਦੀ ਅਤੇ ਰਾਜਨੀਤਿਕ ਇੱਛਾ ਸ਼ਕਤੀ ਕਾਰਨ ਹੀ ਸੰਭਵ ਹੋਇਆ ਹੈ।”ਮਿਸ਼ਨ ਸਮਰੱਥ 4.0 ਦੇ ਮੁੱਖ ਉਦੇਸ਼ ਬਾਰੇ ਦੱਸਦਿਆਂ, ਉਨ੍ਹਾਂ ਕਿਹਾ, “ਇਹ ਪ੍ਰੋਗਰਾਮ ਇਹ ਯਕੀਨੀ ਬਣਾਉਂਦਾ ਹੈ ਕਿ ਤੀਜੀ ਤੋਂ ਅੱਠਵੀਂ ਜਮਾਤ ਦੇ ਬੱਚੇ ਪੜ੍ਹਨ, ਲਿਖਣ ਅਤੇ ਗਣਿਤ ਵਿੱਚ ਮੁਹਾਰਤ ਹਾਸਲ ਕਰਨ। ”ਇੱਕ ਉਦਾਹਰਣ ਸਾਂਝੀ ਕਰਦਿਆਂ ਉਨ੍ਹਾਂ ਅੱਗੇ ਕਿਹਾ, “ਰੋਪੜ ਦੇ ਪਿੰਡ ਗਰਦਲੇ ਦੇ 8ਵੀਂ ਜਮਾਤ ਦੇ ਇੱਕ ਵਿਦਿਆਰਥੀ ਨੇ ਕਿਹਾ, ‘ਮੈਂ 5ਵੀਂ ਜਮਾਤ ਪਾਸ ਕੀਤੀ ਸੀ, ਪਰ ਕੁਝ ਨਹੀਂ ਜਾਣਦਾ ਸੀ। ਸਮਰੱਥ ਦਾ ਬਹੁਤ ਧੰਨਵਾਦ, ਹੁਣ ਮੈਂ ਹੁਣ ਤੁਹਾਡੇ ਨਾਲ ਪੂਰੇ ਆਤਮ-ਵਿਸ਼ਵਾਸ ਨਾਲ ਗੱਲ ਕਰ ਸਕਦਾ ਹਾਂ।’ ਨਤੀਜੇ ਹੁਣ ਰਾਸ਼ਟਰੀ ਅੰਕੜਿਆਂ ਵਿੱਚ ਵੀ ਸਾਫ਼ ਦਿਖਾਈ ਦੇ ਰਹੇ ਹਨ। ਪੰਜਾਬ ਹੁਣ ਬੁਨਿਆਦੀ ਸਿੱਖਿਆ ਵਿੱਚ ਰਾਸ਼ਟਰੀ ਔਸਤ ਦੇ ਲਿਹਾਜ਼ ਨਾਲ ਤੀਜੀ ਜਮਾਤ ਵਿੱਚ 18 ਫੀਸਦ ਅਤੇ ਛੇਵੀਂ ਜਮਾਤ ਵਿੱਚ 26-28 ਫੀਸਦ ਤੋਂ ਵੀ ਅੱਗੇ ਪਹੁੰਚ ਗਿਆ ਹੈ। ਇਹੀ ਸਾਡਾ ਅਸਲ ਤਗਮਾ ਹੈ।’’”ਮੰਤਰੀ ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਮਿਸ਼ਨ ਸਮਰੱਥ ਕੰਪੈਂਡੀਅਮ ਵੀ ਜਾਰੀ ਕੀਤਾ, ਜਿਸ ਵਿੱਚ ਪੰਜਾਬ ਦੇ ਅਧਿਆਪਕਾਂ ਵੱਲੋਂ ਵਿਕਸਤ ਕੀਤੇ ਗਏ 38 ਜਾਂਚੇ-ਪਰਖੇ ਕਲਾਸਰੂਮ ਅਭਿਆਸਾਂ ਨੂੰ ਦਸਤਾਵੇਜ਼ੀ ਰੂਪ ਦਿੱਤਾ ਗਿਆ ਹੈ ਤਾਂ ਜੋ ਇਸ ਨੂੰ ਸਰਕਾਰੀ ਸਕੂਲਾਂ ਤੱਕ ਪਹੁੰਚਾ ਕੇ ਸਿੱਖਣ ਦੇ ਨਤੀਜਿਆਂ ਵਿੱਚ ਤੇਜ਼ੀ ਲਿਆਂਦੀ ਜਾ ਸਕੇ ਅਤੇ ਪੜ੍ਹਾਈ ਵਿੱਚ ਕਮਜ਼ੋਰ ਵਿਦਿਆਰਥੀਆਂ ਨੂੰ ਵਾਧੂ ਸਹਾਇਤਾ ਦੇ ਕੇ ਉਨ੍ਹਾਂ ਨੂੰ ਮੂਹਰਲੀ ਕਤਾਰ ਵਿੱਚ ਲਿਆਂਦਾ ਜਾ ਸਕੇ ।ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮਿਸ਼ਨ ਸਮਰੱਥ ਪਹਿਲਾਂ ਹੀ ਭਾਰਤ ਦੇ ਸਭ ਤੋਂ ਵੱਡੇ ਬੁਨਿਆਦੀ ਸਿਖਲਾਈ ਪ੍ਰੋਗਰਾਮਾਂ ਵਿੱਚੋਂ ਇੱਕ ਬਣ ਗਿਆ ਹੈ, ਜੋ ਲਗਭਗ 12 ਲੱਖ ਵਿਦਿਆਰਥੀਆਂ ਨੂੰ ਕਵਰ ਕਰਦਾ ਹੈ ਅਤੇ ਇਸ ਵਿੱਚ ਸਾਲਾਨਾ 70,000 ਤੋਂ ਵੱਧ ਅਧਿਆਪਕਾਂ ਨੂੰ ਸ਼ਾਮੂਲੀਅਤ ਹੁੰਦੀ ਹੈ।ਇਸ ਦੀ ਪੱਧਰ-ਅਧਾਰਤ ਅਧਿਆਪਨ ਪਹੁੰਚ ਨਾਲ ਵਿਦਿਆਰਥੀਆਂ ਨੂੰ ਗ੍ਰੇਡ ਦੀ ਬਜਾਏ ਸਿੱਖਣ ਦੇ ਪੱਧਰ ਰਾਹੀਂ ਸਮੂਹਬੱਧ ਕੀਤਾ ਜਾਂਦਾ ਹੈ, ਜਿਸ ਕਾਰਨ ਪੰਜਾਬ ‘ਪਰਖ’ ਵਿੱਚ ਸਿਖਰਲਾ ਦਰਜਾ ਹਾਸਲ ਕਰਨ ਵਿੱਚ ਸਫ਼ਲ ਹੋਇਆ ਹੈ।

ਇਹ ਵੀ ਪੜ੍ਹੋ  ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 245 ਕਰੋੜ ਦੀ ਰਾਸ਼ੀ ਜਾਰੀ, 2.45 ਲੱਖ ਵਿਦਿਆਰਥੀਆਂ ਨੂੰ ਵੱਡੀ ਰਾਹਤ :ਡਾ. ਬਲਜੀਤ ਕੌਰ

ਮਨੀਸ਼ ਸਿਸੋਦੀਆ ਨੇ ਕਿਹਾ, “ਪੰਜਾਬ ਨੇ ਸਾਬਤ ਕਰ ਦਿੱਤਾ ਹੈ ਕਿ ਸਰਕਾਰੀ ਸਕੂਲ ਦੇਸ਼ ਦੀ ਅਗਵਾਈ ਕਰ ਸਕਦੇ ਹਨ। ਪਰਖ 2024 ਵਿੱਚ ਅੱਵਲ ਹੋਣਾ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ। ਮਿਸ਼ਨ ਸਮਰੱਥ 4.0 ਦੇ ਨਾਲ ਸੂਬਾ ਇਹ ਯਕੀਨੀ ਬਣਾਇਆ ਜਾਂਦਾ ਹੈ ਕਿ ਹਰ ਬੱਚਾ ਹਰ ਰੋਜ਼ ਸਕੂਲ ਜਾਵੇ ਅਤੇ ਪੂਰੀ ਲਗਨ ਨਾਲ ਕੁਝ ਸਿੱਖ ਕੇ ਆਵੇ। ਇਹ ਆਲਮੀ ਉੱਤਮਤਾ ਵੱਲ ਇੱਕ ਮਹੱਤਵਪੂਰਨ ਕਦਮ ਹੈ।”ਸੁਧਾਰਾਂ ਪਿੱਛੇ ਦੀ ਸੋਚ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ, “ਹਰ ਬੱਚੇ ਨੂੰ ਆਈਆਈਟੀ ਨਹੀਂ ਭੇਜਿਆ ਜਾ ਸਕਦਾ, ਪਰ ਸਰਕਾਰ ਦਾ ਫਰਜ਼ ਇਹ ਯਕੀਨੀ ਬਣਾਉਣਾ ਹੈ ਕਿ ਕਿਸੇ ਵੀ ਬੱਚੇ ਦੀ ਕਾਰਗੁਜ਼ਾਰੀ ਬਾਟਮ ਲਾਈਨ ਤੋਂ ਹੇਠਾਂ ਨਾ ਜਾਵੇ। ਕਿਉਂਕਿ ਜੇਕਰ ਕਿਸੇ ਵੀ ਸਿਸਟਮ ਵਿੱਚ ਕੋਈ ਵੀ ਬੱਚਾ ਇਸ ਲਾਈਨ ਤੋਂ ਹੇਠਾਂ ਚਲਾ ਜਾਂਦਾ ਹੈ ਤਾਂ ਇਸ ਦਾ ਅਰਥ ਸਰਕਾਰ ਦੀ ਨਿਕਾਮੀ ਹੋਵੇਗੀ। ਬੱਚੇ ਅੰਕੜਿਆਂ ਨੂੰ ਨਹੀਂ ਦਰਸਾਉਂਦੇ ਇਹ ਉਮੀਦ ਨੂੰ ਦਰਸਾਉਂਦੇ ਹਨ ਅਤੇ ਉਮੀਦ ਨੂੰ ਬਾਟਮ ਲਾਈਨ ਤੋਂ ਹੇਠਾਂ ਨਹੀਂ ਛੱਡਿਆ ਜਾ ਸਕਦਾ।”ਜਵਾਬਦੇਹੀ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ, ਮਨੀਸ਼ ਸਿਸੋਦੀਆ ਨੇ ਕਿਹਾ, “ਦੇਸ਼ ਭਰ ਵਿੱਚ, ਲੋਕ ਸਿੱਖਿਆ ਮੰਤਰੀਆਂ, ਪ੍ਰਧਾਨ ਮੰਤਰੀਆਂ ਅਤੇ ਮੁੱਖ ਮੰਤਰੀਆਂ ਦੇ ਭਾਸ਼ਣ ਪੜ੍ਹਦੇ ਹਨ। ਪਰ ਸਿਰਫ਼ ਭਾਸ਼ਣ ਜ਼ਿੰਦਗੀਆਂ ਨਹੀਂ ਬਦਲਦੇ, ਇਹ ਸਿਰਫ ਕੰਮਾਂ ਨਾਲ ਬਦਲੀਆਂ ਜਾ ਸਕਦੀਆਂ ਹਨ। ਕੰਮਾਂ ਵਿੱਚ ਰੁੱਝੇ ਮਾਪਿਆਂ ਨੂੰ ਇੱਕ ਸਧਾਰਨ ਸੁਨੇਹਾ ਮਿਲਦਾ ਹੈ: ’ਤੁਹਾਡਾ ਬੱਚਾ ਸੁਰੱਖਿਅਤ ਢੰਗ ਨਾਲ ਸਕੂਲ ਪਹੁੰਚ ਗਿਆ ਹੈ।’ ਇਹ ਜਵਾਬਦੇਹੀ ਅਸਲ-ਸਮੇਂ ਦਾ ਭਰੋਸਾ ਅਤੇ ਹਜ਼ਾਰਾਂ ਬਿਆਨਾਂ ਤੋਂ ਕਿਤੇ ਵੱਧ ਮਹੱਤਵਪੂਰਨ ਹੈ।”ਇਸ ਮੌਕੇ ਸਕੱਤਰ ਸਕੂਲ ਸਿੱਖਿਆ ਸੋਨਾਲੀ ਗਿਰੀ ਨੇ ਪਤਵੰਤਿਆਂ ਦਾ ਸਵਾਗਤ ਕਰਦਿਆਂ ਕਿਹਾ, “ਅਸੀਂ ਇਹ ਯਕੀਨੀ ਬਣਾਵਾਂਗੇ ਕਿ ਹਰੇਕ ਵਿਦਿਆਰਥੀ ਅਤੇ ਮਾਪੇ ਸਰਕਾਰੀ ਸਕੂਲਾਂ ਦਾ ਹਿੱਸਾ ਬਣਨ ’ਤੇ ਮਾਣ ਮਹਿਸੂਸ ਕਰਨ। ਪੰਜਾਬ ਨੇ ਨਵਾਂ ਮਾਪਦੰਡ ਸਥਾਪਤ ਕੀਤਾ ਹੈ ਅਤੇ ਮਿਸ਼ਨ ਸਮਰੱਥ ਇਸ ਨੂੰ ਹੋਰ ਬੁਲੰਦੀਆਂ ’ਤੇ ਲੈ ਜਾਵੇਗਾ।” ਇਸ ਮੌਕੇ ਡਾਇਰੈਕਟਰ ਐਸਸੀਈਆਰਟੀ ਕਿਰਨ ਸ਼ਰਮਾ, ਸੈਂਟਰਲ ਸਕੁਏਅਰ ਫਾਊਂਡੇਸ਼ਨ ਦੇ ਸਲਾਹਕਾਰ ਬੋਰਡ ਦੀ ਮੈਂਬਰ ਸ਼ਵੇਤਾ ਸ਼ਰਮਾ ਕੁਕਰੇਜਾ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਇਹ ਵੀ ਪੜ੍ਹੋ  Mansa Police ਵੱਲੋ ਏ.ਟੀ.ਐਮ.ਚੋਰ ਗਿਰੋਹ ਦੇ 5 ਮੈਬਰ ਗ੍ਰਿਫਤਾਰ:ਭਾਗੀਰਥ ਸਿੰਘ ਮੀਨਾ

ਸਿੱਖਣ ਦੀ ਨਿਰੰਤਰਤਾ ਨੂੰ ਮਜ਼ਬੂਤ ਕਰਨ ਲਈ ਹਾਜ਼ਰੀ-ਸਬੰਧਿਤ ਸੁਧਾਰ
ਭਗਵੰਤ ਮਾਨ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ਮਿਸ਼ਨ ਸਮਰੱਥ ਤਹਿਤ ਬੱਚਿਆਂ ਨੂੰ ਗ੍ਰੇਡ ਦੀ ਬਜਾਏ ਉਨ੍ਹਾਂ ਦੇ ਸਿੱਖਣ ਦੇ ਪੱਧਰ ਮੁਤਾਬਕ ਸਿੱਖਿਆ ਪ੍ਰਦਾਨ ਕਰਨ ਲਈ ਇੱਕ ਕੇਂਦ੍ਰਿਤ, ਕਲਾਸਰੂਮ-ਸੰਚਾਲਿਤ ਪਹੁੰਚ ਦੀ ਵਰਤੋਂ ਕੀਤੀ ਜਾਂਦੀ ਹੈ ਜਿਸ ਵਿੱਚ ਪਾੜੇ ਦੀ ਪਛਾਣ ਕਰਨ ਲਈ ਨਿਯਮਤ ਮੁਲਾਂਕਣ, ਗਤੀਵਿਧੀ-ਅਧਾਰਤ ਸਿਖਲਾਈ ਅਤੇ ਅਧਿਆਪਕਾਂ ਲਈ ਨਿਰੰਤਰ ਸਲਾਹ ਸ਼ਾਮਲ ਹੈ। ‘ਪਰਖ’ ਰਾਸ਼ਟਰੀ ਸਰਵੇਖਣ 2024 ਵਿੱਚ ਪੰਜਾਬ ਬਿਹਤਰ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉਭਰਿਆ ਹੈ, ਇਸ ਲਈ ਪੰਜਾਬ ਸਰਕਾਰ ਨੇ ਹੁਣ ਸਿੱਖਿਆ ਵਿੱਚ ਰਾਸ਼ਟਰੀ ਲੀਡਰਸ਼ਿਪ ਤੋਂ ਵਿਸ਼ਵਵਿਆਪੀ ਉੱਤਮਤਾ ਵੱਲ ਵਧਣ ਲਈ ਮਿਸ਼ਨ ਸਮਰੱਥ 2026-27 ਦੀ ਸ਼ੁਰੂਆਤ ਕੀਤੀ ਹੈ।ਇਸ ਪੜਾਅ ਅਧੀਨ ਸੂਬਾ ਪੱਧਰੀ ਹਾਜ਼ਰੀ ਟਰੈਕਿੰਗ ਪ੍ਰਣਾਲੀ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਮਾਪਿਆਂ ਨੂੰ ਉਨ੍ਹਾਂ ਦੇ ਬੱਚੇ ਦੀ ਹਾਜ਼ਰੀ ਬਾਰੇ ਰੋਜ਼ਾਨਾ ਐਸਐਮਐਸ ਪ੍ਰਾਪਤ ਹੋਣਗੇ, ਜਿਸ ਵਿੱਚ ਹਰ ਗੈਰਹਾਜ਼ਰੀ ਦੀ ਜਾਣਕਾਰੀ ਦਿੱਤੀ ਜਾਵੇਗੀ। ਇਹ ਪ੍ਰਣਾਲੀ ਨਿਯਮਤ ਹਾਜ਼ਰੀ ਨੂੰ ਬਿਹਤਰ ਬਣਾਉਣ, ਸਿੱਖਣ ਦੀ ਨਿਰੰਤਰਤਾ ਨੂੰ ਯਕੀਨੀ ਬਣਾਉਣ, ਕਲਾਸਰੂਮ ਵਿੱਚ ਸ਼ਮੂਲੀਅਤ ਨੂੰ ਵਧਾਉਣ ਅਤੇ ਸਕੂਲਾਂ ਤੇ ਮਾਪਿਆਂ ਦਰਮਿਆਨ ਮਜ਼ਬੂਤ ਜਵਾਬਦੇਹੀ ਬਣਾਉਣ ਲਈ ਤਿਆਰ ਕੀਤੀ ਗਈ ਹੈ ਅਤੇ ਇਹ ਹਾਜ਼ਰੀ ਅਤੇ ਸਿੱਖਣ ਦੇ ਨਤੀਜਿਆਂ ਦਰਮਿਆਨ ਸਬੰਧ ਨੂੰ ਹੋਰ ਮਜ਼ਬੂਤ ਕਰੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab Pollution Control Board ਨੂੰ ਪਰਾਲੀ ਸਾੜਨ ਘਟਾਉਣ ਦੀ ਪਹਿਲ ਲਈ ਮਿਲਿਆ ਸਕੋਚ ਸਿਲਵਰ ਐਵਾਰਡ 2025

0

Punjab News:ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਨੂੰ ਇਸਦੇ ਪ੍ਰੋਜੈਕਟ “ਸੰਕਟ ਤੋਂ ਸਫਲਤਾ ਤੱਕ – ਪੰਜਾਬ ਦੀ ਸੁੱਧ ਹਵਾ ਬਦਲਾਅ ਯਾਤਰਾ” ਲਈ ਵਾਤਾਵਰਣ ਸ਼੍ਰੇਣੀ ਵਿੱਚ ਸਕੋਚ ਸਿਲਵਰ ਐਵਾਰਡ 2025 ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਐਵਾਰਡ ਨਵੀਂ ਦਿੱਲੀ ਦੇ ਇੰਡੀਆ ਹੈਬੀਟੈਟ ਸੈਂਟਰ ਵਿੱਚ ਹੋਏ 107ਵੇਂ ਸਕੋਚ ਸਮਿੱਟ ‘ਗਵਰਨੈਂਸ ਟ੍ਰਾਂਸਫਾਰਮਡ’ ਦੌਰਾਨ ਦਿੱਤਾ ਗਿਆ।ਪਿਛਲੇ ਪੰਜ ਸਾਲਾਂ ਵਿੱਚ, ਪੰਜਾਬ ਨੇ ਪਰਾਲੀ ਸਾੜਨ ਦੀ ਸਮੱਸਿਆ ਨੂੰ ਹੱਲ ਕਰਨ ਲਈ ਬਹੁ-ਵਿਭਾਗੀ ਕੋਸ਼ਿਸ਼ਾਂ ਰਾਹੀਂ ਮਹੱਤਵਪੂਰਨ ਤਰੱਕੀ ਕੀਤੀ ਹੈ।

ਇਹ ਵੀ ਪੜ੍ਹੋ  Punjab ਬਣਿਆ ਨਿਵੇਸ਼ਕਾਂ ਲਈ ਸਭ ਤੋਂ ਪਸੰਦੀਦਾ ਸੂਬਾ-ਮੰਤਰੀ ਸੰਜੀਵ ਅਰੋੜਾ

ਇਸ ਵਿੱਚ ਰੀਅਲ-ਟਾਈਮ ਮਾਨੀਟਰਿੰਗ ਅਤੇ ਲਾਗੂਕਰਨ ਦੇ ਨਾਲ-ਨਾਲ ਲੰਬੇ ਸਮੇਂ ਦੇ ਢਾਂਚਾਗਤ ਕਦਮ ਸ਼ਾਮਲ ਹਨ, ਜਿਵੇਂ ਕਿ ਸੀ ਆਰ ਐਮ ਮਸ਼ੀਨਰੀ ਦੀ ਵੱਡੇ ਪੱਧਰ ‘ਤੇ ਤੈਨਾਤੀ, ਕਸਟਮ ਹਾਇਰਿੰਗ ਸੈਂਟਰਾਂ ਦੀ ਮਜ਼ਬੂਤੀ, ਅਤੇ ਧਾਨ ਦੀ ਪਰਾਲੀ ਦੇ ਬਾਹਰੀ ਉਪਯੋਗ ਵਿੱਚ ਵਾਧਾ – ਜੋ 8.8 ਲੱਖ ਟਨ ਤੋਂ ਵੱਧ ਕੇ 40 ਲੱਖ ਟਨ ਸਾਲਾਨਾ ਹੋ ਗਿਆ ਹੈ।ਸ਼੍ਰੀਮਤੀ ਰੀਨਾ ਗੁਪਤਾ, ਚੇਅਰਪਰਸਨ, ਪੀਪੀਸੀਬੀ ਨੇ ਕਿਹਾ, “ਅਸੀਂ ਇਸ ਰਾਸ਼ਟਰੀ ਮਾਨਤਾ ਨੂੰ ਪ੍ਰਾਪਤ ਕਰਕੇ ਮਾਣਮੱਤੇ ਮਹਿਸੂਸ ਕਰਦੇ ਹਾਂ।

ਇਹ ਵੀ ਪੜ੍ਹੋ  Gurdaspur ਵਿੱਚ ਆਈਐਸਆਈ ਸਮਰਥਿਤ ਬੀਕੇਆਈ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ;5 ਹੈਂਡ ਗ੍ਰਨੇਡ,ਆਈਈਡੀ ਸਮੱਗਰੀ ਬਰਾਮਦ

ਇਹ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ ਜੋ ਇੱਕ ਜਟਿਲ ਵਾਤਾਵਰਣ ਚੁਣੌਤੀ ਨੂੰ ਹੱਲ ਕਰਨ ਲਈ ਹੈ।”ਪੰਜਾਬ ਰਾਜ ਭਵਿੱਖ ਵਿੱਚ ਇਸ ਦਿਸ਼ਾ ਵਿਚ ਹੋਰ ਬਿਹਤਰ ਪ੍ਰਾਪਤੀ ਹਾਂਸਲ ਕਰਨ ਲਈ ਪਰਾਲੀ ਸਾੜਨ ਦੇ ਰੁਝਾਨ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਯੋਜਨਾਬੱਧ ਢੰਗ ਨਾਲ ਕੰਮ ਕਰ ਰਿਹਾ ਹੈ। ਇੱਕ ਜਟਿਲ ਮੁਲਾਂਕਣ ਪ੍ਰਕਿਰਿਆ ਜਿਸ ਵਿੱਚ ਪ੍ਰਸਤੁਤੀਆਂ, ਵਿਸ਼ਾ ਮਾਹਰ ਜੱਜਾਂ ਅਤੇ ਜਨਤਕ ਵੋਟਿੰਗ ਸ਼ਾਮਲ ਹੁੰਦੀ ਹੈ, ਨੂੰ ਸਫਲਤਾਪੂਰਵਕ ਪਾਰ ਕਰਨਾ ਵਾਲੇ ਰਾਜ ਨੂੰ ਸਕੋਚ ਐਵਾਰਡ ਦਿੱਤਾ ਜਾਂਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab ਬਣਿਆ ਨਿਵੇਸ਼ਕਾਂ ਲਈ ਸਭ ਤੋਂ ਪਸੰਦੀਦਾ ਸੂਬਾ-ਮੰਤਰੀ ਸੰਜੀਵ ਅਰੋੜਾ

0

👉ਮਈ ਅੰਤ ਤੱਕ ਪੰਜਾਬ ਦੇ ਸ਼ਹਿਰਾਂ ਵਿੱਚ 1300 ਕਰੋੜ ਰੁਪਏ ਨਾਲ 2120 ਕਿਲੋਮੀਟਰ ਸੜਕਾਂ ਬਣਾਈਆਂ ਜਾਣਗੀਆਂ
👉ਪੀ.ਐਸ.ਆਈ.ਈ.ਸੀ. ਤੋਂ ਉਦਯੋਗਿਕ ਮਨਜ਼ੂਰੀਆਂ ਜਲਦ ਹੀ ਆਨਲਾਈਨ ਹੋਣਗੀਆਂ
Bathinda News:ਸ਼੍ਰੀ ਸੰਜੀਵ ਅਰੋੜਾ, ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ ਮੰਤਰੀ ਨੇ ਅੱਜ ਬਠਿੰਡਾ ਵਿਖੇ ਹੋਈ ਐੱਮ.ਐੱਸ.ਐੱਮ.ਈ.ਜ਼ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਬਠਿੰਡਾ, ਮਾਨਸਾ, ਬਰਨਾਲਾ, ਸ਼੍ਰੀ ਮੁਕਤਸਰ ਸਾਹਿਬ, ਫਰੀਦਕੋਟ ਅਤੇ ਫਾਜ਼ਿਲਕਾ ਦੇ ਉਦਯੋਗਪਤੀਆਂ ਨਾਲ ਗੱਲਬਾਤ ਕੀਤੀ। ਇਸ ਮੌਕੇ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਸੁਣਿਆ ਅਤੇ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕੀਤਾ।ਇਕੱਠ ਨੂੰ ਸੰਬੋਧਨ ਕਰਦਿਆਂ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਲਘੂ, ਛੋਟੇ ਤੇ ਮੱਧਮ ਉੱਦਮ (ਐੱਮ.ਐੱਸ.ਐੱਮ.ਈ.ਜ਼) ਨਾ ਸਿਰਫ਼ ਪੰਜਾਬ ਵਿੱਚ ਬਲਕਿ ਪੂਰੇ ਦੇਸ਼ ਵਿੱਚ ਆਰਥਿਕ ਵਿਕਾਸ ਦੀ ਕੁੰਜੀ ਹਨ। ਐੱਮ.ਐੱਸ.ਐੱਮ.ਈ. ਉਦਯੋਗਿਕ ਖੇਤਰ ਵਿੱਚ 30 ਫ਼ੀਸਦੀ ਰੁਜ਼ਗਾਰ ਪ੍ਰਦਾਨ ਕਰਦੇ ਹਨ ਅਤੇ ਦੇਸ਼ ਦੇ ਇਸ ਖੇਤਰ ਵਿੱਚ 30 ਫ਼ੀਸਦੀ ਜੀ.ਡੀ.ਪੀ. ਵਿੱਚ ਯੋਗਦਾਨ ਪਾਉਂਦੇ ਹਨ। ਇਸੇ ਤਰ੍ਹਾਂ ਪੰਜਾਬ ਵਿੱਚ ਵੀ ਐੱਮ.ਐੱਸ.ਐੱਮ.ਈ. ਦਾ ਵੱਡਾ ਮਹੱਤਵ ਹੈ ਅਤੇ ਇਹ ਉਦਯੋਗਿਕ ਖੇਤਰ ਦੀ ਰੀੜ੍ਹ ਦੀ ਹੱਡੀ ਹੈ।ਸ਼੍ਰੀ ਅਰੋੜਾ ਨੇ ਦੱਸਿਆ ਕਿ ਸਾਲ 2025-26 ਦੌਰਾਨ ਪੰਜਾਬ ਨੇ ਆਪਣੇ ਇਤਿਹਾਸ 60,256 ਕਰੋੜ ਰੁਪਏ ਦਾ ਅੱਜ ਤੱਕ ਦਾ ਸਭ ਤੋਂ ਵੱਡਾ ਨਿਵੇਸ਼ ਵੇਖਿਆ ਹੈ।

ਇਹ ਵੀ ਪੜ੍ਹੋ  Gurdaspur ਵਿੱਚ ਆਈਐਸਆਈ ਸਮਰਥਿਤ ਬੀਕੇਆਈ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ;5 ਹੈਂਡ ਗ੍ਰਨੇਡ,ਆਈਈਡੀ ਸਮੱਗਰੀ ਬਰਾਮਦ

ਉਨ੍ਹਾਂ ਦੱਸਿਆ ਕਿ ਸਾਲ 2026-27 ਵਿੱਚ ਰਾਜ 75,000 ਕਰੋੜ ਰੁਪਏ ਦਾ ਟੀਚਾ ਪਾਰ ਕਰ ਜਾਵੇਗਾ। ਪੰਜਾਬ ਨੇ ਹਾਲ ਹੀ ਵਿੱਚ ਦੇਸ਼ ਦਾ ਸਭ ਤੋਂ ਵਧੀਆ ਨਿਵੇਸ਼ ਸੰਮੇਲਨ ਕਰਵਾਇਆ ਸੀ ਜਿਸ ਵਿੱਚ ਜਪਾਨ, ਕੋਰੀਆ, ਯੂ.ਕੇ. ਤੋਂ ਇਲਾਵਾ ਭਾਰਤ ਦੇ ਵੱਡੇ ਉਦਯੋਗਪਤੀਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ।ਨਿਵੇਸ਼ਕਾਂ ਅਤੇ ਰਾਜ ਦੇ ਉਦਯੋਗਾਂ ਦੇ ਸੁਝਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਨਵੀਂ ਉਦਯੋਗਿਕ ਨੀਤੀ 2026 ਜਾਰੀ ਕੀਤੀ ਹੈ। ਇਹ ਨਵੀਂ ਨੀਤੀ ਵਾਤਾਵਰਣ ਲਈ ਅਨੁਕੂਲ ਹਰੇ ਉੱਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਤਿਆਰ ਕੀਤੀ ਗਈ ਹੈ ਜਿਵੇਂ ਕਿ ਪਰਾਲੀ ਦਾ ਇਸਤੇਮਾਲ ਕਰਨ ਵਾਲੇ ਪਲਾਂਟ ਸਥਾਪਤ ਕਰਨ ਵਾਲੇ ਉੱਦਯੋਗਾਂ ਨੂੰ ਸਰਕਾਰ ਵੱਲੋਂ ਵੱਡੀ ਸਬਸਿਡੀ ਦੇ ਕੇ ਉਤਸ਼ਾਹਿਤ ਕੀਤਾ ਜਾਵੇਗਾ।ਗੱਲਬਾਤ ਮੀਟਿੰਗ ਦੌਰਾਨ ਉਦਯੋਗਪਤੀਆਂ ਦੀਆਂ ਕਈ ਸਮੱਸਿਆਵਾਂ ਨੂੰ ਤੁਰੰਤ ਹੱਲ ਕੀਤਾ ਗਿਆ। ਉਦਯੋਗਪਤੀਆਂ ਨੇ ਪੰਜਾਬ ਸਮਾਲ ਇੰਡਸਟ੍ਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ (ਪੀ.ਐੱਸ.ਆਈ.ਈ.ਸੀ.) ਨਾਲ ਜੁੜੀਆਂ ਸਮੱਸਿਆਵਾਂ ਦੱਸੀਆਂ। ਇਸ ਬਾਰੇ ਜਵਾਬ ਦਿੰਦਿਆਂ ਸ਼੍ਰੀ ਅਰੋੜਾ ਨੇ ਕਿਹਾ ਕਿ ਜਲਦ ਹੀ ਪੀ.ਐੱਸ.ਆਈ.ਈ.ਸੀ. ਰਾਹੀਂ ਉਦਯੋਗਿਕ ਮਨਜ਼ੂਰੀਆਂ ਆਨਲਾਈਨ ਹੋ ਜਾਣਗੀਆਂ। ਉਦਯੋਗਪਤੀ ਵੱਖ-ਵੱਖ ਅਨੁਮਤੀਆਂ ਆਨਲਾਈਨ ਅਪਲਾਈ ਕਰ ਸਕਣਗੇ ਅਤੇ ਉਨ੍ਹਾਂ ਨੂੰ ਆਨਲਾਈਨ ਹੀ ਜਵਾਬ ਵੀ ਮਿਲੇਗਾ।

ਇਹ ਵੀ ਪੜ੍ਹੋ  ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 245 ਕਰੋੜ ਦੀ ਰਾਸ਼ੀ ਜਾਰੀ, 2.45 ਲੱਖ ਵਿਦਿਆਰਥੀਆਂ ਨੂੰ ਵੱਡੀ ਰਾਹਤ :ਡਾ. ਬਲਜੀਤ ਕੌਰ

ਬਠਿੰਡਾ ਫੋਕਲ ਪੁਆਇੰਟ ਦੇ ਵਿਕਾਸ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਸ਼੍ਰੀ ਅਰੋੜਾ ਨੇ ਕਿਹਾ ਕਿ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ 16 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ ਜਿਸ ਵਿੱਚੋਂ 13 ਕਰੋੜ ਦੇ ਕੰਮ ਅਲਾਟ ਹੋ ਚੁੱਕੇ ਹਨ ਅਤੇ ਬਾਕੀ 3 ਕਰੋੜ ਦੇ ਵੀ ਜਲਦ ਅਲਾਟ ਹੋ ਜਾਣਗੇ। ਉਨ੍ਹਾਂ ਉਦਯੋਗਪਤੀਆਂ ਨੂੰ ਦੱਸਿਆ ਕਿ ਹਲਵਾਰਾ ਏਅਰਪੋਰਟ ਤੋਂ ਫਲਾਈਟਾਂ ਸ਼ੁਰੂ ਹੋਣ ਨਾਲ ਮਾਲਵਾ ਖੇਤਰ ਦਾ ਕਾਰੋਬਾਰ ਵੱਡਾ ਬੂਸਟ ਪਾ ਜਾਵੇਗਾ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਜੀ ਨੇ ਕਿਹਾ ਕਿ ਉਦਯੋਗਿਕ ਨੀਤੀ 2026 ਨੇ ਉਨ੍ਹਾਂ ਕਾਰੋਬਾਰੀ ਖੇਤਰਾਂ ਨੂੰ ਵੀ ਸਰਲ ਬਣਾ ਦਿੱਤਾ ਹੈ ਜੋ ਪਹਿਲਾਂ ਉਦਯੋਗ ਦੇ ਦਾਇਰੇ ਵਿੱਚ ਨਹੀਂ ਆਉਂਦੇ ਸਨ। ਇਹ ਵਿਚ ਮੁੱਖ ਤੌਰ ‘ਤੇ ਫ਼ਿਲਮ ਕਾਰੋਬਾਰ ਅਤੇ ਪ੍ਰਾਹੁਣਾਚਾਰੀ ਖੇਤਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵਾਤਾਵਰਣ ਲਈ ਅਨੁਕੂਲ ਪ੍ਰੋਜੈਕਟਾਂ ਜਿਵੇਂ ਜ਼ੀਰੋ ਲਿਕਵਿਡ ਡਿਸਚਾਰਜ ‘ਤੇ 10 ਕਰੋੜ ਰੁਪਏ ਤੱਕ ਭਾਰੀ ਸਬਸਿਡੀ ਦੇ ਰਹੀ ਹੈ। ਇਸੇ ਤਰ੍ਹਾਂ ਪਰਾਲੀ ਦਾ ਇਸਤੇਮਾਲ ਕਰਕੇ ਬਾਇਲਰ ਲਗਾਉਣ ਵਾਲੇ ਉੱਦਯੋਗਾਂ ਨੂੰ 7.5 ਕਰੋੜ ਰੁਪਏ ਤੱਕ ਸਬਸਿਡੀ ਮਿਲੇਗੀ। ਮੀਡੀਆ ਦੇ ਇੱਕ ਸਵਾਲ ਦੇ ਜਵਾਬ ਵਿੱਚ ਸ੍ਰੀ ਅਰੋੜਾ ਨੇ ਕਿਹਾ ਕਿ ਮਈ ਮਹੀਨੇ ਦੇ ਅੰਤ ਤੱਕ ਰਾਜ ਦੇ ਸ਼ਹਿਰੀ ਖੇਤਰਾਂ ਵਿੱਚ 2120 ਕਿਲੋਮੀਟਰ ਸੜਕਾਂ 1300 ਕਰੋੜ ਰੁਪਏ ਦੀ ਲਾਗਤ ਨਾਲ ਨਵੀਂ ਬਣਾਈਆਂ ਜਾਣਗੀਆਂ।

ਇਹ ਵੀ ਪੜ੍ਹੋ  Mansa Police ਵੱਲੋ ਏ.ਟੀ.ਐਮ.ਚੋਰ ਗਿਰੋਹ ਦੇ 5 ਮੈਬਰ ਗ੍ਰਿਫਤਾਰ:ਭਾਗੀਰਥ ਸਿੰਘ ਮੀਨਾ

ਇਸ ਮੌਕੇ ਪੰਜਾਬ ਉਦਯੋਗ ਤੇ ਵਪਾਰ ਵਿਭਾਗ ਦੇ ਮੁੱਖ ਸਕੱਤਰ ਗੁਰਕੀਰਤ ਕਿਰਪਾਲ ਸਿੰਘ ਨੇ ਪੰਜਾਬ ਸਰਕਾਰ ਦੀਆਂ ਉਦਯੋਗ ਸਬੰਧੀ ਨੀਤੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।ਇਸ ਮੌਕੇ ਵਿਧਾਇਕ ਬਠਿੰਡਾ ਸ਼ਹਿਰੀ ਸ਼੍ਰੀ ਜਗਰੂਪ ਸਿੰਘ ਗਿੱਲ, ਵਿਧਾਇਕ ਰਾਮਪੁਰਾ ਫੂਲ ਸ਼੍ਰੀ ਬਲਕਾਰ ਸਿੰਘ ਸਿੱਧੂ, ਵਿਧਾਇਕ ਭੁੱਚੋ ਮਾਸਟਰ ਜਗਸੀਰ ਸਿੰਘ, ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ, ਮੇਅਰ ਨਗਰ ਨਿਗਮ ਸ਼੍ਰੀ ਪਦਮਜੀਤ ਸਿੰਘ ਮਹਿਤਾ, ਐਡਵੋਕੇਟ ਸ਼੍ਰੀ ਨਵਦੀਪ ਸਿੰਘ ਜੀਦਾ ਚੇਅਰਮੈਨ ਸ਼ੂਗਰ ਫੈਡ ਪੰਜਾਬ ਅਤੇ ਇੰਨਚਾਰਜ ਲੋਕ ਸਭਾ ਹਲਕਾ ਬਠਿੰਡਾ, ਸ਼੍ਰੀ ਨੀਲ ਗਰਗ ਚੇਅਰਮੈਨ ਮੀਡੀਅਮ ਉਦਯੋਗ ਵਿਕਾਸ ਬੋਰਡ ਪੰਜਾਬ, ਸ਼੍ਰੀ ਰਾਕੇਸ਼ ਪੂਰੀ ਚੇਅਰਮੈਨ ਪੰਜਾਬ ਸਟੇਟ ਫੋਰੈਸਟ ਡਿਵੈਲਪਮੈਂਟ ਬੋਰਡ, ਸ਼੍ਰੀ ਅਮਰਦੀਪ ਸਿੰਘ ਰਾਜਨ ਚੇਅਰਮੈਨ ਸੈਂਟਰਲ ਕੋਆਪ੍ਰੇਟਿਵ ਬੈਂਕ ਬਠਿੰਡਾ, ਚੇਅਰਮੈਨ ਮਾਰਕੀਟ ਕਮੇਟੀ ਬਠਿੰਡਾ ਸ਼੍ਰੀ ਬਲਜੀਤ ਬੱਲੀ, ਜ਼ਿਲ੍ਹਾ ਚੈਂਬਰ ਆਫ਼ ਕਮਰਸ ਸ਼੍ਰੀ ਰਾਮ ਪ੍ਰਕਾਸ਼ ਜਿੰਦਲ, ਸ਼੍ਰੀ ਗੁਰਜੰਟ ਸਿੰਘ ਸਿਵੀਆ ਜ਼ੋਨ ਪ੍ਰਧਾਨ ਐਸ.ਸੀ ਵਿੰਗ, ਐਕਸਾਈਜ਼ ਐਂਡ ਟੈਕਸੇਸ਼ਨ ਬਠਿੰਡਾ ਦੇ ਚੇਅਰਮੈਨ ਸ਼੍ਰੀ ਬਿਕਰਮ ਲਵਲੀ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Gurdaspur ਵਿੱਚ ਆਈਐਸਆਈ ਸਮਰਥਿਤ ਬੀਕੇਆਈ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ;5 ਹੈਂਡ ਗ੍ਰਨੇਡ,ਆਈਈਡੀ ਸਮੱਗਰੀ ਬਰਾਮਦ

0

👉ਦੋ ਵਿਸ਼ੇਸ਼ ਡੈਟੋਨੇਟਰ, ਕੋਡਰ ਅਤੇ ਡੀਕੋਡਰ ਵਾਲਾ ਪੀਟੀਟੀ ਟਾਈਮਰ, 9 ਵੋਲਟ ਬੈਟਰੀ, ਕੇਬਲ ਨਾਲ 1 ਬਾਓਫੇਂਗ ਵਾਕੀ-ਟਾਕੀ ਅਤੇ ਟਰਿੱਗਰ ਮਕੈਨਿਜ਼ਮ ਵੀ ਬਰਾਮਦ
👉ਇਹ ਬਰਾਮਦਗੀ ਸੂਬੇ ਵਿੱਚ ਸ਼ਾਂਤੀ ਨੂੰ ਭੰਗ ਕਰਨ ਦੇ ਉਦੇਸ਼ ਨਾਲ ਕੀਤੇ ਜਾਣ ਵਾਲੇ ਉੱਚ-ਪ੍ਰਭਾਵੀ ਹਮਲਿਆਂ ਲਈ ਤਿਆਰੀਆਂ ਨੂੰ ਦਰਸਾਉਂਦੀ ਹੈ: ਡੀਜੀਪੀ ਗੌਰਵ ਯਾਦਵ
👉ਫੋਰੈਂਸਿਕ ਅਤੇ ਬੰਬ ਨਿਰੋਧਕ ਟੀਮਾਂ ਨੂੰ ਮੌਕੇ ‘ਤੇ ਬੁਲਾ ਕੇ ਵਿਸਫੋਟਕ ਸਮੱਗਰੀ ਅਤੇ ਗ੍ਰਨੇਡਾਂ ਨੂੰ ਸਫਲਤਾਪੂਰਵਕ ਬੇਅਸਰ ਕੀਤਾ ਗਿਆ: ਐਸਐਸਪੀ ਗੁਰਦਾਸਪੁਰ ਆਦਿੱਤਿਆ
Gurdaspur News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਵਿੱਚ, ਅੰਮ੍ਰਿਤਸਰ ਦਿਹਾਤੀ, ਗੁਰਦਾਸਪੁਰ ਅਤੇ ਕਾਊਂਟਰ ਇੰਟੈਲੀਜੈਂਸ ਵਿੰਗ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਆਈਐਸਆਈ ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਅੱਜ ਇੱਥੇ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਇਹ ਵੀ ਪੜ੍ਹੋ  Bathinda police ਵੱਲੋਂ ਚੋਰੀ ਦੇ 20 ਮੋਟਰਸਾਇਕਲਾਂ ਸਮੇਤ ਤਿੰਨ ਕਾਬੂ

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਆਕਾਸ਼ ਮਸੀਹ ਅਤੇ ਜਬਲੌਨ, ਦੋਵੇਂ ਵਾਸੀ ਜ਼ਿਲ੍ਹਾ ਦੁੱਲਾ ਨੰਗਲ, ਥਾਣਾ ਘੁਮਾਣ ਕਲਾਂ, ਗੁਰਦਾਸਪੁਰ ਵਜੋਂ ਹੋਈ ਹੈ। ਦੋਵਾਂ ਮੁਲਜ਼ਮਾਂ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਨ੍ਹਾਂ ਦੋਵਾਂ ਕਾਰਕੁਨਾਂ ਦੀ ਗ੍ਰਿਫ਼ਤਾਰੀ ਨਾਲ ਮਹੱਤਵਪੂਰਨ ਬਰਾਮਦਗੀਆਂ ਹੋਈਆਂ ਹਨ ਜਿਨ੍ਹਾਂ ਵਿੱਚ ਪੰਜ ਹੈਂਡ ਗ੍ਰਨੇਡ,ਦੋ ਵਿਸ਼ੇਸ਼ ਡੈਟੋਨੇਟਰ, ਕੋਡਰ ਅਤੇ ਡੀਕੋਡਰ ਵਾਲਾ ਪੁਸ਼-ਟੂ-ਟਾਕ (ਪੀਟੀਟੀ) ਟਾਈਮਰ, 9ਵੋਲਟ ਬੈਟਰੀ, ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ)ਸਮੱਗਰੀ (1 ਕਿਲੋਗ੍ਰਾਮ ਹਾਈ ਐਕਸਪਲੋਸਿਵ), ਕੇਬਲ ਅਤੇ ਟਰਿੱਗਰ ਵਾਲਾ ਇੱਕ ਬਾਓਫੇਂਗ ਵਾਕੀ-ਟਾਕੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਬਰਾਮਦਗੀ ਤੋਂ ਪਤਾ ਚੱਲਦਾ ਹੈ ਕਿ ਮਾਡਿਊਲ ਰਾਜ ਵਿੱਚ ਸ਼ਾਂਤੀ ਨੂੰ ਭੰਗ ਕਰਨ ਦੇ ਉਦੇਸ਼ ਨਾਲ ਉੱਚ-ਪ੍ਰਭਾਵੀ ਅੱਤਵਾਦੀ ਹਮਲੇ ਕਰਨ ਦੀ ਤਿਆਰੀ ਕਰ ਰਿਹਾ ਸੀ।ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਸੰਦੀਪ ਗੋਇਲ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਆਈਐਸਆਈ-ਸਮਰਥਿਤ ਅੱਤਵਾਦੀ ਮਾਡਿਊਲ ਵਿਦੇਸ਼ੀ-ਅਧਾਰਤ ਹੈਂਡਲਰਾਂ ਦੁਆਰਾ ਚਲਾਇਆ ਜਾ ਰਿਹਾ ਸੀ।ਉਨ੍ਹਾਂ ਦੱਸਿਆ ਕਿ ਅਗਲੇ-ਪਿਛਲੇ ਸਬੰਧਾਂ, ਸਮੁੱਚੀ ਸਾਜ਼ਿਸ਼ ਅਤੇ ਸਥਾਨਕ ਸਹਾਇਤਾ ਨੈਟਵਰਕ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ  Mansa Police ਵੱਲੋ ਏ.ਟੀ.ਐਮ.ਚੋਰ ਗਿਰੋਹ ਦੇ 5 ਮੈਬਰ ਗ੍ਰਿਫਤਾਰ:ਭਾਗੀਰਥ ਸਿੰਘ ਮੀਨਾ

ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਗੁਰਦਾਸਪੁਰ ਆਦਿੱਤਿਆ ਨੇ ਕਾਰਵਾਈ ਸਬੰਧੀ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਟੀ-ਪੁਆਇੰਟ ਜੋਗੋਵਾਲ ਬੇਦੀਆ ਵਿਖੇ ਇੱਕ ਵਿਸ਼ੇਸ਼ ਪੁਲਿਸ ਚੈਕਿੰਗ ਵਿੱਚ ਜੋਗੋਵਾਲ ਬੇਦੀਆ ਪਿੰਡ ਤੋਂ ਇੱਕ ਮੋਟਰਸਾਈਕਲ ‘ਤੇ ਦੋ ਨੌਜਵਾਨਾਂ ਨੂੰ ਆਉਂਦੇ ਦੇਖਿਆ ਗਿਆ। ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਦੇਖ ਕੇ, ਸ਼ੱਕੀਆਂ ਨੇ ਮੌਕੇ ਤੋਂ ਭੱਜਣ ਲਈ ਯੂ-ਟਰਨ ਲੈਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਟੀਮਾਂ ਉਨ੍ਹਾਂ ਨੂੰ ਰੋਕਣ ਵਿੱਚ ਕਾਮਯਾਬ ਰਹੀਆਂ।ਐਸਐਸਪੀ ਨੇ ਕਿਹਾ ਕਿ ਪਿੱਛੇ ਬੈਠੇ ਵਿਅਕਤੀ ਕੋਲ ਨੀਲੇ ਅਤੇ ਪੀਲੇ ਰੰਗ ਦੇ ਦੋ ਬੈਗ ਸਨ, ਜਿਨ੍ਹਾਂ ਨੂੰ ਕੱਪੜੇ ਨਾਲ ਢੱਕਿਆ ਹੋਇਆ ਸੀ। ਉਨ੍ਹਾਂ ਕਿਹਾ ਕਿ ਬੈਗਾਂ ਦੀ ਤਲਾਸ਼ੀ ਲੈਣ ‘ਤੇ, ਉਨ੍ਹਾਂ ਦੇ ਕਬਜ਼ੇ ਵਿੱਚੋਂ ਵਿਸਫੋਟਕ ਸਮੱਗਰੀ ਅਤੇ ਉਪਕਰਣ ਬਰਾਮਦ ਕੀਤੇ ਗਏ। ਉਨ੍ਹਾਂ ਅੱਗੇ ਦੱਸਿਆ ਕਿ ਫੋਰੈਂਸਿਕ ਅਤੇ ਬੰਬ ਨਿਰੋਧਕ ਟੀਮਾਂ ਨੂੰ ਮੌਕੇ’ਤੇ ਬੁਲਾਇਆ ਗਿਆ ਅਤੇ ਵਿਸਫੋਟਕ ਸਮੱਗਰੀ ਅਤੇ ਗ੍ਰਨੇਡਾਂ ਨੂੰ ਸਫਲਤਾਪੂਰਵਕ ਬੇਅਸਰ ਕਰ ਦਿੱਤਾ ਗਿਆ।ਇਸ ਸਬੰਧੀ ਥਾਣਾ ਕਲਾਨੌਰ, ਗੁਰਦਾਸਪੁਰ ਵਿਖੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 4 ਅਤੇ 5 ਤਹਿਤ ਐਫਆਈਆਰ ਨੰਬਰ 45 ਮਿਤੀ 08/04/2026 ਦਰਜ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਨੇ ਸਮਾਧਾਨ ਸ਼ਿਵਰਾਂ ਦੀ ਅਚਾਨਕ ਸਮੀਖਿਆ ਕਰ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਦੇ ਦਿੱਤੇ ਨਿਰਦੇਸ਼

0

Haryana News: ਹਰਿਆਣਾ ਦੇ ਮੁੱਖ ਮੰਤਰੀ ਨੇ ਵੀਰਵਾਰ ਨੂੰ ਆਨਲਾਇਨ ਰਾਹੀਂ ਸਾਰੇ ਜਿਲ੍ਹਿਆਂ ਤੋਂ ਇੱਕ ਉੱਚ ਪੱਧਰੀ ਸਮੀਖਿਆ ਮੀਟਿੰਗ ਕਰ ਪੂਰੇ ਸੂਬੇ ਵਿੱਚ ਸੰਚਾਲਿਤ ਸਮਾਧਾਨ ਸ਼ਿਵਰਾਂ ਦੀ ਪ੍ਰਗਤੀ ਦੀ ਵਿਸਤਾਰ ਸਮੀਖਿਆ ਕੀਤੀ। ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਜਿਲ੍ਹਿਆਂ ਨਾਲ ਜੁੜੇ ਨਾਗਰਿਕਾਂ ਦੀ ਸ਼ਿਕਾਇਤਾਂ ਸਿੱਧੇ ਸੁਣੀਆਂ ਅਤੇ ਸਬੰਧਿਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਜਲਤੀ ਅਤੇ ਪ੍ਰਭਾਵੀ ਹੱਲ ਦੇ ਨਿਰਦੇਸ਼ ਦਿੱਤੇ।ਸੂਬੇ ਦੇ ਸਾਰੇ ਜਿਲ੍ਹਿਆਂ ਵਿੱਚ ਹਰੇਕ ਸੋਮਵਾਰ ਅਤੇ ਵੀਰਵਾਰ ਨੂੰ ਡਿਪਟੀ ਕਮਿਸ਼ਨਰ ਅਤੇ ਸਬ-ਡਿਵੀਜਨਲ ਅਧਿਕਾਰੀ ਦਫਤਰਾਂ ਵਿੱਚ ਸਮਾਧਾਨ ਸ਼ਿਵਰ ਆਯੋਜਿਤ ਕੀਤੇ ਜਾਂਦੇ ਹਨ। ਇੰਨ੍ਹਾਂ ਸ਼ਿਵਰਾਂ ਵਿੱਚ ਨਾਗਰਿਕ ਆਪਣੀ ਸਮਸਿਆਵਾਂ ਪੇਸ਼ ਕਰਦੇ ਹਨ। ਜਿਨ੍ਹਾਂ ਸ਼ਿਕਾਇਤਾਂ ਦਾ ਹੱਲ ਮੌਕੇ ‘ਤੇ ਸੰਭਵ ਹੁੰਦਾ ਹੈ, ਉਨ੍ਹਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਂਦਾ ਹੈ, ਜਦੋਂ ਕਿ ਬਾਕੀ ਮਾਮਲਿਆਂ ਦਾ ਹੱਲ 7 ਤੋਂ 15 ਦਿਨਾਂ ਦੇ ਅੰਦਰ ਯਕੀਨੀ ਕੀਤਾ ਜਾਂਦਾ ਹੈ। ਗੌਰਤਲਬ ਹੈ ਕਿ 10 ਜੂਨ, 2024 ਤੋਂ ਸ਼ੁਰੂ ਹੋਏ ਇਸ ਮੁਹਿੰਮ ਦੇ ਤਹਿਤ ਹੁਣ ਤੱਕ ਪੂਰੇ ਸੂਬੇ ਵਿੱਚ ਲਗਭਗ ਡੇਢ ਲੱਖ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ ਲਗਭਗ 78 ਫੀਸਦੀ ਸ਼ਿਕਾਇਤਾਂ ਦਾ ਸਫਲਤਾਪੂਰਵਕ ਹੱਲ ਕੀਤਾ ਜਾ ਚੁੱਕਾ ਹੈ।

ਇਹ ਵੀ ਪੜ੍ਹੋ  10 ਤੋਂ ਵੱਧ ਵਿਭਾਗਾਂ ਦੀ ਖਰੀਦ ਪ੍ਰਕ੍ਰਿਆ ਨੂੰ ਦਿੱਤਾ ਗਿਆ ਅੰਤਮ ਰੂਪ, ਵਿਕਾਸ ਪ੍ਰੋਜੈਕਟਾਂ ਨੂੰ ਮਿਲੇਗੀ ਗਤੀ

ਅੱਜ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਆਨਲਾਇਨ ਰਾਹੀਂ ਵੱਖ-ਵੱਖ ਜਿਲ੍ਹਿਆਂ ਦੇ ਨਾਗਰਿਕਾਂ ਨਾਲ ਸਿੱਧਾ ਸੰਵਾਦ ਸਥਾਪਿਤ ਕਰ ਉਨ੍ਹਾਂ ਦੀ ਸਮਸਿਆਵਾਂ ਦੀ ਜਾਣਕਾਰੀ ਲਈ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪੈਂਡਿੰਗ ਮਾਮਲਿਆਂ ਦਾ ਪ੍ਰਾਥਮਿਕਤਾ ਦੇ ਆਧਾਰ ‘ਤੇ ਜਲਦੀ ਨਿਸਤਾਰਣ ਕੀਤਾ ਜਾਵੇ। ਨਾਲ ਹੀ, ਉਨ੍ਹਾਂ ਨੇ ਸਾਲ 2024, 2025 ਅਤੇ 2026 ਦੇ ਪੈਂਡਿੰਗ ਪ੍ਰਕਰਣਾਂ ਦੀ ਵੀ ਸਮੀਖਿਆ ਕਰਦੇ ਹੋਏ ਸਾਰੀ ਸ਼ਿਕਾਇਤਾਂ ਦਾ ਤੁਰੰਤ ਹੱਲ ਯਕੀਨੀ ਕਰਨ ਦੇ ਸਪਸ਼ਟ ਨਿਰਦੇਸ਼ ਦਿੱਤੇ।ਮੀਟਿੰਗ ਦੌਰਾਨ ਕੁੱਝ ਜਿਲ੍ਹਿਆਂ ਵਿੱਚ ਅਧਿਕਾਰੀਆਂ ਦੀ ਗੈਰ-ਮੌਜੂਦਗੀ ‘ਤੇ ਮੁੱਖ ਮੰਤਰੀ ਨੈ ਸਖਤ ਐਕਸ਼ਨ ਲਿਆ। ਜਿਲ੍ਹਾ ਮਹੇਂਦਰਗੜ੍ਹ ਅਤੇ ਐਸਡੀਐਮ ਦਫਤਰ ਬਾਦਸ਼ਾਹਪੁਰ ਵਿੱਚ ਸਬੰਧਿਤ ਅਧਿਕਾਰੀਆਂ ਦੀ ਗੈਰ-ਮੌਜੂਦਗੀ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮੁੱਖ ਮੰਤਰੀ ਨੇ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਐਸਡੀਐਮ ਨੂੰ ਨਿਰਦੇਸ਼ ਦਿੱਤੇ ਕਿ ਊਹ ਸਮਾਧਾਨ ਸ਼ਿਵਰਾਂ ਵਿੱਚ ਨਿਜੀ ਰੂਪ ਨਾਲ ਮੌਜੂਦ ਰਹਿਣ ਅਤੇ ਨਾਗਰਿਕਾਂ ਦੀ ਸਮਸਿਆਵਾਂ ਨੂੰ ਸੁਨਣ।

ਇਹ ਵੀ ਪੜ੍ਹੋ  मुख्यमंत्री नायब सिंह सैनी ने 474 करोड़ के हरियाणा एआई डेवलपमेंट प्रोग्राम की प्रगति की समीक्षा की

ਮੁੱਖ ਮੰਤਰੀ ਨੇ ਕਿਹਾ ਕਿ ਸਮਾਧਾਨ ਸ਼ਿਵਰਾਂ ਦੀ ਹਫਤਾਵਾਰ ਸਮੀਖਿਆ ਮੀਟਿੰਗ ਹਰੇਕ ਸ਼ੁਕਰਵਾਰ ਨੁੰ ਆਯੋਜਿਤ ਕੀਤੀ ਜਾਂਦੀ ਹੈ, ਜਿਸ ਦੀ ਅਗਵਾਈ ਸਬੰਧਿਤ ਡਿਪਟੀ ਕਮਿਸ਼ਨਰ ਵੱਲੋਂ ਕੀਤੀ ਜਾਣੀ ਚਾਹੀਦੀ ਹੈ। ਜੋ ਅਧਿਕਾਰੀ ਨਿਯਮਤ ਰੂਪ ਨਾਲ ਸਮੀਖਿਆ ਮੀਟਿੰਗਾਂ ਵਿੱਚ ਗੈਰ-ਹਾਜਰ ਰਹੇ ਹਨ, ਅਜਿਹੇ ਅਧਿਕਾਰੀਟਾਂ ਦੇ ਖਿਲਾਫ ਕਾਰਵਾਈ ਕਰਨ। ਮੁੱਖ ਮੰਤਰੀ ਨੇ ਸਪਸ਼ਟ ਕੀਤਾ ਕਿ ਅਧਿਕਾਰੀ ਸਵੈ ਮੀਟਿੰਗਾਂ ਦੀ ਅਗਵਾਈ ਕਰਨ ਅਤੇ ਪੈਂਡਿੰਗ ਸ਼ਿਕਾਇਤਾਂ ਦੇ ਹੱਲ ਦੀ ਨਿਜੀ ਰੂਪ ਨਾਲ ਨਿਗਰਾਨੀ ਕਰਨ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਨਾਗਰਿਕਾਂ ਦੀ ਸਮਸਿਆਵਾਂ ਦਾ ਸਮੇਂਬੱਧ, ਪਾਰਦਰਸ਼ੀ ਅਤੇ ਪ੍ਰਭਾਵੀ ਹੱਲ ਯਕੀਨੀ ਕਰਨਾ ਹੈ। ਇਸ ਦਿਸ਼ਾ ਵਿੱਚ ਕਿਸੇ ਵੀ ਤਰ੍ਹਾ ਦੀ ਲਾਪ੍ਰਵਾਹੀ ਸਵੀਕਾਰ ਨਹੀਂ ਕੀਤੀ ਜਾਵੇਗੀ।ਮੀਟਿੰਗ ਵਿੱਚ ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੁਣ ਗੁਪਤਾ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੀ ਨਿਦੇਸ਼ਕ ਸ੍ਰੀਮਤੀ ਪ੍ਰਿਯੰਕਾ ਸੋਨੀ, ਮੁੱਖ ਮੰਤਰੀ ਦੇ ਓਐਸਡੀ ਸ੍ਰੀ ਬੀ ਬੀ ਭਾਰਤੀ, ਸ੍ਰੀ ਵਿਵੇਕ ਕਾਲੀਆ ਸਮੇਤ ਹੋਰ ਅਧਿਕਾਰੀ ਮੌਕੇ ‘ਤੇ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

10 ਤੋਂ ਵੱਧ ਵਿਭਾਗਾਂ ਦੀ ਖਰੀਦ ਪ੍ਰਕ੍ਰਿਆ ਨੂੰ ਦਿੱਤਾ ਗਿਆ ਅੰਤਮ ਰੂਪ, ਵਿਕਾਸ ਪ੍ਰੋਜੈਕਟਾਂ ਨੂੰ ਮਿਲੇਗੀ ਗਤੀ

0

👉ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹੋਈ ਹਾਈ ਪਾਰਵਰਡ ਪਰਚੇਜ਼ ਕਮੇਟੀ ਦੀ ਮੀਟਿੰਗ, ਗੁਣਵੱਤਾ ਅਤੇ ਸਮੇਂਬੱਧਤਾ ‘ਤੇ ਦਿੱਤਾ ਗਿਆ ਵਿਸ਼ੇਸ਼ ਜੋਰ
Haryana News: ਹਰਿਆਣਾ ਸਰਕਾਰ ਨੇ ਸੂਬੇ ਵਿੱਚ ਵਿਕਾਸ ਕੰਮਾਂ ਨੂੰ ਹੋਰ ਵੱਧ ਗਤੀ ਦੇਣ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦੇ ਹੋਏ ਵੱਖ-ਵੱਖ ਵਿਭਾਗਾਂ ਦੀ ਮਹਤੱਵਪੂਰਣ ਪ੍ਰੋਜੈਕਟਾਂ ਅਤੇ ਖਰੀਦ ਪ੍ਰਕ੍ਰਿਆਵਾਂ ਨੂੰ ਅੰਤਮ ਰੂਪ ਦਿੱਤਾ। ਇਹ ਫੈਸਲਾ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਬੁੱਧਵਾਰ ਦੇਰ ਸ਼ਾਮ ਹਰਿਆਣਾ ਨਿਵਾਸ ਵਿੱਚ ਆਯੋਜਿਤ ਹਾਈ ਪਾਰਵਰਡ ਪਰਚੇਜ਼ ਕਮੇਟੀ ਦੀ ਮੀਟਿੰਗ ਵਿੱਚ ਕੀਤਾ ਗਿਆ।ਮੀਅਿੰਗ ਵਿੱਚ ਹਰਿਆਣਾ ਪੁਲਿਸ ਹਾਊਸਿੰਗ ਕਾਰਪੋਰੇਸ਼ਨ, ਡੀਐਚਬੀਵੀਐਨ, ਐਚਐਸਆਈਆਈਡੀਸੀ, ਪੀਡਬਲਿਯੂਡੀ, ਹਰਿਆਣਾ ਏਗਰੋ ਇੰਡਸਰੀਜ਼ ਕਾਰਪਰੇਸ਼ਨ ਲਿਮੀਟੇਡ, ਡੀਐਮਈਆਰ, ਐਫਐਮਡੀਏ, ਜੀਐਮਡੀਏ, ਸਿੰਚਾਈ ਵਿਭਾਗ ਅਤੇ ਪੀਐਚਈਡੀ ਸਮੇਤ 10 ਤੋਂ ਵੱਧ ਵਿਭਾਗਾਂ ਦੇ ਵੱਖ-ਵੱਖ ਪ੍ਰੋਜੈਕਟਾਂ ‘ਤੇ ਕਰੀਬ 1028 ਕਰੋੜ ਰੁਪਏ ਖਰਚ ਕਰਨ ਦੀ ਮੰਜੂਰੀ ਪ੍ਰਦਾਨ ਕੀਤੀ ਗਈ ਅਤੇ ਬੋਲੀਦਾਤਾਵਾਂ ਨਾਲ ਲੈਗੋਸਇਏਸ਼ਨ ਕਰ ਕੇ ਕਰੀਬ 96 ਕਰੋੜ ਰੁਪਏ ਦੀ ਬਚੱਤ ਕੀਤੀ ਗਈ।ਮੀਟਿੰਗ ਵਿੱਚ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਸੂਬਾਵਾਸੀਆਂ ਨੂੰ ਬਿਹਤਰ ਅਤੇ ਗੁਣਵੱਤਾਪੂਰਣ ਸਹੂਲਤਾਂ ਉਪਲਬਧ ਕਰਵਾਉਣਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਪ੍ਰੋਜੈਕਟਾਂ ਦੀ ਨਿਯਮਤ ਮਾਨੀਟਰਿੰਗ ਯਕੀਨੀ ਕਰਨ, ਤਾਂ ਜੋ ਕੰਮ ਨਿਰਧਾਾਰਿਤ ਸਮੇਂ ਸੀਮਾ ਵਿੱਚ ਅਤੇ ਗੁਣਵੱਤਾ ਮਾਨਕਾਂ ਅਨੁਰੂਪ ਪੂਰੇ ਹੋ ਸਕਣ। ਉਨ੍ਹਾਂ ਨੇ ਕਿਹਾ ਕਿ ਉਹ ਸਵੈ ਵੀ ਪ੍ਰੋਜੈਕਟਾਂ ਦੀ ਸਮੀਖਿਆ ਕਰਣਗੇ ਅਤੇ ਸਾਰੇ ਅਧਿਕਾਰੀ ਖਰਚ ਕੀਤੀ ਜਾਣ ਵਾਲੀ ਰਕਮ ਦੀ ਸਹੀ ਵਰਤੋ ‘ਤੇ ਵਿਸ਼ੇਸ਼ ਧਿਆਨ ਦੇਣ।

ਇਹ ਵੀ ਪੜ੍ਹੋ  ਹਰਿਆਣਾ ਵਿੱਚ ਸਾਬਕਾ ਅਗਨੀਵੀਰਾਂ ਨੂੰ ਸਰਕਾਰੀ ਸੇਵਾਵਾਂ ਵਿੱਚ ਮਿਲੇਗਾ 20 ਫੀਸਦੀ ਰਾਖਵਾਂ

ਵਿਕਾਸ ਕੰਮਾਂ ਵਿੱਚ ਕਿਸੇ ਵੀ ਤਰ੍ਹਾ ਦੀ ਲਾਪ੍ਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਮੀਟਿੰਗ ਵਿੱਚ 11 ਮੀਟਰ ਲੰਬੇ ਪੀਸੀਸੀ ਪੋਲ, ਸਿੰਗਲ ਫੇਸ ਅਤੇ ਥ੍ਰੀ ਫੇਸ ਨੇਟ ਮੀਟਰ ਅਤੇ 25 ਕੇਵੀਏ ਟ੍ਰਾਂਸਫਾਰਮਰਾਂ ਦੀ ਖਰੀਦ ਪ੍ਰਕ੍ਰਿਆ ਨੂੰ ਅੰਤਮ ਰੂਪ ਦਿੱਤਾ ਗਿਆ। ਇਸ ਤੋਂ ਇਲਾਵਾ, ਹਰਿਆਣਾ ਏਗਰੋ ਇੰਡਸਟਰੀਜ਼ ਕਾਰਪੋਰੇਸ਼ਨ ਲਿਮੀਟੇਡ ਦੇ ਹਰ-ਹਿਤ ਰਿਟੇਲ ਪ੍ਰੋਜੈਕਟ ਦੇ ਤਹਿਤ ਪੂਰਕ ਪੋਸ਼ਣ ਪ੍ਰੋਗਰਾਮ ਦੇ ਲਈ 29 ਕਰੋੜ ਰੁਪਏ ਦੀ ਕਮੋਡਿਟੀ ਖਰੀਦ ਨੂੰ ਮੰਜੂਰੀ ਦਿੱਤੀ ਗਈ।ਸੂਬੇ ਦੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਸਟੂਡੈਂਟ ਐਂਡ ਫੈਕਲਟੀ ਲਾਇਫ ਸਾਈਕਲ ਮੈਨੇਜਕੈਂਟ ਸਿਸਟਮ (ਐਸਐਫਐਲਐਮ) ਲਾਗੂ ਕਰਨ ਤਹਿਤ 5.78 ਕਰੋੜ ਰੁਪਏ ਦੇ ਪ੍ਰੋਜੈਕਟ ਨੂੰ ਮੰਜੂਰੀ ਪ੍ਰਦਾਨ ਕੀਤੀ ਗਈ, ਜਿਸ ਨਾਲ ਮੈਡੀਕਲ ਸਿਖਿਆ ਪ੍ਰਣਾਲੀ ਵਿੱਚ ਕਾਰਜ ਸਮਰੱਥਾ ਅਤੇ ਏਕੀਕਰਣ ਨੂੰ ਪ੍ਰੋਤਸਾਹਨ ਮਿਲੇਗਾ। ਉੱਥੇ, ਗੁਰੂਗ੍ਰਾਮ ਮਹਾਨਗਰ ਤੋਂ ਯਮੁਨਾ ਨਦੀਂ ਦੇ ਵੱਲ ਸਟੋਰਮ ਵਾਟਰ ਡਾਇਵਰਜਨ ਨਾਲ ਸਬੰਧਿਤ ਸਰਵੇਖਣ ਅਤੇ ਡੀਪੀਆਰ ਤਿਆਰ ਕਰਨ ਲਈ ੈ6.60 ਕਰੋੜ ਰੁਪਏ ਦੀ ਪਰਿਯੋਜਨਾ ਨੂੰ ਮੰਜੂਰੀ ਦਿੱਤੀ ਗਈ।ਇੰਫ੍ਰਾਸਟਕਚਰ ਵਿਕਾਸ ਤਹਿਤ ਕਰਨਾਲ ਦੇ ਹਸਨਪੁਰ ਪਿੰਡ ਵਿੱਚ ਹੋਮ ਗਾਰਡ ਅਤੇ ਸਿਵਲ ਡਿਫੇਂਸ ਸਿਖਲਾਈ ਕੇਂਦਰ ਦੇ ਨਿਰਮਾਣ ਲਈ 47.20 ਕਰੋੜ ਰੁਪਏ ਮੰਜੂਰ ਕੀਤੇ ਗਏ। ਫਰੀਦਾਬਾਦ ਵਿੱਚ ਮਾਸਟਰ ਜਲ੍ਹ ਸਪਲਾਈ ਯੋਜਨਾ ਲਈ 17.75 ਕਰੋੜ ਰੁਪਏ ਅਤੇ ਧਨਵਾਪੁਰ, ਗੁਰੂਗ੍ਰਾਮ ਵਿੱਚ 100 ਐਮਐਲਡੀ ਐਮਪੀਐਸ ਅਤੇ 100 ਐਮਐਲਡੀ ਐਸਟੀਪੀ ਦੇ ਨਿਰਮਾਣ ਲਈ ਵੀ 17.75 ਕਰੋੜ ਰੁਪਏ ਦੀ ਮੰਜੂਰੀ ਦਿੱਤੀ ਗਈ।ਗੁਰੂਗ੍ਰਾਮ ਵਿੱਚ 665.5 ਐਮਐਲਡੀ ਸਮਰੱਥਾ ਵਾਲੇ ਮੁੱਖ ਪੰਪਿੰਗ ਸਟੇਸ਼ਨ ਦੇ ਨਿਰਮਾਣ ‘ਤੇ 101 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉੱਥੇ ਹੀ, ਪੰਚਕੂਲਾ ਦੇ ਸੈਕਟਰ-1 ਸਥਿਤ ਅਟਲ ਪਾਰਕ ਦੇ ਵਿਕਾਸ ਲਈ 20 ਕਰੋੜ ਰੁਪਏ ਅਤੇ ਸੈਕਟਰ-32 ਵਿੱਚ ਵਿਸ਼ਵ ਪੱਧਰੀ ਸ਼ੂਟਿੰਗ ਰੇਂਜ ਸਪੋਰਟਸ ਕੰਪਲੈਕਸ ਦੇ ਨਿਰਮਾਣ ਤਹਿਤ 109.80 ਕਰੋੜ ਰੁਪਏ ਦੀ ਰਕਮ ਮੰਜੂਰ ਕੀਤੀ ਗਈ।

ਇਹ ਵੀ ਪੜ੍ਹੋ  तीन-स्तरीय सत्यापन, बायोमेट्रिक और जियो-फेंसिंग से खरीद व्यवस्था हुई और मजबूत : मुख्यमंत्री नायब सिंह सैनी

ਉਦਯੋਗਿਕ ਅਤੇ ਵਾਤਾਵਰਣ ਸੁਧਾਂਰਾਂ ਤਹਿਤ ਪਾਣੀਪਤ ਦੇ ਸੈਕਟਰ-29- ੧੧ ਵਿੱਚ 221 ਐਮਐਲਡੀ ਸਮਰੱਥਾ ਦੇ ਵੱਧ ਕਾਮਨ ਏਫਲੂਏਂਟ ਟ੍ਰੀਟਮੈਂਟ ਪਲਾਂਟ (ਙਥੳ੍ਹ) ਅਤੇ 63 ਐਮਐਲਡੀ ਸਮਰੱਥਾ ਦ ਮੁੱਖ ਪੰਪਿੰਗ ਸਟੇਸ਼ਨ ਦੇ ਨਿਰਮਾਣ ਲਈ 123.40 ਕਰੋੜ ਰੁਪਏ ਮੰਜੂਰ ਕੀਤੇ ਗਏ। ਸਿਹਤ ਖੇਤਰ ਵਿੱਚ ਜੀਂਦ ਦੇ ਨਰਵਾਨਾ ਬਲਾਕ ਦੇ ਦਨੌਦਾ ਪਿੰਡ ਵਿੱਚ ਕੰਮਿਊਨਿਟੀ ਸਿਹਤ ਕੇਂਦਰ ਦੇ ਨਿਰਮਾਣ ਲਈ 15.80 ਕਰੋੜ ਰੁਪਏ ਮੰਜੂਰ ਕੀਤੇ ਗਏ।ਇਸ ਤੋਂ ਇਲਾਵਾ, ਭਿਵਾਨੀ ਦੇ ਪਿੰਡ ਗਰਵਾ ਵਿੱਚ ਖਾਰਾ-ਪ੍ਰਭਾਵਿਤ ਖੇਤਰਾਂ ਦੇ ਵਿਕਾਸ ਤਹਿਤ ਏਕੀਕ੍ਰਿਤ ਏਕਵਾ ਪਾਰਕ ਐਕਸੀਲੈਂਸ ਕੇਂਦਰ ਦੀ ਸਥਾਪਨਾ ਲਈ 51.90 ਕਰੋੜ ਰੁਪਏ ਅਤੇ ਪਲਵਲ ਵਿੱਚ ਐਸਬੀਆਰ ਤਕਨੀਕ ਅਧਾਰਿਤ 8 ਐਮਐਲਡੀ ਐਸਟੀਪੀ ਦੇ ਨਿਰਮਾਣ ਲਈ 13.50 ਕਰੋੜ ਰੁਪਏ ਦੀ ਮੰਜੂਰੀ ਦਿੱਤੀ ਗਈ। ਸਿੰਚਾਈ ਖੇਤਰ ਵਿੱਚ ਭਾਲੌਟ ਉੱਪ-ਬ੍ਰਾਂਚ ਦੇ ਆਰਡੀ-83000 ‘ਤੇ ਜਲ੍ਹਸੇਤੂ ਅਤੇ ਨਿਕਾਸ ਦਰਵਾਜੇ ਦੇ ਮੁੜ ਨਿਰਮਾਣ ਲਈ 14.50 ਕਰੋੜ ਰੁਪਏ ਅਤ ਆਰਡੀ-82500 ਤੋਂ 124000 ਦੇ ਵਿੱਚ ਵੱਖ-ਵੱਖ ਢਾਂਚਿਆਂ ਦੇ ਨਿਰਮਾਣ ਅਤੇ ਮੁੜ ਨਿਰਮਾਣ ਲਈ 23.80 ਕਰੋੜ ਰੁਪਏ ਦੀ ਰਕਮ ਮੰਜੂਰ ਕੀਤੀ ਗਈ।ਮੀਟਿੰਗ ਵਿੱਚ ਊਰਜਾ ਮੰਤਰੀ ਸ੍ਰੀ ਅਨਿਲ ਵਿਜ, ਸ਼ਹਿਰੀ ਸਥਾਨਕ ਸਰਕਾਰ ਮੰਤਰੀ ਸ੍ਰੀ ਵਿਪੁਲ ਗੋਇਲ, ਖੇਤੀਬਾੜੀ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ, ਜਨ ਸਿਹਤ ਇੰਜੀਨੀਅਰਿੰਗ ਮੰਤਰੀ ਸ੍ਰੀ ਰਣਬੀਰ ਗੰਗਵਾ, ਸਿਹਤ ਮੰਤਰੀ ਆਰਤੀ ਸਿੰਘ ਰਾਓ, ਵਧੀਕ ਮੁੱਖ ਸਕੱਤਰ ਸ੍ਰੀ ਰਾਜਾ ਸ਼ੇਖਰ ਵੁੰਡਰੂ, ਵਧੀਕ ਮੁੱਖ ਸਕੱਤਰ ਸ੍ਰੀਮਤੀ ਜੀ ਅਨੁਪਮਾ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੁਣ ਗੁਪਤਾ ਸਮੇਤ ਕਈ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Sri Muktsar Sahib Police ਦੇ CIA Wing ਵੱਲੋਂ 532 ਗ੍ਰਾਮ ਹੈਰੋਇਨ ਸਮੇਤ 04 ਮੁਲਜਮ ਕਾਬੂ

0

Sri Muktsar Sahib News: Sri Muktsar Sahib Police ਵੱਲੋਂ ਐਸਐਸਪੀ ਅਭਿਮੰਨਿਊ ਰਾਣਾ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਨਸ਼ਾ ਤਸਕਰੀ ਖ਼ਿਲਾਫ਼ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਕੜੀ ਵਿੱਚ ਸ੍ਰੀ ਮਨਮੀਤ ਸਿੰਘ ਢਿੱਲੋਂ ਐਸ.ਪੀ (ਡੀ) ਅਤੇ ਸ੍ਰੀ ਰਛਪਾਲ ਸਿੰਘ ਡੀ.ਐੱਸ.ਪੀ (ਡੀ) ਦੀ ਅਗਵਾਈ ਹੇਠ ਇੰਸਪੈਕਟਰ ਗੁਰਵਿੰਦਰ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਦੀ ਟੀਮ ਵੱਲੋਂ ਦੌਰਾਨਾ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ।

ਇਹ ਵੀ ਪੜ੍ਹੋ  Bathinda police ਵੱਲੋਂ ਚੋਰੀ ਦੇ 20 ਮੋਟਰਸਾਇਕਲਾਂ ਸਮੇਤ ਤਿੰਨ ਕਾਬੂ

ਟੀਮ ਵੱਲੋਂ ਪਿੰਡ ਸਰਾਏ ਨਾਗਾ ਨੇੜੇਇੱਕ ਕਾਰ ਨੂੰ ਸ਼ੱਕ ਦੇ ਆਧਾਰ ‘ਤੇ ਰੋਕ ਕੇ ਚੈਕ ਕੀਤਾ ਗਿਆ ਤਾਂ ਕਾਰ ਵਿੱਚ ਸਵਾਰ 04 ਵਿਅਕਤੀਆਂ ਦੀ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 532 ਗ੍ਰਾਮ ਹੈਰੋਇਨ ਬਰਾਮਦ ਹੋਈ।ਇਸ ਮਾਮਲੇ ਵਿੱਚ ਥਾਣਾ ਬਰੀਵਾਲਾ ਵਿਖੇ ਮੁੱਕਦਮਾ ਨੰਬਰ 48 ਮਿਤੀ 08.04.2026 ਅਧੀਨ ਧਾਰਾ 21-ਸੀ/61/85 ਐਨ.ਡੀ.ਪੀ.ਐੱਸ ਐਕਟ ਦਰਜ ਕਰਕੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ।ਗ੍ਰਿਫਤਾਰ ਕੀਤੇ ਮੁਲਜਮਾਂ ਦੀ ਪਹਿਚਾਣ ਅਮਰਜੀਤ ਸਿੰਘ ਉਰਫ ਅਮਰ ਪਿੰਡ ਖੋਖਰ,ਅੰਮ੍ਰਿਤਪਾਲ ਸਿੰਘ ਪਿੰਡ ਬਾਜਾ ਮਰਾੜ,ਚਾਂਦ ਉਰਫ ਚੰਦੂ ਅਤੇ ਸੂਰਜ ਸਿੰਘ ਉਰਫ ਪਿੰਨੀ ਦੋਨੋਂ ਵਾਸੀ ਇੰਦਰਾ ਕਲੋਨੀ ਫਿਰੋਜ਼ਪੁਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ  Mansa Police ਵੱਲੋ ਏ.ਟੀ.ਐਮ.ਚੋਰ ਗਿਰੋਹ ਦੇ 5 ਮੈਬਰ ਗ੍ਰਿਫਤਾਰ:ਭਾਗੀਰਥ ਸਿੰਘ ਮੀਨਾ

ਪੁਲਿਸ ਵੱਲੋਂ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਦੌਰਾਨ ਤਫਤੀਸ਼ ਇਹ ਵੀ ਸਾਹਮਣੇ ਆਇਆ ਹੈ ਕਿ ਦੋਸ਼ੀਆਂ ਦੇ ਖਿਲਾਫ ਪਹਿਲਾਂ ਵੀ ਐਨ.ਡੀ.ਪੀ.ਐੱਸ ਐਕਟ ਅਤੇ ਹੋਰ ਗੰਭੀਰ ਧਾਰਾਵਾਂ ਹੇਠ ਮੁਕੱਦਮੇ ਦਰਜ ਹਨ।ਪੁਲਿਸ ਵੱਲੋਂ ਹੁਣ ਇਨ੍ਹਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਨੂੰ ਬੇਨਕਾਬ ਕੀਤਾ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda police ਵੱਲੋਂ ਚੋਰੀ ਦੇ 20 ਮੋਟਰਸਾਇਕਲਾਂ ਸਮੇਤ ਤਿੰਨ ਕਾਬੂ

0

Bathinda News: Bathinda Police ਨੇ ਇੱਕ ਵੱਡੀ ਕਾਰਵਾਈ ਕਰਦਿਆਂ ਵਾਹਨ ਚੋਰ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕੀਤਾ ਹੈ, ਜਿੰਨ੍ਹਾਂ ਦੇ ਕੋਲੋਂ ਚੋਰੀ ਦੇ 20 ਮੋਟਰਸਾਈਕਲ ਬਰਾਮਦ ਹੋਏ ਹਨ। ਮਾਮਲੇ ਦੀ ਜਾਣਕਾਰੀ ਦਿੰਦਿਆਂ ਉੱਪ ਕਪਤਾਨ ਪੁਲਿਸ (ਡੀ) ਸੰਦੀਪ ਸਿੰਘ ਭਾਟੀ ਨੇ ਦਸਿਆ ਕਿ ਸੀ.ਆਈ.ਏ. ਸਟਾਫ-2 ਬਠਿੰਡਾ ਦੀ ਟੀਮ ਨੂੰ ਉਇਹ ਸਫਲਤਾ ਮਿਲੀ ਹੈ ਇੱਕ ਗੁਪਤ ਸੂਚਨਾ ਦੇ ਆਧਾਰ ‘ਤੇ ਜ਼ਸਪ੍ਰੀਤ ਸਿੰਘ ਉਰਫ ਘੈਂਟ,ਹਰਚਰਨ ਸਿੰਘ ਉਰਫ ਖੰਡ ਵਾਸੀਆਨ ਪਿੰਡ ਤਿਉਣਾ ਅਤੇ ਸੁਖਵਿੰਦਰ ਸਿੰਘ ਉਰਫ ਮੌੜ ਵਾਸੀ ਪਿੰਡ ਘੁੱਦਾ ਹਾਲ ਆਬਾਦ ਪਿੰਡ ਬਾਹੋ ਯਾਤਰੀ ਜਿਲ੍ਹਾ ਬਠਿੰਡਾ ਨੂੰ ਕਾਬੂ ਕੀਤਾ ਗਿਆ।

ਇਹ ਵੀ ਪੜ੍ਹੋ  Mansa Police ਵੱਲੋ ਏ.ਟੀ.ਐਮ.ਚੋਰ ਗਿਰੋਹ ਦੇ 5 ਮੈਬਰ ਗ੍ਰਿਫਤਾਰ:ਭਾਗੀਰਥ ਸਿੰਘ ਮੀਨਾ

ਗ੍ਰਿਫਤਾਰੀ ਸਮੇਂ ਵੀ ਇੰਨ੍ਹਾਂ ਕੋਲੋਂ ਇੱਕ ਚੋਰੀਸ਼ੁਦਾ ਮੋਟਰਸਾਇਕਲ ਬਰਾਮਦ ਹੋਇਆ। ਇਸਤੋਂ ਬਾਅਦ ਸਖ਼ਤੀ ਨਾਲ ਕੀਤੀ ਪੁੱਛਗਿੱਛ ਦੌਰਾਨ ਦੋਸ਼ੀਆਨ ਦੇ ਇੰਕਸ਼ਾਫ ਉੱਪਰ ਨੇੜੇ ਪੁੱਲ ਨਹਿਰ ਬੀੜ ਬਹਿਮਣ ਅਤੇ 400 ਕਿੱਲਾ ਗਰੋਥ ਸੈਂਟਰ ਬਠਿੰਡਾ ਦੇ ਇਲਾਕੇ ਤੋਂ ਚੋਰੀਸ਼ੁਦਾ ਕੁੱਲ 19 ਮੋਟਰਸਾਇਕਲ ਵੱਖ ਵੱਖ ਮਾਰਕਾ ਬਿਨਾ ਨੰਬਰੀ ਬ੍ਰਾਮਦ ਕਰਵਾਏ ਗਏ। ਪੁਲਿਸ ਅਧਿਕਾਰੀਆਂ ਮੁਤਬਕ ਦੋਸ਼ੀਆਨ ਪਾਸੋਂ ਹੋਈ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਹਨਾਂ ਤਿੰਨਾਂ ਨੋਜਵਾਨਾਂ ਨੇ ਰਲ ਕੇ ਇੱਕ ਗਿਰੋਹ ਬਣਾਇਆ ਹੋਇਆ ਸੀ, ਜ਼ੋ ਸ਼ਹਿਰ ਬਠਿੰਡਾ ਅਤੇ ਇਸਦੇ ਆਸ-ਪਾਸ ਦੇ ਇਲਾਕਿਆਂ ਜਿਵੇਂ ਸ਼ਾਪਿੰਗ ਮਾਲਸ, ਬੈਂਕ ਆਦਿ ਦੇ ਬਾਹਰ ਪਾਰਕਿੰਗ ਵਿੱਚ ਖੜੇ ਮੋਟਰਸਾਇਕਲ ਚੋਰੀ ਕਰਦੇ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾਂ ਤੁਰੰਤ ਖੋਲ੍ਹਣ ਸਰਕਾਰਾਂ- ਐਡਵੋਕੇਟ ਧਾਮੀ

0

👉ਖ਼ਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤ
Amritsar News:ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਨੂੰ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਵੀਜ਼ਾ ਲੱਗੇ ਪਾਸਪੋਰਟ ਸੌਂਪੇ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਮੌਜੂਦ ਸਨ। ਮੀਡੀਆ ਨਾਲ ਗੱਲ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਇਤਿਹਾਸਕ ਦਿਹਾੜਿਆਂ ’ਤੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜਿਆ ਜਾਂਦਾ ਹੈ।

ਇਹ ਵੀ ਪੜ੍ਹੋ  Bathinda ਦੇ Ajit Road ‘ਤੇ ਵਾਪਰੀ ਵੱਡੀ ਘਟਨਾ; ਗੋ/ਲੀ ਲੱਗਣ ਕਾਰਨ ਨਾਮੀ ਵਿਅਕਤੀ ਦੀ ਹੋਈ ਮੌ.ਤ

ਇਸ ਵਾਰ ਖ਼ਾਲਸਾ ਸਾਜਣਾ ਦਿਵਸ ਵਿਸਾਖੀ ਦੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਇਹ ਜਥਾ ਭਲਕੇ 10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਸਵੇਰੇ 8:00 ਵਜੇ ਰਵਾਨਾ ਹੋਵੇਗਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਵਾਰ 1795 ਸ਼ਰਧਾਲੂਆਂ ਦੇ ਪਾਸਪੋਰਟ ਵੀਜੇ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 1763 ਸ਼ਰਧਾਲੂਆਂ ਨੂੰ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੇ ਵੀਜੇ ਜਾਰੀ ਕੀਤੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਾਕਿਸਤਾਨ ਅਤੇ ਭਾਰਤ ਸਰਕਾਰ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾਂ ਵੀ ਮੁੜ ਖੋਲ੍ਹਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂਆਂ ਦੀ ਆਪਣੇ ਗੁਰਧਾਮਾਂ ਦੇ ਦਰਸ਼ਨਾਂ ਪ੍ਰਤੀ ਵੱਡੀ ਸ਼ਰਧਾ ਹੈ ਅਤੇ ਸਰਕਾਰਾਂ ਨੂੰ ਇਸ ਦਾ ਸਤਿਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘੇ ਨੂੰ ਤੁਰੰਤ ਮੁੜ ਖੋਲ੍ਹਿਆ ਜਾਵੇ।

ਇਹ ਵੀ ਪੜ੍ਹੋ  ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬੀਆਂ ਨੂੰ ਇਕਜੁੱਟ ਹੋ ਕੇ ਮੁਸੀਬਤ ਮਾਰੇ ਕਿਸਾਨਾਂ ਦੀ ਮਦਦ ਵਾਸਤੇ ਡੱਟਣ ਦਾ ਸੱਦਾ

ਐਡਵੋਕੇਟ ਧਾਮੀ ਨੇ ਇਹ ਵੀ ਮੰਗ ਕੀਤੀ ਕਿ ਪਾਸਪੋਰਟ ਦੀ ਸ਼ਰਤ ਨੂੰ ਖ਼ਤਮ ਕੀਤਾ ਜਾਵੇ ਅਤੇ ਪਾਕਿਸਤਾਨ ਸਰਕਾਰ ਵੱਲੋਂ 20 ਡਾਲਰ ਫੀਸ ਵੀ ਸਮਾਪਤ ਕੀਤੀ ਜਾਵੇ।ਇਸੇ ਦੌਰਾਨ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਜਿਹੜੇ ਸ਼ਰਧਾਲੂ ਅੱਜ ਪਾਸਪੋਰਟ ਲੈਣ ਨਹੀਂ ਪੁੱਜ ਸਕੇ, ਉਹ ਜਥੇ ਦੀ ਰਵਾਨਗੀ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਆਪਣੇ ਪਾਸਪੋਰਟ ਪ੍ਰਾਪਤ ਕਰਨ। ਇਸ ਮੌਕੇ ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਇੰਜੀ: ਸੁਖਮਿੰਦਰ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਖੈਰਾਬਾਦ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਯਾਤਰਾ ਵਿਭਾਗ ਦੇ ਇੰਚਾਰਜ ਸ. ਜਗਜੀਤ ਸਿੰਘ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1892263