Wednesday, May 20, 2026
Home Blog Page 520

“ਯੁੱਧ ਨਸ਼ਿਆਂ ਵਿਰੁੱਧ”;Bathinda Police ਨੇ ਜ਼ਿਲ੍ਹੇ ਦੇ ਹੌਟਸਪੋਟ ਇਲਾਕਿਆਂ ਵਿੱਚ ਨਸ਼ਿਆ ਵਿਰੁੱਧ ਚਲਾਇਆ ਸਰਚ ਅਭਿਆਨ

0

Bathinda News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਤਹਿਤ ਡੀ ਆਈ ਜੀ ਬਠਿੰਡਾ ਰੇਂਜ ਹਰਜੀਤ ਸਿੰਘ ਅਤੇ ਐਸਐਸਪੀ ਮੈਡਮ ਅਮਨੀਤ ਕੌਂਡਲ ਦੀ ਅਗਵਾਈ ਹੇਠ ਅੱਜ ਜ਼ਿਲ੍ਹੇ ਦੇ ਹੌਟਸਪੋਟ ਇਲਾਕਿਆਂ ਵਿੱਚ ਨਸ਼ਿਆ ਵਿਰੁੱਧ ਸਰਚ ਅਭਿਆਨ ਚਲਾਇਆ ਗਿਆ।ਇਸ ਮੌਕੇ ਡੀ ਆਈ ਜੀ ਹਰਜੀਤ ਸਿੰਘ ਨੇ ਕਿਹਾ ਕਿ ਇਸ ਸਰਚ ਅਭਿਆਨ ਦਾ ਮੁੱਖ ਮੰਤਵ ਜ਼ਿਲ੍ਹੇ ਅੰਦਰ ਕਾਨੂੰਨ-ਵਿਵਸਥਾ ਨੂੰ ਬਰਕਰਾਰ ਰੱਖਣਾ ਹੈ ਤਾਂ ਜੋ ਨਸ਼ਾ ਤਸਕਰਾਂ ਤੇ ਮਾੜੇ ਅਨਸਰਾਂ ‘ਤੇ ਨੱਥ ਪਾਈ ਜਾ ਸਕੇ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਬਠਿੰਡਾ ਪੁਲਿਸ ਸੁਰੱਖਿਆ ਅਤੇ ਨਸ਼ਾ ਮੁਕਤ ਸਮਾਜ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ  ਵੱਡੀ ਖ਼ਬਰ; ਬਿਕਰਮ ਸਿੰਘ ਮਜੀਠਿਆ ਦੀ ਜਮਾਨਤ ਅਰਜ਼ੀ ਰੱਦ

ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਕਿਹਾ ਕਿ ਨਸ਼ੇ ਨੂੰ ਠੱਲ੍ਹ ਪਾਉਣ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਵਿਆਪਕ ਪੱਧਰ ‘ਤੇ ਲਗਾਤਾਰ ਕਾਰਵਾਈਆਂ ਅਮਲ ਵਿੱਚ ਲਿਆਂਦੀਆਂ ਜਾ ਰਹੀਆਂ ਹਨ, ਜਿਸ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ।ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਪਿੰਡਾਂ ਜਾਂ ਸ਼ਹਿਰਾਂ ਚ ਤੁਹਾਡੇ ਆਲੇ-ਦੁਆਲੇ ਕੋਈ ਵੀ ਤਸਕਰ ਨਸ਼ਾ ਵੇਚਦਾ ਹੈ ਤਾਂ ਉਸ ਸਬੰਧੀ ਪੁਲਿਸ ਦੇ ਐਂਟੀ ਡਰੱਗ ਵਟਸਐਪ ਚੈਟਬੋਟ ਨੰਬਰ 97791-00200 ‘ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ੇ ਦੇ ਸੌਦਾਗਰ ਦਾ ਪਤਾ ਦੱਸਣ ਵਾਲੇ ਵਿਅਕਤੀ ਦੀ ਪਹਿਚਾਣ ਤੇ ਨਾਮ ਗੁਪਤ ਰੱਖਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਤਲੁਜ ਵਿਚ ਪਾਣੀ ਘਟਿਆ,ਪ੍ਰਸ਼ਾਸਨ ਮੁਸਤੈਦ,ਡਿਪਟੀ ਕਮਿਸ਼ਨਰ ਵੱਲੋਂ ਸਰਹੱਦੀ ਪਿੰਡਾਂ ਦਾ ਦੌਰਾ

0

Fazlika News:ਸਤਲੁਜ ਨਦੀ ਵਿਚ ਹੁਸੈਨੀਵਾਲਾ ਹੈਡਵਰਕਸ ਤੋਂ ਛੱਡੇ ਜਾ ਰਹੇ ਪਾਣੀ ਵਿਚ 18 ਹਜਾਰ ਕੁਉਸਿਕ ਦੀ ਕਮੀ ਆਈ ਹੈ।ਇਹ ਜਾਣਕਾਰੀ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਭਾਰਤ ਪਾਕਿ ਸਰਹੱਦ ਨਾਲ ਵਸੇ ਸਰਹੱਦੀ ਪਿੰਡਾਂ ਦੇ ਦੌਰੇ ਦੌਰਾਨ ਦਿੱਤੀ। ਇਸ ਮੌਕੇ ਐਸਐਸਪੀ ਗੁਰਮੀਤ ਸਿੰਘ ਅਤੇ ਐਸਡੀਐਮ ਵੀਰਪਾਲ ਕੌਰ ਵੀ ਉਨ੍ਹਾਂ ਦੇ ਨਾਲ ਹਾਜਰ ਸਨ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਪਿੰਡ ਮਹਾਤਮਨਗਰ,ਤੇਜਾ ਰੁਹੇਲਾ,ਚੱਕ ਰੁਹੇਲਾ, ਰੇਤੇ ਵਾਲੀ ਭੈਣੀ, ਗੁਲਾਬੇ ਵਾਲੀ ਭੈਣੀ ਅਤੇ ਢਾਣੀ ਸੱਦਾ ਸਿੰਘ ਦਾ ਦੌਰਾ ਕੀਤਾ। ਇੱਥੇ ਸਾਰੇ ਪਿੰਡਾਂ ਵਿਚ ਆਬਾਦੀ ਵਾਲਾ ਖੇਤਰ ਪੂਰੀ ਤਰਾਂ ਸੁਰੱਖਿਅਤ ਹੈ ਅਤੇ ਪਿੰਡਾਂ ਦੇ ਆਬਾਦੀ ਵਾਲੇ ਖੇਤਰ ਵਿਚ ਪਾਣੀ ਨਹੀਂ ਆਇਆ ਹੈ।ਡਿਪਟੀ ਕਮਿਸ਼ਨਰ ਵੱਲੋਂ ਵਿਸੇਸ਼ ਤੌਰ ਤੇ ਖੇਤਾਂ ਵਿਚ ਬਣੀਆਂ ਢਾਣੀਆਂ ਤੱਕ ਟਰੈਕਟਰ ਤੇ ਜਾ ਕੇ ਲੋਕਾਂ ਦਾ ਹਾਲ ਚਾਲ ਜਾਣਿਆਂ।

ਇਹ ਵੀ ਪੜ੍ਹੋ  ਹੁਣ ਦਿੱਲੀ ਦੇ ਸਕੂਲਾਂ ਨੂੰ ਬੰ+ਬ ਨਾਲ ਉੜਾ+ਉਣ ਦੀ ਮਿਲੀ ਧਮਕੀ, ਪੁਲਿਸ ਵੱਲੋਂ ਜਾਂਚ ਜਾਰੀ

ਜਿਕਰਯੋਗ ਹੈ ਕਿ ਇਹ ਸਾਰਾ ਇਲਾਕਾ ਦਰਿਆ ਦੇ ਪ੍ਰਵਾਹ ਖੇਤਰ ਹੈ।ਉਨ੍ਹਾਂ ਨੇ ਦੱਸਿਆ ਕਿ ਨੀਵੇਂ ਖੇਤਾਂ ਵਿਚ ਪਾਣੀ ਆਇਆ ਹੈ ਅਤੇ ਅਜਿਹੇ ਖੇਤਾਂ ਵਿਚ ਕੁੱਝ ਢਾਣੀਆਂ ਦੁਆਲੇ ਵੀ ਪਾਣੀ ਆਇਆ ਹੈ ਪਰ ਢਾਣੀਆਂ ਦੇ ਅੰਦਰ ਪਾਣੀ ਨਹੀਂ ਗਿਆ ਹੈ। ਉਨ੍ਹਾਂ ਨੇ ਅਜਿਹੀਆਂ ਅਨੇਕ ਢਾਣੀਆਂ ਵਿਚ ਪਹੁੰਚ ਕੇ ਲੋਕਾਂ ਤੋਂ ਉਨ੍ਹਾਂ ਦਾ ਹਾਲ ਚਾਲ ਅਤੇ ਸਿਹਤ ਬਾਰੇ ਜਾਣਿਆ। ਉਨ੍ਹਾਂ ਨੇ ਦੱਸਿਆ ਕਿ ਲੋਕਾਂ ਨੇ ਕਿਹਾ ਹੈ ਕਿ ਉਨ੍ਹਾਂ ਕੋਲ ਰਾਸ਼ਨ ਪਾਣੀ ਉਪਲਬੱਧ ਹੈ ਅਤੇ ਸਿਰਫ ਕੁਝ ਲੋਕਾਂ ਦਾ ਜਿੰਨ੍ਹਾਂ ਦੇ ਹਰੇ ਚਾਰੇ ਦੀ ਫਸਲ ਡੁੱਬ ਗਈ ਹੈ ਨੇ ਹਰੇ ਚਾਰੇ ਦੀ ਮੰਗ ਕੀਤੀ ਹੈ ਜਿਸ ਨੂੰ ਪੂਰਾ ਕਰਨ ਸਬੰਧੀ ਡਿਪਟੀ ਕਮਿਸ਼ਨਰ ਵਲੋਂ ਸੰਬੰਧਤ ਵਿਭਾਗ ਨੂੰ ਹਦਾਇਤ ਕੀਤੀ ਗਈ ਹੈ।ਡਿਪਟੀ ਕਮਿਸ਼ਨਰ ਨੇ ਇਸ ਮੌਕੇ ਦੱਸਿਆ ਕਿ ਹੁਸੈਨੀਵਾਲਾ ਤੋਂ ਪਾਣੀ ਘਟਣ ਦਾ ਪ੍ਰਭਾਵ ਕੱਲ ਤੱਕ ਹੋਰ ਵਧੇਰੇ ਦਿਖਾਈ ਦੇਵੇਗਾ।

ਇਹ ਵੀ ਪੜ੍ਹੋ  ਵੱਡੀ ਖ਼ਬਰ; ਬਿਕਰਮ ਸਿੰਘ ਮਜੀਠਿਆ ਦੀ ਜਮਾਨਤ ਅਰਜ਼ੀ ਰੱਦ

ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਸਨ ਪੂਰੀ ਤਰਾਂ ਮੁਸਤੈਦ ਹੈ। ਲੋਕਾਂ ਨੂੰ ਡਿਪਟੀ ਕਮਿਸ਼ਨਰ ਵੱਲੋਂ ਸੁਰੱਖਿਅਤ ਥਾਂ ਤੇ ਜਾਣ ਦਾ ਸੁਨੇਹਾ ਦਿੱਤਾ ਗਿਆ ਤਾਂ ਲੋਕਾਂ ਨੇ ਕਿਹਾ ਕਿ ਫਿਲਹਾਲ ਉਹ ਆਪਣੇ ਘਰ ਹੀ ਰਹਿਣਾ ਚਾਹੁੰਦੇ ਹਨ ਕਿਉਂਕਿ ਪਿੰਡਾਂ ਵਿਚ ਕਿਤੇ ਪਾਣੀ ਨਹੀਂ ਹੈ ਅਤੇ ਪਾਣੀ ਸਿਰਫ ਖੇਤਾਂ ਵਿਚ ਹੈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਰੇ ਪਿੰਡਾਂ ਵਿਚ ਪ੍ਰਸ਼ਾਸਨ ਦੀਆਂ ਟੀਮਾਂ ਤਾਇਨਾਤ ਹਨ ਅਤੇ ਹਰ ਸਥਿਤੀ ਤੇ ਨਜਰ ਰੱਖੀ ਜਾ ਰਹੀ ਹੈ।ਲੋਕਾਂ ਨੂੰ ਅਫਵਾਹਾਂ ਤੋਂ ਸਾਵਧਾਨ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਦਿੱਕਤ ਹੋਵੇਗੀ ਤਾਂ ਪ੍ਰਸ਼ਾਸਨ ਹਰ ਮਦਦ ਮੁਹਈਆ ਕਰਵਾਏਗੀ। ਉਨ੍ਹਾਂ ਨੇ ਕਿਹਾ ਕਿ ਕਰੀਕ ਦੇ ਪੂਰਬ ਵਾਲਾ ਸਾਰਾ ਬੰਨ ਸੁਰੱਖਿਅਤ ਹੈ ਅਤੇ ਡ੍ਰੇਨਜ ਵਿਭਾਗ ਵੱਲੋਂ ਸਾਰੇ ਪ੍ਰਬੰਧ ਕੀਤੇ ਹੋਏ ਹਨ ਅਤੇ ਮਿੱਟੀ ਦੇ ਖਾਲੀ ਅਤੇ ਭਰੇ ਥੈਲਿਆਂ ਦਾ ਵੀ ਸਟਾਕ ਰੱਖਿਆ ਗਿਆ ਹੈ। ਇਸ ਮੌਕੇ ਸ੍ਰੀ ਅਮਨਦੀਪ ਸਿੰਘ ਮਾਵੀ, ਡੇ੍ਨਜ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਗੁਰਵੀਰ ਸਿੰਘ ਸਿੱਧੂ ਵੀ ਹਾਜਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਵੱਡੇ ਪੱਧਰ ‘ਤੇ ਮਨਾਏਗੀ: ਸੌਂਦ

0

👉ਸੌਂਦ ਨੇ ਸਮਾਗਮਾਂ ਦੀ ਕਾਮਯਾਬੀ ਲਈ ਸ਼੍ਰੀ ਆਨੰਦਪੁਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ, ਬਾਬਾ ਬਕਾਲਾ ਅਤੇ ਪਟਿਆਲਾ ਵਿਖੇ ਮੀਟਿੰਗਾਂ ਕੀਤੀਆਂ
Punjab News:ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਪੰਜਾਬ ਭਰ ਵਿੱਚ ਵੱਡੇ ਪੱਧਰ ‘ਤੇ ਮਨਾਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਯਾਦਗਾਰੀ ਸਮਾਗਮ ਕਰਕੇ ਮਨਾਉਣ ਦੇ ਲਏ ਅਹਿਮ ਫੈਸਲੇ ਤਹਿਤ ਸ਼੍ਰੀ ਆਨੰਦਪੁਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ, ਬਾਬਾ ਬਕਾਲਾ ਅਤੇ ਪਟਿਆਲਾ ਵਿਖੇ ਪ੍ਰਸ਼ਾਸ਼ਨਿਕ ਅਤੇ ਹੋਰ ਅਹਿਮ ਸਖਸ਼ੀਅਤਾਂ ਨਾਲ ਮੀਟਿੰਗਾਂ ਮੁਕੰਮਲ ਕਰ ਲਈਆਂ ਹਨ। ਜ਼ਿਕਰਯੋਗ ਹੈ ਕਿ ਇਨ੍ਹਾਂ ਸਮਾਗਮਾਂ ਦੀ ਯੋਜਨਾਬੰਦੀ ਅਤੇ ਪ੍ਰਬੰਧਾਂ ਲਈ ਪੰਜਾਬ ਸਰਕਾਰ ਨੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਨੂੰ ਨੋਡਲ ਵਿਭਾਗ ਵਜੋਂ ਨਾਮਜ਼ਦ ਕੀਤਾ ਹੈ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਨੇ ਉਦਯੋਗ ਜਗਤ ਨੂੰ ਸਸ਼ਕਤ ਬਣਾਉਣ ਲਈ “ਰਾਈਜ਼ਿੰਗ ਪੰਜਾਬ ਸਜੈਸ਼ਨਜ਼ ਟੂ ਸੌਲੂਸ਼ਨਜ਼’’ ਲੜੀ ਦੀ ਕੀਤੀ ਸ਼ੁਰੂਆਤ

ਤਰੁਨਪ੍ਰੀਤ ਸਿੰਘ ਸੌਂਦ ਤੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਸਬੰਧਤ ਜ਼ਿਲ੍ਹਿਆਂ ਦੇ ਵਿਧਾਇਕਾਂ, ਅਧਿਕਾਰੀਆਂ, ਕੌਂਸਲਰਾਂ, ਵਪਾਰਕ ਪ੍ਰਤੀਨਿਧੀਆਂ ਅਤੇ ਹੋਰ ਪਤਵੰਤਿਆਂ ਨਾਲ ਅਹਿਮ ਬੈਠਕਾਂ ਕੀਤੀਆਂ ਹਨ।ਸੌਂਦ ਨੇ ਦੱਸਿਆ ਕਿ 350ਵਾਂ ਸ਼ਹੀਦੀ ਦਿਹਾੜਾ 19 ਨਵੰਬਰ ਤੋਂ 25 ਨਵੰਬਰ 2025 ਤੱਕ ਰਾਜ ਪੱਧਰੀ ਸਮਾਗਮ ਕਰਵਾ ਕੇ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ `ਚ 135 ਅਸਥਾਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਚਰਨ ਛੋਹ ਪ੍ਰਾਪਤ ਹਨ, ਜਿਨ੍ਹਾਂ `ਚੋਂ ਸਭ ਤੋਂ ਵਧੇਰੇ 35 ਅਸਥਾਨ ਪਟਿਆਲਾ ਜ਼ਿਲ੍ਹੇ ਅੰਦਰ ਸਥਿਤ ਹਨ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਦੀ ਕੁਰਬਾਨੀ ਵਰਗੀ ਮਿਸਾਲ ਦੁਨੀਆਂ ਵਿੱਚ ਹੋਰ ਕਿਧਰੇ ਨਹੀਂ ਮਿਲਦੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮੂਹ ਸੰਗਤ ਦੇ ਸਹਿਯੋਗ ਨਾਲ ਗੁਰੂ ਸਾਹਿਬਾਨ ਦੇ ਫ਼ਲਸਫ਼ੇ ਨੂੰ ਦੁਨੀਆਂ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਵੱਡੇ ਪ੍ਰੋਗਰਾਮ ਉਲੀਕ ਰਹੀ ਹੈ।ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿਚਲੇ ਗੁਰੂ ਸਾਹਿਬ ਨਾਲ ਸਬੰਧਤ ਸਾਰੇ ਪਵਿੱਤਰ ਅਸਥਾਨਾਂ ਵਿਖੇ ਰਾਜ ਪੱਧਰੀ ਸਮਾਗਮ ਕਰਵਾਉਣ ਤੋਂ ਇਲਾਵਾ ਇਨ੍ਹਾਂ ਪਿੰਡਾਂ ਤੇ ਸ਼ਹਿਰਾਂ ਦਾ ਵਿਕਾਸ ਵੀ ਵੱਡੇ ਪੱਧਰ `ਤੇ ਕੀਤਾ ਜਾਵੇਗਾ।

ਇਹ ਵੀ ਪੜ੍ਹੋ  ਮੁੱਖ ਮੰਤਰੀ ਭਗਵੰਤ ਮਾਨ ਸ਼੍ਰੀ ਚਮਕੌਰ ਸਾਹਿਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ

ਉਨ੍ਹਾਂ ਦੱਸਿਆ ਕਿ ਇਸ ਦੌਰਾਨ ਚਾਰ ਸਥਾਨਾਂ ਤੋਂ ਯਾਤਰਾਵਾਂ ਸ੍ਰੀ ਆਨੰਦਪੁਰ ਸਾਹਿਬ ਪੁੱਜਣਗੀਆਂ, ਜੋ ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ ਅਤੇ ਪ੍ਰਮੁੱਖ ਸ਼ਹਿਰਾਂ ਤੋਂ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਪਹੁੰਚਣਗੀਆਂ।ਉਨ੍ਹਾਂ ਦੱਸਿਆ ਕਿ ਵਿਰਾਸਤ-ਏ-ਖਾਲਸਾ ਵਿਖੇ 23 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਹੋਵੇਗੀ, ਜਿਸ ਵਿਚ ਦੇਸ਼ ਵਿਦੇਸ਼ ਤੋਂ ਪ੍ਰਮੁੱਖ ਹਸਤੀਆਂ, ਧਾਰਮਿਕ ਸਖਸ਼ੀਅਤਾਂ ਹਾਜ਼ਰੀ ਲਗਵਾਉਣਗੀਆਂ। ਉਨ੍ਹਾਂ ਇਹ ਵੀ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਉਣ ਵਾਲੀ ਸੰਗਤ ਦੇ ਰਹਿਣ ਲਈ ਟੈਂਟ ਸਿਟੀ ਅਤੇ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਆਉਣ ਜਾਣ ਵਾਸਤੇ ਈ-ਰਿਕਸ਼ਾ ਦੇ ਪ੍ਰਬੰਧ ਹੋਣਗੇ। ਇਸ ਤੋਂ ਇਲਾਵਾ ਪੰਜਾਬ ਦੇ ਚਾਰ ਵੱਡੇ ਸ਼ਹਿਰਾਂ ਸ਼੍ਰੀ ਆਨੰਦਪੁਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ, ਬਾਬਾ ਬਕਾਲਾ ਅਤੇ ਪਟਿਆਲਾ ਨੂੰ ਪੂਰੀ ਤਰ੍ਹਾਂ ਲਾਈਟਾਂ ਨਾਲ ਸਜਾਇਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 3 ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

👉ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ
Chandigarh News:ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਸਰਕਾਰੀ ਮੁਲਾਜ਼ਮਾਂ ਦੇ ਮਸਲਿਆਂ ਅਤੇ ਮੰਗਾਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇਥੇ ਪਾਵਰਕਾਮ ਐਂਡ ਟ੍ਰਾਂਸਕੋ ਕੰਟਰੈਕਚੂਅਲ ਇੰਪਲਾਈਜ਼ ਯੂਨੀਅਨ, ਪੰਜਾਬ ਆਯੁਰਵੈਦਿਕ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਅਤੇ ਹੋਮਿਓਪੈਥਿਕ ਮੈਡੀਕਲ ਅਫਸਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੇ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕਰਨ ਲਈ ਮੀਟਿੰਗਾਂ ਕੀਤੀਆਂ।ਪੀ.ਐਸ.ਪੀ.ਸੀ.ਐਲ ਗੈਸਟ ਹਾਊਸ ਵਿਖੇ ਪਾਵਰਕਾਮ ਐਂਡ ਟ੍ਰਾਂਸਕੋ ਕੰਟਰੈਕਟੂਅਲ ਇੰਪਲਾਈਜ਼ ਯੂਨੀਅਨ ਨਾਲ ਹੋਈ ਮੀਟਿੰਗ ਦੌਰਾਨ, ਵਿੱਤ ਮੰਤਰੀ ਚੀਮਾ ਨਾਲ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਪੀ.ਐਸ.ਪੀ.ਸੀ.ਐਲ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਏ.ਕੇ. ਸਿਨਹਾ ਸ਼ਾਮਲ ਹੋਏ।

ਇਹ ਵੀ ਪੜ੍ਹੋ  ਵੱਡੀ ਖ਼ਬਰ; ਬਿਕਰਮ ਸਿੰਘ ਮਜੀਠਿਆ ਦੀ ਜਮਾਨਤ ਅਰਜ਼ੀ ਰੱਦ

ਵਿੱਤ ਮੰਤਰੀ ਨੂੰ ਯੂਨੀਅਨ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਿਭਾਗ ਵੱਲੋਂ ਹੁਣ ਤੱਕ ਕੀਤੀਆਂ ਗਈਆਂ ਕਾਰਵਾਈਆਂ ਬਾਰੇ ਜਾਣਕਾਰੀ ਦਿੱਤੀ ਗਈ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਇਨ੍ਹਾਂ ਮੰਗਾਂ ਸੰਬੰਧੀ ਇੱਕ ਪ੍ਰਸਤਾਵ ਤਿਆਰ ਕਰਨ ਅਤੇ ਅੱਗੇ ਦੀ ਕਾਰਵਾਈ ਨੂੰ ਸੁਚਾਰੂ ਬਣਾਉਣ ਲਈ ਵਿੱਤ ਅਤੇ ਪ੍ਰਸੋਨਲ ਵਿਭਾਗਾਂ ਨਾਲ ਇਸ ‘ਤੇ ਚਰਚਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ ਹੈ। ਯੂਨੀਅਨ ਦੀ ਨੁਮਾਇੰਦਗੀ ਸੂਬਾ ਪ੍ਰਧਾਨ ਬਲਿਹਾਰ ਸਿੰਘ, ਜਨਰਲ ਸਕੱਤਰ ਟੇਕ ਚੰਦ ਅਤੇ ਪ੍ਰੈਸ ਸਕੱਤਰ ਇੰਦਰਪ੍ਰੀਤ ਸਿੰਘ ਨੇ ਕੀਤੀ।ਇਸ ਤੋਂ ਪਹਿਲਾਂ, ਸਿਵਲ ਸਕੱਤਰੇਤ ਵਿੱਚ ਆਪਣੇ ਦਫ਼ਤਰ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਆਯੁਰਵੈਦਿਕ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਅਤੇ ਹੋਮਿਓਪੈਥਿਕ ਮੈਡੀਕਲ ਅਫਸਰਜ਼ ਐਸੋਸੀਏਸ਼ਨ ਨਾਲ ਵੱਖ-ਵੱਖ ਮੀਟਿੰਗਾਂ ਕੀਤੀਆਂ।

ਇਹ ਵੀ ਪੜ੍ਹੋ  ਮੁੱਖ ਮੰਤਰੀ ਭਗਵੰਤ ਮਾਨ ਸ਼੍ਰੀ ਚਮਕੌਰ ਸਾਹਿਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ

ਉਨ੍ਹਾਂ ਨੇ ਯੂਨੀਅਨਾਂ ਦੀਆਂ ਮੰਗਾਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਅਤੇ ਦੋਵਾਂ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਜਾਇਜ਼ ਮੰਗਾਂ ਦੇ ਜਲਦੀ ਹੱਲ ਲਈ ਪ੍ਰਸਤਾਵ ਤਿਆਰ ਕਰਨ ਅਤੇ ਉਨ੍ਹਾਂ ਨੂੰ ਵਿੱਤ ਵਿਭਾਗ ਨੂੰ ਸੌਂਪਣ। ਯੂਨੀਅਨ ਆਗੂਆਂ ਨੇ ਵਿੱਤ ਮੰਤਰੀ ਦਾ ਉਨ੍ਹਾਂ ਦੀਆਂ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕਰਨ ਲਈ ਧੰਨਵਾਦ ਕੀਤਾ।ਇਸ ਮੌਕੇ ਆਯੁਰਵੈਦਿਕ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਦੇ ਹਾਜ਼ਰੀਨ ਵਿੱਚ ਸਰਪ੍ਰਸਤ ਡਾ. ਸੰਜੀਵ ਗੋਇਲ, ਪ੍ਰਧਾਨ ਡਾ. ਅਮਨਪ੍ਰੀਤ ਸਿੰਘ ਅਤੇ ਜਨਰਲ ਸਕੱਤਰ ਡਾ. ਰਾਜੀਵ ਮਹਿਤਾ ਸ਼ਾਮਲ ਸਨ। ਹੋਮਿਓਪੈਥਿਕ ਮੈਡੀਕਲ ਅਫਸਰਜ਼ ਐਸੋਸੀਏਸ਼ਨ ਦੀ ਨੁਮਾਇੰਦਗੀ ਸਰਪ੍ਰਸਤ ਡਾ. ਰਾਜੀਵ, ਪ੍ਰਧਾਨ ਡਾ. ਬਲਵਿੰਦਰ ਕੁਮਾਰ, ਜਨਰਲ ਸਕੱਤਰ ਡਾ. ਹਰਿੰਦਰ ਪਾਲ ਸਿੰਘ ਅਤੇ ਉਪ ਪ੍ਰਧਾਨ ਡਾ. ਰਿਚਾ ਨੇ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਵੱਡੀ ਖ਼ਬਰ; ਬਿਕਰਮ ਸਿੰਘ ਮਜੀਠਿਆ ਦੀ ਜਮਾਨਤ ਅਰਜ਼ੀ ਰੱਦ

0

Mohali News: ਲੰਘੀ 25 ਜੂਨ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜਮਾਨਤ ਅਰਜ਼ੀ ਨੂੰ ਮੋਹਾਲੀ ਅਦਾਲਤ ਨੇ ਰੱਦ ਕਰ ਦਿੱਤਾ ਹੈ। ਪਿਛਲੇ ਦੋ ਹਫ਼ਤਿਆਂ ਤੋਂ ਇਸ ਅਰਜ਼ੀ ਉੱਪਰ ਸੁਣਵਾਈ ਚੱਲਦੀ ਆ ਰਹੀ ਸੀ, ਜੋ ਕਿਸੇ ਨਾ ਕਿਸੇ ਕਾਰਨ ਟਲ ਰਹੀ ਸੀ। ਸਥਾਨਕ ਅਦਾਲਤ ਦੇ ਫੈਸਲੇ ਤੋਂ ਬਾਅਦ ਹੁਣ ਸ਼੍ਰੀ ਮਜੀਠਿਆ ਨੂੰ ਜ਼ਮਾਨਤ ਲਈ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣਾ ਪਏਗਾ।

ਇਹ ਵੀ ਪੜ੍ਹੋ  ਹੁਣ ਦਿੱਲੀ ਦੇ ਸਕੂਲਾਂ ਨੂੰ ਬੰ+ਬ ਨਾਲ ਉੜਾ+ਉਣ ਦੀ ਮਿਲੀ ਧਮਕੀ, ਪੁਲਿਸ ਵੱਲੋਂ ਜਾਂਚ ਜਾਰੀ

ਜਿਕਰਯੋਗ ਹੈ ਕਿ ਮਜੀਠਿਆ ਦੀ ਪਤਨੀ ਗਨੀਵ ਕੌਰ ਨੂੰ ਵੀ ਵਿਜੀਲੈਂਸ ਨੇ 10 ਅਗਸਤ ਨੂੰ ਨੋਟਿਸ ਜਾਰੀ ਕੀਤਾ ਸੀ, ਜਿਸਦੇ ਵਿਰੁਧ ਉਨ੍ਹਾਂ ਦੇ ਵੱਲੋਂ ਵੀ ਹਾਈਕੋਰਟ ਵਿਚ ਚੁਣੌਤੀ ਦਿੱਤੀ ਸੀ, ਜਿਸ ਵਿਚ ਸੁਣਵਾਈ ਦੌਰਾਨ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ ਅਗਲੀ ਸੁਣਵਾਈ 26 ਸਤੰਬਰ ਨੂੰ ਹੋਵੇਗੀ।ਦਸਣਾ ਬਣਦਾ ਹੈ ਕਿ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਮਜੀਠੀਆ ਨੂੰ ਅੰਮ੍ਰਿਤਸਰ ਸਥਿਤ ਉਸਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। ਇਸਤੋਂ ਇਲਾਵਾ ਵਿਜੀਲੈਂਸ ਵੱਲੋਂ ਉਨ੍ਹਾਂ ਦੇ ਅੰਮ੍ਰਿਤਸਰ, ਚੰਡੀਗੜ੍ਹ,ਦਿੱਲੀ ਸਥਿਤ ਟਿਕਾਣਿਆਂ ਤੋਂ ਇਲਾਵਾ ਹਿਮਾਚਲ ਅਤੇ ਯੂਪੀ ਤੱਕ ਛਾਪੇਮਾਰੀ ਕੀਤੀ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਜੋਸ਼ੋ-ਖ਼ਰੋਸ਼ ਨਾਲ ਮਨਾਇਆ ਗਿਆ 79ਵਾਂ ਆਜ਼ਾਦੀ ਦਿਹਾੜਾ

0

Talwandi Sabo News: ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਭਾਰਤ ਦਾ 79ਵਾਂ ਆਜ਼ਾਦੀ ਦਿਹਾੜਾ ਬੜੇ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਪ੍ਰੋ.(ਡਾ.) ਰਾਮੇਸ਼ਵਰ ਸਿੰਘ ਵਾਈਸ ਚਾਂਸਲਰ ਨੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।ਡਾ. ਸਿੰਘ ਨੇ ਆਪਣੇ ਸੰਬੋਧਨ ਵਿੱਚ ਸ਼ਹੀਦਾਂ ਦੀ ਕੁਰਬਾਨੀ ਨੂੰ ਨਮਨ ਕਰਦੇ ਹੋਏ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਉਨ੍ਹਾਂ ਸਾਰਿਆਂ ਨੂੰ ਦੇਸ਼ ਭਗਤਾਂ ਵੱਲੋਂ ਵਿਖਾਏ ਗਏ ਰਸਤੇ ਤੇ ਚਲਣ ਅਤੇ ਰਾਸ਼ਟਰ ਨਿਰਮਾਣ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਤੇ ਸਾਰਿਆਂ ਨੂੰ ਆਪਣੇ-ਆਪਣੇ ਖੇਤਰ ਵਿੱਚ ਮਹਾਰਤ ਹਾਸਿਲ ਕਰਕੇ ਭਾਰਤ ਨੂੰ ਦੁਨੀਆਂ ਦਾ ਸਿਰਮੌਰ ਦੇਸ਼ ਬਣਾਉਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ  ਹੁਣ ਦਿੱਲੀ ਦੇ ਸਕੂਲਾਂ ਨੂੰ ਬੰ+ਬ ਨਾਲ ਉੜਾ+ਉਣ ਦੀ ਮਿਲੀ ਧਮਕੀ, ਪੁਲਿਸ ਵੱਲੋਂ ਜਾਂਚ ਜਾਰੀ

ਉਨ੍ਹਾਂ ਕਿਹਾ ਕਿ ਦੇਸ਼ ਦਾ ਭਵਿੱਖ ਨੌਜਵਾਨ ਪੀੜ੍ਹੀ ਦੇ ਹੱਥਾਂ ਵਿੱਚ ਹੈ, ਸੋ ਇਨ੍ਹਾਂ ਨੂੰ ਵਿੱਦਿਆ ਤੇ ਖੋਜ ਖੇਤਰ ਵਿੱਚ ਨਵੀਆਂ ਕਾਢਾਂ ਅਤੇ ਨਵੀਂ ਤਕਨੀਕ ਰਾਹੀਂ ਰਾਸ਼ਟਰ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਵਿੱਦਿਆ, ਖੇਡਾਂ, ਕੰਪਿਊਟਰ ਆਦਿ ਖੇਤਰਾਂ ਵਿੱਚ ਹੋਰ ਜ਼ਿਆਦਾ ਕੰਮ ਕਰਨ ਦੀ ਅਪੀਲ ਕੀਤੀ।ਇਸ ਮੌਕੇ ਸ਼ਾਨਦਾਰ ਸਮਾਰੋਹ ਵਿੱਚ ਐਨ.ਸੀ.ਸੀ. ਕੈਡਿਟਾਂ ਵੱਲੋਂ ਕਦਮ ਤਾਲ ਵਿੱਚ ਕੀਤਾ ਗਿਆ ਮਾਰਚ ਪਾਸਟ ਅਤੇ ਵੱਖ-ਵੱਖ ਪ੍ਰਦੇਸ਼ਾਂ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤਾ ਗਿਆ ਸੱਭਿਆਚਾਰਕ ਪ੍ਰੋਗਰਾਮ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਰਿਹਾ।ਆਪਣੇ ਧੰਨਵਾਦੀ ਭਾਸ਼ਣ ਵਿੱਚ ਦੇਸਰਾਜ ਕੰਬੋਜ਼ ਡਾਇਰੈਕਟਰ ਵਿਦਿਆਰਥੀ ਭਲਾਈ ਨੇ ਸਾਰਿਆਂ ਨੂੰ ਆਜ਼ਾਦੀ ਦਿਹਾੜੇ ਅਤੇ ਨਵੇਂ ਸੈਸ਼ਨ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਹਰ ਭਾਰਤੀ ਵੱਲੋਂ ਇਮਾਨਦਾਰੀ ਤੇ ਬਿਨਾਂ ਕਿਸੇ ਭੇਦਭਾਵ ਤੋਂ ਨਿਭਾਈ ਗਈ ਆਪਣੀ ਨਿਸ਼ਚਿਤ ਜ਼ਿੰਮੇਵਾਰੀ ਵੀ ਸੱਚੀ ਦੇਸ਼ ਭਗਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਗੁਰੂਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਦੇ ਆਲੇ ਦੁਆਲੇ ਵਿਰਾਸਤੀ ਦਿੱਖ ਛੇਤੀ ਹੀ ਹੋਵੇਗੀ ਬਹਾਲ:ਦੀਪਕ ਬਾਲੀ

0

👉ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੇ ਗ੍ਰਹਿ ਵਿਖੇ ਪਹੁੰਚੇ ਸੈਰ-ਸਪਾਟਾ ਤੇ ਸੱਭਿਆਚਾਰ ਸਲਾਹਕਾਰ ਦੀਪਕ ਬਾਲੀ
Sri Mukatsar Sahib News: ਚਾਲੀ ਮੁਕਤਿਆਂ ਦੀ ਪਵਿੱਤਰ ਧਰਤੀ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਦੇ ਚਾਰ ਚੁਫੇਰੇ ਪੁਰਾਤਨ ਦਿਖ ਬਹਾਲ ਕਰਨ ਲਈ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਸੂਬਾ ਸਰਕਾਰ ਨੂੰ ਕੀਤੀ ਬੇਨਤੀ ਤੇ ਪੰਜਾਬ ਸਰਕਾਰ ਦੇ ਸੈਰ-ਸਪਾਟਾ ਤੇ ਸੱਭਿਆਚਾਰ ਸਲਾਹਕਾਰ ਦੀਪਕ ਬਾਲੀ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ।ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੇ ਗ੍ਰਹਿ ਵਿਖੇ ਮੀਟਿੰਗ ਕਰਨ ਤੋਂ ਬਾਅਦ ਦੀਪਕ ਬਾਲੀ ਗੁਰੂਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਚਾਰ ਚੁਫੇਰੇ ਸ਼ੁਰੂ ਕੀਤੇ ਜਾਣ ਵਾਲੇ ਪ੍ਰੋਜੈਕਟ ਸਬੰਧੀ ਮੌਕੇ ਦਾ ਜਾਇਜ਼ਾ ਲਿਆ।

ਇਹ ਵੀ ਪੜ੍ਹੋ  ਵਿਜੀਲੈਂਸ ਵੱਲੋਂ ਮਜੀਠਿਆ ਦੀ ਪਤਨੀ ਗਨੀਵ ਕੌਰ ਨੂੰ ਨੋਟਿਸ, ਮਾਮਲਾ ਹਾਈਕੋਰਟ ‘ਚ ਪੁੱਜਿਆ

ਇਸ ਮੌਕੇ ਸ੍ਰੀ ਦੀਪਕ ਬਾਲੀ ਕਿਹਾ ਕਿ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਦੀ ਤਰਜ ‘ਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਗੁਰੂਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਦੇ ਚਾਰ ਚੁਫੇਰੇ ਵੀ ਵਿਰਾਸਤੀ ਦਿੱਖ ਛੇਤੀ ਹੀ ਬਹਾਲ ਕੀਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਗੁਰੂਦੁਆਰੇ ਦੇ ਸਾਰੇ ਗੇਟਾਂ ਦਾ ਜਾਇਜ਼ਾ ਲਿਆ। ਆਪਣੇ ਦੌਰੇ ਦੌਰਾਨ ਉਨ੍ਹਾਂ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਮੱਥਾ ਵੀ ਟੇਕਿਆ ਅਤੇ ਸਮੂਹ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਸ ਮਹੱਤਵਪੂਰਨ ਕਾਰਜ ਸਬੰਧੀ ਮੀਟਿੰਗ ਵੀ ਕੀਤੀ।

ਇਹ ਵੀ ਪੜ੍ਹੋ  ਮੁੱਖ ਮੰਤਰੀ ਭਗਵੰਤ ਮਾਨ ਸ਼੍ਰੀ ਚਮਕੌਰ ਸਾਹਿਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ

ਇਸ ਮੌਕੇ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਜਗਦੀਪ ਸਿੰਘ ਕਾਕਾ ਬਰਾੜ ਨੇ ਦੱਸਿਆ ਕਿ ਚਾਲੀ ਮੁਕਤਿਆਂ ਦੀ ਇਤਿਹਾਸਕ ਧਰਤੀ ਲਈ ਲਗਾਤਾਰ ਮੰਗ ਕੀਤੀ ਜਾ ਰਹੀ ਸੀ ਕਿ ਸ੍ਰੀ ਅਮ੍ਰਿਤਸਰ ਸਾਹਿਬ ਦੀ ਤਰਜ਼ ’ਤੇ ਸ੍ਰੀ ਮੁਕਤਸਰ ਸਾਹਿਬ ਦੀ ਦਿੱਖ ਬਣਾਈ ਜਾਵੇ ਜਿਸ ’ਤੇ ਸਰਕਾਰ ਨੇ ਅਮਲ ਕਰਦਿਆਂ ਸੈਰ ਸਪਾਟਾ ਤੇ ਸੱਭਿਆਚਾਰ ਸਲਾਹਕਾਰ ਸ੍ਰੀ ਦੀਪਕ ਬਾਲੀ ਮੌਕੇ ’ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਟੀਚਾ ਹੈ ਕਿ ਸਰਕਾਰ ਦੇ ਕਾਰਜਕਾਲ ਦੌਰਾਨ ਲੋਕਾਂ ਨਾਲ ਕੀਤੇ ਹਰ ਇੱਕ ਵਾਅਦੇ ਨੂੰ ਪੂਰਾ ਕੀਤਾ ਜਾ ਸਕੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼, ਸੈਰ-ਸਪਾਟਾ ਤੇ ਸੱਭਿਆਚਾਰ ਵਿਭਾਗ ਤੋਂ ਭੁਪਿੰਦਰ ਸਿੰਘ ਚਾਨਾ, ਜ਼ਿਲ੍ਹਾ ਭਲਾਈ ਅਫ਼ਸਰ ਜਗਮੋਹਨ ਸਿੰਘ ਮਾਨ, ਐਸ.ਡੀ.ਓ ਹਰਮੀਤ ਸਿੰਘ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਸਰਕਾਰ ਨੇ ਉਦਯੋਗ ਜਗਤ ਨੂੰ ਸਸ਼ਕਤ ਬਣਾਉਣ ਲਈ “ਰਾਈਜ਼ਿੰਗ ਪੰਜਾਬ ਸਜੈਸ਼ਨਜ਼ ਟੂ ਸੌਲੂਸ਼ਨਜ਼’’ ਲੜੀ ਦੀ ਕੀਤੀ ਸ਼ੁਰੂਆਤ

0

Business News:ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਉਦਯੋਗ ਕ੍ਰਾਂਤੀ ਦਿ੍ਰਸਟੀਕੋਣ ਤਹਿਤ “ ਰਾਈਜ਼ਿੰਗ ਪੰਜਾਬ – ਸਜੈਸ਼ਨਜ਼ ਟੂ ਸੌਲੂਸ਼ਨਜ਼ ’’ ਥੀਮ ਵਾਲੇ ਸਮਾਗਮਾਂ ਦੀ ਇੱਕ ਵਿਸ਼ੇਸ਼ ਲੜੀ ਦਾ ਐਲਾਨ ਕੀਤਾ । ਇਸ ਪਹਿਲਕਦਮੀ ਦੀ ਅਗਵਾਈ ਉਦਯੋਗ ਅਤੇ ਵਣਜ-ਕਮ-ਨਿਵੇਸ਼ ਪ੍ਰਮੋਸ਼ਨ ਮੰਤਰੀ ਸ੍ਰੀ ਸੰਜੀਵ ਅਰੋੜਾ ਕਰ ਰਹੇ ਹਨ। ਇਹ ਸਮਾਗਮ ਰਾਜ ਦੀਆਂ ਨਵੀਆਂ ਉਦਯੋਗ-ਅਨੁਕੂਲ ਨੀਤੀਆਂ ਬਾਰੇ ਜਾਗਰੂਕਤਾ ਫੈਲਾਉਣ ਅਤੇ ਸਰਕਾਰ ਅਤੇ ਉਦਯੋਗ ਜਗਤ ਦੇ ਆਗੂਆਂ ਵਿਚਕਾਰ ਗੱਲਬਾਤ ਲਈ ਸਿੱਧਾ ਪਲੇਟਫਾਰਮ ਪ੍ਰਦਾਨ ਕਰਨ ਲਈ ਤਿਆਰ ਕੀਤੇ ਗਏ ਹਨ।

ਇਹ ਵੀ ਪੜ੍ਹੋ ਵਿਜੀਲੈਂਸ ਵੱਲੋਂ ਮਜੀਠਿਆ ਦੀ ਪਤਨੀ ਗਨੀਵ ਕੌਰ ਨੂੰ ਨੋਟਿਸ, ਮਾਮਲਾ ਹਾਈਕੋਰਟ ‘ਚ ਪੁੱਜਿਆ

ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਇਹ ਸਮਾਗਮ ਉਦਯੋਗ ਅਤੇ ਵਣਜ ਵਿਭਾਗ, ਪੀਐਸਆਈਈਸੀ , ਅਤੇ ਨਿਵੇਸ਼ ਪ੍ਰਮੋਸ਼ਨ ਵਿਭਾਗ ਦੇ ਮੁੱਖ ਸੁਧਾਰਾਂ ਨੂੰ ਉਜਾਗਰ ਕਰਨਗੇ। ਭਾਈਵਾਲਾਂ ਨੂੰ ਕਲੱਬਿੰਗ/ਡੀ-ਕਲੱਬਿੰਗ ਨੀਤੀ, ਪਲਾਟ ਫਰੈਗਮੈਂਟੇਸਨ ਨੀਤੀ, ਰੱਦ ਕੀਤੇ ਪਲਾਟਾਂ ਦੀ ਬਹਾਲੀ ਸਬੰਧੀ ਨੀਤੀ (ਅਪੀਲੇਟ ਅਥਾਰਟੀ ਰਾਹੀਂ), ਲੀਜਹੋਲਡ ਟੂ ਫ੍ਰੀਹੋਲਡ ਨੀਤੀ ਅਤੇ ਬਕਾਇਆਂ ਲਈ ਇੱਕ ਮੁਸ਼ਤ ਨਿਪਟਾਰਾ (ਓਟੀਐਸ) ਸਕੀਮ ਤੋਂ ਕਿਵੇਂ ਲਾਭ ਉਠਾਉਣਾ ਹੈ, ਇਸ ਬਾਰੇ ਵਿਸਤਿ੍ਰਤ ਜਾਣਕਾਰੀ ਦਿੱਤੀ ਜਾਵੇਗੀ।ਇਸ ਪਹਿਲਕਦਮੀ ਬਾਰੇ ਬੋਲਦਿਆਂ ਉਦਯੋਗ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕਿਹਾ “ਰਾਈਜਿੰਗ ਪੰਜਾਬ ਸਿਰਫ ਨੀਤੀਆਂ ਬਾਰੇ ਨਹੀਂ ਹੈ – ਇਹ ਸਾਡੇ ਉਦਯੋਗਾਂ ਦੀ ਆਵਾਜ ਬਣਨ, ਉਨਾਂ ਦੀਆਂ ਜਰੂਰਤਾਂ ਨੂੰ ਸੁਣਨ ਅਤੇ ਜਮੀਨੀ ਪੱਧਰ ਤੇ ਉਹਨਾਂ ਦੇ ਅਸਲ ਹੱਲ ਲੱਭਣ ਬਾਰੇ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਭਗਵੰਤ ਮਾਨ ਸ਼੍ਰੀ ਚਮਕੌਰ ਸਾਹਿਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ

ਸਾਡਾ ਉਦੇਸ਼ ਪੰਜਾਬ ਨੂੰ ਨਿਵੇਸ਼ਕਾਂ ਅਤੇ ਉੱਦਮੀਆਂ ਲਈ ਮੌਕਿਆਂ ਦਾ ਕੇਂਦਰ ਬਣਾਉਣਾ ਹੈ, ਅਸੀਂ ਪੰਜਾਬ ਵਿੱਚ ਉਦਯੋਗ ਕ੍ਰਾਂਤੀ ਲਿਆ ਰਹੇ ਹਾਂ।” ਉਨ੍ਹਾਂ ਕਿਹਾ ਕਿ “ਰਾਈਜਿੰਗ ਪੰਜਾਬ” ਸਮਾਗਮ ਪੰਜਾਬ ਦੇ ਉਦਯੋਗਿਕ ਵਾਤਾਵਰਣ ਪ੍ਰਣਾਲੀ ਵਿੱਚ ਕ੍ਰਾਂਤੀ ਲਿਆਉਣ, ਕਾਰੋਬਾਰਾਂ ਵਿੱਚ ਵਿਸਥਾਰ, ਨਵੀਨਤਾ ਅਤੇ ਰੁਜ਼ਗਾਰ ਪੈਦਾ ਕਰਨ ਲਈ ਸਸ਼ਕਤ ਬਣਾਉਣ ਵਿੱਚ ਅਗਲੇਰਾ ਕਦਮ ਹੈ। ਉਨਾਂ ਅੱਗੇ ਕਿਹਾ ਕਿ ਇਸ ਨਾਲ, ਪੰਜਾਬ ਸਰਕਾਰ ਇੱਕ ਪ੍ਰਗਤੀਸੀਲ, ਨਿਵੇਸ਼-ਅਨੁਕੂਲ ਅਤੇ ਵਿਕਾਸ-ਅਧਾਰਤ ਅਰਥਵਿਵਸਥਾ ਬਣਾਉਣ ਦੇ ਆਪਣੇ ਵਾਅਦੇ ਦੀ ਪੁਸ਼ਟੀ ਕਰਦੀ ਹੈ।

ਇਹ ਵੀ ਪੜ੍ਹੋ ਅੰਮ੍ਰਿਤਧਾਰੀ ਸਰਪੰਚ ਨੂੰ ਕਿਰਪਾਨ ਕਾਰਨ ਲਾਲ ਕਿਲ੍ਹੇ ਤੇ ਜਾਣ ਤੋਂ ਰੋਕਣ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਸਮਾਗਮਾਂ ਦਾ ਸ਼ੈਡਿਊਲ ਇਸ ਪ੍ਰਕਾਰ ਹੈ, ਇਵੈਂਟ ਸ਼ੈਡਿਊਲ
– ਅੰਮਿ੍ਰਤਸਰ – 19 ਅਗਸਤ
– ਜਲੰਧਰ – 20 ਅਗਸਤ
– ਲੁਧਿਆਣਾ – 21 ਅਗਸਤ
– ਐਸਏਐਸ ਨਗਰ – 25 ਅਗਸਤ
– ਬਠਿੰਡਾ – 27 ਅਗਸਤ

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਵਿਜੀਲੈਂਸ ਵੱਲੋਂ ਮਜੀਠਿਆ ਦੀ ਪਤਨੀ ਗਨੀਵ ਕੌਰ ਨੂੰ ਨੋਟਿਸ, ਮਾਮਲਾ ਹਾਈਕੋਰਟ ‘ਚ ਪੁੱਜਿਆ

Mohali/Amritsar News: Bikram Majithia case; ਲੰਘੀ 25 ਜੂਨ ਨੂੰ ਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠਿਆ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਨਾਭਾ ਜੇਲ੍ਹ ਵਿਚ ਬੰਦ ਮਜੀਠਿਆ ਦੀ ਪਤਨੀ ਗਨੀਵ ਕੌਰ ਨੂੰ ਵੀ ਵਿਜੀਲੈਂਸ ਨੇ ਨੋਟਿਸ ਭੇਜਿਆ ਹੈ, ਜਿਸਦੇ ਵਿਚ ਕੁੱਝ ਦਸਤਾਵੇਜ਼ ਮੰਗੇ ਗਏ ਹਨ।

ਇਹ ਵੀ ਪੜ੍ਹੋ ਹੁਣ ਦਿੱਲੀ ਦੇ ਸਕੂਲਾਂ ਨੂੰ ਬੰ+ਬ ਨਾਲ ਉੜਾ+ਉਣ ਦੀ ਮਿਲੀ ਧਮਕੀ, ਪੁਲਿਸ ਵੱਲੋਂ ਜਾਂਚ ਜਾਰੀ

ਦੂਜੇ ਪਾਸੇ ਗਨੀਵ ਕੌਰ ਨੇ ਵਿਜੀਲੈਂਸ ਦੀ ਇਸ ਕਾਰਵਾਈ ਦਾ ਵਿਰੋਧ ਕਰਦਿਆਂ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਰੁੱਖ ਕੀਤਾ ਹੈ। ਜਿਸ ਉਪਰ ਸੁਣਵਾਈ ਕਰਦਿਆਂ ਮਾਣਯੋਗ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਭੇਜਿਆ ਹੈ । ਜਿਸਤੋਂ ਬਾਅਦ ਹੁਣ ਇਸ ਮਾਮਲੇ ਦੀ ਅਗਵਾਈ ਸੁਣਵਾਈ 26 ਸਤੰਬਰ ਨੂੰ ਹੋਵੇਗੀ। ਜਿਕਰਯੋਗ ਹੈ ਕਿ ਮਜੀਠਿਆ ਦੀ ਗ੍ਰਿਫਤਾਰੀ ਤੋਂ ਬਾਅਦ ਉਸਦੇ ਹੋਰ ਨਜਦੀਕੀ ਵੀ ਵਿਜੀਲੈਂਸ ਦੇ ਰਾਡਾਰ ‘ਤੇ ਹਨ, ਜਿੰਨ੍ਹਾਂ ਕੋਲੋਂ ਪੁਛਗਿਛ ਕੀਤੇ ਜਾਣ ਦੀ ਪੂਰੀ ਸੰਭਾਵਨਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

Bathinda ਦੇ St xavier’s school ‘ਚ ਸੱਤਵੀਂ ਕਲਾਸ ਵਿਚ ਪੜਦੀ ਵਿਦਿਆਰਥਣ ਨਾਲ ਵੈਨ ‘ਚ ਛੇੜਛਾੜ

0

👉ਸਕੂਲ ਪ੍ਰਬੰਧਕਾਂ ਵੱਲੋਂ ਸੁਣਵਾਈ ਨਾਂ ਕਰਨ ‘ਤੇ ਭੜਕੇ ਮਾਪਿਆਂ ਨੇ ਸਕੂਲ ਅੱਗੇ ਲਗਾਇਆ ਧਰਨਾ, ਡਰਾਈਵਰ ਵਿਰੁਧ ਪਰਚਾ ਦਰਜ਼

Bathinda News: ਬਠਿੰਡਾ ਸ਼ਹਿਰ ਦੇ ਮਾਡਲ ਟਾਊਨ ਇਲਾਕੇ ‘ਚ ਸਥਿਤ St xavier’s school ਮੁੜ ਵਿਵਾਦਾਂ ‘ਚ ਆ ਗਿਆ ਹੈ। ਇਸ ਸਕੂਲ ‘ਚ ਸੱਤਵੀਂ ਕਲਾਸ ਵਿਚ ਪੜਦੀ ਇੱਕ ਵਿਦਿਆਰਥਣ ਦੇ ਨਾਲ ਸਕੂਲ ਵੈਨ ‘ਚ ਡਰਾਈਵਰ ਵੱਲੋਂ ਕਥਿਤ ਛੇੜਛਾੜ ਦਾ ਸ਼ਰਮਨਾਕ ਕਾਰਾ ਸਾਹਮਣੇ ਆਇਆ ਹੈ। ਸੂਚਨਾ ਮੁਤਾਬਕ 13 ਅਗਸਤ ਨੂੰ ਵਾਪਰੀ ਇਸ ਘਟਨਾ ਦੀ ਜਾਣਕਾਰੀ ਦੇਣ ਲਈ ਜਦ ਬਾਅਦ ਵਿਚ ਪੀੜ੍ਹਤ ਬੱਚੀ ਦੇ ਮਾਪੇ ਸਕੂਲ ਪੁੱਜੇ ਤਾਂ ਪ੍ਰਬੰਧਕਾਂ ਨੇ ਆਪਣਾ ਪੱਲਾ ਝਾੜ ਦਿੱਤਾ। ਬੇਸ਼ੱਕ ਇਸ ਮਾਮਲੇ ਵਿਚ ਥਾਣਾ ਥਰਮਲ ਦੀ ਪੁਲਿਸ ਨੇ ਬੱਚੀ ਦੀ ਮਾਂ ਦੀ ਸਿਕਾਇਤ ਉੱਪਰ ਮਨਜੀਤ ਸਿੰਘ ਨਾਂ ਦੇ ਸਕੂਲ ਵੈਨ ਡਰਾਈਵਰ ਵਿਰੁਧ ਛੇੜਛਾੜ ਅਤੇ ਪੋਸਕੋ ਐਕਟ ਤਹਿਤ ਕੇਸ ਦਰਜ਼ ਕਰ ਲਿਆ ਹੈ

ਇਹ ਵੀ ਪੜ੍ਹੋ ਹੁਣ ਦਿੱਲੀ ਦੇ ਸਕੂਲਾਂ ਨੂੰ ਬੰ+ਬ ਨਾਲ ਉੜਾ+ਉਣ ਦੀ ਮਿਲੀ ਧਮਕੀ, ਪੁਲਿਸ ਵੱਲੋਂ ਜਾਂਚ ਜਾਰੀ

ਪ੍ਰੰਤੂ ਪਹਿਲਾਂ ਹੀ ਆਪਣੀ ਬੱਚੀ ਨਾਲ ਹੋਈ ਸਰੀਰਿਕ ਛੇੜਛਾੜ ਕਾਰਨ ਦੁੱਖੀ ਚੱਲ ਰਹੇ ਮਾਪਿਆਂ ਪ੍ਰਤੀ ਸਕੂਲ ਦੇ ਪ੍ਰਬੰਧਕਾਂ ਦੇ ਇਸ ਵਤੀਰੇ ਕਾਰਨ ਸ਼ਹਿਰ ਵਿਚ ਰੋਸ਼ ਫੈਲਿਆ ਹੋਇਆ ਹੈ। ਜਿਸਦੇ ਚੱਲਦੇ ਅੱਜ ਸਕੂਲ ਖੁੱਲਦੇ ਹੀ ਵੱਡੀ ਗਿਣਤੀ ਵਿਚ ਮਾਪੇ, ਸ਼ਹਿਰ ਦੀਆਂ ਸਮਾਜ ਸੇਵੀ ਤੇ ਧਾਰਮਿਕ ਜਥੇਬੰਦੀਆਂ ਵੱਲੋਂ ਇਕੱਠੇ ਹੋ ਕੇ ਸਕੂਲ ਦੇ ਗੇਟ ਅੱਗੇ ਧਰਨਾ ਲਗਾ ਦਿੱਤਾ, ਜੋਕਿ ਸਕੂਲ ਪ੍ਰਬੰਧਕਾਂ ਦੁਆਰਾ ਗੱਲ ਨਾ ਸੁਣੇ ਜਾਣ ਕਾਰਨ ਦੁਪਿਹਰ ਇੱਕ ਵਜੇਂ ਦੇ ਕਰੀਬ ਖਬਰ ਲਿਖੇ ਜਾਣ ਤੱਕ ਜਾਰੀ ਸੀ। ਇਸ ਦੌਰਾਨ ਮਾਪਿਆਂ ਵਿਚ ਫੈਲੇ ਰੋਸ਼ ਦਾ ਪਤਾ ਲੱਗਦੇ ਹੀ ਡੀਐਸਪੀ ਸਿਟੀ ਸਰਬਜੀਤ ਸਿੰਘ ਬਰਾੜ ਤੇ ਥਾਣਾ ਸਿਵਲ ਲਾਈਨ ਦੇ ਐਸਐਚਓ ਸਹਿਤ ਹੋਰ ਪੁਲਿਸ ਅਧਿਕਾਰੀ ਮੌਕੇ ‘ਤੇ ਪੁੱਜੇ।

ਇਹ ਵੀ ਪੜ੍ਹੋ ਮੋਦੀ ਦੀ ਅਗਵਾਈ ਹੇਠ NDA ਨੇ ਐਲਾਨਿਆਂ ਉਪ ਰਾਸ਼ਟਰਪਤੀ ਦੇ ਅਹੁੱਦੇ ਲਈ ਉਮੀਦਵਾਰ

ਸੂਚਨਾ ਮੁਤਾਬਕ ਸਕੂਲ ਪ੍ਰਬੰਧਕਾਂ ਦਾ ਦਾਅਵਾ ਹੈ ਕਿ ਸਕੂਲ ਵਿਚ ਬੱਚਿਆਂ ਨੂੰ ਲਿਆਉਣ ਅਤੇ ਛੱਡਣ ਲਈ ਲੱਗੀਆਂ ਹੋਈਆਂ ਵੈਨਾਂ ਦਾ ਉਨ੍ਹਾਂ ਦੇ ਸਕੂਲ ਨਾਲ ਕੋਈ ਸਬੰਧ ਨਹੀਂ ਅਤੇ ਇਹ ਵੈਨ ਮਾਲਕਾਂ ਅਤੇ ਬੱਚਿਆਂ ਦੇ ਮਾਪਿਆਂ ਵਿਚਕਾਰ ਹੋਇਆ ਫੈਸਲਾ ਹੈ, ਜਿਸਦੇ ਚੱਲਦੇ 13 ਅਗਸਤ ਨੁੰ ਵਾਪਰੀ ਇਸ ਘਟਨਾ ਨਾਲ ਸਕੂਲ ਦਾ ਕੋਈ ਸਬੰਧ ਨਹੀਂ। ਦੂਜੇ ਪਾਸੇ ਇੱਥੇ ਧਰਨੇ ‘ਤੇ ਬੈਠੇ ਸਮਾਜ ਸੇਵੀ St xavier’s schoolਗੁਰਵਿੰਦਰ ਸ਼ਰਮਾ ਅਤੇ ਹੋਰਨਾਂ ਨੇ ਸਮਾਜ ਸੇਵੀ ਤੇ ਧਾਰਮਿਕ ਜਥੈਬੰਦੀਆਂ ਦੇ ਆਗੂਆਂ ਨੇ ਦੋਸ਼ ਲਗਾਇਆ ਕਿ ਜੇਕਰ ਸਕੂਲ ਵੈਨਾਂ ਦੇ ਨਾਲ ਸਕੂਲ ਪ੍ਰਬੰਧਕਾਂ ਦਾ ਕੋਈ ਸਬੰਧ ਨਹੀਂ ਤਾਂ ਉਨ੍ਹਾਂ ਵੈਨਾਂ ਉਪਰ ਸਕੂਲ ਦਾ ਨਾਮ ਕਿਸ ਤਰ੍ਹਾਂ ਲਿਖਿਆ ਹੋਇਆ ਹੈ।

ਇਹ ਵੀ ਪੜ੍ਹੋ ਅੰਨਾ ਇਸ਼ਕ; ਬਠਿੰਡਾ ‘ਚ ਪ੍ਰੇਮੀ ਨੇ ਨਜਾਇਜ਼ ਸਬੰਧਾਂ ‘ਚ ਰੋੜਾਂ ਬਣੇ ਪ੍ਰੇਮਿਕਾ ਦੇ ਨਾਬਾਲਿਗ ਪੁੱਤ ਨੂੰ ਗਲਾ ਘੁੱਟ ਕੇ ਮਾਰਿਆ

ਉਨ੍ਹਾਂ ਇਸ ਗੱਲ ‘ਤੇ ਵੀ ਰੋਸ਼ ਜਤਾਇਆ ਕਿ ਬੇਸ਼ੱਕ ਘਟਨਾ ਸਕੂਲ ਤੋਂ ਬਾਹਰ ਵਾਪਰੀ ਸੀ ਪ੍ਰੰਤੂ ਸਕੂਲ ਪ੍ਰਬੰਧਕਾਂ ਵੱਲੋਂ ਮਾਪਿਆਂ ਨਾਲ ਖੜਣ ਦੀ ਬਜਾਏ ਆਪਣਾ ਪੱਲਾ ਪੂਰੀ ਤਰ੍ਹਾਂ ਝਾੜ ਲਿਆ, ਜੋਕਿ ਬੇਹੱਦ ਸ਼ਰਮਨਾਕ ਹੈ। ਇਸ ਮੌਕੇ ਮਾਪਿਆਂ ਤੇ ਧਰਨੇ ‘ਤੇ ਬੈਠੇ ਸਮਾਜ ਸੇਵੀਆਂ ਨੇ ਮੰਗ ਕੀਤੀ ਕਿ ਸਕੂਲ ਪ੍ਰਬੰਧਕ ਆਪਣੇ ਇਸ ਵਤੀਰੇ ਪ੍ਰਤੀ ਮਾਪਿਆਂ ਤੋਂ ਮੁਆਫ਼ੀ ਮੰਗਣ ਅਤੇ ਸਕੂਲ ਵਿਚ ਪੜ੍ਹਦੇ ਬੱਚੇ ਅਤੇ ਬੱਚੀਆਂ ਦੀ ਸੁਰੱਖਿਆ ਦੀ ਜਿੰਮੇਵਾਰੀ ਚੁੱਕਣ। ਉਧਰ, ਇਸ ਮਾਮਲੇ ਵਿਚ ਸਕੂਲ ਦਾ ਪੱਖ ਜਾਣਨ ਲਈ ਸਕੂਲ ਦੀ ਕੁਆਰਡੀਨੇਟਰ ਮੈਡਮ ਅਰਚਨਾ ਰਾਜਪੂਤ ਨਾਲ ਕਈ ਵਾਰ ਫ਼ੋਨ ਮਿਲਾ ਕੇ ਸੰਪਰਕ ਕਰਨ ਦੀ ਕੋਸ਼ਿਸ ਕੀਤੀ ਪ੍ਰੰਤੂ ਉਨ੍ਹਾਂ ਫ਼ੋਨ ਚੁੱਕਣਾ ਮੁਨਾਸਬ ਨਹੀਂ ਸਮਝਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1908357