Wednesday, May 20, 2026
Home Blog Page 521

ਹੁਣ ਦਿੱਲੀ ਦੇ ਸਕੂਲਾਂ ਨੂੰ ਬੰ+ਬ ਨਾਲ ਉੜਾ+ਉਣ ਦੀ ਮਿਲੀ ਧਮਕੀ, ਪੁਲਿਸ ਵੱਲੋਂ ਜਾਂਚ ਜਾਰੀ

New Delhi News: ਤਿੰਨ ਦਿਨਾਂ ਦੀਆਂ ਛੂੱਟੀਆਂ ਦੇ ਬਾਅਦ ਦੇਸ ਦੀ ਰਾਜਧਾਨੀ ਦਿੱਲੀ ਵਿਚ ਸੋਮਵਾਰ ਨੂੰ ਮੁੜ ਖੁੱਲੇ ਸਕੂਲਾਂ ਨੂੰ ਤੜਕਸਾਰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਵੱਲੋਂ ਮੌਕੇ ‘ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਨਾਲ ਹੀ ਕਿਸੇ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਤੁਰੰਤ ਸਕੂਲਾਂ ਨੂੰ ਖਾਲੀ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ ਮੋਦੀ ਦੀ ਅਗਵਾਈ ਹੇਠ NDA ਨੇ ਐਲਾਨਿਆਂ ਉਪ ਰਾਸ਼ਟਰਪਤੀ ਦੇ ਅਹੁੱਦੇ ਲਈ ਉਮੀਦਵਾਰ

ਮਿਲੀ ਜਾਣਕਾਰੀ ਮੁਤਾਬਕ ਦਿੱਲੀ ਪਬਲਿਕ ਸਕੂਲ ਦਵਾਰਕਾ, ਮਾਡਰਨ ਕਾਨਵੈਂਟ ਸਕੂਲ ਅਤੇ ਸ਼੍ਰੀਰਾਮ ਵਰਲਡ ਸਕੂਲ ਸੈਕਟਰ 10 ਦਵਾਰਕਾ,ਰਿਚਮੰਡ ਗਲੋਬਲ ਸਕੂਲ ਆਦਿ ਸਕੂਲਾਂ ਵਿਚ ਇਹ ਧਮਕੀਆਂ ਆਈਆਂ ਹਨ। ਪੁਲਿਸ ਵੱਲੋਂ ਬੰਬ ਨਿਰੋਧਕ ਟੀਮਾਂ ਨੂੰ ਇੱਥੇ ਤੁਰੰਤ ਭੇਜਿਆ ਗਿਆ। ਪੁਲਿਸ ਅਧਿਕਾਰੀਆਂ ਮੁਤਾਬਕ ਹੁਣ ਤੱਕ ਸਕੂਲਾਂ ਦੇ ਅਹਾਤਿਆਂ ਤੇ ਕਮਰਿਆਂ ਦੀ ਡੂੰਘਾਈ ਨਾਲ ਪੜਤਾਲ ਕੀਤੀ ਗਈ ਹੈ ਤੇ ਕੁੱਝ ਨਹੀਂ ਮਿਲਿਆ। ਜਿਕਰਯੋਗ ਹੈ ਕਿ ਇਸਤੋਂ ਪਹਿਲਾਂ ਵੀ ਕਈ ਸਕੂਲਾਂ ਨੁੰ ਅਜਿਹੀਆਂ ਧਮਕੀਆਂ ਮਿਲ ਚੁੱਕੀਆਂ ਹਨ ਪ੍ਰੰਤੂ ਇਹ ਝੂਠੀਆਂ ਨਿਕਲੀਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਭਗਵੰਤ ਮਾਨ ਸ਼੍ਰੀ ਚਮਕੌਰ ਸਾਹਿਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ

0

Sri Chamkaur Sahib; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਚਮਕੌਰ ਸਾਹਿਬ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਦੇਣ ਜਾ ਰਹੇ ਹਨ। ਉਹ ਸੋਮਵਾਰ ਨੂੰ ਇੱਥੇ ਦੌਰੇ ‘ਤੇ ਆ ਰਹੇ ਹਨ, ਜਿੱਥੇ ਉਹ ਸਬ ਡਿਵਿਜ਼ਨਲ ਹਸਪਤਾਲ ਦਾ ਉਦਘਾਟਨ ਕਰਨਗੇ। ਇਸਤੋਂ ਇਲਾਵਾ ਇਸ ਦੌਰੇ ਦੌਰਾਨ ਸਟੇਡੀਅਮ ‘ਚ ਖੇਡ ਕਿੱਟਾਂ ਵੀ ਵੰਡਣਗੇ ਅਤੇ ਨਾਲ ਹੀ STEM ਲੈਬ ਬੱਸ ਨੂੰ ਵੀ ਹਰੀ ਝੰਡੀ ਦਿਖਾਉਣਗੇ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਨੂੰ ਸੰਬੋਧਨ ਕਰਨਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੋਦੀ ਦੀ ਅਗਵਾਈ ਹੇਠ NDA ਨੇ ਐਲਾਨਿਆਂ ਉਪ ਰਾਸ਼ਟਰਪਤੀ ਦੇ ਅਹੁੱਦੇ ਲਈ ਉਮੀਦਵਾਰ

New Delhi News: vice president election 2025; ਪਿਛਲੇ ਦਿਨਾਂ ‘ਚ ਅਚਾਨਕ ਉੱਪ ਰਾਸ਼ਟਰਪਤੀ ਸ਼੍ਰੀ ਜਗਦੀਪ ਧਨਖੜ੍ਹ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਚੋਣ ਕਮਿਸ਼ਨ ਵੱਲੋਂ ਵਿੱਢੀਆਂ ਸਰਗਰਮੀਆਂ ਨੂੰ ਦੇਖਦਿਆਂ ਕੌਮੀ ਜਮਹੂਰੀ ਗੱਠਜੋੜ (NDA) ਨੇ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਇਸ ਸਬੰਧ ਵਿਚ ਭਾਜਪਾ ਦੀ ਸੰਸਦੀ ਦਲ ਦੀ ਮੀਟਿੰਗ ਵੀ ਹੋਈ ਸੀ ਤੇ ਪਾਰਟੀ ਵੱਲੋਂ ਗਠਜੋੜ ਦੇ ਦੂਜੇ ਸਹਿਯੋਗੀਆਂ ਦੇ ਨਾਲ ਵੀ ਵਿਚਾਰ-ਵਿਟਾਂਦਰਾ ਕੀਤਾ ਸੀ। ਜਿਸਤੋਂ ਬਾਅਦ ਭਾਜਪਾ ਦੇ ਪ੍ਰਧਾਨ ਜੇ. ਪੀ. ਨੱਡਾ ਨੇ ਸ਼੍ਰੀ ਸੀ ਪੀ ਰਾਧਾਕ੍ਰਿਸ਼ਣਨ ਨੂੰ ਉਪ-ਰਾਸ਼ਟਰਪਤੀ ਦੇ ਅਹੁਦੇ ਲਈ ਰਾਜਗ ਦੇ ਉਮੀਦਵਾਰ ਵਜੋਂ ਐਲਾਨਿਆ।

ਇਹ ਵੀ ਪੜ੍ਹੋ ਤਿੰਨ ਖੇਤੀ ਬਿੱਲਾਂ ਨੂੰ ਲੈ ਕੇ ਮੰਤਰੀ ਰਵਨੀਤ ਬਿੱਟੂ ਨੇ ਬਾਦਲਾਂ ‘ਤੇ ਲਗਾਏ ਗੰਭੀਰ ਆਰੋਪ, ਦੇਖੋ ਵੀਡੀਓ

ਸ਼੍ਰੀ ਰਾਧਾਕ੍ਰਿਸ਼ਣਨ ਮੌਜੂਦਾ ਸਮੇਂ ਮਹਾਰਾਸ਼ਟਰ ਦੇ ਰਾਜਪਾਲ ਵਜੋਂ ਕੰਮ ਕਰ ਰਹੇ ਹਨ। 20 ਅਕਤੂਬਰ 1957 ਨੂੰ ਤਾਮਿਲਨਾਡੂ ਦੇ ਤਿਰੂਪੁਰ ‘ਚ ਪੈਦਾ ਹੋਏ ਚੰਦਰਪੁਰਮ ਪੋਨੁਸਵਾਮੀ ਰਾਧਾਕ੍ਰਿਸ਼ਣਨ ਸੀਨੀਅਰ ਭਾਜਪਾ ਨੇਤਾ ਰਹੇ ਹਨ । ਉਨ੍ਹਾਂ ਆਪਣਾ ਸਿਆਸੀ ਕੈਰੀਅਰ ਰਾਸ਼ਟਰੀ ਸਵੈਮ ਸੇਵਕ ਸੰਘ ਤੇ ਜਨ ਸੰਘ ਨਾਲ ਸ਼ੁਰੂ ਕੀਤਾ ਸੀ। ਉਹ 1998 ਤੇ 1999 ‘ਚ ਕੋਇੰਬਟੂਰ ਤੋਂ ਲੋਕ ਸਭਾ ਲਈ ਚੁਣੇ ਗਏ ਸਨ। ਉਹ 2003 ਤੋਂ 2006 ਤੱਕ ਤਾਮਿਲਨਾਡੂ ਭਾਜਪਾ ਦੇ ਪ੍ਰਧਾਨ ਵੀ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਅੰਮ੍ਰਿਤਧਾਰੀ ਸਰਪੰਚ ਨੂੰ ਕਿਰਪਾਨ ਕਾਰਨ ਲਾਲ ਕਿਲ੍ਹੇ ਤੇ ਜਾਣ ਤੋਂ ਰੋਕਣ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

0

Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ 15 ਅਗਸਤ ਨੂੰ ਲਾਲ ਕਿਲ੍ਹੇ ‘ਤੇ ਹੋ ਰਹੇ ਸਮਾਗਮ ਵਿੱਚ ਵਿਸ਼ੇਸ਼ ਸੱਦੇ ‘ਤੇ ਗਏ ਨਾਭਾ ਨੇੜਲੇ ਪਿੰਡ ਦੇ ਅੰਮ੍ਰਿਤਧਾਰੀ ਗੁਰਸਿੱਖ ਸਰਪੰਚ ਸ. ਗੁਰਧਿਆਨ ਸਿੰਘ ਨੂੰ ਕਿਰਪਾਨ ਕਾਰਨ ਦਾਖਲ ਹੋਣ ਤੋਂ ਰੋਕਣ ਦੀ ਕਰੜੀ ਨਿੰਦਾ ਕਰਦਿਆਂ ਇਸ ਨੂੰ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਾਰੀ ਇੱਕ ਬਿਆਨ ਵਿੱਚ ਆਖਿਆ ਕਿ ਸ. ਗੁਰਧਿਆਨ ਸਿੰਘ ਵਿਸ਼ੇਸ਼ ਸੱਦੇ ‘ਤੇ ਬੁਲਾਇਆ ਹੋਣ ਦੇ ਬਾਵਜੂਦ ਵੀ ਧਾਰਮਿਕ ਚਿੰਨ੍ਹ ਕਿਰਪਾਨ ਕਾਰਨ ਅੰਦਰ ਜਾਣ ਤੋਂ ਰੋਕਣਾ ਆਪਣੇ ਹੀ ਦੇਸ਼ ਅੰਦਰ ਬੇਗਾਨਗੀ ਵਾਲਾ ਵਿਹਾਰ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖਾਂ ਨੇ ਦੇਸ਼ ਦੀ ਅਜ਼ਾਦੀ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ, ਪ੍ਰੰਤੂ ਦੇਸ਼ ਅਜ਼ਾਦ ਹੋਣ ਤੋਂ ਲੈ ਕੇ ਹੁਣ ਤੱਕ ਸਿੱਖਾਂ ਨਾਲ ਹਮੇਸ਼ਾ ਵਿਤਕਰੇ ਹੋ ਰਹੇ ਹਨ।

ਇਹ ਵੀ ਪੜ੍ਹੋ  ਪੰਜਾਬ ਵਿੱਚ ਹੜ੍ਹ ਵਰਗੀ ਸਥਿਤੀ ਨੂੰ ਦੇਖਦੇ ਹੋਏ ਸਿਹਤ ਵਿਭਾਗ ਹਾਈ ਅਲਰਟ ‘ਤੇ

ਦੇਸ਼ ਦੇ ਸੰਵਿਧਾਨ ਵਿੱਚ ਮਿਲੇ ਹੱਕਾਂ ਤੋਂ ਵੀ ਸਿੱਖਾਂ ਨੂੰ ਵਾਂਝਿਆਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਕਿਹੋ ਜਿਹਾ ਅਜ਼ਾਦੀ ਦਿਹਾੜਾ ਹੈ ਜਿਸ ਵਿਚ ਦੇਸ਼ ਦੇ ਬਸ਼ਿੰਦਿਆਂ ਨੂੰ ਆਪਣੀਆਂ ਧਾਰਮਿਕ ਪਰੰਪਰਾਵਾਂ ਨਿਭਾਉਣ ਤੋਂ ਵੀ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਪੰਜ ਕਕਾਰ ਸਿੱਖ ਰਹਿਣੀ ਦਾ ਅਹਿਮ ਹਿੱਸਾ ਹਨ ਜਿਸ ਨੂੰ ਸਿੱਖ ਕਦੇ ਵੀ ਜੁਦਾ ਨਹੀਂ ਕਰ ਸਕਦਾ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਘਟਨਾ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਸਿੱਖਾਂ ਨੂੰ ਉਨ੍ਹਾਂ ਦੇ ਧਾਰਮਿਕ ਅਧਿਕਾਰਾਂ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ।ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੇ ਦੋਸ਼ੀ ਅਧਿਕਾਰੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਅੱਗੇ ਤੋਂ ਕੋਈ ਵੀ ਅਜਿਹੀ ਹਰਕਤ ਨਾ ਕਰੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

flood issue; ਬਰਿੰਦਰ ਕੁਮਾਰ ਗੋਇਲ ਨੇ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਹੜ੍ਹਾਂ ਦੀ ਸਥਿਤੀ ਦਾ ਲਿਆ ਜਾਇਜ਼ਾ, ਡਿਪਟੀ ਕਮਿਸ਼ਨਰਾਂ ਨਾਲ ਕੀਤੀ ਗੱਲਬਾਤ

0

👉ਤਰਨ ਤਾਰਨ ਅਤੇ ਫ਼ਿਰੋਜ਼ਪੁਰ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹਰੀਕੇ ਹੈੱਡਵਰਕਸ ਦੀ ਚੌਵੀ ਘੰਟੇ ਨਿਗਰਾਨੀ ਦੇ ਆਦੇਸ਼

Chandigarh News: flood issue; ਪਿਛਲੇ ਕਈ ਦਿਨਾਂ ਤੋਂ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੇ ਪਹਾੜੀ ਇਲਾਕਿਆਂ ਵਿੱਚ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਪੰਜਾਬ ਦੇ ਡੈਮਾਂ ਵਿੱਚ ਪਾਣੀ ਦਾ ਪੱਧਰ ਵੱਧਣ ਦੇ ਮੱਦੇਨਜ਼ਰ ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਸਥਿਤੀ ਦਾ ਵਿਸਥਾਰਤ ਜਾਇਜ਼ਾ ਲੈਣ ਲਈ ਸਬੰਧਤ ਡਿਪਟੀ ਕਮਿਸ਼ਨਰਾਂ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ। ਕੈਬਨਿਟ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਤੁਰੰਤ ਰਾਹਤ ਪ੍ਰਬੰਧ ਕਰਨ ਦੇ ਸਖ਼ਤ ਹੁਕਮ ਦਿੱਤੇ।ਇਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਕਪੂਰਥਲਾ, ਹਸ਼ਿਆਰਪੁਰ, ਗੁਰਦਾਸਪੁਰ, ਫ਼ਾਜ਼ਿਲਕਾ ਅਤੇ ਫ਼ਿਰੋਜ਼ਪੁਰ ਆਦਿ ਜ਼ਿਲ੍ਹਿਆਂ ਵਿੱਚੋਂ ਲੰਘਦੇ ਦਰਿਆਵਾਂ ਦੇ ਬੰਨ੍ਹਾਂ ਦੇ ਅੰਦਰਲੇ ਪਾਸੇ ਵਾਲੇ ਇਲਾਕਿਆਂ ਵਿੱਚ ਹੜ੍ਹ ਵਰਗੇ ਹਾਲਾਤ ਪੈਦਾ ਹੋ ਗਏ ਹਨ ਕਿਉਂਕਿ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧ ਰਿਹਾ ਹੈ ਅਤੇ ਹੜ੍ਹ ਵਾਲੇ ਖੇਤਰਾਂ ਵਿੱਚ ਕਿਸਾਨਾਂ ਦੁਆਰਾ ਬਣਾਏ ਗਏ ਅਸਥਾਈ ਬੰਨ੍ਹਾਂ ਵਿੱਚ ਪਾੜ ਪਏ ਹਨ।

ਇਹ ਵੀ ਪੜ੍ਹੋ ਤਿੰਨ ਖੇਤੀ ਬਿੱਲਾਂ ਨੂੰ ਲੈ ਕੇ ਮੰਤਰੀ ਰਵਨੀਤ ਬਿੱਟੂ ਨੇ ਬਾਦਲਾਂ ‘ਤੇ ਲਗਾਏ ਗੰਭੀਰ ਆਰੋਪ, ਦੇਖੋ ਵੀਡੀਓ

ਉਨ੍ਹਾਂ ਦੱਸਿਆ ਕਿ ਕਪੂਰਥਲਾ, ਫਿਰੋਜ਼ਪੁਰ ਅਤੇ ਫ਼ਾਜ਼ਿਲਕਾ ਜ਼ਿਲ੍ਹਿਆਂ ਦਾ ਕਰੀਬ 14,200 ਏਕੜ ਰਕਬਾ ਹੜ੍ਹ ਦੇ ਪਾਣੀ ਨਾਲ ਪ੍ਰਭਾਵਿਤ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਵਿੱਚੋਂ ਜ਼ਿਲ੍ਹਾ ਕਪੂਰਥਲਾ ਦੇ ਰਕਬੇ ਵਿੱਚ ਵਸੋਂ ਪ੍ਰਭਾਵਿਤ ਹੋਈ ਹੈ ਜਦਕਿ ਫ਼ਾਜ਼ਿਲਕਾ ਅਤੇ ਫਿਰੋਜ਼ਪੁਰ ਦਾ ਪ੍ਰਭਾਵਿਤ ਰਕਬਾ ਖੇਤੀਬਾੜੀ ਅਧੀਨ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਹਰ ਸੰਭਵ ਸਹਾਇਤਾ ਲਈ ਮੌਜੂਦ ਹੈ।ਵਿਭਾਗੀ ਅਮਲੇ ਦੇ ਨਿਗਰਾਨੀ ਪ੍ਰਬੰਧਨ ਬਾਰੇ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਫੀਲਡ ਵਿੱਚ 4 ਸੁਪਰੀਡੈਂਟਿੰਗ ਇੰਜੀਨੀਅਰ (ਐਸ.ਈਜ਼), 10 ਐਕਸੀਅਨ, 20 ਐਸ.ਡੀ.ਓਜ਼ ਅਤੇ 200 ਫੀਲਡ ਸਟਾਫ (ਸਮੇਤ ਜੇ.ਈਜ਼) ਨਿਰੰਤਰ 24 ਘੰਟੇ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸਮੁੱਚੇ ਸੰਵੇਦਨਸ਼ੀਲ ਖੇਤਰ ਨੂੰ ਸੈਕਟਰਾਂ ਵਿੱਚ ਵੰਡਿਆ ਗਿਆ ਹੈ ਤਾਂ ਜੋ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।

ਇਹ ਵੀ ਪੜ੍ਹੋ ਪੰਜਾਬ ਵਿੱਚ ਹੜ੍ਹ ਵਰਗੀ ਸਥਿਤੀ ਨੂੰ ਦੇਖਦੇ ਹੋਏ ਸਿਹਤ ਵਿਭਾਗ ਹਾਈ ਅਲਰਟ ‘ਤੇ

ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਡਿਪਟੀ ਕਮਿਸ਼ਨਰਾਂ ਨੂੰ ਪ੍ਰਭਾਵਿਤ ਖੇਤਰਾਂ ਵਿੱਚ ਤੁਰੰਤ ਰਾਹਤ ਕੈਂਪ ਸਥਾਪਤ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਬੇਘਰ ਹੋਏ ਲੋਕਾਂ ਨੂੰ ਆਸਰਾ, ਭੋਜਨ ਅਤੇ ਡਾਕਟਰੀ ਸਹੂਲਤਾਂ ਦਿੱਤੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਬਣਾਏ ਬੰਨ੍ਹ ਸੁਰੱਖਿਅਤ ਹਨ ਅਤੇ ਇਨ੍ਹਾਂ ਬੰਨ੍ਹਾਂ ਤੋਂ ਪਾਣੀ ਦਾ ਕੋਈ ਓਵਰਫਲੋਅ ਨਹੀਂ ਹੋਇਆ ਹੈ। ਇਨ੍ਹਾਂ ਬੰਨ੍ਹਾਂ ‘ਤੇ ਰੋਸਟਰ-ਆਧਾਰਤ ਮਜ਼ਬੂਤ ਟੀਮਾਂ ਵੱਲੋਂ 24 ਘੰਟੇ ਸਖ਼ਤ ਨਿਗਰਾਨੀ ਕੀਤੀ ਜਾ ਰਹੀ ਹੈ।ਕੈਬਨਿਟ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਪਸ਼ੂਆਂ ਦੀ ਸੁਰੱਖਿਆ ਅਤੇ ਤੰਦਰੁਸਤੀ ਲਈ ਵਿਸ਼ੇਸ਼ ਇੰਤਜ਼ਾਮ ਕਰਨ ਦੇ ਨਿਰਦੇਸ਼ ਦਿੱਤੇ, ਜਿਸ ਵਿੱਚ ਵੱਖਰੇ ਸ਼ੈਲਟਰ ਬਣਾਉਣਾ, ਚਾਰਾ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣਾ ਅਤੇ ਪ੍ਰਭਾਵਿਤ ਖੇਤਰਾਂ ਵਿੱਚ ਵੈਟਰਨਰੀ ਟੀਮਾਂ ਦੀ ਤੈਨਾਤੀ ਕਰਨਾ ਸ਼ਾਮਲ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਬੱਚਿਆਂ, ਬਜ਼ੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਤਰਜੀਹੀ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾਵੇ।

ਇਹ ਵੀ ਪੜ੍ਹੋ ਅਮਰੀਕਾ ‘ਚ ਪੰਜਾਬੀ ਡਰਾਈਵਰ ਦੀ ਲਾਪਰਵਾਹੀ;ਵਾਪਰਿਆਂ ਵੱਡਾ ਹਾਦਸਾ, ਹੋਈ 3 ਦੀ ਮੌ+ਤ, ਦੇਖੋ ਵੀਡੀਓ

ਕੈਬਨਿਟ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਪਾਣੀ ਤੋਂ ਹੋਣ ਵਾਲੀਆਂ ਬੀਮਾਰੀਆਂ ਨੂੰ ਰੋਕਣ ਲਈ ਸਾਫ਼ ਪੀਣ ਵਾਲੇ ਪਾਣੀ, ਮੋਬਾਈਲ ਸਿਹਤ ਯੂਨਿਟਾਂ ਅਤੇ ਜ਼ਰੂਰੀ ਦਵਾਈਆਂ ਦੀ ਨਿਰਵਿਘਨ ਸਪਲਾਈ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇ।ਉਨ੍ਹਾਂ ਤਰਨ ਤਾਰਨ ਅਤੇ ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰਾਂ ਨੂੰ ਵੀ ਹਦਾਇਤ ਕੀਤੀ ਕਿ ਉੱਪਰੀ ਇਲਾਕਿਆਂ ਵਿੱਚ ਭਾਰੀ ਮੀਂਹ ਕਾਰਨ ਸਤਲੁਜ ਅਤੇ ਬਿਆਸ ਦਰਿਆਵਾਂ ਵਿੱਚ ਪਾਣੀ ਦੇ ਵਧੇ ਵਹਾਅ ਦੇ ਮੱਦੇਨਜ਼ਰ ਉਹ ਨਿੱਜੀ ਤੌਰ ‘ਤੇ ਹਰੀਕੇ ਹੈੱਡਵਰਕਸ ਦੀ 24 ਘੰਟੇ ਨਿਗਰਾਨੀ ਕਰਨ।ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਭਰੋਸਾ ਦਿੱਤਾ ਕਿ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਲਈ ਹਰ ਸੰਭਵ ਉਪਾਅ ਕੀਤੇ ਜਾ ਰਹੇ ਹਨ ਅਤੇ ਸਥਿਤੀ ਦੀ ਨਿਰੰਤਰ ਨਿਗਰਾਨੀ ਕੀਤੀ ਜਾ ਰਹੀ ਹੈ।ਇਸ ਮੌਕੇ ਕੈਬਨਿਟ ਮੰਤਰੀ ਨਾਲ ਚੀਫ਼ ਇੰਜੀਨੀਅਰ (ਡਰੇਨੇਜ) ਸ੍ਰੀ ਹਰਦੀਪ ਸਿੰਘ ਮੈਂਦੀਰੱਤਾ ਅਤੇ ਚੀਫ਼ ਇੰਜੀਨੀਅਰ (ਨਹਿਰਾਂ) ਸ੍ਰੀ ਸ਼ੇਰ ਸਿੰਘ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਤਿੰਨ ਖੇਤੀ ਬਿੱਲਾਂ ਨੂੰ ਲੈ ਕੇ ਮੰਤਰੀ ਰਵਨੀਤ ਬਿੱਟੂ ਨੇ ਬਾਦਲਾਂ ‘ਤੇ ਲਗਾਏ ਗੰਭੀਰ ਆਰੋਪ, ਦੇਖੋ ਵੀਡੀਓ

0

ਕਿਹਾ, ਹਰਸਿਮਰਤ ਬਾਦਲ ਨੂੰ ਇੰਨ੍ਹਾਂ ਬਿੱਲਾਂ ਬਾਰੇ ਕਿਸਾਨਾਂ ਤੇ ਮਜਦੂਰਾਂ ਨਾਲ ਗੱਲ ਕਰਨ ਦੀ ਦਿੱਤੀ ਸੀ ਜਿੰਮੇਵਾਰੀ
Rajpura News:Ravneet Singh Bittu; ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਮੋਦੀ ਸਰਕਾਰ ਵੱਲੋਂ ਲਿਆਂਦੇ ਤਿੰਨ ਖੇਤੀ ਬਿੱਲਾਂ ਨੂੰ ਲੈ ਕੇ ਬਾਦਲ ਪ੍ਰਵਾਰ ਉੱਪਰ ਗੰਭੀਰ ਦੋਸ਼ ਲਗਾਏ ਹਨ। ਐਤਵਾਰ ਨੂੰ ਭਾਰਤੀ ਜਨਤਾ ਪਾਰਟੀ ਵੱਲੋਂ ਰਾਜਪੁਰਾ ‘ਚ ਲੈਂਡ ਪੂਲਿੰਗ ਪਾਲਿਸੀ ਵਾਪਸ ਲੈਣ ਨੂੰ ਲੈ ਕੇ ਕੀਤੀ ਫ਼ਤਿਹ ਰੈਲੀ ਵਿਚ ਸੰਬੋਧਨ ਕਰਦਿਆਂ ਸ਼੍ਰੀ ਬਿੱਟੂ ਨੇ ਦਾਅਵਾ ਕੀਤਾ ਕਿ, ‘‘ਤਿੰਨ ਖੇਤੀ ਬਿੱਲਾਂ ਸਬੰਧੀ ਮੋਦੀ ਸਰਕਾਰ ਵੱਲੋਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਕਿਸਾਨ-ਮਜਦੂਰਾਂ ਨਾਲ ਗੱਲਬਾਤ ਕਰਨ ਲਈ ਕਿਹਾ ਸੀ ਪ੍ਰੰਤੂ ਇਸ ਪ੍ਰਵਾਰ ਵੱਲੋਂ ਬਿਨ੍ਹਾਂ ਗੱਲ ਕੀਤੇ ਹਰਸਿਮਰਤ ਨੇ ਇੰਨ੍ਹਾਂ ਬਿੱਲਾਂ ਨੂੰ ਵਧੀਆਂ ਕਹਿ ਦਿੱਤਾ।’’ ਬਿੱਟੂ ਨੇ ਕਿਹਾ ਕਿ ਜਦ ਕਿਸਾਨਾਂ ਤੇ ਮਜਦੂਰਾਂ ਵੱਲੋਂ ਇੰਨ੍ਹਾਂ ਬਿੱਲਾਂ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਤਾਂ ਮੋਦੀ ਸਾਹਿਬ ਨੇ ਮੁਆਫ਼ੀ ਮੰਗਦਿਆਂ ਇੰਨ੍ਹਾਂ ਬਿੱਲਾਂ ਨੂੰ ਕਿਸਾਨਾਂ ਦੇ ਹੱਕ ਵਿਚ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਅੰਨਾ ਇਸ਼ਕ; ਬਠਿੰਡਾ ‘ਚ ਪ੍ਰੇਮੀ ਨੇ ਨਜਾਇਜ਼ ਸਬੰਧਾਂ ‘ਚ ਰੋੜਾਂ ਬਣੇ ਪ੍ਰੇਮਿਕਾ ਦੇ ਨਾਬਾਲਿਗ ਪੁੱਤ ਨੂੰ ਗਲਾ ਘੁੱਟ ਕੇ ਮਾਰਿਆ

0

👉ਕਾਤਲ ਪ੍ਰੇਮੀ ਤੇ ਉਸਦਾ ਦੋਸਤ ਕਾਬੂ
Bathinda News: ਅਜ਼ਾਦੀ ਦਿਵਸ ਵਾਲੇ ਦਿਨ ਬੀੜ ਤਲਾਬ ਨਹਿਰ ਦੇ ਖਤਾਨਾ ਵਿੱਚ ਮਿਲੀ ਇੱਕ ਨਾਬਾਲਿਗ ਨੌਜਵਾਨ ਦੀ ਮਿਲੀ ਲਾਸ਼ ਦੇ ਮਾਮਲੇ ਵਿਚ ਬਠਿੰਡਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ 24 ਘੰਟਿਆਂ ਅੰਦਰ ਕਾਤਲਾਂ ਨੂੰ ਗ੍ਰਿਫਤਾਰ ਕਰ ਲਿਆ। ਕਥਿਤ ਕਾਤਲਾਂ ਵਿਚੋਂ ਇੱਕ ਮੁਲਜਮ ਗੁਰਦੀਪ ਸਿੰਘ ਵਾਸੀ ਗੁਰੂਸਰ ਸੈਣੇਵਾਲਾ ਦੇ ਮ੍ਰਿਤਕ ਨਾਬਾਲਿਗ ਨੌਜਵਾਨ ਦੀਪੂ ਦੀ ਮਾਤਾ ਸਰਬਜੋਤ ਕੌਰ ਵਾਸੀ ਜੋਧਪੁਰ ਰੋਮਾਣਾ ਨਾਲ ਪਿਛਲੇ 7-8 ਸਾਲਾਂ ਤੋਂ ਨਜਾਇਜ਼ ਸਬੰਧ ਸਨ ਤੇ ਹੁਣ ਦੀਪੂ ਉਸਦੇ ਸਬੰਧਾਂ ਵਿਚ ਰੋੜਾ ਬਣ ਰਿਹਾ ਸੀ। ਜਿਸਤੋਂ ਮੁਲਜਮ ਗੁਰਦੀਪ ਸਿੰਘ ਨੇ ਆਪਣੇ ਦੋਸਤ ਅਮੀਨ ਸ਼ਰਮਾ ਵਾਸੀ ਧੋਬੀਆਣਾ ਦੇ ਨਾਲ ਮਿਲਕੇ ਉਸਨੂੰ ਗਲਾ ਘੁੱਟ ਕੇ ਮਾਰ ਦਿੱਤਾ ਤੇ ਲਾਸ਼ ਖਤਾਨਾਂ ਵਿਚ ਸੁੱਟ ਦਿੱਤੀ।

ਇਹ ਵੀ ਪੜ੍ਹੋ ਧੱਕੇਸ਼ਾਹੀ; ਨਜ਼ਾਇਜ਼ ਸਬੰਧਾਂ ਦਾ ਉਲਾਂਭਾ ਦੇਣ ਗਿਆ ‘ਤੇ ਨੌਜਵਾਨ ਨੇ ਚਲਾਈਆਂ ਗੋ+ਲੀਆਂ, ਤਿੰਨ ਜਖ਼ਮੀ

ਐਤਵਾਰ ਨੂੰ ਮਾਮਲੇ ਦੀ ਜਾਣਕਾਰੀ ਪ੍ਰੈਸ ਨੂੰ ਦਿੰਦਿਆਂ ਬਠਿੰਡਾ ਦੇ ਐਸਪੀ ਜਸਮੀਤ ਸਿੰਘ ਅਤੇ ਡੀਐਸਪੀ ਹਰਜੀਤ ਸਿੰਘ ਮਾਨ ਨੇ ਦਸਿਆ ਕਿ ਥਾਣਾ ਸਦਰ ਦੀ ਪੁਲਿਸ ਵੱਲੋਂ 15 ਅਗਸਤ ਵਾਲੇ ਦਿਨ ਦੀਪੂ ਸਿੰਘ ਦੇ ਵੱਡੇ ਭਰਾ ਮਹਿਕਦੀਪ ਸਿੰਘ ਦੇ ਬਿਆਨਾ ਉਪਰ ਅਗਿਆਤ ਵਿਅਤੀਆਂ ਦੇ ਵਿਰੁ ਅ/ਧ 103, 238 BNS ਦਰਜ਼ ਕੀਤਾ ਸੀ। ਦੀਪੂ 14 ਅਗਸਤ ਨੂੰ ਘਰੋਂ ਮੋਟਰਸਾਈਕਲ ਲੈ ਕੇ ਗਿਆ ਸੀ ਪ੍ਰੰਤੂ ਵਾਪਸ ਨਹੀਂ ਆਇਆ ਤੇ 15 ਨੂੰ ਉਸਦੀ ਲਾਸ਼ ਬਰਾਮਦ ਹੋ ਗਈ। ਐਸਐਸਪੀ ਅਮਨੀਤ ਕੌਡਲ ਨੇ ਇਸ ਕੇਸ ਨੂੰ ਹੱਲ ਕਰਨ ਐਸ.ਪੀ (ਡੀ) ਬਠਿੰਡਾ ਜਸਮੀਤ ਸਿੰਘ ਸਾਹੀਵਾਲ ਦੀ ਰਹਿਨੁਮਾਈ ਹੇਠ ਡੀ.ਐਸ.ਪੀ (ਡੀ) ਬੀਠੰਡਾ ਖੁਸ਼ਪ੍ਰੀਤ ਸਿੰਘ ਅਤੇ ਡੀ.ਐਸ.ਪੀ (ਦਿਹਾਤੀ) ਬਠਿੰਡਾ ਹਰਜੀਤ ਸਿੰਘ ਮਾਨ ਦੀ ਅਗਵਾਈ ਵਿੱਚ ਸੀ.ਆਈ.ਏ ਸਟਾਫ-1 ਬਠਿੰਡਾ ਅਤੇ ਥਾਣਾ ਸਦਰ ਬਠਿੰਡਾ ਦੀ ਟੀਮ ਬਣਾਈ ਸੀ।

ਇਹ ਵੀ ਪੜ੍ਹੋ ਅਮਰੀਕਾ ‘ਚ ਪੰਜਾਬੀ ਡਰਾਈਵਰ ਦੀ ਲਾਪਰਵਾਹੀ;ਵਾਪਰਿਆਂ ਵੱਡਾ ਹਾਦਸਾ, ਹੋਈ 3 ਦੀ ਮੌ+ਤ, ਦੇਖੋ ਵੀਡੀਓ

ਇਸ ਟੀਮ ਵੱਲੋ ਇਸ ਅੰਨੇ ਕਤਲ ਦੀ ਗੁੱਥੀ ਨੂੰ ਸੁਲਝਾਉਦੇ ਹੋਏ 16-08-2025 ਨੂੰ ਦੀਪੂ ਸਿੰਘ ਦਾ ਕਤਲ ਕਰਨ ਵਾਲੇ ਗੁਰਦੀਪ ਸਿੰਘ ਵਾਸੀ ਗੁਰੁਸਰ ਸੈਣੇਵਾਲਾ ਅਤੇ ਅਮੀਨ ਸ਼ਰਮਾ ਵਾਸੀ ਧੋਬੀਆਣਾ ਬਠਿੰਡਾ ਨੂੰ ਗ੍ਰਿਫਤਾਰ ਕਰ ਲਿਆ ਸੀ। ਮ੍ਰਿਤਕ ਦੀਪੂ ਸਿੰਘ ਦਾ ਮੋਟਰਸਾਇਕਲ ਬਰਾਮਦ ਕਰ ਲਿਆ ਗਿਆ ਹੈ। ਐਸਪੀ ਨੇ ਦਸਿਆ ਕਿ ਦੀਪੂ ਸਿੰਘ ਨੂੰ ਆਪਣੀ ਮਾਤਾ ਸਰਬਜੀਤ ਕੋਰ ਅਤੇ ਦੋਸ਼ੀ ਗੁਰਦੀਪ ਸਿੰਘ ਦੇ ਰਿਲੇਸ਼ਨ ਤੋ ਇਤਰਾਜ ਸੀ, ਜਿਸ ਕਾਰਨ ਕਰਕੇ ਦੀਪੂ ਸਿੰਘ ਦਾ ਦੋਸ਼ੀ ਗੁਰਦੀਪ ਸਿੰਘ ਨਾਲ ਕਈ ਵਾਰ ਤੂੰ-ਤੂੰ ਮੈਂ-ਮੈਂ ਹੋਈ ਸੀ। ਜਿਸ ਕਰਕੇ ਗੁਰਦੀਪ ਸਿੰਘ ਨੇ ਆਪਣੇ ਰਸਤੇ ਵਿੱਚੋਂ ਦੀਪੂ ਸਿੰਘ ਨੂੰ ਹਟਾਉਣ ਲਈ ਆਪਣੇ ਦੋਸਤ ਅਮੀਨ ਸ਼ਰਮਾ ਨਾਲ ਰੱਲਕੇ ਉਸਨੂੰ ਮੋਟਰਸਾਇਕਲ ਖਰੀਦਣ ਦੇ ਬਹਾਨੇ ਸਰਹਿੰਦ ਨਹਿਰ ਬਾ ਹੱਦ ਪਿੰਡ ਬੀੜ ਬਹਿਮਣ ਦੀ ਪਟੱੜੀ ਉਪਰ ਲੈ ਗਏ।

ਇਹ ਵੀ ਪੜ੍ਹੋ ਪੁਲਿਸ ਸਾਹਮਣੇ ਨਹੀਂ ਪੇਸ਼ ਹੋਏ ਮਸ਼ਹੂਰ ਗਾਇਕ ਆਰ ਨੇਤ ਤੇ ਗੁਰਲੇਜ਼ ਅਖ਼ਤਰ, ਜਾਣੋ ਮਾਮਲਾ

ਇਹਨਾ ਦੋਨਾ ਨੇ ਦੀਪੂ ਸਿੰਘ ਦਾ ਗਲਾ ਕੁੱਟ ਕੇ ਕਤਲ ਕਰ ਦਿੱਤਾ ਤੇ ਲਾਸ਼ ਨੂੰ ਖੁਰਦ ਬੁਰਦ ਕਰਨ ਲਈ ਝਾੜੀਆ ਵਿੱਚ ਡੂੰਘੇ ਖਤਾਨਾ ਵਿੱਚ ਸੁੱਟ ਦਿੱਤਾ ਸੀ। ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਮੁਲਜਮ ਗੁਰਦੀਪ ਸਿੰਘ, ਦੀਪੂ ਸਿੰਘ ਦਾ ਕਤਲ ਕਰਨ ਤੋਂ ਬਾਅਦ ਉਸਦੀ ਮਾਤਾ ਸਰਬਜੀਤ ਕੌਰ ਨੂੰ ਨਾਲ ਲਿਜਾ ਕੇ ਦੀਪੂ ਸਿੰਘ ਦੀ ਗੁੰਮਸ਼ੁਦਗੀ ਬਾਰੇ ਥਾਣਾ ਸਦਰ ਬਠਿੰਡਾ ਕੋਲ ਸਿਕਾਇਤ ਦਰਜ਼ ਕਰਵਾਉਣ ਆ ਗਿਆ ਤੇ ਉਸਨੂੰ ਲੱਭਣ ਲਈ ਰਿਸ਼ਤੇਦਾਰਾਂ ਨਾਲ ਹਮਦਰਦੀ ਦਾ ਡਰਾਮਾ ਕਰਦਾ ਰਿਹਾ। ਐਸਪੀ ਮੁਤਾਬਕ ਮੁਢਲੀ ਪੜਤਾਲ ਮੁਤਾਬਕ ਇਹ ਵੀ ਪਤਾ ਲੱਗਿਆ ਹੈ ਕਿ ਫ਼ੜੇ ਗਏ ਦੋਨੋ ਦੋਸ਼ੀ ਬਹੁਤ ਹੀ ਤੇਜ ਅਪਰਾਧੀ ਹਨ ਅਤੇ ਇਸ ਤੋਂ ਪਹਿਲਾ ਵੀ ਵੱਖ -ਵੱਖ ਮੁਕਦਮਿਆ ਵਿੱਚ ਸਿਰਸਾ ਅਤੇ ਬਠਿੰਡਾ ਜੇਲ ਵਿੱਚ ਰਹਿ ਚੁੱਕੇ ਹਨ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਅੰਤਰਰਾਸ਼ਟਰੀ ਪੰਜਾਬੀ ਓਲੰਪਿਆਡ 2025 ਦਾ ਐਲਾਨ; ਵਿਦਿਆਰਥੀਆਂ ਲਈ ਰਜਿਸਟ੍ਰੇਸ਼ਨ 18 ਅਗਸਤ ਤੋਂ ਸ਼ੁਰੂ

0

SAS Nagar News:ਪੰਜਾਬ ਸਰਕਾਰ ਵੱਲੋਂ ਮਿੱਠੀ ਪੰਜਾਬੀ ਮਾਂ-ਬੋਲੀ ਦੇ ਪ੍ਰਚਾਰ-ਪ੍ਰਸਾਰ ਅਤੇ ਵਿਦਿਆਰਥੀਆਂ ਵਿੱਚ ਭਾਸ਼ਾ ਪ੍ਰਤੀ ਰੁਚੀ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬ ਸਕੂਲ ਸਿੱਖਿਆ ਬੋਰਡ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਇਸ ਸਾਲ “ਅੰਤਰਰਾਸ਼ਟਰੀ ਪੰਜਾਬੀ ਓਲੰਪਿਆਡ 2025” ਕਰਵਾ ਰਿਹਾ ਹੈ। ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਰਥੀਆਂ ਲਈ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ 18 ਅਗਸਤ ਤੋਂ 31 ਅਕਤੂਬਰ 2025 ਤੱਕ ਆਨਲਾਈਨ ਮੋਡ ਰਾਹੀਂ ਹੋਵੇਗੀ। ਇਸ ਲਈ ਖਾਸ ਵੈੱਬਲਿੰਕ https://olympiad.pseb.ac.in/ 18 ਅਗਸਤ ਨੂੰ ਲਾਈਵ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ ਪੰਜਾਬ ਵਿੱਚ ਹੜ੍ਹ ਵਰਗੀ ਸਥਿਤੀ ਨੂੰ ਦੇਖਦੇ ਹੋਏ ਸਿਹਤ ਵਿਭਾਗ ਹਾਈ ਅਲਰਟ ‘ਤੇ

ਵਿਦਿਆਰਥੀਆਂ ਲਈ ਸ਼੍ਰੇਣੀਵਾਰ ਫੀਸ ਦਾ ਵੇਰਵਾ ਦਿੰਦਿਆਂ ਉਨ੍ਹਾਂ ਦੱਸਿਆ ਕਿ ਪ੍ਰਾਇਮਰੀ ਵਰਗ (8–12 ਸਾਲ) vast ਰਜਿਸਟ੍ਰੇਸ਼ਨ ਫੀਸ 50 ਰੁਪਏ (ਪਹਿਲਾਂ 100 ਰੁਪਏ ਸੀ) ਹੋਵੇਗੀ। ਮਿਡਲ ਵਰਗ (12–14 ਸਾਲ) ਅਤੇ ਸੈਕੰਡਰੀ ਵਰਗ (14–17 ਸਾਲ) ਲਈ ਰਜਿਸਟ੍ਰੇਸ਼ਨ ਫੀਸ 100 ਰੁਪਏ ਰੱਖੀ ਗਈ ਹੈ। ਐਨ.ਆਰ.ਆਈ. ਵਿਦਿਆਰਥੀਆਂ ਲਈ ਰਜਿਸਟ੍ਰੇਸ਼ਨ ਫੀਸ 800 ਰੁਪਏ ਹੋਵੇਗੀ।ਡਾ. ਅਮਰਪਾਲ ਸਿੰਘ ਨੇ ਦੱਸਿਆ ਕਿ ਪਿਛਲੇ ਸਾਲਾਂ ਵਿੱਚ ਪ੍ਰਸ਼ਨਾਂ ਦਾ ਆਧਾਰ ਕੇਵਲ ਤਿਆਰ ਕੀਤੇ ਕੰਟੈਂਟ ਤੱਕ ਸੀਮਿਤ ਸੀ, ਪਰ ਇਸ ਵਾਰ ਕੰਟੈਂਟ ਦੇ ਨਾਲ-ਨਾਲ ਉਮਰ ਅਨੁਸਾਰ ਸਿਲੇਬਸ ਵਿੱਚੋਂ ਵੀ ਪ੍ਰਸ਼ਨ ਸ਼ਾਮਲ ਕੀਤੇ ਗਏ ਹਨ, ਤਾਂ ਜੋ ਓਲੰਪਿਆਡ, ਪਾਠਕ੍ਰਮ ਨਾਲ ਵੀ ਜੁੜਿਆ ਹੋਇਆ ਰਹੇ। ਇਸ ਤੋਂ ਇਲਾਵਾ, ਪਿਛਲੇ ਸਾਲਾਂ ਵਿੱਚ ਸਿਰਫ਼ ਆਨਲਾਈਨ ਪ੍ਰੀਖਿਆ ਹੀ ਕਰਵਾਈ ਗਈ ਸੀ, ਜਦਕਿ ਇਸ ਵਾਰ ਇਹ ਪ੍ਰੀਖਿਆ ਆਨਲਾਈਨ ਅਤੇ ਆਫਲਾਈਨ ਦੋਨੋਂ ਤਰੀਕਿਆਂ ਨਾਲ ਹੋਵੇਗੀ।ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਵਿੱਚ ਉਤਸ਼ਾਹ ਵਧਾਉਣ ਲਈ ਜੇਤੂਆਂ ਨੂੰ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ ਅਮਰੀਕਾ ‘ਚ ਪੰਜਾਬੀ ਡਰਾਈਵਰ ਦੀ ਲਾਪਰਵਾਹੀ;ਵਾਪਰਿਆਂ ਵੱਡਾ ਹਾਦਸਾ, ਹੋਈ 3 ਦੀ ਮੌ+ਤ, ਦੇਖੋ ਵੀਡੀਓ

ਜ਼ਿਲ੍ਹਾ ਵਾਰ ਸਭ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਅਤੇ ਵਧੇਰੇ ਸਥਾਨ ਹਾਸਲ ਕਰਨ ਵਾਲੇ ਸਕੂਲਾਂ ਤੇ ਅਧਿਆਪਕਾਂ ਨੂੰ ਵਿਸ਼ੇਸ਼ ਸਨਮਾਨ ਮਿਲੇਗਾ।ਜ਼ਿਕਰਯੋਗ ਹੈ ਕਿ 2023 ਅਤੇ 2024 ਵਿੱਚ ਕਰਵਾਏ ਗਏ ਓਲੰਪਿਆਡਾਂ ਵਿੱਚ 35,000 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ ਸੀ। ਬੋਰਡ ਨੂੰ ਇਸ ਵਾਰ ਰਜਿਸਟ੍ਰੇਸ਼ਨ ਦਾ ਅੰਕੜਾ ਹੋਰ ਵਧਣ ਉਮੀਦ ਹੈ।ਬੋਰਡ ਵਲੋਂ ਇਸ ਤੋਂ ਪਹਿਲਾਂ ਵੀ ਪੰਜਾਬੀ ਮਾਂ-ਬੋਲੀ ਨੂੰ ਪ੍ਰਫੁਲਿੱਤ ਕਰਨ ਲਈ “ਮਾਖਿਓਂ ਮਿਠੀ ਪੰਜਾਬੀ ਮਾਂ-ਬੋਲੀ ਕਿਵੇਂ ਬਣੇ ਨੌਜਵਾਨਾਂ ਦੇ ਦਿਲਾਂ ਦੀ ਧੜਕਣ” ਵਿਸ਼ੇ ‘ਤੇ ਕਾਨਫਰੈਂਸ ਕਰਵਾਈ ਗਈ ਸੀ, ਜਿਸ ਨੂੰ ਵਿਆਪਕ ਪ੍ਰਸ਼ੰਸਾ ਮਿਲੀ ਸੀ। “ਅੰਤਰਰਾਸ਼ਟਰੀ ਪੰਜਾਬੀ ਓਲੰਪਿਆਡ 2025” ਵੀ ਵਿਦਿਆਰਥੀਆਂ ਵਿੱਚ ਮਾਂ-ਬੋਲੀ ਪ੍ਰਤੀ ਰੁਚੀ ਪੈਦਾ ਕਰਨ, ਉਨ੍ਹਾਂ ਦੀ ਭਾਸ਼ਾਈ ਸਮਝ ਨੂੰ ਮਜ਼ਬੂਤ ਕਰਨ ਅਤੇ ਗਲੋਬਲ ਪੱਧਰ ‘ਤੇ ਪੰਜਾਬੀ ਦੀ ਪਹਿਚਾਣ ਨੂੰ ਹੋਰ ਮਜ਼ਬੂਤੀ ਦੇਣ ਵੱਲ ਇਕ ਮਹੱਤਵਪੂਰਨ ਕਦਮ ਸਾਬਤ ਹੋਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਧੱਕੇਸ਼ਾਹੀ; ਨਜ਼ਾਇਜ਼ ਸਬੰਧਾਂ ਦਾ ਉਲਾਂਭਾ ਦੇਣ ਗਿਆ ‘ਤੇ ਨੌਜਵਾਨ ਨੇ ਚਲਾਈਆਂ ਗੋ+ਲੀਆਂ, ਤਿੰਨ ਜਖ਼ਮੀ

0

Bathinda News: ਬੀਤੀ ਸ਼ਾਮ ਜ਼ਿਲ੍ਹੇ ਦੇ ਪਿੰਡ ਭਾਈਰੂਪਾ ਵਿਖੇ ਨਜਾਇਜ਼ ਸਬੰਧਾਂ ਤੋਂ ਰੋਕਣ ਲਈ ਉਲਾਂਭਾ ਦੇਣ ਗਏ ਚਾਚਾ-ਭਤੀਜ਼ਾ ਉਪਰ ਨੌਜਵਾਨ ਵੱਲੋਂ ਅੰਨੇਵਾਹ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿਚ ਗੋਲੀਆਂ ਲੱਗਣ ਕਾਰਨ ਇੱਕ ਲੜਕੀ ਸਹਿਤ ਤਿੰਨ ਜਣੇ ਗੰਭੀਰ ਰੂਪ ਵਿਚ ਜਖ਼ਮੀ ਹੋ ਗਏ। ਘਟਨਾ ਦਾ ਪਤਾ ਲੱਗਦਿਆਂ ਹੀ ਥਾਣਾ ਫੂਲ ਦੀ ਪੁਲਿਸ ਨੇ ਮੁਲਜਮ ਜਗਸੀਰ ਸਿੰਘ ਵਿਰੁਧ ਮੁਕੱਦਮਾ ਨੰਬਰ 114 ਮਿਤੀ 17.08.25 ਅਧੀਨ ਧਾਰਾ 109, 351(2) ਬੀਐਨਐਸ ਅਤੇ 25, 27, 54, 59 ਆਰਮਜ਼ ਐਕਟ ਤਹਿਤ ਦਰਜ਼ ਕਰਕੇ ਉਸਨੂੰ ਗ੍ਰਿਫਤਾਰ ਕਰਨ ਲਈ ਟੀਮਾਂ ਬਣਾ ਦਿੱਤੀਆਂ ਹਨ।

ਇਹ ਵੀ ਪੜ੍ਹੋ ਪੰਜਾਬ ਵਿੱਚ ਹੜ੍ਹ ਵਰਗੀ ਸਥਿਤੀ ਨੂੰ ਦੇਖਦੇ ਹੋਏ ਸਿਹਤ ਵਿਭਾਗ ਹਾਈ ਅਲਰਟ ‘ਤੇ

ਇਸ ਸਬੰਧ ਵਿਚ ਪੁਲਿਸ ਕੋਲ ਮੁਦਈ ਚਮਕੌਰ ਸਿੰਘ ਪੁੱਤਰ ਚਰਨ ਸਿੰਘ ਵਾਸੀ ਪਿੰਡ ਭਾਈਰੂਪਾ ਨੇ ਸਿਕਾਇਤ ਦਿੱਤੀ ਸੀ। ਜਿਸਦੇ ਵਿਚ ਉਸਨੇ ਦਾਅਵਾ ਕੀਤਾ ਸੀ ਕਿ ਮੁਲਜਮ ਜਗਸੀਰ ਸਿੰਘ ਦੇ ਉਸਦੀ ਭਰਜਾਈ ਰਾਜਵੀਰ ਕੌਰ ਨਾਲ ਕਥਿਤ ਤੌਰ ‘ਤੇ ਨਜਾਇਜ਼ ਸਬੰਧ ਸਨ, ਜਿਸਦੇ ਬਾਰੇ ਉਨ੍ਹਾਂ ਊਸਨੂੰ ਕਈ ਵਾਰ ਟੋਕਿਆ ਸੀ ਤੇ ਸ਼ਨੀਵਾਰ ਨੂੰ ਵੀ ਉਹ ਅਤੇ ਉਸਦਾ ਭਤੀਜਾ ਜਗਜੀਤ ਸਿੰਘ ਉਲਾਂਭਾ ਦੇਣ ਲਈ ਜਾ ਰਹੇ ਸਨ ਤਾਂ ਮੁਲਜਮ ਨੇ ਆਪਣੇ ਲਾਇਸੰਸੀ ਪਿਸਟਲ ਦੇ ਨਾਲ ਉਨ੍ਹਾਂ ਉਪਰ ਗੋਲੀਆਂ ਚਲਾ ਦਿੱਤੀਆਂ।

ਇਹ ਵੀ ਪੜ੍ਹੋ ਅਮਰੀਕਾ ‘ਚ ਪੰਜਾਬੀ ਡਰਾਈਵਰ ਦੀ ਲਾਪਰਵਾਹੀ;ਵਾਪਰਿਆਂ ਵੱਡਾ ਹਾਦਸਾ, ਹੋਈ 3 ਦੀ ਮੌ+ਤ, ਦੇਖੋ ਵੀਡੀਓ

ਜਿਸਦੇ ਚੱਲਦੇ ਉਹ, ਉਸਦਾ ਭਤੀਜ਼ਾ ਜਗਜੀਤ ਸਿੰਘ ਅਤੇ ਉਸਦੀ ਲੜਕੀ ਕਮਲਦੀਪ ਕੌਰ ਦੇ ਗੋਲੀਆਂ ਲੱਗਣ ਕਾਰਨ ਗੰਭੀਰ ਰੂਪ ਵਿਚ ਜਖਮੀ ਹੋ ਗਈ, ਜਿੰਨ੍ਹਾਂ ਨੂੰ ਹਸਪਤਾਲ ਵਿਚ ਇਲਾਜ਼ ਲਈ ਭਰਤੀ ਕਰਵਾਇਆ ਹੋਇਆ। ਉਧਰ, ਘਟਨਾ ਦੀ ਪੁਸ਼ਟੀ ਕਰਦਿਆਂ ਥਾਦਾ ਮੁਖੀ ਫ਼ੂਲ ਨੇ ਦਸਿਆ ਕਿ ਮੁਢਲੀ ਜਾਂਚ ਮੁਤਾਬਕ ਮਾਮਲਾ ਨਜਾਇਜ਼ ਸਬੰਧਾਂ ਦਾ ਸਾਹਮਣੇ ਆ ਰਿਹਾ ਤੇ ਮੁਲਜਮ ਵਿਰੁਧ ਪਰਚਾ ਦਰਜ਼ ਕਰਕੇ ਉਸਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਪੰਜਾਬ ਵਿੱਚ ਹੜ੍ਹ ਵਰਗੀ ਸਥਿਤੀ ਨੂੰ ਦੇਖਦੇ ਹੋਏ ਸਿਹਤ ਵਿਭਾਗ ਹਾਈ ਅਲਰਟ ‘ਤੇ

0

Punjab News: Flood News; ਸੂਬੇ ਵਿਚ ਹੜ੍ਹ ਵਰਗੀ ਸਥਿਤੀ ਨੂੰ ਦੇਖਦੇ ਹੋਏ ਸਿਹਤ ਵਿਭਾਗ ਨੇ ਆਪਣੇ ਅਧਿਕਾਰੀਆਂ ਨੂੰ ਹਾਈ ਅਲਰਟ ‘ਤੇ ਕਰ ਦਿੱਤਾ ਹੈ। ਸਿਹਤ ਵਿਭਾਗ ਦੇ ਇੱਕ ਬੁਲਾਰੇ ਨੇ ਦਸਿਆ ਕਿ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 172 ਐਂਬੂਲੈਂਸਾਂ, 438 ਰੈਪਿਡ ਰਿਸਪਾਂਸ ਟੀਮਾਂ ਅਤੇ 323 ਮੋਬਾਈਲ ਮੈਡੀਕਲ ਟੀਮਾਂ ਤਾਇਨਾਤ ਕਰ ਦਿੱਤੀਆਂ ਹਨ।ਇਸਤੋਂ ਇਲਾਵਾ ਪਹਿਲਾਂ ਹੀ ਜ਼ਿਲ੍ਹਾ ਪੱਧਰ ‘ਤੇ ਕੰਟਰੋਲ ਬਣਾਏ ਜਾ ਚੁੱਕੇ ਹਨ।

ਇਹ ਵੀ ਪੜ੍ਹੋ ‘ਯੁੱਧ ਨਸ਼ਿਆਂ ਵਿਰੁੱਧ’ ਦੇ 168ਵੇਂ ਦਿਨ ਪੰਜਾਬ ਪੁਲਿਸ ਵੱਲੋਂ 301 ਥਾਵਾਂ ‘ਤੇ ਛਾਪੇਮਾਰੀ; 38 ਨਸ਼ਾ ਤਸਕਰ ਕਾਬੂ

ਦਸਣਾ ਬਣਦਾ ਹੈ ਕਿ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਭਾਰੀ ਬਾਰਸ਼ ਅਤੇ ਡੈਮਾਂ ਵਿਚ ਪਾਣੀ ਦੇ ਵਧੇ ਹੋਏ ਪੱਧਰ ਦੇ ਚੱਲਦਿਆਂ ਇੰਨ੍ਹਾਂ ਡੈਮਾਂ ਦੇ ਗੇਟ ਖੋਲ ਦਿੱਤੇ ਗਏ। ਜਿਸਦੇ ਕਾਰਨ ਫਿਰੋਜ਼ਪੁਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ ਅਤੇ ਫਾਜ਼ਿਲਕਾ ਵਿਚ ਸਥਿਤੀ ਕਾਫ਼ੀ ਗੰਭੀਰ ਬਣੀ ਹੋਈ ਹੈ ਤੇ ਕਈ ਪਿੰਡਾਂ ਵਿਚ ਲੋਕਾਂ ਨੂੰ ਆਪਣੇ ਘਰ ਬਾਰ ਵੀ ਛੱਡਣੇ ਪੈ ਰਹੇ ਹਨ। ਸਿਹਤ ਵਿਭਾਗ ਦੇ ਬੁਲਾਰੇ ਮੁਤਾਬਕ ਉਕਤ ਜ਼ਿਲ੍ਹਿਆਂ ਦੇ ਸਿਵਲ ਸਰਜਨਾਂ ਨੂੰ ਅਲਰਟ ‘ਤੇ ਰੱਖਿਆ ਗਿਆ।

ਇਹ ਵੀ ਪੜ੍ਹੋ ਪੁਲਿਸ ਸਾਹਮਣੇ ਨਹੀਂ ਪੇਸ਼ ਹੋਏ ਮਸ਼ਹੂਰ ਗਾਇਕ ਆਰ ਨੇਤ ਤੇ ਗੁਰਲੇਜ਼ ਅਖ਼ਤਰ, ਜਾਣੋ ਮਾਮਲਾ

ਸਾਰੇ ਮੈਡੀਕਲ ਪ੍ਰੋਫੈਸ਼ਨਲਜ਼ ਨੂੰ ਕਿਸੇ ਵੀ ਐਮਰਜੈਂਸੀ ਵਿੱਚ 30 ਮਿੰਟਾਂ ਦੇ ਅੰਦਰ ਰਿਸਪਾਂਡ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।ਇਸਤੋ ਇਲਾਵਾ ਹੜ੍ਹ ਕਾਰਨ ਕੱਟੇ ਪਿੰਡਾਂ ਤੱਕ ਪਹੁੰਚਣ ਲਈ ਡੀ.ਸੀ. ਵੱਲੋਂ ਬੋਟ ਐਂਬੂਲੈਂਸ ਦੀ ਵਿਵਸਥਾ ਕੀਤੀ ਜਾ ਰਹੀ ਹੈ। ਬੁਲਾਰੇ ਨੇ ਆਮ ਜਨਤਾ ਨੂੰ ਵੀ ਅਪੀਲ ਕੀਤੀ ਹੈ ਕਿ ਬੁਖ਼ਾਰ ਜਾਂ ਦਸਤ ਦੇ ਮਾਮਲੇ ਵਿੱਚ ਤੁਰੰਤ ਨੇੜਲੇ ਹੈਲਥ ਸੈਂਟਰ ਨਾਲ ਤੁਰੰਤ ਸੰਪਰਕ ਕਰਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1908364