Wednesday, May 20, 2026
Home Blog Page 522

‘ਯੁੱਧ ਨਸ਼ਿਆਂ ਵਿਰੁੱਧ’ ਦੇ 168ਵੇਂ ਦਿਨ ਪੰਜਾਬ ਪੁਲਿਸ ਵੱਲੋਂ 301 ਥਾਵਾਂ ‘ਤੇ ਛਾਪੇਮਾਰੀ; 38 ਨਸ਼ਾ ਤਸਕਰ ਕਾਬੂ

👉28 ਐਫਆਈਆਰਜ਼ ਦਰਜ; 620 ਗ੍ਰਾਮ ਹੈਰੋਇਨ ਬਰਾਮਦ
👉ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 33 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ
Chandigarh News:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 168ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 301 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 28 ਐਫਆਈਆਰਜ਼ ਦਰਜ ਕਰਕੇ 38 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 168 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 25,909 ਹੋ ਗਈ ਹੈ।ਇਹਨਾਂ ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 620 ਗ੍ਰਾਮ ਹੈਰੋਇਨ ਅਤੇ 1612 ਨਸ਼ੀਲੀਆਂ ਗੋਲੀਆਂ/ਕੈਪਸੂਲ ਬਰਾਮਦ ਕੀਤੇ ਗਏ ਹਨ।

ਇਹ ਵੀ ਪੜ੍ਹੋ  ਫ਼ਿਰੋਜਪੁਰ ਰੇਲਵੇ ਪੁਲਿਸ ਨੇ ਚੋਰੀ ਦੇ ਤਿੰਨ ਮੋਟਰਸਾਈਕਲਾਂ ਸਹਿਤ ਇੱਕ ਮੁਲਜਮ ਨੂੰ ਕੀਤਾ ਕਾਬੂ

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਹ ਵੀ ਪੜ੍ਹੋ  ਸੁਨਿਆਰੇ ਨੂੰ ਗੋ+ਲੀ ਮਾਰਨ ਵਾਲੇ ਬਦਮਾਸ਼ਾਂ ਦਾ ਪੁਲਿਸ ਨੇ ਕੀਤਾ Encounter

ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 70 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 900 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 316 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 33 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਐੱਮ.ਪੀ ਮਨੀਸ਼ ਤਿਵਾੜੀ ਨੇ ਕੀਤਾ ਸੀਸੀਟੀਵੀ ਕੈਮਰਿਆਂ ਦਾ ਉਦਘਾਟਨ

0

Chandigarh News: ਚੰਡੀਗੜ੍ਹ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਆਪਣੇ ਸੰਸਦੀ ਵਿਕਾਸ ਫੰਡ ਚੋਂ ਦਿੱਤੇ ਗਏ ਫੰਡਾਂ ਤਹਿਤ ਪਿੰਡ ਖੁੱਡਾ ਅਲੀ ਸ਼ੇਰ ਵਿੱਚ ਲਗਾਏ ਗਏ ਸੀਸੀਟੀਵੀ ਕੈਮਰਿਆਂ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ, ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਲੋਕ ਸਭਾ ਹਲਕੇ ਦਾ ਸਰਬ ਪੱਖੀ ਵਿਕਾਸ ਉਹਨਾਂ ਲਈ ਪ੍ਰਾਥਮਿਕਤਾ ਹੈ ਅਤੇ ਇਹ ਕੈਮਰੇ ਇਲਾਕੇ ਵਿੱਚ ਕਾਨੂੰਨ ਤੇ ਵਿਵਸਥਾ ਦੀ ਸਥਿਤੀ ਨੂੰ ਸੁਨਿਸ਼ਚਿਤ ਕਰਨ ਵਿੱਚ ਅਹਿਮ ਭੂਮਿਕਾ ਅਦਾ ਕਰਨਗੇ।

ਇਹ ਵੀ ਪੜ੍ਹੋ ਪੁਲਿਸ ਸਾਹਮਣੇ ਨਹੀਂ ਪੇਸ਼ ਹੋਏ ਮਸ਼ਹੂਰ ਗਾਇਕ ਆਰ ਨੇਤ ਤੇ ਗੁਰਲੇਜ਼ ਅਖ਼ਤਰ, ਜਾਣੋ ਮਾਮਲਾ

ਇਸ ਤੋਂ ਇਲਾਵਾ, ਉਹ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿੱਚ ਮੁਢਲੀਆਂ ਸੁਵਿਧਾਵਾਂ ਮੁਹਈਆ ਕਰਾਉਣ ਵਾਸਤੇ ਆਪਣੇ ਅਖਤਿਆਰੀ ਕੋਟੇ ਚੋਂ ਲਗਾਤਾਰ ਗਰਾਂਟਾਂ ਦੇ ਰਹੇ ਹਨ। ਇਸ ਤੋਂ ਇਲਾਵਾ, ਪ੍ਰਸ਼ਾਸਨਿਕ ਪੱਧਰ ਤੇ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਾਸਤੇ ਵੀ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ।ਇਸ ਮੌਕੇ ਚੰਡੀਗੜ੍ਹ ਕਾਂਗਰਸ ਪ੍ਰਧਾਨ ਐਚ ਐਸ ਲੱਕੀ ਨੇ ਕਿਹਾ ਕਿ ਐਮ.ਪੀ ਤਿਵਾੜੀ ਵੱਲੋਂ ਹਲਕੇ ਦੇ ਵਿਕਾਸ ਲਈ ਲਗਾਤਾਰ ਕੀਤੇ ਜਾ ਰਹੇ ਉਪਰਾਲੇ ਸ਼ਲਾਘਾ ਯੋਗ ਹਨ।

ਇਹ ਵੀ ਪੜ੍ਹੋ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਜ਼ਿਆਦਾ ਕੁਰਬਾਨੀਆਂ ਦਿੱਤੀਆਂ: ਹਰਦੀਪ ਸਿੰਘ ਮੁੰਡੀਆਂ

ਉਹਨਾਂ ਕਿਹਾ ਕਿ ਸਿਰਫ ਕਾਂਗਰਸ ਪਾਰਟੀ ਹੀ ਦੇਸ਼ ਦਾ ਸਰਬ ਪੱਖੀ ਵਿਕਾਸ ਕਰ ਸਕਦੀ ਹੈ, ਕਿਉਂਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਦੀ ਹੈ।ਜਿੱਥੇ ਹੋਰਨਾਂ ਤੋਂ ਇਲਾਵਾ, ਜ਼ਿਲ੍ਹਾ ਪ੍ਰਧਾਨ ਰਾਜਦੀਪ ਸਿੱਧੂ, ਬਲਾਕ ਕਾਂਗਰਸ ਪ੍ਰਧਾਨ ਨਰੇਸ਼ ਕੁਮਾਰ, ਕੌਂਸਲਰ ਹਰਦੀਪ ਸੈਨੀ, ਕੌਂਸਲਰ ਜਸਵਿੰਦਰ ਕੌਰ, ਗੁਰਦਿਆਲ ਸਿੰਘ ਬਾਬਾ ਸਾਬਕਾ ਸਰਪੰਚ, ਜਗਪਾਲ ਸਿੰਘ ਕੌਂਸਲਰ, ਸਿਮਰਨਜੀਤ ਸਿੰਘ ਜੁਆਇੰਟ ਸਕੱਤਰ, ਕੁਲਦੀਪ ਚੇਅਰਮੈਨ, ਆਸ਼ੂ ਅਤਰੀ, ਗੁਰਪ੍ਰੀਤ ਸਿੰਘ ਵੀ ਹਾਜ਼ਰ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਅਮਰੀਕਾ ‘ਚ ਪੰਜਾਬੀ ਡਰਾਈਵਰ ਦੀ ਲਾਪਰਵਾਹੀ;ਵਾਪਰਿਆਂ ਵੱਡਾ ਹਾਦਸਾ, ਹੋਈ 3 ਦੀ ਮੌ+ਤ, ਦੇਖੋ ਵੀਡੀਓ

USA News: ਅਮਰੀਕਾ ਦੇ ਫਲੋਰੀਡਾ ਇਲਾਕੇ ‘ਚ ਇੱਕ ਪੰਜਾਬੀ ਟਰੱਕ ਡਰਾਈਵਰ ਦੀ ਲਾਪਰਵਾਹੀ ਕਾਰਨ ਵੱਡਾ ਹਾਦਸਾ ਵਾਪਰ ਗਿਆ, ਜਿਸਦੇ ਵਿਚ ਤਿੰਨ ਜਣਿਆਂ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਅਮਰੀਕਾ ਦੀ ਪੁਲਿਸ ਨੇ ਟਰੱਕ ਡਰਾਈਵਰ ਤੇ ਉਸਦੇ ਸਹਾਇਕ ਕੋਲੋ ਪੁਛਗਿਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ ਪੁਲਿਸ ਸਾਹਮਣੇ ਨਹੀਂ ਪੇਸ਼ ਹੋਏ ਮਸ਼ਹੂਰ ਗਾਇਕ ਆਰ ਨੇਤ ਤੇ ਗੁਰਲੇਜ਼ ਅਖ਼ਤਰ, ਜਾਣੋ ਮਾਮਲਾ

ਇਹ ਹਾਦਸਾ ਇਸ ਡਰਾਈਵਰ ਵੱਲੋਂ ਗਲਤ ਤਰੀਕੇ ਨਾਲ ਯੂ-ਟਰਨ ਲੈਣ ਸਮੇਂ ਵਾਪਰਿਆਂ, ਜਿਸਦੇ ਕਾਰਨ ਸਾਹਮਣੇ ਤੋਂ ਆ ਰਹੀ ਇੱਕ ਮਿੰਨੀ ਵੈਨ ਇਸ ਟਰੱਕ ਨਾਲ ਟਕਰਾ ਗਈ ਅਤੇ ਵੈਨ ਵਿੱਚ ਸਵਾਰ 3 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਿਸਦੇ ਵਿਚ ਇੱਕ ਡਰਾਈਵਰ ਅਤੇ ਇੱਕ ਔਰਤ ਤੇ ਮਰਦ ਸਵਾਰ ਸਨ। ਮ੍ਰਿਤਕ ਫਲੋਰੀਡਾ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।

ਇਹ ਵੀ ਪੜ੍ਹੋ ਅਕਾਲੀ-ਭਾਜਪਾ ਗਠਜੋੜ ਸੰਭਵ; ਅੰਦਰਖਾਤੇ ਦੋਨਾਂ ਪਾਰਟੀਆਂ ਦੇ ਆਗੂ ਇੱਛੁਕ: ਮਲੂਕਾ

ਇਸ ਹਾਦਸੇ ਦੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਈਰਲ ਹੋ ਰਹੀ ਹੈ, ਜਿਸਦੇ ਵਿਚ ਇਹ ਸਾਰੀ ਘਟਨਾ ਕੈਦ ਹੋਈ ਹੈ। ਇਸ ਹਾਦਸੇ ਤੋਂ ਬਾਅਦ ਇਸ ਸੜਕ ਵਾਲੀਆਂ ਸਾਰੀਆਂ ਲੇਨਾਂ ਕਈ ਘੰਟਿਆਂ ਲਈ ਬੰਦ ਰਹੀਆਂ, ਜਿਸ ਕਾਰਨ ਅੱਗੇ-ਪਿੱਛੇ ਆਵਾਜਾਈ ਪ੍ਰਭਾਵਿਤ ਹੋਈ।ਘਟਨਾ ਤੋਂ ਤੁਰੰਤ ਬਾਅਦ ਪੁਲਿਸ ਮੌਕੇ ‘ਤੇ ਪੁੱਜ ਗਈ। ਜਿਸਤੋਂ ਬਾਅਦ ਮਾਮਲੇ ਦੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਫ਼ਿਰੋਜਪੁਰ ਰੇਲਵੇ ਪੁਲਿਸ ਨੇ ਚੋਰੀ ਦੇ ਤਿੰਨ ਮੋਟਰਸਾਈਕਲਾਂ ਸਹਿਤ ਇੱਕ ਮੁਲਜਮ ਨੂੰ ਕੀਤਾ ਕਾਬੂ

0

Firozpur News: ਫ਼ਿਰੋਜਪੁਰ ਰੇਲਵੇ ਪੁਲਿਸ ਵੱਲੋਂ ਰੇਲਵੇ ਦੀ ਰੱਖਿਆ ਦੇ ਨਾਲ-ਨਾਲ ਮਾੜੇ ਅਨਸਰਾਂ ਵਿਰੁਧ ਬਾਜ਼ ਅੱਖ ਰੱਖਦਿਆਂ ਮਖੂ ਇਲਾਕੇ ਵਿਚ ਇੱਕ ਮੋਟਰਸਾਈਕਲ ਚੋਰੀ ਕਰਨ ਵਾਲੇ ਮੁਲਜਮ ਨੂੰ ਕਾਬੂ ਕੀਤਾ ਹੈ, ਜਿਸਦੇ ਕੋਲੋਂ ਚੋਰੀ ਕੀਤੇ ਹੋਏ ਤਿੰਨ ਮੋਟਰਸਾਈਕਲ ਵੀ ਬਰਾਮਦ ਕੀਤੇ ਗਏ ਹਨ। ਇਸ ਸਬੰਧ ਵਿਚ ਮੁਲਜਮ ਦੇ ਖਿਲਾਫ਼ ਥਾਣਾ ਜੀ. ਆਰ.ਪੀ. ਫਿਰੋਜ਼ਪੁਰ ਵਿਖੇ ਮੁਕੱਦਮਾ ਨੰਬਰ 26 ਮਿਤੀ 15-08-2025 ਅ/ਧ 303(2), 317(2) BNS ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ ਗਈ ਹੈ।

ਇਹ ਵੀ ਪੜ੍ਹੋ ਪੁਲਿਸ ਸਾਹਮਣੇ ਨਹੀਂ ਪੇਸ਼ ਹੋਏ ਮਸ਼ਹੂਰ ਗਾਇਕ ਆਰ ਨੇਤ ਤੇ ਗੁਰਲੇਜ਼ ਅਖ਼ਤਰ, ਜਾਣੋ ਮਾਮਲਾ

ਜਾਣਕਾਰੀ ਦਿੰਦਿਆਂ ਇੰਸਪੈਕਟਰ ਨਵੀਨ ਕੁਮਾਰ ਨੇ ਮੀਡੀਆ ਨੂੰ ਦਸਿਆ ਕਿ ASI ਸੁਰਜੀਤ ਸਮੇਤ ਪੁਲਿਸ ਪਾਰਟੀ ਰੇਲਵੇ ਸਟੇਸ਼ਨ ਮਖੂ ਡਿਊਟੀ ਉਪਰ ਕਰ ਰਹੇ ਸੀ ਤਾਂ ਮੁਖ਼ਬਰ ਖਾਸ ਵੱਲੋਂ ਮਿਲੀ ਇਤਲਾਹ ‘ਤੇ ਲਾਜਰ ਵਾਸੀ ਇੱਛਾ ਨਗਰੀ ਮੱਖੂ ਜ਼ਿਲਾ ਫਿਰੋਜ਼ੁਰਪੁਰ ਨੂੰ ਕਾਬੂ ਕਰਕੇ ਉਸ ਪਾਸੋਂ ਚੋਰੀ ਦਾ ਮੋਟਰਸਾਈਕਲ ਬਿਨਾਂ ਨੰਬਰੀ HF Deluxe ਰੰਗ ਕਾਲਾ ਬ੍ਰਾਮਦ ਹੋਇਆ ਜਿਸ ਤੇ ਦੌਰਾਨ ਤਫਤੀਸ਼ ਪੁੱਛ ਗਿੱਛ ਵਿੱਚ ਮੌਸਮੀ ਲਾਜ਼ਰ ਨੇ ਬਿਆਨ ਇੰਕਸ਼ਾਫ ਰਾਹੀਂ ਮੰਨਿਆਂ ਕਿ ਉਸਨੇ 02 ਹੋਰ ਮੋਟਰਸਾਈਕਲ ਵੱਖ-ਵੱਖ ਥਾਵਾ ਤੋਂ ਚੋਰੀ ਕਰਕੇ ਮੱਖੂ ਝਾੜੀਆ ਵਿਚ ਲੁਕਾ-ਛੁਪਾ ਕੇ ਰੱਖੇ ਹੋਏ ਹਨ ।

ਇਹ ਵੀ ਪੜ੍ਹੋ ਸੁਨਿਆਰੇ ਨੂੰ ਗੋ+ਲੀ ਮਾਰਨ ਵਾਲੇ ਬਦਮਾਸ਼ਾਂ ਦਾ ਪੁਲਿਸ ਨੇ ਕੀਤਾ Encounter

ਜਿਸਤੇ LR/ASI ਸੁਰਜੀਤ ਸਿੰਘ ਨੇ ਸਮੇਤ ਸਾਥੀ ਕਰਮਚਾਰੀਆ ਦੇ ਮੋਸਮੀ ਲਾਜਰ ਉਕਤ ਦੀ ਨਿਸ਼ਾਨਦੇਹੀ ਤੇ ਰੇਲਵੇ ਲਾਈਨਾਂ ਮੱਖੂ ਦੇ ਕੋਲ ਟਰਾਲੀ ਹੱਟ ਦੇ ਨੇੜੇ ਝਾੜੀਆ ਕੋਲ 02 ਮੋਟਰਸਾਈਕਲ ਮਾਰਕਾ ਹੀਰੋ ਪੈਸ਼ਨ ਪਰੋ ਬਿਨਾ ਨੰਬਰੀ ਰੰਗ ਕਾਲਾ ਲਾਲ ਪੱਟੀ ਅਤੇ ਦੂਜਾ ਮੋਟਰਸਾਈਕਲ ਹੀਰੋ ਸਪਲੈਡਰ ਪੱਲਸ ਬਿਨਾ ਨੰਬਰੀ ਰੰਗ ਕਾਲਾ ਬਰਾਮਦ ਕੀਤੇ ਗਏ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

SGPC; ਦੇਸ਼ ਵੰਡ ਸਮੇਂ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ

Amritsar News: SGPC; 1947 ਦੀ ਭਾਰਤ ਪਾਕਿਸਤਾਨ ਵੰਡ ਦੌਰਾਨ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਜਿਸ ਮਗਰੋਂ ਵਿਛੜੀਆਂ ਰੂਹਾਂ ਨਮਿਤ ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੇ ਸਰਵਣ ਕਰਵਾਇਆ।

ਇਹ ਵੀ ਪੜ੍ਹੋ ਸੁਖਬੀਰ ਨੇ ਪੰਜਾਬ ’ਚ ਭਾਈਚਾਰਿਆਂ ’ਚ ਹਿੰਸਾ ਭੜਕਾਉਣ ਲਈ ਚੋਣ ਕਮਿਸ਼ਨ ਤੋਂ ਸਿਸੋਦੀਆ ਖਿਲਾਫ ਕਾਰਵਾਈ ਮੰਗੀ

ਸਮਾਗਮ ਦੌਰਾਨ ਸੰਗਤ ਨਾਲ ਵਿਚਾਰ ਕਰਦਿਆਂ ਗਿਆਨੀ ਗੁਰਮੁੱਖ ਸਿੰਘ ਨੇ ਕਿਹਾ ਕਿ ਸੰਨ 1947 ਵਿਚ ਦੇਸ਼ ਦੀ ਵੰਡ ਸਮੇਂ ਜਿਥੇ ਲੱਖਾਂ ਪੰਜਾਬੀਆਂ ਨੇ ਜਾਨਾਂ ਗੁਆਈਆਂ, ਉਥੇ ਹੀ ਲੋਕਾਂ ਨੂੰ ਆਪਣੀਆਂ ਜ਼ਮੀਨਾਂ ਜਾਇਦਾਦਾਂ ਅਤੇ ਕਾਰੋਬਾਰ ਵੀ ਛੱਡਣੇ ਪਏ। ਇਸ ਦੇਸ਼ ਵੰਡ ਸਮੇਂ ਸਿੱਖ ਕੌਮ ਨੂੰ ਆਪਣੇ ਪਾਵਨ ਗੁਰਧਾਮਾਂ ਤੋਂ ਵਿਛੜਨਾ ਪਿਆ। ਪਾਕਿਸਤਾਨ ਅੰਦਰ ਰਹਿ ਗਏ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਅਨੇਕਾਂ ਗੁਰ-ਅਸਥਾਨਾਂ ਦੇ ਦਰਸ਼ਨਾਂ ਦੀ ਤਾਂਘ ਅੱਜ ਵੀ ਹਰ ਸਿੱਖ ਅੰਦਰ ਮੌਜੂਦ ਹੈ। ਉਨ੍ਹਾਂ ਕਿਹਾ ਕਿ ਦੇਸ਼ ਵੰਡ ਸਮੇਂ ਮਾਰੇ ਗਏ ਅਨੇਕਾਂ ਬੇਕਸੂਰ ਲੋਕਾਂ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਕਰਕੇ ਸ਼ਰਧਾਂਜਲੀ ਭੇਟ ਕਰਨੀ ਸ਼ਲਾਘਾਯੋਗ ਕਦਮ ਹੈ। ਇਸ ਮੌਕੇ ਮੈਨੇਜਰ ਸ. ਨਰਿੰਦਰ ਸਿੰਘ, ਸ. ਰਜਿੰਦਰ ਸਿੰਘ ਰੂਬੀ, ਪੰਜ ਪਿਆਰੇ ਭਾਈ ਮੰਗਲ ਸਿੰਘ, ਭਾਈ ਪਰਮਜੀਤ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਸੁਖਬੀਰ ਨੇ ਪੰਜਾਬ ’ਚ ਭਾਈਚਾਰਿਆਂ ’ਚ ਹਿੰਸਾ ਭੜਕਾਉਣ ਲਈ ਚੋਣ ਕਮਿਸ਼ਨ ਤੋਂ ਸਿਸੋਦੀਆ ਖਿਲਾਫ ਕਾਰਵਾਈ ਮੰਗੀ

0

Punjab News:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਖਿਲਾਫ ਕਾਰਵਾਈ ਕਰੇ ਜੋ ਪੰਜਾਬ ’ਚ ਵੱਖ-ਵੱਖ ਭਾਈਚਾਰਿਆਂ ਵਿਚਾਲੇ ਹਿੰਸਾ ਭੜਕਾਉਣ ਦਾ ਯਤਨ ਕਰ ਰਹੇ ਹਨ ਤੇ ਉਹਨਾਂ ਨੇ ਭ੍ਰਿਸ਼ਟਾਚਾਰ ਕੇਸ ਵਿਚ ਸਿਸੋਦੀਆ ਦੀ ਜ਼ਮਾਨਤ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਉਹ ਲਗਾਤਾਰ ਭੜਕਾਊ ਭਾਸ਼ਣ ਦੇ ਰਹੇ ਹਨ।ਅਕਾਲੀ ਦਲ ਦੇ ਪ੍ਰਧਾਨ, ਜੋ ਹਾਲ ਹੀ ਵਿਚ ਮਨੀਸ਼ ਸਿਸੋਦੀਆ ਵੱਲੋਂ ਦਿੱਤੇ ਭਾਸ਼ਣ ਜਿਸਦੀ ਵੀਡੀਓ ਜਨਤਕ ਹੈ ਤੇ ਜਿਸ ਵਿਚ ਉਹ ਆਪ ਵਰਕਰਾਂ ਨੂੰ ਝੂਠ ਬੋਲਣ, ਝੂਠੇ ਵਾਅਦੇ ਕਰਨ, ਵੋਟਰਾਂ ਨੂੰ ਭਰਮਾਉਣ ਅਤੇ 2027 ਦੀਆਂ ਚੋਣਾਂ ਜਿੱਤਣ ਵਾਸਤੇ ਹਿੰਸਾ ਤੱਕ ਕਰਨ ਵਾਸਤੇ ਆਖ ਰਹੇ ਹਨ, ਨੇ ਕਿਹਾ ਕਿ ਇਹ ਇਸ ਗੱਲ ਦਾ ਸਬੂਤ ਹੈ ਕਿ ਆਪ ਸੂਬੇ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਤੇ ਇਸ ਲਈ ਚੋਣ ਕਮਿਸ਼ਨ ਨੂੰ ਉਹਨਾਂ ਖਿਲਾਫ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ ਅਕਾਲੀ-ਭਾਜਪਾ ਗਠਜੋੜ ਸੰਭਵ; ਅੰਦਰਖਾਤੇ ਦੋਨਾਂ ਪਾਰਟੀਆਂ ਦੇ ਆਗੂ ਇੱਛੁਕ: ਮਲੂਕਾ

ਉਹਨਾਂ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਸਿਸੋਦੀਆ ਦੇ ਖਿਲਾਫ ਫੌਜਦਾਰੀ ਕੇਸ ਦਰਜ ਕਰਨ ਦੇ ਹੁਕਮ ਦੇਣ ਕਿਉਂਕਿ ਆਪ ਸਰਕਾਰ ਵੱਲੋਂ ਦਿੱਲੀ ਦੇ ਆਗੂ ਖਿਲਾਫ ਕੋਈ ਕਾਰਵਾਈ ਕਰਨ ਦੀ ਸੰਭਾਵਨਾ ਨਹੀਂ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਵੀ ਉਹਨਾਂ ਸਰੋਤਿਆਂ ਵਿਚ ਸ਼ਾਮਲ ਸਨ ਜਦੋਂ ਸਿਸੋਦੀਆ ਨੇ ਇਹ ਟਿੱਪਣੀਆਂ ਕੀਤੀਆਂ। ਉਹਨਾਂ ਕਿਹਾ ਕਿ ਚੋਣ ਕਮਿਸ਼ਨ ਨੂੰ ਸਿਸੋਦੀਆ ਦੀ ਜ਼ਮਾਨਤ ਰੱਦ ਕਰਨ ਦੀ ਸਿਫਾਰਸ਼ ਕਰਨੀ ਚਾਹੀਦੀ ਹੈ ਕਿਉ਼ਂਕਿ ਉਹ ਇਸਦੀ ਦੁਰਵਰਤੋਂ ਵੋਟਰਾਂ ਨੂੰ ਰਿਸ਼ਵਤ ਦੇ ਕੇ ਭ੍ਰਿਸ਼ਟਾਚਾਰ ਕਰਨ ਵਾਸਤੇ ਕਰ ਰਹੇ ਹਨ ਜਦੋਂ ਕਿ ਪਹਿਲਾਂ ਹੀ ਉਹ ਇਸ ਦੋਸ਼ ਵਿਚ ਕੇਸ ਦਾ ਸਾਹਮਣਾ ਕਰ ਰਹੇ ਹਨ।ਸੁਖਬੀਰ ਸਿੰਘ ਬਾਦਲ ਨੇ ਚੋਣ ਕਮਿਸ਼ਨ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਆਪ ਵੱਲੋਂ ਚੋਣਾਂ ਜਿੱਤਣ ਵਾਸਤੇ ਹਰ ਚੰਗਾ ਮਾੜਾ ਤਰੀਕਾ ਅਪਣਾਉਣ ਦੀ ਦਿੱਤੀ ਧਮਕੀ ਲਈ ਉਸਦੇ 2027 ਦੀਆਂ ਪੰਜਾਬ ਚੋਣਾਂ ਲੜਨ ’ਤੇ ਪਾਬੰਦੀ ਲਗਾਵੇ।ਸ:ਬਾਦਲ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਇਸ ਸਾਰੇ ਮਾਮਲੇ ਦੀ ਕੇਂਦਰੀ ਏਜੰਸੀ ਤੋਂ ਨਿਰਪੱਖ ਜਾਂਚ ਦੀ ਸਿਫਾਰਸ਼ ਕਰੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੁਲਿਸ ਸਾਹਮਣੇ ਨਹੀਂ ਪੇਸ਼ ਹੋਏ ਮਸ਼ਹੂਰ ਗਾਇਕ ਆਰ ਨੇਤ ਤੇ ਗੁਰਲੇਜ਼ ਅਖ਼ਤਰ, ਜਾਣੋ ਮਾਮਲਾ

0

Jalandhar News:ਆਪਣੇ ਵਿਵਾਦਤ ਗੀਤ ਕਾਰਨ ਚਰਚਾ ਵਿਚ ਆਏ ਉੱਘੇ ਪੰਜਾਬੀ ਗਾਇਕ ਆਰ ਨੇਤ ਅਤੇ ਗਾਇਕਾ ਗੁਰਲੇਜ ਅਖਤਰ ਸਹਿਤ ਚਰਚਿਤ ਨੌਜਵਾਨ ਭਾਨਾ ਸਿੱਧੂ ਅੱਜ ਸ਼ਨੀਵਾਰ ਨੂੰ ਜਲੰਧਰ ਕਮਿਸ਼ਨਰੇਟ ਪੁਲਿਸ ਸਾਹਮਣੇ ਪੇਸ਼ ਹੋਣ ਵਿਚ ਅਸਫ਼ਲ ਰਹੇ। ਉਨ੍ਹਾਂ ਨੂੰ ਅੱਜ ਦੁਪਹਿਰ 12 ਵਜੇ ਸੁਣਵਾਈ ਲਈ ਬੁਲਾਇਆ ਸੀ। ਸੂਚਨਾ ਮੁਤਾਬਕ ਪੁਲਿਸ ਨੇ ਇਹ ਕਾਰਵਾਈ ਭਾਜਪਾ ਦੇ ਇੱਕ ਆਗੂ ਅਰਵਿੰਦ ਦੀ ਸਿਕਾਇਤ ਉਪਰ ਕੀਤੀ ਹੈ, ਜਿਸਦੇ ਵਿਚ ਉਕਤ ਗਾਇਕ ਦੇ ਵਿਵਾਦਤ ਗੀਤ ‘315’ ਦੇ ਮਾਮਲੇ ਵਿੱਚ ਕੀਤੀ ਸੀ।ਇਸਤੋਂ ਇਲਾਵਾ ਇਸ ਗਾਣੇ ਵਿੱਚ ਭਾਨਾ ਸਿੱਧੂ ਨੂੰ ਹਥਿਆਰਾਂ ਨਾਲ ਅਦਾਕਾਰੀ ਕਰਦੇ  ਦਿਖਾਇਆ ਗਿਆ ਹੈ।

ਇਹ ਵੀ ਪੜ੍ਹੋ  farmer death ; ਆੜਤੀਆਂ ਵੱਲੋਂ ਪੈਸੇ ਮੁਕਰਨ ਤੋਂ ਦੁਖੀ ਕਿਸਾਨ ਦੀ ਹੋਈ ਮੌ+ਤ, ਕਿਸਾਨ ਜਥੇਬੰਦੀਆਂ ਆੜਤੀਆਂ ਦੀ ਗ੍ਰਿਫਤਾਰੀ ਲਈ ਡੀਐਸਪੀ ਦਫ਼ਤਰ ਅੱਗੇ ਡਟੀਆਂ

ਪੰਜਾਬ ਦੇ ਵਿਚ ਪਿਛਲੇ ਲੰਮੇ ਸਮੇਂ ਤੋਂ ਹੀ ਹਥਿਆਰਾਂ ਤੇ ਦੋ ਅਰਥੀ ਭਾਸ਼ਾ ਵਾਲੇ ਗੀਤਾਂ ਉਪਰ ਰੋਕ ਲਗਾਉਣ ਦੀ ਮੰਗ ਉੱਠੀ ਹੋਈ ਹੈ ਤੇ ਇਸ ਮਾਮਲੇ ਵਿਚ ਪੰਜਾਬ ਪੁਲਿਸ ਵੀ ਕਾਫ਼ੀ ਸਖਤ ਦਿਖਾਈ ਦੇ ਰਹੀ ਹੈ। ਭਾਜਪਾ ਆਗੂ ਅਰਵਿੰਦ ਨੇ ਲੰਘੀ 6 ਅਗਸਤ ਨੂੰ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਇੱਕ ਸ਼ਿਕਾਇਤ ਭੇਜੀ ਸੀ, ਜਿਸ ਵਿਚ ਉਸਨੇ ਉਕਤ ਗੀਤ ਵਿੱਚ ਹਿੰਸਾ, ਗੈਰ ਕਾਨੂੰਨੀ ਹਥਿਆਰਾਂ ਦੇ ਸੱਭਿਆਚਾਰਕ ਅਤੇ ਅਪਰਾਧ ਨੂੰ ਉਤਸਾਹਿਤ ਕਰਨ ਵਾਲਾ ਹੋਣ ਦਾ ਦੋਸ਼ ਲਗਾਉਂਦਿਆਂ ਰੋਕ ਲਗਾਉਣ ਅਤੇ ਗਾਉਣ ਵਾਲਿਆਂ ਵਿਰੁਧ ਸਖਤ ਕਾਰਵਾਈ ਮੰਗੀ ਸੀ। ਉਧਰ, ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਮੁੜ ਨੋਟਿਸ ਜਾਰੀ ਕਰਕੇ ਤਿੰਨਾਂ ਨੂੰ ਸੱਦਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਲੋਕਾਂ ਦੇ ਰੁਝਾਨ ਨੂੰ ਵੇਖਦਿਆਂ ਓਟੀਐਸ ਸਕੀਮ ਵਿੱਚ 31 ਅਗਸਤ ਤੱਕ ਵਾਧਾ:ਪਦਮਜੀਤ ਸਿੰਘ ਮਹਿਤਾ

0

Bathinda News:ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਸਾਲ 2013-14 ਤੋਂ ਸਾਲ 2024-25 ਤੱਕ ਬਕਾਇਆ ਪ੍ਰਾਪਰਟੀ ਟੈਕਸ ‘ਤੇ ਲਗਦੇ ਵਿਆਜ਼ ਅਤੇ ਜੁਰਮਾਨੇ ਤੋਂ ਛੋਟ ਦਿੱਤੀ ਗਈ ਸੀ, ਜਿਸਦਾ ਲੋਕਾਂ ਵੱਲੋਂ ਭਰਪੂਰ ਫਾਇਦਾ ਉਠਾਇਆ ਗਿਆ। ਇਸ ਸਕੀਮ ਤਹਿਤ ਮਿਤੀ 18 ਮਈ 2025 ਤੋਂ 15 ਅਗਸਤ 2025 ਤੱਕ ਬਕਾਇਆ ਪ੍ਰਾਪਰਟੀ ਟੈਕਸ ‘ਤੇ ਲਗਦੇ 18 ਪ੍ਰਤੀਸ਼ਤ ਵਿਆਜ਼ ਅਤੇ 20 ਪ੍ਰਤੀਸ਼ਤ ਜੁਰਮਾਨੇ ਤੋਂ ਛੋਟ ਦਿੱਤੀ ਗਈ ਸੀ। ਲੋਕਾਂ ਦੇ ਰੁਝਾਨ ਨੂੰ ਮੁੱਖ ਰੱਖਦਿਆਂ ਹੁਣ ਇਸ ਸਕੀਮ ਵਿੱਚ 31 ਅਗਸਤ 2025 ਤੱਕ ਵਾਧਾ ਕੀਤਾ ਗਿਆ ਹੈ। ਇਸ ਸਕੀਮ ਤਹਿਤ ਹੁਣ 1 ਸਤੰਬਰ 2025 ਤੋਂ 31 ਅਕਤੂਬਰ 2025 ਤੱਕ ਬਿਆਜ਼ ਘੱਟ ਕੇ 9 ਪ੍ਰਤੀਸ਼ਤ ਤੇ ਜੁਰਮਾਨਾ ਘੱਟ ਕੇ 10 ਪ੍ਰਤੀਸ਼ਤ ਨਾਲ ਬਕਾਇਆ ਪ੍ਰਾਪਰਟੀ ਟੈਕਸ ਭਰਿਆ ਜਾ ਸਕਦਾ ਹੈ। ਇਹ ਜਾਣਕਾਰੀ ਮੇਅਰ, ਨਗਰ ਨਿਗਮ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਸਾਂਝੀ ਕੀਤੀ।

ਇਹ ਵੀ ਪੜ੍ਹੋ  ਸੁਨਿਆਰੇ ਨੂੰ ਗੋ+ਲੀ ਮਾਰਨ ਵਾਲੇ ਬਦਮਾਸ਼ਾਂ ਦਾ ਪੁਲਿਸ ਨੇ ਕੀਤਾ Encounter

ਉਨ੍ਹਾਂ ਅੱਗੇ ਦੱਸਿਆ ਕਿ ਮਿਤੀ 01 ਨਵੰਬਰ 2025 ਤੋਂ ਬਾਅਦ ਇਹ ਵਿਆਜ਼ ਅਤੇ ਜੁਰਮਾਨਾ ਪਹਿਲਾਂ ਵਾਂਗ ਹੀ ਕ੍ਰਮਵਾਰ 18 ਪ੍ਰਤੀਸ਼ਤ ਅਤੇ 20 ਪ੍ਰਤੀਸ਼ਤ ਦੀ ਦਰ ਨਾਲ ਹੀ ਲਗੇਗਾ। ਵਰਨਣਯੋਗ ਹੈ ਕਿ ਇਹ ਸਕੀਮ ਪਹਿਲਾਂ ਵੀ ਪੰਜਾਬ ਸਰਕਾਰ ਵੱਲੋਂ ਮਿਤੀ 18 ਸਿਤੰਬਰ 2023 ਤੋਂ 31 ਮਾਰਚ 2024 ਤੱਕ ਤਕਰੀਬਨ ਸਾਢੇ ਛੇ ਮਹੀਨੇ ਲਈ ਲਾਗੂ ਕੀਤੀ ਗਈ ਸੀ। ਉਸ ਸਮੇਂ ਦੌਰਾਨ ਸਿਰਫ 2 ਕਰੋੜ 77 ਲੱਖ ਰੁਪਏ ਹੀ ਵਸੂਲ ਹੋਏ ਸਨ, ਪਰੰਤੂ ਇਸ ਵਾਰ ਮਿਤੀ 18 ਮਈ 2025 ਤੋਂ 15 ਅਗਸਤ 2025 ਤੱਕ ਸਿਰਫ਼ ਤਿੰਨ ਮਹੀਨੇ ਦੇ ਸਮੇਂ ਦੌਰਾਨ ਪ੍ਰਾਪਰਟੀ ਟੈਕਸ/ ਹਾਊਸ ਟੈਕਸ ਦੀ ਵਸੂਲੀ ਸਵਾ 11 ਕਰੋੜ ਰੁਪਏ ਦੀ ਹੋਈ ਹੈ।ਮੇਅਰ, ਨਗਰ ਨਿਗਮ ਬਠਿੰਡਾ, ਕਮਿਸ਼ਨਰ, ਨਗਰ ਨਿਗਮ ਬਠਿੰਡਾ ਅਤੇ ਨਗਰ ਨਿਗਮ ਦੀ ਸਮੁੱਚੀ ਟੀਮ ਵੱਲੋਂ ਵੱਖ-ਵੱਖ ਵਾਰਡਾਂ ਵਿੱਚ ਕੈਂਪ ਲਗਾ ਕੇ ਇਸ ਸਕੀਮ ਸਬੰਧੀ ਜਾਗਰੂਕ ਕੀਤਾ ਗਿਆ। ਉਕਤ ਕੈਂਪਾਂ ਦਾ ਫਾਇਦਾ ਉਠਾਉਂਦੇ ਹੋਏ ਇੰਡਸਟਰੀਅਲ ਏਰੀਆ, ਫੋਕਲ ਪੁਆਇੰਟ ਦੇ ਯੂਨਿਟਾਂ ਵੱਲੋਂ ਵੀ ਇਸ ਸਕੀਮ ਦਾ ਲਾਭ ਉਠਾਉਂਦਿਆਂ ਸਾਲ 2013-14 ਤੋਂ ਸਾਲ 2024-25 ਤੱਕ ਬਕਾਇਆ ਰਹਿੰਦਾ ਪ੍ਰਾਪਰਟੀ ਟੈਕਸ ਪਹਿਲੀ ਵਾਰ ਭਰਿਆ ਗਿਆ।

ਇਹ ਵੀ ਪੜ੍ਹੋ  ਵੱਡੀ ਖ਼ਬਰ; CM Bhagwant Mann ਵੱਲੋਂ ਨਸ਼ਾ ਫੜਣ ਵਾਲੇ ਪੁਲਿਸ ਕਰਮਚਾਰੀਆਂ ਲਈ ‘ਇਨਾਮ’ ਦਾ ਐਲਾਨ

ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਅਤੇ ਕਮਿਸ਼ਨਰ, ਨਗਰ ਨਿਗਮ ਬਠਿੰਡਾ ਮੈਡਮ ਕੰਚਨ ਦੀ ਦਿਨ ਰਾਤ ਕੀਤੀ ਮਿਹਨਤ ਦੇ ਨਤੀਜੇ ਸਦਕਾ ਉਕਤ ਰਿਕਾਰਡ ਹਾਸਲ ਕੀਤਾ ਗਿਆ ਹੈ। ਇਹ ਵੀ ਵਰਨਣਯੋਗ ਹੈ ਕਿ ਉਕਤ ਵਸੂਲ ਹੋਈ ਰਾਸ਼ੀ ਸ਼ਹਿਰ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਕੰਮਾਂ ‘ਤੇ ਹੀ ਖਰਚ ਕੀਤੀ ਜਾਵੇਗੀ। ਜਿੰਨ੍ਹਾ ਲੋਕਾਂ ਵੱਲੋਂ ਉਕਤ ਬਕਾਇਆ ਭਰਿਆ ਗਿਆ ਹੈ, ਉਨ੍ਹਾਂ ਨੂੰ ਵੀ ਲੱਗਣ ਵਾਲੇ ਵਿਆਜ਼ ਅਤੇ ਜੁਰਮਾਨੇ ਦੀ ਬਣਦੀ ਰਕਮ ਦਾ ਬਹੁਤ ਜਿਆਦਾ ਫਾਇਦਾ ਹੋਇਆ ਹੈ, ਪਰੰਤੂ ਅਜੇ ਵੀ ਇਸ ਸਕੀਮ ਦਾ ਫਾਇਦਾ ਉਠਾਉਣ ਤੋਂ ਕਈ ਲੋਕ ਵਾਂਝੇ ਰਹਿ ਗਏ।ਇਸ ਮੌਕੇ ਆਮ ਲੋਕਾਂ ਦੇ ਰੁਝਾਨ ਅਤੇ ਉਨ੍ਹਾਂ ਦੀ ਅਪੀਲ ਨੂੰ ਸੁਣਦੇ ਹੋਏ ਮੇਅਰ, ਨਗਰ ਨਿਗਮ ਬਠਿੰਡਾ ਸ਼੍ਰੀ ਪਦਮਜੀਤ ਸਿੰਘ ਮਹਿਤਾ ਵੱਲੋਂ ਸਰਕਾਰ ਨਾਲ ਗੱਲਬਾਤ ਕੀਤੀ ਗਈ। ਜਿਸ ‘ਤੇ ਵਿਚਾਰ ਕਰਦਿਆਂ ਸਰਕਾਰ ਵੱਲੋਂ ਹੁਣ ਇਸ ਸਕੀਮ ਵਿੱਚ ਮਿਤੀ 31 ਅਗਸਤ 2025 ਤੱਕ ਬਿਨ੍ਹਾਂ ਵਿਆਜ਼ ਅਤੇ ਬਿਨ੍ਹਾਂ ਜੁਰਮਾਨਾ ਵਾਧਾ ਕੀਤਾ ਗਿਆ ਹੈ। ਮੇਅਰ ਸ਼੍ਰੀ ਮਹਿਤਾ ਨੇ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਸਕੀਮ ਦਾ ਮਿਤੀ 31 ਅਗਸਤ 2025 ਤੱਕ ਵੱਧ ਤੋਂ ਵੱਧ ਲਾਭ ਉਠਾਉਣ, ਤਾਂ ਜੋ ਵਿਆਜ਼ ਅਤੇ ਜੁਰਮਾਨੇ ਤੋਂ ਬਚਿਆ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਜ਼ਿਆਦਾ ਕੁਰਬਾਨੀਆਂ ਦਿੱਤੀਆਂ:ਸੰਜੀਵ ਅਰੋੜਾ

0

👉ਪੁਲੀਸ ਲਾਈਨ ਸੰਗਰੂਰ ਵਿਖੇ ਮਨਾਇਆ ਗਿਆ ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਗਮ
Sangrur News:ਦੇਸ਼ ਦੀ ਆਜ਼ਾਦੀ ਲਈ ਚੱਲੀਆਂ ਵੱਖ-ਵੱਖ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸ. ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਸੰਘਰਸ਼ਾਂ ਸਦਕਾ ਹੀ ਅੱਜ ਅਸੀਂ ਆਜ਼ਾਦ ਮੁਲਕ ਦੇ ਵਾਸੀ ਹਾਂ। ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਜ਼ਿਆਦਾ ਕੁਰਬਾਨੀਆਂ ਦਿੱਤੀਆਂ ਹਨ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਅੱਜ ਇਥੇ ਪੁਲੀਸ ਲਾਈਨ ਸਟੇਡੀਅਮ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਸੂਬੇ ਦੇ ਲੋਕਾਂ ਵੱਲੋਂ ਦਿੱਤੇ ਅਥਾਹ ਪਿਆਰ ਸਕਦਾ ਮੁੱਖ ਮੰਤਰੀ ਬਣੇ ਸ. ਭਗਵੰਤ ਸਿੰਘ ਮਾਨ ਨੇ ਜਿੱਥੇ ਆਪਣੇ ਅਹੁਦੇ ਦੀ ਸਹੁੰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਚੁੱਕੀ, ਉੱਥੇ ਹੀ ਇਹ ਫੈਸਲਾ ਕੀਤਾ ਕਿ ਸਰਕਾਰੀ ਦਫਤਰਾਂ ਵਿੱਚ ਸ਼ਹੀਦ ਭਗਤ ਸਿੰਘ ਅਤੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੀਆਂ ਤਸਵੀਰਾਂ ਲਾਈਆਂ ਜਾਣ।

ਇਹ ਵੀ ਪੜ੍ਹੋ  ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਜ਼ਿਆਦਾ ਕੁਰਬਾਨੀਆਂ ਦਿੱਤੀਆਂ: ਹਰਦੀਪ ਸਿੰਘ ਮੁੰਡੀਆਂ

ਮੋਹਾਲੀ ਕੌਮਾਂਤਰੀ ਏਅਰਪੋਰਟ ਦਾ ਨਾਮ ਵੀ ਸ਼ਹੀਦ ਭਗਤ ਸਿੰਘ ਦੇ ਨਾਮ ਉੱਤੇ ਰੱਖਿਆ ਗਿਆ ਅਤੇ ਉੱਥੇ ਸ਼ਹੀਦ ਭਗਤ ਸਿੰਘ ਦਾ ਬੁੱਤ ਵੀ ਲਾਇਆ ਗਿਆ ਹੈ। ਆਮ ਆਦਮੀ ਕਲੀਨਿਕਾਂ ਦਾ ਵਿਸਥਾਰ, ਨਵੀਆਂ ਐਂਬੂਲੈਂਸਾਂ, ਮੁਫਤ ਬਿਜਲੀ, ਈਜ਼ੀ ਰਜਿਸਟਰੀ, ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ ਤੇ ਟੋਭਿਆਂ ਦੀ ਸਫਾਈ, ਟੇਲਾਂ ਤੱਕ ਪਾਣੀ ਪੁੱਜਦਾ ਕਰਨਾ, ਯੁੱਧ ਨਸ਼ਿਆਂ ਵਿਰੁੱਧ, ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ, ਪੇਂਡੂ ਖੇਡ ਮੈਦਾਨਾਂ ਦੀ ਉਸਾਰੀ, ਖਿਡਾਰੀਆਂ ਨੂੰ ਨੌਕਰੀ ਤੇ ਵੱਡੇ ਖੇਡ ਮੁਕਾਬਲਿਆਂ ਤੋਂ ਪਹਿਲਾਂ ਤਿਆਰੀ ਭੱਤੇ ਦੇਣੇ, ਸਾਰਿਆਂ ਲਈ 10 ਲੱਖ ਦਾ ਸਿਹਤ ਬੀਮਾ ਅਤੇ ਸਨਅਤਾਂ ਦੇ ਵਿਕਾਸ ਲਈ ਉਦਯੋਗਪਤੀਆਂ ਦੀਆਂ ਕਮੇਟੀਆਂ ਦਾ ਗਠਨ-ਅਜਿਹੇ ਫੈਸਲੇ ਹਨ, ਜਿਸ ਨਾਲ ਪੰਜਾਬ ਤਰੱਕੀ ਦੀਆਂ ਨਵੀਆਂ ਇਬਾਰਤਾਂ ਲਿਖਣ ਵੱਲ ਕਦਮ ਵਧਾ ਰਿਹਾ ਹੈ। ਪੰਜਾਬ ਸਰਕਾਰ ਨੇ ਪੰਜਾਬ ਨੂੰ ਉਦਯੋਗਿਕ ਖੇਤਰ ਵਿੱਚ ਉੱਨਤ ਰਾਜ ਬਣਾਉਣ ਲਈ ਨਿਵੇਕਲੀ ਪਹਿਲ ਕੀਤੀ ਹੈ। 24 ਸੈਕਟਰਲ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਉਦਯੋਗਿਕ ਨੀਤੀ ਵਿਚ ਹੋਰ ਸੁਧਾਰ ਕੀਤਾ ਜਾ ਸਕੇ।

ਇਹ ਵੀ ਪੜ੍ਹੋ  ਸੁਨਿਆਰੇ ਨੂੰ ਗੋ+ਲੀ ਮਾਰਨ ਵਾਲੇ ਬਦਮਾਸ਼ਾਂ ਦਾ ਪੁਲਿਸ ਨੇ ਕੀਤਾ Encounter

ਇਹ ਸੈਕਟਰਲ ਕਮੇਟੀਆਂ ਉਦਯੋਗਾਂ ਦੇ ਮਾਹਿਰ ਲੋਕਾਂ ਦੀਆਂ ਬਣਾਈਆਂ ਗਈਆਂ ਹਨ, ਜੋ ਖੁਦ ਨੀਤੀਆਂ ਬਣਾ ਕੇ ਸਰਕਾਰ ਅੱਗੇ ਪੇਸ਼ ਕਰਨਗੇ। ਮੰਤਰੀ ਸ਼੍ਰੀ ਅਰੋੜਾ ਨੇ ਕਿਹਾ ਕਿ ਜ਼ਿਲ੍ਹਾ ਸੰਗਰੂਰ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੁਣ ਤਕ ਕਰੀਬ 4917 ਵੱਖੋ-ਵੱਖ ਵਿਕਾਸ ਕਾਰਜਾਂ ਲਈ ਕਰੀਬ 2287 ਕਰੋੜ 31 ਲੱਖ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਨਾਲ ਜ਼ਿਲ੍ਹੇ ਵਿਚਲੇ ਵੱਡੀ ਗਿਣਤੀ ਵਿਕਾਸ ਕਾਰਜ ਮੁਕੰਮਲ ਹੋਏ ਹਨ ਤੇ ਵੱਡੀ ਗਿਣਤੀ ਵਿੱਚ ਵਿਕਾਸ ਕਾਰਜ ਜੰਗੀ ਪੱਧਰ ਉੱਤੇ ਜਾਰੀ ਹਨ।ਇਸ ਮੌਕੇ ਜਿੱਥੇ ਕੈਬਨਿਟ ਮੰਤਰੀ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ, ਉੱਥੇ ਲੋੜਵੰਦ ਲੋਕਾਂ ਨੂੰ ਸਿਲਾਈ ਮਸ਼ੀਨਾਂ ਤੇ ਟਰਾਈਸਾਈਕਲਾਂ ਦੀ ਵੰਡ ਕਰਨ ਦੇ ਨਾਲ ਨਾਲ ਵੱਖ ਵੱਖ ਖੇਤਰਾਂ ਵਿੱਚ ਵਿਲੱਖਣ ਯੋਗਦਾਨ ਪਾਉਣ ਵਾਲੀਆਂ ਸਖਸ਼ੀਅਤਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਉਚੇਚੇ ਤੌਰ ਉੱਤੇ ਅਜ਼ਾਦੀ ਘੁਲਾਟੀਆਂ ਅਤੇ ਉਹਨਾਂ ਦੇ ਵਾਰਸਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਦੌਰਾਨ ਪੰਜਾਬ ਪੁਲੀਸ, ਪੰਜਾਬ ਹੋਮ ਗਾਰਡਜ਼ ਅਤੇ ਵੱਖੋ ਵੱਖ ਸਕੂਲਾਂ ਦੇ ਐਨ.ਸੀ.ਸੀ. ਕੈਡਿਟਸ ਦੀਆਂ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਅਰੋੜਾ ਨੇ ਲਾਇੰਜ਼ ਕਲੱਬ ਵੱਲੋਂ ਲਗਾਏ ਖੂਨਦਾਨ ਕੈਂਪ ਵਿੱਚ ਵੀ ਸ਼ਿਰਕਤ ਕੀਤੀ ਤੇ ਖ਼ੂਨ ਦਾਨੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਜ਼ਿਆਦਾ ਕੁਰਬਾਨੀਆਂ ਦਿੱਤੀਆਂ: ਹਰਦੀਪ ਸਿੰਘ ਮੁੰਡੀਆਂ

0

👉79ਵੇਂ ਅਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਨੇ ਗੁਰਦਾਸਪੁਰ ਵਿਖੇ ਕੌਮੀ ਝੰਡਾ ਲਹਿਰਾਇਆ
Gurdaspur News:ਸਰਕਾਰੀ ਕਾਲਜ ਗੁਰਦਾਸਪੁਰ ਦੇ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ ਵਿਖੇ ਅੱਜ 79ਵਾਂ ਅਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਸੂਬੇ ਦੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ ਇਸ ਜ਼ਿਲ੍ਹਾ ਪੱਧਰੀ ਅਜ਼ਾਦੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਹੋਰਨਾਂ ਸ਼ਖ਼ਸੀਅਤਾਂ ਸਮੇਤ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ ਦੇ ਬੁੱਤ ਅਤੇ ਸਟੇਡੀਅਮ ਵਿੱਚ ਬਣੀ ਸ਼ਹੀਦੀ ਗੈਲਰੀ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਗੁਰਦਾਸਪੁਰ ਵਾਸੀਆਂ ਨੂੰ ਅਜ਼ਾਦੀ ਦਿਹਾੜੇ ਦੀ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਚੱਲੀਆਂ ਵੱਖ-ਵੱਖ ਲਹਿਰਾਂ ਦੌਰਾਨ ਪੰਜਾਬੀਆਂ ਨੇ ਸਭ ਤੋਂ ਜ਼ਿਆਦਾ ਕੁਰਬਾਨੀਆਂ ਦਿੱਤੀਆਂ ਹਨ।ਉਨ੍ਹਾਂ ਕਿਹਾ ਕਿ ਸਾਡੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਨੇ ਆਪਣੇ ਅਹੁਦੇ ਦੀ ਸਹੁੰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਹੀ ਚੁੱਕੀ ਸੀ ਅਤੇ ਸਰਕਾਰੀ ਦਫ਼ਤਰਾਂ ਵਿੱਚ ਸ਼ਹੀਦ ਭਗਤ ਸਿੰਘ ਅਤੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜ਼ਿਲ੍ਹਾ ਗੁਰਦਾਸਪੁਰ ਦੇ ਸਰਬਪੱਖੀ ਵਿਕਾਸ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਨੇ ਪੰਜਾਬ ਤੇ ਦੇਸ਼ ਨੂੰ ਵੱਡੇ ਨਾਮੀ ਖਿਡਾਰੀ ਤੇ ਲੇਖਕ ਅਤੇ ਸੈਨਿਕ ਦਿੱਤੇ ਹਨ।ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਗੁਰਦਾਸਪੁਰ ਵਿਖੇ 14.92 ਕਰੋੜ ਰੁਪਏ ਦੀ ਲਾਗਤ ਨਾਲ ‘ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਜੀ ਬੱਸ ਅੱਡਾ’ ਬਣਾਇਆ ਹੈ।

ਇਹ ਵੀ ਪੜ੍ਹੋ  ਵੱਡੀ ਖ਼ਬਰ; CM Bhagwant Mann ਵੱਲੋਂ ਨਸ਼ਾ ਫੜਣ ਵਾਲੇ ਪੁਲਿਸ ਕਰਮਚਾਰੀਆਂ ਲਈ ‘ਇਨਾਮ’ ਦਾ ਐਲਾਨ

ਇਸ ਤੋਂ ਇਲਾਵਾ 21 ਕਰੋੜ ਰੁਪਏ ਦੀ ਲਾਗਤ ਨਾਲ ਤਿੱਬੜੀ ਰੋਡ ‘ਤੇ ਅੰਡਰ ਰੇਲਵੇ ਬਰਿੱਜ ਬਣਾਇਆ ਗਿਆ ਹੈ। ਦੀਨਾਨਗਰ ਵਿਖੇ 9 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਤਹਿਸੀਲ ਕੰਪਲੈਕਸ ਅਤੇ ਸਬ-ਤਹਿਸੀਲ ਦਾ ਦਫ਼ਤਰ ਬਣਾਇਆ ਗਿਆ ਹੈ। ਕਲਾਨੌਰ ਵਿਖੇ 6.61 ਕਰੋੜ ਅਤੇ ਬਟਾਲਾ ਵਿਖੇ 11 ਕਰੋੜ ਰੁਪਏ ਦਾ ਨਵਾਂ ਤਹਿਸੀਲ ਕੰਪਲੈਕਸ ਬਣਾਏ ਗਏ ਹਨ ਜੋ ਜਲਦ ਲੋਕ ਅਰਪਣ ਕੀਤੇ ਜਾਣਗੇ। ਨਬੀਪੁਰ ਡਰੇਨ ਨੂੰ 5.70 ਕਰੋੜ ਰੁਪਏ ਦੀ ਲਾਗਤ ਨਾਲ ਪੱਕਿਆਂ ਕੀਤਾ ਗਿਆ ਹੈ। ਜ਼ਿਲ੍ਹਾ ਹਸਪਤਾਲ ਵਿਖੇ ਸਿਹਤ ਸਹੂਲਤਾਂ ਉੱਪਰ 31 ਕਰੋੜ ਰੁਪਏ ਤੋਂ ਵੱਧ ਖ਼ਰਚੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ 62 ਆਮ ਆਦਮੀ ਕਲੀਨਿਕ ਜ਼ਿਲ੍ਹਾ ਵਾਸੀਆਂ ਨੂੰ ਸਿਹਤ ਸੇਵਾਵਾਂ ਦੇ ਰਹੇ ਹਨ। ਬੰਦ ਪਏ ਪੁਰਾਣੇ ਸਿਵਲ ਹਸਪਤਾਲ ਨੂੰ ਮੁੜ ਸ਼ੁਰੂ ਕਰਕੇ ਕਮਿਊਨਿਟੀ ਹੈਲਥ ਸੈਂਟਰ ਦਾ ਦਰਜਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਮੁੜ ਸੂਬੇ ਨੂੰ ‘ਰੰਗਲਾ ਪੰਜਾਬ, ਹੱਸਦਾ ਖੇਡਦਾ ਤੇ ਖ਼ੁਸ਼ਹਾਲ ਪੰਜਾਬ’ ਬਣਾਉਣ ਲਈ ਤਤਪਰ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਉਪਰਾਲੇ ਹੋ ਰਹੇ ਹਨ।ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਸਟੇਡੀਅਮ ਵਿਖੇ ਪਰੇਡ ਟੁਕੜੀਆਂ ਦਾ ਨਿਰੀਖਣ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਅਤੇ ਐੱਸ.ਐੱਸ.ਪੀ. ਸ੍ਰੀ ਆਦਿੱਤਯ ਵੀ ਉਨ੍ਹਾਂ ਦੇ ਨਾਲ ਸਨ। ਡੀ.ਐੱਸ.ਪੀ. ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪਲਾਟੂਨ, ਪੰਜਾਬ ਹੋਮਗਾਰਡਜ਼, ਐਨ.ਸੀ.ਸੀ ਦੀਆਂ ਟੁਕੜੀਆਂ ਅਤੇ ਪੰਜਾਬ ਪੁਲਿਸ ਬੈਂਡ ਟੀਮ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ।ਕੈਬਨਿਟ ਮੰਤਰੀ ਵੱਲੋਂ ਸਮਾਗਮ ਦੌਰਾਨ ਆਜ਼ਾਦੀ ਘੁਲਾਟੀਆਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਵੀਰ ਨਾਰੀਆਂ ਅਤੇ ਸ਼ਹੀਦਾਂ ਦੇ ਪਰਿਵਾਰਿਕ ਮੈਂਬਰਾਂ ਦਾ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ।

ਇਹ ਵੀ ਪੜ੍ਹੋ  ਸੁਨਿਆਰੇ ਨੂੰ ਗੋ+ਲੀ ਮਾਰਨ ਵਾਲੇ ਬਦਮਾਸ਼ਾਂ ਦਾ ਪੁਲਿਸ ਨੇ ਕੀਤਾ Encounter

ਇਸ ਮੌਕੇ ਲੋੜਵੰਦ ਵਿਅਕਤੀਆਂ ਨੂੰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੀ ਤਰਫ਼ੋਂ ਮੁਹੱਈਆ ਕਰਵਾਏ ਗਏ ਟਰਾਈ ਸਾਈਕਲ ਤੇ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ। ਅਜ਼ਾਦੀ ਸਮਾਗਮ ਦੌਰਾਨ ਜ਼ਿਲ੍ਹੇ ਦੀਆਂ ਵੱਖ-ਵੱਖ ਸਿੱਖਿਆ ਸੰਸਥਾਵਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਪੰਜਾਬੀ ਸੱਭਿਆਚਾਰ ਨਾ ਲਬਰੇਜ਼ ਸ਼ਾਨਦਾਰ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਨਿਯੁਕਤ ਹੋਏ 18 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਸਮਾਗਮ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਅਤੇ ਐੱਸ.ਐੱਸ.ਪੀ ਗੁਰਦਾਸਪੁਰ ਸ੍ਰੀ ਆਦਿੱਤਯ ਵੱਲੋਂ ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਸ. ਹਰਦੀਪ ਸਿੰਘ ਮੁੰਡੀਆਂ ਦੀ ਧਰਮ ਪਤਨੀ ਸ੍ਰੀਮਤੀ ਸਿਮਰਦੀਪ ਕੌਰ, ਬੇਟਾ ਜਸ਼ਨਦੀਪ ਸਿੰਘ, ਬੇਟੀਆਂ ਅਗਮਦੀਪ ਕੌਰ, ਅਰਸ਼ਦੀਪ ਕੌਰ, ਕੋਮਲਦੀਪ ਕੌਰ ਤੇ ਭਤੀਜਾ ਪ੍ਰਿੰਸ ਸੈਣੀ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।ਅਜ਼ਾਦੀ ਸਮਾਗਮ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ, ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਡੀ.ਆਈ.ਜੀ. ਸ. ਨਾਨਕ ਸਿੰਘ, ਐੱਸ.ਐੱਸ.ਪੀ. ਸ੍ਰੀ ਆਦਿੱਤਯ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਨਵ-ਨਿਯੁਕਤ ਚੇਅਰਮੈਨ ਸ੍ਰੀ ਜੋਬਨ ਰੰਧਾਵਾ, ਲੋਕ ਸਭਾ ਹਲਕਾ ਗੁਰਦਾਸਪੁਰ ਦੇ ਇੰਚਾਰਜ ਅਤੇ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਰਜੀਵ ਸ਼ਰਮਾ, ਸ੍ਰੀ ਸ਼ਮਸ਼ੇਰ ਸਿੰਘ ਦੀਨਾਨਗਰ, ਮਾਰਕਿਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਭਾਰਤ ਭੂਸ਼ਨ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਹਰਜਿੰਦਰ ਸਿੰਘ ਬੇਦੀ, ਐੱਸ.ਡੀ.ਐੱਸ. ਮਨਜੀਤ ਸਿੰਘ ਰਾਜਲਾ, ਸਹਾਇਕ ਕਮਿਸ਼ਨਰ (ਜ) ਸ੍ਰੀ ਆਦਿੱਤਯ ਗੁਪਤਾ, ਐੱਸ.ਪੀ. ਜੁਗਰਾਜ ਸਿੰਘ, ਆਰ.ਟੀ.ਏ. ਨਵਜੋਤ ਸ਼ਰਮਾ, ਸਾਬਕਾ ਪੀ.ਸੀ.ਐੱਸ. ਅਧਿਕਾਰੀ ਓ.ਪੀ. ਵਰਮਾ ਤੋਂ ਇਲਾਵਾ ਹੋਰ ਵੀ ਅਧਿਕਾਰੀ ਤੇ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਹਾਜ਼ਰੀ ਭਰੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1908368