Wednesday, May 20, 2026
Home Blog Page 523

ਤਰਨ ਤਾਰਨ ਵਿਖੇ ਰਾਸ਼ਟਰੀ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਦੇਸ਼ ਦੀ ਅਜ਼ਾਦੀ ਦਾ 79ਵਾਂ ਦਿਹਾੜਾ

0

👉ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅਦਾ ਕੀਤੀ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ
Tarn Taran News:ਦੇਸ਼ ਦੀ ਅਜ਼ਾਦੀ ਦਾ 79ਵਾਂ ਦਿਹਾੜਾ ਅੱਜ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਤਰਨ ਤਾਰਨ ਵਿਖੇ ਰਾਸ਼ਟਰੀ ਭਾਵਨਾ ਅਤੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਜ਼ਿਲਾ ਪੱਧਰੀ ਸਮਾਗਮ ਦੌਰਾਨ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਮੁੱਖ ਮਹਿਮਾਨ, ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲਚੰਦ ਕਟਾਰੂਚੱਕ ਨੇ ਅਦਾ ਕੀਤੀ। ਰਾਸ਼ਟਰੀ ਗਾਣ ਦੀ ਧੁੰਨ ਦੇ ਚਲਦਿਆਂ ਜਦੋਂ ਮੁੱਖ ਮਹਿਮਾਨ ਨੇ ਕੌਮੀ ਝੰਡਾ ਲਹਿਰਾਇਆ ਤਾਂ ਪੰਜਾਬ ਪੁਲਿਸ ਦੇ ਜਵਾਨਾਂ ਨੇ ਸਤਿਕਾਰ ਵਜੋਂ ਸਲਾਮੀ ਭੇਂਟ ਕੀਤੀ। ਇਸ ਮੌਕੇ ਮੁੱਖ ਪਹਿਮਾਨ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ ਅਤੇ ਪਰੇਡ ਤੋਂ ਸਲਾਮੀ ਲਈ।ਆਜ਼ਾਦੀ ਦਿਹਾੜੇ ਨੂੰ ਸਮਰਪਿਤ ਜ਼ਿਲਾ ਪੱਧਰੀ ਸਮਾਗਮ ਦੌਰਾਨ ਹਲਕਾ ਵਿਧਾਇਕ ਖੇਮਕਰਨ ਸ੍ਰ. ਸਰਵਨ ਸਿੰਘ ਧੁੰਨ ਨੇ ਵਿਸ਼ੇਸ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਜ਼ਿਲਾ ਤੇ ਸੈਸ਼ਨ ਜੱਜ ਸ੍ਰੀ ਕੰਵਲਜੀਤ ਸਿੰਘ ਬਾਜਵਾ, ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ, ਆਈ. ਏ. ਐੱਸ. ਡੀ. ਆਈ. ਜੀ. ਰਾਜਪਾਲ ਸਿੰਘ ਸੰਧੂ, ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਦੀਪਕ ਪਾਰਿਕ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ  ਸੁਨਿਆਰੇ ਨੂੰ ਗੋ+ਲੀ ਮਾਰਨ ਵਾਲੇ ਬਦਮਾਸ਼ਾਂ ਦਾ ਪੁਲਿਸ ਨੇ ਕੀਤਾ Encounter

ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਲਾਲਚੰਦ ਕਟਾਰੂਚੱਕ ਨੇ ਕਿਹਾ ਕਿ ਸਾਡੀ ਸਰਕਾਰ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਮੁੱਖ ਮੰਤਰੀ ਬਣਨ ਤੋਂ ਬਾਅਦ ਸ. ਭਗਵੰਤ ਸਿੰਘ ਮਾਨ ਨੇ ਆਪਣੇ ਅਹੁਦੇ ਦੀ ਸਹੁੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਚੁੱਕੀ। ਇਸ ਤੋਂ ਇਲਾਵਾ ਸਾਡੀ ਸਰਕਾਰ ਨੇ ਅਹਿਮ ਫੈਸਲਾ ਲੈਂਦਿਆਂ ਸਰਕਾਰੀ ਦਫ਼ਤਰਾਂ ਵਿੱਚ ਸ਼ਹੀਦ ਭਗਤ ਸਿੰਘ ਅਤੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੀਆਂ ਤਸਵੀਰਾਂ ਲਗਾਈਆਂ ।ਉਹਨਾਂ ਕਿਹਾ ਕਿ ਮੋਹਾਲੀ ਕੌਮਾਂਤਰੀ ਹਵਾਈ ਅੱਡਾ, ਮੋਹਾਲੀ ਦਾ ਨਾਮ ਸ਼ਹੀਦ ਸ. ਭਗਤ ਸਿੰਘ ਦੇ ਨਾਂ ਉਤੇ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਣ ਉਪਰੰਤ ਹੁਣ ਪੰਜਾਬ ਸਰਕਾਰ ਨੇ ਉੱਥੇ ਸ਼ਹੀਦ-ਏ-ਆਜ਼ਮ ਦਾ ਬੁੱਤ ਵੀ ਸਥਾਪਿਤ ਕੀਤਾ ਹੈ। ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ।ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਵਾਅਦਾ ਪੂਰਾ ਕਰਦਿਆਂ ਸਾਡੀ ਸਰਕਾਰ ਵੱਲੋਂ ਹੁਣ ਤੱਕ 55 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਇਹ ਸਿਲਸਿਲਾ ਜਾਰੀ ਹੈ। ਛੇਤੀ ਹੀ ਸ਼ੁਰੂ ਹੋਣ ਵਾਲੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪੰਜਾਬ ਵਾਸੀ ਨੂੰ 10 ਲੱਖ ਰੁਪਏ ਦੀ ਬੀਮਾ ਸਹੂਲਤ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ  ਵੱਡੀ ਖ਼ਬਰ; CM Bhagwant Mann ਵੱਲੋਂ ਨਸ਼ਾ ਫੜਣ ਵਾਲੇ ਪੁਲਿਸ ਕਰਮਚਾਰੀਆਂ ਲਈ ‘ਇਨਾਮ’ ਦਾ ਐਲਾਨ

ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਵਾਅਦੇ ਨੂੰ ਪੂਰਾ ਕਰਦਿਆਂ 881 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਇਨ੍ਹਾਂ ਕਲੀਨਿਕਾਂ `ਚ 80 ਤਰ੍ਹਾਂ ਦੀਆਂ ਦਵਾਈਆਂ ਅਤੇ 38 ਲੈਬ ਟੈਸਟ ਦੀਆਂ ਸੇਵਾਵਾਂ ਮੁਫ਼ਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।ਸ੍ਰੀ ਲਾਲ ਚੰਦ ਕਟਾਰੂਚੱਕ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਾਡੀ ਸਰਕਾਰ ਵੱਲੋਂ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਦੇ ਤੀਜੇ ਪੜਾਅ ਦੇ ਹਿੱਸੇ ਵਜੋਂ ਸਾਰੇ ਸਰਕਾਰੀ ਸਕੂਲਾਂ ਵਿੱਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਇੱਕ ਨਿਵੇਕਲਾ ਨਸ਼ਾ ਰੋਕਥਾਮ ਪਾਠਕ੍ਰਮ ਸ਼ੁਰੂ ਕੀਤਾ ਗਿਆ, ਜਿਸ ਤਹਿਤ ਤਕਰੀਬਨ 08 ਲੱਖ ਵਿਦਿਆਰਥੀਆਂ ਨੂੰ ਨਸ਼ੀਲੇ ਪਦਾਰਥਾਂ ਦੇ ਸੇਵਨ ਤੋਂ ਬਚਣ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ।ਉਹਨਾਂ ਕਿਹਾ ਕਿ ਆਗਾਮੀ ਝੋਨੇ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ 15 ਸਤੰਬਰ ਤੱਕ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣਗੇ। ਰਾਜ ਵਿੱਚੋਂ 190 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਲਈ ਜੰਗੀ ਪੱਧਰ `ਤੇ ਤਿਆਰੀਆਂ ਜ਼ੋਰਾਂ ਨਾਲ ਜਾਰੀ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਸਿਵਲ ਹਸਪਤਾਲ ਵਿੱਚ 16 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਕਰੀਟੀਕਲ ਕੇਅਰ ਬਲਾਕ/ਟਰੌਮਾਂ ਸੈਂਟਰ ਇਸ ਸਾਲ ਦੇ ਅੰਤ ਵਿੱਚ ਆਮ ਲੋਕਾਂ ਦੀ ਸੇਵਾ ਵਿੱਚ ਸਮਰਪਿਤ ਕੀਤਾ ਜਾਵੇਗਾ।ਇਸ ਤੋਂ ਇਲਾਵਾ ਸਬ ਡਵੀਜ਼ਨ ਹਸਪਤਾਲ, ਪੱਟੀ ਵਿਖੇ 07 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਦੀ ਇਮਾਰਤ ਲੱਗਭੱਗ ਮੁਕੰਮਲ ਹੈ ਅਤੇ 30 ਬੈੱਡਾਂ ਵਾਲਾ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਜਲਦੀ ਹੀ ਇਲਾਕਾ ਨਿਵਾਸੀਆਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ  ਪੰਜਾਬ ਦੇ ਹਰ ਵਰਗ ਦੀਆਂ ਸਮਾਜਿਕ,ਆਰਥਿਕ,ਧਾਰਮਿਕ ਤੇ ਸੱਭਿਆਚਾਰਕ ਭਾਵਨਾਵਾਂ ਨੂੰ ਸਮਝਣ ਵਿੱਚ ਕਾਮਯਾਬ ਹੋਈ ਪੰਜਾਬ ਸਰਕਾਰ: ਮੁੱਖ ਮੰਤਰੀ

ਇਸ ਮੌਕੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤੇ ਟਰਾਈ ਸਾਈਕਲ ਵੀ ਭੇਂਟ ਕੀਤੇ ਗਏ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਕਰਨ ਵਾਲੀਆਂ ਸਖਸ਼ੀਅਤਾਂ ਦਾ ਵਿਸ਼ੇਸ ਸਨਮਾਨ ਕੀਤਾ ਗਿਆ।ਇਸ ਮੌਕੇ ਕੈਬਨਿਟ ਮੰਤਰੀ ਨੇ ਜ਼ਿਲ੍ਹਾ ਤਰਨ ਤਾਰਨ ਦੇ ਹਲਕਾ ਖੇਮਕਰਨ ਵਿੱਚ, ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ ਦੇ ਪੁਰਖਿਆ ਦੇ ਪਿੰਡ ਨਾਰਲੀ ਵਿਖੇ ਨੇਚਰ ਪਾਰਕ ਬਣਾਉਣ ਲਈ 25 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਵੀ ਐਲਾਨ ਕੀਤਾ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੰਜੀਵ ਸ਼ਰਮਾ, ਡਾਇਰੈਕਟਰ ਪ੍ਰਬੰਧਕੀ ਪੀ. ਐੱਸ. ਪੀ. ਸੀ. ਐੱਲ, ਸ੍ਰੀ ਜਸਬੀਰ ਸਿੰਘ ਸੁਰਸਿੰਘ, ਚੇਅਰਮੈਨ ਜ਼ਿਲਾ ਯੋਜਨਾ ਕਮੇਟੀ ਸ੍ਰੀ ਗੁਰਵਿੰਦਰ ਸਿੰਘ ਬਹਿੜਵਾਲ, ਸ੍ਰੀ ਗੁਰਦੇਵ ਸਿੰਘ ਲਾਖਣਾ ਚੇਅਰਮੈਨ ਵੇਅਰ ਹਾਊਸ ਕਾਰਪੋਰੇਸ਼ਨ, ਸ੍ਰੀ ਗੁਰਦੇਵ ਸਿੰਘ ਸੰਧੂ ਵਾਈਸ ਚੇਅਰਮੈਨ ਜੰਗਲਾਤ ਵਿਭਾਗ, ਸ੍ਰੀ ਅੰਗਦਦੀਪ ਸਿੰਘ ਸੋਹਲ ਡਾਇਰੈਕਟਰ ਪੰਜਾਬ ਯੂਥ ਡਿਵੈੱਲਪਮੈਂਟ, ਸ੍ਰੀ ਰਜਿੰਦਰ ਸਿੰਘ ਉਸਮਾਂ ਚੇਅਰਮੈਨ ਨਗਰ ਸੁਧਾਰ ਟਰੱਸਟ ਤਰਨ ਤਾਰਨ, ਚੇਅਰਮੈਨ ਸ੍ਰੀ ਬਲਜੀਤ ਸਿੰਘ ਖਹਿਰਾ, ਚੇਅਰਮੈਨ ਹਰਜੀਤ ਸਿੰਘ ਸੰਧੂ ਅਤੇ ਰੁਪਿੰਦਰ ਕੌਰ ਸੰਧੂ ਵਾਈਸ ਚੇਅਰਮੈਨ ਨਗਰ ਸੁਧਾਰ ਟਰੱਸਟ ਤੋਂ ਇਲਾਵਾ ਸਿਵਲ ਤੇ ਪੁਲਿਸ ਅਧਿਕਾਰੀ ਤੇ ਮੋਹਤਬਰ ਵਿਅਕਤੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਅਕਾਲੀ-ਭਾਜਪਾ ਗਠਜੋੜ ਸੰਭਵ; ਅੰਦਰਖਾਤੇ ਦੋਨਾਂ ਪਾਰਟੀਆਂ ਦੇ ਆਗੂ ਇੱਛੁਕ: ਮਲੂਕਾ

0

👉ਕਿਹਾ, ਵਿਰੋਧੀ ਸਾਥੋਂ ਨਹੀਂ ਖੋਹ ਸਕਦੇ ਚੋਣ ਨਿਸ਼ਾਨ ਤੇ ਦਫ਼ਤਰ
Bathinda News: ਸ਼੍ਰੋਮਣੀ ਅਕਾਲੀ ਦਲ ਵਿਚ ਪਿਛਲੇ ਦਿਨੀਂ ਵਾਪਸੀ ਕਰਨ ਵਾਲੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਦੇ ਵਿਚ ਅਕਾਲੀ-ਭਾਜਪਾ ਗਠਜੋੜ ਸੰਭਵ ਹੈ ਤੇ ਅੰਦਰਖਾਤੇ ਦੋਨਾਂ ਪਾਰਟੀਆਂ ਦੇ ਆਗੂ ਹੀ ਇਸਦੇ ਹੱਕ ਵਿਚ ਹਨ। ਸ਼ਨੀਵਾਰ ਨੂੰ ਬਠਿੰਡਾ ਦੇ ਵਿਚ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਜੱਗਾ ਕਲਿਆਣ ਤੇ ਸਮੁੱਚੀ ਲੀਡਰਸ਼ਿਪ ਦੀ ਮੌਜਦੂਗੀ ਵਿਚ ਲੈਂਡ ਪੂਲਿੰਗ ਮਾਮਲੇ ਵਿਚ ਕੀਤੀ ਇੱਕ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਸ: ਮਲੂਕਾ ਨੇ ਇਹ ਵੀ ਕਿਹਾ ਕਿ, ‘‘ਮੌਜੂਦਾ ਪ੍ਰਸਥਿਤੀਆਂ ਦੇ ਵਿਚ ਕੇਂਦਰ ਦੀ ਭਾਈਵਾਲੀ ਤੋਂ ਬਿਨ੍ਹਾਂ ਸੂਬੇ ਦੀ ਤਰੱਕੀ ਸੰਭਵ ਨਹੀਂ।’’

ਇਹ ਵੀ ਪੜ੍ਹੋ farmer death ; ਆੜਤੀਆਂ ਵੱਲੋਂ ਪੈਸੇ ਮੁਕਰਨ ਤੋਂ ਦੁਖੀ ਕਿਸਾਨ ਦੀ ਹੋਈ ਮੌ+ਤ, ਕਿਸਾਨ ਜਥੇਬੰਦੀਆਂ ਆੜਤੀਆਂ ਦੀ ਗ੍ਰਿਫਤਾਰੀ ਲਈ ਡੀਐਸਪੀ ਦਫ਼ਤਰ ਅੱਗੇ ਡਟੀਆਂ

ਉਨ੍ਹਾਂ ਕਿਹਾ ਕਿ ਅਕਾਲੀ ਦਲ ਤੇ ਭਾਜਪਾ ਵਿਚਕਾਰ ਬਹੁਤ ਛੋਟੇ-ਛੋਟੇ ਮਤਭੇਦ ਹਨ, ਜਿੰਨ੍ਹਾਂ ਨੂੰ ਦੂਰ ਕੀਤਾ ਜਾ ਸਕਦਾ। ਇਸਦੇ ਇਲਾਵਾ ਉਨ੍ਹਾਂ ਦੋਨਾਂ ਪਾਰਟੀਆਂ ਵਿਚਜਕਾਰ ਗਠਜੋੜ ਦੀ ਚਾਬੀ ਸਿਰਫ਼ ਤਿੰਨ ਵਿਅਕਤੀਆਂ ਦੇ ਹੱਥ ਵਿਚ ਦਸਦਿਆਂ ਕਿਹਾ ਕਿ, ‘‘ ਜਿਸ ਦਿਨ ਪ੍ਰਧਾਨ ਮੰਤਰੀ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਦੀ ਆਪਸ ਵਿਚ ਗੱਲ ਮਿਲ ਗਈ ਤਾਂ ਸਭ ਰੁਕਾਵਟਾਂ ਖਤਮ ਹੋ ਜਾਣਗੀਆਂ।’’ ਜਿਕਰਯੋਗ ਹੈ ਕਿ ਉਹ ਅਕਾਲੀ ਦਲ ਤੋਂ ਬਾਹਰ ਹੋਣ ਸਮੇਂ ਵੀ ਗਠਜੋੜ ਦੇ ਵੱਡੇ ਹਿਮਾਇਤੀ ਰਹੇ ਹਨ।

ਇਹ ਵੀ ਪੜ੍ਹੋ ਸੁਨਿਆਰੇ ਨੂੰ ਗੋ+ਲੀ ਮਾਰਨ ਵਾਲੇ ਬਦਮਾਸ਼ਾਂ ਦਾ ਪੁਲਿਸ ਨੇ ਕੀਤਾ Encounter

ਇਸਤੋਂ ਇਨਾਵਾ ਨਵੇਂ ਅਕਾਲੀ ਦਲ ਬਾਰੇ ਟਿੱਪਣੀਆਂ ਕਰਦਿਆਂ ਸ: ਮਲੂਕਾ ਨੇ ਕਿਹਾ ਕਿ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਇੱਕ ਹੀ ਰਿਹਾ ਤੇ ਛੋਟੇ-ਛੋਟੇ ਅਕਾਲੀ ਦਲ ਬਣਦੇ ਰਹੇ ਹਨ।ਉਨ੍ਹਾਂ ਵਿਰੋਧੀ ਅਕਾਲੀ ਆਗੂਆਂ ਵੱਲੋਂ ਕੀਤੀਆਂ ਟਿੱਪਣੀਆਂ ਦਾ ਜਵਾਬ ਦਿੰਦਿਆਂ ਕਿਹਾ, ‘‘ਸਾਡੇ ਤੋਂ ਕੋਈ ਅਕਾਲੀ ਦਲ ਦਾ ਦਫ਼ਤਰ ਤੇ ਚੋਣ ਨਿਸ਼ਾਨ ਨਹੀਂ ਖੋਹ ਸਕਦਾ।’’ ਉਨ੍ਹਾਂ ਵਿਰੋਧੀ ਅਕਾਲੀ ਆਗੂਆਂ ਨੂੰ ਮੁੜ ਪੁਰਾਣੇ ਅਕਾਲੀ ਦਲ ਨਾਲ ਜੁੜਣ ਦਾ ਸੱਦਾ ਦਿੰਦਿਆਂ ਕਿਹਾ ਕਿ, ‘‘ ਤੁਹਾਡਾ ਕੁੱਝ ਵੱਟਿਆ ਨਹੀਂ ਜਾਣਾ ਤੇ ਸਾਡਾ ਥੋੜਾ-ਬਹੁਤ ਨੁਕਸਾਨ ਹੋ ਸਕਦਾ, ਜਿਸਨੂੰ ਰੋਕਣ ਲਈ ਉਹ ਪਹਿਲਾਂ ਹੀ ਤਿਆਰੀਆਂ ਵਿਚ ਲੱਗੇ ਹੋਏ ਹਨ।’’

ਇਹ ਵੀ ਪੜ੍ਹੋ ਵੱਡੀ ਖ਼ਬਰ; CM Bhagwant Mann ਵੱਲੋਂ ਨਸ਼ਾ ਫੜਣ ਵਾਲੇ ਪੁਲਿਸ ਕਰਮਚਾਰੀਆਂ ਲਈ ‘ਇਨਾਮ’ ਦਾ ਐਲਾਨ

ਇਸਤੋਂ ਪਹਿਲਾਂ ਲੈਂਡ ਪੂਲਿੰਗ ਪਾਲਿਸੀ ਦੇ ਮੁੱਦੇ ‘ਤੇ ਗੱਲ ਕਰਦਿਆਂ ਸਾਬਕਾ ਮੰਤਰੀ ਨੇ ਦਾਅਵਾ ਕੀਤਾ ਕਿ ਇਹ ਪੰਜਾਬੀਆਂ ਦੀ ਇੱਕ ਵੱਡੀ ਲੁੱਟ ਸੀ, ਜਿਸਦਾ ਅਸਰ ਸੂਬੇ ਦੇ ਹਰ ਵਰਗ ‘ਤੇ ਪੈਣਾ ਸੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹੀ ਵਾਹਦ ਇੱਕੋ-ਇੱਕ ਪਾਰਟੀ ਹੈ, ਜਿਹੜੀ ਸਮੂਹ ਪੰਜਾਬੀਆਂ ਦੇ ਹਿੱਤਾਂ ਦੀ ਪਹਿਰੇਦਾਰ ਹੈ। ਅਕਾਲੀ ਦਲ ਵੱਲੋਂ ਹੀ ਲੈਂਡ ਪੂਲਿੰਗ ਪਾਲਿਸੀ ਦੇ ਵਿਰੁਧ ਰੋਸ਼ ਮੁਜ਼ਾਹਰੇ ਕੀਤੇ ਤੇ ਧਰਨਾ ਦੇਣ ਦਾ ਐਲਾਨ ਕੀਤਾ, ਜਿਸ ਕਾਰਨ ਸਰਕਾਰ ਨੂੰ ਇਹ ਪਾਲਿਸੀ ਵਾਪਸ ਲੈਣ ਲਈ ਮਜਬੂਰ ਹੋਣਾ ਪਿਆ। ਇਸ ਮੌਕੇ ਉਨ੍ਹਾਂ ਨਾ ਲਹਲਕਾ ਇੰਚਾਰਜ਼ ਬਠਿੰਡਾ ਸ਼ਹਿਰੀ ਇਕਬਾਲ ਸਿੰਘ ਬਬਲੀ ਢਿੱਲੋਂ, ਸੀਨੀ ਆਗੂ ਮੋਹਿਤ ਗੁਪਤਾ, ਗੁਰਲਾਭ ਸਿੰਘ ਢੇਲਵਾਂ, ਚਮਕੌਰ ਸਿੰਘ ਮਾਨ ਸਹਿਤ ਵੱਡੀ ਗਿਣਤੀ ਵਿਚ ਆਗੂ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ Ex MP ਹਹਿੰਦਰ ਸਿੰਘ ਖਾਲਸਾ ਹੋਏ ਅਕਾਲੀ ਦਲ ਵਿਚ ਸ਼ਾਮਲ

0

Punjab News: ਲੰਘੀ 11 ਅਗਸਤ ਨੂੰ ਹੋਂਦ ਵਿਚ ਆਏ ਸ਼੍ਰੋਮਣੀ ਅਕਾਲੀ ਦਲ ਨੂੰ ਹੁਣ ਵੱਡਾ ਸਿਆਸੀ ਬਲ ਮਿਲਿਆ ਹੈ ਜਦੋਂ ਪਾਰਟੀ ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਹਰਿੰਦਰ ਸਿੰਘ ਖਾਲਸਾ (ਨਾਰਵੇ) ਸਾਬਕਾ ਮੈਂਬਰ ਪਾਰਲੀਮੈਟ ਆਪਣੇ ਸਾਥੀਆਂ ਸਮੇਤ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਮੇਜਰ ਸਿੰਘ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਆਪਣੀ ਫੈਡਰੇਸ਼ਨ ਭੰਗ ਕਰਕੇ ਆਪਣੇ ਸਾਥੀਆਂ ਸਮੇਤ ਇਸ ਅਕਾਲੀ ਦਲ ਵਿਚ ਸ਼ਾਮਿਲ ਹੋਏ।

ਇਹ ਵੀ ਪੜ੍ਹੋ ਸੁਨਿਆਰੇ ਨੂੰ ਗੋ+ਲੀ ਮਾਰਨ ਵਾਲੇ ਬਦਮਾਸ਼ਾਂ ਦਾ ਪੁਲਿਸ ਨੇ ਕੀਤਾ Encounter

ਇਸ ਮੌਕੇ ਪਾਰਟੀ ਆਗੁਆਂ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਸੂਬੇ ਦੀ ਭਲਾਈ ਲਈ ਜਲਦੀ ਹੀ ਅਕਾਲੀ ਦਲ ਦੇ ਝੰਡੇ ਹੇਠ ਇਕੱਠੇ ਹੋ ਕੇ ਇਸਨੂੰ ਮਜਬੂਤ ਕਰਨਗੇ। ਇਸ ਦੌਰਾਨ ਪਾਰਟੀ ਦੇ ਸੀਨੀਅਰ ਆਗੂ ਇਕਬਾਲ ਸਿੰਘ ਝੂੰਦਾਂ, ਸੰਤਾ ਸਿੰਘ ਉਮੈਦਪੁਰੀ, ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਸੁਰਿੰਦਰ ਕੌਰ ਦਿਆਲ, ਪਰਮਿੰਦਰ ਸਿੰਘ ਢੀਢਸਾ, ਗੁਰਦੀਪ ਸਿੰਘ, ਗੁਰਸਾਹਿਬ ਸਿੰਘ ਆਦਿ ਵੀ ਸ਼ਾਮਲ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

farmer death ; ਆੜਤੀਆਂ ਵੱਲੋਂ ਪੈਸੇ ਮੁਕਰਨ ਤੋਂ ਦੁਖੀ ਕਿਸਾਨ ਦੀ ਹੋਈ ਮੌ+ਤ, ਕਿਸਾਨ ਜਥੇਬੰਦੀਆਂ ਆੜਤੀਆਂ ਦੀ ਗ੍ਰਿਫਤਾਰੀ ਲਈ ਡੀਐਸਪੀ ਦਫ਼ਤਰ ਅੱਗੇ ਡਟੀਆਂ

0

Barnala New: farmer death ; ਆਮ ਤੌਰ ‘ਤੇ ਕਿਸਾਨਾਂ ਉਪਰ ਆੜਤੀਆਂ ਦੇ ਪੈਸੇ ‘ਦੱਬਣ’ ਦੇ ਦੋਸ਼ ਲੱਗਦੇ ਰਹਿੰਦੇ ਹਨ ਪ੍ਰੰਤੂ ਬਰਨਾਲਾ ਜ਼ਿਲ੍ਹੇ ਦੇ ਵਿਚ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ, ਜਿੱਥੇ ਇੱਕ ਆੜਤੀਆ ਉਪਰ ਹੀ ਇੱਕ ਕਿਸਾਨ ਦੇ 15 ਲੱਖ ਤੋਂ ਵੱਧ ਪੈਸੇ ਦੱਬਣ ਦੇ ਦੋਸ਼ ਲੱਗੇ ਹਨ। ਆੜਤੀ ਵੱਲੋਂ ਪੈਸੇ ਨਾਂ ਦੇਣ ਤੋਂ ਦੁਖੀ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਚੱਲ ਰਹੇ ਇਸ ਕਿਸਾਨ ਦੀ ਸ਼ੱਕੀ ਹਾਲਾਤਾਂ ਵਿਚ ਮੌਤ ਹੋ ਗਈ ਹੈ, ਜਿਸਦੀ ਪਹਿਚਾਣ ਦਰਸ਼ਨ ਸਿੰਘ (60) ਪੁੱਤਰ ਇੰਦਰ ਸਿੰਘ ਵਾਸੀ ਪਿੰਡ ਠੀਕਰੀਵਾਲ ਦੇ ਤੌਰ ‘ਤੇ ਹੋਈ ਹੈ।

ਹਲਾਂਕਿ ਇਸ ਮਾਮਲੇ ਵਿਚ ਥਾਣਾ ਸਦਰ ਬਰਨਾਲਾ ਦੀ ਪੁਲਿਸ ਨੇ ਮ੍ਰਿਤਕ ਕਿਸਾਨ ਦੇ ਪੁੱਤਰ ਮਨਜੀਤ ਸਿੰਘ ਦੇ ਬਿਆਨਾਂ ਉਪਰ ਬਰਨਾਲਾ ਦੀ ਨਾਮੀ ਆੜਤੀ ਫ਼ਰਮ ਦੇ ਨਿਰਜੰਣ ਲਾਲ ਬਾਂਸਲ ਨਾਲ ਸਬੰਧਤ ਪੰਜ ਆੜਤੀਆਂ (ਵਲੈਤੀ ਰਾਮ, ਰਾਹੁਲ ਬਾਂਸਲ, ਅਨਿਲ ਕੁਮਾਰ, ਕਾਲੂ, ਤੇ ਰਾਕੇਸ਼ ਕੁਮਾਰ) ਵਿਰੁਧ ਮੁਕੱਦਮਾ ਨੰਬਰ 122 ਮਿਤੀ 14 ਅਗੱਸਤ 2025 ਨੂੰ ਅਧੀਨ ਧਾਰਾ 108, 351(2) ਬੀਐਨਐਸ ਤਹਿਤ ਪਰਚਾ ਦਰਜ਼ ਕਰ ਲਿਆ ਪ੍ਰੰਤੂ ਗ੍ਰਿਫਤਾਰੀ ਨਾਂ ਹੋਣ ਤੋਂ ਨਰਾਜ਼ ਕਿਸਾਨ ਜਥੇਬੰਦੀਆਂ ਨੇ ਡੀਐਸਪੀ ਬਰਨਾਲਾ ਦੇ ਦਫ਼ਤਰ ਦਾ ਘਿਰਾਓ ਸ਼ੁਰੂ ਕਰ ਦਿੱਤਾ ਹੈ।

ਇਹ ਵੀ ਪੜ੍ਹੋ ਸੁਨਿਆਰੇ ਨੂੰ ਗੋ+ਲੀ ਮਾਰਨ ਵਾਲੇ ਬਦਮਾਸ਼ਾਂ ਦਾ ਪੁਲਿਸ ਨੇ ਕੀਤਾ Encounter

ਡੀਐਸਪੀ ਬਰਨਾਲਾ ਸਤਵੀਰ ਸਿੰਘ ਬੈਂਸ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦਾਅਵਾ  ਕੀਤਾ ਕਿ ਪੁਲਿਸ ਟੀਮਾਂ ਮੁਲਜਮਾਂ ਨੂੰ ਗ੍ਰਿਫਤਾਰ ਲਈ ਛਾਪੇਮਾਰੀ ਕਰ ਰਹੀਆਂ ਹਨ ਪ੍ਰੰਤੂ ਇਸ ਕਿਸਾਨ ਦੇ ਪ੍ਰਵਾਰ ਨੂੰ ਇਨਸਾ ਦਿਵਾਉਣ ਲਈ ਮੈਦਾਨ ਵਿਚ ਡਟੀਆਂ ਭਾਰਤੀ ਕਿਸਾਨ ਯੁਨੀਅਨ ਸਿੱਧੂਪੁਰ, ਡਕੌਦਾ ਤੇ ਉਗਰਾਹਾ ਦੇ ਆਗੂਆਂ ਤੇ ਮ੍ਰਿਤਕ ਕਿਸਾਨ ਦੇ ਪਿੰਡ ਦੇ ਵਿਅਕਤੀਆਂ ਨੇ ਐਲਾਨ ਕੀਤਾ ਹੈ ਕਿ ਜਿੰਨ੍ਹਾਂ ਸਮਾਂ ਜਿੰਮੇਵਾਰ ਆੜਤੀਆਂ ਦੀ ਗ੍ਰਿਫਤਾਰੀ ਨਹੀਂ ਹੁੰਦੀ ਅਤੇ ਕਿਸਾਨ ਦੇ ਦੱਬੇ ਪੈਸਿਆਂ ਸਹਿਤ ਉਸਦੇ ਇਲਾਜ ਉਪਰ ਖਰਚ ਹੋਏ ਪੈਸੇ ਵਾਪਸ ਨਹੀਂ ਮਿਲਦੇ, ਉਨ੍ਹਾਂ ਸਮਾਂ ਉਹ ਘਿਰਾਓ ਜਾਰੀ ਰੱਖਣਗੀਆਂ।

ਪਿੰਡ ਠੀਕਰੀਵਾਲ ਦੇ ਪੰਚਾਇਤ ਮੈਂਬਰ ਮਨਪ੍ਰੀਤ ਸਿੰਘ ਨੇ ਸਾਰੀ ਕਹਾਣੀ ਬਿਆਨ ਕਰਦਿਆਂ ਦਸਿਆ ਕਿ ਦਰਸ਼ਨ ਸਿੰਘ ਦੀ ਪਤਨੀ ਦੀ ਪਹਿਲਾਂ ਹੀ ਮੌਤ ਹੋ ਗਈ ਸੀ ਤੇ ਹੁਣ ਪ੍ਰਵਾਰ ਵਿਚ ਕਿਸਾਨ ਤੋਂ ਇਲਾਵਾ  ਉਸਦੇ ਪੁੱਤਰ-ਧੀ ਸਨ, ਜੋਕਿ ਦੋਨੋਂ ਹੀ ਅਣਵਿਆਹੇ ਹਨ। ਪੰਚਾਇਤ ਮੈਂਬਰ ਮੁਤਾਬਕ ਜਿੰਮੇਵਾਰੀ ਨਾਲ ਕਬੀਲਦਾਰੀ ਚਲਾਉਣ ਵਾਲੇ ਦਰਸ਼ਨ ਸਿੰਘ ਦੀ ਇਸ ਫ਼ਰਮ ਦੇ ਨਾਲ ਪਿਛਲੇ ਦੋ ਦਹਾਕਿਆਂ ਤੋਂ ਵੀ ਵੱਧ ਸਮੇਂ ਤੋਂ ਆੜਤ ਸੀ। ਜਿੱਥੇ ਉਹ ਆਪਣੀ ਫਸਲ ਸੁੱਟਦਾ ਸੀ ਤੇ ਘਰ ਦਾ ਖਰਚਾ ਦੁੱਧ ਵੇਚ ਕੇ ਚਲਾਉਂਦਾ ਸੀ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਨੇ ਗਾਇਕ ਬੱਬੂ ਮਾਨ ਤੇ ਪੱਤਰਕਾਰ ਜਤਿੰਦਰ ਪੰਨੂ ਸਹਿਤ 13 ਲਈ ਮੰਗੇ ‘ਪਦਮ ਅਵਾਰਡ’

ਪੰਚ ਮਨਪ੍ਰੀਤ ਸਿੰਘ ਨੈ ਦਸਿਆ ਕਿ ਕਿਸਾਨ ਵੱਲੋਂ ਹਰ ਸਾਲ ਆਪਣੀ ਬੱਚਤ ਇਸ ਆੜਤੀ ਫ਼ਰਮ ਕੋਲ ਹੀ ਵਿਆਜ਼ ‘ਤੇ ਰੱਖ ਦਿੱਤੀ ਜਾਂਦੀ ਸੀ ਤਾਂ ਕਿ ਬੱਚਿਆਂ ਦੇ ਵਿਆਹ ਵੇਲੇ ਇਕੱਠੇ ਪੈਸੇ ਕੰਮ ਆ ਸਕਣ ਪ੍ਰੰਤੂ ਹੁਣ ਜਦ ਲੜਕੀ ਦੇ ਵਿਆਹ ਦੀ ਤਿਆਰੀ ਵਿੱਢੀ ਤਾਂ ਕਿਸਾਨ ਦੇ ਬਣਦੇ 15 ਲੱਖ 16 ਹਜ਼ਾਰ ਰੁਪਏ ਕਥਿਤ ਤੌਰ ‘ਤੇ ਆੜਤੀਆਂ ਨੇ ਦੇਣ ਤੋਂ ਇੰਨਕਾਰ ਕਰ ਦਿੱਤਾ, ਜਿਸ ਕਾਰਨ ਦਰਸ਼ਨ ਸਿੰਘ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿਣ ਲੱਗਿਆ ਤੇ ਉਸਦਾ ਪਹਿਲਾਂ ਪਟਿਆਲਾ ਦੇ ਇੱਕ ਪ੍ਰਾਈਵੇਟ ਹਸਪਤਾਲ ਵਿਚ ਇਲਾਜ਼ ਚੱਲਿਆ, ਜਿੱਥੇ ਆੜਤੀਆਂ ਨੇ ਇਲਾਜ਼ ਲਈ ਪੈਸੇ ਦੇਣ ਤੋਂ ਇੰਨਕਾਰ ਕਰ ਦਿੱਤਾ।

ਜਿਸ ਕਾਰਨ ਮਜਬੂਰੀ ਵੱਸ ਪ੍ਰਵਾਰ ਨੂੰ ਦਰਸ਼ਨ ਸਿੰਘ ਨੂੰ ਏਮਜ਼ ਬਠਿੰਡਾ ਵਿਚ ਲਿਜਾਇਆ ਗਿਆ। ਜਿਸਤੋਂ ਬਾਅਦ ਉਸਨੂੰ ਘਰ ਲਿਆਂਦਾ ਗਿਆ ਪਰ 13 ਅਗਸਤ ਦੀ ਸ਼ਾਮ ਨੂੰ ਸ਼ੱਕੀ ਹਾਲਾਤਾਂ ਵਿਚ ਦਰਸ਼ਨ ਸਿੰਘ ਦੀ ਹਾਲਾਤ ਵਿਗੜ ਗਈ,ਜਿਸਤੋਂ ਬਾਅਦ ਉਸਨੂੰ ਬਰਨਾਲਾ ਦੇ ਇੱਕ ਹਸਪਤਾਲ ਵਿਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਪੰਚਾਇਤ ਮੈਂਬਰ ਮੁਤਾਬਕ ਕਿਸਾਨ ਦੀ ਮੌਤ ਆੜਤੀ ਵੱਲੋਂ ਉਸਦੀ ਹੱਕ ਸੱਚ ਦੀ ਬਣਦੀ ਕਮਾਈ ਦੱਬਣ ਕਾਰਨ ਹੋਈ ਪ੍ਰੇਸ਼ਾਨੀ ਵਜੋਂ ਹੋਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸੁਨਿਆਰੇ ਨੂੰ ਗੋ+ਲੀ ਮਾਰਨ ਵਾਲੇ ਬਦਮਾਸ਼ਾਂ ਦਾ ਪੁਲਿਸ ਨੇ ਕੀਤਾ Encounter

0

Firozpuer News: 14 ਅਗਸੱਤ ਦੀ ਸ਼ਾਮ ਨੂੰ ਜੀਰਾ ਦੇ ਬਜ਼ਾਰ ਵਿਚ ਲੁੱਟ ਦੀ ਨੀਅਤ ਨਾਲ ਇੱਕ ਸੁਨਿਆਰੇ ਦੀ ਦੁਕਾਨ ਵਿਚ ਦਾਖ਼ਲ ਹੋ ਕੇ ਗੋਲੀਆਂ ਚਲਾਉਣ ਵਾਲੇ ਬਦਮਾਸ਼ਾਂ ਦਾ ਪੁਲਿਸ ਨੇ Encounter ਕਰ ਦਿੱਤਾ ਹੈ। ਜਖਮੀ ਬਦਮਾਸ਼ਾਂ ਨੂੰ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ। ਜਦੋਂਕਿ ਤੀਜੇ ਬਦਮਾਸ਼ ਦੀ ਤੇਜ਼ੀ ਨਾਲ ਭਾਲ ਕੀਤੀ ਜਾ ਰਹੀ ਹੈ। ਦੇਰ ਸ਼ਾਮ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਫ਼ਿਰੋਜਪੁਰ ਦੇ ਐਸਐਸਪੀ ਭੁਪਿੰਦਰਜੀਤ ਸਿੰਘ ਨੇ ਦਸਿਆ ਕਿ, ‘‘ ਘਟਨਾ ਤੋਂ ਤੁਰੰਤ ਬਾਅਦ ਹਰਕਤ ਵਿਚ ਆਉਂਦਿਆਂ ਜੀਰਾ ਪੁਲਿਸ ਵੱਲੋਂ ਤਿੰਨਾਂ ਬਦਮਾਸ਼ਾਂ ਦੀ ਪਹਿਚਾਣ ਕੀਤੀ ਗਈ, ਜਿਸਤੋਂ ਬਾਅਦ ਉਨ੍ਹਾਂ ਦੀ ਪੈੜ੍ਹ ਨੱਪੀ ਗਈ। ’’

ਇਹ ਵੀ ਪੜ੍ਹੋ ਵੱਡੀ ਖ਼ਬਰ; CM Bhagwant Mann ਵੱਲੋਂ ਨਸ਼ਾ ਫੜਣ ਵਾਲੇ ਪੁਲਿਸ ਕਰਮਚਾਰੀਆਂ ਲਈ ‘ਇਨਾਮ’ ਦਾ ਐਲਾਨ

ਐਸਐਸਪੀ ਮੁਤਾਬਕ ਬੀਤੀ ਦੇਰ ਰਾਤ ਜੀਰਾ ਪੁਲਿਸ, ਸੀਆਈਏ ਸਟਾਫ਼ ਅਤੇ ਏਜੀਟੀਐਫ਼ ਦੀਆਂ ਟੀਮਾਂ ਨੂੰ ਮੁਲਜਮਾਂ ਬਾਰੇ ਸੂਹ ਲੱਗੀ, ਜਿਸਤੋਂ ਬਾਅਦ ਉਨ੍ਹਾਂ ਦਾ ਪਿੱਛਾ ਕੀਤਾਗਿਆ, ਜੋਕਿ ਵਾਰਦਾਤ ਵਿਚ ਵਰਤੇ ਪਲਸਰ ਮੋਟਰਸਾਈਕਲ ਉਪਰ ਹੀ ਸਵਾਰ ਸਨ। ਇਸ ਦੌਰਾਨ ਜਦ ਉਨ੍ਹਾਂ ਨੂੰ ਰੋਕਣ ਦੀ ਕੋਸਿਸ ਕੀਤੀ ਤਾਂ ਉਹ ਭੱਜਣ ਦੀ ਕੋਸਿਸ ਕਰਦੇ ਡਿੱਗ ਪਏ ਅਤੇ ਡਿੱਗੇ ਪਿਆ ਨੇ ਹੀ ਪੁਲਿਸ ‘ਤੇ ਗੋਲੀ ਚਲਾ ਦਿੱਤੀ। ਜਵਾਬੀ ਕਾਰਵਾਈ ਵਿਚ ਇੱਕ ਬਦਮਾਸ਼ ਦੇ ਗੋਲੀ ਲੱਗੀ, ਜਿਸਦੀ ਪਹਿਚਾਣ ਹਰਜੀਤ ਉਰਫ਼ ਜੀਤੂ ਵਾਸੀ ਵਾਰਡ ਨੰਬਰ 12 ਪੱਟੀ ਵਜੋਂ ਹੋਈ। ਇਸੇ ਤਰ੍ਹਾਂ ਉਸਦੇ ਨਾਲ ਸਾਥੀ ਸਨਮੁੱਖ ਉਰਫ਼ ਸਨੀ ਵਾਸੀ ਪਿੰਡ ਆਸਲ ਪੱਟੀ ਦੀ ਵੀ ਮੋਟਰਸਾਈਕਲ ਤੋਂ ਡਿੱਗਣ ਕਾਰਨ ਲੱਤ ਟੁੱਟ ਗਈ।

ਇਹ ਵੀ ਪੜ੍ਹੋ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਜ਼ਾਦੀ ਦਿਵਸ ਮੌਕੇ ਲਹਿਰਾਇਆ ਤਿਰੰਗਾ

ਫ਼ਿਰੋਜਪੁਰ ਦੇ ਐਸਐਸਪੀ ਨੇ ਇਸ ਮੌਕੇ ਇਹ ਵੀ ਖੁਲਾਸਾ ਕੀਤਾ ਕਿ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜਮਾਂ ਨੇ ਫ਼ਿਰੌਤੀ ਲਈ ਕੋਈ ਕਾਲ ਨਹੀਂ ਕੀਤੀ ਸੀ, ਬਲਕਿ ਲੁੱਟ ਦੀ ਨੀਅਤ ਨਾਲ ਜਵੈਲਰਜ਼ ਸ਼ਾਪ ਦੇ ਅੰਦਰ ਵੜ੍ਹ ਗਏ ਸਨ ਪ੍ਰੰਤੂ ਅੱਗੇ ਦੁਕਾਨਦਾਰ ਵੱਲੋਂ ਪਿਸਤੌਲ ਚੁੱਕਣ ਦੀ ਕੋਸਿਸ ਦੌਰਾਨ ਉਸਦੇ ਗੋਲੀ ਮਾਰ ਦਿੱਤੀ, ਜਿਸ ਕਾਰਨ ਉਹ ਜਖ਼ਮੀ ਹੋ ਗਿਆ। ਜਿਕਰਯੋਗ ਹੈ ਕਿ ਇਸ ਘਟਨਾ ਦੀ ਇੱਕ ਵੀਡੀਓ ਵੀ ਵਾਈਰਲ ਹੋਈ ਹੈ, ਜਿਸਦੇ ਵਿਚ ਮੰਜੂ ਜਵੈਲਰਜ਼ ਦੇ ਮਾਲਕ ਰਤਨ ਲਾਲ ਕੋਲੋਂ ਇਹ ਬਦਮਾਸ਼ ਪੈਸੇ ਤੇ ਸੋਨੇ ਦੀ ਮੰਗ ਕਰ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਰੋਹਤਕ ਵਿੱਚ ਰਾਜ ਪੱਧਰੀ ਸੁਤੰਤਰਤਾ ਦਿਵਸ ਸਮਾਰੋਹ ਵਿੱਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਲਹਿਰਾਇਆ ਝੰਡਾ

0

Haryana News:ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ 79ਵੇਂ ਸੁਤੰਤਰਤਾ ਦਿਵਸ ਮੌਕੇ ‘ਤੇ ਸੂਬਾਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਭਾਰਤ ਅੱਜ ਚੌਥੀ ਸੱਭ ਤੋਂ ਵੱਡੀ ਆਰਥਕ ਸ਼ਕਤੀ ਹੈ ਅਤੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਇਸ ਨੂੰ ਵਿਸ਼ਵ ਦੀ ਸੱਭ ਤੋਂ ਵੱਡੀ ਆਰਥਕ ਸ਼ਕਤੀ ਬਨਾਉਣਾ ਹੈ। ਇਸ ਦੇ ਲਈ ਆਤਮਨਿਰਭਰ ਭਾਰਤ ਜਨ ਅੰਦੋਲਨ ਬਨਾਉਣਾ ਹੋਵੇਗਾ। ਉਨ੍ਹਾਂ ਨੇ ਸਵਦੇਸ਼ੀ ਨੂੰ ਅਪਨਾਉਣ, ਵੋਕਲ ਫਾਰ ਲੋਕਲ ਅਤੇ ਲੋਕਲ ਫਾਰ ਗਲੋਬਲ ਦੇ ਮੰਤਰ ‘ਤੇ ਜੋਰ ਦਿੱਤਾ। ਮੁੱਖ ਮੰਤਰੀ ਉਦਯੋਗਪਤੀਆਂ, ਨਿਵੇਸ਼ਕਾਂ, ਤਕਨੀਸ਼ਿਅਨਾਂ, ਵਿਗਿਆਨਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਨੂੰ ਆਤਮਨਿਰਭਰ ਬਨਾਉਣ ਲਈ ਆਪਣੇ-ਆਪਣੇ ਸਕਿਲ ਦੀ ਵਰਤੋ ਕਰਨ।ਮੁੱਖ ਮੰਤਰੀ ਸ਼ੁਕਰਵਾਰ ਨੂੰ ਜਿਲ੍ਹਾ ਰੋਹਤਕ ਵਿੱਚ ਆਯੋਜਿਤ ਰਾਜ ਪੱਧਰੀ ਸੁਤੰਤਰਤਾ ਦਿਵਸ ਸਮਾਰੋਹ ਨੂੰ ਸੰਬੋਧਿਤ ਕਰ ਰਹੇ ਸਨ।

ਇਹ ਵੀ ਪੜ੍ਹੋ ਵੱਡੀ ਖ਼ਬਰ; CM Bhagwant Mann ਵੱਲੋਂ ਨਸ਼ਾ ਫੜਣ ਵਾਲੇ ਪੁਲਿਸ ਕਰਮਚਾਰੀਆਂ ਲਈ ‘ਇਨਾਮ’ ਦਾ ਐਲਾਨ

ਇਸ ਮੌਕੇ ‘ਤੇ ਉਨ੍ਹਾਂ ਨੇ ਰਾਸ਼ਟਰਗਾਨ ਦੀ ਧੁਨ ਦੇ ਨਾਲ ਝੰਡਾ ਲਹਿਰਾਇਆ ਅਤੇ ਸੂਬੇ ਦੇ ਦੇਸ਼ਵਾਸੀਆਂ ਨੂੰ ਸੁਤੰਤਰਤਾ ਦਿਵਸ ਦੀ ਵਧਾਈ ਦਿੱਤੀ। ਮੁੱਖ ਮੰਤਰੀ ਨੇ ਸ਼ਹੀਦੀ ਸਮਾਰਕ ‘ਤੇ ਵੀਰ ਸ਼ਹੀਦਾਂ ਨੂੰ ਪੁਸ਼ਪ ਚੱਕਰ ਅਰਪਿਤ ਕਰ ਉਨ੍ਹਾਂ ਨੂੰ ਨਮਨ ਕੀਤਾ। ਸਮਾਰੋਹ ਵਿੱਚ ਮੁੱਖ ਮੰਤਰੀ ਨੇ ਪਰੇਡ ਦੀ ਟੁੱਕੜੀਆਂ ਦਾ ਨਿਰੀਖਣ ਕੀਤਾ ਅਤੇ ਸਲਾਮੀ ਲਈ। ਉਨ੍ਹਾਂ ਨੇ ਸੁਤੰਤਰਤਾ ਸੈਨਾਨੀਆਂ ਦੇ ਪਰਿਜਨਾਂ ਅਤੇ ਆਸ਼ਰਿਤਾਂ ਨੂੰ ਸਨਮਾਨਿਤ ਕੀਤਾ।ਮੁੱਖ ਮੰਤਰੀ ਨੇ ਦੇਸ਼ ਦੇ ਬੋਡਰਾਂ ਦੀ ਰੱਖਿਆ ਕਰਨ ਵਾਲੇ ਜਵਾਨਾਂ ਨੂੰ ਪ੍ਰਣਾਮ ਕੀਤਾ। ਉਨ੍ਹਾਂ ਨੇ ਸਾਰੇ ਜਾਣੇ-ਪਛਾਣੇ ਸ਼ਹੀਦਾਂ ਨੂੰ ਭਾਵਪੂਰਣ ਸ਼ਰਧਾਂਜਲੀ ਅਰਪਿਤ ਕਰਦੇ ਹੋਏ ਕਿਹਾ ਕਿ ਆਜਾਦੀ ਦਾ ਉਤਸਵ ਜਨ-ਜਨ ਦਾ ਉਤਸਵ ਹੈ ਅਤੇ ਸਾਡੇ ਲਈ ਮਾਣ ਦਾ ਦਿਨ ਹੈ। ਅੱਜ ਹਰ ਸਾਲ ਦੀ ਤਰ੍ਹਾ ਹਰ ਘਰ ਤਿਰੰਗਾ ਮੁਹਿੰਮ ਨਾਲ ਪੂਰਾ ਦੇਸ਼ ਦੇਸ਼ਭਗਤੀ ਦੇ ਰੰਗ ਵਿੱਚ ਰੰਗਿਆ ਹੈ।

ਇਹ ਵੀ ਪੜ੍ਹੋ ਪੰਜਾਬ ਦੇ ਸ਼ਹਿਰਾਂ ‘ਚ Property Tax ਲਈ ਸਰਕਾਰ ਨੇ ਮੁੜ ਵਧਾਈ OTS ਸਕੀਮ,ਹੁਣ ਇਸ ਮਿਤੀ ਤੱਕ ਭਰ ਸਕੋਗੇ…

ਉਨ੍ਹਾਂ ਨੇ ਕਿਹਾ ਕਿ ਸੁਤੰਤਰਤਾ ਦਿਵਸ ‘ਤੇ ਮੁੱਖ ਮੰਤਰੀ ਵਜੋ ਝੰਡਾ ਲਹਿਰਾਉਣ ਦਾ ਇਹ ਉਨ੍ਹਾਂ ਦਾ ਦੂਜਾ ਮੌਕਾ ਹੈ। ਰੋਹਤਕ ਦੀ ਇਤਿਹਾਸਕ ਅਤੇ ਵੀਰ ਧਰਤੀ ‘ਤੇ ਝੰਡਾ ਲਹਿਰਾਉਂਦੇ ਹੋਏ ਬਹੁਤ ਮਾਣ ਹੋ ਰਿਹਾ ਹੈ। ਆਜਾਦੀ ਦੇ ਬਾਅਦ ਵੀ ਹਰਿਆਣਾ ਦੇ ਵੀਰਾਂ ਨੇ ਦੇਸ਼ ਦੇ ਬੋਡਰਾਂ ਦੀ ਸੁਰੱਖਿਆ ਵਿੱਚ ਅਨੇਕ ਬਲਿਦਾਨ ਦਿੱਤੇ ਹਨ। ਸਾਡੇ ਜਵਾਨਾਂ ਨੈ 1962, 1965, 1971 ਦੇ ਵਿਦੇਸ਼ੀ ਹਮਲਿਆਂ ਤੇ ਕਾਰਗਿੱਲ ਯੁੱਧ ਦੌਰਾਨ ਵੀਰਤਾ ਦੀ ਵਿਲੱਖਣ ਮਿਸਾਲ ਪੇਸ਼ ਕੀਤੀ ਹੈ। ਸਾਡੀ ਜਿਮੇਵਾਰੀ ਹੈ ਕਿ ਅਸੀਂ ਮਾਤਰਭੂਮੀ ਲਈ ਜਾਣ ਦੇਣ ਵਾਲੇ ਸ਼ਹੀਦਾਂ ਦੇ ਪਰਿਵਾਰਾਂ ਤੇ ਉਨ੍ਹਾਂ ਦੇ ਆਸ਼ਰਿਤਾਂ ਦਾ ਸਹਾਰਾ ਬਣੇ। ਇਸ ਦਿਸ਼ਾ ਵਿੱਚ ਸਰਕਾਰ ਨੇ ਸੁਤੰਤਰਤਾ ਸੈਨਾਨੀਆਂ ਤੇ ਉਨ੍ਹਾ ਦੀ ਵਿਧਵਾਵਾਂ ਦੀ ਪੈਸ਼ਨ ਵਧਾ ਕੇ 40 ਹਜਾਰ ਰੁਪਏ ਮਹੀਨਾ ਕੀਤੀ ਹੈ।

ਇਹ ਵੀ ਪੜ੍ਹੋ ਫ਼ਿਰੌਤੀ ਨਾਂ ਦੇਣ ਵਾਲੇ ਸੁਨਿਆਰੇ ਦੇ ਬ.ਦ.ਮਾ.ਸ਼ਾਂ ਨੇ ਮਾਰੀ ਗੋ+ਲੀ, ਹਾਲਾਤ ਗੰਭੀਰ

ਯੁੱਧ ਵਿੱਚ ਸ਼ਹੀਦ ਫੌਜੀਆਂ ਦੇ ਪਰਿਵਾਰਾਂ ਲਈ ਐਕਸ-ਗ੍ਰੇਸ਼ਿਆ ਰਕਮ ਵੀ ਵਧਾ ਕੇ 1 ਕਰੋੜ ਰੁਪਏ ਕੀਤੀ ਹੈ। ਸ਼ਹੀਦ ਫੌਜੀਆਂ ਦੇ 410 ਆਸ਼ਰਿਤਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ।ਮੁੱਖ ਮੰਤਰੀ ਨੇ ਿਕਹਾ ਕਿ ਹਾਲ ਹੀ ਵਿੱਚ ਆਪ੍ਰੇਸ਼ਨ ਸਿੰਦੂਰ ਦੌਰਾਨ ਵੀ ਦੁਨੀਆ ਨੇ ਸਾਡੀ ਸਵਦੇਸ਼ੀ ਤਕਨੀਕ ਅਤੇ ਹਥਿਆਰਾਂ ਦੀ ਤਾਕਤ ਦੇਖੀ ਹੈ। ਸਾਡੀ ਸੇਨਾਵਾਂ ਨੇ ਆਪਣੇ ਹਿੰਮਤ ਅਤੇ ਬਹਾਦੁਰੀ ਨਾਲ ਪੂਰੀ ਦੁਨੀਆ ਨੂੰ ਭਾਰਤ ਦੀ ਰਣਨੀਤਕ ਸ਼ਕਤੀ ਅਤੇ ਤਾਕਤ ਦਾ ਪਰਿਚੈ ਦਿੱਤਾ ਹੈ। ਇਹੀ ਨਹੀਂ, ਸਾਡੀ ਸੇਨਾ ਨੇ ਆਪ੍ਰੇਸ਼ਨ ਮਹਾਦੇਵ ਚਲਾ ਕੇ ਪਹਿਲਗਾਮ ਦੇ ਗੁਨ੍ਹਾਗਾਰਾਂ ਨੂੰ ਉਨ੍ਹਾਂ ਦੀ ਕਰਨੀ ਦੀ ਸਜਾ ਵੀ ਦਿੱਤੀ ਹੈ। ਉਨ੍ਹਾਂ ਨੇ ਤਿੰਨਾਂ ਸੈਨਾਵਾਂ ਦੇ ਹਿੰਮਤ ਅਤੇ ਵੀਰਤਾ ਨੂੰ ਸੈਲਯੂਟ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਦੇ ਹਰ ਵਰਗ ਦੀਆਂ ਸਮਾਜਿਕ,ਆਰਥਿਕ,ਧਾਰਮਿਕ ਤੇ ਸੱਭਿਆਚਾਰਕ ਭਾਵਨਾਵਾਂ ਨੂੰ ਸਮਝਣ ਵਿੱਚ ਕਾਮਯਾਬ ਹੋਈ ਪੰਜਾਬ ਸਰਕਾਰ: ਮੁੱਖ ਮੰਤਰੀ

0

👉ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਪਹਿਲਕਦਮੀਆਂ ਨਾਲ ਸੂਬੇ ਦੇ ਪੜਾਅਵਾਰ ਵਿਕਾਸ ਦੀ ਤਸਵੀਰ ਕੀਤੀ ਪੇਸ਼
Faridkot News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾ ਕੇ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਦਾ ਸੰਕਲਪ ਲੈਣ ਤਾਂ ਕਿ ਖ਼ੁਸ਼ਹਾਲ ਤੇ ਗਤੀਸ਼ੀਲ ਰੰਗਲਾ ਪੰਜਾਬ ਬਣਾਇਆ ਜਾ ਸਕੇ।ਇੱਥੇ ਜਵਾਹਰ ਲਾਲ ਨਹਿਰੂ ਸਟੇਡੀਅਮ ਵਿਖੇ ਸੁਤੰਤਰਤਾ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ ਦੌਰਾਨ ਤਿਰੰਗਾ ਲਹਿਰਾਉਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸਾਰੇ ਦੇਸ਼ ਵਾਸੀਆਂ, ਖਾਸ ਕਰਕੇ ਪੰਜਾਬੀਆਂ ਨੂੰ ਤਹਿ ਦਿਲੋਂ ਵਧਾਈ ਦਿੱਤੀ। ਉਨ੍ਹਾਂ ਨੇ ਫ਼ਰੀਦਕੋਟ ਦੀ ਪਵਿੱਤਰ ਧਰਤੀ `ਤੇ ਮਹਾਨ ਸੂਫ਼ੀ ਸੰਤ ਬਾਬਾ ਫ਼ਰੀਦ ਜੀ ਨੂੰ ਸ਼ਰਧਾ ਅਤੇ ਸਤਿਕਾਰ ਵੀ ਭੇਟ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਾਬਾ ਫ਼ਰੀਦ ਜੀ ਨੂੰ ਪੰਜਾਬੀ ਸਾਹਿਤ ਦਾ ਪਹਿਲਾ ਮਹਾਨ ਕਵੀ ਮੰਨਿਆ ਜਾਂਦਾ ਹੈ ਕਿਉਂਕਿ ਉਨ੍ਹਾਂ ਨੇ ਆਮ ਲੋਕਾਂ ਦੀ ਭਾਸ਼ਾ ਵਿੱਚ ਆਪਣੀ ਗੱਲ ਆਖੀ।ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਦੀ ਵਿਲੱਖਣ ਅਤੇ ਬੇਮਿਸਾਲ ਭੂਮਿਕਾ ਜੱਗ ਜ਼ਾਹਰ ਹੈ। ਉਨ੍ਹਾਂ ਕਿਹਾ ਕਿ ਇਹ ਵੀ ਇਕ ਰਿਕਾਰਡ ਹੈ ਕਿ 80 ਫੀਸਦੀ ਤੋਂ ਵੱਧ ਮਹਾਨ ਦੇਸ਼ ਭਗਤ ਜਿਨ੍ਹਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਜਾਂ ਕਿਸੇ ਨਾ ਕਿਸੇ ਰੂਪ ਵਿੱਚ ਬਰਤਾਨਵੀ ਸਾਮਰਾਜ ਦੇ ਜੁਲਮ ਦਾ ਸ਼ਿਕਾਰ ਹੋਏ, ਉਹ ਪੰਜਾਬੀ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਦੀਆਂ ਪੁਰਾਣੇ ਬ੍ਰਿਟਿਸ਼ ਸਾਮਰਾਜਵਾਦ ਨੂੰ ਜੜ੍ਹੋਂ ਪੁੱਟਣ ਲਈ ਚੱਲੀਆਂ ਸੁਤੰਤਰਤਾ ਸੰਗਰਾਮ ਨਾਲ ਸਬੰਧਤ ਜ਼ਿਆਦਾਤਰ ਲਹਿਰਾਂ ਦੀ ਅਗਵਾਈ ਬਹਾਦਰ ਪੰਜਾਬੀਆਂ ਨੇ ਕੀਤੀ।ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸ਼ਹੀਦਾਂ ਅਤੇ ਧਰਤੀ ਮਾਂ ਦੇ ਸੱਚੇ ਸਪੂਤਾਂ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਦੀਵਾਨ ਸਿੰਘ ਕਾਲੇਪਾਣੀ, ਬਾਬਾ ਰਾਮ ਸਿੰਘ, ਸੋਹਣ ਸਿੰਘ ਭਕਨਾ ਅਤੇ ਕਈ ਹੋਰ ਅਣਗੌਲੇ ਨਾਇਕਾਂ ਨੇ ਆਜ਼ਾਦੀ ਦੇ ਅੰਤਮ ਟੀਚੇ ਦੀ ਪ੍ਰਾਪਤੀ ਲਈ ਆਪਣੇ ਖ਼ੂਨ ਦਾ ਕਤਰਾ-ਕਤਰਾ ਵਹਾ ਦਿੱਤਾ।

ਇਹ ਵੀ ਪੜ੍ਹੋ  ਵੱਡੀ ਖ਼ਬਰ; CM Bhagwant Mann ਵੱਲੋਂ ਨਸ਼ਾ ਫੜਣ ਵਾਲੇ ਪੁਲਿਸ ਕਰਮਚਾਰੀਆਂ ਲਈ ‘ਇਨਾਮ’ ਦਾ ਐਲਾਨ

ਉਨ੍ਹਾਂ ਕਿਹਾ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਦੀਆਂ ਵੱਖ-ਵੱਖ ਲਹਿਰਾਂ ਜਿਵੇਂ ਕਿ ਕੂਕਾ, ਗ਼ਦਰ, ਬੱਬਰ ਅਕਾਲੀ, ਕਿਸਾਨ, ਕਾਮਾ ਗਾਟਾ ਮਾਰੂ ਦੁਖਾਂਤ, ਜਲ੍ਹਿਆਂਵਾਲਾ ਬਾਗ ਕਤਲੇਆਮ, ਗੁਰਦੁਆਰਾ ਮੁਕਤੀ ਲਹਿਰ, ਜੈਤੋ ਮੋਰਚਾ ਅਤੇ ਪਰਜਾ ਮੰਡਲ ਲਹਿਰ ਵਿੱਚ ਮਹਾਨ ਯੋਧਿਆਂ ਦੁਆਰਾ ਦਿੱਤੀਆਂ ਗਈਆਂ ਕੁਰਬਾਨੀਆਂ ਸਾਡੀਆਂ ਨੌਜਵਾਨ ਪੀੜ੍ਹੀਆਂ ਵਿੱਚ ਦੇਸ਼ ਭਗਤੀ ਅਤੇ ਰਾਸ਼ਟਰਵਾਦ ਦੀ ਭਾਵਨਾ ਪੈਦਾ ਕਰਨ ਲਈ ਹਮੇਸ਼ਾ ਪ੍ਰੇਰਨਾ ਸਰੋਤ ਰਹਿਣਗੀਆਂ। ਭਗਵੰਤ ਸਿੰਘ ਮਾਨ ਨੇ ਦੁੱਖ ਪ੍ਰਗਟ ਕੀਤਾ ਕਿ ਜਦੋਂ ਦੇਸ਼ ਦਾ ਬਾਕੀ ਹਿੱਸਾ ਆਜ਼ਾਦੀ ਦਾ ਜਸ਼ਨ ਮਨਾ ਰਿਹਾ ਸੀ, ਉਦੋਂ ਵੀ ਪੰਜਾਬ ਇੱਕ ਹਿੰਸਕ ਵੰਡ ਦੇ ਭਿਆਨਕ ਦੌਰ ਵਿੱਚੋਂ ਲੰਘ ਰਿਹਾ ਸੀ, ਜਿਸ ਵਿੱਚ ਲੱਖਾਂ ਪੰਜਾਬੀਆਂ ਨੇ ਆਪਣੀਆਂ ਜਾਨਾਂ ਗੁਆਈਆਂ, ਬੇਘਰ ਹੋਏ ਅਤੇ ਬਹੁਤ ਸਾਰੇ ਹੋਰ ਆਪਣੀਆਂ ਜ਼ਮੀਨਾਂ ਅਤੇ ਜਾਇਦਾਦਾਂ ਗੁਆ ਬੈਠੇ।ਮੁੱਖ ਮੰਤਰੀ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਵੀ, ਜਦੋਂ ਵੀ ਭਾਰਤ ਨੂੰ ਅੰਦਰੂਨੀ ਜਾਂ ਬਾਹਰੀ ਹਮਲੇ ਦਾ ਸਾਹਮਣਾ ਕਰਨਾ ਪਿਆ ਤਾਂ ਪੰਜਾਬੀਆਂ ਨੇ ਦੇਸ਼ ਦੀ ਅਗਵਾਈ ਕੀਤੀ। ਉਨ੍ਹਾਂ ਕਿਹਾ ਕਿ ਇਹ ਇਕ ਸਰਬ ਪ੍ਰਵਾਨਿਤ ਸੱਚ ਹੈ ਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਸਵੈ-ਨਿਰਭਰ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਭਗਵੰਤ ਸਿੰਘ ਮਾਨ ਨੇ ਭਾਰਤ ਦੀ ਸਖ਼ਤ ਘਾਲਣਾ ਨਾਲ ਹਾਸਲ ਕੀਤੀ ਆਜ਼ਾਦੀ ਦੀ ਗਰਮਜੋਸ਼ੀ ਨਾਲ ਰਾਖੀ ਅਤੇ ਸੰਭਾਲ ਕਰਨ ਤੇ ਸਮੁੱਚੇ ਵਿਕਾਸ, ਸ਼ਾਂਤੀ ਅਤੇ ਖੁਸ਼ਹਾਲੀ ਦੇ ਯੁੱਗ ਦੀ ਸ਼ੁਰੂਆਤ ਕਰਨ ਵਿੱਚ ਪੰਜਾਬੀਆਂ ਦੇ ਸ਼ਾਨਦਾਰ ਯੋਗਦਾਨ ਦੀ ਵੀ ਸ਼ਲਾਘਾ ਕੀਤੀ।ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਜਦੋਂ ਵੀ ਸਾਡੇ ਦੇਸ਼ ਦੀ ਪ੍ਰਭੂਸੱਤਾ ਨੂੰ ਬਾਹਰੀ ਅਤੇ ਅੰਦਰੂਨੀ ਹਮਲੇ ਤੋਂ ਕੋਈ ਖ਼ਤਰਾ ਹੋਇਆ ਤਾਂ ਬਹਾਦਰ ਪੰਜਾਬੀਆਂ ਨੇ ਦੇਸ਼ ਦੀ ਅਖੰਡਤਾ ਅਤੇ ਸਨਮਾਨ ਦੀ ਰੱਖਿਆ ਲਈ ਹਿੱਕ ਡਾਹ ਕੇ ਲੜਾਈ ਲੜੀ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਵਸ ਖੁਸ਼ੀ ਅਤੇ ਜਸ਼ਨਾਂ ਦਾ ਮੌਕਾ ਹੋਣ ਦੇ ਨਾਤੇ ਸੂਬੇ ਦੇ ਤੇਜ਼ੀ ਨਾਲ ਵਿਕਾਸ ਲਈ ਆਤਮ-ਨਿਰੀਖਣ ਅਤੇ ਨਵੇਂ ਟੀਚੇ ਨਿਰਧਾਰਤ ਕਰਨ ਦਾ ਵੀ ਅਹਿਮ ਪਲ ਹੈ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਇੱਕ ਸਦਭਾਵਨਾ ਅਤੇ ਬਰਾਬਰੀ ਵਾਲਾ ਸਮਾਜ ਯਕੀਨੀ ਬਣਾ ਕੇ ਆਜ਼ਾਦੀ ਘੁਲਾਟੀਆਂ ਦੇ ਸੁਪਨੇ ਪੂਰਾ ਕਰਨ ਲਈ ਆਪਣੇ ਆਪ ਨੂੰ ਦੁਬਾਰਾ ਸਮਰਪਿਤ ਕਰਨ ਦੀ ਅਪੀਲ ਕੀਤੀ।ਮੁੱਖ ਮੰਤਰੀ ਨੇ ਪੰਜਾਬ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਮਜ਼ਬੂਤ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਸੂਬਾ ਭਾਗਾਂ ਵਾਲਾ ਹੈ ਕਿ ਉਸ ਨੂੰ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵੀਂ ਸ਼ਹੀਦੀ ਪੁਰਬ ਮਨਾਉਣ ਦਾ ਮੌਕਾ ਮਿਲਿਆ ਹੈ।

ਇਹ ਵੀ ਪੜ੍ਹੋ  Mohali News: ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮੋਹਾਲੀ ਵਿੱਚ ਤਿਰੰਗਾ ਲਹਿਰਾਇਆ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਅਤੇ ਉਨ੍ਹਾਂ ਦੀ ਚਰਨ ਛੋਹ ਪ੍ਰਾਪਤ ਕਸਬਿਆਂ ਅਤੇ ਪਿੰਡਾਂ ਲਈ ਵਿਕਾਸ ਯੋਜਨਾਵਾਂ ਤਿਆਰ ਕੀਤੀਆਂ ਜਾ ਰਹੀਆਂ ਹਨ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਦੇ ਵਿਕਾਸ ਅਤੇ ਤਰੱਕੀ ਲਈ ਇਤਿਹਾਸਕ ਅਤੇ ਦਲੇਰਾਨਾ ਫੈਸਲੇ ਲਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਾਡੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਸਾਢੇ ਤਿੰਨ ਸਾਲਾਂ ਦੌਰਾਨ ਕਈ ਗਰੰਟੀਆਂ ਪੂਰੀਆਂ ਕੀਤੀਆਂ ਹਨ।ਪੰਜਾਬ ਸਰਕਾਰ ਵੱਲੋਂ ਕੀਤੀਆਂ ਗਈਆਂ ਲੀਹੋਂ ਹਟਵੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇੱਕ ਇਤਿਹਾਸਕ ਯੋਜਨਾ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਹੈ, ਜਿਸ ਤਹਿਤ ਹਰੇਕ ਪਰਿਵਾਰ ਨੂੰ ਸਰਕਾਰੀ ਜਾਂ ਪ੍ਰਾਈਵੇਟ ਹਸਪਤਾਲ ਵਿੱਚ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਯੋਜਨਾ ਵਿੱਚ ਕਿਸਾਨ, ਵਪਾਰੀ, ਸਰਕਾਰੀ ਕਰਮਚਾਰੀ ਅਤੇ ਪੈਨਸ਼ਨਰ ਸ਼ਾਮਲ ਹੋਣਗੇ। ਇਸ ਲਈ ਕੋਈ ਆਮਦਨ ਹੱਦ ਨਹੀਂ ਹੈ ਅਤੇ ਪੰਜਾਬ ਦੇ ਸਾਰੇ ਤਿੰਨ ਕਰੋੜ ਵਾਸੀ ਇਸ ਸਕੀਮ ਦਾ ਲਾਭ ਲੈ ਸਕਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਵੇਲੇ 881 ਆਮ ਆਦਮੀ ਕਲੀਨਿਕ ਚੱਲ ਰਹੇ ਹਨ, ਜਿੱਥੇ ਰੋਜ਼ਾਨਾ 70,000 ਲੋਕ ਇਲਾਜ ਕਰਵਾਉਂਦੇ ਹਨ ਅਤੇ ਜਲਦੀ ਹੀ 200 ਹੋਰ ਕਲੀਨਿਕ ਖੋਲ੍ਹੇ ਜਾਣਗੇ।ਮੁੱਖ ਮੰਤਰੀ ਨੇ ਕਿਹਾ ਕਿ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸਰਕਾਰੀ ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਵਜੋਂ ਅਪਗ੍ਰੇਡ ਕੀਤਾ ਜਾ ਰਿਹਾ ਹੈ ਅਤੇ ਇਹ ਮਾਣ ਵਾਲੀ ਗੱਲ ਹੈ ਕਿ ਪੰਜਾਬ ਨੇ ਭਾਰਤ ਸਰਕਾਰ ਵੱਲੋਂ ਕਰਵਾਏ ਗਏ ਨੈਸ਼ਨਲ ਅਚੀਵਮੈਂਟ ਸਰਵੇਖਣ ਵਿੱਚ ਕੇਰਲਾ ਨੂੰ ਵੀ ਪਛਾੜ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ 848 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ ਹੈ, ਜਦੋਂ ਕਿ 265 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼ ਅਤੇ 45 ਨੇ ਜੇ.ਈ.ਈ. ਐਡਵਾਂਸਡ ਪ੍ਰੀਖਿਆ ਪਾਸ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਾਲ 8ਵੀਂ, 10ਵੀਂ ਅਤੇ 12ਵੀਂ ਦੇ ਨਤੀਜਿਆਂ ਵਿੱਚ ਲੜਕੀਆਂ ਨੇ ਟਾਪ ਕੀਤਾ ਹੈ ਅਤੇ ਸੂਬਾ ਸਰਕਾਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਖਾਸ ਕਰ ਕੇ ਲੜਕੀਆਂ ਲਈ ਟਰਾਂਸਪੋਰਟ ਦੀ ਦੀ ਸਹੂਲਤ ਪ੍ਰਦਾਨ ਕਰ ਰਹੀ ਹੈ।

ਇਹ ਵੀ ਪੜ੍ਹੋ  Faridkot News: ਮੁੱਖ ਮੰਤਰੀ ਨੇ ਟਿੱਲਾ ਬਾਬਾ ਸ਼ੇਖ ਫ਼ਰੀਦ ਵਿਖੇ ਮੱਥਾ ਟੇਕਿਆ

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਸਿਖਲਾਈ ਲਈ ਸਿੰਗਾਪੁਰ, ਫਿਨਲੈਂਡ ਅਤੇ ਅਹਿਮਦਾਬਾਦ ਦੀਆਂ ਨਾਮਵਰ ਸੰਸਥਾਵਾਂ ਵਿੱਚ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 115 ਸਰਕਾਰੀ ਸਕੂਲਾਂ ਦੇ ਨਾਮ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਅਤੇ ਪ੍ਰਮੁੱਖ ਸ਼ਖਸੀਅਤਾਂ ਦੇ ਨਾਮ `ਤੇ ਰੱਖੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਨਰ-ਅਧਾਰਤ ਸਿੱਖਿਆ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬੇ ਵਿੱਚ ਆਈ.ਟੀ.ਆਈ. ਸੀਟਾਂ ਦੀ ਗਿਣਤੀ 35,000 ਤੋਂ ਵਧਾ ਕੇ 52,000 ਕੀਤੀ ਗਈ ਹੈ।
ਪੰਜਾਬ ਦੀ ਨਸ਼ਿਆਂ ਵਿਰੁੱਧ ਆਰ-ਪਾਰ ਦੀ ਜੰਗ ਲੜਨ ਦੀ ਗੱਲ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਇਸ ਨੇਕ ਕਾਰਜ ਵਿੱਚ ਸੂਬਾ ਸਰਕਾਰ ਦਾ ਸਮਰਥਨ ਕਰਨ ਲਈ ਸਾਰੇ ਪੰਜਾਬੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਡਰੱਗ ਮਾਫੀਆ ਨੂੰ ਸਰਪ੍ਰਸਤੀ ਦਿੱਤੀ, ਜਿਸ ਕਾਰਨ ਨਸ਼ਿਆਂ ਦਾ ਵੱਡੇ ਪੱਧਰ ਉੱਤੇ ਪਸਾਰ ਹੋਇਆ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਯੁੱਧ ਨਸ਼ਿਆਂ ਵਿਰੁੱਧ ਦੇ ਰੂਪ ਵਿੱਚ ਨਸ਼ਿਆਂ ਖ਼ਿਲਾਫ਼ ਵੱਡੀ ਕਾਰਵਾਈ ਸ਼ੁਰੂ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਡਰੱਗ ਸਪਲਾਈ ਨੈੱਟਵਰਕ ਲਗਪਗ ਖ਼ਤਮ ਕਰ ਦਿੱਤਾ ਗਿਆ ਹੈ, ਡਰੱਗ ਡੀਲਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾ ਰਿਹਾ ਹੈ ਅਤੇ ਬੁਲਡੋਜ਼ਰਾਂ ਨੇ ਉਨ੍ਹਾਂ ਦੀਆਂ ਜਾਇਦਾਦਾਂ ਢਾਹੀਆਂ ਹਨ, ਨਸ਼ਿਆਂ ਦੇ ਵਪਾਰ ਵਿੱਚ ਸ਼ਾਮਲ ਆਗੂਆਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ, ਸ਼ਹਿਰਾਂ ਅਤੇ ਪਿੰਡਾਂ ਵਿੱਚ ਬਚਾਅ ਕਮੇਟੀਆਂ ਬਣਾਈਆਂ ਗਈਆਂ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਇਸ ਜੰਗ ਨੂੰ ਲੋਕ ਲਹਿਰ ਵਿੱਚ ਬਦਲਿਆ ਗਿਆ ਹੈ ਅਤੇ ਪਿੰਡ ਆਪਣੇ ਆਪ ਨੂੰ ਨਸ਼ਾ ਮੁਕਤ ਐਲਾਨਣ ਦੇ ਮਤੇ ਪਾਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ 553 ਕਿਲੋਮੀਟਰ ਲੰਬੀ ਪੰਜਾਬ-ਪਾਕਿਸਤਾਨ ਸਰਹੱਦ `ਤੇ ਐਂਟੀ-ਡਰੋਨ ਸਿਸਟਮ ਤਾਇਨਾਤ ਕੀਤਾ ਗਿਆ ਹੈ ਅਤੇ ਨਾਲ ਹੀ ਪੰਜਾਬ ਇਹ ਪਹਿਲ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ। ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚੋਂ ਨਸ਼ਿਆਂ ਦੇ ਖ਼ਤਰੇ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦਾ ਸੰਕਲਪ ਦੁਹਰਾਇਆ। ਉਨ੍ਹਾਂ ਇਹ ਵੀ ਦੱਸਿਆ ਕਿ ਗੈਂਗਸਟਰਾਂ ਨੂੰ ਖ਼ਤਮ ਕਰਨ ਲਈ ਇੱਕ ਐਂਟੀ-ਗੈਂਗਸਟਰ ਟਾਸਕ ਫੋਰਸ ਬਣਾਈ ਗਈ ਹੈ।ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਅਤੇ ਮੈਰਿਟ ਦੇ ਆਧਾਰ `ਤੇ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਖੇਡ ਸ਼ਾਨ ਬਹਾਲ ਕਰਨ ਲਈ ਨਵੀਂ ਖੇਡ ਨੀਤੀ (2023) ਲਾਗੂ ਕੀਤੀ ਗਈ ਹੈ ਅਤੇ 13,000 ਆਧੁਨਿਕ ਸਟੇਡੀਅਮ ਬਣਾਏ ਜਾਣਗੇ, ਜਿਨ੍ਹਾਂ ਵਿੱਚੋਂ 3,083 ਨਿਰਮਾਣ ਅਧੀਨ ਹਨ।

ਇਹ ਵੀ ਪੜ੍ਹੋ  ਪੰਜਾਬ ਦੇ ਸ਼ਹਿਰਾਂ ‘ਚ Property Tax ਲਈ ਸਰਕਾਰ ਨੇ ਮੁੜ ਵਧਾਈ OTS ਸਕੀਮ,ਹੁਣ ਇਸ ਮਿਤੀ ਤੱਕ ਭਰ ਸਕੋਗੇ…

ਭਗਵੰਤ ਸਿੰਘ ਮਾਨ ਨੇ ਕਿਹਾ ਕਿ “ਖੇਡਾਂ ਵਤਨ ਪੰਜਾਬ ਦੀਆਂ” ਦੇ ਤਿੰਨ ਸੀਜ਼ਨ ਪਹਿਲਾਂ ਹੀ ਕਰਵਾਏ ਜਾ ਚੁੱਕੇ ਹਨ ਅਤੇ ਨੌਜਵਾਨਾਂ ਨੂੰ ਫੀਲਡ ਖੇਡਾਂ ਵਿੱਚ ਨਵੀਆਂ ਉਚਾਈਆਂ ਪ੍ਰਾਪਤ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਤਾਂ ਕਿ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਉਨ੍ਹਾਂ ਦੀ ਊਰਜਾ ਨੂੰ ਉਸਾਰੂ ਪਾਸੇ ਲਾਇਆ ਜਾ ਸਕੇ।ਮੁੱਖ ਮੰਤਰੀ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਅੱਜ ਪੰਜਾਬੀ ਹਾਕੀ, ਕ੍ਰਿਕਟ, ਬਾਸਕਟਬਾਲ ਅਤੇ ਹੋਰ ਭਾਰਤੀ ਟੀਮਾਂ ਦੀ ਅਗਵਾਈ ਕਰ ਰਹੇ ਹਨ, ਜਿਸ ਵਿੱਚ ਫ਼ਰੀਦਕੋਟ ਤੋਂ ਅੰਤਰਰਾਸ਼ਟਰੀ ਹਾਕੀ ਖਿਡਾਰੀ ਰੁਪਿੰਦਰ ਸਿੰਘ ਅਤੇ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ ਨੇ ਪੰਜਾਬ ਦਾ ਮਾਣ ਵਧਾਇਆ ਹੈ। ਉਨ੍ਹਾਂ ਕਿਹਾ ਕਿ ਜੁਲਾਈ 2022 ਤੋਂ ਸੂਬੇ ਦੇ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਜਿਸ ਨਾਲ ਪ੍ਰਤੀ ਪਰਿਵਾਰ 35,000 ਸਾਲਾਨਾ ਬੱਚਤ ਹੋ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਘਰੇਲੂ, ਉਦਯੋਗ ਅਤੇ ਹੋਰ ਖੇਤਰਾਂ ਦੇ ਨਾਲ-ਨਾਲ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਮਿਲ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਤਹਿਸੀਲਾਂ ਵਿੱਚੋਂ ਭ੍ਰਿਸ਼ਟਾਚਾਰ ਖ਼ਤਮ ਕਰਨ ਲਈ ਸੂਬਾ ਸਰਕਾਰ ਨੇ ਈਜ਼ੀ-ਰਜਿਸਟ੍ਰੇਸ਼ਨ ਅਤੇ ਈ-ਜਮ੍ਹਾਬੰਦੀ ਸੇਵਾਵਾਂ ਸ਼ੁਰੂ ਕਰਕੇ ਮਾਲੀਆ ਸੁਧਾਰ ਪੇਸ਼ ਕੀਤੇ ਹਨ। ਉਨ੍ਹਾਂ ਅੱਗੇ ਕਿਹਾ ਕਿ ਮਾਰਚ 2022 ਤੋਂ ਸੂਬਾ ਸਰਕਾਰ ਨੂੰ 1.14 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਸ ਨਾਲ 4.5 ਲੱਖ ਨੌਕਰੀਆਂ ਪੈਦਾ ਹੋਣ ਦੀ ਸੰਭਾਵਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦਯੋਗਿਕ ਨੀਤੀ ਬਣਾਉਣ ਲਈ 24 ਸੈਕਟਰਲ ਕਮੇਟੀਆਂ ਸਥਾਪਤ ਕੀਤੀਆਂ ਗਈਆਂ ਹਨ, ਉਨ੍ਹਾਂ ਕਿਹਾ ਕਿ ਟਾਟਾ ਸਟੀਲਜ਼ ਅਤੇ ਹੋਰ ਵੱਡੇ ਉਦਯੋਗਪਤੀ ਵਪਾਰ ਪੱਖੀ ਮਾਹੌਲ ਕਾਰਨ ਪੰਜਾਬ ਵਿੱਚ ਨਿਵੇਸ਼ ਕਰਨ ਲਈ ਆ ਰਹੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਪੱਖੋਂ ਪੰਜਾਬ ਦੇਸ਼ ਭਰ ਵਿੱਚੋਂ ਮੋਹਰੀ ਸੀ, ਜਿਸ ਕਾਰਨ ਸੂਬੇ ਵਿੱਚ ਸੜਕ ਸੁਰੱਖਿਆ ਫੋਰਸ ਦਾ ਗਠਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੇ ਅਧਿਐਨ ਅਨੁਸਾਰ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ.) ਨੇ ਸੜਕ ਹਾਦਸਿਆਂ ਵਿੱਚ 48 ਫੀਸਦੀ ਦੀ ਕਮੀ ਲਿਆਂਦੀ ਹੈ। ਉਨ੍ਹਾਂ ਕਿਹਾ ਕਿ ਇਸ ਫੋਰਸ ਨੂੰ 144 ਆਧੁਨਿਕ ਵਾਹਨ ਮੁਹੱਈਆ ਕਰਵਾਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਸੈਨਿਕਾਂ ਅਤੇ ਪੁਲਿਸ ਮੁਲਾਜ਼ਮਾਂ ਦੀਆਂ ਮਹਾਨ ਕੁਰਬਾਨੀਆਂ ਦੇ ਸਤਿਕਾਰ ਵਜੋਂ ਸੂਬਾ ਸਰਕਾਰ ਉਨ੍ਹਾਂ ਦੇ ਪਰਿਵਾਰਾਂ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਦੀ ਹੈ।

ਇਹ ਵੀ ਪੜ੍ਹੋ  ਬਠਿੰਡਾ ਵਿਖੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਤਿਰੰਗਾ

ਮੁੱਖ ਮੰਤਰੀ ਨੇ ਦੱਸਿਆ ਕਿ ਇਕ ਵਾਤਾਵਰਣ ਪੱਖੀ ਪਹਿਲਕਦਮੀ ਵਜੋਂ ਸੂਬੇ ਵਿੱਚ 17,000 ਤੋਂ ਵੱਧ ਛੱਪੜਾਂ ਦੀ ਸਫ਼ਾਈ ਲਈ ਵਿਸ਼ੇਸ਼ ਪ੍ਰਾਜੈਕਟ ਸ਼ੁਰੂ ਕਰ ਕੇ ਇਸ ਪ੍ਰਕਿਰਿਆ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਵਿਕਾਸ ਦੀ ਚੱਲ ਰਹੀ ਗਤੀ ਨੂੰ ਤੇਜ਼ ਕਰਨ ਲਈ ਪੰਜਾਬ ਰੂਰਲ ਟਰਾਂਸਫੋਰਮੇਸ਼ਨ ਫੈਲੋਸ਼ਿਪ ਸ਼ੁਰੂ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਯੋਜਨਾ ਪਿੰਡਾਂ ਦੇ ਵਿਕਾਸ ਨੂੰ ਨਵੀਆਂ ਉਚਾਈਆਂ ਉੱਤੇ ਪਹੁੰਚਾਉਣ ਵਿੱਚ ਇਨਕਲਾਬੀ ਕਦਮ ਸਾਬਤ ਹੋਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਇਸ ਫੈਲੋਸ਼ਿਪ ਸਕੀਮ ਤਹਿਤ ਬਲਾਕ ਪੱਧਰ `ਤੇ 154 ਨੌਜਵਾਨਾਂ ਦੀ ਚੋਣ ਅਤੇ ਨਿਯੁਕਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਨੌਜਵਾਨ ਬੀ.ਡੀ.ਪੀ.ਓਜ਼ ਨਾਲ ਮਿਲ ਕੇ ਪਿੰਡਾਂ ਲਈ ਵਿਕਾਸ ਯੋਜਨਾਵਾਂ ਤਿਆਰ ਕਰਨ ਤੇ ਲਾਗੂ ਕਰਨ ਅਤੇ ਵਿਕਾਸ ਕਾਰਜਾਂ ਦੀ ਨਿਗਰਾਨੀ ਵਿੱਚ ਸਹਾਇਤਾ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲੀ ਵਾਰ ਸੂਬੇ ਦੇ ਸਕੂਲਾਂ ਵਿੱਚ ਨਸ਼ਿਆਂ ਵਿਰੋਧੀ ਸਿਲੇਬਸ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਬੁਰਾਈ ਵਿਰੁੱਧ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. (ਮਾਪੇ-ਅਧਿਆਪਕ ਮਿਲਣੀ) ਕਰਵਾਈ ਗਈ, ਜਿਸ ਵਿੱਚ 20 ਲੱਖ ਮਾਪਿਆਂ ਤੇ ਵਿਦਿਆਰਥੀਆਂ ਨੇ ਹਿੱਸਾ ਲਿਆ।ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਖ਼ਜ਼ਾਨੇ ਦਾ ਇੱਕ-ਇੱਕ ਪੈਸਾ ਪੰਜਾਬੀਆਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਸਮਝਦਾਰੀ ਨਾਲ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਨਸ਼ਿਆਂ ਵਿਰੁੱਧ ਜੰਗ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਸਨਮਾਨਿਤ ਕਰਨ ਲਈ ਪਹਿਲੀ ਵਾਰ ਇਨਾਮ ਦੇਣ ਦੀ ਨੀਤੀ ਸ਼ੁਰੂ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਵਿੱਚ ਭਰਤੀ ਅਤੇ ਤਰੱਕੀਆਂ ਨੂੰ ਸੁਚਾਰੂ ਬਣਾਇਆ ਗਿਆ ਹੈ ਤਾਂ ਜੋ ਫੋਰਸ ਵਿੱਚ ਮਨੁੱਖੀ ਸ਼ਕਤੀ ਨੂੰ ਵਧਾਇਆ ਜਾ ਸਕੇ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਮਾਜ ਦੇ ਸਾਰੇ ਵਰਗਾਂ, ਖਾਸ ਕਰ ਕੇ ਦੱਬੇ-ਕੁਚਲੇ ਲੋਕਾਂ ਲਈ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਹਨ। ਉਨ੍ਹਾਂ ਲੋਕਾਂ ਨੂੰ ਆਜ਼ਾਦੀ ਸੰਗਰਾਮ ਦੇ ਬਹਾਦਰ ਯੋਧਿਆਂ ਅਤੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪ੍ਰਣ ਲੈਣ ਦਾ ਸੱਦਾ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸੂਬੇ ਵਿੱਚ ਨਹਿਰੀ ਪ੍ਰਣਾਲੀ ਨੂੰ ਸੁਰਜੀਤ ਕਰਨ `ਤੇ ਵਿਸ਼ੇਸ਼ ਧਿਆਨ ਦਿੱਤਾ ਹੈ।

ਇਹ ਵੀ ਪੜ੍ਹੋ  ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਜ਼ਾਦੀ ਦਿਵਸ ਮੌਕੇ ਲਹਿਰਾਇਆ ਤਿਰੰਗਾ

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਇਕ ਪਾਸੇ ਦਹਾਕਿਆਂ ਤੋਂ ਵਾਂਝੇ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਉਪਲਬਧਤਾ ਯਕੀਨੀ ਬਣਾਈ ਹੈ ਅਤੇ ਦੂਜੇ ਪਾਸੇ ਧਰਤੀ ਹੇਠਲਾ ਬੇਸ਼ਕੀਮਤੀ ਪਾਣੀ ਬਚਾਇਆ ਹੈ।ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪਰੇਡ ਕਮਾਂਡਰ ਗਜ਼ਲਪ੍ਰੀਤ ਕੌਰ ਆਈ.ਪੀ.ਐਸ. ਦੀ ਅਗਵਾਈ ਵਿੱਚ ਬੀ.ਐਸ.ਐਫ., ਪੰਜਾਬ ਪੁਲਿਸ (ਪੁਰਸ਼ ਅਤੇ ਮਹਿਲਾ), ਪੰਜਾਬ ਆਰਮਡ ਪੁਲਿਸ, ਪੰਜਾਬ ਹੋਮ ਗਾਰਡ, ਰਾਜਸਥਾਨ ਆਰਮਡ ਪੁਲਿਸ, ਐਨ.ਸੀ.ਸੀ., ਪੀ.ਏ.ਪੀ. ਪਾਈਪ ਅਤੇ ਬ੍ਰਾਸ ਬੈਂਡ ਦੀਆਂ ਟੁਕੜੀਆਂ ਦੇ ਸ਼ਾਨਦਾਰ ਮਾਰਚ ਪਾਸਟ ਦੌਰਾਨ ਸਲਾਮੀ ਲਈ।ਇਸ ਮੌਕੇ ਉਦਯੋਗਿਕ ਪ੍ਰਮੋਸ਼ਨ, ਮਨਰੇਗਾ, ਮਾਰਕਫੈੱਡ, ਡੇਅਰੀ ਵਿਕਾਸ ਅਤੇ ਵੇਰਕਾ, ਆਮ ਆਦਮੀ ਕਲੀਨਿਕ (ਸਿਹਤ ਵਿਭਾਗ), ਫਸਲੀ ਵਿਭਿੰਨਤਾ, ਖੇਡਾਂ ਵਤਨ ਪੰਜਾਬ ਦੀਆਂ ਅਤੇ ਹੋਰ ਖੇਤਰਾਂ ਵਿੱਚ ਪ੍ਰਾਪਤੀਆਂ ਨੂੰ ਦਰਸਾਉਂਦੀਆਂ ਸੱਤ ਝਾਕੀਆਂ ਵੀ ਸਮਾਗਮ ਦੀ ਸ਼ੋਭਾ ਵਧਾ ਰਹੀਆਂ ਸਨ।ਇਸ ਤੋਂ ਪਹਿਲਾਂ ਇਕ ਰੰਗਾਰੰਗ ਪ੍ਰੋਗਰਾਮ, ਜਿਸ ਵਿੱਚ ਪੀ.ਟੀ. ਸ਼ੋਅ, ਟੈਂਟ ਪੈੱਗਿੰਗ, ਸਕੂਲੀ ਵਿਦਿਆਰਥੀਆਂ ਵੱਲੋਂ ਵੱਖ-ਵੱਖ ਵੰਨਗੀਆਂ, ਗਿੱਧਾ, ਭੰਗੜਾ ਅਤੇ ਸਕੂਲ ਤੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਹੋਰ ਲੋਕ ਨਾਚਾਂ ਨੇ ਦਰਸ਼ਕਾਂ ਨੂੰ ਮੰਤਰ-ਮੁਗਧ ਕਰ ਦਿੱਤਾ।ਇਸ ਮੌਕੇ ਮੁੱਖ ਮੰਤਰੀ ਨੇ ਸੁਤੰਤਰਤਾ ਸੈਨਾਨੀ ਨਿਹਾਲ ਸਿੰਘ, ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ, ਕਾਰਗਿਲ ਜੰਗ ਦੇ ਨਾਇਕਾਂ ਤੇ ਸ਼ਹੀਦ ਸਿਪਾਹੀਆਂ ਦੇ ਪਰਿਵਾਰਾਂ ਦਾ ਵੀ ਸਨਮਾਨ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਵੱਡੀ ਖ਼ਬਰ; CM Bhagwant Mann ਵੱਲੋਂ ਨਸ਼ਾ ਫੜਣ ਵਾਲੇ ਪੁਲਿਸ ਕਰਮਚਾਰੀਆਂ ਲਈ ‘ਇਨਾਮ’ ਦਾ ਐਲਾਨ

0

👉ਇੱਕ ਕਿਲੋਂ ਤੋਂ ਵੱਧ ਹੈਰੋਇਨ ਫ਼ੜਣ ‘ਤੇ ਮਿਲੇਗਾ 1 ਲੱਖ 20 ਹਜ਼ਾਰ ਦਾ ਇਨਾਮ
👉ਨਸ਼ਿਆਂ ਦੇ ਮਾਮਲੇ ‘ਚ ਜਾਂਚ ਕਰਨ ਦੇ ਅਧਿਕਾਰ ਮਿਲਣਗੇ ਹੈਡ ਕਾਂਸਟੇਬਲਜ਼ ਨੂੰ

Punjab News: war on drugs; ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁਧ’ ਨੂੰ ਹੋਰ ਕਾਰਗਾਰ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਾ ਫ਼ੜਣ ਵਾਲੇ ਪੁਲਿਸ ਮੁਲਾਜਮਾਂ ਨੂੰ ਉਤਸ਼ਾਹਤ ਕਰਨ ਲਈ ਇਨਾਮ ਦੇਣ ਦਾ ਐਲਾਨ ਕੀਤਾ ਹੈ। ਸ਼ੁੱਕਰਵਾਰ ਨੂੰ ਅਜਾਦੀ ਦਿਵਸ ਮੌਕੇ ਫ਼ਰੀਦਕੋਟ ‘ਚ ਹੋਏ ਰਾਜ਼ ਪੱਧਰੀ ਸਮਾਗਮ ਵਿਚ ਪੁੱਜੇ ਸ: ਮਾਨ ਨੇ ਆਪਣੇ ਭਾਸ਼ਣ ਵਿਚ ਇਸਦਾ ਖੁਲਾਸਾ ਕਰਦਿਆਂ ਦਸਿਆ ਕਿ ਨਸ਼ਾ ਵਿਰੁਧ ਮੁਹਿੰਮ ਨੂੰ ਹੋਰ ਪ੍ਰਭਾਵੀ ਬਣਾਉਣ ਅਤੇ ਨਸ਼ਾ ਤਸਕਰਾਂ ਵਿਰੁਧ ਕੰਮ ਕਰਨ ਵਾਲੇ ਪੁਲਿਸ ਮੁਲਾਜਮਾਂ ਤੇ ਅਧਿਕਾਰੀਆਂ ਨੂੰ ਉਤਸ਼ਾਹਤ ਕਰਨ ਲਈ ਇੱਕ ਵੱਡਾ ਫੈਸਲਾ ਲਾਗੂ ਕੀਤਾ ਜਾ ਰਿਹਾ।

ਇਹ ਵੀ ਪੜ੍ਹੋ Faridkot News: ਮੁੱਖ ਮੰਤਰੀ ਨੇ ਟਿੱਲਾ ਬਾਬਾ ਸ਼ੇਖ ਫ਼ਰੀਦ ਵਿਖੇ ਮੱਥਾ ਟੇਕਿਆ

ਉਨ੍ਹਾਂ ਕਿਹਾ ਕਿ ਜੇਕਰ ਕੋਈ ਪੁਲਿਸ ਮੁਲਾਜਮ ਜਾਂ ਅਧਿਕਾਰੀ ਇੱਕ ਕਿਲੋਂ ਜਾਂ ਇਸਤੋਂ ਵੱਧ ਹੈਰੋਇਨ ਦੀ ਰਿਕਵਰੀ ਕਰਦਾ ਹੈ ਤਾਂ ਉਸਨੂੰ ਸਰਕਾਰ ਵੱਲੋਂ 1 ਲੱਖ 20 ਹਜ਼ਾਰ ਰੁਪਏ ਦਾ ਨਗਦ ਇਨਾਮ ਦਿੱਤਾ ਜਾਵੇਗਾ। ਇਹ ਫੈਸਲਾ ਲੰਘੀ 1 ਮਾਰਚ 2025 ਤੋਂ ਲਾਗੂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਅੱਗੇ ਦਸਿਆ ਕਿ ਹੁਣ ਤੱਕ ਐਨਡੀਪੀਐਸ ਐਕਟ ਦਾ ਪਰਚਾ ਦਰਜ਼ ਕਰਨ ਤੇ ਇਸਦੀ ਜਾਂਚ ਕਰਨ ਦੀ ਜਿੰਮੇਵਾਰੀ ਰੈਗੂਲਰ ਥਾਣੇਦਾਰ ਕੋਲ ਹੁੰਦੀ ਸੀ ਪ੍ਰੰਤੂ ਸਰਕਾਰ ਨੇ ਹੁਣ ਇਹ ਫੈਸਲਾ ਕੀਤਾ ਹੈ ਕਿ ਹੈਡ ਕਾਂਸਟੇਬਲ ਵੀ ਨਸ਼ਿਆਂ ਦੇ ਕੇਸ ਦੀ ਜਾਂਚ ਕਰ ਸਕਣਗੇ ਤੇ ਸੂਬਾ ਸਰਕਾਰ ਇਹ ਤਾਕਤਾਂ ਉਨ੍ਹਾਂ ਨੂੰ ਦੇਣ ਜਾ ਰਹੀ ਹੈ।

ਇਹ ਵੀ ਪੜ੍ਹੋ ਪੰਜਾਬ ਦੇ ਸ਼ਹਿਰਾਂ ‘ਚ Property Tax ਲਈ ਸਰਕਾਰ ਨੇ ਮੁੜ ਵਧਾਈ OTS ਸਕੀਮ,ਹੁਣ ਇਸ ਮਿਤੀ ਤੱਕ ਭਰ ਸਕੋਗੇ…

ਇਸੇ ਤਰ੍ਹਾਂ ਜਲਦੀ ਹੀ 150 ਇੰਸਪੈਕਟਰਾਂ, 450 ਸਬ ਇੰਸਪੈਕਟਰਾਂ ਅਤੇ 1000 ਏਐਸਆਈਜ਼ ਨੂੰ ਤਰੱਕੀ ਦਿੱਤੀ ਜਾ ਰਹੀ ਹੈ ਤੇ ਇਹ ਖਾਲੀ ਹੋਣ ਵਾਲੀਆਂ 1600 ਪੋਸਟਾਂ ਨੂੰ ਨਵੀਂ ਭਰਤੀ ਰਾਹੀਂ ਭਰਿਆ ਜਾਵੇਗਾ। ਜਿਕਰਯੋਗ ਹੈ ਕਿ ਪਾਕਿਸਤਾਨ ਤੋਂ ਆ ਰਹੀਆਂ ਹੈਰੋਇਨ ਦੀਆਂ ਖੇਪਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਐਂਟੀ ਡਰੋਨ ਸਿਸਟਮ ਲਾਗੂ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Mohali News: ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮੋਹਾਲੀ ਵਿੱਚ ਤਿਰੰਗਾ ਲਹਿਰਾਇਆ

0

👉ਨਸ਼ਾ ਮੁਕਤ ਪੰਜਾਬ ਪ੍ਰਤੀ ਵਚਨਬੱਧਤਾ ਦੁਹਰਾਈ; ਭਗਵੰਤ ਮਾਨ ਸਰਕਾਰ ਦੀ ਲੋਕ-ਕੇਂਦਰਿਤ ਸ਼ਾਸਨ ਨੀਤੀ ਤੇ ਪਹਿਰਾ ਦੇਣ ਦੀ ਵਚਨਬੱਧਤਾ ਦੁਹਰਾਈ

Mohali News: ਪੰਜਾਬ ਦੇ ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ 79ਵੇਂ ਆਜ਼ਾਦੀ ਦਿਵਸ ਮੌਕੇ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ, ਮੋਹਾਲੀ ਵਿਖੇ ਤਿਰੰਗਾ ਲਹਿਰਾਇਆ।ਭਾਰਤ ਦੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਅਤੇ ਸ਼ਰਧਾਂਜਲੀ ਭੇਟ ਕਰਦਿਆਂ, ਉਨ੍ਹਾਂ ਕਿਹਾ ਕਿ ਆਜ਼ਾਦੀ ਸੰਗਰਾਮ ਦੌਰਾਨ ਪੰਜਾਬੀਆਂ ਨੇ ਲਗਭਗ 80% ਕੁਰਬਾਨੀਆਂ ਦਾ ਯੋਗਦਾਨ ਪਾਇਆ। ਉਨ੍ਹਾਂ ਸ਼ਹੀਦ ਭਗਤ ਸਿੰਘ, ਕਰਤਾਰ ਸਿੰਘ ਸਰਾਭਾ ਅਤੇ ਊਧਮ ਸਿੰਘ ਵਰਗੇ ਮਹਾਨ ਸ਼ਹੀਦਾਂ ਦੇ ਨਾਲ-ਨਾਲ ਹਜ਼ਾਰਾਂ ਅਣਗੌਲੇ ਅਜ਼ਾਦੀ ਸੰਘਰਸ਼ ਦੇ ਨਾਇਕਾਂ ਨੂੰ ਵੀ ਯਾਦ ਕੀਤਾ।ਉਨ੍ਹਾਂ ਭਾਰਤੀ ਲੋਕਤੰਤਰ ਦੀ ਪ੍ਰਸ਼ੰਸਾ ਕਰਦਿਆਂ ਡਾ. ਬੀ.ਆਰ. ਅੰਬੇਡਕਰ ਨੂੰ ਇਸਦੀ ਨੀਂਹ ਰੱਖਣ ਦਾ ਸਿਹਰਾ ਦਿੱਤਾ, ਜਿਸ ਰਾਹੀਂ ਲੋਕਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਆਜ਼ਾਦੀ ਵੀ ਮਿਲੀ।

ਇਹ ਵੀ ਪੜ੍ਹੋ Faridkot News: ਮੁੱਖ ਮੰਤਰੀ ਨੇ ਟਿੱਲਾ ਬਾਬਾ ਸ਼ੇਖ ਫ਼ਰੀਦ ਵਿਖੇ ਮੱਥਾ ਟੇਕਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਪ੍ਰਾਪਤੀਆਂ ‘ਤੇ ਚਾਨਣਾ ਪਾਉਂਦੇ ਹੋਏ, ਮੰਤਰੀ ਖੁੱਡੀਆਂ ਨੇ ਕਿਹਾ ਕਿ ਪ੍ਰਤੀ ਮਹੀਨਾ 300 ਯੂਨਿਟ ਤੱਕ ਮੁਫ਼ਤ ਘਰੇਲੂ ਬਿਜਲੀ, ਲਗਭਗ 80% ਆਬਾਦੀ ਨੂੰ ਲਾਭ ਪਹੁੰਚਾ ਰਹੀ ਹੈ। 55,000 ਤੋਂ ਵੱਧ ਨੌਕਰੀਆਂ ਯੋਗਤਾ ਦੇ ਆਧਾਰ ‘ਤੇ ਪ੍ਰਦਾਨ ਕੀਤੀਆਂ ਗਈਆਂ ਹਨ ਜੋ ਕਿ ਪਾਰਦਰਸ਼ਤਾ ਨੂੰ ਯਕੀਨੀ ਬਣਾਉਂਦੀਆਂ ਹਨ। ਆਮ ਆਦਮੀ ਕਲੀਨਿਕ ਮੁਫ਼ਤ ਸਿਹਤ ਜਾਂਚ, ਟੈਸਟ ਅਤੇ ਦਵਾਈਆਂ ਦੇ ਰਹੇ ਹਨ। ਸਕੂਲਾਂ ਨੂੰ ਬਿਹਤਰ ਬੁਨਿਆਦੀ ਢਾਂਚੇ ਅਤੇ ਗੁਣਵੱਤਾ ਵਾਲੀ ਸਿੱਖਿਆ ਨਾਲ ਅਪਗ੍ਰੇਡ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਫ਼ਸਲਾਂ ਵਾਸਤੇ ਜ਼ਮੀਨੀ ਪਾਣੀ ਤੇ ਨਿਰਭਰਤਾ ਨੂੰ ਘਟਾਉਣ ਲਈ ਨਹਿਰੀ ਪਾਣੀ ਦੀ ਸਪਲਾਈ ਦਾ ਵਿਸਤਾਰ ਕੀਤਾ ਗਿਆ ਹੈ ਤਾਂ ਜੋ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਡਿੱਗਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਕੇਂਦਰੀ ਪੂਲ ਵਿੱਚ ਲਗਭਗ 180 ਲੱਖ ਮੀਟਰਕ ਟਨ ਝੋਨਾ ਅਤੇ 130 ਲੱਖ ਮੀਟਰਕ ਟਨ ਕਣਕ ਦਾ ਯੋਗਦਾਨ ਪਾਉਂਦਾ ਹੈ।

ਇਹ ਵੀ ਪੜ੍ਹੋ ਪੰਜਾਬ ਦੇ ਸ਼ਹਿਰਾਂ ‘ਚ Property Tax ਲਈ ਸਰਕਾਰ ਨੇ ਮੁੜ ਵਧਾਈ OTS ਸਕੀਮ,ਹੁਣ ਇਸ ਮਿਤੀ ਤੱਕ ਭਰ ਸਕੋਗੇ…

ਉਨ੍ਹਾਂ ਕਿਹਾ ਕਿ ਰਾਜ ਨੇ ਸੂਬੇ ਨਾਲ ਸਬੰਧਤ ਫੌਜੀਆਂ ਦੀ ਸ਼ਹਾਦਤ ਦੇ ਸਨਮਾਨ ਵਜੋਂ 1 ਕਰੋੜ ਰੁਪਏ ਪ੍ਰਦਾਨ ਕਰਕੇ ਅਤੇ ਸਰਕਾਰੀ ਨੌਕਰੀਆਂ ਵਿੱਚ 13% ਕੋਟਾ ਰਾਖਵਾਂ ਰੱਖ ਕੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਇਕਜੁੱਟਤਾ ਦਿਖਾਈ ਹੈ।ਉਨ੍ਹਾਂ ਨੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ 350ਵੀਂ ਸ਼ਹੀਦੀ ਵਰ੍ਹੇਗੰਢ ‘ਤੇ 19-25 ਨਵੰਬਰ ਤੱਕ ਸਰਕਾਰ ਵੱਲੋਂ ਕੀਤੇ ਜਾਣ ਵਾਲੇ ਰਾਜ ਪੱਧਰੀ ਪ੍ਰੋਗਰਾਮਾਂ ਬਾਰੇ ਵੀ ਦੱਸਿਆ।ਮੰਤਰੀ ਖੁੱਡੀਆਂ ਨੇ ਡੀ ਸੀ ਕੋਮਲ ਮਿੱਤਲ ਅਤੇ ਐਸ ਐਸ ਪੀ ਹਰਮਨਦੀਪ ਸਿੰਘ ਹਾਂਸ ਦੇ ਨਾਲ ਡੀ ਐਸ ਪੀ ਜਤਿੰਦਰ ਸਿੰਘ ਚੌਹਾਨ ਦੀ ਅਗਵਾਈ ਵਾਲੀ ਆਜ਼ਾਦੀ ਦਿਵਸ ਪਰੇਡ ਦਾ ਨਿਰੀਖਣ ਵੀ ਕੀਤਾ।ਇਸ ਮੌਕੇ ਪੰਜ ਵੀਰ ਨਾਰੀਆਂ ਨੂੰ ਸਨਮਾਨਿਤ ਕੀਤਾ ਗਿਆ, ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਘੁਲਾਟੀਏ ਗੁਰਦੇਵ ਸਿੰਘ ਨੂੰ ਉਨ੍ਹਾਂ ਦੀ ਬਿਰਧ ਅਵਸਥਾ ਕਰਨ ਬੀਤੇ ਕਲ੍ਹ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਜਾ ਕੇ ਵਧਾਈ ਦਿੱਤੀ ਸੀ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਨੇ ਗਾਇਕ ਬੱਬੂ ਮਾਨ ਤੇ ਪੱਤਰਕਾਰ ਜਤਿੰਦਰ ਪੰਨੂ ਸਹਿਤ 13 ਲਈ ਮੰਗੇ ‘ਪਦਮ ਅਵਾਰਡ’

ਖੇਤੀਬਾੜੀ ਮੰਤਰੀ ਨੇ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ (ਸ਼ੌਰਿਆ ਚੱਕਰ) ਨੂੰ ਵੀ ਸ਼ਰਧਾਂਜਲੀ ਭੇਟ ਕੀਤੀ, ਜਿਨ੍ਹਾਂ ਦੇ ਨਾਮ ‘ਤੇ ਸਰਕਾਰੀ ਕਾਲਜ ਦਾ ਨਾਮ ਰੱਖਿਆ ਗਿਆ ਹੈ।ਇਸ ਸਮਾਰੋਹ ਵਿੱਚ ਵੱਖ-ਵੱਖ ਵਿਭਾਗਾਂ ਦੀਆਂ ਝਾਕੀਆਂ, ਸਕੂਲੀ ਵਿਦਿਆਰਥੀਆਂ ਦੁਆਰਾ ਸੱਭਿਆਚਾਰਕ ਪ੍ਰਦਰਸ਼ਨ, ਐਨ.ਸੀ.ਸੀ. ਕੈਡਿਟਾਂ ਦੀ ਭਾਗੀਦਾਰੀ, ਅਤੇ ਸਰਕਾਰੀ ਪ੍ਰਾਇਮਰੀ ਸਕੂਲ, 3ਬੀ1 ਦੇ ਵਿਸ਼ੇਸ਼ ਵਿਦਿਆਰਥੀਆਂ ਦੁਆਰਾ ਰਾਸ਼ਟਰੀ ਗੀਤ ਗਾਇਨ ਕੀਤਾ ਗਿਆ। ਇਸ ਮੌਕੇ ਡਾ. ਸੰਨੀ ਸਿੰਘ ਆਹਲੂਵਾਲੀਆ (ਚੇਅਰਮੈਨ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ), ਪਰਮਿੰਦਰ ਸਿੰਘ ਗੋਲਡੀ (ਚੇਅਰਮੈਨ, ਪੰਜਾਬ ਯੂਥ ਵਿਕਾਸ ਬੋਰਡ), ਪ੍ਰਭਜੋਤ ਕੌਰ (ਚੇਅਰਪਰਸਨ, ਜ਼ਿਲ੍ਹਾ ਯੋਜਨਾ ਕਮੇਟੀ), ਵਿਨੀਤ ਵਰਮਾ (ਮੈਂਬਰ, ਪੰਜਾਬ ਟ੍ਰੇਡਰਜ਼ ਕਮਿਸ਼ਨ), ਅਮਿਤ ਜੈਨ (ਮੈਂਬਰ, ਪੰਜਾਬ ਗਊ ਸੇਵਾ ਕਮਿਸ਼ਨ), ਹਰਸੁਖਿੰਦਰ ਸਿੰਘ ਬੱਬੀ ਬਾਦਲ, ਅਤੇ ਐਸ.ਐਸ. ਸ਼੍ਰੀਵਾਸਤਵ (ਵਿਸ਼ੇਸ਼ ਡੀ.ਜੀ.ਪੀ., ਸੁਰੱਖਿਆ, ਪੰਜਾਬ) ਸ਼ਾਮਲ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Faridkot News: ਮੁੱਖ ਮੰਤਰੀ ਨੇ ਟਿੱਲਾ ਬਾਬਾ ਸ਼ੇਖ ਫ਼ਰੀਦ ਵਿਖੇ ਮੱਥਾ ਟੇਕਿਆ

0

👉ਲੋਕਾਂ ਨੂੰ ਮਹਾਨ ਸੂਫ਼ੀ ਸੰਤ ਦੇ ਨਕਸ਼ੇ-ਕਦਮਾਂ ‘ਤੇ ਚੱਲਣ ਦੀ ਕੀਤੀ ਅਪੀਲ
Faridkot News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਟਿੱਲਾ ਬਾਬਾ ਸ਼ੇਖ ਫ਼ਰੀਦ ਵਿਖੇ ਮੱਥਾ ਟੇਕਿਆ ਅਤੇ ਲੋਕਾਂ ਨੂੰ ਸਤਿਕਾਰਯੋਗ ਸੂਫ਼ੀ ਸੰਤ ਦੇ ਨਕਸ਼ੇ-ਕਦਮਾਂ ‘ਤੇ ਚੱਲਣ ਦੀ ਅਪੀਲ ਕੀਤੀ।ਬਾਬਾ ਸ਼ੇਖ ਫ਼ਰੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਮਹਾਨ ਰੂਹਾਨੀ ਆਗੂ, ਕਵੀ-ਪੈਗੰਬਰ ਅਤੇ ਭਾਰਤ ਵਿੱਚ ਸੂਫ਼ੀ ਪਰੰਪਰਾ ਦੇ ਬਾਨੀ ਦੱਸਿਆ। ਉਨ੍ਹਾਂ ਕਿਹਾ ਕਿ ਬਾਬਾ ਫ਼ਰੀਦ ਜੀ ਨੂੰ ਪੰਜਾਬੀ ਕਵਿਤਾ ਦਾ ਪਿਤਾਮਾ ਮੰਨਿਆ ਜਾਂਦਾ ਹੈ ਅਤੇ ਪਿਆਰ, ਕਰੁਣਾ, ਬਰਾਬਰੀ, ਨਿਮਰਤਾ, ਭਾਈਚਾਰਾ ਅਤੇ ਆਜ਼ਾਦੀ ‘ਤੇ ਕੇਂਦਰਿਤ ਉਨ੍ਹਾਂ ਦਾ ਫਲਸਫਾ ਸਦੀਵੀ ਤੇ ਵਿਸ਼ਵਵਿਆਪੀ ਤੌਰ ‘ਤੇ ਪ੍ਰਸੰਗਿਕ ਹੈ।

ਇਹ ਵੀ ਪੜ੍ਹੋ 79th independence day; CM Bhagwant Mann ਨੇ ਫ਼ਰੀਦਕੋਟ ‘ਚ ਲਹਿਰਾਇਆ ਕੌਮੀ ਤਿਰੰਗਾ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਾਬਾ ਸ਼ੇਖ ਫ਼ਰੀਦ ਦੀ ਬਾਣੀ, ਜਿਸ ਵਿੱਚ 112 ਸ਼ਲੋਕ ਅਤੇ ਚਾਰ ਸ਼ਬਦ ਸ਼ਾਮਲ ਹਨ, ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਾਮਲ ਕੀਤਾ ਸੀ।ਮੁੱਖ ਮੰਤਰੀ ਨੇ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਇੱਕ ਸਰਬ ਵਿਆਪੀ ਗ੍ਰੰਥ ਹੈ, ਜੋ ਸਾਰੇ ਧਰਮਾਂ ਦੀ ਨੁਮਾਇੰਦਗੀ ਕਰਦਾ ਹੈ ਅਤੇ ਗਿਆਨ ਦਾ ਵਿਸ਼ਾਲ ਭੰਡਾਰ ਹੈ, ਜੋ ਸਾਰੀ ਮਨੁੱਖਤਾ ਲਈ ਮਾਰਗ ਦਰਸ਼ਕ ਵਜੋਂ ਕੰਮ ਕਰਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਅਸੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਸ਼ਰਧਾ ਨਾਲ ਆਪਣਾ ਸਿਰ ਝੁਕਾਉਂਦੇ ਹਾਂ ਤਾਂ ਅਸੀਂ ਮਹਾਨ ਗੁਰੂਆਂ ਦੇ ਨਾਲ-ਨਾਲ ਬਾਬਾ ਫ਼ਰੀਦ ਅੱਗੇ ਵੀ ਸਤਿਕਾਰ ਨਾਲ ਸ਼ਰਧਾ ਭੇਟ ਕਰਦੇ ਹਾਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਾਬਾ ਫ਼ਰੀਦ ਦਾ ਜੀਵਨ ਅਤੇ ਸਿੱਖਿਆਵਾਂ ਅੱਜ ਦੇ ਪਦਾਰਥਵਾਦੀ ਸਮਾਜ ਵਿੱਚ ਵਿਸ਼ੇਸ਼ ਤੌਰ ‘ਤੇ ਪ੍ਰਸੰਗਿਕ ਹਨ।

ਇਹ ਵੀ ਪੜ੍ਹੋ ਪੰਜਾਬ ਦੇ ਸ਼ਹਿਰਾਂ ‘ਚ Property Tax ਲਈ ਸਰਕਾਰ ਨੇ ਮੁੜ ਵਧਾਈ OTS ਸਕੀਮ,ਹੁਣ ਇਸ ਮਿਤੀ ਤੱਕ ਭਰ ਸਕੋਗੇ…

ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਫ਼ਰੀਦ ਦੀਆਂ ਸਿੱਖਿਆਵਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਮਰਪਣ ਅਤੇ ਨਿਮਰਤਾ ਨਾਲ ਮਨੁੱਖਤਾ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀਆਂ ਰਹਿਣਗੀਆਂ। ਲੋਕਾਂ ਨੂੰ ਬਾਬਾ ਫ਼ਰੀਦ ਜੀ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਪੰਜਾਬ ਨੂੰ ਦੇਸ਼ ਦਾ ਨੰਬਰ ਇੱਕ ਸੂਬਾ ਬਣਾਉਣ ਵਿੱਚ ਮਦਦ ਮਿਲੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਬਾਬਾ ਫ਼ਰੀਦ ਜੀ ਦੀ ਚਰਨ ਛੋਹ ਪ੍ਰਾਪਤ ਇਸ ਪਵਿੱਤਰ ਸਥਾਨ ‘ਤੇ ਸ਼ਰਧਾ ਭੇਟ ਕਰਨ ਦਾ ਮੌਕਾ ਪ੍ਰਾਪਤ ਕਰ ਕੇ ਆਪਣੇ ਆਪ ਨੂੰ ਵਡਭਾਗਾ ਮਹਿਸੂਸ ਕਰਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1908383