Wednesday, May 20, 2026
Home Blog Page 524

ਪੰਜਾਬ ਦੇ ਸ਼ਹਿਰਾਂ ‘ਚ Property Tax ਲਈ ਸਰਕਾਰ ਨੇ ਮੁੜ ਵਧਾਈ OTS ਸਕੀਮ,ਹੁਣ ਇਸ ਮਿਤੀ ਤੱਕ ਭਰ ਸਕੋਗੇ…

0

Punjab News: ਸੂਬੇ ਦੇ ਸ਼ਹਿਰਾਂ ਵਿਚ ਬਕਾਇਆ ਪਏ ਪ੍ਰਾਪਟੀ ਟੈਕਸ ਨੂੰ ਇਕੱਠਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਲਿਆਂਦੀ ‘ਵਨ ਟਾਈਮ ਸੈਟਲਮੈਂਟ’ ਸਕੀਮ ਨੂੰ ਹੁਣ ਅਜ਼ਾਦੀ ਦਿਵਸ ਮੌਕੇ 31 ਅਗਸਤ 2025 ਤੱਕ ਵਧਾ ਦਿੱਤਾ ਹੈ। ਇਸਤੋਂ ਪਹਿਲਾਂ ਵੀ ਇਸ ਸਕੀਮ ਦੋ ਵਾਰ ਵਧਾਈ ਜਾ ਚੁੱਕੀ ਹੈ, ਜਿਸਦੇ ਵਿਚ ਸਰਕਾਰ ਨੂੰ ਕਾਫ਼ੀ ਜਿਆਦਾ ਮਾਤਰਾ ਵਿਚ ਟੈਕਸ ਇਕੱਠਾ ਹੋਇਆ ਹੈ।

ਇਹ ਵੀ ਪੜ੍ਹੋ  79th independence day; CM Bhagwant Mann ਨੇ ਫ਼ਰੀਦਕੋਟ ‘ਚ ਲਹਿਰਾਇਆ ਕੌਮੀ ਤਿਰੰਗਾ

ਸੂਚਨਾ ਮੁਤਾਬਕ ਇਸ ਸਕੀਮ ਤਹਿਤ ਇਕੱਲੇ ਬਠਿੰਡਾ ਨਗਰ ਨਿਗਮ ਨੂੰ ਹੀ ਬਿਨਾਂ ਵਿਆਜ ਤੇ ਜੁਰਮਾਨੇ ਦੇ ਕਰੀਬ ਸਵਾ 11 ਕਰੋੜ ਰੁਪਏ ਪ੍ਰਾਪਰਟੀ ਟੈਕਸ ਰੂਪ ਦੇ ਵਿਚ ਜਮ੍ਹਾਂ ਹੋਇਆ ਹੈ। ਜਿਕਰਯੋਗ ਹੈ ਕਿ ਸਥਾਨਕ ਸਰਕਾਰਾਂ ਵਿਭਾਗ ਦੇ ਆਦੇਸ਼ਾਂ ਤਹਿਤ 50 ਗਜ਼ ਤੋਂ ਉਪਰ ਰਿਹਾਇਸ਼ੀ ਮਕਾਨਾਂ ਅਤੇ ਸਾਰੀਆਂ ਵਪਾਰਕ ਥਾਵਾਂ ਤੋਂ , ਨਗਰ ਪੰਚਾਇਤਾਂ, ਨਗਰ ਕੋਂਸਲਾਂ ਅਤੇ ਨਗਰ ਨਿਗਮਾਂ ਦੁਆਰਾ ਪ੍ਰੋਪਟੀ ਟੈਕਸ ਇਕੱਠਾ ਕੀਤਾ ਜਾਂਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਜ਼ਾਦੀ ਦਿਵਸ ਮੌਕੇ ਲਹਿਰਾਇਆ ਤਿਰੰਗਾ

0

👉ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਹੇਠ ਹੋ ਰਿਹਾ ਰਾਜ ਦਾ ਸਰਬਪੱਖੀ ਵਿਕਾਸ
Ferozepur News:ਅੱਜ ਸੁਤੰਤਰਤਾ ਦਿਵਸ ਦੇ ਸਬੰਧ ਵਿਚ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦਾ ਆਯੋਜਨ ਕੈਂਟ ਬੋਰਡ ਸਟੇਡੀਅਮ ਫਿਰੋਜ਼ਪੁਰ ਛਾਉਣੀ ਵਿਖੇ ਕੀਤਾ ਗਿਆ, ਜਿਸ ਵਿਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਤੇ ਉਨ੍ਹਾਂ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਉਨ੍ਹਾਂ ਬੀ.ਐਸ.ਐਫ., ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ, ਪੰਜਾਬ ਹੋਮ ਗਾਰਡ, ਐਨ.ਸੀ.ਸੀ., ਸਕਾਊਟ ਤੇ ਗਾਈਡ ਦੀਆਂ ਟੁਕੜੀਆਂ ਤੋਂ ਸਲਾਮੀ ਲਈ। ਇਸ ਮੌਕੇ ਡਿਪਟੀ ਕਮਿਸ਼ਨਰ ਦੀਪਸਿਖ਼ਾ ਸ਼ਰਮਾ ਅਤੇ ਸ. ਭੁਪਿੰਦਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਵਿਚ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਸੰਦੇਸ਼ ਵਿਚ ਮੁੱਖ ਮਹਿਮਾਨ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਨੇਕਾਂ ਸ਼ਹੀਦਾਂ, ਸੁਤੰਤਰਤਾ ਸੰਗਰਾਮੀਆਂ ਦੀਆਂ ਅਦੁੱਤੀਆਂ ਕੁਰਬਾਨੀਆਂ/ ਸੰਘਰਸ਼ ਸਦਕਾ ਸਾਡਾ ਦੇਸ਼ ਆਜ਼ਾਦ ਹੋਇਆ ਹੈ ਅਤੇ ਇਸ ਅਵਸਰ ਤੇ ਅਸੀਂ ਆਜ਼ਾਦੀ ਦੇ ਪਰਵਾਨਿਆਂ ਤੇ ਸਮੂਹ ਸ਼ਹੀਦਾਂ, ਸੂਰਬੀਰਾਂ ਤੇ ਵੱਖ-ਵੱਖ ਆਜ਼ਾਦੀ ਦੀਆ ਲਹਿਰਾਂ ਵਿਚ ਹਿੱਸਾ ਪਾਉਣ ਵਾਲੇ ਯੋਧਿਆਂ, ਸੂਰਬੀਰਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਵੱਡੇ ਸਮਰਥਨ ਨਾਲ ਹੋਂਦ ਵਿਚ ਆਈ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਰਾਜ ਦਾ ਸਰਵ ਪੱਖੀ ਵਿਕਾਸ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ, ਨਸ਼ਿਆਂ ਦੇ ਖ਼ਾਤਮੇ, ਫ਼ਰਿਸ਼ਤੇ ਸਕੀਮ ਅਤੇ ਬਿਜਲੀ ਮੁਆਫੀ ਵਰਗੇ ਇਤਿਹਾਸਕ ਫ਼ੈਸਲੇ ਲਏ ਹਨ, ਜਿਨ੍ਹਾਂ ਦੇ ਬਹੁਤ ਵਧੀਆ ਪਰਿਣਾਮ ਨਿਕਲ ਕੇ ਸਾਹਮਣੇ ਆਏ ਹਨ।

ਇਹ ਵੀ ਪੜ੍ਹੋ  ਬਠਿੰਡਾ ਵਿਖੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਤਿਰੰਗਾ

ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਧਰਤੀ ਦਾ ਜਰ੍ਹਾ-ਜਰ੍ਹਾ ਸ਼ਹੀਦਾਂ ਦੀਆਂ ਕੁਰਬਾਨੀਆਂ ਨਾਲ ਭਰਪੂਰ ਹੈ ਤੇ ਫ਼ਿਰੋਜ਼ਪੁਰ ਜ਼ਿਲ੍ਹੇ ਨੂੰ ਸ਼ਹੀਦਾਂ ਦੀ ਧਰਤੀ ਹੋਣ ਦਾ ਮਾਣ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿਚ ਪੰਜਾਬੀਆ ਨੇ ਵੱਧ ਚੜ੍ਹ ਕੇ ਕੁਰਬਾਨੀਆਂ ਕੀਤੀਆਂ ਜਿਸ ਤੇ ਪੂਰੇ ਦੇਸ਼ ਨੂੰ ਮਾਣ ਹੈ।ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਦੀ ਧਰਤੀ ਸਾਡੇ ਦੇਸ਼ ਦੇ ਮਹਾਨ ਸ਼ਹੀਦਾਂ ਦੀਆ ਗਤੀਵਿਧੀਆਂ ਦਾ ਮੁੱਖ ਕੇਂਦਰ ਰਹੀ ਹੈ।ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ ਸਹੂਲਤਾ, ਖੇਡਾਂ, ਕਿਸਾਨਾਂ, ਮਜ਼ਦੂਰਾ, ਵਪਾਰੀਆਂ ਅਤੇ ਆਮ ਲੋਕਾਂ ਸਮੇਤ ਰਾਜ ਦੇ ਹਰ ਵਰਗ ਦੀ ਉੱਨਤੀ ਤੇ ਵਿਕਾਸ ਲਈ ਵੱਡੀਆਂ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਵਿਕਾਸ ਪੱਖੋਂ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾਵੇਗਾ ਅਤੇ ਇਸ ਲਈ ਕਈ ਯੋਜਨਾਵਾਂ ਉਲੀਕੀਆਂ ਗਈਆਂ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 55 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਜੋ ਕਿ ਬਿਨਾਂ ਕਿਸੇ ਸਿਫਾਰਸ਼ ਦੇ ਨਿਰੋਲ ਮੈਰਿਟ ਦੇ ਆਧਾਰ ਤੇ ਕਾਬਿਲ ਨੌਜਵਾਨਾਂ ਨੂੰ ਦਿੱਤੀਆਂ ਗਈਆਂ ਹਨ| ਉਨ੍ਹਾਂ ਕਿਹਾ ਕਿ ਸਰਕਾਰੀ ਬੱਸਾਂ ਵਿੱਚ ਔਰਤਾਂ ਲਈ ਮੁਫ਼ਤ ਸਫ਼ਰ ਦੀ ਸਹੂਲਤ ਨੂੰ ਜਾਰੀ ਰੱਖਦਿਆਂ 1 ਅਪ੍ਰੈਲ 2024 ਤੋਂ 30 ਜੂਨ 2025 ਤੱਕ ਸੂਬੇ ਦੀਆਂ ਔਰਤਾਂ ਵੱਲੋਂ ਕੀਤੇ ਗਏ ਮੁਫ਼ਤ ਸਫ਼ਰ ਲਈ ਸਰਕਾਰ ਨੇ 470 ਕਰੋੜ ਰੁਪਏ ਤੋਂ ਵਧੇਰੇ ਰਾਸ਼ੀ ਖਰਚ ਕੀਤੀ ਹੈ। ਉਹਨਾਂ ਕਿਹਾ ਕਿ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਹੋਰ ਸੁਧਾਰ ਵਾਸਤੇ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ 12 ਹਜ਼ਾਰ ਸਰਕਾਰੀ ਸਕੂਲਾਂ ਵਿੱਚ 2000 ਕਰੋੜ ਰੁਪਏ ਦੀ ਲਾਗਤ ਨਾਲ ਬੁਨਿਆਦੀ ਢਾਂਚਾ ਵਿਕਾਸ ਪ੍ਰੋਜੈਕਟ ਸਮਰਪਿਤ ਕੀਤੇ ਗਏ ਹਨ| ਉਹਨਾਂ ਕਿਹਾ ਕਿ ਸਰਕਾਰ ਨੇ ਹਰ ਖੇਤ ਤੱਕ ਪਾਣੀ ਪਹੁੰਚਾਉਣ ਲਈ 545 ਕਿਲੋਮੀਟਰ ਲੰਮੀਆਂ 79 ਨਹਿਰਾਂ ਬਹਾਲ ਕੀਤੀਆਂ ਹਨ ਇਸ ਨਾਲ 41, 135 ਏਕੜ ਰਕਬੇ ਨੂੰ ਨਹਿਰੀ ਪਾਣੀ ਮਿਲੇਗਾ|

ਇਹ ਵੀ ਪੜ੍ਹੋ  79th independence day; CM Bhagwant Mann ਨੇ ਫ਼ਰੀਦਕੋਟ ‘ਚ ਲਹਿਰਾਇਆ ਕੌਮੀ ਤਿਰੰਗਾ

ਇਸ ਤੋਂ ਪਹਿਲਾਂ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਕੌਮੀ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਵੀ ਭੇਟ ਕੀਤੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੀ ਬਦੌਲਤ ਹੀ ਅਸੀਂ ਅੱਜ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ।ਇਸ ਸਮਾਗਮ ਵਿਚ ਵੱਖ-ਵੱਖ ਖੇਤਰਾਂ ਵਿਚ ਪ੍ਰਾਪਤੀਆਂ ਕਰਨ ਵਾਲੀਆਂ ਸ਼ਖ਼ਸੀਅਤਾਂ, ਸੁਤੰਤਰਤਾ ਸੰਗਰਾਮੀਆਂ, ਕਾਰਗਿਲ ਸ਼ਹੀਦਾਂ ਦੇ ਪਰਿਵਾਰਾਂ, ਖਿਡਾਰੀਆਂ, ਵਿਦਿਆਰਥੀਆਂ, ਵਧੀਆਂ ਪੰਚਾਇਤਾਂ, ਅਧਿਕਾਰੀਆਂ, ਕਰਮਚਾਰੀਆਂ ਆਦਿ ਨੂੰ ਮੁੱਖ ਮਹਿਮਾਨ ਵਜੋਂ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਦੇਸ਼ ਭਗਤੀ ਨੂੰ ਦਰਸਾਉਂਦਾ ਰੰਗਾਂ ਰੰਗ ਸੱਭਿਆਚਾਰ ਪ੍ਰੋਗਰਾਮ ਤੋਂ ਇਲਾਵਾ ਪੰਜਾਬ ਦੇ ਲੋਕ ਨਾਚਾਂ ਗਿੱਧਾ ਤੇ ਭੰਗੜੇ ਦੀ ਪੇਸ਼ਕਾਰੀ ਵੀ ਕੀਤੀ ਗਈ। ਪਰੇਡ ਦੀ ਸਮੁੱਚੀ ਅਗਵਾਈ ਡੀ.ਐੱਸ.ਪੀ. ਕਰਨ ਸ਼ਰਮਾ ਵੱਲੋਂ ਕੀਤੀ ਗਈ।ਇਸ ਸਮਾਗਮ ਵਿਚ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਸ੍ਰੀ ਰਜ਼ਨੀਸ ਦਹੀਆ, ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ, ਵਿਧਾਇਕ ਗੁਰੂਹਰਸਹਾਏ ਸ੍ਰੀ ਫੌਜਾ ਸਿੰਘ ਸਰਾਰੀ, ਕਮਿਸ਼ਨਰ ਫਿਰੋਜ਼ਪੁਰ ਮੰਡਲ ਸ੍ਰੀ ਅਰੁਣ ਸੇਖੜੀ, ਡੀ.ਆਈ.ਜੀ. ਸ੍ਰੀ ਗੁਰਮੀਤ ਸਿੰਘ ਚੌਹਾਨ, ਐਸ.ਸੀ. ਕਮਿਸ਼ਨ ਪੰਜਾਬ ਦੇ ਮੈਂਬਰ ਗੁਰਪ੍ਰੀਤ ਸਿੰਘ ਇੱਟਾਂ ਵਾਲੀ, ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਸੁਮਿਤ ਮਲਹੋਤਰਾ, ਸ਼੍ਰੀ ਹਰਜਿੰਦਰ ਸਿੰਘ ਘਾਂਗਾ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ, ਵਧੀਕ ਡਿਪਟੀ ਕਮਿਸ਼ਨਰ (ਜ) ਦਮਨਜੀਤ ਸਿੰਘ ਮਾਨ, ਡਾ. ਨਿਧੀ ਕੁਮੁਦ ਬੰਬਾਹ, ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਸਹਾਇਕ ਕਮਿਸ਼ਨਰ ਗੁਰਦੇਵ ਸਿੰਘ ਧੰਮ, ਸਹਾਇਕ ਕਮਿਸ਼ਨਰ ਸਿਮਰਨਜੀਤ ਸਿੰਘ, ਆਈ.ਏ.ਐਸ ਯੂ. ਟੀ. ਮੈਡਮ ਲਿੰਦਿਆ ਸਮੇਤ ਵੱਡੀ ਗਿਣਤੀ ਵਿਚ ਅਧਿਕਾਰੀ, ਰਾਜਨੀਤਿਕ ਆਗੂ, ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ, ਅਧਿਆਪਕ, ਪੰਚਾਇਤਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬਠਿੰਡਾ ਵਿਖੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਤਿਰੰਗਾ

0

👉ਕਿਹਾ, ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅਸੀਂ ਆਜ਼ਾਦ ਮੁਲਕ ਦੇ ਵਾਸੀ ਹਾਂ
Bathinda News:ਦੇਸ਼ ਦੀ ਆਜ਼ਾਦੀ ਲਈ ਚੱਲੀਆਂ ਵੱਖ-ਵੱਖ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ, ਸ਼ਹੀਦ ਸਰਦਾਰ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਸ਼ਹੀਦ ਮਦਨ ਲਾਲ ਢੀਂਗਰਾ, ਸ਼ਹੀਦ ਲਾਲਾ ਲਾਜਪਤ ਰਾਏ, ਸ਼ਹੀਦ ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਮੁਲਕ ਦੇ ਵਾਸੀ ਹਾਂ। ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਜ਼ਿਆਦਾ ਕੁਰਬਾਨੀਆਂ ਦਿੱਤੀਆਂ ਹਨ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਜਲ ਸਰੋਤ, ਖਨਣ ਅਤੇ ਭੂਮੀ ਤੇ ਜਲ ਸੰਭਾਲ ਵਿਭਾਗ ਪੰਜਾਬ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਇਥੇ ਆਜ਼ਾਦੀ ਦੀ 78ਵੀਂ ਵਰ੍ਹੇਗੰਢ ਤੇ 79ਵੇਂ ਦਿਹਾੜੇ ਮੌਕੇ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਕੌਮੀ ਤਿਰੰਗਾ ਲਹਿਰਾਉਣ ਉਪਰੰਤ ਬਠਿੰਡਾ ਵਾਸੀਆਂ ਨੂੰ ਆਪਣਾ ਸੰਦੇਸ਼ ਦਿੰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ, ਵਿਧਾਇਕ ਬਠਿੰਡਾ (ਦਿਹਾਤੀ) ਸ਼੍ਰੀ ਅਮਿਤ ਰਤਨ ਕੋਟਫੱਤਾ, ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ ਅਤੇ ਡੀਆਈਜੀ ਬਠਿੰਡਾ ਰੇਂਜ ਸ. ਹਰਜੀਤ ਸਿੰਘ ਮੌਜੂਦ ਰਹੇ।ਇਸ ਤੋਂ ਪਹਿਲਾਂ ਮੁੱਖ ਮਹਿਮਾਨ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਸ਼ਾਨਦਾਰ ਪ੍ਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਵੀ ਲਈ। ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ, ਐਸਐਸਪੀ ਬਠਿੰਡਾ ਮੈਡਮ ਅਮਨੀਤ ਕੌਂਡਲ ਅਤੇ ਪ੍ਰੇਡ ਕਮਾਂਡਰ ਡੀਐਸਪੀ ਸ਼੍ਰੀ ਇਸ਼ਾਨ ਸਿੰਗਲਾ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।

ਇਹ ਵੀ ਪੜ੍ਹੋ  79th independence day; CM Bhagwant Mann ਨੇ ਫ਼ਰੀਦਕੋਟ ‘ਚ ਲਹਿਰਾਇਆ ਕੌਮੀ ਤਿਰੰਗਾ

ਇਸ ਦੌਰਾਨ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਜ਼ਿਲ੍ਹਾ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੰਦਿਆਂ ਤੇ ਮਹਾਨ ਸ਼ਹੀਦਾਂ ਨੂੰ ਯਾਦ ਕਰਦਿਆਂ ਕਿਹਾ ਕਿ ਸੂਬੇ ਦੇ ਲੋਕਾਂ ਵੱਲੋਂ ਦਿੱਤੇ ਅਥਾਹ ਪਿਆਰ ਸਦਕਾ ਮੁੱਖ ਮੰਤਰੀ ਬਣੇ ਸਰਦਾਰ ਭਗਵੰਤ ਸਿੰਘ ਮਾਨ ਨੇ ਜਿੱਥੇ ਆਪਣੇ ਅਹੁਦੇ ਦੀ ਸਹੁੰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਚੁੱਕੀ, ਉੱਥੇ ਹੀ ਇਹ ਫੈਸਲਾ ਕੀਤਾ ਕਿ ਸਰਕਾਰੀ ਦਫਤਰਾਂ ਵਿੱਚ ਸ਼ਹੀਦ ਭਗਤ ਸਿੰਘ ਅਤੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੀਆਂ ਤਸਵੀਰਾਂ ਲਾਈਆਂ ਜਾਣ। ਉਨ੍ਹਾਂ ਕਿਹਾ ਕਿ ਸ਼ਹੀਦ ਪਰਿਵਾਰਾਂ ਦਾ ਸਾਡੀ ਸਰਕਾਰ ਦਿਲੋਂ ਸਤਿਕਾਰ ਕਰਦੀ ਹੈ। ਪੰਜਾਬ ਸਰਕਾਰ ਵੱਲੋਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਸਿੱਧੀ ਭਰਤੀ ਵਿੱਚ 13 ਫੀਸਦੀ ਰਾਖਵਾਂਕਰਨ ਦਿੱਤਾ ਜਾ ਰਿਹਾ ਹੈ।ਇਸ ਦੌਰਾਨ ਕੈਬਨਿਟ ਮੰਤਰੀ ਸ਼੍ਰੀ ਗੋਇਲ ਨੇ ਸੂਬਾ ਸਰਕਾਰ ਦੀਆਂ ਉਪਲੱਬਦੀਆ ਦੱਸਦਿਆਂ ਕਿਹਾ ਕਿ ਸਿੱਖਿਆ ਅਤੇ ਸਿਹਤ ਸਾਡੀ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਵਿੱਚ ਸ਼ਾਮਲ ਹਨ। ਸਰਕਾਰ ਦੀਆਂ ਨਿਰੰਤਰ ਕੋਸ਼ਿਸ਼ਾਂ ਸਦਕਾ ਪੰਜਾਬ ਨੇ ਨੈਸ਼ਨਲ ਐਚੀਵਮੈਂਟ ਸਰਵੇ (ਐਨ.ਏ.ਐਸ.) 2024 ਵਿੱਚ ਸਭ ਤੋਂ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਕੇਰਲਾ ਵਰਗੇ ਸੂਬੇ ਨੂੰ ਪਛਾੜ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ। ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ 118 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ‘ਸਕੂਲ ਆਫ਼ ਐਮੀਨੈਂਸ’ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਹੋਰ ਸੁਧਾਰ ਵਾਸਤੇ “ਸਿੱਖਿਆ ਕ੍ਰਾਂਤੀ” ਤਹਿਤ ਸੂਬੇ ਦੇ 12 ਹਜ਼ਾਰ ਸਰਕਾਰੀ ਸਕੂਲਾਂ ਵਿੱਚ 2,000 ਕਰੋੜ ਰੁਪਏ ਦੀ ਲਾਗਤ ਨਾਲ ਬੁਨਿਆਦੀ ਢਾਂਚਾ ਵਿਕਾਸ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ।ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਇਸੇ ਤਰ੍ਹਾਂ ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਂਦਾ ਗਿਆ ਹੈ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਦਿਵਸ ਮੌਕੇ 26 ਸ਼ਖਸੀਅਤਾਂ ਨੂੰ ਪੰਜਾਬ ਸਰਕਾਰ ਪ੍ਰਮਾਣ ਪੱਤਰ, 2025 ਨਾਲ ਕੀਤਾ ਜਾਵੇਗਾ ਸਨਮਾਨਿਤ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਅੱਵਲ ਦਰਜੇ ਦੀਆਂ ਸਿਹਤ ਸੇਵਾਵਾਂ ਮੁੱਹਈਆ ਕਰਵਾਉਣ ਲਈ ਸੂਬੇ ਵਿੱਚ 881 ਆਮ ਆਦਮੀ ਕਲੀਨਿਕ ਚਲਾਏ ਜਾ ਰਹੇ ਹਨ, ਜਿਨ੍ਹਾਂ ਵਿੱਚ 107 ਕਿਸਮ ਦੀਆਂ ਦਵਾਈਆਂ ਅਤੇ 47 ਕਿਸਮ ਦੇ ਲੈਬ ਟੈਸਟ ਬਿਲਕੁਲ ਮੁਫ਼ਤ ਕੀਤੇ ਜਾਂਦੇ ਹਨ। ਨੇੜਲੇ ਭਵਿੱਖ ਵਿੱਚ ਸਰਕਾਰ ਵੱਲੋਂ 200 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ। ਆਮ ਆਦਮੀ ਕਲੀਨਿਕਾਂ ਵਿੱਚ ਹੁਣ ਤੱਕ 3 ਕਰੋੜ 69 ਲੱਖ ਮਰੀਜ਼ਾਂ ਨੇ ਲਗਭਗ 1650 ਕਰੋੜ ਰੁਪਏ ਦਾ ਇਲਾਜ ਮੁਫ਼ਤ ਕਰਵਾਇਆ ਹੈ। ਪੰਜਾਬ ਦੇ 881 ਆਮ ਆਦਮੀ ਕਲੀਨਿਕਾਂ ਵਿੱਚ ਵੱਟਸਐਪ ਚੈਟਬੋਟ ਸੇਵਾ ਦੀ ਸ਼ੁਰੂਆਤ ਵੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਮੂਹ ਪੰਜਾਬੀਆਂ ਨੂੰ “ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੈਲਥ ਕਾਰਡ” ਬਣਾ ਕੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ ਪ੍ਰਦਾਨ ਕੀਤਾ ਜਾਵੇਗਾ। ਇਹ ਸਕੀਮ 2 ਅਕਤੂਬਰ, 2025 ਤੋਂ ਲਾਗੂ ਹੋ ਜਾਵੇਗੀ।ਕੈਬਨਿਟ ਮੰਤਰੀ ਸ਼੍ਰੀ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਰਾਜ ਵਿੱਚ 55 ਨਸ਼ਾ ਮੁਕਤੀ ਕੇਂਦਰ ਅਤੇ 548 ਨਸ਼ਾ ਮੁਕਤੀ ਦਵਾਈ ਕੇਂਦਰਾਂ ਵਿੱਚ ਨਸ਼ੇ ਤੋਂ ਪੀੜਤ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ। “ਯੁੱਧ ਨਸ਼ਿਆਂ ਵਿਰੁੱਧ” ਸਾਡੀ ਸਰਕਾਰ ਦੀ ਇੱਕ ਬੇਹੱਦ ਸਫਲ ਮੁਹਿੰਮ ਹੈ। ਪਿਛਲੀਆਂ ਸਰਕਾਰਾਂ ਨਸ਼ਿਆਂ ਦੀ ਰੋਕਥਾਮ ਲਈ ਕੋਈ ਸਾਰਥਕ ਕਦਮ ਨਹੀਂ ਚੁੱਕ ਸਕੀਆਂ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜਿੱਥੇ ਨਸ਼ਾ ਤਸਕਰਾਂ ਨੂੰ ਸੂਬੇ ‘ਚੋਂ ਖਦੇੜ ਦਿੱਤਾ, ਉੱਥੇ ਹੀ 25 ਹਜ਼ਾਰ ਤੋਂ ਵਧੇਰੇ ਗ੍ਰਿਫਤਾਰੀਆਂ ਕਰਕੇ ਤੇ ਨਸ਼ਾ ਸਮੱਗਲਰਾਂ ਦੇ ਘਰ ਢਾਹ ਕੇ ਸਿੱਧ ਕਰ ਦਿੱਤਾ ਕਿ ਪੰਜਾਬ ਵਿੱਚ ਨਸ਼ਾ ਫੈਲਾਉਣ ਵਾਲਿਆਂ ਲਈ ਕੋਈ ਥਾਂ ਨਹੀਂ ਹੈ।ਉਨ੍ਹਾਂ ਇਹ ਵੀ ਕਿਹਾ ਕਿ ਇਸ ਦੇ ਨਾਲ ਹੀ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਮਿਸਾਲੀ ਪਹਿਲਕਦਮੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ “ਆਪ” ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੀਤੇ ਦਿਨੀਂ ਐਂਟੀ-ਡਰੋਨ ਪ੍ਰਣਾਲੀ “ਬਾਜ਼ ਅੱਖ” ਨੂੰ ਹਰੀ ਝੰਡੀ ਦਿਖਾਈ, ਜਿਸ ਤੋਂ ਬਾਅਦ ਪੰਜਾਬ ਅੰਤਰਰਾਸ਼ਟਰੀ ਸਰਹੱਦ ‘ਤੇ ਇਸ ਪ੍ਰਣਾਲੀ ਨੂੰ ਤੈਨਾਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਨੇ ਗਾਇਕ ਬੱਬੂ ਮਾਨ ਤੇ ਪੱਤਰਕਾਰ ਜਤਿੰਦਰ ਪੰਨੂ ਸਹਿਤ 13 ਲਈ ਮੰਗੇ ‘ਪਦਮ ਅਵਾਰਡ’

ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਫਾਜ਼ਿਲਕਾ ਵਿੱਚ ਪਾਕਿਸਤਾਨ ਬਾਰਡਰ ਨੇੜੇ ਲੁੱਥਰ ਕੈਨਾਲ ਸਿਸਟਮ, ਤਰਨਤਾਰਨ ਜ਼ਿਲ੍ਹੇ ਵਿੱਚ 30 ਤੋਂ 40 ਵਰ੍ਹੇ ਬਾਅਦ 23 ਨਹਿਰਾਂ ਨੂੰ ਬਹਾਲ ਕੀਤਾ ਗਿਆ ਅਤੇ ਹੁਸ਼ਿਆਰਪੁਰ ਦੇ ਕੰਢੀ ਇਲਾਕੇ ਵਿੱਚ ਲਗਭਗ 1800 ਕਿਲੋਮੀਟਰ ਜ਼ਮੀਨਦੋਜ਼ ਪਾਈਪ ਲਾਈਨ ਮੁੜ ਠੀਕ ਕੀਤੀ ਗਈ ਹੈ। ਇਸ ਤੋਂ ਇਲਾਵਾ ਪੰਜਾਬ ਦੇ ਰੂਪਨਗਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਅਣਛੋਹੇ ਅਤੇ ਕੰਢੀ ਇਲਾਕਿਆਂ ਨੂੰ ਪਾਣੀ ਦੇਣ ਲਈ 28 ਨਵੀਆਂ ਲਿਫਟ ਸਕੀਮਾਂ ਦੀ ਸ਼ਨਾਖ਼ਤ ਕੀਤੀ ਗਈ ਹੈ। ਇਨ੍ਹਾਂ ਵਿੱਚੋਂ 15 ਸਕੀਮਾਂ ਪਹਿਲਾਂ ਹੀ ਚਾਲੂ ਹੋ ਚੁੱਕੀਆਂ ਹਨ। ਸੁਤੰਤਰਤਾ ਦੇ ਬਾਅਦ ਪਹਿਲੀ ਵਾਰੀ ਸਰਹਿੰਦ ਚੈਨਲ ਅਤੇ ਪਟਿਆਲਾ ਫੀਡਰ ਵਰਗੀਆਂ ਮੁੱਖ ਨਹਿਰਾਂ ਦੀ ਸਮਰੱਥਾ ਵਧਾਈ ਗਈ ਹੈ। ਸਰਹਿੰਦ ਫੀਡਰ ਚੈਨਲ ਦੀ ਪੁਨਰ-ਲਾਈਨਿੰਗ ਦਾ ਲੰਬੇ ਸਮੇਂ ਤੋਂ ਰੁਕਿਆ ਪ੍ਰਾਜੈਕਟ ਡਿਜ਼ਾਇਨ ਦੇ ਮੁੱਦਿਆਂ, ਕਿਸਾਨਾਂ ਦੀਆਂ ਮੰਗਾਂ ਨੂੰ ਹੱਲ ਕਰਨ ਅਤੇ ਭਾਰਤ ਸਰਕਾਰ ਨੂੰ ਮਨਾਉਣ ਤੋਂ ਬਾਅਦ ਮੁਕੰਮਲ ਹੋ ਚੁੱਕਾ ਹੈ।ਇਸ ਦੌਰਾਨ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਜੇਕਰ ਬਠਿੰਡਾ ਜ਼ਿਲ੍ਹੇ ਦੇ ਵਿਕਾਸ ਦੀ ਗੱਲ ਕੀਤੀ ਜਾਵੇ ਤਾਂ ਜ਼ਿਲ੍ਹੇ ਵਿੱਚ 4 ਕਰੋੜ ਰੁਪਏ ਦੀ ਲਾਗਤ ਨਾਲ 46 ਰੂਰਲ ਆਧੁਨਿਕ ਲਾਇਬ੍ਰੇਰੀਆਂ ਦੀਆਂ ਇਮਾਰਤਾਂ ਦਾ ਨਿਰਮਾਣ ਮੁਕੰਮਲ ਹੋ ਚੁੱਕਾ ਹੈ ਅਤੇ ਜਲਦ ਹੀ ਸਾਰੀਆਂ ਲਾਇਬ੍ਰੇਰੀਆਂ ਲੋਕਾਂ ਅਤੇ ਵਿਦਿਆਰਥੀਆਂ ਦੀ ਸਹੂਲਤ ਲਈ ਖੋਲ੍ਹ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਬਠਿੰਡਾ ਸ਼ਹਿਰ ਵਿੱਚ 8 ਕਰੋੜ 74 ਲੱਖ ਰੁਪਏ ਦੀ ਲਾਗਤ ਨਾਲ “ਜ਼ਿਲ੍ਹਾ ਲਾਇਬ੍ਰੇਰੀ” ਅਤੇ 1 ਕਰੋੜ 81 ਲੱਖ ਰੁਪਏ ਦੀ ਲਾਗਤ ਨਾਲ “ਬੁੱਕ ਡੀਪੂ” ਦੀ ਉਸਾਰੀ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਇਨ੍ਹਾਂ ਨੂੰ ਜਲਦ ਹੀ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ 35 ਕਰੋੜ ਦੀ ਲਾਗਤ ਨਾਲ ਜ਼ਿਲ੍ਹੇ ਦੇ ਕੁੱਲ 125 ਛੱਪੜਾਂ ਨੂੰ ਥਾਪਰ ਮਾਡਲ ਤਕਨੀਕ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ ਜਿਸ ਵਿੱਚੋਂ ਕੁੱਲ 70 ਛੱਪੜਾਂ ਦਾ ਨਿਰਮਾਣ ਮੁਕਮੰਲ ਹੋ ਚੁੱਕਾ ਹੈ ਅਤੇ ਬਾਕੀ ਛੱਪੜ 31 ਮਾਰਚ, 2026 ਤੱਕ ਮੁਕੰਮਲ ਹੋ ਜਾਣਗੇ।ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਵਿੱਚ 5 ਕਰੋੜ 70 ਲੱਖ ਰੁਪਏ ਦੀ ਲਾਗਤ ਨਾਲ 57 ਆਂਗਨਵਾੜੀ ਕੇੰਦਰਾਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ। ਇਨ੍ਹਾਂ ਵਿੱਚੋਂ 50 ਆਂਗਨਵਾੜੀਆਂ ਦਾ ਨਿਰਮਾਣ ਮੁਕੰਮਲ ਹੋ ਚੁੱਕਾ ਹੈ ਅਤੇ ਬਾਕੀ ਰਹਿੰਦੇ 7 ਕੇਂਦਰਾਂ ਦਾ ਨਿਰਮਾਣ ਇਸੇ ਮਹੀਨੇ 30 ਅਗਸਤ ਤੱਕ ਮੁਕੰਮਲ ਕੀਤਾ ਜਾਣਾ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਸਿਲਵਰ ਓਕਸ ਸਕੂਲ ਗਰੁੱਪ ਵੱਲੋਂ ਸਮੂਹ ਸਕੂਲਾਂ ਵਿਖੇ ਧੂਮਧਾਮ ਨਾਲ ਮਨਾਇਆ ਸੁਤੰਤਰਤਾ ਦਿਵਸ

0

Bathinda News: 15 ਅਗਸਤ 2025 ਨੂੰ 79ਵੇਂ ਅਜ਼ਾਦੀ ਦਿਹਾੜੇ ਮੌਕੇ ਸਿਲਵਰ ਓਕਸ ਗਰੁੱਪ ਆਫ਼ ਸਕੂਲਜ਼ ਵੱਲੋਂ ਆਪਣੀਆਂ ਸਾਰੀਆਂ ਸ਼ਾਖਾਵਾਂ ਦੀ ਸਮੂਹਿਕ ਭਾਗੀਦਾਰੀ ਨਾਲ ਇਸ ਦਿਹਾੜੇ ਨੂੰ ਬਹੁਤ ਉਤਸ਼ਾਹ ਅਤੇ ਦੇਸ਼ ਭਗਤੀ ਦੇ ਜੋਸ਼ ਨਾਲ ਮਨਾਇਆ। ਇਸ ਮੌਕੇ ਸਿਲਵਰ ਓਕਸ ਗਰੁਪ ਆਫ ਸਕੂਲਜ਼ ਦੇ ਪ੍ਰਬੰਧਕਾਂ ਵੰਲੋਂ ਵਖ ਵਖ ਸ਼ਾਖਾਵਾਂ ਵਿਖੇ ਰਾਸ਼ਟਰ ਝੰਡਾ ਲਹਿਰਇਆ ਗਿਆ। ਸਿਲਵਰ ਓਕਸ ਸਕੂਲ ਬੀਬੀਵਾਲਾ ਵਿਖੇ ਚੈਅਰਮੈਨ ਇੰਦਰਜੀਤ ਸਿੰਘ ਬਰਾੜ, ਸਿਲਵਰ ਓਕਸ ਸਕੂਲ ਸੁਸ਼ਾਂਤ ਸਿਟੀ II ਵਿਖੇ ਪ੍ਰਧਾਨ ਸਰੂਪ ਚੰਦ ਸਿੰਗਲਾ, ਸਿਲਵਰ ਓਕਸ ਸਕੂਲ ਡੱਬਵਾਲੀ ਰੋਡ ਵਿਖੇ ਡਾਇਰੈਕਟਰ ਸ਼੍ਰੀਮਤੀ ਬਰਨਿੰਦਰਪਾਲ ਸੇਖੋਂ ਅਤੇ ਸਿਲਵਰ ਓਕਸ ਸਕੂਲ ਰਾਮਪੁਰਾ ਰੋਡ ਵਿਖੇ ਮੁੱਖ ਅਧਿਆਪਕ ਪ੍ਰਦੀਪ ਕੌੜਾ ਦੀ ਅਗਵਾਈ ਹੇਠ ਇਹ ਸਮਾਗਮ ਆਯੋਜਿਤ ਕੀਤਾ ਗਿਆ।

ਇਹ ਵੀ ਪੜ੍ਹੋ  ਨਾਮੀ ਪ੍ਰਾਈਵੇਟ ਹਸਪਤਾਲ ਦੀ ਨਰਸ ਨੇ ਫ਼ਾਹਾ ਲੈ ਕੇ ਚੁੱਕਿਆ ਆਖ਼ਰੀ ਕਦਮ; ਜਾਣੋਂ ਕਾਰਨ

ਪ੍ਰੋਗਰਾਮ ਦੀ ਸ਼ੁਰੂਆਤ ਬੈਂਡ ਵੱਲੋਂ ਮਹਿਮਾਨਾਂ ਦਾ ਸਵਾਗਤ ਕਰਕੇ ਹੋਈ। ਇਸ ਤੋਂ ਬਾਅਦ ਮਹਿਮਾਨਾਂ ਵੱਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ। ਜਿਵੇਂ ਹੀ ਤਿਰੰਗਾ ਅਸਮਾਨ ‘ਚ ਲਹਿਰਾਇਆ, ਸਾਰਿਆਂ ਨੇ ਮਿਲ ਕੇ ਰਾਸ਼ਟਰੀ ਗੀਤ ਗਾ ਕੇ ਦੇਸ਼-ਪ੍ਰੇਮ ਦਾ ਪ੍ਰਗਟਾਵਾ ਕੀਤਾ।ਰਸਮ ਅਨੁਸਾਰ ਮਹਿਮਾਨਾਂ ਵੱਲੋਂ ਦੀਵੇ ਜਗਾ ਕੇ ਪ੍ਰੋਗਰਾਮ ਦੀ ਅਰੰਭ ਕੀਤਾ, ਜੋ ਗਿਆਨ ਅਤੇ ਅਜ਼ਾਦੀ ਦੀ ਰੌਸ਼ਨੀ ਦਾ ਪ੍ਰਤੀਕ ਹਨ। ਸੱਭਿਆਚਾਰਕ ਪ੍ਰੋਗਰਾਮ ਦੀ ਸ਼ੁਰੂਆਤ ਦੇਸ਼-ਭਗਤੀ ਦੀ ਕਵਿਤਾ ਨਾਲ ਹੋਈ।

ਇਹ ਵੀ ਪੜ੍ਹੋ  ਪਿੰਡ ਦੀ ਔਰਤ ਨਾਲ ਦੋਸਤੀ ਲਈ ਤਰਲੋਮੱਛੀ ਹੋਣ ਵਾਲਾ ਥਾਣੇਦਾਰ ਗ੍ਰਿਫਤਾਰ, ਲੱਗੀ ਇਹ ਖ਼ਤਰਨਾਕ ਧਾਰਾ  

ਇਸ ਤੋਂ ਬਾਅਦ ਪੰਜਾਬੀ ਲੋਕ ਨਾਚ ਸੰਮੀ, ਪ੍ਰਭਾਵਸ਼ਾਲੀ ਮੋਨੋਲਾਗ, ਅਤੇ ਸੁਰੀਲੀ ਦੇਸ਼-ਭਗਤੀ ਦੇ ਗੀਤ ਨਾਲ ਸਮਾਰੋਹ ਹੋਰ ਰੰਗੀਨ ਹੋ ਗਿਆ।ਸਮਾਰੋਹ ਦਾ ਮੁੱਖ ਆਕਰਸ਼ਣ ਮੁੱਖ ਮਹਿਮਾਨ ਦਾ ਪ੍ਰੇਰਣਾਦਾਇਕ ਭਾਸ਼ਣ ਸੀ, ਜਿਸ ਵਿੱਚ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਦੇ ਮੂਲ ਸੰਦੇਸ਼, ਏਕਤਾ ਅਤੇ ਜ਼ਿੰਮੇਵਾਰੀ ਨੂੰ ਨਿਭਾਉਣ ਲਈ ਪ੍ਰੇਰਿਤ ਕੀਤਾ। ਸਮਾਰੋਹ ਦਾ ਅੰਤ ਪੰਜਾਬ ਦੀ ਸੰਸਕ੍ਰਿਤੀ ਦੀ ਝਲਕ ਦਿੰਦੇ ਸੰਮੀ ਨੱਚ ਨਾਲ ਹੋਇਆ Iਇਹ ਸਮਾਰੋਹ ਪੂਰੀ ਤਰ੍ਹਾਂ ਸਫਲ ਰਿਹਾ ਅਤੇ ਇਸ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਹਿਮਾਨਾਂ ਵਿੱਚ ਗੌਰਵ ਅਤੇ ਫਰਜ਼ ਦੀ ਭਾਵਨਾ ਪੈਦਾ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਨਾਮੀ ਪ੍ਰਾਈਵੇਟ ਹਸਪਤਾਲ ਦੀ ਨਰਸ ਨੇ ਫ਼ਾਹਾ ਲੈ ਕੇ ਚੁੱਕਿਆ ਆਖ਼ਰੀ ਕਦਮ; ਜਾਣੋਂ ਕਾਰਨ

0

Mohali News: ਮੋਹਾਲੀ ਦੇ ਇੱਕ ਨਾਮੀ ਨਿੱਜੀ ਹਸਪਤਾਲ ਦੀ ਨਰਸ ਵੱਲੋਂ ਫ਼ਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਸਮਾਚਾਰ ਮਿਲਿਆ ਹੈ। ਮ੍ਰਿਤਕ ਨਰਸ ਦੀ ਪਹਿਚਾਣ ਸਪਨਾ(24 ਸਾਲ) ਵਾਸੀ ਸ਼੍ਰੀ ਅਨੰਦਪੁਰ ਸਾਹਿਬ ਵਜੋਂ ਹੋਈ ਹੈ। ਇਹ ਘਟਨਾ ਹਸਪਤਾਲ ਦੇ ਸੈਕਟਰ-68 ਵਿਚ ਸਥਿਤ ਇੱਕ ਹੋਸਟਲ ਦੇ ਕਮਰੇ ਵਿਚ ਵਾਪਰੀ ਹੈ, ਜਿੱਥੇ ਸਪਨਾ ਇੱਕ ਹੋਰ ਲੜਕੀ ਨਾਲ ਰਹਿ ਰਹੀ ਸੀ।

ਇਹ ਵੀ ਪੜ੍ਹੋ ਫ਼ਿਰੌਤੀ ਨਾਂ ਦੇਣ ਵਾਲੇ ਸੁਨਿਆਰੇ ਦੇ ਬ.ਦ.ਮਾ.ਸ਼ਾਂ ਨੇ ਮਾਰੀ ਗੋ+ਲੀ, ਹਾਲਾਤ ਗੰਭੀਰ

ਘਟਨਾ ਦਾ ਪਤਾ ਲੱਗਦਿਆਂ ਹੀ ਫੇਜ਼-8 ਥਾਣੇ ਦੀ ਪੁਲਿਸ ਵੱਲੋਂ ਮੌਕੇ ‘ਤੇ ਪੁੱਜ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ ਤੇ ਪੜਤਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਮੁਢਲੀ ਜਾਂਚ ਤੋਂ ਬਾਅਦ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਸਪਨਾ ਪਿਛਲੇ ਕਈ ਦਿਨਾਂ ਤੋਂ ਪਰੇਸ਼ਾਨ ਸੀ ਤੇ ਪੁਲਿਸ ਇਸਦੇ ਪਿੱਛੇ ਕਾਰਨਾਂ ਦੀ ਖੋਜ ਕਰ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਫ਼ਿਰੌਤੀ ਨਾਂ ਦੇਣ ਵਾਲੇ ਸੁਨਿਆਰੇ ਦੇ ਬ.ਦ.ਮਾ.ਸ਼ਾਂ ਨੇ ਮਾਰੀ ਗੋ+ਲੀ, ਹਾਲਾਤ ਗੰਭੀਰ

0

Firozpuer News: ਬੀਤੀ ਸ਼ਾਮ ਫ਼ਿਰੋਜਪੁਰ ਜ਼ਿਲ੍ਹੇ ਦੇ ਜੀਰਾ ਦੇ ਬਜ਼ਾਰ ਵਿਚ ਤਿੰਨ ਬਦਮਾਸ਼ਾਂ ਵੱਲੋਂ ਸ਼ਰੇਆਮ ਇੱਕ ਸੁਨਿਆਰੇ ਦੀ ਦੁਕਾਨ ਵਿਚ ਦਾਖ਼ਲ ਹੋ ਕੇ ਗੋਲੀਆਂ ਚਲਾਉਣ ਦੀ ਖਬਰ ਮਿਲੀ ਹੈ। ਇਸ ਘਟਨਾ ਦੇ ਵਿਚ ਗੋਲੀ ਲੱਗਣ ਕਾਰਨ ਮੰਜੂ ਜਵੈਲਰਜ਼ ਨੂੰ ਚਲਾਉਣ ਵਾਲਾ ਸੁਨਿਆਰਾ ਰਤਨ ਲਾਲ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ, ਜਿਸਦਾ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ਼ ਵਿਚ ਇਲਾਜ਼ ਚੱਲ ਰਿਹਾ। ਚਰਚਾ ਮੁਤਾਬਕ ਉਕਤ ਦੁਕਾਨਦਾਰ ਨੂੰ ਕੁੱਝ ਸਮੇਂ ਲਈ ਗੈਗਸਟਰਾਂ ਵੱਲੋਂ ਫ਼ਿਰੌਤੀ ਲਈ ਫ਼ੋਨ ਵੀ ਕੀਤੇ ਗਏ ਸਨ ਪ੍ਰੰਤੂ ਉਨ੍ਹਾਂ ਫ਼ਿਰੌਤੀ ਦੇਣ ਤੋਂ ਮਨਾਂ ਕਰ ਦਿੱਤਾ ਸੀ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਨੇ ਗਾਇਕ ਬੱਬੂ ਮਾਨ ਤੇ ਪੱਤਰਕਾਰ ਜਤਿੰਦਰ ਪੰਨੂ ਸਹਿਤ 13 ਲਈ ਮੰਗੇ ‘ਪਦਮ ਅਵਾਰਡ’

ਕਿਹਾ ਜਾ ਰਿਹਾ ਕਿ ਗੈਗਸਟਰਾਂ ਦੇ ਫ਼ੋਨ ਆਉਣੇ ਲਗਾਤਾਰ ਜਾਰੀ ਸਨ ਪ੍ਰੰਤੂ  ਰਤਨ ਲਾਲ ਨੇ ਫ਼ੋਨ ਚੁੱਕਣੇ ਹੀ ਬੰਦ ਕਰ ਦਿੱਤੇ ਸਨ। ਜਿਸਦੇ ਚੱਲਦੇ ਬੀਤੀ ਸ਼ਾਮ ਇੱਕ ਪਲਸਰ ਮੋਟਰਸਾਈਕਲ ‘ਤੇ ਸਵਾਰ ਹੋ ਕੇ ਤਿੰਨ ਨੌਜਵਾਨ ਆਏ, ਜਿਹੜੇ ਦੁਕਾਨ ਵਿਚ ਦਾਖਲ ਹੋ ਗਏ ਤੇ ਸੋਨੇ ਦੀ ਛਾਪ ਦਿਖਾਉਣ ਲਈ ਕਿਹਾ। ਇਸ ਦੌਰਾਨ ਹੀ ਦੋ ਜਣਿਆਂ ਨੇ ਪਿਸਤੌਲ ਕੱਢ ਲਈ ਅਤੇ ਰਤਨ ਲਾਲ ਦੁਕਾਨ ਵਿਚ ਪਏ ਪੈਸੇ ਤੇ ਸੋਨਾ ਦੇਣ ਲਈ ਕਿਹਾ।

ਇਹ ਵੀ ਪੜ੍ਹੋ 79th independence day; CM Bhagwant Mann ਨੇ ਫ਼ਰੀਦਕੋਟ ‘ਚ ਲਹਿਰਾਇਆ ਕੌਮੀ ਤਿਰੰਗਾ

ਕਿਹਾ ਜਾ ਰਿਹਾ ਕਿ ਜਦ ਦੁਕਾਨਦਾਰ ਰਤਨ ਲਾਲ ਵੱਲੋਂ ਅਪਣੀ ਸੁਰੱਖਿਆ ਲਈ ਰੱਖਿਆ ਪਿਸਤੌਲ ਕੱਢਣ ਲਈ ਦਰਾਜ਼ ਖੋਲਣ ਲੱਗਿਆ ਤਾਂ ਬਦਮਾਸ਼ਾਂ ਨੇ ਗੋਲੀ ਚਲਾ ਦਿੱਤੀ, ਜੋ ਉਸਦੇ ਮੂੰਹ ਵਿਚੋਂ ਹੁੰਦੀ ਹੋਈ ਗਲੇ ਰਾਹੀਂ ਨਿਕਲ ਗਈ ਤੇ ਨੌਜਵਾਨ ਫ਼ਰਾਰ ਹੋ ਗਏ। ਘਟਨਾ ਦਾ ਪਤਾ ਲੱਗਦੇ ਹੀ ਐਸਐਚਓ, ਡੀਐਸਪੀ ਗੁਰਦੀਪ ਸਿੰਘ ਤੇ ਐਸਐਸਪੀ ਭੁਪਿੰਦਰ ਸਿੰਘ ਮੌਕੇ ‘ਤੇ ਪੁੱਜੇ ਅਤੇ ਉਨ੍ਹਾਂ ਪ੍ਰਵਾਰ ਤੇ ਦੁਕਾਨਦਾਰਾਂ ਨੂੰ ਭਰੋਸਾ ਦਿਵਾਇਆ ਕਿ ਜਲਦੀ ਹੀ ਮੁਲਜਮਾਂ ਨੂੰ ਕਾਬੂ ਕਰ ਲਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਸਰਕਾਰ ਨੇ ਗਾਇਕ ਬੱਬੂ ਮਾਨ ਤੇ ਪੱਤਰਕਾਰ ਜਤਿੰਦਰ ਪੰਨੂ ਸਹਿਤ 13 ਲਈ ਮੰਗੇ ‘ਪਦਮ ਅਵਾਰਡ’

Chandigarh News: padma award; ਆਗਾਮੀ 26 ਜਨਵਰੀ 2026 ਨੂੰ ਗਣਤੰਤਰ ਦਿਵਸ ਮੌਕੇ ਐਲਾਨੇ ਜਾਣ ਵਾਲੇ ਪਦਮ ਪੁਰਸਕਾਰਾਂ ਲਈ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚੋਂ 13 ਨਾਵਾਂ ਦੀ ਸਿਫ਼ਾਰਸ਼ ਕਰਕੇ ਕੇਂਦਰ ਸਰਕਾਰ ਨੂੰ ਭੇਜੀ ਹੈ। ਮੀਡੀਆ ਵਿਚ ਸਾਹਮਣੇ ਆਈ ਰੀਪੋਰਟ ਮੁਤਾਬਕ ਇਸਦੇ ਵਿਚ ਉੱਘੇ ਪੰਜਾਬੀ ਗਾਇਕ ਬੱਬੂ ਮਾਨ ਤੇ ਸੁਖਵਿੰਦਰ ਸਿੰਘ ਤੋਂ ਇਲਾਵਾ ਪੱਤਰਕਾਰ ਜਤਿੰਦਰ ਪੰਨੂ ਸਹਿਤ ਸਮਾਜ ਸੇਵਾ, ਕਲਾ, ਖੇਤੀਬਾੜੀ, ਖੇਡਾਂ ਅਤੇ ਉਦਯੋਗ ਵਰਗੇ ਵੱਖ-ਵੱਖ ਖੇਤਰਾਂ ਦੇ ਚੰਗਾ ਕੰਮ ਕਰਨ ਵਾਲਿਆਂ ਦੇ ਨਾਮ ਸ਼ਾਮਲ ਹਨ।

ਇਹ ਵੀ ਪੜ੍ਹੋ Big News; BJP ਨੇ ਤਰਨਤਾਰਨ ਹਲਕੇ ਤੋਂ ਆਪਣਾ ਉਮੀਦਵਾਰ ਐਲਾਨਿਆ

ਮਿਲੀ ਜਾਣਕਾਰੀ ਮੁਤਾਬਕ ਇੰਨ੍ਹਾਂ 13 ਨਾਵਾਂ ਪੰਜਾਬੀ ਗਾਇਕ ਬੱਬੂ ਮਾਨ, ਬਾਲੀਵੁੱਡ ਗਾਇਕ ਸੁਖਵਿੰਦਰ ਸਿੰਘ, ਪਿਛਲੇ ਦਿਨੀਂ ਇੱਕ ਹਾਦਸੇ ਵਿਚ ਜਾਨ ਗਵਾਉਣ ਵਾਲੇ 114 ਸਾਲਾ ਮਰਹੂਮ ਦੌੜਾਕ ਫ਼ੌਜਾ ਸਿੰਘ,ਪੱਤਰਕਾਰ ਜਤਿੰਦਰ ਪੰਨੂ, ਵੱਡੇ ਕਾਰੋਬਾਰੀ ਜਵਾਹਰ ਲਾਲ ਓਸਵਾਲ, ਕਿਸਾਨ ਭਜਨ ਸਿੰਘ ਸ਼ੇਰਗਿੱਲ ਤੇ ਡਾ ਹਰਮਿੰਦਰ ਸਿੰਘ ਸਿੱਧੂ, ਕਢਾਈ ਤੇ ਬੁਣਤੀਕਾਰ ਅਰੁਣ ਕੁਮਾਰ, ਬਾਬਾ ਕਸ਼ਮੀਰ ਸਿੰਘ ਕਾਰ ਸੇਵਾ ਭੂਰੀ ਵਾਲੇ, ਸਮਾਜ ਸੇਵੀ ਬਾਬਾ ਗੁਰਇਕਬਾਲ ਸਿੰਘ , ਬੀਰੇਂਦਰ ਸਿੰਘ ਮਸਤੀ ਸਮਾਜ ਸੇਵੀ, ਸੰਤ ਬਾਬਾ ਸੁੱਖਾ ਸਿੰਘ ਤੇ ਨਰਿੰਦਰ ਸਿੰਘ ਦੇ ਨਾਮ ਸ਼ਾਮਲ ਦੱਸੇ ਜਾ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

PAU Ludhiana ਵਿਖੇ 79ਵਾਂ ਆਜ਼ਾਦੀ ਦਿਵਸ ਸ਼ਹੀਦਾਂ ਦੀਆਂ ਕੁਰਬਾਨੀਆਂ ਯਾਦ ਕਰਦਿਆਂ ਮਨਾਇਆ ਗਿਆ

0

Ludhiana News: ਪੰਜਾਬ ਐਗਰੀਕਲਚਰਲ ਯੂਨੀਵਰਸਟੀ ਲੁਧਿਆਣਾ ਵਿਖੇ ਅੱਜ ਦੇਸ਼ ਦਾ 79ਵਾਂ ਸੁਤੰਤਰਤਾ ਦਿਵਸ ਪੂਰੇ ਜੋਸ਼ ਖਰੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਾਈਸ ਚਾਂਸਲਰ ਡਾ ਸਤਿਬੀਰ ਸਿੰਘ ਗੋਸਲ ਨੇ ਤਿਰੰਗਾ ਝੰਡਾ ਲਹਿਰੋਣ ਅਤੇ ਐਨ ਐਸ ਐਸ ਕੈਡਟਾਂ ਕੋਲੋਂ ਸਲਾਮੀ ਲੈਣ ਦੀ ਰਸਮ ਅਦਾ ਕੀਤੀ। ਡਾ ਗੋਸਲ ਨਾਲ ਪੀਏਯੂ ਦੇ ਸਮੁੱਚੇ ਉੱਚ ਅਧਿਕਾਰੀ ਵੱਖ-ਵੱਖ ਵਿਭਾਗਾਂ ਦੇ ਮੁਖੀ ਅਧਿਆਪਕ ਅਤੇ ਵਿਦਿਆਰਥੀ ਭਾਰੀ ਗਿਣਤੀ ਵਿੱਚ ਮੌਜੂਦ ਰਹੇ ।

ਇਹ ਵੀ ਪੜ੍ਹੋ 79th independence day; CM Bhagwant Mann ਨੇ ਫ਼ਰੀਦਕੋਟ ‘ਚ ਲਹਿਰਾਇਆ ਕੌਮੀ ਤਿਰੰਗਾ

ਤਿਰੰਗਾ ਲਹਿਰਾਉਣ ਤੋਂ ਬਾਅਦ ਵਾਈਸ ਚਾਂਸਲਰ ਨੇ ਆਪਣੇ ਵਿਸ਼ੇਸ਼ ਭਾਸ਼ਣ ਵਿੱਚ ਕਿਹਾ ਕਿ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਆਜ਼ਾਦ ਭਾਰਤ ਦੀ ਖੇਤੀ ਖੋਜ, ਸਿੱਖਿਆ ਅਤੇ ਪਸਾਰ ਦੀ ਸਿਰਕੱਢ ਸੰਸਥਾ ਹੈ।ਯੂਨੀਵਰਸਿਟੀ ਆਪਣੀ ਸ਼ੁਰੂਆਤ ਤੋਂ ਹੀ ਖੇਤੀ ਖੇਤਰ ਵਿੱਚ ਬਿਹਤਰ ਕਾਰਗੁਜ਼ਾਰੀ ਲਈ ਜਾਣੀ ਜਾਂਦੀ ਹੈ। ਭਾਰਤ ਦੀ ਭੋਜਨ ਸੁਰੱਖਿਆ ਦੇ ਨਾਲ-ਨਾਲ ਨਵੀਆਂ ਕਿਸਮਾਂ ਅਤੇ ਤਕਨੀਕੀ ਹੱਲ ਲੱਭ ਕੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੇ ਯੂਨੀਵਰਸਿਟੀ ਨੇ ਆਪਣਾ ਯੋਗਦਾਨ ਦਿੱਤਾ ਹੈ। ਇਸ ਸਾਲ ਵਿਸ਼ਵ ਦੀਆਂ ਪਹਿਲੀਆਂ 100 ਖੇਤੀ ਸੰਸਥਾਵਾਂ ਦੀ ਰੈਂਕਿੰਗ ਵਿਚ ਸ਼ਾਮਿਲ ਹੋਣ ਦਾ ਮਾਣ ਪੀ ਏ ਯੂ ਨੂੰ ਮਿਲਿਆ ਹੈ। ਇਹ ਸਾਰਾ ਮੁਕਾਮ ਯੂਨੀਵਰਸਿਟੀ ਦੇ ਮਾਹਿਰਾਂ, ਵਿਦਿਆਰਥੀਆਂ ਅਤੇ ਸਮੁੱਚੇ ਅਮਲੇ ਦੇ ਅਣਥੱਕ ਯਤਨਾਂ ਸਦਕਾ ਹੀ ਸੰਭਵ ਹੋਇਆ।

ਇਹ ਵੀ ਪੜ੍ਹੋ ਬਿਜਲੀ ਮੰਤਰੀ ਨਾਲ ਮੁਲਾਕਾਤ ਉਪਰੰਤ ਬਿਜਲੀ ਮੁਲਾਜਮਾਂ ਵਲੋਂ ਹੜਤਾਲ ਵਾਪਸ ਲੈਣ ਦਾ ਐਲਾਨ

ਇਸ ਮੌਕੇ ਸਵਾਗਤ ਦੇ ਸ਼ਬਦ ਬੋਲਦਿਆਂ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ ਨਿਰਮਲ ਜੌੜਾ ਨੇ ਪੀ ਏ ਯੂ ਦੇ ਵਿਦਿਆਰਥੀ ਵਰਗ ਵਲੋਂ ਪੜ੍ਹਾਈ ਦੇ ਨਾਲ ਨਾਲ ਸਹਿ ਸੱਭਿਆਚਾਰਕ ਗਤੀਵਿਧੀਆਂ ਅਤੇ ਖੇਡਾਂ ਵਿਚ ਕੀਤੀਆਂ ਪ੍ਰਾਪਤੀਆਂ ਉੱਪਰ ਤਸੱਲੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਹੋਸਟਲਾਂ ਅਤੇ ਕੈਂਪਸ ਵਿਚ ਬਿਹਤਰ ਸੁਵਿਧਾਵਾਂ ਮੁਹਈਆ ਕਰਨ ਲਈ ਯੂਨੀਵਰਸਿਟੀ ਵਚਨਵੱਧ ਹੈ ਅਤੇ ਇਸ ਦਿਸ਼ਾ ਵਿਚ ਸੰਭਵ ਯਤਨ ਕੀਤੇ ਜਾ ਰਹੇ ਹਨ। ਅੰਤ ਵਿੱਚ ਯੂਨੀਵਰਸਿਟੀ ਦੇ ਰਜਿਸਟਰਾਰ ਡਾ ਰਿਸ਼ੀ ਪਾਲ ਸਿੰਘ ਆਈ ਏ ਐੱਸ ਨੇ ਸਭ ਦਾ ਧੰਨਵਾਦ ਕੀਤਾ। ਸਮੂਹ ਨਾਗਰਿਕਾਂ ਨੂੰ ਇਸ ਦਿਨ ਦੀ ਵਧਾਈ ਦਿੰਦਿਆਂ ਸ਼੍ਰੀ ਸਿੰਘ ਨੇ ਕਿਹਾ ਕਿ ਇਸ ਆਜ਼ਾਦੀ ਨੂੰ ਹਰ ਹਾਲ ਬਚਾਈ ਰੱਖਣਾ ਆਉਣ ਵਾਲੀਆਂ ਪੀੜ੍ਹੀਆਂ ਦੀ ਜ਼ਿੰਮੇਵਾਰੀ ਹੈ।ਸਮਾਰੋਹ ਦਾ ਸੰਚਾਲਨ ਵਿੱਦਿਆਰਥੀ ਭਲਾਈ ਅਧਿਕਾਰੀ ਗੁਰਪ੍ਰੀਤ ਸਿੰਘ ਵਿਰਕ ਨੇ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

79th independence day; CM Bhagwant Mann ਨੇ ਫ਼ਰੀਦਕੋਟ ‘ਚ ਲਹਿਰਾਇਆ ਕੌਮੀ ਤਿਰੰਗਾ

0

Faridkot News: 79th independence day; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 79ਵੇਂ ਅਜ਼ਾਦੀ ਦਿਵਸ ਮੌਕੇ ਅੱਜ ਫ਼ਰੀਦਕੋਟ ਵਿਖੇ ਪੰਜਾਬ ਸਰਕਾਰ ਦੇ ਰਾਜ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਇਆ। ਇਸ ਦੌਰਾਨ ਨਹਿਰੂ ਸਟੇਡੀਅਮ ਵਿੱਚ ਹੋਏ ਸਮਾਗਮ ਦੌਰਾਨ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਭਾਸ਼ਣ ਦਿੱਤਾ। ਮੁੱਖ ਮੰਤਰੀ ਸ: ਮਾਨ ਨੇ ਆਪਣੇ ਭਾਸ਼ਣ ਵਿਚ ਸੂਫ਼ੀ ਸੰਤ ਬਾਬਾ ਫ਼ਰੀਦ ਦੀ ਉਪਮਾ ਕਰਦਿਆਂ ਉਨ੍ਹਾਂ ਸ਼ਰਧਾਂਜਲੀ ਭੇਂਟ ਕੀਤੀ। ਇਸ ਦੌਰਾਨ ਉਨ੍ਹਾਂ ਦੇਸ਼ ਦੀ ਅਜ਼ਾਦੀ ਮੌਕੇ ਪੰਜਾਬੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਕਿਹਾ ਕਿ ਸਭ ਤੋਂ ਵੱਧ ਨੁਕਸਾਨ ਪੰਜਾਬੀਆਂ ਦਾ ਹੋਇਆ ਤੇ 10 ਲੱਖ ਲੋਕਾਂ ਨੂੰ ਹਿਜ਼ਰਤ ਕਰਨੀ ਪਈ ਤੇ ਉਸਤੋਂ ਬਾਅਦ ਪਾਕਿਸਤਾਨ ਨਾਲ ਹੋਈਆਂ ਜੰਗਾਂ ਦੇ ਵਿਚ ਵੀ ਪੰਜਾਬੀਆਂ ਨੇ ਅੱਗੇ ਹੋ ਕੇ ਦੇਸ ਦੀ ਰੱਖਿਆ ਕੀਤੀ।

ਇਹ ਵੀ ਪੜ੍ਹੋ ਬਿਜਲੀ ਮੰਤਰੀ ਨਾਲ ਮੁਲਾਕਾਤ ਉਪਰੰਤ ਬਿਜਲੀ ਮੁਲਾਜਮਾਂ ਵਲੋਂ ਹੜਤਾਲ ਵਾਪਸ ਲੈਣ ਦਾ ਐਲਾਨ

ਉਨ੍ਹਾਂ ਪੰਜਾਬੀਆਂ ਨੂੰ ਭਾਈਚਾਰਾ ਬਣਾਈ ਰੱਖਣ ਦੀ ਅਪੀਲ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੀ ਵਰਤੋਂ ਰੋਕਣ ਲਈ ਪੰਜਾਬ ਸਰਕਰ ਵੱਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਚਾਨਣਾ ਪਾਇਆ ਤੇ ਦਸਿਆ ਕਿ ਉਹ ਨਸ਼ਿਆਂ ਨੂੰ ਖਤਮ ਕਰਕੇ ਦਮ ਲੈਣਗੇ। ਉਨ੍ਹਾਂ ਕਿਹਾ- ਗੁਆਂਢੀ ਦੇਸ਼ ਤੋਂ ਡਰੋਨ ਰਾਹੀਂ ਨਸ਼ੇ ਆਉਂਦੇ ਹਨ, ਜਿਸਨੂੰ ਰੋਕਣ ਲਈ ਪੰਜਾਬ ਐਂਟੀ-ਡਰੋਨ ਸਿਸਟਮ ਲਗਾਉਣ ਵਾਲਾ ਪਹਿਲਾ ਸੂਬਾ ਬਣ ਗਿਆ ਹੈ। ਇਸਤੋਂ ਇਲਾਵਾ ਉਨ੍ਹਾਂ ਹੁਣ ਤੱਕ ਮੈਰਿਟ ਦੇ ਆਧਾਰ ‘ਤੇ 55 ਹਜ਼ਾਰ ਤੋਂ ਵੱਧ ਨੌਕਰੀਆਂ ਦੇਣ,ਭ੍ਰਿਸਟਾਚਾਰ ਨੂੰ ਰੋਕਣ ਲਈ ਚੁੱਕੇ ਕਦਮਾ ਤੋਂ ਇਲਾਵਾ ਲੋਕਾਂ ਦੀ ਭਲਾਈ ਲਈ ਸਿੱਖਿਆ ਤੇ ਸਿਹਤ ਦੇ ਖੇਤਰ ਵਿਚ ਲਿਆਂਦੀ ਕ੍ਰਾਂਤੀ ਬਾਰੇ ਦਸਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪਿੰਡ ਦੀ ਔਰਤ ਨਾਲ ਦੋਸਤੀ ਲਈ ਤਰਲੋਮੱਛੀ ਹੋਣ ਵਾਲਾ ਥਾਣੇਦਾਰ ਗ੍ਰਿਫਤਾਰ, ਲੱਗੀ ਇਹ ਖ਼ਤਰਨਾਕ ਧਾਰਾ

0

Bathinda News: ਪੰਜਾਬ ਪੁਲਿਸ ਦੇ ਇੱਕ ਥਾਣੇਦਾਰ ਨੂੰ ਔਰਤ ਨਾਲ ਦੋਸਤੀ ਦੀ ‘ਪ੍ਰਪੋਜ਼ਲ’ ਮਹਿੰਗੀ ਪੈ ਗਈ ਹੈ। ਆਪਣੇ ਹੀ ਪਿੰਡ ਦੀ ਔਰਤ ਨੂੰ ਦੋਸਤੀ ਕਰਨ ਜਾਂ ਆਪਣੀ ਕਿਸੇ ਸਹੇਲੀ ਨਾਲ ਗੱਲਬਾਤ ਕਰਵਾਉਣ ਦੀ ਆਡੀਓ ਵਾਈਰਲ ਹੋਣ ਤੋਂ ਬਾਅਦ ਬੇਸ਼ੱਕ ਪੁਲਿਸ ਨੇ ਇਸ ਮਾਮਲੇ ਵਿਚ ਫ਼ੁਰਤੀ ਦਿਖਾਉਂਦਿਆਂ ਇਸ ਥਾਣੇਦਾਰ ਵਿਰੁਧ ਤੁਰੰਤ ਪਰਚਾ ਦਰਜ਼ ਕਰ ਲਿਆ ਸੀ ਪ੍ਰੰਤੂ ਬਾਅਦ ਵਿਚ ਮਾਮਲਾ ਐਸਸੀ ਤੇ ਐਸਟੀ ਦਾ ਨਿਕਲਣ ‘ਤੇ ਹੁਣ ਇਸਨੂੰ ਗ੍ਰਿਫਤਾਰ ਵੀ ਕਰ ਲਿਆ ਗਿਆ।

ਇਹ ਵੀ ਪੜ੍ਹੋ ਬਿਜਲੀ ਮੰਤਰੀ ਨਾਲ ਮੁਲਾਕਾਤ ਉਪਰੰਤ ਬਿਜਲੀ ਮੁਲਾਜਮਾਂ ਵਲੋਂ ਹੜਤਾਲ ਵਾਪਸ ਲੈਣ ਦਾ ਐਲਾਨ

ਮੁਲਜ਼ਮ ਥਾਣੇਦਾਰ ਦੀ ਪਹਿਚਾਣ ਨਰਿੰਦਰ ਸਿੰਘ ਵਾਸੀ ਪਿੰਡ ਰਾਏਕੇ ਕਲਾਂ ਦੇ ਵਜੋਂ ਹੋਈ ਹੈ, ਜਿਸਦੀ ਪੋਸਟਿੰਗ ਲੁਧਿਆਣਾ ਵਿਖੇ ਦੱਸੀ ਜਾ ਰਹੀ ਹੈ। ਚੱਲ ਰਹੀਆਂ ਚਰਚਾਵਾਂ ਦੇ ਮੁਤਾਬਕ ਉਕਤ ਥਾਣੇਦਾਰ ‘ਥਾਣੇਦਾਰੀ’ ਦੇ ਨਾਲ-ਨਾਲ ਫਾਈਨਾਂਸ ਦਾ ਕੰਮ ਵੀ ਕਰਦਾ ਹੈ ਅਤੇ ਉਸਨੇ ਪੀੜਤ ਔਰਤ ਦੇ ਪਤੀ ਸੰਨੀ ਸਿੰਘ ਪੁੱਤਰ ਗੁਰਜੰਟ ਸਿੰਘ ਨੂੰ ਵੀ ਵਿਆਜ ‘ਤੇ ਪੈਸੇ ਦਿੱਤੇ ਹੋਏ ਸਨ ਤੇ ਹੁਣ ਇੰਨ੍ਹਾਂ ਪੈਸਿਆਂ ਦੇ ਬਦਲੇ ਉਕਤ ਵਿਅਕਤੀ ਦੀ ਘਰਵਾਲੀ ਨੂੰ ਦੋਸਤੀ ਲਈ ਮਜਬੂਰ ਕਰ ਰਿਾ ਸੀ।

ਇਹ ਵੀ ਪੜ੍ਹੋ ਵੱਡੀ ਖ਼ਬਰ; ਪੰਜਾਬ ਵਜਾਰਤ ਨੇ ਲਿਆ ਵੱਡਾ ਫੈਸਲਾ, ਲੈਂਡ ਪੂਲਿੰਗ ਪਾਲਿਸੀ ਨੂੰ ਕੀਤਾ ਡੀ-ਨੋਟੀਫਾਈ

ਇਸ ਸਬੰਧ ਵਿਚ ਪੀੜਤ ਔਰਤ ਨੇ ਥਾਣੇਦਾਰ ਅਤੇ ਉਸਦੇ ਭਰਾ ਵਿਰੁਧ ਜਾਤੀਸੂਚਕ ਸਬਦ ਬੋਲਣ ਦੇ ਦੋਸ਼ ਲਗਾਏ ਸਨ। ਥਾਣਾ ਨੰਦਗੜ੍ਹ ਦੇ ਐਸਐਚਓ ਰਵਿੰਦਰ ਸਿੰਘ ਸੰਧੂ ਨੇ ਥਾਂਣੇਦਾਰ ਨਰਿੰਦਰ ਸਿੰਘ ਨੂੰ ਗ੍ਰਿਫਤਾਰ ਕਰਨ ਦੀ ਪੁਸ਼ਟੀ ਕਰਦਿਆਂ ਦਸਿਆ ਕਿ ਇਸਦੇ ਵਿਰੁਧ ਹੁਣ ਐਸੀਸੀ, ਐਸਟੀ ਐਕਟ ਵੀ ਲਗਾਇਆ ਗਿਆ ਹੈ, ਜਿਸਦੇ ਵਿਚ ਇਹ ਗ੍ਰਿਫਤਾਰੀ ਹੋਈ ਹੈ। ਜਦਕਿ ਇਸਤੋਂ ਪਹਿਲਾਂ ਲੱਗੀ ਧਾਰਾ ਜਮਾਨਤਯੋਗ ਸੀ ਤੇ ਉਸ ਵਿਚ ਉਸਨੂੰ ਗ੍ਰਿਫਤਾਰ ਕਰਕੇ ਜਮਾਨਤ ਦੇ ਦਿੱਤੀ ਗਈ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1908425