Wednesday, May 20, 2026
Home Blog Page 525

ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਦਿਵਸ ਮੌਕੇ 26 ਸ਼ਖਸੀਅਤਾਂ ਨੂੰ ਪੰਜਾਬ ਸਰਕਾਰ ਪ੍ਰਮਾਣ ਪੱਤਰ, 2025 ਨਾਲ ਕੀਤਾ ਜਾਵੇਗਾ ਸਨਮਾਨਿਤ

0

Chandigarh News:ਪੰਜਾਬ ਸਰਕਾਰ ਨੇ ਸੁਤੰਤਰਤਾ ਦਿਵਸ ਮੌਕੇ 26 ਵੱਖ-ਵੱਖ ਸ਼ਖਸੀਅਤਾਂ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਲਈ ਪੰਜਾਬ ਸਰਕਾਰ ਪ੍ਰਮਾਣ ਪੱਤਰ, 2025 ਨਾਲ ਸਨਮਾਨ ਕੀਤਾ ਜਾਵੇਗਾ।ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ ਕੀਤੀਆਂ ਜਾਣ ਵਾਲੀਆਂ ਸ਼ਖਸੀਅਤਾਂ ਵਿੱਚ ਅੰਮ੍ਰਿਤਸਰ ਤੋਂ ਡਾ. ਅਨੁਪਮਾ ਗੁਪਤਾ, ਰੂਪਨਗਰ ਤੋਂ ਮਾਸਟਰ ਤੇਗਬੀਰ ਸਿੰਘ, ਪਟਿਆਲਾ ਤੋਂ ਸ੍ਰੀ ਸਰੂਪਇੰਦਰ ਸਿੰਘ, ਹੁਸ਼ਿਆਰਪੁਰ ਤੋਂ ਸ੍ਰੀ ਰਤਨ ਲਾਲ ਸੋਨੀ, ਫਤਹਿਗੜ੍ਹ ਸਾਹਿਬ ਤੋਂ ਡਾ. ਹਿਤੇਂਦਰ ਸੂਰੀ, ਅੰਮ੍ਰਿਤਸਰ ਤੋਂ ਸ੍ਰੀ ਗੁਲਸ਼ਨ ਭਾਟੀਆ, ਮਲੇਰਕੋਟਲਾ ਤੋਂ ਸ੍ਰੀਮਤੀ ਰਿਫਤ ਵਹਾਬ,

ਇਹ ਵੀ ਪੜ੍ਹੋ  ਪੰਜਾਬ ਦੇ ਚਾਰ ਪੁਲਿਸ ਅਧਿਕਾਰੀਆਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ

ਲੁਧਿਆਣਾ ਤੋਂ ਸ੍ਰੀਮਤੀ ਰਾਮਾ ਮੁੰਜਾਲ, ਹੁਸ਼ਿਆਰਪੁਰ ਤੋਂ ਸ੍ਰੀ ਬਲਦੇਵ ਕੁਮਾਰ, ਬਠਿੰਡਾ ਤੋਂ ਮਿਸ ਅਪੇਕਸ਼ਾ, ਪਟਿਆਲਾ ਤੋਂ ਸ੍ਰੀ ਗੁਲਜ਼ਾਰ ਸਿੰਘ ਪਟਿਆਲਵੀ, ਪਟਿਆਲਾ ਤੋਂ ਡਾ. ਬਲਦੇਵ ਸਿੰਘ, ਹੁਸ਼ਿਆਰਪੁਰ ਤੋਂ ਸ੍ਰੀ ਬਲਰਾਜ ਸਿੰਘ ਚੌਹਾਨ, ਜਲੰਧਰ ਤੋਂ ਡਾ. ਪਰਮਜੀਤ ਸਿੰਘ, ਲੁਧਿਆਣਾ ਤੋਂ ਮਾਸਟਰ ਯੁਵਰਾਜ ਸਿੰਘ ਚੌਹਾਨ, ਬਠਿੰਡਾ ਤੋਂ ਕ੍ਰਿਸ਼ਨ ਕੁਮਾਰ ਪਾਸਵਾਨ, ਅੰਮ੍ਰਿਤਸਰ ਤੋਂ ਸ੍ਰੀ ਰਾਜੀਵ ਮਦਾਨ, ਬਠਿੰਡਾ ਤੋਂ ਸ੍ਰੀ ਜਸਕਰਨ ਸਿੰਘ, ਹੁਸ਼ਿਆਰਪੁਰ ਤੋਂ ਡਾ. ਪਵਨ ਕੁਮਾਰ, ਹੁਸ਼ਿਆਰਪੁਰ ਤੋਂ ਡਾ. ਹਰਬੰਸ ਕੌਰ, ਹੁਸ਼ਿਆਰਪੁਰ ਤੋਂ ਡਾ. ਰਾਜ ਕੁਮਾਰ, ਹੁਸ਼ਿਆਰਪੁਰ ਤੋਂ ਡਾ. ਮਹਿਮਾ ਮਿਨਹਾਸ, ਹੁਸ਼ਿਆਰਪੁਰ ਤੋਂ ਮਿਸ ਨਿਸ਼ਾ ਰਾਣੀ, ਕੋਟਕਪੂਰਾ ਤੋਂ ਡਾ. ਪੀ.ਐਸ. ਬਰਾੜ, ਕੋਟਕਪੂਰਾ ਤੋਂ ਡਾ. ਰਵੀ ਬਾਂਸਲ ਅਤੇ ਜਲੰਧਰ ਤੋਂ ਅਭਿਨਵ ਸ਼ੂਰ ਸ਼ਾਮਲ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Big News; BJP ਨੇ ਤਰਨਤਾਰਨ ਹਲਕੇ ਤੋਂ ਆਪਣਾ ਉਮੀਦਵਾਰ ਐਲਾਨਿਆ

0

Tarn Taran News:ਬੇਸ਼ੱਕ ਚੋਣ ਕਮਿਸ਼ਨ ਵੱਲੋਂ ਹਾਲੇ ਤੱਕ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੀ ਮੌਤ ਕਾਰਨ ਖਾਲੀ ਹੋਏ ਹਲਕਾ ਤਰਨਤਾਰਨ ਤੋਂ ਚੋਣ ਪ੍ਰੋਗਰਾਮ ਨਹੀਂ ਐਲਾਨਿਆ ਪ੍ਰੰਤੂ ਸਿਆਸੀ ਪਾਰਟੀ ਵੱਲੋਂ ਆਪਣੀਆਂ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ। ਲੁਧਿਆਣਾ ਦੇ ਵਿਚ ਸਭ ਤੋਂ ਪਿੱਛੋਂ ਉਮੀਦਵਾਰ ਐਲਾਨਣ ਕਾਰਨ ਸਿਆਸੀ ਨੁਕਸਾਨ ਝੱਲਣ ਵਾਲੀ ਭਾਰਤੀ ਜਨਤਾ ਪਾਰਟੀ ਨੇ ਹੁਣ ਇਸ ਹਲਕੇ ਤੋਂ ਹਰਜੀਤ ਸਿੰਘ ਸੰਧੂ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।

ਇਹ ਵੀ ਪੜ੍ਹੋ ਬਿਜਲੀ ਮੰਤਰੀ ਨਾਲ ਮੁਲਾਕਾਤ ਉਪਰੰਤ ਬਿਜਲੀ ਮੁਲਾਜਮਾਂ ਵਲੋਂ ਹੜਤਾਲ ਵਾਪਸ ਲੈਣ ਦਾ ਐਲਾਨ

ਪਾਰਟੀ ਨੇ ਸਾਬਕਾ ਮੰਤਰੀ ਸੁਰਜੀਤ ਜਿਆਣੀ ਨੂੰ ਇਸ ਹਲਕੇ ਦਾ ਪਹਿਲਾਂ ਹੀ ਚੋਣ ਇੰਚਾਰਜ ਨਿਯੁਕਤ ਕੀਤਾ ਹੈ। ਜਦੋਂ ਕਿ ਸਾਬਕਾ ਸੀਪੀਏ ਕੇਡੀ ਭੰਡਾਰੀ ਅਤੇ ਸਾਬਕਾ ਵਿਧਾਇਕ ਰਵੀ ਕਰਨ ਸਿੰਘ ਕਾਹਲੋਂ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਦੂਜੇ ਪਾਸੇ ਅਕਾਲੀ ਦਲ ਬਾਦਲ ਵੱਲੋਂ ਇਸਤੋਂ ਪਹਿਲਾਂ ਹੀ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੇ ਨਾਂ ‘ਤੇ ਮੋਹਰ ਲਗਾਈ ਜਾ ਚੁੱਕੀ ਹੈ। ਆਪ ਵੱਲੋਂ ਅਕਾਲੀ ਦਲ ਛੱਡ ਕੇ ਝਾੜੂ ਚੁੱਕਣ ਵਾਲੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਉਮੀਦਾਵਰ ਬਣਾਏ ਜਾਣ ਦੀ ਪੂਰੀ ਸੰਭਾਵਨਾ ਹੈ। ਉਧਰ,ਕਾਂਗਰਸ ਪਾਰਟੀ ਵੱਲੋਂ ਹਾਲੇ ਉਮੀਦਵਾਰ ਦੀ ਚੋਣ ਲਈ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬਿਜਲੀ ਮੰਤਰੀ ਨਾਲ ਮੁਲਾਕਾਤ ਉਪਰੰਤ ਬਿਜਲੀ ਮੁਲਾਜਮਾਂ ਵਲੋਂ ਹੜਤਾਲ ਵਾਪਸ ਲੈਣ ਦਾ ਐਲਾਨ

0

Patiala News: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ. ਓ. ਨਾਲ ਅੱਜ ਪਟਿਆਲਾ ਵਿਖੇ ਹੋਏ ਮੀਟਿੰਗ ਉਪਰੰਤ ਪੀ.ਐਸ.ਈ.ਬੀ. ਇੰਪਲਾਈਜ ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਵਲੋਂ ਹੜਤਾਲ ਵਾਪਸ ਲੈਣ ਦਾ ਐਲਾਨ ਕੀਤਾ ਗਿਆ। ਇਸ ਮੀਟਿੰਗ ਦੌਰਾਨ ਜਥੇਬੰਦੀਆਂ ਦੇ ਆਗੂਆਂ ਨੂੰ ਮਿਤੀ 10.08.25 ਅਤੇ 14.08.2025 ਨੂੰ ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਪੰਜਾਬ ਅਤੇ ਹਰਭਜਨ ਸਿੰਘ ਟੀ.ਟੀ.ਓ ਬਿਜਲੀ ਮੰਤਰੀ ਪੰਜਾਬ ਦੀ ਪ੍ਰਧਾਨਗੀ ਹੇਠ ਪੀਐਸਪੀਸੀਐਲ ਪ੍ਰਸ਼ਾਸ਼ਨ ਦੀ ਪੀ.ਐਸ.ਈ.ਬੀ. ਇੰਪਲਾਈਜ ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਨਾਲ ਪੰਜਾਬ ਭਵਨ, ਅਤੇ ਪੀ.ਐਸ.ਪੀ.ਸੀ.ਐਲ. ਗੈਸਟ ਹਾਊਸ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਦੌਰਾਨ ਜ਼ੋ ਮੁਲਾਜ਼ਮ ਜਥੇਬੰਦੀਆਂ ਵੱਲੋਂ ਮੰਗਾਂ ਰੱਖੀਆਂ ਗਈਆਂ ਸਨ ਉਨ੍ਹਾਂ ਨੂੰ ਪ੍ਰਵਾਨ ਕਰਨ ਸਬੰਧੀ ਮਿੰਟਸ ਆਫ਼ ਮੀਟਿੰਗ ਦੀ ਕਾਪੀ ਵੀ ਮੁਹੱਈਆ ਕਰਵਾ ਦਿੱਤੀ ਗਈ।

ਇਹ ਵੀ ਪੜ੍ਹੋ ਪੰਜਾਬ ਦੇ ਚਾਰ ਪੁਲਿਸ ਅਧਿਕਾਰੀਆਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ

ਇਸ ਸਬੰਧੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਯੂਨੀਅਨ ਆਗੂਆਂ ਅਤੇ ਸਰਕਾਰ ਦਰਮਿਆਨ ਗੱਲਬਾਤ ਦੇ ਦੌਰ ਉਪਰੰਤ ਮੰਗਾਂ ਉਤੇ ਸਹਿਮਤੀ ਬਣ ਗਈ ਹੈ। ਉਨ੍ਹਾਂ ਕਿਹਾ ਕਿ ਮੰਗਾਂ ਨੂੰ ਲਾਗੂ ਕਰਨ ਲਈ ਜਲਦ ਹੀ ਪੀ.ਐਸ.ਪੀ.ਸੀ.ਐਲ. ਦੇ ਬੋਰਡ ਆਫ਼ ਡਾਇਰੈਕਟਰਜ਼ ਤੋਂ ਪ੍ਰਵਾਨਗੀ ਲੈਣ ਲਈ ਜਾਵੇਗੀ ਅਤੇ ਜਿੰਨ੍ਹਾਂ ਮੰਗਾਂ ਸਬੰਧੀ ਪੰਜਾਬ ਕੈਬਨਿਟ ਦੀ ਪ੍ਰਵਾਨਗੀ ਦੀ ਜ਼ਰੂਰਤ ਹੈ ਉਹ ਵੀ ਜਲਦ ਹਾਂਸਲ ਕਰ ਲਈ ਜਾਵੇਗੀ।ਬਿਜਲੀ ਮੰਤਰੀ ਨੇ ਇਸ ਮੌਕੇ ਸਮੂੰਹ ਜਥੇਬੰਦੀਆਂ ਦੇ ਆਗੂਆਂ ਅਤੇ ਮੈਂਬਰਾਂ ਦੀ ਵੀ ਧੰਨਵਾਦ ਕੀਤਾ ਜ਼ੋ ਕਿ ਸਰਕਾਰ ਦੀ ਗੱਲ ਮੰਨ ਕੇ ਕੰਮ ਤੇ ਵਾਪਸ ਪਰਤ ਆਏ ਹਨ ਉਨ੍ਹਾਂ ਕਿਹਾ ਕਿ 30 ਸਤੰਬਰ ਤੱਕ ਪੀ.ਐਸ.ਪੀ.ਸੀ.ਐਲ. ਲਈ ਬਹੁਤ ਅਹਿਮ ਸਮਾਂ ਹੁੰਦਾ ਹੈ ਕਿਉਂਕਿ ਗਰਮੀ ਵਿਚ ਘਰਾਂ ਨੂੰ ਅਤੇ ਝੋਨੇ ਦੀ ਫ਼ਸਲ ਨੂੰ ਪਾਣੀ ਦੀ ਪੂਰਤੀ ਲਈ ਬਿਜਲੀ ਦੀ ਸੁਚਾਰੂ ਸਪਲਾਈ ਬਹੁਤ ਜ਼ਰੂਰੀ ਹੁੰਦੀ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਪੰਜਾਬ ਸਹਿਕਾਰੀ ਸੁਸਾਇਟੀਆਂ ਐਕਟ, 1961 ਵਿੱਚ ਸੋਧਾਂ ਨੂੰ ਮਨਜ਼ੂਰੀ

ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇਹ ਸੋਚ ਹੈ ਕਿ ਪੰਜਾਬ ਦੇ ਧੀਆਂ ਪੁੱਤਰ ਨੂੰ ਵੱਧ ਤੋਂ ਵੱਧ ਨੌਕਰੀਆਂ ਦਿੱਤੀਆਂ ਜਾਣ ਅਤੇ। ਇਸੇ ਦਿਸ਼ਾ ਵਿਚ ਕੰਮ ਕਰਦਿਆਂ ਪੰਜਾਬ ਸਰਕਾਰ ਨੇ ਬੀਤੇ ਸਾਢੇ ਤਿੰਨ ਸਾਲ ਵਿੱਚ 55 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਹਨ।ਉਨ੍ਹਾਂ ਕਿਹਾ ਕਿ ਜਥੇਬੰਦੀਆਂ ਦੀ ਇਸ ਸਬੰਧੀ ਮੰਗ ਸੀ ਕਿ ਪੀ.ਐਸ.ਪੀ.ਸੀ.ਐਲ ਅਤੇ ਪੀਐਸਟੀਸੀਐਲ ਵਿਚ ਹੋਰ ਭਰਤੀ ਕੀਤੀ ਜਾਵੇ । ਉਨ੍ਹਾਂ ਦੱਸਿਆ ਕਿ ਸਾਡੀ ਸਰਕਾਰ ਨੇ ਹੁਣ ਤੱਕ 7000 ਤੋਂ ਵੱਧ ਭਰਤੀ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਵਿਚ ਹੁਣ ਤੱਕ ਕਰ ਦਿੱਤੀ ਹੈ ਅਤੇ ਇਸ ਸਾਲ ਦੇ ਅੰਤ ਤੱਕ 11000 ਦੇ ਕਰੀਬ ਹੋਰ ਭਰਤੀ ਮੁਕੰਮਲ ਕਰ ਦਿੱਤੀ ਜਾਵੇਗੀ। ਇਸੇ ਤਰ੍ਹਾਂ ਐਕਸ ਗ੍ਰੇਸੀਆ ਵਿਚ ਪੰਜ ਲੱਖ ਰੁਪਏ ਦਾ ਵਾਧਾ ਕਰ ਕੇ 35 ਲੱਖ ਕਰਨ ਦਾ ਫੈਸਲਾ ਕੀਤਾ ਗਿਆ ਹੈ।ਇਸ ਤੋਂ ਇਲਾਵਾ ਆਊਟ ਸੋਰਸ ਅਤੇ ਕੰਟਰੈਕਟ ਮੁਲਾਜ਼ਮਾਂ ਦੀ ਮੰਗਾਂ ਸਬੰਧੀ ਕਮੇਟੀ ਬਣਾਈ ਗਈ ਹੈ ਜਿਵੇਂ ਹੀ ਇਹ ਕਮੇਟੀ ਰਿਪੋਰਟ ਦਿੰਦੀ ਹੈ ਉਸ ਨੂੰ ਲਾਗੂ ਕਰ ਦਿੱਤਾ ਜਾਵੇਗਾ।ਅਖੀਰ ਵਿਚ ਬਿਜਲੀ ਮੰਤਰੀ ਨੇ ਕਿਹਾ ਪੰਜਾਬ ਦੀ ਜਨਤਾ ਨੂੰ ਕੋਈ ਵੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਕਰਮਚਾਰੀਆਂ ਦੀ ਹਰ ਜਾਇਜ਼ ਮੰਗ ਨੂੰ ਮੰਨਣ ਲਈ ਤਿਆਰ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਹੁਸੈਨੀਵਾਲਾ ਬਾਰਡਰ ਫਿਰੋਜ਼ਪੁਰ ਵਿਖੇ ਰੀਟਰੀਟ ਸੈਰਾਮਨੀ ਦਾ ਆਨੰਦ ਮਾਨਿਆ

0

Ferozepur News:ਪੰਜਾਬ ਵਿਧਾਨਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਵੱਲੋਂ ਅੱਜ ਫਿਰੋਜ਼ਪੁਰ ਵਿਖੇ ਪਹੁੰਚ ਕੇ ਹੁਸੈਨੀਵਾਲਾ ਬਾਰਡਰ ਫਿਰੋਜ਼ਪੁਰ ਵਿਖੇ ਰੀਟਰੀਟ ਸੈਰਾਮਨੀ ਦਾ ਆਨੰਦ ਮਾਨਿਆ ਗਿਆ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਨੂੰ ਇਹ ਰੀਟਰੀਟ ਸੈਰਾਮਨੀ ਦੇਖ ਕੇ ਅਤੇ ਜਵਾਨਾਂ ਨੂੰ ਮਿਲ ਕੇ ਬੜੀ ਖੁਸ਼ੀ ਮਹਿਸੂਸ ਹੋਈ ਹੈ।ਇਸ ਮੌਕੇ ਵਿਧਾਇਕ ਹਲਕਾ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ|ਇਸ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਨੂੰ ਦੇਸ਼ ਦੇ ਜਵਾਨਾਂ ਤੇ ਮਾਨ ਹੈ ਜੋ ਦਿਨ-ਰਾਤ ਦੇਸ਼ ਦੀ ਸੁਰੱਖਿਆ ਲਈ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਦੇਸ਼ਵਾਸੀ ਆਪਣੇ ਘਰਾਂ ਵਿੱਚ ਆਰਾਮ ਕਰ ਰਹੇ ਹੁੰਦੇ ਹਨ ਤਾਂ ਇਹ ਸਾਡੇ ਦੇਸ਼ ਦੇ ਜਵਾਨ ਰਾਤ ਵੇਲੇ ਵੀ ਠੰਡ ਅਤੇ ਗਰਮੀ ਵਿੱਚ ਆਪਣੀ ਡਿਊਟੀ ਨਿਭਾਉਂਦੇ ਹੋਏ ਦੇਸ਼ ਦੀ ਸੁਰੱਖਿਆ ਲਈ ਚੋਕਸ ਰਹਿੰਦੇ ਹਨ।

ਇਹ ਵੀ ਪੜ੍ਹੋ  ਪੰਜਾਬ ਦੇ ਚਾਰ ਪੁਲਿਸ ਅਧਿਕਾਰੀਆਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ

ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਦੇਸ਼ ਦੇ ਜਵਾਨਾਂ ਤੇ ਫਖਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਸੈਨੀਵਾਲਾ ਬਾਰਡਰ ਫਿਰੋਜ਼ਪੁਰ ਨੂੰ ਸੈਲਾਨੀ ਕੇਂਦਰ ਵਜੋਂ ਵਿਕਸਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਦੌਰਾਨ ਉਨ੍ਹਾਂ ਇੱਥੇ ਬਣੇ ਅਜਾਇਬ ਘਰ ਦਾ ਵੀ ਦੌਰਾ ਕੀਤਾ।ਦਸੱਣਯੋਗ ਹੈ ਕਿ 15 ਅਗਸਤ ਨੂੰ ਫਿਰੋਜ਼ਪੁਰ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਸਪੀਕਰ ਵਿਧਾਨਸਭਾ ਸ. ਕੁਲਤਾਰ ਸਿੰਘ ਸੰਧਵਾ ਵੱਲੋਂ ਹੀ ਅਦਾ ਕੀਤੀ ਜਾਵੇਗੀ।ਇਸ ਮੌਕੇ ਡਿਪਟੀ ਕਮਿਸ਼ਨਰ ਦੀਪਸਿਖ਼ਾ ਸ਼ਰਮਾ,ਐਸਐਸਪੀ ਸ.ਭੁਪਿੰਦਰ ਸਿੰਘ ਸਿੱਧੂ,ਐਸਡੀਐਮ ਗੁਰਮੀਤ ਸਿੰਘ, ਆਪ ਆਗੂ ਬੀਬੀ ਭੁਪਿੰਦਰ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ|

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਸੀਨੀਅਰ ਅਧਿਕਾਰੀ ਕਰਨਗੇ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ

0

Patiala News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੁਤੰਤਰਤਾ ਦਿਵਸ ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਸੁਰੱਖਿਆ ਵਿੱਚ ਕੀਤੇ ਵਾਧੇ ਦੇ ਹਿੱਸੇ ਵਜੋਂ, ਹਰੇਕ ਪੁਲਿਸ ਜ਼ਿਲ੍ਹੇ ਵਿੱਚ ਸਪੈਸ਼ਲ ਡੀਜੀਪੀਜ਼, ਏਡੀਜੀਪੀਜ਼ ਅਤੇ ਆਈਜੀਜ਼ ਸਮੇਤ ਸੀਨੀਅਰ ਰੈਂਕ ਦੇ ਪੁਲਿਸ ਅਧਿਕਾਰੀ ਤਾਇਨਾਤ ਕੀਤੇ ਗਏ ਹਨ ਜੋ ਉਨ੍ਹਾਂ ਨੂੰ ਸੌਂਪੇ ਗਏ ਜ਼ਿਲ੍ਹਿਆਂ ਵਿੱਚ ਸਾਰੇ ਪੁਲਿਸ ਅਤੇ ਸੁਰੱਖਿਆ ਪ੍ਰਬੰਧਾਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨਗੇ।ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ, ਇਹ ਅਧਿਕਾਰੀ ਫੁੱਲ ਡਰੈੱਸ ਰਿਹਰਸਲ ਦੌਰਾਨ ਅਧਿਕਾਰੀਆਂ/ਫੋਰਸ ਨੂੰ ਬਰੀਫ ਕਰਨ ਦੇ ਨਾਲ ਨਾਲ ਜ਼ਿਲ੍ਹਿਆਂ ਵੱਲੋਂ ਕੀਤੇ ਗਏ ਅੱਤਵਾਦ ਵਿਰੋਧੀ ਆਪਰੇਸ਼ਨਾਂ ਦੀ ਸਮੀਖਿਆ ਕਰਨਗੇ, ਜ਼ਿਲ੍ਹੇ ਵਿੱਚ ਹੋਰ ਸਾਰੇ ਸਮਾਗਮਾਂ ਦੀ ਸੁਰੱਖਿਅਤ ਨੂੰ ਯਕੀਨੀ ਬਣਾਉਣਗੇ ਅਤੇ ਸੁਰੱਖਿਆ ਪ੍ਰਬੰਧਾਂ ਲਈ ਲੋੜੀਂਦੇ ਰੋਕਥਾਮ ਉਪਾਵਾਂ ਨੂੰ ਅਮਲ ਵਿੱਚ ਲਿਆਉਣਗੇ।ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ, ਜੋ ਪਟਿਆਲਾ ਵਿਖੇ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕਰਨਗੇ, ਨੇ ਕਿਹਾ ਕਿ ਪੰਜਾਬ ਪੁਲਿਸ ਸੁਤੰਤਰਤਾ ਦਿਵਸ ਦੇ ਸੁਚਾਰੂ ਅਤੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਇਹ ਵੀ ਪੜ੍ਹੋ  ਪੰਜਾਬ ਦੇ ਚਾਰ ਪੁਲਿਸ ਅਧਿਕਾਰੀਆਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ

ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਸਾਰੀਆਂ ਫੀਲਡ ਯੂਨਿਟਾਂ ਨੂੰ ਹਾਈ ਅਲਰਟ ‘ਤੇ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।ਉਨ੍ਹਾਂ ਦੱਸਿਆ ਕਿ ਪੰਦਰਵਾੜੇ ਲਈ ਚਲਾਏ ਜਾ ਰਹੇ ਵਿਸ਼ੇਸ਼ ਆਪਰੇਸ਼ਨਾਂ ਦੇ ਹਿੱਸੇ ਵਜੋਂ, ਸਾਰੇ ਜ਼ਿਲ੍ਹਿਆਂ ਵਿੱਚ ਪੁਲਿਸ ਟੀਮਾਂ ਨੇ ਅੱਜ ਲਗਾਤਾਰ ਦੂਜੇ ਦਿਨ ਸਾਰੀਆਂ ਭੀੜ-ਭੜੱਕੇ ਵਾਲੀਆਂ ਥਾਵਾਂ ‘ਤੇ ਤਲਾਸ਼ੀ ਮੁਹਿੰਮ ਚਲਾਈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਹੋਟਲ/ਸਰਾਂ, ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ, ਬਾਜ਼ਾਰਾਂ, ਸ਼ਾਪਿੰਗ ਮਾਲਾਂ, ਜਨਤਕ ਪਾਰਕਾਂ ਆਦਿ ਦੀ ਮੁਕੰਮਲ ਜਾਂਚ ਕੀਤੀ।ਇਸ ਤੋਂ ਇਲਾਵਾ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਸੀਏਐਸਓ) ਨੂੰ 166ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 399 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ, ਜਿਸ ਨਾਲ ਰਾਜ ਭਰ ਵਿੱਚ 52 ਐਫਆਈਆਰਜ਼ ਦਰਜ ਕਰਕੇ 84 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਨਾਲ, 166 ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 25,806 ਹੋ ਗਈ ਹੈ।

ਇਹ ਵੀ ਪੜ੍ਹੋ  ਆਜ਼ਾਦੀ ਦਿਵਸ ਦੀ ਪੂਰਵ ਸੰਧਿਆ‘ਤੇ ਪੰਜਾਬ ਪੁਲਿਸ ਵੱਲੋਂ ਇੱਕ ਹੋਰ ਬੀਕੇਆਈ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਦੋ ਗ੍ਰਨੇਡ ਅਤੇ ਇੱਕ ਪਿਸਤੌਲ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 4.8 ਕਿਲੋ ਹੈਰੋਇਨ, 40 ਕਿਲੋ ਭੁੱਕੀ ਅਤੇ 4.90 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ 76 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 434 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ।ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਅੱਜ 40 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Bathinda News: ਖਾਲਸਾ ਸਕੂਲ ਮੁੜ ਵਿਵਾਦਾਂ ‘ਚ; ਨਵਾਂ ਪ੍ਰਿੰਸੀਪਲ ਲਗਾਉਣ ਨੂੰ ਲੈ ਕੇ ਪ੍ਰਬੰਧਕ ਕਮੇਟੀ ਤੇ ਸਕੂਲ ਸਟਾਫ਼ ਆਹਮੋ-ਸਾਹਮਣੇ

0

👉ਮੈਨੇਜਮੈਂਟ ਕਮੇਟੀ ਨੇ ਮੌਜੂਦਾ ਪ੍ਰਿੰਸੀਪਲ ਦੇ ਨਾਲ ਨਵੇਂ ਪ੍ਰਿੰਸੀਪਲ ਨੂੰ ਬਿਠਾਇਆ
Bathinda News: ਬਠਿੰਡਾ ਦੀ ਇਤਿਹਾਸਕ ਤੇ ਧਾਰਮਿਕ ਸੰਸਥਾ ਖਾਲਸਾ ਦੀਵਾਨ ਗੁਰਦੂਆਰਾ ਸਿੰਘ ਸਭਾ(ਰਜ਼ਿ) ਦੇ ਅਧੀਨ ਚੱਲ ਰਹੇ ਬਠਿੰਡਾ ਦੇ ਨਾਮੀਂ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਹੁਣ ਮੁੜ ਵਿਵਾਦਾਂ ‘ਚ ਆ ਗਿਆ ਹੈ। ਅਪ੍ਰੈਲ ਮਹੀਨੇ ‘ਚ ਖਾਲਸਾ ਦੀਵਾਨ ਦੀ ਨਵੀਂ ਚੁਣੀ ਗਈ ਕਮੇਟੀ ਵੱਲੋਂ ਵੀਰਵਾਰ ਨੂੰ ਕਥਿਤ ਤੌਰ ‘ਤੇ ਜਬਰੀ ਪੁਰਾਣੇ ਪ੍ਰਿੰਸੀਪਲ ਨੂੰ ਹਟਾਉਣ ਦੇ ਮਾਮਲੇ ਨੂੰ ਲੈ ਕੇ ਸਕੂਲ ਦਾ ਸਟਾਫ਼ ਭੜਕ ਗਿਆ। ਅਚਾਨਕ ਖਾਲਸਾ ਦੀਵਾਨ ਤੇ ਖਾਲਸਾ ਸਕੂਲ ਦੀ ਕਮੇਟੀ ਵੱਲੋਂ ਪ੍ਰਧਾਨ ਹਰਦੀਪਕ ਸਿੰਘ ਦੀ ਅਗਵਾਈ ਵਿਚ ਸਕੂਲ ‘ਚ ਪੁੱਜ ਕੇ ਮੌਜੂਦਾ ਪ੍ਰਧਾਨ ਨੂੰ ਕੁਰਸੀ ਛੱਡਣ ਦੇ ਹੁਕਮ ਸੁਣਾਉਣ ਤੋਂ ਮਾਹੌਲ ਇੱਕਦਮ ਤਲਖੀ ਵਾਲਾ ਹੋ ਗਿਆ ਤੇ ਸਕੂਲ ਦਾ ਮੌਜੂਦਾ ਸਟਾਫ਼ ਪ੍ਰਿੰਸੀਪਲ ਦੇ ਹੱਕ ਵਿਚ ਡਟ ਗਿਆ।

ਇਹ ਵੀ ਪੜ੍ਹੋ ਫਾਜ਼ਿਲਕਾ ਕਤਲ ਕੇਸ ਵਿੱਚ ਲੋੜੀਂਦੇ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨ ਗ੍ਰਿਫ਼ਤਾਰ; ਗਲੌਕ ਬਰਾਮਦ

ਇਸ ਦੌਰਾਨ ਦੋਨਾਂ ਧਿਰਾਂ ਵਿਚਕਾਰ ਮਾਹੌਲ ਤਲਖੀ ਵਾਲਾ ਹੋ ਗਿਆ ਤੇ ਸਕੂਲ ਸਟਾਫ਼ ਵੱਲੋਂ ਕਮੇਟੀ ਦੇ ਵਿਰੁਧ ਨਾਅਰੇਬਾਜ਼ੀ ਕਰ ਦਿੱਤੀ। ਮਾਹੌਲ ਗਰਮਾਉਣ ਦੀ ਸੂਚਨਾ ਮਿਲਦੇ ਹੀ ਥਾਣਾ ਕੋਤਵਾਲੀ ਦੇ ਐਸਐਚਓ ਇੰਸਪੈਕਟਰ ਪਰਵਿੰਦਰ ਸਿੰਘ ਪੁਲਿਸ ਫ਼ੌਰਸ ਸਮੇਤ ਮੌਕੇ ਉਪਰ ਪੁੱਜ ਗਏ ਤੇ ਦੋਨਾਂ ਧਿਰਾਂ ਨੂੰ ਸ਼ਾਂਤ ਕੀਤਾ। ਇਸ ਦੌਰਾਨ ਸਕੂਲ ਕਮੇਟੀ ਵੱਲੋਂ ਮੌਜੂਦਾ ਪ੍ਰਿੰਸੀਪਲ ਜਗਤਾਰ ਸਿੰਘ ਬਰਾੜ ਦੇ ਨਾਲ ਹੀ ਬਰਾਬਰ ਕੁਰਸੀ ਲਗਾ ਕੇ ਇੱਕ ਸਾਬਕਾ ਅਧਿਆਪਕ ਸਵਰਨਜੀਤ ਸਿੰਘ ਨੂੰ ਬਿਠਾ ਦਿੱਤਾ। ਦੂਜੇ ਪਾਸੇ ਮੌਜੂਦਾ ਪ੍ਰਿੰਸੀਪਲ ਨੇ ਕਮੇਟੀ ਦੀ ਇਸ ਕਾਰਵਾਈ ਨੂੰ ਗੈਰ ਵਿਧਾਨਕ ਕਰਾਰ ਦਿੰਦਿਆਂ ਸਕੂਲ ਹਾਜ਼ਰੀ ਵਾਲਾ ਰਜਿਸਟਰ ਦੇਣ ਤੋਂ ਮਨਾਂ ਕਰ ਦਿੱਤਾ।

ਇਹ ਵੀ ਪੜ੍ਹੋ ਵੱਡੀ ਖ਼ਬਰ; ਪੰਜਾਬ ਵਜਾਰਤ ਨੇ ਲਿਆ ਵੱਡਾ ਫੈਸਲਾ, ਲੈਂਡ ਪੂਲਿੰਗ ਪਾਲਿਸੀ ਨੂੰ ਕੀਤਾ ਡੀ-ਨੋਟੀਫਾਈ

ਆਪਣਾ ਪੱਖ ਰੱਖਦਿਆਂ ਸਕੂਲ ਪ੍ਰਿੰਸੀਪਲ ਜਗਤਾਰ ਸਿੰਘ ਬਰਾੜ ਨੇ ਨਵੀਂ ਕਮੇਟੀ ਉਪਰ ਧੱਕੇਸ਼ਾਹੀ ਕਰਨ ਦਾ ਦੋਸ਼ ਲਗਾਉਂਦਿਆਂ ਦਾਅਵਾ ਕੀਤਾ ਕਿ ਗੋਰਮਿੰਟ ਏਡਿਡ ਸਕੂਲਾਂ ਦੇ ਵਿਧਾਨ ਮੁਤਾਬਕ ਸਕੂਲ ਪ੍ਰਿੰਸੀਪਲ ਸਿਰਫ਼ ਸਕੂਲ ਦੇ ਸਟਾਫ ਵਿਚੋਂ ਹੀ ਲਗਾਇਆ ਜਾ ਸਕਦਾ, ਜਦਕਿ ਨਵੀਂ ਕਮੇਟੀ ਵੱਲੋਂ ਇੱਕ ਬਾਹਰਲੇ ਰਿਟਾਇਡ ਵਿਅਕਤੀ ਨੂੰ ਜਬਰੀ ਇੱਥੇ ਪ੍ਰਿੰਸੀਪਲ ਥੋਪਣ ਦੀ ਕੋਸਿਸ ਕੀਤੀ ਗਈ ਹੈ। ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਅਪੀਲ ਕੀਤੀ ਕਿ ਮਾਮਲੇ ਦੀ ਜਾਂਚ ਕਰਵਾਈ ਜਾਵੇ ਤਾਂ ਕਿ ਸਕੂਲ ਸਟਾਫ਼ ਨੂੰ ਜਾਣਬੁੱਝ ਕੇ ਤੰਗ ਪ੍ਰੇਸ਼ਾਨ ਨਾਂ ਕੀਤਾ ਜਾਵੇਗਾ। ਉਧਰ, ਖਾਲਸਾ ਦੀਵਾਨ ਸੰਸਥਾ ਦੇ ਪ੍ਰਧਾਨ ਹਰਦੀਪਕ ਸਿੰਘ ਨੇ ਦਾਅਵਾ ਕੀਤਾ ਕਿ ਸਕੂਲ ਸਟਾਫ਼ ਅਤੇ ਪ੍ਰਿੰਸੀਪਲ ਵਿਰੁਧ ਕਾਫ਼ੀ ਸਿਕਾਇਤਾਂ ਮਿਲੀਆਂ ਸਨ, ਜਿਸਦੇ ਚੱਲਦੇ ਇੱਥੇ ਨਵੇਂ ਪ੍ਰਿੰਸੀਪਲ ਨੂੰ ਲਗਾਇਆ ਗਿਆ। ਪ੍ਰਧਾਨ ਨੇ ਇਹ ਵੀ ਕਿਹਾ ਕਿ ਉਨ੍ਹਾਂ ਵੱਲੋਂ ਇਹ ਕਾਰਵਾਈ ਨਿਯਮਾਂ ਮੁਤਾਬਕ ਹੀ ਕੀਤੀ ਗਈ ਹੈ ਤੇ ਸੰਸਥਾ ਦੀ ਕਮੇਟੀ ਵੱਲੋਂ ਇਸ ਸਬੰਧ ਵਿਚ ਮਤਾ ਪਾਇਆ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਹਰਭਜਨ ਸਿੰਘ ਈ ਟੀ ਓ ਵਲੋਂ ਪਟਿਆਲਾ-ਸਨੌਰ ਸੜਕ ਬਨਾਉਣ ਦੀ ਸ਼ੁਰੂਆਤ

0

👉ਪਟਿਆਲਾ ਵਿੱਚ ਸੜਕਾਂ ਦੇ ਨਵੀਨੀਕਰਨ ਲਈ ਪੰਜਾਬ ਸਰਕਾਰ ਵੱਲੋਂ ਵੱਡਾ ਉਪਰਾਲਾ
👉ਸੜਕ ਸੁਧਾਰ ਕਾਰਜਾਂ ਰਾਹੀਂ ਕਿਸਾਨਾਂ ਨੂੰ ਮਿਲੇਗਾ ਵਧੇਰਾ ਲਾਭ- ਮੰਤਰੀ ਹਰਭਜਨ ਸਿੰਘ
Patiala News:ਸੂਬਾ ਵਾਸੀਆਂ ਨੂੰ ਬਿਹਤਰੀਨ ਸੜਕੀ ਨੈਟਵਰਕ ਮੁੱਹਈਆ ਕਰਵਾਉਣ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਪਟਿਆਲਾ-ਸਨੌਰ ਸੜਕ ਬਨਾਉਣ ਦੀ ਸ਼ੁਰੂਆਤ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਸ੍ਰੀ ਹਰਭਜਨ ਸਿੰਘ ਈਟੀਓ ਵੱਲੋਂ ਰਾਧਾ ਸੁਆਮੀ ਸਤਸੰਗ ਘਰ ਨੇੜੇ ਨੀਂਹ ਪੱਥਰ ਰੱਖ ਕੇ ਕੀਤੀ । ਇਸ ਮੌਕੇ ਪਟਿਆਲਾ ਦੇ ਵਿਧਾਇਕ ਸ੍ਰੀ ਹਰਮੀਤ ਸਿੰਘ ਪਠਾਜਣਮਾਜਰਾ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।

ਇਹ ਵੀ ਪੜ੍ਹੋ  ਪੰਜਾਬ ਦੇ ਚਾਰ ਪੁਲਿਸ ਅਧਿਕਾਰੀਆਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ

ਇਸ ਮੌਕੇ ਬੋਲਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਦੱਸਿਆ ਕਿ ਪਟਿਆਲਾ-ਸਨੌਰ ਸੜਕ ਦੀ ਕੁੱਲ ਲੰਬਾਈ ਲਗਭਗ 4 ਕਿਲੋਮੀਟਰ ਹੈ, ਜੋ ਕਿ ਇਲਾਕੇ ਦੇ ਕਈ ਪਿੰਡਾਂ ਅਤੇ ਨਗਰਾਂ ਨੂੰ ਪਟਿਆਲਾ ਸ਼ਹਿਰ ਨਾਲ ਜੋੜਦੀ ਹੈ ਜਿਸ ਨਾਲ ਇਸ ਇਲਾਕੇ ਦੇ ਫਲ-ਸਬਜ਼ੀਆਂ ਦੇ ਕਾਸ਼ਤਕਾਰਾਂ ਨੂੰ ਸਭ ਤੋਂ ਵੱਧ ਲਾਭ ਮਿਲੇਗਾ।ਇਸ ਮੌਕੇ ਮੰਤਰੀ ਹਰਭਜਨ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਨਾਂ ਕੇਵਲ ਆਵਾਜਾਈ ਢਾਂਚੇ, ਸਗੋਂ ਸੱਭਿਆਚਾਰਕ ਅਤੇ ਧਾਰਮਿਕ ਥਾਵਾਂ ਦੀ ਵੀ ਸੰਭਾਲ ਅਤੇ ਸੁਧਾਰ ਕਰ ਰਹੀ ਹੈ। ਇਸ ਦੇ ਤਹਿਤ ਪਟਿਆਲਾ ਦੇ ਪ੍ਰਸਿੱਧ ਕਾਲੀ ਮਾਤਾ ਮੰਦਰ ਦੇ ਸੁੰਦਰੀਕਰਨ ਅਤੇ ਆਸ-ਪਾਸ ਦੇ ਇਲਾਕੇ ਦੀ ਸਫਾਈ ਅਤੇ ਸ਼ਹਿਰ ਦੇ ਵਿਕਾਸ ਕਾਰਜ ਵੀ ਸ਼ੁਰੂ ਕਰਵਾਏ ਜਾ ਰਹੇ ਹਨ।

ਇਹ ਵੀ ਪੜ੍ਹੋ  ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਪੰਜਾਬ ਸਹਿਕਾਰੀ ਸੁਸਾਇਟੀਆਂ ਐਕਟ, 1961 ਵਿੱਚ ਸੋਧਾਂ ਨੂੰ ਮਨਜ਼ੂਰੀ

ਹਰਮੀਤ ਸਿੰਘ ਪਠਾਣਮਾਜਰਾ ਨੇ ਪੰਜਾਬ ਸਰਕਾਰ ਵੱਲੋਂ ਇਸ ਉਪਰਾਲੇ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ। ਓਹਨਾ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦਾ ਸੁਪਨਾ ਸੀ ਕਿ ਪੰਜਾਬ ਵਿੱਚ ਕਿਸੇ ਵੀ ਸੜਕ ਦੀ ਹਾਲਤ ਤਰਸਯੋਗ ਨਹੀਂ ਹੋਣੀ ਚਾਹੀਦੀ , ਇਸ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਇਸ ਨੂੰ ਬਨਾਉਣ ਲਈ 348.70 ਲੱਖ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਕਾਰਜ ਤਿੰਨ ਮਹੀਨਿਆਂ ਦੇ ਅੰਦਰ ਪੂਰਾ ਕੀਤਾ ਜਾਵੇਗਾ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਦੇ ਚਾਰ ਪੁਲਿਸ ਅਧਿਕਾਰੀਆਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ

0

👉ਪੰਜਾਬ ਪੁਲਿਸ ਦੇ 15 ਅਧਿਕਾਰੀਆਂ/ਕਰਮਚਾਰੀਆਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ
👉ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ
Chandigarh News:ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ ‘ਤੇ, ਪੰਜਾਬ ਦੇ ਰਾਜਪਾਲ ਨੇ ਆਜ਼ਾਦੀ ਦਿਵਸ-2025 ਮੌਕੇ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਅਤੇ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕਰਨ ਲਈ ਪੰਜਾਬ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ।ਸਹਾਇਕ ਸਬ-ਇੰਸਪੈਕਟਰ (ਏਐਸਆਈ) ਰਾਜਿੰਦਰ ਸਿੰਘ, ਏਐਸਆਈ ਨਰਿੰਦਰ ਸਿੰਘ, ਸੀਨੀਅਰ ਕਾਂਸਟੇਬਲ ਜਸਵੰਤ ਸਿੰਘ ਅਤੇ ਸੀਨੀਅਰ ਕਾਂਸਟੇਬਲ ਹਰਪਾਲ ਕੌਰ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਲਈ ਨਾਮਜ਼ਦ ਕੀਤਾ ਗਿਆ ਹੈ।

ਇਹ ਵੀ ਪੜ੍ਹੋ  ਫਾਜ਼ਿਲਕਾ ਕਤਲ ਕੇਸ ਵਿੱਚ ਲੋੜੀਂਦੇ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨ ਗ੍ਰਿਫ਼ਤਾਰ; ਗਲੌਕ ਬਰਾਮਦ

ਇਸੇ ਤਰ੍ਹਾਂ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਲਈ ਚੁਣੇ ਗਏ 15 ਅਧਿਕਾਰੀਆਂ/ਕਰਮਚਾਰੀਆਂ ਵਿੱਚ ਥਾਣਾ ਕੀਰਤਪੁਰ ਸਾਹਿਬ ਦੇ ਐਸਐਚਓ ਇੰਸਪੈਕਟਰ ਜਤਿਨ ਕਪੂਰ, ਸੀਆਈਏ ਅੰਮ੍ਰਿਤਸਰ ਸਿਟੀ ਦੇ ਇੰਚਾਰਜ ਇੰਸਪੈਕਟਰ ਅਮੋਲਕਦੀਪ ਸਿੰਘ ਕਾਹਲੋਂ, ਯੁਵਾ ਸਾਂਝ ਪ੍ਰੋਗਰਾਮ ਪੰਜਾਬ ਦੇ ਇੰਚਾਰਜ ਇੰਸਪੈਕਟਰ ਨਵਨੀਤ ਕੌਰ, ਇੰਟੈਲੀਜੈਂਸ ਵਿੰਗ ਤੋਂ ਇੰਸਪੈਕਟਰ ਪ੍ਰਭਜੀਤ ਕੁਮਾਰ, ਐਸਆਈ ਲਵਦੀਪ ਸਿੰਘ, ਐਸਆਈ ਗੁਰਮੇਲ ਸਿੰਘ, ਐਸਆਈ ਡਿੰਪਲ ਕੁਮਾਰ, ਐਸਆਈ ਸੁਖਚੈਨ ਸਿੰਘ, ਐਸਆਈ ਸਤਵਿੰਦਰ ਸਿੰਘ, ਏਐਸਆਈ ਹਰਜਿੰਦਰ ਸਿੰਘ, ਏਐਸਆਈ ਸੰਦੀਪ ਸਿੰਘ, ਐਚਸੀ ਸੰਦੀਪ ਸਿੰਘ, ਐਚਸੀ ਅਕਬਲ ਸਿੰਘ, ਐਚਸੀ ਕਰਮਬੀਰ ਸਿੰਘ ਅਤੇ ਐਚਸੀ ਜਗਜੀਤ ਸਿੰਘ ਸ਼ਾਮਲ ਹਨ।

ਇਹ ਵੀ ਪੜ੍ਹੋ  ਆਜ਼ਾਦੀ ਦਿਵਸ ਦੀ ਪੂਰਵ ਸੰਧਿਆ‘ਤੇ ਪੰਜਾਬ ਪੁਲਿਸ ਵੱਲੋਂ ਇੱਕ ਹੋਰ ਬੀਕੇਆਈ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਦੋ ਗ੍ਰਨੇਡ ਅਤੇ ਇੱਕ ਪਿਸਤੌਲ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਪੰਜਾਬ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀਆਂ ਮਾਨਤਾਵਾਂ ਪੁਲਿਸ ਫੋਰਸ ਨੂੰ ਹੋਰ ਸਮਰਪਣ ਅਤੇ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਪੁਲਿਸ ਨੇ ਕਪੂਰਥਲਾ ਅਧਾਰਤ ਤਸਕਰ ਗੁਰਨਾਮ ਸਿੰਘ ਨੂੰ ਪੀਆਈਟੀ-ਐਨਡੀਪੀਐਸ ਐਕਟ ਤਹਿਤ ਨਿਵਾਰਕ ਹਿਰਾਸਤ ਵਿੱਚ ਲੈਣ ਦੇ ਹੁਕਮਾਂ ਨੂੰ ਸਫ਼ਲਤਾਪੂਰਵਕ ਲਾਗੂ ਕੀਤਾ

0

👉ਮੁਲਜ਼ਮ ਗੁਰਨਾਮ ਐਨਡੀਪੀਐਸ ਐਕਟ ਤਹਿਤ ਤਿੰਨ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਸੀ ਅਤੇ ਨਸ਼ਾ ਤਸਕਰੀ ਵਿੱਚ ਸਰਗਰਮੀ ਨਾਲ ਸ਼ਾਮਲ ਸੀ: ਡੀਜੀਪੀ ਗੌਰਵ ਯਾਦਵ
Kapurthala News:ਪੰਜਾਬ ਵਿੱਚ ਨਸ਼ਾ ਤਸਕਰੀ ਦੀ ਸਮੱਸਿਆ ਦੇ ਖ਼ਾਤਮੇ ਲਈ ਜਾਰੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦਰਮਿਆਨ ਇੱਕ ਹੋਰ ਮਹੱਤਵਪੂਰਨ ਮੀਲਪੱਥਰ ਹਾਸਲ ਕਰਦਿਆਂ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਪੰਜਾਬ ਅਤੇ ਕਪੂਰਥਲਾ ਪੁਲਿਸ ਨੇ ਨਾਰਕੋਟਿਕਸ ਡਰੱਗਜ਼ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਪੀਆਈਟੀ-ਐਨਡੀਪੀਐਸ) ਐਕਟ ਤਹਿਤ ਵਿਸ਼ੇਸ਼ ਉਪਬੰਧਾਂ ਦੀ ਵਰਤੋਂ ਕਰਦਿਆਂ ਸੁਲਤਾਨਪੁਰ ਲੋਧੀ, ਕਪੂਰਥਲਾ ਦੇ ਪਿੰਡ ਸੈਣਚਾਂ ਦੇ ਵਸਨੀਕ ਗੁਰਨਾਮ ਸਿੰਘ ਨਾਮੀ ਚੋਟੀ ਦੇ ਨਸ਼ਾ ਤਸਕਰ ਨੂੰ ਨਿਵਾਰਕ ਹਿਰਾਸਤ ਵਿੱਚ ਲੈਣ ਦੇ ਹੁਕਮਾਂ ਨੂੰ ਸਫ਼ਲਤਾਪੂਰਵਕ ਲਾਗੂ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਇਹ ਵੀ ਪੜ੍ਹੋ  ਆਜ਼ਾਦੀ ਦਿਵਸ ਦੀ ਪੂਰਵ ਸੰਧਿਆ‘ਤੇ ਪੰਜਾਬ ਪੁਲਿਸ ਵੱਲੋਂ ਇੱਕ ਹੋਰ ਬੀਕੇਆਈ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਦੋ ਗ੍ਰਨੇਡ ਅਤੇ ਇੱਕ ਪਿਸਤੌਲ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

ਦੱਸਣਯੋਗ ਹੈ ਕਿ ਨਿਵਾਰਕ ਹਿਰਾਸਤ ਦੇ ਇਹ ਹੁਕਮ ਪੀਆਈਟੀ-ਐਨਡੀਪੀਐਸ ਐਕਟ ਦੀ ਧਾਰਾ 3 ਤਹਿਤ ਸਮਰੱਥ ਅਥਾਰਟੀ ਦੁਆਰਾ ਜਾਰੀ ਕੀਤੇ ਗਏ ਹਨ। ਪੀਆਈਟੀ-ਐਨਡੀਪੀਐਸ ਐਕਟ ਦੀ ਧਾਰਾ 3 ਅਜਿਹੇ ਖ਼ਤਰਨਾਕ ਨਸ਼ਾ ਤਸਕਰਾਂ ਨੂੰ ਨਸ਼ੀਲੇ ਪਦਾਰਥਾਂ ਜਾਂ ਨਸ਼ੀਲੀਆਂ ਦਵਾਈਆਂ ਦੀ ਗੈਰ-ਕਾਨੂੰਨੀ ਤਸਕਰੀ ਵਿੱਚ ਸ਼ਾਮਲ ਹੋਣ ਤੋਂ ਰੋਕਣ ਲਈ ਨਿਵਾਰਕ ਹਿਰਾਸਤ ਵਿੱਚ ਲੈਣ ਦਾ ਅਧਿਕਾਰ ਦਿੰਦੀ ਹੈ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁਲਜ਼ਮ ਗੁਰਨਾਮ ਸਿੰਘ ਨਸ਼ਿਆਂ ਦੀ ਤਸਕਰੀ ਵਿੱਚ ਸਰਗਰਮੀ ਨਾਲ ਸ਼ਾਮਲ ਸੀ ਅਤੇ ਉਸ ਵਿਰੁੱਧ ਐਨਡੀਪੀਐਸ ਐਕਟ ਤਹਿਤ ਕਮਰਸ਼ੀਅਲ ਕੁਆਂਟਿਟੀ ਦੇ ਤਿੰਨ ਮਾਮਲੇ ਦਰਜ ਹਨ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਇਲਾਕੇ ਵਿੱਚ ਨਸ਼ਾ ਤਸਕਰੀ ਦੀ ਲੜੀ ਨੂੰ ਤੋੜਨ ਵਿੱਚ ਮਦਦ ਕਰੇਗੀ।ਹੋਰ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਕਪੂਰਥਲਾ ਗੌਰਵ ਤੂਰਾ ਨੇ ਕਿਹਾ ਕਿ ਦੋਸ਼ੀ ਗੁਰਨਾਮ ਵਿਰੁੱਧ ਦਰਜ ਤਿੰਨ ਐਨਡੀਪੀਐਸ ਮਾਮਲਿਆਂ ਵਿੱਚੋਂ ਉਸਨੂੰ ਇੱਕ ਮਾਮਲੇ ਵਿੱਚ ਦੋਸ਼ੀ ਵੀ ਠਹਿਰਾਇਆ ਗਿਆ ਸੀ ਜਿਸ ਵਿੱਚ ਉਸਨੂੰ ਜੂਨ 2016 ਵਿੱਚ 250 ਗ੍ਰਾਮ ਹੈਰੋਇਨ ਨਾਲ ਗ੍ਰਿਫ਼ਤਾਰ ਕੀਤਾ ਗਿਆ ਸੀ।

ਇਹ ਵੀ ਪੜ੍ਹੋ ਫਾਜ਼ਿਲਕਾ ਕਤਲ ਕੇਸ ਵਿੱਚ ਲੋੜੀਂਦੇ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨ ਗ੍ਰਿਫ਼ਤਾਰ; ਗਲੌਕ ਬਰਾਮਦ

ਇਸ ਤੋਂ ਇਲਾਵਾ ਦੋਸ਼ੀ ਨੂੰ ਮਾਰਚ 2017 ਵਿੱਚ 2 ਕਿਲੋ ਹੈਰੋਇਨ ਅਤੇ ਸਤੰਬਰ 2021 ਵਿੱਚ 400 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ।ਐਸਐਸਪੀ ਨੇ ਕਿਹਾ ਕਿ ਦੋਸ਼ੀ ਗੁਰਨਾਮ ਨੂੰ ਪੀਆਈਟੀ-ਐਨਡੀਪੀਐਸ ਐਕਟ ਤਹਿਤ ਇੱਕ ਸਾਲ ਲਈ ਨਿਵਾਰਕ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਸਖ਼ਤ ਨਿਗਰਾਨੀ ਲਈ ਕੇਂਦਰੀ ਜੇਲ੍ਹ ਬਠਿੰਡਾ ਭੇਜ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਇਲਾਕੇ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ‘ਚ ਸ਼ਾਮਲ ਵਿਅਕਤੀਆਂ ਵਿਰੁੱਧ ਪੀਆਈਟੀ-ਐਨਡੀਪੀਐਸ ਐਕਟ ਦੀਆਂ ਸਖ਼ਤ ਧਾਰਾਵਾਂ ਨੂੰ ਲਾਗੂ ਕਰਨ ਲਈ ਠੋਸ ਯਤਨ ਕਰ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਵਿੱਚ ਸਾਉਣੀ ਦੀ ਮੱਕੀ ਹੇਠ ਰਕਬਾ ਵਧ ਕੇ 1 ਲੱਖ ਹੈਕਟੇਅਰ ਹੋਇਆ; ਬੀਤੇ ਸਾਲ ਨਾਲੋਂ 16.27 ਫ਼ੀਸਦੀ ਦਾ ਇਜ਼ਾਫ਼ਾ: ਗੁਰਮੀਤ ਸਿੰਘ ਖੁੱਡੀਆਂ

0

👉ਖੇਤੀਬਾੜੀ ਮੰਤਰੀ ਵੱਲੋਂ ਮੱਕੀ ਦੀ ਸੁਚਾਰੂ ਤੇ ਨਿਰਵਿਘਨ ਖਰੀਦ ਲਈ ਖੇਤੀਬਾੜੀ, ਮੰਡੀ ਬੋਰਡ ਅਤੇ ਮਾਰਕਫੈੱਡ ਦੇ ਅਧਿਕਾਰੀਆਂ ਦੀਆਂ ਜ਼ਿਲ੍ਹਾ ਪੱਧਰੀ ਕਮੇਟੀਆਂ ਬਣਾਉਣ ਦੇ ਹੁਕਮ

Chandigarh News:ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬਾ ਸਰਕਾਰ ਦੀ ਫ਼ਸਲੀ ਵਿਭਿੰਨਤਾ ਮੁਹਿੰਮ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ ਮੌਜੂਦਾ ਸੀਜ਼ਨ ਦੌਰਾਨ ਸਾਉਣੀ ਦੀ ਮੱਕੀ ਅਧੀਨ ਰਕਬੇ ਵਿੱਚ 16.27 ਫ਼ੀਸਦੀ ਵਾਧਾ ਦਰਜ ਕੀਤਾ ਗਿਆ ਹੈ। ਸਾਉਣੀ ਦੀ ਮੱਕੀ ਅਧੀਨ ਸਾਲ 2024 ਵਿੱਚ 86,000 ਹੈਕਟੇਅਰ ਰਕਬਾ ਸੀ, ਜੋ ਹੁਣ ਵਧ ਕੇ 1 ਲੱਖ ਹੈਕਟੇਅਰ ਹੋ ਗਿਆ ਹੈ।ਅੱਜ ਇੱਥੇ ਆਪਣੇ ਦਫ਼ਤਰ ਵਿੱਚ ਉੱਚ ਪੱਧਰੀ ਮੀਟਿੰਗ ਦੌਰਾਨ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਾਉਣੀ ਦੀ ਮੱਕੀ ਦੀ ਫਸਲ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਮੱਕੀ ਦੀ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ ਕੀਤੇ।

ਇਹ ਵੀ ਪੜ੍ਹੋ ਸ਼੍ਰੋਮਣੀ ਅਕਾਲੀ ਦਲ ਦੀ ਪਲੇਠੀ ਮੀਟਿੰਗ ‘ਚ ਪੰਜਾਬ ਅਤੇ ਪੰਥ ਪ੍ਰਸਤ ਲੋਕਾਂ ਨੂੰ ਭਗੌੜਾ ਦਲ ਛੱਡ ਕੇ ਖੇਤਰੀ ਪਾਰਟੀ ਵਿੱਚ ਸ਼ਾਮਲ ਹੋਣ ਦੀ ਅਪੀਲ

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਖੇਤੀਬਾੜੀ ਵਿਭਿੰਨਤਾ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਇੱਕ ਅਹਿਮ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਸੀ, ਜਿਸ ਤਹਿਤ ਛੇ ਜ਼ਿਲ੍ਹਿਆਂ – ਬਠਿੰਡਾ, ਸੰਗਰੂਰ, ਕਪੂਰਥਲਾ, ਜਲੰਧਰ, ਗੁਰਦਾਸਪੁਰ ਅਤੇ ਪਠਾਨਕੋਟ – ਵਿੱਚ 12,000 ਹੈਕਟੇਅਰ ਰਕਬਾ ਝੋਨੇ ਤੋਂ ਸਾਉਣੀ ਦੀ ਮੱਕੀ ਦੀ ਕਾਸ਼ਤ ਅਧੀਨ ਲਿਆਂਦਾ ਜਾਣਾ ਸੀ। ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ, ਸੂਬਾ ਸਰਕਾਰ ਨੇ ਇਸ ਪਾਇਲਟ ਪ੍ਰੋਜੈਕਟ ਤਹਿਤ ਪ੍ਰਤੀ ਹੈਕਟੇਅਰ 17,500 ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ ਸੀ। ਇਸ ਤੋਂ ਇਲਾਵਾ, ਇਸ ਤਬਦੀਲੀ ਸਬੰਧੀ ਕਿਸਾਨਾਂ ਦੇ ਮਾਰਗਦਰਸ਼ਨ ਅਤੇ ਸਹਾਇਤਾ ਲਈ 185 ਕਿਸਾਨ ਮਿੱਤਰ ਨਿਯੁਕਤ ਕੀਤੇ ਗਏ ਹਨ।ਇਸ ਦੌਰਾਨ ਗੁਰਮੀਤ ਸਿੰਘ ਖੁੱਡੀਆਂ ਨੇ ਸਾਉਣੀ ਦੀ ਮੱਕੀ ਦੀ ਸੁਚਾਰੂ ਤੇ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਖੇਤੀਬਾੜੀ, ਪੰਜਾਬ ਮੰਡੀ ਬੋਰਡ ਅਤੇ ਮਾਰਕਫੈੱਡ ਦੇ ਅਧਿਕਾਰੀਆਂ ਦੀ ਸ਼ਮੂਲੀਅਤ ਵਾਲੀਆਂ ਜ਼ਿਲ੍ਹਾ ਪੱਧਰੀ ਕਮੇਟੀਆਂ ਦੇ ਗਠਨ ਦੇ ਨਿਰਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਪੰਜਾਬ ਸਹਿਕਾਰੀ ਸੁਸਾਇਟੀਆਂ ਐਕਟ, 1961 ਵਿੱਚ ਸੋਧਾਂ ਨੂੰ ਮਨਜ਼ੂਰੀ

ਖੇਤੀਬਾੜੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਮੱਕੀ ਦੀ ਫਸਲ ਵਿੱਚ ਨਮੀ ਦੇ ਅਨੁਕੂਲ ਪੱਧਰ ਨੂੰ ਬਣਾਈ ਰੱਖਣ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਦੱਸਿਆ ਕਿ ਨਮੀ ਦੀ ਮਾਤਰਾ 14 ਫ਼ੀਸਦ ਤੋਂ ਵੱਧ ਨਹੀਂ ਹੋਣੀ ਚਾਹੀਦੀ। ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ, ਉਨ੍ਹਾਂ ਨੇ ਮੁੱਖ ਖੇਤੀਬਾੜੀ ਅਧਿਕਾਰੀਆਂ ਅਤੇ ਫੀਲਡ ਸਟਾਫ ਨੂੰ ਕਿਸਾਨਾਂ ਨੂੰ ਮੱਕੀ ਦੀ ਸੁੱਕੀ ਫਸਲ ਮੰਡੀਆਂ ਵਿੱਚ ਲਿਆਉਣ ਲਈ ਜਾਗਰੂਕ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਨਿਰਵਿਘਨ ਖਰੀਦ ਯਕੀਨੀ ਬਣਾਈ ਜਾ ਸਕੇ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਸਹੀ ਮੁੱਲ ਪ੍ਰਾਪਤ ਕਰਨ ਵਿੱਚ ਸਹਾਇਤਾ ਕੀਤੀ ਜਾ ਸਕੇ।ਇਸ ਮੀਟਿੰਗ ਵਿੱਚ ਪੰਜਾਬ ਮੰਡੀ ਬੋਰਡ ਦੇ ਸਕੱਤਰ ਸ੍ਰੀ ਰਾਮਵੀਰ, ਮਾਰਕਫੈੱਡ ਦੇ ਐਮ.ਡੀ. ਸ੍ਰੀ ਕੁਮਾਰ ਅਮਿਤ, ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਸ੍ਰੀ ਜਸਵੰਤ ਸਿੰਘ ਅਤੇ ਸਬੰਧਤ ਵਿਭਾਗਾਂ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1908458