Wednesday, May 20, 2026
Home Blog Page 526

ਸ਼੍ਰੋਮਣੀ ਅਕਾਲੀ ਦਲ ਦੀ ਪਲੇਠੀ ਮੀਟਿੰਗ ‘ਚ ਪੰਜਾਬ ਅਤੇ ਪੰਥ ਪ੍ਰਸਤ ਲੋਕਾਂ ਨੂੰ ਭਗੌੜਾ ਦਲ ਛੱਡ ਕੇ ਖੇਤਰੀ ਪਾਰਟੀ ਵਿੱਚ ਸ਼ਾਮਲ ਹੋਣ ਦੀ ਅਪੀਲ

0

👉ਪੰਜਾਬ ਅਤੇ ਪੰਥ ਨਾਲ ਜੁੜੇ ਮੁੱਦਿਆਂ ਤੇ ਇੱਕ ਮਹੀਨੇ ਵਿੱਚ ਵਿਜ਼ਨ ਡਾਕੂਮੈਂਟ ਹੋਵੇਗਾ ਤਿਆਰ
👉ਇੱਕ ਮਹੀਨੇ ਵਿੱਚ ਜ਼ਿਲ੍ਹਾ ਅਤੇ ਸਰਕਲ ਪ੍ਰਧਾਨਾਂ ਦੀ ਚੋਣ ਦਾ ਕੰਮ ਹੋਵੇਗਾ ਮੁਕੰਮਲ

Chandigarh News: ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਪਲੇਠੀ ਮੀਟਿੰਗ ਚੰਡੀਗੜ੍ਹ ਸਥਿਤ ਬਣੇ ਨਵੇਂ ਪਾਰਟੀ ਦਫਤਰ ਵਿਖੇ ਹੋਈ। ਅੱਜ ਸਵੇਰੇ ਸਭ ਤੋਂ ਪਹਿਲਾਂ ਗੁਰੂ ਸਾਹਿਬ ਜੀ ਦੇ ਓਟ ਆਸਰੇ ਲੈਕੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਪਾਰਟੀ ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਹੋਈ ਅੱਜ ਦੀ ਮੀਟਿੰਗ ਵਿੱਚ ਜਿੱਥੇ ਪੰਜਾਬ ਦੇ ਤਾਜ਼ਾ ਹਾਲਤਾਂ ਤੇ ਚਰਚਾ ਹੋਈ ਉਥੇ ਹੀ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਐਸਜੀਪੀਸੀ ਚੋਣਾਂ ਨਾ ਕਰਵਾਉਣਾ ,ਕਿਸਾਨੀ ਮਸਲੇ ਹੱਲ ਨਾ ਕਰਨਾ, ਉਦਯੋਗਾਂ ਪ੍ਰਤੀ ਸੁਹਿਰਦ ਨਾ ਹੋਣਾ, ਆਰਡੀਐੱਫ ਰੋਕਣਾ, ਸੜਕੀ ਪ੍ਰੋਜੈਕਟਾਂ ਨੂੰ ਰੱਦ ਕਰਨਾ ਅਤੇ ਪੰਜਾਬ ਦੀ ਵਿਗੜੀ ਕਾਨੂੰਨ ਵਿਵਸਥਾ ਸਮੇਤ ਕਈ ਅਹਿਮ ਮੁੱਦਿਆਂ ਤੇ ਚਿੰਤਾ ਜਾਹਿਰ ਕੀਤੀ।

ਇਹ ਵੀ ਪੜ੍ਹੋ ਵਿਧਾਇਕ ਕੁਲਵੰਤ ਸਿੰਘ ਨੇ ਮੋਟਰ ਮਾਰਕੀਟ ਸੈਕਟਰ 65, ਕੰਬਾਲੀ ਦੇ ਅਲਾਟੀਆਂ ਨੂੰ ਅਲਾਟਮੈਂਟ ਪੱਤਰ ਸੌਂਪੇ

ਇਸ ਦੇ ਨਾਲ ਹੀ ਅੱਜ ਪਾਰਟੀ ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਜੱਥੇਦਾਰ ਇਕਬਾਲ ਸਿੰਘ ਝੂੰਦਾਂ ਦੀ ਅਗਵਾਈ ਹੇਠ ਅਗਲੇ ਇੱਕ ਮਹੀਨੇ ਅੰਦਰ ਵਿਜ਼ਨ ਡਾਕੂਮੈਂਟ ਤਿਆਰ ਕਰਨ ਲਈ ਕਮੇਟੀ ਗਠਿਤ ਕਰਨ ਨੂੰ ਮਨਜ਼ੂਰੀ ਦਿੱਤੀ ਗਈ। ਪੰਜਾਬ ਅਤੇ ਪੰਥ ਨਾਲ ਜੁੜੇ ਮੁੱਦਿਆਂ ਅਤੇ ਉਹਨਾਂ ਦੇ ਹੱਲ ਕਿਸ ਤਰਾਂ ਹੋਣ, ਇਸ ਸਬੰਧਿਤ ਵਿਜ਼ਨ ਡਾਕੂਮੈਂਟ ਤਿਆਰ ਕੀਤਾ ਜਾਵੇਗਾ। ਇਸ ਲਈ ਕਮੇਟੀ ਪੰਜਾਬ ਦੇ ਸਾਰੇ ਖਿੱਤਿਆਂ ਅਤੇ ਖੇਤਰਾਂ ਤੱਕ ਪਹੁੰਚ ਕਰੇਗੀ।ਇਸ ਦੇ ਨਾਲ ਹੀ ਅੱਜ ਦੀ ਪਲੇਠੀ ਮੀਟਿੰਗ ਵਿੱਚ ਅਗਾਮੀ ਐਸਜੀਪੀਸੀ ਚੋਣਾਂ ਅਤੇ ਪਾਰਟੀ ਨਾਲ ਜੁੜੇ ਹੋਰ ਕਾਨੂੰਨੀ ਅੜਚਨਾਂ ਲਈ ਜਸਟਿਸ ਨਿਰਮਲ ਸਿੰਘ ਦੀ ਡਿਊਟੀ ਲਗਾਈ ਗਈ ਹੈ। ਜਸਟਿਸ ਨਿਰਮਲ ਸਿੰਘ ਆਪਣੀ ਲੀਗਲ ਟੀਮ ਨਾਲ ਜੁੜ ਕੇ ਐਸਜੀਪੀਸੀ ਚੋਣਾਂ ਲਈ ਜਾਰੀ ਅਦਾਲਤੀ ਪ੍ਰਕਿਰਿਆ ਨੂੰ ਵੇਖਣਗੇ। ਇਸ ਦੇ ਨਾਲ ਪਾਰਟੀ ਨਾਲ ਸਬੰਧਿਤ ਹੋਰ ਕਾਨੂੰਨੀ ਅੜਚਨਾਂ ਲਈ ਵੀ ਲੀਗਲ ਸੈੱਲ ਨੂੰ ਵੇਖਣਗੇ।

ਇਹ ਵੀ ਪੜ੍ਹੋ ਵੱਡੀ ਖ਼ਬਰ; ਪੰਜਾਬ ਵਜਾਰਤ ਨੇ ਲਿਆ ਵੱਡਾ ਫੈਸਲਾ, ਲੈਂਡ ਪੂਲਿੰਗ ਪਾਲਿਸੀ ਨੂੰ ਕੀਤਾ ਡੀ-ਨੋਟੀਫਾਈ

ਅੱਜ ਦੀ ਮੀਟਿੰਗ ਵਿੱਚ ਪਾਰਟੀ ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਨੇ ਪੰਜਾਬ ਦੀ ਤਰੱਕੀ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਬਣਾਏ ਰੱਖਣ ਲਈ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨ ਦੀ ਅਪੀਲ ਕੀਤੀ।ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਖੇਤਰੀ ਪਾਰਟੀ ਨੂੰ ਮਜ਼ਬੂਤ ਕਰਨ ਦਾ ਸੁਨੇਹਾ ਦਿੰਦੇ ਹੋਏ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਅੱਜ ਓਹ ਆਪਣੀ ਮਾਂ ਪਾਰਟੀ ਲਈ ਕੰਮ ਕਰਨ ਲਈ ਅੱਗੇ ਆਉਣ।20 ਅਗਸਤ ਨੂੰ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਦੀ ਬਰਸੀ ਦੀਆਂ ਤਿਆਰੀਆਂ ਦਾ ਜਾਇਜਾ ਲਿਆ। ਮੀਡੀਆ ਵੱਲੋਂ ਪੁੱਛੇ ਸਵਾਲਾਂ ਤੇ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਜਵਾਬ ਵਿੱਚ ਕਿਹਾ ਕਿ, ਵੱਖਰਾ ਚੁੱਲ੍ਹਾ ਅਸੀਂ ਨਹੀਂ ਬਲਕਿ ਭਗੌੜਾ ਦਲ ਨੇ ਹੁਕਮਨਾਮਾ ਨਾਲ ਮੰਨ ਕੇ ਜਾਰੀ ਰੱਖਿਆ,ਭਗੌੜਾ ਦਲ ਨੇ ਭਰਤੀ ਕਮੇਟੀ ਨੂੰ ਮਾਨਤਾ ਨਾ ਦੇਕੇ ਆਪਣੇ ਚੁੱਲ੍ਹੇ ਤੇ ਸਿਆਸੀ ਰੋਟੀਆਂ ਸੇਕਣੀਆਂ ।

ਇਹ ਵੀ ਪੜ੍ਹੋ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਸਾਵਧਾਨ; ਸਵੇਰ ਤੋਂ ਸਰਕਾਰੀ ਬੱਸਾਂ ਦਾ ਹੋਇਆ ਚੱਕਾ ਜਾਮ

ਅੱਜ ਦੀ ਮੀਟਿੰਗ ਵਿੱਚ ਜੱਥੇਦਾਰ ਇਕਬਾਲ ਸਿੰਘ ਝੂੰਦਾਂ,ਜੱਥੇਦਾਰ ਸੰਤਾ ਸਿੰਘ ਉਮੈਦਪੁਰੀ,ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ,ਭਾਈ ਗੋਬਿੰਦ ਸਿੰਘ ਲੌਂਗੋਵਾਲ,ਬੀਬੀ ਜਗੀਰ ਕੌਰ, ਸੁੱਚਾ ਸਿੰਘ ਛੋਟੇਪੁਰ,ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ, ਸੁਰਜੀਤ ਸਿੰਘ ਰੱਖੜਾ,ਸਰਵਨ ਸਿੰਘ ਫਿਲੌਰ,ਪਰਮਿੰਦਰ ਸਿੰਘ ਢੀਂਡਸਾ,ਬਾਬੂ ਪ੍ਰਕਾਸ਼ ਚੰਦ ਗਰਗ, ਜੱਥੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ,ਜਸਟਿਸ ਨਿਰਮਲ ਸਿੰਘ,ਦਰਸ਼ਨ ਸਿੰਘ ਸ਼ਿਵਾਲਿਕ,ਰਣਜੀਤ ਸਿੰਘ ਛੱਜਲਵੰਡੀ,ਸੁਖਵਿੰਦਰ ਸਿੰਘ ਔਲਖ, ਅਜੇਪਾਲ ਸਿੰਘ ਮੀਰਾਂਕੋਟ,ਚਰਨਜੀਤ ਸਿੰਘ ਬਰਾੜ,ਬਰਜਿੰਦਰ ਸਿੰਘ ਬਰਾੜ, ਕਰਨ ਸਿੰਘ ਡੀਟੀਓ,ਅਜੇਪਾਲ ਸਿੰਘ ਬਰਾੜ,ਕਰਨੈਲ ਸਿੰਘ ਪੀਮੁਹੰਮਦ,ਤੇਜਿੰਦਰ ਸਿੰਘ ਪੰਨੂ,ਤੇਜਿੰਦਰ ਪਾਲ ਸਿੰਘ ਸੰਧੂ, ਰਣਧੀਰ ਸਿੰਘ ਰੱਖੜਾ ਅਤੇ ਗੁਰਜੀਤ ਸਿੰਘ ਤਲਵੰਡੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮਾਲਵਾ ਕਾਲਜ ਬਠਿੰਡਾ ਵਿੱਖੇ ਪੂਰੇ ਹਰਸ਼ੋ-ਉਲਾਸ ਨਾਲ ਮਨਾਈਆਂ “ਤੀਆਂ ਤੀਜ ਦੀਆਂ”

Bathinda News:ਮਾਲਵਾ ਕਾਲਜ ਬਠਿੰਡਾ ਵਿਖੇ ਮਿਤੀ 14 ਅਗਸਤ 2025 ਨੂੰ ਰੰਗਾਂਰੰਗ ਪ੍ਰੋਗਰਾਮ “ਤੀਆਂ ਤੀਜ ਦੀਆਂ” ਪੂਰੇ ਹਰਸ਼ੋ ਉਲਾਸ ਨਾਲ ਮਨਾਈਆਂ ਗਈਆਂ। ਇਸ ਦੌਰਾਨ ਕਾਲਜ ਦੇ ਪ੍ਰਿੰਸੀਪਲ ਡਾ ਮਨਜੀਤ ਸਿੰਘ, ਸ਼੍ਰੀ ਆਰ ਸੀ ਸ਼ਰਮਾ ਅਤੇ ਡਾ ਸਰਬਜੀਤ ਕੌਰ ਢਿੱਲੋਂ ਨੇ ਸ਼ਮਾਂ ਰੋਸ਼ਨ ਕਰਕੇ ਇਸ ਰੰਗਾਰੰਗ ਪ੍ਰੋਗਰਾਮ ਦਾ ਆਗਾਜ਼ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ ਮਨਜੀਤ ਸਿੰਘ ਨੇ ਆਪਣੇ ਸਵਾਗਤੀ ਭਾਸ਼ਣ ਵਿਚ ਕਿਹਾ ਕਿ ਪੰਜਾਬ ਆਪਣੇ ਅਮੀਰ ਵਿਰਸੇ ਤੇ ਸੱਭਿਆਚਾਰ ਕਰਕੇ ਸਾਰੀ ਦੁਨੀਆਂ ਵਿੱਚ ਮਸ਼ਹੂਰ ਹੈ। ਇੱਥੇ ਸਾਰਾ ਸਾਲ ਬਹੁਤ ਸਾਰੇ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਏ ਜਾਂਦੇ ਹਨ।ਤੀਆਂ ਦਾ ਤਿਉਹਾਰ ਵੀ ਸਾਡੀ ਆਪਸੀ ਭਾਈਚਾਰਕ ਸਾਂਝ ਨੂੰ ਦਰਸਾਉਂਦਾ ਹੈ।

ਇਹ ਵੀ ਪੜ੍ਹੋ  ਫ਼ਰੀਦਕੋਟ ‘ਚ ਵਿਦਿਆਰਥਣ ਨੇ ਚੱਲਦੀ ਬੱਸ ਵਿਚੋਂ ਛਾਲ ਮਾਰੀ, ਹਾਲਾਤ ਗੰਭੀਰ

ਇਸ ਮੌਕੇ ਕਾਲਜ ਦੀ ਡਿਪਟੀ ਡਾਇਰੈਕਟਰ ਡਾ ਸਰਬਜੀਤ ਕੌਰ ਢਿੱਲੋਂ ਨੇ ਆਏ ਹੋਏ ਪਤਵੰਤੇ ਸੱਜਣਾ ਦਾ ਸਵਾਗਤ ਕੀਤਾ ਅਤੇ ਆਪਣੇ ਸੰਬੋਧਨ ਵਿਚ ਕਿਹਾ ਕਿਿ ਵਦਿਆਰਥੀਆਂ ਨੂੰ ਪੰਜਾਬੀ ਸਭਿਆਚਾਰ ਨਾਲ ਜੋੜਨਾ ਸਮੇਂ ਦੀ ਅਹਿਮ ਜਰੂਰਤ ਹੈ,ਕਿਉਂਕਿ ਪੱਛਮੀ ਸਭਿਆਚਾਰ ਦੇ ਵੱਧਦੇ ਰੁਝਾਨ ਕਾਰਨ ਨੌਜਵਾਨ ਪੀੜ੍ਹੀ ਆਪਣੇ ਵਿਰਸੇ ਤੋਂ ਦੂਰ ਹੁੰਦੀ ਜਾ ਰਹੀ ਹੈ।ਤੀਆਂ ਦੇ ਤਿਉਹਾਰ ਨੂੰ ਨਿਵੇਕਲੀ ਨੁਹਾਰ ਦੇਣ ਲਈ ਕਾਲਜ ਦੀਆਂ ਵਿਿਦਆਰਥਣਾਂ ਵੱਲੋਂ ਪੰਜਾਬੀ ਸਭਿਆਚਾਰ ਨੂੰ ਦਰਸਾਉਂਦੇ ਲੋਕ ਨਾਚ ਗਿੱਧਾ, ਬੋਲੀਆਂ ਆਦਿ ਦੀ ਪੇਸ਼ਕਾਰੀ ਪੇਸ਼ ਕੀਤੀ ਅਤੇ ਰੰਗੋਲੀ, ਮਹਿੰਦੀ ਲਗਾਉਣ ਅਤੇ ਮਿਸ ਤੀਜ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆ ਦੇ ਨਤੀਜੇ ਇਸ ਤਰ੍ਹਾਂ ਰਹੇ:ਰੰਗੋਲੀ ਮੁਕਾਬਲੇ ਵਿੱਚ ਪਹਿਲਾ ਸਥਾਨ ਬੀਸੀਏ ਦੀ ਖੁਸ਼ੀ ਅਤੇ ਦੂਜਾ ਸਥਾਨ ਬੀਕਾਮ ਦੀ ਖੁਸ਼ੀ ਨੇ ਪ੍ਰਾਪਤ ਕੀਤਾ।

ਇਹ ਵੀ ਪੜ੍ਹੋ  ਵਿਦੇਸ਼ੀ ਵਿਦਿਆਰਥੀ ਨੂੰ ਕੁੱਟਣ ਵਾਲੇ ਸਕਿਊਰਟੀ ਗਾਰਡ ਦਾ ਸਾਥੀ ਕਾਬੂ, ਜ਼ਖਮੀ ਵਿਦਿਆਰਥੀ AIIMS ਰੈਫਰ

ਮਹਿੰਦੀ ਮੁਕਾਬਲੇ ਵਿਚੋਂ ਪਹਿਲਾ ਸਥਾਨ ਜਸ਼ਨਪ੍ਰੀਤ ਕੌਰ ਬੀਕਾਮ ਅਤੇ ਸੰਦੀਪਕੌਰ ਬੀਸੀਏ, ਲੋਕ ਨਾਚ ਵਿਚੋਂ ਸਿਮਰਜੀਤ ਕੌਰ ਬੀਸੀਏ ਅਤੇ ਗੌਰੀ ਬੀਕਾਮ ਕ੍ਰਮਵਾਰ ਪਹਿਲਾ ਅਤੇ ਦੂਜਾ ਸਥਾਨ ਪ੍ਰਾਪਤ ਕੀਤਾ,ਲੋਕਗੀਤ ਮੁਕਾਬਲੇ ਵਿਚ ਬੀਏ ਦੀ ਮੁਸਕਾਨ ਧਾਲੀਵਾਲ ਪਹਿਲੇ ਸਥਾਨ ਅਤੇ ਗੁਰਲੀਨ ਦੂਜੇ ਸਥਾਨ ਤੇ ਰਹੀ। “ਮਿਸ ਤੀਜ”ਦਾ ਖਿਤਾਬ ਜਸ਼ਨਪ੍ਰੀਤ ਕੌਰ ਬੀਕਾਮ ਨੇ ਆਪਣੇ ਨਾਂ ਕੀਤਾ।“ਮਿਸ ਫੱਬਦੀ ਮੁਟਿਆਰ”ਦਾ ਖਿਤਾਬ ਬੀਸੀਏ ਦੀ ਖੁਸ਼ਪ੍ਰੀਤ ਕੌਰ ਨੇ ਜਿੱਤਿਆ।ਇਸ ਮੌਕੇ ਹੋਰਨਾ ਤੋਂ ਇਲਾਵਾ ਮਾਲਵਾ ਐਡਵਾਂਸਡ ਐਜੂਕੇਸ਼ਨਲ ਸੋਸਾਇਟੀ ਦੇ ਉਪ ਪ੍ਰਧਾਨ ਸ਼੍ਰੀ ਰਾਕੇਸ਼ ਗੋਇਲ, ਸ਼੍ਰੀ ਆਰ ਸੀ ਸ਼ਰਮਾ, ਡੀਨ ਮਾਲਵਾ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ, ਡਾ ਆਂਚਲ ਮੁਖੀ ਕਾਮਰਸ ਵਿਭਾਗ, ਕਾਲਜ ਦਾ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਕਾਲਜ ਦੀਆਂ ਵਿਿਦਆਰਥਣਾਂ ਹਾਜਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਫੌਜ ਮੁਖੀ ਜਨਰਲ ਉਪੇਂਦਰ ਦਿਵੇਦੀ ਨੇ ਚੇਤਕ ਕੋਰ ਅਤੇ ਨਾਗੀ ਯੁੱਧ ਸਮਾਰਕ ਦਾ ਦੌਰਾ ਕੀਤਾ

0

Bathinda News:ਆਜ਼ਾਦੀ ਦਿਵਸ ਦੇ ਮੌਕੇ ‘ਤੇ, ਫੌਜ ਮੁਖੀ (ਸੀਓਏਐਸ) ਜਨਰਲ ਉਪੇਂਦਰ ਦਿਵੇਦੀ ਨੇ ਬਠਿੰਡਾ ਮਿਲਟਰੀ ਸਟੇਸ਼ਨ ਵਿਖੇ ਚੇਤਕ ਕੋਰ ਅਤੇ ਸ਼੍ਰੀ ਗੰਗਾਨਗਰ ਵਿਖੇ ਵੱਕਾਰੀ ਨਾਗੀ ਯੁੱਧ ਯਾਦਗਾਰ ਦਾ ਦੌਰਾ ਕੀਤਾ। ਆਪਣੀ ਫੇਰੀ ਦੌਰਾਨ, ਉਨ੍ਹਾਂ ਨੂੰ ਜਨਰਲ ਅਫਸਰ ਕਮਾਂਡਿੰਗ ਚੇਤਕ ਕੋਰ ਨੇ ਸੈਕਟਰ ਵਿੱਚ ਤਾਇਨਾਤ ਯੂਨਿਟਾਂ ਅਤੇ ਫਾਰਮੇਸ਼ਨਾਂ ਦੀ ਸੰਚਾਲਨ ਤਿਆਰੀ, ਮੌਜੂਦਾ ਸੁਰੱਖਿਆ ਸਥਿਤੀ, ਸਿਖਲਾਈ ਗਤੀਵਿਧੀਆਂ ਅਤੇ ਸੰਚਾਲਨ ਲੌਜਿਸਟਿਕਸ ਬਾਰੇ ਜਾਣਕਾਰੀ ਦਿੱਤੀ।ਜਨਰਲ ਦਿਵੇਦੀ ਨੇ ਨਾਗੀ ਯੁੱਧ ਯਾਦਗਾਰ ‘ਤੇ ਫੁੱਲਮਾਲਾ ਭੇਟ ਕਰਦਿਆਂ, ਡਿਊਟੀ ਦੌਰਾਨ ਕੁਰਬਾਨੀ ਦੇਣ ਵਾਲੇ ਬਹਾਦਰਾਂ ਨੂੰ ਸ਼ਰਧਾਂਜਲੀ ਦਿੱਤੀ।ਉਨ੍ਹਾਂ ਨੇ ਰਾਸ਼ਟਰੀ ਸੁਰੱਖਿਆ ਲਈ ਮਜ਼ਬੂਤ ਸਰਹੱਦੀ ਪ੍ਰਬੰਧਨ ਨੂੰ ਯਕੀਨੀ ਬਣਾਉਣ ਵਿੱਚ ਭਾਰਤੀ ਫੌਜ ਅਤੇ ਸੀਮਾ ਸੁਰੱਖਿਆ ਬਲ (ਬੀਐਸਐਫ) ਵਿਚਕਾਰ ਨਿਰਵਿਘਨ ਤਾਲਮੇਲ ਦੀ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ  ਫਾਜ਼ਿਲਕਾ ਕਤਲ ਕੇਸ ਵਿੱਚ ਲੋੜੀਂਦੇ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨ ਗ੍ਰਿਫ਼ਤਾਰ; ਗਲੌਕ ਬਰਾਮਦ

ਉਨ੍ਹਾਂ ਨੇ ਸਾਰੇ ਰੈਂਕਾਂ ਦੁਆਰਾ ਦਿਖਾਈ ਗਈ ਉੱਚ ਪੱਧਰੀ ਵਚਨਬੱਧਤਾ ਅਤੇ ਪੇਸ਼ੇਵਰਤਾ ਦੀ ਸ਼ਲਾਘਾ ਕੀਤੀ ਅਤੇ ਨਿਰਧਾਰਤ ਕਾਰਜਾਂ ਨੂੰ ਸਫਲਤਾਪੂਰਵਕ ਪੂਰਾ ਕਰਨ ਲਈ ਕਾਰਜਸ਼ੀਲ ਤਿਆਰੀ ਅਤੇ ਯਥਾਰਥਵਾਦੀ ਸਿਖਲਾਈ ਦੀ ਜ਼ਰੂਰਤ’ਤੇ ਜ਼ੋਰ ਦਿੱਤਾ।ਦੌਰੇ ਦੌਰਾਨ,ਸੀਓਏਐਸ ਨੇ ਸਾਬਕਾ ਸੈਨਿਕਾਂ, ਪ੍ਰਮੁੱਖ ਨਾਗਰਿਕਾਂ ਅਤੇ ਨਾਗਰਿਕ ਯੋਧਿਆਂ ਨਾਲ ਵੀ ਗੱਲਬਾਤ ਕੀਤੀ ਜਿਨ੍ਹਾਂ ਨੇ 1971 ਵਿੱਚ ਨਾਗੀ ਦੀ ਇਤਿਹਾਸਕ ਲੜਾਈ ਵਿੱਚ ਸਰਗਰਮੀ ਨਾਲ ਹਿੱਸਾ ਲਿਆ ਸੀ। ਉਨ੍ਹਾਂ ਨੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਅਤੇ ਸਥਾਈ ਫੌਜੀ-ਸਿਵਲ ਸੰਬੰਧਾਂ ਦੀ ਪੁਸ਼ਟੀ ਕਰਨ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਸਵੀਕਾਰ ਕੀਤਾ।

ਇਹ ਵੀ ਪੜ੍ਹੋ  ਵੱਡੀ ਖ਼ਬਰ; ਪੰਜਾਬ ਵਜਾਰਤ ਨੇ ਲਿਆ ਵੱਡਾ ਫੈਸਲਾ, ਲੈਂਡ ਪੂਲਿੰਗ ਪਾਲਿਸੀ ਨੂੰ ਕੀਤਾ ਡੀ-ਨੋਟੀਫਾਈ

ਜਨਰਲ ਦਿਵੇਦੀ ਨੇ ਚਾਰ ਪ੍ਰਸਿੱਧ ਸਾਬਕਾ ਸੈਨਿਕਾਂ-ਕਰਨਲ ਸਤਪਾਲ ਰਾਏ ਗਾਬਾ (ਸੇਵਾਮੁਕਤ), ਲੈਫਟੀਨੈਂਟ ਕਰਨਲ ਜਗਜੀਤ ਸਿੰਘ ਮਾਨ (ਸੇਵਾਮੁਕਤ), ਸ਼ਿਲਪਕਾਰ ਬਨਵਾਰੀ ਲਾਲ ਸਵਾਮੀ (ਸੇਵਾਮੁਕਤ), ਅਤੇ ਸੂਬੇਦਾਰ ਮੇਜਰ (ਆਨਰੇਰੀ ਕੈਪਟਨ) ਸੀਸ ਰਾਮ (ਸੇਵਾਮੁਕਤ)-ਨੂੰ ਹਥਿਆਰਬੰਦ ਸੈਨਾਵਾਂ ਲਈ ਸੇਵਾ, ਕੁਦਰਤ ਦੀ ਸੰਭਾਲ ਅਤੇ ਰਾਸ਼ਟਰ ਨਿਰਮਾਣ ਵਿੱਚ ਉਨ੍ਹਾਂ ਦੇ ਵਿਸ਼ਾਲ ਯੋਗਦਾਨ ਲਈ ਸਨਮਾਨਿਤ ਕੀਤਾ।ਫੌਜ ਮੁਖੀ ਦੇ ਇਸ ਦੌਰੇ ਨੇ ਭਾਰਤੀ ਫੌਜ ਦੇ ਰਾਸ਼ਟਰ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਦੀ ਰੱਖਿਆ ਲਈ ਅਟੱਲ ਸੰਕਲਪ ਨੂੰ ਦਰਸਾਇਆ ਅਤੇ ਕਿ ਭਾਰਤੀ ਹਥਿਆਰਬੰਦ ਸੈਨਾਵਾਂ ਦੇ ਲੋਕਾਚਾਰ, ਸਾਹਸ ਅਤੇ ਕੁਰਬਾਨੀ ਦੀ ਵਿਰਾਸਤ ਨੂੰ ਬਰਕਰਾਰ ਰੱਖਣ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੂੰ ਦਰਸਾਇਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਆਜ਼ਾਦੀ ਦਿਵਸ ਦੀ ਪੂਰਵ ਸੰਧਿਆ‘ਤੇ ਪੰਜਾਬ ਪੁਲਿਸ ਵੱਲੋਂ ਇੱਕ ਹੋਰ ਬੀਕੇਆਈ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਦੋ ਗ੍ਰਨੇਡ ਅਤੇ ਇੱਕ ਪਿਸਤੌਲ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

0

👉ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਗ੍ਰੇਨੇਡਾਂ ਨਾਲ ਸਰਕਾਰੀ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚ ਰਹੇ ਸਨ: ਡੀਜੀਪੀ ਗੌਰਵ ਯਾਦਵ
Ferozepur News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਆਜ਼ਾਦੀ ਦਿਹਾੜੇ ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਕੀਤੇ ਗਏ ਸਖ਼ਤ ਸੁਰੱਖਿਆ ਪ੍ਰਬੰਧਾਂ ਦਰਮਿਆਨ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਪਾਕਿ-ਆਈਐਸਆਈ ਤੋਂ ਹਮਾਇਤ ਪ੍ਰਾਪਤ ਅੱਤਵਾਦੀ ਹਰਵਿੰਦਰ ਰਿੰਦਾ ਦੁਆਰਾ ਰਚੀ ਜਾ ਰਹੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨ ਤਾਰਨ ਦੇ ਪਿੰਡ ਭੁੱਲਰ ਦੇ ਵਸਨੀਕ ਹਰਪ੍ਰੀਤ ਸਿੰਘ ਉਰਫ਼ ਪ੍ਰੀਤ ਅਤੇ ਅੰਮ੍ਰਿਤਸਰ ਦੇ ਪਿੰਡ ਰਾਮਪੁਰਾ ਦੇ ਵਸਨੀਕ ਗੁਲਸ਼ਨ ਸਿੰਘ ਉਰਫ਼ ਨੰਦੂ ਵਜੋਂ ਹੋਈ ਹੈ।

ਇਹ ਵੀ ਪੜ੍ਹੋ  Cyber Crime Police SASNagar ਵੱਲੋਂ ਵੱਖ-ਵੱਖ ਸੂਬਿਆਂ ਵਿੱਚ ਛਾਪੇਮਾਰੀ ਕਰਕੇ ਡਿਜੀਟਲ ਅਰੈਸਟ ਠੱਗੀ ਮਾਮਲੇ ਵਿੱਚ ਵੱਡੀ ਕਾਰਵਾਈ

ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ 86ਪੀ ਹੈਂਡ ਗ੍ਰਨੇਡ, ਇੱਕ 9ਐਮਐਮ ਪਿਸਤੌਲ ਅਤੇ ਪੰਜ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।ਇਹ ਸਫ਼ਲਤਾ ਆਜ਼ਾਦੀ ਦਿਵਸ ਦੀ ਪੂਰਵ-ਸੰਧਿਆ ‘ਤੇ ਸਾਹਮਣੇ ਆਈ ਹੈ ਅਤੇ ਇਸ ਤੋਂ ਦੋ ਦਿਨ ਪਹਿਲਾਂ ਪੰਜਾਬ ਪੁਲਿਸ ਨੇ ਰਾਜਸਥਾਨ ਦੇ ਟੋਂਕ ਅਤੇ ਜੈਪੁਰ ਜ਼ਿਲ੍ਹਿਆਂ ਤੋਂ ਤਿੰਨ ਨਾਬਾਲਗਾਂ ਸਮੇਤ ਪੰਜ ਕਾਰਕੁਨਾਂ ਨੂੰ ਇੱਕ 86 ਪੀ ਹੈਂਡ-ਗ੍ਰੇਨੇਡ ਅਤੇ ਇੱਕ .30 ਬੋਰ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ ਬੀਕੇਆਈ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਸੀ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਯੂਕੇ, ਅਮਰੀਕਾ ਅਤੇ ਯੂਰਪ ਵਿੱਚ ਬੈਠੇ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ਹੇਠ ਕੰਮ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਇਹ ਵੀ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਰਹੱਦੀ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਸਰਕਾਰੀ ਇਮਾਰਤਾਂ ਅਤੇ ਪੁਲਿਸ ਅਦਾਰਿਆਂ ਨੂੰ ਗ੍ਰੇਨੇਡਾਂ ਨਾਲ ਨਿਸ਼ਾਨਾ ਬਣਾਉਣ ਦੀ ਸਰਗਰਮੀ ਨਾਲ ਸਾਜ਼ਿਸ਼ ਰਚ ਰਹੇ ਸਨ।

ਇਹ ਵੀ ਪੜ੍ਹੋ  ਫਾਜ਼ਿਲਕਾ ਕਤਲ ਕੇਸ ਵਿੱਚ ਲੋੜੀਂਦੇ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨ ਗ੍ਰਿਫ਼ਤਾਰ; ਗਲੌਕ ਬਰਾਮਦ

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੀਆਈ ਫਿਰੋਜ਼ਪੁਰ ਗੁਰਸੇਵਕ ਸਿੰਘ ਬਰਾੜ ਨੇ ਦੱਸਿਆ ਕਿ ਭਰੋਸੇਯੋਗ ਅਤੇ ਠੋਸ ਜਾਣਕਾਰੀ ਦੇ ਆਧਾਰ ‘ਤੇ ਸੀਆਈ ਫਿਰੋਜ਼ਪੁਰ ਦੀਆਂ ਟੀਮਾਂ ਨੇ ਇੱਕ ਖੁਫੀਆ ਆਪਰੇਸ਼ਨ ਚਲਾਇਆ ਅਤੇ ਫਿਰੋਜ਼ਪੁਰ ਦੇ ਤਲਵੰਡੀ ਭਾਈ ਤੋਂ ਸ਼ੱਕੀ ਵਿਅਕਤੀਆਂ ਹਰਪ੍ਰੀਤ ਸਿੰਘ ਉਰਫ਼ ਪ੍ਰੀਤ ਅਤੇ ਗੁਲਸ਼ਨ ਸਿੰਘ ਉਰਫ਼ ਨੰਦੂ ਨੂੰ ਸਫ਼ਲਤਾਪੂਰਵਕ ਗ੍ਰਿਫ਼ਤਾਰ ਕਰ ਲਿਆ।ਏਆਈਜੀ ਨੇ ਕਿਹਾ ਕਿ ਪੁਲਿਸ ਨੇ ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰ ਲਿਆ ਹੈ ਅਤੇ ਪੁੱਛਗਿੱਛ ਤੋਂ ਉਕਤ ਮੁਲਜ਼ਮਾਂ ਦੇ ਦੇਸ਼ ਦੇ ਅੰਦਰ ਅਤੇ ਬਾਹਰ ਦੇ ਸੰਪਰਕਾਂ ਅਤੇ ਉਨ੍ਹਾਂ ਵੱਲੋਂ ਮਿੱਥੇ ਗਏ ਟੀਚਿਆਂ ਬਾਰੇ ਹੋਰ ਜਾਣਕਾਰੀ ਸਾਹਮਣੇ ਆਉਣ ਦੀ ਉਮੀਦ ਹੈ।ਇਸ ਸਬੰਧ ਵਿੱਚ ਅਸਲਾ ਐਕਟ ਦੀ ਧਾਰਾ 25 ਅਤੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4, ਅਤੇ 5 ਤਹਿਤ ਪੁਲਿਸ ਥਾਣਾ ਐਸਐਸਓਸੀ ਫਾਜ਼ਿਲਕਾ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਵਿਧਾਇਕ ਕੁਲਵੰਤ ਸਿੰਘ ਨੇ ਮੋਟਰ ਮਾਰਕੀਟ ਸੈਕਟਰ 65, ਕੰਬਾਲੀ ਦੇ ਅਲਾਟੀਆਂ ਨੂੰ ਅਲਾਟਮੈਂਟ ਪੱਤਰ ਸੌਂਪੇ

0

👉ਅਲਾਟਮੈਂਟ ਪ੍ਰਕਿਰਿਆ ਤੇਜ਼ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਦਾ ਧੰਨਵਾਦ
SAS Nagar News:ਫੇਜ਼ 11 (ਸੈਕਟਰ 65), ਕੰਬਾਲੀ ਵਿਖੇ ਮੋਹਾਲੀ ਮੋਟਰ ਮਾਰਕੀਟ ਐਸੋਸੀਏਸ਼ਨ ਨੂੰ ਬੂਥਾਂ ਦੀ ਅਲਾਟਮੈਂਟ ਵਿੱਚ ਆ ਰਹੀਆਂ ਰੁਕਾਵਟਾਂ ਨੂੰ ਦੂਰ ਕਰਵਾਉਣ ਤੋਂ ਬਾਅਦ, ਵਿਧਾਇਕ ਕੁਲਵੰਤ ਸਿੰਘ ਨੇ ਅੱਜ ਉਨ੍ਹਾਂ ਬਿਨੈਕਾਰਾਂ ਨੂੰ ਅਲਾਟਮੈਂਟ ਪੱਤਰ ਵੰਡੇ ਜੋ ਕਈ ਸਾਲਾਂ ਤੋਂ ਉਨ੍ਹਾਂ ਦੀ ਉਡੀਕ ਕਰ ਰਹੇ ਸਨ।ਵਿਧਾਇਕ ਕੁਲਵੰਤ ਸਿੰਘ, ਜਿਨ੍ਹਾਂ ਨੇ ਇਹ ਮਾਮਲਾ ਪੰਜਾਬ ਵਿਧਾਨ ਸਭਾ ਵਿੱਚ ਉਠਾਇਆ ਸੀ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਧਿਆਨ ਵਿੱਚ ਲਿਆਂਦਾ ਸੀ, ਨੇ ਕਿਹਾ ਕਿ ਇਹ ਐਸੋਸੀਏਸ਼ਨ ਦੀ ਇੱਕ ਦਹਾਕੇ ਪੁਰਾਣੀ ਮੰਗ ਸੀ। ਉਨ੍ਹਾਂ ਨੇ ਇਸ ਮੁੱਦੇ ਨੂੰ ਤੁਰੰਤ ਹੱਲ ਕਰਨ ਅਤੇ ਗਮਾਡਾ ਨੂੰ ਅਲਾਟਮੈਂਟ ਪ੍ਰਕਿਰਿਆ ਨੂੰ ਪੂਰਾ ਕਰਨ ਦੇ ਨਿਰਦੇਸ਼ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ।ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ “ਕੁੱਲ 224 ਅਲਾਟਮੈਂਟ ਪੱਤਰ ਤਿਆਰ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 23 ਅੱਜ ਸੌਂਪੇ ਗਏ ਹਨ।”

ਇਹ ਵੀ ਪੜ੍ਹੋ  ਫਾਜ਼ਿਲਕਾ ਕਤਲ ਕੇਸ ਵਿੱਚ ਲੋੜੀਂਦੇ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨ ਗ੍ਰਿਫ਼ਤਾਰ; ਗਲੌਕ ਬਰਾਮਦ

ਉਨ੍ਹਾਂ ਇਹ ਵੀ ਕਿਹਾ ਕਿ ਬਾਕੀ ਰਹਿੰਦੇ ਪੱਤਰ ਅਲਾਟੀਆਂ ਨੂੰ ਔਨਲਾਈਨ ਜਾਰੀ ਕਰ ਦਿੱਤੇ ਜਾਣਗੇ। ਨਵੀਂ ਮੋਟਰ ਮਾਰਕੀਟ ਫੇਜ਼ 7 ਅਤੇ ਮੋਹਾਲੀ ਪਿੰਡ ਦੇ ਮਕੈਨਿਕਾਂ ਨੂੰ ਰਾਹਤ ਦੇਵੇਗੀ ਅਤੇ ਉਨ੍ਹਾਂ ਦੇ ਕਾਰੋਬਾਰੀ ਕਾਰਜਾਂ ਨੂੰ ਸੁਚਾਰੂ ਬਣਾਏਗੀ ਅਤੇ ਸ਼ਹਿਰੀ ਖੇਤਰਾਂ ਵਿੱਚ ਭੀੜ-ਭੜੱਕਾ ਘਟਾਇਆ ਜਾਵੇਗਾ।ਉਨ੍ਹਾਂ ਅੱਗੇ ਕਿਹਾ, “ਅਲਾਟਮੈਂਟ ਪ੍ਰਕਿਰਿਆ ਪੂਰੀ ਹੋਣ ਨਾਲ, ਮਕੈਨਿਕ ਹੁਣ ਆਪਣੇ ਬੂਥਾਂ ‘ਤੇ ਨਿਰਮਾਣ ਕਾਰਜ ਸ਼ੁਰੂ ਕਰ ਸਕਦੇ ਹਨ।” ਮੋਹਾਲੀ ਨਿਵਾਸੀਆਂ ਦੇ ਮੁੱਦਿਆਂ ਅਤੇ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਉਹ ਮੋਹਾਲੀ ਨੂੰ ਪੰਜਾਬ ਦੇ ਸਭ ਤੋਂ ਸੁੰਦਰ ਸ਼ਹਿਰ ਵਿੱਚ ਬਦਲਣ ਲਈ ਹਮੇਸ਼ਾਂ ਕੰਮ ਕਰਦੇ ਰਹਿਣਗੇ।ਮੋਹਾਲੀ ਮੋਟਰ ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਅਮਨਦੀਪ ਸਿੰਘ ਅਬਿਆਣਾ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਕੁਲਵੰਤ ਸਿੰਘ ਦਾ ਧੰਨਵਾਦ ਕੀਤਾ ਅਤੇ ਅਲਾਟਮੈਂਟ ਨੂੰ ਐਸੋਸੀਏਸ਼ਨ ਲਈ ਸੁਪਨਾ ਸਾਕਾਰ ਹੋਣਾ ਕਰਾਰ ਦਿੱਤਾ।

ਇਹ ਵੀ ਪੜ੍ਹੋ  ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਪੰਜਾਬ ਸਹਿਕਾਰੀ ਸੁਸਾਇਟੀਆਂ ਐਕਟ, 1961 ਵਿੱਚ ਸੋਧਾਂ ਨੂੰ ਮਨਜ਼ੂਰੀ

ਉਨ੍ਹਾਂ ਨੇ ਪ੍ਰੋਜੈਕਟ ਲਈ ਰਸਤਾ ਸਾਫ਼ ਕਰਨ ਲਈ ਵਿਧਾਇਕ ਰਾਹੀਂ ਮੁੱਖ ਮੰਤਰੀ ਦੇ ਦਖਲ ਨੂੰ ਸਿਹਰਾ ਦਿੱਤਾ।ਇਸ ਮੌਕੇ ਅਮਨਦੀਪ ਸਿੰਘ ਅਬਿਆਣਾ (ਪ੍ਰਧਾਨ), ਚਰਨਜੀਤ ਸਿੰਘ ਬੰਟੀ (ਜਨਰਲ ਸਕੱਤਰ), ਕਰਮ ਚੰਦ ਸ਼ਰਮਾ (ਮੀਤ ਪ੍ਰਧਾਨ), ਪ੍ਰੇਮ ਸਿੰਘ ਸੈਣੀ, ਕੁਲਦੀਪ ਸਿੰਘ ਸਮਾਣਾ, ਫੂਲਰਾਜ ਸਿੰਘ, ਗੁਰਮੁੱਖ ਸਿੰਘ ਸੋਹਲ, ਹਰਮੇਸ਼ ਸਿੰਘ ਕੁੰਭੜਾ, ਅਰੁਣ ਗੋਇਲ, ਹਰਸ਼ਦੀਪ ਸਿੰਘ ਕੰਬਲੀ, ਸੁਖਮਿੰਦਰ ਸਿੰਘ ਬਰਨਾਲਾ, ਹਰਪਾਲ ਸਿੰਘ ਚਾਨਾ, ਹਰਮੇਸ਼ ਸਿੰਘ ਕੰਬਾਲੀ ਅਕਮਿੰਦਰ ਸਿੰਘ ਗੋਸਲ, ਧੀਰਜ ਕੁਮਾਰ ਤੇ ਤਰੁਨਜੀਤ ਸਿੰਘ (ਬਲਾਕ ਪ੍ਰਧਾਨ), ਜਸਪਾਲ ਸਿੰਘ ਮਟੌਰ, ਕੈਪਟਨ ਕਰਨੈਲ ਸਿੰਘ, ਆਰ.ਐਸ. ਢਿੱਲੋਂ, ਅਮਰਜੀਤ ਸਿੰਘ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਫਾਜ਼ਿਲਕਾ ਕਤਲ ਕੇਸ ਵਿੱਚ ਲੋੜੀਂਦੇ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨ ਗ੍ਰਿਫ਼ਤਾਰ; ਗਲੌਕ ਬਰਾਮਦ

0

👉ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਕਤਲ ਕਰਨ ਉਪਰੰਤ ਨੇਪਾਲ ਹੋਏ ਸਨ ਫਰਾਰ, ਪੰਜਾਬ ਵਿੱਚ ਸਨਸਨੀਖੇਜ਼ ਅਪਰਾਧ ਨੂੰ ਅੰਜ਼ਾਮ ਦੇਣ ਲਈ ਆਏ ਵਾਪਸ: ਡੀਜੀਪੀ ਗੌਰਵ ਯਾਦਵ
👉ਪੰਜਾਬ ਵਿੱਚ ਅਪਰਾਧਾਂ ਨੂੰ ਅੰਜ਼ਾਮ ਦੇਣ ਉਪਰੰਤ ਗਿਰੋਹ ਦੇ ਮੈਂਬਰ ਆਮ ਤੌਰ ‘ਤੇ ਨੇਪਾਲ ਭੱਜ ਜਾਂਦੇ ਹਨ: ਏਡੀਜੀਪੀ ਪ੍ਰਮੋਦ ਬਾਨ
Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੰਗਠਿਤ ਅਪਰਾਧਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਪਿੰਡ ਸ਼ੰਭੂ ਨੇੜੇ ਪਟਿਆਲਾ-ਅੰਬਾਲਾ ਹਾਈਵੇਅ ਤੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਅਤਿ ਲੋੜੀਂਦੇ ਕਾਰਕੁਨਾਂ ਨੂੰ ਕਾਬੂ ਕੀਤਾ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਆਸਟ੍ਰੀਆ ਦਾ ਬਣਿਆ 9ਐਮਐਮ ਗਲੌਕ ਪਿਸਤੌਲ ਸਮੇਤ ਛੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਕਸ਼ੈ ਡੇਲੂ ਅਤੇ ਅੰਕਿਤ ਬਿਸ਼ਨੋਈ ਉਰਫ਼ ਕੱਕੜ ਦੋਵੇਂ ਵਾਸੀ ਪਿੰਡ ਖੈਰਪੁਰ, ਅਬੋਹਰ, ਫਾਜ਼ਿਲਕਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ  Cyber Crime Police SASNagar ਵੱਲੋਂ ਵੱਖ-ਵੱਖ ਸੂਬਿਆਂ ਵਿੱਚ ਛਾਪੇਮਾਰੀ ਕਰਕੇ ਡਿਜੀਟਲ ਅਰੈਸਟ ਠੱਗੀ ਮਾਮਲੇ ਵਿੱਚ ਵੱਡੀ ਕਾਰਵਾਈ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰਾਂ ਅਨਮੋਲ ਬਿਸ਼ਨੋਈ ਅਤੇ ਆਰਜ਼ੂ ਬਿਸ਼ਨੋਈ ਦੇ ਇਸ਼ਾਰਿਆਂ ‘ਤੇ ਕੰਮ ਕਰ ਰਹੇ ਸਨ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਕਤਲ ਕਰਨ ਉਪਰੰਤ ਨੇਪਾਲ ਭੱਜ ਗਏ ਸਨ ਅਤੇ ਪੰਜਾਬ ਵਿੱਚ ਸਨਸਨੀਖੇਜ਼ ਅਪਰਾਧ ਨੂੰ ਅੰਜ਼ਾਮ ਦੇਣ ਲਈ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਵਾਪਸ ਆਏ ਸਨ।ਉਨ੍ਹਾਂ ਕਿਹਾ ਕਿ ਦੋਵਾਂ ਮੁਲਜ਼ਮ ਅਪਰਾਧਿਕ ਇਤਿਹਾਸ ਵਾਲੇ ਹਨ ਅਤੇ ਉਨ੍ਹਾਂ ਵਿਰੁੱਧ ਪੰਜਾਬ, ਦਿੱਲੀ, ਰਾਜਸਥਾਨ ਅਤੇ ਗੁਜਰਾਤ ਵਿੱਚ ਕਤਲ, ਇਰਾਦਾ ਕਤਲ, ਜਬਰੀ ਵਸੂਲੀ, ਅਸਲਾ ਐਕਟ ਅਤੇ ਐਨਡੀਪੀਐਸ ਐਕਟ ਨਾਲ ਸਬੰਧਤ 15 ਤੋਂ ਵੱਧ ਘਿਨਾਉਣੇ ਅਪਰਾਧਾਂ ਨਾਲ ਸਬੰਧਤ ਮਾਮਲੇ ਦਰਜ ਹਨ। ਉਨ੍ਹਾਂ ਅੱਗੇ ਦੱਸਿਆ ਕਿ ਉਹ 2 ਮਈ, 2025 ਨੂੰ ਫਾਜ਼ਿਲਕਾ ਵਿੱਚ ਭਾਰਤ ਰਤਨ ਉਰਫ਼ ਵਿੱਕੀ ਦੇ ਹਾਲ ਹੀ ਵਿੱਚ ਹੋਏ ਕਤਲ ਵਿੱਚ ਵੀ ਲੋੜੀਂਦੇ ਸਨ।ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ  ਵੱਡੀ ਖ਼ਬਰ; ਪੰਜਾਬ ਵਜਾਰਤ ਨੇ ਲਿਆ ਵੱਡਾ ਫੈਸਲਾ, ਲੈਂਡ ਪੂਲਿੰਗ ਪਾਲਿਸੀ ਨੂੰ ਕੀਤਾ ਡੀ-ਨੋਟੀਫਾਈ

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਪੁਲਿਸ ਨੂੰ ਦੋਵਾਂ ਮੁਲਜ਼ਮਾਂ ਦੇ ਸੂਬੇ ਵਿੱਚ ਦਾਖਲ ਹੋਣ ਬਾਰੇ ਸੂਹ ਮਿਲੀ ਸੀ।ਏਡੀਜੀਪੀ ਨੇ ਦੱਸਿਆ ਕਿ ਇਸ ਸੂਹ ‘ਤੇ ਤੁਰੰਤ ਕਾਰਵਾਈ ਕਰਦਿਆਂ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ, ਜਿਨ੍ਹਾਂ ਨੇ ਅੰਬਾਲਾ-ਪਟਿਆਲਾ ਹਾਈਵੇਅ ‘ਤੇ ਮੁਲਜ਼ਮਾਂ ਨੂੰ ਟਰੈਕ ਕੀਤਾ ਅਤੇ ਸਵੇਰੇ ਤੜਕ ਸਾਰ ਕਾਰਵਾਈ ਕਰਦਿਆਂ ਪਿੰਡ ਸ਼ੰਭੂ ਨੇੜਿਓਂ ਉਨ੍ਹਾਂ ਨੂੰ ਕਾਬੂ ਕਰ ਲਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਆਧੁਨਿਕ ਹਥਿਆਰ ਬਰਾਮਦ ਕੀਤਾ।
ਇਸ ਗਿਰੋਹ ਦੇ ਵਾਰਦਾਤਾਂ ਨੂੰ ਅੰਜ਼ਾਮ ਦੇ ਢੰਗ-ਤਰੀਕਿਆਂ ਬਾਰੇ ਜਾਣਕਾਰੀ ਦਿੰਦਿਆਂ ਡੀਆਈਜੀ ਏਜੀਟੀਐਫ ਗੁਰਮੀਤ ਚੌਹਾਨ ਨੇ ਦੱਸਿਆ ਕਿ ਆਪਣੇ ਹੈਂਡਲਰਾਂ ਵੱਲੋਂ ਦਿੱਤੇ ਗਏ ਅਪਰਾਧਿਕ ਕੰਮਾਂ ਨੂੰ ਅੰਜਾਮ ਦੇਣ ਉਪਰੰਤ ਇਹ ਗਿਰੋਹ ਆਮ ਤੌਰ ‘ਤੇ ਨੇਪਾਲ ਭੱਜ ਜਾਂਦਾ ਸੀ ਅਤੇ ਛੁਪਣ ਲਈ ਆਪਣੇ ਗਿਰੋਹ ਦੇ ਸਾਥੀਆਂ ਜਾਂ ਵਿਦੇਸ਼ੀ ਹੈਂਡਲਰਾਂ ਵੱਲੋਂ ਪ੍ਰਦਾਨ ਕੀਤੇ ਗਏ ਟਿਕਾਣਿਆਂ ਦੀ ਵਰਤੋਂ ਕਰਦੇ ਸਨ।ਇਸ ਸਬੰਧੀ ਐਫਆਈਆਰ ਨੰਬਰ 6 ਮਿਤੀ 14/8/25 ਨੂੰ ਐਸਏਐਸ ਨਗਰ ਦੇ ਥਾਣਾ ਪੰਜਾਬ ਸਟੇਟ ਕ੍ਰਾਈਮ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 111 (3) (5) ਅਤੇ ਅਸਲਾ ਐਕਟ ਦੀ ਧਾਰਾ 25 (6) (7) ਤਹਿਤ ਦਰਜ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਪੰਜਾਬ ਸਹਿਕਾਰੀ ਸੁਸਾਇਟੀਆਂ ਐਕਟ, 1961 ਵਿੱਚ ਸੋਧਾਂ ਨੂੰ ਮਨਜ਼ੂਰੀ

0

👉ਗ਼ੈਰ-ਰਜਿਸਟਰਡ ਕਬਜ਼ੇ, ਬੇਨਾਮੀ ਲੈਣ-ਦੇਣ ਅਤੇ ਹੋਰ ਗ਼ੈਰ-ਕਾਨੂੰਨੀ ਪ੍ਰਬੰਧਾਂ ਨੂੰ ਰੋਕਣ ਦੇ ਉਦੇਸ਼ ਨਾਲ ਚੁੱਕਿਆ ਕਦਮ
Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਪੰਜਾਬ ਸਹਿਕਾਰੀ ਸੁਸਾਇਟੀਆਂ ਐਕਟ 1961 ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ।ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਮੰਤਰੀ ਮੰਡਲ ਦੀ ਹੋਈ ਮੀਟਿੰਗ ਵਿੱਚ ਲਿਆ ਗਿਆ।
ਕੈਬਨਿਟ ਨੇ ਪੰਜਾਬੀ ਸਹਿਕਾਰੀ ਸੁਸਾਇਟੀਆਂ ਐਕਟ 1961 ਵਿੱਚ ਸੋਧ ਅਤੇ ਸਹਿਕਾਰੀ ਸੁਸਾਇਟੀਆਂ ਦੀਆਂ ਕੁੱਝ ਸ਼ੇ੍ਰਣੀਆਂ ਲਈ ਅਸ਼ਟਾਮ ਡਿਊਟੀ ਤੇ ਰਜਿਸਟਰੇਸ਼ਨ ਫੀਸ ਛੋਟਾਂ ਵਾਪਸ ਲੈਣ ਦੀ ਪ੍ਰਵਾਨਗੀ ਦੇ ਦਿੱਤੀ। ਪੰਜਾਬ ਸਹਿਕਾਰੀ ਸੁਸਾਇਟੀਆਂ ਐਕਟ 1961 ਤਹਿਤ ਲਾਜ਼ਮੀ ਰਜਿਸਟਰੇਸ਼ਨ ਲਈ ਛੋਟਾਂ ਦਿੱਤੀਆਂ ਗਈਆਂ ਸਨ, ਜੋ ਅਸਲ ਵਿੱਚ ਸਹਿਕਾਰੀ ਸੰਸਥਾਵਾਂ ਦੇ ਵਿਕਾਸ ਨੂੰ ਸੁਚਾਰੂ ਬਣਾਉਣ ਲਈ ਸਨ ਪਰ ਇਸ ਨਾਲ ਇਕ ਅਜਿਹੀ ਸਥਿਤੀ ਪੈਦਾ ਹੋ ਗਈ, ਜੋ ਜਾਇਦਾਦ ਦੇ ਲੈਣ-ਦੇਣ (ਖਾਸ ਕਰ ਕੇ ਸ਼ਹਿਰੀ ਹਾਊਸਿੰਗ ਸਭਾਵਾਂ ਵਿੱਚ) ਨੂੰ ਰਸਮੀ ਰਜਿਸਟਰੇਸ਼ਨ ਜਾਂ ਅਸ਼ਟਾਮ ਡਿਊਟੀ ਅਤੇ ਰਜਿਸਟਰੇਸ਼ਨ ਫੀਸ ਦੇ ਭੁਗਤਾਨ ਤੋਂ ਬਿਨਾਂ ਹੋਣ ਦੀ ਆਗਿਆ ਦਿੰਦੀ ਸੀ।

ਇਹ ਵੀ ਪੜ੍ਹੋ  ਵੱਡੀ ਖ਼ਬਰ; ਪੰਜਾਬ ਵਜਾਰਤ ਨੇ ਲਿਆ ਵੱਡਾ ਫੈਸਲਾ, ਲੈਂਡ ਪੂਲਿੰਗ ਪਾਲਿਸੀ ਨੂੰ ਕੀਤਾ ਡੀ-ਨੋਟੀਫਾਈ

ਇਸ ਨਾਲ ਗ਼ੈਰ ਰਜਿਸਟਰਡ ਕਬਜ਼ੇ, ਬੇਨਾਮੀ ਲੈਣ-ਦੇਣ ਅਤੇ ਕਾਨੂੰਨੀ ਪੱਖੋਂ ਜ਼ੋਖ਼ਿਮ ਵਾਲੇ ਹੋਰ ਪ੍ਰਬੰਧਾਂ ਨੂੰ ਹੁਲਾਰਾ ਮਿਲਿਆ। ਇਸ ਲਈ ਇਸ ਐਕਟ ਦੀ ਧਾਰਾ 37 ਵਿੱਚ ਸੋਧ ਕਰ ਕੇ ਧਾਰਾ 2 ਅਤੇ 3 ਜੋੜੀ ਗਈ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਸੂਬਾ ਸਰਕਾਰ ਸਰਕਾਰੀ ਗਜ਼ਟ ਵਿੱਚ ਨੋਟੀਫਿਕੇਸ਼ਨ ਰਾਹੀਂ ਇਹ ਨਿਰਦੇਸ਼ ਦੇ ਸਕਦੀ ਹੈ ਕਿ ਉਪ ਧਾਰਾ (1) ਜਾਂ ਇਸ ਦੇ ਕਿਸੇ ਵੀ ਹਿੱਸੇ ਅਧੀਨ ਸਹਿਕਾਰੀ ਸਭਾਵਾਂ ਦੇ ਅਜਿਹੇ ਵਰਗ ਜਾਂ ਵਰਗਾਂ ਜਾਂ ਵਿਸ਼ੇਸ਼ ਪ੍ਰਬੰਧਾਂ ਦੀਆਂ ਅਜਿਹੀਆਂ ਸ਼ੇ੍ਰਣੀਆਂ ਜਿਵੇਂ ਕਿ ਨੋਟੀਫਿਕੇਸ਼ਨ ਵਿੱਚ ਦਰਸਾਇਆ ਜਾ ਸਕਦਾ ਹੈ, ਮੁਤਾਬਕ ਛੋਟ ਹੋਵੇਗੀ। ਅਜਿਹਾ ਨੋਟੀਫਿਕੇਸ਼ਨ ਜਾਰੀ ਹੋਣ `ਤੇ ਨੋਟੀਫਾਈ ਕੀਤੇ ਵਿਸ਼ੇਸ਼ ਪ੍ਰਬੰਧ ਭਾਰਤੀ ਰਜਿਸਟਰੇਸ਼ਨ ਐਕਟ, 1908 ਦੀ ਧਾਰਾ 17 ਦੀ ਉਪ-ਧਾਰਾ (1) ਦੇ ਉਪ-ਧਾਰਾ (ਬੀ) ਤੇ (ਸੀ) ਦੇ ਦਾਇਰੇ ਵਿੱਚ ਆਉਂਦਾ ਮੰਨਿਆ ਜਾਵੇਗਾ, ਅਤੇ ਇਸ ਅਨੁਸਾਰ ਉਸ ਐਕਟ ਅਧੀਨ ਲਾਜ਼ਮੀ ਰਜਿਸਟਰੇਸ਼ਨ ਅਧੀਨ ਹੋਵੇਗਾ।

👉ਪੰਚਾਇਤ ਵਿਕਾਸ ਸਕੱਤਰ ਦੀ ਅਸਾਮੀ ਸਿਰਜਣ ਨੂੰ ਹਰੀ ਝੰਡੀ
ਢੁਕਵੀਂ ਕਾਰਜਕੁਸ਼ਲਤਾ ਤੇ ਨਿਗਰਾਨੀ ਰਾਹੀਂ ਪੇਂਡੂ ਇਲਾਕਿਆਂ ਦੇ ਵਿਕਾਸ ਨੂੰ ਰਫ਼ਤਾਰ ਦੇਣ ਲਈ ਕੈਬਨਿਟ ਨੇ ਪੰਚਾਇਤ ਸਕੱਤਰਾਂ ਤੇ ਗ੍ਰਾਮ ਸੇਵਕਾਂ (ਪਿੰਡ ਵਿਕਾਸ ਅਫ਼ਸਰਾਂ) ਦੇ ਕਾਡਰ ਦਾ ਰਲੇਵਾਂ ਕਰ ਕੇ ‘ਪੰਚਾਇਤ ਵਿਕਾਸ ਸਕੱਤਰ’ ਦੀ ਅਸਾਮੀ ਸਿਰਜਣ ਦੀ ਮਨਜ਼ੂਰੀ ਵੀ ਦੇ ਦਿੱਤੀ। ਇਸ ਤੋਂ ਬਾਅਦ ਪੰਜਾਬ ਭਰ ਵਿੱਚ ਪੇਂਡੂ ਵਿਕਾਸ ਨੂੰ ਤੇਜ਼ ਕਰਨ ਲਈ ਇਨ੍ਹਾਂ ਅਸਾਮੀਆਂ ਲਈ ਇਕ ਸੂਬਾਈ ਕਾਡਰ ਦਾ ਗਠਨ ਕੀਤਾ ਜਾਵੇਗਾ। ਮੌਜੂਦਾ ਪੰਚਾਇਤ ਸਕੱਤਰਾਂ ਲਈ ਇਕ ‘ਡਾਇੰਗ ਕਾਡਰ’ ਦੀ ਸਿਰਜਣਾ ਕੀਤੀ ਜਾਵੇਗੀ, ਜਿਨ੍ਹਾਂ ਨੂੰ ਉਨ੍ਹਾਂ ਦੇ ਸਵੈ-ਘੋਸ਼ਣਾ ਪੱਤਰਾਂ ਦੇ ਆਧਾਰ ਉਪਰ ਅਤੇ ਉਨ੍ਹਾਂ ਦੀ ਸੀਨੀਆਰਤਾ ਦੇ ਅਨੁਸਾਰ, ਸੀਨੀਆਰਤਾ ਸੂਚੀ ਵਿੱਚ ਮੌਜੂਦਾ ਗ੍ਰਾਮ ਸੇਵਕਾਂ (ਵੀ.ਡੀ.ਓ.) ਦੇ ਬਾਅਦ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ  Cyber Crime Police SASNagar ਵੱਲੋਂ ਵੱਖ-ਵੱਖ ਸੂਬਿਆਂ ਵਿੱਚ ਛਾਪੇਮਾਰੀ ਕਰਕੇ ਡਿਜੀਟਲ ਅਰੈਸਟ ਠੱਗੀ ਮਾਮਲੇ ਵਿੱਚ ਵੱਡੀ ਕਾਰਵਾਈ
👉ਫ਼ਸਲ ਖ਼ਰੀਦ ਬਾਰੇ ਮੰਤਰੀ ਸਮੂਹ ਦੇ ਗਠਨ ਲਈ ਕਾਰਜ ਬਾਅਦ ਮਨਜ਼ੂਰੀ
ਕੈਬਨਿਟ ਨੇ ਆਗਾਮੀ ਖ਼ਰੀਦ ਸੀਜ਼ਨਾਂ ਦੌਰਾਨ ਸਾਉਣੀ ਤੇ ਹਾੜ੍ਹੀ ਦੀਆਂ ਫ਼ਸਲਾਂ ਦੀ ਸੁਚਾਰੂ ਖ਼ਰੀਦ ਲਈ ਮੰਤਰੀ ਸਮੂਹ ਦੇ ਗਠਨ ਦੀ ਕਾਰਜ ਬਾਅਦ ਪ੍ਰਵਾਨਗੀ ਦੇ ਦਿੱਤੀ। ਇਹ ਮੰਤਰੀ ਸਮੂਹ ਖੇਤੀਬਾੜੀ ਮੰਤਰੀ ਦੀ ਅਗਵਾਈ ਹੇਠ ਬਣਾਇਆ ਗਿਆ ਹੈ। ਇਸ ਵਿੱਚ ਖੁਰਾਕ ਤੇ ਸਪਲਾਈ ਮੰਤਰੀ, ਟਰਾਂਸਪੋਰਟ ਮੰਤਰੀ ਅਤੇ ਜਲ ਸਰੋਤ ਮੰਤਰੀ ਮੈਂਬਰਾਂ ਵਜੋਂ ਸ਼ਾਮਲ ਹਨ।

👉ਕੈਬਨਿਟ ਸਬ ਕਮੇਟੀ ਦੇ ਗਠਨ ਨੂੰ ਕਾਰਜ ਬਾਅਦ ਪ੍ਰਵਾਨਗੀ
ਮੰਤਰੀ ਮੰਡਲ ਨੇ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੀ ਰਿਪੋਰਟ ਦੇ ਭਾਗ ਦੋ ਅਤੇ ਭਾਗ ਤਿੰਨ `ਤੇ ਵਿਚਾਰ ਕਰਨ ਲਈ ਅਧਿਕਾਰੀਆਂ ਦੀ ਕਮੇਟੀ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਿਫ਼ਾਰਸ਼ਾਂ `ਤੇ ਵਿਚਾਰ ਕਰਨ ਲਈ ਗਠਿਤ ਕੈਬਨਿਟ ਸਬ-ਕਮੇਟੀ ਨੂੰ ਵੀ ਕਾਰਜ ਬਾਅਦ ਪ੍ਰਵਾਨਗੀ ਦੇ ਦਿੱਤੀ।
👉ਲੈਂਡ ਪੂਲਿੰਗ ਪਾਲਿਸੀ 2025 ਦਾ ਨੋਟੀਫਿਕੇਸ਼ਨ ਵਾਪਸ ਲੈਣ ਦੀ ਸਹਿਮਤੀ
ਕੈਬਨਿਟ ਨੇ 4 ਜੂਨ 2025 ਨੂੰ ਜਾਰੀ ਲੈਂਡ ਪੂਲਿੰਗ ਪਾਲਿਸੀ 2025 ਅਤੇ ਇਸ ਨਾਲ ਸਬੰਧਤ ਸੋਧਾਂ ਸਬੰਧੀ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦਾ ਨੋਟੀਫਿਕੇਸ਼ਨ ਵਾਪਸ ਲੈਣ ਦਾ ਵੀ ਫੈਸਲਾ ਕੀਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਿੱਖਿਆ ਮੰਤਰੀ ਨੇ ਸਿੱਖਿਆ ਸਕੱਤਰ ਨੂੰ ਜੌਗਰਫੀ ਲੈਕਚਰਾਰਾ ਦੀ ਘਾਟ ਬਾਰੇ ਲਿਖਿਆ

0

👉ਲੈਕਚਰਾਰਾਂ ਦੀਆਂ 13252 ਅਸਾਮੀਆਂ ‘ਚੋਂ ਜੌਗਰਫੀ ਦੀਆਂ ਕੇਵਲ 357
Punjab News:ਜੌਗਰਫੀ ਪੋਸਟ ਗਰੈਜੂਏਟ ਟੀਚਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਜਿੰਦਰ ਸਿੰਘ ਸੁੱਖੀ ਅਤੇ ਸਕੱਤਰ ਸ਼ਮਸ਼ੇਰ ਸਿੰਘ ਸ਼ੈਰੀ ਨੇ ਪੈ੍ਰਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨੀਂ ਜਥੇਬੰਦੀ ਵੱਲੋਂ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੇ ਨਾਂਅ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੂੰ ਪੰਜਾਬ ਦੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਲੈਕਚਰਾਰਾਂ ਦੀਆਂ ਕੁੱਲ ਮਨਜ਼ੂਰ ਸ਼ੁਦਾ 13252 ਅਸਾਮੀਆਂ ਚੋਂ ਜੌਗਰਫੀ ਵਿਸ਼ੇ ਦੀਆਂ ਕੇਵਲ 357 ਅਸਾਮੀਆਂ ਹੀ ਹੋਣ ‘ਤੇ ਖਾਲੀ ਪਈਆਂ 130 ਅਸਾਮੀਆਂ ਨੂੰ ਈ ਪੰਜਾਬ ਪੋਰਟਲ ਤੇ ਦਰਸਾਉਣ ਅਤੇ 2ਹਜ਼ਾਰ ਸੀਨੀਅਰ ਸੈਕੰਡਰੀ ਸਕੂਲਾਂ ‘ਚੋਂ 1750 ਸਕੂਲਾਂ ਵਿੱਚ ਜੌਗਰਫੀ ਵਿਸ਼ਾ ਨਾ ਪੜ੍ਹਾਏ ਜਾਣ ਦੇ ਮਸਲੇ ਨੂੰ ਲੈ ਕੇ ਲਿਖਤੀ ਮੰਗ ਪੱਤਰ ਦਿੱਤਾ ਗਿਆ ਸੀ |

ਇਹ ਵੀ ਪੜ੍ਹੋ  Cyber Crime Police SASNagar ਵੱਲੋਂ ਵੱਖ-ਵੱਖ ਸੂਬਿਆਂ ਵਿੱਚ ਛਾਪੇਮਾਰੀ ਕਰਕੇ ਡਿਜੀਟਲ ਅਰੈਸਟ ਠੱਗੀ ਮਾਮਲੇ ਵਿੱਚ ਵੱਡੀ ਕਾਰਵਾਈ

ਪੱਤਰ ‘ਚ ਇਹ ਵੀ ਦਰਸਾਇਆ ਗਿਆ ਸੀ ਕਿ ਪੰਜਾਬ ਸਰਕਾਰ ਦੇ ਗਜਟ ਨੋਟੀਫਿਕੇਸ਼ਨ ਅਨੁਸਾਰ ਮੰਜ਼ੂਰਸ਼ੁਦਾ 357 ਅਸਮਾੀਆਂ ਨੂੰ ਈ ਪੰਜਾਬ ਪੋਰਟਲ ਤੇ ਦਰਸਾਉਣ, ਹੋਰਨਾਂ ਵਿਸ਼ਿਆਂ ਦੇ ਲੈਕਚਰਾਰਾਂ ਦੀਆਂ ਖਾਲੀ ਤੇ ਵਾਧੂ ਅਸਾਮੀਆਂ ਨੂੰ ਜੌਗਰਫੀ ਵਿਸ਼ੇ ‘ਚ ਤਬਦੀਲ ਕਰਕੇ 118 ਸਕੂਲ ਆਫ਼ ਐਮੀਨੈਂਸ ਅਤੇ 174ਪੀ. ਐਮ. ਸ਼੍ਰੀ ਸਕੂਲਾਂ ਵਿਚ ਜੌਗਰਫੀ ਵਿਸ਼ਾ (ਭੂਗੋਲ) ਚਾਲੂ ਕਰਕੇ ਪੱਦ ਉੱਨਤੀਆਂ ਕਰਨ, ਬਦਲੀਆਂ ਵਿਚ ਮੌਕਾ ਦੇ ਕੇ ਅਤੇ ਜੌਗਰਫੀ ਵਿਸ਼ਾ ਪੜਾਉਣ ਵਾਲੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਜੌਗਰਫੀ ਪ੍ਰਯੋਗਸ਼ਾਲਾਵਾਂ ਸਥਾਪਿਤ ਕੀਤੀਆਂ ਜਾਣ | ਵਿਧਾਇਕ ਗੁਰਦਿੱਤ ਸਿੰਘ ਸੇਖੋਂਾ ਵੱਲੋਂ ਸ਼ਿਫ਼ਾਰਸ਼ ਕੀਤੇੇ ਮੰਗ ਪੱਤਰ ਨੂੰ ਸਿੱਖਿਆ ਮੰਤਰੀ ਪੰਜਾਬ ਦੇ ਦਫਤਰ ਨੇ ਤੁੰਰਤ ਲੋੜੀਂਦੀ ਕਾਰਵਾਈ ਕਰਨ ਲਈ ਸਕੱਤਰ ਸਕੂਲ ਸਿੱਖਿਆ ਪੰਜਾਬ ਸਰਕਾਰ ਨੂੰ ਇਕ ਅਹਿਮ ਪੱਤਰ ਲਿਖਿਆ ਹੈ|

ਇਹ ਵੀ ਪੜ੍ਹੋ  ਬੱਸਾਂ ਵਿੱਚ ਸਫ਼ਰ ਕਰਨ ਵਾਲੇ ਸਾਵਧਾਨ; ਸਵੇਰ ਤੋਂ ਸਰਕਾਰੀ ਬੱਸਾਂ ਦਾ ਹੋਇਆ ਚੱਕਾ ਜਾਮ

ਜਥੇਬੰਦੀ ਦੇ ਮੀਤ ਪ੍ਰਧਾਨ ਨਰੇਸ਼ ਸਲੂਜਾ ਅਤੇ ਜਨਰਲ ਸਕੱਤਰ ਦਿਲਬਾਗ ਸਿੰਘ ਲਾਂਪਰਾ ਨੇ ਪ੍ਰੈਸ ਨੂੰ ਦੱਸਿਆ ਕਿ ਸਿੱਖਿਆ ਸਕੱਤਰ ਸਕੂਲਾਂ, ਪੰਜਾਬ ਸਰਕਾਰ, ਸਿੱਖਿਆ ਵਿਭਾਗ (ਸਿੱਖਿਆ-2ਸ਼ਾਖਾ) ਨੇ ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਪੰਜਾਬ ਨੂੰ ਜੌਗਰਫੀ ਟੀਚਰਜ਼ ਯੂਨੀਅਨ ਦੇ ਮੰਗ ਪੱਤਰ ਨੂੰ ਮੂਲ ਰੂਪ ਵਿਚ ਭੇਜਦੇ ਹੋਏ ਤੇ ੳਤਾਰਾ ਜਥੇਬੰਦੀ ਦੇ ਪ੍ਰਧਾਨ ਸੁਖਜਿੰਦਰ ਸਿੰਘ ਸੁੱਖੀ ਨੂੰ ਕਰਦੇ ਹੋਏ ਮੰਗ ਪੱਤਰ ‘ਚ ਦਰਸਾਏ ਮਾਮਲੇ ਸਬੰਧੀ ਨਿਯਮਾਂ /ਹਦਾਇਤਾਂ ਅਨੁਸਾਰ ਤੁਰੰਤ ਲੋੜੀਂਦੀ ਯੋਗ ਕਾਰਵਾਈ ਕਰਦੇ ਹੋਏ, ਮੰਗ ਪੱਤਰ ਦਾ ਨਿਪਟਾਰਾ ਕਰਵਾਉਣਾ ਯਕੀਨੀ ਬਣਾਇਆ ਜਾਵੇ ਅਤੇ ਇਸ ਸਬੰਧੀ ਕੀਤੀ ਗਈ ਕਾਰਵਾਈ ਬਾਰੇ ਬਣਦਾ ਢੁੱਕਵਾਂ ਜਵਾਬ ਆਪਣੇ ਪੱਧਰ ਤੇ ਸਿੱਧੇ ਤੌਰ ਤੇ ਸਬੰਧਤਿ ਯੂਨੀਅਨ ਨੂੰ ਸੂਚਿਤ ਕਰਕੇ, ਪੰਜਾਬ ਸਰਕਾਰ ਨੂੰ ਵੀ ਰਿਪੋਰਟ ਭੇਜੀ ਜਾਵੇ |

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

DAV College Bathinda ਵਿਖੇ ਵਿੱਦਿਅਕ ਸੈਸ਼ਨ ਦੇ ਆਰੰਭ ਵਿੱਚ ਹਵਨ ਯੱਗ ਕਰਵਾਇਆ

0

Bathinda News:ਪਰਮਾਤਮਾ ਦਾ ਆਸ਼ੀਰਵਾਦ ਪ੍ਰਾਪਤ ਕਰਨ ਲਈ, ਡੀ.ਏ.ਵੀ ਕਾਲਜ ਬਠਿੰਡਾ ਵਿਖੇ 13 ਅਗਸਤ, 2025 ਨੂੰ ਸੈਸ਼ਨ ਦੇ ਆਰੰਭ ਵਿੱਚ ਹਵਨ ਯੱਗ ਕਰਵਾਇਆ।ਹਵਨ-ਯੱਗ ਮੌਕੇ ਗਾਇਤਰੀ ਅਤੇ ਵੈਦਿਕ ਮੰਤਰਾਂ ਦਾ ਪਾਠ ਕੀਤਾ ਗਿਆ। ਯੱਗ ਦੇ ਪ੍ਰਬੰਧ ਹਿੰਦੀ ਵਿਭਾਗ ਅਤੇ ਆਰੀਆ ਸਮਾਜ ਕਮੇਟੀ ਦੁਆਰਾ ਕੀਤੇ ਗਏ।ਡਾ. ਕੇ.ਕੇ. ਨੌਹਰੀਆ, ਚੇਅਰਮੈਨ, ਸਥਾਨਕ ਪ੍ਰਬੰਧਕ ਕਮੇਟੀ, ਸ਼੍ਰੀਮਤੀ ਵਿਮਲ ਗਰਗ ਮੈਂਬਰ, ਸਥਾਨਕ ਪ੍ਰਬੰਧਕ ਕਮੇਟੀ ਦੁਆਰਾ ਹਵਨ ਯੱਗ ਵਿੱਚ ਆਹੂਤੀਆਂ ਪਾਈਆਂ ਗਈਆਂ।ਕਾਲਜ ਦੇ ਪ੍ਰਿੰਸੀਪਲ ਡਾ.ਰਾਜੀਵ ਕੁਮਾਰ ਸ਼ਰਮਾ, ਰਜਿਸਟਰਾਰ ਡਾ.ਸਤੀਸ਼ ਗਰੋਵਰ, ਸਟਾਫ਼ ਸਕੱਤਰ ਡਾ.ਪਰਵੀਨ ਬਾਲਾ,ਅਧਿਆਪਨ ਅਤੇ ਗੈਰ-ਅਧਿਆਪਨ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਵੀ ਯੱਗ ਵਿੱਚ ਭੇਟਾਂ ਚੜ੍ਹਾਈਆਂ ਅਤੇ ਸੰਸਥਾ ਦੀ ਤਰੱਕੀ, ਲੋਕਾਂ ਦੀ ਭਲਾਈ ਅਤੇ ਪੂਰੀ ਦੁਨੀਆ ਵਿੱਚ ਸ਼ਾਂਤੀ ਲਈ ਪ੍ਰਾਰਥਨਾ ਕੀਤੀ।

ਇਹ ਵੀ ਪੜ੍ਹੋ  ਫ਼ਰੀਦਕੋਟ ‘ਚ ਵਿਦਿਆਰਥਣ ਨੇ ਚੱਲਦੀ ਬੱਸ ਵਿਚੋਂ ਛਾਲ ਮਾਰੀ, ਹਾਲਾਤ ਗੰਭੀਰ

ਅਗਸਤ ਵਿੱਚ ਪੈਦਾ ਹੋਏ ਸਟਾਫ਼ ਮੈਂਬਰਾਂ ਡਾ.ਸਤੀਸ਼ ਗਰੋਵਰ,ਡਾ. ਕੁਲਵਿੰਦਰ ਸਿੰਘ ਮਾਨ,ਪ੍ਰੋ.ਅਨੁਜਾ ਪੁਰੀ, ਪ੍ਰੋ.ਰਾਕੇਸ਼ ਪੁਰੀ, ਪ੍ਰੋ.ਅਤੁਲ ਸਿੰਗਲਾ,ਪ੍ਰੋ. ਨੇਹਾ ਗਰਗ,ਪ੍ਰੋ. ਰਮਨਦੀਪ ਕੋਹਲੀ, ਪ੍ਰੋ.ਕੁਲਵਿੰਦਰ ਕੌਰ ਦੀ ਧੀ ਅਮਰੀਨ ਕੌਰ, ਪ੍ਰੋ. ਆਸ਼ਾ ਗੋਇਲ, ਪ੍ਰੋ. ਵੀਰਪਾਲ ਕੌਰ, ਡਾ. ਮੋਨਿਕਾ ਰਾਣੀ, ਸ਼੍ਰੀ ਨਵੀਨ, ਸ਼੍ਰੀ ਹੰਸਰਾਜ ਅਤੇ ਸ਼੍ਰੀ ਸੰਤੋਸ਼ ਨੇ ਭੇਟਾਂ ਚੜ੍ਹਾਈਆਂ ਅਤੇ ਇਕੱਠੇ ਹੋਏ ਮੈਂਬਰਾਂ ਨੇ ਉਨ੍ਹਾਂ ਦੀ ਲੰਬੀ ਉਮਰ ਲਈ ਪ੍ਰਾਰਥਨਾ ਕੀਤੀ।ਡਾ.ਕੇ.ਕੇ.ਨੋਹਰੀਆ ਅਤੇ ਸ਼੍ਰੀਮਤੀ ਵਿਮਲ ਗਰਗ ਨੇ ਨਵੇਂ ਸੈਸ਼ਨ ਦੀ ਸ਼ੁਰੂਆਤ ‘ਤੇ ਸ਼ੁਭਕਾਮਨਾਵਾਂ ਦਿੱਤੀਆਂ।

ਇਹ ਵੀ ਪੜ੍ਹੋ ਵਿਦੇਸ਼ੀ ਵਿਦਿਆਰਥੀ ਨੂੰ ਕੁੱਟਣ ਵਾਲੇ ਸਕਿਊਰਟੀ ਗਾਰਡ ਦਾ ਸਾਥੀ ਕਾਬੂ, ਜ਼ਖਮੀ ਵਿਦਿਆਰਥੀ AIIMS ਰੈਫਰ

ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਇਸ ਮੌਕੇ ‘ਤੇ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਆਪਣੇ ਸਟਾਫ਼ ਅਤੇ ਵਿਦਿਆਰਥੀਆਂ ਦੀ ਤੰਦਰੁਸਤੀ ਦੀ ਕਾਮਨਾ ਕੀਤੀ। ਉਨ੍ਹਾਂ ਨੇ ਇਸ ਮੌਕੇ ‘ਤੇ ਮੌਜੂਦ ਸਾਰਿਆਂ ਨੂੰ ਸੰਸਥਾ ਦੇ ਵਿਕਾਸ ਲਈ ਕੰਮ ਕਰਨ ਲਈ ਪਰਮਾਤਮਾ ਦਾ ਆਸ਼ੀਰਵਾਦ ਲੈਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਆਰੀਆ ਸਮਾਜ ਕਮੇਟੀ ਦੇ ਕਨਵੀਨਰ ਡਾ. ਮੋਨਿਕਾ ਘੁੱਲਾ, ਆਰੀਆ ਸਮਾਜ ਕਮੇਟੀ ਦੇ ਮੈਂਬਰ ਡਾ.ਨੇਹਾ ਜਿੰਦਲ, ਪ੍ਰੋ. ਨੇਹਾ ਗਰਗ ਅਤੇ ਪ੍ਰੋ.ਮੁਨੀਸ਼ ਵੱਲੋਂ ਹਵਨ ਯੱਗ ਦੇ ਆਯੋਜਨ ਲਈ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ |

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Cyber Crime Police SASNagar ਵੱਲੋਂ ਵੱਖ-ਵੱਖ ਸੂਬਿਆਂ ਵਿੱਚ ਛਾਪੇਮਾਰੀ ਕਰਕੇ ਡਿਜੀਟਲ ਅਰੈਸਟ ਠੱਗੀ ਮਾਮਲੇ ਵਿੱਚ ਵੱਡੀ ਕਾਰਵਾਈ

0

👉92 ਕਰੋੜ ਦੀ ਰਾਸ਼ਟਰ ਪੱਧਰੀ ਠੱਗੀ ਦਾ ਪਰਦਾਫਾਸ਼
SAS Nagar News:ਡਾਇਰੈਕਟਰ ਜਨਰਲ ਆਫ਼ ਪੁਲਿਸ, ਪੰਜਾਬ ਅਤੇ ਡੀ.ਆਈ.ਜੀ. ਰੂਪਨਗਰ ਰੇਂਜ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਾਈਬਰ ਆਧਾਰਿਤ ਵਿੱਤੀ ਅਪਰਾਧਾਂ ਦੇ ਖ਼ਿਲਾਫ਼ ਲੜਾਈ ਵਿੱਚ ਇੱਕ ਮਹੱਤਵਪੂਰਣ ਸਫਲਤਾ ਹਾਸਲ ਕਰਦਿਆਂ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਸਾਈਬਰ ਕ੍ਰਾਈਮ ਪੁਲਿਸ ਨੇ ਐਸ ਐਸ ਪੀ ਹਰਮਨਦੀਪ ਹਾਂਸ ਦੀ ਨਿਗਰਾਨੀ ਅਤੇ ਡੀ.ਐਸ.ਪੀ. ਰੁਪਿੰਦਰਦੀਪ ਕੌਰ ਸੋਹੀ ਦੀ ਅਗਵਾਈ ਹੇਠ ਤਾਮਿਲਨਾਡੂ, ਕਰਨਾਟਕਾ ਅਤੇ ਗੁਜਰਾਤ ਸਮੇਤ ਕਈ ਰਾਜਾਂ ਵਿੱਚ ਸਾਂਝੇ ਤੌਰ ਤੇ ਛਾਪੇਮਾਰੀਆਂ ਕਰਕੇ “ਡਿਜੀਟਲ ਅਰੈਸਟ” ਠੱਗੀ ਵਿੱਚ ਸ਼ਾਮਲ ਦੋ ਗਿਰੋਹਾਂ ਦੇ 10 ਮੈਂਬਰਾਂ ਦੀ ਪਛਾਣ ਕਰਕੇ, 6 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦੋਂ ਕਿ ਬਾਕੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਯਤਨ ਜਾਰੀ ਹਨ।ਐਸ ਐਸ ਪੀ ਹਰਮਨਦੀਪ ਸਿੰਘ ਹਾਂਸ ਨੇ ਅੱਜ ਪੱਤਰਕਾਰਾਂ ਨੂੰ ਦਸਿਆ ਕਿ “ਡਿਜੀਟਲ ਅਰੈਸਟ” ਠੱਗੀ ਇੱਕ ਯੋਜਨਾਬੱਧ ਤਰੀਕੇ ਨਾਲ ਰਚਿਆ ਗਿਆ ਸਾਈਬਰ ਕ੍ਰਾਈਮ ਮਾਡਲ ਹੈ, ਜਿਸ ਵਿੱਚ ਦੋਸ਼ੀ ਟੈਲੀਫ਼ੋਨ ਰਾਹੀਂ ਆਪਣੇ ਆਪ ਨੂੰ ਪੁਲਿਸ, ਸੀ.ਬੀ.ਆਈ. ਜਾਂ ਹੋਰ ਕਾਨੂੰਨੀ ਏਜੰਸੀ ਦੇ ਸੀਨੀਅਰ ਅਧਿਕਾਰੀ ਵਜੋਂ ਪੇਸ਼ ਕਰਦੇ ਹਨ। ਉਹ ਪੀੜਤਾਂ ਨੂੰ ਝੂਠੇ ਅਪਰਾਧਿਕ ਮਾਮਲਿਆਂ ਵਿੱਚ ਫਸਾਉਣ ਦਾ ਡਰ ਦਿਖਾ ਕੇ ਅਤੇ ਕਥਿਤ “ਡਿਜੀਟਲ ਗ੍ਰਿਫ਼ਤਾਰੀ” ਦੀ ਧਮਕੀ ਦੇ ਕੇ ਉਨ੍ਹਾਂ ਤੋਂ ਵੱਡੀ ਰਕਮ ਠੱਗ ਲੈਂਦੇ ਹਨ।ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਕਿ ਇਹ ਦੋ ਗਿਰੋਹ ਦੇਸ਼ ਭਰ ਵਿੱਚ ਕਈ ਸੂਬਿਆਂ ਵਿੱਚ ਦਰਜਨਾਂ ਲੋਕਾਂ ਨਾਲ ਠੱਗੀ ਕਰ ਚੁੱਕੇ ਹਨ ਅਤੇ ਰਾਸ਼ਟਰੀ ਪੱਧਰ ‘ਤੇ ਲਗਭਗ 92 ਕਰੋੜ ਰੁਪਏ ਦੀ ਰਕਮ ਹੜੱਪ ਚੁੱਕੇ ਹਨ।

ਇਹ ਵੀ ਪੜ੍ਹੋ  ਵਿਦੇਸ਼ੀ ਵਿਦਿਆਰਥੀ ਨੂੰ ਕੁੱਟਣ ਵਾਲੇ ਸਕਿਊਰਟੀ ਗਾਰਡ ਦਾ ਸਾਥੀ ਕਾਬੂ, ਜ਼ਖਮੀ ਵਿਦਿਆਰਥੀ AIIMS ਰੈਫਰ

ਗ੍ਰਿਫ਼ਤਾਰ ਕੀਤੇ ਗਏ 06 ਦੋਸ਼ੀ ਤਾਮਿਲਨਾਡੂ, ਕਰਨਾਟਕਾ ਅਤੇ ਗੁਜਰਾਤ ਦੇ ਵਸਨੀਕ ਹਨ, ਜਿਨ੍ਹਾਂ ਵਿੱਚੋਂ 02 ਦੋਸ਼ੀ ਪਹਿਲਾਂ ਹੀ ਜੇਲ ਵਿੱਚ ਹਨ, ਜਿਨ੍ਹਾਂ ਨੂੰ ਪ੍ਰੋਡਕਸ਼ਨ ਵਾਰੰਟ ਰਾਹੀਂ ਲਿਆਂਦਾ ਜਾਵੇਗਾ।ਫਰਾਰ 02 ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਕੋਸ਼ਿਸ਼ਾਂ ਜਾਰੀ ਹਨ।ਮੁਕੱਦਮੇ ਦੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਹ ਕਾਰਵਾਈ ਥਾਣਾ ਸਾਈਬਰ ਕਰਾਈਮ ਫੇਜ਼-7 ਵਿਖੇ ਡਿਜੀਟਲ ਅਰੈਸਟ ਸਬੰਧੀ ਦਰਜ 2 ਵੱਖ-ਵੱਖ ਮੁਕੱਦਮਿਆ ਵਿੱਚ ਕੀਤੀ ਗਈ ਹੈ, ਜਿਸ ਤਹਿਤ 6 ਦੋਸ਼ੀ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ ਐੱਸ ਐੱਸ ਐੱਸ ਨਗਰ ਦੇ ਪੀੜਤਾਂ ਨਾਲ ਹੋਈ ਲਗਭਗ ਰੁਪਏ 3 ਕਰੋੜ ਦੀ ਠੱਗੀ ਟ੍ਰੇਸ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੂਰੇ ਭਾਰਤ ਵਿੱਚ ਇਸ ਗਿਰੋਹ ਵੱਲੋਂ ਲਗਭਗ ਰੁਪਏ 92 ਕਰੋੜ ਦੀ ਠੱਗੀ ਦਾ ਪਰਦਾਫਾਸ਼ ਹੋਇਆ ਹੈ, ਜਿਸ ਦੀ ਅਗਲੇਰੀ ਕਰਵਾਈ ਵਜੋਂ 310 ਬੈਂਕ ਖਾਤੇ ਫ੍ਰੀਜ਼/ਬੰਦ ਕਰਵਾਏ ਹਨ।ਇਸ ਤੋਂ ਇਲਾਵਾ ਤਫਤੀਸ਼ ਦੌਰਾਨ ਉਕਤਾਨ ਦੋਸ਼ੀਆ ਦੇ ਖਿਲਾਫ ਬੰਗਲੌਰ ਵਿਖੇ 12.50 ਕਰੋੜ ਰੁਪਏ ਦੀ ਠੱਗੀ ਵਾਲੀ ਡਿਜੀਟਲ ਗ੍ਰਿਫਤਾਰੀ ਕਰਨ ਬਾਰੇ ਮੁੱਕਦਮਾ ਨੰਬਰ 995/2024 U/S 318(4)319 (2) BNS & 66(C), 66(D) IT act PS Northeast Division ਬਾਰੇ ਵੀ ਗੱਲ ਸਾਹਮਣੇ ਆਈ ਹੈ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਾਈਬਰ ਕ੍ਰਾਈਮ ਪੁਲਿਸ ਵੱਲੋਂ ਪਿਛਲੇ 4 ਮਹੀਨਿਆਂ ਦੌਰਾਨ ਵੱਡੀਆਂ ਸਫਲਤਾਵਾਂ ਹਾਸਲ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ 06 ਗੈਰ-ਕਾਨੂੰਨੀ ਕਾਲ ਸੈਂਟਰਾਂ ਦਾ ਪਰਦਾਫਾਸ਼ ਕਰਦੇ ਹੋਏ 41 ਦੋਸ਼ੀ ਸਮੇਤ 7 ਵਿਦੇਸ਼ੀ ਨਾਗਰਿਕ ਗ੍ਰਿਫ਼ਤਾਰ ਕੀਤੇ ਗਏ।

ਇਹ ਵੀ ਪੜ੍ਹੋ  ਵੱਡੀ ਖ਼ਬਰ; ਪੰਜਾਬ ਵਜਾਰਤ ਨੇ ਲਿਆ ਵੱਡਾ ਫੈਸਲਾ, ਲੈਂਡ ਪੂਲਿੰਗ ਪਾਲਿਸੀ ਨੂੰ ਕੀਤਾ ਡੀ-ਨੋਟੀਫਾਈ

ਇਨ੍ਹਾਂ ਪਾਸੋਂ 30 ਲੈਪਟਾਪ, 159 ਮੋਬਾਈਲ ਫੋਨ, 169 ਸਿਮ ਕਾਰਡ, 127 ਬੈਂਕ ਏ ਟੀ ਐਮ ਕਾਰਡ ਅਤੇ 158 ਬੈਂਕ ਖਾਤੇ ਬਰਾਮਦ ਹੋਏ ਹਨ। ਇਸ ਤੋਂ ਇਲਾਵਾ ਹਨੀ ਟ੍ਰੈਪ ਮਾਮਲੇ ਚ 3 ਦੋਸ਼ੀ ਗ੍ਰਿਫ਼ਤਾਰ ਹੋਏ, ਜਿਨ੍ਹਾਂ ਪਾਸੋਂ ਮਹੱਤਵਪੂਰਣ ਡਿਜ਼ੀਟਲ ਸਬੂਤ ਬਰਾਮਦ ਹੋਏ। ਇਸੇ ਤਰ੍ਹਾਂ ਨਕਲੀ ਭਰਤੀ ਠੱਗੀ ਵਿੱਚ ਰੇਲਵੇ ਵਿਭਾਗ ਵਿੱਚ ਨੌਕਰੀ ਦੇ ਝਾਂਸੇ ਹੇਠ ਲਗਭਗ 25 ਪੀੜਤਾਂ ਨਾਲ ਠੱਗੀ ਕਰਨ ਵਾਲਾ ਮੁੱਖ ਦੋਸ਼ੀ ਗ੍ਰਿਫ਼ਤਾਰ ਕਰਕੇ ਜੇਲ ਭੇਜਿਆ ਗਿਆ। ਇਸ ਤੋਂ ਵੱਖ-ਵੱਖ ਮਾਮਲਿਆਂ ਵਿੱਚ 4,12,97,342/- ਰੁਪਏ ਪੀੜਤਾਂ ਨੂੰ ਵਾਪਸ ਕਰਵਾਏ ਗਏ।ਉਨ੍ਹਾਂ ਦੱਸਿਆ ਕਿ ਡਿਜੀਟਲ ਅਰੈਸਟ ਦਾ ਸ਼ਿਕਾਰ ਹੋ ਚੁੱਕੇ ਵਿਅਕਤੀਆਂ ਦੀ ਬੈਂਕ ਰਾਹੀਂ ਸਮੇਂ ਸਿਰ ਪਹਿਚਾਣ ਕਰਕੇ, ਪੈਸਾ ਟ੍ਰਾਂਸਫਰ ਤੋਂ ਪਹਿਲਾਂ ਹੀ ਦਖਲ ਦੇ ਕੇ ਲਗਭਗ 2 ਕਰੋੜ ਰੁਪਏ ਦੀ ਠੱਗੀ ਰੋਕੀ ਗਈ। ਇਸ ਦੌਰਾਨ ਬੈਂਕ ਮੈਨੇਜਰਾਂ ਨੂੰ ਹਦਾਇਤ ਕੀਤੀ ਗਈ ਕਿ ਕੋਈ ਵੀ ਸ਼ੱਕੀ ਲੈਣ-ਦੇਣ ਹੋਣ ‘ਤੇ ਤੁਰੰਤ ਸਾਈਬਰ ਪੁਲਿਸ ਨੂੰ ਸੂਚਿਤ ਕੀਤਾ ਜਾਵੇ।ਐਸ.ਐਸ.ਪੀ. ਹਰਮਨਦੀਪ ਹਾਂਸ ਨੇ ਕਿਹਾ, “ਇਹ ਕਾਰਵਾਈ ਸਿਰਫ਼ ਅਪਰਾਧੀਆਂ ਦੀ ਗ੍ਰਿਫ਼ਤਾਰੀ ਤੱਕ ਸੀਮਿਤ ਨਹੀਂ, ਸਗੋਂ ਪੰਜਾਬ ਪੁਲਿਸ ਦੀ ਨਾਗਰਿਕਾਂ ਨੂੰ ਸਾਈਬਰ ਅਪਰਾਧਾਂ ਤੋਂ ਬਚਾਉਣ ਲਈ ਅਟੱਲ ਵਚਨਬੱਧਤਾ ਦਾ ਸਪੱਸ਼ਟ ਪ੍ਰਮਾਣ ਹੈ।” ਉਨ੍ਹਾਂ ਕਿਹਾ, “ਸਾਈਬਰ ਅਪਰਾਧੀ ਗਿਰੋਹਾਂ ਦੇ ਨੈੱਟਵਰਕ ਨੂੰ ਤੋੜਨ, ਪੀੜਤਾਂ ਦੇ ਪੈਸੇ ਵਾਪਸ ਲਿਆਉਣ ਅਤੇ ਹਰ ਦੋਸ਼ੀ ਨੂੰ ਕਾਨੂੰਨੀ ਘੇਰੇ ਵਿੱਚ ਲਿਆਉਣ ਲਈ ਜ਼ਿਲ੍ਹਾ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1908489