Wednesday, May 20, 2026
Home Blog Page 527

ਵੱਡੀ ਖ਼ਬਰ; ਪੰਜਾਬ ਵਜਾਰਤ ਨੇ ਲਿਆ ਵੱਡਾ ਫੈਸਲਾ, ਲੈਂਡ ਪੂਲਿੰਗ ਪਾਲਿਸੀ ਨੂੰ ਕੀਤਾ ਡੀ-ਨੋਟੀਫਾਈ

0

Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਬੁੱਧਵਾਰ ਦੁਪਹਿਰ ਹੋਈ ਮੀਟਿੰਗ ‘ਚ ਲੈਂਡ ਪੂਲਿੰਗ ਪਾਲਿਸੀ ਨੂੰ ਡੀਨੋਟੀਫਾਈ ਕਰ ਦਿੱਤਾ ਗਿਆ। ਪਿਛਲੇ ਦਿਨੀ ਕਿਸਾਨਾਂ ਦੀ ਮੰਗ ‘ਤੇ ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਪਾਲਿਸੀ ਵਾਪਸ ਲਈ ਸੀ ਅਤੇ ਇਸ ਸੰਬੰਧ ਵਿੱਚ ਮਕਾਨ ਉਸਾਰੀ ਤੇ ਸ਼ਹਿਰੀ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਇਸ ਦਾ ਐਲਾਨ ਕੀਤਾ ਗਿਆ ਸੀ। ਪ੍ਰੰਤੂ ਇਹ ਪਾਲਿਸੀ ਪੰਜਾਬ ਕੈਬਨਿਟ ਵੱਲੋਂ ਮਨਜ਼ੂਰ ਕਰਨ ਦੇ ਚੱਲਦੇ ਇਸ ਨੂੰ ਡੀ ਨੋਟੀਫਾਈ ਵੀ ਵਜ਼ਾਰਤ ਵੱਲੋਂ ਹੀ ਕੀਤਾ ਜਾ ਸਕਦਾ ਸੀ।

ਇਹ ਵੀ ਪੜ੍ਹੋ  ਯੁੱਧ ਨਸ਼ਿਆਂ ਵਿਰੁੱਧ: 1 ਮਾਰਚ ਤੋਂ ਹੁਣ ਤੱਕ 1059 ਕਿਲੋਗ੍ਰਾਮ ਹੈਰੋਇਨ ਸਮੇਤ 25646 ਨਸ਼ਾ ਤਸਕਰ ਕਾਬੂ

ਜਿਸ ਦੇ ਚੱਲਦੇ ਮੁੱਖ ਮੰਤਰੀ ਸ: ਮਾਨ ਵੱਲੋਂ ਅੱਜ ਦੀ ਇਹ ਮੀਟਿੰਗ ਸੱਦ ਕੇ ਸਰਕਾਰ ਦੇ ਇਸ ਫੈਸਲੇ ਉੱਪਰ ਮੋਹਰ ਲਗਾ ਦਿੱਤੀ ਗਈ। ਦੱਸਣਾ ਬਣਦਾ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਲਈ ਅਪ੍ਰੈਲ ਮਹੀਨੇ ਵਿੱਚ ਇਹ ਪਾਲਿਸੀ ਲਿਆਂਦੀ ਗਈ ਸੀ ਪ੍ਰੰਤੂ ਕਿਸਾਨਾਂ ਨੇ ਇਸ ਨੀਤੀ ਨੂੰ ਨਾ ਮਨਜ਼ੂਰ ਕਰ ਦਿੱਤਾ ਸੀ ਕਿਉਂਕਿ ਉਹਨਾਂ ਨੂੰ ਖਦਸ਼ਾ ਸੀ ਕਿ ਕਿਸਾਨਾਂ ਦੀਆਂ 65 ਹਜ਼ਾਰ ਏਕੜ ਜਮੀਨ ਖੋਹੀ ਜਾ ਸਕਦੀ ਹੈ। ਹਾਲਾਂਕਿ ਸਰਕਾਰ ਨੇ ਕਿਸਾਨਾਂ ਦੇ ਤੌਖਲੇ ਦੂਰ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਸੀ ਪ੍ਰੰਤੂ ਵਿਰੋਧ ਤੋਂ ਬਾਅਦ ਸਰਕਾਰ ਨੇ ਕਿਸਾਨਾਂ ਨੂੰ ਨਾਰਾਜ਼ ਕਰਨ ਦੀ ਬਜਾਏ ਇਸ ਨੀਤੀ ਨੂੰ ਹੀ ਵਾਪਸ ਲੈਣ ਦਾ ਫੈਸਲਾ ਕਰ ਲਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਫ਼ਰੀਦਕੋਟ ‘ਚ ਵਿਦਿਆਰਥਣ ਨੇ ਚੱਲਦੀ ਬੱਸ ਵਿਚੋਂ ਛਾਲ ਮਾਰੀ, ਹਾਲਾਤ ਗੰਭੀਰ

0

Faridkot News:ਬੁੱਧਵਾਰ ਨੂੰ ਫਰੀਦਕੋਟ ਦੇ ਵਿੱਚ ਇੱਕ ਵਿਦਿਆਰਥਣ ਦੇ ਬੱਸ ਵਿਚੋਂ ਡਿੱਗਣ ਕਾਰਨ ਗੰਭੀਰ ਰੂਪ ਵਿੱਚ ਜ਼ਖਮੀ ਹੋਣ ਦੀ ਖ਼ਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਦਿਆਰਥਨ ਜਸ਼ਨਪ੍ਰੀਤ ਕੌਰ ਜੋ ਕਿ ਕੋਟਕਪੂਰਾ ਦੇ ਪਿੰਡ ਕੋਠੇ ਧਾਲੀਵਾਲ ਦੀ ਰਹਿਣ ਵਾਲੀ ਹੈ, ਇੱਥੋਂ ਦੇ ਇੱਕ ਸਰਕਾਰੀ ਕਾਲਜ ਵਿੱਚ ਪੜ੍ਹਦੀ ਹੈ। ਪਤਾ ਲੱਗਿਆ ਕਿ ਉਸਨੇ ਵਾਪਸੀ ਸਮੇਂ ਕੋਟਕਪੂਰਾ ਜਾਣ ਵਾਲੀ ਬੱਸ ਫੜਨੀ ਸੀ ਪਰੰਤੂ ਉਹ ਗਲਤੀ ਨਾਲ ਫਿਰੋਜ਼ਪੁਰ ਜਾਣ ਵਾਲੀ ਪੀਆਰਟੀਸੀ ਦੀ ਬੱਸ ਵਿੱਚ ਚੜ ਗਈ ।ਜਦੋਂ ਉਸਨੂੰ ਪਤਾ ਲੱਗਾ ਕਿ ਉਹ ਗਲਤ ਬੱਸ ਵਿੱਚ ਚੜ ਗਈ ਹੈ ਤਾਂ ਉਸਨੇ ਕਾਹਲੀ ਨਾਲ ਬੱਸ ਵਿੱਚੋਂ ਛਾਲ ਮਾਰ ਦਿੱਤੀ। ਜਿਸ ਕਾਰਨ ਬੱਸ ਦਾ ਪਿਛਲਾ ਟਾਇਰ ਉਸ ਦੀ ਲੱਤ ਦੇ ਉੱਪਰੋਂ ਲੰਘ ਗਿਆ।

ਇਹ ਵੀ ਪੜ੍ਹੋ  ਵਿਦੇਸ਼ੀ ਵਿਦਿਆਰਥੀ ਨੂੰ ਕੁੱਟਣ ਵਾਲੇ ਸਕਿਊਰਟੀ ਗਾਰਡ ਦਾ ਸਾਥੀ ਕਾਬੂ, ਜ਼ਖਮੀ ਵਿਦਿਆਰਥੀ AIIMS ਰੈਫਰ

ਜਿਸਦੇ ਚੱਲਦੇ ਉਹ ਗੰਭੀਰ ਜਖਮੀ ਹੋ ਗਈ । ਨੇੜਲੇ ਦੁਕਾਨਦਾਰਾਂ ਤੇ ਰਾਹਗੀਰਾਂ ਨੇ ਤੁਰੰਤ ਲੜਕੀ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਵਿੱਚ ਦਾਖਲ ਕਰਵਾਇਆ ।ਉਸਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਏਮਜ ਬਠਿੰਡਾ ਰੈਫਰ ਕਰ ਦਿੱਤਾ ਗਿਆ। ਬੱਸ ਡਰਾਈਵਰ ਬਲਜੀਤ ਸਿੰਘ ਨੇ ਦੱਸਿਆ ਕਿ ਲੜਕੀ ਨੇ ਉਸਨੂੰ ਦੱਸਿਆ ਕਿ ਉਹ ਗਲਤ ਬੱਸ ਵਿੱਚ ਚੜ ਗਈ ਹੈ ਤਾਂ ਉਸਨੇ ਬੱਸ ਨੂੰ ਸਾਈਡ ‘ਤੇ ਰੋਕਣ ਬਾਰੇ ਕਿਹਾ ਪ੍ਰੰਤੂ ਬੱਸ ਰੁਕਣ ਤੋਂ ਪਹਿਲਾਂ ਹੀ ਲੜਕੀ ਨੇ ਛਾਲ ਮਾਰ ਦਿੱਤੀ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਫਿਲਹਾਲ ਸੂਚਨਾ ਮਿਲਣ ਤੋਂ ਬਾਅਦ, ਸ਼ਹਿਰ ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਵਿਦੇਸ਼ੀ ਵਿਦਿਆਰਥੀ ਨੂੰ ਕੁੱਟਣ ਵਾਲੇ ਸਕਿਊਰਟੀ ਗਾਰਡ ਦਾ ਸਾਥੀ ਕਾਬੂ, ਜ਼ਖਮੀ ਵਿਦਿਆਰਥੀ AIIMS ਰੈਫਰ

0

👉University ਨੇ ਵੀ ਕੀਤੀ ਵੱਡੀ ਕਾਰਵਾਈ, Supervisor ਤੇ Guard ਨੂੰ ਨੌਕਰੀ ਤੋਂ ਹਟਾਇਆ
Bathinda News: ਬੀਤੇ ਕੱਲ ਵਿਦੇਸ਼ੀ ਵਿਦਿਆਰਥੀ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਵਾਲੇ ਨਿੱਜੀ ਯੂਨੀਵਰਸਿਟੀ ਦੇ ਸਿਕਿਉਰਟੀ ਗਾਰਡ ਦੇ ਇੱਕ ਸਾਥੀ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਇਸ ਤੋਂ ਇਲਾਵਾ ਸਕਿਉਰਟੀ ਗਾਰਡ ਅਤੇ ਉਸਦੇ ਸਾਥੀਆਂ ਵੱਲੋਂ ਇਸ ਮੌਕੇ ਵਰਤੀ ਗਈ ਸਕੋਡਾ ਕਾਰ ਨੂੰ ਵੀ ਪੁਲਿਸ ਨੇ ਕਬਜ਼ੇ ਵਿੱਚ ਲੈ ਲਿਆ। ਉਧਰ ਸਿਕਿਉਰਟੀ ਗਾਰਡ ਅਤੇ ਉਹਦੇ ਸਾਥੀਆਂ ਦੀ ਬੇਤਹਾਸ਼ਾ ਕੁੱਟਮਾਰ ਦਾ ਸ਼ਿਕਾਰ ਹੋਏ ਜਿੰਮਬਾਵੇ ਦੇ ਵਿਦਿਆਰਥੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਜਿਸ ਦੇ ਚਲਦੇ ਉਸਨੂੰ ਬਠਿੰਡਾ ਏਮਜ ਵਿੱਚ ਰੈਫਰ ਕੀਤਾ ਗਿਆ ਹੈ ਜਿੱਥੇ ਉਸਦਾ ਇਲਾਜ ਚੱਲ ਰਿਹਾ।

ਇਹ ਵੀ ਪੜ੍ਹੋ  ਬੱਸਾਂ ਵਿੱਚ ਸਫ਼ਰ ਕਰਨ ਵਾਲੇ ਸਾਵਧਾਨ; ਸਵੇਰ ਤੋਂ ਸਰਕਾਰੀ ਬੱਸਾਂ ਦਾ ਹੋਇਆ ਚੱਕਾ ਜਾਮ

ਉਕਤ ਵਿਦਿਆਰਥੀ ਇਸ ਨਿੱਜੀ ਯੂਨੀਵਰਸਿਟੀ ਦੇ ਵਿੱਚ ਬੀਐਸਸੀ ਰਡਿਓਲੋਜੀ ਐਂਡ ਟੈਕਨੋਲਜੀ ਕਰ ਰਿਹਾ ਸੀ। ਥਾਣਾ ਤਲਵੰਡੀ ਸਾਬੋ ਦੇ ਐਸਐਚਓ ਇੰਸਪੈਕਟਰ ਯਾਦਵਿੰਦਰ ਸਿੰਘ ਨੇ ਸਿਕਿਉਰਟੀ ਗਾਰਡ ਦੇ ਇੱਕ ਸਾਥੀ ਮੰਗੂ ਸਿੰਘ ਨੂੰ ਗ੍ਰਿਫਤਾਰ ਕਰਨ ਦੀ ਪੁਸ਼ਟੀ ਕਰਦਿਆਂ ਇਸ ਵੈਬਸਾਈਟ ਦੇ ਪੱਤਰਕਾਰ ਨੂੰ ਦੱਸਿਆ ਕਿ ਇਸ ਘਟਨਾ ਕਾਂਡ ਦੇ ਮੁੱਖ ਮੁਲਜਮ ਦਿਲਪ੍ਰੀਤ ਸਿੰਘ ਵਾਸੀ ਹੱਸੂ ਜਿਲਾ ਸਿਰਸਾ ਅਤੇ ਉਸਦੇ ਦੂਜੇ ਸਾਥੀਆਂ ਨੂੰ ਕਾਬੂ ਕਰਨ ਦੇ ਲਈ ਪੁਲਿਸ ਟੀਮਾਂ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ। ਐਸ ਐਚ ਓ ਮੁਤਾਬਕ ਬੀਤੇ ਕੱਲ ਹੀ ਥਾਣੇਦਾਰ ਦੇਸਰਾਜ ਦੀ ਸ਼ਿਕਾਇਤ ਉੱਪਰ ਥਾਣਾ ਤਲਵੰਡੀ ਸਾਬੋ ਵਿਖੇ ਮੁਕੱਦਮਾ ਨੰਬਰ 190 ਅਧੀਨ ਧਾਰਾ 109, 126(2) 115(2)190,191(3) ਬੀਐਨਐਸ ਤਹਿਤ ਮੁੱਖ ਮੁਲਜਮ ਦਿਲਪ੍ਰੀਤ ਸਿੰਘ ਅਤੇ ਉਸਦੇ ਸਾਥੀਆਂ ਲਵਪ੍ਰੀਤ ਸਿੰਘ, ਮੰਗੂ ਸਿੰਘ ਅਤੇ ਮਨਪ੍ਰੀਤ ਵਾਸੀ ਫਤਿਹਗੜ੍ਹ ਨੌਬਾਦ ਵਿਰੁੱਧ ਪਰਚਾ ਦਰਜ ਕਰ ਲਿਆ ਗਿਆ ਸੀ।

ਇਹ ਵੀ ਪੜ੍ਹੋ  Punjab Cabinet ਦੀ ਅਹਿਮ ਮੀਟਿੰਗ ਅੱਜ, Land pooling policy ਦੀ ਵਾਪਸੀ ‘ਤੇ ਲੱਗ ਸਕਦੀ ਹੈ ਮੋਹਰ!

ਇਸ ਕੇਸ ਦੀ ਮੁੱਢਲੀ ਪੜਤਾਲ ਮੁਤਾਬਕ ਲੰਘੀ 12 ਅਗਸਤ ਨੂੰ ਕਾਰ ਦੀ ਚੈਕਿੰਗ ਦੌਰਾਨ ਮੁਲਜ਼ਮ ਦਿਲਪ੍ਰੀਤ ਸਿੰਘ ਸਿਕਿਉਰਟੀ ਗਾਰਡ ਦੀ ਵਿਦਿਆਰਥੀ ਜਿਵੀਏ ਲੋਰੀਏ ਦੇ ਨਾਲ ਬਹਿਸਬਾਜੀ ਹੋਈ ਸੀ। ਜਿਸ ਤੋਂ ਬਾਅਦ ਮੁਲਜਮਾਂ ਨੇ ਉਕਤ ਵਿਦੇਸ਼ੀ ਵਿਦਿਆਰਥੀ ਨੂੰ ਸਬਕ ਸਿਖਾਉਣ ਦੀ ਨੀਅਤ ਨਾਲ ਬੀਤੇ ਕੱਲ ਯੂਨੀਵਰਸਿਟੀ ਤੋਂ ਕੁਝ ਦੂਰ ਘੇਰ ਕੇ ਬੇਸਬਾਲ, ਡੰਡੇ ਤੇ ਤੇਜ਼ਧਾਰ ਹਥਿਆਰਾਂ ਨਾਲ ਕੁੱਟਮਾਰ ਕੀਤੀ ਅਤੇ ਉਸ ਤੋਂ ਬਾਅਦ ਉਸ ਉਪਰ ਕਾਰ ਚੜਾਉਣ ਦੀ ਵੀ ਕੋਸ਼ਿਸ਼ ਕੀਤੀ। ਉਧਰ ਦੂਜੇ ਪਾਸੇ ਪਤਾ ਲੱਗਾ ਹੈ ਕਿ ਯੂਨੀਵਰਸਿਟੀ ਦੇ ਅਧਿਕਾਰੀਆਂ ਨੇ ਵੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਸਿਕਿਉਰਟੀ ਸੁਪਰਵਾਈਜ਼ਰ ਅਤੇ ਮੁਲਜਮ ਸਿਕਿਉਰਟੀ ਗਾਰਡ ਦਿਲਪ੍ਰੀਤ ਸਿੰਘ ਨੂੰ ਨੌਕਰੀ ਤੋਂ ਕੱਢ ਦਿੱਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬੱਸਾਂ ਵਿੱਚ ਸਫ਼ਰ ਕਰਨ ਵਾਲੇ ਸਾਵਧਾਨ; ਸਵੇਰ ਤੋਂ ਸਰਕਾਰੀ ਬੱਸਾਂ ਦਾ ਹੋਇਆ ਚੱਕਾ ਜਾਮ

0

👉ਕੱਚੇ ਮੁਲਾਜ਼ਮਾਂ ਵੱਲੋਂ ਰੈਗੂਲਰ ਕਰਨ ਦੀ ਮੰਗ ਅਤੇ ਕਿਲੋਮੀਟਰ ਸਕੀਮ ਅਧੀਨ ਬੱਸਾਂ ਪਾਉਣ ਦੇ ਵਿਰੁੱਧ ਅਣਮਿਥੇ ਸਮੇਂ ਲਈ ਸ਼ੁਰੂ ਕੀਤੀ ਹੈ ਹੜਤਾਲ
Punjab News: ਬੱਸਾਂ ਵਿੱਚ ਸਫ਼ਰ ਕਰਨ ਵਾਲੇ ਸਾਵਧਾਨ; ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਪੀਆਰਟੀਸੀ/ਪਨਬੱਸ ਦੇ ਕੱਚੇ ਮੁਲਾਜ਼ਮਾਂ ਵੱਲੋਂ ਰੈਗੂਲਰ ਕਰਨ ਦੀ ਮੰਗ ਅਤੇ ਕਿਲੋਮੀਟਰ ਸਕੀਮ ਅਧੀਨ ਬੱਸਾਂ ਪਾਉਣ ਦੇ ਵਿਰੋਧ ਵਿੱਚ ਅੱਜ 14 ਅਗਸਤ ਦੀ ਸਵੇਰ ਤੋਂ ਅਣਮਿਥੇ ਸਮੇਂ ਲਈ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰ ਦਿੱਤਾ ਹੈ। ਪੀਆਰਟੀਸੀ/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਦੇ ਝੰਡੇ ਹੇਠ ਮੁਲਾਜ਼ਮਾਂ ਵੱਲੋਂ ਇਸ ਸਬੰਧੀ ਪਹਿਲਾਂ ਹੀ ਸਰਕਾਰ ਨੂੰ ਨੋਟਿਸ ਦਿੱਤਾ ਜਾ ਚੁੱਕਾ ਹੈ। ਇਸ ਤੋਂ ਪਹਿਲਾਂ ਇਹ ਹੜਤਾਲ ਪਿਛਲੇ ਦਿਨੀ ਰੱਖੜੀ ਵਾਲੇ ਦਿਨ ਸ਼ੁਰੂ ਕਰਨੀ ਸੀ ਪ੍ਰੰਤੂ ਰੱਖੜੀ ਦੇ ਪਵਿੱਤਰ ਤਿਉਹਾਰ ਨੂੰ ਦੇਖਦਿਆਂ ਇਸ ਨੂੰ ਅੱਜ ਤੱਕ ਪਿੱਛੇ ਪਾ ਦਿੱਤਾ ਸੀ।

ਇਹ ਵੀ ਪੜ੍ਹੋ  Punjab Cabinet ਦੀ ਅਹਿਮ ਮੀਟਿੰਗ ਅੱਜ, Land pooling policy ਦੀ ਵਾਪਸੀ ‘ਤੇ ਲੱਗ ਸਕਦੀ ਹੈ ਮੋਹਰ!

ਯੂਨੀਅਨ ਦੇ ਆਗੂਆਂ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਸਮੂਹ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ ਪ੍ਰੰਤੂ ਹੁਣ ਪੀਆਰਟੀਸੀ ਅਤੇ ਪਨਬਸ ਦੇ ਕੱਚੇ ਮੁਲਾਜ਼ਮਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਸਰਕਾਰ ਵੱਲੋਂ ਪ੍ਰਾਈਵੇਟ ਠੇਕੇਦਾਰਾਂ ਦੇ ਦਬਾਅ ਹੇਠ ਕਿਲੋਮੀਟਰ ਸਕੀਮ ਤਹਿਤ ਬੱਸਾਂ ਪਾਈਆਂ ਜਾ ਰਹੀਆਂ ਹਨ ਜਦੋਂ ਕਿ ਸਰਕਾਰੀ ਬੱਸਾਂ ਪਾ ਕੇ ਇਸ ਅਦਾਰੇ ਨੂੰ ਮੁਨਾਫੇ ਵਿੱਚ ਲਿਆਂਦਾ ਜਾ ਸਕਦਾ ਹੈ।

ਇਹ ਵੀ ਪੜ੍ਹੋ  ਗਾਰਬੇਜ ਪ੍ਰੋਸੈਸਿੰਗ ਯੂਨਿਟ ਦਾ ਮਾਮਲਾ:ਵਿਧਾਇਕ ਕੁਲਵੰਤ ਸਿੰਘ ਦੇ ਭਰੋਸੇ ਬਾਅਦ ਲੋਕਾਂ ਨੇ ਉਠਾਇਆ ਧਰਨਾ

ਯੂਨੀਅਨ ਦੇ ਆਗੂ ਕੁਲਵੰਤ ਸਿੰਘ ਨੇ ਦੱਸਿਆ ਕਿ ਪੀਆਰਟੀਸੀ ਅਤੇ ਪਨਬੱਸ ਵਿੱਚ ਪਿਛਲੇ 20-25 ਸਾਲਾਂ ਤੋਂ ਡਰਾਈਵਰ ਅਤੇ ਕੰਡਕਟਰ ਕੱਚੇ ਤੌਰ ‘ਤੇ ਠੇਕੇਦਾਰਾਂ ਅਧੀਨ ਕੰਮ ਕਰ ਰਹੇ ਹਨ ਅਤੇ ਉਹਨਾਂ ਦੇ ਪਰਿਵਾਰਾਂ ਦਾ ਗੁਜ਼ਾਰਾ ਵੀ ਮੁਸ਼ਕਲ ਹੋਇਆ ਪਿਆ ਹੈ। ਉਧਰ ਇਸ ਹੜਤਾਲ ਦੇ ਕਾਰਨ 90 ਫੀਸਦੀ ਸਰਕਾਰੀ ਬੱਸਾਂ ਦਾ ਚੱਕਾ ਜਾਮ ਹੋ ਗਿਆ ਹੈ ਜਿਸ ਦੇ ਨਾਲ ਪੀਆਰਟੀਸੀ ਨੂੰ ਵੱਡਾ ਘਾਟਾ ਸਹਿਣਾ ਪੈ ਸਕਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਗਾਰਬੇਜ ਪ੍ਰੋਸੈਸਿੰਗ ਯੂਨਿਟ ਦਾ ਮਾਮਲਾ:ਵਿਧਾਇਕ ਕੁਲਵੰਤ ਸਿੰਘ ਦੇ ਭਰੋਸੇ ਬਾਅਦ ਲੋਕਾਂ ਨੇ ਉਠਾਇਆ ਧਰਨਾ

0

👉ਲੋਕਾਂ ਦੀਆਂ ਸਮੱਸਿਆਵਾਂ ਦਾ ਸਮਾਂ ਰਹਿੰਦਿਆਂ ਹੱਲ ਕਰਨਾ ਹੀ ਮੇਰੀ ਪਹਿਲਾ ਫਰਜ਼:ਕੁਲਵੰਤ ਸਿੰਘ
SAS Nagar News:ਵਿਧਾਇਕ ਕੁਲਵੰਤ ਸਿੰਘ ਨੇ ਅੱਜ ਇੱਥੇ ਕਿਹਾ ਕਿ ਉਹ ਮੋਹਾਲੀ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਮੇਸ਼ਾਂ ਹੀ ਵਚਨਬੱਧ ਹਨ ਅਤੇ ਆਪਣੇ ਹਲਕੇ ਦੇ ਲੋਕਾਂ ਦੀ ਹਰ ਮੁਸ਼ਕਿਲ ਦਾ ਸਮਾਂਬੱਧ ਹੱਲ ਦੇਣ ਲਈ ਹਰ ਸਮੇਂ ਯਤਨਸ਼ੀਲ ਹਨ।ਅੱਜ ਗਾਰਬੇਜ ਪ੍ਰੋਸੈਸਿੰਗ ਯੂਨਿਟ ਦੇ ਵਿਰੋਧ ਦੇ ਵਿੱਚ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ- ਇੰਡਸਟਰੀਅਲ ਏਰੀਆ ਅਤੇ ਸ਼ਾਹੀ ਮਾਜਰਾ ਫੇਸ -5 ਮੋਹਾਲੀ ਵੱਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਮੌਕੇ ਲੋਕਾਂ ਨੂੰ ਭਰੋਸਾ ਦਿੰਦਿਆਂ ਉਨ੍ਹਾਂ ਕਿਹਾ ਕਿ ਡੰਪਿੰਗ ਗਰਾਊਂਡ ਬਣਾਉਣ ਲਈ 15 ਏਕੜ ਦੇ ਕਰੀਬ ਜ਼ਮੀਨ ਖਰੀਦੀ ਜਾ ਚੁੱਕੀ ਹੈ, ਜਿਸ ਦਾ ਕਬਜ਼ਾ ਜਲਦੀ ਹੀ ਮਿਲ ਜਾਵੇਗਾ। ਉਪਰੰਤ ਤਿੰਨ ਤੋਂ ਚਾਰ ਮਹੀਨਿਆਂ ਦੇ ਵਿੱਚ ਬਾਕਾਇਦਾ ਚਾਰ ਦੀਵਾਰੀ ਕਰ ਲਈ ਜਾਵੇਗੀ। ਉਸ ਤੋਂ ਬਾਅਦ ਸ਼ਾਹੀ ਮਾਜਰੇ ਦਾ ਇਹ ਪੁਆਇੰਟ ਸਿਰਫ ਕਲੈਕਸ਼ਨ ਸੈਂਟਰ ਹੋਵੇਗਾ।ਜਦੋਂ ਐਮ ਐਲ ਏ ਕੁਲਵੰਤ ਸਿੰਘ ਨੇ ਸ਼ਾਹੀ ਮਾਜਰਾ ਵਿਖੇ ਗਾਰਬੇਜ ਪ੍ਰੋਸੈਸਿੰਗ ਯੂਨਿਟ ਦੇ ਵਿਰੋਧ ਦੇ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਧਰਨੇ ਤੇ ਬੈਠੇ ਲੋਕਾਂ ਨੂੰ ਇਸ ਡੰਪਿੰਗ ਗਰਾਊਂਡ ਸਬੰਧੀ ਦੇ ਸਥਾਈ ਹੱਲ ਸਬੰਧੀ ਜਾਣਕਾਰੀ ਅਤੇ ਭਰੋਸਾ ਦਿੱਤਾ ਦਿੱਤੀ ਤਾਂ ਇਸ ਪਲਾਂਟ ਨੂੰ ਲਗਾਏ ਗਏ ਤਾਲੇ ਨੂੰ ਖੋਲ੍ਹ ਦਿੱਤਾ ਗਿਆ ਅਤੇ ਧਰਨਾ ਵੀ ਹਟਾ ਲਿਆ ਗਿਆ।

ਇਹ ਵੀ ਪੜ੍ਹੋ  Punjab Cabinet ਦੀ ਅਹਿਮ ਮੀਟਿੰਗ ਅੱਜ, Land pooling policy ਦੀ ਵਾਪਸੀ ‘ਤੇ ਲੱਗ ਸਕਦੀ ਹੈ ਮੋਹਰ!

ਹਾਜ਼ਰੀਨ ਸ਼ਹਿਰੀਆਂ ਵੱਲੋਂ ਐਮ ਐਲ ਏ ਕੁਲਵੰਤ ਸਿੰਘ ਦੇ ਬੋਲਾਂ ਤੇ ਭਰੋਸਾ ਪ੍ਰਗਟਾਇਆ ਗਿਆ।ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੋਹਾਲੀ ਵਿਧਾਨ ਸਭਾ ਹਲਕੇ ਦਾ ਚੁਣਿਆ ਹੋਇਆ ਨੁਮਾਇੰਦਾ ਹੋਣ ਕਾਰਨ ਉਹ ਆਪਣੀ ਜਿੰਮੇਵਾਰੀ ਭਲੀ ਭਾਂਤ ਸਮਝਦੇ ਹਨ ਤਾਂ ਜੋ ਮੋਹਾਲੀ ਦੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਇੱਥੋਂ ਦੇ ਲੋਕਾਂ ਦੇ ਧੰਨਵਾਦੀ ਹਨ ਕਿ ਉਹ ਆਪਣੇ ਨੁਮਾਇੰਦੇ ਤੇ ਯਕੀਨ ਰੱਖਦੇ ਹਨ।ਉਨ੍ਹਾਂ ਕਿਹਾ ਕਿ ਇਸ ਸਮੱਸਿਆ ਦਾ ਪੱਕੇ ਤੌਰ ‘ਤੇ ਹੱਲ ਕੀਤੇ ਜਾਣ ਦੇ ਲਈ ਟੈਂਡਰ ਵੀ ਲਾਇਆ ਗਿਆ ਹੈ ਅਤੇ ਜੇਕਰ ਲੋਕਾਂ ਨੇ ਸਹਿਯੋਗ ਦਿੱਤਾ ਅਤੇ ਗਿੱਲੇ ਤੇ ਸੁੱਕੇ ਕੂੜੇ ਨੂੰ ਅਲੱਗ-ਅਲੱਗ ਕਰਨਾ ਸ਼ੁਰੂ ਕਰ ਦਿੱਤਾ ਤਾਂ, ਇਸ ਮਸਲੇ ਦਾ ਪੱਕੇ ਤੌਰ ਤੇ ਹੱਲ ਹੋ ਜਾਵੇਗਾ ਅਤੇ ਨਾਲ ਹੀ ਸਾਨੂੰ ਆਮਦਨ ਵੀ ਹੋਵੇਗੀ। ਉਨ੍ਹਾਂ। ਕਿਹਾ ਕਿ ਸੀ.ਐਨ.ਜੀ. ਜਿਹੜੀ ਆਵੇਗੀ ਉਸ ਵਿੱਚ ਸਾਨੂੰ ਕੰਪਨੀ ਵੱਲੋਂ ਕੁਝ ਹਿੱਸਾ ਵੀ ਦੇਵੇਗੀ ਜੋ ਕਿ ਸ਼ਹਿਰ ਦੇ ਵਿਕਾਸ ਤੇ ਖਰਚ ਕੀਤਾ ਜਾ ਸਕੇਗਾ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਇਸ ਥਾਂ ਤੇ ਸਟਾਫ ਦੀ ਪੱਕੇ ਤੌਰ ਤੇ ਡਿਊਟੀ ਲਗਾਈ ਜਾਵੇਗੀ ਤਾਂ ਜੋ ਇੱਥੋਂ ਦੇ ਲੋਕਾਂ ਨੂੰ ਦੁਬਾਰਾ ਤੋਂ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ  ਯੁੱਧ ਨਸ਼ਿਆਂ ਵਿਰੁੱਧ: 1 ਮਾਰਚ ਤੋਂ ਹੁਣ ਤੱਕ 1059 ਕਿਲੋਗ੍ਰਾਮ ਹੈਰੋਇਨ ਸਮੇਤ 25646 ਨਸ਼ਾ ਤਸਕਰ ਕਾਬੂ

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਮੇਅਰ ਹੁੰਦਿਆਂ, ਇਸ ਤਰ੍ਹਾਂ ਦੀ ਦਿੱਕਤ ਦਾ ਸ਼ਹਿਰ ਵਾਸੀਆਂ ਨੂੰ ਕਦੇ ਵੀ ਸਾਹਮਣਾ ਨਹੀਂ ਕਰਨਾ ਪਿਆ। ਉਨ੍ਹਾਂ ਕਿਹਾ ਕਿ ਮੇਅਰ ਕੋਲ ਸਿਰਫ ਇਲਜ਼ਾਮਬਾਜੀ ਤੋਂ ਇਲਾਵਾ ਹੋਰ ਕੋਈ ਕੰਮ ਨਹੀਂ ਹੈ, ਨਾ ਹੀ ਉਨ੍ਹਾਂ ਦਾ ਸ਼ਹਿਰ ਦੇ ਵਿਕਾਸ ਜਾਂ ਸ਼ਹਿਰ ਦੇ ਲੋਕਾਂ ਦੀਆਂ ਸਮੱਸਿਆਵਾਂ ਨਾਲ ਕੋਈ ਲੈਣਾ ਦੇਣਾ ਹੈ।ਵਿਧਾਇਕ ਕੁਲਵੰਤ ਸਿੰਘ ਨੇ ਮੇਅਰ ਮੋਹਾਲੀ ਨਗਰ ਨਿਗਮ ਨੂੰ ਸੰਬੋਧਿਤ ਹੁੰਦਿਆਂ ਕਿਹਾ ਕਿ ਉਨ੍ਹਾਂ ਨੂੰ ਰਾਜਨੀਤੀ ਛੱਡ ਕੇ ਸ਼ਹਿਰ ਦੇ ਲੋਕਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਦੇਣਾ ਚਾਹੀਦਾ ਹੈ।ਇਸ ਮੌਕੇ ਕਮਿਸ਼ਨਰ ਨਗਰ ਨਿਗਮ ਪਰਮਿੰਦਰ ਪਾਲ ਸਿੰਘ ਤੇ ਕੌਂਸਲਰ- ਸਰਬਜੀਤ ਸਿੰਘ ਸਮਾਣਾ, ਸਾਬਕਾ ਕੌਂਸਲਰ-ਗੁਰਮੁਖ ਸਿੰਘ ਸੋਹਲ,ਹਰਮੇਸ਼ ਸਿੰਘ ਕੁੰਬੜਾ,ਸਾਬਕਾ ਕੌਂਸਲਰ-ਅਸ਼ੋਕ ਝਾਅ,ਜਨਰਲ ਸਕੱਤਰ ਰੁਪਿੰਦਰ ਸਿੰਘ,ਕੌਂਸਲਰ ਜਗਦੀਸ਼ ਸਿੰਘ ਜੱਗਾ ਤੇ ਈਸ਼ ਕੁਮਾਰ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Punjab Cabinet ਦੀ ਅਹਿਮ ਮੀਟਿੰਗ ਅੱਜ, Land pooling policy ਦੀ ਵਾਪਸੀ ‘ਤੇ ਲੱਗ ਸਕਦੀ ਹੈ ਮੋਹਰ!

0

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਦੀ ਇੱਕ ਅਹਿਮ ਮੀਟਿੰਗ ਅੱਜ ਵੀਰਵਾਰ ਦੁਪਹਿਰ 12 ਵਜੇ ਹੋਣ ਜਾ ਰਹੀ ਹੈ। ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਣ ਵਾਲੀ ਇਸ ਮੀਟਿੰਗ ਦੇ ਵਿੱਚ ਕਈ ਮਹੱਤਵਪੂਰਨ ਫੈਸਲੇ ਲਏ ਜਾ ਸਕਦੇ ਹਨ। ਚਰਚਾ ਮੁਤਾਬਿਕ ਬੇਸ਼ੱਕ ਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਪਾਲਿਸੀ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਸੀ ਪਰੰਤੂ ਇਸ ਉੱਪਰ ਅੱਜ ਪੰਜਾਬ ਕੈਬਨਿਟ ਮੁਹਰ ਲਗਾ ਸਕਦੀ ਹੈ।

ਇਹ ਵੀ ਪੜ੍ਹੋ  ਯੁੱਧ ਨਸ਼ਿਆਂ ਵਿਰੁੱਧ: 1 ਮਾਰਚ ਤੋਂ ਹੁਣ ਤੱਕ 1059 ਕਿਲੋਗ੍ਰਾਮ ਹੈਰੋਇਨ ਸਮੇਤ 25646 ਨਸ਼ਾ ਤਸਕਰ ਕਾਬੂ

ਦੱਸਣਾ ਬਣਦਾ ਹੈ ਕਿ ਇਸ ਪਾਲਿਸੀ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਪਾਸ ਕਰਨ ਤੋਂ ਬਾਅਦ ਹੀ ਲਾਗੂ ਕੀਤਾ ਗਿਆ ਸੀ। ਜਿਸ ਦੇ ਚੱਲਦੇ ਹੁਣ ਇਸ ਨੂੰ ਵਾਪਸ ਲੈਣ ਦਾ ਅਧਿਕਾਰ ਵੀ ਪੰਜਾਬ ਵਜ਼ਾਰਤ ਦੇ ਕੋਲ ਹੈ। ਇਸ ਤੋਂ ਇਲਾਵਾ ਇਸ ਪਾਲਿਸੀ ਉੱਪਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਵੀ ਇੱਕ ਮਹੀਨੇ ਦੀ ਰੋਕ ਲਗਾਈ ਜਾ ਚੁੱਕੀ ਹੈ ਅਤੇ ਹੁਣ ਕਿਸਾਨ ਜਥੇਬੰਦੀਆਂ ਵੱਲੋਂ ਇਸ ਪਾਲਿਸੀ ਨੂੰ ਡੀ-ਨੋਟੀਫਾਈ ਕਰਨ ਤੱਕ ਸੰਘਰਸ਼ ਜਾਰੀ ਕਰਨ ਦਾ ਐਲਾਨ ਕੀਤਾ ਹੋਇਆ ਹੈ। ਇਸ ਤੋਂ ਇਲਾਵਾ ਮੀਟਿੰਗ ਦੇ ਵਿੱਚ ਹੋਰ ਵੀ ਕੁਝ ਮਹੱਤਵਪੂਰਨ ਫੈਸਲਿਆਂ ਉੱਪਰ ਚਰਚਾ ਹੋ ਸਕਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸੁਪਰੀਮ ਕੋਰਟ ਦੇ ਨਿਰਦੇਸ਼ ਦੇ ਅਧਾਰ ‘ਤੇ ਬੰਦੀ ਸਿੰਘ ਤੁਰੰਤ ਰਿਹਾਅ ਕੀਤੇ ਜਾਣ- ਐਡਵੋਕੇਟ ਧਾਮੀ

0

👉ਕਿਹਾ; ਤਿੰਨ ਤਿੰਨ ਦਹਾਕਿਆਂ ਤੋਂ ਜੇਲ੍ਹਾਂ ਵਿਚ ਬੰਦ ਰੱਖਣਾ ਸੰਵਿਧਾਨ ਦੀ ਉਲੰਘਣਾ
Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੁਪਰੀਮ ਕੋਰਟ ਵੱਲੋਂ ਕੈਦੀਆਂ ਨੂੰ ਸਜ਼ਾ ਪੂਰੀ ਹੋਣ ਤੋਂ ਬਾਅਦ ਵੀ ਜੇਲ੍ਹਾਂ ਵਿੱਚ ਰੱਖਣ ਵਿਰੁੱਧ ਦਿੱਤੇ ਨਿਰਦੇਸ਼ਾਂ ਦਾ ਸਵਾਗਤ ਕਰਦਿਆਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਸਜਾ ਪੂਰੀ ਕਰਨ ਵਾਲੇ ਕੈਦੀਆਂ ਨੂੰ ਰਿਹਾਅ ਕਰਨ ਦੇ ਨਿਰਦੇਸ਼ ਮਾਨਵੀ ਅਧਿਕਾਰਾਂ ਦੀ ਤਰਜਮਾਨੀ ਹਨ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੇਂਦਰ ਸਰਕਾਰ ਅਤੇ ਸਬੰਧਤ ਰਾਜ ਸਰਕਾਰਾਂ ਨੂੰ ਅਪੀਲ ਕੀਤੀ ਕਿ ਇਸ ਫੈਸਲੇ ਦੀ ਰੌਸ਼ਨੀ ਵਿੱਚ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ, ਕਿਉਂਕਿ ਇਨ੍ਹਾਂ ਨੇ ਉਮਰ ਕੈਦ ਤੋਂ ਵੀ ਦੁਗਣੀਆਂ ਸਜ਼ਾਵਾਂ ਭੁਗਤ ਲਈਆਂ ਹਨ ।

ਇਹ ਵੀ ਪੜ੍ਹੋ ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਉਨ੍ਹਾਂ ਕਿਹਾ ਕਿ ਭਾਈ ਗੁਰਦੀਪ ਸਿੰਘ ਖੇੜਾ, ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਦੇਵਿੰਦਰਪਾਲ ਸਿੰਘ ਭੁੱਲਰ, ਭਾਈ ਜਗਤਾਰ ਸਿੰਘ ਤਾਰਾ ਅਤੇ ਹੋਰਨਾਂ ਨੇ ਕਰੀਬ 30 ਸਾਲਾਂ ਤੋਂ ਵੱਧ ਸਮਾਂ ਜੇਲ੍ਹਾਂ ਵਿੱਚ ਬਿਤਾਇਆ ਹੈ, ਪਰ ਸਰਕਾਰੀ ਨੀਤੀਆਂ ਕਾਰਨ ਉਨ੍ਹਾਂ ਨੂੰ ਰਿਹਾਈ ਨਹੀਂ ਮਿਲ ਰਹੀ। ਉਨ੍ਹਾਂ ਕਿਹਾ ਕਿ ਇਹ ਨਾ ਸਿਰਫ਼ ਮਨੁੱਖੀ ਅਧਿਕਾਰਾਂ ਅਤੇ ਸੰਵਿਧਾਨ ਦੀ ਘੋਰ ਉਲੰਘਣਾ ਹੈ, ਬਲਕਿ ਸਿੱਖ ਭਾਵਨਾਵਾਂ ਨਾਲ ਵੀ ਬੇਇਨਸਾਫ਼ੀ ਹੈ, ਜਿਸ ਨਾਲ ਪੰਜਾਬ ਅਤੇ ਸਿੱਖ ਭਾਈਚਾਰੇ ਵਿੱਚ ਰੋਸ ਵਧ ਰਿਹਾ ਹੈ। ਸਰਕਾਰਾਂ ਵੱਲੋਂ ਬੰਦੀ ਸਿੰਘਾਂ ਨਾਲ ਕੀਤੀ ਜਾ ਰਹੀ ਇਹ ਬੇਇਨਸਾਫ਼ੀ ਨਿਆਂ ਦੀ ਭਾਵਨਾ ਨੂੰ ਠੇਸ ਪਹੁੰਚਾਉਂਦੀ ਹੈ।

ਇਹ ਵੀ ਪੜ੍ਹੋ AAP MLA ਦੀ ਗੱਡੀ ਦਾ ਭਿਆਨਕ Accident;ਹਾਲਾਤ ਗੰਭੀਰ,ਗੰਨਮੈਂਨ ਵੀ ਹੋਇਆ ਜਖ਼ਮੀ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸੁਪਰੀਮ ਕੋਰਟ ਦਾ ਇਹ ਫੈਸਲਾ ਬੰਦੀ ਸਿੰਘਾਂ ਲਈ ਨਿਆਂ ਦਾ ਰਾਹ ਖੋਲ੍ਹਦਾ ਹੈ ਅਤੇ ਸਰਕਾਰਾਂ ਨੂੰ ਇਸ ਨੂੰ ਲਾਗੂ ਕਰਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਸਿੱਖ ਭਾਈਚਾਰੇ ਨੂੰ ਵੀ ਅਪੀਲ ਕੀਤੀ ਕਿ ਇਸ ਮੁੱਦੇ ਤੇ ਏਕਤਾ ਨਾਲ ਖੜ੍ਹੇ ਰਹਿਣ ਅਤੇ ਨਿਆਂ ਲਈ ਆਵਾਜ਼ ਬੁਲੰਦ ਕਰਨ। ਸ਼੍ਰੋਮਣੀ ਕਮੇਟੀ ਇਸ ਮਾਮਲੇ ਵਿੱਚ ਹਰ ਸੰਭਵ ਕਾਨੂੰਨੀ ਕਦਮ ਚੁੱਕੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

👉ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਮਹਾਨ ਸਿੱਖ ਗੁਰੂਆਂ ਅਤੇ ਸ਼ਹੀਦਾਂ ਦੇ ਦਰਸਾਏ ਮਾਰਗ ‘ਤੇ ਚੱਲਣ ਦਾ ਪ੍ਰਣ ਲਿਆ
Fatehgarh Sahib News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਮਹਾਨ ਸਿੱਖ ਗੁਰੂਆਂ ਅਤੇ ਸ਼ਹੀਦਾਂ ਦੇ ਦਰਸਾਏ ਮਾਰਗ ‘ਤੇ ਚੱਲਣ ਦਾ ਪ੍ਰਣ ਲਿਆ।ਮੁੱਖ ਮੰਤਰੀ ਨੇ ਕਿਹਾ ਕਿ ਇਹ ਪਵਿੱਤਰ ਧਰਤੀ ਨਾ ਸਿਰਫ਼ ਸਿੱਖਾਂ ਲਈ ਸਗੋਂ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹੈ ਕਿਉਂਕਿ ਦਸਮੇਸ਼ ਪਿਤਾ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਨੂੰ ਜ਼ਾਲਮ ਸ਼ਾਸਕਾਂ ਨੇ ਇਸ ਅਸਥਾਨ ‘ਤੇ ਜ਼ਿੰਦਾ ਨੀਹਾਂ ਵਿੱਚ ਚਿਣਵਾ ਦਿੱਤਾ ਸੀ।

ਇਹ ਵੀ ਪੜ੍ਹੋ  ਮੁੱਖ ਮੰਤਰੀ ਨੇ ਸੂਬੇ ਵਿੱਚ 125 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 500 ਆਧੁਨਿਕ ਪੰਚਾਇਤ ਘਰਾਂ ਅਤੇ ਆਮ ਸੇਵਾ ਕੇਂਦਰਾਂ ਦਾ ਨੀਂਹ ਪੱਥਰ ਰੱਖਿਆ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਵਿੱਤਰ ਧਰਤੀ ‘ਤੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਫਤਿਹ ਸਿੰਘ ਦੇ ਨਾਲ ਮਾਤਾ ਗੁਜਰੀ ਜੀ ਦੀ ਸ਼ਹਾਦਤ, ਸਦੀਆਂ ਤੋਂ ਪੰਜਾਬੀਆਂ ਨੂੰ ਅਨਿਆਂ, ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀ ਆ ਰਹੀ ਹੈ ਅਤੇ ਹਮੇਸ਼ਾ ਕਰਦੀ ਰਹੇਗੀ।ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀਆਂ ਨੂੰ ਦੇਸ਼ ਲਈ ਲਈ ਬਲਿਦਾਨ ਦੇਣ ਵਾਸਤੇ ਹਮੇਸ਼ਾ ਤਿਆਰ ਰਹਿਣ ਲਈ ਪ੍ਰੇਰਿਤ ਕਰਨ ਵਾਸਤੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਇਸ ਮਹਾਨ ਕੁਰਬਾਨੀ ਤੋਂ ਜਾਣੂ ਕਰਵਾਉਣ ਦੀ ਲੋੜ ਹੈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਨੇ ਸ੍ਰੀ ਨਾਂਦੇੜ ਸਾਹਿਬ ਲਈ 500 ਮਹਿਲਾ ਸਰਪੰਚਾਂ ਤੇ ਪੰਚਾਂ ਦੇ ਪਹਿਲੇ ਵਫ਼ਦ ਨੂੰ ਲਿਜਾ ਰਹੀ ਟ੍ਰੇਨ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ

ਮੁੱਖ ਮੰਤਰੀ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਨੇ ਸਰਹਿੰਦ ਦੇ ਤਤਕਾਲੀ ਮੁਗਲ ਹਾਕਮ ਦੇ ਜਬਰ ਵਿਰੁੱਧ ਖੜ੍ਹੇ ਹੋਣ ਲਈ ਮਿਸਾਲੀ ਹਿੰਮਤ ਅਤੇ ਨਿਡਰਤਾ ਦਿਖਾਈ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਨੂੰ ਬਹਾਦਰੀ ਅਤੇ ਨਿਰਸਵਾਰਥ ਸੇਵਾ ਦੇ ਗੁਣ ਦਸਮੇਸ਼ ਪਿਤਾ ਜੀ ਤੋਂ ਵਿਰਾਸਤ ਵਿੱਚ ਮਿਲੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਵੱਲੋਂ ਇੰਨੀ ਛੋਟੀ ਉਮਰ ਵਿੱਚ ਦਿੱਤੀ ਇਸ ਮਹਾਨ ਕੁਰਬਾਨੀ ਦਾ ਦੁਨੀਆਂ ਭਰ ਦੇ ਇਤਿਹਾਸ ਵਿੱਚ ਕੋਈ ਸਾਨੀ ਨਹੀਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਨੇ ਸੂਬੇ ਵਿੱਚ 125 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 500 ਆਧੁਨਿਕ ਪੰਚਾਇਤ ਘਰਾਂ ਅਤੇ ਆਮ ਸੇਵਾ ਕੇਂਦਰਾਂ ਦਾ ਨੀਂਹ ਪੱਥਰ ਰੱਖਿਆ

👉ਪੰਚਾਇਤ ਘਰ ਅਤੇ ਸੇਵਾ ਕੇਂਦਰ ਪਿੰਡ ਵਾਸੀਆਂ ਲਈ ਸਹੂਲਤਾਂ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨਗੇ
👉ਚੌਧਰ ਦੀ ਲਾਲਸਾ ਵਿੱਚ ਕਾਂਗਰਸ ਅਤੇ ਅਕਾਲੀ ਦਲ ਪਾਟੋਧਾੜ ਦਾ ਸ਼ਿਕਾਰ
Fatehgarh Sahib News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬਾ ਭਰ ਵਿੱਚ 125 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 500 ਆਧੁਨਿਕ ਪੰਚਾਇਤ ਘਰਾਂ ਅਤੇ ਕਾਮਨ ਸਰਵਿਸ ਸੈਂਟਰਾਂ (ਆਮ ਸੇਵਾ ਕੇਂਦਰ) ਦੇ ਨਿਰਮਾਣ ਦਾ ਵਰਚੂਅਲ ਤੌਰ ’ਤੇ ਨੀਂਹ ਪੱਥਰ ਰੱਖਿਆ।ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਪੰਚਾਇਤ ਘਰ ਅਤੇ ਕਾਮਨ ਸਰਵਿਸ ਸੈਂਟਰ ਬਣਾਉਣ ਦਾ ਪ੍ਰੋਜੈਕਟ ਫਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 2800 ਤੋਂ ਵੱਧ ਆਬਾਦੀ ਵਾਲੇ ਹਰੇਕ ਪਿੰਡ ਵਿੱਚ ਇਕ ਪੰਚਾਇਤ ਘਰ ਅਤੇ ਇਕ ਕਾਮਨ ਸਰਵਿਸ ਸੈਂਟਰ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਕ ਪੰਚਾਇਤ ਘਰ ਬਣਾਉਣ ਦੀ ਲਾਗਤ 20 ਲੱਖ ਰੁਪਏ ਅਤੇ ਇਕ ਕਾਮਨ ਸਰਵਿਸ ਸੈਂਟਰ ਦੀ ਲਾਗਤ 5 ਲੱਖ ਰੁਪਏ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲੇ ਪੜਾਅ ਵਿੱਚ 500 ਪਿੰਡਾਂ ਵਿੱਚ ਪੰਚਾਇਤ ਘਰ ਅਤੇ ਸੇਵਾ ਕੇਂਦਰ ਬਣਾਏ ਜਾ ਰਹੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰਾਜੈਕਟ ਲਈ ਉਨ੍ਹਾਂ ਪਿੰਡਾਂ ਦੀ ਚੋਣ ਕੀਤੀ ਗਈ ਹੈ, ਜਿੱਥੇ ਹੁਣ ਤੱਕ ਕੋਈ ਪੰਚਾਇਤ ਘਰ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਪਿੰਡ ਵਾਸੀਆਂ ਨੂੰ ਬਹੁਤ ਸਾਰੀਆਂ ਸਹੂਲਤਾਂ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਪੰਚਾਇਤ ਘਰ ਮਹਿਜ਼ ਇਕ ਦਫ਼ਤਰ ਨਹੀਂ ਹੋਵੇਗਾ, ਸਗੋਂ ਪਿੰਡ ਦੇ ਵਿਕਾਸ ਲਈ ਵਿਚਾਰ-ਵਟਾਂਦਰੇ ਅਤੇ ਵਿਉਂਤਬੰਦੀ ਦਾ ਕੇਂਦਰੀ ਧੁਰਾ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਮਨ ਸਰਵਿਸ ਸੈਂਟਰ ਪਿੰਡਾਂ ਵਿੱਚ ਡਿਜੀਟਲ ਕ੍ਰਾਂਤੀ ਦੇ ਗਵਾਹ ਬਣਨਗੇ, ਜਿਸ ਨਾਲ ਪਿੰਡਾਂ ਦੇ ਲੋਕਾਂ ਦੀ ਵੱਖ-ਵੱਖ ਆਨਲਾਈਨ ਸੇਵਾਵਾਂ ਤੱਕ ਪਹੁੰਚ ਸੁਖਾਲੀ ਬਣਾਉਣ ਵਿੱਚ ਮਦਦ ਮਿਲੇਗੀ।

ਇਹ ਵੀ ਪੜ੍ਹੋ  ਮੁੱਖ ਮੰਤਰੀ ਨੇ ਸ੍ਰੀ ਨਾਂਦੇੜ ਸਾਹਿਬ ਲਈ 500 ਮਹਿਲਾ ਸਰਪੰਚਾਂ ਤੇ ਪੰਚਾਂ ਦੇ ਪਹਿਲੇ ਵਫ਼ਦ ਨੂੰ ਲਿਜਾ ਰਹੀ ਟ੍ਰੇਨ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਸਰਕਾਰੀ ਯੋਜਨਾਵਾਂ ਲਈ ਅਰਜ਼ੀ ਦੇਣ, ਵਿਦਿਅਕ ਸੰਸਥਾਵਾਂ ਵਿੱਚ ਦਾਖਲਾ ਲੈਣ, ਆਧਾਰ ਕਾਰਡ ਜਾਂ ਪਾਸਪੋਰਟ ਬਣਾਉਣ ਅਤੇ ਹੋਰ ਬਹੁਤ ਸਾਰੀਆਂ ਸੇਵਾਵਾਂ ਆਨਲਾਈਨ ਉਪਲਬਧ ਹਨ। ਉਨ੍ਹਾਂ ਕਿਹਾ ਕਿ ਇਹ ਕਾਮਨ ਸਰਵਿਸ ਸੈਂਟਰ ਇਨ੍ਹਾਂ ਸੇਵਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਭਗਵੰਤ ਸਿੰਘ ਮਾਨ ਨੇ ਇਹ ਵੀ ਉਮੀਦ ਪ੍ਰਗਟਾਈ ਕਿ ਇਹ ਪ੍ਰਾਜੈਕਟ ਪੰਚਾਇਤਾਂ ਨੂੰ ਇਕ ਥਾਂ ਜੁੜ ਬੈਠਣ ਅਤੇ ਸਮੂਹਿਕ ਫੈਸਲੇ ਲੈਣ ਲਈ ਸਾਂਝਾ ਪਲੇਟਫਾਰਮ ਪ੍ਰਦਾਨ ਕਰੇਗਾ।ਮੁੱਖ ਮੰਤਰੀ ਨੇ ਦੁੱਖ ਪ੍ਰਗਟ ਕੀਤਾ ਕਿ ਭਾਵੇਂ ਪੰਚਾਇਤਾਂ ਨੂੰ ਲੋਕਤੰਤਰ ਦੀ ਨੀਂਹ ਕਿਹਾ ਜਾਂਦਾ ਹੈ, ਪਰ ਪਹਿਲਾਂ ਉਨ੍ਹਾਂ ਦੇ ਬੈਠਣ ਲਈ ਢੁਕਵੀਂ ਜਗ੍ਹਾ ਵੀ ਨਹੀਂ ਸੀ। ਹਾਲਾਂਕਿ, ਉਨ੍ਹਾਂ ਕਿਹਾ ਕਿ ਹੁਣ ਪੰਜਾਬ ਹਰ ਖੇਤਰ ਵਿੱਚ ਬਦਲਾਅ ਦੇਖ ਰਿਹਾ ਹੈ ਕਿਉਂਕਿ ਆਮ ਲੋਕਾਂ ਦੇ ਕੰਮ ਹੋ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ 90 ਫੀਸਦੀ ਘਰਾਂ ਨੂੰ ਜ਼ੀਰੋ ਬਿਜਲੀ ਬਿੱਲ ਆ ਰਹੇ ਹਨ, ਜਿਸ ਨਾਲ ਲੋਕਾਂ ਨੂੰ ਵੱਡੀ ਆਰਥਿਕ ਰਾਹਤ ਮਿਲੀ ਹੈ।ਮੁੱਖ ਮੰਤਰੀ ਨੇ ਇਸ ਗੱਲ ‘ਤੇ ਮਾਣ ਪ੍ਰਗਟ ਕਰਦਿਆਂ ਕਿਹਾ ਕਿ ਨਹਿਰੀ ਪਾਣੀ ਹੁਣ ਸੂਬੇ ਵਿੱਚ ਟੇਲਾਂ ‘ਤੇ ਪਹਿਲੀ ਵਾਰ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ, ਸਰਕਾਰ ਨੇ ਪੰਜਾਬ ਭਰ ਵਿੱਚ 15,947 ਖਾਲਿਆਂ ਤੇ ਕੱਸੀਆਂ ਨੂੰ ਮੁੜ ਸੁਰਜੀਤ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੇਰੁਜ਼ਗਾਰੀ ਕਈ ਸਮਾਜਿਕ ਸਮੱਸਿਆਵਾਂ ਦੀ ਜੜ੍ਹ ਹੈ ਜਿਸ ਕਾਰਨ ਸੂਬਾ ਸਰਕਾਰ ਇਸ ਬਿਮਾਰੀ ਨੂੰ ਖਤਮ ਕਰਨ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਨੌਜਵਾਨਾਂ ਨੂੰ ਲਗਭਗ 55,000 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨੌਕਰੀਆਂ ਪੂਰੀ ਯੋਗਤਾ ਦੇ ਆਧਾਰ ‘ਤੇ ਬਿਨਾਂ ਕਿਸੇ ਸਿਫਾਰਸ਼ ਅਤੇ ਰਿਸ਼ਵਤ ਦੇ ਦਿੱਤੀਆਂ ਗਈਆਂ ਹਨ।ਮੁੱਖ ਮੰਤਰੀ ਨੇ ਕਿਹਾ ਕਿ ਡਰੱਗ ਮਾਫੀਆ ਨੂੰ ਪਿਛਲੀਆਂ ਸਰਕਾਰਾਂ ਨੇ ਸਰਪ੍ਰਸਤੀ ਦਿੱਤੀ ਸੀ ਪਰ ਉਨ੍ਹਾਂ ਦੀ ਸਰਕਾਰ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਹੈ।

ਇਹ ਵੀ ਪੜ੍ਹੋ  20,000 ਰੁਪਏ ਰਿਸ਼ਵਤ ਲੈਂਦਾ ਫਾਇਰ ਅਫਸਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਖਤਮ ਕਰਨ ਲਈ ਰਣਨੀਤੀ ਘੜੀ ਗਈ ਅਤੇ ਹੁਣ ਨਸ਼ਿਆਂ ਵਿਰੁੱਧ ਆਰ-ਪਾਰ ਦੀ ਜੰਗ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਤੋਂ ਇਲਾਵਾ ਇਸ ਅਪਰਾਧ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਜੇਲ੍ਹ ਭੇਜਿਆ ਹੈ। ਉਨ੍ਹਾਂ ਕਿਹਾ ਕਿ ਹੁਣ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕਰਕੇ ਨਸ਼ਟ ਕੀਤੀ ਜਾ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਇਸ ਮੁਹਿੰਮ ਦਾ ਦਿਲੋਂ ਸਮਰਥਨ ਕੀਤਾ ਹੈ ਜੋ ਹੁਣ ਲੋਕ ਲਹਿਰ ਵਿੱਚ ਬਦਲ ਗਈ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੀਆਂ 700 ਪੰਚਾਇਤਾਂ ਨੇ ਆਪਣੇ ਪਿੰਡਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣ ਦਾ ਸੰਕਲਪ ਲੈਂਦਿਆਂ ਮਤੇ ਪਾਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਪੰਜਾਬ ਪੂਰੀ ਤਰ੍ਹਾਂ ਨਸ਼ਾ ਮੁਕਤ ਸੂਬਾ ਬਣ ਜਾਵੇਗਾ।ਰਵਾਇਤੀ ਪਾਰਟੀਆਂ ਦੇ ਆਗੂਆਂ ‘ਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਿਆਸੀ ਪਾਰਟੀਆਂ ਪਾਟੋਧਾੜ ਦਾ ਸ਼ਿਕਾਰ ਹਨ ਜਿੱਥੇ ਹਰ ਆਗੂ ਸੱਤਾ ਹਥਿਆਉਣ ਲਈ ਹੱਥ-ਪੈਰ ਮਾਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਕੋਲ ਸੂਬੇ ਦੇ ਭਲੇ ਲਈ ਕੋਈ ਏਜੰਡਾ ਨਹੀਂ ਕਿਉਂਕਿ ਉਹ ਸਿਰਫ਼ ਸੱਤਾ ਦੇ ਲਾਲਚ ਵਿੱਚ ਸਿਆਸਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀਆਂ ਵਿੱਚ ਕਈ ਧੜੇ ਸੱਤਾ ਪ੍ਰਾਪਤ ਕਰਨ ਲਈ ਆਪਸ ਵਿੱਚ ਲੜ ਰਹੇ ਹਨ ਤਾਂ ਜੋ ਉਹ ਸੂਬੇ ਦੇ ਖਜ਼ਾਨੇ ਦੌਲਤ ਦੀ ਲੁੱਟ ਕਰ ਸਕਣ ਜਦੋਂ ਕਿ ਮੌਜੂਦਾ ਸਰਕਾਰ ਇਮਾਨਦਾਰੀ ਨਾਲ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਦੀਆਂ ਮਾੜੀਆਂ ਨੀਤੀਆਂ ਨੇ ਸੂਬੇ ਨੂੰ ਬਰਬਾਦੀ ਵੱਲ ਧੱਕ ਦਿੱਤਾ ਸੀ ਜਿਸ ਕਾਰਨ ਨਿਰਾਸ਼ ਹੋਏ ਨੌਜਵਾਨ ਵਿਦੇਸ਼ਾਂ ਨੂੰ ਚਲੇ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਸੂਬੇ ਵਿੱਚ ਉਲਟਾ ਰੁਝਾਨ ਦੇਖਣ ਨੂੰ ਮਿਲ ਰਿਹਾ ਹੈ ਕਿਉਂਕਿ ਸੂਬੇ ਦੇ ਨੌਜਵਾਨ ਪੰਜਾਬ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣ ਰਹੇ ਹਨ।

ਇਹ ਵੀ ਪੜ੍ਹੋ  police encounter; ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਪੁਲਿਸ ਮੁਕਾਬਲੇ ‘ਚ ਨਾਮੀ ਚਿੱਟਾ ਤਸਕਰ ਹੋਇਆ ਜਖਮੀ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਆਰਥਿਕ ਤਰੱਕੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰ ਰਿਹਾ ਹੈ ਕਿਉਂਕਿ ਹੁਣ ਸਰਕਾਰ ਲੀਡਰਾਂ ਦੀ ਨਹੀਂ ਸਗੋਂ ਆਮ ਆਦਮੀ ਦੀ ਸਰਕਾਰ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਆਜ਼ਾਦੀ ਦੇ 78 ਸਾਲ ਬੀਤ ਜਾਣ ਤੋਂ ਬਾਅਦ ਵੀ ਆਜ਼ਾਦੀ ਦੇ ਲਾਭ ਹਰ ਘਰ ਤੱਕ ਨਹੀਂ ਪਹੁੰਚੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੱਤਾ ਵਿੱਚ ਬੈਠੇ ਲੋਕਾਂ ਨੇ ਚਿੱਟਾ ਫੈਲਾਉਣ, ਜਨਤਾ ਨੂੰ ਲੁੱਟ ਕੇ ਦੌਲਤ ਇਕੱਠੀ ਕਰਨ, ਭ੍ਰਿਸ਼ਟਾਚਾਰ ਨੂੰ ਹੱਲਾਸ਼ੇਰੀ ਦੇਣ ਦੇ ਨਾਲ-ਨਾਲ ਹੋਰ ਬੁਰਾਈਆਂ ਲਈ ਆਜ਼ਾਦੀ ਦੀ ਦੁਰਵਰਤੋਂ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨੇ ਅਜੇ ਵੀ ਸਾਕਾਰ ਨਹੀਂ ਹੋਏ ਕਿਉਂਕਿ ਇਨ੍ਹਾਂ ਲੋਕਾਂ ਨੇ ਇਸ ਲਈ ਕਦੇ ਵੀ ਕੋਈ ਠੋਸ ਯਤਨ ਨਹੀਂ ਕੀਤੇ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਨਿਰੰਤਰ ਯਤਨ ਕਰ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਆਜ਼ਾਦੀ ਦਾ ਲਾਭ ਹਰ ਘਰ ਤੱਕ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਹੁਣ ਆਮ ਆਦਮੀ ਦਾ ਕੰਮ ਸਰਕਾਰੀ ਦਫ਼ਤਰਾਂ ਵਿੱਚ ਬਿਨਾਂ ਰਿਸ਼ਵਤ ਦੇ ਹੋ ਰਿਹਾ ਹੈ, ਆਮ ਪਰਿਵਾਰਾਂ ਦੇ ਬੱਚੇ ਅਫ਼ਸਰ ਬਣ ਰਹੇ ਹਨ, ਪੁਲਿਸ ਥਾਣਿਆਂ ਵਿੱਚ ਬਿਨਾਂ ਭ੍ਰਿਸ਼ਟਾਚਾਰ ਦੇ ਕੰਮ ਹੋ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਸਦਕਾ ਪੰਜਾਬ ਅੱਜ ਮਿਸਾਲੀ ਬਦਲਾਅ ਦਾ ਗਵਾਹ ਬਣ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਪਹਿਲਾਂ ਦੀਆਂ ਸਰਕਾਰਾਂ ਦੌਰਾਨ ਪੰਜਾਬ ਨੂੰ ਹਰ ਖੇਤਰ ਵਿੱਚ ਨਮੋਸ਼ੀ ਅਤੇ ਬਦਨਾਮੀ ਦਾ ਸਾਹਮਣਾ ਕਰਨਾ ਪਿਆ ਸੀ ਪਰ ਉਨ੍ਹਾਂ ਦੀ ਸਰਕਾਰ ਖੁਸ਼ਹਾਲ, ਤੇ ਪ੍ਰਗਤੀਸ਼ੀਲ ਪੰਜਾਬ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਤਿੰਨ ਸਾਲਾਂ ਤੱਕ ਪਿਛਲੀਆਂ ਸਰਕਾਰਾਂ ਦੀ ਬਦਇੰਤਜ਼ਾਮੀ ਨੂੰ ਠੀਕ ਕਰਨ ਤੋਂ ਬਾਅਦ ਸੂਬਾ ਸਰਕਾਰ ਹੁਣ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਦੇ ਰਾਹ ‘ਤੇ ਹੈ।ਇਸ ਮੌਕੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਅਤੇ ਹੋਰ ਸਖਸ਼ੀਅਤਾਂ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਨੇ ਸ੍ਰੀ ਨਾਂਦੇੜ ਸਾਹਿਬ ਲਈ 500 ਮਹਿਲਾ ਸਰਪੰਚਾਂ ਤੇ ਪੰਚਾਂ ਦੇ ਪਹਿਲੇ ਵਫ਼ਦ ਨੂੰ ਲਿਜਾ ਰਹੀ ਟ੍ਰੇਨ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ

👉ਪੰਜਾਬ ਦੀ ਅਮਨ-ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਲਈ ਅਰਦਾਸ ਕਰਨਗੀਆਂ ਮਹਿਲਾ ਸਰਪੰਚ ਤੇ ਪੰਚ
Fatehgarh Sahib News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 500 ਮਹਿਲਾ ਸਰਪੰਚਾਂ ਅਤੇ ਪੰਚਾਂ ਦੇ ਪਹਿਲੇ ਵਫ਼ਦ ਨੂੰ ਮਹਾਰਾਸ਼ਟਰ ਲਿਜਾ ਰਹੀ ਟ੍ਰੇਨ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ। ਇਹ ਮਹਿਲਾ ਸਰਪੰਚ ਤੇ ਪੰਚ ਨਾਂਦੇੜ ਵਿਖੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨ ਕਰਨਗੇ ਅਤੇ ਮਹਿਲਾ ਪੰਚਾਇਤਾਂ ਦੇ ਕੌਮੀ ਸੰਮਲੇਨ ਵਿੱਚ ਵੀ ਸ਼ਿਰਕਤ ਕਰਨਗੇ।ਅੱਜ ਇੱਥੇ ਰੇਲਵੇ ਸਟੇਸ਼ਨ ਵਿਖੇ ਰੇਲਗੱਡੀ ਨੂੰ ਝੰਡੀ ਦਿਖਾਉਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਤੋਂ 500 ਮਹਿਲਾ ਸਰਪੰਚਾਂ ਤੇ ਪੰਚਾਂ ਦਾ ਵਫ਼ਦ ਮਹਿਲਾ ਪੰਚਾਇਤਾਂ ਬਾਰੇ ਕੌਮੀ ਸੰਮੇਲਨ ਵਿੱਚ ਸ਼ਿਰਕਤ ਕਰਨ ਲਈ ਮਹਾਰਾਸ਼ਟਰ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵਫ਼ਦ ਵਿੱਚ ਚੰਗੀ ਕਾਰਗੁਜ਼ਾਰੀ ਵਾਲੀਆਂ ਪੰਚਾਇਤਾਂ ਦੇ ਨੁਮਾਇੰਦੇ ਸ਼ਾਮਲ ਹਨ।

ਇਹ ਵੀ ਪੜ੍ਹੋ  ਯੁੱਧ ਨਸ਼ਿਆਂ ਵਿਰੁੱਧ: 1 ਮਾਰਚ ਤੋਂ ਹੁਣ ਤੱਕ 1059 ਕਿਲੋਗ੍ਰਾਮ ਹੈਰੋਇਨ ਸਮੇਤ 25646 ਨਸ਼ਾ ਤਸਕਰ ਕਾਬੂ

ਇਸ ਦੌਰੇ ਦਾ ਮਕਸਦ ਪੰਜਾਬ ਦੀਆਂ ਮਹਿਲਾ ਸਰਪੰਚਾਂ ਤੇ ਪੰਚਾਂ ਦੇ ਦੂਜੇ ਸੂਬਿਆਂ ਤੋਂ ਆਏ ਪੰਚਾਇਤੀ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰੇ ਰਾਹੀਂ ਨਵੇਂ ਤਜਰਬੇ ਸਾਂਝੇ ਕਰਨਾ ਹੈ ਤਾਂ ਕਿ ਪਿੰਡਾਂ ਦੀ ਨੁਹਾਰ ਬਦਲਣ ਲਈ ਲੀਹੋਂ ਹਟਵੇਂ ਉਪਰਾਲਿਆਂ ਨੂੰ ਅਮਲ ਵਿੱਚ ਲਿਆਂਦਾ ਜਾ ਸਕੇ।ਮੁੱਖ ਮੰਤਰੀ ਨੇ ਕਿਹਾ ਕਿ ਪੰਚਾਇਤਾਂ ਜਮਹੂਰੀਅਤ ਦਾ ਥੰਮ੍ਹ ਹਨ ਅਤੇ ਪਿੰਡਾਂ ਵਿੱਚ ਸਕੂਲਾਂ, ਡਿਸਪੈਂਸਰੀਆਂ, ਪਸ਼ੂ ਹਸਪਤਾਲਾਂ ਅਤੇ ਹੋਰ ਜਨਤਕ ਭਲਾਈ ਵਾਲੇ ਕਾਰਜਾਂ ਦਾ ਪ੍ਰਬੰਧ ਸਿੱਧੇ ਤੌਰ ’ਤੇ ਪੰਚਾਇਤਾਂ ਦੀ ਨਿਗਰਾਨੀ ਹੇਠ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਸਿਖਲਾਈ ਸਰਪੰਚਾਂ ਤੇ ਪੰਚਾਂ ਲਈ ਬਹੁਤ ਮਹੱਤਵਪੂਰਨ ਹੈ ਕਿਉਂਕਿ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਪੰਚਾਇਤਾਂ ਦਾ ਸਾਰੇ ਵਿਭਾਗਾਂ ਨਾਲ ਵਾਹ ਪੈਂਦਾ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਦੌਰੇ ਨਾਲ ਮਹਿਲਾ ਪੰਚਾਇਤੀ ਨੁਮਾਇੰਦਿਆਂ ਦਾ ਆਤਮ ਵਿਸ਼ਵਾਸ ਹੋਰ ਵਧੇਗਾ ਅਤੇ ਪਿੰਡਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਮਿਲੇਗੀ।ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਮਹਿਲਾ ਸਰਪੰਚਾਂ ਤੇ ਪੰਚਾਂ ਵੱਲੋਂ ਨਾਂਦੇੜ ਵਿਖੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਸੂਬਾ ਸਰਕਾਰ ਵੱਲੋਂ ਲੋੜੀਂਦਾ ਸਹਿਯੋਗ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ  ਆਜ਼ਾਦੀ ਦਿਵਸ ਮੌਕੇ ਫਰੀਦਕੋਟ ‘ਚ ਹੋਵੇਗਾ ਰਾਜ ਪੱਧਰੀ ਸਮਾਗਮ ਦਾ ਆਯੋਜਨ,ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲਹਿਰਾਉਣਗੇ ਤਿਰੰਗਾ

ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀ ਯਾਦ ਵਿੱਚ ਇਹ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਮਹਿਲਾ ਸਰਪੰਚਾਂ ਤੇ ਪੰਚਾਂ ਦੇ ਆਉਣ-ਜਾਣ ਅਤੇ ਰਹਿਣ-ਸਹਿਣ ਦਾ ਸਾਰਾ ਖਰਚਾ ਸਰਕਾਰ ਸਹਿਣ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਵਿੱਤਰ ਅਸਥਾਨ ਦੇ ਦਰਸ਼ਨ ਕਰਵਾਉਣ ਲਈ ਇਸ ਵਿਸ਼ੇਸ਼ ਟ੍ਰੇਨ ਦਾ ਇੰਤਜ਼ਾਮ ਕੀਤਾ ਗਿਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਪੰਜਾਬੀ ਦੇ ਦਿਲ ਵਿੱਚ ਨਾਂਦੇੜ ਸਾਹਿਬ ਪ੍ਰਤੀ ਬਹੁਤ ਸ਼ਰਧਾ ਤੇ ਸਤਿਕਾਰ ਹੈ ਅਤੇ ਹਰੇਕ ਵਿਅਕਤੀ ਦੇ ਮਨ ਵਿੱਚ ਜ਼ਿੰਦਗੀ ’ਚ ਘੱਟੋ-ਘੱਟ ਇਕ ਵਾਰ ਦਰਸ਼ਨ ਕਰਨ ਦੀ ਤਾਂਘ ਹੁੰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਪੰਚ-ਸਰਪੰਚ ਮਹਿਲਾ ਸਸ਼ਕਤੀਕਰਨ ਦੀ ਭਾਵਨਾ ਦੀ ਮਿਸਾਲ ਹਨ ਅਤੇ ਸਰਕਾਰ ਇਨ੍ਹਾਂ ਨੂੰ ਇਸ ਤੀਰਥ ਯਾਤਰਾ ਦੇ ਦਰਸ਼ਨਾਂ ਲਈ ਲਿਜਾ ਕੇ ਉਨ੍ਹਾਂ ਦੇ ਯੋਗਦਾਨ ਦਾ ਸਨਮਾਨ ਕਰਨਾ ਚਾਹੁੰਦੀ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟ ਕੀਤੀ ਕਿ ਮਹਿਲਾ ਸਰਪੰਚ ਤੇ ਪੰਚ ਪੰਜਾਬ ਤੇ ਪੰਜਾਬੀਆਂ ਲਈ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕਰਨਗੇ।ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1908511