Wednesday, May 20, 2026
Home Blog Page 529

ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਲਹਿਰਾਉਣਗੇ ਕੌਮੀ ਤਿਰੰਗਾ:ਡਿਪਟੀ ਕਮਿਸ਼ਨਰ

0

👉ਡੀ.ਸੀ. ਨੇ ਫੁੱਲ ਡਰੈੱਸ ਰਿਹਰਸਲ ਮੌਕੇ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
Bathinda News:ਦੇਸ਼ ਦੇ 79ਵੀਂ ਆਜ਼ਾਦੀ ਦਿਹਾੜੇ ਅਤੇ 78ਵੀਂ ਵਰ੍ਹੇਗੰਢ ਮੌਕੇ 15 ਅਗਸਤ 2025 ਨੂੰ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਜਲ ਸਰੋਤ, ਖਨਣ ਅਤੇ ਭੂਮੀ ਤੇ ਜਲ ਸੰਭਾਲ ਵਿਭਾਗ ਪੰਜਾਬ ਸ਼੍ਰੀ ਬਰਿੰਦਰ ਕੁਮਾਰ ਗੋਇਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਤੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਫੁੱਲ ਡਰੈਸ ਰਿਹਰਸਲ ਦਾ ਜਾਇਜ਼ਾ ਲੈਣ ਮੌਕੇ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਡੀ.ਆਈ.ਜੀ. ਬਠਿੰਡਾ ਰੇਂਜ ਸ ਹਰਜੀਤ ਸਿੰਘ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵਲੋਂ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਹੋਈ ਫੁੱਲ ਡਰੈੱਸ ਰਿਹਰਸਲ ਦੌਰਾਨ ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਵੀ ਲਈ ਗਈ।

ਇਹ ਵੀ ਪੜ੍ਹੋ  AAP MLA ਦੀ ਗੱਡੀ ਦਾ ਭਿਆਨਕ Accident;ਹਾਲਾਤ ਗੰਭੀਰ,ਗੰਨਮੈਂਨ ਵੀ ਹੋਇਆ ਜਖ਼ਮੀ

ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਐਸ.ਪੀ. ਮੈਡਮ ਅਮਨੀਤ ਕੌਂਡਲ ਅਤੇ ਪ੍ਰੇਡ ਕਮਾਂਡਰ ਡੀਐਸਪੀ ਸ਼੍ਰੀ ਇਸ਼ਾਨ ਸਿੰਗਲਾ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।15 ਅਗਸਤ ਨੂੰ ਮਨਾਏ ਜਾਣ ਵਾਲੇ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਫੁੱਲ ਡਰੈਸ ਰਿਹਰਸਲ ਦੌਰਾਨ ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ, ਪੰਜਾਬ ਹੋਮ ਗਾਰਡਜ਼ ਅਤੇ ਸਿਵਲ ਡਿਫੈਸ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ, ਐਨ.ਸੀ.ਸੀ. ਸਕਾਊਟ ਅਤੇ ਗਾਈਡ ਦੀਆਂ ਟੁਕੜੀਆਂ ਵਲੋਂ ਪ੍ਰੇਡ ਕੀਤੀ ਗਈ। ਇਸ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਜਿੱਥੇ ਪੀ.ਟੀ. ਸ਼ੋਅ ਦਾ ਵਧੀਆ ਪ੍ਰਦਰਸ਼ਨ ਕੀਤਾ ਗਿਆ ਉੱਥੇ ਹੀ ਸਕੂਲੀ ਬੱਚਿਆਂ ਵਲੋਂ ਦੇਸ਼ ਭਗਤੀ ਤੇ ਸੱਭਿਆਚਾਰਕ ਪ੍ਰੋਗਰਾਮਾਂ ਦੀ ਵੱਖ-ਵੱਖ ਪੇਸ਼ਕਾਰੀਆਂ ਵੀ ਦਰਸਾਈਆਂ ਗਈਆਂ।ਫੁੱਲ ਡਰੈਸ ਰਿਹਰਸਲ ਉਪਰੰਤ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵਲੋਂ 15 ਅਗਸਤ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸਫ਼ਲਤਾਪੂਰਵਕ ਢੰਗ ਨਾਲ ਨੇਪੜੇ ਚੜ੍ਹਾਉਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਬੈਠਕ ਵੀ ਕੀਤੀ।

ਇਹ ਵੀ ਪੜ੍ਹੋ  20,000 ਰੁਪਏ ਰਿਸ਼ਵਤ ਲੈਂਦਾ ਫਾਇਰ ਅਫਸਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਰਿਹਰਸਲ ਮੌਕੇ ਪਾਈਆਂ ਗਈਆਂ ਉਣਤਾਈਆਂ ਨੂੰ ਦੂਰ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪੋਂ-ਆਪਣੀ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਖੇਡ ਅਫਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਮਾਗਮ ਉਪਰੰਤ ਸ਼ਾਮ ਨੂੰ ਰਿਲੇਅ ਰੇਸ ਅਤੇ ਨੈਟਬਾਲ ਦੇ ਮੁਕਾਬਲੇ ਕਰਵਾਉਣੇ ਲਾਜ਼ਮੀ ਬਣਾਉਣ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਕੰਚਨ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਨਰਿੰਦਰ ਸਿੰਘ, ਐਸਡੀਐਮ ਬਠਿੰਡਾ ਸ. ਬਲਕਰਨ ਸਿੰਘ ਮਾਹਲ, ਸਹਾਇਕ ਕਮਿਸ਼ਨਰ (ਜਨਰਲ) ਸ੍ਰੀ ਗਗਨਦੀਪ ਸਿੰਘ, ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮੈਡਮ ਮਮਤਾ ਖੁਰਾਣਾ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਕਰਮਚਾਰੀ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕੀਤਾ ਸਮੁੱਚੇ ਡੇਲੀਗੇਟਾਂ ਅਤੇ ਲੀਡਰਸਿੱਪ ਦਾ ਧੰਨਵਾਦ

0

Chandigarh News:ਸ੍ਰੋਮਣੀ ਅਕਾਲੀ ਦਲ ਦੇ ਕੱਲ ਨਵੇ ਚੁੱਣੇ ਪ੍ਰਧਾਨ ਗਿਆਨ ਹਰਪ੍ਰੀਤ ਸਿੰਘ ਨੇ ਉਨ੍ਹਾਂ ’ਤੇ ਭਰੋਸਾ ਜਤਾਉਣ ਦੇ ਲਈ ਸਾਰੇ ਡੇਲੀਗੇਟ ਸਹਿਬਾਨ ਦਾ ਅਤੇ ਸਮੁੱਚੀ ਲੀਡਰਸਿੱਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਲੋਕਤਾਂਤਰਿਕ ਤਰੀਕੇ ਨਾਲ ਚੁਣੇ ਜਾਣ ਅਤੇ ਪੰਜ ਮੈਂਬਰੀ ਭਰਤੀ ਕਮੇਟੀ ਦੀ ਅਗਵਾਈ ਹੇਠ ਜਿਸ ਤਰ੍ਹਾਂ ਲੱਖਾਂ ਦੀ ਗਿਣਤੀ ਵਿਚ ਭਰਤੀ ਹੋਈ।

ਇਹ ਵੀ ਪੜ੍ਹੋ  police encounter; ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਪੁਲਿਸ ਮੁਕਾਬਲੇ ‘ਚ ਨਾਮੀ ਚਿੱਟਾ ਤਸਕਰ ਹੋਇਆ ਜਖਮੀ

ਉਸ ਨੇ ਸਾਬਤ ਕਰ ਦਿੱਤਾ ਸੀ ਕਿ ਪੰਜਾਬ ਦੇ ਲੋਕ ਪੰਥ ਅਤੇ ਪੰਜਬੀਆਂ ਵੱਲੋਂ ਪ੍ਰਮਾਣਿਤ ਲੀਡਰਸ਼ਿਪ ਚਾਹੁੰਦੇ ਹਨ ਨਾ ਕਿ ਥੋਪੀ ਹੋਈ ਲੀਡਰਸ਼ਿਪ। ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਮੁੱਚੇ ਪੰਜਾਬ ਦੇ ਲੋਕਾਂ ਦੇ ਸਹਿਯੋਗ ਦੇ ਨਾਲ ਭਵਿੱਖ ਵਿਚ ਵੀ ਪੰਜਾਬੀਆਂ ਦੇ ਹਿੱਤਾਂ ਦੀ ਲੜਾਈ ਲੜੀ ਜਾਵੇਗੀ। ਉਨ੍ਹਾਂ ਫੇਰ ਤੋਂ ਸਮੁੱਚੇ ਡੇਲੀਗੇਟਾਂ ਸਹਿਬਾਨ ਦਾ ਅਤੇ ਲੀਡਰਸਿੱਪ ਦਾ ਤਹਿ ਦਿਲ ਤੋਂ ਧੰਨਵਾਦ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

SSD Girls College ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਚਲਾਇਆ ਗਿਆ

0

Bathinda News:ਐਸ. ਐਸ. ਡੀ. ਗਰਲਜ਼ ਕਾਲਜ ਬਠਿੰਡਾ ਵਿਖੇ ਕਾਲਜ ਪ੍ਰਿੰਸੀਪਲ ਡਾ. ਨੀਰੂ ਗਰਗ ਦੀ ਯੋਗ ਅਗਵਾਈ ਹੇਠ ਪ੍ਰੋਗਰਾਮ ਅਫ਼ਸਰਾਂ ਡਾ.ਸਿਮਰਜੀਤ ਕੌਰ ਅਤੇ ਮੈਡਮ ਗੁਰਮਿੰਦਰ ਜੀਤ ਕੌਰ ਦੀ ਸਰਪ੍ਰਸਤੀ ਵਿੱਚ ਐਨ.ਐਸ.ਐਸ. ਯੂਨਿਟਾਂ ਅਤੇ ਰੈੱਡ ਰਿਬਨ ਕਲੱਬਾਂ ਵੱਲੋਂ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਐਨ.ਐਸ.ਐਸ. ਵਲੰਟੀਅਰਾਂ ਨੂੰ ਸਹੁੰ ਚੁਕਵਾਈ ਗਈ।

ਇਹ ਵੀ ਪੜ੍ਹੋ  AAP MLA ਦੀ ਗੱਡੀ ਦਾ ਭਿਆਨਕ Accident;ਹਾਲਾਤ ਗੰਭੀਰ,ਗੰਨਮੈਂਨ ਵੀ ਹੋਇਆ ਜਖ਼ਮੀ

ਇਸ ਵਿੱਚ 600 ਵਲੰਟੀਅਰਾਂ ਤੋਂ ਇਲਾਵਾ ਸਮੂਹ ਸਟਾਫ ਮੈਂਬਰ ਸ਼ਾਮਿਲ ਰਹੇ।ਕਾਲਜ ਪ੍ਰਧਾਨ ਸ਼੍ਰੀ ਸੰਜੈ ਗੋਇਲ, ਜਨਰਲ ਸਕੱਤਰ ਸ਼੍ਰੀ ਵਿਕਾਸ ਗਰਗ ਅਤੇ ਕਾਲਜ ਪ੍ਰਿੰਸੀਪਲ ਵੱਲੋਂ ਸਮਾਜ ਨੂੰ ਜਾਗਰੂਕ ਕਰਨ ਵਾਲੀਆਂ ਗਤੀਵਿਧੀਆਂ ਕਰਨ ਲਈ ਐਨ. ਐਸ. ਐਸ. ਪ੍ਰੋਗਰਾਮ ਅਫ਼ਸਰਾਂ ਨੂੰ ਅੱਗੇ ਤੋਂ ਵੀ ਇਹੋ ਜਿਹੀਆਂ ਗਤੀਵਿਧੀਆਂ ਕਰਨ ਲਈ ਪ੍ਰੇਰਿਤ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

AAP MLA ਦੀ ਗੱਡੀ ਦਾ ਭਿਆਨਕ Accident;ਹਾਲਾਤ ਗੰਭੀਰ,ਗੰਨਮੈਂਨ ਵੀ ਹੋਇਆ ਜਖ਼ਮੀ

Ludhiana News: road accident news ; ਆਮ ਆਦਮੀ ਪਾਰਟੀ ਦੇ ਲੁਧਿਆਣਾ ਦੱਖਣੀ ਹਲਕੇ ਤੋਂ ਵਿਧਾਇਕ ਬੀਬੀ ਰਜਿੰਦਰ ਪਾਲ ਕੌਰ ਛੀਨਾ ਦਾ ਅੱਜ ਸਵੇਰੇ ਭਿਆਨਕ ਐਕਸੀਡੈਂਟ ਹੋ ਗਿਆ। ਇਸ ਹਾਦਸੇ ਵਿਚ ਜਿੱਥੇ ਵਿਧਾਇਕਾ ਦੀ ਗੱਡੀ ਚਕਨਾਚੂਰ ਹੋ ਗਈ, ਉਥੇ ਉਨ੍ਹਾਂ ਦੀ ਆਪਣੀ ਹਾਲਾਤ ਵੀ ਗੰਭੀਰ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ 20,000 ਰੁਪਏ ਰਿਸ਼ਵਤ ਲੈਂਦਾ ਫਾਇਰ ਅਫਸਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਜਿਸਦੇ ਚੱਲਦੇ ਵਿਧਾਇਕ ਛੀਨਾ ਨੂੰ ਲੁਧਿਆਣਾ ਦੇ ਇੱਕ ਪ੍ਰਾਈਵੇਟ ਹਸਪਤਾਲ ਰੈਫਰ ਕੀਤਾ ਗਿਆ। ਇਸਤੋਂ ਇਲਾਵਾ ਉਨ੍ਹਾਂ ਦਾ ਇੱਕ ਗੰਨਮੈਨ ਵੀ ਜਖ਼ਮੀ ਹੋ ਗਿਆ। ਦਸਿਆ ਜਾ ਰਿਹਾ ਕਿ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਦਿੱਲੀ ਤੋਂ ਵਾਪਸ ਆ ਰਹੇ ਸਨ ਕਿ ਖਨੌਰੀ ਬਾਰਡਰ ਦੇ ਕੋਲ ਉਨ੍ਹਾਂ ਦੀ ਇਨੋਵਾ ਗੱਡੀ ਅਚਾਨਕ ਡਿਵਾਈਡਰ ‘ਤੇ ਚੜ ਗਈ। ਜਿਸ ਕਾਰਨ ਇਹ ਹਾਦਸਾ ਵਾਪਰ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Punjab News: ਪੰਜਾਬ ਦੇ ਸੈਮੀਕੰਡਕਟਰ ਈਕੋਸਿਸਟਮ ਲਈ ਇਤਿਹਾਸਕ ਪ੍ਰਾਪਤੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

0

👉ਐਸ.ਏ.ਐਸ. ਨਗਰ ਭਵਿੱਖ ਵਿੱਚ ਸੈਮੀਕੰਡਕਟਰ ਨਿਰਮਾਣ ਹੱਬ ਵਜੋਂ ਉਭਰੇਗਾ
Punjab News:ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਦੱਸਿਆ ਕਿ ਕੇਂਦਰੀ ਮੰਤਰੀ ਮੰਡਲ ਨੇ ਇੰਡੀਆ ਸੈਮੀਕੰਡਕਟਰ ਮਿਸ਼ਨ (ਆਈ.ਐਸ.ਐਮ.) ਤਹਿਤ ਚਾਰ ਨਵੇਂ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਨ੍ਹਾਂ ਵਿੱਚੋਂ ਇੱਕ ਪ੍ਰੋਜੈਕਟ ਐਸ.ਏ.ਐਸ. ਨਗਰ ਵਿੱਚ ਸਥਾਪਿਤ ਕੀਤਾ ਜਾਵੇਗਾ। ਭਾਰਤ ਸਰਕਾਰ ਨੇ ਅੱਜ ਓਡੀਸ਼ਾ, ਪੰਜਾਬ ਅਤੇ ਆਂਧਰਾ ਪ੍ਰਦੇਸ਼ ਵਿੱਚ 4600 ਕਰੋੜ ਰੁਪਏ ਦੀ ਲਾਗਤ ਨਾਲ ਸੈਮੀਕੰਡਕਟਰ ਨਿਰਮਾਣ ਯੂਨਿਟਾਂ ਸਥਾਪਤ ਕਰਨ ਲਈ ਮਨਜ਼ੂਰੀ ਦੇ ਦਿੱਤੀ ਹੈ।ਉਨ੍ਹਾਂ ਅੱਗੇ ਦੱਸਿਆ ਕਿ ਮੋਹਾਲੀ ਵਿੱਚ ਸਥਿਤ ਕਾਂਟੀਨੈਂਟਲ ਡਿਵਾਈਸ ਇੰਡੀਆ ਪ੍ਰਾਈਵੇਟ ਲਿਮਟਿਡ (ਸੀ.ਡੀ.ਆਈ.ਐਲ.) ਦੀ ਸਹੂਲਤ ਇਹਨਾਂ ਚਾਰ ਨਵੇਂ ਪ੍ਰੋਜੈਕਟਾਂ ਸ਼ਾਮਲ ਹੈ।

ਇਹ ਵੀ ਪੜ੍ਹੋ 20,000 ਰੁਪਏ ਰਿਸ਼ਵਤ ਲੈਂਦਾ ਫਾਇਰ ਅਫਸਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਸਾਲ 1964 ਤੋਂ ਭਾਰਤ ਦਾ ਮੋਹਰੀ ਸਿਲੀਕਾਨ ਸੈਮੀਕੰਡਕਟਰ ਨਿਰਮਾਤਾ, ਸੀ.ਡੀ.ਆਈ.ਐਲ. ਸੈਮੀਕੰਡਕਟਰ ਆਪਣੀ ਮੋਹਾਲੀ ਸਹੂਲਤ ਵਿੱਚ ਇੱਕ ਬ੍ਰਾਊਨਫੀਲਡ ਪ੍ਰੋਜੈਕਟ ਨਾਲ ਲਗਾਤਾਰ ਆਪਣਾ ਵਿਸਥਾਰ ਕਰ ਰਹੀ ਹੈ।ਸ੍ਰੀ ਸੰਜੀਵ ਅਰੋੜਾ ਨੇ ਅੱਗੇ ਦੱਸਿਆ ਕਿ ਕੰਪਨੀ ਵੱਲੋਂ ਪਾਵਰ ਸੈਮੀਕੰਡਕਟਰ ਡਿਵਾਈਸਾਂ ਦੇ ਉਤਪਾਦਨ ਵਿੱਚ ਵਾਧਾ ਕੀਤਾ ਜਾ ਰਿਹਾ ਹੈ ਅਤੇ ਕੰਪਨੀ ਸਿਲੀਕਾਨ ਅਤੇ ਸਿਲੀਕਾਨ ਕਾਰਬਾਈਡ ਦੋਵਾਂ ਤਕਨਾਲੋਜੀਆਂ ਵਿੱਚ ਹਾਈ-ਪਾਵਰ ਐਮ.ਓ.ਐਸ.ਐਫ.ਈ.ਟੀਜ਼ , ਆਈ.ਜੀ.ਬੀ.ਟੀਜ਼, ਸ਼ੌਕਟਕੀ ਬਾਈਪਾਸ ਡਾਇਓਡਸ ਅਤੇ ਟਰਾਂਜ਼ਿਸਟਰਾਂ ਲਈ ਨਿਰਮਾਣ ਲਾਈਨਾਂ ਵਿੱਚ ਵਾਧਾ ਕਰ ਰਹੀ ਹੈ। ਇਸ ਵਿਸਥਾਰ ਨਾਲ ਸਾਲਾਨਾ 158.38 ਮਿਲੀਅਨ ਯੂਨਿਟ ਦੀ ਸਮਰੱਥਾ ਵਿੱਚ ਵਾਧਾ ਹੋਵੇਗਾ, ਜਿਸ ਨਾਲ ਪਲਾਂਟ ਦੀ ਕੁੱਲ ਸਮਰੱਥਾ ਸਾਲਾਨਾ 750 ਮਿਲੀਅਨ ਡਿਵਾਈਸ ਹੋ ਜਾਵੇਗੀ।

ਇਹ ਵੀ ਪੜ੍ਹੋ ਸਰਕਾਰੀ ਦਫ਼ਤਰ ‘ਚ ਮੈਡਮ ਨਾਲ ਠੁਮਕੇ ਲਗਾਉਣ ਵਾਲਾ ਸਿੱਖਿਆ ਵਿਭਾਗ ਦਾ BPEO ਮੁਅੱਤਲ

ਉਨ੍ਹਾਂ ਅੱਗੇ ਕਿਹਾ ਕਿ ਤਿਆਰ ਕੀਤੇ ਗਏ ਡਿਵਾਈਸ ਈ.ਵੀਜ਼ ਅਤੇ ਚਾਰਜਿੰਗ ਬੁਨਿਆਦੀ ਢਾਂਚੇ, ਨਵਿਆਉਣਯੋਗ ਊਰਜਾ ਪ੍ਰਣਾਲੀਆਂ, ਬਿਜਲੀ ਪਰਿਵਰਤਨ, ਉਦਯੋਗਿਕ ਉਪਕਰਣ ਅਤੇ ਸੰਚਾਰ ਦੇ ਬੁਨਿਆਦੀ ਢਾਂਚਾ ਸਮੇਤ ਵਿਭਿੰਨ ਐਪਲੀਕੇਸ਼ਨਾਂ ਵਿੱਚ ਅਹਿਮ ਭੂਮਿਕਾ ਨਿਭਾਉਣਗੇ।ਉਨ੍ਹਾਂ ਦੱਸਿਆ ਕਿ ਇਹ ਪ੍ਰਸਤਾਵਿਤ ਵਿਸਥਾਰ ਐਸ.ਏ.ਐਸ. ਨਗਰ ਵਿੱਚ ਇਲੈਕਟ੍ਰਾਨਿਕਸ ਈਕੋਸਿਸਟਮ ਨੂੰ ਹੁਲਾਰਾ ਦੇਣ ਦੇ ਨਾਲ ਨਾਲ ਘਰੇਲੂ ਚਿੱਪ ਉਤਪਾਦਨ ਵਿੱਚ ਵਾਧਾ ਕਰੇਗਾ ਅਤੇ ਨੌਕਰੀਆਂ ਦੇ ਨਵੇਂ ਮੌਕੇ ਸਿਰਜੇਗਾ। ਇਹ ਪ੍ਰੋਜੈਕਟ ਨਵੀਨਤਾ ਅਤੇ ਤਕਨੀਕੀ ਪ੍ਰਗਤੀ ਲਈ ਉਦਯੋਗ ਅਤੇ ਖੋਜ ਸੰਸਥਾਵਾਂ ਦਰਮਿਆਨ ਭਾਈਵਾਲੀ ਦੀ ਮਹੱਤਤਾ ਨੂੰ ਉਜਾਗਰ ਕਰਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

20,000 ਰੁਪਏ ਰਿਸ਼ਵਤ ਲੈਂਦਾ ਫਾਇਰ ਅਫਸਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Abohar News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਅਬੋਹਰ ਵਿਖੇ ਤਾਇਨਾਤ ਫਾਇਰ ਅਫਸਰ ਵਰਿੰਦਰ ਕਥੂਰੀਆ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਨੇ ਸ਼ਿਕਾਇਤਕਰਤਾ ਰਿਸ਼ਵ ਕਾਲੀਆ ਵਾਸੀ ਤਹਿਸੀਲ ਅਬੋਹਰ ਜ਼ਿਲ੍ਹਾ ਫਾਜ਼ਿਲਕਾ ਤੋਂ ਰਿਸ਼ਵਤ ਦੀ ਮੰਗ ਕੀਤੀ। ਕਾਇਤਕਰਤਾ ਰਿਸ਼ਵ ਕਾਲੀਆ ਨਵੇਂ ਅੱਗ ਬੁਝਾਊ ਯੰਤਰ ਵੇਚਣ ਅਤੇ ਪੁਰਾਣੇ ਅੱਗ ਬੁਝਾਊ ਯੰਤਰਾਂ ਨੂੰ ਰਿਫਿਲ ਕਰਨ ਦਾ ਕੰਮ ਕਰਦਾ ਹੈ।

ਇਹ ਵੀ ਪੜ੍ਹੋ police encounter; ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਪੁਲਿਸ ਮੁਕਾਬਲੇ ‘ਚ ਨਾਮੀ ਚਿੱਟਾ ਤਸਕਰ ਹੋਇਆ ਜਖਮੀ

ਉਨ੍ਹਾਂ ਦੱਸਿਆ ਕਿ ਮੁਲਜ਼ਮ ਫਾਇਰ ਅਫ਼ਸਰ ਵਰਿੰਦਰ ਕਥੂਰੀਆ ਨੇ ਉਸ ਕੋਲੋਂ ਬਿੱਲਾਂ ਦੇ ਨਿਪਟਾਰੇ ਲਈ ਕਮਿਸ਼ਨ ਦੇ ਰੂਪ ਵਿੱਚ 25,000 ਰੁਪਏ ਤੋਂ 30,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ। ਇਸ ਤੋਂ ਇਲਾਵਾ, ਸ਼ਿਕਾਇਤਕਰਤਾ ਆਪਣੇ ਹੋਰ ਬਿੱਲਾਂ ਦੇ ਨਿਪਟਾਰੇ ਲਈ ਵੀ ਮੁਲਜ਼ਮ ਨੂੰ ਉਸਦੇ ਘਰ ਜਾ ਕੇ ਮਿਲਿਆ ਸੀ।ਸ਼ਿਕਾਇਤਕਰਤਾ ਆਪਣੇ ਜਾਇਜ਼ ਕੰਮ ਲਈ ਉਸ ਨੂੰ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ। ਇਸ ਲਈ, ਵਿਜੀਲੈਂਸ ਬਿਊਰੋ ਵੱਲੋਂ ਅਜਿਹੇ ਭ੍ਰਿਸ਼ਟ ਅਧਿਕਾਰੀ ਨੂੰ ਗ੍ਰਿਫ਼ਤਾਰ ਕਰਵਾਉਣ ਲਈ, ਸ਼ਿਕਾਇਤਕਰਤਾ ਨੇ ਮਲਜ਼ਮ ਨਾਲ ਕੀਤੀ ਆਪਣੀ ਗੱਲਬਾਤ ਰਿਕਾਰਡ ਕਰ ਲਈ ਅਤੇ ਇਸ ਮਾਮਲੇ ਦੀ ਰਿਪੋਰਟ ਵਿਜੀਲੈਂਸ ਬਿਊਰੋ ਦੀ ਫਾਜ਼ਿਲਕਾ ਯੂਨਿਟ ਕੋਲ ਕੀਤੀ।

ਇਹ ਵੀ ਪੜ੍ਹੋ ਸਰਕਾਰੀ ਦਫ਼ਤਰ ‘ਚ ਮੈਡਮ ਨਾਲ ਠੁਮਕੇ ਲਗਾਉਣ ਵਾਲਾ ਸਿੱਖਿਆ ਵਿਭਾਗ ਦਾ BPEO ਮੁਅੱਤਲ

ਵਿਜੀਲੈਂਸ ਬਿਊਰੋ ਦੀ ਫਾਜ਼ਿਲਕਾ ਯੂਨਿਟ ਵਿਖੇ ਸ਼ਿਕਾਇਤਕਰਤਾ ਦਾ ਬਿਆਨ ਦਰਜ ਕੀਤਾ ਗਿਆ। ਇਸ ਉਪਰੰਤ ਮੁਲਜ਼ਮ ਨੂੰ ਸਰਕਾਰੀ ਗਵਾਹ ਦੀ ਹਾਜ਼ਰੀ ਵਿੱਚ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਉਕਤ ਮੁਲਜ਼ਮ ਵਿਰੁੱਧ ਪੀ.ਸੀ. (ਸੋਧ) ਐਕਟ, 2018 ਰਾਹੀਂ ਸੋਧ ਕੀਤੀ ਧਾਰਾ 7 ਪੀ.ਸੀ. ਐਕਟ 1988 ਤਹਿਤ ਥਾਣਾ ਵਿਜੀਲੈਂਸ ਬਿਊਰੋ, ਰੇਂਜ ਫਿਰੋਜ਼ਪੁਰ ਵਿਖੇ ਕੇਸ ਦਰਜ ਕੀਤਾ ਗਿਆ। ਇਸ ਮਾਮਲੇ ਦੀ ਜਾਂਚ ਜਾਰੀ ਹੈ। ਮੁਲਜ਼ਮ ਫਾਇਰ ਅਫਸਰ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

police encounter; ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਪੁਲਿਸ ਮੁਕਾਬਲੇ ‘ਚ ਨਾਮੀ ਚਿੱਟਾ ਤਸਕਰ ਹੋਇਆ ਜਖਮੀ

0

👉3.154 ਕਿਲੋ ਹੇਰੋਇਨ ਬਰਾਮਦ, ਦੋ ਤਸਕਰਾਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ, ਇਕ ਅਰੋਪੀ ਫਰਾਰ
Amritsar News: ਅੰਮ੍ਰਿਤਸਰ ਪੁਲਿਸ ਵੱਲੋਂ ਹੈਰੋਇਨ ਦੀ ਵੱਡੀ ਖੇਪ ਸਹਿਤ ਕਾਬੂ ਕੀਤੇ ਗਏ ਇੱਕ ਨਾਮੀ ਚਿੱਟਾ ਤਸਕਰ ਲੱਕੀ ਵੱਲੋਂ ਬੁੱਧਵਾਰ ਸਵੇਰ ਪੁਲਿਸ ‘ਤੇ ਹਮਲਾ ਕਰਕੇ ਭੱਜਣ ਦੀ ਕੋਸ਼ਿਸ ਕੀਤੀ ਗਈ ਪ੍ਰੰਤੂ ਪੁਲਿਸ ਵੱਲੋਂ ਕੀਤੀ ਜਵਾਬੀ ਕਾਰਵਾਈ ਵਿਚ ਉਹ ਜਖ਼ਮੀ ਹੋ ਗਿਆ। ਇਸ ਦੌਰਾਨ ਤਿੰਨ ਕਿਲੋਂ ਹੈਰੋਇਨ ਵੀ ਬਰਾਮਦ ਕੀਤੀ ਗਈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਪੁਲਿਸ ਦੇ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਮੀਡੀਆ ਨੂੰ ਦਸਿਆ ਕਿ ਛੇਹਰਟਾ ਪੁਲਿਸ ਵੱਲੋਂ 150 ਗ੍ਰਾਂਮ ਹੈਰੋਇਨ ਸਹਿਤ ਲੱਕੀ ਵਾਸੀ ਛੇਹਰਟਾ ਨੂੰ ਕਾਬੂ ਕੀਤਾ ਸੀ ਜਦਕਿ ਇਸਦਾ ਸਾਥੀ ਮਾਨਿਕ ਵਾਸੀ ਛੇਹਰਟਾ ਮੌਕੇ ‘ਤੋਂ ਭੱਜਣ ਵਿਚ ਸਫ਼ਲ ਰਿਹਾ।


ਇਹ ਵੀ ਪੜ੍ਹੋ ਸਰਕਾਰੀ ਦਫ਼ਤਰ ‘ਚ ਮੈਡਮ ਨਾਲ ਠੁਮਕੇ ਲਗਾਉਣ ਵਾਲਾ ਸਿੱਖਿਆ ਵਿਭਾਗ ਦਾ BPEO ਮੁਅੱਤਲ

ਪੁਲਿਸ ਨੇ ਜਦ ਲੱਕੀ ਤੋਂ ਡੂੰਘਾਈ ਨਾਲ ਪੁਛਗਿਛ ਕੀਤੀ ਤਾਂ ਸਾਹਮਣੇ ਆਇਆ ਕਿ ਇਸਦੇ ਵੱਡੇ ਪਾਕਿਸਤਾਨੀ ਤਸਕਰਾਂ ਅਤੇ ਵਿਦੇਸ਼ ਵਿਚ ਬੈਠੇ ਪੰਜਾਬ ਦੇ ਬਦਨਾਮ ਸਮਗਲਰਾਂ ਨਾਲ ਸਬੰਧ ਹਨ ਤੇ ਇਸਦੇ ਵੱਲੋਂ ਹੁਣ ਤੱਕ ਬਹੁਤ ਵਾਰ ਵੱਡੀਆਂ ਹੈਰੋਇਨ ਦੀਆਂ ਖੇਪਾਂ ਪਾਕਿਸਤਾਨ ਤੋਂ ਮੰਗਵਾਈਆਂ ਗਈਆਂ। ਇਸਦੇ ਕੋਲੋਂ ਫ਼ੜੇ ਗਏ ਮੋਬਾਈਲ ਫ਼ੋਨਾਂ ਤੋਂ ਵੱਡੇ ਤਸਕਰਾਂ ਨਾਲ ਚੈਟ ਅਤੇ ਨਸ਼ਿਆਂ ਦੀ ਸਪਲਾਈ ਦੀ ਡਰਾਪ ਲੋਕੇਸ਼ਨ ਬਾਰੇ ਵੀ ਪਤਾ ਚੱਲਿਆ। ਇਸਨੇ ਪੁਲਿਸ ਕੋਲ ਇਹ ਵੀ ਮੰਨਿਆ ਕਿ ਉਸਦੇ ਵੱਲੋਂ ਮੰਗਵਾਈ ਹੈਰੋਇਨ ਨੂੰ ਅੱਗੇ ਨਿਰਮਲ ਵਾਸੀ ਪਿੰਡ ਕਾਲੇ ਛੋਟੇ ਤਸਕਰਾਂ ਨੂੰ ਸਪਲਾਈ ਕਰਦਾ ਸੀ। ਜਿਸਦੇ ਚੱਲਦੇ ਪੁਲਿਸ ਨੇ ਉਸਨੂੰ ਇਸ ਕੇਸ ਵਿਚ ਨਾਮਜਦ ਕਰਕੇ ਗ੍ਰਿਫਤਾਰ ਕਰ ਲਿਆ।

ਇਹ ਵੀ ਪੜ੍ਹੋ ਡੀਜੀਪੀ ਪੰਜਾਬ ਨੇ ਜ਼ਿਲ੍ਹੇ ਅੰਦਰ ਮੌਜੂਦਾ ਸੁਰੱਖਿਆ ਪ੍ਰਣਾਲੀ ਅਤੇ ਅਤਿਵਾਦ ਵਿਰੋਧੀ ਰਣਨੀਤੀਆਂ ਦੀ ਕੀਤੀ ਸਮੀਖਿਆ

ਪੁਲਿਸ ਕਮਿਸ਼ਨਰ ਮੁਤਾਬਕ ਲੱਕੀ ਕੁੱਝ ਸਮਾਂ ਪਹਿਲਾਂ ਦੁਬਈ ਗਿਆ ਸੀ, ਜਿੱਥੇ ਇਸਦੇ ਪਾਕਿਸਤਾਨੀ ਨਸ਼ਾ ਤਸਕਰਾਂ ਨਾਲ ਸਬੰਧ ਬਣੇ। ਇਸਨੇ ਪੁਲਿਸ ਕੋਲ ਦਾਅਵਾ ਕੀਤਾ ਕਿ ਉਸਦੀ ਗੁਰੂ ਕੀ ਵਡਾਲੀ ਇਲਾਕੇ ਵਿਚ ਇੱਕ ਹੈਰੋਇਨ ਦੀ ਵੱਡੀ ਖੇਪ ਛੁਪਾ ਕੇ ਰੱਖੀ ਹੋਈ ਹੈ। ਇਸ ਦੌਰਾਨ ਜਦ ਪੁਲਿਸ ਪਾਰਟੀ ਇਸਨੂੰ ਅੱਜ ਸਵੇਰੇ ਬਰਾਮਦਗੀ ਲਈ ਲੈ ਕੇ ਆਈ ਸੀ ਪ੍ਰੰਤੂ ਇਸ ਦੌਰਾਨ ਮੁਲਜਮ ਨੇ ਮੌਕੇ ਦਾ ਫ਼ਾਈਦਾ ਉਠਾ ਕੇ ਇੱਕ ਥਾਣੇਦਾਰ ਦਾ ਪਿਸਤੌਲ ਖੋਹ ਲਿਆ ਤੇ ਦੂਜੇ ਪੁਲਿਸ ਮੁਲਾਜਮਾਂ ਨੂੰ ਡਰਾ ਕੇ ਭੱਜਣ ਦੀ ਕੋਸ਼ਿਸ ਕੀਤੀ।ਜਦ ਪੁਲਿਸ ਨੇ ਰੋਕਣ ਦੀ ਕੋਸ਼ਿਸ ਕੀਤੀ ਤਾਂ ਮੁਲਜਮ ਨੇ ਪੁਲਿਸ ਪਾਰਟੀ ‘ਤੇ ਗੋਲੀ ਚਲਾ ਦਿੱਤੀ ਅਤੇ ਜਵਾਬੀ ਗੋਲੀਬਾਰੀ ਵਿਚ ਇਹ ਜਖ਼ਮੀ ਹੋ ਗਿਆ। ਪੁਲਿਸ ਕਮਿਸ਼ਨਰ ਭੁੱਲਰ ਨੇ ਦਸਿਆ ਕਿ ਮੁਲਜਮ ਨਿਰਮਲ ਤੇ ਲੱਕੀ ਵਿਰੂਧ ਪਹਿਲਾਂ ਵੀ ਪਰਚੇ ਦਰਜ਼ ਹਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਰਕਾਰੀ ਦਫ਼ਤਰ ‘ਚ ਆਪਣੀ ਮੈਡਮ ਨਾਲ ਠੁਮਕੇ ਲਗਾਉਣ ਵਾਲਾ ਸਿੱਖਿਆ ਵਿਭਾਗ ਦਾ BPEO ਮੁਅੱਤਲ

0

👉ਸਿੱਖਿਆ ਪ੍ਰਸ਼ਾਸਨ ਵਿੱਚ ਕੁਤਾਹੀ,ਅਨੁਸ਼ਾਸਨਹੀਣਤਾ ਤੇ ਅਨੈਤਿਕ ਵਿਵਹਾਰ ਲਈ ਕੋਈ ਥਾਂ ਨਹੀਂ:ਹਰਜੋਤ ਸਿੰਘ ਬੈਂਸ
Moga News:ਬੀਤੇ ਕੱਲ ਤੋਂ ਸੋਸਲ ਮੀਡੀਆ ‘ਤੇ ‘ਸਟਾਰ’ ਬਣੇ ਮੋਗਾ ਜ਼ਿਲ੍ਹੇ ਦੇ ਬਾਘਾਪੁਰਾਣਾ ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ (ਬੀਪੀਈਓ) ਦੇਵੀ ਪ੍ਰਸਾਦ ਨੂੰ ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਇਸ ਬੀਪੀਈਓ ਦੀ ਸੋਸ਼ਲ ਮੀਡੀਆ ‘ਤੇ ਆਪਣੇ ਦਫ਼ਤਰ ਵਿਚ ਬਾਲੀਵੁੱਡ ਫ਼ਿਲਮਾਂ ਦੇ ਗਾਣੇ ‘ਤੇ ਆਪਣੀ ਪਤਨੀ ਨਾਲ ਡਾਂਸ ਕਰਦਿਆਂ ਦੀ ਇੱਕ ਵੀਡੀਓ ਤੇਜ਼ੀ ਨਾਲ ਵਾਈਰਲ ਹੋਈ ਸੀ ਜਿਸਤੋਂ ਬਾਅਦ ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ‘ਤੇ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਸ੍ਰੀਮਤੀ ਅਨਿੰਦਿਤਾ ਮਿਤਰਾ ਵੱਲੋਂ ਉਸਦੇ ਵਿਰੁਧ ਇਹ ਕਾਰਵਾਈ ਕੀਤੀ ਗਈ ਹੈ।

ਇਹ ਵੀ ਪੜ੍ਹੋ ਭਾਜਪਾ ਵੱਲੋਂ ਸੁਖਬੀਰ ਬਾਦਲ ਦੀ ਅਗਵਾਈ ਵਾਲੇ ਅਕਾਲੀ ਦਲ ਨਾਲ ‘ਗਠਜੋੜ’ ਤੋਂ ਕੋਰੀ ਨਾਂਹ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਕਿਹਾ ਕਿ ਸਿੱਖਿਆ ਪ੍ਰਣਾਲੀ ਵਿੱਚ ਕੁਤਾਹੀ, ਅਨੁਸ਼ਾਸਨਹੀਣਤਾ ਜਾਂ ਅਨੈਤਿਕ ਗਤੀਵਿਧੀਆਂ ਲਈ ਕੋਈ ਥਾਂ ਨਹੀਂ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਜਾਂ ਆਪਣੀ ਡਿਊਟੀ ਵਿੱਚ ਕੁਤਾਹੀ ਕਰਨ ਵਾਲੇ ਕਿਸੇ ਵੀ ਅਧਿਕਾਰੀ/ਕਰਮਚਾਰੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।ਚਰਚਾ ਇਹ ਵੀ ਹੈ ਕਿ ਉਕਤ ਬੀਪੀਈਓ ਕੁੱਝ ਸਮਾਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸਿੱਖਿਆ ਪ੍ਰਣਾਲੀ ਵਿਚ ਸੁਧਾਰ ਲਿਆਉਣ ਦੇ ਯਤਨਾਂ ਲਈ ਅਧਿਆਪਕਾਂ ਤੇ ਸਿੱਖਿਆ ਅਫ਼ਸਰਾਂ ਨੂੰ ਟਰੈਨਿੰਗ ਵਾਸਤੇ ਫ਼ਿਨਲੈਂਡ ਭੇਜੇ ਜਥੇ ਵਿਚ ਵੀ ਸ਼ਾਮਲ ਸੀ।

ਇਹ ਵੀ ਪੜ੍ਹੋ ਪੈਸਿਆਂ ਬਦਲੇ ‘ਔਰਤ’ ਨੂੰ ਦੋਸਤੀ ਲਈ ਮਜਬੂਰ ਕਰਨ ਵਾਲੇ ‘ਥਾਣੇਦਾਰ’ ਵਿਰੁੱਧ ਪਰਚਾ ਦਰਜ਼

ਉਧਰ, ਬੀਪੀਈਓ ਦੇਵੀ ਪ੍ਰਸ਼ਾਦ ਨੇ ਇਹ ਵੀਡੀਓ ਵਾਈਰਲ ਹੋਣ ਤੋਂ ਬਾਅਦ ਅੱਜ ਮੀਡੀਆ ਨੂੰ ਦਸਿਆ ਕਿ ਇਹ ਵੀਡੀਓ ਜੁਲਾਈ ਮਹੀਨੇ ਦੀ ਬਣੀ ਹੋਈ ਹੈ ਅਤੇ ਇਸਦੇ ਨਾਲ ਗਾਣੇ ‘ਤੇ ਨੱਚ ਰਹੀ ਮੈਡਮ ਉਸਦੀ ਘਰ ਵਾਲੀ ਹੈ ਤੇ ਇਹ ਵੀਡੀਓ ਵੀ ਇੰਨ੍ਹਾਂ ਦੇ ਬੱਚੇ ਵੱਲੋਂ ਹੀ ਬਣਾਈ ਗਈ ਹੈ, ਕਿਉਂਕਿ ਉਕਤ ਦਿਨ ਉਨ੍ਹਾਂ ਦੀ ‘ਵਿਆਹ ਵਰੇਗੰਢ’ ਸੀ। ਫ਼ਿਲਹਾਲ ਇਸ ਵੀਡੀਓ ਨੇ ਸਿੱਖਿਆ ਵਿਭਾਗ ‘ਤੇ ਕਾਫ਼ੀ ਉੰਗਲਾਂ ਖੜੀਆਂ ਕੀਤੀਆਂ ਹਨ, ਜਿਸਦੇ ਚੱਲਦੇ ਸਰਕਾਰ ਨੇ ਵੀ ਸਖ਼ਤ ਕਾਰਵਾਈ ਕੀਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਸਰਕਾਰ ਖਰੀਦ ਪ੍ਰਕਿਰਿਆ ਨਾਲ ਜੁੜੇ ਸਾਰੇ ਭਾਈਵਾਲਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ: ਮੰਤਰੀ ਸਮੂਹ

0

👉ਪੱਲੇਦਾਰਾਂ ਵੱਲੋਂ ਹੜਤਾਲ ਖਤਮ ਕਰਨ ਦਾ ਐਲਾਨ
Chandigarh News:ਕਣਕ ਅਤੇ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਗਠਿਤ ਕੀਤੇ ਗਏ ਮੰਤਰੀ ਸਮੂਹ ਜਿਸ ਵਿੱਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ, ਟਰਾਂਸਪੋਰਟ ਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਸ਼ਾਮਲ ਹਨ, ਵੱਲੋਂ ਅੱਜ ਸੂਬੇ ਦੀਆਂ ਮੰਡੀਆਂ ਵਿੱਚ ਲੋਡਿੰਗ (ਢੋਆ-ਢੁਆਈ) ਦਾ ਕੰਮ ਕਰ ਰਹੇ ਪੱਲੇਦਾਰਾਂ ਨਾਲ ਵਿਆਪਕ ਮੀਟਿੰਗ ਕੀਤੀ ਗਈ।

ਇਹ ਵੀ ਪੜ੍ਹੋ ਹਰਭਜਨ ਸਿੰਘ ਈ ਟੀ ਓ ਵੱਲੋਂ ਲੋਕ ਨਿਰਮਾਣ ਵਿਭਾਗ ਦੇ ਮੋਹਾਲੀ ਵਿਖੇ ਦਫ਼ਤਰਾਂ ਦਾ ਅਚਨਚੇਤ ਦੌਰਾ

ਇਹ ਦੁਹਰਾਉਂਦਿਆਂ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਖਰੀਦ ਕਾਰਜਾਂ ਨਾਲ ਜੁੜੇ ਸਾਰੇ ਹਿੱਸੇਦਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਮੰਤਰੀ ਸਮੂਹ ਨੇ ਕਿਹਾ ਕਿ ਪੱਲੇਦਾਰਾਂ ਨੂੰ ਅਗਲੇ ਕਣਕ ਖਰੀਦ ਸੀਜ਼ਨ ਤੋਂ ਪਹਿਲਾਂ ਐਸਓਆਰ ਦਰਾਂ ਵਿੱਚ ਵਾਧਾ ਮਿਲ ਜਾਵੇਗਾ। ਮੰਤਰੀ ਸਮੂਹ ਨੇ ਇਹ ਵੀ ਕਿਹਾ ਕਿ ਟੈਂਡਰ ਦਸਤਾਵੇਜ਼ ਵਿੱਚ ਠੇਕੇਦਾਰਾਂ ਲਈ ਮਜ਼ਦੂਰਾਂ ਦਾ ਜੀਵਨ ਬੀਮਾ ਕਰਵਾਉਣ ਦੀ ਸ਼ਰਤ ਨੂੰ ਸ਼ਾਮਲ ਕਰਨਾ ਵੀ ਲਾਜ਼ਮੀ ਕੀਤਾ ਜਾਵੇਗਾ।

ਇਹ ਵੀ ਪੜ੍ਹੋ ਸ੍ਰੀ ਕਾਲੀ ਮਾਤਾ ਮੰਦਿਰ ਵਿੱਚ ਨਤਮਸਤਕ ਹੋਏ ਮੁੱਖ ਮੰਤਰੀ

ਪੱਲੇਦਾਰਾਂ ਨੂੰ ਭਰੋਸਾ ਦਿਵਾਉਂਦਿਆਂ ਕਿ ਪੰਜਾਬ ਸਰਕਾਰ ਪੱਲੇਦਾਰਾਂ ਦੀਆਂ ਮੰਗਾਂ ਜਿਵੇਂ ਕਿ ਹਰ ਸਾਲ ਉਨ੍ਹਾਂ ਦੀਆਂ ਉਜਰਤਾਂ ਵਿੱਚ ਵਾਧਾ, ਉਨ੍ਹਾਂ ਨੂੰ ਸਿੱਧਾ ਕੰਮ ਦੇਣਾ ਅਤੇ ਭੁਗਤਾਨ ਕਰਨਾ ਅਤੇ ਠੇਕੇਦਾਰ ਨੂੰ ਵਿਚੋਲੇ ਵਜੋਂ ਹਟਾਉਣਾ, ਦੇ ਸਬੰਧ ਵਿੱਚ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਮੰਤਰੀ ਸਮੂਹ ਨੇ ਕਿਹਾ ਕਿ ਇਨ੍ਹਾਂ ਵਿੱਚੋਂ ਬਹੁਤ ਸਾਰੀਆਂ ਮੰਗਾਂ ਕੇਂਦਰ ਸਰਕਾਰ ਅਤੇ ਐਫ.ਸੀ.ਆਈ. ਨਾਲ ਸਬੰਧਤ ਹਨ ਅਤੇ ਰਾਜ ਸਰਕਾਰ ਇਨ੍ਹਾਂ ਮੰਗਾਂ ਨੂੰ ਉਨ੍ਹਾਂ ਕੋਲ ਜ਼ੋਰਦਾਰ ਢੰਗ ਨਾਲ ਉਠਾ ਰਹੀ ਹੈ।

ਇਹ ਵੀ ਪੜ੍ਹੋ ਤੋਲਾ ਮਾਜਰਾ ਵਿੱਚ ਘਰ ਉੱਪਰ ਫਾਇਰਿੰਗ ਮਾਮਲੇ ਦੇ 4 ਦੋਸ਼ੀ ਗ੍ਰਿਫਤਾਰ

ਮੰਡੀਆਂ ਦੇ ਗੁਦਾਮਾਂ ‘ਚ ਮਜ਼ਦੂਰਾਂ ਲਈ ਬੁਨਿਆਦੀ ਸਫ਼ਾਈ ਸਹੂਲਤਾਂ ਨੂੰ ਯਕੀਨੀ ਬਣਾਉਣ ਦੇ ਸਬੰਧ ਵਿੱਚ ਮੰਤਰੀ ਸਮੂਹ ਨੇ ਕਿਹਾ ਕਿ ਇਸ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਇਸ ਮੌਕੇ ਮੰਤਰੀ ਸਮੂਹ ਦਾ ਧੰਨਵਾਦ ਜਤਾਉਂਦਿਆਂ ਪੱਲੇਦਾਰ ਯੂਨੀਅਨਾਂ ਦੇ ਪ੍ਰਤੀਨਿਧੀਆਂ ਨੇ ਆਪਣੀ ਹੜਤਾਲ ਖਤਮ ਕਰਨ ਦਾ ਐਲਾਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਰਾਹੁਲ ਤਿਵਾੜੀ, ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਸਕੱਤਰ ਪੰਜਾਬ ਮੰਡੀ ਬੋਰਡ ਸ੍ਰੀ ਰਾਮਵੀਰ, ਵਧੀਕ ਸਕੱਤਰ ਪਨਗਰੇਨ ਕਮਲ ਕੁਮਾਰ ਗਰਗ ਅਤੇ ਵਧੀਕ ਡਾਇਰੈਕਟਰ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਡਾ. ਅੰਜੁਮਨ ਭਾਸਕਰ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬਠਿੰਡਾ ‘ਚ ਨਸ਼ੇ ਦੀ ਓਵਰਡੋਜ਼ ਨਾਲ ਇੱਕ ਹੋਰ ਨੌਜਵਾਨ ਦੀ ਹੋਈ ਮੌ+ਤ

0

Bathinda News: ਬਠਿੰਡਾ ਜ਼ਿਲ੍ਹੇ ਵਿਚ ਨਸ਼ੇ ਦੀ ਕਥਿਤ ਓਵਰਡੋਜ਼ ਕਾਰਨ ਮੰਗਲਵਾਰ ਨੂੰ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਨਵਯੁੱਗਦੀਪ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਪਿੰਡ ਬਾਜ਼ਕ ਦੇ ਤੌਰ ‘ਤੇ ਹੋਈ ਹੈ। ਮ੍ਰਿਤਕ ਦੇ ਪ੍ਰਵਾਰ ਨੇ ਆਪਣੇ ਹੀ ਪਿੰਡ ਦੇ ਇੱਕ ਨੌਜਵਾਨ ਵਿਰੁਧ ਆਪਣੇ ਪੁੱਤਰ ਨੂੰ ਨਸ਼ਾ ਦੇਣ ਦੇ ਦੋਸ਼ ਲਗਾਏ ਹਨ, ਜਿਸਤੋਂ ਬਾਅਦ ਥਾਣਾ ਨੰਦਗੜ੍ਹ ਦੀ ਪੁਲਿਸ ਨੇ ਸ਼ਰਨਦੀਪ ਸਿੰਘ ਨਾਂ ਦੇ ਨੌਜਵਾਨ ਵਿਰੁਧ ਵੱਖ ਵੱਖ ਧਾਰਾਵਾਂ ਤਹਿਤ ਪਰਚਾ ਦਰਜ਼ ਕਰ ਲਿਆ।

ਇਹ ਵੀ ਪੜ੍ਹੋ ਪੈਸਿਆਂ ਬਦਲੇ ‘ਔਰਤ’ ਨੂੰ ਦੋਸਤੀ ਲਈ ਮਜਬੂਰ ਕਰਨ ਵਾਲੇ ‘ਥਾਣੇਦਾਰ’ ਵਿਰੁੱਧ ਪਰਚਾ ਦਰਜ਼

ਇਹ ਵੀ ਪਤਾ ਲੱਗਿਆ ਹੈ ਕਿ ਮ੍ਰਿਤਕ ਨੌਜਵਾਨ ਪਹਿਲਾਂ ਵੀ ਨਸ਼ੇ ਦਾ ਆਦੀ ਸੀ ਤੇ ਉਹ ਹੁਣ ਨਸ਼ਾ ਛੱਡਣ ਲਈ ਕੁੱਝ ਮਹੀਨੇ ਰਾਜਸਥਾਨ ਦੇ ਹਨੂੰਮਾਨਗੜ੍ਹ ‘ਚ ਸਥਿਤ ਇੱਕ ਨਸ਼ਾ-ਛੁਡਾਊ ਕੇਂਦਰ ਵਿਚ ਦਾਖਲ ਵੀ ਰਿਹਾ। ਹੁਣ ਉਹ ਰੱਖੜੀ ਮੌਕੇ ਆਪਣੇ ਪਿੰਡ ਆਇਆ ਹੋਇਆ ਸੀ। ਮ੍ਰਿਤਕ ਦੇ ਪਿਤਾ ਬਲਵੰਤ ਸਿੰਘ ਮੁਤਾਬਕ ਬੀਤੇ ਕੱਲ ਉਸਦੇ ਪੁੱਤਰ ਨੂੰ ਉਸਦਾ ਦੋਸਤ ਸ਼ਰਨਦੀਪ ਆਪਣੀ ਕਾਰ ਵਿਚ ਬਿਠਾ ਕੇ ਲੈ ਗਿਆ ਅਤੇ ਨਸ਼ੇ ਦੀ ਵੱਧ ਮਾਤਰਾ ਦਿੱਤੀ ਅਤੇ ਬੇਹੋਸ਼ੀ ਦੀ ਹਾਲਤ ਵਿਚ ਸਰਕਾਰੀ ਹਸਪਤਾਲ ਘੁੱਦਾ ਵਿਖੇ ਛੱਡ ਗਿਆ, ਜਿੱਥੇ ਉਸਦੀ ਮੌਤ ਹੋ ਗਈ। ਘਟਨਾ ਦੀ ਪੁਸ਼ਟੀ ਕਰਦਿਆਂ ਡੀਐਸਪੀ ਦਿਹਾਤੀ ਹਰਜੀਤ ਸਿੰਘ ਮਾਨ ਨੇ ਦਸਿਆ ਕਿ ਪਰਚਾ ਦਰਜ਼ ਕਰ ਲਿਆ ਹੈ।ਦੱਸਣਾ ਬਣਦਾ ਹੈ ਕਿ ਪਿਛਲੇ ਹਫ਼ਤੇ ਹੀ ਜ਼ਿਲੇ ਦੇ ਪਿੰਡ ਮਹਿਮਾ ਅਤੇ ਉਸਤੋਂ ਬਾਅਦ ਗੰਗਾ ਵਿਖੇ ਵੀ 2 ਨੌਜਵਾਨਾਂ ਦੀ ਮੌਤ ਹੋਈ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1908537