Friday, May 1, 2026
Home Blog Page 53

Sri Muktsar Sahib Police ਦੇ CIA Wing ਵੱਲੋਂ 532 ਗ੍ਰਾਮ ਹੈਰੋਇਨ ਸਮੇਤ 04 ਮੁਲਜਮ ਕਾਬੂ

0

Sri Muktsar Sahib News: Sri Muktsar Sahib Police ਵੱਲੋਂ ਐਸਐਸਪੀ ਅਭਿਮੰਨਿਊ ਰਾਣਾ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਨਸ਼ਾ ਤਸਕਰੀ ਖ਼ਿਲਾਫ਼ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਕੜੀ ਵਿੱਚ ਸ੍ਰੀ ਮਨਮੀਤ ਸਿੰਘ ਢਿੱਲੋਂ ਐਸ.ਪੀ (ਡੀ) ਅਤੇ ਸ੍ਰੀ ਰਛਪਾਲ ਸਿੰਘ ਡੀ.ਐੱਸ.ਪੀ (ਡੀ) ਦੀ ਅਗਵਾਈ ਹੇਠ ਇੰਸਪੈਕਟਰ ਗੁਰਵਿੰਦਰ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਦੀ ਟੀਮ ਵੱਲੋਂ ਦੌਰਾਨਾ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ।

ਇਹ ਵੀ ਪੜ੍ਹੋ  Bathinda police ਵੱਲੋਂ ਚੋਰੀ ਦੇ 20 ਮੋਟਰਸਾਇਕਲਾਂ ਸਮੇਤ ਤਿੰਨ ਕਾਬੂ

ਟੀਮ ਵੱਲੋਂ ਪਿੰਡ ਸਰਾਏ ਨਾਗਾ ਨੇੜੇਇੱਕ ਕਾਰ ਨੂੰ ਸ਼ੱਕ ਦੇ ਆਧਾਰ ‘ਤੇ ਰੋਕ ਕੇ ਚੈਕ ਕੀਤਾ ਗਿਆ ਤਾਂ ਕਾਰ ਵਿੱਚ ਸਵਾਰ 04 ਵਿਅਕਤੀਆਂ ਦੀ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 532 ਗ੍ਰਾਮ ਹੈਰੋਇਨ ਬਰਾਮਦ ਹੋਈ।ਇਸ ਮਾਮਲੇ ਵਿੱਚ ਥਾਣਾ ਬਰੀਵਾਲਾ ਵਿਖੇ ਮੁੱਕਦਮਾ ਨੰਬਰ 48 ਮਿਤੀ 08.04.2026 ਅਧੀਨ ਧਾਰਾ 21-ਸੀ/61/85 ਐਨ.ਡੀ.ਪੀ.ਐੱਸ ਐਕਟ ਦਰਜ ਕਰਕੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ।ਗ੍ਰਿਫਤਾਰ ਕੀਤੇ ਮੁਲਜਮਾਂ ਦੀ ਪਹਿਚਾਣ ਅਮਰਜੀਤ ਸਿੰਘ ਉਰਫ ਅਮਰ ਪਿੰਡ ਖੋਖਰ,ਅੰਮ੍ਰਿਤਪਾਲ ਸਿੰਘ ਪਿੰਡ ਬਾਜਾ ਮਰਾੜ,ਚਾਂਦ ਉਰਫ ਚੰਦੂ ਅਤੇ ਸੂਰਜ ਸਿੰਘ ਉਰਫ ਪਿੰਨੀ ਦੋਨੋਂ ਵਾਸੀ ਇੰਦਰਾ ਕਲੋਨੀ ਫਿਰੋਜ਼ਪੁਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ  Mansa Police ਵੱਲੋ ਏ.ਟੀ.ਐਮ.ਚੋਰ ਗਿਰੋਹ ਦੇ 5 ਮੈਬਰ ਗ੍ਰਿਫਤਾਰ:ਭਾਗੀਰਥ ਸਿੰਘ ਮੀਨਾ

ਪੁਲਿਸ ਵੱਲੋਂ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਦੌਰਾਨ ਤਫਤੀਸ਼ ਇਹ ਵੀ ਸਾਹਮਣੇ ਆਇਆ ਹੈ ਕਿ ਦੋਸ਼ੀਆਂ ਦੇ ਖਿਲਾਫ ਪਹਿਲਾਂ ਵੀ ਐਨ.ਡੀ.ਪੀ.ਐੱਸ ਐਕਟ ਅਤੇ ਹੋਰ ਗੰਭੀਰ ਧਾਰਾਵਾਂ ਹੇਠ ਮੁਕੱਦਮੇ ਦਰਜ ਹਨ।ਪੁਲਿਸ ਵੱਲੋਂ ਹੁਣ ਇਨ੍ਹਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਨੂੰ ਬੇਨਕਾਬ ਕੀਤਾ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda police ਵੱਲੋਂ ਚੋਰੀ ਦੇ 20 ਮੋਟਰਸਾਇਕਲਾਂ ਸਮੇਤ ਤਿੰਨ ਕਾਬੂ

0

Bathinda News: Bathinda Police ਨੇ ਇੱਕ ਵੱਡੀ ਕਾਰਵਾਈ ਕਰਦਿਆਂ ਵਾਹਨ ਚੋਰ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕੀਤਾ ਹੈ, ਜਿੰਨ੍ਹਾਂ ਦੇ ਕੋਲੋਂ ਚੋਰੀ ਦੇ 20 ਮੋਟਰਸਾਈਕਲ ਬਰਾਮਦ ਹੋਏ ਹਨ। ਮਾਮਲੇ ਦੀ ਜਾਣਕਾਰੀ ਦਿੰਦਿਆਂ ਉੱਪ ਕਪਤਾਨ ਪੁਲਿਸ (ਡੀ) ਸੰਦੀਪ ਸਿੰਘ ਭਾਟੀ ਨੇ ਦਸਿਆ ਕਿ ਸੀ.ਆਈ.ਏ. ਸਟਾਫ-2 ਬਠਿੰਡਾ ਦੀ ਟੀਮ ਨੂੰ ਉਇਹ ਸਫਲਤਾ ਮਿਲੀ ਹੈ ਇੱਕ ਗੁਪਤ ਸੂਚਨਾ ਦੇ ਆਧਾਰ ‘ਤੇ ਜ਼ਸਪ੍ਰੀਤ ਸਿੰਘ ਉਰਫ ਘੈਂਟ,ਹਰਚਰਨ ਸਿੰਘ ਉਰਫ ਖੰਡ ਵਾਸੀਆਨ ਪਿੰਡ ਤਿਉਣਾ ਅਤੇ ਸੁਖਵਿੰਦਰ ਸਿੰਘ ਉਰਫ ਮੌੜ ਵਾਸੀ ਪਿੰਡ ਘੁੱਦਾ ਹਾਲ ਆਬਾਦ ਪਿੰਡ ਬਾਹੋ ਯਾਤਰੀ ਜਿਲ੍ਹਾ ਬਠਿੰਡਾ ਨੂੰ ਕਾਬੂ ਕੀਤਾ ਗਿਆ।

ਇਹ ਵੀ ਪੜ੍ਹੋ  Mansa Police ਵੱਲੋ ਏ.ਟੀ.ਐਮ.ਚੋਰ ਗਿਰੋਹ ਦੇ 5 ਮੈਬਰ ਗ੍ਰਿਫਤਾਰ:ਭਾਗੀਰਥ ਸਿੰਘ ਮੀਨਾ

ਗ੍ਰਿਫਤਾਰੀ ਸਮੇਂ ਵੀ ਇੰਨ੍ਹਾਂ ਕੋਲੋਂ ਇੱਕ ਚੋਰੀਸ਼ੁਦਾ ਮੋਟਰਸਾਇਕਲ ਬਰਾਮਦ ਹੋਇਆ। ਇਸਤੋਂ ਬਾਅਦ ਸਖ਼ਤੀ ਨਾਲ ਕੀਤੀ ਪੁੱਛਗਿੱਛ ਦੌਰਾਨ ਦੋਸ਼ੀਆਨ ਦੇ ਇੰਕਸ਼ਾਫ ਉੱਪਰ ਨੇੜੇ ਪੁੱਲ ਨਹਿਰ ਬੀੜ ਬਹਿਮਣ ਅਤੇ 400 ਕਿੱਲਾ ਗਰੋਥ ਸੈਂਟਰ ਬਠਿੰਡਾ ਦੇ ਇਲਾਕੇ ਤੋਂ ਚੋਰੀਸ਼ੁਦਾ ਕੁੱਲ 19 ਮੋਟਰਸਾਇਕਲ ਵੱਖ ਵੱਖ ਮਾਰਕਾ ਬਿਨਾ ਨੰਬਰੀ ਬ੍ਰਾਮਦ ਕਰਵਾਏ ਗਏ। ਪੁਲਿਸ ਅਧਿਕਾਰੀਆਂ ਮੁਤਬਕ ਦੋਸ਼ੀਆਨ ਪਾਸੋਂ ਹੋਈ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਹਨਾਂ ਤਿੰਨਾਂ ਨੋਜਵਾਨਾਂ ਨੇ ਰਲ ਕੇ ਇੱਕ ਗਿਰੋਹ ਬਣਾਇਆ ਹੋਇਆ ਸੀ, ਜ਼ੋ ਸ਼ਹਿਰ ਬਠਿੰਡਾ ਅਤੇ ਇਸਦੇ ਆਸ-ਪਾਸ ਦੇ ਇਲਾਕਿਆਂ ਜਿਵੇਂ ਸ਼ਾਪਿੰਗ ਮਾਲਸ, ਬੈਂਕ ਆਦਿ ਦੇ ਬਾਹਰ ਪਾਰਕਿੰਗ ਵਿੱਚ ਖੜੇ ਮੋਟਰਸਾਇਕਲ ਚੋਰੀ ਕਰਦੇ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾਂ ਤੁਰੰਤ ਖੋਲ੍ਹਣ ਸਰਕਾਰਾਂ- ਐਡਵੋਕੇਟ ਧਾਮੀ

0

👉ਖ਼ਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤ
Amritsar News:ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਨੂੰ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਵੀਜ਼ਾ ਲੱਗੇ ਪਾਸਪੋਰਟ ਸੌਂਪੇ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਮੌਜੂਦ ਸਨ। ਮੀਡੀਆ ਨਾਲ ਗੱਲ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਇਤਿਹਾਸਕ ਦਿਹਾੜਿਆਂ ’ਤੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜਿਆ ਜਾਂਦਾ ਹੈ।

ਇਹ ਵੀ ਪੜ੍ਹੋ  Bathinda ਦੇ Ajit Road ‘ਤੇ ਵਾਪਰੀ ਵੱਡੀ ਘਟਨਾ; ਗੋ/ਲੀ ਲੱਗਣ ਕਾਰਨ ਨਾਮੀ ਵਿਅਕਤੀ ਦੀ ਹੋਈ ਮੌ.ਤ

ਇਸ ਵਾਰ ਖ਼ਾਲਸਾ ਸਾਜਣਾ ਦਿਵਸ ਵਿਸਾਖੀ ਦੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਇਹ ਜਥਾ ਭਲਕੇ 10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਸਵੇਰੇ 8:00 ਵਜੇ ਰਵਾਨਾ ਹੋਵੇਗਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਵਾਰ 1795 ਸ਼ਰਧਾਲੂਆਂ ਦੇ ਪਾਸਪੋਰਟ ਵੀਜੇ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 1763 ਸ਼ਰਧਾਲੂਆਂ ਨੂੰ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੇ ਵੀਜੇ ਜਾਰੀ ਕੀਤੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਾਕਿਸਤਾਨ ਅਤੇ ਭਾਰਤ ਸਰਕਾਰ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾਂ ਵੀ ਮੁੜ ਖੋਲ੍ਹਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂਆਂ ਦੀ ਆਪਣੇ ਗੁਰਧਾਮਾਂ ਦੇ ਦਰਸ਼ਨਾਂ ਪ੍ਰਤੀ ਵੱਡੀ ਸ਼ਰਧਾ ਹੈ ਅਤੇ ਸਰਕਾਰਾਂ ਨੂੰ ਇਸ ਦਾ ਸਤਿਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘੇ ਨੂੰ ਤੁਰੰਤ ਮੁੜ ਖੋਲ੍ਹਿਆ ਜਾਵੇ।

ਇਹ ਵੀ ਪੜ੍ਹੋ  ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬੀਆਂ ਨੂੰ ਇਕਜੁੱਟ ਹੋ ਕੇ ਮੁਸੀਬਤ ਮਾਰੇ ਕਿਸਾਨਾਂ ਦੀ ਮਦਦ ਵਾਸਤੇ ਡੱਟਣ ਦਾ ਸੱਦਾ

ਐਡਵੋਕੇਟ ਧਾਮੀ ਨੇ ਇਹ ਵੀ ਮੰਗ ਕੀਤੀ ਕਿ ਪਾਸਪੋਰਟ ਦੀ ਸ਼ਰਤ ਨੂੰ ਖ਼ਤਮ ਕੀਤਾ ਜਾਵੇ ਅਤੇ ਪਾਕਿਸਤਾਨ ਸਰਕਾਰ ਵੱਲੋਂ 20 ਡਾਲਰ ਫੀਸ ਵੀ ਸਮਾਪਤ ਕੀਤੀ ਜਾਵੇ।ਇਸੇ ਦੌਰਾਨ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਜਿਹੜੇ ਸ਼ਰਧਾਲੂ ਅੱਜ ਪਾਸਪੋਰਟ ਲੈਣ ਨਹੀਂ ਪੁੱਜ ਸਕੇ, ਉਹ ਜਥੇ ਦੀ ਰਵਾਨਗੀ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਆਪਣੇ ਪਾਸਪੋਰਟ ਪ੍ਰਾਪਤ ਕਰਨ। ਇਸ ਮੌਕੇ ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਇੰਜੀ: ਸੁਖਮਿੰਦਰ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਖੈਰਾਬਾਦ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਯਾਤਰਾ ਵਿਭਾਗ ਦੇ ਇੰਚਾਰਜ ਸ. ਜਗਜੀਤ ਸਿੰਘ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Mansa Police ਵੱਲੋ ਏ.ਟੀ.ਐਮ.ਚੋਰ ਗਿਰੋਹ ਦੇ 5 ਮੈਬਰ ਗ੍ਰਿਫਤਾਰ:ਭਾਗੀਰਥ ਸਿੰਘ ਮੀਨਾ

0

Mansa News:ਭਾਗੀਰਥ ਸਿੰਘ ਮੀਨਾ,ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਅੱਜ ਪੱਤਰਕਾਰ ਸੰਮੇਲਨ ਦੌਰਾਨ ਦੱਸਿਆ ਕਿ ਗੌਰਵ ਯਾਦਵ,ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਅਤੇ ਹਰਜੀਤ ਸਿੰਘ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ ਦੀ ਅਗਵਾਈ ਹੇਠ ਮਾਨਸਾ ਪੁਲਿਸ ਵੱਲੋਂ ਚੋਰੀ ਕਰਨ ਵਾਲੇ ਗਿਰੋਹ ਦੇ 05 ਮੈਬਰਾਂ ਨੂੰ ਕਾਬੂ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ, ਜਿੰਨ੍ਹਾਂ ਪਾਸੋਂ ਚੋਰੀ ਕੀਤੀ ਏ.ਟੀ.ਐਮ. ਮਸ਼ੀਨ ਅਤੇ ਨਗਦੀ ਬਰਾਮਦ ਕਰਵਾਏ ਗਏ।ਐੱਸ.ਐੱਸ.ਪੀ. ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ 01 ਅਪ੍ਰੈਲ 2026 ਨੂੰ ਇੱਕ ਸੂਚਨਾ ਮਿਲੀ ਕਿ 31 ਮਾਰਚ 2026 ਦੀ ਦਰਮਿਆਨੀ ਰਾਤ ਨੂੰ ਸਰਦੂਲਗੜ੍ਹ ਰੋਡ ‘ਤੇ ਝੁਨੀਰ ਵਿਖੇ ਐੱਸ.ਬੀ.ਆਈ. ਬੈਂਕ ਦੀ ਏ.ਟੀ.ਐਮ. ਮਸ਼ੀਨ ਦੇ ਸ਼ਟਰ ਦਾ ਤਾਲਾ ਤੋੜਕੇ ਕੁਝ ਅਣਪਛਾਤੇ ਵਿਅਕਤੀਆ ਵੱਲੋ ਰਾਤ ਦੇ ਸਮੇਂ ਏ.ਟੀ.ਐਮ. ਮਸ਼ੀਨ ਚੋਰੀ ਕਰ ਲਈ ਹੈ, ਜਿਸ ਵਿੱਚ ਬੈਂਕ ਦੇ ਰਿਕਾਰਡ ਮੁਤਾਬਿਕ 33,28,000/- ਰੁਪਏ ਸਨ। ਜਿਸ ਤੇ ਸੁਖਵੀਰ ਸਿੰਘ location Representative (NCR ATLEOS) ਦੇ ਬਿਆਨ ‘ਤੇ ਮੁਕੱਦਮਾ ਨੰਬਰ 45 ਮਿਤੀ 01.04.2026 ਅ/ਧ 331(4),305 ਬੀ.ਐਨ.ਐਸ ਥਾਣਾ ਝੁਨੀਰ ਬਰਖਿਲਾਫ ਨਾ ਮਲੂਮ ਵਿਅਕਤੀਆ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ  ਮਾਮਲਾ ਭਖਿਆ; AAP MLA ਨੇ ਮੁੱਖ ਖੇਤੀਬਾੜੀ ਅਫ਼ਸਰ ਦੀ ਬਦਲੀ ਲਈ ਮੰਤਰੀ ਨੂੰ ਲਿਖਿਆ ਪੱਤਰ

ਐੱਸ.ਐੱਸ.ਪੀ. ਨੇ ਦੱਸਿਆ ਕਿ ਇਸ ਸਬੰਧੀ ਮਨਮੋਹਨ ਸਿੰਘ ਔਲਖ ਐੱਸ.ਪੀ (ਇੰਨਵੈ:),ਜਸਵਿੰਦਰ ਸਿੰਘ ਉਪ ਕਪਤਾਨ ਪੁਲਿਸ (ਡੀ) ਅਤੇ ਮਨਜੀਤ ਸਿੰਘ ਉਪ ਕਪਤਾਨ ਪੁਲਿਸ (ਸ:ਡ:) ਸਰਦੂਲਗੜ੍ਹ ਦੀ ਨਿਗਰਾਨੀ ਹੇਠ ਇੰਸ: ਬਿਕਰਮਜੀਤ ਸਿੰਘ ਮੁੱਖ ਅਫਸਰ ਥਾਣਾ ਝੁਨੀਰ ਦੀ ਅਗਵਾਈ ਵਿੱਚ ਸ:ਥ: ਅਵਤਾਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਤਕਨੀਕੀ ਢੰਗ ਨਾਲ ਮੁਕੱਦਮੇ ਦੀ ਤਫਤੀਸ਼ ਅਮਲ ਵਿੱਚ ਲਿਆਦੀ ਗਈ। ਤਫਤੀਸ਼ ਦੌਰਾਨ ਮੁਕੱਦਮੇ ਦੀ ਅਹਿਮੀਅਤ ਨੂੰ ਵੇਖਦੇ ਹੋਏ ਮੁਕੱਦਮੇ ਵਿੱਚ ਮੁਖਬਰੀ ਦੇ ਅਧਾਰ ‘ਤੇ ਦੋਸ਼ੀਆਂ ਨੂੰ ਟਰੇਸ ਕਰਕੇ ਕਥਿਤ ਦੋਸ਼ੀ ਦਲਜੀਤ ਸਿੰਘ ਵਾਸੀ ਮਕਬੂਲਪੁਰ ਭੈਣੀ ਜ਼ਿਲ੍ਹਾ ਪਟਿਆਲਾ, ਮਨਪ੍ਰ੍ਰੀਤ ਸਿੰਘ ਉਰਫ ਕਾਲਾ ਵਾਸੀ ਵਾਰਡ ਨੰਬਰ 3 ਸਰਦੂਲਗੜ੍ਹ, ਭੁਪਿੰਦਰ ਸਿੰਘ ਉਰਫ ਭਿੰਦਾ ਵਾਸੀ ਸਾਦੀਪੁਰ ਜ਼ਿਲ੍ਹਾ ਪਟਿਆਲਾ, ਗੁਰਭੇਜ ਸਿੰਘ ਉਰਫ ਭੇਜਾ ਵਾਸੀ ਸਤਰਾਣਾ ਜ਼ਿਲ੍ਹਾ ਪਟਿਆਲਾ ਅਤੇ ਦੀਪਕ ਪੰਡਤ ਪੁੱਤਰ ਵਿਜੈ ਇੰਦਰ ਵਾਸੀ ਜੂਆਂ ਜ਼ਿਲ੍ਹਾ ਸੋਨੀਪਤ ਹਰਿਆਣਾ ਨੂੰ ਰਪਟ ਨੰਬਰ 42 ਮਿਤੀ 07 ਅਪ੍ਰੈਲ 2026 ਨਾਲ ਨਾਮਜ਼ਦ ਕਰਕੇ ਵਾਧਾ ਜੁਰਮ 61(2) ਬੀ.ਐਨ.ਐਸ. ਕੀਤਾ ਗਿਆ

ਇਹ ਵੀ ਪੜ੍ਹੋ  ਬੰਦੂਕਾਂ, ਗ੍ਰਨੇਡਾਂ ਅਤੇ ਡਰੋਨਾਂ ਦੀ ਬਰਾਮਦਗੀ ਦੇ ਨਾਲ, ਪੰਜਾਬ ਪੁਲਿਸ ਨੇ ‘ਗੈਂਗਸਟਰਾਂ ਵਿਰੁੱਧ ਜੰਗ’ ਤਹਿਤ ਕਾਰਵਾਈਆਂ ਹੋਈਆਂ ਤੇਜ਼

07 ਅਪ੍ਰੈਲ 2026 ਨੂੰ ਮੁਖਬਰੀ ਦੇ ਅਧਾਰ ‘ਤੇ ਦੋਸ਼ੀਆਂ ਨੂੰ ਨਾਕਾਬੰਦੀ ਦੌਰਾਨ ਨੇੜੇ ਜਟਾਣਾ ਕੈਂਚੀਆ ਤੋਂ ਸਮੇਤ ਗੱਡੀ XUV-500 ਨੰਬਰੀ HR51CD1948 ਗ੍ਰਿਫਤਾਰ ਕਰਕੇ ਮਿਤੀ 08 ਅਪ੍ਰੈਲ 2026 ਨੂੰ ਉਨ੍ਹਾਂ ਪਾਸੋ ਡੁੰਘਾਈ ਨਾਲ ਪੁੱਛਗਿੱਛ ਕਰਕੇ ਦੋਸ਼ੀ ਭੁਪਿੰਦਰ ਸਿੰਘ ਉਰਫ ਭਿੰਦਾ ਦੇ ਘਰੋਂ ਉਸਦੀ ਨਿਸ਼ਾਨਦੇਹੀ ਪਰ 10,60,000/- ਰੁਪਏ ਅਤੇ ਦਲਜੀਤ ਸਿੰਘ ਦੀ ਨਿਸ਼ਾਨਦੇਹੀ ਪਰ ਉਸਦੇ ਘਰੋਂ 10,00,000/- ਰੁਪਏ ਕੁੱਲ ਰਕਮ 20,60,000/- ਰੁਪਏ ਬਰਾਮਦ ਕਰਵਾਈ ਗਈ ਹੈ ਅਤੇ ਉਸੇ ਦਿਨ ਦੋਸ਼ੀਆਂ ਨੂੰ ਇਲਾਕਾ ਮੈਜਿਸਟ੍ਰੇਟ ਦੀ ਅਦਾਲਤ ਵਿੱਚ ਪੇਸ਼ ਕਰਕੇ 02 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕਰਕੇ 09 ਅਪ੍ਰੈਲ 2026 ਨੂੰ ਦੋਸ਼ੀਆਂ ਦੀ ਨਿਸ਼ਾਨਦੇਹੀ ‘ਤੇ ਮੇਨ ਸੜ੍ਹਕ ਪੁਲ ਭਾਖੜਾ ਤੋਂ ਅੱਧਾ ਕਿਲੋਮੀਟਰ ਅੱਗੇ ਬਾ ਹੱਦ ਝੁਨੀਰ ਕੁਸਲਾ ਸਾਇਡ ਭਾਖੜਾ ਨਹਿਰ ਵਿਚੋਂ ਏ.ਟੀ.ਐਮ. ਮਸ਼ੀਨ ਦਾ ਪਾਰਟ ਬਰਾਮਦ ਕਰਵਾਇਆ ਗਿਆ। ਜਿਸ ‘ਤੇ ਰਪਟ ਨੰਬਰ 16 ਮਿਤੀ 09 ਅਪ੍ਰੈਲ 2026 ਜੁਰਮ 317(2) ਬੀ.ਐਨ.ਐਸ. ਦਾ ਵਾਧਾ ਕੀਤਾ ਗਿਆ।ਐੱਸ.ਐੱਸ.ਪੀ. ਨੇ ਦੱਸਿਆ ਕਿ ਗ੍ਰਿਫਤਾਰ ਵਿਅਕਤੀਆਂ ਪਾਸੋਂ ਹੋਰ ਵੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਜਿਸ ਤਹਿਤ ਚੋਰੀ ਦੀਆਂ ਹੋਰ ਅਨਟਰੇਸ ਵਾਰਦਾਤਾਂ/ਕੇਸ ਟਰੇਸ ਹੋਣ ਦੀ ਸੰਭਾਵਨਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 245 ਕਰੋੜ ਦੀ ਰਾਸ਼ੀ ਜਾਰੀ, 2.45 ਲੱਖ ਵਿਦਿਆਰਥੀਆਂ ਨੂੰ ਵੱਡੀ ਰਾਹਤ :ਡਾ. ਬਲਜੀਤ ਕੌਰ

0

👉ਪੋਸਟ ਮੈਟ੍ਰਿਕ ਸਕਾਲਰਸ਼ਿਪ ਨਾਲ ਗਰੀਬ ਘਰਾਂ ਦੇ ਵਿਦਿਆਰਥੀਆਂ ਦੀ ਉੱਚ ਸਿੱਖਿਆ ਨੂੰ ਮਿਲਿਆ ਮਜ਼ਬੂਤ ਸਹਾਰਾ
👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਮਾਜਿਕ ਨਿਆਂ ਵੱਲ ਵੱਡਾ ਕਦਮ
Punjab News:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਭਾਈਚਾਰੇ ਦੇ ਵਿਦਿਆਰਥੀਆਂ ਦੀ ਉੱਚ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਇੱਕ ਹੋਰ ਵੱਡਾ ਕਦਮ ਚੁੱਕਿਆ ਗਿਆ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੱਤੀ ਕਿ ਵਿੱਤੀ ਸਾਲ 2025-26 ਦੌਰਾਨ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਪੰਜਾਬ ਸਰਕਾਰ ਦੇ ਹਿੱਸੇ ਵਜੋਂ 245 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ  ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪੀ.ਏ.ਯੂ ਲੁਧਿਆਣਾ ਵਿਖੇ ਉੱਤਰੀ ਭਾਰਤ ਦੇ ਪਹਿਲੇ ਕੇਂਦਰੀ ਧਰੁਵੀ ਸਿੰਚਾਈ ਪ੍ਰਣਾਲੀ ਦਾ ਕੀਤਾ ਉਦਘਾਟਨ

ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਸਕੀਮ ਤਹਿਤ 2 ਲੱਖ 45 ਹਜ਼ਾਰ ਤੋਂ ਵੱਧ ਯੋਗ ਵਿਦਿਆਰਥੀਆਂ ਦਾ ਡਾਟਾ ਪ੍ਰਾਪਤ ਹੋਇਆ ਹੈ, ਜਿਨ੍ਹਾਂ ਨੂੰ ਇਸ ਰਕਮ ਨਾਲ ਸਿੱਧਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਸਕਾਲਰਸ਼ਿਪ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ ਅਤੇ ਇਸ ਨਾਲ ਹਜ਼ਾਰਾਂ ਪਰਿਵਾਰਾਂ ‘ਤੇ ਪੜ੍ਹਾਈ ਦਾ ਵਿੱਤੀ ਬੋਝ ਘਟਿਆ ਹੈ।ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਕੋਈ ਵੀ ਯੋਗ ਵਿਦਿਆਰਥੀ ਸਿਰਫ ਆਰਥਿਕ ਤੰਗੀ ਕਾਰਨ ਆਪਣੀ ਪੜ੍ਹਾਈ ਤੋਂ ਵਾਂਝਾ ਨਾ ਰਹੇ।

ਇਹ ਵੀ ਪੜ੍ਹੋ  ਬੰਦੂਕਾਂ, ਗ੍ਰਨੇਡਾਂ ਅਤੇ ਡਰੋਨਾਂ ਦੀ ਬਰਾਮਦਗੀ ਦੇ ਨਾਲ, ਪੰਜਾਬ ਪੁਲਿਸ ਨੇ ‘ਗੈਂਗਸਟਰਾਂ ਵਿਰੁੱਧ ਜੰਗ’ ਤਹਿਤ ਕਾਰਵਾਈਆਂ ਹੋਈਆਂ ਤੇਜ਼

ਉਨ੍ਹਾਂ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਹਜ਼ਾਰਾਂ ਵਿਦਿਆਰਥੀਆਂ ਲਈ ਉਮੀਦ ਦੀ ਨਵੀਂ ਕਿਰਣ ਬਣ ਰਹੀ ਹੈ, ਜਿਸ ਨਾਲ ਉਹ ਆਪਣੇ ਭਵਿੱਖ ਨੂੰ ਨਵੀਂ ਦਿਸ਼ਾ ਦੇ ਸਕਦੇ ਹਨ।ਡਾ. ਬਲਜੀਤ ਕੌਰ ਨੇ ਹੋਰ ਕਿਹਾ ਕਿ ਜਦੋਂ ਗਰੀਬ ਪਰਿਵਾਰਾਂ ਦੇ ਬੱਚੇ ਉੱਚ ਸਿੱਖਿਆ ਹਾਸਲ ਕਰਕੇ ਅੱਗੇ ਵਧਦੇ ਹਨ ਤਾਂ ਇਹ ਨਾ ਸਿਰਫ ਉਨ੍ਹਾਂ ਦੇ ਪਰਿਵਾਰਾਂ, ਸਗੋਂ ਪੂਰੇ ਸਮਾਜ ਦੀ ਤਰੱਕੀ ਦਾ ਰਾਹ ਖੋਲ੍ਹਦਾ ਹੈ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਸਮਾਜਿਕ ਨਿਆਂ, ਸਮਾਨ ਮੌਕਿਆਂ ਅਤੇ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਵਚਨਬੱਧ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵੱਡੀ ਖ਼ਬਰ; CIA ਇੰਚਾਰਜ਼ ਸਮੇਤ ਅੱਧੀ ਦਰਜ਼ਨ ਪੁਲਿਸ ਮੁਲਾਜਮਾਂ ਵਿਰੁਧ ਵੱਡੀ ਕਾਰਵਾਈ, ਜਾਣੋਂ ਮਾਮਲਾ

0

Tarn Taran News: Punjab Police (ਪੰਜਾਬ ਪੁਲਿਸ) ਨੇ ਆਪਣੇ ਹੀ ਅੱਧੀ ਦਰਜ਼ਨ ਮੁਲਾਜਮਾਂ ਵਿਰੁਧ ਵੱਡੀ ਕਾਰਵਾਈ ਕੀਤੀ ਹੈ। ਇਹ ਕਾਰਵਾਈ ਇੱਕ ਨਸ਼ਾ ਤਸਕਰ ਨੂੰ ਵਿਦੇਸ਼ ਭੱਜਣ ਤੋਂ ਰੋਕਣ ਵਿਚ ਢਿੱਲ ਵਰਤਣ ਦੇ ਮਾਮਲੇ ਵਿਚ ਕੀਤੀ ਗਈ ਹੈ। ਸੂਚਨਾ ਮੁਤਾਬਕ ਤਰਨਤਾਰਨ ਸੀਆਈਏ ਸਟਾਫ਼ ਦੇ ਇੰਸਪੈਕਟਰ ਪ੍ਰਭਜੀਤ ਸਿੰਘ, ਥਾਣੇਦਾਰ ਲਖਵਿੰਦਰ ਸਿੰਘ ਸਮੇਤ 4 ਹੋਰਨਾਂ ਨੂੰ ਮੁਅੱਤਲ ਕੀਤਾ ਗਿਆ ਤੇ ਨਾਲ ਹੀ ਦਸਿਆ ਜਾ ਰਿਹਾ ਕਿ ਇੰਨ੍ਹਾਂ ਵਿਰੁਧ ਪਰਚਾ ਵੀ ਦਰਜ਼ ਕੀਤਾ ਗਿਆ।

ਇਹ ਵੀ ਪੜ੍ਹੋ ਮਾਮਲਾ ਭਖਿਆ; AAP MLA ਨੇ ਮੁੱਖ ਖੇਤੀਬਾੜੀ ਅਫ਼ਸਰ ਦੀ ਬਦਲੀ ਲਈ ਮੰਤਰੀ ਨੂੰ ਲਿਖਿਆ ਪੱਤਰ

ਹਾਲਾਂਕਿ ਅਧਿਕਾਰੀਆਂ ਨੇ ਇਸਦੀ ਪੁਸ਼ਟੀ ਨਹੀਂ ਕੀਤੀ। ਮਿਲੀ ਸੂਚਨਾ ਅਨੁਸਾਰ ਲੁਧਿਆਣਾ ਪੁਲਿਸ ਵੱਲੋਂ 10 ਮਾਰਚ 2024 ਨੂੰ ਆਰਮਜ਼ ਐਕਟ ਤਹਿਤ ਸ਼ਹਿਨਾਜ਼ ਸਿੰਘ ਉਰਫ਼ ਸ਼ਾਨ ਭਿੰਡਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਸਦਾ ਪਾਸਪੋਰਟ ਅਦਾਲਤ ਵਿਚ ਹੀ ਜਬਤ ਸੀ। ਕੈਨੇਡਾ ਦੇ ਬਰੈਮਪਟਨ ਦਾ ਵਾਸੀ ਸ਼ਾਨ ਭਿੰਡਰ ਅੰਤਰਰਾਸ਼ਟਰੀ ਨਸ਼ਾ ਤਸਕਰ ਦਸਿਆ ਜਾ ਰਿਹਾ, ਜਿਸਦੇ ਕੋਲੋਂ ਅਮਰੀਕਾ ਦੇ ਵਿਚ ਵੱਡੀ ਮਾਤਰਾ ‘ਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਸਨ ਤੇ ਉਹ ਗ੍ਰਿਫਤਾਰੀ ਤੋਂ ਬਚਣ ਲਈ ਇੰਡੀਆ ਭੱਜ ਆਇਆ ਸੀ।

ਇਹ ਵੀ ਪੜ੍ਹੋ MLA Harmeet Singh Pathanmajra ਦਾ ਨਵਾਂ ਟਿਕਾਣਾ ਬਣੀ Bathinda Jail

ਇਸ ਦੌਰਾਨ ਲੁਧਿਆਣਾ ਪੁਲਿਸ ਵੱਲੋਂ ਦਰਜ਼ ਮੁਕੱਦਮੇ ਵਿਚ ਉਸਨੂੰ ਅਕਤੂਬਰ 2025 ਵਿਚ ਜਮਾਨਤ ਮਿਲ ਗਈ ਸੀ। ਮੂਲ ਰੂਪ ਵਿਚ ਬਟਾਲਾ ਦੇ ਰਹਿਣ ਵਾਲੇ ਸ਼ਾਨ ਭਿੰਡਰ ਨੇ ਜਮਾਨਤ ਮਿਲਣ ਤੋਂ ਬਾਅਦ ਇੰਸਪੈਕਟਰ ਪ੍ਰਭਜੀਤ ਸਿੰਘ ਤੇ ਥਾਣੇਦਾਰ ਲਖਵਿੰਦਰ ਸਿੰਘ ਆਦਿ ਦੀ ਮੱਦਦ ਨਾਲ ਪੁਲਿਸ ਤੋਂ ਐਨਓਸੀ ਲੈ ਕੇ ਅਦਾਲਤ ਵਿਚੋਂ ਆਪਣਾ ਪਾਸਪੋਰਟ ਰਿਲੀੱਜ ਕਰਵਾ ਲਿਆ ਤੇ ਮੁੜ ਵਿਦੇਸ਼ ਭੱਜ ਗਿਆ। ਜਿਸ ਕਾਰਨ ਹੁਣ ਪੁਲਿਸ ਨੂੰ ਹੱਥਾਂ ਪੈਰਾਂ ਦੀ ਪਈ ਹੋਈ ਹੈ ਤੇ ਸੀਆਈਏ ਇੰਚਾਰਜ਼ ਸਮੇਤ ਹੋਰਨਾਂ ਵਿਰੁਧ ਇਹ ਕਾਰਵਾਈ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮਾਮਲਾ ਭਖਿਆ; AAP MLA ਨੇ ਮੁੱਖ ਖੇਤੀਬਾੜੀ ਅਫ਼ਸਰ ਦੀ ਬਦਲੀ ਲਈ ਮੰਤਰੀ ਨੂੰ ਲਿਖਿਆ ਪੱਤਰ

0

Bathinda News: Bathinda ਦੇ ਮੁੱਖ ਖੇਤੀਬਾੜੀ ਅਫ਼ਸਰ ਵਿਰੁਧ ਆਪ ਆਗੂਆਂ ਵੱਲੋਂ ਖੋਲਿਆ ਗਿਆ ਮੋਰਚਾ ਭਖਣ ਲੱਗਿਆ ਹੈ। ਕੈਬਨਿਟ ਰੈਂਕ ਪ੍ਰਾਪਤ ਬਠਿੰਡਾ ਜ਼ਿਲ੍ਹੇ ਦੇ ਹਲਕਾ ਤਲਵੰਡੀ ਸਾਬੋ ਦੀ ਮਹਿਲਾ ਵਿਧਾਇਕ ਬਲਜਿੰਦਰ ਕੌਰ ਨੇ ਅਧਿਕਾਰੀ ਦੀ ਬਦਲੀ ਲਈ ਸੂਬੇ ਦੇ ਖੇਤੀਬਾੜੀ ਮੰਤਰੀ ਨੂੰ ਡੀਓ ਪੱਤਰ ਲਿਖਿਆ ਹੈ। ਸੋਸਲ ਮੀਡੀਆ ‘ਤੇ ਵਾਈਰਲ ਹੋ ਰਹੇ ਇਸ ਪੱਤਰ ਮੁਤਾਬਕ ਉਕਤ ਅਧਿਕਾਰੀ ਉੱਪਰ ਸਹਿਯੋਗ ਨਾਂ ਕਰਨ ਅਤੇ ਵਿਧਾਇਕਾਂ ਦੇ ਫ਼ੋਨ ਨਾਂ ਚੁੱਕਣ ਦੇ ਦੋਸ਼ ਲਗਾਏ ਗਏ ਹਨ।

ਇਹ ਵੀ ਪੜ੍ਹੋ MLA Harmeet Singh Pathanmajra ਦਾ ਨਵਾਂ ਟਿਕਾਣਾ ਬਣੀ Bathinda Jail

ਹਾਲਾਂਕਿ ਮੁੱਖ ਖੇਤੀਬਾੜੀ ਅਫ਼ਸਰ ਡਾ ਹਰਬੰਸ ਸਿੰਘ ਸਿੱਧੂ ਨੇ ਦਾਅਵਾ ਕੀਤਾ ਹੈ ਕਿ ਉਹ ਹਰ ਇੱਕ ਦਾ ਸਤਿਕਾਰ ਕਰਦੇ ਹਨ। ਦਸਣਾ ਬਣਦਾ ਹੈ ਕਿ ਪਿਛਲੇ ਦਿਨੀਂ ਜ਼ਿਲ੍ਹਾ ਪੱਧਰੀ ਹੋਏ ਕਿਸਾਨ ਮੇਲੇ ਵਿਚ ਕੁੱਝ ਆਪ ਆਗੂਆਂ ਨੂੰ ਸੱਦਾ ਨਾਂ ਦੇਣ ਕਾਰਨ ਇਹ ਸਾਰਾ ਵਿਵਾਦ ਛਿੜਿਆ ਹੈ। ਇਸ ਮਾਮਲੇ ਨੂੰ ਲੈ ਕੇ ਕਿਸਾਨ ਵਿੰਗ ਦੇ ਇੱਕ ਆਗੂ ਵੱਲੋਂ ਇਤਰਾਜ਼ ਵੀ ਜਤਾਇਆ ਗਿਆ ਸੀ। ਉੰਝ ਇਸ ਮੇਲੇ ਦੇ ਵਿਚ ਦੋ ਵਿਧਾਇਕ ਪੁੱਜੇ ਵੀ ਹੋਏ ਸਨ। ਪ੍ਰੰਤੂ ਹੁਣ ਹਲਕਾ ਵਿਧਾਇਕ ਦੇ ਸਿੱਧੇ ਉਕਤ ਅਧਿਕਾਰੀ ਦੇ ਵਿਰੁਧ ਮੈਦਾਨ ਵਿਚ ਉਤਰਨ ਕਾਰਨ ਮਾਮਲਾ ਰੌਚਕ ਹੋ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

MLA Harmeet Singh Pathanmajra ਦਾ ਨਵਾਂ ਟਿਕਾਣਾ ਬਣੀ Bathinda Jail

0

Bathinda News: MLA Harmeet Singh Pathanmajra; ਬਲਾਤਕਾਰ, ਧੋਖਾਧੜੀ ਤੇ ਅਪਰਾਧਿਕ ਧਮਕੀਆਂ ਦੇਣ ਦੇ ਮਾਮਲੇ ਵਿਚ ਪਟਿਆਲਾ ਪੁਲਿਸ ਵੱਲੋਂ ਪਿਛਲੇ ਦਿਨੀਂ ਮੱਧ ਪ੍ਰਦੇਸ਼ ਤੋਂ ਗ੍ਰਿਫਤਾਰ ਕੀਤੇ ਗਏ ਆਪ ਦੇ ਬਾਗੀ ਵਿਧਾਇਕ ਹਰਮੀਤ ਸਿੰਘ ਪਠਾਨਮਾਜ਼ਰਾ (MLA Harmeet Singh Pathanmajra)ਨੂੰ ਬੀਤੀ ਰਾਤ ਬਠਿੰਡਾ ਜੇਲ੍ਹ (Bathinda Jail) ਵਿਚ ਤਬਦੀਲ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ Bathinda ਦੇ Ajit Road ‘ਤੇ ਵਾਪਰੀ ਵੱਡੀ ਘਟਨਾ; ਗੋ/ਲੀ ਲੱਗਣ ਕਾਰਨ ਨਾਮੀ ਵਿਅਕਤੀ ਦੀ ਹੋਈ ਮੌ.ਤ

ਪੁਲਿਸ ਰਿਮਾਂਡ ਪੂਰਾ ਹੋਣ ਤੋਂ ਤਿੰਨ ਦਿਨ ਪਹਿਲਾਂ ਹੀ ਅਦਾਲਤ ਨੇ ਵਿਧਾਇਕ ਪਠਾਨਮਾਜ਼ਰਾ ਨੂੰ ਨਿਆਂਇਕ ਹਿਰਾਸਤ ਅਧੀਨ ਪਟਿਆਲਾ ਜੇਲ੍ਹ ਵਿਚ ਭੇਜਿਆ ਗਿਆ ਸੀ। ਸੂਚਨਾ ਮੁਤਾਬਕ ਸੁਰੱਖਿਆ ਪ੍ਰਬੰਧਾਂ ਦੇ ਚੱਲਦਿਆਂ ਪਟਿਆਲਾ ਪੁਲਿਸ ਵੱਲੋਂ ਵਿਧਾਇਕ ਨੂੰ ਪਟਿਆਲਾ ਤੋਂ ਬਠਿੰਡਾ ਭੇਜਣ ਦਾ ਫੈਸਲਾ ਲਿਆ ਗਿਆ। ਇਹ ਵੀ ਦਸਣਾ ਬਣਦਾ ਹੈ ਕਿ ਬਠਿੰਡਾ ਜੇਲ੍ਹ ਦੇ ਵਿਚ ਪਹਿਲਾਂ ਹੀ ਪੰਜਾਬ ਦੇ ਖ਼ਤਰਨਾਕ ਗੈਂਗਸਟਰ ਬੰਦ ਹਨ, ਜਿਸਦੇ ਚੱਲਦੇ ਇਹ ਜੇਲ੍ਹ ਹਾਈਸੁਰੱਖਿਆ ਅਧੀਨ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬੀਆਂ ਨੂੰ ਇਕਜੁੱਟ ਹੋ ਕੇ ਮੁਸੀਬਤ ਮਾਰੇ ਕਿਸਾਨਾਂ ਦੀ ਮਦਦ ਵਾਸਤੇ ਡੱਟਣ ਦਾ ਸੱਦਾ

0

👉ਪਾਰਟੀ ਮੀਟਿੰਗ ਕਰ ਕੇ ਕੀਤਾ ਐਲਾਨ ਕਿ ਅਕਾਲੀ ਦਲ ਉਹਨਾਂ ਕਿਸਾਨਾਂ ਨੂੰ 20 ਅਪ੍ਰੈਲ ਮਗਰੋਂ ਕਣਕ ਦੇ ਨਾਲ-ਨਾਲ ਹਰੇ ਅਤੇ ਸੁੱਕੇ ਚਾਰੇ ਦੀ ਮਦਦ ਕਰੇਗਾ ਜਿਹਨਾਂ ਦੀ ਕਣਕ ਦੀ ਫਸਲ ਬੇਮੌਸਮੀ ਬਰਸਾਤ ਤੇ ਗੜ੍ਹੇਮਾਰੀ ਕਾਰਨ ਨੁਕਸਾਨੀ ਗਈ

Chandigarh News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਇਕਜੁੱਟ ਹੋ ਕੇ ਬੇਮੌਸਮੀ ਬਰਸਾਤ ਤੇ ਗੜ੍ਹੇਮਾਰੀ ਕਾਰਨ ਕਣਕ ਦੀ ਫਸਲ ਦੇ ਹੋਏ ਨੁਕਸਾਨ ਨੂੰ ਝੱਲਣ ਵਾਲੇ ਮੁਸੀਬਤ ਮਾਰੇ ਕਿਸਾਨਾਂ ਦੀ ਮਦਦ ਵਾਸਤੇ ਡੱਟ ਜਾਣ ਕਿਉਂਕਿ 1.25 ਲੱਖ ਏਕੜ ਵਿਚ ਫਸਲ ਦਾ ਨੁਕਸਾਨ ਹੋਇਆ ਹੈ। ਉਹਨਾਂ ਕਿਹਾ ਕਿ ਜਿਸ ਤਰੀਕੇ ਪੰਜਾਬੀਆਂ ਨੇ ਪਿਛਲੇ ਸਾਲ ਆਏ ਤਬਾਹੀ ਭਰੇ ਹੜ੍ਹਾਂ ਨਾਲ ਝੋਨੇ ਦੀ ਫਸਲ ਦੇ ਹੋਏ ਨੁਕਸਾਨ ਵੇਲੇ ਕਿਸਾਨਾਂ ਦੀ ਡੱਟ ਕੇ ਮਦਦ ਕੀਤੀ ਸੀ, ਉਸੇ ਤਰੀਕੇ ਹੁਣ ਵੀ ਕੀਤੀ ਜਾਵੇ।ਅਕਾਲੀ ਦਲ ਦੇ ਪ੍ਰਧਾਨ ਜਿਹਨਾਂ ਨੇ ਪਾਰਟੀ ਦੇ ਹਲਕਾ ਇੰਚਾਰਜਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਨਾਲ ਮੀਟਿੰਗ ਕੀਤੀ, ਨੇ ਕਿਹਾ ਕਿ 20 ਅਪ੍ਰੈਲ ਮਗਰੋਂ ਪ੍ਰਭਾਵਤ ਕਿਸਾਨਾਂ ਨੂੰ ਕਣਕ ਦੇ ਨਾਲ-ਨਾਲ ਹਰੇ ਅਤੇ ਸੁੱਕੇ ਚਾਰੇ ਦੀ ਵੰਡ ਲਈ ਵਿਸਥਾਰਿਤ ਯੋਜਨਾ ਤਿਆਰ ਕੀਤੀ ਗਈ ਹੈ। ਅਸੀਂ ਰਾਹਤ ਸਮੱਗਰੀ ਇਕੱਠੀ ਕਰਨ ਵਾਲੇ ਨੋਡਲ ਪੁਆਇੰਟਾਂ ਦੀ ਸਿਰਜਣਾ ਕਰ ਰਹੇ ਹਾਂ ਅਤੇ ਫਿਰ ਪ੍ਰਭਾਵਤ ਕਿਸਾਨਾਂ ਨੂੰ ਇਸਦੀ ਵੰਡ ਸ਼ੁਰੂ ਕਰਾਂਗੇ।

ਇਹ ਵੀ ਪੜ੍ਹੋ ਪੰਜਾਬ ਦੇ ਆੜ੍ਹਤੀਆਂ ਨੇ ਵਾਪਸ ਲਈ ਹੜਤਾਲ, ਕਣਕ ਦੀ ਖ਼ਰੀਦ ਮੁੜ ਸ਼ੁਰੂ

ਸ:ਬਾਦਲ ਨੇ ਕਿਹਾ ਕਿ ਅਕਾਲੀ ਦਲ ਬੇਲਰਾਂ ਦਾ ਵੀ ਇੰਤਜ਼ਾਮ ਕਰੇਗਾ ਪ੍ਰਭਾਵਤ ਕਿਸਾਨਾਂ ਦੇ ਖੇਤਾਂ ਵਿਚ ਮੁਫਤ ਵਿਚ ਗੰਢਾਂ ਤਿਆਰ ਕੀਤੀਆਂ ਜਾਣਗੀਆਂ ਤਾਂ ਜੋ ਇਸ ਪ੍ਰਕਿਰਿਆ ਨਾਲ ਕਿਸਾਨਾਂ ਨੂੰ ਵਧੀਕ ਆਮਦਨ ਹੋ ਸਕੇ। ਉਹਨਾਂ ਕਿਹਾ ਕਿ ਪਾਰਟੀ ਉਹਨਾਂ ਛੋਟੇ ਕਿਸਾਨਾਂ ਦੀ ਮਦਦ ਲਈ ਵੀ ਯਤਨ ਕਰੇਗੀ ਜਿਹਨਾਂ ਦੀ ਸਬਜ਼ੀ ਦੀ ਫਸਲ ਗੜ੍ਹੇਮਾਰੀ ਤਬਾਹ ਹੋਈ ਹੈ।ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਭਾਵਤ ਕਿਸਾਨਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਵਿਚ ਅਸਫਲ ਰਹਿਣ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਦੇ ਨਾਲ-ਨਾਲ ਆਮ ਆਦਮੀ ਪਾਰਟੀ ਨੇ 2022 ਵਿਚ ਸੱਤਾ ਵਿਚ ਆਉਣ ਤੋਂ ਪਹਿਲਾਂ ਵਾਰ-ਵਾਰ ਐਲਾਨ ਕੀਤਾ ਸੀ ਕਿ ਉਹ ਫਸਲਾਂ ਦਾ ਨੁਕਸਾਨ ਹੋਣ ’ਤੇ ਗਿਰਦਾਵਰੀ ਸ਼ੁਰੂ ਹੋਣ ਤੋਂ ਪਹਿਲਾਂ ਹੀ ਕਿਸਾਨਾਂ ਨੂੰ 50-50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣਗੇ। ਉਹਨਾਂ ਕਿਹਾ ਕਿ ਆਪ ਸਰਕਾਰ ਪਿਛਲੇ ਸਾਲ ਆਏ ਹੜ੍ਹਾਂ ਨਾਲ 4 ਲੱਖ ਏਕੜ ਵਿਚ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਵਿਚ ਨਾਕਾਮ ਰਹੀ ਹੈ। ਉਹਨਾਂ ਕਿਹਾ ਕਿ ਹੁਣ ਵੀ ਸਰਕਾਰ ਮੁਸੀਬਤ ਮਾਰੇ ਕਿਸਾਨਾਂ ਨੂੰ ਮੁਆਵਜ਼ਾ ਦੇ ਕੇ ਮਦਦ ਕਰਨ ਤੋਂ ਭੱਜ ਗਈ ਹੈ।

ਇਹ ਵੀ ਪੜ੍ਹੋ Sukhjinder Randhawa ਨੇ ਖੁਸ਼ਬਾਜ ਜਟਾਨਾ ਦੀ ਬੇਵਕਤੀ ਮੌਤ ‘ਤੇ ਪ੍ਰਗਟਾਇਆ ਦੁੱਖ, ਕਿਹਾ ਸਮਾਜ ਨੂੰ ਪਿਆ ਵੱਡਾ ਘਾਟਾ

ਸ:ਬਾਦਲ ਨੇ ਕਿਹਾ ਕਿ ਅਕਾਲੀ ਦਲ ਕਿਸਾਨਾਂ ਦੀ ਡੱਟ ਕੇ ਮਦਦ ਕਰੇਗਾ। ਉਹਨਾਂ ਨੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਗੁਜਰਾਤ ਵਿਚ ਚੋਣ ਪ੍ਰਚਾਰ ਦੌਰਾਨ ਇਹ ਝੂਠ ਬੋਲਣ ਦੀ ਨਿਖੇਧੀ ਕੀਤੀ ਕਿ ਪੰਜਾਬ ਵਿਚ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਆਪ ਸਰਕਾਰ ਨੇ ਕਿਸਾਨਾਂ ਨੂੰ ਇਕ ਮਹੀਨੇ ਵਿਚ ਹੀ 50-50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇ ਦਿੱਤਾ ਹੈ।ਮੀਡੀਆ ਦੇ ਇਕ ਸਵਾਲ ਦੇ ਜਵਾਬ ਵਿਚ ਅਕਾਲੀ ਦਲ ਦੇ ਪ੍ਰਧਾਨ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਫੈਸਲੇ ਦਾ ਸਵਾਗਤ ਕੀਤਾ ਜਿਸ ਵਿਚ ਅਦਾਲਤ ਨੇ ਆਪ ਸਰਕਾਰ ਨੂੰ ਹੁਕਮ ਦਿੱਤੇ ਹਨ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ 1 ਜੁਲਾਈ 2025 ਤੱਕ ਦੇ ਮਹਿੰਗਾਈ ਭੱਤੇ ਦੇ ਬਕਾਏ ਇਸ ਸਾਲ 30 ਜੂਨ ਤੱਕ ਅਦਾ ਕੀਤੇ ਜਾਣ।ਉਹਨਾਂ ਕਿਹਾ ਕਿ ਇਹ ਹੁਕਮ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਦੀ ਵੱਡੀ ਜਿੱਤ ਹੈ। ਉਹਨਾਂ ਕਿਹਾ ਕਿ ਅਦਾਲਤ ਨੇ ਆਪ ਸਰਕਾਰ ਨੂੰ ਜਵਾਬਦੇਹ ਠਹਿਰਾ ਦਿੱਤਾ ਹੈ ਜਦੋਂ ਕਿ ਇਹ ਮੁਲਾਜ਼ਮਾਂ ਦਾ 12 ਤੋਂ 15 ਹਜ਼ਾਰ ਕਰੋੜ ਰੁਪਏ ਦਾ ਬਕਾਇਆ ਅਦਾ ਕਰਨ ਤੋਂ ਭੱਜ ਰਹੀ ਸੀ।

ਇਹ ਵੀ ਪੜ੍ਹੋ ਬੇਮੌਸਮੀ ਬਾਰਸ਼ ਨੇ ਕਿਸਾਨਾਂ ਦੇ ਅਰਮਾਨਾਂ ‘ਤੇ ਫੇਰਿਆ ਪਾਣੀ

ਉਹਨਾਂ ਕਿਹਾ ਕਿ ਮੁਲਾਜ਼ਮਾਂ ਦੇ ਨਾਲ-ਨਾਲ ਸਰਕਾਰੀ ਪੈਨਸ਼ਨਰ ਵੀ ਪ੍ਰਭਾਵਤ ਹੋ ਰਹੇ ਸਨ। ਸ:ਬਾਦਲ ਨੇ ਕਿਹਾ ਕਿ ਕਾਂਗਰਸ ਤੇ ਮੌਜੂਦਾ ਆਪ ਸਰਕਾਰ ਸਰਕਾਰੀ ਮੁਲਾਜ਼ਮਾਂ ਨਾਲ ਵਿਤਕਰਾ ਕਰਦੇ ਰਹੇ ਹਨ। ਉਹਨਾਂ ਕਿਹਾ ਕਿ ਵੱਖ-ਵੱਖ ਵਰਗਾਂ ਦੀ ਭਰਤੀ ਘਟਾਉਣ ਤੇ ਬੰਦ ਕਰਨ ਤੋਂ ਇਲਾਵਾ ਆਪ ਸਰਕਾਰ ਮਹਿੰਗਾਈ ਭੱਤੇ ਦੀ ਕਾਨੂੰਨੀ ਵੈਧਤਾ ’ਤੇ ਇਹ ਕਹਿ ਕੇ ਸਵਾਲ ਚੁੱਕ ਰਹੀ ਹੈ ਕਿ ਉਹ ਇਹ ਅਦਾਇਗੀ ਕਰਨ ਵਾਸਤੇ ਪਾਬੰਦ ਨਹੀਂ ਹਨ। ਉਹਨਾਂ ਕਿਹਾ ਕਿ ਪਿਛਲੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਦਲ ਦੀ ਸਰਕਾਰ ਵੇਲੇ ਨਾ ਸਿਰਫ ਤਨਖਾਹ ਕਮਿਸ਼ਨਾਂ ਦੀ ਨਿਯੁਕਤੀ ਹੋਈ ਬਲਕਿ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਤੁਰੰਤ ਅਦਾ ਕੀਤਾ ਗਿਆ।ਮੀਟਿੰਗ ਸਾਰੇ ਜ਼ਿਲ੍ਹਾ ਪ੍ਰਧਾਨਾਂ ਅਤੇ ਹਲਕਾ ਇੰਚਾਰਜਾਂ ਨੇ ਸ਼ਮੂਲੀਅਤ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ਦੇ Ajit Road ‘ਤੇ ਵਾਪਰੀ ਵੱਡੀ ਘਟਨਾ; ਗੋ/ਲੀ ਲੱਗਣ ਕਾਰਨ ਨਾਮੀ ਵਿਅਕਤੀ ਦੀ ਹੋਈ ਮੌ.ਤ

0

Bathinda News: Bathinda ਸ਼ਹਿਰ ‘ਚ ਮੰਗਲਵਾਰ ਦੇਰ ਸ਼ਾਮ ਵਾਪਰੀ ਇੱਕ ਦਰਦਨਾਕ ਘਟਨਾ ਵਿਚ ਗੋਲੀ ਲੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਜੋਰਾਵਰ ਸਿੰਘ ਉਰਫ਼ ਹੈਪੀ ਗਿੱਲ (56 ਸਾਲ) ਵਾਸੀ ਅਜੀਤ ਰੋਡ, ਗਲੀ ਨੰਬਰ 6 ਵਾਸੀ ਬਠਿੰਡਾ ਵਜੋ ਹੋਈ ਹੈ। ਮ੍ਰਿਤਕ ਆਪਣੇ ਪਿੱਛੇ ਪਤਨੀ ਤੇ ਦੋ ਬੇਟੀਆਂ ਛੱਡ ਗਿਆ, ਜੋਕਿ ਕੈਨੇਡਾ ਵਿਚ ਪੜ੍ਹ ਰਹੀਆਂ ਹਨ। ਸੂਚਨਾ ਮੁਤਾਬਕ 12 ਬੋਰ ਬੰਦੂਕ ਦੇ ਵਿਚੋਂ ਚੱਲੀ ਗੋਲੀ ਕਾਰਨ ਮ੍ਰਿਤਕ ਦਾ ਸਾਰਾ ਮੂੰਹ ਉੱਡ ਗਿਆ ਅਤੇ ਖੂਨ ਦੇ ਛਿੱਟੇ ਕਮਰੇ ਦੀ ਛੱਤ ‘ਤੇ ਵੀ ਲੱਗੇ ਹੋਏ ਸਨ।

ਇਹ ਵੀ ਪੜ੍ਹੋ ਪੰਜਾਬ ਦੇ ਆੜ੍ਹਤੀਆਂ ਨੇ ਵਾਪਸ ਲਈ ਹੜਤਾਲ, ਕਣਕ ਦੀ ਖ਼ਰੀਦ ਮੁੜ ਸ਼ੁਰੂ

ਘਟਨਾ ਦਾ ਪਤਾ ਚੱਲਦਿਆਂ ਹੀ ਥਾਣਾ ਸਿਵਲ ਲਾਈਨ ਦੀ ਪੁਲਿਸ ਮੌਕੇ ‘ਤੇ ਪੁੱਜੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਥਾਣਾ ਮੁਖੀ ਇੰਸਪੈਕਟਰ ਰਵਿੰਦਰ ਸਿੰਘ ਸੰਧੂ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦਸਿਆ ਕਿ, ‘‘ ਪ੍ਰਵਾਰ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਇਹ ਘਟਨਾ ਅਚਾਨਕ ਵਾਪਰੀ, ਤੇ ਘਟਨਾ ਸਮੇਂ ਜੋਰਾਵਰ ਸਿੰਘ ਆਪਣੀ ਬੰਦੂਕ ਨੂੰ ਸਾਫ਼ ਕਰ ਰਹੇ ਸਨ, ਜਿਸ ਕਾਰਨ ਇਹ ਮੌਤ ਹੋਈ ਹੈ। ” ਉਨ੍ਹਾਂ ਦਸਿਆ ਕਿ ਲਾਸ਼ ਨੂੰ ਪੋਸਟਮਾਰਟਮ ਕਰਵਾਉਣ ਲਈ ਸਹਾਰਾ ਜਨ ਸੇਵਾ ਦੇ ਵਲੰਟੀਅਰਾਂ ਦੀ ਮੱਦਦ ਨਾਲ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਭਿਜਵਾ ਦਿੱਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1892279